Sunday, May 17, 2026
Home Blog Page 2359

ਬਠਿੰਡਾ ਪੁਲਿਸ ਦਾ ਹੌਲਦਾਰ 5,000 ਰੁਪਏ ਰਿਸਵਤ ਲੈਂਦਾ ਵਿਜੀਲੈਂਸ ਬਿਉਰੋ ਵੱਲੋਂ ਕਾਬੂ

0

ਸੁਖਜਿੰਦਰ ਮਾਨ
ਬਠਿੰਡਾ, 11 ਅਕਤੂਬਰ : ਪੰਜਾਬ ਵਿਜੀਲੈਂਸ ਬਿਉਰੋ ਵੱਲੋਂ ਭਿ੍ਰਸਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਥਾਣਾ ਕੋਤਵਾਲੀ ਦੇ ਅਧੀਨ ਪੈਂਦੀ ਪੁਲਿਸ ਚੌਕੀ ਸਿਵਲ ਹਸਪਤਾਲ ਬਠਿੰਡਾ ਵਿੱਚ ਤਾਇਨਾਤ ਸੀਨੀਅਰ ਸਿਪਾਹੀ ਬਿਕਰਮ ਸਿੰਘ ਨੂੰ 5,000 ਰੁਪਏ ਰਿਸਵਤ ਲੈਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸੰਬੰਧੀ ਜਾਣਕਾਰੀ ਦਿੰਦੇ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜਮ ਸੀਨੀਅਰ ਸਿਪਾਹੀ ਬਿਕਰਮ ਸਿੰਘ ਨੂੰ ਕੁਲਵਿੰਦਰ ਸਿੰਘ ਵਾਸੀ ਨਛੱਤਰ ਨਗਰ, ਬਠਿੰਡਾ ਦੀ ਸ?ਿਕਾਇਤ ਉਤੇ ਗਿ੍ਰਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ?ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਬਠਿੰਡਾ ਪਾਸ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਹ ਆਪਣੀ ਗੱਡੀ ਟਾਟਾ 407 ਰਾਹੀਂ ਕਿਰਾਏ ਦਾ ਕੰਮ ਕਰਦਾ ਹੈ ਅਤੇ ਕਰੀਬ ਤਿੰਨ ਮਹੀਨੇ ਪਹਿਲਾਂ ਉਹ ਆਪਣੀ ਗੱਡੀ ਵਿੱਚ ਸਵਾਰੀਆਂ ਨੂੰ ਪਿੰਡ ਝੁੰਬਾਂ ਤੋਂ ਮਾਤਾ ਚਿੰਤਪੁਰਨੀ ਲੈ ਕੇ ਜਾਂਦੇ ਸਮੇਂ ਸਵਾਰੀਆਂ ਨਾਲ ਝਗੜਾ ਹੋ ਗਿਆ ਸੀ। ਇਸ ਝਗੜੇ ਦਾ ਰਾਜੀਨਾਮਾਂ ਕਰਵਾਉਣ ਸੰਬੰਧੀ ਉਕਤ ਸਿਪਾਹੀ 5000 ਰੁਪਏ ਰਿਸਵਤ ਦੀ ਮੰਗ ਕਰ ਰਿਹਾ ਹੈ। ਉਨਾਂ ਦੱਸਿਆ ਕਿ ਸਿਕਾਇਤਕਰਤਾ ਵੱਲੋਂ ਦਿੱਤੀ ਗਈ ਸੂਚਨਾ ਤੇ ਤੱਥਾਂ ਦੀ ਪੜਤਾਲ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਰੇਂਜ਼ ਬਠਿੰਡਾ ਦੀ ਟੀਮ ਨੇ ਉਕਤ ਮੁਲਜਮ ਸੀਨੀਅਰ ਸਿਪਾਹੀ ਬਿਕਰਮ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ 5000 ਰੁਪਏ ਰਿਸਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨਾਂ ਦੱਸਿਆ ਕਿ ਉਕਤ ਮੁਲਜਮ ਖਿਲਾਫ ਭਿ੍ਰਸਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।

ਬਾਦਲ ਵੱਲੋਂ ਮੁੱਖ ਮੰਤਰੀ ਨੂੰ ਪੰਜਾਬ ਦੇ ਦਰਿਆਈ ਪਾਣੀਆਂ ਨੂੰ ਪੰਜਾਬ ਤੇ ਹਰਿਆਣਾ ਵਿਚਾਲੇ ਗੱਲਬਾਤ ਲਈ ਮੁੱਦਾ ਬਣਾਉਣ ਵਿਰੁੱਧ ਚੇਤਾਵਨੀ

0

ਕਿਹਾ ਕਿ ਰਾਈਪੇਰੀਅਨ ਰਾਜ ਹੋਣ ਦੇ ਨਾਅਤੇ ਦਰਿਆਈ ਪਾਣੀਆਂ ’ਤੇ ਸਿਰਫ ਪੰਜਾਬ ਦਾ ਹੱਕ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ, 11 ਅਕਤੂਬਰ : ਸ੍ਰੋਮਣੀ ਅਕਾਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਚੇਤਾਵਨੀ ਦਿੱਤੀ ਕਿ ਉਹ ਪੰਜਾਬ ਦੇ ਦਰਿਆਈ ਪਾਣੀਆਂ ਦੇ ਮਾਮਲੇ ਨੂੰ ਪੰਜਾਬ ਅਤੇ ਹਰਿਆਣਾ ਵਿਚਾਲੇ ਗੱਲਬਾਤ ਲਈ ਮੁੱਦਾ ਬਣਾਉਣ ਦੀ ਗਲਤੀ ਨਾ ਕਰਨ।ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਨੇ ਇਸ ਮਾਮਲੇ ’ਤੇ ਆਪਣੇ ਹਰਿਆਣਾ ਦੇ ਹਮਰੁਤਬਾ ਨਾਲ ਗੱਲਬਾਤ ਤੋਂ ਪਹਿਲਾਂ ਪੰਜਾਬ ਸਰਕਾਰ ਦਾ ਸਟੈਂਡ ਸਪਸਟ ਨਹੀਂ ਕੀਤਾ। ਉਹਨਾਂ ਕਿਹਾ ਕਿ ਰਾਈਪੇਰੀਅਨ ਰਾਜ ਹੋਣ ਦੇ ਨਾਅਤੇ ਇਸਦੇ ਦਰਿਆਈ ਪਾਣੀਆਂ ’ਤੇ ਸਿਰਫ ਪੰਜਾਬ ਦਾਹੱਕ ਹੈ ਤੇ ਹਰਿਆਣਾ ਦਾ ਇਸ ਮਾਮਲੇ ਵਿਚ ਕੋਈ ਹੱਕ ਨਹੀਂ ਬਣਦਾ ਤੇ ਇਸੇ ਲਈ ਇਸ ਬਾਰੇ ਹਰਿਆਣਾ ਨਾਲ ਚਰਚਾ ਵੀ ਨਹੀਂ ਕੀਤੀ ਜਾ ਸਕਦੀ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੋਈ ਵੀ ਮੁਲਕ ਕੌਮਾਂਤਰੀ ਪੱਧਰ ’ਤੇ ਪ੍ਰਵਾਨਤ ਰਾਈਪੇਰੀਅਨ ਸਿਧਾਂਤ ਦੇ ਖਿਲਾਫ ਨਹੀਂ ਜਾ ਸਕਦਾ।ਉਹਨਾਂ ਕਿਹਾ ਕਿ ਜੇਕਰ ਗੈਰ ਰਾਈਪੇਰੀਅਨ ਹਰਿਆਣਾ ਨੂੰ ਪੰਜਾਬ ਦੇ ਦਰਿਆਈ ਪਾਣੀਆਂ ਵਿਚ ਹਿੱਸਾ ਮੰਗਣ ਦੀ ਆਗਿਆ ਦਿੱਤੀ ਜਾਂਦੀ ਹੈ ਤਾਂ ਫਿਰ ਕੋਈ ਵੀ ਤਾਮਿਲਨਾਡੂ ਜਾਂ ਬੰਗਾਲ ਜਾਂ ਕੇਰਲਾ ਸਾਰੇ ਗੈਰ ਰਾਈਪੇਰੀਅਨ ਰਾਜਾਂ ਨੂੰ ਰਾਵੀ, ਸਤਲੁਜ ਤੇ ਬਿਆਸ ਦਰਿਆਵਾਂ ਵਿਚੋਂ ਪਾਣੀ ਮੰਗਣ ਤੋਂ ਨਹੀਂ ਰੋਕ ਸਕਦਾ। ਉਹਨਾਂ ਕਿਹਾ ਕਿ ਜੇਕਰ ਅਸੀਂ ਇਹੀ ਪੈਮਾਨਾ ਅਪਣਾਈਏ ਤਾਂ ਫਿਰ ਕੋਈ ਵੀ ਪੰਜਾਬ ਨੂੰ ਗੋਦਾਵਰੀ ਤੇ ਗੰਗਾ ਵਿਚੋਂ ਪਾਣੀ ਮੰਗਣ ਤੋਂ ਨਹੀਂ ਰੋਕ ਸਕਦਾ।
ਸਰਦਾਰ ਬਾਦਲ ਨੇ ਕਿਹਾ ਕਿ ਸਤਲੁਜ ਯਮੁਨਾ ਲਿੰਕ ਨਹਿਰ ਦਾ ਮੁੱਦਾ 2016 ਵਿਚ ਉਦੋਂ ਹੀ ਖਤਮ ਹੋ ਗਿਆ ਸੀ ਜਦੋਂ ਸਰਦਾਰ ਪ੍ਰਕਾਸ ਸਿੰਘ ਬਾਦਲ ਦੀ ਅਗਵਾਈ ਤਤਕਾਲੀ ਸਰਕਾਰ ਨੇ ਇਸ ਨਹਿਰ ਦੀ ਜਮੀਨ ਇਸਦੇ ਅਸਲ ਮਾਲਕ ਕਿਸਾਨਾਂ ਨੂੰ ਮੁਫਤ ਵਾਪਸ ਕਰ ਦਿੱਤੀ ਸੀ ਤੇ ਇਸਦਾ ਨੋਟੀਫਿਕੇਸਨ ਵੀ ਜਾਰੀ ਕਰ ਦਿੱਤਾ ਸੀ। ਉਹਨਾਂ ਕਿਹਾ ਕਿ ਨਹਿਰ ਦੇ ਕਈ ਹਿੱਸੇ ਵਾਹ ਲਏ ਗਏ ਹਨ ਤੇ ਪੰਜਾਬ ਵਿਚ ਇਹ ਨਹਿਰ ਹੋਂਦ ਵਿਚ ਹੀ ਨਹੀਂ ਹੈ। ਮੁੱਖ ਮੰਤਰੀ ਨੂੰ ਮਾਮਲਾ ਸਪਸਟ ਕਰਨ ਲਈ ਆਖਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਪੰਜਾਬੀਆਂ ਦੇ ਮਨਾਂ ਵਿਚ ਇਹ ਤੌਖਲਾ ਹੈ ਕਿ ਆਪ ਸਰਕਾਰ ਪੰਜਾਬ ਦਾ ਦਰਿਆਈ ਪਾਣੀ ਹਰਿਆਣਾ ਤੇ ਦਿੱਲੀ ਨੂੰ ਦੇਣ ਦੀ ਤਿਆਰੀ ਵਿਚ ਹੈ। ਉਹਨਾਂ ਕਿਹਾ ਕਿ ਹਾਲ ਹੀ ਵਿਚ ਆਪਣੇ ਹਰਿਆਣਾ ਦੌਰੇ ਆਪ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ ਸ੍ਰੀ ਭਗਵੰਤ ਮਾਨ ਦੀ ਹਾਜਰੀ ਵਿਚ ਇਸ ਸਬੰਧੀ ਤਜਵੀਜ ਪੇਸ ਕੀਤੀ ਸੀ ਜਿਸਦੀ ਭਗਵੰਤ ਮਾਨ ਨੇਪ੍ਰੋੜਤਾ ਕੀਤੀ ਸੀ। ਇਸ ਤੋਂ ਪਹਿਲਾਂ ਵੀ ਦਿੱਲੀ ਵਿਚ ਆਪ ਸਰਕਾਰ ਨੇ ਸੁਪਰੀਮ ਕੋਰਟ ਨੇ ਹਰਿਆਣਾ ਦੇ ਨਾਲ ਹੀ ਹਲਫੀਆ ਬਿਆਨ ਦੇ ਕੇ ਆਪਣਾ ਪੰਜਾਬ ਵਿਰੋਧੀ ਸਟੈਂਡ ਸਪਸਟ ਕੀਤਾ ਸੀ। ਪਰ ਇਸ ਸਭ ਦੇ ਬਾਵਜੂਦ ਮੁੱਖ ਮੰਤਰੀ ਨੇ ਨਾ ਤਾਂ ਰਾਜ ਦਾ ਸਟੈਂਡ ਸਪਸਟ ਤੌਰ ’ਤੇ ਦੱਸਿਆ ਹੈ ਤੇ ਨਾ ਹੀ ਪੰਜਾਬੀਆਂ ਨੂੰ ਇਹ ਕਿਹਾ ਹੈ ਕਿ ਉਹ ਪੰਜਾਬ ਦਾ ਇਕ ਬੂੰਦ ਪਾਣੀ ਵੀ ਹਰਿਆਣਾ ਨੂੰ ਨਹੀਂ ਜਾਣ ਦੇਣਗੇ। ਸਰਦਾਰ ਬਾਦਲ ਨੇ ਕਿਹਾ ਕਿ ਜੇਕਰ ਆਪ ਸਰਕਾਰ ਨੇ ਹਾਈ ਕਮਾਂਡ ਦੇ ਦਬਾਅ ਹੇਠ ਆ ਕੇ ਪੰਜਾਬ ਦਾ ਪਾਣੀ ਹਰਿਆਣਾ ਨੂੰ ਦੇ ਦਿੱਤਾ ਤਾਂ ਫਿਰ ਸਾਰਾ ਸੂਬਾ ਰੇਗਿਸਤਾਨ ਬਣ ਜਾਵੇਗਾ ਤੇ ਇਸਦੀ ਖੇਤੀਬਾੜੀ ਆਰਥਿਕਤਾ ਤਬਾਹ ਹੋ ਜਾਵੇਗੀ। ਉਹਨਾਂ ਕਿਹਾ ਕਿ ਅਕਾਲੀ ਦਲ ਪੰਜਾਬ ਦੇ ਦਰਿਆਈ ਪਾਣੀਆਂ ਦੀ ਰਾਖੀ ਵਾਸਤੇ ਕੋਈ ਵੀ ਕੁਰਬਾਨੀ ਦੇਣ ਨੂੰ ਤਿਆਰ ਹੈ। ਉਹਨਾਂ ਕਿਹਾ ਕਿ ਅਸੀਂ ਪਿਛਲੀਆਂ ਕੇਂਦਰ ਸਰਕਾਰਾਂ ਤੇ ਅਦਾਲਤਾਂ ਨੂੰ ਇਹ ਸਪਸਟ ਦੱਸ ਚੁੱਕੇ ਹਾਂ। ਅਸੀਂ ਆਪ ਨੂੰ ਆਪਣੀ ਹਾਈ ਕਮਾਂਡ ਨੁੰ ਖੁਸ ਕਰਨ ਵਾਸਤੇ ਰਾਜ ਦੇ ਦਰ?ਿਆਈ ਪਾਣੀਆਂ ’ਤੇ ਹੱਕ ਵੇਚਣ ਨਹੀਂ ਦਿਆਂਗੇ।

