ਕਾਂਗਰਸ ਇਮਾਨਦਾਰ ‘ਆਪ‘ ਸਰਕਾਰ ਦਾ ਸਾਹਮਣਾ ਕਰਨ ਤੋਂ ਭੱਜ ਰਹੀ ਜਦਕਿ ਅਸੀਂ ਉਨਾਂ ਨੂੰ ਵਿਧਾਨ ਸਭਾ ‘ਚ ਲੋਕਾਂ ਦੇ ਮੁੱਦੇ ਉਠਾਉਣ ਦਾ ਦੇ ਰਹੇ ਹਾਂ ਮੌਕਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
ਕਾਂਗਰਸ ਕੋਲ ‘ਆਪ‘ ਨੂੰ ਨਿਸਾਨਾ ਬਣਾਉਣ ਲਈ ਕੋਈ ਮੁੱਦਾ ਨਹੀਂ, ਵਿਧਾਨ ਸਭਾ ‘ਚ ਬਹਿਸ ਤੋਂ ਭੱਜ ਰਹੀ ਕਾਂਗਰਸ ਪਾਰਟੀ: ਚੀਮਾ
ਇਜਲਾਸ ਦਾ ਮਕਸਦ ਪਰਾਲੀ ਸਾੜਨ ਸਮੇਤ ਕਈ ਪੰਜਾਬ ਦੇ ਮੁੱਦਿਆਂ ‘ਤੇ ਚਰਚਾ ਕਰਨਾ ਸੀ ਪਰ ਕਾਂਗਰਸ ਦੇ ਰਵੱਈਆ ਨਿੰਦਣਯੋਗ: ਚੀਮਾ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ, 27 ਸਤੰਬਰ: ਪੰਜਾਬ ਨਾਲ ਜੁੜੇ ਅਹਿਮ ਮੁੱਦਿਆਂ ‘ਤੇ ਚਰਚਾ ਕਰਨ ਲਈ ਬੁਲਾਏ ਗਏ ਵਿਸੇਸ ਪੰਜਾਬ ਵਿਧਾਨ ਸਭਾ ਸੈਸਨ ‘ਚ ਹੰਗਾਮਾ ਕਰਨ ਲਈ ਕਾਂਗਰਸ ਪਾਰਟੀ ‘ਤੇ ਹਮਲਾ ਬੋਲਦਿਆਂ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਕਾਂਗਰਸ ਸਪੱਸਟ ਤੌਰ ‘ਤੇ ‘ਭਾਜਪਾ ਦੀ ਬੀ-ਟੀਮ‘ ਵਜੋਂ ਕੰਮ ਕਰ ਰਹੀ ਹੈ ਅਤੇ ਲੋਕਤੰਤਰ ਦੀ ਹੱਤਿਆ ‘ਚ ਕੋਈ ਕਸਰ ਨਹੀਂ ਛੱਡ ਰਹੀ। ਮੰਗਲਵਾਰ ਨੂੰ ਕੈਬਨਿਟ ਮੰਤਰੀਆਂ ਇੰਦਰਬੀਰ ਸਿੰਘ ਨਿੱਝਰ ਅਤੇ ਹਰਭਜਨ ਸਿੰਘ ਈ.ਟੀ.ਓ. ਨਾਲ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਕੋਲ ‘ਆਪ‘ ਸਰਕਾਰ ਵਿਰੁੱਧ ਕੋਈ ਮੁੱਦਾ ਹੈ ਅਤੇ ਇਸੇ ਕਰਕੇ ਉਨਾਂ ਨੇ ਅੱਜ ਵਿਧਾਨ ਸਭਾ ਸੈਸਨ ਦੀ ਕਾਰਵਾਈ ‘ਚ ਵੀ ਹੰਗਾਮਾ ਕਰਕੇ ਵਿਘਨ ਪਾਇਆ। ਜਦੋਂ ਕਿ ਮਾਨ ਸਰਕਾਰ ਨੇ ਉਨਾਂ ਨੂੰ ਪੰਜਾਬ ਦੇ ਵਿਕਾਸ ਨਾਲ ਜੁੜੇ ਅਹਿਮ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕਰਨ ਲਈ ਖੁੱਲਾ ਸਮਾਂ ਦਿੱਤਾ ਸੀ।
ਉਨਾਂ ਕਿਹਾ ਕਿ ‘ਆਪਰੇਸਨ ਲੋਟਸ’ ਨੂੰ ਪੰਜਾਬ ਵਿੱਚ ਲਾਗੂ ਕਰਨ ਦੇ ਭਾਜਪਾ ਦੇ ਏਜੰਡੇ ਨੂੰ ‘ਆਪ’ ਨੇ ਫੇਲ ਕਰ ਦਿੱਤਾ ਹੈ। ਪਰ ਹੁਣ ਕਾਂਗਰਸ ਸੂਬੇ ਵਿੱਚ ਸਰਕਾਰ ਨੂੰ ਡੇਗਣ ਲਈ ਭਾਜਪਾ ਨਾਲ ਮਿਲ ਕੇ ਕੰਮ ਕਰ ਰਹੀ ਹੈ, ਜੋ ਕਿ ਮੰਦਭਾਗਾ ਅਤੇ ਨਿੰਦਣਯੋਗ ਹੈ।ਉਨਾਂ ਕਿਹਾ ਕਿ ਅੱਜ ਵਿਧਾਨ ਸਭਾ ਦੀ ਬਿਜਨਸ ਐਡਵਾਈਜਰੀ ਕਮੇਟੀ (ਬੀਏਸੀ) ਦੀ ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਸੋਮਵਾਰ ਨੂੰ ਜੀਰੋ ਆਵਰ ਹੋਵੇਗਾ ਜਿਸ ‘ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੀ ਆਪਣੀ ਸਹਿਮਤੀ ਦਿੱਤੀ ਸੀ। ਪਰ ਬਾਅਦ ਵਿੱਚ ਇਸ ਮੁੱਦੇ ਨੂੰ ਲੈ ਕੇ ਉਨਾਂ ਨੇ ਸੈਸਨ ਵਿੱਚ ਵਿਰੋਧ ਕੀਤਾ।ਪਿਛਲੇ ਸਮੇਂ ਵਿੱਚ ਕਈ ਆਗੂ ਵਿਧਾਨ ਸਭਾ ਵਿੱਚ ਇਹ ਮੰਗ ਉਠਾਉਂਦੇ ਰਹੇ ਹਨ ਕਿ ਸੈਸਨ ਦਾ ਸਮਾਂ ਵਧਾਇਆ ਜਾਵੇ ਪਰ ਹੁਣ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਸੈਸਨ ਬੁਲਾ ਰਹੀ ਹੈ ਤਾਂ ਕਾਂਗਰਸ ਪਾਰਟੀ ਚਰਚਾ ਤੋਂ ਭੱਜ ਕਿਉਂ ਰਹੀ ਹੈ।
ਚੀਮਾ ਨੇ ਕਿਹਾ ਕਿ ਵਿਧਾਨ ਸਭਾ ਵਿੱਚ ਭਾਜਪਾ ਦੇ ਸਿਰਫ ਦੋ ਵਿਧਾਇਕ ਹਨ ਪਰ ਹੈਰਾਨੀ ਦੀ ਗੱਲ ਇਹ ਹੈ ਕਿ ਕਾਂਗਰਸ ਨੇ ਵੀ ਇਸ ਵਿਸੇਸ ਸੈਸਨ ਦਾ ਵਿਰੋਧ ਕੀਤਾ। ਭਾਵੇਂ ਕਿ ਕਾਂਗਰਸ ਪਾਰਟੀ ਆਪ ਵੀ ਗੋਆ ਸਮੇਤ ਕਈ ਰਾਜਾਂ ਵਿੱਚ ਅਪਰੇਸਨ ਲੋਟਸ ਦਾ ਸਿਕਾਰ ਹੋਈ ਚੁੱਕੀ ਹੈ। ਇਸ ਨਾਲ ਕਾਂਗਰਸ ਦੇ ਨਾਪਾਕ ਏਜੰਡੇ ਦਾ ਪਰਦਾਫਾਸ ਹੋ ਗਿਆ ਹੈ ਕਿ ਉਹ ਵੀ ਭਾਜਪਾ ਨਾਲ ਮਿਲ ਕੇ ‘ਆਪ‘ ਸਰਕਾਰ ਨੂੰ ਡੇਗਣ ‘ਤੇ ਤੁਲੀ ਹੋਈ ਹੈ ਅਤੇ ਪੰਜਾਬ ਵਿਧਾਨ ਸਭਾ ਵਿੱਚ ਬਹਿਸ ਤੋਂ ਭੱਜ ਰਹੀ ਹੈ।
