Sunday, May 17, 2026
Home Blog Page 2368

ਜਿਲ੍ਹਾ ਪੱਧਰੀ ਸਕੂਲੀ ਖੇਡਾਂ, ਬਾਕਸਿੰਗ ਵਿੱਚ ਮੌੜ ਜੋਨ ਮੋਹਰੀ

0

ਸੁਖਜਿੰਦਰ ਮਾਨ
ਬਠਿੰਡਾ, 26 ਸਤੰਬਰ: ਜਿਲ੍ਹਾ ਪੱਧਰੀ ਬਠਿੰਡਾ ਦੀਆਂ 66 ਵੀਆਂ ਪੰਜਾਬ ਸਕੂਲ ਖੇਡਾਂ ਦੇ ਅੱਜ ਸਖਤ ਮੁਕਾਬਲੇ ਹੋਏ। ਜਾਣਕਾਰੀ ਦਿੰਦਿਆਂ ਬੀ.ਐਮ ਖੇਡਾਂ ਗੁਰਚਰਨ ਸਿੰਘ ਗਿੱਲ ਨੇ ਦੱਸਿਆ ਕਿ ਵਾਲੀਬਾਲ ਅੰਡਰ 17 ਵਿੱਚ ਬਠਿੰਡਾ -1 ਨੇ ਪਹਿਲਾ, ਸੰਗਤ ਨੇ ਦੂਜਾ,ਅੰਡਰ 19 ਵਿੱਚ ਬਠਿੰਡਾ -1 ਨੇ ਪਹਿਲਾ,ਗੋਨਿਆਣਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਬਾਕਸਿੰਗ ਪਰਮਜੀਤ ਕੌਰ ਮੌੜ ਨੇ ਸੋਮਲ ਬਠਿੰਡਾ ਨੂੰ,ਰੱਜੀ ਕੌਰ ਮੋੜ ਨੇ ਹਰਪ੍ਰੀਤ ਕੌਰ ਤਲਵੰਡੀ ਸਾਬੋ ਨੂੰ ਹਰਾਇਆ। ਬਾਕਸਿੰਗ ਅੰਡਰ 14,17,19 ਮੁੰਡਿਆਂ ਅਤੇ ਅੰਡਰ 14,17 ਕੁੜੀਆਂ ਵਿੱਚ ਮੌੜ ਜੋਨ ਨੇ ਆਪਣੇ ਝੰਡੇ ਗੱਡੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਲੈਕਚਰਾਰ ਨਾਜਰ ਸਿੰਘ ਜ?ਿਲ੍ਹਾ ਸਕੱਤਰ ਖੇਡਾਂ,ਲੈਕਚਰਾਰ ਅਮਰਦੀਪ ਸਿੰਘ, ਗੁਰਮੀਤ ਸਿੰਘ ਮਾਨ,ਗੁਰਮੀਤ ਸਿੰਘ ਰਾਮਗੜ੍ਹ ਭੂੰਦੜ ,ਵਰਿੰਦਰ ਸਿੰਘ, ਗੁਰਿੰਦਰ ਸਿੰਘ (ਸਾਰੇ ਬੀ ਐਮ ਖੇਡਾਂ ), ਲੈਕਚਰਾਰ ਮਨਦੀਪ ਕੌਰ, ਭੁਪਿੰਦਰ ਸਿੰਘ ਤੱਗੜ, ਬਲਵੀਰ ਸਿੰਘ ਕਮਾਡੋ, ਸੁਖਪਾਲ ਸਿੰਘ, ਹਰਵਿੰਦਰ ਸਿੰਘ ਬਰਾੜ,ਕੇਸਰ ਸਿੰਘ,ਕੇਵਲ ਸਿੰਘ, ਹਰਪ੍ਰੀਤ ਸਿੰਘ, ਨਰਿੰਦਰ ਸਿੰਘ, ਮਨਦੀਪ ਸਿੰਘ, ਗੁਰਸਰਨ ਸਿੰਘ ਗੋਲਡੀ, ਕੁਲਦੀਪ ਕੁਮਾਰ ਸਰਮਾ, ਹਰਦੀਪ ਸਿੰਘ ਕੌਚ ਹਾਜਰ ਸਨ।

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਸਾਈਕਲ ਰੈਲੀ ਤੇ ਕੈਂਡਲ ਮਾਰਚ ਦਾ ਹੋਵੇਗਾ ਆਯੋਜਿਨ : ਡਿਪਟੀ ਕਮਿਸ਼ਨਰ

0

ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ
ਜਨਮ ਦਿਹਾੜੇ ਮੌਕੇ ਘਰਾਂ ਚ ਰਾਸ਼ਟਰੀ ਤਿਰੰਗਾ ਲਹਿਰਾਉਣ ਤੇ ਮੋਮਬੱਤੀਆਂ ਜਲਾਉਣ ਦੀ ਕੀਤੀ ਅਪੀਲ
ਸੁਖਜਿੰਦਰ ਮਾਨ
ਬਠਿੰਡਾ, 26 ਸਤੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਮਿਲੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਠਿੰਡਾ ਵਿਖੇ 28 ਸਤੰਬਰ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਮਨਾਉਣ ਸਬੰਧੀ ਚੱਲ ਰਹੀਆਂ ਅਗਾਊਂ ਤਿਆਰੀਆਂ ਦਾ ਅੱਜ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਵੱਲੋਂ ਆਰੀਆ ਸਮਾਜ ਚੌਂਕ ਅਤੇ ਸ਼ੈਲਫ਼ੀ ਚੌਂਕ ਦਾ ਦੌਰਾ ਕਰਕੇ ਜਾਇਜ਼ਾ ਲਿਆ ਗਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 28 ਸਤੰਬਰ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਵਾਲੇ ਦਿਨ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਸਵੇਰ ਦੇ ਸਮੇਂ ਇੱਕ ਵਿਸ਼ੇਸ਼ ਸਾਈਕਲ ਰੈਲੀ ਦਾ ਆਯੋਜਿਨ ਕੀਤਾ ਜਾਵੇਗਾ। ਇਹ ਸਾਈਕਲ ਰੈਲੀ ਸਥਾਨਕ ਰਾਜਿੰਦਰਾ ਕਾਲਜ ਤੋਂ ਸ਼ੁਰੂ ਹੋ ਕੇ 100ਫੁੱਟੀ ਰੋਡ, ਪਾਵਰ ਹਾਊਸ ਰੋਡ, ਫ਼ੌਜੀ ਚੌਂਕ, ਹਨੂੰਮਾਨ ਚੌਂਕ ਤੋਂ ਹੁੰਦੀ ਹੋਈ ਰੋਜ਼ ਗਾਰਡਨ ਵਿਖੇ ਸਮਾਪਤ ਹੋਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਨਮ ਦਿਹਾੜੇ ਮੌਕੇ ਸ਼ਾਮ ਨੂੰ ਸ਼ੈਲਫ਼ੀ ਚੌਂਕ ਤੋਂ ਕੈਂਡਲ ਮਾਰਚ ਕੱਢਿਆ ਜਾਵੇਗਾ ਜੋ ਗੋਲਡਿੱਗੀ ਤੋਂ ਹੁੰਦਾ ਹੋਇਆ ਆਰੀਆ ਸਮਾਜ ਚੌਂਕ ਵਿਖੇ ਸਥਾਪਿਤ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸਮਾਰਕ ਵਿਖੇ ਜਾ ਕੇ ਸਮਾਪਤ ਹੋਵੇਗਾ। ਇਸ ਮੌਕੇ ਜ਼ਿਲ੍ਹੇ ਨਾਲ ਸਬੰਧਤ ਸਮੂਹ ਵਿਧਾਇਕਾਂ ਵੱਲੋਂ ਵੀ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ ਜਾਵੇਗੀ।ਡਿਪਟੀ ਕਮਿਸ਼ਨਰ ਨੇ ਬਠਿੰਡਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਆਪੋ-ਆਪਣੇ ਘਰਾਂ ਮੂਹਰੇ ਮੋਮਬੱਤੀਆਂ ਜਲਾਉਣ ਅਤੇ ਰਾਸ਼ਟਰੀ ਤਿਰੰਗਾ ਲਹਿਰਾਕੇ ਉਨ੍ਹਾਂ ਦਾ ਜਨਮ ਦਿਹਾੜਾ ਮਨਾਉਣ।ਉਨ੍ਹਾਂ ਇਹ ਵੀ ਦੱਸਿਆ ਕਿ ਇਸ ਦਿਨ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਚੌਂਕ, ਕਿਲ੍ਹਾ ਮੁਬਾਰਕ, ਫੌਜੀ ਚੌਂਕ, ਘਨੱਈਆ ਚੌਂਕ, ਡੌਲਫ਼ਿਨ ਚੌਂਕ ਦੀ ਲਾਈਟਾਂ ਨਾਲ ਸਜਾਵਟ ਕੀਤੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਬਠਿੰਡਾ ਦਿਹਾਤੀ ਓਲੰਪਿਕ ਖੇਡਾਂ ਦੀ 29 ਸਤੰਬਰ ਸ਼ਾਮ ਨੂੰ ਕਰਨਗੇ ਸ਼ੁਰੂਆਤ