ਬਠਿੰਡਾ ਜ਼ਿਲ੍ਹੇ ਦੇ ਥਾਣਾ ਮੌੜ ਤੋਂ ਭੱਜਿਆ ਇੱਕ ਮੁਲਜ਼ਮ

0
ਐੱਸਐੱਸਪੀ ਵੱਲੋਂ ਲਾਪਰਵਾਹੀ ਦੇ ਦੋਸ਼ਾਂ ਹੇਠ ਸਬ ਇੰਸਪੈਕਟਰ ਸਹਿਤ ਤਿੰਨ ਪੁਲੀਸ ਮੁਲਾਜ਼ਮ ਮੁਅੱਤਲ
ਸੁਖਜਿੰਦਰ ਮਾਨ
ਬਠਿੰਡਾ, 12 ਅਕਤੂਬਰ : ਹਾਲੇ ਮਾਨਸਾ ਦੇ ਸੀਆਈਏ ਸਟਾਫ ਦੀ ਹਿਰਾਸਤ ਵਿੱਚੋ ਫਰਾਰ ਹੋਇਆ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਦੋਸ਼ੀ ਦੀਪਕ ਟੀਨੂੰ ਨੂੰ ਪੁਲਿਸ ਗਿ੍ਫ਼ਤਾਰ ਨਹੀਂ ਕਰ ਪਾਈ ਹੈ ਪਰ ਇਸ ਦੌਰਾਨ ਬਠਿੰਡਾ ਜ਼ਿਲ੍ਹੇ ਦੇ ਥਾਣਾ ਮੌੜ ਤੋਂ ਇੱਕ ਹੋਰ ਮੁਲਜ਼ਮ ਫਰਾਰ ਹੋ ਗਿਆ। ਮੋਟਰਸਾਈਕਲ ਚੋਰੀ ਦੇ ਦੋਸ਼ਾਂ ਹੇਠ ਗਿ੍ਫ਼ਤਾਰ ਕੀਤੇ ਇਸ ਮੁਜਰਮ ਦੀ ਪਹਿਚਾਣ ਬਲਜੀਤ ਸਿੰਘ ਵਾਸੀ ਮੋੜ ਦੇ ਤੌਰ ਤੇ ਹੋਈ ਹੈ। ਇਸ ਮਾਮਲੇ ਵਿੱਚ ਐੱਸਐੱਸਪੀ ਵੱਲੋਂ ਲਾਪਰਵਾਹੀ ਦੇ ਦੋਸ਼ਾਂ ਹੇਠ ਸਬ ਇੰਸਪੈਕਟਰ ਸਹਿਤ ਤਿੰਨ ਪੁਲੀਸ ਮੁਲਾਜ਼ਮਾਂ ਨੂੰ ਮੁਅੱਤਲ ਕਰਕੇ ਵਿਭਾਗੀ ਕਾਰਵਾਈ ਦੇ ਵੀ ਆਦੇਸ਼ ਦਿੱਤੇ ਹਨ। ਪਤਾ ਲੱਗਿਆ ਹੈ ਕਿ ਚੋਰੀ ਦੇ ਕੇਸ ਵਿਚ ਦੋ ਦਿਨ ਪਹਿਲਾਂ ਮੌੜ ਪੁਲਸ ਨੇ ਬਲਜੀਤ ਸਿੰਘ ਨਾਂ ਦੇ ਮੁਜਰਮ ਨੂੰ ਕਾਬੂ ਕੀਤਾ ਸੀ। ਇਸ ਦੌਰਾਨ ਤਲਵੰਡੀ ਸਾਬੋ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਮੁਜਰਮ ਦਾ ਪੁਲਿਸ ਰਿਮਾਂਡ  ਹਾਸਿਲ ਕੀਤਾ ਸੀ । ਬਲਜੀਤ ਸਿੰਘ ਕੋਲੋਂ ਪੁਲਸ ਨੇ ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਸਨ। ਪੁਲਸ ਸੂਤਰਾਂ ਮੁਤਾਬਕ ਪਹਿਲਾਂ ਵੀ ਮੁਜਰਮ ਵਿਰੁੱਧ ਕੁਝ ਪਰਚੇ ਦਰਜ ਹਨ। ਸੂਤਰਾਂ ਨੇ ਇਹ ਵੀ ਖੁਲਾਸਾ ਕੀਤਾ ਹੈ ਕਿ ਫਰਾਰ ਹੋਣ ਵਾਲਾ ਮੁਜਰਮ ਨਸ਼ੇ ਦਾ ਆਦੀ ਸੀ। ਪੁਲੀਸ ਅਧਿਕਾਰੀਆਂ ਮੁਤਾਬਕ ਫਰਾਰ ਹੋਏ ਮੁਲਜ਼ਮ ਨੂੰ ਕਾਬੂ ਕਰਨ ਲਈ ਵੱਖ ਵੱਖ ਥਾਈਂ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਲਾਪਰਵਾਹੀ ਵਰਤਣ ਦੇ ਦੋਸ ਹੇਠ ਸਬ ਇੰਸਪੈਕਟਰ ਸਤਪਾਲ ਸਿੰਘ, ਥਾਣੇਦਾਰ ਲਖਵਿੰਦਰ ਸਿੰਘ ਅਤੇ ਇੱਕ ਹੋਮਗਾਰਡ ਦੇ ਜਵਾਨ ਨੂੰ ਮੁਅੱਤਲ ਕੀਤਾ ਗਿਆ ਹੈ । ਇੱਥੇ ਦੱਸਣਾ ਬਣਦਾ ਹੈ ਕਿ ਕੁੱਝ ਦਿਨ ਪਹਿਲਾਂ ਮਾਨਸਾ ਦੇ ਸੀਆਈਏ ਸਟਾਫ ਦੀ ਕਸਟੱਡੀ ਵਿੱਚੋਂ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਇੱਕ ਮੁਜਰਮ ਦੀਪਕ ਟੀਨੂੰ ਵੀ ਫਰਾਰ ਹੋ ਗਿਆ ਸੀ ਜਿਸ ਕਾਰਨ ਪੁਲਿਸ ਦੀ ਕਾਫ਼ੀ ਕਿਰਕਿਰੀ ਹੋ ਰਹੀ ਹੈ।

