Sunday, May 17, 2026
Home Blog Page 2371

ਕੇਂਦਰ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਮੁਆਵਾਜ਼ਾ ਰਾਸ਼ੀ ਦੇਵੇ: ਮੀਤ ਹੇਅਰ

ਪੰਜਾਬ ਆਪਣਾ ਹਿੱਸਾ ਪਾਉਣ ਨੂੰ ਤਿਆਰ, ਕੇਂਦਰ ਵੀ ਕਿਸਾਨਾਂ ਲਈ ਵੱਡਾ ਦਿਲ ਦਿਖਾਵੇ
ਪਰਾਲੀ ਪ੍ਰਬੰਧਨ ਲਈ 90,422 ਮਸ਼ੀਨਾਂ ਕਿਸਾਨਾਂ ਨੂੰ ਸਬਸਿਡੀ ਉਤੇ ਵੰਡੀਆ, 32,100 ਹੋਰ ਮਸ਼ੀਨਾਂ ਦੇਣ ਦਾ ਟੀਚਾ
ਕੌਮੀ ਕਾਨਫਰੰਸ ’ਚ ਵਾਤਾਵਰਣ ਮੰਤਰੀ ਨੇ ਪਰਾਲੀ ਦੀ ਸਮੱਸਿਆ ਦੇ ਹੱਲ ਲਈ ਆਰਜ਼ੀ ਤੇ ਪੱਕੇ ਪ੍ਰਬੰਧਾਂ ਦੀ ਕੀਤੀ ਵਕਾਲਤ
ਪੰਜਾਬੀ ਖ਼ਬਰਸਾਰ ਬਿਉਰੋ
ਏਕਤਾ ਨਗਰ (ਗੁਜਰਾਤ), 24 ਸਤੰਬਰ: ਪੰਜਾਬ ਦੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪਰਾਲੀ ਸਾੜਨ ਦੀ ਸਮੱਸਿਆ ਦੇ ਹੱਲ ਲਈ ਪਰਾਲੀ ਪ੍ਰਬੰਧਨ ਵਾਸਤੇ ਕੇਂਦਰ ਸਰਕਾਰ ਨੂੰ ਤੁਰੰਤ ਮੁਆਵਜ਼ਾ ਰਾਸ਼ੀ ਦੇਣ ਦੀ ਮੰਗ ਕੀਤੀ ਹੈ। ਵਾਤਾਵਰਣ ਬਾਰੇ ਦੇਸ਼ ਦੇ ਸਮੂਹ ਸੂਬਿਆਂ ਦੇ ਵਾਤਾਵਰਣ, ਜੰਗਲਾਤ ਤੇ ਮੌਸਮੀ ਤਬਦੀਲੀ ਬਾਰੇ ਮੰਤਰੀਆਂ ਦੀ ਕੌਮੀ ਕਾਨਫਰੰਸ ਦੌਰਾਨ ਬੋਲਦਿਆਂ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਆਪਣਾ ਹਿੱਸਾ ਪਾਉਣ ਨੂੰ ਤਿਆਰ ਹੈ ਅਤੇ ਹੁਣ ਕੇਂਦਰ ਵੀ ਕਿਸਾਨਾਂ ਲਈ ਵੱਡਾ ਦਿਲ ਦਿਖਾਉਦੇ ਹੋਏ ਮੁਆਵਜ਼ਾ ਰਾਸ਼ੀ ਦਾ ਐਲਾਨ ਕਰੇ। ਵਾਤਾਵਰਣ ਮੰਤਰੀ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਹੁੰਦਾ ਪ੍ਰਦੂਸ਼ਣ ਇਕੱਲੇ ਪੰਜਾਬ ਦੀ ਹੀ ਨਹੀਂ ਸਗੋਂ ਸਮੁੱਚੇ ਦੇਸ਼ ਦੀ ਸਮੱਸਿਆ ਹੈ। ਉਨਾਂ ਕਿਹਾ ਕਿ ਲੋੜ ਪੈਣ ਉਤੇ ਪੰਜਾਬ ਦੇ ਕਿਸਾਨਾਂ ਨੇ ਦੇਸ਼ ਦੇ ਅਨਾਜ ਭੰਡਾਰ ਭਰਦਿਆਂ ਦੇਸ਼ ਨੂੰ ਅੰਨ ਸੰਕਟ ਵਿੱਚੋਂ ਕੱਢਿਆ ਅਤੇ ਹੁਣ ਕੇਂਦਰ ਨੂੰ ਕਿਸਾਨਾਂ ਦੀ ਬਾਂਹ ਫੜਨੀ ਚਾਹੀਦੀ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਕਿਸਾਨਾਂ ਨੂੰ ਪਰਾਲ ਨਾ ਸਾੜਨ ਲਈ ਪ੍ਰੇਰਨ ਲਈ ਵੱਡੇ ਪੱਧਰ ਉਤੇ ਜਾਗਰੂਕਤਾ ਮੁਹਿੰਮ ਵਿੱਢ ਰਹੀ ਹੈ ਅਤੇ ਇਸ ਸਬੰਧੀ ਸਾਰੀਆਂ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਜ਼ ਨਾਲ ਮੀਟਿੰਗ ਕਰਕੇ ਵਿਦਿਆਰਥੀਆਂ ਰਾਹੀਂ ਵੀ ਕਿਸਾਨਾਂ ਨੂੰ ਜਾਗਰੂਕ ਕਰ ਰਹੀ ਹੈ।
ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਪਰਾਲੀ ਪ੍ਰਬੰਧਨ ਲਈ ਆਰਜ਼ੀ ਤੇ ਪੱਕੇ ਦੋਵੇਂ ਤਰਾਂ ਦੇ ਪ੍ਰਬੰਧ ਕਰ ਰਹੀ ਹੈ। ਇਸ ਦੇ ਨਾਲ ਹੀ ਪਰਾਲੀ ਨੂੰ ਧਰਤੀ ਵਿੱਚ ਹੀ ਗਾਲ ਕੇ ਖਪਤ ਲਈ ਇਨ-ਸੀਟੂ ਅਤੇ ਪਰਾਲੀ ਦੀਆਂ ਗੱਠਾਂ ਬਣਾ ਕੇ ਬਾਲਣ ਵਜੋਂ ਇਸਤੇਮਾਲ ਕਰਨ ਦੇ ਐਕਸ-ਸੀਟੂ ਪ੍ਰਬੰਧਾਂ ਉਤੇ ਵੀ ਕੰਮ ਕਰ ਰਹੀ ਹੈ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਵਾਸਤੇ ਹੁਣ ਤੱਕ 90,422 ਮਸ਼ੀਨਾਂ ਵੱਡੀ ਸਬਸਿਡੀ ਉਤੇ ਮੁਹੱਈਆ ਕਰਵਾਈਆਂ ਗਈਆਂ ਹਨ। ਸਰਕਾਰ ਵੱਲੋਂ 32,100 ਹੋਰ ਮਸ਼ੀਨਾਂ ਕਿਸਾਨਾਂ ਨੂੰ ਦੇਣ ਦਾ ਟੀਚਾ ਹੈ ਜਿਸ ਵਿੱਚੋਂ 21,000 ਮਸ਼ੀਨਾਂ ਦੀ ਮਨਜ਼ੂਰੀ ਵੀ ਦੇ ਦਿੱਤੀ ਹੈ। ਕਿਸਾਨ ਨੂੰ ਵਿਅਕਤੀਗਤ ਤੌਰ ਉਤੇ 50 ਫੀਸਦੀ ਸਬਸਿਡੀ ਅਤੇ ਪੰਚਾਇਤਾਂ ਜਾਂ ਸੁਸਾਇਟੀਆਂ ਨੂੰ ਸਾਂਝੀ ਮਸ਼ੀਨ ਲਈ 80 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ। ਮੀਤ ਹੇਅਰ ਨੇ ਕਿਹਾ ਕਿ ਪਰਾਲੀ ਨੂੰ ਬਾਲਣ ਵਜੋਂ ਇਸਤੇਮਾਲ ਕਰਕੇ ਇਸ ਤੋਂ ਬਿਜਲੀ, ਬਾਇਓਗੈਸ ਆਦਿ ਪਲਾਂਟ ਸਥਾਪਤ ਕਰਨ ਉਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਨਾਲ ਪਰਾਲੀ ਕਿਸਾਨਾਂ ਲਈ ਆਮਦਨ ਦਾ ਸਾਧਨ ਵੀ ਬਣਦੀ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਇੱਟਾਂ ਦੇ ਭੱਠਿਆਂ ਲਈ 20 ਫੀਸਦੀ ਬਾਲਣ ਵਜੋਂ ਪਰਾਲੀ ਦੀ ਵਰਤੋਂ ਲਾਜ਼ਮੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਇਹ ਕੋਸ਼ਿਸ਼ਾਂ ਤਾਂ ਹੀ ਸਫਲ ਹੋਣਗੀਆਂ ਜੇ ਕੇਂਦਰ ਮੁਆਵਜ਼ਾ ਰਾਸ਼ੀ ਦੇਵੇ।

