Sunday, May 17, 2026
Home Blog Page 2374

ਸਰੀਰਕ ਤੇ ਮਾਨਸਿਕ ਪੱਧਰ ਨੂੰ ਉੱਚਾ ਚੁੱਕਣ ਲਈ ਸਹਾਈ ਸਿੱਧ ਹੁੰਦੀਆਂ ਹਨ ਖੇਡਾਂ : ਚੰਦਰ ਗੈਂਦ

0

ਕਿਹਾ, ਹਿੰਦੁਸਤਾਨ ਦੀ ਨੀਂਹ ਨੂੰ ਮਜ਼ਬੂਤ ਕਰਦੇ ਹਨ ਨੌਜਵਾਨ ਖਿਡਾਰੀ
ਖੇਡਾਂ ਰਾਹੀਂ ਦੇਸ਼ ਦਾ ਨਾਮ ਚਮਕਾ ਸਕਦੇ ਹਨ ਨੌਜਵਾਨ : ਸ਼ੌਕਤ ਅਹਿਮਦ ਪਰੇ
ਕਰੀਬ 23 ਹਜ਼ਾਰ ਖਿਡਾਰੀਆਂ ਨੇ ਕੀਤੀ ਖੇਡਾਂ ਚ ਸ਼ਮੂਲੀਅਤ
ਸ਼ਾਨੋ-ਸ਼ੌਕਤ ਨਾਲ ਸਮਾਪਤ ਹੋਈਆਂ ਜਿਲ੍ਹਾ ਪੱਧਰੀ ਖੇਡਾਂ
ਸੁਖਜਿੰਦਰ ਮਾਨ
ਬਠਿੰਡਾ, 21 ਸਤੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਖੇਡਾਂ ਨੂੰ ਪ੍ਰਫੁੱਲਿਤ ਕਰਨ ਹਿੱਤ ਕਰਵਾਈਆਂ ਜਾ ਰਹੀਆਂ “ਖੇਡਾਂ ਵਤਨ ਪੰਜਾਬ ਦੀਆਂ“ ਦੇ ਜ਼ਿਲ੍ਹਾ ਪੱਧਰੀ ਸਮਾਪਤੀ ਸਮਾਰੋਹ ਮੌਕੇ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਸ਼੍ਰੀ ਚੰਦਰ ਗੈਂਦ ਮੁੱਖ ਮਹਿਮਾਨ ਵਜੋਂ ਸ਼ਿਕਰਤ ਕੀਤੀ। ਇਸ ਮੌਕੇ ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ, ਟ੍ਰੇਡ ਵਿੰਗ ਦੇ ਸੂਬਾ ਪ੍ਰਧਾਨ ਸ਼੍ਰੀ ਅਨਿੱਲ ਠਾਕੁਰ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ਼੍ਰੀ ਅਮਿ੍ਰੰਤ ਲਾਲ ਅਗਰਵਾਲ ਹਾਜ਼ਰ ਰਹੇ। ਇਸ ਮੌਕੇ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਸ਼੍ਰੀ ਚੰਦਰ ਗੈਂਦ ਨੇ ਖੇਡੋ, ਪੜ੍ਹੋ ਤੇ ਪੜ੍ਹਾਓ ਅਤੇ ਪੰਜਾਬ ਨੂੰ ਅੱਗੇ ਲਿਆਓ ਦਾ ਨਾਅਰਾ ਦਿੰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰੀਰਕ ਤੇ ਮਾਨਸਿਕ ਪੱਧਰ ਨੂੰ ਉੱਚਾ ਚੁੱਕਣ ਵਿੱਚ ਸਹਾਈ ਸਿੱਧ ਹੁੰਦੀਆਂ ਹਨ। ਉਨ੍ਹਾਂ ਖੇਡਾਂ ਦੀ ਮਹੱਤਤਾ ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਨਾਲ ਜਿੱਥੇ ਨੌਜਵਾਨ ਖਿਡਾਰੀ ਨਸ਼ਿਆਂ ਤੋਂ ਦੂਰ ਰਹਿੰਦੇ ਹਨ, ਉੱਥੇ ਹੀ ਉਹ ਖੇਡਾਂ ਰਾਹੀਂ ਆਪਣੇ ਮਾਤਾ-ਪਿਤਾ ਅਤੇ ਦੇਸ਼ ਦਾ ਨਾਮ ਚਮਕਾਅ ਸਕਦੇ ਹਨ।
ਇਸ ਤੋਂ ਪਹਿਲਾ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸੰਬੋਧਨ ਕਰਦਿਆਂ ਖੇਡਾਂ ਨੂੰ ਸੂਬਾ ਸਰਕਾਰ ਦਾ ਸ਼ਲਾਘਾ ਯੋਗ ਕਦਮ ਦੱਸਿਆ। ਉਨ੍ਹਾਂ ਕਿਹਾ ਕਿ 12 ਸਤੰਬਰ ਤੋਂ ਸ਼ੁਰੂ ਹੋਈਆਂ ਇਨ੍ਹਾਂ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਜ਼ਿਲ੍ਹੇ ਦੇ ਕਰੀਬ 23 ਹਜ਼ਾਰ ਦੇ ਖਿਡਾਰੀਆਂ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਜਿੱਥੇ ਜ਼ਿਲ੍ਹਾ ਪੱਧਰੀ ਖੇਡਾਂ ਚ ਜੇਤੂ ਰਹੇ ਖਿਡਾਰੀਆਂ ਨੂੰ ਵਧਾਈ ਦਿੱਤੀ ਉੱਥੇ ਹੀ ਉਨ੍ਹਾਂ ਜੇਤੂ ਖਿਡਾਰੀਆਂ ਕੋਲੋਂ ਸਟੇਟ ਪੱਧਰੀ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਦੀ ਕਾਮਨਾ ਵੀ ਕੀਤੀ। ਸਮਾਰੋਹ ਦੌਰਾਨ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਜੇਤੂ ਰਹੇ ਖਿਡਾਰੀਆਂ ਨੂੰ ਮੁੱਖ ਮਹਿਮਾਨ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਸ਼੍ਰੀ ਚੰਦਰ ਗੈਂਦ ਤੋਂ ਇਲਾਵਾ ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਤੇ ਹੋਰ ਪ੍ਰਮੁੱਖ ਸਖਸ਼ੀਅਤਾਂ ਵਲੋਂ ਸਰਟੀਫਿਕੇਟ ਤੇ ਮੈਡਲ ਦੇ ਕੇ ਸਨਮਾਨਿਤ ਵੀ ਕੀਤਾ। ਸਮਾਰੋਹ ਦੌਰਾਨ ਵਿਦਿਆਰਥੀਆਂ ਵਲੋਂ ਸਵਾਗਤੀ ਗੀਤ ਤੋਂ ਇਲਾਵਾ ਜਿੰਮਨਾਸਟਿਕ ਦੇ ਜੌਹਰ ਤੇ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ, ਕਮਿਸ਼ਨਰ ਨਗਰ ਨਿਗਮ ਮੈਡਮ ਪਲਵੀ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਮੈਡਮ ਲਵਜੀਤ, ਐਸਡੀਐਮ ਬਠਿੰਡਾ ਮੈਡਮ ਇਨਾਯਤ, ਐਸਡੀਐਮ ਤਲਵੰਡੀ ਸਾਬੋ ਸ. ਸਾਰੰਗਪ੍ਰੀਤ ਸਿੰਘ ਔਜਲਾ, ਦਿਹਾਤੀ ਪ੍ਰਧਾਨ ਸ਼੍ਰੀ ਗੁਰਜੰਟ ਸਿਵੀਆ, ਸ਼੍ਰੀ ਜਸਵਿੰਦਰ ਸਿੰਘ ਛਿੰਦਾ ਨੰਦਗੜ੍ਹ, ਜ਼ਿਲ੍ਹਾ ਖੇਡ ਅਫ਼ਸਰ ਸ. ਰੁਪਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ. ਮੇਵਾ ਸਿੰਘ, ਜ਼ਿਲ੍ਹਾ ਸਿੱਖਿਆ ਪ੍ਰਾਇਮਰੀ ਸ਼੍ਰੀ ਸ਼ਿਵਪਾਲ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਇਕਬਾਲ ਸਿੰਘ ਆਦਿ ਸਖਸ਼ੀਅਤਾਂ ਹਾਜ਼ਰ ਸਨ।

ਪੰਜਾਬ ਰੋਡੇਵਜ਼ ਦੇ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਸਬੰਧੀ ਕੇਸ ਤਿੰਨ ਮੈਂਬਰੀ ਸਬ ਕਮੇਟੀ ਨੂੰ ਭੇਜਿਆ: ਲਾਲਜੀਤ ਸਿੰਘ ਭੁੱਲਰ

0

ਨੌਸ਼ਹਿਰਾ ਪੰਨੂੰਆਂ ਵਿਖੇ ਕੰਡਕਟਰ ਦੀ ਕੁੱਟਮਾਰ ਕਰਨ ਵਾਲੇ ਪੁਲਿਸ ਮੁਲਾਜ਼ਮ ਵਿਰੁੱਧ ਕਾਰਵਾਈ ਲਈ ਐਸ.ਐਸ.ਪੀ. ਨੂੰ ਨਿਰਦੇਸ਼
ਸਕੱਤਰ ਟਰਾਂਸਪੋਰਟ ਨੂੰ ਰੋਡਵੇਜ਼ ‘ਚ ਤਰਸ ਦੇ ਆਧਾਰ ‘ਤੇ ਰਹਿੰਦੀਆਂ ਨਿਯੁਕਤੀਆਂ ਸਬੰਧੀ ਕਾਰਵਾਈ ਕਰਨ ਦੀ ਹਦਾਇਤ
ਆਊਟਸੋਰਸਡ ਡਰਾਈਵਰ/ਕੰਡਕਟਰ ਦੀ ਮੌਤ ‘ਤੇ ਵਾਰਸ ਨੂੰ ਨੌਕਰੀ ਦੇਣ ‘ਤੇ ਵਿਚਾਰ ਕਰੇਗੀ ਸਰਕਾਰ
ਵਿਅਸਤ ਰੂਟਾਂ ‘ਤੇ ਬੱਸਾਂ ਨਿਰੰਤਰ ਚਲਾਉਣ ਦੇ ਨਿਰਦੇਸ਼
ਕੈਬਨਿਟ ਮੰਤਰੀ ਨੇ ਪੰਜਾਬ ਰੋਡਵੇਜ਼/ਪਨਬੱਸ ਤੇ ਪੀ.ਆਰ.ਟੀ.ਸੀ. ਦੀਆਂ ਮੰਗਾਂ ਗਹੁ ਨਾਲ ਸੁਣੀਆਂ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 21 ਸਤੰਬਰ:ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਪੰਜਾਬ ਰੋਡੇਵਜ਼/ਪਨਬੱਸ ਵਿੱਚ ਠੇਕਾ ਆਧਾਰਤ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਸਬੰਧੀ ਕੇਸ ਵਿਭਾਗ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਗਠਤ ਕੀਤੀ ਤਿੰਨ ਮੈਂਬਰੀ ਕੈਬਨਿਟ ਸਬ ਕਮੇਟੀ ਨੂੰ ਭੇਜਿਆ ਹੋਇਆ ਹੈ।ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫਤਰ ਵਿਖੇ ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ, ਪੰਜਾਬ ਰੋਡਵੇਜ਼/ਪਨਬੱਸ ਸਟੇਟ ਟਰਾਂਸਪੋਰਟ ਵਰਕਰ ਯੂਨੀਅਨ, ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ ਯੂਨੀਅਨ ਅਤੇ ਪੰਜਾਬ ਰੋਡਵੇਜ਼/ਪਨਬੱਸ ਆਜ਼ਾਦ ਵਰਕਰਜ਼ ਯੂਨੀਅਨ ਦੇ ਮੁਲਾਜ਼ਮਾਂ ਨਾਲਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਤਿੰਨ ਮੈਂਬਰੀ ਕੈਬਨਿਟ ਸਬ ਕਮੇਟੀ ਵੱਲੋਂ ਲਏ ਫ਼ੈਸਲੇ ਮੁਤਾਬਕ ਸਾਰੇ ਯੋਗ ਉਮੀਦਵਾਰਾਂ ਨੂੰ ਪੱਕਾ ਕਰ ਦਿੱਤਾ ਜਾਵੇਗਾ। ਸ. ਭੁੱਲਰ ਨੇ ਮੁਲਾਜ਼ਮਾਂ ਵੱਲੋਂ ਉਨ੍ਹਾਂ ਨੂੰ ਰੈਗੂਲਰ ਕਰਨ ਸਬੰਧੀ ਰੱਖੀ ਮੰਗ ਦੇ ਜਵਾਬ ਇਹ ਗੱਲ ਕਹੀ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਹਾਲ ਹੀ ਵਿੱਚ ਕਰੀਬ 9 ਹਜ਼ਾਰ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਪੰਜਾਬ ਰੋਡਵੇਜ਼/ਪਨਬੱਸ ਵਿੱਚ ਤਰਸ ਦੇ ਆਧਾਰ ‘ਤੇ ਰਹਿੰਦੀਆਂ ਨਿਯੁਕਤੀਆਂ ਸਬੰਧੀ ਸਕੱਤਰ ਟਰਾਂਸਪੋਰਟ ਨੂੰ ਨਿਰਦੇਸ਼ ਦਿੰਦਿਆਂ ਇਸ ਸਬੰਧੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਉਣ ਲਈ ਕਿਹਾ।
ਮੁਲਾਜ਼ਮਾਂ ਵੱਲੋਂ ਰੱਖੀ ਮੰਗ ‘ਤੇ ਕੈਬਨਿਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਭਾਗ ਵਿੱਚ ਠੇਕਾ ਆਧਾਰ ‘ਤੇ ਰੱਖੇ ਡਰਾਈਵਰਾਂ ਤੇ ਕੰਡਕਟਰਾਂ ਦੀ ਡਿਊਟੀ ਦੌਰਾਨ ਮੌਤ ‘ਤੇ ਵਾਰਸਾਂ ਨੂੰ ਆਉਟਸੋਰਸ ਆਧਾਰ ‘ਤੇ ਨੌਕਰੀ ਦੇਣ ‘ਤੇ ਵਿਚਾਰ ਕੀਤਾ ਜਾਵੇ। ਉਨ੍ਹਾਂ ਮੁਲਾਜ਼ਮਾਂ ਨੂੰ ਭਰੋਸਾ ਦਿਵਾਇਆ ਕਿ ਫ਼ੌਤ ਹੋਏ ਮੁਲਾਜ਼ਮ ਦੇ ਪਰਿਵਾਰ ਦਾ ਭਵਿੱਖ ਸੁਰੱਖਿਅਤ ਰੱਖਣਾ ਸਰਕਾਰ ਦਾ ਮੁੱਢਲਾ ਫ਼ਰਜ਼ ਹੈ ਅਤੇ ਇਸ ਮੁੱਦੇ ‘ਤੇ ਸਰਕਾਰ ਹਮਦਰਦੀ ਨਾਲ ਹਾਂ-ਪੱਖੀ ਫ਼ੈਸਲਾ ਲਵੇਗੀ। ਇਸ ਦੇ ਨਾਲ ਹੀ ਸ. ਭੁੱਲਰ ਨੇ ਕਿਹਾ ਕਿ ਆਊਟਸੋਰਸ ਕੰਟਰੈਕਟਰ ਅਤੇ ਸਬੰਧਤ ਬੈਂਕ ਤੋਂ ਵੀ ਮੁਲਾਜ਼ਮਾਂ ਲਈ ਬੀਮਾ ਯੋਜਨਾ ਸ਼ੁਰੂ ਕਰਾਉਣ ਲਈ ਚਾਰਾਜੋਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਭਾਗ ਦੇ ਆਊਟਸੋਰਸ ਕੰਟਰੈਕਟਰ ਨੂੰ ਮੁਲਾਜ਼ਮਾਂ ਨੂੰ ਈ.ਐਸ.ਆਈ. ਅਤੇ ਹੋਰ ਸਹੂਲਤਾਂ ਦੇਣਾ ਵੀ ਯਕੀਨੀ ਬਣਾਇਆ ਜਾਵੇਗਾ। ਡਰਾਈਵਰਾਂ ਤੇ ਕੰਡਕਟਰਾਂ ਦੀ ਇੱਕ ਹੋਰ ਮੰਗ ਮੰਨਦਿਆਂ ਟਰਾਂਸਪੋਰਟ ਮੰਤਰੀ ਨੇ ਲੰਮੇ ਰੂਟਾਂ ‘ਤੇ ਜਾਂਦੇ ਮੁਲਾਜ਼ਮਾਂ ਲਈ ਰਾਤ ਦੇ ਠਹਿਰਾਅ ਲਈ ਮਿਹਨਤਾਨਾ ਵਧਾਉਣ ਲਈ ਵੀ ਅਧਿਕਾਰੀਆਂ ਨੂੰ ਹਦਾਇਤ ਕੀਤੀ।ਮੁਲਾਜ਼ਮਾਂ ਵੱਲੋਂ ਗ਼ੈਰ-ਕਾਨੂੰਨੀ ਤੌਰ ‘ਤੇ ਚਲ ਰਹੀਆਂ ਪ੍ਰਾਈਵੇਟ ਬੱਸਾਂ ਬਾਰੇ ਜਾਣਕਾਰੀ ਦੇਣ ‘ਤੇ ਕੈਬਨਿਟ ਮੰਤਰੀ ਨੇ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਨਿੱਜੀ ਤੌਰ ‘ਤੇ ਇਸ ਕਾਰਵਾਈ ਨੂੰ ਠੱਲ੍ਹ ਪਾਉਣ। ਉਨ੍ਹਾਂ ਨਾਲ ਹੀ ਕਿਹਾ ਕਿ ਲੋਕਾਂ ਦੀ ਜ਼ਿਆਦਾ ਆਮਦ ਵਾਲੇ ਵਿਅਸਤ ਰੂਟਾਂ ‘ਤੇ ਬੱਸ ਸਰਵਿਸ ਕਦੇ ਵੀ ਬੰਦ ਨਾ ਕੀਤੀ ਜਾਵੇ ਅਤੇ ਬੱਸਾਂ ਦਾ ਨਿਰੰਤਰ ਚਲਣਾ ਯਕੀਨੀ ਬਣਾਇਆ ਜਾਵੇ। ਮੀਟਿੰਗ ਦੌਰਾਨ ਸਕੱਤਰ ਟਰਾਂਸਪੋਰਟ ਵਿਕਾਸ ਗਰਗ, ਡਾਇਰੈਕਟਰ ਸਟੇਟ ਟਰਾਂਸਪੋਰਟ ਅਮਨਦੀਪ ਕੌਰ, ਪੀ.ਆਰ.ਟੀ.ਸੀ. ਦੇ ਏ.ਐਮ.ਡੀ. ਚਰਨਜੋਤ ਸਿੰਘ ਅਤੇ ਟਰਾਂਸਪੋਰਟ ਵਿਭਾਗ ਦੇ ਡਿਪਟੀ ਡਾਇਰੈਕਟਰ ਪਰਨੀਤ ਸਿੰਘ ਮਿਨਹਾਸ ਤੇ ਹੋਰ ਅਧਿਕਾਰੀ ਮੌਜੂਦ ਰਹੇ।

