-
ਪੰਜਾਬੀ ਨੌਜਵਾਨਾਂ ਦੇ ਨਿਵੇਕਲੇ ਵਿਚਾਰਾਂ ਦੀ ਵਰਤੋਂ ਕਰਕੇ ਸਮਾਜਿਕ-ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਸੁਖਾਵਾਂ ਮਾਹੌਲ ਮੁਹੱਈਆ ਕਰਵਾਉਣ ਦਾ ਵਾਅਦਾਸਿੰਗਲ ਵਿੰਡੋ ਨੂੰ ਭ੍ਰਿਸ਼ਟਾਚਾਰ ਦੇ ਕੋਹੜ ਤੋਂ ਮੁਕਤ ਕਰਕੇ ਅਸਲ ਸੁਵਿਧਾ ਕੇਂਦਰਾਂ ਵਿੱਚ ਤਬਦੀਲ ਕੀਤਾਨੌਜਵਾਨਾਂ ਨੂੰ ਨੌਕਰੀ ਲੱਭਣ ਵਾਲਿਆਂ ਦੀ ਬਜਾਏ ਨੌਕਰੀ ਦੇਣ ਵਾਲੇ ਬਣਨ ਲਈ ਕਿਹਾਪੰਜਾਬੀ ਖਬਰਸਾਰ ਬਿਉਰੋਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ), 5 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਨੌਜਵਾਨਾਂ ਨੂੰ ਉਨ੍ਹਾਂ ਦੇ ਨਵੀਨਤਾਕਾਰੀ ਤੇ ਲੀਹੋਂ ਹਟਵੇਂ ਵਿਚਾਰਾਂ ਦੀ ਵਰਤੋਂ ਕਰਕੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਸੁਖਾਵਾਂ ਮਾਹੌਲ ਮੁਹੱਈਆ ਕਰਵਾਉਣ ਦਾ ਅਹਿਦ ਲਿਆ।ਇੱਥੇ ਕਾਲਕਟ ਭਵਨ ਵਿਖੇ ਇਨੋਵੇਸ਼ਨ ਮਿਸ਼ਨ ਪੰਜਾਬ ਐਸੀਲੇਟਰ ਦੇ ਨਾਮ ਹੇਠ ਕਰਵਾਏ ਸੰਮੇਲਨ ਦਾ ਉਦਘਾਟਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਮੇਰਾ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨਾਂ ਨੂੰ ‘ਉਦੇਸ਼ ਰਹਿਤ’ ਨਾ ਬਣਾਇਆ ਜਾਵੇ ਸਗੋਂ ਉਹ ਸੂਬੇ ਲਈ ਅਨਮੋਲ ਸਰਮਾਏ ਵਿਚ ਤਬਦੀਲ ਹੋਣ।”ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਨੌਜਵਾਨ ਨਵੇਂ ਅਤੇ ਨਿਵੇਕਲੇ ਵਿਚਾਰਾਂ ਨਾਲ ਲਬਰੇਜ਼ ਹਨ ਜੋ ਪੰਜਾਬ ਦੇ ਵਿਕਾਸ ਤੇ ਖੁਸ਼ਹਾਲੀ ਲਈ ਬਹੁਤ ਸਹਾਈ ਸਿੱਧ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਚਾਰਾਂ ਨੂੰ ਉਸਾਰੂ ਦਿਸ਼ਾ ਵਿੱਚ ਲਿਜਾਣ ਦੀ ਲੋੜ ਹੈ ਤਾਂ ਜੋ ਪੰਜਾਬ, ਦੇਸ਼ ਵਿੱਚ ਇੱਕ ਮੋਹਰੀ ਰਾਜ ਵਜੋਂ ਉਭਰ ਸਕੇ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਹ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ ਕਿ ਸੂਬੇ ਦੇ ਨੌਜਵਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਢੁਕਵੇਂ ਮੌਕੇ ਅਤੇ ਬਣਦਾ ਸਹਿਯੋਗ ਮਿਲੇ।ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬੀਆਂ ਨੂੰ ਉੱਦਮੀ ਹੋਣ ਅਤੇ ਅਗਵਾਈ ਕਰਨ ਦੇ ਗੁਣਾਂ ਦੀ ਬਖਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਗੁਣਾਂ ਸਦਕਾ ਹੀ ਪੰਜਾਬੀਆਂ ਨੇ ਵਿਸ਼ਵ ਭਰ ਵਿੱਚ ਆਪਣਾ ਵੱਖਰਾ ਮੁਕਾਮ ਹਾਸਲ ਕਰ ਲਿਆ ਹੈ। ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬੀ ਉੱਦਮੀਆਂ ਨੇ ਵਿਲੱਖਣ ਵਿਚਾਰਾਂ ਨਾਲ ਵੱਡੇ ਕਾਰੋਬਾਰ ਪੈਦਾ ਕੀਤੇ ਹਨ ਅਤੇ ਹਰ ਖੇਤਰ ਵਿੱਚ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਭਾਰਤ ਵਿਚ ਵੀ ਪੰਜਾਬੀ ਉੱਦਮੀਆਂ ਵੱਲੋਂ ਵੱਡੇ ਸਟਾਰਟ-ਅੱਪਜ਼ ਦੀ ਸਥਾਪਨਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਇਹ ਫਰਜ਼ ਬਣਦਾ ਹੈ ਕਿ ਉਹ ਸਾਡੇ ਨੌਜਵਾਨਾਂ ਨੂੰ ਉਨ੍ਹਾਂ ਦੇ ਸਟਾਰਟਅੱਪ ਬਣਾਉਣ ਵਿੱਚ ਮਦਦ ਕਰਨ ਲਈ ਉਨ੍ਹਾਂ ਨੂੰ ਸਹੀ ਸੇਧ ਦੇਵੇ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਆਈ.ਐਮ. ਪੰਜਾਬ ਐਕਸਲੇਟਰ ਦੀਆਂ ਵਿਸ਼ਵ ਪੱਧਰੀ ਸਹੂਲਤਾਂ ਨੌਕਰੀਆਂ ਪੈਦਾ ਕਰਨ, ਨਿਵੇਸ਼ ਲਿਆਉਣ, ਆਰਥਿਕ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਸੂਬੇ ਵਿੱਚ ਸਕਾਰਾਤਮਕ ਸਮਾਜਿਕ ਤਬਦੀਲੀ ਲਿਆਉਣ ਵਿੱਚ ਮਦਦ ਕਰਨਗੀਆਂ।ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਬਾਅਦ ਸੂਬੇ ਵਿੱਚ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਹਨ। ਉਨ੍ਹਾਂ ਕਿਹਾ ਕਿ ਸੰਭਾਵੀ ਨਿਵੇਸ਼ਕਾਂ ਦੀ ਸਹੂਲਤ ਲਈ ਪਹਿਲੀ ਵਾਰ ਵੱਖ-ਵੱਖ ਵਿਭਾਗਾਂ ਲਈ ਸਿੰਗਲ ਵਿੰਡੋ ਸਿਸਟਮ ਨੂੰ ਸਹੀ ਮਾਅਨਿਆਂ ਸਿੰਗਲ ਵਿੰਡੋ ਵਜੋਂ ਉਭਰਿਆ ਹੈ। ਭਗਵੰਤ ਮਾਨ ਨੇ ਖੁਲਾਸਾ ਕੀਤਾ ਕਿ ਇਸ ਤੋਂ ਪਹਿਲਾਂ ਇਹ ਵਿੰਡੋ ਭ੍ਰਿਸ਼ਟਾਚਾਰ ਦਾ ਅੱਡਾ ਸੀ ਪਰ ਹੁਣ ਇਹ ਸਨਅਤਕਾਰਾਂ ਲਈ ਅਸਲ ਸੁਵਿਧਾ ਕੇਂਦਰਾਂ ਵਿੱਚ ਤਬਦੀਲ ਹੋ ਗਈ ਹੈ।ਮੁੱਖ ਮੰਤਰੀ ਨੇ ਕਿਹਾ, “ਜਿਵੇਂ ਹਵਾਈ ਅੱਡਿਆਂ ‘ਤੇ ਰਨਵੇਅ ਹਵਾਈ ਜਹਾਜ਼ ਨੂੰ ਸੁਚਾਰੂ ਢੰਗ ਨਾਲ ਉਡਾਨ ਭਰਨ ਦੀ ਸਹੂਲਤ ਮੁਹੱਈਆ ਕਰਦੇ ਹਨ, ਉਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰੇਗੀ।” ਉਨ੍ਹਾਂ ਨੇ ਭਰੋਸਾ ਦਿੱਤਾ ਕਿ ਨੌਜਵਾਨਾਂ ਦੇ ਵਿਚਾਰਾਂ ਦੀ ਉਡਾਰੀ ਲਈ ਖੰਭ ਦੇਣ ਵਾਸਤੇ ਹਰ ਸੰਭਵ ਯਤਨ ਕੀਤਾ ਜਾਵੇਗਾ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿੱਚ ਆਪਣੀ ਵੱਖਰੀ ਪਛਾਣ ਬਣਾਉਣ ਲਈ ਹਰ ਸੰਭਵ ਯਤਨ ਕਰਨ।ਮੁੱਖ ਮੰਤਰੀ ਨੇ ਦੁੱਖ ਨਾਲ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਮਾੜੇ ਰਵੱਈਏ ਕਾਰਨ ਦੇਸ਼ ਤਰੱਕੀ ਪੱਖੋਂ ਪਛੜ ਗਿਆ। ਉਨ੍ਹਾਂ ਕਿਹਾ ਕਿ ਕਿੰਨੀ ਵਿੰਡਬਨਾ ਹੈ ਕਿ ਸਾਡੇ ਨੌਜਵਾਨਾਂ ਨੂੰ ਸਿਰਫ 25 ਸਾਲ ਪਹਿਲਾਂ ਆਜ਼ਾਦੀ ਪ੍ਰਾਪਤ ਕਰਨ ਵਾਲੇ ਯੂਕਰੇਨ ਵਰਗੇ ਦੇਸ਼ਾਂ ਵਿੱਚ ਡਾਕਟਰੀ ਸਿੱਖਿਆ ਲਈ ਜਾਣਾ ਪੈਂਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਸਿੱਖਿਆ ਅਤੇ ਸਿਹਤ ਵਿੱਚ ਵਧੀਆ ਬੁਨਿਆਦੀ ਢਾਂਚਾ ਸਥਾਪਤ ਕਰਕੇ ਇਨ੍ਹਾਂ ਹਾਲਤਾਂ ਨੂੰ ਪੁੱਠਾ ਮੋੜਾ ਦਿੱਤਾ ਜਾਵੇ, ਜਿਸ ਲਈ ਉਨ੍ਹਾਂ ਦੀ ਸਰਕਾਰ ਯਤਨ ਕਰ ਰਹੀ ਹੈ।ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਰੁਜ਼ਗਾਰ ਦੀ ਭਾਲ ਕਰਨ ਦੀ ਬਜਾਏ ਰੁਜ਼ਗਾਰ ਦੇਣ ਵਾਲੇ ਬਣਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਇਨੋਵੇਸ਼ਨ ਮਿਸ਼ਨ ਪੰਜਾਬ ਦੀ ਵਿਲੱਖਣ ਨਿੱਜੀ-ਜਨਤਕ ਭਾਈਵਾਲੀ ਹੈ ਜਿਸ ਦਾ ਉਦੇਸ਼ ਸਟਾਰਟਅੱਪ ਵਾਲੇ ਭਾਈਵਾਲਾਂ ਖਾਸ ਕਰਕੇ ਪੰਜਾਬ ਦੇ ਨੌਜਵਾਨਾਂ ਲਈ ਸੇਧਗਾਰ ਵਜੋਂ ਕੰਮ ਕਰਨਾ ਹੈ। ਭਗਵੰਤ ਮਾਨ ਨੇ ਕਿਹਾ ਕਿ ਨੌਜਵਾਨਾਂ ਲਈ ਰੁਜ਼ਗਾਰ ਅਤੇ ਖੁਸ਼ਹਾਲੀ ਦੇ ਨਵੇਂ ਦਿਸਹੱਦੇ ਕਾਇਮ ਹੋਣ ਦੇ ਨਾਲ-ਨਾਲ ਇਹ ਪੰਜਾਬ ਨੂੰ ਭਾਰਤ ਵਿੱਚ ਸਟਾਰਟਅੱਪ ਧੁਰੇ ਵਜੋਂ ਚੋਟੀ ਦੇ ਸੂਬਿਆਂ ਵਿਚ ਸ਼ਾਮਲ ਕਰਨ ਵਿਚ ਸਹਾਈ ਹੋਵੇਗਾ।।ਇਸ ਤੋਂ ਪਹਿਲਾਂ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਸੂਬੇ ਨੂੰ ਪਹਿਲੀ ਵਾਰ ਨੌਜਵਾਨ ਮੁੱਖ ਮੰਤਰੀ ਮਿਲਿਆ ਹੈ ਜੋ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਵਿਚਾਰਾਂ ਨਾਲ ਭਰਪੂਰ ਹਨ। ਉਨ੍ਹਾਂ ਨੇ ਪੰਜਾਬ ਨੂੰ ਵਿਕਾਸ ਦੇ ਰਾਹ ਉਤੇ ਪਾਉਣ ਲਈ ਸੂਬਾ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ‘ਤੇ ਵੀ ਚਾਨਣਾ ਪਾਇਆ।ਇਸ ਮੌਕੇ ‘ਤੇ ਆਈ.ਐਮ.ਪੀ.ਪੰਜਾਬ ਦੇ ਚੇਅਰਮੈਨ ਪ੍ਰਮੋਦ ਭਸੀਨ ਨੇ ਕਿਹਾ ਕਿ ਮਿਸ਼ਨ ਆਪਣੇ ਨੈਟਵਰਕ, ਐਕਸੀਲੇਟਰਾਂ ਦੇ ਨਾਲ ਵਿਸ਼ਵ ਪੱਧਰੀ ਸਲਾਹਕਾਰਾਂ ਅਤੇ ਆਲਮੀ ਨਿਵੇਸ਼ਕਾਂ ਨੂੰ ਲਿਆ ਰਿਹਾ ਹੈ ਤਾਂ ਜੋ ਸਟਾਰਟਅੱਪ ਨੂੰ ਲੋੜੀਂਦਾ ਸਹਿਯੋਗ ਪ੍ਰਦਾਨ ਕੀਤਾ ਜਾ ਸਕੇ। ਉਨ੍ਹਾਂ ਨੇ ਸੂਬੇ ਵਿੱਚ ਸਟਾਰਟਅੱਪਜ਼ ਨੂੰ ਸਹਿਯੋਗ ਕਰਨਾ ਪਹਿਲਾਂ ਤੋਂ ਹੀ ਸ਼ੁਰੂ ਕਰ ਦਿੱਤਾ ਹੈ।ਇਸ ਮੌਕੇ ਵਿਧਾਇਕ ਕੁਲਵੰਤ ਸਿੰਘ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂੰ ਪ੍ਰਸਾਦ, ਉਦਯੋਗ ਤੇ ਵਣਜ ਵਿਭਾਗ ਦੇ ਪ੍ਰਮੁੱਖ ਸਕੱਤਰ ਦਿਲੀਪ ਕੁਮਾਰ, ਪ੍ਰਮੁੱਖ ਸਕੱਤਰ ਬਿਜਲੀ ਤੇਜਵੀਰ ਸਿੰਘ, ਡਾਇਰੈਕਟਰ ਇੰਡਸਟਰੀਜ਼ ਸਿਬਿਨ.ਸੀ ਅਤੇ ਹੋਰ ਹਾਜ਼ਰ ਸਨ।
ਮੁੱਖ ਮੰਤਰੀ ਵੱਲੋਂ ਮੁਹਾਲੀ ਵਿਖੇ ਇਨੋਵੇਸ਼ਨ ਪੰਜਾਬ ਮਿਸ਼ਨ ਦੇ ਸਮਾਗਮ ਦਾ ਉਦਘਾਟਨ
ਹਰ ਸੱਚਾ ਦੇਸ਼ ਵਾਸੀ ਅਰਸ਼ਦੀਪ ਸਿੰਘ ਨਾਲ ਚਟਾਨ ਵਾਂਗ ਡਟ ਕੇ ਖੜ੍ਹਾ: ਮੀਤ ਹੇਅਰ
ਬਿਜਲੀ ਖਪਤਕਾਰਾਂ ਦੀਆਂ ਸਿ਼ਕਾਇਤਾਂ ਦੇ ਨਿਪਟਾਰੇ ਲਈ ਸੂਬੇ ਭਰ ‘ਚ 103 ਨੋਡਲ ਸ਼ਿਕਾਇਤ ਕੇਂਦਰ ਸਥਾਪਤ: ਹਰਭਜਨ ਸਿੰਘ ਈ.ਟੀ.ਓ.
