Saturday, May 16, 2026
Home Blog Page 2395

ਪੰਜਾਬ ਦੇ 10 ਜ਼ਿਲ੍ਹਿਆ ਵਿੱਚ ਬਿਰਧ ਘਰ ਖੋਲਣ ਦੀ ਤਜ਼ਵੀਜ਼ : ਡਾ.ਬਲਜੀਤ ਕੌਰ

0

ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 1 ਸਤੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਬਜੁਰਗਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਲੜੀ ਤਹਿਤ ਪੰਜਾਬ ਦੇ ਬਠਿੰਡਾ, ਫਤਹਿਗੜ੍ਹ ਸਾਹਿਬ, ਜਲੰਧਰ, ਕਪੂਰਥਲਾ, ਪਟਿਆਲਾ, ਤਰਨ ਤਾਰਨ, ਗੁਰਦਾਸਪੁਰ, ਸਹੀਦ ਭਗਤ ਸਿੰਘ ਨਗਰ, ਐਸ.ਏ.ਐਸ. ਨਗਰ ਅਤੇ ਮਲੇਰਕੋਟਲਾ ਜ਼ਿਲ੍ਹਿਆਂ ਵਿਚ ਬਿਰਧ ਘਰ ਖੋਲ੍ਹਣ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਦੇ ਧਿਆਨ ਵਿੱਚ ਆਇਆ ਹੈ ਕਿ ਰਾਜ ਵਿੱਚ ਬਿਰਧ ਆਸ਼ਰਮ ਦੀ ਜ਼ਰੂਰਤ ਹੈ ਜਿਸ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਵਿੱਚ ਬਜੁਰਗ ਲਈ ਬਿਰਧ ਆਸ਼ਰਮ ਖੋਲ੍ਹਣ ਦੀ ਤਜ਼ਵੀਜ਼ ਬਣਾਈ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਮੁਢਲੇ ਤੌਰ ‘ਤੇ ਰਜਿਸਟਰਡ ਗੈਰ ਸਰਕਾਰੀ ਸੰਸਥਾਵਾਂ/ਟਰੱਸਟ/ਰੈਡ ਕਰਾਸ ਸੁਸਾਇਟੀ ਨੂੰ ਵਿੱਤੀ ਸਹਾਇਤਾਂ ਦੇ ਕੇ ਇਹਨਾਂ ਬਿਰਧ ਆਸ਼ਰਮਾਂ ਨੂੰ ਚਲਾਇਆ ਜਾਵੇਗਾ।ਉਨ੍ਹਾਂ ਦੱਸਿਆ ਕਿ ਇਹ ਬਿਰਧ ਆਸ਼ਰਮ 25 ਬਜੁਰਗਾਂ ਤੋਂ ਲੈ ਕੇ 150 ਬਜੁਰਗਾਂ ਦੀ ਦੇਖਭਾਲ ਦੀ ਸਮਰੱਥਾ ਦੇ ਹੋਣਗੇ। ਉਨ੍ਹਾਂ ਕਿਹਾ ਕਿ ਇਹਨਾਂ ਬਿਰਧ ਆਸ਼ਰਮਾਂ ਸਬੰਧੀ ਵਿਭਾਗ ਵੱਲੋਂ ਕਾਰਵਾਈ ਬਹੁਤ ਤੇਜ਼ੀ ਨਾਲ ਚਲਾਈ ਜਾ ਰਹੀ ਹੈ।

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਸਰਕਾਰੀ ਬੱਸਾਂ ਦੀ ਤੇਲ ਚੋਰੀ ਰੋਕਣ ਲਈ ਛਾਪੇਮਾਰ ਟੀਮਾਂ ਗਠਤ

0

ਤਿੰਨ ਸੂਬਾ ਪੱਧਰੀ ਟੀਮਾਂ ਸਿੱਧਾ ਟਰਾਂਸਪੋਰਟ ਮੰਤਰੀ ਨੂੰ ਕਰਨਗੀਆਂ ਰਿਪੋਰਟ
ਡਿਪੂ ਪੱਧਰ ‘ਤੇ ਤਿੰਨ-ਤਿੰਨ ਟੀਮਾਂ 24 ਘੰਟੇ ਰੱਖਣਗੀਆਂ ਬਾਜ ਅੱਖ
ਮੰਤਰੀ ਵੱਲੋਂ ਜਨਰਲ ਮੈਨੇਜਰਾਂ/ਡਿਪੂ ਮੈਨੇਜਰਾਂ ਨੂੰ ਹਫਤੇ ਵਿੱਚ 3 ਦਿਨ ਖੁਦ ਚੈਕਿੰਗ ਕਰਨ ਦੀ ਹਦਾਇਤ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 1 ਸਤੰਬਰ : ਸਰਕਾਰੀ ਬੱਸਾਂ ਵਿੱਚੋਂ ਤੇਲ ਚੋਰੀ ਦੀਆਂ ਘਟਨਾਵਾਂ ਨੂੰ ਠੱਲ੍ਹਣ ਲਈ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਤਿੰਨ ਸੂਬਾ ਪੱਧਰੀ ਟੀਮਾਂ ਸਮੇਤ ਡਿਪੂ ਪੱਧਰੀ ਛਾਪੇਮਾਰ ਟੀਮਾਂ ਗਠਤ ਕੀਤੀਆਂ ਹਨ, ਜੋ ਸੂਬੇ ਵਿੱਚ ਨਿਰੰਤਰ ਛਾਪੇ ਮਾਰਨਗੀਆਂ। ਰਾਜ ਪੱਧਰੀ ਤਿੰਨ ਟੀਮਾਂ ਨੂੰ ਸਿੱਧੇ ਤੌਰ ‘ਤੇ ਟਰਾਂਸਪੋਰਟ ਮੰਤਰੀ ਨੂੰ ਰਿਪੋਰਟ ਕਰਨ ਲਈ ਪਾਬੰਦ ਕੀਤਾ ਗਿਆ ਹੈ ਜਦਕਿ ਡਿਪੂ ਪੱਧਰੀ ਟੀਮਾਂ ਸਬੰਧਤ ਜਨਰਲ ਮੈਨੇਜਰ/ਡਿਪੂ ਮੈਨੇਜਰ ਨੂੰ ਰਿਪੋਰਟ ਕਰਨਗੀਆਂ।ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਸ. ਭੁੱਲਰ ਨੇ ਦੱਸਿਆ ਕਿ ਉਨ੍ਹਾਂ ਨੇ ਵੱਖ-ਵੱਖ ਮੀਟਿੰਗਾਂ ਰਾਹੀਂ ਤੇਲ ਚੋਰੀ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਅਧਿਕਾਰੀਆਂ ਅਤੇ ਡਰਾਈਵਰਾਂ ਤੇ ਕੰਡਕਟਰਾਂ ਤੋਂ ਸਹਿਯੋਗ ਦੀ ਮੰਗ ਕੀਤੀ ਸੀ ਪਰ ਇਸ ਦੇ ਬਾਵਜੂਦ ਬੱਸਾਂ ਵਿੱਚੋਂ ਤੇਲ ਚੋਰੀ ਦੀਆਂ ਖਬਰਾਂ ਮਿਲ ਰਹੀਆਂ ਹਨ।ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਸੂਬਾ ਪੱਧਰੀ ਛਾਪਾਮਾਰ ਟੀਮਾਂ ਕਦੇ ਵੀ ਕਿਤੇ ਵੀ ਛਾਪਾ ਮਾਰ ਸਕਦੀਆਂ ਹਨ ਅਤੇ ਉਨ੍ਹਾਂ ਨੂੰ ਸਿੱਧੇ ਤੌਰ ‘ਤੇ ਰਿਪੋਰਟ ਕਰਨਗੀਆਂ। ਇਸੇ ਤਰ੍ਹਾਂ ਇੱਕ ਦਿਨ ਵਿੱਚ ਆਪਣੀ 8-8 ਘੰਟੇ ਦੀ ਰੋਟੇਸ਼ਨ ਡਿਊਟੀ ਦੌਰਾਨ ਡਿਪੂ ਪੱਧਰੀ 3-3 ਟੀਮਾਂ ਸਬੰਧਤ ਬੱਸ ਸਟੈਂਡ ਅਤੇ ਵਰਕਸਾਪ ਵਿਖੇ ਆਉਣ-ਜਾਣ ਵਾਲੀਆਂ ਅਤੇ ਰਾਤ ਨੂੰ ਰੁਕਣ ਵਾਲੀਆਂ ਬੱਸਾਂ ‘ਚੋਂ ਡੀਜਲ ਚੋਰੀ ਨੂੰ ਫੜਨ ਲਈ ਸਖਤ ਨਜਰ ਰੱਖਣਗੀਆਂ ਅਤੇ ਸਬੰਧਤ ਜਨਰਲ ਮੈਨੇਜਰ/ਡਿਪੂ ਮੈਨੇਜਰ ਨੂੰ ਰਿਪੋਰਟ ਕਰਨਗੀਆਂ।
ਉਨ੍ਹਾਂ ਦੱਸਿਆ ਕਿ ਸਮੂਹ ਜਨਰਲ ਮੈਨੇਜਰਾਂ/ਡਿਪੂ ਮੈਨੇਜਰਾਂ ਨੂੰ ਡਿਪੂ ਪੱਧਰ ‘ਤੇ ਇੰਸਪੈਕਟਰਾਂ ਅਤੇ ਸਬ-ਇੰਸਪੈਕਟਰਾਂ ਦੀਆਂ 3-3 ਟੀਮਾਂ ਗਠਤ ਕਰਨ ਲਈ ਪਹਿਲਾਂ ਹੀ ਲਿਖਤੀ ਹਦਾਇਤ ਕਰ ਦਿੱਤੀ ਗਈ ਹੈ। ਡਿਪੂ ਪੱਧਰੀ ਟੀਮਾਂ ਦੀ ਰਿਪੋਰਟ ਜਨਰਲ ਮੈਨੇਜਰ/ਡਿਪੂ ਮੈਨੇਜਰ ਹਰ 15ਵੇਂ ਦਿਨ ਮੁੱਖ ਦਫਤਰ ਨੂੰ ਭੇਜਣੀ ਯਕੀਨੀ ਬਣਾਉਣਗੇ।ਕੈਬਨਿਟ ਮੰਤਰੀ ਨੇ ਸਮੂਹ ਜਨਰਲ ਮੈਨੇਜਰਾਂ/ਡਿਪੂ ਮੈਨੇਜਰਾਂ ਨੂੰ ਹਦਾਇਤ ਕੀਤੀ ਕਿ ਉਹ ਹਫਤੇ ਵਿੱਚ 3 ਦਿਨ (ਮੰਗਵਾਰ, ਵੀਰਵਾਰ ਅਤੇ ਸਨੀਵਾਰ) ਖੁਦ ਚੈਕਿੰਗ ਕਰਨਗੇ ਅਤੇ ਫੜੇ ਹੋਏ ਕੇਸਾਂ ਸਬੰਧੀ ਰਿਪੋਰਟ ਮੈਨੇਜਿੰਗ ਡਾਇਰੈਕਟਰ ਨੂੰ ਪੇਸ ਕਰਨਗੇ।ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਦਫਤਰ ਵੱਲੋਂ ਸਮੇਂ-ਸਮੇਂ ਸਿਰ ਚੈਕਿੰਗ ਟੀਮਾਂ ਦੀ ਕਾਰਜਗੁਜ਼ਾਰੀ ਵੇਖੀ ਜਾਵੇਗੀ। ਉਨ੍ਹਾਂ ਬੜੇ ਸਖਤ ਲਹਿਜੇ ‘ਚ ਕਿਹਾ ਕਿ ਮੁੱਖ ਦਫਤਰ ਦੀ ਚੈਕਿੰਗ ਟੀਮ ਵੱਲੋਂ ਕਿਸੇ ਬੱਸ ਸਟੈਂਡ ਉੱਤੇ ਡੀਜਲ ਚੋਰੀ ਫੜੇ ਜਾਣ ‘ਤੇ ਸਾਰੀ ਜਿੰਮੇਵਾਰੀ ਸਬੰਧਤ ਬੱਸ ਸਟੈਂਡ ‘ਤੇ ਤੈਨਾਤ ਚੈਕਿੰਗ ਟੀਮਾਂ ਅਤੇ ਸਬੰਧਤ ਜਨਰਲ ਮੈਨੇਜਰ/ਡਿਪੂ ਮੈਨੇਜਰ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਡਿਪੂਆਂ ਵਿੱਚ ਸਥਿਤ ਕੋਈ ਅਧਿਕਾਰੀ/ਕਰਮਚਾਰੀ ਤੇਲ ਚੋਰੀ ਸਬੰਧੀ ਸੂਚਨਾ ਗੁਪਤ ਤੌਰ ‘ਤੇ ਦੇਣਾ ਚਾਹੁੰਦਾ ਹੋਵੇ ਤਾਂ ਉਹ ਟੈਲੀਫੋਨ ਨੰਬਰ 0172-2704790 ਅਤੇ ਈਮੇਲ ਪਤੇ ‘ਤੇ ਦੱਸ ਸਕਦਾ ਹੈ।

