Thursday, April 30, 2026
Home Blog Page 24

ਵਾਰਡਬੰਦੀ ਵਿੱਚ ਅਸਮਾਨਤਾਵਾਂ ਨੂੰ ਲੈ ਕੇ ਅਕਾਲੀ ਦਲ ਦਾ ਪੰਜਾਬ ਸਰਕਾਰ ‘ਤੇ ਹਮਲਾ

0

👉ਨੋਟੀਫਿਕੇਸ਼ਨ ਅਤੇ ਨਕਸ਼ਿਆਂ ਵਿੱਚ ਵੱਡੀਆਂ ਗੜਬੜੀਆਂ ‘ਤੇ ਉਠਾਏ ਵੱਡੇ ਸਵਾਲ
👉ਬਠਿੰਡਾ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਤੇਜ਼ ਹੋਈ ਸਿਆਸੀ ਗਰਮੀ, ਸੁਪਰੀਮ ਕੋਰਟ ਵਿੱਚ ਚੁਣੌਤੀ ਦੀ ਤਿਆਰੀ
Bathinda News:ਬਠਿੰਡਾ ਨਗਰ ਨਿਗਮ ਦੀਆਂ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਵਾਰਡਬੰਦੀ ਦੀ ਨੋਟੀਫਿਕੇਸ਼ਨ ਅਤੇ ਨਕਸ਼ੇ ਵਿੱਚ ਸਾਹਮਣੇ ਆਈਆਂ ਅਸਮਾਨਤਾਵਾਂ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਸੋਮਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਬਠਿੰਡਾ ਸ਼ਹਿਰੀ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਦੀ ਅਗਵਾਈ ਹੇਠ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਪਾਰਟੀ ਆਗੂਆਂ ਨੇ ਰਾਜ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ‘ਤੇ ਗੰਭੀਰ ਦੋਸ਼ ਲਗਾਏ।ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੇ ਅਨੁਭਵਹੀਣ ਨੇਤਾਵਾਂ ਕਾਰਨ ਪ੍ਰਸ਼ਾਸਕੀ ਕੰਮਾਂ ਵਿੱਚ ਵੱਡੀਆਂ ਖਾਮੀਆਂ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਸਭ ਤੋਂ ਪਹਿਲਾਂ ਜਾਰੀ ਕੀਤੀ ਵਾਰਡਬੰਦੀ ਵਿੱਚ ਹੀ ਸਪਸ਼ਟਤਾ ਦੀ ਕਮੀ ਸੀ ਅਤੇ ਹੁਣ 31 ਮਾਰਚ ਨੂੰ ਜਾਰੀ ਕੀਤੀ ਨਵੀਂ ਨੋਟੀਫਿਕੇਸ਼ਨ ਅਤੇ ਉਸ ਤੋਂ ਬਾਅਦ ਜਾਰੀ ਨਕਸ਼ਿਆਂ ਵਿੱਚ ਵੀ ਭਾਰੀ ਗੜਬੜੀਆਂ ਨਜ਼ਰ ਆ ਰਹੀਆਂ ਹਨ।

ਇਹ ਵੀ ਪੜ੍ਹੋ  ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁੰਨ ਗ੍ਰਿਫਤਾਰ; 9.9 ਕਿਲੋ ਹੈਰੋਇਨ, ਦੋ ਪਿਸਤੌਲਾਂ ਬਰਾਮਦ

ਉਨ੍ਹਾਂ ਵਿਸਥਾਰ ਨਾਲ ਦੱਸਿਆ ਕਿ ਕਈ ਵਾਰਡਾਂ ਦੀਆਂ ਗਲੀਆਂ ਨਕਸ਼ਿਆਂ ਵਿੱਚ ਦਰਸਾਈਆਂ ਗਈਆਂ ਹਨ, ਪਰ ਨੋਟੀਫਿਕੇਸ਼ਨ ਵਿੱਚ ਉਨ੍ਹਾਂ ਦਾ ਕੋਈ ਜ਼ਿਕਰ ਨਹੀਂ। ਇਸੇ ਤਰ੍ਹਾਂ ਕੁਝ ਗਲੀਆਂ ਨੋਟੀਫਿਕੇਸ਼ਨ ਵਿੱਚ ਸ਼ਾਮਲ ਹਨ, ਪਰ ਨਕਸ਼ਿਆਂ ਵਿੱਚ ਨਹੀਂ ਦਿਖਾਈਆਂ ਗਈਆਂ। ਇਸ ਤੋਂ ਇਲਾਵਾ ਵਾਰਡਾਂ ਵਿੱਚ ਵੋਟਰਾਂ ਦੀ ਗਿਣਤੀ ਵਿੱਚ ਵੀ ਵੱਡੀ ਅਸਮਾਨਤਾ ਹੈ। ਕਿਤੇ ਕਰੀਬ ਸਾਢੇ 1100 ਵੋਟ ਹਨ ਤਾਂ ਕਿਤੇ ਇਹ ਗਿਣਤੀ 8500 ਦੇ ਨੇੜੇ ਪਹੁੰਚ ਰਹੀ ਹੈ। ਉਨ੍ਹਾਂ ਕਿਹਾ ਕਿ 10 ਤੋਂ 15 ਫੀਸਦੀ ਤੱਕ ਦਾ ਅੰਤਰ ਤਾਂ ਸਮਝਿਆ ਜਾ ਸਕਦਾ ਹੈ, ਪਰ ਇੰਨੀ ਵੱਡੀ ਅਸਮਾਨਤਾ ਪੂਰੀ ਪ੍ਰਕਿਰਿਆ ‘ਤੇ ਸਵਾਲ ਖੜੇ ਕਰਦੀ ਹੈ।ਅਕਾਲੀ ਆਗੂ ਨੇ ਦੋਸ਼ ਲਗਾਇਆ ਕਿ ਇਲਾਕੇ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਵੀ ਇਸ ਮਾਮਲੇ ਵੱਲ ਕੋਈ ਧਿਆਨ ਨਹੀਂ ਦਿੱਤਾ ਅਤੇ ਲੋਕਾਂ ਨੂੰ ਆਪਣੇ ਹਾਲ ‘ਤੇ ਛੱਡ ਦਿੱਤਾ ਹੈ। ਜਦੋਂ ਕਿ ਜਗਰੂਪ ਗਿੱਲ ਲੰਬਾ ਸਮਾਂ ਮਿਊਨਸੀਪਲ ਕਮਿਸ਼ਨਰ ਰਹੇ ਹਨ ਅਤੇ ਕਈ ਹੋਰ ਵੀ ਉੱਚ ਪਦਾਂ ਤੇ ਰਹੇ ਹਨ। ਉਨ੍ਹਾਂ ਇਸ ਨੂੰ ਵਿਧਾਇਕ ਦੀ ਗੰਭੀਰ ਲਾਪਰਵਾਹੀ ਦੱਸਦਿਆਂ ਕਿਹਾ ਕਿ ਇਹ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਹ ਵੀ ਪੜ੍ਹੋ  ਬਠਿੰਡਾ ‘ਚ ਮੈਥ ਮਾਸਟਰ ਨੇ ਚਾੜਿਆ ‘ਚੰਨ’; ਸਾਇੰਸ ਅਧਿਆਪਕਾ ਨਾਲ ਛੇੜਛਾੜ, ਪੁਲਿਸ ਵੱਲੋਂ ਪਰਚਾ ਦਰਜ਼

ਬਬਲੀ ਢਿੱਲੋਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਤੁਰੰਤ ਵਿਰੋਧੀ ਪਾਰਟੀਆਂ ਨਾਲ ਵਿਚਾਰ-ਵਟਾਂਦਰਾ ਕਰਕੇ ਇਨ੍ਹਾਂ ਖਾਮੀਆਂ ਨੂੰ ਦੂਰ ਕਰੇ, ਤਾਂ ਜੋ ਚੋਣ ਪ੍ਰਕਿਰਿਆ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਹੋ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਮਾਮਲੇ ਨੂੰ ਲੈ ਕੇ ਕਾਨੂੰਨੀ ਪੱਖਾਂ ‘ਤੇ ਵੀ ਵਿਚਾਰ ਕਰ ਰਿਹਾ ਹੈ ਅਤੇ ਉਨ੍ਹਾਂ ਦੇ ਵਕੀਲਾਂ ਵੱਲੋਂ ਨੋਟੀਫਿਕੇਸ਼ਨ ਅਤੇ ਨਕਸ਼ਿਆਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰੈੱਸ ਸਕੱਤਰ ਓਮ ਪ੍ਰਕਾਸ਼ ਸ਼ਰਮਾ ਨੇ ਦੱਸਿਆ ਕਿ ਇਸ ਮੌਕੇ ‘ਤੇ ਸ਼ਹਿਰੀ ਪ੍ਰਧਾਨ ਗੁਰਸੇਵਕ ਸਿੰਘ ਮਾਨ, ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਨ, ਸਾਬਕਾ ਸ਼ਹਿਰੀ ਪ੍ਰਧਾਨ ਰਾਜਬਿੰਦਰ ਸਿੰਘ ਸਿੱਧੂ, ਐਡਵੋਕੇਟ ਦਲਜੀਤ ਸਿੰਘ ਬਰਾੜ, ਮੋਹਨਜੀਤ ਸਿੰਘ ਪੁਰੀ, ਕੁਲਦੀਪ ਸਿੰਘ ਨੰਬਰਦਾਰ, ਗੁਰਪ੍ਰੀਤ ਸਿੰਘ ਸੰਧੂ ਸਮੇਤ ਕਈ ਸੀਨੀਅਰ ਆਗੂ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸ਼੍ਰੋਮਣੀ ਕਮੇਟੀ ਨੇ ਭਾਈ ਰਾਜੋਆਣਾ ਦੀ ਪਟੀਸ਼ਨ ਮਾਮਲੇ ’ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਆਦੇਸ਼ ਦੇਣ ਦੀ ਕੀਤੀ ਅਪੀਲ

