Sunday, May 10, 2026
Home Blog Page 237

ਨਸ਼ਾ ਤਸਕਰੀ ਦੇ ਮਾਮਲੇ ਵਿਚ ਪੈਸੇ ਲੈਣ ਵਾਲਾ CIA ਦਾ ਥਾਣੇਦਾਰ ਬੁਰਾ ਫ਼ਸਿਆ, ਹੋਇਆ ਪਰਚਾ ਦਰਜ਼

0

Tarn Taran News: ਨਸ਼ਾ ਤਸਕਰ ਦੇ ਇੱਕ ਸਾਥੀ ਨੂੰ ਨਜਾਇਜ਼ ਹਿਰਾਸਤ ਵਿਚ ਰੱਖ ਕੇ ਪੈਸੇ ਵਸੂਲਣ ਦੇ ਮਾਮਲੇ ਵਿਚ CIA ਦਾ ਇੱਕ ਥਾਣੇਦਾਰ ਤੇ ਸਰਪੰਚ ਬੁਰਾ ਫ਼ਸ ਗਏ ਹਨ। ਮਾਮਲੇ ਦੀ ਜਾਣਕਾਰੀ ਪੁਲਿਸ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਆਉਂਦਿਆਂ ਹੀ ਜਿੱਥੇ ਦੋਨਾਂ ਵਿਰੁਧ ਪਰਚਾ ਦਰਜ਼ ਕਰ ਲਿਆ ਗਿਆ, ਉਥੇ ਸਰਪੰਚ ਨੂੰ ਗ੍ਰਿਫਤਾਰ ਵੀ ਕੀਤਾ ਗਿਆ। ਜਦਕਿ ਥਾਣੇਦਾਰ ਆਪਣੇ ਵਿਰੁਧ ਪਰਚਾ ਦਰਜ਼ ਹੋਣ ਦਾ ਪਤਾ ਲੱਗਦੇ ਹੀ ਫ਼ੁਰਰ ਹੋ ਗਿਆ।

ਇਹ ਵੀ ਪੜ੍ਹੋ ਨੌਜਵਾਨ ਦਾ ਗੋ+ਲੀ+ਆਂ ਮਾਰ ਕੇ ਕ+ਤ+ਲ, ਪ੍ਰਵਾਰ ਨੇ ਲਾਸ਼ ਥਾਣੇ ਅੱਗੇ ਰੱਖੀ

ਮਾਮਲੇ ਦੀ ਜਾਣਕਾਰੀ ਦਿੰਦਿਆਂ ਤਰਨਤਾਰਨ ਦੇ ਐਸਐਸਪੀ ਸੁਰੇਂਦਰ ਲਾਂਬਾ ਨੇ ਦਸਿਆ ਕਿ ਇੱਕ ਗੁਪਤ ਸੂਚਨਾ ਮਿਲੀ ਸੀ ਕਿ CIA ਵਿਚ ਤੈਨਾਤ ਥਾਣੇਦਾਰ ਵਿਨੋਦ ਕੁਮਾਰ ਨੇ ਇੱਕ ਪਿੰਡ ਦੇ ਸਰਪੰਚ ਸਤਨਾਮ ਸਿੰਘ ਨਾਲ ਮਿਲਕੇ ਇੱਕ ਨਸ਼ਾ ਤਸਕਰ ਦੀ ਮਹਿਲਾ ਸਾਥੀ ਨੂੰ ਨਜਾਇਜ਼ ਤੌਰ ‘ਤੇ ਹਿਰਾਸਤ ਵਿਚ ਲਿਆ ਤੇ ਉਸਤੋਂ ਬਾਅਦ ਉਸਨੂੰ ਛੱਡਣ ਦੇ ਇਵਜ਼ ਵਜੋਂ ਸਰਪੰਚ ਸਤਨਾਮ ਸਿੰਘ ਦੇ ਰਾਹੀਂ ਪੈਸੇ ਲੈ ਲਏ ਅਤੇ ਨਾਂ ਹੀ ਉਸਤੋਂ ਕੋਈ ਰਿਕਵਰੀ ਦਿਖਾਈ ਤੇ ਨਾਂ ਹੀ ਪਰਚਾ ਦਰਜ਼ ਕੀਤਾ।

ਇਹ ਵੀ ਪੜ੍ਹੋ 328 ਪਾਵਨ ਸਰੂਪਾਂ ਦੇ ਮਾਮਲੇ ‘ਚ ਪੁਲਿਸ ਦੀ ਵਿਸ਼ੇਸ ਜਾਂਚ ਟੀਮ ਵੱਲੋਂ 15 ਥਾਵਾਂ ‘ਤੇ ਛਾਪੇਮਾਰੀ

ਐਸਐਸਪੀ ਨੇ ਕਿਹਾ ਕਿ ਨਸ਼ਿਆਂ ਦੇ ਵਪਾਰ ਅਤੇ ਉਸਦੀ ਪਿੱਠ ਥਾਪੜਣ ਵਾਲਿਆਂ ਲਈ ਤਰਨ ਤਾਰਨ ਪੁਲਿਸ ਵਿੱਚ ਕੋਈ ਥਾਂ ਨਹੀਂ, ਜਿਸਦੇ ਚੱਲਦੇ ਦੋਸ਼ੀ ਕੋਈ ਵੀ ਹੋਵੇ,ਉਸਦੇ ਵਿਰੁਧ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਫ਼ਰਾਰ ਥਾਣੇਦਾਰ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

CM Bhagwant Mann ਦੀ ਅਗਵਾਈ ਹੇਠ ਪੰਜਾਬ ਵਿੱਚ ਨੌਜਵਾਨਾਂ ਨੂੰ 61000 ਤੋਂ ਵੱਧ ਸਰਕਾਰੀ ਨੌਕਰੀਆਂ ਮਿਲੀਆਂ

0

👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਖਿਆ ਵਿਭਾਗ ਦੇ 606 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ
Chandigarh News: Mission Employment; ਪੰਜਾਬ ਸਰਕਾਰ ਦੇ ‘ਮਿਸ਼ਨ ਰੋਜ਼ਗਾਰ’ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇੱਥੇ ਟੈਗੋਰ ਥੀਏਟਰ ਵਿਖੇ ਸਿੱਖਿਆ ਵਿਭਾਗ ਦੇ 606 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਨਾਲ ਪੰਜਾਬ ਵਿੱਚ ਪਹਿਲੀ ਵਾਰ ਚਾਰ ਸਾਲਾਂ ਵਿੱਚ ਨੌਜਵਾਨਾਂ ਨੂੰ 61,000 ਤੋਂ ਵੱਧ ਸਰਕਾਰੀ ਨੌਕਰੀਆਂ ਮਿਲਣ ਦਾ ਨਵਾਂ ਰਿਕਾਰਡ ਕਾਇਮ ਹੋਇਆ ਹੈ।ਇਹਨਾ ਉਮੀਦਵਾਰਾਂ ਵਿੱਚ 385 ਸਪੈਸ਼ਲ ਐਜੂਕੇਟਰ ਟੀਚਰ, 157 ਪ੍ਰਾਇਮਰੀ ਟੀਚਰ, 8 ਪ੍ਰਿੰਸੀਪਲ ਅਤੇ ਤਰਸ ਦੇ ਆਧਾਰ ’ਤੇ ਭਰਤੀ ਹੋਏ 56 ਮੁਲਾਜ਼ਮ ਹਨ। ਨਵ-ਨਿਯੁਕਤ ਉਮੀਦਵਾਰਾਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ ਕਿ ਸਾਰੀਆਂ ਨੌਕਰੀਆਂ ਨਿਰੋਲ ਮੈਰਿਟ ਅਤੇ ਪਾਰਦਰਸ਼ੀ ਢੰਗ ਨਾਲ ਦਿੱਤੀਆਂ ਗਈਆਂ ਹਨ ਅਤੇ ਕਦੇ ਵੀ ਕਿਸੇ ਨਿਯੁਕਤੀ ਨੂੰ ਅਦਾਲਤੀ ਚੁਣੌਤੀ ਦਾ ਸਾਹਮਣਾ ਨਹੀਂ ਕਰਨਾ ਪਿਆ। ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਅਪ੍ਰੈਲ, 2022 ਤੋਂ ਸਰਕਾਰੀ ਨੌਕਰੀਆਂ ਦੇਣ ਲਈ ਭਰਤੀ ਮੁਹਿੰਮ ਸ਼ੁਰੂ ਕਰ ਦਿੱਤੀ ਸੀ ਅਤੇ ਹੁਣ ਤੱਕ 61281 ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੂੰ ਅੱਜ ਵੀ ਉਹ ਸਮਾਂ ਯਾਦ ਹੈ ਕਿ ਜਦੋਂ ਨੌਜਵਾਨ ਨਿਯੁਕਤੀ ਪੱਤਰ ਦੀ ਆਸ ਵਿੱਚ ਸਾਲਾਂਬੱਧੀ ਡਾਕੀਏ ਨੂੰ ਉਡੀਕਦੇ ਰਹਿੰਦੇ ਸਨ ਪਰ ਹੁਣ ਉਹ ਦੌਰ ਖਤਮ ਹੋ ਗਿਆ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੌਜਵਾਨਾਂ ਨੂੰ ਖੁਦ ਨਿਯੁਕਤੀ ਪੱਤਰ ਵੰਡ ਕੇ ਸਤਿਕਾਰ ਦੇ ਰਹੀ ਹੈ।ਭਗਵੰਤ ਸਿੰਘ ਮਾਨ ਨੇ ਕਿਹਾ, “ਪਿਛਲੀਆਂ ਸਰਕਾਰਾਂ ਨੇ ਕਾਬਲੀਅਤ ਤੇ ਯੋਗਤਾ ਦੀ ਕਦਰ ਨਹੀਂ ਕੀਤੀ ਸਗੋਂ ਇਨ੍ਹਾਂ ਸਰਕਾਰਾਂ ਨੇ ਆਪਣੇ ਪੁੱਤ-ਭਤੀਜਿਆਂ ਅਤੇ ਚਹੇਤਿਆਂ ਨੂੰ ਰਿਉੜੀਆਂ ਵਾਂਗ ਨੌਕਰੀਆਂ ਵੰਡੀਆਂ। ਇਨ੍ਹਾਂ ਸਰਕਾਰਾਂ ਨੇ ਯੋਗਤਾ ਹੋਣ ਦੇ ਬਾਵਜੂਦ ਨੌਕਰੀ ਦੀ ਉਡੀਕ ਵਿੱਚ ਭਟਕਦੇ ਨੌਜਵਾਨਾਂ ਦਾ ਦੁੱਖ-ਦਰਦ ਨਹੀਂ ਸਮਝਿਆ। ਅਸੀਂ ਚਾਰ ਸਾਲਾਂ ਵਿੱਚ ਪੰਜਾਬ ਦੇ ਹਰੇਕ ਪਿੰਡ, ਸ਼ਹਿਰ ਤੇ ਕਸਬੇ ਦੇ ਨੌਜਵਾਨ ਨੂੰ ਕਾਬਲੀਅਤ ਅਤੇ ਯੋਗਤਾ ਦੇ ਆਧਾਰ ’ਤੇ ਨੌਕਰੀ ਦਿੱਤੀ ਤਾਂ ਕਿ ਸਧਾਰਨ ਘਰਾਂ ਦੇ ਨੌਜਵਾਨਾਂ ਨੂੰ ਅੱਗੇ ਆਉਣ ਦਾ ਮੌਕਾ ਮਿਲ ਸਕੇ। ਰਵਾਇਤੀ ਪਾਰਟੀਆਂ ਦੇ ਸਿਆਸਤਦਾਨ ਆਪਣੇ ਪਰਿਵਾਰਾਂ, ਰਿਸ਼ਤੇਦਾਰਾਂ ਅਤੇ ਚਹੇਤਿਆਂ ਨੂੰ ਹੀ ਪੰਜਾਬ ਸਮਝਦੇ ਸਨ ਪਰ ਮੇਰੇ ਲਈ ਸਾਰਾ ਪੰਜਾਬ ਹੀ ਮੇਰਾ ਪਰਿਵਾਰ ਹੈ।”

