ਸੁਖਜਿੰਦਰ ਮਾਨ
ਬਠਿੰਡਾ, 1 ਅਕਤੂਬਰ : ਇਲਾਕੇ ਦੀ ਪ੍ਰਸਿੱਧ ਵਿਦਿਅਕ ਸੰਸਥਾ ਡੀ.ਐਮ. ਗਰੁੱਪ ਕਰਾੜਵਾਲਾ ਵਿਖੇ ਵਿਦਿਆਰਥੀਆਂ ਨੂੰ ਰੇਬੀਜ(ਹਲਕਾਅ) ਵਰਗੀ ਭਿਆਨਕ ਬਿਮਾਰੀ ਸੰਬੰਧੀ ਜਾਣਕਾਰੀ ਦੇਣ ਲਈ ਇਂੱਕ ਸੈਮੀਨਾਰ ਕਰਵਾਇਆ ਗਿਆ ।ਇਸ ਪ੍ਰੋਗਰਾਮ ਵਿੱਚ ਵੈਟਨਰੀ ਕਾਲਜ ਦੀ ਟੀਮ ਨੇ ਇਸ ਬਿਮਾਰੀ ਦੇ ਘਾਤਕ ਅੰਜਾਮ ਅਤੇ ਇਸ ਤੋ ਬਚਾਅ ਲਈ ਸੰਚਾਰੂ ਢੰਗ ਨਾਲ ਸਮੇਂ ਸਿਰ ਇਲਾਜ ਕਰਵਾਉਣ ਲਈ ਰੇਬੀਜ ਨਾਲ ਗ੍ਰਹਿਸਤ ਜਾਨਵਰਾਂ ਦੇ ਕੱਟੇ ਜਾਣ ਵਾਲੇ ਮਰੀਜਾਂ ਦੇ ਟੀਕੇ ਆਦਿ ਨਾਲ ਇਲਾਜ ਸਬੰਧੀ ਜਾਣਕਾਰੀ ਦਿੱਤੀ ।ਇਸ ਮੌਕੇ ਤੇ ਵਿਦਿਆਰਥੀਆਂ ਦੁਆਰਾ ਵਿਸੇ ਨਾਲ ਸਬੰਧਤ ਪੇਂਟਿੰਗਜ ਆਦਿ ਦਾ ਮੁਕਾਬਲਾ ਕਰਵਾਇਆ ਗਿਆ ਅਤੇ ਵਿਦਿਆਰਥੀਆਂ ਨੂੰ ਇਨਾਮ ਵੀ ਵੰਡੇ ਗਏ ਅਤੇ ਅਖੀਰ ਵਿੱਚ ਸੰਸਥਾ ਦੇ ਚੇਅਰਮੈਨ ਇੰਜੀ. ਅਵਤਾਰ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਨੂੰ ਜਾਣਕਾਰੀ ਦੇਣ ਵਾਸਤੇ ਪਹੁੰਚੀ ਸਮੁੱਚੀ ਟੀਮ ਦਾ ਧੰਨਵਾਦ ਕੀਤਾ ।
ਡੀ ਐਮ ਗਰੁੱਪ ਕਰਾੜਵਾਲਾ ਵਿਖੇ ‘ਵਿਸਵ ਐਂਟੀ ਰੇਬੀਜ ਦਿਵਸ ਸਬੰਧੀ ਸੈਮੀਨਾਰ ਆਯੋਜਿਤ
ਬਠਿੰਡਾ ’ਚ ਡੇਢ ਸਾਲ ਬਾਅਦ ਦਰਜ ਹੋਏ ਪਰਚੇ ਨੂੰ ਲੈ ਕੇ ਸਿਆਸਤ ਗਰਮਾਈ
ਸਾਬਕਾ ਵਿੱਤ ਮੰਤਰੀ ਦਾ ਰਿਸ਼ਤੇਦਾਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਹੋਏ ਆਹਮੋ ਸਾਹਮਣੇ
ਸੁਖਜਿੰਦਰ ਮਾਨ
ਬਠਿੰਡਾ, 1 ਅਕਤੂਬਰ : ਬਠਿੰਡਾ ’ਚ ਕਰੀਬ ਡੇਢ ਸਾਲ ਬਾਅਦ ਦਰਜ ਹੋਏ ਇੱਕ ਪਰਚੇ ਨੂੰ ਲੈ ਕੇ ਸ਼ਹਿਰ ਦੀ ਸਿਆਸਤ ਗਰਮਾ ਗਈ ਹੈ। ਇਸ ਮਾਮਲੇ ਵਿਚ ਸਾਬਕਾ ਵਿੱਤ ਮੰਤਰੀ ਦਾ ਰਿਸ਼ਤੇਦਾਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਆਹਮੋ ਸਾਹਮਣੇ ਆ ਗਏ ਹਨ। ਕਾਂਗਰਸ ਸਰਕਾਰ ਦੌਰਾਨ ਬਠਿੰਡੇ ਦੀ ਸੱਤਾ ਦਾ ਕੇਂਦਰਬਿੰਦੂ ਰਹੇ ਸਾਬਕਾ ਵਿੱਤ ਮੰਤਰੀ ਦੇ ਰਿਸ਼ਤੇਦਾਰ ਜੈਜੀਤ ਜੌਹਲ ਉਰਫ਼ ਜੋਜੋ ਨੇ ਇਸ ਮਾਮਲੇ ਵਿੱਚ ਫੇਸਬੁੱਕ ‘ਤੇ ਇੱਕ ਵੀਡੀਓ ਅੱਪਲੋਡ ਕਰਕੇ ਅਕਾਲੀ ਦਲ ਨਾਲ ਮਿਲਕੇ ਆਪ ਸਰਕਾਰ ‘ਤੇ ਸਿਆਸੀ ਬਦਲੇਖੋਰੀ ਦਾ ਆਰੋਪ ਲਗਾਇਆ ਹੈ। ਦੂਜੇ ਪਾਸੇ ਜੌਹਲ ਦੇ ਇਨ੍ਹਾਂ ਦਾਅਵਿਆਂ ਨੂੰ ਝੂਠ ਦਾ ਪੁਲੰਦਾ ਕਰਾਰ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਬਠਿੰਡਾ ਚ ਕਾਂਗਰਸ ਸਰਕਾਰ ਦੌਰਾਨ ਪੰਜ ਸਾਲਾਂ ਚ ਹੋਈਆਂ ਧੱਕੇਸ਼ਾਹੀਆਂ ਲਈ ਖ਼ੁਦ ਜੌਹਲ ਨੂੰ ਜਿੰਮੇਵਾਰ ਠਹਿਰਾਉਂਦਿਆਂ ਦਾਅਵਾ ਕੀਤਾ ਕਿਹਾ ਕਿ ਅਸਲ ਵਿਚ ਉਨ੍ਹਾਂ ਨੂੰ ਹੁਣ ਇਨਸਾਫ਼ ਮਿਲਿਆ ਹੈ। ਇੱਥੇ ਦੱਸਣਾ ਬਣਦਾ ਹੈ ਕਿ 6 ਅਗੱਸਤ 2022 ਨੂੰ ਥਾਣਾ ਕੈਨਾਲ ਕਲੋਨੀ ਦੀ ਪੁਲਸ ਵੱਲੋਂ ਸ਼ਿਕਾਇਤਕਰਤਾ ਓਮ ਪ੍ਰਕਾਸ਼ ਦੱਤਾ ਵਾਸੀ ਪ੍ਰਤਾਪ ਨਗਰ ਦੀ ਸ਼ਿਕਾਇਤ ’ਤੇ ਕਾਂਗਰਸ ਵਰਕਰਾਂ ਬਿੱਕਰ ਸਿੰਘ ਅਤੇ ਬਿੱਕਾ ਸ਼ਰਮਾ ਸਹਿਤ ਤਿੰਨ ਅਣਪਛਾਤੇ ਵਿਅਕਤੀਆਂ ਵਿਰੁੱਧ ਵੱਖ ਵੱਖ ਧਰਾਵਾਂ ਤਹਿਤ ਪਰਚਾ ਦਰਜ ਕੀਤਾ ਸੀ। ਇਸ ਮਾਮਲੇ ਵਿਚ ਪੁਲਸ ਨੇ ਬਿੱਕਾ ਸ਼ਰਮਾ ਅਤੇ ਬਿੱਕਰ ਸਿੰਘ ਨੂੰ ਗਿ੍ਰਫਤਾਰ ਕਰ ਲਿਆ ਸੀ। ਜਿਸ ਤੋਂ ਬਾਅਦ ਇਨ੍ਹਾਂ ਦੋਨਾਂ ਨੂੰ ਜ਼ਮਾਨਤ ਵੀ ਮਿਲ ਗਈ ਸੀ ਪ੍ਰੰਤੂ ਬਾਅਦ ਵਿੱਚ ਪੁਲੀਸ ਵੱਲੋਂ ਸ਼ਿਕਾਇਤਕਰਤਾ ਦੇ ਦੂਜੀ ਵਾਰ ਦਰਜ ਕੀਤੇ ਬਿਆਨਾਂ ਦੇ ਆਧਾਰ ‘ਤੇ ਇਸ ਕੇਸ ਵਿਚ ਲੁੱਟਖੋਹ ਦੇ ਜੁਰਮ ਦਾ ਵਾਧਾ ਕਰਦਿਆਂ ਮਹਿਲਾ ਕਾਂਗਰਸੀ ਕੌਂਸਲਰ ਦੇ ਪਤੀ ਜਗਪਾਲ ਸਿੰਘ ਗੋਰਾ ਸਹਿਤ ਦੋ ਹੋਰ ਕਾਂਗਰਸੀ ਵਰਕਰ ਅਮਨਦੀਪ ਉਰਫ ਡੀਸੀ ਅਤੇ ਗੁਰਮੀਤ ਸਿੰਘ ਨੂੰ ਵੀ ਨਾਮਜਦ ਕਰ ਲਿਆ ਸੀ। ਜਿਸ ਤੋਂ ਬਾਅਦ ਇਹ ਮਾਮਲਾ ਭੜਕਿਆ ਹੈ। ਉੱਧਰ ਜੈਜੀਤ ਜੌਹਲ ਉਰਫ਼ ਜੋਜੋ ਵੱਲੋਂ ਫੇਸਬੁੱਕ ’ਤੇ ਪਾਈ ਪੋਸਟ ਤੋਂ ਬਾਅਦ ਸਾਬਕਾ ਕੋਸਲਰ ਗੁਰਸੇਵਕ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਰਾਜਵਿੰਦਰ ਸਿੱਧੂ, ਸੀਨੀਅਰ ਅਕਾਲੀ ਆਗੂ ਬਬਲੀ ਢਿੱਲੋਂ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਹਰਪਾਲ ਢਿੱਲੋਂ ਅਤੇ ਹੋਰਨਾਂ ਦੀ ਹਾਜ਼ਰੀ ਚ ਕੀਤੀ ਇਸ ਪ੍ਰੈੱਸ ਕਾਨਫਰੰਸ ਵਿੱਚ ਦਾਅਵਾ ਕੀਤਾ ਕਿ 14 ਫਰਵਰੀ 2021 ਨੂੰ ਨਗਰ ਨਿਗਮ ਦੀਆਂ ਚੋਣਾਂ ਵਾਲੇ ਦਿਨ ਹੋਈ ਇਸ ਧੱਕੇਸ਼ਾਹੀ ਦੀ ਸਿਕਾਇਤ ਉਪਰ ਇਕ ਸਾਲ ਤੱਕ ਕਾਂਗਰਸ ਸਰਕਾਰ ਰਹਿੰਦਿਆਂ ਬਠਿੰਡਾ ਪੁਲੀਸ ਨੇ ਕੋਈ ਕਾਰਵਾਈ ਨਹੀਂ ਕੀਤੀ ਸੀ ਜਿਸ ਤੋਂ ਬਾਅਦ ਸਿਕਾਇਤਕਰਤਾ ਦੱਤਾ ਵਲੋਂ ਸਰਕਾਰ ਬਦਲਣ ਤੇ ਨਵੇਂ ਸਿਰਿਓਂ ਸ਼ਿਕਾਇਤ ਦਿੱਤੀ ਸੀ। ਗੁਰਸੇਵਕ ਮਾਨ ਅਤੇ ਅਕਾਲੀ ਆਗੂਆਂ ਨੇ ਅੱਗਿਓਂ ਕਿਹਾ ਕਿ ਜੌਹਲ ਵੱਲੋਂ ਲਗਾਏ ਜਾ ਰਹੇ ਇਹ ਦੋਸ਼ ਕਿ ਇਹ ਪਰਚਾ ਅਕਾਲੀ ਦਲ ਅਤੇ ਆਪ ਸਰਕਾਰ ਨੇ ਮਿਲ ਕੇ ਦਰਜ ਕਰਵਾਇਆ ਹੈ, ਦੇ ਝੂਠ ਦਾ ਪਰਦਾਫਾਸ਼ ਇਸ ਗੱਲ ਤੋਂ ਵੀ ਹੁੰਦਾ ਹੈ ਕਿ ਇਸ ਕੇਸ ਵਿਚ ਕਥਿਤ ਮੁਜਰਮ ਮੰਨੇ ਜਾਂਦੇ ਕਾਂਗਰਸ ਦੀ ਮਹਿਲਾ ਕੋਸਲਰ ਦੇ ਪਤੀ ਜਗਪਾਲ ਸਿੰਘ ਗੋਰਾ ਨਾ ਸਿਰਫ਼ ਬਠਿੰਡਾ ਸ਼ਹਿਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਜਿੱਤੇ ਵਿਧਾਇਕ ਜਗਰੂਪ ਸਿੰਘ ਗਿੱਲ ਦੇ ਖਾਸਮਖਾਸ ਹਨ, ਬਲਕਿ ਜਿੱਤ ਤੋਂ ਬਾਅਦ ਉਨ੍ਹਾਂ ਨੂੰ ਵਧਾਈ ਦੇਣ ਵਾਲੇ ਵਿਰੋਧੀ ਆਗੂਆਂ ਵਿਚੋਂ ਮੁੱਖ ਰਹੇ ਹਨ। ਜਿਸ ਦੇ ਚੱਲਦੇ ਇਹ ਕਹਿਣਾ ਕਿ ਇਹ ਪਰਚਾ ਸਰਕਾਰ ਦੀ ਮਿਲੀਭੁਗਤ ਨਾਲ ਹੋਇਆ ਹੈ ਬਿਲਕੁਲ ਗਲਤ ਹੈ। ਬਲਕਿ ਪੁਲਸ ਨੇ ਪੀੜਤਾਂ ਨੂੰ ਲੰਮੇ ਸਮੇਂ ਬਾਅਦ ਇਨਸਾਫ ਦਿੱਤਾ ਹੈ। ਇਸ ਮੌਕੇ ਗੁਰਸੇਵਕ ਮਾਨ ਨੇ ਨਗਰ ਨਿਗਮ ਚੋਣਾਂ ਵਾਲੇ ਦਿਨ ਵਾਪਰੀਆਂ ਘਟਨਾਵਾਂ ਦੌਰਾਨ ਹੋਈਆਂ ਕਥਿਤ ਧੱਕੇਸ਼ਾਹੀਆਂ ਦੀਆਂ ਵੀਡੀਓ ਵੀ ਮੀਡੀਆ ਸਾਹਮਣੇ ਰੱਖਦਿਆਂ ਕਿਹਾ ਕਿ ਅਸਲ ਵਿੱਚ ਕਾਂਗਰਸ ਸਰਕਾਰ ਦਰਮਿਆਨ ਬਠਿੰਡਾ ਵਿੱਚ ਲੋਕਤੰਤਰ ਦੀਆਂ ਸ਼ਰ੍ਹੇਆਮ ਧੱਜੀਆਂ ਉਡਾਈਆਂ ਗਈਆਂ ਸਨ, ਜਿਸਦੇ ਚੱਲਦੇ ਮਨਪ੍ਰੀਤ ਬਾਦਲ ਨੂੰ ਨਮੋਸੀ ਭਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅਨਾਜ ਮੰਡੀ ਸੁਨਾਮ ਵਿਖੇ ਝੋਨੇ ਦੀ ਸਰਕਾਰੀ ਖਰੀਦ ਸੁਰੂ ਕਰਵਾਈ
ਪੰਜਾਬ ਸਰਕਾਰ ਕਿਸਾਨ ਵੀਰਾਂ ਨੂੰ ਅਨਾਜ ਮੰਡੀਆਂ ਵਿੱਚ ਹਰ ਸੰਭਵ ਸਹੂਲਤ ਉਪਲੱਬਧ ਕਰਵਾਉਣ ਲਈ ਵਚਨਬੱਧ
ਝੋਨੇ ਦੀ ਆਮਦ ਉਤੇ ਨਜਰ ਰੱਖਣ ਲਈ ਉੱਡਣ ਦਸਤੇ ਤਾਇਨਾਤ; ਬੋਗਸ ਜਾਂ ਗੈਰ ਕਾਨੂੰਨੀ ਖਰੀਦ ਰੋਕਣ ਲਈ ਕੀਤੀ ਸਖਤੀ
ਪੰਜਾਬੀ ਖ਼ਬਰਸਾਰ ਬਿਉਰੋ
ਸੁਨਾਮ ਊਧਮ ਸਿੰਘ ਵਾਲਾ, 1 ਅਕਤੂਬਰ -ਜਿਲ੍ਹਾ ਸੰਗਰੂਰ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖਰੀਦ ਸੁਰੂ ਹੋ ਗਈ ਹੈ। ਸੁਨਾਮ ਊਧਮ ਸਿੰਘ ਵਾਲਾ ਦੀ ਨਵੀਂ ਅਨਾਜ ਮੰਡੀ ਵਿਖੇ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਸਰਕਾਰੀ ਖਰੀਦ ਆਰੰਭ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨ ਵੀਰਾਂ ਨੂੰ ਅਨਾਜ ਮੰਡੀਆਂ ਵਿੱਚ ਹਰ ਸੁਵਿਧਾ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸੀਜਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸਕਲ ਪੇਸ ਨਹੀਂ ਆਵੇਗੀ। ਇਸ ਮੌਕੇ ਉਨ੍ਹਾਂ ਨੇ ਕਿਸਾਨ ਸੁਖਜਿੰਦਰ ਸਿੰਘ ਵਾਸੀ ਮਾਡਲ ਟਾਊਨ ਵੱਲੋਂ ਲਿਆਂਦੀ ਜਿਣਸ ਦੀ ਬੋਲੀ ਵੀ ਲਗਵਾਈ ਅਤੇ ਮੌਕੇ ਉਤੇ ਹੀ ਫਸਲ ਦੀ ਖਰੀਦ ਕੀਤੀ ਗਈ। ਸ੍ਰੀ ਮੁਕੇਸ ਜੁਨੇਜਾ ਦੀ ਦੁਕਾਨ ਉਤੇ ਆੜ੍ਹਤੀਆਂ ਅਤੇ ਕਿਸਾਨਾਂ ਦੀ ਇਕੱਤਰਤਾ ਦੌਰਾਨ ਕੈਬਨਿਟ ਮੰਤਰੀ ਨੇ ਦੱਸਿਆ ਕਿ ਮੰਡੀਆਂ ਵਿੱਚ ਝੋਨੇ ਦੀ ਆਮਦ ਉਤੇ ਨਜਰ ਰੱਖਣ ਲਈ ਉੱਡਣ ਦਸਤੇ ਤਾਇਨਾਤ ਹਨ ਅਤੇ ਸੀਜਨ ਦੌਰਾਨ ਕਿਸੇ ਵੀ ਤਰ੍ਹਾਂ ਦੀ ਬੋਗਸ ਜਾਂ ਗੈਰ ਕਾਨੂੰਨੀ ਖਰੀਦ ਤੋਂ ਬਚਾਅ ਲਈ ਜ?ਿਲ੍ਹੇ ਦੀਆਂ ਅੰਤਰਰਾਜੀ ਹੱਦਾਂ ਉਤੇ ਨਾਕੇ ਲਗਾਉਣ ਦੀ ਹਦਾਇਤ ਕੀਤੀ ਗਈ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੇ ਦਾਣੇ ਦਾਣੇ ਦੀ ਖਰੀਦ ਅਤੇ ਚੁਕਾਈ ਕਰਨ ਲਈ ਵਚਨਬੱਧ ਹੈ। ਸ੍ਰੀ ਅਰੋੜਾ ਨੇ ਕਿਹਾ ਕਿ ਜਿਲ੍ਹਾ ਪ੍ਰਸਾਸਨ ਨੂੰ ਝੋਨੇ ਦੀ ਖਰੀਦ, ਲਿਫਟਿੰਗ, ਬਾਰਦਾਨੇ ਦੀ ਉਪਲਬਧਤਾ, ਟਰਾਂਸਪੋਰਟੇਸਨ, ਲੇਬਰ ਸਮੇਤ ਬਿਜਲੀ, ਪੀਣ ਲਈ ਸਾਫ ਪਾਣੀ, ਸਾਫ ਸਫਾਈ, ਪਖਾਨਿਆਂ ਦੀ ਸੁਵਿਧਾ ਸਬੰਧੀ ਕੋਈ ਵੀ ਲਾਪਰਵਾਹੀ ਨਾ ਵਰਤਣ ਲਈ ਸਪੱਸਟ ਦਿਸਾ ਨਿਰਦੇਸ ਦਿੱਤੇ ਗਏ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸਮੂਹ ਅਨਾਜ ਮੰਡੀਆਂ ਦੀ ਨਿਗਰਾਨੀ ਉਪ ਮੰਡਲ ਮੈਜਿਸਟਰੇਟ ਕਰ ਰਹੇ ਹਨ ਅਤੇ ਸਾਰੀਆਂ ਸਰਕਾਰੀ ਖਰੀਦ ਏਜੰਸੀਆਂ ਨੂੰ ਸਰਕਾਰ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਨ ਦੇ ਆਦੇਸ ਦਿੱਤੇ ਗਏ ਹਨ। ਇਸ ਮੌਕੇ ਪ੍ਰਧਾਨ ਆੜ੍ਹਤੀ ਐਸੋਸੀਏਸਨ ਅਮਰੀਕ ਸਿੰਘ ਧਾਲੀਵਾਲ, ਐਸ ਡੀ ਐਮ ਜਸਪ੍ਰੀਤ ਸਿੰਘ, ਡੀ ਐਫ ਐਸ ਸ੍ਰੀ ਨਰਿੰਦਰ ਸਿੰਘ, ਮਦਨ ਗੋਪਾਲ, ਤਰਸੇਮ ਤੋਲੋਵਾਲੀਆ, ਹਰਮੇਸ ਨਾਗਰਾ, ਸੇਠੀ ਕੁਲਾਰਾਂ, ਮਨਪ੍ਰੀਤ ਬਾਂਸਲ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ, ਆੜ੍ਹਤੀ, ਪੱਲੇਦਾਰ ਆਦਿ ਹਾਜਰ ਸਨ।
ਬਜ਼ੁਰਗਾਂ ਵਿੱਚ ‘ਇਕੱਲਤਾ‘ ਨੂੰ ਦੂਰ ਕਰਨ ਲਈ ‘ਪਿੰਡ ਦੀ ਸੱਥ‘ ਸੰਕਲਪ ਨੂੰ ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਲਾਗੂ ਕੀਤਾ ਜਾਵੇਗਾ – ਡਾ ਬਲਜੀਤ ਕੌਰ
ਕਿਹਾ, ਬਜ਼ੁਰਗ ਲੋਕ ਇਕੱਠੇ ਹੋ ਕੇ ਵਿਚਾਰ ਚਰਚਾ ਕਰ ਸਕਣਗੇ
10 ਜ਼ਿਲ੍ਹਿਆਂ ‘ਚ ਬਣਨਗੇ ਬਿਰਧ ਘਰ, ਮਾਨਸਾ ਤੇ ਬਰਨਾਲਾ ‘ਚ ਉਸਾਰੀ ਆਖਰੀ ਪੜਾਅ ‘ਤੇ – ਕੈਬਨਿਟ ਮੰਤਰੀ
ਪੰਜਾਬੀ ਖ਼ਬਰਸਾਰ ਬਿਉਰੋ
ਲੁਧਿਆਣਾ, 1 ਅਕਤੂਬਰ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਕੂਲਾਂ ਵਿੱਚ ਬੱਚਿਆਂ ਨੂੰ ਬਜ਼ੁਰਗਾਂ ਦਾ ਸਤਿਕਾਰ ਕਰਨਾ ਸਿਖਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਸਥਾਨਕ ਗੁਰੂ ਨਾਨਕ ਭਵਨ ਵਿਖੇ ਅੰਤਰਰਾਸ਼ਟਰੀ ਬਜੁਰਗ ਦਿਵਸ ਮਨਾਉਣ ਸਬੰਧੀ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਕੂਲੀ ਵਿਦਿਆਰਥੀਆਂ ਰਾਹੀਂ ਪਰਿਵਾਰਾਂ ਵਿੱਚ ਵੱਡਿਆਂ ਦਾ ਸਤਿਕਾਰ ਕਰਨ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਮਾਪਿਆਂ ਨੂੰ ਵੀ ਸਮਾਜਿਕ ਅਤੇ ਪਰਿਵਾਰਕ ਕਦਰਾਂ ਕੀਮਤਾਂ ਪ੍ਰਦਾਨ ਕਰਨੀਆਂ ਚਾਹੀਦੀਆਂ ਹਨ ਤਾਂ ਜੋ ਉਹ ਆਪਣੇ ਪਰਿਵਾਰਾਂ ਵਿੱਚ ਬਜੁਰਗਾਂ ਨਾਲ ਵਧੀਆ ਸਮਾਂ ਬਿਤਾ ਸਕਣ, ਜੋ ਹੁਣ ਦੇਖਣ ਨੂੰ ਨਹੀਂ ਮਿਲਦਾ। ਉਨ੍ਹਾਂ ਕਿਹਾ ਕਿ ਇਕੱਲਾਪਣ ਬਜੁਰਗਾਂ ਨੂੰ ਘੁਣ ਵਾਂਗ ਅੰਦਰੋ-ਅੰਦਰ ਖੋਖਲਾ ਕਰੀ ਜਾਂਦਾ ਹੈ ਅਤੇ ਹੁਣ ਨੌਜਵਾਨਾਂ ਅਤੇ ਬਜ਼ੁਰਗਾਂ ਵਿਚਕਾਰ ਪਾੜੇ ਨੂੰ ਜਲਦ ਖਤਮ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਕੋਲ ਤਜ਼ਰਬਿਆਂ ਦਾ ਖਜ਼ਾਨਾ ਹੁੰਦਾ ਹੈ ਅਤੇ ਜੇਕਰ ਬੱਚੇ ਉਨ੍ਹਾਂ ਦੇ ਨਾਲ ਰਹਿਣਗੇ, ਸਮਾਂ ਬਿਤਾਉਣਗੇ ਤਾਂ ਉਨ੍ਹਾਂ ਨੂੰ ਸੱਭਿਆਚਾਰ, ਚੰਗੇ ਗੁਣਾਂ, ਚੰਗੀਆਂ ਆਦਤਾਂ ਅਤੇ ਹੋਰ ਸਮਾਜਿਕ ਮੁੱਦਿਆਂ ਬਾਰੇ ਗਿਆਨ ਹੋ ਸਕੇਗਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ ਅਤੇ ‘ਪਿੰਡ ਦੀ ਸੱਥ‘ ਦੇ ਸੰਕਲਪ ਨੂੰ ਸ਼ਹਿਰੀ ਖੇਤਰਾਂ ਵਿੱਚ ਵੀ ਦੁਹਰਾਇਆ ਜਾਵੇਗਾ ਤਾਂ ਜੋ ਬਜ਼ੁਰਗ ਲੋਕ ‘ਇਕੱਲਤਾ‘ ਨੂੰ ਖ਼ਤਮ ਕਰਨ ਲਈ ਇਕੱਠੇ ਹੋ ਕੇ ਵਿਚਾਰ-ਵਟਾਂਦਰਾ ਕਰ ਸਕਣ। ਡਾ. ਬਲਜੀਤ ਕੌਰ ਨੇ ਕਿਹਾ ਕਿ ਮਾਨਸਾ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਜਲਦ ਹੀ ਨਵੇਂ ਬਿਰਧ ਘਰ ਬਣਾਏ ਜਾਣਗੇ ਜਿੱਥੇ ਉਸਾਰੀ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਇਸ ਤੋਂ ਇਲਾਵਾ ਸੂਬੇ ਵਿੱਚ 10 ਜ਼ਿਲ੍ਹਿਆਂ ਵਿੱਚ ਬਿਰਧ ਆਸ਼ਰਮਾਂ ਲਈ ਨਵੀਆਂ ਇਮਾਰਤਾਂ ਵੀ ਬਣਨਗੀਆਂ, ਜਿਸ ਸਬੰਧੀ ਬਜਟ ਵੀ ਮਨਜ਼ੂਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਦੇ ਬਜ਼ੁਰਗਾਂ ਨੂੰ ਬਿਹਤਰ ਜੀਵਨ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਬੁਢਾਪਾ ਪੈਨਸ਼ਨ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਬਣਾਇਆ ਗਿਆ ਹੈ। ਇਸ ਦੌਰਾਨ ਡਾਇਰੈਕਟਰ ਸ੍ਰੀਮਤੀ ਮਾਧਵੀ ਕਟਾਰੀਆ ਨੇ ਕਿਹਾ ਕਿ ਬਜ਼ੁਰਗਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਤੇਜ਼ ਰਫ਼ਤਾਰ ਨਾਲ ਕਰਨ ਲਈ ਸਰਕਾਰ ਨੇ ਉਨ੍ਹਾਂ ਲਈ ਟੋਲ-ਫ੍ਰੀ ਹੈਲਪਲਾਈਨ ਨੰਬਰ 14567 ਸ਼ੁਰੂ ਕੀਤਾ ਹੈ ਅਤੇ ਹੈਲਪਲਾਈਨ ਰਾਹੀਂ ਬਜੁਰਗਾਂ ਦੀ ਸੇਵਾ ਕਰਕੇ ਉਨ੍ਹਾਂ ਨੂੰ ਜਲਦ ਸੇਵਾਵਾਂ ਅਤੇ ਸਹੂਲਤਾਂ ਯਕੀਨੀ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਉਹ ਹੈਲਪਲਾਈਨ ਦਾ ਵੱਧ ਤੋਂ ਵੱਧ ਲਾਭ ਉਠਾਉਣ ਜਦੋਂ ਵੀ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਕੋਈ ਮੁਸ਼ਕਲ ਆਉਂਦੀ ਹੈ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੂੰ ਪਹਿਲੀ ਵਾਰ ਲੁਧਿਆਣਾ ਪਹੁੰਚਣ ‘ਤੇ ਕਮਿਸ਼ਨਰੇਟ ਪੁਲਿਸ ਵੱਲੋਂ ਗਾਰਡ ਆਫ਼ ਆਨਰ ਵੀ ਦਿੱਤਾ ਗਿਆ। ਇਸ ਮੌਕੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ. ਹਰਭੁਪਿੰਦਰ ਸਿੰਘ ਧਰੌੜ, ‘ਆਪ‘ ਦੇ ਸੀਨੀਅਰ ਆਗੂ ਮਾਸਟਰ ਹਰੀ ਸਿੰਘ, ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ, ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।
ਰਾਹੁਲ ਭੰਡਾਰੀ ਵੱਲੋਂ ਲੋਕ-ਪੱਖੀ ਸਕੀਮਾਂ ਬਾਰੇ ਜਾਣਕਾਰੀ ਪ੍ਰਦਾਨ ਕਰਨ ਲਈ ਸਰੋਤਾਂ ਦੀ ਢੁਕਵੀਂ ਵਰਤੋਂ ‘ਤੇ ਜੋਰ
ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੀਆਂ ਵੱਖ-ਵੱਖ ਸਾਖਾਵਾਂ ਅਤੇ ਸੈਕਸਨਾਂ ਦੇ ਕੰਮਕਾਜ ਦੀ ਸਮੀਖਿਆ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 1 ਅਕਤੂਬਰ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ-ਪੱਖੀ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਉਪਲਬਧ ਸਰੋਤਾਂ ਖਾਸ ਤੌਰ ‘ਤੇ ਸੋਸ਼ਲ ਮੀਡੀਆ ਦੀ ਸੁਚੱਜੀ ਵਰਤੋਂ ਕਰਨ ‘ਤੇ ਜ਼ੋਰ ਦਿੱਤਾ। ਇੱਥੇ ਅੱਜ ਪੰਜਾਬ ਭਵਨ ਵਿਖੇ ਵਿਭਾਗ ਦੇ ਅਧਿਕਾਰੀਆਂ ਨਾਲ ਆਪਣੀ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪ੍ਰਮੁੱਖ ਸਕੱਤਰ ਨੇ ਸਬੰਧਤ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਵੱਲੋਂ ਸੁਰੂ ਕੀਤੀਆਂ ਗਈਆਂ ਪ੍ਰਮੁੱਖ ਅਤੇ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਜਾਣਕਾਰੀ ਪ੍ਰਦਾਨ ਕਰਨ ਲਈ ਉਤਸਾਹਪੂਰਵਕ ਉਪਰਾਲੇ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਢੁਕਵੀਂ ਜਾਣਕਾਰੀ ਹੋਣ ਉਤੇ ਹੀ ਲੋਕ ਇਨ੍ਹਾਂ ਯੋਜਨਾਵਾਂ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਨੇ ਫੀਡਬੈਕ ਵਿਧੀ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ‘ਤੇ ਵੀ ਜੋਰ ਦਿੱਤਾ। ਚੰਗੇ ਸਾਸ਼ਨ ਵਿੱਚ ਸੋਸ਼ਲ ਮੀਡੀਆ ਦੀ ਅਹਿਮ ਭੂਮਿਕਾ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਸੂਚਨਾ ਦੇ ਮੁੱਖ ਸਰੋਤ ਵਜੋਂ ਉੱਭਰਿਆ ਹੈ ਅਤੇ ਇਸ ਦੀ ਵਰਤੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਕੀਤੀ ਜਾ ਸਕਦੀ ਹੈ। ਉਨ੍ਹਾਂ ਵਿਭਾਗ ਦੀਆਂ ਵੱਖ-ਵੱਖ ਸ਼ਾਖਾਵਾਂ ਅਤੇ ਸੈਕਸ਼ਨਾਂ ਦੇ ਕੰਮਕਾਜ ਦਾ ਜਾਇਜ਼ਾ ਲਿਆ ਜਿਨ੍ਹਾਂ ਵਿੱਚ ਪ੍ਰੈੱਸ ਸੈਕਸ਼ਨ, ਸੋਸ਼ਲ ਮੀਡੀਆ, ਇਸ਼ਤਿਹਾਰ ਸ਼ਾਖਾ, ਕਲਿੱਪਿੰਗਜ਼, ਅਮਲਾ ਸ਼ਾਖਾ, ਆਰ.ਟੀ.ਆਈ., ਪ੍ਰੋਡਕਸ਼ਨ, ਸੌਂਗ ਐਂਡ ਡਰਾਮਾ ਆਦਿ ਸ਼ਾਮਲ ਹਨ।
ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਕਿਹਾ ਕਿ ਮੁੱਖ ਮੰਤਰੀ ਜਾਂ ਹੋਰ ਮੰਤਰੀਆਂ ਵੱਲੋਂ ਕੀਤੇ ਜਾਂਦੇ ਐਲਾਨ, ਭਲਾਈ ਸਕੀਮਾਂ, ਲੋਕ-ਪੱਖੀ ਪਹਿਲਕਦਮੀਆਂ ਅਤੇ ਹੋਰ ਸਰਕਾਰੀ ਹੁਕਮਾਂ ਨੂੰ ਸਰਕਾਰ ਦੇ ਸੋਸ਼ਲ ਮੀਡੀਆ ਹੈਂਡਲਾਂ ‘ਤੇ ਵੀ ਪੋਸਟ ਕੀਤਾ ਜਾਵੇ ਤਾਂ ਜੋ ਇਨ੍ਹਾਂ ਬਾਰੇ ਲੋਕਾਂ ਨੂੰ ਸਮੇਂ ਸਿਰ ਜਾਣਕਾਰੀ ਉਪਲਬਧ ਹੋ ਸਕੇ। ਮੁੱਖ ਮੰਤਰੀ ਦੇ ਸੰਯੁਕਤ ਪ੍ਰਮੁੱਖ ਸਕੱਤਰ-ਕਮ-ਵਧੀਕ ਡਾਇਰੈਕਟਰ (ਐਡਮਿਨ) ਸੂਚਨਾ ਤੇ ਲੋਕ ਸੰਪਰਕ ਵਿਭਾਗ ਸ੍ਰੀ ਸੰਦੀਪ ਸਿੰਘ ਗਾੜ੍ਹਾ ਨੇ ਪ੍ਰਮੁੱਖ ਸਕੱਤਰ ਨੂੰ ਦੱਸਿਆ ਕਿ ਸਰਕਾਰੀ ਐਲਾਨਾਂ, ਹੁਕਮਾਂ ਅਤੇ ਲੋਕ ਭਲਾਈ ਸਕੀਮਾਂ ਸਬੰਧੀ ਸਾਰੀ ਜਾਣਕਾਰੀ ਵੱਖ-ਵੱਖ ਮੀਡੀਆ ਪਲੇਟਫਾਰਮਾਂ ਦੀ ਵਰਤੋਂ ਕਰਕੇ ਲੋਕਾਂ ਤੱਕ ਪਹੁੰਚਾਈ ਜਾ ਰਹੀ ਹੈ, ਇਸ ਤੋਂ ਇਲਾਵਾ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਪਹਿਲਕਦਮੀਆਂ ਦੀ ਸੋਸ਼ਲ ਮੀਡੀਆ ਕਵਰੇਜ ਵੀ ਯਕੀਨੀ ਬਣਾਈ ਜਾ ਰਹੀ ਹੈ। ਇਸ ਮੌਕੇ ਵਧੀਕ ਡਾਇਰੈਕਟਰ ਡਾ. ਓਪਿੰਦਰ ਸਿੰਘ ਲਾਂਬਾ, ਜੁਆਇੰਟ ਡਾਇਰੈਕਟਰ ਸ੍ਰੀ ਰਣਦੀਪ ਸਿੰਘ ਆਹਲੂਵਾਲੀਆ, ਜੁਆਇੰਟ ਡਾਇਰੈਕਟਰ ਸ੍ਰੀ ਹਰਜੀਤ ਸਿੰਘ ਗਰੇਵਾਲ, ਡਿਪਟੀ ਡਾਇਰੈਕਟਰ ਸ੍ਰੀ ਇਸ਼ਵਿੰਦਰ ਸਿੰਘ ਗਰੇਵਾਲ, ਡਿਪਟੀ ਡਾਇਰੈਕਟਰ ਸ੍ਰੀਮਤੀ ਸ਼ਿਖਾ ਨਹਿਰਾ ਅਤੇ ਡਿਪਟੀ ਡਾਇਰੈਕਟਰ ਸ੍ਰੀ ਮਨਵਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਸਕੂਲ ਲੈਕਚਰਾਰ ਭਰਤੀ ਵਿੱਚ ਸਮਾਜਿਕ ਸਿੱਖਿਆ ਦੇ ਵਿਸੇ ਨੂੰ ਯੋਗ ਨਾ ਮੰਨੇ ਜਾਣ ਤੇ ਜਲਦ ਹੋਵੇਗਾ ਤਿੱਖਾ ਐਕਸਨ:-ਗੁਰਪ੍ਰੀਤ ਪੱਕਾ
ਸੁਖਜਿੰਦਰ ਮਾਨ
