Saturday, May 16, 2026
Home Blog Page 2390

ਐਸਵਾਈਐਲ ਸਾਡਾ ਹੱਕ ਹੈ ਅਤੇ ਅਸੀਂ ਇਸ ਨੂੰ ਲੈ ਕੇ ਰਹਾਂਗੇ – ਮਨੋਹਰ ਲਾਲ

0

ਕੇਂਦਰ ਦੇ ਸਾਹਮਣੇ ਮੁੱਖ ਮੰਤਰੀ ਨੇ ਲਗਾਤਾਰ ਪ੍ਰਮੁੱਖਤਾ ਨਾਲ ਚੁਕਿਆ ਐਸਵਾਈਐਲ ਦਾ ਮੁੱਦਾ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 6 ਸਤੰਬਰ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਦੇ ਯਤਨਾਂ ਨਾਲ ਹੁਣ ਐਸਵਾਈਐਲ ਦੇ ਮਾਮਲੇ ਨੂੰ ਹੱਲ ਕਰਨ ਦੇ ਵੱਲ ਕਦਮ ਵੱਧ ਰਹੇ ਹਨ। ਮੰਗਲਵਾਰ ਨੂੰ ਇਸ ਸਬੰਧ ਵਿਚ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ ਜਿਸ ਵਿਚ ਕੇਂਦਰ ਸਰਕਾਰ ਨੇ ਕੋਰਟ ਨੂੰ ਜਾਣੁੰ ਕਰਵਾਇਆ ਕਿ ਪੰਜਾਬ ਸਰਕਾਰ ਮਾਮਲੇ ਵਿਚ ਸਹਿਯੋਗ ਨਹੀਂ ਕਰ ਰਹੀ ਹੈ। ਕੇਂਦਰ ਸਰਕਾਰ ਨੇ ਕੋਰਟ ਨੂੰ ਦਸਿਆ ਕਿ ਨਵੇਂ ਮੁੱਖ ਮੰਤਰੀ ਨੁੰ ਵੀ ਪੱਤਰ ਲਿਖਿਆ ਗਿਆ ਪਰ ਉਨ੍ਹਾਂ ਨੇ ਜਵਾਬ ਨਹੀਂ ਦਿੱਤਾ। ਇਸ ‘ਤੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਨਿਰਦੇਸ਼ ਦਿੱਤੇ ਕਿ ਊਹ ਇਸ ਮਸਲੇ ‘ਤੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਪ੍ਰਬੰਧਿਤ ਕਰ ਮਤਭੇਦ ਖਤਮ ਕਰਨ ਅਤੇ ਹੱਲ ਲਈ ਯਤਨ ਕਰਨ। ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਐਸਵਾਈਐਲ ਹਰਿਆਣਾ ਵਾਸੀਆਂ ਦਾ ਹੱਕ ਹੈ ਅਤੇ ਊਹ ਇਸ ਨੂੰ ਲੈ ਕੇ ਰਹਿਣਗੇ। ਉਨ੍ਹਾਂ ਨੇ ਜੋਰ ਦੇ ਕੇ ਕਿਹਾ ਕਿ ਹਰਿਆਣਾ ਦੇ ਲਈ ਇਹ ਪਾਣੀ ਬਹੁਤ ਜਰੂਰੀ ਹੈ। ਇਕ ਪਾਸੇ ਸਾਨੁੰ ਇਹ ਪਾਣੀ ਨਹੀਂ ਮਿਲ ਰਿਹਾ ਹੈ, ਜਦੋਂ ਕਿ ਦੂਜੇ ਪਾਸੇ ਦਿੱਲੀ ਸਾਡੇ ਤੋਂ ਵੱਧ ਪਾਣੀ ਦੀ ਮੰਗ ਕਰ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਸ ਮਾਮਲੇ ਵਿਚ ਇਕ ਟਾਇਮ ਲਾਇਨ ਤੈਅ ਹੋਣੀ ਜਰੂਰੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਤਲੁਜ -ਯਮੁਨਾ ਲਿੰਕ ਨਹਿਰ ਦੇ ਨਿਰਮਾਣ ਕਾਰਜ ਨੂੰ ਪੂਰਾ ਕਰਨਾ ਹਰਿਆਣਾ ਅਤੇ ਪੰਜਾਬ ਸੂਬਿਆਂ ਦੇ ਵਿਚ ਬਹੁਰ ਪੁਰਾਣਾ ਅਤੇ ਗੰਭੀਰ ਮਸਲਾ ਹੈ। ਇਹ ਨਹਿਰ ਨਾ ਬਨਣ ਦੇ ਕਾਰਨ ਰਾਵੀ, ਸਤਲੁਜ ਅਤੇ ਬਿਆਸ ਦਾ ਸਰਪਲੱਸ, ਬਿਨ੍ਹਾਂ ਚੈਨਲ ਵਾਲਾ ਪਾਣੀ ਪਾਕੀਸਤਾਨ ਵਿਚ ਚਲਾ ਜਾਂਦਾ ਹੈ। ਮੁੱਖ ਅਮੰਤਰੀ ਨੇ ਕਿਹਾ ਕਿ ਐਸਵਾਈਐਲ ਮੁੱਦੇ ਨੂੰ ਹੱਲ ਕਰਨ ਲਈ ਸੁਪਰੀਮ ਕੋਰਟ ਦੇ ਨਿਰਦੇਸ਼ ‘ਤੇ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਦੇ ਨਾਲ 1ਅਗਸਤ, 2020 ਨੂੰ ਕੇਂਦਰੀ ਜਲ ਸ਼ਕਤੀ ਮੰਤਰੀ ਦੀ ਮੀਟਿੰਗ ਵਿਚ ਲਏ ਗਏ ਫੈਸਲੇ ਅਨੁਸਾਰ, ਪੰਜਾਬ ਅੱਗੇ ਕਾਰਵਾਈ ਨਹੀਂ ਕਰ ਰਿਹਾ ਹੈ।ਵਰਨਣਯੋਗ ਹੈ ਕਿ ਇਸ ਮੁੱਦੇ ‘ਤੇ ਚਰਚਾ ਲਈ ਹਰਿਆਣਾ ਦੇ ਮੁੱਖ ਅਮੰਤਰੀ ਵੱਲੋਂ 6 ਮਈ, 2022 ਨੂੰ ਇਕ ਅਰਥ-ਸਰਕਾਰੀ ਪੱਤਰ ਕੇਂਦਰੀ ਜਲ ਸ਼ਕਤੀ ਮੰਤਰੀ ਨੂੰ ਭੇਜਿਆ ਗਿਆ ਸੀ ਜਿਸ ਵਿਚ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਦੂਜੇ ਦੌਰ ਦੀ ਮੀਟਿੰਗ ਜਲਦੀ ਤੋਂ ਜਲਦੀ ਬਲਾਉਣ ਦੀ ਅਪੀਲ ਕੀਤੀ ਗਈ ਸੀ। ਮੁੱਖ ਮੰਤਰੀ ਨੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਵੀ ਇਸ ਵਿਸ਼ਾ ਵਿਚ ਇਕ ਅਰਥ-ਸਰਕਾਰੀ ਪੱਤਰ ਲਿਖਿਆ ਸੀ, ਜਿਸ ਵਿਚ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਪ੍ਰਬੰਧਿਤ ਕਰਨ ਦੀ ਗਲ ਕਹੀ ਗਈ ਸੀ। ਇਸ ਤੋਂ ਪਹਿਲਾਂ ਹਰਿਆਣਾ ਵੱਲੋਂ ਇਸ ਮੀਟਿੰਗ ਦੇ ਲਈ ਪੰਜਾਬ ਦੇ ਮੁੱਖ ਮੰਤਰੀ ਨੂੰ ਵੀ 3 ਅਰਧ-ਸਰਕਾਰੀ ਪੱਤਰ ਲਿਖੇ ਗਏ, ਪਰ ਉਨ੍ਹਾਂ ਦੇ ਵੱਲੋਂ ਕੋਈ ਜਵਾਬ ਨਹੀਂ ਮਿਲਿਆ।

ਬੈਂਸ ਦੱਸਣ ਕਿ ਪੰਜਾਬ ‘ਚ ਨਾਜਾਇਜ ਮਾਈਨਿੰਗ ਕਿਉਂ ਜਾਰੀ ਹੈ- ਪ੍ਰਤਾਪ ਸਿੰਘ ਬਾਜਵਾ

0

ਪੰਜਾਬ ਵਿੱਚ ਰੇਤ ਦੇ ਸਿਖਰ ਤੇ ਪਹੁੰਚੇ ਰੇਟ ਨੇ “ਮਾਨ” ਸਰਕਾਰ ਦੀ ਅਸਲੀਅਤ ਜੱਗ ਜਾਹਰ ਜੋਈ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 6 ਸਤੰਬਰ : ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਸੂਬੇ ਵਿੱਚ ਰੇਤ ਦੀ ਬੇਤਹਾਸਾ ਹੋ ਰਹੀ ਮਾਈਨਿੰਗ ਨੂੰ ਰੋਕਣ ਵਿੱਚ ਪੂਰੀ ਤਰ੍ਹਾਂ ਨਾਲ ਨਾਕਾਮ ਰਹਿਣ ਲਈ ਭਗਵੰਤ ਮਾਨ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ।ਬਾਜਵਾ ਨੇ ਕਿਹਾ ਕਿ ਮਾਈਨਿੰਗ ਵਿਭਾਗ ਦਾ ਚਾਰਜ ਸੰਭਾਲਣ ਵਾਲੇ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਹ ਦਾਅਵਾ ਕਰਦਿਆਂ ਕਦੇ ਵੀ ਮੌਕਾ ਹੱਥੋਂ ਨਹੀਂ ਜਾਣ ਦਿੱਤਾ ਕਿ ਕਿਸ ਤਰ੍ਹਾਂ ਉਨ੍ਹਾਂ ਦੀ ਦੇਖ-ਰੇਖ ‘ਚ ਪੰਜਾਬ ‘ਚ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਲਗਭਗ ਖਤਮ ਹੋ ਗਈ ਹੈ। ਪੰਜਾਬ ਵਿਧਾਨ ਸਭਾ ਦੇ ਸੈਸਨ ਦੌਰਾਨ ਹਰਜੋਤ ਬੈਂਸ ਨੇ ਦਾਅਵਾ ਕੀਤਾ ਸੀ ਕਿ ਵਿਜੀਲੈਂਸ ਬਿਊਰੋ ਸਾਰੇ ਗੈਰ-ਕਾਨੂੰਨੀ ਮਾਈਨਿੰਗ ਮਾਮਲਿਆਂ ਦੀ ਜਾਂਚ ਕਰੇਗੀ ਪਰ ਜਮੀਨੀ ਪੱਧਰ ‘ਤੇ ਇਸ ਸਬੰਧ ਵਿੱਚ ਕੁਝ ਵੀ ਹੁੰਦਾ ਨਜਰ ਨਹੀਂ ਆ ਰਿਹਾ ਹੈ।ਬਾਜਵਾ ਨੇ ਕਿਹਾ ਕਿ ਬੈਂਸ ਦੇ ਗ੍ਰਹਿ ਹਲਕੇ ਆਨੰਦਪੁਰ ਸਾਹਿਬ ਦੇ ਨੇੜਲੇ ਇਲਾਕੇ ਰੂਪਨਗਰ ਖੇਤਰ ਵਿੱਚ ਰੇਤ ਦੀ ਖੁਦਾਈ ਬੇਰੋਕ ਚੱਲ ਰਹੀ ਹੈ। ਅਜਿਹੀਆਂ ਰਿਪੋਰਟਾਂ ਹਨ ਕਿ ਹਿਮਾਚਲ ਪ੍ਰਦੇਸ ਵੱਲ ਰੇਤ ਦੀ ਤਸਕਰੀ ਕੀਤੀ ਜਾ ਰਹੀ ਹੈ ਜਿਸ ਦਾ ਕਾਰਨ ਪੰਜਾਬ ਵਿੱਚ ਇਸ ਦੀਆਂ ਕੀਮਤਾਂ ਇੰਨੀਆਂ ਵੱਧ ਰਹੀਆਂ ਹਨ।
ਬਾਜਵਾ ਨੇ ਅੱਗੇ ਕਿਹਾ ਰਿਪੋਰਟ ਵਿੱਚ ਇਹ ਵੀ ਖੁਲਾਸਾ ਹੋਇਆ ਹੈ ਕਿ ਕਿਵੇਂ ਪੁਲਿਸ ਅਧਿਕਾਰੀਆਂ ਨੇ ਬੇਲਗਾਮ ਰੇਤ ਮਾਈਨਿੰਗ ਨੂੰ ਰੋਕਣ ਵਿੱਚ ਪਹਿਲਾਂ ਹੀ ਆਪਣੇ ਹੱਥ ਹਵਾ ਵਿੱਚ ਉਛਾਲ ਦਿੱਤੇ ਹਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹਾਲ ਹੀ ਵਿੱਚ ਪਠਾਨਕੋਟ ਅਤੇ ਗੁਰਦਾਸਪੁਰ ਜ?ਿਲ੍ਹਿਆਂ ਵਿੱਚ ਰਾਵੀ ਦਰਿਆ ਦੇ ਕੰਢੇ ਮਾਈਨਿੰਗ ‘ਤੇ ਪਾਬੰਦੀ ਲਗਾ ਦਿੱਤੀ ਸੀ। ਚੀਫ ਜਸਟਿਸ ਰਵੀਸੰਕਰ ਝਾਅ ਅਤੇ ਜਸਟਿਸ ਅਰੁਣ ਪੱਲੀ ਦੇ ਬੈਂਚ ਨੇ ਪੰਜਾਬ ਸਰਕਾਰ ਵੱਲੋਂ ਦਾਇਰ ਜਵਾਬ ‘ਤੇ ਅਸੰਤੁਸਟੀ ਜਾਹਰ ਕੀਤੀ ਕਿਉਂਕਿ ਇਸ ਵਿੱਚ ਚੱਲ ਰਹੀ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਕਿਸੇ ਵਿਸੇਸ ਯੋਜਨਾ ਜਾਂ ਰਣਨੀਤੀ ਦਾ ਜਿਕਰ ਨਹੀਂ ਸੀ।ਹਾਲ ਹੀ ਦੀਆਂ ਮੀਡੀਆ ਰਿਪੋਰਟਾਂ ਦੇ ਨਾਲ-ਨਾਲ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਕੀਤੀਆਂ ਗਈਆਂ ਟਿੱਪਣੀਆਂ ਨੇ ਬੈਂਸ ਦੀ ਨੱਕ ਹੇਠ ਸਿੱਧੇ ਤੌਰ ‘ਤੇ ਪੂਰੇ ਸੂਬੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਕਾਰਜਾਂ ਦੀ ਪੂਰੀ ਤਰ੍ਹਾਂ ਸਾਫ ਤਸਵੀਰ ਪੇਸ ਕੀਤੀ ਹੈ। ਬੈਂਸ ਨੇ ਖਿੱਤੇ ਦੇ ਪ੍ਰਮੁੱਖ ਅਖਬਾਰ ਵਿੱਚ ਛਪੀ ਖਬਰ ਨੂੰ ਜਰੂਰ ਦੇਖਿਆ ਹੋਵੇਗਾ, ਜਿਸ ਵਿੱਚ ਵਿਸਥਾਰਪੂਰਵਕ ਜਾਂਚ ਤੋਂ ਬਾਅਦ ਇਹ ਸਿੱਟਾ ਕੱਢਿਆ ਗਿਆ ਸੀ ਕਿ 1 ਜੁਲਾਈ ਤੋਂ 30 ਸਤੰਬਰ ਤੱਕ ਬਰਸਾਤ ਦੇ ਮੌਸਮ ਦੌਰਾਨ ਦਰਿਆਈ ਰੇਤ ਦੀ ਖੁਦਾਈ ‘ਤੇ ਪਾਬੰਦੀ ਦੇ ਬਾਵਜੂਦ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਬੇਰੋਕ ਜਾਰੀ ਹਨ।
ਦਰਅਸਲ ਪੰਜਾਬ ਦੀ ਕੌਮਾਂਤਰੀ ਸਰਹੱਦ ਦੀ ਰਾਖੀ ਕਰ ਰਹੀ ਸੀਮਾ ਸੁਰੱਖਿਆ ਬਲ (ਬੀਐਸਐਫ) ਅਤੇ ਭਾਰਤੀ ਫੌਜ ਨੇ ਹਾਈ ਕੋਰਟ ਵਿੱਚ ਹਲਫਨਾਮਾ ਦਾਇਰ ਕਰਕੇ ਦਾਅਵਾ ਕੀਤਾ ਸੀ ਕਿ ਸਰਹੱਦੀ ਜਿਲ੍ਹਿਆਂ ਵਿੱਚ ਹੋ ਰਹੀ ਬੇਰੋਕ ਮਾਈਨਿੰਗ ਕੌਮੀ ਸੁਰੱਖਿਆ ਲਈ ਗੰਭੀਰ ਖਤਰਾ ਹੈ। ਇਸੇ ਤਰ੍ਹਾਂ ਹਾਈ ਕੋਰਟ ਦੇ ਜਸਟਿਸ ਜਸਜੀਤ ਸਿੰਘ ਬੇਦੀ ਨੇ ਜੋਰ ਦੇ ਕੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਦੋਵਾਂ ਵਿੱਚ ਗੈਰ-ਕਾਨੂੰਨੀ ਮਾਈਨਿੰਗ ਹੋ ਰਹੀ ਹੈ। ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ 90 ਫੀਸਦੀ ਗੈਰ-ਕਾਨੂੰਨੀ ਮਾਈਨਿੰਗ ‘ਤੇ ਕਾਬੂ ਪਾਉਣ ਦੇ ਸਮਰੱਥ ਹੋਣ ਦਾ ਦਾਅਵਾ ਕਰਨ ਵਾਲੇ ਮੀਡੀਆ ਬਿਆਨਾਂ ਤੋਂ ਪਹਿਲਾਂ ਬੈਂਸ ਨੂੰ ਆਪਣੇ ਤੱਥਾਂ ਦੀ ਜਾਂਚ ਕਰਨੀ ਚਾਹੀਦੀ ਹੈ। ਸਰਹੱਦੀ ਖੇਤਰਾਂ ਵਿੱਚ ਹੀ ਨਹੀਂ ਤਰਨਤਾਰਨ, ਅੰਮਿ੍ਰਤਸਰ, ਫਿਰੋਜਪੁਰ, ਕਪੂਰਥਲਾ ਅਤੇ ਜਲੰਧਰ ਜਿਲ੍ਹਿਆਂ ਵਿੱਚ ਵੀ ਨਾਜਾਇਜ ਮਾਈਨਿੰਗ ਦੀ ਸਥਿਤੀ ਕੋਈ ਵੱਖਰੀ ਨਹੀਂ ਅਤੇ ਮੀਡੀਆ ਰਿਪੋਰਟਾਂ ਨੇ ਮੁਤਾਬਕ ਫਾਜਲਿਕਾ ਵਿੱਚ ਇਹ ਹੋਰ ਵੀ ਮਾੜਾ ਹੈ। ਬਾਜਵਾ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦੱਸਣਾ ਚਾਹੀਦਾ ਹੈ ਕਿ ਉਹ ਪੰਜਾਬ ਚੋਣਾਂ ਤੋਂ ਪਹਿਲਾਂ ਵੱਡੇ-ਵੱਡੇ ਦਾਅਵੇ ਕਿਉਂ ਕਰ ਰਹੇ ਸਨ ਕਿ ਜੇਕਰ ਉਨ੍ਹਾਂ ਦੀ ਸਰਕਾਰ ਸੱਤਾ ‘ਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਲਗਭਗ 1000 ਕਰੋੜ ਰੁਪਏ ਕਮਾਏਗੀ। ਰੇਤ ਦੀ ਖੁਦਾਈ ਤੋਂ 20,000 ਕਰੋੜ ਦਾ ਮਾਲੀਆ ਤੋਂ ਕਮਾਏਗੀ। ਬਾਜਵਾ ਨੇ ਕਿਹਾ, “ਅਸਲ ਵਿੱਚ ਰੇਤ ਦੇ ਰੇਟ ਆਮ ਆਦਮੀ ਦੀ ਪਹੁੰਚ ਤੋਂ ਬਾਹਰ ਹੋ ਗਏ ਹਨ ਕਿਉਂਕਿ ਕੀਮਤਾਂ ਅਸਮਾਨ ਨੂੰ ਛੂਹ ਗਈਆਂ ਹਨ ਜਦਕਿ ਮਾਫੀਆ ਰਾਜ ਕਰ ਰਿਹਾ ਹੈ”।

ਸਿਵਲ ਸਰਜਨ ਦੀ ਅਗਵਾਈ ਹੇਠ ਸਿਹਤ ਵਿਭਾਗ ਵਲੋਂ ਗੈਰ ਸੰਚਾਰੀ ਰੋਗਾਂ ਬਾਰੇ ਮੀਟਿੰਗ ਆਯੋਜਿਤ

0

ਸੁਖਜਿੰਦਰ ਮਾਨ
ਬਠਿੰਡਾ, 6 ਸਤੰਬਰ : ਸਥਾਨਕ ਸਿਵਲ ਸਰਜਨ ਦਫ਼ਤਰ ਵਿਖੇ ਅੱਜ ਅੱਜ ਸਿਵਲ ਸਰਜ਼ਨ ਡਾਕਟਰ ਤੇਜਵੰਤ ਸਿੰਘ ਢਿੱਲੋ ਦੀ ਅਗਵਾਈ ਹੇਠ ਗੈਰ ਸੰਚਾਰੀ ਰੋਗਾਂ ਬਾਰੇ ਜਾਣਕਾਰੀ ਦੇਣ ਲਈ ਜਿਲ੍ਹੇ ਦੇ ਆਸਾ ਫੈਸੀਲੀਲੇਟਰ ਅਤੇ ਐੱਲ.ਐਚ.ਵੀ ਦੀ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ ਤੇਜਵੰਤ ਸਿੰਘ ਢਿੱਲੋਂ ਨੇ ਸਮੂਹ ਆਸਾ ਫੈਸੀਲੀਟੇਟਰ ਅਤੇ ਐੱਲ.ਐਚ.ਵੀ ਅਤੇ ਆਸਾ ਵਰਕਰਾਂ ਨੂੰ ਆਪਣੇ ਆਪਣੇ ਏਰੀਏ ਦੇ ਸਰਵੇ ਦੌਰਾਨ ਲੋਕਾਂ ਵਿਚ ਬਲੱਡ ਪ੍ਰੈਸਰ, ਸੂਗਰ ਅਤੇ ਕੈਂਸਰ ਵਰਗੀਆਂ ਬਿਮਾਰੀਆਂ ਸਬੰਧੀ ਜਾਗਰੂਕ ਕਰਨ ਸਬੰਧੀ ਅਪੀਲ ਕੀਤੀ । ਇਸ ਸਮੇਂ ਡਾਕਟਰ ਬਦੀਸਾ ਦਾਸ ਨੇ ਦੱਸਿਆ ਕਿ ਬਲੱਡ ਪ੍ਰੈਸਰ, ਸੂਗਰ ਦੀ ਦਵਾਈ ਸਰਕਾਰੀ ਹਸਪਤਾਲਾਂ ਅਤੇ ਪੇਂਡੂ ਸਿਹਤ ਸੰਸਥਾਵਾਂ ਵਿਚ ਮੌਜੂਦ ਹੈ। ਉਨਾਂ ਆਸਾ ਵਰਕਰਾਂ ਨੂੰ ਫੀਲਡ ਵਿਚ ਜਾ ਕੇ ਬਲੱਡ ਪ੍ਰੈਸਰ ਅਤੇ ਸੂਗਰ ਦੇ ਮਰੀਜਾਂ ਦਾ ਡਾਟਾ ਲੈਣ ਅਤੇ ਰਿਪੋਰਟਿੰਗ ਕਰਨ ਦੀ ਹਦਾਇਤ ਕੀਤੀ ਤਾਂ ਜੋ ਮਰੀਜਾਂ ਦਾ ਸਰਕਾਰੀ ਸੰਸਥਾਵਾਂ ਵਿਚ ਗੈਰ ਸੰਚਾਰੀ ਬੀਮਾਰੀਆ ਦਾ ਵੱਧ ਤੋਂ ਵੱਧ ਇਲਾਜ ਕੀਤਾ ਜਾ ਸਕੇ ।ਇਸ ਸਮੇਂ ਹਰਵਿੰਦਰ ਸਿੰਘ ਬਲਾਕ ਐਜੂਕੇਟਰ ਨੇ ਇਹਨਾਂ ਬਿਮਾਰੀਆਂ ਸਬੰਧੀ ਲੋੜੀਂਦੀਆਂ ਸਾਵਧਾਨੀਆਂ ਪਰਹੇਜ ਅਤੇ ਬਚਾਅ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਡੀ ਸੀ ਐੱਮ ਸਰਮਿਲਾ ਗੁਪਤਾ ਸੀਨੀਅਰ ਟਰੀਟਮੈਂਟ ਸੁਪਰਵਾਈਜਰ ਰਾਜਵੰਤ ਕੌਰ, ਰਸਪਾਲ ਸਿੰਘ ਨੇ ਵੀ ਜਾਣਕਾਰੀ ਦਿੱਤੀ।

