Saturday, May 16, 2026
Home Blog Page 2398

ਯਾਦਗਾਰੀ ਹੋ ਨਿਬੜੇ ਪੇਂਡੂ ਉਲੰਪਿਕ ਬਲਾਕ ਮੌੜ ਦੇ ਖੇਡ ਮੁਕਾਬਲੇ

0
ਹਲਕਾ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਨੇ ਵੰਡੇ ਜੇਤੂਆਂ ਨੂੰ ਇਨਾਮ
ਪੰਜਾਬੀ ਖਬਰਸਾਰ ਬਿਉਰੋ 
ਬਠਿੰਡਾ 31 ਅਗਸਤ: ਪੇਂਡੂ ਉਲੰਪਿਕ ਬਲਾਕ ਮੌੜ ਦੇ ਚੱਲ ਰਹੇ ਮੁਕਾਬਲਿਆਂ ਵਿੱਚ ਜੇਤੂ ਖਿਡਾਰੀਆਂ ਨੂੰ ਹਲਕਾ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਨੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡੇ।ਅਥਲੈਟਿਕ ਮੁਕਾਬਲਿਆਂ ਵਿੱਚ 10 ਕਿਲੋਮੀਟਰ  ਓਪਨ ਵਿੱਚ ਸੁਰਿੰਦਰ ਸਿੰਘ ਰਾਮਨਗਰ  ਨੇ ਪਹਿਲਾ, ਅੰਡਰ 19 ਪੰਜ ਕਿਲੋਮੀਟਰ ਵਿੱਚ ਹੈਪੀ ਸਿੰਘ ਸੰਦੋਹਾ ਨੇ ਪਹਿਲਾਂ ,.ਪੰਜ ਕਿਲੋਮੀਟਰ ਓਪਨ ਲੜਕੇ ਬੀਰਬਲ ਸਿੰਘ ਸੰਦੋਹਾ ਨੇ ਪਹਿਲਾਂ,1500  ਮੀਟਰ ਓਪਨ ਵਰਗ ਮਨਪਿੰਦਰ ਸਿੰਘ ਰਾਮਨਗਰ ਨੇ ਪਹਿਲਾ 400 ਮੀਟਰ ਓਪਨ ਵਰਗ ਬਲਦੇਵ ਸਿੰਘ ਬਘੇਰ ਮੁਹੱਬਤ ਨੇ ਪਹਿਲਾ,200ਮੀਟਰ ਮਨਦੀਪ ਸਿੰਘ ਰਾਮਨਗਰ ਨੇ ਪਹਿਲਾਂ,100 ਮੀਟਰ ਮਨਪ੍ਰੀਤ ਸਿੰਘ ਮਾਈਸਰਖਾਨਾ ਨੇ ਪਹਿਲਾ,  ਗੋਲੇ ਵਿੱਚ ਜਗਤਾਰ ਸਿੰਘ ਰਾਮਗੜ੍ਹ ਭੂੰਦੜ ਨੇ ਪਹਿਲਾ,ਡਿਸਕਸ ਗੁਰਜੀਤ ਰਾਮ ਮਾਈਸਰਖਾਨਾ ਨੇ ਪਹਿਲਾ,ਓਪਨ ਲੜਕੀਆਂ ਸੁਮਨਦੀਪ ਕੌਰ ਕੋਟਲੀ ਖੁਰਦ ਨੇ 400ਮੀਟਰ ਵਿੱਚ ਪਹਿਲਾ,200 ਮੀਟਰ ਅਮਨਦੀਪ ਕੌਰ ਕੋਟਲੀ ਖੁਰਦ ਨੇ ਪਹਿਲਾ,100ਮੀਟਰ ਸੁਮਨਦੀਪ ਕੌਰ ਕੋਟਲੀ ਖੁਰਦ ਨੇ ਪਹਿਲਾ,ਅਮਨਦੀਪ ਕੌਰ ਕੋਟਲੀ ਖੁਰਦ0200 ਮੀਟਰ ਵਿੱਚ ਪਹਿਲਾ.ਗੋਲੇ ਵਿੱਚ ਅਮਨਦੀਪ ਕੌਰ ਕੋਟਭਾਰਾ ਨੇ ਪਹਿਲਾ,ਵਾਲੀਬਾਲ  ਸ਼ੂਟਿੰਗ ਵਿਚ ਸੰਦੋਹਾ   ਨੇ ਪਹਿਲਾਂ, ਰੱਸਾਕਸੀ ਓਪਨ ਦੇ ਫਸਵੇਂ ਮੁਕਾਬਲੇ ਵਿੱਚ ਰਾਮਗੜ੍ਹ ਭੂੰਦੜ ਨੇ ਘੁੰਮਣ ਕਲਾਂ ਦੀ ਟੀਮ ਨੂੰ ਹਰਾਇਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਰਾਜਿੰਦਰ ਸਿੰਘ ਅਤੇ ਪ੍ਰਿੰਸੀਪਲ ਦਿਲਪ੍ਰੀਤ ਸਿੰਘ ਅਤੇ ਸਹਾਇਕ ਨੋਡਲ ਜਸਵਿੰਦਰ ਸਿੰਘ ਤੇ ਵਰਿੰਦਰ ਸਿੰਘ, ਲੈਕਚਰਾਰ ਭੁਪਿੰਦਰ ਸਿੰਘ ਮਾਨ, ਲੈਕਚਰਾਰ ਸਰਬਜੀਤ ਸ਼ਰਮਾ, ਲੈਕਚਰਾਰ ਕਮਲਜੀਤ ਸਿੰਘ, ਭੋਲਾ ਸਿੰਘ ਚੇਅਰਮੈਨ, ਲੈਕਚਰਾਰ ਹਰਜਿੰਦਰ ਸਿੰਘ,ਅਵਤਾਰ ਸਿੰਘ ਡੀ ਪੀ ਈ,ਕੁਲਦੀਪ ਸਿੰਘ ਡੀ ਪੀ ਈ ਘੁੰਮਣ ਕਲਾਂ,ਕਸ਼ਮੀਰ ਸਿੰਘ ਕੋਟਲੀ ਖ਼ੁਰਦ, ਗੁਰਮੀਤ ਸਿੰਘ ਬੀ.ਐਮ, ਲਖਵੀਰ ਸਿੰਘ ਡੀ ਪੀ ਈ,ਗੁਰਤੇਜ ਸਿੰਘ ਪੀ ਟੀ ਆਈ ਕੁੱਬੇ,ਜਸਵਿੰਦਰ ਸਿੰਘ ਡੀ ਪੀ ਈ ਜੋਧਪੁਰ,ਗੁਰਸ਼ਰਨ ਸਿੰਘ ਪੀ ਟੀ ਆਈ ਮਾਈਸਰਖਾਨਾ,ਅਮਨਦੀਪ ਸਿੰਘ ਡੀ ਪੀ ਆਈ ਮਾਨਸਾ,ਹਰਪਾਲ ਸਿੰਘ ਡੀ ਪੀ ਆਈ ਨੱਤ,ਰਣਜੀਤ ਸਿੰਘ ਪੀ ਟੀ ਆਈ ਚਨਾਰਥਰ,ਰਾਜਵੀਰ ਕੌਰ ਪੀ ਟੀ ਆਈ ਸੰਦੋਹਾ,ਕੁਲਦੀਪ ਕੁਮਾਰ ਪੀ.ਟੀ.ਆਈ ਭਾਈ ਬਖ਼ਤੌਰ, ਬਲਰਾਜ ਸਿੰਘ ਪੀ.ਟੀ.ਆਈ,ਨਵਦੀਪ ਕੌਰ ਡੀ ਪੀ ਈ ਮੌੜ ,ਸੋਮਾ ਵਤੀ ਪੀ.ਟੀ.ਆਈ ਰਾਮਨਗਰ,ਕੁਲਵਿੰਦਰ ਕੌਰ ਪੀ ਟੀ ਆਈ ਮੌੜ (ਗ),ਗੁਰਪਿੰਦਰ ਸਿੰਘ ਡੀ ਪੀ ਈ ਬੁਰਜ ਮਾਨਸਾ,ਬਲਰਾਜ ਸਿੰਘ ਪੀ ਟੀ ਆਈ ਜੋਧਪੁਰ ਪਾਖਰ, ਰਾਜਿੰਦਰ ਕੁਮਾਰ ਪੀ ਟੀ ਆਈ ਕੋਟ ਫੱਤਾ, ਹਰਜੀਤਪਾਲ ਸਿੰਘ ਕੋਟਭਾਰਾ,ਅਮਨਦੀਪ ਸਿੰਘ ਡੀ ਪੀ, ਰਣਜੀਤ ਸਿੰਘ, ਹਰਪ੍ਰੀਤ ਸਿੰਘ ਡਿੰਪਲ ਰਾਣੀ, ਪ੍ਰਦੀਪ ਕੁਮਾਰ,ਦੀਪਕ ਕੁਮਾਰ,ਸੁਖਜੀਤ ਕੌਰ ਐਥਲੈਟਿਕਸ ਕੋਚ,ਭੁਪਿੰਦਰ ਸਿੰਘ ਤੱਗੜ ਭੈਣੀ ਚੂਹੜ ਹਾਜ਼ਰ ਸਨ‌।

ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੀਟਿੰਗ

ਆਉਣ ਵਾਲੇ ਦਿਨਾਂ ‘ਚ ਸਾਬਕਾ ਮੁੱਖ ਮੰਤਰੀ ਨੂੰ ਅਹਿਮ ਜਿੰਮੇਵਾਰੀ ਮਿਲਣ ਦੀ ਚਰਚਾ
ਪੰਜਾਬ ਲੋਕ ਕਾਂਗਰਸ ਦੇ ਭਾਜਪਾ ’ਚ ਰਲੇਵੇਂ ਦੀ ਵੀ ਸੰਭਾਵਨਾ
ਮੀਟਿੰਗ ਦੌਰਾਨ ਰਣਇੰਦਰ ਵੀ ਰਹੇ ਮੌਜੂਦ
ਪੰਜਾਬੀ ਖ਼ਬਰਸਾਰ ਬਿਉਰੋ
ਨਵੀਂ ਦਿੱਲੀ, 30 ਅਗਸਤ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਲੋਕ ਕਾਂਗਰਸ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਨਾਲ ਰਣਇੰਦਰ ਸਿੰਘ ਵੀ ਮੌਜੂਦ ਰਹੇ। ਲੰਡਨ ’ਚੋਂ ਪਿਛਲੇ ਦਿਨੀਂ ਅਪਣੀ ਰੀੜ ਦੀ ਹੱਡੀ ਦਾ ਅਪਰੇਸ਼ਨ ਕਰਵਾ ਕੇ ਵਾਪਸ ਪਰਤੇ ਕੈਪਟਨ ਦੀ ਮੋਦੀ ਨਾਲ ਇਹ ਪਹਿਲੀ ਮੀਟਿੰਗ ਸੀ। ਸੂਤਰਾਂ ਮੁਤਾਬਕ ਕੈਪਟਨ-ਮੋਦੀ ਦੀ ਇਸ ਮੀਟਿੰਗ ਵਿਚ ਪੰਜਾਬ ਦੇ ਸਿਆਸੀ ਹਾਲਾਤਾਂ ਬਾਰੇ ਚਰਚਾ ਕੀਤੀ ਗਈ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਸਾਬਕਾ ਮੁੱਖ ਮੰਤਰੀ ਅਪਣੀ ਅਗਵਾਈ ਵਾਲੀ ਪੰਜਾਬ ਲੋਕ ਕਾਂਗਰਸ ਸਹਿਤ ਜਲਦ ਹੀ ਭਾਜਪਾ ਵਿਚ ਸ਼ਾਮਲ ਹੋ ਸਕਦੇ ਹਨ, ਜਿਸਤੋਂ ਬਾਅਦ ਕੇਂਦਰ ਸਰਕਾਰ ਵਲੋਂ ਵੀ ਉਨ੍ਹਾਂ ਨੂੰ ਅਹਿਮ ਜਿੰਮੇਵਾਰੀ ਦਿੱਤੇ ਜਾਣ ਦੀ ਚਰਚਾ ਹੈ, ਜਿਸ ਵਿਚ ਕਿਸੇ ਸੂਬੇ ਦਾ ਗਵਰਨਰ ਬਣਾਏ ਜਾਣ ਦੀ ਵਧੇਰੇ ਸੰਭਾਵਨਾ ਹੈ। ਇੱਥੇ ਦਸਣਾ ਬਣਦਾ ਹੈ ਕਿ ਪਿਛਲੇ ਦਿਨੀਂ ਗੁਲਾਮ ਨਬੀ ਅਜਾਦ ਦੇ ਕਾਂਗਰਸ ਛੱਡਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਵੀ ਕਾਂਗਰਸ ਹਾਈਕਮਾਂਡ ’ਤੇ ਤੰਜ਼ ਕਸਿਆ ਸੀ। ਜਿਸਦੇ ਚੱਲਦੇ ਉਨ੍ਹਾਂ ਦੇ ਮੁੜ ਕਾਂਗਰਸ ਵਿਚ ਜਾਣ ਦੀ ਕੋਈ ਸੰਭਾਵਨਾ ਨਹੀਂ ਹੈ। ਕੈਪਟਨ ਨੇੜਲੇ ਸੂਤਰਾਂ ਮੁਤਾਬਕ ਮੌਜੂਦਾ ਸਮੇਂ ਭਾਜਪਾ ਨੂੰ ਸਿੱਖ ਚਿਹਰਿਆਂ ਦੀ ਵੱਡੀ ਲੋੜ ਹੈ ਤੇ ਕੌਮੀ ਹਿੱਤਾਂ ਦੇ ਵੱਡੇ ਅਲੰਬਦਾਰ ਵਜੋਂ ਜਾਣੇ ਜਾਂਦੇ ਕੈਪਟਨ ਅਮਰਿੰਦਰ ਸਿੰਘ ਇਸਦੇ ਲਈ ਸਭ ਤੋਂ ਵੱਧ ਫਿੱਟ ਬੈਠਦੇ ਹਨ ਤੇ ਉਹ ਉਨ੍ਹਾਂ ਦੀ ਮਦਦ ਨਾਲ ਨਾ ਸਿਰਫ਼ ਕਾਂਗਰਸ ਬਲਕਿ ਅਕਾਲੀ ਦਲ ਵਿਚ ਵੀ ਸੰਨ ਲਗਾ ਸਕਦੇ ਹਨ। ਉਧਰ ਸਾਬਕਾ ਮੁੱਖ ਮੰਤਰੀ ਨੇ ਮੀਟਿੰਗ ਤੋਂ ਬਾਅਦ ਇਸ ਮੁਲਾਕਾਤ ਨੂੰ ਵਧੀਆ ਕਰਾਰ ਦਿੰਦਿਆਂ ਦਾਅਵਾ ਕੀਤਾ ਕਿ ਇਸ ਦੌਰਾਨ ਪੰਜਾਬ ਤੇ ਕੌਮੀ ਪੱਧਰ ਦੇ ਮਸਲਿਆਂ ’ਤੇ ਚਰਚਾ ਕੀਤੀ ਗਈ ਹੈ।

ਅੱਖਾਂ ਦਾਨ ਪੰਦਰਵਾੜੇ ਦੇ ਸਬੰਧ ਵਿੱਚ ਸਮਰ ਹਿੱਲ ਸੀਨੀਅਰ ਸੰਕੈਡਰੀ ਸਕੂਲ ਵਿਖੇ ਜਾਗਰੂਕਤਾ ਸਮਾਗਮ ਆਯੋਜਿਤ

0

ਸਿਹਤ ਵਿਭਾਗ ਵੱਲੋਂ 25 ਅਗਸਤ ਤੋ 8 ਸਤੰਬਰ ਤਕ ਮਨਾਇਆ ਜਾ ਰਿਹਾ ਹੈ 37ਵਾਂ ਅੱਖਾਂ ਦਾਨ ਸਬੰਧੀ ਪੰਦਰਵਾੜਾ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 30 ਅਗਸਤ: ਪੰਜਾਬ ਸਰਕਾਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਡਾ ਤੇਜਵੰਤ ਸਿੰਘ ਢਿੱਲੋਂ ਸਿਵਲ ਸਰਜਨ ਦੀ ਅਗਵਾਈ ਵਿੱਚ ਡਾ ਮੀਨਾਕਸ਼ੀ ਸਿੰਗਲਾ ਅੱਖਾਂ ਦੇ ਮਾਹਿਰ ਕਮ ਡੀ.ਪੀ.ਐਮ. ਜ਼ਿਲ੍ਹਾ ਬਲਾਈਂਡਨੈਸ ਕੰਟਰੋਲ ਸੋਸਾਇਟੀ ਦੀ ਦੇਖ ਰੇਖ ਹੇਠ ਆਜ਼ਾਦੀ ਕਾ ਅੰਮਿ੍ਰਤ ਮਹਾਂਉਤਸਵ ਥੀਮ ਹੇਠ ਅੱਖਾਂ ਦਾਨ ਕਰਨ ਸਬੰਧੀ ਪੰਦਰਵਾੜਾ ਮਿਤੀ 25 ਅਗਸਤ ਤੋ 8 ਸਤੰਬਰ ਤੱਕ ਮਨਾਇਆ ਜਾ ਰਿਹਾ ਹੈ। ਅੱਖਾਂ ਦਾਨ ਕਰਨ ਸਬੰਧੀ ਪੰਦਰਵਾੜੇ ਦੌਰਾਨ ਅੱਜ ਸਮਰ ਹਿੱਲ ਸਕੂਲ ਬਠਿੰਡਾ ਵਿਖੇ ਡਾ ਡਿੰਪੀ ਕੱਕੜ ਅੱਖਾਂ ਦੇ ਰੋਗਾਂ ਦੇ ਮਾਹਿਰ ਦੀ ਅਗਵਾਈ ਵਿੱਚ ਜਾਗਰੂਕਤਾ ਸਮਾਗਮ ਕੀਤਾ ਗਿਆ। ਇਸ ਸਮੇਂ ਡਾ ਡਿੰਪੀ ਕੱਕੜ ਅੱਖਾਂ ਦੇ ਮਾਹਿਰ ਨੇ ਦੱਸਿਆ ਕਿ ਹਰ ਸਾਲ ਹਜ਼ਾਰਾਂ ਲੋਕ ਅੰਨ੍ਹੇਪਣ ਦਾ ਸ਼ਿਕਾਰ ਹੋ ਰਹੇ ਹਨ, ਪਰ ਅੱਖਾਂ ਦਾਨ ਕਰਨ ਵਾਲਿਆਂ ਦੀ ਗਿਣਤੀ ਬਹੁਤ ਘੱਟ ਹੈ। ਨੇਤਰਦਾਨ ਕਰਨ ਵਾਲਾ ਇੱਕ ਵਿਅਕਤੀ 2 ਲੋਕਾਂ ਨੂੰ ਰੋਸ਼ਨੀ ਦੇ ਸਕਦਾ ਹੈ। ਉਹਨਾਂ ਕਿਹਾ ਕਿ ਕਿਸੇ ਵੀ ਉਮਰ ਵਿੱਚ, ਭਾਵੇਂ ਅੱਖਾਂ ਵਿੱਚ ਲੈਂਜ ਪਾਏ ਹੋਣ, ਐਨਕਾਂ ਲੱਗੀਆਂ ਹੋਣ, ਅੱਖਾਂ ਦਾ ਅਪ੍ਰੇਸ਼ਨ ਕੀਤਾ ਹੋਵੇ ਤਾਂ ਵੀ ਇਨਸਾਨ ਦੀਆਂ ਅੱਖਾਂ ਦਾਨ ਕੀਤੀਆਂ ਜਾ ਸਕਦੀਆਂ ਹਨ। ਅੱਖਾਂ ਦਾਨ ਕਰਨ ਵਾਸਤੇ ਅੱਖਾਂ ਦੇ ਬੈਂਕ ਦੀ ਟੀਮ ਦੇ ਆਉਣ ਤੱਕ ਅੱਖਾਂ ਦੀ ਸਾਂਭ ਸੰਭਾਲ ਲਈ ਕਮਰੇ ਦਾ ਪੱਖਾ ਬੰਦ ਕਰ ਦਿੱਤਾ ਜਾਵੇ ਅਤੇ ਅੱਖਾਂ ਉੱਤੇ ਗਿੱਲਾ ਅਤੇ ਸਾਫ਼ ਕੱਪੜਾ ਰੱਖਿਆ ਜਾਵੇ ਅਤੇ ਸਿਰ ਥੱਲੇ ਸਿਰਹਣਾ ਰੱਖਿਆ ਜਾਵੇ। ਕਿਸੇ ਇਨਸਾਨ ਦੀ ਮੌਤ ਹੋਣ ਤੇ 6 ਤੋਂ 8 ਘੰਟਿਆਂ ਦੇ ਅੰਦਰ-ਅੰਦਰ ਅੱਖਾਂ ਦਾਨ ਕੀਤੀਆਂ ਜਾ ਸਕਦੀਆਂ ਹਨ। ਅੱਖਾਂ ਦਾਨ ਕਰਨ ਦੀ ਪ੍ਰਕਿ੍ਰਆ ਸਿਰਫ਼ 10 ਤੋਂ 15 ਮਿੰਟਾਂ ਵਿੱਚ ਮੁਕੰਮਲ ਹੋ ਜਾਂਦੀ ਹੈ। ਉਹਨਾਂ ਦੱਸਿਆ ਕਿ ਏਡਜ, ਪੀਲੀਆ, ਦਿਮਾਗੀ ਬੁਖਾਰ ਅਤੇ ਬਲੱਡ ਕੈਂਸਰ ਵਾਲੇ ਮਰੀਜ਼ਾਂ ਦੀਆਂ ਅੱਖਾਂ ਦਾਨ ਨਹੀਂ ਕੀਤੀਆਂ ਜਾ ਸਕਦੀਆਂ। ਕਈ ਲੋਕ ਅੱਖਾਂ ਦਾਨ ਕਰਨ ਸਬੰਧੀ ਵਹਿਮਾਂ ਭਰਮਾਂ ਵਿੱਚ ਫਸੇ ਹੋਏ ਹਨ ਜਿਵੇਂ ਕਿ ਅੱਖਾਂ ਦਾਨ ਕਰਨ ਵਾਲਾ ਵਿਅਕਤੀ ਅਗਲੇ ਜਨਮ ਵਿੱਚ ਅੰਨ੍ਹਾ ਪੈਦਾ ਹੁੰਦਾ ਹੈ, ਪੂਰੀ ਅੱਖ ਕੱਢ ਲਈ ਜਾਂਦੀ ਹੈ ਆਦਿ। ਪਰ ਇਹ ਸਭ ਵਹਿਮ ਭਰਮ ਹੀ ਹਨ। ਉਹਨਾਂ ਸੀ.ਵੀ.ਐਸ. ਬਿਮਾਰੀ ਬਾਰੇ ਵੀ ਜਾਣਕਾਰੀ ਦਿੱਤੀ। ਕੁਲਵੰਤ ਸਿੰਘ, ਵਿਨੋਦ ਖੁਰਾਣਾ ਅਤੇ ਨਰਿੰਦਰ ਕੁਮਾਰ ਨੇ ਦੱਸਿਆ ਕਿ ਅੱਖਾਂ ਦੀ ਸਹੀ ਤਰੀਕੇ ਨਾਲ ਸੰਭਾਲ ਕਰਨੀ ਚਾਹੀਦੀ ਹੈ, ਅੱਖ ਵਿੱਚ ਕੁਝ ਬਾਹਰੀ ਵਸਤੂ ਪੈਣ ਤੇ ਆਪਣੇ ਆਪ ਜਾਂ ਨੀਮ ਹਕੀਮ ਤੋਂ ਇਲਾਜ ਨਾ ਕਰਵਾਓ, ਬਲਕਿ ਮਾਹਿਰ ਡਾਕਟਰ ਤੋਂ ਇਲਾਜ ਕਰਵਾਓ। ਜ਼ਿਆਦਾ ਮੋਬਾਇਲ ਜਾਂ ਕੰਪਿਊਟਰ ਦੀ ਵਰਤੋਂ ਨਾ ਕਰੋ। ਉਹਨਾਂ ਆਮ ਲੋਕਾਂ, ਮੀਡੀਆ ਅਤੇ ਸਵੈ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਅੱਖਾਂ ਦਾਨ ਕੀਤੀਆ ਜਾਣ ਅਤੇ ਇਸ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਸਹਿਯੋਗ ਦਿੱਤਾ ਜਾਵੇ। ਅੱਖਾਂ ਦਾਨ ਕਰਨ ਸਬੰਧੀ ਫਾਰਮ ਨੇੜੇ ਦੀ ਸਿਹਤ ਸੰਸਥਾ ਵਿੱਚ ਜਾ ਕੇ ਭਰੇ ਜਾ ਸਕਦੇ ਹਨ ਅਤੇ ਆਨਲਾਈਨ ਰਜਿਸਟ੍ਰੇਸ਼ਨ ਵੀ ਕੀਤੀ ਜਾ ਸਕਦੀ ਹੈ। ਜੇ ਕਿਸੇ ਨੇ ਫਾਰਮ ਨਹੀਂ ਭਰੇ ਜਾਂ ਰਜਿਸਟ੍ਰੇਸ਼ਨ ਨਹੀਂ ਕਰਵਾਈ ਤਾਂ ਵੀ ਮਰਨ ਉਪਰੰਤ ਅੱਖਾਂ ਦਾਨ ਕੀਤੀਆਂ ਜਾ ਸਕਦੀਆਂ ਹਨ। ਇਸ ਸਮੇਂ ਰਮੇਸ਼ ਕੁਮਾਰੀ ਐਮ.ਡੀ., ਪਿ੍ਰੰਸੀਪਲ ਜਗਦੀਸ਼ ਕੌਰ, ਅਧਿਆਪਿਕ, ਬੱਚੇ ਅਤੇ ਬਲਦੇਵ ਸਿੰਘ ਹਾਜ਼ਰ ਸਨ।