0

ਕੰਵਰ ਗਰੇਵਾਲ ਤੇ ਵਿੱਕੀ ਵੱਲੋਂ ਦਿਖਾਈ ਜਾਣਗੇ ਗਾਇਕੀ ਦੇ ਜੌਹਰ
ਅਗਾਊਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਨੇ ਕੀਤੀ ਬੈਠਕ
ਸੁਖਜਿੰਦਰ ਮਾਨ
ਬਠਿੰਡਾ, 26 ਸਤੰਬਰ : ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਓਲੰਪਿਕ ਐਸੋਸ਼ੀਏਸ਼ਨ ਦੇ ਸਹਿਯੋਗ ਨਾਲ ਕਰਵਾਈਆਂ ਜਾ ਰਹੀਆਂ ਬਠਿੰਡਾ (ਦਿਹਾਤੀ) ਓਲੰਪਿਕ ਖੇਡਾਂ ਦੀ ਸ਼ੁਰੂਆਤ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ 29 ਸਤੰਬਰ ਨੂੰ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਪਹੁੰਚਕੇ ਆਪਣੇ ਕਰ ਕਮਲਾਂ ਨਾਲ ਕਰਨਗੇ । ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਅਗਾਊਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਕੀਤੀ ਗਈ ਬੈਠਕ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਨੇ ਬੈਠਕ ਦੌਰਾਨ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਆਪੋ-ਆਪਣੀਆਂ ਡਿਊਟੀਆਂ ਪੂਰੀ ਜਿੰਮੇਵਾਰੀ ਤੇ ਤਨਦੇਹੀ ਨਾਲ ਨਿਭਾਉਂਦਿਆਂ 28 ਸਤੰਬਰ ਸ਼ਾਮ ਤੱਕ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣ ।ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਬਠਿੰਡਾ (ਦਿਹਾਤੀ) ਓਲੰਪਿਕ ਖੇਡਾਂ ਦੇ ਪਿੰਡ ਅਤੇ ਬਲਾਕ ਪੱਧਰੀ ਮੁਕਾਬਲੇ ਪਹਿਲਾਂ ਹੀ ਕਰਵਾਏ ਜਾ ਚੁੱਕੇ ਹਨ। ਜਿਨ੍ਹਾਂ ਵਿੱਚੋਂ ਜੇਤੂ ਰਹੇ ਖਿਡਾਰੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਜਾਣਗੇ। ਇਹ ਮੁਕਾਬਲੇ 2 ਅਕਤੂਬਰ ਤੱਕ ਚੱਲਣਗੇ। ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਪ੍ਰਬੰਧਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਟੇਡੀਅਮ ਨੂੰ ਵੱਖ-ਵੱਖ ਬਲਾਕਾਂ ਵਿੱਚ ਵੰਡ ਕਰਨ, ਪੀਣ ਵਾਲੇ ਸਾਫ਼ ਪਾਣੀ, ਸਾਫ਼-ਸਫ਼ਾਈ, ਬੈਰੀਕੇਡਿੰਗ, ਖਿਡਾਰੀਆਂ ਅਤੇ ਪਬਲਿਕ ਦੇ ਬੈਠਣ ਲਈ ਢੁਕਵੇਂ ਪ੍ਰਬੰਧ ਕਰਨ, ਗੱਡੀਆਂ ਦੀ ਪਾਰਕਿੰਗ ਤੇ ਨਿਰਵਿਘਨ ਟਰੈਫ਼ਿਕ ਆਦਿ ਸਬੰਧੀ ਲੋੜੀਂਦੇ ਪ੍ਰਬੰਧ ਕਰਨ ਦੇ ਆਦੇਸ਼ ਵੀ ਦਿੱਤੇ ਤਾਂ ਕਿ ਖੇਡ ਸਟੇਡੀਅਮ ਵਿਖੇ ਪਹੁੰਚਣ ਵਾਲੇ ਆਮ ਲੋਕਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ।
ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ 29 ਸਤੰਬਰ ਨੂੰ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਸੱਭਿਆਚਾਰਕ ਪ੍ਰੋਗਰਾਮ ਵਿੱਚ ਮਲਵਈ ਗਿੱਧਾ ਪੇਸ਼ ਕਰਨ ਤੋਂ ਇਲਾਵਾ, ਗੱਤਕਾ ਤੇ ਜਿਸਨਾਸਟਿਕ ਦੇ ਸ਼ੋਅ ਵੀ ਦਿਖਾਏ ਜਾਣਗੇ ਅਤੇ ਸ਼ਾਮ ਨੂੰ ਰੰਗਾ-ਰੰਗ ਪ੍ਰੋਗਰਾਮ ਵੀ ਕਰਵਾਇਆ ਜਾਵੇਗਾ ਜਿਸ ਵਿੱਚ ਸੂਫ਼ੀ ਗਾਇਕ ਕੰਵਰ ਗਰੇਵਾਲ ਅਤੇ ਵਿੱਕੀ ਵੱਲੋਂ ਆਪਣੀ ਗਾਇਕੀ ਦੇ ਫ਼ਨ ਦਾ ਮੁਜ਼ਾਹਰਾ ਕਰਕੇ ਦਰਸ਼ਕਾਂ ਦਾ ਮਨੋਰੰਜਨ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪੱਧਰ ਉੱਤੇ ਕਰਵਾਈਆਂ ਜਾਣ ਵਾਲੀਆਂ ਵੱਖ-ਵੱਖ ਤਰ੍ਹਾਂ ਦੀਆਂ ਖੇਡਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਏਜ਼ ਗਰੁੱਪ ਅੰਡਰ-19 ਅਤੇ ਸੀਨੀਅਰ ਗਰੁੱਪ 19 ਸਾਲ ਤੋਂ ਵੱਧ ਉਮਰ ਚ 100 ਮੀਟਰ, 200, 400 ਅਤੇ 1500 ਮੀਟਰ ਦੀ ਦੌੜ ਤੋਂ ਇਲਾਵਾ ਡਿਸਕਸ ਥ੍ਰੋ, ਗੋਲਾ ਸੁੱਟਣ ਤੇ ਬਾਲੀਬਾਲ ਦੀਆਂ ਖੇਡਾਂ ਸ਼ਾਮਲ ਹੋਣਗੀਆਂ। ਇਸੇ ਤਰ੍ਹਾਂ ਓਪਨ ਚ ਫੁੱਟਬਾਲ, ਹਾਕੀ, ਬਾਲੀਬਾਲ ਸੂਟਿੰਗ ਅਤੇ ਰੱਸਾ ਕੱਸੀ ਦੀਆਂ ਖੇਡਾਂ ਵੀ ਕਰਵਾਈਆਂ ਜਾਣਗੀਆਂ । ਇਨ੍ਹਾਂ ਖੇਡਾਂ ਚ ਜੇਤੂ ਰਹੇ ਖਿਡਾਰੀਆਂ ਅਤੇ ਟੀਮਾਂ ਨੂੰ 10 ਲੱਖ ਰੁਪਏ ਤੱਕ ਦੇ ਨਕਦ ਇਨਾਮ ਤੋਂ ਇਲਾਵਾ ਮੈਡਲ ਅਤੇ ਸਰਟੀਫ਼ਿਕੇਟ ਵੀ ਦਿੱਤੇ ਜਾਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਦੌਰਾਨ ਜ਼ਿਲ੍ਹਾ ਪੱਧਰ ਤੇ ਹਾਕੀ, ਫੁੱਟਬਾਲ ਅਤੇ ਵਾਲੀਵਾਲ ਚ ਪਹਿਲੇ ਅਤੇ ਦੂਸਰੇ ਸਥਾਨ ਤੇ ਰਹਿਣ ਵਾਲੀਆਂ ਟੀਮਾਂ ਨੂੰ ਕ੍ਰਮਵਾਰ 31000 ਅਤੇ 21000 ਰੁਪਏ ਨਕਦ ਇਨਾਮ ਤੋਂ ਇਲਾਵਾ ਟੀਮ ਖਿਡਾਰੀਆਂ ਨੂੰ ਮੈਡਲ ਅਤੇ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਸੇ ਤਰ੍ਹਾਂ ਹੀ ਐਥਲੈਟਿਕਸ ਵਿੱਚ ਜੇਤੂ ਖਿਡਾਰੀਆਂ ਵਿੱਚ ਪਹਿਲੇ ਸਥਾਨ ਤੇ ਰਹਿਣ ਵਾਲੇ ਖਿਡਾਰੀ ਨੂੰ 5100 ਰੁਪਏ, ਦੂਜੇ ਸਥਾਨ ਵਾਲੇ ਨੂੰ 3100 ਰੁਪਏ ਅਤੇ ਤੀਜੇ ਸਥਾਨ ਵਾਲੇ ਖਿਡਾਰੀ ਨੂੰ 2100 ਰੁਪਏ ਨਕਦ ਇਲਾਮ ਤੋਂ ਇਲਾਵਾ ਮੈਡਲ ਅਤੇ ਸਰਟੀਫ਼ਿਕੇਟ ਦਿੱਤੇ ਜਾਣਗੇ। ਇਸ ਮੌਕੇ ਸੀਨੀਅਰ ਪੁਲਿਸ ਕਪਤਾਨ ਸ੍ਰੀ ਜੇ.ਇਲਨਚੇਲੀਅਨ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਰਾਹੁਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਮੈਡਮ ਲਵਜੀਤ ਕੌਰ, ਐਸਡੀਐਮ ਬਠਿੰਡਾ ਸ਼੍ਰੀਮਤੀ ਇਨਾਯਤ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ)ਸ੍ਰੀ ਸਾਰੰਗਪ੍ਰੀਤ ਸਿੰਘ ਔਜਲਾ, ਕਾਰਜਕਾਰੀ ਇੰਜੀਨੀਅਰ ਲੋਕ ਨਿਰਮਾਣ ਵਿਭਾਗ ਸ੍ਰੀ ਇੰਦਰਜੀਤ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਮੈਡਮ ਨੀਰੂ ਗਰਗ ਅਤੇ ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਰੁਪਿੰਦਰ ਸਿੰਘ ਤੋਂ ਇਲਾਵਾ ਹੋਰ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਦੇ ਅਧਿਕਾਰੀ ਵੀ ਹਾਜ਼ਰ ਸਨ।

ਸੂਬਾ ਸਰਕਾਰ ਨੂੰ ਸਿਰਫ ਰਾਜਨੀਤੀ ਕਰਨ ਦੀ ਬਜਾਏ ਸਾਸਨ ‘ਤੇ ਧਿਆਨ ਦੇਣਾ ਚਾਹੀਦਾ ਹੈ: ਸੰਸਦ ਮੈਂਬਰ ਮਨੀਸ ਤਿਵਾੜੀ