ਇਹ ਵੀ ਪੜ੍ਹੋ MP Malvinder Singh Kang ਅਤੇ MLA Kulwant Singh ਨੇ ਮੋਹਾਲੀ ਦੇ ਪਿੰਡਾਂ ਵਿੱਚ ਜਿਮ, ਸੌਲਰ ਲਾਈਟਾਂ ਅਤੇ ਬੈਂਚ ਲੋਕ ਅਰਪਿਤ ਕੀਤੇ

ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਸਪੈਸ਼ਲ ਐਜੂਕੇਟਰ ਟੀਚਰਾਂ ਦਾ ਵੱਖਰਾ ਕਾਡਰ ਬਣਾਇਆ ਗਿਆ ਹੈ ਜਿਸ ਤਹਿਤ ਅੱਜ 385 ਸਪੈਸ਼ਲ ਐਜੂਕੇਟਰ ਟੀਚਰਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪ੍ਰਾਇਮਰੀ ਅਤੇ ਸੈਕੰਡਰੀ ਪੱਧਰ ‘ਤੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਨਵੇਂ ਹੁਨਰ ਸਿੱਖਣ ਲਈ ਵੱਡਾ ਲਾਭ ਹੋਵੇਗਾ। ਸਰਕਾਰੀ ਸਕੂਲਾਂ ਵਿੱਚ ਇਸ ਵੇਲੇ ਵਿਸ਼ੇਸ਼ ਲੋੜਾਂ ਵਾਲੇ ਤਕਰੀਬਨ 48000 ਬੱਚੇ ਪੜ੍ਹ ਰਹੇ ਹਨ। ਸਪੈਸ਼ਲ ਐਜੂਕੇਟਰ ਟੀਚਰਾਂ ਨੂੰ ਮੁਖਾਤਬ ਹੁੰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਤੁਹਾਡੀ ਡਿਊਟੀ ਸਿਰਫ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਪੜ੍ਹਾਉਣਾ ਹੀ ਨਹੀਂ ਸਗੋਂ ਮਾਨਵਤਾ ਦੀ ਸੇਵਾ ਪ੍ਰਤੀ ਜ਼ਿੰਮੇਵਾਰੀ ਹੈ। ਤੁਸੀਂ ਇਨ੍ਹਾਂ ਬੱਚਿਆਂ ਦੇ ਭਵਿੱਖ ਲਈ ਮਾਪਿਆਂ ਨਾਲੋਂ ਵੀ ਵੱਧ ਭੂਮਿਕਾ ਅਦਾ ਕਰਨੀ ਹੈ। ਮੈਨੂੰ ਤੁਹਾਡੇ ਤੋਂ ਆਸ ਹੈ ਕਿ ਤੁਸੀਂ ਇਸ ਨੇਕ ਕਾਰਜ ਲਈ ਸਮਰਪਿਤ ਹੋ ਕੇ ਕੰਮ ਕਰੋਗੇ।” ਨਵ-ਨਿਯੁਕਤ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੇ ਚੰਗੇ ਭਵਿੱਖ ਦੀ ਡੋਰ ਅਧਿਆਪਕ ਦੇ ਹੱਥ ਹੁੰਦੀ ਹੈ ਅਤੇ ਇਕ ਅਧਿਆਪਕ ਦਾ ਫਰਜ਼ ਆਪਣੇ ਵਿਦਿਆਰਥੀਆਂ ਦੇ ਮਨਾਂ ਨੂੰ ਗਿਆਨ ਦੀ ਰੌਸ਼ਨੀ ਨਾਲ ਰੁਸ਼ਨਾਉਣਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਕ ਅਧਿਆਪਕ ਹੀ ਵਿਦਿਆਰਥੀ ਦੇ ਦਿਮਾਗ ਨੂੰ ਡਾਕਟਰ, ਇੰਜੀਨੀਅਰ ਅਤੇ ਕਲਾਕਾਰ ਲਈ ਉਸੇ ਤਰ੍ਹਾਂ ਢਾਲਦਾ ਹੈ, ਜਿਵੇਂ ਇਕ ਮੂਰਤੀਕਾਰ ਆਪਣੀਆਂ ਕਲਾਕ੍ਰਿਤਾਂ ਨੂੰ ਆਕਾਰ ਦਿੰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ, “ਅਧਿਆਪਕ ਦਾ ਬੱਚੇ ਦੇ ਜੀਵਨ ਵਿੱਚ ਬਹੁਤ ਵੱਡਾ ਰੋਲ ਹੁੰਦਾ ਹੈ। ਨਿਰਮਲ ਮਨ ’ਤੇ ਕੁਝ ਵੀ ਉਕਰ ਦਿਓ, ਸਾਰੀ ਜ਼ਿੰਦਗੀ ਮਿਟਦਾ ਨਹੀਂ।”ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਅਧਿਆਪਕ ਵਿਸ਼ਵ ਪੱਧਰੀ ਸਿਖਲਾਈ ਪ੍ਰਾਪਤ ਅਧਿਆਪਕ ਹਨ। ਉਨ੍ਹਾਂ ਕਿਹਾ ਕਿ 234 ਪ੍ਰਿੰਸੀਪਲਾਂ ਅਤੇ ਸਿੱਖਿਆ ਅਧਿਕਾਰੀਆਂ ਨੇ ਸਿੰਗਾਪੁਰ ਵਿੱਚ ਵਿਸ਼ਵ ਪੱਧਰੀ ਸਿਖਲਾਈ ਪ੍ਰਾਪਤ ਕੀਤੀ ਹੈ, 249 ਮੁੱਖ ਅਧਿਆਪਕਾਂ ਨੇ ਆਈ.ਆਈ.ਐਮ. ਅਹਿਮਦਾਬਾਦ ਵਿੱਚ ਐਡਵਾਂਸਡ ਕੋਚਿੰਗ ਪ੍ਰਾਪਤ ਕੀਤੀ ਹੈ ਅਤੇ 216 ਪ੍ਰਾਇਮਰੀ ਅਧਿਆਪਕਾਂ ਨੇ ਫਿਨਲੈਂਡ ਦੀ ਤੁਰਕੂ ਯੂਨੀਵਰਸਿਟੀ ਵਿੱਚ ਵਿਸ਼ੇਸ਼ ਸਿਖਲਾਈ ਪ੍ਰਾਪਤ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਇਨਕਲਾਬੀ ਕਦਮ ਚੁੱਕੇ ਹਨ, ਜਿਨ੍ਹਾਂ ਦੀ ਚਰਚਾ ਹੁਣ ਦੇਸ਼ ਭਰ ਵਿੱਚ ਹੋ ਰਹੀ ਹੈ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ 118 ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ 328 ਪਾਵਨ ਸਰੂਪਾਂ ਦੇ ਮਾਮਲੇ ‘ਚ ਪੁਲਿਸ ਦੀ ਵਿਸ਼ੇਸ ਜਾਂਚ ਟੀਮ ਵੱਲੋਂ 15 ਥਾਵਾਂ ‘ਤੇ ਛਾਪੇਮਾਰੀ

ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੂਬੇ ਦੇ ਹਰੇਕ ਸਕੂਲ ਵਿੱਚ ਹੁਣ ਸਿੱਖਿਆ ਕ੍ਰਾਂਤੀ ਦਾ ਸਾਫ ਅਸਰ ਦੇਖਿਆ ਜਾ ਸਕਦਾ ਹੈ। ਇਸ ਦੀ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਇਕ ਵੀ ਸਰਕਾਰੀ ਸਕੂਲ ਅਜਿਹਾ ਨਹੀਂ, ਜਿੱਥੇ ਕੋਈ ਬੱਚਾ ਜ਼ਮੀਨ ’ਤੇ ਬੈਠ ਕੇ ਤਾਲੀਮ ਹਾਸਲ ਕਰਦਾ ਹੋਵੇ। ਸਾਲ 2022 ਵਿੱਚ ਸਰਕਾਰੀ ਸਕੂਲਾਂ ਦੇ 28 ਲੱਖ ਬੱਚਿਆਂ ਵਿੱਚੋਂ ਚਾਰ ਲੱਖ ਬੱਚੇ ਜ਼ਮੀਨ ’ਤੇ ਬੈਠ ਕੇ ਪੜ੍ਹਦੇ ਸਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੀਆਂ ਲੜਕੀਆਂ ਲਈ ਬੱਸਾਂ ਦੀ ਸਹੂਲਤ ਪ੍ਰਦਾਨ ਕੀਤੀ ਗਈ ਅਤੇ 10,000 ਵਿਦਿਆਰਥਣਾਂ ਸਫਰ ਕਰਦੀਆਂ ਹਨ। ਸਿੱਖਿਆ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਸਰਕਾਰੀ ਸਕੂਲਾਂ ਦੀ ਸੁਰੱਖਿਆ ਲਈ ਸਾਬਕਾ ਫੌਜੀ ਸਕਿਉਰਟੀ ਗਾਰਡ ਵਜੋਂ ਭਰਤੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਸਰਕਾਰੀ ਕਾਲਜਾਂ ਵਿੱਚ ਪ੍ਰਿੰਸੀਪਲ ਨਿਯੁਕਤ ਕੀਤੇ ਜਾ ਚੁੱਕੇ ਹਨ। ਸ੍ਰੀ ਬੈਂਸ ਨੇ ਮੁੱਖ ਮੰਤਰੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਇਤਿਹਾਸਕ ਮੌਕੇ ਨੂੰ ਵਿਆਪਕ ਪੱਧਰ ਉਤੇ ਮਨਾਉਣ ਅਤੇ ਸ਼ਹੀਦੀ ਸਭਾ ਮੌਕੇ ਵਿਸ਼ੇਸ਼ ਪ੍ਰਬੰਧ ਕੀਤੇ ਜਾਣ ਦਾ ਵੀ ਜ਼ਿਕਰ ਕੀਤਾ। ਇਸ ਮੌਕੇ ਨਵ-ਨਿਯੁਕਤ ਨੌਜਵਾਨਾਂ ਨੇ ਮੁੱਖ ਮੰਤਰੀ ਨਾਲ ਦਿਲ ਦੇ ਵਲਵਲੇ ਸਾਂਝੇ ਕੀਤੇ। ਮਲੋਟ ਤੋਂ ਨੌਜਵਾਨ ਨਿਤਿਨ ਨੇ ਦੱਸਿਆ ਕਿ ਅੱਜ ਉਸ ਦੀ ਜ਼ਿੰਦਗੀ ਦਾ ਸੁਪਨਾ ਸਾਕਾਰ ਹੋਇਆ ਹੈ ਕਿਉਂਕਿ ਉਹ ਸਾਲ 2025 ਵਿੱਚ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਭਰਤੀ ਹੋਇਆ ਸੀ ਪਰ ਉਸ ਨੇ ਜੁਆਇਨ ਨਹੀਂ ਕੀਤਾ ਅਤੇ ਅਧਿਆਪਕ ਬਣਨ ਲਈ ਮਿਹਨਤ ਕੀਤੀ। ਉਸ ਨੇ ਅੱਜ ਅਧਿਆਪਕ ਦੀ ਨੌਕਰੀ ਦਾ ਮੌਕਾ ਦੇਣ ਲਈ ਮੁੱਖ ਮੰਤਰੀ ਦਾ ਵਿਸ਼ੇਸ਼ ਤੌਰ ਉਤੇ ਧੰਨਵਾਦ ਕੀਤਾ। ਗੁਰਦਾਸਪੁਰ ਤੋਂ ਨਵ-ਨਿਯੁਕਤ ਅਧਿਆਪਕਾ ਨਵਪ੍ਰੀਤ ਕੌਰ ਨੇ ਕਿਹਾ ਕਿ ਉਹ ਭਾਵੇਂ ਪ੍ਰਾਈਵੇਟ ਸਕੂਲ ਵਿੱਚ ਸਪੈਸ਼ਲ ਐਜੂਕੇਟਰ ਸੀ ਅਤੇ ਹੁਣ ਪੰਜਾਬ ਸਰਕਾਰ ਵਿੱਚ ਸਪੈਸ਼ਲ ਐਜੂਕੇਟਰ ਨਿਯੁਕਤ ਹੋ ਕੇ ਸਰਕਾਰ ਦੀ ਟੀਮ ਦਾ ਹਿੱਸਾ ਬਣ ਕੇ ਉਸ ਦਾ ਸੁਪਨਾ ਪੂਰਾ ਹੋਇਆ ਹੈ। ਉਸ ਨੇ ਮੈਰਿਟ ਦੇ ਆਧਾਰ ਉਤੇ ਨੌਕਰੀ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ।ਫਾਜਿਲਕਾ ਦੀ ਨਵ-ਨਿਯੁਕਤ ਮਹਿਲਾ ਅਧਿਆਪਕਾ ਨੇ ਦੱਸਿਆ ਕਿ ਉਹ 12 ਸਾਲਾਂ ਤੋਂ ਸਰਕਾਰੀ ਨੌਕਰੀ ਦੀ ਉਡੀਕ ਕਰ ਰਹੀ ਸੀ ਅਤੇ ਹੁਣ ਸਰਕਾਰੀ ਨੌਕਰੀ ਮਿਲਣ ਨਾਲ ਉਸ ਦੀ ਉਡੀਕ ਖਤਮ ਹੋਈ ਹੈ ਜਿਸ ਲਈ ਉਹ ਸਰਕਾਰ ਦੀ ਸ਼ੁਕਰਗੁਜ਼ਾਰ ਹੈ। ਪਟਿਆਲਾ ਤੋਂ ਨਵ-ਨਿਯੁਕਤ ਅਧਿਆਪਕਾ ਸ਼ਿਲਪਾ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।ਇਸ ਮੌਕੇ ਸਕੱਤਰ ਸਕੂਲ ਸਿੱਖਿਆ ਅਨਿੰਦਿਤਾ ਮਿੱਤਰਾ, ਡਾਇਰੈਕਟਰ ਉਚੇਰੀ ਸਿੱਖਿਆ ਐਚ.ਐਸ ਬਰਾੜ, ਡਾਇਰੈਕਟਰ ਸੈਕੰਡਰੀ ਸਿੱਖਿਆ ਗੁਰਿੰਦਰ ਸਿੰਘ ਸੋਢੀ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਫਾਈਨਲ ਵਾਰਡਬੰਦੀ ’ਤੇ ਮੁੜ ਇਤਰਾਜ਼ ਲੈਣ ਦਾ ਮੌਕਾ ਦੇਵੇ ਸਰਕਾਰ: ਬਬਲੀ ਢਿੱਲੋਂ