ਪੰਜਾਬ ਵੱਲੋਂ ਚਾਲੂ ਵਿੱਤੀ ਵਰ੍ਹੇ ਦੌਰਾਨ ਜੀ.ਐਸ.ਟੀ ਵਿੱਚ 23 ਫੀਸਦੀ ਵਾਧਾ ਦਰਜ: ਚੀਮਾ

0

ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 1 ਸਤੰਬਰ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਨੇ ਵਿੱਤੀ ਸਾਲ 2021-22 ਦੇ ਪਹਿਲੇ ਪੰਜ ਮਹੀਨਿਆਂ ਦੇ ਮੁਕਾਬਲੇ ਚਾਲੂ ਵਿੱਤੀ ਵਰ੍ਹੇ ਦੌਰਾਨ ਜੀ.ਐਸ.ਟੀ ਮਾਲੀਏ ਵਿੱਚ 23 ਫੀਸਦੀ ਵਾਧਾ ਦਰਜ ਕੀਤਾ ਹੈ।ਅੱਜ ਆਪਣੇ ਟਵੀਟ ਵਿੱਚ ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਰ ਚੋਰੀ ਨੂੰ ਰੋਕਣ ਲਈ ਕੀਤੇ ਗਏ ਉਪਰਾਲੇ ਸਾਰਥਕ ਸਿੱਧ ਹੋ ਰਹੇ ਹਨ ਅਤੇ ਮਾਲੀਏ ਵਿੱਚ ਵਾਧਾ ਨਤੀਜਿਆਂ ਦੇ ਰੂਪ ਵਿੱਚ ਸਪਸਟ ਝਲਕ ਰਿਹਾ ਹੈ।ਵਿੱਤ ਮੰਤਰੀ ਨੇ ਅਗਸਤ 2022 ਦੇ ਮਹੀਨੇ ਦੌਰਾਨ ਜੀਐਸਟੀ ਮਾਲੀਏ ਦੇ ਰਾਜ-ਵਾਰ ਵਾਧੇ ਦੇ ਅੰਕੜੇ ਵੀ ਸਾਂਝੇ ਕੀਤੇ। ਪੰਜਾਬ ਅਗਸਤ ਦੌਰਾਨ ਜੀਐਸਟੀ ਮਾਲੀਏ ਵਿੱਚ 17 ਪ੍ਰਤੀਸਤ ਵਾਧਾ ਦਰਜ ਕਰਕੇ ਵਿਕਾਸ ਦਰ ਵਿੱਚ ਉੱਤਰ ਪ੍ਰਦੇਸ, ਮੱਧ ਪ੍ਰਦੇਸ, ਗੁਜਰਾਤ, ਰਾਜਸਥਾਨ ਵਰਗੇ ਵੱਡੇ ਰਾਜਾਂ ਤੋਂ ਅੱਗੇ ਰਿਹਾ।
ਇਸੇ ਦੌਰਾਨ, ਵਿੱਤੀ ਸਾਲ 2022-23 ਦੇ ਬਜਟ ਵਿੱਚ ਨਿਰਧਾਰਤ ਟੀਚਿਆਂ ਨੂੰ ਪੂਰਾ ਕਰਨ ਲਈ ਸੂਬੇ ਨੂੰ ਤੇਜੀ ਨਾਲ ਵਿਕਾਸ ਦਰ ਦੀ ਲੀਹ ‘ਤੇ ਲਿਆਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਮਾਲੀਏ ਨੂੰ ਵਧਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਜਦੋਂ ਕਿ ਪਿਛਲੀ ਕਾਂਗਰਸ ਸਰਕਾਰ ਅਜਿਹੇ ਯਤਨ ਕਰਨ ਵਿੱਚ ਅਸਫਲ ਰਹੀ ਅਤੇ ਕੇਂਦਰ ਸਰਕਾਰ ਦੁਆਰਾ ਦਿੱਤੇ ਜਾ ਰਹੇ ਜੀਐਸਟੀ ਮੁਆਵਜੇ ‘ਤੇ ਹੀ ਨਿਰਭਰ ਰਹੀ।

ਮੁੱਖ ਮੰਤਰੀ ਵੱਲੋਂ ਮਿਲਕਫੈੱਡ ਨੂੰ ਪਿੰਡਾਂ ਵਿੱਚੋਂ ਦੁੱਧ ਖਰੀਦਣ ਲਈ ਅਤਿ ਆਧੁਨਿਕ ਬੁਨਿਆਦੀ ਢਾਂਚਾ ਵਿਕਸਤ ਕਰਨ ਦੇ ਆਦੇਸ਼