0

ਪਿੰਡ ਕੁਰੜੀ, ਸੇਖਨ ਮਾਜਰਾ, ਕੁਰੜਾ ਤੇ ਰਾਏਪੁਰ ਕਲਾਂ ਦੇ ਵਿਕਾਸ ਲਈ 5-5 ਲੱਖ ਰੁਪਏ ਦੇਣ ਦਾ ਐਲਾਨ
ਪੰਜਾਬੀ ਖ਼ਬਰਸਾਰ ਬਿਉਰੋ
ਮੋਹਾਲੀ, 23 ਸਤੰਬਰ : ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ ਤਿਵਾੜੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਸਲਾਹ ਦਿੱਤੀ ਹੈ ਕਿ ਉਹ ਰਾਜਨੀਤੀ ਕਰਨ ਦੀ ਬਜਾਏ ਸਾਸਨ ਵੱਲ ਧਿਆਨ ਦੇਣ। ਸੰਸਦ ਮੈਂਬਰ ਤਿਵਾੜੀ ਅੱਜ ਮੁਹਾਲੀ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਕੁਰੜੀ, ਸੇਖਨ ਮਾਜਰਾ, ਕੁਰੜਾ ਤੇ ਰਾਏਪੁਰ ਕਲਾਂ ਦੇ ਦੌਰੇ ਦੌਰਾਨ ਆਯੋਜਿਤ ਜਨ ਸਭਾਵਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਪਿੰਡ ਕੁਰੜੀ, ਸੇਖਨ ਮਾਜਰਾ, ਕੁਰੜਾ ਅਤੇ ਰਾਏਪੁਰ ਕਲਾਂ ਦੇ ਵਿਕਾਸ ਲਈ 5-5 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਇਹ ਦੋਸ ਲਾਇਆ ਗਿਆ ਸੀ ਕਿ ਉਸਦੇ ਕੁਝ ਵਿਧਾਇਕਾਂ ਨੂੰ ਕਥਿਤ ਤੌਰ ‘ਤੇ ਰਿਸਵਤ ਦੀ ਪੇਸਕਸ ਕੀਤੀ ਗਈ ਸੀ। ਹੁਣ ਵਿਧਾਨ ਸਭਾ ਦਾ ਵਿਸੇਸ ਸੈਸਨ ਬੁਲਾ ਕੇ ਬਹੁਮਤ ਸਾਬਤ ਕਰਨ ‘ਤੇ ਜੋਰ ਦਿੱਤਾ ਜਾ ਰਿਹਾ ਹੈ। ਅਜਿਹੇ ‘ਚ ਸਰਕਾਰ ਸਾਸਨ ਨੂੰ ਭੁੱਲ ਕੇ ਸਿਰਫ ਰਾਜਨੀਤੀ ‘ਤੇ ਧਿਆਨ ਦੇ ਰਹੀ ਹੈ। ਜਦਕਿ ਕਿਸਾਨ, ਮਜਦੂਰ ਅਤੇ ਸਰਕਾਰੀ ਮੁਲਾਜਮ ਸੜਕਾਂ ‘ਤੇ ਹਨ, ਕਿਉਂਕਿ ਇਨ੍ਹਾਂ ਵੱਲੋਂ ਚੋਣਾਂ ਤੋਂ ਪਹਿਲਾਂ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਇਸੇ ਤਰ੍ਹਾਂ ਸਰਕਾਰ ਦਿਨ-ਬ-ਦਿਨ ਵੱਖ-ਵੱਖ ਅਦਾਰਿਆਂ ਤੋਂ ਕਰਜੇ ਲੈ ਰਹੀ ਹੈ, ਜਿਸ ਕਾਰਨ ਸੂਬੇ ਦੇ ਸਿਰ ‘ਤੇ ਕਰਜੇ ਦਾ ਬੋਝ ਵਧਦਾ ਜਾ ਰਿਹਾ ਹੈ। ਹਾਲਾਤ ਇਹ ਹਨ ਕਿ ਜਿਹੜੇ ਪਿੰਡਾਂ ਨੂੰ ਕਾਂਗਰਸ ਸਰਕਾਰ ਵੇਲੇ ਜਿਹੜੀ ਗਰਾਂਟ ਦਿੱਤੀ ਗਈ ਸੀ, ਉਹ ਵੀ ਵਾਪਸ ਲਈ ਜਾ ਰਹੀ ਹੈ ਅਤੇ ਸਰਕਾਰ ਵਿਕਾਸ ਕਾਰਜਾਂ ਵਿੱਚ ਅੜਿੱਕਾ ਬਣ ਰਹੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਖਵਿੰਦਰ ਕੌਰ ਦੁਰਾਲੀ ਚੇਅਰਪਰਸਨ ਜਿਲ੍ਹਾ ਪ੍ਰੀਸਦ ਮੁਹਾਲੀ, ਮੋਹਣ ਸਿੰਘ ਬਠਿਆਣਾ ਮੈਂਬਰ ਜਿਲ੍ਹਾ ਪ੍ਰੀਸਦ, ਸਰਪੰਚ ਛੱਜਾ ਸਿੰਘ, ਰਣਧੀਰ ਸਿੰਘ ਸਰਪੰਚ, ਦਵਿੰਦਰ ਸਿੰਘ ਸਰਪੰਚ, ਜਸਪਾਲ ਸਿੰਘ ਜੱਸਾ ਸਰਪੰਚ, ਮਨਜੋਤ ਸਿੰਘ ਜਨਰਲ ਸਕੱਤਰ ਪੰਜਾਬ ਯੂਥ ਕਾਂਗਰਸ, ਜਸਪ੍ਰੀਤ ਸਿੰਘ ਗਿੱਲ ਪ੍ਰਧਾਨ ਬਲਾਕ ਕਾਂਗਰਸ ਕਮੇਟੀ ਮੁਹਾਲੀ, ਅਮਨ ਸਲੈਚ ਵੀ ਹਾਜਰ ਸਨ।

ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਵਲੋਂ ਇੱਕ ਰੋਜ਼ਾ ਸਿਹਤ ਸੰਬੰਧੀ ਮਾਹਿਰ ਗੱਲਬਾਤ ਆਯੋਜਿਤ

0

ਸੁਖਜਿੰਦਰ ਮਾਨ
ਬਠਿੰਡਾ, 26 ਸਤੰਬਰ: ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ (ਇੱਕ ਮੋਹਰੀ ਬੀ-ਸਕੂਲ) ਦੇ ਬਿਜ਼ਨਸ ਸਟੱਡੀਜ਼ ਵਿਭਾਗ ਵੱਲੋਂ ਐਮ.ਬੀ.ਏ. ਪਹਿਲਾ ਸਾਲ ਦੇ ਵਿਦਿਆਰਥੀਆਂ ਲਈ ‘ਸਿਹਤਮੰਦ ਹੋਣ ਲਈ ਪੋਸ਼ਣ ਦੀਆਂ ਮੂਲ ਗੱਲਾਂ‘ ਬਾਰੇ ਇੱਕ ਰੋਜ਼ਾ ਸਿਹਤ ਸੰਬੰਧੀ ਮਾਹਿਰ ਗੱਲਬਾਤ ਕਰਵਾਈ ਗਈ। ਇਸ ਸੈਸ਼ਨ ਵਿੱਚ ਮੈਕਸ ਹੈਲਥ ਕੇਅਰ, ਬਠਿੰਡਾ ਤੋਂ ਡਾ. ਗੁਰਵਿੰਦਰ ਕੌਰ, ਕਲੀਨੀਕਲ ਨਿਊਟ੍ਰੀਸ਼ਨਿਸਟ ਨੇ ਸਰੋਤ ਵਿਅਕਤੀ ਵਜੋਂ ਸ਼ਿਰਕਤ ਕੀਤੀ। ਇਸ ਸੈਸ਼ਨ ਵਿੱਚ ਐਮ.ਬੀ.ਏ. ਪਹਿਲਾ ਸਾਲ ਦੇ ਸਾਰੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਮਾਹਿਰ ਤੋਂ ਬਹੁਤ ਸਾਰੀਆਂ ਨਵੀਆਂ ਗੱਲਾਂ ਸਿੱਖੀਆਂ। ਸੈਸ਼ਨ ਦੀ ਸ਼ੁਰੂਆਤ ਮਹਿਮਾਨ ਡਾ. ਗੁਰਵਿੰਦਰ ਕੌਰ, ਕਲੀਨੀਕਲ ਨਿਊਟ੍ਰੀਸ਼ਨਿਸਟ ਚ ਮੈਕਸ ਹੈਲਥ ਕੇਅਰ, ਬਠਿੰਡਾ ਦੇ ਸਵਾਗਤੀ ਭਾਸ਼ਣ ਨਾਲ ਹੋਈ । ਸਭ ਤੋਂ ਪਹਿਲਾਂ ਉਨ੍ਹਾਂ ਨੇ ਸਿਹਤਮੰਦ ਜੀਵਨ ਸ਼ੈਲੀ ਬਣਾਈ ਰੱਖਣ ਬਾਰੇ ਅਨਮੋਲ ਗਿਆਨ ਸਾਂਝਾ ਕੀਤਾ ਜੋ ਹਰ ਇੱਕ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਦੇ ਜੀਵਨ ਵਿੱਚ ਪੋਸ਼ਣ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਇਸ ਸੈਸ਼ਨ ਦੌਰਾਨ ਉਨ੍ਹਾਂ ਨੇ ਸਿਹਤਮੰਦ ਜੀਵਨ ਸ਼ੈਲੀ ਬਾਰੇ ਆਮ ਧਾਰਨਾਵਾਂ ਨੂੰ ਵੀ ਦੂਰ ਕੀਤਾ ਜਿਵੇਂ ਵੱਧ ਤੋਂ ਵੱਧ ਖਾਣ ਨਾਲ ਸਿਹਤਮੰਦ ਜੀਵਨ ਸ਼ੈਲੀ ਨੂੰ ਬਣਾਈ ਰੱਖਣਾ ਸੰਭਵ ਹੈ ਆਦਿ। ਅੰਤ ਵਿੱਚ ਉਨ੍ਹਾਂ ਨੇ ਸਾਡੇ ਜੀਵਨ ਵਿੱਚ ਕਿਸੇ ਵੀ ਬਿਮਾਰੀ ਨੂੰ ਰੋਕਣ ਲਈ ਇੱਕ ਸਿਹਤਮੰਦ ਖ਼ੁਰਾਕ ਅਤੇ ਨਿਯਮਤ ਕਸਰਤ ਕਰਨ ‘ਤੇ ਵੀ ਜ਼ੋਰ ਦਿੱਤਾ। ਸਾਰੇ ਹਾਜ਼ਰ ਵਿਦਿਆਰਥੀਆਂ ਨੇ ਇਸ ਸੈਸ਼ਨ ਵਿੱਚ ਸਰਗਰਮੀ ਨਾਲ ਹਿੱਸਾ ਲਿਆ ਅਤੇ ਵਿਸ਼ੇ ਬਾਰੇ ਬਹੁਤ ਸਾਰੇ ਪ੍ਰਸ਼ਨ ਸਰੋਤ ਵਿਅਕਤੀ ਤੋਂ ਪੁੱਛੇ। ਅੰਤ ਵਿੱਚ ਕਾਲਜ ਦੇ ਬਿਜ਼ਨਸ ਸਟੱਡੀਜ਼ ਵਿਭਾਗ ਦੀ ਮੁਖੀ ਸ਼੍ਰੀਮਤੀ ਭਾਵਨਾ ਖੰਨਾ ਨੇ ਵਿਦਿਆਰਥੀਆਂ ਦੀ ਸ਼ਮੂਲੀਅਤ ਲਈ ਭਰਪੂਰ ਸ਼ਲਾਘਾ ਕੀਤੀ। ਕਾਲਜ ਦੀ ਡੀਨ ਅਕਾਦਮਿਕ ਮਾਮਲੇ ਸ਼੍ਰੀਮਤੀ ਨੀਤੂ ਸਿੰਘ ਨੇ ਸਰੋਤ ਵਿਅਕਤੀ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕਰਦਿਆਂ ਉਨ੍ਹਾਂ ਦਾ ਧੰਨਵਾਦ ਵੀ ਕੀਤਾ । ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ, ਕਾਲਜ ਦੇ ਪਿ੍ਰੰਸੀਪਲ ਡਾ. ਆਰ.ਕੇ. ਉੱਪਲ ਅਤੇ ਵਾਈਸ ਪਿ੍ਰੰਸੀਪਲ ਡਾ. ਸਚਿਨ ਦੇਵ ਨੇ ਐਮ.ਬੀ.ਏ ਦੇ ਵਿਦਿਆਰਥੀਆਂ ਲਈ ਕਰਵਾਏ ਗਏ ਇਸ ਮਿਆਰੀ ਪ੍ਰੋਗਰਾਮ ਲਈ ਸਮੁੱਚੇ ਬਿਜ਼ਨਸ ਸਟੱਡੀਜ਼ ਵਿਭਾਗ ਨੂੰ ਵਧਾਈ ਦਿੱਤੀ। ਕੁੱਲ ਮਿਲਾ ਕੇ, ਇਹ ਇੱਕ ਦਿਲਚਸਪ ਅਤੇ ਜਾਣਕਾਰੀ ਭਰਪੂਰ ਸੈਸ਼ਨ ਸੀ।

