ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 13 ਸਤੰਬਰ : ਬਾਬਾ ਫ਼ਰੀਦ ਕਾਲਜ ਦੇ ਐਨ.ਐਸ.ਐਸ. ਯੂਨਿਟ ਵੱਲੋਂ ਰੈੱਡ ਕਰਾਸ ਅਤੇ ਸੇਂਟ ਜੌਹਨ ਐਂਬੂਲੈਂਸ, ਬਠਿੰਡਾ ਦੇ ਸਹਿਯੋਗ ਨਾਲ ‘ਵਿਸ਼ਵ ਫ਼ਸਟ ਏਡ ਦਿਵਸ‘ ਦੇ ਸੰਬੰਧ ਵਿੱਚ ਸੈਮੀਨਾਰ ਕਰਵਾਇਆ ਗਿਆ ਜਿਸ ਦਾ ਥੀਮ ‘ਜ਼ਿੰਦਗੀ ਭਰ ਮੁੱਢਲੀ ਸਹਾਇਤਾ‘ ਸੀ। ਇਸ ਗਤੀਵਿਧੀ ਦਾ ਉਦੇਸ਼ ਲੋਕਾਂ ਦਾ ਇਲਾਜ ਕਰਨਾ ਨਹੀਂ ਸਗੋਂ ਘਟਨਾ ਸਥਾਨ ‘ਤੇ ਬਿਮਾਰ ਜਾਂ ਜ਼ਖ਼ਮੀ ਵਿਅਕਤੀ ਵੱਲ ਤੁਰੰਤ ਧਿਆਨ ਦੇਣਾ ਅਤੇ ਉਸ ਨੂੰ ਮੁੱਢਲੀ ਸਹਾਇਤਾ ਪ੍ਰਦਾਨ ਕਰਨਾ ਹੈ। ਫ਼ਸਟ ਏਡ ਡਾਕਟਰੀ ਸਹਾਇਤਾ ਮਿਲਣ ਤੋਂ ਪਹਿਲਾਂ ਸਥਿਤੀ ਨੂੰ ਵਿਗੜਨ ਤੋਂ ਰੋਕਣ ਵਿੱਚ ਮਦਦ ਕਰਦੀ ਹੈ। ਇਸ ਸੈਮੀਨਾਰ ਵਿੱਚ ਕਾਲਜ ਦੇ 115 ਵਿਦਿਆਰਥੀਆਂ ਅਤੇ 5 ਫੈਕਲਟੀ ਮੈਂਬਰਾਂ ਤੋਂ ਇਲਾਵਾ ਸੰਸਥਾ ਦੇ ਸਾਰੇ ਡਰਾਈਵਰਾਂ ਨੇ ਵੀ ਭਾਗ ਲਿਆ। ਬਾਬਾ ਫ਼ਰੀਦ ਕਾਲਜ ਦੀ ਐਨ.ਐਸ.ਐਸ. ਕੋਆਰਡੀਨੇਟਰ ਸ਼੍ਰੀਮਤੀ ਸੁਖਜਿੰਦਰ ਕੌਰ ਨੇ ਸਾਰੇ ਮਹਿਮਾਨਾਂ, ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ‘ਵਿਸ਼ਵ ਫ਼ਸਟ ਏਡ ਦਿਵਸ‘ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਸੈਮੀਨਾਰ ਵਿੱਚ ਰੈੱਡ ਕਰਾਸ ਅਤੇ ਸੇਂਟ ਜੌਹਨ ਐਂਬੂਲੈਂਸ ਬਠਿੰਡਾ ਦੇ ਫ਼ਸਟ ਏਡ ਮਾਸਟਰ ਟਰੇਨਰ ਸ੍ਰੀ ਨਰੇਸ਼ ਪਠਾਨੀਆ ਨੇ ਮਹਿਮਾਨ ਬੁਲਾਰੇ ਵਜੋਂ ਸ਼ਿਰਕਤ ਕੀਤੀ । ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਫ਼ਸਟ ਏਡ ਤਕਨੀਕਾਂ ਦੇ ਪ੍ਰਦਰਸ਼ਨ ਵਿੱਚ ਅਗਵਾਈ ਕੀਤੀ ਜੋ ਦੁਰਘਟਨਾ ਜਾਂ ਆਮ ਸੱਟ ਦੀ ਸਥਿਤੀ ਵਿੱਚ ਬਹੁਤ ਲਾਭਦਾਇਕ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਮੁੱਢਲੀ ਸਹਾਇਤਾ ਸੰਬੰਧੀ ਵਿਦਿਆਰਥੀਆਂ ਦੀਆਂ ਚਿੰਤਾਵਾਂ ਨੂੰ ਦੂਰ ਕੀਤਾ ਉਨ੍ਹਾਂ ਨੇ ਦੱਸਿਆ ਕਿ ਮੁੱਢਲੀ ਸਹਾਇਤਾ ਕਿਉਂ ਸਿੱਖਣੀ ਜ਼ਰੂਰੀ ਹੈ ਦੁਰਘਟਨਾ ਦੀ ਸਥਿਤੀ ਵਿੱਚ ਇਹ ਲੋੜਵੰਦ ਵਿਅਕਤੀ ਦੀ ਸਹਾਇਤਾ ਕਰੇਗੀ ਅਤੇ ਸੰਭਾਵਿਤ ਤੌਰ ‘ਤੇ ਉਨ੍ਹਾਂ ਦੀ ਜਾਨ ਬਚਾਏਗੀ ਉਨ੍ਹਾਂ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਮਧੂ ਮੱਖੀ ਜਾਂ ਭਰਿੰਡ ਡੰਗ ਲਵੇ ਤਾਂ ਸਾਨੂੰ ਕੀ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਸਲਾਹ ਦਿੱਤੀ ਕਿ ਕਿਵੇਂ ਪਹਿਲੀ ਤੋਂ ਆਖ਼ਰੀ ਸਹਾਇਤਾ ਤੱਕ ਤਬਦੀਲੀ ਕੀਤੀ ਜਾਵੇ ਉਨ੍ਹਾਂ ਨੇ ਕਿਹਾ ਕਿ ਜਦੋਂ ਕੋਈ ਗ਼ਲਤੀ ਕਰਦਾ ਹੈ ਤਾਂ ਮੁੱਢਲੀ ਸਹਾਇਤਾ ਆਖ਼ਰੀ ਸਹਾਇਤਾ ਬਣ ਜਾਂਦੀ ਹੈ। ਇਸ ਲਈ, ਇਹ ਜ਼ਰੂਰੀ ਹੈ ਕਿ ਮੁੱਢਲੀ ਸਹਾਇਤਾ ਪੂਰੀ ਤਰ੍ਹਾਂ ਧਿਆਨ ਨਾਲ ਦਿੱਤੀ ਜਾਵੇ । ਉਨ੍ਹਾਂ ਨੇ ਦਿਲ ਦੇ ਦੌਰੇ ਅਤੇ ਕਾਰ ਦੁਰਘਟਨਾਵਾਂ ਆਦਿ ਦੌਰਾਨ ਦਿੱਤੀ ਜਾਣ ਵਾਲੀ ਮੁੱਢਲੀ ਸਹਾਇਤਾ ਬਾਰੇ ਸਲਾਹ ਵੀ ਦਿੱਤੀ ਇਸ ਉਪਰੰਤ ਉਨ੍ਹਾਂ ਨੇ ਸਵਾਲ-ਜਵਾਬ ਸੈਸ਼ਨ ਦੌਰਾਨ ਬਹੁਤ ਸਾਰੇ ਵਿਦਿਆਰਥੀਆਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਦਿੱਤੇ ਐਨ.ਐਸ.ਐਸ. ਦੇ ਕੋ-ਕੋਆਰਡੀਨੇਟਰ ਸਟਾਲਿਨਜੀਤ ਸਿੰਘ, ਪੁਸ਼ਪਿੰਦਰ ਕੌਰ ਅਤੇ ਐਮ.ਐਸ.ਸੀ. (ਆਈ.ਟੀ.) ਦੇ ਵਿਦਿਆਰਥੀ ਮਨਿੰਦਰ ਸਿੰਘ ਨੇ ਇਸ ਸੈਮੀਨਾਰ ਨੂੰ ਸਫਲ ਬਣਾਉਣ ਲਈ ਭਰਪੂਰ ਸਹਿਯੋਗ ਦਿੱਤਾ। ਅੰਤ ਵਿੱਚ ਪ੍ਰਬੰਧਕਾਂ ਵੱਲੋਂ ਮੁੱਖ ਬੁਲਾਰੇ ਸ੍ਰੀ ਨਰੇਸ਼ ਪਠਾਨੀਆ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਐਨ.ਐਸ.ਐਸ. ਕੋਆਰਡੀਨੇਟਰ ਸ਼੍ਰੀਮਤੀ ਸੁਖਜਿੰਦਰ ਕੌਰ ਨੇ ਸਾਰੇ ਮਹਿਮਾਨਾਂ, ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਇਹ ਸੈਮੀਨਾਰ ਬਹੁਤ ਹੀ ਦਿਲਚਸਪ ਅਤੇ ਜਾਣਕਾਰੀ ਭਰਪੂਰ ਸੀ । ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਬਾਬਾ ਫ਼ਰੀਦ ਕਾਲਜ ਦੇ ਐਨ.ਐਸ.ਐਸ. ਯੂਨਿਟ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।
ਬਾਬਾ ਫ਼ਰੀਦ ਕਾਲਜ ਵੱਲੋਂ ‘ਵਿਸ਼ਵ ਫ਼ਸਟ ਏਡ ਦਿਵਸ‘ ਦੇ ਸੰਬੰਧ ਵਿੱਚ ਸੈਮੀਨਾਰ ਆਯੋਜਿਤ
ਖੇਡਾਂ ਦੇ ਦੂਸਰੇ ਦਿਨ ਹੋਏ ਗਹਿਗੱਚ ਤੇ ਦਿਲਚਸਪ ਮੁਕਾਬਲੇ
ਨੈੱਟਬਾਲ ਚ ਜੰਗੀਰਾਣਾ ਨੂੰ ਹਰਾ ਕੇ ਜੱਸੀ ਪੌ ਵਾਲੀ ਦੀ ਟੀਮ ਰਹੀ ਜੇਤੂ
ਕਬੱਡੀ ਚ ਭਗਤਾ ਤੇ ਨਥਾਣਾ ਦੀਆਂ ਟੀਮਾਂ ਫਾਈਨਲ ਮੁਕਾਬਲੇ ਚ ਸ਼ਾਮਲ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 13 ਸਤੰਬਰ : ਸੂਬਾ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ “ਖੇਡਾਂ ਵਤਨ ਪੰਜਾਬ ਦੀਆਂ“ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਦੂਸਰੇ ਦਿਨ ਦੂਸਰੇ ਦਿਨ ਵੇਟ ਲਿਫ਼ਟਿੰਗ, ਨੈੱਟਬਾਲ, ਹੈਂਡਬਾਲ, ਬਾਸਕਿਟ ਬਾਲ ਅਤੇ ਗੱਤਕੇ ਦੇ ਗਹਿਗੱਚ ਤੇ ਦਿਲਚਸਪ ਮੁਕਾਬਲੇ ਦੇਖਣ ਨੂੰ ਮਿਲੇ।