ਖੇਤੀਬਾੜੀ ਮੰਤਰੀ ਨੇ ਆੜਤੀਆਂ ਦੀਆਂ ਮੰਡੀਆਂ ਵਿਚ ਖਾਲੀ ਪਲਾਟਾ ਦੀ ਨਿਲਾਮੀ ਸਮੇਤ ਕਈ ਮੰਗਾਂ ਮੰਨੀਆਂ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 02 ਅਗਸਤ: ਪੰਜਾਬ ਸਰਕਾਰ ਦਾ ਹਰ ਫੈਸਲਾ ਕਿਸਾਨਾਂ ਦੇ ਹਿੱਤ ਵਿਚ ਹੋਵੇਗਾ ਕਿਸੇ ਵੀ ਹਾਲਤ ਵਿਚ ਕਿਸਾਨਾਂ ਦਾ ਕੋਈ ਵੀ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ।ਅੱਜ ਇੱਥੇ ਆੜਤੀਆਂ ਦੇ ਵਫਦ ਨਾਲ ਮੀਟੰਗ ਦੌਰਾਨ ਸੂਬੇ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਭਗਵੰਤ ਮਾਨ ਸਰਕਾਰ ਵਲੋਂ ਹਰ ਫੈਸਲਾ ਸੂਬੇ ਦੀ ਖੇਤੀ ਨੂੰ ਬਚਾਉਣ ਅਤੇ ਕਿਸਾਨੀ ਨੂੰ ਲਾਹੇਵੰਦ ਬਣਾਉਣ ਦੇ ਮੰਤਵ ਨਾਲ ਲਿਆ ਜਾਵੇਗਾ।ਆੜਤੀਆਂ ਦੇ ਵਫਦ ਨੇ ਨਰਮੇ ਦੀ ਫਸਲ ‘ਤੇ ਖੇਤੀਬਾੜੀ ਮੰਤਰੀ ਵਲੋਂ ਕੁਝ ਦਿਨ ਪਹਿਲਾਂ ਦਿੱਤੇ ਬਿਆਨ ਤੋਂ ਇਲਾਵਾ ਕਈ ਮੰਗਾ ਬਾਰੇ ਖੇਤੀਬਾੜੀ ਮੰਤਰੀ ਨਾਲ ਖੇਤੀਬਾੜੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਸਰਵਜੀਤ ਸਿੰਘ, ਮੁੱਖ ਮੰਤਰੀ ਦੇ ਵਿਸੇਸ਼ ਪ੍ਰਮੁੱਖ ਸਕੱਤਰ ਅਤੇ ਮੰਡੀ ਬੋਰਡ ਦੇ ਸਕੱਤਰ ਰਵੀ ਭਗਤ ਨਾਲ ਲੰਮਾ ਵਿਚਾਰ ਵਟਾਂਦਰਾ ਕੀਤਾ।ਇਸ ਮੀਟਿੰਗ ਵਿਚ ਆੜਤੀਆਂ ਦੀਆਂ ਚਿਰਾਂ ਤੋਂ ਲਟਕਦੀਆਂ ਕਈ ਮੰਗਾਂ ਨੂੰ ਮੌਕੇ ‘ਤੇ ਹੱਲ ਕੀਤਾ ਗਿਆ।ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਆੜਤੀਆਂ ਦੀ ਬੇਨਤੀ ‘ਤੇ ਸਰਕਾਰ ਨੇ ਮੰਡੀਆਂ ਵਿੱਚ ਖਾਲੀ ਪਏ ਪਲਾਟ/ਦੁਕਾਨਾਂ ਦੀ ਨਿਲਾਮੀ ਜਲਦ ਕਰਵਾਉਣ ਦਾ ਫੈਸਲਾ ਕੀਤਾ ਹੈ।ਇਸ ਤੋਂ ਇਲਾਵਾ ਆੜਤੀਆਂ ਦੀਆਂ ਦੁਕਾਨਾਂ ਦੀ ਬਕਾਇਆ ਰਾਸ਼ੀ ਤੇ ਪੈਂਦੇ 24% ਵਿਆਜ਼ ਨੂੰ ਤਰਕਸੰਗਤ ਕਰਨ ਦਾ ਭਰੋਸਾ ਵੀ ਖੇਤੀਬਾੜੀ ਮੰਤਰੀ ਨੇ ਦਿੱਤਾ।ਇਸ ਦੇ ਨਾਲ ਹੀ ਆੜਤੀਆਂ ਦੀ ਇੱਕ ਹੋਰ ਅਹਿਮ ਮੰਗ ਬਾਰੇ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਬਾਸਮਤੀ ਅਤੇ ਨਾਨ ਐਮ.ਐਸ.ਪੀ ਫ਼ਸਲਾਂ ਜਿੰਨਾਂ ਤੇ ਹਾਲੇ ਤੱਕ ਐਮ.ਐਸ.ਪੀ. ਨਹੀਂ ਹੈ, ਉਨਾਂ ਦੀ ਹਾਲ ਦੀ ਘੜੀ ਲੈਂਡ ਮੈਪਿੰਗ ਨਹੀਂ ਕਰਵਾਈ ਜਾਵੇਗੀ।ਨਰਮੇ ਦੀ ਆੜਤ ਦੇ ਬਾਰੇ ਫੈਸਲਾ ਕਰਨ ਲਈ 9 ਸਤੰਬਰ ਨੂੰ ਆੜਤੀਆਂ, ਨਰਮਾਂ ਕਿਸਾਨਾਂ ਅਤੇ ਕਾਟਨ ਫੈਕਟਰੀਆਂ ਦੇ ਨੁਮਾਇੰਦਿਆਂ ਦੀ ਸਾਂਝੀ ਮੀਟਿੰਗ ਚੰਡੀਗੜ ਵਿਖੇ ਸੱਦੀ ਗਈ ਹੈ, ਜਿਸ ਵਿੱਚ ਨਰਮੇ ਦੀ ਫ਼ਸਲ ‘ਤੇ ਆੜਤ ਬਾਰੇ ਫੈਸਲਾ ਲਿਆ ਜਾਵੇਗਾ।
ਨਰਮੇ ‘ਤੇ ਆੜਤ ਬਾਰੇ ਫੈਸਲਾ ਆੜਤੀਆਂ, ਨਰਮਾਂ ਕਿਸਾਨਾਂ ਅਤੇ ਕਾਟਨ ਫੈਕਟਰੀਆਂ ਦੇ ਨੁਮਾਇੰਦਿਆਂ ਦੀ ਸਾਂਝੀ ਮੀਟਿੰਗ ਵਿਚ 9 ਸਤੰਬਰ ਨੂੰ ਲਿਆ ਜਾਵੇਗਾ: ਕੁਲਦੀਪ ਸਿੰਘ ਧਾਲੀਵਾਲ
ਕੋਟਸ਼ਮੀਰ ਵਿਖੇ ਪੁੱਡਾ ਦੇ ਫੇਜ 6 ਤੇ 7 ਦੀ ਯੋਜਨਾ ਨੂੰ ਉਮੀਦ ਤੋਂ ਵੱਧ ਮਿਲਿਆ ਹੂੰਗਾਰਾ : ਆਰਪੀ ਸਿੰਘ
ਦਸ ਹਜ਼ਾਰ ਦੇ ਕਰੀਬ ਲੋਕਾਂ ਨੇ ਡਿਮਾਂਡ ਸਰਵੇਂ ਲਈ ਭਰੇ ਫ਼ਾਰਮ
ਸੁਖਜਿੰਦਰ ਮਾਨ
