ਯੂਨਾਈਟਿਡ ਅਕਾਲੀ ਦਲ ਦੇ ਆਗੂਆਂ ਨੇ ਡੀ ਸੀ ਨੂੰ ਦਿੱਤਾ ਮੰਗ ਪੱਤਰ
ਪੰਜਾਬ ਵਿਧਾਨ ਸਭਾ ਦੇ ਸੈਸਨ ਦੀ ਵਧਾਈ ਮਿਆਦ
ਸੱਤ ਸਰਕਾਰੀ ਕਾਲਜਾਂ ਨੂੰ ਖੇਡ ਢਾਂਚੇ ਦੀ ਉਸਾਰੀ ਲਈ 137 ਲੱਖ ਰੁਪਏ ਮਨਜੂਰ: ਮੀਤ ਹੇਅਰ
“ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਖੇਡ ਪੱਖੀ ਮਾਹੌਲ ਸਿਰਜਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ”
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 26 ਸਤੰਬਰ: ਸੂਬੇ ਦੇ ਸਰਕਾਰੀ ਕਾਲਜਾਂ ਵਿੱਚ ਬਿਹਤਰ ਖੇਡ ਸਹੂਲਤਾਂ ਦੇਣ ਅਤੇ ਖਿਡਾਰੀਆਂ ਲਈ ਲੋੜੀਂਦੇ ਖੇਡ ਢਾਂਚੇ ਦੀ ਉਸਾਰੀ ਲਈ ਉਚੇਰੀ ਸਿੱਖਿਆ ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ ਕੋਸਿਸਾਂ ਤਹਿਤ ਸੱਤ ਸਰਕਾਰੀ ਕਾਲਜਾਂ ਨੂੰ ਖੇਡ ਢਾਂਚੇ ਦੀ ਉਸਾਰੀ ਲਈ 137 ਲੱਖ ਰੁਪਏ ਦੇਣ ਦੀ ਪ੍ਰਬੰਧਕੀ ਮਨਜੂਰੀ ਦਿੱਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਖੇਡ ਪੱਖੀ ਮਾਹੌਲ ਸਿਰਜਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਮੀਤ ਹੇਅਰ ਜਿਨ੍ਹਾਂ ਕੋਲ ਖੇਡ ਵਿਭਾਗ ਵੀ ਹੈ, ਨੇ ਕਿਹਾ ਕਿ ਸੂਬਾ ਸਰਕਾਰ ਹੇਠਲੇ ਪੱਧਰ ਉੱਤੇ ਖੇਡਾਂ ਦਾ ਢਾਂਚਾ ਸਿਰਜਣ ਉੱਤੇ ਜੋਰ ਦੇ ਰਹੀ ਹੈ ਅਤੇ ਸਰਕਾਰੀ ਕਾਲਜਾਂ ਵਿੱਚ ਸਬੰਧਤ ਖੇਡ ਦੇ ਵਿਦਿਆਰਥੀਆਂ ਦੀ ਗਿਣਤੀ ਅਨੁਸਾਰ ਉੱਥੇ ਉਸ ਖੇਡ ਦੇ ਗਰਾਊਂਡ ਤਿਆਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਉਂਦੇ ਸਮੇਂ ਵਿੱਚ ਹੋਰਨਾਂ ਸਰਕਾਰੀ ਕਾਲਜਾਂ ਨੂੰ ਵੀ ਖੇਡਾਂ ਲਈ ਫੰਡ ਦਿੱਤੇ ਜਾਣਗੇ। ਸੱਤ ਸਰਕਾਰੀ ਕਾਲਜਾਂ ਲਈ ਮਨਜੂਰ ਕੀਤੀ ਰਾਸੀ ਦੇ ਵੇਰਵੇ ਦਿੰਦਿਆਂ ਉਚੇਰੀ ਸਿੱਖਿਆ ਮੰਤਰੀ ਨੇ ਦੱਸਿਆ ਕਿ ਸਰਕਾਰੀ ਕਾਲਜ ਦਾਨੇਵਾਲਾ ਮਲੋਟ ਨੂੰ 200 ਮੀਟਰ ਟਰੈਕ ਤੇ ਵਾਲੀਬਾਲ ਗਰਾਊਂਡ ਲਈ 19.41 ਲੱਖ ਰੁਪਏ, ਸਰਕਾਰੀ ਕਾਲਜ ਗੁਰਦਾਸਪੁਰ ਨੂੰ ਬਾਸਕਟਬਾਲ ਕੋਰਟ ਲਈ 15.75 ਰੁਪਏ, ਸਰਕਾਰੀ ਕਾਲਜ ਲਾਧੂਪੁਰ (ਗੁਰਦਾਸਪੁਰ) ਵਿਖੇ 200 ਮੀਟਰ ਟਰੈਕ, ਬਾਸਕਟਬਾਲ ਕੋਰਟ ਤੇ ਵਾਲੀਬਾਲ ਗਰਾਊਂਡ ਲਈ 33.11 ਲੱਖ ਰੁਪਏ, ਸਰਕਾਰੀ ਕਾਲਜ ਹੁਸਨਰ ਗਿੱਦੜਬਾਹਾ ਨੂੰ 200 ਮੀਟਰ ਟਰੈਕ ਤੇ ਵਾਲੀਬਾਲ ਗਰਾਊਂਡ ਲਈ 19.40 ਲੱਖ ਰੁਪਏ, ਐੱਸ.ਸੀ.ਡੀ. ਸਰਕਾਰੀ ਕਾਲਜ ਲੁਧਿਆਣਾ ਵਿਖੇ ਵਾਲੀਬਾਲ ਕੋਰਟ ਚ ਐਲ.ਈ.ਡੀ. ਫਲੱਡ ਲਾਈਟਾਂ ਅਤੇ ਸਟੇਡੀਅਮ ਬਲਾਕ ਤੇ ਟਰੈਕ ਲਈ 10.85 ਲੱਖ ਰੁਪਏ, ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ ਤਰਨਤਾਰਨ ਦੇ ਬਾਸਕਟਬਾਲ ਕੋਰਟ ਲਈ 8.48 ਲੱਖ ਰੁਪਏ ਅਤੇ ਸਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਦੇ ਵਾਲੀਬਾਲ ਗਰਾਊਂਡ ਅਤੇ ਸਟੇਡੀਅਮ ਦੀ ਮੁਰੰਮਤ ਲਈ 29.99 ਲੱਖ ਰੁਪਏ ਮਨਜੂਰ ਕੀਤੇ ਗਏ। ਇਸ ਤਰ੍ਹਾਂ 7 ਸਰਕਾਰੀ ਕਾਲਜਾਂ ਵਿੱਚ ਖੇਡਾਂ ਲਈ ਕੁੱਲ 137 ਲੱਖ ਰੁਪਏ ਮਨਜੂਰ ਹੋਏ।
