Sunday, May 10, 2026
Home Blog Page 239

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਸਰਕਾਰ ਦੀ ਸਾਲ 2026 ਦੀ ਡਾਇਰੀ ਅਤੇ ਕੈਲੰਡਰ ਜਾਰੀ

0

Chandigarh News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਸਰਕਾਰੀ ਰਿਹਾਇਸ਼ ਵਿਖੇ ਸਾਲ 2026 ਲਈ ਪੰਜਾਬ ਸਰਕਾਰ ਦੀ ਅਧਿਕਾਰਤ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ ਹੈ, ਜੋ ਸਰਕਾਰ ਦੇ ਰੋਜ਼ਾਨਾ ਦੇ ਕੰਮਕਾਜ ਬਾਰੇ ਜਾਣਕਾਰੀ ਦੇਣ ਲਈ ਇੱਕ ਅਹਿਮ ਸੰਸਥਾਗਤ ਪ੍ਰਕਾਸ਼ਨ ਹੈ।ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਅਤੇ ਡਾਇਰੀ ਦਾ ਲੇਆਊਟ ਡਿਜ਼ਾਈਨ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੁਆਰਾ ਤਿਆਰ ਕੀਤਾ ਗਿਆ ਅਤੇ ਕੰਟਰੋਲਰ ਪ੍ਰਿੰਟਿੰਗ ਤੇ ਸਟੇਸ਼ਨਰੀ ਵਿਭਾਗ ਦੁਆਰਾ ਛਾਪਿਆ ਗਿਆ।ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਸਕੱਤਰ ਸੂਚਨਾ ਅਤੇ ਲੋਕ ਸੰਪਰਕ ਰਾਮਵੀਰ ਸਿੰਘ, ਡਾਇਰੈਕਟਰ ਸੂਚਨਾ ਅਤੇ ਲੋਕ ਸੰਪਰਕ ਵਿਮਲ ਸੇਤੀਆ ਅਤੇ ਹੋਰ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਸਰਕਾਰ ਵੱਲੋਂ 10 ਲੱਖ ਰੁਪਏ ਦੀ ਨਕਦੀ ਰਹਿਤ ਸਿਹਤ ਬੀਮਾ ਯੋਜਨਾ ਲਈ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਨਾਲ ਸਮਝੌਤਾ ਸਹੀਬੱਧ

0

👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ 15 ਜਨਵਰੀ ਨੂੰ ਸਿਹਤ ਬੀਮਾ ਯੋਜਨਾ ਦਾ ਕਰਨਗੇ ਆਗ਼ਾਜ਼
Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਾਅਦੇ ਅਨੁਸਾਰ ਸੂਬੇ ਦੇ ਸਾਰੇ ਲੋਕਾਂ ਲਈ ਵਿਆਪਕ ਸਿਹਤ ਕਵਰੇਜ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਇਸ ਮਹੀਨੇ ‘ਮੁੱਖ ਮੰਤਰੀ ਸਿਹਤ ਯੋਜਨਾ’ (ਐਮ.ਐਮ.ਐਸ.ਵਾਈ.) ਸ਼ੁਰੂ ਕਰਨ ਜਾ ਰਹੀ ਹੈ। ਇਸ ਸਬੰਧੀ ਇੱਕ ਅਹਿਮ ਮੀਲ ਪੱਥਰ ਸਥਾਪਤ ਕਰਦਿਆਂ ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਨਾਲ ਸਮਝੌਤਾ ਸਹੀਬੱਧ ਕੀਤਾ ਗਿਆ, ਜਿਸ ਤਹਿਤ ਪੰਜਾਬ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਦਾ ਨਕਦੀ ਰਹਿਤ ਸਿਹਤ ਬੀਮਾ ਪ੍ਰਦਾਨ ਕੀਤਾ ਜਾਵੇਗਾ। ਇਹ ਸਮਝੌਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਨਵਰੀ 2026 ਵਿੱਚ ਇਸ ਯੋਜਨਾ ਨੂੰ ਸ਼ੁਰੂ ਕਰਨ ਦੇ ਹਾਲ ਹੀ ਵਿੱਚ ਕੀਤੇ ਐਲਾਨ ਤੋਂ ਬਾਅਦ ਅਮਲ ਵਿੱਚ ਲਿਆਂਦਾ ਗਿਆ ਹੈ ਤਾਂ ਜੋ ਪੰਜਾਬ ਦੇ ਹਰੇਕ ਪਰਿਵਾਰ ਲਈ ਸਿਹਤ ਸੇਵਾਵਾਂ ਅਤੇ ਵਿੱਤੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਸਮਝੌਤੇ ‘ਤੇ ਰਾਜ ਸਿਹਤ ਏਜੰਸੀ (ਐਸ.ਐਚ.ਏ.) ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਸੰਯਮ ਅਗਰਵਾਲ ਅਤੇ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਦੇ ਕਾਰਜਕਾਰੀ ਡਾਇਰੈਕਟਰ ਮੈਥਿਊ ਜਾਰਜ ਨੇ ਦਸਤਖਤ ਕੀਤੇ।ਇਸਨੂੰ ਇੱਕ ਮਹੱਤਵਪੂਰਨ ਸੁਧਾਰ ਦੱਸਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪਹਿਲਾਂ ਪ੍ਰਦਾਨ ਕੀਤੇ ਜਾ ਰਹੇ 5 ਲੱਖ ਰੁਪਏ ਦੇ ਸਿਹਤ ਕਵਰੇਜ, ਜੋ ਕੁਝ ਖਾਸ ਸ਼੍ਰੇਣੀਆਂ ਤੱਕ ਹੀ ਸੀਮਿਤ ਨੂੰ, ਦੁੱਗਣਾ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ  ਐਸ.ਸੀ. ਭਾਈਚਾਰੇ ਦੀ ਭਲਾਈ ਲਈ ਮੰਤਰੀ ਡਾ. ਬਲਜੀਤ ਕੌਰ ਦੀ 25 ਵਿਭਾਗਾਂ ਨਾਲ ਅਹਿਮ ਬੈਠਕ

ਇਸ ਲਈ ਨਵੀਂ ਯੋਜਨਾ ਦਾ ਉਦੇਸ਼ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਸਮੇਤ ਪੰਜਾਬ ਦੇ ਸਾਰੇ ਨਿਵਾਸੀਆਂ ਨੂੰ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਨਕਦੀ ਰਹਿਤ ਇਲਾਜ ਪ੍ਰਦਾਨ ਕਰਨਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ 15 ਜਨਵਰੀ, 2026 ਨੂੰ ਇਸ ਯੋਜਨਾ ਦੀ ਰਸਮੀ ਸ਼ੁਰੂਆਤ ਕਰਨਗੇ।ਸਿਹਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਯੋਜਨਾ ਪੂਰੀ ਤਰ੍ਹਾਂ ਬਰਾਬਰੀ ਦੇ ਸਿਧਾਂਤ ਦੇ ਆਧਾਰ ‘ਤੇ ਤਿਆਰ ਕੀਤੀ ਗਈ ਹੈ, ਜਿਸ ਵਿੱਚ ਕੋਈ ਆਮਦਨ ਸੀਮਾ ਜਾਂ ਕਿਸੇ ਨੂੰ ਯੋਜਨਾ ਦੇ ਦਾਇਰੇ ‘ਚੋਂ ਬਾਹਰ ਰੱਖਣ ਦੇ ਮਾਪਦੰਡ ਨਹੀਂ ਹਨ। ਸਿਰਫ਼ ਆਧਾਰ ਅਤੇ ਵੋਟਰ ਆਈਡੀ ਦੀ ਵਰਤੋਂ ਕਰਕੇ ਕਾਮਨ ਸਰਵਿਸ ਸੈਂਟਰਾਂ (ਸੀਐਸਸੀਜ਼) ਰਾਹੀਂ ਰਜਿਸਟਰੇਸ਼ਨ ਨੂੰ ਸਰਲ ਅਤੇ ਪਹੁੰਚਯੋਗ ਬਣਾਇਆ ਗਿਆ ਹੈ, ਜਿਸ ਤੋਂ ਬਾਅਦ ਲਾਭਪਾਤਰੀਆਂ ਨੂੰ ਸਮਰਪਿਤ ਐਮ.ਐਮ.ਐਸ.ਵਾਈ. ਸਿਹਤ ਕਾਰਡ ਪ੍ਰਾਪਤ ਹੋਣਗੇ। ਉਨ੍ਹਾਂ ਕਿਹਾ ਕਿ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਜਲਦੀ ਹੀ ਇੱਕ ਹੈਲਪਲਾਈਨ ਵੀ ਸ਼ੁਰੂ ਕੀਤੀ ਜਾਵੇਗੀ।ਇਸ ਯੋਜਨਾ ਦੇ ਕਾਰਜਸ਼ੀਲ ਢਾਂਚੇ ਬਾਰੇ ਗੱਲ ਕਰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ – ਜਿਸਦੀ ਚੋਣ ਤਾਮਿਲਨਾਡੂ ਸਮੇਤ ਹੋਰ ਰਾਜਾਂ ਵਿੱਚ ਬਿਹਤਰੀਨ ਸਿਹਤ ਬੀਮਾ ਯੋਜਨਾਵਾਂ ਨੂੰ ਲਾਗੂ ਕਰਨ ਵਿੱਚ ਚੰਗੇ ਟਰੈਕ ਰਿਕਾਰਡ ਨੂੰ ਦੇਖਦਿਆਂ ਕੀਤੀ ਗਈ ਹੈ, ਵੱਲੋਂ ਸੂਬੇ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਪ੍ਰਤੀ ਪਰਿਵਾਰ 1,00,000 ਦਾ ਸਿਹਤ ਕਵਰ ਪ੍ਰਦਾਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ  ਖੇਤੀਬਾੜੀ ਨੂੰ ਹੁਲਾਰਾ ਦੇਣ ਲਈ ਏ.ਆਈ. ਦੀ ਵਰਤੋਂ ਕਰੇਗਾ ਪੰਜਾਬ

