ਆੜਤੀਆਂ, ਨਰਮਾਂ ਕਿਸਾਨਾਂ, ਕਾਟਨ ਫੈਕਟਰੀਆਂ ਦੇ 2-2 ਨੁਮਾਇੰਦੇ ਅਤੇ ਸਰਕਾਰ ਦੇ 3 ਨੁਮਾਇੰਦੇ ਕਮੇਟੀ ਵਿਚ ਸ਼ਾਮਲ
ਮੰਡੀਆਂ ਵਿਚੋਂ ਨਜ਼ਾਇਜ ਕਬਜ਼ੇ ਹਟਾਉਣ ਲਈ ਮੁਹਿੰਮ ਚਲਾਈ ਜਾਵੇਗੀ, ਝੋਨੇ ਦੇ ਸੀਜ਼ਨ ਤੋਂ ਪਹਿਲਾਂ ਨਜ਼ਾਇਜ ਕਬਜ਼ੇ ਹਟਾਏ ਜਾਣਗੇ
ਬਿਨਾਂ ਐਮ.ਐਸ.ਪੀ ਵਾਲੀਆਂ ਫਸਲਾਂ ਲਈ ਫਿਲਹਾਲ ਲੈਂਡ ਮੈਪਿੰਗ ਅਤੇ ਆਨਲਾਈਨ ਖਰੀਦ ਨਹੀਂ ਲਾਗੂ ਕੀਤੀ ਜਾਵੇਗੀ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 9 ਸਤੰਬਰ: ਪੰਜਾਬ ਸਰਕਾਰ ਵਲੋਂ ਨਰਮੇ ਦੀ ਫਸਲ ‘ਤੇ ਆੜਤ ਬਾਰੇ ਫੈਸਲਾ ਲੈਣ ਲਈ 9 ਮੈਂਬਰੀ ਕਮੇਟੀ ਦਾ ਗਠਨ ਕਰਨ ਦਾ ਫੈਸਲਾ ਲਿਆ ਗਿਆ ਹੈ। ਅੱਜ ਇੱਥੇ ਪੰਜਾਬ ਭਵਨ ਵਿਖੇ ਆੜਤੀਆਂ, ਕਿਸਾਨਾਂ ਅਤੇ ਨਰਮਾਂ ਮਿੱਲ ਮਾਲਕਾਂ ਨਾਲ ਸੱਦੀ ਮੀਟਿੰਗ ਉਪਰੰਤ ਜਾਣਕਾਰੀ ਸਾਂਝੀ ਕਰਦਿਆਂ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਨਰਮਾਂ ਕਿਸਾਨਾਂ ਅਤੇ ਆੜਤੀਆਂ ਦੇ ਵੱਖ ਵੱਖ ਮਸਲੇ ਸਹਿਮਤੀ ਨਾਲ ਨਿਬੇੜਨ ਲਈ ਖੇਤੀਬਾੜੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਸਰਵਜੀਤ ਸਿੰਘ ਅਤੇ ਮੁੱਖ ਮੰਤਰੀ ਦੇ ਵਿਸੇਸ਼ ਮੁੱਖ ਸਕੱਤਰ ਅਤੇ ਮੰਡੀ ਬੋਰਡ ਦੇ ਸਕੱਤਰ ਰਵੀ ਭਗਤ ਦੀ ਹਾਜ਼ਰੀ ਵਿਚ ਅੱਜ ਦੀ ਮੀਟਿੰਗ ਸੱਦੀ ਗਈ ਸੀ।ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸੂਬੇ ਦੀ ਤਰੱਕੀ ਲਈ ਸਭ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ ਇਸੇ ਕਾਰਨ ਅੱਜ ਦੀ ਮੀਟਿੰਗ ਵਿਚ ਸਾਝੇਂ ਤੌਰ ‘ਤੇ ਸਭ ਨੂੰ ਸੁਣ ਕੇ ਕਈ ਮਸਲੇ ਮੌਕੇ ‘ਤੇ ਹੀ ਹੱਲ ਕਰ ਦਿੱਤੇ ਗਏ।ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਸਭ ਦੀ ਸਹਿਮਤੀ ਨਾਲ ਨਰਮੇ ਦੀ ਫਸਲ ‘ਤੇ ਆੜਤ ਬਾਰੇ ਫੈਸਲਾ ਲੈਣ ਲਈ 9 ਮੈਂਬਰੀ ਕਮੇਟੀ ਦਾ ਗਠਨ ਕਰਨ ਦਾ ਫੈਸਲਾ ਕੀਤਾ ਗਿਆ ਹੈ, ਜਿਸ ਵਿਚ ਆੜਤੀਆਂ, ਨਰਮਾਂ ਕਿਸਾਨਾਂ, ਕਾਟਨ ਫੈਕਟਰੀਆਂ ਦੇ 2-2 ਨੁਮਾਇੰਦੇ ਅਤੇ ਸਰਕਾਰ ਦੇ 3 ਨੁਮਾਇੰਦੇ ਸ਼ਾਮਲ ਕੀਤੇ ਗਏ ਹਨ।
ਇਸ ਮੌਕੇ ਆੜਤੀਆਂ ਨੇ ਇੱਕ ਅਹਿਮ ਮਸਲਾ ਖੇਤੀਬਾੜੀ ਮੰਤਰੀ ਦੇ ਧਿਆਨ ਵਿਚ ਲਿਆਂਦਾ ਕਿ ਸੂਬੇ ਭਰ ਦੀਆਂ ਬਹੁਤ ਸਾਰੀਆਂ ਮੰਡੀਆਂ ਵਿਚ ਨਜ਼ਾਇਜ ਕਬਜ਼ੇ ਕੀਤੇ ਹੋਏ ਹਨ, ਜਿਸ ਕਾਰਨ ਝੋਨੇ ਅਤੇ ਕਣਕ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਾਫੀ ਦਿੱਕਤ ਆਂਉਦੀ ਹੈ।ਇਸ ਸਬੰਧੀ ਖੇਤੀਬਾੜੀ ਮੰਤਰੀ ਨੇ ਮੰਡੀਆਂ ਵਿਚੋਂ ਨਜ਼ਾਇਜ ਕਬਜ਼ੇ ਹਟਾਉਣ ਲਈ ਤੁਰੰਤ ਮੁਹਿੰਮ ਹਟਾਉਣ ਦੇ ਆਦੇਸ਼ ਦਿੱਤੇ। ਇਸ ਮੌਕੇ ਆੜਤੀਆਂ ਦਾ ਇੱਕ ਹੋਰ ਅਹਿਮ ਮਸਲਾ ਹੱਲ ਕਰਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਆੜਤੀਆਂ ਵਲੋਂ ਧਿਆਨ ਵਿਚ ਲਿਆਂਦੀਆਂ ਮੁਸ਼ਕਿਲਾਂ ਦੇ ਮੱਦੇਨਜ਼ਰ ਬਿਨਾਂ ਐਮ.ਐਸ.ਪੀ ਵਾਲੀਆਂ ਫਸਲਾਂ ਲਈ ਫਿਲਹਾਲ ਲੈਂਡ ਮੈਪਿੰਗ ਅਤੇ ਆਨਲਾਈਨ ਖਰੀਦ ਲਾਗੂ ਨਾ ਲਾਗੂ ਕਰਨ ਦਾ ਫੈਸਲਾ ਲਿਆ ਗਿਆ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਪਿਛਲੀ ਮੀਟਿੰਗ ਦੌਰਾਨ ਆੜਤੀਆਂ ਦੀਆਂ ਦੁਕਾਨਾਂ ਦੀਆਂ ਬਕਾਇਆ ਰਾਸ਼ੀ ‘ਤੇ ਵਿਆਜ਼ ਘਟਾਉਣ ਲਈ ਆੜਤੀਆਂ ਨੇ ਮੰਗ ਕੀਤੀ ਸੀ, ਜਿਸ ‘ਤੇ ਵਿਚਾਰ ਕਰਨ ਉਪਰੰਤ ਸਰਕਾਰ ਵਲੋਂ ਇਸ ਮਸਲੇ ਦੇ ਨਿਬੇੜੇ ਲਈ ਵਨ ਟਾਈਮ ਸੈਟਲਮੈਂਟ ਸਕੀਮ ਲਿਆਂਦੀ ਜਾਵੇਗੀ।ਇਸ ਦੇ ਨਾਲ ਹੀ ਇੱਕ ਹੋਰ ਮਸਲੇ ਦਾ ਨਿਬੇੜਾ ਕਰਦਿਆਂ ਸਰਕਾਰ ਵਲੋਂ ਮੰਡੀਆਂ ਵਿਚ ਖਾਲੀ ਪਏ ਪਲਾਟਾ ਦੀ ਬੋਲੀ ਲਈ ਕਲੰਡਰ ਜਾਰੀ ਕਰ ਦਿੱਤਾ ਗਿਆ ਹੈ।
ਪੰਜਾਬ ਸਰਕਾਰ ਵਲੋਂ ਨਰਮੇ ਦੀ ਆੜਤ ਬਾਰੇ ਫੈਸਲਾ ਲੈਣ ਲਈ 9 ਮੈਂਬਰੀ ਕਮੇਟੀ ਦਾ ਗਠਨ