ਭਾਰਤੀ ਲੋਕ ਦੂਜੇ ਏਸ਼ੀਆਈ ਦੇਸ਼ਾਂ ਦੇ ਮੁਕਾਬਲੇ ਦਰਦ ਤੋਂ ਜਿਆਦਾ ਪੀੜ੍ਹਤ ਹਨ: ਡਾ. ਨਰੂਲਾ

0
  1. ਪੰਜਾਬੀ ਖਬਰਸਾਰ ਬਿਉਰੋ
    ਬਠਿੰਡਾ, 24 ਸਤੰਬਰ : ਪੁਰਾਣਾ ਦਰਦ (ਕ੍ਰੋਨਿਕ ਪੇਨ) ਉਹ ਦਰਦ ਹੁੰਦਾ ਹੈ ਜਿਹੜਾ ਤਿੰਨ ਮਹੀਨਿਆਂ ਤੋਂ ਵੱਧ ਸਮੇਂ ਲਈ ਰਹਿੰਦਾ ਹੈ ਅਤੇ ਉਸ ਸੱਟ ਜਾਂ ਬੀਮਾਰੀ ਕਾਰਨ ਇਹ ਦਰਦ ਸ਼ੁਰੂ ਹੋਇਆ ਸੀ, ਦੇ ਠੀਕ ਹੋਣ ਤੋਂ ਬਾਅਦ ਵੀ ਜਾਰੀ ਰਹਿੰਦਾ ਹੈ |
    ਡਾ. ਪ੍ਰੀਤ ਕੰਵਲ ਨਰੂਲਾ ਸਪਾਈਨ ਐਂਡ ਪੇਨ ਸਪੈਸ਼ਲਿਸਟ, ਮੈਕਸ ਸੂਪਰ ਸਪੈਸ਼ੀਲਿਟੀ ਹਸਪਤਾਲ, ਬਠਿੰਡਾ ਨੇ ਕਿਹਾ ਕਿ ਅਧਿਅਨ ਦਰਸਾਉਂਦੇ ਹਨ ਕਿ ਭਾਰਤੀ ਲੋਕ ਦੂਜੇ ਏਸ਼ੀਆਈ ਦੇਸ਼ਾਂ ਦੇ ਮੁਕਾਬਲੇ ਦਰਦ ਤੋਂ ਜਿਆਦਾ ਪੀੜ੍ਹਤ ਹਨ | ਅੰਕੜਿਆਂ ਦੇ ਅਨੁਸਾਰ, ਭਾਰਤੀ ਅਬਾਦੀ ਦਾ ਲਗਭਗ 25% ਕਿਸੇ ਨਾ ਕਿਸੇ ਤਰ੍ਹਾਂ ਦੇ ਦਰਦ ਤੋਂ ਪੀੜ੍ਹਤ ਹੈ ਅਤੇ ਇਹ ਮਰਦਾਂ ਦੇ ਮੁਕਾਬਲੇ ਔਰਤਾਂ ‘ਚ ਵਧੇਰੇ ਆਮ ਹੈ | ਇਹ ਰੁਝਾਨ 60 ਦੀ ਉਮਰ ਪਾਰ ਕਰਨ ਤੋਂ ਬਾਅਦ ਹੋਰ ਵੀ ਤੇਜੀ ਨਾਲ ਵੱਧ ਜਾਂਦਾਂ ਹੈ | ਅੱਜ ਕੱਲ੍ਹ ਨੌਜਵਾਨ ਪੀੜ੍ਹੀ ਵੀ ਕ੍ਰੋਨਿਕ ਪੇਨ ਦਾ ਸ਼ਿਕਾਰ ਹੋ ਰਹੀ ਹੈ ਜਿਸ ਦੇ ਪ੍ਰਮੁੱਖ ਕਾਰਨ ਸਰੀਰਕ ਗਤੀਵਿਧੀਆਂ ਦੀ ਕਮੀ, ਸੁਸਤ ਜੀਵਨਸ਼ੈਲੀ, ਗਲਤ ਆਸਣ, ਸਮਾਰਟਫੋਨ ਅਤੇ ਕੰਪਿਊਟਰਾਂ ਦੀ ਲਗਾਤਾਰ ਵਧ ਰਹੀ ਵਰਤੋਂ ਹੈ |
    ਡਾ. ਨਰੂਲਾ ਨੇ ਕਿਹਾ ਕਿ ਬੇਸ਼ੱਕ ਸਤੰਬਰ, ਸਾਡੇ ਵੱਲੋਂ ਦਰਦ ਜਾਗਰੁਕਤਾ ਮਹੀਨਾਂ ਵਜੋਂ ਮਨਾਇਆ ਜਾਂਦਾ ਹੈ, ਪਰ ਉਨ੍ਹਾਂ ਲੋਕਾਂ ਲਈ ਜਿਹੜੇ ਲੰਮੇਂ ਸਮੇਂ ਤੋਂ ਦਰਦ ਨਾਲ ਪੀੜ੍ਹਤ ਹਨ | ਇਹ ਸਾਲ ਭਰ 24&7=365 ਦਿਨ ਦਾ ਦਰਦ ਹੈ | ਦਰਦ ਮਰੀਜ ਅਤੇ ਉਸਦੇ ਪਰਿਵਾਰ ਦੇ ਸਮਾਜਿਕ, ਆਰਥਿਕ ਅਤੇ ਮਨੋਵਿਗਿਆਨਕ ਜੀਵਨ ਉੱਤੇ ਮਾੜਾ ਪ੍ਰਭਾਵ ਪੈਂਦਾ ਹੈ | ਸਾਡੇ ਪੇਨ ਕਲੀਨਿਕ ਵਿਚ ਢੁਈ ਦਾ ਦਰਦ, ਗਰਦਨ ਦੇ ਦਰਦ ਅਤੇ ਜੋੜਾਂ ਦੇ ਦਰਦ ਤੋਂ ਪੀੜ੍ਹਤ ਮਰੀਜਾਂ ਦੀ ਵੱਡੀ ਗਿਣਤੀ ਹੈ | ਡੀਜੇਨਰੇਟਡ ਸਪਾਈਨ, ਗਠੀਆ ਅਤੇ ਕੈਂਸਰ ਕ੍ਰੋਨਿਕ ਪੇਨ ਦਾ ਮੁੱਖ ਕਾਰਨ ਹਨ | ਡਾ. ਨਰੂਲਾ ਨੇ ਅੱਗੇ ਕਿਹਾ ਕਿ ਇਨ੍ਹਾਂ ‘ਚੋਂ ਜਿਆਦਾਤਰ ਪੁਰਾਣੇ ਦਰਦ ਦੇ ਮਰੀਜਾਂ ਦਾ ਇਲਾਜ ਮਿਨੀਮਲ ਇਨਵੇਜਿਵ ਤਕਨੀਕ ਨਾਲ ਕੀਤਾ ਜਾ ਸਕਦਾ ਹੈ | ਇਹ ਮਿਨੀਮਲ ਇਨਵੇਜਿਵ ਤਕਨੀਕ, ਸਰਜਰੀ ਨਾਲੋਂ ਸੁਰੱਖਿਅਤ ਅਤੇ ਇੱਕ ਸਸਤਾ ਵਿਕਲਪ ਹੈ | ਸਰਜਰੀ ਦੇ ਮੁਕਾਬਲੇ ਇਸਦੇ ਮਾੜੇ ਪ੍ਰਭਾਵ ਵੀ ਬਹੁਤ ਘੱਟ ਹੁੰਦੇ ਹਨ | ਇਨ੍ਹਾਂ ‘ਚੋਂ ਜਿਆਦਾਤਰ ਇਲਾਜ ਡੇ ਕੇਅਰ ਸੈਟਿੰਗ ‘ਚ ਹੀ ਕੀਤੇ ਜਾ ਸਕਦੇ ਹਨ ਅਤੇ ਮਰੀਜ ਉਸੇ ਦਿਨ ਘਰ ਜਾ ਸਕਦਾ ਹੈ | ਪੇਨ ਮੈਨੇਜਮੈਂਟ ਹੰਝੂਆਂ ਤੋਂ ਮੁਸਕੁਰਾਹਟ ਤੱਕ ਪੁਰਾਣਾ ਦਰਦ (ਕ੍ਰੋਨਿਕ ਪੇਨ) ਉਹ ਦਰਦ ਹੁੰਦਾ ਹੈ ਜਿਹੜਾ ਤਿੰਨ ਮਹੀਨਿਆਂ ਤੋਂ ਵੱਧ ਸਮੇਂ ਲਈ ਰਹਿੰਦਾ ਹੈ ਅਤੇ ਉਸ ਸੱਟ ਜਾਂ ਬੀਮਾਰੀ ਜਿਸ ਕਾਰਨ ਇਹ ਦਰਦ ਸ਼ੁਰੂ ਹੋਇਆ ਹੈ, ਦੇ ਠੀਕ ਹੋਣ ਤੋਂ ਬਾਅਦ ਵੀ ਜਾਰੀ ਰਹਿੰਦਾ ਹੈ |

ਵਿਜੀਲੈਂਸ ਬਿਊਰੋ ਨੇ ਬਰਖਾਸਤ ਇੰਸਪੈਕਟਰ ਪਰਮਿੰਦਰ ਬਾਜਵਾ ਕੋਲੋ 30 ਲੱਖ ਰੁਪਏ ਕੀਤੇ ਬਰਾਮਦ

0
ਨਸ਼ੇ ਦਾ ਝੂਠਾ ਕੇਸ ਦਰਜ ਕਰਕੇ ਟੈਕਸੀ ਡਰਾਈਵਰ ਕੋਲੋਂ ਜ਼ਬਤ ਕੀਤੇ ਸਨ 86 ਲੱਖ ਰੁਪਏ
 ਸੁਖਜਿੰਦਰ ਮਾਨ
ਚੰਡੀਗੜ, 25 ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਪੁਲਿਸ ਦੇ ਬਰਖਾਸਤ ਲਾਲਚੀ ਇੰਸਪੈਕਟਰ ਪਰਮਿੰਦਰ ਸਿੰਘ ਬਾਜਵਾ ਤੋਂ ਉਸਦੇ ਸਹੁਰੇ ਘਰ ਮੁਕਤਸਰ ਜਿਲੇ ਦੇ ਪਿੰਡ ਸੰਮੇ ਵਾਲੀ ਵਿਖੇ ਲੁਕਾ ਕੇ ਰੱਖੇ 30 ਲੱਖ ਰੁਪਏ ਬਰਾਮਦ ਕਰ ਲਏ ਹਨ। ਇੰਸਪੈਕਟਰ ਨੇ ਰਾਜਸਥਾਨ ਤੋਂ ਆਈ ਇੱਕ ਕੰਪਨੀ ਦੀ ਟੈਕਸੀ ਦੇ ਮੁਲਾਜਮ ਕੋਲੋ 86 ਲੱਖ ਰੁਪੈ ਜਬਤ ਕਰਦਿਆਂ ਉਨ੍ਹਾਂ ਵਿਰੁੱਧ ਨਸ਼ਾ ਤਸਕਰੀ ਦਾ ਝੂਠਾ ਕੇਸ ਦਰਜ ਕਰ ਦਿੱਤਾ ਸੀ। ਸਰਕਾਰ ਨੂੰ ਭਿਣਕ ਪੈਣ ਤੋਂ ਬਾਅਦ ਵਿਜੀਲੈਸ ਵਲੋਂ ਜਾਂਚ ਤੋਂ ਬਾਅਦ ਉਕਤ ਇੰਸਪੈਕਟਰ ਵਿਰੁੱਧ ਪਰਚਾ ਦਰਜ ਕਰ ਲਿਆ ਸੀ ਤੇ ਮਹਿਕਮੇ ਨੇ ਉਸਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਸੀ।
                ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਭਗੌੜੇ ਇੰਸਪੈਕਟਰ ਬਾਜਵਾ ਨੂੰ 22 ਸਤੰਬਰ ਨੂੰ ਪੰਜਾਬ ਪੁਲਿਸ ਅਤੇ ਵਿਜੀਲੈਂਸ ਬਿਊਰੋ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਰਾਜਸਥਾਨ ਦੇ ਝਾਲਾਗੜ ਜਿਲੇ ਦੇ ਰਾਏਪੁਰ ਕਸਬੇ ਤੋਂ ਗਿ੍ਰਫਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਫਿਰੋਜ਼ਪੁਰ ਦੀ ਅਦਾਲਤ ਵੱਲੋਂ ਉਸ ਦਾ ਚਾਰ ਦਿਨ ਦਾ ਪੁਲਿਸ ਰਿਮਾਂਡ ਦੇਣ ਪਿੱਛੋਂ ਵਿਜੀਲੈਂਸ ਬਿਊਰੋ ਉਸ ਕੋਲੋਂ ਪੁੱਛਗਿੱਛ ਕਰ ਰਹੀ ਹੈ।ਵਧੇਰੇ ਜਾਣਕਾਰੀ ਦਿੰਦੇ ਹੋਏ ਉਨਾਂ ਦੱਸਿਆ ਕਿ ਭੰਵਰ ਲਾਲ ਵਾਸੀ ਪਰਿਕ ਬਾਸ, ਥਾਣਾ ਕਾਲੂ, ਬੀਕਾਨੇਰ, ਰਾਜਸਥਾਨ ਨੇ 20 ਜੁਲਾਈ 2022 ਨੂੰ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਲੁਧਿਆਣਾ ਵਿਖੇ ਰਹਿੰਦੇ ਉਸਦੇ ਭਰਾ ਅਸ਼ੋਕ ਜੋਸ਼ੀ ਨੇ ਆਪਣੇ ਗੌਤਮ ਨਾਮਕ ਕਰਮਚਾਰੀ ਨੂੰ ਟੈਕਸੀ ਡਰਾਈਵਰ ਕਵਲਜੀਤ ਸਿੰਘ ਰਾਹੀਂ ਮੋਗਾ ਤੋਂ 86 ਲੱਖ ਰੁਪਏ ਦੀ ਅਦਾਇਗੀ ਲੈਣ ਭੇਜਿਆ ਸੀ। ਪਰ ਉਸ ਦਿਨ ਉਕਤ ਇੰਸਪੈਕਟਰ ਬਾਜਵਾ (348/ਫਿਰੋਜ਼ਪੁਰ) ਨੇ ਸਹਾਇਕ ਸਬ-ਇੰਸਪੈਕਟਰ ਅੰਗਰੇਜ਼ ਸਿੰਘ (145/ਫਿਰੋਜ਼ਪੁਰ) ਅਤੇ ਰਾਜਪਾਲ ਸਿੰਘ (1235/ਫਿਰੋਜ਼ਪੁਰ) ਅਤੇ ਹੌਲਦਾਰ ਜੋਗਿੰਦਰ ਸਿੰਘ (145/ਫਿਰੋਜ਼ਪੁਰ) ਨਾਲ ਹਮ ਸਲਾਹ ਹੋ ਕੇ ਉਕਤ ਟੈਕਸੀ ਨੂੰ ਰੋਕ ਕੇ ਉਸ ਦੇ ਭਰਾ ਦੇ ਕਰਮਚਾਰੀ ਅਤੇ ਟੈਕਸੀ ਡਰਾਈਵਰ ਤੋਂ ਸਾਰੀ ਰਕਮ ਯਾਨੀ 86 ਲੱਖ ਰੁਪਏ ਜ਼ਬਤ ਕਰ ਲਏ।ਉਨਾਂ ਦੱਸਿਆ ਕਿ ਉਕਤ ਰਕਮ ਦੀ ਦੁਰਵਰਤੋਂ ਕਰਨ ਲਈ ਉਪਰੋਕਤ ਪੁਲਿਸ ਮੁਲਾਜ਼ਮਾਂ ਨੇ ਕਰਮਚਾਰੀ ਗੌਤਮ ਅਤੇ ਟੈਕਸੀ ਡਰਾਈਵਰ ਪਾਸੋਂ 1 ਕਿਲੋ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਦੀ ਬਰਾਮਦਗੀ ਦਿਖਾਉਂਦੇ ਹੋਏ ਥਾਣਾ ਫਿਰੋਜਪੁਰ ਛਾਉਣੀ ਵਿਖੇ ਐਨ.ਡੀ.ਪੀ.ਐਸ ਐਕਟ ਤਹਿਤ ਝੂਠਾ ਕੇਸ ਦਰਜ ਕਰ ਦਿੱਤਾ। ਉਨਾਂ ਦੱਸਿਆ ਕਿ ਸ਼ਿਕਾਇਤ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਪੰਜਾਬ ਪੁਲਿਸ ਨੇ ਉਪਰੋਕਤ ਸਾਰੇ ਪੁਲਿਸ ਮੁਲਾਜ਼ਮਾਂ ਖਿਲਾਫ ਵੱਖਰਾ ਕੇਸ ਦਰਜ ਕਰਕੇ ਏ.ਐੱਸ.ਆਈ. ਅੰਗਰੇਜ਼ ਸਿੰਘ ਅਤੇ ਰਾਜਪਾਲ ਸਿੰਘ ਅਤੇ ਹੌਲਦਾਰ ਜੋਗਿੰਦਰ ਸਿੰਘ ਨੂੰ ਗਿ੍ਰਫਤਾਰ ਕਰ ਲਿਆ ਜੋ ਕਿ ਹੁਣ ਜੇਲ ’ਚ ਬੰਦ ਹਨ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਪਿੱਛੋਂ ਇਹ ਕੇਸ ਵਿਜੀਲੈਂਸ ਬਿਊਰੋ ਨੂੰ ਤਬਦੀਲ ਕਰ ਦਿੱਤਾ ਗਿਆ ਅਤੇ ਭਗੌੜੇ ਦੋਸ਼ੀ ਇੰਸਪੈਕਟਰ ਬਾਜਵਾ ਨੂੰ ਗਿ੍ਰਫਤਾਰ ਕਰ ਲਿਆ ਜੋ ਹੁਣ ਪੁਲਿਸ ਰਿਮਾਂਡ ’ਤੇ ਵਿਜੀਲੈਂਸ ਦੀ ਗਿ੍ਰਫਤ ਵਿੱਚ ਹੈ। ਉਨਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਖਿੱਚੋਤਾਣ ਤੋਂ ਬਾਅਦ ਰਾਜਪਾਲ ਨੇ 27 ਸਤੰਬਰ ਨੂੰ ਸੱਦਿਆ ਵਿਧਾਨ ਸਭਾ ਦਾ ਸੈਸਨ