ਉਨ੍ਹਾਂ ਦੱਸਿਆ ਕਿ 1,00,000 ਤੋਂ 10,00,000 ਰੁਪਏ ਦੇ ਦਰਮਿਆਨ ਇਲਾਜ ਦੀਆਂ ਲੋੜਾਂ ਸਬੰਧੀ ਸਟੇਟ ਹੈਲਥ ਏਜੰਸੀ (ਐਸ.ਐਚ.ਏ.), ਪੰਜਾਬ ਦੁਆਰਾ ਟਰੱਸਟ ਦੇ ਆਧਾਰ ‘ਤੇ ਬੀਮਾ ਪ੍ਰਦਾਨ ਕੀਤਾ ਜਾਵੇਗਾ।ਸਿਹਤ ਮੰਤਰੀ ਨੇ ਕਿਹਾ ਕਿ ਯੂਨਾਈਟਿਡ ਇੰਡੀਆ ਕੰਪਨੀ ਦੀ ਚੋਣ ਸੀਪੀਡੀ ਪ੍ਰੋਸੈਸਿੰਗ ਨੂੰ ਕੁਸ਼ਲ ਢੰਗ ਨਾਲ ਪ੍ਰਬੰਧਿਤ ਕਰਨ ਵਿੱਚ ਮਾਹਿਰਾਂ ਦੀਆਂ ਸੇਵਾਵਾਂ ਪ੍ਰਦਾਨ ਕਰੇਗੀ, ਜਿਸ ਨਾਲ ਕਲੇਮ ਸੈਟਲਮੈਂਟ ਅਤੇ ਭੁਗਤਾਨ ਜਾਰੀ ਹੋਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਆਵੇਗੀ।ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਇਹ ਸਕੀਮ ਨਵੀਨ ਸਿਹਤ ਲਾਭ ਪੈਕੇਜ (ਐਚਬੀਪੀ 2.2) ਨੂੰ ਅਪਣਾਉਂਦੀ ਹੈ, ਜੋ 2000 ਤੋਂ ਵੱਧ ਸਿਲੈਕਟਿਡ ਇਲਾਜ ਪੈਕੇਜਾਂ ਰਾਹੀਂ ਵਿਆਪਕ ਕਵਰੇਜ ਨੂੰ ਯਕੀਨੀ ਬਣਾਉਂਦੀ ਹੈ। ਇਸ ਯੋਜਨਾ ਤਹਿਤ ਲਾਭਪਾਤਰੀ 824 ਸੂਚੀਬੱਧ ਹਸਪਤਾਲਾਂ ਦੇ ਇੱਕ ਮਜ਼ਬੂਤ ਨੈੱਟਵਰਕ ਤੱਕ ਪਹੁੰਚ ਕਰਕੇ ਸੈਕੰਡਰੀ ਅਤੇ ਟਰਸ਼ਰੀ ਸਿਹਤ ਸੰਭਾਲ ਸੇਵਾਵਾਂ ਹਾਸਲ ਕਰ ਸਕਦੇ ਹਨ, ਜਿਨ੍ਹਾਂ ਵਿੱਚ ਮੌਜੂਦਾ ਸਮੇਂ 212 ਸਰਕਾਰੀ ਹਸਪਤਾਲ, ਭਾਰਤ ਸਰਕਾਰ ਅਧੀਨ ਅੱਠ ਹਸਪਤਾਲ ਅਤੇ 600 ਤੋਂ ਵੱਧ ਨਿੱਜੀ ਹਸਪਤਾਲ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸਮੇਂ ਦੇ ਨਾਲ ਇਸ ਯੋਜਨਾ ਅਧੀਨ ਸੂਚੀਬੱਧ ਹਸਪਤਾਲਾਂ ਦੀ ਗਿਣਤੀ ਵਿੱਚ ਹੋਰ ਵਾਧਾ ਹੋਣ ਦੀ ਉਮੀਦ ਹੈ।ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਕੁਮਾਰ ਰਾਹੁਲ ਵੀ ਮੌਜੂਦ ਸਨ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪਿਛਲੇ ਤਿੰਨ ਸਾਲਾਂ ਤੋਂ ਮਨਰੇਗਾ ਅਧੀਨ ਭ੍ਰਿਸ਼ਟਾਚਾਰ ‘ਤੇ ਸੂਬਾ ਸਰਕਾਰ ਚੁੱਪ ਕਿਉਂ ਹੈ? – ਕੈਂਥ

0

Bathinda News: “ਵਿਕਸਤ ਭਾਰਤ-ਰੁਜ਼ਗਾਰ ਅਤੇ ਆਜੀਵਿਕਾ ਮਿਸ਼ਨ (ਪੇਂਡੂ) ਐਕਟ 2025(ਵੀਬੀ- ਜੀ ਰਾਮ ਜੀ)” ਅਧੀਨ ਪੇਂਡੂ ਮਜ਼ਦੂਰਾਂ ਨੂੰ ਹੁਣ 100 ਦਿਨਾਂ ਦੀ ਬਜਾਏ 125 ਦਿਨ ਦਾ ਰੁਜ਼ਗਾਰ ਮਿਲੇਗਾ, ਅਤੇ ਸਮੇਂ ਸਿਰ ਕੰਮ ਨਾ ਮਿਲਣ ‘ਤੇ ਬੇਰੁਜ਼ਗਾਰੀ ਭੱਤੇ ਦੀ ਵਿਵਸਥਾ ਪਹਿਲਾਂ ਵਾਂਗ ਹੀ ਰਹੇਗੀ। ਇਹ ਦਾਅਵਾ ਅੱਜ ਬਠਿੰਡਾ ਵਿਖੇ ਪਾਰਟੀ ਦਫ਼ਤਰ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਬੋਲਦਿਆਂ ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਦੇ ਉਪ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਪਿਛਲੇ ਤਿੰਨ ਸਾਲਾਂ ਵਿੱਚ ਮੌਜੂਦਾ ਮਨਰੇਗਾ ਕਾਨੂੰਨ ਤਹਿਤ ਮਜ਼ਦੂਰਾਂ ਨੂੰ 100 ਦਿਨ ਦਾ ਰੁਜ਼ਗਾਰ ਦੇਣ ਵਿੱਚ ਪੂਰੀ ਤਰ੍ਹਾਂ ਅਸਫਲ ਰਹੀ ਹੈ, ਪਰ ਮੁੱਖ ਮੰਤਰੀ ਇਸ ਗੰਭੀਰ ਅਸਫਲਤਾ ‘ਤੇ ਪੂਰੀ ਤਰ੍ਹਾਂ ਚੁੱਪ ਹਨ।ਉਨ੍ਹਾਂ ਦੱਸਿਆ ਕਿ ਮਨਰੇਗਾ ਕਾਨੂੰਨ ਅਨੁਸਾਰ, ਸੂਬਾ ਸਰਕਾਰ ਲਈ ਮਜ਼ਦੂਰ ਵੱਲੋਂ ਮੰਗੇ ਜਾਣ ‘ਤੇ 15 ਦਿਨਾਂ ਦੇ ਅੰਦਰ ਕੰਮ ਦੇਣਾ ਲਾਜ਼ਮੀ ਹੈ।

ਇਹ ਵੀ ਪੜ੍ਹੋ  ਬਠਿੰਡਾ ਦੇ ਰੇਲਵੇ ਸਟੇਸ਼ਨ ਕੋਲ ਮ੍ਰਿਤਕ ਨਵਜੰਮੇ ਲੜਕਾ ਬਰਾਮਦ

ਜੇਕਰ ਕੰਮ ਨਹੀਂ ਮਿਲਦਾ ਤਾਂ ਬੇਰੁਜ਼ਗਾਰੀ ਭੱਤਾ ਦੇਣਾ ਪੈਂਦਾ ਹੈ, ਪਰ ਪੰਜਾਬ ਸਰਕਾਰ ਨਾ ਤਾਂ ਸਮੇਂ ਸਿਰ ਕੰਮ ਦਿੰਦੀ ਹੈ ਅਤੇ ਨਾ ਹੀ ਬੇਰੁਜ਼ਗਾਰੀ ਭੱਤਾ ਦਿੰਦੀ ਹੈ। ਮਨਰੇਗਾ ਦੀ ਧਾਰਾ 25 ਤਹਿਤ ਅਜਿਹੀ ਸਥਿਤੀ ਵਿੱਚ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਕੈਂਥ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ (ਮਨਰੇਗਾ) ਤਹਿਤ ਫੰਡਾਂ ਦੀ ਦੁਰਵਰਤੋਂ ਅਤੇ ਗਬਨ ਨਾਲ ਸਬੰਧਤ ਵੱਖ-ਵੱਖ ਘੁਟਾਲਿਆਂ ਨਾਲ ਸਬੰਧਤ ਪੰਜਾਬ ਵਿੱਚ ਕਥਿਤ ਬੇਨਿਯਮੀਆਂ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਨਹੀਂ ਦਿੱਤੇ ਹਨ।ਉਨ੍ਹਾਂ ਦੋਸ਼ ਲਾਇਆ ਕਿ 2024-25 ਵਿੱਚ 6,095 ਗ੍ਰਾਮ ਪੰਚਾਇਤਾਂ ਅਤੇ 2025-26 ਵਿੱਚ 7,389 ਗ੍ਰਾਮ ਪੰਚਾਇਤਾਂ ਵਿੱਚ ਮਨਰੇਗਾ ਤਹਿਤ ਲਾਜ਼ਮੀ ਸਮਾਜਿਕ ਆਡਿਟ ਨਹੀਂ ਕਰਵਾਏ ਗਏ।

ਇਹ ਵੀ ਪੜ੍ਹੋ  Bathinda ‘ਚ ਬੱਚਾ ਬਦਲਣ ਦਾ ਮਾਮਲਾ; ਭਲਕੇ ਹੋਵੇਗਾ ਢਾਈ ਮਹੀਨਿਆਂ ਦੀ ਬੱਚੀ ਦਾ DNA ਟੈਸਟ

ਉਨ੍ਹਾਂ ਅੱਗੇ ਦੋਸ਼ ਲਾਇਆ ਕਿ ਸੂਬਾ ਸਰਕਾਰ ਮਨਰੇਗਾ ਦੇ ਮੁੱਦੇ ‘ਤੇ ਪੰਜਾਬ ਦੇ ਲੋਕਾਂ ਨੂੰ ਇਹ ਝੂਠਾ ਦਾਅਵਾ ਕਰਕੇ ਗੁੰਮਰਾਹ ਕਰ ਰਹੀ ਹੈ ਕਿ ਕੇਂਦਰ ਸਰਕਾਰ ਤੋਂ 23,446 ਕਰੋੜ ਰੁਪਏ ਬਕਾਇਆ ਹਨ। ਉਨ੍ਹਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ (2024-2025) ਬਾਰੇ ਸਥਾਈ ਕਮੇਟੀ ਦੀ ਰਿਪੋਰਟ ਦੇ ਅੰਕੜਿਆਂ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਜਾ ਰਿਹਾ ਹੈ। ਕਿਉਂਕਿ ਹਰਪਾਲ ਚੀਮਾ ਜੋ ਰਿਪੋਰਟ ਦਿਖਾ ਰਹੇ ਹਨ, ਉਸ ਦੇ ਅਗਲੇ ਪੰਨੇ ‘ਤੇ ਸਪੱਸ਼ਟ ਤੌਰ ‘ਤੇ ਕਿਹਾ ਗਿਆ ਹੈ ਕਿ ਸਾਲ 2024-25 ਲਈ ਕਿਸੇ ਵੀ ਰਾਜ ਵਿੱਚ ਮਨਰੇਗਾ ਮਜ਼ਦੂਰਾਂ ਲਈ ਕੋਈ ਬਕਾਇਆ ਤਨਖਾਹ ਨਹੀਂ ਹੈ।ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ, ਜਨਰਲ ਸਕੱਤਰ ਉਮੇਸ਼ ਸ਼ਰਮਾ, ਮੀਤ ਪ੍ਰਧਾਨ ਵਰਿੰਦਰ ਸ਼ਰਮਾ, ਸ਼ਿਆਮ ਲਾਲ ਬਾਸਲ, ਬਲਦੇਵ ਅਕਲੀਆ, ਗੌਰਵ ਨਿਧਾਨੀਆਂ, ਰਾਜੇਸ਼ ਜਿੰਦਲ ਅਤੇ ਚਿਰਾਗ ਸਿੰਗਲਾ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda BJP ਵੱਲੋਂ ਜ਼ਿਲ੍ਹਾ ਜਥੇਬੰਦੀ ਦਾ ਐਲਾਨ; ਦੇਖੋ ਲਿਸਟ

0

Bathinda News: Bathinda BJP ; ਅੱਜ ਭਾਰਤੀ ਜਨਤਾ ਪਾਰਟੀ ਬਠਿੰਡਾ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਵੱਲੋਂ ਆਪਣੀ ਜ਼ਿਲ੍ਹਾ ਜਥੇਬੰਦੀ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਅਤੇ ਸੰਗਠਨ ਮੰਤਰੀ ਸ੍ਰੀਨਿਵਾਸੂ ਦੇ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਸ਼੍ਰੀ ਸਿੰਗਲਾ ਵੱਲੋਂ ਸੂਬਾ ਜਨਰਲ ਸਕੱਤਰ ਅਤੇ ਮਾਲਵਾ ਜੋਨ ਦੇ ਇੰਚਾਰਜ ਦਿਆਲ ਸੋਢੀ ਦੀ ਮੌਜੂਦਗੀ ਵਿੱਚ ਇਸ ਟੀਮ ਦਾ ਐਲਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਟੀਮ ਦਾ ਹੋਰ ਵਿਸਤਾਰ ਕੀਤਾ ਜਾਵੇਗਾ ਅਤੇ ਸੈੱਲਾਂ ਅਤੇ ਮੋਰਚਿਆਂ ਦੀ ਘੋਸ਼ਣਾ ਵੀ ਜਲਦੀ ਹੀ ਕੀਤੀ ਜਾਵੇਗੀ। ਨਵੀਂ ਐਲਾਨੀ ਟੀਮ ਵਿਚ 5 ਉਪ ਪ੍ਰਧਾਨ, 3 ਜਨਰਲ ਸੈਕਟਰੀ, 5 ਸੈਕਟਰੀ, 1 ਦਫ਼ਤਰ ਸਕੱਤਰ ਅਤੇ ਕੈਸ਼ੀਅਰ ਤੋਂ ਇਲਾਵਾ ਵੱਖ ਵੱਖ ਮੋਰਚਿਆਂ ਦੇ ਕਨਵੀਨਰ ਸ਼ਾਮਲ ਕੀਤੇ ਗਏ ਹਨ।