ਇਸ ਤੋਂ ਪਹਿਲਾਂ ਭਾਜਪਾ ਨੇ ਰਾਜਪਾਲ ਦਫਤਰ ਰਾਹੀਂ ਪੰਜਾਬ ਵਿੱਚ ‘ਆਪ‘ ਸਰਕਾਰ ਨੂੰ ਰੋਕਣ ਦੀ ਕੋਸਿਸ ਕੀਤੀ ਅਤੇ ਜਦੋਂ ਇਹ ਅਸਫਲ ਹੋ ਗਈ, ਤਾਂ ਭਾਜਪਾ ਦੀ ਤਰਫੋਂ ਕਾਂਗਰਸ ਨੇ ਇਹ ਜਿੰਮੇਵਾਰੀ ਲੈ ਲਈ ਅਤੇ ਸਰਕਾਰ ਨੂੰ ਕੰਮ ਕਰਨ ਤੋਂ ਰੋਕ ਰਹੇ ਹਨ। ਚੀਮਾ ਨੇ ਕਿਹਾ ਕਿ ਗੁਜਰਾਤ ਅਤੇ ਹਿਮਾਚਲ ਪ੍ਰਦੇਸ ਦੋਵਾਂ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ‘ ਪਾਰਟੀ ਦੀ ਵਧ ਰਹੀ ਲੋਕਪਿ੍ਰਅਤਾ ਤੋਂ ਭਾਜਪਾ ਡਰ ਗਈ ਹੈ। ਕਾਂਗਰਸ ਨੂੰ ਆੜੇ ਹੱਥੀਂ ਲੈਂਦਿਆਂ ਚੀਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਸੰਸਦ ‘ਚ ਲੋਕਤੰਤਰ ਦੀ ਰਾਖੀ ਕਰਨ ‘ਚ ਨਾਕਾਮ ਰਹੀ ਹੈ ਅਤੇ ਹੁਣ ਪੰਜਾਬ ‘ਚ ਵੀ ਅਜਿਹਾ ਹੀ ਕਰ ਰਹੀ ਹੈ। ਕਾਂਗਰਸੀ ਵਿਧਾਇਕ ਭਾਜਪਾ ਵਿਚ ਸਾਮਲ ਹੋਣ ਲਈ ਬੇਤਾਬ ਹਨ, ਜਦਕਿ ‘ਆਪ‘ ਲੋਕਤੰਤਰ ਨੂੰ ਬਚਾਉਣ ਲਈ ਲੜ ਰਹੀ ਹੈ।ਉਹਨਾਂ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੇ ਸਿਪਾਹੀ ਦੋਗਲੇ ਏਜੰਟਾਂ ਨੂੰ ਉਹਨਾਂ ਦੀ ਘਟੀਆ ਸਿਆਸਤ ਨੂੰ ਕਦੀ ਕਾਮਯਾਬ ਨਹੀਂ ਹੋਣ ਦੇਣਗੇ ਅਤੇ ਉਹ ਆਪਣੇ ਆਖਰੀ ਸਾਹ ਤੱਕ ਡਾ. ਬੀ. ਆਰ. ਅੰਬੇਡਕਰ ਦੇ ਸੰਵਿਧਾਨ ਦੀ ਰਾਖੀ ਕਰਨਗੇ।
ਕਾਂਗਰਸ ਭਾਜਪਾ ਦੀ ਬੀ-ਟੀਮ ਵਜੋਂ ਕਰ ਰਹੀ ਕੰਮ:ਹਰਪਾਲ ਸਿੰਘ ਚੀਮਾ
ਬਾਬਾ ਫ਼ਰੀਦ ਕਾਲਜ ਦੇ ਬੀ.ਐਸ.ਸੀ. ਆਨਰਜ਼ (ਮੈਥੇਮੈਟਿਕਸ) ਦੇ ਨਤੀਜੇ ਸ਼ਾਨਦਾਰ ਰਹੇ
ਸੁਖਜਿੰਦਰ ਮਾਨ
ਬਠਿੰਡਾ, 27 ਸਤੰਬਰ: ਬਾਬਾ ਫ਼ਰੀਦ ਕਾਲਜ ਮਾਲਵਾ ਖੇਤਰ ਵਿੱਚ ਆਪਣੀਆਂ ਸ਼ਾਨਦਾਰ ਅਕਾਦਮਿਕ ਪ੍ਰਾਪਤੀਆਂ ਲਈ ਜਾਣਿਆ ਜਾਂਦਾ ਹੈ। ਹਾਲ ਹੀ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ.ਐਸ.ਸੀ. ਆਨਰਜ਼ (ਮੈਥੇਮੈਟਿਕਸ) ਤੀਜਾ ਸਮੈਸਟਰ ਅਤੇ ਬੀ.ਐਸ.ਸੀ. ਆਨਰਜ਼ (ਮੈਥੇਮੈਟਿਕਸ) ਛੇਵਾਂ ਸਮੈਸਟਰ ਦੇ ਨਤੀਜਿਆਂ ਵਿਚ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜੇ ਹਾਸਲ ਕਰ ਕੇ ਕਾਲਜ ਦਾ ਮਾਣ ਵਧਾਇਆ ਹੈ। ਬੀ.ਐਸ.ਸੀ. ਆਨਰਜ਼ (ਮੈਥੇਮੈਟਿਕਸ) ਤੀਜਾ ਸਮੈਸਟਰ ਦੇ ਨਤੀਜੇ ਅਨੁਸਾਰ ਬਾਬਾ ਫ਼ਰੀਦ ਕਾਲਜ ਦੀ ਅਕਸ਼ਿਤਾ ਨੇ 95.5 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਕਾਲਜ ਵਿੱਚੋਂ ਪਹਿਲਾ ਸਥਾਨ ਅਤੇ ਇਸ਼ੀਕਾ ਨੇ 95.17 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਕਾਲਜ ਵਿੱਚੋਂ ਦੂਸਰਾ ਸਥਾਨ ਹਾਸਲ ਕੀਤਾ ਹੈ ਜਦੋਂ ਕਿ ਸੰਜਨਾ ਨੇ 93 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਕਾਲਜ ਵਿੱਚੋਂ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਇਸੇ ਤਰ੍ਹਾਂ ਵਿਸ਼ੂ ਨੇ 92.5 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਕਾਲਜ ਵਿੱਚੋਂ ਚੌਥਾ ਸਥਾਨ ਅਤੇ ਗੁਨਿਸ਼ਾ ਨੇ 92 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਕਾਲਜ ਵਿੱਚੋਂ ਪੰਜਵਾਂ ਸਥਾਨ ਹਾਸਲ ਕੀਤਾ ਹੈ ਜਦੋਂ ਕਿ ਗਗਨਦੀਪ ਕੌਰ ਨੇ 91.83 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਕਾਲਜ ਵਿੱਚੋਂ ਛੇਵਾਂ ਸਥਾਨ ਪ੍ਰਾਪਤ ਕੀਤਾ ਹੈ। ਇਸ ਨਤੀਜੇ ਅਨੁਸਾਰ 2 ਵਿਦਿਆਰਥੀਆਂ ਨੇ 95 ਫ਼ੀਸਦੀ ਤੋਂ ਵਧੇਰੇ ਅਤੇ 13 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵਧੇਰੇ ਅੰਕ ਹਾਸਲ ਕਰ ਕੇ ਸੰਸਥਾ ਦਾ ਮਾਣ ਵਧਾਇਆ ਹੈ।
ਇਸੇ ਤਰ੍ਹਾਂ ਬੀ.ਐਸ.ਸੀ. ਆਨਰਜ਼ (ਮੈਥੇਮੈਟਿਕਸ) ਛੇਵਾਂ ਸਮੈਸਟਰ ਦੇ ਨਤੀਜੇ ਵਿੱਚ ਵਿਦਿਆਰਥਣ ਜਾਨਵੀ ਨੇ 86.4 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਕਾਲਜ ਵਿੱਚੋਂ ਪਹਿਲਾ ਸਥਾਨ ਅਤੇ ਪਰਮਜੀਤ ਸਿੰਘ ਨੇ 85.6 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਕਾਲਜ ਵਿੱਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਹੈ ਜਦੋਂ ਕਿ ਪਵਨਦੀਪ ਕੌਰ ਨੇ 82 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਕਾਲਜ ਵਿੱਚੋਂ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਇਸ ਤੋਂ ਇਲਾਵਾ ਦੀਕਸ਼ਾ ਨੇ 81 ਫ਼ੀਸਦੀ ਅੰਕਾਂ ਨਾਲ ਅਤੇ ਸੌਰਭ ਗਰਗ ਨੇ 80.2 ਫ਼ੀਸਦੀ ਅੰਕਾਂ ਨਾਲ ਸ਼ਾਨਦਾਰ ਅਕਾਦਮਿਕ ਨਤੀਜੇ ਹਾਸਲ ਕੀਤੇ ਹਨ। ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਅਤੇ ਬਾਬਾ ਫ਼ਰੀਦ ਕਾਲਜ ਦੇ ਪਿ੍ਰੰਸੀਪਲ ਡਾ. ਮਨੀਸ਼ ਬਾਂਸਲ ਨੇ ਇਹਨਾਂ ਸ਼ਾਨਦਾਰ ਨਤੀਜਿਆਂ ਲਈ ਗਣਿਤ ਵਿਭਾਗ ਦੇ ਮੁਖੀ, ਸਟਾਫ਼ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ । ਉਨ੍ਹਾਂ ਨੇ ਕਿਹਾ ਕਿ ਤਜਰਬੇਕਾਰ ਅਧਿਆਪਕਾਂ ਦੀ ਯੋਗ ਅਗਵਾਈ ਅਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਕਰ ਕੇ ਅਜਿਹੇ ਚੰਗੇ ਨਤੀਜੇ ਪ੍ਰਾਪਤ ਹੋਏ ਹਨ। ਉਨ੍ਹਾਂ ਨੇ ਬੀ.ਐਸ.ਸੀ. ਆਨਰਜ਼ (ਮੈਥੇਮੈਟਿਕਸ) ਤੀਜਾ ਅਤੇ ਛੇਵਾਂ ਸਮੈਸਟਰ ਦੇ ਹੋਣਹਾਰ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਆਪਣੀਆਂ ਸ਼ੁੱਭ ਕਾਮਨਾਵਾਂ ਵੀ ਦਿੱਤੀਆਂ।
ਸ਼੍ਰੋਮਣੀ ਅਕਾਲੀ ਦਲ ਨੇ ਪਿਛਲੇ ਦਰਵਾਜਿਓਂ ਵਿਧਾਨ ਸਭਾ ਵਿਚ ਭਰੋਸਗੀ ਮਤਾ ਰੱਖਣ ਦੀ ਕੀਤੀ ਨਿਖੇਧੀ
ਮਤੇ ’ਤੇ ਵਿਧਾਨ ਸਭਾ ਦੀ ਬਿਜ਼ਨਸ ਸਲਾਹਕਾਰ ਕਮੇਟੀ ਵਿਚ ਚਰਚਾ ਨਹੀਂ ਕੀਤੀ ਗਈ : ਮਨਪ੍ਰੀਤ ਇਯਾਲੀ
ਯੂਥ ਅਕਾਲੀ ਦਲ ਦੇ ਆਗੂਆਂ ਨੇ ਵਿਧਾਨ ਸਭਾ ਤੱਕ ਮਾਰਚ ਕਰਦਿਆ ਦਿੱਤੀਆਂ ਗਿ੍ਰਫਤਾਰੀਆਂ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 27 ਸਤੰਬਰ : ਸ਼੍ਰੋਮਣੀ ਅਕਾਲੀ ਦਲ ਵਿਧਾਇਕ ਵਿੰਗ ਨੇ ਅੱਜ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਇਸਦੇ ਖਿਲਾਫ ਭਾਜਪਾ ਵੱਲੋਂ ਰਿਸ਼ਵਤਖੋਰੀ ਦੇ ਦੋਸ਼ਾਂ ਦਾ ਸਿਆਸੀ ਲਾਹਾ ਖੱਟਣ ਵਾਸਤੇ ਪਿਛਲੇ ਦਰਵਾਜਿਓਂ ਭਰੋਸਗੀ ਮਤਾ ਪੇਸ਼ ਕਰਨ ਦੀ ਨਿਖੇਧੀ ਕੀਤੀ ਤੇ ਕਿਹਾ ਕਿ ਇਸਦਾ ਮਕਸਦ ਹਿਮਾਚਲ ਪ੍ਰਦੇਸ਼ ਤੇ ਗੁਜਰਾਤ ਵਿਧਾਨ ਸਭਾ ਦੀਆਂ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਲਾਹਾ ਲੈਣ ਵੱਲ ਸੇਧਤ ਹੈ।ਵਿਧਾਨ ਸਭਾ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਦਲ ਦੇ ਆਗੂ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਵਿਸ਼ਵਾਸ ਮਤਾ ਪੇਸ਼ ਕਰਨ ਦਾ ਮਕਸਦ ਪੰਜਾਬ ਦੇ ਭੱਖਦੇ ਮਸਲਿਆਂ ਤੋਂ ਲੋਕਾਂ ਦਾ ਧਿਆਨ ਪਾਸੇ ਕਰਨਾ ਹੈ। ਉਹਨਾਂ ਨੇ ਕਿਸੇ ਵੀ ਵਿਰੋਧੀ ਪਾਰਟੀ ਵੱਲੋਂ ਮੰਗ ਨਾ ਕਰਨ ਦੇ ਬਾਵਜੂਦ ਵਿਧਾਨ ਸਭਾ ਵਿਚ ਵਿਸ਼ਵਾਸ ਮਤਾ ਪੇਸ਼ ਕਰਨ ’ਤੇ ਵੀ ਸਵਾਲ ਚੁੱਕੇ ਅਤੇ ਕਿਹਾ ਕਿ ਆਪ ਸਰਕਾਰ ਨੂੰ ਕੁੱਲ 117 ਵਿਚੋਂ 92 ਵਿਧਾਇਕਾਂ ਦੀ ਹਮਾਇਤ ਹਾਸਲ ਹੈ ਤੇ ਇਹ ਮਤਾ ਪੇਸ਼ ਕਰਨਾ ਸਾਬਤ ਕਰਦਾ ਹੈ ਕਿ ਇਸਦਾ ਮਕਸਦ ਸਿਰਫ ਰਾਜਸੀ ਹੈ ਨਾ ਕਿ ਪੰਜਾਬ ਦੇ ਅਸਲ ਮੁੱਦਿਆਂ ਨੂੰ ਹੱਲ ਕਰਨਾ। ਇਯਾਲੀ ਨੇ ਜ਼ੋਰ ਦੇ ਕੇ ਕਿਹਾ ਕਿ ਆਪ ਸਰਕਾਰ ਨੇ ਪਿਛਲੇ ਦਰਵਾਜ਼ੇ ਰਾਹੀਂ ਵਿਸ਼ਵਾਸ ਮਤਾ ਪੇਸ਼ ਕੀਤਾ ਹੈ। ਉਹਨਾਂ ਕਿਹਾ ਕਿ ਉਹ ਬਿਜ਼ਨਸ ਸਲਾਹਕਾਰ ਕਮੇਟੀ ਦੀ ਮੀਟਿੰਗ ਵਿਚ ਸ਼ਾਮਲ ਹੋਏ ਸਨ ਤੇ ਸਦਨ ਦੇ ਏਜੰਡੇ ਨੂੰ ਤੈਅ ਕਰਨ ਸਮੇਂ ਕਿਸੇ ਵਿਸ਼ਵਾਸ ਮਤ ਨੁੰ ਪੇਸ਼ ਕਰਨ ਦੀ ਕੋਈ ਗੱਲ ਨਹੀਂ ਹੋਈ।
ਭਾਜਪਾ ਵੱਲੋਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੁੰ 25 ਕਰੋੜ ਰੁਪਏ ਪ੍ਰਤੀ ਵਿਧਾਇਕ ਦੇਣ ਦੀ ਪੇਸ਼ਕਸ਼ ਬਾਰੇ ਵਿਧਾਇਕ ਇਯਾਲੀ ਨੇ ਕਿਹਾ ਕਿ ਭਾਵੇਂ ਇਸ ਸਬੰਧ ਵਿਚ 14 ਸਤੰਬਰ ਨੂੰ ਡੀ ਜੀ ਪੀ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ ਪਰ ਹਾਲੇ ਤੱਕ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਹੋਈ। ਉਹਨਾਂ ਕਿਹਾ ਕਿ ਜਿਹੜੇ ਲੋਕਾਂ ਨੇ ਰਿਸ਼ਵਤ ਦੀ ਪੇਸ਼ਕਸ਼ ਕੀਤੀ, ਉਹਨਾਂ ਦੇ ਨਾਵਾਂ ਦਾ ਖੁਲ੍ਹਾਸਾ ਵੀ ਹਾਲੇ ਤੱਕ ਨਹੀਂ ਕੀਤਾ ਗਿਆ ਤੇ ਨਾ ਹੀ ਕੇਸ ਵਿਚ ਕੋਈ ਗਿ੍ਰਫਤਾਰੀ ਹੋਈ ਹੈ। ਅਕਾਲੀ ਦਲ ਦੇ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਤੇ ਗਨੀਵ ਕੌਰ ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਸੂਬੇ ਤੇ ਇਸਦੇ ਲੋਕਾਂ ਨੁੰ ਦਰਪੇਸ਼ ਮੁੱਦਿਆਂ ਤੋਂ ਭੱਜ ਰਹੀ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਵਿਧਾਨ ਸਭਾ ਵਿਚ ਅਕਾਲੀ ਦਲ ਨੁੰ ਕੋਈ ਸਮਾਂ ਨਹੀਂ ਦਿੱਤਾ ਗਿਆ। ਉਹਨਾਂ ਕਿਹਾ ਕਿ ਸਰਕਾਰ ਨੁੰ ਸਿਰਫ ਆਪਣੀ ਗੱਲ ਕਹਿ ਕੇ ਸਦਨ ਮੁਲਤਵੀ ਕਰਨ ਦੀ ਥਾਂ ਸੁਣਨ ਦਾ ਮਾਦਾ ਵੀ ਰੱਖਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਖੇਤੀਬਾੜੀ ਖੇਤਰ ਨੁੰ ਦਰਪੇਸ਼ ਸੰਕਟ, ਅਮਨ ਕਾਨੁੰਨ ਵਿਵਸਥਾ ਭੰਗ ਹੋਣ ਸਮੇਤ ਕਈ ਮਸਲੇ ਹਨ ਜਿਹਨਾਂ ’ਤੇ ਚਰਚਾ ਹੋਣੀ ਚਾਹੀਦੀ ਹੈ ਤੇ ਜਿਹਨਾਂ ਵਿਚ ਨਸ਼ੇ ਦੀ ਸਪਲਾਈ ਤੇ ਗੈਰ ਕਾਨੂੰਨੀ ਮਾਇਨਿੰਗ ਵੀ ਸ਼ਾਮਲ ਹੈ, ਪਰ ਇਹਨਾਂ ’ਤੇ ਕੋਈ ਚਰਚਾ ਨਹੀਂ ਕਰਵਾਈ ਗਈ।
ਇਸ ਤੋਂ ਪਹਿਲਾਂ ਯੂਥ ਅਕਾਲੀ ਆਗੂਆਂ ਨੇ ਵਿਧਾਨ ਸਭਾ ਤੱਕ ਮਾਰਚ ਕੀਤਾ ਤੇ ਗਿ੍ਰਫਤਾਰੀਆਂ ਦਿੱਤੀਆਂ ਤੇ ਮੰਗ ਕੀਤੀ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੁੰ ਕੀਤੇ ਵਾਅਦੇ ਮੁਤਾਬਕ 1500 ਰੁਪਏ ਪ੍ਰਤੀ ਏਕੜ ਦੇਣ, ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਸਮੇਤ ਹੋਰ ਕਿਸਾਨੀ ਮੰਗਾਂ ਪੂਰੀਆਂ ਕੀਤੀਆਂ ਜਾਣ। ਇਹਨਾਂ ਪ੍ਰਦਰਸ਼ਨਕਾਰੀਆਂ ਨੇ ਇਹ ਵੀ ਮੰਗ ਕੀਤੀ ਕਿ ਲੰਪੀ ਚਮੜੀ ਰੋਗ ਕਾਰਨ ਪਸ਼ੂ ਗੁਆਉਣ ਵਾਲੇ ਡੇਅਰੀ ਫਾਰਮਰਾਂ ਨੁੰ 50 ਹਜ਼ਾਰ ਰੁਪਏ ਪ੍ਰਤੀ ਪਸ਼ੂ ਮੁਆਵਜ਼ਾ ਦਿੱਤਾ ਜਾਵੇ। ਯੂਥ ਆਗੂ ਜਿਹਨਾਂ ਦੀ ਅਗਵਾਈ ਪਰਮਬੰਸ ਸਿੰਘ ਰੋਮਾਣਾ ਤੇ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਕਰ ਰਹੇ ਸਨ, ਨੇ ਇਹ ਵੀ ਮੰਗ ਕੀਤੀ ਕਿ ਆਮ ਆਦਮੀ ਪਾਰਟੀ ਸਰਕਾਰ ਪੰਜਾਬ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਕੀਤੇ ਵਾਅਦੇ ਮੁਤਾਬਕ 3 ਹਜ਼ਾਰ ਰੁਪਏ ਪ੍ਰਤੀ ਮਹੀਨਾ ਬੇਰੋਜ਼ਗਾਰੀ ਭੱਤਾ ਦੇਵੇ ਅਤੇ ਇਹ ਵੀ ਕਿਹਾ ਕਿ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਤੇ ਸਾਰੀਆਂ ਮਹਿਲਾਵਾਂ ਨੂੰ 1 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਵੀ ਪੂਰਾ ਕੀਤਾ ਜਾਵੇ।
ਮੁੱਖ ਮੰਤਰੀ ਨੇ ਸੰਸਥਾਵਾਂ, ਕਾਲਜਾਂ, ਸਕੂਲਾਂ ਤੇ ਸਮਾਜ ਦੇ ਹੋਰ ਵਰਗਾਂ ਨੂੰ ਆਜਾਦੀ ਦੇ ਅਮਿ੍ਰਤ ਮਹਾਉਤਸਵ ‘ਤੇ ਪ੍ਰੋਗ੍ਰਾਮ ਪ੍ਰਬੰਧਿਤ ਕਰਨ ਦੀ ਕੀਤੀ ਅਪੀਲ
ਪੰਚਕੂਲਾ ਦੇ ਇੰਦਰਧਨੁਸ਼ ਓਡੀਟੋਰਿਅਮ ਵਿਚ ਆਜਾਦੀ ਦੇ ਅਮਿ੍ਰਤ ਮਹਾਉਤਸਵ ‘ਤੇ ਦੂਰਦਰਸ਼ਨ ਵੱਲੋਂ ਪ੍ਰਬੰਧਿਤ ਸਵਰਾਜ ਸੀਰੀਅਲ ਦੀ ਵਿਸ਼ੇਸ਼ ਸਕ੍ਰੀਨਿੰਗ ‘ਤੇ ਪਹੁੰਚੇ ਸਨ ਮੁੱਖ ਮੰਤਰੀ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 27 ਸਤੰਬਰ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਸੂਬੇ ਦੀ ਸਾਰੀ ਸੰਸਥਾਵਾਂ, ਸਕੂਲਾਂ, ਕਾਲਜਾਂ ਤੇ ਸਮਾਜ ਦੇ ਹੋਰ ਵਰਗਾਂ ਨੂੰ ਆਜਾਦੀ ਦੇ ਅਮਿ੍ਰਤਕਾਲ ਵਿਚ ਆਜਾਦੀ ਦੇ ਕਿੱਸਿਆਂ ਨਾਲ ਜੁੜੇ ਵੱਖ-ਵੱਖ ਪ੍ਰੋਗ੍ਰਾਮ ਪ੍ਰਬੰਧਿਤ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਆਜਾਦੀ ਨਾਲ ਜੁੜੇ ਕਿੱਸੇ, ਕਹਾਣੀਆਂ, ਚਰਚਾ ਅਤੇ ਇਸ ਨਾਲ ਜੁੜੀ ਗੱਲਾਂ ਹੁੰਦੀਆਂ ਰਹਿਣੀਆਂ ਚਾਹੀਦੀਆਂ ਹਨ, ਤਾਂ ਜੋ ਅਸੀਂ ਆਉਣ ਵਾਲੇ ਨੌਜੁਆਨ ਪੀੜੀ ਨੂੰ ਦੱਸ ਸਕਣ ਕਿ ਦੇਸ਼ ਨੂੰ ਆਜਾਦੀ ਕਿਵੇਂ ਮਿਲੀ। ਮੁੱਖ ਮੰਤਰੀ ਮੰਗਲਵਾਰ ਨੂੰ ਪੰਚਕੂਲਾ ਦੇ ਇੰਦਰਧਨੁਸ਼ ਓਡੀਟੋਰਿਅਮ ਵਿਚ ਆਜਾਦੀ ਦੇ ਅਮਿ੍ਰਤ ਮਹਾਉਤਸਵ ਦੇ ਤਹਿਤ ਦੂਰਦਰਸ਼ਨ ਵੱਲੋਂ ਪ੍ਰਬੰਧਿਤ ਸਵਰਾਜ ਸੀਰੀਅਲ ਦੀ ਵਿਸ਼ੇਸ਼ ਸਕ੍ਰੀਨਿੰਗ ਮੌਕੇ ‘ਤੇ ਬੋਲ ਰਹੇ ਸਨ।ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਆਜਾਦੀ ਦੇ ਇਤਹਾਸ ਵਿਚ ਕੀ ਲੁਕਿਆ ਹੈ ਅਤੇ ਕੀ ਸਾਨੂੰ ਪਤਾ ਹੈ ਤੇ ਕੀ ਹੁਣ ਵੀ ਨਹੀਂ ਪਤਾ ਹੈ, ਇਸ ਨੂੰ ਆਮ ਲੋਕਾਂ ਤਕ ਪਹੁੰਚਾਉਣ ਲਈ ਦੂਰਦਰਸ਼ਨ ਵੱਲੋਂ ਕੀਤਾ ਗਿਆ ਇਹ ਯਤਨ ਸ਼ਲਾਘਾਯੋਗ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹਾ ਮੰਨਿਆ ਜਾਂਦਾ ਹੈ ਕਿ ਸਾਡੀ ਆਜਾਦੀ ਦੀ ਲੜਾਈ 1857 ਵਿਚ ਸ਼ੁਰੂ ਹੋਈ ਪਰ ਇਸ ਤੋਂ ਪਹਿਲਾਂ ਵੀ ਅਨੇਕ ਅਜਿਹੇ ਕ੍ਰਾਂਤੀਕਾਰੀ ਅਤੇ ਸ਼ਹੀਦ ਹੋਏ, ਜਿਨ੍ਹਾਂ ਨੇ ਇਸ ਦੇਸ਼ ਦੀ ਆਜਾਦੀ ਦੇ ਲਈ ਬਹੁਤ ਯਤਨ ਕੀਤੇ। ਉਨ੍ਹਾਂ ਨੇ ਪਹਿਲਾਂ ਮੁਗਲਾਂ ਨਾਲ ਸੰਘਰਸ਼ ਕੀਤਾ, ਫਿਰ ਅੰਗ੍ਰੇਜਾਂ ਨਾਲ ਲੋਹਾ ਲਿਆ, ਇਸ ਸੰਘਰਸ਼ ਵਿਚ ਬਹੁਤ ਸਾਰੇ ਮਹਾਨ ਵਿਭੂਤੀਆਂ ਨੇ ਆਪਣੇ ਪ੍ਰਾਣ ਨਿਊਛਾਵਰ ਕਰ ਦਿੱਤੇ। ਜੋ ਇਤਿਹਾਸ ਵਿਚ ਦਰਜ ਨਹੀਂ ਹੋ ਪਾਏ। ਮੁੱਖ ਮੰਤਰੀ ਨੇ ਕਿਹਾ ਕਿ ਆਜਾਦੀ ਦੇ ਇਸ ਅਮਿ੍ਰਤ ਮਹਾਉਤਸਵ ਵਿਚ ਇਹ ਯਤਨ ਕੀਤਾ ਗਿਆ ਹੈ ਕਿ ਵੀਰ ਸ਼ਹੀਦਾਂ ਦੇ ਬਾਰੇ ਵਿਚ ਉਪਲਬਧ ਜਾਣਕਾਰੀਆਂ ਨੂੰ ਦੂਰਦਰਸ਼ਨ ਨੇ ਇਕ ਕਰਲ ਦਾ ਬੀੜਾ ਚੁਕਿਆ ਅਤੇ ਸਵਰਾਜ ਨਾਂਅ ਨਾਲ ਸੀਰੀਅਲ ਦੀ ਲੜੀ ਨੂੰ ਬਣਾਇਆ। ਦੂਰਦਰਸ਼ਨ ਨੇ ਸਵਰਾਜ ਦੇ 75 ਏਪੀਸੋਡ ਬਣਾਏ, ਜਿਨ੍ਹਾਂ ਵਿੱਚੋਂ ਅੱਜ ਪਹਿਲਾਂ ਅਤੇ ਤੀਜਾ ਏਪੀਸੋਡ ਦੀ ਵਿਸ਼ੇਸ਼ ਸਕ੍ਰੀਨਿੰਗ ਹੋਈ।
ਨਵੀਂ ਪੀੜੀ ਨੂੰ ਬਨਾਉਣਾ ਹੋਵੇਗਾ ਸਵਰਾਜ ਦਾ ਅਰਥ
ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਸਵਰਾਜ ਸ਼ਬਦ ਦੀ ਕਈ ਮਾਇਨੇ ਲਏ ਗਏ। ਅਜਿਹਾ ਮੰਨਿਆ ਜਾਂਦਾ ਹੈ ਕਿ ਸ਼ਾਸਨ ਸਾਡਾ ਹੈ ਤਾਂ ਅਸੀਂ ਸੁਤੰਤਰ ਹੈ ਪਰ ਸਵਰਾਜ ਦੀ ਗਾਥਾ ਸਾਡੇ ਦੇਸ਼ ਦੇ ਇਤਿਹਾਸ ਨਾਲ, ਸਾਡੇ ਦੇਸ਼ ਦੀ ਸਭਿਆਚਾਰ ਨਾਲ, ਭਾਸ਼ਾ ਨਾਲ, ਸਾਡੇ ਧਰਮ ਨਾਲ ਸ਼ੁਰੂ ਹੁੰਦੀ ਹੈ। ਇਹ ਗੱਲਾਂ ਸਾਡੀ ਨਵੀਂ ਪੀੜੀ ਨੁੰ ਦੱਸਣੀ ਪਵੇਗੀ। ਇਹ ਸਮੇਂ ਦੀ ਜਰੂਰਤ ਹੈ ਕਿ ਅਸੀਂ ਆਜਾਦੀ ਦੇ 100 ਸਾਲ ਬਾਅਦ ਤਕ ਵੀ ਨੌਜੁਆਨ ਪੀੜੀ ਨੂੰ ਸਵਰਾਜ ਦਾ ਸਹੀ ਅਰਥ ਦੱਸਣ।
ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦਾ ਜਤਾਇਆ ਧੰਨਵਾਦ
ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦਾ ਧੰਨਵਾਦ ਹੈ, ਜੋ ਉਨ੍ਹਾਂ ਨੇ ਸਾਲ 2020 ਵਿਚ ਆਜਾਦੀ ਦੇ ਅਮਿ੍ਰਤ ਮਹਾਉਤਸਵ ਦੀ ਯੋਜਨਾ ਬਣਾਈ। ਅਮਿ੍ਰਤਕਾਲ ਵਿਚ 2 ਸਾਲ ਤਕ ਪ੍ਰੋਗ੍ਰਾਮ ਬਨਾਉਣ ਦੀ ਗਲ ਕਹੀ ਗਈ ਹੈ। ਇਸੀ ਦੇ ਤਹਿਤ ਇਹ ਪ੍ਰੋਗ੍ਰਾਮ ਪ੍ਰਬੰਧਿਤ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਦੂਰਦਰਸ਼ਨ ਦੀ ਟੀਮ ਨੂੰ ਇਹ ਸੀਰੀਅਲ ਲੜੀ ਬਨਾਉਦ ‘ਤੇ ਵਧਾਈ ਦਿੱਤੀ। ਇਸ ਮੌਕੇ ‘ਤੇ ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਅਤੇ ਮਹਾਨਿਦੇਸ਼ਕ ਡਾ. ਅਮਿਤ ਅਗਰਵਾਲ ਨੇ ਮੁੱਖ ਮੰਤਰੀ ਦਾ ਇਸ ਪ੍ਰੋਗ੍ਰਾਮ ਵਿਚ ਪਹੁੰਚਣ ‘ਤੇ ਧੰਨਵਾਦ ਜਤਾਇਆ। ਡਾ. ਅਗਰਵਾਲ ਨੇ ਕਿਹਾ ਕਿ ਪੂਰਾ ਦੇਸ਼ ਆਜਾਦੀ ਦੇ ਅਮਿ੍ਰਤ ਮਹਾਉਤਸਵ ਨੂੰ ਮਨਾ ਰਿਹਾ ਹੈ। ਹਰਿਆਣਾ ਦਾ ਸੂਚਨਾ, ਜਨ ਸੰਪਰਕ ਅਤੇ ਭਾਸ਼ਾ ਵਿਭਾਗ ਇਸ ਅਮਿ੍ਰਤ ਕਾਲ ਵਿਚ ਲਗਾਤਾਰ ਪੂਰੇ ਸੂਬੇ ਵਿਚ ਪ੍ਰੋਗ੍ਰਾਮਾਂ ਅਦਾ ਪ੍ਰਬੰਧ ਕਰ ਰਿਹਾ ਹੈ। ਦੂਰਦਰਸ਼ਨ ਵੀ ਅਮਿ੍ਰਤ ਮਹਾਉਤਸਵ ਦੇ ਤਹਿਤ 75 ਏਪੀਸੋਡ ਦੀ ਸੀਰੀਅਲ ਲੜੀ ਬਣਾਈ ਹੈ। ਉਨ੍ਹਾਂ ਨੇ ਦੂਰਦਰਸ਼ਨ ਦੀ ਅੀਮ ਨੂੰ ਵੀ ਵਧਾਈ ਦਿੱਤੀ। ਇਸ ਮੌਕੇ ‘ਤੇ ਵਿਧਾਨਸਭਾ ਸਪੀਕਰ ਗਿਆਨਚੰਦ ਗੁਪਤਾ, ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ, ਸਿਖਿਆ ਮੰਤਰੀ ਕੰਵਰਪਾਲ, ਟ੍ਰਾਂਸਪੋਰਟ ਮੰਤਰੀ ਮੂਲਚੰਦ ਸ਼ਰਮਾ, ਸ਼ਹਿਰੀ ਸਥਾਨਕ ਸਰਕਾਰ ਮੰਤਰੀ ਡਾ. ਕਮਲ ਗੁਪਤਾ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਕਮਲੇਸ਼ ਢਾਂਡਾ, ਸੋਨੀਪਤ ਦੇ ਸਾਂਸਦ ਰਮੇਸ਼ ਕੌਸ਼ਕ, ਰਾਜਸਭਾ ਸਾਂਸਦ ਕਿ੍ਰਸ਼ਣ ਲਾਲ ਪੰਵਾਰ, ਵਿਧਾਇਕ ਮੋਹਨ ਬੜੌਲੀ ਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਰਹੇ।
ਮੁੱਖ ਮੰਤਰੀ ਮਨੋਹਰ ਲਾਲ ਨੇ ਨਰਾਤਿਆਂ ਦੇ ਦੂਜੇ ਦਿਨ ਚੰਡੀਮਾਤਾ ਮੰਦਿਰ ਪਹੁੰਚ ਲਿਆ ਆਸ਼ੀਰਵਾਦ
