Sunday, May 10, 2026
Home Blog Page 238

ਫਸਲ ਖਰੀਦ ਵਿੱਚ ਲਾਪ੍ਰਵਾਹੀ ‘ਤੇ ਮੁੱਖ ਮੰਤਰੀ ਦਾ ਸਖਤ ਰੁੱਖ, ਦੋਸ਼ੀ ਅਧਿਕਾਰੀ-ਕਰਮਚਾਰੀਆਂ ‘ਤੇ ਹੋਵੇਗੀ ਸਖਤ ਕਾਰਵਾਈ : ਮੁੱਖ ਮੰਤਰੀ

0

👉ਕਿਸਾਨ ਦੀ ਫਸਲ ਦਾ ਇੱਕ-ਇੱਕ ਦਾਣਾ ਐਮਐਸਪੀ ‘ਤੇ ਖਰੀਦਣ ਲਈ ਸਰਕਾਰ ਪ੍ਰਤੀਬੱਧ
Haryana News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਫਸਲ ਖਰੀਦ ਵਿਵਸਥਾ ਵਿੱਚ ਆਈ ਨਿਯਮਤਤਾਵਾਂ ‘ਤੇ ਸਖਤ ਰੁੱਖ ਅਪਣਾਉਂਦੇ ਹੋਏ ਕਿਹਾ ਕਿ ਸੂਬਾ ਸਰਕਾਰ ਹਰੇਕ ਕਿਸਾਨ ਦੀ ਫਸਲ ਦਾ ਇੱਕ-ਇੱਕ ਦਾਨਾ ਘੱਟੋ ਘੱਟ ਸਹਾਇਕ ਮੁੱਲ ‘ਤੇ ਖਰੀਦਣ ਲਈ ਪੂਰੀ ਤਰ੍ਹਾ ਪ੍ਰਤੀਬੱਧ ਹੈ, ਉੱਥੇ ਹੀ ਗਲਤ ਖਰੀਦ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਅੱਜ ਇੱਥੇ ਫਸਲ ਖਰੀਦ ਪ੍ਰਣਾਲੀ ਨੂੰ ਹੋਰ ਵੱਧ ਪਾਰਦਰਸ਼ੀ ਤੇ ਪ੍ਰਭਾਵੀ ਬਨਾਉਣ ਦੇ ਉਦੇਸ਼ ਨਾਲ ਆਯੋਜਿਤ ਉੱਚ ਪੱਧਰੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿੱਚ ਸ਼ਹਿਰੀ ਸਥਾਨਕ ਸਰਕਾਰ ਮੰਤਰੀ ਸ੍ਰੀ ਵਿਪੁਲ ਗੋਇਲ ਅਤੇ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਲੇ ਰਾਜ ਮੰਤਰੀ ਸ੍ਰੀ ਰਾਜੇਸ਼ ਨਾਗਰ ਵੀ ਮੌਜੂਦ ਰਹੇ।

ਇਹ ਵੀ ਪੜ੍ਹੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਹਵਾਈ ਅੱਡੇ ਤੋਂ ਹੋਰ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦੀ ਵਕਾਲਤ

ਮੁੱਖ ਮੰਤਰੀ ਨੇ ਸਬੰਧਿਤ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਸਖਤ ਹਿਦਾਇਤਾਂ ਦਿੰਦੇ ਹੋਏ ਕਿਹਾ ਕਿ ਅਗਾਮੀ ਖਰੀਦ ਸੀਜਨ ਦੌਰਾਨ ਫੀਲਡ ਵਿੱਚ ਨਿਯਮਤ ਅਤੇ ਪ੍ਰਭਾਵੀ ਨਿਗਰਾਨੀ ਯਕੀਨੀ ਕੀਤੀ ਜਾਵੇ ਤਾਂ ਜੋ ਕਿਸਾਨ ਦੀ ਸਹੀ ਉਪਜ ਬਿਨ੍ਹਾ ਕਿਸੇ ਰੁਕਾਵਟ ਦੇ ਐਮਐਸਪੀ ‘ਤੇ ਖਰੀਦੀ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਫਸਲ ਖਰੀਦ ਵਿੱਚ ਪਹਿਲਾਂ ਵਿੱਚ ਉੁਜਾਗਰ ਹੋਈ ਅਨਿਯਮਤਤਾਵਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸਪਸ਼ਟ ਹਿਦਾਇਤਾਂ ਦਿੱਤੀਆਂ ਕਿ ਅਗਾਮੀ ਖਰੀਦ ਸੀਜਨ ਵਿੱਚ ਇਸ ਤਰ੍ਹਾ ਦੀ ਕੋਈ ਵੀ ਸਮਸਿਆ ਦੁਬਾਰਾ ਨਹੀਂ ਹੋਣੀ ਚਾਹੀਦੀ। ਨਾਲ ਹੀ, ਉਨ੍ਹਾਂ ਨੇ ਸਪਸ਼ਟ ਕੀਤਾ ਕਿ ਫਸਲ ਖਰੀਦ ਵਿੱਚ ਸ਼ਾਮਿਲ ਪਾਏ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਦੇ ਵਿਰੁੱਧ ਸਖਤ ਅਨੁਸਾਸ਼ਨਾਤਮਕ ਕਾਰਵਾਈ ਤੁਰੰਤ ਅਮਲ ਵਿੱਚ ਲਿਆਈ ਜਾਵੇ। ਇਸ ਨਾਲ ਫੀਲਡ ਪੱਧਰ ‘ਤੇ ਇਹ ਸਪਸ਼ਟ ਸੰਦੇਸ਼ ਜਾਣਾ ਚਾਹੀਦਾ ਹੈ ਕਿ ਗਲਤ ਕੰਮ ਕਰਨ ਵਾਲਿਆਂ ਨੂੰ ਕਿਸੇ ਵੀ ਸਥਿਤੀ ਵਿੱਚ ਬਖਸ਼ਿਆ ਨਹੀਂ ਜਾਵੇਗਾ।ਮੁੱਖ ਮੰਤਰੀ ਨੇ ਇਹ ਵੀ ਨਿਰਦੇਸ਼ ਦਿੱਤੇ ਕਿ ਜੇਕਰ ਕਿਸੇ ਸ਼ੈਲਰ ਜਾਂ ਆੜਤੀ ਵੱਲੋਂ ਮਿਲੀਭਗਤ ਕਰ ਭਾਰੀ ਅਨਿਯਮਤਤਾਵਾਂ ਪਾਈਆਂ ਜਾਂਦੀਆ ਹਨ ਤਾਂ ਉਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਦੇ ਨਾਲ-ਨਾਲ ਭਾਰੀ ਪੈਨਲਟੀ ਵੀ ਲਗਾਈ ਜਾਵੇ।

ਇਹ ਵੀ ਪੜ੍ਹੋ ਸਿਵਲ ਸਰਜਨ ਵੱਲੋਂ ਆਮ ਆਦਮੀ ਕਲੀਨਿਕ ਦਾ ਅਚਨਚੇਤ ਨਿਰੀਖਣ

ਉਨ੍ਹਾਂ ਨੇ ਕਿਹਾ ਕਿ ਸ਼ੈਲਰਾਂ ਦੀ ਜਾਂਚ ਲਈ ਸਬੰਧਿਤ ਵਿਭਾਗ ਦੀ ਕਮੇਟੀ ਹੀ ਜਾਵੇ, ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਨਿਜੀ ਰੂਪ ਨਾਲ ਜਾਂਚ ‘ਤੇ ਨਾ ਜਾਵੇ। ਜੇਕਰ ਅਜਿਹਾ ਪਾਇਆ ਗਿਆ ਤਾਂ ਉਸ ਦੇ ਖਿਲਾਫ ਤੁਰੰਤ ਅਨੁਸਾਸ਼ਨਾਤਮਕ ਕਾਰਵਾਈ ਕੀਤੀ ਜਾਵੇ।ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਮੇਰੀ ਫਸਲ ਮੇਰਾ ਬਿਊਰਾ ਪੋਰਟਲ ਰਾਹੀਂ ਕਿਸਾਨ ਦੇ ਖੇਤਰ ਤੋਂ ਮੰਡੀ ਤੱਕ ਅਤੇ ਮੰਡੀ ਤੋਂ ਸ਼ੈਲਰ ਤੱਕ ਪੂਰੀ ਫਸਲ ਦੀ ਪੂਰੀ ਤਰ੍ਹਾ ਲਾਲ ਤਕਨੀਕੀ ਨਿਗਰਾਨੀ ਯਕੀਨੀ ਕੀਤੀ ਜਾਵੇ ਤਾਂ ਜੋ ਕਿਸੇ ਵੀ ਪੱਧਰ ‘ਤੇ ਅਨਿਯਮਤਤਾ ਦੀ ਸੰਭਾਵਨਾ ਨਾ ਰਹੇ।ਉਨ੍ਹਾਂ ਨੇ ਕਿਹਾ ਕਿ ਸੂਬੇ ਵਿੱਚ ਸਾਰੀ 24 ਫਸਲਾਂ ਦੀ ਖਰੀਦ ਐਮਐਸਪੀ ‘ਤੇ ਕੀਤੀ ਜਾ ਰਹੀ ਹੈ, ਇਸ ਲਈ ਸਾਰੀ ਫਸਲਾਂ ਦਾ ਸਟੀਕ ਡਾਟਾ ਮੇਰੀ ਫਸਲ ਮੇਰਾ ਬਿਊਰਾ ਪੋਰਟਲ ‘ਤੇ ਅਪਡੇਟ ਹੋਣਾ ਜਰੂਰੀ ਹੈ। ਇਸ ਦੇ ਲਈ ਪਿੰਡ ਸਕੱਤਰਾਂ, ਪਟਵਾਰੀਆਂ ਦੇ ਨਾਲ-ਨਾਲ ਬਲਾਕ ਪੱਧਰ ਦੇ ਅਧਿਕਾਰੀਆਂ ਨੂੰ ਵੀ ਜੋੜਿਆ ਜਾਵੇ ਤਾਂ ਜੋ ਕਿੰਨ੍ਹੇ ਏਕੜ ਵਿੱਚ ਕਿੰਨੀ ਫਸਲ ਖੜੀ ਹੈ, ਇਸ ਦੀ ਪੂਰੀ ਜਾਣਕਾਰੀ ਉਪਲਬਧ ਹੋ ਸਕੇ। ਨਾਲ ਹੀ ਹਰਸੈਕ ਤੋਂ ਪ੍ਰਾਪਤ ਰਿਪੋਰਟ ਦੇ ਨਾਲ ਵੀ ਆਪਸੀ ਤਾਲਮੇਲ ਯਕੀਨੀ ਕੀਤਾ ਜਾਵੇ।

