Saturday, May 16, 2026
Home Blog Page 2386

ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ’ਚ ਕਮੇਟੀ ਦੀ ਹੋਈ ਚੋਣ

ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 8 ਸਤੰਬਰ: ਕਿਸਾਨੀ ਮਸਲਿਆਂ ਨੂੰ ਲੈ ਕੇ ਅੱਜ ਪਿੰਡ ਭੁੱਚੋ ਕਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਕਿਰਤੀ ਕਿਸਾਨ ਯੂਨੀਅਨ ਦੀ ਇਕ ਜ਼ਰੂਰੀ ਮੀਟਿੰਗ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਅਮਰਜੀਤ ਹਨੀ ਨੇ ਕਿਹਾ ਕਿ ਕੇਂਦਰ ਤੇ ਰਾਜ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਕਿਸਾਨ ਕਰਜ਼ੇ ਦੀ ਪੰਡ ਥੱਲੇ ਦੱਬੇ ਖੁਦਕੁਸ਼ੀਆਂ ਦੇ ਰਾਹ ਪਏ ਹਨ। ਪ੍ਰੰਤੂ ਕਿਸਾਨਾਂ ਨੂੰ ਬਚਾਉਣ ਲਈ ਕਿਸੇ ਵੀ ਸਰਕਾਰ ਨੇ ਕੋਈ ਕਦਮ ਨਹੀਂ ਚੁੱਕਿਆ । ਜਿਸਦੇ ਚੱਲਦੇ ਸੁੱਤੀਆਂ ਪਈਆਂ ਸਰਕਾਰਾਂ ਨੂੰ ਜਗਾਉਣ ਲਈ ਤੇ ਆਪਣੇ ਹੱਕਾਂ ਦੀ ਖਾਤਰ ਕਿਸਾਨਾਂ ਨੂੰ ਜਥੇਬੰਦ ਹੋਣ ਦੀ ਸਮੇਂ ਦੀ ਲੋੜ ਹੈ। ਦਿੱਲੀ ਕਿਸਾਨ ਮੋਰਚੇ ਵਿੱਚ ਵੀ ਲੋਕਾਂ ਨੇ ਬਹੁਤ ਵੱਡਾ ਯੋਗਦਾਨ ਪਾਇਆ ਤੇ ਆਪਣੀ ਤਾਕਤ ਰਾਹੀਂ ਤਿੰਨੇ ਖੇਤੀ ਕਾਨੂੰਨ ਕਾਨੂੰਨ ਵਾਪਸ ਕਰਨ ਲਈ ਮਜਬੂਰ ਕੀਤਾ । ਇਸ ਦੌਰਾਨ ਭੁੱਚੋ ਕਲਾਂ ਦੇ ਪਿੰਡ ਪ੍ਰਧਾਨ ਤੇਜਾ ਸਿੰਘ ਨਾਲ ਸੈਂਕੜੇ ਪਰਿਵਾਰ ਬੀਕੇਯੂ ਡਕੌਂਦਾ ਛੱਡ ਕੇ ਕਿਰਤੀ ਕਿਸਾਨ ਯੂਨੀਅਨ ਵਿੱਚ ਸ਼ਾਮਲ ਹੋਏ । ਅੱਜ ਦੀ ਮੀਟਿੰਗ ਵਿੱਚ ਮੌਜੂਦਾ ਸਰਪੰਚ ਗੁਰਪ੍ਰੀਤ ਸਿੰਘ ਸਰਾਂ ਸਾਮਲ ਹੋਏ । ਮੌਕੇ ’ਤੇ ਕਿਰਤੀ ਕਿਸਾਨ ਯੂਨੀਅਨ ਪਿੰਡ ਕਮੇਟੀ ਦੀ ਚੋਣ ਕੀਤੀ ਗਈ। ਜਿਸ ਵਿਚ ਤੇਜਾ ਸਿੰਘ ਨੂੰ ਪਿੰਡ ਕਮੇਟੀ ਦੇ ਪ੍ਰਧਾਨ ਬਣਾਇਆ ਗਿਆ ਤੇ ਮੀਤ ਪ੍ਰਧਾਨ ਮਿੱਠੂ ਸਿੰਘ, ਖਜ਼ਾਨਚੀ ਗੁਰਜੰਟ ਸਿੰਘ, ਜਨ ਸਕੱਤਰ ਦਾਰਾ ਸਿੰਘ, ਸਕੱਤਰ ਕਰਮਜੀਤ ਸਿੰਘ, ਪ੍ਰੈੱਸ ਸਕੱਤਰ ਤਰਲੋਚਨ ਸਿੰਘ ਤੋਂ ਇਲਾਵਾ ਜੁਗਰਾਜ ਸਿੰਘ, ਕਰਮਜੀਤ ਸਿੰਘ, ਰਾਜਾ ਔਲਖ ,ਸੁਖਮੰਦਰ ਸਿੰਘ, ਗੁਰਤੇਜ ਸਿੰਘ, ਗੁਰਦੀਪ ਸਿੰਘ, ਜਸਵਿੰਦਰ ਸਿੰਘ, ਗੁਰਜੀਤ ਸਿੰਘ, ਸੁਖਮੰਦਰ ਸਿੰਘ, ਨਛੱਤਰ ਸਿੰਘ, ਭੋਲਾ ਸਿੰਘ , ਬਿੱਕਰ ਸਿੰਘ ਆਦਿ ਨੂੰ ਕਮੇਟੀ ਮੈਂਬਰ ਚੁਣਿਆ ਗਿਆ।

 

ਸਰਕਾਰੀ ਹਸਪਤਾਲ ਢੁੱਡੀਕੇ ਦੇ ਸਟਾਫ ਅਤੇ ਨਰਸਿੰਗ ਵਿਦਿਆਰਥੀਆਂ ਨੇ ਮਰਨ ਉਪਰੰਤ ਅੱਖਾਂ ਦਾਨ ਲਈ ਫਾਰਮ ਭਰੇ

0

ਪੰਜਾਬੀ ਖ਼ਬਰਸਾਰ ਬਿਉਰੋ
ਮੋਗਾ, 8 ਸਤੰਬਰ : ਸਿਵਲ ਸਰਜਨ ਮੋਗਾ ਡਾ. ਐਸ.ਪੀ. ਸਿੰਘ ਅਤੇ ਸੀਨੀਅਰ ਮੈਡੀਕਲ ਅਫਸਰ ਢੁੱਡੀਕੇ ਡਾ. ਸੁਰਿੰਦਰ ਸਿੰਘ ਝੱਮਟ ਦੀਆਂ ਹਦਾਇਤਾਂ ਅਨੁਸਾਰ ਸਿਹਤ ਬਲਾਕ ਢੁੱਡੀਕੇ ਵਿਖੇ ਮਿਤੀ 25 ਅਗਸਤ ਤੋਂ 8 ਸਤੰਬਰ ਤੱਕ 37ਵਾਂ ਅੱਖਾਂ ਦਾਨ ਸਬੰਧੀ ਪੰਦਰਵਾੜਾ ਮਨਾਇਆ ਗਿਆ । ਇਸ ਪੰਦਰਵਾੜੇ ਦਾ ਮੁੱਖ ਉਦੇਸ਼ ਲੋਕਾਂ ਨੂੰ ਅੱਖਾਂ ਦੇ ਦਾਨ ਦੀ ਮਹੱਤਤਾ ਸਬੰਧੀ ਜਾਗਰੂਕ ਕਰਨਾ ਹੈ । ਇਸ ਦੌਰਾਨ ਸਰਕਾਰੀ ਹਸਪਤਾਲ ਢੁੱਡੀਕੇ ਦੇ ਸਮੂਹ ਸਟਾਫ ਅਤੇ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨੇ ਮਰਨ ਉਪਰੰਤ ਅੱਖਾਂ ਦਾਨ ਕਰਨ ਲਈ ਫਾਰਨ ਭਰੇ । ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਸੁਰਿੰਦਰ ਸਿੰਘ ਝੱਮਟ, ਸੀਨੀਅਰ ਫਾਰਮੇਸੀ ਅਫਸਰ ਰਾਜ ਕੁਮਾਰ, ਲਖਵਿੰਦਰ ਸਿੰਘ ਬੀਈਈ, ਡਾ. ਪਰਮਵੀਰ ਸਿੰਘ, ਬਾਬੇਕੇ ਨਰਸਿੰਗ ਕਾਲਜ ਦੇ ਪਿ੍ਰੰਸੀਪਲ ਮਾਲਥੀ ਵੀ., ਨਰਸਿੰਗ ਸਟਾਫ ਹਰਪ੍ਰੀਤ ਕੌਰ, ਮਨਪ੍ਰੀਤ ਕੌਰ, ਪਵਨਦੀਪ ਕੌਰ, ਰਮਨਦੀਪ ਕੌਰ, ਹਰਮਜੋਤ ਕੌਰ, ਦਵਿੰਦਰ ਕੌਰ, ਗਗਨਦੀਪ ਕੌਰ, ਕਿਰਨਦੀਪ ਕੌਰ, ਗਗਨਦੀਪ ਕੌਰ, ਅਮਨਪਾਲ ਕੌਰ, ਜਸਪ੍ਰੀਤ ਕੌਰ ਇਸ ਤੋਂ ਇਲਾਵਾ ਐਮ.ਐਲ.ਐਮ. ਨਰਸਿੰਗ ਕਾਲਜ ਕਿੱਲੀ ਚਾਹਲ ਦੇ ਡਾਇਰੈਕਟਰ ਡਾ. ਸੁਰੇਸ਼ ਬਾਂਸਲ, ਚੇਅਰਮੈਨ ਡਾ. ਅਨਮੋਲ ਬਾਂਸਲ, ਪਿ੍ਰੰਸੀਪਲ ਪੌਮੀ ਸਰਾਫ, ਵਾਈਸ ਪਿ੍ਰੰਸੀਪਲ ਸੁਖਜੀਤ ਕੌਰ, ਨਰਸਿੰਗ ਸਟਾਫ ਮਨਦੀਪ ਕੌਰ, ਖੁਸ਼ਪ੍ਰੀਤ ਕੌਰ,ਅਜੀਤਪਾਲ ਕੌਰ, ਰਾਜਦੀਪ ਕੌਰ, ਮਨਪ੍ਰੀਤ ਕੌਰ, ਕਿਰਨਦੀਪ ਕੌਰ, ਕਿ੍ਰਸਟੀ ਅਤੇ ਹਰਪ੍ਰੀਤ ਕੌਰ ਮੌਜੂਦ ਸਨ । ਇਸ ਸਬੰਧੀ ਬਾਬੇਕੇ ਨਰਸਿੰਗ ਕਾਲਜ ਦੌਧਰ ਵਿਖੇ ਨਰਸਿੰਗ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸੀਨੀਅਰ ਮੈਡੀਕਲ ਅਫਸਰ ਡਾ. ਸੁਰਿੰਦਰ ਸਿੰਘ ਝੱਮਟ ਨੇ ਕਿਹਾ ਕਿ ਅੰਨਾਪਣ ਸਾਡੇ ਦੇਸ਼ ਵਿੱਚ ਗੰਭੀਰ ਜਨਤਕ ਸਿਹਤ ਸਮੱਸਿਆਂਵਾ ਵਿੱਚੋਂ ਇੱਕ ਹੈ । ਵਿਸ਼ਵ ਸਿਹਤ ਸੰਗਠਨ ਦੇ ਅਨੁਸਾਰ ਮੋਤੀਆ ਅਤੇ ਗਲੂਕੋਮਾ ਤੋਂ ਬਾਅਦ, ਕੋਰਨੀਆ ਸਬੰਧੀ ਬਿਮਾਰੀਆਂ ਅੱਖਾਂ ਦੇ ਨੁਕਸਾਨ ਅਤੇ ਅੰਨੇਪਣ ਦੇ ਮੁੱਖ ਕਾਰਨ ਹਨ । ਉਹਨਾਂ ਦੱਸਿਆ ਕਿ ਅੱਖਾਂ ਦੇ ਦਾਨ ਸਬੰਧੀ ਰਜਿਸ਼ਟਰੇਸ਼ਨ ਫਾਰਮ ਪੰਜਾਬ ਦੇ ਸਮੂਹ ਜਿਲਾ ਹਸਪਤਾਲਾਂ, ਸਬ ਡਵੀਜਨ ਹਸਪਤਾਲਾਂ ਅਤੇ ਨਜਰ ਕੇਂਦਰਾਂ ਤੇ ਉਪਲਬਧ ਹੈ । ਹੁਣ ਲੋਕਾਂ ਦੀ ਸਹੂਲਤ ਨੰੁ ਧਿਆਨ ਵਿੱਚ ਰੱਖਦੇ ਹੋਏ ਹੁਣ ਆਨਲਾਈਨ ਵੈਬਸਾਈਟ ਤੇ ਜਾਕੇ ਵੀ ਅੱਖਾਂ ਦੇ ਦਾਨ ਸਬੰਧੀ ਰਜਿਸ਼ਟਰੇਸ਼ਨ ਫਾਰਮ ਭਰਿਆ ਜਾ ਸਕਦਾ ਹੈ ਅਤੇ ਫਾਰਮ ਦਾ ਪਿ੍ਰੰਟ ਵੀ ਲਿਆ ਜਾ ਸਕਦਾ ਹੈ । ਐਮ.ਐਲ.ਐਮ. ਕਾਲਜ ਆਫ ਨਰਸਿੰਗ ਕਿੱਲੀ ਚਾਹਲ ਵਿਖੇ ਨਰਸਿੰਗ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦਿਆਂ ਅਪਥਾਲਮਿਕ ਅਫਸਰ ਡਾ. ਪਰਮਵੀਰ ਸਿੰਘ ਨੇ ਦੱਸਿਆ ਕਿ ਕੋਰਨੀਆ ਦੀ ਬਿਮਾਰੀ ਨਾਲ ਹੋਣ ਵਾਲਾ ਅੰਨਾਪਣ ਪੁਤਲੀ ਬਦਲਣ ਦੇ ਅਪਰੇਸ਼ਨ ਨਾ ਦੂਰ ਕੀਤਾ ਜਾ ਸਕਦਾ ਹੈ । ਨਰਸਿੰਗ ਵਿਦਿਆਰਥੀਆਂ ਨੂੰ ਲਖਵਿੰਦਰ ਸਿੰਘ ਬਲਾਕ ਐਜੂਕੇਟਰ ਅਤੇ ਰਾਜ ਕੁਮਾਰ ਫਾਰਮੇਸੀ ਅਫਸਰ ਨੇ ਦੱਸਿਆ ਕਿ ਮੌਤ ਹੋਣ ਉਪਰੰਤ ਅੱਖਾਂ ਦਾਨ ਕਰਨ ਲਈ ਸਭ ਤੋਂ ਨੇੜੇ ਦੇ ਆਈ ਬੈਂਕ ਨਾਲ ਰਾਬਤਾ ਕਾਇਮ ਕੀਤਾ ਜਾਵੇ ।