ਸਰਕਾਰੀ ਸਿਹਤ ਸੰਸਥਾਵਾਂ ਵਿੱਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ ਅਧੀਨ ਕੀਤਾ ਗਿਆ ਪੈਸਲ ਇਲਾਜ: ਡਾ ਢਿੱਲੋਂ
ਸੁਖਜਿੰਦਰ ਮਾਨ
ਬਠਿੰਡਾ, 9 ਸਤੰਬਰ : ਸਿਵਲ ਸਰਜਨ ਡਾ ਤੇਜਵੰਤ ਸਿੰਘ ਢਿੱਲੋਂ ਨੇ ਅੱਜ ਇੱਥੇ ਜਾਰੀ ਇੱਕ ਬਿਆਨ ਵਿਚ ਦਸਿਆ ਕਿ ਜਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ ਅਧੀਨ ਗਰਭਵਤੀਆਂ ਲਈ ਸਪੈਸ਼ਲ ਕੈਂਪ ਲਗਾਏ ਗਏ ਹਨ। ਡਾ ਢਿੱਲੋਂ ਨੇ ਕਿਹਾ ਕਿ ਇਸ ਅਭਿਆਨ ਤਹਿਤ ਹਰ ਮਹੀਨੇ ਦੀ 9 ਤਾਰੀਖ ਨੂੰ ਗਰਭਵਤੀ ਔਰਤਾਂ ਖਾਸ ਕਰਕੇ ਖਤਰੇ ਦੇ ਚਿਨ੍ਹਾਂ ਵਾਲੀਆਂ ਗਰਭਵਤੀ ਔਰਤਾਂ ਦਾ ਸਾਰੇ ਸਰਕਾਰੀ ਹਸਪਤਾਲਾਂ ਅਤੇ ਸੀ.ਐਚ.ਸੀ. ਵਿੱਚ ਮੁਫਤ ਚੈਕ ਅੱਪ ਅਤੇ ਮੁਫਤ ਟੈਸਟ ਕੀਤੇ ਜਾਂਦੇ ਹਨ। ਉਹਨਾਂ ਕਿਹਾ ਕਿ ਅੱਜ ਜਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਅਤੇ ਕਮਿਊਨਿਟੀ ਹੈਲਥ ਸੈਂਟਰਾਂ, ਅਰਬਨ ਮੁੱਢਲਾ ਸਿਹਤ ਕੇਂਦਰਾਂ ਵਿੱਚ ਗਰਭਵਤੀ ਔਰਤਾਂ ਦੇ ਸਾਰੇ ਟੈਸਟ ਅਤੇ ਚੈੱਕਅਪ ਮੁਫਤ ਕੀਤੇ ਗਏ। ਉਹਨਾਂ ਕਿਹਾ ਕਿ ਜੇਕਰ ਗਰਭਵਤੀ ਔਰਤ ਦੇ ਗਰਭ ਦੌਰਾਨ ਸਮੇ ਸਮੇਂ ਸਿਰ ਜਾਂਚ ਹੁੰਦੀ ਰਹੇ ਤਾਂ ਉਸ ਦਾ ਜਣੇਪਾ ਸੁਰੱਖਿਅਤ ਅਤੇ ਸੌਖਾ ਹੋ ਜਾਂਦਾ ਹੈ। ਇਸ ਸਮੇਂ ਡਾ ਢਿੱਲੋਂ ਨੇ ਕਿਹਾ ਕਿ ਉਹ ਖਤਰੇ ਵਾਲੀਆਂ ਗਰਭਵਤੀ ਔਰਤਾਂ ਦੀ ਸਮੇਂ ਸਿਰ ਪਛਾਣ ਕਰਕੇ ਉਨ੍ਹਾਂ ਨੂੰ ਇਨ੍ਹਾਂ ਕੈਂਪਾਂ ਵਿੱਚ ਲੈ ਕੇ ਆਇਆ ਕਰਨ ਤਾਂ ਜੋ ਗਰਭਵਤੀ ਮਾਵਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਦੇ ਕੇ ਆਉਣ ਵਾਲੇ ਖਤਰੇ ਤੋ ਟਾਲਿਆ ਜਾ ਸਕੇ। ਉਹਨਾਂ ਕਿਹਾ ਕਿ ਹਰ ਗਰਭਵਤੀ ਔਰਤ ਨੂੰ ਗਰਭ ਦੌਰਾਨ ਘੱਟੋਂ ਘੱਟ 4 ਵਾਰ ਆਪਣੀ ਜਾਂਚ ਕਰਵਾਉਣੀ ਚਾਹੀਦੀ ਹੈ। ਅੱਜ ਡਾ ਮੰਜੂ ਗੁਪਤਾ ਮੈਡੀਕਲ ਅਫਸਰ ਬੇਅੰਤ ਨਗਰ ਨੇ ਗਰਭਵਤੀਆਂ ਅਤੇ ਦੁੱਧ ਪਿਲਾੳਂਦੀਆਂ ਮਾਵਾਂ ਨੂੰ ਸੰਤੁਲਿਤ ਖੁਰਾਕ ਅਤੇ ਟੀਕਾਕਰਣ ਸਬੰਧੀ ਵਿਸ਼ੇਸ਼ ਜਾਣਕਾਰੀ ਦਿੱਤੀ। ਇਸ ਸਮੇਂ ; ਸ਼ੱਸ਼ੀ ਸਿੱਕਾ ਸਮਾਜ ਸੇਵਿਕਾ ਨੇ ਗਰਭਵਤੀਆਂ ਨੂੰ ਦਾਲਾਂ ਵੀ ਵੰਡੀਆਂ ਗਈਆਂ।
‘ ਮਿਸ਼ਨ ਹਰਿਆਲੀ 2022 ’ ਤਹਿਤ 12 ਸਤੰਬਰ ਨੂੰ ਪੌਦੇ ਲਗਾਏ ਜਾਣਗੇ : ਸ਼ਿਵ ਕੁਮਾਰ ਜਿੰਦਲ
ਵਾਤਾਵਰਣ ਦੀ ਸ਼ੁੱਧਤਾ ਲਈ ਸਰਸਵਤੀ ਕਾਨਵੈਂਟ ਸਕੂਲ ਮੌੜ ਕਰ ਰਿਹਾ ਅਹਿਮ ਉਪਰਾਲੇ
ਭੋਲਾ ਸਿੰਘ ਮਾਨ
ਮੌੜ ਮੰਡੀ, 9 ਸਤੰਬਰ- ਸਰਸਵਤੀ ਕਾਨਵੈਂਟ ਸਕੂਲ ਮੌੜ ਮੰਡੀ ਵੱਲੋਂ ‘ ਮਿਸ਼ਨ ਹਰਿਆਲੀ 2022 ’ ਸ਼ੁਰੂ ਕੀਤੀ ਮੁਹਿੰਮ ਦੇ ਤਹਿਤ ਫਾਊਡੇਸ਼ਨ ਵੱਲੋਂ 12 ਸਤੰਬਰ 2022 ਨੂੰ ਲੱਖਾਂ ਪੌਦੇ ਲਗਾਏ ਜਾਣਗੇ। ਡਾ. ਜਗਜੀਤ ਸਿੰਘ ਧੂਰੀ ਦੀ ਅਗਵਾਈ ਹੇਠ ਸ਼ੁਰੂ ਕੀਤੇ ਹਰਿਆਲੀ ਮਿਸ਼ਨ 2022 ਮੁਹਿੰਮ ਦਾ ਸਾਥ ਫੈਂਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸ਼ੀਏਸ਼ਨਜ਼ ਆਫ਼ ਪੰਜਾਬ ਸਮੇਂਤ ਹੋਰ ਸੰਸਥਾਵਾਂ ਸਹਿਯੋਗ ਦੇ ਰਹੀਆਂ ਹਨ। ਇਹ ਪ੍ਰਗਟਾਵਾ ਸਰਸਵਤੀ ਕਾਨਵੈਂਟ ਸਕੂਲ ਮੌੜ ਦੇ ਚੇਅਰਮੈਨ ਸ਼ਿਵ ਕੁਮਾਰ ਜਿੰਦਲ ਨੇ ਕੀਤਾ। ਉਨਾਂ ਕਿਹਾ ਕਿ ਇਸ ਮੁਹਿੰਮ ਤਹਿਤ ਸਰਸਵਤੀ ਕਾਨਵੈਂਟ ਸਕੂਲ ਮੌੜ ਦੇ ਵਿਦਿਆਰਥੀ, ਸਟਾਫ਼ ਅਤੇ ਮੈਨੇਜ਼ਮੈਂਟ ਦੁਆਰਾ ਸਕੂਲ ਸਮੇਂਤ ਸ਼ਹਿਰ ਦੇ ਵੱਖ ਵੱਖ ਥਾਵਾਂ ’ਤੇ ਪੌਦੇ ਲਗਾਏ ਜਾਣਗੇ। ਇਸ ਮਿਸ਼ਨ ’ਚ ਯੋਗਦਾਨ ਪਾਉਣ ਵਾਲਿਆਂ ਨੂੰ ਪ੍ਰਸੰਸਾਂ ਪੱਤਰ ਸਨਮਾਨ ਵਜੋਂ ਦਿੱਤੇ ਜਾਣਗੇ, ਜੋ ਵਿਦਿਆਰਥੀਆਂ ਦੇ ਰਿਜਲਟ ਵਿਚ ਸਹਾਈ ਹੋਵੇਗਾ। ਉਨਾਂ ਅੱਗੇ ਕਿਹਾ ਕਿ ਸਕੂਲ ਵੱਲੋਂ ਵਾਤਾਵਰਣ ਦੀ ਸਾਂਭ ਸੰਭਾਲ ਸਬੰਧੀ ਲੋਕਾਂ ਨੂੰ ਜਾਗੂਰਕ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਵਾਤਾਵਰਣ ਦੀ ਸ਼ੁੱਧਤਾ ਲਈ ਅਜ਼ਾਦੀ ਦਿਵਸ ਮੌਕੇ ਫਲਦਾਰ ਅਤੇ ਛਾਂਦਾਰ ਪੌਦਿਆਂ ਦਾ ਲੰਗਰ ਵੀ ਲਗਾਇਆ ਗਿਆ। ਦੱਸਣਾਂ ਬਣਦਾ ਹੈ ਕਿ ਇਲਾਕੇ ਅੰਦਰ ਵਾਤਾਵਰਣ ਨੂੰ ਹਰਿਆ ਭਰਿਆ ਬਣਾਉਣ ਲਈ ਪਾਏ ਗਏ ਯੋਗਦਾਨ ਬਦਲੇ ਨਗਰ ਕੌਂਸਲ ਮੌੜ ਵੱਲੋਂ ਸਵੱਛ ਮੌੜ ਤੇ ਸਵਾਸਥ ਮੌੜ ਮੁਹਿੰਮ ਅਧੀਨ ਸਕੂਲ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਸਕੂਲ ਦੀਆਂ ਗਤੀਵਿਧੀਆਂ ਤੇ ਸਫਾਈ ਨੂੰ ਮੱਦੇਨਜ਼ਰ ਰੱਖਦੇ ਹੋਏ ਫੈਂਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸ਼ੀਏਸ਼ਨ ਵੱਲੋਂ ਸਕੂਲ ਨੂੰ ਸਨਮਾਨਿਤ ਕੀਤਾ ਗਿਆ।
ਬੀ.ਐਫ.ਜੀ.ਆਈ., ਦੇ ਪ੍ਰੋਫੈਸਰ ਆਰ. ਕੇ. ਉੱਪਲ ਹੋਏ ‘ਪੰਜਾਬ ਰਤਨ ਐਵਾਰਡ‘ ਨਾਲ ਸਨਮਾਨਿਤ
ਸੁਖਜਿੰਦਰ ਮਾਨ
ਬਠਿੰਡਾ, 9 ਸਤੰਬਰ : ਪ੍ਰੋਫੈਸਰ (ਡਾ.) ਆਰ. ਕੇ. ਉੱਪਲ ਨੇ ਸਿੱਖਿਆ ਅਤੇ ਖੋਜ ਦੇ ਖੇਤਰ ਵਿੱਚ ਇੱਕ ਅਹਿਮ ਯੋਗਦਾਨ ਪਾਇਆ ਹੈ। ਇਸ ਸਮੇਂ ਉਹ ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ, ਬਠਿੰਡਾ ਵਿੱਚ ਬਤੌਰ ਪਿ੍ਰੰਸੀਪਲ ਆਪਣੀਆਂ ਸੇਵਾਵਾਂ ਦੇ ਰਹੇ ਹਨ। ਉਨ੍ਹਾਂ ਨੂੰ ਆਲ ਇੰਡੀਆ ਕਾਨਫ਼ਰੰਸ ਆਫ਼ ਇੰਟੈਲੇਕਚੁਅਲਜ਼-2022 ਦੀ 44ਵੀਂ ਸਾਲਾਨਾ ਕਾਨਫ਼ਰੰਸ ਦੇ ਦੌਰਾਨ ਸਿੱਖਿਆ ਅਤੇ ਖੋਜ ਦੇ ਖੇਤਰ ਵਿੱਚ ਪਾਏ ਅਹਿਮ ਯੋਗਦਾਨ ਲਈ ‘ਪੰਜਾਬ ਰਤਨ ਐਵਾਰਡ‘ ਨਾਲ ਸਨਮਾਨਿਤ ਕੀਤਾ ਗਿਆ। ਡਾ. ਉੱਪਲ ਨੇ 72 ਤੋਂ ਜ਼ਿਆਦਾ ਕਿਤਾਬਾਂ ਭਾਰਤੀ ਬੈਂਕਿੰਗ ਪ੍ਰਣਾਲੀ ‘ਤੇ ਲਿਖੀਆਂ ਹਨ ਅਤੇ ਇਨ੍ਹਾਂ ਵਿੱਚੋਂ 17 ਕਿਤਾਬਾਂ ਭਾਰਤ ਦੀ ਪਾਰਲੀਮੈਂਟ ਦੀ ਲਾਇਬ੍ਰੇਰੀ ਵਿੱਚ ਵੀ ਮੌਜੂਦ ਹਨ। ਬਹੁਤ ਸਾਰੇ ਮਹੱਤਵਪੂਰਨ ਪ੍ਰੋਜੈਕਟਾਂ ਉੱਪਰ ਉਹ ਕੰਮ ਕਰ ਚੁੱਕੇ ਹਨ ਅਤੇ 300 ਤੋਂ ਵੀ ਜ਼ਿਆਦਾ ਰਿਸਰਚ ਪੇਪਰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਜਰਨਲਾਂ ਵਿੱਚ ਲਿਖੇ ਹਨ ਜੋ ਵੱਖ-ਵੱਖ ਅਖ਼ਬਾਰਾਂ ਵਿੱਚ ਵੀ ਛਪ ਚੁੱਕੇ ਹਨ। ਵੱਖ-ਵੱਖ ਟੀ.ਵੀ. ਚੈਨਲ ਜਿਵੇਂ ਕੇ ਦੂਰਦਰਸ਼ਨ ਜਲੰਧਰ, ਹਮਦਰਦ ਟੀ.ਵੀ., ਪੀ.ਟੀ.ਸੀ., ਮਾਲਵਾ ਟੀ.ਵੀ., ਬੀ.ਐਫ.ਪੀ. ਮੀਡੀਆ ਅਤੇ ਆਲ ਇੰਡੀਆ ਰੇਡੀਉ, ਜਲੰਧਰ, ਚੰਨ ਪ੍ਰਦੇਸੀ ਰੇਡੀਉ, ਪਟਿਆਲਾ ਤੋਂ ਉਹ ਵੱਖ-ਵੱਖ ਸਮਾਜਿਕ, ਆਰਥਿਕ ਅਤੇ ਉੱਚ ਸਿੱਖਿਆ ਬਾਰੇ ਆਪਣੇ ਵਿਚਾਰ ਸਾਂਝੇ ਕਰਦੇ ਰਹਿੰਦੇ ਹਨ। ਬਹੁਤ ਸਾਰੇ ਵਿਦਿਆਰਥੀ ਉਨ੍ਹਾਂ ਤੋਂ ਐਮ.ਫਿਲ. ਅਤੇ ਪੀ.ਐਚ.ਡੀ. ਕਰ ਚੁੱਕੇ ਹਨ ਅਤੇ ਬਹੁਤ ਸਾਰੀਆਂ ਸੰਸਥਾਵਾਂ ਨੇ ਉਨ੍ਹਾਂ ਨੂੰ ਪਹਿਲਾ ਵੀ ਕਈ ਵਾਰ ਸਨਮਾਨਿਤ ਕੀਤਾ ਹੈ। ਉਹ ਅੱਜ ਕੱਲ੍ਹ ਪੰਜਾਬ ਦੇ ਮਾਲਵਾ ਖ਼ਿੱਤੇ ਵਿੱਚ ਵੱਧ ਰਹੀ ਕੈਂਸਰ ਦੀ ਬਿਮਾਰੀ ਦੇ ਆਰਥਿਕ ਪ੍ਰਭਾਵਾਂ, ਕਾਰਨਾਂ ਅਤੇ ਸਰਕਾਰ ਦੁਆਰਾ ਚੁੱਕੇ ਗਏ ਕਦਮਾਂ ਉੱਪਰ ਖੋਜ ਦਾ ਕੰਮ ਵੀ ਕਰ ਰਹੇ ਹਨ। ਇਸ ਸ਼ਾਨਦਾਰ ਪ੍ਰਾਪਤੀ ‘ਤੇ ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ, ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ, ਬਠਿੰਡਾ ਦੇ ਫੈਕਲਟੀ ਮੈਂਬਰਾਂ, ਸਟਾਫ਼ ਅਤੇ ਵਿਦਿਆਰਥੀਆਂ ਤੋਂ ਇਲਾਵਾ ਹੋਰ ਬਹੁਤ ਸਾਰੀਆਂ ਸੰਸਥਾਵਾਂ ਨੇ ਡਾ. ਉੱਪਲ ਨੂੰ ਵਧਾਈ ਦਿੱਤੀ।
