Sunday, May 10, 2026
Home Blog Page 240

ਨੌਕਰ ਹੀ ਨਿਕਲਿਆ AAG ਦੀ ਪਤਨੀ ਦਾ ਕਾ+ਤ+ਲ; ਇਸ ਤਰ੍ਹਾਂ ਵਾਰਦਾਤ ਨੂੰ ਦਿੱਤਾ ਅੰਜ਼ਾਮ

0

Mohali News: ਪਿਛਲੇ ਤਿੰਨ ਦਿਨਾਂ ਤੋਂ ਪੰਜਾਬ ਵਿਚ ਚਰਚਾ ਦਾ ਵਿਸ਼ਾ ਬਣੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ AAG ਐਡਵੋਕੇਟ ਕ੍ਰਿਸ਼ਨ ਕੁਮਾਰ ਗੋਇਲ ਦੀ ਪਤਨੀ ਦਾ ਕਾਤਲ ਕੋਈ ਹੋਰ ਨਹੀਂ, ਬਲਕਿ ਪੁੱਤਾਂ ਵਾਂਗ ਰੱਖਿਆ ਨੌਕਰ ਹੀ ਨਿਕਲਿਆ ਹੈ। ਉਸਨੇ ਇਸ ਘਟਨਾ ਨੂੰ ਅੰਜ਼ਾਮ ਆਪਣੇ ਦੋ ਰਿਸ਼ਤੇਦਾਰਾਂ ਨਾਲ ਮਿਲਕੇ ਦਿੱਤਾ ਸੀ, ਜਿੰਨ੍ਹਾਂ ਨੂੰ ਫ਼ੜਣ ਲਈ ਪੁਲਿਸ ਦੀਆਂ 5 ਟੀਮਾਂ, ਉਤਰਾਖੰਡ, ਯੂਪੀ ਤੇ ਬਿਹਾਰ ਵਿਚ ਛਾਪੇਮਾਰੀ ਕਰ ਰਹੀਆਂ ਹਨ।

ਇਹ ਵੀ ਪੜ੍ਹੋ Ex MLA ਦੇ ਪੁੱਤਰ ਨੂੰ ਧਮਕੀ ਦੇ ਮਾਮਲੇ ‘ਚ ਹੁਣ ਪਾਕਿਸਤਾਨੀ ਡੋਨ ਦੀ ਆਡੀਓ ਚਰਚਾ ‘ਚ !

29 ਦਸੰਬਰ ਦੀ ਅੱਧੀ ਰਾਤ ਨੂੰ ਹੋਏ ਇਸ ਕਤਲ ਮਾਮਲੇ ਵਿਚ ਪੁਲਿਸ ਨੂੰ ਪਹਿਲੇ ਦਿਨ ਤੋਂ ਨੌਕਰ ਨੀਰਜ਼ ਉੱਪਰ ਸ਼ੱਕ ਸੀ ਪ੍ਰੰਤੂ ਦਸਿਆ ਜਾ ਰਿਹਾ ਕਿ ਹੁਣ ਸਾਰੇ ਸਬੂਤ ਹੱਥ ਵਿਚ ਕਰਨ ਤੋਂ ਬਾਅਦ ਪੁਲਿਸ ਨੇ ਨੌਕਰ ਨੂੰ ਗ੍ਰਿਫਤਾਰ ਕਰ ਲਿਆ। ਘਟਨਾ ਤੋਂ ਬਾਅਦ 30 ਦਸੰਬਰ ਦੀ ਸਵੇਰ ਮ੍ਰਿਤਕ ਅਸ਼ੋਕ ਗੋਇਲ ਦਾ ਬੇਰਹਿਮੀ ਨਾਲ ਕਤਲ ਕਰਕੇ ਲਾਸ਼ ਨੂੰ ਫ਼ਰਸ ‘ਤੇ ਸੁੱਟਿਆ ਹੋਇਆ ਸੀ ਜਦਕਿ ਨੌਕਰ ਨੀਰਜ਼ ਕੁਮਾਰ ਮੂੰਹ ‘ਤੇ ਟੇਪ ਲਗਾ ਕੇ ਰੱਸੀਆਂ ਨਾਲ ਬੰਨਿਆਂ ਮਿਲਿਆ ਸੀ। ਘਟਨਾ ਸਮੇਂ AAG ਐਡਵੋਕੇਟ ਗੋਇਲ ਅਪਣੀ ਬੇਟੀ ਕੋਲ ਓਮਾਨ ਗਿਆ ਹੋਇਆ ਸੀ। ਘਰ ਵਿਚ ਉਸਦੀ ਪਤਨੀ ਅਸੋਕ ਗੋਇਲ ਤੇ ਨੌਕਰ ਨੀਰਜ਼ ਹੀ ਮੌਜੂਦ ਸਨ।

ਇਹ ਵੀ ਪੜ੍ਹੋ 328 ਪਾਵਨ ਸਰੂਪਾਂ ਦਾ ਮਾਮਲਾ; ਪੁਲਿਸ ਨੇ ਗਿਰਫਤਾਰ ਸਤਿੰਦਰ ਕੋਹਲੀ ਨੂੰ ਦੇਰ ਰਾਤ ਅਦਾਲਤ ਵਿੱਚ ਕੀਤਾ ਪੇਸ਼

ਨੀਰਜ਼ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦਸਿਆ ਸੀ ਕਿ ਕਰੀਬ ਅੱਧੀ ਰਾਤ ਨੂੰ 2 ਬੰਦੇ ਘਰ ਆਏ ਸਨ, ਜਿੰਨ੍ਹਾਂ ਨੇ ਉਸਦੀ ਕੁੱਟਮਾਰ ਕੀਤੀ ਤੇ ਲੁੱਟਮਾਰ ਕੀਤੀ। ਵਿਰੋਧ ਕਰਨ ‘ਤੇ ਮਾਲਕਣ ਦਾ ਕਤਲ ਕਰ ਦਿੱਤਾ। ਜਾਂਚ ਦੌਰਾਨ ਘਰੋਂ ਕਰੀਬ 40 ਤੋਲੇ ਸੋਨਾ ਤੇ 80 ਹਜ਼ਾਰ ਗਾਇਬ ਮਿਲੇ ਸਨ। ਪੁਲਿਸ ਅਧਿਕਾਰੀਆਂ ਮੁਤਾਬਕ ਨੌਕਰ ਨੀਰਜ਼ ਆਪਣੇ ਵਾਰ-ਵਾਰ ਬਿਆਨ ਬਦਲ ਰਿਹਾ ਸੀ, ਜਿਸ ਕਾਰਨ ਉਸਦੇ ਉੱਪਰ ਸ਼ੱਕ ਗਿਆ। ਪੁਛਗਿਛ ਦੌਰਾਨ ਮੁਲਜ਼ਮ ਮੰਨਿਆ ਕਿ ਉਸਦੇ ਮਨ ਵਿਚ ਲਾਲਚ ਆ ਗਿਆ ਸੀ, ਜਿਸਦੇ ਚੱਲਦੇ ਉਸਨੇ ਆਪਣੇ ਦੋ ਰਿਸ਼ਤੇਦਾਰਾਂ ਨਾਲ ਮਿਲਕੇ ਇਹ ਯੋਜਨਾ ਬਣਾਈ ਸੀ ਪ੍ਰੰਤੂ ਪਹਿਚਾਣੇ ਜਾਣ ਦੇ ਡਰੋ ਤੋਂ ਮਾਲਕਣ ਦਾ ਕਤਲ ਹੋ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Ex MLA ਦੇ ਪੁੱਤਰ ਨੂੰ ਧਮਕੀ ਦੇ ਮਾਮਲੇ ‘ਚ ਹੁਣ ਪਾਕਿਸਤਾਨੀ ਡੋਨ ਦੀ ਆਡੀਓ ਚਰਚਾ ‘ਚ !

0

👉ਆਡੀਓ ਜਾਰੀ ਕਰਕੇ ਕਿਹਾ ਕਿ ਉਸਦਾ ਨਾਮ ਗਲਤ ਵਰਤਿਆ ਜਾ ਰਿਹਾ
Moga News: ਪਿਛਲੇ ਕੁਝ ਦਿਨਾਂ ਤੋਂ ਵੱਖ ਵੱਖ ਮੀਡੀਆ ਪਲੇਟਫਾਰਮਾਂ ਉੱਪਰ ਮੋਗਾ ਜਿਲੇ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਦੇ ਪੁੱਤਰ ਕਮਲਜੀਤ ਸਿੰਘ ਬਰਾੜ ਨੂੰ ਇੱਕ ਪਾਕਿਸਤਾਨੀ ਗੈਂਗਸਟਰ ਵੱਲੋਂ ਧਮਕੀਆਂ ਦੇਣ ਦਾ ਮਾਮਲਾ ਚਰਚਾ ਵਿੱਚ ਚੱਲਿਆ ਆ ਰਿਹਾ। ਕਮਲਜੀਤ ਬਰਾੜ ਨੇ ਦਾਅਵਾ ਕੀਤਾ ਸੀ ਕਿ 23 ਦਸੰਬਰ ਦੇ ਦੁਪਹਿਰ ਉਸ ਨੂੰ ਪਾਕਿਸਤਾਨੀ ਗੈਂਗਸਟਰ ਸ਼ਹਿਜ਼ਾਦ ਭੱਟੀ ਦੇ ਵੱਲੋਂ ਇੱਕ ਧਮਕੀ ਭਰੀ ਕਾਲ ਕੀਤੀ ਗਈ ਸੀ, ਜਿਸਦੇ ਵਿੱਚ ਉਸਨੂੰ ਜਾਨੋ ਮਾਰਨ ਦੀ ਧਮਕੀ ਦਿੱਤੀ ਗਈ। ਉਹਨਾਂ ਦਾਅਵਾ ਕੀਤਾ ਸੀ ਕਿ ਵਟਸਐਪ ‘ਤੇ ਆਈ ਇਸ ਕਾਲ ਦਾ ਰਿਕਾਰਡ ਉਸਦੇ ਵੱਲੋਂ ਪੰਜਾਬ ਪੁਲਿਸ ਨੂੰ ਸੌਂਪ ਦਿੱਤਾ ਗਿਆ ਹੈ। ਉਹਨਾਂ ਇਸ ਧਮਕੀ ਭਰੀ ਕਾਲ ਦੇ ਪਿੱਛੇ ਕਿਸੇ ਹੋਰ ਆਗੂ ਦਾ ਹੱਥ ਹੋਣ ਦਾ ਵੀ ਖਦਸ਼ਾ ਜਤਾਇਆ ਸੀ।

ਇਹ ਵੀ ਪੜ੍ਹੋ 328 ਪਾਵਨ ਸਰੂਪਾਂ ਦਾ ਮਾਮਲਾ; ਪੁਲਿਸ ਨੇ ਗਿਰਫਤਾਰ ਸਤਿੰਦਰ ਕੋਹਲੀ ਨੂੰ ਦੇਰ ਰਾਤ ਅਦਾਲਤ ਵਿੱਚ ਕੀਤਾ ਪੇਸ਼