ਸੰਯੁਕਤ ਮੋਰਚੇ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਲੱਖੋਵਾਲ ਜਥੇਬੰਦੀ ਨੇ ਦਿੱਤਾ ਸੱਦਾ

ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 8 ਸਤੰਬਰ: ਸੰਯੁਕਤ ਕਿਸਾਨ ਮੋਰਚਾ ਵੱਲੋਂ ਦਿੱਤੇ ਸੱਦੇ ਤਹਿਤ ਕੇਂਦਰ ਸਰਕਾਰ ਵਿਰੁਧ ਸੰਘਰਸ ਨੂੰ ਹੋਰ ਤੇਜ਼ ਕਰਨ ਲਈ 15 ਤੋਂ 25 ਸਤੰਬਰ ਨੂੰ ਦੇਸ ਭਰ ਵਿੱਚ ਤਹਿਸੀਲ ਤੇ ਜਿਲ੍ਹਾ ਪੱਧਰੀ ਮੁਹਿੰਮ ਵਿੱਢੀ ਜਾ ਰਹੀ ਹੈ। ਜਿਸਤੋਂ ਬਾਅਦ 26 ਨਵੰਬਰ ਨੂੰ ਰਾਜਪਾਲਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲਾ ਦੇ ਸੂਬਾ ਸਕੱਤਰ ਜਨਰਲ ਰਾਮਕਰਨ ਸਿੰਘ ਰਾਮਾ ਨੇ ਦਸਿਆ ਕਿ ਪਿਛਲੇ ਸਾਲ ਤਿੰਨ ਅਕਤੂਬਰ ਨੂੰ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਤੇ ਪੱਤਰਕਾਰ ’ਤੇ ਉਪਰ ਗੱਡੀ ਚੜਾ ਕੇ ਕਤਲ ਕੀਤੇ ਜਾਣ ਦੇ ਦਿਵਸ ਨੂੰ ਕਾਲੇ ਦਿਵਸ ਵਜੋਂ ਮਨਾਇਆ ਜਾਵੇਗਾ। ਉਨ੍ਹਾਂ ਦਸਿਆ ਕਿ ਇੰਨਾਂ ਪ੍ਰੋਗਰਾਮਾਂ ਨੂੰ ਸਫ਼ਲ ਬਣਾਉਣ ਲਈ 10 ਸਤੰਬਰ ਨੂੰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਦੀ ਮੀਟਿੰਗ ਲੁਧਿਆਣਾ ਵਿਖੇ ਪੰਜਾਬ ਦੇ ਪ੍ਰਧਾਨ ਸ ਅਜਮੇਰ ਸਿੰਘ ਲੱਖੋਵਾਲ ਦੀ ਪ੍ਰਧਾਨਗੀ ਹੇਠ ਕੀਤੀ ਜਾਵੇਗੀ। ਜਿਸ ਵਿਚ ਸਾਰੇ ਜਿਲ੍ਹਿਆਂ ਦੇ ਪ੍ਰਧਾਨ ਅਤੇ ਜਨਰਲ ਸਕੱਤਰ ਹਾਜਰ ਹੋਣਗੇ। ਇਸ ਮੀਟਿੰਗ ਵਿਚ ਸੰਘਰਸ ਨੂੰ ਸਫਲ ਬਣਾਉਣ ਲਈ ਡਿਊਟੀਆਂ ਲਾਈਆਂ ਜਾਣਗੀਆਂ।

ਲੋੜਵੰਦ ਤੇ ਗਰੀਬ ਲੋਕਾਂ ਨੂੰ ਮੁਢਲੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣੀਆਂ ਬਣਾਈਆਂ ਜਾਣ ਯਕੀਨੀ : ਡਿਪਟੀ ਕਮਿਸ਼ਨਰ

0

ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮਹੀਨਾਵਾਰ ਬੈਠਕ ਦੌਰਾਨ ਸਿਹਤ ਸੇਵਾਵਾਂ ਦੀ ਕੀਤੀ ਸਮੀਖਿਆ
ਗੈਰ ਕਾਨੂੰਨੀ ਦਵਾਈਆਂ ਦੀ ਵਿਕਰੀ ਨੂੰ ਰੋਕਣ ਲਈ ਮੈਡੀਕਲ ਸਟੋਰਾਂ ਦੀ ਕੀਤੀ ਜਾਵੇ ਜਾਂਚ
ਗਰਭਵਤੀ ਔਰਤਾਂ ਦੀ ਰਜਿਸਟ੍ਰੇਸ਼ਨ, ਸੰਪੂਰਨ ਚੈਕਅੱਪ ਅਤੇ ਸੰਸਥਾਗਤ ਜਣੇਪਾ ਬਣਾਇਆ ਜਾਵੇ ਲਾਜ਼ਮੀ
ਘਰੈਲੂ ਜਣੇਪਿਆਂ ਨੂੰ ਸਖਤੀ ਨਾਲ ਜਾਵੇ ਰੋਕਿਆ
ਸੁਖਜਿੰਦਰ ਮਾਨ
ਬਠਿੰਡਾ, 8 ਸਤੰਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮਹੀਨਾਵਾਰ ਹੋਈ ਬੈਠਕ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਜ਼ਿਲ੍ਹੇ ਦੇ ਲੋੜਵੰਦ ਤੇ ਗਰੀਬ ਲੋਕਾਂ ਨੂੰ ਮੁਢਲੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਹੋਈ ਇਸ ਮੀਟਿੰਗ ਦੌਰਾਨ ਉਨ੍ਹਾਂ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਵੱਖ-ਵੱਖ ਤਰ੍ਹਾਂ ਦੀਆਂ ਸਿਹਤ ਸੇਵਾਵਾਂ ਨੂੰ ਚ ਹੋਰ ਤੇਜ਼ੀ ਲਿਆਉਣ ਦੀ ਵੀ ਹਦਾਇਤ ਕੀਤੀ। ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਸਿਹਤ ਵਿਭਾਗ ਨਾਲ ਸਬੰਧਤ ਵੱਖ-ਵੱਖ ਤਰ੍ਹਾਂ ਦੀ ਪ੍ਰਗਤੀ ਰਿਪੋਰਟ ਦੀ ਸਮੀਖਿਆ ਕਰਦਿਆਂ ਹਦਾਇਤ ਕੀਤੀ ਕਿ ਮੁਢਲੀਆਂ ਸਿਹਤ ਸੇਵਾਵਾਂ ਨੂੰ ਸਲੱਮ ਏਰੀਏ ਦੇ ਲੋਕਾਂ ਤੱਕ ਪਹੁੰਚਾਉਣੀਆਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਗਰੀਬ ਅਤੇ ਲੋੜਵੰਦ ਵਿਅਕਤੀਆਂ ਨੂੰ ਮੁਢਲੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਆਦੇਸ਼ ਦਿੱਤੇ ਕਿ ਜ਼ਿਲ੍ਹੇ ਚ ਹਰ ਗਰਭਵਤੀ ਔਰਤ ਦੀ ਰਜਿਸਟ੍ਰੇਸ਼ਨ, ਸੰਪੂਰਨ ਚੈਕਅੱਪ ਅਤੇ ਸੰਸਥਾਗਤ ਜਣੇਪਾ ਕਰਵਾਇਆ ਜਾਣਾ ਲਾਜ਼ਮੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਘਰੇਲੂ ਜਣੇਪਿਆਂ ਨੂੰ ਸਖਤੀ ਨਾਲ ਰੋਕਿਆ ਜਾਵੇ ਤਾਂ ਜੋ ਇੱਕ ਵੀ ਗਰਭਵਤੀ ਔਰਤ ਦੀ ਜਣੇਪੇ ਦੌਰਾਨ ਮੌਤ ਨਾ ਹੋਵੇ। ਉਨ੍ਹਾਂ ਇਹ ਵੀ ਸਖਤ ਹਦਾਇਤ ਕੀਤੀ ਕਿ ਜੋ ਗੈਰ-ਤਜ਼ਰਬੇਕਾਰ ਵਿਅਕਤੀ ਘਰ ਵਿੱਚ ਜਣੇਪਾ ਕਰਦੇ ਹਨ ਉਨ੍ਹਾਂ ਤੇ ਸਖਤੀ ਵਰਤੀ ਜਾਵੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਪ੍ਰਗਤੀ ਰਿਪੋਰਟ ਦਾ ਰਿਵਿਊ ਕਰਦਿਆਂ ਇਹ ਵੀ ਆਦੇਸ਼ ਦਿੱਤੇ ਕਿ ਬੱਚਿਆਂ ਦਾ 100ਫ਼ੀਸਦੀ ਟੀਕਾਕਰਨ ਅਤੇ ਅਨੀਮੀਆ ਦੀ ਕਮੀ ਨੂੰ ਦੂਰ ਕਰਨ ਲਈ ਹਰ ਸੰਭਵ ਉਪਰਾਲੇ ਕੀਤੇ ਜਾਣ। ਉਨ੍ਹਾ ਕਿਹਾ ਕਿ ਸਰਕਾਰੀ ਹਸਪਤਾਲਾਂ ਤੇ ਸਿਹਤ ਕੇਂਦਰਾਂ ਵਿੱਚ ਇਲਾਜ਼ ਕਰਵਾਉਣ ਆਉਣ ਵਾਲੇ ਹਰੇਕ ਵਿਅਕਤੀ ਨੂੰ ਵਧੀਆ ਸਿਹਤ ਸਹੂਲਤਾਂ ਦਿੱਤੀਆਂ ਜਾਣ, ਗਰੀਬ ਅਤੇ ਲੋੜਵੰਦ ਵਿਅਕਤੀਆਂ ਨੂੰ ਜੇਕਰ ਇਲਾਜ ਦੌਰਾਨ ਐਮਰਜੈਂਸੀ ਸੇਵਾਵਾਂ ਤਹਿਤ ਐਂਬੂਲੈਂਸ ਆਦਿ ਦੀ ਜ਼ਰੂਰਤ ਪੈਂਦੀ ਹੈ ਤਾਂ ਉਹ ਵੀ ਮੁਹੱਈਆ ਕਰਵਾਉਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਜ਼ਿਲ੍ਹੇ ਅੰਦਰ ਚੱਲ ਰਹੇ ਅਲਟਰਾਸਾਊਂਡ ਸੈਂਟਰਾਂ ਦੀ ਬਾਰੀਕੀ ਨਾਲ ਜਾਂਚ ਅਤੇ ਮੈਡੀਕਲ ਸਟੋਰਾਂ ਦੀ ਵੀ ਲਗਾਤਾਰ ਚੈਕਿੰਗ ਜਾਰੀ ਰੱਖਣ ਲਈ ਆਦੇਸ਼ ਦਿੱਤੇ ਤਾਂ ਜੋ ਗੈਰਕਾਨੂੰਨੀ ਦਵਾਈਆਂ ਦੀ ਵਿਕਰੀ ਨੂੰ ਠੱਲ੍ਹ ਪਾਈ ਜਾ ਸਕੇ। ਇਸ ਦੌਰਾਨ ਫ਼ੈਮਿਲੀ ਪਲੈਨਿੰਗ, ਜਨਨੀ ਸੁਰੱਖਿਆ ਯੋਜ਼ਨਾ, ਨੈਸ਼ਨਲ ਅਰਬਨ ਹੈਲਥ ਸਿਸਟਮ, ਮਲੇਰੀਆ, ਡੇਂਗੂ, ਕੋਵਿਡ-19, ਹੈਪੇਟਾਇਟਿਸ-ਸੀ, ਹੈਂਡ ਫੁੱਟ ਮਾਊਥ, ਮੰਕੀ ਪੌਕਸ, ਸਵਾਈਨ ਫ਼ਲੂ ਤੋਂ ਇਲਾਵਾ ਜ਼ਿਲ੍ਹੇ ਅੰਦਰ ਚੱਲ ਰਹੇ ਓਟ ਤੇ ਰੀਹੈਬਲੀਟੇਸਨ ਸੈਂਟਰਾਂ ਦੀ ਸਮੀਖਿਆ ਕਰਦਿਆਂ ਸਬੰਧਿਤ ਸਿਹਤ ਅਧਿਕਾਰੀਆਂ ਨੂੰ ਸਿਹਤ ਸੇਵਾਵਾਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਆਦੇਸ਼ ਦਿੱਤੇ ਗਏ। ਇਸ ਦੌਰਾਨ ਡਬਲਿਊ.ਐਚ.ਓ ਵੱਲੋਂ ਸੀਨੀਅਰ ਮੈਡੀਕਲ ਅਫ਼ਸਰ ਡਾ. ਮੇਘਾ ਦੁਆਰਾ ਮਾਈਗਰੇਟਰੀ ਪਲਸ ਪੋਲੀਓ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਹੁਲ, ਸਿਖਲਾਈ ਅਧੀਨ ਆਈ.ਏ.ਐਸ ਅਧਿਕਾਰੀ ਮਿਸ ਮਾਨਸੀ, ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮਿਨਾਕਸ਼ੀ ਸਿੰਗਲਾ, ਡਿਪਟੀ ਮੈਡੀਕਲ ਕਮਿਸ਼ਨਰ ਸ੍ਰੀ ਰਮਨ ਸਿੰਗਲਾ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਸੁਖਜਿੰਦਰ ਸਿੰਘ ਗਿੱਲ, ਜ਼ਿਲ੍ਹਾ ਟੀ.ਬੀ. ਅਫ਼ਸਰ ਡਾ. ਰੋਜ਼ੀ ਅਗਰਵਾਲ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਡਾ. ਮਿਯੰਕਜੋਤ ਸਿੰਘ, ਜ਼ਿਲ੍ਹਾ ਲੈਪਰੋਸੀ ਅਫ਼ਸਰ ਡਾ. ਸੀਮਾ ਗੁਪਤਾ ਅਤੇ ਡਾ. ਅਰੁਣ ਬਾਂਸਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਮੈਡਮ ਨੀਰੂ ਗਰਗ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸ਼ਿਵਪਾਲ ਤੋਂ ਇਲਾਵਾ ਸਿਹਤ ਵਿਭਾਗ ਨਾਲ ਸਬੰਧਤ ਸਮੂਹ ਪ੍ਰੋਗਰਾਮ ਅਫ਼ਸਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਆਦਿ ਹਾਜ਼ਰ ਸਨ।