0

👉ਨਗਰ ਨਿਗਮ ਵੱਲੋਂ ਅਜੇ ਤਕ ਨਕਸ਼ਾ ਜਨਤਕ ਨਹੀਂ ਕੀਤਾ, ਬਿਨਾਂ ਇਤਰਾਜ਼ਾਂ ਲਏ ਚੋਣ ਕਰਵਾਉਣਾ ਸ਼ਹਿਰ ਵਾਸੀਆਂ ਨਾਲ ਧੋਖਾ
Bathinda News:ਰਾਜ ਸਰਕਾਰ ਵੱਲੋਂ ਸਥਾਨਕ ਨਗਰ ਨਿਗਮ ਚੋਣਾਂ ਲਈ ਜਾਰੀ ਕੀਤੀ ਗਈ ਫਾਈਨਲ ਵਾਰਡਬੰਦੀ ਨੂੰ ਲੈ ਕੇ ਸ੍ਰੋਮਣੀ ਅਕਾਲੀ ਦਲ ਬਠਿੰਡਾ ਸ਼ਹਿਰੀ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਫਾਈਨਲ ਵਾਰਡਬੰਦੀ ’ਤੇ ਇੱਕ ਵਾਰ ਫਿਰ ਲੋਕਾਂ ਨੂੰ ਆਪਣੇ ਇਤਰਾਜ਼ ਦਰਜ ਕਰਵਾਉਣ ਦਾ ਮੌਕਾ ਦਿੱਤਾ ਜਾਵੇ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਬੇਤਰਤੀਬੀ ਜਾਂ ਪੱਖਪਾਤ ਨੂੰ ਦੂਰ ਕੀਤਾ ਜਾ ਸਕੇ। ਬਬਲੀ ਢਿੱਲੋਂ ਨੇ ਕਿਹਾ ਕਿ ਇਹ ਹੈਰਾਨੀਜਨਕ ਗੱਲ ਹੈ ਕਿ ਫਾਈਨਲ ਕੀਤੀ ਗਈ ਵਾਰਡਬੰਦੀ ਦਾ ਨਗਰ ਨਿਗਮ ਵੱਲੋਂ ਅਜੇ ਤਕ ਅਧਿਕਾਰਤ ਨਕਸ਼ਾ ਵੀ ਜਨਤਕ ਨਹੀਂ ਕੀਤਾ ਗਿਆ। ਜਦੋਂ ਤਕ ਵਾਰਡਾਂ ਦੀਆਂ ਸਪਸ਼ਟ ਹੱਦਾਂ ਵਾਲਾ ਨਕਸ਼ਾ ਲੋਕਾਂ ਦੇ ਸਾਹਮਣੇ ਨਹੀਂ ਆਉਂਦਾ, ਤਦ ਤਕ ਆਮ ਨਾਗਰਿਕ ਇਹ ਕਿਵੇਂ ਸਮਝ ਸਕਦੇ ਹਨ ਕਿ ਉਹ ਕਿਸ ਵਾਰਡ ਵਿੱਚ ਆਉਂਦੇ ਹਨ ਅਤੇ ਉਨ੍ਹਾਂ ਦੇ ਇਲਾਕੇ ਦੀ ਬਣਤਰ ਵਿੱਚ ਕਿਹੜੀਆਂ ਤਬਦੀਲੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਪਾਰਦਰਸ਼ਤਾ ਤੋਂ ਬਿਨਾਂ ਕੀਤੀ ਗਈ ਵਾਰਡਬੰਦੀ ਲੋਕਤੰਤਰਕ ਪ੍ਰਕਿਰਿਆ ’ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ। ਉਨ੍ਹਾਂ ਦੱਸਿਆ ਕਿ ਫਾਈਨਲ ਵਾਰਡਬੰਦੀ ਵਿੱਚ ਸ਼ਹਿਰ ਦੇ ਲਗਭਗ ਸਾਰੇ ਵਾਰਡਾਂ ਨੂੰ ਨਵੇਂ ਸਿਰੇ ਤੋਂ ਪੁਨਰਗਠਿਤ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ ਨੌਜਵਾਨ ਦਾ ਗੋ+ਲੀ+ਆਂ ਮਾਰ ਕੇ ਕ+ਤ+ਲ, ਪ੍ਰਵਾਰ ਨੇ ਲਾਸ਼ ਥਾਣੇ ਅੱਗੇ ਰੱਖੀ

ਕਈ ਵਾਰਡਾਂ ਦਾ ਰੂਪ ਪੂਰੀ ਤਰ੍ਹਾਂ ਬਦਲ ਦਿੱਤਾ ਗਿਆ ਹੈ ਅਤੇ ਕਿਤੇ ਜਨਰਲ ਤਾਂ ਕਿਤੇ ਰਾਖਵੇਂਕਰਨ ਨੂੰ ਲਾਗੂ ਕੀਤਾ ਗਿਆ ਹੈ। ਇਸ ਨਾਲ ਨਾ ਸਿਰਫ਼ ਰਾਜਨੀਤਕ ਸੰਤੁਲਨ ਪ੍ਰਭਾਵਿਤ ਹੁੰਦਾ ਹੈ, ਸਗੋਂ ਸਮਾਜਿਕ ਪ੍ਰਤੀਨਿਧਿਤਾ ’ਤੇ ਵੀ ਡੂੰਘਾ ਅਸਰ ਪੈਂਦਾ ਹੈ। ਅਜਿਹੀ ਸਥਿਤੀ ਵਿੱਚ ਲੋਕਾਂ ਨੂੰ ਆਪਣੇ ਇਤਰਾਜ਼ ਅਤੇ ਸੁਝਾਅ ਸਰਕਾਰ ਤਕ ਪਹੁੰਚਾਉਣ ਦਾ ਪੂਰਾ ਹੱਕ ਮਿਲਣਾ ਚਾਹੀਦਾ ਹੈ। ਸ੍ਰੋਮਣੀ ਅਕਾਲੀ ਦਲ ਦੇ ਆਗੂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਰਾਜ ਸਰਕਾਰ ਨੇ ਨਵੀਂ ਵਾਰਡਬੰਦੀ ’ਤੇ ਲੋਕਾਂ ਨੂੰ ਇਤਰਾਜ਼ ਦੇਣ ਦਾ ਮੌਕਾ ਨਾ ਦਿੱਤਾ ਤਾਂ ਇਹ ਸ਼ਹਿਰ ਵਾਸੀਆਂ ਨਾਲ ਸਿੱਧੀ ਧੱਕੇਸ਼ਾਹੀ ਹੋਵੇਗੀ, ਜਿਸਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਪਸ਼ਟ ਕੀਤਾ ਕਿ ਵਾਰਡਬੰਦੀ ਤਿਆਰ ਕਰਨ ਵਾਲੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਆਉਣ ਵਾਲੇ ਦਿਨਾਂ ਵਿੱਚ ਇਸ ਫ਼ੈਸਲੇ ਦਾ ਖਮਿਆਜ਼ਾ ਭੁਗਤਣਾ ਪਵੇਗਾ। ਢਿੱਲੋਂ ਨੇ ਆਮ ਆਦਮੀ ਪਾਰਟੀ ’ਤੇ ਵੀ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਚੋਣਾਂ ਦੇ ਮਾਹੌਲ ਦੌਰਾਨ ਲੋਕਾਂ ਨੂੰ ਗੁਮਰਾਹ ਕਰਨ ਅਤੇ ਭੰਬਲਭੂਸੇ ਵਿੱਚ ਪਾਉਣ ਦੀ ਰਾਜਨੀਤੀ ਦਾ ਜਵਾਬ ਸ਼ਹਿਰ ਦੀ ਜਨਤਾ ਵੋਟ ਦੀ ਤਾਕਤ ਨਾਲ ਦੇਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਹੁਣ ਬਠਿੰਡਾ ਦੇ ਲੋਕ ਸਭ ਕੁਝ ਸਮਝ ਚੁੱਕੇ ਹਨ ਅਤੇ ਆਪਣੇ ਲੋਕਤੰਤਰਕ ਅਧਿਕਾਰਾਂ ਨਾਲ ਕਿਸੇ ਵੀ ਤਰ੍ਹਾਂ ਦਾ ਦਾ ਧੋਖਾ ਬਰਦਾਸ਼ਤ ਨਹੀਂ ਕਰਨਗੇ। ਅੰਤ ਵਿੱਚ ਉਨ੍ਹਾਂ ਰਾਜ ਸਰਕਾਰ ਤੋਂ ਮੰਗ ਕੀਤੀ ਕਿ ਲੋਕਤੰਤਰ ਦੀ ਮਰਿਆਦਾ ਨੂੰ ਕਾਇਮ ਰੱਖਣ ਲਈ ਫਾਈਨਲ ਵਾਰਡਬੰਦੀ ’ਤੇ ਮੁੜ ਇਤਰਾਜ਼ ਮੰਗੇ ਜਾਣ ਅਤੇ ਪੂਰੀ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਬਣਾਇਆ ਜਾਵੇ, ਤਾਂ ਜੋ ਨਗਰ ਨਿਗਮ ਚੋਣਾਂ ਨਿਆਂਸੰਗਤ ਅਤੇ ਭਰੋਸੇਯੋਗ ਢੰਗ ਨਾਲ ਕਰਵਾਈਆਂ ਜਾ ਸਕਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਸ਼੍ਰੋਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗ (ਐਸ.ਓ.ਆਈ) ਦੇ ਜਥੇਬੰਦਕ ਢਾਂਚੇ ਦਾ ਐਲਾਨ