ਰਾਜਪਾਲ ਪੰਜਾਬ ਸਰਕਾਰ ਦੇ ਕੰਮ ਵਿੱਚ ਬੇਲੋੜੀ ਦਖਲਅੰਦਾਜੀ ਕਰ ਰਹੇ ਹਨ: ਵਿੱਤ ਮੰਤਰੀ ਹਰਪਾਲ ਚੀਮਾ

0

ਵਿਧਾਨ ਸਭਾ ਸੈਸ਼ਨ ਦਾ ਮਕਸਦ ਅਤੇ ਮੁੱਦੇ ਪੁੱਛਣ ਲਈ ਆਪ ਵੱਲੋਂ ਰਾਜਪਾਲ ‘ਤੇ ਕੀਤਾ ਤਿੱਖਾ ਹਮਲਾ
ਕਿਹਾ ਗਵਰਨਰ ਕੈਬਨਿਟ ਦੁਆਰਾ ਬੁਲਾਏ ਸੈਸਨ ਤੋਂ ਇਨਕਾਰ ਕਿਵੇਂ ਕਰ ਸਕਦਾ ਹੈ?
ਗੁਜਰਾਤ ਅਤੇ ਹਿਮਾਚਲ ਵਿੱਚ ਆਪ ਦੀ ਲਹਿਰ, ਡਰੀ ਹੋਈ ਭਾਜਪਾ ‘ਆਪ‘ ਨੂੰ ਰੋਕਣ ਲਈ ਕਰ ਰਹੀ ਸਰਕਾਰੀ ਏਜੇਂਸੀਆਂ ਅਤੇ ਰਾਜਪਾਲ ਦੇ ਆਹੁਦੇ ਦੀ ਦੁਰਵਰਤੋਂ: ਹਰਪਾਲ ਚੀਮਾ
‘ਆਪ‘ ਸਰਕਾਰ ਪੰਜਾਬ ਦੇ ਲੋਕਾਂ ਦੁਆਰਾ ਚੁਣੀ ਹੋਈ ਸਰਕਾਰ ਹੈ, ਪਰ ਰਾਜਪਾਲ ਨੂੰ ਭਾਜਪਾ ਸਰਕਾਰ ਵੱਲੋਂ ਆਪ ਦੀ ਤਰੱਕੀ ਰੋਕਣ ਲਈ ਕੀਤਾ ਗਿਆ ਨਿਯੁਕਤ: ਚੀਮਾ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 24 ਸਤੰਬਰ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਨਿੰਦਣਯੋਗ ਹੈ ਕਿ ਪੰਜਾਬ ਦੇ ਰਾਜਪਾਲ ਨੇ 27 ਸਤੰਬਰ ਨੂੰ ਪ੍ਰਸਤਾਵਿਤ ਵਿਧਾਨ ਸਭਾ ਸੈਸਨ ਦੌਰਾਨ ਹੋਣ ਵਾਲੇ ਵਿਧਾਨਿਕ ਕੰਮਾਂ ਦੇ ਵੇਰਵੇ ਮੰਗੇ ਹਨ।ਉਨ੍ਹਾਂ ਕਿਹਾ ਕਿ ਰਾਜਪਾਲ ਦਫਤਰ ਪੰਜਾਬ ਦੇ ਕੰਮਾਂ ਵਿੱਚ ਲਗਾਤਾਰ ਦਖਲਅੰਦਾਜੀ ਕਰ ਰਿਹਾ ਹੈ ਅਤੇ ਚੁਣੀ ਹੋਈ ‘ਆਪ‘ ਸਰਕਾਰ ਨੂੰ ਖੁੱਲ੍ਹ ਕੇ ਕੰਮ ਨਹੀਂ ਕਰਨ ਦੇ ਰਿਹਾ। ਰਾਜਪਾਲ ਦੀ ਦਖਲਅੰਦਾਜੀ ‘ਤੇ ਅਫਸੋਸ ਪ੍ਰਗਟ ਕਰਦਿਆਂ ਚੀਮਾ ਨੇ ਕਿਹਾ, “ਮੈਂ ਰਾਜਪਾਲ ਨੂੰ ਕਹਿਣਾ ਚਾਹੁੰਦਾ ਹਾਂ ਕਿ ਉਹ ਆਪਣੇ ਦਫਤਰ ਦਾ ਰਿਕਾਰਡ ਚੈੱਕ ਕਰਨ ਅਤੇ ਲੋਕਾਂ ਨੂੰ ਦੱਸਣ ਕਿ ਕਿੰਨੇ ਰਾਜਪਾਲਾਂ ਨੇ ਸੱਤਾਧਾਰੀ ਸਰਕਾਰ ਤੋਂ ਵਿਧਾਨ ਸਭਾ ਸੈਸਨ ਬੁਲਾਉਣ ਦੇ ਮਕਸਦ ਬਾਰੇ ਸਵਾਲ ਖੜ੍ਹੇ ਕੀਤੇ ਹਨ। ਅੱਜ ਤੱਕ ਕਿਸੇ ਰਾਜਪਾਲ ਨੇ ਅਜਿਹਾ ਨਹੀਂ ਕੀਤਾ, ਸਿਰਫ ਮੌਜੂਦਾ ਰਾਜਪਾਲ ਅਜਿਹਾ ਕਰ ਰਹੇ ਹਨ, ਕਿਉਂਕਿ ਉਹ ਭਾਜਪਾ ਦੇ ਇਸਾਰੇ ‘ਤੇ ਕੰਮ ਕਰ ਰਹੇ ਹਨ।“ਸ਼ਨੀਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਰਾਜਪਾਲ ਦਫਤਰ ਰਾਹੀਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਰੋਕਣ ਦੀਆਂ ਕੋਸ?ਿਸਾਂ ਕਰਨ ਲਈ ਭਾਜਪਾ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਭਾਜਪਾ ਗੁਜਰਾਤ ਅਤੇ ਹਿਮਾਚਲ ਪ੍ਰਦੇਸ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦੋਵਾਂ ਸੂਬਿਆਂ ਵਿੱਚ ‘ਆਪ’ ਪਾਰਟੀ ਦੀ ਵਧ ਰਹੀ ਲੋਕਪਿ੍ਰਅਤਾ ਤੋਂ ਡਰ ਗਈ ਹੈ।
ਉਨ੍ਹਾਂ ਕਿਹਾ ਕਿ ‘ਆਪ‘ ਪੂਰੀ ਤਨਦੇਹੀ ਨਾਲ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ ਅਤੇ ਦਿੱਲੀ ਅਤੇ ਪੰਜਾਬ ਤੋਂ ਬਾਅਦ ਹੁਣ ਹੋਰਨਾਂ ਸੂਬਿਆਂ ‘ਚ ਵੀ ਬਦਲਾਅ ਦੀ ਲਹਿਰ ਹੈ। ‘ਆਪ‘ ਆਗਾਮੀ ਚੋਣਾਂ ‘ਚ ਭਾਜਪਾ ਲਈ ਵੱਡਾ ਖਤਰਾ ਬਣ ਰਹੀ ਹੈ, ਜਿਸ ਕਾਰਨ ਉਹ (ਭਾਜਪਾ) ਹੁਣ ਡਰੇ ਹੋਏ ਹਨ।ਚੀਮਾ ਨੇ ਕਿਹਾ ਕਿ ਮਹਾਰਾਸਟਰ, ਗੋਆ, ਅਰੁਣਾਚਲ ਪ੍ਰਦੇਸ ਵਰਗੇ ਕਈ ਰਾਜਾਂ ਵਿੱਚ ਭਾਜਪਾ ਨੇ ਸੱਤਾਧਾਰੀ ਵਿਧਾਇਕਾਂ ਨੂੰ ਆਪਣੇ ‘ਆਪ੍ਰੇਸਨ ਲੋਟਸ’ ਰਾਹੀਂ ਖਰੀਦ ਕੇ ਸਰਕਾਰਾਂ ਨੂੰ ਡੇਗ ਦਿੱਤਾ। ਉਹ ਵਿਰੋਧੀ ਧਿਰ ਦੇ ਵਿਧਾਇਕਾਂ ਨੂੰ ਸੀਬੀਆਈ, ਈਡੀ ਅਤੇ ਪੈਸਿਆਂ ਨਾਲ ਡਰਾ ਜਾਂ ਲਲਚਾ ਰਹੇ ਹਨ। ਭਾਜਪਾ ਲੋਕਤੰਤਰ ਦੀ ਹਤਿਆਰੀ ਹੈ। ਪਰ ਇਸ ਆਪਰੇਸਨ ਨੂੰ ‘ਆਪ‘ ਨੇ ਪਹਿਲਾਂ ਦਿੱਲੀ ਅਤੇ ਹੁਣ ਪੰਜਾਬ ‘ਚ ਬੁਰੀ ਤਰ੍ਹਾਂ ਫ਼ੇਲ੍ਹ ਕਰ ਦਿੱਤਾ। ਇਸ ਕਾਰਨ ਭਾਜਪਾ ਆਪਣੀ ਘਟੀਆ ਰਾਜਨੀਤੀ ਤਹਿਤ ‘ਆਪ‘ ਨੂੰ ਰੋਕਣ ਲਈ ਹੁਣ ਗਵਰਨਰ ਦੇ ਆਹੁਦੇ ਦੀ ਦੁਰਵਰਤੋਂ ਕਰ ਰਹੀ ਹੈ।ਉਨ੍ਹਾਂ ਵਿਰੋਧੀ ਧਿਰ ‘ਤੇ ਵੀ ਹਮਲਾ ਬੋਲਦਿਆਂ ਕਿਹਾ ਕਿ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਕੋਲ ‘ਆਪ‘ ਦੇ ਖਿਲਾਫ ਕੋਈ ਮੁੱਦਾ ਨਹੀਂ ਹੈ, ਇਸ ਲਈ ਉਹ ਵਿਧਾਨ ਸਭਾ ਸੈਸਨ ‘ਚ ਬਹਿਸ ਤੋਂ ਭੱਜ ਰਹੇ ਹਨ। ਇਹ ਰਿਵਾਇਤੀ ਪਾਰਟੀਆਂ ਨਹੀਂ ਚਾਹੁੰਦੀਆਂ ਕਿ ਚੁਣੀ ਹੋਈ ਸਰਕਾਰ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਕੰਮ ਕਰੇ।ਚੀਮਾ ਨੇ ਕਿਹਾ ਕਿ ਪਹਿਲੀਆਂ ਮਾੜੀਆਂ ਸਰਕਾਰਾਂ ਕਾਰਨ ਅੱਜ ਪੰਜਾਬ ਐਨਾ ਪਿਛੜ ਗਿਆ ਹੈ। ਪਹਿਲਾਂ ਪੰਜਾਬ ਦੇਸ਼ ਦਾ ਨੰਬਰ ਇਕ ਸੂਬਾ ਹੁੰਦਾ ਸੀ, ਅੱਜ ਪੰਜਾਬ ਦਾ ਨੌਜਵਾਨ ਵਿਦੇਸਾਂ ਨੂੰ ਜਾ ਰਿਹਾ ਹੈ ਅਤੇ ਡਰੱਗ ਮਾਫੀਆ ਨੇ ਪੰਜਾਬ ਦੇ ਭਵਿੱਖ ਨੂੰ ਤਬਾਹ ਕਰ ਦਿੱਤਾ ਹੈ।

ਪੰਜਾਬ ‘ਚ ‘ਆਪ੍ਰੇਸ਼ਨ ਲੋਟਸ’ ਲਾਗੂ ਕਰਨ ਲਈ ਭਾਜਪਾ ਦੇ ਇਸ਼ਾਰੇ ‘ਤੇ ਰਾਜਪਾਲ ਵੱਲੋਂ ਕੀਤੀ ਕਾਰਵਾਈ ‘ਮੰਦਭਾਗੀ ਅਤੇ ਨਿੰਦਣਯੋਗ’: ‘ਆਪ’

0

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਰਾਜਪਾਲ ‘ਤੇ ਭਾਜਪਾ ਅਤੇ ਕਾਂਗਰਸ ਨਾਲ ਮਿਲ ਕੇ ‘ਆਪ’ ਸਰਕਾਰ ਵਿਰੁੱਧ ਸਾਜ਼ਿਸ਼ ਰਚਣ ਦੇ ਲਗਾਏ ਦੋਸ਼ 

ਪਿਛਲੇ 75 ਸਾਲਾਂ ਵਿੱਚ ਕਿਸੇ ਵੀ ਰਾਸ਼ਟਰਪਤੀ ਜਾਂ ਰਾਜਪਾਲ ਨੇ ਕਦੇ ਵੀ ਵਿਧਾਨਕ ਕੰਮਾਂ ਦਾ ਵੇਰਵਾ ਨਹੀਂ ਮੰਗਿਆ: ਅਰੋੜਾ