ਬਠਿੰਡਾ, 2 ਸਤੰਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਦੀ ਯੋਗ ਅਗਵਾਈ ਹੇਠ ਬਠਿੰਡਾ ਡਿਵੇਲਪਮੈਂਟ ਅਥਾਰਟੀ ਵੱਲੋਂ ਮਾਨਸਾ ਰੋਡ ’ਤੇ ਸਥਿਤ ਪਿੰਡ ਕੋਟਸ਼ਮੀਰ ਵਿਖੇ ਫ਼ੇਜ 6 ਤੇ 7 ਕੱਟਣ ਦੀ ਯੋਜਨਾ ਨੂੰ ਭਰਵਾਂ ਹੂੰਗਾਰਾ ਮਿਲਿਆ ਹੈ। ਇਸ ਕਲੌਨੀ ਨੂੰ ਕੱਟਣ ਲਈ ਪੁੱਡਾ ਵਲੋਂ ਕਰਵਾਏ ਜਾ ਰਹੇ ਡਿਮਾਂਡ ਸਰਵੇਂ ਦੌਰਾਨ ਕਰੀਬ ਦਸ ਹਜ਼ਾਰ ਲੋਕਾਂ ਨੇ ਇਸ ਸੰਭਾਵਿਤ ਕਲੌਨੀ ’ਚ ਪਲਾਟ ਲੈਣ ਲਈ ਇੱਛਾ ਜਾਹਰ ਕੀਤੀ ਹੈ। ਇਹ ਜਾਣਕਾਰੀ ਪੁੱਡਾ ਦੇ ਵਧੀਕ ਮੁੱਖ ਕਾਰਜ਼ਕਾਰੀ ਅਧਿਕਾਰੀ ਆਰਪੀ ਸਿੰਘ ਨੇ ਅੱਜ ਇੱਥੇ ਸਾਂਝੀ ਕੀਤੀ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੁੱਡਾ ਵੱਲੋਂ ਹੁਣ ਤੱਕ ਕਰੀਬ 10 ਹਜ਼ਾਰ ਲੋਕਾਂ ਨੇ ਫ਼ੇਜ 6 ਅਤੇ 7 ਵਿਚ ਪਲਾਟ ਲੈਣ ਲਈ ਪੰਜ-ਪੰਜ ਹਜ਼ਾਰ ਰੁਪਏ ਦੇ ਡਿਮਾਂਡ ਡਰਾਫ਼ਟ ਜਮ੍ਹਾਂ ਕਰਵਾਏ ਹਨ। ਇਸ ਤੋਂ ਸਿੱਧ ਹੁੰਦਾ ਹੈ ਕਿ ਪੁੱਡਾ ਲੋਕਾਂ ਦੀਆਂ ਭਾਵਨਾਵਾਂ ’ਤੇ ਖ਼ਰ੍ਹਾ ਉਤਰ ਰਿਹਾ ਹੈ। ’’ ਉਨ੍ਹਾਂ ਦਸਿਆ ਕਿ ਡਿਮਾਂਡ ਸਰਵੇਂ ਵਿਚ ਭਾਗ ਲੈਣ ਲਈ ਆਖ਼ਰੀ ਮਿਤੀ 2 ਸਤੰਬਰ ਤੱਕ ਹੀ ਸੀ। ਇੱਥੇ ਇਹ ਵੀ ਦੱਸਣਯੋਗ ਹੈ ਕਿ ਹੈ ਕਿ ਇਸਤੋਂ ਪਹਿਲਾਂ ਵੀ ਪੁੱਡਾ ਵਲੋਂ ਕੁੱਝ ਸਮਾਂ ਪਹਿਲਾਂ ਫ਼ੇਜ 4 ਅਤੇ 5 ਕੱਟਿਆ ਗਿਆ ਸੀ, ਜਿਸਨੂੰ ਭਰਵਾਂ ਹੂੰਗਾਰਾ ਮਿਲਿਆ ਹੈ। ਇਸ ਸਕੀਮ ਦੀ ਸਫ਼ਲਤਾ ਤੋਂ ਬਾਅਦ ਹੁਣ ਪੁੱਡਾ ਵਲੋਂ ਪਿਛਲੇ ਕੁੱਝ ਸਮੇਂ ਤੋਂ ਫ਼ੇਜ 6 ਅਤੇ 7 ਨੂੰ ਲਿਆਉਣ ਦੀ ਯੋਜਨਾ ਬਣਾਈ ਸੀ, ਜਿਸਦੇ ਲਈ ਕੋਟਸ਼ਮੀਰ ਨੂੰ ਚੁਣਿਆ ਗਿਆ ਸੀ। ਉਨ੍ਹਾਂ ਦੇ ਅਣਥੱਕ ਯਤਨਾਂ ਸਦਕਾ ਹੁਣ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਇੱਥੇ ਪੁੱਡਾ ਵਲੋਂ ਸੜਕ ਦੇ ਦੋਨਾਂ ਪਾਸਿਆਂ ਤੋਂ ਜਮੀਨ ਇਹ ਨਵੀਂਆਂ ਕਲੋਨੀਆਂ ਵਸਾਉਣ ਲਈ ਲੈਂਡ ਪੂਲਿੰਗ ਪਾਲਿਸੀ ਤਹਿਤ ਲਈ ਜਾ ਰਹੀ ਹੈ, ਜਿੱਥੇ ਲੋਕਾਂ ਨੂੰ ਨਵੇਂ ਘਰਾਂ ਦੇ ਨਾਲ-ਨਾਲ ਵਪਾਰਕ ਜਾਇਦਾਦਾਂ ਬਣਾ ਕੇ ਦਿੱਤੀਆਂ ਜਾਣਗੀਆਂ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਆਉਣ ਵਾਲੇ ਦਿਨਾਂ ‘ਚ ਸਾਰੀ ਯੋਜਨਾ ਕਲੀਅਰ ਹੋ ਜਾਵੇਗੀ ਤੇ ਇਸਦੇ ਲਈ ਜੰਗੀ ਪੱਧਰ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਜਿਕਰਯੋਗ ਹੈ ਕਿ ਇਸਤੋਂ ਪਹਿਲਾਂ ਵੀ ਪੁੱਡਾ ਵਲੋਂ ਕੁੱਝ ਸਮਾਂ ਪਹਿਲਾਂ ਫ਼ੇਜ 4 ਅਤੇ 5 ਕੱਟਿਆ ਗਿਆ ਸੀ, ਜਿਸਨੂੰ ਭਰਵਾਂ ਹੂੰਗਾਰਾ ਮਿਲਿਆ ਹੈ। ਇਸ ਸਕੀਮ ਦੀ ਸਫ਼ਲਤਾ ਤੋਂ ਬਾਅਦ ਹੁਣ ਪੁੱਡਾ ਵਲੋਂ ਪਿਛਲੇ ਕੁੱਝ ਸਮੇਂ ਤੋਂ ਫ਼ੇਜ 6 ਅਤੇ 7 ਨੂੰ ਲਿਆਉਣ ਦੀ ਯੋਜਨਾ ਬਣਾਈ ਸੀ, ਜਿਸਦੇ ਲਈ ਕੋਟਸ਼ਮੀਰ ਨੂੰ ਚੁਣਿਆ ਗਿਆ ਸੀ। ਇੱਥੇ ਪੁੱਡਾ ਵਲੋਂ ਸੜਕ ਦੇ ਦੋਨਾਂ ਪਾਸਿਆਂ ਤੋਂ ਜਮੀਨ ਇਹ ਨਵੀਂਆਂ ਕਲੋਨੀਆਂ ਵਸਾਉਣ ਲਈ ਲੈਂਡ ਪੂਲਿਗ ਪਾਲਿਸੀ ਤਹਿਤ ਲਈ ਜਾ ਰਹੀ ਹੈ, ਜਿੱਥੇ ਲੋਕਾਂ ਨੂੰ ਨਵੇਂ ਘਰਾਂ ਦੇ ਨਾਲ-ਨਾਲ ਵਪਾਰਕ ਜਾਇਦਾਦਾਂ ਬਣਾ ਕੇ ਦਿੱਤੀਆਂ ਜਾਣਗੀਆਂ। ਪੁੱਡਾ ਅਧਿਕਾਰੀਆਂ ਮੁਤਾਬਕ ਆਉਣ ਵਾਲੇ ਦਿਨਾਂ ‘ਚ ਸਾਰੀ ਯੋਜਨਾ ਕਲੀਅਰ ਹੋ ਜਾਵੇਗੀ ਤੇ ਇਸਦੇ ਲਈ ਜੰਗੀ ਪੱਧਰ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਤਰਨ ਤਾਰਨ ਦੀ ਚਰਚ ਦੀ ਘਟਨਾ ਦੀ ਤੇਜ਼ੀ ਨਾਲ ਜਾਂਚ ਕਰਨ ਲਈ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ
ਆਈ.ਜੀ.ਪੀ. ਫਿਰੋਜ਼ਪੁਰ ਰੇਂਜ ਦੀ ਅਗਵਾਈ ਵਿੱਚ ਬਣਾਈ ਗਈ ਹੈ ਐਸ.ਆਈ.ਟੀ.; ਐਸ.ਐਸ.ਪੀ ਤਰਨ ਤਾਰਨ ਅਤੇ ਐਸ.ਪੀ. ਤਰਨਤਾਰਨ (ਇਨਵੈਸਟੀਗੇਸ਼ਨ) ਹਨ ਐਸ.ਆਈ.ਟੀ.ਦੇ ਮੈਂਬਰ
ਪੰਜਾਬ ਪੁਲਿਸ ਸੂਬੇ ਵਿੱਚ ਸ਼ਾਂਤਮਈ ਮਾਹੌਲ ਅਤੇ ਸਦਭਾਵਨਾ ਦਾ ਮਾਹੌਲ ਬਰਕਰਾਰ ਰੱਖਣ ਲਈ ਪੂਰੀ ਤਰਾਂ ਵਚਨਬੱਧ: ਡੀਜੀਪੀ ਪੰਜਾਬ ਗੌਰਵ ਯਾਦਵ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ, 2 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ, ਜਾਂਚ ਬਿਊਰੋ ਦੇ ਡਾਇਰੈਕਟਰ (ਬੀ.ਓ.ਆਈ.) ਬੀ. ਚੰਦਰ ਸ਼ੇਖਰ ਨੇ ਤਰਨਤਾਰਨ ਜ਼ਿਲੇ ਦੇ ਪਿੰਡ ਠੱਕਰਪੁਰਾ ਵਿਖੇ ਇੱਕ ਗਿਰਜਾਘਰ (ਚਰਚ) ਵਿੱਚ ਬੇਅਦਬੀ ਅਤੇ ਅੱਗ ਲੱਗਣ ਦੀ ਘਟਨਾ ਦੀ ਪ੍ਰਭਾਵੀ ਅਤੇ ਤੇਜੀ ਨਾਲ ਜਾਂਚ ਨੂੰ ਯਕੀਨੀ ਬਣਾਉਣ ਲਈ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਹੈ। ਇੰਸਪੈਕਟਰ ਜਨਰਲ ਪੁਲਿਸ (ਆਈਜੀਪੀ) ਫਿਰੋਜਪੁਰ ਰੇਂਜ ਦੀ ਅਗਵਾਈ ਵਾਲੀ ਐਸ.ਆਈ.ਟੀ. ਵਿੱਚ ਐਸ.ਐਸ.ਪੀ. ਤਰਨਤਾਰਨ ਅਤੇ ਐਸ.ਪੀ ਇਨਵੈਸਟੀਗੇਸ਼ਨ ਤਰਨਤਾਰਨ ਵੀ ਦੋ ਮੈਂਬਰਾਂ ਵਜੋਂ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਬੁੱਧਵਾਰ ਨੂੰ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਨੂੰ ਸੂਬੇ ਦੀ ਸ਼ਾਂਤੀ, ਖੁਸ਼ਹਾਲੀ ਅਤੇ ਤਰੱਕੀ ਵਿਰੋਧੀ ਤਾਕਤਾਂ ਵੱਲੋਂ ਅੰਜਾਮ ਦਿੱਤੀ ਇਸ ਘਟਨਾ ਦੀ ਬਾਰੀਕਬੀਨੀ ਨਾਲ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਐਸਆਈਟੀ ਇਸ ਮਾਮਲੇ ਦੀ ਰੋਜਾਨਾ ਅਧਾਰ ’ਤੇ ਜਾਂਚ ਕਰੇਗੀ ਅਤੇ ਜਲਦ ਤੋਂ ਜਲਦ ਮਾਣਯੋਗ ਅਦਾਲਤ ਵਿੱਚ ਅੰਤਿਮ ਰਿਪੋਰਟ ਪੇਸ਼ ਕਰਨ ਨੂੰ ਯਕੀਨੀ ਬਣਾਏਗੀ। ਉਨਾਂ ਕਿਹਾ ਕਿ ਐਸਆਈਟੀ ਕੇਸ ਦੀ ਜਾਂਚ ਵਿੱਚ ਸਹਾਇਤਾ ਲੈਣ ਲਈ ਕਿਸੇ ਹੋਰ ਅਧਿਕਾਰੀ/ਕਰਮਚਾਰੀ ਦਾ ਸਹਿਯੋਗ ਵੀ ਲੈ ਸਕਦੀ ਹੈ।ਡੀਜੀਪੀ ਨੇ ਦੁਹਰਾਇਆ ਕਿ ਅਮਨ-ਕਾਨੂੰਨ ਨੂੰ ਕਾਇਮ ਰੱਖਣ ਦੇ ਨਾਲ-ਨਾਲ ਪੰਜਾਬ ਪੁਲਿਸ ਪੰਜਾਬ ਵਿੱਚ ਸਾਂਤਮਈ ਮਾਹੌਲ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਵਚਨਬੱਧ ਹੈ। ਉਨਾਂ ਕਿਹਾ ਕਿ ਪੁਲਿਸ ਟੀਮਾਂ ਹਰ ਪੱਖ ਤੋਂ ਮਾਮਲੇ ਦੀ ਜਾਂਚ ਕਰ ਰਹੀਆਂ ਹਨ ਅਤੇ ਜਲਦ ਹੀ ਸਾਰੇ ਦੋਸ਼ੀਆਂ ਨੂੰ ਗਿ੍ਫਤਾਰ ਕਰ ਲਿਆ ਜਾਵੇਗਾ ਅਤੇ ਉਨਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇਗਾ ।ਇਸ ਮਾਮਲੇ ਵਿੱਚ ਆਈ.ਪੀ.ਸੀ. ਦੀ ਧਾਰਾ 295-ਏ, 452, 427, ਅਤੇ 34 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫ.ਆਈ.ਆਰ ਨੰ. 148 ਮਿਤੀ 31-8-2022 ਨੂੰ ਤਰਨਤਾਰਨ ਦੇ ਥਾਣਾ ਸਦਰ ਪੱਟੀ ਵਿਖੇ ਦਰਜ ਕੀਤੀ ਗਈ ਹੈ।