0

👉ਬੀਬੀਐਮਬੀ ਸਬੰਧੀ ਕੇਂਦਰ ਕੋਈ ਅਜਿਹਾ ਨਿਯਮ ਲਾਗੂ ਨਾ ਕਰੇ ਜੋ ਪੰਜਾਬੀਆਂ ਦੇ ਹੱਕਾਂ ਵਿਰੁੱਧ ਹੋਵੇ- ਐਡਵੋਕੇਟ ਧਾਮੀ
👉ਸੜਕ ਹਾਦਸੇ ਦੌਰਾਨ ਅਕਾਲ ਚਲਾਣਾ ਕਰ ਗਏ ਸ਼ਰਧਾਲੂਆਂ ਦੇ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਦੇਵੇਗੀ ਇੱਕ-ਇੱਕ ਲੱਖ ਰੁਪਏ
Amritsar News:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚ ਪੰਜਾਬ ਦੀ ਨੁਮਾਇੰਦਗੀ ਘਟਾਏ ਜਾਣ ਅਤੇ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਮਨਾਉਣ ਸਬੰਧੀ ਵਿਚਾਰਾਂ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਅਤੇ ਗੁਰਦੁਆਰਾ ਸਾਹਿਬਾਨ ਨਾਲ ਸਬੰਧਤ ਮਾਮਲੇ ਵਿਚਾਰੇ ਗਏ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਤ੍ਰਿੰਗ ਕਮੇਟੀ ਦੇ ਫ਼ੈਸਲਿਆਂ ਬਾਰੇ ਦੱਸਿਆ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਤਬਦੀਲ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਵੱਲੋਂ 14 ਸਾਲ ਪਹਿਲਾਂ ਪਟੀਸ਼ਨ ਪਾਈ ਗਈ ਸੀ, ਪਰੰਤੂ ਕੇਂਦਰ ਸਰਕਾਰ ਨੇ ਇਸ ਸਬੰਧੀ ਹਮੇਸ਼ਾ ਅੜੀਅਲ ਰਵੱਈਆ ਹੀ ਅਪਣਾਈ ਰੱਖਿਆ। ਸਰਕਾਰ ਦੀ ਅਜਿਹੀ ਪਹੁੰਚ ਜਿਥੇ ਸਿੱਖ ਭਾਵਨਾਵਾਂ ਦਾ ਨਿਰਾਦਰ ਹੈ ਉਥੇ ਹੀ ਘਟਗਿਣਤੀਆਂ ਪ੍ਰਤੀ ਉਸ ਦੀ ਸੋਚ ਨੂੰ ਪ੍ਰਗਟਾਉਂਦੀ ਹੈ। ਉਨ੍ਹਾਂ ਕਿਹਾ ਕਿ ਹੁਣ ਭਾਈ ਬਲਵੰਤ ਸਿੰਘ ਰਾਜੋਆਣਾ ਸ਼੍ਰੋਮਣੀ ਕਮੇਟੀ ਨੂੰ ਬਾਰ ਬਾਰ ਆਪਣੀ ਅਪੀਲ ਵਾਪਸ ਲੈਣ ਲਈ ਕਹਿ ਰਹੇ ਹਨ, ਲੇਕਿਨ ਸ਼੍ਰੋਮਣੀ ਕਮੇਟੀ ਨੇ ਇਹ ਅਪੀਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਕੀਤੀ ਸੀ।

ਇਹ ਵੀ ਪੜ੍ਹੋ  ਗੁਰਦੁਆਰਾ ਪ੍ਰਿੰਟਿੰਗ ਪ੍ਰੈੱਸ ਦਾ ਨਵੀਨੀਕਰਨ ਮਗਰੋਂ ਐਡਵੋਕੇਟ ਧਾਮੀ ਵੱਲੋਂ ਕੀਤਾ ਗਿਆ ਉਦਘਾਟਨ

ਇਸ ਲਈ ਅੱਜ ਦੀ ਅੰਤ੍ਰਿੰਗ ਕਮੇਟੀ ਨੇ ਵਿਚਾਰ ਮਗਰੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਅਪੀਲ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਯੋਗ ਆਦੇਸ਼ ਲਈ ਬੇਨਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜੋ ਵੀ ਆਦੇਸ਼ ਆਵੇਗਾ ਸ਼੍ਰੋਮਣੀ ਕਮੇਟੀ ਉਸ ’ਤੇ ਪਹਿਰਾ ਦੇਵੇਗੀ।ਐਡਵੋਕੇਟ ਧਾਮੀ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਪ੍ਰਬੰਧਾਂ ਨੂੰ ਲੈ ਕੇ ਪੰਜਾਬ ਨਾਲ ਲਗਾਤਾਰ ਕੀਤੇ ਜਾ ਰਹੇ ਵਿਤਕਰੇ ਸਬੰਧੀ ਵੀ ਚਿੰਤਾ ਪ੍ਰਗਟਾਈ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਪੰਜਾਬ ਦੇ ਹੱਕਾਂ ਹਿੱਤਾਂ ਨਾਲ ਇਕ ਹੋਰ ਵੱਡਾ ਧੱਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਦਰਿਆਈ ਪਾਣੀ ਜਿੰਨਾ ’ਤੇ ਪਹਿਲਾ ਹੱਕ ਪੰਜਾਬ ਦੇ ਲੋਕਾਂ ਦਾ ਹੈ ਨੂੰ ਹਥਿਆਉਣ ਲਈ ਕੇਂਦਰ ਗ਼ਲਤ ਤਰੀਕੇ ਅਪਣਾਅ ਰਿਹਾ ਹੈ। ਅੰਤ੍ਰਿੰਗ ਕਮੇਟੀ ਨੇ ਕੇਂਦਰ ਸਰਕਾਰ ਨੂੰ ਆਖਿਆ ਹੈ ਕਿ ਅਜਿਹਾ ਕੋਈ ਵੀ ਨਿਯਮ ਲਾਗੂ ਕਰਨ ਦੀ ਕੋਸ਼ਿਸ਼ ਨਾ ਕੀਤੀ ਜਾਵੇ, ਜੋ ਪੰਜਾਬੀਆਂ ਦੇ ਹੱਕਾਂ ਵਿਰੁੱਧ ਹੋਵੇ।ਐਡਵੋਕੇਟ ਧਾਮੀ ਨੇ ਇਹ ਵੀ ਦੱਸਿਆ ਕਿ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਮਨਾਏ ਜਾਣ ਸਬੰਧੀ ਪ੍ਰੋਗਰਾਮ ਉਲੀਕਣ ਵਾਸਤੇ ਸਬ-ਕਮੇਟੀ ਗਠਨ ਕੀਤੇ ਜਾਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਹ ਸਬ-ਕਮੇਟੀ ਵੱਖ-ਵੱਖ ਜਥੇਬੰਦੀਆਂ ਅਤੇ ਭਗਤ ਰਵਿਦਾਸ ਜੀ ਨਾਲ ਸਬੰਧਤ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਮਿਲ ਕੇ ਸ਼ਤਾਬਦੀ ਸਬੰਧੀ ਕੀਤੇ ਜਾਣ ਵਾਲੇ ਸਮਾਗਮਾਂ ਦੀ ਰੂਪ-ਰੇਖਾ ਤਿਆਰ ਕਰੇਗੀ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਦੀ 29 ਅਪ੍ਰੈਲ ਤੋਂ 1 ਮਈ 2026 ਤੱਕ ਮਨਾਈ ਜਾ ਰਹੀ ਸ਼ਤਾਬਦੀ ਦੇ ਪ੍ਰੋਗਰਾਮਾਂ ਸਬੰਧੀ ਵਿਚ ਵਿਚਾਰਾਂ ਹੋਈਆਂ।

ਇਹ ਵੀ ਪੜ੍ਹੋ  ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁੰਨ ਗ੍ਰਿਫਤਾਰ; 9.9 ਕਿਲੋ ਹੈਰੋਇਨ, ਦੋ ਪਿਸਤੌਲਾਂ ਬਰਾਮਦ

ਇਸ ਦੇ ਨਾਲ ਹੀ ਅੰਤ੍ਰਿੰਗ ਕਮੇਟੀ ਨੇ ਸ੍ਰੀ ਅਨੰਦਪੁਰ ਸਾਹਿਬ ਖਾਲਸਾ ਸਾਜਣਾ ਦਿਵਸ ਵਿਸਾਖੀ ਦੇ ਸਮਾਗਮਾਂ ਤੋਂ ਵਾਪਸ ਆ ਰਹੇ ਸ਼ਰਧਾਲੂਆਂ ਦੇ ਸ੍ਰੀ ਫ਼ਤਹਿਗੜ੍ਹ ਸਾਹਿਬ ਨਜ਼ਦੀਕ ਹੋਏ ਸੜਕ ਹਾਦਸੇ ਵਿਚ ਅਕਾਲ ਚਲਾਣਾ ਕਰਨ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ 1-1 ਲੱਖ ਰੁਪਏ ਸਹਾਇਤਾ ਦੇਣ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕਰਤਾਰ ਨਗਰ ਲੁਧਿਆਣਾ ਵਿਖੇ ਨਿਸ਼ਾਨ ਸਾਹਿਬ ਦਾ ਚੋਲਾ ਬਦਲਣ ਮੌਕੇ ਹੋਏ ਹਾਦਸੇ ’ਚ ਜਾਨ ਗਵਾਉਣ ਵਾਲੇ ਸ. ਮਨਿੰਦਰ ਸਿੰਘ ਦੇ ਪਰਿਵਾਰ ਨੂੰ ਵੀ 1 ਲੱਖ ਰੁਪਏ ਦੇਣ ਦੀ ਪ੍ਰਵਾਨਗੀ ਦਿੱਤੀ ਹੈ।ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਸ. ਸੁਰਜੀਤ ਸਿੰਘ ਗੜ੍ਹੀ, ਸ. ਸੁਰਜੀਤ ਸਿੰਘ ਕੰਗ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਦਲਜੀਤ ਸਿੰਘ ਭਿੰਡਰ, ਸ. ਬਲਦੇਵ ਸਿੰਘ ਕਾਇਮਪੁਰ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਮਿੱਠੂ ਸਿੰਘ ਕਾਹਨੇਕੇ, ਓਐਸਡੀ ਸ. ਸਤਬੀਰ ਸਿੰਘ, ਸੱਕਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਇੰਜੀ: ਸੁਖਮਿੰਦਰ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਸਕੱਤਰ ਸ. ਤੇਜਿੰਦਰ ਸਿੰਘ ਪੱਡਾ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਗੁਰਨਾਮ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਹਰਭਜਨ ਸਿੰਘ ਵਕਤਾ, ਸ. ਮਨਜੀਤ ਸਿੰਘ ਤਲਵੰਡੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ, ਐਕਸੀਅਨ ਸ. ਜਤਿੰਦਰਪਾਲ ਸਿੰਘ ਆਦਿ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁੰਨ ਗ੍ਰਿਫਤਾਰ; 9.9 ਕਿਲੋ ਹੈਰੋਇਨ, ਦੋ ਪਿਸਤੌਲਾਂ ਬਰਾਮਦ

👉ਵਿਦੇਸ਼ੀ ਗੈਂਗਸਟਰਾਂ ਦੇ ਸਥਾਨਕ ਹੈਂਡਲਰਾਂ ਵਜੋਂ ਕੰਮ ਕਰ ਰਹੇ ਸਨ ਗ੍ਰਿਫਤਾਰ ਕੀਤੇ ਦੋਸ਼ੀ: ਡੀਜੀਪੀ ਗੌਰਵ ਯਾਦਵ
👉ਗ੍ਰਿਫਤਾਰ ਕੀਤੇ ਦੋਸ਼ੀਆਂ ਵਿਚੋਂ ਇੱਕ ਬਟਾਲਾ ਵਿਖੇ ਪੁਲਿਸ ਪਾਰਟੀ ’ਤੇ ਹੋਈ ਗੋਲੀਬਾਰੀ ਮਾਮਲੇ ਵਿੱਚ ਵੀ ਹੈ ਸ਼ਾਮਲ : ਐਸ.ਐਸ.ਪੀ. ਹੁਸ਼ਿਆਰਪੁਰ ਸੰਦੀਪ ਮਲਿਕ
Hoshiarpur News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਹੁਸ਼ਿਆਰਪੁਰ ਪੁਲਿਸ ਨੇ ਇੱਕ ਵੱਡੇ ਅੰਤਰ-ਰਾਜੀ/ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁਨਾਂ ਨੂੰ 9.925 ਕਿਲੋਗ੍ਰਾਮ ਹੈਰੋਇਨ, ਦੋ .30 ਬੋਰ ਦੇ ਵਿਦੇਸ਼ੀ ਪਿਸਤੌਲਾਂ ਸਮੇਤ ਅੱਠ ਮੈਗਜ਼ੀਨ ਅਤੇ 40 ਜ਼ਿੰਦਾ ਕਾਰਤੂਸ ਨਾਲ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਇਹ ਵੀ ਪੜ੍ਹੋ  Punjab Govt ਵੱਲੋਂ ਅਸ਼ੀਰਵਾਦ ਸਕੀਮ ਅਧੀਨ 728.48 ਕਰੋੜ ਰੁਪਏ ਜਾਰੀ,1.43 ਲੱਖ ਤੋਂ ਵੱਧ ਪਰਿਵਾਰਾਂ ਨੂੰ ਮਿਲਿਆ ਸਿੱਧਾ ਲਾਭ:ਡਾ.ਬਲਜੀਤ ਕੌਰ