-ਮੰਤਰੀ ਅਰੋੜਾ ਅਨੁਸਾਰ  ਭਾਜਪਾ ਅਤੇ ਕਾਂਗਰਸ ਮਿਲ ਕੇ ਕਰ ਰਹੇ ਹਨ ਲੋਕਤੰਤਰ ਨੂੰ ਕਮਜ਼ੋਰ

ਪੰਜਾਬੀ ਖਬਰਸਾਰ ਬਿਉਰੋ

ਚੰਡੀਗੜ੍ਹ, 24 ਸਤੰਬਰ:ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੱਲੋਂ ਸੂਬਾ ਸਰਕਾਰ ਦੁਆਰਾ 27 ਸਤੰਬਰ ਨੂੰ ਬੁਲਾਏ ਗਏ ਵਿਧਾਨ ਸਭਾ ਸੈਸ਼ਨ ਵਿਚਲੇ ਕੰਮਾਂ ਦਾ ਵੇਰਵੇ ਮੰਗੇ ਜਾਣ ਨੂੰ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੰਦਭਾਗਾ ਅਤੇ ਨਿੰਦਣਯੋਗ ਕਰਾਰ ਦਿੱਤਾ ਹੈ। ਉਨ੍ਹਾਂ ਰਾਜਪਾਲ ’ਤੇ ਦੋਸ਼ ਲਾਇਆ ਕਿ ਉਹ ਪੰਜਾਬ ਵਿੱਚ ‘ਆਪ੍ਰੇਸ਼ਨ ਲੋਟਸ’ ਲਾਗੂ ਕਰਨ ਲਈ ਭਾਜਪਾ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਹਨ।ਸ਼ਨੀਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪਿਛਲੇ 75 ਸਾਲਾਂ ਵਿੱਚ ਕਿਸੇ ਵੀ ਰਾਸ਼ਟਰਪਤੀ ਜਾਂ ਰਾਜਪਾਲ ਨੇ ਸੈਸ਼ਨ ਬੁਲਾਉਣ ਤੋਂ ਪਹਿਲਾਂ ਕਦੇ ਵੀ ਵਿਧਾਨਕ ਕੰਮਾਂ ਦੀ ਸੂਚੀ ਨਹੀਂ ਮੰਗੀ। ਅਜਿਹਾ ਪਹਿਲੀ ਵਾਰ ਹੋ ਰਿਹਾ ਹੈ ਕਿਉਂਕਿ ਪੰਜਾਬ ਦੇ ਰਾਜਪਾਲ ਸਪੱਸ਼ਟ ਤੌਰ ‘ਤੇ ਲੋਕਤੰਤਰੀ ਪ੍ਰਣਾਲੀ ਨੂੰ ਕਮਜ਼ੋਰ ਕਰਨ ਅਤੇ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੂੰ ਆਮ ਲੋਕਾਂ ਦੀ ਭਲਾਈ ਲਈ ਕੰਮ ਕਰਨ ਤੋਂ ਰੋਕਣ ਲਈ ਭਾਜਪਾ ਅਤੇ ਕਾਂਗਰਸ ਨਾਲ ਮਿਲ ਕੇ ਕੰਮ ਕਰ ਰਹੇ ਹਨ।ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਹਮਲਾ ਕਰਦਿਆਂ ਅਰੋੜਾ ਨੇ ਕਿਹਾ ਕਿ ਜਿੱਥੇ ਕਿਤੇ ਵੀ ਭਾਜਪਾ ਦੀ ਸਰਕਾਰ ਨਹੀਂ ਹੈ ਉੱਥੇ ਉਨ੍ਹਾਂ ਦੇ ਰਾਜਪਾਲ ਵਿਰੋਧੀ ਧਿਰ ਵਜੋਂ ਕੰਮ ਕਰ ਰਹੇ ਹਨ। ਉਹ ਸੱਤਾਧਾਰੀ ਸਰਕਾਰਾਂ ਨੂੰ ਕੰਮ ਕਰਨ ਤੋਂ ਰੋਕਣ ਲਈ ਅਤੇ ਆਪਣਾ ਘਟੀਆ ਰਾਜਨੀਤਿਕ ਏਜੰਡਾ ਲਾਗੂ ਕਰਨ ਲਈ ਅਜਿਹਾ ਕਰ ਰਹੇ ਹਨ। ਇਸੇ ਲਈ ਪੰਜਾਬ ਦੇ ਰਾਜਪਾਲ ‘ਆਪ’ ਸਰਕਾਰ ਨੂੰ ਵਾਰ-ਵਾਰ ਨੋਟਿਸ ਭੇਜ ਰਹੇ ਹਨ ਅਤੇ ਪਾਰਟੀ ਨੂੰ ਭਾਰਤ ਦੇ ਸੰਵਿਧਾਨ ਅਨੁਸਾਰ ਖੁੱਲ੍ਹ ਕੇ ਕੰਮ ਕਰਨ ਤੋਂ ਰੋਕ ਰਹੇ ਹਨ।ਅਰੋੜਾ ਅਨੁਸਾਰ, “ਲੋਕਤੰਤਰ ਦਾ ਕਤਲ ਕਰਨ ਦੀ ਤਾਜ਼ਾ ਕੋਸ਼ਿਸ਼ ਇਹ ਹੈ ਕਿ ਭਾਜਪਾ ਦੇ ਇਸ਼ਾਰੇ ‘ਤੇ ਗਵਰਨਰ ਦਫ਼ਤਰ ਨੇ 27 ਸਤੰਬਰ ਲਈ ਵਿਧਾਨਕ ਕੰਮਕਾਜ ਦੇ ਵੇਰਵੇ ਮੰਗੇ, ਜੋ ਪਹਿਲਾਂ ਕਦੇ ਨਹੀਂ ਹੋਇਆ। ਪਹਿਲਾਂ ਵੀ ਭਾਜਪਾ ਦੇ ਕਹਿਣ ‘ਤੇ ਰਾਜਪਾਲ ਨੇ 22 ਸਤੰਬਰ ਨੂੰ ਬੁਲਾਏ ਸੈਸ਼ਨ ਨੂੰ ਮਨਜ਼ੂਰੀ ਦੇਣ ਤੋਂ ਬਾਅਦ ਰੱਦ ਕਰ ਦਿੱਤਾ ਕਿਉਂਕਿ ਉਨ੍ਹਾਂ ਨੂੰ ਪਤਾ ਹੈ ਕਿ ਇਸ ਸੈਸ਼ਨ ਵਿੱਚ ਆਪਰੇਸ਼ਨ ਲੋਟਸ ਦਾ ਪਰਦਾਫਾਸ਼ ਹੋਣਾ ਸੀ।”ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਭਾਜਪਾ ਦੇ ਉਪ ਰਾਜਪਾਲ ‘ਆਪ’ ਨੂੰ ਕੰਮ ਕਰਨ ਤੋਂ ਰੋਕ ਰਹੇ ਹਨ ਅਤੇ ਹੁਣ ਪੰਜਾਬ ਵਿੱਚ ਭਾਜਪਾ ਨੇ ਇਹ ਕੰਮ ਰਾਜਪਾਲ ਨੂੰ ਸੌਂਪ ਦਿੱਤਾ ਹੈ। ਉਹ ‘ਆਪ’ ਦੀ ਵਧਦੀ ਲੋਕਪ੍ਰਿਅਤਾ ਤੋਂ ਡਰਦੇ ਹਨ ਅਤੇ ਪਾਰਟੀ ਨੂੰ ਲੋਕ ਪੱਖੀ ਮੁੱਦੇ ਉਠਾਉਣ ਤੋਂ ਕਿਸੇ ਵੀ ਤਰੀਕੇ ਨਾਲ ਰੋਕਣਾ ਚਾਹੁੰਦੇ ਹਨ। ਪਰ ‘ਆਪ’ ਪਾਰਟੀ ਲੋਕਤੰਤਰ ਦੀ ਰਾਖੀ ਲਈ ਕੰਮ ਕਰਨਾ ਜਾਰੀ ਰੱਖੇਗੀ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਤਿੱਖੇ ਹਮਲੇ ਕਰਦਿਆਂ ਪੰਜਾਬ ਦੇ ਮੰਤਰੀ ਨੇ ਕਿਹਾ ਕਿ 2012 ‘ਚ ਜਦੋਂ ਮੋਦੀ ਗੁਜਰਾਤ ਦੇ ਮੁੱਖ ਮੰਤਰੀ ਸਨ ਤਾਂ ਉਨ੍ਹਾਂ ਨੇ ਤਤਕਾਲੀ ਰਾਜਪਾਲ ‘ਤੇ ਕਾਂਗਰਸ ਨਾਲ ਮਿਲ ਕੇ ਉਨ੍ਹਾਂ ਦੀ ਸਰਕਾਰ ਵਿਰੁੱਧ ਸਾਜ਼ਿਸ਼ ਰਚਣ ਦਾ ਦੋਸ਼ ਲਗਾਇਆ ਸੀ ਅਤੇ ਹੁਣ ਭਾਜਪਾ ਵੀ ਦੇਸ਼ ਭਰ ਵਿੱਚ ਸੱਤਾਧਾਰੀ ਪਾਰਟੀਆਂ ਨੂੰ ਕੰਮ ਕਰਨ ਤੋਂ ਰੋਕਣ ਲਈ ਉਸੇ ਤਰ੍ਹਾਂ ਦੀ ਰਣਨੀਤੀ ਅਪਣਾ ਰਹੀ ਹੈ। ਉਨ੍ਹਾਂ ਨੇ ਗਰੀਨ ਹਾਈਡ੍ਰੋਜਨ ‘ਤੇ ਜਰਮਨੀ, ਬੈਲਜੀਅਮ ਅਤੇ ਨੀਦਰਲੈਂਡ ਵਿੱਚ ਹੋ ਰਹੇ ਗਿਆਨ ਵਟਾਂਦਰੇ ਲਈ ਵਿਦੇਸ਼ ਦੌਰੇ ਲਈ ਸਿਆਸੀ ਮਨਜ਼ੂਰੀ ਦੇਣ ਤੋਂ ਇਨਕਾਰ ਕਰਨ ਲਈ ਵੀ ਭਾਜਪਾ ਸਰਕਾਰ ਨੂੰ ਆੜੇ ਹੱਥੀਂ ਲਿਆ ਅਤੇ ਕਿਹਾ ਕਿ ਉਸ ਫੇਰੀ ਉਦੇਸ਼ ਪੰਜਾਬ ਵਿੱਚ ਨਿਵੇਸ਼ ਅਤੇ ਨਵੀਨਤਮ ਤਕਨਾਲੋਜੀਆਂ ਲੈ ਕੇ ਆਉਣਾ ਸੀ।

ਵਿਜੀਲੈਂਸ ਬਿਊਰੋ ਬਠਿੰਡਾ ਵਲੋਂ ਵੱਡੀ ਕਾਰਵਾਈ: ਸੇਲ ਟੈਕਸ ਵਿਭਾਗ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਦੋ ਨੰਬਰ ਵਿੱਚ ਮਾਲ ਲਿਆਉਣ ਵਾਲੇ ਕਾਬੂ  