ਬਿਜਲੀ ਦੇ ਦੋ ਕੁਨੈਕਸ਼ਨਾਂ ਲਈ ਰਿਸ਼ਵਤ ਲੈਣ ਲਈ ਏ.ਏ.ਈ ਮੁਅੱਤਲ :ਇੰਜ. ਪੂਨਰਦੀਪ ਸਿੰਘ ਬਰਾੜ
ਸੁਖਜਿੰਦਰ ਮਾਨ
ਬਠਿੰਡਾ, 2 ਸਤੰਬਰ: ਪੰਜਾਬ ਸਰਕਾਰ ਦੀ ਭਿ੍ਰਸ਼ਟਾਚਾਰ ਦੇ ਵਿਰੁੱਧ ਜ਼ੀਰੋ ਟੌਲਰੈਂਸ ਨੀਤੀ ਤਹਿਤ ਅਤੇ ਪੰਜਾਬ ਸਟੇਟ ਪਾਵਰ ਕਾਰਪੋਰੇਸਨ ਲਿਮਟਿਡ ਦੇ ਉੱਚ ਅਧਿਕਾਰੀਆਂ ਦੇ ਨਿਰਦੇਸ਼ਾਂ ਹੇਠ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਬਿਜਲੀ ਦੇ ਦੋ ਕੁਨੈਕਸ਼ਨਾਂ ਲਈ ਇੱਕ ਲੱਖ 40 ਹਜਾਰ ਰੁਪਏ ਦੀ ਰਿਸ਼ਵਤ ਲੈਣ ਵਾਲੇ ਵੰਡ ਮੰਡਲ ਸ਼ਹਿਰੀ ਮੋਗਾ ਅਧੀਨ ਉਪ ਮੰਡਲ ਕੋਟ ਈਸੇ ਖਾਂ, ਏ.ਏ.ਈ ਦਲਜੀਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਜਿਸ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸਨ ਲਿਮਟਿਡ ਵੱਲੋਂ ਕੀਤੀ ਜਾਂਚ ਦੌਰਾਨ ਦੋਸ਼ੀ ਪਾਇਆ ਗਿਆ ਅਤੇ ਇਹ ਕਾਰਵਾਈ ਕੀਤੀ ਗਈ। ਪੀਐੱਸਪੀਸੀਐਲ ਬਠਿੰਡਾ ਪੱਛਮੀ ਜ਼ੋਨ ਦੇ ਚੀਫ ਇੰਜੀਨੀਅਰ ਇੰਜ. ਪੁਨਰਦੀਪ ਸਿੰਘ ਬਰਾੜ ਨੇ ਦੱਸਿਆ ਕਿ ਦੋਸੀ ਕਰਮਚਾਰੀ ਵੱਲੋਂ ਨਿਤਿਨ ਤਨੇਜਾ ਪਾਸੋਂ ਅਪਲਾਈ ਕੀਤੇ ਗਏ 2 ਐੱਲ.ਐੱਸ ਕੁਨੈਕਸ਼ਨਾਂ ਸਬੰਧੀ ਰਿਸ਼ਵਤ ਲੈਣ ਬਾਰੇ ਗੁਪਤ ਸੂਚਨਾ ਮਿਲੀ ਸੀ। ਜਿਸ ਬਾਰੇ ਕੀਤੀ ਗਈ ਪੜਤਾਲ ਦੌਰਾਨ ਅਤੇ ਬਿਨੈਕਾਰ ਵਲੋੰ ਦਿੱਤੀ ਗਏ ਸ਼ਿਕਾਇਤ ਦੇ ਆਧਾਰ ਤੇ ਕਰਮਚਾਰੀ ਦੋਸ਼ੀ ਪਾਇਆ ਗਿਆ ਉਨ੍ਹਾਂ ਦੱਸਿਆ ਕਿ ਅਜਿਹਾ ਕਰਕੇ ਦੋਸ਼ੀ ਕਰਮਚਾਰੀ ਨੇ ਨਿਯਮਾਂ ਦੀ ਉਲੰਘਣਾ ਕੀਤੀ ਹੈ ਅਤੇ ਉਸਨੂੰ ਪੰਜਾਬ ਰਾਜ ਬਿਜਲੀ ਬੋਰਡ (ਹੁਣ ਪੀਐੱਸਪੀਸੀਐੱਲ) ਦੀ (ਸਜਾ ਅਤੇ ਅਪੀਲ) ਰੈਗੂਲੇਸ਼ਨ 1971 ਦੇ ਰੈਗੂਲੇਸ਼ਨ 4 (1) ਤਹਿਤ ਤੁਰੰਤ ਪ੍ਰਭਾਵ ਤੋਂ ਮੁਅੱਤਲ ਕੀਤਾ ਗਿਆ ਹੈ।ਇਸ ਮੁਅੱਤਲੀ ਦੌਰਾਨ ਕਰਮਚਾਰੀ ਦਾ ਹੈੱਡ ਕੁਆਰਟਰ ਵੰਡ ਹਲਕਾ ਫਿਰੋਜਪੁਰ ਦੇ ਦਫਤਰ ਵਿਖੇ ਫਿਕਸ ਕੀਤਾ ਜਾਂਦਾ ਹੈ।
ਪੁੱਡਾ ਵੱਲੋਂ ਕੋਟਸ਼ਮੀਰ ਵਿਖੇ ਫ਼ੇਜ 6 ਤੇ 7 ਕੱਟਣ ਦੀ ਯੋਜਨਾ ਨੂੰ ਉਮੀਦ ਤੋਂ ਵੱਧ ਮਿਲਿਆ ਹੂੰਗਾਰਾ
ਦਸ ਹਜ਼ਾਰ ਦੇ ਕਰੀਬ ਲੋਕਾਂ ਨੇ ਡਿਮਾਂਡ ਸਰਵੇਂ ਲਈ ਭਰੇ ਫ਼ਾਰਮ
ਸੁਖਜਿੰਦਰ ਮਾਨ
ਬਠਿੰਡਾ, 1 ਸਤੰਬਰ : ਪੁੱਡਾ ਵੱਲੋਂ ਮਾਨਸਾ ਰੋਡ ’ਤੇ ਸਥਿਤ ਪਿੰਡ ਕੋਟਸ਼ਮੀਰ ਵਿਖੇ ਫ਼ੇਜ 6 ਤੇ 7 ਕੱਟਣ ਦੀ ਯੋਜਨਾ ਨੂੰ ਭਰਵਾਂ ਹੂੰਗਾਰਾ ਮਿਲਿਆ ਹੈ। ਇਸ ਕਲੌਨੀ ਨੂੰ ਕੱਟਣ ਲਈ ਪੁੱਡਾ ਵਲੋਂ ਕਰਵਾਏ ਜਾ ਰਹੇ ਡਿਮਾਂਡ ਸਰਵੇਂ ਦੌਰਾਨ ਸੰਭਾਵਿਤ ਕਲੌਨੀ ’ਚ ਪਲਾਟ ਲੈਣ ਲਈ ਡਿਮਾਂਡ ਸਰਵੇਂ ਫ਼ਾਰਮ ਭਰਨ ਵਾਲਿਆਂ ਦੀਆਂ ਸਥਾਨਕ ਬੀਡੀਏ ਦਫ਼ਤਰ ’ਚ ਲਾਈਨਾਂ ਲੱਗੀਆਂ ਨਜ਼ਰ ਆ ਰਹੀਆਂ ਹਨ। ਪੁੱਡਾ ਦੇ ਅੰਕੜਿਆਂ ਮੁਤਾਬਕ ਹੁਣ ਤੱਕ ਕਰੀਬ 10 ਹਜ਼ਾਰ ਲੋਕਾਂ ਨੇ ਫ਼ੇਜ 6 ਅਤੇ 7 ਵਿਚ ਪਲਾਟ ਲੈਣ ਲਈ ਡਿਮਾਂਡ ਸਰਵੇ ਫ਼ਾਰਮ ਦੇ ਨਾਲ ਪੰਜ-ਪੰਜ ਹਜ਼ਾਰ ਰੁਪਏ ਦੇ ਡਰਾਫ਼ਟ ਜਮ੍ਹਾਂ ਕਰਵਾਏ ਹਨ। ਪੁੱਡਾ ਦੇ ਵਧੀਕ ਮੁੱਖ ਕਾਰਜ਼ਕਾਰੀ ਅਧਿਕਾਰੀ ਆਰਪੀ ਸਿੰਘ ਨੇ ਇਸਦੀ ਪੁਸ਼ਟੀ ਕਰਦਿਆਂ ਕਿਹਾ ਕਿ ‘‘ ਇਸਤੋਂ ਸਿੱਧ ਹੁੰਦਾ ਹੈ ਕਿ ਪੁੱਡਾ ਲੋਕਾਂ ਦੀਆਂ ਭਾਵਨਾਵਾਂ ’ਤੇ ਖ਼ਰ੍ਹਾ ਉਤਰ ਰਿਹਾ ਹੈ। ’’ ਉਨ੍ਹਾਂ ਦਸਿਆ ਕਿ ਡਿਮਾਂਡ ਸਰਵੇਂ ਵਿਚ ਭਾਗ ਲੈਣ ਲਈ ਆਖ਼ਰੀ ਮਿਤੀ 2 ਸਤੰਬਰ ਹੈ। ਜਿਕਰਯੋਗ ਹੈ ਕਿ ਇਸਤੋਂ ਪਹਿਲਾਂ ਵੀ ਪੁੱਡਾ ਵਲੋਂ ਕੁੱਝ ਸਮਾਂ ਪਹਿਲਾਂ ਫ਼ੇਜ 4 ਅਤੇ 5 ਕੱਟਿਆ ਗਿਆ ਸੀ, ਜਿਸਨੂੰ ਭਰਵਾਂ ਹੂੰਗਾਰਾ ਮਿਲਿਆ ਹੈ। ਇਸ ਸਕੀਮ ਦੀ ਸਫ਼ਲਤਾ ਤੋਂ ਬਾਅਦ ਹੁਣ ਪੁੱਡਾ ਵਲੋਂ ਪਿਛਲੇ ਕੁੱਝ ਸਮੇਂ ਤੋਂ ਫ਼ੇਜ 6 ਅਤੇ 7 ਨੂੰ ਲਿਆਉਣ ਦੀ ਯੋਜਨਾ ਬਣਾਈ ਸੀ, ਜਿਸਦੇ ਲਈ ਕੋਟਸ਼ਮੀਰ ਨੂੰ ਚੁਣਿਆ ਗਿਆ ਸੀ। ਇੱਥੇ ਪੁੱਡਾ ਵਲੋਂ ਸੜਕ ਦੇ ਦੋਨਾਂ ਪਾਸਿਆਂ ਤੋਂ ਜਮੀਨ ਇਹ ਨਵੀਂਆਂ ਕਲੋਨੀਆਂ ਵਸਾਉਣ ਲਈ ਲੈਂਡ ਪੂ�ਿਗ ਪਾਲਿਸੀ ਤਹਿਤ ਲਈ ਜਾ ਰਹੀ ਹੈ, ਜਿੱਥੇ ਲੋਕਾਂ ਨੂੰ ਨਵੇਂ ਘਰਾਂ ਦੇ ਨਾਲ-ਨਾਲ ਵਪਾਰਕ ਜਾਇਦਾਦਾਂ ਬਣਾ ਕੇ ਦਿੱਤੀਆਂ ਜਾਣਗੀਆਂ। ਪੁੱਡਾ ਅਧਿਕਾਰੀਆਂ ਮੁਤਾਬਕ ਆਉਣ ਵਾਲੇ ਦਿਨਾਂ ‘ਚ ਸਾਰੀ ਯੋਜਨਾ ਕਲੀਅਰ ਹੋ ਜਾਵੇਗੀ ਤੇ ਇਸਦੇ ਲਈ ਜੰਗੀ ਪੱਧਰ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਡਾ.ਬਲਜੀਤ ਕੌਰ ਨੇ ਵਿਭਾਗ ਵਿੱਚ 04 ਉਮੀਦਵਾਰਾਂ ਨੂੰ ਦਿੱਤੇ ਨਿਯੁਕਤੀ ਪੱਤਰ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 1 ਸਤੰਬਰ: ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸੂਬੇ ਦੇ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਨਿਰੰਤਰ ਯਤਨ ਜਾਰੀ ਹਨ।ਇਸ ਦੇ ਤਹਿਤ ਵੱਖ ਵੱਖ ਮਹਿਕਮਿਆਂ ਵਿਚ ਨੌਕਰੀਆਂ ਲਈ ਹਜ਼ਾਰਾਂ ਇਸ਼ਤਿਹਾਰ ਦਿੱਤੇ ਗਏ ਹਨ ਅਤੇ ਬਹੁਤ ਹੋਰ ਭਰਤੀ ਲਈ ਵੱਖ ਵੱਖ ਪੱਧਰ ‘ਤੇ ਕਾਰਵਾਈ ਚੱਲ ਰਹੀ ਹੈ।ਇਸੇ ਦੇ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ 04 ਨੌਜਵਾਨਾਂ ਨੂੰ ਅੱਜ ਡਾ.ਬਲਜੀਤ ਕੌਰ ਨੇ ਨਿਯੁਕਤੀ ਪੱਤਰ ਦਿੱਤੇ।ਇਸ ਮੌਕੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ।ਇਸ ਲਈ ਮੁਲਾਜ਼ਮਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਾਨਾ ਨਾਲ ਡਿਉਟੀ ਨਿਭਾਉਣ। ਉਨ੍ਹਾਂ ਨਵਨਿਯੁਕਤ ਮੁਲਾਜ਼ਮਾ ਨੂੰ ਅਪੀਲ ਕੀਤੀ ਕਿ ਉਹ ਇਮਾਨਦਾਰੀ ਨੂੰ ਆਪਣੇ ਜੀਵਨ ਦਾ ਅਨਿੱਖੜਵਾ ਅੰਗ ਬਣਾ ਲੈਣ ਜਿਸ ਤੋਂ ਸਮਾਜ ਅਤੇ ਆਉਣ ਵਾਲੀਆਂ ਪੀੜੀਆਂ ਨੂੰ ਵੀ ਨਰੋਆ ਸਮਾਜ ਸਿਰਜਣ ਦੀ ਸੇਧ ਮਿਲਦੀ ਹੈ।ਡਾ.ਬਲਜੀਤ ਕੌਰ ਨੇ ਕਿਹਾ ਕਿ ਇਹ ਸਰਕਾਰ ਇਮਾਨਦਾਰੀ ਦੀ ਬੁਨਿਆਦ ‘ਤੇ ਬਣੀ ਹੈ ਇਸ ਲਈ ਲੋਕਾਂ ਵਿਚ ਵੀ ਇਹ ਸੁਨੇਹਾ ਜਾਣਾ ਜਰੂਰੀ ਹੈ ਕਿ ਵਿਭਾਗ ਦੇ ਮੁਲਾਜ਼ਮ ਅਤੇ ਅਫਸਰ ਇਮਾਨਦਾਰੀ ਨਾਲ ਸਮੇਂ ਸਿਰ ਲੋਕਾਂ ਨੂੰ ਵਧੀਆ ਸੇਵਾਵਾਂ ਪ੍ਰਦਾਨ ਕਰ ਰਹੇ ਹਨ।ਇਸ ਮੌਕੇ ਉਨ੍ਹਾਂ 04 ਡਾਟਾ ਐਂਟਰੀ ਓਪਰੇਟਰਾਂ, ਜਿਨ੍ਹਾ ਵਿੱਚ ਇੱਕ ਅੰਗਹੀਣ ਵੀ ਸ਼ਾਮਿਲ ਹੈ, ਨੂੰ ਨਿਯੁਕਤੀ ਪੱਤਰ ਦਿੱਤੇ।ਮੰਤਰੀ ਦੇ ਨਿਰਦੇਸ਼ਾਂ ‘ਤੇ ਇਹਨਾ ਸਾਰੇ ਕਰਮਚਾਰੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਤਾਇਨਾਤ ਕੀਤਾ ਗਿਆ ਹੈ।ਇਸ ਮੌਕੇ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀ ਕਿਰਪਾ ਸ਼ੰਕਰ ਸਰੋਜ, ਡਾਇਰੈਕਟਰ ਸ੍ਰੀ ਅਰਵਿੰਦ ਪਾਲ ਸਿੰਘ ਸੰਧੂ ਵੀ ਹਾਜ਼ਰ ਸਨ।
