Sunday, May 17, 2026
Home Blog Page 2369

ਸਾਬਕਾ ਡਿਪਟੀ ਸਪੀਕਰ ਦੇ ਪਿਤਾ ਕਾਮਰੇਡ ਅਰਜਨਸਿੰਘ ਦੀ 44ਵੀ ਬਰਸ਼ੀ ਮਨਾਈ

0

ਸੁਖਜਿੰਦਰ ਮਾਨ
ਬਠਿੰਡਾ, 25 ਸਤੰਬਰ: ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਦੇ ਪਿਤਾ ਕਾਮਰੇਡ ਅਰਜਨ ਸਿੰਘ ਦੀ 44ਵੀ ਬਰਸ਼ੀ ਐਤਵਾਰ ਨੂੰ ਗੁਰਦੁਆਰਾ ਜੀਵਨ ਪ੍ਰਕਾਸ਼ ਮਾਡਲ ਟਾਊਨ ਬਠਿੰਡਾ ਵਿਖੇ ਹਰ ਸਾਲ ਦੀ ਤਰ੍ਹਾਂ ਮਨਾਈ ਗਈ। ਇਸ ਮੌਕੇ ਹੋਏ ਸਾਦੇ ਪਰ ਇੱਕ ਪ੍ਰਭਾਵਸ਼ਾਲੀ ਸ੍ਰਧਾਜ਼ਲੀ ਸਮਾਗਮ ਦੌਰਾਨ ਪੰਜਾਬ ਭਰ ਤੋਂ ਵੱਖ-ਵੱਖ ਰਾਜੀਨੀਤਿਕ, ਸਮਾਜਿਕ, ਪੰਥਕ ਸਖਸ਼ੀਅਤਾਂ ਤੋਂ ਇਲਾਵਾ ਹਰ ਵਰਗ ਅਤੇ ਜੱਥੇਬੰਦੀਆਂ ਨਾਲ ਸੰਬੰਧਤ ਜਿੱਥੇ ਲੀਡਰ ਸਹਿਬਾਨ ਹਾਜ਼ਰ ਹੋਏ ਉੱਥੇ ਵਿਧਾਨ ਸਭਾ ਹਲਕਾ ਭੁਚੋ ਮੰਡੀ ਅਤੇ ਮਲੋਟ ਦੇ ਵਰਕਰ ਸਹਿਬਾਨ ਨੇ ਵੀ ਵੱਡੀ ਗਿਣਤੀ ਵਿੱਚ ਸਮੂਲੀਅਤ ਕੀਤੀ। ਇਸ ਦੌਰਾਨ ਸਟੇਜ ਸਕੱਤਰ ਦੀ ਸੇਵਾ ਡਾ. ਸਤਨਾਮ ਸਿੰਘ ਨੇ ਬਾਖੂਬੀ ਨਿਭਾਈ। ਜਦੋਂਕਿ ਸਮਾਗਮ ਵਿੱਚ ਪਹੰੁਚਣ ਵਾਲੀਆਂ ਉਘੀਆ ਸਖ਼ਸੀਅਤਾਂ ਵਿੱਚ ਸਾਬਕਾ ਕੇਂਦਰੀ ਮੰਤਰੀ ਮਹਾਰਾਣੀ ਪਰਨੀਤ ਕੌਰ ਮੈਂਬਰ ਲੋਕ ਸਭਾ, ਸ੍ਰੀ ਮੁਹੰਮਦ ਸਦੀਕ ਮੈਂਬਰ ਲੋਕ ਸਭਾ, ਸ੍ਰ.ਚਰਨਜੀਤ ਸਿੰਘ ਅਟਵਾਲ ਸਾਬਕਾ ਸਪੀਕਰ ਵਿਧਾਨ ਸਭਾ ਅਤੇ ਡਿਪਟੀ ਸਪੀਕਰ ਲੋਕ ਸਭਾ, ਸ੍ਰੀ ਚਿਰੰਜੀ ਲਾਲ ਗਰਗ ਸਾਬਕਾ ਮੰਤਰੀ, ਗੁਰਪ੍ਰੀਤ ਸਿੰਘ ਕਾਂਗੜ ਸਾਬਕਾ ਮੰਤਰੀ, ਸ੍ਰ.ਮਨਜੀਤ ਸਿੰਘ ਐਮ.ਐਲ.ਏ. ਨਿਹਾਲ ਸਿੰਘ ਵਾਲਾ, ਸ੍ਰ. ਸੁਖਵਿੰਦਰ ਸਿੰਘ ਔਲਖ, ਸ੍ਰ. ਗੁਰਜੰਟ ਸਿੰਘ ਕੁੱਤੀਵਾਲ, ਸ੍ਰ. ਗੁਰਾ ਸਿੰਘ ਤੂੰਗਵਾਲੀ ਕ੍ਰਮਵਾਰ ਸਾਬਕਾ ਐਮ.ਐਲ.ਏ., ਸ੍ਰ੍ਰ.ਬਿਕਰਮਜੀਤ ਸਿੰਘ ਬਿੱਕਾ ਸਾਬਕਾ ਚੇਅਰਮੈਂਨ ਜਿਲ੍ਹਾਪ੍ਰੀਸ਼ਦ, ਹਰਿੰਦਰ ਸਿੰਘ ਜੌੜਕੀਆਂ, ਭੁਪਿੰਦਰ ਸਿੰਘ ਖੁੱਡੀਆ, ਟ੍ਰਾਂਸਪੋਟਰ ਪਿ੍ਰਥੀਪਾਲ ਸਿੰਘ ਜਲਾਲ,ਚੇਅਰਮੈਨ ਨਵਦੀਪ ਜੀਦਾ, ਕਿਰਨਜੀਤ ਸਿੰਘ ਗਹਿਰੀ, ਚੇਅਰਮੈਨ ਲਖਵਿੰਦਰ ਲੱਖਾ ਆਦਿ ਨੇ ਹਾਜਰ ਹੋ ਕੇ ਕਾਮਰੇਡ ਅਰਜਨ ਸਿੰਘ ਵੱਲੋਂ ਕੀਤੇ ਕੰਮਾਂ ਦੀ ਪ੍ਰਸੰਸਾਂ ਕੀਤੀ।ਹਾਜਰ ਸੰਗਤਾਂ ਦਾ ਧੰਨਵਾਦ ਕਰਦੇ ਹੋਏ ਸ੍ਰ.ਅਜਾਇਬ ਸਿੰਘ ਭੱਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫੈ ਕਿਰਤ ਕਰੋ, ਵੰਡ ਛੱਕੋ ਅਤੇ ਨਾਮ ਜਪੋ ’ਤੇ ਅਮਲ ਕਰਨ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਆਈਆ ਸੰਗਤਾ ਵਾਸਤੇ ਗੁਰੂ ਕਾ ਅਟੁੱਟ ਲੰਗਰ ਵਰਤਾਇਆ ਗਿਆ।

ਇੱਕ ਲੱਖ ਰੁਪਏ ਦੀ ਰਿਸਵਤ ਮੰਗਣ ਵਾਲਾ ਕਲਰਕ ਵਿਜੀਲੈਂਸ ਵੱਲੋਂ ਗਿ੍ਰਫ਼ਤਾਰ

0

ਪੰਜਾਬੀ ਖ਼ਬਰਸਾਰ ਬਿਉਰੋ
ਸੰਗਰੂਰ, 25 ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ‘ਚੋਂ ਭਿ੍ਰਸਟਾਚਾਰ ਨੂੰ ਜੜ੍ਹੋਂ ਖਤਮ ਕਰਨ ਦੇ ਉਦੇਸ਼ ਨਾਲ ਨਗਰ ਪਾਲਿਕਾ ਕਮੇਟੀ ਸੁਨਾਮ ਜਿਲਾ ਸੰਗਰੂਰ ਵਿਖੇ ਤਾਇਨਾਤ ਕਲਰਕ ਕਿਰਨਦੀਪ ਸਿੰਘ ਨੂੰ ਇੱਕ ਲੱਖ ਰੁਪਏ ਦੀ ਰਿਸਵਤ ਮੰਗਣ ਦੇ ਦੋਸ਼ ਹੇਠ ਗਿ੍ਰਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਲਰਕ ਨੂੰ ਪਵਨ ਕੁਮਾਰ ਵਾਸੀ ਸੁਨਾਮ ਸਹਿਰ ਦੀ ਸਿਕਾਇਤ ‘ਤੇ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ ਲਾਇਆ ਹੈ ਕਿ ਉਸ ਨੇ ਆਪਣੇ ਪਲਾਟ ’ਤੇ ਬਣਨ ਵਾਲੀ ਰਿਹਾਇਸੀ ਇਮਾਰਤ ਦੇ ਨਕਸੇ ਦੀ ਪ੍ਰਵਾਨਗੀ ਲੈਣ ਲਈ ਮਿਉਂਸਪਲ ਕਮੇਟੀ ਵਿੱਚ ਦਰਖਾਸਤ ਦਿੱਤੀ ਸੀ ਪਰ ਉਕਤ ਕਲਰਕ ਉਸਦੀ ਫਾਈਲ ਸਬੰਧੀ ਮਨਜੂਰੀ ਦੇ ਬਦਲੇ ਇੱਕ ਲੱਖ ਰੁਪਏ ਰਿਸਵਤ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤਕਰਤਾ ਵੱਲੋਂ ਦਿੱਤੀ ਗਈ ਜਾਣਕਾਰੀ ਅਤੇ ਪ੍ਰਾਪਤ ਸਬੂਤਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਨੇ ਭਿ੍ਰਸਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਦੋਸੀ ਕਲਰਕ ਨੂੰ ਗਿ੍ਰਫਤਾਰ ਕਰ ਲਿਆ ਹੈ। ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

ਚੰਡੀਗੜ੍ਹ ਅੰਤਰਾਸ਼ਟਰੀ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਹੋਵੇਗਾ

0

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਮਨ ਕੀ ਬਾਤ ’ਚ ਐਲਾਨ
ਪੰਜਾਬ, ਹਰਿਆਣਾ ਤੇ ਕੇਂਦਰ ਦਾ ਸਾਂਝਾ ਪ੍ਰੋਜੈਕਟ ਹੈ ਇਹ ਏਅਰਪੋਰਟ
ਸੁਖਜਿੰਦਰ ਮਾਨ
ਚੰਡੀਗੜ੍ਹ, 25 ਸਤੰਬਰ : ਕਰੀਬ ਇੱਕ ਦਹਾਕੇ ਤੋਂ ਅਪਣੇ ਨਾਮਕਰਨ ਨੂੰ ਲੈ ਕੇ ਵਿਵਾਦਾਂ ’ਚ ਚੱਲ ਰਹੇ ਮੋਹਾਲੀ ਅੰਤਰਰਾਸ਼ਟਰੀ ਏਅਰਪੋਰਟ ਦਾ ਨਾਮ ਹੁਣ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਹੋਵੇਗਾ। ਇਸਦਾ ਐਲਾਨ ਐਤਵਾਰ ਨੂੰ ਖ਼ੁਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਮਾਸਿਕ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ‘ ਦੌਰਾਨ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਏਅਰਪੋਰਟ ਨੂੰ ਹੁਣ ਸ਼ਹੀਦ ਭਗਤ ਸਿੰਘ ਏਅਰਪੋਰਟ ਕਿਹਾ ਜਾਵੇਗਾ। ਗੌਰਤਲਬ ਹੈ ਕਿ ਲੰਮੇ ਸਮੇਂ ਤੋਂ ਇਸ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਰੱਖਣ ਦੀ ਮੰਗ ਚੱਲ ਰਹੀ ਸੀ। ਇਸ ਮੁੱਦੇ ਨੂੰ ਲੈ ਕੇ ਪਹਿਲਾਂ ਪੰਜਾਬ ਤੇ ਹਰਿਆਣਾ ਦੇ ਵੱਖਰੇ -ਵੱਖਰੇ ਵਿਚਾਰ ਸਨ ਪ੍ਰੰਤੂ ਕੁੱਝ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਤੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸੰਤ ਚੌਟਾਲਾ ਵਿਚਕਾਰ ਹੋਈ ਮੀਟਿੰਗ ਬਾਅਦ ਸਹਿਮਤੀ ਬਣ ਗਈ ਸੀ ਤੇ ਹੁਣ ਕੇਂਦਰ ਨੇ ਵੀ ਇਸਦੇ ਲਈ ਅਪਣੀ ਸਹਿਮਤੀ ਦੇ ਦਿੱਤੀ ਹੈ। ਉਧਰ ਪ੍ਰਧਾਨ ਮੰਤਰੀ ਦੇ ਇਸ ਫੈਸਲੇ ਦਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸੁਨੀਲ ਜਾਖੜ ਸਹਿਤ ਹੋਰਨਾਂ ਨੇ ਸਵਾਗਤ ਕੀਤਾ ਹੈ।