ਬੇਰੁਜਗਾਰ 1158 ਸਹਾਇਕ ਪ੍ਰੋਫੈਸਰਾਂ ਤੇ ਜਬਰ ਮਨੁੱਖੀ ਹੱਕਾਂ ਦਾ ਘਣ:-ਗੁਰਪਰੀਤ ਪੱਕਾ

0

ਸੁਖਜਿੰਦਰ ਮਾਨ
ਬਠਿੰਡਾ, 21 ਸਤੰਬਰ: ਵੋਟਾਂ ਸਮੇਂ ਬੇਰੁਜਗਾਰਾਂ ਨੂੰ ਰੁਜਗਾਰ ਦੇਣ ਦੀਆਂ ਗੱਲਾਂ ਕਰਨ ਵਾਲੀ ਆਮ ਆਦਮੀ ਪਾਰਟੀ ਸਰਕਾਰ ਬਣਨ ਮਗਰੋਂ ਬੇਰੁਜਗਾਰਾਂ ’ਤੇ ਜਬਰ ਕਰਨ ਤੇ ਲੱਗੀ ਹੋਈ ਹੈੈ। ਇਸ ਸੰਬੰਧੀ ਬੀ.ਐੱਡ.ਟੈੱਟ ਪਾਸ ਬੇਰੁਜਗਾਰ ਅਧਿਆਪਕ ਯੂਨੀਅਨ ਦੇ ਬਠਿੰਡਾ ਜਿਲ੍ਹੇ ਦੇ ਪ੍ਰਧਾਨ ਗੁਰਪ੍ਰੀਤ ਪੱਕਾ ਤੇ ਬੇਰੁਜਗਾਰ ਸਾਥੀ ਹਰਵਿੰਦਰ ਬਠਿੰਡਾ ਨੇ ਇਸ ਜਬਰ ਦੀ ਜੋਰਦਾਰ ਸਬਦਾਂ ਵਿੱਚ ਨਿਖੇਧੀ ਕਰਦੇ ਹੋਏ ਉਚੇਰੀ ਸਿੱਖਿਆ ਦੇ ਮੰਤਰੀ ਮੀਤ ਹੇਅਰ ਨੂੰ ਡਰਾਮੇਬਾਜ ਤੇ ਮੱਗਰਮੱਛ ਦੇ ਹੰਝੂ ਵਹਾਉਣ ਵਾਲਾ ਮੰਤਰੀ ਕਿਹਾ ਹੈ.ਕਿਉਂਕਿ ਮੀਤ ਹੇਅਰ ਵਿਰੋਧੀ ਧਿਰ ਵਿੱਚ ਹੁੰਦੇ ਹੋਏ ਬੇਰੁਜਗਾਰਾਂ ਦੇ ਧਰਨਿਆਂ ਵਿੱਚ ਸਾਮਿਲ ਹੋਕੇ ਵੱਡੇ-ਵੱਡੇ ਵਾਅਦੇ ਕਰਦੇ ਸਨ ਹੁਣ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਤਾਂ ਉਹ ਵੀ ਪਿਛਲੀਆਂ ਸਰਕਾਰਾਂ ਵਾਂਗ ਜਾਬਰ ਦਾ ਰੂਪ ਧਾਰਨ ਕਰ ਰਹੀ ਹੈ। ਸਿਹਤ ਅਤੇ ਸਿੱਖਿਆ ਨੂੰ ਵਿਸੇਸ ਤਵੱਜੋਂ ਦੇ ਦਮਗਜੇ ਮਾਰਨ ਵਾਲੀ ਸਰਕਾਰ ਬੇਰੁਜਗਾਰਾਂ ਨੂੰ ਨੌਕਰੀਆਂ ਦੀ ਬਜਾਏ ਡਾਂਗਾਂ ਨਾਲ ਨਿਵਾਜ ਰਹੀ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅਜੇ ਤੱਕ ਪਿਛਲੀ ਕਾਂਗਰਸ ਸਰਕਾਰ ਵੱਲੋਂ ਜਾਰੀ ਕੀਤੀਆਂ ਭਰਤੀਆਂ ਨੂੰ ਵੀ ਨੇਪਰੇ ਨਹੀਂ ਚਾੜ ਰਹੀ।ਉਹਨਾਂ ਨੇ ਬੇਰੁਜਗਾਰ 1158 ਸਹਾਇਕ ਪ੍ਰੋਫੈਸਰਾਂ ਤੇ ਜਬਰ ਕਰਕੇ ਦੇਰ ਰਾਤ ਤੱਕ ਥਾਣੇ ਡੱਕਣ ਤੇ ਜੋਰਦਾਰ ਸਬਦਾਂ ਵਿੱਚ ਨਿਖੇਧੀ ਕੀਤੀ ਹੈ।

ਨੈਸ਼ਨਲ ਹੈਲਥ ਮਿਸ਼ਨ ਦੇ ਕਾਮਿਆਂ ਵੱਲੋਂ 26 ਸਤੰਬਰ ਨੂੰ ਮੁੱਖ ਮੰਤਰੀ ਦੇ ਘਰ ਬਾਹਰ ਸੂਬਾ ਪੱਧਰੀ ਰੈਲੀ ਦਾ ਐਲਾਨ : ਡਾ. ਸਿਮਰਪਾਲ ਸਿੰਘ

0

ਪੰਜਾਬੀ ਖ਼ਬਰਸਾਰ ਬਿਉਰੋ
ਮੋਗਾ, 21 ਸਤੰਬਰ: ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਬਹੁਤ ਵਾਅਦੇ ਕੀਤੇ ਜਾ ਰਹੇ ਹਨ, ਪਰ ਸਿਹਤ ਸੇਵਾਵਾਂ ਦੇਣ ਵਾਲੇ ਨੈਸ਼ਨਲ ਹੈਲਥ ਮਿਸ਼ਨ ਦੇ ਠੇਕਾ ਮੁਲਾਜਮਾਂ ਤੋਂ ਪੰਜਾਬ ਸਰਕਾਰ ਕਿਨਾਰਾ ਕਰਦੀ ਨਜਰ ਆ ਰਹੀ ਹੈ। ਨੈਸ਼ਨਲ ਹੈਲਥ ਮਿਸ਼ਨ ਅਧੀਨ ਮੁਲਾਜਮ ਪਿੱਛਲੇ 15 ਸਾਲਾਂ ਤੋਂ ਕੰਮ ਕਰ ਰਹੇ ਹਨ, ਜਿਹਨਾਂ ਨਾਲ ਸਮੇਂ ਦੀਆਂ ਸਰਕਾਰਾਂ ਨੇ ਹਰ ਵਾਰ ਧੋਖਾ ਕੀਤਾ ਹੈ। ਇਸ ਮੌਕੇ ਨੈਸ਼ਨਲ ਹੈਲਥ ਮਿਸ਼ਨ ਯੂਨੀਅਨ ਢੁੱਡੀਕੇ ਦੇ ਆਗੂ ਡਾ. ਸਿਮਰਪਾਲ ਸਿੰਘ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਚੋਣਾਂ ਦੌਰਾਨ ਨੈਸ਼ਨਲ ਹੈਲਸ਼ ਮਿਸ਼ਨ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਸਰਕਾਰ ਬਣਨ ਤੇ ਪਹਿਲੀ ਕੈਬਨਿਟ ਵਿੱਚ ਹੀ ਯੋਗ ਪ੍ਣਾਲੀ ਰਾਹੀ ਭਰਤੀ ਹੋਏ ਸਮੂਹ ਐਨ.ਐਚ.ਐਮ ਮੁਲਾਜ਼ਮਾਂ (ਕਰੋਨਾ ਯੋਧਿਆਂ) ਨੂੰ ਪਹਿਲ ਦੇ ਅਧਾਰ ਤੇ ਰੈਗੂਲਰ ਕੀਤਾ ਜਾਵੇਗਾ, ਪ੍ਰੰਤੂ ਹੁਣ ਪੰਜਾਬ ਸਰਕਾਰ ਆਪਣੇ ਵਾਅਦੇ ਤੋਂ ਮੁੱਕਰਦੀ ਨਜ਼ਰ ਆ ਰਹੀ ਹੈ। ਜਿਸ ਦੇ ਵਿਰੋਧ ਵਿੱਚ ਰੋਸ ਵਜੋਂ ਸੂਬਾ ਕਮੇਟੀ ਵੱਲੋਂ ਸੂਬਾ ਭਰ ਦੇ 12000 ਸਿਹਤ ਮੁਲਾਜਮਾਂ ਦੀ ਇੱਕ ਵਿਸ਼ਾਲ ਸੂਬਾ ਪੱਧਰੀ ਰੈਲੀ ਮਿਤੀ 26 ਸਤੰਬਰ 2022 ਦਿਨ ਸੋਮਵਾਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਘਰ ਬਾਹਰ ਰੱਖੀ ਗਈ ਹੈ।
ਜਿਕਰਯੋਗ ਹੈ ਕਿ ਸਿਹਤ ਵਿਭਾਗ ਵਿੱਚ ਨੈਸ਼ਨਲ ਹੈਲਥ ਮਿਸ਼ਨ ਅਧੀਨ ਲੱਗਭੱਗ ਬਾਰਾਂ ਹਜਾਰ ਸਿਹਤ ਕਰਮਚਾਰੀ ਜਿਨ੍ਹਾਂ ਵਿੱਚ ਡਾਕਟਰ, ਏ. ਐਨ. ਐਮ, ਸਟਾਫ਼ ਨਰਸਾਂ,ਆਯੂਸ਼, ਸੀ ਐਚ ਓ, ਆਰ.ਬੀ.ਐਸ.ਕੇ. ਅਤੇ ਦਫਤਰੀ ਸਟਾਫ਼ ਪਿਛਲੇ ਪੰਦਰ੍ਹਾਂ ਸਾਲਾਂ ਤੋਂ ਬਹੁਤ ਨਿਗੂਣੀਆਂ ਤਨਖਾਹਾਂ ਤੇ ਕੰਮ ਕਰਦੇ ਆ ਰਹੇ ਹਨ। ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਸੂਬਾ ਭਰ ਦੇ ਸਮੂਹ ਨੈਸ਼ਨਲ ਹੈਲਥ ਮਿਸ਼ਨ ਮੁਲਾਜ਼ਮਾਂ ਵੱਲੋਂ ਪਿਛਲੇ ਹਫ਼ਤੇ ਵੀ ਮਿਤੀ 12 ਸਤੰਬਰ ਨੂੰ 12 ਤੋਂ 2 ਵਜੇ ਤੱਕ 2 ਘੰਟੇ ਲਈ ਮੁਕੱਮਲ ਤੌਰ ਤੇ ਕੰਮ ਬੰਦ ਕਰਕੇ ਜਿਲ੍ਹਾ ਪੱਧਰ ਤੇ ਪੰਜਾਬ ਸਰਕਾਰ ਦੀ ਅਰਥੀ ਫੂਕ ਅਤੇ ਰੋਸ਼ ਪ੍ਦਰਸ਼ਨ ਕੀਤੇ ਗਏ ਸਨ । ਆਮ ਆਦਮੀ ਪਾਰਟੀ ਸਰਕਾਰ ਦੀ ਵਾਅਦਾ ਖਿਲਾਫੀ ਤੋਂ ਨਰਾਜ਼ ਆਪਣੇ ਰੋਸ ਪ੍ਦਰਸ਼ਨਾ ਦੇ ਤਹਿਤ ਅੱਜ ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜਮਾਂ ਵੱਲੋਂ ਸਰਕਾਰ ਦੇ ਖਿਲਾਫ਼ ਸੜਕਾਂ ਤੇ ਉਤਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਹਫਤੇ ਭਰ ਦੇ ਦੌਰਾਨ ਜਿਲ੍ਹਾ ਮੋਗਾ ਦੇ ਸਮੂਹ ਠੇਕਾ ਮੁਲਜ਼ਮਾਂ ਵੱਲੋਂ ਪੰਜਾਬ ਸਰਕਾਰ ਦੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਮੰਗ ਪੱਤਰ ਸੌਂਪੇ ਜਾਣਗੇ ਅਤੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤੇ ਜਾਣਗੇ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡਾ. ਸਿਮਰਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਸਿਹਤ ਵਿਭਾਗ ਵਿੱਚ ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰਦੇ ਮੁਲਾਜਮਾਂ ਦੁਆਰਾ ਕੋਵਿਡ-19 ਮਹਾਂਮਾਰੀ ਵਿੱਚ ਦਿੱਤੀਆਂ ਗਈਆਂ ਸੇਵਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਨੈਸ਼ਨਲ ਹੈਲਥ ਮਿਸ਼ਨ ਲਈ ਸਪੈਸ਼ਲ ਯੂਨੀਵਰਸਲ ਰੈਗੂਲਾਇਜੇਸ਼ਨ ਪਾਲਿਸੀ ਬਣਾ ਕੇ ਸਮੂਹ ਨੈਸ਼ਨਲ ਹੈਲਥ ਮਿਸ਼ਨ ਦੇ ਮੁਲਜਮਾਂ ਨੂੰ ਬਿਨਾਂ ਭੇਦਭਾਵ ਦੇ ਰੈਗੂਲਰ ਕਰੇ ਨਹੀਂ ਤਾਂ ਸੰਘਰਸ਼ਾਂ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਡਾ. ਸਿਮਰਪਾਲ ਸਿੰਘ ਵੱਲੋਂ ਪੰਜਾਬ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੱਤੀ ਗਈ ਕਿ ਜਦੋਂ ਤੱਕ ਪੰਜਾਬ ਸਰਕਾਰ ਨੈਸ਼ਨਲ ਹੈਲਸ਼ ਮਿਸ਼ਨ ਦੇ ਮੁਲਾਜਮਾਂ ਨੂੰ ਰੈਗੂਲਰ ਕਰਨ ਸਬੰਧੀ ਪੂਰਨ ਤੌਰ ਤੇ ਐਲਾਨ ਨਹੀਂ ਕਰਦੀ ਉਦੋਂ ਤੱਕ ਸਰਕਾਰ ਵਿਰੁੱਧ ਰੋਸ਼ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹੇਗਾ ਅਤੇ ਮਿਤੀ 26 ਸਤੰਬਰ ਦਿਨ ਸੋਮਵਾਰ ਨੂੰ ਸੰਗਰੂਰ ਵਿਖੇ ਸੂਬਾ ਪੱਧਰੀ ਰੋਸ ਰੈਲੀ ਕਰਦੇ ਹੋਏ ਸੰਗਰੂਰ ਦੀਆਂ ਸੜਕਾਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਤੇ ਜਿਲਾ ਮੋਗਾ ਦੇ ਨੈਸ਼ਨਲ ਹੈਲਥ ਮਿਸ਼ਨ ਦੇ ਸਮੂਹ ਠੇਕਾ ਮੁਲਾਜ਼ਮ ਹਾਜ਼ਰ ਸਨ।