ਭਾਜਪਾ ਆਗੂ ਨੇ ਮਾਲਵਾ ਪੱਟੀ ਦੀਆਂ ਸਮੱਸਿਆਵਾਂ ਨੂੰ ਲੈ ਕੇ ਕੇਂਦਰੀ ਸਿਹਤ ਮੰਤਰੀ ਨਾਲ ਕੀਤੀ ਮੁਲਾਕਾਤ

0

ਕੈਂਸਰ ਹਸਪਤਾਲ, ਨਸ਼ਾ ਛੁਡਾਓ ਕੇਂਦਰ ਅਤੇ ਏਮਜ਼ ’ਚ ਟਰੋਮਾ ਸੈਂਟਰ ਖੋਲਣ ਦੀ ਕੀਤੀ ਮੰਗ
ਪੰਜਾਬੀ ਖ਼ਬਰਸਾਰ ਬਿਉਰੋ
ਨਵੀਂ ਦਿੱਲੀ, 30 ਅਗਸਤ: ਪੰਜਾਬ ਭਾਜਪਾ ਦੇ ਜਨਰਲ ਸਕੱਤਰ ਤੇ ਸਾਬਕਾ ਚੇਅਰਮੈਨ ਦਿਆਲ ਸੋਢੀ ਵਲੋਂ ਅੱਜ ਇੱਥੇ ਕੇਂਦਰੀ ਸਿਹਤ ਤੇ ਪ੍ਰਵਾਰ ਭਲਾਈ ਵਿਭਾਗ ਦੇ ਮੰਤਰੀ ਮਨਸੁੱਖ ਮਾਡਵੀਆਂ ਨਾਲ ਮੁਲਾਕਾਤ ਕੀਤੀ। ਮੀਟਿੰਗ ਤੋਂ ਬਾਅਦ ਸ਼੍ਰੀ ਸੋਢੀ ਨੇ ਦਸਿਆ ਕਿ ਮਾਲਵਾ ਪੱਟੀ ’ਚ ਪਿਛਲੇ ਲੰਮੇ ਸਮੇਂ ਤੋਂ ਨਾਮੁਰਾਦ ਬੀਮਾਰੀ ਕੈਂਸਰ ਦਿਨ-ਬ-ਦਿਨ ਵਧ ਰਿਹਾ ਹੈ ਪ੍ਰੰਤੂ ਇੱਥੇ ਇਸ ਬੀਮਾਰੀ ਦੇ ਇਲਾਜ਼ ਲਈ ਕੋਈ ਵਧੀਆਂ ਸੰਸਥਾ ਨਹੀਂ ਹੈ, ਜਿਸਦੇ ਚੱਲਦੇ ਕੇਂਦਰੀ ਮੰਤਰੀ ਨੂੰ ਬਠਿੰਡਾ ਇਲਾਕੇ ’ਚ ਸੁਪਰਸਪੈਸਲਿਸਟੀ ਕੈਂਸਰ ਹਸਪਤਾਲ ਖੋਲਣ ਦੀ ਅਪੀਲ ਕੀਤੀ ਗਈ ਹੈ। ਇਸੇ ਤਰ੍ਹਾਂ ਨਸ਼ਿਆਂ ਦੀ ਦਲਦਲ ’ਚ ਧਸ ਰਹੇ ਨੌਜਵਾਨਾਂ ਨੂੰ ਇਸਤੋਂ ਬਾਹਰ ਕੱਢਣ ਲਈ ਇੱਥੇ ਇੱਕ ਨਸ਼ਾ ਛੁਡਾਊ ਕੇਂਦਰ ਖੋਲਣ ਦੀ ਵੀ ਬੇਨਤੀ ਕੀਤੀ ਗਈ ਹੈ। ਭਾਜਪਾ ਆਗੂ ਨੇ ਅੱਗੇ ਦਸਿਆ ਕਿ ਵਧ ਰਹੇ ਸੜਕੀ ਹਾਦਸਿਆਂ ਦੀ ਗਿਣਤੀ ਨੂੰ ਦੇਖਦੇ ਹੋਏ ਇੰਨ੍ਹਾਂ ਹਾਦਸਿਆਂ ਵਿਚ ਜਾ ਰਹੀਆਂ ਬੇਸ਼ਕੀਮਤੀ ਜਾਨਾਂ ਨੂੰ ਬਚਾਉਣ ਲਈ ਕੇਂਦਰ ਵਲੋਂ ਸੈਕੜੇ ਕਰੋੜ ਦੀ ਲਾਗਤ ਨਾਲ ਬਠਿੰਡਾ ਵਿਚ ਖੋਲੇ ਏਮਜ਼ ਵਿਚ ਟਰੋਮਾ ਸੈਂਟਰ ਖੋਲਣ ਅਤੇ ਓਪੀਡੀ ਸੇਵਾਵਾਂ ਵਿਚ ਵੀ ਵਾਧਾ ਕਰਨ ਮੰਗ ਕੀਤੀ ਗਈ ਹੈ। ਉਨ੍ਹਾਂ ਦਸਿਆ ਕਿ ਕੇਂਦਰੀ ਮੰਤਰੀ ਨੇ ਇੰਨ੍ਹਾਂ ਮੰਗਾਂ ਪ੍ਰਤੀ ਹਾਂਪੱਖੀ ਹੁੂੰਗਾਰਾ ਭਰਦਿਆਂ ਜਲਦੀ ਹੀ ਇਸ ਇਲਾਕੇ ਦਾ ਦੌਰਾ ਕਰਨ ਦਾ ਭਰੋਸਾ ਦਿਵਾਇਆ ਹੈ।

