ਕਿਹਾ, ਖੇਡਾਂ ਵਿਦਿਆਰਥੀ ਜੀਵਨ ਵਿਚ ਨਿਭਾਉਂਦੀਆਂ ਨੇ ਅਹਿਮ ਕਿਰਦਾਰ
ਰੰਗ-ਬਿਰੰਗੇ ਗੁਬਾਰੇ ਛੱਡ ਕੇ ਕੀਤਾ ਬਲਾਕ ਪੱਧਰੀ ਖੇਡਾਂ ਦਾ ਆਗਾਜ਼
ਸੁਖਜਿੰਦਰ ਮਾਨ
ਬਠਿੰਡਾ, 1 ਸਤੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਖੇਡਾਂ ਨੂੰ ਹੁਲਾਰਾ ਦੇਣ ਅਤੇ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜ੍ਹਨ ਲਈ ਨਵੇਂ ਉੱਧਮ ਕੀਤੇ ਜਾ ਰਹੇ ਹਨ। ਖੇਡਾਂ ਵਿਦਿਆਰਥੀ ਜੀਵਨ ਵਿੱਚ ਅਕਾਦਮਿਕ ਪੜ੍ਹਾਈ ਦੇ ਨਾਲ-ਨਾਲ ਸੱਭਿਆਚਾਰਕ, ਖੇਡ ਸਰਗਰਮੀਆਂ ਵਿੱਚ ਮਹੱਤਵਪੂਰਨ ਸਥਾਨ ਅਤੇ ਅਹਿਮ ਕਿਰਦਾਰ ਨਿਭਾਉਂਦੀਆਂ ਹਨ। ਖਿਡਾਰੀ ਕਿਸੇ ਵੀ ਦੇਸ਼ ਜਾਂ ਕੌਮ ਦੇ ਕੀਮਤੀ ਗਹਿਣੇ ਹੁੰਦੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਵਿਧਾਇਕ ਬਠਿੰਡਾ (ਸ਼ਹਿਰੀ) ਜਗਰੂਪ ਸਿੰਘ ਗਿੱਲ ਨੇ ਸਥਾਨਕ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਬਲਾਕ ਪੱਧਰੀ “ਖੇਡਾਂ ਵਤਨ ਪੰਜਾਬ ਦੀਆਂ 2022“ ਦੀ ਸ਼ੁਰੂਆਤ ਮੌਕੇ ਰੰਗ-ਬਿਰੰਗੇ ਗੁਬਾਰੇ ਛੱਡਣ ਉਪਰੰਤ ਕੀਤਾ। ਇਸ ਮੌਕੇ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਦੱਸਿਆ ਕਿ ਖੇਡਾਂ ਵਿਦਿਆਰਥੀਆਂ ਅੰਦਰ ਨੈਤਿਕ ਗੁਣਾਂ, ਸਹਿਣਸ਼ੀਲਤਾ, ਅਨੁਸ਼ਾਸਨ, ਸਦਾਚਾਰ, ਜਿੱਤਣ ਦੀ ਤਾਂਘ, ਆਪਸੀ ਪ੍ਰੇਮ-ਪਿਆਰ, ਇਕਜੁੱਟਤਾ, ਸਬਰ ਆਦਿ ਕੁੱਟ-ਕੁੱਟ ਕੇ ਭਰਦੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਖਿਡਾਰੀ ਆਪਣੀ ਖੇਡ ਜ਼ਰੀਏ ਦੁਨੀਆਂ ਦੇ ਕਿਸੇ ਵੀ ਕੋਨੇ ਵਿਚ ਜਿੱਤ ਦੇ ਝੰਡੇ ਗੱਡਦੇ ਹਨ ਤਾਂ ਸਮੁੱਚੇ ਦੇਸ਼-ਵਾਸੀਆਂ ਦਾ ਸੀਨਾ ਚੌੜਾ ਹੋ ਜਾਂਦਾ ਹੈ।“ਖੇਡਾਂ ਵਤਨ ਪੰਜਾਬ ਦੀਆਂ 2022“ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਸ. ਰੁਪਿੰਦਰ ਸਿੰਘ ਨੇ ਦੱਸਿਆ ਕਿ ਬਲਾਕ ਪੱਧਰੀ ਇਹ ਖੇਡਾਂ ਬਠਿੰਡਾ, ਮੌੜ, ਭਗਤਾ ਭਾਈਕਾ, ਨਥਾਣਾ ਅਤੇ ਰਾਮਪੁਰਾ ਵਿਖੇ ਅੱਜ ਤੋਂ ਸ਼ੁਰੂ ਹੋ ਗਈਆਂ ਹਨ ਜੋ ਕਿ 3 ਸਤੰਬਰ ਤੱਕ ਚੱਲਣਗੀਆਂ। ਇਸ ਤੋਂ ਇਲਾਵਾ ਬਲਾਕ ਤਲਵੰਡੀ ਸਾਬੋ, ਗੋਨਿਆਣਾ, ਫੂਲ ਅਤੇ ਸੰਗਤ ਵਿਖੇ 4 ਤੋਂ ਸ਼ੁਰੂ ਹੋਣਗੀਆਂ ਜੋ ਕਿ 6 ਸਤੰਬਰ ਤੱਕ ਚੱਲਣਗੀਆਂ।
“ਖੇਡਾਂ ਵਤਨ ਪੰਜਾਬ ਦੀਆਂ 2022“ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਖੇਡ ਅਫ਼ਸਰ ਸ. ਰੁਪਿੰਦਰ ਸਿੰਘ ਨੇ ਦੱਸਿਆ ਕਿ ਬਲਾਕ ਬਠਿੰਡਾ ਦੇ ਮਲਟੀਪਰਪਜ ਸਪੋਰਟਸ ਸਟੇਡੀਅਮ ਚ ਅਥਲੈਟਿਕਸ, ਵਾਲੀਬਾਲ ਸੂਟਿੰਗ, ਫੁੱਟਬਾਲ ਅਤੇ ਰੱਸਾ ਕੱਸੀ ਦੀਆਂ ਖੇਡਾਂ ਕਰਵਾਈਆਂ ਜਾਣਗੀਆਂ। ਇਸੇ ਤਰ੍ਹਾਂ ਵਾਲੀਬਾਲ ਸਮੈਸਿੰਗ ਖੇਡਾਂ ਹਾਕੀ ਸਟੇਡੀਅਮ ਰਜਿੰਦਰਾ ਕਾਲਜ ਵਿਖੇ, ਕਬੱਡੀ ਸਰਕਲ ਤੇ ਨੈਸਨਲ ਸਟਾਇਲ ਖੇਡਾਂ ਪਿੰਡ ਗਹਿਰੀ ਦੇਵੀ ਨਗਰ ਵਿਖੇ ਅਤੇ ਖੋਹ-ਖੋਹ ਦੀਆਂ ਖੇਡਾਂ ਸਥਾਨਕ ਗੁਰੂ ਨਾਨਕ ਸਕੂਲ ਕਮਲਾ ਨਹਿਰੂ ਕਲੋਨੀ ਵਿਖੇ ਕਰਵਾਈਆਂ ਜਾਣਗੀਆਂ।ਉਨ੍ਹਾਂ ਅੱਗੇ ਦੱਸਿਆ ਕਿ ਬਲਾਕ ਮੌੜ ਦੇ ਸਰਕਾਰੀ ਸੈਕੰਡਰੀ ਸਕੂਲ ਮਾਇਸਰਖਾਨਾ ਚ ਅਥਲੈਟਿਕਸ, ਵਾਲੀਬਾਲ ਸੂਟਿੰਗ, ਵਾਲੀਬਾਲ ਸਮੈਸਿੰਗ ਅਤੇ ਰੱਸਾ-ਕੱਸੀ ਖੇਡਾਂ ਦੇ ਮੁਕਾਬਲੇ ਹੋਣਗੇ। ਇਸੇ ਤਰ੍ਹਾਂ ਫੁੱਟਬਾਲ ਤੇ ਕਬੱਡੀ ਸਰਕਲ ਅਤੇ ਨੈਸਨਲ ਸਟਾਇਲ ਖੇਡਾਂ ਖਾਲਸਾ ਹਾਈ ਸਕੂਲ ਮੌੜ ਮੰਡੀ ਵਿਖੇ ਅਤੇ ਖੋਹ-ਖੋਹ ਦੀਆਂ ਖੇਡਾਂ ਸਰਸਵਤੀ ਸੈਕੰਡਰੀ ਸਕੂਲ ਮੌੜ ਵਿਖੇ ਕਰਵਾਈਆਂ ਜਾਣਗੀਆਂ। ਉਨ੍ਹਾਂ ਅੱਗੇ ਦੱਸਿਆ ਕਿ ਬਲਾਕ ਭਗਤਾ ਭਾਈਕਾ ਦੇ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਚ ਅਥਲੈਟਿਕਸ ਅਤੇ ਵਾਲੀਬਾਲ ਸਮੈਸਿੰਗ, ਵਾਲੀਬਾਲ ਸੂਟਿੰਗ ਫੁੱਟਬਾਲ, ਖੋਹ-ਖੋਹ, ਰੱਸਾ-ਕੱਸੀ, ਕਬੱਡੀ ਸਰਕਲ ਤੇ ਨੈਸਨਲ ਸਟਾਇਲ ਦੀਆਂ ਖੇਡਾਂ ਸਰਕਾਰੀ ਸੈਕੰਡਰੀ ਸਕੂਲ ਭਗਤਾ ਭਾਈਕਾ ਵਿਖੇ ਕਰਵਾਈਆਂ ਜਾਣਗੀਆਂ। ਇਸੇ ਤਰ੍ਹਾਂ ਬਲਾਕ ਨਥਾਣਾ ਦੀਆਂ ਖੇਡਾਂ ਸਪੋਰਟਸ ਸਟੇਡੀਅਮ ਭੁੱਚੋ ਕਲਾਂ ਵਿਖੇ ਕਰਵਾਈਆਂ ਜਾਣਗੀਆਂ ਜਿਸ ਵਿੱਚ ਅਥਲੈਟਿਕਸ, ਵਾਲੀਬਾਲ ਸਮੈਸਿੰਗ, ਵਾਲੀਬਾਲ ਸੂਟਿੰਗ, ਕਬੱਡੀ ਸਰਕਲ, ਨੈਸ਼ਨਲ ਸਟਾਇਲ, ਖੋਹ-ਖੋਹ ਤੇ ਰੱਸਾ-ਕੱਸੀ ਦੀਆਂ ਖੇਡਾਂ ਸ਼ਾਮਲ ਹੋਣਗੀਆਂ। ਇਸੇ ਤਰ੍ਹਾਂ ਨਥਾਣਾ ਦੇ ਸਟੇਡੀਅਮ ਵਿਖੇ ਫੁਟਬਾਲ ਦੇ ਮੁਕਾਬਲੇ ਕਰਵਾਏ ਜਾਣਗੇ।
ਖੇਡ ਅਫ਼ਸਰ ਸ. ਰੁਪਿੰਦਰ ਸਿੰਘ ਨੇ ਬਲਾਕ ਰਾਮਪੁਰਾ ਦੀਆਂ ਖੇਡਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਥਲੈਟਿਕਸ, ਵਾਲੀਬਾਲ ਸਮੈਸਿੰਗ, ਵਾਲੀਬਾਲ ਸੂਟਿੰਗ, ਫੁੱਟਬਾਲ, ਕਬੱਡੀ ਸਰਕਲ ਅਤੇ ਨੈਸਨਲ ਸਟਾਇਲ, ਖੋਹ-ਖੋਹ ਤੇ ਰੱਸਾ-ਕੱਸੀ ਦੀਆਂ ਖੇਡਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੰਡੀ ਕਲਾਂ ਕਰਵਾਈਆਂ ਜਾਣਗੀਆਂ। ਇਸੇ ਤਰ੍ਹਾਂ ਬਲਾਕ ਤਲਵੰਡੀ ਸਾਬੋ ਦੀਆਂ ਖੇਡਾਂ ਗੁਰੂ ਕਾਸੀ ਯੂਨੀਵਰਸਿਟੀ, ਤਲਵੰਡੀ ਸਾਬੋ ਵਿਖੇ ਕਰਵਾਈਆਂ ਜਾਣਗੀਆਂ ਜਿਸ ਵਿੱਚ ਅਥਲੈਟਿਕਸ, ਵਾਲੀਬਾਲ ਸਮੈਸਿੰਗ, ਵਾਲੀਬਾਲ ਸੂਟਿੰਗ, ਫੁੱਟਬਾਲ, ਖੋਹ-ਖੋਹ, ਰੱਸਾ-ਕੱਸੀ, ਕਬੱਡੀ ਸਰਕਲ ਅਤੇ ਨੈਸਨਲ ਸਟਾਇਲ ਖੇਡਾਂ ਸ਼ਾਮਲ ਹੋਣਗੀਆਂ। ਬਲਾਕ ਗੋਨਿਆਣਾ ਦੀਆਂ ਖੇਡਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਮਾ ਸਰਜਾ ਵਿਖੇ ਕਰਵਾਈਆਂ ਜਾਣਗੀਆਂ ਜਿਸ ਵਿੱਚ ਅਥਲੈਟਿਕਸ, ਫੁੱਟਬਾਲ, ਖੋਹ-ਖੋਹ ਅਤੇ ਰੱਸਾ ਕੱਸੀ ਆਦਿ ਖੇਡਾਂ ਸ਼ਾਮਲ ਹੋਣਗੀਆਂ। ਇਸੇ ਤਰ੍ਹਾਂ ਵਾਲੀਬਾਲ ਸਮੈਸਿੰਗ, ਵਾਲੀਬਾਲ ਸੂਟਿੰਗ, ਕਬੱਡੀ ਸਰਕਲ ਅਤੇ ਨੈਸਨਲ ਸਟਾਇਲ ਦੀਆਂ ਖੇਡਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੋਖੜਾ ਵਿਖੇ ਕਰਵਾਈਆਂ ਜਾਣਗੀਆਂ। ਇਸੇ ਤਰ੍ਹਾਂ ਬਲਾਕ ਫੂਲ ਦੀਆਂ ਖੇਡਾਂ ਸਪੋਟਰਸ ਸਟੇਡੀਅਮ ਪਿੰਡ ਮਹਿਰਾਜ ਵਿਖੇ ਕਰਵਾਈਆਂ ਜਾਣਗੀਆਂ ਜਿਸ ਵਿੱਚ ਅਥਲੈਟਿਕਸ, ਵਾਲੀਬਾਲ ਸਮੈਸਿੰਗ, ਵਾਲੀਬਾਲ ਸੂਟਿੰਗ, ਫੁੱਟਬਾਲ, ਕਬੱਡੀ ਸਰਕਲ ਅਤੇ ਨੈਸਨਲ ਸਟਾਇਲ, ਖੋਹ-ਖੋਹ ਤੇ ਰੱਸਾ ਕੱਸੀ ਖੇਡਾਂ ਸ਼ਾਮਲ ਹੋਣਗੀਆਂ।ਬਲਾਕ ਸੰਗਤ ਵਿਖੇ ਕਰਵਾਈਆਂ ਜਾਣ ਵਾਲੀਆਂ ਖੇਡਾਂ ਸਪੋਰਟਸ ਸਕੂਲ ਘੁੱਦਾ ਵਿਖੇ ਕਰਵਾਈਆਂ ਜਾਣਗੀਆਂ, ਜਿਸ ਚ ਅਥਲੈਟਿਕਸ, ਵਾਲੀਬਾਲ ਸਮੈਸਿੰਗ, ਵਾਲੀਬਾਲ ਸੂਟਿੰਗ, ਫੁੱਟਬਾਲ, ਕਬੱਡੀ ਸਰਕਲ ਅਤੇ ਨੈਸਨਲ ਸਟਾਇਲ, ਖੋਹ-ਖੋਹ, ਰੱਸਾ ਕੱਸੀ ਖੇਡਾਂ ਸਾਮਲ ਹੋਣਗੀਆਂ। ਇਸ ਮੌਕੇ ਬਠਿੰਡਾ ਸ਼ਹਿਰੀ ਪ੍ਰਧਾਨ ਸ਼੍ਰੀ ਅਮਿ੍ਰਤਲਾਲ ਅਗਰਵਾਲ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ਼੍ਰੀ ਸ਼ਿਵਪਾਲ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ. ਇਕਬਾਲ ਸਿੰਘ ਬੁੱਟਰ ਆਦਿ ਹਾਜ਼ਰ ਸਨ
ਖਿਡਾਰੀ ਕਿਸੇ ਵੀ ਦੇਸ਼ ਤੇ ਕੌਮ ਦੇ ਕੀਮਤੀ ਗਹਿਣੇ ਹੁੰਦੇ ਹਨ : ਜਗਰੂਪ ਸਿੰਘ ਗਿੱਲ
ਬਾਬਾ ਫ਼ਰੀਦ ਕਾਲਜ ਵਿਖੇ ਇੱਕ ਰੋਜ਼ਾ ਬੈਡਮਿੰਟਨ ਟੂਰਨਾਮੈਂਟ ਦਾ ਆਯੋਜਨ
ਸੁਖਜਿੰਦਰ ਮਾਨ
ਬਠਿੰਡਾ, 1 ਸਤੰਬਰ : ਬਾਬਾ ਫ਼ਰੀਦ ਕਾਲਜ (ਫੈਕਲਟੀ ਆਫ਼ ਆਰਟਸ) ਬਠਿੰਡਾ ਦੇ ਸਪੋਰਟਸ ਕਲੱਬ ਵੱਲੋਂ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਸਹਿਯੋਗ ਨਾਲ ਕਾਲਜ ਦੇ ਖ਼ੂਬਸੂਰਤ ਖੇਡ ਮੈਦਾਨ ਵਿਚ ਰਾਸ਼ਟਰੀ ਖੇਡ ਦਿਵਸ ਨੂੰ ਸਮਰਪਿਤ ਇੱਕ ਰੋਜ਼ਾ ਬੈਡਮਿੰਟਨ ਟੂਰਨਾਮੈਂਟ ਦਾ ਆਯੋਜਨ ਕੀਤਾ ਗਿਆ ਜਿਸ ਦਾ ਮਕਸਦ ਵਿਦਿਆਰਥੀਆਂ ਨੂੰ ਖੇਡ ਪ੍ਰਤਿਭਾ ਵੱਲ ਪ੍ਰੇਰਿਤ ਕਰਨਾ ਸੀ। ਇਸ ਟੂਰਨਾਮੈਂਟ ਦੀ ਅਗਵਾਈ ਫੈਕਲਟੀ ਆਫ਼ ਆਰਟਸ ਦੇ ਡੀਨ (ਅਕਾਦਮਿਕ) ਮੈਡਮ ਨਵਨਿੰਦਰ ਕੌਰ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਸਰੀਰਕ ਸਿੱਖਿਆ ਵਿਭਾਗ ਦੇ ਸਹਾਇਕ ਪ੍ਰੋਫੈਸਰ ਸੰਦੀਪ ਸਿੰਘ ਅਤੇ ਡੀ.ਪੀ. ਜਤਿੰਦਰ ਕੁਮਾਰ ਵੱਲੋਂ ਕੀਤੀ ਗਈ ਜਿਸ ਵਿਚ ਕੁੱਲ 50 ਦੇ ਕਰੀਬ ਟੀਮਾਂ ਨੇ ਭਾਗ ਲੈਂਦੇ ਹੋਏ ਆਪਣੀ ਖੇਡ ਕਲਾ ਦੇ ਜੌਹਰ ਵਿਖਾਏ। ਇਸ ਟੂਰਨਾਮੈਂਟ ਦਾ ਉਦਘਾਟਨ ਬੀ.ਐਫ.ਜੀ.ਆਈ. ਦੇ ਡਿਪਟੀ ਡਾਇਰੈਕਟਰ (ਕੈਰੀਅਰ ਗਾਈਡੈਂਸ ਐਂਡ ਕਾਊਸਲਿੰਗ) ਸ੍ਰੀ. ਬੀ.ਡੀ. ਸ਼ਰਮਾ , ਡਿਪਟੀ ਡਾਇਰੈਕਟਰ (ਸਹੂਲਤ ਪ੍ਰਬੰਧਨ) ਸ. ਹਰਪਾਲ ਸਿੰਘ, ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਦੇ ਪਿ੍ਰੰਸੀਪਲ ਡਾ. ਮੰਗਲ ਸਿੰਘ ਅਤੇ ਬਾਬਾ ਫ਼ਰੀਦ ਕਾਲਜ ਦੇ ਪੰਜਾਬੀ ਵਿਭਾਗ ਦੀ ਮੁਖੀ ਡਾ. ਜਗਮਿੰਦਰ ਕੌਰ ਨੇ ਕੀਤਾ। ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ (ਬੀ.ਐਫ.ਜੀ.ਆਈ.) ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਖਿਡਾਰੀਆਂ ਦੀ ਖੇਡ ਰੁਚੀ ਨੂੰ ਪ੍ਰਫੁੱਲਿਤ ਕਰਨ ਹਿਤ ਭਵਿੱਖ ਵਿਚ ਅਜਿਹੇ ਟੂਰਨਾਮੈਂਟ ਕਰਵਾਏ ਜਾਣ ਲਈ ਹੱਲਾਸ਼ੇਰੀ ਦਿੱਤੀ। ਇਸ ਟੂਰਨਾਮੈਂਟ ਦੌਰਾਨ ਬੀ.ਐਸ.ਸੀ.(ਐਗਰੀਕਲਚਰ) ਦੇ ਵਿਦਿਆਰਥੀ ਹਰਜੋਬਨ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ। ਬੀ.ਬੀ.ਏ. ਦੇ ਵਿਦਿਆਰਥੀ ਕੇਤਨ ਨੇ ਦੂਜਾ ਸਥਾਨ ਹਾਸਲ ਕੀਤਾ ਅਤੇ ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਦੇ ਬਾਰ੍ਹਵੀਂ (ਆਰਟਸ) ਜਮਾਤ ਦੇ ਵਿਦਿਆਰਥੀ ਰਣਦੀਪ ਸਿੰਘ ਨੇ ਤੀਸਰਾ ਸਥਾਨ ਹਾਸਲ ਕੀਤਾ। ਲੜਕੀਆਂ ਦੇ ਮੁਕਾਬਲੇ ਵਿਚੋਂ ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਦੇ ਬਾਰ੍ਹਵੀਂ (ਮੈਡੀਕਲ) ਜਮਾਤ ਦੀ ਵਿਦਿਆਰਥਣ ਪਵਿੱਤਰਜੋਤ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਸਕੂਲ ਦੀ ਗਿਆਰ੍ਹਵੀਂ (ਆਰਟਸ ) ਦੀ ਵਿਦਿਆਰਥਣ ਜਸਲੀਨ ਕੌਰ ਨੇ ਦੂਜਾ ਅਤੇ ਬਾਬਾ ਫ਼ਰੀਦ ਕਾਲਜ ਤੋਂ ਬੀ.ਏ. ਭਾਗ ਤੀਜਾ ਦੀ ਵਿਦਿਆਰਥਣ ਸੁਨਿਧੀ ਨੇ ਤੀਜਾ ਸਥਾਨ ਹਾਸਲ ਕੀਤਾ। ਸ੍ਰੀ. ਬੀ.ਡੀ. ਸ਼ਰਮਾ, ਸ. ਹਰਪਾਲ ਸਿੰਘ, ਮੈਡਮ ਨਵਨਿੰਦਰ ਕੌਰ ਢਿੱਲੋਂ ਅਤੇ ਡਾ. ਜਗਮਿੰਦਰ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਡਾ. ਅਮਨਪ੍ਰੀਤ ਸਿੰਘ ਤੇ ਡਾ. ਸਟਾਲਿਨਜੀਤ ਸਿੰਘ ਤੋਂ ਇਲਾਵਾ ਕਾਲਜ ਦੇ ਹੋਰ ਅਧਿਆਪਕ ਸਾਹਿਬਾਨ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਸ਼ਾਮਲ ਸਨ।
ਪੰਜਾਬ ਵਿੱਚ ਗ਼ੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਬੀਤੇ ਦੀ ਗੱਲ: ਅਮਨ ਅਰੋੜਾ
ਮਨਜ਼ੂਰਸ਼ੁਦਾ ਕਾਲੋਨੀਆਂ ਬਣਾਉਣ ਵਾਲੇ ਕਾਲੋਨਾਈਜ਼ਰਾਂ ਨੂੰ ਸਹੂਲਤਾਂ ਦੇਣ ਦੇ ਨਾਲ ਨਾਲ ਕੀਤਾ ਜਾਵੇਗਾ ਉਤਸ਼ਾਹਿਤ
ਗਲਾਡਾ ਦੇ ਅਧਿਕਾਰੀਆਂ ਨੂੰ ਉਹਨਾਂ ਦੇ ਅਧਿਕਾਰ ਖੇਤਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਜੰਗੀ ਪੱਧਰ ’ਤੇ ਨੇਪਰੇ ਚਾੜ੍ਹਨ ਦੀ ਕੀਤੀ ਹਦਾਇਤ
ਗਲਾਡਾ ਦੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ; ਕਾਲੋਨਾਈਜ਼ਰਾਂ ਅਤੇ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨਾਂ ਨਾਲ ਕੀਤੀ ਗੱਲਬਾਤ ਅਤੇ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ
ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ: ਅਮਨ ਅਰੋੜਾ
ਪੰਜਾਬੀ ਖ਼ਬਰਸਾਰ ਬਿਉਰੋ
ਲੁਧਿਆਣਾ, 31 ਅਗਸਤ:ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਸੂਬੇ ਵਿੱਚੋਂ ਗ਼ੈਰ-ਕਾਨੂੰਨੀ ਕਾਲੋਨੀਆਂ ਜਲਦੀ ਬੀਤੇ ਦੀ ਗੱਲ ਹੋ ਜਾਣਗੀਆਂ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਮਨਜ਼ੂਰਸ਼ੁਦਾ ਕਾਲੋਨੀਆਂ ਬਣਾਉਣ ਵਾਲੇ ਕਾਲੋਨਾਈਜ਼ਰਾਂ ਨੂੰ ਸਹੂਲਤਾਂ ਦੇਣ ਦੇ ਨਾਲ-ਨਾਲ ਉਤਸ਼ਾਹਿਤ ਵੀ ਕੀਤਾ ਜਾਵੇਗਾ।
ਉਨ੍ਹਾਂ ਨੇ ਗਰੇਟਰ ਲੁਧਿਆਣਾ ਏਰੀਆ ਡਿਵੈੱਲਪਮੈਂਟ ਅਥਾਰਟੀ (ਗਲਾਡਾ) ਨੂੰ ਵੀ ਹਦਾਇਤ ਕੀਤੀ ਕਿ ਉਹ ਆਪਣੇ ਅਧਿਕਾਰ ਖੇਤਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਜੰਗੀ ਪੱਧਰ ’ਤੇ ਨੇਪਰੇ ਚਾੜ੍ਹਨ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਸਾਰੀਆਂ ਮਨਜ਼ੂਰਸ਼ੁਦਾ ਕਾਲੋਨੀਆਂ ਦੇ ਵਸਨੀਕਾਂ ਨੂੰ ਬਿਹਤਰੀਨ ਸਹੂਲਤਾਂ ਯਕੀਨੀ ਬਣਾਈਆਂ ਜਾਣ ਕਿਉਂਕਿ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ।ਅੱਜ ਇੱਥੇ ਸ੍ਰੀ ਅਮਨ ਅਰੋੜਾ ਨੇ ਗਲਾਡਾ ਦਫ਼ਤਰ ਵਿਖੇ ਗਲਾਡਾ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਉਪਰੰਤ ਬੱਚਤ ਭਵਨ ਵਿਖੇ ਕਾਲੋਨਾਈਜ਼ਰਾਂ ਅਤੇ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨਾਂ ਨਾਲ ਗੱਲਬਾਤ ਕਰਦਿਆਂ ਇਹ ਗੱਲ ਕਹੀ।
ਵਿਕਾਸ ਕਾਰਜਾਂ, ਗੈਰ-ਕਾਨੂੰਨੀ ਕਾਲੋਨੀਆਂ ਨੂੰ ਨਿਯਮਤ ਕਰਨ ਅਤੇ ਅਥਾਰਟੀ ਦੀ ਵਿੱਤੀ ਸਥਿਤੀ ਦਾ ਜਾਇਜ਼ਾ ਲੈਣ ਲਈ ਗਲਾਡਾ ਭਵਨ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪ੍ਰਭਾਵਸ਼ਾਲੀ ਪ੍ਰਣਾਲੀ ਰਾਹੀਂ ਸ਼ਹਿਰੀ ਖੇਤਰਾਂ ਦੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਠੋਸ ਯਤਨ ਕਰ ਰਹੀ ਹੈ। ਉਨ੍ਹਾਂ ਨੇ ਗਲਾਡਾ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਆਪਣੇ ਅਧਿਕਾਰ ਖੇਤਰ ਅਧੀਨ ਸਾਰੇ ਇਲਾਕਿਆਂ ਦਾ ਸਰਵੇਖਣ ਕਰਨ ਅਤੇ ਹਰਿਆਲੀ ਵਧਾਉਣ ‘ਤੇ ਧਿਆਨ ਕੇਂਦਰਤ ਕਰਦਿਆਂ ਵਿਆਪਕ ਵਿਕਾਸ ਕਾਰਜ ਸ਼ੁਰੂ ਕਰਨ। ਉਹਨਾਂ ਅਧਿਕਾਰੀਆਂ ਨੂੰ ਇੱਕ ਰਣਨੀਤੀ ਉਲੀਕਣ ਦੇ ਵੀ ਨਿਰਦੇਸ਼ ਦਿੱਤੇ ਜਿਸ ਤਹਿਤ ਪ੍ਰਵਾਨਿਤ ਰਿਹਾਇਸ਼ੀ ਕਾਲੋਨੀਆਂ ਅਤੇ ਉਦਯੋਗਿਕ ਅਸਟੇਟ ਵਿੱਚ ਬੁਨਿਆਦੀ ਢਾਂਚੇ ‘ਤੇ ਵੱਧ ਤੋਂ ਵੱਧ ਫੰਡ ਖਰਚੇ ਜਾਣ। ਮੰਤਰੀ ਨੇ ਉਹਨਾਂ ਨੂੰ ਨਵੀਆਂ ਸ਼ਹਿਰੀ ਅਤੇ ਉਦਯੋਗਿਕ ਅਸਟੇਟ ਤਿਆਰ ਕਰਨ ਲਈ ਢੁਕਵੀਆਂ ਥਾਵਾਂ ਲੱਭਣ ਦੇ ਵੀ ਨਿਰਦੇਸ਼ ਦਿੱਤੇ।ਇਸ ਤੋਂ ਇਲਾਵਾ, ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਅਧਿਕਾਰੀ ਵਿਆਜ ਪ੍ਰਾਪਤ ਕਰਨ ਲਈ ਇਹਨਾਂ ਫੰਡਾਂ ਨੂੰ ਬੈਂਕ ਖਾਤਿਆਂ ਵਿੱਚ ਨਾ ਰੱਖਣ ਸਗੋਂ ਉਹ ਇਹਨਾਂ ਫੰਡਾਂ ਦੀ ਵਰਤੋਂ ਮਨਜ਼ੂਰਸ਼ੁਦਾ ਕਾਲੋਨੀਆਂ ਵਿੱਚ ਯੋਜਨਾਬੱਧ ਤਰੀਕੇ ਨਾਲ ਵਿਕਾਸ ਕਾਰਜਾਂ ਲਈ ਵਸਨੀਕਾਂ ਨੂੰ ਸਹੂਲਤਾਂ ਪ੍ਰਦਾਨ ਕਰਨ ਲਈ ਕਰਨ। ਉਨ੍ਹਾਂ ਗਲਾਡਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਮਿਊਨਿਟੀ ਕਲੱਬ, 100 ਫੁੱਟ ਚੌੜੀ ਸੜਕ, ਵਿਸ਼ੇਸ਼ ਪਾਰਕ, ਛੋਟੇ ਪੁਲ ਦੀ ਉਸਾਰੀ, ਚੰਡੀਗੜ੍ਹ ਰੋਡ ਦੀ ਰੀ-ਕਾਰਪੇਟਿੰਗ ਅਤੇ ਹੋਰ ਸੜਕੀ ਅਤੇ ਸੀਵਰੇਜ ਸਬੰਧੀ ਕਾਰਜਾਂ ਸਮੇਤ ਗਲਾਡਾ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ।
ਸ੍ਰੀ ਅਰੋੜਾ ਨੇ ਅੱਗੇ ਦੱਸਿਆ ਕਿ ਗਲਾਡਾ ਦੇ ਅਧਿਕਾਰ ਖੇਤਰ ਅਧੀਨ 181 ਮਨਜ਼ੂਰਸ਼ੁਦਾ ਕਾਲੋਨੀਆਂ ਹਨ। ਉਹਨਾਂ ਅਧਿਕਾਰੀਆਂ ਨੂੰ ਹੋਰ ਵਿਕਾਸ ਪ੍ਰਾਜੈਕਟ ਲਿਆ ਕੇ ਇਨ੍ਹਾਂ ਖੇਤਰਾਂ ਦੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਕਿਹਾ।ਬੱਚਤ ਭਵਨ ਵਿਖੇ ਕਾਲੋਨਾਈਜ਼ਰਾਂ ਅਤੇ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨਾਂ (ਆਰ.ਡਬਲਿਊ.ਏਜ਼) ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਜਲਦ ਹੀ ਰੀਅਲ ਅਸਟੇਟ ਸੈਕਟਰ ਲਈ ਸਿੰਗਲ ਵਿੰਡੋ ਸਿਸਟਮ ਸ਼ੁਰੂ ਕਰੇਗੀ।