ਪ੍ਰੰਤੂ ਹੁਣ ਪਾਕਿਸਤਾਨੀ ਗੈਂਗਸਟਰ ਸ਼ਹਿਜ਼ਾਦ ਭੱਟੀ ਦੀ ਇੱਕ ਕਥਿਤ ਆਡੀਓ ਕਾਲ ( ਅਦਾਰਾ ਪੰਜਾਬੀ ਖਬਰਸਾਰ ਇਸ ਆਡੀਓ ਦੇ ਤੱਥਾਂ ਦੀ ਪੁਸ਼ਟੀ ਨਹੀਂ ਕਰਦਾ) ਚਰਚਾ ਵਿਚ ਚੱਲ ਰਹੀ ਹੈ। ਭੱਟੀ ਨੇ ਕਿਹਾ ਹੈ ਕਿ ਉਸਦਾ ਕਮਲਜੀਤ ਨਾਂ ਦੇ ਬੰਦੇ ਨਾਲ ਕੋਈ ਲੈਣਾ ਦੇਣਾ ਨਹੀਂ ਤੇ ਨਾ ਹੀ ਉਸਦੇ ਨਾਲ ਕੋਈ ਰੰਜਿਸ਼ ਹੈ ਜਿਸ ਦੇ ਚਲਦੇ ਉਸ ਨੂੰ ਕਾਲ ਕਿਉਂ ਕਰੇਗਾ। ਭੱਟੀ ਨੇ ਆਪਣੀ ਆਡੀਓ ਵਿੱਚ ਦਾਅਵਾ ਕੀਤਾ ਹੈ ਕਿ ਇਸ ਬੰਦੇ ਨੇ ਪੁਲਿਸ ਸੁਰੱਖਿਆ ਲੈਣ ਦੇ ਲਈ ਖੁਦ ਹੀ ਉਸ ਦਾ ਨਾਮ ਲੈ ਕੇ ਝੂਠੀ ਕਾਲ ਕਰਵਾਈ ਲੱਗਦੀ ਹੈ। ਸ਼ਹਿਜ਼ਾਦ ਭੱਟੀ ਮੁਤਾਬਕ ਉਸ ਦੇ ਕੋਲ ਇਨਾਂ ਸਮਾਂ ਹੀ ਨਹੀਂ ਕਿ ਉਹ ਬੇਫਜੂਲ ਦੀਆਂ ਕਾਲਾਂ ਕਰੇ। ਉਸ ਨੇ ਇਸ ਮਾਮਲੇ ਨਾਲੋਂ ਆਪਣੇ ਆਪ ਨੂੰ ਵੱਖ ਕਰਦਿਆ ਆਪਣਾ ਨਾਮ ਵਰਤਣ ਵਾਲਿਆਂ ਨੂੰ ਬਾਜ਼ ਆਉਣ ਲਈ ਵੀ ਕਿਹਾ ਹੈ।

ਇਹ ਵੀ ਪੜ੍ਹੋ ਵੱਡੀ ਖ਼ਬਰ; ਨਵੇਂ ਸਾਲ ਵਾਲੇ ਦਿਨ 30,000 ਰੁਪਏ ਦੀ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਉਧਰ, ਇਸ ਮਾਮਲੇ ਵਿਚ ਜਦ ਡੀਐਸਪੀ ਬਾਘਾਪੁਰਾਣਾ ਦਲਬੀਰ ਸਿੰਘ ਸਿੱਧੂ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਦਸਿਆ ਕਿ ਕਮਲਜੀਤ ਸਿੰਘ ਬਰਾੜ ਨੇ ਕੁੱਝ ਦਿਨ ਪਹਿਲਾਂ ਖੁਦ ਨੂੰ ਧਮਕੀ ਆਉਣ ਦੀ ਇੱਕ ਸ਼ਿਕਾਇਤ ਦਿੱਤੀ ਸੀ। ਉਸ ਸਿਕਾਇਤ ਨਾਲ ਸੌਂਪੀ ਆਡੀਓ ਦੀ ਪੜਤਾਲ ਕੀਤੀ ਜਾ ਰਹੀ ਹੈ ਤੇ ਇਸ ਦੌਰਾਨ ਪਰਚਾ ਦਰਜ਼ ਕਰਨ ਲਈ ਸਿਕਾਇਤਕਰਤਾ ਨੂੰ ਬੁਲਾਇਆ ਵੀ ਗਿਆ ਸੀ ਪ੍ਰੰਤੂ ਉਹ ਹਾਲੇ ਤੱਕ ਆਪਣੇ ਬਿਆਨ ਦਰਜ਼ ਕਰਵਾਉਣ ਨਹੀਂ ਆਏ। ਡੀਐਸਪੀ ਨੇ ਦਾਅਵਾ ਕੀਤਾ ਕਿ ਜਲਦੀ ਹੀ ਤੱਥਾਂ ਨੂੰ ਸਾਹਮਣੇ ਲਿਆਂਦਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

328 ਪਾਵਨ ਸਰੂਪਾਂ ਦਾ ਮਾਮਲਾ; ਪੁਲਿਸ ਨੇ ਗਿਰਫਤਾਰ ਸਤਿੰਦਰ ਕੋਹਲੀ ਨੂੰ ਦੇਰ ਰਾਤ ਅਦਾਲਤ ਵਿੱਚ ਕੀਤਾ ਪੇਸ਼

0

👉6 ਦਿਨਾਂ ਦਾ ਮਿਲਿਆ ਪੁਲਿਸ ਰਿਮਾਂਡ, ਪੁਛਗਿੱਛ ਵਿੱਚ ਹੋ ਸਕਦੇ ਹਨ ਵੱਡੇ ਖੁਲਾਸੇ
Amritsar News: 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ਵਿੱਚ ਬੀਤੇ ਕੱਲ ਗਿਰਫ਼ਤਾਰ ਕੀਤੇ ਗਏ ਸਤਿੰਦਰ ਕੋਹਲੀ ਨੂੰ ਪੁਲਿਸ ਵੱਲੋਂ ਦੇਰ ਸ਼ਾਮ ਨੂੰ ਹੀ ਅਦਾਲਤ ਵਿੱਚ ਪੇਸ਼ ਕਰ ਦਿੱਤਾ ਗਿਆ। ਸੂਚਨਾ ਮੁਤਾਬਕ ਭਾਰੀ ਸੁਰੱਖਿਆ ਹੇਠ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਨੇ ਕੋਹਲੀ ਦਾ 6 ਦਿਨਾਂ ਦਾ ਪੁਲਿਸ ਰਿਮਾਂਡ ਹਾਸਿਲ ਕਰ ਲਿਆ ਹੈ। ਚਰਚਾ ਮੁਤਾਬਕ ਕੋਹਲੀ ਦੀ ਪੁਛਗਿੱਛ ਦੌਰਾਨ ਕਾਫੀ ਮਹੱਤਵਪੂਰਨ ਖੁਲਾਸੇ ਹੋ ਸਕਦੇ ਹਨ। ਇਸ ਮਾਮਲੇ ਵਿੱਚ 7 ਦਸੰਬਰ ਨੂੰ ਅੰਮ੍ਰਿਤਸਰ ਵਿਖੇ ਪਰਚਾ ਦਰਜ ਹੋਣ ਤੋਂ ਬਾਅਦ ਇਹ ਪਹਿਲੀ ਗਿਰਫਤਾਰੀ ਹੋਈ ਹੈ।

ਇਹ ਵੀ ਪੜ੍ਹੋ ਮਹਿਲਾ ਸਸ਼ਕਤੀਕਰਣ ਨੂੰ ਮਜਬੂਤ ਕਰਨ ਲਈ ਦੀਨ ਦਿਆਲ ਲਾਡੋ ਲੱਛਮੀ ਯੋਜਨਾ ਵਿੱਚ ਮਹਤੱਵਪੂਰਣ ਸੋਧਾਂ ਨੂੰ ਕੈਬਨਿਟ ਨੇ ਦਿੱਤੀ ਮੰਜੂਰੀ

ਇਸ ਕੇਸ ਵਿੱਚ ਪੁਲਿਸ ਵੱਲੋਂ ਕੁੱਲ 16 ਜਣਿਆਂ ਨੂੰ ਮੁਲਜਮ ਬਣਾਇਆ ਗਿਆ ਹੈ, ਜਿੰਨਾਂ ਦੀ ਗਿਰਫਤਾਰੀ ਲਈ ਪੁਲਿਸ ਵੱਲੋਂ ਪਹਿਲਾਂ ਹੀ ਇੱਕ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਜਾ ਚੁੱਕਿਆ। ਇਸ ਮਾਮਲੇ ਦੇ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਸਰਕਾਰ ਉੱਪਰ ਅੰਦਰੂਨੀ ਮਾਮਲਿਆਂ ‘ਚ ਦਖਲਅੰਦਾਜੀ ਦੇ ਦੋਸ਼ ਲਗਾਏ ਜਾ ਰਹੇ ਹਨ। ਪ੍ਰੰਤੂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਲੈ ਕੇ ਹੋਰਨਾਂ ਆਗੂਆਂ ਵੱਲੋਂ ਸਪਸ਼ਟ ਕੀਤਾ ਜਾ ਚੁੱਕਿਆ ਹੈ ਕਿ ਸਿੱਖ ਕੌਮ ਨਾਲ ਜੁੜੇ ਇਸ ਮਾਮਲੇ ਦੇ ਵਿੱਚ ਪੂਰੀ ਡੁੰਘਾਈ ਦੇ ਨਾਲ ਤਫਤੀਸ਼ ਕਰਕੇ ਮੁਲਜਮਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਕਾਰਵਾਈ ਦੀ ਮੰਗ ਨੂੰ ਲੈ ਕੇ ਵੱਖ-ਵੱਖ ਪੰਥਕ ਜਥੇਬੰਦੀਆਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਸੀ। ਜਿਸ ਤੋਂ ਬਾਅਦ ਭਾਈ ਬਲਦੇਵ ਸਿੰਘ ਵਡਾਲਾ ਦੀ ਅਗਵਾਈ ਹੇਠ ਲੱਗੇ ਧਰਨੇ ਵਿੱਚ ਪੁੱਜ ਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਿੱਖ ਸੰਗਤ ਨੂੰ ਇਨਸਾਫ ਦਾ ਭਰੋਸਾ ਦਵਾਇਆ ਗਿਆ ਸੀ।

 👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਮਹਿਲਾ ਸਸ਼ਕਤੀਕਰਣ ਨੂੰ ਮਜਬੂਤ ਕਰਨ ਲਈ ਦੀਨ ਦਿਆਲ ਲਾਡੋ ਲੱਛਮੀ ਯੋਜਨਾ ਵਿੱਚ ਮਹਤੱਵਪੂਰਣ ਸੋਧਾਂ ਨੂੰ ਕੈਬਨਿਟ ਨੇ ਦਿੱਤੀ ਮੰਜੂਰੀ