0

ਫੈਸਲੇ ਦਾ ਮਕਸਦ ਚੰਗੀ ਗੁਣਵੱਤਾ ਵਾਲਾ ਦੁੱਧ ਖਰੀਦਣ ਤੇ ਸਪਲਾਈ ਕਰਨ ਲਈ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨਾ
ਮਿਲਕਫੈੱਡ ਨੂੰ ਹੋਰ ਸੂਬਿਆਂ ਤੇ ਵਿਦੇਸ਼ਾਂ ਵਿਚ ਵੀ ਮੰਡੀਕਰਨ ਦੀਆਂ ਸੰਭਾਵਨਾ ਤਲਾਸ਼ਣ ਲਈ ਆਖਿਆ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 1 ਸਤੰਬਰ : ਸੂਬੇ ਵਿਚ ਸਹਿਕਾਰੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਿਲਕਫੈੱਡ ਨੂੰ ਚੰਗੀ ਗੁਣਵੱਤਾ ਵਾਲਾ ਦੁੱਧ ਖਰੀਦਣ ਤੇ ਸਪਲਾਈ ਕਰਨ ਲਈ ਪਿੰਡਾਂ ਵਿਚ ਆਲ੍ਹਾ ਦਰਜੇ ਦਾ ਬੁਨਿਆਦੀ ਢਾਂਚਾ ਵਿਕਸਤ ਕਰਨ ਦੇ ਹੁਕਮ ਦਿੱਤੇ ਹਨ। ‘ਦਾ ਪੰਜਾਬ ਸਟੇਟ ਕੋਆਪ੍ਰੇਟਿਵ ਮਿਲਕ ਪ੍ਰੋਡਿਊਸਰਜ਼ ਫੈਡਰੇਸ਼ਨ ਜਿਸ ਨੂੰ ਮਿਲਕਫੈੱਡ ਦੇ ਤੌਰ ਉਤੇ ਜਾਣਿਆ ਜਾਂਦਾ ਹੈ, ਦੇ ਕੰਮਕਾਜ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਪਿੰਡਾਂ ਤੋਂ ਗੁਣਵੱਤਾ ਭਰਪੂਰ ਦੁੱਧ ਇਕੱਤਰ ਕਰਨ ਲਈ ਅਤੇ ਇਸ ਨੂੰ ਪ੍ਰੋਸੈਸ ਕਰਨ ਤੋਂ ਬਾਅਦ ਗਾਹਕਾਂ ਨੂੰ ਸਪਲਾਈ ਕਰਨ ਲਈ ਦੁੱਧ ਦੀ ਖਰੀਦ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਦੀ ਲੋੜ ਉਤੇ ਜ਼ੋਰ ਦਿੱਤਾ। ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਮਿਲਕਫੈੱਡ ਆਪਣੇ ਪ੍ਰਸਿੱਧ ਬਰਾਂਡ ‘ਵੇਰਕਾ’ ਲਈ ਨਵੇਂ ਮੌਕੇ ਸਿਰਜੇਗਾ ਜਿਸ ਦਾ ਇਕੋ-ਇਕ ਉਦੇਸ਼ ਸਾਰਿਆਂ ਦੇ ਸਮੂਹਿਕ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਮਿਲਕਫੈੱਡ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਪੰਜਾਬ ਦੇ ਸਾਰੇ ਸੰਭਾਵੀ ਪਿੰਡਾਂ ਨੂੰ ਵੀ ਆਪਣੇ ਨਾਲ ਜੋੜਿਆ ਜਾਵੇ ਅਤੇ ਇਨ੍ਹਾਂ ਪਿੰਡਾਂ ਤੋਂ ਵੱਧ ਤੋਂ ਵੱਧ ਮਿਕਦਾਰ ਵਿਚ ਦੁੱਧ ਖਰੀਦਿਆ ਜਾਵੇ। ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਇਕਮਾਤਰ ਉਦੇਸ਼ ਸਹਿਕਾਰਤਾ ਦੀ ਅਸਲ ਭਾਵਨਾ ਨੂੰ ਅਪਣਾਉਂਦੇ ਹੋਏ ਪੰਜਾਬ ਦੇ ਦੁੱਧ ਉਤਪਾਦਕਾਂ ਨੂੰ ਵੱਧ ਤੋਂ ਵੱਧ ਸਹਿਯੋਗ ਕਰਨਾ ਤੇ ਦੁੱਧ ਦੀ ਚੰਗੀ ਕੀਮਤ ਮੁਹੱਈਆ ਕਰਵਾਉਣਾ ਹੈ।
ਉਨ੍ਹਾਂ ਨੇ ਇਸ ਗੱਲ ਉਤੇ ਵੀ ਜੋਰ ਦਿੱਤਾ ਕਿ ਨੌਜਵਾਨਾਂ ਵਿੱਚ ਡੇਅਰੀ ਦੇ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਕਿਸਾਨ ਪੱਖੀ ਸਕੀਮਾਂ ਨੂੰ ਲਾਗੂ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਨੂੰ ਆਰਥਿਕ ਤੌਰ ‘ਤੇ ਆਤਮ ਨਿਰਭਰ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਆਧੁਨਿਕ ਤਕਨਾਲੋਜੀ ਦੀ ਵਿਧੀ ਵਿਕਸਤ ਕਰਨ ਉਤੇ ਵੀ ਜੋਰ ਦਿੱਤਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਮੁੱਚੀ ਪ੍ਰਣਾਲੀ ਪਾਰਦਰਸੀ ਅਤੇ ਖਪਤਕਾਰ ਪੱਖੀ ਬਣੀ ਰਹੇ। ਮੁੱਖ ਮੰਤਰੀ ਨੇ ਮਿਲਕਫੈੱਡ ਨੂੰ ਨਾ ਸਿਰਫ ਸੂਬੇ ਵਿੱਚ ਸਗੋਂ ਦੇਸ ਭਰ ਵਿੱਚ ਤੇ ਇੱਥੋਂ ਤੱਕ ਕਿ ਵਿਦੇਸਾਂ ਵਿੱਚ ਵੀ ਖਪਤਕਾਰ ਮੰਡੀ ਦੇ ਵੱਡੇ ਹਿੱਸੇ ਨੂੰ ਹਾਸਲ ਕਰਨ ਲਈ ਮਾਰਕੀਟਿੰਗ ਵਾਸਤੇ ਜ਼ੋਰਦਾਰ ਮੁਹਿੰਮ ਸੁਰੂ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਮੋਹਰੀ ਸਹਿਕਾਰੀ ਅਦਾਰੇ ਦੀ ਘਰੇਲੂ ਬਜਾਰ ਵਿੱਚ ਪ੍ਰਤੱਖ ਮੌਜੂਦਗੀ ਹੈ ਕਿਉਂਕਿ ਇਸ ਖੇਤਰ ਦੇ ਘਰ-ਘਰ ਵਿਚ ‘ਵੇਰਕਾ’ ਜਾਣਿਆ-ਪਛਾਣਿਆ ਨਾਮ ਹੈ। ਭਗਵੰਤ ਮਾਨ ਨੇ ਕਿਹਾ ਕਿ ਵੇਰਕਾ ਉਤਪਾਦਾਂ ਜਿਵੇਂ ਘਿਓ, ਦੁੱਧ, ਮੱਖਣ, ਲੱਸੀ, ਖੀਰ, ਦਹੀਂ, ਆਈਸ ਕਰੀਮ, ਮਠਿਆਈਆਂ ਅਤੇ ਹੋਰਾਂ ਨੇ ਪਹਿਲਾਂ ਹੀ ਦੇਸ ਭਰ ਦੀ ਮਾਰਕੀਟ ਵਿੱਚ ਆਪਣਾ ਸਥਾਨ ਬਣਾ ਲਿਆ ਹੈ, ਜਿਸ ਨੂੰ ਠੋਸ ਯਤਨਾਂ ਰਾਹੀਂ ਹੋਰ ਅੱਗੇ ਵਧਾਇਆ ਜਾ ਸਕਦਾ ਹੈ।
ਮੁੱਖ ਮੰਤਰੀ ਨੇ ਮਿਲਕਫੈੱਡ ਨੂੰ ਵਿੱਤੀ ਸਾਲ 2021-2022 ਦੀ 4869 ਕਰੋੜ ਰੁਪਏ ਦੀ ਕੁੱਲ ਕਮਾਈ ਨੂੰ ਦੁੱਗਣਾ ਕਰਕੇ ਵਿੱਤੀ ਸਾਲ 2026-2027 ਤੱਕ 10,000 ਕਰੋੜ ਰੁਪਏ ਕਰਨ ਲਈ ਵੀ ਆਖਿਆ। ਉਨ੍ਹਾਂ ਨੇ ਇਸ ਨੇਕ ਕਾਰਜ ਲਈ ਮਿਲਕਫੈੱਡ ਨੂੰ ਪੂਰਨ ਸਹਿਯੋਗ ਦੇਣ ਦਾ ਵੀ ਭਰੋਸਾ ਦਿੱਤਾ। ਭਗਵੰਤ ਮਾਨ ਨੇ ਮਿਲਕਫੈੱਡ ਨੂੰ ਦਿੱਲੀ-ਐੱਨ.ਸੀ.ਆਰ., ਹਰਿਆਣਾ, ਹਿਮਾਚਲ ਪ੍ਰਦੇਸ, ਉੱਤਰਾਖੰਡ, ਜੰਮੂ-ਕਸਮੀਰ ਅਤੇ ਉੱਤਰ ਪ੍ਰਦੇਸ ਵਰਗੇ ਨਾਲ ਲਗਦੇ ਸੂਬਿਆਂ ਦੀ ਮਾਰਕੀਟ ਵਿੱਚ ਵੱਡੀ ਪੱਧਰ ‘ਤੇ ਆਪਣੀ ਮੌਜੂਦਗੀ ਦਰਸਾਉਣ ਲਈ ਪੂਰੇ ਯਤਨ ਕਰਨ ਲਈ ਵੀ ਕਿਹਾ। ਇਸ ਮੌਕੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ, ਵਿਸੇਸ ਮੁੱਖ ਸਕੱਤਰ ਸਹਿਕਾਰਤਾ ਰਵਨੀਤ ਕੌਰ, ਰਜਿਸਟਰਾਰ ਸਹਿਕਾਰੀ ਸਭਾਵਾਂ ਨੀਲਕੰਠ ਐਸ. ਅਵਧ, ਮਿਲਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਅਮਿਤ ਢਾਕਾ ਅਤੇ ਹੋਰ ਵੀ ਹਾਜਰ ਸਨ।