ਮਨਜ਼ੂਰੀ ਸਬੰਧੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਦੇ ਨਾਲ-ਨਾਲ ਮਾਰਕੀਟ ਨੂੰ ਵੱਡਾ ਹੁਲਾਰਾ ਦੇਣ ਲਈ, ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਯੋਜਨਾਬੱਧ ਸ਼ਹਿਰੀ ਵਿਕਾਸ ਲਈ ਜਲਦ ਹੀ ਰੀਅਲ ਅਸਟੇਟ ਸੈਕਟਰ ਲਈ ਸਿੰਗਲ ਵਿੰਡੋ ਸਿਸਟਮ ਸ਼ੁਰੂ ਕਰਨ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ ਇਹ ਸਿਸਟਮ ਸਾਰੀਆਂ ਜ਼ਰੂਰੀ ਮਨਜ਼ੂਰੀਆਂ ਇੱਕੋ ਛੱਤ ਹੇਠ ਪ੍ਰਦਾਨ ਕਰੇਗਾ ਜਿਸ ਨਾਲ ਸ਼ਹਿਰੀ ਵਿਕਾਸ ਵਿੱਚ ਹੋਰ ਤੇਜ਼ੀ ਆਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਨਵੇਂ ਰਿਹਾਇਸ਼ੀ ਅਤੇ ਉਦਯੋਗਿਕ ਪ੍ਰਾਜੈਕਟ ਸ਼ੁਰੂ ਕਰਨ ਦੇ ਨਾਲ-ਨਾਲ ਯੋਜਨਾਬੱਧ ਸ਼ਹਿਰੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿਛਲੀਆਂ ਸਰਕਾਰਾਂ ਦੀ ਸਰਪ੍ਰਸਤੀ ਹੇਠ ਸੂਬੇ ਵਿੱਚ ਹਜ਼ਾਰਾਂ ਗੈਰ-ਮਨਜ਼ੂਰਸ਼ੁਦਾ ਕਾਲੋਨੀਆਂ ਬਣਾਈਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਇਹਨਾਂ ਅਣ-ਅਧਿਕਾਰਤ ਸ਼ਹਿਰੀ ਕਾਲੋਨੀਆਂ ਕਾਰਨ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਹੋਇਆ ਹੈ। ਪਿਛਲੀ ਸਰਕਾਰ ਦੇ ਆਗੂਆਂ ‘ਤੇ ਵਰ੍ਹਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਸਰਕਾਰ ਸਾਰੇ ਮੁੱਦਿਆਂ ਦੇ ਹੱਲ ਲਈ ਯਤਨਸ਼ੀਲ ਹੈ ਅਤੇ ਨਿਰਵਿਘਨ ਸ਼ਹਿਰੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸਤੰਬਰ ਵਿੱਚ ਨਵੀਂ ਨੀਤੀ ਸ਼ੁਰੂ ਕੀਤੀ ਜਾਵੇਗੀ।ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰੀਂ ਵੱਲੋਂ ਜੋ ਵੀ ਗਲਤ ਕੀਤਾ ਗਿਆ, ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਹੁਣ ਤੋਂ ਕੋਈ ਵੀ ਗੈਰ-ਕਾਨੂੰਨੀ ਕਾਲੋਨੀ ਨਹੀਂ ਬਣੇਗੀ।ਸ੍ਰੀ ਅਰੋੜਾ ਨੇ ਵੱਖ-ਵੱਖ ਰੈਜ਼ੀਡੈਂਸ਼ੀਅਲ ਵੈਲਫੇਅਰ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਨਵੀਂਆਂ ਸੜਕਾਂ, ਕਬਜ਼ਿਆਂ ਨੂੰ ਹਟਾਉਣ, ਸੁਰੱਖਿਅਤ ਵਾਤਾਵਰਣ, ਸੁਚਾਰੂ ਆਵਾਜਾਈ, ਹਰਿਆਲੀ ਵਧਾਉਣ ਸਬੰਧੀ ਮੁੱਦਿਆਂ ਤੋਂ ਇਲਾਵਾ ਆਮ ਲੋਕਾਂ ਨੂੰ ਦਰਪੇਸ਼ ਹੋਰ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ।
ਇਸ ਮੌਕੇ ਵਿਧਾਇਕ ਦਲਜੀਤ ਸਿੰਘ ਗਰੇਵਾਲ, ਕੁਲਵੰਤ ਸਿੰਘ ਸਿੱਧੂ, ਰਜਿੰਦਰਪਾਲ ਕੌਰ ਛੀਨਾ, ਹਾਕਮ ਸਿੰਘ ਠੇਕੇਦਾਰ, ਹਰਦੀਪ ਸਿੰਘ ਮੁੰਡੀਆਂ, ਤਰੁਨਪ੍ਰੀਤ ਸਿੰਘ ਸੌਂਦ ਅਤੇ ਮਨਵਿੰਦਰ ਸਿੰਘ ਗਿਆਸਪੁਰਾ, ਪ੍ਰਮੁੱਖ ਸਕੱਤਰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਜੋਏ ਕੁਮਾਰ ਸਿਨਹਾ, ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਪੁਲਿਸ ਕਮਿਸ਼ਨਰ ਡਾ: ਕੌਸਤੁਭ ਸ਼ਰਮਾ, ਗਲਾਡਾ ਦੀ ਮੁੱਖ ਪ੍ਰਸ਼ਾਸਕ ਅਮਨਪ੍ਰੀਤ ਕੌਰ ਸੰਧੂ, ‘ਆਪ’ ਦੇ ਸੀਨੀਅਰ ਆਗੂ ਡਾ.ਕੇ.ਐਨ.ਐਸ. ਕੰਗ, ‘ਆਪ’ ਦੇ ਜ਼ਿਲ੍ਹਾ ਇੰਚਾਰਜ ਸ਼ਰਨਪਾਲ ਸਿੰਘ ਮੱਕੜ ਅਤੇ ਹੋਰ ਹਾਜ਼ਰ ਸਨ।ਇਸ ਤੋਂ ਪਹਿਲਾਂ ਮੰਤਰੀ ਦੇ ਪਹਿਲੀ ਵਾਰ ਲੁਧਿਆਣਾ ਪਹੁੰਚਣ ‘ਤੇ ਕਮਿਸ਼ਨਰੇਟ ਪੁਲਿਸ ਵੱਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਵੀ ਦਿੱਤਾ ਗਿਆ।
ਸਿਹਤ ਵਿਭਾਗ ਦੇ ਕੇਅਰ ਕੰਮਪੈਨੀਅਨ ਪ੍ਰੋਗਰਾਮ ਦੀ ਮੋਗਾ ਅਤੇ ਫਿਰੋਜਪੁਰ ਤੋਂ ਸ਼ੁਰੂਆਤ
ਪੰਜਾਬੀ ਖ਼ਬਰਸਾਰ ਬਿਉਰੋ
ਮੋਗਾ, 31 ਅਗਸਤ: ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਪੰਜਾਬ ਵੱਲੋਂ ਹਸਪਤਾਲਾਂ ਵਿੱਚ ਅਤੇ ਛੁੱਟੀ ਮਿਲਣ ਉਪਰੰਤ ਮਰੀਜਾਂ ਦੀ ਦੇਖਭਾਲ ਕਰਨ ਵਾਲੇ ਉਹਨਾਂ ਦੇ ਸਕੇ ਸਬੰਧੀਆਂ ਅਤੇ ਰਿਸ਼ਤੇਦਾਰਾਂ ਨੂੰ ਮਰੀਜ ਦੀ ਦੇਖਭਾਲ ਲਈ ਮੁਢਲੀ ਜਾਣਕਾਰੀ ਦੇਣ ਲਈ ਕੇਅਰ ਕੰਮਪੈਨੀਅਨ ਪ੍ਰੋਗਰਾਮ ਦੀ ਸੁਰੂਆਤ ਕੀਤੀ ਗਈ ਹੈ । ਇਹ ਪ੍ਰੋਗਰਾਮ ਸ਼ੁਰੂਆਤੀ ਤੌਰ ਤੇ ਪੰਜਾਬ ਦੇ ਜਿਲਾ ਮੋਗਾ ਅਤੇ ਫਿਰੋਜਪੁਰ ਤੋਂ ਇੱਕ ਪਾਇਲਟ ਪ੍ਰੋਜੈਕਟ ਦੇ ਤੌਰ ਸ਼ੁਰੂ ਕੀਤਾ ਜਾ ਰਿਹਾ ਹੈ । ਇਸ ਸਬੰਧੀ ਚੰਡੀਗੜ ਵਿਖੇ ਕਰਵਾਈ ਗਈ ਟਰੇਨਿੰਗ ਉਪਰੰਤ ਸਿਹਤ ਵਿਭਾਗ ਪੰਜਾਬ ਦੇ ਪਿ੍ਰੰਸੀਪਲ ਸੈਕਟਰੀ ਸ਼੍ਰੀ ਅਜੋਏ ਸ਼ਰਮਾ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਡਾ. ਰਣਜੀਤ ਸਿੰਘ ਘੋਤੜਾ ਨੇ ਪ੍ਰਤਿਭਾਗੀਆਂ ਨੂੰ ਸਰਟੀਫਿਕੇਟ ਦਿੱਤੇ ਅਤੇ ਇਸ ਪ੍ਰੋਗਰਾਮ ਨੂੰ ਸਫਲਤਾਪੂਰਵਕ ਲਾਗੂ ਕਰਨ ਲਈ ਹੱਲਾਸ਼ੇਰੀ ਦਿੱਤੀ । ਇਸ ਮੌਕੇ ਕੇਅਰ ਕੰਮਪੈਨੀਅਨ ਪ੍ਰੋਗਰਾਮ ਦੇ ਪੰਜਾਬ ਇੰਚਾਰਜ ਡਾ. ਬਲਜੀਤ ਕੌਰ, ਨੂਰਾ ਹੈਲਥ ਦੇ ਕੋ ਫਾਊਂਡਰ ਅਤੇ ਸੀਈੳ ਸਾਹਿਦ ਅਲਾਮ, ਅਨੰਦ ਕੁਮਾਰ ਡਾਇਰੈਕਟਰ ਯੋਸਐਡ, ਨੌਰਾ ਹੈਲਥ ਟੀਮ ਦੇ ਮੈਡਮ ਨੀਨਾ, ਹੁਮਾ ਸੁਲੇਮਨ, ਸਪਨਾ ਰਾਏ, ਅੰਕਿਤਾ, ਨੈਨਾ ਆਦਿ ਹਾਜਰ ਸਨ ।