ਮੀਤ ਹੇਅਰ ਨੇ ਦੱਸਿਆ ਕਿ ਇਹ ਪ੍ਰਸਾਸਕੀ ਪ੍ਰਵਾਨਗੀ ਦਿੰਦਿਆਂ ਹਦਾਇਤਾਂ ਵੀ ਕੀਤੀਆਂ ਗਈਆਂ ਹਨ ਜਿਨ੍ਹਾਂ ਵਿੱਚ ਇਹ ਕਿਹਾ ਗਿਆ ਹੈ ਕਿ ਇਹ ਫੰਡ ਸਿਰਫ ਜਿਸ ਕੰਮ ਲਈ ਦਿੱਤੇ ਗਏ ਹਨ, ਉਸੇ ਲਈ ਵਰਤੇ ਜਾਣ, ਤਖਮੀਨੇ ਦੀ ਤਕਨੀਕੀ ਪ੍ਰਵਾਨਗੀ ਸਮਰੱਥ ਅਧਿਕਾਰੀ ਤੋਂ ਕੰਮ ਸੁਰੂ ਕਰਨ ਤੋਂ ਪਹਿਲਾਂ ਲਈ ਜਾਵੇ।ਇਸੇ ਤਰ੍ਹਾਂ ਕੰਮ ਦੀ ਗੁਣਵੱਤਾ/ਮਿਆਰ ਦੀ ਜ?ਿੰਮੇਵਾਰੀ ਕਾਰਜਕਾਰੀ ਇੰਜੀਨੀਅਰ ਦੀ ਹੋਵੇਗੀ।ਇਸ ਤੋਂ ਪਹਿਲਾ ਇਸ ਸੰਬੰਧੀ ਉਚੇਰੀ ਸਿੱਖਿਆ ਮੰਤਰੀ ਮੀਤ ਹੇਅਰ ਦੇ ਨਿਰਦੇਸਾਂ ਤਹਿਤ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ।ਮੀਟਿੰਗ ਵਿੱਚ ਡੀ.ਪੀ.ਆਈ. (ਕਾਲਜਾਂ) ਰਾਜੀਵ ਗੁਪਤਾ ਨੇ ਦੱਸਿਆ ਕਿ ਉਕਤ ਸੱਤ ਸਰਕਾਰੀ ਕਾਲਜਾਂ ਵੱਲੋਂ ਲੋਕ ਨਿਰਮਾਣ ਵਿਭਾਗ ਤੋਂ ਐਸਟੀਮੇਟ ਤਿਆਰ ਕਰਵਾ ਕੇ ਭੇਜੇ ਗਏ ਹਨ। ਇਨ੍ਹਾਂ ਸੱਤ ਕਾਲਜਾਂ ਨੂੰ ਹੁਣ ਉਚੇਰੀ ਸਿੱਖਿਆ ਮੰਤਰੀ ਵੱਲੋਂ 137 ਲੱਖ ਰੁਪਏ ਦੀ ਪ੍ਰਸਾਸਕੀ ਪ੍ਰਵਾਨਗੀ ਦੇ ਦਿੱਤੀ ਹੈ। ਬਾਕੀ ਸਰਕਾਰੀ ਕਾਲਜਾਂ ਦੇ ਪਿ੍ਰੰਸੀਪਲਾਂ ਨੂੰ ਲੋਕ ਨਿਰਮਾਣ ਵਿਭਾਗ ਤੋਂ ਐਸਟੀਮੇਟ ਤਿਆਰ ਕਰਵਾ ਕੇ ਭੇਜਣ ਲਈ ਆਖਿਆ ਗਿਆ ਹੈ ਤਾਂ ਜੋ ਉਨ੍ਹਾਂ ਨੂੰ ਵੀ ਖੇਡ ਮੈਦਾਨਾਂ ਦੀ ਉਸਾਰੀ ਲਈ ਰਾਸੀ ਜਾਰੀ ਕੀਤੀ ਜਾਵੇ।
ਲੁਧਿਆਣਾ ਵਿੱਚ ਲਗਾਇਆ ਜਾਵੇਗਾ ਸੀ.ਬੀ.ਜੀ. ਪਲਾਂਟ: ਅਮਨ ਅਰੋੜਾ
ਸੀ.ਬੀ.ਜੀ. ਪਲਾਂਟ ਬੁੱਢੇ ਨਾਲੇ ਦੀ ਕਾਇਆ-ਕਲਪ ਸਬੰਧੀ ਪ੍ਰਾਜੈਕਟ ਦਾ ਹਿੱਸਾ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 26 ਸਤੰਬਰ: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੁਧਿਆਣਾ ਦੇ ਹੈਬੋਵਾਲ ਡੇਅਰੀ ਕੰਪਲੈਕਸ ਵਿਖੇ ਇੱਕ ਹੋਰ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪਲਾਂਟ ਸਥਾਪਤ ਕਰੇਗੀ ਤਾਂ ਜੋ ਇਸ ਡੇਅਰੀ ਕੰਪਲੈਕਸ ਤੋਂ ਪੈਦਾ ਹੁੰਦੇ ਗੋਬਰ ਅਤੇ ਹੋਰ ਵੇਸਟ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਕੇ ਸਾਫ-ਸੁਥਰੀ ਊਰਜਾ ਤਿਆਰ ਕੀਤੀ ਜਾ ਸਕੇ। ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਹੈਬੋਵਾਲ ਡੇਅਰੀ ਕੰਪਲੈਕਸ ਵਿਖੇ ਬਿਲਡ ਅਪਰੇਟ ਐਂਡ ਓਨ (ਬੀ.ਓ.ਓ.) ਆਧਾਰ ‘ਤੇ 12000 ਰਾਅ ਬਾਇਓ ਗੈਸ (ਲਗਭਗ 4.8 ਟਨ ਸੀ.ਬੀ.ਜੀ.) ਦੀ ਸਮਰੱਥਾ ਵਾਲਾ ਇਕ ਹੋਰ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪਲਾਂਟ ਸਥਾਪਤ ਕਰਨ ਲਈ ਪ੍ਰਕਿਰਿਆ ਸੁਰੂ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਇਸ ਡੇਅਰੀ ਕੰਪਲੈਕਸ ਵਿੱਚ 225 ਟਨ ਕੱਚੇ ਮਾਲ ਦੀ ਖਪਤ ਦੀ ਸਮਰੱਥਾ ਵਾਲਾ ਇੱਕ ਸੀ.ਬੀ.