ਰਾਜ ਸਰਕਾਰ ਪਿੰਡਾਂ ਦੇ ਲੋਕਾਂ ਦਾ ਜੀਵਨ ਪੱਧਰ ਉੱਪਰ ਚੁੱਕਣ ਲਈ ਵਚਨਵਧ: ਚੌਟਾਲਾ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 9 ਸਤੰਬਰ :-ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਰਾਜ ਸਰਕਾਰ ਪਿੰਡਾਂ ਦੇ ਲੋਕਾਂ ਦਾ ਜੀਵਨ ਪੱਧਰ ਉੱਪਰ ਚੁੱਕਣ ਲਈ ਵੱਖ-ਵੱਖ ਯੋਜਨਾਵਾਂ ਲਾਗੂ ਕਰ ਰਹੀ ਹੈ। ਕਿਉਂਕਿ ਅੱਜ ਵੀ ਆਬਾਦੀ ਦਾ ਦੋ ਤਿਹਾਈ ਤੋਂ ਵੱਧ ਹਿੱਸਾ ਪੇਂਡੂ ਖੇਤਰਾਂ ਵਿਚ ਰਹਿੰਦਾ ਹੈ। ਡਿਪਟੀ ਸੀਐਮ ਅੱਜ ਨਵੀਂ ਦਿੱਲੀ ਵਿਚ ਗੁਰੂਗ੍ਰਾਮ ਅਤੇ ਮਾਨੇਸਰ ਤੋਂ ਉਨ੍ਹਾਂ ਤੋਂ ਮਿਲਣ ਆਏ ਲੋਕਾਂ ਨਾਲ ਗਲਬਾਤ ਕਰ ਰਹੇ ਸਨ। ਮਾਨੇਸਰ ਨੂੰ ਸਬ-ਡਿਵੀਜਨ ਦਾ ਦਰਜਾ ਦਿਲਵਾਏ ਜਾਣ ਦੀ ਬਾਬਤ ਗੁਰੂਗ੍ਰਾਮ ਤੇ ਮਾਨੇਸਰ ਦੇ ਲੋਕਾਂ ਨੇ ਡਿਪਟੀ ਸੀਐਮ ਸ੍ਰੀ ਦੁਸ਼ਯੰਤ ਚੌਟਾਲਾ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰ ਉਨ੍ਹਾਂ ਦਾ ਧੰਨਵਾਦ ਕੀਤਾ। ਜਾਣਕਾਰੀ ਰਹੇ ਇਸਰਾਨਾ ਨੂੰ ਸਬ-ਡਿਵੀਜਨ ਬਣਾਏ ਜਾਣ ‘ਤੇ ਕੱਲ ਵੀ ਇਸਰਾਨਾ ਖੇਤਰ ਦੇ ਲੋਕ ਡਿਪਟੀ ਮੁੱਖ ਮੰਤਰੀ ਦਾ ਧੰਨਵਾਦ ਕਰਨ ਪਹੁੰਚੇ ਸਨ। ਹਰਿਆਣਾ ਸਰਕਾਰ ਨੇ ਹਾਲ ਹੀ ਵਿਚ ਸੂਬੇ ਵਿਚ 8 ਨਵੇਂ ਸਬ-ਡਿਵੀਜਨ ਬਨਾਉਣ ਦਾ ਐਲਾਨ ਕੀਤਾ ਹੈ। ਇੰਨ੍ਹਾਂ ਵਿਚ ਭਿਵਾਨੀ ਜਿਲ੍ਹਾ ਵਿਚ ਬਵਾਨੀਖੇੜਾ, ਗੁਰੂਗ੍ਰਾਮ ਜਿਲ੍ਹੇ ਵਿਚ ਮਾਨੇਸਰ, ਜੀਂਦ ਜਿਲ੍ਹੇ ਵਿਚ ਜੁਲਾਨਾ, ਕਰਨਾਲ ਜਿਲ੍ਹੇ ਵਿਚ ਨੀਲੋਖੇੜੀ, ਮਹੇਂਦਰਗੜ੍ਹ ਜਿਲ੍ਹੇ ਵਿਚ ਨਾਂਗਲ ਚੌਧਰੀ, ਪਾਣੀਪਤ ਜਿਲ੍ਹੇ ਵਿਚ ਇਸਰਾਨਾ, ਰੋਹਤਕ ਜਿਲ੍ਹੇ ਵਿਚ ਕਲਾਨੌਰ ਅਤੇ ਯਮੁਨਾਨਗਰ ਜਿਲ੍ਹੇ ਵਿਚ ਛਛਰੌਲੀ ਨੁੰ ਸਬ-ਡਿਵੀਜਨ ਬਣਾਇਆ ਗਿਆ ਹੈ। ਇਸ ਮੌਕੇ ‘ਤੇ ਸ੍ਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਸੂਬਾ ਸਰਕਾਰ ਖੇਤੀਬਾੜੀ ਅਤੇ ਕਿਸਾਨ ਦੇ ਹਿੱਤ ਵਿਚ ਕਈ ਕੰਮ ਕਰ ਰਹੀ ਹੈ।ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਮੇਰੀ ਫਸਲ-ਮੇਬਾ ਬਿਊਰਾ ਪੋਰਟਲ ਸੰਚਾਲਿਤ ਕੀਤਾ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਦੇ ਜਮੀਨ ਰਿਕਾਰਡ ਅਤੇ ਫਸਲ ਦੀ ਖਰੀਦ ਅਤੇ ਹੋਰ ਸਰਕਾਰੀ ਲਾਭਾਂ ਲਈ ਬਿਜੀ ਗਈ ਫਸਲ ਦਾ ਰਜਿਸਟ੍ਰੇਸ਼ਣ ਅਤੇ ਤਸਦੀਕ ਕੀਤੀ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਮੇਰਾ ਪਾਣੀ-ਮੇਰੀ ਵਿਰਾਸਤ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ। ਜੋ ਕਿਸਾਨ ਆਪਣੇ ਖੇਤ ਵਿਚ ਝੋਨੇ ਨਾ ਲਗਾ ਕੇ ਉਸ ਨੂੰ ਖਾਲੀ ਰੱਖਦਾ ਹੈ, ਉਨ੍ਹਾਂ ਨੁੰ ਵੀ ਇਸ ਯੋਜਨਾ ਦਾ ਲਾਭ ਮਿਲੇਗਾ। ਫਸਲ ਵਿਵਿਧੀਕਰਣ ਕਰਨ ਵਾਲੇ ਕਿਸਾਨਾਂ ਨੂੰ 7,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਵਿੱਤੀ ਸਹਾਇਤਾ ਰਕਮ ਵਿਭਾਗ ਵੱਲੋਂ ਗਠਨ ਕਮੇਅੀ ਦੇ ਭੌਤਿਕ ਤਸਦੀਕ ਬਾਅਦ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਜਮ੍ਹਾ ਕਰਵਾ ਦਿੱਤੇ ਜਾਣਗੇ।ਡਿਪਟੀ ਸੀਐਮ ਨੇ ਅੱਗੇ ਕਿਹਾ ਕਿ ਰਾਜ ਸਰਕਾਰ ਨੇ ਮੁੱਲ ਵਿਚ ਉਤਾਰ-ਚੜਾਅ ਦੇ ਕਾਰਨ ਹੋਣ ਵਾਲੇ ਨੁਕਸਾਨ/ਜੋਖਿਮ ਨੂੰ ਘੱਟ ਕਰਨ, ਬਾਜਰਾ ਕਿਸਾਲਾਂ ਦੇ ਲਹੀ ਲਾਭਕਾਰੀ ਕੀਮਤਾਂ ਅਤੇ ਸਥਿਤ ਵਾਤਾਵਰਣ ਨੂੰ ਯਕੀਨੀ ਕਰਨ ਦੇ ਲਈ 2021 ਵਿਚ ਭਾਵਾਂਤਰ ਭਰਪਾਈ ਯੋਜਨਾ ਨਵੀਂ ਰਾਜ ਯੋਜਨਾ ਸ਼ੁਰੂ ਕੀਤੀ ਹੈ।
ਸੂਬੇ ਵਿਚ ਸਿਖਿਆ ਦੇ ਪੱਧਰ ਨੂੰ ਸੁਧਾਰਨ ਲਈ ਲਗਾਤਾਰਯਤਨ ਕਰ ਰਹੀ ਹੈ ਸੂਬਾ ਸਰਕਾਰ – ਮੁੱਖ ਮੰਤਰੀ
ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਅਨੁਪਾਤ ਵਿਚ ਕੁੱਝ ਸਕੂਲਾਂ ਨੂੰ ਮਰਜ ਕੀਤਾ ਗਿਆ ਹੈ, ਕਿਸੇ ਵੀ ਸਕੂਲ ਵਿਚ ਅਧਿਆਪਕਾਂ ਦੀ ਕਮੀ ਨਹੀਂ ਆਈ ਹੈ – ਮਨੋਹਰ ਲਾਲ