ਕੇਅਰ ਕੰਮਪੈਨੀਅਨ ਪ੍ਰੋਗਰਾਮ ਦੇ ਪੰਜਾਬ ਇੰਚਾਰਜ ਅਸਿਸਟੈਂਟ ਡਾਇਰੈਕਟਰ ਡਾ. ਬਲਜੀਤ ਕੌਰ ਨੇ ਦੱੱਸਿਆ ਕਿ ਕੇਅਰ ਕੰਮਪੈਨੀਅਨ ਪ੍ਰੋਗਰਾਮ ਮਰੀਜਾਂ, ਉਹਨਾਂ ਦੇ ਸਕੇ ਸਬੰਧੀਆਂ ਅਤੇ ਸਿਹਤ ਸੰਸਥਾਵਾਂ ਦੇ ਸਟਾਫ ਲਈ ਇਨਾ ਵਧੀਆ ਪ੍ਰੋਗਰਾਮ ਹੈ ਕਿ ਇਹ ਆਉਣ ਵਾਲੇ ਸਾਲਾਂ ਵਿੱਚ ਪੰਜਾਬ ਦੇ ਸਿਹਤ ਤੰਤਰ ਦੀ ਰੀੜ ਦੀ ਹੱਡੀ ਬਣੇਗਾ । ਉਹਨਾਂ ਦੱੱਸਿਆ ਕਿ ਇਹ ਪ੍ਰੋਗਰਾਮ ਸਿਹਤ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਇੰਟਰਨੈਸ਼ਨਲ ਐਨ.ਜੀ.ੳ. ਸੰਸਥਾ ਨੂਰਾ ਹੈਲਥ ਅਤੇ ਯੋਸਐਡ ਵੱਲੋਂ ਤਿਆਰ ਕੀਤਾ ਗਿਆ ਹੈ । ਇਸ ਸਬੰਧੀ ਬੀਤੇ ਦਿਨੀਂ ਚੰਡੀਗੜ ਵਿਖੇ ਸਿਹਤ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਜਿਲਾ ਮੋਗਾ ਅਤੇ ਫਿਰੋਜਪੁਰ ਦੇ 26 ਕਮਿਊਨਿਟੀ ਹੈਲਥ ਅਫਸਰਾਂ ਦੇ ਨਾਲ ਸੰਜੀਵ ਸ਼ਰਮਾ ਡਿਪਟੀ ਮਾਸ ਮੀਡੀਆ ਅਫਸਰ ਫਰੀਦਕੋਟ ਅਤੇ ਲਖਵਿੰਦਰ ਸਿੰਘ ਬਲਾਕ ਐਕਸਟੈਂਸਨ ਐਜੂਕੇਟਰ ਢੁੱੱਡੀਕੇ ਨੂੰ ਵੀ ਵਿਸ਼ੇਸ ਤੌਰ ਤੇ ਨੂਰਾ ਹੈਲਥ ਸੰਸਥਾ ਵੱਲੋਂ ਟਰੇਨਿੰਗ ਦਿੱਤੀ ਗਈ । ਇਸ ਟਰੇਨਿੰਗ ਦੌਰਾਨ ਜੱਚਾ ਅਤੇ ਬੱਚਾ ਦੀ ਸਾਂਭ ਸੰਭਾਲ ਅਤੇ ਐਨ.ਸੀ.ਡੀ. ਦੀਆਂ ਬਿਮਾਰੀਆਂ ਦੌਰਾਨ ਦੇਖਰੇਖ ਸਬੰਧੀ ਮਰੀਜਾਂ ਅਤੇ ਉਹਨਾਂ ਦੇ ਰਿਸ਼ਤੇਦਾਰਾਂ ਨੂੰ ਜਾਣਕਾਰੀ ਦੇਣ ਲਈ ਟਰੇਂਡ ਕੀਤਾ ਗਿਆ । ਡਾ. ਬਲਜੀਤ ਕੌਰ ਨੇ ਦੱੱਸਿਆ ਕਿ ਪਹਿਲੇ ਚਰਨ ਵਿੱਚ ਜਿਲਾ ਮੋਗਾ ਦੇ ਰੋਡੇ, ਵਾਂਦਰ, ਹਰੀਏ ਵਾਲਾ, ਹਿੰਮਤਪੁਰਾ, ਕੁਸਾ, ਦੌਧਰ, ਕੋਕਰੀ ਹੇਰਾਂ, ਚੂਹੜ ਚੱਕ, ਰੰਡਿਆਲਾ, ਕੜਿਆਲ, ਰਾੳਵਾਲ. ਖੋਸਾ ਪਾਂਡੋਂ, ਜੈਮਲਵਾਲਾ ਅਤੇ ਜਿਲਾ ਫਿਰੋਜਪੁਰ ਦੇ ਮਹਾਲਮ, ਬਾਰੇਕੇ, ਰੁਕਣੇਵਾਲਾ, ਸਾਹਾਂਕੇ, ਖਾਨਪੁਰ, ਪਿਆਰੇਆਣਾ, ਚੁਗਾਠੇਵਾਲਾ, ਚੁੱਗਾ, ਕੋਹਰ ਸਿੰਘ ਵਾਲਾ, ਮੋਹਨ ਕੇ ਹਥਿਆਰ, ਸੁਨੇਰ, ਲਹਿਰਾ ਰੋਹੀ ਅਤੇ ਮੱੱਲੋਕੇ ਹੈਲਥ ਵੈਲਨੈਸ ਸੈਂਟਰਾਂ ਤੇ ਇਹ ਪ੍ਰੋਗਰਾਮ ਚਲਾਇਆ ਜਾਵੇਗਾ । ਇਸ ਉਪਰੰਤ ਬਾਕੀ ਹੈਲਥ ਵੈਲਨੈਸ ਸੈਂਟਰਾਂ ਨਾਲ ਉਪਰੋਕਤ ਸੈਟਰਾਂ ਦਾ ਮੁਲਾਂਕਣ ਕਰਨ ਉਪਰੰਤ ਇਹ ਪ੍ਰੋਗਰਾਮ ਬਾਕੀ ਸਾਰੇ ਹੈਲਥ ਵੈਲਨੈਸ ਸੈਂਟਰਾਂ ਤੇ ਸ਼ੁਰੂ ਕੀਤਾ ਜਾਵੇਗਾ । ਲਖਵਿੰਦਰ ਸਿੰਘ ਬਲਾਕ ਐਜੂਕੇਟਰ ਢੁੱੱਡੀਕੇ ਨੇ ਦੱੱਸਿਆ ਕਿ ਆਮ ਲੋਕਾਂ ਨੂੰ ਜਾਣਕਾਰੀ ਦੇਣ ਉਪਰੰਤ ਇੱਕ ਕਾਰਡ ਦਿੱਤਾ ਜਾਵੇਗਾ ਜਿਸ ਉਪਰ ਇੱੱਕ ਟੋਲ ਫਰੀ ਨੰਬਰ ਦਿੱਤਾ ਗਿਆ ਹੈ, ਇਸ ਨੰਬਰ ਉਪਰ ਮਿਸ ਕਾਲ ਕਰਨ ਤੇ ਨੂਰਾ ਹੈਲਥ ਵੱਲੋਂ ਤਿਆਰ ਸਿਸਟਮ ਰਾਹੀਂ ਮਰੀਜ ਦੇ ਮੋਬਾਈਲ ਤੇ ਰੋਜਾਨਾ ਬਿਮਾਰੀ ਤੋਂ ਬਚਾਅ ਅਤੇ ਮਰੀਜ ਦੀ ਦੇਖਰੇਖ ਸਬੰਧੀ ਜਾਣਕਾਰੀ ਭਰਪੂਰ ਮੁਫਤ ਮੈਸਜ ਸੇਵਾ ਸੁਰੂ ਹੋ ਜਾਵੇਗੀ ।
12 ਸਤੰਬਰ ਤੋਂ ਸੰਗਰੂਰ ਮੋਰਚੇ ‘ਚ ਪੁੱਜਣਗੇ ਅੱਗੇ ਹਜਾਰਾਂ ਮਜਦੂਰ
ਆਪ ਸਰਕਾਰ ਵੱਲੋਂ ਮਜਦੂਰਾਂ ਦੀ ਅਣਦੇਖੀ ਕਰਨ ਦਾ ਦੋਸ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ,31 ਅਗਸਤ : ਪੇਂਡੂ ਤੇ ਖੇਤ ਮਜਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਮਜਦੂਰਾਂ ਦੇ ਪੱਕੇ ਰੁਜਗਾਰ ਦਾ ਪ੍ਰਬੰਧ ਕਰਨ ਤੇ ਦਿਹਾੜੀ 700 ਰੁਪਏ ਕਰਨ, ਪੰਚਾਇਤੀ ਜਮੀਨਾਂ ਦਾ ਤੀਜਾ ਹਿੱਸਾ ਜਮੀਨ ਮਜਦੂਰਾਂ ਨੂੰ ਸਸਤੇ ਭਾਅ ਦੇਣ, ਮਜਦੂਰਾਂ ਦੇ ਸਮੁੱਚੇ ਕਰਜੇ ਮੁਆਫ ਕਰਨ , ਖੁਦਕੁਸੀ ਪੀੜਤ ਪਰਿਵਾਰਾਂ ਨੂੰ ਮੁਆਵਜਾ ਦੇਣ, ਬੇਘਰੇ ਤੇ ਲੋੜਵੰਦ ਮਜਦੂਰਾਂ ਨੂੰ ਪਲਾਟ ਦੇਣ , ਲਾਲ ਲਕੀਰ ਅੰਦਰਲੇ ਪਰਿਵਾਰਾਂ ਨੂੰ ਮਾਲਕੀ ਹੱਕ ਦੇਣ,ਗੁਲਾਬੀ ਸੁੰਡੀ ਕਾਰਨ ਨੁਕਸਾਨੇ ਨਰਮਾ ਦਾ ਮਜਦੂਰਾਂ ਨੂੰ ਮੁਆਵਜਾ ਦੇਣ ਆਦਿ ਮੰਗਾਂ ਨੂੰ ਲੈਕੇ 12 ਸਤੰਬਰ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਵਿਖੇ ਰਿਹਾਇਸ ਅੱਗੇ ਲਾਏ ਜਾ ਰਹੇ ਤਿੰਨ ਰੋਜਾ ਮੋਰਚੇ ‘ਚ ਹਜਾਰਾਂ ਮਜਦੂਰ ਸਾਮਲ ਹੋਣਗੇ। ਇਹ ਜਾਣਕਾਰੀ ਪੰਜਾਬ ਖੇਤ ਮਜਦੂਰ ਯੂਨੀਅਨ ਦੀ ਇੱਥੇ ਟੀਚਰ ਹੋਮ ਬਠਿੰਡਾ ਵਿਖੇ ਹੋਈ ਸੂਬਾ ਕਮੇਟੀ ਮੀਟਿੰਗ ਤੋਂ ਬਾਅਦ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਤੇ ਸੂਬਾ ਵਿੱਤ ਸਕੱਤਰ ਹਰਮੇਸ ਮਾਲੜੀ ਵੱਲੋਂ ਦਿੱਤੀ ਗਈ। ਉਹਨਾਂ ਦੱਸਿਆ ਕਿ ਮੀਟਿੰਗ ਚ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਬਲਵੰਤ ਸਿੰਘ ਬਾਘਾਪੁਰਾਣਾ, ਗੁਰਪਾਲ ਸਿੰਘ ਨੰਗਲ ਤੇ ਮੇਜਰ ਸਿੰਘ ਕਾਲੇਕੇ ਵੀ ਮੌਜੂਦ ਸਨ। ਮੀਟਿੰਗ ਚ ਪੁੱਜੀਆਂ ਰਿਪੋਰਟਾਂ ਦੇ ਅਧਾਰ ਤੇ ਮਜਦੂਰ ਆਗੂਆਂ ਨੇ ਦੱਸਿਆ ਕਿ ਭਗਵੰਤ ਮਾਨ ਦੀ ਸਰਕਾਰ ਵੱਲੋਂ ਖੇਤ ਮਜਦੂਰਾਂ ਨੂੰ ਪੂਰੀ ਤਰ੍ਹਾਂ ਅੱਖੋਂ ਪਰੋਖੇ ਕਰਨ ਕਰਕੇ ਮਜਦੂਰਾਂ ਚ ਆਪ ਸਰਕਾਰ ਖ?ਿਲਾਫ ਸਖਤ ਰੋਸ ਪਾਇਆ ਜਾ ਰਿਹਾ ਹੈ ਅਤੇ ਉਹ ਪਰਿਵਾਰਾਂ ਸਮੇਤ ਸਰਕਾਰ ਖ?ਿਲਾਫ ਲੱਗ ਰਹੇ ਮੋਰਚੇ ਚ ਸਾਮਲ ਹੋਣਗੇ। ਮੀਟਿੰਗ ਦੌਰਾਨ 12 ਸਤੰਬਰ ਤੋਂ ਸੰਗਰੂਰ ਵਿਖੇ ਲਾਏ ਜਾ ਰਹੇ ਮੋਰਚੇ ਦੀ ਤਿਆਰੀ ਸਬੰਧੀ ਚੱਲ ਰਹੀ ਲਾਮਬੰਦੀ ਮੁਹਿੰਮ ਨੂੰ ਹੋਰ ਤੇਜ ਕਰਨ ਲਈ ਪਿੰਡਾਂ ਅੰਦਰ ਵਿਸਾਲ ਮੀਟਿੰਗਾਂ, ਰੈਲੀਆਂ ਤੇ ਮਾਰਚ ਕਰਨ ਅਤੇ ਲੰਗਰ ਲਈ ਰਾਸਨ ਇਕੱਠਾ ਕਰਨ ਦਾ ਫੈਸਲਾ ਲਿਆ ਗਿਆ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਵਿਖੇ ਰਿਹਾਇਸ ਅੱਗੇ ਲਾਏ ਜਾ ਰਹੇ ਮੋਰਚੇ ਦੌਰਾਨ ਸਿੱਖਿਆ ਤੇ ਸਿਹਤ ਸੇਵਾਵਾਂ ਯਕੀਨੀ ਬਣਾਉਣ ਅਤੇ ਦਲਿਤਾਂ ‘ਤੇ ਜਗੀਰੂ ਜਬਰ ਬੰਦ ਕਰਨ , ਔਰਤਾਂ ਨੂੰ ਪ੍ਰਤੀ ਮਹੀਨਾ ਇੱਕ ਹਜਾਰ ਰੁਪਏ ਦੇਣ ਸਮੇਤ ਸਾਰੀਆਂ ਚੋਣ ਗਰੰਟੀਆਂ ਲਾਗੂ ਕਰਨ ,ਬੁਢਾਪਾ ਵਿਧਵਾ ਪੈਨਸਨ 5000 ਰੁਪਏ ਦੇਣ ਤੇ ਉਮਰ ਦੀ ਹੱਦ ਔਰਤਾਂ ਲਈ 55 ਸਾਲ ਤੇ ਮਰਦਾਂ ਲਈ 58 ਸਾਲ ਕਰਨ , ਵਿਦਿਆਰਥੀਆਂ ਦੇ ਰੁਕੇ ਹੋਏ ਵਜੀਫੇ ਜਾਰੀ ਕਰਨ, ਅੰਦੋਲਨਾਂ ਦੌਰਾਨ ਮਜਦੂਰਾਂ ਕਿਸਾਨਾਂ ‘ਤੇ ਬਣੇ ਕੇਸ ਵਾਪਿਸ ਲੈਣ ਅਤੇ ਜਮੀਨੀ ਹੱਦਬੰਦੀ ਕਾਨੂੰਨ ਲਾਗੂ ਕਰਕੇ ਵਾਧੂ ਨਿਕਲਦੀਆਂ ਜਮੀਨਾਂ ਦੀ ਵੰਡ ਮਜਦੂਰਾਂ ਤੇ ਗਰੀਬ ਕਿਸਾਨਾਂ ‘ਚ ਕਰਨ ਦੀ ਮੰਗ ਵੀ ਕੀਤੀ ਜਾਵੇਗੀ।