ਬਠਿੰਡਾ ਦੇ ਰਜਿੰਦਰਾ ਕਾਲਜ਼ ’ਚ 66 ਵੀਆਂ ਜਿਲ੍ਹਾ ਸਕੂਲ ਗਰਮ ਰੁੱਤ ਖੇਡਾਂ ਦਾ ਹੋਇਆ ਅਗਾਜ

0

ਵਿਧਾਇਕ ਜਗਰੂਪ ਸਿੰਘ ਗਿੱਲ ਨੇ ਕੀਤਾ ਉਦਘਾਟਨ
ਸੁਖਜਿੰਦਰ ਮਾਨ
ਬਠਿੰਡਾ, 8 ਸਤੰਬਰ: ਗਰਮ ਰੁੱਤ ਦੀਆਂ ਜਿਲ੍ਹਾ ਪੱਧਰ ਸਕੂਲੀ ਖੇਡਾਂ ਦਾ ਉਦਘਾਟਨ ਅੱਜ ਸਥਾਨਕ ਸਰਕਾਰੀ ਰਾਜਿੰਦਰਾ ਕਾਲਜ ਦੇ ਹਾਕੀ ਸਟੇਡੀਅਮ ਵਿਖੇ ਹਲਕਾ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਕੀਤਾ। ਇਸ ਮੋਕੇ ਉਹਨਾਂ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਹਾਲ ਹੀ ਵਿਚ ਵਿਆਪਕ ਖੇਡ ਨੀਤੀ ਨੂੰ ਅਮਲ ਵਿਚ ਲਿਆਂਦਾ ਹੈ। ਜਿਸ ਨਾਲ ਪੰਜਾਬ ਵਿਚ ਖੇਡਾਂ ਦੇ ਖੇਤਰ ਨੂੰ ਉਤਸ਼ਾਹ ਮਿਲੇਗਾ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਿਹਤਰੀਨ ਕੋਚਿੰਗ ਸਹੂਲਤਾਂ ਦੇ ਨਾਲ-ਨਾਲ ਉੱਚ ਦਰਜੇ ਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾਵੇਗਾ ਤਾਂ ਜੋ ਸੂਬੇ ਨੂੰ ਕੌਮੀ ਅਤੇ ਕੌਮਾਂਤਰੀ ਮੁਕਾਬਲਿਆਂ ਵਿਚ ਸਿਖਰਾਂ ਤੇ ਲਿਜਾਇਆ ਜਾ ਸਕੇ। ਉਹਨਾਂ ਕਿਹਾ ਕਿ ਸਾਡੇ ਵਿੱਚ ਜਿੱਤ ਅਤੇ ਹਾਰ ਬਰਦਾਸਤ ਕਰਨ ਦੀ ਸਕਤੀ ਹੋਣੀ ਚਾਹੀਦੀ ਹੈ।ਇਸ ਮੋਕੇ ਉਹਨਾਂ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਰੇ ਖਿਡਾਰੀਆਂ ਨੇ ਅਨੁਸਾਸਨ ਦੀ ਭਾਵਨਾ ਨਾਲ ਅਤੇ ਪਿਆਰ ਨਾਲ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਆ ਅਤੇ ਸਾਰੇ ਖਿਡਾਰੀਆਂ ਲਈ ਜਿੱਤ ਦੀ ਕਾਮਨਾ ਕੀਤੀ।
ਇਸ ਮੋਕੇ ਹੋਰਨਾਂ ਤੋ ਇਲਾਵਾ ਮੇਵਾ ਸਿੰਘ ਸਿੱਧੂ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ,ਉੱਪ ਜਿਲ੍ਹਾ ਸਿੱਖਿਆ ਅਫਸਰ ਇਕਬਾਲ ਸਿੰਘ ਬੁੱਟਰ, ਜਿਲ੍ਹਾ ਸਿੱਖਿਆ ਅਫਸਰ ਪ੍ਰਾਇਮਰੀ ਸਿੱਖਿਆ ਸਿਵ ਪਾਲ ਗੋਇਲ,ਉੱਪ ਜਿਲ੍ਹਾ ਸਿੱਖਿਆ ਅਫਸਰ ਪ੍ਰਾਇਮਰੀ ਮਹਿੰਦਰ ਪਾਲ, ਗੁਰਚਰਨ ਸਿੰਘ ਗਿੱਲ ਡੀ ਐਮ ਖੇਡਾਂ, ਲੈਕਚਰਾਰ ਨਾਜਰ ਸਿੰਘ ਜਿਲ੍ਹਾ ਸਕੱਤਰ, ਲੈਕਚਰਾਰ ਗੁਰਚਰਨ ਸਿੰਘ,ਅਮਰਦੀਪ ਸਿੰਘ ਗਿੱਲ, ਗੁਰਮੀਤ ਸਿੰਘ, ਗੁਰਮੀਤ ਸਿੰਘ ਗਹਿਰੀ, ਗੁਰਿੰਦਰ ਸਿੰਘ, ਵਰਿੰਦਰ ਸਿੰਘ (ਸਾਰੇ ਬੀ.ਐਮ ਸਪੋਰਟਸ), ਲੈਕਚਰਾਰ ਮਨਦੀਪ ਕੌਰ, ਪਿ੍ਰੰਸੀਪਲ ਪ੍ਰਦੀਪ ਕੁਮਾਰ,ਪਿ੍ਰੰਸੀਪਲ ਰਾਜਿੰਦਰ ਸਿੰਘ, ਪਿ੍ਰੰਸੀਪਲ ਕਿ੍ਰਸਨ ਗੁਪਤਾ, ਪਿ੍ਰੰਸੀਪਲ ਜਸਵੀਰ ਸਿੰਘ, ਪਿ੍ਰੰਸੀਪਲ ਗੁਰਮੇਲ ਸਿੰਘ, ਪਿ੍ਰੰਸੀਪਲ ਮਾਧਵੀ ਪਾਲ, ਪਿ੍ਰੰਸੀਪਲ ਮੰਜੂ ਬਾਲਾ, ਪਿ੍ਰੰਸੀਪਲ ਜੰਟ ਸਿੰਘ, ਗੁਰਪਾਲ ਸਿੰਘ ਮੁੱਖ ਅਧਿਆਪਕ, ਹਰਪ੍ਰੀਤ ਸਿੰਘ ਮੁੱਖ ਅਧਿਆਪਕ, ਗੁਰਪ੍ਰੀਤ ਕੌਰ ਮੁੱਖ ਅਧਿਆਪਕ, ਗੁਰਪ੍ਰੀਤ ਕੌਰ ਭੁੱਚੋ ਮੰਡੀ ਮੁੱਖ ਅਧਿਆਪਕ, ਰਮਨਦੀਪ ਕੌਰ ਮੁੱਖ ਅਧਿਆਪਕ (ਸਾਰੇ ਨੋਡਲ ਅਫਸਰ) ਲੈਕਚਰਾਰ ਸੁਖਦੇਵ ਸਿੰਘ, ਲੈਕਚਰਾਰ ਹਰਜਿੰਦਰ ਸਿੰਘ, ਲੈਕਚਰਾਰ ਨਿਰਮਲ ਸਿੰਘ, ਲੈਕਚਰਾਰ ਵਿਨੋਦ ਕੁਮਾਰ, ਲੈਕਚਰਾਰ ਜਗਦੀਸ ਕੁਮਾਰ, ਲੈਕਚਰਾਰ ਅਮਿ੍ਰਤਪਾਲ ਕੌਰ, ਲੈਕਚਰਾਰ ਵਰਿੰਦਰ ਸਿੰਘ, ਲੈਕਚਰਾਰ ਸੁਖਜਿੰਦਰ ਪਾਲ ਸਿੰਘ, ਲੈਕਚਰਾਰ ਹਰਮੰਦਰ ਸਿੰਘ, ਲੈਕਚਰਾਰ ਰਘਵੀਰ ਸਿੰਘ, ਲੈਕਚਰਾਰ ਭਿੰਦਰਪਾਲ ਕੌਰ, ਲੈਕਚਰਾਰ ਜਸਵੀਰ ਸਿੰਘ, ਗੁਰਜੰਟ ਸਿੰਘ,ਕੇਸਰ ਸਿੰਘ, ਗੁਰਸਰਨ ਸਿੰਘ,ਰਹਿੰਦਰ ਸਿੰਘ, ਗੁਲਸਨ ਸਿੰਘ, ਜਸਪਾਲ ਸਿੰਘ, ਪਰਮਜੀਤ ਸਿੰਘ, ਸੁਖਮੰਦਰ ਸਿੰਘ, ਮਨਦੀਪ ਸਿੰਘ,(ਸਾਰੇ ਕਨਵੀਨਰ) ਰੁਪਿੰਦਰ ਸਿੰਘ ਜ?ਿਲ੍ਹਾ ਖੇਡ ਅਫਸਰ , ਮੀਡੀਆ ਸੈੱਲ ਇੰਚਾਰਜ ਲੈਕਚਰਾਰ ਹਰਮੰਦਰ ਸਿੰਘ, ਬਲਵੀਰ ਸਿੰਘ ਕਮਾਡੋ ਮੀਡੀਆ ਕੋਆਰਡੀਨੇਟਰ ਬਠਿੰਡਾ , ਹਰਬਿੰਦਰ ਸਿੰਘ,ਭੁਪਿੰਦਰ ਸਿੰਘ ਤੱਗੜ ਹਾਜਰ ਸਨ।