0

ਸੈਸਨ ਤੋਂ ਪਹਿਲਾਂ ਭਗਵੰਤ ਮਾਨ ਨੇ 26 ਨੂੰ ਸੱਦੀ ਕੈਬਨਿਟ ਦੀ ਮੁੜ ਮੀਟਿੰਗ
ਸੁਖਜਿੰਦਰ ਮਾਨ
ਚੰਡੀਗੜ੍ਹ, 25 ਸਤੰਬਰ : ਦਿੱਲੀ ਦੀ ਤਰਜ਼ ’ਤੇ ਪੰਜਾਬ ਦੀ ਆਪ ਸਰਕਾਰ ਤੇ ਰਾਜਪਾਲ ਵਿਚਕਾਰ ਚੱਲ ਰਹੀ ਖਿੱਚੋਤਾਣ ਦੌਰਾਨ ਅੱਜ ਆਖ਼ਰਕਾਰ ਪੰਜਾਬ ਦੇ ਰਾਜਪਾਲ ਨੇ ਵਿਧਾਨ ਸਭਾ ਦਾ ਤੀਜਾ ਸੈਸ਼ਨ 27 ਸਤੰਬਰ ਨੂੰ ਸਵੇਰੇ 11 ਵਜੇ ਸੱਦਣ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧ ਵਿਚ ਬਕਾਇਦਾ ਪ੍ਰੈਸ ਰਿਲੀਜ਼ ਜਾਰੀ ਕੀਤੀ ਗਈ ਹੈ। ਜਿਸਤੋਂ ਬਾਅਦ ਪੰਜਾਬ ਸਰਕਾਰ ਨੇ ਕੋਈ ਟਿੱਪਣੀ ਨਹੀਂ ਕੀਤੀ । ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੈਸਨ ਤੋਂ ਪਹਿਲਾਂ ਭਲਕੇ 26 ਸਤੰਬਰ ਪੰਜਾਬ ਕੈਬਨਿਟ ਦੀ ਮੀਟਿੰਗ ਮੁੜ ਸੱਦ ਲਈ ਹੈ। ਸੂਚਨਾ ਮੁਤਾਬਕ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਸ਼ਾਮ 4 ਵਜੇ ਹੋਣ ਵਾਲੀ ਇਸ ਮੀਟਿੰਗ ਦਾ ਏਜੰਡਾ ਬਾਅਦ ਵਿਚ ਜਾਰੀ ਕੀਤਾ ਜਾਵੇਗਾ। ਉਜ ਸੰਭਾਵਨਾ ਹੈ ਕਿ ਇਸ ਮੀਟਿੰਗ ਵਿਚ ਵਿਧਾਨ ਸਭਾ ਦੇ ਵਿਸ਼ੇਸ਼ ਇਲਾਜ ‘ਚ ਰੱਖੇ ਜਾਣ ਵਾਲੇ ਏਜੰਡਿਆਂ ‘ਤੇ ਮੋਹਰ ਲਾਈ ਜਾਵੇਗੀ। ਗੌਰਤਲਬ ਹੈ ਕਿ ਇਸਤੋਂ ਪਹਿਲਾਂ ਪੰਜਾਬ ਸਰਕਾਰ ਨੇ 22 ਸਤੰਬਰ ਨੂੰ ਵਿਸੇਸ ਸੈਸਨ ਸੱਦਣ ਦਾ ਫੈਸਲਾ ਲਿਆ ਸੀ, ਜਿਸ ਉਪਰ ਰਾਜਪਾਲ ਨੇ ਰੋਕ ਲਗਾ ਦਿੱਤੀ ਸੀ। ਇਸਤੋਂ ਬਾਅਦ ਦੋਨਾਂ ਪੱਖਾਂ ਵਿਚਕਾਰ ਜੰਮ ਕੇ ਸਬਦੀ ਬਿਆਨਬਾਜ਼ੀ ਹੋਈ ਸੀ ਤੇ ਰਾਜਪਾਲ ਨੇ ਵੀ ਮੀਡੀਆ ਰਾਹੀਂ ਮੁੱਖ ਮੰਤਰੀ ਨੂੰ ਇੱਕ ਚਿੱਠੀ ਭੇਜ ਕੇ ਉਸਦੀ ਡਿਊਟੀ ਯਾਦ ਕਰਵਾਈ ਸੀ। ਰਾਜਪਾਲ ਵਲੋਂ ਸੈਸਨ ਵਿਚ ਰੱਖੇ ਜਾਣ ਵਾਲੇ ਮੁੱਦਿਆਂ ਨੂੰ ਪੁੱਛੇ ਜਾਣ ਤੋਂ ਬਾਅਦ ਸਰਕਾਰ ਨੇ ਦਸਿਆ ਹੈ ਕਿ ਇਸ ਸੈਸ਼ਨ ਵਿਚ ਪਰਾਲੀ ਸਾੜਨ, ਜੀਐਸਟੀ ਤੇ ਬਿਜਲੀ ਨਾਲ ਸਬੰਧਤ ਮੁੱਦੇ ਵਿਚਾਰੇ ਜਾਣਗੇ।