ਆਨਲਾਇਨ ਅਧਿਆਪਕ ਤਬਾਦਲੇ ਨੀਤੀ ਨਾਲ ਅਧਿਆਪਕਾਂ ਨੂੰ ਮਿਲ ਰਹੇ ਉਨ੍ਹਾਂ ਦੇ ਚੁਣ ਹੋਏ ਟਾਪ-3 ਵਿਕਲਪ, 90 ਫੀਸਦੀ ਅਧਿਆਪਕ ਸੰਤੁਸ਼ਟ – ਮੁੱਖ ਮੰਤਰੀ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 9 ਸਤੰਬਰ:- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਵਿਚ ਸਿਖਿਆ ਦੇ ਪੱਧਰ ਨੂੰ ਸੁਧਾਰਨ ਲਈ ਲਗਾਤਾਰ ਅਤੇ ਬਿਹਤਰ ਯਤਨ ਕਰ ਰਹੀ ਹੈ। ਇਸੀ ਦਿਸ਼ਾ ਵਿਚ ਅੱਗੇ ਵੱਧਦੇ ਹੋਏ ਹਰਿਆਣਾ ਨੇ ਨਵੀਂ ਸਿਖਿਆ ਨੀਤੀ-2020 ਨੂੰ ਸਾਲ 2025 ਤਕ ਪੂਰਣ ਰੂਪ ਨਾਲ ਲਾਗੂ ਕਰਨ ਦਾ ਟੀਚਾ ਨਿਰਧਾਰਿਤ ਕੀਤਾ ਹੈ। ਮੌਜੂਦਾ ਸੂਬਾ ਸਰਕਾਰ ਦੇ ਕਾਰਜਕਾਲ ਵਿਚ ਸਿਖਿਆ ਦੇ ਪੱਧਰ ਵਿਚ ਪੂਰਾ ਸੁਧਾਰ ਹੋਇਆ ਹੈ। ਮੁੱਖ ਮੰਤਰੀ ਅੱਜ ਪੰਚਕੂਲਾ ਵਿਚ ਅਖਿਲ ਭਾਰਤੀ ਕੌਮੀ ਵਿਦਿਅਕ ਮਹਾਸੰਘ, ਹਰਿਆਣਾ (ਉੱਚ ਸਿਖਿਆ ਕਾਡਰ) ਦੇ ਵਫਦ ਦੇ ਨਾਲ ਮੀਟਿੰਗ ਬਾਅਦ ਪੱਤਰਕਾਰਾਂ ਨਾਲ ਗਲਬਾਤ ਕਰ ਰਹੇ ਸਨ। ਪੱਤਰਕਾਰਾਂ ਵੱਲੋਂ ਪੁੱਛੇ ਗਏ ਸੁਆਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਅਨੁਪਾਤ ਵਿਚ ਕੁੱਝ ਸਕੂਲਾਂ ਨੂੰ ਮਰਜ ਕੀਤਾ ਗਿਆ ਹੈ। ਅਜਿਹਾ ਨਹੀਂ ਹੈ ਕਿ ਕਿਸੇ ਵੀ ਸਕੂਲ ਵਿਚ ਅਧਿਆਪਕਾਂ ਦੀ ਕਮੀ ਆਈ ਹੈ। ਸਿਰਫ ਵਿਦਿਆਰਥੀਆਂ ਦੀ ਗਿਣਤੀ ਦੇ ਅਨੁਪਾਤ ਵਿਚ ਅਧਿਆਪਕਾਂ ਦੀ ਤੈਨਾਤੀ ਸੰਸਥਾਗਤ ਵਜੋ ਯਕੀਨੀ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਦੀ ਆਨਲਾਇਨ ਅਧਿਆਪਕ ਤਬਾਦਲਾ ਨੀਤੀ ਹੋਰ ਸੂਬਿਆਂ ਵੱਲੋਂ ਵੀ ਸ਼ਲਾਘੀ ਜਾ ਰਹੀ ਹੈ ਅਤੇ ਉਹ ਇਸ ਦਾ ਅਨੁਸਰਣ ਕਰ ਰਹੇ ਹਨ। ਇਸ ਨੀਤੀ ਦੇ ਤਹਿਤ ਤਬਾਦਲਾ ਹੋਏ ਅਧਿਆਪਕਾਂ ਵਿੱਚੋਂ 90 ਫੀਸਦੀ ਅਧਿਆਪਕਾਂ ਨੂੰ ਉਨ੍ਹਾਂ ਦੇ ਵੱਲੋਂ ਚੁਣ ਹੋਏ ਟਾਪ-3 ਵਿਕਲਪ ਮਿਲ ਰਹੇ ਹਨ ਅਤੇ ਇਸ ਤੋਂ ਅਧਿਆਪਕ ਸੰਤੁਸ਼ਟ ਹਨ। ਫਿਰ ਵੀ ਜੇਕਰ ਕਿਤੋਂ ਅਧਿਆਪਕਾਂ ਦੀ ਕਮੀ ਨਾਲ ਸਬੰਧਿਤ ਕੋਈ ਮਾਮਲਾ ਸਰਕਾਰ ਦੇ ਸਾਹਮਣੇ ਆ ਰਹੇ ਹਨ ਤਾਂ ਉਨ੍ਹਾਂ ‘ਤੇ ਤੁਰੰਤ ਬੋਧ ਲਿਆ ਜਾ ਰਿਹਾ ਹੈ।
ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਜਲਦੀ ਹੀ ਅਧਿਆਪਕਾਂ ਦੀ ਭਰਤੀ ਕੀਤੀ ਜਾਵੇਗੀ। ਨਿਯਮਤ ਭਰਤੀ ਹੋਣ ਤਕ ਹਰਿਆਣਾ ਕੌਸ਼ਲ ਵਿਕਾਸ ਨਿਗਮ ਰਾਹੀਂ ਵੀ ਅਧਿਆਪਕਾਂ ਦੀ ਕਮੀ ਨੂੰ ਪੂਰਾ ਕੀਤਾ ਜਾਵੇਗਾ। ਪੱਤਰਕਾਰਾਂ ਵੱਲੋਂ 102 ਸਾਲ ਦੇ ਬਜੁਰਗ ਦੀ ਪੈਂਸ਼ਨ ਦੇ ਮਾਮਲੇ ਨਾਲ ਸਬੰਧਿਤ ਪੁੱਛੇ ਗਏ ਸੁਆਲ ਦਾ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਾਮਲੇ ਦੇ ਹੱਲ ਲਈ ਵਧੀਕ ਜਿਲ੍ਹਾ ਡਿਪਟੀ ਕਮਿਸ਼ਨਰ ਨੂੰ ਆਦੇਸ਼ ਦੇ ਦਿੱਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਪੈਂਸ਼ਨ ਨਾਲ ਸਬੰਧਿਤ ਸ਼ਿਕਾਇਤਾਂ ਦੇ ਹੱਲ ਲਈ ਵਧੀਕ ਜਿਲ੍ਹਾਂ ਡਿਪਟੀ ਕਮਿਸ਼ਨਰ ਪੱਧਰ ‘ਤੇ ਸ਼ਿਕਾਇਤ ਹੱਲ ਮੰਚ ਬਣਿਆ ਹੋਇਆ ਹੈ, ਜਿਸ ਦੇ ਰਾਹੀਂ ਸਾਰੀ ਸ਼ਿਕਾਇਤਾਂ ਦਾ ਨਿਪਟਾਨ ਕੀਤਾ ਜਾਂਦਾ ਹੈ।
ਮੁੱਖ ਮੰਤਰੀ ਨੇ ਸਪਸ਼ਟ ਕੀਤਾ ਕਿ ਜੇਕਰ ਕੋਈ ਗਲਤ ਢੰਗ ਨਾਲ ਪੈਂਸ਼ਨ ਪ੍ਰਾਪਤ ਕਰੇਗਾ ਤਾਂ ਇਹ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਹਾਲਾਂਕਿ ਕਾਂਗਰਸ ਸਰਕਾਰ ਦੀ ਤਰ੍ਹਾ ਉਨ੍ਹਾਂ ਲੋਕਾਂ ਨੂੰ ਨੌਟਿਸ ਜਾਰੀ ਕਰ ਉਨ੍ਹਾਂ ਤੋਂ ਰਿਕਵਰੀ ਨਹੀਂ ਕੀਤੀ ਜਾਵੇਗੀ।ਮੌਜੂਦਾ ਸੂਬਾ ਸਰਕਾਰ ਦਾ ਟੀਚਾ ਸਿਰਫ ਪਾਰਦਰਸ਼ੀ ਢੰਗ ਲਾਲ ਸਰਕਾਰੀ ਸਹੂਲਤਾਂ ਦਾ ਲਾਭ ਯੋਗ ਵਿਅਕਤੀ ਤਕ ਪਹੁੰਚਾਉਣਾ ਹੈ।
ਬਾਕਸ