ਸਬ-ਇੰਸਪੈਕਟਰ ਵੱਲੋਂ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਸ ਬਿਉਰੋ ਵੱਲੋਂ ਕੇਸ ਦਰਜ

0

ਸ਼ੋਸ਼ਲ ਮੀਡੀਆ ’ਤੇ ਵਾਇਰਲ ਹੋਈ ਸੀ ਐਸ.ਆਈ. ਵੱਲੋਂ ਰਿਸ਼ਵਤ ਲੈਂਦੇ ਦੀ ਵੀਡਿਓ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ 30 ਅਗਸਤ : ਪੰਜਾਬ ਵਿਜੀਲੈਸ ਬਿਉਰੋ ਵੱਲੋਂ ਭਿ੍ਰਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਥਾਣਾ ਬਾਘਾਪੁਰਾਣਾ ਵਿਖੇ ਤਾਇਨਾਤ ਪੰਜਾਬ ਪੁਲਿਸ ਦੇ ਇੱਕ ਸਬ-ਇੰਸਪੈਕਟਰ (ਐਸ.ਆਈ.) ਜਗਨਦੀਪ ਸਿੰਘ ਖਿਲਾਫ਼ 20,000 ਰੁਪਏ ਰਿਸ਼ਵਤ ਹਾਸਲ ਕਰਨ ਦੇ ਦੋਸ਼ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਸ ਬਿਉਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਬੀਤੀ ਮਿਤੀ 02.09.2021 ਨੂੰ ਉਕਤ ਐਸ.ਆਈ. ਜਗਨਦੀਪ ਸਿੰਘ ਦੀ ਸ਼ੋਸ਼ਲ ਮੀਡੀਆ ਉਪਰ ਵਾਇਰਲ ਹੋਈ ਵੀਡਿਓ ਕਲਿੱਪ ਸਬੰਧੀ ਬਿਓਰੋ ਵੱਲੋਂ ਤਿਆਰ ਪੜਤਾਲੀਆ ਰਿਪੋਰਟ ਦੇ ਆਧਾਰ ’ਤੇ ਇਹ ਮੁਕੱਦਮਾ ਦਰਜ ਹੋਇਆ ਹੈ। ਕੇਸ ਦੇ ਵੇਰਵੇ ਦਿੰਦਿਆਂ ਉਨਾਂ ਦੱਸਿਆ ਕਿ ਮਨਦੀਪ ਸਿੰਘ ਉਰਫ ਹੀਪਾ ਵਾਸੀ ਪਿੰਡ ਕੋਟਲਾ ਮੇਹਰ ਸਿੰਘ ਵਾਲਾ, ਜਿਲਾ ਮੋਗਾ ਪਾਸੋਂ 190 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਕਰਕੇ ਐਨ.ਡੀ.ਪੀ.ਐਸ. ਐਕਟ ਤਹਿਤ ਥਾਣਾ ਬਾਘਾਪੁਰਾਣਾ ਵਿਖੇ ਮੁਕੱਦਮਾ ਦਰਜ ਹੋਇਆ ਸੀ। ਇਸ ਮੁਕੱਦਮੇ ਵਿੱਚ ਸ਼ਾਮਲ ਦੋਸ਼ੀ ਮਨਦੀਪ ਸਿੰਘ ਦੀ ਮੱਦਦ ਕਰਨ ਬਦਲੇ ਐਸ.ਆਈ. ਜਗਨਦੀਪ ਸਿੰਘ ਵੱਲੋਂ ਦੋਸ਼ੀ ਦੇ ਭਰਾ ਅਮਨਦੀਪ ਸਿੰਘ ਪਾਸੋਂ 20,000 ਰੁਪਏ ਰਿਸ਼ਵਤ ਹਾਸਲ ਕੀਤੀ ਗਈ।
ਇਸ ਉਪਰੰਤ ਅਮਨਦੀਪ ਸਿੰਘ ਵਗੈਰਾ ਵੱਲੋਂ ਉਕਤ ਹਾਸਲ ਕੀਤੀ ਰਿਸ਼ਵਤ ਬਾਰੇ ਸਟਿੰਗ ਆਪਰੇਸ਼ਨ ਕਰਕੇ ਵੀਡਿਓ ਵਾਇਰਲ ਕੀਤੀ ਗਈ ਜਿਸ ਵਿੱਚ ਜਗਨਦੀਪ ਸਿੰਘ ਦੀ ਪਹਿਨੀ ਹੋਈ ਪੈਂਟ ਦੀ ਪਿਛਲੀ ਜੇਬ ਵਿੱਚੋਂ 20,000 ਰੁਪਏ ਰਿਸ਼ਵਤੀ ਕਰੰਸੀ ਨੋਟ ਕਢਵਾ ਕੇ ਪਹਿਲਾਂ ਤੋਂ ਫੋਟੋਸਟੇਟ ਕੀਤੇ ਨੋਟਾਂ ਦੇ ਨੰਬਰਾਂ ਨਾਲ ਮਿਲਾਨ ਕਰਵਾਇਆ ਗਿਆ ਅਤੇ ਵੀਡਿਓ ਵਿੱਚ ਉਕਤ ਐਸ.ਆਈ. ਵੱਲੋਂ ਆਪਣੀ ਗਲਤੀ ਮੰਨੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਬਤੌਰ ਜਨਸੇਵਕ ਹੁੰਦੇ ਹੋਏ ਅਜਿਹਾ ਕਰਕੇ ਦੋਸ਼ੀ ਐਸ.ਆਈ. ਜਗਨਦੀਪ ਸਿੰਘ ਵੱਲੋਂ ਭਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਜੁਰਮ ਅ/ਧ 7 ਕੀਤਾ ਗਿਆ ਹੈ ਜਿਸ ਕਰਕੇ ਉਸ ਖਿਲਾਫ਼ ਵਿਜੀਲੈਸ ਬਿਉਰੋ ਦੇ ਥਾਣਾ ਫ਼ਿਰੋਜ਼ਪੁਰ ਵਿਖੇ ਇਹ ਮੁਕੱਦਮਾ ਦਰਜ ਕੀਤਾ ਗਿਆ ਹੈ।

