Saturday, May 16, 2026
Home Blog Page 2382

ਵਿਜੀਲੈਂਸ ਬਿਉਰੋ ਵੱਲੋਂ ਜੀ.ਐਸ.ਟੀ. ਘੁਟਾਲੇ ਦੇ 6 ਦੋਸੀ ਏਜੰਟ ਗਿ੍ਰਫ਼ਤਾਰ

0

ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 13 ਸਤੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਭਿ੍ਰਸਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਜੀ.ਐਸ.ਟੀ. ਘੁਟਾਲੇ ਸਬੰਧੀ ਕਰ ਨਾਕਿਆਂ ਤੋਂ ਚੋਰੀ ਗੱਡੀਆਂ ਲੰਘਾਉਣ ਤੇ ਟੈਕਸ ਚੋਰੀ ਕਰਾਉਣ ਵਾਲੇ 6 ਦੋਸੀ ਏਜੰਟਾਂ/ਵਿਚੋਲੀਏ ਨੂੰ ਗਿ੍ਰਫ਼ਤਾਰ ਕੀਤਾ ਹੈ। ਇਹ ਵਿਅਕਤੀ ਸੂਬੇ ਦੇ ਕਰ ਅਧਿਕਾਰੀਆਂ ਨੂੰ ਰਿਸਵਤ ਦੇ ਕੇ ਬਦਲੇ ਵਿੱਚ ਉਨ੍ਹਾਂ ਨੂੰ ਟੈਕਸ ਤੋਂ ਬਚਣ ਲਈ ਰਸਤਾ ਪ੍ਰਦਾਨ ਕਰ ਰਹੇ ਸਨ ਅਤੇ ਘੱਟ ਜੁਰਮਾਨਾ ਲਗਾ ਕੇ ਕੱਚਾ ਮਾਲ (ਲੋਹੇ ਦਾ ਸਕਰੈਪ) ਅਤੇ ਤਿਆਰ ਸਮਾਨ ਲੈ ਜਾਣ ਵਾਲੇ ਵਾਹਨਾਂ ਦੀ ਚੈਕਿੰਗ ਦੌਰਾਨ ਜੀਐਸਟੀ ਨੂੰ ਖੋਰਾ ਲਾ ਰਹੇ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਜੀ.ਐਸ.ਟੀ./ਆਬਕਾਰੀ ਅਤੇ ਕਰ ਅਧਿਕਾਰੀਆਂ ਤੋਂ ਇਲਾਵਾ ਏਜੰਟ/ਵਿਚੋਲੀਏ ਇੱਕ ਦੂਜੇ ਨਾਲ ਮਿਲੀਭੁਗਤ ਕਰਕੇ ਸਰਕਾਰੀ ਖਜਾਨੇ ਨੂੰ ਭਾਰੀ ਨੁਕਸਾਨ ਪਹੁੰਚਾ ਰਹੇ ਸਨ, ਜਿੰਨਾਂ ਵਿਰੁੱਧ ਆਈ.ਪੀ.ਸੀ. ਦੀ ਧਾਰਾ 420, 465, 467, 468, 471, 120-ਬੀ, 201 ਅਤੇ ਭਿ੍ਰਸਟਾਚਾਰ ਰੋਕੂ ਕਾਨੂੰਨ ਦੀ 7, 7(ਏ) ਤੇ 8 ਤਹਿਤ ਥਾਣਾ ਵਿਜੀਲੈਂਸ ਬਿਊਰੋ, ਫਲਾਇੰਗ ਸਕੁਐਡ-1 ਪੰਜਾਬ ਮੁਹਾਲੀ ਵਿਖੇ ਐਫ.ਆਈ.ਆਰ ਨੰਬਰ 8 ਮਿਤੀ 21/08/2020 ਦਰਜ ਕੀਤੀ ਗਈ ਹੈ।ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਦੀ ਆਰਥਿਕ ਅਪਰਾਧ ਸਾਖਾ ਨੇ ਅੱਜ ਬਲਵਿੰਦਰ ਸਿੰਘ ਉਰਫ ਬਾਬੂ ਰਾਮ, ਸਚਿਨ ਕੁਮਾਰ ਲੁਥਰਾ, ਪਵਨ ਕੁਮਾਰ ਉਰਫ ਕਾਲਾ, ਅਜੈ ਕੁਮਾਰ, ਰਣਧੀਰ ਸਿੰਘ ਅਤੇ ਅਵਤਾਰ ਸਿੰਘ ਨਾਮਕ 6 ਏਜੰਟਾਂ ਨੂੰ ਗਿ੍ਰਫਤਾਰ ਕੀਤਾ ਹੈ। ਦੱਸਣਯੋਗ ਹੈ ਕਿ ਇਸ ਮਾਮਲੇ ਵਿੱਚ ਕਰ ਵਿਭਾਗ ਦੇ ਕੁਝ ਅਧਿਕਾਰੀਆਂ ਅਤੇ ਏਜੰਟਾਂ ਨੂੰ ਪਹਿਲਾਂ ਹੀ ਗਿ੍ਰਫਤਾਰ ਕੀਤਾ ਜਾ ਚੁੱਕਾ ਹੈ।ਉਹਨਾਂ ਦੱਸਿਆ ਕਿ ਇਹ ਦੋਸੀ ਕਰ ਵਿਭਾਗ ਦੇ ਜੀ.ਐਸ.ਟੀ. ਅਧਿਕਾਰੀਆਂ ਦੀ ਮਿਲੀਭੁਗਤ ਨਾਲ ਜੀ.ਐਸ.ਟੀ. ਦੀ ਲੋੜੀਂਦੀ ਰਕਮ ਦਾ ਭੁਗਤਾਨ ਕੀਤੇ ਬਿਨਾਂ ਲੋਹੇ ਦੇ ਸਕਰੈਪ/ਤਿਆਰ ਸਮਾਨ ਲੈ ਜਾਣ ਵਾਲੇ ਵੱਖ-ਵੱਖ ਰਾਜਾਂ ਨਾਲ ਸਬੰਧਤ ਵਾਹਨਾਂ ਨੂੰ ਲੰਘਾਉਣ ਵਾਲੇ ਇਸ ਗਠਜੋੜ ਵਿੱਚ ਸਰਗਰਮੀ ਨਾਲ ਸਾਮਲ ਸਨ।ਇਸ ਘੁਟਾਲੇ ਦੇ ਢੰਗ-ਤਰੀਕਿਆਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸੂਬੇ ਦੇ ਟੈਕਸ ਅਧਿਕਾਰੀਆਂ ਦੀ ਮੱਦਦ ਦੇ ਬਦਲੇ ਇਹ ਏਜੰਟ ਉਹਨਾਂ ਨੂੰ ਭਾਰੀ ਰਿਸਵਤ ਦੇ ਰਹੇ ਸਨ।ਬੁਲਾਰੇ ਨੇ ਅੱਗੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਏਜੰਟਾਂ ਦੇ ਹੋਰ ਗਰੁੱਪ ਅਤੇ ਸਬੰਧਤ ਜੀਐਸਟੀ ਅਧਿਕਾਰੀਆਂ ਦੀ ਭੂਮਿਕਾ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ। ਇਨ੍ਹਾਂ ਸਾਰੇ ਗਿ੍ਰਫਤਾਰ ਏਜੰਟਾਂ ਦਾ ਅਦਾਲਤ ਤੋਂ ਰਿਮਾਂਡ ਲੈ ਕੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾਵੇਗੀ।

ਸੁਖਬੀਰ ਸਿੰਘ ਬਾਦਲ ਨੇ ਇੰਡੀਆ ਗੇਟ ’ਤੇ ਭਗਤ ਸਿੰਘ, ਸੁਖਦੇਵ ਸਿੰਘ ਤੇ ਰਾਜਗੁਰੂ ਦ ਬੁੱਤ ਲਾਉਣ ਦੀ ਪ੍ਰਧਾਨ ਮੰਤਰੀ ਨੂੰ ਕੀਤੀ ਅਪੀਲ