ਆਂਗਣਵਾੜੀ ਮੁਲਾਜਮ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਦੇ ਸਬੰਧ ਵਿਚ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਭੇਜੇ ਗਏ ਮੰਗ ਪੱਤਰ

0

ਸੁਖਜਿੰਦਰ ਮਾਨ

ਬਠਿੰਡਾ, 2 ਅਕਤੂਬਰ: ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਦੀ ਸੂਬਾ ਕਮੇਟੀ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ ’ਤੇ ਬਲਾਕ ਬਠਿੰਡਾ ਵੱਲੋਂ ਬਲਾਕ ਪ੍ਰਧਾਨ ਜਸਬੀਰ ਕੌਰ ਬਠਿੰਡਾ ਅਤੇ ਅੰਮਿ੍ਰਤਪਾਲ ਕੌਰ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਅਤੇ ਮਸਲਿਆਂ ਨੂੰ ਲੈ ਕੇ ਅੱਜ ਬਲਾਕ ਪੱਧਰੀ ਰੋਸ ਪ੍ਰਦਰਸਨ ਕੀਤਾ ਗਿਆ ਅਤੇ ਇਸ ਮੌਕੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੇ ਨਾਂ ਉੱਚ ਅਧਿਕਾਰੀਆਂ ਰਾਹੀਂ ਮੰਗ ਪੱਤਰ ਭੇਜੇ । ਵੱਡੀ ਗਿਣਤੀ ਵਿਚ ਇਕੱਤਰ ਹੋਈਆਂ ਵਰਕਰਾਂ ਤੇ ਹੈਲਪਰਾਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਦੇ ਖਿਲਾਫ ਜੋਰਦਾਰ ਨਾਅਰੇਬਾਜੀ ਕੀਤੀ । ਇਸ ਮੌਕੇ ਬੋਲਦਿਆਂ ਵੱਖ ਵੱਖ ਆਗੂਆਂ ਨੇ ਕਿਹਾ ਕਿ ਵਰਕਰਾਂ ਤੇ ਹੈਲਪਰਾਂ ਨੂੰ ਪੱਕਾ ਨਹੀਂ ਕੀਤਾ ਗਿਆ ਤੇ ਨਾ ਹੀ ਘੱਟੋ ਘੱਟ ਉਜਰਤਾਂ ਨੂੰ ਲਾਗੂ ਕੀਤਾ ਗਿਆ ਹੈ , ਨਾ ਹੀ ਗੁਜਾਰੇ ਯੋਗ ਸਨਮਾਨਜਨਕ ਭੱਤਾ ਦਿੱਤਾ ਜਾ ਰਿਹਾ ਹੈ । ਕੇਂਦਰ ਸਰਕਾਰ ਵੱਲੋਂ ਕੇਵਲ 4500 ਰੁਪਏ ਵਰਕਰ ਨੂੰ ਅਤੇ 2250 ਰੁਪਏ ਹੈਲਪਰ ਨੂੰ ਦਿੱਤੇ ਜਾ ਰਹੇ ਹਨ । ਇਸ ਵਿਚ ਵੀ ਕੇਂਦਰ ਸਰਕਾਰ ਕੇਵਲ 60 ਫੀਸਦੀ ਹਿੱਸਾ ਹੀ ਪਾ ਰਹੀ ਹੈ । ਜਦੋਂ ਕਿ ਬਾਕੀ 40 ਫੀਸਦੀ ਹਿੱਸਾ ਸੂਬਾ ਸਰਕਾਰਾਂ ਤੋਂ ਪਵਾਇਆ ਜਾ ਰਿਹਾ ਹੈ । ਉਹਨਾਂ ਕਿਹਾ ਕਿ ਆਈ ਸੀ ਡੀ ਐਸ ਸਕੀਮ ਨੂੰ ਵਿਭਾਗ ਦਾ ਦਰਜਾ ਦਿੱਤਾ ਜਾਵੇ । ਆਂਗਣਵਾੜੀ ਵਰਕਰਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦੇ ਕੇ ਸਰਕਾਰੀ ਮੁਲਾਜਮ ਘੋਸਤ ਕੀਤਾ ਜਾਵੇ । ਹੈਲਪਰ ਨੂੰ ਚੋਥੇ ਦਰਜੇ ਦੇ ਮੁਲਾਜਮ ਦਾ ਦਰਜਾ ਦਿੱਤਾ ਜਾਵੇ । ਜਿੰਨੀ ਦੇਰ ਸਰਕਾਰੀ ਮੁਲਾਜਮ ਦਾ ਦਰਜਾ ਨਹੀਂ ਦਿੱਤਾ ਜਾਂਦਾ ਉਹਨੀ ਦੇਰ ਘੱਟ ਘੱਟ ਉਜਰਤਾਂ ਨੂੰ ਲਾਗੂ ਕੀਤਾ ਜਾਵੇ । ਵਰਕਰਾਂ ਨੂੰ 24 ਹਜਾਰ ਅਤੇ ਹੈਲਪਰਾਂ ਨੂੰ 18 ਹਜਾਰ ਰੁਪਏ ਭੱਤਾ ਦਿੱਤਾ ਜਾਵੇ । ਆਂਗਣਵਾੜੀ ਸੈਂਟਰਾਂ ਦੀਆਂ ਇਮਾਰਤਾਂ ਆਧੁਨਿਕ ਸਹੂਲਤਾਂ ਵਾਲੀਆਂ ਬਣਾਈਆਂ ਜਾਣ । ਐਨ ਜੀ ਓ ਅਧੀਨ ਚੱਲ ਰਹੇ ਪ੍ਰੋਜੈਕਟਾਂ ਨੂੰ ਵਾਪਸ ਮੁੱਖ ਵਿਭਾਗ ਦੇ ਅਧੀਨ ਲਿਆਂਦਾ ਜਾਵੇ । ਇਸ ਮੌਕੇ ਗੁਰਮੀਤ ਕੌਰ ਗੋਨਿਆਨਾ ਜਿਲ੍ਹਾ ਪ੍ਰਧਾਨ, ਜਸਵੀਰ ਕੌਰ ਬਲਾਕ ਪ੍ਰਧਾਨ ਬਠਿੰਡਾ, ਅੰਮਿ੍ਰਤਪਾਲ ਕੌਰ ਬੱਲੂਆਣਾ ਬਲਾਕ ਪ੍ਰਧਾਨ , ਸੋਮਾ ਰਾਣੀ ਬਠਿੰਡਾ, ਨਵਜੋਤ ਕੌਰ ਬਠਿੰਡਾ, ਲੀਲਾ ਵੰਤੀ ਬਠਿੰਡਾ, ਦਰਸਨਾਂ ਰਾਣੀ ਬਠਿੰਡਾ , ਸੁਖਦੇਵ ਕੌਰ ਬਠਿੰਡਾ, ਸੁਨੈਨਾ ਗੋਨੇਆਣਾ, ਮਨਪ੍ਰੀਤ ਕੌਰ ਸਿਵੀਆ, ਰੇਖਾ ਰਾਣੀ ਗੋਨਿਆਣਾ, ਕੁਲਦੀਪ ਕੌਰ ਆਕਲੀਆ, ਕੁਲਦੀਪ ਕੌਰ ਚੁੰਬਾ, ਸਤਵੀਰ ਕੌਰ ਬਠਿੰਡਾ , ਰਣਜੀਤ ਕੌਰ ਬੀੜ ਤਲਾਅ , ਰਾਜਵਿੰਦਰ ਕੌਰ , ਰੁਪਿੰਦਰ ਕੌਰ ਬਹਿਮਣ ਦੀਵਾਨਾ, ਪਿੰਕੀ ਆਕਲੀਆਂ ਆਦਿ ਆਗੂ ਮੌਜੂਦ ਸਨ ।