ਦੋ ਮਹੀਨਿਆਂ ’ਚ ਪੰਜਾਬ ਪੁਿਲਸ ਵੱਲੋਂ 322.5 ਕਿਲੋ ਹੈਰੋਇਨ ਬਰਾਮਦ, 4223 ਨਸ਼ਾ ਤਸਕਰ ਗਿ੍ਰਫਤਾਰ

0

ਪੁਲਿਸ ਟੀਮਾਂ ਵੱਲੋਂ 5 ਜੁਲਾਈ ਤੋਂ ਹੁਣ ਤੱਕ 2.73ਕਰੋੜ ਰਪਏ ਦੀ ਡਰੱਗ ਮਨੀ, 167 ਕਿਲੋ ਅਫੀਮ, 145 ਕਿਲੋ ਗਾਂਜਾ,222 ਕਵਿੰਟਲ ਚੂਰਾ-ਪੋਸਤ ਅਤੇ 16.90 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ/ਟੀਕੇੇ/ਸ਼ੀਸ਼ੀਆਂ ਬਰਾਮਦ
ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਚਲਾਈ ਵਿਸ਼ੇਸ਼ ਮੁਹਿੰਮ ਉਪਰੰਤ ਪੰਜਾਬ ਪੁਲਿਸ ਨੇ ਐਨ.ਡੀ.ਪੀ.ਐਸ. ਐਕਟ ਤਹਿਤ 3236 ਐਫ.ਆਈ.ਆਰਜ਼. ਦਰਜ ਕੀਤੀਆਂ
ਐਨ.ਡੀ.ਪੀ.ਐਸ. ਐਕਟ ਦੇ ਕੇਸਾਂ ’ਚ ਭਗੋੜਿਆਂ ਨੂੰ ਗਿ੍ਰਫਤਾਰ ਕਰਨ ਲਈ ਚਲਾਈ ਮੁਹਿੰਮ ਤਹਿਤ ਗਿ੍ਰਫਤਾਰੀਆਂ ਦੀ ਗਿਣਤੀ 263 ਤੱਕ ਪਹੁੰਚੀ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ, 6 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਸ਼ਿਆਂ ਨੂੰ ਜੜੋਂ ਖ਼ਤਮ ਕਰਨ ਦੇ ਮੱਦੇਨਜ਼ਰ ਸੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਨੂੰ ਦੋ ਮਹੀਨੇ ਪੂਰੇ ਹੋਣ ਉਪਰੰਤ ਪੰਜਾਬ ਪੁਲਿਸ ਨੇ 5 ਜੁਲਾਈ 2022 ਤੋਂ ਹੁਣ ਤੱਕ 562 ਵੱਡੀਆਂ ਮੱਛੀਆਂ ਸਮੇਤ 4223 ਨਸ਼ਾ ਤਸਕਰਾਂ ਨੂੰ ਗਿ੍ਰਫਤਾਰ ਕੀਤਾ ਹੈ । ਪੁਲਿਸ ਨੇ ਕੁੱਲ 3236 ਐਫ.ਆਈ.ਆਰਜ਼. ਦਰਜ ਕੀਤੀਆਂ ਹਨ, ਜਿਨਾਂ ਵਿੱਚੋਂ 328 ਵਪਾਰਕ ਮਾਤਰਾ ਵਾਲੇ ਕੇਸ ਹਨ। ਇੱਥੇ ਆਪਣੀ ਹਫਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਇੰਸਪੈਕਟਰ ਜਨਰਲ ਆਫ ਪੁਲਸ (ਆਈ.ਜੀ.ਪੀ.) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਮੰਗਲਵਾਰ ਨੂੰ ਦੱਸਿਆ ਕਿ ਪੁਲਸ ਦੀਆਂ ਟੀਮਾਂ ਨੇ ਸੂਬੇ ਭਰ ਤੋਂ ਨਸ਼ਾ ਪ੍ਰਭਾਵਿਤ ਇਲਾਕਿਆਂ ‘ਚ ਨਾਕਾਬੰਦੀ ਕਰਕੇ ਅਤੇ ਤਲਾਸ਼ੀ ਮੁਹਿੰਮ ਚਲਾ ਕੇ 175 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ, ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਗੁਜਰਾਤ ਅਤੇ ਮਹਾਰਾਸ਼ਟਰ ਦੇ ਸਮੁੰਦਰੀ ਬੰਦਰਗਾਹਾਂ ਤੋਂ 147.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ , ਜਿਸ ਨਾਲ ਸਿਰਫ ਦੋ ਮਹੀਨਿਆਂ ਵਿੱਚ ਹੈਰੋਇਨ ਦੀ ਕੁੱਲ ਪ੍ਰਭਾਵੀ ਰਿਕਵਰੀ 322.5 ਕਿਲੋ ਹੋ ਗਈ ਹੈ।
ਆਈ.ਜੀ.ਪੀ. ਨੇ ਦੱਸਿਆ ਕਿ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਨੇ ਸੂਬੇ ਭਰ ਵਿੱਚੋਂ 167 ਕਿਲੋ ਅਫੀਮ, 145 ਕਿਲੋ ਗਾਂਜਾ, 222 ਕੁਇੰਟਲ ਭੁੱਕੀ ਅਤੇ 16.90 ਲੱਖ ਮੈਡੀਕਲ ਨਸ਼ੇ ਜਿਨਾਂ ਵਿੱਚ ਗੋਲੀਆਂ/ਕੈਪਸੂਲ/ਟੀਕੇ/ ਸ਼ੀਸ਼ੀਆਂ ਸ਼ਾਮਲ ਹਨ, ਵੀ ਬਰਾਮਦ ਕੀਤੀਆਂ ਹਨ। ਪੁਲਿਸ ਨੇ ਇਨਾਂ ਦੋ ਮਹੀਨਿਆਂ ਵਿੱਚ ਗਿ੍ਰਫਤਾਰ ਕੀੇਤੇ ਨਸ਼ਾ ਤਸਕਰਾਂ ਕੋਲੋਂ 2.73 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਪਿਛਲੇ ਹਫਤੇ ਪੁਲਿਸ ਨੇ 326 ਐਫ.ਆਈ.ਆਰਜ਼, ਜਿਨਾਂ ਵਿੱਚ 42 ਵਪਾਰਕ ਮਾਤਰਾ ਨਾਲ ਸਬੰਧਤ ਹਨ, ਦਰਜ ਕਰਕੇ 418 ਨਸ਼ਾ ਤਸਕਰਾਂ ਨੂੰ ਗਿ੍ਰਫਤਾਰ ਕੀਤਾ ਹੈ ਅਤੇ 48 ਕਿਲੋ ਹੈਰੋਇਨ, 24 ਕਿਲੋ ਅਫੀਮ, 21 ਕਿਲੋ ਗਾਂਜਾ, 9 ਕੁਇੰਟਲ ਭੁੱਕੀ ਅਤੇ 85374 ਗੋਲੀਆਂ/ਕੈਪਸੂਲਾਂ/ਕੈਪਸੂਲ ਨਸ਼ੀਲੀਆਂ ਦਵਾਈਆਂ ਬਰਾਮਦ ਤੋਂ ਇਲਾਵਾ 13.78 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ। ਉਨਾਂ ਕਿਹਾ ਕਿ ਭਗੌੜਿਆਂ ਨੂੰ ਗਿ੍ਰਫਤਾਰ ਕਰਨ ਦੀ ਵਿਸ਼ੇਸ਼ ਮੁਹਿੰਮ ਤਹਿਤ ਇਸ ਹਫਤੇ ਐਨ.ਡੀ.ਪੀ.ਐਸ. ਕੇਸਾਂ ਵਿੱਚ 16 ਹੋਰ ਭਗੌੜਿਆਂ ਨੂੰ ਗਿ੍ਰਫਤਾਰ ਕੀਤੇ ਜਾਣ ਨਾਲ ਗਿ੍ਰਫਤਾਰੀਆਂ ਦੀ ਕੁੱਲ ਗਿਣਤੀ 263 ਹੋ ਗਈ ਹੈ । ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਪੁਲਿਸ ਨੂੰ ਨਸ਼ਿਆਂ ਵਿਰੁੱਧ ਜੰਗ ਛੇੜਨ ਲਈ ਪੂਰੀ ਖੁੱਲ ਦੇਣ ਦੇ ਨਾਲ-ਨਾਲ ਸਰਹੱਦੀ ਸੂਬੇ ਪੰਜਾਬ ਤੋਂ ਨਸ਼ਿਆਂ ਦੇ ਕੋਹੜ ਨੂੰ ਜੜੋਂ ਖ਼ਤਮ ਕਰਨ ਲਈ ਵਿਆਪਕ ਨਸ਼ਾ ਵਿਰੋਧੀ ਮੁਹਿੰਮਾਂ ਚਲਾਈਆਂ ਗਈਆਂ ਹਨ। ਡੀਜੀਪੀ ਨੇ ਸਾਰੇ ਸੀਪੀਜ/ਐਸਐਸਪੀਜ ਨੂੰ ਸਖਤੀ ਨਾਲ ਹੁਕਮ ਦਿੱਤੇ ਹਨ ਕਿ ਉਹ ਆਪਣੇ ਅਧਿਕਾਰ ਖੇਤਰਾਂ ਵਿੱਚ ਪੈਂਦੇ ਨਸ਼ਾ ਤਸਕਰੀ ਵਾਲੇ ਬਦਨਾਮ ਹਾਟਸਪਾਟਾਂ ਅਤੇ ਸਾਰੇ ਚੋਟੀ ਦੇ ਨਸ਼ਾ ਤਸਕਰਾਂ ਦੀ ਪਛਾਣ ਕਰਨ। ਉਨਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਗਿ੍ਰਫਤਾਰ ਕੀਤੇ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਨਾਂ ਦੇ ਨਜਾਇਜ਼ ਪੈਸੇ ਨੂੰ ਬਰਾਮਦ ਕੀਤਾ ਜਾ ਸਕੇ।