ਬਠਿੰਡਾ, 1 ਅਕਤੂਬਰ : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਲੈਕਚਰਾਰਾਂ ਦੀਆਂ ਵੱਖ-ਵੱਖ ਅਸਾਮੀਆਂ ਦੀ ਭਰਤੀ ਦੌਰਾਨ ਇਤਿਹਾਸ, ਅਰਥ ਸਾਸਤਰ ਅਤੇ ਰਾਜਨੀਤੀ ਸਾਸਤਰ ਵਿਸਿਆਂ ਲਈ ਬੀ.ਐੱਡ ਵਿੱਚ ਸਮਾਜਿਕ ਸਿੱਖਿਆ ਦੇ ਵਿਸੇ ਨੂੰ ਯੋਗ ਨਾ ਮੰਨਣ ਕਾਰਨ ਹਜਾਰਾਂ ਬੇਰੁਜਗਾਰ ਅਧਿਆਪਕਾਂ ਵਿੱਚ ਬੇਚੈਨੀ ਪਾਈ ਜਾ ਰਹੀ ਹੈ। ਇੱਥੇ ਜਾਰੀ ਬਿਆਨ ਵਿਚ ਬੀ.ਐੱਡ.ਟੈੱਟ ਪਾਸ ਬੇਰੁਜਗਾਰ ਅਧਿਆਪਕ ਯੂਨੀਅਨ ਦੇ ਬਠਿੰਡਾ ਜਿਲ੍ਹਾ ਪ੍ਰਧਾਨ ਗੁਰਪ੍ਰੀਤ ਪੱਕਾ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਹੋਈਆਂ ਭਰਤੀਆਂ ਵਿੱਚ ਸਮਾਜਿਕ ਸਿੱਖਿਆ ਦੇ ਵਿਸੇ ਨੂੰ ਯੋਗ ਮੰਨਿਆ ਜਾਂਦਾ ਰਿਹਾ ਹੈ। ਦਰਅਸਲ ਵਿੱਚ ਜਿਆਦਾਤਰ ਵਿਦਿਆਰਥੀ ਇਸ ਵਿਸੇ ਵਿੱਚ ਸਿੱਖਿਆ ਪ੍ਰਾਪਤ ਹਨ। ਉਨ੍ਹਾਂ ਦਸਿਆ ਕਿ ਇਸ ਸੰਬੰਧੀ ਯੂਨੀਅਨ ਵੱਲੋਂ ਸਿੱਖਿਆ ਮੰਤਰੀ ਹਰਜੋਤ ਬੈਂਸ ,,ਡਾਇਰੈਕਟਰ ਸਕੂਲ ਸਿੱਖਿਆ ਵਿਭਾਗ (ਸੈਕੰਡਰੀ ਸਿੱਖਿਆ) ਅਤੇ ਹੋਰਨਾਂ ਉੱਚ ਅਧਿਕਾਰੀਆਂ ਨਾਲ ਹੋਈ ਗੱਲਬਾਤ ਵਿੱਚ ਯੋਗ ਹੱਲ ਦਾ ਭਰੋਸਾ ਦਿੱਤਾ ਸੀ। ਪ੍ਰੰਤੂ ਸਮਾਂ ਬੀਤਣ ’ਤੇ ਇਸ ਮਸਲੇ ਦਾ ਅਜੇ ਤੱਕ ਕੋਈ ਹੱਲ ਨਹੀਂ ਕੱਢਿਆ ਗਿਆ। ਅਧਿਆਪਕ ਆਗੂ ਨੇ ਐਲਾਨ ਕੀਤਾ ਕਿ ਜੇ ਸਿੱਖਿਆ ਵਿਭਾਗ ਵੱਲੋਂ ਜਲਦ ਇਸ ਮਸਲੇ ਦਾ ਹੱਲ ਨਹੀਂ ਕੀਤਾ ਗਿਆ ਤਾਂ ਯੂਨੀਅਨ ਵੱਲੋਂ ਜਲਦ ਹੀ ਤਿੱਖਾ ਐਕਸਨ ਕੀਤਾ ਜਾਵੇਗਾ।
ਡੀਟੀਐਫ਼ ਬਲਾਕ ਗੋਨਿਆਣਾ ਮੰਡੀ ਦੀ ਹੋਈ ਚੋਣ ’ਚ ਕੁਲਵਿੰਦਰ ਸਿੰਘ ਬਣੇ ਪ੍ਰਧਾਨ
ਗੁਰਪ੍ਰੀਤ ਸਿੰਘ ਖੇਮੂਆਣਾ ਬਣੇ ਸਕੱਤਰ
ਸਿੱਖਿਆ ਅਤੇ ਅਧਿਆਪਕਾਂ ’ਤੇ ਹਮਲਿਆਂ ਖਿਲਾਫ ਅਧਿਆਪਕਾਂ ਨੂੰ ਸੰਘਰਸ਼ ਲਈ ਤਿਆਰ ਰਹਿਣ ਦਾ ਦਿੱਤਾ ਸੱਦਾ
ਸੁਖਜਿੰਦਰ ਮਾਨ
ਬਠਿੰਡਾ, 1 ਅਕਤੂਬਰ : ਅੱਜ ਡੀ ਟੀ ਐਫ ਬਲਾਕ ਗੋਨੇਆਣਾ ਮੰਡੀ ਦੀ 15 ਮੈਂਬਰੀ ਬਲਾਕ ਕਮੇਟੀ ਦੀ ਚੋਣ ਹੋਈ । ਇਸ ਵਿੱਚ ਬਲਾਕ ਦੇ ਅਧਿਆਪਕਾਂ ਨੇ ਵੱਧ ਚੜ ਕੇ ਭਾਗ ਲਿਆ। ਇਸ ਮੌਕੇ ਪੰਜ ਅਹੁਦੇਦਾਰਾਂ ਦੀ ਚੋਣ ਹੋਈ ।ਕੁਲਵਿੰਦਰ ਸਿੰਘ ਵਿਰਕ ਨੂੰ ਬਲਾਕ ਪ੍ਰਧਾਨ , ਗੁਰਪ੍ਰੀਤ ਸਿੰਘ ਖੇਮੂਆਣਾ ਨੂੰ ਸਕੱਤਰ ਜਤਿੰਦਰ ਸਿੰਘ ਮੀਤ ਪ੍ਰਧਾਨ ਸਰਦੂਲ ਸਿੰਘ ਵਿੱਤ ਸਕੱਤਰ ਅਤੇ ਬਹਾਦਰ ਸਿੰਘ ਨੂੰ ਪ੍ਰੈੱਸ ਸਕੱਤਰ ਦੀ ਜੁਮੇਵਾਰੀ ਸੋਂਪੀ ਗਈ । ਇਸ ਮੌਕੇ ਰੇਸਮ ਸਿੰਘ ਵੱਲੋਂ ਅਧਿਆਪਕਾਂ ਨੂੰ ਜਥੇਬੰਦ ਹੋਕੇ ਸਾਮਰਾਜੀ ਨੀਤੀਆਂ ਖਿਲਾਫ ਸੰਘਰਸ ਕਰਨ ਦਾ ਸੱਦਾ ਦਿੱਤਾ ਗਿਆ । ਇਸ ਮੌਕੇ ਨਵਚਰਨਪ੍ਰੀਤ ਕੌਰ ਅਤੇ ਜਸਵਿੰਦਰ ਸਿੰਘ ਨੇ ਵੀ ਅਧਿਆਪਕਾਂ ਨੂੰ ਸਰਕਾਰ ਦੀ ਮੁਲਾਜਮ ਵਿਰੋਧੀ ਨੀਤੀਆਂ ਵਿਰੁੱਧ ਲਾਮਬੰਦ ਹੋਕੇ ਕੱਚੇ ਅਧਿਆਪਕਾਂ ਨੂੰ ਪੱਕਾ ਕਰਾਉਣ , ਪੁਰਾਣੀ ਪੈਨਸਨ ਬਹਾਲ ਕਰਨ , ਨਵੀਂ ਸਿੱਖਿਆ ਨੀਤੀ ਨੂੰ ਉਲਟਾਉਣ ਵਰਗੇ ਵੱਡੇ ਸਾਮਰਾਜੀ ਹੱਲਿਆਂ ਨੂੰ ਠੱਲਣ ਲਈ ਸੰਘਰਸ ਦਾ ਰਾਹ ਅਖਤਿਆਰ ਕਰਨ । ਜਿਲਾ ਕਮੇਟੀ ਵੱਲੋਂ ਬਲਜਿੰਦਰ ਸਿੰਘ ਅਤੇ ਅਨਿਲ ਭੱਟ ਨੇ ਅਬਜਰਵਰ ਦੇ ਤੌਰ ਤੇ ਸਮੂਲੀਅਤ ਕੀਤੀ । ਬਲਾਕ ਕਮੇਟੀ ਦੀ ਇਹ ਚੋਣ ਉਸ ਸਮੇਂ ਹੋ ਰਹੀ ਹੈ ਜਦੋਂ ਪਿਛਲੀਆਂ ਸਰਕਾਰਾਂ ਵੱਲੋਂ ਕੱਟੇ ਭੱਤਿਆਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਬਹਾਲ ਨਹੀਂ ਕਰ ਰਹੀ । ਨਵੀਂ ਸਿੱਖਿਆ ਨੀਤੀ ਲਾਗੂ ਕੀਤੀ ਜਾ ਰਹੀ ਹੈ ਸਕੂਲਾਂ ਨੂੰ ਮਰਜ ਕਰਨ ਦਾ ਪ੍ਰੋਸੈੱਸ ਚੱਲ ਰਿਹਾ ਹੈ ਬਦਲੀਆਂ ਹੋ ਨਹੀਂ ਰਹੀਆਂ । ਪ੍ਰਾਜੈਕਟਾਂ ਰਾਹੀਂ ਸਿੱਖਿਆ ਦਿੱਤੀ ਜਾ ਰਹੀ ਹੈ । ਅਧਿਆਪਕਾਂ ਨੂੰ ਬੀਐੱਮ ਡੀਐੱਮ ਦੇ ਨਾਂ ਤੇ ਸਕੂਲਾਂ ਵਿੱਚੋਂ ਬਾਹਰ ਕੱਢਿਆ ਹੋਇਆ ਹੈ । ਸਰਕਾਰ ਅਧਿਆਪਕਾਂ ਦੀ ਕੋਈ ਵੀ ਮੰਗ ਮੰਨ ਨਹੀਂ ਰਹੀ । ਬਲਾਕ ਕਮੇਟੀ ਨੇ ਕਿਹਾ ਕਿ ਅਸੀਂ ਸਰਕਾਰੀ ਸਿੱਖਿਆ ਅਤੇ ਅਧਿਆਪਕਾਂ ਦੇ ਮਸਲੇ ਹੱਲ ਕਰਾਉਣ ਲਈ ਪੂਰੀ ਵਾਹ ਲਾ ਦੇਣਗੇ । ਅਧਿਆਪਕਾਂ ਨੂੰ ਜਾਗਰਿਤ ਅਤੇ ਜਥੇਬੰਦ ਕਰਕੇ ਸੰਘਰਸ਼ ਲਾਮਬੰਦ ਕਰਨਗੇ ।