ਫੂਡ ਸੇਫਟੀ ਵਿੰਗ ਨੇ ਮਿਲਾਵਟਖੋਰੀ ‘ਤੇ ਕੱਸਿਆ ਸਿਕੰਜਾ: ਚੇਤਨ ਸਿੰਘ ਜੌੜਾਮਾਜਰਾ

0

ਘਟੀਆ ਦਰਜੇ ਦੇ ਖਾਧ-ਪਦਾਰਥਾਂ ਦੀ ਵਿਕਰੀ ‘ਤੇ ਰੱਖੀ ਜਾ ਰਹੀ ਹੈ ਬਾਜ ਅੱਖ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ, 25 ਸਤੰਬਰ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਐਤਵਾਰ ਨੂੰ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਘਟੀਆ ਦਰਜੇ ਦੇ ਖਾਧ-ਪਦਾਰਥਾਂ ਦੀ ਵਿਕਰੀ ਵਿਰੁੱਧ ਜੀਰੋ ਟਾਲਰੈਂਸ ਨੀਤੀ ਤਹਿਤ ਫੂਡ ਸੇਫਟੀ ਵਿੰਗ ਵੱਲੋਂ ਖਾਣ-ਪੀਣ ਦੀਆਂ ਵਸਤਾਂ ਵੇਚਣ ਵਾਲਿਆਂ ’ਤੇ ਵਿਸੇਸ ਧਿਆਨ ਦਿੱਤਾ ਜਾ ਰਿਹਾ ਹੈ। ਤਿਉਹਾਰਾਂ ਦੇ ਸੀਜਨ ਨੂੰ ਮੁੱਖ ਰੱਖਦੇ ਹੋਏ ਫੂਡ ਸੇਫਟੀ ਵਿਭਾਗ ਵੱਲੋਂ ਖਾਣ-ਪੀਣ ਦਾ ਸਮਾਨ ਵੇਚਣ ਵਾਲੇ ਵਿਕਰੇਤਾਵਾਂ ’ਤੇ ਤਿੱਖੀ ਨਜਰ ਰੱਖੀ ਜਾ ਰਹੀ ਹੈ ਤਾਂ ਜੋਂ ਕੋਈ ਵੀ ਗਲਤ ਜਾਂ ਨਾ ਖਾਣ ਯੋਗ ਵਸਤੂ ਲੋਕਾਂ ਤੱਕ ਪੁਹੰਚਣ ਤੋਂ ਰੋਕੀ ਜਾ ਸਕੇ ਅਤੇ ਲੋਕਾਂ ਦੀ ਸਿਹਤ ਤੰਦਰੁਸਤ ਰਹਿ ਸਕੇ। ਸਿਹਤ ਮੰਤਰੀ ਨੇ ਦੱਸਿਆ ਕਿ ਇਸ ਨੂੰ ਮੁੱਖ ਰੱਖਦਿਆਂ ਹੋਇਆਂ ਫੂਡ ਸੇਫਟੀ ਵਿਭਾਗ ਵੱਲੋਂ ਵੱਖ-ਵੱਖ ਟੀਮਾਂ ਗਠਿਤ ਕੀਤੀਆਂ ਗਈਆਂ ਹਨ ਤਾਂ ਜੋਂ ਉਹ ਦੂਸਰੇ ਜ?ਿਲਿਆਂ ਵਿੱਚ ਜਾ ਕੇ ਵੀ ਖਾਣ-ਪੀਣ ਦਾ ਸਮਾਨ ਵੇਚਣ ਵਾਲੇ ਵਿਕਰੇਤਾਵਾਂ ਦੀ ਚੈਕਿੰਗ ਕਰ ਸਕਣ। ਜੇਕਰ ਕੋਈ ਮਿਆਰ ਤੋਂ ਘੱਟ ਜਾ ਨਾ ਖਾਣਯੋਗ ਵਸਤੂ ਵੇਚ ਰਿਹਾ ਹੈ ਤਾਂ ਉਸ ਖਿਲਾਫ ਫੂਡ ਸੇਫਟੀ ਅਤੇ ਸਟੈਂਡਰਡ ਐਕਟ ਅਧੀਨ ਜ?ਿਲੇ ਦੇ ਵਧੀਕ ਡਿਪਟੀ ਕਮਿਸਨਰ, ਕਮ ਐਡਜੁਕੇਟਿੰਗ ਅਫਸਰ (ਫੂਡ ਸੇਫਟੀ) ਦੀ ਕੋਰਟ ਵਿੱਚ ਫੂਡ ਸੇਫਟੀ ਅਤੇ ਸਟੈਂਡਰਡ ਐਕਟ 2006 ਦੀ ਧਰਾਵਾਂ ਅਧੀਨ ਕਾਰਵਾਈ ਕਰਦੇ ਹੋਏ ਭਾਰੀ ਜੁਰਮਾਨਾ ਕੀਤਾ ਜਾਂਦਾ ਹੈ ਅਤੇ ਜੇਕਰ ਕੋਈ ਸੈਂਪਲ ਨਾ ਖਾਣਯੋਗ ਪਾਇਆ ਜਾਂਦਾ ਤਾਂ ਉਸ ਦਾ ਕੇਸ ਮਾਣਯੋਗ ਜੂਡੀਸੀਅਲ ਕੋਰਟ ਵਿੱਚ ਦਾਇਰ ਕੀਤਾ ਜਾਂਦਾ ਹੈ।
ਫੂਡ ਅਤੇ ਡਰੱਗ ਐਡਮਿਨਸਟ੍ਰੇਸਨ ਪੰਜਾਬ ਦੇ ਫੂਡ ਸੇਫਟੀ ਵਿੰਗ ਵੱਲੋਂ ਵਿੱਢੀ ਬਹ-ਨੁਕਾਤੀ ਮਹਿੰਮ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ. ਜੌੜਾਮਾਜਰਾ ਨੇ ਕਿਹਾ ਕਿ ਵਿੰਗ ‘‘ਜੇ ਇਹ ਸੁਰੱਖਿਅਤ ਨਹੀਂ ਤਾਂ ਇਹ ਭੋਜਨ ਨਹੀਂ’’ ਸਲੋਗਨ ਤਹਿਤ ਲੋਕਾਂ ਨੂੰ ਸੁਰੱਖਿਅਤ ਅਤੇ ਸਿਹਤਮੰਦ ਭੋਜਨ ਪ੍ਰਦਾਨ ਕਰਨ ਲਈ ਵਚਨਬੱਧ ਹੈ। ਇਸ ਤਰਾਂ ਵਿਭਾਗ ‘‘ਕਿਸੇ ਵੀ ਕਿਸਮ ਦੀ ਮਿਲਾਵਟ ਪ੍ਰਤੀ ਸੁਚੇਤ ਮਨੁੱਖ ਹੀ ਵਧੀਆ ਜ?ਿੰਦਗੀ ਜਿਊਣ’’ ਦੇ ਮੰਤਵ ਨਾਲ ਪੰਜਾਬ ਵਾਸੀਆਂ ਨੂੰ ਸੁੱਧ ਖਾਣ ਪੀਣ ਵਾਲੀਆਂ ਵਸਤਾਂ ਮੁਹੱਈਆ ਕਰਵਾਉਣ ਦੀ ਜਾਗਰੂਕਤਾ ਮੁਹਿੰਮ ਵਿੱਚ ਅਗਵਾਈ ਕਰ ਰਿਹਾ ਹੈ।ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਕਈ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸ ਦੇ ਨਾਲ ਹੀ ਫੂਡ ਸੇਫਟੀ ਅਤੇ ਸਟੈਂਡਰਡਰਜ ਅਥਾਰਟੀ ਆਫ ਇੰਡੀਆ ਵੱਲੋਂ ਖਾਣ-ਪੀਣ ਦੀਆਂ ਵਸਤਾਂ ਦੇ ਮਿਆਰ ਵਿੱਚ ਸੁਧਾਰ ਲਿਆਉਣ ਦੇ ਲਈ ਕਈ ਨਵੇਂ ਪ੍ਰਾਜੈਕਟ ਸੁਰੂ ਕੀਤੇ ਗਏ ਹਨ। ਜਿਸ ਤਹਿਤ ਖਾਣ-ਪੀਣ ਦੀਆਂ ਵਸਤਾਂ ਦੀ ਗੁਣਵੱਤਾ ਚੈੱਕ ਕਰਨ ਲਈ ਸੈਪਲਿੰਗ, ਇੰਸਪੈਕਸਨ ਕੀਤੀ ਜਾਂਦੀ ਹੈ।ਉਨਾਂ ਕਿਹਾ ਕਿ ਵਿਭਾਗ ਵੱਲੋਂ ਲਗਾਤਾਰ ਫੂਡ ਸੇਫਟੀ ਅਤੇ ਸਟੈਂਡਰਡ ਐਕਟ ਅਧੀਨ ਰਜਿਸਟ੍ਰੇਸਨ ਅਤੇ ਲਾਇਸੈਂਸ ਲਈ ਦੁਕਾਨਦਾਰਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਵਿਭਾਗ ਵੱਲੋਂ ਹੁਣ ਤੱਕ ਫੂਡ ਬਿਜਨਸ ਓਪਰੇਟਰਾਂ ਨੂੰ ਕੁੱਲ 165783 ਲਾਇਸੰਸ ਅਤੇ ਰਾਜਿਸਟ੍ਰੇਸਨਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਦੁੱਧ ਦੀ ਗੁਣਵੱਤਾ ਸੁਧਾਰਨ ਲਈ ਵਿਭਾਗ ਵੱਲੋਂ ਵਿਸੈਸ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਮਹੀਨਾ ਅਗਸਤ 2022 ਦੌਰਾਨ ਵਿਭਾਗ ਵੱਲੋਂ ਕੁੱਲ 1016 ਸੈਂਪਲ ਭਰੇ ਗਏ, ਜਿਨਾਂ ਵਿੱਚੋਂ ਦੁੱਧ ਦੇ ਕੁੱਲ 676 ਸੈਂਪਲ ਲਏ ਗਏ ਸਨ, ਜਿਨਾਂ ਵਿੱਚੋਂ ਦੁੱਧ ਦੇ 278 ਸੈਂਪਲ ਮਾਨਤਾ ਤੇ ਖਰੇ ਨਹੀਂ ਉਤਰੇ।
ਫੂਡ ਸੇਫਟੀ ਵਿਭਾਗ ਵੱਲੋਂ ਪੂਰੇ ਪੰਜਾਬ ਵਿੱਚ ਖਾਣ ਪੀਣ ਦੀਆਂ ਵਸਤਾਂ ਦੀ ਗੁਣਵੱਤਾ ਨੂੰ ਚੈਕ ਕਰਨ ਲਈ ਕੁੱਲ 7 ਮੋਬਾਈਲ ਫੂਡ ਸੇਫਟੀ ਵੈਨਜ ਤਾਇਨਾਤ ਕੀਤੀਆਂ ਗਈਆਂ ਹਨ। ਐਫ.ਐਸ.ਐਸ.ਏ.ਆਈ. ਵੱਲੋਂ ਇਹ ਪ੍ਰੋਗਰਾਮ ’ਫੂਡ ਸੇਫਟੀ ਆਫ ਵੀਲਜ’ ਤਹਿਤ ਸੁਰੂ ਕੀਤਾ ਗਿਆ ਹੈ। ਇਹ ਵੈਨਾਂ ਵੱਖ ਵੱਖ ਜ?ਿਲ੍ਹਿਆਂ ਵਿੱਚ ਜਾਗਰੂਕਤਾ, ਫੂਡ ਸੇਫਟੀ ਟ੍ਰੇਨਿੰਗ, ਖਾਣ-ਪੀਣ ਦੀ ਵਸਤਾਂ ਦੀ ਗੁਣਵੱਤਾ ਦੀ ਜਾਂਚ ਕਰਦੀਆਂ ਹਨ। ਇਨਾਂ ਵਿੱਚ ਫੂਡ ਟੈਸਟਿੰਗ ਦਾ ਪੂਰਾ ਪ੍ਰਬੰਧ ਹੈ ਅਤੇ ਰਿਪੋਰਟ ਮੌਕੇ ’ਤੇ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਵਿਭਾਗ ਵੱਲੋਂ ਸਬਜੀ ਮੰਡੀਆਂ ਵਿੱਚ ਚੈਕਿੰਗ ਕੀਤੀ ਗਈ ਅਤੇ ਫਲਾਂ ਨੂੰ ਗੈਰ ਕੁਦਰਤੀ ਢੰਗ ਨਾਲ ਪਕਾਉਣ ਲਈ ਵਰਤੇ ਜਾਂਦੇ ਰਸਾਇਣ ਕੈਲਸੀਅਮ ਕਾਰਬਾਈਡ ਉੱਪਰ ਅਤੇ ਅਦਰਕ ਦੀ ਚਮਕ ਵਧਾਉਣ ਲਈ ਤੇਜਾਬ ਨਾਲ ਧੋਣ ਉੱਪਰ ਰੋਕ ਲਗਾਈ ਗਈ। ਖਾਣ ਪੀਣ ਦੀਆਂ ਵਸਤਾਂ ਦਾ ਕਾਰੋਬਰ ਕਰਨ ਵਾਲਿਆਂ ਨੂੰ ਫੂਡ ਸੇਫਟੀ ਅਤੇ ਸਟੈਂਡਰਡਜ ਐਕਟ, 2006 ਦੇ ਨਿਯਮਾਂ ਤੋਂ ਜਾਣੂ ਕਰਵਾਉਣ ਲਈ ਫੂਡ ਸੇਫਟੀ ਟ੍ਰੇਨਿੰਗ ਐਂਡ ਸਰਟੀਫਿਕੇਸਨ ਪ੍ਰੋਗਰਾਮ ਸੁਰੂ ਕੀਤਾ ਗਿਆ ਹੈ। ਵਰਕਸਾਪ ਵਿੱਚ ਸਾਫ ਸਫਾਈ ਰੱਖਣ, ਵਰਕਰਾਂ ਦੀ ਮੈਡੀਕਲ ਫਿਟਨੈੱਸ, ਵਰਕਰਾਂ ਨੂੰ ਐਪ੍ਰਨ, ਦਸਤਾਨੇ, ਟੋਪੀ, ਮਾਸਕ ਆਦਿ ਪਹਿਨਣ ਦੀਆਂ ਹਦਾਇਤਾਂ ਦਿੱਤੀਆਂ ਜਾਂਦੀਆਂ ਹਨ। ਉਨਾਂ ਦੱਸਿਆ ਕਿ ਐਫ.ਐਸ.ਐਸ.ਏ.ਆਈ. ਦੇ ਰੀਪ੍ਰਪੋਜ ਯੂਜਡ ਕੁਕਿੰਗ ਆਇਲ ਪ੍ਰੋਗਰਾਮ ਤਹਿਤ, ਇੱਕ ਕੰਪਨੀ ਫੂਡ ਵਿਕ੍ਰੇਤਾਵਾਂ ਤੋਂ ਵਰਤਿਆ ਤੇਲ ਇਕੱਠਾ ਕਰੇਗੀ ਅਤੇ ਉਸ ਨੂੰ ਬਾਇਓਡੀਜਲ ਵਿੱਚ ਤਬਦੀਲ ਕਰੇਗੀ, ਇਸ ਤਰਾਂ ਖਾਣ ਵਾਲੇ ਤੇਲ ਦੀ ਵਾਰ ਵਾਰ ਵਰਤੋਂ ਵਿੱਚ ਕਮੀ ਆਏਗੀ। ਜਦੋਂ ਖਾਣ ਵਾਲੇ ਤੇਲ ਨੂੰ ਵਾਰ-ਵਾਰ ਗਰਮ ਕਰਕੇ ਤਲਣ ਲਈ ਵਰਤਿਆ ਜਾਂਦਾ ਹੈ ਤਾਂ ਉਸ ਵਿੱਚ ਟਰਾਂਸ ਫੈਟ ਦੀ ਮਾਤਰਾ ਕਾਫੀ ਵਧ ਜਾਂਦੀ ਹੈ, ਜੋ ਸਿਹਤ ਲਈ ਹਾਨੀਕਾਰਕ ਹੁੰਦੀ ਹੈ ਅਤੇ ਹਾਈ ਬਲੱਡ ਪ੍ਰੈਸਰ, ਹਾਈ ਕੋਲੈਸਟ੍ਰੋਲ, ਹਾਰਟ ਅਟੈਕ ਆਦਿ ਦਾ ਕਾਰਨ ਬਣਦੀ ਹੈ।