ਹਰਿਆਣਾ ਕੈਬੀਨੇਟ ਵਲੋ ਉਦਮ ਪ੍ਰੋਤਸਾਹਨ ਨਿਯਮ, 2016 ਵਿਚ ਸੋਧ ਨੂੰ ਮੰਜੂਰੀ
ਸੁਖਜਿੰਦਰ ਮਾਨ
ਚੰਡੀਗੜ੍ਹ, 1 ਸਤੰਬਰ : – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਦੀ ਅਗਵਾਈ ਹੇਠ ਅੱਜ ਇੱਥੇ ਹੋਈ ਕੈਬੀਨੇਟ ਦੀ ਮੀਟਿੰਗ ਵਿਚ ਹਰਿਆਣਾ ਉਦਮ ਪ੍ਰੋਤਸਾਹਨ ਨਿਯਮ, 2016 ਵਿਚ ਸੋਧ ਨੂੰ ਮੰਜੂਰੀ ਪ੍ਰਦਾਨ ਕੀਤੀ। ਰਾਜ ਸਰਕਾਰ ਨੇ ਹਰਿਆਣਾ ਉਦਮ ਸੰਵਰਧਨ ਐਕਟ, 2016 ਅਤੇ ਸਬੰਧਿਤ ਨਿਯਮਾਂ ਨੂੰ ਅਧਿਨਿਯਮਤ ਕੀਤਾ ਹੈ ਤਾਂ ਜੋ ਰਾਜ ਵਿਚ ਇਕ ਅਜਿਹਾ ਇਕੋਸਿਸਟਮ ਸ੍ਰਿਜਤ ਕੀਤਾ ਜਾ ਸਕੇ ਜੋ ਕਾਰੋਬਾਰ ਕਰਨ ਦੀ ਸਹੂਲਿਅਤ ਨਾਲ ਮੇਲ ਖਾਂਦਾ ਹੋਵੇ ਅਤੇ ਨਾਲ ਹੀ ਕਾਰੋਬਾਰ ਵਿਚ ਹੋਣ ਵਾਲੀ ਦੇਰੀ ਦੇ ਨਾਲ-ਨਾਲ ਲਾਗਤ ਨੂੰ ਘੱਟ ਕਰਨ ਲਈ ਵਧੀਆ ਵਿਸ਼ਵ ਮਾਨਕਾਂ ਤੋਂ ਵੀ ਬਿਹਤਰ ਹੋਵੇ। ਹਰਿਆਣਾਂ ਉਦਮ ਸੰਵਰਧਨ ਬੋਰਡ (ਐਚਈਪੀਬੀ) ਦਾ ਗਠਨ ਹਰਿਆਣਾ ਉਦਮ ਸੰਵਰਧਨ ਐਕਟ, 2016 ਦੀ ਧਾਰਾ 3 ਦੇ ਤਹਿਤ ਕੀਤਾ ਗਿਆ ਹੈ ਅਤੇ ਉਪਰੋਕਤ ਐਕਟ ਦੀ ਧਾਰਾ 4 ਦੇ ਤਹਿਤ ਅਧਿਕਾਰ ਪ੍ਰਾਪਤ ਕਾਰਜਕਾਰੀ ਕਮੇਟੀ (ਈਡੀਸੀ) ਦਾ ਗਠਨ ਕੀਤਾ ਗਿਆ ਹੈ। ਅਧਿਕਾਰ ਪ੍ਰਾਪਤ ਕਾਰਜਕਾਰੀ ਕਮੇਟੀ (ਈਡੀਸੀ) ਵਿਚ ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਕਮੇਟੀ ਦੇ ਚੇਅਰਮੈਨ ਹਨ। ਉਦਯੋਗ ਅਤੇ ਵਪਾਰ ਵਿਭਾਗ ਦੇ ਪ੍ਰਸਾਸ਼ਨਿਕ ਸਕੱਤਰ ਕਮੇਅੀ ਦੇ ਮੈਂਬਰ-ਕਮ-ਮੁੱਖ ਕਾਰਜਕਾਰੀ ਅਧਿਕਾਰੀ ਹਨ। ਨਗਰ ਅਤੇ ਗ੍ਰਾਮ ਆਯੋਜਨਾ, ਵਾਤਾਵਰਣ, ਵਨ, ਲੋਕ ਨਿਰਮਾਣ (ਭਵਨ ਅਤੇ ਸੜਕਾਂ), ਵਿੱਤ, ਜਨ ਸਿਹਤ ਇੰਜੀਨੀਅਰਿੰਗ, ਬਿਜਲੀ, ਸ਼ਹਿਰੀ ਸਥਾਨਕ, ਕਿਰਤ, ਐਚਐਸਆਈਆਈਡੀਸੀ ਦੇ ਮਹਾਨਿਦੇਸ਼ਕ ਜਾਂ ਉਦਯੋਗ ਅਤੇ ਵਪਾਰ ਵਿਭਾਗਾਂ ਦੇ ਪ੍ਰਸਾਸ਼ਨਿਕ ਸਕੱਤਰ ਕਮੇਟੀ ਦੇ ਨਿਦੇਸ਼ਕ ਮੈਂਬਰ ਹਨ। ਅਧਿਕਾਰ ਪ੍ਰਾਪਤ ਕਾਰਜਕਾਰੀ ਕਮੇਟੀ (ਈਡੀਸੀ) ਦੀ ਪ੍ਰਮੁੱਖ ਭੂਮਿਕਾ ਸਰਕਾਰ ਦੀ ਵੱਖ-ਵੱਖ ਯੋਜਨਾਵਾਂ/ਨੀਤੀਆਂ ਦੇ ਤਹਿਤ ਪ੍ਰੋਤਸਾਹਨ/ਵਿਸ਼ੇਸ਼ ਪੈਕੇਜ ਦੇ ਮਾਮਲਿਆਂ ਦੀ ਜਾਂਚ ਕਰਨਾ ਅਤੇ ਹਰਿਆਣਾ ਉਦਮ ਸੰਵਰਧਨ ਬੋਰਡ ਨੂੰ ਇਸ ਦੀ ਸਿਫਾਰਿਸ਼ ਕਰਨਾ ਹੈ। ਅਧਿਕਾਰ ਪ੍ਰਾਪਤ ਕਾਰਜਕਾਰੀ ਕਮੇਟੀ (ਈਡੀਸੀ) ਅੱਗੇ ਜੀਐਸਟੀ ਦੀ ਪ੍ਰਤੀਪੂਰਤੀ ਸਮੇਤ ਵਿਸ਼ੇਸ਼ ਪੈਕੇਜ ਲਈ ਮਾਮਲਿਆਂ ਦਾ ਅਨੁਮੋਦਨ ਅਤੇ ਸਿਫਾਰਿਸ਼ ਕਰਦੀ ਹੈ। ਹਾਲਾਂਕਿ, ਆਬਕਾਰੀ ਅਤੇ ਕਰਾਧਾਨ ਵਿਭਾਗ ਦੇ ਪ੍ਰਸਾਸ਼ਨਿਕ ਸਕੱਤਰ ਅਧਿਕਾਰ ਪ੍ਰਾਪਤ ਕਾਰਜਕਾਰੀ ਕਮੇਟੀ (ਈਡੀਸੀ) ਦੇ ਮੈਂਬਰ ਨਹੀਂ ਹਨ। ਆਬਕਾਰੀ ਅਤੇ ਕਰਾਧਾਨ ਵਿਭਾਗ ਦੇ ਪ੍ਰਸਾਸ਼ਨਿਕ ਸਕੱਤਰ ਨੂੰ ਅਧਿਕਾਰ ਪ੍ਰਾਪਤ ਕਾਰਜਕਾਰੀ ਕਮੇਟੀ (ਈਡੀਸੀ) ਦੇ ਮੈਂਬਰ ਵਜੋ ਸ਼ਾਮਿਲ ਕਰਨ ਲਈ ਹਰਿਆਣਾ ਉਦਮ ਸੰਵਰਧਨ ਨਿਯਮ, 2016 ਦੇ ਨਿਯਮ 4 (1) ਵਿਚ ਸੋਧ ਦੀ ਜਰੂਰਤ ਸੀ।