ਜੀ. ਪਲਾਂਟ ਪਹਿਲਾਂ ਹੀ ਕਾਰਜਸ਼ੀਲ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਪ੍ਰਾਜੈਕਟ ਬੁੱਢੇ ਨਾਲੇ ਦੀ ਕਾਇਆ-ਕਲਪ ਸਬੰਧੀ ਪ੍ਰਾਜੈਕਟ ਦਾ ਹੀ ਹਿੱਸਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੂੜੇ ਤੇ ਰਹਿੰਦ-ਖੂੰਹਦ ਤੋਂ ਵਾਤਾਵਰਣ ਪੱਖੀ ਊਰਜਾ ਪੈਦਾ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ ਅਤੇ ਪੰਜਾਬ ਦੇ ਵਸਨੀਕਾਂ ਲਈ ਸਵੱਛ ਅਤੇ ਹਰਿਆ ਭਰਿਆ ਵਾਤਾਵਰਣ ਯਕੀਨੀ ਬਣਾਉਣ ਲਈ ਇਸ ਦਿਸਾ ਵਿੱਚ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਡੇਅਰੀ ਕੰਪਲੈਕਸ ਤੋਂ ਪਸੂਆਂ ਦਾ ਗੋਬਰ ਇਕੱਠਾ ਕੀਤਾ ਜਾਵੇਗਾ। ਇਸ ਪ੍ਰਾਜੈਕਟ ਲਈ ਗੋਬਰ ਦੀ ਕਮੀ ਹੋਣ ਉਤੇ ਸਬਜੀਆਂ ਜਾਂ ਮੰਡੀ ਦੇ ਕੂੜੇ, ਮਿਉਂਸੀਪਲ ਸੈਗਰੀਗੇਟਿਡ ਗਰੀਨ ਵੇਸਟ, ਐਗਰੋ-ਵੇਸਟ ਜਾਂ ਹੋਰ ਕਿਸਮਾਂ ਦੇ ਬਾਇਓ-ਡੀਗ੍ਰੇਡੇਬਲ ਕੂੜੇ ਦੀ ਵਰਤੋਂ ਕੀਤੀ ਜਾਵੇਗੀ। ਪੇਡਾ ਨੇ ਇਹ ਸੀ.ਬੀ.ਜੀ. ਪਲਾਂਟ ਲਗਾਉਣ ਲਈ ਈ-ਟੈਂਡਰ ਕੱਢੇ ਹਨ, ਜਿਸ ਵਾਸਤੇ ਬੋਲੀ ਦੀ ਆਖਰੀ ਮਿਤੀ 26 ਅਕਤੂਬਰ, 2022 (ਸਾਮ 5 ਵਜੇ ਤੱਕ) ਹੈ। ਇਛੁੱਕ ਕੰਪਨੀਆਂ ਹੋਰ ਵਧੇਰੇ ਜਾਣਕਾਰੀ ਲਈ ਵੈੱਬਸਾਈਟ … ਉਤੇ ਲਾਗ-ਇਨ ਕਰ ਸਕਦੀਆਂ ਹਨ। ਜ਼ਿਕਰਯੋਗ ਹੈ ਕਿ ਪੇਡਾ, ਪੰਜਾਬ ਵਿੱਚ ਨਵਿਆਉਣਯੋਗ ਊਰਜਾ ਪ੍ਰੋਗਰਾਮਾਂ/ਪ੍ਰਾਜੈਕਟਾਂ ਅਤੇ ਊਰਜਾ ਸੰਭਾਲ ਪ੍ਰੋਗਰਾਮਾਂ ਦੇ ਪ੍ਰਚਾਰ ਅਤੇ ਵਿਕਾਸ ਲਈ ਸਟੇਟ ਨੋਡਲ ਏਜੰਸੀ ਹੈ।
ਐਮ.ਪੀ ਹਰਸਿਮਰਤ ਕੌਰ ਨੇ ਐਸ.ਐਸ.ਪੀ ਅਵਨੀਤ ਸਿੱਧੂ ਤੇ ਪ੍ਰਵਾਰ ਨਾਲ ਦੁੱਖ ਪ੍ਰਗਟਾਇਅ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 26 ਸਤੰਬਰ: ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸੋਮਵਾਰ ਨੂੰ ਮਲੇਰਕੋਟਲਾ ਵਿਖੇ ਬਤੌਰ ਐਸ.ਐਸ.ਪੀ ਤੈਨਾਤ ਅਵਨੀਤ ਕੌਰ ਸਿੱਧੂ ਹੁੰਦਲ ਦੀ ਮਾਤਾ ਅਤੇ ਸੀਨੀਅਰ ਪੱਤਰਕਾਰ ਅੰਮਿ੍ਰਤਪਾਲ ਸਿੰਘ ਬਰਾੜ ਦੇ ਘਰ ਪੁੱਜ ਕੇ ਉਨ੍ਹਾਂ ਦੀ ਧਰਮਪਤਨੀ ਦੀ ਪਿਛਲੇ ਦਿਨੀਂ ਹੋਈ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਪ੍ਰਵਾਰ ਨਾਲ ਦੁੱਖ ਸਾਂਝਾ ਕਰਦਿਆਂ ਬਠਿੰਡਾ ਲੋਕ ਸਭਾ ਹਲਕੇ ਤੋਂ ਐਮ.ਪੀ ਸ਼੍ਰੀਮਤੀ ਬਾਦਲ ਨੇ ਕਿਹਾ ਕਿ ਸਵਰਗੀ ਇੰਦਰਜੀਤ ਕੌਰ ਇੱਕ ਮਹਾਨ ਸ਼ਖਸੀਅਤ ਸਨ, ਜਿੰਨ੍ਹਾਂ ਅਪਣੇ ਪ੍ਰਵਾਰ ਨੂੰ ਬੁਲੰਦੀਆਂ ਤਕ ਪਹੁੰਚਾਇਆ। ਗੌਰਤਲਬ ਹੈ ਕਿ ਸ਼੍ਰੀਮਤੀ ਇੰਦਰਜੀਤ ਕੌਰ ਸਿੱਧੂ ਦਾ ਲੰਘੀ 20 ਅਗੱਸਤ ਨੂੰ ਦਿਹਾਂਤ ਹੋ ਗਿਆ ਸੀ।
ਮੁੱਖ ਮੰਤਰੀ ਵੱਲੋਂ ਪੰਜਾਬ ਤੇ ਕੈਨੇਡਾ ਦੇ ਸੂਬੇ ਸਸਕੈਚਵਨ ਵਿਚਾਲੇ ਮਜ਼ਬੂਤ ਸਬੰਧਾਂ ਉਤੇ ਜ਼ੋਰ
ਸਸਕੈਚਵਨ ਸੂਬੇ ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ
ਮੁੱਖ ਮੰਤਰੀ ਨੇ ਕੈਨੇਡਾ ਦੇ ਉੱਚ ਪੱਧਰੀ ਵਫ਼ਦ ਨਾਲ ਕੀਤੀ ਮੁਲਾਕਾਤ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 26 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਤੇ ਕੈਨੇਡਾ ਖ਼ਾਸ ਤੌਰ ਉਤੇ ਉਥੋਂ ਦੇ ਸੂਬੇ ਸਸਕੈਚਵਨ ਵਿਚਾਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਉਤੇ ਜ਼ੋਰ ਦਿੱਤਾ। ਕੈਨੇਡੀਅਨ ਸੂਬੇ ਸਸਕੈਚਵਨ ਦੇ ਉੱਚ ਪੱਧਰੀ ਵਫ਼ਦ ਨਾਲ ਵਿਚਾਰ-ਵਟਾਂਦਰੇ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਤੇ ਕੈਨੇਡਾ ਦੇ ਇਸ ਸੂਬੇ ਵਿਚਾਲੇ ਮਜ਼ਬੂਤ ਤੇ ਦੋਸਤਾਨਾ ਸਬੰਧਾਂ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਪੰਜਾਬੀ ਅਹਿਮ ਭੂਮਿਕਾ ਨਿਭਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਵੱਡੇ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਵੱਡੀ ਗਿਣਤੀ ਵਿੱਚ ਪੰਜਾਬੀਆਂ ਨੇ ਕੈਨੇਡਾ ਦੇ ਸਿਆਸੀ ਪਿੜ ਵਿੱਚ ਵੀ ਆਪਣੇ ਲਈ ਵੱਖਰੀ ਥਾਂ ਬਣਾਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇਸ਼ ਭਰ ਵਿੱਚੋਂ ਸਨਅਤਾਂ ਲਗਾਉਣ ਲਈ ਸਭ ਤੋਂ ਤਰਜੀਹੀ ਸਥਾਨ ਹੈ। ਉਨ੍ਹਾਂ ਸਸਕੈਚਵਨ ਦੇ ਵਫ਼ਦ ਨੂੰ ਸੱਦਾ ਦਿੱਤਾ ਕਿ ਉਹ ਉੱਦਮੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਉਤਸ਼ਾਹਤ ਕਰਨ ਤਾਂ ਕਿ ਉਹ ਸਨਅਤੀ ਤਰੱਕੀ ਲਈ ਇੱਥੋਂ ਦੇ ਅਨੁਕੂਲ ਮਾਹੌਲ ਦਾ ਲਾਹਾ ਲੈ ਸਕਣ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਰਾਜ ਨੂੰ ਪਹਿਲਾਂ ਹੀ ਸਨਅਤੀ ਤਰੱਕੀ ਦੇ ਪੰਧ ਉਤੇ ਪਾ ਦਿੱਤਾ ਹੈ, ਜਿਸ ਤੋਂ ਨਿਵੇਸ਼ਕਾਂ ਨੂੰ ਲਾਭ ਹੋਵੇਗਾ। ਕੈਨੇਡਾ ਵਿੱਚ ਵਸੇ ਪੰਜਾਬੀਆਂ ਨੂੰ ਸੁਚਾਰੂ ਤਰੀਕੇ ਨਾਲ ਪੰਜਾਬ ਦੇ ਬਰੈਂਡਿਡ ਉਤਪਾਦ ਹਾਸਲ ਕਰਨ ਯੋਗ ਬਣਾਉਣ ਲਈ ਸਮੁੱਚੇ ਢਾਂਚੇ ਨੂੰ ਮਜ਼ਬੂਤ ਕਰਨ ਦਾ ਮੁੱਦਾ ਚੁੱਕਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸੋਹਨਾ ਮਾਰਕੇ ਦੇ ਉਤਪਾਦ ਵਿਸ਼ਵ ਪ੍ਰਸਿੱਧ ਹਨ ਅਤੇ ਕੈਨੇਡਾ ਵਿੱਚ ਵਸਦਾ ਪੰਜਾਬੀ ਭਾਈਚਾਰਾ ਇਨ੍ਹਾਂ ਉਤਪਾਦਾਂ ਨੂੰ ਖ਼ਾਸ ਤੌਰ ਉਤੇ ਪਸੰਦ ਕਰਦਾ ਹੈ। ਇਸੇ ਤਰ੍ਹਾਂ ਵੇਰਕਾ ਦੇ ਉਤਪਾਦ ਘਿਓ, ਦੁੱਧ, ਮੱਖਣ, ਲੱਸੀ, ਖੀਰ, ਦਹੀਂ, ਆਈਸ-ਕਰੀਮ, ਮਿਠਾਈਆਂ ਤੇ ਹੋਰ ਵਸਤਾਂ ਪਹਿਲਾਂ ਹੀ ਆਪਣੀ ਵੱਖਰੀ ਪਛਾਣ ਬਣਾ ਚੁੱਕੀਆਂ ਹਨ। ਭਗਵੰਤ ਮਾਨ ਨੇ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਤੱਕ ਇਹ ਵਸਤਾਂ ਆਸਾਨੀ ਨਾਲ ਪੁੱਜਦੀਆਂ ਕਰਨ ਲਈ ਸਪਲਾਈ ਲੜੀ ਨੂੰ ਮਜ਼ਬੂਤ ਕਰਨ ਲਈ ਕੈਨੇਡਾ ਦੇ ਵਫ਼ਦ ਤੋਂ ਸਹਿਯੋਗ ਮੰਗਿਆ।
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਪੰਜਾਬ ਤੇ ਕੈਨੇਡਾ ਖ਼ਾਸ ਤੌਰ ਉਤੇ ਸਸਕੈਚਵਨ ਵਿਚਾਲੇ ਸਹਿਯੋਗ ਨਾਲ ਦੋਵਾਂ ਮੁਲਕਾਂ ਨੂੰ ਵੱਡਾ ਫਾਇਦਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਅਤੇ ਸੂਬੇ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਇਸ ਦੀ ਫੌਰੀ ਲੋੜ ਹੈ। ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਪੰਜਾਬ ਤੇ ਕੈਨੇਡਾ ਵਿਚਾਲੇ ਪਰਸਪਰ ਸਹਿਯੋਗ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਖੋਲ੍ਹ ਕੇ ਉਨ੍ਹਾਂ ਦੀ ਤਕਦੀਕ ਬਦਲ ਦੇਵੇਗਾ। ਇਸ ਦੌਰਾਨ ਕੈਨੇਡਾ ਦੇ ਵਫ਼ਦ ਵਿੱਚ ਸ਼ਾਮਲ ਏ.ਡੀ.ਐਮ. ਇੰਟਰਨੈਸ਼ਨਲ ਇੰਗੇਜਮੈਂਟ, ਸਸਕੈਚਵਨ ਟਰੇਡ ਤੇ ਐਕਸਪੋਰਟ ਡਿਵੈਲਪਮੈਂਟ ਰਿਸ਼ੈਲ ਬੋਰਗੌਨ, ਐਮ.ਡੀ. ਸਸਕੈਚਵਨ ਇੰਡੀਆ ਆਫਿਸ ਵਿਕਟਰ ਲੀ, ਕੌਂਸਲ ਜਨਰਲ ਆਫ਼ ਕੈਨੇਡਾ ਪੈਟਰਿਕ ਹੇਬਰਟ ਅਤੇ ਯੂਨੀਵਰਸਿਟੀ ਆਫ਼ ਸਸਕੈਚਵਨ ਵਿਖੇ ਵਾਈਸ ਪ੍ਰੈਜ਼ੀਡੈਂਟ ਆਫ ਰਿਸਰਚ ਡਾ. ਬਲਜੀਤ ਸਿੰਘ ਨੇ ਮੁੱਖ ਮੰਤਰੀ ਦਾ ਸਮਾਂ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਮੁੱਖ ਮੰਤਰੀ ਨੂੰ ਹਰੇਕ ਖੇਤਰ ਵਿੱਚ ਪੂਰੇ ਸਹਿਯੋਗ ਤੇ ਤਾਲਮੇਲ ਕਰਨ ਦਾ ਯਕੀਨ ਵੀ ਦਿਵਾਇਆ।