ਜ਼ਿਲ੍ਹਾ ਖੇਡ ਅਫ਼ਸਰ ਸ. ਰੁਪਿੰਦਰ ਸਿੰਘ ਨੇ ਦੂਸਰੇ ਦਿਨ ਦੇ ਖੇਡ ਨਤੀਜਿਆਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੈੱਟਬਾਲ ਕੁੜੀਆਂ ਅੰਡਰ-14 ਮੁਕਾਬਲੇ ਵਿੱਚ ਫਾਈਨਲ ਮੈਚ ਜੱਸੀ ਪੌ ਵਾਲੀ ਅਤੇ ਸੈਂਟ ਜੇਵੀਅਰ ਸਕੂਲ ਵਿਚਾਲੇ ਖੇਡਿਆ ਗਿਆ ਜਿਸ ਵਿੱਚ ਸੈਂਟ ਜੇਵੀਅਰ ਦੀ ਟੀਮ 9-2 ਦੇ ਫਰਕ ਨਾਲ ਜੇਤੂ ਰਹੀ। ਨੈੱਟਬਾਲ ਦੇ ਅੰਡਰ-21 ਲੜਕੀਆਂ ਦੇ ਫਾਈਨਲ ਮੁਕਾਬਲੇ ਵਿੱਚ ਜੰਗੀਰਾਣਾ ਨੂੰ ਹਰਾ ਕੇ ਜੱਸੀ ਪੌ ਵਾਲੀ ਦੀ ਟੀਮ 7-1 ਦੇ ਵੱਡੇ ਫਰਕ ਨਾਲ ਜੇਤੂ ਰਹੀ। ਇਸੇ ਤਰ੍ਹਾਂ 40 ਸਾਲ ਤੋਂ ਉੱਪਰਲੇ ਉਮਰ ਵਰਗ ਵਿੱਚ ਮਾਈ ਭਾਗੋ ਕਲੱਬ ਬਠਿੰਡਾ ਦੀ ਟੀਮ ਬਿਨਾ ਮੁਕਾਬਲੇ ਜੇਤੂ ਰਹੀ। ਕਬੱਡੀ ਲੜਕੀਆਂ ਅੰਡਰ-14 ਮੁਕਾਬਲੇ ਵਿੱਚ ਭਗਤਾ ਅਤੇ ਨਥਾਣਾ ਦੀਆਂ ਟੀਮਾਂ ਫਾਈਨਲ ਮੁਕਾਬਲੇ ਵਿੱਚ ਸ਼ਾਮਲ ਹੋਈਆਂ ਹਨ।ਉਨ੍ਹਾਂ ਅੱਗੇ ਦੱਸਿਆ ਕਿ ਖੋ-ਖੋ ਲੜਕੀਆਂ 21 ਤੋ 40 ਸਾਲ ਵਰਗ ਵਿੱਚ ਤਲਵੰਡੀ ਬੀ ਦੀ ਟੀਮ ਨੂੰ ਹਰਾ ਕੇ ਤਲਵੰਡੀ ਏ ਟੀਮ ਨੇ ਪਹਿਲਾ ਸਥਾਨ ਹਾਸਿਲ ਕੀਤਾ। ਜਦੋਂ ਕਿ ਅੰਡਰ-21 ਸਾਲ ਮੁਕਾਬਲੇ ਵਿੱਚ ਫਾਈਨਲ ਵਿੱਚ ਨਥਾਣਾ ਨੂੰ ਹਰਾ ਕੇ ਤਲਵੰਡੀ ਸਾਬੋ ਨੇ ਪਹਿਲਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਬੈਡਮਿਟਨ ਲੜਕੀਆਂ ਦੇ ਅੰਡਰ-14 ਸਿੰਗਲ ਮੁਕਾਬਲੇ ਵਿੱਚ ਸੈਫਲਪ੍ਰੀਤ ਕੌਰ ਸਿਲਫਰਓਕਸ ਬਠਿੰਡਾ ਨੇ ਪਹਿਲਾ, ਕਸ਼ਿਕਾ ਸੈਂਟ ਜੋਸਫ ਬਠਿੰਡਾ ਨੇ ਦੂਸਰਾ ਅਤੇ ਰਹਿਮਤ ਕੌਰ ਸਿਵੀਆਂ ਨੇ ਤੀਸਰਾ ਸਥਾਨ ਹਾਸਿਲ ਕੀਤਾ ਜਦੋਂ ਕਿ ਡਬਲ ਮੁਕਾਬਲੇ ਵਿੱਚ ਕਸ਼ਿਕਾ ਤੇ ਸਵਰੀਤ ਨੇ ਪਹਿਲਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਵਾਲੀਵਾਲ ਅੰਡਰ-21 ਲੜਕੀਆਂ ਫਾਈਨਲ ਮੁਕਾਬਲੇ ਵਿੱਚ ਤਿਊਣਾ ਪੁਜਾਰੀਆਂ ਨੇ ਕਾਰਪੋਰੇਸਨ ਮੈਰੀਟੋਰੀਅਸ ਸਕੂਲ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ।
ਕੇਂਦਰੀ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ‘ਤੇ ਕੇਂਦਰਿਤ ਯੂਨੀਵਰਸਿਟੀ ਦੀਆਂ ਪੰਜ ਕਿਤਾਬਾਂ ਰਿਲੀਜ ਕੀਤੀਆਂ
ਵਾਈਸ-ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਯੂਨੀਵਰਸਿਟੀ ਦਾ ਨਾਂ ਰੌਸਨ ਕਰਨ ਲਈ ਫੈਕਲਟੀ ਮੈਂਬਰਾਂ ਨੂੰ ਵਧਾਈ ਦਿੱਤੀ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ 13 ਸਤੰਬਰ: ਕੇਂਦਰੀ ਸੱਭਿਆਚਾਰਕ ਅਤੇ ਸੰਸਦੀ ਮਾਮਲਿਆਂ ਬਾਰੇ ਰਾਜ ਮੰਤਰੀ ਸ੍ਰੀ ਅਰਜੁਨ ਰਾਮ ਮੇਘਵਾਲ ਨੇ ਨਵੀਂ ਦਿੱਲੀ ਵਿਖੇ ਆਯੋਜਿਤ ਇਕ ਪ੍ਰੋਗਰਾਮ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਫਲਸਫੇ ਅਤੇ ਸਿੱਖਿਆ ‘ਤੇ ਕੇਂਦਰਿਤ 11 ਕਿਤਾਬਾਂ ਲੋਕ ਅਰਪਣ ਕੀਤੀਆਂ। ਇਹ ਕਿਤਾਬਾਂ ਇੰਦਰਾ ਗਾਂਧੀ ਨੈਸਨਲ ਸੈਂਟਰ ਆਫ ਆਰਟਸ (ਆਈਜੀਐਨਸੀਏ) ਦੁਆਰਾ ਪ੍ਰਕਾਸਿਤ ਕੀਤੀਆਂ ਗਈਆਂ ਹਨ। ਇਨ੍ਹਾਂ ਗਿਆਰਾਂ ਵਿੱਚੋਂ ਪੰਜ ਕਿਤਾਬਾਂ ਦੇ ਲੇਖਕ/ਸੰਪਾਦਕ/ਅਨੁਵਾਦਕ ਕੇਂਦਰੀ ਯੂਨੀਵਰਸਿਟੀ ਪੰਜਾਬ, ਬਠਿੰਡਾ (ਸੀਯੂਪੀਬੀ) ਨਾਲ ਸਬੰਧਤ ਹਨ। ਉਪਰੋਕਤ ਪੰਜ ਕਿਤਾਬਾਂ ਵਿੱਚੋਂ, ਤਿੰਨ ਕਿਤਾਬਾਂ ਜਿਹਨਾਂ ਦਾ ਸਿਰਲੇਖ ਭਾਰਤੀ ਦਰਸਨ ਦੀ ਪਰੰਪਰਾ ਤੇ ਗੁਰੂ ਨਾਨਕ ਵਾਣੀ; ਜਨਮ ਸਾਖੀ ਪਰੰਪਰਾ ਵਿਚਿ ਗੁਰ ਨਾਨਕ ਦਰਸਨ; ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅਧਿਆਤਮ ਹੈ ਉਹ ਕ੍ਰਮਵਾਰ ਸੀਯੂਪੀਬੀ ਦੇ ਮਾਨਯੋਗ ਚਾਂਸਲਰ ਪ੍ਰੋ. ਜਗਬੀਰ ਸਿੰਘ; ਪ੍ਰੋ: ਹਰਪਾਲ ਸਿੰਘ ਪੰਨੂ (ਸ੍ਰੀ ਗੁਰੂ ਗੋਬਿੰਦ ਸਿੰਘ ਜੀ ਚੇਅਰ ਪ੍ਰੋਫੈਸਰ) ਅਤੇ ਡਾ. ਲਖਵੀਰ ਲੇਜੀਆ (ਸਹਾਇਕ ਪ੍ਰੋਫੈਸਰ, ਪੰਜਾਬੀ ਵਿਭਾਗ, ਸੀਯੂਪੀਬੀ) ਦੁਆਰਾ ਰਚੀਆਂ ਗਈਆਂ ਹਨ। ਬਾਕੀ ਦੋ ਕਿਤਾਬਾਂ ਵਿੱਚ ਸੰਤ ਪਰੰਪਰਾ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਸਿਰਲੇਖ ਵਾਲੀ ਇੱਕ ਅਨੁਵਾਦਿਤ ਕਿਤਾਬ ਅਤੇ ਮਾਨਵਤਾ ਕੇ ਰਕਸਕ ਸਿਰਲੇਖ ਵਾਲੀ ਇੱਕ ਸੰਪਾਦਿਤ ਕਿਤਾਬ ਸਾਮਲ ਹੈ। ਇਨ੍ਹਾਂ ਦੋਵਾਂ ਕਿਤਾਬਾਂ ਦਾ ਸੰਪਾਦਨ/ਅਨੁਵਾਦ ਡਾ: ਲਖਵੀਰ ਲੇਜੀਆ ਨੇ ਕੀਤਾ ਹੈ।
ਸਮਾਗਮ ਦੌਰਾਨ ਡਾ: ਰਤਨ ਸਾਰਦਾ, ਸ੍ਰੀ ਰਾਜਨ ਖੰਨਾ, ਡਾ: ਜਸਵਿੰਦਰ ਸਿੰਘ, ਡਾ: ਅਮਨਪ੍ਰੀਤ ਸਿੰਘ ਗਿੱਲ, ਡਾ: ਧਰਮ ਸਿੰਘ, ਡਾ: ਜੀ. ਐਸ. ਨਈਅਰ, ਸ੍ਰੀ ਐਨ. ਮੁਥਿਊ ਮੋਹਨ ਅਤੇ ਡਾ: ਐਸ.ਕੇ. ਦੇਵੇਸਵਰ ਲੇਖਕਾਂ ਦੀਆਂ ਪੁਸਤਕਾਂ ਵੀ ਰਿਲੀਜ ਕੀਤੀਆਂ ਗਈਆਂ ਸਨ। ਸਮਾਗਮ ਦੇ ਵੇਰਵੇ ਸਾਂਝੇ ਕਰਦੇ ਹੋਏ ਪ੍ਰੋ: ਹਰਪਾਲ ਸਿੰਘ ਪੰਨੂ ਅਤੇ ਡਾ: ਲਖਵੀਰ ਲੇਜੀਆ ਨੇ ਮਾਨਯੋਗ ਵਾਈਸ-ਚਾਂਸਲਰ ਪ੍ਰੋ: ਰਾਘਵੇਂਦਰ ਪ੍ਰਸਾਦ ਤਿਵਾਰੀ ਨੂੰ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਪ੍ਰਚਾਰ ਕਰਨ ਲਈ ਆਈਜੀਐਨਸੀਏ ਵੱਲੋਂ ਇਨ੍ਹਾਂ ਪੁਸਤਕਾਂ ਨੂੰ ਦੇਸ-ਵਿਦੇਸ ‘ਚ ਪ੍ਰਸਾਰਿਤ ਕੀਤਾ ਜਾਵੇਗਾ। ਵਾਈਸ-ਚਾਂਸਲਰ ਪ੍ਰੋ: ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਉਪਰੋਕਤ ਪੁਸਤਕਾਂ ਦੇ ਲੇਖਕਾਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਾਨੂੰ ਹਮੇਸਾ ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ ਦੇ ਸਿਧਾਂਤਾਂ ‘ਤੇ ਚੱਲਦਿਆਂ ਸੱਚ, ਦਇਆ, ਸੰਤੋਖ ਅਤੇ ਪਿਆਰ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕਰਦੀਆਂ ਰਹਿਣਗੀਆਂ। ਉਨ੍ਹਾਂ ਨੇ ਅੱਗੇ ਕਿਹਾ ਕਿ ਉਪਰੋਕਤ ਪੁਸਤਕਾਂ ਮਨੁੱਖਤਾ ਦੀ ਭਲਾਈ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਸਮਾਜ ਵਿੱਚ ਫੈਲਾਉਣ ਵਿੱਚ ਯੋਗਦਾਨ ਪਾਉਣਗੀਆਂ।
ਸਾਰੰਗਪ੍ਰੀਤ ਔਜਲਾ ਨੇ ਸੰਭਾਲਿਆ ਐੱਸਡੀਐਮ ਤਲਵੰਡੀ ਸਾਬੋ ਦਾ ਚਾਰਜ