ਪਾਵਰਕਾਮ ਵੱਲੋਂ ਝੀਂਗਾ ਮੱਛੀ ਫਾਰਮਿੰਗ ਵਿਚ ਬਿਜਲੀ ਦੇ ਕੁਨੈਕਸ਼ਨਾਂ ਦੀ ਕੀਤੀ ਗਈ ਜਾਂਚ
ਵਾਧੂ ਲੋਡ ਦੇ ਬਿਜਲੀ ਚੋਰੀ ਦੇ ਕਈ ਮਾਮਲੇ ਆਏ ਸਾਹਮਣੇ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 31 ਅਗਸਤ: ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੀਆਂ ਆਪ੍ਰੇਸ਼ਨ ਅਤੇ ਇਨਫੋਰਸਮੈਂਟ ਵਿੰਗ ਦੀਆਂ ਟੀਮਾਂ ਵੱਲੋਂ ਝੀਂਗਾ ਮੱਛੀ ਪਾਲਣ ਉਦਯੋਗ ਵਿੱਚ ਕੀਤੀ ਗਈ ਛਾਪੇਮਾਰੀ ਦੌਰਾਨ ਬਿਜਲੀ ਕੁਨੈਕਸ਼ਨਾਂ ਦਾ ਵਾਧੂ ਲੋਡ ਇਸਤੇਮਾਲ ਕਰਨ ਅਤੇ ਇਸਦੀ ਚੋਰੀ ਕਰਨ ਸੰਬੰਧੀ ਕਈ ਮਾਮਲੇ ਸਾਹਮਣੇ ਹਨ।ਵੈਸਟ ਜ਼ੋਨ ਬਠਿੰਡਾ ਦੇ ਚੀਫ ਇੰਜਨੀਅਰ ਇੰਜ. ਪੁਨਰਦੀਪ ਸਿੰਘ ਬਰਾੜ ਨੇ ਦੱਸਿਆ ਕਿ ਵਿਭਾਗ ਦੇ ਆਪ੍ਰੇਸ਼ਨ ਅਤੇ ਇਨਫੋਰਸਮੈਂਟ ਵਿੰਗ ਨੇ ਟੀਮਾਂ ਵੱਲੋਂ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਹੈ।ਇਸ ਲੜੀ ਹੇਠ ਅਬੋਹਰ ਡਿਵੀਜਨ ਵਿੱਚ ਕੁੱਲ 53 ਝੀਂਗਾ ਮੱਛੀ ਦੀ ਫਾਰਮਿੰਗ ਸਬੰਧੀ ਬਿਜਲੀ ਦੇ ਕੁਨੈਕਸ਼ਨਾਂ ਦੀ ਜਾਂਚ ਕੀਤੀ ਗਈ, ਤਾਂ ਉਨ੍ਹਾਂ ਵਿੱਚੋਂ 23 ਕੁਨੈਕਸ਼ਨ ਓਵਰਲੋਡ ਅਤੇ ਇਕ ਮਾਮਲਾ ਚੋਰੀ ਦਾ ਪਾਇਆ ਗਿਆ।ਇਸੇ ਤਰ੍ਹਾਂ ਮਲੋਟ ਸਬ ਡਿਵੀਜ਼ਨ ਅਧੀਨ ਆਪ੍ਰੇਸ਼ਨ ਵਿੰਗ ਦੀਆਂ ਟੀਮਾਂ ਵੱਲੋਂ ਸਬ ਅਰਬਨ, ਅਰਨੀਵਾਲਾ, ਅਬੁਲਖੁਰਾਨਾ ਅਤੇ ਸ਼ਹਿਰੀ ਇਲਾਕਿਆਂ ਵਿੱਚ ਕੁੱਲ 183 ਕੁਨੈਕਸ਼ਨਾਂ ਦੀ ਕੀਤੀ ਗਈ ਜਾਂਚ ਦੌਰਾਨ 53 ਕੇਸ ਵਾਧੂ ਰੋਡ ਅਤੇ ਬਿਜਲੀ ਚੋਰੀ ਦੇ ਪਾਏ ਗਏ। ਇਨਫੋਰਸਮੈਂਟ ਵਿੰਗ ਦੀਆਂ ਟੀਮਾਂ ਵੱਲੋਂ ਅਬੁਲਖੁਰਾਨਾ ਅਤੇ ਸਬ ਅਰਬਨ ਇਲਾਕਿਆਂ ਵਿੱਚ 8 ਕੁਨੈਕਸ਼ਨਾਂ ਦੀ ਜਾਂਚ ਕੀਤੀ ਗਈ ਤੇ ਤਿੰਨ ਵਿੱਚ ਵਾਧੂ ਲੋਡ ਵਰਤੇ ਜਾਣ ਤੇ ਚੋਰੀ ਦੇ ਮਾਮਲੇ ਸਾਹਮਣੇ ਆਏ।
ਇਸੇ ਤਰ੍ਹਾਂ ਫਾਜ਼ਿਲਕਾ ਸਬ ਡਿਵੀਜ਼ਨ ਅਧੀਨ ਕੁੱਲ 28 ਕੁਨੈਸ਼ਨ ਜਾਂਚੇ ਗਏ ਜਿਨ੍ਹਾਂ ਵਿਚੋਂ 7 ਚ ਓਵਰਲੋਡ ਪਾਇਆ ਗਿਆ।ਉਨ੍ਹਾਂ ਦੱਸਿਆ ਕਿ ਇਨ੍ਹਾਂ ਵਾਧੂ ਬਿਜਲੀ ਦੇ ਲੋਡ ਅਤੇ ਬਿਜਲੀ ਚੋਰੀ ਸਬੰਧੀ ਮਾਮਲਿਆਂ ਵਿੱਚ ਵਿਭਾਗ ਵੱਲੋਂ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।
“ਖੇਡਾਂ ਵਤਨ ਪੰਜਾਬ ਦੀਆਂ“ ਦੌਰਾਨ ਖਿਡਾਰੀਆਂ ਨੂੰ ਨਹੀਂ ਆਉਣ ਦਿੱਤੀ ਜਾਵੇ ਕੋਈ ਸਮੱਸਿਆ: ਡੀਸੀ
ਅਗਾਊਂ ਤਿਆਰੀਆਂ ਸਬੰਧੀ ਕੀਤੀ ਸਮੀਖਿਆ ਬੈਠਕ
ਸੁਖਜਿੰਦਰ ਮਾਨ
ਬਠਿੰਡਾ, 31 ਅਗਸਤ : ਸੂਬਾ ਸਰਕਾਰ ਵਲੋਂ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਤਹਿਤ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਤੇ ਬਲਾਕ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਦੀ ਸ਼ੁਰੂਆਤ 1 ਤੋਂ 6 ਸਤੰਬਰ ਤੱਕ ਤੇ ਜ਼ਿਲ੍ਹਾ ਪੱਧਰੀ ਖੇਡਾਂ 12 ਤੋਂ 22 ਸਤੰਬਰ ਤੱਕ ਹੋ ਰਹੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਖੇਡਾਂ ਦੀਆਂ ਅਗਾਊਂ ਤਿਆਰੀਆਂ ਸਬੰਧੀ ਕੀਤੀ ਗਈ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਦੌਰਾਨ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਬਲਾਕਾਂ ਨਾਲ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਅਤੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਨੂੰ ਕਿਹਾ ਕਿ ਖਿਡਾਰੀਆਂ ਲਈ ਪੀਣ ਵਾਲੇ ਪਾਣੀ ਦੇ ਵਿਸ਼ੇਸ਼ ਪ੍ਰਬੰਧ ਕੀਤੇ ਜਾਣ। ਉਨ੍ਹਾਂ ਸਿਵਲ ਸਰਜਨ ਨੂੰ ਕਿਹਾ ਕਿ ਸਾਰੇ ਬਲਾਕਾਂ ਵਿੱਚ ਖੇਡਾਂ ਵਾਲੇ ਸਥਾਨਾਂ ਤੇ ਮੈਡੀਕਲ ਟੀਮਾਂ ਦਾ ਖਾਸ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣ ਤਾਂ ਖੇਡਾਂ ਨੂੰ ਸਫ਼ਲਤਾਪੂਰਵਕ ਨੇਪਰੇ ਚਾੜਿਆ ਜਾ ਸਕੇ। ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਅੱਗੇ ਹੋਰ ਦੱਸਿਆ ਕਿ ਬਲਾਕ ਪੱਧਰੀ ਇਹ ਖੇਡਾਂ ਬਠਿੰਡਾ, ਮੌੜ, ਭਗਤਾ ਭਾਈਕਾ, ਨਥਾਣਾ ਅਤੇ ਰਾਮਪੁਰਾ ਵਿਖੇ 1 ਤੋਂ 3 ਸਤੰਬਰ ਨੂੰ ਅਤੇ ਬਲਾਕ ਤਲਵੰਡੀ ਸਾਬੋ, ਗੋਨਿਆਣਾ, ਫੂਲ ਤੇ ਸੰਗਤ ਵਿਖੇ 4 ਤੋਂ 6 ਸਤੰਬਰ ਨੂੰ ਨਿਰਧਾਰਿਤ ਕੀਤੇ ਗਏ ਸਥਾਨਾਂ ਤੇ ਹੋਣਗੀਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ, ਕਮਿਸ਼ਨਰ ਨਗਰ ਨਿਗਮ ਮੈਡਮ ਪਲਵੀ, ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਐਸਡੀਐਮ ਬਠਿੰਡਾ ਮੈਡਮ ਇਨਾਯਤ, ਐਸਡੀਐਮ ਤਲਵੰਡੀ ਸਾਬੋ ਕੰਵਰਜੀਤ ਸਿੰਘ, ਐਸਡੀਐਮ ਮੌੜ ਸ਼੍ਰੀ ਵਰਿੰਦਰ ਸਿੰਘ, ਐਸਡੀਐਮ ਰਾਮਪੁਰਾ ਸ਼੍ਰੀ ਓਮ ਪ੍ਰਕਾਸ਼, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਮੈਡਮ ਨੀਰੂ ਗਰਗ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ. ਮੇਵਾ ਸਿੰਘ, ਉਪ ਜ਼ਿਲ੍ਹਾ ਸਿੱਖਿਅ ਅਫ਼ਸਰ ਸ. ਇਕਬਾਲ ਸਿੰਘ ਬੁੱਟਰ, ਜ਼ਿਲ੍ਹਾ ਖੇਡ ਅਫ਼ਸਰ ਸ. ਰੁਪਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਬਲਾਕਾਂ ਨਾਲ ਸਬੰਧਤ ਬੀਡੀਪੀਓਜ਼ ਆਦਿ ਹਾਜ਼ਰ ਸਨ।