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਨਜਿੰਦਰ ਸਿੰਘ ਉਰਫ ਸੋਨੂੰ ਵਾਸੀ ਪਿੰਡ ਪਥਰਾਲੀਆਂ (ਹੁਸ਼ਿਆਰਪੁਰ), ਸ਼ਿਵਮ ਭੰਡਾਰੀ ਵਾਸੀ ਧੀਨਾ (ਜਲੰਧਰ), ਸਾਹਿਲ ਮਸੀਹ ਉਰਫ ਮੋਨੂੰ ਵਾਸੀ ਪਿੰਡ ਪੱਖੋਕੇ ਟਾਹਲੀ (ਗੁਰਦਾਸਪੁਰ) ਅਤੇ ਰਮੇਲ ਰੌਜਰ ਵਾਸੀ ਗੜ੍ਹਸ਼ੰਕਰ (ਹੁਸ਼ਿਆਰਪੁਰ) ਵਜੋਂ ਹੋਈ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ੀ ਗੈਂਗਸਟਰਾਂ ਨਾਲ ਸਿੱਧੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਦੇ ਸਥਾਨਕ ਹੈਂਡਲਰਾਂ ਵਜੋਂ ਕੰਮ ਕਰਦੇ ਹੋਏ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਦੇ ਸਨ।ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪੂਰੇ ਨੈੱਟਵਰਕ ਦਾ ਖ਼ਾਤਮਾ ਕੀਤਾ ਜਾ ਸਕੇ।ਆਪ੍ਰੇਸ਼ਨ ਸੰਬੰਧੀ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਸੁਪਰਡੈਂਟ (ਐਸ.ਐਸ.ਪੀ.) ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਮਿਲੀ ਪੁਖ਼ਤਾ ਇਤਲਾਹ ’ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਗੜ੍ਹਸ਼ੰਕਰ ਦੇ ਅਧਿਕਾਰ ਖੇਤਰ ਵਿੱਚ ਵਿਸ਼ੇਸ਼ ਨਾਕਾਬੰਦੀ ਕੀਤੀ ਅਤੇ ਸ਼ੱਕ ਦੇ ਆਧਾਰ ’ਤੇ ਇੱਕ ਆਈ-20 ਕਾਰ ਨੂੰ ਰੋਕਿਆ ਅਤੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ।

ਇਹ ਵੀ ਪੜ੍ਹੋ  ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲਿਆ ਰਹੀ ਰੰਗ, 80% ਸਫਲਤਾ ਦਰ ਨਾਲ ਜਨਤਾ ਅਤੇ ਪੁਲਿਸ ਦੇ ਤਾਲਮੇਲ ਨੇ ਤੋੜੀ ਤਸਕਰਾਂ ਦੀ ਕਮਰ: ਬਲਤੇਜ ਪੰਨੂ

ਬਾਅਦ ਵਿੱਚ ਤਲਾਸ਼ੀ ਦੌਰਾਨ ਉਨ੍ਹਾਂ ਦੀ ਗੱਡੀ ਵਿੱਚੋਂ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਵੀ ਬਰਾਮਦ ਕੀਤੀ ਗਈ।ਐਸ.ਐਸ.ਪੀ. ਨੇ ਅੱਗੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚੋਂ ਇੱਕ ਸਾਹਿਲ ਮਸੀਹ, ਜੁਮਾਇਮ ਪੇਸ਼ਾ ਮੁਜਰਿਮ ਹੈ ਅਤੇ ਜ਼ਿਲ੍ਹਾ ਬਟਾਲਾ ਵਿੱਚ ਪੁਲਿਸ ਪਾਰਟੀ ’ਤੇ ਗੋਲੀਬਾਰੀ ਕਰਨ ਵਿੱਚ ਵੀ ਸ਼ਾਮਲ ਹੈ। ਉਨ੍ਹਾਂ ਅੱਗੇ ਕਿਹਾ ਕਿ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।ਇਸ ਸਬੰਧ ਵਿੱਚ ਐਫਆਈਆਰ ਨੰਬਰ 61 ਮਿਤੀ 19-04-2026 ਨੂੰ ਹੁਸ਼ਿਆਰਪੁਰ ਵਿੱਚ ਗੜ੍ਹਸ਼ੰਕਰ ਦੇ ਪੁਲਿਸ ਥਾਣਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

SSD Girls College ਵਿਖੇ ਕਰਵਾਈ ਗਈ ਸਾਲਾਨਾ ਕਨਵੋਕੇਸ਼ਨ

0

Bathinda News: SSD Girls College ਦੇ ਪ੍ਰਧਾਨ ਐਡਵੋਕੇਟ ਸੰਜੇ ਗੋਇਲ ਦੀ ਅਗਵਾਈ ਅਤੇ ਕਾਲਜ ਦੇ ਪ੍ਰਿੰਸੀਪਲ ਡਾ. ਨੀਰੂ ਗਰਗ ਦੀ ਸਰਪ੍ਰਸਤੀ ਹੇਠ ਐਸ.ਐਸ.ਡੀ ਗਰਲਜ਼ ਕਾਲਜ, ਵੂਮੈਨ ਇੰਸਟੀਚਿਊਟ ਆਫ ਟੈਕਨਾਲੋਜੀ ਅਤੇ ਕਾਲਜ ਆਫ ਐਜੂਕੇਸ਼ਨ ਦਾ ਕਨਵੋਕੇਸ਼ਨ ਸਮਾਰੋਹ ਕਾਲਜ ਦੇ ਆਡੀਟੋਰੀਅਮ ਵਿੱਚ ਕਰਵਾਇਆ ਗਿਆ ।ਇਸ ਪ੍ਰੋਗਰਾਮ ਦੀ ਪ੍ਰਧਾਨਗੀ ਡਾ. ਜਗਦੀਪ ਸਿੰਘ ਵਾਈਸ ਚਾਂਸਲਰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੇ ਕੀਤੀ ਅਤੇ ਡਾ. ਵਿਜੈ ਸ਼ਰਮਾ ਰਜਿਸਟਰਾਰ ਸੈਂਟਰਲ ਯੂਨੀਵਰਸਿਟੀ ਪੰਜਾਬ, ਬਠਿੰਡਾ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਹਾਜਿਰ ਰਹੇ। ਪ੍ਰੋਗਰਾਮ ਦੀ ਸ਼ੁਰੂਆਤ ਐਸ.ਐਸ.ਡੀ ਸਭਾ ਦੇ ਪ੍ਰਧਾਨ ਸ਼੍ਰੀ ਅਭੈ ਸਿੰਗਲਾ, ਕਾਲਜ ਸਰਪ੍ਰਸਤ ਸ਼੍ਰੀ ਰਾਜੀਵ ਗੁਪਤਾ, ਕਾਲਜ ਦੇ ਪ੍ਰਧਾਨ ਐਡਵੋਕੇਟ ਸੰਜੇ ਗੋਇਲ ਅਤੇ ਸਕੱਤਰ ਸ੍ਰੀ ਵਿਕਾਸ ਗਰਗ ਨੇ ਸ਼ਮ੍ਹਾ ਰੌਸ਼ਨ ਕਰਕੇ ਕੀਤੀ ।

ਇਹ ਵੀ ਪੜ੍ਹੋ  ਪੰਜਾਬੀ ਫ਼ਿਲਮ ਇੰਡਸਟਰੀ ਦੇ ਉਭਰਦੇ ਸਿਤਾਰੇ ਦੀ ਹੋਈ ਸੜਕ ਹਾਦਸੇ ਵਿੱਚ ਮੌ/ਤ

ਪ੍ਰਿੰਸੀਪਲ ਡਾ. ਨੀਰੂ ਗਰਗ ਅਤੇ ਬੀ. ਐੱਡ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਬਿਮਲਾ ਸਾਹੂ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ । ਇਸ ਉਪਰੰਤ ਪ੍ਰਿੰਸੀਪਲ ਡਾ. ਨੀਰੂ ਗਰਗ ਵੱਲੋਂ ਤਿੰਨਾਂ ਕਾਲਜਾਂ ਦੀ ਸਮੂਹਿਕ ਰਿਪੋਰਟ ਪੇਸ਼ ਕੀਤੀ ਗਈ ਅਤੇ ਕਾਲਜਾਂ ਵਿਚ ਚੱਲ ਰਹੀਆਂ ਗਤੀਵਿਧੀਆਂ ਬਾਰੇ ਦੱਸਿਆ|ਇਸ ਮੌਕੇ ਮੁੱਖ ਮਹਿਮਾਨ ਡਾ. ਜਗਦੀਪ ਸਿੰਘ ਜੀ ਨੇ ਪੰਜਾਬੀ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿੱਚ ਸਥਾਨ ਹਾਸਲ ਕਰਨ ਵਾਲੀਆਂ 04 ਵਿਦਿਆਰਥਣਾਂ ਨੂੰ ਮੈਡਲ ਦਿੱਤੇ ਅਤੇ ਇਸ ਦੇ ਨਾਲ ਹੀ ਤਿੰਨਾਂ ਕਾਲਜਾਂ ਦੀਆਂ 295 ਵਿਦਿਆਰਥਣਾਂ ਨੂੰ ਡਿਗਰੀਆਂ ਵੰਡੀਆਂ ।

ਇਹ ਵੀ ਪੜ੍ਹੋ  Dhuri News; ਮੰਦਭਾਗੀ ਖ਼ਬਰ, ਟਰੈਕਟਰ ਤੋਂ ਡਿੱਗਣ ਕਾਰਨ 15 ਸਾਲਾਂ ਲੜਕੇ ਦੀ ਹੋਈ ਮੌ/ਤ