ਕਿਹਾ, ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ ਹੱਲ
ਪੰਜਾਬੀ ਖ਼ਬਰਸਾਰ ਬਿਉਰੋ
ਤਲਵੰਡੀ ਸਾਬੋ (ਬਠਿੰਡਾ) , 13 ਸਤੰਬਰ :- ਸਾਰੰਗਪ੍ਰੀਤ ਸਿੰਘ ਔਜਲਾ (ਪੀ.ਸੀ.ਐਸ) ਨੇ ਐੱਸਡੀਐਮ ਤਲਵੰਡੀ ਸਾਬੋ ਵਜੋਂ ਆਪਣਾ ਚਾਰਜ ਸੰਭਾਲ ਲਿਆ ਹੈ। ਇਸ ਸਮੇਂ ਸਾਰੰਗਪ੍ਰੀਤ ਸਿੰਘ ਔਜਲਾ ਬਠਿੰਡਾ ਵਿਖੇ ਸਹਾਇਕ ਕਮਿਸ਼ਨਰ ਸ਼ਿਕਾਇਤਾਂ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ। ਇਸ ਤੋਂ ਇਲਾਵਾ ਉਹ ਹੁਣ ਉਪ ਮੰਡਲ ਮੈਜਿਸਟਰੇਟ ਤਲਵੰਡੀ ਸਾਬੋ ਵਜੋਂ ਆਪਣੀਆਂ ਸੇਵਾਵਾਂ ਨਿਭਾਉਣਗੇ।ਆਪਣਾ ਅਹੁਦਾ ਸੰਭਾਲਣ ਉਪਰੰਤ ਉਹਨਾਂ ਕਿਹਾ ਕਿ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ। ਉਹਨਾਂ ਇਹ ਵੀ ਕਿਹਾ ਕਿ ਕੋਈ ਵੀ ਯੋਗ ਲਾਭਪਾਤਰੀ ਪੰਜਾਬ ਸਰਕਾਰ ਵਲੋਂ ਦਿਤੀਆਂ ਜਾਣ ਵਾਲੀਆਂ ਲੋਕ ਭਲਾਈ ਸਕੀਮਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ।
ਰੰਗਲਾ ਪੰਜਾਬ ਬਣਾਉਣ ਲਈ 500 ਸਮਾਰਟ ਪਿੰਡ ਬਣਾਏ ਜਾਣਗੇ: ਕੁਲਦੀਪ ਸਿੰਘ ਧਾਲੀਵਾਲ
ਪਿੰਡਾਂ ਦੀ ਨੁਹਾਰ ਬਦਲਣ ਲਈ 52 ਸੂਤਰੀ ਵਿਕਾਸ ਏਜੰਡਾ ਜਾਰੀ
ਪੰਚਾਇਤੀ ਜ਼ਮੀਨਾਂ ਤੋਂ ਨਜ਼ਾਇਜ ਕਬਜ਼ੇ ਹਟਾਉਣ ਦੀ ਮੁਹਿੰਮ ਮੁੜ 1 ਅਕਤੂਬਰ ਤੋਂ ਸ਼ੁਰੂ ਕੀਤੀ ਜਾਵੇਗੀ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 13 ਸਤੰਬਰ: ਪੰਜਾਬ ਪਿੰਡਾਂ ਵਿਚ ਵਸਦਾ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਪਹਿਲਾਂ ਰੰਗਲੇ ਪਿੰਡ ਬਣਾਉਣਾ ਜਰੂਰੀ ਹੈ। ਅੱਜ ਇੱਥੇ ਸੂਬੇ ਭਰ ਤੋਂ ਆਏ ਬਲਾਕ ਵਿਕਾਸ ਅਫਸਰਾਂ ਨਾਲ ਮੀਟਿੰਗ ਉਪਰੰਤ ਪੱਤਰਕਾਰ ਸੰਮੇਲਨ ਦੌਰਾਨ ਜਾਣਾਕਰੀ ਸਾਂਝੀ ਕਰਦਿਆਂ ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵਲੋਂ ਰੰਗਲਾ ਪੰਜਾਬ ਬਣਾਉਣ ਦੇ ਸੰਕਲਪ ਨੂੰ ਪੂਰਾ ਕਰਨ ਲਈ ਪੇਂਡੂ ਵਿਕਾਸ ਵਿਭਾਗ ਵਲੋਂ 500 ਸਮਾਰਟ ਪਿੰਡ ਬਣਾਏ ਜਾਣਗੇ।ਪੇਂਡੂ ਵਿਕਾਸ ਮੰਤਰੀ ਨੇ ਦੱਸਿਆ ਕਿ ਹਰ ਹਲਕੇ ਦੇ ਘੱਟੋ ਘੱਟ 5 ਪਿੰਡ ਸਮਾਰਟ ਪਿੰਡ ਬਣਾਉਣ ਲਈ ਚੁਣੇ ਜਾਣਗੇ ਜਿੰਨਾਂ ਨੂੰ ਸਿਹਤ, ਸਿੱਖਿਆ ਖੇਡਾਂ, ਪੀਣ ਵਾਲੇ ਪਾਣੀ ਅਤੇ ਸਫਾਈ ਆਦਿ ਦੀਆਂ ਅਤਿ ਅਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ। ਇੰਨਾਂ ਪਿੰਡਾਂ ਵਿਚ ਹੀ ਨੌਜ਼ਵਾਨਾਂ ਨੂੰ ਆਈ.ਟੀ ਖੇਤਰ ਵਿਚ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਛੋਟੀਆਂ ਆਈ.ਟੀ ਇਕਾਈਆਂ ਸਥਾਪਿਤ ਕੀਤੀਆਂ ਜਾਣਗੀਆਂ। ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਸਮਾਰਟ ਪਿੰਡਾਂ ਦੇ ਵਿਕਾਸ ਕਾਰਜ਼ਾਂ ਵਾਲੀ ਥਾਂ ‘ਤੇ ਕਿਸੇ ਵੀ ਰਾਜਨੀਤਕ ਆਗੂ ਦਾ ਕੋਈ ਨਾਮ ਜਾ ਬੋਰਡ ਨਹੀਂ ਲਾਇਆ ਜਾਵੇਗਾ ਬਲਕਿ ਬਲਕਿ ਪਿੰਡਾਂ ਦੀ ਨੁਹਾਰ ਬਦਲਣ ਵਾਲੇ ਮਾਹਿਰਾਂ ਦਾ ਨਾਮਕਰਨ ਪਿੰਡ ਵਿਚ ਵਿਸੇਸ਼ ਥਾਂ ‘ਤੇ ਕੀਤਾ ਜਾਵੇਗਾ।ਪੇਂਡੂ ਵਿਕਾਸ ਮੰਤਰੀ ਨੇ ਦੱਸਿਆ ਕਿ ਅੱਜ ਬਲਾਕ ਵਿਕਾਸ ਅਤੇ ਪੰਚਾਇਤ ਅਫਸਰਾਂ ਨੂੰ ਪਿੰਡਾਂ ਦੀ ਨੁਹਾਰ ਬਦਲਣ ਲਈ 52 ਸੂਤਰੀ ਵਿਕਾਸ ਏਜੰਡਾ ਦਿੱਤਾ ਸੌਂਪਿਆ ਗਿਆ ਹੈ, ਜਿਸ ਨੂੰ ਲਾਗੂ ਕਰਨ ਲਈ ਸਮਾਂਬੱਧ ਅਤੇ ਜਵਾਬਦੇਹੀ ਤਹਿ ਕੀਤੀ ਕੀਤੀ ਗਈ ਹੈ।ਕੁਲਦੀਪ ਧਾਲੀਵਾਲ ਨੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰਾਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਸਾਰੇ ਲੰਬਿਤ ਕੇਸ 31 ਦਸੰਬਰ ਤੱਕ ਮੈਰਟ ਦੇ ਅਧਾਰ ‘ਤੇ ਬਿਨਾਂ ਕਿਸੇ ਪੱਖਪਾਤ ਦੇ ਨਿਬੇੜੇ ਜਾਣ। ਜਿਕਰਯੋਗ ਹੈ ਕਿ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਨੂੰ 3 ਮਹੀਨੇ ਵਿਚ ਕੇਸ ਦਾ ਨਿਪਟਾਰਾ ਕਰਨਾ ਲਾਜ਼ਮੀ ਹੈ।
ਪੇਂਡੂ ਵਿਕਾਸ ਮੰਤਰੀ ਨੇ ਇੱਕ ਹੋਰ ਅਹਿਮ ਫੈਸਲਾ ਲਾਗੂ ਕਰਦਿਆਂ ਐਲਾਨ ਕੀਤਾ ਕਿ ਅਜਿਹਾ ਦੇਖਣ ਵਿਚ ਆਇਆ ਕਿ ਕੁਝ ਅਫਸਰ ਰਿਟਾਇਰਮੈਂਟ ਜਾ ਕੁਝ ਅਫਸਰ ਬਦਲੀ ਹੋਣ ਤੋਂ ਕੁਝ ਸਮਾਂ ਪਹਿਲਾਂ ਗਲਤ ਫੈਸਲੇ ਕਰ ਜਾਂਦੇ ਹਨ। ਪਰ ਹੁਣ ਜਿਸ ਅਫਸਰ ਦੇ ਵਲੋਂ ਕੋਈ ਵੀ ਗਲਤ ਫੈਸਲਾ ਜਾ ਗਲਤ ਕੰਮ ਕੀਤਾ ਗਿਆ ਹੋਵੇਗਾ ਉਸ ਖਿਲਾਫ ਕਾਰਵਾਈ ਹੋਵੇਗੀ ਭਾਵੇਂ ਉਹ ਰਿਟਾਇਰ ਹੋ ਗਿਆ ਹੋਵੇ।ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਪੰਚਾਇਤੀ ਜ਼ਮੀਨਾਂ ਤੋਂ ਨਜ਼ਾਇਜ ਕਬਜ਼ੇ ਹਟਾਉਣ ਦੀ ਮੁਹਿੰਮ ਜੋ ਖੇਤਾ ਵਿਚ ਝੋਨੇ ਦੀ ਫਸਲ ਕਾਰਨ ਕੁਝ ਸਮੇਂ ਲਈ ਰੋਕੀ ਗਈ ਸੀ ਮੁੜ 1 ਅਕਤੂਬਰ ਤੋਂ ਸ਼ੁਰੂ ਕੀਤੀ ਜਾਵੇਗੀ।ਪੇਂਡੂ ਵਿਕਾਸ ਮੰਤਰੀ ਨੇ ਪਿੰਡਾਂ ਵਿਚ ਕੀਤੇ ਜਾਂਦੇ ਵਿਕਾਸ ਕਾਰਜ਼ਾਂ ਦੀ ਅਸਲ ਤਸਵੀਰ ਲੋਕਾਂ ਤੱਕ ਪਹੁੰਚਾਉਣ ਲਈ ਪੇਂਡੂ ਵਿਕਾਸ ਵਿਭਾਗ ਵਲੋਂ ਮੀਡੀਆ ਸੈਲ ਸਥਾਪਿਤ ਐਲਾਨ ਵੀ ਕੀਤਾ, ਜੋ ਬਲਾਕ ਪੱਧਰ ਦੇ ਵਿਕਾਸ ਕਾਰਜ਼ਾ ਦੀ ਰਿਪੋਰਟਾਂ, ਫੋਟੋਆਂ ਅਤੇ ਵੀਡੀਓ ਇਸ ਸੈਲ ਨੂੰ ਭੇਜੇਗਾ।ਇੱਕ ਹੋਰ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਝੋਨੇ ਦੀ ਪਰਾਲੀ ਨਾ ਸਾੜਨ ਬਾਰੇ ਵੱਡੇ ਪੱਧਰ ‘ਤੇ ਮੁਹਿੰਮ ਚਲਾਈ ਜਾਵੇਗੀ।ਇਸ ਮੁਹਿੰਮ ਤਹਿਤ ਪੇਂਡੂ ਵਿਕਾਸ ਵਿਭਾਗ ਪਰਾਲੀ ਨਾ ਸਾੜਨ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਪਿੰਡ ਪੱਧਰ ‘ਤੇ ਮੁਹਿੰਮ ਚਲਾਏਗਾ।
ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 68 ਵੈਟਰਨਰੀ ਇੰਸਪੈਕਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ
ਕਿਹਾ, ਵਿਭਾਗ ਵਿੱਚ ਹੋਰ ਲੋੜੀਂਦੇ ਸਟਾਫ਼ ਦੀ ਭਰਤੀ ਹੋਵੇਗੀ ਛੇਤੀ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 13 ਸਤੰਬਰ: ਪੰਜਾਬ ਵਿੱਚ ਰੁਜਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਕੇ ਨੌਜਵਾਨਾਂ ਨੂੰ ਰੋਜੀ-ਰੋਟੀ ਕਮਾਉਣ ਦੇ ਕਾਬਲ ਬਣਾਉਣ ਦੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਪੂਰਾ ਕਰਦਿਆਂ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ 68 ਵੈਟਰਨਰੀ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪੰਜਾਬ ਭਵਨ ਵਿਖੇ ਨਿਯੁਕਤੀ ਪੱਤਰ ਵੰਡ ਸਮਾਗਮ ਦੌਰਾਨ ਪਸ਼ੂ ਪਾਲਣ ਮੰਤਰੀ ਨੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਵਿੱਚ 148 ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ, ਜਿਨ੍ਹਾਂ ਵਿੱਚੋਂ 68 ਉਮੀਦਵਾਰਾਂ ਨੂੰ ਅੱਜ ਨਿਯੁਕਤੀ ਪੱਤਰ ਦਿੱਤੇ ਗਏ ਹਨ ਜਦਕਿ ਕੁਝ ਦਿਨ ਪਹਿਲਾਂ 29 ਵੈਟਰਨਰੀ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ ਉਮੀਦਵਾਰਾਂ ਨੂੰ ਅਗਲੇ ਦਿਨਾਂ ਦੌਰਾਨ ਨਿਯੁਕਤੀ ਪੱਤਰ ਦਿੱਤੇ ਜਾਣਗੇ। ਉਨ੍ਹਾਂ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ 8736 ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵਿੱਚ ਭਰਤੀਆਂ ਜਾਰੀ ਹਨ। ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਵਿਭਾਗ ਵਿੱਚ ਹੋਰ ਵੈਟਰਨਰੀ ਇੰਸਪੈਕਟਰਾਂ ਅਤੇ ਸਟਾਫ ਦੀ ਭਰਤੀ ਲਈ ਛੇਤੀ ਇਸ਼ਤਿਹਾਰ ਜਾਰੀ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਨਵ-ਨਿਯੁਕਤ ਵੈਟਰਨਰੀ ਇੰਸਪੈਕਟਰਾਂ ਨੂੰ ਮੁਬਾਰਕਬਾਦ ਦਿੰਦਿਆਂ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਆ।ਸਮਾਗਮ ਦੌਰਾਨ ਜੁਆਇੰਟ ਸਕੱਤਰ ਸ੍ਰੀ ਸਕੱਤਰ ਸਿੰਘ ਬੱਲ, ਡਾਇਰੈਕਟਰ ਪਸ਼ੂ ਪਾਲਣ ਡਾ. ਸੁਭਾਸ਼ ਚੰਦਰ ਗੋਇਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਜੂਨੀਅਰ ਤੇ ਸੀਨੀਅਰ ਕੌਮੀ ਤਮਗਾ ਜੇਤੂ ਪੰਜਾਬੀ ਖਿਡਾਰੀਆਂ ਲਈ ‘ਓਲੰਪੀਅਨ ਬਲਬੀਰ ਸਿੰਘ ਸੀਨੀਅਰ ਵਜ਼ੀਫ਼ਾ ਸਕੀਮ’ ਸ਼ੁਰੂ
ਸੀਨੀਅਰ ਨੈਸ਼ਨਲ ਜੇਤੂ ਨੂੰ ਮਿਲੇਗਾ 8000 ਰੁਪਏ ਤੇ ਜੂਨੀਅਰ ਨੈਸ਼ਨਲ ਜੇਤੂ ਨੂੰ 6000 ਰੁਪਏ ਪ੍ਰਤੀ ਮਹੀਨਾ: ਮੀਤ ਹੇਅਰ
ਨੈਸ਼ਨਲ ਜੇਤੂਆਂ ਲਈ ਵਜ਼ੀਫ਼ਾ ਸ਼ੁਰੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ
ਖਿਡਾਰੀਆਂ ਲਈ ਸਿਹਤ ਬੀਮਾ ਦੇ ਐਲਾਨ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 13 ਸਤੰਬਰ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਖੇਡਾਂ ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੀ ਵਚਨਬੱਧਤਾ ਤਹਿਤ ਖੇਡ ਵਿਭਾਗ ਵੱਲੋਂ ਖਿਡਾਰੀਆਂ ਨੂੰ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕਰਨ ਵਾਸਤੇ ਹੇਠਲੇ ਪੱਧਰ ’ਤੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਲਈ ‘ਓਲੰਪੀਅਨ ਬਲਬੀਰ ਸਿੰਘ ਸੀਨੀਅਰ ਵਜ਼ੀਫ਼ਾ ਸਕੀਮ’ ਦੀ ਸ਼ੁਰੂਆਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਐਲਾਨ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਮੀਤ ਹੇਅਰ ਨੇ ਦੱਸਿਆ ਕਿ ਭਾਰਤੀ ਹਾਕੀ ਦੇ ਮਹਾਨ ਖਿਡਾਰੀ ਬਲਬੀਰ ਸਿੰਘ ਸੀਨੀਅਰ ਦੇ ਨਾਮ ਉਤੇ ਉੱਘੇ ਖਿਡਾਰੀਆਂ ਲਈ ਇਹ ਨਿਵੇਕਲੀ ਸਕੀਮ ਸ਼ੁਰੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿਸ ਤਹਿਤ ਹਰ ਸਾਲ ਸੀਨੀਅਰ ਨੈਸ਼ਨਲ ਵਿੱਚ ਤਮਗੇ ਜਿੱਤਣ ਵਾਲੇ ਪੰਜਾਬ ਦੇ ਖਿਡਾਰੀਆਂ ਨੂੰ ਇਕ ਸਾਲ ਲਈ 8000 ਰੁਪਏ ਪ੍ਰਤੀ ਮਹੀਨਾ ਅਤੇ ਜੂਨੀਅਰ ਨੈਸ਼ਨਲ ਵਿੱਚ ਤਮਗਾ ਜਿੱਤਣ ਵਾਲੇ ਖਿਡਾਰੀਆਂ ਨੂੰ ਇਕ ਸਾਲ ਲਈ 6000 ਰੁਪਏ ਪ੍ਰਤੀ ਮਹੀਨਾ ਵਜ਼ੀਫ਼ਾ ਦਿੱਤੇ ਜਾਣਗੇ। ਖਿਡਾਰੀ ਨੇ ਸੋਨੇ, ਚਾਂਦੀ ਤੇ ਕਾਂਸੀ ਦਾ ਕੋਈ ਵੀ ਤਮਗਾ ਜਿੱਤਿਆ ਹੋਵੇ, ਉਸ ਨੂੰ ਇਹ ਰਾਸ਼ੀ ਇਕ ਸਾਲ ਲਈ ਪ੍ਰਤੀ ਮਹੀਨਾ ਮਿਲੇਗੀ। ਇਸ ਸਕੀਮ ਲਈ ਖੇਡ ਵਿਭਾਗ ਵੱਲੋਂ ਸਾਲਾਨਾ 12.50 ਕਰੋੜ ਰੁਪਏ ਬਜਟ ਰੱਖਿਆ ਗਿਆ ਹੈ।