0

ਸੁਖਜਿੰਦਰ ਮਾਨ
ਬਠਿੰਡਾ, 24 ਸਤੰਬਰ: ਭ੍ਰਿਸ਼ਟਾਚਾਰੀਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ ਬਠਿੰਡਾ ਦੀ ਟੀਮ ਨੇ ਬੀਤੀ ਰਾਤ ਇਕ ਵੱਡੀ ਕਾਰਵਾਈ ਕਰਦਿਆਂ ਸੇਲ ਟੈਕਸ ਵਿਭਾਗ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਦਿੱਲੀ ਤੋਂ ਦੋ ਨੰਬਰ ਵਿੱਚ ਮਾਲ ਲਿਆਉਣ ਵਾਲੇ ਇਕ ਟਰਾਂਸਪੋਟਰ ਸਹਿਤ ਚਾਰ ਜਣਿਆਂ ਨੂੰ ਕਾਬੂ ਕੀਤਾ ਹੈ। ਵੱਡੀ ਗੱਲ ਇਹ ਹੈ ਕਿ ਇਸ ਮਾਮਲੇ ਵਿਚ ਵਿਜੀਲੈਂਸ ਬਿਊਰੋ ਵੱਲੋਂ ਦਰਜ ਕੀਤੇ ਗਏ ਪਰਚੇ ਚ ਐਕਸਾਈਜ਼ ਅਤੇ ਸੇਲ ਟੈਕਸ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮਿਲੀਭੁਗਤ ਜੱਗ ਜ਼ਾਹਰ ਕਰਦਿਆਂ ਆਉਣ ਵਾਲੇ ਦਿਨਾਂ ਵਿਚ ਸਰਕਾਰ ਨੂੰ  ਕਰੋੜਾਂ ਦਾ ਚੂਨਾ ਲਗਾਉਣ ਵਾਲੀਆਂ ਵੱਡੀਆਂ ਮੱਛੀਆਂ ਨੂੰ ਕਾਬੂ ਕਰਨ ਦੀ ਵਿਉਂਤਬੰਦੀ ਕਰ ਲਈ ਹੈ।ਵਿਜੀਲੈਂਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਉਨ੍ਹਾਂ ਨੂੰ  ਭਰੋਸੇਯੋਗ ਸੂਤਰਾਂ ਰਾਹੀਂ ਜਾਣਕਾਰੀ ਹਾਸਲ ਹੋ ਰਹੀ ਸੀ ਕਿ ਹਰਿਆਣਾ ਦਿੱਲੀ ਸਾਈਡ ਤੋਂ ਸਥਾਨਕ ਸਹਿਰ ਵਿੱਚ ਰਹਿਣ ਵਾਲਾ ਇੱਕ ਟ੍ਰਾਂਸਪੋਟਰ ਜਗਸੀਰ ਸਿੰਘ ਅਤੇ ਉਸਦਾ ਲੜਕਾ ਮਨਦੀਪ ਸਿੰਘ ਆਪਣੀ ਦਿੱਲੀ ਮਾਲਵਾ ਟਰਾਂਸਪੋਰਟ ਰਾਹੀਂ ਬਿਨ੍ਹਾਂ ਬਿੱਲਾਂ ਤੋਂ ਗੱਡੀਆਂ ਰਾਹੀਂ ਸਮਾਨ ਲੁਕਾ ਛੁਪਾ ਕੇ ਸਰਕਾਰ ਦਾ ਟੈਕਸ ਚੋਰੀ ਕਰ ਰਹੇ ਹਨ ਅਤੇ ਇਸ ਗੌਰਖਧੰਦੇ ਵਿੱਚ ਐਕਸਾਈਜ ਅਤੇ ਟੈਕਸਟੇਸ਼ਨ ਵਿਭਾਗ  ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਵੀ ਮਿਲੀਭੁਗਤ ਹੈ। ਅਜਿਹਾ ਕਰਕੇ ਸਰਕਾਰੀ ਕਰਮਚਾਰੀ/ਅਧਿਕਾਰੀ ਆਪਣੇ ਅਹੁਦੇ ਦੀ ਦੁਰਵਰਤੋਂ ਕਰਦੇ ਹੋਏ ਪ੍ਰਾਈਵੇਟ ਵਿਅਕਤੀਆਂ ਪਾਸੋਂ ਆਪਣੇ ਨਿੱਜੀ ਫਾਇਦੇ ਦੇ ਲਈ ਕੁਰੱਪਸ਼ਨ ਦੇ ਪੈਸੇ ਹਾਸਲ ਕਰਦੇ ਹਨ।ਇਸ ਇਤਲਾਹ ਦੇ ਆਧਾਰ ‘ਤੇ ਬੀਤੀ ਰਾਤ ਵਿਜੀਲੈਂਸ ਦੇ ਡੀਐਸਪੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਤਿੰਨ ਪੁਲਿਸ ਚੈਕਿੰਗ ਪਾਰਟੀਆਂ ਬਣਾ ਕੇ ਗੱਡੀ ਨੰਬਰ DL 16E 0476 ਮਾਰਕਾਂ ਕੈਂਟਰ ਡਰਾਈਵਰ ਸੰਜੇ ਕੁਮਾਰ ਵਾਸੀ ਪਿੰਡ ਕਾਵੇਲੀ ਤਹਿਸੀਲ ਬਦਲਾਪੁਰ ਜਿਲ੍ਹਾ ਜੌਨਪੁਰ (ਉੱਤਰਪ੍ਰਦੇਸ਼), ਗੱਡੀ ਨੰਬਰ PB 03BH 6582 ਮਾਰਕਾਂ ਕੈਂਟਰ ਡਰਾਈਵਰ ਗੁਰਦਾਸ ਸਿੰਘ ਵਾਸੀ ਪਿੰਡ ਬਲਾਹੜ ਵਿੰਝੂ ਜਿਲ੍ਹਾ ਬਠਿੰਡਾ ਅਤੇ ਗੱਡੀ ਨੰਬਰ HR 57A 8522 ਮਾਰਕਾਂ ਕੈਂਟਰ ਡਰਾਈਵਰ ਜਗਸੀਰ ਸਿੰਘ ਵਾਸੀ ਪਿੰਡ ਸਿਕੰਦਰਪੁਰ ਖੇੜ ਤਹਿਸੀਲ ਤੇ ਜਿਲ੍ਹਾ ਸਿਰਸਾ (ਹਰਿਆਣਾ) ਅਤੇ ਪਾਸਰ ਰਿੰਕੂ ਮਕਾਨ ਨੰਬਰ MCB 28 3023 ਗਲੀ ਨੰਬਰ (08 ਬਾਬਾ ਦੀਪ ਸਿੰਘ ਨਗਰ ਬਠਿੰਡਾ ਨੂੰ ਉਸਦੀ ਗੱਡੀ ਨੰਬਰ PB 03BA 653 ਲੀਵਾ ਰੋਕ ਕੇ ਸਰਕਾਰੀ ਗਵਾਹਾਂ ਨੂੰ ਨਾਲ ਲੈ ਕੇ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਗੱਡੀ ਨੰਬਰ HR 57A 8522 ਵਿੱਚ ਮੌਜੂਦ 172 ਨਗ ਬਿੱਲਾਂ ਅਨੁਸਾਰ ਪਾਏ ਗਏ ਅਤੇ 64 ਨਗ ਬਿਨ੍ਹਾਂ ਬਿਲਟੀ ਤੋਂ ਪਾਏ ਗਏ, ਗੱਡੀ ਨੰਬਰ PB 03BH 6582 ਦੀ ਭੌਤਿਕ ਪੜਤਾਲ ਤੋਂ 136 ਨਗ ਬਿੱਲਾਂ ਅਨੁਸਾਰ ਅਤੇ 05 ਨਗ ਬਿਨ੍ਹਾਂ ਬਿੱਲ ਬਿਲਟੀ ਤੋਂ ਪਾਏ ਗਏ ਅਤੇ ਗੱਡੀ ਨੰਬਰ DL 1GE 0476 ਦੀ ਭੌਤਿਕ ਪੜਤਾਲ ਤੋਂ 227 ਨਗ ਬਿੱਲਾਂ ਅਨੁਸਾਰ ਅਤੇ 02 ਨਗ ਬਿਨ੍ਹਾਂ ਬਿੱਲ ਬਿਲਟੀ ਤੋਂ ਪਾਏ ਗਏ। ਵਿਜੀਲੈਸ ਅਧਿਕਾਰੀਆਂ ਨੇ ਇਸਦੀ ਪੁਸ਼ਟੀ ਕਰਦਿਆਂ ਦਸਿਆ ਕਿ ਕਥਿਤ ਦੋਸ਼ੀ ਟ੍ਰਾਂਸਪੋਟਰ ਵਪਾਰੀਆਂ ਤੇ ਸਬੰਧਤ ਵਿਭਾਗ ਦੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲਕੇ ਲੰਮੇ ਸਮੇਂ ਤੋਂ ਅਪਣੀਆਂ ਗੱਡੀਆਂ ਰਾਹੀਂ ਬਿਨਾਂ ਬਿੱਲ ਤੋਂ ਮਾਲ ਲਿਆ ਕੇ ਸਰਕਾਰ ਦਾ ਟੈਕਸ ਚੋਰੀ ਕਰ ਰਹੇ ਸਨ। ਇਸ ਵਿੱਚ ਸੇਲ ਟੈਕਸ ਅਤੇ ਮੋਬਾਇਲ ਵਿੰਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਵੀ ਭੂਮਿਕਾ ਵੀ ਸੱਕੀ ਜਾਪ ਰਹੀ ਹੈ, ਜਿਸਦੇ ਚੱਲਦੇ ਉਨ੍ਹਾਂ ਦੀ ਵੀ ਜਾਂਚ ਕੀਤੀ ਜਾਵੇਗੀ। ਵਿਜੀਲੈਸ ਅਧਿਕਾਰੀਆਂ ਨੇ ਦਸਿਆ ਕਿ ਟਰਾਂਸਪੋਰਟਰ ਦੇ ਪੁੱਤਰ ਮਨਦੀਪ ਸਿੰਘ, ਪਾਸਰ ਰਿੰਕੂ ਤੋਂ ਇਲਾਵਾ ਡਰਾਈਵਰ ਜਗਸੀਰ ਸਿੰਘ, ਗੁਰਦਾਸ ਸਿੰਘ ਅਤੇ ਸੰਜੇ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਟਰਾਂਸਪੋਰਟਰ ਜਗਸੀਰ ਸਿੰਘ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰਿਆਂ ਵਿਰੁੱਧ ਅ/ਧ 7,13 ਪੀ.ਸੀ.ਐਕਟ 1988 (ਅਮੈਂਡਮੈਂਟ) 2018 ਅਤੇ 420, 120-ਬੀ ਆਈ.ਪੀ.ਸੀ. ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਜਿਸ ਤੋਂ ਬਾਅਦ ਕਥਿਤ ਦੋਸ਼ੀਆਂ ਦਾ ਪੁਲਸ ਰਿਮਾਂਡ ਹਾਸਲ ਕਰ ਕੇ ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