ਵਿਦਿਆਰਥੀਆਂ ਲਈ ‘ਈਟ ਰਾਈਟ’ ਮੁਹਿੰਮ
ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ‘ਈਟ ਰਾਈਟ’ ਮੁਹਿੰਮ ਚਲਾਈ ਜਾ ਰਹੀ ਹੈ ਜਿਸਦੇ ਅਧੀਨ ਸਕੂਲਾਂ ਦੇ ਬੱਚਿਆਂ ਨੂੰ ਸਾਫ ਸੁਥਰਾ ਅਤੇ ਪੌਸਟਿਕ ਭੋਜਨ ਮੁਹੱਈਆ ਕਰਵਾਉਣ ਤਹਿਤ ਜੰਕ ਫੂਡ ਬੰਦ ਕਰਨ ਲਈ ਸਕੂਲਾਂ ਵਿੱਚ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਸਕੂਲਾਂ ਵਿੱਚ ਸੈਮੀਨਾਰ ਕਰਕੇ ਬੱਚਿਆਂ ਨੂੰ ਜੰਕ ਫੂਡ ਰਾਹੀਂ ਹੋਣ ਵਾਲੀਆਂ ਸਿਹਤ ਸਬੰਧੀ ਤਕਲੀਫਾਂ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਨੂੰ ਘੱਟ ਨਮਕ ਅਤੇ ਘੱਟ ਚੀਨੀ ਦੀ ਮਾਤਰਾਂ ਲੈਣ ਅਤੇ ਘੱਟ ਤੇਲ ਵਰਤਣ ਸਬੰਧੀ ਵੀ ਜਾਣੂ ਕਰਵਾਇਆ ਜਾ ਰਿਹਾ ਤਾਂ ਜੋਂ ਉਹ ਪੌਸਟਿਕ ਭੋਜਣ ਵੱਲ ਹੀ ਧਿਆਨ ਦੇਣ। ਕੈਬਨਿਟ ਮੰਤਰੀ ਨੇ ਦੱਸਿਆ ਕਿ ਬੱਚਿਆਂ ਵਿੱਚ ਕੁਪੋਸਣ ਦੀ ਰੋਕਥਾਮ ਲਈ ਵੀ ਐਫ.ਐਸ.ਐਸ.ਏ.ਆਈ. ਵੱਲੋਂ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ, ਇਸਦੇ ਅਧੀਨ ਦੁੱਧ, ਖਾਣ ਵਾਲੇ ਤੇਲ, ਚਾਵਲ, ਆਟਾ ਅਤੇ ਨਮਕ ਨੂੰ ਵਿਟਾਮਨ ਅਤੇ ਮਿਨਰਲ ਯੁਕਤ ਕਰਕੇ ਵੇਚਣ ਦੀ ਹਦਾਇਤ ਕੀਤੀ ਗਈ ਹੈ ਅਤੇ ਅਜਿਹੇ ਪਦਾਰਥ ਉੱਪਰ ਐਫ ਪਲੱਸ ਦਾ ਲੋਗੋ ਜਰੂਰੀ ਹੈ। ਵਿਭਾਗ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟ ਦੀ ਰੋਕਥਾਮ ਲਈ ਸਮੇਂ ਸਮੇਂ ਸਿਰ ਐਫ.ਐਸ.ਐਸ.ਏ.ਆਈ. ਦੀਆਂ ਹਦਾਇਤਾਂ ਅਨੁਸਾਰ ਸਰਵੇ ਲਈ ਵੀ ਸੈਂਪਲਿੰਗ ਕਰਵਾਈ ਜਾਂਦੀ ਹੈ, ਜਿਸ ਵਿੱਚ ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥ, ਖਾਣ ਵਾਲੇ ਤੇਲ, ਸਹਿਦ, ਫਲ ਅਤੇ ਸਬਜੀਆਂ ਆਦਿ ਦੇ ਸੈਂਪਲ ਲਏ ਗਏ।

ਖੇਡ ਮੰਤਰੀ ਮੀਤ ਹੇਅਰ ਨੇ ਭਾਰਤੀ ਮਹਿਲਾ ਕਿ੍ਰਕਟ ਟੀਮ ਨੂੰ ਇਤਿਹਾਸਕ ਜਿੱਤ ਲਈ ਦਿੱਤੀ ਮੁਬਾਰਕਬਾਦ

0

ਧੀ ਦਿਵਸ ਦੀ ਵਧਾਈ ਦਿੰਦਿਆਂ ਆਖਿਆ, “ਖੇਡਾਂ ਦੇ ਖੇਤਰ ਵਿੱਚ ਸਾਡੀਆਂ ਕੁੜੀਆਂ ਵਿਲੱਖਣ ਛਾਪ ਛੱਡ ਰਹੀਆਂ”
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 25 ਸਤੰਬਰ: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਭਾਰਤੀ ਮਹਿਲਾ ਕਿ੍ਰਕਟ ਟੀਮ ਨੂੰ ਇੰਗਲੈਂਡ ਖਿਲਾਫ ਤਿੰਨ ਇਕ ਰੋਜਾ ਮੈਚਾਂ ਦੀ ਲੜੀ ਜਿੱਤਣ ਲਈ ਦਿੱਤੀ ਮੁਬਾਰਕਬਾਦ ਦਿੱਤੀ ਹੈ। ਖੇਡ ਮੰਤਰੀ ਨੇ ਕਿਹਾ ਕਿ ਭਾਰਤੀ ਮਹਿਲਾ ਟੀਮ ਨੇ 23 ਸਾਲ ਬਾਅਦ ਇੰਗਲੈਂਡ ਵਿੱਚ ਲੜੀ ਜਿੱਤੀ ਹੈ ਅਤੇ ਭਾਰਤੀ ਟੀਮ ਨੇ 3-0 ਨਾਲ ਵੱਡੀ ਜਿੱਤ ਹਾਸਲ ਕਰਕੇ ਇਸ ਜਿੱਤ ਨੂੰ ਹੋਰ ਵੀ ਯਾਦਗਾਰ ਬਣਾ ਦਿੱਤਾ ਹੈ। ਭਾਰਤ ਨੇ ਕੱਲ੍ਹ ਰਾਤ ਲਾਰਡਜ ਵਿਖੇ ਤੀਜੇ ਮੈਚ ਵਿੱਚ ਇੰਗਲੈਂਡ ਨੂੰ 16 ਦੌੜਾਂ ਨਾਲ ਹਰਾ ਕੇ ਲੜੀ 3-0 ਨਾਲ ਜਿੱਤੀ। ਮੀਤ ਹੇਅਰ ਨੇ ਕਿਹਾ ਕਿ ਅੱਜ ਕੌਮਾਂਤਰੀ ਧੀ ਦਿਵਸ ਹੈ ਅਤੇ ਉਨ੍ਹਾਂ ਖਿਡਾਰਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਸਾਡੀਆਂ ਕੁੜੀਆਂ ਵਿਲੱਖਣ ਛਾਪ ਛੱਡ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਕਪਤਾਨ ਹਰਮਨਪ੍ਰੀਤ ਕੌਰ ਤੇ ਹਰਲੀਨ ਕੌਰ ਦਿਓਲ ਟੀਮ ਦਾ ਅਹਿਮ ਹਿੱਸਾ ਹਨ।ਹਰਲੀਨ ਨੇ ਤੀਜੇ ਮੈਚ ਵਿੱਚ ਤਿੰਨ ਕੈਚ ਲਏ। ਉਨ੍ਹਾਂ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੂੰ ਪਲੇਅਰ ਆਫ ਦਾ ਸੀਰੀਜ ਬਣਨ ਅਤੇ ਰਿਟਾਇਰਮੈਂਟ ਲੈਣ ਵਾਲੀ ਗੇਂਦਬਾਜ ਝੂਲਨ ਗੋਸਵਾਮੀ ਨੂੰ ਵੀ ਸਾਨਦਾਰ ਕਰੀਅਰ ਲਈ ਮੁਬਾਰਕਾਂ ਦਿੱਤੀਆਂ। ਜਿਕਰਯੋਗ ਹੈ ਕਿ ਹਾਲ ਹੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸਰਮੰਡਲ ਖੇਡਾਂ ਵਿੱਚ ਚਾਂਦੀ ਦਾ ਤਮਗਾ ਜਿੱਤਣ ਉੱਤੇ ਮਹਿਲਾ ਟੀਮ ਦੀਆਂ ਤਿੰਨ ਖਿਡਾਰਨਾਂ ਹਰਮਨਪ੍ਰੀਤ ਕੌਰ, ਹਰਲੀਨ ਕੌਰ ਦਿਓਲ ਤੇ ਤਾਨੀਆ ਭਾਟੀਆ ਨੂੰ 50-50 ਲੱਖ ਰੁਪਏ ਦੀ ਇਨਾਮ ਰਾਸੀ ਨਾਲ ਸਨਮਾਨਤ ਕੀਤਾ ਸੀ।