ਵਿਜੀਲੈਸ ਬਿਉਰੋ ਵੱਲੋਂ ਵਣ ਰੇਂਜ ਅਫਸਰ ਬੁਢਲਾਡਾ ਗਿ੍ਰਫਤਾਰ

0

ਰੁੱਖ ਗਾਰਡ ਬਣਾਉਣ ਲਈ 52 ਲੱਖ ਰੁਪਏ ਦਾ ਕੀਤਾ ਗਬਨ
ਰੁੱਖ ਗਾਰਡ ਬਣਾਉਣ ਵਾਲੀਆਂ ਫਰਮਾਂ ਫਰਜ਼ੀ ਤੇ ਬਿੱਲ ਵੀ ਫ਼ਰਜ਼ੀ ਨਿੱਕਲੇ
ਪੰਜਾਬੀ ਖ਼ਬਰਸਾਰ ਬਿਉਰੋ
ਮਾਨਸਾ, 30 ਅਗਸਤ: ਪੰਜਾਬ ਵਿਜੀਲੈਸ ਬਿਉਰੋ ਵੱਲੋਂ ਭਿ੍ਰਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਵਣ ਰੇਂਜ ਅਫਸਰ ਬੁਢਲਾਡਾ ਸੁਖਵਿੰਦਰ ਸਿੰਘ ਨੂੰ ਉਸ ਸਮੇਂ ਦੇ ਵਣ ਮੰਡਲ ਅਫਸਰ ਮਾਨਸਾ ਅਮਿਤ ਚੌਹਾਨ ਅਤੇ ਹੋਰਨਾਂ ਨਾਲ ਮਿਲੀਭੁਗਤ ਰਾਹੀਂ ਫਰਜੀ ਫਰਮਾਂ ਦੇ ਜਾਅਲੀ ਬਿੱਲ ਤਿਆਰ ਕਰਕੇ ਸਰਕਾਰੀ ਰਕਮ ਨੂੰ ਹੋਰ ਵੱਖਰੇ ਬੈਂਕ ਖਾਤੇ ਵਿੱਚ ਤਬਦੀਲ ਕਰਨ ਪਿੱਛੋਂ ਨਗਦ ਕਢਵਾ ਕੇ ਸੀਮਿੰਟ ਦੇ ਰੁੱਖ ਗਾਰਡ ਬਣਾਉਣ ਲਈ ਜਾਰੀ ਬੱਜਟ 45,69,000 ਰੁਪਏ ਅਤੇ ਬਾਂਸ ਦੇ ਰੁੱਖ ਗਾਰਡ ਬਣਾਉਣ ਸਬੰਧੀ 7,00,000 ਰੁਪਏ ਦੇ ਫੰਡਾਂ ਦੇ ਗਬਨ ਰਾਹੀਂ ਸਰਕਾਰ ਨੂੰ ਕੁੱਲ 52,69,000 ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ ਤਹਿਤ ਬਤੌਰ ਦੋਸ਼ੀ ਨਾਮਜ਼ਦ ਕਰਨ ਪਿੱਛੋਂ ਗਿ੍ਰਫਤਾਰ ਕੀਤਾ ਗਿਆ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਸ ਬਿਉਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਬਿਉਰੋ ਵੱਲੋਂ ਇਸ ਬਾਰੇ ਮੁੱਕਦਮਾ ਨੰਬਰ 07 ਮਿਤੀ 06.06.2022 ਨੂੰ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ, 13(1)(ਏ)(2) ਅਤੇ ਆਈ.ਪੀ.ਸੀ. ਦੀਆਂ ਧਾਰਾਵਾਂ 120-ਬੀ, 409, 420, 465, 467, 468, 471 ਤਹਿਤ ਵਿਜੀਲੈਸ ਬਿਉਰੋ ਦੇ ਉਡਣ ਦਸਤਾ ਪੰਜਾਬ ਦੇ ਥਾਣਾ ਮੋਹਾਲੀ ਵਿਖੇ ਪਹਿਲਾਂ ਹੀ ਦਰਜ ਕੀਤਾ ਹੋਇਆ ਹੈ।
ਇਸ ਮੁਕੱਦਮੇ ਦੀ ਤਫਤੀਸ਼ ਦੋਰਾਨ ਪਾਇਆ ਗਿਆ ਕਿ ਉਕਤ ਸੁਖਵਿੰਦਰ ਸਿੰਘ ਨਵੰਬਰ 2021 ਤੋਂ ਵਣ ਰੇਂਜ ਅਫਸਰ ਬੁਢਲਾਡਾ ਤਾਇਨਾਤ ਰਿਹਾ ਅਤੇ ਉਸ ਸਮੇਂ ਅਮਿਤ ਚੌਹਾਨ, ਆਈ.ਐਫ.ਐਸ., ਵਣ ਮੰਡਲ ਅਫਸਰ ਮਾਨਸਾ ਤਾਇਨਾਤ ਸੀ। ਸਾਲ 2021 ਵਿੱਚ ਰੁੱਖ ਕੱਟਣ ਬਦਲੇ ਰੁੱਖ ਲਗਾਉਣ (ਕੰਪਨਸੇਟਰੀ ਅਫਾਰੈਸਟੇਸ਼ਨ) ਸਕੀਮ ਅਧੀਨ ਪ੍ਰਧਾਨ ਮੁੱਖ ਵਣ ਪਾਲ ਵੱਲੋਂ 5872 ਆਰ.ਸੀ.ਸੀ. ਰੁੱਖ ਗਾਰਡ ਖਰੀਦ ਕਰਨ ਲਈ ਮਾਨਸਾ ਮੰਡਲ ਨੂੰ ਪ੍ਰਵਾਨਗੀ ਦਿੱਤੀ ਗਈ ਸੀ ਜਿਸ ਵਿੱਚੋਂ 2537 ਰੁੱਖ ਗਾਰਡ ਵਣ ਮੰਡਲ ਅਫਸਰ ਮਾਨਸਾ ਵੱਲੋਂ ਰੇਂਜ ਬੁਢਲਾਡਾ ਨੂੰ ਤਿਆਰ ਕਰਵਾਏ ਜਾਣ ਲਈ 45,69,000 ਰੁਪਏ ਦਾ ਬੱਜਟ ਜਾਰੀ ਕੀਤਾ ਗਿਆ ਸੀ। ਉਨਾਂ ਦੱਸਿਆ ਕਿ ਉਕਤ ਸਕੀਮ ਅਧੀਨ ਵਣ ਰੇਂਜ ਅਫਸਰ ਬੁਢਲਾਡਾ ਵੱਲੋਂ ਸੀਮਿੰਟ ਦੇ 2537 ਰੁੱਖ ਗਾਰਡ ਤਿਆਰ ਕਰਨ ਲਈ ਮੈਸਰਜ਼ ਅੰਬੇ ਸੀਮਿੰਟ ਸਟੋਰ, ਚੰਨੋ, ਜਿਲਾ ਸੰਗਰੂਰ ਅਤੇ ਐਨ.ਐਸ. ਜੈਨ ਸੀਮਿੰਟ ਐਂਡ ਐਕਸੈਸਰੀਜ ਸਟੋਰ, ਪਟਿਆਲਾ ਨਾਮੀ ਫਰਮਾਂ ਪਾਸੋਂ ਖਰੀਦਣ ਸਬੰਧੀ ਬਿੱਲ ਹਾਸਲ ਕੀਤੇ ਗਏ। ਇੰਨਾਂ ਬਿੱਲਾਂ ਉੱਪਰ ਲਿਖੀ ਹੋਈ ਫਰਮ, ਉਸਦੇ ਜੀ.ਐਸ.ਟੀ. ਨੰਬਰਾਂ ਅਤੇ ਸੰਪਰਕ ਨੰਬਰਾਂ ਬਾਰੇ ਤਫਤੀਸ਼ ਦੌਰਾਨ ਪਤਾ ਲੱਗਾ ਕਿ ਉਕਤ ਦੋਵੇਂ ਨਾਵਾਂ ਦੀਆਂ ਮੌਜੂਦਾ ਪਤੇ ਵਾਲੀਆਂ ਕੋਈ ਵੀ ਫਰਮ ਮੌਜੂਦ ਨਹੀਂ ਹਨ। ਇੰਨਾਂ ਫਰਮਾ ਦੇ ਬਿਲਾਂ ਉਤੇ ਲਿਖੇ ਗਏ ਜੀ.ਐਸ.ਟੀ. ਨੰਬਰ ਵੀ ਵਿਭਾਗ ਵੱਲੋਂ ਜਾਰੀ ਨਹੀਂ ਕੀਤੇ ਗਏ ਭਾਵ ਕਿ ਫਰਜ਼ੀ ਹਨ ਅਤੇ ਸੰਪਰਕ ਨੰਬਰ ਵੀ ਠੀਕ ਨਹੀਂ ਹਨ।
ਬੁਲਾਰੇ ਨੇ ਦੱਸਿਆ ਕਿ ਇਹ ਬੱਜਟ ਦੀ ਇਹ ਰਕਮ ਸੁਖਵਿੰਦਰ ਸਿੰਘ ਦੇ ਕਹਿਣ ਉਤੇ ਨਗਦ ਕਢਵਾ ਕੇ ਦਿੱਤੀ ਗਈ ਹੈ। ਤਫ਼ਤੀਸ਼ ਦੌਰਾਨ ਵਿਜੀਲੈਸ ਬਿਉਰੋ ਵੱਲੋਂ ਇਹ ਪਾਇਆ ਗਿਆ ਕਿ ਸੀਮਿੰਟ ਵਾਲੇ 2537 ਰੁੱਖ ਗਾਰਡਾਂ ਸਬੰਧੀ ਵਣ ਰੇਂਜ ਅਫਸਰ ਬੁਢਲਾਡਾ ਵੱਲੋਂ ਉਸ ਸਮੇਂ ਦੇ ਵਣ ਰੇਂਜ ਅਫਸਰ ਮਾਨਸਾ ਅਮਿਤ ਚੌਹਾਨ ਨਾਲ ਮਿਲੀਭੁਗਤ ਕਰਕੇ ਫਰਜ਼ੀ ਫਰਮਾ ਦੇ ਜਾਅਲੀ ਬਿੱਲ ਤਿਆਰ ਕਰਕੇ 45,69,000 ਰੁਪਏ ਦੇ ਸਰਕਾਰੀ ਧੰਨ ਦਾ ਗਬਨ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਤਾ ਲੱਗਾ ਕਿ ਉਕਤ ਸੁਖਵਿੰਦਰ ਸਿੰਘ ਵੱਲੋਂ ਦਸੰਬਰ 2021 ਵਿੱਚ 7 ਲੱਖ ਰੁਪਏ ਦੇ ਬਾਂਸ ਦੇ ਰੁੱਖ ਗਾਰਡ ਗੁਰੂਕਿਰਪਾ ਬੈਂਬੂ ਸਟੋਰ, ਮਾਨਸਾ ਨਾਮੀ ਫਰਮ ਪਾਸੋਂ ਵੱਖ-ਵੱਖ ਬਿੱਲਾਂ ਰਾਹੀਂ ਖਰੀਦ ਕੀਤੇ ਗਏ ਪਰ ਮੌਜੂਦਾ ਪਤੇ ਉਤੇ ਇਹ ਫਰਮ ਵੀ ਮੌਜੂਦ ਹੀ ਨਹੀਂ ਹੈ। ਜਾਅਲੀ ਬਿੱਲਾਂ ਉੱਪਰ ਲਿਖਿਆ ਹੋਇਆ ਪੈਨ ਨੰਬਰ ਵੀ ਫਰਜੀ ਹੈ। ਇਸ ਤੋਂ ਸਿੱਧ ਹੋਇਆ ਕਿ ਵਣ ਰੇਂਜ ਅਫਸਰ ਬੁਢਲਾਡਾ ਵੱਲੋਂ ਉਸ ਸਮੇਂ ਦੇ ਵਣ ਰੇਂਜ ਅਫਸਰ ਮਾਨਸਾ ਨਾਲ ਮਿਲੀਭੁਗਤ ਕਰਕੇ ਫਰਜ਼ੀ ਫਰਮਾਂ ਦੇ ਜਾਅਲੀ ਬਿੱਲ ਤਿਆਰ ਕਰਕੇ 7,00,000 ਰੁਪਏ ਦਾ ਗਬਨ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਉਪਰੋਕਤ ਸਾਰੇ ਤੱਥਾਂ ਅਤੇ ਤਫਤੀਸ਼ ਦੇ ਅਧਾਰ ਉਤੇ ਸੁਖਵਿੰਦਰ ਸਿੰਘ ਵੱਲੋਂ ਅਮਿਤ ਚੌਹਾਨ ਅਤੇ ਹੋਰਨਾਂ ਨਾਲ ਮਿਲੀਭੁਗਤ ਕਰਕੇ ਫਰਜ਼ੀ ਫਰਮਾਂ ਦੇ ਬਿੱਲ ਤਿਆਰ ਕਰਕੇ ਫਰਜ਼ੀ ਦਸਤਖਤ ਕਰਨ ਉਪਰੰਤ ਸਰਕਾਰੀ ਰਕਮ ਨੂੰ ਹੋਰ ਵੱਖਰੇ ਬੈਂਕ ਖਾਤੇ ਵਿੱਚ ਤਬਦੀਲ ਕਰਕੇ ਨਗਦ ਕਢਵਾ ਲਿਆ ਗਿਆ ਅਤੇ ਵੱਖ-ਵੱਖ ਤਰਾਂ ਦੇ ਰੁੱਖ ਗਾਰਡ ਤਿਆਰ ਕਰਵਾਉਣ ਦੇ ਇਵਜ਼ ਵਿੱਚ ਜਾਰੀ ਹੋਏ ਕੁੱਲ ਸਰਕਾਰੀ ਬੱਜਟ 52,69,000 ਰੁਪਏ ਦਾ ਗਬਨ ਕਰਕੇ ਸਰਕਾਰ ਖਜ਼ਾਨੇ ਨੂੰ ਵਿੱਤੀ ਨੁਕਸਾਨ ਪਹੁੰਚਾਇਆ ਗਿਆ ਹੈ ਜਿਸ ਕਰਕੇ ਸੁਖਵਿੰਦਰ ਸਿੰਘ ਵਣ ਰੇਂਜ ਅਫਸਰ ਬੁਢਲਾਡਾ ਨੂੰ ਗਿ੍ਰਫਤਾਰ ਕਰਕੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਕੈਬਨਿਟ ਮੰਤਰੀ ਪੰਜਾਬ ਵੱਲੋਂ ਸਿਹਤ ਕੇਂਦਰਾਂ ਦਾ ਕੀਤਾ ਉਦਘਾਟਨ