ਇਹ ਵੀ ਪੜ੍ਹੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਸਰਕਾਰ ਦੀ ਸਾਲ 2026 ਦੀ ਡਾਇਰੀ ਅਤੇ ਕੈਲੰਡਰ ਜਾਰੀ

ਮੁੱਖ ਮੰਤਰੀ ਨੇ ਸੁਝਾਅ ਦਿੱਤਾ ਕਿ ਇਸ ਪ੍ਰਕ੍ਰਿਆ ਵਿੱਚ ਸੂਬੇ ਦੀ ਖੇਤੀਬਾੜੀ ਅਤੇ ਬਾਗਬਾਨੀ ਯੂਨੀਵਰਸਿਟੀਆਂ ਨੂੰ ਵੀ ਸ਼ਾਮਿਲ ਕਰ ਉਨ੍ਹਾ ਦੀ ਮਾਹਰ ਭਾਗੀਦਾਰੀ ਸਕੀਨੀ ਕੀਤੀ ਜਾਵੇ। ਮੀਟਿੰਗ ਵਿੱਚ ਦਸਿਆ ਗਿਆ ਕਿ ਅਗਾਮੀ ਖਰੀਫ ਫਸਲ ਖਰੀਦ ਸੀਜਨ ਲਈ ਵਿਭਾਗ ਵੱਲੋਂ ਅਨੰਤ ਤਕਨੀਕ ਅਧਾਰਿਤ ਵਿਸ਼ੇਸ਼ ਪ੍ਰਾਵਧਾਨ ਕੀਤੇ ਜਾ ਰਹੇ ਹਨ, ਜਿਸ ਨਾਲ ਕਿਸਾਨਾਂ ਨੂੰ ਮੰਡੀ ਵਿੱਚ ਫਸਲ ਵੇਚਣ ‘ਤੇ ਕਿਸੇ ਤਰ੍ਹਾ ਦੀ ਪਰੇਸ਼ਾਨੀ ਨਾ ਹੋਵੇ। ਨਾਲ ਹੀ ਨਵੀਂ ਤਕਨੀਕਾਂ ਦੇ ਪ੍ਰਭਾਵੀ ਲਾਗੂ ਕਰਨ ਲਈ ਸਾਰੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਡਿਵੀਜਨਲ ਪੱਧਰ ‘ਤੇ ਸਿਖਲਾਈ ਵੀ ਦਿੱਤੀ ਜਾਵੇਗੀ। ਮੀਟਿੰਗ ਵਿੱਚ ਵਿੱਤ ਕਮਿਸ਼ਨਰ ਅਤੇ ਵਧੀਕ ਮੁੱਖ ਸਕੱਤਰ, ਮਾਲ ਵਿਭਾਗ ਡਾ. ਸੁਮਿਤਾ ਮਿਸ਼ਰਾ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੁਣ ਕੁਮਾਰ ਗੁਪਤਾ, ਵਧੀਕ ਪ੍ਰਧਾਨ ਸਕੱਤਰ ਡਾ. ਸਾਕੇਤ ਕੁਮਾਰ, ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਪ੍ਰਧਾਨ ਸਕੱਤਰ ਸ੍ਰੀ ਡੀ ਸੁਰੇਸ਼, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਪ੍ਰਧਾਨ ਸਕੱਤਰ ਸ੍ਰੀ ਪੰਕਜ ਅਗਰਵਾਲ ਸਮੇਤ ਸਬੰਧਿਤ ਖਰੀਦ ਏਜੰਸੀਆਂ ਦੇ ਸੀਨੀਅਰ ਅਧਿਕਾਰੀ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਮਨੀਸ਼ ਤਿਵਾੜੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਾਲ 2026 ਲਈ ਅਮਨ ਤੇ ਖੁਸ਼ਹਾਲੀ ਦੀ ਕੀਤੀ ਅਰਦਾਸ

0

Amritsar News: ਸਾਬਕਾ ਕੇਂਦਰੀ ਮੰਤਰੀ ਅਤੇ ਚੰਡੀਗੜ੍ਹ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਅੱਜ ਇੱਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਬਾਅਦ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ, ਤਿਵਾੜੀ ਨੇ ਕਿਹਾ ਕਿ ਅੱਜ ਅਸੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆ ਕੇ ਵਾਹਿਗੁਰੂ ਤੋਂ ਸਭ ਦੀ ਚੰਗੀ ਸਿਹਤ ਅਤੇ ਭਲਾਈ ਲਈ ਅਰਦਾਸ ਕੀਤੀ ਹੈ, ਤਾਂ ਜੋ ਸਾਲ 2026 ਦੁਨੀਆ, ਦੇਸ਼ ਅਤੇ ਖ਼ਾਸ ਕਰਕੇ ਪੰਜਾਬ ਲਈ ਖੁਸ਼ਹਾਲੀ ਲਿਆਵੇ। ਲੋਕ ਅਮਨ, ਤਰੱਕੀ ਅਤੇ ਖੁਸ਼ੀਆਂ ਭਰਿਆ ਜੀਵਨ ਬਿਤਾਉਣ।ਤਿਵਾੜੀ ਨੇ ਕਿਹਾ ਕਿ ਦੁਨੀਆ ਭਰ ਵਿੱਚ ਅੰਦਰੂਨੀ ਸੰਘਰਸ਼ ਵਧ ਰਹੇ ਹਨ ਤੇ ਹਰ ਥਾਂ ਟਕਰਾਵ ਦਾ ਮਾਹੌਲ ਹੈ। ਇਸ ਲਈ ਅਸੀਂ ਆਪਣੇ ਸਹਿਯੋਗੀਆਂ ਨਾਲ ਮਿਲ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆ ਕੇ ਸਭ ਦੀ ਭਲਾਈ ਲਈ ਅਰਦਾਸ ਕੀਤੀ ਹੈ।

ਇਹ ਵੀ ਪੜ੍ਹੋ ਨੌਕਰ ਹੀ ਨਿਕਲਿਆ AAG ਦੀ ਪਤਨੀ ਦਾ ਕਾ+ਤ+ਲ; ਇਸ ਤਰ੍ਹਾਂ ਵਾਰਦਾਤ ਨੂੰ ਦਿੱਤਾ ਅੰਜ਼ਾਮ

ਉਹ ਰੱਬ ਅੱਗੇ ਅਰਦਾਸ ਕਰਦੇ ਹਨ ਕਿ ਦੁਨੀਆ ਵਿੱਚ ਅਮਨ ਹੋਵੇ, ਸਾਡਾ ਦੇਸ਼ ਤਰੱਕੀ ਕਰੇ ਅਤੇ ਖ਼ਾਸ ਕਰਕੇ ਪੰਜਾਬ ਚੜ੍ਹਦੀ ਕਲਾ ਵਿੱਚ ਰਹੇ।ਇਸ ਮੌਕੇ ਪਿਛਲੇ ਸਾਲ ਪੰਜਾਬ ਨੂੰ ਹੋਏ ਨੁਕਸਾਨ, ਖ਼ਾਸ ਕਰਕੇ ਹੜ੍ਹਾਂ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਤਿਵਾੜੀ ਨੇ ਕਿਹਾ ਕਿ ਇਸ ਸਾਲ ਚੜ੍ਹਦੀ ਕਲਾ ਅਤੇ ਭਲਾਈ ਦੀ ਆਸ ਹੈ। ਉਹ ਕਾਮਨਾ ਕਰਦੇ ਹਨ ਕਿ 2026, 2025 ਨਾਲੋਂ ਬਿਹਤਰ ਸਾਲ ਸਾਬਤ ਹੋਵੇ। ਤੁਸੀਂ ਠੀਕ ਕਹਿੰਦੇ ਹੋ ਕਿ ਪੰਜਾਬ ਨੇ ਨਾ ਸਿਰਫ ਕੁਝ ਸਮੇਂ, ਬਲਕਿ ਸਦੀਆਂ ਤੋਂ ਕਾਫੀ ਦੁੱਖ ਸਹਿਣ ਕੀਤਾ ਹੈ। ਪਰ ਪੰਜਾਬ, ਪੰਜਾਬੀਆਂ ਅਤੇ ਪੰਜਾਬੀਅਤ ਦੀ ਇਹ ਵੱਡੀ ਜਿੱਤ ਹੈ ਕਿ ਕਿੰਨੀ ਵੀ ਮੁਸ਼ਕਲ ਆਈ, ਕਿੰਨੀ ਵੀ ਚੁਣੌਤੀ ਆਈ, ਪੰਜਾਬੀਆਂ ਨੇ ਹਰ ਚੁਣੌਤੀ ਦਾ ਸਾਹਸ ਨਾਲ ਸਾਹਮਣਾ ਕੀਤਾ ਹੈ।

ਇਹ ਵੀ ਪੜ੍ਹੋ Ex MLA ਦੇ ਪੁੱਤਰ ਨੂੰ ਧਮਕੀ ਦੇ ਮਾਮਲੇ ‘ਚ ਹੁਣ ਪਾਕਿਸਤਾਨੀ ਡੋਨ ਦੀ ਆਡੀਓ ਚਰਚਾ ‘ਚ !

ਜਦਕਿ 2027 ਦੀ ਪੰਜਾਬ ਵਿਧਾਨ ਸਭਾ ਚੋਣਾਂ ਬਾਰੇ ਪੁੱਛੇ ਗਏ ਸਵਾਲ ‘ਤੇ ਤਿਵਾੜੀ ਨੇ ਕਿਹਾ ਕਿ ਅੱਜ ਅਸੀਂ ਸਿਰਫ਼ ਦਰਸ਼ਨਾਂ ਲਈ ਅਤੇ ਅਰਦਾਸ ਕਰਨ ਆਏ ਹਾਂ। ਇਹ ਕੋਈ ਸਿਆਸੀ ਫੇਰੀ ਨਹੀਂ ਹੈ। ਜਦੋਂ ਅਸੀਂ ਸਿਆਸੀ ਮਕਸਦ ਨਾਲ ਆਵਾਂਗੇ, ਤਾਂ 2027 ਬਾਰੇ ਜ਼ਰੂਰ ਗੱਲ ਕਰਾਂਗੇ।ਇਸ ਦੌਰਾਨ ਉਨ੍ਹਾਂ ਦੇ ਨਾਲ ਸਾਬਕਾ ਵਿਧਾਇਕ ਸੁਨੀਲ ਦੱਤੀ ਅਤੇ ਜੁਗਲ ਕਿਸ਼ੋਰ ਸ਼ਰਮਾ, ਜਿਲ੍ਹਾ ਕਾਂਗਰਸ ਅੰਮ੍ਰਿਤਸਰ ਦੇ ਪ੍ਰਧਾਨ ਸੌਰਭ ਮਦਾਨ, ਸੰਸਦ ਮੈਂਬਰ ਗੁਰਜੀਤ ਔਜਲਾ ਦੇ ਓਐਸਡੀ ਨਿਤਿਨ ਅਰੋੜਾ ਅਤੇ ਜਿਲ੍ਹਾ ਕਾਂਗਰਸ ਲੁਧਿਆਣਾ (ਸ਼ਹਿਰੀ) ਦੇ ਸਾਬਕਾ ਪ੍ਰਧਾਨ ਪਵਨ ਦੀਵਾਨ ਵੀ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਭਗਵੰਤ ਮਾਨ ਹੁਸ਼ਿਆਰਪੁਰ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਬਠਿੰਡਾ ‘ਚ ਲਹਿਰਾਉਣਗੇ ਤਿਰੰਗਾ

0

Punjab News: republic day celebration; ਪੰਜਾਬ ਦੇ ਵਿਚ ਆਗਾਮੀ 26 ਜਨਵਰੀ ਨੂੰ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਲਈ ਤਿਰੰਗਾ ਲਹਿਰਾਉਣ ਵਾਲੇ ਮੁੱਖ ਮਹਿਮਾਨਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸੂਚਨਾ ਮੁਤਾਬਕ ਪਟਿਆਲਾ ‘ਚ ਹੋਣ ਵਾਲੇ ਰਾਜ ਪੱਧਰੀ ਸਮਾਗਮਾਂ ’ਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਕੌਮੀ ਝੰਡਾ ਲਹਿਰਾਉਣਗੇ। ਇਸੇ ਤਰ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੁਸ਼ਿਆਰਪੁਰ ਵਿਚ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਬਠਿੰਡਾ ਵਿਖੇ ਗਣਤੰਤਰ ਦਿਵਸ ਮੌਕੇ ਤਿਰੰਗਾ ਲਹਿਰਾਉਣਗੇ ਅਤੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸੰਗਰੂਰ ਤੇ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਬਰਨਾਲਾ ਵਿਚ ਹੋਣ ਵਾਲੇ ਸਮਾਗਮਾਂ ਵਿੱਚ ਪੁੱਜਣਗੇ।

ਇਹ ਵੀ ਪੜ੍ਹੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਹਵਾਈ ਅੱਡੇ ਤੋਂ ਹੋਰ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦੀ ਵਕਾਲਤ

ਇਸਤੋਂ ਇਲਾਵਾ ਕੈਬਨਿਟ ਮੰਤਰੀ ਅਮਨ ਅਰੋੜਾ ਪਠਾਨਕੋਟ, ਹਰਦੀਪ ਸਿੰਘ ਮੁੰਡੀਆਂ ਅੰਮ੍ਰਿਤਸਰ, ਲਾਲ ਚੰਦ ਕਟਾਰੂਚੱਕ ਮਾਲੇਰਕੋਟਲਾ, ਡਾ.ਬਲਜੀਤ ਕੌਰ ਫ਼ਿਰੋਜ਼ਪੁਰ, ਮੰਤਰੀ ਸੰਜੀਵ ਅਰੋੜਾ ਫ਼ਰੀਦਕੋਟ, ਡਾ.ਬਲਬੀਰ ਸਿੰਘ ਸ਼ਹੀਦ ਭਗਤ ਸਿੰਘ ਨਗਰ, ਬਰਿੰਦਰ ਕੁਮਾਰ ਗੋਇਲ ਜਲੰਧਰ, ਤਰੁਨਪ੍ਰੀਤ ਸਿੰਘ ਸੌਂਦ ਰੂਪਨਗਰ, ਲਾਲਜੀਤ ਸਿੰਘ ਭੁੱਲਰ ਸ੍ਰੀ ਮੁਕਤਸਰ ਸਾਹਿਬ, ਹਰਜੋਤ ਸਿੰਘ ਬੈਂਸ ਫ਼ਾਜ਼ਿਲਕਾ, ਹਰਭਜਨ ਸਿੰਘ ਈਟੀਓ ਲੁਧਿਆਣਾ, ਗੁਰਮੀਤ ਸਿੰਘ ਖੁੱਡੀਆਂ ਤਰਨ ਤਾਰਨ, ਮੋਹਿੰਦਰ ਭਗਤ ਮੁਹਾਲੀ ਤੇ ਡਾ.ਰਵੀਜੋਤ ਸਿੰਘ ਮਾਨਸਾ ਵਿਚ ਕੌਮੀ ਝੰਡੀ ਲਹਿਰਾਉਣ ਦੀ ਰਸਮ ਅਦਾ ਕਰਨਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸਿਵਲ ਸਰਜਨ ਵੱਲੋਂ ਆਮ ਆਦਮੀ ਕਲੀਨਿਕ ਦਾ ਅਚਨਚੇਤ ਨਿਰੀਖਣ

0

Firozpur News: civil surgeon ਡਾ. ਰਾਜੀਵ ਪਰਾਸ਼ਰ ਵਲੋਂ ਬਸਤੀ ਟੈਂਕਾਂ ਵਾਲੀ, ਫ਼ਿਰੋਜ਼ਪੁਰ ਛਾਉਣੀ ਅਤੇ ਪਿੰਡ ਮੱਲਵਾਲ ਵਿਖੇ ਪੈਂਦੇ ਆਮ ਆਦਮੀ ਕਲੀਨਿਕਾਂ ਦਾ ਅਚਨਚੇਤ ਦੌਰਾ ਕੀਤਾ ਅਤੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ।ਡਾ. ਰਾਜੀਵ ਪਰਾਸ਼ਰ ਨੇ ਆਮ ਆਦਮੀ ਕਲੀਨਿਕ ਵਿਚ ਆਏ ਹੋਏ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਕੋਲੋਂ ਕਲੀਨਿਕ ਵਿਚ ਹੋਰ ਸੁਧਾਰ ਲਈ ਸੁਝਾਅ ਵੀ ਲਏ। ਉਨ੍ਹਾਂ ਕਲੀਨਿਕ ਦੇ ਵੱਖ-ਵੱਖ ਕਮਰਿਆਂ ਵਿਚ ਫੇਰੀ ਪਾਈ ਅਤੇ ਓਪੀਡੀ ਸੇਵਾਵਾਂ, ਮੁਫ਼ਤ ਦਵਾਈਆਂ ਦੀ ਜਾਂਚ, ਸਾਫ਼-ਸਫ਼ਾਈ, ਡਾਕਟਰੀ ਸਾਜ਼ੋ-ਸਾਮਾਨ ਦਾ ਵੀ ਨਿਰੀਖਣ ਕੀਤਾ।

ਇਹ ਵੀ ਪੜ੍ਹੋ Ex MLA ਦੇ ਪੁੱਤਰ ਨੂੰ ਧਮਕੀ ਦੇ ਮਾਮਲੇ ‘ਚ ਹੁਣ ਪਾਕਿਸਤਾਨੀ ਡੋਨ ਦੀ ਆਡੀਓ ਚਰਚਾ ‘ਚ !