“ਵੋਕਲ ਫਾਰ ਲੋਕਲ” ਸਥਾਨਕ ਕਾਰੋਬਾਰ ਨੂੰ ਹੁਲਾਰਾ ਦੇਵੇਗੀ: ਵੀਨੂੰ ਗੋਇਲ

0
ਸੁਖਜਿੰਦਰ ਮਾਨ
ਬਠਿੰਡਾ, 23 ਸਤੰਬਰ: ਪੂਰਬੀ ਮੰਡਲ ਭਾਜਪਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰਧਾਨ ਮੰਤਰੀ ਮੋਦੀ ਦੇ ਜਨਮ ਦਿਨ ਨੂੰ ਸਮਰਪਿਤ ਸੇਵਾ ਪੰਦਰਵਾੜੇ ਦੇ ਤਹਿਤ ਗੁਰੂ ਕਾਸ਼ੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਭਾਜਪਾ ਆਗੂ ਵੀਨੂੰ ਗੋਇਲ ਵੱਲੋਂ ‘ਵੋਕਲ ਫਾਰ ਲੋਕਲ’ ਪ੍ਰੋਗ੍ਰਾਮ ਦਾ ਆਯੋਜਨ ਕੀਤਾ ਗਿਆ। ਉਕਤ ਪ੍ਰੋਗ੍ਰਾਮ ਵਿੱਚ 11ਵੀਂ ਅਤੇ 12ਵੀਂ ਜਮਾਤ ਦੇ 30 ਵਿਦਿਆਰਥੀਆਂ ਨੇ ਭਾਗ ਲਿਆ। ਇਸ ਦੌਰਾਨ ਵੀਨੂੰ ਗੋਇਲ ਨੇ ਕਿਹਾ ਕਿ ਸਵਦੇਸ਼ੀ ਨੂੰ ਅਪਣਾਓ ਅਤੇ ਸਿਰਫ ਆਪਣੀਆਂ ਸਥਾਨਕ ਚੀਜ਼ਾਂ ਹੀ ਖਰੀਦੋ। ਇਹ ਆਦਤ ਦੇਸ਼ ਵਾਸੀਆਂ ਨੂੰ ਪਾਉਣੀ ਪਵੇਗੀ, ਤਾਂ ਜੋ ਸਥਾਨਕ ਲੋਕਾਂ, ਜੋ ਕਿ ਸਵੈ-ਰੁਜ਼ਗਾਰ ਕਰ ਰਹੇ ਹਨ, ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਚੰਗੀ ਆਮਦਨ ਹੋਵੇਗੀ ਅਤੇ ਉਨ੍ਹਾਂ ਦਾ ਪਰਿਵਾਰ ਸਮਰੱਥ ਹੋਵੇਗਾ ਅਤੇ ਜੇਕਰ ਪਰਿਵਾਰ ਸਮਰੱਥ ਹੋਵੇਗਾ ਤਾਂ ਸਮਾਜਿਕ ਅਤੇ ਆਰਥਿਕ ਵਿਵਸਥਾ ਵਿੱਚ ਸੁਧਾਰ ਹੋਵੇਗਾ, ਜਿਸ ਨਾਲ ਦੇਸ਼ ਮਜ਼ਬੂਤ ​​ਹੋਵੇਗਾ। ਉਨ੍ਹਾਂ ਕਿਹਾ ਕਿ ਵੋਕਲ ਫਾਰ ਲੋਕਲ ਨਾਲ ਦੇਸ਼ ਵਿੱਚ ਆਤਮ ਨਿਰਭਰਤਾ ਵਧੇਗੀ ਅਤੇ ਦੇਸ਼ ਤਰੱਕੀ ਕਰੇਗਾ। ਇਸ ਦੌਰਾਨ ਮੰਡਲ ਪ੍ਰਧਾਨ ਨਰੇਸ਼ ਮਹਿਤਾ ਅਤੇ ਜਸਵੀਰ ਸਿੰਘ ਮਹਿਰਾਜ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ ਅਤੇ ਉਨ੍ਹਾਂ ਕਿਹਾ ਕਿ ਵੋਕਲ ਫਾਰ ਲੋਕਲ ਤਹਿਤ ਅਸੀਂ ਆਪਣੇ ਘਰ ਦੀ ਖਾਲੀ ਥਾਂ ‘ਤੇ ਬਾਗਬਾਨੀ ਵੀ ਕਰ ਸਕਦੇ ਹਾਂ ਅਤੇ ਸਬਜ਼ੀਆਂ ਵੀ ਲਗਾ ਸਕਦੇ ਹਾਂ, ਜਿਸ ਨਾਲ ਚੰਗੀ ਆਮਦਨ ਹੋਵੇਗੀ ਅਤੇ ਬਿਨਾਂ ਕੀਟਨਾਸ਼ਕਾਂ ਤੋਂ ਆਰਗੈਨਿਕ ਸਬਜ਼ੀਆਂ ਮਿਲਣਗੀਆਂ ਅਤੇ ਨਿਰੋਏ ਸਮਾਜ ਦੀ ਸਿਰਜਣਾ ਹੋਵੇਗੀ। ਇਸ ਦੌਰਾਨ ਪ੍ਰਿੰਸੀਪਲ ਮਨਜੀਤ ਕੌਰ, ਅਨੂੰ ਖੁਰਮੀ, ਸੁਰਿੰਦਰ ਕੌਰ ਅਤੇ ਸਮੂਹ ਸਟਾਫ਼ ਹਾਜ਼ਰ ਸੀ।

ਯੂਨਾਈਟੇਡ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਫ਼ਤਹਿਗੜ੍ਹ ਸਾਹਿਬ ਵਿਖੇ 29 ਨੂੰ

0
ਪੰਜਾਬੀ ਖਬਰਸਾਰ ਬਿਉਰੋ
ਪੰਜਾਬ , 24 ਸਤੰਬਰ: ਯੂਨਾਈਟਿਡ ਅਕਾਲੀ ਦਲ ਦੇ ਚੇਅਰਮੈਨ ਗੁਰਦੀਪ ਸਿੰਘ ਬਠਿੰਡਾ, ਪ੍ਰਧਾਨ ਬਹਾਦੁਰ ਸਿੰਘ ਰਾਹੋ, ਜਨਰਲ ਸਕੱਤਰ ਜਤਿੰਦਰ ਸਿੰਘ ਈਸੜੂ ਅਤੇ ਸਰਪ੍ਰਸਤ ਗੁਰਨਾਮ ਸਿੰਘ ਚੰਡੀਗੜ੍ਹ ਨੇ ਅੱਜ ਇੱਥੇ ਜਾਰੀ ਇਕ ਸਾਂਝੇ ਬਿਆਨ ਵਿੱਚ ਦੱਸਿਆ ਕਿ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਫ਼ਤਹਿਗੜ੍ਹ ਸਾਹਿਬ ਵਿਖੇ 29 ਸਤੰਬਰ ਨੂੰ ਹੋਵੇਗੀ। ਮੀਟਿੰਗ ਵਿੱਚ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਵੱਲੋਂ ਪੰਥ ਅਤੇ ਪੰਜਾਬ ਨਾਲ ਕੀਤੀ ਜਾ ਰਹੀ ਬੇ-ਇਨਸਾਫੀ ਅਤੇ ਵਾਅਦਾ ਖਿਲਾਫੀ ਵਿਰੁੱਧ ਪੱਕਾ ਮੋਰਚਾ ਸੁਰੂ ਕਰਨ ਲਈ ਪ੍ਰੋਗਰਾਮ ਉਲੀਕਿਆਂ ਜਾਵੇਗਾ। ਇਹ ਮੋਰਚਾ ਸਹਯੋਗੀ ਜਥੇਬੰਦੀਆ ਲੋਕ ਅਧਿਕਾਰ ਲਹਿਰ, ਭਾਰਤ ਵਪਾਰ ਅਤੇ ਉਦਯੋਗ ਮਹਾਂਸੰਘ, ਪੰਜਾਬ ਬਹੁਜਨ ਸਮਾਜ ਪਾਰਟੀ ਵੱਲੋ ਸਾਂਝੇ ਤੌਰ ਤੇ ਲਾਇਆ ਜਾਵੇਗਾ। ਸੰਘਰਸ਼ ਦੇ ਮੁੱਦੇ ਰਿਹਾਈਆਂ,ਬੇ – ਅਦਬੀ ਅਤੇ ਬਹਿਬਲ – ਕੋਟਕਪੂਰਾ ਗੋਲੀ ਕਾਂਡ ਦੇ ਦੋਸ਼ੀਆ ਨੂੰ ਸਖ਼ਤ ਸਜ਼ਾਵਾਂ ਅਤੇ ਸਪੈਸ਼ਲ ਕੋਰਟ ਬਣਾਉਣ, ਕੁਵਰ ਵਿਜੇ ਪ੍ਰਤਾਪ ਦੀ ਰਿਪੋਰਟ ਅਨੁਸਾਰ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੀ ਗਿਰਫਤਾਰੀ, ਪਾਕਿਸਤਾਨ ਵਪਾਰਕ ਲਾਂਘਾ ਖੋਲਣ ਦੇ ਨਾਲ ਗ਼ਰੀਬ ਬਜ਼ੁਰਗਾਂ, ਵਿਧਵਾਵਾਂ, ਅੰਗਹੀਣਾਂ ਦੀ ਪੈਨਸ਼ਨ ਘੱਟੋ ਘੱਟ 5000 ਅਤੇ ਚੌਂਕੀਦਾਰ , ਮਿਡ ਡੇ ਮੀਲ ਵਰਕਰਾਂ, ਆਂਗਣਵਾੜੀ ਅਤੇ ਆਸਾ ਵਰਕਰਾਂ ਦੀ ਤਨਖਾਹ ਘੱਟੋ ਘੱਟ 15 ਹਾਜਰ ਰੁਪਏ ਦੀ ਮੰਗ ਲਈ ਪੱਕੇ ਮੋਰਚੇ ਦੀ ਰੂਪ ਰੇਖਾ ਉਲੀਕੀ ਜਾਵੇਗੀ। ਇਸ ਲਈ ਪੰਥ ਅਤੇ ਪੰਜਾਬ ਦੀਆ ਹਿਮਾਇਤੀ ਜਥੇਬੰਦੀਆਂ ਅਤੇ ਸ਼ਖ਼ਸੀਅਤਾਂ ਨਾਲ ਤਾਲ ਮੇਲ ਕੀਤਾ ਜਾਵੇਗਾ। ਕਿਸਾਨ ਆਗੂ ਸੁਖਵੰਤ ਸਿੰਘ ਟਿਲੂ, ਭਾਈ ਜਸਵੀਰ ਸਿੰਘ ਰੋਡੇ ਸਾਬਕਾ ਜਥੇਦਾਰ, ਭਾਈ ਅਮਰੀਕ ਸਿੰਘ ਅਜਨਾਲਾ ਅਤੇ ਬਾਬਾ ਰਾਜਾ ਰਾਜ ਸਿੰਘ ਨਾਲ ਵਿਚਾਰ ਚਰਚਾ ਹਾ ਪੱਖੀ ਹੋ ਚੁੱਕੀ ਹੈ। ਇਨਾ ਸੰਘਰਸ਼ ਦੇ ਮੁੱਦਿਆ ਦੇ ਨਾਲ- ਨਾਲ ਪੰਜਾਬ ਤੇ ਦੇਸ਼ ਨੂੰ ਬੇਗਮਪੁਰਾ ਬਣਾਉਣ ਲਈ ਨਿੱਜੀਕਰਨ, ਕਾਰਪੋਰੇਟ ਘਰਾਣਿਆਂ, ਭ੍ਰਿਸ਼ਟਾਚਾਰ, ਡਰੱਗ, ਅਮੀਰੀ ਗ਼ਰੀਬੀ ਦਾ ਪਾੜਾ ਘਟਾਉਣ, ਵਿਦਿਆ ਅਤੇ ਸਿਹਤ ਵਿੱਚ ਬਰਾਬਰੀ ਦੇ ਮੌਕਿਆਂ ਲਈ, ਵਾਤਾਵਰਨ, ਨਸ਼ੇ, ਜ਼ਾਤਪਾਤ ਵਿਰੁੱਧ ਭੀ ਲੋਕ ਰਾਇ ਬਣਾਉਣ ਲਈ ਪ੍ਰੋਗਰਾਮ ਉਲੀਕਿਆ ਜਾਵੇਗਾ।

ਨਵਾਂਸ਼ਹਿਰ ਦੀਆਂ ਦਾਣਾ ਮੰਡੀਆਂ ਚ ਵੀ ਮਜ਼ਦੂਰੀ ਤੇ ਢੋਆ-ਢੋਆਈ ਦੇ ਟੈਂਡਰਾਂ ਚ ਘਪਲੇਬਾਜ਼ੀ ਆਈ ਸਾਹਮਣੇ