0

Haryana News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਅੱਜ ਇੱਥੇ ਹੋਈ ਹਰਿਆਣਾ ਕੈਬਨਿਟ ਦੀ ਮੀਟਿੰਗ ਵਿੱਚ ਮਹਿਲਾਵਾਂ ਦੇ ਵਿੱਤੀ ਸਸ਼ਕਤੀਕਰਣ ਨੂੰ ਮਜਬੂਤ ਕਰਨ ਅਤੇ ਲੰਬੇ ਸਮੇਂ ਦੀ ਬਚੱਤ ਨੂੰ ਪ੍ਰੋਤਸਾਹਿਤ ਕਰਨ ਦੇ ਉਦੇਸ਼ ਨਾਲ ਦੀਨ ਦਿਆਲ ਲਾਡੋ ਲੱਛਮੀ ਯੋਜਨਾ 2025 ਦਾ ਵਿਸਥਾਰ ਕਰਦੇ ਹੋਏ ਮਹਤੱਵਪੂਰਣ ਸੋਧਾਂ ਨੂੰ ਮੰਜੂਰੀ ਦਿੱਤੀ ਗਈ।ਵਰਨਣਯੋਗ ਹੈ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਜੀ ਨੇ 2047 ਤੱਕ ਭਾਰਤ ਨੂੰ ਵਿਕਸਿਤ ਰਾਸ਼ਟਰ ਬਨਾਉਣ ਦਾ ਵਿਜਨ ਰੱਖਿਆ ਹੈ, ਇਸ ਦੇ ਲਈ ਉਨ੍ਹਾਂ ਨੇ ਹਿਯੂਮਲ ਕੈਪੀਟਲ ‘ਤੇ ਹੁਣੀ ਤੋਂ ਕੰਮ ਕਰਨ ਦੀ ਦਿਸ਼ਾ ਵਿੱਚ ਪ੍ਰਤੀਬੱਧਤਾ ਜਤਾਈ ਹੈ। ਇਸ ਵਿਜਨ ਨੂੰ ਲਾਗੂ ਕਰਦੇ ਹੋਏ ਅੱਜ ਦੀ ਮੀਟਿੰਗ ਵਿੱਚ ਹਿਯੂਮਨ ਕੈਪੀਟਲ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਕ ਵੱਡਾ ਫੈਸਲਾ ਕੀਤਾ ਹੈ। ਸੂਬਾ ਸਰਕਾਰ ਵੱਲੋਂ ਭੈਣਾ-ਕੁੜੀਆਂ ਲਈ ਸ਼ੁਰੂ ਕੀਤੀ ਗਈ ਦੀਨ ਦਿਆਲ ਲਾਡੋ ਲੱਛਮੀ ਯੋਜਨਾ ਦਾ ਵਿਸਤਾਰ ਕੀਤਾ ਗਿਆ ਹੈ। ਹੁਣ ਇਸ ਯੋ੧ਨਾ ਨੂੰ ਸਮਾਜਿਕ ਵਿਕਾਸ ਦੇ ਨਾਲ ਜੋੜਿਆ ਜਾਵੇਗਾ ਅਤੇ ਇਸ ਦੇ ਲਈ ਦੀਨ ਦਿਆਲ ਲਾਡੋ ਲੱਛਮੀ ਯੋਜਨਾ ਵਿੱਚ ਕੁੱਝ ਨਵੀਂ ਸ਼੍ਰੇਣੀਆਂ ਨੂੰ ਜੋੜਿਆ ਗਿਆ ਹੈ। ਇਸ ਦੇ ਤਹਿਤ, ਮੌਜੂਦਾ ਵਿੱਚ ਜਿਨ੍ਹਾਂ ਪਰਿਵਾਰਾਂ ਦੀ ਸਾਲਾਨਾ ਆਮਦਨ 1 ਲੱਖ ਰੁਪਏ ਤੋਂ ਘੱਟ ਹੈ, ਉਨ੍ਹਾਂ ਪਰਿਵਾਰਾਂ ਦੀ ਮਹਿਲਾਵਾਂ ਨੂੰ 2100 ਰੁਪਏ ਦਾ ਲਾਭ ਦਿੱਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ ਸੂਬੇ ਦੇ ਸਿਹਤ ਢਾਂਚੇ ਨੂੰ ਮਜਬੂਤ ਕਰ ਰਹੀ ਹੈ ਸਰਕਾਰ, 10 ਆਧੁਨਿਕ ਹਸਪਤਾਲ ਜਨਤਾ ਨੂੰ ਕੀਤੇ ਸਮਰਪਿਤ: ਮੁੱਖ ਮੰਤਰੀ

ਹੁਣ ਇਹ ਲਾਭ 1 ਲੱਖ 80 ਹਜਾਰ ਰੁਪਏ ਸਾਲਾਨਾ ਆਮਦਨ ਵਾਲੇ ਪਰਿਵਾਰਾਂ ਦੀ ਮਹਿਲਾਵਾਂ ਨੂੰ ਵੀ ਮਿਲੇਗਾ, ਬੇਸ਼ਰਤੇ ਕਿ ਉਨ੍ਹਾਂ ਮਾਤਾਵਾਂ ਨੇ ਵਿਕਸਿਤ ਭਾਰਤ ਦੀ ਦਿਸ਼ਾ ਵਿੱਚ ਕਦਮ ਵਧਾਉਂਦੇ ਹੋਏ ਬੱਚਿਆਂ ਦੀ ਸਿਖਿਆ ਅਤੇ ਵਿਕਾਸ ‘ਤੇ ਧਿਆਨ ਦਿੱਤਾ ਹੈ। ਸੋਧ ਤਹਿਤ ਜਿਨ੍ਹਾਂ ਪਰਿਵਾਰਾਂ ਦੀ ਸਾਲਾਨਾ ਆਮਦਨ 1 ਲੱਖ 80 ਹਜਾਰ ਰੁਪਏ ਤੋਂ ਘੱਟ ਹੈ, ਅਜਿਹੇ ਪਰਿਵਾਰਾਂ ਦੇ ਬੱਚੇ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਹਨ, ਉਹ 10ਵੀਂ ਅਤੇ 12ਵੀਂ ਕਲਾਸ ਵਿੱਚ 80 ਫੀਸਦੀ ਤੋਂ ਵੱਧ ਨੰਬਰ ਲੈ ਕੇ ਆਉਂਦੇ ਹਨ, ਅਜਿਹੇ ਮਾਤਾਵਾਂ ਨੂੰ ਵੀ ਹੁਣ ਦੀਨ ਦਿਆਲ ਲਾਡੋ ਲੱਛਮੀ ਯੋਜਨਾ ਦਾ ਲਾਭ ਦਿੱਤਾ ਜਾਵੇਗਾ। ਇਸ ਤੋਂ ਇਲਾਵਾ, ਬੱਚਿਆਂ ਦੀ ਗੁਣਵੱਤਾਪੂਰਣ ਸਿਖਿਆ ‘ਤੇ ਧਿਆਨ ਦੇਣ ਦੇ ਉਦੇਸ਼ ਨਾਲ ਵੀ ਭਾਰਤ ਸਰਕਾਰ ਦੇ ਨਿਪੁੰਣ ਮਿਸ਼ਨ ਤਹਿਤ ਕਲਾਸ ਇੱਕ ਤੋਂ ਚਾਰ ਤੱਕ ਗੇ੍ਰਡ ਲੇਵਲ ਪ੍ਰੋਫਿਸ਼ਇਏਂਸੀ ਪ੍ਰਾਪਤ ਕਰਦੇ ਹਨ, ਅਜਿਹੀ ਮਾਤਾਵਾਂ ਨੂੰ ਵੀ ਇਸ ਯੋਜਨਾ ਦਾ ਲਾਭ ਮਿਲੇਗਾ। ਨਾਲ ਹੀ, ਬੱਚਿਆਂ ਵਿੱਚ ਕੁਪੋਸ਼ਣ ਜਾਂ ਏਨੀਮਿਆ ਨੂੰ ਰੋਕਣ ਲਈ ਵੀ ਪਹਿਲ ਕੀਤੀ ਗਈ ਹੈ। ਇਸ ਦੇ ਤਹਿਤ, ਪੋਸ਼ਣ ਟ੍ਰੈਕਰ ਵਿੱਚ ਕੋਈ ਬੱਚਾ ਜੋ ਕੁਪੋਸ਼ਿਤ ਜਾਂ ਏਨੀਮਿਆ ਗ੍ਰਸਤ ਸੀ, ਉਹ ਪੋਸ਼ਿਤ ਅਤੇ ਸਿਹਤਮੰਦ ਹੋ ਕੇ ਗ੍ਰੀਨ ਜੋਨ ਵਿੱਚ ਆ ਜਾਂਦਾ ਹੈ, ਤਾਂ ਅਜਿਹੀ ਮਾਤਾਵਾਂ ਨੁੰ ਵੀ 2100 ਰੁਪਏ ਦਾ ਲਾਭ ਪ੍ਰਦਾਨ ਕੀਤਾ ਜਾਵੇਗਾ। ਉਮਰ ਅਤੇ ਰਿਹਾਇਸ਼ੀ ਪ੍ਰਮਾਣ ਪੱਤਰ ਦੇ ਮਾਨਦੰਡਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਅਿਗਾ ਹੈ।

ਇਹ ਵੀ ਪੜ੍ਹੋ ਦਸਮ ਪਾਤਸ਼ਾਹ ਪਰਿਵਾਰ ਦੀ ਕੁਰਬਾਨੀ ਰਾਸ਼ਟਰ ਹਿੱਤ ਦੀ ਕੁਰਬਾਨੀ ਲਈ ਪੇ੍ਰਰਣਾਦਾਈ: ਮੁੱਖ ਮੰਤਰੀ

ਹਾਲਾਂਕਿ, ਉਪਰੋਕਤ ਸਾਰੀ ਸ਼੍ਰੇਣੀਆਂ ਦੇ ਤਹਿਤ ਇਹ ਲਾਭ ਸਿਰਫ 3 ਬੱਚਿਆਂ ਤੱਕ ਹੀ ਮਿਲੇਗਾ। ਜਿਨ੍ਹਾਂ ਮਹਿਲਾਵਾਂ ਦੇ ਤਿੰਨ ਤੋਂ ਵੱਧ ਬੱਚੇ ਹਨ ਉਹ ਇਸ ਸ਼੍ਰੇਣੀ ਲਈ ਅਯੋਗ ਹੋਣਗੇ।ਇਸ ਦੇ ਨਾਲ ਹੀ, ਮਹਿਲਾਵਾਂ ਤੇ ਉਨ੍ਹਾਂ ਦੇ ਪਰਿਵਾਰ ਨੂੰ ਆਰਥਕ ਰੂਪ ਤੋਂ ਮਜਬੂਤ ਬਨਾਉਣ ਲਈ ਵੀ ਇੱਕ ਨਵੀਂ ਪਹਿਲ ਸ਼ੁਰੂ ਕੀਤੀ ਗਈ ਹੈ। ਮੌਜੂਦਾ ਵਿੱਚ ਜੋ 2100 ਰੁਪਏ ਦੀ ਰਕਮ ਭੈਣ-ਕੁੜੀਆਂ ਦੇ ਖਾਤਿਆਂ ਵਿੱਚ ਜਾ ਰਹੀ ਹੈ, ਹੁਣ ਇਸ ਰਕਮ ਵਿੱਚੋਂ 1100 ਰੁਪਏ ਸਿੱਧ ਮਹਿਲਾਵਾਂ ਨੁੰ ਮਿਲਣਗੇ ਅਤੇ 1000 ਰੁਪਏ ਸਰਕਾਰ ਰੇਕਰਿੰਗ ਡਿਪੋਜਿਟ/ਫਿਕਸਡ ਡਿਪੋਜਿਟ ਕਰਵਾਏਗੀ। ਇਸ ਡਿਪੋਜਿਟ ਦਾ ਪੈਸਾ ਵਿਆਜ ਸਮੇਤ ਲਾਭਕਾਰ ਨੂੰ ਮਿਲੇਗਾ। ਆਰਡੀ/ਐਫਡੀ ਦੀ ਮਿਆਦ ਸਰਕਾਰ ਵੱਲੋਂ ਤੈਅ ਕੀਤੀ ਜਾਵੇਗੀ ਜੋ ਕਿ ਪੰਜ ਸਾਲ ਤੋਂ ਵੱਧ ਨਹੀਂ ਹੋਵੇਗੀ। ਇਸ ਦਾ ਇੱਕ ਐਸਐਮਐਸ ਵੀ ਹਰੇਕ ਮਹਿਲਾ ਨੂੰ ਹਰ ਮਹੀਨੇ ਜਾਵੇਗਾ। ਲਾਭਕਾਰ ਦੀ ਅਚਾਨਕ ਮੌਤ ‘ਤੇ ਉਨ੍ਹਾਂ ਦੇ ਨੋਮਿਨੀ ਨੂੰ ਇਹ ਰਕਮ ਤੁਰੰਤ ਪ੍ਰਦਾਨ ਕੀਤੀ ਜਾਵੇਗੀ, ਇਹ ਵੀ ਪੂਰੇ ਪ੍ਰਾਵਧਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਯੋਜਨਾ ਨੂੰ ਹੋਰ ਵੱਧ ਪਾਰਦਰਸ਼ੀ ਬਨਾਉਣ ਲਈ ਲਾਭਕਾਰਾ ਦੀ ਲਿਸਟ ਪਿੰਡ ਸਭਾਵਾ ਵਿੱਚ ਜਾਰੀ ਕੀਤੀ ਜਾਵੇਗੀ। ਜੇਕਰ ਕੋਈ ਇਤਰਾਜ ਦਰਜ ਕਰਵਾਇਆ ਜਾਂਦਾ ਹੈ ਤਾਂ ਸਬੰਧਿਤ ਦਾ ਨਾਮ ਕੱਟ ਦਿੱਤਾ ਜਾਵੇਗਾ। ਦੀਨ ਦਿਆਲ ਲਾਡੋ ਲਛਮੀ ਯੋਜਨਾ ਤਤਿਹ ਹੁਣ ਤੱਕ ਤੱਕ 10 ਲੱਖ 255 ਮਹਿਲਾਵਾਂ ਨੇ ਬਿਨੈ ਕੀਤਾ ਹੈ। ਇਸ ਵਿੱਚੋਂ 8 ਲੱਖ ਮਹਿਲਾਵਾਂ ਨੂੰ ਸਹਾਇਤਾ ਰਕਮ ਪ੍ਰਦਾਨ ਕੀਤੀ ਜਾ ਰਹੀ ਹੈ। ਹੁਣ ਤੱਕ ਸਰਕਾਰ ਨੇ ਦੋ ਕਿਸਤਾ ਵਿੱਚ ਲਗਭਗ 250 ਕਰੋੜ ਰੁਪਏ ਦੀ ਸਹਾਇਤਾ ਦਿੱਤੀ ਜਾ ਚੁੱਕੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸਰਕਾਰ ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ‘ਚ ਦਖਲ ਦੇ ਕੇ ਲੋਕਾਂ ਦਾ ਧਿਆਨ ਭਟਕਾਉਣ ਦੀ ਕਰ ਰਹੀ ਹੈ ਕੋਸ਼ਿਸ਼– ਐਡਵੋਕੇਟ ਧਾਮੀ