ਅਧਿਆਪਕ ਦਿਵਸ ਮੌਕੇ ਮੁੱਖ ਮੰਤਰੀ ਵੱਲੋਂ ਕਾਲਜ ਅਧਿਆਪਕਾਂ ਲਈ ਵੱਡੀਆਂ ਸੌਗਾਤਾਂ ਦਾ ਐਲਾਨ
ਪੰਜਾਬ ਦੀ ਭਗਵੰਤ ਮਾਨ ਸਰਕਾਰ ਲੋਕਾਂ ਦੀਆਂ ਆਸਾਂ ਤੇ ਖ਼ਰਾ ਉੱਤਰੇਗੀ-ਕੁਲਤਾਰ ਸਿੰਘ ਸੰਧਵਾਂ
ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਵੱਡੀ ਰਾਹਤ, ਸੰਗਰੂਰ-ਲੁਧਿਆਣਾ ਰੋਡ ‘ਤੇ ਦੋ ਟੋਲ ਪਲਾਜ਼ੇ ਬੰਦ ਕਰਨ ਦਾ ਐਲਾਨ
ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਵੱਡੀ ਰਾਹਤ, ਸੰਗਰੂਰ-ਲੁਧਿਆਣਾ ਰੋਡ ‘ਤੇ ਦੋ ਟੋਲ ਪਲਾਜ਼ੇ ਬੰਦ ਕਰਨ ਦਾ ਐਲਾਨ
ਹਾਈ ਕਮਾਂਡ ਵੱਲੋਂ ਲਏ ਫ਼ੈਸਲਿਆਂ ਦਾ ਜ਼ਿਲ੍ਹਾ ਅਕਾਲੀ ਜਥੇਬੰਦੀ ਨੇ ਕੀਤਾ ਸਵਾਗਤ
ਪਾਰਟੀ ਵੱਲੋਂ ਹਰ ਵਰਗ ਨੂੰ ਦਿੱਤੀ ਜਾਵੇਗੀ ਨੁਮਾਇੰਦਗੀ ==ਬਲਕਾਰ ਬਰਾਡ਼
ਸੁਖਜਿੰਦਰ ਮਾਨ
ਬਠਿੰਡਾ, 4 ਸਤੰਬਰ : ਵਿਧਾਨ ਸਭਾ ਚੋਣਾਂ ਵਿੱਚ ਹਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਮੀਨੀ ਪੱਧਰ ‘ਤੇ ਹਾਰ ਦੇ ਕਾਰਨਾਂ ਦਾ ਮੰਥਨ ਕਰਨ ਅਤੇ ਪਾਰਟੀ ਦੀ ਮਜ਼ਬੂਤੀ ਲਈ ਜ਼ਮੀਨੀ ਪੱਧਰ ਤੇ ਵਰਕਰਾਂ ਤੋਂ ਫੀਡਬੈਕ ਲੈ ਕੇ ਝੂੰਦਾਂ ਕਮੇਟੀ ਰਾਹੀਂ ਰਿਪੋਰਟ ਤਿਆਰ ਕੀਤੀ ਗਈ l ਝੂੰਦਾਂ ਕਮੇਟੀ ਵੱਲੋਂ ਕੀਤੀਆਂ ਗਈਆਂ ਸਿਫ਼ਾਰਸ਼ਾਂ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਆਗੂਆਂ ਵੱਲੋਂ ਕਈ ਨਵੇਂ ਫ਼ੈਸਲੇ ਲਏ ਗਏ ਹਨ l ਜ਼ਿਲ੍ਹਾ ਜਥੇਬੰਦੀ ਨੇ ਪਾਰਟੀ ਵੱਲੋਂ ਲਏ ਗਏ ਫ਼ੈਸਲੇ ਦਾ ਸੁਆਗਤ ਕਰਦਿਆਂ ਤੁਰੰਤ ਪ੍ਰਭਾਵ ਨਾਲ ਇਸ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਦਾ ਐਲਾਨ ਕੀਤਾ ਹੈ। ਅੱਜ ਸਥਾਨਕ ਪ੍ਰੈਸ ਕਲੱਬ ਵਿਖੇ ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ ਅਤੇ ਬਲਕਾਰ ਸਿੰਘ ਬਰਾੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਪ੍ਰਧਾਨ ਵੱਲੋਂ ਲਏ ਗਏ ਫੈਸਲਿਆਂ ਨਾਲ ਪਾਰਟੀ ਵਿੱਚ ਹਰ ਵਰਗ ਨੂੰ ਨੁਮਾਇੰਦਗੀ ਮਿਲੇਗੀ l ਵਿਸ਼ੇਸ਼ ਤੌਰ ਤੇ ਨੌਜਵਾਨ ਵਰਗ ਅਤੇ ਮਹਿਲਾਵਾਂ ਨੂੰ ਨੁਮਾਇੰਦਗੀ ਦੇਣ ਲਈ ਕੀਤੇ ਗਏ ਫੈਸਲੇ ਸਵਾਗਤਯੋਗ ਹਨ l ਸਾਬਕਾ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਕੀਤੇ ਗਏ ਫੈਸਲਿਆਂ ਨੂੰ ਅਮਲੀ ਜਾਮਾ ਪਹਿਨਾਉਣ ਲਈ ਜ਼ਮੀਨੀ ਪੱਧਰ ਤੇ ਕੋਸ਼ਿਸ਼ਾਂ ਆਰੰਭ ਕਰ ਦਿੱਤੀਆਂ ਹਨ l ਉਨ੍ਹਾਂ ਕਿਹਾ ਕਿ ਬੂਥ ਪੱਧਰ ਦੀਆਂ ਕਮੇਟੀਆਂ ਬਣਾ ਕੇ ਸਰਕਲ ਪ੍ਰਧਾਨਾਂ ਦੀ ਚੋਣ ਕੀਤੀ ਜਾਵੇਗੀ l ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀ ਸੋਚ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਅਤੇ ਪੰਜਾਬੀਅਤ ਦੇ ਹੱਕਾਂ ਦੀ ਹਮੇਸ਼ਾ ਰਾਖੀ ਕਰਦਾ ਰਹੇਗਾ ਤੇ ਪਾਰਟੀ ਵਿੱਚ ਹਰ ਧਰਮ ਨੂੰ ਨੁਮਾਇੰਦਗੀ ਦਿੱਤੀ ਜਾਵੇਗੀ l ਸੂਬੇ ਵਿਚ ਭਾਈਚਾਰਕ ਸਾਂਝ ਤੇ ਅਮਨ ਸ਼ਾਂਤੀ ਦਾ ਅਕਾਲੀ ਦਲ ਹਮੇਸ਼ਾਂ ਹਾਮੀ ਰਿਹਾ ਹੈ l ਲੋਕ ਮੁੱਦਿਆਂ ਬਾਰੇ ਗੱਲ ਕਰਦਿਆਂ ਪ੍ਰਕਾਸ਼ ਸਿੰਘ ਭੱਟੀ ਨੇ ਕਿਹਾ ਕਿ ਕਾਂਗਰਸ ਪਾਰਟੀ ਸੂਬੇ ਵਿੱਚ ਵਿਰੋਧੀ ਧਿਰ ਦੀ ਭੂਮਿਕਾ ਨਿਭਾਉਣ ਵਿੱਚ ਅਸਫ਼ਲ ਸਾਬਤ ਹੋਈ ਹੈ l ਸ਼੍ਰੋਮਣੀ ਅਕਾਲੀ ਦਲ ਸੂਬੇ ਦੇ ਹੱਕਾਂ ਲਈ ਕੇਂਦਰ ਸਰਕਾਰ ਅਤੇ ਪੰਜਾਬ ਵਿੱਚ ਆਮ ਲੋਕਾਂ ਦੇ ਮੁੱਦਿਆਂ ਲਈ ਸੂਬਾ ਸਰਕਾਰ ਨਾਲ ਮੱਥਾ ਲਾਉਂਦਾ ਰਹੇਗਾ l ਇਸ ਮੌਕੇ ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਣ, ਮੋਹਿਤ ਗੁਪਤਾ, ਇਕਬਾਲ ਸਿੰਘ ਬਬਲੀ ਢਿੱਲੋਂ, ਹਰਪਾਲ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਪੀਰਕੋਟ, ਐਡਵੋਕੇਟ ਰਾਜਵਿੰਦਰ ਸਿੰਘ, ਨਿਰਮਲ ਸਿੰਘ ਸੰਧੂ , ਚਮਕੌਰ ਸਿੰਘ ਮਾਨ , ਅਮਰਜੀਤ ਸਿੰਘ ਜੰਡਾਂਵਾਲਾ, ਦਲਜੀਤ ਸਿੰਘ ਬਰਾੜ, ਮੋਹਨਜੀਤ ਸਿੰਘ ਪੁਰੀ, ਹਰਮੀਤ ਸਿੰਘ ਜੰਡਾਂਵਾਲਾ, ਗਰਦੌਰ ਸਿੰਘ ਸੰਧੂ, ਸਵਰਨ ਸਿੰਘ ਅਕਲੀਆ, ਗੁਰਪ੍ਰੀਤ ਸਿੰਘ ਸੰਧੂ ਅਤੇ ਮੀਡੀਆ ਇੰਚਾਰਜ ਰਤਨ ਸ਼ਰਮਾ ਮਲੂਕਾ ਵੀ ਹਾਜ਼ਰ ਸਨ l
ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਕੈਨੇਡਾ ਦੇ ਸਾਬਕਾ ਪ੍ਰੀਮੀਅਰ ਦੋਸਾਂਝ ਨਾਲ ਵਿਭਿੰਨ ਮੁੱਦਿਆਂ ’ਤੇ ਕੀਤੀ ਚਰਚਾ
ਪੰਜਾਬ ਦੇ 74 ਅਧਿਆਪਕਾਂ ਨੂੰ ਮਿਲੇਗਾ ਸਟੇਟ ਐਵਾਰਡ 2022
ਅਧਿਆਪਕ ਰਾਜ ਪੁਰਸਕਾਰ-2022 ਲਈ ਚੁਣੇ ਗਏ 74 ਅਧਿਆਪਕਾਂ ਦੀ ਸੂਚੀ*
ਪੰਜਾਬੀ ਖਬਰਸਾਰ ਬਿਉਰੋ
ਚੰਡੀਗੜ੍ਹ, 3 ਸਤੰਬਰ: ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਅਧਿਆਪਕ ਰਾਜ ਪੁਰਸਕਾਰ-2022 ਲਈ ਚੁਣੇ ਗਏ ਅਧਿਆਪਕਾਂ ਦੀ ਸੂਚੀ ਜਾਰੀ ਕੀਤੀ ਹੈ।ਸੂਚੀ ਮੁਤਾਬਕ, ਸਟੇਟ ਐਵਾਰਡ ਲਈ ਚੁਣੇ ਗਏ ਅਧਿਆਪਕਾਂ ਵਿੱਚ ਕੁੱਲ 55 ਅਧਿਆਪਕਾਂ ਸ਼ਾਮਲ ਹਨ, ਜਿਨ੍ਹਾਂ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਦੇ ਜੀ.