ਰਾਜ ਵਿਚ ਨਸ਼ਾ ਮੁਕਤੀ ਕੇਂਦਰ ਖੋਲਣ ਲਈ ਕੀਤਾ ਜਾਵੇਗਾ ਸਰਵੇ- ਮੁੱਖ ਮੰਤਰੀ

0

ਬਲੱਡ ਡੋਨੇਸ਼ਨ ਕਂਪਾਂ ਦੀ ਜਾਣਕਾਰੀ ਦਰਜ ਕਰਨ ਲਈ ਪੋਰਟਲ ਕੀਤਾ ਜਾਵੇਗਾ ਵਿਕਸਿਤ
ਜਿਲ੍ਹਾ ਹਸਪਤਾਲ ਵਿਚ ਫਸਟ ਏਡ ਵਿੰਗ ਕੀਤਾ ਜਾਵੇ ਸਥਾਪਿਤ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 8 ਸਤੰਬਰ: – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਸਿਹਤ ਵਿਭਾਗ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਵਿਚ ਨਸ਼ਾ ਮੁਕਤੀ ਕੇਂਦਰ ਖੋਲਣ ਨਾਲ ਸਬੰਧਿਤ ਇਕ ਸਰਵੇ ਕਰਵਾਇਆ ਜਾਵੇ, ਜਿਸ ਤੋਂ ਇਹ ਪਤਾ ਲੱਗ ਸਕੇ ਕਿ ਅੱਜ ਦੇ ਸਮੇਂ ਵਿਚ ਕਿਸ ਜਿਲ੍ਹੇ ਵਿਚ ਕਿੰਨ੍ਹੇ ਨਸ਼ਾ ਮੁਕਤੀ ਕੇਂਦਰ ਖੋਲਣ ਦੀ ਜਰੂਰਤ ਹੈ। ਇਸ ਤੋਂ ਇਲਾਵਾ, ਸਿਹਤ ਵਿਭਾਗ ਰੇਡ ਕ੍ਰਾਸ ਸੋਸਾਇਟੀ ਜਾਂ ਹੋਰ ਸੰਸਥਾਵਾਂ ਵੱਲੋਂ ਚਲਾਏ ਜਾ ਰਹੇ ਨਸ਼ਾ ਮੁਕਤੀ ਕੇਂਦਰਾਂ ਦੀ ਵੀ ਜਾਣਕਾਰੀ ਹਿਕ ਪਲੇਟਫਾਰਮ ‘ਤੇ ਇਕੱਠਾ ਕਰਨ। ਉਨ੍ਹਾਂ ਨੇ ਕਿਹਾ ਕਿ ਨਸ਼ਾ ਅੱਜ ਸਮਾਜ ਲਈ ਇਕ ਗੰਭੀਰ ਸਮਸਿਆ ਬਣ ਚੁੱਕੀ ਹੈ, ਜਿਸ ‘ਤੇ ਤੁਰੰਤ ਲਗਾਮ ਲਗਾਉਣ ਦੀ ਜਰੂਰਤ ਹੈ। ਰਾਜ ਸਰਕਾਰ ਨਸ਼ੇ ਦੀ ਰੋਕਥਾਮ ਲਈ ਲਗਾਤਾਰ ਯਤਨਸ਼ੀਲ ਹੈ। ਇਸ ਕਾਰਜ ਵਿਚ ਬਿਲਕੁੱਲ ਵੀ ਢਿਲਾਈ ਨਹੀ ਵਰਤੀ ਜਾਣੀ ਚਾਹੀਦੀ ਹੈ। ਸਾਰੇ ਅਧਿਕਾਰੀ ਗੰਭੀਰਤਾ ਨਾਲ ਆਪਣੀ ਜਿਮੇਵਾਰੀਆਂ ਨੂੰ ਨਿਭਾਉਣ। ਮੁੱਖ ਮੰਤਰੀ ਨੇ ਇਹ ਨਿਰਦੇਸ਼ ਅੱਜ ਹਰਿਆਣਾ ਰਾਜਭਵਨ ਵਿਚ ਪ੍ਰਬੰਧਿਤ ਰਾਜਪਾਲ ਸ੍ਰੀ ਬੰਡਾਰੂ ਦੱਤਾਤ੍ਰੇਅ ਦੀ ਅਗਵਾਈ ਵਿਚ ਭਾਰਤੀ ਰੈਡਕ੍ਰਾਸ ਸੋਸਾਇਟੀ ਦੀ ਹਰਿਆਣਾ ਸੂਬਾ ਸ਼ਾਖਾ ਦੀ ਪ੍ਰਬੰਧ ਕਮੇਟੀ ਦੀ ਮੀਟਿੰਗ ਦੌਰਾਨ ਦਿੱਤੇ। ਉਨ੍ਹਾਂ ਨੇ ਕਿਹਾ ਕਿ ਨੌਜੁਆਨ ਜਲਦੀ ਨਸ਼ੇ ਦੀ ਗਿਰਫਤ ਵਿਚ ਆਉਂਦੇ ਹਨ, ਇਸ ਲਈ ਸਿਹਤ ਵਿਭਾਗ, ਸਿਖਿਆ ਵਿਭਾਗ ਅਤੇ ਰੈਡਕ੍ਰਾਸ ਸੋਸਾਇਟੀ ਆਦਿ ਸਾਰੇ ਹਿੱਤਧਾਰਕਾਂ ਨੂੰ ਸਕੂਲ ਅਤੇ ਕਾਲਜਾਂ ਵਿਚ ਵਿਦਿਆਰਥੀਆਂ ਨੂੰ ਨਸ਼ੇ ਦੇ ਬੁਰੇ ਪ੍ਰਭਾਵਾਂ ਦੇ ਖਿਲਾਫ ਜਾਗਰੁਕ ਕਰਨ ‘ਤੇ ਜੋਰ ਦੇਣਾ ਚਾਹੀਦਾ ਹੈ ਅਤੇ ਵੱਧ ਤੋਂ ਵੱਧ ਜਾਗਰੁਕਤਾ ਮੁਹਿੰਮ ਚਲਾਏ ਜਾਣੇ ਚਾਹੀਦੇ ਹਨ। ਉਨ੍ਹਾਂ ਨੇ ਦਸਿਆ ਕਿ ਜਿਲ੍ਹਿਆਂ ਵਿਚ ਬਣੇ ਨਸ਼ਾ ਮੁਕਤੀ ਕੇਂਦਰਾਂ ਦੀ ਕਾਰਜਪ੍ਰਣਾਲੀ ਦੀ ਨਿਗਰਾਨੀ ਤਹਿਤ ਐਸਡੀਐਮ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਮਹੀਨੇ ਵਿਚ ਇਕ ਵਾਰ ਆਪਣੇ-ਆਪਣੇ ਜਿਲ੍ਹਿਆਂ ਵਿਚ ਬਣੇ ਨਸ਼ਾ ਮੁਕਤੀ ਕੇਂਦਰਾਂ ਦਾ ਦੌਰਾ ਕਰ ਉੱਥੇ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਕਾਰਜਪ੍ਰਣਾਲੀ ਦਾ ਜਾਇਜਾ ਲੈਣਗੇ।ਉਨ੍ਹਾਂ ਨੇ ਕਿਹਾ ਕਿ ਰੈਡਕ੍ਰਾਸ ਸੋਸਾਇਟੀ ਨੂੰ ਜਹਾਂ ਕੰਮ- ਵਹਾਂ ਹਮ ਦੀ ਅਵਧਾਰਣਾ ਨੂੰ ਸਾਕਾਰ ਕਰਦੇ ਹੋਏ ਆਮਜਨਤਾ ਦੇ ਸਿਹਤ ਦਾ ਧਿਆਨ ਰੱਖਦੇ ਹੋਏ ਸੇਵਾਭਾਵ ਨਾਲ ਕੰਮ ਕਰਨਾ ਚਾਹੀਦਾ ਹੈ।

ਜਿਲ੍ਹਾ ਹਸਪਤਾਲਾਂ ਵਿਚ ਫਸਟ – ਏਡ ਵਿੰਗ ਸਥਾਪਿਤ ਕੀਤੇ ਜਾਣ
ਮੁੱਖ ਮੰਤਰੀ ਨੇ ਸਿਹਤ ਵਿਭਾਗ ਦੇ ਅਧਿਕਾਰੀ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਜਿਲ੍ਹਾ ਹਸਪਤਾਲਾਂ ਵਿਚ ਫਸਟ ਏਡ ਦੀ ਟ੍ਰੇਨਿੰਗ ਲਈ ਇਕ ਵਿੰਗ ਸਥਾਪਿਤ ਕੀਤਾ ਜਾਵੇ, ਜਿਸ ਦੇ ਤਹਿਤ ਰੈਡਕ੍ਰਾਸ ਵੱਲੋਂ ਦਿੱਤੀ ਜਾਣ ਵਾਲੀ ਫਸਟ ਏਡ ਦੀ ਟ੍ਰੇਨਿੰਗ ਇੰਨ ਵਿੰਗ ਰਾਹੀਂ ਪ੍ਰਦਾਨ ਕੀਤੀ ਜਾਵੇ। ਸ੍ਰੀ ਮਨੋਹਰ ਲਾਲ ਨੇ ਇਹ ਵੀ ਨਿਰਦੇਸ਼ ਦਿੱਤੇ ਕਿ ਇਕ ਪੋਰਟਲ ਵਿਕਸਿਤ ਕੀਤਾ ਜਾਵੇ ਜਿਸ ‘ਤੇ ਜਿਲਾ ਦੇ ਸਰਕਾਰੀ ਹਸਪਤਾਲਾਂ, ਨਿਜੀ ਹਸਪਤਾਲਾਂ ਅਤੇ ਰੈਡ ਕ੍ਰਾਸ ਜਾਂ ਵੱਖ-ਵੱਖ ਸੰਸਥਾਵਾਂ ਵੱਲੋਂ ਸੰਚਾਲਿਤ ਏਂਬੂਲੇਂਸ ਦੀ ਜਾਣਕਾਰੀ ਦਰਜ ਕੀਤੀ ਜਾਵੇ, ਜਿਸ ਤੋਂ ਲੋਕਾਂ ਨੂੰ ਵੱਖ-ਵੱਖ ਸਰੋਤਾਂ ਦੀ ਥਾਂ ਸਿੰਗਲ ਪਲੇਟਫਾਰਮ ‘ਤੇ ਸੰਪਰਕ ਕਰਨ ਦੀ ਸਹੂਨਤ ਮਿਲੇਗੀ।

ਜਰੂਰਤ ਅਨੁਸਾਰ ਖੋਲੇ ਜਾਣਗੇ ਪ੍ਰਧਾਨ ਮੰਤਰੀ ਜਨ ਔਸ਼ਧਪ ਕੇਂਦਰ
ਸੂਬੇ ਵਿਚ ਲੋਕਾਂ ਨੂੰ ਸਸਤੀ ਦਵਾਈ ਉਪਲਬਧ ਕਰਵਾਉਣ ਦੇ ਉਦੇਸ਼ ਨਾਲ ਪ੍ਰਧਾਨ ਮੰਤਰੀ ਜਨ ਔਸ਼ਧੀ ਕੇਂਦਰ ਖੋਲਣ ਦੇ ਸਬੰਧ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਜਿਲ੍ਹਾ ਡਿਪਟੀ ਕਮਿਸ਼ਨਰ ਸੀਐਮਓ ਨੂੰ ਨਿਰਦੇਸ਼ ਜਾਰੀ ਕਰਨ ਕਿ ਉਹ ਆਪਣੇ ਆਪਣੇ ਜਿਲ੍ਹਿਆਂ ਵਿਚ ਅਧਿਐਨ ਕਰ ਇਹ ਪਤਾ ਲਗਾਉਣ ਕਿ ਕਿਹੜੇ-ਕਿਹੜੇ ਸਥਾਨਾਂ ‘ਤੇ ਪ੍ਰਧਾਨ ਮੰਤਰੀ ਜਨ ਔਸ਼ਧੀ ਕੇਂਦਰ ਖੋਲਣ ਦੀ ਜਰੂਰਤ ਹੈ। ਇਸ ਅਧਿਐਨ ਦੇ ਬਾਅਦ ਜਰੂਰਤ ਅਨੁਸਾਰ ਪ੍ਰਧਾਨ ਮੰਤਰੀ ਜਨ ਔਸ਼ਧੀ ਕੇਂਦਰ ਸਥਾਪਿਤ ਕੀਤੇ ਜਾਣਗੇ। ਉਨ੍ਹਾਂ ਨੇ ਕਿਹਾ ਕਿ ਆਮਜਨ, ਵਿਸ਼ੇਸ਼ ਤੌਰ ‘ਤੇ ਜਿੱਥੇ ਮਰੀਜਾਂ ਦੀ ਗਿਣਤੀ ਵੱਧ ਹੈ, ਅਜਿਹੇ ਸਥਾਨਾਂ ‘ਤੇ ਇਸ ਤਰ੍ਹਾ ਦੇ ਕੇਂਦਰ ਖੋਲੇ ਜਾਣੇ ਚਾਹੀਦੇ ਹਨ ਤਾਂ ਜੋ ਲੋਕਾਂ ਨੂੰ ਸਸਤੀ ਦਰਾਂ ‘ਤੇ ਦਵਾਈਆਂ ਉਪਲਬਧ ਹੋ ਸਕਣ।

ਰਾਜ ਵਿਚ ਬਲੱਡ ਡੋਲੇਸ਼ਨ ਕੈਂਪਾਂ ਦੀ ਜਾਣਕਾਰੀ ਦਰਜ ਕਰਨ ਲਈ ਪੋਰਟਲ ਕੀਤਾ ਜਾਵੇਗਾ ਵਿਕਸਿਤ
ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਬਲੱਡ ਡੋਨੇਸ਼ਨ ਦੇ ਸਬੰਧ ਵਿਚ ਇਕ ਪੋਰਟਲ ਵਿਕਸਿਤ ਕੀਤਾ ਜਾਵੇ ਜਿਸ ‘ਤੇ ਰੈਡ ਕ੍ਰਾਸ ਸੋਸਾਇਟੀ ਜਾਂ ਹੋਰ ਸੰਸਥਾਵਾਂ ਵੱਲੋਂ ਲਗਾਏ ਜਾਣ ਵਾਲੇ ਬਲੱਡ ਡੋਨੇਸ਼ਨ ਕੈਂਪਾਂ ਦੀ ਜਾਣਕਾਰੀ ਦਰਜ ਕੀਤੀ ਜਾਵੇਗੀ। ਇਸ ਤੋਂ ਇਹ ਪਤਾ ਲੱਗੇਗਾ ਕਿ ਰਾਜ ਵਿਚ ਸਾਲ ਵਿਚ ਕਿੰਨੇ ਬਲੱਡ ਡੋਨੇਸ਼ਨ ਕੈਂਪ ਪ੍ਰਬੰਧਿਤ ਕੀਤੇ ਜਾਂਦੇ ਹਲ ਅਤੇ ਕਿੰਨ੍ਹੇ ਯੂਨਿਟ ਬਲੱਡ ਇਕੱਠਾ ਹੁੰਦਾ ਹੈ। ਉਨ੍ਹਾਂ ਨੇ ਇਹ ਵੀ ਨਿਰਦੇਸ਼ ਦਿੱਤੇ ਕਿ ਰੈਡਕ੍ਰਾਸ ਸੋਸਾਇਟੀ ਵੱਲੋਂ ਚਲਾਈ ਜਾ ਰਹੀ ਵੱਖ-ਵੱਖ ਗਤੀਵਿਧੀਆਂ ਜਿਵੇਂ ਟੀਬੀ ਖਾਤਮਾ, ਪੋਲਿਓ ਮੁਹਿੰਮ, ਮਲੇਰਿਆ, ਨਸ਼ਾ ਮੁਕਤੀ ਕੇਂਦਰ, ਖੂਨਦਾਨ ਕੈਂਪ ਆਦਿ ਸਾਰੀ ਤਰ੍ਹਾ ਦੀਆਂ ਗਤੀਵਿਧੀਆਂ ਦਾ ਸੰਪੂਰਣ ਰਿਕਾਰਡ ਇਕ ਸਥਾਨ ‘ਤੇ ਇਕੱਠਾ ਕੀਤਾ ਜਾਵੇ। ਇਸ ਤੋਂ ਇਲਾਵਾ ਹੋਰ ਸੰਸਥਾਵਾਂ ਜੋ ਵੀ ਇਸ ਤਰ੍ਹਾ ਦੀ ਗਤੀਵਿਧੀਆਂ ਸੰਚਾਲਿਤ ਕਰ ਰਹੀ ਹੈ, ਉਨ੍ਹਾਂ ਤੋਂ ਵੀ ਸੰਪਰਕ ਸਥਾਪਿਤ ਕਰ ਸਾਰੇ ਜਾਣਕਾਰੀਆਂ ਇਸ ਪੋਰਟਲ ‘ਤੇ ਦਰਜ ਕੀਤੀ ਜਾਵੇ।