0

Punjab News: ਸ਼੍ਰੋਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗ (ਐਸ.ਓ.ਆਈ) ਦੇ ਕੋਆਰਡੀਨੇਟਰ ਸ. ਗੁਰਪ੍ਰੀਤ ਸਿੰਘ ਰਾਜੂਖੰਨਾ ਅਤੇ ਐਸ.ਓ.ਆਈ ਦੇ ਪ੍ਰਧਾਨ ਸ. ਰਣਬੀਰ ਸਿੰਘ ਢਿੱਲੋਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਪ੍ਰਵਾਨਗੀ ਅਤੇ ਸੀਨੀਅਰ ਆਗੂਆਂ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ।ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਸੂਚੀ ਅਨੁਸਾਰ ਜਿਹਨਾਂ ਮਿਹਨਤੀ ਵਿਦਿਆਰਥੀ ਆਗੂਆਂ ਨੂੰ ਜੋਨ ਵਾਈਜ਼ ਪ੍ਰਧਾਨ ਬਣਾਇਆ ਗਿਆ ਹੈ ਉਹਨਾਂ ਵਿੱਚ ਮਾਲਵਾ ਜੋਨ –1 ਜਿਸ ਵਿੱਚ ਫਿਰੋਜਪੁਰ, ਫਾਜਿਲਕਾ, ਸ਼੍ਰੀ ਮੁਕਤਸਰ ਸਾਹਿਬ, ਫਰੀਦਕੋਟ, ਬਠਿੰਡਾ ਅਤੇ ਜਿਲਾ ਮਾਨਸਾ ਸ਼ਾਮਲ ਹਨ ਦਾ ਪ੍ਰਧਾਨ ਜਸ਼ਨ ਔਲਖ ਨੂੰ ਬਣਾਇਆ ਗਿਆ ਹੈ। ਇਸੇ ਤਰਾਂ ਮਾਲਵਾ ਜੋਨ-2 ਜਿਸ ਵਿੱਚ ਮੋਗਾ, ਲੁਧਿਆਣਾ, ਬਰਨਾਲਾ ਅਤੇ ਜਿਲਾ ਮਲੇਰਕੋਟਲਾ ਸ਼ਾਮਲ ਹੈ ਦਾ ਅਰਸ਼ ਮਾਣਕਵਾਲਾ ਨੂੰ ਪ੍ਰਧਾਨ ਬਣਾਇਆ ਗਿਆ ਹੈ। ਮਾਲਵਾ ਜੋਨ-3 ਜਿਸ ਵਿੱਚ ਜਿਲਾ ਰੋਪੜ੍ਹ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ ਅਤੇ ਪੁਲਿਸ ਜਿਲਾ ਖੰਨਾਂ ਸ਼ਾਮਲ ਹੈ ਦਾ ਕੁਲਦੀਪ ਸਿੰਘ ਝਿੰਜਰ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸ. ਸੁਖਜਿੰਦਰ ਸਿੰਘ ਔਜਲਾ ਨੂੰ ਦੋਆਬਾ ਜੋਨ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸ. ਹਰਕਮਲ ਸਿੰਘ ਭੂਰੇਗਿੱਲ ਮਾਝਾ ਜੋਨ ਦਾ ਵਰਕਿੰਗ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸ. ਤਰਨਦੀਪ ਸਿੰਘ ਚੀਮਾ ਨੂੰ ਚੰਡੀਗੜ੍ਹ ਯੂ.ਟੀ ਦਾ ਪ੍ਰਧਾਨ ਬਣਾਇਆ ਗਿਆ ਹੈ। ਉਹਨਾਂ ਦੱਸਿਆ ਕਿ ਦਿੱਲੀ ਯੂਨਿਟ ਦਾ ਵੀ ਗਠਨ ਕਰ ਦਿੱਤਾ ਗਿਆ ਹੈ ਜਿਸ ਅਨੁਸਾਰ ਸ. ਮਨਦੀਪ ਸਿੰਘ ਨੂੰ ਸਰਪ੍ਰਸਤ, ਸ. ਮਨਜੋਤ ਸਿੰਘ ਨੂੰ ਕਨਵੀਨਰ, ਸ. ਹਰਮਨਪ੍ਰੀਤ ਸਿੰਘ ਨੂੰ ਦਿੱਲੀ ਯੂਨਿਟ ਦਾ ਪ੍ਰਧਾਨ, ਸ. ਏਕਮ ਸਿੰਘ ਨੂੰ ਸਕੱਤਰ ਜਨਰਲ, ਸ. ਜਸਕਰਨਪਾਲ ਸਿੰਘ ਨੂੰ ਮੀਤ ਪ੍ਰਧਾਨ, ਸ. ਤੇਜਪ੍ਰੀਤ ਸਿੰਘ ਨੂੰ ਜਨਰਲ ਸਕੱਤਰ ਅਤੇ ਸ. ਹਰਗੂਣ ਸਿੰਘ ਨੂੰ ਦਿੱਲੀ ਯੂਨਿਟ ਦਾ ਜੁਆਇੰਟ ਸਕੱਤਰ ਨਿਯੁਕਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ ਨੌਜਵਾਨ ਦਾ ਗੋ+ਲੀ+ਆਂ ਮਾਰ ਕੇ ਕ+ਤ+ਲ, ਪ੍ਰਵਾਰ ਨੇ ਲਾਸ਼ ਥਾਣੇ ਅੱਗੇ ਰੱਖੀ

ਗੁਰਪ੍ਰੀਤ ਸਿੰਘ ਰਾਜੂਖੰਨਾਂ ਅਤੇ ਸ. ਰਣਬੀਰ ਸਿੰਘ ਢਿੱਲੋਂ ਨੇ ਦੱਸਿਆ ਕਿ ਸ. ਹਰਕਮਲ ਸਿੰਘ ਭੂਰੇਗਿੱਲ ਅਤੇ ਸ. ਮਨਵਿੰਦਰ ਸਿੰਘ ਵੜੈਚ ਨੂੰ ਐਸ.ਓ.ਆਈ ਦਾ ਸਕੱਤਰ ਜਨਰਲ ਨਿਯੁਕਤ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਜਿਹਨਾਂ ਆਗੂਆਂ ਨੂੰ ਐਸ.ਓ.ਆਈ ਦਾ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ ਉਹਨਾਂ ਵਿੱਚ ਸ. ਆਕੇਸ਼ਕਮਲਜੀਤ ਸਿੰਘ ਕੋਟਕਪਰਾ, ਸ਼ੀ੍ਰ ਸ਼ੰਮੀ ਕੰਗ ਤਰਨ ਤਾਰਨ, ਸ. ਅਮੀਰ ਸਿੰਘ ਪੰਨੂ ਮੋਹਾਲੀ, ਸ. ਗੁਰਸ਼ਰਨ ਸਿੰਘ ਮਾਨਸਾ, ਡੀ.ਸੀ ਸਿੰਘ ਬੁਢਲਾਢਾ, ਸ. ਹਰਮਨ ਸਿੰਘ ਰੰਧਾਵਾ ਅੰਮ੍ਰਿਤਸਰ, ਸ. ਗੁਰਕੀਰਤ ਸਿੰਘ ਪਨਾਗ ਫਤਿਹਗੜ੍ਹ ਸਾਹਿਬ ਅਤੇ ਸ. ਗੁਰਬਾਜ ਸਿੰਘ ਬਾਠ ਗੁਰਦਾਸਪੁਰ ਦੇ ਨਾਮ ਸ਼ਾਮਲ ਹਨ।ਇਸੇ ਤਰਾਂ ਜਿਹਨਾਂ ਮਿਹਨਤੀ ਆਗੂਆਂ ਨੂੰ ਐਸ.ਓ.ਆਈ ਦਾ ਮੀਤ ਪ੍ਰਧਾਨ ਬਣਾਇਆ ਗਿਆ ਹੈ ਉਹਨਾਂ ਵਿੱਚ ਸ. ਅਮਨਦੀਪ ਸਿੰਘ ਸਰਦੂਲਗੜ੍ਹ, ਸ. ਹਿਰਦੇਪਾਲ ਸਿੰਘ ਸੇਖੋਂ ਗਿੱਦੜਬਾਹਾ, ਸ. ਪਰਮਰਾਜ ਸਿੰਘ ਰਾਜਪੁਰਾ, ਸ਼੍ਰੀ ਦੀਕਸ਼ਤ ਭੱਟੀ ਫਿਰੋਜਪੁਰ, ਸ਼੍ਰੀ ਅਨਹਦ ਪ੍ਰਾਸ਼ਰ ਪਠਾਨਕੋਟ, ਸ਼੍ਰੀ ਤਾਨਿਸ਼ ਭਨੋਟ ਲੁਧਿਆਣਾ, ਸ਼੍ਰੀ ਸੌਰਵ ਸ਼ੇਰਖਾਂ ਫਿਰੋਜਪੁਰ, ਸ. ਜਸ਼ਨ ਸੰਧੂ ਬਾਜਕ ਬਠਿੰਡਾ ਅਤੇ ਸ਼੍ਰੀ ਅਕਸ਼ੇ ਕੁਮਾਰ ਜੈਂਟੀ ਗੁਰੂ ਹਰਸਹਾਏ ਦਾ ਨਾਮ ਸ਼ਾਮਲ ਹਨ। ਜਿਹਨਾਂ ਨੂੰ ਐਸ.ਓ.ਆਈ ਦਾ ਜਨਰਲ ਸਕੱਤਰ ਬਣਾਇਆ ਗਿਆ ਹੈ ਉਹਨਾਂ ਵਿੱਚ ਸ. ਸੁਖਵੀਰ ਸਿੰਘ ਮੋਹਾਲੀ, ਸ. ਗੁਰਕੀਮਤ ਸਿੰਘ ਲੰਬੀ, ਸ. ਇਵਨਾਜ ਸਿੰਘ ਧਨੋਆ ਮਲੋਟ, ਸ. ਸਿਮਰਨਜੀਤ ਸਿੰਘ ਪਟਿਆਲਵੀ, ਸ. ਮਨਪ੍ਰੀਤ ਸਿੰਘ ਗੁਰੂ ਹਰਸਹਾਏ ਅਤੇ ਸ. ਕੁਲਦੀਪ ਸਿੰਘ ਬਲਸੂਹਾ ਪਠਾਨਕੋਟ ਦੇ ਨਾਮ ਸ਼ਾਮਲ ਹਨ।ਉਹਨਾ ਦੱਸਿਆ ਕਿ ਸ. ਕਰਨਦੀਪ ਸਿੰਘ ਅਤੇ ਸ਼੍ਰੀ ਅਰਸ਼ ਬੱਤਰਾ ਨੂੰ ਐਸ.ਓ.ਆਈ ਦਾ ਬੁਲਾਰਾ ਬਣਾਇਆ ਗਿਆ ਹੈ ਅਤੇ ਸ਼ੀ੍ਰ ਸ਼ੰਮੀ ਕੰਗ ਐਸ.ਓ.ਆਈ ਦੇ ਆਈ.ਟੀ ਦੇ ਇੰਚਾਰਜ਼ ਹੋਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