ਮੀਤ ਹੇਅਰ ਨੇ ਅੱਗੇ ਦੱਸਿਆ ਕਿ ਖਿਡਾਰੀਆਂ ਲਈ ਸਿਹਤ ਬੀਮਾ ਵੀ ਸ਼ੁਰੂ ਕੀਤਾ ਜਾ ਰਿਹਾ ਹੈ। ਖਿਡਾਰੀਆਂ ਨੂੰ ਖੇਡ ਸਮਾਨ ਮੁਹੱਈਆ ਕਰਵਾਉਣ ਤੋਂ ਇਲਾਵਾ ਵੱਡੀ ਪੱਧਰ ਉੱਤੇ ਨਵੇਂ ਕੋਚਾਂ ਦੀ ਭਰਤੀ ਵੀ ਕੀਤੀ ਜਾ ਰਹੀ ਹੈ। ਡੇਅ ਸਕਾਲਰ ਖਿਡਾਰੀਆਂ ਦੀ ਡਾਈਟ 100 ਰੁਪਏ ਤੋਂ ਵਧਾ ਕੇ 125 ਰੁਪਏ ਅਤੇ ਹੋਸਟਲ ਵਾਲੇ ਖਿਡਾਰੀਆਂ ਲਈ ਡਾਈਟ 200 ਤੋਂ ਵਧਾ ਕੇ 225 ਰੁਪਏ ਕਰ ਦਿੱਤੀ ਗਈ ਹੈ। ਖੇਡ ਮਾਹਿਰਾਂ ਦੀ ਰਾਏ ਨਾਲ ਨਵੀਂ ਖੇਡ ਨੀਤੀ ਲਿਆਂਦੀ ਜਾ ਰਹੀ ਹੈ ਜਿਸ ਦਾ ਮਨੋਰਥ ਖਿਡਾਰੀਆਂ ਦੀ ਪ੍ਰਤਿਭਾ ਪਛਾਣ ਕੇ ਉਨਾਂ ਨੂੰ ਮੁਕਾਬਲਿਆਂ ਲਈ ਤਿਆਰ ਕਰਨਾ। ਖਿਡਾਰੀਆਂ ਲਈ ਡਾਈਟ, ਕੋਚਿੰਗ, ਖੇਡ ਸਮਾਨ, ਨੌਕਰੀਆਂ ਤੇ ਨਗਦ ਪੁਰਸਕਾਰ ਨਾਲ ਸਨਮਾਨਤ ਕਰਨਾ ਨੀਤੀ ਦਾ ਅਹਿਮ ਅੰਗ ਹੋਵੇਗਾ ਹੋਵੇਗਾ। ਸੂਬਾ ਸਰਕਾਰ ਦਾ ਟੀਚਾ ਹੈ ਕਿ 2024 ਵਿੱਚ ਪੈਰਿਸ ਓਲੰਪਿਕ ਖੇਡਾਂ ਅਤੇ 2028 ਵਿੱਚ ਲਾਸ ਏਂਜਲਸ ਓਲੰਪਿਕ ਖੇਡਾਂ ਲਈ ਪੰਜਾਬ ਦੇ ਖਿਡਾਰੀ ਵੱਧ ਤੋਂ ਵੱਧ ਹਿੱਸਾ ਲੈ ਕੇ ਪ੍ਰਾਪਤੀਆਂ ਹਾਸਲ ਕਰਨ। ਖੇਡ ਮੰਤਰੀ ਨੇ ਦੱਸਿਆ ਕਿ ਪੰਜਾਬ ਦਾ ਖੇਡਾਂ ਵਿੱਚ ਅਮੀਰ ਪਿਛੋਕੜ ਹੈ ਅਤੇ ਸੂਬੇ ਨੇ ਦੇਸ਼ ਨੂੰ ਨਾਮੀਂ ਖਿਡਾਰੀ ਦਿੱਤੇ ਹਨ। ਕੌਮਾਂਤਰੀ ਪੱਧਰ ਉਤੇ ਪੰਜਾਬ ਦੇ ਖਿਡਾਰੀਆਂ ਨੇ ਵੱਡੀ ਗਿਣਤੀ ਵਿੱਚ ਦੇਸ਼ ਦੀ ਨੁਮਾਇੰਦਗੀ ਕਰਦਿਆਂ ਵੱਡੀਆਂ ਪ੍ਰਾਪਤੀਆਂ ਹਾਸਲ ਕੀਤੀਆਂ ਹਨ ਪਰ ਸਮੇਂ ਦੀਆਂ ਸਰਕਾਰਾਂ ਵੱਲੋਂ ਖੇਡਾਂ ਤੇ ਖਿਡਾਰੀਆਂ ਨੂੰ ਅਣਗੌਲਿਆਂ ਕਰਨ ਕਰਕੇ ਪੰਜਾਬ ਹੌਲੀ-ਹੌਲੀ ਪਛੜਦਾ ਗਿਆ। 2001 ਤੱਕ ਕੌਮੀ ਖੇਡਾਂ ਵਿੱਚ ਪੰਜਾਬ ਪਹਿਲੇ ਨੰਬਰ ਉਤੇ ਸੀ। ਉਸ ਤੋਂ ਬਾਅਦ ਲਗਾਤਾਰ ਹੇਠਾਂ ਜਾਂਦਾ ਰਿਹਾ। ਪੰਜਾਬ ਨੂੰ ਮੁੜ ਖੇਡ ਨਕਸ਼ੇ ਉਤੇ ਲਿਆਉਣ ਲਈ ਸਰਕਾਰ ਨਿਰੰਤਰ ਉਪਰਾਲੇ ਕਰ ਰਹੀ ਹੈ। ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਤਹਿਤ ਸੂਬੇ ਵਿੱਚ ਖੇਡ ਪੱਖੀ ਮਾਹੌਲ ਸਿਰਜਣ ਲਈ ‘ਖੇਡਾਂ ਵਤਨ ਪੰਜਾਬ ਦੀਆਂ’ ਉਲੀਕੀਆਂ ਗਈਆਂ ਜੋ ਕਿ ਸ਼ਾਨਦਾਰ ਤਰੀਕੇ ਨਾਲ ਚੱਲ ਰਹੀਆਂ ਹਨ। ਸਵਾ ਦੋ ਲੱਖ ਤੋਂ ਵੱਧ ਖਿਡਾਰੀ ਇਨਾਂ ਖੇਡਾਂ ਵਿੱਚ ਹਿੱਸਾ ਲੈ ਰਹੇ ਹਨ। ਮੁੱਖ ਮੰਤਰੀ ਵੱਲੋਂ ਬਰਮਿੰਘਮ ਰਾਸ਼ਟਰਮੰਡਲ ਖੇਡਾਂ-2022 ਵਿੱਚ ਨਾਮ ਚਮਕਾਉਣ ਵਾਲੇ ਪੰਜਾਬ ਦੇ 23 ਖਿਡਾਰੀਆਂ ਨੂੰ ਖੇਡਾਂ ਵਾਲੇ ਮਹੀਨੇ ਹੀ 9.30 ਕਰੋੜ ਰੁਪਏ ਦੀ ਰਾਸ਼ੀ ਨਾਲ ਸਨਮਾਨਤ ਕੀਤਾ ਗਿਆ। ਪਹਿਲੀ ਵਾਰ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ 5-5 ਲੱਖ ਰੁਪਏ ਨਾਲ ਸਨਮਾਨਤ ਕੀਤਾ। ਇਸ ਮਹੀਨੇ ਗੁਜਰਾਤ ਵਿਖੇ ਹੋਣ ਜਾ ਰਹੀਆਂ ਕੌਮੀ ਖੇਡਾਂ ਲਈ ਪੰਜਾਬ ਓਲੰਪਿਕ ਐਸੋਸੀਏਸ਼ਨ ਨੂੰ ਪੰਜਾਬ ਦੇ ਖੇਡ ਦਲ ਲਈ 50 ਲੱਖ ਰੁਪਏ ਦੀ ਰਾਸ਼ੀ ਦਿੱਤੀ। ਸ਼ੂਟਿੰਗ ਰੇਂਜਾਂ ਲਈ 6 ਕਰੋੜ ਰੁਪਏ ਮਨਜ਼ੂਰ ਕੀਤੇ ਗਏ।ਇਸ ਮੌਕੇ ਖੇਡ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ ਤੇ ਡਾਇਰੈਕਟਰ ਰਾਜੇਸ਼ ਧੀਮਾਨ ਵੀ ਹਾਜ਼ਰ ਸਨ।
ਆਮ ਆਦਮੀ ਪਾਰਟੀ ਦੀ ਸਰਕਾਰ ਗੁਜਰਾਤ ਨੂੰ ਭਿ੍ਰਸਟਾਚਾਰ ਅਤੇ ਡਰ ਮੁਕਤ ਸਾਸਨ ਦੇਵੇਗੀ: ਅਰਵਿੰਦ ਕੇਜਰੀਵਾਲ
ਜੇਕਰ ਸਾਡਾ ਮੁੱਖ ਮੰਤਰੀ, ਮੰਤਰੀ, ਵਿਧਾਇਕ ਜਾਂ ਕੋਈ ਅਫਸਰ ਭਿ੍ਰਸਟਾਚਾਰ ਕਰਦਾ ਹੈ ਤਾਂ ਸਿੱਧਾ ਜੇਲ੍ਹ ਜਾਵੇਗਾ, ਪੰਜਾਬ ‘ਚ ਸਾਡੇ ਕਿਸੇ ਮੰਤਰੀ ਨੇ ਥੋੜੀ ਊਚ-ਨੀਚ ਕੀਤੀ ਤਾਂ ਉਸ ਨੂੰ ਜੇਲ੍ਹ ਭੇਜ ਦਿੱਤਾ – ਅਰਵਿੰਦ ਕੇਜਰੀਵਾਲ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 13 ਸਤੰਬਰ : ਭਾਰਤ ਦੇ 75 ਸਾਲਾਂ ਦੇ ਇਤਿਹਾਸ ਵਿੱਚ ਅੱਜ ਤੱਕ ਅਜਿਹਾ ਕਦੇ ਨਹੀਂ ਹੋਇਆ ਕਿ ਕਿਸੇ ਪਾਰਟੀ ਨੇ ਆਪਣੇ ਹੀ ਮੰਤਰੀ ਨੂੰ ਜੇਲ੍ਹ ਭੇਜਿਆ ਹੋਵੇ – ਅਰਵਿੰਦ ਕੇਜਰੀਵਾਲ
ਪੈਸੇ ਦਿੱਤੇ ਬਿਨਾਂ ਗੁਜਰਾਤ ‘ਚ ਕੋਈ ਕੰਮ ਨਹੀਂ ਹੁੰਦਾ, ਹੇਠਲੇ ਪੱਧਰ ‘ਤੇ ਵੀ ਭਿ੍ਰਸਟਾਚਾਰ ਹੁੰਦਾ ਹੈ ਅਤੇ ਸਰਕਾਰ ‘ਤੇ ਵੀ ਘਪਲੇ ਦੇ ਇਲਜਾਮ ਲੱਗੇ ਹਨ – ਅਰਵਿੰਦ ਕੇਜਰੀਵਾਲ
ਸਰਕਾਰ ਦਾ ਇਕ-ਇਕ ਪੈਸਾ ਜਨਤਾ ‘ਤੇ ਖਰਚ ਹੋਵੇਗਾ, ਹੁਣ ਗੁਜਰਾਤ ਦਾ ਪੈਸਾ ਸਵਿਸ ਬੈਂਕ ‘ਚ ਨਹੀਂ ਜਾਵੇਗਾ ਤੇ ਨਾਂ ਹੀ ਅਰਬਪਤੀਆਂ ‘ਚ ਵੰਡਿਆ ਜਾਵੇਗਾ – ਅਰਵਿੰਦ ਕੇਜਰੀਵਾਲ
ਦਿੱਲੀ ਵਾਂਗ ਗੁਜਰਾਤ ‘ਚ ਵੀ ਸਰਕਾਰੀ ਮੁਲਾਜਮ ਤੁਹਾਡੇ ਘਰ ਆ ਕੇ ਕਰੇਗਾ ਤੁਹਾਡਾ ਕੰਮ, ਕਿਸੇ ਨੂੰ ਸਰਕਾਰੀ ਦਫਤਰ ਜਾ ਕੇ ਰਿਸਵਤ ਦੇਣ ਦੀ ਲੋੜ ਨਹੀਂ ਪਵੇਗੀ – ਅਰਵਿੰਦ ਕੇਜਰੀਵਾਲ
ਮੰਤਰੀਆਂ, ਸਿਆਸਤਦਾਨਾਂ ਅਤੇ ਵੱਡੇ ਲੋਕਾਂ ਦੇ ਗੁਜਰਾਤ ਅੰਦਰ ਚੱਲ ਰਹੇ ਇਹ ਸਾਰੇ ਕਾਲੇ ਧੰਦੇ ਬੰਦ ਕੀਤੇ ਜਾਣਗੇ – ਅਰਵਿੰਦ ਕੇਜਰੀਵਾਲ
ਪਿਛਲੇ 10 ਸਾਲਾਂ ‘ਚ ਹੋਏ ਪੇਪਰ ਲੀਕ ਦੇ ਸਾਰੇ ਮਾਮਲਿਆਂ ਦੀ ਜਾਂਚ ਕਰਵਾ ਕੇ ਉਨ੍ਹਾਂ ਦੇ ਮਾਸਟਰ ਮਾਈਂਡਾਂ ਨੂੰ ਜੇਲ ‘ਚ ਡੱਕਿਆ ਜਾਵੇਗਾ – ਅਰਵਿੰਦ ਕੇਜਰੀਵਾਲ
ਇਸ ਦੌਰਾਨ ਹੋਏ ਸਾਰੇ ਘੁਟਾਲਿਆਂ ਦੀ ਜਾਂਚ ਕਰਵਾਈ ਜਾਵੇਗੀ, ਉਨ੍ਹਾਂ ਤੋਂ ਇਕ-ਇਕ ਪੈਸਾ ਵਸੂਲਿਆ ਜਾਵੇਗਾ ਅਤੇ ਦੋਸੀਆਂ ਨੂੰ ਜੇਲ੍ਹ ਭੇਜਿਆ ਜਾਵੇਗਾ – ਅਰਵਿੰਦ ਕੇਜਰੀਵਾਲ
ਘਪਲੇਬਾਜਾਂ ਤੋਂ ਵਸੂਲੇ ਪੈਸੇ ਨਾਲ ਗੁਜਰਾਤ ਦੇ ਲੋਕਾਂ ਲਈ ਸਕੂਲ, ਹਸਪਤਾਲ, ਬਿਜਲੀ, ਪਾਣੀ ਤੇ ਸੜਕਾਂ ਬਣਾਈਆਂ ਜਾਣਗੀਆਂ – ਅਰਵਿੰਦ ਕੇਜਰੀਵਾਲ
ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ ਸਿਰਫ ਦੋ ਮਹੀਨੇ ਬਾਕੀ ਹਨ, ਹੁਣ ਗੁਜਰਾਤ ਤੋਂ ਭਾਜਪਾ ਜਾ ਰਹੀ ਹੈ ਅਤੇ ਆਮ ਆਦਮੀ ਪਾਰਟੀ ਆ ਰਹੀ ਹੈ – ਅਰਵਿੰਦ ਕੇਜਰੀਵਾਲ
ਪੰਜਾਬੀ ਖ਼ਬਰਸਾਰ ਬਿਉਰੋ