ਯੂ.ਜੀ.ਸੀ. ਤਨਖਾਹ ਸਕੇਲਾਂ ਅਨੁਸਾਰ ਤਨਖਾਹ ਵਧਾਉਣ ਦਾ ਮੁੱਦਾ ਜਲਦੀ ਹੀ ਮੁੱਖ ਮੰਤਰੀ ਨਾਲ ਵਿਚਾਰਿਆ ਜਾਵੇਗਾ: ਚੀਮਾ
ਵਿੱਤ ਮੰਤਰੀ ਵੱਲੋਂ ਕਾਲਜ, ਯੂਨੀਵਰਸਿਟੀ ਅਧਿਆਪਕ ਯੂਨੀਅਨਾਂ ਨੂੰ ਭਰੋਸਾ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 31 ਅਗਸਤ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਅਤੇ ਚੰਡੀਗੜ੍ਹ ਦੀਆਂ ਯੂਨੀਵਰਸਿਟੀਆਂ ਤੇ ਕਾਲਜਾਂ ਦੀਆਂ ਅਧਿਆਪਕ ਯੂਨੀਅਨਾਂ ਨੂੰ ਭਰੋਸਾ ਦਿੱਤਾ ਕਿ ਉਹ ਉਚੇਰੀ ਸਿੱਖਿਆ ਅਤੇ ਭਾਸਾਵਾਂ ਮੰਤਰੀ ਗੁਰਮੀਤ ਸਿੰਘ ਹੇਅਰ ਨਾਲ ਜਲਦੀ ਹੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲ ਕੇ ਯੂਨੀਵਰਸਿਟੀ ਗ੍ਰਾਂਟ ਕਮਿਸਨ (ਯੂਜੀਸੀ) ਦੁਆਰਾ ਕੀਤੀਆਂ ਸਿਫਾਰਸਾਂ ਅਨੁਸਾਰ ਤਨਖਾਹਾਂ ਵਧਾਉਣ ਦੀ ਉਹਨਾਂ ਦੀ ਮੰਗ ‘ਤੇ ਚਰਚਾ ਕਰਨਗੇ।ਅੱਜ ਇੱਥੇ ਮਗਸੀਪਾ ਵਿਖੇ ਹੋਈ ਉੱਚ ਪੱਧਰੀ ਮੀਟਿੰਗ ਦੌਰਾਨ ਦੋਵਾਂ ਮੰਤਰੀਆਂ ਨੇ ਪੰਜਾਬ ਅਤੇ ਚੰਡੀਗੜ੍ਹ ਦੀਆਂ ਵੱਖ-ਵੱਖ ਕਾਲਜਾਂ ਅਤੇ ਯੂਨੀਵਰਸਿਟੀਆਂ ਦੀਆਂ ਅਧਿਆਪਕ ਯੂਨੀਅਨਾਂ ਦੇ ਨੁਮਾਇੰਦਿਆਂ ਵੱਲੋਂ ਉਠਾਈਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ। ਯੂਨੀਅਨਾਂ ਵੱਲੋਂ ਉਠਾਈ ਗਈ ਮੰਗ ਦੇ ਵਿੱਤੀ ਪ੍ਰਭਾਵ ਨੂੰ ਸਾਂਝਾ ਕਰਦਿਆਂ, ਵਿੱਤ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਸੌੜੀਆਂ ਨੀਤੀਆਂ ਕਾਰਨ ਸੂਬਾ ਵਿੱਤੀ ਬੋਝ ਹੇਠ ਦੱਬਿਆ ਹੋਇਆ ਹੈ ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਅਤੇ ਸਿਹਤ ਖੇਤਰ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸ ਤੱਥ ਤੋਂ ਵੀ ਜਾਣੂ ਹੈ ਕਿ ਯੂਨੀਵਰਸਿਟੀਆਂ ਅਤੇ ਕਾਲਜਾਂ ਦੇ ਅਧਿਆਪਕਾਂ ਲਈ ਯੂ.ਜੀ.ਸੀ ਦੀਆਂ ਸਿਫਾਰਸ਼ਾਂ ਅਨੁਸਾਰ ਤਨਖਾਹ ਸਕੇਲ ਜਿਆਦਾਤਰ ਰਾਜਾਂ ਵੱਲੋਂ ਲਾਗੂ ਕਰ ਦਿੱਤੇ ਗਏ ਹੋਏ ਹਨ। ਮੁੱਖ ਮੰਤਰੀ ਵੱਲੋਂ ਵਿਧਾਨ ਸਭਾ ਅੰਦਰ ਕੀਤੀ ਗਈ ਵਚਨਬੱਧਤਾ ਨੂੰ ਦੁਹਰਾਉਂਦਿਆਂ ਦੋਵਾਂ ਮੰਤਰੀਆਂ ਨੇ ਕਿਹਾ ਕਿ ਉਨ੍ਹਾਂ ਖੁਦ ਇਸ ਮੁੱਦੇ ‘ਤੇ ਡੂੰਘਾਈ ਨਾਲ ਵਿਚਾਰ ਵਟਾਂਦਰਾ ਕਰਨ ਲਈ ਯੂਨੀਅਨਾਂ ਨਾਲ ਇਹ ਮੀਟਿੰਗ ਬੁਲਾਈ ਹੈ ਕਿਉਂਕਿ ਮੁੱਖ ਮੰਤਰੀ ਪਹਿਲਾਂ ਹੀ ਇਸ ਮੁੱਦੇ ਬਾਰੇ ਆਪਣੀ ਇੱਛਾ ਜਾਹਰ ਕਰ ਚੁੱਕੇ ਹਨ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਉਚੇਰੀ ਸਿੱਖਿਆ ਜਸਪ੍ਰੀਤ ਤਲਵਾੜ, ਵਿਸੇਸ ਸਕੱਤਰ ਵਿੱਤ ਮੋਹਿਤ ਤਿਵਾੜੀ ਅਤੇ ਡੀ.ਪੀ.ਆਈ.ਕਾਲਜ ਰਾਜੀਵ ਗੁਪਤਾ ਵੀ ਹਾਜਰ ਸਨ।
ਹੁਣ ਪੰਚਾਇਤੀ ਨੁਮਾਇੰਦਾ ਔਰਤਾਂ ਦੇ ਪਤੀ ਤੇ ਪੁੱਤਰ ਨਹੀਂ ਹੋਣਗੇ ਸਰਕਾਰੀ ਮੀਟਿੰਗ ਵਿਚ ਸ਼ਾਮਲ
ਪੰਚਾਇਤੀ ਰਾਜ ਸੰਸਥਾਵਾਂ ਦੇ ਇਸਤਰੀ ਅਹੁਦੇਦਾਰਾਂ ਦੇ ਪਤੀ/ਪੁੱਤਰ ਜਾਂ ਹੋਰ ਪਰਿਵਾਰਕ ਮੈਂਬਰ ਮੀਟਿੰਗ ਵਿੱਚ ਹਿੱਸਾ ਲੈਂਦਾ ਪਾਇਆ ਗਿਆ ਤਾਂ ਹੋਵੇਗੀ ਸਖਤ ਕਾਰਵਾਈ: ਕੁਲਦੀਪ ਸਿੰਘ ਧਾਲੀਵਾਲ
ਸੁਖਜਿੰਦਰ ਮਾਨ
ਚੰਡੀਗੜ੍ਹ, 31 ਅਗਸਤ: ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸੂਬੇ ਦੀਆਂ ਪੰਚਾਇਤਾਂ ਵਿੱਚ ਚੁਣੀਆਂ ਗਈਆਂ ਮਹਿਲਾ ਪ੍ਰਤੀਨਿਧੀਆਂ ਨੂੰ ਸਸਕਤ ਕਰਨ ਅਤੇ ਪੇਂਡੂ ਵਿਕਾਸ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਮਜਬੂਤ ਕਰਨ ਦੇ ਮਨੋਰਥ ਨਾਲ ਪੰਚਾਇਤੀ ਰਾਜ ਸੰਸਥਾਵਾਂ ਦੇ ਇਸਤਰੀ ਅਹੁਦੇਦਾਰਾਂ ਦੇ ਪਤੀਆਂ/ਪੁੱਤਰਾਂ ਜਾਂ ਹੋਰ ਪਰਿਵਾਰਕ ਮੈਂਬਰਾਂ ਵਲੋਂ ਮੀਟਿੰਗ ਵਿੱਚ ਸਾਮਿਲ ਹੋਣ ਅਤੇ ਹਸਤਾਖਰ ਕਰਨ ਦੀ ਪ੍ਰਥਾ ਖਤਮ ਕਰ ਦਿੱਤੀ ਗਈ ਹੈ।ਅੱਜ ਇੱਥੇ ਪੱਤਰਕਾਰ ਸੰਮੇਲਨ ਮੌਕੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬੇ ਦੇ ਪੈਂਡੂ ਵਿਕਾਸ ਅਤੇ ਪੰਚਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਡਵੀਜਨਲ ਡਿਪਟੀ ਡਾਇਰੈਕਟਰ, ਪੰਚਾਇਤ, ਵਧੀਕ ਡਿਪਟੀ ਕਮਿਸਨਰ, ਵਿਕਾਸ, ਜਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ, ਉੱਪ ਮੁੱਖ ਕਾਰਜਕਾਰੀ ਅਫਸਰ, ਜਿਲ੍ਹਾ ਪ੍ਰੀਸਦ, ਬਲਾਕ ਵਿਕਾਸ ਅਤੇ ਪੰਚਾਇਤ ਅਫਸਰਾਂ ਨੂੰ ਇਸ ਸਬੰਧੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਜੇਕਰ ਕੋਈ ਇੰਨਾਂ ਹਦਾਇਤਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਉਸ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੇਂਡੂ ਵਿਕਾਸ ਮੰਤਰੀ ਨੇ ਸਪੱਸ਼ਟ ਕਿਹਾ ਕਿ ਪੰਚਾਇਤੀ ਰਾਜ ਸੰਸਥਾਵਾਂ ਦੀਆਂ ਮੀਟਿੰਗਾਂ ਵਿੱਚ ਕਿਸੇ ਵੀ ਇਸਤਰੀ ਦੇ ਪਤੀ/ਪੁੱਤਰ ਜਾਂ ਕਿਸੇ ਹੋਰ ਪਰਿਵਾਰਕ ਮੈਂਬਰ ਨੂੰ ਉਸ ਦੀ ਥਾਂ ਤੇ ਮੀਟਿੰਗ ਵਿੱਚ ਭਾਗ ਨਾ ਲੈਣ ਦਿੱਤਾ ਜਾਣ ਸਬੰਧੀ ਕਈ ਬਾਰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਪ੍ਰੰਤੂ ਇਸ ਦੇ ਬਾਵਜੂਦ ਵੀ ਇਹ ਵੇਖਣ ਵਿੱਚ ਆਇਆ ਹੈ ਕਿ ਜਦੋਂ ਵੀ ਚੁਣੀਆਂ ਹੋਈਆਂ ਜਿਲ੍ਹਾ ਪ੍ਰੀਸਦਾਂ, ਪੰਚਾਇਤ ਸੰਮਤੀਆਂ ਅਤੇ ਗ੍ਰਾਮ ਪੰਚਾਇਤਾਂ ਦੀ ਕੋਈ ਮੀਟਿੰਗ ਹੁੰਦੀ ਹੈ ਤਾਂ ਮੀਟਿੰਗ ਵਿੱਚ ਚੁਣੇ ਹੋਏ ਇਸਤਰੀ ਅਹੁਦੇਦਾਰਾਂ ਦੀ ਥਾਂ ਉਸ ਦਾ ਪਤੀ ਜਾਂ ਹੋਰ ਕੋਈ ਪਰਿਵਾਰਕ ਮੈਂਬਰ ਹਾਜਰ ਹੁੰਦੇ ਹਨ। ਜਦੋਂਕਿ ਚੁਣੇ ਹੋਏ ਨੁਮਾਇੰਦਿਆਂ ਵਲੋਂ ਖੁਦ ਮੀਟਿੰਗ ਵਿੱਚ ਭਾਗ ਲੈਣਾ ਜਰੂਰੀ ਹੁੰਦਾ ਹੈ।
ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਸ ਸਬੰਧੀ ਸਬੰਧਤ ਅਫਸਰਾਂ ਨੂੰ ਮੁੜ ਹਦਾਇਤ ਕੀਤੀ ਗਈ ਹੈ ਕਿ ਇਸ ਗਲਤ ਪ੍ਰਥਾ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕੀਤਾ ਜਾਵੇ। ਇਸ ਦੇ ਨਾਲ ਹੀ ਇਹ ਯਕੀਨੀ ਬਣਾਇਆ ਜਾਵੇ ਕਿ ਜਦੋਂ ਵੀ ਪੰਚਾਇਤਾਂ ਵਲੋਂ ਜਾਂ ਵਿਭਾਗ ਵਲੋਂ ਕੋਈ ਮੀਟਿੰਗ ਕੀਤੀ ਜਾਂਦੀ ਹੈ ਤਾਂ ਮੀਟਿੰਗ ਵਿੱਚ ਚੁਣੇ ਹੋਏ ਇਸਤਰੀ ਅਹੁਦੇਦਾਰਾਂ ਦੀ ਸਰਗਰਮ ਸਮੂਲੀਅਤ ਹੋਵੇ ਅਤੇ ਕੋਈ ਵੀ ਹੋਰ ਪਰਿਵਾਰਕ ਮੈਂਬਰ ਉਸ ਦੀ ਥਾਂ ਮੀਟਿੰਗ ਵਿੱਚ ਹਿੱਸਾ ਨਾ ਲਵੇ।ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਕਿਹਾ ਕਿ ਜੇਕਰ ਭਵਿੱਖ ਵਿੱਚ ਕੋਈ ਅਜਿਹਾ ਕੇਸ ਧਿਆਨ ਵਿੱਚ ਆਇਆ ਕਿਸੇ ਇਸਤਰੀ ਅਹੁਦੇਦਾਰ ਦੀ ਥਾਂ ਉਸ ਦੇ ਪਤੀ/ਪੁੱਤਰ ਜਾਂ ਕੋਈ ਹੋਰ ਪਰਿਵਾਰਕ ਮੈਂਬਰ ਮੀਟਿੰਗ ਵਿੱਚ ਹਿੱਸਾ ਲੈਂਦਾ ਹੈ ਤਾਂ ਸਬੰਧਤ ਅਹੁਦੇਦਾਰ ਅਤੇ ਸਬੰਧਤ ਅਧਿਕਾਰੀ/ਕਰਮਚਾਰੀ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਕੇਂਦਰ ਨੇ ਈ-ਕੇ.ਵਾਈ.ਸੀ ਰਾਹੀਂ ਪ੍ਰਧਾਨ ਮੰਤਰੀ ਕਿਸਾਨ ਨਿਧੀ ਯੋਜਨਾ ਨਾਲ ਜੁੜਨ ਲਈ ਇੱਕ ਮਹੀਨੇ ਦਾ ਸਮਾਂ ਵਧਾਇਆ
ਸੂਬੇ ਦੇ 44 ਫੀਸਦੀ ਕਿਸਾਨ ਈ-ਕੇ.ਵਾਈ.ਸੀ ਰਾਹੀਂ ਰਜਿਸਟਰ ਕੀਤੇ ਜਾ ਚੁੱਕੇ ਹਨ, ਬਾਕੀ ਇੱਕ ਮਹੀਨੇ ਦੇ ਅੰਦਰ ਰਜਿਸਟਰ ਕਰ ਦਿੱਤੇ ਜਾਣਗੇ: ਕੁਲਦੀਪ ਸਿੰਘ ਧਾਲੀਵਾਲ
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਕੀਤੀ ਵੀਡੀਓਕਾਨਫਰੰਸ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 31 ਅਗਸਤ: ਸੂਬੇ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਵਲੋਂ ਪ੍ਰਧਾਨ ਮੰਤਰੀ ਕਿਸਾਨ ਨਿਧੀ ਯੋਜਨਾ ਸਬੰਧੀ ਕੀਤੀ ਗਈ ਵੀਡੀਓ-ਕਾਨਫਰੰਸ ਮੀਟਿੰਗ ਵਿਚ ਭਾਗ ਲਿਆ।ਕੁਲਦੀਪ ਸਿੰਘ ਧਾਲੀਵਾਲ ਨੇ ਮੀਟਿੰਗ ਦੌਰਾਨ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸੂਬੇ ਵਿਚ 44 ਫੀਸਦੀ ਕਿਸਾਨ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦਾ ਲਾਭ ਲੈਣ ਲਈ ਈ-ਕੇ.ਵਾਈ.ਸੀ ਰਾਹੀਂ ਰਜਿਸਟਰ ਕੀਤੇ ਜਾ ਚੁੱਕੇ ਹਨ।ਉਨਾਂ ਨਾਲ ਹੀ ਦੱਸਿਆ ਕਿ ਸੂਬੇ ਵਿਚ ਝੋਨੇ ਅਤੇ ਨਰਮੇ ਦਾ ਸੀਜਨ ਹੋਣ ਕਾਰਨ ਇਸ ਕੰਮ ਦੀ ਰਫਤਾਰ ਵਿਚ ਥੋੜੀ ਕਮੀ ਆਈ ਸੀ, ਜਿਸ ਬਾਰੇ ਉਨ੍ਹਾਂ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਨਿਧੀ ਯੋਜਨਾ ਨਾਲ ਈ-ਕੇ.ਵਾਈ.ਸੀ ਰਾਹੀਂ ਰਜਿਸਟਰ ਕਰਨ ਲਈ ਇੱਕ ਮਹੀਨੇ ਦਾ ਸਮਾਂ ਵਧਾਇਆ ਜਾਵੇ।ਜਿਸ ਨੂੰ ਪ੍ਰਵਾਨ ਕਰਦਿਆਂ ਕੇਂਦਰੀ ਖੇਤੀਬਾੜੀ ਮੰਤਰੀ ਨੇ 30 ਸਤੰਬਰ ਤੱਕ ਇਹ ਕੰਮ ਮੁਕੰਮਲ ਕਰਨ ਲਈ ਕਿਹਾ ਹੈ।ਜਿਸਕਰਯੋਗ ਹੈ ਕਿ ਸਾਲ 2019 ਵਿਚ ਕਿਸਾਨਾਂ ਨੂੰ ਹਰ ਚਾਰ ਮਹੀਨੇ ਬਾਅਦ 2 ਹਜ਼ਾਰ ਰੁਪਏ ਦਾ ਲਾਭ ਦੇਣ ਲਈ ਕੇਂਦਰ ਸਰਕਾਰ ਵਲੋਂ ਪ੍ਰਧਾਨ ਮੰਤਰੀ ਕਿਸਾਨ ਨਿਧੀ ਯੋਜਨਾ ਲਾਗੂ ਕੀਤੀ ਗਈ ਸੀ।ਪੰਜਾਬ ਦੇ 17.50 ਲੱਖ ਕਿਸਾਨ ਇਸ ਸਕੀਮ ਅਧੀਨ ਰਜਿਸਟਰ ਹਨ, ਜਿੰਨਾਂ ਨੂੰ ਇਸ ਸਕੀਮ ਦਾ ਲਾਭ ਮਿਲ ਰਿਹਾ ਹੈ।ਪਰ ਕੇਂਦਰ ਸਰਕਾਰ ਨੇ ਇਸ ਸਕੀਮ ਅਧੀਨ ਰਜਿਸਟਰ ਕਿਸਾਨਾਂ ਦੀ ਮੁੜ ਤੋਂ ਸਮੀਖਿਆ ਕਰਨ ਲਈ ਸਾਰੇ ਰਾਜਾਂ ਨੂੰ ਆਦੇਸ਼ ਦਿੱਤੇ ਹਨ ਤਾਂ ਜੋ ਸਿਰਫ ਯੋਗ ਲਾਭਪਾਤਰੀਆਂ ਨੂੰ ਹੀ ਇਸ ਸਕੀਮ ਦਾ ਲਾਭ ਮਿਲ ਸਕੇ।ਪੰਜਾਬ ਦੇ 44 ਫੀਸਦੀ ਕਿਸਾਨਾਂ ਨੂੰ ਮੁੜ ਤੋਂ ਇਸ ਸਕੀਮ ਦੇ ਤਹਿਤ ਈ-ਕੇ.ਵਾਈ.ਸੀ ਰਾਹੀਂ ਰਜਿਸਟਰ ਕਰਵਾ ਦਿੱਤਾ ਗਿਆ ਹੈ।ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਨੇ ਅਪੀਲ ਕੀਤੀ ਹੈ ਕਿ ਸੂਬੇ ਦੇ ਕਿਸਾਨ ਇਸ ਸਕੀਮ ਦਾ ਲਾਭ ਲੈਣ ਲਈ ਭਾਰਤ ਸਰਕਾਰ ਵਲੋਂ ਸਥਾਪਤ ਕੀਤੇ ਗਏ ਕਾਮਨ ਸਰਵਿਸ ਸੈਂਟਰਾਂ ‘ਤੇ ਜਾ ਕੇ ਈ-ਕੇ.ਵਾਈ.ਸੀ ਰਜਿਸਟਰੇਸ਼ਨ ਕਰਵਾਉਣ ਜਾਂ ਆਨਲਾਈਨ ਪੋਰਟਲ ‘ਤੇ ਜਾ ਕੇ ਖੁਦ ਰਜਿਸਟਰੇਸ਼ਨ ਕਰਵਾਉਣ।ਉਨ੍ਹਾਂ ਨਾਲ ਹੀ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤਾਂ ਜਾਰੀ ਕੀਤੀਆਂ ਕਿ ਉਹ ਇਸ ਕੰਮ ਨੂੰ ਹਰ ਹਾਲ ਵਿਚ ਸਮਾਂ ਰਹਿੰਦਿਆਂ ਪੂਰਾ ਕਰਨਾ ਯਕੀਨੀ ਬਣਾਉਣ।ਇਸ ਦੇ ਨਾਲ ਹੀ ਉਨ੍ਹਾਂ ਅਧਿਕਾਰੀਆਂ ਨੂੰ ਦਿੱਤੇ ਕਿ ਇਸ ਸਕੀਮ ਦੇ ਲਈ ਕਿਸਾਨਾਂ ਦੀਆਂ ਜ਼ਮੀਨਾਂ ਦਾ ਰਿਕਾਰਡ ਵੀ ਲਿੰਕ ਕੀਤੇ ਜਾਣ ਤਾਂ ਜੋ ਕਿਸਾਨਾਂ ਨੂੰ ਇਸ ਸਕੀਮ ਦਾ ਲਾਭ ਮਿਲ ਸਕੇ ।