ਮਾਈਨਿੰਗ ਦੇ ਮਾਮਲੇ ਚ ਚ ਮੌੜ ਥਾਣੇ ਦਾ ਘਿਰਾਓ ਸਮਾਪਤ

ਭਖਦੀਆਂ ਮੰਗਾਂ ਸੰਬੰਧੀ ਕੱਲ੍ਹ ਨੂੰ ਕੀਤਾ ਜਾਵੇਗਾ ਤਿੰਨ ਘੰਟੇ ਰੇਲਾਂ ਦਾ ਚੱਕੇ ਜਾਮ
ਭੋਲਾ ਸਿੰਘ ਮਾਨ
ਮੌੜ ਮੰਡੀ, 21 ਸਤੰਬਰ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਕਮੇਟੀ ਦੇ ਸੱਦੇ ਤਹਿਤ ਜ਼ਿਲ੍ਹਾ ਬਠਿੰਡਾ ਵੱਲੋਂ ਕੱਲ੍ਹ ਨੂੰ 12 ਵਜੇ ਤੋਂ 3 ਵਜੇ ਤੱਕ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ ਜਿਸਦੇ ਚੱਲਦੇ ਮੌੜ ਦੇ ਹਲਕਾ ਵਿਧਾਇਕ ਵੱਲੋਂ ਕਿਸਾਨਾਂ ਤੇ ਕਰਵਾਏ ਨਾਜਾਇਜ ਮਾਈਨਿੰਗ ਦੇ ਮਾਮਲੇ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਤਿੰਨ ਦਿਨਾਂ ਤੋਂ ਥਾਣਾ ਮੌੜ ਦਾ ਘਿਰਾਓ ਸਮਾਪਤ ਕਰ ਦਿੱਤਾ ਹੈ । ਮੌੜ ਥਾਣੇ ਅੱਗੇ ਚੱਲ ਰਹੀ ਸਟੇਜ ਤੋਂ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਅਤੇ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਦੀਆਂ ਮੁਸ਼ਕਲਾਂ ਹੱਲ ਕਰਨ ਸਬੰਧੀ ਪਹਿਲਾਂ ਵਾਲੀਆਂ ਸਰਕਾਰਾਂ ਤੋਂ ਵੀ ਵੱਧ ਅਣਗੌਲਿਆ ਕੀਤਾ ਜਾ ਰਿਹਾ ਹੈ ਜਿਸ ਦੇ ਵਿਰੋਧ ਵਿਚ ਥਾਂ ਥਾਂ ਰੋਸ ਪ੍ਰਦਰਸ਼ਨ ਹੋ ਰਹੇ ਹਨ । ਕਿਸਾਨਾਂ ਨੂੰ ਆਪਣੇ ਖੇਤ ਚੋਂ ਮਿੱਟੀ ਚੁੱਕ ਕੇ ਜ਼ਮੀਨ ਨੂੰ ਪੱਧਰਾ ਕਰਨ ਲਈ ਕਿਸਾਨਾਂ ਖਿਲਾਫ ਨਾਜਾਇਜ਼ ਮਾਈਨਿੰਗ ਦੇ ਪੁਲਸ ਕੇਸ ਦਰਜ ਕਰ ਕੇ ਕਿਸਾਨਾਂ ਨੂੰ ਜੇਲ੍ਹਾਂ ਵਿੱਚ ਬੰਦ ਕੀਤਾ ਜਾ ਰਿਹਾ ਹੈ ਅਤੇ ਜ਼ਮੀਨ ਚੋਂ ਮਿੱਟੀ ਚੱਕਣ ਲਈ ਵਰਤੀ ਜਾ ਰਹੀ ਮਸ਼ੀਨਰੀ ਨੂੰ ਜ਼ਬਤ ਕੀਤਾ ਜਾ ਰਿਹਾ ਹੈ । ਭਾਰਤ ਮਾਲਾ ਸੜਕ ਪ੍ਰਾਜੈਕਟ ਅਧੀਨ ਕਿਸਾਨਾਂ ਨੂੰ ਨਿਗੂਣੀ ਰਾਸ਼ੀ ਦੇ ਕੇ ਪੁਲੀਸ ਦੇ ਜ਼ੋਰ ਜ਼ਮੀਨਾਂ ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਧਰਤੀ ਅਤੇ ਪਾਣੀ ਨੂੰ ਪ੍ਰਦੂਸ਼ਿਤ ਕਰਨ ਵਾਲੀਆਂ ਫੈਕਟਰੀਆਂ ਖਿਲਾਫ ਸੰਘਰਸ਼ ਕਰ ਰਹੇ ਲੋਕਾਂ ਨੂੰ ਪੁਲੀਸ ਦੇ ਜੋਰ ਦਬਾਇਆ ਜਾ ਰਿਹਾ ਹੈ । ਝੋਨੇ ਦੀ ਪਰਾਲੀ ਦਾ ਕੋਈ ਠੋਸ ਪ੍ਰਬੰਧ ਕਰੇ ਬਿਨਾਂ ਮਜਬੂਰ ਵੱਸ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਖ਼ਿਲਾਫ਼ ਜੰਗ ਦਾ ਐਲਾਨ ਕੀਤਾ ਜਾ ਰਿਹਾ ਹੈ । ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਕਾਰਨ ਪਿਛਲੇ ਸਾਲ ਫ਼ਸਲਾਂ ਦੇ ਖ਼ਰਾਬੇ ਦਾ ਮੁਆਵਜ਼ਾ ਹਾਲੇ ਤੱਕ ਮਜਦੂਰਾਂ ਕਿਸਾਨਾਂ ਚ ਪੂਰਾ ਨਹੀਂ ਵੰਡਿਆ ਗਿਆ । ਇਸ ਵਾਰ ਗੁਲਾਬੀ ਸੁੰਡੀ ਚਿੱਟਾ ਮੱਛਰ ਅਤੇ ਵਾਇਰਸ ਕਾਰਨ ਬਰਬਾਦ ਹੋਈ ਨਰਮੇ ਦੀ ਫਸਲ ਅਤੇ ਸੌ ਫ਼ੀਸਦੀ ਨੁਕਸਾਨੀ ਗੁਆਰੇ ਅਤੇ ਮੂੰਗੀ ਦੀ ਫਸਲ ਦੀ ਗਰਦਾਵਰੀ ਕਰਨ ਤੋਂ ਟਾਲਾ ਵੱਟਿਆ ਜਾ ਰਿਹਾ ਹੈ। ਆਪਣੀਆਂ ਮੰਗਾਂ ਮਸਲਿਆਂ ਦਫ਼ਾ ਚੁਤਾਲੀ ਵਰਗੀਆਂ ਪਾਬੰਦੀਆਂ ਮੜ੍ਹ ਕੇ ਉਨ੍ਹਾਂ ਤੋਂ ਸੰਘਰਸ਼ ਕਰਨ ਦਾ ਹੱਕ ਖੋਹਿਆ ਜਾ ਰਿਹਾ ਹੈ। ਪ੍ਰੋਫੈਸਰਾਂ, ਬੇਰੁਜਗਾਰਾਂ ਅਤੇ ਹੋਰ ਤਬਕਿਆਂ ਵੱਲੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰਨ ਤੇ ਜਬਰ ਢਾਹਿਆ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਵਿਰੁੱਧ ਹਰ ਤਬਕੇ ਦਾ ਰੋਹ ਵਧ ਰਿਹਾ ਹੈ । ਇਨ੍ਹਾਂ ਮੰਗਾਂ ਦੇ ਹੱਲ ਲਈ ਕੱਲ੍ਹ ਨੂੰ ਤਿੰਨ ਘੰਟੇ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ ਉਨ੍ਹਾਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਰੇਲ ਜਾਮ ਵਿੱਚ ਵੱਧ ਤੋਂ ਵੱਧ ਸ਼ਾਮਲ ਹੋਣ। ਅੱਜ ਦੇ ਧਰਨੇ ਨੂੰ ਜਗਦੇਵ ਸਿੰਘ ਜੋਗੇਵਾਲਾ ਜਗਸੀਰ ਸਿੰਘ ਝੁੰਬਾ ਬਸੰਤ ਸਿੰਘ ਕੋਠਾਗੁਰੂ ਹੁਸ਼ਿਆਰ ਸਿੰਘ ਚੱਕ ਫਤਿਹ ਸਿੰਘ ਵਾਲਾ ਕੁਲਵੰਤ ਰਾਏ ਸ਼ਰਮਾ ਸੁਖਦੇਵ ਸਿੰਘ ਜਵੰਧਾ ਬਾਬੂ ਸਿੰਘ ਮੰਡੀ ਖੁਰਦ ਨਛੱਤਰ ਸਿੰਘ ਢੱਡੇ ਗੁਰਮੇਲ ਸਿੰਘ ਰਾਮਗੜ੍ਹ ਭੂੰਦੜ ਨੇ ਵੀ ਸੰਬੋਧਨ ਕੀਤਾ। ਲੋਕ ਪੱਖੀ ਗਾਇਕ ਰਾਮ ਸਿੰਘ ਹਠੂਰ ਅਤੇ ਹਰਬੰਸ ਸਿੰਘ ਘਣੀਆ ਨੇ ਗੀਤ ਪੇਸ਼ ਕੀਤੇ ।