18 ਸਾਲ ਤੋਂ ਵੱਧ ਉਮਰ ਵਾਲੇ ਮਾਨਸਿਕ ਰੂਪ ਤੋਂ ਕਮਜੋਰ ਵਿਅਕਤੀਆਂ ਦੀ ਦੇਖਭਾਲ ਤਹਿਤ ਨਵੀਂ ਯੋਜਨਾ ਬਨਾਉਣ ‘ਤੇ ਕੀਤਾ ਜਾਵੇ ਵਿਚਾਰ
ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਵਿਚ, 18 ਸਾਲ ਊਮਰ ਤਕ ਦੇ ਮਾਨਸਿਕ ਰੂਪ ਤੋਂ ਕਮਜੋਰ ਬੱਚਿਆਂ ਲਈ ਦੇਖਭਾਲ ਕਰਨ ਦੀ ਵਿਵਸਥਾ ਹੈ, ਪਰ 18 ਸਾਲ ਤੋਂ ਉੱਪਰ ਉਮਰ ਦੇ ਵਿਅਕਤੀਆਂ ਦੇ ਲਈ ਇਸ ਤਰ੍ਹਾ ਦੀ ਕੋਈ ਸੰਸਥਾਗਤ ਵਿਵਸਥਾ ਨਹੀਂ ਹੈ। ਉਨ੍ਹਾਂ ਦੀ ਦੇਖਭਾਲ ਦੇ ਲਈ ਵੀ ਇਕ ਯੋਜਨਾ ਬਨਾਉਣ ਦੀ ਸੰਭਾਵਨਾ ਤਲਾਸ਼ੀਆਂ ਜਾਣ। ਉਨ੍ਹਾਂ ਨੇ ਕਿਹਾ ਕਿ ਰੈਡਕ੍ਰਾਸ ਸੋਸਾਇਟੀ ਵੱਲੋਂ ਚਲਾਏ ਜਾ ਰਹੇ ਬਜੁਰਗਾਂ ਲਈ ਆਸ਼ਰਮ ਵਿਚ ਬਜੁਰਗਾਂ ਨੂੰ ਕਿਸੇ ਵੀ ਤਰ੍ਹਾ ਦੀ ਸਹੂਲਤਾਂ ਦੀ ਕਮੀ ਨਹੀ ਆਉਣੀ ਚਾਹੀਦੀ ਹੈ। ਵਿਵਸਥਾਵਾਂ ਇਕਦਮ ਦਰੁਸਤ ਹੋਣੀ ਚਾਹੀਦੀ ਹੈ ਅਤੇ ਬਜੁਰਗਾਂ ਦੀ ਦੇਖਭਾਲ ਚੰਗੀ ਤਰ੍ਹਾ ਯਕੀਨੀ ਕੀਤੀ ਜਾਣੀ ਚਾਹੀਦੀ ਹੈ।

ਈਜ ਆਫ ਲਿਵਿੰਗ ਦੀ ਦਿਸ਼ਾ ਵਿਚ ਅੱਗੇ ਵੱਧ ਰਹੀ ਸੂਬਾ ਸਰਕਾਰ
ਮੁੱਖ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਈਜ ਆਫ ਲਿਵਿੰਗ ਦੀ ਦਿਸ਼ਾ ਵਿਚ ਵੱਧਦੇ ਹੋਏ ਆਮਜਨਤਾ ਨੂੰ ਘਰ ਬੈਠੇ ਹੀ ਸਾਰੇ ਸਰਕਾਰੀ ਸਹੂਲਤਾਂ ਅਤੇ ਯੋਜਨਾਵਾਂ ਦਾ ਲਾਭ ਪ੍ਰਦਾਨ ਕਰ ਰਹੀ ਹੈ। ਸਰਕਾਰ ਦਾ ਟੀਚਾ ਆਮ ਜਨਤਾ ਦੇ ਜੀਵਨ ਨੂੰ ਸੁਖਮਈ ਬਨਾਉਣਾ ਹੈ। ਇਸ ਲਈ ਸਾਰੀ ਯੋਜਨਾਵਾਂ ਦਾ ਲਾਭ ਆਨਲਾਇਨ ਰਾਹੀਂ ਪਾਰਦਰਸ਼ੀ ਢੰਗ ਨਾਲ ਲਾਇਨ ਵਿਚ ਆਖੀਰੀ ਵਿਅਕਤੀ ਤਕ ਪਹੁੰਚਾਉਣਾ ਯਕੀਨੀ ਕੀਤਾ ਜਾ ਰਿਹਾ ਹੈ। ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ ਸੇਂਟ -ਜਾਨ ਏਬੂਲੇਂਸ ਵੱਲੋਂ ਸੰਚਾਲਿਤ ਏਂਬੂਲੇਂਸ ਅਤੇ ਡਰਾਈਵਰ ਨੂੰ ਸਿਹਤ ਵਿਭਾਗ ਨੂੰ ਟ੍ਰਾਂਸਫਰ ਕੀਤਾ ਜਾਵੇਗਾ ਅਤੇ ਹੁਣ ਇੰਨ੍ਹਾਂ ਦਾ ਸੰਚਾਲਨ ਸਿਹਤ ਵਿਭਾਗ ਵੱਲੋਂ ਕੀਤਾ ਜਾਵੇਗਾ।

ਸਮਰਪਣ ਪੋਰਟਲ ‘ਤੇ ਰਜਿਸਟਰਡ ਵਾਲੰਟੀਅਰਸ ਦਾ ਲੈਣ ਸਹਿਯੋਗ
ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਰੈਡਕ੍ਰਾਸ ਸੋਸਾਇਟੀ ਦੇ ਅਧਿਕਾਰੀਆਂਨੁੰ ਕਿਹਾ ਕਿ ਸੂਬਾ ਸਰਕਾਰ ਨੇ ਸਮਾਜਿਕ ਕੰਮਾਂ ਵਿਚ ਸੇਵਾਭਾਵ ਤੋਂ ਯੋਗਦਾਨ ਦੇਣ ਵਾਲੇ ਵਿਅਕਤੀਆਂ ਦੇ ਲਈ ਸਮਰਪਲ ਪੋਰਟਲ ਵਿਕਸਿਤ ਕੀਤਾ ਹੈ, ਜਿਸ ‘ਤੇ ਲਗਭਗ 5 ਹਜਾਰ ਵਾਲੰਟੀਅਰਸ ਨੇ ਆਪਣਾ ਰਜਿਸਟ੍ਰੇਸ਼ਣ ਕਰਵਾਇਆ ਹੈ। ਰੈਡਕ੍ਰਾਸ ਸੋਸਾਇਟੀ ਜਿਲ੍ਹਿਆਂ ਵਿਚ ਆਪਣਾ ਗਤੀਵਿਧੀਆਂ ਦੇ ਲਈ ਇੰਨ੍ਹਾਂ ਵਾਲੰਟੀਅਰਸ ਦਾ ਸਹਿਯੋਗ ਲੈਣ। ਮੀਟਿੰਗ ਵਿਚ ਮੁੱਖ ਸਕੱਤਰ ਸੰਜੀਵ ਕੌਸ਼ਲ, ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਡੀਐਸ ਢੇਸੀ, ਮਾਲ ਅਤੇ ਆਪਦਾ ਪ੍ਰਬੰਧਨ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਤੇ ਵਿੱਤ ਕਮਿਸ਼ਨਰ ਵੀ ਐਸ ਕੁੰਡੂ, ਸ਼ਹਿਰੀ ਸਥਾਨਕ ਨਿਗਮ ਵਿਭਾਗ ਦੇ ਪ੍ਰਧਾਨ ਸਕੱਤਰ ਅਰੁਣ ਗੁਪਤਾ, ਰਾਜਪਾਲ ਦੇ ਸਕੱਤਰ ਅਤੁਲ ਦਿਵੇਦੀ, ਸਬੰਧਿਤ ਜਿਲ੍ਹਾ ਡਿਪਟੀ ਕਮਿਸ਼ਨਰ, ਮਹਾਨਿਦੇਸ਼ਕ ਸਿਹਤ ਸੇਵਾਵਾਂ ਸ੍ਰੀਮਤੀ ਵੀਣਾ ਸਿੰਘ ਸਮੇਤ ਰੈਡਕ੍ਰਾਸ ਸੋਸਾਇਟੀ ਦੇ ਅਧਿਕਾਰੀ ਮੌਜੂਦ ਰਹੇ।

ਪੰਜਾਬ ਪੁਲਿਸ ਦੇ ਸਾਈਬਰ ਸੈੱਲ ਨੂੰ ਵਟਸਐਪ ਦੀ ਫ਼ਰਜ਼ੀ ਵਰਤੋਂ ਕਰਨ ਵਾਲੇ ਮਾਮਲੇ ਦੀ ਗੁੱਥੀ ਸੁਲਝਾਉਣ ਲਈ ਮਿਲਿਆ ਪਹਿਲਾ ਇਨਾਮ

ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਇਸਨੂੰ ਪੰਜਾਬ ਪੁਲਿਸ ਲਈ ਮਾਣ ਵਾਲੀ ਗੱਲ ਦੱਸਿਆ, ਸਾਈਬਰ ਕਰਾਈਮ ਟੀਮ ਨੂੰ ਦਿੱਤੀ ਵਧਾਈ
ਪੰਜਾਬ ਪੁਲਿਸ ਨੇ ਤਿੰਨ ਨਾਈਜੀਰੀਅਨਾਂ ਨੂੰ ਗਿ੍ਰਫਤਾਰ ਕਰਕੇ ਅੰਤਰਰਾਸ਼ਟਰੀ ਸਾਈਬਰ ਫਰਾਡ ਰੈਕੇਟ ਦਾ ਕੀਤਾ ਸੀ ਪਰਦਾਫਾਸ਼ , ਜੋ ਆਪਣੀ ਵਟਸਐਪ ਪ੍ਰੋਫਾਈਲਾਂ ‘ਤੇ ਵੀਵੀਆਈਪੀ ਦਾ ਨਾਮ ਅਤੇ ਡੀ.ਪੀ. ਲਗਾ ਕੇ ਲੋਕਾਂ ਤੋਂ ਐਂਟਦੇ ਸਨ ਪੈਸੇ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ, 7 ਸਤੰਬਰ:ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਸੈੱਲ ਨੇ ਵਟਸਐਪ ਦੀ ਫਰਜ਼ੀ ਵਰਤੋਂ ਕਰਨ ਸਬੰਧੀ ਕੇਸਾਂ ਨੂੰ ਸਫਲਤਾਪੂਰਵਕ ਸੁਲਝਾਉਣ ਲਈ ਪਹਿਲਾ ਇਨਾਮ ਜਿੱਤਿਆ ਹੈ। ਇਹ ਉਹ ਮਾਮਲੇ ਹਨ ਜਿਨਾਂ ਵਿੱਚ ਸ਼ਰਾਰਤੀ ਤੱਤਾਂ ਵੱਲੋਂ ਆਪਣੀ ਵਟਸਐਪ ਪ੍ਰੋਫਾਈਲ ’ਤੇ ਉੱਚ ਅਧਿਕਾਰੀਆਂ ਦੇ ਨਾਮ ਅਤੇ ਡੀਪੀ ਲਗਾ ਕੇ ਸਰਕਾਰੀ ਅਧਿਕਾਰੀਆਂ ਅਤੇ ਆਮ ਲੋਕਾਂ ਤੋਂ ਧੋਖੇ ਨਾਲ ਪੈਸੇ ਐਂਟੇ ਜਾਂਦੇ ਸਨ । ਇਹ ਪੁਰਸਕਾਰ 31 ਅਗਸਤ, 2022 ਨੂੰ ਨਵੀਂ ਦਿੱਲੀ ਵਿੱਚ ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (ਐਨ.ਸੀ.ਆਰ.ਬੀ.) ਵੱਲੋਂ ਕਰਵਾਏ ਸਟੇਟ ਸਾਈਬਰ ਨੋਡਲ ਅਫਸਰਾਂ ਦੀ ਰਾਸ਼ਟਰੀ ਕਾਨਫਰੰਸ ਵਿੱਚ ਪ੍ਰਦਾਨ ਕੀਤਾ ਗਿਆ ।
ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਇਸ ਨੂੰ ਪੰਜਾਬ ਪੁਲਿਸ ਲਈ ਮਾਣ ਵਾਲੀ ਗੱਲ ਦੱਸਦਿਆਂ ਏ.ਡੀ.ਜੀ.ਪੀ. ਸਾਈਬਰ ਕ੍ਰਾਈਮ ਪ੍ਰਵੀਨ ਕੁਮਾਰ ਸਿਨਹਾ ਅਤੇ ਸਾਈਬਰ ਕ੍ਰਾਈਮ ਸੈੱਲ ਦੀ ਸਮੁੱਚੀ ਟੀਮ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਉਨਾਂ ਨੂੰ ਸ਼ੁਭ ਕਾਮਨਾਵਾਂ ਵੀ ਦਿੱਤੀਆਂ।ਹੋਰ ਜਾਣਕਾਰੀ ਦਿੰਦੇ ਹੋਏ, ਏ.ਡੀ.ਜੀ.ਪੀ. ਪ੍ਰਵੀਨ ਸਿਨਹਾ ਨੇ ਕਿਹਾ ਕਿ ਐਨ.ਸੀ.ਆਰ.ਬੀ. ਨੂੰ ਸਾਈਬਰ ਕ੍ਰਾਈਮ ਇਨਵੈਸਟੀਗੇਸ਼ਨ ਨਾਲ ਸਬੰਧਤ 100 ਤੋਂ ਵੱਧ ਕੇਸ ਸਟੱਡੀਜ਼ ਪ੍ਰਾਪਤ ਹੋਏ ਸਨ, ਜਿਨਾਂ ਵਿੱਚੋਂ ਵੱਖ-ਵੱਖ ਲਾਅ ਇਨਫੋਰਸਮੈਂਟ ਏਜੰਸੀਆਂ ਨਾਲ ਸਬੰਧਤ 10 ਕੇਸ ਸਟੱਡੀਜ਼ ਨੂੰ ਨੈਸ਼ਨਲ ਕਾਨਫਰੰਸ ਵਿੱਚ ਪੇਸ਼ਕਾਰੀ ਲਈ ਚੁਣਿਆ ਗਿਆ ਸੀ। ਉਨਾਂ ਕਿਹਾ ਕਿ ਪੰਜਾਬ ਦੇ ਕੇਸ ਸਟੱਡੀ ਨੂੰ ਪਹਿਲਾ ਇਨਾਮ ਮਿਲਿਆ ਹੈ।