ਇਹ ਵੀ ਪੜ੍ਹੋ Bathinda ‘ਚ ਬੱਚਾ ਬਦਲਣ ਦਾ ਮਾਮਲਾ; ਭਲਕੇ ਹੋਵੇਗਾ ਢਾਈ ਮਹੀਨਿਆਂ ਦੀ ਬੱਚੀ ਦਾ DNA ਟੈਸਟ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਐਸ.ਸੀ. ਭਾਈਚਾਰੇ ਦੀ ਭਲਾਈ ਲਈ ਮੰਤਰੀ ਡਾ. ਬਲਜੀਤ ਕੌਰ ਦੀ 25 ਵਿਭਾਗਾਂ ਨਾਲ ਅਹਿਮ ਬੈਠਕ

0

Chandigarh News:ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਰਾਜ ਵਿੱਚ ਅਨੁਸੂਚਿਤ ਜਾਤੀਆਂ ਦੀ ਸਮਾਜਿਕ-ਆਰਥਿਕ ਭਲਾਈ ਲਈ ਲਾਗੂ ਕੀਤੇ ਜਾ ਰਹੇ ਅਨੁਸੂਚਿਤ ਜਾਤੀਆਂ ਸਬ-ਪਲਾਨ (ਐਸ.ਸੀ.ਐਸ.ਪੀ.) ਦੀ ਪ੍ਰਗਤੀ ਦੀ ਸਮੀਖਿਆ ਲਈ ਇਕ ਅਹਿਮ ਬੈਠਕ ਕੀਤੀ। ਇਸ ਬੈਠਕ ਦੌਰਾਨ ਐਸ.ਸੀ. ਸਬ-ਪਲਾਨ ਅਧੀਨ ਸਕੀਮਾਂ ਲਾਗੂ ਕਰ ਰਹੇ ਲਗਭਗ 25 ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਵਿਸਥਾਰ ਨਾਲ ਚਰਚਾ ਕੀਤੀ ਗਈ।ਮੀਟਿੰਗ ਵਿੱਚ ਡਾ. ਬਲਜੀਤ ਕੌਰ ਨੇ ਵਿੱਤੀ ਸਾਲ 2025-26 ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਐਸ.ਸੀ. ਸਬ-ਪਲਾਨ ਤਹਿਤ ਕੀਤੇ ਜਾ ਰਹੇ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਿਨ੍ਹਾਂ ਯੋਜਨਾਵਾਂ ਲਈ ਰੱਖੀ ਗਈ ਰਾਸ਼ੀ ਹਾਲੇ ਤੱਕ ਖਰਚ ਨਹੀਂ ਹੋਈ, ਉਸ ਦੀ ਵਰਤੋਂ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਰਾਸ਼ੀ ਤੁਰੰਤ ਜਾਰੀ ਕਰਵਾ ਕੇ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ‘ਤੇ ਲੋਕਾਂ ਤੱਕ ਪਹੁੰਚਾਇਆ ਜਾਵੇ।

ਇਹ ਵੀ ਪੜ੍ਹੋ Bathinda ‘ਚ ਬੱਚਾ ਬਦਲਣ ਦਾ ਮਾਮਲਾ; ਭਲਕੇ ਹੋਵੇਗਾ ਢਾਈ ਮਹੀਨਿਆਂ ਦੀ ਬੱਚੀ ਦਾ DNA ਟੈਸਟ

ਮੰਤਰੀ ਨੇ ਸਪੱਸ਼ਟ ਕੀਤਾ ਕਿ ਐਸ.ਸੀ. ਸਬ-ਪਲਾਨ ਤਹਿਤ ਰੱਖੀ ਗਈ ਰਾਸ਼ੀ ਦੀ ਵਰਤੋਂ ਸਿਰਫ਼ ਅਨੁਸੂਚਿਤ ਜਾਤੀ ਭਾਈਚਾਰੇ ਦੀ ਭਲਾਈ ਲਈ ਹੀ ਕੀਤੀ ਜਾਵੇ ਅਤੇ ਇਸ ਵਿੱਚ ਕਿਸੇ ਕਿਸਮ ਦੀ ਲਾਪਰਵਾਹੀ ਜਾਂ ਗਲਤ ਵਰਤੋਂ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਵੱਖ-ਵੱਖ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਆਪਣੇ-ਆਪਣੇ ਵਿਭਾਗਾਂ ਵੱਲੋਂ ਕਵਰ ਕੀਤੇ ਜਾ ਰਹੇ ਲਾਭਪਾਤਰੀਆਂ ਅਤੇ ਪਿੰਡਾਂ ਦੀ ਵਿਸਥਾਰਪੂਰਕ ਸੂਚੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਨੂੰ ਮੁਹੱਈਆ ਕਰਵਾਈ ਜਾਵੇ, ਤਾਂ ਜੋ ਰਾਖਵੇਂ ਫੰਡਾਂ ਦੀ ਸਹੀ, ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਵਰਤੋਂ ਯਕੀਨੀ ਬਣਾਈ ਜਾ ਸਕੇ।ਡਾ. ਬਲਜੀਤ ਕੌਰ ਨੇ ਵਿਭਾਗਾਂ ਨੂੰ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਮੌਜੂਦਾ ਲੋੜਾਂ ਦੇ ਅਨੁਕੂਲ ਨਵੀਆਂ, ਲੋਕ-ਹਿਤੈਸ਼ੀ ਅਤੇ ਨਿਵੇਕਲੀਆਂ ਸਕੀਮਾਂ ਤਿਆਰ ਕਰਨ ‘ਤੇ ਵੀ ਜ਼ੋਰ ਦਿੱਤਾ।

ਇਹ ਵੀ ਪੜ੍ਹੋ Ex MLA ਦੇ ਪੁੱਤਰ ਨੂੰ ਧਮਕੀ ਦੇ ਮਾਮਲੇ ‘ਚ ਹੁਣ ਪਾਕਿਸਤਾਨੀ ਡੋਨ ਦੀ ਆਡੀਓ ਚਰਚਾ ‘ਚ !

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅਨੁਸੂਚਿਤ ਜਾਤੀਆਂ ਦੇ ਸਮੂਹਿਕ ਵਿਕਾਸ, ਸਸ਼ਕਤੀਕਰਨ ਅਤੇ ਉਨ੍ਹਾਂ ਦੀ ਜੀਵਨ-ਪੱਧਰ ਨੂੰ ਸੁਧਾਰਨ ਲਈ ਲਗਾਤਾਰ ਪ੍ਰਭਾਵਸ਼ਾਲੀ ਕਦਮ ਚੁੱਕ ਰਹੀ ਹੈ।ਮੰਤਰੀ ਨੇ ਐਸ.ਸੀ. ਸਬ-ਪਲਾਨ ਦੀ ਪ੍ਰਗਤੀ ਦੀ ਨਿਰੰਤਰ ਸਮੀਖਿਆ ਲਈ ਜਲਦੀ ਹੀ ਦੁਬਾਰਾ ਅਜਿਹੀ ਬੈਠਕ ਕਰਨ ਦੀ ਗੱਲ ਵੀ ਕਹੀ, ਤਾਂ ਜੋ ਅਨੁਸੂਚਿਤ ਜਾਤੀਆਂ ਨਾਲ ਸੰਬੰਧਿਤ ਸਕੀਮਾਂ ਦਾ ਲਾਗੂਕਰਨ ਹੋਰ ਵੱਧ ਸੁਚਾਰੂ, ਸਮੇਂ-ਸਿਰ ਅਤੇ ਪ੍ਰਭਾਵੀ ਬਣਾਇਆ ਜਾ ਸਕੇ।ਇਸ ਬੈਠਕ ਵਿੱਚ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ (ਆਈ.ਏ.ਐਸ), ਐਸ.ਸੀ. ਸਬ-ਪਲਾਨ ਲਈ ਨੋਡਲ ਵਿਭਾਗ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਪ੍ਰਮੁੱਖ ਸਕੱਤਰ ਸ਼੍ਰੀ ਵੀ.ਕੇ. ਮੀਨਾ (ਆਈ.ਏ.ਐੱਸ.), ਡਾਇਰੈਕਟਰ-ਕਮ-ਵਧੀਕ ਸਕੱਤਰ ਸ਼੍ਰੀਮਤੀ ਵਿੰਮੀ ਭੁੱਲਰ (ਆਈ.ਏ.ਐੱਸ.), ਖੋਜ ਅਫ਼ਸਰ ਡਾ. ਲਿਵਪ੍ਰੀਤ ਕੌਰ ਅਤੇ ਸ਼੍ਰੀ ਕਮਲਜੀਤ ਸਿੰਘ ਵੀ ਹਾਜ਼ਰ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਬਠਿੰਡਾ ਦੇ ਰੇਲਵੇ ਸਟੇਸ਼ਨ ਕੋਲ ਮ੍ਰਿਤਕ ਨਵਜੰਮੇ ਲੜਕਾ ਬਰਾਮਦ