ਬਠਿੰਡਾ ਰੂਰਲ ਓਲੰਪਿਕਸ ਹਾਕੀ ਵਿੱਚ ਭਗਤੇ ਬਲਾਕ ਦੇ ਪੁਰਸ ਛਾਏ
ਸੁਖਜਿੰਦਰ ਮਾਨ
ਬਠਿੰਡਾ, 1 ਅਕਤੂਬਰ : ਸੂਬਾ ਸਰਕਾਰ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ “ਬਠਿੰਡਾ ਰੂਰਲ ਉਲੰਪਿਕਸ“ ਕਰਵਾਈਆਂ ਜਾ ਰਹੀਆਂ ਹਨ। ਇਹਨਾਂ ਖੇਡ ਮੁਕਾਬਲਿਆਂ ਵਿੱਚ ਇਕਬਾਲ ਸਿੰਘ ਬੁੱਟਰ ਉੱਪ ਜ?ਿਲ੍ਹਾ ਸਿੱਖਿਆ ਅਫਸਰ ਨੇ ਵਿਸੇਸ ਤੌਰ ਤੇ ਸ?ਿਰਕਤ ਕੀਤੀ। ਅੱਜ ਹੋਏ ਮੁਕਾਬਲਿਆਂ ਸੰਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਖੇਡ ਅਫਸਰ ਰੁਪਿੰਦਰ ਸਿੰਘ ਨੇ ਦੱਸਿਆ ਕਿ ਐਥਲੈਟਿਕਸ ਮੁਕਾਬਲਿਆਂ ਵਿੱਚ ਸੀਨੀਅਰ ਵਰਗ 1500 ਮੀਟਰ ਵਿੱਚ ਮਨਦੀਪ ਕੌਰ ਰਾਮਪੁਰਾ ਨੇ ਪਹਿਲਾਂ, ਸੁਖਪ੍ਰੀਤ ਕੌਰ ਰਾਮਪੁਰਾ ਨੇ ਦੂਜਾ,ਡਿਸਕਸ ਰੋਸਪ੍ਰੀਤ ਕੋਰ ਨਥਾਨਾ ਨੇ ਪਹਿਲਾਂ, ਹਰਪ੍ਰੀਤ ਕੌਰ ਗੋਨਿਆਣਾ ਨੇਂ ਦੂਜਾ, ਅੰਡਰ 19 ਲੜਕੀਆਂ ਵਿੱਚ 200 ਮੀਟਰ ਵਿੱਚ ਜੈਸਮੀਨ ਕੌਰ ਬਠਿੰਡਾ ਨੇ ਪਹਿਲਾਂ, ਤਸਨੀਮ ਕੌਰ ਨੇ ਦੂਜਾ,ਸੀਨੀਅਰ ਪੁਰਸ 100 ਮੀਟਰ ਵਿੱਚ ਸੇਵਾ ਸਿੰਘ ਨਥਾਨਾ ਨੇ ਪਹਿਲਾਂ, ਸਤਨਾਮ ਸਿੰਘ ਤਲਵੰਡੀ ਸਾਬੋ ਨੇ ਦੂਜਾ,200 ਮੀਟਰ ਵਿੱਚ ਅਰਸਦੀਪ ਕੁਮਾਰ ਭਗਤਾਂ ਨੇ ਪਹਿਲਾਂ, ਅਜੇਪਾਲ ਸਿੰਘ ਸੰਗਤ ਨੇ ਦੂਜਾ,1500 ਮੀਟਰ ਵਿੱਚ ਚਰਨਜੀਤ ਸਿੰਘ ਬਠਿੰਡਾ ਨੇ ਪਹਿਲਾਂ, ਗੋਬਿੰਦ ਸਿੰਘ ਭਗਤਾਂ ਨੇ ਦੂਜਾ,ਹਾਕੀ ਪੁਰਸ਼ ਵਰਗ ਫਾਈਨਲ ਮੈਚ ਵਿੱਚ ਭਗਤੇ ਨੇ ਨਥਾਣੇ ਨੂੰ 1-0 ਨਾਲ ਹਰਾ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਪਿ੍ਰੰਸੀਪਲ ਗੁਰਮੇਲ ਸਿੰਘ, ਗੁਰਸਰਨ ਸਿੰਘ, ਲੈਕਚਰਾਰ ਜਗਦੀਸ ਕੁਮਾਰ,ਗੁਰਿੰਦਰ ਸਿੰਘ, ਲੈਕਚਰਾਰ ਸੁਖਦੇਵ ਸਿੰਘ,ਮੱਖਣ ਸਿੰਘ ਹਾਜਰ ਸਨ।
ਬਠਿੰਡਾ ’ਚ 100 ਸਾਲ ਤੋਂ ਵੱਧ ਉਮਰ ਦੇ 185 ਵੋਟਰ
ਪ੍ਰਸ਼ਾਸਨ ਨੇ ਸਾਰਿਆਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਕੀਤਾ ਸਨਮਾਨਤ ਸੁਖਜਿੰਦਰ ਮਾਨ
ਬਠਿੰਡਾ, 1 ਅਕਤੂਬਰ : ਬਠਿੰਡਾ ’ਚ 185 ਅਜਿਹੇ ਕਰਮੇ ਵਾਲੇ ਵੋਟਰ ਹਨ, ਜਿੰਨ੍ਹਾਂ ਨੇ ਅਪਣੀ ਉਮਰ ਦਾ ਸੈਕੜਾਂ ਭਾਵ 100 ਸਾਲ ਪੂਰਾ ਕਰ ਲਿਆ ਹੈ। ਜ਼ਿਲ੍ਹੇ ਦੇ 6 ਵਿਧਾਨ ਸਭਾ ਹਲਕਿਆਂ ਵਿਚ ਹਲਕਾ ਮੋੜ ’ਚ ਸਭ ਤੋਂ ਵੱਧ ਵੱਡੀ ਉਮਰ ਦੇ 50 ਵੋਟਰ ਹਨ। ਜਦੋਂਕਿ ਦੂਜੇ ਨੰਬਰ ਉਪਰ ਹਲਕਾ ਰਾਮਪੁਰਾ ਦਾ ਨੰਬਰ ਆਉਂਦਾ ਹੈ, ਜਿਸ ਵਿਚ 41 ਵੋਟਰ 100 ਸਾਲ ਤੋਂ ਵੱਡੀ ਉਮਰ ਵਾਲੇ ਹਨ। ਇਸੇ ਤਰ੍ਹਾਂ ਭੁੱਚੋਂ ਮੰਡੀ ਹਲਕੇ ਵਿਚ 18, ਬਠਿੰਡਾ (ਸ਼ਹਿਰੀ) ਵਿਚ 23, ਬਠਿੰਡਾ (ਦਿਹਾਤੀ) ਵਿਚ 24 ਅਤੇ ਤਲਵੰਡੀ ਸਾਬੋ ਦੇ ਵਿਚ 29 ਵੋਟਰਾਂ ਦਾ ਪਤਾ ਲੱਗਿਆ ਹੈ ਜਿੰਨ੍ਹਾਂ ਨੇ ਅਪਣੀਆਂ ਜਿੰਦਗੀ ਦੀਆਂ 100 ਬਹਾਰਾਂ ਦੇਖ ਲਈਆਂ ਹਨ। ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸੌਕਤ ਅਹਿਮਦ ਪਾਰੇ ਨੇ ਦਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੱਜ ਸੀਨੀਅਰ ਸਿਟੀਜਨ ਦਿਵਸ ਮੌਕੇ ਜ਼ਿਲ੍ਹੇ ਅਧੀਨ ਪੈਂਦੇ ਇੰਨ੍ਹਾਂ 6 ਵਿਧਾਨ ਸਭਾ ਹਲਕਿਆਂ ਦੇ 100 ਸਾਲ ਤੋਂ ਵੱਧ ਉਮਰ ਦੇ ਬਜ਼ੁਰਗ ਵੋਟਰਾਂ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਤਹਿਸੀਲਦਾਰ ਚੋਣਾਂ ਸ੍ਰੀ ਗੁਰਚਰਨ ਸਿੰਘ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਦੇ ਇੰਨ੍ਹਾਂ 185 ਵੋਟਰਾਂ ਨੂੰ ਬੂਥ ਲੈਵਲ ਅਫ਼ਸਰਾਂ (ਬੀਐਲਓਜ਼) ਵਲੋਂ ਘਰ-ਘਰ ਜਾ ਕੇ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।