0

ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 13 ਸਤੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਇੰਡੀਆ ਗੇਟ ’ਤੇ ਕ੍ਰਾਂਤੀਕਾਰੀ ਆਜ਼ਾਦੀ ਘੁਲਾਟੀਏ ਸ਼ਹੀਦ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਦੇ ਬੁੱਤ ਲਗਾਏ ਜਾਣ ਤਾਂ ਜੋ ਦੇਸ਼ ਉਹਨਾਂ ਵਿਚ ਉਹਨਾਂ ਸਰਵਉਚ ਬਲਿਦਾਨ ਅਤੇ ਆਜ਼ਾਦੀ ਦੀ ਭਾਵਨਾ ਦੀ ਚੰਗਿਆੜੀ ਲਾਉਣ ਵਿਚ ਉਹਨਾਂ ਦੀ ਭੂਮਿਕਾ ਨੁੰ ਚੇਤੇ ਕੀਤਾ ਜਾ ਸਕੇ।ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਲਿਖੇ ਪੱਤਰ ਵਿਚ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਭਗਤ ਸਿੰਘ, ਸ਼ਿਵਰਾਮ ਹਰੀ ਰਾਜਗੁਰੂ ਅਤੇ ਸੁਖਦੇਵ ਥਾਪਰ ਹਰ ਪੱਖੋਂ ਇਕ ਨਵੇਂ ਭਾਰਤ ਦੇ ਪ੍ਰਤੀਕ ਹਨ। ਉਹਨਾਂ ਕਿਹਾ ਕਿ ਇਹਨਾਂ ਤਿੰਨਾਂ ਦੇ ਸਰਵ ਉਚ ਬਲਿਦਾਨ ਅਤੇ ਇਹਨਾਂ ਦੇ ਧਰਤੀ ਮਾਂ ਪ੍ਰਤੀ ਸਮਰਪਣ ਦੀ ਭਾਵਨਾ ਤੇ ਪਿਆਰ ਕਰੋੜਾਂ ਭਾਰਤੀਆਂ ਨੁੰ ਅੱਜ ਵੀ ਪ੍ਰੇਰਿਤ ਕਰਦਾ ਹੈ। ਉਹਨਾਂ ਕਿਹਾ ਕਿ ਜੇਕਰ ਦੇਸ਼ ਇਹਨਾਂ ਦੇ ਇੰਡੀਆ ਗੇਟ ਵਿਖੇ ਬੁੱਤ ਲਗਾਉਂਦਾ ਹੈ ਤਾਂ ਇਹ ਦੇਸ਼ ਵੱਲੋਂ ਇਹਨਾਂ ਦੀ ਸ਼ਹਾਦਤ ਤੇ ਇਹਨਾਂ ਵੱਲੋਂ ਅਣਗਿਣਤ ਭਾਰਤੀਆਂ ਵਿਚ ਦੇਸ਼ਭਗਤੀ ਦੀ ਭਾਵਨਾ ਪੈਦਾ ਕਰਨ ਵਿਚ ਪਾਏ ਯੋਗਦਾਨ ਦਾ ਸਨਮਾਨ ਹੋਵੇਗਾ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਤਿੰਨੋਂ ਸ਼ਹੀਦ ਧਰਤੀ ਮਾਂ ਦੇ ਸੱਚੇ ਸਪੂਤ ਸਨ ਜਿਹਨਾਂ ਨੇ ਲਾਲ ਲਾਜਪਤ ਰਾਏ ਦੀ 1928 ਵਿਚ ਸਾਈਮਨ ਕਮਿਸ਼ਨ ਦੇ ਖਿਲਾਫ ਸ਼ਾਂਤੀਪੂਰਨ ਰੋਸ ਪ੍ਰਦਰਸ਼ਨ ਵਿਚ ਲਾਠੀਚਾਰਜ ਕੀਤੇ ਜਾਣ ਕਾਰਨ ਹੋਈ ਮੌਤ ਦਾ ਬਦਲਾ ਲੈਣ ਲਈ ਕ੍ਰਾਂਤੀਕਾਰੀ ਗਤੀਵਿਧੀਆਂ ਵਿੱਢੀਆਂ ਸਨ। ਉਹਨਾਂ ਕਿਹਾ ਕਿ ਸ਼ਹੀਦ ਏ ਆਜ਼ਮ ਭਗਤ ਸਿੰਘ ਵੱਲੋਂ 1929 ਨੂੰ ਦਿੱਲੀ ਵਿਚ ਕੇਂਦਰੀ ਅਸੰਬਲੀ ਹਾਲ ਵਿਚ ਪ੍ਰਤੀਕ ਵਜੋਂ ਬੰਬਦ ਸੁੱਟਣਾ ਵੀ ਵਿਲੱਖਣ ਸੀ ਕਿਉਂਕਿ ਉਹਨਾਂ ਨੇ ਮੌਕੇ ’ਤੇ ਪਰਚੇ ਸੁੱਟ ਕੇ ਆਖਿਆ ਹੈ ਕਿ ਇਹ ਬੋਲੇ ਕੰਨਾਂ ’ਤੇ ਉਚੀ ਆਵਾਜ਼ ਪਾਉਣ ਲਈ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਤਿੰਨਾਂ ਨੇ ਆਪਣੇ ਜੀਵਨ ਨੁੰ ਲੋਕਾਂ ਸਾਹਮਣੇ ਬਹੁਤ ਦਲੇਰੀ ਨਾਲ ਪੇਸ਼ ਕੀਤਾ ਤੇ ਭਗਤ ਸਿੰਘ ਨੇ ਤਾਂ ਜੇਲ੍ਹ ਦੇ ਵਿਚੋਂ ਹੀ ਆਪਣੀਆਂ ਗਤੀਵਿਧੀਆਂ ਪਿੱਛੇ ਤਰਕ ਦੱਸੇ ਅਤੇ ਉਹਨਾਂ ਲਈ ਮੁਆਫੀ ਮੰਗਣ ਜਾਂ ਅਪੀਲ ਦਾਇਰ ਕਰਨ ਤੋਂ ਇਨਕਾਰ ਕਰ ਦਿੱਤਾ। ਉਹਨਾਂ ਕਿਹਾ ਕਿ ਤਾਨਾਸ਼ਾਹ ਬਰਤਾਨਵੀ ਸਾਮਰਾਜ ਨੂੰ ਉਹਨਾਂ ਨੂੰ ਫਾਂਸੀ ਮਿੱਥੇ ਸਮੇਂ ਤੋਂ ਪਹਿਲਾਂ ਲਾਉਣ ਲਈ ਮਜਬੂਰ ਹੋਣਾ ਪਿਆ ਤਾਂ ਜੋ ਸਰਕਾਰ ਲੋਕਾਂ ਦੇ ਰੋਹ ਤੋਂ ਬੱਚ ਸਕੇ।ਬਾਦਲ ਨੇ ਕਿਹਾ ਕਿ ਦੇਸ਼ ਹਮੇਸ਼ਾ ਇਹਨਾਂ ਮਹਾਨ ਸ਼ਹੀਦਾਂ ਦਾ ਕਰਜ਼ਦਾਰ ਰਹੇਗਾ। ਉਹਨਾਂ ਕਿਹਾ ਕਿ ਇਹਨਾਂ ਦੇ ਕ੍ਰਾਂਤੀਕਾਰੀ ਕਦਮਾਂ ਨੇ ਅਜਿਹੀ ਚਿਣਗ ਜਗਾਈ ਜਿਸ ਕਾਰਨ ਥੋੜ੍ਹੇ ਹੀ ਸਮੇਂ ਵਿਚ ਇਹ ਲਹਿਰ ਦੇਸ਼ ਵਿਚ ਜੰਗਲ ਦੀ ਅੱਗ ਵਾਂਗੂ ਹਰ ਪਾਸੇ ਫੈਲ ਗਈ। ਉਹਨਾਂ ਕਿਹਾ ਕਿ ਅਸੀਂ ਭਗਤ ਸਿੰਘ ਤੇ ਉਹਨਾਂ ਦੇ ਸਾਥੀਆਂ ਵੱਲੋਂ ਭਾਰਤੀਆਂ ਵਿਚ ਆਜ਼ਾਦੀ ਦੀ ਚਿਣਗ ਜਗਾਉਣ ਲਈ ਹਮੇਸ਼ਾ ਉਹਨਾਂ ਦੇ ਰਿਣੀ ਰਹਾਂਗੇ ਜਿਸਦੀ ਬਦੌਲਤ ਬਾਅਦ ਵਿਚ ਇਹ ਆਜ਼ਾਦੀ ਮਿਲੀ। ਉਹਨਾਂ ਕਿਹਾ ਕਿ ਇਹ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਉਹਨਾਂ ਦੀ ਸ਼ਹਾਦਤ ਬਦਲੇ ਹਰ ਥਾਂ ਉਹਨਾਂ ਦਾ ਮਾਣ ਕਰੀਏ।