0

👉ਪੁਲਿਸ ਵੱਲੋਂ ਜਾਂਚ ਸ਼ੁਰੂ; ਅਣਵਿਆਹੀ ਮਾਂ ਦਾ ਕਾਰਾ ਜਾਪਦਾ
Bathinda News: Bathinda ਦੇ ਰੇਲਵੇ ਸਟੇਸ਼ਨ ਦੇ ਪਾਰਸਲ ਘਰ ਕੋਲ ਇੱਕ ਨਵਜੰਮੇ ਬੱਚਾ ਬਰਾਮਦ ਹੋਇਆ ਹੈ, ਜਿਸਦੀ ਇੱਕ ਲੱਤ ਕੁੱਤਿਆਂ ਵੱਲੋਂ ਬੁਰੀ ਤਰ੍ਹਾਂ ਖਾਦੀ ਹੋਈ ਸੀ। ਇਹ ਬੱਚਾ ਰਾਤ ਦੇ ਹਨੇਰੇ ਵਿੱਚ ਕਿਸੇ ਵੱਲੋਂ ਰੇਲਵੇ ਲਾਈਨ ਕੋਲ ਸੁੱਟਿਆਂ ਹੋਇਆ ਜਾਪਦਾ ਹੈ ਤੇ ਪੁਲਿਸ ਨੂੰ ਪਹਿਲੀ ਨਜ਼ਰੇ ਇਹ ਕਾਰਾ ਕਿਸੇ ਅਣਵਿਆਹੀ ਮਾਂ ਦਾ ਲੱਗਦਾ ਹੈ। ਘਟਨਾ ਦਾ ਪਤਾ ਲੱਗਦਿਆਂ ਹੀ ਸਹਾਰਾ ਜਨ ਸੇਵਾ ਦੇ ਵਰਕਰਾਂ ਵੱਲੋਂ ਮੌਕੇ ‘ਤੇ ਪੁੱਜ ਕੇ ਬੱਚੇ ਦੀ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਦੇ ਮੁਰਦਾ ਘਰ ਵਿੱਚ ਪਹੁੰਚਾਇਆ ਗਿਆ।

ਇਹ ਵੀ ਪੜ੍ਹੋ Bathinda ‘ਚ ਬੱਚਾ ਬਦਲਣ ਦਾ ਮਾਮਲਾ; ਭਲਕੇ ਹੋਵੇਗਾ ਢਾਈ ਮਹੀਨਿਆਂ ਦੀ ਬੱਚੀ ਦਾ DNA ਟੈਸਟ

ਜੀਆਰਪੀ ਪੁਲਿਸ ਵੱਲੋਂ ਮੌਕੇ ‘ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮੁਲਜ਼ਮਾਂ ਦੀ ਪੈੜ ਨੱਪਣ ਲਈ ਪੁਲਿਸ ਵੱਲੋਂ ਆਸ ਪਾਸ ਦੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ। ਬੱਚੇ ਦੀ ਮ੍ਰਿਤਕ ਦੇਹ ਦੇ ਕੋਲੋਂ ਇੱਕ ਔਰਤ ਦੀ ਖੂਨ ਨਾਲ ਲਿਬੜੀ ਹੋਈ ਸਲਵਾਰ ਅਤੇ ਇੱਕ ਸ਼ਰਟ ਵੀ ਬਰਾਮਦ ਹੋਈ ਹੈ । ਪੁਲਿਸ ਨੂੰ ਸ਼ੱਕ ਹੈ ਕਿ ਬੱਚੇ ਨੂੰ ਜਨਮ ਦੇਣ ਤੋਂ ਬਾਅਦ ਇੱਥੇ ਜਿੰਦਾ ਸੁੱਟ ਦਿੱਤਾ ਗਿਆ, ਜਿਸ ਦੀ ਕੁਝ ਸਮੇਂ ਬਾਅਦ ਠੰਡ ਨਾਲ ਮੌਤ ਹੋ ਗਈ। ਫਿਲਹਾਲ ਬੱਚੇ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ, ਜਿਸ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾ ਬਾਰੇ ਖੁਲਾਸਾ ਹੋ ਸਕੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda ‘ਚ ਬੱਚਾ ਬਦਲਣ ਦਾ ਮਾਮਲਾ; ਭਲਕੇ ਹੋਵੇਗਾ ਢਾਈ ਮਹੀਨਿਆਂ ਦੀ ਬੱਚੀ ਦਾ DNA ਟੈਸਟ

0

Bathinda News: ਪਿਛਲੇ ਕਰੀਬ ਦੋ ਮਹੀਨਿਆਂ ਤੋਂ ਬਠਿੰਡਾ ‘ਚ ਇੱਕ ਪ੍ਰਾਈਵੇਟ ਹਸਪਤਾਲ ਵਿਚ ਨਵਜੰਮਾ ਬੱਚਾ ਬਦਲਣ ਦਾ ਮਾਮਲਾ ਚਰਚਾ ਵਿਚ ਬਣਿਆ ਹੋਇਆ ਹੈ। ਇਸ ਮਾਮਲੇ ਵਿਚ ਥਾਣਾ ਸਿਵਲ ਲਾਈਨਜ਼ ਦੀ ਪੁਲਿਸ ਨੇ ਬੱਚੀ ਦੇ ਕਥਿਤ ਪਿਤਾ ਸਿਵਰਾਜ਼ ਸਿੰਘ ਦੇ ਬਿਆਨਾਂ ਉੱਪਰ ਪਹਿਲਾਂ ਹੀ ਬਠਿੰਡਾ ਦੇ ਸਟੇਡੀਅਮ ਕੋਲ ਸਥਿਤ ਸਿਟੀ ਹਸਪਤਾਲ ਦੀ ਮਹਿਲਾ ਡਾਕਟਰ ਵਿਰੁਧ ਪਰਚਾ ਦਰਜ਼ ਕੀਤਾ ਜਾ ਚੁੱਕਿਆ ਹੈ। ਹੁਣ ਦੁੱਧ ਤੇ ਪਾਣੀ ਦਾ ਨਿਤਾਰਾ ਕਰਨ ਦੇ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਹਸਪਤਾਲ ਦੁਆਰਾ ਪ੍ਰਵਾਰ ਨੂੰ ਸੌਂਪੀ ਬੱਚੀ ਦਾ ਭਲਕੇ ਬਠਿੰਡਾ ਦੇ ਸਿਵਲ ਹਸਪਤਾਲ ਵਿਚ DNA ਟੈਸਟ ਕਰਵਾਇਆ ਜਾ ਰਿਹਾ।

ਇਹ ਵੀ ਪੜ੍ਹੋ ਨੌਕਰ ਹੀ ਨਿਕਲਿਆ AAG ਦੀ ਪਤਨੀ ਦਾ ਕਾ+ਤ+ਲ; ਇਸ ਤਰ੍ਹਾਂ ਵਾਰਦਾਤ ਨੂੰ ਦਿੱਤਾ ਅੰਜ਼ਾਮ