0

Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਨਾਲ ਸਬੰਧਤ ਮਾਮਲੇ ‘ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਕੀਤੀ ਜਾ ਰਹੀ ਸਿਆਸਤ ‘ਤੇ ਗੰਭੀਰ ਸਵਾਲ ਖੜੇ ਕਰਦਿਆਂ ਕਿਹਾ ਕਿ ਸਰਕਾਰ ਦੋਹਰੀ ਨੀਤੀ ਅਪਣਾ ਕੇ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਇੱਕ ਪਾਸੇ ਭਗਵੰਤ ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਬੇਅਦਬੀ ਦੀਆਂ ਘਟਨਾਵਾਂ ਨਿਰੰਤਰ ਸਾਹਮਣੇ ਆ ਰਹੀਆਂ ਹਨ, ਜਦਕਿ ਦੂਜੇ ਪਾਸੇ ਇਨ੍ਹਾਂ ਗੰਭੀਰ ਮਾਮਲਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਸ਼੍ਰੋਮਣੀ ਕਮੇਟੀ ਦੇ ਅੰਦਰੂਨੀ ਪ੍ਰਬੰਧਕੀ ਮਾਮਲਿਆਂ ਵਿੱਚ ਜਾਣਬੁੱਝ ਕੇ ਦਖਲ ਦਿੱਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ ਵੱਡੀ ਖ਼ਬਰ; ਨਵੇਂ ਸਾਲ ਵਾਲੇ ਦਿਨ 30,000 ਰੁਪਏ ਦੀ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਐਡਵੋਕੇਟ ਧਾਮੀ ਨੇ ਕਿਹਾ ਕਿ ਭਗਵੰਤ ਮਾਨ ਆਪਣੇ ਸਿਆਸੀ ਆਕਾ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ਅਤੇ ਆਪਣੀ ਮੁੱਖ ਮੰਤਰੀ ਦੀ ਕੁਰਸੀ ਬਚਾਉਣ ਲਈ ਅਜਿਹੀ ਸਿਆਸਤ ਕਰ ਰਹੇ ਹਨ।ਉਨ੍ਹਾਂ ਆਖਿਆ ਕਿ ਭਗਵੰਤ ਮਾਨ ਸਰਕਾਰ ਬਰਗਾੜੀ ਬੇਅਦਬੀ ਮਾਮਲੇ ਸਮੇਤ ਹੋਰ ਬੇਅਦਬੀ ਦੀਆਂ ਘਟਨਾਵਾਂ ‘ਚ ਇਨਸਾਫ਼ ਦੇਣ ਵਿਚ ਬੁਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਨਾ ਸਿਰਫ਼ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਵਿੱਚ ਸਰਕਾਰ ਅਸਫਲ ਰਹੀ ਹੈ, ਸਗੋਂ ਬੇਅਦਬੀ ਦੀਆਂ ਘਟਨਾਵਾਂ ਰੋਕਣ ਵਿੱਚ ਵੀ ਕੋਈ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਨਹੀਂ ਚੁੱਕੇ ਗਏ।

ਇਹ ਵੀ ਪੜ੍ਹੋ ਹਰਿਆਣਾ ਤੋਂ ਆ ਰਹੀ ਪਿੱਕ ਅੱਪ ਗੱਡੀ ਚੋਂ ਭਾਰੀ ਮਾਤਰਾਂ ਵਿੱਚ ਪਾਬੰਦੀਸ਼ੁਦਾ ਨਦੀਨਾਸ਼ਕ ਦਵਾਈਆਂ ਬਰਾਮਦ

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਪੰਥ ਵੱਲੋਂ ਚੁਣੀ ਹੋਈ ਸੰਸਥਾ ਹੈ, ਜਿਸਦੀ ਆਜਾਦ ਹੋਂਦ ਹਸਤੀ ਅਤੇ ਸੰਵਿਧਾਨਕ ਮਰਯਾਦਾ ਨੂੰ ਉਲੰਘ ਕੇ ਮਾਨ ਸਰਕਾਰ ਘੱਟਗਿਣਤੀ ਸਿੱਖਾਂ ਦੀ ਇਸ ਕੇਂਦਰੀ ਸੰਸਥਾ ਨੂੰ ਕਿਸੇ ਏਜੰਡੇ ਤਹਿਤ ਕਮਜ਼ੋਰ ਕਰਨ ਦੀ ਨੀਤੀ ਉਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕਿਸੇ ਵੀ ਤਰ੍ਹਾਂ ਠੀਕ ਨਹੀਂ ਹੈ ਕਿ ਕੋਈ ਸਰਕਾਰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਮਾਮਲਿਆਂ ਨੂੰ ਜਾਣਬੁੱਝ ਕੇ ਗਲਤ ਰੰਗ ਵਿਚ ਪੇਸ਼ ਕਰਕੇ ਵਾਰਾ ਖਾਂਦੀ ਸਿਆਸਤ ਕਰੇ।ਐਡਵੋਕੇਟ ਧਾਮੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ 328 ਪਾਵਨ ਸਰੂਪਾਂ ਦੇ ਸ਼੍ਰੋਮਣੀ ਕਮੇਟੀ ਵੱਲੋਂ ਨਜਿੱਠੇ ਜਾ ਚੁੱਕੇ ਮਾਮਲੇ ਵਿਚ ਪੰਜਾਬ ਸਰਕਾਰ ਸਿਆਸਤ ਕਰਨ ਤੋਂ ਬਾਜ ਆਵੇ ਅਤੇ ਇਸ ਸਬੰਧੀ ਕਰੜੇ ਸੰਘਰਸ਼ ਲਈ ਮਜ਼ਬੂਰ ਨਾ ਕਰੇ।

 

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸੜਕ ਹਾਦਸਿਆਂ ਵਿੱਚ ਕਮੀ ਲਿਆਉਣ ਅਤੇ ਆਮ ਲੋਕਾਂ ਵਿੱਚ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਵਧਾਉਣ ਦੇ ਉਦੇਸ਼ ਨਾਲ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ–2026 ਦੀ ਸ਼ੁਰੂਆਤ

0

👉ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਜਨਵਰੀ 2026 ‘ਚ ਮਹੀਨੇ ਭਰ ਚੱਲਣ ਵਾਲੀ ਮੁਹਿੰਮ ਦਾ ਕੀਤਾ ਉਦਘਾਟਨ
Chandigarh News:ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸੜਕ ਹਾਦਸਿਆਂ ਵਿੱਚ ਕਮੀ ਲਿਆਉਣ ਅਤੇ ਆਮ ਲੋਕਾਂ ਵਿੱਚ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਵਧਾਉਣ ਦੇ ਉਦੇਸ਼ ਨਾਲ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ-2026 ਦੀ ਸ਼ੁਰੂਆਤ ਕੀਤੀ ਗਈ ਹੈ। ਅੱਜ ਇੱਥੇ ਕਿਸਾਨ ਭਵਨ ਵਿਖੇ ਉਦਘਾਟਨੀ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਮੰਤਰੀ ਨੇ ਕਿਹਾ ਕਿ ਸੜਕ ਹਾਦਸੇ ਸਿਰਫ਼ ਅੰਕੜਿਆਂ ਤੱਕ ਸੀਮਿਤ ਨਹੀਂ ਹੁੰਦੇ, ਸਗੋਂ ਇਹ ਅਨੇਕਾਂ ਪਰਿਵਾਰਾਂ ਦੀ ਜ਼ਿੰਦਗੀ ਨੂੰ ਪ੍ਰਭਾਵਿਤ ਕਰਦੇ ਹਨ ਅਤੇ ਕੀਮਤੀ ਮਨੁੱਖੀ ਜਾਨਾਂ ਦੇ ਨੁਕਸਾਨ ਨਾਲ ਜੁੜੇ ਹੁੰਦੇ ਹਨ। ਉਨ੍ਹਾਂ ਨੇ ਕਿਹਾ ਕਿ ਸੜਕ ਸੁਰੱਖਿਆ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਸਮਾਜ ਦੇ ਹਰ ਨਾਗਰਿਕ ਦੀ ਵੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ, ਪ੍ਰਸ਼ਾਸਨ ਅਤੇ ਆਮ ਜਨਤਾ ਮਿਲ ਕੇ ਕੰਮ ਨਹੀਂ ਕਰਦੇ, ਤਦ ਤੱਕ ਸੜਕ ਹਾਦਸਿਆਂ ਵਿੱਚ ਕਮੀ ਸੰਭਵ ਨਹੀਂ ਹੈ।ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ (ਐਨ.ਆਰ.ਐਸ.ਐਮ.26)  ਦੌਰਾਨ ਪੰਜਾਬ ਭਰ ਵਿੱਚ ਵਿਸਤ੍ਰਿਤ ਅਤੇ ਬਹੁ-ਪੱਖੀ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾਣਗੀਆਂ। ਇਸ ਅਧੀਨ ਸਕੂਲਾਂ ਅਤੇ ਕਾਲਜਾਂ ਵਿੱਚ ਵਿਦਿਆਰਥੀਆਂ ਲਈ ਸੜਕ ਸੁਰੱਖਿਆ ਸੰਬੰਧੀ ਸੈਮੀਨਾਰ, ਪੋਸਟਰ ਅਤੇ ਸਲੋਗਨ ਮੁਕਾਬਲੇ, ਕਿਊਜ਼ ਪ੍ਰੋਗਰਾਮ ਅਤੇ ਇੰਟਰਐਕਟਿਵ ਸੈਸ਼ਨਕਰਵਾਏ ਜਾਣਗੇ, ਤਾਂ ਜੋ ਨੌਜਵਾਨ ਵਰਗ ਨੂੰ ਛੋਟੀ ਉਮਰ ਤੋਂ ਹੀ ਟ੍ਰੈਫਿਕ ਨਿਯਮਾਂ ਦੀਮਹੱਤਤਾ ਬਾਰੇ ਜਾਗਰੂਕ ਕੀਤਾ ਜਾ ਸਕੇ।