ਸੂਬਾ ਵਾਸੀਆਂ ਨੂੰ ਵੱਡਾ ਤੋਹਫਾ, 283 ਨਾਗਰਿਕ ਸੇਵਾਵਾਂ ਦੇ ਡਿਜੀਟਲ ਦਸਤਖਤ ਸਰਟੀਫਿਕੇਟ ਮਿਲਣਗੇ: ਮੀਤ ਹੇਅਰ

0

ਡਿਜੀਟਲ ਸਰਟੀਫਿਕੇਟ ਦੀ ਵੈਧਤਾ ਬਾਰੇ ਪ੍ਰਸਾਸਕੀ ਸੁਧਾਰ ਵਿਭਾਗ ਵੱਲੋਂ ਨੋਟੀਫਿਕੇਸਨ ਜਾਰੀ
ਸੇਵਾ ਕੇਂਦਰ ਦੇ ਪੈਂਡਿੰਗ ਕੇਸ ਤੁਰੰਤ ਖਤਮ ਕਰਨ ਅਤੇ ਡਿਪਟੀ ਕਮਿਸਨਰਾਂ ਨੂੰ ਨਿਰੰਤਰ ਨਿਗਰਾਨੀ ਦੇ ਵੀ ਦਿੱਤੇ ਨਿਰਦੇਸ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ, 1 ਸਤੰਬਰ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਘਰ ਬੈਠਿਆਂ ਬਿਨਾਂ ਕਿਸੇ ਖੱਜਲ ਖੁਆਰੀ ਦੇ ਸੁਖਾਲੀਆਂ ਤੇ ਪਾਰਦਰਸੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਉਤੇ ਚੱਲਦਿਆਂ ਪ੍ਰਸਾਸਕੀ ਸੁਧਾਰ ਵਿਭਾਗ ਵੱਲੋਂ ਵੱਡਾ ਫੈਸਲਾ ਲੈਂਦਿਆਂ ਸੇਵਾ ਕੇਂਦਰਾਂ ਰਾਹੀਂ ਮੁਹੱਈਆ ਕਰਵਾਈਆਂ ਜਾਂਦੀਆਂ 283 ਸੇਵਾਵਾਂ ਦੇ ਸਰਟੀਫਿਕੇਟ ਡਿਜੀਟਲ ਦਸਤਖਤਾਂ ਨਾਲ ਬਿਨੈਕਾਰ ਨੂੰ ਘਰ ਬੈਠਿਆਂ ਹੀ ਵੱਟਸਐਪ ਜਾਂ ਈਮੇਲ ਰਾਹੀਂ ਸਰਟੀਫਿਕੇਟ ਮਿਲ ਜਾਵੇਗਾ। ਇਹ ਜਾਣਕਾਰੀ ਪ੍ਰਸਾਸਕੀ ਸੁਧਾਰ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਲਈ ਮੀਟਿੰਗ ਉਪਰੰਤ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ। 283 ਸੇਵਾਵਾਂ ਦੀ ਡਿਲਵਿਰੀ ਡਿਜੀਟਲ ਕਰਦਿਆਂ ਇਸ ਸਬੰਧੀ ਵਿਭਾਗ ਵੱਲੋਂ ਬਾਕਾਇਦਾ ਨੋਟੀਫਿਕੇਸਨ ਵੀ ਜਾਰੀ ਕਰ ਦਿੱਤਾ ਗਿਆ ਹੈ। ਇਨਾਂ ਸੇਵਾਵਾਂ ਵਿੱਚ ਜਾਤੀ ਸਰਟੀਫਿਕੇਟ, ਜਨਮ ਤੇ ਮੌਤ ਸਰਟੀਫਿਕੇਟ, ਰਿਹਾਇਸੀ ਸਰਟੀਫਿਕੇਟ, ਬੁਢਾਪਾ ਪੈਨਸਨ, ਵਿਆਹ ਸਰਟੀਫਿਕੇਟ, ਅਸਲਾ ਰੀਨਿਊ ਕਰਨਾ, ਜਨਰਲ ਜਾਤੀ ਸਰਟੀਫਿਕੇਟ, ਭਾਰ ਮੁਕਤ ਸਰਟੀਫਿਕੇਟ, ਪਿਛੜਾ ਖੇਤਰ ਸਰਟੀਫਿਕੇਟ ਆਦਿ ਪ੍ਰਮੁੱਖ ਹਨ ਜਿਨਾਂ ਦੀ ਰੋਜਾਨਾ ਜਿੰਦਗੀ ਵਿੱਚ ਲੋਕਾਂ ਨੂੰ ਸਭ ਤੋਂ ਵੱਧ ਲੋੜ ਪੈਂਦੀ ਹੈ।
ਮੀਤ ਹੇਅਰ ਨੇ ਅੱਗੇ ਦੱਸਿਆ ਕਿ ਇਸ ਤੋਂ ਪਹਿਲਾਂ ਲੋਕਾਂ ਨੂੰ ਇਕੋ ਸਰਟੀਫਿਕੇਟ ਦੀ ਦੁਬਾਰਾ ਲੋੜ ਪੈਣ ਉਤੇ ਵਾਰ-ਵਾਰ ਗੇੜੇ ਲਗਾਉਣੇ ਪੈਂਦੇ ਸਨ ਜਿਵੇਂ ਕਿ ਕਿਸੇ ਵਿਦਿਆਰਥੀ ਨੂੰ ਦਾਖਲੇ ਲਈ ਜਨਮ ਜਾਂ ਜਾਤੀ ਸਰਟੀਫਿਕੇਟ ਹਾਸਲ ਕਰਨਾ। ਹਰ ਵਾਰ ਸੇਵਾ ਕੇਂਦਰ ਜਾ ਕੇ ਹੌਲੋਗਰਾਮ ਨਾਲ ਦਸਤਖਤ ਕਰਵਾ ਕੇ ਸਰਟੀਫਿਕੇਟ ਹਾਸਲ ਕਰਨਾ ਪੈਂਦਾ ਸੀ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਦੀ ਖੱਜਲ ਖੁਆਰੀ ਖਤਮ ਕਰਨ ਲਈ ਦਿੱਤੇ ਨਿਰਦੇਸਾਂ ਤਹਿਤ ਹੁਣ ਇਨਾਂ 283 ਸੇਵਾਵਾਂ ਵਾਲੇ ਸਰਟੀਫਿਕੇਟ ਲਈ ਇਕ ਵਾਰ ਅਪਲਾਈ ਕਰਨ ਤੋਂ ਬਾਅਦ ਬਿਨੈਕਾਰ ਨੂੰ ਵੱਟਸਐਪ ਜਾਂ ਈਮੇਲ ਰਾਹੀਂ ਘਰ ਬੈਠਿਆਂ ਡਿਜੀਟਲ ਦਸਤਖਤਾਂ ਵਾਲਾ ਸਰਟੀਫਿਕੇਟ ਮਿਲ ਜਾਵੇਗਾ ਅਤੇ ਉਹ ਇਸ ਦੀਆਂ ਆਪਣੀ ਲੋੜ ਅਨੁਸਾਰ ਕਾਪੀਆਂ ਪਿ੍ਰੰਟ ਕਰਵਾ ਸਕਦਾ। ਇਸ ਸਰਟੀਫਿਕੇਟ ਦੀ ਵੈਧ ਹੋਣ ਬਾਰੇ ਪ੍ਰਸਾਸਕੀ ਸੁਧਾਰ ਵੱਲੋਂ ਬਾਕਾਇਦਾ ਨੋਟੀਫਿਕੇਸਨ ਵੀ ਜਾਰੀ ਕਰ ਦਿੱਤਾ ਗਿਆ। ਇਸ ਤੋਂ ਇਲਾਵਾ 93 ਸੇਵਾਵਾਂ ਘਰ ਬੈਠਿਆ ਹੀ ਆਨਲਾਈਨ ਅਪਲਾਈ ਕੀਤੀਆਂ ਜਾ ਸਕਦੀਆਂ ਜਿਸ ਲਈ ਸੇਵਾ ਕੇਂਦਰ ਆਉਣ ਦੀ ਵੀ ਲੋੜ ਨਹੀਂ।ਪ੍ਰਸਾਸਕੀ ਸੁਧਾਰ ਮੰਤਰੀ ਨੇ ਸੇਵਾ ਕੇਂਦਰਾਂ ਵਿੱਚ ਪੈਂਡਿੰਗ ਕੇਸਾਂ ਦੀ ਸਮੀਖਿਆ ਕਰਦਿਆਂ ਜ?ਿਲਾ ਵਾਰ ਮੁਲਾਂਕਣ ਕੀਤਾ ਅਤੇ ਇਨਾਂ ਨੂੰ ਤੁਰੰਤ ਖਤਮ ਕਰਨ ਲਈ ਆਖਿਆ। ਉਨਾਂ ਨਾਲ ਹੀ ਵਿਭਾਗ ਨੂੰ ਆਖਿਆ ਕਿ ਸਮੂਹ ਜ?ਿਲਿਆਂ ਦੇ ਡਿਪਟੀ ਕਮਿਸਨਰਾਂ ਨੂੰ ਸੇਵਾਂ ਕੇਂਦਰਾਂ ਦੀ ਨਿਰੰਤਰ ਨਿਗਰਾਨੀ ਕਰਨ ਅਤੇ ਲੋਕਾਂ ਦੀ ਫੀਡਬੈਕ ਹਾਸਲ ਕਰਨ ਦੇ ਵੀ ਨਿਰਦੇਸ ਦਿੱਤੇ।ਇਸ ਤੋਂ ਇਲਾਵਾ ਡਿਜੀਟਲ ਦਸਤਖਤ ਵਾਲੀਆਂ 293 ਸੇਵਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਪ੍ਰਚਾਰ ਕੀਤਾ ਜਾਵੇ। ਮੀਟਿੰਗ ਵਿੱਚ ਪ੍ਰਸਾਸਕੀ ਸੁਧਾਰ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਤੇ ਡਾਇਰੈਕਟਰ ਗਿਰਿਸ ਦਿਆਲਨ ਵੀ ਮੌਜੂਦ ਸਨ।