ਗ੍ਰਾਮ ਪੰਚਾਇਤ ਪਿੰਡ ਬੱਲ੍ਹੋ ਦਾ ਐਲਾਨ: ਪਲਾਸਟਿਕ ਕਚਰਾ ਲਿਆਓ ,ਖੰਡ ਲੈ ਜਾਓ

0

ਗ੍ਰਾਂਮ ਸਭਾ ਦੇ ਆਮ ਇਜਲਾਸ ਵਿਚ ਪਿੰਡ ਨੂੰ ਪਲਾਸਟਿਕ ਮੁਕਤ ਕਰਨ ਦਾ ਲਿਆ ਫੈਸਲਾ
ਸੁਖਜਿੰਦਰ ਮਾਨ
ਬਠਿੰਡਾ, 2 ਅਕਤੂੁਬਰ: ਅਪਣੇ ਨਿਵੇਕਲੇ ਉਦਮਾਂ ਸਦਕਾ ਚਰਚਾ ਵਿਚ ਰਹਿਣ ਵਾਲੀ ਬਠਿੰਡਾ ਜਿਲ੍ਹੇ ਦੇ ਪਿੰਡ ਬੱਲੋਂ ਦੀ ਗ੍ਰਾਂਮ ਪੰਚਾਇਤ ਨੇ ਹੁਣ ਵੱਡਾ ਫੈਸਲਾ ਕਰਦਿਆਂ ਪਿੰਡ ਨੂੰ ਪਲਾਸਟਿਕ ਮੁਕਤ ਕਰਨ ਦਾ ਐਲਾਨ ਕੀਤਾ ਹੈ। ਪਿੰਡ ਵਿਚ ਗ੍ਰਾਂਮ ਸਭਾ ਦੇ ਹੋਏ ਆਮ ਇਜਲਾਸ ਵਿਚ ਗ੍ਰਾਮ ਪੰਚਾਇਤ ਤੇ ਗੁਰਬਚਨ ਸਿੰਘ ਸੇਵਾ ਸੰਮਤੀ ਸੁਸਾਇਟੀ ਨੇ ਸੰਕਲਪ ਲਿਆ ਹੈ ਕਿ ਪਿੰਡ ਵਿਚ ਪਲਾਸਟਿਕ ਦੇ ਕਚਰੇ ਵੱਟੇ ਮੁਫਤ ਖੰਡ ਵੰਡੀ ਜਾਵੇਗੀ ਪਿੰਡ ਵਾਲੇ ਜਿੰਨ੍ਹਾਂ ਕਚਰਾ ਦੈਣਗੇ, ਉਸਦੇ ਬਦਲੇ ਉਨੀਂ ਹੀ ਮਿਲੇਗੀ । ਗ੍ਰਾਮ ਸਭਾ ਦੇ ਆਮ ਇਜਲਾਸ ਵਿਚ ਪੰਚਾਇਤ ਨੇ ਪਿੰਡ ਨੂੰ ਪਲਾਸਟਿਕ ਮੁਕਤ ਅਤੇ ਰੂੜੀ ਮੁਕਤ ਬਣਾਉਣ ਦਾ ਨਵਾਂ ਮਾਡਲ ਪੇਸ਼ ਕੀਤਾ । ਗ੍ਰਾਮ ਸਭਾ ਦੇ ਮੈਂਬਰਾਂ ਨੇ ਇਸ ਪੇਸ਼ ਕੀਤੇ ਗਏ ਮਤੇ ਨੂੰ ਹਟ ਖੜ੍ਹੇ ਕਰਕੇ ਪ੍ਰਵਾਨਗੀ ਦਿਤੀ । ਪੰਜਾਬ ਚ, ਪਲਾਸਟਿਕ ਵਟੇ ਖੰਡ ਦੇਣ ਵਾਲਾ ਬੱਲ੍ਹੋ ਦੂਜਾ ਪਿੰਡ ਬਣ ਗਿਆ ਹੈ , ਇਸ ਤੋਂ ਪਹਿਲਾ ਜਿਲ੍ਹਾ ਮੋਗੇ ਦੇ ਪਿੰਡ ਰਣਸੀਹ ਕਲਾਂ ਦੇ ਸਰਪੰਚ ਮਿੰਟੂ ਨੇ ਇਹ ਉਦਮ ਕੀਤਾ ਸੀ। ਦਸਣਾ ਬਣਦਾ ਹੈ ਕਿ ਪੰਚਾਇਤ ਪਹਿਲਾ ਹੀ ਪਰਾਲੀ ਨੂੰ ਨਾ ਸਾੜਨ ਵਾਲੇ ਕਿਸਾਨਾਂ ਲਈ 500 ਰੁਪਏ ਪ੍ਰਤੀ ਏਕੜ ਸਬਸਿਡੀ ਦੇਣ ਦਾ ਫੈਸਲਾ ਕਰ ਚੁੱਕੀ ਹੈ ।
ਆਮ ਇਜਲਾਸ ਦੌਰਾਨ ਲੋਕ ਪਲਾਸਟਿਕ ਦੀ ਰਹਿੰਦ ਖੂੰਹਦ ਦਿੰਦੇ ਗਏ ਤੇ ਬਦਲੇ ਵਿੱਚ ਮੁਫ਼ਤ ਖੰਡ ਲੈਂਦੇ ਗਏ । ਖੰਡ ਬਰਾਂਚ ਦਾ ਇੰਚਾਰਜ ਪੰਚ ਭਰਭੂਰ ਕੌਰ ਤੇ ਸੰਸਥਾ ਮੈਂਬਰ ਕਰਮਜੀਤ ਸਿੰਘ ਹੈ। ਗੁਰਬਚਨ ਸਿੰਘ ਸੇਵਾ ਸੰਮਤੀ ਸੁਸਾਇਟੀ ਦੇ ਸਰਪ੍ਰਸਤ ਗੁਰਮੀਤ ਸਿੰਘ ਮਾਨ ਨੇ ਕਿਹਾ ਕਿ ਪਲਾਸਟਿਕ ਵੱਟੇ ਖੰਡ ਦੇਣ ਵਾਲੇ ਕਾਰਜ ਦੀ ਜਿੰਮੇਵਾਰੀ ਸੰਸਥਾ ਦੀ ਹੈ ਅਤੇ ਹਰ ਘਰ ਨੂੰ ਸੁੱਕੇ ਤੇ ਗਿੱਲੇ ਕੂੜੇ ਦੇ ਪ੍ਰਬੰਧਨ ਲਈ ਵੱਖ ਵੱਖ ਨੀਲੇ ਤੇ ਹਰੇ ਰੰਗ ਦੇ ਦੋ ਦੋ ਡਸਟਬਿਨ ਦਿਤੇ ਜਾਣਗੇ । ਹਰ ਤਿੰਨ ਮਹੀਨਿਆਂ ਮਗਰੋਂ ਇਕ ਦਿਨ ਖੰਡ ਵੰਡੀ ਜਾਏਗੀ । ਪੰਚਾਇਤ ਇਕੱਠੇ ਹੋਏ ਪਲਾਸਟਿਕ ਦੇ ਕਚਰੇ ਨੂੰ ਲੁਧਿਆਣੇ ਦੀ ਫੈਕਟਰੀ ਵਿਚ ਵੇਚੇਗੀ ਤੇ ਪ੍ਰਾਪਤ ਆਮਦਨ ਨੂੰ ਸਾਫ ਸਫਾਈ ਦੇ ਪ੍ਰਬੰਧਾਂ ’ਤੇ ਲਾਵੇਗੀ ।
ਅਧਿਕਾਰਤ ਪੰਚ ਪ੍ਰੀਤਮ ਕੌਰ ਨੇ ਕਿਹਾ ਕਿ ਪਿੰਡ ਵਿਚ 900 ਦੇ ਕਰੀਬ ਘਰ , 4590 ਦੀ ਅਬਾਦੀ ਹੈ ਅਤੇ ਦਲਿਤ ਭਾਈਚਾਰੇ ਦੇ ਲੋਕ ਵੀ ਰਹਿੰਦੇ ਹਨ । ਪਿੰਡ ਦਾ ਕੁੱਲ ਰਕਬਾ 3276 ਹੈ । ਇਸ ਸਮੇਂ ਸੰਸਥਾ ਦੇ ਸਰਪ੍ਰਸਤ ਗੁਰਮੀਤ ਸਿੰਘ ਮਾਨ ਨੇ ਆਪਣੇ ਬੇਟੇ ਦੀ ਯਾਦ ਵਿੱਚ ਹਸਪਤਾਲ ਨੂੰ ਫਰਨੀਚਰ ਦੇਣ ਦਾ ਵੱਡਾ ਫੈਸਲਾ ਕੀਤਾ ਹੈ ਅਤੇ ਵਿਦੇਸ ਰਹਿੰਦੇ ਦਵਿੰਦਰ ਸਿੰਘ ਫਰਾਂਸ ਨੇ ਗ੍ਰਾਮ ਪੰਚਾਇਤ ਦੇ ਨੇਕ ਇਰਾਦੇ ਨੂੰ ਦੇਖਦੇ ਹੋਏ ਪਿੰਡ ਨੂੰ ਹਰ ਤਰ੍ਹਾਂ ਦੇ ਸਹਿਯੋਗ ਦੇਣ ਦਾ ਵਾਅਦਾ ਕੀਤਾ ਹੈ। ਵਾਟਰ ਸਪਲਾਈ ਐਂਡ ਸੈਨੀਟੇਸਨ ਵਿਭਾਗ ਦੇ ਬਲਾਕ ਕੋਆਰਡੀਨੇਟਰ ਹਰਿੰਦਰ ਸਿੰਘ ਅਤੇ ਸੰਦੀਪ ਕੌਰ ਨੇ ਲੋਕਾਂ ਨੂੰ ਸੁਕੇ ਤੇ ਗਿਲੇ ਕੂੜੇ ਦੀ ਜਾਣਕਾਰੀ ਦਿਤੀ । ਆਮ ਇਜਲਾਸ ਦੀ ਮੀਟਿੰਗ ਵਿਚ ਮਤੇ ਪਾਸ ਕੀਤੇ ਗਏ ਕਿ ਕੂੜੇ ਕਰਕਟ ਦੀ ਸਾਂਭ ਸੰਭਾਲ ਲਈ ਵੱਖ ਵੱਖ ਪਿਟ ਬਣਾਏ ਜਾਣਗੇ ਅਤੇ ਘਰਾਂ ਚ ਸੁਕੇ ਤੇ ਗਿਲਾ ਕੂੜਾ ਇਕੱਠਾ ਕੀਤਾ ਜਾਵੇਗਾ। ਸਾਂਝੀਆਂ ਥਾਂਵਾਂ ਤੇ ਮਰਦਾਂ ਅਤੇ ਔਰਤਾਂ ਲਈ ਵੱਖੋ ਵਖਰੇ ਪਖਾਨਿਆਂ ਦਾ ਨਿਰਮਾਣ ਕੀਤਾ ਜਾਵੇਗਾ । ਇਸ ਮੌਕੇ ਅਧਿਕਾਰਤ ਪੰਚ ਪ੍ਰੀਤਮ ਕੌਰ , ਪੰਚ ਜਗਤਾਰ ਸਿੰਘ , ਭਰਭੂਰ ਕੌਰ , ਮਹਿੰਦਰ ਕੌਰ , ਸਤਵਿੰਦਰ ਕੌਰ , ਮਨਜੀਤ ਸਿੰਘ , ਹਾਕਮ ਸਿੰਘ ,ਜਗਸੀਰ ਸਿੰਘ , ਪ੍ਰਧਾਨ ਅਵਤਾਰ ਸਿੰਘ , ਸਹਿਕਾਰੀ ਸਭਾ ਦੇ ਸਕੱਤਰ ਭੁਪਿੰਦਰ ਸਿੰਘ ਜਟਾਣਾ , ਹਰਿੰਦਰ ਸਿੰਘ ਬੀ ਆਰ ਸੀ ਅਤੇ ਸੰਸਥਾ ਦੇ ਮੈਬਰ ਕਰਮਜੀਤ ਸਿੰਘ ਹਾਜਰ ਸਨ ।