ਇਹ ਵੀ ਪੜ੍ਹੋ ਪੰਜਾਬ ਸਿੱਖਿਆ ਕ੍ਰਾਂਤੀ: ਪੇਸ ਵਿੰਟਰ ਕੈਂਪਾਂ ਵਿੱਚ ਸਰਕਾਰੀ ਸਕੂਲਾਂ ਦੇ 1700 ਤੋਂ ਵੱਧ ਵਿਦਿਆਰਥੀਆਂ ਨੂੰ ਆਈ.ਆਈ.ਟੀਜ਼, ਐਨ.ਆਈ.ਟੀਜ਼, ਏਮਜ਼ ਅਤੇ ਮੁਕਾਬਲੇ ਦੀਆਂ ਹੋਰ ਪ੍ਰੀਖਿਆਵਾਂ ਦੀ ਦਿੱਤੀ ਸਿਖਲਾਈ

ਕੈਬਨਿਟ ਮੰਤਰੀ ਨੇ ਦੱਸਿਆ ਕਿ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਲਿਆਉਣ ਲਈ ਵਪਾਰਕ ਅਤੇ ਨਿੱਜੀ ਡਰਾਈਵਰਾਂ ਲਈ ਵਿਸ਼ੇਸ਼ ਟ੍ਰੇਨਿੰਗ ਸੈਸ਼ਨ, ਹੈਵੀ ਵਾਹਨਾਂ ਦੇ ਚਾਲਕਾਂ ਲਈ ਰਿਫ੍ਰੈਸ਼ਰ ਕੋਰਸ, ਅਤੇ ਟ੍ਰੈਫਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਵਿਸ਼ੇਸ਼ ਮੁਹਿੰਮਾਂ ਚਲਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਹੈਲਮਟ ਅਤੇ ਸੀਟ ਬੈਲਟ ਦੀ ਲਾਜ਼ਮੀ ਵਰਤੋਂ, ਮੋਬਾਈਲ ਫੋਨ ਦੀ ਵਰਤੋਂ ਕਰਕੇ ਡਰਾਈਵਿੰਗ ਨਾ ਕਰਨ, ਤੇਜ਼ ਰਫ਼ਤਾਰ ਅਤੇ ਗਲਤ ਪਾਸੇ ਵਾਹਨ ਚਲਾਉਣ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਨਸ਼ੇ ਦੀ ਹਾਲਤ ਵਿੱਚ ਡਰਾਈਵਿੰਗ ਸੜਕ ਹਾਦਸਿਆਂ ਦਾ ਇੱਕ ਵੱਡਾ ਕਾਰਨ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ(ਐਨ.ਆਰ.ਐਸ.ਐਮ.26) ਦੌਰਾਨ ਸੂਬੇ ਭਰ ਵਿੱਚ ਵਿਸ਼ੇਸ਼ ਨਾਕਾਬੰਦੀ ਅਤੇ ਚੈਕਿੰਗ ਮੁਹਿੰਮਾਂ ਚਲਾਈਆਂ ਜਾਣਗੀਆਂ। ਇਸਦੇ ਨਾਲ-ਨਾਲ ਪਿਛਲੇ ਸਾਲਾਂ ਦੇ ਅੰਕੜਿਆਂ ਦੇਆਧਾਰ ਤੇ ਪਛਾਣੇ ਗਏ ਬਲੈਕ ਸਪਾਟਸ ’ਤੇ ਇੰਜੀਨੀਅਰਿੰਗ ਸੁਧਾਰ, ਸੰਕੇਤਕ ਚਿੰਨ੍ਹ(ਸਾਈਨੇਜ),  ਸਪੀਡ ਸਾਈਨ ਬੋਰਡ ਆਦਿ ਦੇ ਪ੍ਰਬੰਧ ਕੀਤੇ ਜਾਣਗੇ।ਮੰਤਰੀ ਨੇ ਸਾਰੇ ਸਬੰਧਤ ਵਿਭਾਗਾਂ, ਜ਼ਿਲ੍ਹਾ ਪ੍ਰਸ਼ਾਸਨਾਂ, ਸਿੱਖਿਆ ਸੰਸਥਾਵਾਂ, ਗੈਰ-ਸਰਕਾਰੀ ਸੰਗਠਨਾਂ, ਉਦਯੋਗਿਕ ਇਕਾਈਆਂ ਅਤੇ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ–2026 ਦੀ ਸਫ਼ਲਤਾ ਲਈ ਸਰਗਰਮ ਭੂਮਿਕਾ ਨਿਭਾਉਣ। ਉਨ੍ਹਾਂ ਨੇ ਨਿਰਦੇਸ਼ ਦਿੱਤੇ ਕਿ ਸੜਕ ਸੁਰੱਖਿਆ ਨਾਲ ਸੰਬੰਧਿਤ ਸਾਰੀਆਂ ਨਿਰਧਾਰਤ ਗਤੀਵਿਧੀਆਂ ਦੀ ਸਮੇਂ-ਸਿਰ, ਪ੍ਰਭਾਵਸ਼ਾਲੀ ਅਤੇ ਜ਼ਮੀਨੀ ਪੱਧਰ ’ਤੇ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਵਿਭਾਗਾਂ ਦਰਮਿਆਨ ਆਪਸੀ ਤਾਲਮੇਲ ਹੋਰ ਮਜ਼ਬੂਤ ਕੀਤਾ ਜਾਵੇ।

ਇਹ ਵੀ ਪੜ੍ਹੋ ਵੱਡੀ ਖ਼ਬਰ; ਨਵੇਂ ਸਾਲ ਵਾਲੇ ਦਿਨ 30,000 ਰੁਪਏ ਦੀ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਟਰਾਂਸਪੋਰਟ ਮੰਤਰੀ ਨੇ ਦੁਹਰਾਇਆ ਕਿ ਸੜਕ ਸੁਰੱਖਿਆ ਇੱਕ ਸਾਂਝੀ ਜ਼ਿੰਮੇਵਾਰੀ ਹੈ ਅਤੇ ਇਹ ਸਿਰਫ਼ ਟ੍ਰੈਫ਼ਿਕ ਪੁਲਿਸ ਜਾਂ ਟਰਾਂਸਪੋਰਟ ਵਿਭਾਗ ਤੱਕ ਸੀਮਿਤ ਨਹੀਂ। ਉਨ੍ਹਾਂ ਨੇ ਜਨਤਾ ਵਿੱਚ ਸੁਰੱਖਿਅਤ ਸੜਕ ਵਿਹਾਰ ਪੈਦਾ ਕਰਨ ਲਈ ਜਾਗਰੂਕਤਾ ਮੁਹਿੰਮਾਂ ਨੂੰ ਹੋਰ ਤੇਜ਼ ਕਰਨ ਦੀ ਲੋੜ ਉੱਤੇ ਜ਼ੋਰ ਦਿੱਤਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੜਕ ਸੁਰੱਖਿਆ ਫੋਰਸ ਦੀ ਸਥਾਪਨਾ ਤੋਂ ਬਾਅਦ ਰਾਜ ਅਤੇ ਰਾਸ਼ਟਰੀ ਮਾਰਗਾਂ ਦੋਵਾਂ ‘ਤੇ ਮੌਤਾਂ ਵਿੱਚ ਮਹੱਤਵਪੂਰਨ ਕਮੀ ਦਰਜ ਕੀਤੀ ਗਈ ਹੈ। ਇਸ ਤੋਂ ਇਲਾਵਾ, ਉਨ੍ਹਾਂ ਨੇ ਆਮ ਜਨਤਾ ਨੂੰ ਧੁੰਦ ਦੇ ਮੌਸਮ ਦੌਰਾਨ ਗੈਰ-ਜ਼ਰੂਰੀ ਯਾਤਰਾ ਤੋਂ ਬਚਣ ਅਤੇ ਘੱਟ ਦਿੱਖ ਵਾਲੀਆਂ ਸਥਿਤੀਆਂ ਵਿੱਚ ਬਹੁਤ ਸਾਵਧਾਨੀ ਅਤੇ ਸੰਯਮ ਨਾਲ ਯਾਤਰਾ ਕਰਨ ਦੀ ਸਲਾਹ ਦਿੱਤੀ।ਲੀਡ ਏਜੰਸੀ (ਰੋਡ ਸੇਫਟੀ), ਪੰਜਾਬ ਵੱਲੋਂ ਟਰਾਂਸਪੋਰਟ ਵਿਭਾਗ, ਟ੍ਰੈਫਿਕ ਪੁਲਿਸ, ਸਿਹਤ ਵਿਭਾਗ, ਲੋਕ ਨਿਰਮਾਣ ਵਿਭਾਗ, ਸਿੱਖਿਆ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਦੇ ਸਹਿਯੋਗ ਨਾਲ ਮਹੀਨੇ ਭਰ ਚੱਲਣ ਵਾਲੀਆਂ ਗਤੀਵਿਧੀਆਂ ਦੀ ਇੱਕ ਵਿਸਥਾਰਤ ਕਾਰਵਾਈ ਯੋਜਨਾ ਤਿਆਰ ਕੀਤੀ ਗਈ ਹੈ, ਤਾਂ ਜੋ ਸੜਕ ਸੁਰੱਖਿਆ ਦਾਸੰਦੇਸ਼ ਸਮਾਜ ਦੇ ਹਰ ਵਰਗ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚ ਸਕੇ।ਕਾਰਵਾਈ ਦੌਰਾਨ ਸ਼੍ਰੀ ਆਰ. ਵੇਂਕਟ ਰਤਨਮ, ਡਾਇਰੈਕਟਰ ਜਨਰਲ, ਲੀਡ ਏਜੰਸੀ ਆਨ ਰੋਡ ਸੇਫ਼ਟੀ, ਪੰਜਾਬ ਨੇ ਦੱਸਿਆ ਕਿ ਹਰ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ (ਡੀ.ਆਰ.ਐਸ.ਸੀ.) ਨੂੰ ਸੀ.ਐਫ.ਡੀ.ਐਲ. ਸਕੀਮ ਤਹਿਤ ਪ੍ਰਤੀ ਜ਼ਿਲ੍ਹਾ ₹9.50 ਲੱਖ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਇਸ ਵਿੱਚੋਂ₹1 ਲੱਖ ਰਕਮ ਸ਼ਰਾਬ ਪੀ ਕੇ ਗੱਡੀ ਚਲਾਉਣ ਖ਼ਿਲਾਫ਼ ਇਨਫੋਰਸਮੈਂਟ ਮਜ਼ਬੂਤ ਕਰਨ ਲਈ ਐਲਕੋਮੀਟਰ ਖਰੀਦਣ ਲਈ ਨਿਰਧਾਰਤ ਅਤੇ ਵਰਤੀ ਗਈ ਹੈ, ਖ਼ਾਸ ਕਰਕੇ ਵਪਾਰਕ ਅਤੇ ਵਿਸ਼ੇਸ਼ ਸ਼੍ਰੇਣੀ ਦੇ ਡਰਾਈਵਰਾਂ ਦੀ ਜਾਂਚ ਲਈ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਵੱਲੋਂ ਵਪਾਰੀ-ਪੱਖੀ ਸ਼ਾਸਨ ਦੀ ਮਜ਼ਬੂਤੀ ਲਈ ‘ਯਕਮੁਸ਼ਤ ਨਿਪਟਾਰਾ ਯੋਜਨਾ’ ਵਿੱਚ ਮਾਰਚ 2026 ਤੱਕ ਵਾਧਾ