ਪੰਜਾਬ ਸਰਕਾਰ ਕੋਲ ਕੇਜਰੀਵਾਲ ਦੀਆਂ ਸਿਆਸੀ ਇੱਛਾਵਾਂ ਲਈ ਪੈਸਾ ਹੈ, ਮੁਲਾਜ਼ਮਾਂ ਦੀਆਂ ਤਨਖਾਹਾਂ ਲਈ ਨਹੀਂ: ਭਾਜਪਾ

0

ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 7 ਸਤੰਬਰ : ਭਾਰਤੀ ਜਨਤਾ ਪਾਰਟੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਮੁਲਾਜ਼ਮਾਂ ਨੂੰ ਤਨਖਾਹਾਂ ਦੇਣ ਵਿਚ ਨਾਕਾਮ ਰਹਿਣ ਲਈ ਨਿਖੇਧੀ ਕੀਤੀ ਹੈ। ਭਾਜਪਾ ਨੇ ਕਿਹਾ ਕਿ ਕੇਜਰੀਵਾਲ ਦੀਆਂ ਸਿਆਸੀ ਇੱਛਾਵਾਂ ਪੂਰੀਆਂ ਕਰਨ ਲਈ ਸਰਕਾਰ ਕੋਲ ਪੈਸਾ ਹੈ, ਪਰ ਤਨਖਾਹਾਂ ਦੇਣ ਲਈ ਪੈਸੇ ਨਹੀਂ ਹਨ।ਇੱਥੇ ਜਾਰੀ ਇੱਕ ਬਿਆਨ ਵਿੱਚ ਭਾਜਪਾ ਦੇ ਸੂਬਾ ਜਨਰਲ ਸਕੱਤਰ ਡਾ ਸੁਭਾਸ਼ ਸ਼ਰਮਾ ਨੇ ਕਿਹਾ ਕਿ ਅਜਿਹਾ ਪਹਿਲਾਂ ਕਦੇ ਨਹੀਂ ਹੋਇਆ ਕਿ ਸੂਬਾ ਸਰਕਾਰ ਆਪਣੇ ਸਟਾਫ਼ ਦੀ ਤਨਖਾਹ ਨਾ ਦੇ ਸਕੀ ਹੋਵੇ।ਉਨ੍ਹਾਂ ਕਿਹਾ ਕਿ ਇਸ ਦਾ ਮਤਲਬ ਹੈ ਕਿ ਸਰਕਾਰ ਪੂਰੀ ਤਰ੍ਹਾਂ ਦੀਵਾਲੀਆ ਹੋ ਚੁੱਕੀ ਹੈ। ਇਹ ਸਰਕਾਰ ਦੇ ਵਿੱਤੀ ਕੁਪ੍ਰਬੰਧ ਨੂੰ ਪੂਰੀ ਤਰ੍ਹਾਂ ਦਰਸਾਉਂਦਾ ਹੈ।ਡਾ. ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਉਹ ਅਰਵਿੰਦ ਕੇਜਰੀਵਾਲ ਦੇ ਜਾਲ ਵਿਚ ਨਾ ਆਉਣ, ਜੋ ਪੰਜਾਬ ਸਰਕਾਰ ਦੇ ਖ਼ਰਚੇ ‘ਤੇ ਆਪਣੀਆਂ ਸਿਆਸੀ ਇੱਛਾਵਾਂ ਪੂਰੀਆਂ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।ਉਨ੍ਹਾਂ ਸਵਾਲ ਕੀਤਾ ਕਿ ਕੀ ਇਹ ਹੈਰਾਨੀ ਵਾਲੀ ਗੱਲ ਨਹੀਂ ਕਿ ਪੰਜਾਬ ਦੀ ‘ਆਪ’ ਸਰਕਾਰ ਕੋਲ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਵਰਗੇ ਚੁਣਾਵੀ ਸੂਬਿਆ ਵਿੱਚ ਇਸ਼ਤਿਹਾਰਾਂ ‘ਤੇ ਬਰਬਾਦ ਕਰਨ ਲਈ ਕਈ ਸੌ ਕਰੋੜ ਰੁਪਏ ਹਨ, ਪਰ ਆਪਣੇ ਕਰਮਚਾਰੀਆਂ ਨੂੰ ਤਨਖਾਹਾਂ ਦੇਣ ਲਈ ਪੈਸੇ ਨਹੀਂ ਹਨ।ਭਾਜਪਾ ਆਗੂ ਨੇ ਜ਼ਿਕਰ ਕੀਤਾ ਕਿ ਕੇਜਰੀਵਾਲ ਮਾਨ ਨੂੰ ਪੰਜਾਬ ਦੇ ਖਜ਼ਾਨੇ ਦੀ ਕੀਮਤ ‘ਤੇ ਹੈਲੀਕਾਪਟਰ ਇਸਤੇਮਾਲ ਕਰਨ ਲਈ ਵਰਤ ਰਹੇ ਹਨ। ਨਹੀਂ ਤਾਂ, ਉਹਨਾਂ ਨੂੰ ਮਾਨ ਦੀ ਕਿਤੇ ਵੀ ਲੋੜ ਨਹੀਂ, ਨਾ ਹਿਮਾਚਲ ਪ੍ਰਦੇਸ਼ ਵਿੱਚ, ਨਾ ਗੁਜਰਾਤ ਵਿੱਚ ਅਤੇ ਨਾ ਹੀ ਹਰਿਆਣਾ ਵਿੱਚ। ਕਿਉਂਕਿ ਕੇਜਰੀਵਾਲ ਨੂੰ ਉਨ੍ਹਾਂ ਦੇ ਹੈਲੀਕਾਪਟਰ ਦੀ ਲੋੜ ਹੈ, ਉਹ ਉਨ੍ਹਾਂ ਨੂੰ ਆਪਣੇ ਨਾਲ ਲਟਕਾਈ ਫਿਰਦੇ ਹਨ, ਜਦਕਿ ਪੰਜਾਬ ਅਤੇ ਪੰਜਾਬੀਆਂ ਦੀ ਮਿਹਨਤ ਦੀ ਕਮਾਈ ਬਰਬਾਦ ਹੋ ਰਹੀ ਹੈ।

ਸੁਖਬੀਰ ਸਿੰਘ ਬਾਦਲ ਨੇ ਹਰਿਆਣਾ ਵਿਚ ਚੋਣ ਹਿੱਤਾਂ ਖਾਤਰ ਪੰਜਾਬ ਦੇ ਪਾਣੀ ਵੇਚਣ ’ਤੇ ਕੇਜਰੀਵਾਲ ਦੀ ਕੀਤੀ ਨਿਖੇਧੀ