ਹਰਿਆਣਾ ਵਿਚ 18 ਹਜਾਰ ਸਕੂਲ ਅਧਿਆਪਕਾਂ ਦੀ ਭਰਤੀ ਕੀਤੀ ਜਾਵੇਗੀ ਜਲਦੀ – ਮਨੋਹਰ ਲਾਲ

0

ਮੁੱਖ ਮੰਤਰੀ ਨੇ ਕਿਹਾ- ਸਿਖਿਆ ਦਾਨ-ਮਹਾਦਾਨ, ਅਸੀਂ ਖੁਦ ਵੀ ਸਿਖਿਆ ਲੈਣ ਅਤੇ ਜੋ ਕਮਜੋਰ ਹਨ ਉਸ ਨੂੰ ਵੀ ਪੜਾਉਣ
ਮੁੱਖ ਮੰਤਰੀ ਨੇ ਰੋਹਤਕ ਵਿਚ ਪ੍ਰਬੰਧਿਤ ਇਕ ਪ੍ਰੋਗ੍ਰਾਮ ਵਿਚ ਕੀਤੀ ਸ਼ਿਰਕਤ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 25 ਸਤੰਬਰ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਸੂਬੇ ਦੇ ਸਕੂਲਾਂ ਵਿਚ ਜਲਦੀ 18 ਹਜਾਰ ਅਧਿਆਪਕਾਂ ਦੀ ਭਰਤੀ ਕੀਤੀ ਜਾਵੇਗੀ। ਹਿਸ ਵਿਚ 11 ਹਜਾਰ ਰੈਗੂਲਰ ਅਧਿਆਪਕ ਅਤੇ 7 ਹਜਾਰ ਅਧਿਆਪਕਾਂ ਨੂੰ ਹਰਿਆਣਾ ਕੌਸ਼ਲ ਰੁਜਗਾਰ ਨਿਗਮ ਰਾਹੀਂ ਭਰਤੀ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਸਿਖਿਆ ਦੇ ਨਾਤੇ ਵਿਦਿਆਰਥੀਆਂ ਦੀ ਪੂਰੀ ਚਿੰਤਾ ਕਰਦੀ ਹੈ। ਮੁੱਖ ਮੰਤਰੀ ਐਤਵਾਰ ਨੂੰ ਰੋਹਤਕ ਦੇ ਮਹਾਰਿਸ਼ੀ ਦਿਆਨੰਦ ਯੂਨੀਵਰਸਿਟੀ ਦੇ ਰਾਧਾਕ੍ਰਿਸ਼ਨਣ ਓਡੀਟੋਰਿਅਮ ਵਿਚ ਪ੍ਰਬੰਧਿਤ ਇਕ ਪ੍ਰੋਗ੍ਰਾਮ ਵਿਚ ਬੋਲ ਰਹੇ ਸਨ। ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਸਕੂਲੀ ਸਿਖਿਆ ਚੰਗੀ ਹੋਵੇ, ਇਸ ਦੇ ਲਈ ਹਰਿਆਣਾ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ। 10ਵੀਂ, 11ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਨੂੰ 5 ਲੱਖ ਐਬਲੇਟ ਦਿੱਤੇ ਜਾ ਚੁੱਕੇ ਹਨ, ਉੱਥੇ ਢਾਈ ਲੱਖ ਟੈਬਲੇਟ ਜਲਦੀ ਹੀ ਵਿਦਿਆਰਥੀਆਂ ਨੂੰ ਦਿੱਤੇ ਜਾਣਗੇ। ਅਜਿਹਾ ਕਰਨ ਵਾਲਾ ਹਰਿਆਣਾ ਦੇਸ਼ ਦਾ ਪਹਿਲਾ ਸੂਬਾ ਹੈ। ਹੁਣ ਦੂਜੇ ਸੂਬੇ ਹੀ ਨਹੀਂ ਸਗੋ ਵਿਦੇਸ਼ਾਂ ਤੋਂ ਵੀ ਲੋਕ ਸਰਕਾਰ ਦੇ ਇਸ ਕਦਮ ਤੋਂ ਪ੍ਰਭਾਵਿਤ ਹੋ ਰਹੇ ਹਨ ਅਤੇ ਉਹ ਵੀ ਇਸ ਤਰ੍ਹਾ ਦੀ ਯੋਜਨਾਵਾਂ ਬਣਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਇਕ ਮੁਹਿੰਮ ਦੀ ਤਰ੍ਹਾ ਸਕੂਲਾਂ ਵਿਚ ਸਮਾਰਟ ਕਲਾਸਰੂਮ, ਡਿਯੂਲ ਡੇਸਕ, ਸਕੂਲਾਂ ਦੀ ਬਿਲਡਿੰਗ, ਸਕੂਲਾਂ ਦੇ ਰਸਤੇ ਅਤੇ ਸਾਫ ਪਖਾਨੇ ਦੀ ਵਿਵਸਥਾ ਕਰਨ ਲਈ ਕੰਮ ਕਰ ਰਹੀ ਹੈ। ਇਸ ਦੇ ਲਈ ਸਰਕਾਰ ਵੱਲੋਂ ਪਹਿਲੇ ਪੜਾਅ ਵਿਚ ਹਰ ਜਿਲ੍ਹੇ ਦੇ ਦੋ ਬਲਾਕ ਦਾ ਚੋਣ ਕਰ ਕੇ ਕੰਮ ਕੀਤਾ ਜਾ ਰਿਹਾ ਹੈ, ਇੰਨ੍ਹਾਂ ਦਾ ਕੰਮ ਪੂਰਾ ਹੋ ਜਾਣ ਬਾਅਦ ਹੋਰ ਬਲਾਕ ਦਾ ਕੰਮ ਸ਼ੁਰੂ ਕੀਤਾ ਜਾਵੇਗਾ। ਇਸ ਵਿਚ ਸੱਭ ਤੋਂ ਮੁੱਖ ਗਲ ਇਹ ਹੈ ਕਿ ਸਕੂਲਾਂ ਵਿਚ ਇਹ ਕੰਮ ਉੱਥੇ ਦੇ ਹੀ ਸਕੂਲ ਮੈਨੇਜਮੈਂਟ ਕਮੇਟੀ (ਐਸਐਮਸੀ) ਵੱਲੋਂ ਹੀ ਕਰਵਾਇਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਅਧਿਆਪਕਾਂ ਦੇ ਲਈ ਆਨਲਾਇਨ ਟ੍ਰਾਂਸਫਰ ਪੋਲਿਸੀ ਬਣਾਈ ਹੈ, ਜਿਸ ਨਾਲ ਕੋਈ ਵੀ ਅਧਿਆਪਕ ਆਪਣੀ ਸਿਨਓਰਿਟੀ ਦੇ ਹਿਸਾਬ ਨਾਲ ਟ੍ਰਾਂਸਫਰ ਲੈ ਸਕਦਾ ਹੈ।

ਸਿਖਿਆ ਦਾਲ-ਮਹਾਦਾਨ, ਅਸੀਂ ਖੁਦ ਵੀ ਸਿਖਿਆ ਲੈਛ ਅਤੇ ਜੋ ਕਮਜੋਰ ਹੈ, ਉਸ ਨੂੰ ਪੜਾਉਣ
ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਸਿਖਿਆ ਦਾਨ-ਮਹਾਦਾਨ ਹੈ। ਸਾਨੂੰ ਖੁਦ ਸਿਖਿਆ ਲੈਣੀ ਚਾਹੀਦੀ ਹੈ ਅਤੇ ਜੋ ਪੜਾਈ ਵਿਚ ਕਮਜੋਰ ਹੈ, ਊਸ ਨੂੰ ਵੀ ਪੜਾਉਣਾ ਚਾਹੀਦਾ ਹੈ। ਇਸ ਦੇ ਲਈ ਸਰਕਾਰ ਰਿਟਾਇਰਡ ਅਧਿਆਪਕਾਂ, ਰਿਟਾਇਰਡ ਸਰਕਾਰੀ ਕਰਮਚਾਰੀ ਤੇ ਹੋਰ ਇਛੁੱਕ ਲੋਕਾਂ ਨੂੰ ਜੋੜਨ ਦਾ ਕੰਮ ਕਰ ਰਹੀ ਹੈ। ਇਸ ਵਿਚ ਸਰਕਾਰ ਈਜ ਵਨ-ਟੀਚ ਵਨ ਮਤਲਬ ਸਾਰੇ ਪੜਨ ਅਤੇ ਘੱਟੋ ਘੱਟ ਇਕ ਬੱਚੇ ਨੂੰ ਜਰੂਰ ਪੜਾਉਣ ਦੇ ਸਿਦਾਂਤ ‘ਤੇ ਕੰਮ ਕਰ ਰਹੀ ਹੈ। ਉਨ੍ਹਾਂ ਲੇ ਕਿਹਾ ਕਿ 5 ਤੋਂ ਤੋਂ 18 ਸਾਲ ਤਕ ਦੀ ਊਮਰ ਦੇ ਹਰੇਕ ਬੱਚੇ ਨੂੰ ਸਕੂਲੀ ਸਿਖਿਆ ਮਿਲੇ। ਇਸ ਉਮਰ ਵਰਗ ਵਿਚ ਕੋਈ ਵੀ ਡ੍ਰਾਪ ਆਊਟ ਨਾ ਹੋਵੇ। ਹਰ ਬੱਚਾ ਸਿਖਿਆ ਗ੍ਰਹਿਣ ਕਰੇ।

4 ਹਜਾਰ ਆਂਗਨਵਾੜੀ ਨੂੰ ਬਣਾਇਆ ਪਲੇ-ਵੇ ਸਕੂਲ
ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਸਰਕਾਰ ਨੇ 4 ਹਜਾਰ ਆਂਗਨਵਾੜੀ ਨੂੰ ਪਲੇ-ਵੇ ਸਕੂਲ ਵਿਚ ਬਦਲਣ ਦਾ ਕੰਮ ਕੀਤਾ ਹੈ, ਤਾਂ ਜੋ ਖੇਡ-ਖੇਡ ਰਾਹੀਖਂ ਬੱਚੇ ਸਿਖਿਆ ਲੈ ਸਕਣ। ਇਸ ਤੋਂ ਇਲਾਵਾ, ਕੰਮਕਾਜੀ ਮਹਿਲਾਵਾਂ ਦੇ ਬੱਚਿਆਂ ਦੇ ਲਈ 500 ਮਾਡਲ ਕ੍ਰੈਚ ਖੋਲੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਵਿਦਿਆਰਥੀਆਂ ਦੇ ਲਈ ਸੁਪਰ-100 ਪ੍ਰੋਗ੍ਰਾਮ ਦੀ ਵੀ ਸ਼ੁਰੂਆਤ ਕੀਤੀ ਹੈ। ਇਸ ਪ੍ਰੋਗ੍ਰਾਮ ਦੇ ਤਹਿਤ ਸੂਬੇ ਵਿਚ 4 ਸਕੂਲ ਹਨ, ਜਿਨ੍ਹਾਂ ਵਿੱਚੋਂ 2 ਸਕੂਲ ਸ਼ੁਰੂ ਹੋ ਚੁੱਕੇ ਹਨ ਅਤੇ 2 ਇਸ ਸਾਲ ਸ਼ੁਰੂ ਹੋ ਜਾਣਗੇ। ਸੁਪਰ-100 ਪ੍ਰੋਗ੍ਰਾਮ ਦੇ ਤਹਿਤ ਖੁੱਲੇ 2 ਸਕੂਲਾਂ ਦੇ ਨਤੀਜੇ ਵੀ ਆਉਣੇ ਸ਼ੁਰੂ ਹੋ ਗਏ ਹਨ, ਇੰਨ੍ਹਾਂ ਤੋਂ ਪਾਸ ਹੋਣ ਵਾਲੇ ਵਿਦਿਆਰਥੀ ਨੀਟ ਤੇ ਹੋਰ ਮੁਕਾਬਲੇ ਪ੍ਰੀਖਿਆਵਾਂ ਵਿਚ ਅਵੱਲ ਆ ਰਹੇ ਹਨ।