ਸਿੱਧੂ ਮੂਸੇਵਾਲਾ ਕਤਲ ਕਾਂਡ: ਸ਼ੂਟਰ ਦੀਪਕ ਮੁੰਡੀ ਸਾਥੀਆਂ ਸਹਿਤ ਨੇਪਾਲ ਸਰਹੱਦ ਤੋਂ ਕਾਬੂ

0

ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 10 ਸਤੰਬਰ : ਸੂਬੇ ਦੀ ਆਪ ਸਰਕਾਰ ਲਈ ਚੁਣੌਤੀ ਬਣੇ ਮਹਰੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਲੋੜੀਦੇ ਭਗੋੜੇ ਛੇਵੇਂ ਦੋਸ਼ੀ ਦੀਪਕ ਮੁੰਡੀ ਨੂੰ ਉਸਦੇ ਦੋ ਸਾਥੀਆਂ ਸਹਿਤ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਕੇਂਦਰੀ ਖ਼ੁਫ਼ੀਆ ਏਜੰਸੀਆਂ ਤੋਂ ਮਿਲੀ ਸੂਚਨਾ ਦੇ ਆਧਾਰ ’ਤੇ ਦਿੱਲੀ ਪੁਲਿਸ ਦੀ ਸਹਾਇਤਾ ਨਾਲ ਮਿਲਕੇ ਭਾਰਤ-ਨੇਪਾਲ ਸਰਹੱਦ ਕੋਲੋ ਗਿ੍ਰਫਤਾਰ ਕਰ ਲਿਆ, ਜਿੱਥੋਂ ਉਹ ਦੇਸ਼ ਛੱਡ ਕੇ ਭੱਜਣ ਦੀ ਤਿਆਰੀ ਕਰ ਰਹੇ ਸਨ। ਦੀਪਕ ਮੁੰਡੀ ਦੇ ਨਾਲ ਗਿ੍ਰਫਤਾਰ ਕੀਤੇ ਗਏ ਦੂਜੇ ਨੌਜਵਾਨਾਂ ਦੀ ਪਹਿਚਾਣ ਕਪਿਲ ਪੰਡਿਤ ਤੇ ਰਜਿੰਦਰ ਦੇ ਤੌਰ ’ਤੇ ਹੋਈ ਹੈ, ਜਿੰਨ੍ਹਾਂ ਸਿੱਧੂ ਮੂਸੇਵਾਲਾ ਨੂੰ ਮਾਰਨ ਲਈ ਜਿੰਮੇਵਾਰ ਸ਼ੂਟਰਾਂ ਨੂੰ ਸਮਾਨ ਮੁਹੱਈਆਂ ਕਰਵਾਉਣ ਵਿਚ ਮਦਦ ਕੀਤੀ ਸੀ। ਦੀਪਕ ਮੁੰਡੀ ਤੇ ਉਸਦੇ ਸਾਥੀਆਂ ਦੀ ਗਿ੍ਰਫ਼ਤਾਰੀ ਦੀ ਖ਼ਬਰ ਦੀ ਸੂਚਨਾ ਖ਼ੁਦ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇੱਕ ਟਵੀਟ ਕਰਕੇ ਦਿੱਤੀ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਭਲਕ ਤੱਕ ਕਥਿਤ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਸਕਦਾ ਹੈ। ਇੱਥੇ ਦਸਣਾ ਬਣਦਾ ਹੈ ਕਿ 29 ਮਈ ਦੀ ਸ਼ਾਮ ਨੂੰ ਦੋ ਗੱਡੀਆਂ ‘ਤੇ ਸਵਾਰ ਹੋ ਕੇ ਅੱਧੀ ਦਰਜ਼ਨ ਸੂਟਰਾਂ ਨੇ ਸਿੱਧੂ ਮੂਸੇਵਾਲਾ ਨੂੰ ਉਸਦੀ ਥਾਰ ਗੱਡੀ ਦਾ ਪਿੱਛਾ ਕਰਕੇ ਪਿੰਡ ਜਵਾਹਰਕੇ ਕੋਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ। ਇਸ ਮੌਕੇ ਸੂਟਰ ਬਲੈਰੋ ਤੇ ਇੱਕ ਹੋਰ ਕਾਰ ਰਾਹੀਂ ਭੱਜਣ ਵਿਚ ਕਾਮਯਾਬ ਹੋ ਗਏ ਸਨ, ਜਿੰਨ੍ਹਾਂ ਵਿਚੋਂ ਤਿੰਨ ਸੂਟਰਾਂ ਅੰਕਿਤ ਸੇਰਸਾ, ਪਿ੍ਰਆਵਰਤ ਫੌਜੀ, ਸਚਿਨ ਨੂੰ ਦਿੱਲੀ ਪੁਲਿਸ ਨੇ ਗੁਜਰਾਤ ਵਿਚੋਂ ਗਿ੍ਰਫਤਾਰ ਕੀਤਾ ਸੀ ਜਦੋਂਕਿ ਜਗਰੂਪ ਰੂਪਾ ਤੇ ਮਨਪ੍ਰੀਤ ਕੁੱਸਾ ਨੂੰ ਪੰਜਾਬ ਪੁਲਿਸ ਨੇ ਤਰਨਤਾਰਨ ਜ਼ਿਲ੍ਹੇ ਦੇ ਇੱਕ ਪਿੰਡ ਵਿਚ 20 ਜੁਲਾਈ ਨੂੰ ਹੋਏ ਮੁਕਾਬਲੇ ਵਿਚ ਮਾਰ ਦਿੱਤਾ ਸੀ ਇਸਤੋਂ ਬਾਅਦ ਇੰਨ੍ਹਾਂ ਸੂਟਰਾਂ ਵਿਚੋਂ ਹਾਲੇ ਤੱਕ ਦੀਪਕ ਮੁੰਡੀ ਹੀ ਫ਼ਰਾਰ ਚੱਲਿਆ ਆ ਰਿਹਾ ਸੀ। ਦੀਪਕ ਕਤਲ ਕਰਨ ਸਮੇਂ ਬਲੈਰੋ ਗੱਡੀ ਵਿਚ ਸਵਾਰ ਸੀ ਪ੍ਰੰਤੂ ਗੁਜਰਾਤ ਵਿਚ ਉਹ ਅਪਣੇ ਤਿੰਨਾਂ ਸਾਥੀਆਂ ਨਾਲੋਂ ਅਲੱਗ ਹੋ ਗਿਆ ਸੀ। ਉਜ ਇਸ ਕਤਲ ਕਾਂਡ ਵਿਚ ਪੁਲਿਸ ਹੁਣ ਤੱਕ ਡੇਢ ਦਰਜ਼ਨ ਦੇ ਕਰੀਬ ਵਿਅਕਤੀਆਂ, ਜਿੰਨ੍ਹਾਂ ਵਿਚ ਲਾਰੇਂਸ ਬਿਸਨੌਈ ਪ੍ਰਮੁੱਖ ਹੈ, ਗਿ੍ਰਫਤਾਰ ਕਰ ਚੁੱਕੀ ਹੈ।

ਕੇਂਦਰ ਨੇ ਪਰਾਲੀ ਸਾੜਣ ਤੋਂ ਰੋਕਣ ਲਈ ਪੰਜਾਬ ਤੇ ਦਿੱਲੀ ਸਰਕਾਰ ਦੁਆਰਾ ਬਣਾਈ ਯੋਜਨਾ ਤਹਿਤ ਵਿੱਤੀ ਸਹਾਇਤਾ ਦੇਣ ਤੋਂ ਹੱਥ ਪਿੱਛੇ ਖਿੱਚੇ

ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਦੇ ਫੈਸਲੇ ’ਤੇ ਅਫ਼ਸੋਸ ਜਤਾਉਂਦਿਆਂ ਕਿਸਾਨਾਂ ਦੀ ਬਾਂਹ ਫ਼ਡਣ ਦਾ ਦਿੱਤਾ ਭਰੋਸਾ
ਪੰਜਾਬੀ ਖ਼ਬਰਸਾਰ ਬਿਉਰੋ
ਨਵੀਂ ਦਿੱਲੀ, 10 ਸਤੰਬਰ : ਪੰਜਾਬ ’ਚ ਝੋਨੇ ਦੀ ਪਰਾਲੀ ਸਾੜਣ ਨੂੰ ਲੈ ਕੇ ਵਾਤਾਵਰਣ ਉਪਰ ਪੈਣ ਵਾਲੇ ਪ੍ਰਭਾਵ ਨੂੰ ਰੋਕਣ ਲਈ ਪੰਜਾਬ ਤੇ ਦਿੱਲੀ ਸਰਕਾਰ ਦੁਆਰਾ ਬਣਾਈ ਯੋਜਨਾ ਤਹਿਤ ਕੇਂਦਰ ਨੇ ਵਿੱਤੀ ਸਹਾਇਤਾ ਦੇਣ ਤੋਂ ਹੱਥ ਖਿੱਚਦਿਆਂ ਯੋਜਨਾ ਨੂੰ ਰੱਦ ਕਰ ਦਿੱਤਾ ਹੈ। ਇਸ ਗੱਲ ਦੀ ਜਾਣਕਾਰੀ ਖ਼ੁਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵੀਡੀਓ ਜਾਰੀ ਕਰਕੇ ਦਿੱਤੀ ਹੈ। ਉਨ੍ਹਾਂ ਕੇਂਦਰ ਦੇ ਫੈਸਲੇ ’ਤੇ ਅਫ਼ਸੋਸ ਜਤਾਉਂਦਿਆਂ ਪੰਜਾਬ ਦੇ ਕਿਸਾਨਾਂ ਦੀ ਬਾਂਹ ਫ਼ੜਣ ਦਾ ਭਰੋਸਾ ਦਿੱਤਾ ਹੈ। ਗੌਰਤਲਬ ਹੈ ਕਿ ਝੋਨੇ ਦੀ ਪਰਾਲੀ ਸਾੜਣ ਕਾਰਨ ਉਤਰੀ ਭਾਰਤ ’ਚ ਪ੍ਰਦੂਸਣ ਦੀ ਪੈਦਾ ਹੋਣ ਵਾਲੀ ਸਮੱਸਿਆ ਦੇ ਹੱਲ ਲਈ ਦਿੱਲੀ ਅਤੇ ਪੰਜਾਬ ਦੀਆਂ ਸਰਕਾਰਾਂ ਨੇ ਪਰਾਲੀ ਨਾ ਸਾੜਨ ਲਈ ਕਿਸਾਨਾਂ ਨੂੰ ਉਤਸ਼ਾਹਤ ਕਰਨ ਲਈ ਵਿੱਤੀ ਸਹਾਇਤਾ ਦੇਣ ਦੀ ਯੋਜਨਾ ਬਣਾਈ ਸੀ। ਇਸ ਯੋਜਨਾ ਤਹਿਤ ਦੋਨਾਂ ਸੂਬਿਆਂ ਦੀ ਸਰਕਾਰਾਂ ਤੋਂ ਇਲਾਵਾ ਕੇਂਦਰ ਸਰਕਾਰ ਦੁਆਰਾ ਵੀ ਕਿਸਾਨਾਂ ਨੂੰ ਵਿਤੀ ਸਹਾਇਤਾ ਦੇਣ ਦੀ ਤਜਵੀਜ ਸੀ। ਪੰ੍ਰਤੂ ਹੁਣ ਕੇਂਦਰ ਵਲੋਂ ਇੰਨਕਾਰ ਕਰਨ ‘ਤੇ ਦਿੱਲੀ ਸਰਕਾਰ ਪੰਜਾਬ ਦਾ ਸਾਥ ਦੇ ਸਕਦੀ ਹੈ। ਉਧਰ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਨਿੱਚਰਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਪਰਾਲੀ ਦੇ ਖੇਤਾਂ ਵਿੱਚ ਹੀ ਨਿਬੇੜੇ ਲਈ ਆਪਣੇ ਸਰੋਤਾਂ ਤੋਂ ਇਕ ਲੱਖ ਤੋਂ ਵੱਧ ਮਸੀਨਾਂ ਦੇਣ ‘ਤੇ ਵਿਚਾਰ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ, “ਅਸੀਂ ਇਸ ਖਤਰੇ ਦਾ ਸਾਂਝਾ ਹੱਲ ਪੇਸ ਕੀਤਾ ਸੀ ਪਰ ਕੇਂਦਰ ਸਰਕਾਰ ਨੇ ਸਾਡੀ ਮਦਦ ਕਰਨ ਦੀ ਬਜਾਏ ਇਸ ਤੋਂ ਆਪਣੇ ਹੱਥ ਪਿੱਛੇ ਖਿੱਚ ਲਏ ਹਨ। ਇਸ ਦਾ ਮਤਲਬ ਇਹ ਨਹੀਂ ਹੈ ਕਿ ਇਹ ਸਾਨੂੰ ਸਾਡੇ ਕਿਸਾਨਾਂ ਦੀ ਭਲਾਈ ਅਤੇ ਵਾਤਾਵਰਣ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਤੋਂ ਰੋਕੇਗਾ।”ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ 75 ਲੱਖ ਏਕੜ ਰਕਬੇ ਵਿੱਚ ਝੋਨੇ ਦੀ ਕਾਸਤ ਕੀਤੀ ਗਈ ਹੈ। ਇਸ ਵਿੱਚੋਂ 37 ਲੱਖ ਏਕੜ ਵਾਲੇ ਕਿਸਾਨ ਪਰਾਲੀ ਨੂੰ ਅੱਗ ਨਹੀਂ ਲਾਉਂਦੇ। ਭਗਵੰਤ ਮਾਨ ਨੇ ਕਿਹਾ ਕਿ ਬਾਕੀ ਬਚੀ 38 ਲੱਖ ਏਕੜ ਜਮੀਨ ਵਿੱਚ ਪਰਾਲੀ ਦੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਵੱਡੇ ਕਦਮ ਚੁੱਕਣ ਦੀ ਲੋੜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਮੰਤਵ ਲਈ ਇਕ ਲੱਖ ਮਸੀਨਾਂ ਦੇਣ ‘ਤੇ ਵਿਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰੋਜਾਨਾ ਅੱਠ ਤੋਂ 10 ਏਕੜ ਫਸਲਾਂ ਦੀ ਰਹਿੰਦ-ਖੂੰਹਦ ਦਾ ਨਿਬੇੜਾ ਕਰਨ ਦੀ ਸਮਰੱਥਾ ਰੱਖਣ ਵਾਲੀਆਂ ਇਹ ਮਸੀਨਾਂ ਇਸ ਸਮੱਸਿਆ ਨੂੰ ਹੱਲ ਕਰਨਗੀਆਂ। ਭਗਵੰਤ ਮਾਨ ਨੇ ਕਿਹਾ ਕਿ ਇਹ ਸੂਬਾ ਸਰਕਾਰ ਦੀ ਪੰਜਾਬ ਨੂੰ ਸਵੱਛ, ਹਰਿਆ ਭਰਿਆ ਅਤੇ ਪ੍ਰਦੂਸਣ ਮੁਕਤ ਬਣਾਉਣ ਦੀ ਵਚਨਬੱਧਤਾ ਦੇ ਅਨੁਸਾਰ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਇੱਥੇ ਦਸਣਾ ਬਣਦਾ ਹੈ ਕਿ ਪੰਜਾਬ ਤੇ ਦਿੱਲੀ ਸਰਕਾਰ ਵਲੋਂ ਮਿਲਕੇ ਬਣਾਈ ਯੋਜਨਾ ਤਹਿਤ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਦੇਣ ਦੀ ਸਕੀਮ ਸੀ। ਇਸਦੇ ਲਈ 1875 ਕਰੋੜ ਰੁਪਏ ਖਰਚ ਕੀਤੇ ਜਾਣੇ ਸਨ।

ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਵੱਲੋਂ 3 ਰੋਜ਼ਾ ਰਿਹਾਇਸ਼ੀ ਸਮਰੱਥਾ ਨਿਰਮਾਣ ਵਰਕਸ਼ਾਪ ਦਾ ਆਯੋਜਨ