ਭਾਕਿਯੂ ਵੱਲੋਂ ਆਪ ਸਰਕਾਰ ਵਿਰੁੱਧ ਪੰਜਾਬ ਭਰ ਵਿੱਚ 12 ਤੋਂ 3 ਵਜੇ ਤੱਕ ਰੇਲਾਂ ਰੋਕਣ ਦਾ ਐਲਾਨ

ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 21 ਸਤੰਬਰ : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ਫੈਸਲਾ ਕੀਤਾ ਹੈ ਕਿ ਕਿਸਾਨਾਂ ਮਜਦੂਰਾਂ ਤੇ ਹਰ ਤਬਕੇ ਦੇ ਕਿਰਤੀ ਲੋਕਾਂ ਵੱਲੋਂ ਉਨ੍ਹਾਂ ਦੇ ਭਖਦੇ ਹੱਕੀ ਮਸਲਿਆਂ ਨੂੰ ਲਗਾਤਾਰ ਨਜਰਅੰਦਾਜ ਕਰ ਰਹੀ ਪੰਜਾਬ ਦੀ ਆਪ ਸਰਕਾਰ ਵਿਰੁੱਧ ਬੇਭਰੋਸਗੀ ਜਾਹਰ ਕਰਨ ਲਈ ਕੱਲ੍ਹ ਨੂੰ 12 ਤੋਂ 3 ਵਜੇ ਤੱਕ ਪੰਜਾਬ ਭਰ ਵਿੱਚ ਰੇਲਾਂ ਜਾਮ ਕੀਤੀਆਂ ਜਾਣਗੀਆਂ। ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਇੱਥੇ ਜਾਰੀ ਕੀਤੇ ਗਏ ਸਾਂਝੇ ਪ੍ਰੈੱਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦੇ ਹੋਏ ਕਿਹਾ ਗਿਆ ਹੈ ਕਿ ਥਾਂ ਥਾਂ ਧਰਨੇ ਘਿਰਾਓ ਦੇ ਬਾਵਜੂਦ ਗੁਲਾਬੀ ਸੁੰਡੀ ਤੇ ਨਕਲੀ ਕੀਟਨਾਸਕਾਂ ਨਾਲ ਤਬਾਹ ਹੋਏ ਨਰਮੇ ਦੇ ਐਲਾਨ ਕਰਵਾਏ ਗਏ ਮੁਆਵਜੇ ਦੀ ਅਦਾਇਗੀ ਤੋਂ ਵੀ ਲਗਾਤਾਰ ਟਾਲਮਟੋਲ ਕੀਤੀ ਜਾ ਰਹੀ ਹੈ। ਐਤਕੀਂ ਵਾਇਰਲ ਰੋਗ ਨਾਲ ਸੌ ਫੀਸਦੀ ਤੱਕ ਬਰਬਾਦ ਹੋਈ ਗੁਆਰੀ ਤੇ ਮੂੰਗੀ ਦੀ ਫਸਲ ਦੇ ਮੁਆਵਜੇ ਸੰਬੰਧੀ ਗਰਦੌਰੀ ਤੋਂ ਵੀ ਟਾਲਾ ਵੱਟਿਆ ਜਾ ਰਿਹਾ ਹੈ। ਕਿਸਾਨਾਂ ਦਾ ਆਪਣੀ ਜਮੀਨ ਵਿੱਚੋਂ ਟਿੱਬੇ ਹਟਾ ਕੇ ਪੱਧਰ ਕਰਨ ਦਾ ਜੱਦੀ ਪੁਸਤੀ ਹੱਕ ਖੋਹਣ ਲਈ ਕਈ ਕਿਸਾਨਾਂ ਤੇ ਕਿਸਾਨ ਆਗੂਆਂ ਸਿਰ ਮਾਈਨਿੰਗ ਦੇ ਝੂਠੇ ਮੁੱਕਦਮੇ ਮੜ੍ਹਨ ਵਿਰੁੱਧ ਵਿਸਾਲ ਜਨਤਕ ਸੰਘਰਸ( ਮੌੜ ਥਾਣੇ ਦਾ ਦਿਨੇ ਰਾਤ ਪੱਕਾ ਘਿਰਾਓ ) ਅਣਗੌਲਿਆ ਕੀਤਾ ਜਾ ਰਿਹਾ ਹੈ। ਜੀਰਾ ਨੇੜੇ ਪ੍ਰਦੂਸਣ ਦਾ ਹੜ੍ਹ ਬਣੀ ਹੋਈ ਸਰਾਬ ਫੈਕਟਰੀ ਵਿਰੁੱਧ ਸਵਾ ਮਹੀਨੇ ਤੋਂ ਚੱਲ ਰਿਹਾ ਦਿਨ ਰਾਤ ਦਾ ਧਰਨਾ ਨਜਰਅੰਦਾਜ ਕੀਤਾ ਜਾ ਰਿਹਾ ਹੈ, ਬਲਕਿ ਜਬਰਦਸਤੀ ਉਠਾਉਣ ਲਈ ਵਾਰ ਵਾਰ ਯਤਨ ਕੀਤੇ ਜਾ ਰਹੇ ਹਨ। ਭਾਰਤ ਮਾਲਾ ਕਾਰਪੋਰੇਟ ਪ੍ਰਾਜੈਕਟ ਲਈ ਨਿਗੂਣਾ ਜਿਹਾ ਮੁਆਵਜਾ ਜਾਰੀ ਕਰਕੇ ਪੁਲਿਸ ਤਾਕਤ ਦੇ ਜੋਰ ਜਮੀਨਾਂ ਉੱਤੇ ਕਬਜੇ ਕਰਨ ਲਈ ਵਾਰ ਵਾਰ ਹੱਲੇ ਬੋਲੇ ਜਾ ਰਹੇ ਹਨ। ਇਸ ਤੋਂ ਇਲਾਵਾ ਮਜਦੂਰ ਜਥੇਬੰਦੀਆਂ ਦੇ ਸੰਗਰੂਰ ਧਰਨੇ ਉੱਤੇ ਪਾਬੰਦੀ ਲਾਉਣ, ਬਰਨਾਲੇ ‘ਚ ਪ੍ਰੋਫੈਸਰਾਂ ਉੱਪਰ ਤੇ ਪਟਿਆਲਾ ਆਦਿ ਕਈ ਥਾਈਂ ਬੇਰੁਜਗਾਰਾਂ ਉੱਪਰ ਲਾਠੀਚਾਰਜ ਕਰਨ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੀਆਂ ਵਿਦਿਆਰਥਣਾਂ ਦੀ ਪੁਲਸੀਆਂ ਵੱਲੋਂ ਬੇਸਰਮੀ ਨਾਲ ਖਿੱਚ ਧੂਹ ਕਰਨ ਵਰਗੇ ਇਸ ਸਰਕਾਰ ਦੇ ਜਾਬਰ ਕਦਮ ਹਰ ਇਨਸਾਫਪਸੰਦ ਵਿਅਕਤੀ ਨੂੰ ਝੰਜੋੜ ਰਹੇ ਹਨ। ਆਪ ਸਰਕਾਰ ਦਾ ਇਹ ਲੋਕ ਵਿਰੋਧੀ ਜਾਬਰ ਸਿਲਸਿਲਾ ਲੋਕਾਂ ਵੱਲੋਂ ਮੂਲੋਂ ਰੱਦ ਕੀਤੀਆਂ ਜਾ ਚੁੱਕੀਆਂ ਪੰਜਾਬ ਦੀਆਂ ਪਹਿਲੀਆਂ ਸਰਕਾਰਾਂ ਨਾਲੋਂ ਵੀ ਦੋ ਰੱਤੀਆਂ ਉੱਤੋਂ ਦੀ ਹੈ। ਕੌਮੀ ਗ੍ਰੀਨ ਟਿ੍ਰਬਿਊਨਲ ਦੀਆਂ ਹਦਾਇਤਾਂ ਅਨੁਸਾਰ ਪ੍ਰਬੰਧ ਕਰਨ ਦੀ ਬਜਾਏ ਮਜਬੂਰੀ ਵੱਸ ਪਰਾਲੀ ਸਾੜਨ ਵਾਲੇ ਕਿਸਾਨਾਂ ਵਿਰੁੱਧ ਜੰਗ ਦਾ ਐਲਾਨ ਕਰ ਦਿੱਤਾ ਗਿਆ ਹੈ। ਐਮ ਐੱਸ ਪੀ ‘ਤੇ ਝੋਨੇ ਦੀ ਖਰੀਦ ਔਸਤ ਝਾੜ ਤੇ ਜਮ੍ਹਾਬੰਦੀ ‘ਚ ਕਾਸਤ ਹੇਠਲੇ ਰਕਬੇ ਮੁਤਾਬਕ ਹੀ ਕਰਨ ਦਾ ਫੈਸਲਾ ਕਰ ਮਾਰਿਆ ਹੈ। ਚੰਡੀਗੜ੍ਹ ਦੇ ਮੁੱਢ ਵਿੱਚ ਹਜਾਰ ਏਕੜ ਤੋਂ ਵੱਧ ਰਕਬੇ ਵਿੱਚ ਸਨਅਤੀ ਕੰਪਲੈਕਸ ਉਸਾਰਨ ਖਾਤਰ ਜਰਮਨੀ ਜਾ ਕੇ ਉੱਥੋਂ ਦੇ ਕਾਰਪੋਰੇਟ ਘਰਾਣਿਆਂ ਨਾਲ ਸਮਝੌਤਿਆਂ ਦੀ ਗੱਲਬਾਤ ਤੋਰਨ ਵਰਗੇ ਅਨੇਕਾਂ ਕਿਸਾਨ ਮਾਰੂ ਤੇ ਲੋਕ ਵਿਰੋਧੀ ਫੈਸਲੇ ਧੜਾਧੜ ਕੀਤੇ ਜਾ ਰਹੇ ਹਨ। ਬੇਸੱਕ ਆਪ ਦੇ ਵਿਧਾਇਕ ਸਰਕਾਰ ਵਿੱਚ ਭਰੋਸਾ ਪ੍ਰਗਟ ਕਰ ਦੇਣ ਪਰ ਪੰਜਾਬ ਦੇ ਲੋਕ ਆਪਣੇ ਇਸ ਸੰਕੇਤਕ ਐਕਸਨ ਰਾਹੀਂ ਇਸ ਸਰਕਾਰ ਵਿੱਚ ਬੇਭਰੋਸਗੀ ਪ੍ਰਗਟ ਕਰਨਗੇ। ਆਪਣੇ ਬਿਆਨ ਦੇ ਅਖੀਰ ਵਿੱਚ ਕਿਸਾਨ ਆਗੂਆਂ ਨੇ ਪੰਜਾਬ ਦੇ ਸਮੂਹ ਕਿਸਾਨਾਂ, ਮਜਦੂਰਾਂ, ਨੌਜਵਾਨਾਂ, ਵਿਦਿਆਰਥੀਆਂ, ਮੁਲਾਜਮਾਂ, ਠੇਕਾ ਕਾਮਿਆਂ ਤੇ ਇਨਸਾਫਪਸੰਦ ਲੋਕਾਂ ਸਭਨਾਂ ਨੂੰ ਇਸ ਸੰਕੇਤਕ ਰੇਲ-ਜਾਮ ਵਿੱਚ ਵਧ ਚੜ੍ਹ ਕੇ ਸਾਮਲ ਹੋਣ ਦਾ ਜੋਰਦਾਰ ਸੱਦਾ ਦਿੱਤਾ ਗਿਆ ਹੈ।