ਠੋਸ ਅਤੇ ਤਰਲ ਕੂੜੇ ਦੀ ਸੁਚੱਜੀ ਸਾਂਭ ਸੰਭਾਲ ਕਰਨ ਵਾਲੀਆਂ 23 ਪੰਚਾਇਤਾਂ ਨੂੰ ਮਿਲੇਗਾ 1-1 ਲੱਖ ਰੁਪਏ ਦਾ ਇਨਾਮ
ਹੁਸਿਆਰਪੁਰ ‘ਚ 2 ਅਕਤੂਬਰ ਨੂੰ ਮਨਾਇਆ ਜਾ ਰਿਹੈ ਰਾਜ ਪੱਧਰੀ ਸਵੱਛ ਭਾਰਤ ਦਿਵਸ- ਜਿੰਪਾ
ਪੰਜਾਬੀ ਖ਼ਬਰਸਾਰ ਬਿਉਰੋ
ਹੁਸਿਆਰਪੁਰ, 1 ਅਕਤੂਬਰ: ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸਨ ਮੰਤਰੀ ਬ੍ਰਮ ਸੰਕਰ ਜਿੰਪਾ ਨੇ ਦੱਸਿਆ ਕਿ ਰਾਜ ਪੱਧਰੀ ਸਵੱਛ ਭਾਰਤ ਦਿਵਸ 2 ਅਕਤੂਬਰ ਨੂੰ ਹੁਿਸਆਰਪੁਰ ਵਿਖੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੌਕੇ ਠੋਸ ਅਤੇ ਤਰਲ ਕੂੜੇ ਦੀ ਸੁਚੱਜੀ ਸਾਂਭ ਸੰਭਾਲ ਕਰਨ ਵਾਲੀਆਂ ਸੂਬੇ ਦੀਆਂ 23 ਪੰਚਾਇਤਾਂ ਦੇ ਖਾਤੇ ਵਿੱਚ 23 ਲੱਖ ਰੁਪਏ (ਇਕ ਲੱਖ ਰੁਪਏ ਪ੍ਰਤੀ ਪੰਚਾਇਤ) ਦੇ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ। 3 ਹੋਰ ਪੰਚਾਇਤਾਂ ਨੂੰ ਵੀ 10-10 ਹਜਾਰ ਰੁਪਏ ਦੇ ਕੇ ਉਤਸਾਹਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵਧੀਆ ਕਾਰਗੁਜਾਰੀ ਕਰਨ ਵਾਲੇ ਅਧਿਕਾਰੀਆਂ ਦਾ ਵੀ ਸਨਮਾਨ ਹੋਵੇਗਾ। ਇਸ ਦੌਰਾਨ ਸਵੱਛਤਾ ਸਬੰਧੀ ਨੁੱਕੜ ਨਾਟਕ, ਲਘੂ ਫਿਲਮ ਅਤੇ ਹੋਰ ਪੇਸ਼ਕਾਰੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੀਆਂ। ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪਿੰਡਾਂ ‘ਚ ਸਾਫ ਅਤੇ ਪੀਣਯੋਗ ਪਾਣੀ ਦੀ ਸਪਲਾਈ ਲਈ ਸਾਨਦਾਰ ਕੰਮ ਕਰ ਰਹੀ ਹੈ। ਇਸ ਤੋਂ ਇਲਾਵਾ ਪਿੰਡਾਂ ‘ਚ ਕੂੜੇ ਦੀ ਸਾਂਭ ਸੰਭਾਲ ਤੇ ਪ੍ਰਬੰਧਨ ਲਈ ਵੀ ਕੌਮੀ ਪੱਧਰ ਉੱਤੇ ਨਾਂ ਦਰਜ ਕਰਵਾਇਆ ਗਿਆ ਹੈ। ਉਹਨਾਂ ਦੱਸਿਆ ਕਿ ਮੌਜੂਦਾ ਸਮੇਂ ਸੂਬੇ ਦੇ 15 ਜਿਲ੍ਹਿਆਂ (ਹੁਸ਼ਿਆਰਪੁਰ, ਮਲੇਰਕੋਟਲਾ, ਫਰੀਦਕੋਟ, ਜਲੰਧਰ, ਬਰਨਾਲਾ, ਫਤਿਹਗੜ੍ਹ ਸਾਹਿਬ, ਪਠਾਨਕੋਟ, ਗੁਰਦਾਸਪੁਰ, ਐਸ.ਏ.ਐਸ. ਨਗਰ, ਕਪੂਰਥਲਾ, ਮਾਨਸਾ, ਲੁਧਿਆਣਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ ਅਤੇ ਐਸ.ਬੀ. ਨਗਰ) ਦੇ ਸਾਰੇ 8292 ਪਿੰਡਾਂ ਵਿਚ ਘਰ-ਘਰ ਸਾਫ ਪਾਣੀ ਦਿੱਤਾ ਜਾ ਰਿਹਾ ਹੈ। ਇਹਨਾਂ 15 ਜਿਲ੍ਹਿਆ ਨੂੰ ਵੀ ਸਮਾਗਮ ਦੌਰਾਨ ਸਨਮਾਨਿਤ ਕੀਤਾ ਜਾਵੇਗਾ। ਜਲ ਸਪਲਾਈ ਅਤੇ ਸੈਨੀਟੇਸਨ ਮੰਤਰੀ ਨੇ ਅੱਗੇ ਦੱਸਿਆ ਕਿ ਸਵੱਛ ਭਾਰਤ ਮਿਸ਼ਨ ਗ੍ਰਾਮੀਣ (ਪੜਾਅ-2) ਦੀ ਸੂਬੇ ਵਿਚ ਸ਼ੁਰੂਆਤ ਕਰ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਇਸ ਮਿਸਨ ਤਹਿਤ ਸਾਰੇ ਪਿੰਡਾਂ ਵਿੱਚ ਠੋਸ ਅਤੇ ਤਰਲ ਰਹਿੰਦ-ਖੂੰਹਦ ਦੇ ਪ੍ਰਬੰਧਨ ਦਾ ਸੁਚੱਜਾ ਪ੍ਰਬੰਧ ਕੀਤਾ ਜਾਵੇਗਾ। ਜਿੰਪਾ ਨੇ ਕਿਹਾ ਕਿ ਮਾਰਚ 2025 ਤੱਕ ਹਰੇਕ ਪਿੰਡ ਨੂੰ ਓਡੀਐਫ ਪਲੱਸ ਐਲਾਨਣ ਲਈ ਯਤਨ ਤੇਜ ਕਰ ਦਿੱਤੇ ਗਏ ਹਨ। ਕਬਿਲੇਗੌਰ ਹੈ ਕਿ 15 ਸਤੰਬਰ ਤੋਂ 2 ਅਕਤੂਬਰ ਤੱਕ ਪਿੰਡਾਂ ਵਿੱਚ ਫੈਲੇ ਕੂੜੇ ਦੀ ਸਫਾਈ ਅਤੇ ਕੂੜਾ ਪ੍ਰਬੰਧਨ ਦੇ ਵਿਸ਼ੇ ‘ਤੇ ਮੁਹਿੰਮ ਚਲਾ ਕੇ ਕਈ ਗਤੀਵਿਧੀਆਂ ਨੂੰ ਉਤਸ਼ਾਹਿਤ ਕੀਤਾ ਗਿਆ ਹੈ। ਰਾਜ ਪੱਧਰੀ ਸਵੱਛ ਭਾਰਤ ਦਿਵਸ ਮੌਕੇ ਜਲ ਸਪਲਾਈ ਅਤੇ ਸੈਨੀਟੇਸਨ ਮੰਤਰੀ ਬ੍ਰਮ ਸੰਕਰ ਜਿੰਪਾ ਮੁੱਖ ਮਹਿਮਾਨ ਜਦਕਿ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿ੍ਰਸ਼ਨ ਸਿੰਘ ਰੋੜੀ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ।