ਸਿਵਲ ਸਰਜਨ ਨੇ ਆਖਿਆ ਕਿ ਉਨ੍ਹਾਂ ਦੇ ਦੌਰੇ ਦਾ ਮੰਤਵ ਆਮ ਆਦਮੀ ਕਲੀਨਿਕ ਦੀ ਕਾਰਜਪ੍ਰਣਾਲੀ ਅਤੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਨਿਰੀਖਣ ਕਰਨਾ ਸੀ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਵੱਖ-ਵੱਖ ਥਾਈਂ ਖੁਲ੍ਹੇ ਆਮ ਆਦਮੀ ਕਲੀਨਿਕ ਮਿਆਰੀ ਤੇ ਸੁਚੱਜੀਆਂ ਸਿਹਤ ਸਹੂਲਤਾਂ ਦੇਣ ਪੱਖੋਂ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ। ਆਮ ਆਦਮੀ ਕਲੀਨਿਕਾਂ ਵਿਚ ਜਾਂਚ, ਇਲਾਜ ਅਤੇ ਦਵਾਈਆਂ ਦੀ ਵੰਡ ਆਦਿ ਸਾਰੀਆਂ ਸਹੂਲਤਾਂ ਬਿਲਕੁਲ ਮੁਫ਼ਤ ਹਨ ਅਤੇ ਕਈ ਤਰ੍ਹਾਂ ਦੇ ਡਾਕਟਰੀ ਟੈਸਟ ਵੀ ਕੀਤੇ ਜਾ ਰਹੇ ਹਨ। ਕਲੀਨਿਕਾਂ ਵਿਚ ਗਰਭਵਤੀ ਔਰਤਾਂ ਨੂੰ ਵੀ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਮ ਆਦਮੀ ਕਲੀਨਿਕਾਂ ’ਚ ਆਉਣ ਵਾਲੇ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਹੋਣੀ ਚਾਹੀਦੀ ਅਤੇ ਬਜ਼ੁਰਗ ਮਰੀਜ਼ਾਂ ਨੂੰ ਪਹਿਲ ਦਿੱਤੀ ਜਾਵੇ।

ਇਹ ਵੀ ਪੜ੍ਹੋ Bathinda ‘ਚ ਬੱਚਾ ਬਦਲਣ ਦਾ ਮਾਮਲਾ; ਭਲਕੇ ਹੋਵੇਗਾ ਢਾਈ ਮਹੀਨਿਆਂ ਦੀ ਬੱਚੀ ਦਾ DNA ਟੈਸਟ

ਸਿਵਲ ਸਰਜਨ ਵੱਲੋਂ ਸਿਹਤ ਸਟਾਫ ਨੂੰ ਡਿਊਟੀ ਇਮਾਨਦਾਰੀ ਨਾਲ ਕਰਨ ਅਤੇ ਸਿਹਤ ਸੇਵਾਵਾਂ ਹੋਰ ਬਿਹਤਰ ਕਰਨ ਲਈ ਵੀ ਕਿਹਾ।ਉਹਨਾਂ ਲੋਕਾਂ ਨੂੰ ਅਪੀਲ ਕਰਦਿਆ ਦਸਿਆ ਕਿ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਔਰਤ ਰੋਗਾਂ ਦੇ ਮਾਹਿਰ ਡਾਕਟਰ ਮੌਜੂਦ ਹਨ ਅਤੇ ਜਣੇਪਾ ਕਰਵਾਉਣ ਵਾਲਿਆ ਮਹਿਲਾਵਾਂ ਨੂੰ ਕਿਸੇ ਕਿਸਮ ਦੀ ਮੁਸਕਿਲ ਨਹੀਂ ਆਣ ਦਿੱਤੀ ਜਾਵੇਗੀ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਈ ਵੀ ਡਿਲੀਵਰੀ ਘਰ ਵਿੱਚ ਨਾ ਕਰਵਾਈ ਜਾਵੇ ਕਿਉਂਕਿ ਇਸ ਨਾਲ ਜੱਚਾ ਅਤੇ ਬੱਚਾ ਦੋਹਾਂ ਦੀ ਜਾਣ ਨੂੰ ਖ਼ਤਰਾ ਹੋ ਸਕਦਾ ਹੈ । ਇਸ ਮੌਕੇ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਅਤੇ ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਹਵਾਈ ਅੱਡੇ ਤੋਂ ਹੋਰ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦੀ ਵਕਾਲਤ

0

👉ਪੰਜਾਬ ਮੋਹਾਲੀ ਤੋਂ ਅੰਤਰਰਾਸ਼ਟਰੀ ਕਾਰਜਾਂ ਦਾ ਵਿਸਤਾਰ ਕਰੇਗਾ:ਮੁੱਖ ਮੰਤਰੀ 👉ਸੀ.ਐਚ.ਆਈ.ਏ.ਐਲ. ਨੇ 19 ਕਰੋੜ ਰੁਪਏ ਦਾ ਅੰਤਰਿਮ ਲਾਭਅੰਸ਼ ਚੈਕ ਸੌਂਪਿਆ: ਭਗਵੰਤ ਸਿੰਘ ਮਾਨ
Chandigarh News: mohali international airport; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਹੋਰ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦੀ ਵਕਾਲਤ ਕਰਦਿਆਂ ਕਿਹਾ ਕਿ ਵਿਦੇਸ਼ੀ ਕਾਰਜਾਂ ਦਾ ਵਿਸਤਾਰ ਕਰਨ ਨਾਲ ਪੂਰੇ ਖਿੱਤੇ ਵਿੱਚ ਆਰਥਿਕ ਗਤੀਵਿਧੀਆਂ, ਸੈਰ-ਸਪਾਟਾ ਅਤੇ ਨਿਵੇਸ਼ ਨੂੰ ਵੱਡਾ ਹੁਲਾਰਾ ਮਿਲੇਗਾ।ਮੁੱਖ ਮੰਤਰੀ ਨੇ ਇਹ ਟਿੱਪਣੀਆਂ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ (ਸੀਐਚਆਈਏਐਲ) ਵੱਲੋਂ ਪੰਜਾਬ ਸਰਕਾਰ ਨੂੰ 19 ਕਰੋੜ ਰੁਪਏ ਦਾ ਅੰਤਰਿਮ ਲਾਭਅੰਸ਼ ਸੌਂਪਣ ਸਮੇਂ ਕੀਤੀਆਂ, ਜਿਸ ਨੂੰ ਉਨ੍ਹਾਂ ਨੇ ਹਵਾਈ ਅੱਡੇ ਦੇ ਟਿਕਾਊ ਵਿਕਾਸ ਅਤੇ ਕੇਂਦਰ-ਪੰਜਾਬ ਦੀ ਮਜ਼ਬੂਤ ਭਾਈਵਾਲੀ ਦਾ ਪ੍ਰਮਾਣ ਦੱਸਿਆ। ਉਨ੍ਹਾਂ ਕਿਹਾ ਕਿ ਮੋਹਾਲੀ ਤੋਂ ਮਜ਼ਬੂਤ ਆਲਮੀ ਹਵਾਈ ਸੰਪਰਕ ਉੱਦਮੀਆਂ ਅਤੇ ਵਪਾਰੀਆਂ ਲਈ ਪਹੁੰਚ ਨੂੰ ਆਸਾਨ ਬਣਾਉਣ ਦੇ ਨਾਲ-ਨਾਲ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਪੈਦਾ ਕਰੇਗਾ ਅਤੇ ਪੰਜਾਬ ਨੂੰ ਅੰਤਰਰਾਸ਼ਟਰੀ ਕਾਰੋਬਾਰ ਅਤੇ ਸੈਰ-ਸਪਾਟੇ ਲਈ ਪਸੰਸਦੀਦਾ ਸਥਾਨ ਵਜੋਂ ਸਥਾਪਤ ਕਰੇਗਾ।

ਇਹ ਵੀ ਪੜ੍ਹੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਸਰਕਾਰ ਦੀ ਸਾਲ 2026 ਦੀ ਡਾਇਰੀ ਅਤੇ ਕੈਲੰਡਰ ਜਾਰੀ

ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ (ਸੀਐਚਆਈਏਐਲ) ਦੇ ਅਧਿਕਾਰੀਆਂ, ਜਿਨ੍ਹਾਂ ਨੇ ਮੁੱਖ ਮੰਤਰੀ ਨੂੰ 19 ਕਰੋੜ ਰੁਪਏ ਦਾ ਅੰਤਰਿਮ ਲਾਭਅੰਸ਼ ਚੈੱਕ ਭੇਟ ਕੀਤਾ, ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਿਰੰਤਰ ਵਿਕਾਸ ਕੇਂਦਰ ਅਤੇ ਪੰਜਾਬ ਸਰਕਾਰਾਂ ਵਿਚਕਾਰ ਮਜ਼ਬੂਤ ਭਾਈਵਾਲੀ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਮੋਹਾਲੀ ਤੋਂ ਅੰਤਰਰਾਸ਼ਟਰੀ ਕਾਰਜਾਂ ਦਾ ਵਿਸਥਾਰ ਕਰਨ ਲਈ ਵਚਨਬੱਧ ਹੈ ਤਾਂ ਜੋ ਸੂਬੇ ਨੂੰ ਵਿਸ਼ਵ ਦੇ ਵੱਖ-ਵੱਖ ਸਥਾਨਾਂ ਨਾਲ ਜੋੜਿਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਦੇ ਮੌਕੇ ਪੈਦਾ ਕਰਨ ਵਿੱਚ ਮਦਦ ਕਰੇਗਾ, ਜਿਸ ਨਾਲ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਮਿਲੇਗਾ।ਮੁੱਖ ਮੰਤਰੀ ਨੇ ਕਿਹਾ ਕਿ ਇਹ ਖਿੱਤੇ ਅਤੇ ਵਿਸ਼ਵ ਦੇ ਉੱਦਮੀਆਂ, ਵਪਾਰੀਆਂ ਅਤੇ ਉਦਯੋਗਪਤੀਆਂ ਦੀ ਸੂਬੇ ‘ਚ ਸੁਖਾਲੀ ਆਵਾਜਾਈ ਵਿੱਚ ਵੀ ਮਦਦ ਕਰੇਗਾ, ਜਿਸ ਨਾਲ ਖੇਤਰ ਵਿੱਚ ਵਪਾਰ, ਵਣਜ ਅਤੇ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਵੱਲੋਂ 10 ਲੱਖ ਰੁਪਏ ਦੀ ਨਕਦੀ ਰਹਿਤ ਸਿਹਤ ਬੀਮਾ ਯੋਜਨਾ ਲਈ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਨਾਲ ਸਮਝੌਤਾ ਸਹੀਬੱਧ