0

ਚਰਚਿਤ ਠੇਕੇਦਾਰਾਂ ਖਿਲਾਫ਼ ਮੁਕੱਦਮਾ ਦਰਜ, ਹੋਰ ਟੈਂਡਰਕਾਰਾਂ ਤੇ ਸਰਕਾਰੀ ਅਧਿਕਾਰੀਆਂ ਦੀ ਭੂਮਿਕਾ ਬਾਰੇ ਤਫਤੀਸ਼ ਜਾਰੀ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ, 23 ਸਤੰਬਰ : ਪੰਜਾਬ ਵਿਜੀਲੈਂਸ ਬਿਉਰੋ ਵੱਲੋਂ ਅਨਾਜ ਮੰਡੀਆਂ ਦੇ ਲੇਬਰ ਕਾਰਟੇਜ਼ ਤੇ ਢੋਆ-ਢੋਆਈ (ਟਰਾਂਸਪੋਰਟ) ਦੇ ਟੈਂਡਰਾਂ ਅਤੇ ਕੰਮਾਂ ਵਿੱਚ ਘਪਲਾ ਕਰਨ ਸਬੰਧੀ ਕੀਤੀ ਪੜਤਾਲ ਦੌਰਾਨ ਮਹਿਕਮਾ ਖੁਰਾਕ ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਸ਼ਹੀਦ ਭਗਤ ਸਿੰਘ ਨਗਰ ਦੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਅਤੇ ਖਰੀਦ ਏਜੰਸੀਆਂ ਦੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਦੀ ਠੇਕੇਦਾਰਾਂ ਨਾਲ ਆਪਸੀ ਮਿਲੀਭੁਗਤ ਰਾਹੀਂ ਘਪਲੇਬਾਜੀ ਸਾਹਮਣੇ ਆਉਣ ਅਤੇ ਸਰਕਾਰੀ ਖਜ਼ਾਨੇ ਨੂੰ ਚੂਨਾ ਲਾਉਣ ਦੇ ਦੋਸ਼ਾਂ ਤਹਿਤ ਅੱਜ ਤਿੰਨ ਠੇਕੇਦਾਰਾਂ ਵਿਰੁੱਧ ਥਾਣਾ ਵਿਜੀਲੈਂਸ ਬਿਉਰੋ, ਜਲੰਧਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ। ਇਸ ਬਾਰੇ ਸ਼ਿਕਾਇਤ ਵਿੱਚ ਦਰਜ ਬਾਕੀ ਦੋਸ਼ਾਂ ਅਤੇ ਜ਼ਿਲੇ ਦੇ ਹੋਰ ਟੈਂਡਰਕਾਰਾਂ ਅਤੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀ ਭੂਮਿਕਾ ਨੂੰ ਮੁਕੱਦਮੇ ਦੀ ਤਫਤੀਸ਼ ਦੌਰਾਨ ਵਿਚਾਰਿਆ ਜਾਵੇਗਾ। ਅੱਜ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਿਜੀਲੈਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਉਰੋ ਵੱਲੋਂ ਸ਼ਹੀਦ ਭਗਤ ਸਿੰਘ ਨਗਰ ਜਿਲੇ ਦੀਆਂ ਦਾਣਾ ਮੰਡੀਆਂ ਵਿੱਚ ਮਜ਼ਦੂਰੀ ਤੇ ਢੋਆ-ਢੋਆਈ ਦੇ ਟੈਂਡਰਾਂ ਅਤੇ ਕੰਮਾਂ ਵਿੱਚ ਮਿਲੀਭੁਗਤ ਰਾਹੀਂ ਹੋਈ ਘਪਲੇਬਾਜ਼ੀ ਸਬੰਧੀ ਪੜਤਾਲ ਕੀਤੀ ਉਪਰੰਤ ਦੋਸ਼ ਸਾਬਤ ਹੋਣ ਪਿੱਛੋਂ ਠੇਕੇਦਾਰ ਤੇਲੂ ਰਾਮ, ਠੇਕੇਦਾਰ ਯਸ਼ਪਾਲ ਅਤੇ ਠੇਕੇਦਾਰ ਅਜੈਪਾਲ ਵਾਸੀਆਨ ਪਿੰਡ ਊਧਣਵਾਲ, ਤਹਿਸੀਲ ਬਲਾਚੌਰ ਖਿਲਾਫ਼ ਮੁਕੱਦਮਾ ਨੰਬਰ: 18 ਮਿਤੀ 22-09-2022 ਨੂੰ ਆਈ.ਪੀ.ਸੀ. ਦੀ ਧਾਰਾ 420, 409, 467, 468, 471, 120-ਬੀ ਅਤੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 8, 12, 13 (2) ਤਹਿਤ ਥਾਣਾ ਵਿਜੀਲੈਂਸ ਬਿਉਰੋ, ਜਲੰਧਰ ਵਿਖੇ ਦਰਜ ਕੀਤਾ ਗਿਆ। ਦੱਸਣਯੋਗ ਹੈ ਕਿ ਉਪਰੋਕਤ ਮੁਕੱਦਮੇ ਦੇ ਮੁਲਜ਼ਮ ਤੇਲੂ ਰਾਮ, ਯਸ਼ਪਾਲ ਅਤੇ ਅਜੈਪਾਲ ਵੱਲੋਂ ਇਸ ਤਰਾਂ ਦੀਆਂ ਘਪਲੇਬਾਜ਼ੀਆਂ ਕਰਕੇ ਆਪਣੇ ਅਤੇ ਆਪਣੇ ਪਰਿਵਾਰ ਦੇ ਨਾਮ ਉਪਰ ਕਾਫੀ ਜਾਇਦਾਦਾਂ ਬਣਾਈਆਂ ਹੋਈਆਂ ਹਨ ਜਿਨਾਂ ਬਾਰੇ ਤਫਤੀਸ਼ ਦੌਰਾਨ ਡੂੰਘਾਈ ਨਾਲ ਘੋਖ ਕੀਤੀ ਜਾਵੇਗੀ। ਇਹ ਵੀ ਵਰਨਣਯੋਗ ਹੈ ਕਿ ਉਪਰੋਕਤ ਦੋਸ਼ੀ ਠੇਕੇਦਾਰ ਤੇਲੂ ਰਾਮ ਨੂੰ ਪਹਿਲਾਂ ਹੀ ਵਿਜੀਲੈਂਸ ਬਿਉਰੋ ਰੇਂਜ ਲੁਧਿਆਣਾ ਵੱਲੋਂ ਦਰਜ ਮੁਕੱਦਮੇ ਵਿੱਚ ਗਿ੍ਰਫਤਾਰ ਹੋਣ ਕਰਕੇ ਜੇਲ ਵਿੱਚ ਬੰਦ ਹੈ। ਬਾਕੀ ਰਹਿੰਦੇ ਦੋ ਦੋਸ਼ੀਆਂ ਠੇਕੇਦਾਰ ਯਸ਼ਪਾਲ ਅਤੇ ਠੇਕੇਦਾਰ ਅਜੈਪਾਲ ਨੂੰ ਗਿ੍ਰਫਤਾਰ ਕਰਨ ਲਈ ਬਿਉਰੋ ਵੱਲੋਂ ਟੀਮਾਂ ਬਣਾ ਕੇ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਨਾਂ ਨੂੰ ਜਲਦ ਹੀ ਗਿ੍ਰਫਤਾਰ ਕੀਤਾ ਜਾਵੇਗਾ ਅਤੇ ਉਨਾਂ ਦੀ ਗਿ੍ਰਫਤਾਰੀ ਤੋਂ ਬਾਅਦ ਕਈ ਹੋਰ ਅਹਿਮ ਸੁਰਾਗ ਮਿਲਣ ਦੀ ਸੰਭਾਵਨਾ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਬੁਲਾਰੇ ਨੇ ਦੱਸਿਆ ਕਿ ਖੁਰਾਕ ਵਿਭਾਵ ਵੱਲੋਂ ਕਣਕ/ਝੋਨਾ/ਸਟਾਕ ਆਰਟੀਕਲਜ਼ ਲਈ ਅਨਾਜ ਮੰਡੀਆਂ ਵਿੱਚ ਲੇਬਰ ਕਾਰਟੇਜ਼ ਤੇ ਟਰਾਂਸਪੋਰਟ ਦੇ ਟੈਂਡਰਾਂ ਮੌਕੇ ਆਰ.ਐਸ. ਕੋ-ਆਪ੍ਰੇਟਿਵ ਕਿਰਤ ਤੇ ਉਸਾਰੀ ਸਭਾ ਨਵਾਂਸ਼ਹਿਰ ਦੇ ਪ੍ਰਧਾਨ ਹਨੀ ਕੁਮਾਰ ਦੀ ਸਭਾ ਵੱਲੋਂ ਸਾਲ 2020-2021 ਵਿੱਚ ਨਵਾਂਸ਼ਹਿਰ ਅਤੇ ਰਾਂਹੋ ਕਲੱਸਟਰ ਅਤੇ ਪੀ.ਜੀ. ਗਡਾਊਨ ਨਵਾਂਸ਼ਹਿਰ ਵਿੱਚ ਕੇਵਲ ਲੇਬਰ ਦੇ ਟੈਂਡਰ ਬੇਸਿਕ ਰੇਟ ਤੇ ਪਾਏ ਗਏ ਸਨ ਪਰੰਤੂ ਮਹਿਕਮੇ ਵੱਲੋਂ ਬਿਨਾਂ ਕਿਸੇ ਅਧਾਰ ਉਤੇ ਸ਼ਰਤਾਂ ਲਗਾ ਕੇ ਰੱਦ ਕਰ ਦਿੱਤੇ ਗਏ ਅਤੇ ਨਵਾਂਸ਼ਹਿਰ ਕਲੱਸਟਰ ਦੇ ਇਹ ਟੈਂਡਰ ਠੇਕੇਦਾਰ ਤੇਲੂ ਰਾਮ ਨੂੰ 71 ਫ਼ੀਸਦ ਵੱਧ ਤੇ ਅਤੇ ਰਾਂਹੋਂ ਕਲੱਸਟਰ ਦੇ 72 ਫ਼ੀਸਦ ਵੱਧ ਰੇਟ ਉਤੇ ਦੇ ਦਿੱਤੇ ਗਏ। ਉਪਰੰਤ ਸਾਲ 2022-23 ਦੇ ਮੰਗੇ ਗਏ ਟੈਂਡਰਾਂ ਵਿੱਚ ਹਨੀ ਕੁਮਾਰ ਨੇ ਆਪਣੀ ਉਕਤ ਸਭਾ ਵੱਲੋਂ ਲੇਬਰ ਦੇ ਕੰਮ ਲਈ ਰਾਂਹੋਂ ਕਲੱਸਟਰ ਅਤੇ ਨਵਾਂਸ਼ਹਿਰ ਕਲਸੱਟਰ ਵਿੱਚ ਬੇਸਕ ਰੇਟ ਤੇ ਟੈਂਡਰ ਪਾਏ ਸਨ ਪਰ ਜਿਲਾ ਅਲਾਟਮੈਂਟ ਕਮੇਟੀ ਵੱਲੋਂ ਉਨਾਂ ਟੈਂਡਰਾਂ ਨੂੰ ਰੱਦ ਕਰਕੇ ਠੇਕੇਦਾਰ ਅਜੇਪਾਲ ਨੂੰ ਨਵਾਂਸ਼ਹਿਰ ਕਲੱਸਟਰ ਵਿੱਚ ਲੇਬਰ ਦੇ ਕੰਮਾਂ ਲਈ 73 ਫ਼ੀਸਦ ਵੱਧ ਅਤੇ ਰਾਂਹੋ ਕਲੱਸਟਰ ਵਿੱਚ 72 ਫ਼ੀਸਦ ਵੱਧ ਉਤੇ ਟੈਂਡਰ ਦੇ ਦਿੱਤਾ ਗਿਆ।
ਬੁਲਾਰੇ ਨੇ ਦੱਸਿਆ ਕਿ ਸਾਲ 2020-21 ਦੇ ਟੈਂਡਰ ਭਰਨ ਸਮੇਂ ਠੇਕੇਦਾਰ ਤੇਲੂ ਰਾਮ ਤੇ ਠੇਕੇਦਾਰ ਯਸ਼ਪਾਲ ਜਦਕਿ ਸਾਲ 2020-21 ਅਤੇ 2022-23 ਦੌਰਾਨ ਠੇਕੇਦਾਰ ਅਜੇਪਾਲ ਵੱਲੋਂ ਜਿਣਸ ਦੀ ਢੋਆ ਢਆਈ ਲਈ ਵਹੀਕਲਾਂ ਸਬੰਧੀ ਪੇਸ਼ ਕੀਤੀਆਂ ਆਨਲਾਈਨ ਸੂਚੀਆਂ ਦਾ ਰਿਕਾਰਡ ਸਬੰਧਤ ਜ਼ਿਲਾ ਟਰਾਂਸਪੋਰਟ ਅਥਾਰਟੀਆਂ ਪਾਸੋਂ ਤਸਦੀਕ ਕਰਵਾਇਆ ਗਿਆ ਜਿਸ ਵਿੱਚ ਵਹੀਕਲਾਂ ਦੇ ਕਾਫੀ ਨੰਬਰ ਸਕੂਟਰ, ਮੋਟਰ ਸਾਈਕਲ, ਕਾਰ, ਪਿਕਅੱਪ, ਟਰੈਕਟਰ ਟਰੇਲਰ, ਕਲੋਜ਼ ਬਾਡੀ ਟਰੱਕ, ਐਲ.ਪੀ.ਜੀ. ਟੇੈਂਕਰ ਅਤੇ ਹਾਰਵੈਸਟਰਾਂ ਆਦਿ ਦੇ ਸ਼ਾਮਲ ਸਨ ਜਦ ਕਿ ਇਨਾਂ ਵਹੀਕਲਾਂ ਉਤੇ ਜਿਣਸ ਦੀ ਢੋਆ-ਢੋਆਈ ਨਹੀਂ ਕੀਤੀ ਜਾ ਸਕਦੀ। ਇਸ ਪ੍ਰਕਾਰ ਇਨਾਂ ਗੇਟ ਪਾਸਾਂ ਵਿੱਚ ਫ਼ਰਜ਼ੀ ਵਹੀਕਲਾਂ ਦੇ ਨੰਬਰਾਂ ਦੇ ਨਾਲ ਨਾਲ ਜਿਣਸ ਦੀ ਮਿਕਦਾਰ ਦਾ ਦਿੱਤਾ ਵੇਰਵਾ ਪਹਿਲੀ ਨਜ਼ਰੇ ਫਰਜ਼ੀ ਰਿਪੋਰਟਿੰਗ ਦਾ ਮਾਮਲਾ ਦਿਖਾਈ ਦਿੰਦਾ ਹੈ ਅਤੇ ਇਨਾਂ ਗੇਟ ਪਾਸਾਂ ਵਿੱਚ ਦਰਸਾਈ ਜਿਣਸ ਦੇ ਗਬਨ ਹੋਣ ਦਾ ਮਾਮਲਾ ਵੀ ਉਜਾਗਰ ਹੁੰਦਾ ਹੈ। ਉਨਾਂ ਦੱਸਿਆ ਕਿ ਵਿਭਾਗ ਦੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਇਨਾਂ ਗੇਟ ਪਾਸਾਂ ਨੂੰ ਬਿਨਾਂ ਜਾਂਚ ਕੀਤੇ ਹੀ ਉਕਤ ਠੇਕੇਦਾਰਾਂ ਨੂੰ ਕੀਤੇ ਗਏ ਕੰਮਾਂ ਬਦਲੇ ਅਦਾਇਗੀ ਵੀ ਕਰ ਦਿੱਤੀ ਗਈ ਹੈ।
ਉਨਾਂ ਇਹ ਵੀ ਖੁਲਾਸਾ ਕੀਤਾ ਕਿ ਇਸ ਤੋਂ ਇਲਾਵਾ ਟੈਂਡਰ ਭਰਨ ਸਮੇਂ ਉਕਤ ਠੇਕੇਦਾਰਾਂ ਵੱਲੋਂ ਮਜ਼ਦੂਰੀ ਦੇ ਕੰਮ ਸਬੰਧੀ ਮੁਹੱਈਆ ਕਰਵਾਏ ਗਏ ਮਜ਼ਦੂਰਾਂ ਦੇ ਅਧਾਰ ਕਾਰਡਾਂ ਦੀਆਂ ਫੋਟੋ ਕਾਪੀਆਂ ਨੂੰ ਜਾਂਚਣ ਤੋਂ ਪਾਇਆ ਗਿਆ ਕਿ ਇਨਾਂ ਵਿੱਚੋਂ ਕਈ ਅਧਾਰ ਕਾਰਡ ਨਾਬਾਲਗ ਮਜ਼ਦੂਰਾਂ ਦੇ, ਕਈ ਅਧਾਰ ਕਾਰਡ 60 ਸਾਲ ਤੋਂ ਵੱਧ ਉਮਰ ਵਾਲੇ ਲੋਕਾਂ ਦੇ ਅਤੇ ਕਈ ਅਧਾਰ ਕਾਰਡ ਪੜਨ ਯੋਗ ਹੀ ਨਹੀਂ। ਇਸ ਕਰਕੇ ਤੱਥਾਂ ਮੁਤਾਬਿਕ ਜ਼ਿਲਾ ਟੈਂਡਰ ਕਮੇਟੀ ਵੱਲੋਂ ਸਬੰਧਤ ਠੇਕੇਦਾਰਾਂ ਦੀ ਤਕਨੀਕੀ ਬਿੱਡ ਹੀ ਖਾਰਜ ਕਰਨੀ ਬਣਦੀ ਸੀ, ਜੋ ਕਿ ਨਹੀਂ ਕੀਤੀ ਗਈ ਜਿਸ ਤੋਂ ਸਾਬਤ ਹੋਇਆ ਹੈ ਕਿ ਉਕਤ ਠੇਕੇਦਾਰਾਂ ਵੱਲੋਂ ਮਹਿਕਮਾ ਖੁਰਾਕ ਸਿਵਲ ਸਪਲਾਈ ਤੇ ਖਪਤਕਾਰ ਮਾਮਲੇ, ਸ਼ਹੀਦ ਭਗਤ ਸਿੰਘ ਨਗਰ ਦੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਅਤੇ ਸਬੰਧਤ ਖਰੀਦ ਏਜੰਸੀਆਂ ਦੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਕਰਕੇ ਅਨਾਜ ਮੰਡੀਆਂ ਵਿੱਚ ਅਨਾਜ ਦੀ ਢੋਆ-ਢੋਆਈ ਲਈ ਹੋਏ ਲੇਬਰ ਕਾਰਟੇਜ਼ ਅਤੇ ਟਰਾਂਸਪੋਰਟ ਦੇ ਟੈਂਡਰਾਂ ਵਿੱਚ ਘਪਲੇਬਾਜ਼ੀ ਕੀਤੀ ਗਈ ਹੈ ਜਿਸ ਦੇ ਅਧਾਰ ਉਤੇ ਇਹ ਮੁਕੱਦਮਾ ਦਰਜ ਕੀਤਾ ਗਿਆ ਹੈ।