ਪੰਜਾਬ ਸਰਕਾਰ ਬਠਿੰਡਾ ਵਿੱਚ ਬਲਕ ਡਰੱਗ ਪਾਰਕ ਦੀ ਸਥਾਪਨਾ ਦੀ ਤਜਵੀਜ਼ ਲਵੇਗੀ ਵਾਪਸ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 26 ਸਤੰਬਰ: ਪੰਜਾਬ ਕੈਬਨਿਟ ਦੀ ਅੱਜ ਹੋਈ ਮੀਟਿੰਗ ਵਿਚ ਬਠਿੰਡਾ ਵਿੱਚ ਥਰਮਲ ਪਲਾਂਟ ਦੀ ਜਗ੍ਹਾ ਬਲਕ ਡਰੱਗ ਪਾਰਕ ਸਥਾਪਤ ਕਰਨ ਦੀ ਤਜਵੀਜ਼ ਨੂੰ ਵਾਪਸ ਲੈਣ ਦੀ ਸਹਿਮਤੀ ਦੇ ਦਿੱਤੀ ਤਾਂ ਕਿ ਇਸ ਜ਼ਮੀਨ ਦੀ ਵਰਤੋਂ ਮਕਾਨ ਉਸਾਰੀ/ਆਧੁਨਿਕ ਰਿਹਾਇਸ਼ੀ ਕੰਪਲੈਕਸ/ਹੋਟਲ/ਕਮਰਸ਼ੀਲ ਪ੍ਰਾਜੈਕਟ ਅਤੇ ਪਲਾਸਟਿਕ ਪਾਰਕ, ਸੋਲਰ ਊਰਜਾ ਤੇ ਹੋਰ ਨਾਗਰਿਕ ਸੇਵਾਵਾਂ ਵਾਲੇ ਪ੍ਰਾਜੈਕਟਾਂ ਲਈ ਕੀਤੀ ਜਾ ਸਕੇ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਦੇਸ਼ ਵਿੱਚ ਬਲਕ ਡਰੱਗ ਪਾਰਕ ਸਥਾਪਤ ਕਰਨ ਦੀ ਸਕੀਮ ਅਧੀਨ ਅਕਤੂਬਰ 2020 ਵਿੱਚ ਬਠਿੰਡਾ ਵਿਖੇ ਥਰਮਲ ਪਲਾਂਟ ਵਾਲੀ ਜਗ੍ਹਾ ਉਤੇ ਬਲਕ ਡਰੱਗ ਪਾਰਕ ਸਥਾਪਤ ਕਰਨ ਦੀ ਤਜਵੀਜ਼ ਭੇਜੀ ਸੀ। ਡੇਢ ਸਾਲ ਤੋਂ ਵੱਧ ਦਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਇਹ ਪ੍ਰਾਜੈਕਟ ਲਟਕ ਰਿਹਾ ਹੈ ਅਤੇ ਇਸ ਲਈ ਭਾਰਤ ਸਰਕਾਰ ਦੀ ਪ੍ਰਵਾਨਗੀ ਦਾ ਇੰਤਜ਼ਾਰ ਹੈ।
ਪੰਜਾਬ ਗੁੱਡਜ਼ ਤੇ ਸਰਵਿਸਜ਼ ਟੈਕਸ ਐਕਟ 2017 ਵਿੱਚ ਸੋਧ ਦੀ ਮਨਜ਼ੂਰੀ
ਕੈਬਨਿਟ ਨੇ ਰਾਜ ਵਿੱਚ ਵਪਾਰ ਕਰਨ ਨੂੰ ਹੋਰ ਸੁਖਾਲਾ ਬਣਾਉਣ ਅਤੇ ਕਰ ਦਾਤਾਵਾਂ ਨੂੰ ਸਹੂਲਤ ਦੇਣ ਲਈ ਪੰਜਾਬ ਗੁੱਡਜ਼ ਤੇ ਸਰਵਿਸਜ਼ ਟੈਕਸ ਐਕਟ, 2017 ਵਿੱਚ ਸੋਧ ਨੂੰ ਵੀ ਮਨਜ਼ੂਰੀ ਦੇ ਦਿੱਤੀ। ਇਸ ਸੋਧ ਨਾਲ ਰਿਟਰਨ ਭਰਨ ਨਾਲ ਸਬੰਧਤ ਸਮੁੱਚੀ ਪ੍ਰਕਿਰਿਆ ਸੁਚਾਰੂ ਤੇ ਰਿਫੰਡ ਨੂੰ ਤਰਕਸੰਗਤ ਬਣਾਉਣ ਵਿੱਚ ਮਦਦ ਮਿਲੇਗੀ। ਇਸ ਨਾਲ ਗਲਤ ਤਰੀਕੇ ਨਾਲ ਲਏ ਗਏ ਅਤੇ ਵਰਤੇ ਗਏ ਇਨਪੁੱਟ ਟੈਕਸ ਕਰੈਡਿਟ ਉਤੇ ਹੀ ਵਿਆਜ ਲੱਗਣਾ ਯਕੀਨੀ ਬਣੇਗਾ।
ਪੰਜਾਬ ਕੈਬਨਿਟ ਵੱਲੋਂ ਗ੍ਰਾਮ ਪੰਚਾਇਤਾਂ ਨੂੰ ਸਾਂਝੀ ਜ਼ਮੀਨ ਦੇ ਮਾਲਕੀ ਹੱਕ ਦੇਣ ਲਈ ਪੰਜਾਬ ਵਿਲੇਜ ਕਾਮਨ ਲੈਂਡਜ (ਰੈਗੁਲੇਸ਼ਨ) ਐਕਟ ਵਿੱਚ ਸੋਧ ਨੂੰ ਪ੍ਰਵਾਨਗੀ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 26 ਸਤੰਬਰ: ਇਕ ਅਹਿਮ ਫੈਸਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਜੁਮਲਾ ਮੁਸ਼ਤਰਕਾ ਮਾਲਕਾਨ ਜ਼ਮੀਨ (ਸਾਂਝੀ ਪੇਂਡੂ ਜ਼ਮੀਨ) ਦੀ ਪੂਰਨ ਮਾਲਕੀ ਗਰਾਮ ਪੰਚਾਇਤਾਂ ਨੂੰ ਦੇਣ ਲਈ ਪੰਜਾਬ ਵਿਲੇਜ ਕਾਮਨ ਲੈਂਡਜ (ਰੈਗੁਲੇਸ਼ਨ) ਐਕਟ 1961 ਦੀ ਧਾਰਾ 2(ਜੀ) ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੇ ਅਧਿਕਾਰਕ ਨਿਵਾਸ ਉਤੇ ਹੋਈ ਮੰਤਰੀ ਸਮੂਹ ਦੀ ਮੀਟਿੰਗ ਵਿੱਚ ਲਿਆ ਗਿਆ।ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਸੋਧ ਨਾਲ ਹੁਣ ਜੁਮਲਾ ਮੁਸ਼ਤਰਕਾ ਮਾਲਕਾਨ ਜ਼ਮੀਨ (ਸਾਂਝੀ ਪੇਂਡੂ ਜ਼ਮੀਨ) ਦੀਆਂ ਮਾਲਕ ਸਿਰਫ਼ ਗ੍ਰਾਮ ਪੰਚਾਇਤਾਂ ਹੋਣਗੀਆਂ। ਧਾਰਾ 2(ਜੀ) ਵਿੱਚ ਕੀਤੀ ਇਸ ਸੋਧ ਮੁਤਾਬਕ ਈਸਟ ਪੰਜਾਬ ਹੋਲਡਿੰਗਜ਼ (ਕੰਸੋਲੀਡੇਸ਼ਨ ਐਂਡ ਪ੍ਰੀਵੈਨਸ਼ਨ ਆਫ ਫਰੈਗਮੈਂਟੇਸ਼ਨ) ਐਕਟ, 1948 (ਈਸਟ ਪੰਜਾਬ ਐਕਟ 50 ਆਫ 1948) ਦੀ ਧਾਰਾ 18 ਅਧੀਨ ਪਿੰਡ ਦੇ ਸਾਂਝੇ ਮੰਤਵਾਂ ਲਈ ਰਾਖਵੀਂ ਰੱਖੀ ਜ਼ਮੀਨ ਦਾ ਪ੍ਰਬੰਧ ਤੇ ਕੰਟਰੋਲ ਉਪਰੋਕਤ ਐਕਟ ਦੀ ਧਾਰਾ 23-ਏ ਤਹਿਤ ਗਰਾਮ ਪੰਚਾਇਤ ਦਾ ਹੋਵੇਗਾ। ਇਸ ਤਹਿਤ ਮਾਲਕੀ ਰਿਕਾਰਡ ਦੇ ਖਾਨੇ ਵਿੱਚ ਦਰ ਜੁਮਲਾ ਮਾਲਕਾਨ ਵਾ ਦਿਗਰ ਹੱਕਦਾਰਾਨ ਅਰਜ਼ੀ ਹਸਬ ਰਸਦ, ਜੁਮਲਾ ਮਾਲਕਾਨ ਜਾਂ ਮੁਸ਼ਤਰਕਾ ਮਾਲਕਾਨ ਵਜੋਂ ਦਰਜ ਜ਼ਮੀਨ ਨੂੰ ਇਸ ਧਾਰਾ ਦੇ ਘੇਰੇ ਵਿੱਚ ਸ਼ਾਮਲਾਤ ਦੇਹ ਜ਼ਮੀਨ ਮੰਨਿਆ ਜਾਵੇਗਾ।
ਉਦਯੋਗਿਕ ਤੇ ਵਪਾਰ ਵਿਕਾਸ ਪਾਲਿਸੀ-2017 ਅਤੇ ਡਿਟੇਲਡ ਸਕੀਮਜ਼ ਐਂਡ ਅਪਰੇਸ਼ਨਲ ਗਾਈਡਲਾਈਨਜ਼-2018 ਵਿੱਚ ਸੋਧ ਕਰ ਕੇ ਪਰਾਲੀ ਆਧਾਰਤ ਸਟੈਂਡਅਲੋਨ ਬਾਇਓ-ਫਿਊਲ ਪ੍ਰਾਜੈਕਟਾਂ ਵਾਸਤੇ ਰਿਆਇਤਾਂ ਦਾ ਐਲਾਨ
ਪਰਾਲੀ ਫੂਕਣ ਦੀ ਸਮੱਸਿਆ ਨੂੰ ਠੱਲ੍ਹ ਪਾਉਣ ਅਤੇ ਇਸ ਦੇ ਢੁਕਵੇਂ ਨਿਬੇੜੇ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸੋਮਵਾਰ ਨੂੰ ਉਦਯੋਗਿਕ ਤੇ ਵਪਾਰ ਵਿਕਾਸ ਪਾਲਿਸੀ-2017 ਅਤੇ ਡਿਟੇਲਡ ਸਕੀਮਜ਼ ਐਂਡ ਅਪਰੇਸ਼ਨਲ ਗਾਈਡਲਾਈਨਜ਼-2018 ਵਿੱਚ ਸੋਧ ਕਰਨ ਨੂੰ ਮਨਜ਼ੂਰੀ ਦੇ ਦਿੱਤੀ, ਜਿਸ ਤਹਿਤ ਪਰਾਲੀ ਨੂੰ ਬਾਲਣ ਵਜੋਂ ਵਰਤਣ ਵਾਲੇ ਬੁਆਇਲਰ ਲਾਉਣ ਵਾਸਤੇ ਸਟੈਂਡਅਲੋਨ ਬਾਇਓ-ਇਥਾਨੌਲ ਇਕਾਈਆਂ ਲਈ ਬਾਇਓ ਫਿਊਲ ਪ੍ਰਾਜੈਕਟਾਂ ਵਾਸਤੇ ਰਿਆਇਤਾਂ ਦਿੱਤੀਆਂ ਗਈਆਂ ਹਨ।ਪਰਾਲੀ ਆਧਾਰਤ ਬੁਆਇਲਰਾਂ ਦੀ ਵਰਤੋਂ ਦੀ ਤਕਨਾਲੋਜੀ ਵਿਕਸਤ ਹੋ ਰਹੀ ਹੈ ਅਤੇ ਜਿਹੜੀਆਂ ਇਕਾਈਆਂ ਪਰਾਲੀ ਨੂੰ ਬਾਲਣ ਵਜੋਂ ਵਰਤਣ ਵਾਲੇ ਬੁਆਇਲਰ ਨਹੀਂ ਲਗਾਉਣਗੀਆਂ, ਉਨ੍ਹਾਂ ਨੂੰ 50 ਫੀਸਦੀ ਘੱਟ ਰਿਆਇਤਾਂ ਮਿਲਣਗੀਆਂ। ਇਸ ਛੋਟ ਨਾਲ ਭਾਰਤ ਸਰਕਾਰ ਦੇ ਇਥਾਨੌਲ ਬਲੈਂਡਿਡ ਪੈਟਰੋਲ (ਈ.ਬੀ.ਪੀ.) ਪ੍ਰੋਗਰਾਮ ਲਈ ਇਥਾਨੌਲ ਦਾ ਉਤਪਾਦਨ ਤੇ ਸਪਲਾਈ ਵਿੱਚ ਵਾਧਾ ਹੋਵੇਗਾ ਅਤੇ ਇਸ ਖੇਤਰ ਵਿੱਚ ਨਿਵੇਸ਼ ਤੇ ਰੋਜ਼ਗਾਰ ਦੇ ਮੌਕੇ ਵੀ ਵਧਣਗੇ। ਇਸ ਤੋਂ ਇਲਾਵਾ ਪਰਾਲੀ ਦਾ ਢੁਕਵਾਂ ਨਿਬੇੜਾ ਯਕੀਨੀ ਬਣੇਗਾ, ਜਿਸ ਨਾਲ ਸੂਬੇ ਵਿੱਚ ਪਰਾਲੀ ਫੂਕਣ ਦੀ ਸਮੱਸਿਆ ਤੋਂ ਨਿਜ਼ਾਤ ਮਿਲੇਗੀ।
ਸੂਬੇ ਵਿੱਚ 5ਜੀ ਨੈੱਟਵਰਕ ਲਈ ਰਾਹ ਪੱਧਰਾ ਕਰਨ ਵਾਸਤੇ ਟੈਲੀਕਾਮ ਇਨਫਰਾਸਟ੍ਰਕਚਰ ਗਾਈਡਲਾਈਨਜ਼ 2020 ਵਿੱਚ ਸੋਧ ਨੂੰ ਹਰੀ ਝੰਡੀ