ਏਡਿਡ ਸਕੂਲਾਂ ਦੇ ਅਧਿਆਪਕਾਂ ਤੇ ਕਰਮਚਾਰੀਆਂ ਵੱਲੋਂ 5 ਸਤੰਬਰ ਨੂੰ ਅਧਿਆਪਕ ਦਿਵਸ ਦੇ ਘੇਰਾਓ ਕਰਨ ਦੀ ਤਿਆਰੀ ਜੋਰਾ ’ਤੇ

0

ਸੁਖਜਿੰਦਰ ਮਾਨ
ਬਠਿੰਡਾ, 01 ਸਤੰਬਰ: -ਅੱਜ ਇਥੇ ਸਥਾਨਕ ਐਸ ਐਸ ਡੀ ਸੀਨੀਅਰ ਸੈਕੰਡਰੀ ਸਕੂਲ ਵਿੱਖੇ ਜਿਲ੍ਹਾ ਬਠਿੰਡਾ ਦੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲ ਟੀਚਰਜ ਅਤੇ ਹੋਰ ਕਰਮਚਾਰੀ ਯੂਨੀਅਨ ਅਤੇ ਰਿਟਾਇਰਡ ਅਧਿਆਪਕ ਸਕੂਲ ਪੈਨਸਰਜ ਸੈਲ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਜਿਲ੍ਹਾ ਯੂਨੀਅਨ ਪ੍ਰਧਾਨ ਸ੍ਰੀਕਾਂਤ ਸਰਮਾ ਦੀ ਅਗਵਾਈ ਹੇਠ ਹੋਈ। ਜਿਸ ਵਿਚ ਰਿਟਾਇਰਡ ਟੀਚਰਜ ਯੂਨੀਅਨ ਆਗੂ ਅਤੇ ਪ੍ਰੈੱਸ ਸਕੱਤਰ ਪਵਨ ਸਾਸਤਰੀ ਨੇ ਯੂਨੀਅਨ ਦੀਆ ਮੰਗਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 5 ਸਿਤੰਬਰ ਨੂੰ ਜਿੱਥੇ ਵੀ ਸਟੇਟ ਪੱਧਰ ਅਧਿਆਪਕ ਦਿਵਸ ਮਨਾਇਆ ਜਾਵੇਗਾ। ਉਸਦੇ ਘਿਰਾਓ ਕਰਨ ਦੀਆ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਘਿਰਾਓ ਵਿੱਚ ਸਾਮਿਲ ਹੋਣ ਲਈ ਸਾਰੇ ਅਧਿਆਪਕਾਂ, ਕਰਮਚਾਰੀਆਂ ਅਤੇ ਰਿਟਾਇਰਡ ਅਧਿਆਪਕਾ ਨੂੰ ਜਾਗਰੂਕ ਕੀਤਾ। ਇਸ ਤੋਂ ਬਾਅਦ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਿਲ੍ਹਾ ਬਠਿੰਡਾ ਦੇ ਪ੍ਰਧਾਨ ਸ੍ਰੀਕਾਂਤ ਸਰਮਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਨੇ ਅਪਣੇ ਚੋਣ ਮੈਨੀਫੈਸਟੋ ਵਿੱਚ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਅਧਿਆਪਕਾਂ, ਕਰਮਚਾਰੀਆਂ ਅਤੇ ਰਿਟਾਇਰਡ ਅਧਿਆਪਕਾ (ਪੈਨਸਨਰਾਂ) ਨੂੰ ਛੇਵੇਂ ਪੇ ਕਮਿਸਨ ਦੀਆ ਸਿਫਾਰਸਾਂ ਦਾ ਲਾਭ ਦੇਣ ਦਾ ਵਾਅਦਾ ਕੀਤਾ ਸੀ ਲੇਕਿਨ ਹੁਣ ਤੱਕ ਆਮ ਆਦਮੀ ਪਾਰਟੀ ਦੀ ਸਰਕਾਰ ਨੇ 5 ਮਹੀਨੇ ਬੀਤਣ ਦੇ ਬਾਵਜੂਦ ਵੀ ਇਸ ਨੂੰ ਲਾਗੂ ਨਹੀਂ ਕੀਤਾ। ਤੇ ਨਾ ਹੀ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਕੀਤਾ ਹੈ। ਮਜਬੂਰ ਹੋ ਕੇ ਸਟੇਟ ਯੂਨੀਅਨ ਦੇ ਬੁਲਾਵੇ ਤੇ ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਅਧਿਆਪਕ ਦਿਵਸ ਦਾ ਵਿਰੋਧ ਕਰਨ ਅਤੇ ਉਸਦਾ ਘਿਰਾਓ ਕਰਨ ਲਈ ਜਿਲ੍ਹਾ ਬਠਿੰਡਾ ਤੋਂ ਸੈਂਕੜੇ ਅਧਿਆਪਕ, ਕਰਮਚਾਰੀ ਅਤੇ ਰਿਟਾਇਰਡ ਅਧਿਆਪਕ ਸਾਮਿਲ ਹੋਣਗੇ। ਜਿਸਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਹਨਾਂ ਨੇ ਜ?ਿਲ੍ਹੇ ਦੇ ਸਾਰੇ ਅਧਿਆਪਕਾਂ ਨੂੰ ਇਸ ਘਿਰਾਓ ਵਿੱਚ ਸਾਮਿਲ ਹੋਣ ਦੀ ਅਪੀਲ ਕੀਤੀ ਹੈ। ਮੀਟਿੰਗ ਵਿੱਚ ਜ?ਿਲ੍ਹਾ ਯੂਨੀਅਨ ਪ੍ਰਧਾਨ ਸ੍ਰੀ ਕਾਂਤ ਸਰਮਾ, ਪਿ੍ਰੰਸੀਪਲ ਮਹੇਸ ਸਰਮਾ, ਮੁੱਖ ਸਲਾਹਕਾਰ ਜਸਪਾਲ ਜੱਸੀ ਰਿਟਾਇਰਡ ਅਧਿਆਪਕ, ਪ੍ਰੈੱਸ ਸਕੱਤਰ ਪਵਨ ਸਾਸਤਰੀ ਰਿਟਾਇਰਡ ਵਾਈਸ ਪਿ੍ਰੰਸੀਪਲ, ਆਦੇਸ ਚੰਦ ਸਰਮਾ, ਵੇਦ ਪ੍ਰਕਾਸ, ਰਮੇਸ ਕੁਮਾਰ, ਅਰਜੁਨ ਪ੍ਰਸਾਦ, ਰਾਮਗੋਪਾਲ, ਅਸੋਕ ਕੁਮਾਰ, ਐਸ ਐਸ ਡੀ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ, ਸਰਦਾਰ ਮਾਨ ਸਿੰਘ ਚੇਅਰਮੈਨ, ਕੁਲਦੀਪ ਸਿੰਘ ਸਰਪਰਸਤ ਰਿਟਾਇਰਡ ਅਧਿਆਪਕ, ਮੈਡਮ ਪਰਮਜੀਤ ਕੌਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ, ਵਿਕਰਮਜੀਤ ਸਿੰਘ ਪਿ੍ਰੰਸੀਪਲ ਤਲਵੰਡੀ ਸਾਬੋ, ਦੀਪਕ ਕੁਮਾਰ ਜਿਲ੍ਹਾ ਯੂਨੀਅਨ ਖਜਾਨਚੀ, ਸਤੀਸ ਸਰਮਾ, ਰਵਿੰਦਰ ਕੁਮਾਰ, ਮੈਡਮ ਸੁਨੀਤਾ ਗੁਪਤਾ, ਮੈਡਮ ਸਪਨਾ ਸਿੰਗਲਾ, ਮੈਡਮ ਸਰੋਜ ਬਾਂਸਲ ਐਮ ਐਚ ਆਰ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ, ਵਿਜੈ ਕੁਮਾਰ, ਸੂਰਜ ਪਾਲ ਹਿੰਦੂ ਰਾਮਾ, ਰਾਜੇਸ ਸਰਮਾ ਦੇਵ ਸਮਾਜ ਸੀਨੀਅਰ ਸੈਕੰਡਰੀ ਸਕੂਲ ਰਾਮਪੁਰਾ, ਮੈਡਮ ਕਾਂਤਾ ਦੇਵੀ ਆਦਿ ਮੌਜੂਦ ਸਨ।