ਉਨ੍ਹਾਂ ਕਿਹਾ ਕਿ ਇਸ ਹਵਾਈ ਅੱਡੇ ਤੋਂ ਹੋਰ ਉਡਾਣਾਂ ਸ਼ੁਰੂ ਕਰਨ ਨਾਲ ਖਿੱਤੇ ਦੇ ਲੋਕਾਂ ਨੂੰ ਸਹੂਲਤ ਮਿਲੇਗੀ ਅਤੇ ਨਾਲ ਹੀ ਇਹ ਕਦਮ ਦੁਨੀਆ ਭਰ ਦੇ ਮੋਹਰੀ ਉੱਦਮੀਆਂ ਨੂੰ ਸੂਬੇ ਵਿੱਚ ਵੱਡਾ ਨਿਵੇਸ਼ ਕਰਨ ਲਈ ਆਕਰਸ਼ਿਤ ਕਰੇਗਾ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟ ਕੀਤੀ ਕਿ ਇਹ ਸੂਬੇ ਵਿੱਚ ਉਦਯੋਗੀਕਰਨ ਨੂੰ ਹੁਲਾਰਾ ਦੇਣ ਲਈ ਵਧੇਰੇ ਅਹਿਮ ਸਾਬਤ ਹੋਣ ਦੇ ਨਾਲ-ਨਾਲ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਵਜੋਂ ਪ੍ਰਦਰਸ਼ਿਤ ਕਰੇਗਾ।ਇਸ ਦੌਰਾਨ ਸੀਐਚਆਈਏਐਲ ਮੈਨੇਜਮੈਂਟ ਨੇ ਮੁੱਖ ਮੰਤਰੀ ਅਤੇ ਪੰਜਾਬ ਸਰਕਾਰ ਦਾ ਉਨ੍ਹਾਂ ਦੇ ਮਾਰਗਦਰਸ਼ਨ, ਸਮਰਥਨ ਅਤੇ ਸਹਿਯੋਗ ਲਈ ਦਿਲੋਂ ਧੰਨਵਾਦ ਕੀਤਾ, ਜਿਸ ਕਰਕੇ ਹਵਾਈ ਅੱਡੇ ਦੇ ਵਿਕਾਸ ਅਤੇ ਆਪ੍ਰੇਸ਼ਨਲ ਗਤੀਵਿਧੀਆਂ ਨੂੰ ਬਿਹਤਰ ਬਣਾਉਣ ਵਿੱਚ ਮਦਦ ਮਿਲੀ ਹੈ। ਲਾਭਅੰਸ਼ ਦਾ ਇਹ ਚੈਕ ਸੌਂਪਣਾ ਸੀਐਚਆਈਏਐਲ ਦੀ ਮਜ਼ਬੂਤ ਵਿੱਤੀ ਸਥਿਤੀ ਅਤੇ ਹਿੱਸੇਦਾਰਾਂ ਦਰਮਿਆਨ ਬਿਹਤਰ ਸਹਿਯੋਗ ਨੂੰ ਦਰਸਾਉਂਦਾ ਹੈ, ਜੋ ਵਾਧੂ ਅੰਤਰਰਾਸ਼ਟਰੀ ਰੂਟਾਂ ਸਮੇਤ ਭਵਿੱਖ ਦੇ ਵਿਸਥਾਰ ਲਈ ਰਾਹ ਪੱਧਰਾ ਕਰਦਾ ਹੈ। ਜ਼ਿਕਰਯੋਗ ਹੈ ਕਿ ਵਿੱਤੀ ਸਾਲ 2025-26 ਲਈ ਲਾਭਅੰਸ਼ ਸੀਐਚਆਈਏਐਲ ਬੋਰਡ ਦੁਆਰਾ 12 ਦਸੰਬਰ, 2025 ਨੂੰ ਐਲਾਨਿਆ ਗਿਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਸਰਕਾਰ ਦੀ ਸਾਲ 2026 ਦੀ ਡਾਇਰੀ ਅਤੇ ਕੈਲੰਡਰ ਜਾਰੀ

0

Chandigarh News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਸਰਕਾਰੀ ਰਿਹਾਇਸ਼ ਵਿਖੇ ਸਾਲ 2026 ਲਈ ਪੰਜਾਬ ਸਰਕਾਰ ਦੀ ਅਧਿਕਾਰਤ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ ਹੈ, ਜੋ ਸਰਕਾਰ ਦੇ ਰੋਜ਼ਾਨਾ ਦੇ ਕੰਮਕਾਜ ਬਾਰੇ ਜਾਣਕਾਰੀ ਦੇਣ ਲਈ ਇੱਕ ਅਹਿਮ ਸੰਸਥਾਗਤ ਪ੍ਰਕਾਸ਼ਨ ਹੈ।ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਅਤੇ ਡਾਇਰੀ ਦਾ ਲੇਆਊਟ ਡਿਜ਼ਾਈਨ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੁਆਰਾ ਤਿਆਰ ਕੀਤਾ ਗਿਆ ਅਤੇ ਕੰਟਰੋਲਰ ਪ੍ਰਿੰਟਿੰਗ ਤੇ ਸਟੇਸ਼ਨਰੀ ਵਿਭਾਗ ਦੁਆਰਾ ਛਾਪਿਆ ਗਿਆ।ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਸਕੱਤਰ ਸੂਚਨਾ ਅਤੇ ਲੋਕ ਸੰਪਰਕ ਰਾਮਵੀਰ ਸਿੰਘ, ਡਾਇਰੈਕਟਰ ਸੂਚਨਾ ਅਤੇ ਲੋਕ ਸੰਪਰਕ ਵਿਮਲ ਸੇਤੀਆ ਅਤੇ ਹੋਰ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਸਰਕਾਰ ਵੱਲੋਂ 10 ਲੱਖ ਰੁਪਏ ਦੀ ਨਕਦੀ ਰਹਿਤ ਸਿਹਤ ਬੀਮਾ ਯੋਜਨਾ ਲਈ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਨਾਲ ਸਮਝੌਤਾ ਸਹੀਬੱਧ

0

👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ 15 ਜਨਵਰੀ ਨੂੰ ਸਿਹਤ ਬੀਮਾ ਯੋਜਨਾ ਦਾ ਕਰਨਗੇ ਆਗ਼ਾਜ਼
Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਾਅਦੇ ਅਨੁਸਾਰ ਸੂਬੇ ਦੇ ਸਾਰੇ ਲੋਕਾਂ ਲਈ ਵਿਆਪਕ ਸਿਹਤ ਕਵਰੇਜ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਇਸ ਮਹੀਨੇ ‘ਮੁੱਖ ਮੰਤਰੀ ਸਿਹਤ ਯੋਜਨਾ’ (ਐਮ.ਐਮ.ਐਸ.ਵਾਈ.) ਸ਼ੁਰੂ ਕਰਨ ਜਾ ਰਹੀ ਹੈ। ਇਸ ਸਬੰਧੀ ਇੱਕ ਅਹਿਮ ਮੀਲ ਪੱਥਰ ਸਥਾਪਤ ਕਰਦਿਆਂ ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਨਾਲ ਸਮਝੌਤਾ ਸਹੀਬੱਧ ਕੀਤਾ ਗਿਆ, ਜਿਸ ਤਹਿਤ ਪੰਜਾਬ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਦਾ ਨਕਦੀ ਰਹਿਤ ਸਿਹਤ ਬੀਮਾ ਪ੍ਰਦਾਨ ਕੀਤਾ ਜਾਵੇਗਾ। ਇਹ ਸਮਝੌਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਨਵਰੀ 2026 ਵਿੱਚ ਇਸ ਯੋਜਨਾ ਨੂੰ ਸ਼ੁਰੂ ਕਰਨ ਦੇ ਹਾਲ ਹੀ ਵਿੱਚ ਕੀਤੇ ਐਲਾਨ ਤੋਂ ਬਾਅਦ ਅਮਲ ਵਿੱਚ ਲਿਆਂਦਾ ਗਿਆ ਹੈ ਤਾਂ ਜੋ ਪੰਜਾਬ ਦੇ ਹਰੇਕ ਪਰਿਵਾਰ ਲਈ ਸਿਹਤ ਸੇਵਾਵਾਂ ਅਤੇ ਵਿੱਤੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਸਮਝੌਤੇ ‘ਤੇ ਰਾਜ ਸਿਹਤ ਏਜੰਸੀ (ਐਸ.ਐਚ.ਏ.) ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਸੰਯਮ ਅਗਰਵਾਲ ਅਤੇ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਦੇ ਕਾਰਜਕਾਰੀ ਡਾਇਰੈਕਟਰ ਮੈਥਿਊ ਜਾਰਜ ਨੇ ਦਸਤਖਤ ਕੀਤੇ।ਇਸਨੂੰ ਇੱਕ ਮਹੱਤਵਪੂਰਨ ਸੁਧਾਰ ਦੱਸਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪਹਿਲਾਂ ਪ੍ਰਦਾਨ ਕੀਤੇ ਜਾ ਰਹੇ 5 ਲੱਖ ਰੁਪਏ ਦੇ ਸਿਹਤ ਕਵਰੇਜ, ਜੋ ਕੁਝ ਖਾਸ ਸ਼੍ਰੇਣੀਆਂ ਤੱਕ ਹੀ ਸੀਮਿਤ ਨੂੰ, ਦੁੱਗਣਾ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ  ਐਸ.ਸੀ. ਭਾਈਚਾਰੇ ਦੀ ਭਲਾਈ ਲਈ ਮੰਤਰੀ ਡਾ. ਬਲਜੀਤ ਕੌਰ ਦੀ 25 ਵਿਭਾਗਾਂ ਨਾਲ ਅਹਿਮ ਬੈਠਕ