ਗੁਜਰਾਤ, 13 ਸਤੰਬਰ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਅਹਿਮਦਾਬਾਦ ਵਿੱਚ ਇੱਕ ਪ੍ਰੈੱਸ ਕਾਨਫਰੰਸ ਦੌਰਾਨ ‘ਆਪ’ ਦੀ ਸਰਕਾਰ ਬਣਨ ’ਤੇ ਗੁਜਰਾਤ ਦੇ ਛੇ ਕਰੋੜ ਲੋਕਾਂ ਨੂੰ ਭਿ੍ਰਸਟਾਚਾਰ ਮੁਕਤ ਅਤੇ ਭੈਅ ਮੁਕਤ ਸਾਸਨ ਦੀ ਗਾਰੰਟੀ ਦਿੱਤੀ। ਉਨ੍ਹਾਂ ਕਿਹਾ ਕਿ ਜੇਕਰ ਸਾਡਾ ਮੁੱਖ ਮੰਤਰੀ, ਕੋਈ ਮੰਤਰੀ, ਵਿਧਾਇਕ ਜਾਂ ਅਧਿਕਾਰੀ ਭਿ੍ਰਸਟਾਚਾਰ ਕਰਦਾ ਹੈ ਤਾਂ ਉਹ ਸਿੱਧਾ ਜੇਲ੍ਹ ਜਾਵੇਗਾ। ਪੰਜਾਬ ਵਿੱਚ ਸਾਡੇ ਇੱਕ ਮੰਤਰੀ ਨੇ ਕੁਝ ਉੱਚਾ ਨੀਵਾਂ ਕੀਤਾ ਤਾਂ ਉਸ ਨੂੰ ਜੇਲ੍ਹ ਭੇਜ ਦਿੱਤਾ। ਭਾਰਤ ਦੇ 75 ਸਾਲਾਂ ਦੇ ਇਤਿਹਾਸ ਵਿੱਚ ਅਜਿਹਾ ਕਦੇ ਨਹੀਂ ਹੋਇਆ ਕਿ ਕਿਸੇ ਪਾਰਟੀ ਨੇ ਆਪਣੇ ਹੀ ਮੰਤਰੀ ਨੂੰ ਜੇਲ੍ਹ ਭੇਜਿਆ ਹੋਵੇ। ਸਰਕਾਰ ਦਾ ਇਕ-ਇਕ ਪੈਸਾ ਗੁਜਰਾਤ ਦੇ ਲੋਕਾਂ ‘ਤੇ ਖਰਚ ਕੀਤਾ ਜਾਵੇਗਾ। ਗੁਜਰਾਤ ਦਾ ਪੈਸਾ ਹੁਣ ਸਵਿਸ ਬੈਂਕਾਂ ਵਿੱਚ ਨਹੀਂ ਜਾਵੇਗਾ ਅਤੇ ਨਾਂ ਹੀ ਅਰਬਪਤੀਆਂ ਵਿੱਚ ਵੰਡਿਆ ਜਾਵੇਗਾ। ਗੁਜਰਾਤ ਵਿੱਚ ਚੱਲ ਰਹੇ ਮੰਤਰੀਆਂ ਅਤੇ ਨੇਤਾਵਾਂ ਦੇ ਸਾਰੇ ਕਾਲੇ ਕਾਰੋਬਾਰ ਬੰਦ ਕੀਤੇ ਜਾਣਗੇ। ‘ਆਪ‘ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਿ੍ਰਸ਼ਟ ਲੋਕਾਂ ਦੇ ਕਾਰਜਕਾਲ ਦੌਰਾਨ ਹੋਏ ਸਾਰੇ ਘੁਟਾਲਿਆਂ ਦੀ ਜਾਂਚ ਕਰਵਾਈ ਜਾਵੇਗੀ ਅਤੇ ਇਕ-ਇਕ ਪੈਸਾ ਵਸੂਲਿਆ ਜਾਵੇਗਾ। ਉਸ ਪੈਸੇ ਨਾਲ ਸਕੂਲ, ਹਸਪਤਾਲ, ਬਿਜਲੀ, ਪਾਣੀ ਅਤੇ ਸੜਕਾਂ ਬਣਾਈਆਂ ਜਾਣਗੀਆਂ। ਗੁਜਰਾਤ ਵਿਧਾਨ ਸਭਾ ਚੋਣਾਂ ਲਈ ਸਿਰਫ ਦੋ ਮਹੀਨੇ ਬਾਕੀ ਹਨ। ਗੁਜਰਾਤ ਤੋਂ ਭਾਜਪਾ ਜਾ ਰਹੀ ਹੈ ਅਤੇ ਆਮ ਆਦਮੀ ਪਾਰਟੀ ਆ ਰਹੀ ਹੈ।
ਗੁਜਰਾਤ ‘ਚ ਚਾਰੇ ਪਾਸੇ ਭਿ੍ਰਸਟਾਚਾਰ ਤੇ ਗੁੰਡਾਗਰਦੀ ਦਾ ਬੋਲਬਾਲਾ ਹੈ, ਇਨ੍ਹਾਂ ਨੇ ਲੋਕਾਂ ਨੂੰ ਡਰਾਇਆ ਹੋਇਆ ਹੈ: ਅਰਵਿੰਦ ਕੇਜਰੀਵਾਲ
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਗੁਜਰਾਤ ਦੇ ਅਹਿਮਦਾਬਾਦ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਗੁਜਰਾਤ ਦੇ ਲੋਕਾਂ ਨੂੰ ਭਿ੍ਰਸਟਾਚਾਰ ਮੁਕਤ ਅਤੇ ਡਰ ਮੁਕਤ ਸਾਸਨ ਦੇਣ ਦੀ ਗਰੰਟੀ ਦਿੰਦੇ ਹੋਏ ਕਿਹਾ ਕਿ ਮੈਂ ਗੁਜਰਾਤ ਵਿੱਚ ਘੁੰਮਦਾ ਰਿਹਾ ਹਾਂ। ਪਿਛਲੇ ਕਈ ਮਹੀਨਿਆਂ ਤੋਂ ਮੈਂ ਲੋਕਾਂ ਨੂੰ ਮਿਲ ਰਿਹਾ ਹਾਂ ਉਨ੍ਹਾਂ ਨੇ ਕਈ ਟਾਊਨ ਹਾਲ ਮੀਟਿੰਗਾਂ ਕਰਕੇ ਵਪਾਰੀਆਂ, ਉਦਯੋਗਪਤੀਆਂ, ਵਕੀਲਾਂ, ਕਿਸਾਨਾਂ ਅਤੇ ਆਟੋ ਚਾਲਕਾਂ ਨਾਲ ਮੁਲਾਕਾਤ ਕੀਤੀ। ਹਰ ਕੋਈ ਕਹਿੰਦਾ ਹੈ ਕਿ ਗੁਜਰਾਤ ਵਿੱਚ ਭਿ੍ਰਸਟਾਚਾਰ ਬਹੁਤ ਹੈ। ਕਿਸੇ ਵੀ ਸਰਕਾਰੀ ਮਹਿਕਮੇ ਵਿੱਚ ਬਿਨਾਂ ਪੈਸੇ ਦਿੱਤੇ ਕੋਈ ਕੰਮ ਨਹੀਂ ਹੁੰਦਾ। ਹੇਠਲੇ ਪੱਧਰ ‘ਤੇ ਵੀ ਭਿ੍ਰਸਟਾਚਾਰ ਹੈ ਅਤੇ ਸਰਕਾਰ ‘ਤੇ ਵੱਡੇ-ਵੱਡੇ ਘੁਟਾਲਿਆਂ ਦੇ ਦੋਸ ਵੀ ਲੱਗੇ ਹਨ। ਜੇਕਰ ਤੁਸੀਂ ਉਨ੍ਹਾਂ ਦੇ ਖਿਲਾਫ ਕੁਝ ਵੀ ਕਹਿੰਦੇ ਹੋ ਤਾਂ ਉਹ ਧਮਕਾਉਣ ਲੱਗਦੇ ਹਨ। ਉਹ ਛਾਪੇ ਮਾਰ ਕੇ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਧਮਕੀਆਂ ਦੇਣ ਲੱਗ ਪੈਂਦੇ ਹਨ ਕਿ ਉਹ ਤੁਹਾਡਾ ਕਾਰੋਬਾਰ ਬੰਦ ਕਰ ਦੇਣਗੇ, ਤੁਹਾਨੂੰ ਬਰਬਾਦ ਕਰ ਦੇਣਗੇ। ਚਾਰੇ ਪਾਸੇ ਭਿ੍ਰਸਟਾਚਾਰ ਅਤੇ ਗੁੰਡਾਗਰਦੀ ਦਾ ਬੋਲਬਾਲਾ ਹੈ। ਇਨ੍ਹਾਂ ਨੇ ਸਾਰੇ ਲੋਕਾਂ ਨੂੰ ਡਰਾਇਆ ਹੋਇਆ ਹੈ। ਅੱਜ ਅਸੀਂ ਗਰੰਟੀ ਦਿੰਦੇ ਹਾਂ ਕਿ ਜੇਕਰ ਗੁਜਰਾਤ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਤਾਂ ਅਸੀਂ ਗੁਜਰਾਤ ਨੂੰ ਭਿ੍ਰਸਟਾਚਾਰ ਅਤੇ ਭੈਅ ਮੁਕਤ ਸਾਸਨ ਦੇਵਾਂਗੇ।
ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸਰਕਾਰੀ ਦਫਤਰਾਂ ‘ਚ ਹਰ ਵਿਅਕਤੀ ਦਾ ਹਰ ਕੰਮ ਬਿਨਾਂ ਰਿਸਵਤ ਦੇ ਕੀਤਾ ਜਾਵੇਗਾ – ਅਰਵਿੰਦ ਕੇਜਰੀਵਾਲ
‘ਆਪ‘ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਗੁਜਰਾਤ ਨੂੰ ਭਿ੍ਰਸਟਾਚਾਰ ਅਤੇ ਡਰ-ਮੁਕਤ ਸਾਸਨ ਦੇਣ ਲਈ ਪੰਜ ਸੂਤਰੀ ਗਰੰਟੀ ਦਿੱਤੀ ਹੈ। ਉਨ੍ਹਾਂ ਪਹਿਲੀ ਗਾਰੰਟੀ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ, ਮੰਤਰੀ, ਸਾਡੇ ਵਿਧਾਇਕ ਜਾਂ ਕਿਸੇ ਹੋਰ ਪਾਰਟੀ ਦੇ ਵਿਧਾਇਕ ਅਤੇ ਕਿਸੇ ਵੀ ਅਧਿਕਾਰੀ ਨੂੰ ਭਿ੍ਰਸਟਾਚਾਰ ਨਹੀਂ ਕਰਨ ਦਿੱਤਾ ਜਾਵੇਗਾ। ਜੇਕਰ ਕੋਈ ਭਿ੍ਰਸਟਾਚਾਰ ਕਰੇਗਾ ਤਾਂ ਉਹ ਸਿੱਧਾ ਜੇਲ੍ਹ ਜਾਵੇਗਾ, ਰਿਹਾਅ ਨਹੀਂ ਹੋਵੇਗਾ। ਜੇਕਰ ਸਾਡਾ ਵਿਧਾਇਕ ਵੀ ਭਿ੍ਰਸ਼ਟ ਹੈ ਤਾਂ ਉਸ ਨੂੰ ਵੀ ਜੇਲ੍ਹ ਭੇਜ ਦਿੱਤਾ ਜਾਵੇਗਾ। ਉਹ ਭਾਵੇਂ ਸਾਡਾ ਹੋਵੇ ਜਾਂ ਵਿਰੋਧੀ ਹੋਵੇ ਜਾਂ ਕੋਈ ਹੋਰ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਜੇਕਰ ਮੁੱਖ ਮੰਤਰੀ, ਮੰਤਰੀ, ਵਿਧਾਇਕ ਜਾਂ ਕੋਈ ਅਧਿਕਾਰੀ ਭਿ੍ਰਸਟਾਚਾਰ ਕਰੇਗਾ ਤਾਂ ਉਸ ਨੂੰ ਬਖਸ?ਿਆ ਨਹੀਂ ਜਾਵੇਗਾ। ਪੰਜਾਬ ਵਿੱਚ ਅਸੀਂ ਇਹ ਕੀਤਾ ਹੈ। ਪੰਜਾਬ ਵਿੱਚ ਸਾਡੇ ਇੱਕ ਮੰਤਰੀ ਨੇ ਕੁਝ ਉੱਚਾ ਨੀਵਾਂ ਕੀਤਾ ਤਾਂ ਸਿੱਧਾ ਜੇਲ੍ਹ ਭੇਜ ਦਿੱਤਾ। ਭਾਰਤ ਦੇ 75 ਸਾਲਾਂ ਦੇ ਇਤਿਹਾਸ ਵਿੱਚ ਅਜਿਹਾ ਕਦੇ ਨਹੀਂ ਹੋਇਆ ਕਿ ਕਿਸੇ ਪਾਰਟੀ ਨੇ ਆਪਣੇ ਮੰਤਰੀ ਨੂੰ ਜੇਲ੍ਹ ਭੇਜਿਆ ਹੋਵੇ। ਜਨਤਾ ਜੋ ਟੈਕਸ ਸਰਕਾਰ ਨੂੰ ਅਦਾ ਕਰਦੀ ਹੈ, ਉਸ ਦਾ ਇਕ-ਇਕ ਪੈਸਾ ਜਨਤਾ ‘ਤੇ ਖਰਚ ਕੀਤਾ ਜਾਵੇਗਾ ਅਤੇ ਚੋਰੀ ਨੂੰ ਰੋਕਿਆ ਜਾਵੇਗਾ। ਇਹ ਲੋਕ ਜੋ ਸਾਰਾ ਪੈਸਾ ਲੈ ਕੇ ਸਵਿਸ ਬੈਂਕਾਂ ਵਿੱਚ ਜਾਂਦੇ ਹਨ ਅਤੇ ਆਪਣੇ ਅਰਬਪਤੀ ਦੋਸਤਾਂ ਵਿੱਚ ਵੰਡਦੇ ਹਨ, ਇਸ ਨੂੰ ਰੋਕਿਆ ਜਾਵੇਗਾ। ਹੁਣ ਗੁਜਰਾਤ ਦਾ ਕੋਈ ਪੈਸਾ ਸਵਿਸ ਬੈਂਕ ਵਿੱਚ ਨਹੀਂ ਜਾਵੇਗਾ। ਹੁਣ ਗੁਜਰਾਤ ਸਰਕਾਰ ਦਾ ਕੋਈ ਪੈਸਾ ਅਰਬਪਤੀਆਂ ਵਿੱਚ ਨਹੀਂ ਵੰਡਿਆ ਜਾਵੇਗਾ। ਗੁਜਰਾਤ ਸਰਕਾਰ ਦਾ ਇਕ-ਇਕ ਪੈਸਾ ਗੁਜਰਾਤ ਦੇ ਛੇ ਕਰੋੜ ਲੋਕਾਂ ਦੇ ਵਿਕਾਸ ‘ਤੇ ਖਰਚ ਕੀਤਾ ਜਾਵੇਗਾ। ਦੂਸਰਾ, ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸਰਕਾਰੀ ਦਫਤਰਾਂ ਵਿੱਚ ਹਰ ਵਿਅਕਤੀ ਦਾ ਹਰ ਕੰਮ ਬਿਨਾਂ ਰਿਸਵਤ ਦਿੱਤੇ ਕੀਤਾ ਜਾਵੇਗਾ। ਕਿਸੇ ਨੂੰ ਵੀ ਕੰਮ ਕਰਵਾਉਣ ਲਈ ਸਰਕਾਰੀ ਦਫਤਰ ਜਾਣ ਦੀ ਲੋੜ ਨਹੀਂ ਪਵੇਗੀ। ਅਸੀਂ ਅਜਿਹਾ ਪ੍ਰਬੰਧ ਕਰਾਂਗੇ ਕਿ ਸਰਕਾਰ ਦਾ ਕੋਈ ਕਰਮਚਾਰੀ ਤੁਹਾਡੇ ਘਰ ਆਵੇ ਅਤੇ ਕੰਮ ਕਰੇ। ਅਸੀਂ ਦਿੱਲੀ ਵਿੱਚ ਅਜਿਹੇ ਪ੍ਰਬੰਧ ਕੀਤੇ ਹਨ। ਦਿੱਲੀ ਵਿੱਚ ਹੁਣ ਕਿਸੇ ਨੂੰ ਵੀ ਆਪਣਾ ਕੰਮ ਕਰਵਾਉਣ ਲਈ ਰਿਸਵਤ ਦੇਣ ਦੀ ਲੋੜ ਨਹੀਂ ਹੈ। ਪੰਜਾਬ ਵਿੱਚ ਹੁਣ ਕਿਸੇ ਨੂੰ ਆਪਣਾ ਕੰਮ ਕਰਵਾਉਣ ਲਈ ਪੈਸੇ ਦੇਣ ਦੀ ਲੋੜ ਨਹੀਂ ਹੈ। ਦਿੱਲੀ ਵਿੱਚ ਅਸੀਂ ਸੇਵਾਵਾਂ ਦੀ ਡੋਰਸਟੈਪ ਡਿਲੀਵਰੀ ਲਾਗੂ ਕੀਤੀ ਹੈ ਅਤੇ ਇੱਕ ਫੋਨ ਨੰਬਰ 1076 ਜਾਰੀ ਕੀਤਾ ਹੈ। ਤੁਸੀਂ ਕਿਸੇ ਵੀ ਸਰਕਾਰੀ ਦਫਤਰ ‘ਤੇ ਕਾਲ ਕਰਕੇ ਆਪਣਾ ਕੰਮ ਕਰਵਾ ਸਕਦੇ ਹੋ। ਸਰਕਾਰੀ ਨੌਕਰ ਤੁਹਾਡੇ ਘਰ ਆ ਕੇ ਤੁਹਾਡਾ ਕੰਮ ਕਰਦੇ ਹਨ। ਗੁਜਰਾਤ ਵਿੱਚ ਵੀ ਅਜਿਹਾ ਹੀ ਪ੍ਰਬੰਧ ਕੀਤਾ ਜਾਵੇਗਾ।
ਗੁਜਰਾਤ ‘ਚ ਵਿਕ ਰਹੀ ਹੈ ਜਹਿਰੀਲੀ ਸਰਾਬ ਅਤੇ ਨਸਾ, ਇਸਨੂੰ ਤੁਰੰਤ ਰੋਕਿਆ ਜਾਵੇਗਾ – ਅਰਵਿੰਦ ਕੇਜਰੀਵਾਲ
ਤੀਜੀ ਗਾਰੰਟੀ ਦਿੰਦਿਆਂ ‘ਆਪ‘ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੰਤਰੀਆਂ, ਸਿਆਸਤਦਾਨਾਂ ਅਤੇ ਵੱਡੇ ਲੋਕਾਂ ਦੇ ਗੁਜਰਾਤ ਅੰਦਰ ਚੱਲ ਰਹੇ ਸਾਰੇ ਕਾਲੇ ਕਾਰੋਬਾਰ ਬੰਦ ਕੀਤੇ ਜਾਣਗੇ। ਗੁਜਰਾਤ ਵਿੱਚ ਜਹਿਰੀਲੀ ਸਰਾਬ ਅਤੇ ਨਸਾ ਬਹੁਤ ਵਿਕ ਰਿਹਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਨਾਲ ਇਹ ਬੰਦ ਹੋ ਜਾਵੇਗਾ। ਚੌਥਾ, ਅਸੀਂ ਗੁਜਰਾਤ ਵਿੱਚ ਪੇਪਰ ਲੀਕ ਹੋਣ ਦੀ ਪ੍ਰਕਿਰਿਆ ਨੂੰ ਰੋਕਾਂਗੇ। ਪਿਛਲੇ 10 ਸਾਲਾਂ ਵਿੱਚ ਲੀਕ ਹੋਏ ਸਾਰੇ ਪੇਪਰਾਂ ਦੀ ਜਾਂਚ ਕੀਤੀ ਜਾਵੇਗੀ। ਇਨ੍ਹਾਂ ਨੇ ਸਾਰੇ ਕੇਸ ਬੰਦ ਕਰ ਦਿੱਤੇ ਹਨ। ਪਾਰਟੀਆਂ ਵਿਚ ਬੈਠੇ ਇਨ੍ਹਾਂ ਦੇ ਸਾਰੇ ਮਾਸਟਰ ਮਾਈਂਡ ਫੜੇ ਜਾਣਗੇ ਅਤੇ ਜੇਲ੍ਹ ਵਿਚ ਡੱਕ ਦਿੱਤੇ ਜਾਣਗੇ। ਪੰਜਵਾਂ, ਮੈਂ ਜਦੋਂ ਵੀ ਗੁਜਰਾਤ ਆਉਂਦਾ ਹਾਂ, ਹਰ ਵਾਰ ਲੋਕ ਆ ਕੇ ਕਹਿੰਦੇ ਹਨ ਕਿ ਵੱਡਾ ਘਪਲਾ ਹੋਇਆ ਹੈ। ਪਹਿਲਾਂ ਹੋਏ ਸਾਰੇ ਵੱਡੇ ਘੁਟਾਲਿਆਂ ਦੀ ਜਾਂਚ ਕਰਵਾਈ ਜਾਵੇਗੀ, ਦੋਸ਼ੀਆਂ ਤੋਂ ਇਕ-ਇਕ ਪੈਸਾ ਵਸੂਲਿਆ ਜਾਵੇਗਾ ਅਤੇ ਉਨ੍ਹਾਂ ਨੂੰ ਜੇਲ੍ਹ ਭੇਜਿਆ ਜਾਵੇਗਾ। ਇਹ ਪੈਸਾ ਗੁਜਰਾਤ ਦੇ ਲੋਕਾਂ ਦਾ ਹੈ। ਉਨ੍ਹਾਂ ਤੋਂ ਬਰਾਮਦ ਹੋਏ ਪੈਸੇ ਨਾਲ ਗੁਜਰਾਤ ਦੇ ਲੋਕਾਂ ਲਈ ਸਕੂਲ, ਹਸਪਤਾਲ, ਬਿਜਲੀ, ਪਾਣੀ ਅਤੇ ਸੜਕਾਂ ਬਣਾਈਆਂ ਜਾਣਗੀਆਂ। ਗੁਜਰਾਤ ਦੀਆਂ ਵਿਧਾਨ ਸਭਾ ਚੋਣਾਂ ‘ਚ ਸਿਰਫ ਦੋ ਮਹੀਨੇ ਹਨ। ਹੁਣ ਗੁਜਰਾਤ ਤੋਂ ਭਾਜਪਾ ਜਾ ਰਹੀ ਹੈ ਅਤੇ ਆਮ ਆਦਮੀ ਪਾਰਟੀ ਆ ਰਹੀ ਹੈ। ਹੁਣ ਇਨ੍ਹਾਂ ਤੋਂ ਡਰਨ ਦੀ ਲੋੜ ਨਹੀਂ।
ਹਰ ਵਿਅਕਤੀ ਦੇ ਸਿਰ ‘ਤੇ ਛੱਤ ਮਹੁਇਆ ਕਰਵਾਉਣੀ ਹੈ – ਮੁੱਖ ਮੰਤਰੀ
ਕਿਹਾ ਹੋਮਲੈਸ ਤੇ ਲੈਂਡਲੈਸ ਦੀ ਮੈਨੂੰ ਚਿੰਤਾ ਹੈ
ਡੀਬੀਟੀ ਯੋਜਨਾ ਪੂਰੇ ਦੇਸ਼ ਵਿਚ ਅਵੱਲ
ਮੁੱਖ ਮੰਤਰੀ ਨੇ ਕੇਂਦਰੀ ਯੋਜਨਾਵਾਂ ਦੀ ਸਮੀਖਿਆ ਕੀਤੀ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 13 ਸਤੰਬਰ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਰਾਜ ਵਿਚ ਕੋਈ ਵੀ ਵਿਅਕਤੀ ਬਿਨ੍ਹਾਂ ਘਰ ਦੇ ਨਹੀਂ ਹੋਣਾ ਚਾਹੀਦਾ ਹੈ, ਗਰੀਬ ਤੋਂ ਗਰੀਬ ਵਿਅਕਤੀ ਦੇ ਸਿਰ ‘ਤੇ ਛੱਤ ਮਹੁਇਆ ਕਰਵਾਉਣਾ ਸਾਡਾ ਪ੍ਰਮੁੱਖ ਉਦੇਸ਼ ਹੈ। ਮੁੱਖ ਮੰਤਰੀ ਸੂਬੇ ਵਿਚ ਲਾਗੂ ਕੇਂਦਰੀ ਯੋਜਨਾਵਾਂ ਦੀ ਸਮੀਖਿਆ ਮੀਟਿੰਗ ਦੀ ਇੱਥੇ ਅਗਵਾਈ ਕਰ ਰਹੇ ਸਨ। ਉਨ੍ਹਾਂ ਨੇ ਇਸ ਮੌਕੇ ‘ਤੇ ਪ੍ਰਧਾਨ ਮੰਤਰੀ ਰਿਹਾਇਸ਼ ਯੋਜਨਾ ਸ਼ਹਿਰੀ ਤੇ ਪੇਂਡੂ, ਪ੍ਰਧਾਨ ਮੰਤਰੀ ਪਿੰਡ ਸੜਕ ਯੋਜਨਾ ਸ਼ਹਿਰੀ ਤੇ ਪੇਂਡੂ, ਪ੍ਰਧਾਨ ਮੰਤਰੀ ਜੀਵਨ ਜੋਤੀ ਯੋਜਨਾ, ਅਟੱਲ ਪੈਂਸ਼ਨ ਯੋਜਨਾ, ਕਿਸਾਨ ਕ੍ਰੇਡਿਟ ਕਾਰਡ ਯੋਜਨਾ, ਪ੍ਰਧਾਨ ਮੰਤਰੀ ਸਵਨਿਧੀ ਯੋਜਨਾ, ਡਾਇਰੈਕਟ ਬੈਨੀਫਿਟ ਟ੍ਹਾਂਸਫਰ ਯੋਜਨਾ, ਪ੍ਰਧਾਨ ਮੰਤਰੀ ਗਤੀ ਸ਼ਕਤੀ ਯੋਜਨਾ, ਨਵੀਂ ਕੌਮੀ ਸਿਖਿਆ ਨੀਤੀ, ਵਨ-ਡਿਸਟਿ੍ਰਕਟ ਵਨ-ਪ੍ਰੋਫਕਟ ਯੋਜਨਾ ਤੋਂ ਇਲਾਵਾ ਅਮ੍ਰਤ ਸਰੋਵਰ ਯੋਜਨਾ ਦੀ ਵੀ ਸਮੀਖਿਆ ਕੀਤੀ ਅਤੇ ਜਰੂਰਤ ਅਨੂਸਾਰ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਪ੍ਰਧਾਨ ਮੰਤਰੀ ਰਿਹਾਇਸ਼ ਯੌਜਨਾ ਦੀ ਵਿਸਤਾਰ ਜਾਣਕਾਰੀ ਲੈਣ ਬਾਅਦ ਅਧਿਕਾਰੀਆਂ ਨੂੰ ਕਿਹਾ ਕਿ ਜਿਨ੍ਹਾਂ ਦੇ ਕੋਲ ਨਾ ਘਰ ਹੈ, ਨਾ ਜਮੀਨ ਹੈ, ਅਜਿਹੇ ਲੋਕਾਂ ਨੂੰ ਛੱਤ ਮਹੁਇਆ ਕਰਵਾਉਣ ਵਿਚ ਸਿਨਓਰਿਟੀ ਦਿੱਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਮੈਨੂੰ ਇੰਨ੍ਹਾਂ ਗਰੀਬ ਲੋਕਾਂ ਦੀ ਚਿੰਤਾ ਹੈ, ਇੰਨ੍ਹਾਂ ਸਾਰਿਆਂ ਨੂੰ ਘਰ ਦੇਣ ਲਈ ਕੋਈ ਪਲਾਨ ਬਨਾਓ ਅਤੇ ਪੈਸੇ ਦੀ ਵਜ੍ਹਾ ਨਾਲ ਘਰ ਬਨਾਉਣ ਦਾ ਕੰਮ ਨਹੀਂ ਰੁਕਨਾ ਚਾਹੀਦਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਸ ਕਾਰਜ ਵਿਚ ਤੇਜੀ ਵਧਾਉਣ ਦੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਮਹੀਨਾ ਟੀਚਾ ਨਿਰਧਾਰਿਤ ਕਰਨ ਅਤੇ ਉਪਰੋਕਤ ਯੋਜਨਾ ਦੇ ਤਹਿਤ ਸੌ-ਫੀਸਦੀ ਸਰਵੇ ਦਾ ਕੰਮ ਵੀ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਪਿੰਡ ਸੜਕ ਯੋਜਨਾ ਦੀ ਸਮੀਖਿਆ ਕਰਦੇ ਹੋਏ ਕਿਹਾ ਕਿ ਇਕ ਪਿੰਡ ਤੋਂ ਦੂਜੇ ਪਿੰਡ ਨੂੰ ਜੋੜਨ ਵਾਲੀ ਸਾਰੀ ਸੜਕਾਂ ਨੂੰ ਪੂਰਾ ਕੀਤਾ ਜਾਵੇ ਅਤੇ ਕੇਂਦਰ ਸਰਕਾਰ ਵੱਲੋਂ ਦਿੱਤੇ ਗਏ ਟਾਰਗੇਟ ਨੂੰ ਸਮੇਂ ਨਾਲ ਪੂਰਾ ਕਰਨ। ਉਨ੍ਹਾਂ ਨੇ ਪ੍ਰਧਾਨ ਮੰਤਰੀ ਜੀਵਨ ਜੋਤੀ ਯੋਜਨਾ ਦੇ ਤਹਿਤ ਇਕ ਮੈਕੇਨਿਜਮ ਬਨਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਹਰ ਲਾਭਪਾਤਰ ਨੂੰ ਇਸ ਦਾ ਫਾਇਦਾ ਮਿਲ ਸਕੇ। ਇਸ ਦੌਰਾਨ ਮੁੱਖ ਮੰਤਰੀ ਨੂੰ ਦਸਿਆ ਗਿਆ ਕਿ ਹਰਿਆਣਾ ਦੀ ਡੀਬੀਟੀ ਯੋਜਨਾ ਪੂਰੇ ਦੇਸ਼ ਵਿਚ ਅਵੱਲ ਹੈ। ਇਸ ਵਿਚ 150 ਯੋਜਨਾਵਾਂ ਨੂੰ ਡੀਬੀਟੀ ਤੇ ਆਧਾਰ ਨਾਲ ਲਿੰਕ ਕੀਤਾ ਗਿਆ ਹੈ। ਇੰਨ੍ਹਾਂ ਯੋਜਨਾਵਾਂ ਵਿਚ 94 ਯੋਜਨਾਵਾਂ ਸੂਬੇ ਦੀ ਅਤੇ 56 ਯੋਜਨਾਵਾਂ ਕੇਂਦਰ ਸਰਕਾਰ ਦੀਆਂ ਸ਼ਾਮਿਲ ਹਨ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਗਤੀ ਸ਼ਕਤੀ ਯੋਜਨਾ ਦੇ ਤਹਿਤ ਕੀਤੇ ਜਾ ਰਹੇ ਕੰਮਾਂ ਵਿਚ ਵੀ ਤੇਜੀ ਲਿਆਉਣ ਦੇ ਨਿਰਦੇਸ਼ ਦਿੱਤੇ।ਇਸ ਮੌਕੇ ‘ਤੇ ਮੁੱਖ ਮੰਤਰੀ ਦੇ ਪ੍ਰਮੁੱਖ ਪ੍ਰਧਾਨ ਸਕੱਤਰ ਡੀਐਸ ਢੇਸੀ, ਪ੍ਰਧਾਨ ਸਕੱਤਰ ਵੀ ਉਮਾਸ਼ੰਕਰ, ਵਿੱਤ ਕਮਿਸ਼ਨਰ ਵੀਐਸ ਕੁੰਡੂ, ਵਿੱਤ ਅਤੇ ਯੋਜਨਾ ਵਿਭਾਗਦੇ ਵਧੀਕ ਮੁੱਖ ਸਕੱਤਰ ਅਨੁਰਾਗ ਰਸਤੋਗੀ, ਉਦਯੋਗ ਅਤੇ ਵਪਾਰ ਵਿਭਾਗ ਦੇ ਵਧੀਕ ਮੁੱਖ ਸਕੱਤਰ ਆਨੰਦ ਮੋਹਨ ਸ਼ਰਣ, ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਡਾ. ਅਮਿਤ ਅਗਰਵਾਲ, ਪ੍ਰਧਾਨ ਓਐਸਡੀ ਨੀਰਜ ਦਫਤੁਆਰ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।
ਸਰਹੱਦੀ ਖੇਤਰਾਂ ਵਿੱਚ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਤੁਰੰਤ ਕਦਮ ਚੁੱਕੇ ਜਾਣ- ਬਾਜਵਾ
ਰਾਜਪਾਲ ਦੀ ਚਿੰਤਾ ਗੰਭੀਰ ਹੈ, ਕੌਮੀ ਸੁਰੱਖਿਆ ਨਾਲ ਸਮਝੌਤਾ ਨਾ ਕਰੋ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 13 ਸਤੰਬਰ: ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ (ਐਲਓਪੀ) ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਭਗਵੰਤ ਮਾਨ ਸਰਕਾਰ ਨੂੰ ਪੰਜਾਬ ਦੇ ਸਰਹੱਦੀ ਖੇਤਰਾਂ ਵਿੱਚ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਢਿੱਲ-ਮੱਠ ਕਰਨ ‘ਤੇ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਇਹ ਰਾਸਟਰੀ ਸੁਰੱਖਿਆ ਲਈ ਗੰਭੀਰ ਖਤਰਾ ਹੈ। ਬਾਜਵਾ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਬਿਆਨਾਂ ਦਾ ਹਵਾਲਾ ਦਿੰਦਿਆਂ ਪੰਜਾਬ ਦੇ ਸਰਹੱਦੀ ਖੇਤਰਾਂ ਵਿੱਚ ਬੇਲਗਾਮ ਗੈਰ-ਕਾਨੂੰਨੀ ਮਾਈਨਿੰਗ ‘ਤੇ ਚਿੰਤਾ ਜਾਹਰ ਕਰਦਿਆਂ ਕਿਹਾ ਕਿ ਜੇਕਰ ਭਗਵੰਤ ਮਾਨ ਇਸ ਨੂੰ ਤੁਰੰਤ ਰੋਕਣ ਵਿੱਚ ਅਸਫਲ ਰਹਿੰਦੇ ਹਨ ਤਾਂ ਇਹ ਦੇਸ ਦੀ ਸੁਰੱਖਿਆ ਨਾਲ ਬਹੁਤ ਵੱਡਾ ਸੌਦਾ ਹੋਵੇਗਾ।ਬਾਜਵਾ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੇ 1 ਸਤੰਬਰ ਨੂੰ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਸੌਂਪਣ ਲਈ ਸੀਨੀਅਰ ਕਾਂਗਰਸੀ ਆਗੂਆਂ ਦੇ ਵਫਦ ਦੀ ਅਗਵਾਈ ਕੀਤੀ ਸੀ। ਮੰਗ ਪੱਤਰ ਵਿੱਚ ਬਾਜਵਾ ਨੇ ਪੰਜਾਬ ਦੀਆਂ ਸਰਹੱਦਾਂ ਨੇੜੇ ਪੁੱਟੇ ਜਾ ਰਹੇ ਡੂੰਘੇ ਟੋਇਆਂ ‘ਤੇ ਵੀ ਚਿੰਤਾ ਪ੍ਰਗਟਾਈ ਸੀ ਜੋ ਕੌਮੀ ਸੁਰੱਖਿਆ ਲਈ ਗੰਭੀਰ ਖਤਰਾ ਬਣ ਰਹੇ ਹਨ। ਰਾਜਪਾਲ ਨੇ ਵਫਦ ਨੂੰ ਧੀਰਜ ਨਾਲ ਸੁਣਨ ਤੋਂ ਬਾਅਦ ਇਸ ਸਬੰਧ ਵਿੱਚ ਕਾਰਵਾਈ ਕਰਨ ਦਾ ਵਾਅਦਾ ਕੀਤਾ ਕਿਉਂਕਿ ਪੰਜਾਬ ਇੱਕ ਸਰਹੱਦੀ ਸੂਬਾ ਹੋਣ ਕਰਕੇ ਸੁਰੱਖਿਆ ਦੇ ਨਜਰੀਏ ਤੋਂ ਅੰਦਰੋਂ ਅਤੇ ਬਾਹਰੋਂ ਕਮਜੋਰ ਹੋ ਸਕਦਾ ਹੈ। ਬਾਜਵਾ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਹੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਦੋ ਵੱਖ-ਵੱਖ ਬੈਂਚਾਂ ਸਮੇਤ ਚੀਫ ਜਸਟਿਸ ਆਰ.ਐਸ. ਝਾਅ ਦੀ ਅਗਵਾਈ ਵਾਲੇ ਬੈਂਚ ਨੇ ਵੀ ਪੰਜਾਬ ਸਰਕਾਰ ਨੂੰ ਮਾਈਨਿੰਗ ਨੂੰ ਰੋਕਣ ਲਈ ਤੁਰੰਤ ਕਦਮ ਚੁੱਕਣ ਲਈ ਕਿਹਾ ਸੀ। ਇਸ ਤੋਂ ਇਲਾਵਾ ਫੌਜ ਅਤੇ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੋਵਾਂ ਨੇ ਹਾਈਕੋਰਟ ‘ਚ ਹਲਫਨਾਮਾ ਦਾਖਲ ਕੀਤਾ ਸੀ ਕਿ ਸਰਹੱਦ ਦੇ ਨੇੜੇ ਡੂੰਘੀਆਂ ਪੁੱਟੀਆਂ ਖਾਈਆਂ ਦੇਸ-ਵਿਰੋਧੀ ਤੱਤਾਂ ਲਈ ਸਰਹੱਦ ਪਾਰ ਤੋਂ ਹਥਿਆਰਾਂ ਅਤੇ ਗੋਲਾ-ਬਾਰੂਦ ਦੀ ਤਸਕਰੀ ਦਾ ਆਧਾਰ ਬਣ ਸਕਦੀਆਂ ਹਨ, ਜਿਸ ਨਾਲ ਭਾਰਤ ਲਈ ਖਤਰਾ ਪੈਦਾ ਹੋ ਸਕਦਾ ਹੈ। ਬਾਜਵਾ ਨੇ ਕਿਹਾ ਹਾਈਕੋਰਟ ਵੱਲੋਂ ਫਟਕਾਰ ਲਾਏ ਜਾਣ ਤੋਂ ਬਾਅਦ ਵੀ ਭਗਵੰਤ ਮਾਨ ਸਰਕਾਰ ਨੇ ਚੱਲ ਰਹੇ ਖਤਰੇ ਨੂੰ ਰੋਕਣ ਲਈ ਕੋਈ ਮੁਸਤੈਦੀ ਨਹੀਂ ਦਿਖਾਈ। ਬਾਜਵਾ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਜਦੋਂ ਪੰਜਾਬ ਅਜਿਹੇ ਗੰਭੀਰ ਮੁੱਦਿਆਂ ਨਾਲ ਘਿਰਿਆ ਹੋਇਆ ਸੀ ਤਾਂ ਭਗਵੰਤ ਮਾਨ ਵਿਦੇਸੀ ਦੌਰੇ ‘ਤੇ ਸੈਵਨ ਸਟਾਰ ਲਗਜਰੀ ਹੋਟਲ ‘ਚ ਠਹਿਰੇ ਹੋਏ ਹਨ। ਜਦਕਿ ਉਨ੍ਹਾਂ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਇਸ ਸਮੱਸਿਆ ਨੂੰ ਸੰਭਾਲਣ ਲਈ ਪੂਰੀ ਤਰ੍ਹਾਂ ਨਾਲ ਤਿਆਰ ਨਜਰ ਨਹੀਂ ਆ ਰਹੇ ਹਨ।