ਪੰਜਾਬ ਵਿੱਚ 5ਜੀ ਡਿਜੀਟਲ ਬੁਨਿਆਦੀ ਢਾਂਚੇ ਦੀ ਤੇਜ਼ੀ ਨਾਲ ਤਾਇਨਾਤੀ ਵਾਸਤੇ ਨਵੀਂ ਪੀੜ੍ਹੀ ਦੇ ਸੈੱਲਾਂ ਦੀ ਸਥਾਪਨਾ ਲਈ ਸਟਰੀਟ ਫਰਨੀਚਰ ਦੀ ਵਰਤੋਂ ਲਈ ਪੰਜਾਬ ਕੈਬਨਿਟ ਨੇ ਇੰਡੀਅਨ ਟੈਲੀਗ੍ਰਾਫ ਰਾਈਟ ਆਫ ਵੇਅ ਰੂਲਜ਼ 2016 ਦੇ ਨਿਯਮ 2021 ਦੀ ਸੋਧ ਦੀ ਤਰਜ਼ ਉਤੇ ਟੈਲੀਕਾਮ ਇਨਫਰਾਸਟ੍ਰਕਚਰ ਗਾਈਡਲਾਈਨਜ਼ 2020 ਵਿੱਚ ਅਤੇ ਗਾਈਡਲਾਈਨਜ਼ ਰੈਗੁਲਰਾਈਜੇਸ਼ਨ ਟਾਵਰਜ਼ 2022 ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਦੇ ਨਤੀਜੇ ਵਜੋਂ 5ਜੀ/4ਜੀ (ਡਿਜੀਟਲ ਬੁਨਿਆਦੀ ਢਾਂਚੇ) ਦੀ ਤਾਇਨਾਤੀ ਵਾਸਤੇ ਨਵੀਂ ਪੀੜ੍ਹੀ ਦੇ ਸੈੱਲ ਲਾਉਣ ਲਈ ਸਟਰੀਟ ਫਰਨੀਚਰ ਦੀ ਵਰਤੋਂ ਅਤੇ ਜ਼ਮੀਨ ਉਤੇ ਟੈਲੀਕਮਿਊਨੀਕੇਸ਼ਨ ਢਾਂਚੇ ਦੀ ਸਥਾਪਨਾ ਦੀ ਇਜਾਜ਼ਤ ਹੋਵੇਗੀ, ਜਿਸ ਨਾਲ ਸੰਚਾਰ ਸਾਧਨਾਂ ਵਿੱਚ ਸੁਧਾਰ ਹੋਵੇਗਾ ਅਤੇ ਰਾਜ ਦੇ ਲੋਕਾਂ ਨੂੰ ਇਸ ਤੋਂ ਫਾਇਦਾ ਮਿਲੇਗਾ।
ਲੱਖੋਵਾਲ ਯੂਨੀਅਨ ਦੇ ਬਲਾਕ ਮੋੜ ਦੀ ਚੋਣ ਹੋਈ
ਸੁਖਜਿੰਦਰ ਮਾਨ
ਬਠਿੰਡਾ, 26 ਸਤੰਬਰ: ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਮੋੜ ਦੀ ਚੋਣ ਜਿਲ੍ਹਾ ਪ੍ਰਧਾਨ ਦਾਰਾ ਸਿੰਘ ਮਾਈਸਰਖ਼ਾਨਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸੂਬਾ ਮੁੱਖ ਸਕੱਤਰ ਜਨਰਲ ਰਾਮ ਕਰਨ ਸਿੰਘ ਰਾਮਾ ਵਿਸੇਸ ਤੌਰ ’ਤੇ ਪੁੱਜੇ। ਮੀਟਿੰਗ ਦੌਰਾਨ ਬਲਵਿੰਦਰ ਸਿੰਘ ਸਦੋਹਾ ਨੂੰ ਬਲਾਕ ਪ੍ਰਧਾਨ ਮੋੜ, ਸੁਖਦੇਵ ਸਿੰਘ ਗੰਗੂ, ਜਸਵੀਰ ਸਿੰਘ ਮੰਗਾਂ ਅਤੇ ਹਾਕਮ ਸਿੰਘ ਨੂੰ ਬਲਾਕ ਮੀਤ ਪ੍ਰਧਾਨ ਤੇ ਹਰਗੋਬਿੰਦ ਸਿੰਘ ਮਾਇਸਰਖਾਨਾ ਨੂੰ ਪ੍ਰਚਾਰ ਸਕੱਤਰ, ਗੁਰਦੀਪ ਸਿੰਘ ਪ੍ਰੈਸ ਸਕੱਤਰ, ਹਰਬੰਸ ਸਿੰਘ ਜਨਰਲ ਸਕੱਤਰ ਅਤੇ ਗੁਰਜੰਟ ਸਿੰਘ ਬੁਰਜ ਵਿੱਤ ਸਕੱਤਰ ਚੁਣਿਆ ਗਿਆ। ਨਵੀਂ ਟੀਮ ਨੇ ਭਰੋਸਾ ਦਿਵਾਇਆ ਕਿ ਉਹ ਕਿਸਾਨਾਂ ਹਿੱਤਾਂ ਲਈ ਵੱਧ ਚੜ੍ਹਕੇ ਕੰਮ ਕਰਨਗੇ। ਨਵੇਂ ਚੁਣੇ ਆਗੂਆਂ ਨੂੰ ਰਾਮਕਰਨ ਸਿੰਘ ਰਾਮਾਂ ਨੇ ਸਰੋਪੇ ਦੇ ਕੇ ਸਨਮਾਨਿਤ ਕੀਤਾ। ਇਸ ਦੌਰਾਨ ਕਿਸਾਨ ਆਗੂ ਰਾਮਾ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੇਰੁੱਤੀ ਭਾਰੀ ਬਾਰਿਸ ਨੇ ਕਿਸਾਨਾਂ ਦੀਆਂ ਫਸਲਾਂ ਨਰਮਾ ਝੋਨਾ ਸਬਜੀਆਂ ਆਦਿ ਦਾ ਭਾਰੀ ਨੁਕਸਾਨ ਕਰ ਦਿੱਤਾ ਗਿਆ ਹੈ। ਜਿਸਦੇ ਚੱਲਦੇ ਜਿੱਥੇ ਚਿੱਟਾ ਸੋਨਾ ਕਾਲਾ ਹੋ ਗਿਆ, ਉਥੇ ਝੋਨੇ ਦਾ ਝਾੜ ਵੀ ਘਟਣ ਦੇ ਖ਼ਦਸੇ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦੇ ਹੋਏ ਨੁਕਸਾਨ ਦੀ ਤੁਰੰਤ ਗਰਦਾਵਰੀ ਕਰਵਾ ਕੇ ਪੰਜਾਹ ਹਜਾਰ ਪ੍ਰਤੀ ਏਕੜ ਮੁਆਵਜਾ ਦਿੱਤਾ ਜਾਵੇ।
ਕਿਸਾਨ ਜਥੇਬੰਦੀ ਸਿੱਧੂਪੁਰ ਵਲੋਂ ਸਰਕਾਰ ਦੀ ਵਾਅਦਾ ਖਿਲਾਫ਼ੀ ਵਿਰੁਧ ਸੰਘਰਸ਼ ਵਿੱਢਣ ਦਾ ਐਲਾਨ
ਸੁਖਜਿੰਦਰ ਮਾਨ
ਬਠਿੰਡਾ, 26 ਸਤੰਬਰ: ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਵਿਸ਼ੇਸ਼ ਮੀਟਿੰਗ ਜਸਵੀਰ ਸਿੰਘ ਸਿੱਧੂਪੁਰ ਸੀਨੀਅਰ ਮੀਤ ਪ੍ਰਧਾਨ ਪੰਜਾਬ ਦੀ ਅਗਵਾਈ ਹੇਠ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਹੋਈ। ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦਿਆਂ ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀ ਵਾਅਦਾ ਖਿਲਾਫੀ ਵਿਰੁੱਧ ਵਿੱਢੇ ਜਾਣ ਵਾਲੇ ਤਿੱਖੇ ਸੰਘਰਸ਼ ਦੀ ਅੱਜ ਦੀ ਮੀਟਿੰਗ ਵਿੱਚ ਰੂਪ ਰੇਖਾ ਤਿਆਰ ਕੀਤੀ ਗਈ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਮਸਲਿਆਂ ਸਬੰਧੀ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਨਾਲ ਸੰਯੁਕਤ ਕਿਸਾਨ ਮੋਰਚਾ ਗ਼ੈਰ ਰਾਜਨੀਤਕ ਦੀ 2 ਅਗਸਤ ਨੂੰ ਹੋਈਆਂ ਮੀਟਿੰਗਾਂ ਵਿਚ ਸਰਕਾਰ ਵੱਲੋ ਕਿਸਾਨਾਂ ਨਾਲ ਕੀਤੇ ਗਏ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ। ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਸੀ ਕਿ ਗੰਨੇ ਦੀ ਸਾਰੀ ਬਕਾਇਆ ਰਾਸ਼ੀ ਦੀ ਅਦਾਇਗੀ 7 ਸਤੰਬਰ ਤੱਕ ਕਰ ਦਿੱਤੀ ਜਾਵੇਗੀ।ਪਰ ਸਰਕਾਰ ਅਜੇ ਤੱਕ ਸਰਕਾਰੀ ਮਿੱਲਾਂ ਨੂੰ ਪੈਸਾ ਹੀ ਜਾਰੀ ਕੀਤਾ ਅਤੇ ਪ੍ਰਾਈਵੇਟ ਮਿੱਲਾਂ ਦਾ ਪੈਸਾ ਜਾਰੀ ਨਹੀਂ ਕੀਤਾ ਅਤੇ ਅਗਾਂਹ ਤੋਂ ਕਾਉਂਟਰ ਪੇਮੇਂਟ ਯਕੀਨੀ ਬਣਾਉਣ ਲਈ ਅਤੇ ਗੰਨੇ ਦਾ ਭਾਅ 450 ਰੁਪਏ ਕਰਵਾਉਣ ਲਈ,ਕਿਸਾਨੀ ਸੰਘਰਸ ਦੇ ਸ਼ਹੀਦ ਕਿਸਾਨਾਂ ਦੇ ਇਕ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਰਹਿੰਦੇ ਪ੍ਰੀਵਾਰਾ ਨੂੰ 5 ਲੱਖ ਦਾ ਮੁਆਵਅ ਦੇਣ,ਕਣਕ ਦਾ ਬੋਨਸ, ਖੇਤੀਬਾੜੀ ਮਹਿਕਮੇ ਦੀ ਲਾਪ੍ਰਵਾਹੀ ਅਤੇ ਚਿੱਟੇ ਮੱਛਰ ਕਾਰਨ ਨਰਮੇ ਦਾ ਨੁਕਸਾਨ, ਗੜੇਮਾਰੀ ਨਾਲ ਖਰਾਬ ਹੋਈ ਬਾਸਮਤੀ ਅਤੇ ਘਾਟੇ ਵਿੱਚ ਵਿਕੀ ਅਤੇ ਖੇਤਾਂ ‘ਚ ਖਰਾਬ ਹੋਈ ਮੂੰਗੀ ਦੇ ਨੁਕਸਾਨ ਦੀ ਪੂਰਤੀ ਅਤੇ ਮੀਟਿੰਗ ਵਿੱਚ ਮੰਨੀਆਂ ਗਈਆਂ ਦੀ ਪੂਰਤੀ ਲਈ 30 ਸਤੰਬਰ ਨੂੰ ਮਾਝਾ,ਮਾਲਵਾ ਅਤੇ ਦੋਆਬੇ ਵਿੱਚ 3 ਅਗਸਤ ਵਾਲੇ ਪੁਆਇੰਟਾ ਤੇ ਹੀ ਨੈਸਨਲ ਹਾਈਵੇ ਅਣਮਿਥੇ ਸਮੇਂ ਲਈ ਧਰਨਾ ਦੇ ਕੇ ਬੰਦ ਕੀਤੇ ਜਾਣਗੇ। ਕਿਸਾਨ ਆਗੂਆਂ ਮੇਹਰ ਸਿੰਘ ਥੇੜੀ ਨੇ ਕਿਹਾ ਕਿ ਕਿਸਾਨੀ ਦਾ ਪਹਿਲਾਂ ਹੀ ਆਰਥਿਕ ਤੌਰ ਲੱਕ ਟੁੱਟ ਚੁੱਕਾ ਹੈ ਪਹਿਲਾਂ ਕਣਕ ਵਿੱਚ ਘੱਟ ਝਾੜ ਨਿਕਲਣਾ ਕਰਕੇ ਫੇਰ ਲੰਪੀ ਸਕਿਨ ਬਿਮਾਰੀ ਕਰਕੇ, ਉਸ ਤੋਂ ਬਾਅਦ ਝੋਨੇ ਵਿੱਚ ਆਏ ਹੋਏ ਚਾਈਨਾ ਵਾਇਰਸ ਕਾਰਨ ਅਤੇ ਹੁਣ ਕੁਦਰਤ ਨੇ ਕਿਸਾਨਾਂ ਦੀ ਸੋਨੇ ਵਰਗੀ ਫਸਲ ਨੂੰ ਪਾਣੀ ਵਿਚ ਡੋਬ ਕੇ ਕਿਸਾਨੀ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ ਉਹਨਾਂ ਸਰਕਾਰ ਨੂੰ ਅਪੀਲ ਤੇ ਬੇਨਤੀ ਕਰਦੇ ਹੋਏ ਕਿਹਾ ਕਿ ਇਸ ਮੁਸਕਿਲ ਦੀ ਘੜੀ ਵਿਚ ਤੁਰੰਤ ਕਿਸਾਨਾਂ ਦੀ ਬਾਂਹ ਫੜੀ ਜਾਵੇ ਅਤੇ ਜਲਦੀ ਤੋਂ ਜਲਦੀ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਮੁਆਵਜਾ ਦਿੱਤਾ ਜਾਵੇ। ਮੀਟਿੰਗ ਵਿਚ ਰੇਸਮ ਸਿੰਘ ਯਾਤਰੀ ਤੋਂ ਇਲਾਵਾ ਬਲਦੇਵ ਸਿੰਘ ਸਦੋਹਾ, ਸੁਖਦੇਵ ਸਿੰਘ ਮੁਕਤਸਰ ਸਾਹਿਬ, ਬੋਹੜ ਸਿੰਘ ਰੁਪਈਆ ਵਾਲਾ ਫਰੀਦਕੋਟ, ਕਰਮ ਸਿੰਘ ਮੋਗਾ, ਕੁਲਵਿੰਦਰ ਸਿੰਘ ਜਲੰਧਰ, ਸੁਰਜੀਤ ਸਿੰਘ ਸੰਗਰੂਰ, ਰਵਿੰਦਰ ਸਿੰਘ ਮੋਹਾਲੀ, ਬਹਿਲਾ ਸਿੰਘ ਪਟਿਆਲਾ, ਬਲੌਰ ਸਿੰਘ ਬਰਨਾਲਾ,ਲਖਬੀਰ ਸਿੰਘ ਮਾਨਸਾ,ਪ੍ਰਗਟ ਸਿੰਘ ਫਜਾਲਿਕਾ, ਗੁਰਮੀਤ ਸਿੰਘ ਫਿਰੋਜ਼ਪੁਰ, ਸਤਬੀਰ ਸਿੰਘ ਤਰਨਤਾਰਨ, ਗੰਗੀ ਸਿੰਘ ਫਤਿਹਗੜ੍ਹ ਸਾਹਿਬ, ਅਗਰੇਜ ਸਿੰਘ ਸਦੋਹਾ ਬੱਗਾ ਸਿੰਘ ਲੁਧਿਆਣਾ ਆਦਿ ਆਗੂ ਹਾਜਰ ਸਨ,