ਅਮਨ ਅਰੋੜਾ ਵੱਲੋਂ ਠੋਸ ਕੂੂੜੇ ਤੇ ਰਹਿੰਦ-ਖੂੰਹਦ ਦੇ ਸੁਚੱਜੇ ਹੱਲ ਲਈ ਵਿਸਥਾਰਪੂਰਵਕ ਚਰਚਾ

0

ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੇ ਮਿਉਂਸੀਪਲ ਠੋਸ ਕੂੜੇ ਤੇ ਰਹਿੰਦ-ਖੂੰਹਦ ਤੋਂ ਵਾਤਾਵਰਣ ਪੱਖੀ ਊਰਜਾ ਅਤੇ ਬਾਇਓ-ਫਿਊਲ ਪੈਦਾ ਕਰਨ ’ਤੇ ਦਿੱਤਾ ਜ਼ੋਰ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 25 ਸਤੰਬਰ: ਮਿਉਂਸੀਪਲ ਠੋਸ ਕੂੜੇ ਤੇ ਰਹਿੰਦ-ਖੂੰਹਦ (ਐੱਮ.ਐੱਸ.ਡਬਲਿਊ.) ਦੇ ਚਿਰਸਥਾਈ ਤੇ ਸੁਚੱਜੇ ਹੱਲ ਤਲਾਸ਼ਣ ਲਈ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਠੋਸ ਕੂੜੇ ਤੋਂ ਵਾਤਾਵਰਣ-ਪੱਖੀ ਊਰਜਾ ਅਤੇ ਬਾਇਓ-ਫਿਊਲ ਪੈਦਾ ਕਰਨ ਦੀ ਲੋੜ ਉਤੇ ਜ਼ੋਰ ਦਿੱਤਾ। ਉਨ੍ਹਾਂ ਵੱਲੋਂ ਇਕ ਬਾਇਓ-ਫਿਊਲ ਕੰਪਨੀ ਦੇ ਨੁਮਾਇੰਦਿਆਂ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਵਿਚਾਰ ਵਟਾਂਦਰਾ ਕੀਤਾ ਗਿਆ। ਇਥੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗ਼ੈਰ-ਰਵਾਇਤੀ ਅਤੇ ਕੁਦਰਤੀ ਊਰਜਾ ਸਰੋਤਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ ਤਾਂ ਜੋ ਪ੍ਰਦੂਸ਼ਨ ਦੀ ਸਮੱਸਿਆ ਤੋਂ ਨਿਜਾਤ ਪਾ ਕੇ ਵਾਤਾਵਰਣ ਨੂੰ ਬਚਾਇਆ ਜਾ ਸਕੇ। ਠੋਸ ਰਹਿੰਦ-ਖੂੰਹਦ ਤੋਂ ਬਾਇਓ-ਫਿਊਲ ਅਤੇ ਹਾਈਡ੍ਰੋਜਨ ਪੈਦਾ ਕਰਨ ਦੀਆਂ ਸੰਭਾਵਨਾ ਬਾਰੇ ਪੇਸ਼ਕਾਰੀ ਦਿੰਦੇ ਹੋਏ, ਸ੍ਰੀ ਅਮਨ ਅਰੋੜਾ ਨੂੰ ਦੱਸਿਆ ਗਿਆ ਕਿ ਪੰਜਾਬ ਦੇ ਸ਼ਹਿਰੀ ਖੇਤਰਾਂ ਵਿੱਚੋਂ 2021 ਵਿੱਚ ਤਕਰੀਬਨ 3,800 ਟਨ ਪ੍ਰਤੀ ਦਿਨ ਕੂੜਾ ਪੈਦਾ ਹੁੰਦਾ ਸੀ। ਐਨੇ ਵੱਡੇ ਪੱਧਰ ’ਤੇ ਰਲੇ-ਮਿਲੇ (ਅਨਸੈਗਰੀਗੇਟਡ) ਕੂੜੇ ਨੂੰ ਨਜਿੱਠਣਾ ਇਕ ਵੱਡੀ ਚੁਣੌਤੀ ਹੈ, ਜਿਸ ਦੇ ਨਤੀਜੇ ਵਜੋਂ ਖੁੱਲੀਆਂ ਥਾਵਾਂ (ਲੈਂਡਫਿਲਜ਼) ਉਤੇ ਕੂੜੇ ਨੂੰ ਵੱਡੇ ਪੱਧਰ ’ਤੇ ਡੰਪ ਕੀਤਾ ਜਾਂਦਾ ਹੈ।ਪੰਜਾਬ ਵਿੱਚ ਨਿਵੇਸ਼ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਉਂਦਿਆਂ ਡਾ. ਗੁਰਜੋਤ ਸਿੰਘ, ਡਾਇਰੈਕਟਰ ਬਾਇਓਸ਼ਕਤੀ ਕੰਪਨੀ ਨੇ ਕਿਹਾ ਕਿ ਉਨ੍ਹਾਂ ਦੀ ਕੰਪਨੀ ਨੇ ਇਕ ਹੱਬ ਐਂਡ ਸਪੋਕ ਮਾਡਲ ਤਿਆਰ ਕੀਤਾ ਹੈ, ਜਿਸ ਵਿੱਚ ਨੇੜਲੀਆਂ ਸ਼ਹਿਰੀ ਸਥਾਨਕ ਇਕਾਈਆਂ ਵਿਖੇ ਆਟੋਮੈਟਿਕ ਤਰੀਕੇ ਨਾਲ ਰਹਿੰਦ-ਖੂੰਹਦ (ਅਨਸੈਗਰੀਗੇਟਡ ਵੇਸਟ) ਨੂੰ ਵੱਖ ਕੀਤਾ ਜਾਵੇਗਾ, ਜਿਸ ਨੂੰ ਅੱਗੇ ਸਥਾਪਤ ਤਕਨਾਲੋਜੀ ਰਾਹੀਂ ਜੈਵਿਕ ਭਰਭੂਰ ਅੰਸ਼ਾਂ ਅਤੇ ਬਲਣਸ਼ੀਲ ਅੰਸਾਂ (ਆਰ.ਡੀ.ਐਫ.) ਵਿੱਚ ਤਬਦੀਲ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਜੈਵਿਕ ਭਰਭੂਰ ਅੰਸ਼ਾਂ ਨੂੰ ਬਾਇਓ-ਸੀ.ਐਨ.ਜੀ. ਅਤੇ ਉੱਚ-ਗੁਣਵੱਤਾ ਵਾਲੀ ਖਾਦ ਬਣਾਉਣ ਲਈ ਇਕ ਡਰਾਈ ਐਨਾਇਰੋਬਿਕ ਡਾਇਜੈਸ਼ਨ ਪਲਾਂਟ ਵਿੱਚ ਪ੍ਰੋਸੈੱਸ ਕੀਤਾ ਜਾਵੇਗਾ, ਜਦੋਂਕਿ, ਆਰ.ਡੀ.ਐਫ. ਨੂੰ ਛੋਟੇ-ਛੋਟੇ ਭਾਗਾਂ ’ਚ ਤੋੜਕੇ, ਗੰਢਾਂ ਬਣਾ ਕੇ ਇਕ ਕੇਂਦਰੀ ਰਿਫਾਈਨਰੀ ਵਿੱਚ ਲਿਜਾਇਆ ਜਾਵੇਗਾ ਜਿੱਥੇ ਇਸ ਨੂੰ ਮੀਥਾਨੌਲ, ਬਾਇਓਡੀਜ਼ਲ ਅਤੇ ਹਵਾਬਾਜ਼ੀ ਲਈ ਵਰਤੇ ਜਾਣ ਵਾਲੇ ਈਂਧਣ ਬਣਾਉਣ ਲਈ ਗੈਸੀਫਾਈਡ ਕੀਤਾ ਜਾਵੇਗਾ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਮਿਉਂਸੀਪਲ ਠੋਸ ਕੂੜੇ ਦੇ ਸੁਚੱਜੇ ਨਿਪਟਾਰੇ ਲਈ ਅਜਿਹਾ ਪਹਿਲਾ ਪਲਾਂਟ ਲੁਧਿਆਣਾ, ਪਟਿਆਲਾ, ਐਸ. ਏ.ਐਸ. ਨਗਰ ਅਤੇ ਨੇੜਲੇ ਯੂਐਲਬੀਜ ਵਿੱਚ ਸਥਾਪਤ ਕੀਤੇ ਜਾਣ ਦੀ ਤਜਵੀਜ਼ ਹੈ। ਕੰਪਨੀ ਸ਼ਹਿਰੀ ਸਥਾਨਕ ਇਕਾਈਆਂ ਦੇ ਸਹਿਯੋਗ ਨਾਲ ਹੱਬ ਅਤੇ ਸਪੋਕਸ ਸਥਾਪਤ ਕਰਨ ਲਈ 1500 ਕਰੋੜ ਰੁਪਏ ਦਾ ਨਿਵੇਸ਼ ਕਰੇਗੀ। ਇਹ ਪਲਾਂਟ 500 ਗ੍ਰੀਨ ਜਾਬਜ਼ ਪੈਦਾ ਕਰੇਗਾ ਅਤੇ ਰਾਜ ਦੇ ਇਨ੍ਹਾਂ ਪ੍ਰਮੁੱਖ ਸ਼ਹਿਰੀ ਕੇਂਦਰਾਂ ਤੋਂ 1600 ਟੀ.ਪੀ.ਡੀ. ਠੋਸ ਕੂੜੇ ਨੂੰ ਸੰਭਾਲਣ ਦੇ ਯੋਗ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਹਾਈਡ੍ਰੋਜਨ ਲੰਬੀ ਦੂਰੀ ਦੀ ਆਵਾਜਾਈ ਵਾਲੇ ਸੈਕਟਰ ਨੂੰ ਡੀਕਾਰਬੋਨਾਈਜ਼ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਸਕਦੀ ਹੈ, ਜਿਵੇਂ ਕਿ ਲੰਬੇ ਰੂਟ ਵਾਲੇ ਟਰੱਕਾਂ ਅਤੇ ਬੱਸਾਂ ਜਿਨ੍ਹਾਂ ਦਾ ਬਿਜਲੀਕਰਨ ਕਰਨਾ ਮੁਸ਼ਕਲ ਹੈ, ਉਨ੍ਹਾਂ ਵਿੱਚ ਹਾਈਡ੍ਰੋਜਨ ਦੀ ਈਂਧਣ ਵਜੋਂ ਵਰਤੋਂ ਕੀਤੀ ਜਾ ਸਕਦੀ ਹੈ। ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਪੇਡਾ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਵਿਸਥਾਰਤ ਕੰਸੈਪਟ ਨੋਟ ਪੇਸ਼ ਕਰਨ ਲਈ ਕਿਹਾ।