ਪੰਜਾਬ ਦਾ ਇਹ ਮੰਤਰੀ ਕਰੇਗਾ ਆਪਣੀਆਂ ਅੱਖਾਂ ਦਾਨ 

0
ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਆਪਣੀਆਂ ਅੱਖਾਂ ਦਾਨ ਕਰਨ ਲਈ ਭਰਿਆ ਫਾਰਮ
37ਵਾਂ ਕੌਮੀ ਨੇਤਰ ਦਾਨ ਪੰਦਰਵਾੜਾ ਮਨਾਉਣ ਲਈ ਸੂਬਾ ਪੱਧਰੀ ਸਮਾਗਮ ਕਰਵਾਇਆ
ਰਾਜਿੰਦਰਾ ਹਸਪਤਾਲ ਵਿੱਚ ਮੁਫ਼ਤ ਕੈਰਟੋਪਲਾਸਟੀ ਕਰਾਉਣ ਵਾਲੇ ਮਰੀਜ਼ਾਂ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ
ਸੂਬੇ ਦੇ ਹਸਪਤਾਲ ਨਹੀਂ ਹੋਣਗੇ ਮਹਿਜ਼ ਰੈਫਰਲ ਹਸਪਤਾਲ: ਸਿਹਤ ਮੰਤਰੀ
ਰਾਜਿੰਦਰਾ ਤੇ ਮਾਤਾ ਕੌਸ਼ੱਲਿਆ ਹਸਪਤਾਲਾਂ ਦੀ ਪੁਰਾਣੀ ਸ਼ਾਨ ਬਹਾਲ ਕੀਤੀ ਜਾਵੇਗੀ: ਜੌੜਾਮਾਜਰਾ 
ਪੰਜਾਬੀ ਖਬਰਸਾਰ ਬਿਉਰੋ
ਪਟਿਆਲਾ, 5 ਸਤੰਬਰ: ਸੂਬੇ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਆਪਣੀਆਂ ਅੱਖਾਂ ਦਾਨ ਕਰਨ ਲਈ ਅੱਗੇ ਆਏ ਹਨ । ਪਟਿਆਲਾ ਵਿਖੇ ਕਰਵਾਏ ਇਕ ਸਮਾਗਮ ਦੌਰਾਨ ਉਨ੍ਹਾਂ ਆਪਣੀਆਂ ਅੱਖਾਂ ਦਾਨ ਕਰਨ ਲਈ ਫਾਰਮ ਭਰਦਿਆਂ  ‘ਨੇਤਰ ਦਾਨ’ ਸਬੰਧੀ ਲਹਿਰ ਦੀ ਸੁਰੂਆਤ ਕੀਤੀ। ਸ: ਜੌੜਾਮਾਜਰਾ ਨੇ 37ਵੇਂ ਰਾਸ਼ਟਰੀ ਨੇਤਰ ਦਾਨ ਪੰਦਰਵਾੜੇ ਮੌਕੇ ਸਰਕਾਰੀ ਡੈਂਟਲ ਕਾਲਜ ਆਡੀਟੋਰੀਅਮ ਪਟਿਆਲਾ ਵਿਖੇ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਖਾਂ ਦਾਨ ਕਰਨ ਸਬੰਧੀ  ਸੁਰੂ ਕੀਤੀ ਜਾਗਰੂਕਤਾ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣ ਲਈ ਲੋਕਾਂ ਨੂੰ ਸਵੈ-ਇੱਛਾ ਨਾਲ ਅੱਗੇ ਆਉਣ ਲਈ ਕਿਹਾ। ਇਸ ਮੌਕੇ ਉਨਾਂ ਨਾਲ ਪਟਿਆਲਾ ਦਿਹਾਤੀ ਦੇ ਵਿਧਾਇਕ ਡਾ: ਬਲਬੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੀ ਹਾਜ਼ਰ ਸਨ ।
ਮੈਡੀਕਲ ਸਿੱਖਿਆ ਅਤੇ ਖੋਜ ਦੇ ਖੇਤਰ ਨਾਲ ਸਬੰਧਤ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਮਹਿਜ਼ ਰੈਫਰਲ ਹਸਪਤਾਲ ਨਹੀਂ ਬਣਨ ਦਿੱਤਾ ਜਾਵੇਗਾ। ਸਿਹਤ ਦੇ ਖੇਤਰ ਵਿੱਚ ਪੰਜਾਬ ਨੂੰ  ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਮੁੱਖ ਤਰਜੀਹ ਹੈ। ਉਨਾਂ ਕਿਹਾ ਕਿ ਇਸ ਵਾਅਦੇ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ।ਮੰਤਰੀ ਨੇ ਕਿਹਾ ਕਿ ਸਰਕਾਰੀ ਰਾਜਿੰਦਰਾ ਹਸਪਤਾਲ ਅਤੇ ਮਾਤਾ ਕੌਸ਼ੱਲਿਆ ਹਸਪਤਾਲ ਦੀ ਪੁਰਾਣੀ ਸ਼ਾਨ ਨੂੰ ਬਹਾਲ ਕੀਤਾ ਜਾਵੇਗਾ ਅਤੇ ਇਨਾਂ ਹਸਪਤਾਲਾਂ ਵਿੱਚ ਅਤਿ-ਆਧੁਨਿਕ ਸਹੂਲਤਾਂ ਅਤੇ ਵਧੀਆ ਡਾਕਟਰ ਮੁਹੱਈਆ ਕਰਵਾ ਕੇ ਪੀ.ਜੀ.ਆਈ ਦੀ ਤਰਜ਼ ‘ਤੇ ਮਰੀਜਾਂ ਦਾ ਇਲਾਜ ਕੀਤਾ ਜਾਵੇਗਾ।
ਉਨਾਂ ਅੱਗੇ ਕਿਹਾ ਕਿ ਨੇੜਲੇ ਭਵਿੱਖ ਵਿੱਚ ਪੰਜਾਬ ਦੇ ਸਰਕਾਰੀ ਹਸਪਤਾਲ ਵਿਦੇਸ਼ੀ ਨਾਗਰਿਕਾਂ ਨੂੰ ਇਲਾਜ ਲਈ ਆਕਰਸ਼ਿਤ ਕਰਨ ਲਈ ਕਿਫ਼ਾਇਤੀ ਦਰਾਂ ‘ਤੇ ਮੈਡੀਕਲ ਪੈਕੇਜ ਪ੍ਰਦਾਨ ਕਰਨਗੇ, ਜਿਸ ਨਾਲ ਮੈਡੀਕਲ ਟੂਰਿਜ਼ਮ ਨੂੰ ਉਤਸ਼ਾਹਿਤ ਕੀਤਾ ਜਾਵੇਗਾ ਅਤੇ ਇਹ ਆਮਦਨ ਦਾ ਇੱਕ ਚੰਗਾ ਸਰੋਤ ਬਣ ਸਕਦਾ ਹੈ।ਇਸ ਮੌਕੇ ਤਿੰਨ ਮਰੀਜ਼ ਪਿੰਡ ਦੁਲੱਦੀ ਦੀ ਗੁਲਜ਼ਾਰ ਕੌਰ, ਪਾਤੜਾਂ ਦੀ ਸੀਮਾ ਰਾਣੀ ਅਤੇ ਚੀਕਾ ਦੀ ਤੇਜੋ ਦੇਵੀ ਵੀ ਮੌਜੂਦ ਸਨ, ਜਿਨਾਂ ਨੇ ਕਰੀਬ 10 ਸਾਲ ਦੇ ਲੰਮੇ ਅਰਸੇ ਤੋਂ ਬਾਅਦ ਅੱਖ ਦੀ ਪੁਤਲੀ ਬਦਲਣ ਸਬੰਧੀ ਆਪ੍ਰੇਸ਼ਨ ਦੀ ਮੁੜ ਸ਼ੁਰੂਆਤ ਹੋਣ ਤੋ ਬਾਅਦ  ਰਾਜਿੰਦਰਾ ਹਸਪਤਾਲ ਵਿਖੇ ਮੁਫਤ ਕੋਰਨੀਅਲ ਟਰਾਂਸਪਲਾਂਟ ਕਰਵਾ ਕੇ ਆਪਣੀ ਅੱਖਾਂ ਦੀ ਰੋਸ਼ਨੀ ਮੁੜ ਹਾਸਲ ਕੀਤੀ। ਇਨਾਂ ਮਰੀਜਾਂ ਨੇ ਆਪਣੇ ਤਜਰਬੇ ਸਾਂਝੇ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਦਾ ਵਿਸ਼ੇਸ਼ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਭਗਵੰਤ ਮਾਨ ਦੀ ਸਰਕਾਰ ਦਾ ਸਿਹਤ ਮਾਡਲ ਹੈ ਜੋ ਉਨਾਂ ਲਈ ਵਰਦਾਨ ਬਣ ਕੇ ਆਇਆ ਹੈ।
ਚੇਤਨ ਸਿੰਘ ਜੌੜਾਮਾਜਰਾ ਨੇ ਸੂਬੇ ਦੀਆਂ ਸਿਹਤ ਸਹੂਲਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਨੂੰ ਸਿਹਤ ਦੇ ਖੇਤਰ ਵਿੱਚ ਦੇਸ ਦਾ ਮੋਹਰੀ ਸੂਬਾ ਬਣਾਉਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਮੁੱਖ ਤਰਜੀਹ ਹੈ। ਇਸ ਮੰਤਵ ਲਈ ਸੂਬੇ ਵਿੱਚ 16 ਨਵੇਂ ਮੈਡੀਕਲ ਕਾਲਜ ਸਥਾਪਤ ਕੀਤੇ ਜਾਣਗੇ ਤਾਂ ਜੋ ਵਿਦਿਆਰਥੀਆਂ ਨੂੰ ਕਿਫ਼ਾਇਤੀ ਮੈਡੀਕਲ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ। ਉਨਾਂ ਸੂਬੇ ਦੇ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਨੂੰ ਪੂਰੀ ਤਨਦੇਹੀ ਨਾਲ ਮਰੀਜ਼ਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਨੂੰ ਸਹਿਯੋਗ ਦੇਣ ਅਤੇ ਇੱਕ ਟੀਮ ਵਜੋਂ ਕੰਮ ਕਰਨ ਦੀ ਵੀ ਅਪੀਲ ਕੀਤੀ।ਇਸ ਤੋਂ ਪਹਿਲਾਂ ਵਿਧਾਇਕ ਡਾ. ਬਲਬੀਰ ਸਿੰਘ ਨੇ ਅਧਿਆਪਕ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਕਿਸੇ ਸਮੇਂ ਪਟਿਆਲਾ ਕੇਰਾਟੋਪਲਾਸਟੀ (ਅੱਖਾਂ ਦੀਆਂ ਪੁਤਲੀਆਂ ਦੀ ਬਦਲੀ) ਦਾ ਕੇਂਦਰ ਸੀ ਪਰ ਪਿਛਲੀਆਂ ਸਰਕਾਰਾਂ ਵੱਲੋਂ ਇਸ ਨੂੰ ਪੂਰੀ ਤਰਾਂ ਅਣਗੌਲਿਆ ਕੀਤਾ ਗਿਆ। ਉਨਾਂ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਵੱਲ ਪੂਰਾ ਧਿਆਨ ਦੇ ਰਹੀ ਹੈ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਭਰੋਸਾ ਦਿਵਾਇਆ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਸਵੈ-ਇੱਛਾ ਨਾਲ ਅੱਖਾਂ ਦਾਨ ਕਰਨ ਦੇ ਸੁੁਨੇਹੇ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ ਤਾਂ ਜੋ ਕਿਸੇ ਕਾਰਨ ਅੱਖਾਂ ਦੀ ਰੌਸ਼ਨੀ ਗੁਆ ਚੁੱਕੇ ਮਰੀਜਾਂ ਨੂੰ ਅੱਖਾਂ ਦੀ ਰੌਸ਼ਨੀ ਵਾਪਸ ਮਿਲ ਸਕੇ।ਇਸ ਤੋਂ ਪਹਿਲਾਂ ਸਿਵਲ ਸਰਜਨ ਡਾ. ਰਾਜੂ ਧੀਰ ਨੇ ਸਿਹਤ ਮੰਤਰੀ ਦਾ ਰਸਮੀ ਸਵਾਗਤ ਕੀਤਾ। ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ  ਡਾਇਰੈਕਟਰ ਡਾ. ਰਣਜੀਤ ਸਿੰਘ ਘੋਤੜਾ ਨੇ ਪਟਿਆਲਾ ਨੂੰ ਸਾਲ 2024 ਤੱਕ ਮੋਤੀਆਬਿੰਦ ਮੁਕਤ ਜ਼ਿਲਾ ਬਣਾਉਣ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਸਟੇਟ ਪ੍ਰੋਗਰਾਮ ਅਫਸਰ ਡਾ. ਨੀਤੀ ਸਿੰਗਲਾ ਅਤੇ ਡਾ. ਜਤਿੰਦਰ ਕਾਂਸਲ ਨੇ ਲੋਕਾਂ ਨੂੰ ਅੱਖਾਂ ਦਾਨ ਕਰਨ ਸਬੰਧੀ ਵਹਿਮਾਂ ਭਰਮਾਂ ਤੋਂ ਦੂਰ ਰਹਿਣ ਲਈ ਕਿਹਾ। ਡੈਂਟਲ ਕਾਲਜ ਦੇ ਪ੍ਰਿੰਸੀਪਲ ਡਾ. ਜੀ.ਐਸ. ਮਾਨ ਨੇ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਸਾਰੇ ਭਾਗੀਦਾਰਾਂ ਦਾ ਧੰਨਵਾਦ ਕੀਤਾ।ਇਸ ਮੌਕੇ ਸਿਹਤ ਮੰਤਰੀ ਨੇ ਜ਼ਿਲਾ ਪਟਿਆਲਾ ਦੇ ਅੱਖਾਂ ਦੇ ਮਾਹਿਰ ਡਾਕਟਰਾਂ ਸਮੇਤ ਸੂਬੇ ਦੇ ਬਲਾਕ ਐਕਸਟੈਂਸਨ ਐਜੂਕੇਟਰਾਂ (ਬੀ.ਈ.ਈ.) ਨੂੰ  ਸਨਮਾਨਿਤ ਵੀ ਕੀਤਾ, ਜਿਨਾਂ ਵਿੱਚ ਸੰਗਰੂਰ ਤੋਂ ਨਰਿੰਦਰਪਾਲ ਸਿੰਘ, ਬਰਨਾਲਾ ਤੋਂ ਗੌਤਮ ਰਿਸ਼ੀ, ਫਾਜ਼ਿਲਕਾ ਤੋਂ ਦਿਵੇਸ਼ ਕੁਮਾਰ, ਰੂਪਨਗਰ ਤੋਂ ਰਿਤੂ ਮਹਿਤਾ ਅਤੇ ਪਟਿਆਲਾ ਤੋਂ ਸਰਬਜੀਤ ਸਿੰਘ ਸ਼ਾਮਲ ਹਨ।ਇਸ ਮੌਕੇ ਸਹਾਇਕ ਕਮਿਸ਼ਨਰ (ਯੂ.ਟੀ.) ਡਾ. ਅਕਸ਼ਿਤਾ ਗੁਪਤਾ, ਐਸ.ਡੀ.ਐਮ ਡਾ. ਇਸਮਤ ਵਿਜੈ ਸਿੰਘ, ‘ਆਪ’ ਦੇ ਜ਼ਿਲਾ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ, ਦਿਹਾਤੀ ਪ੍ਰਧਾਨ ਮੇਘ ਚੰਦ ਸ਼ੇਰਮਾਜਰਾ, ਈਵੈਂਟ ਇੰਚਾਰਜ ਅੰਗਰੇਜ ਸਿੰਘ, ਡਾਇਰੈਕਟਰ  ਮੈਡੀਕਲ ਕਾਲਜ ਪ੍ਰਿੰਸੀਪਲ ਡਾ. ਹਰਜਿੰਦਰ ਸਿੰਘ, ਮੈਡੀਕਲ ਸੁਪਰਡੈਂਟ ਡਾ. ਐਚ.ਐਸ. ਰੇਖੀ ਸਮੇਤ ਵਿਦਿਆਰਥੀ ਅਤੇ ਸਿਹਤ ਵਿਭਾਗ ਦਾ ਸਟਾਫ ਵੀ ਮੌਜੂਦ ਸੀ।