ਮਹਾਤਮਾ ਗਾਂਧੀ ਦੇ ਜਨਮ ਦਿਨ ’ਤੇ ਸਵੱਛਤਾ ਅਤੇ ਸਿੰਗਲ ਯੂਜ ਪਲਾਸਟਿਕ ਨਾ ਵਰਤਣ ਦੀ ਸੁਹੰ ਚੁਕਾਈ

0

ਕਲੀਨ ਇੰਡੀਆ ਮੁਹਿੰਮ ਵਿੱਚ ਭਾਗ ਲੈਣ ਵਾਲੇ ਅਤੇ ਸਹਿਯੋਗੀ ਸੰਸਥਾਵਾਂ ਨੂੰ ਕੀਤਾ ਜਾਵੇਗਾ ਸਨਮਾਨਿਤ: ਸਰਬਜੀਤ ਸਿੰਘ
ਪੰਜਾਬੀ ਖ਼ਬਰਸਾਰ ਬਿਉਰੋ
ਮਾਨਸਾ, 2 ਅਕਤੂਬਰ: ਨਹਿਰੂ ਯੁਵਾ ਕੇਂਦਰ ਮਾਨਸਾ ਵੱਲੋਂ ਚਲ ਰਹੀ ਸਵੱਛਤਾ ਮੁਹਿੰਮ ਦੇ ਦੂਸ਼ਰੇ ਪੜਾਅ ਵਿੱਚ ਸਿੰਗਲ ਯੂਜ ਪਲਾਸਟਿਕ ਇੱਕਠਾ ਕਰਨ ਤੋਂ ਇਲਾਵਾ ਨੋਜਵਾਨਾਂ ਵਿੱਚ ਇਸ ਪ੍ਰਤੀ ਜਾਗਰੂਕ ਕਰਨ ਲਈ ਸਿਖਿਆ ਵਿਭਾਗ ਅਤੇ ਸਿਖਿਆ ਵਿਕਾਸ ਮੰਚ ਦੇ ਸਹਿਯੋਗ ਨਾਲ ਲੇਖ,ਭਾਸ਼ਣ,ਕੁਇੱਜ ਮੁਕਾਬਿਲਆਂ ਤੋਂ ਇਲਾਵਾ ਰੈਲੀਆਂ ਵੀ ਕਰਵਾਈਆਂ ਜਾਣਗੀਆਂ।ਇਸ ਗੱਲ ਦਾ ਪ੍ਰਗਟਾਵਾ ਜਿਲ੍ਹਾ ਯੂਥ ਅਫਸ਼ਰ ਸਰਬਜੀਤ ਸਿੰਘ ਨੇ ਅੱਜ ਨਹਿਰੂ ਯੂਵਾ ਕੇਂਦਰ ਮਾਨਸਾ ਵੱਲੋਂ ਗਾਂਧੀ ਜੇਅੰਤੀ ਦੇ ਸਬੰਧ ਵਿੱਚ ਕਰਵਾਏ ਗਏ ਪ੍ਰੋਗਰਾਮ ਦੋਰਾਨ ਰਾਸ਼ਟਰ-ਪਿੱਤਾ ਮਹਾਤਮਾਂ ਗਾਂਧੀ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕੀਤਾ।ਉਹਨਾਂ ਇਸ ਮੋਕੇ ਸਵੱਛਤਾ ਅਤੇ ਸਿੰਗਲ ਯੂਜ ਪਲਾਸਟਿਕ ਨਾ ਵਰਤਣ ਦੀ ਸੁਹੰ ਵੀ ਚੁਕਾਈ।ਉਹਨਾਂ ਸਮੂਹ ਨੋਜਵਾਨਾਂ ਨੂੰ ਅਪੀਲ ਕੀਤੀ ਕਿ ਸਵੱਛਤਾ ਨੂੰ ਸਾਨੂੰ ਆਪਣੀ ਜਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ।ਜਿਲ੍ਹਾ ਯੂਥ ਅਫਸਰ ਨੇ ਦੱਸਿਆ ਕਿ ਕਲੀਨ ਇੰਡੀਆ ਮੁਹਿੰਮ ਦੀ ਸਮਾਪਤੀ ਤੇ ਸਮੂਹ ਭਾਗ ਲੈਣ ਵਾਲੇ ਭਾਗੀਦਾਰਾਂ ਨੂੰ ਸਾਰਟੀਫਿਕੇਟ ਅਤੇ ਸਹਿਯੋਗ ਦੇਣ ਵਾਲੀਆਂ ਸੰਸਥਾਵਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਨਹਿਰੂ ਯੂਵਾ ਕੇਂਦਰ ਮਾਨਸਾ ਦੇ ਲੇਖਾ ਅਤੇ ਪ੍ਰੋਗਰਾਮ ਸੁਪਰਵਾਈਜਰ ਅਤੇ ਮੁਹਿੰਮ ਦੇ ਇੰਚਾਰਜ ਡਾ.ਸੰਦੀਪ ਘੰਡ ਨੇ ਕਿਹਾ ਕਿ ਮਹਾਤਮਾ ਗਾਂਧੀ ਜੀ ਹਮੇਸ਼ਾ ਸਵੱਛਤਾ ਦਾ ਹੋਕਾ ਦਿੰਦੇ ਸਨ ਇਸ ਕਾਰਣ ਹੀ ਭਾਰਤ ਸਰਕਾਰ ਨੇ ਸਵੱਛਤਾ ਮੁਹਿੰਮ ਦੀ ਸ਼ੁਰੂਆਤ ਮਿੱਤੀ 2ਅਕਤੂਬਰ 2014 ਨੂੰ ਮਹਾਤਮਾ ਗਾਂਧੀ ਜੀ ਦੀ ਜਨਮ ਸ਼ਤਾਬਦੀ ਤੇ ਕੀਤੀ ਸੀ।ਉਹਨਾਂ ਕਿਹਾ ਕਿ ਅੱਜ ਖੁਸ਼ੀ ਦੀ ਗੱਲ ਹੈ ਅੱਜ ਇਮਾਨਦਾਰੀ ਦੀ ਮਿਸਾਲ ਲਾਲ ਬਹਾਦਰ ਸ਼ਾਸਤਰੀ ਜੀ ਦਾ ਵੀ ਜਨਮ ਦਿਨ ਹੈ ਜਿੰਨਾਂ ਨੇ ਭਾਰਤ ਪਾਕਿਸਤਾਨ ਦੀ ਜੰਗ ਸਮੇਂ ਜੈ ਜਵਾਨ ਜੈ ਕਿਸਾਨ ਦਾ ਨਾਹਰਾ ਦਿੱਤਾ ਜਿਸ ਨੁੰ ਅੱਜ ਵੀ ਜਵਾਨੀ ਅਤੇ ਕਿਸਾਨੀ ਵਿੱਚ ਜੋਸ਼ ਭਰਨ ਲਈ ਵਰਤਿਆ ਜਾਂਦਾ ਹੈ।ਡਾ.ਘੰਡ ਨੇ ਇੱਕ ਮਹੀਨਾ ਚੱਲਣ ਵਾਲੀ ਇਸ ਮੁਹਿੰਮ ਦੀ ਰੂਪਰੇਖਾ ਬਾਰੇ ਜਾਣਕਾਰੀ ਦਿਦਿੰਆ ਦੱਸਿਆ ਕਿ 3 ਅਕਤੂਬਰ ਨੂੰ ਜਿਲ੍ਹੇ ਦੀਆਂ ਸਮੂਹ ਧਾਰਿਮਕ ਸੰਸ਼ਥਾਵਾਂ,4 ਅਤੇ 5 ਅਕਤੂਬਰ ਨੂੰ ਕਾਰਪੋਰੇਟ ਖੇਤਰ,6 ਅਤੇ 7 ਅਕਤੂਬਰ ਨੂੰ ਵੱਖ ਵੱਖ ਖੇਡਾਂ ਵਿੱਚ ਭਾਗ ਲੈਣ ਵਾਲੇ ਖਿਡਾਰੀ,8 ਅਤੇ 9 ਅਕਤੂਬਰ ਨੂੰ ਰੇਲਵੇ ਵਿਭਾਗ ਅਤੇ ਉਹਨਾਂ ਦਾ ਪੂਰਾ ਸਟਾਫ,10 ਅਕਤੂਬਰ ਨੂੰ ਪੁਲੀਸ ਅਤੇ ਪੈਰਾਮਿਲਟਰੀ ਫੋਰਸ,11 ਅਤੇ 12 ਨੂੰ ਵੱਖ ਵੱਖ ਰਾਜਨੀਤਕ ਪਾਰਟੀਆਂ ਦੇ ਨੁਮਾਇੰਦੇ ਪੰਚਾਇਤੀ ਰਾਜ ਦੇ ਨੁਮਾਇੰਦੇ ਇਸ ਮੁਹਿੰਮ ਨੂੰ ਹੋਰ ਕਾਰਜਸ਼ੀਲ਼ ਕਰਨਗੇ ਅਤੇ18 ਅਤੇ 19 ਅਕਤੂਬਰ ਨੂੰ ਵੱਖ ਵੱਖ ਵਪਾਰ ਮੰਡਲ ਅਤੇ ਵਪਾਰਕ ਸੰਸਥਾਵਾਂ ਦੇ ਸਹਿਯੋਗ ਨਾਲ ਇਸ ਮੁਹਿੰਮ ਨੂੰ ਅੱਗੇ ਤੋਰਿਆ ਜਾਵੇਗਾ।20 ਅਤੇ 21 ਅਕਤੂਬਰ ਨੂੰ ਵੱਖ ਵੱਖ ਇਸਤਰੀ ਸੰਸਥਾਵਾਂ ਅਤੇ 22 ਅਤੇ 23 ਅਕਤੂਬਰ ਨੂੰ ਸਿਖਿਅਕ ਸੰਸਥਾਵਾਂ,ਅਧਿਆਪਕ ਵਰਗ ਦਾ ਸ਼ਹਿਯੋਗ ਲਿਆ ਜਾਵੇਗਾ।24 ਅਤੇ 25 ਅਕਤੂਬਰ ਨੂੰ ਕਲਾਕਾਰ ਵਰਗ ਦਾ ਸਹਿਯੋਗ ਲਿਆ ਜਾਵੇਗਾ।ਇਸ ਮੁਹਿੰਮ ਵਿੱਚ ਵਣ ਵਿਭਾਗ ਦੇ ਸਹਿਯੋਗ ਨਾਲ ਜਿਥੇ ਪੋਦੇ ਲਾਏ ਜਾਣਗੇ।27 ਅਤੇ 28 ਅਕਤੂਬਰ ਨੂੰ ਡਾਕ ਵਿਭਾਗ ਦੇ ਸਹਿਯੋਗ ਨਾਲ ਇਸ ਮੁਹਿੰਮ ਨੂੰ ਅੱਗੇ ਤੋਰਿਆ ਜਾਵੇਗਾ।ਮਹੀਨੇ ਦੇ ਆਖੀਰ ਵਿੱਚ ਯੂਥ ਕਲੱਬਾਂ ਅਤੇ ਐਨ.ਐਸ.ਐਸ.ਵਲੰਟੀਅਰਜ ਦੇ ਸਹਿਯੋਗ ਨਾਲ ਇਸ ਮੁਹਿੰਮ ਨੂੰ ਸਮਾਪਤੀ ਵੱਲ ਲੇਕੇ ਜਾਇਆ ਜਾਵੇਗਾ।ਇਸ ਮੋਕੇ ਹੋਰਨਾਂ ਤੋਂ ਇਲਾਵਾ ਮਨੋਜ ਕੁਮਾਰ ਛਾਪਿਆਂਵਾਲੀ,ਮੰਜੂ ਐਡਵੋਕੇਟ ਸਰਦੂਲਗੜ,ਮਨਪ੍ਰੀਤ ਕੌਰ ਆਹਲੂਪੁਰ,ਬੇਅੰਤ ਕੌਰ,ਗੁਰਪ੍ਰੀਤ ਸਿੰਘ ਨੰਦਗੜ ਅਤੇ ਗੁਰਪ੍ਰੀਤ ਸਿੰਘ ਅਕਲੀਆ ਸਮੂਹ ਵਲੰਟੀਅਰਜ ਨੇ ਵੀ ਸ਼ਮੂਲੀਅਤ ਕੀਤੀ।