ਪੰਜਾਬ ਸਰਕਾਰ ਵੱਲੋਂ ਪ੍ਰਮੁੱਖ ਸਕੀਮਾਂ ਲਈ 646 ਕਰੋੜ ਰੁਪਏ ਜਾਰੀ: ਚੀਮਾ

0

ਕਿਹਾ, ਹੁਣ ਸੀ.ਐਸ.ਐਸ. ਤਹਿਤ ਕਿਸੇ ਵੀ ਸਕੀਮ ਦਾ ਖਜਾਨੇ ‘ਤੇ ਕੋਈ ਬਕਾਇਆ ਨਹੀਂ
ਵਿਭਾਗਾਂ ਨੂੰ ਫੰਡਾਂ ਦੀ ਸਮਾਂਬੱਧ ਵਰਤੋਂ ਕਰਨ ਦੇ ਨਿਰਦੇਸ, ਕਿਸੇ ਵੀ ਸਕੀਮ ਅਧੀਨ ਅਣ-ਵਰਤੇ ਲੈਪਸ ਫੰਡਾਂ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 21 ਸਤੰਬਰ: ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਦੱਸਿਆ ਕਿ ਵਿੱਤ ਵਿਭਾਗ ਵੱਲੋਂ ਪ੍ਰਮੁੱਖ ਸਕੀਮਾਂ ਲਈ 646 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਗਏ ਹਨ।ਇੱਥੇ ਜਾਰੀ ਇੱਕ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਸ. ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸੇ ਤਹਿਤ ਅੱਜ 345 ਕਰੋੜ ਰੁਪਏ ਦੀ ਰਾਸੀ ਜਾਰੀ ਹੋਣ ਉਪਰੰਤ ਖਜਾਨੇ ਕੋਲ ਕਿਸੇ ਵੀ ਕੇਂਦਰੀ ਸਪਾਂਸਰਡ ਸਕੀਮ (ਸੀ.ਐਸ.ਐਸ.) ਜਾਂ ਇਸ ਦੇ ਸਬੰਧਤ ਸੂਬੇ ਦੇ ਹਿੱਸੇ ਸਬੰਧੀ ਕੋਈ ਬਕਾਇਆ ਨਹੀਂ ਹੈ। ਉਨ੍ਹਾਂ ਸਬੰਧਤ ਵਿਭਾਗਾਂ ਹਦਾਇਤ ਕੀਤੀ ਕਿ ਇਨ੍ਹਾਂ ਫੰਡਾਂ ਦੀ ਸਮਾਂਬੱਧ ਢੰਗ ਨਾਲ ਵਰਤੋਂ ਕੀਤੀ ਜਾਵੇ ਨਾ ਕਿ ਵਿੱਤੀ ਸਾਲ ਦੇ ਆਖੀਰ ਤੱਕ ਇੰਤਜਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਿੱਤ ਵਿਭਾਗ ਵੱਲੋਂ ਅਣ-ਵਰਤੋਂ ਕਾਰਨ ਫੰਡਾਂ ਦੇ ਲੈਪਸ ਹੋਣ ਵਾਲੇ ਮਾਮਲਿਆਂ ਨੂੰ ਵਿੱਤ ਵਿਭਾਗ ਵੱਲੋਂ ਗੰਭੀਰਤਾ ਨਾਲ ਲਿਆ ਜਾਵੇਗਾ। ਹੋਰ ਵੱਖ-ਵੱਖ ਸਕੀਮਾਂ ਲਈ ਜਾਰੀ ਕੀਤੇ ਫੰਡਾਂ ਸਬੰਧੀ ਵੇਰਵੇ ਦਿੰਦਿਆਂ ਸ. ਚੀਮਾ ਨੇ ਦੱਸਿਆ ਕਿ ਵਿੱਤ ਵਿਭਾਗ ਵੱਲੋਂ ‘ਮੇਜਰ ਵਰਕਸ’ ਹੈੱਡ ਤਹਿਤ 240 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਵਿਭਾਗ ਨੇ ਮਿਲਕਫੈੱਡ ਨੂੰ 36 ਕਰੋੜ ਰੁਪਏ ਅਤੇ ਸਰਬੱਤ ਸਿਹਤ ਬੀਮਾ ਯੋਜਨਾ ਲਈ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੂੰ 25 ਕਰੋੜ ਰੁਪਏ ਜਾਰੀ ਕੀਤੇ ਹਨ। ਸੂਬੇ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਚੀਮਾ ਨੇ ਕਿਹਾ ਕਿ ਵਿੱਤ ਵਿਭਾਗ ਸੂਬੇ ਦੇ ਅਰਥਚਾਰੇ ਨੂੰ ਬਿਹਤਰ ਬਣਾਉਣ ਦੇ ਨਾਲ-ਨਾਲ ਉਪਲਬਧ ਸਰੋਤਾਂ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਿਹਾ ਹੈ।

ਪੰਜਾਬ ਨੇ 215 ਮਿਲੀਅਨ ਡਾਲਰ ਦੇ ਬੀ.ਐਫ.ਏ.ਆਈ.ਆਰ. ਪ੍ਰੋਜੈਕਟ ਤਹਿਤ ਵਿਸ਼ਵ ਬੈਂਕ ਨਾਲ ਮਿਲਾਇਆ ਹੱਥ – ਚੀਮਾ

0

ਸੂਬੇ ਵੱਲੋਂ ਪਾਇਆ ਜਾਵੇਗਾ 65 ਮਿਲੀਅਨ ਡਾਲਰ ਦਾ ਯੋਗਦਾਨ
ਹੋਰਨਾਂ ਵਿੱਤੀ ਸਹਾਇਤਾ ਪ੍ਰਾਪਤ ਪ੍ਰੋਜੈਕਟਾਂ ਦੇ ਉਲਟ ਇਹ ਵਿਸ਼ਵ ਬੈਂਕ ਦੇ ਸਹਿਯੋਗ ਨਾਲ ਸ਼ੁਰੂ ਕੀਤਾ ਜਾਣ ਵਾਲਾ ਸੁਧਾਰ-ਆਧਾਰਿਤ ਪ੍ਰੋਜੈਕਟ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ, 21 ਸਤੰਬਰ :ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾਂ ਨੇ ਅੱਜ ਇੱਥੇ ਦੱਸਿਆ ਕਿ ਸੂਬੇ ਨੇ ਵਿਸ਼ਵ ਬੈਂਕ ਨਾਲ 215 ਮਿਲੀਅਨ ਡਾਲਰ ਵਾਲੇ ‘ਵਿਕਾਸ ਲਈ ਵਿੱਤੀ ਅਤੇ ਸੰਸਥਾਗਤ ਲਚਕਤਾ ਦਾ ਨਿਰਮਾਣ’ (ਬੀ.ਐਫ.ਏ.ਆਈ.ਆਰ.) ਪ੍ਰੋਜੈਕਟ ਤਹਿਤ ਸਹਿਯੋਗ ਕੀਤਾ ਹੈ, ਜਿਸ ਵਿੱਚ ਸੂਬੇ ਵੱਲੋਂ 65 ਮਿਲੀਅਨ ਡਾਲਰ ਦਾ ਯੋਗਦਾਨ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਹੋਰ ਕਰਜ਼ਿਆਂ ਦੇ ਉਲਟ ਇਹ ਵਿਸ਼ਵ ਬੈਂਕ ਦੀ ਸਹਾਇਤਾ ਪ੍ਰਾਪਤ ਇੱਕ ਸੁਧਾਰ ਆਧਾਰਿਤ ਪ੍ਰਾਜੈਕਟ ਹੈ।ਇਥੇ ਜਾਰੀ ਇੱਕ ਬਿਆਨ ਵਿੱਚ ਇਹ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਇਹ ਪ੍ਰੋਜੈਕਟ ਵਿੱਤ, ਯੋਜਨਾਬੰਦੀ, ਪ੍ਰਸਾਸਨਿਕ ਸੁਧਾਰਾਂ, ਸਥਾਨਕ ਸਰਕਾਰਾਂ ਅਤੇ ਮਹਿਲਾ ਅਤੇ ਬਾਲ ਵਿਕਾਸ ਵਿਭਾਗਾਂ ਵਿੱਚ ਪ੍ਰਣਾਲੀਆਂ ਵਿੱਚ ਸੁਧਾਰ ਲਿਆਵੇਗਾ। ਉਨਾਂ ਅੱਗੇ ਕਿਹਾ ਕਿ ਇਹ ਪ੍ਰੋਜੈਕਟ ਸਥਾਨਕ ਪੱਧਰ ‘ਤੇ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਮਹੱਤਵਪੂਰਨ ਸੁਧਾਰ ਲਿਆਵੇਗਾ। ਸ. ਚੀਮਾਂ ਨੇ ਕਿਹਾ ਕਿ ਇਸ ਪ੍ਰੋਜੈਕਟ ਨੂੰ 5 ਸਾਲਾਂ ਦੀ ਮਿਆਦ ਲਈ ਲਾਗੂ ਕੀਤਾ ਜਾਵੇਗਾ ਤਾਂ ਜੋ ਵਿੱਤੀ ਸਥਿਰਤਾ ਅਤੇ ਲਚਕਤਾ ਨੂੰ ਵਧਾਉਣ ਲਈ ਪ੍ਰਕਿਰਿਆ ਅਤੇ ਨੀਤੀ ਅਧਾਰਤ ਸੰਸਥਾਗਤ ਸੁਧਾਰ ਲਿਆਂਦੇ ਜਾ ਸਕਣ।’’ ਉਨ੍ਹਾਂ ਦੱਸਿਆ ਕਿ ਵਿਸਵ ਬੈਂਕ ਤੋਂ 150 ਮਿਲੀਅਨ ਡਾਲਰ ਦੀ ਸਹਾਇਤਾ ਬਹੁਤ ਹੀ ਘੱਟ ਲਾਗਤ ਵਾਲੇ ਕਰਜੇ ਦੇ ਰੂਪ ਵਿੱਚ ਉਪਲਬਧ ਹੋਵੇਗੀ ਜਿਸ ਦੀ ਮੁੜ ਅਦਾਇਗੀ ਪ੍ਰੋਜੈਕਟ ਦੇ ਦੌਰਾਨ ਜਲਦੀ ਹੀ ਸੁਰੂ ਹੋ ਜਾਵੇਗੀ। ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਵਸੀਲਿਆਂ ਰਾਹੀਂ ਇਸ ਪ੍ਰੋਜੈਕਟ ਵਿੱਚ 65 ਮਿਲੀਅਨ ਡਾਲਰ ਦਾ ਯੋਗਦਾਨ ਦੇਵੇਗੀ ,ਜਿਸ ਨਾਲ ਸੰਸਥਾਗਤ ਸਮਰੱਥਾਵਾਂ ਅਤੇ ਜਵਾਬਦੇਹੀ ਨੂੰ ਮਜਬੂਤ ਕਰਕੇ ਇੱਕ ਵਿਆਪਕ ਢਾਂਚਾ ਲਿਆਂਦਾ ਜਾਵੇਗਾ ਅਤੇ ਇਹ ਪ੍ਰਾਜੈਕਟ ਚੰਗੇ ਤੇ ਸੁਚੱਜੇ ਪ੍ਰਸ਼ਾਸਨ ਹਿੱਤ ਬਿਹਤਰ ਜਨਤਕ ਸੇਵਾ ਪ੍ਰਦਾਨ ਕਰਨ ਲਈ ਹੋਰ ਸੁਧਾਰ ਉਪਾਵਾਂ ਦਾ ਸਮਰਥਨ ਵੀ ਕਰੇਗਾ ।