ਐਮ.ਐਸ. ਲੋਹਾਰਕਾ ਕਲਾਂ ਦੇ ਰਾਜਨ ਅਤੇੇ ਜੀ.ਐਸ.ਐਸ.ਐਸ. ਝਿੱਤਾ ਕਲਾਂ ਦੇ ਸੰਜੇ ਕੁਮਾਰ, ਜ਼ਿਲ੍ਹਾ ਬਰਨਾਲਾ ਦੇ ਸ਼ਹੀਦ ਸਿਪਾਹੀ ਧਰਮਵੀਰ ਕੁਮਾਰ ਜੀ.ਐਸ.ਐਸ.ਐਸ. ਬਖ਼ਤਗੜ੍ਹ ਦੇ ਕਮਲਦੀਪ, ਜ਼ਿਲ੍ਹਾ ਬਠਿੰਡਾ ਦੇ ਜੀ.ਐਸ.ਐਸ.ਐਸ. ਸੇਲਬਰਾਹ ਦੇ ਅਮਨਦੀਪ ਸਿੰਘ ਸੇਖੋਂ, ਜ਼ਿਲ੍ਹਾ ਫ਼ਰੀਦਕੋਟ ਦੇ ਜੀ.ਐਚ.ਐਸ. ਬਹਿਬਲ ਕਲਾਂ ਦੇ ਪਰਮਿੰਦਰ ਸਿੰਘ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਜੀ.ਐੱਸ.ਐੱਸ.ਐੱਸ. ਬਡਾਲੀ ਆਲਾ ਸਿੰਘ ਦੇ ਨੌਰੰਗ ਸਿੰਘ, ਜ਼ਿਲ੍ਹਾ ਫ਼ਾਜ਼ਿਲਕਾ ਦੇ ਜੀ.ਐੱਸ.ਐੱਸ.ਐੱਸ. ਮਾਹੂਆਣਾ ਬੋਦਲਾ ਦੀ ਸੋਮਾ ਰਾਣੀ ਅਤੇ ਜੀ.ਪੀ.ਐੱਸ. ਢਾਣੀ ਨੱਥਾ ਸਿੰਘ ਦੇ ਪ੍ਰਭਦੀਪ ਸਿੰਘ ਗੁੰਬਰ, ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜੀ.ਐੱਚ.ਐੱਸ. ਪੀਰ ਇਸਮਾਈਲ ਖ਼ਾਂ ਦੀ ਸੋਨੀਆ, ਜੀ.ਐਚ.ਐਸ. ਸੋਢੀ ਨਗਰ ਦੇ ਰਵੀਇੰਦਰ ਸਿੰਘ ਅਤੇ ਐਸ.ਜੀ.ਆਰ.ਐਮ. ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜ਼ੀਰਾ ਦੇ ਰਾਕੇਸ਼ ਕੁਮਾਰ, ਜ਼ਿਲ੍ਹਾ ਗੁਰਦਾਸਪੁਰ ਦੇ ਜੀ.ਐਚ.ਐਸ. ਲੱਖਣ ਕਲਾਂ ਦੇ ਪਲਵਿੰਦਰ ਸਿੰਘ ਅਤੇ ਸ਼ਹੀਦ ਮੇਜਰ ਵਜਿੰਦਰ ਸਿੰਘ ਸਾਹੀ ਜੀ.ਐਚ.ਐਸ. ਗਿੱਲਾਂਵਾਲੀ (ਕਿਲਾ ਦਰਸ਼ਨ ਸਿੰਘ) ਦੇ ਜਸਵਿੰਦਰ ਸਿੰਘ, ਜ਼ਿਲ੍ਹਾ ਹੁਸ਼ਿਆਰਪੁਰ ਦੇ ਜੀ.ਐਸ.ਐਸ.ਐਸ. ਲਾਂਬੜਾ ਦੇ ਸੇਵਾ ਸਿੰਘ ਅਤੇ ਜੀ.ਐਮ.ਐਸ ਪੰਡੋਰੀ ਬਾਵਾ ਦਾਸ ਦੇ ਸੰਦੀਪ ਸਿੰਘ, ਜ਼ਿਲ੍ਹਾ ਕਪੂਰਥਲਾ ਦੇ ਜੀ.ਐਚ.ਐਸ ਮਨਸੂਰਵਾਲ ਦੋਨਾ ਦੀ ਸੁਨੀਤਾ ਸਿੰਘ, ਜ਼ਿਲ੍ਹਾ ਜਲੰਧਰ ਦੇ ਜੀ.ਐਸ.ਐਸ.ਐਸ. ਜਮੇਸਰ ਬੀ ਦੇ ਅਸ਼ੋਕ ਕੁਮਾਰ ਬਸਰਾ ਅਤੇ ਜੀ.ਐਸ.ਐਸ. ਨੂਰਪੁਰ ਦੇ ਦੀਪਕ ਕੁਮਾਰ, ਜ਼ਿਲ੍ਹਾ ਲੁਧਿਆਣਾ ਦੇ ਜੀ.ਐਮ.ਐਸ.ਐਸ.ਐਸ. ਪੀ.ਏ.ਯੂ. ਦੀ ਰੁਮਾਨੀ ਆਹੂਜਾ ਅਤੇ ਜੀ.ਐਸ.ਐਸ.ਐਸ. ਸ਼ੇਰਪੁਰ ਕਲਾਂ ਦੇ ਵਿਨੋਦ ਕੁਮਾਰ, ਜ਼ਿਲ੍ਹਾ ਮਲੇਰਕੋਟਲਾ ਦੇ ਜੀ.ਐਮ.ਐਸ. ਰਟੋਲਾਂ ਦੇ ਗੋਪਾਲ ਸਿੰਘ, ਜ਼ਿਲ੍ਹਾ ਮਾਨਸਾ ਦੇ ਜੀ.ਐੱਚ.ਐੱਸ. ਦੋਦੜਾ ਦੇ ਗੁਰਦਾਸ ਸਿੰਘ, ਜੀ.ਐੱਚ.ਐੱਸ. ਰਾਮਪੁਰ ਮੰਡੇਰ ਦੇ ਪਰਵਿੰਦਰ ਸਿੰਘ ਅਤੇ ਸ਼ਹੀਦ ਜਗਸੀਰ ਸਿੰਘ ਜੀ.ਐੱਸ.ਐੱਸ.ਐੱਸ. ਬੋਹਾ ਦੇ ਪਰਮਿੰਦਰ ਤਾਂਗੜੀ, ਜ਼ਿਲ੍ਹਾ ਮੋਗਾ ਦੇ ਜੀ.ਐੱਸ.ਐੱਸ.ਐੱਸ. ਕਪੂਰੇ ਦੇ ਬੂਟਾ ਸਿੰਘ, ਜ਼ਿਲ੍ਹਾ ਪਠਾਨਕੋਟ ਦੇ ਜੀ.ਐੱਸ.ਐੱਸ.