ਮੁੱਖ ਮੰਤਰੀ ਨੇ ਦਸਿਆ ਕਿ ਸੂਬੇ ਵਿਚ 1535 ਅਧਿਆਪਕਾਂ ਦੀ ਭਰਤੀ ਜਲਦੀ ਕੀਤੀ ਜਾਵੇਗੀ। ਉੱਚੇਰੀ ਸਿਖਿਆ ਵਿਭਾਗ ਵੱਲੋਂ ਹਰਿਆਣਾ ਲੋਕ ਸੇਵਾ ਕਮਿਸ਼ਨ ਨੂੰ ਪੱਤਰ ਲਿਖਿਆ ਜਾ ਚੁੱਕਾ ਹੈ। ਇਸ ਤੋਂ ਇਲਾਵਾ, 1500 ਅਧਿਆਪਕਾਂ ਦੀ ਹੋਰ ਭਰਤੀ ਲਈ ਵੀ ਇਸੀ ਮਹੀਨੇ ਕਮਿਸ਼ਨ ਨੂੰ ਪੱਤਰ ਭੇਜਿਆ ਜਾਵੇਗਾ। ਮੀਟਿੰਗ ਵਿਚ ਅਧਿਕਾਰੀਆਂ ਨੇ ਯੂਨੀਵਰਸਿਟੀਆਂ ਅਤੇ ਕਾਲਜਾਂ ਵਿਚ ਟੀਚਿੰਗ ਤੇ ਨਾਨ ਟੀਚਿੰਗ ਸਟਾਫ ਦੀ ਨਿਯੁਕਤੀ ਲਈ ਯੂਜੀਸੀ ਨਿਯਮਾਂ ਦੇ ਅਨੁਸਾਰ ਘੱਟੋ ਘੱਟ ਵਿਦਿਅਕ ਯੋਗਤਾ ਨੂੰ ਲਾਗੂ ਕਰਲ ਅਤੇ ਉੱਚ ਸਿਖਿਆ ਵਿਚ ਸਿਖਿਆ ਦੇ ਪੱਧਰ ਵਿਚ ਸੁਧਾਰ ਅਤੇ ਯੂਜੀਸੀ ਨਿਯਮਾਂ ਦੇ ਅਨੁਸਾਰ ਸੱਤਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਲ ਦੀ ਮੰਗ ਰੱਖੀ। ਇਸ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਇੰਨ੍ਹਾਂ ਵਿਸ਼ਿਆਂ ‘ਤੇ ਅਧਿਕਾਰੀਆਂ ਦੇ ਨਾਲ ਮੀਟਿੰਗ ਕਰ ਵਿਚਾਰ ਕੀਤਾ ਜਾਵੇਗਾ।
ਜਿਲ੍ਹਾ ਪੱਧਰੀ ਸਕੂਲ ਖੇਡਾਂ ਦੌਰਾਨ ਦੂਜੇ ਦਿਨ ਹੋਏ ਸਖਤ ਮੁਕਾਬਲੇ
ਕਬੱਡੀ ਨੈਸਨਲ ਸਟਾਈਲ ਅੰਡਰ-14 ਵਿੱਚ ਭਗਤਾ ਭਾਈਕਾ ਦੀਆਂ ਕੁੜੀਆਂ ਨੇ ਮਾਰੀ ਬਾਜੀ
ਸੁਖਜਿੰਦਰ ਮਾਨ
ਬਠਿੰਡਾ, 9 ਸਤੰਬਰ : ਸੂਬਾ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਫ਼ੁੱਲਤ ਕਰਨ ਦੇ ਮੱਦੇਨਜ਼ਰ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਿੱਖਿਆ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ 66ਵੀਂਆਂ ਜਿਲ੍ਹਾ ਪੱਧਰੀ ਸਕੂਲ ਗਰਮ ਰੁੱਤ ਖੇਡਾਂ ਦੌਰਾਨ ਸਥਾਨਕ ਰਾਜਿੰਦਰਾ ਕਾਲਜ ਦੇ ਖੇਡ ਗਰਾਊਂਡ ਵਿਖੇ ਵੱਖ-ਵੱਖ ਟੀਮਾਂ ਦਰਮਿਆਨ ਦੂਜੇ ਦਿਨ ਸਖਤ ਮੁਕਾਬਲੇ ਹੋਏ। ਇਨ੍ਹਾਂ ਜ਼ਿਲ੍ਹਾ ਪੱਧਰੀ ਖੇਡਾਂ ਦੇ ਦੂਜੇ ਦਿਨ ਹੋਏ ਸਖਤ ਮੁਕਾਬਲਿਆਂ ਚ ਟੇਬਲ ਟੈਨਿਸ ਅੰਡਰ-14 ਲੜਕੀਆਂ ਚ ਭੁੱਚੋ ਨੇ ਪਹਿਲਾ, ਗੋਨਿਆਨਾ ਨੇ ਦੂਜਾ, ਅੰਡਰ-17 ਵਿੱਚ ਬਠਿੰਡਾ-2 ਨੇ ਪਹਿਲਾ, ਭੁੱਚੋ ਨੇ ਦੂਜਾ, ਅੰਡਰ-19 ਵਿੱਚ ਬਠਿੰਡਾ-1 ਨੇ ਪਹਿਲਾ, ਬਠਿੰਡਾ-2 ਨੇ ਦੂਜਾ, ਵਾਲੀਬਾਲ ਵਿੱਚ ਅੰਡਰ-14 ਲੜਕੀਆਂ ਵਿੱਚ ਗੋਨਿਆਣਾ ਨੇ ਪਹਿਲਾ, ਮੰਡੀ ਕਲਾਂ ਨੇ ਦੂਜਾ, ਅੰਡਰ-17 ਕੁੜੀਆਂ ਵਿੱਚ ਬਠਿੰਡਾ-2 ਨੇ ਪਹਿਲਾ, ਮੰਡੀ ਕਲਾਂ ਨੇ ਦੂਜਾ, ਅੰਡਰ-19 ਵਿੱਚ ਮੰਡੀ ਕਲਾਂ ਨੇ ਪਹਿਲਾ, ਬਠਿੰਡਾ-1 ਨੇ ਦੂਜਾ, ਅੰਡਰ 14 ਮੁੰਡੇ ਵਿੱਚ ਗੋਨਿਆਣਾ ਨੇ ਪਹਿਲਾ, ਬਠਿੰਡਾ-1 ਨੇ ਦੂਜਾ, ਕਬੱਡੀ ਨੈਸਨਲ ਸਟਾਈਲ ਅੰਡਰ-14 ਕੁੜੀਆਂ ਵਿੱਚ ਭਗਤਾ ਭਾਈਕਾ ਨੇ ਪਹਿਲਾ, ਮੌੜ ਨੇ ਦੂਜਾ, ਸਰਕਲ ਕਬੱਡੀ ਅੰਡਰ-14 ਮੁੰਡੇ ਮੰਡੀ ਕਲਾਂ ਨੇ ਪਹਿਲਾ, ਭਗਤਾ ਭਾਈਕਾ ਨੇ ਦੂਜਾ, ਹਾਕੀ ਅੰਡਰ-14 ਮੁੰਡੇ ਵਿੱਚ ਭੁੱਚੋ ਨੇ ਪਹਿਲਾ, ਭਗਤਾ ਭਾਈਕਾ ਨੇ ਦੂਜਾ, ਫੁੱਟਬਾਲ ਅੰਡਰ-19 ਲੜਕੀਆਂ ਵਿੱਚ ਸੰਗਤ ਨੇ ਪਹਿਲਾ, ਬਠਿੰਡਾ-1 ਨੇ ਦੂਜਾ, ਅੰਡਰ-17 ਲੜਕੀਆਂ ਵਿੱਚ ਬਠਿੰਡਾ-1 ਨੇ ਪਹਿਲਾ, ਸੰਗਤ ਨੇ ਦੂਜਾ ਸਥਾਨ ਪ੍ਰਾਪਤ ਕੀਤਾ।
ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮੇਵਾ ਸਿੰਘ ਸਿੱਧੂ ਦੀ ਅਗਵਾਈ ਹੇਠ ਹੋ ਰਹੀਆਂ ਇਨ੍ਹਾਂ ਖੇਡਾਂ ਮੌਕੇ ਉੱਪ ਜਿਲ੍ਹਾ ਸਿੱਖਿਆ ਅਫਸਰ ਇਕਬਾਲ ਸਿੰਘ ਬੁੱਟਰ, ਡੀ.ਐਮ. ਖੇਡਾਂ ਗੁਰਚਰਨ ਸਿੰਘ ਗਿੱਲ, ਜਿਲ੍ਹਾ ਮੀਡੀਆ ਸੈੱਲ ਦੇ ਇੰਚਾਰਜ ਲੈਕਚਰਾਰ ਹਰਮੰਦਰ ਸਿੰਘ ਸਿੱਧੂ ਅਤੇ ਬਲਵੀਰ ਸਿੱਧੂ ਘੁੱਦਾ ਅੇਤ ਭੁਪਿੰਦਰ ਸਿੰਘ ਵੱਲੋਂ ਆਪੋ-ਆਪਣੀ ਜਿੰਮਵਾਰੀ ਨੂੰ ਬਾਖੂਬੀ ਨਿਭਾਇਆ ਗਿਆ। ਇਸ ਮੌਕੇ ਅਮਰਦੀਪ ਸਿੰਘ ਗਿੱਲ, ਲੈਕਚਰਾਰ ਮਨਦੀਪ ਕੌਰ, ਗੁਰਮੀਤ ਸਿੰਘ ਭੂੰਦੜ, ਗੁਰਮੀਤ ਸਿੰਘ ਮਾਨ, ਵਰਿੰਦਰ ਸਿੰਘ, ਗੁਰਿੰਦਰ ਸਿੰਘ, ਰਾਜਿੰਦਰ ਸਰਮਾ, ਲੈਕਚਰਾਰ ਸੁਖਦੇਵ ਸਿੰਘ, ਅਵਤਾਰ ਸਿੰਘ ਮਾਨ, ਕੁਲਦੀਪ ਸਿੰਘ, ਸੁਖਪ੍ਰੀਤ ਸਿੰਘ, ਅੰਗਰੇਜ ਸਿੰਘ, ਸਰੋਜ ਕੁਮਾਰੀ, ਕੁਰੈਸੀ ਮਹੁੰਮਦ, ਹਰਮਨਦੀਪ ਸਿੰਘ, ਸੰਦੀਪ ਕੁਮਾਰ, ਜਸਵਿੰਦਰ ਸਿੰਘ, ਬਲਜੀਤ ਸਿੰਘ, ਸਰਜੀਵਨ ਕੁਮਾਰ, ਗੁਰਮੀਤ ਸਿੰਘ, ਲੈਕਚਰਾਰ ਪਵਿੱਤਰ ਕੌਰ, ਸੁਖਵਿੰਦਰ ਸਿੰਘ,ਜਗਸੀਰ ਸਿੰਘ ਨਥਾਨਾ, ਮੀਨਾ ਕੁਮਾਰੀ, ਹਰਭਗਵਾਨ ਸਿੰਘ, ਪਰਮਿੰਦਰ ਸਿੰਘ, ਗੁਰਤੇਜ ਸਿੰਘ, ਸੁਰਿੰਦਰ ਕੁਮਾਰ, ਮਨਜੀਤ ਕੌਰ, ਅਮਿ੍ਰਤਪਾਲ ਸਿੰਘ, ਕੇਵਲ ਸਿੰਘ, ਰੁਪਿੰਦਰ ਕੌਰ, ਗੁਰਪ੍ਰੀਤ ਸਿੰਘ ਸਿੱਧੂ, ਹਰਪ੍ਰੀਤ ਸਿੰਘ, ਰਣਧੀਰ ਸਿੰਘ, ਜਗਮੋਹਨ ਸਿੰਘ, ਕੁਲਦੀਪ ਸਰਮਾ ਅਤੇ ਹਰਬਿੰਦਰ ਸਿੰਘ ਆਦਿ ਹਾਜਰ ਸਨ।