ਡਾ. ਜਗਦੀਪ ਨੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦਿੰਦੇ ਹੋਏ ਕਿਹਾ ਕਿ ਜ਼ਿੰਦਗੀ ਵਿੱਚ ਅੱਗੇ ਵਧਦੇ ਹੋਏ ਆਪਣੀਆਂ ਮੰਜ਼ਿਲਾਂ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ।ਤਿੰਨਾਂ ਕਾਲਜਾਂ ਦੀਆਂ ਮੈਰਿਟ ਵਿੱਚ ਸਥਾਨ ਹਾਸਿਲ ਕਰਨ ਵਾਲੀਆਂ ਅਤੇ ਡਿਗਰੀਆਂ ਲੈਣ ਵਾਲੀਆਂ ਵਿਦਿਆਰਥਣਾਂ ਨੂੰ ਰਜਿਸਟਰਾਰ ਡਾ. ਸਵਿਤਾ ਭਾਟੀਆ,ਡਾ. ਪੌਮੀ ਬਾਂਸਲ (ਮੁਖੀ ਪੀ ਜੀ ਵਿਭਾਗ ਕਾਮਰਸ), ਡਾ. ਤਰੂ ਗੁਪਤਾ , ਮੈਡਮ ਭਟਨਾਗਰ, ਮੈਡਮ ਨੀਤੂ ਗੋਇਲ ਅਤੇ ਮੈਡਮ ਮਨਿੰਦਰ ਵੱਲੋਂ ਸਟੇਜ ਤੇ ਸੱਦਾ ਦਿੱਤਾ । ਇਸ ਮੌਕੇ ਐਸ.ਐਸ.ਡੀ. ਸਭਾ ਦੇ ਮੈਂਬਰ ਅਤੇ ਸਮੂਹ ਸਟਾਫ਼ ਹਾਜ਼ਰ ਰਿਹਾ । ਮੰਚ ਦਾ ਸੰਚਾਲਨ ਡਾ. ਪੌਮੀ ਬਾਂਸਲ (ਮੁਖੀ ਪੀ ਜੀ ਵਿਭਾਗ ਕਾਮਰਸ) ਵੱਲੋਂ ਕੀਤਾ ਗਿਆ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab Govt ਵੱਲੋਂ ਅਸ਼ੀਰਵਾਦ ਸਕੀਮ ਅਧੀਨ 728.48 ਕਰੋੜ ਰੁਪਏ ਜਾਰੀ,1.43 ਲੱਖ ਤੋਂ ਵੱਧ ਪਰਿਵਾਰਾਂ ਨੂੰ ਮਿਲਿਆ ਸਿੱਧਾ ਲਾਭ:ਡਾ.ਬਲਜੀਤ ਕੌਰ

0

👉ਗਰੀਬ ਪਰਿਵਾਰਾਂ ਦੀਆਂ ਧੀਆਂ ਦੇ ਆਤਮ ਸਨਮਾਨ ਅਤੇ ਸੁਰੱਖਿਅਤ ਭਵਿੱਖ ਲਈ ਅਸ਼ੀਰਵਾਦ ਸਕੀਮ ਬਣੀ ਵੱਡੀ ਮਦਦ
👉ਹਰ ਯੋਗ ਲਾਭਪਾਤਰੀ ਤੱਕ ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਲਾਭ ਪਹੁੰਚਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼
Punjab News:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਜਿਕ ਨਿਆਂ ਅਤੇ ਲੋਕ ਭਲਾਈ ਨੂੰ ਤਰਜੀਹ ਦਿੰਦਿਆਂ ਗਰੀਬ ਅਤੇ ਲੋੜਵੰਦ ਵਰਗਾਂ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਇਸੇ ਤਹਿਤ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮਾਨ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਅਸ਼ੀਰਵਾਦ ਸਕੀਮ ਅਧੀਨ ਅਨੁਸੂਚਿਤ ਜਾਤੀਆਂ ਲਈ 728.48 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ, ਜਿਸ ਨਾਲ 1.43 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਸਿੱਧਾ ਲਾਭ ਮਿਲਿਆ ਹੈ।ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਅਸ਼ੀਰਵਾਦ ਸਕੀਮ ਗਰੀਬ ਪਰਿਵਾਰਾਂ ਲਈ ਇੱਕ ਮਜ਼ਬੂਤ ਸਹਾਰਾ ਬਣ ਕੇ ਉਭਰੀ ਹੈ, ਜਿਸ ਨਾਲ ਧੀਆਂ ਦੇ ਵਿਆਹ ਸਮੇਂ ਪਰਿਵਾਰਾਂ ਉੱਤੇ ਪੈਣ ਵਾਲਾ ਆਰਥਿਕ ਬੋਝ ਘੱਟ ਹੋਇਆ ਹੈ।

ਇਹ ਵੀ ਪੜ੍ਹੋ  Bhagwant Mann Govt ਦਾ ਬੇਅਦਬੀ ਵਿਰੋਧੀ ਬਿੱਲ ਰਾਜਪਾਲ ਦੀ ਮਨਜ਼ੂਰੀ ਨਾਲ ਕਾਨੂੰਨ ਬਣਿਆ,ਕਮਜ਼ੋਰ ਕਾਨੂੰਨਾਂ ਅਤੇ ਸਿਆਸੀ ਪੁਸ਼ਤਪਨਾਹੀ ਦੇ ਯੁੱਗ ਦਾ ਹੋਇਆ ਅੰਤ:ਹਰਪਾਲ ਸਿੰਘ ਚੀਮਾ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੰਤਵ ਕੇਵਲ ਆਰਥਿਕ ਸਹਾਇਤਾ ਦੇਣਾ ਹੀ ਨਹੀਂ, ਸਗੋਂ ਗਰੀਬ ਪਰਿਵਾਰਾਂ ਦੀਆਂ ਧੀਆਂ ਦੇ ਆਤਮ-ਸਨਮਾਨ, ਸੁਰੱਖਿਆ ਅਤੇ ਸਨਮਾਨਜਨਕ ਜੀਵਨ ਨੂੰ ਯਕੀਨੀ ਬਣਾਉਣਾ ਵੀ ਹੈ।ਮੰਤਰੀ ਨੇ ਦੱਸਿਆ ਕਿ ਕੋਈ ਵੀ ਪਰਿਵਾਰ ਜੋ ਪੰਜਾਬ ਦਾ ਪੱਕਾ ਨਿਵਾਸੀ ਹੋਵੇ ਅਤੇ ਗਰੀਬੀ ਰੇਖਾ ਤੋਂ ਹੇਠਾਂ ਆਉਂਦਾ ਹੋਵੇ, ਅਤੇ ਜੋ ਅਨੁਸੂਚਿਤ ਜਾਤੀਆਂ, ਪੱਛੜੇ ਵਰਗਾਂ ਜਾਂ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਹੋਵੇ, ਉਹ ਇਸ ਸਕੀਮ ਦਾ ਲਾਭ ਲੈਣ ਲਈ ਯੋਗ ਹੈ। ਉਨ੍ਹਾਂ ਹੋਰ ਦੱਸਿਆ ਕਿ ਇੱਕ ਪਰਿਵਾਰ ਦੀਆਂ ਦੋ ਧੀਆਂ ਦੇ ਵਿਆਹ ਲਈ ਇਸ ਸਕੀਮ ਤਹਿਤ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ, ਜਿਸ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ।ਡਾ. ਬਲਜੀਤ ਕੌਰ ਨੇ ਕਿਹਾ ਕਿ ਜਦੋਂ ਕਿਸੇ ਗਰੀਬ ਪਰਿਵਾਰ ਦੀ ਧੀ ਦਾ ਵਿਆਹ ਹੁੰਦਾ ਹੈ ਤਾਂ ਮਾਪਿਆਂ ਲਈ ਇਹ ਖੁਸ਼ੀ ਦੇ ਨਾਲ ਨਾਲ ਚਿੰਤਾ ਦਾ ਵੀ ਸਮਾਂ ਹੁੰਦਾ ਹੈ, ਪਰ ਪੰਜਾਬ ਸਰਕਾਰ ਦੀ ਅਸ਼ੀਰਵਾਦ ਸਕੀਮ ਨੇ ਹਜ਼ਾਰਾਂ ਪਰਿਵਾਰਾਂ ਦੀਆਂ ਚਿੰਤਾਵਾਂ ਘਟਾ ਕੇ ਉਨ੍ਹਾਂ ਦੇ ਘਰਾਂ ਵਿੱਚ ਖੁਸ਼ੀਆਂ ਦੇ ਦੀਵੇ ਜਗਾਏ ਹਨ।

ਇਹ ਵੀ ਪੜ੍ਹੋ  punjab Govt ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਲਈ 102 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਉਨ੍ਹਾਂ ਕਿਹਾ ਕਿ ਇਹ ਸਕੀਮ ਗਰੀਬ ਮਾਪਿਆਂ ਲਈ ਇੱਕ ਮਜ਼ਬੂਤ ਸਹਾਰਾ ਬਣ ਰਹੀ ਹੈ, ਜਿਸ ਨਾਲ ਉਹ ਆਪਣੀਆਂ ਧੀਆਂ ਨੂੰ ਇੱਜ਼ਤ, ਸਨਮਾਨ ਅਤੇ ਖੁਸ਼ਹਾਲ ਭਵਿੱਖ ਨਾਲ ਵਿਦਾ ਕਰਨ ਦੇ ਯੋਗ ਬਣ ਰਹੇ ਹਨ।ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਹਰ ਯੋਗ ਲਾਭਪਾਤਰੀ ਨੂੰ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਸਕੀਮ ਦਾ ਲਾਭ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਅਰਜ਼ੀਆਂ ਦੇ ਨਿਪਟਾਰੇ ਵਿੱਚ ਦੇਰੀ ਨਾ ਕੀਤੀ ਜਾਵੇ ਤਾਂ ਜੋ ਕੋਈ ਵੀ ਲੋੜਵੰਦ ਪਰਿਵਾਰ ਸਰਕਾਰੀ ਸਹਾਇਤਾ ਤੋਂ ਵਾਂਝਾ ਨਾ ਰਹੇ।ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜਿਕ ਨਿਆਂ ਅਤੇ ਲੋਕ ਭਲਾਈ ਲਈ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਲੋਕ-ਹਿਤੈਸ਼ੀ ਸਕੀਮਾਂ ਰਾਹੀਂ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਜਾਰੀ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਹਰ ਧੀ ਦੇ ਚਿਹਰੇ ‘ਤੇ ਮੁਸਕਾਨ ਲਿਆਉਣਾ ਅਤੇ ਹਰ ਪਰਿਵਾਰ ਨੂੰ ਮਜ਼ਬੂਤ ਬਣਾਉਣਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਂਦ ਚਿੱਲੜ ਸਮੇਤ ਹਰਿਆਣਾ ਦੇ ਵੱਖ ਵੱਖ ਥਾਵਾਂ ਤੋਂ 1984 ਸਿੱਖ ਕਤਲੇਆਮ ਦੇ ਪੀੜਤ ਪ੍ਰੀਵਾਰਾਂ ਨੇ ਭਾਈ ਘੋਲੀਆ ਦੀ ਅਗਵਾਈ ਵਿੱਚ ਜਥੇਦਾਰ ਦਾਦੂਵਾਲ ਨੂੰ ਦਿੱਤਾ ਮੰਗ ਪੱਤਰ