ਇੰਸਟੀਚਿਊਸ਼ਨ ਆਫ ਇੰਜਨੀਅਰਜ਼ ਲੋਕਲ ਸੈਂਟਰ ਦੁਆਰਾ ਇਕ ਰੋਜਾ ਰਾਸਟਰੀ ਸੈਮੀਨਾਰ ਕਰਵਾਇਆ

0

ਸੁਖਜਿੰਦਰ ਮਾਨ
ਬਠਿੰਡਾ, 2 ਅਕਤੂਬਰ: ਇੰਸਟੀਚਿਊਸ਼ਨ ਆਫ ਇੰਜਨੀਅਰਜ਼ ਲੋਕਲ ਸੈਂਟਰ ਬਠਿੰਡਾ ਦੁਆਰਾ ਵਾਇਰਲੈੱਸ ਕਮਿਊਨੀਕੇਸ਼ਨ ਟੈਕਨਾਲੋਜੀ ਅਤੇ ਮੋਬਾਇਲ ਨੈੱਟਵਰਕਸ ਵਿਸੇ ਤੇ ਇਕ ਰੋਜਾ ਰਾਸਟਰੀ ਸੈਮੀਨਾਰ ਕਰਵਾਇਆ ਗਿਆ। ਇਸ ਦੌਰਾਨ ਵੱਖ ਵੱਖ ਵਿਭਾਗਾਂ ਅਤੇ ਸੰਸਥਾਵਾਂ ਤੋਂ ਇੰਜਨੀਅਰਜ ਦੁਆਰਾ ਭਾਗ ਲਿਆ ਗਿਆ ।ਇਸ ਮੌਕੇ ਪ੍ਰੋ. ਡਾ. ਤਾਰਾ ਸਿੰਘ ਕਮਲ ਸਾਬਕਾ ਵਾਈਸ ਪ੍ਰੈਜੀਡੈਂਟ ਇੰਸਟੀਚਿਊਸ਼ਨ ਆਫ ਇੰਜਨੀਅਰਜ਼ ਨੇ ਮੁੱਖ ਮਹਿਮਾਨ ਵਜੋਂ ਭਾਗ ਲਿਆ।ਇਸ ਪ੍ਰੋਗਰਾਮ ਦੌਰਾਨ ਡਾ.ਸਵੀਨਾ ਬਾਂਸਲ ਸਾਬਕਾ ਡੀਨ ਅਕਾਦਮਿਕ ਅਫੇਅਰਜ ਮਾਮਲੇ ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਅਤੇ ਸ੍ਰੀ ਮਨੋਜ ਕੁਮਾਰ ਭਟੇਜਾ ਡਿਪਟੀ ਜਨਰਲ ਮੇਨੈਜਰ ਬੀ.ਐਸ.ਐਨ. ਐਲ ਵੀ ਵਿਸੇਸ ਮਹਿਮਾਨ ਵਜੋਂ ਹਾਜ਼ਰ ਹੋਏ ।ਇਸ ਮੌਕੇ ਡਾ. ਆਰ. ਕੇ. ਬਾਂਸਲ ਡਾਇਰੈਕਟਰ ਪੀ.ਆਈ.ਟੀ ਨੰਦਗਡ੍ਹ ਦੁਆਰਾ ਵੀ ਸ਼ਿਰਕਤ ਕੀਤੀ ਗਈ। ਇੰਸਟੀਚਿਊਸ਼ਨ ਆਫ ਇੰਜਨੀਅਰਜ਼ ਲੋਕਲ ਸੈਂਟਰ ਬਠਿੰਡਾ ਦੇ ਚੇਅਰਮੈਨ ਡਾ. ਜਗਤਾਰ ਸਿੰਘ ਸਿਵੀਆ ਨੇ ਭਾਗ ਲੈਣ ਵਾਲੇ ਸਾਰੇ ਹੀ ਭਾਗੀਦਾਰਾਂ ਨੂੰ ਜੀ ਆਇਆਂ ਆਖਿਆ । ਇਸ ਦੌਰਾਨ ਡਾ. ਲਾਭ ਸਿੰਘ ਇਲੈਕਟਿਡ ਚੇਅਰਮੈਨ ਪੰਜਾਬ ਅਤੇ ਸਟੇਟ ਸੈਂਟਰ ਚੰਡੀਗੜ੍ਹ ਆਈ. ਈ. ਆਈ.,ਡਾ.ਸਵੀਨਾ ਬਾਂਸਲ ਸਾਬਕਾ ਡੀਨ ਅਕਾਦਮਿਕ ਅਫੇਅਰਜ ਮਾਮਲੇ ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਅਤੇ ਡਾ. ਜਗਤਾਰ ਸਿੰਘ ਚੇਅਰਮੈਨ ਬਠਿੰਡਾ ਲੋਕਲ ਸੈਂਟਰ ਦੁਆਰਾ ਇਸ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਿੱਤੇ । ਉਨ੍ਹਾਂ ਇਸ ਦੌਰਾਨ ਵਾਇਰਲੈੱਸ ਕਮਿਊਨੀਕੇਸ਼ਨ, ਐਂਟੀਨਾ ਅਤੇ 5ਜੀ ਟੈਕਨਾਲੋਜੀ ਬਾਰੇ ਵਿਸੇਸ ਰੂਪ ਵਿੱਚ ਗੱਲਬਾਤ ਕੀਤੀ। ਇਸ ਪ੍ਰੋਗਰਾਮ ਦੌਰਾਨ ਵੱਖ ਵੱਖ ਬੀ.ਟੈੱਕ,ਐਮ. ਟੈਕ. ਅਤੇ ਪੀ. ਐਚ. ਡੀ. ਰਿਸਰਚ ਸਕਾਲਰਜ ਨੇ ਰਿਸਰਚ ਪੇਪਰ ਪੇਸ ਕੀਤੇ ਅਤੇ ਤਕਨੀਕੀ ਸੈਸ਼ਨ ਕਰਵਾਏ ਗਏ ।ਇਹਨਾਂ ਸੈਸ਼ਨਾ ਦੀ ਪ੍ਰਧਾਨਗੀ ਇੰਜਨੀਅਰ ਹਰਸਿਮਰਨ ਮੁਖੀ ਇਲੈਕਟ੍ਰੀਕਲ ਬਾਬਾ ਫਰੀਦ ਇੰਸਟੀਚਿਊਟ ਆਫ ਇੰਜਨੀਅਰਿੰਗ ਦਿਉਣ ਅਤੇ ਡਾ. ਰਾਮ ਕਿ੍ਰਸ਼ਨ ਬਾਂਸਲ ਸਹਾਇਕ ਪ੍ਰੋਫੈਸਰ ਮਾਤਾ ਸੁੰਦਰੀ ਗਰਲਜ਼ ਕਾਲਜ ਮਾਨਸਾ ਦੁਆਰਾ ਕੀਤੀ ਗਈ। ਖੋਜ ਪੱਤਰ ਪੇਸ਼ ਕਰਨ ਵਾਲੇ ਸਾਰੇ ਪ੍ਰਤੀਭਾਗੀਆਂ ਨੂੰ ਸਰਟੀਫਿਕੇਟ ਦੇ ਕੇ ਨਵਾਜਿਆ ਗਿਆ ।ਸਾਰੇ ਪ੍ਰੋਗਰਾਮ ਦਾ ਸੰਚਾਲਨ ਡਾ. ਅਮਨਦੀਪ ਕੌਰ ਸਰਾਓ ਸਹਾਇਕ ਪ੍ਰੋਫੈਸਰ ਯਾਦਵਿੰਦਰਾ ਡਿਪਾਰਟਮੈਂਟ ਆਫ ਇੰਜਨੀਅਰਿੰਗ ਤਲਵੰਡੀ ਸਾਬੋ ਦੁਆਰਾ ਕੀਤਾ ਗਿਆ। ਆਖਰ ਵਿੱਚ ਇਸ ਪ੍ਰੋਗਰਾਮ ਦੀ ਸਮਾਪਤੀ ਇੰਜਨੀਅਰ ਜੇ. ਐਸ. ਦਿਓਲ ਆਨਰੇਰੀ ਸਕੱਤਰ ਆਈ.ਈ. ਆਈ ਲੋਕਲ ਸੈਂਟਰ ਬਠਿੰਡਾ ਦੁਆਰਾ ਧੰਨਵਾਦੀ ਸ਼ਬਦ ਕਹਿੰਦੇ ਹੋਏ ਕੀਤੀ ਗਈ।

ਪੱਕੇ ਰੁਜਗਾਰ ਦੇ ਵਾਅਦੇ ਨਾਲ ਬਣੀ ਸਰਕਾਰ, ਕੱਚਾ ਰੁਜਗਾਰ ਵੀ ਖੋਹਣ ਦੇ ਰਾਹ: ਕੰਟਰੈਕਟ ਵਰਕਰ ਯੂਨੀਅਨ