ਵਿਧਾਇਕ ਨਾਲ ਵਿਵਾਦ ਤੋਂ ਬਾਅਦ ਡੀਸੀਪੀ ਦਾ ਤਬਾਦਲਾ

0

ਪੰਜਾਬੀ ਖ਼ਬਰਸਾਰ ਬਿਉਰੋ
ਜਲੰਧਰ, 23 ਸਤੰਬਰ: ਇੱਥੇ ਤੈਨਾਤ ਡੀਸੀਪੀ ਨਰੇਸ਼ ਡੋਗਰਾ ਅਤੇ ਆਪ ਵਿਧਾਇਕ ਰਮਨ ਅਰੋੜਾ ਵਿਚਕਾਰ ਹੋਏ ਵਿਵਾਦ ਦਾ ਮਾਮਲਾ ਸੋਸਲ ਮੀਡੀਆ ’ਤੇ ਵਾਈਰਲ ਹੋਣ ਤੋਂ ਬਾਅਦ ਅੱਜ ਪੰਜਾਬ ਸਰਕਾਰ ਨੇ ਪੁਲਿਸ ਅਧਿਕਾਰੀ ਡੋਗਰਾ ਦਾ ਪੀਏਪੀ ਵਿਚ ਤਬਾਦਲਾ ਕਰ ਦਿੱਤਾ। ਹਾਲਾਂਕਿ ਪਹਿਲਾਂ ਇਹ ਵੀ ਕਿਹਾ ਜਾ ਰਿਹਾ ਸੀ ਕਿ ਡੋਗਰਾ ਵਿਰੁਧ ਪਰਚਾ ਵੀ ਦਰਜ਼ ਕੀਤਾ ਜਾ ਰਿਹਾ ਹੈ ਪ੍ਰੰਤੂ ਬਾਅਦ ਵਿਚ ਦੋਵਾਂ ਪੱਖਾਂ ਚ ਰਾਜ਼ੀਨਾਮਾ ਹੋਣ ਦੀ ਚਰਚਾ ਹੈ ਜਿਸਤੋਂ ਬਾਅਦ ਇੱਕ ਵਾਰ ਮਾਮਲਾ ਸ਼ਾਂਤ ਹੋ ਗਿਆ ਹੈ। ਵਿਧਾਇਕ ਰਮਨ ਅਰੋੜਾ ਨੇ ਵੀ ਖੁਦ ਨੂੰ ਇਸ ਮਾਮਲੇ ਵਿਚ ਪਾਸੇ ਕਰਦੇ ਹੋਏ ਦਾਅਵਾ ਕੀਤਾ ਹੈ ਕਿ ਇਹ ਵਿਵਾਦ ਡੀਸੀਪੀ ਤੇ ਵਾਲਮੀਕੀ ਭਾਈਚਾਰੇ ਵਿਚ ਹੋਇਆ ਸੀ। ਗੌਰਤਲਬ ਹੈ ਕਿ ਇਸ ਮਾਮਲੇ ਵਿਚ ਦੋ ਵੀਡੀਓ ਵੀ ਸੋਸਲ ਮੀਡੀਆ ’ਤੇ ਵਾਈਰਲ ਹੋਈਆਂ ਸਨ, ਜਿੰਨ੍ਹਾਂ ਵਿਚ ਇੱਕ ਵੀਡੀਓ ‘ਚ ਡੀਸੀਪੀ ਡੋਗਰਾ ਨੂੰ ਕੁੱਝ ਲੋਕ ਘੇਰੀ ਬੈਠੇ ਹਨ ਤੇ ਦੂਜੀ ‘ਚ ਡੀਸੀਪੀ ਜਸਕਿਰਨ ਤੇਜਾ ਉਨ੍ਹਾਂ ਨੂੰ ਬਚਾ ਕੇ ਲਿਜਾ ਰਹੇ ਹਨ।