0

👉ਹਰਿਆਣਾ ਸਰਕਾਰ ਪੀੜਤ ਪਰਿਵਾਰਾਂ ਨੂੰ ਦੇ ਚੁੱਕੀ ਹੈ 22 ਕਰੋੜ 60 ਲੱਖ ਮੁਆਵਜ਼ਾ ਅਤੇ 121 ਪਰਿਵਾਰਾਂ ਨੂੰ ਨੌਕਰੀਆਂ
Haryana News: ਨਵੰਬਰ1984 ਵਿੱਚ ਦਿੱਲੀ ਸਮੇਤ ਭਾਰਤ ਦੀਆਂ ਵੱਖ ਵੱਖ ਸਟੇਟਾਂ ਅੰਦਰ ਪ੍ਰਧਾਨ ਮੰਤਰੀ ਰਜੀਵ ਗਾਂਧੀ ਦੀ ਕਾਂਗਰਸ ਸਰਕਾਰ ਵੱਲੋਂ ਸੋਚੀ ਸਮਝੀ ਸਾਜਿਸ਼ ਦੇ ਤਹਿਤ ਟਾਰਗੇਟ ਕਰਕੇ ਸਿੱਖ ਕਤਲੇਆਮ ਕੀਤਾ ਗਿਆ। ਜਿਸ ਦਾ ਅਜੇ ਤੱਕ ਪੂਰਾ ਇਨਸਾਫ਼ ਪੀੜਤ ਪ੍ਰੀਵਾਰਾਂ ਨੂੰ ਪ੍ਰਾਪਤ ਨਹੀਂ ਹੋਇਆ। ਪਿਛਲੇ ਸਮੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਜਪਾ ਦੀ ਭਾਰਤ ਸਰਕਾਰ ਵੱਲੋਂ ਸਿੱਖ ਕਤਲੇਆਮ ਦੇ ਪੀੜਤ ਪ੍ਰੀਵਾਰਾਂ ਦੇ ਜਖਮਾਂ ਤੇ ਮੱਲਮ ਲਗਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ।ਜਿਸ ਤਹਿਤ ਕਾਂਗਰਸੀ ਆਗੂ ਸੱਜਣ ਕੁਮਾਰ ਸਮੇਤ ਕੁਝ ਦੋਸ਼ੀਆਂ ਨੂੰ ਸਜਾਵਾਂ,ਪੀੜਤ ਪ੍ਰੀਵਾਰਾਂ ਨੂੰ ਮੁਆਵਜ਼ਾ ਅਤੇ ਨੌਕਰੀਆਂ ਦਿੱਤੀਆਂ ਗਈਆਂ ਹਨ। ਪਰ ਅਜੇ ਵੀ ਸਿੱਖ ਕਤਲੇਆਮ ਦੇ ਪੀੜਤ ਪ੍ਰੀਵਾਰਾਂ ਨੂੰ ਪੂਰਨ ਇਨਸਾਫ਼ ਪ੍ਰਾਪਤ ਨਹੀਂ ਹੋਇਆ। ਮੀਡੀਆ ਨੂੰ ਇੱਕ ਲਿਖਤੀ ਪ੍ਰੈਸਨੋਟ ਜਾਰੀ ਕਰਦਿਆਂ ਜਥੇਦਾਰ ਦਾਦੂਵਾਲ ਦੇ ਮੀਡੀਆ ਇੰਚਾਰਜ ਭਾਈ ਜਗਮੀਤ ਸਿੰਘ ਬਰਾੜ ਨੇ ਜਾਣਕਾਰੀ ਦਿੰਦੇ ਦੱਸਿਆ ਕੇ ਪਿੰਡ ਹੋਂਦ ਚਿੱਲੜ ਰਿਵਾੜੀ ਗੁੜਗਾਂਉ ਸਿਰਸਾ ਸਮੇਤ ਵੱਖ ਵੱਖ ਥਾਵਾਂ ਤੋਂ ਨਵੰਬਰ 1984 ਦੌਰਾਨ ਕਾਂਗਰਸ ਦੀ ਸਰਕਾਰ ਵੱਲੋਂ ਕੀਤੇ ਕੀਤੇ ਸਿੱਖ ਕਤਲੇਆਮ ਦੇ ਪੀੜਤ ਪ੍ਰੀਵਾਰ ‘ਹੋਂਦ ਚਿੱਲੜ ਸਿੱਖ ਇਨਸਾਫ਼ ਕਮੇਟੀ’ ਦੇ ਸੰਚਾਲਕ ਭਾਈ ਦਰਸ਼ਨ ਸਿੰਘ ਘੋਲੀਆ ਦੀ ਅਗਵਾਈ ਵਿੱਚ ਇੱਕ ਵਫ਼ਦ ਗੁਰਦੁਆਰਾ ਗੁਰੂ ਗ੍ਰੰਥਸਰ ਦਾਦੂ ਸਾਹਿਬ ਸਿਰਸਾ ਵਿਖੇ ਅਸਥਾਨ ਦੇ ਮੁੱਖ ਸੇਵਾਦਾਰ ਪੰਥ ਪ੍ਰਸਿੱਧ ਸਿੱਖ ਪ੍ਰਚਾਰਕ ਅੰਬੈਸਡਰ ਫਾਰ ਪੀਸ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਮਿਲਣ ਵਾਸਤੇ ਪੁੱਜੇ ਅਤੇ ਉਨਾਂ ਨੇ ਇੱਕ ਮੰਗ ਪੱਤਰ ਜਥੇਦਾਰ ਦਾਦੂਵਾਲ ਨੂੰ ਸੌਂਪਿਆ ਜਥੇਦਾਰ ਦਾਦੂਵਾਲ ਨੇ ਭਾਈ ਘੋਲੀਆ ਦੀ ਅਗਵਾਈ ਵਿੱਚ ਪੁੱਜੇ ਪੀੜਤ ਪ੍ਰੀਵਾਰਾਂ ਦੇ ਵਫ਼ਦ ਨੂੰ ਜਲਦੀ ਹੀ ਮੁੱਖ ਮੰਤਰੀ ਹਰਿਆਣਾ ਸ੍ਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕਰਕੇ ਉਨਾਂ ਦੀਆਂ ਮੰਗਾਂ ਨੂੰ ਪੂਰਾ ਕਰਵਾਉਣ ਦਾ ਭਰੋਸਾ ਦਿੱਤਾ।

ਇਹ ਵੀ ਪੜ੍ਹੋ  Sri Guru Granth Sahib Ji ਦੀ ਬੇਅਦਬੀ ਵਿਰੁੱਧ ਬਿੱਲ ਰਾਜਪਾਲ ਦੀ ਪ੍ਰਵਾਨਗੀ ਤੋਂ ਬਾਅਦ ਬਣਿਆ ਕਾਨੂੰਨ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਾਹਿਗੁਰੂ ਅਤੇ ਸੰਗਤ ਦਾ ਕੀਤਾ ਧੰਨਵਾਦ

ਭਾਈ ਬਰਾੜ ਨੇ ਦੱਸਿਆ ਕੇ ਪਿਛਲੇ ਸਮੇਂ ਹਰਿਆਣਾ ਸਰਕਾਰ ਵੱਲੋਂ ਟੀਪੀ ਗਰਗ ਕਮਿਸ਼ਨ ਦੀ ਰਿਪੋਰਟ ਅਨੁਸਾਰ ਪੀੜਤ ਪ੍ਰੀਵਾਰਾਂ ਨੂੰ 22 ਕਰੋੜ 60 ਲੱਖ ਰੁਪਏ ਦਾ ਮੁਆਵਜ਼ਾ ਵੀ ਦਿੱਤਾ ਗਿਆ ਸੀ ।ਸਾਲ 2025 ਵਿੱਚ ਸ੍ਰੀ ਨਾਇਬ ਸਿੰਘ ਸੈਣੀ ਹਰਿਆਣਾ ਸਰਕਾਰ ਵੱਲੋਂ ਨਵੰਬਰ 1984 ਸਿੱਖ ਕਤਲੇਆਮ ਦੇ ਪੀੜਤ 121 ਪ੍ਰੀਵਾਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਐਲਾਨ ਕੀਤਾ ਗਿਆ ਸੀ। ਜਿਸ ਵਿੱਚ 34 ਪ੍ਰੀਵਾਰਾਂ ਦੇ ਬੱਚੇ ਬੱਚੀਆਂ ਨੂੰ ਨਿਯੁੱਕਤੀ ਪੱਤਰ 24 ਨਵੰਬਰ 2025 ਨੂੰ ਪੰਚਕੂਲਾ ਵਿਖੇ ਦੇਸ਼ ਦੇ ਮਾਨਯੋਗ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਵੱਲੋਂ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੀ ਹਾਜ਼ਰੀ ਵਿੱਚ ਦਿੱਤੇ ਗਏ ਸਨ। ਭਾਈ ਬਰਾੜ ਨੇ ਦੱਸਿਆ ਕੇ ਪੀੜਤ ਪ੍ਰੀਵਾਰਾਂ ਨੇ ਜਥੇਦਾਰ ਦਾਦੂਵਾਲ ਨੂੰ ਮੰਗ ਪੱਤਰ ਵਿੱਚ ਦੱਸਿਆ ਕੇ ਉਨਾਂ ਨੂੰ ਯੋਗਤਾ ਦੇ ਹਿਸਾਬ ਅਨੁਸਾਰ ਨੌਕਰੀਆਂ ਨਹੀਂ ਦਿੱਤੀਆਂ ਗਈਆਂ ।ਇਸ ਲਈ 34 ਵਿੱਚੋਂ 31 ਪ੍ਰੀਵਾਰਾਂ ਨੇ ਨਿਯੁੱਕਤੀ ਪੱਤਰ ਸਰਕਾਰ ਨੂੰ ਵਾਪਿਸ ਕਰ ਦਿੱਤੇ ਸਨ। ਪੀੜਤ ਪ੍ਰੀਵਾਰਾਂ ਨੇ ਜਥੇਦਾਰ ਦਾਦੂਵਾਲ ਕੋਲ ਪਹੁੰਚ ਕਰਕੇ ਮੰਗ ਕੀਤੀ ਕਿ ਉਨਾਂ ਦੇ ਬੱਚਿਆਂ ਨੂੰ ਯੋਗਤਾ ਦੇ ਆਧਾਰ ਉੱਪਰ ਪੱਕੀਆਂ ਸਰਕਾਰੀ ਨੌਕਰੀਆਂ ਦਿੱਤੀਆਂ ਜਾਣ ਅਤੇ ਜੋ ਪੀੜਤ ਪ੍ਰੀਵਾਰ ਵਾਂਝੇ ਰਹਿ ਗਏ ਹਨ ਉਨਾਂ ਨੂੰ ਵੀ ਮੁਆਵਜ਼ਾ ਅਤੇ ਨੌਕਰੀਆਂ ਦਿਵਾਈਆਂ ਜਾਣ ।ਭਾਈ ਬਰਾੜ ਨੇ ਦੱਸਿਆ ਕੇ ਹੋੰਦ ਚਿੱਲੜ ਪ੍ਰੀਵਾਰ ਜਿੱਥੇ ਇੱਕੋ ਦਿਨ ਵਿੱਚ 32 ਸਿੱਖਾਂ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ ਜਿਨਾਂ ਵਿੱਚ 31 ਹੋਂਦ ਚਿੱਲੜ ਅਤੇ ਇੱਕ ਭਾਈ ਇੰਦਰਜੀਤ ਸਿੰਘ ਬਟਾਲਾ ਗੁਰਦਾਸਪੁਰ ਦਾ ਇੱਕ ਫੌਜੀ ਸਿੱਖ ਜੋ ਬਦਲੇ ਹਾਲਾਤਾਂ ਕਾਰਨ ਹੋੰਦ ਚਿੱਲੜ ਰੇਲਵੇ ਸਟੇਸ਼ਨ ਤੇ ਉੱਤਰ ਕੇ ਸਿੱਖਾਂ ਦੀ ਢਾਣੀ ਹੋਂਦ ਚਿੱਲੜ ਵਿਖੇ ਰਾਤ ਕੱਟਣ ਵਾਸਤੇ ਪੁੱਜਾ ਸੀ।