0

ਸੁਖਜਿੰਦਰ ਮਾਨ
ਬਠਿੰਡਾ, 10 ਸਤੰਬਰ: ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮਆਰਐਸ-ਪੀਟੀਯੂ), ਬਠਿੰਡਾ ਨੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ (ਪੀ. ਐੱਸ.ਸੀ. ਐੱਸ.ਟੀ.) ਦੇ ਸਹਿਯੋਗ ਨਾਲ ਕੈਂਪਸ ਵਿਖੇ “ਘੱਟ ਲਾਗਤ ਵਾਲੇ ਟੀਚਿੰਗ ਏਡਜ਼ ਦੀ ਵਰਤੋਂ ਕਰਦੇ ਹੋਏ ਸਰਗਰਮੀ ਅਧਾਰਤ ਕੈਮਿਸਟਰੀ ਟੀਚਿੰਗ” ਵਿਸ਼ੇ ‘ਤੇ 3-ਰੋਜ਼ਾ ਰਿਹਾਇਸ਼ੀ ਸਮਰੱਥਾ ਨਿਰਮਾਣ ਵਰਕਸ਼ਾਪ ਦਾ ਆਯੋਜਨ ਕੀਤਾ।ਵਰਕਸ਼ਾਪ ਪੀ. ਐੱਸ.ਸੀ. ਐੱਸ.ਟੀ. ਅਤੇ ਵਿਗਿਆਨ ਪ੍ਰਸਾਰ, ਵਿਗਿਆਨ ਅਤੇ ਤਕਨਾਲੋਜੀ ਵਿਭਾਗ ਦੁਆਰਾ ਸਪਾਂਸਰ ਕੀਤੀ ਗਈ ਸੀ। ਵਰਕਸ਼ਾਪ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ 33 ਕੈਮਿਸਟਰੀ ਅਧਿਆਪਕਾਂ ਨੇ ਭਾਗ ਲਿਆ।ਐਮਆਰਐਸ-ਪੀਟੀਯੂ, ਵਾਈਸ ਚਾਂਸਲਰ, ਪ੍ਰੋ. ਬੂਟਾ ਸਿੰਘ ਸਿੱਧੂ ਨੇ ਭਾਗ ਲੈਣ ਵਾਲੇ ਸਾਰੇ ਅਧਿਆਪਕਾਂ ਨੂੰ ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਨ ਲਈ ਆਪਣਾ ਸਰਵੋਤਮ ਯੋਗਦਾਨ ਦੇਣ ਦੀ ਅਪੀਲ ਕੀਤੀ। ਓਹਨਾਂ ਗਿਆਨ ਨੂੰ ਬੁੱਧੀ ਵਿੱਚ ਬਦਲਣ ਲਈ ਨਵੀਨਤਾਕਾਰੀ ਅਧਿਆਪਨ ਵਿਧੀ ਦੀ ਲੋੜ ‘ਤੇ ਜ਼ੋਰ ਦਿੱਤਾ।
ਪੀ.ਐਸ.ਸੀ.ਐਸ.ਟੀ ਦੇ ਸੰਯੁਕਤ ਡਾਇਰੈਕਟਰ ਡਾ: ਕੇ.ਐਸ. ਬਾਠ ਨੇ ਇਸ ਸਮਰੱਥਾ ਨਿਰਮਾਣ ਵਰਕਸ਼ਾਪ ਦੇ ਉਦੇਸ਼ ਨੂੰ ਉਜਾਗਰ ਕੀਤਾ ਅਤੇ ਪੰਜਾਬ ਰਾਜ ਵਿਗਿਆਨ ਅਤੇ ਤਕਨਾਲੋਜੀ ਕੌਂਸਲ ਦੀ ਅਧਿਆਪਨ ਵਿੱਚ ਨਿਵੇਕਲੇ ਘੱਟ ਲਾਗਤ ਵਾਲੇ ਅਭਿਆਸਾਂ ਦੇ ਪ੍ਰਸਾਰ ਅਤੇ ਲੋਕਾਂ ਤੱਕ ਪਹੁੰਚ ਕਰਕੇ ਵਿਗਿਆਨ ਨੂੰ ਪ੍ਰਸਿੱਧ ਬਣਾਉਣ ਪ੍ਰਤੀ ਵਚਨਬੱਧਤਾ ਨੂੰ ਦੁਹਰਾਇਆ। ਵਰਕਸ਼ਾਪ ਦੇ ਕਨਵੀਨਰ ਅਤੇ ਡੀਨ ਰਿਸਰਚ ਐਂਡ ਡਿਵੈਲਪਮੈਂਟ ਪ੍ਰੋ: ਅਸ਼ੀਸ਼ ਬਾਲਦੀ ਨੇ ਅਜਿਹੀ ਪਹਿਲਕਦਮੀ ਲਈ ਪੀ. ਐੱਸ.ਸੀ. ਐੱਸ.ਟੀ. ਦਾ ਧੰਨਵਾਦ ਕੀਤਾ ਅਤੇ ਐਮਆਰਐਸ-ਪੀਟੀਯੂ ਸੁਵਿਧਾਵਾਂ ਵਿਸ਼ੇਸ਼ ਤੌਰ ‘ਤੇ ਬੀ.ਸੀ. ਐਲ.-ਏ.ਆਈ.ਸੀ.ਟੀ.ਈ ਆਈਡੀਆ ਲੈਬ ਨੂੰ ਸਾਰੇ ਸਕੂਲੀ ਵਿਦਿਆਰਥੀਆਂ ਅਤੇ ਅਧਿਆਪਕਾਂ ਤੱਕ ਪਹੁੰਚਾਇਆ। ਜੰਮੂ-ਕਸ਼ਮੀਰ ਤੋਂ ਡਾ: ਅਸ਼ਾਕ ਹੁਸੈਨ ਅਤੇ ਡਾ: ਮਧੂ ਅਤੇ ਵਿਗਿਆਨੀ, ਐੱਸ.ਸੀ.ਐੱਸ.ਟੀ. ਡਾ. ਮੰਦਾਕਿਨੀ ਨੇ ਵੀ ਇਸ ਮੌਕੇ ਹਾਜ਼ਰੀ ਭਰੀ ਅਤੇ ਵਡਮੁੱਲੀ ਜਾਣਕਾਰੀ ਸਾਂਝੀ ਕੀਤੀ। ਕੋ-ਆਰਡੀਨੇਟਰ, ਡਾ: ਸੀਮਾ ਸ਼ਰਮਾ ਨੇ ਸਾਰੇ ਭਾਗੀਦਾਰਾਂ ਅਤੇ ਰਿਸੋਰਸ ਪਰਸਨ ਦਾ ਸਵਾਗਤ ਕੀਤਾ। ਇਸ ਮੌਕੇ ਕੈਂਪਸ ਡਾਇਰੈਕਟਰ, ਪ੍ਰੋ: ਸੰਜੀਵ ਅਗਰਵਾਲ ਅਤੇ ਵਿਭਾਗ ਦੇ ਸੀਨੀਅਰ ਫੈਕਲਟੀ ਵੀ ਹਾਜ਼ਰ ਸਨ।

ਜਿਉਦ ਦੀ ਮਜ਼ਦੂਰ ਔਰਤ ਨੂੰ ਇਨਸਾਫ਼ ਦਿਵਾਉਣ ਲਈ ਐਸ ਐਸ ਪੀ ਨੂੰ ਮਿਲਿਆ ਵਫਦ

ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ,10 ਸਤੰਬਰ : ਪਿੰਡ ਜਿਉਦ ਦੀ ਮਜ਼ਦੂਰ ਔਰਤ ਨੂੰ ਜਾਤੀ ਸੂਚਕ ਬੋਲਣ ਵਾਲੇ ਪਿੰਡ ਦੇ ਧਨਾਢ ਚੌਧਰੀ ਵੱਲੋਂ ਇਨਕੁਆਰੀ ਕਰਵਾਉਣ ਰਾਹੀ ਬਚ ਨਿਕਲਣ ਦੀਆਂ ਕੋਸ਼ਿਸ਼ਾਂ ਨੂੰ ਫੇਲ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦਾ ਇੱਕ ਜਨਤਕ ਵਫਦ ਐਸ ਐਸ ਪੀ ਬਠਿੰਡਾ ਨੂੰ ਮਿਲਿਆ। ਵਫਦ ਦੀ ਅਗਵਾਈ ਕਿਸਾਨ ਆਗੂ ਮਾਸਟਰ ਸੁਖਦੇਵ ਸਿੰਘ ਜਵੰਦਾ, ਗੁਲਾਬ ਸਿੰਘ ਤੇ ਸਗਨਦੀਪ ਸਿੰਘ ਤੇ ਮਜ਼ਦੂਰ ਆਗੂ ਸਰਦੂਲ ਸਿੰਘ ਤੇ ਤੇਜਾ ਸਿੰਘ ਪਿੱਥੋ ਆਦਿ ਆਗੂਆਂ ਨੇ ਕੀਤੀ । ਪ੍ਰੈੱਸ ਦੇ ਨਾ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਨੇ ਦੱਸਿਆ ਕਿ ਕੁੱਝ ਵਿਆਕਤੀਆਂ ਵੱਲੋਂ ਪੀੜਤ ਮਜ਼ਦੂਰ ਔਰਤ ਦੇ ਘਰ ਵਾਲੇ ਦੀ ਕੀਤੀ ਕੁੱਟਮਾਰ ਦੇ ਦਰਜ ਹੋਏ ਕੇਸ ਨੂੰ ਵਾਪਸ ਲੈਣ ਲਈ ਦਬਾਅ ਪਾਇਆ । ਪਰ ਜਦੋਂ ਉਸ ਨੇ ਅਜਿਹਾ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ ਤਾਂ ਜਾਤ ਪਰਖਦਿਆਂ ਬੇਇੱਜ਼ਤੀ ਕੀਤੀ। ਮਜ਼ਦੂਰ ਕਿਸਾਨ ਆਗੂਆਂ ਨੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਇਹ ਵਿਅਕਤੀ ਸਿਆਸੀ ਜੋਰ ਦੇ ਸਹਾਰੇ ਬਚ ਨਿਕਲਣ ਲਈ ਇਨਕੁਆਰੀ ਕਰਵਾ ਰਿਹਾ ਹੈ । ਐਸ ਐਸ ਪੀ ਨੇ ਵਫਦ ਨੂੰ ਭਰੋਸਾ ਦਿਵਾਇਆ ਕਿ ਸੋਮਵਾਰ ਦੇ ਦਿਨ ਨਿਰਪੱਖ ਇਨਕੁਆਰੀ ਕਰਕੇ ਸਚਾਈ ਸਾਹਮਣੇ ਲਿਆਦੀ ਜਾਵੇਗੀ। ਮਜ਼ਦੂਰ ਕਿਸਾਨ ਆਗੂਆਂ ਨੇ ਕਿਹਾ ਕਿ ਮਜ਼ਦੂਰ ਔਰਤ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਕੀਤਾ ਜਾਵੇਗਾ ।

ਨਾਜਾਇਜ਼ ਮਾਈਨਿੰਗ ਦੇ ਮਾਮਲੇ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਨੇ ਥਾਣਾ ਮੌੜ ਅੱਗੇ ਦਿੱਤਾ ਧਰਨਾ