ਖੇਡ ਵਿਭਾਗ ਵਿਚ ਕੋਚਾਂ ਦੀਆਂ 220 ਅਸਾਮੀਆਂ ਜਲਦ ਭਰੀਆਂ ਜਾਣਗੀਆਂ – ਗੁਰਮੀਤ ਸਿੰਘ ਮੀਤ ਹੇਅਰ

0

ਕਿਹਾ, ਬੰਦ ਖੇਡ ਵਿੰਗ ਅਤੇ ਅਕਾਦਮੀਆਂ ਮੁੜ ਚਾਲੂ ਕੀਤੀਆਂ ਜਾਣਗੀਆਂ *
ਪਿੰਡ ਢੁੱਡੀਕੇ ਵਿਖੇ 5 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹਾਕੀ ਐਸਟਰੋਟਰਫ ਦਾ ਖੇਡ ਮੰਤਰੀ ਵੱਲੋਂ ਉਦਘਾਟਨ
ਲਾਲਾ ਲਾਜਪਤ ਰਾਏ ਜੀ ਦੇ ਸਮਾਰਕ ਉੱਤੇ ਨਤਮਸਤਕ
ਪੰਜਾਬੀ ਖ਼ਬਰਸਾਰ ਬਿਉਰੋ
ਢੁੱਡੀਕੇ (ਮੋਗਾ), 21 ਸਤੰਬਰ: ਪੰਜਾਬ ਦੇ ਖੇਡ ਅਤੇ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਹੈ ਕਿ ਪੰਜਾਬ ਨੂੰ ਖੇਡ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਜਿੱਥੇ ਬੁਨਿਆਦੀ ਢਾਂਚੇ ਨੂੰ ਮਜਬੂਤ ਕੀਤਾ ਜਾ ਰਿਹਾ ਹੈ ਉਥੇ ਹੀ ਕੋਚਾਂ ਦੀਆਂ ਖਾਲੀ ਪਈਆਂ 220 ਅਸਾਮੀਆਂ ਨੂੰ ਜਲਦ ਹੀ ਭਰਿਆ ਜਾ ਰਿਹਾ ਹੈ। ਖੇਡ ਮੰਤਰੀ ਮੀਤ ਹੇਅਰ ਅੱਜ ਪਿੰਡ ਢੁੱਡੀਕੇ ਵਿਖੇ ਸਰਕਾਰੀ ਕਾਲਜ ਵਿੱਚ ਪੰਜ ਕਰੋੜ ਰੁਪਏ ਨਾਲ ਤਿਆਰ ਕੀਤੀ ਗਈ ਹਾਕੀ ਐਸਟਰੋਟਰਫ ਦਾ ਉਦਘਾਟਨ ਕਰਨ ਲਈ ਪਹੁੰਚੇ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ ਮੀਤ ਹੇਅਰ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਵਿੱਚ ਖੇਡਾਂ ਅਤੇ ਖਿਡਾਰੀਆਂ ਦੇ ਵਿਕਾਸ ਲਈ ਕੋਈ ਵੀ ਉਪਰਾਲਾ ਨਹੀਂ ਕੀਤਾ। ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਪ੍ਰਫੁਲਿਤ ਕਰਨ ਲਈ ਸਿਰਤੋੜ ਯਤਨ ਕਰ ਰਹੀ ਹੈ। ਉਹਨਾਂ ਕਿਹਾ ਕਿ 220 ਖਾਲੀ ਅਸਾਮੀਆਂ ਭਰਨ ਦੇ ਨਾਲ ਨਾਲ ਕੋਚਾਂ ਦੀਆਂ ਨਵੀਆਂ ਅਸਾਮੀਆਂ ਵੀ ਸਿਰਜੀਆਂ ਜਾਣਗੀਆਂ। ਉਹਨਾਂ ਕਿਹਾ ਕਿ ਖਿਡਾਰੀਆਂ ਨੂੰ ਘੱਟੋ ਘੱਟ ਰਾਸਟਰੀ ਪੱਧਰ ਤੱਕ ਜਰੂਰੀ ਪਹੁੰਚਾਉਣ ਲਈ ਹਾਕੀ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਦੇ ਨਾਮ ਉੱਤੇ ਵਜੀਫਾ ਸਕੀਮ ਚਲਾਈ ਗਈ ਹੈ। ਇਸ ਸਕੀਮ ਤਹਿਤ ਰਾਸਟਰੀ ਪੱਧਰ ਉੱਤੇ ਪਹਿਲੇ ਤਿੰਨ ਸਥਾਨ ਹਾਸਿਲ ਕਰਨ ਵਾਲੇ ਸੀਨੀਅਰ ਖਿਡਾਰੀਆਂ ਨੂੰ 8000 ਰੁਪਏ ਪ੍ਰਤੀ ਮਹੀਨਾ ਅਤੇ ਅਤੇ ਜੂਨੀਅਰ ਖਿਡਾਰੀਆਂ ਨੂੰ 6000 ਰੁਪਏ ਪ੍ਰਤੀ ਮਹੀਨਾ ਵਜੀਫਾ ਦਿੱਤਾ ਜਾਇਆ ਕਰੇਗਾ। ਉਹਨਾਂ ਕਿਹਾ ਕਿ ਇਸ ਸਕੀਮ ਨਾਲ ਖਿਡਾਰੀਆਂ ਨੂੰ ਖੇਡਾਂ ਵਿਚ ਭਾਗ ਲੈਣ ਲਈ ਉਤਸਾਹ ਮਿਲੇਗਾ। ਹੁਣ ਤੱਕ ਦੀਆਂ ਸਰਕਾਰਾਂ ਨੇ ਕਦੇ ਖਿਡਾਰੀਆਂ ਲਈ ਸਮੇਂ ਸਿਰ ਖੇਡ ਸਾਮਾਨ ਖਰੀਦਣ ਲਈ ਫੰਡ ਹੀ ਨਹੀਂ ਜਾਰੀ ਕੀਤਾ। ਆਪ ਸਰਕਾਰ ਨੇ ਛੇ ਸਾਲ ਬਾਅਦ ਖਿਡਾਰੀਆਂ ਦਾ ਸਮਾਨ ਖਰੀਦਣ ਲਈ ਬਜਟ ਰੱਖਿਆ। ਉਹਨਾਂ ਵਾਅਦਾ ਕੀਤਾ ਕਿ ਹਰ ਸਾਲ ਖੇਡਾਂ ਦੇ ਬਜਟ ਵਿੱਚ ਵਾਧਾ ਕੀਤਾ ਜਾਵੇਗਾ। ਉਹਨਾਂ ਇਹ ਵੀ ਕਿਹਾ ਕਿ ਨਵੀਂ ਖੇਡ ਪਾਲਸੀ ਤਹਿਤ ਖੇਡਾਂ ਲਈ ਵੱਖਰਾ ਕੇਡਰ ਤਿਆਰ ਕਰਾਂਗੇ ਤਾਂ ਜੌ ਵੱਧ ਤੋਂ ਵੱਧ ਖਿਡਾਰੀਆਂ ਨੂੰ ਸਰਕਾਰੀ ਨੌਕਰੀ ਦਿੱਤੀ ਜਾ ਸਕੇ।ਸਹੀਦ ਲਾਲਾ ਲਾਜਪਤ ਰਾਏ ਜੀ ਦੇ ਜਨਮ ਅਸਥਾਨ ਵਿਖੇ ਨਤਮਸਤਕ ਹੁੰਦਿਆਂ ਉਹਨਾਂ ਕਿਹਾ ਕਿ ਅਜਾਦੀ ਘੁਲਾਟੀਏ ਪਰਿਵਾਰਾਂ ਕਾਰਨ ਹੀ ਅੱਜ ਅਸੀਂ ਆਜਾਦ ਫਿਜਾ ਵਿੱਚ ਸਾਹ ਲੈਣ ਦੇ ਕਾਬਿਲ ਹੋਏ ਹਾਂ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸਹੀਦਾਂ ਦੇ ਸੁਪਨਿਆਂ ਦਾ ਸੂਬਾ ਸਿਰਜਣ ਲਈ ਯਤਨਸੀਲ ਹੈ। ਇਸ ਤੋਂ ਪਹਿਲਾਂ ਉਹਨਾਂ ਨੇ ਨਗਰ ਕੌਂਸਲ ਨਿਹਾਲ ਸਿੰਘ ਵਾਲਾ ਦੇ ਪ੍ਰਧਾਨ ਸ੍ਰ ਜਗਦੀਸ ਸਿੰਘ ਗਟਰਾ ਅਤੇ ਉਪ ਪ੍ਰਧਾਨ ਪਰਮਜੀਤ ਕੌਰ ਭੱਟੀ ਨੂੰ ਅਤੇ ਨਗਰ ਪੰਚਾਇਤ ਬੱਧਣੀ ਕਲਾਂ ਦੇ ਪ੍ਰਧਾਨ ਜਗਜੀਤ ਸਿੰਘ ਅਤੇ ਉਪ ਪ੍ਰਧਾਨ ਜਸਵੀਰ ਕੌਰ ਨੂੰ ਅਹੁਦਾ ਸੰਭਾਲਿਆ। ਇਸ ਦੌਰਾਨ ਉਹਨਾਂ ਮੋਗਾ ਰੋਇੰਗ ਅਤੇ ਵਾਟਰ ਸਪੋਰਟਸ ਕਲੱਬ ਦੌਧਰ ਦਾ ਵੀ ਉਦਘਾਟਨ ਕੀਤਾ। ਇਸ ਮੌਕੇ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਸ੍ਰ ਮਨਜੀਤ ਸਿੰਘ ਬਿਲਾਸਪੁਰ ਨੇ ਪਿੰਡ ਢੁੱਡੀਕੇ ਵਿਖੇ ਸਰਕਾਰੀ ਕਾਲਜ ਵਿੱਚ ਪੰਜ ਕਰੋੜ ਰੁਪਏ ਨਾਲ ਤਿਆਰ ਕੀਤੀ ਗਈ ਹਾਕੀ ਐਸਟਰੋਟਰਫ ਦਾ ਉਦਘਾਟਨ ਕਰਨ ਲਈ ਪਹੁੰਚਣ ਉੱਤੇ ਸ੍ਰ ਮੀਤ ਹੇਅਰ ਦਾ ਧੰਨਵਾਦ ਕੀਤਾ। ਇਸ ਮੌਕੇ ਹਲਕਾ ਬਾਘਾਪੁਰਾਣਾ ਦੇ ਵਿਧਾਇਕ ਸ੍ਰ ਅੰਮਿ੍ਰਤਪਾਲ ਸਿੰਘ ਸੁਖਾਨੰਦ, ਹਲਕਾ ਧਰਮਕੋਟ ਦੇ ਵਿਧਾਇਕ ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਂਸ, ਡਿਪਟੀ ਕਮਿਸਨਰ ਸ੍ਰ ਕੁਲਵੰਤ ਸਿੰਘ, ਜਿਲ੍ਹਾ ਪੁਲਿਸ ਮੁਖੀ ਸ੍ਰ ਗੁਲਨੀਤ ਸਿੰਘ ਖੁਰਾਣਾ, ਐੱਸ ਡੀ ਐੱਮ ਸ੍ਰ ਰਾਮ ਸਿੰਘ, ਆਪ ਦੇ ਜਿਲ੍ਹਾ ਪ੍ਰਧਾਨ ਹਰਮਨਜੀਤ ਸਿੰਘ ਅਤੇ ਹੋਰ ਹਾਜਰ ਸਨ।