ਇਹ ਵੀ ਪੜ੍ਹੋ  ਪੰਜਾਬੀ ਫ਼ਿਲਮ ਇੰਡਸਟਰੀ ਦੇ ਉਭਰਦੇ ਸਿਤਾਰੇ ਦੀ ਹੋਈ ਸੜਕ ਹਾਦਸੇ ਵਿੱਚ ਮੌ/ਤ

ਉਹ ਵੀ ਇਸ ਕਹਿਰ ਦੀ ਭੇਂਟ ਚੜ ਗਿਆ ਸੀ।ਹੋਂਦ ਚਿੱਲੜ ਕਤਲੇਆਮ ਵਿੱਚ ਆਪਣੇ ਪਿਤਾ ਚਾਚੇ ਤਾਏ ਦੇ ਪ੍ਰੀਵਾਰ ਵਿੱਚ 18 ਜੀਅ ਗਵਾ ਚੁੱਕੀ ਬੀਬੀ ਗੁੱਡੀ ਕੌਰ ਅਤੇ ਗੁੜਗਾਂਉ ਵਿੱਚ ਆਪਣੇ ਪ੍ਰੀਵਾਰ ਦੇ 6 ਜੀਅ ਮਾਤਾ ਪਿਤਾ ਸਮੇਤ ਚਾਰ ਭੈਣ ਭਰਾ ਗਵਾ ਚੁੱਕੇ ਭਾਈ ਰਾਮ ਸਿੰਘ ਜੋ ਅੱਜ ਕੱਲ ਪਟਿਆਲਾ ਵਿਖੇ ਨਿਵਾਸ ਕਰ ਰਿਹਾ ਹੈ ਨੇ ਕਿਹਾ ਕੇ ਅੱਜ ਭਾਈ ਦਰਸ਼ਨ ਸਿੰਘ ਘੋਲੀਆ ਦੀ ਅਗਵਾਈ ਵਿਚ ਵਫ਼ਦ ਲੈ ਕੇ ਜਥੇਦਾਰ ਦਾਦੂਵਾਲ ਕੋਲ ਇਸ ਲਈ ਪੁੱਜੇ ਹਾਂ ਕੇ ਜਥੇਦਾਰ ਦਾਦੂਵਾਲ ਪੰਥਕ ਜਜ਼ਬੇ ਨਾਲ ਲਬਰੇਜ਼ ਸਿੱਖ ਆਗੂ ਹਨ ਅਤੇ ਹਮੇਸ਼ਾਂ ਪੰਥਕ ਮਾਮਲਿਆ ਤੇ ਅਵਾਜ਼ ਬੁਲੰਦ ਕਰਦੇ ਦੀਨ ਦੁਖੀਆਂ ਦੀ ਬਾਂਹ ਫੜਦੇ ਹਨ ਅਤੇ ਬਿਨਾਂ ਕਿਸੇ ਦੀ ਪ੍ਰਵਾਹ ਕੀਤੇ ਅਕਾਲ ਪੁਰਖ ਵਾਹਿਗੁਰੂ ਜੀ ਦਾ ਓਟ ਆਸਰਾ ਲੈ ਕੇ ਅਨੇਕਾਂ ਸਲਾਘਾਯੋਗ ਪੰਥਕ ਸਮਾਜਿਕ ਕਾਰਜ ਕੀਤੇ ਹਨ। ਪੀੜਤ ਪ੍ਰੀਵਾਰਾਂ ਨੇ ਕਿਹਾ ਕੇ ਪਹਿਲਾਂ ਵੀ ਜਥੇਦਾਰ ਦਾਦੂਵਾਲ ਨੇ ਸਾਡੀ ਮੱਦਦ ਕੀਤੀ ਹੈ ਅਤੇ ਹੁਣ ਵੀ ਉਹ ਹੀ ਹਰਿਆਣਾ ਵਿੱਚ ਸਾਡੀ ਇੱਕਲੋਤੀ ਆਸ ਹਨ ਸਾਨੂੰ ਪੂਰੀ ਉਮੀਦ ਹੈ ਕੇ ਉਹ ਸਾਨੂੰ ਇਨਸਾਫ਼ ਜਰੂਰ ਦਿਵਾਉਣਗੇ ਸਿੱਖ ਕਤਲੇਆਮ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਦਿਨ ਰਾਤ ਇੱਕ ਕਰਕੇ ਭਾਈ ਦਰਸ਼ਨ ਸਿੰਘ ਘੋਲੀਆ ਵਲੋਂ ਲੜੀ ਜਾ ਰਹੀ ਕਨੂੰਨੀ ਲੜਾਈ ਦੇ ਸਤਿਕਾਰ ਵਜੋਂ ਜਥੇਦਾਰ ਦਾਦੂਵਾਲ ਨੇ ਭਾਈ ਘੋਲੀਆ ਨੂੰ ਸਿਰਪਾਉ ਭੇਂਟ ਕਰਕੇ ਸਨਮਾਨਿਤ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਗੁਰਦੁਆਰਾ ਪ੍ਰਿੰਟਿੰਗ ਪ੍ਰੈੱਸ ਦਾ ਨਵੀਨੀਕਰਨ ਮਗਰੋਂ ਐਡਵੋਕੇਟ ਧਾਮੀ ਵੱਲੋਂ ਕੀਤਾ ਗਿਆ ਉਦਘਾਟਨ

0

Amritsar News:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਕਾਰਜਸ਼ੀਲ ਗੁਰਦੁਆਰਾ ਪ੍ਰਿੰਟਿੰਗ ਪ੍ਰੈੱਸ ਦਾ ਨਵੀਨੀਕਰਨ ਮਗਰੋਂ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਉਦਘਾਟਨ ਕੀਤਾ। ਇਸ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਹੋਏ ਅਤੇ ਹਜ਼ੂਰੀ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਦੀ ਮੁਕੰਮਲ ਸਟੇਸ਼ਨਰੀ ਗੁਰਦੁਆਰਾ ਪ੍ਰਿੰਟਿੰਗ ਪ੍ਰੈਸ ਰਾਹੀਂ ਛਪਾਈ ਜਾਂਦੀ ਹੈ।

ਇਹ ਵੀ ਪੜ੍ਹੋ  ਬੇਅਦਬੀ ਘਟਨਾਵਾਂ ਸਬੰਧੀ ਬਿੱਲ ਨੂੰ ਗਵਰਨਰ ਦੀ ਪ੍ਰਵਾਨਗੀ ਦਾ ਐਡਵੋਕੇਟ ਧਾਮੀ ਵੱਲੋਂ ਸਵਾਗਤ

ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਨੂੰ ਮੁੱਖ ਰੱਖਦਿਆਂ ਪ੍ਰਿੰਟਿੰਗ ਦੇ ਕੰਮ-ਕਾਜ ਨੂੰ ਹੋਰ ਬਿਹਤਰ ਕਰਨ ਲਈ ਆਧੁਨਿਕ ਤਕਨਾਲੋਜੀ ਦੀਆਂ ਮਸ਼ੀਨਾਂ ਲਗਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਪ੍ਰਿੰਟਿੰਗ ਪ੍ਰੈਸ ਦੇ ਨਵੀਨੀਕਰਨ ਦੇ ਕਾਰਜਾਂ ਦੀ ਸੇਵਾ ਬਾਬਾ ਸਤਨਾਮ ਸਿੰਘ ਕਾਰਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲਿਆਂ ਵੱਲੋਂ ਕਰਵਾਈ ਗਈ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਾਬਾ ਸਤਨਾਮ ਸਿੰਘ ਦਾ ਸਨਮਾਨ ਵੀ ਕੀਤਾ।

ਇਹ ਵੀ ਪੜ੍ਹੋ  ਇਟਲੀ ‘ਚ ਗੁਰਦੁਆਰਾ ਸਾਹਿਬ ਦੇ ਬਾਹਰ ਦੋ ਸਿੱਖਾਂ ਦੇ ਕਤਲ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

ਇਸ ਮੌਕੇ ਬਾਬਾ ਸਤਨਾਮ ਸਿੰਘ ਕਾਰਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲੇ, ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਗੁਰਮੀਤ ਸਿੰਘ ਬੂਹ, ਭਾਈ ਅਜੈਬ ਸਿੰਘ ਅਭਿਆਸੀ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ. ਮਨਜੀਤ ਸਿੰਘ ਤਲਵੰਡੀ, ਐਕਸੀਅਨ ਸ. ਜਤਿੰਦਰਪਾਲ ਸਿੰਘ ਤੇ ਸ. ਸੁਖਜਿੰਦਰ ਸਿੰਘ, ਇੰਚਾਰਜ ਸ. ਓਂਕਾਰ ਸਿੰਘ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੈਨੇਜਰ ਸ. ਜਤਿੰਦਰਪਾਲ ਸਿੰਘ, ਗੋਲਡਨ ਆਫਸੈਟ ਪ੍ਰੈੱਸ ਮੈਨੇਜਰ ਸ. ਸੰਦੀਪ ਸਿੰਘ, ਇੰਚਾਰਜ ਸ. ਮਲਕੀਤ ਸਿੰਘ, ਗੁਰਦੁਆਰਾ ਪ੍ਰਿੰਟਿੰਗ ਪ੍ਰੈੱਸ ਦੇ ਮੈਨੇਜਰ ਸ. ਹਰਮਿੰਦਰ ਸਿੰਘ ਮਾਹੀਆ, ਜੇਈ ਸ. ਸ਼ਮਸ਼ੇਰ ਸਿੰਘ ਅਤੇ ਹੋਰ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬੀ ਲੋਕ-ਨਾਚ “ਗਿੱਧੇ” ਸੰਬੰਧੀ ਹੁਨਰ ਵਿਕਾਸ ਲਈ ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ “ਹੁਨਰ ਮੁਟਿਆਰਾਂ ਦਾ ” ਪ੍ਰੋਗਰਾਮ ਆਯੋਜਿਤ

Talwandi Sabo News: Guru Kashi University; ਪੰਜਾਬੀ ਵਿਰਸੇ ਦੇ ਅਨਿੱਖੜਵੇਂ ਅੰਗ ਲੋਕ-ਨਾਚ “ਗਿੱਧੇ” ਦੇ ਇਤਿਹਾਸ, ਤਕਨੀਕੀ ਪਿਛੋਕੜ, ਮੰਚਨ ਅਤੇ ਨੌਜਵਾਨਾਂ ਵਿੱਚ ਇਨ੍ਹਾਂ ਦੇ ਹੁਨਰ ਨੂੰ ਪ੍ਰੋਤਸਾਹਿਤ ਕਰਨ ਲਈ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ਼ ਯੁਵਾ ਅਤੇ ਸੱਭਿਆਚਾਰਕ ਮਾਮਲੇ ਵੱਲੋਂ “ਹੁਨਰ ਮੁਟਿਆਰਾਂ ਦਾ”ਨਾਂ ਦੀ ਵਰਕਸ਼ਾਪ ਆਯੋਜਿਤ ਕੀਤੀਗਈ। ਜਿਸ ਵਿੱਚ ਪੰਜਾਬੀ ਸਚਿਆਚਾਰ ਦੇ ਪ੍ਰਸਿੱਧ ਵਿਦਵਾਨ ਪਾਲ ਸਿੰਘ ਸਮਾਉ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦ ਕਿ ਅਮਨਦੀਪ ਕੌਰ ਮੱਲ ਸਿੰਘ ਵਾਲਾ, ਮਨਜਿੰਦਰ ਬੋਹਾ ਤੇ ਕਮਲ ਟਾਂਡੀਆਂਨੇ ਤਕਨੀਕੀ ਮਾਹਿਰਾਂ ਵਜੋਂ ਆਪਣੇ ਵਿਚਾਰ ਸਾਂਝੇ ਕੀਤੇ ਤੇ ਵਿਦਿਆਰਥਣਾਂ ਨੂੰ ਗਿੱਧੇ ਦਾ ਮੰਚ ਤੇ ਅਭਿਆਸ ਕਰਵਾਇਆ।ਇਸ ਮੌਕੇ ਡਾਇਰੈਕਟਰ ਵਿਦਿਆਰਥੀ ਭਲਾਈ ਸਰਦੂਲ ਸਿੰਘ ਸਿੱਧੂ ਅਤੇ ਡਾਇਰੈਕਟਰ ਸੁਰੱਖਿਆ ਦੇਸ ਰਾਜ ਕੰਬੋਜ਼ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ।