MP Malvinder Singh Kang ਅਤੇ MLA Kulwant Singh ਨੇ ਮੋਹਾਲੀ ਦੇ ਪਿੰਡਾਂ ਵਿੱਚ ਜਿਮ, ਸੌਲਰ ਲਾਈਟਾਂ ਅਤੇ ਬੈਂਚ ਲੋਕ ਅਰਪਿਤ ਕੀਤੇ

0

SAS Nagar News:ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਦੇ ਨਾਲ ਮਿਲ ਕੇ ਅੱਜ ਮੋਹਾਲੀ ਹਲਕੇ ਦੇ ਕਈ ਪਿੰਡਾਂ ਵਿੱਚ ਨਵੀਂ ਤਿਆਰ ਕੀਤੀਆਂ ਲੋਕ-ਭਲਾਈ ਸਹੂਲਤਾਂ ਜਿਵੇਂ ਕਿ ਓਪਨ ਜਿਮ, ਸੌਲਰ ਲਾਈਟਾਂ ਅਤੇ ਬੈਂਚ ਲੋਕ ਅਰਪਿਤ ਕੀਤੇ। ਇਸ ਮੌਕੇ ਪਿੰਡ ਵਾਸੀਆਂ ਅਤੇ ਸਥਾਨਕ ਪ੍ਰਤਿਨਿਧੀਆਂ ਦੀ ਭਰਪੂਰ ਹਾਜ਼ਰੀ ਰਹੀ।ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਐਮ ਪੀ ਮਲਵਿੰਦਰ ਸਿੰਘ ਕੰਗ ਨੇ ਦੱਸਿਆ ਕਿ ਸੰਸਦ ਮੈਂਬਰ ਲੋਕਲ ਏਰੀਆ ਵਿਕਾਸ (ਐਮ ਪੀ ਐਲ ਏ ਡੀ) ਫੰਡ ਤਹਿਤ ਮਾਣਕ ਮਾਜਰਾ, ਮਾਣਕਪੁਰ ਕੱਲਰ ਅਤੇ ਗੀਗਾ ਮਾਜਰਾ ਪਿੰਡਾਂ ਵਿੱਚ ਖੁੱਲ੍ਹੇ ਜਿਮਾਂ ਦੀ ਸਥਾਪਨਾ ਲਈ 3-3 ਲੱਖ ਰੁਪਏ ਜਾਰੀ ਕੀਤੇ ਗਏ ਸਨ, ਜਿਸ ਨਾਲ ਵਿਸ਼ੇਸ਼ ਤੌਰ ‘ਤੇ ਨੌਜਵਾਨਾਂ ਵਿੱਚ ਤੰਦਰੁਸਤੀ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹ ਮਿਲੇਗਾ। ਉਨ੍ਹਾਂ ਨੇ ਦੱਸਿਆ ਕਿ ਪਿੰਡ ਗੀਗਾ ਮਾਜਰਾ ਵਿੱਚ 1 ਲੱਖ ਰੁਪਏ ਦੀ ਲਾਗਤ ਨਾਲ ਜਨਤਕ ਥਾਵਾਂ ਤੇ ਲੋਕਾਂ ਦੇ ਬੈਠਣ ਲਈ ਬੈਂਚ ਲਗਾਏ ਗਏ ਹਨ, ਜਦਕਿ ਪਿੰਡ ਮਾਣਕ ਮਾਜਰਾ ਵਿੱਚ 1 ਲੱਖ ਰੁਪਏ ਦੀ ਲਾਗਤ ਨਾਲ 15 ਸੋਲਰ ਲਾਈਟਾਂ ਲਗਾਈਆਂ ਗਈਆਂ ਹਨ, ਜਿਸ ਨਾਲ ਰਾਤ ਸਮੇਂ ਰੋਸ਼ਨੀ ਅਤੇ ਸੁਰੱਖਿਆ ਵਿੱਚ ਸੁਧਾਰ ਆਇਆ ਹੈ।ਇਸ ਮੌਕੇ ਸੰਬੋਧਨ ਕਰਦਿਆਂ, ਇੰਟਰ-ਯੂਨੀਵਰਸਿਟੀ ਬਾਸਕਟਬਾਲ ਦੇ ਗੋਲਡ ਮੈਡਲਿਸਟ ਰਹੇ ਐਮ ਪੀ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਨੌਜਵਾਨਾਂ ਵਿੱਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨਾ ਉਨ੍ਹਾਂ ਦਾ ਪ੍ਰਮੁੱਖ ਏਜੰਡਾ ਹੈ। ਉਨ੍ਹਾਂ ਦੱਸਿਆ ਕਿ ਐਮ ਪੀ ਲੈਡ ਫੰਡ ਤਹਿਤ ਸ਼੍ਰੀ ਅੰਨਦਪੁਰ ਸਾਹਿਬ ਲੋਕ ਸਭਾ ਹਲਕੇ ਦੇ ਬਲਾਚੌਰ ਖੇਤਰ ਵਿੱਚ 2-3 ਵਾਲੀਬਾਲ ਮੈਦਾਨ, ਚਮਕੌਰ ਸਾਹਿਬ ਖੇਤਰ ਵਿੱਚ 2 ਬਾਸਕਟਬਾਲ ਗਰਾਊਂਡ ਅਤੇ ਖਿਜ਼ਰਾਬਾਦ ਵਿੱਚ ਇੱਕ ਬਾਸਕਟਬਾਲ ਗਰਾਊਂਡ ਬਣਾਏ ਜਾ ਰਹੇ ਹਨ। ਉਨ੍ਹਾਂ ਪਿੰਡਾਂ ਦੇ ਸੰਤੁਲਿਤ ਵਿਕਾਸ ਅਤੇ ਬੁਨਿਆਦੀ ਸਹੂਲਤਾਂ ਮਜ਼ਬੂਤ ਕਰਨ ਲਈ ਆਪਣੀ ਵਚਨਬੱਧਤਾ ਦੁਹਰਾਈ।

ਇਹ ਵੀ ਪੜ੍ਹੋ ਨੌਜਵਾਨ ਦਾ ਗੋ+ਲੀ+ਆਂ ਮਾਰ ਕੇ ਕ+ਤ+ਲ, ਪ੍ਰਵਾਰ ਨੇ ਲਾਸ਼ ਥਾਣੇ ਅੱਗੇ ਰੱਖੀ

ਵਿਧਾਇਕ ਕੁਲਵੰਤ ਸਿੰਘ ਨੇ ਇਨ੍ਹਾਂ ਲੋਕ-ਹਿਤੈਸ਼ੀ ਪਹਿਲਕਦਮੀਆਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਜੈਕਟ ਪਿੰਡਾਂ ਵਿੱਚ ਜੀਵਨ ਮਿਆਰ ਨੂੰ ਕਾਫ਼ੀ ਬਿਹਤਰ ਬਣਾਉਂਦੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 3200 ਸਟੇਡੀਅਮ ਤਿਆਰ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚੋਂ 34 ਖੇਡ ਮੈਦਾਨ ਮੋਹਾਲੀ ਹਲਕੇ ਵਿੱਚ ਬਣਾਏ ਜਾਣਗੇ।ਵਿਧਾਇਕ ਨੇ ਇਹ ਵੀ ਦੱਸਿਆ ਕਿ 10 ਲੱਖ ਰੁਪਏ ਤਕ ਦੇ ਮੁਫ਼ਤ ਇਲਾਜ ਦੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਜਲਦ ਹੀ ਲਾਗੂ ਕੀਤੀ ਜਾ ਰਹੀ ਹੈ, ਜਿਸ ਨਾਲ ਹਰ ਪਰਿਵਾਰ ਦੀ ਸਿਹਤ ਸੁਰੱਖਿਆ ਯਕੀਨੀ ਬਣਾਈ ਜਾਵੇਗੀ।ਪਿੰਡ ਵਾਸੀਆਂ ਨੇ ਐਮ ਪੀ ਮਲਵਿੰਦਰ ਸਿੰਘ ਕੰਗ ਅਤੇ ਵਿਧਾਇਕ ਕੁਲਵੰਤ ਸਿੰਘ ਦਾ ਧੰਨਵਾਦ ਕਰਦਿਆਂ ਲੋਕ-ਭਲਾਈ ਕੰਮ ਲੋਕ ਅਰਪਿਤ ਕਰਨ ‘ਤੇ ਖੁਸ਼ੀ ਪ੍ਰਗਟ ਕੀਤੀ।ਇਸ ਮੌਕੇ ਤੇ ਪਰਮਜੀਤ ਕੌਰ-ਸਰਪੰਚ ਮਾਣਕਮਾਜਰਾ, ਗੁਰਪ੍ਰੀਤ ਸਿੰਘ, ਦਲਬੀਰ ਸਿੰਘ, ਅਮਨ ਸ਼ਰਮਾ ਪੰਚ, ਸੁੱਖੀ ਪੰਚ, ਜਸਵੰਤ ਸਿੰਘ, ਅਮਨਦੀਪ, ਹਰਜਿੰਦਰ ਸਿੰਘ, ਸਤਨਾਮ ਸਿੰਘ ਸਰਪੰਚ ਗੀਗਾ ਮਾਜਰਾ, ਰਵਿੰਦਰ ਸਿੰਘ ਸਰਪੰਚ ਮਾਣਕਪੁਰ ਕੱਲਰ, ਮੁਖਤਿਆਰ ਸਿੰਘ ਸਰਪੰਚ ਕੁਰੜਾ, ਜਗਤਾਰ੍ ਸਿੰਘ ਜੱਗੀ ਮਾਣਕਪੁਰ ਕੱਲਰ, ਗੁਰਜੰਟ ਸਿੰਘ ਸਰਪੰਚ ਪੱਤੋਂ, ਗੁਰਜੰਟ ਸਿੰਘ ਸਰਪੰਚ ਗੁਡਾਣਾ, ਅਵਤਾਰ ਸਿੰਘ ਮੌਲੀ, ਕਰਮਾਪੁਰੀ ਸਰਪੰਚ ਗੋਬਿੰਦਗੜ੍ਹ, ਗੁਰਪ੍ਰੀਤ ਸਿੰਘ ਚਾਹਲ, ਗੁਰਪ੍ਰੀਤ ਸਿੰਘ ਕੁਰੜਾ, ਰਣਧੀਰ ਸਿੰਘ ਸਰਪੰਚ ਚਾਓ ਮਾਜਰਾ, ਹਰਬਿੰਦਰ ਸਿੰਘ ਸੈਣੀ, ਹਰਪਾਲ ਸਿੰਘ ਚੰਨਾ, ਤਰਲੋਚਨ ਸਿੰਘ, ਮਨਦੀਪ ਮਟੌਰ, ਅਕਬਿੰਦਰ ਸਿੰਘ ਗੋਸਲ, ਦਰਸ਼ਣ ਸਿੰਘ ਮਟੌਰ, ਹਰਮੀਤ ਸਿੰਘ, ਵਿਕਰਮ ਸੰਧੂ, ਹਰਪਾਲ ਸਿੰਘ ਬਰਾੜ, ਕਰਮਜੀਤ ਕੁਮਾਰ ਸਰਪੰਚ ਝਿਊਰਹੇੜੀ, ਗੁਰਜੰਟ ਸਿੰਘ ਸਰਪੰਚ ਭਾਗੋ ਮਾਜਰਾ ਸਮੇਤ ਵੱਖ-ਵੱਖ ਪਿੰਡਾਂ ਦੇ ਪੰਚ-ਸਰਪੰਚ, ਪਾਰਟੀ ਅਹੁਦੇਦਾਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਨੌਜਵਾਨ ਦਾ ਗੋ+ਲੀ+ਆਂ ਮਾਰ ਕੇ ਕ+ਤ+ਲ, ਪ੍ਰਵਾਰ ਨੇ ਲਾਸ਼ ਥਾਣੇ ਅੱਗੇ ਰੱਖੀ