0

ਭਗਵੰਤ ਮਾਨ ਵੱਲੋਂ ਆਪਣੀ ਕੁਰਸੀ ਬਚਾਉਣ ਲਈ ਕੇਜਰੀਵਾਨ ਦੇ ਬਿਆਨ ਦੀ ਤਾਈਦ ਕਰਨ ਦੀ ਕੀਤੀ ਨਿਖੇਧੀ
ਮੁੱਖ ਮੰਤਰੀ ਨੂੰ ਚੇਤਾਵਨੀ ਦਿੱਤੀ ਕਿ ਉਹ ਹਰਿਆਣਾ ਨਾਲ ਸਤਲੁਜ ਯਮੁਨਾ Çਲੰਕ ਨਹਿਰ ਬਾਰੇ ਕੋਈ ਵੀ ਮੀਟਿੰਗ ਕਰਨ ਤੋਂ ਗੁਰੇਜ਼ ਕਰਨ ਤੇ ਕਿਹਾ ਕਿ ਅਕਾਲੀ ਦਲ ਪੰਜਾਬ ਦੇ ਪਾਣੀਆਂ ਦੀ ਇਕ ਬੂੰਦ ਵੀ ਹਰਿਆਣਾ ਨਹੀਂ ਜਾਣ ਦੇਵੇਗਾ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 7 ਸਤੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ ਸਤਲੁਜ ਯਮੁਨਾ Çਲੰਕ ਨਹਿਰ ਰਾਹੀਂ ਹਰਿਆਣਾ ਨੂੰ ਪਾਣੀ ਦੇਣ ਦੀ ਜ਼ੋਰਦਾਰ ਵਕਾਲਤ ਕਰਨ ਅਤੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਉਹਨਾਂ ਦੇ ਬਿਆਨ ਦੀ ਤਾਈਦ ਕਰਨ ਦੀ ਜ਼ੋਰਦਾਰ ਨਿਖੇਧੀ ਕੀਤੀ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਹੈਰਾਨੀ ਪ੍ਰਗਟ ਕੀਤੀ ਕਿ ਕਿਵੇਂ ਸ੍ਰੀ ਕੇਜਰੀਵਾਲ ਹਰਿਆਣਾ ਵਿਚ ਚੋਣ ਹਿੰਤਾਂ ਦੀ ਖਾਤਰ ਪੰਜਾਬ ਦੇ ਹਿੱਤ ਵੇਚਣ ਵਾਸਤੇ ਤਿਆਰ ਹਨ ਤੇ ਸ੍ਰੀ ਭਗਵੰਤ ਮਾਨ ਆਪਣੀ ਕੁਰਸੀ ਬਚਾਉਣ ਲਈ ਪੰਜਾਬ ਦੇ ਹਿੱਤ ਸਰੰਡਰ ਕਰਨ ਲਈ ਤਿਆਰ ਹਨ। ਉਹਨਾਂ ਕਿਹਾ ਕਿ ਸੂਬੇ ਦੇ ਹਿੱਤਾਂ ਨੂੰ ਇਸ ਤਰੀਕੇ ਉਸ ਪਾਰਟੀ ਵੱਲੋਂ ਵੇਚਣਾ ਜਿਸਨੂੰ 92 ਸੀਟਾਂ ਨਾਲ ਬਹੁਤ ਭਾਰੀ ਬਹੁਮਤ ਮਿਲਿਆ ਹੋਵੇ, ਪੰਜਾਬ ਦੇ ਇਤਿਹਾਸ ਵਿਚ ਪਹਲਿਾਂ ਕਦੇ ਨਹੀਂ ਹੋਇਆ।
ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਸ੍ਰੀ ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਦਾ ਮਾਣ ਸਨਮਾਨ ਬਹੁਤ ਘਟਾ ਦਿੱਤਾ ਹੈ। ਉਹਨਾਂ ਕਿਹਾ ਕਿ ਸ੍ਰੀ ਮਾਨ ਨੂੰ ਉਂਗਲ ਫੜ ਕੇ ਹਰਿਆਣਾ ਲਿਜਾਇਆ ਗਿਆ ਤੇ ਸ੍ਰੀ ਕੇਜਰੀਵਾਲ ਦੇ ਅਧੀਨ ਦਰਸਾਇਆ ਗਿਆ। ਉਹਨਾਂ ਕਿਹਾ ਕਿ ਜਿਸ ਤਰੀਕੇ ਸ੍ਰੀ ਮਾਨ ਨੇ ਸ੍ਰੀ ਕੇਜਰੀਵਾਲ ਦੇ ਬਿਆਨ ਦੀ ਤਾਈਦ ਕੀਤੀ, ਉਹ ਬੇਹੱਦ ਸ਼ਰਮਨਾਕ ਹੈ ਅਤੇ ਉਹਨਾਂ ਦੇ ਅਹੁਦੇ ’ਤੇ ਧੱਬਾ ਹੈ। ਉਹਨਾਂ ਕਿਹਾ ਕਿ ਪੰਜਾਬੀ ਕਦੇ ਇਹ ਸੋਚ ਵੀ ਨਹੀਂ ਸਕਦੇ ਕਿ ਚੁਣਿਆ ਹੋਇਆ ਮੁੱਖ ਮੰਤਰੀ ਇਸ ਤਰੀਕੇ ਦਰਿਆਈ ਪਾਣੀ ਦੇ ਸਕਦਾ ਪਰ ਸ੍ਰੀ ਭਗਵੰਤ ਮਾਨ ਸੱਤਾ ਵਿਚ ਰਹਿਣ ਵਾਸਤੇ ਅਜਿਹਾ ਕਰਨ ਲਈ ਤਿਆਰ ਹਨ।
ਸ੍ਰੀ ਭਗਵੰਤ ਮਾਨ ਨੂੰ ਐਸ ਵਾਈ ਐਲ ਦੇ ਮਾਮਲੇ ’ਤੇ ਹਰਿਆਣਾ ਸਰਕਾਰ ਨਾਲ ਕੋਈ ਮੀਟਿੰਗ ਕਰਨ ਤੋਂ ਵਰਜ਼ਦਿਆਂ ਸ: ਬਾਦਲ ਨੇ ਕਿਹਾ ਕਿ ਗੱਲਬਾਤ ਉਦੋਂ ਹੀ ਕੀਤੀ ਜਾਂਦੀ ਹੈ ਜਦੋਂ ਤੁਸੀਂ ਕੁਝ ਦੇਣਾ ਹੋਵੇ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਗੱਲਬਾਤ ਸਿਰਫ ਇਕ ਰਾਈਪੇਰੀਅਨ ਰਾਜ ਨਾਲ ਹੋ ਸਕਦੀ ਹੈ ਅਤੇ ਹਰਿਆਣਾ ਗੈਰ ਰਾਈਪੇਰੀਅਨ ਰਾਜ ਹੈ ਤੇ ਇਸਦਾ ਪੰਜਾਬ ਦੇ ਦਰਿਆਈ ਪਾਣੀਆਂ ਵਿਚੋਂ ਹਿੱਸੇ ਦਾ ਕੋਈ ਦਾਅਵਾ ਨਹੀਂ ਬਣਦਾ। ਉਹਨਾਂ ਦੱਸਿਆ ਕਿ ਕਿਵੇਂ ਸ੍ਰੀ ਭਗਵੰਤ ਮਾਨ ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਜੁੜੇ ਦੂਜੇ ਮੁੱਖ ਮੁੱਦੇ ’ਤੇ ਪੰਜਾਬ ਦੀ ਸਥਿਤੀ ਕਮਜ਼ੋਰ ਕਰ ਰਹੇ ਹਨ। ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਸ੍ਰੀ ਮਾਨ ਨੇ ਹਰਿਆਣਾ ਵੱਲੋਂ ਚੰਡੀਗੜ੍ਹ ਵਿਚ ਨਵੀਂ ਵਿਧਾਨ ਸਭਾ ਲਈ ਵੱਖਰੀ ਥਾਂ ਮੰਗਣ ਦਾ ਵਿਰੋਧ ਨਾ ਕਰ ਕੇ ਪੰਜਾਬ ਦਾ ਕੇਸ ਕਮਜ਼ੋਰ ਕੀਤਾ ਸੀ।
ਅਕਾਲੀ ਦਲ ਦੇ ਪ੍ਰਧਾਨ ਨੇ ਸ੍ਰੀ ਭਗਵੰਤ ਮਾਨ ਦੀਆਂ ਕਾਇਰਾਨਾ ਕਾਰਵਾਈਆਂ ਅਤੇ ਜਿਸ ਤਰੀਕੇ ਉਹਨਾਂ ਪੰਜਾਬੀਆਂ ਦੀ ਪਿੱਠ ਵਿਚ ਛੁਰਾ ਮਾਰਿਆ ਹੈ, ਉਸਦੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਦਰਿਆਈ ਪਾਣੀਆਂ ਦੀ ਰਾਖੀ ਕੀਤੀ ਹੈ ਤੇ ਕਰਦਾ ਰਹੇੇਗਾ। ਉਹਨਾਂ ਕਿਹਾ ਕਿ ਸਾਡਾ ਇਹ ਪੱਕਾ ਵਿਸ਼ਵਾਸ ਹੈ ਕਿ ਸੂਬੇ ਕੋਲ ਦੇਣ ਲਈ ਪਾਣੀ ਦੀ ਇਕ ਵੀ ਬੂੰਦ ਫਾਲਤੂ ਨਹੀਂ ਹੈ। ਉਹਨਾਂ ਕਿਹਾ ਕਿ ਅਸੀਂ ਪਾਣੀ ਦੀ ਇਕ ਬੂੰਦ ਵੀ ਸੂਬੇ ਤੋਂ ਬਾਹਰ ਹਰਿਆਣਾ ਨੁੰ ਨਹੀਂ ਜਾਣ ਦਿਆਂਗੇ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ 2016 ਵਿਚ ਪੰਜਾਬ ਐਸ ਵਾਈ ਐਲ ਕੈਨਾਲ ਰਿਹੈਬੀਲੀਟੇਸ਼ਨ ਐਂਡ ਰੀ ਵੈਸਟਿੰਗ ਆਫ ਪ੍ਰਾਪਰਟੀ ਬਿੱਲ ਪਾਸ ਕਰ ਕੇ ਐਸ ਵਾਈ ਐਲ ਲਈ ਐਕਵਾਇਰ ਕੀਤੀ ਸਾਰੀ ਜ਼ਮੀਨ ਮੁਫਤ ਵਿਚ ਕਿਸਾਨਾਂ ਨੂੰ ਵਾਪਸ ਕਰ ਦਿੱਤੀ ਸੀ।ਮੀਡੀਆ ਦੇ ਸਵਾਲਾਂ ਦੇ ਜਵਾਬ ਵਿਚ ਬਾਦਲ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਸ੍ਰੀ ਕੇਜਰੀਵਾਲ ਨੇ ਐਸ ਵਾਈ ਐਲ ਦੇ ਮਾਮਲੇ ’ਤੇ ਆਪਣੀ ਮਨਸ਼ਾ ਜੱਗ ਜ਼ਾਹਰ ਕੀਤੀ ਹੋਵੇ। ਇਸ ਤੋਂ ਪਹਿਲਾਂ ਵੀ ਦਿੱਲੀ ਦੇ ਮੁੱਖ ਮੰਤਰੀ ਨੇ ਬਿਆਨ ਦਿੱਤਾ ਸੀ ਕਿ ਹਰਿਆਣਾ ਅਤੇ ਦਿੱਲੀ ਦਾ ਐਸ ਵਾਈ ਐਲ ਦੇ ਪਾਣੀਆਂ ’ਤੇ ਬਰਾਬਰ ਦਾ ਹੱਕ ਬਣਦਾ ਹੈ। ਉਹਨਾਂ ਕਿਹਾ ਕਿ ਦਿੱਲੀ ਦੀ ਆਪ ਸਰਕਾਰ ਨੇ ਹਰਿਆਣਾ ਨਾਲ ਰਲ ਕੇ 2016 ਵਿਚ ਸੁਪਰੀਮ ਕੋਰਟ ਵਿਚ ਇਕੋ ਜਿਹੇ ਹਲਫੀਆ ਬਿਆਨ ਦਾਇਰ ਕੀਤੇ ਸਨ।ਸ: ਬਾਦਲ ਨੇ ਕਿਹਾ ਸਮੇਂ ਦੀਆਂ ਕੇਂਦਰ ਸਰਕਾਰਾਂ ਨੇ ਪੰਜਾਬ ਨੂੰ ਇਸਦੇ ਵਾਜਬ ਹੱਕ ਦੇਣ ਤੋਂ ਇਨਕਾਰ ਕਰ ਕੇ ਪੰਜਾਬ ਦਾ ਲਹੂ ਨਿਚੋੜਿਆ ਹੈ। ਉਹਨਾਂ ਕਿਹਾ ਕਿ 1955 ਵਿਚ ਇਕ ਗੈਰ ਰਾਈਪੇਰੀਅਨ ਰਾਜ ਰਾਜਸਥਾਨ ਨੁੰ ਧੱਕੇ ਨਾਲ ਰਾਵੀ ਬਿਆਸ ਦਾ 8 ਐਮ ਏ ਐਫ ਪਾਣੀ ਦੇ ਦਿੱਤਾ ਗਿਆ। ਉਹਨਾਂ ਕਿਹਾ ਕਿ ਇਸ ਮਗਰੋਂ ਜਦੋਂ ਇੰਦਰਾ ਗਾਂਧੀ ਕੇਂਦਰ ਵਿਚ ਸੱਤਾ ’ਤੇ ਕਾਬਜ਼ ਸੀ ਤਾਂ ਉਸ ਵੇਲੇ ਦੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਦਰਬਾਰਾ ਸਿੰਘ ਨੂੰ ਪੰਜਾਬ ਦੇ ਦਰਿਆਈ ਪਾਣੀਆਂ ’ਤੇ ਹਰਿਆਣਾ ਨੂੰ ਹੱਕ ਦੇਣ ਵਾਸਤੇ ਜਬਰੀ ਹਸਤਾਖਰ ਕਰਨ ਵਾਸਤੇ ਮਜਬੂਰ ਕੀਤਾ ਗਿਆ। ਉਹਨਾਂ ਕਿਹਾ ਕਿ ਅਕਾਲੀ ਦਲ ਤੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਨਾ ਸਿਰਫ ਪੰਜਾਬ ਪੁਨਰਗਠਨ ਐਕਟ ਦੀ ਧਾਰਾ 78 ਨੂੰ 1979 ਵਿਚ ਚੁਣੌਤੀ ਦਿੱਤੀ ਬਲਕਿ ਕਿਸਾਨਾਂ ਨੂੰ ਐਸ ਵਾਈ ਐਲ ਲਈ ਐਕਵਾਇਰ ਕੀਤੀ ਜ਼ਮੀਨ ਮੋੜੀ ਤੇ ਕਿਸਾਨਾਂ ਨੇ ਨਹਿਰ ਭਰਨੀ ਸ਼ੁਰੂ ਕਰ ਦਿੱਤੀ ਸੀ।

ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਵੱਲੋਂ ਹੁਨਰ ਵਿਕਾਸ ਅਤੇ ਸਿਖਲਾਈ ਲਈ ਸੈਂਟਰ ਆਫ਼ ਐਕਸੀਲੈਂਸ ਸਥਾਪਤ ਕੀਤਾ ਜਾਵੇਗਾ- ਵੀ.ਸੀ.