ਡੀ. ਟੀ. ਐੱਫ. ਪੰਜਾਬ ਜ਼ਿਲਾ ਬਠਿੰਡਾ ਦੀਆਂ ਬਲਾਕ ਇਕਾਈਆਂ ਭੰਗ, ਨਵੀਆਂ ਚੋਣਾਂ ਦਾ ਐਲਾਨ

0

10 ਅਕਤੂਬਰ ਤਕ ਪੂਰਾ ਹੋਵੇਗਾ ਜ਼ਿਲ੍ਹੇ ਦਾ ਚੋਣ ਅਮਲ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ ,21 ਸਤੰਬਰ: ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਜ਼ਿਲਾ ਇਕਾਈ ਬਠਿੰਡਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰੇਸ਼ਮ ਸਿੰਘ ਦੀ ਪ੍ਰਧਾਨਗੀ ਹੇਠ ਟੀਚਰਜ਼ ਹੋਮ ਵਿਖੇ ਹੋਈ । ਮੀਟਿੰਗ ਵਿੱਚ ਡੀ.ਟੀ. ਐੱਫ. ਦੀ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਨਵੀਂਆਂ ਚੋਣਾਂ ਦਾ ਐਲਾਨ ਕੀਤਾ ਗਿਆ । ਜ਼ਿਲ੍ਹਾ ਸਕੱਤਰ ਬਲਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜ਼ਿਲ੍ਹਾ ਕਮੇਟੀ ਵੱਲੋਂ ਬਠਿੰਡਾ ਜ਼ਿਲ੍ਹੇ ਦੇ ਸੱਤ ਵਿੱਦਿਅਕ ਬਲਾਕਾਂ ਦੀਆਂ ਬਲਾਕ ਕਮੇਟੀਆਂ ਭੰਗ ਕਰ ਦਿੱਤੀਆਂ ਗਈਆਂ ਹਨ ।ਚੋਣ ਅਮਲ ਪੂਰਾ ਹੋਣ ਤੱਕ ਮੌਜੂਦਾ ਕਮੇਟੀਆਂ ਆਰਜੀ ਤੌਰ ਤੇ ਆਪਣੀਆਂ ਜ?ਿੰਮੇਵਾਰੀਆਂ ਸਾਂਭਣਗੀਆਂ। ਜ਼ਿਲ੍ਹਾ ਕਮੇਟੀ ਦੇ ਫੈਸਲੇ ਅਨੁਸਾਰ ਬਲਾਕ ਕਮੇਟੀ ਗੋਨਿਆਣਾ ਦੀ ਚੋਣ ਮਿਤੀ 29 ਸਤੰਬਰ, ਬਲਾਕ ਕਮੇਟੀ ਭਗਤਾ ਦੀ ਚੋਣ 30 ਸਤੰਬਰ , ਬਲਾਕ ਕਮੇਟੀ ਰਾਮਪੁਰਾ ਦੀ ਚੋਣ 01 ਅਕਤੂਬਰ , ਬਲਾਕ ਸੰਗਤ ਕਮੇਟੀ ਦੀ ਚੋਣ 04 ਅਕਤੂਬਰ ,ਬਲਾਕ ਤਲਵੰਡੀ ਸਾਬੋ ਦੀ ਚੋਣ 06 ਅਕਤੂਬਰ , ਬਲਾਕ ਬਠਿੰਡਾ ਦੀ 07 ਅਕਤੂਬਰ ਅਤੇ ਬਲਾਕ ਮੌੜ ਦੌ ਚੋਣ 10 ਅਕਤੂਬਰ ਨੂੰ ਕਰਵਾਉਣ ਦਾ ਫੈਸਲਾ ਜ਼ਿਲ੍ਹਾ ਕਮੇਟੀ ਵੱਲੋਂ ਕੀਤਾ ਗਿਆ ਹੈ ।ਜ਼ਿਲ੍ਹੇ ਦੇ ਮੀਤ ਪ੍ਰਧਾਨ ਪਰਵਿੰਦਰ ਸਿੰਘ ਅਤੇ ਸਹਿ ਸਕੱਤਰ ਨੇ ਦੱਸਿਆ ਕਿ ਬਲਾਕ ਕਮੇਟੀਆਂ ਦੀ ਚੋਣ ਪ੍ਰਕਿਰਿਆ ਸਿੱਧੀ ਅਤੇ ਸਰਲ ਹੋਵੇਗੀ ਜਥੇਬੰਦੀ ਦੀ ਮੈਂਬਰਸ਼ਿਪ ਵਾਲੇ ਅਧਿਆਪਕ ਸਿੱਧੀ ਵੋਟ ਪਾ ਕੇ ਆਪਣੀ ਬਲਾਕ ਕਮੇਟੀ ਦੀ ਚੋਣ ਕਰਨਗੇ ।ਚੁਣੀ ਹੋਈ ਬਲਾਕ ਕਮੇਟੀ ਆਪਣੇ ਵਿੱਚੋਂ ਬਲਾਕ ਪ੍ਰਧਾਨ ਅਤੇ ਬਲਾਕ ਸਕੱਤਰ ਦੀ ਚੋਣ ਉਪਰੰਤ ਬਲਾਕ ਦੀ ਚੋਣ ਪ੍ਰਕਿਰਿਆ ਸੰਪੂਰਨ ਹੋਵੇਗੀ ।ਜ਼ਿਲ੍ਹਾ ਕਮੇਟੀ ਵੱਲੋਂ 28 ਸਤੰਬਰ ਨੂੰ ਬਰਨਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸ਼ਹੀਦ ਏ ਆਜ਼ਮ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਕੀਤੀ ਜਾ ਰਹੀ ਵਿਸ਼ਾਲ ਕਾਨਫਰੰਸ ਦਾ ਹਿੱਸਾ ਬਣਨ ਦਾ ਫੈਸਲਾ ਕੀਤਾ ਗਿਆ ।ਬਠਿੰਡਾ ਦੇ ਸਾਰੇ ਬਲਾਕਾਂ ਵਿੱਚੋਂ ਵੱਡੀ ਗਿਣਤੀ ਵਿਚ ਅਧਿਆਪਕ ਬਰਨਾਲੇ ਪਹੁੰਚ ਕੇ ਸ਼ਹੀਦ ਭਗਤ ਸਿੰਘ ਦੇ ਜਨਮਦਿਨ ਦੀ ਵਿਸ਼ਾਲ ਰੈਲੀ ‘ਚ ਸ਼ਾਮਲ ਹੋਣਗੇ। ਜ਼ਿਲ੍ਹਾ ਕਮੇਟੀ ਵਿਚ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਅਧਿਆਪਕਾਂ ਦੀਆਂ ਬਦਲੀਆਂ ਅਤੇ ਨਵੇਂ ਸਰਵਿਸ ਰੂਲਾਂ ਅਤੇ ਅਧਿਆਪਕਾਂ ਦੀਆਂ ਹੋਰ ਵਿਭਾਗੀ ਅਤੇ ਵਿੱਤੀ ਮੰਗਾਂ ਸਬੰਧੀ ਜਥੇਬੰਦੀ ਦਾ ਮੰਗ ਪੱਤਰ ਬਠਿੰਡਾ ਦੇ ਵਿਧਾਨਕਾਰਾਂ ਨੂੰ ਦੇਣ ਦੇ ਫੈਸਲੇ ਨੂੰ ਅਮਲੀ ਰੂਪ ਵਿੱਚ ਲਾਗੂ ਕਰਨ ਦਾ ਫੈਸਲਾ ਲਿਆ ਗਿਆ । ਜ਼ਿਲ੍ਹਾ ਕਮੇਟੀ ਮੈਂਬਰ ਅਨਿਲ ਭੱਟ,ਬਲਜਿੰਦਰ ਕੌਰ,ਨਵਚਰਨਪ੍ਰੀਤ ਨੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਜਥੇਬੰਦੀ ਦੀਆਂ ਚੋਣਾਂ ਚ ਬਠਿੰਡਾ ਜ?ਿਲ੍ਹੇ ਦੇ ਅਧਿਆਪਕ ਪੂਰੇ ਜੋਸ਼ ਨਾਲ ਹਿੰਸਾ ਲੈਣ।ਅਤੇ ਜ਼ਿਲ੍ਹਾ ਕਮੇਟੀ ਵਿੱਚ ਲਏ ਗਏ ਫੈਸਲਿਆਂ ਨੂੰ ਲਾਗੂ ਕਰਨ ਵਿੱਚ ਜਥੇਬੰਦੀ ਦੇ ਸੱਦੇ ਨੂੰ ਸਫਲ ਬਣਾਉਣ।ਮੀਟਿੰਗ ਵਿਚ ਬਲਾਕ ਪ੍ਰਧਾਨ ਰਾਜਵਿੰਦਰ ਜਲਾਲ ਭੁਪਿੰਦਰ ਮਾਇਸਰਖਾਨਾ,ਰਤਨਜੋਤ ਸਰਮਾਂ ਅਤੇ ਅਮਨਦੀੋ ਮਾਨਵਾਲਾ ਹਾਜਰ ਸਨ।

Our Visitor

1906262