ਸੀਐਮ ਨੇ ਸੂਬਾਵਾਸੀਆਂ ਦੀ ਸੁੱਖ- ਖੁਸ਼ਹਾਲੀ ਦੀ ਕਰੀ ਕਾਮਨਾ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 27 ਸਤੰਬਰ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਅੱਜ ਅਸ਼ਵਿਨ ਨਰਾਤਿਆਂ ਦੇ ਦੂਜੇ ਦਿਨ ਚੰਡੀਮਾਤਾ ਮੰਦਿਰ ਪਹੁੰਚ ਕੇ ਮਾਤਾ ਦੀ ਪੂਜਾ-ਅਰਚਣਾ ਕਰ ਆਸ਼ੀਰਵਾਦ ਲਿਆ। ਇਸ ਦੇ ਬਾਅਦ ਉਨ੍ਹਾਂ ਨੇ ਚੰਡੀਮਾਤਾ ਮੰਦਿਰ ਦੇ ਪਰਿਸਰ ਵਿਚ ਵਿਧੀ ਅਨੁਸਾਰ ਹਵਨ ਕਰ ਯੱਗ ਵਿਚ ਆਹੂਤੀ ਪਾਈ ਅਤੇ ਸੂਬਾਵਾਸੀਆਂ ਦੀ ਸੁੱਖ-ਖੁਸ਼ਹਾਲੀ ਦੀ ਕਾਮਨਾ ਕੀਤੀ। ਇਸ ਮੌਕੇ ‘ਤੇ ਵਿਧਾਨਸਭਾ ਸਪੀਕਰ ਗਿਆਨਚੰਦ ਗੁਪਤਾ ਨੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੁੰ ਮਾਂ ਚੰਡੀਦੇਵੀ ਦੀ ਫੋਟੋ ਭੇਂਟ ਕੀਤੀ।
ਦੁਸ਼ਹਿਰੇ ਦੇ ਤਿਉਹਾਰ ਨੂੰ ਮਨਾਉਣ ਸਬੰਧੀ ਢੁੱਕਵੇਂ ਸਥਾਨਾਂ ਦੀ ਕੀਤੀ ਜਾਵੇ ਸ਼ਨਾਖਤ : ਡਿਪਟੀ ਕਮਿਸ਼ਨਰ
ਦੁਸ਼ਹਿਰੇ ਦੇ ਤਿਉਹਾਰ ਨੂੰ ਸਫ਼ਲਤਾਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਅਧਿਕਾਰੀਆਂ ਨਾਲ ਕੀਤੀ ਬੈਠਕ
ਸੁਖਜਿੰਦਰ ਮਾਨ
ਬਠਿੰਡਾ, 27 ਸਤੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਚ ਹਰ ਸਾਲ ਮਨਾਏ ਜਾਣ ਵਾਲੇ ਦੁਸ਼ਹਿਰੇ ਦੇ ਤਿਉਹਾਰ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਵਿਸ਼ੇਸ਼ ਬੈਠਕ ਕੀਤੀ। ਅਗਾਊਂ ਪ੍ਰਬੰਧਾਂ ਸਬੰਧੀ ਕੀਤੀ ਗਈ ਬੈਠਕ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਮੌਕੇ ਉਨ੍ਹਾਂ ਦੇ ਨਾਲ ਐਸਐਸਪੀ ਸ਼੍ਰੀ ਜੇ. ਇਲਨਚੇਲੀਅਨ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਅੰਦਰ ਵੱਖ-ਵੱਖ ਸਥਾਨਾਂ ਤੇ ਚੱਲ ਰਹੀ ਰਾਮਲੀਲਾ ਤੇ ਦੁਸ਼ਹਿਰੇ ਦੇ ਤਿਉਹਾਰ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ਨੂੰ ਸਫ਼ਲਤਾਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਦੇ ਮੱਦੇਨਜ਼ਰ ਜ਼ਿਲ੍ਹੇ ਨਾਲ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਨੂੰ ਹਦਾਇਤ ਕਰਦਿਆਂ ਕਿਹਾ ਕਿ ਲੋਕਾਂ ਦੀ ਸ਼ਰਧਾ ਭਾਵਨਾ ਤੇ ਭਰਵੇਂ ਇਕੱਠ ਨੂੰ ਦੇਖਦੇ ਹੋਏ ਢੁੱਕਵੇਂ ਪ੍ਰਬੰਧ ਕਰਨੇ ਯਕੀਨੀ ਬਣਾਏ ਜਾਣ। ਉਨ੍ਹਾਂ ਖਾਸ ਤੌਰ ਤੇ ਦੁਸ਼ਹਿਰੇ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ਲਈ ਢੁੱਕਵੀਆਂ ਥਾਵਾਂ ਦੀ ਸ਼ਨਾਖਤ ਕਰਨ ਦੇ ਆਦੇਸ਼ ਦਿੱਤੇ ਤਾਂ ਜੋ ਦੁਸ਼ਹਿਰੇ ਦੇ ਤਿਉਹਾਰ ਨੂੰ ਅਮਨ ਸ਼ਾਂਤੀ ਨਾਲ ਮਨਾਇਆ ਜਾ ਸਕੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਰਾਮਲੀਲਾ ਦੌਰਾਨ ਅਤੇ ਦੁਸ਼ਹਿਰੇ ਮੌਕੇ ਲੋਕਾਂ ਦੇ ਇੱਕਠ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨੇ ਯਕੀਨੀ ਬਣਾਏ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਟ੍ਰੈਫ਼ਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾਣ ਤਾਂ ਜੋ ਆਮ ਲੋਕਾਂ ਨੂੰ ਆਵਾਜਾਈ ਵਿੱਚ ਕਿਸੇ ਤਰ੍ਹਾਂ ਦੀ ਸਮੱਸਿਆ ਦਰਪੇਸ਼ ਨਾ ਆਵੇ।
ਮੀਟਿੰਗ ਦੌਰਾਨ ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਦੁਸ਼ਹਿਰੇ ਮੌਕੇ ਹੋਣ ਵਾਲੇ ਸਮਾਗਮ ਵਾਲੀਆਂ ਥਾਵਾਂ ਤੇ ਡਾਕਟਰੀ ਟੀਮਾਂ ਅਤੇ ਐਬੂਲੈਂਸ ਆਦਿ ਦੇ ਪੁਖਤਾ ਪ੍ਰਬੰਧ ਕਰਨੇ ਲਾਜ਼ਮੀ ਬਣਾਏ ਜਾਣ। ਇਸ ਮੌਕੇ ਉਨ੍ਹਾਂ ਫਾਇਰ ਬਿ੍ਰਗੇਡ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਫਾਇਰ ਬਿ੍ਰਗੇਡ ਗੱਡੀਆਂ ਦੇ ਲੋੜੀਂਦੇ ਪ੍ਰਬੰਧ ਕਰਨੇ ਯਕੀਨੀ ਬਣਾਏ ਜਾਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਮੈਡਮ ਲਵਜੀਤ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਆਰਪੀ ਸਿੰਘ, ਐਸਡੀਐਮ ਬਠਿੰਡਾ ਮੈਡਮ ਇਨਾਯਤ, ਐਸਡੀਐਮ ਰਾਮਪੁਰਾ ਸ਼੍ਰੀ ਓਮ ਪ੍ਰਕਾਸ਼, ਐਸਡੀਐਮ ਤਲਵੰਡੀ ਸਾਬੋ ਸ. ਸਾਰੰਗਪ੍ਰੀਤ ਸਿੰਘ ਔਜਲਾ, ਸਹਾਇਕ ਸਿਵਲ ਸਰਜਨ ਡਾ. ਅਨੁਪਮਾ ਸ਼ਰਮਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਮੈਡਮ ਨੀਰੂ ਗਰਗ ਤੋਂ ਇਲਾਵਾ ਸਮੂਹ ਐਸਐਮਓਜ਼, ਬੀਡੀਪੀਓਜ਼ ਅਤੇ ਈਓਜ਼ ਆਦਿ ਹਾਜ਼ਰ ਸਨ।