ਇਸ ਲਈ ਨਵੀਂ ਯੋਜਨਾ ਦਾ ਉਦੇਸ਼ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਸਮੇਤ ਪੰਜਾਬ ਦੇ ਸਾਰੇ ਨਿਵਾਸੀਆਂ ਨੂੰ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਨਕਦੀ ਰਹਿਤ ਇਲਾਜ ਪ੍ਰਦਾਨ ਕਰਨਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ 15 ਜਨਵਰੀ, 2026 ਨੂੰ ਇਸ ਯੋਜਨਾ ਦੀ ਰਸਮੀ ਸ਼ੁਰੂਆਤ ਕਰਨਗੇ।ਸਿਹਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਯੋਜਨਾ ਪੂਰੀ ਤਰ੍ਹਾਂ ਬਰਾਬਰੀ ਦੇ ਸਿਧਾਂਤ ਦੇ ਆਧਾਰ ‘ਤੇ ਤਿਆਰ ਕੀਤੀ ਗਈ ਹੈ, ਜਿਸ ਵਿੱਚ ਕੋਈ ਆਮਦਨ ਸੀਮਾ ਜਾਂ ਕਿਸੇ ਨੂੰ ਯੋਜਨਾ ਦੇ ਦਾਇਰੇ ‘ਚੋਂ ਬਾਹਰ ਰੱਖਣ ਦੇ ਮਾਪਦੰਡ ਨਹੀਂ ਹਨ। ਸਿਰਫ਼ ਆਧਾਰ ਅਤੇ ਵੋਟਰ ਆਈਡੀ ਦੀ ਵਰਤੋਂ ਕਰਕੇ ਕਾਮਨ ਸਰਵਿਸ ਸੈਂਟਰਾਂ (ਸੀਐਸਸੀਜ਼) ਰਾਹੀਂ ਰਜਿਸਟਰੇਸ਼ਨ ਨੂੰ ਸਰਲ ਅਤੇ ਪਹੁੰਚਯੋਗ ਬਣਾਇਆ ਗਿਆ ਹੈ, ਜਿਸ ਤੋਂ ਬਾਅਦ ਲਾਭਪਾਤਰੀਆਂ ਨੂੰ ਸਮਰਪਿਤ ਐਮ.ਐਮ.ਐਸ.ਵਾਈ. ਸਿਹਤ ਕਾਰਡ ਪ੍ਰਾਪਤ ਹੋਣਗੇ। ਉਨ੍ਹਾਂ ਕਿਹਾ ਕਿ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਜਲਦੀ ਹੀ ਇੱਕ ਹੈਲਪਲਾਈਨ ਵੀ ਸ਼ੁਰੂ ਕੀਤੀ ਜਾਵੇਗੀ।ਇਸ ਯੋਜਨਾ ਦੇ ਕਾਰਜਸ਼ੀਲ ਢਾਂਚੇ ਬਾਰੇ ਗੱਲ ਕਰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ – ਜਿਸਦੀ ਚੋਣ ਤਾਮਿਲਨਾਡੂ ਸਮੇਤ ਹੋਰ ਰਾਜਾਂ ਵਿੱਚ ਬਿਹਤਰੀਨ ਸਿਹਤ ਬੀਮਾ ਯੋਜਨਾਵਾਂ ਨੂੰ ਲਾਗੂ ਕਰਨ ਵਿੱਚ ਚੰਗੇ ਟਰੈਕ ਰਿਕਾਰਡ ਨੂੰ ਦੇਖਦਿਆਂ ਕੀਤੀ ਗਈ ਹੈ, ਵੱਲੋਂ ਸੂਬੇ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਪ੍ਰਤੀ ਪਰਿਵਾਰ 1,00,000 ਦਾ ਸਿਹਤ ਕਵਰ ਪ੍ਰਦਾਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ  ਖੇਤੀਬਾੜੀ ਨੂੰ ਹੁਲਾਰਾ ਦੇਣ ਲਈ ਏ.ਆਈ. ਦੀ ਵਰਤੋਂ ਕਰੇਗਾ ਪੰਜਾਬ

ਉਨ੍ਹਾਂ ਦੱਸਿਆ ਕਿ 1,00,000 ਤੋਂ 10,00,000 ਰੁਪਏ ਦੇ ਦਰਮਿਆਨ ਇਲਾਜ ਦੀਆਂ ਲੋੜਾਂ ਸਬੰਧੀ ਸਟੇਟ ਹੈਲਥ ਏਜੰਸੀ (ਐਸ.ਐਚ.ਏ.), ਪੰਜਾਬ ਦੁਆਰਾ ਟਰੱਸਟ ਦੇ ਆਧਾਰ ‘ਤੇ ਬੀਮਾ ਪ੍ਰਦਾਨ ਕੀਤਾ ਜਾਵੇਗਾ।ਸਿਹਤ ਮੰਤਰੀ ਨੇ ਕਿਹਾ ਕਿ ਯੂਨਾਈਟਿਡ ਇੰਡੀਆ ਕੰਪਨੀ ਦੀ ਚੋਣ ਸੀਪੀਡੀ ਪ੍ਰੋਸੈਸਿੰਗ ਨੂੰ ਕੁਸ਼ਲ ਢੰਗ ਨਾਲ ਪ੍ਰਬੰਧਿਤ ਕਰਨ ਵਿੱਚ ਮਾਹਿਰਾਂ ਦੀਆਂ ਸੇਵਾਵਾਂ ਪ੍ਰਦਾਨ ਕਰੇਗੀ, ਜਿਸ ਨਾਲ ਕਲੇਮ ਸੈਟਲਮੈਂਟ ਅਤੇ ਭੁਗਤਾਨ ਜਾਰੀ ਹੋਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਆਵੇਗੀ।ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਇਹ ਸਕੀਮ ਨਵੀਨ ਸਿਹਤ ਲਾਭ ਪੈਕੇਜ (ਐਚਬੀਪੀ 2.2) ਨੂੰ ਅਪਣਾਉਂਦੀ ਹੈ, ਜੋ 2000 ਤੋਂ ਵੱਧ ਸਿਲੈਕਟਿਡ ਇਲਾਜ ਪੈਕੇਜਾਂ ਰਾਹੀਂ ਵਿਆਪਕ ਕਵਰੇਜ ਨੂੰ ਯਕੀਨੀ ਬਣਾਉਂਦੀ ਹੈ। ਇਸ ਯੋਜਨਾ ਤਹਿਤ ਲਾਭਪਾਤਰੀ 824 ਸੂਚੀਬੱਧ ਹਸਪਤਾਲਾਂ ਦੇ ਇੱਕ ਮਜ਼ਬੂਤ ਨੈੱਟਵਰਕ ਤੱਕ ਪਹੁੰਚ ਕਰਕੇ ਸੈਕੰਡਰੀ ਅਤੇ ਟਰਸ਼ਰੀ ਸਿਹਤ ਸੰਭਾਲ ਸੇਵਾਵਾਂ ਹਾਸਲ ਕਰ ਸਕਦੇ ਹਨ, ਜਿਨ੍ਹਾਂ ਵਿੱਚ ਮੌਜੂਦਾ ਸਮੇਂ 212 ਸਰਕਾਰੀ ਹਸਪਤਾਲ, ਭਾਰਤ ਸਰਕਾਰ ਅਧੀਨ ਅੱਠ ਹਸਪਤਾਲ ਅਤੇ 600 ਤੋਂ ਵੱਧ ਨਿੱਜੀ ਹਸਪਤਾਲ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸਮੇਂ ਦੇ ਨਾਲ ਇਸ ਯੋਜਨਾ ਅਧੀਨ ਸੂਚੀਬੱਧ ਹਸਪਤਾਲਾਂ ਦੀ ਗਿਣਤੀ ਵਿੱਚ ਹੋਰ ਵਾਧਾ ਹੋਣ ਦੀ ਉਮੀਦ ਹੈ।ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਕੁਮਾਰ ਰਾਹੁਲ ਵੀ ਮੌਜੂਦ ਸਨ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪਿਛਲੇ ਤਿੰਨ ਸਾਲਾਂ ਤੋਂ ਮਨਰੇਗਾ ਅਧੀਨ ਭ੍ਰਿਸ਼ਟਾਚਾਰ ‘ਤੇ ਸੂਬਾ ਸਰਕਾਰ ਚੁੱਪ ਕਿਉਂ ਹੈ? – ਕੈਂਥ