0

ਯੂਨੀਵਰਸਿਟੀ ਵੱਲੋਂ ਪੰਜਾਬ ਸਕਿਲ ਡਿਵੈਲਪਮੈਂਟ ਮਿਸ਼ਨ ਦੇ ਸਹਿਯੋਗ ਨਾਲ “ਟਰੇਨਿੰਗ ਫ਼ਾਰ ਟਰੇਨਰਜ਼” ਪ੍ਰੋਗਰਾਮ ਦੀ ਸ਼ੁਰੂਆਤ
ਸੁਖਜਿੰਦਰ ਮਾਨ
ਬਠਿੰਡਾ, 7 ਸਤੰਬਰ : ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਜਲਦੀ ਹੀ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.), ਚੰਡੀਗੜ੍ਹ ਦੇ ਸਹਿਯੋਗ ਨਾਲ ਵੱਖ-ਵੱਖ ਹੁਨਰ ਖੇਤਰਾਂ ਵਿੱਚ ਅੱਪਡੇਟ ਸਿਖਲਾਈ ਪ੍ਰਦਾਨ ਕਰਨ ਲਈ ਯੂਨੀਵਰਸਿਟੀ ਦੇ ਮੁੱਖ ਕੈਂਪਸ ਵਿੱਚ ਇੱਕ ਸੈਂਟਰ ਆਫ਼ ਐਕਸੀਲੈਂਸ ਸਥਾਪਤ ਕਰੇਗੀ। ਪੀ.ਐਸ.ਡੀ.ਐਮ. ਨੇ ਕੇਂਦਰ ਦੀ ਸਥਾਪਨਾ ਦੇ ਪ੍ਰਸਤਾਵ ਨੂੰ ਪਹਿਲਾਂ ਹੀ ਮਨਜ਼ੂਰੀ ਦੇ ਦਿੱਤੀ ਹੈ, ਜੋ ਛੇਤੀ ਹੀ ਕੰਮ ਕਰਨਾ ਸ਼ੁਰੂ ਕਰ ਦੇਵੇਗਾ।ਉਪਰੋਕਤ ਪ੍ਰਗਟਾਵਾ ਯੂਨੀਵਰਸਿਟੀ ਦੇ ਵਾਈਸ ਚਾਂਸਲਰ, ਪ੍ਰੋ: ਬੂਟਾ ਸਿੰਘ ਸਿੱਧੂ ਨੇ ਪੰਜਾਬ ਹੁਨਰ ਮਿਸ਼ਨ ਵਿਕਾਸ (ਪੀ.ਐਸ.ਡੀ.ਐਮ.) ਦੇ ਸਾਰੇ ਰਜਿਸਟਰਡ ਕੇਂਦਰਾਂ ਲਈ ਯੂਨੀਵਰਸਿਟੀ ਸਕਿੱਲ ਸੈਂਟਰ ਵੱਲੋਂ ਕਰਵਾਏ ਜਾ ਰਹੇ ਦੋ ਹਫ਼ਤਿਆਂ ਦੀ ਟਰੇਨਿੰਗ ਫ਼ਾਰ ਟਰੇਨਰਜ਼ (ਟੀ.ਓ.ਟੀ.) ਪ੍ਰੋਗਰਾਮ ਦੇ ਉਦਘਾਟਨ ਦੌਰਾਨ ਕਹੀ। ਇਸ ਮੌਕੇ ਡਾ: ਗੁਰਿੰਦਰ ਪਾਲ ਸਿੰਘ ਬਰਾੜ, ਰਜਿਸਟਰਾਰ, ਐਮ.ਆਰ.ਐਸ.-ਪੀ.ਟੀ.ਯੂ, ਬਠਿੰਡਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।ਆਪਣੇ ਸੰਬੋਧਨ ਵਿੱਚ ਪ੍ਰੋ: ਸਿੱਧੂ ਨੇ ਸ਼੍ਰੀਮਤੀ ਦੀਪਤੀ ਉੱਪਲ, ਆਈ.ਏ.ਐਸ ਡਾਇਰੈਕਟਰ ਜਨਰਲ, ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਕਮ ਮਿਸ਼ਨ ਡਾਇਰੈਕਟਰ, ਅਤੇ ਪੀ.ਐਸ.ਡੀ.ਐਮ ਦਾ ਇਸ ਸਿਖਲਾਈ ਪ੍ਰੋਗਰਾਮ ਦੇ ਆਯੋਜਨ ਲਈ ਯੂਨੀਵਰਸਿਟੀ ਨੂੰ ਵਿੱਤੀ ਸਹਾਇਤਾ ਦੇਣ ਲਈ ਵਿਸ਼ੇਸ਼ ਧੰਨਵਾਦ ਕੀਤਾ।ਉਨ੍ਹਾਂ ਟਰੇਨਿੰਗ ਆਫ ਟ੍ਰੇਨਰਜ਼ ਮਾਡਲ ਦੀ ਸਿਖਲਾਈ ਦੀ ਮਹੱਤਤਾ ਬਾਰੇ ਚਾਨਣਾ ਪਾਇਆ, ਜਿਸਦਾ ਉਦੇਸ਼ ਮਾਸਟਰ ਟ੍ਰੇਨਰਾਂ ਨੂੰ ਨਵੀਨਤਮ ਸਿਖਲਾਈ ਦੇਣ ਵਾਲੀ ਕੋਚਿੰਗ ਵਿੱਚ ਸ਼ਾਮਲ ਕਰਨਾ ਹੈ, ਜੋ ਵਿਸ਼ਿਆਂ ਜਾਂ ਹੁਨਰ ਜਾਂ ਸਿਖਲਾਈ ਵਿੱਚ ਘੱਟ ਤਜਰਬੇਕਾਰ ਹਨ। ਉਨ੍ਹਾਂ ਕਿਹਾ ਕਿ ਇਹ ਟਰੇਨਿੰਗ ਪ੍ਰੋਗਰਾਮ ਸਮਰੱਥ ਇੰਸਟ੍ਰਕਟਰਾਂ ਦਾ ਇੱਕ ਪੂਲ ਤਿਆਰ ਕਰੇਗਾ, ਜੋ ਫਿਰ ਦੂਜੇ ਲੋਕਾਂ ਨੂੰ ਸਿਖਲਾਈ ਦੇ ਸਕਦੇ ਹਨ।
ਉਨ੍ਹਾਂ ਕਿਹਾ ਕਿ ਸਿਖਲਾਈ ਪ੍ਰੋਗਰਾਮ ਦਾ ਉਦੇਸ਼ ਇੰਸਟ੍ਰਕਟਰ ਦੀ ਸਿਖਲਾਈ ਸਮਰੱਥਾ ਅਤੇ ਹੁਨਰਾਂ ‘ਤੇ ਧਿਆਨ ਕੇਂਦਰਤ ਕਰਦੇ ਹੋਏ ਪ੍ਰਬੰਧਨ ਨੂੰ ਬਦਲਣਾ ਹੈ। ਉਨ੍ਹਾਂ ਕਿਹਾ ਕਿ ਟ੍ਰੇਨਰ ਦੀ ਸਿਖਲਾਈ ਮੁੱਖ ਤੌਰ ‘ਤੇ ‘ਵਿਚਾਰਾਂ ਅਤੇ ਤਜ਼ਰਬਿਆਂ ਦੀ ਸਾਂਝ’ ‘ਤੇ ਕੇਂਦ੍ਰਿਤ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਨਾਲ ਹੁਨਰਮੰਦ ਕਾਰਜ ਬਲ ਦਾ ਇੱਕ ਪੂਲ ਬਣੇਗਾ, ਜੋ ਉਦਯੋਗਾਂ ਦੇ ਵਿਕਾਸ ਲਈ ਲਾਭਕਾਰੀ ਸਾਬਿਤ ਹੋਵੇਗਾ।ਡਾ: ਗੁਰਿੰਦਰ ਪਾਲ ਸਿੰਘ ਬਰਾੜ ਨੇ ਕਿਹਾ ਕਿ ਯੂਨੀਵਰਸਿਟੀ ਇਸ ਮਾਲਵਾ ਖੇਤਰ ਵਿੱਚ ਇੱਕ ਤਕਨੀਕੀ ਯੂਨੀਵਰਸਿਟੀ ਹੋਣ ਦੇ ਨਾਤੇ ਇਸ ਹੁਨਰ ਨਿਖਾਰਣ ਮਿਸ਼ਨ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ।ਪ੍ਰੋਗਰਾਮ ਦੇ ਮੁੱਖ ਕੋਆਰਡੀਨੇਟਰ, ਡਾ. ਬਲਵਿੰਦਰ ਸਿੰਘ, ਪ੍ਰੋਫੈਸਰ, ਮਕੈਨੀਕਲ ਇੰਜੀਨੀਅਰਿੰਗ ਵਿਭਾਗ ਨੇ ਮੁੱਖ ਮਹਿਮਾਨ, ਸਰੋਤ ਵਿਅਕਤੀਆਂ, ਭਾਗੀਦਾਰਾਂ ਦਾ ਸਵਾਗਤ ਕੀਤਾ ਅਤੇ ਪ੍ਰੋਗਰਾਮ ਦੇ ਮੂਲ ਉਦੇਸ਼ਾਂ ‘ਤੇ ਚਾਨਣਾ ਪਾਇਆ।ਇਸ ਪ੍ਰੋਗਰਾਮ ਦੌਰਾਨ ਪ੍ਰਮੁੱਖ ਸਰੋਤ ਵਿਅਕਤੀਆਂ ਨੇ ਭਾਗੀਦਾਰਾਂ ਨਾਲ ਕੀਮਤੀ ਜਾਣਕਾਰੀ ਸਾਂਝੀ ਕੀਤੀ, ਜਿਨ੍ਹਾਂ ਵਿਚ ਸ਼੍ਰੀਮਤੀ ਸਰਵਪ੍ਰੀਤ ਕੌਰ, ਪ੍ਰਸਿੱਧ ਲੀਡਰਸ਼ਿਪ ਫੈਸੀਲੀਟੇਟਰ, ਪ੍ਰਮਾਣਿਤ ਨਿਊਰੋ ਭਾਸ਼ਾਈ ਪ੍ਰੋਗਰਾਮਰ ਟ੍ਰੇਨਰ ਨੇ ਲੀਡਰਸ਼ਿਪ ਦੇ ਹੁਨਰ ਨੂੰ ਵਧਾਉਣ ਅਤੇ ਪ੍ਰਭਾਵਸ਼ਾਲੀ ਸੰਚਾਰ ਹੁਨਰ ਦੀ ਮਹੱਤਤਾ ‘ਤੇ ਧਿਆਨ ਕੇਂਦਰਿਤ ਕੀਤਾ।ਪੰਜਾਬੀ ਯੂਨੀਵਰਸਿਟੀ ਦੇ ਕਾਨੂੰਨ ਵਿਭਾਗ ਤੋਂ ਡਾ: ਨਿੰਮੀ ਨੇ ਭਾਗ ਲੈਣ ਵਾਲਿਆਂ ਨੂੰ ਕੰਮ ਦੀ ਮਹੱਤਤਾ ਅਤੇ ਕਦਰਾਂ ਕੀਮਤਾਂ ਨੂੰ ਸਮਝਣ ਲਈ ਪ੍ਰੇਰਿਤ ਕੀਤਾ।
ਡਾ: ਪਰਦੀਪ ਜਿੰਦਲ, ਪੰਜਾਬੀ ਯੂਨੀਵਰਸਿਟੀ ਨੇ ਕਈ ਹੁਨਰਾਂ ਨੂੰ ਵਿਕਸਤ ਕਰਨ ‘ਤੇ ਧਿਆਨ ਕੇਂਦਰਿਤ ਕੀਤਾ, ਦੂਜਿਆਂ ਦੀ ਸਫਲਤਾ ਨੂੰ ਦੇਖ ਕੇ ਮਾਣ ਅਤੇ ਸੰਤੁਸ਼ਟੀ ਦੀ ਭਾਵਨਾ ਪੈਦਾ ਕਰਨ ਅਤੇ ਦੂਰ-ਦ੍ਰਿਸ਼ਟੀ ਨਾਲ ਸਿੱਖਣ ਅਤੇ ਤਰੱਕੀ ਕਰਨ ਦਾ ਸੁਝਾਅ ਦਿੱਤਾ।ਸ਼੍ਰੀਮਤੀ ਕੰਵਲਜੀਤ ਕੌਰ, ਇੰਚਾਰਜ ਫੈਸ਼ਨ ਟੈਕਨਾਲੋਜੀ ਅਤੇ ਫਾਈਨ ਆਰਟਸ ਗੁਰੂ ਕਾਸ਼ੀ ਯੂਨੀਵਰਸਿਟੀ ਨੇ ਕਿਹਾ ਕਿ ਇੱਕ ਟ੍ਰੇਨਰ ਸਿਖਿਆਰਥੀਆਂ ਲਈ ਰੋਲ ਮਾਡਲ ਹੋਣਾ ਚਾਹੀਦਾ ਹੈ।ਡਾਇਰੈਕਟਰ ਕਾਲਜ ਡਿਵੈਲਪਮੈਂਟ ਕੌਂਸਲ ਡਾ. ਬਲਵਿੰਦਰ ਸਿੰਘ ਨੇ “ਇੱਕ ਸਫਲ ਟ੍ਰੇਨਰ ਕਿਵੇਂ ਬਣਨਾ ਹੈ” ਵਿਸ਼ੇ ‘ਤੇ ਇੱਕ ਮਾਹਰ ਲੈਕਚਰ ਦਿੱਤਾ ਅਤੇ ਸਮਝਾਇਆ ਕਿ ਉੱਚ ਊਰਜਾ ਅਤੇ ਉਤਸ਼ਾਹ ਨਾਲ ਇੱਕ ਅਸਲ ਸਿਖਲਾਈ ਕੋਰਸ ਕਰਦੇ ਸਮੇਂ ਗਿਆਨ ਅਤੇ ਪ੍ਰਭਾਵੀ ਸਿਖਲਾਈ ਦੇ ਹੁਨਰ ਨੂੰ ਕਿਵੇਂ ਲਾਗੂ ਕਰਨਾ ਹੈ।ਈ.ਆਰ. ਸੁਖਵਿੰਦਰ ਸਿੰਘ, ਏ.ਆਰ. ਮਕੈਨੀਕਲ ਇੰਜੀਨੀਅਰਿੰਗ ਵਿਭਾਗ ਦੇ ਯਾਦਵਿੰਦਰ ਪਾਲ ਸ਼ਰਮਾ ਅਤੇ ਡਾ. ਸਤਪਾਲ ਸਿੰਘ ਨੇ ਪ੍ਰੋਗਰਾਮ ਦੇ ਆਯੋਜਨ ਵਿੱਚ ਮੁੱਖ ਭੂਮਿਕਾਵਾਂ ਨਿਭਾਈਆਂ।ਡਾਇਰੈਕਟਰ ਟ੍ਰੇਨਿੰਗ ਦੁਆਰਾ ਉਦਯੋਗਿਕ ਦੌਰਿਆਂ ਦਾ ਵੀ ਪ੍ਰਬੰਧ ਕੀਤਾ ਜਾਵੇਗਾ ਅਤੇ ਸਫਲ ਸਿਖਲਾਈ ਕੋਰਸ ਕਰਵਾਉਣ ਲਈ ਸਾਰੇ ਭਾਗੀਦਾਰਾਂ ਲਈ ਪਲੇਸਮੈਂਟ ਦਾ ਪ੍ਰਬੰਧ ਕੀਤਾ ਜਾਵੇਗਾ। ਇਸ ਮੌਕੇ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਸਾਰੇ ਡੀਨ, ਡਾਇਰੈਕਟਰ ਅਤੇ ਐਚਓਡੀ ਹਾਜ਼ਰ ਸਨ। ਕੇਂਦਰੀ ਦਾਖਲਾ ਕਮੇਟੀ ਨੇ ਦਾਖਲਾ ਡੇਟਾ ਪੇਸ਼ ਕੀਤਾ ਅਤੇ ਅਕਾਦਮਿਕ ਸਾਲ 2022-23 ਲਈ ਚੱਲ ਰਹੀ ਦਾਖਲਾ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ।

Our Visitor

1905991