ਸੁਖਜਿੰਦਰ ਮਾਨ
ਬਠਿੰਡਾ ,10 ਸਤੰਬਰ:ਕਿਸਾਨਾਂ ਤੇ ਕੀਤੇ ਨਾਜਾਇਜ਼ ਮਾਈਨਿੰਗ ਦੇ ਝੂਠੇ ਮਾਮਲੇ ਨੂੰ ਰੱਦ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮੌੜ ਵੱਲੋਂ ਜ਼ਿਲ੍ਹਾ ਜਨਰਲ ਸਕੱਤਰ ਹਰਜਿੰਦਰ ਸਿੰਘ ਮੌੜ ਬਲਾਕ ਦੇ ਪ੍ਰਧਾਨ ਰਾਜਵਿੰਦਰ ਸਿੰਘ ਰਾਮਨਗਰ ਦੀ ਅਗਵਾਈ ਵਿਚ ਥਾਣਾ ਮੌੜ ਅੱਗੇ ਧਰਨਾ ਦਿੱਤਾ ਗਿਆ । ਇਸ ਸਬੰਧੀ ਅੱਜ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਦੀ ਅਗਵਾਈ ਵਿੱਚ ਕਿਸਾਨਾਂ ਦਾ ਇੱਕ ਵਫ਼ਦ ਐਸਐਸਪੀ ਬਠਿੰਡਾ ਨੂੰ ਵੀ ਮਿਲਿਆ ਅਤੇ ਐਸਐਸਪੀ ਬਠਿੰਡਾ ਤੋਂ ਮੰਗ ਕੀਤੀ ਕਿ ਕਿਸਾਨਾਂ ਤੇ ਕੀਤਾ ਝੂਠਾ ਪੁਲਿਸ ਪਰਚਾ ਰੱਦ ਕੀਤਾ ਜਾਵੇ । ਐਸਐਸਪੀ ਬਠਿੰਡਾ ਨੇ ਕਿਹਾ ਕਿ ਉਹ ਖੁਦ ਸੋਮਵਾਰ ਨੂੰ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਨਾਲ ਲੈ ਕੇ ਮਾਮਲੇ ਦੀ ਪੜਤਾਲ ਕਰਨਗੇ ਇੱਥੇ ਪੜਤਾਲ ਦੌਰਾਨ ਜੋ ਤੱਥ ਸਾਹਮਣੇ ਆਉਣਗੇ ਉਸ ਮੁਤਾਬਕ ਕਾਰਵਾਈ ਕੀਤੀ ਜਾਵੇਗੀ। ਅੱਜ ਥਾਣੇ ਅੱਗੇ ਧਰਨੇ ਨੂੰ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਪਿੰਡ ਮੌੜ ਚੜ੍ਹਤ ਸਿੰਘ ਦੇਾ ਕਿਸਾਨ ਹਰਜਿੰਦਰ ਸਿੰਘ ਜੋ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਜਨਰਲ ਸਕੱਤਰ ਵੀ ਹੈ, ਆਪ ਦੇ ਖੇਤ ਵਿਚੋਂ ਜੋ ਕਿ ਟਿੱਬਾ ਹੈ ਉਸ ਨੂੰ ਨਹਿਰੀ ਪਾਣੀ ਦੇ ਲੈਵਲ ਕਰ ਕੇ ਉਸ ਨੂੰ ਨਹਿਰੀ ਪਾਣੀ ਲੱਗਦਾ ਕਰਨ ਲਈ ਮਿੱਟੀ ਚੁਕਵਾ ਰਿਹਾ ਸੀ ਤਾਂ ਹਲਕੇ ਮੋੜ ਦੇ ਵਿਧਾਇਕ ਸੁਖਬੀਰ ਸਿੰਘ ਨੇ ਮਾਈਸਰਖਾਨਾ ਵੱਲੋਂ ਭੜਕਾਹਟ ਵਿੱਚ ਆ ਕੇ ਸਿਆਸੀ ਦਬਾਅ ਦੇ ਜੋਰ ਵਿਧਾਇਕ ਦੇ ਅਧਿਕਾਰਾਂ ਦੀ ਦੁਰਵਰਤੋਂ ਕਰਕੇ ਥਾਣਾ ਕੋਟ ਫੱਤਾ ਵਿਖੇ ਗੈਰਕਾਨੂੰਨੀ ਤੌਰ ਤੇ ਪਰਚਾ ਦਰਜ ਕਰਵਾ ਦਿੱਤਾ ਅਤੇ ਉਸ ਤੋਂ ਬਾਅਦ ਇਕ ਹੋਰ ਪਰਚਾ ਥਾਣਾ ਮੌੜ ਵਿਖੇ ਦਰਜ ਕਰਵਾ ਦਿੱਤਾ । ਧਰਨੇ ਚ ਪਹੁੰਚੇ ਕਿਸਾਨਾਂ ਨੇ ਕਿਹਾ ਕਿ ਜੇ ਵਿਧਾਇਕ ਸੁਖਬੀਰ ਮਾਈਸਰਖਾਨਾ ਨੂੰ ਰੇਤੇ ਦੀ ਨਾਜਾਇਜ਼ ਮਾਈਨਿੰਗ ਲੱਗਦੀ ਹੈ ਤਾਂ ਕਿਸਾਨ ਉਨ੍ਹਾਂ ਨੂੰ ਆਪਣੇ ਉੱਚੇ ਟਿੱਬੇ ਇਕ ਸਾਲ ਲਈ ਸੰਭਾਉਣ ਨੂੰ ਤਿਆਰ ਹਨ ਪਰ ਇੱਕ ਸਾਲ ਬਾਅਦ ਉਹ ਮਿੱਟੀ ਚੁੱਕ ਕੇ ਜਿੰਨੇ ਮਰਜ਼ੀ ਪੈਸੇ ਕਮਾ ਲਵੇ ਉਸ ਤੋਂ ਬਾਅਦ ਉਨ੍ਹਾਂ ਨੂੰ ਨਹਿਰੀ ਪਾਣੀ ਲੱਗਣ ਯੋਗ ਜ਼ਮੀਨ ਪੱਧਰੀ ਕਰਕੇ ਦੇ ਦੇਵੇ। ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਕੱਲ੍ਹ ਨੂੰ ਜਥੇਬੰਦੀ ਜ਼ਿਲ੍ਹੇ ਦੀ ਮੀਟਿੰਗ ਸੱਦੀ ਗਈ ਹੈ ਜੇਕਰ ਐੱਸਐੱਸਪੀ ਬਠਿੰਡਾ ਵੱਲੋਂ ਦਿੱਤੇ ਵਿਸ਼ਵਾਸ ਮੁਤਾਬਕ ਕਿਸਾਨਾਂ ਤੇ ਕੀਤੇ ਪਰਚੇ ਰੱਦ ਨਾ ਕੀਤੇ ਗਏ ਤਾਂ ਮੀਟਿੰਗ ਵਿਚ ਅਗਲੇ ਸੰਘਰਸ਼ ਦੀ ਵਿਉਂਤਬੰਦੀ ਕੀਤੀ ਜਾਵੇ ।ਅੱਜ ਦੇ ਧਰਨੇ ਨੂੰ ਪਰਮਜੀਤ ਕੌਰ ਪਿੱਥੋ , ਜਗਦੇਵ ਸਿੰਘ ਜੋਗੇਵਾਲਾ ,ਗੁਰਮੇਲ ਸਿੰਘ ਬਬਲੀ, ਕਾਲਾ ਸਿੰਘ ਚੱਠੇਵਾਲਾ , ਹੁਸ਼ਿਆਰ ਸਿੰਘ ਚੱਕ ਫਤਿਹ ਸਿੰਘ ਵਾਲਾ, ਬਲਜੀਤ ਸਿੰਘ ਪੂਹਲਾ,ਬਲਦੇਵ ਸਿੰਘ ਚੌਕੇ ,ਨਛੱਤਰ ਸਿੰਘ ਢੱਡੇ ਅਤੇ ਸਿਕੰਦਰ ਸਿੰਘ ਘੁੰਮਣ ਨੇ ਵੀ ਸੰਬੋਧਨ ਕੀਤਾ ।

ਕੈਮਿਸਟ ਐਸੋਸੀਏਸ਼ਨ ਦੀਆਂ ਮੰਗਾਂ ਨਾ ਮੰਨੀਆਂ ਤਾਂ ਹੋਵੇਗੀ ਅਣਮਿੱਥੇ ਸਮੇਂ ਲਈ ਹੜਤਾਲ: ਅਸ਼ੋਕ ਬਾਲਿਆਂਵਾਲੀ