ਮੁੱਖ ਮੰਤਰੀ ਵੱਲੋਂ ਸੂਬੇ ਦੇ 8736 ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦਾ ਐਲਾਨ

0
ਸਰਕਾਰੀ ਸਕੂਲਾਂ ਦੀਆਂ ਵਿਦਿਆਰਥਣਾਂ ਲਈ ਟਰਾਂਸਪੋਰਟ ਸਹੂਲਤ ਸ਼ੁਰੂ ਹੋਵੇਗੀ
ਵਿਸ਼ਵ ਪੱਧਰ ‘ਤੇ ਮੁਕਾਬਲਾ ਦੇਣ ਲਈ ਡਿਜੀਟਲ ਸਿੱਖਿਆ ਦੀ ਲੋੜ ਉਤੇ ਜ਼ੋਰ
ਅਧਿਆਪਨ ਦੇ ਨਵੇਂ ਹੁਨਰ ਸਿਖਾਉਣ ਲਈ ਅਧਿਆਪਕਾਂ ਨੂੰ ਆਕਸਫੋਰਡ, ਹਾਰਵਰਡ ਅਤੇ ਹੋਰ ਪ੍ਰਸਿੱਧ ਯੂਨੀਵਰਸਿਟੀਆਂ ਵਿੱਚ ਭੇਜਾਂਗੇ-ਮੁੱਖ ਮੰਤਰੀ
ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਏ ਸਮਾਗਮ ਦੌਰਾਨ ਨਿਵੇਕਲੀਆਂ ਤੇ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਅਧਿਆਪਕਾਂ ਦਾ ਸਨਮਾਨ
ਪੰਜਾਬੀ ਖਬਰਸਾਰ ਬਿਉਰੋ
ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ), 5 ਸਤੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੁਲਾਜ਼ਮਾਂ ਦੇ ਹਿੱਤ ਵਿਚ ਵੱਡਾ ਫੈਸਲੇ ਲੈਂਦੇ ਹੋਏ ਸੂਬਾ ਦੇ 8736 ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦਾ ਐਲਾਨ ਕੀਤਾ ਹੈ।
ਇੱਥੇ ਅਧਿਆਪਕ ਦਿਵਸ ਮੌਕੇ ਕਰਵਾਏ ਸਮਾਗਮ ਦੌਰਾਨ ਅਧਿਆਪਕਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਆਮ ਆਦਮੀ ਸਰਕਾਰ ਨੇ 8736 ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦਾ ਫੈਸਲਾ ਕੀਤਾ ਹੈ। ਇਸ ਪਾਵਨ ਧਰਤੀ ਅਤੇ ਇਸ ਪਵਿੱਤਰ ਦਿਹਾੜੇ ‘ਤੇ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ 5442 ਐਜੂਕੇਸ਼ਨ ਸਰਵਿਸ ਪ੍ਰੋਵਾਈਡਰ, 1130 ਇਨਕਲੂਸਿਵ ਐਜੂਕੇਸ਼ਨ ਟੀਚਰਜ਼ ਅਤੇ ਹੋਰਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਆਵਾਜਾਈ ਦੀਆਂ ਸਹੂਲਤਾਂ ਦੀ ਘਾਟ ਕਾਰਨ ਵਿਦਿਆਰਥਣਾਂ ਵਿੱਚ ਸਕੂਲ ਛੱਡਣ ਦੀ ਦਰ ਨੂੰ ਰੋਕਣ ਲਈ ਮੁੱਖ ਮੰਤਰੀ ਨੇ ਸੂਬਾ ਭਰ ਵਿੱਚ ਸਰਕਾਰੀ ਸਕੂਲਾਂ ਵਿਚ ਜਾਣ ਵਾਲੀਆਂ ਵਿਦਿਆਰਥਣਾਂ ਲਈ ਸ਼ਟਲ ਬੱਸ ਸੇਵਾ (ਸਥਾਨਕ ਬੱਸ ਸੇਵਾ) ਸ਼ੁਰੂ ਕਰਨ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਹਰੇਕ ਬੱਚੇ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਉਸ ਦੀਆਂ ਬੁਨਿਆਦੀ ਲੋੜਾਂ ਜਿਵੇਂ ਕਿ ਆਵਾਜਾਈ, ਖੁਰਾਕ, ਬੁਨਿਆਦੀ ਢਾਂਚਾ ਆਦਿ ਦਾ ਧਿਆਨ ਰੱਖਣਾ ਸਰਕਾਰ ਦਾ ਮੁੱਢਲਾ ਫਰਜ਼ ਬਣਦਾ ਹੈ। ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਆਵਾਜਾਈ ਦੀ ਸਹੂਲਤ ਦੀ ਅਣਹੋਂਦ ਵਿੱਚ ਲੜਕੀਆਂ ਵਿੱਚ ਸਕੂਲ ਛੱਡਣ ਦੀ ਦਰ ਬਹੁਤ ਜ਼ਿਆਦਾ ਹੈ, ਇਸ ਲਈ ਅਸੀਂ ਇਸ ਵਰਤਾਰੇ ਨੂੰ ਰੋਕਣ ਲਈ ਸੂਬੇ ਦੀ ਹਰੇਕ ਬੱਚੀ ਨੂੰ ਇਹ ਸਹੂਲਤ ਦੇਣ ਦਾ ਫੈਸਲਾ ਕੀਤਾ ਹੈ।
ਅਧਿਆਪਕਾਂ ਤੋਂ ਸਿਰਫ ਅਧਿਆਪਨ ਦੀ ਡਿਊਟੀ ਲੈਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀਆਂ ਸੇਵਾਵਾਂ ਨੂੰ ਕਿਸੇ ਗੈਰ-ਅਧਿਆਪਨ ਕਾਰਜ ਲਈ ਨਹੀਂ ਵਰਤਿਆ ਜਾਵੇਗਾ। ਉਨ੍ਹਾਂ ਨੇ ਡਿਜੀਟਲ ਸਿੱਖਿਆ ਨੂੰ ਸਮੇਂ ਦੀ ਲੋੜ ਦੱਸਦਿਆਂ ਕਿਹਾ ਕਿ ਇਸ ਦਾ ਵਿਸ਼ਵ ਪੱਧਰ ‘ਤੇ ਮੁਕਾਬਲਾ ਕਰਨਾ ਜ਼ਰੂਰੀ ਹੈ, ਜਿਸ ਕਾਰਨ ਦਿੱਲੀ ਸਰਕਾਰ ਦੀ ਤਰਜ਼ ‘ਤੇ ਨਵੇਂ ਅਧਿਆਪਨ ਹੁਨਰ ਹਾਸਲ ਕਰਨ ਲਈ ਆਕਸਫੋਰਡ, ਹਾਰਵਰਡ ਅਤੇ ਹੋਰ ਨਾਮਵਰ ਯੂਨੀਵਰਸਿਟੀਆਂ ਵਿੱਚ ਅਧਿਆਪਕਾਂ ਨੂੰ ਭੇਜਣ ਦਾ ਫੈਸਲਾ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ, “ਅਧਿਆਪਕ ਦਾ ਪੁੱਤਰ ਹੋਣ ਕਰਕੇ ਉਹ ਅਧਿਆਪਕਾਂ ਦੀਆਂ ਬੁਨਿਆਦੀ ਲੋੜਾਂ, ਸਮੱਸਿਆਵਾਂ ਤੇ ਹਾਲਤਾਂ ਤੋਂ ਭਲੀ ਭਾਂਤ- ਵਾਕਫ਼ ਹਨ।” ਮੁੱਖ ਮੰਤਰੀ ਨੇ ਆਪਣੇ ਅਧਿਆਪਕਾਂ ਬਾਰੇ ਤਜਰਬੇ ਵੀ ਸਾਂਝੇ ਕਰਦੇ ਹੋਏ ਉਨ੍ਹਾਂ ਨੂੰ ਸਤਿਕਾਰ ਭੇਟ ਕੀਤਾ। ਅਧਿਆਪਕਾਂ ਨੂੰ ਅੰਦੋਲਨ ਦਾ ਰਾਹ ਛੱਡਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਅਪਣਾਈਆਂ ਗਈਆਂ ਨੀਤੀਆਂ ਨੇ ਬੇਲੋੜੇ ਅੜਿੱਕੇ ਪੈਦਾ ਕੀਤੇ ਸਨ ਪਰ ਹੁਣ ਸਿੱਖਿਆ ਅਤੇ ਸਿਹਤ ਖੇਤਰਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਕਿਉਂਕਿ ਆਮ ਆਦਮੀ ਦੀ ਸਰਕਾਰ ਦਾ ਇਨ੍ਹਾਂ ਖੇਤਰਾਂ ਨਾਲ ਸਿੱਧਾ ਸਰੋਕਾਰ ਹੈ।  ਭਗਵੰਤ ਮਾਨ ਨੇ ਅੱਗੇ ਸ੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਨੂੰ ਈਕੋ-ਟੂਰਿਜ਼ਮ ਸਥਾਨਾਂ ਵਜੋਂ ਵਿਕਸਤ ਕਰਨ ਦਾ ਐਲਾਨ ਕੀਤਾ।
ਇਸ ਤੋਂ ਪਹਿਲਾਂ ਸਕੂਲ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਸੂਬਾ ਸਰਕਾਰ ਨੇ 100 ਸਕੂਲ ਆਫ਼ ਐਮੀਨੈਂਸ (ਆਹਲਾ ਦਰਜੇ ਦੇ ਸਕੂਲ) ਵਿਕਸਤ ਕਰਨ ਦਾ ਦ੍ਰਿੜ ਸੰਕਲਪ ਲਿਆ ਹੈ ਅਤੇ ਇਸ ਐਲਾਨ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਲਈ ਵਿਭਾਗ ਜੰਗੀ ਪੱਧਰ ‘ਤੇ ਅਣਥੱਕ ਮਿਹਨਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਭਰ ਵਿਚ ਹਰੀ ਅਤੇ ਚਿੱਟੀ ਕ੍ਰਾਂਤੀ ਦੀ ਸ਼ਾਨਦਾਰ ਪ੍ਰਾਪਤੀ ਤੋਂ ਬਾਅਦ ਪੰਜਾਬ ਹੁਣ ਸਿੱਖਿਆ ਕ੍ਰਾਂਤੀ ਦਾ ਧੁਰਾ ਬਣੇਗਾ।ਆਪਣੇ ਸੰਬੋਧਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਕੂਲੀ ਸਿੱਖਿਆ ਦੇ ਬਜਟ ਵਿੱਚ 17 ਫੀਸਦੀ ਦੀ ਦਰ ਨਾਲ ਵਾਧਾ ਕਰਕੇ 15758 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਤਕਨੀਕੀ ਸਿੱਖਿਆ ਬਜਟ ਅਤੇ ਮੈਡੀਕਲ ਸਿੱਖਿਆ ਦੇ ਬਜਟ ਵਿੱਚ ਕ੍ਰਮਵਾਰ 47 ਫੀਸਦੀ ਅਤੇ 57 ਫੀਸਦੀ ਦਾ ਵਾਧਾ ਕੀਤਾ ਗਿਆ ਹੈ।ਇਸ ਦੌਰਾਨ ਮੈਂਬਰ ਪਾਰਲੀਮੈਂਟ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਵੀ ਆਪਣੇ ਵਿਦਿਆਰਥੀ ਜੀਵਨ ਬਾਰੇ ਤਜਰਬੇ ਸਾਂਝੇ ਕੀਤੇ ਅਤੇ ਅਧਿਆਪਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।ਇਸ ਮੌਕੇ ਮੁੱਖ ਮੰਤਰੀ ਨੇ ਇਸ ਖੇਤਰ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ 65 ਅਧਿਆਪਕਾਂ ਅਤੇ 9 ਪ੍ਰਸ਼ਾਸਕਾਂ ਨੂੰ ਸ਼ਾਲ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਚੀਮਾ ਅਤੇ ਹਰਜੋਤ ਬੈਂਸ, ਮੈਂਬਰ ਪਾਰਲੀਮੈਂਟ ਰਾਘਵ ਚੱਢਾ ਅਤੇ ਹਰਭਜਨ ਸਿੰਘ, ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂੰ ਪ੍ਰਸਾਦ, ਪ੍ਰਮੁੱਖ ਸਕੱਤਰ ਸਕੂਲ ਸਿੱਖਿਆ ਜਸਪ੍ਰੀਤ ਤਲਵਾੜ ਅਤੇ ਡੀ.ਜੀ.ਐਸ.ਈ. ਪ੍ਰਦੀਪ ਅਗਰਵਾਲ ਹਾਜ਼ਰ ਸਨ।

ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ ਨੂੰ ਵੱਡਾ ਹੁਲਾਰਾ

0

ਜਲੰਧਰ ‘ਚ ਕਾਂਗਰਸ ਨੂੰ ਝਟਕਾ, ਡਿਪਟੀ ਮੇਅਰ ਹਰਸਿਮਰਨਜੀਤ ਸਿੰਘ ਬੰਟੀ ਅਤੇ ਮੰਡੀ ਬੋਰਡ ਦੇ ਡਾਇਰੈਕਟਰ ਬਲਜੀਤ ਸਿੰਘ ਪੂਪੀ ਕਾਂਗਰਸ ਛੱਡ ਆਪ ‘ਚ ਹੋਏ ਸ਼ਾਮਿਲ
.’ਆਪ’ ਪੰਜਾਬ ਇੰਚਾਰਜ ਜਰਨੈਲ ਸਿੰਘ ਪਾਰਟੀ ਨੇ ਪਾਰਟੀ ‘ਚ ਕੀਤਾ ਇਹਨਾਂ ਆਗੂਆਂ ਦਾ ਰਸਮੀ ਸਵਾਗਤ
ਦਿੱਲੀ ਅਤੇ ਪੰਜਾਬ ‘ਚ ‘ਆਪ’ ਸਰਕਾਰ ਦੇ ਲੋਕ ਭਲਾਈ ਕੰਮਾਂ ਤੋਂ ਲੋਕ ਬਹੁਤ ਪ੍ਰਭਾਵਿਤ – ਜਰਨੈਲ ਸਿੰਘ
ਪੰਜਾਬੀ ਖਬਰਸਾਰ ਬਿਉਰੋ
ਜਲੰਧਰ, 5 ਸਤੰਬਰ: ਜਲੰਧਰ ‘ਚ ਕਾਂਗਰਸ ਨੂੰ ਝਟਕਾ, ਡਿਪਟੀ ਮੇਅਰ ਹਰਸਿਮਰਨਜੀਤ ਸਿੰਘ ਬੰਟੀ ਅਤੇ ਮੰਡੀ ਬੋਰਡ ਦੇ ਡਾਇਰੈਕਟਰ ਬਲਜੀਤ ਸਿੰਘ ਪੂਪੀ ਕਾਂਗਰਸ ਛੱਡ ਆਪ ‘ਚ ਹੋਏ ਸ਼ਾਮਿਲ
.’ਆਪ’ ਪੰਜਾਬ ਇੰਚਾਰਜ ਜਰਨੈਲ ਸਿੰਘ ਪਾਰਟੀ ਨੇ ਪਾਰਟੀ ‘ਚ ਕੀਤਾ ਇਹਨਾਂ ਆਗੂਆਂ ਦਾ ਰਸਮੀ ਸਵਾਗਤ
ਦਿੱਲੀ ਅਤੇ ਪੰਜਾਬ ‘ਚ ‘ਆਪ’ ਸਰਕਾਰ ਦੇ ਲੋਕ ਭਲਾਈ ਕੰਮਾਂ ਤੋਂ ਲੋਕ ਬਹੁਤ ਪ੍ਰਭਾਵਿਤ – ਜਰਨੈਲ ਸਿੰਘ
ਪੰਜਾਬੀ ਖਬਰਸਾਰ ਬਿਉਰੋ
ਜਲੰਧਰ, 5 ਸਤੰਬਰ: ਇਸ ਸਾਲ ਦੇ ਅੰਤ ਤੱਕ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ ਲਗਾਤਾਰ ਆਪਣੇ ਸੰਗਠਨ ਨੂੰ ਮਜ਼ਬੂਤ ​​ਕਰ ਰਹੀ ਹੈ। ਜਲੰਧਰ ‘ਚ ਕਾਂਗਰਸ ਨੂੰ ਜ਼ਬਰਦਸਤ ਝਟਕਾ ਦਿੰਦਿਆਂ ਨਗਰ ਨਿਗਮ ਦੇ ਡਿਪਟੀ ਮੇਅਰ ਹਰਸਿਮਰਨਜੀਤ ਸਿੰਘ ਬੰਟੀ ਅਤੇ ਪੰਜਾਬ ਮੰਡੀ ਬੋਰਡ ਦੇ ਡਾਇਰੈਕਟਰ ਬਲਜੀਤ ਸਿੰਘ ਪੂਪੀ ਆਪਣੀ ਪੁਰਾਣੀ ਪਾਰਟੀ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਦੋਵਾਂ ਆਗੂਆਂ ਨੂੰ ‘ਆਪ’ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਅਤੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਪਾਰਟੀ ਵਿੱਚ ਸ਼ਾਮਲ ਕੀਤਾ।ਸੋਮਵਾਰ ਨੂੰ ਡਿਪਟੀ ਮੇਅਰ ਹਰਸਿਮਰਨਜੀਤ ਸਿੰਘ ਬੰਟੀ ਦੇ ਨਾਲ ਜਲੰਧਰ ਨਗਰ ਨਿਗਮ ਦੇ ਤਿੰਨ ਸਾਥੀ ਕੌਂਸਲਰਾਂ ਰੋਹਨ ਸਹਿਗਲ, ਮਿੰਟੂ ਗੁੱਜਰ ਅਤੇ ਰਜਿੰਦਰ ਕੁਮਾਰ ਮਿੰਟੂ ਵੀ ਚੰਡੀਗੜ੍ਹ ਪਾਰਟੀ ਹੈੱਡਕੁਆਰਟਰ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਇਨ੍ਹਾਂ ਨਾਲ ਜਲੰਧਰ ਤੋਂ ਇੱਕ ਹੋਰ ਪ੍ਰਭਾਵਸ਼ਾਲੀ ਵਿਅਕਤੀ ਅਮਰਜੀਤ ਸਿੰਘ ਛਾਬੜਾ ਨੇ ਵੀ ‘ਆਪ’ ਦਾ ਪੱਲਾ ਫੜਿਆ।
ਇਸ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਜਰਨੈਲ ਸਿੰਘ ਨੇ ਕਿਹਾ ਕਿ ਦਿੱਲੀ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਲੋਕ ਭਲਾਈ ਅਤੇ ਇਨਕਲਾਬੀ ਕੰਮਾਂ ਤੋਂ ਪੰਜਾਬ ਸਮੇਤ ਪੂਰੇ ਦੇਸ਼ ਦੇ ਲੋਕ ਬਹੁਤ ਪ੍ਰਭਾਵਿਤ ਹਨ। ਲੋਕਾਂ ਨੂੰ ਆਮ ਆਦਮੀ ਪਾਰਟੀ ਤੋਂ ਬਹੁਤ ਆਸਾਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਵਿਧਾਨ ਸਭਾ ਚੋਣਾਂ ਵਾਂਗ ਨਗਰ ਨਿਗਮ ਚੋਣਾਂ ਵਿੱਚ ਵੀ ਹੂੰਝਾ ਫੇਰ ਜਿੱਤ ਦਰਜ ਕਰੇਗੀ।ਇਸ ਦੇ ਨਾਲ ਹੀ ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਨੂੰ ਦੇਖਦੇ ਹੋਏ ਉਨ੍ਹਾਂ ਨੇ ਆਮ ਆਦਮੀ ਪਾਰਟੀ ਦਾ ਸਾਥ ਦੇਣ ਦਾ ਫੈਸਲਾ ਕੀਤਾ ਹੈ। ਪਾਰਟੀ ਜੋ ਵੀ ਜ਼ਿੰਮੇਵਾਰੀ ਸੌਂਪੇਗੀ, ਉਹ ਉਸ ਨੂੰ ਪੂਰੀ ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਉਣਗੇ।ਇਸ ਸਾਲ ਦੇ ਅੰਤ ਤੱਕ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ ਲਗਾਤਾਰ ਆਪਣੇ ਸੰਗਠਨ ਨੂੰ ਮਜ਼ਬੂਤ ​​ਕਰ ਰਹੀ ਹੈ। ਜਲੰਧਰ ‘ਚ ਕਾਂਗਰਸ ਨੂੰ ਜ਼ਬਰਦਸਤ ਝਟਕਾ ਦਿੰਦਿਆਂ ਨਗਰ ਨਿਗਮ ਦੇ ਡਿਪਟੀ ਮੇਅਰ ਹਰਸਿਮਰਨਜੀਤ ਸਿੰਘ ਬੰਟੀ ਅਤੇ ਪੰਜਾਬ ਮੰਡੀ ਬੋਰਡ ਦੇ ਡਾਇਰੈਕਟਰ ਬਲਜੀਤ ਸਿੰਘ ਪੂਪੀ ਆਪਣੀ ਪੁਰਾਣੀ ਪਾਰਟੀ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਦੋਵਾਂ ਆਗੂਆਂ ਨੂੰ ‘ਆਪ’ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਅਤੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਪਾਰਟੀ ਵਿੱਚ ਸ਼ਾਮਲ ਕੀਤਾ।ਸੋਮਵਾਰ ਨੂੰ ਡਿਪਟੀ ਮੇਅਰ ਹਰਸਿਮਰਨਜੀਤ ਸਿੰਘ ਬੰਟੀ ਦੇ ਨਾਲ ਜਲੰਧਰ ਨਗਰ ਨਿਗਮ ਦੇ ਤਿੰਨ ਸਾਥੀ ਕੌਂਸਲਰਾਂ ਰੋਹਨ ਸਹਿਗਲ, ਮਿੰਟੂ ਗੁੱਜਰ ਅਤੇ ਰਜਿੰਦਰ ਕੁਮਾਰ ਮਿੰਟੂ ਵੀ ਚੰਡੀਗੜ੍ਹ ਪਾਰਟੀ ਹੈੱਡਕੁਆਰਟਰ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਇਨ੍ਹਾਂ ਨਾਲ ਜਲੰਧਰ ਤੋਂ ਇੱਕ ਹੋਰ ਪ੍ਰਭਾਵਸ਼ਾਲੀ ਵਿਅਕਤੀ ਅਮਰਜੀਤ ਸਿੰਘ ਛਾਬੜਾ ਨੇ ਵੀ ‘ਆਪ’ ਦਾ ਪੱਲਾ ਫੜਿਆ।
ਇਸ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਜਰਨੈਲ ਸਿੰਘ ਨੇ ਕਿਹਾ ਕਿ ਦਿੱਲੀ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਲੋਕ ਭਲਾਈ ਅਤੇ ਇਨਕਲਾਬੀ ਕੰਮਾਂ ਤੋਂ ਪੰਜਾਬ ਸਮੇਤ ਪੂਰੇ ਦੇਸ਼ ਦੇ ਲੋਕ ਬਹੁਤ ਪ੍ਰਭਾਵਿਤ ਹਨ। ਲੋਕਾਂ ਨੂੰ ਆਮ ਆਦਮੀ ਪਾਰਟੀ ਤੋਂ ਬਹੁਤ ਆਸਾਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਵਿਧਾਨ ਸਭਾ ਚੋਣਾਂ ਵਾਂਗ ਨਗਰ ਨਿਗਮ ਚੋਣਾਂ ਵਿੱਚ ਵੀ ਹੂੰਝਾ ਫੇਰ ਜਿੱਤ ਦਰਜ ਕਰੇਗੀ।ਇਸ ਦੇ ਨਾਲ ਹੀ ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਨੂੰ ਦੇਖਦੇ ਹੋਏ ਉਨ੍ਹਾਂ ਨੇ ਆਮ ਆਦਮੀ ਪਾਰਟੀ ਦਾ ਸਾਥ ਦੇਣ ਦਾ ਫੈਸਲਾ ਕੀਤਾ ਹੈ। ਪਾਰਟੀ ਜੋ ਵੀ ਜ਼ਿੰਮੇਵਾਰੀ ਸੌਂਪੇਗੀ, ਉਹ ਉਸ ਨੂੰ ਪੂਰੀ ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਉਣਗੇ।