ਨਵੇਂ ਬਣੇ ਚੇਅਰਮੈਨਾਂ ਨੇ ਗੁਰਦੂਆਰਾ ਸਾਹਿਬ ਵਿਖੇ ਮੱਥਾ ਟੇਕਿਆ

0

ਸੁਖਜਿੰਦਰ ਮਾਨ
ਬਠਿੰਡਾ, 01 ਸਿਤੰਬਰ: ਪੰਜਾਬ ਸਰਕਾਰ ਵੱਲੋਂ ਬੀਤੀ ਰਾਤ ਨਵੇਂ ਨਿਯੁਕਤ ਕੀਤੇ ਚੇਅਰਮੈਨਾਂ ਰਾਕੇਸ ਪੁਰੀ ਅਤੇ ਐਡਵੋਕੇਟ ਨਵਦੀਪ ਸਿੰਘ ਜੀਦਾ ਵਲੋਂ ਅੱਜ ਪ੍ਰਮਾਤਮਾ ਦਾ ਸੁਕਰਾਨਾ ਕਰਨ ਅਤੇ ਅਸੀਰਵਾਦ ਲੈਣ ਲਈ ਗੁਰਦੁਆਰਾ ਸ੍ਰੀ ਕਿਲ੍ਹਾ ਮੁਬਾਰਿਕ ਸਾਹਿਬ ਵਿਖੇ ਮੱਥਾ ਟੇਕਿਆ ਗਿਆ। ਇਸ ਵੇਲੇ ਨਵਨਿਯੁਕਤ ਚੇਅਰਮੈਨਾਂ ਨੂੰ ਹਲਕਾ ਬਠਿੰਡਾ ਸਹਿਰੀ ਦੇ ਵਿਧਾਇਕ ਜਗਰੂਪ ਸਿੰਘ ਗਿੱਲ, ਆਪ ਦੇ ਸੂਬਾ ਜੋਆਇੰਟ ਸਕੱਤਰ ਨੀਲ ਗਰਗ, ਸੂਬਾ ਪ੍ਰਧਾਨ ਮਹਿਲਾ ਵਿੰਗ ਬਲਜਿੰਦਰ ਕੌਰ ਤੁੰਗਵਾਲੀ, ਜਿਲ੍ਹਾ ਪ੍ਰਧਾਨ ਬਠਿੰਡਾ ਸਹਿਰੀ ਅੰਮਿ੍ਰਤ ਅਗਰਵਾਲ, ਜਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਗੁਰਜੰਟ ਸਿੰਘ ਸਿਵੀਆਂ, ਜਿਲ੍ਹਾ ਜਨਰਲ ਸਕੱਤਰ ਬਲਵਿੰਦਰ ਸਿੰਘ ਬਲੋ, ਦਫਤਰ ਇੰਚਾਰਜ ਬਲਜਿੰਦਰ ਬਰਾੜ, ਯੂਥ ਵਿੰਗ ਦੇ ਜ?ਿਲ੍ਹਾ ਪ੍ਰਧਾਨ ਅਮਰਦੀਪ ਰਾਜਨ, ਜਿਲ੍ਹਾ ਕੈਸੀਅਰ ਐੱਮ ਐੱਲ ਜਿੰਦਲ, ਈਵੈਂਟ ਇੰਚਾਰਜ ਵਿਕਰਮ ਲਵਲੀ, ਮੀਡਿਆ ਇੰਚਾਰਜ ਬਲਕਾਰ ਸਿੰਘ ਭੋਖੜਾ, ਜਿਲ੍ਹਾ ਪ੍ਰਧਾਨ ਕਿਸਾਨ ਵਿੰਗ ਜਤਿੰਦਰ ਸਿੰਘ ਭੱਲਾ, ਜਿਲ੍ਹਾ ਪ੍ਰਧਾਨ ਮਹਿਲਾ ਵਿੰਗ ਸਤਵੀਰ ਕੌਰ, ਜਿਲ੍ਹਾ ਪ੍ਰਧਾਨ ਬੀ ਸੀ ਵਿੰਗ ਮਨਦੀਪ ਕੌਰ ਰਾਮਗੜ੍ਹੀਆ, ਜਿਲ੍ਹਾ ਪ੍ਰਧਾਨ ਲੀਗਲ ਸੈੱਲ ਗੁਰਪ੍ਰੀਤ ਸਿੰਘ ਸਿੱਧੂ, ਜਿਲ੍ਹਾ ਪ੍ਰਧਾਨ ਵਿਉਪਾਰ ਵਿੰਗ ਵਿਨੋਦ ਗਰਗ, ਜਿਲ੍ਹਾ ਪ੍ਰਧਾਨ ਐਕਸ ਸਰਵਿਸਮੈਨ ਵਿੰਗ ਬਲਦੇਵ ਸਿੰਘ, ਜਗਦੀਸ ਸਿੰਘ ਵੜੈਚ, ਸੁਰਿੰਦਰ ਸਿੰਘ ਬਿੱਟੂ, ਗੁਰਪ੍ਰੀਤ ਸਿੰਘ ਰਾਮਗੜ੍ਹੀਆ, ਬਲਜੀਤ ਬੱਲੀ, ਗੋਬਿੰਦਰ ਸਿੰਘ, ਰਣਜੀਤ ਰੱਬੀ, ਯਾਦਵਿੰਦਰ ਸਰਮਾ, ਜਸਪ੍ਰੀਤ ਸਿੰਘ, ਰਿੰਕੂ ਸਰਮਾ, ਸਰਬਜੀਤ ਮਾਹਲ, ਬੂਟਾ ਸਿੰਘ, ਹੈਪੀ ਢਿੱਲੋਂ ਅਤੇ ਆਮ ਆਦਮੀ ਪਾਰਟੀ ਦੇ ਬਹੁਤ ਸਾਰੇ ਵਲੰਟੀਅਰਜ ਵੱਲੋਂ ਵਧਾਈ ਦਿੱਤੀ ਗਈ

ਪਿੰਡਾਂ ਵਿੱਚ ਝੰਡਾ ਮਾਰਚ ਕਰਕੇ, ਸਰਕਾਰ ਦੇ ਲੋਟੂਆਂ ਪ੍ਰਤੀ ਹੇਜ ਨੂੰ ਨੰਗਾ ਕਰੇਗਾ :-ਠੇਕਾ ਮੁਲਾਜਮ ਸੰਘਰਸ ਮੋਰਚਾ