0

ਸੁਖਜਿੰਦਰ ਮਾਨ
ਬਠਿੰਡਾ, 10 ਸਤੰਬਰ: ਪੰਜਾਬ ਕੈਮਿਸਟ ਐਸੋਸੀਏਸ਼ਨ ਵੱਲੋਂ ਪ੍ਰਧਾਨ ਸੁਰਿੰਦਰ ਦੁੱਗਲ ਦੀ ਅਗਵਾਈ ਹੇਠ ਸਿਹਤ ਮੰਤਰੀ ਪੰਜਾਬ ਚੇਤਨ ਸਿੰਘ, ਕਮਿਸ਼ਨਰ ਸਿਹਤ ਵਿਭਾਗ ਅਭਿਨਵ ਤ੍ਰਿਖਾ ਅਤੇ ਸੰਯੁਕਤ ਕਮਿਸ਼ਨਰ ਪੰਜਾਬ ਸੰਜੀਵ ਗਰਗ ਨੂੰ ਪੱਤਰ ਲਿਖ ਕੇ ਡਰੱਗ ਪਾਲਿਸੀ ਵਿਚਲੀਆਂ ਖਾਮੀਆਂ ਨੂੰ ਦੂਰ ਕਰਨ ਅਤੇ ਕਾਰਪੋਰੇਟ ਘਰਾਣਿਆਂ ਨੂੰ ਅੰਨ੍ਹੇਵਾਹ ਦਿੱਤੇ ਜਾ ਰਹੇ ਡਰੱਗ ਲਾਇਸੈਂਸਾਂ ਦੇ ਨੁਕਸਾਨ ਦੀ ਜਾਣਕਾਰੀ ਦਿੰਦਿਆਂ ਉਪਰੋਕਤ ਕਮੀਆਂ ਨੂੰ ਦੂਰ ਕਰਨ ਦੀ ਮੰਗ ਕੀਤੀ ਗਈ ਹੈ। ਉਪਰੋਕਤ ਜਾਣਕਾਰੀ ਦਿੰਦਿਆਂ ਟੀ.ਬੀ.ਡੀ.ਸੀ.ਏ. ਦੇ ਜ਼ਿਲ੍ਹਾ ਪ੍ਰਧਾਨ ਅਤੇ ਏ.ਆਈ.ਓ.ਸੀ.ਡੀ. ਦੇ ਕਾਰਜਕਾਰੀ ਮੈਂਬਰ ਅਸ਼ੋਕ ਬਾਲਿਆਂਵਾਲੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਨੂੰ ਦਿੱਤੇ ਜਾ ਰਹੇ ਡਰੱਗ ਲਾਇਸੈਂਸਾਂ ਕਾਰਨ ਪੰਜਾਬ ਦੇ 27000 ਡਰੱਗ ਡੀਲਰਾਂ ਦੇ ਹੱਕ ਖੋਹੇ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਬੇਰੁਜ਼ਗਾਰ ਕੀਤਾ ਜਾ ਰਿਹਾ ਹੈ, ਜੋ ਕਿ ਉਨ੍ਹਾਂ ਨਾਲ ਬਹੁਤ ਵੱਡਾ ਧੋਖਾ ਹੈ। ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਅਸ਼ੋਕ ਬਾਲਿਆਂਵਾਲੀ ਨੇ ਕਿਹਾ ਕਿ ਕਾਰਪੋਰੇਟ ਘਰਾਣਿਆਂ ਨੂੰ ਦਿੱਤੇ ਜਾ ਰਹੇ ਡਰੱਗ ਲਾਇਸੈਂਸਾਂ ਕਾਰਨ ਜਿੱਥੇ ਪੰਜਾਬ ਦੇ ਦਵਾ ਕਾਰੋਬਾਰੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ, ਉੱਥੇ ਹੀ ਇਹ ਨੀਤੀ ਆਮ ਆਦਮੀ ਦੇ ਖਿਲਾਫ ਵੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਕਰੋੜਾਂ ਦਾ ਟੈਕਸ ਦੇਣ ਵਾਲੇ ਦਵਾ ਵਪਾਰੀ ਇਸ ਗਲਤ ਨੀਤੀ ਕਾਰਨ ਬੰਦ ਹੋਣ ਦੇ ਕੰਢੇ ਪਹੁੰਚ ਗਏ ਹਨ। ਉਨ੍ਹਾਂ ਕਿਹਾ ਕਿ ਕਾਰਪੋਰੇਟ ਘਰਾਣਿਆਂ ਨੂੰ ਦਿੱਤੇ ਜਾ ਰਹੇ ਅੰਨ੍ਹੇਵਾਹ ਲਾਇਸੰਸ ਡਰੱਗ ਨੀਤੀ ਦੇ ਨੁਕਤਾ 3 (1), (2), (3) ਦੇ ਨਿਯਮਾਂ ਦੇ ਉਲਟ ਹਨ। ਉਨ੍ਹਾਂ ਕਿਹਾ ਕਿ ਉਪਰੋਕਤ ਨਿਯਮਾਂ ਅਨੁਸਾਰ ਦਵਾਈਆਂ ਦਾ ਰਿਟੇਲ ਕਾਰੋਬਾਰ ਸਿਰਫ਼ ਉਹੀ ਵਿਅਕਤੀ ਕਰ ਸਕਦਾ ਹੈ, ਜਿਸ ਨੇ ਖ਼ੁਦ ਡੀ-ਫ਼ਾਰਮੇਸੀ, ਬੀ-ਫ਼ਾਰਮੇਸੀ ਜਾਂ ਐਮ-ਫ਼ਾਰਮੇਸੀ ਕੀਤੀ ਹੋਵੇ, ਜਦਕਿ ਕਾਰਪੋਰੇਟ ਘਰਾਣਿਆਂ ਨੂੰ ਇਸ ਨਿਯਮ ਤੋਂ ਬਾਹਰ ਰੱਖਿਆ ਗਿਆ ਹੈ। ਜ਼ਿਲ੍ਹਾ ਵਿੱਤ ਸਕੱਤਰ ਰਮੇਸ਼ ਗਰਗ ਅਤੇ ਹੋਲਸੇਲ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਦਰਸ਼ਨ ਜੌੜਾ ਨੇ ਦੱਸਿਆ ਕਿ ਨਵੀਂ ਡਰੱਗ ਪਾਲਿਸੀ ਅਨੁਸਾਰ ਸ਼ਹਿਰੀ ਖੇਤਰ ਵਿੱਚ 100 ਮੀਟਰ ਅਤੇ ਪੇਂਡੂ ਖੇਤਰ ਵਿੱਚ 50 ਮੀਟਰ ਦੇ ਘੇਰੇ ਵਿੱਚ ਡਰੱਗ ਲਾਇਸੈਂਸ ਨਹੀਂ ਦਿੱਤਾ ਜਾ ਸਕਦਾ, ਪਰ ਪੰਜਾਬ ਸਰਕਾਰ ਨੇ ਕਾਰਪੋਰੇਟ ਘਰਾਣਿਆਂ ਨੂੰ ਇਸ ਨੀਤੀ ਤੋਂ ਬਾਹਰ ਰੱਖਿਆ ਹੈ, ਜੋ ਕਿ ਪੰਜਾਬ ਦੇ ਦਵਾ ਕਾਰੋਬਾਰੀਆਂ ਨਾਲ ਬੇਇਨਸਾਫੀ ਹੈ। ਜ਼ਿਲ੍ਹਾ ਜਨਰਲ ਸਕੱਤਰ ਰੁਪਿੰਦਰ ਗੁਪਤਾ ਅਤੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਪਵਨ ਗਰਗ ਨੇ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਵੱਲੋਂ 20 ਸਤੰਬਰ ਤੱਕ ਪੰਜਾਬ ਕੈਮਿਸਟ ਐਸੋਸੀਏਸ਼ਨ ਦੀਆਂ ਮੰਗਾਂ ਨਾ ਮੰਨੀਆਂ ਗਈਆਂ, ਤਾਂ ਸਮੂਹ ਦਵਾ ਕਾਰੋਬਾਰੀ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਚਲੇ ਜਾਣਗੇ ਅਤੇ ਇਸ ਦੌਰਾਨ ਹੋਣ ਵਾਲੇ ਕਿਸੇ ਵੀ ਨੁਕਸਾਨ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