ਇਹ ਵੀ ਪੜ੍ਹੋ ਬਠਿੰਡਾ ‘ਚ ਮੈਥ ਮਾਸਟਰ ਨੇ ਚਾੜਿਆ ‘ਚੰਨ’; ਸਾਇੰਸ ਅਧਿਆਪਕਾ ਨਾਲ ਛੇੜਛਾੜ, ਪੁਲਿਸ ਵੱਲੋਂ ਪਰਚਾ ਦਰਜ਼

ਵਰਕਸ਼ਾਪ ਬਾਰੇ ਜਾਣਕਾਰੀ ਦਿੰਦਿਆਂ ਡਾਇਰੈਕਟਰ ਯੁਵਾ ਤੇ ਸਭਿਆਚਾਰਕ ਮਾਮਲੇ ਡਾ. ਕੰਵਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਦੀ ਮਹਾਨ ਸਭਿਆਚਾਰਕ ਵਿਰਾਸਤ ਲੋਕ- ਨਾਚ ਗਿੱਧੇ ਨੂੰ ਯੁਵਾ ਪੀੜ੍ਹੀ ਵਿੱਚ ਹਰਮਨ-ਪਿਆਰਾ ਬਣਾਉਣ ਅਤੇ ਮੁਟਿਆਰਾਂ ਨੂੰ ਇਸ ਸੰਬੰਧੀ ਤਕਨੀਕੀ ਅਤੇ ਸਟੇਜ ਮੰਚਨ ਦੇ ਨੁਕਤਿਆਂ ਬਾਰੇ ਜਾਣਕਾਰੀ ਦੇਣ ਲਈ ਇਸ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵਰਸਿਟੀ ਦੇ ਵੱਖ-ਵੱਖ ਫੈਕਲਟੀ ਦੀਆਂ ਲਗਭਗ 250 ਮੁਟਿਆਰਾਂਨੇ ਹਿੱਸਾ ਲਿਆ। ਉਹਨਾਂ ਕਿਹਾ ਕਿ ਵਰਕਸ਼ਾਪ ਦੇ ਆਯੋਜਨ ਨਾਲ ਵਿਦਿਆਰਥਣਾਂਨੇ ਇਸ ਸਿਰਜਨਾਤਮਕ ਨਾਚ ਬਾਰੇ ਲਾਭਦਾਇਕ ਨੁਕਤੇ ਸਿੱਖੇ, ਜਿਨ੍ਹਾਂ ਨਾਲ ਉਹਨਾਂ ਦੇ ਆਤਮ-ਵਿਸ਼ਵਾਸ ਵਿੱਚ ਵਾਧਾ ਹੋਇਆ। ਉਹਨਾਂ ਕਿਹਾ ਕਿ ਇਹ ਤਜ਼ਰੁਬਾ ਵਿਦਿਆਰਥਣਾਂ ਵਿੱਚ ਸਟੇਜ ਦਾ ਡਰ ਦੂਰ ਕਰਨ ਵਿੱਚ ਸਹਾਈ ਹੋਵੇਗਾ। ਕਿਉਂਕਿ ਨੌਜਵਾਨ ਪੀੜ੍ਹੀ ਪੱਛਮੀ ਸਭਿਆਚਾਰ ਦੇ ਵਧੇਰੇ ਪ੍ਰਚਲਣ-ਵੱਲ ਜੁੜ ਰਹੀ ਹੈ। ਉਹਨਾਂ ਨੂੰ ਆਪਣੇ ਅਮੀਰ ਵਿਰਸੇ ਅਤੇ ਸਭਿਆਚਾਰ ਨਾਲ ਜੋੜੇ ਰੱਖਣ ਲਈਇਹ ਵਰਕਸ਼ਾਪ ਸਹਾਈ ਹੋਵੇਗੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Silver Oaks School Sushant City-2 Bathinda ਦੇ ਵਿਦਿਆਰਥੀਆਂ ਨੇ CBSE ਦੀ ਦਸਵੀਂ ਪ੍ਰਖ੍ਰਿਆ ‘ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

0

Bathinda News: Silver Oaks School Sushant City-2 Bathinda ਦੇ ਵਿਦਿਆਰਥੀਆਂ ਨੇ ਸੀ.ਬੀ.ਐੱਸ.ਈ. ਵੱਲੋਂ ਐਲਾਨੇ ਕਲਾਸ ਦਸਵੀਂ ਦੇ ਪ੍ਰੀਖਿਆ ਨਤੀਜਿਆਂ ਵਿੱਚ ਆਪਣੀ ਸ਼ਾਨਦਾਰ ਕਾਰਗੁਜ਼ਾਰੀ ਪੇਸ਼ ਕੀਤੀ। ਇਹ ਨਤੀਜੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੋਵਾਂ ਦੀ ਲਗਨ, ਮਿਹਨਤ ਅਤੇ ਵਚਨਬੱਧਤਾ ਨੂੰ ਦਰਸਾਉਂਦੇ ਹਨ। ਕੁੱਲ 41 ਵਿਦਿਆਰਥੀਆਂ ਵਿੱਚੋਂ, 13 ਵਿਦਿਆਰਥੀਆਂ ਨੇ 90% ਅਤੇ ਇਸ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ, ਜੋ ਅਕਾਦਮਿਕ ਉੱਤਮਤਾ ਨੂੰ ਦਰਸਾਉਂਦਾ ਹੈ। ਇਸ ਸਾਲ ਸਭ ਤੋਂ ਵੱਧ ਅੰਕ 97% ਰਹੇ ਹਨ। 30% ਤੋਂ ਵੱਧ ਵਿਦਿਆਰਥੀਆਂ ਨੇ 90% ਤੋਂ ਉੱਪਰ ਅੰਕ ਲਏ ਹਨ।

ਇਹ ਵੀ ਪੜ੍ਹੋ  AAP MP ਤੋਂ ਬਾਅਦ ਹੁਣ AAP Minister ਦੇ ਘਰ ED ਦੀ Raid

ਸਕੂਲ ਦੇ ਇੱਕ ਬੁਲਾਰੇ ਨੇ ਦਸਿਆ ਕਿ ਜਸਮੀਨ ਕੌਰ ਨੇ 97% ਅੰਕਾਂ ਨਾਲ ਸਕੂਲ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਸੋਸ਼ਲ ਸਾਇੰਸ ਵਿੱਚ 100/100 ਅੰਕ ਵੀ ਹਾਸਲ ਕੀਤੇ। ਭਾਵਿਕਾ ਗੋਇਲ ਨੇ ਦੂਜਾ ਸਥਾਨ ਅਤੇ ਨੀਲਗਗਨ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਉੱਥੇ ਹੀ ਸਮਰੀਤ ਕੌਰ ਨੇ ਪੰਜਾਬੀ ਵਿੱਚ 100/100 ਅੰਕ ਪ੍ਰਾਪਤ ਕਰਕੇ ਇੱਕ ਵਿਸ਼ੇਸ਼ ਪ੍ਰਾਪਤੀ ਦਰਜ ਕੀਤੀ ਹੈ। ਇਸ ਮੌਕੇ ‘ਤੇ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਨੀਤੂ ਅਰੋੜਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ,” ਤੁਹਾਡੀ ਇਹ ਸਫਲਤਾ ਕੇਵਲ ਅੰਕਾਂ ਦੀ ਨਹੀਂ, ਸਗੋਂ ਤੁਹਾਡੇ ਅਟੁੱਟ ਧੀਰਜ ਅਤੇ ਲਗਾਤਾਰ ਯਤਨਾਂ ਦੀ ਜਿੱਤ ਹੈ।

ਇਹ ਵੀ ਪੜ੍ਹੋ  Sangrur ‘ਚ ਬੱਸ ਦੀ ਚਪੇਟ ‘ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌ/ਤ

ਯਾਦ ਰੱਖੋ, ਇਹ ਤਾਂ ਅਜੇ ਸ਼ੁਰੂਆਤ ਹੈ, ਤੁਹਾਡੇ ਅੰਦਰ ਅਸੀਮਤ ਸਮਰੱਥਾਵਾਂ ਹਨ, ਜੋ ਦੁਨੀਆਂ ਬਦਲਣ ਦਾ ਦਮ ਰੱਖਦੀਆਂ ਹਨ। ਉੱਚੇ ਸੁਪਨੇ ਵੇਖੋ, ਇਮਾਨਦਾਰੀ ਨਾਲ ਮਿਹਨਤ ਕਰੋ ਅਤੇ ਕਦੇ ਹਾਰ ਨਾ ਮੰਨੋ। ਮੇਰੇ ਵੱਲੋਂ ਤੁਹਾਨੂੰ ਸਾਰਿਆਂ ਨੂੰ ਬਹੁਤ-ਬਹੁਤ ਵਧਾਈਆਂ । ਸਕੂਲ ਦੇ ਚੈਅਰਮੇਨ ਸ਼੍ਰੀ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਇਹ ਨਤੀਜਾ ਵਿਦਿਆਰਥੀਆਂ ਦੇ ਅਨੁਸ਼ਾਸਨ ਅਤੇ ਅਧਿਆਪਕਾਂ ਦੇ ਮਾਰਗਦਰਸ਼ਨ ਦਾ ਨਤੀਜਾ ਹੈ। ਅਸੀਂ ਮਾਪਿਆਂ ਦੇ ਨਿਰੰਤਰ ਸਮਰਥਨ ਅਤੇ ਹੌਸਲਾ ਅਫਜ਼ਾਈ ਲਈ ਤਹਿ ਦਿਲੋਂ ਧੰਨਵਾਦ ਕਰਦੇ ਹਾਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

👉ਦਾਣਾ ਮੰਡੀ ਟਾਂਡਾ ‘ਚ ਲਿਆ ਖਰੀਦ ਪ੍ਰਬੰਧਾਂ ਦਾ ਜਾਇਜ਼ਾ, ਕਿਸਾਨਾਂ ਦੇ ਖਾਤਿਆਂ ‘ਚ 647 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ
👉122 ਲੱਖ ਮੀਟਰਿਕ ਟਨ ਕਣਕ ਦੀ ਖ਼ਰੀਦ ਦੇ ਟੀਚੇ ਨੂੰ ਪੂਰਾ ਕਰਨ ਲਈ ਰਾਜ ਦੀਆਂ ਮੰਡੀਆਂ ‘ਚ ਪੁਖਤਾ ਇੰਤਜ਼ਾਮ
👉ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਸਮੇਤ ਕੀਤਾ ਟਾਂਡਾ ਮੰਡੀ ਦਾ ਦੌਰਾ