0

ਸੁਖਜਿੰਦਰ ਮਾਨ
ਬਠਿੰਡਾ, 2 ਅਕਤੂਬਰ: ਪੀਐਸਪੀਸੀਐਲ ਅਤੇ ਪੀ ਐਸ ਟੀ ਸੀ ਐਲ, ਆਊਟਸੋਰਸ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਦੇ ਕਨਵੀਨਰ ਗੁਰਵਿੰਦਰ ਸਿੰਘ ਪੰਨੂ, ਸੂਬਾ ਕਮੇਟੀ ਮੈਂਬਰ ਜਸਵਿੰਦਰ ਸਿੰਘ ਅਤੇ ਖੁਸਦੀਪ ਸਿੰਘ ਵਲੋਂ ਅੱਜ ਇੱਥੇ ਜਾਰੀ ਬਿਆਨ ਵਿਚ ਪੰਜਾਬ ਦੀ ਮੌਜੂਦਾ ਮਾਨ ਹਕੂਮਤ ੌ ਘੇਰਦਿਆਂ ਦੋਸ਼ ਲਗਾਇਆ ਕਿ ਜਿਹੜੀ ਚੋਣਾਂ ਸਮੇਂ ਆਊਟਸੋਰਸ ਮੁਲਾਜਮਾਂ ਨੂੰ ਪੱਕਾ ਰੁਜਗਾਰ ਦੇਣ ਦੇ ਨਾਂ ਹੇਠ ਸੱਤਾ ਤੇ ਬਿਰਾਜਮਾਨ ਹੋਈ ਸੀ, ਅੱਜ ਇਹ ਸਰਕਾਰ ਆਊਟਸੋਰਸਿੰਗ ਮੁਲਾਜਮਾਂ ਨੂੰ ਪੱਕਾ ਕਰਨ ਦੀ ਥਾਂ ਉਹਨਾ ਦਾ ਕੱਚਾ ਰੁਜਗਾਰ ਵੀ ਖੋਹਣ ਦੇ ਰਾਹ ਤੁਰੀ ਹੋਈ ਹੈ।ਇਸ ਖਸਲਤ ਨੂੰ ਜੱਗ ਜਾਹਰ ਕਰਦੇ ਹੋਏ ਆਗੂਆਂ ਵੱਲੋਂ ਦੱਸਿਆ ਗਿਆ ਕਿ ਇਹ ਧੱਕੇਸਾਹੀ ਭਗਤਾ ਭਾਈ ਕਾ ਸੈਂਟਰਲ ਸਟੋਰ ਵਿੱਚ ਕੀਤੀ ਗਈ ਹੈ। ਜਿੱਥੇ ਉਪ-ਮੰਡਲ ਅਫਸਰ ਵੱਲੋਂ ਪਿਛਲੇ ਮਹੀਨੇ ਸਟੋਰ ਵਿਚ ਦੋ ਨਵੇਂ ਆਊਟਸੋਰਸਿੰਗ ਮੁਲਾਜਮਾਂ ਦੀ ਭਰਤੀ ਕੀਤੀ ਗਈ ਸੀ। ਉਹਨਾਂ ਦੀ ਸੇਵਾ ਦਾ ਇੱਕ ਮਹੀਨਾ ਬੀਤਣ ਤੋਂ ਬਾਅਦ ਬਿਨਾਂ ਕਿਸੇ ਕਸੂਰ ਉਨ੍ਹਾਂ ਦੀ ਛਾਂਟੀ ਕਰ ਦਿੱਤਾ । ਇਹਨਾਂ ਦੀ ਥਾਂ ਤੇ ਹੋਰ ਦੋ ਨਵੇਂ ਕਾਮਿਆਂ ਦੀ ਭਰਤੀ ਕਰ ਲਈ । ਜਦੋਂ ਇਸ ਸਟੋਰ ਵਿਚ ਸਾਲਾਂ ਵੱਧੀ ਅਰਸੇ ਤੋਂ ਕੰਮ ਕਰਦੇ ਆਊਟਸੋਰਸਡ ਮੁਲਾਜਮਾਂ ਵੱਲੋਂ ਇਸ ਅਫਸਰ ਦੀ ਧੱਕੇਸਾਹੀ ਦਾ ਵਿਰੋਧ ਕੀਤਾ ਗਿਆ ਤਾਂ ਸਰਕਾਰੀ ਸਹਿ ਪ੍ਰਾਪਤ ਇਸ ਅਧੀਕਾਰੀ ਵਲੋਂ ਇਨਸਾਫ ਦੇਣ ਦੀ ਥਾਂ ਉਨ੍ਹਾਂ ਪੰਜ ਮੈਂਬਰਾਂ ਨੂੰ ਵੀ ਨੋਕਰੀ ਤੋਂ ਜਬਾਵ ਦੇ ਦਿੱਤਾ ਗਿਆ। ਜਥੇਬੰਦੀ ਵਲੋਂ ਗਲਬਾਤ ਰਾਹੀਂ ਮਸਲੇ ਦਾ ਹੱਲ ਕਰਨ ਦੀਆਂ ਕੋਸਿਸਾਂ ਨੂੰ ਵੀ ਇਸ ਹੰਕਾਰੇ ਹੋਏ ਅਧਿਕਾਰੀ ਵਲੋਂ ਟਿਚ ਜਾਣਿਆ ਗਿਆ। ਜਿਸਦੇ ਚੱਨਦੇ ਪੀ ਐਸ ਪੀ ਸੀ ਐਲ ਅਤੇ ਪੀ ਐਸ ਟੀ ਸੀ ਐਲ ਕੰਟਰੈਕਚੂਅਲ ਵਰਕਰ ਯੂਨੀਅਨ ਪੰਜਾਬ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਲਹਿਰਾ ਮੁਹੱਬਤ ਥਰਮਲ ਪਲਾਂਟ ਕੰਟਰੈਕਟ ਵਰਕਰਜ ਯੂਨੀਅਨ, ਪਾਵਰਕੌਮ ਐਂਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ, ਅਤੇ ਟੈਕਨੀਕਲ ਸਰਵਿਸਜ ਯੂਨੀਅਨ ਪੰਜਾਬ ਰਜਿ ਵਲੋਂ ਇਕ ਸਾਂਝਾ ਸੰਘਰਸ ਚਲਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਫੈਸਲੇ ਦੀ ਲੜੀ ਚ ਮਿਤੀ 4-10-2022ਨੂੰਪਹਿਲਾਂ ਸੈਂਟਰਲ ਸਟੋਰ ਭਗਤਾ ਭਾਈ ਕਾ ਉਪ ਮੰਡਲ ਅਫਸਰ ਦੇ ਦਫਤਰ ਸਾਹਮਣੇ ਇਕ ਵਿਸਾਲ ਸਾਂਝਾ ਧਰਨਾ ਦਿੱਤਾ ਜਾਵੇਗਾ ਇਸ ਉਪਰੰਤ ਸਹਿਰ ਵਿਚ ਰੋਸ ਮਾਰਚ ਕਰਕੇ ਸਰਕਾਰ ਦੀ ਵਾਅਦਿਆਂ ਤੋਂ ਉਲਟ ਆਊਟਸੋਰਸਡ ਰੁਜਗਾਰ ਖੋਹ ਲੈਣ ਦੀ ਅਸਲੀਅਤ ਲੋਕਾਂ ਚ ਨੰਗੀ ਕੀਤੀ ਜਾਵੇਗੀ ਤੇ ਇਨਸਾਫ ਹਾਸਲ ਕਰਨ ਲਈ ਜਾਰੀ ਇਸ ਸੰਘਰਸ ਨੂੰ ਜਿੱਤ ਤੱਕ ਜਾਰੀ ਰਖਣ ਦਾ ਅਹਿਦ ਕੀਤਾ ਜਾਵੇਗਾ।

ਪੰਜਾਬ ਪੁਲਿਸ ਨੇ ਅੰਤਰ-ਰਾਜੀ ਡਰੱਗ ਗਿਰੋਹ ਦਾ ਕੀਤਾ ਪਰਦਾਫਾਸ਼; 2.51 ਲੱਖ ਫਾਰਮਾ ਓਪੀਆਡਜ ਸਮੇਤ ਹਰਿਆਣਾ ਦਾ ਇੱਕ ਵਸਨੀਕ ਗਿ੍ਰਫਤਾਰ