ਐਨ.ਐਫ.ਐਲ.ਖਾਦ ਫੈਕਟਰੀ ਬਠਿੰਡਾ ਦੇ ਕਾਮੇਆਂ ਨੇ ਕੀਤਾ ਮਨੇਜਮੈਂਟ ਦੇ ਖਿਲਾਫ ਰੋਸ਼ ਪ੍ਰਦਰਸ਼ਨ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 1 ਸਤੰਬਰ ਅੱਜ ਇੱਥੇ ਲਾਲ ਝੰਡਾ ਐਨ.ਐਫ.ਐਲ.ਮਜਦੂਰ ਯੂਨੀਅਨ ਵੱਲੋਂ ਮੈਨੇਜਮੈਂਟ ਦੇ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ ਗਿਆ ਇਸ ਸਮੇਂ ਆਗੂਆਂ ਨੇ ਦੋਸ਼ ਲਗਾਇਆ ਕਿ ਐਨ.ਐਫ.ਐਲ ਖਾਦ ਫੈਕਟਰੀ ਬਠਿੰਡਾ ਦੀ ਮੈਨੇਜਮੈਂਟ ਵੱਲੋਂ ਠੇਕੇਦਾਰਾਂ ਨਾਲ ਮਿਲ ਕੇ ਕਿਰਤ ਕਾਨੂੰਨਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ ਅਤੇ ਫੈਕਟਰੀ ਵਿੱਚ ਕੰਮ ਕਰ ਰਹੇ ਮਜ਼ਦੂਰਾਂ ਦਾ ਘੋਰ ਸ਼ੋਸਣ ਕੀਤਾ ਜਾ ਰਿਹਾ ਹੈ ਅਤੇ ਕੇਂਦਰ ਸਰਕਾਰ ਵੱਲੋਂ ਤਹਿ ਕੀਤੀਆਂ ਘੱਟੋ -ਘੱਟ ਉਜ਼ਰਤਾਂ ਦਾ ਭੁਗਤਾਨ ਨਹੀਂ ਕੀਤਾ ਜਾ ਰਿਹਾ। ਕੁਝ ਵਰਕਰਾਂ ਨੂੰ ਈ ਪੀ ਐਫ਼ ਅਤੇ ਈ ਐਸ ਆਈ ਸੀ ਵਰਗੀ ਸਮਾਜਿਕ ਸੁਰੱਖਿਆ ਦਾ ਲਾਭ ਨਹੀਂ ਦਿੱਤਾ ਜਾ ਰਿਹਾ। ਇਸ ਸਮੇਂ ਸੂਬਾਈ ਆਗੂ ਸਾਥੀ ਬਲਕਾਰ ਸਿੰਘ ਨੇ ਬੋਲਦਿਆਂ ਕਿਹਾ ਕਿ ਭਵਿੱਖ ਵਿੱਚ ਮਜ਼ਦੂਰ ਜਮਾਤ ਨੂੰ ਵੱਡੀਆਂ ਚਣੌਤੀਆਂ ਦਾ ਸਾਹਮਣਾ ਕਰਨਾ ਪਵੇਗਾ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਇੰਡੀਅਨ ਲੇਬਰ ਕਾਨਫਰੰਸ ਆਪਣੀ ਅਸਫ਼ਲਤਾ ਨੂੰ ਛੁਪਾਉਣ ਲਈ 2015 ਤੋਂ ਲਗਭਗ 7 ਸਾਲ ਬਾਅਦ ਤਿਰੂਪਤੀ ਵਿੱਚ ਹੋਈ ਹੈ ਇਸ ਕਾਨਫਰੰਸ ਵਿੱਚ ਟਰੇਡ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਸ਼ਾਮਲ ਨਾ ਕਰਕੇ ਧੋਖੇ ਨਾਲ ਕਾਰਪੋਰੇਟ ਪੱਖੀ ਅਤੇ ਮਜ਼ਦੂਰ ਵਿਰੋਧੀ ਨੀਤੀਆਂ ਘੜ ਰਹੀ ਹੈ ਕੇਂਦਰ ਦੀ ਮੋਦੀ ਸਰਕਾਰ ਮਜ਼ਦੂਰ ਵਿਰੋਧੀ ਚਾਰ ਕੋਡ ਲਾਗੂ ਕਰਨ ਲਈ ਤਿਆਰ ਹੈ ਜਿਸਦੀ ਸਹਿ ਤੇ ਸਥਾਨਕ ਮਨੇਜਮੈਂਟ ਵੀ ਮਜ਼ਦੂਰ ਜਮਾਤ ਦਾ ਸ਼ੋਸਣ ਕਰਨ ਤੋਂ ਪਿੱਛੇ ਨਹੀ ਹਨ।ਇਸ ਸਮੇਂ ਆਗੂਆਂ ਨੇ ਮੈਨੇਜਮੈਂਟ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਜਲਦ ਘੱਟੋ-ਘੱਟ ਉਜਰਤਾਂ ਲਾਗੂ ਨਾ ਕੀਤੀਆਂ ਗ੍ਰੈਚੁਇਟੀ ਦੇ ਹੱਕਦਾਰ ਮਜ਼ਦੂਰਾਂ ਨੂੰ ਗ੍ਰੈਚੁਇਟੀ ਨਹੀਂ ਦਿੱਤੀ। ਵਰਕਰਾਂ ਨੂੰ ਸਮਾਜਿਕ ਸੁਰੱਖਿਆ ਸਟ੍ਰੇਚੁਰੀ ਕੰਮਲਾਇਸ ਲਾਗੂ ਨਹੀਂ ਕੀਤੇ ਤਾਂ ਯੂਨੀਅਨ ਵੱਲੋਂ ਐਨ.ਐਫ਼.ਐਲ.ਮਨੇਜਮੈਂਟ ਦੇ ਖਿਲਾਫ ਅੰਦੋਲਨ ਕੀਤਾ ਜਾਵੇਗਾ ਜਿਸ ਦੇ ਨੁਕਸਾਨ ਦੀ ਜਿੰਮੇਵਾਰ ਸਥਾਨਕ ਮੈਨੇਜਮੈਂਟ ਹੋਵੇਗੀ।ਇਸ ਸਮੇਂ ਹੋਰਨਾਂ ਤੋਂ ਇਲਾਵਾ ਯੂਨੀਅਨ ਦੇ ਪ੍ਰਧਾਨ ਹਰਬੰਸ ਸਿੰਘ, ਰਵਿੰਦਰ ਕੁਮਾਰ,ਸ੍ਰੀ ਨਿਵਾਸ ਚੌਧਰੀ, ਗੁਰਦੀਪ ਸਿੰਘ,ਰਾਮ ਨਿਵਾਸ ਆਦਿ ਹਾਜ਼ਰ ਸਨ।
ਵਿਜੀਲੈਂਸ ਵੱਲੋਂ ਮਾਲ ਪਟਵਾਰੀ 4,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬੀ ਖ਼ਬਰਸਾਰ ਬਿਉਰੋ
ਸ੍ਰੀ ਮੁਕਤਸਰ ਸਾਹਿਬ, 01 ਸਤੰਬਰ:ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਭਲਾਈਆਣਾ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਪਟਵਾਰੀ ਗੁਰਦਾਸ ਸਿੰਘ ਨੂੰ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਗੁਰਦਾਸ ਸਿੰਘ ਨੂੰ ਪਿੰਡ ਭਲਾਈਆਣਾ, ਤਹਿਸੀਲ ਗਿੱਦੜਬਾਹਾ ਦੇ ਰਹਿਣ ਵਾਲੇ ਗੁਰਦੀਪ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਉਸ ਦੀ ਜ਼ਮੀਨ ਦਾ ਨਕਸ਼ਾ ਦੇਣ ਬਦਲੇ 4,000 ਰੁਪਏ ਦੀ ਮੰਗ ਕਰ ਰਿਹਾ ਹੈ। ਸੂਚਨਾ ਦੀ ਪੜਤਾਲ ਕਰਨ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।