ਸਰਕਾਰ ਨੇ ਸ਼ੁਰੂ ਕੀਤਾ ਕੇਜੀ -ਟੂ-ਪੀਜੀ ਪ੍ਰੋਗ੍ਰਾਮ
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਵੀਂ ਸਿਖਿਆ ਨੀਤੀ ਦੇ ਤਹਿਤ ਕੇਜੀ-ਟੂ-ਪੀਜੀ ਪ੍ਰੋਗ੍ਰਾਮ ਸ਼ੁਰੂ ਕੀਤਾ ਹੈ। ਸੂਬੇ ਦੇ ਦੋ ਯੂਨੀਵਰਸਿਟੀਆਂ ਮਹਾਰਿਸ਼ੀ ਦਿਆਨੰਦ ਯੂਨੀਵਰਸਿਟੀ ਅਤੇ ਕੁਰੂਕਸ਼ੇਤਰ ਯੂਨੀਵਰਸਿਟੀ ਵਿਚ ਇਹ ਪ੍ਰੋਗ੍ਰਾਮ ਸ਼ੁਰੂ ਹੋ ਚੁੱਕਾ ਹੈ, ਹੋਰ ਯੂਨੀਵਰਸਿਟੀ ਵਿਚ ਵੀ ਇਹ ਪ੍ਰੋਗ੍ਰਾਮ ਜਲਦੀ ਸ਼ੁਰੂ ਕੀਤਾ ਜਾਵੇਗਾ।

ਸਕਾਲਰਸ਼ਿਪ ਅਤੇ ਸਨਮਾਨ, ਵਿਦਿਆਰਥੀ ਦੇ ਜੀਵਨ ਵਿਚ ਕਰਦੇ ਹਨ ਖਾਦ ਅਤੇ ਪਾਣੀ ਦਾ ਕੰਮ
ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਜਿਵੇਂ ਕਿਸਾਨ ਬੀਜ ਨੂੰ ਵੱਧਣ ਲਈ ਖਾਦ ਅਤੇ ਪਾਣੀ ਦਿੱਤਾ ਜਾਂਦਾ ਹੈ, ਉਦੋਂ ਇਹ ਪੇੜ ਬਣ ਕੇ ਫੱਲ ਦਿੰਦਾ ਹੈ ਉਸੀ ਤਰ੍ਹਾਂ ਵਿਦਿਆਰਥੀ ਲਈ ਚੰਗਾ ਸਕੂਲ, ਸਕਾਲਰਸ਼ਿਪ ਅਤੇ ਸਨਮਾਨ ਉਨ੍ਹਾਂ ਦੇ ਜੀਵਨ ਵਿਚ ਖਾਦ ਅਤੇ ਪਾਣੀ ਦਾ ਕੰਮ ਕਰਦਾ ਹੈ। ਇਸ ਤੋਂ ਪ੍ਰੇਰਿਤ ਹੋ ਕੇ ਵਿਦਿਆਰਥੀ ਅੱਗੇ ਵੱਧਦੇ ਹਨ ਅਤੇ ਜੀਵਨ ਵਿਚ ਸਫਲ ਹੋ ਕੇ ਸਮਾਜ ਨੂੰ ਨਵੀਂ ਦਿਸ਼ਾ ਦੇਣ ਦਾ ਕੰਮ ਕਰਦੇ ਹਨ। ਇਸ ਸੰਦਰਭ ਵਿਚ ਮੁੱਖ ਮੰਤਰੀ ਨੇ ਆਪਣੇ ਵਿਦਿਆਰਥੀ ਜੀਵਨ ਵਿਚ ਮਿਲੀ ਰਿਣ ਸਕਾਲਰਸ਼ਿਪ ਯੋਜਨਾ ਦਾ ਜਿਕਰ ਕੀਤਾ, ਜਿਸ ਦੇ ਤਹਿਤ ਉਨ੍ਹਾਂ ਨੂੰ ਆਰਥਕ ਮਦਦ ਮਿਲੀ ਸੀ, ਜਿਸ ਨਾਲ ਉਹ ਆਪਣਾ ਵਿਦਿਅਕ ਕੰਮ ਅੱਗੇ ਵਧਾ ਸਕੇ। ਇਸ ਮੌਕੇ ‘ਤੇ ਰੋਹਤਕ ਦੇ ਸਾਂਸਦ ਅਰਵਿੰਦ ਸ਼ਰਮਾ, ਸਾਬਕਾ ਮੰਤਰੀ ਮਨੀਸ਼ ਗਰੋਵਰ, ਮਹਾਰਿਸ਼ੀ ਦਿਆਨੰਦ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਡਾ. ਰਾਜਬੀਰ ਸਿੰਘ, ਭਿਵਾਨੀ ਬੋਰਡ ਦੇ ਚੇਅਰਮੈਨ ਡਾ. ਜਗਬੀਰ ਸਿੰਘ, ਜਿਲ੍ਹਾ ਡਿਪਟੀ ਕਮਿਸ਼ਨਰ ਯਸ਼ਪਾਲ ਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਰਹੇ।

ਸੂਬਾ ਸਰਕਾਰ ਦੀਆਂ ਲਗਾਤਾਰ ਕੋਸ਼ਿਸ਼ਾਂ ਕਾਰਨ ਭਾਰਤ ਸਰਕਾਰ ਨੇ ਮੋਹਾਲੀ ਹਵਾਈ ਅੱਡੇ ਦਾ ਨਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਮ ਉਤੇ ਰੱਖਣ ਦਾ ਫੈਸਲਾ ਕੀਤਾ: ਮੁੱਖ ਮੰਤਰੀ

0

ਪ੍ਰਧਾਨ ਮੰਤਰੀ ਦੇ ਐਲਾਨ ਨਾਲ ਹਰੇਕ ਪੰਜਾਬੀ ਦਾ ਸੁਫ਼ਨਾ ਪੂਰਾ ਹੋਇਆ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 25 ਸਤੰਬਰ: ਮੋਹਾਲੀ ਹਵਾਈ ਅੱਡੇ ਦਾ ਨਾਮ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਮ ਉਤੇ ਰੱਖਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਸੂਬਾ ਸਰਕਾਰ ਵੱਲੋਂ ਕੀਤੀਆਂ ਅਣਥੱਕ ਕੋਸ਼ਿਸ਼ਾਂ ਦਾ ਨਤੀਜਾ ਹੈ। ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਪਣੇ ਪ੍ਰੋਗਰਾਮ ‘ਮਨ ਕੀ ਬਾਤ’ ਵਿੱਚ ਇਸ ਹਵਾਈ ਅੱਡੇ ਦਾ ਨਾਮ ਮਹਾਨ ਸ਼ਹੀਦ ਦੇ ਨਾਮ ਉਤੇ ਰੱਖਣ ਦੇ ਕੀਤੇ ਐਲਾਨ ਨਾਲ ਸਮੁੱਚੇ ਦੇਸ਼ ਵਿੱਚ ਖ਼ੁਸ਼ੀ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਤੇ ਹਰੇਕ ਪੰਜਾਬੀ ਲਈ ਸੁਫ਼ਨਾ ਸਾਕਾਰ ਹੋਣ ਦੇ ਬਰਾਬਰ ਹੈ ਕਿਉਂਕਿ ਸੂਬਾ ਸਰਕਾਰ ਨੇ ਇਸ ਸਬੰਧੀ ਪੂਰੀ ਸ਼ਿੱਦਤ ਨਾਲ ਕੋਸ਼ਿਸ਼ਾਂ ਕੀਤੀਆਂ। ਭਗਵੰਤ ਮਾਨ ਨੇ ਕਿਹਾ ਕਿ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਂ ਉਤੇ ਰੱਖਣ ਬਾਰੇ ਸਹਿਮਤੀ ਬਣਾਉਣ ਲਈ ਉਨ੍ਹਾਂ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਵਿਸਤਾਰ ਨਾਲ ਵਿਚਾਰ-ਵਟਾਂਦਰਾ ਕੀਤਾ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਂ ਉਤੇ ਰੱਖਣ ਲਈ ਭਾਰਤ ਸਰਕਾਰ ਨੂੰ ਚਿੱਠੀ ਵੀ ਲਿਖੀ ਸੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਮੰਗ ਕੀਤੀ ਸੀ ਕਿ ਇਸ ਮਹੀਨੇ 28 ਤਰੀਕ ਨੂੰ ਸ਼ਹੀਦ-ਏ-ਆਜ਼ਮ ਦੇ ਜਨਮ ਦਿਹਾੜੇ ਤੋਂ ਪਹਿਲਾਂ ਇਸ ਦਾ ਜ਼ਰੂਰ ਐਲਾਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਕੀਤਾ ਐਲਾਨ ਇਨ੍ਹਾਂ ਕੋਸ਼ਿਸ਼ਾਂ ਦਾ ਹੀ ਨਤੀਜਾ ਹੈ ਅਤੇ ਇਹ ਸ਼ਹੀਦ ਨੂੰ ਸੱਚੀ ਸ਼ਰਧਾਂਜਲੀ ਹੈ।ਮੁੱਖ ਮੰਤਰੀ ਨੇ ਦੁਹਰਾਇਆ ਕਿ ਅੰਗਰੇਜ਼ਾਂ ਖ਼ਿਲਾਫ਼ ਲੜਾਈ ਦੌਰਾਨ ਮਾਤ ਭੂਮੀ ਲਈ ਆਪਣਾ ਜੀਵਨ ਕੁਰਬਾਨ ਕਰਨ ਵਾਲੇ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਾਡੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਜੂਲੇ ਹੇਠੋਂ ਕੱਢਣ ਲਈ ਸ਼ਹੀਦ ਭਗਤ ਸਿੰਘ ਨੇ ਸਭ ਤੋਂ ਵੱਡੀ ਕੁਰਬਾਨੀ ਦਿੱਤੀ। ਭਗਵੰਤ ਮਾਨ ਨੇ ਕਿਹਾ ਕਿ ਇਸ ਮਹਾਨ ਕ੍ਰਾਂਤੀਕਾਰੀ ਵੱਲੋਂ ਦੇਖੇ ਸੁਪਨੇ ਮੁਤਾਬਕ ਸਮਾਜ ਦੇ ਹਰੇਕ ਵਰਗ ਦੀ ਭਲਾਈ ਅਤੇ ਪੰਜਾਬ ਨੂੰ ਤਰੱਕੀ ਤੇ ਖ਼ੁਸ਼ਹਾਲੀ ਦੀਆਂ ਰਾਹਾਂ ਉਤੇ ਲੈ ਜਾਣਾ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ।

Our Visitor

1906280