0

Bathinda News: “ਵਿਕਸਤ ਭਾਰਤ-ਰੁਜ਼ਗਾਰ ਅਤੇ ਆਜੀਵਿਕਾ ਮਿਸ਼ਨ (ਪੇਂਡੂ) ਐਕਟ 2025(ਵੀਬੀ- ਜੀ ਰਾਮ ਜੀ)” ਅਧੀਨ ਪੇਂਡੂ ਮਜ਼ਦੂਰਾਂ ਨੂੰ ਹੁਣ 100 ਦਿਨਾਂ ਦੀ ਬਜਾਏ 125 ਦਿਨ ਦਾ ਰੁਜ਼ਗਾਰ ਮਿਲੇਗਾ, ਅਤੇ ਸਮੇਂ ਸਿਰ ਕੰਮ ਨਾ ਮਿਲਣ ‘ਤੇ ਬੇਰੁਜ਼ਗਾਰੀ ਭੱਤੇ ਦੀ ਵਿਵਸਥਾ ਪਹਿਲਾਂ ਵਾਂਗ ਹੀ ਰਹੇਗੀ। ਇਹ ਦਾਅਵਾ ਅੱਜ ਬਠਿੰਡਾ ਵਿਖੇ ਪਾਰਟੀ ਦਫ਼ਤਰ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਬੋਲਦਿਆਂ ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਦੇ ਉਪ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਪਿਛਲੇ ਤਿੰਨ ਸਾਲਾਂ ਵਿੱਚ ਮੌਜੂਦਾ ਮਨਰੇਗਾ ਕਾਨੂੰਨ ਤਹਿਤ ਮਜ਼ਦੂਰਾਂ ਨੂੰ 100 ਦਿਨ ਦਾ ਰੁਜ਼ਗਾਰ ਦੇਣ ਵਿੱਚ ਪੂਰੀ ਤਰ੍ਹਾਂ ਅਸਫਲ ਰਹੀ ਹੈ, ਪਰ ਮੁੱਖ ਮੰਤਰੀ ਇਸ ਗੰਭੀਰ ਅਸਫਲਤਾ ‘ਤੇ ਪੂਰੀ ਤਰ੍ਹਾਂ ਚੁੱਪ ਹਨ।ਉਨ੍ਹਾਂ ਦੱਸਿਆ ਕਿ ਮਨਰੇਗਾ ਕਾਨੂੰਨ ਅਨੁਸਾਰ, ਸੂਬਾ ਸਰਕਾਰ ਲਈ ਮਜ਼ਦੂਰ ਵੱਲੋਂ ਮੰਗੇ ਜਾਣ ‘ਤੇ 15 ਦਿਨਾਂ ਦੇ ਅੰਦਰ ਕੰਮ ਦੇਣਾ ਲਾਜ਼ਮੀ ਹੈ।

ਇਹ ਵੀ ਪੜ੍ਹੋ  ਬਠਿੰਡਾ ਦੇ ਰੇਲਵੇ ਸਟੇਸ਼ਨ ਕੋਲ ਮ੍ਰਿਤਕ ਨਵਜੰਮੇ ਲੜਕਾ ਬਰਾਮਦ

ਜੇਕਰ ਕੰਮ ਨਹੀਂ ਮਿਲਦਾ ਤਾਂ ਬੇਰੁਜ਼ਗਾਰੀ ਭੱਤਾ ਦੇਣਾ ਪੈਂਦਾ ਹੈ, ਪਰ ਪੰਜਾਬ ਸਰਕਾਰ ਨਾ ਤਾਂ ਸਮੇਂ ਸਿਰ ਕੰਮ ਦਿੰਦੀ ਹੈ ਅਤੇ ਨਾ ਹੀ ਬੇਰੁਜ਼ਗਾਰੀ ਭੱਤਾ ਦਿੰਦੀ ਹੈ। ਮਨਰੇਗਾ ਦੀ ਧਾਰਾ 25 ਤਹਿਤ ਅਜਿਹੀ ਸਥਿਤੀ ਵਿੱਚ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਕੈਂਥ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ (ਮਨਰੇਗਾ) ਤਹਿਤ ਫੰਡਾਂ ਦੀ ਦੁਰਵਰਤੋਂ ਅਤੇ ਗਬਨ ਨਾਲ ਸਬੰਧਤ ਵੱਖ-ਵੱਖ ਘੁਟਾਲਿਆਂ ਨਾਲ ਸਬੰਧਤ ਪੰਜਾਬ ਵਿੱਚ ਕਥਿਤ ਬੇਨਿਯਮੀਆਂ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਨਹੀਂ ਦਿੱਤੇ ਹਨ।ਉਨ੍ਹਾਂ ਦੋਸ਼ ਲਾਇਆ ਕਿ 2024-25 ਵਿੱਚ 6,095 ਗ੍ਰਾਮ ਪੰਚਾਇਤਾਂ ਅਤੇ 2025-26 ਵਿੱਚ 7,389 ਗ੍ਰਾਮ ਪੰਚਾਇਤਾਂ ਵਿੱਚ ਮਨਰੇਗਾ ਤਹਿਤ ਲਾਜ਼ਮੀ ਸਮਾਜਿਕ ਆਡਿਟ ਨਹੀਂ ਕਰਵਾਏ ਗਏ।

ਇਹ ਵੀ ਪੜ੍ਹੋ  Bathinda ‘ਚ ਬੱਚਾ ਬਦਲਣ ਦਾ ਮਾਮਲਾ; ਭਲਕੇ ਹੋਵੇਗਾ ਢਾਈ ਮਹੀਨਿਆਂ ਦੀ ਬੱਚੀ ਦਾ DNA ਟੈਸਟ

ਉਨ੍ਹਾਂ ਅੱਗੇ ਦੋਸ਼ ਲਾਇਆ ਕਿ ਸੂਬਾ ਸਰਕਾਰ ਮਨਰੇਗਾ ਦੇ ਮੁੱਦੇ ‘ਤੇ ਪੰਜਾਬ ਦੇ ਲੋਕਾਂ ਨੂੰ ਇਹ ਝੂਠਾ ਦਾਅਵਾ ਕਰਕੇ ਗੁੰਮਰਾਹ ਕਰ ਰਹੀ ਹੈ ਕਿ ਕੇਂਦਰ ਸਰਕਾਰ ਤੋਂ 23,446 ਕਰੋੜ ਰੁਪਏ ਬਕਾਇਆ ਹਨ। ਉਨ੍ਹਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ (2024-2025) ਬਾਰੇ ਸਥਾਈ ਕਮੇਟੀ ਦੀ ਰਿਪੋਰਟ ਦੇ ਅੰਕੜਿਆਂ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਜਾ ਰਿਹਾ ਹੈ। ਕਿਉਂਕਿ ਹਰਪਾਲ ਚੀਮਾ ਜੋ ਰਿਪੋਰਟ ਦਿਖਾ ਰਹੇ ਹਨ, ਉਸ ਦੇ ਅਗਲੇ ਪੰਨੇ ‘ਤੇ ਸਪੱਸ਼ਟ ਤੌਰ ‘ਤੇ ਕਿਹਾ ਗਿਆ ਹੈ ਕਿ ਸਾਲ 2024-25 ਲਈ ਕਿਸੇ ਵੀ ਰਾਜ ਵਿੱਚ ਮਨਰੇਗਾ ਮਜ਼ਦੂਰਾਂ ਲਈ ਕੋਈ ਬਕਾਇਆ ਤਨਖਾਹ ਨਹੀਂ ਹੈ।ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ, ਜਨਰਲ ਸਕੱਤਰ ਉਮੇਸ਼ ਸ਼ਰਮਾ, ਮੀਤ ਪ੍ਰਧਾਨ ਵਰਿੰਦਰ ਸ਼ਰਮਾ, ਸ਼ਿਆਮ ਲਾਲ ਬਾਸਲ, ਬਲਦੇਵ ਅਕਲੀਆ, ਗੌਰਵ ਨਿਧਾਨੀਆਂ, ਰਾਜੇਸ਼ ਜਿੰਦਲ ਅਤੇ ਚਿਰਾਗ ਸਿੰਗਲਾ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda BJP ਵੱਲੋਂ ਜ਼ਿਲ੍ਹਾ ਜਥੇਬੰਦੀ ਦਾ ਐਲਾਨ; ਦੇਖੋ ਲਿਸਟ

0

Bathinda News: Bathinda BJP ; ਅੱਜ ਭਾਰਤੀ ਜਨਤਾ ਪਾਰਟੀ ਬਠਿੰਡਾ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਵੱਲੋਂ ਆਪਣੀ ਜ਼ਿਲ੍ਹਾ ਜਥੇਬੰਦੀ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਅਤੇ ਸੰਗਠਨ ਮੰਤਰੀ ਸ੍ਰੀਨਿਵਾਸੂ ਦੇ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਸ਼੍ਰੀ ਸਿੰਗਲਾ ਵੱਲੋਂ ਸੂਬਾ ਜਨਰਲ ਸਕੱਤਰ ਅਤੇ ਮਾਲਵਾ ਜੋਨ ਦੇ ਇੰਚਾਰਜ ਦਿਆਲ ਸੋਢੀ ਦੀ ਮੌਜੂਦਗੀ ਵਿੱਚ ਇਸ ਟੀਮ ਦਾ ਐਲਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਟੀਮ ਦਾ ਹੋਰ ਵਿਸਤਾਰ ਕੀਤਾ ਜਾਵੇਗਾ ਅਤੇ ਸੈੱਲਾਂ ਅਤੇ ਮੋਰਚਿਆਂ ਦੀ ਘੋਸ਼ਣਾ ਵੀ ਜਲਦੀ ਹੀ ਕੀਤੀ ਜਾਵੇਗੀ। ਨਵੀਂ ਐਲਾਨੀ ਟੀਮ ਵਿਚ 5 ਉਪ ਪ੍ਰਧਾਨ, 3 ਜਨਰਲ ਸੈਕਟਰੀ, 5 ਸੈਕਟਰੀ, 1 ਦਫ਼ਤਰ ਸਕੱਤਰ ਅਤੇ ਕੈਸ਼ੀਅਰ ਤੋਂ ਇਲਾਵਾ ਵੱਖ ਵੱਖ ਮੋਰਚਿਆਂ ਦੇ ਕਨਵੀਨਰ ਸ਼ਾਮਲ ਕੀਤੇ ਗਏ ਹਨ।