ਮੀਤ ਹੇਅਰ ਨੇ ਜੂਨੀਅਰ ਏਸ਼ੀਅਨ ਵਾਲੀਬਾਲ ਚੈਂਪੀਅਨਸ਼ਿਪ ਦੇ ਉਪ ਜੇਤੂ ਜੋਸ਼ਨੂਰ ਢੀਂਡਸਾ ਨੂੰ ਮਿਲ ਕੇ ਕੀਤੀ ਹੌਸਲਾ ਅਫ਼ਜ਼ਾਈ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ, 1 ਸਤੰਬਰ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਬਹਿਰੀਨ ਵਿਖੇ ਬੀਤੇ ਦਿਨੀਂ ਸੰਪੰਨ ਹੋਈ ਜੂਨੀਅਰ ਏਸ਼ੀਅਨ ਵਾਲੀਬਾਲ ਚੈਂਪੀਅਨਸ਼ਿਪ ਵਿੱਚ ਉਪ ਜੇਤੂ ਰਹੀ ਭਾਰਤੀ ਵਾਲੀਬਾਲ ਟੀਮ ਦੇ ਅਹਿਮ ਖਿਡਾਰੀ ਜੋਸ਼ਨੂਰ ਢੀਂਡਸਾ ਨੂੰ ਨਿੱਜੀ ਤੌਰ ਉਤੇ ਮਿਲ ਕੇ ਮੁਬਾਰਕਬਾਦ ਦਿੰਦਿਆਂ ਹੌਸਲਾ ਅਫ਼ਜ਼ਾਈ ਕੀਤੀ।ਅੱਜ ਇਥੇ ਚੰਡੀਗੜ੍ਹ ਵਿਖੇ ਆਪਣੀ ਰਿਹਾਇਸ਼ ਉਤੇ ਜੋਸ਼ਨੂਰ ਢੀਂਡਸਾ ਨੂੰ ਮੁਲਾਕਾਤ ਕਰਦਿਆਂ ਖੇਡ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਮੁੜ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਨਿਰੰਤਰ ਕੋਸ਼ਿਸ਼ਾਂ ਕਰ ਰਹੀ ਹੈ। ਜੋਸ਼ਨੂਰ ਜਿਹੇ ਉਭਰਦੇ ਖਿਡਾਰੀ ਸੂਬੇ ਦਾ ਭਵਿੱਖ ਹੈ। ਉਨਾਂ ਕਿਹਾ ਕਿ ਇਸ ਖਿਡਾਰੀ ਨੂੰ ਅੱਗੇ ਵਧਣ ਲਈ ਖੇਡ ਵਿਭਾਗ ਵੱਲੋਂ ਹਰ ਤਰਾਂ ਦਾ ਸਹਿਯੋਗ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਜੋਸ਼ਨੂਰ ਦੀ ਪ੍ਰਾਪਤੀ ਛੋਟੀ ਉਮਰ ਦੇ ਖਿਡਾਰੀਆਂ ਲਈ ਪ੍ਰੇਰਨਾ ਬਣੇਗੀ। ਖੇਡ ਮੰਤਰੀ ਨੇ ਉਸ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।
ਮੀਤ ਹੇਅਰ ਨੇ ਕਿਹਾ ਕਿ ਖੇਡ ਵਿਭਾਗ ਨਵੀਂ ਖੇਡ ਨੀਤੀ ਵੀ ਬਣਾ ਰਿਹਾ ਹੈ ਜਿਸ ਤਹਿਤ ਪ੍ਰਤਿਭਾਵਾਨ ਖਿਡਾਰੀਆਂ ਨੂੰ ਅੱਗੇ ਲਿਜਾਣ, ਵੱਡੇ ਖਿਡਾਰੀਆਂ ਦੇ ਮਾਣ-ਸਨਮਾਨ ਅਤੇ ਖਿਡਾਰੀਆਂ ਦੀ ਨੌਕਰੀ ਸਬੰਧੀ ਹਰ ਪੱਖ ਕਵਰ ਕੀਤਾ ਜਾਵੇਗਾ। ਉਨਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਇਕ ਸ਼ੁਰੂਆਤ ਹੈ ਅਤੇ ਸੂਬੇ ਵਿੱਚ ਖੇਡ ਪੱਖੀ ਮਾਹੌਲ ਸਿਰਜਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਜ਼ਿਕਰਯੋਗ ਹੈ ਕਿ ਭਾਰਤ ਨੇ ਜੂਨੀਅਰ ਏਸ਼ੀਅਨ ਵਾਲੀਬਾਲ ਚੈਂਪੀਅਨਸ਼ਿਪ ਵਿੱਚ 28 ਵਰਿਆਂ ਬਾਅਦ ਕੋਈ ਤਮਗਾ ਜਿੱਤਿਆ ਹੈ। ਟੀਮ ਦਾ ਅਹਿਮ ਖਿਡਾਰੀ ਜੋਸ਼ਨੂਰ ਢੀਂਡਸਾ ਮਾਨਸਾ ਦਾ ਰਹਿਣ ਵਾਲਾ ਹੈ ਜੋ ਕਿ ਪਬਲਿਕ ਕਾਲਜ ਸਮਾਣਾ ਵਿਖੇ ਬੀ.ਏ.ਭਾਗ ਦੂਜਾ ਦਾ ਵਿਦਿਆਰਥੀ ਹੈ। ਜੋਸ਼ਨੂਰ ਇਸ ਤੋਂ ਪਹਿਲਾਂ ਸੀਨੀਅਰ ਏਸ਼ੀਆ ਕੱਪ ਵਿੱਚ ਵੀ ਭਾਰਤ ਦੀ ਨੁਮਾਇੰਦਗੀ ਕਰ ਚੁੱਕਾ ਹੈ। ਮੀਤ ਹੇਅਰ ਨੇ ਇਸ ਮੌਕੇ ਜੋਸ਼ਨੂਰ ਦੇ ਪਿਤਾ ਸੁਖਵਿੰਦਰ ਸਿੰਘ ਢੀਂਡਸਾ, ਉਸ ਦੇ ਕੋਚ ਚਮਨ ਸਿੰਘ ਤੇ ਪਬਲਿਕ ਕਾਲਜ ਸਮਾਣਾ ਦੇ ਪ੍ਰਿੰਸੀਪਲ ਡਾ. ਜਤਿੰਦਰ ਦੇਵ ਨੂੰ ਵੀ ਵਧਾਈ ਦਿੱਤੀ।