0

ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਵਧੀਆ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਲਈ ਵਚਨਬੱਧ: ਡਾ. ਬਲਜੀਤ ਕੌਰ
ਪੰਜਾਬੀ ਖ਼ਬਰਸਾਰ ਬਿਉਰੋ
ਸ੍ਰੀ ਮੁਕਤਸਰ ਸਾਹਿਬ, 30 ਅਗਸਤ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਸਿਹਤ ਕੇਂਦਰ ਲੱਖੇਵਾਲੀ ਅਤੇ ਨੰਦਗੜ੍ਹ ਦਾ ਉਦਘਾਟਨ ਕਰਕੇ ਲੋਕਾਂ ਨੂੰ ਅਰਪਣ ਕੀਤੇ। ਇਸ ਮੋਕੇ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਿਚ ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਉਨ੍ਹਾ ਦੇ ਘਰ੍ਹਾਂ ਦੇ ਨਜ਼ਦੀਕ ਮੁਹੱਇਆ ਕਰਵਾਉਣ ਲਈ ਵਚਨਬੱਧ ਹੈ।ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਵੱਲੋਂ 100 ਤੋਂ ਵੱਧ ਆਮ ਆਦਮੀ ਕਲੀਨਿਕ ਸ਼ੁਰੂ ਕਰਕੇ ਵਧੀਆ ਸਿਹਤ ਸਹੂਲਤਾਂ ਦੇਣ ਦੀ ਸ਼ੁਰੂਆਤ ਕੀਤੀ ਹੈ ਜੋ ਕਿ ਲੋਕਾਂ ਦੀ ਸਿਹਤ ਵਿਚ ਸੁਧਾਰ ਲਿਆਉਣ ਲਈ ਅਤੇ ਬੀਮਾਰੀਆਂ ਦੀ ਸਮੇਂ ਸਿਰ ਪਛਾਣ ਕਰਕੇ ਉਨ੍ਹਾ ਦਾ ਇਲਾਜ ਕਰਨ ਲਈ ਲਾਹੇਵੰਦ ਸਾਬਿਤ ਹੋਣਗੇ।ਉਨ੍ਹਾ ਕਿਹਾ ਕਿ ਅੱਜ ਪਿੰਡ ਲੱਖੇਵਾਲੀ ਅਤੇ ਨੰਦਗੜ੍ਹ ਵਿਖੇ ਜੋ ਸਿਹਤ ਕੇਂਦਰਾਂ ਦੀਆਂ ਨਵੀਆਂ ਇਮਾਰਤਾਂ ਪੰਜਾਬ ਸਰਕਾਰ ਵੱਲੋਂ ਬਣਾਈਆਂ ਗਈਆਂ ਹਨ, ਇੰਨ੍ਹਾ ਵਿਚ ਆਮ ਬੀਮਾਰੀਆਂ ਦੇ ਇਲਾਜ ਦੇ ਨਾਲ-ਨਾਲ ਗਰਭਵਤੀ ਔਰਤਾਂ, ਬੱਚਿਆਂ ਦੇ ਟੀਕਾਕਰਨ, ਉਨ੍ਹਾ ਦਾ ਚੈੱਕਅੱਪ, ਪਰਿਵਾਰ ਨਿਯੋਜਨ ਸੇਵਾਵਾਂ, ਜਨਮ ਮੌਤ ਦੀ ਰਜਿਸਟਰੇਸ਼ਨ ਆਦਿ ਸੇਵਾਵਾਂ ਸਬੰਧਤ ਸਟਾਫ ਵੱਲੋਂ ਦਿੱਤੀਆਂ ਜਾਣਗੀਆਂ।

ਪੰਜਾਬ ਰੋਡਵੇਜ ਪਨਬੱਸ/ਪੀ ਆਰ ਟੀ ਸੀ ਕੰਟਰੈਕਟ ਵਰਕਰਜ ਯੂਨੀਅਨ ਨੇ ਖੋਲਿਆ ਪੰਜਾਬ ਸਰਕਾਰ ਵਿਰੁਧ ਮੋਰਚਾ

0

ਪੰਜਾਬੀ ਖ਼ਬਰਸਾਰ ਬਿਉਰੋ
ਲੁਧਿਆਣਾ, 30 ਅਗਸਤ: ਪੰਜਾਬ ਰੋਡਵੇਜ ਪਨਬੱਸ / ਪੀ ਆਰ ਟੀ ਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਦੀ ਮੀਟਿੰਗ ਈਸੜੂ ਭਵਨ ਵਿਖੇ ਸੂਬਾ ਪ੍ਰਧਾਨ ਰੇਸਮ ਸਿੰਘ ਗਿੱਲ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਮੂਹ ਡਿਪੂ ਕਮੇਟੀਆ ਦੇ ਆਗੂ ਸਹਿਬਾਨਾ ਨੇ ਭਾਗ ਲਿਆ ਇਸ ਤੋ ਇਲਾਵਾ ਪੀ ਆਰ ਟੀ ਸੀ ਆਜਾਦ ਜਥੇਬੰਦੀ ਦੇ ਸੂਬਾ ਪ੍ਰਧਾਨ ਖੁਸਵਿੰਦਰ ਸਿੰਘ ਤੇ ਉਨ੍ਹਾਂ ਦੇ ਸਾਥੀ ਹਾਜਿਰ ਹੋਏ। ਸੂਬਾ ਪ੍ਰਧਾਨ ਰੇਸਮ ਸਿੰਘ ਗਿੱਲ ਨੇ ਕਿਹਾ ਕਿ ਸਰਕਾਰ ਆਪਣੇ ਕੀਤੇ ਵਾਅਦਿਆਂ ਤੋਂ ਵਾਰ ਵਾਰ ਮੁੱਕਰਦੀ ਨਜਰ ਆ ਰਹੀ ਹੈ ਜਿਵੇਂ ਕਿ ਪਿਛਲੇ ਸਮੇਂ ਵਿੱਚ ਹੋਈਆਂ ਮੀਟਿੰਗ ਵਿੱਚ ਹੋਏ ਫੈਸਲੇ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ ਯੂਨੀਅਨ ਵੱਲੋਂ 14 ਅਗਸਤ ਦੀ ਹੜਤਾਲ ਰੱਖੀ ਗਈ ਸਰਕਾਰ ਨੇ 18 ਅਗਸਤ ਦੀ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਤਹਿ ਕਰਵਾਈ ਗਈ । ਜੋ ਮੀਟਿੰਗ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈ ਕੁੱਝ ਮੰਗਾਂ ਤੇ ਸਹਿਮਤੀ ਅਤੇ ਟਰਾਸਪੋਰਟ ਦੇ ਉੱਚ ਅਧਿਕਾਰੀਆਂ ਨੂੰ ਹੱਲ ਕਰਨ ਦੇ ਆਦੇਸ਼ ਦਿੱਤੇ ਪਰ ਮਨੇਜਮੈਂਟ ਵਲੋਂ ਮੰਗਾਂ ਦਾ ਕੋਈ ਵੀ ਹੱਲ ਨਹੀਂ ਕੱਢਿਆ ਗਿਆ। ਉਲਟਾ ਮਨੇਜਮੈਂਟ ਵਰਕਰਾਂ ਪ੍ਰਤੀ ਮਾਰੂ ਨੀਤੀਆਂ ਲੈਕੇ ਆ ਰਹੀ ਹੈ ਜਿੱਥੇ ਮਾਨ ਸਰਕਾਰ ਸੱਤਾ ਵਿੱਚ ਆਉਣ ਸਮੇ ਪੰਜਾਬ ਦੇ ਨੌਜਵਾਨਾਂ ਨੂੰ ਪੱਕਾ ਰੋਜਗਾਰ ਦੇਵੇਗੀ ਉੱਥੇ ਹੀ ਸਰਕਾਰ ਪੀ ਆਰ ਟੀ ਸੀ ਤੇ ਪੱਨਬਸ ਦੇ ਵਿੱਚ ਆਉਟਸੋਰਸ ਭਰਤੀ ਕਰਕੇ ਨੌਜਵਾਨ ਦਾ ਸੋਸਣ ਕਰਨ ਜਾ ਰਹੀ ਹੈ। ਜਥੇਬੰਦੀ ਨੇ ਇਸਦਾ ਸਖਤ ਵਿਰੋਧ ਕਰਦਿਆਂ ਮੰਗ ਕੀਤੀ ਵਿਭਾਗ ਆਪਣੀਆਂ ਸਰਕਾਰੀ ਬੱਸਾ ਪਾਵੇ ਅਤੇ ਅਤੇ ਨੋਜਵਾਨਾਂ ਲਈ ਵਿਭਾਗ ਵਿੱਚ ਨੋਕਰੀਆ ਦੇ ਰਾਸਤੇ ਪੈਦਾ ਕਰੇ। ਨਾਲ ਹੀ ਪਿਛਲੇ ਸਮੇ ਵਿੱਚ ਤਨਖਾਹਾਂ ਵਿੱਚ ਹੋਏ ਵਾਧੇ ਡਾਟਾ ਐਟਰੀ ਉਪਰੇਟਰ ਅਤੇ ਅਡਵਾਂਸ ਬੁਕਰਾ ਅਤੇ ਨਵੇ ਜੁਆਇਨ ਕੀਤੇ ਮੁਲਾਜ਼ਮਾਂ ਤੇ ਲਾਗੂ ਕੀਤਾ ਜਾਵੇ। ਮੀਟਿੰਗ ਵਿਚ ਫੈਸਲਾ ਲਿਆ ਗਿਆ ਕਿ ਜੇਕਰ ਸਰਕਾਰ ਅਤੇ ਮਨੇਜਮੈਂਟ ਨੇ ਵਰਕਰਾਂ ਦੀਆਂ ਮੰਗਾ ਦਾ ਹੱਲ ਨਾ ਕੀਤਾ ਤਾਂ ਆਉਣ ਵਾਲੀ 02/09/2022ਨੂੰ ਪੱਨਬਸ/ਪੀ ਆਰ ਟੀ ਸੀ ਦੇ 27ਡਿੱਪੂਆ ਅੱਗੇ ਗੇਟ ਰੈਲੀਆ ਕੀਤੀ ਆ ਜਾਣਗੀਆਂ। ਇਸੇ ਤਰ੍ਹਾਂ 06/09/2022 ਨੂੰ ਪੀ ਆਰ ਟੀ ਸੀ ਹੈਡ ਆਫਿਸ ਰੋਸ ਧਰਨਾ ਦਿੱਤਾ ਜਾਵੇਗਾ । 13/09/2022ਨੂੰ ਪੱਨਬਸ ਹੈਂਡ ਆਫਿਸ ਅੱਗੇ ਰੋਸ ਧਰਨਾ ਦਿੱਤਾ ਜਾਵੇਗਾ । 16/09/2022 ਨੂੰ ਫਿਰ ਦੁਆਰਾ 27 ਡਿੱਪੂਆਂ ਤੇ ਗੇਟ ਰੈਲੀਆਂ ਕੀਤੀਆ ਜਾਣਗੀਆਂ। 20/09/2022 ਨੂੰ ਮੁੱਖ ਮੰਤਰੀ ਪੰਜਾਬ ਜਾ ਟਰਾਂਸਪੋਰਟ ਮੰਤਰੀ ਪੰਜਾਬ ਦੇ ਕੋਠੀਆਂ ਦਾ ਘਿਰਾਓ ਕੀਤਾ ਜਾਵੇਗਾ ਅਤੇ 23/09/2022 ਨੂੰ ਗੇਟ ਰੈਲੀਆਂ ਕੀਤੀਆਂ ਜਾਣਗੀਆਂ। ਜਦੋਂਕਿ 27 ਤੋਂ 29 ਸਤੰਬਰ ਤੱਕ ਤਿੰਨ ਰੋਜਾ ਹੜਤਾਲ ਕੀਤੀ ਜਾਵੇਗੀ।