ਚੰਡੀਗੜ੍ਹ/ਟਾਂਡਾ: ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਦਾਣਾ ਮੰਡੀ ਵਿਖੇ ਕਣਕ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਕਿਹਾ ਕਿ ਸੂਬੇ ਦੀਆਂ ਮੰਡੀਆਂ ਵਿਚ ਕਣਕ ਦੀ ਖਰੀਦ ਨਿਰਵਿਘਨ ਜਾਰੀ ਹੈ ਅਤੇ ਹੁਣ ਤੱਕ ਹੋਈ 28 ਲੱਖ ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ ‘ਚੋਂ 24 ਲੱਖ ਮੀਟਰਿਕ ਟਨ ਤੋਂ ਵੱਧ ਫਸਲ ਖਰੀਦੀ ਜਾ ਚੁੱਕੀ ਹੈ।ਦਾਣਾ ਮੰਡੀ ਵਿਖੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਅਤੇ ਸੰਬੰਧਤ ਅਧਿਕਾਰੀਆਂ ਸਮੇਤ ਪਹੁੰਚੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਨੇੜਲੇ ਪਿੰਡ ਬਸਤੀ ਦੇ ਕਿਸਾਨ ਜੈਲ਼ਾ ਦੀ ਢੇਰੀ ਦੀ ਖ਼ਰੀਦ ਕਰਵਾਉਂਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿਚ ਖ਼ਰੀਦ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ ਜਿਸ ਕਰਕੇ ਕਿਸਾਨਾਂ ਨੂੰ ਫ਼ਸਲ ਵੇਚਣ ਵਿਚ ਕੋਈ ਪ੍ਰੇਸ਼ਾਨੀ ਨਹੀਂ ਆਵੇਗੀ । ਉਨ੍ਹਾਂ ਕਿਹਾ ਕਿ ਕਣਕ ਦੀ ਖ਼ਰੀਦ ਬਦਲੇ ਘੱਟੋ-ਘੱਟ ਸਮਰਥਨ ਮੁੱਲ 2585 ਦੇ ਹਿਸਾਬ ਨਾਲ ਹੁਣ ਤੱਕ ਕਿਸਾਨਾਂ ਦੇ ਖਾਤਿਆਂ ਵਿਚ 647 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇਕ-ਇੱਕ ਦਾਣਾ ਚੁੱਕਣ ਲਈ ਵਚਨਬੱਧ ਹੈ ਜਿਸ ਦੇ ਸਿੱਟੇ ਵਜੋਂ ਮੰਡੀਆਂ ਵਿਚ ਨਿਰਵਿਘਨ ਖ਼ਰੀਦ ਜਾਰੀ ਹੈ। ਉਨ੍ਹਾਂ ਕਿਹਾ ਕਿ ਨਿਯਮਾਂ ਅਨੁਸਾਰ ਖਰੀਦ ਦੇ 48 ਘੰਟਿਆਂ ਵਿੱਚ ਕਿਸਾਨਾਂ ਨੂੰ ਬਣਦੀਆਂ ਅਦਾਇਗੀਆਂ ਵੀ ਕੀਤੀਆਂ ਜਾ ਰਹੀਆਂ ਹਨ ਅਤੇ ਇਸ ਦੇ ਨਾਲ ਜੀ ਲਿਫਟਿੰਗ ਵੀ ਤੇਜ਼ ਹੋ ਰਹੀ ਹੈ।

ਇਹ ਵੀ ਪੜ੍ਹੋ Sri Guru Granth Sahib Ji ਦੀ ਬੇਅਦਬੀ ਵਿਰੁੱਧ ਬਿੱਲ ਰਾਜਪਾਲ ਦੀ ਪ੍ਰਵਾਨਗੀ ਤੋਂ ਬਾਅਦ ਬਣਿਆ ਕਾਨੂੰਨ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਾਹਿਗੁਰੂ ਅਤੇ ਸੰਗਤ ਦਾ ਕੀਤਾ ਧੰਨਵਾਦ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਖ਼ਰੀਦ ਏਜੰਸੀਆਂ ਦੇ ਨੁਮਾਇੰਦਿਆਂ ਅਤੇ ਸੰਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਮੰਡੀਆਂ ਵਿਚ ਬਾਰਦਾਨਾ, ਮੰਡੀ ਲੇਬਰ ਅਤੇ ਢੋਆ-ਢੁਆਈ ਦੇ ਪ੍ਰਬੰਧਾਂ ਦੀ ਗੱਲ ਕਰਦਿਆਂ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਸੂਬੇ ਭਰ ਦੀਆਂ ਮੰਡੀਆਂ ਵਿੱਚ ਸਾਰੇ ਲੋੜੀਂਦੇ ਪ੍ਰਬੰਧ ਅਮਲ ਵਿਚ ਹਨ ਅਤੇ ਕਣਕ ਦੀ ਖਰੀਦ ਸੁਚੱਜੇ ਢੰਗ ਨਾਲ ਜਾਰੀ ਹੈ। ਉਨ੍ਹਾਂ ਨੇ ਕਿਸਾਨਾਂ ਵੱਲੋਂ ਆਪਣੇ ਖੂਨ-ਪਸੀਨੇ ਅਤੇ ਮਿਹਨਤ ਨਾਲ ਪੈਦਾ ਕੀਤੇ ਇੱਕ-ਇੱਕ ਦਾਣੇ ਨੂੰ ਖਰੀਦਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਕਿਸਾਨਾਂ ਦੀ ਫਸਲ ਘੱਟੋ-ਘੱਟ ਸਮੇਂ ਵਿਚ ਖਰੀਦ ਕੇ ਨਿਰਧਾਰਤ ਸਮੇਂ ਵਿਚ ਉਨ੍ਹਾਂ ਦੇ ਖਾਤਿਆਂ ਵਿਚ ਅਦਾਇਗੀਆਂ ਕੀਤੀਆਂ ਜਾ ਰਹੀਆਂ ਹਨ । ਕੈਬਿਨਟ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਸਗੋਂ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਰਾਹੀਂ ਉਪਲਬਧ ਮਸ਼ੀਨਰੀ ਨਾਲ ਇਸ ਦਾ ਖੇਤਾਂ ਵਿਚ ਹੀ ਪ੍ਰਬੰਧਨ ਕਰਨ ।

ਇਹ ਵੀ ਪੜ੍ਹੋ Bhagwant Mann Govt ਦਾ ਬੇਅਦਬੀ ਵਿਰੋਧੀ ਬਿੱਲ ਰਾਜਪਾਲ ਦੀ ਮਨਜ਼ੂਰੀ ਨਾਲ ਕਾਨੂੰਨ ਬਣਿਆ,ਕਮਜ਼ੋਰ ਕਾਨੂੰਨਾਂ ਅਤੇ ਸਿਆਸੀ ਪੁਸ਼ਤਪਨਾਹੀ ਦੇ ਯੁੱਗ ਦਾ ਹੋਇਆ ਅੰਤ:ਹਰਪਾਲ ਸਿੰਘ ਚੀਮਾ

ਪਿਛਲੇ ਦਿਨੀ ਬੇਮੌਸਮੀ ਬਰਸਾਤ ਕਾਰਨ ਫ਼ਸਲ ਨੂੰ ਹੋਏ ਨੁਕਸਾਨ ਬਾਰੇ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਦੇ ਨਿਰਦੇਸ਼ ਦੇ ਦਿੱਤੇ ਸਨ ਅਤੇ ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਪੰਜਾਬ ਸਰਕਾਰ ਵੱਲੋਂ ਕੀਤੀ ਜਾਵੇਗੀ।ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਨੂੰ ਪਿਛਲੇ ਸਾਲਾਂ ਵਾਂਗ ਸੁਚੱਜੇ ਢੰਗ ਨਾਲ ਨਾਲੋ-ਨਾਲ ਖ਼ਰੀਦ ਕੇ ਲਿਫ਼ਟ ਕਰਵਾਏਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਰਾਜ ਸਰਕਾਰ ਨੇ ਲਗਾਤਾਰ ਕਿਸਾਨਾਂ ਦੀ ਬਾਂਹ ਫੜੀ ਹੈ ਅਤੇ ਕਈ ਵੱਡੇ ਕਿਸਾਨ ਪੱਖੀ ਫ਼ੈਸਲੇ ਲਏ ਹਨ ਜਿਸ ਨਾਲ ਸੂਬੇ ਭਰ ਵਿਚ ਕਿਸਾਨਾਂ ਨੂੰ ਬੇਹੱਦ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦੀ ਖਰੀਦ ਬਦਲੇ ਨਿਰਧਾਰਤ ਸਮੇਂ ਦੇ ਵਿੱਚ-ਵਿੱਚ ਅਦਾਇਗੀਆਂ ਨੂੰ ਯਕੀਨੀ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵੀ ਤਾਕੀਦ ਕੀਤੀ ਗਈ ਹੈ ਕਿ ਮੰਡੀਆਂ ਵਿਚ ਕਿਸਾਨਾਂ ਦੀ ਫ਼ਸਲ ਦੀ ਸਮੇਂ ਸਿਰ ਖਰੀਦ ਕੀਤੀ ਜਾਵੇ।

ਇਹ ਵੀ ਪੜ੍ਹੋ punjab Govt ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਲਈ 102 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਜ਼ਿਕਰਯੋਗ ਹੈ ਕਿ ਜ਼ਿਲਾ ਹੁਸ਼ਿਆਰਪੁਰ ਵਿਚ ਕੁੱਲ 78 ਮੰਡੀਆਂ ਸਥਾਪਤ ਕੀਤੀਆਂ ਗਈਆਂ ਹਨ ਜਿਨ੍ਹਾਂ ਵਿਚੋਂ 65 ਮੰਡੀਆਂ ਪੱਕੀਆਂ ਅਤੇ 13 ਥਾਵਾਂ ‘ਤੇ ਖ਼ਰੀਦ ਦੇ ਆਰਜ਼ੀ ਪਬੰਧ ਕੀਤੇ ਗਏ ਹਨ ਜਦਕਿ ਜ਼ਿਲੇ ਵਿਚ ਕੁੱਲ 316000 ਮੀਟਰਿਕ ਟਨ ਕੜਕ ਦੀ ਆਮਦ ਦੀ ਸੰਭਾਵਨਾ ਹੈ।ਇਸ ਮੌਕੇ ਐਸ.ਡੀ. ਐਮ. ਲਵਪ੍ਰੀਤ ਸਿੰਘ, ਮਾਰਕਿਟ ਕਮੇਟੀ ਦੇ ਚੇਅਰਮੈਨ ਰਾਜਵਿੰਦਰ ਸਿੰਘ, ਮਾਰਕਿਟ ਕਮੇਟੀ ਸਕੱਤਰ ਹਰਪ੍ਰੀਤ ਸਿੰਘ, ਡਿਪਟੀ ਡਾਇਰੈਕਟਰ ਖੁਰਾਕ ਸਪਲਾਈ ਰਜਨੀਸ਼ ਕੁਮਾਰੀ, ਡੀ. ਐਫ. ਐਸ.ਸੀ. ਪ੍ਰੀਤਕਮਲ ਸੂਦ ਆਦਿ ਵੀ ਮੌਜੂਦ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1891125