ਪੁਲਿਸ ਅਧਿਕਾਰੀਆਂ ਮੁਤਾਬਕ ਨਵਜੰਮੇ ਬੱਚੇ ਦੇ ਮਾਪਿਆਂ ਨੇ ਉਕਤ ਹਸਪਤਾਲ ਉੱਪਰ ਆਪਣੇ ਬੱਚੇ ਨੂੰ ਬਦਲਣ ਦਾ ਦੋਸ਼ ਲਗਾਇਆ ਹੈ। ਜੀਤੋ ਕੌਰ ਪਤਨੀ ਸ਼ਿਵਰਾਜ ਸਿੰਘ ਵਾਸੀ ਪਿੰਡ ਜੋਗੇਵਾਲਾ ਹਰਿਆਣਾ ਦੀ ਕੁੱਖੋਂ ਸਿਟੀ ਹਸਪਤਾਲ ਵਿਚ 13 ਅਕਤੂਬਰ 2025 ਨੂੰ ਇੱਕ ਬੱਚੇ ਨੇ ਜਨਮ ਲਿਆ ਸੀ। ਬੱਚੇ ਦੇ ਮਾਪਿਆਂ ਨੇ ਦੋਸ਼ ਲਗਾਇਆ ਸੀ ਕਿ ਬੱਚੇ ਦੇ ਜਨਮ ਤੋਂ ਬਾਅਦ ਡਾਕਟਰ ਨੇ ਲੜਕਾ ਜੰਮਣ ਬਾਰੇ ਦਸਿਆ ਸੀ। ਇਸ ਦੌਰਾਨ ਬੱਚੇ ਦੀ ਸਿਹਤ ਖਰਾਬ ਹੋ ਗਈ, ਜਿਸਤੋਂ ਬਾਅਦ ਉਸਨੂੰ ਬਜ਼ਾਜ ਹਸਪਤਾਲ ਵਿਚ ਭੇਜਿਆ ਗਿਆ।

ਇਹ ਵੀ ਪੜ੍ਹੋ Ex MLA ਦੇ ਪੁੱਤਰ ਨੂੰ ਧਮਕੀ ਦੇ ਮਾਮਲੇ ‘ਚ ਹੁਣ ਪਾਕਿਸਤਾਨੀ ਡੋਨ ਦੀ ਆਡੀਓ ਚਰਚਾ ‘ਚ !

ਪ੍ਰਵਾਰ ਦੇ ਦੋਸ਼ਾਂ ਮੁਤਾਬਕ ਜਦ ਬੱਚੇ ਨੂੰ ਲਿਜਾਇਆ ਗਿਆ ਤਾਂ ਉਸ ਮੌਕੇ ਭਰੇ ਗਏ ਫ਼ਾਰਮ ਵਿਚ ਲੜਕਾ ਲਿਖਿਆ ਗਿਆ ਪ੍ਰੰਤੂ ਬਜ਼ਾਜ ਹਸਪਤਾਲ ਵੱਲੋਂ ਭਰੇ ਫ਼ਾਰਮ ਵਿਚ ਲੜਕੀ ਲਿਖਿਆ ਹੋਇਆ ਸੀ। ਇਸਤੋਂ ਇਲਾਵਾ ਦੋਨਾਂ ਹਸਪਤਾਲਾਂ ਵਿਚ ਬੱਚੇ ਦੇ ਭਾਰ ਵਿਚ ਅੰਤਰ ਦਿਖਾਇਆ ਹੈ, ਜਿਸਦੇ ਚੱਲਦੇ ਇਹ ਪੂਰਾ ਸ਼ੱਕੀ ਹੈ। ਪ੍ਰਵਾਰ ਮੁਤਾਬਕ ਹਸਪਤਾਲ ਦੇ ਡਾਕਟਰ ਨੇ ਕਿਸੇ ਲਾਲਚ ਵਸ ਆ ਕੇ ਉਨ੍ਹਾਂ ਦੇ ਨਵਜੰਮੇ ਲੜਕੇ ਨੂੰ ਬਦਲ ਦਿੱਤਾ।ਪੁਲਿਸ ਅਧਿਕਾਰੀਆਂ ਮੁਤਾਬਕ ਸਚਾਈ ਤੱਕ ਪਹੁੰਚਣ ਲਈ ਪ੍ਰਵਾਰ ਨੂੰ ਸੌਂਪੀ ਬੱਚੀ ਦਾ ਡੀਐਨਏ ਟੈਸਟ ਕਰਵਾਇਆ ਜਾ ਰਿਹਾ, ਜਿਸਦੀ ਰੀਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਨੌਕਰ ਹੀ ਨਿਕਲਿਆ AAG ਦੀ ਪਤਨੀ ਦਾ ਕਾ+ਤ+ਲ; ਇਸ ਤਰ੍ਹਾਂ ਵਾਰਦਾਤ ਨੂੰ ਦਿੱਤਾ ਅੰਜ਼ਾਮ

0

Mohali News: ਪਿਛਲੇ ਤਿੰਨ ਦਿਨਾਂ ਤੋਂ ਪੰਜਾਬ ਵਿਚ ਚਰਚਾ ਦਾ ਵਿਸ਼ਾ ਬਣੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ AAG ਐਡਵੋਕੇਟ ਕ੍ਰਿਸ਼ਨ ਕੁਮਾਰ ਗੋਇਲ ਦੀ ਪਤਨੀ ਦਾ ਕਾਤਲ ਕੋਈ ਹੋਰ ਨਹੀਂ, ਬਲਕਿ ਪੁੱਤਾਂ ਵਾਂਗ ਰੱਖਿਆ ਨੌਕਰ ਹੀ ਨਿਕਲਿਆ ਹੈ। ਉਸਨੇ ਇਸ ਘਟਨਾ ਨੂੰ ਅੰਜ਼ਾਮ ਆਪਣੇ ਦੋ ਰਿਸ਼ਤੇਦਾਰਾਂ ਨਾਲ ਮਿਲਕੇ ਦਿੱਤਾ ਸੀ, ਜਿੰਨ੍ਹਾਂ ਨੂੰ ਫ਼ੜਣ ਲਈ ਪੁਲਿਸ ਦੀਆਂ 5 ਟੀਮਾਂ, ਉਤਰਾਖੰਡ, ਯੂਪੀ ਤੇ ਬਿਹਾਰ ਵਿਚ ਛਾਪੇਮਾਰੀ ਕਰ ਰਹੀਆਂ ਹਨ।

ਇਹ ਵੀ ਪੜ੍ਹੋ Ex MLA ਦੇ ਪੁੱਤਰ ਨੂੰ ਧਮਕੀ ਦੇ ਮਾਮਲੇ ‘ਚ ਹੁਣ ਪਾਕਿਸਤਾਨੀ ਡੋਨ ਦੀ ਆਡੀਓ ਚਰਚਾ ‘ਚ !

29 ਦਸੰਬਰ ਦੀ ਅੱਧੀ ਰਾਤ ਨੂੰ ਹੋਏ ਇਸ ਕਤਲ ਮਾਮਲੇ ਵਿਚ ਪੁਲਿਸ ਨੂੰ ਪਹਿਲੇ ਦਿਨ ਤੋਂ ਨੌਕਰ ਨੀਰਜ਼ ਉੱਪਰ ਸ਼ੱਕ ਸੀ ਪ੍ਰੰਤੂ ਦਸਿਆ ਜਾ ਰਿਹਾ ਕਿ ਹੁਣ ਸਾਰੇ ਸਬੂਤ ਹੱਥ ਵਿਚ ਕਰਨ ਤੋਂ ਬਾਅਦ ਪੁਲਿਸ ਨੇ ਨੌਕਰ ਨੂੰ ਗ੍ਰਿਫਤਾਰ ਕਰ ਲਿਆ। ਘਟਨਾ ਤੋਂ ਬਾਅਦ 30 ਦਸੰਬਰ ਦੀ ਸਵੇਰ ਮ੍ਰਿਤਕ ਅਸ਼ੋਕ ਗੋਇਲ ਦਾ ਬੇਰਹਿਮੀ ਨਾਲ ਕਤਲ ਕਰਕੇ ਲਾਸ਼ ਨੂੰ ਫ਼ਰਸ ‘ਤੇ ਸੁੱਟਿਆ ਹੋਇਆ ਸੀ ਜਦਕਿ ਨੌਕਰ ਨੀਰਜ਼ ਕੁਮਾਰ ਮੂੰਹ ‘ਤੇ ਟੇਪ ਲਗਾ ਕੇ ਰੱਸੀਆਂ ਨਾਲ ਬੰਨਿਆਂ ਮਿਲਿਆ ਸੀ। ਘਟਨਾ ਸਮੇਂ AAG ਐਡਵੋਕੇਟ ਗੋਇਲ ਅਪਣੀ ਬੇਟੀ ਕੋਲ ਓਮਾਨ ਗਿਆ ਹੋਇਆ ਸੀ। ਘਰ ਵਿਚ ਉਸਦੀ ਪਤਨੀ ਅਸੋਕ ਗੋਇਲ ਤੇ ਨੌਕਰ ਨੀਰਜ਼ ਹੀ ਮੌਜੂਦ ਸਨ।