66 ਵੀ ਜਿਲ੍ਹਾ ਸਕੂਲ ਖੇਡਾਂ ਬਾਸਕਿਟਬਾਲ ਵਿੱਚ ਬਠਿੰਡਾ-1 ਦੇ ਬੱਚੇ ਛਾਏ

0

ਸੁਖਜਿੰਦਰ ਮਾਨ
ਬਠਿੰਡਾ, 25 ਸਤੰਬਰ: ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਮੇਵਾ ਸਿੰਘ ਸਿੱਧੂ ਦੀ ਸਰਪ੍ਰਸਤੀ ਅਤੇ ਉੱਪ ਜਿਲ੍ਹਾ ਸਿੱਖਿਆ ਅਫਸਰ ਇਕਬਾਲ ਸਿੰਘ ਬੁੱਟਰ ਦੀ ਅਗਵਾਈ ਅਤੇ ਡੀ.ਐੱਮ ਖੇਡਾਂ ਗੁਰਚਰਨ ਸਿੰਘ ਗਿੱਲ ਦੀ ਦੇਖ-ਰੇਖ ਵਿੱਚ ਚੱਲ 66 ਵੀ ਜਿਲ੍ਹਾ ਸਕੂਲ ਖੇਡਾਂ ਵਿੱਚ ਫਸਵੇਂ ਮੁਕਾਬਲੇ ਹੋਏ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਗੁਰਚਰਨ ਸਿੰਘ ਗਿੱਲ ਨੇ ਦੱਸਿਆ ਕਿ ਕੈਰਮ ਬੋਰਡ ਅੰਡਰ 14 ਮੁੰਡੇ ਵਿੱਚ ਮੌੜ ਮੰਡੀ ਨੇ ਪਹਿਲਾਂ, ਭੁੱਚੋ ਮੰਡੀ ਨੇ ਦੂਜਾ, ਅੰਡਰ 17 ਮੁੰਡੇ ਵਿੱਚ ਬਠਿੰਡਾ-2 ਨੇ ਪਹਿਲਾਂ, ਬਠਿੰਡਾ-1 ਨੇ ਦੂਜਾ, ਅੰਡਰ 19 ਵਿੱਚ ਭੁੱਚੋ ਨੇ ਪਹਿਲਾਂ,ਮੌੜ ਮੰਡੀ ਨੇ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਕੁਸਤੀਆਂ ਅੰਡਰ 14 ਲੜਕਿਆਂ ਵਿੱਚ 35 ਕਿਲੋ ਵਜਨ ਵਿੱਚ ਰਾਮ ਸਿੰਘ ਭੁੱਚੋ ਨੇ ਪਹਿਲਾਂ,ਪ੍ਰਲਾਦ ਸਿੰਘ ਤਲਵੰਡੀ ਸਾਬੋ ਨੇ ਦੂਜਾ, 68 ਕਿਲੋ ਵਜਨ ਵਿੱਚ ਗੁਰਸਾਨ ਸਿੰਘ ਮੌੜ ਨੇ ਪਹਿਲਾਂ, ਅਕਾਸਦੀਪ ਸਿੰਘ ਨੇ ਦੂਜਾ,62 ਕਿਲੋ ਵਜਨ ਵਿੱਚ ਗਗਨਦੀਪ ਸਿੰਘ ਭਗਤਾਂ ਨੇ ਪਹਿਲਾਂ, ਹਰਮਨਪ੍ਰੀਤ ਸਿੰਘ ਮੌੜ ਨੇ ਦੂਜਾ, ਬਾਕਸਿੰਗ 42 ਕਿਲੋ ਵਜਨ ਵਿੱਚ ਭੁਪਿੰਦਰ ਸਿੰਘ ਮੌੜ ਨੇ ਪਹਿਲਾਂ, ਜਸਕਰਨ ਸਿੰਘ ਮੌੜ ਨੇ ਦੂਜਾ,50 ਕਿਲੋ ਵਜਨ ਵਿੱਚ ਰਣਵੀਰ ਸਿੰਘ ਤਲਵੰਡੀ ਸਾਬੋ ਨੇ ਪਹਿਲਾਂ, ਗੁਰਕੀਰਤ ਸਿੰਘ ਮੌੜ ਨੇ ਦੂਜਾ, ਬਾਸਕਿਟਬਾਲ ਵਿੱਚ ਅੰਡਰ 17 ਵਿੱਚ ਬਠਿੰਡਾ-1 ਨੇ ਪਹਿਲਾਂ, ਬਠਿੰਡਾ-2 ਨੇ ਦੂਜਾ,ਅੰਡਰ 19 ਵਿੱਚ ਬਠਿੰਡਾ-1 ਨੇ ਪਹਿਲਾਂ, ਬਠਿੰਡਾ-2 ਨੇ ਦੂਜਾ, ਅੰਡਰ 14 ਵਿੱਚ ਬਠਿੰਡਾ-2 ਨੇ ਪਹਿਲਾਂ, ਬਠਿੰਡਾ-1 ਨੇ ਦੂਜਾ ਸਥਾਨ ਪ੍ਰਾਪਤ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਲੈਕਚਰਾਰ ਨਾਜਰ ਸਿੰਘ ਜਿਲ੍ਹਾ ਸਕੱਤਰ ਖੇਡਾਂ,ਲੈਕਚਰਾਰ ਅਮਰਦੀਪ ਸਿੰਘ, ਗੁਰਮੀਤ ਸਿੰਘ ਮਾਨ,ਗੁਰਮੀਤ ਸਿੰਘ ਰਾਮਗੜ੍ਹ ਭੂੰਦੜ ,ਵਰਿੰਦਰ ਸਿੰਘ, ਗੁਰਿੰਦਰ ਸਿੰਘ (ਸਾਰੇ ਬੀ ਐਮ ਖੇਡਾਂ ), ਲੈਕਚਰਾਰ ਮਨਦੀਪ ਕੌਰ, ਭੁਪਿੰਦਰ ਸਿੰਘ ਤੱਗੜ, ਬਲਵੀਰ ਸਿੰਘ ਕਮਾਡੋ, ਸੁਖਪਾਲ ਸਿੰਘ, ਹਰਵਿੰਦਰ ਸਿੰਘ ਬਰਾੜ,ਲੈਕਚਰਾਰ ਜਸਵੀਰ ਸਿੰਘ, ਰਾਜਿੰਦਰ ਸਿੰਘ,ਕੋਚ ਰਾਜਿੰਦਰ ਸਿੰਘ,ਮੀਨਾ ਕੁਮਾਰੀ, ਸੁਖਦੀਪ ਕੌਰ,ਰਾਜਪਾਲ ਸਿੰਘ, ਕੁਲਦੀਪ ਕੁਮਾਰ ਸਰਮਾ, ਅਮਰੀਕ ਰਾਣੀ,ਗੁਰਸਰਨ ਸਿੰਘ ਗੋਲਡੀ, ਕੁਲਦੀਪ ਸਰਮਾ,ਲੈਕਚਰਾਰ ਭਿੰਦਰਪਾਲ ਕੌਰ, ਸਰਜੀਵਨ ਕੁਮਾਰ,ਸਰੋਜ ਕੁਮਾਰੀ, ਸੁਖਜਿੰਦਰ ਸਿੰਘ, ਜਸਵਿੰਦਰ ਸਿੰਘ, ਗੁਰਲਾਲ ਸਿੰਘ,ਹਰਜੀਤਪਾਲ ਸਿੰਘ ਹਾਜਰ ਸਨ।

ਸਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਾਰਚ

0

ਸੁਖਜਿੰਦਰ ਮਾਨ
ਬਠਿੰਡਾ 25 ਸਤੰਬਰ – ਅੱਜ ਲੋਕ ਮੋਰਚਾ ਪੰਜਾਬ ਦੀ ਬਠਿੰਡਾ ਇਕਾਈ ਵੱਲੋਂ ਸਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਮਨਾਉਣ ਸਬੰਧੀ ਮੁਹਿੰਮ ਤਹਿਤ ਅੱਜ ਸਹਿਰ ਵਿੱਚ ਮਾਰਚ ਕੀਤਾ ਗਿਆ ਜੋ ਵੱਖ ਵੱਖ ਬਜਾਰਾਂ ਵਿੱਚ ਦੀ ਹੁੰਦਾ ਹੋਇਆ ਸਹੀਦ ਭਗਤ ਸਿੰਘ ਚੌਕ ਤੇ ਜਾ ਕੇ ਸਮਾਪਤ ਹੋਇਆ। ਅੱਜ ਦੇ ਇਸ ਮਾਰਚ ਵਿੱਚ ਸਹਿਰ ਨਿਵਾਸੀ,ਠੇਕਾ ਕਾਮਿਆਂ, ਨੌਜਵਾਨਾਂ ਤੇ ਮੁਲਾਜਮਾਂ ਤੋਂ ਇਲਾਵਾ ਨੇੜਲੇ ਪਿੰਡਾਂ ਦੇ ਕਿਸਾਨਾਂ ਮਜਦੂਰਾਂ ਨੇ ਸਮੂਲੀਅਤ ਕੀਤੀ। ਮਾਰਚ ਤੋਂ ਪਹਿਲਾਂ ਸਥਾਨਕ ਟੀਚਰ ਹੋਮ ਵਿਖੇ ਹੋਈ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਲੋਕ ਮੋਰਚਾ ਪੰਜਾਬ ਦੇ ਸੂਬਾ ਸਕੱਤਰ ਸ੍ਰੀ ਜਗਮੇਲ ਸਿੰਘ ਨੇ ਕਿਹਾ ਕਿ ਭਗਤ ਸਿੰਘ ਦਾ ਜਨਮ ਦਿਹਾੜਾ ਸਹੀਦਾਂ ਦੀ ਸਾਮਰਾਜ ਤੇ ਜਗੀਰਦਾਰੀ ਸਰਮਾਏਦਾਰੀ ਵਿਰੋਧੀ ਇਨਕਲਾਬੀ ਵਿਰਾਸਤ ਬੁਲੰਦ ਕਰਨ ਦਾ ਦਿਹਾੜਾ ਹੈ। ਭਗਤ ਸਿੰਘ ਤੇ ਸਾਥੀਆਂ ਵੱਲੋਂ ਬੁਲੰਦ ਕੀਤਾ ਇਨਕਲਾਬ ਦਾ ਰਾਹ ਹੀ ਭਾਰਤ ਦੇ ਕਿਰਤੀ ਲੋਕਾਂ ਲਈ ਅਸਲੀ ਆਜਾਦੀ ਪ੍ਰਾਪਤ ਕਰਨ ਦਾ ਇੱਕੋ ਇੱਕ ਰਾਹ ਹੈ। ਇਸ ਰਾਹ ਤੇ ਅੱਗੇ ਵਧ ਕੇ ਹੀ ਹਰ ਤਰਾਂ ਦੇ ਦਾਬੇ -ਵਿਤਕਰੇ ਅਤੇ ਲੁੱਟ ਤੋਂ ਮੁਕੰਮਲ ਮੁਕਤੀ ਹਾਸਲ ਕੀਤੀ ਜਾ ਸਕਦੀ ਹੈ।
ਉਹਨਾਂ ਅੱਗੇ ਕਿਹਾ ਕਿ ਸਿਮਰਨਜੀਤ ਮਾਨ ਵਰਗੇ ਫਿਰਕੂ ਸਿਆਸਤਦਾਨਾਂ ਅਤੇ ਲੇਖਕਾਂ ਵੱਲੋਂ ਸਹੀਦ ਭਗਤ ਸਿੰਘ ਦੇ ਖਿਲਾਫ ਝੂਠੀ ਬਿਆਨਬਾਜੀ ਕਰਕੇ ਫਿਰਕੂ ਸਿਆਸਤ ਲਈ ਜਮੀਨ ਤਿਆਰ ਕਰਨ ਦੀਆਂ ਕੋਸ?ਿਸਾਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਅੰਦਰ ਸਿੱਖ ਹਿੰਦੂ ਵੰਡੀਆਂ ਪਾ ਕੇ ਪੰਜਾਬ ਨੂੰ ਮੁੜ ਫਿਰਕੂ ਅੱਗ ਵਿੱਚ ਝੋਕਣ ਦੇ ਮਨਸੂਬੇ ਪਾਲੇ ਜਾ ਰਹੇ ਹਨ। ਦੇਸ ਦੀ ਆਜਾਦੀ ਲਈ ਜੂਝਣ ਵਾਲੇ ਹਜਾਰਾਂ ਭਾਰਤੀ ਲੋਕਾਂ ਦੇ ਕਾਤਲ ਅੰਗਰੇਜ ਸਾਮਰਾਜੀਆਂ ਦੀ ਮਹਾਰਾਣੀ ਐਲਿਜਾਬੈਥ ਦੀ ਮੌਤ ਤੇ ਸੋਗ ਸਮਾਗਮ ਕਰਕੇ ਸਾਮਰਾਜ ਭਗਤੀ ਤੇ ਚਾਕਰੀ ਦੇ ਸਬੂਤ ਦਿੱਤੇ ਜਾ ਰਹੇ ਹਨ। ਭਗਤ ਸਿੰਘ ਦਾ ਨਾਂ ਵਰਤ ਕੇ ਸੱਤਾ ਤੇ ਕਾਬਜ ਹੋਈ ਆਮ ਆਦਮੀ ਪਾਰਟੀ ਵੀ ਜਰਮਨੀ ਜਾ ਕੇ ਸਾਮਰਾਜੀਆਂ ਨੂੰ ਹੋਕਰੇ ਮਾਰ ਰਹੀ ਹੈ ਤੇ ਰਜਿੰਦਰ ਗੁਪਤਾ ਵਰਗੇ ਵੱਡੇ ਧਨਾਢਾ ਨੂੰ ਸਰਕਾਰ ਦਾ ਸਲਾਹਕਾਰ ਲਾ ਲਿਆ ਕੇ ਸਾਮਰਾਜੀ ਨੀਤੀਆਂ ਨੂੰ ਲਾਗੂ ਕਰ ਰਹੀ ਹੈ। ਉਹਨਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਭਗਤ ਸਿੰਘ ਦੇ ਸੁਪਨਿਆਂ ਦਾ ਭਾਰਤ ਸਿਰਜਣ ਲਈ ਸਾਮਰਾਜੀਆਂ ਜਗੀਰਦਾਰਾਂ ਤੇ ਸਰਮਾਏਦਾਰਾਂ ਖਿਲਾਫ ਸਾਂਝੇ ਘੋਲਾਂ ਦਾ ਤਾਂਤਾ ਬੰਨ੍ਹੋ।ਇਸ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਸ੍ਰੀ ਸੁਖਵਿੰਦਰ ਸਿੰਘ ਨੇ ਨਿਭਾਈ ਅਤੇ ਜਸਕਰਨ ਸਿੰਘ, ਨਿਰਮਲ ਸਿੰਘ ਸਿਵੀਆ ਅਤੇ ਸੁਰਖਾਬ ਬਠਿੰਡਾ ਨੇ ਇਨਕਲਾਬੀ ਗੀਤ ਅਤੇ ਕਵਿਤਾਵਾਂ ਪੇਸ ਕੀਤੀਆਂ।

ਹਰਿਆਣਾ ਦੇ ਮੁੱਖ ਮੰਤਰੀ ਵਲੋਂ ਵੱਖਰੀ ਬਣੀ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀ ਜਲਦੀ ਚੋਣ ਕਰਵਾਉਣ ਦਾ ਐਲਾਨ

0

ਚੋਣਾਂ ਲਈ ਜਲਦੀ ਹੀ ਬਣਾਈ ਜਾਵੇਗਾ ਕਮਿਸ਼ਨ ਜਾਂ ਅਥਾਰਿਟੀ – ਮੁੱਖ ਮੰਤਰੀ ਮਨੋਹਰ ਲਾਲ
ਮੁੱਖ ਮੰਤਰੀ ਨੇ ਪਾਣੀਪਤ ਦੇ ਗੁਰੂਦੁਆਰਾ ਪਹਿਲੀ ਪਾਤਸ਼ਾਹੀ ਅਤੇ ਇਸਰਾਨਾ ਸਾਹਿਬ ਗੁਰੂਦੁਆਰਾ ਵਿਚ ਮੱਥਾ ਟੇਕਿਆ
ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਮੁੱਖ ਮੰਤਰੀ ਨੂੰ ਸਿਰੋਪਾ ਤੇ ਸ਼੍ਰੀ ਸਾਹਿਬ ਕੀਤੀ ਭੇਂਟ
ਸੁਖਜਿੰਦਰ ਮਾਨ
ਚੰਡੀਗੜ੍ਹ, 25 ਸਤੰਬਰ:-ਪਿਛਲੇ ਦਿਨੀਂ ਦੇਸ ਦੀ ਸਰਬ ਉਚ ਅਦਾਲਤ ਵਲੋਂ ਹਰਿਆਣਾ ਲਈ ਵੱਖਰੀ ਗੁਰਦੂਆਰਾ ਪ੍ਰਬੰਧਕ ਕਮੇਟੀ ਬਣਾਉਣ ਦਾ ਫੈਸਲਾ ਆਉਣ ਤੋਂ ਬਾਅਦ ਹੁਣ ਹਰਿਆਣਾ ਦੀ ਭਾਜਪਾ ਸਰਕਾਰ ਨੇ ਇਸਦੀਆਂ ਜਲਦੀ ਹੀ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਹੈ। ਐਤਵਾਰ ਨੂੰ ਅੱਜ ਪਾਣੀਪਤ ਦੇ ਗੁਰੂਦੁਆਰਾ ਪਹਿਲੀ ਪਾਤਸ਼ਾਹੀ ਅਤੇ ਇਸਰਾਨਾ ਸਾਹਿਬ ਗੁਰੂਦੁਆਰਾ ਸਾਹਿਚ ਵਿਖੇ ਮੱਥਾ ਟੇਕਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ‘‘ਹਰਿਆਣਾ ਦੇ ਲਈ ਵੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦਾ ਮਾਮਲਾ ਲੰਬੇ ਸਮੇਂ ਤੋਂ ਸੁਪਰੀਮ ਕੋਰਟ ਵਿਚ ਵਿਚਾਰਧੀਨ ਸੀ ਤੇ ਹੁਣ ਫੈਸਲੇ ਤੋਂ ਬਾਅਦ ਹਰਿਆਣਾ ਦੇ ਸਾਰੇ 52 ਗੁਰੂਦੁਆਰਾ ਸਾਹਿਬ ਹਰਿਆਣਾ ਸ਼ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀ ਦੇਖਰੇਖ ਵਿਚ ਸਮਾਜ ਸੇਵਾ ਦਾ ਕੰਮ ਕਰਣਗੇ। ’’ ਉਨ੍ਹਾਂ ਨੇ ਮੌਜੂਦ ਸਾਧ ਸੰਗਤ ਨੂੰ ਅਪੀਲ ਕੀਤੀ ਕਿ ਊਹ ਸਾਰੇ ਮਿਲ ਕੇ ਕਮੇਟੀਆਂ ਦਾ ਚੋਣ ਕਰਨ ਅਤੇ ਇੰਨ੍ਹਾਂ ਕਮੇਟੀਆਂ ਦਾ ਉਦੇਸ਼ ਸਮਾਜ ਸੇਵਾ ਕਰਨਾ ਹੋਣਾ ਚਾਹੀਦਾ ਹੈ।ਇਸ ਦੌਰਾਨ ਉਨ੍ਹਾਂ ਐਲਾਨ ਕੀਤਾ ਕਿ ਕਮੇਟੀ ਦੀਆਂ ਚੋਣਾਂ ਲਈ ਜਲਦੀ ਹੀ ਕਮਿਸ਼ਨ ਜਾਂ ਅਥਾਰਿਟੀ ਬਣਾਈ ਜਾਵੇਗੀ। ਇਸਤੋਂ ਇਲਾਵਾ ਮੁੱਖ ਮੰਤਰੀ ਮਨੋਹਰ ਲਾਲ ਨੇ ਐਤਵਾਰ ਨੂੰ ਰੋਹਤਕ ਦੇ ਗੁਰੂਦੁਆਰਾ ਬੰਗਲਾ ਸਾਹਿਬ ਵਿਚ ਵੀ ਮੱਥਾ ਟੇਕਿਆ ਅਤੇ ਸੂਬੇ ਦੀ ਸੁੱਖ ਖੁਸ਼ਹਾਲੀ ਲਈ ਅਰਦਾਸ ਕੀਤੀ। ਉਨ੍ਹਾਂ ਨੇ ਸੰਗਤ ਦੇ ਵਿੱਚ ਬੈਠ ਕੇ ਸ਼ਬਦ ਕੀਰਤਨ ਸੁਣਿਆ ਅਤੇ ਗੁਰੂਦੁਆਰਾ ਪ੍ਰਬੰਧਕ ਕਮੇਟੀ ਨਾਲ ਗਲਬਾਤ ਵੀ ਕੀਤੀ। ਮੁੱਖ ਮੰਤਰੀ ਦੇ ਗੁਰੂਦੁਆਰਾ ਬੰਗਲਾ ਸਾਹਿਬ ਵਿਚ ਪਹੁੰਚਣ ‘ਤੇ ਪ੍ਰਬੰਧਕ ਕਮੇਟੀ ਨੇ ਸੱਭ ਤੋਂ ਪਹਿਲਾਂ ਗੁਲਦਸਤਾ ਭੇਂਟ ਕਰ ਉਨ੍ਹਾਂ ਦਾ ਸਵਾਗਤ ਕੀਤਾ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਿੱਖਾਂ ਦੇ ਹਿੱਤਾਂ ਲਈ ਲਗਾਤਾਰ ਕੰਮ ਕਰ ਰਹੀ ਹੈ।ਇਸ ਮੌਕੇ ‘ਤੇ ਸਾਬਕਾ ਮੰਤਰੀ ਮਨੀਸ਼ ਗਰੋਵਰ, ਰੋਹਤਕ ਦੇ ਜਿਲ੍ਹਾ ਡਿਪਟੀ ਕਮਿਸ਼ਨਰ ਯਸ਼ਪਾਲ, ਸਿੱਖ ਵਫਦ ਤੇ ਸਿੱਖ ਸੰਗਤ ਮੌਜੂਦ ਰਹੀ।