ਉਨ੍ਹਾਂ ਨੇ ਇਹ ਵੀ ਦੱਸਿਆ ਕਿ ਧੁੰਦ ਦੇ ਮੌਸਮ ਦੌਰਾਨ ਸੜਕ ਹਾਦਸਿਆਂ ਦੇ ਵਧੇ ਹੋਏ ਖ਼ਤਰੇ ਨੂੰ ਧਿਆਨ ਵਿੱਚ ਰੱਖਦਿਆਂ, ਸੜਕਾਂ ਦੇ ਮਾਲਕ ਵਿਭਾਗਾਂ ਨੂੰ ਸਟ੍ਰੀਟ ਲਾਈਟਾਂ ਦੀ ਸਥਾਪਨਾ/ਮੁਰੰਮਤ, ਰੋਡ ਮਾਰਕਿੰਗਜ਼ ਅਤੇ ਹੋਰ ਟ੍ਰੈਫ਼ਿਕ ਸੁਰੱਖਿਆ ਉਪਾਇਆ ਲਈ ਤੁਰੰਤ ਅਧਾਰ ‘ਤੇ ਗ੍ਰਾਂਟਾਂ ਦੀ ਵਰਤੋਂ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਦੌਰਾਨ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਦੀ ਵਿਸਥਾਰਤ ਸੂਚੀ 09 ਦਸੰਬਰ, 2025 ਅਤੇ 30 ਦਸੰਬਰ, 2025 ਨੂੰ ਹੋਈਆਂ ਮੀਟਿੰਗਾਂ ਵਿੱਚ ਅੰਤਿਮ ਕੀਤੀ ਜਾ ਚੁੱਕੀ ਹੈ ਅਤੇ ਇਸ ਨੂੰ ਸਾਰੇ ਸੰਬੰਧਤ ਵਿਭਾਗਾਂ, ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਟੈਂਡੈਂਟ ਆਫ਼ ਪੁਲਿਸ ਨੂੰ ਲਾਗੂ ਕਰਨ ਲਈ ਭੇਜ ਦਿੱਤਾ ਗਿਆ ਹੈ।ਡਾਇਰੈਕਟਰ ਜਨਰਲ ਆਫ਼ ਪੁਲਿਸ (ਟ੍ਰੈਫ਼ਿਕ) ਅਮਰਦੀਪ ਸਿੰਘ ਰਾਏ ਨੇ ਟ੍ਰੈਫ਼ਿਕ ਉਲੰਘਣਾਂ ਪ੍ਰਤੀ ਜ਼ੀਰੋ ਟੋਲਰੈਂਸ ਦੇ ਲਕਸ਼ ਨੂੰ ਪ੍ਰਾਪਤ ਕਰਨ ਲਈ ਸਖ਼ਤ ਇਨਫੋਰਸਮੈਂਟ ਦੀ ਅਹਿਮੀਅਤ ਉੱਤੇ ਜ਼ੋਰ ਦਿੱਤਾ। ਉਨ੍ਹਾਂ ਨੇ ਸੂਬੇ ਵਿੱਚ ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ) ਦੀ ਸਥਾਪਨਾ ਨਾਲ ਹੋਏ ਮਹੱਤਵਪੂਰਨ ਸਕਾਰਾਤਮਕ ਪ੍ਰਭਾਵਾਂ ਬਾਰੇ ਦੱਸਿਆ, ਜੋ ਇਸ ਵੇਲੇ ਰੋਜ਼ਾਨਾ ਲਗਭਗ 4,000 ਕਿਲੋਮੀਟਰ ਰਾਸ਼ਟਰੀ ਅਤੇ ਰਾਜ ਮਾਰਗਾਂ ਦੀ ਨਿਗਰਾਨੀ ਕਰ ਰਹੀ ਹੈ।

ਇਹ ਵੀ ਪੜ੍ਹੋ Big News;328 ਪਾਵਨ ਸਰੂਪ ਮਾਮਲੇ ‘ਚ ਸੁਖਬੀਰ ਬਾਦਲ ਦਾ ਬੇਹੱਦ ਕਰੀਬੀ ਗ੍ਰਿਫਤਾਰ !

ਉਨ੍ਹਾਂ ਨੇ ਕਿਹਾ ਕਿ ਐਸ.ਐਸ.ਐਫ. ਦੀ ਸ਼ੁਰੂਆਤ ਨਾਲ ਇਨ੍ਹਾਂ ਮਾਰਗਾਂ ‘ਤੇ ਮੌਤਾਂ ਵਿੱਚ ਲਗਭਗ 50 ਫੀਸਦੀ ਦੀ ਕਮੀ ਆਈ ਹੈ, ਜਿਸ ਨਾਲ ਪੰਜਾਬ ਵਿੱਚ ਸੜਕ ਹਾਦਸਿਆਂ ਨਾਲ ਹੋਣ ਵਾਲੀਆਂ ਕੁੱਲ ਮੌਤਾਂ ਵਿੱਚ ਵੱਡੀ ਘਟੌਤ ਦੀ ਉਮੀਦ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਦੌਰਾਨ ਖ਼ਾਸ ਇਨਫੋਰਸਮੈਂਟ ਮੁਹਿੰਮਾਂ ਸ਼ਰਾਬ ਪੀ ਕੇ ਗੱਡੀ ਚਲਾਉਣ, ਓਵਰ-ਸਪੀਡਿੰਗ, ਲੇਨ ਅਨੁਸ਼ਾਸਨ ਅਤੇ ਹੋਰ ਗੰਭੀਰ ਉਲੰਘਣਾਂ ‘ਤੇ ਕੇਂਦਰਿਤ ਰਹਿਣਗੀਆਂ।ਸਟੇਟ ਟਰਾਂਸਪੋਰਟ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਇਸ ਮ ਕੇ ਦੱਸਿਆ ਕਿ ਡਰਾਈਵਿੰਗ ਲਾਇਸੈਂਸ ਜਾਰੀ ਕਰਨ ਦੀ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਸੁਧਾਰਿਆ ਗਿਆ ਹੈ, ਜਿਸ ਨਾਲ ਟੈਸਟਿੰਗ ਪ੍ਰਕਿਰਿਆ ਹੋਰ ਸਖ਼ਤ ਅਤੇ ਪਾਰਦਰਸ਼ੀ ਬਣੀ ਹੈ। ਇਸ ਕਾਰਨ ਰਾਜ ਭਰ ਵਿੱਚ ਡ੍ਰਾਈਵਿੰਗ ਲਾਇਸੈਂਸ ਪਾਸ ਦਰ ਵਿੱਚ ਕਾਫ਼ੀ ਕਮੀ ਆਈ ਹੈ ਅਤੇ ਡ੍ਰਾਈਵਿੰਗ ਮਿਆਰਾਂ ਵਿੱਚ ਸੁਧਾਰ ਯਕੀਨੀ ਬਣਿਆ ਹੈ।ਇਸ ਦੌਰਾਨ ਜਾਗਰੂਕਤਾ ਗਤੀਵਿਧੀਆਂ ਦੇ ਤਹਿਤ ਐਸ.ਏ.ਐਸ ਨਗਰ (ਮੋਹਾਲੀ)ਦੇ ਬੈਸਟੈਕ ਮਾਲ ਨੇੜੇ ਲਗਭਗ 200 ਡਿਲਿਵਰੀ ਕਰਮਚਾਰੀਆਂ (ਜ਼ੋਮੈਟੋ. ਸਵਿਗੀ, ਬਲਿੰਕਿਟ ਆਦਿ) ਦੀ ਇੱਕ ਮੋਟਰਸਾਈਕਲ ਰੈਲੀ ਆਯੋਜਿਤ ਕੀਤੀ ਗਈ। ਇਸ ਦੌਰਾਨ ਭਾਗੀਦਾਰਾਂ ਨੂੰ ਸੜਕ ਸੁਰੱਖਿਆ ਸੰਦੇਸ਼ਾਂ ਵਾਲੇ ਹੈਲਮੈਟ, ਟੀ-ਸ਼ਰਟਾਂ ਅਤੇ ਟੋਪੀਆਂ ਵੰਡੀਆਂ ਗਈਆਂ। ਇਹ ਮੋਟਰਸਾਈਕਲ ਰੈਲੀ ਸ਼੍ਰੀ ਆਰ. ਵੇਂਕਟ ਰਤਨਮ, ਡਾਇਰੈਕਟਰ ਜਨਰਲ, ਲੀਡ ਏਜੰਸੀ ਆਨ ਰੋਡ ਸੇਫ਼ਟੀ, ਪੰਜਾਬ ਅਤੇ ਸ਼੍ਰੀ ਅਮਰਦੀਪ ਸਿੰਘ ਰਾਏ, ਡੀਜੀਪੀ (ਟ੍ਰੈਫ਼ਿਕ), ਪੰਜਾਬ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤੀ ਗਈ, ਜਿਸ ਨਾਲ ਉੱਚ-ਖ਼ਤਰੇ ਵਾਲੇ ਸੜਕ ਉਪਭੋਗੀਆਂ ਵਿੱਚ ਸੜਕ ਸੁਰੱਖਿਆ ਜਾਗਰੂਕਤਾ ਵਧਾਉਣ ਪ੍ਰਤੀ ਰਾਜ ਦੀ ਵਚਨਬੱਧਤਾ ਨੂੰ ਮਜ਼ਬੂਤੀ ਮਿਲੀ।ਇਸ ਮੌਕੇ ਡਾਇਰੈਕਟਰ ਜਨਰਲ ਰੋਡ ਸੇਫਟੀ ਆਰ. ਵੈਂਕਟ ਰਤਨਮ, ਡੀ.ਜੀ.ਪੀ. ਟਰੈਫਿਕ ਪੰਜਾਬ ਏ. ਐਸ. ਰਾਏ, ਸਟੇਟ ਟਰਾਂਸਪੋਰਟ ਕਮਿਸ਼ਨਰ ਪਰਨੀਤ ਸ਼ੇਰਗਿੱਲ, ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਦੇ ਮੈਂਬਰ, ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ, ਟ੍ਰੈਫਿਕ ਪੁਲਿਸ ਦੇ ਅਧਿਕਾਰੀ, ਸੜਕ ਸੁਰੱਖਿਆ ਨਾਲ ਜੁੜੀਆਂ ਸੰਸਥਾਵਾਂ ਦੇ ਪ੍ਰਤੀਨਿਧੀ, ਸਿੱਖਿਆ ਸੰਸਥਾਵਾਂ ਦੇ ਮੁਖੀ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਮੈਂਬਰ ਅਤੇ ਸਨਮਾਨਿਤ ਸਖਸੀਅਤਾਂ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਸਿੱਖਿਆ ਕ੍ਰਾਂਤੀ: ਪੇਸ ਵਿੰਟਰ ਕੈਂਪਾਂ ਵਿੱਚ ਸਰਕਾਰੀ ਸਕੂਲਾਂ ਦੇ 1700 ਤੋਂ ਵੱਧ ਵਿਦਿਆਰਥੀਆਂ ਨੂੰ ਆਈ.ਆਈ.ਟੀਜ਼, ਐਨ.ਆਈ.ਟੀਜ਼, ਏਮਜ਼ ਅਤੇ ਮੁਕਾਬਲੇ ਦੀਆਂ ਹੋਰ ਪ੍ਰੀਖਿਆਵਾਂ ਦੀ ਦਿੱਤੀ ਸਿਖਲਾਈ