ਇਹ ਵੀ ਪੜ੍ਹੋ 328 ਪਾਵਨ ਸਰੂਪਾਂ ਦਾ ਮਾਮਲਾ; ਪੁਲਿਸ ਨੇ ਗਿਰਫਤਾਰ ਸਤਿੰਦਰ ਕੋਹਲੀ ਨੂੰ ਦੇਰ ਰਾਤ ਅਦਾਲਤ ਵਿੱਚ ਕੀਤਾ ਪੇਸ਼

ਨੀਰਜ਼ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦਸਿਆ ਸੀ ਕਿ ਕਰੀਬ ਅੱਧੀ ਰਾਤ ਨੂੰ 2 ਬੰਦੇ ਘਰ ਆਏ ਸਨ, ਜਿੰਨ੍ਹਾਂ ਨੇ ਉਸਦੀ ਕੁੱਟਮਾਰ ਕੀਤੀ ਤੇ ਲੁੱਟਮਾਰ ਕੀਤੀ। ਵਿਰੋਧ ਕਰਨ ‘ਤੇ ਮਾਲਕਣ ਦਾ ਕਤਲ ਕਰ ਦਿੱਤਾ। ਜਾਂਚ ਦੌਰਾਨ ਘਰੋਂ ਕਰੀਬ 40 ਤੋਲੇ ਸੋਨਾ ਤੇ 80 ਹਜ਼ਾਰ ਗਾਇਬ ਮਿਲੇ ਸਨ। ਪੁਲਿਸ ਅਧਿਕਾਰੀਆਂ ਮੁਤਾਬਕ ਨੌਕਰ ਨੀਰਜ਼ ਆਪਣੇ ਵਾਰ-ਵਾਰ ਬਿਆਨ ਬਦਲ ਰਿਹਾ ਸੀ, ਜਿਸ ਕਾਰਨ ਉਸਦੇ ਉੱਪਰ ਸ਼ੱਕ ਗਿਆ। ਪੁਛਗਿਛ ਦੌਰਾਨ ਮੁਲਜ਼ਮ ਮੰਨਿਆ ਕਿ ਉਸਦੇ ਮਨ ਵਿਚ ਲਾਲਚ ਆ ਗਿਆ ਸੀ, ਜਿਸਦੇ ਚੱਲਦੇ ਉਸਨੇ ਆਪਣੇ ਦੋ ਰਿਸ਼ਤੇਦਾਰਾਂ ਨਾਲ ਮਿਲਕੇ ਇਹ ਯੋਜਨਾ ਬਣਾਈ ਸੀ ਪ੍ਰੰਤੂ ਪਹਿਚਾਣੇ ਜਾਣ ਦੇ ਡਰੋ ਤੋਂ ਮਾਲਕਣ ਦਾ ਕਤਲ ਹੋ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Ex MLA ਦੇ ਪੁੱਤਰ ਨੂੰ ਧਮਕੀ ਦੇ ਮਾਮਲੇ ‘ਚ ਹੁਣ ਪਾਕਿਸਤਾਨੀ ਡੋਨ ਦੀ ਆਡੀਓ ਚਰਚਾ ‘ਚ !

0

👉ਆਡੀਓ ਜਾਰੀ ਕਰਕੇ ਕਿਹਾ ਕਿ ਉਸਦਾ ਨਾਮ ਗਲਤ ਵਰਤਿਆ ਜਾ ਰਿਹਾ
Moga News: ਪਿਛਲੇ ਕੁਝ ਦਿਨਾਂ ਤੋਂ ਵੱਖ ਵੱਖ ਮੀਡੀਆ ਪਲੇਟਫਾਰਮਾਂ ਉੱਪਰ ਮੋਗਾ ਜਿਲੇ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਦੇ ਪੁੱਤਰ ਕਮਲਜੀਤ ਸਿੰਘ ਬਰਾੜ ਨੂੰ ਇੱਕ ਪਾਕਿਸਤਾਨੀ ਗੈਂਗਸਟਰ ਵੱਲੋਂ ਧਮਕੀਆਂ ਦੇਣ ਦਾ ਮਾਮਲਾ ਚਰਚਾ ਵਿੱਚ ਚੱਲਿਆ ਆ ਰਿਹਾ। ਕਮਲਜੀਤ ਬਰਾੜ ਨੇ ਦਾਅਵਾ ਕੀਤਾ ਸੀ ਕਿ 23 ਦਸੰਬਰ ਦੇ ਦੁਪਹਿਰ ਉਸ ਨੂੰ ਪਾਕਿਸਤਾਨੀ ਗੈਂਗਸਟਰ ਸ਼ਹਿਜ਼ਾਦ ਭੱਟੀ ਦੇ ਵੱਲੋਂ ਇੱਕ ਧਮਕੀ ਭਰੀ ਕਾਲ ਕੀਤੀ ਗਈ ਸੀ, ਜਿਸਦੇ ਵਿੱਚ ਉਸਨੂੰ ਜਾਨੋ ਮਾਰਨ ਦੀ ਧਮਕੀ ਦਿੱਤੀ ਗਈ। ਉਹਨਾਂ ਦਾਅਵਾ ਕੀਤਾ ਸੀ ਕਿ ਵਟਸਐਪ ‘ਤੇ ਆਈ ਇਸ ਕਾਲ ਦਾ ਰਿਕਾਰਡ ਉਸਦੇ ਵੱਲੋਂ ਪੰਜਾਬ ਪੁਲਿਸ ਨੂੰ ਸੌਂਪ ਦਿੱਤਾ ਗਿਆ ਹੈ। ਉਹਨਾਂ ਇਸ ਧਮਕੀ ਭਰੀ ਕਾਲ ਦੇ ਪਿੱਛੇ ਕਿਸੇ ਹੋਰ ਆਗੂ ਦਾ ਹੱਥ ਹੋਣ ਦਾ ਵੀ ਖਦਸ਼ਾ ਜਤਾਇਆ ਸੀ।

ਇਹ ਵੀ ਪੜ੍ਹੋ 328 ਪਾਵਨ ਸਰੂਪਾਂ ਦਾ ਮਾਮਲਾ; ਪੁਲਿਸ ਨੇ ਗਿਰਫਤਾਰ ਸਤਿੰਦਰ ਕੋਹਲੀ ਨੂੰ ਦੇਰ ਰਾਤ ਅਦਾਲਤ ਵਿੱਚ ਕੀਤਾ ਪੇਸ਼

ਪ੍ਰੰਤੂ ਹੁਣ ਪਾਕਿਸਤਾਨੀ ਗੈਂਗਸਟਰ ਸ਼ਹਿਜ਼ਾਦ ਭੱਟੀ ਦੀ ਇੱਕ ਕਥਿਤ ਆਡੀਓ ਕਾਲ ( ਅਦਾਰਾ ਪੰਜਾਬੀ ਖਬਰਸਾਰ ਇਸ ਆਡੀਓ ਦੇ ਤੱਥਾਂ ਦੀ ਪੁਸ਼ਟੀ ਨਹੀਂ ਕਰਦਾ) ਚਰਚਾ ਵਿਚ ਚੱਲ ਰਹੀ ਹੈ। ਭੱਟੀ ਨੇ ਕਿਹਾ ਹੈ ਕਿ ਉਸਦਾ ਕਮਲਜੀਤ ਨਾਂ ਦੇ ਬੰਦੇ ਨਾਲ ਕੋਈ ਲੈਣਾ ਦੇਣਾ ਨਹੀਂ ਤੇ ਨਾ ਹੀ ਉਸਦੇ ਨਾਲ ਕੋਈ ਰੰਜਿਸ਼ ਹੈ ਜਿਸ ਦੇ ਚਲਦੇ ਉਸ ਨੂੰ ਕਾਲ ਕਿਉਂ ਕਰੇਗਾ। ਭੱਟੀ ਨੇ ਆਪਣੀ ਆਡੀਓ ਵਿੱਚ ਦਾਅਵਾ ਕੀਤਾ ਹੈ ਕਿ ਇਸ ਬੰਦੇ ਨੇ ਪੁਲਿਸ ਸੁਰੱਖਿਆ ਲੈਣ ਦੇ ਲਈ ਖੁਦ ਹੀ ਉਸ ਦਾ ਨਾਮ ਲੈ ਕੇ ਝੂਠੀ ਕਾਲ ਕਰਵਾਈ ਲੱਗਦੀ ਹੈ। ਸ਼ਹਿਜ਼ਾਦ ਭੱਟੀ ਮੁਤਾਬਕ ਉਸ ਦੇ ਕੋਲ ਇਨਾਂ ਸਮਾਂ ਹੀ ਨਹੀਂ ਕਿ ਉਹ ਬੇਫਜੂਲ ਦੀਆਂ ਕਾਲਾਂ ਕਰੇ। ਉਸ ਨੇ ਇਸ ਮਾਮਲੇ ਨਾਲੋਂ ਆਪਣੇ ਆਪ ਨੂੰ ਵੱਖ ਕਰਦਿਆ ਆਪਣਾ ਨਾਮ ਵਰਤਣ ਵਾਲਿਆਂ ਨੂੰ ਬਾਜ਼ ਆਉਣ ਲਈ ਵੀ ਕਿਹਾ ਹੈ।