ਯੂ.ਪੀ ’ਚ ਇੱਕ ਪ੍ਰਵਾਰ ਨੇ ਕਰੋਨਾ ਨਾਲ ਮਰੇਂ ਵਿਅਕਤੀ ਦੀ ਲਾਸ਼ ਡੇਢ ਸਾਲ ਤੋਂ ਘਰ ਵਿਚ ਰੱਖੀ

ਮੁਹੱਲਾ ਵਾਸੀਆਂ ਨੂੰ ਪਤਾ ਲੱਗਿਆ ’ਤੇ ਪੁਲਿਸ ਨੇ ਲਾਸ਼ ਨੂੰ ਹਸਪਤਾਲ ਪਹੁੰਚਾਇਆ
ਪਰ ਨੂੰ ਵਿਅਕਤੀ ਦੇ ਜਿੰਦਾ ਹੋਣ ਦਾ ਸੀ ਵਹਿਮ
ਪੰਜਾਬੀ ਖ਼ਬਰਸਾਰ
ਕਾਨਪੁਰ, 23: ਉਤਰ ਪ੍ਰਦੇਸ਼ ਦੇ ਕਾਨਪੁਰ ਇਲਾਕ ‘ਚ ਇਕ ਅਨੌਖਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਪਰਿਵਾਰ ਨੇ ਜਿੰਦਾ ਹੋਣ ਦੇ ਵਹਿਮ ’ਚ ਇੱੱਕ ਮੈਂਬਰ ਦੀ ਲਾਸ਼ ਨੂੰ ਕਰੀਬ ਡੇਢ ਸਾਲ ਤੋਂ ਘਰ ਵਿਚ ਹੀ ਆਕਸ਼ੀਜਨ ’ਤੇ ਰੱਖਿਆ ਹੋਇਆ ਸੀ। ਇਸ ਘਟਨਾ ਦਾ ਇਲਾਕੇ ਵਿਚ ਪਤਾ ਲੱਗਦੇ ਹੀ ਸਹਿਮ ਫੈਲ ਗਿਆ ਤੇ ਪੁਲਿਸ ਤੇ ਸਿਹਤ ਵਿਭਾਗ ਨੂੰ ਸੂਚਨਾ ਮਿਲਣ ’ਤੇ ਲਾਸ਼ ਨੂੰ ਘਰੋਂ ਚੁੱਕ ਕੇ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਲਾਸ਼ ਦੀ ਹਾਲਾਤ ਕਾਫ਼ੀ ਖ਼ਰਾਬ ਹੋ ਚੁੱਕੀ ਸੀ। ਮਿ੍ਰਤਕ ਦੀ ਪਹਿਚਾਣ ਵਿਮਲੇਸ ਦੀਕਸਤ ਦੇ ਤੌਰ ’ਤੇ ਹੋਈ ਹੈ, ਜਿਸਦੀ ਕੋਰੋਨਾ ਕਾਲ ਦੌਰਾਨ 22 ਅਪ੍ਰੈਲ 2021 ਨੂੰ ਮੌਤ ਹੋ ਗਈ ਸੀ। ਉਹ ਆਮਦਨ ਕਰ ਵਿਭਾਗ ਵਿਚ ਨੌਕਰੀ ਕਰਦਾ ਸੀ। ਸਾਹਮਣੇ ਆਈ ਸੂਚਨਾ ਮੁਤਾਬਕ ਵਿਮਲੇਸ਼ ਨੂੰ ਇੱਕ ਨਹੀਂ ਦੋ ਹਸਪਤਾਲਾਂ ਦੇ ਡਾਕਟਰਾਂ ਨੇ ਮਿ੍ਰਤਕ ਐਲਾਨ ਦਿੱਤਾ ਸੀ ਪ੍ਰੰਤੂ ਪ੍ਰਵਾਰਕ ਮੈਂਬਰਾਂ ਨੂੰ ਉਸਦੇ ਮਰਨ ਦਾ ਦਾਅਵਾ ਗਲਤ ਲੱਗਿਆ ਤੇ ਉਨ੍ਹਾਂ ਨੂੰ ਲੱਗਿਆ ਕਿ ਉਹ ਕੋਮਾ ਵਿਚ ਚਲਾ ਗਿਆ ਹੈ ਤੇ ਇੱਕ ਦਿਨ ਜਿੰਦਾ ਹੋ ਜਾਵੇਗਾ। ਉਹ ਲਾਸ਼ ਨੂੰ ਅਪਣੇ ਨਾਲ ਘਰ ਲੈ ਆਏ, ਜਿੱਥੈ ਉਸਨੂੰ ਆਕਸ਼ੀਜਨ ’ਤੇ ਰੱਖਿਆ ਹੋਇਆ ਸੀ। ਇਸਤੋਂ ਇਲਾਵਾ ਦੇਹ ਵਿਚੋਂ ਮੁਸ਼ਕ ਨਾ ਆਵੇ, ਇਸਦੇ ਲਈ ਹਰ ਰੋਜ਼ ਉਸ ਉਪਰ ਗੰਗਾ ਜਲ ਛਿੜਕਿਆ ਜਾ ਰਿਹਾ ਸੀ। ਮੁਹੱਲਾ ਵਾਸੀਆਂ ਤੇ ਰਿਸਤੇਦਾਰਾਂ ਨੂੰ ਵੀ ਉਸਦੇ ਜਿੰਦਾ ਹੋਣ ਬਾਰੇ ਦਸਿਆ ਜਾਂਦਾ ਸੀ। ਜਦੋਂਕਿ ਜਿਸ ਹਸਪਤਾਲ ਵਿਚ ਵਿਮਲੇਸ਼ ਦੀ ਮੌਤ ਹੋਈ ਸੀ, ਉਸਨੇ ਉਸਦੀ ਮੌਤ ਦਾ ਸਰਟੀਫਿਕੇਟ ਵੀ ਜਾਰੀ ਕੀਤਾ ਹੋਇਆ ਸੀ। ਮੁਢਲੀ ਪੜਤਾਲ ਮੁਤਾਬਕ ਮਿ੍ਰਤਕ ਦੀ ਘਰ ਵਾਲੀ ਵੀ ਡਿਪਰੇਸ਼ਨ ਵਿਚ ਚਲੀ ਗਈ ਸੀ ਤੇ ਉਸਨੇ ਅੱਜ ਘਰ ਲਾਸ਼ ਲੈਣ ਆਏ ਪੁਲਿਸ ਤੇ ਸਿਹਤ ਵਿਭਾਗ ਦੀ ਟੀਮ ਦਾ ਵਿਰੋਧ ਕੀਤਾ ਪ੍ਰੰਤੂ ਉਸਨੂੰ ਕਿਸੇ ਤਰ੍ਹਾਂ ਸਮਝਾ ਕੇ ਹਸਪਤਾਲ ਨਾਲ ਲਿਜਾਇਆ ਗਿਆ, ਜਿੱਥੇ ਉਸਦੀ ਵੀ ਇਲਾਜ਼ ਕੀਤਾ ਜਾ ਰਿਹਾ ਹੈ।

ਕੇਂਦਰ ਨੇ ਅਮਨ ਅਰੋੜਾ ਦੇ ਵਿਦੇਸ਼ ਦੌਰ ’ਤੇ ਲਗਾਈ ਰੋਕ

0

ਕੈਬਨਿਟ ਮੰਤਰੀ ਨੇ ਭਾਜਪਾ ਨੂੰ ਪੁੱਛਿਆ ਕਿ ਆਮ ਆਦਮੀ ਪਾਰਟੀ ਤੋਂ ਐਨਾ ਕਾਹਦਾ ਸਿਆਸੀ ਡਰ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 23 ਸਤੰਬਰ: ਦੋ ਦਿਨ ਪਹਿਲਾਂ ਪੰਜਾਬ ਵਿਧਾਨ ਸਭਾ ਦਾ ਵਿਸੇਸ ਸੈਸ਼ਨ ਰੱਦ ਕਰਨ ਤੋਂ ਬਾਅਦ ‘ਆਪ ਸਰਕਾਰ ਅਤੇ ਕੇਂਦਰ ਸਰਕਾਰ ਵਿਚਕਾਰ ਵਧਦੇ ਜਾ ਰਹੇ ਟਕਰਾਅ ਦੌਰਾਨ ਅੱਜ ਉਸ ਸਮੇਂ ਨਵਾਂ ਮੋੜ ਆ ਗਿਆ ਜਦ ਬੈਲਜੀਅਮ, ਜਰਮਨੀ ਅਤੇ ਨੀਦਰਲੈਂਡ ਦੀ ਯਾਤਰਾ ’ਤੇ ਜਾ ਰਹੇ ਪੰਜਾਬ ਦੇ ਊਰਜਾ ਮੰਤਰੀ ਅਮਨ ਅਰੋੜਾ ਨੂੰ ਕੇਂਦਰ ਨੇ ਵਿਦੇਸ਼ ਜਾਣ ਦੀ ਇਜਾਜਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸ੍ਰੀ ਅਰੋੜਾ ਨੇ 24 ਸਤੰਬਰ ਤੋਂ 2 ਅਕਤੂਬਰ ਤੱਕ ਤਿੰਨ ਦੇਸਾਂ ਦੀ ਯਾਤਰਾ ਕਰਨੀ ਸੀ। ਉਨ੍ਹਾਂ ਯੂਰਪ ਵਿੱਚ ਹਾਈਡਰੋਜਨ ਸੈਕਟਰ ਵਿੱਚ ਹੋਏ ਨਵੀਨਤਮ ਵਿਕਾਸ ਬਾਰੇ ਜਾਣਕਾਰੀ ਲੈਣ ਯੂਰਪ ਜਾਣਾ ਸੀ। ਉਧਰ ਅਮਨ ਅਰੋੜਾ ਨੇ ਸਰਕਾਰੀ ਵਿਦੇਸ਼ ਦੌਰੇ ਲਈ ਪੌਲਿਟੀਕਲ ਕਲੀਅਰੈਂਸ ਨਾ ਦੇਣ ਉਤੇ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਾਜਪਾ ਨੂੰ ਸਵਾਲ ਕੀਤਾ ਕਿ ਉਹ ਆਮ ਆਦਮੀ ਪਾਰਟੀ (ਆਪ) ਤੋਂ ਸਿਆਸੀ ਤੌਰ ’ਤੇ ਐਨਾ ਅਸੁਰੱਖਿਅਤ ਕਿਉਂ ਮਹਿਸੂਸ ਕਰ ਰਹੀ ਹੈ, ਜੋ ਉਸ ਨੂੰ ਆਪ ਲੀਡਰਸ਼ਿਪ ਦੇ ਸਰਕਾਰੀ ਵਿਦੇਸ਼ ਦੌਰੇ ਲਈ ਮਨਜ਼ੂਰੀ ਦੇਣ ਤੋਂ ਇਨਕਾਰ ਕਰਨ ਵਰਗੀਆਂ ਕੋਝੀਆਂ ਚਾਲਾਂ ਦਾ ਸਹਾਰਾ ਲੈਣਾ ਪੈ ਰਿਹਾ ਹੈ।ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੋਇਆ ਕਿ ਕੇਂਦਰ ਸਰਕਾਰ ਨੇ ਕਿਸੇ ‘ਆਪ’ ਆਗੂ ਨੂੰ ਇਜਾਜ਼ਤ ਦੇਣ ਤੋਂ ਇਨਕਾਰ ਕੀਤਾ ਹੈ। ਇਸ ਤੋਂ ਪਹਿਲਾਂ ਵੀ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਵਰਲਡ ਸਿਟੀਜ਼ ਸੰਮੇਲਨ ਵਿੱਚ ਭਾਰਤ ਦੀ ਪ੍ਰਤੀਨਿਧਤਾ ਕਰਨ ਲਈ ਸਿੰਗਾਪੁਰ ਜਾਣ ਦੀ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ।ਦਿਲਚਸਪ ਤੱਥ ਇਹ ਹੈ ਕਿ ਕੇਂਦਰੀ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰਾਲੇ ਨੇ ਇਸ ਦੌਰੇ ਵਾਸਤੇ ਸ੍ਰੀ ਅਮਨ ਅਰੋੜਾ ਸਮੇਤ 13 ਮੈਂਬਰੀ ਵਫ਼ਦ ਦੀ ਸੂਚੀ ਨੂੰ 14 ਸਤੰਬਰ, 2022 ਨੂੰ ਪ੍ਰਵਾਨਗੀ ਦਿੱਤੀ ਸੀ, ਪਰ ਵਿਦੇਸ਼ ਮੰਤਰਾਲੇ ਨੇ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੂੰ ਰਾਜਸੀ ਪ੍ਰਵਾਨਗੀ ਨਹੀਂ ਦਿੱਤੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਦੌਰਾ ਇੰਡੋ-ਜਰਮਨ ਐਨਰਜੀ ਫੋਰਮ ਵੱਲੋਂ ਸਪਾਂਸਰ ਕੀਤਾ ਗਿਆ ਸੀ। ਇਸ ਦੌਰੇ ਦਾ ਕੇਂਦਰ ਜਾਂ ਸੂਬਾਈ ਸਰਕਾਰ ਉਤੇ ਇਕ ਪੈਸੇ ਦਾ ਵੀ ਵਿੱਤੀ ਬੋਝ ਨਹੀਂ ਪੈਣਾ ਸੀ।

Our Visitor

1906274