ਪੰਜਾਬ ਸਰਕਾਰ ਵਲੋਂ ਨਰਮਾਂ ਪੱਟੀ ਦੇ ਕਿਸਨਾਂ ਦੇ ਹੱਕ ਵਿਚ ਵੱਡਾ ਫੈਸਲਾ ਲੈਣ ਦਾ ਐਲਾਨ

ਨਰਮੇਂ ‘ਤੇ ਆੜਤ 2.5 ਫੀਸਦ ਤੋਂ ਘਟਾ ਕੇ 1 ਫੀਸਦ ਕੀਤੀ ਜਾਵੇਗੀ: ਕੁਲਦੀਪ ਸਿੰਘ ਧਾਲੀਵਾਲ
ਨਰਮਾ ਪੱਟੀ ਦੇ ਕਿਸਨਾਂ ਅਤੇ ਵਪਾਰੀਆਂ ਦੀ ਮੰਗ ‘ਤੇ ਲਿਆ ਫੈਸਲਾ
ਕਾਟਨ ਫੈਕਟਰੀਆਂ ਦੇ ਫਿਕਸ ਚਾਰਜ਼ ਮੁਆਫ ਕਰਨ ਲਈ ਪੰਜਾਬ ਰਾਜ ਬਿਜਲੀ ਰੈਗੂਲਾਟਰੀ ਅਥਾਰਟੀ ਦੇ ਚੇਅਰਮੈਨ ਨਾਲ ਖੇਤੀਬਾੜੀ ਮੰਤਰੀ ਨੇ ਕੀਤੀ ਗੱਲਬਾਤ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 30 ਅਗਸਤ: ਸੂਬੇ ਦੀ ਭਗਵੰਤ ਮਾਨ ਸਰਕਾਰ ਵਲੋਂ ਮਾਲਵਾ ਦੀ ਨਰਮਾਂ ਪੱਟੀ ਦੇ ਕਿਸਨਾਂ ਨੂੰ ਰਾਹਤ ਦੇਣ ਲਈ ਇਤਿਹਾਸਕ ਫੈਸਲਾ ਲੈਣ ਦਾ ਐਲਾਨ ਕੀਤਾ ਹੈ।ਸੂਬੇ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੁਝ ਦਿਨ ਪਹਿਲਾਂ ਮਾਲਵੇ ਦੀ ਨਰਮਾਂ ਪੱਟੀ ਦਾ ਦੌਰੇ ਦੌਰਾਨ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ ਸਨ ਅਤੇ ਅੱਜ ਪੰਜਾਬ ਕਾਟਨ ਫੈਟਰੀਜ਼ ਅਤੇ ਜਿਨਰਜ਼ ਐਸੋਸੀਏਸ਼ਨ ਵਲੋਂ ਕਿਸਾਨਾਂ ਅਤੇ ਆਪਣੀਆਂ ਸਮੱਸਿਆਵਾਂ ਬਾਰੇ ਮੀਟਿੰਗ ਕੀਤੀ।ਅੱਜ ਹੋਈ ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਲਾਭ ਦੇਣ ਲਈ ਨਰਮੇ ‘ਤੇ ਆੜਤ ਫੀਸ 2.5 ਫੀਸਦੀ ਤੋਂ ਘਟਾ ਕੇ 1 ਫੀਸਦੀ ਕੀਤੀ ਜਾਵੇਗੀ।ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਕਣਕ ਅਤੇ ਝੋਨੇ ਦੇ ਅਨੁਪਾਤ ਅਨੁਸਾਰ ਕਪਾਹ ‘ਤੇ ਆੜਤ ਨਹੀਂ ਲਈ ਜਾ ਸਕਦੀ ਕਿਉਂਕਿ ਝੋਨੇ ਅਤੇ ਕਣਕ ਦੀ ਫਸਲ ਨੂੰ ਮੰਡੀ ਵਿਚ ਲਾਹੁਣ, ਸਫਾਈ, ਭਰਨ, ਤੋਲਣ ਅਤੇ ਢੋਆਈ ਆਦਿ ‘ਤੇ ਕਈ ਖਰਚੇ ਆਉਂਦੇ ਹਨ, ਜਦਕਿ ਕਿਸਾਨਾਂ ਅਨੁਸਾਰ ਕਪਾਹ ‘ਤੇ ਅਜਿਹੇ ਖਰਚੇ ਨਾ ਮਾਤਰ ਹਨ।ਉਨਾਂ ਦੱਸਿਆ ਕਿ ਇਸ ਦੇ ਚਲਦਿਆਂ ਪਹਿਲਾਂ ਹੀ ਸਰਕਾਰ ਨੇ ਕਪਾਹ ‘ਤੇ ਮਾਰਕਿਟ ਫੀਸ 2 ਫੀਸਦ ਤੋਂ ਘਟਾ ਕੇ 0.5 ਫੀਸਦੀ ਕਰ ਦਿੱਤੀ ਗਈ ਹੈ।ਉਨਾਂ ਨਾਲ ਹੀ ਦੱਸਿਆ ਕਿ ਨਰਮਾਂ ਪੱਟੀ ਦੇ ਕਿਸਾਨ ਬਹੁਤ ਦਿੱਕਤਾਂ ਦਾ ਸਾਹਮਣਾ ਕਰ ਰਹੇ ਹਨ ਅਤੇ ਆੜਤ ਘੱਟ ਕਰਨ ਦੇ ਫੈਸਲੇ ਨਾਲ ਕਿਸਾਨਾਂ ਨੂੰ ਕੁੱਝ ਰਾਹਤ ਮਿਲੇਗੀ।
ਇਸ ਤੋਂ ਇਲਾਵਾ ਪੰਜਾਬ ਕਾਟਨ ਫੈਟਰੀਜ਼ ਅਤੇ ਜਿਨਰਜ਼ ਐਸੋਸੀਏਸ਼ਨ ਵਲੋਂ ਖੇਤੀਬਾੜੀ ਮੰਤਰੀ ਦੇ ਧਿਆਨ ਵਿਚ ਲਿਆਂਦਾ ਗਿਆ ਕਿ ਪਿਛਲੇ ਕੁਝ ਸਾਲਾਂ ਤੋਂ ਨਰਮੇ ਦੀ ਫਸਲ ਨੂੰ ਕਈ ਤਰਾਂ ਦੀਆਂ ਬਿਮਾਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਨਰਮਾਂ ਪੱਟੀ ਦੇ ਕਿਸਾਨ ਨਰਮੇ ਦੀ ਫਸਲ ਤੋਂ ਕਿਨਾਰਾ ਕਰਨ ਲੱਗੇ ਹਨ, ਜਿਸ ਦਾ ਮਾੜਾ ਅਸਰ ਕਾਟਨ ਫੈਕਟਰੀਆਂ ‘ਤੇ ਪਿਆ ਹੈ।ਉਨਾਂ ਕਿਹਾ ਕਿ ਸੂਬੇ ਦੀਆਂ ਬਹੁਤ ਸਾਰੀਆਂ ਕਾਟਨ ਫੈਕਟਰੀਆਂ ਘਾਟੇ ਵਿਚ ਜਾਣ ਕਾਰਨ ਬੰਦ ਹੋਣ ਕਿਨਾਰੇ ਹਨ ਜਾ ਬੰਦ ਹੋ ਗਈਆਂ ਹਨ।ਉਨ੍ਹਾਂ ਖੇਤੀਬਾੜੀ ਮੰਤਰੀ ਨੂੰ ਅਪੀਲ ਕੀਤੀ ਕਿ ਸਰਕਾਰ ਵਲੋਂ ਕਿਸਾਨਾਂ ਨੂੰ ਨਰਮੇ ਦੀ ਫਸਲ ਵੱਲ ਮੁੜ ਤੋਂ ਉਤਸ਼ਾਹਿਤ ਕਰਨ ਲਈ ਹੋਰ ਕਿਸਾਨ ਹਿਤੈਸ਼ੀ ਫੈਸਲੇ ਲਏ ਜਾਣ।ਉਨ੍ਹਾਂ ਖੇਤੀਬਾੜੀ ਮੰਤਰੀ ਨੂੰ ਆਪਣੀਆਂ ਵੱਖ ਵੱਖ ਸਮੱਸਿਆਵਾਂ ਤੋਂ ਜਾਣੂ ਕਰਵਾਉਦਿਆਂ ਦੱਸਿਆ ਕਿ ਬਿਜਲੀ ਬੋਰਡ ਵਲੋਂ ਉਨ੍ਹਾਂ ਤੋਂ ਫਿਕਸ ਚਾਰਜ਼ ਲਏ ਜਾਂਦੇ ਹਨ ਜੋ ਵਾਜ਼ਬ ਨਹੀਂ।ਕੁਲਦੀਪ ਸਿੰਘ ਧਾਲੀਵਾਲ ਨੇ ਇਸ ਸਬੰਧੀ ਮੌਕੇ ‘ਤੇ ਹੀ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਅਥਾਰਟੀ ਦੇ ਚੇਅਰਮੈਨ ਨਾਲ ਗੱਲਬਾਤ ਕੀਤੀ, ਜਿੰਨਾਂ ਭਰੋਸਾ ਦਿਵਾਇਆ ਕਿ ਇਸ ਮਸਲੇ ਦਾ ਸਕਰਾਤਮਕ ਹੱਲ ਕੱਢਿਆ ਜਾਵੇਗਾ।ਇਸ ਤੋਂ ਇਲਾਵਾ ਕਾਟਨ ਫੈਕਟਰੀਆਂ ਦੇ ਮਾਲਕਾਂ ਵਲੋਂ ਮੰਡੀ ਫੀਸ ਅਤੇ ਆਰ.ਡੀ.ਐਫ ਸਮੇਂ ਸਿਰ ਜਮਾਂ ਨਾ ਕਲਰਵਾਉਣ ਲਈ ਲਾਏ ਜਾਂਦੇ 10 ਗੁਣਾ ਜੁਰਮਾਨੇ ਨੂੰ ਘਟਾਉਣ ਦੀ ਬੇਨਤੀ ‘ਤੇ ਵੀ ਵਿਚਾਰ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ।