ਇਹ ਵੀ ਪੜ੍ਹੋ Bathinda ‘ਚ ਬੱਚਾ ਬਦਲਣ ਦਾ ਮਾਮਲਾ; ਭਲਕੇ ਹੋਵੇਗਾ ਢਾਈ ਮਹੀਨਿਆਂ ਦੀ ਬੱਚੀ ਦਾ DNA ਟੈਸਟ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਐਸ.ਸੀ. ਭਾਈਚਾਰੇ ਦੀ ਭਲਾਈ ਲਈ ਮੰਤਰੀ ਡਾ. ਬਲਜੀਤ ਕੌਰ ਦੀ 25 ਵਿਭਾਗਾਂ ਨਾਲ ਅਹਿਮ ਬੈਠਕ

0

Chandigarh News:ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਰਾਜ ਵਿੱਚ ਅਨੁਸੂਚਿਤ ਜਾਤੀਆਂ ਦੀ ਸਮਾਜਿਕ-ਆਰਥਿਕ ਭਲਾਈ ਲਈ ਲਾਗੂ ਕੀਤੇ ਜਾ ਰਹੇ ਅਨੁਸੂਚਿਤ ਜਾਤੀਆਂ ਸਬ-ਪਲਾਨ (ਐਸ.ਸੀ.ਐਸ.ਪੀ.) ਦੀ ਪ੍ਰਗਤੀ ਦੀ ਸਮੀਖਿਆ ਲਈ ਇਕ ਅਹਿਮ ਬੈਠਕ ਕੀਤੀ। ਇਸ ਬੈਠਕ ਦੌਰਾਨ ਐਸ.ਸੀ. ਸਬ-ਪਲਾਨ ਅਧੀਨ ਸਕੀਮਾਂ ਲਾਗੂ ਕਰ ਰਹੇ ਲਗਭਗ 25 ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਵਿਸਥਾਰ ਨਾਲ ਚਰਚਾ ਕੀਤੀ ਗਈ।ਮੀਟਿੰਗ ਵਿੱਚ ਡਾ. ਬਲਜੀਤ ਕੌਰ ਨੇ ਵਿੱਤੀ ਸਾਲ 2025-26 ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਐਸ.ਸੀ. ਸਬ-ਪਲਾਨ ਤਹਿਤ ਕੀਤੇ ਜਾ ਰਹੇ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਿਨ੍ਹਾਂ ਯੋਜਨਾਵਾਂ ਲਈ ਰੱਖੀ ਗਈ ਰਾਸ਼ੀ ਹਾਲੇ ਤੱਕ ਖਰਚ ਨਹੀਂ ਹੋਈ, ਉਸ ਦੀ ਵਰਤੋਂ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਰਾਸ਼ੀ ਤੁਰੰਤ ਜਾਰੀ ਕਰਵਾ ਕੇ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ‘ਤੇ ਲੋਕਾਂ ਤੱਕ ਪਹੁੰਚਾਇਆ ਜਾਵੇ।

ਇਹ ਵੀ ਪੜ੍ਹੋ Bathinda ‘ਚ ਬੱਚਾ ਬਦਲਣ ਦਾ ਮਾਮਲਾ; ਭਲਕੇ ਹੋਵੇਗਾ ਢਾਈ ਮਹੀਨਿਆਂ ਦੀ ਬੱਚੀ ਦਾ DNA ਟੈਸਟ

ਮੰਤਰੀ ਨੇ ਸਪੱਸ਼ਟ ਕੀਤਾ ਕਿ ਐਸ.ਸੀ. ਸਬ-ਪਲਾਨ ਤਹਿਤ ਰੱਖੀ ਗਈ ਰਾਸ਼ੀ ਦੀ ਵਰਤੋਂ ਸਿਰਫ਼ ਅਨੁਸੂਚਿਤ ਜਾਤੀ ਭਾਈਚਾਰੇ ਦੀ ਭਲਾਈ ਲਈ ਹੀ ਕੀਤੀ ਜਾਵੇ ਅਤੇ ਇਸ ਵਿੱਚ ਕਿਸੇ ਕਿਸਮ ਦੀ ਲਾਪਰਵਾਹੀ ਜਾਂ ਗਲਤ ਵਰਤੋਂ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਵੱਖ-ਵੱਖ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਆਪਣੇ-ਆਪਣੇ ਵਿਭਾਗਾਂ ਵੱਲੋਂ ਕਵਰ ਕੀਤੇ ਜਾ ਰਹੇ ਲਾਭਪਾਤਰੀਆਂ ਅਤੇ ਪਿੰਡਾਂ ਦੀ ਵਿਸਥਾਰਪੂਰਕ ਸੂਚੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਨੂੰ ਮੁਹੱਈਆ ਕਰਵਾਈ ਜਾਵੇ, ਤਾਂ ਜੋ ਰਾਖਵੇਂ ਫੰਡਾਂ ਦੀ ਸਹੀ, ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਵਰਤੋਂ ਯਕੀਨੀ ਬਣਾਈ ਜਾ ਸਕੇ।ਡਾ. ਬਲਜੀਤ ਕੌਰ ਨੇ ਵਿਭਾਗਾਂ ਨੂੰ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਮੌਜੂਦਾ ਲੋੜਾਂ ਦੇ ਅਨੁਕੂਲ ਨਵੀਆਂ, ਲੋਕ-ਹਿਤੈਸ਼ੀ ਅਤੇ ਨਿਵੇਕਲੀਆਂ ਸਕੀਮਾਂ ਤਿਆਰ ਕਰਨ ‘ਤੇ ਵੀ ਜ਼ੋਰ ਦਿੱਤਾ।

ਇਹ ਵੀ ਪੜ੍ਹੋ Ex MLA ਦੇ ਪੁੱਤਰ ਨੂੰ ਧਮਕੀ ਦੇ ਮਾਮਲੇ ‘ਚ ਹੁਣ ਪਾਕਿਸਤਾਨੀ ਡੋਨ ਦੀ ਆਡੀਓ ਚਰਚਾ ‘ਚ !

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅਨੁਸੂਚਿਤ ਜਾਤੀਆਂ ਦੇ ਸਮੂਹਿਕ ਵਿਕਾਸ, ਸਸ਼ਕਤੀਕਰਨ ਅਤੇ ਉਨ੍ਹਾਂ ਦੀ ਜੀਵਨ-ਪੱਧਰ ਨੂੰ ਸੁਧਾਰਨ ਲਈ ਲਗਾਤਾਰ ਪ੍ਰਭਾਵਸ਼ਾਲੀ ਕਦਮ ਚੁੱਕ ਰਹੀ ਹੈ।ਮੰਤਰੀ ਨੇ ਐਸ.ਸੀ. ਸਬ-ਪਲਾਨ ਦੀ ਪ੍ਰਗਤੀ ਦੀ ਨਿਰੰਤਰ ਸਮੀਖਿਆ ਲਈ ਜਲਦੀ ਹੀ ਦੁਬਾਰਾ ਅਜਿਹੀ ਬੈਠਕ ਕਰਨ ਦੀ ਗੱਲ ਵੀ ਕਹੀ, ਤਾਂ ਜੋ ਅਨੁਸੂਚਿਤ ਜਾਤੀਆਂ ਨਾਲ ਸੰਬੰਧਿਤ ਸਕੀਮਾਂ ਦਾ ਲਾਗੂਕਰਨ ਹੋਰ ਵੱਧ ਸੁਚਾਰੂ, ਸਮੇਂ-ਸਿਰ ਅਤੇ ਪ੍ਰਭਾਵੀ ਬਣਾਇਆ ਜਾ ਸਕੇ।ਇਸ ਬੈਠਕ ਵਿੱਚ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ (ਆਈ.ਏ.ਐਸ), ਐਸ.ਸੀ. ਸਬ-ਪਲਾਨ ਲਈ ਨੋਡਲ ਵਿਭਾਗ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਪ੍ਰਮੁੱਖ ਸਕੱਤਰ ਸ਼੍ਰੀ ਵੀ.ਕੇ. ਮੀਨਾ (ਆਈ.ਏ.ਐੱਸ.), ਡਾਇਰੈਕਟਰ-ਕਮ-ਵਧੀਕ ਸਕੱਤਰ ਸ਼੍ਰੀਮਤੀ ਵਿੰਮੀ ਭੁੱਲਰ (ਆਈ.ਏ.ਐੱਸ.), ਖੋਜ ਅਫ਼ਸਰ ਡਾ. ਲਿਵਪ੍ਰੀਤ ਕੌਰ ਅਤੇ ਸ਼੍ਰੀ ਕਮਲਜੀਤ ਸਿੰਘ ਵੀ ਹਾਜ਼ਰ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1899604