0

Moga News: ਸ਼ਨੀਵਾਰ ਸਵੇਰੇ ਦੋ ਅਣਪਛਾਤੇ ਹਮਲਾਵਾਰਾਂ ਵੱਲੋਂ ਮੋਗਾ ਜ਼ਿਲ੍ਹੇ ਦੇ ਪਿੰਡ ਭਿੰਡਰ ਖੁਰਦ ਵਿਖੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਪਹਿਚਾਣ ਅਮਰਸੀਰ ਉਰਫ਼ ਸੀਰਾ ਵਜੋਂ ਹੋਈ ਹੈ।ਘਟਨਾ ਤੋਂ ਬਾਅਦ ਹਮਲਾਵਾਰ ਫ਼ਰਾਰ ਹੋਣ ਵਿਚ ਕਾਮਯਾਬ ਰਹੇ। ਜਿਸਤੋਂ ਬਾਅਦ ਰੋਸ਼ ਵਿਚ ਆਏ ਪ੍ਰਵਾਰ ਦੇ ਵੱਲੋਂ ਨੌਜਵਾਨ ਦੀ ਲਾਸ਼ ਨੂੰ ਥਾਣਾ ਧਰਮਕੋਟ ਅੱਗੇ ਰੱਖ ਕੇ ਧਰਨਾ ਸ਼ੁਰੂ ਕਰ ਦਿੱਤਾ। ਹਾਲਾਂਕਿ ਪੁਲਿਸ ਨੇ ਪ੍ਰਵਾਰ ਦੇ ਬਿਆਨਾਂ ਉੱਪਰ ਪਿੰਡ ਦੇ ਸਰਪੰਜ ਸਮੇਤ 7 ਜਣਿਆਂ ਵਿਰੁਧ ਪਰਚਾ ਦਰਜ਼ ਕਰ ਲਿਆ ਹੈ ਪ੍ਰੰਤੂ ਪ੍ਰਵਾਰ ਦੀ ਮੰਗ ਹੈ ਕਿ ਮੁਲਜਮਾਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ।

ਇਹ ਵੀ ਪੜ੍ਹੋ 328 ਪਾਵਨ ਸਰੂਪਾਂ ਦੇ ਮਾਮਲੇ ‘ਚ ਪੁਲਿਸ ਦੀ ਵਿਸ਼ੇਸ ਜਾਂਚ ਟੀਮ ਵੱਲੋਂ 15 ਥਾਵਾਂ ‘ਤੇ ਛਾਪੇਮਾਰੀ

ਦਸਿਆ ਜਾ ਰਿਹਾ ਕਿ ਮ੍ਰਿਤਕ ਨੌਜਵਾਨ ਕਾਂਗਰਸ ਪਾਰਟੀ ਦਾ ਸਮਰਥਕ ਸੀ ਤੇ ਉਹ ਮੋਗਾ ਜਿਲ੍ਹੇ ਵਿਚ ਸਥਿਤ ਨੈਸਲੇ ਗਰੁੱਪ ਵਿਚ ਨੌਕਰੀ ਵੀ ਕਰਦਾ ਸੀ। ਘਟਨਾ ਸਮੇਂ ਉਹ ਆਪਣੀ ਕਾਰ ‘ਤੇ ਸਵਾਰ ਹੋ ਕੇ ਡਿਊਟੀ ‘ਤੇ ਜਾ ਰਿਹਾ ਸੀ ਕਿ ਅਚਾਨਕ ਇੱਕ ਕਾਲੀ ਕਾਰ ‘ਤੇ ਆਏ ਹਮਲਾਵਾਰਾਂ ਨੇ ਉਸਦੇ ਉੱਪਰ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਚਰਚਾ ਮੁਤਾਬਕ ਪਿਛਲੇ ਦਿਨਾਂ ‘ਚ ਹੋਈਆਂ ਪੰਚਾਇਤ ਸੰਮਤੀ ਚੋਣਾਂ ਨੂੰ ਲੈ ਕੇ ਮ੍ਰਿਤਕ ਨੌਜਵਾਨ ਦੀ ਕੁੱਝ ਲੋਕਾਂ ਨਾਲ ਰੰਜਿਸ਼ ਚੱਲ ਰਹੀ ਸੀ। ਪੁਲਿਸ ਅਧਿਕਾਰੀਆਂ ਮੁਤਾਬਕ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

328 ਪਾਵਨ ਸਰੂਪਾਂ ਦੇ ਮਾਮਲੇ ‘ਚ ਪੁਲਿਸ ਦੀ ਵਿਸ਼ੇਸ ਜਾਂਚ ਟੀਮ ਵੱਲੋਂ 15 ਥਾਵਾਂ ‘ਤੇ ਛਾਪੇਮਾਰੀ

0

Amritsar News: ਪਿਛਲੇ ਕਰੀਬ 6 ਸਾਲ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ‘ਚ ਸੁਖਬੀਰ ਬਾਦਲ ਦੇ ਨਜ਼ਦੀਕੀ ਮੰਨੇ ਜਾਂਦੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਦੀ ਗ੍ਰਿਫਤਾਰੀ ਤੋਂ ਬਾਅਦ ਸ਼ਨੀਵਾਰ ਨੂੰ ਪੁਲਿਸ ਵੱਲੋਂ 15 ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ। ਇੰਨ੍ਹਾਂ ਥਾਵਾਂ ‘ਚ ਮੁਲਜ਼ਮ ਕੋਹਲੀ ਦੀ ਰਿਹਾਇਸ਼ ਵੀ ਸ਼ਾਮਲ ਹੈ, ਜਿਸਨੂੰ ਦੋ ਦਿਨ ਪਹਿਲਾਂ ਹੀ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ।

ਇਹ ਵੀ ਪੜ੍ਹੋ SSP Amneet Kondal ਤੇ Gulneet Khurana ਸਮੇਤ 12 IPS ਅਫ਼ਸਰਾਂ ਨੂੰ DIG ਵਜੋਂ ਮਿਲੀ ਤਰੱਕੀ

ਮਾਮਲੇ ਦੀ ਪੁਸ਼ਟੀ ਕਰਦਿਆਂ ਅੰਮ੍ਰਿਤਸਰ ਪੁਲਿਸ ਦੇ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦਸਿਆ ਕਿ ਇਸ ਮਾਮਲੇ ਵਿਚ ਲੰਘੀ 7 ਦਸੰਬਰ 2025 ਨੂੰ ਥਾਣਾ ਡਿਵੀਜ਼ਨ ਨੰਬਰ ਸੀ ਵਿਖੇ 16 ਮੁਲਜ਼ਮਾਂ ਵਿਖੇ ਇੱਕ ਮੁਕੱਦਮਾ ਦਰਜ਼ ਕੀਤਾ ਗਿਆ ਸੀ। ਜਿਸਦੀ ਜਾਂਚ ਲਈ ਇੱਕ ਵਿਸ਼ੇਸ ਜਾਂਚ ਟੀਮ ਦਾ ਗਠਨ ਕੀਤਾ ਹੋਇਆ। ਇਸ ਟੀਮ ਵੱਲੋਂ ਸਤਿੰਦਰ ਕੋਹਲੀ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ। ਜਿਸਤੋਂ ਬਾਅਦ ਹੁਣ ਅਦਾਲਤ ਤੋਂ ਸਰਚ ਵਾਰੰਟ ਹਾਸਲ ਕਰਕੇ ਅੱਜ ਪੰਜਾਬ ਤੇ ਚੰਡੀਗੜ੍ਹ ਵਿਖੇ 15 ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਭਗਵੰਤ ਮਾਨ ਹੁਸ਼ਿਆਰਪੁਰ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਬਠਿੰਡਾ ‘ਚ ਲਹਿਰਾਉਣਗੇ ਤਿਰੰਗਾ

ਜਿਸਦੇ ਵਿਚ ਅੰਮ੍ਰਿਤਸਰ ਸ਼ਹਿਰ ਦੇ 8 ਅਤੇ ਚੰਡੀਗੜ੍ਹ ਦੇ 2 ਥਾਵਾਂ ਤੋਂ ਇਲਾਵਾ ਅੰਮ੍ਰਿਤਸਰ ਦਿਹਾਤੀ, ਤਰਨਤਾਰਨ, ਗੁਰਦਾਸਪੁਰ ਤੇ ਰੋਪੜ ਦੇ ਇਲਾਕੇ ਸ਼ਾਮਲ ਹਨ। ਇਹ ਛਾਪੇਮਾਰੀ ਇਸ ਮਾਮਲੇ ਵਿਚ ਮੁਲਜ਼ਮ ਬਣਾਏ ਗਏ ਕੁੱਝ ਵਿਅਕਤੀ ਵੀ ਸ਼ਾਮਲ ਹਨ। ਆਈਜੀ ਭੁੱਲਰ ਨੇ ਦਸਿਆ ਕਿ ਇਸ ਮਾਮਲੇ ਵਿਚ ਜਲਦੀ ਹੀ ਹੋਰ ਵੱਡੇ ਖੁਲਾਸੇ ਹੋਣਗੇ ਤੇ ਬਾਕੀ ਮੁਲਜਮਾਂ ਨੂੰ ਵੀ ਗ੍ਰਿਫਤਾਰ ਕੀਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

SSP Amneet Kondal ਤੇ Gulneet Khurana ਸਮੇਤ 12 IPS ਅਫ਼ਸਰਾਂ ਨੂੰ DIG ਵਜੋਂ ਮਿਲੀ ਤਰੱਕੀ

Punjab News: police promotion; ਪੰਜਾਬ ਸਰਕਾਰ ਨੇ ਸੂਬੇ ਦੇ ਸੀਨੀਅਰ ਆਈਪੀਐਸ (IPS) ਅਧਿਕਾਰੀਆਂ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੰਦਿਆਂ ਡੀਆਈਜੀ(DIG) ਵਜੋਂ ਤਰੱਕੀ ਦਿੱਤੀ ਹੈ। ਇੰਨ੍ਹਾਂ ਅਫ਼ਸਰਾਂ ਨੂੰ 13ਏ ਪੇਅ ਮੈਟਰਿਕਸ ਦਾ ਸਕੇਲ ਦਿੱਤਾ ਗਿਆ ਹੈ।ਇਹ ਸਾਰੇ ਅਫ਼ਸਰ ਸਾਲ 2011 ਅਤੇ 2012 ਬੈਚ ਦੇ ਆਈਪੀਐਸ(IPS)ਅਧਿਕਾਰੀ ਹਨ। ਤਰੱਕੀ ਪਾਉਣ ਵਾਲੇ ਅਫ਼ਸਰਾਂ ਵਿਚ ਬਠਿੰਡਾ ਦੇ ਮਿਹਨਤੀ ਤੇ ਇਮਾਨਦਾਰ ਐਸਐਸਪੀ(SSP) ਅਮਨੀਤ ਕੋਂਡਲ ਅਤੇ ਰੂਪਨਗਰ ਦੇ ਐਸਐਸਪੀ (SSP) ਗੁਲਨੀਤ ਸਿੰਘ ਖੁਰਾਣਾ ਵੀ ਸ਼ਾਮਲ ਹਨ।