ਮੁੱਖ ਮੰਤਰੀ ਵੱਲੋਂ ਫਤਹਿਗੜ੍ਹ ਸਾਹਿਬ ਜਿਲ੍ਹਾ ਦੇ ਪਿੰਡ ਚੁੰਨੀ ਕਲਾਂ ਦੇ ਸਰਕਾਰੀ ਸਕੂਲ ਦਾ ਅਚਨਚੇਤ ਨਿਰੀਖਣ

ਵਿਆਪਕ ਸਿੱਖਿਆ ਸੁਧਾਰਾਂ ਲਈ ਸਰਕਾਰੀ ਸਕੂਲਾਂ ਦੀ ਸਥਿਤੀ ਦਾ ਜਮੀਨੀ ਪੱਧਰ ‘ਤੇ ਜਾਇਜਾ ਲੈਣ ਦੇ ਉਦੇਸ ਨਾਲ ਗਏ ਸਨ ਮੁੱਖ ਮੰਤਰੀ
ਸਰਕਾਰੀ ਸਕੂਲਾਂ ਨੂੰ ‘ਆਹਲਾ ਦਰਜੇ ਦੇ ਸਕੂਲਾਂ’ ਵਿੱਚ ਤਬਦੀਲ ਕਰਨ ਦੀ ਵਚਨਬੱਧਤਾ ਦੁਹਰਾਈ
ਪੰਜਾਬੀ ਖ਼ਬਰਸਾਰ ਬਿਉਰੋ
ਚੁੰਨੀ ਕਲਾਂ (ਫਤਹਿਗੜ੍ਹ ਸਾਹਿਬ), 30 ਅਗਸਤ- ਸੂਬਾ ਭਰ ਦੇ ਸਰਕਾਰੀ ਸਕੂਲਾਂ ਵਿੱਚ ਬਿਹਤਰ ਸਿੱਖਿਆ ਸਹੂਲਤਾਂ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੋਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਅਚਨਚੇਤ ਨਿਰੀਖਣ ਕਰਕੇ ਸਥਿਤੀ ਦਾ ਜਮੀਨੀ ਪੱਧਰ ‘ਤੇ ਜਾਇਜਾ ਲਿਆ। ਮੁੱਖ ਮੰਤਰੀ ਨੇ ਕਿਹਾ, “ਮੇਰੀ ਇਸ ਫੇਰੀ ਦਾ ਉਦੇਸ ਨੁਕਸ ਕੱਢਣਾ ਨਹੀਂ ਹੈ ਸਗੋਂ ਇਸ ਦਾ ਅਸਲ ਮਨੋਰਥ ਸਿੱਖਿਆ ਖੇਤਰ ਵਿੱਚ ਵਿਆਪਕ ਸੁਧਾਰ ਲਿਆਉਣ ਲਈ ਜਮੀਨੀ ਪੱਧਰ ਉਤੇ ਸਥਿਤੀ ਦਾ ਜਾਇਜਾ ਲੈਣਾ ਹੈ।”ਮੁੱਖ ਮੰਤਰੀ ਨੇ ਦੁਪਹਿਰ ਵੇਲੇ ਸਕੂਲ ਦਾ ਦੌਰਾ ਕੀਤਾ ਅਤੇ ਉਹ ਕਰੀਬ ਅੱਧਾ ਘੰਟਾ ਸਕੂਲ ਵਿੱਚ ਹੀ ਰਹੇ। ਸਕੂਲ ਵਿੱਚ ਸਹੂਲਤਾਂ ਬਾਰੇ ਜਾਂਚ ਕਰਨ ਤੋਂ ਇਲਾਵਾ ਭਗਵੰਤ ਮਾਨ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਗੱਲਬਾਤ ਕਰਕੇ ਜਮੀਨੀ ਪੱਧਰ ਦੀਆਂ ਹਾਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਮੁੱਖ ਮੰਤਰੀ ਨੇ ਜੋਰ ਦੇ ਕੇ ਕਿਹਾ ਕਿ ਸਿੱਖਿਆ ਨਵੇਂ ਤੇ ਅਗਾਂਹਵਧੂ ਸਮਾਜ ਦੀ ਉਸਾਰੀ ਦਾ ਮੁੱਖ ਆਧਾਰ ਹੈ ਜਿਸ ਕਰਕੇ ਸੂਬਾ ਸਰਕਾਰ ਇਸ ਖੇਤਰ ਨੂੰ ਪ੍ਰਮੁੱਖ ਤੌਰ ਉਤੇ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਸਿੱਖਿਆ ਦੇ ਖੇਤਰ ਵਿੱਚ ਬਹੁ-ਪੱਖੀ ਸੁਧਾਰਾਂ ਦੀ ਸੁਰੂਆਤ ਕਰਨ ਦੀ ਦਿਸ਼ਾ ਵਿਚ ਕੰਮ ਕਰ ਰਹੀ ਹੈ ਤਾਂ ਜੋ ਵਿਦਿਆਰਥੀਆਂ ਖਾਸ ਕਰਕੇ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਨੂੰ ਲਾਭ ਪਹੁੰਚਾਇਆ ਜਾ ਸਕੇ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਨੂੰ ‘ਆਹਲਾ ਦਰਜੇ ਦੇ ਸਕੂਲਾਂ’ ਵਿੱਚ ਤਬਦੀਲ ਕਰਨ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੂਲ ਨਾ ਸਿਰਫ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਗੇ ਸਗੋਂ ਜੀਵਨ ਵਿੱਚ ਬਿਹਤਰ ਮੁਕਾਮ ਹਾਸਲ ਕਰਨ ਲਈ ਉਨ੍ਹਾਂ ਦੇ ਸਰਬਪੱਖੀ ਵਿਕਾਸ ਨੂੰ ਵੀ ਯਕੀਨੀ ਬਣਾਉਣਗੇ। ਭਗਵੰਤ ਮਾਨ ਨੇ ਜੋਰ ਦੇ ਕੇ ਕਿਹਾ ਕਿ ਇਨ੍ਹਾਂ ਸਕੂਲਾਂ ਨੂੰ ਅਤਿ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਕੀਤਾ ਜਾਵੇਗਾ ਤਾਂ ਜੋ ਇਨ੍ਹਾਂ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਸਹੂਲਤਾਂ ਮਿਲ ਸਕਣ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਇਨ੍ਹਾਂ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀ ਕਾਨਵੈਂਟ ਸਕੂਲਾਂ ਵਿਚ ਪੜ੍ਹਦੇ ਹਾਣੀ ਵਿਦਿਆਰਥੀਆਂ ਦਾ ਮੁਕਾਬਲਾ ਵੀ ਕਰ ਸਕਣਗੇ।ਵਿਦਿਆਰਥੀਆਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਉਨ੍ਹਾਂ ਪਾਸੋਂ ਸਕੂਲ ਦੇ ਸਿਲੇਬਸ ਬਾਰੇ ਪੁੱਛਿਆ। ਮੁੱਖ ਮੰਤਰੀ ਨੇ ਵਿਦਿਆਰਥੀਆਂ ਤੋਂ ਉਨ੍ਹਾਂ ਦੇ ਜੀਵਨ ਦੀਆਂ ਖਾਹਿਸਾਂ-ਉਮੰਗਾਂ ਤੇ ਸੁਪਨਿਆਂ ਬਾਰੇ ਵੀ ਪੁੱਛਿਆ ਅਤੇ ਉਨ੍ਹਾਂ ਨੂੰ ਮਿੱਥੇ ਟੀਚਿਆਂ ਦੀ ਪ੍ਰਾਪਤੀ ਲਈ ਸਖਤ ਮਿਹਨਤ ਕਰਨ ਲਈ ਪ੍ਰਰਿਆ। ਭਗਵੰਤ ਮਾਨ ਨੇ ਕਿਹਾ ਕਿ ਮਿਹਨਤ, ਲਗਨ ਅਤੇ ਸਮਰਪਣ ਭਾਵਨਾ ਸਫਲਤਾ ਦੀ ਕੁੰਜੀ ਹਨ। ਉਨ੍ਹਾਂ ਕਿਹਾ ਕਿ ਸਾਰੇ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿੱਚ ਇਨ੍ਹਾਂ ਸੁਨਹਿਰੀ ਨਿਯਮਾਂ ਨੂੰ ਤਨਦੇਹੀ ਨਾਲ ਅਪਣਾਉਣ ਦੀ ਲੋੜ ਹੈ ਤਾਂ ਜੋ ਉਹ ਸਫਲਤਾ ਦੀਆਂ ਬੁਲੰਦੀਆਂ ਛੂਹ ਸਕਣ।ਇਸ ਦੌਰਾਨ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸਕੂਲ ਵਿਚ ਅਤਿ ਆਧੁਨਿਕ ਸਾਇੰਸ ਲੈਬਾਰਟਰੀ ਸਥਾਪਤ ਕਰਨ ਦੇ ਹੁਕਮ ਦਿੱਤੇ। ਇਸ ਦੇ ਨਾਲ ਉਨ੍ਹਾਂ ਨੇ ਅਧਿਕਾਰੀਆਂ ਨੂੰ ਸਕੂਲਾਂ ਦੇ ਕੰਪਿਊਟਰਾਂ ਵਿਚ ਮੌਜੂਦਾ ਸਾਫਟਵੇਅਰ ਨੂੰ ਵੀ ਅਪਗ੍ਰੇਡ ਕਰਨ ਲਈ ਆਖਿਆ। ਭਗਵੰਤ ਮਾਨ ਨੇ ਸਕੂਲ ਵਿਚ ਦਿਵਿਆਂਗ ਵਿਦਿਆਰਥੀਆਂ ਲਈ ਇਮਾਰਤ ਵਿਚ ਲੋੜੀਂਦੀ ਮੁਰੰਮਤ ਤੇ ਵਿਵਸਥਾ ਕਰਨ ਦੇ ਵੀ ਹੁਕਮ ਦਿੱਤੇ।

Our Visitor

1905187