ਭਗਵੰਤ ਮਾਨ ਵੱਲੋਂ ਰਾਸ਼ਟਰਪਤੀ ਨੂੰ ਪੰਜਾਬ ਆਉਣ ਦਾ ਸੱਦਾ

ਹਰੇਕ ਪੰਜਾਬੀ ਦੇਸ਼ ਦੇ ਰਾਸ਼ਟਰਪਤੀ ਦਾ ਨਿੱਘਾ ਸਵਾਗਤ ਕਰਨਾ ਚਾਹੁੰਦੈ: ਭਗਵੰਤ ਮਾਨ
ਕਿਹਾ, ਜਰਮਨੀ ਦੇ ਦੌਰੇ ਨਾਲ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਮਿਲੇਗਾ ਵੱਡਾ ਹੁਲਾਰਾ
ਪੰਜਾਬੀ ਖ਼ਬਰਸਾਰ ਬਿਉਰੋ
ਨਵੀਂ ਦਿੱਲੀ, 10 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਅੱਜ ਭਾਰਤ ਦੀ ਰਾਸ਼ਟਰਪਤੀ ਸ੍ਰੀਮਤੀ ਦਰੋਪਦੀ ਮੁਰਮੂ ਨੂੰ ਸੂਬੇ ਦਾ ਦੌਰਾ ਕਰਨ ਦਾ ਸੱਦਾ ਦਿੱਤਾ।ਮੁੱਖ ਮੰਤਰੀ ਨੇ ਅੱਜ ਸਵੇਰੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮਹਾਨ ਗੁਰੂਆਂ, ਸੰਤਾਂ, ਪੀਰਾਂ ਅਤੇ ਪੈਗੰਬਰਾਂ ਦੀ ਧਰਤੀ ਪੰਜਾਬ ਆਉਣ ਦਾ ਸੱਦਾ ਦਿੱਤਾ।ਮੁੱਖ ਮੰਤਰੀ ਨੇ ਸ੍ਰੀਮਤੀ ਮੁਰਮੂ ਨੂੰ ਦੱਸਿਆ ਕਿ ਪੰਜਾਬ ਸੱਭਿਅਤਾ ਦਾ ਪੰਘੂੜਾ ਹੋਣ ਦੇ ਨਾਲ ਨਾਲ ਇਸਦੀ ਅਮੀਰ ਸੱਭਿਆਚਾਰਕ ਵਿਰਾਸਤ ਹੈ ਜਿਸਦਾ ਅਹਿਸਾਸ ਇਸ ਪਵਿੱਤਰ ਧਰਤੀ ਦੇ ਦਰਸ਼ਨ ਕਰਕੇ ਹੀ ਕੀਤਾ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਭਾਰਤ ਦੇ ਰਾਸ਼ਟਰਪਤੀ ਨੂੰ ਪੰਜਾਬੀਆਂ ਦੀ ਨਿੱਘੀ ਮਹਿਮਾਨਨਿਵਾਜ਼ੀ ਦਾ ਆਨੰਦ ਮਾਣਨ ਦੇ ਨਾਲ-ਨਾਲ ਇਸਦੀ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਨੂੰ ਦੇਖਣ ਲਈ ਲਾਜ਼ਮੀ ਤੌਰ ‘ਤੇ ਸੂਬੇ ਦਾ ਦੌਰਾ ਕਰਨਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਆਉਣ ‘ਤੇ ਦੇਸ਼ ਦੇ ਰਾਸ਼ਟਰਪਤੀ ਦਾ ਸਮੁੱਚੇ ਸੂਬਾ ਵਾਸੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਜਾਵੇਗਾ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਜਰਮਨੀ ਦੌਰਾ ਸੂਬੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਦੇਵੇਗਾ।
ਭਗਵੰਤ ਮਾਨ ਨੇ ਕਿਹਾ ਕਿ ਬਰਲਿਨ, ਮਿਊਨਿਖ ਅਤੇ ਫਰੈਂਕਫਰਟ ਦੇ ਦੌਰੇ ਦੌਰਾਨ ਉਹ ਨਿਰਮਾਣ, ਸੈਰ-ਸਪਾਟਾ, ਫਾਰਮਾਸਿਊਟੀਕਲ ਅਤੇ ਹੋਰ ਖੇਤਰ ਦੀਆਂ ਮੋਹਰੀ ਕੰਪਨੀਆਂ ਨਾਲ ਮੁਲਾਕਾਤ ਕਰਨਗੇ ਜੋ ਪੰਜਾਬ ਵਿੱਚ ਨਿਵੇਸ਼ ਕਰਨ ਦੀ ਇੱਛੁਕ ਹਨ।ਉਨ੍ਹਾਂ ਕਿਹਾ ਕਿ ਸਮੁੱਚੇ ਯਤਨਾਂ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਪੰਜਾਬ ਦੇਸ਼ ਅਤੇ ਵਿਸ਼ਵ ਭਰ ਵਿੱਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਵਜੋਂ ਉੱਭਰੇ।ਮੁੱਖ ਮੰਤਰੀ ਨੇ ਸੂਬੇ ਨੂੰ ਉਦਯੋਗਿਕ ਧੁਰੇ ਵਜੋਂ ਉਭਾਰਨ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇੱਕ ਪਾਸੇ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਦੂਜੇ ਪਾਸੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਉਦਯੋਗਿਕ ਵਿਕਾਸ ਲਈ ਸਾਜਗਾਰ ਮਾਹੌਲ ਹੈ ਜਿਸ ਕਾਰਨ ਨਿਵੇਸ਼ਕ ਸੂਬੇ ਵਿੱਚ ਆਉਣ ਅਤੇ ਇੱਥੇ ਆਪਣਾ ਕਾਰੋਬਾਰ ਵਧਾਉਣ ਵਿੱਚ ਦਿਲਚਸਪੀ ਵਿਖਾ ਰਹੇ ਹਨ।

ਭ੍ਰਿਸ਼ਟਾਚਾਰ ਦੇ ਮੁਕੱਦਮੇ ‘ਚ ਪੰਜਾਬ ਰੋਡਵੇਜ਼ ਦੇ ਭਗੌੜੇ ਦੋ ਇੰਸਪੈਕਟਰ ਵਿਜੀਲੈਂਸ ਬਿਓਰੋ ਵੱਲੋਂ ਕਾਬੂ

0

ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 10 ਸਤੰਬਰ: ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸ਼ਹਿਣਸ਼ੀਲਤਾ ਨੀਤੀ ਸਬੰਧੀ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਵਿੱਢੀ ਮੁਹਿੰਮ ਤਹਿਤ ਅੱਜ ਪੰਜਾਬ ਰੋਡਵੇਜ਼ ਦੇ ਦੋ ਸੇਵਾਮੁਕਤ ਇੰਸਪੈਕਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜੋ ਕਿ ਰੋਡਵੇਜ਼ ਦੀਆਂ ਸਰਕਾਰੀ ਬੱਸਾਂ ਦੇ ਰਵਾਨਾ ਹੋਣ ਦਾ ਸਮਾਂ ਪ੍ਰਾਈਵੇਟ ਬੱਸਾਂ ਨੂੰ ਵੇਚ ਕੇ ਰਿਸ਼ਵਤ ਇਕੱਤਰ ਕਰਨ ਦੇ ਦੋਸ਼ਾਂ ਤਹਿਤ ਦਰਜ ਇੱਕ ਮੁਕੱਦਮੇ ਵਿਚ ਭਗੌੜੇ ਚੱਲੇ ਆ ਰਹੇ ਸੀ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਰੋਡਵੇਜ਼ ਦੇ ਕੁੱਝ ਮੁਲਾਜ਼ਮਾਂ ਵੱਲੋਂ ਸਰਕਾਰੀ ਬੱਸਾਂ ਦੇ ਬੱਸ ਅੱਡੇ ਵਿੱਚੋਂ ਚੱਲਣ ਦਾ ਟਾਇਮ ਪ੍ਰਾਈਵੇਟ ਬੱਸਾਂ ਨੂੰ ਵੇਚ ਕੇ ਰੋਜ਼ਾਨਾ/ਮਹੀਨਾਵਾਰ ਰਿਸ਼ਵਤ ਇਕੱਠੀ ਕਰਨ ਦੇ ਦੋਸ਼ ਲੱਗੇ ਸਨ ਤੇ ਇਸ ਸਬੰਧੀ ਬਿਊਰੋ ਵੱਲੋਂ ਮੁਕੱਦਮਾ ਨੰਬਰ 5 ਮਿਤੀ 30-04-2021 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈਪੀਸੀ ਦੀ ਧਾਰਾ 120-ਬੀ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਇਸ ਮੁਕੱਦਮੇ ਵਿੱਚ ਸ਼ਾਮਲ ਦੋਸ਼ੀਆਂ ਵਿੱਚੋਂ ਭਗੌੜੇ ਚਲੇ ਆ ਰਹੇ ਪੰਜਾਬ ਰੋਡਵੇਜ਼ ਡੀਪੂ ਅੰਮ੍ਰਿਤਸਰ-2 ਦੇ ਸੇਵਾਮੁਕਤ ਇੰਸਪੈਕਟਰ ਰਾਜ ਕੁਮਾਰ ਰਾਜੂ ਵਾਸੀ ਪਿੰਡ ਫੁੱਲੜਾ ਤਹਿਸੀਲ ਤੇ ਜ਼ਿਲ੍ਹਾ ਪਠਾਨਕੋਟ ਅਤੇ ਤਰਸੇਮ ਸਿੰਘ ਸੇਵਾਮੁਕਤ ਇੰਸਪੈਕਟਰ ਪੰਜਾਬ ਰੋਡਵੇਜ਼ ਡਿਪੂ ਜਲੰਧਰ-1 ਵਾਸੀ ਪਿੰਡ ਚੱਕਖੇਲਾਂ, ਜ਼ਿਲ੍ਹਾ ਹੁਸ਼ਿਆਰਪੁਰ ਨੂੰ ਅੱਜ ਵਿਜੀਲੈਂ ਬਿਉਰੋ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਸਬੰਧੀ ਉਕਤ ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਜਾਰੀ ਹੈ।

Our Visitor

1906206