ਐੱਸ. ਘੋਅ ਦੇ ਜੋਗਿੰਦਰ ਕੁਮਾਰ, ਜ਼ਿਲ੍ਹਾ ਪਟਿਆਲਾ ਦੇ ਜੀ.ਐਚ.ਐਸ. ਸਹਿਜਪੁਰ ਕਲਾਂ ਦੇ ਜੀਵਨ ਜੋਤ ਸਿੰਘ, ਜੀ.ਐਸ.ਐਸ.ਐਸ. ਮਲਟੀਪਰਪਜ਼ ਦੇ ਸੁਖਵੀਰ ਸਿੰਘ ਅਤੇ ਸਰਕਾਰੀ ਐਲੀਮੈਂਟਰੀ ਮਲਟੀਪਰਪਜ਼ ਸਮਾਰਟ ਸਕੂਲ ਪਟਿਆਲਾ ਦੇ ਰਾਜਵੰਤ ਸਿੰਘ, ਜ਼ਿਲ੍ਹਾ ਰੂਪਨਗਰ ਦੇ ਜੀ.ਐਸ.ਐਸ.ਐਸ. ਝੱਲੀਆਂ ਕਲਾਂ ਦੇ ਨਰਿੰਦਰ ਸਿੰਘ, ਜ਼ਿਲ੍ਹਾ ਐਸ.ਬੀ.ਐਸ. ਨਗਰ ਦੇ ਜੀ.ਐਸ.ਐਸ.ਐਸ. ਬੰਗਾ (ਜੀ) ਦੀ ਬਿੰਦੂ ਕੈਂਥ, ਜ਼ਿਲ੍ਹਾ ਸੰਗਰੂਰ ਦੇ ਜੀ.ਐਚ.ਐਸ. ਰਾਜਪੁਰਾ ਐਸ.ਐਸ.ਏ. ਐਮ.ਪਲਾਨ ਦੇ ਕੁਲਵੀਰ ਸਿੰਘ, ਜ਼ਿਲ੍ਹਾ ਤਰਨ ਤਾਰਨ ਦੇ ਜੀ.ਐਸ.ਐਸ.ਐਸ. ਦੁਬਲੀ ਦੇ ਇੰਦਰਪ੍ਰੀਤ ਸਿੰਘ, ਜ਼ਿਲ੍ਹਾ ਬਰਨਾਲਾ ਦੇ ਜੀ.ਪੀ.ਐਸ. ਰੂੜੇਕੇ ਕਲਾਂ ਦੇ ਨਿਤਿਨ ਸੋਢੀ ਅਤੇ ਜੀ.ਪੀ.ਐਸ. ਸੁਰਜੀਤਪੁਰਾ ਦੀ ਸੁਖਵਿੰਦਰ ਕੌਰ, ਜ਼ਿਲ੍ਹਾ ਬਠਿੰਡਾ ਦੇ ਜੀ.ਪੀ.ਐਸ. ਬਾਂਗਰ ਮੁਹੱਬਤ ਦੇ ਜਗਸੀਰ ਸਿੰਘ ਅਤੇ ਜੀ.ਪੀ.ਐਸ. ਨਥਾਣਾ (ਲੜਕੇ) ਦੇ ਸੁਖਪਾਲ ਸਿੰਘ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਜੀ.ਪੀ.ਐਸ. ਬੱਸੀ-3 ਦੀ ਰਜਿੰਦਰ ਕੌਰ, ਜ਼ਿਲ੍ਹਾ ਫ਼ਾਜ਼ਿਲਕਾ ਦੇ ਜੀ.ਪੀ.ਐਸ. ਦੀਵਾਨ ਖੇੜਾ ਦੇ ਸੁਰਿੰਦਰ ਕੁਮਾਰ ਅਤੇ ਜੀ.ਪੀ.ਐਸ. ਕੇਰਾ ਖੇੜਾ ਦੇ ਹਰੀਸ਼ ਕੁਮਾਰ, ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜੀ.ਪੀ.ਐਸ. ਮੁੱਦਕੀ ਦੇ ਬਿਬੇਕਾ ਨੰਦ, ਜ਼ਿਲ੍ਹਾ ਹੁਸ਼ਿਆਰਪੁਰ ਦੇ ਜੀ.ਪੀ.ਐਸ. ਬਾੜੀਆਂ ਕਲਾਂ ਦੇ ਜਸਵੀਰ ਸਿੰਘ ਅਤੇ ਜੀ.ਪੀ.ਐਸ. ਭਡਿਆਰ ਦੇ ਨਿਤਿਨ ਸੁਮਨ, ਜ਼ਿਲ੍ਹਾ ਲੁਧਿਆਣਾ ਦੇ ਜੀ.ਪੀ.ਐਸ. ਘੁੰਗਰਾਲੀ ਰਾਜਪੂਤਾਂ ਦੇ ਵਿਕਾਸ ਕਪਿਲਾ, ਜ਼ਿਲ੍ਹਾ ਮਲੇਰਕੋਟਲਾ ਦੇ ਜੀ.ਪੀ.ਐਸ. ਫਰਵਾਲੀ ਦੇ ਅੰਮ੍ਰਿਤਪਾਲ ਸਿੰਘ ਉੱਪਲ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਜੀ.ਪੀ.ਐਸ. ਚੱਕ ਬਸਤੀ ਰਾਮਨਗਰ ਦੀ ਕੰਵਲਜੀਤ ਕੌਰ, ਜ਼ਿਲ੍ਹਾ ਪਟਿਆਲਾ ਦੇ ਕਨਸੂਹਾ ਕਲਾਂ ਦੇ ਗੁਰਮੀਤ ਸਿੰਘ, ਜੀ.ਪੀ.ਐਸ. ਸ਼ੰਭੂ ਕਲਾਂ ਦੀ ਹਰਪ੍ਰੀਤ ਕੌਰ ਅਤੇ ਜੀ.ਪੀ.ਐਸ. ਤ੍ਰਿਪੜੀ ਦੀ ਅਮਨਦੀਪ ਕੌਰ, ਜ਼ਿਲ੍ਹਾ ਰੂਪਨਗਰ ਦੇ ਜੀ.ਪੀ.ਐਸ. ਗੰਭੀਰਪੁਰ ਲੋਅਰ ਦੇ ਸੰਜੀਵ ਕੁਮਾਰ, ਜ਼ਿਲ੍ਹਾ ਐਸ.ਬੀ.ਐਸ. ਨਗਰ ਦੇ ਜੀ.ਪੀ.ਐਸ. ਲੰਗੜੋਆ ਦੇ ਰਮਨ ਕੁਮਾਰ, ਜ਼ਿਲ੍ਹਾ ਸੰਗਰੂਰ ਦੇ ਜੀ.ਪੀ.ਐਸ. ਸਤੋਜ ਦੇ ਗੁਰਵਿੰਦਰ ਸਿੰਘ, ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਜੀ.ਪੀ.ਐਸ. ਸਿਆਉ ਦੇ ਤਜਿੰਦਰ ਸਿੰਘ, ਜ਼ਿਲ੍ਹਾ ਤਰਨ ਤਾਰਨ ਦੇ ਜੀ.ਈ.ਐਸ. ਗੋਹਲਵੜ ਦੀ ਰਜਨੀ ਅਤੇ ਜੀ.ਪੀ.ਐਸ. ਜਵੰਦਪੁਰ ਦੇ ਗੁਰਵਿੰਦਰ ਸਿੰਘ ਸ਼ਾਮਲ ਹਨ।ਇਸੇ ਤਰ੍ਹਾਂ ਕੁੱਲ 10 ਅਧਿਆਪਕਾਂ ਨੂੰ ਯੰਗ ਟੀਚਰ ਐਵਾਰਡ ਦਿੱਤਾ ਗਿਆ ਹੈ, ਜਿਨ੍ਹਾਂ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਦੇ ਜੀ.ਐਸ.ਐਸ.ਐਸ. ਚੱਬਾ ਦੀ ਮਹਿਕ ਕਪੂਰ, ਜ਼ਿਲ੍ਹਾ ਫ਼ਾਜ਼ਿਲਕਾ ਦੇ ਜੀ.ਐਚ.ਐਸ. ਚਵਾੜਿਆਂ ਵਾਲੀ ਦੀ ਸੋਨਿਕਾ ਗੁਪਤਾ, ਜ਼ਿਲ੍ਹਾ ਕਪੂਰਥਲਾ ਦੇ ਜੀ.ਐਚ.ਐਸ. ਇੱਬਨ ਦੇ ਜਸਪਾਲ ਸਿੰਘ, ਜ਼ਿਲ੍ਹਾ ਮਾਨਸਾ ਦੇ ਜੀ.ਐਸ.ਐਸ.ਐਸ. ਗਰਲਜ਼ ਬੁਢਲਾਡਾ ਦੀ ਰੇਣੂ ਬਾਲਾ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਜੀ.ਐਸ.ਐਸ.ਐਸ. ਮਲੋਟ (ਲੜਕੀਆਂ) ਦੇ ਲੱਕੀ ਗੋਇਲ, ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਸ਼ਹੀਦ ਸੂਬੇਦਾਰ ਬਲਬੀਰ ਸਿੰਘ ਸਰਕਾਰੀ ਹਾਈ ਸਕੂਲ ਦੱਪਰ ਦੀ ਚੀਨੂੰ, ਜ਼ਿਲ੍ਹਾ ਬਠਿੰਡਾ ਦੇ ਜੀ.ਪੀ.ਐਸ. ਵਾਂਦਰ ਪੱਤੀ ਕੋਟ ਸ਼ਮੀਰ ਦੇ ਜਤਿੰਦਰ ਕੁਮਾਰ, ਜ਼ਿਲ੍ਹਾ ਹੁਸ਼ਿਆਰਪੁਰ ਦੇ ਜੀ.ਪੀ.ਐਸ. ਚਡਿਆਲ ਦੀ ਵੰਦਨਾ ਹੀਰ, ਜ਼ਿਲ੍ਹਾ ਰੂਪਨਗਰ ਦੇ ਜੀ.ਪੀ.ਐਸ. ਰਾਏਪੁਰ ਸਾਨੀ ਦੀ ਸਤਨਾਮ ਕੌਰ ਅਤੇ ਜ਼ਿਲ੍ਹਾ ਸੰਗਰੂਰ ਦੇ ਜੀ.ਪੀ.ਐਸ. ਲਹਿਰਾਗਾਗਾ (ਲੜਕੀਆਂ) ਦੇ ਹਿਮਾਂਸ਼ੂ ਸਿੰਗਲਾ ਸ਼ਾਮਲ ਹਨ।ਇਸੇ ਤਰ੍ਹਾਂ ਐਡਮਿਨੀਸਟ੍ਰੇਟਿਵ ਐਵਾਰਡਾਂ ਦੀ ਸੂਚੀ ਵਿੱਚ 9 ਅਧਿਆਪਕ ਸ਼ਾਮਲ ਹਨ, ਜਿਨ੍ਹਾਂ ਵਿੱਚ ਜ਼ਿਲ੍ਹਾ ਬਰਨਾਲਾ ਦੇ ਡੀ.ਈ.ਓ. (ਐਸ.ਈ/ਈ.ਈ) ਸਰਬਜੀਤ ਸਿੰਘ ਤੂਰ, ਜ਼ਿਲ੍ਹਾ ਗੁਰਦਾਸਪੁਰ ਦੇ ਡੀ.ਈ.ਓ. (ਐਸ.ਈ.) ਹਰਪਾਲ ਸਿੰਘ, ਜ਼ਿਲ੍ਹਾ ਫ਼ਰੀਦਕੋਟ ਦੇ ਡੀ.ਈ.ਓ. (ਐਸ.ਈ) ਪਰਦੀਪ ਕੁਮਾਰ, ਜ਼ਿਲ੍ਹਾ ਪਟਿਆਲਾ ਦੇ ਡਾਇਟ ਪ੍ਰਿੰਸੀਪਲ ਸੰਦੀਪ ਨਾਗਰ, ਜ਼ਿਲ੍ਹਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਦੀ ਬੀ.ਪੀ.ਈ.ਓ ਜਖਵਾਲੀ ਡਾ. ਬਲਵੀਰ ਕੌਰ, ਜ਼ਿਲ੍ਹਾ ਫ਼ਾਜ਼ਿਲਕਾ ਦੇ ਬੀ.ਪੀ.ਈ.ਓ. ਜਲਾਲਾਬਾਦ-1 ਜਸਪਾਲ ਸਿੰਘ, ਜ਼ਿਲ੍ਹਾ ਗੁਰਦਾਸਪੁਰ ਦੇ ਬੀ.ਪੀ.ਈ.ਓ ਧਾਰੀਵਾਲ-1 ਨੀਰਜ ਕੁਮਾਰ, ਜ਼ਿਲ੍ਹਾ ਜਲੰਧਰ ਦੇ ਬੀ.ਪੀ.ਈ.ਓ. ਕਰਤਾਰਪੁਰ ਬਾਲ ਕ੍ਰਿਸ਼ਨ ਮਹਿਮੀ ਅਤੇ ਜ਼ਿਲ੍ਹਾ ਪਟਿਆਲਾ ਦੇ ਬੀ.ਪੀ.ਈ.ਓ. ਪਟਿਆਲਾ-2 ਪ੍ਰਿਥੀ ਸਿੰਘ ਸ਼ਾਮਲ ਹਨ।