ਡੇਂਗੂ ਦੀ ਰੋਕਥਾਮ ਸਬੰਧੀ ਜ਼ਮੀਨੀ ਪੱਧਰ ਤੇ ਕੰਮ ਕਰਨਾ ਬਣਾਇਆ ਜਾਵੇ ਲਾਜ਼ਮੀ : ਡਿਪਟੀ ਕਮਿਸ਼ਨਰ
ਸਰਕਾਰੀ ਹਸਪਤਾਲ ਚ ਡੇਂਗੂ ਦਾ ਕੀਤਾ ਜਾਂਦਾ ਮੁਫ਼ਤ ਟੈਸਟ
ਡੇਂਗੂ ਦੀਆਂ ਅਫ਼ਵਾਹਾਂ ਫੈਲਾਉਣ ਵਾਲਿਆਂ ਖਿਲਾਫ਼ ਹੋਵੇਗੀ ਸਖਤ ਕਾਰਵਾਈ
ਸੁਖਜਿੰਦਰ ਮਾਨ
ਬਠਿੰਡਾ, 27 ਸਤੰਬਰ : ਜ਼ਿਲ੍ਹੇ ਅੰਦਰ ਡੇਂਗੂ ਦੀ ਰੋਕਥਾਮ ਸਬੰਧੀ ਸਿਰਫ਼ ਕਾਗਜ਼ੀ ਨਹੀਂ ਸਗੋਂ ਜ਼ਮੀਨੀ ਪੱਧਰ ਤੇ ਕੰਮ ਕਰਨਾ ਲਾਜ਼ਮੀ ਬਣਾਇਆ ਜਾਵੇ, ਕਿਉਂਕਿ ਮਨੁੱਖੀ ਜ਼ਿੰਦਗੀ ਤੋਂ ਵੱਡੀ ਹੋਰ ਕੋਈ ਕੀਮਤੀ ਚੀਜ਼ ਨਹੀਂ ਹੁੰਦੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸ਼੍ਰੀ ਸੌਕਤ ਅਹਿਮਦ ਪਰੇ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਡੇਂਗੂ ਦੀ ਰੋਕਥਾਮ ਸਬੰਧੀ ਕੀਤੀ ਗਈ ਬੈਠਕ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਡੇਂਗੂ ਦੀ ਰੋਕਥਾਮ ਸਬੰਧੀ ਹੁਣ ਤੱਕ ਕੀਤੇ ਗਏ ਤੇ ਹੋਰ ਕੀਤੇ ਜਾਣ ਵਾਲੇ ਕਾਰਜਾਂ ਦੀ ਸਮੀਖਿਆ ਕੀਤੀ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਡੇਂਗੂ ਦੀ ਰੋਕਥਾਮ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਦੀ ਹਦਾਇਤ ਵੀ ਕੀਤੀ। ਉਨ੍ਹਾਂ ਜ਼ਿਲ੍ਹੇ ਨਾਲ ਸਬੰਧਤ ਸਾਰੇ ਪ੍ਰਾਈਵੇਟ ਹਸਪਤਾਲਾਂ ਅਤੇ ਲੈਬੋਰਟਰੀ ਚਾਲਕਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਰੈਪਿਡ ਕਾਰਡ ਟੈਸਟ ਦੌਰਾਨ ਡੇਂਗੂ ਪਾਜੀਟਿਵ ਪਾਇਆ ਜਾਂਦਾ ਹੈ ਤਾਂ ਇਸ ਨੂੰ ਕਨਫਰਮ ਕਰਨ ਲਈ ਉਸ ਦਾ ਅਲਾਇਜ਼ਾ ਟੈਸਟ ਕਰਵਾਉਣਾ ਵੀ ਯਕੀਨੀ ਬਣਾਇਆ ਜਾਵੇ ਨਾ ਕਿ ਰੈਪਿਡ ਕਾਰਡ ਟੈਸਟ ਆਧਾਰ ਤੇ ਡੇਂਗੂ ਪਾਜੀਟਿਵ ਐਲਾਨ ਕੇ ਕਿਸੇ ਵਿਅਕਤੀ ਨੂੰ ਗੁੰਮਰਾਹ ਕੀਤਾ ਜਾਵੇ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਡੇਂਗੂ ਦਾ ਟੈਸਟ ਸਿਵਲ ਹਸਪਤਾਲ ਦੇ ਕਮਰਾ ਨੰਬਰ 109 ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਬੈਠਕ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਕਾਰਪੋਰੇਸ਼ਨ ਦੇ ਅਧਿਕਾਰੀਆਂ ਕੋਲੋਂ ਮੱਛਰਾਂ ਦੀ ਰੋਕਥਾਮ ਸਬੰਧੀ ਕਰਵਾਈ ਜਾਂਦੀ ਫਾਗਿੰਗ ਸਬੰਧੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਕਰਵਾਈ ਜਾ ਰਹੀ ਫਾਗਿੰਗ ਚ ਹੋਰ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਸ਼ਹਿਰ ਅੰਦਰ ਕੋਈ ਵੀ ਏਰੀਆ ਫਾਗਿੰਗ ਤੋਂ ਵਾਝਾਂ ਨਾ ਰਹਿ ਸਕੇ। ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਮੂਹ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਚ ਫਾਗਿੰਗ ਕਰਨੀ ਯਕੀਨੀ ਬਣਾਈ ਜਾਵੇ ਤਾਂ ਜੋ ਡੇਂਗੂ ਨੂੰ ਫੈਲਣ ਤੋਂ ਰੋਕਿਆ ਜਾ ਸਕੇ।
ਇਸ ਦੌਰਾਨ ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਕਿਸੇ ਵੀ ਖਾਲੀ ਪਲਾਟ ਅੰਦਰ ਪਾਣੀ ਨਾ ਖੜ੍ਹਨ ਦਿੱਤਾ ਜਾਵੇ ਅਤੇ ਇਸ ਸਬੰਧੀ ਮਾਲਕ ਨੂੰ ਸੂਚਿਤ ਕੀਤਾ ਜਾਵੇ ਜੇਕਰ ਫ਼ਿਰ ਵੀ ਖਾਲੀ ਪਲਾਟ ਅੰਦਰ ਪਾਣੀ ਖੜ੍ਹਾ ਪਾਇਆ ਜਾਂਦਾ ਹੈ ਤਾਂ ਸਬੰਧਤ ਪਲਾਟ ਮਾਲਕ ਨੂੰ ਬਣਦਾ ਜੁਰਮਾਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਸ਼ਰਾਰਤੀ ਅਨਸਰ ਡੇਂਗੂ ਸਬੰਧੀ ਅਫ਼ਵਾਹਾਂ ਫੈਲਾਉਂਦਾ ਹੈ ਤਾਂ ਉਸ ਖਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਿੰਡਾਂ ਅੰਦਰ ਛੋਟੇ-ਛੋਟੇ ਟੋਇਆ ਚ ਜਿੱਥੇ ਪਾਣੀ ਖੜ੍ਹਦਾ ਹੈ ਉੱਥੇ ਤੇਲ ਦਾ ਛਿੜਕਾਅ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਡੇਂਗੂ ਦੀ ਰੋਕਥਾਮ ਸਬੰਧੀ ਵੱਧ ਤੋਂ ਵੱਧ ਪੰਚਾਂ, ਸਰਪੰਚਾਂ, ਨੰਬਰਦਾਰਾਂ ਤੇ ਪਿੰਡਾਂ ਵਾਸੀਆਂ ਨੂੰ ਡੇਂਗੂ ਦੀ ਰੋਕਥਾਮ ਸਬੰਧੀ ਜਾਗਰੂਕ ਕੀਤਾ ਜਾਵੇ। ਉਨ੍ਹਾਂ ਆਮ ਲੋਕਾਂ ਨੂੰ ਇਹ ਵੀ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਘਰਾਂ ਦੀਆਂ ਛੱਤਾਂ ਉਤੇ ਅਤੇ ਆਲੇ-ਦੁਆਲੇ ਦੇ ਖੇਤਰ ਅੰਦਰ ਪਾਣੀ ਨਾ ਖੜ੍ਹਾ ਹੋਣ ਦਿੱਤਾ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਮੈਡਮ ਲਵਜੀਤ, ਐਸਡੀਐਮ ਬਠਿੰਡਾ ਮੈਡਮ ਇਨਾਯਤ, ਐਸਡੀਐਮ ਰਾਮਪੁਰਾ ਸ਼੍ਰੀ ਓਮ ਪ੍ਰਕਾਸ਼, ਐਸਡੀਐਮ ਮੌੜ ਸ਼੍ਰੀ ਵਰਿੰਦਰ ਸਿੰਘ, ਐਸਡੀਐਮ ਤਲਵੰਡੀ ਸਾਬੋ ਸ. ਸਾਰੰਗਪ੍ਰੀਤ ਸਿੰਘ ਔਜਲਾ, ਸਹਾਇਕ ਸਿਵਲ ਸਰਜਨ ਡਾ. ਅਨੁਪਮਾ ਸ਼ਰਮਾ, ਜ਼ਿਲ੍ਹਾ ਐਪੀਡਿਮਿਓਲੋਜਿਸਟ ਡਾ. ਮਯੰਕਜੋਤ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਮੈਡਮ ਨੀਰੂ ਗਰਗ ਤੋਂ ਇਲਾਵਾ ਸਮੂਹ ਬੀਡੀਪੀਓਜ਼, ਈਓਜ਼ ਅਤੇ ਐਸਐਮਓਜ਼ ਆਦਿ ਹਾਜ਼ਰ ਸਨ।
ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਵੱਧ ਤੋਂ ਵੱਧ ਕੀਤਾ ਜਾਵੇ ਜਾਗਰੂਕ : ਡਿਪਟੀ ਕਮਿਸ਼ਨਰ
ਹਰ ਹਫ਼ਤੇ ਨੋਡਲ ਅਫ਼ਸਰਾਂ ਤੇ ਕਲੱਸਟਰਾਂ ਇੰਚਾਰਜਾਂ ਨਾਲ ਪਰਾਲੀ ਨਾ ਜਲਾਉਣ ਸਬੰਧੀ ਕੀਤੇ ਗਏ ਕਾਰਜਾਂ ਦੀ ਕੀਤੀ ਜਾਵੇ ਸਮੀਖਿਆ
ਪ੍ਰਚਾਰ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਸੁਖਜਿੰਦਰ ਮਾਨ
ਬਠਿੰਡਾ, 27 ਸਤੰਬਰ : ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਵੱਧ ਤੋਂ ਵੱਧ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗਾਂ ਅਧਿਕਾਰੀਆਂ ਨਾਲ ਕੀਤੀ ਗਈ ਬੈਠਕ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਨਾਲ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਹਰ ਹਫ਼ਤੇ ਨਿਯੁਕਤ ਕੀਤੇ ਗਏ ਸਬੰਧਤ ਨੋਡਲ ਅਫ਼ਸਰਾਂ ਅਤੇ ਕਲੱਸਟਰ ਇੰਚਾਰਜਾਂ ਨਾਲ ਪਰਾਲੀ ਨੂੰ ਨਾ ਜਲਾਉਣ ਸਬੰਧੀ ਕੀਤੇ ਗਏ ਕੰਮਾਂ ਦੀ ਸਮੀਖਿਆ ਕਰਨੀ ਯਕੀਨੀ ਬਣਾਉਣ। ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਰਾਲੀ ਨਾ ਜਲਾਉਣ ਸਬੰਧੀ ਪਿੰਡਾਂ ਚ ਵੱਧ ਤੋਂ ਵੱਧ ਕੈਂਪ ਲਗਾ ਕੇ ਪੰਚਾਂ, ਸਰਪੰਚਾਂ ਅਤੇ ਨੰਬਰਦਾਰਾਂ ਦੇ ਸਹਿਯੋਗ ਨਾਲ ਪਰਾਲੀ ਨੂੰ ਨਾ ਜਲਾਉਣ ਸਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਾਰੇ ਵਿਭਾਗ ਆਪਸੀ ਸਹਿਯੋਗ ਨਾਲ ਪਰਾਲੀ ਨੂੰ ਨਾ ਜਲਾਉਣ ਸਬੰਧੀ ਵੱਧ ਤੋਂ ਵੱਧ ਜਾਗਰੂਕ ਕਰਨ ਤਾਂ ਜੋ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।
ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਕੋਈ ਵੀ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਖੇਤੀਬਾੜੀ ਦੇ ਧੰਦੇ ਨਾਲ ਜੁੜਿਆ ਹੋਇਆ ਹੈ, ਉਹ ਵੀ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਸਗੋਂ ਉਸ ਨੂੰ ਜ਼ਮੀਨ ਵਿੱਚ ਹੀ ਵਹਾਉਣ ਤਾਂ ਜੋ ਜ਼ਮੀਨ ਵਿਚਲੇ ਮਿੱਤਰ ਕੀੜੇ ਸੁਰੱਖਿਅਤ ਰਹਿਣ ਤੇ ਜ਼ਮੀਨ ਦੀ ਉਪਜਾਊ ਸ਼ਕਤੀ ਬਣੀ ਰਹੇ ਜਿਸ ਨਾਲ ਜਿੱਥੇ ਫ਼ਸਲ ਦੇ ਝਾੜ ਵਿੱਚ ਵਾਧਾ ਹੋਵੇਗਾ ਉੱਥੇ ਹੀ ਵਾਤਾਵਰਨ ਦੀ ਸ਼ੁੱਧਤਾ ਵੀ ਬਰਕਰਾਰ ਰਹੇਗੀ।ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵਲੋਂ ਜ਼ਿਲ੍ਹੇ ਅੰਦਰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਪ੍ਰਚਾਰ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਵੀ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਮੈਡਮ ਲਵਜੀਤ, ਐਸਡੀਐਮ ਬਠਿੰਡਾ ਮੈਡਮ ਇਨਾਯਤ, ਐਸਡੀਐਮ ਰਾਮਪੁਰਾ ਸ਼੍ਰੀ ਓਮ ਪ੍ਰਕਾਸ਼, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਮੈਡਮ ਨੀਰੂ ਗਰਗ, ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਡਾ. ਦਿਲਬਾਗ ਸਿੰਘ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐਸਡੀਓ ਸ਼੍ਰੀ ਰਵੀਪਾਲ, ਕਿ੍ਰਸ਼ੀ ਵਿਗਿਆਨ ਕੇਂਦਰ ਤੇ ਪੁਲਿਸ ਵਿਭਾਗ ਦੇ ਨੁਮਾਂਇੰਦੇ ਆਦਿ ਹਾਜ਼ਰ ਸਨ।