“ਮੇਰਾ ਸ਼ਹਿਰ ਮੇਰਾ ਮਾਨ“ ਮੁਹਿੰਮ ਤਹਿਤ ਗਤੀਵਿਧੀਆਂ ਕੀਤੀਆਂ ਜਾਣਗੀਆਂ ਤੇਜ਼ : ਜਗਰੂਪ ਗਿੱਲ
ਮੁਹਿੰਮ ਤਹਿਤ ਵਾਰਡ ਨੰਬਰ 48 ਚ ਕੀਤੀ ਗਈ ਸਾਫ਼-ਸਫ਼ਾਈ
ਸੁਖਜਿੰਦਰ ਮਾਨ
ਬਠਿੰਡਾ, 9 ਸਤੰਬਰ : ਸੂਬਾ ਸਰਕਾਰ ਵਲੋਂ “ਮੇਰਾ ਸ਼ਹਿਰ ਮੇਰਾ ਮਾਨ“ ਤਹਿਤ ਚਲਾਈ ਗਈ ਮੁਹਿੰਮ ਦੌਰਾਨ ਨਗਰ ਨਿਗਮ ਵੱਲੋਂ ਅੱਜ ਸਥਾਨਕ ਅਰਜਨ ਨਗਰ, ਵਾਰਡ ਨੰਬਰ 48 ਵਿੱਚ ਸਾਫ਼-ਸਫਾਈ ਕਰਵਾਈ ਗਈ। ਇਸ ਮੌਕੇ ਬਠਿੰਡਾ ਸ਼ਹਿਰੀ ਤੋਂ ਵਿਧਾਇਕ ਸ. ਜਗਰੂਪ ਸਿੰਘ ਗਿੱਲ ਅਤੇ ਕਮਿਸ਼ਨਰ ਨਗਰ ਨਿਗਮ ਮੈਡਮ ਪੱਲਵੀ ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਸ. ਜਗਰੂਪ ਸਿੰਘ ਗਿੱਲ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਬਠਿੰਡਾ ਸ਼ਹਿਰ ਦੀ ਸਾਫ਼-ਸਫ਼ਾਈ ਅਤੇ ਸੁੰਦਰੀਕਰਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਵਾਰਡ ਦੀਆਂ ਗਲੀਆਂ ਆਦਿ ਦੀ ਸਫ਼ਾਈ ਕਰਨ ਉਪਰੰਤ ਕੂੜਾ ਕਰਕਟ ਟਰਾਲੀਆਂ ਰਾਹੀਂ ਚੁੱਕ ਕੇ ਕਿਸੇ ਢੁਕਵੀਂ ਥਾਂ ਤੇ ਸੁੱਟਿਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਸਾਨੂੰ ਸਭ ਨੂੰ ਪਲਾਸਟਿਕ ਦੀ ਵਰਤੋਂ ਕਰਨ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ ਅਤੇ ਖਰੀਦਦਾਰੀ ਦੌਰਾਨ ਜੂਟ ਦੇ ਬੈਗਾਂ ਦੀ ਵੱਧ ਤੋਂ ਵੱਧ ਵਰਤੋਂ ਕਰਨੀ ਚਾਹੀਦੀ ਹੈ।
ਵਿਧਾਇਕ ਸ. ਗਿੱਲ ਨੇ ਇਸ ਮੌਕੇ ਕਿਹਾ ਕਿ ਬਠਿੰਡਾ ਸ਼ਹਿਰ ਦਾ ਸੁੰਦਰੀਕਰਨ ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸ਼ਹਿਰ ਦੇ ਵਾਤਾਵਰਣ ਦੀ ਸ਼ੁੱਧਤਾ ਨੂੰ ਮੁੱਖ ਰੱਖਦਿਆਂ ਅਤੇ ਹਰਿਆ-ਭਰਿਆ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣਗੇ। ਇਸ ਮੌਕੇ ਉਨ੍ਹਾਂ ਮੌਜੂਦ ਆਮ ਲੋਕਾਂ ਨੂੰ ਵੀ ਸਾਫ਼-ਸਫ਼ਾਈ ਰੱਖਣ ਸਬੰਧੀ ਪ੍ਰੇਰਿਆ ਅਤੇ ਅਪੀਲ ਕੀਤੀ ਕਿ ਜਿੱਥੇ ਕਿਤੇ ਵੀ ਸਾਫ਼-ਸਫ਼ਾਈ ਸਬੰਧੀ ਕੋਈ ਕਮੀ ਸਾਹਮਣੇ ਆਉਂਦੀ ਹੈ ਤਾਂ ਉਸ ਨੂੰ ਮੇਰੇ ਜਾਂ ਨਗਰ ਨਿਗਮ ਦੇ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਉਸ ਦਾ ਸਮੇਂ-ਸਿਰ ਹੱਲ ਕੀਤਾ ਜਾ ਸਕੇ। ਇਸ ਦੌਰਾਨ ਕਮਿਸ਼ਨਰ ਨਗਰ ਨਿਗਮ ਮੈਡਮ ਪਲਵੀ ਨੇ ਇਸ ਮੁਹਿੰਮ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ “ਮੇਰਾ ਸ਼ਹਿਰ ਮੇਰਾ ਮਾਨ“ ਮੁਹਿੰਮ ਦਾ ਮੁੱਖ ਮੰਤਵ ਸ਼ਹਿਰ ਅੰਦਰ ਸਾਫ਼-ਸਫ਼ਾਈ ਬਰਕਰਾਰ ਰੱਖਣਾ ਹੈ। ਇਸ ਮੌਕੇ ਮੌਜੂਦ ਲੋਕਾਂ ਨੂੰ ਕੱਪੜੇ ਤੋਂ ਬਣਾਏ ਗਏ ਥੈਲਿਆਂ ਦੀ ਵੀ ਵੰਡ ਕੀਤੀ ਗਈ ਅਤੇ ਵਾਤਾਵਰਣ ਦੀ ਸ਼ੁੱਧਤਾ ਲਈ ਪੌਦੇ ਵੀ ਲਗਾਏ ਗਏ।
ਕਿਸਾਨ ਆਗੂ ਦੇ ਖੇਤ ’ਚ ਕਥਿਤ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਹੋਇਆ ਹੰਗਾਮਾ
ਐੱਮ ਐੱਲ ਏ ਨੇ ਮਾਰਿਆ ਮੌਕੇ ਤੇ ਛਾਪਾ, ਤਿੰਨ ਵਿਰੁਧ ਪਰਚਾ ਦਰਜ਼, ਥਾਣਾ ਮੁਖੀ ਮੁਅੱਤਲ