ਇਹ ਵੀ ਪੜ੍ਹੋ ਮੁੱਖ ਮੰਤਰੀ ਭਗਵੰਤ ਮਾਨ ਹੁਸ਼ਿਆਰਪੁਰ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਬਠਿੰਡਾ ‘ਚ ਲਹਿਰਾਉਣਗੇ ਤਿਰੰਗਾ

ਇਸਤੋਂ ਇਲਾਵਾ ਹੋਰਨਾਂ ਅਫ਼ਸਰਾਂ ਵਿਚ ਸਨੇਹਦੀਪ ਸ਼ਰਮਾ, ਸੰਦੀਪ ਗੋਇਲ , ਜਸਦੇਵ ਸਿੰਘ ਸਿੱਧੂ, ਧਰੁਵ ਦਹੀਆ,ਸੰਦੀਪ ਕੁਮਾਰ ਗਰਗ, ਅਖਿਲ ਚੌਧਰੀ,ਗੁਰਪ੍ਰੀਤ ਸਿੰਘ, ਰੁਪਿੰਦਰ ਸਿੰਘ,ਸਰਬਜੀਤ ਸਿੰਘ ਤੇ ਹਰਪ੍ਰੀਤ ਸਿੰਘ ਜੱਗੀ ਸ਼ਾਮਲ ਹਨ। ਇਸਤੋਂ ਇਲਾਵਾ ਡੀਆਈਜੀ ਰੈਂਕ ਦੇ ਚਾਰ ਅਧਿਕਾਰੀਆਂ ਨੂੰ ਬਤੌਰ ਆਈਜੀ ਵੀ ਤਰੱਕੀ ਦਿੱਤੀ ਗਈ ਹੈ। ਜਿੰਨ੍ਹਾਂ ਦੇ ਵਿਚ ਜਗਦਲੇ ਨਿਲੰਬਾਰੀ ਵਿਜੇ, ਰਾਹੁਲ ਐਸ, ਬਿਕਰਪਾਲ ਸਿੰਘ ਭੱਟੀ ਤੇ ਰਾਜਪਾਲ ਸਿੰਘ ਸ਼ਾਮਲ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਅਤਰਜੀਤ ਕਹਾਣੀਕਾਰ ਦੇ 86ਵੇਂ ਜਨਮ ਦਿਨ ‘ਤੇ ਪਿੰਡ ਜੀਦਾ ਵਿਖੇ ਸਾਹਿਤਕ ਮਿਲਣੀ ਦਾ ਆਯੋਜਿਨ

Bathinda News:ਉੱਘੇ ਅਤਰਜੀਤ ਕਹਾਣੀਕਾਰ ਦੇ 86ਵੇਂ ਜਨਮ ਦਿਨ ‘ਤੇ ਪਿੰਡ ਜੀਦਾ ਵਿਖੇ ਡਾ: ਸੁਖਵਿੰਦਰ ਸਿੰਘ ਦੇ ਗ੍ਰਹਿ ‘ਚ ਸਾਹਿਤਕ ਮਿਲਣੀ ਦਾ ਆਯੋਜਿਨ ਕੀਤਾ ਗਿਆ। ਇਸ ਮੌਕੇ ਸਾਹਿਤਕਾਰ ਤੇ ਪੱਤਰਕਾਰ ਬਲਵਿੰਦਰ ਸਿੰਘ ਭੁੱਲਰ ਅਨੁਸਾਰ ਅਤਰਜੀਤ ਇੱਕ ਵਿਅਕਤੀ ਨਹੀਂ, ਬਹੁਮੁੱਖੀ ਸੰਸਥਾ ਹੈ, ਪੰਜਾਬੀ ਕਲਮਕਾਰ ਉਸਦੀ ਜੀਵਨ ਘਾਲਣਾ ਨੂੰ ਆਪਣੇ ਲਈ ਮਾਰਗ ਦਰਸਕ ਮੰਨਦੇ ਹਨ। ਉਹਨਾਂ ਮੁਤਾਬਿਕ ਸਾਹਿਤਕ ਅਦਾਰਿਆਂ ਵਿੱਚ ਮੰਨਿਆਂ ਜਾਂਦਾ ਹੈ ਕਿ ਅਤਰਜੀਤ, ਮਨੁੱਖ ਤੇ ਮਨੁੱਖੀ ਸੰਘਰਸ਼ ਦੇ ਗੌਰਵ ਦਾ ਕਹਾਣੀਕਾਰ ਹੈ। ਉਸ ਦੀਆਂ ਕਹਾਣੀਆਂ ਉਸਦੀ ਕਹਾਣੀ ਚੇਤਨਾ ਵਿਚਲੀ ਕਲਾਤਮਕ ਪੁਖਤਗੀ ਤੇ ਮਾਨਵਵਾਦੀ ਅਤੇ ਉਦਾਰਵਾਦੀ ਰਚਨਾ ਦ੍ਰਿਸ਼ਟੀ ਦੀ ਹਾਮੀ ਭਰਦੀਆਂ ਹਨ। ਉਹ ਇੱਕ ਵਿਚਾਰਧਾਰਕ ਤੋਂ ਵਿਚਾਰਵਾਨ ਵੱਲ ਨੂੰ ਵਿਕਸਤ ਹੁੰਦਾ ਦਿਸਦਾ ਹੈ ਅਤੇ ਵਿਚਾਰਧਾਰਾ ਉਸਦੀਆਂ ਕਹਾਣੀਆਂ ਦੀ ਜ਼ਮੀਰ ਬਣ ਗਈ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਭਗਵੰਤ ਮਾਨ ਹੁਸ਼ਿਆਰਪੁਰ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਬਠਿੰਡਾ ‘ਚ ਲਹਿਰਾਉਣਗੇ ਤਿਰੰਗਾ

ਕਰੀਬ ਪੰਜ ਘੰਟੇ ਚੱਲੀ ਇਸ ਮੀਟਿੰਗ ਵਿੱਚ ਕਮਿਊਨਿਸਟ ਲਹਿਰ, ਨਕਸਲਵਾੜੀ ਲਹਿਰ, ਖਾੜਕੂ ਲਹਿਰ ਸਮੇਤ ਅੰਤਰ ਰਾਸ਼ਟਰੀ ਤੇ ਰਾਸ਼ਟਰੀ ਮੁੱਦਿਆਂ, ਦੇਸ਼ ਵਿੱਚ ਫੈਲ ਰਹੀ ਫਿਰਕਾਪ੍ਰਸਤੀ ਤੇ ਕੱਟੜਵਾਦ ਤੇ ਭਖ਼ਵੀਂ ਚਰਚਾ ਹੁੰਦੀ ਰਹੀ। ਇਸ ਦੌਰਾਨ ਬਲਵਿੰਦਰ ਭੁੱਲਰ ਨੇ 1980-90 ਵਾਲੇ ਦੌਰ ਦੇ ਰੌਂਗਟੇ ਖੜੇ ਕਰਦੇ ਬਿਰਤਾਂਤ ਉਪਰੰਤ ਕਾਰਨਾਂ ਦੀ ਪੜਚੋਲ ਕਰਦੀ ਸਿਧਾਂਤਕ ਸੂਝ ਵਾਲੀ ਅਤਰਜੀਤ ਹੋਰਾਂ ਦੀ ਵਾਰਤਾ ਨੂੰ ਚਰਚਾ ਲਈ ਭਖ਼ਾਇਆ। ਨੌਜਵਾਨ ਲੇਖਕ ਅਵਤਾਰ ਅਸ਼ਨ, ਭਰਤ ਜੀਦਾ ਐਡਵੋਕੇਟ, ਡਾ: ਕੇਵਲ ਕ੍ਰਿਸ਼ਨ ਸਿੰਗਲਾ, ਕੁਲਤਾਰ ਕੇਵਲ, ਮਾ: ਬਸੰਤ ਸਿੰਘ, ਅੰਮ੍ਰਿਤ ਬੰਗੇ ਹੋਰਾਂ ਨੇ ਬੜੀ ਦਿਲਚਸਪੀ ਨਾਲ ਚਰਚਾ ਵਿੱਚ ਹਿੱਸਾ ਲਿਆ।

ਇਹ ਵੀ ਪੜ੍ਹੋ Bathinda BJP ਵੱਲੋਂ ਜ਼ਿਲ੍ਹਾ ਜਥੇਬੰਦੀ ਦਾ ਐਲਾਨ; ਦੇਖੋ ਲਿਸਟ

ਜਨਮ ਦਿਨ ਦਾ ਕੇਕ ਕੱਟਣ ਤੋਂ ਬਾਅਦ ‘ਜੀਵੇਮ ਸ਼ਰਦ ਸ਼ਤੰਮ’ ਭਾਵ ਸੌ ਸਾਲ ਜਿਉਣ ਦੀ ਆਸ ਨਾਲ ਇਹ ਸਮਾਗਮ ਅਖ਼ੀਰਲੇ ਪੜਾਅ ਵੱਲ ਵਧਿਆ ਤਾਂ ਸ੍ਰੀ ਅਤਰਜੀਤ ਨੇ ਭਾਵੁਕ ਹੁੰਦਿਆਂ ਸਭਨਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ‘ਤੁਸੀਂ ਮੇਰੇ ਮਗਰ ਆਇਓ’ ਇਹ ਸਮਾਜਿਕ ਸਾਰੋਕਾਰ ਰੱਖਦੀ ਵਡੇਰਿਆਂ ਦੀ ਅਜਿਹੀ ਟਿੱਪਣੀ ਸੀ, ਜਿਸਨੇ ਮਾਹੌਲ ਸੰਜੀਦਾ ਕਰ ਦਿੱਤਾ। ਇਸ ਟਿੱਪਣੀ ਚੋਂ ਸਭਨਾਂ ਦੀ ਲੰਬੀ ਉਮਰ ਦੀ ਕਾਮਨਾ ਪ੍ਰਗਟ ਹੁੰਦੀ ਸੀ। ਡਾ: ਸੁਖਵਿੰਦਰ ਸਿੰਘ ਦੇ ਪਰਿਵਾਰ ਵੱਲੋਂ ਅਤਰਜੀਤ ਹੁਰਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸ੍ਰੀ ਜੀਤ ਸਿੰਘ ਸਰਪੰਚ ਵੀ ਹਾਜ਼ਰ ਸਨ। ਅੰਤ ਵਿੱਚ ਸ੍ਰੀ ਬਲਵਿੰਦਰ ਸਿੰਘ ਭੁੱਲਰ ਨੇ ਆਪਣੀਆਂ ਪੂਸਤਕਾਂ ਦਾ ਸੈੱਟ ਸ਼ਹੀਦ ਭਗਤ ਸਿੰਘ ਲਾਇਬ੍ਰੇਰੀ ਲਈ ਡਾ: ਕੇਵਲ ਕ੍ਰਿਸ਼ਨ ਸਿੰਗਲਾ ਨੂੰ ਭੇਂਟ ਕੀਤਾ। ਇਹ ਸੰਖੇਪ ਜਿਹਾ ਸਮਾਗਮ ਯਾਦਗਾਰੀ ਹੋ ਨਿਬੜਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸਪੋਰਟਸ ਯੂਨੀਵਰਸਿਟੀ ਰਾਈ ਸਿਖਿਆ ਦਾ ਕੇਂਦਰ ਨਹੀਂ, ਸਗੋ ਭਾਵੀ ਓਲੰਪਿਅਨ ਅਤੇ ਕੌਮਾਂਤਰੀ ਖਿਡਾਰੀ ਤਿਆਰ ਕਰਨ ਦੀ ਹੋਵੇਗੀ ਲੈਬ: ਖੇਡ ਰਾਜ ਮੰਤਰੀ ਗੌਰਵ ਗੌਤਮ