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ, ਪੰਜਾਬ ਪੁਲਿਸ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਣਤ ਨੂੰ ਠੱਲ ਪਾਉਣ ਲਈ ਵਚਨਬੱਧ
ਗਿ੍ਰਫਤਾਰ ਕੀਤਾ ਮੁਲਜਮ ਪਿਛਲੇ ਕੁਝ ਸਾਲਾਂ ਤੋਂ ਕਰ ਰਿਹਾ ਸੀ ਪੰਜਾਬ ਵਿੱਚ ਫਾਰਮਾ ਓਪੀਆਡਜ ਦੀ ਸਪਲਾਈ : ਡੀਆਈਜੀ ਗੁਰਪ੍ਰੀਤ ਭੁੱਲਰ
ਪੰਜਾਬੀ ਖਬਰਸਾਰ ਬਿਉਰੋ
ਫਤਿਹਗੜ ਸਾਹਿਬ, 2 ਅਕਤੂਬਰ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੇ ਹਿੱਸੇ ਵਜੋਂ, ਫਤਹਿਗੜ ਸਾਹਿਬ ਪੁਲਿਸ ਨੇ ਹਰਿਆਣਾ ਦੇ ਰਹਿਣ ਵਾਲੇ ਇੱਕ ਵਿਅਕਤੀ ਨੂੰ ਗਿ੍ਰਫਤਾਰ ਕਰਦਿਆਂ ਉਸ ਕੋਲੋਂ 2.51 ਲੱਖ ਫਾਰਮਾ ਓਪੀਆਡ ਬਰਾਮਦ ਕਰਕੇ ਨਸ਼ੀਲੀਆਂ ਦਵਾਈਆਂ ਬਣਾਉਣ ਵਾਲੇ ਇੱਕ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਂਟੀ ਗੈਂਗਸਟਰ ਟਾਸਕ ਫੋਸ ਕਮ-ਰੋਪੜ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗਿ੍ਰਫਤਾਰ ਕੀਤੇ ਗਏ ਮੁਲਜਮ ਦੀ ਪਛਾਣ ਰਣਜੀਤ ਗੋਸਵਾਮੀ ਵਾਸੀ ਬੱਤਰਾ ਕਲੋਨੀ ਸੋਨੀਪਤ, ਹਰਿਆਣਾ ਵਜੋਂ ਹੋਈ ਹੈ। ਪੁਲਿਸ ਨੇ ਉਸਦੀ ‘ਕੀਆ’ ਕਾਰ, ਜਿਸਦੀ ਵਰਤੋਂ ਉਹ ਹਰਿਆਣਾ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਲਈ ਕਰਦਾ ਸੀ, ਵਿੱਚੋਂ ਅਲਪਰਾਜ਼ੋਲਮ ਦੀਆਂ 2,37,000 ਗੋਲੀਆਂ ਅਤੇ ਪੀਵੋਨ ਸਪਾਸ ਦੇ 14,400 ਕੈਪਸੂਲ ਬਰਾਮਦ ਕੀਤੇ ਹਨ । ਇਹ ਤੀਜਾ ਅਜਿਹਾ ਅੰਤਰ-ਰਾਜੀ ਫਾਰਮਾਸਿਊਟੀਕਲ ਡਰੱਗ ਰੈਕੇਟ ਹੈ ,ਜਿਸ ਦਾ ਫਤਹਿਗੜ ਸਾਹਿਬ ਜਿਲਾ ਪੁਲਿਸ ਵੱਲੋਂ ਤਿੰਨ ਮਹੀਨਿਆਂ ਤੋਂ ਵੀ ਘੱਟ ਸਮੇਂ ਵਿੱਚ ਪਰਦਾਫਾਸ਼ ਕੀਤਾ ਗਿਆ ਹੈ। ਇਸ ਤੋਂ ਪਹਿਲਾਂ, ਫਤਿਹਗੜ ਸਾਹਿਬ ਪੁਲਿਸ ਨੇ 14 ਜੁਲਾਈ, 2022 ਨੂੰ ਫਾਰਮਾ ਓਪੀਆਡਜ ਦੀਆਂ 7 ਲੱਖ ਗੋਲੀਆਂ/ਕੈਪਸੂਲ ਦੀ ਖੇਪ ਬਰਾਮਦ ਕੀਤੀ ਸੀ, ਜਦਕਿ 4 ਸਤੰਬਰ, 2022 ਨੂੰ ਫਾਰਮਾ ਓਪੀਆਡਜ ਦੀਆਂ 1.17 ਲੱਖ ਗੋਲੀਆਂ/ਕੈਪਸੂਲ ਬਰਾਮਦ ਕੀਤੇ ਗਏ ਸਨ। ਡੀਆਈਜੀ ਗੁਰਪ੍ਰੀਤ ਭੁੱਲਰ ਨੇ ਦੱਸਿਆ ਕਿ ਗੁਪਤ ਇਤਲਾਹ ਦੇ ਆਧਾਰ ’ਤੇ ਸੀਆਈਏ ਸਰਹਿੰਦ ਅਤੇ ਥਾਣਾ ਖਮਾਣੋਂ ਦੀਆਂ ਪੁਲੀਸ ਟੀਮਾਂ ਨੇ ਖਮਾਣੋਂ ਵਿਖੇ ਵਿਸ਼ੇਸ਼ ਚੈਕਿੰਗ ਕੀਤੀ ਅਤੇ ਰਜਿਸਟ੍ਰੇਸ਼ਨ ਨੰਬਰ ਐਚ.ਆਰ10 ਏਜੇ 9791 ਵਾਲੀ ‘ਕੀਆ’ ਕਾਰ ਨੂੰ ਰੋਕਿਆ, ਜਿਸ ਨੂੰ ਮੁਲਜਮ ਰਣਜੀਤ ਗੋਸਵਾਮੀ ਚਲਾ ਰਿਹਾ ਸੀ। ਉਨਾਂ ਦੱਸਿਆ ਕਿ ਕਾਰ ਦੀ ਚੈਕਿੰਗ ਦੌਰਾਨ ਪੁਲਿਸ ਟੀਮਾਂ ਨੇ ਵੱਡੀ ਮਾਤਰਾ ‘ਚ ਫਾਰਮਾ ਓਪੀਔਡ ਬਰਾਮਦ ਕੀਤੀ । ਫਤਹਿਗੜ ਸਾਹਿਬ ਦੇ ਐਸਐਸਪੀ ਡਾ: ਰਵਜੋਤ ਗਰੇਵਾਲ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਗਿ੍ਰਫਤਾਰ ਕੀਤਾ ਮੁਲਜਮ ਦਿੱਲੀ ਅਤੇ ਅੰਮਿ੍ਰਤਸਰ ਵਿੱਚ ਟਰਾਂਸਪੋਰਟ ਦਾ ਕਾਰੋਬਾਰ ਕਰਦਾ ਹੈ। ਉਨਾਂ ਦੱਸਿਆ ਕਿ ਦੋਸ਼ੀ ਨੇ ਕਬੂਲਿਆ ਹੈ ਕਿ ਉਹ ਪਿਛਲੇ ਕੁਝ ਸਾਲਾਂ ਤੋਂ ਪੰਜਾਬ ਵਿੱਚ ਫਾਰਮਾ ਓਪੀਔਡ ਦੀ ਸਪਲਾਈ ਕਰ ਰਿਹਾ ਹੈ ਅਤੇ ਉਸਦੇ ਜ਼ਿਆਦਾਤਰ ਗਾਹਕ ਮੋਗਾ ਅਤੇ ਲੁਧਿਆਣਾ ਵਿੱਚ ਹਨ। ਉਨਾਂ ਦੱਸਿਆ ਕਿ ਪੁਲੀਸ ਨੇ ਮੁਲਜਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨ ਦਾ ਪੁਲੀਸ ਰਿਮਾਂਡ ਹਾਸਲ ਕਰ ਲਿਆ ਹੈ ਅਤੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਥਾਣਾ ਫਤਿਹਗੜ ਸਾਹਿਬ ਵਿਖੇ ਐਨਡੀਪੀਐਸ ਐਕਟ ਦੀ ਧਾਰਾ 22 (ਸੀ) ਤਹਿਤ ਐਫਆਈਆਰ ਨੰਬਰ 131 ਦਰਜ ਕੀਤੀ ਗਈ ਹੈ।

ਕੁਲਤਾਰ ਸਿੰਘ ਸੰਧਵਾਂ ਨੇ ਵੱਖ ਵੱਖ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਦਾ ਜਾਇਜਾ ਲਿਆ

ਵਿਧਾਨ ਸਭਾ ਸਪੀਕਰ ਵੱਲੋਂ ਝੋਨੇ ਦੀ ਨਿਰਵਿਘਨ ਅਤੇ ਸਚਾਰੂ ਖਰੀਦ ਯਕੀਨੀ ਬਨਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼
ਪੰਜਾਬੀ ਖਬਰਸਾਰ ਬਿਉਰੋ
ਚੰਡੀਗੜ, 2 ਅਕਤੂਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮਾਲਵਾ ਪੱਟੀ ਦੀਆਂ ਵੱਖ ਵੱਖ ਅਨਾਜ ਮੰਡੀਆਂ ਦਾ ਅਚਨਚੇਤ ਦੌਰਾ ਕਰਕੇ ਝੋਨੇ ਦੀ ਸਰਕਾਰੀ ਖਰੀਦ ਦਾ ਜਾਇਜਾ ਲਿਆ ਅਤੇ ਅਧਿਕਾਰੀਆਂ ਨੂੰ ਨਿਰਵਿਘਨ ਅਤੇ ਸਚਾਰੂ ਖਰੀਦ ਯਕੀਨੀ ਬਨਾਉਣ ਦੇ ਨਿਰਦੇਸ਼ ਦਿੱਤੇ। ਮੰਡੀਆਂ ਦੇ ਦੌਰੇ ਤੋਂ ਬਾਅਦ ਸ. ਸੰਧਵਾਂ ਨੇ ਖਰੀਦ ਪ੍ਰਬੰਧਾਂ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਅਤੇ ਜਿੱਥੇ ਵੀ ਕੋਈ ਉਣਤਾਈ ਦਿਸੀ ਉਸ ਨੂੰ ਹੱਲ ਕਰਨ ਦੇ ਹੁਕਮ ਦਿੱਤੇ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਕਿਸਾਨ ਨੂੰ ਮੰਡੀਆਂ ਵਿੱਚ ਹਰ ਸਹੂਲਤ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਸਬੰਧ ਵਿੱਚ ਸਰਕਾਰ ਵੱਲੋਂ ਪਹਿਲਾਂ ਹੀ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਉਨਾਂ ਕਿਹਾ ਕਿ ਮੌਜੂਦਾ ਸੀਜਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਮੰਡੀਆਂ ਵਿੱਚ ਝੋਨੇ ਦੀ ਆਮਦ ਉਤੇ ਨਜ਼ਰ ਰੱਖਣ ਲਈ ਉੱਡਣ ਦਸਤੇ ਬਣਾਏ ਗਏ ਹਨ ਅਤੇ ਸੀਜਨ ਦੌਰਾਨ ਕਿਸੇ ਵੀ ਤਰਾਂ ਦੀ ਗੈਰ ਕਾਨੂੰਨੀ ਖਰੀਦ ਤੋਂ ਬਚਾਅ ਲਈ ਅੰਤਰਰਾਜੀ ਹੱਦਾਂ ਉਤੇ ਨਾਕੇ ਲਗਾਉਣ ਦੀ ਹਦਾਇਤ ਕੀਤੀ ਗਈ ਹੈ। ਇਸ ਤੋਂ ਇਲਾਵਾ ਸਾਰੇ ਕਿਸਾਨਾਂ ਨੂੰ 24 ਘੰਟੇ ਅੰਦਰ ਅਦਾਇਗੀ ਯਕੀਨੀ ਬਨਾਉਣ ਲਈ ਕਿਹਾ ਗਿਆ ਹੈ। ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੇ ਦਾਣੇ ਦਾਣੇ ਦੀ ਖਰੀਦ ਅਤੇ ਚੁਕਾਈ ਕਰਨ ਲਈ ਵਚਨਬੱਧ ਹੈ। ਝੋਨੇ ਦੀ ਖਰੀਦ, ਲਿਫਟਿੰਗ, ਬਾਰਦਾਨੇ ਦੀ ਉਪਲਬਧਤਾ, ਟਰਾਂਸਪੋਰਟੇਸਨ, ਲੇਬਰ, ਬਿਜਲੀ, ਪੀਣ ਵਾਲੇ ਪਾਣੀ, ਸਾਫ ਸਫਾਈ, ਪਖਾਨਿਆਂ ਦੀ ਸੁਵਿਧਾ ਸਬੰਧੀ ਕੋਈ ਵੀ ਲਾਪਰਵਾਹੀ ਨਾ ਵਰਤਣ ਲਈ ਸਪਸ਼ਟ ਨਿਰਦੇਸ਼ ਦਿੱਤੇ ਗਏ ਹਨ। ਸਮੂਹ ਅਨਾਜ ਮੰਡੀਆਂ ਦੀ ਨਿਗਰਾਨੀ ਉਪ ਮੰਡਲ ਮੈਜਿਸਟਰੇਟ ਕਰ ਰਹੇ ਹਨ ਅਤੇ ਸਾਰੀਆਂ ਸਰਕਾਰੀ ਖਰੀਦ ਏਜੰਸੀਆਂ ਨੂੰ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਹੁਕਮ ਦਿੱਤੇ ਗਏ ਹਨ।

Our Visitor

1906349