ਅੰਮ੍ਰਿਤ ਅਗਰਵਾਲ ਨੂੰ ਜਿਲ੍ਹਾ ਯੋਜਨਾ ਬੋਰਡ ਬਠਿੰਡਾ ਦੇ ਚੇਅਰਮੈਨ ਬਣਨ ‘ਤੇ ਪਿੰਡ ਵਾਸੀਆਂ ਨੇ ਕੀਤਾ ਸਨਮਾਨਿਤ

0

ਸੁਖਜਿੰਦਰ ਮਾਨ
ਬਠਿੰਡਾ, 24 ਸਤੰਬਰ : ਪੰਜਾਬ ਸਰਕਾਰ ਵੱਲੋਂ ਬਠਿੰਡਾ ਸ਼ਹਿਰੀ ਦੇ ਜਿਲ੍ਹਾ ਪ੍ਰਧਾਨ ਅੰਮ੍ਰਿਤ ਲਾਲ ਅਗਰਵਾਲ ਨੂੰ ਜਿਲ੍ਹਾ ਯੋਜਨਾ ਬੋਰਡ ਬਠਿੰਡਾ ਦਾ ਚੇਅਰਮੈਨ ਨਿਯੁਕਤ ਕਰਨ ਤੇ ਅੱਜ ਪ੍ਰਮਾਤਮਾ ਸ਼ੁਕਰਾਨਾ ਕਰਨ ਲਈ ਉਹ ਆਪਣੇ ਜੱਦੀ ਪਿੰਡ ਜੀਵਨ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ। ਨਵ ਨਿਯੁਕਤ ਚੇਅਰਮੈਨ ਨੇ ਗੁਰੂ ਗ੍ਰੰਥ ਸਾਹਿਬ ਅੱਗੇ ਮੱਥਾ ਟੇਕ ਕੇ ਗੁਰੂ ਸਾਹਿਬ ਜੀ ਦੇ ਆਸ਼ੀਰਵਾਦ ਲਏ, ਸ਼ੁੱਕਰਾਨਾ ਕੀਤਾ ਅਤੇ ਪ੍ਰਮਾਤਮਾ ਅੱਗੇ ਇਸ ਨਵੀਂ ਮਿਲੀ ਜਿੰਮੇਵਾਰੀ ਨੂੰ ਇਮਾਨਦਾਰੀ ਨਾਲ ਨਿਭਾਉਣ ਲਈ ਅਰਦਾਸ ਵੀ ਕੀਤੀ। ਪਿੰਡ ਦੀ ਸਮੂਹ ਪੰਚਾਇਤ ਅਤੇ ਪਿੰਡ ਵਾਸੀਆਂ ਵੱਲੋਂ ਅੰਮ੍ਰਿਤ ਅਗਰਵਾਲ ਨੂੰ ਜਿਲ੍ਹਾ ਯੋਜਨਾ ਬੋਰਡ ਬਠਿੰਡਾ ਦੇ ਚੇਅਰਮੈਨ ਬਣਨ ਤੇ ਵਧਾਈ ਦਿੱਤੀ ਅਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਵਣ ਵਿਭਾਗ ਪੰਜਾਬ ਦੇ ਚੈਅਰਮੈਨ ਰਾਕੇਸ਼ ਪੁਰੀ ਅਤੇ ਸ਼ੂਗਰਫੈੱਡ ਪੰਜਾਬ ਦੇ ਚੈਅਰਮੈਨ ਨਵਦੀਪ ਸਿੰਘ ਜੀਦਾ ਅਤੇ ਪੰਜਾਬ ਟ੍ਰੇਡ ਦੇ ਚੈਅਰਮੈਨ ਅਨਿਲ ਠਾਕੁਰ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ ਅਤੇ ਵਧਾਈ ਦਿੱਤੀ ਗਈ। ਅਮ੍ਰਿਤ ਅਗਰਵਾਲ ਨੂੰ ਜਿਲ੍ਹਾ ਯੋਜਨਾ ਬੋਰਡ ਬਠਿੰਡਾ ਦੇ ਚੈਅਰਮੈਨ ਨਿਯੁਕਤ ਹੋਣ ਤੇ ਆਪ ਦੇ ਜਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਗੁਰਜੰਟ ਸਿੰਘ ਸਿਵੀਆਂ, ਜਿਲ੍ਹਾ ਜਨਰਲ ਸਕੱਤਰ ਬਲਵਿੰਦਰ ਸਿੰਘ ਬਲੋ, ਦਫ਼ਤਰ ਇੰਚਾਰਜ ਬਲਜਿੰਦਰ ਬਰਾੜ, ਈਵੈਂਟ ਇੰਚਾਰਜ ਵਿਕਰਮ ਲਵਲੀ, ਮੀਡਿਆ ਇੰਚਾਰਜ ਬਲਕਾਰ ਸਿੰਘ ਭੋਖੜਾ, ਜਿਲ੍ਹਾ ਪ੍ਰਧਾਨ ਕਿਸਾਨ ਵਿੰਗ ਜਤਿੰਦਰ ਸਿੰਘ ਭੱਲਾ, ਜਿਲ੍ਹਾ ਪ੍ਰਧਾਨ ਮਹਿਲਾ ਵਿੰਗ ਸਤਵੀਰ ਕੌਰ, ਜਿਲ੍ਹਾ ਪ੍ਰਧਾਨ ਬੀ ਸੀ ਵਿੰਗ ਮਨਦੀਪ ਕੌਰ ਰਾਮਗੜ੍ਹੀਆ, ਜਿਲ੍ਹਾ ਪ੍ਰਧਾਨ ਲੀਗਲ ਸੈੱਲ ਐਡਵੋਕੇਟ ਗੁਰਪ੍ਰੀਤ ਸਿੰਘ ਸਿੱਧੂ, ਜਿਲ੍ਹਾ ਪ੍ਰਧਾਨ ਐਕਸ ਸਰਵਿਸਮੈਨ ਵਿੰਗ ਬਲਦੇਵ ਸਿੰਘ, ਜਗਦੀਸ਼ ਸਿੰਘ ਵੜੈਚ, ਬਲਜੀਤ ਬੱਲੀ, ਗੋਬਿੰਦਰ ਸਿੰਘ, ਰਣਜੀਤ ਰੱਬੀ, ਬੂਟਾ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਬਹੁਤ ਸਾਰੇ ਵਲੰਟੀਅਰਜ ਵੱਲੋਂ ਵਧਾਈ ਦਿੱਤੀ ਗਈ।

Our Visitor

1906278