0

👉114 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਦੇ ਖੇਡ ਸਟੇਡੀਅਮਾਂ ਦੀ ਹੋਵੇਗੀ ਮੁਰੰਮਤ ਤੇ ਕਾਇਆਕਲਪ
Haryana News:ਹਰਿਆਣਾ ਦੇ ਖੇਡ ਰਾਜ ਮੰਤਰੀ ਸ੍ਰੀ ਗੌਰਵ ਗੌਤਮ ਨੇ ਕਿਹਾ ਕਿ ਸਪੋਰਟਸ ਯੂਨੀਵਰਸਿਟੀ ਰਾਈ (ਸੋਨੀਪਤ) 491 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਿਤ ਕੀਤੀ ਜਾਵੇਗੀ। ਇਹ ਯੂਨੀਵਰਸਿਟੀ ਸਿਰਫ ਸਿਖਿਆ ਦਾ ਕੇਂਦਰ ਨਹੀਂ, ਸਗੋ ਭਾਵੀ ਓਲੰਪਿਅਨ ਅਤੇ ਕੌਮਾਂਤਰੀ ਖਿਡਾਰੀ ਤਿਆਰ ਕਰਨ ਦੀ ਲੈਬ ਹੋਵੇਗੀ। ਇੱਥੇ ਖੇਡ ਮੈਦਾਨਾਂ, ਸਿਖਲਾਈ ਸਹੂਲਤਾਂ, ਰਹਿਣ ਅਤੇ ਖਾਣ ਦੀ ਕੌਮਾਂਤਰੀ ਮਾਨਕਾਂ ਦੇ ਅਨੁਰੂਪ ਸਹੂਲਤਾਂ ਉਪਲਬਧ ਹੋਣਗੀਆਂ। ਖੇਡ ਮੰਤਰੀ ਅੱਜ ਪੰਚਕੂਲਾ ਦੇ ਤਾਊ ਦੇਵੀਲਾਲ ਸਟੇਡੀਅਮ ਵਿੱਚ ਖੇਡ ਵਿਭਾਗ, ਸਪੋਰਟਸ ਯੂਨੀਵਰਸਿਟੀ, ਰਾਈ (ਸੋਨੀਪਤ) ਦੇ ਅਧਿਕਾਰੀਆਂ, ਲੋਕ ਨਿਰਮਾਣ ਵਿਭਾਗ (ਪੀਡਬਲਿਯੂਡੀ) ਦੇ ਅਧਿਕਾਰੀਆਂ ਆਯੋਜਿਤ ਕੀਤੀ ਗਈ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਸਨ।

ਇਹ ਵੀ ਪੜ੍ਹੋ ਸਿਵਲ ਸਰਜਨ ਵੱਲੋਂ ਆਮ ਆਦਮੀ ਕਲੀਨਿਕ ਦਾ ਅਚਨਚੇਤ ਨਿਰੀਖਣ

ਇਸ ਦੌਰਾਨ ਅੱਤਆਧੁਨਿਕ ਖੇਡ ਇੰਫ੍ਰਾਸਟਕਚਰ ਦੀ ਡਰਾਇੰਗ ਤੇ ਡਿਜਾਇਨ ਨੂੰ ਆਖੀਰੀ ਰੂਪ ਦੇਣ ‘ਤੇ ਵੀ ਚਰਚਾ ਕੀਤੀ ਗਈ। ਖੇਡ ਮੰਤਰੀ ਸ੍ਰੀ ਗੌਰਵ ਗੌਤਮ ਨੇ ਕਿਹਾ ਕਿ ਸੂਬਾ ਸਰਕਾਰ ਦਾ ਮੁੱਖ ਉਦੇਸ਼ ਖਿਡਾਰੀਆਂ ਨੂੰ ਵਧੀਆ ਅਤੇ ਆਧੁਨਿਕ ਸਹੂਲਤਾਂ ਉਪਲਬਧ ਕਰਵਾਉਣਾ ਹੈ। ਇਸੀ ਸੋਚ ਦੇ ਤਹਿਤ ਹਰਿਆਣਾ ਸਰਕਾਰ ਵੱਲੋਂ ਖੇਡ ਵਿਭਾਗ ਰਾਹੀਂ ਪੂਰੇ ਸੂਬੇ ਦੇ ਖੇਡ ਸਟੇਡੀਅਮਾਂ ਦੀ ਮੁਰੰਮਤ ਅਤੇ ਕਾਇਆਕਲਪ ਲਈ 114 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। ਇੰਨ੍ਹਾਂ ਵਿੱਚੋਂ ਕਈ ਥਾਵਾਂ ‘ਤੇ ਕੰਮ ਸ਼ੁਰੂ ਵੀ ਹੋ ਚੁੱਕੇ ਹਨ। ਉਨ੍ਹਾਂ ਨੇ ਦਸਿਆ ਕਿ ਖੇਡ ਮੈਦਾਨਾਂ ਦੀ ਜੋ ਗੇ੍ਰਡਿੰਗ ਕੀਤੀ ਗਈ ਹੈ, ਉਸ ਵਿੱਚ ਹੋਰ ਵੱਧ ਸੁਧਾਰ ਲਿਆਉਣ ਲਈ ਡੀਐਸਸੀ (ਡਿਸਟ੍ਰਿਕ ਸਪੋਰਸਟ ਕੌਂਸਲ) ਤੋਂ ਵੱਧ ਸਰੋਤ ਖਰਚ ਕੀਤੇ ਜਾਣਗੇ, ਜਿਸ ਦੀ ਵਿਸਤਾਰ ਰੂਪਰੇਖਾ ਤਿਆਰ ਕੀਤੀ ਜਾ ਰਹੀ ਹੈ।ਖੇਡ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਡਿਪਟੀ ਡਾਇਰੈਕਟਰ ਪੱਧਰ ਦੇ ਅਧਿਕਾਰੀ ਆਪਣੇ-ਆਪਣੇ ਨਿਰਧਾਰਿਤ ਜਿਲ੍ਹਿਆਂ ਦੇ ਸਟੇਡੀਅਮਾਂ ਦਾ ਮਹੀਨੇ ਵਿੱਚ ਘੱਟ ਤੋਂ ਘੱਟ ਦੋ ਵਾਰ ਅਚਾਨਕ ਨਿਰੀਖਣ ਕਰਣਗੇ।

ਇਹ ਵੀ ਪੜ੍ਹੋ ਮੁੱਖ ਮੰਤਰੀ ਭਗਵੰਤ ਮਾਨ ਹੁਸ਼ਿਆਰਪੁਰ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਬਠਿੰਡਾ ‘ਚ ਲਹਿਰਾਉਣਗੇ ਤਿਰੰਗਾ

ਨਿਰੀਖਣ ਦੌਰਾਨ ਸਾਹਮਣੇ ਆਉਣ ਵਾਲੀ ਕਮੀਆਂ ਨੂੰ ਸਮੇਂਬੱਧ ਢੰਗ ਨਾਲ ਦੂਰ ਕੀਤਾ ਜਾਵੇਗਾ ਅਤੇ ਇਸ ਦੇ ਲਈ ਸਬੰਧਿਤ ਅਧਿਕਾਰੀਆਂ ਦੀ ਜਵਾਬਦੇਹੀ ਵੀ ਤੈਅ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਖੇਡ ਢਾਂਚੇ ਦੀ ਨਿਯਮਤ ਨਿਗਰਾਨੀ ਨਾਲ ਹੀ ਜਮੀਨੀ ਪੱਧਰ ‘ਤੇ ਮੌਜੂਦਾ ਸੁਧਾਰ ਸੰਭਵ ਹਨ।ਉਨ੍ਹਾਂ ਨੇ ਕਿਹਾ ਕਿ ਅਗਾਮੀ ਬਜਟ ਵਿੱਚ ਖੇਡਾਂ ਲਈ ਹੋਰ ਵੱਧ ਫੰਡ ਦਾ ਪ੍ਰਾਵਧਾਨ ਕੀਤਾ ਜਾਵੇਗਾ, ਤਾਂ ਜੋ ਸੂਬੇ ਦੇ ਖਿਡਾਰੀ ਕੌਮੀ ਅਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਹੋਰ ਵੱਧ ਮੈਡਲ ਜਿੱਤ ਕੇ ਦੇਸ਼ ਤੇ ਹਰਿਆਣਾ ਦਾ ਨਾਮ ਰੋਸ਼ਨ ਕਰ ਸਕਣ।ਉਨ੍ਹਾਂ ਨੇ ਕਿਹਾ ਕਿ ਸੂਬੇ ਦੀ ਕੁੜੀਆਂ ਲਗਾਤਾਰ ਦੇਸ਼ ਅਤੇ ਵਿਦੇਸ਼ ਵਿੱਚ ਵਧੀਆ ਪ੍ਰਦਰਸ਼ਨ ਕਰ ਰਿਹਾ ਹੈ। ਖਿਡਾਰੀਆਂ ਦੇ ਪੱਧਰ ਵਿੱਚ ਸੁਧਾਰ ਲਈ ਖੇਡ ਨਰਸਰੀਆਂ ਅਹਿਮ ਕੜੀ ਹਨ। ਇਸੀ ਨੂੰ ਧਿਆਨ ਵਿੱਚ ਰੱਖਦੇ ਹੋਏ ਖੇਡ ਨਰਸਰੀਆਂ ਵਿੱਚ ਬਿਹਤਰ ਸਹੂਲਤਾਂ ਦੇਣ ਲਈ ਖੇਡ ਵਿਭਾਗ ਲਗਾਤਾਰ ਯਤਨਸ਼ੀਲ ਹੈ।ਮੀਟਿੰਗ ਵਿੱਚ ਖੇਡ ਵਿਭਾਗ ਦੇ ਪ੍ਰਧਾਨ ਸਕੱਤਰ ਸ੍ਰੀ ਵਿਜੈ ਸਿੰਘ ਦਹੀਆ, ਖੇਡ ਵਿਭਾਗ ਦੇ ਨਿਦੇਸ਼ਕ ਸ੍ਰੀ ਪਾਰਥ ਗੁਪਤਾ, ਸਪੋਰਟਸ ਯੂਨੀਵਰਸਿਟੀ, ਰਾਈ (ਸੋਨੀਪਤ) ਦੇ ਵਾਇਸ ਚਾਂਸਲਰ ਸ੍ਰੀ ਅਸ਼ੋਕ ਕੁਮਾਰ ਤੇ ਹੋਰ ਅਧਿਕਾਰੀ ਮੋਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

Our Visitor

1899581