ਇਹ ਵੀ ਪੜ੍ਹੋ ਵੱਡੀ ਖ਼ਬਰ; ਨਵੇਂ ਸਾਲ ਵਾਲੇ ਦਿਨ 30,000 ਰੁਪਏ ਦੀ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਉਧਰ, ਇਸ ਮਾਮਲੇ ਵਿਚ ਜਦ ਡੀਐਸਪੀ ਬਾਘਾਪੁਰਾਣਾ ਦਲਬੀਰ ਸਿੰਘ ਸਿੱਧੂ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਦਸਿਆ ਕਿ ਕਮਲਜੀਤ ਸਿੰਘ ਬਰਾੜ ਨੇ ਕੁੱਝ ਦਿਨ ਪਹਿਲਾਂ ਖੁਦ ਨੂੰ ਧਮਕੀ ਆਉਣ ਦੀ ਇੱਕ ਸ਼ਿਕਾਇਤ ਦਿੱਤੀ ਸੀ। ਉਸ ਸਿਕਾਇਤ ਨਾਲ ਸੌਂਪੀ ਆਡੀਓ ਦੀ ਪੜਤਾਲ ਕੀਤੀ ਜਾ ਰਹੀ ਹੈ ਤੇ ਇਸ ਦੌਰਾਨ ਪਰਚਾ ਦਰਜ਼ ਕਰਨ ਲਈ ਸਿਕਾਇਤਕਰਤਾ ਨੂੰ ਬੁਲਾਇਆ ਵੀ ਗਿਆ ਸੀ ਪ੍ਰੰਤੂ ਉਹ ਹਾਲੇ ਤੱਕ ਆਪਣੇ ਬਿਆਨ ਦਰਜ਼ ਕਰਵਾਉਣ ਨਹੀਂ ਆਏ। ਡੀਐਸਪੀ ਨੇ ਦਾਅਵਾ ਕੀਤਾ ਕਿ ਜਲਦੀ ਹੀ ਤੱਥਾਂ ਨੂੰ ਸਾਹਮਣੇ ਲਿਆਂਦਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

328 ਪਾਵਨ ਸਰੂਪਾਂ ਦਾ ਮਾਮਲਾ; ਪੁਲਿਸ ਨੇ ਗਿਰਫਤਾਰ ਸਤਿੰਦਰ ਕੋਹਲੀ ਨੂੰ ਦੇਰ ਰਾਤ ਅਦਾਲਤ ਵਿੱਚ ਕੀਤਾ ਪੇਸ਼

0

👉6 ਦਿਨਾਂ ਦਾ ਮਿਲਿਆ ਪੁਲਿਸ ਰਿਮਾਂਡ, ਪੁਛਗਿੱਛ ਵਿੱਚ ਹੋ ਸਕਦੇ ਹਨ ਵੱਡੇ ਖੁਲਾਸੇ
Amritsar News: 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ਵਿੱਚ ਬੀਤੇ ਕੱਲ ਗਿਰਫ਼ਤਾਰ ਕੀਤੇ ਗਏ ਸਤਿੰਦਰ ਕੋਹਲੀ ਨੂੰ ਪੁਲਿਸ ਵੱਲੋਂ ਦੇਰ ਸ਼ਾਮ ਨੂੰ ਹੀ ਅਦਾਲਤ ਵਿੱਚ ਪੇਸ਼ ਕਰ ਦਿੱਤਾ ਗਿਆ। ਸੂਚਨਾ ਮੁਤਾਬਕ ਭਾਰੀ ਸੁਰੱਖਿਆ ਹੇਠ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਨੇ ਕੋਹਲੀ ਦਾ 6 ਦਿਨਾਂ ਦਾ ਪੁਲਿਸ ਰਿਮਾਂਡ ਹਾਸਿਲ ਕਰ ਲਿਆ ਹੈ। ਚਰਚਾ ਮੁਤਾਬਕ ਕੋਹਲੀ ਦੀ ਪੁਛਗਿੱਛ ਦੌਰਾਨ ਕਾਫੀ ਮਹੱਤਵਪੂਰਨ ਖੁਲਾਸੇ ਹੋ ਸਕਦੇ ਹਨ। ਇਸ ਮਾਮਲੇ ਵਿੱਚ 7 ਦਸੰਬਰ ਨੂੰ ਅੰਮ੍ਰਿਤਸਰ ਵਿਖੇ ਪਰਚਾ ਦਰਜ ਹੋਣ ਤੋਂ ਬਾਅਦ ਇਹ ਪਹਿਲੀ ਗਿਰਫਤਾਰੀ ਹੋਈ ਹੈ।

ਇਹ ਵੀ ਪੜ੍ਹੋ ਮਹਿਲਾ ਸਸ਼ਕਤੀਕਰਣ ਨੂੰ ਮਜਬੂਤ ਕਰਨ ਲਈ ਦੀਨ ਦਿਆਲ ਲਾਡੋ ਲੱਛਮੀ ਯੋਜਨਾ ਵਿੱਚ ਮਹਤੱਵਪੂਰਣ ਸੋਧਾਂ ਨੂੰ ਕੈਬਨਿਟ ਨੇ ਦਿੱਤੀ ਮੰਜੂਰੀ

ਇਸ ਕੇਸ ਵਿੱਚ ਪੁਲਿਸ ਵੱਲੋਂ ਕੁੱਲ 16 ਜਣਿਆਂ ਨੂੰ ਮੁਲਜਮ ਬਣਾਇਆ ਗਿਆ ਹੈ, ਜਿੰਨਾਂ ਦੀ ਗਿਰਫਤਾਰੀ ਲਈ ਪੁਲਿਸ ਵੱਲੋਂ ਪਹਿਲਾਂ ਹੀ ਇੱਕ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਜਾ ਚੁੱਕਿਆ। ਇਸ ਮਾਮਲੇ ਦੇ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਸਰਕਾਰ ਉੱਪਰ ਅੰਦਰੂਨੀ ਮਾਮਲਿਆਂ ‘ਚ ਦਖਲਅੰਦਾਜੀ ਦੇ ਦੋਸ਼ ਲਗਾਏ ਜਾ ਰਹੇ ਹਨ। ਪ੍ਰੰਤੂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਲੈ ਕੇ ਹੋਰਨਾਂ ਆਗੂਆਂ ਵੱਲੋਂ ਸਪਸ਼ਟ ਕੀਤਾ ਜਾ ਚੁੱਕਿਆ ਹੈ ਕਿ ਸਿੱਖ ਕੌਮ ਨਾਲ ਜੁੜੇ ਇਸ ਮਾਮਲੇ ਦੇ ਵਿੱਚ ਪੂਰੀ ਡੁੰਘਾਈ ਦੇ ਨਾਲ ਤਫਤੀਸ਼ ਕਰਕੇ ਮੁਲਜਮਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਕਾਰਵਾਈ ਦੀ ਮੰਗ ਨੂੰ ਲੈ ਕੇ ਵੱਖ-ਵੱਖ ਪੰਥਕ ਜਥੇਬੰਦੀਆਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਸੀ। ਜਿਸ ਤੋਂ ਬਾਅਦ ਭਾਈ ਬਲਦੇਵ ਸਿੰਘ ਵਡਾਲਾ ਦੀ ਅਗਵਾਈ ਹੇਠ ਲੱਗੇ ਧਰਨੇ ਵਿੱਚ ਪੁੱਜ ਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਿੱਖ ਸੰਗਤ ਨੂੰ ਇਨਸਾਫ ਦਾ ਭਰੋਸਾ ਦਵਾਇਆ ਗਿਆ ਸੀ।

 👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1899711