0

👉ਕੈਂਪਾਂ ਦਾ ਉਦੇਸ਼ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਦੇਸ਼ ਦੀਆਂ ਚੋਟੀ ਦੀਆਂ ਸੰਸਥਾਵਾਂ- ਆਈ.ਆਈ.ਟੀਜ਼, ਐਨ.ਆਈ.ਟੀ. ਅਤੇ ਏਮਜ਼ ਲਈ ਤਿਆਰ ਕਰਨਾ: ਹਰਜੋਤ ਸਿੰਘ ਬੈਂਸ
Chandigarh News: ਪੰਜਾਬ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਅਕਾਦਮਿਕ ਕੋਚਿੰਗ ਫਾਰ ਐਕਸੀਲੈਂਸ (ਪੇਸ) ਪ੍ਰੋਗਰਾਮ ਅਧੀਨ ਲਗਾਏ ਗਏ ਵਿੰਟਰ ਰੈਜ਼ੀਡੈਂਸ਼ੀਅਲ ਕੋਚਿੰਗ ਕੈਂਪਾਂ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਨੇ ਉੱਚ ਗੁਣਵੱਤਾ ਵਾਲੀ ਸਿਖਲਾਈ ਹਾਸਲ ਕੀਤੀ ਹੈ । 1700 ਤੋਂ ਵੱਧ ਵਿਦਿਆਰਥੀਆਂ ਨੇ ਇਸ ਪ੍ਰੋਗਰਾਮ ਦਾ ਲਾਭ ਉਠਾਇਆ ਜਿਸ ਨੂੰ ਅਜਿਹੇ ਢੰਗ ਨਾਲ ਤਿਆਰ ਕੀਤਾ ਗਿਆ ਹੈ ਕਿ ਹਰ ਵਿਦਿਆਰਥੀ ਦੀ ਪਹੁੰਚ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਉੱਚ-ਮਿਆਰੀ ਕੋਚਿੰਗ ਤੱਕ ਯਕੀਨੀ ਬਣਾਈ ਜਾ ਸਕੇ।ਸ. ਬੈਂਸ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਭਾਰਤ ਦੀਆਂ ਚੋਟੀ ਦੀਆਂ ਪੇਸ਼ੇਵਰ ਸਿੱਖਿਆ ਸੰਸਥਾਵਾਂ ਜਿਵੇਂ ਆਈਆਈਟੀ, ਐਨਆਈਟੀ ਅਤੇ ਏਮਜ਼ ਲਈ ਤਿਆਰ ਕਰਨ ਦੇ ਉਦੇਸ਼ ਨਾਲ ਉਲੀਕੇ ਗਏ ਇਨ੍ਹਾਂ ਕੈਂਪਾਂ ਨਾਲ ਸਬੰਧਤ ਤਿੰਨ ਕੇਂਦਰਾਂ ਵਿੱਚ 1728 ਵਿਦਿਆਰਥੀਆਂ ਨੇ ਹਿੱਸਾ ਲਿਆ, ਜਿਸ ਵਿੱਚ ਬਠਿੰਡਾ ‘ਚ 601 ਵਿਦਿਆਰਥੀਆਂ (359 ਲੜਕੀਆਂ, 242 ਲੜਕਿਆਂ), ਲੁਧਿਆਣਾ ‘ਚ 573 ਵਿਦਿਆਰਥੀਆਂ (327 ਲੜਕੀਆਂ, 246 ਲੜਕਿਆਂ) ਅਤੇ ਐਸ.ਏ.ਐਸ. ਨਗਰ (ਮੋਹਾਲੀ) ਵਿੱਚ 554 ਵਿਦਿਆਰਥੀਆਂ (367 ਲੜਕੀਆਂ, 187 ਲੜਕਿਆਂ) ਨੇ ਸਿਖਲਾਈ ਹਾਸਲ ਕੀਤੀ।ਉਨ੍ਹਾਂ ਕਿਹਾ ਕਿ ਇਹ ਪਹਿਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਮਾਜਿਕ-ਆਰਥਿਕ ਪਿਛੋਕੜ ਨੂੰ ਵਿਚਾਰੇ ਬਿਨਾਂ ਸਾਰੇ ਵਰਗਾਂ ਦੇ ਵਿਦਿਆਰਥੀਆਂ ਨੂੰ ਪੜ੍ਹਾਈ-ਲਿਖਾਈ ਅਤੇ ਕਰੀਅਰ ਸੇਧ ਆਦਿ ਲਈ ਬਰਾਬਰ ਦੇ ਮੌਕੇ ਮੁਹੱਈਆ ਕਰਵਾਉਣ ਦੀ ਦ੍ਰਿੜ੍ਹ ਵਚਨਬੱਧਤਾ ਦਾ ਸਬੂਤ ਹੈ।

ਇਹ ਵੀ ਪੜ੍ਹੋ ਖੇਤੀਬਾੜੀ ਨੂੰ ਹੁਲਾਰਾ ਦੇਣ ਲਈ ਏ.ਆਈ. ਦੀ ਵਰਤੋਂ ਕਰੇਗਾ ਪੰਜਾਬ

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ, “ਪੇਸ ਵਿੰਟਰ ਕੈਂਪਾਂ ਨੂੰ ਭਰਵਾਂ ਹੁੰਗਾਰਾ ਮਿਲਣਾ ਸਾਡੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਅਥਾਹ ਸਮਰੱਥਾਵਾਂ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲ ਨੌਜਵਾਨਾਂ ਨੂੰ ਸਮਰੱਥ ਬਣਾਉਂਦਿਆਂ ਉਨ੍ਹਾਂ ਵਿੱਚ ਆਤਮਵਿਸ਼ਵਾਸ ਪੈਦਾ ਕਰਦੀ ਹੈ ਅਤੇ ਕਿਸੇ ਵੀ ਪਿਛੋਕੜ ਨੂੰ ਵਿਚਾਰੇ ਬਿਨਾਂ ਯੋਗ ਵਿਦਿਆਰਥੀਆਂ ਨੂੰ ਚੋਟੀ ਦੇ ਅਦਾਰਿਆਂ ਵਿੱਚ ਪੜ੍ਹਨ ਦਾ ਇੱਕ ਨਿਰਪੱਖ ਮੌਕਾ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਇੱਕ ਅਜਿਹਾ ਸਿੱਖਿਆ ਮਾਹੌਲ ਸਿਰਜ ਰਹੇ ਹਾਂ, ਜੋ ਉੱਤਮਤਾ ਅਤੇ ਸਮਾਨਤਾ ਨੂੰ ਤਰਜੀਹ ਦਿੰਦਾ ਹੈ।ਸਿੱਖਿਆ ਮੰਤਰੀ ਨੇ ਕਿਹਾ ਕਿ ਸਰਦੀਆਂ ਦੇ ਕੈਂਪ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵਿਆਪਕ ਮੁਹਿੰਮਾਂ ਵਿੱਚੋਂ ਇੱਕ ਸੀ, ਜਿਸ ਵਿੱਚ ਵਿਦਿਆਰਥੀਆਂ ਦੀ ਚੋਣ ਲਈ ਮੁਕਾਬਲੇ ਵਾਲੀ ਪਾਰਦਰਸ਼ੀ ਅਤੇ ਨਿਰਪੱਖ ਪ੍ਰਕਿਰਿਆ ਰੱਖੀ ਗਈ ਅਤੈ ਉਨ੍ਹਾਂ ਨੂੰ ਬਹੁ-ਪੜਾਵੀ ਚੋਣ ਪ੍ਰਕਿਰਿਆ ਵਿੱਚੋਂ ਗੁਜ਼ਰਨਾ ਪਿਆ। ਇਸ ਚੋਣ ਪ੍ਰਕਿਰਿਆ ਵਿੱਚ ਮੌਕ ਟੈਸਟਾਂ, ਕੰਸੈਪਚੂਅਲ ਕਲੈਰਿਟੀ, ਅਕਾਦਮਿਕ ਇਕਸਾਰਤਾ ਅਤੇ ਅਧਿਆਪਕਾਂ ਦੀਆਂ ਸਿਫ਼ਾਰਸ਼ਾਂ ਦੇ ਆਧਾਰ ‘ਤੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਦਿਆਂ ਯੋਗ ਵਿਦਿਆਰਥੀਆਂ ਦੀ ਚੋਣ ਕੀਤੀ ਗਈ। ਉਨ੍ਹਾਂ ਅੱਗੇ ਕਿਹਾ ਕਿ ਇਹ ਪ੍ਰੋਗਰਾਮ ਸਮੁਚਿਤ ਪਹੁੰਚ ਨੂੰ ਮੁੱਖ ਰੱਖਦਿਆਂ ਤਿਆਰ ਕੀਤਾ ਗਿਆ ਹੈ, ਜਿਸ ਵਿੱਚ ਹਰੇਕ ਸੈਂਟਰ ਵਿਖੇ 20% ਸੀਟਾਂ ਆਮ ਸਰਕਾਰੀ ਸਕੂਲਾਂ ਅਤੇ ਡਰਾਪ-ਈਅਰ ਉਮੀਦਵਾਰਾਂ ਲਈ ਰਾਖਵੀਆਂ ਰੱਖੀਆਂ ਜਾਂਦੀਆਂ ਹਨ, ਜੋ ਮੈਰੀਟੋਰੀਅਸ ਵਿਦਿਆਰਥੀਆਂ ਲਈ ਸਕੂਲ ਆਫ਼ ਐਮੀਨੈਂਸ ਅਤੇ ਰੈਜ਼ੀਡੈਂਸ਼ੀਅਲ ਸਕੂਲਾਂ ਤੋਂ ਇਲਾਵਾ ਬਾਕੀਆਂ ਨੂੰ ਵੀ ਇਸ ਪਹਿਲ ਦੇ ਦਾਇਰੇ ਹੇਠ ਲਿਆਉਂਦਾ ਹੈ।

ਇਹ ਵੀ ਪੜ੍ਹੋ ਵੱਡੀ ਖ਼ਬਰ; ਨਵੇਂ ਸਾਲ ਵਾਲੇ ਦਿਨ 30,000 ਰੁਪਏ ਦੀ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਸ. ਬੈਂਸ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਨੇ ਵਿਦਿਆਰਥੀਆਂ ਨੂੰ ਸਿੱਖਣ ਦਾ ਇੱਕ ਵਿਆਪਕ ਤਜਰਬਾ ਪ੍ਰਦਾਨ ਕੀਤਾ, ਜਿਨ੍ਹਾਂ ਵਿੱਚ ਫਿਜ਼ਿਕਸ ਵਾਲਾ, ਵਿਦਿਆ ਮੰਦਰ ਅਤੇ ਅਵੰਤੀ ਫੈਲੋਜ਼ ਵਰਗੀਆਂ ਚੋਟੀ ਦੀਆਂ ਕੋਚਿੰਗ ਸੰਸਥਾਵਾਂ ਦੇ ਮਾਹਿਰਾਂ ਨੇ ਵਿਦਿਆਰਥੀਆਂ ਨੂੰ ਸਿਖਲਾਈ ਦਿੱਤੀ। ਇਨ੍ਹਾਂ ਕੈਪਾਂ ਦਾ ਪਾਠਕ੍ਰਮ ਜੇਈਈ ਅਤੇ ਨੀਟ ਪੈਟਰਨਾਂ ਮੁਤਾਬਕ ਕੰਸੈਪਟ ਕਲੈਰਿਟੀ ਅਤੇ ਉੱਨਤ ਸਮੱਸਿਆ-ਹੱਲ ‘ਤੇ ਕੇਂਦਰਤ ਹੈ। ਇਸ ਤੋਂ ਇਲਾਵਾ ਰੋਜ਼ਾਨਾ ਡਾਊਟ-ਕਲੀਅਰਿੰਗ ਸੈਸ਼ਨ, ਵਨ-ਟੂ-ਵਨ ਮੈਂਟਰਿੰਗ ਅਤੇ ਸਟ੍ਰੈਸ ਮੈਨੇਜਮੈਂਟ, ਕਰੀਅਰ ਸੇਧ ਅਤੇ ਮਨੋਰੰਜਕ ਗਤੀਵਿਧੀਆਂ ‘ਤੇ ਆਧਾਰਤ ਮਾਡਿਊਲ ਵਿਦਿਆਰਥੀਆਂ ਦੀ ਸੰਪੂਰਨ ਭਲਾਈ ਨੂੰ ਯਕੀਨੀ ਬਣਾਉਂਦੇ ਹਨ। ਇਸ ਦੇ ਨਾਲ ਹੀ ਬਿਹਤਰ ਅਤੇ ਸੁਰੱਖਿਅਤ ਰਿਹਾਇਸ਼ੀ ਸਹੂਲਤਾਂ ਨੇ ਵਿਦਿਆਰਥੀਆਂ ਨੂੰ ਪੜ੍ਹਨ ਲਈ ਸਾਜ਼ਗਾਰ ਮਾਹੌਲ ਪ੍ਰਦਾਨ ਕੀਤਾ।ਉਨ੍ਹਾਂ ਭਰੋਸਾ ਜਤਾਇਆ ਕੀਤਾ ਕਿ ਸਰਦੀਆਂ ਦੇ ਰੈਜ਼ੀਡੈਂਸ਼ੀਅਲ ਕੋਚਿੰਗ ਕੈਂਪ 11ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸ਼ੁਰੂਆਤੀ ਸਮੇਂ ਵਿੱਚ ਹੀ ਮਹੱਤਵਪੂਰਨ ਸਿਖਲਾਈ ਪ੍ਰਦਾਨ ਕਰਕੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ‘ਚ ਮਹੱਤਵਪੂਰਨ ਸੁਧਾਰ ਲਿਆਉਣਗੇ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਫਾਈਨਲ ਪ੍ਰੀਖਿਆਵਾਂ ਦੀ ਤਿਆਰੀ ਵਿੱਚ ਮਦਦਗਾਰ ਸਾਬਤ ਹੋਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ 265 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਜੇਈਈ ਮੇਨਜ਼ ਪ੍ਰੀਖਿਆ, 45 ਨੇ ਜੇਈਈ ਐਡਵਾਂਸਡ ਅਤੇ 847 ਨੇ ਨੀਟ ਪ੍ਰੀਖਿਆ ਪਾਸ ਕੀਤੀ ਸੀ, ਜਿਸ ਨਾਲ ਇਹ ਸਾਬਤ ਹੁੰਦਾ ਹੈ ਕਿ ਰਾਜ ਦੇ ਸਰਕਾਰੀ ਸਕੂਲ ਹੁਣ ਦੇਸ਼ ਦੇ ਚੋਟੀ ਦੇ ਪੇਸ਼ੇਵਰ ਕਰੀਅਰ ਕੋਰਸਾਂ ਲਈ ਇੱਕ ਲਾਂਚਪੈਡ ਵਜੋਂ ਕੰਮ ਕਰ ਰਹੇ ਹਨ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਵੱਲੋਂ ਵਪਾਰੀ-ਪੱਖੀ ਸ਼ਾਸਨ ਦੀ ਮਜ਼ਬੂਤੀ ਲਈ ‘ਯਕਮੁਸ਼ਤ ਨਿਪਟਾਰਾ ਯੋਜਨਾ’ ਵਿੱਚ ਮਾਰਚ 2026 ਤੱਕ ਵਾਧਾ