ਮੁਲਾਜ਼ਮ ਜਥੇਬੰਦੀਆਂ ਵੱਲੋਂ ਘਰਾਂ ਵਿੱਚ ਲਗਾਏ ਜਾ ਰਹੇ ਸਮਾਰਟ ਮੀਟਰਾਂ ਦਾ ਵਿਰੋਧ ਕਰਨ ਦਾ ਫੈਸਲਾ

0

ਬਿਜਲੀ ਕ੍ਰਾਪੋਰੇਟੇਸ਼ਨ ਵਿਰੋਧੀ ਸਾਂਝੇ ਫਰੰਟ” ਦਾ ਗਠਨ
ਸੁਖਜਿੰਦਰ ਮਾਨ
ਬਠਿੰਡਾ 5 ਸਤੰਬਰ: ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਪੈਨਸ਼ਨਰ ਭਵਨ ਬਠਿੰਡਾ ਵਿਖੇ ਕਾਰਪੋਰੇਸ਼ਨ ਲਿਮਟਿਡ ਵੱਲੋਂ ਸਮਾਰਟ ਮੀਟਰ ਲਗਾਉਣ ਸੰਬੰਧੀ ਜਾਰੀ ਪੱਤਰ ਦਾ  ਵਿਰੋਧ ਕਰਨ ਲਈ ਕੀਤੀ ਗਈ। ਜਿਸ ਵਿੱਚ ਗੌਰਮਿੰਟ ਪੈਨਸ਼ਨਰਜ਼ ਵੱਲੋਂ ਦਰਸ਼ਨ ਸਿੰਘ ਮੌੜ,ਪ.ਸ.ਸ.ਫ(ਵਿਗਿਆਨਕ) ਵੱਲੋਂ ਗਗਨਦੀਪ ਸਿੰਘ,ਡੀ ਐਮ ਐਫ ਵੱਲੋਂ ਸਿਕੰਦਰ ਸਿੰਘ ਧਾਲੀਵਾਲ,ਪ.ਸ.ਸ.ਫ.(ਰਾਣਾ) ਵੱਲੋਂ ਹੰਸ ਰਾਜ ਬੀਜਵਾ,ਡੀ ਪੀ ਐਫ ਵੱਲੋਂ ਜਗਪਾਲ ਸਿੰਘ ਬੰਗੀ,ਪ.ਸ.ਸ.ਫ. ਵੱਲੋਂ ਮਨਜੀਤ ਸਿੰਘ, ਤਾਲਮੇਲ ਕਮੇਟੀ ਪੈਰਾਮੈਡੀਕਲ ਵੱਲੋਂ ਸਾਥੀ ਭੁਪਿੰਦਰ ਸਿੰਘ ਹਾਜ਼ਰ ਹੋਏ।ਅੱਜ ਦੀ ਇਸ ਮੀਟਿੰਗ ਵਿੱਚ ਸੀਨੀਅਰ ਕਾਰਜਕਾਰੀ ਇੰਜੀਨੀਅਰ ਵੱਲੋਂ ਜਾਰੀ ਕੀਤੇ ਪੱਤਰ ਦਾ ਵਿਰੋਧ ਕਰਨ ਦਾ ਫੈਸਲਾ ਕੀਤਾ ਗਿਆ। ਮੁਲਾਜ਼ਮ ਆਗੂਆਂ ਨੇ ਦੱਸਿਆ ਕਿ ਇਸ ਪੱਤਰ ਅਨੁਸਾਰ ਸਰਕਾਰੀ ਵਿਭਾਗਾਂ ਅਤੇ ਸਰਕਾਰੀ ਮੁਲਾਜ਼ਮਾਂ ਦੇ ਘਰਾਂ ਵਿਚ ਪਹਿਲ ਦੇ ਆਧਾਰ ‘ਤੇ ਸਮਾਰਟ ਮੀਟਰ ਲਗਾਉਣ ਦੀ ਗੱਲ ਕਹੀ ਗਈ ਹੈ । ਇਹ ਫ਼ੈਸਲਾ ਕੇਂਦਰ ਸਰਕਾਰ ਦੇ  ਬਿਜਲੀ ਐਕਟ ਸੋਧ ਬਿਲ ਤਹਿਤ ਲਿਆ ਗਿਆ ਹੈ।ਜਦ ਕਿ ਦਿੱਲੀ ਵਿੱਚ ਚੱਲੇ ਕਿਸਾਨ ਅੰਦੋਲਨ ਤੋਂ ਬਾਅਦ ਹੋਏ ਫ਼ੈਸਲੇ ਤਹਿਤ ਇਸ ਬਿਜਲੀ ਐਕਟ ਨੂੰ ਲਾਗੂ ਨਾ ਕਰਨ ਬਾਰੇ ਵੀ ਸਹਿਮਤੀ ਬਣੀ ਸੀ। ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸੂਬਿਆਂ ਦੇ ਅਧਿਕਾਰਾਂ ਨੂੰ ਖੋਰਾ ਲਗਾਉਣ ਅਤੇ ਲਗਾਤਾਰ ਕੀਤੇ ਜਾ ਰਹੇ ਲੋਕ ਵਿਰੋਧੀ ਫੈਸਲਿਆਂ ਦਾ ਵਿਰੋਧ ਕਰਨ ਦੀ ਥਾਂ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਡੀਆਂ ਚੁੱਕ ਚੁੱਕ ਕੇ ਇਸ ਬਿਲ ਨੂੰ ਲਾਗੂ ਕਰਨਾ ਸਾਬਤ ਕਰਦਾ ਹੈ ਕਿ ਦੋਵੇਂ ਸਰਕਾਰਾਂ ਕਾਰਪੋਰੇਟ ਪੱਖੀ ਨੀਤੀਆਂ ਨੂੰ ਲਾਗੂ ਕਰਨ ਲਈ ਪੂਰੀ ਤਰ੍ਹਾਂ ਇਕਸੁਰ ਹਨ।
ਆਗੂਆਂ ਨੇ ਕਿਹਾ ਕਿ ਇਹ ਫੈਸਲਾ ਜਿੱਥੇ ਬਿਜ਼ਲੀ ਨੂੰ ਨਿੱਜ਼ੀ ਹਿੱਤਾਂ ਵਿੱਚ ਦੇਣ ਦੀ ਕੜੀ ਬਣੇਗਾ ਉਥੇ ਹੀ ਪੰਜਾਬ ਦੀ ਟੈਕਨੀਕਲ ਮੁਹਾਰਤ ਹਾਸਿਲ ਨੌਜਵਾਨਾਂ ਦੀ ਰੁਜ਼ਗਾਰ ਪ੍ਰਾਪਤੀ ਦੀ ਆਸ ਤੇ ਵੀ ਪਾਣੀ ਫੇਰੇਗਾ। ਭਾਵੇਂ ਅੱਜ ਇਹਦਾ ਪਹਿਲਾਂ ਅਮਲ ਮੁਲਾਜ਼ਮਾਂ ‘ਤੇ ਕੀਤਾ ਜਾ ਰਿਹਾ ਹੈ ਪਰ ਆਉਣ ਵਾਲੇ ਦਿਨਾਂ ਵਿਚ ਇਹ ਫੈਸਲਾ  ਆਮ ਲੋਕਾਂ ਉੱਪਰ ਵੀ ਜਲਦੀ ਹੀ ਸਰਕਾਰ ਲਾਗੂ ਕਰਨ ਜਾ ਰਹੀ ਹੈ । ਜਿਸ ਤਹਿਤ ਸਮਾਰਟ ਚਿੱਪ ਵਾਲੇ ਮੀਟਰ ਲਗਾਏ ਜਾਣਗੇ, ਜੋ ਕੇ ਰਿਚਾਰਜ ਕਰਨ ਉਪਰੰਤ ਹੀ ਚੱਲਣਗੇ । ਉਨ੍ਹਾਂ ਕਿਹਾ ਕਿ ਬਿਜਲੀ ਇਕ ਬੁਨਿਆਦੀ ਸਹੂਲਤ ਹੈ, ਜਿਸ ਬਿਨਾਂ ਰਿਹਾ ਨਹੀਂ ਜਾ ਸਕਦਾ । ਕਈ ਵਾਰ ਸਮੇਂ ਸਿਰ ਤਨਖਾਹਾਂ ਨਾ ਮਿਲਣਾ  ਅਤੇ ਹੋਰ ਕੁਦਰਤੀ ਆਫ਼ਤਾਂ ਆ ਜਾਣ ਕਾਰਨ ਵੀ ਬਿਜਲੀ ਦਾ ਬਿਲ ਭਰਨ ਸਮੇਂ ਦੇਰੀ ਹੋ ਜਾਂਦੀ ਹੈ । ਜੋ ਕਿ ਬਾਅਦ ਵਿੱਚ ਸਮਾਂ ਆਉਣ ‘ਤੇ ਖਪਤਕਾਰ ਵੱਲੋਂ ਭਰ ਦਿੱਤਾ ਜਾਂਦਾ ਹੈ । ਇਹ ਫੈਸਲਾ ਲਾਗੂ ਹੋਣ ਨਾਲ ਆਉਣ ਵਾਲੇ ਸਮੇਂ ਵਿੱਚ ਬਿਜਲੀ ਤੇ ਮਿਲਦੀ ਸਬਸਿਡੀ ਬੰਦ ਹੋਣ ਦੀ ਵੀ ਪੂਰੀ ਸੰਭਾਵਨਾ ਹੈ ।
ਆਗੂਆਂ ਨੇ ਕਿਹਾ ਕਿ ਇਸ ਫੈਸਲੇ ਨਾਲ ਪਹਿਲਾਂ ਸਹੀ ਸਲਾਮਤ ਚੱਲ ਰਹੇ ਮੀਟਰ ਬਿਲਕੁਲ ਨਕਾਰਾ ਹੋ ਜਾਣਗੇ ਜਿਸ ਨਾਲ ਕਰੋੜਾਂ ਦਾ ਨੁਕਸਾਨ ਹੋਵੇਗਾ ਅਤੇ ਕੰਪਨੀ ਨੂੰ ਲਾਭ ਪਹੁੰਚਾਉਣ ਦੇ ਇਰਾਦੇ ਨਾਲ ਲਗਾਏ ਜਾਣ ਵਾਲੇ ਲੱਖਾਂ ਮੀਟਰਾਂ ਦਾ ਆਰਥਿਕ ਬੋਝ ਖਪਤਕਾਰਾਂ ਨੂੰ ਝੱਲਣਾ ਪਵੇਗਾ।ਅੱਜ ਦੀ ਇਸ ਮੀਟਿੰਗ ਵਿੱਚ ਪੰਜਾਬ ਸਰਕਾਰ ਦੇ ਇਸ ਤਾਨਾਸ਼ਾਹੀ ਫੈਸਲੇ ਦਾ ਵਿਰੋਧ ਕਰਨ ਦੇ ਲਈ *ਬਿਜਲੀ ਕ੍ਰਾਪੋਰੇਟੇਸ਼ਨ ਵਿਰੋਧੀ ਸਾਂਝੇ ਫਰੰਟ ਬਠਿੰਡਾ* ਦਾ ਗਠਨ ਕੀਤਾ ਗਿਆ ਅਤੇ ਫੈਸਲਾ ਕੀਤਾ ਗਿਆ ਕਿ ਇਸ ਪੱਤਰ ਨੂੰ ਰੱਦ ਕਰਵਾਉਣ ਸਬੰਧੀ *7 ਸਤੰਬਰ 2022 ਨੂੰ 11 ਵਜੇ ਰੋਜ਼ ਗਾਰਡਨ ਵਾਲੇ ਪੁਲ* ਥੱਲੇ ਇਕੱਠੇ ਹੋ ਕੇ ਸੀਨੀਅਰ ਕਾਰਜਕਾਰੀ ਇੰਜੀਨੀਅਰ ਨੂੰ ਮਿਲ ਕੇ ਮੰਗ ਪੱਤਰ ਦਿੱਤਾ ਜਾਵੇਗਾ।ਜੇਕਰ ਸਰਕਾਰ ਆਪਣੇ ਇਸ ਲੋਕ/ਮੁਲਾਜ਼ਮ ਵਿਰੋਧੀ ਫ਼ੈਸਲੇ ਤੋਂ ਪਿੱਛੇ ਨਾ ਹਟੀ ਤਾਂ ਆਉਣ ਵਾਲੇ ਦਿਨਾਂ ਵਿੱਚ ਜ਼ਿਲੇ ਭਰ ਸਮੂਹ ਜਨਤਕ ਜਥੇਬੰਦੀਆਂ ਨੂੰ ਨਾਲ ਲੈ ਕੇ ਤਿੱਖੇ ਸੰਘਰਸ਼ ਵਿੱਢੇ ਜਾਣਗੇ।ਇਸ ਸਮੇਂ ਹੋਰਨਾਂ ਤੋਂ ਇਲਾਵਾ ਸਾਥੀ ਸੁਖਚੈਨ ਸਿੰਘ, ਨਵਜੋਤ ਸਿੰਘ,ਦਰਸਨ ਰਾਮ, ਪ੍ਰਿੰਸੀਪਲ ਰਣਜੀਤ ਸਿੰਘ, ਮੁਨੀਸ਼ ਕੁਮਾਰ, ਅਮਨਦੀਪ ਕੁਮਾਰ ਪਰਮਜੀਤ ਸਿੰਘ ਆਦਿ ਆਗੂ ਹਾਜਰ ਸਨ।