0

ਪੰਜਾਬੀ ਖ਼ਬਰਸਾਰ ਬਿਉਰੋ
ਸੰਗਰੂਰ, 1 ਸਤੰਬਰ : ਠੇਕਾ ਮੁਲਾਜਮ ਸੰਘਰਸ ਮੋਰਚਾ ਪੰਜਾਬ ਦੇ ਆਗੂਆਂ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ, ਸੇਰ ਸਿੰਘ ਖੰਨਾ, ਗੁਰਵਿੰਦਰ ਸਿੰਘ ਪੰਨੂੰ, ਬਲਿਹਾਰ ਸਿੰਘ, ਸਿਮਰਨਜੀਤ ਸਿੰਘ ਨੀਲੋ, ਜਸਪ੍ਰੀਤ ਸਿੰਘ ਗਗਨ, ਸੁਰਿੰਦਰ ਕੁਮਾਰ, ਪਵਨਦੀਪ ਸਿੰਘ, ਰਮਨਪ੍ਰੀਤ ਕੌਰ ਮਾਨ, ਹਰਪਾਲ ਸਿੰਘ ਆਦਿ ਨੇ ਇੱਥੇ ਜਾਰੀ ਬਿਆਨ ਵਿਚ ਦਸਿਆ ਕਿ ਮੋਰਚੇ ਦੇ ਬੈਨਰ ਹੇਠ 07 ਸਤੰਬਰ ਤੋਂ 10 ਸਤੰਬਰ ਤੱਕ ਮੁੱਖ ਮੰਤਰੀ ਪੰਜਾਬ ਦੇ ਚੋਣ ਹਲਕੇ ਧੂਰੀ ਪਿੰਡਾਂ ਵਿਚ ਝੰਡਾ ਮਾਰਚ ਕੀਤਾ ਜਾਵੇਗਾ। ਝੰਡਾ ਮਾਰਚ ਦੇ ਇਸ ਪ੍ਰੋਗਰਾਮ ਰਾਹੀਂ ਇਲਾਕੇ ਦੇ ਪਿੰਡਾਂ ਵਿਚ, ਲੋਕਾਂ ਦੇ ਵੱਡੇ ਇਕੱਠ ਕਰ ਕੇ ਉਨ੍ਹਾਂ ਵਿਚ ਪੰਜਾਬ ਸਰਕਾਰ ਦੇ ਕਾਰਪੋਰੇਟ ਘਰਾਣਿਆਂ, ਨਿੱਜੀ ਕੰਪਨੀਆਂ ਅਤੇ ਧਨਾਢ ਠੇਕੇਦਾਰ ਪ੍ਰਤੀ ਹੇਜ ਅਤੇ ਆਊਟਸੋਰਸਡ/ਇਨਲਿਸਟਮੈਟ ਪ੍ਰਤੀ ਦੁਸਮਣਾਂ ਵਰਗੇ ਵਿਹਾਰ ਦਾ ਲੋਕ ਸੱਥਾਂ ਵਿੱਚ ਉਧੇੜ ਕੀਤਾ ਜਾਵੇਗਾ।
ਉਨ੍ਹਾਂ ਨੂੰ ਦੱਸਿਆ ਜਾਵੇਗਾ ਕਿ ਬਿਜਲੀ , ਵਿਦਿਆ ਸੇਹਤ ਸੇਵਾਵਾਂ ਅਤੇ ਆਵਾਜਾਈ ਸਮੇਤ ਬੈਂਕ ਅਤੇ ਬੀਮੇ ਵਰਗੇ ਲੋਕ ਸੇਵਾ ਦੇ ਅਦਾਰੇ ਜਿਹਨਾਂ ਦਾ ਗਠਨ ਲੋਕਾਂ ਦੀ ਖੂਨ ਪਸੀਨੇ ਦੀ ਕਮਾਈ ਨਾਲ, ਉਹਨਾਂ ਦੇ ਭਲੇ ਦੇ ਨਾਂ ਹੇਠ ਕੀਤਾ ਗਿਆ ਸੀ, ਜਿਨ੍ਹਾਂ ਦੀ ਦੇਖ ਰੇਖ ਅਤੇ ਸਾਂਭ ਸੰਭਾਲ ਦੀ ਜਿੰਮੇਵਾਰੀ ਸਰਕਾਰਾਂ ਸਿਰ ਸੀ, ਅੱਜ ਇਹ ਸਰਕਾਰਾਂ ਇਨ੍ਹਾਂ ਜ?ਿੰਮੇਵਾਰੀਆਂ ਤੋਂ ਭਗੌੜਾ ਹੋ ਕੇ, ਇਨ੍ਹਾਂ ਅਦਾਰਿਆਂ ਦੇ ਮਕਸਦ ਨੂੰ ਬਦਲ ਕੇ ਮੁਨਾਫੇ ਕਮਾਉਣਾ ਬਣਾ ਚੁੱਕੀਆਂ ਹਨ। ਇਹ ਸਰਕਾਰਾਂ ਆਪਣੀ ਪਹਿਲਾਂ ਤੈਅ ਕੀਤੀ ਜੁੰਮੇਵਾਰੀ ਨੂੰ ਛੱਡ ਕੇ, ਇਹਨਾਂ ਦੀ ਲੁੱਟ ਖੋਹ ਚ ਭਾਈਵਾਲ ਹੋ ਚੁੱਕੀਆਂ ਹਨ। ਕਾਰਪੋਰੇਟ ਘਰਾਣਿਆਂ, ਨਿੱਜੀ ਕੰਪਨੀਆਂ ਅਤੇ ਧਨਾਢ ਠੇਕੇਦਾਰਾ ਲਈ ਇਨ੍ਹਾਂ ਅਦਾਰਿਆਂ ਦੀ ਲੁੱਟ ਕਰਨ ਲਈ, ਇਹਨਾਂ ਦੇ ਬੂਹੇ ਚੌੜ ਚੁਪੱਟ ਖੋਲ੍ਹ ਦਿੱਤੇ ਗਏ ਹਨ। ਇਸ ਹਾਲਤ ਵਿਚ ਠੇਕਾ ਮੁਲਾਜਮਾਂ ਕੋਲ ਆਪਣੇ ਨਾਲ ਬਦਲ ਦੇ ਧੋਖੇ ਹੇਠ ਬਣੀ ਸਰਕਾਰ ਦੀ ਅਸਲੀਅਤ ਨੂੰ ਲੋਕਾਂ ਵਿਚ ਲੈਕੇ ਜਾਣ ਅਤੇ ਸੰਘਰਸ ਕਰਨ ਤੋਂ ਬਗੈਰ ਕੋਈ ਦੂਸਰਾ ਰਾਹ ਹੀ ਬਾਕੀ ਨਹੀਂ ਹੈ ਜਿਸ ਲਈ ਖੁਦ ਪੰਜਾਬ ਸਰਕਾਰ ਜਿੰਮੇਵਾਰ ਹੈ।ਆਗੂਆਂ ਵੱਲੋਂ ਹੋਰ ਅੱਗੇ ਕਿਹਾ ਗਿਆ ਕਿ ਅਗਰ ਸਰਕਾਰ ਨੇ ਇਨ੍ਹਾਂ ਸੰਘਰਸ ਸੱਦਿਆਂ ਤੋਂ ਕੋਈ ਸਬਕ ਲੈ ਕੇ ਗਲਬਾਤ ਰਾਹੀਂ ਮਸਲੇ ਹੱਲ ਕਰਨ ਦਾ ਕੋਈ ਸਮਾਂ ਨਿਸਚਿਤ ਨਾ ਕੀਤਾ ਤਾਂ ਠੇਕਾ ਮੁਲਾਜਮ 13ਜੁਲਾਈ ਨੂੰ ਧੂਰੀ ਨੈਸਨਲ ਹਾਈਵੇ ਜਾਮ ਕਰਕੇ ਸਰਕਾਰ ਦੇ ਨੱਕ ਵਿਚ ਦਮ ਕਰਨ ਲਈ ਮਜਬੂਰ ਹੋਣਗੇ।