ਕਿਸਾਨਾਂ ਨੇ ਐਮਐਲਏ ਤੇ ਪੁਲਸ ਪ੍ਰਸ਼ਾਸਨ ਵਿਰੁੱਧ ਲਗਾ ਕੇ ਜੋਰਦਾਰ ਨਾਅਰੇਬਾਜੀ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 9 ਸਤੰਬਰ: ਬੀਤੀ ਰਾਤ ਜ਼ਿਲ੍ਹੇ ਦੇ ਪਿੰਡ ਮਾਈਸਰਖਾਨਾ ਨਜ਼ਦੀਕ ਇਕ ਕਿਸਾਨ ਆਗੂ ਦੇ ਖੇਤ ਚੋਂ ਕਥਿਤ ਨਾਜਾਇਜ ਮਾਈਨਿੰਗ ਹੋਣ ਨੂੰ ਲੈ ਕੇ ਹੰਗਾਮਾ ਹੋਣ ਦੀ ਸੂਚਨਾ ਹੈ। ਮੌਕੇ ’ਤੇ ਪੁੱਜੇ ਹਲਕਾ ਮੋੜ ਦੇ ਵਿਧਾਇਕ ਸੁਖਵੀਰ ਸਿੰਘ ਮਾਈਸਰਖ਼ਾਨਾ ਨੇ ਜਿੱਥੇ ਅਪਣੇ ਉਪਰ ਮਸ਼ੀਨ ਚੜਾਉਣ ਤੇ ਪੁਲਿਸ ਅਧਿਕਾਰੀਆਂ ਉਪਰ ਗੱਲ ਨਾ ਸੁਣਨ ਦਾ ਦੋਸ਼ ਲਗਾਇਆ ਹੈ, ਉਥੇ ਪੁਲਿਸ ਨੇ ਇਸ ਮਾਮਲੇ ਵਿਚ ਵੱਡੀ ਕਾਰਵਾਈ ਕਰਦਿਆਂ ਤਿੰਨ ਵਿਅਕਤੀਆਂ ਵਿਰੁਧ ਕੇਸ ਦਰਜ਼ ਕਰ ਲਿਆ ਹੈ ਤੇ ਨਾਲ ਹੀ ਐਸ.ਐਸ.ਪੀ ਨੇ ਥਾਣਾ ਕੋਟਫੱਤਾ ਦੇ ਮੁਖੀ ਨੂੰ ਅਣਗਹਿਲੀ ਵਰਤਣ ਦੇ ਦੋਸ਼ਾਂ ਹੇਠ ਮੁਅੱਤਲ ਕਰ ਦਿੱਤਾ ਹੈ। ਉਧਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਧੜੇ ਨੇ ਪੁਲਿਸ ਉਪਰ ਹਲਕਾ ਵਿਧਾਇਕ ਦੇ ਦਬਾਅ ਹੇਠ ਆ ਕੇ ਅਪਣੇ ਖੇਤ ਵਿਚੋਂ ਮਿੱਟੀ ਚੁੱਕ ਕੇ ਇਸਨੂੰ ਵਾਹੀਯੋਗ ਬਣਾਉਣ ਵਾਲੇ ਕਿਸਾਨਾਂ ਵਿਰੁਧ ਪਰਚਾ ਦਰਜ਼ ਕਰਨ ਦਾ ਦੋਸ਼ ਲਗਾਉਂਦਿਆਂ ਧਰਨਾ ਲਗਾ ਦਿੱਤਾ। ਉਨ੍ਹਾਂ ਕਿਸਾਨਾਂ ਵਿਰੁਧ ਦਰਜ਼ ਪਰਚੇ ਨੂੰ ਰੱਦ ਕਰਵਾਉਣ ਲਈ ਥਾਣਾ ਮੋੜ ਅੱਗੇ ਵੀ ਪ੍ਰਦਰਸ਼ਨ ਕੀਤਾ। ਪਤਾ ਲੱਗਿਆ ਹੈ ਕਿ ਭਲਕੇ ਇਸ ਮਾਮਲੇ ਵਿਚ ਭਾਰਤੀ ਕਿਸਾਨ ਯੂਨੀਅਨ ਦਾ ਵਫਦ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਦੀ ਅਗਵਾਈ ਹੇਠ ਐਸ.ਐਸ.ਪੀ ਨੂੰ ਮਿਲੇਗਾ। ਐਸ.ਐਸ.ਪੀ ਜੇ.ਇਲਨਚੇਲੀਅਨ ਨੇ ਇਸ ਮਾਮਲੇ ਵਿਚ ਪੱਖ ਰੱਖਦਿਆਂ ਕਿਹਾ ਕਿ ਵਿਧਾਇਕ ਵਲੋਂ ਮੌਕੇ ਤੇ ਪੁਲੀਸ ਅਧਿਕਾਰੀਆਂ ਨੂੰ ਸੱਦਿਆ ਗਿਆ ਸੀ ਪ੍ਰੰਤੂ ਕੋਟਫੱਤਾ ਦੇ ਮੁਖੀ ਮੌਕੇ ਤੇ ਦੇਰੀ ਨਾਲ ਪਹੁੰਚੇ ਜਦੋਂਕਿ ਡੀਐਸਪੀ ਅਤੇ ਹੋਰ ਪੁੱਛ ਉੱਚ ਪੁਲੀਸ ਅਧਿਕਾਰੀ ਉਨ੍ਹਾਂ ਤੋਂ ਪਹਿਲਾਂ ਪੁੱਜ ਗਏ। ਜਿਸ ਦੇ ਚਲਦੇ ਐੱਸਐੱਸਪੀ ਨੇ ਥਾਣਾ ਮੁਖੀ ਨੂੰ ਮੁਅੱਤਲ ਕਰਕੇ ਵਿਭਾਗੀ ਜਾਂਚ ਦੇ ਆਦੇਸ਼ ਦਿੱਤੇ ਹਨ। ਉੱਧਰ ਕਿਸਾਨ ਆਗੂਆਂ ਨੇ ਸਥਾਨਕ ਐਮ ਐਲ ਏ ਅਤੇ ਪੁਲੀਸ ਪ੍ਰਸ਼ਾਸਨ ਤੇ ਧੱਕੇਸ਼ਾਹੀ ਦਾ ਦੋਸ਼ ਲਗਾਉਂਦਿਆਂ ਘਟਨਾ ਤੋਂ ਬਾਅਦ ਧਰਨਾ ਲਗਾ ਦਿੱਤਾ। ਧਰਨੇ ਮੌਕੇ ਪੁਜੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਤੇ ਸੂਬਾ ਸਕੱਤਰ ਤੇ ਜਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਥੇਬੰਦੀ ਦੇ ਜ਼ਿਲ੍ਹਾ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਦੇ ਖੇਤ ਵਿੱਚੋਂ ਉੱਚੀ ਜ਼ਮੀਨ ਨੂੰ ਪੱਧਰਾ ਕਰਨ ਲਈ ਚੱਕੀ ਜਾ ਰਹੀ ਮਿੱਟੀ ਨੂੰ ਨਾਜਾਇਜ਼ ਮਾਈਨਿੰਗ ਦਾ ਆਧਾਰ ਬਣਾਇਆ ਗਿਆ ਹੈ। ਇਸ ਦੌਰਾਨ ਜੋਰਦਾਰ ਨਾਅਰੇਬਾਜੀ ਕਰਕੇ ਮੰਗ ਕੀਤੀ ਕਿ ਕਿਸਾਨਾਂ ਖਿਲਾਫ਼ ਕੀਤੇ ਪਰਚੇ ਦਰਜ ਕੇਸ ਰੱਦ ਕੀਤੇ ਜਾਣ ਅਤੇ ਗਿ੍ਰਫਤਾਰ ਕੀਤੇ ਹੋਏ ਕਿਸਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਉਨ੍ਹਾਂ ਦੀ ਜ਼ਬਤ ਕੀਤੀ ਹੋਈ ਮਸ਼ੀਨਰੀ ਤੁਰੰਤ ਛੱਡੀ ਜਾਵੇ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਬਠਿੰਡਾ ਨੇ ਮੰਨਿਆ ਕਿ ਬਠਿੰਡੇ ਜ਼ਿਲ੍ਹੇ ਵਿੱਚ ਮਾਈਨਿੰਗ ਐਕਟ ਲਾਗੂ ਨਹੀਂ ਹੁੰਦਾ ਕਿਉਂਕਿ ਇੱਥੇ ਜ਼ਮੀਨ ਨੂੰ ਪੱਧਰਾ ਕਰਕੇ ਵਾਹੀਯੋਗ ਬਣਾਉਣ ਲਈ ਕਿਸਾਨਾਂ ਨੂੰ ਮਿੱਟੀ ਚੁੱਕਣੀ ਪੈਂਦੀ ਹੈ ਜਿਸ ਦੀ ਲਿਖਤੀ ਰਿਪੋਰਟ ਵੀ ਪੰਜਾਬ ਸਰਕਾਰ ਨੂੰ ਵੀ ਭੇਜੀ ਹੈ। ਅੱਜ ਦੇ ਧਰਨੇ ਵਿੱਚ ਜਸਵੀਰ ਸਿੰਘ , ਭੋਲਾ ਸਿੰਘ ਮਾੜੀ ,ਕਲਕੱਤਾ ਸਿੰਘ ਮਾਣਕ ਖਾਨਾ ,ਗੁਰਮੇਲ ਸਿੰਘ ਬਬਲੀ ,ਸਿਕੰਦਰ ਸਿੰਘ ਘੁੰਮਣ ਕਲਾਂ, ਬਲਾਕ ਨਥਾਣਾ ਦੇ ਪ੍ਰਧਾਨ ਹੁਸ਼ਿਆਰ ਸਿੰਘ ਚੱਕ ਫਤਿਹ ਸਿੰਘ ਵਾਲਾ ,ਜੰਟਾ ਸਿੰਘ ਬਲਾਕ ਸੰਗਤ ਦੇ ਪ੍ਰਧਾਨ ਕੁਲਵੰਤ ਸ਼ਰਮਾ ਅਤੇ ਧਰਮਪਾਲ ਜੰਡੀਆਂ ਤੋਂ ਇਲਾਵਾ ਨੌਜਵਾਨ ਭਾਰਤ ਸਭਾ ਦੇ ਆਗੂ ਅਮਿਤੋਜ ਮੌੜ ਵੀ ਸ਼ਾਮਲ ਸਨ।