ਏਮਜ਼ ਬਠਿੰਡਾ ਵਿਖੇ ਸੀ.ਐਮ.ਈ. ਦਾ ਆਯੋਜਨ

0

ਸੁਖਜਿੰਦਰ ਮਾਨ
ਬਠਿੰਡਾ, 5 ਸਤੰਬਰ: ਆਲ ਇੰਡੀਆ ਇੰਸੀਚਿਊਟ ਆਫ ਮੈਡੀਕਲ ਸਾਇੰਸ ਬਠਿੰਡਾ ਵਿਖੇ 37ਵੇਂ ਰਾਸ਼ਟਰੀ ਅੱਖਾਂ ਦਾਨ ਪੰਦਰਵਾੜੇ ਦੇ ਸਬੰਧ ਵਿੱਚ ਸੀ.ਐਮ.ਈ. ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਏਮਜ਼ ਬਠਿੰਡਾ ਦੇ ਡਾਇਰੈਕਟਰ ਡਾ ਡੀ.ਕੇ. ਸਿੰਘ, ਸਿਵਲ ਸਰਜਨ ਬੰਿਠਡਾ ਡਾ ਤੇਜਵੰਤ ਸਿੰਘ ਢਿੱਲੋਂ, ਡੀਨ ਡਾ ਸ਼ਤੀਸ਼ ਗੁਪਤਾ, ਅਡੀਸ਼ਨਲ ਪ੍ਰੋਫੈਸਰ ਅਤੇ ਐਚ.ਓ.ਡੀ. ਅਨੁਰਾਧਾ ਰਾਜ, ਸਮੂਹ ਪ੍ਰੋਫੈਸ਼ਰ ਅਤੇ ਜਿਲ੍ਹਾ ਬਠਿੰਡਾ ਦੇ ਅੱਖਾਂ ਦੇ ਮਾਹਿਰ ਡਾਕਟਰਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਸੰਸਥਾ ਦੇ ਡਾਇਰੈਕਟਰ ਡਾ ਡੀ.ਕੇ. ਸਿੰਘ ਨੇ ਕਿਹਾ ਕਿ ਸਾਨੂੰ ਆਈ ਬੈਂਕ ਅਤੇ ਆਈ ਡੋਨੇਸ਼ਨ ਸੇਵਾਵਾਂ ਵਿੱਚ ਹੋਰ ਤੇਜ਼ੀ ਲਿਆਉਣ ਦੀ ਲੋੜ ਹੈ। ਇਸ ਲਈ ਸਮਾਜ ਵਿੱਚ ਅੱਖਾਂ ਦਾਨ ਕਰਨ ਸਬੰਧੀ ਅਤੇ ਅੱਖਾਂ ਦੀ ਬਿਮਾਰੀਆਂ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਦੀ ਜਰੂਰਤ ਹੈ। ਉਹਨਾਂ ਇਹ ਵੀ ਜਾਣਕਾਰੀ ਦਿੱਤੀ ਕਿ ਜਲਦੀ ਹੀ ਏਮਜ਼ ਬੰਿਠਡਾ ਵਿਖੇ ਆਈ ਬੈਂਕ ਖੁੱਲਣ ਜਾ ਰਿਹਾ ਹੈ, ਤਾਂ ਜੋ ਇਲਾਕੇ ਦੇ ਲੋਕਾਂ ਨੂੰ ਘਰ ਦੇ ਨੇੜੇ ਹੀ ਅੱਖਾਂ ਲਗਾਉਣ ਸਬੰਧੀ ਸਹੂਲਤ ਉਪਲਬਧ ਹੋ ਸਕੇ। ਉਹਨਾਂ ਦੱਸਿਆ ਕਿ ਜਿਲ੍ਹੇ ਦੇ ਸਰਕਾਰੀ ਹਸਪਤਾਲਾਂ ਅਤੇ ਏਮਜ਼ ਵਿੱਚ ਅੱਖਾਂ ਦਾਨ ਕਰਨ ਸਬੰਧੀ ਫਾਰਮ ਉਪਲਬਧ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਮਰਨ ਉਪਰੰਤ ਅੱਖਾਂ ਦਾਨ ਕਰਨ ਸਬੰਧੀ ਫਾਰਮ ਭਰੇ ਜਾਣ ਅਤੇ ਇਸ ਸਬੰਧੀ ਜਾਣਕਾਰੀ ਆਪਣੇ ਪਰਿਵਾਰ ਦੇ ਮੈਂਬਰਾਂ ਨੂੰ ਦਿੱਤੀ ਜਾਵੇ। ਡਾ ਤੇਜਵੰਤ ਸਿੰਘ ਢਿੱਲੋ ਸਿਵਲ ਸਰਜਨ ਬਠਿੰਡਾ ਨੇ ਕਿਹਾ ਕਿ ਜੇਕਰ ਕਿਸੇ ਦੁਰਘਟਨਾ ਵਿੱਚ ਸਾਡੇ ਪਰਿਵਾਰ ਦਾ ਕੋਈ ਮੈਂਬਰ ਦੀ ਮੌਤ ਹੋ ਜਾਂਦੀ ਹੈ। ਭਾਵੇਂ ਪਰਿਵਾਰ ਲਈ ਇਹ ਦੁਖ ਦੀ ਘੜੀ ਹੈ, ਪ੍ਰੰਤੂ ਉਸ ਮਿ੍ਰਤਕ ਦੀਆਂ ਅੱਖਾਂ ਦਾਨ ਕਰਕੇ ਦੋ ਵਿਅਕਤੀਆਂ ਨੂੰ ਅੱਖਾਂ ਦਾਨ ਕਰਕੇ ਨਵਾਂ ਜੀਵਨ ਦੇ ਸਕਦੇ ਹਾਂ। ਉਹਨਾਂ ਕਿਹਾ ਕਿ ਸਾਨੂੰ ਜਿਉਂਦੇ ਸਮੇਂ ਖੂਨ ਦਾਨ ਅਤੇ ਮਰਨ ਉਪਰੰਤ ਅੱਖਾਂ ਦਾਨ ਕਰਕੇ ਮਨੁੱਖਤਾ ਦੀ ਸੇਵੀ ਕਰਨੀ ਚਾਹੀਦੀ ਹੈ। ਮਰਨ ਤੋਂ ਬਾਅਦ 6 ਤੋਂ 8 ਘੰਟੇ ਵਿੱਚ ਅੱਖਾਂ ਦਾਨ ਕੀਤੀਆਂ ਜਾ ਸਕਦੀਆਂ ਹਨ। ਅੱਖਾਂ ਕਿਸੇ ਵੀ ਉਮਰ ਵਿੱਚ, ਚਾਹੇ ਐਨਕਾਂ ਲੱਗੀਆਂ ਹੋਣ, ਅੱਖਾਂ ਦਾ ਅਪ੍ਰੇਸ਼ਨ ਹੋਇਆ ਹੋਵੇ, ਅੱਖਾਂ ਵਿੱਚ ਲੈਂਜ਼ ਪਾਏ ਹੋਣ, ਤਾਂ ਵੀ ਅੱਖਾਂ ਦਾਨ ਕੀਤੀਆਂ ਜਾ ਸਕਦੀਆਂ ਹਨ। ਅੱਖਾਂ ਦਾਨ ਕਰਨ ਵਾਸਤੇ ਅੱਖਾਂ ਦੇ ਬੈਂਕ ਦੀ ਟੀਮ ਦੇ ਆਉਣ ਤੱਕ ਅੱਖਾਂ ਦੀ ਸਾਂਭ ਸੰਭਾਲ ਲਈ ਕਮਰੇ ਦਾ ਪੱਖਾ ਬੰਦ ਕਰ ਦਿੱਤਾ ਜਾਵੇ ਅਤੇ ਅੱਖਾਂ ਦੇ ਉੱਤੇ ਗਿੱਲਾ ਤੇ ਸਾਫ਼ ਕੱਪੜਾ ਰੱਖਿਆ ਜਾਵੇ। ਅੱਖਾਂ ਦਾਨ ਕਰਨ ਦੀ ਪ੍ਰਕਿ੍ਰਆ ਸਿਰਫ਼ 10 ਤੋ 15 ਮਿੰਟ ਦੀ ਹੈ। ਏਡਜ਼, ਪੀਲੀਆ, ਬਲੱਡ ਕੈਂਸਰ ਅਤੇ ਦਿਮਾਗੀ ਬੁਖਾਰ ਆਦਿ ਵਿੱਚ ਅੱਖਾਂ ਦਾਨ ਨਹੀਂ ਕੀਤੀਆ ਜਾ ਸਕਦੀਆਂ। ਵਧੇਰੇ ਜਾਣਕਾਰੀ ਲਈ ਟੋਲ ਫਰੀ ਨੰ: 104 ਤੇ ਸੰਪਰਕ ਵੀ ਕਰ ਸਕਦੇ ਹੋ।

ਸੱਚ ਅਤੇ ਇਮਾਨਦਾਰੀ ਹੀ ਜਿੰਦਗੀ ਦਾ ਅਸਲ ਰਸਤਾ : ਫੌਜਾ ਸਿੰਘ ਸਰਾਰੀ

0

ਸਮਾਗਮ ਦੀਆਂ ਕੈਬਨਿਟ ਮੰਤਰੀ ਨੇ ਦਿੱਤੀਆਂ ਸ਼ਰਧਾਂਲੂਆਂ ਨੂੰ ਸ਼ੁਭਕਾਮਨਾਵਾਂ
ਭੋਲਾ ਸਿੰਘ ਮਾਨ
ਮੌੜ ਮੰਡੀ, 4 ਸਤੰਬਰ : ਸੱਚ ਅਤੇ ਇਮਾਨਦਾਰੀ ਹੀ ਸਾਡੀ ਜ਼ਿੰਦਗੀ ਦਾ ਅਸਲ ਰਸਤਾ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸੁਤੰਤਰਤਾ ਸੰਗਰਾਮੀ, ਰੱਖਿਆ ਸੇਵਾਵਾਂ ਭਲਾਈ, ਫੂਡ ਪ੍ਰੋਸੈਸਿੰਗ ਤੇ ਬਾਗਬਾਨੀ ਮੰਤਰੀ ਸ. ਫੌਜਾ ਸਿੰਘ ਸਰਾਰੀ ਨੇ ਮੌੜ ਮੰਡੀ ਵਿਖੇ ਸਦਭਾਵਨਾ ਹਾਲ ਚ ਪੂਜਨੀਕ ਗੁਰੂ ਚਾਰ ਜਨਮ ਜਯੰਤੀ ਮਹਾਂਉਤਸਵ ਸਬੰਧੀ ਕਰਵਾਏ ਗਏ ਸਮਾਗਮ ਵਿਚ ਸ਼ਿਰਕਤ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਧਰਮ ਪਤਨੀ ਸ਼੍ਰੀਮਤੀ ਚਰਨਜੀਤ ਕੌਰ ਵਿਸੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਕੈਬਨਿਟ ਮੰਤਰੀ ਸ. ਫੌਜਾ ਸਿੰਘ ਸਰਾਰੀ ਨੇ ਸ਼ਰਧਾਂਲੂਆਂ ਨੂੰ ਸਮਾਗਮ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਜਿਥੇ ਪ੍ਰਮਾਤਮਾ ਦਾ ਕਣ-ਕਣ ਵਿੱਚ ਵਾਸਾ ਹੈ ਓਥੇ ਹੀ ਸਾਨੂੰ ਸਭ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਇਸ ਮੌਕੇ ਉਹਨਾਂ ਇਹ ਵੀ ਕਿਹਾ ਕਿ ਸਮਾਜ ਸੇਵਾ ਦੇ ਕੰਮ ਕਰਨ ਲਈ ਮੈੰ ਨੂੰ ਮਾਰਨਾ ਪੈਂਦਾ ਹੈ। ਸਮਾਗਮ ਉਪਰੰਤ ਕੈਬਨਿਟ ਮੰਤਰੀ ਸ. ਫੌਜਾ ਸਿੰਘ ਸਰਾਰੀ ਨੇ ਸਮੂਹ ਸਹਿਰ ਵਾਸੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਇਸ ਮੌਕੇ ਉਨ੍ਹਾਂ ਮੌਜੂਦ ਅਧਿਕਾਰੀਆਂ ਨੂੰ ਹਦਾਇਤ ਕਰਦਿਆ ਕਿਹਾ ਕਿ ਜਾਇਜ ਮੁਸ਼ਕਿਲਾਂ ਦਾ ਤੁਰੰਤ ਹੱਲ ਕੀਤਾ ਜਾਵੇ। ਇਸ ਮੌਕੇ ਉਪ ਮੰਡਲ ਮੈਜਿਸਟਰੇਟ ਮੌੜ ਸ੍ਰੀ ਵਰਿੰਦਰ ਸਿੰਘ, ਡੀ.ਐਸ.ਪੀ ਸ੍ਰੀ ਬਲਜੀਤ ਸਿੰਘ, ਨਾਇਬ ਤਹਿਸੀਲਦਾਰ ਸ੍ਰੀ ਜਗਤਾਰ ਸਿੰਘ, ਸਹਾਇਕ ਡਾਇਰੈਕਟਰ ਬਾਗਬਾਨੀ ਸ੍ਰੀ ਗੁਰਜਿੰਦਰ ਸਿੰਘ, ਸ੍ਰੀ ਦਲਜਿੰਦਰ ਸਿੰਘ, ਸ੍ਰੀ ਦਵਿੰਦਰ ਸਿੰਘ, ਪ੍ਰਧਾਨ ਜੈਨ ਸਭਾ ਮੌੜ ਮੰਡੀ ਸ੍ਰੀ ਇੰਦਰਜੀਤ ਗੁਪਤਾ ਅਤੇ ਵੱਡੀ ਗਿਣਤੀ ਵਿਚ ਸ਼ਰਧਾਲੂ ਹਾਜਰ ਸਨ।

Our Visitor

1905802