ਟੈਕਨੀਕਲ ਸਰਵਿਸਜ ਯੂਨੀਅਨ (ਭੰਗਲ)ਵੱਲੋਂ ਗਰਿੱਡਾਂ ਨਾਲ ਸਬੰਧਤ ਕਾਂਮਿਆ ਦੇ ਸੰਘਰਸ ਦੀ ਹਮਾਇਤ

0

ਸੁਖਜਿੰਦਰ ਮਾਨ
ਬਠਿੰਡਾ, 1 ਸਤੰਬਰ :ਟੈਕਨੀਕਲ ਸਰਵਿਸਜ ਯੂਨੀਅਨ (ਭੰਗਲ) ਪੱਛਮ ਜੋਨ ਬਠਿੰਡਾ ਦੀ ਮੀਟਿੰਗ ਜੋਨ ਕਨਵੀਨਰ ਰਛਪਾਲ ਸਿੰਘ ਡੇਮਰੂ ਦੀ ਅਗਵਾਈ ਹੇਠ ਫੋਨ ਰਾਂਹੀ ਹੋਈ,ਜਿਸ ਵਿੱਚ ਸਰਕਲ ਫਰੀਦਕੋਟ ਦੇ ਪ੍ਰਧਾਨ ਸਵਰਨ ਸਿੰਘ, ਸਰਕਲ ਬਠਿੰਡਾ ਦੇ ਪ੍ਰਧਾਨ ਚੰਦਰ ਪ੍ਰਕਾਸ ਤੋਂ ਇਲਾਵਾ ਸਰਕਲ ਮੁਕਤਸਰ ਦੇ ਪ੍ਰਧਾਨ ਜਰਨੈਲ ਸਿੰਘ ਸਾਮਲ ਹੋਏ। ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਆਗੂਆਂ ਨੇ ਦੱਸਿਆ ਕਿ ਪਾਵਰਕਾਮ ਦੀ ਮਨੇਜਮੈਂਟ ਗਰਿੱਡਾਂ ਨਾਲ ਸਬੰਧਤ ਬਿਜਲੀ ਕਾਂਮਿਆ ਤੋਂ ਦਿਨ ਰਾਤ ਕੰਮ ਲੈਕੇ ਉਹਨਾਂ ਦਾ ਬਣਦਾ ਉਵਰ ਟਾਈਮ ਦੇਣ ਨੂੰ ਤਿਆਰ ਨਹੀਂ ਹੈ, ਮਨੇਜਮੈਂਟ ਦੀਆਂ ਗਲਤ ਨੀਤੀਆਂ ਤੋਂ ਤੰਗ ਹੋਕੇ ਬਿਜਲੀ ਕਾਮੇ ਸੰਘਰਸ ਦੇ ਰਾਹ ਤੁਰੇ ਹਨ ਅਤੇ ਆਪਣੀ ਬਣਦੀ ਡਿਉਟੀ ਕਰਨ ਲਈ ਮਜਬੂਰ ਹੋ ਰਹੇ ਹਨ। ਆਗੂਆਂ ਨੇ ਮੰਗ ਕੀਤੀ ਕਿ ਉਵਰ ਟਾਈਮ ਦੀ ਤੁਰੰਤ ਅਦਾਇਗੀ ਕੀਤੀ ਜਾਵੇ ਅਤੇ ਖਾਲੀ ਪਈਆਂ ਐਸ,ਐਸ,ਏ, ਦੀਆਂ ਪੋਸਟਾਂ ਨੂੰ ਆਰ,ਟੀ,ਐਮ, ਤੋਂ ਐਸ,ਐਸ,ਏ,ਦੀ ਤਰੱਕੀ ਕਰਕੇ ਖਾਲੀ ਪਈਆਂ ਪੋਸਟਾਂ ਤੇ ਤਾਇਨਾਤ ਕੀਤਾ ਜਾਵੇ, ਆਗੂਆਂ ਨੇ ਕਿਹਾ ਕੇ ਮਨੇਜਮੈਂਟ ਗਰਿਡਾਂ ਉੱਪਰ ਫੀਲਡ ਅੰਦਰ ਕੰਮ ਕਰਦੇ ਬਿਜਲੀ ਕਾਂਮਿਆ ਨੂੰ ਡਿਉਟੀ ਦੇਣ ਲਈ ਮਜਬੂਰ ਕਰ ਰਹੀ ਹੈ, ਜਦੋਂ ਕਿ ਫੀਲਡ ਅੰਦਰ ਕੰਮ ਕਰਦੇ ਲ/ਮ ਅਤੇ ਸ,ਲ,ਮ, ਗਰਿਡਾਂ ਬਾਰੇ ਕੋਈ ਜਾਣਕਾਰੀ ਨਹੀਂ ਰੱਖਦੇ, ਜੇਕਰ ਫੀਲਡ ਕਾਮਿਆਂ ਤੋਂ ਜਬਰੀ ਕੰਮ ਲਿਆ ਗਿਆ ਤਾਂ ਕੋਈ ਹਾਦਸਾ ਵਾਪਰਨ ਤੇ ਮਨੇਜਮੈਂਟ ਤੋਂ ਇਲਾਵਾ ਲੋਕਲ ਅਫਸਰਸਾਹੀ ਜ?ਿੰਮੇਵਾਰ ਹੋਵੇਗੀ। ਪ੍ਰੈੱਸ ਨੂੰ ਇਹ ਜਾਣਕਾਰੀ ਸਕਕਲ ਬਠਿੰਡਾ ਦੇ ਸਕੱਤਰ ਸਤਵਿੰਦਰ ਸੋਨੀ ਨੇ ਦਿੱਤੀ।

ਕੋਵਿਡ ਟੀਕਾਕਰਨ ਅਤੇ ਡੇਂਗੂ ਵਿਰੋਧੀ ਗਤੀਵਿਧੀਆ ਵਿੱਚ ਲਿਆਂਦੀ ਜਾਵੇ ਤੇਜੀ: ਸਿਵਲ ਸਰਜਨ ਡਾ ਢਿੱਲੋਂ

0

ਸਿਵਲ ਸਰਜ਼ਨ ਦੀ ਅਗਵਾਈ ਹੇਠ ਜਿਲ੍ਹੇ ਦੇ ਸਮੂਹ ਪ੍ਰੋਗਰਾਮ ਅਫਸਰਾਂ ਤੇ ਸੀਨੀਅਰ ਮੈਡੀਕਲ ਅਫਸਰਾਂ ਦੀ ਹੋਈ ਮਹੀਨਾਵਾਰ ਮੀਟਿੰਗ
ਸੁਖਜਿੰਦਰ ਮਾਨ
ਬਠਿੰਡਾ, 1 ਸਤੰਬਰ : ਸਿਵਲ ਸਰਜ਼ਨ ਡਾ ਤੇਜਵੰਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਅੱਜ ਸਥਾਨਕ ਸਿਵਲ ਸਰਜ਼ਨ ਦਫ਼ਤਰ ਵਿਖੇ ਵੱਖ ਵੱਖ ਨੈਸਨਲ ਪ੍ਰੋਗ੍ਰਾਮਾਂ ਦੀ ਸਮੀਖਿਆ ਕਰਨ ਲਈ ਸਮੂਹ ਪ੍ਰੋਗ੍ਰਾਮ ਅਫਸਰਾਂ, ਸੀਨੀਅਰ ਮੈਡੀਕਲ ਅਫਸਰਾਂ ਅਤੇ ਅਰਬਨ ਮੈਡੀਕਲ ਅਫਸਰਾਂ ਦੀ ਮੀਟਿੰਗ ਕੀਤੀ ਗਈ। ਜਿਸ ਵਿੱਚ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਸਾਰੇ ਨੈਸਨਲ ਪ੍ਰੋਗ੍ਰਾਮਾਂ ਅਤੇ ਸਿਹਤ ਸਕੀਮਾਂ ਸਬੰਧੀ ਵਿਚਾਰ ਵਿਟਾਦਰਾਂ ਕੀਤਾ ਗਿਆ ਅਤੇ ਸਮੂਹ ਅਫਸਰ ਸਾਹਿਬਾਨਾਂ ਨੂੰ ਕਿਹਾ ਗਿਆ ਕਿ ਸਿਹਤ ਵਿਭਾਗ ਦੁਆਰਾ ਚਲਾਈਆਂ ਜਾ ਰਹੀਆਂ ਸਿਹਤ ਸਕੀਮਾਂ ਦਾ ਲਾਭ ਹਰੇਕ ਲਾਭਪਾਤਰੀ ਨੂੰ ਮਿਲਣਾ ਯਕੀਨੀ ਬਨਾਇਆ ਜਾਵੇ। ਉਹਨਾਂ ਹਦਾਇਤ ਕੀਤੀ ਕਿ ਕੋਵਿਡ ਦੇ ਕੇਸਾਂ ਦੇ ਮੱਦੇਨਜਰ ਕੋਵਿਡ ਵੈਕਸੀਨੇਸ਼ਨ ਵਿੱਚ ਤੇਜੀ ਲਿਆਂਦੀ ਜਾਵੇ ਅਤੇ ਲੋਕਾਂ ਨੂੰ ਕੋਵਿਡ ਸਬੰਧੀ ਸਰਕਾਰ ਦੀਆਂ ਹਦਾਇਤਾ ਦਾ ਪਾਲਣ ਕਰਨ ਸਬੰਧੀ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਡੇਂਗੂ ਦੀ ਬਿਮਾਰੀ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਡੇਂਗੂ ਵਿਰੋਧੀ ਗਤੀਵਿਧੀਆਂ ਵਿੱਚ ਤੇਜੀ ਲਿਆਂਦੀ ਜਾਵੇ। ਇਸ ਸਮੇਂ ਜੇ.ਐਸ.ਵਾਈ, ਆਸ਼ਾ ਵਰਕਰਾਂ ਦੇ ਕੰਮ ਦੀ ਸਮੀਖਿਆ, ਟੀਕਾਕਰਣ ਪ੍ਰੋਗਰਾਮ, ਕੋਟਪਾ ਐਕਟ, ਐਨ.ਵੀ.ਬੀ.ਡੀ.ਸੀ.ਪੀ., ਪਰਿਵਾਰ ਨਿਯੋਜਨ ਪ੍ਰੋਗਰਾਮਾਂ ਸਬੰਧੀ ਵੀ ਵਿਚਾਰ ਵਿਟਾਂਦਰਾ ਕੀਤਾ ਗਿਆ। ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਸਾਰੀਆਂ ਸਕੀਮਾਂ ਦੇ 100 ਪ੍ਰਤੀਸ਼ਤ ਟੀਚੇ ਪ੍ਰਾਪਤ ਕਰਨ ਦੀ ਹਦਾਇਤਾਂ ਦਿੱਤੀਆਂ ਗਈਆਂ।

Our Visitor

1905603