ਮਜ਼ਬੂਤ ਸਰਕਾਰੀ ਪ੍ਰਬੰਧਾਂ ਨੇ ਕੋਚਿੰਗ ਵਿੱਚ ਗੁਣਵੱਤਾ ਅਤੇ ਬਰਾਬਰੀ ਯਕੀਨੀ ਬਣਾਈ
ਪੰਜਾਬ ਸਰਕਾਰ ਨੇ ਸਕੂਲ ਸਿੱਖਿਆ ਵਿਭਾਗ ਰਾਹੀਂ “ਪੇਸ” ਪ੍ਰੋਗਰਾਮ ਤਹਿਤ ਵਿੰਟਰ ਰੈਜ਼ੀਡੈਂਸ਼ੀਅਲ ਕੋਚਿੰਗ ਕੈਂਪਾਂ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਵਿਆਪਕ ਪ੍ਰਬੰਧਕੀ ਅਤੇ ਅਕਾਦਮਿਕ ਇੰਤਜ਼ਾਮ ਕੀਤੇ ਸਨ। ਲੁਧਿਆਣਾ, ਬਠਿੰਡਾ ਅਤੇ ਮੋਹਾਲੀ ਵਿੱਚ ਤਿੰਨ ਰਿਹਾਇਸ਼ੀ ਕੇਂਦਰਾਂ ਵਿੱਚ ਲਗਾਏ ਗਏ ਇਹ ਕੋਚਿੰਗ ਕੈਂਪ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਸਭ ਤੋਂ ਵੱਡੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਵਿੱਚ ਸਹਾਇਤਾ ਵਾਸਤੇ ਪਹਿਲਕਦਮੀ ਕੀਤੀ ਗਈ ਸੀ, ਜਿਸ ਵਿੱਚ ਮਿਆਰੀ ਅਕਾਦਮਿਕ ਯੋਜਨਾਬੰਦੀ, ਪੂਰਨ ਨਿਗਰਾਨੀ ਅਤੇ ਸਾਰੀਆਂ ਥਾਵਾਂ ਉੱਤੇ ਇੱਕਸਾਰ ਸਿਲੇਬਸ ਡਿਲੀਵਰੀ ਸ਼ਾਮਲ ਸੀ। ਨਿਰਪੱਖਤਾ ਨੂੰ ਯਕੀਨੀ ਬਣਾਉਂਦਿਆਂ ਸਰਕਾਰ ਨੇ ਹਰੇਕ ਕੇਂਦਰ ਵਿੱਚ ਦੂਜੇ ਸਰਕਾਰੀ ਸਕੂਲਾਂ ਅਤੇ ਡ੍ਰੌਪ-ਯੀਅਰ ਦੇ ਚਾਹਵਾਨ ਵਿਦਿਆਰਥੀਆਂ ਲਈ 20 ਪ੍ਰਤੀਸ਼ਤ ਸੀਟਾਂ ਰਾਖਵੀਆਂ ਰੱਖੀਆਂ ਸਨ, ਤਾਂ ਜੋ ਸਕੂਲ ਆਫ਼ ਐਮੀਨੈਂਸ ਅਤੇ ਮੈਰੀਟੋਰੀਅਸ ਵਿਦਿਆਰਥੀਆਂ ਲਈ ਰਿਹਾਇਸ਼ੀ ਸਕੂਲਾਂ ਤੋਂ ਇਲਾਵਾ ਦੂਜੇ ਸਕੂਲਾਂ ਦੇ ਵਿਦਿਆਰਥੀਆਂ ਤੱਕ ਵੀ ਇਸ ਪਹਿਲਕਦਮੀ ਦਾ ਲਾਭ ਪਹੁੰਚ ਸਕੇ। ਪੰਜਾਬ ਸਰਕਾਰ ਨੇ ਰਿਹਾਇਸ਼ੀ ਕੈਂਪਾਂ ਵਿੱਚ ਮੁਕੰਮਲ ਪ੍ਰਬੰਧ ਯਕੀਨੀ ਬਣਾਏ ਸਨ ਤਾਂ ਜੋ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਇਕਾਗਰਤਾ, ਸਿੱਖਣ ਦਾ ਸਾਜ਼ਗਾਰ ਮਾਹੌਲ ਮੁਹੱਈਆ ਕਰਵਾਇਆ ਜਾ ਸਕੇ। ਵਿਦਿਆਰਥੀਆਂ ਨੂੰ ਸੁਰੱਖਿਅਤ ਰਿਹਾਇਸ਼, ਪੌਸ਼ਟਿਕ ਭੋਜਨ, 24 ਘੰਟੇ ਨਿਗਰਾਨੀ, ਮੈਡੀਕਲ ਅਤੇ ਕਾਊਂਸਲਿੰਗ ਸਹਾਇਤਾ ਦਿੱਤੀ ਗਈ। ਵਿਦਿਆਰਥੀਆਂ ਲਈ ਨਾਮਵਰ ਕੋਚਿੰਗ ਸੰਸਥਾਵਾਂ ਨਾਲ ਭਾਈਵਾਲੀ ਰਾਹੀਂ ਅਕਾਦਮਿਕ ਡਿਲੀਵਰੀ ਤੋਂ ਇਲਾਵਾ ਰੋਜ਼ਾਨਾ ਦੁਬਿਧਾ ਦੂਰ ਕਰਨ ਵਾਲੇ ਸੈਸ਼ਨ, ਢਾਂਚਾਗਤ ਮੈਂਟਰਸ਼ਿਪ, ਤਣਾਅ ਪ੍ਰਬੰਧਨ ਅਤੇ ਕਰੀਅਰ ਮਾਰਗਦਰਸ਼ਨ ‘ਤੇ ਧਿਆਨ ਕੇਂਦਰਤ ਕਰਨ ਵਾਲੇ ਸੰਪੂਰਨ ਮੋਡਿਊਲਾਂ ਰਾਹੀਂ ਮਦਦ ਕੀਤੀ ਗਈ। ਇਹ ਪ੍ਰਬੰਧ ਪੰਜਾਬ ਸਰਕਾਰ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਈਆਈਟੀ, ਐਨਆਈਟੀ, ਏਮਜ਼ ਅਤੇ ਹੋਰ ਪ੍ਰਮੁੱਖ ਸੰਸਥਾਵਾਂ ਲਈ ਹੌਸਲੇ ਨਾਲ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਦੇ ਹੋਏ ਉੱਤਮਤਾ, ਬਰਾਬਰੀ ਅਤੇ ਵਿਦਿਆਰਥੀ ਭਲਾਈ ਦੇ ਮੱਦੇਨਜ਼ਰ ਕੀਤੇ ਯਤਨਾਂ ਨੂੰ ਦਰਸਾਉਂਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਖੇਤੀਬਾੜੀ ਨੂੰ ਹੁਲਾਰਾ ਦੇਣ ਲਈ ਏ.ਆਈ. ਦੀ ਵਰਤੋਂ ਕਰੇਗਾ ਪੰਜਾਬ

0

👉ਗੁਰਮੀਤ ਖੁੱਡੀਆਂ ਵੱਲੋਂ ਆਈ.ਆਈ.ਟੀ. ਰੋਪੜ ਦੇ ਮਾਹਿਰਾਂ ਨਾਲ ਮੀਟਿੰਗ
Chandigarh News:ਆਧੁਨਿਕ ਤਕਨਾਲੋਜੀਆਂ ਦੀ ਵਰਤੋਂ ਜ਼ਰੀਏ ਖੇਤੀਬਾੜੀ ਉਤਪਾਦਨ ਅਤੇ ਟਿਕਾਊ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਆਈ.ਆਈ.ਟੀ. ਰੋਪੜ ਵਿਖੇ ਸਥਾਪਿਤ ਸੈਂਟਰ ਆਫ਼ ਐਕਸੀਲੈਂਸ (ਸੀਓਈ) ਦੀ ਸਹਾਇਤਾ ਨਾਲ ਖੇਤੀਬਾੜੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਨੂੰ ਅਪਨਾਉਣ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ।ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਇੱਥੇ ਪੰਜਾਬ ਭਵਨ ਵਿਖੇ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਵਿੱਚ ਖੇਤੀਬਾੜੀ ਸੈਕਟਰ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਖੇਤੀਬਾੜੀ ਉਤਪਾਦਨ ਅਤੇ ਟਿਕਾਊ ਵਿਕਾਸ ‘ਚ ਵਾਧੇ ਅਤੇ ਰਾਜ ਦੇ ਕਿਸਾਨਾਂ ਦੀ ਆਮਦਨ ਨੂੰ ਵਧਾਉਣ ਲਈ ਏਆਈ-ਅਧਾਰਤ ਹੱਲਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅਪਨਾਉਣ ਬਾਰੇ ਰੋਡਮੈਪ ਉਲੀਕਣ ਸਬੰਧੀ ਚਰਚਾ ਕੀਤੀ ਗਈ।ਸ. ਖੁੱਡੀਆਂ ਨੇ ਜ਼ੋਰ ਦੇ ਕੇ ਕਿਹਾ ਕਿ ਜ਼ਮੀਨੀ ਪੱਧਰ ‘ਤੇ ਕਿਸਾਨਾਂ ਨੂੰ ਠੋਸ ਸਹਾਇਤਾ ਅਤੇ ਢੁਕਵੇਂ ਲਾਭ ਪ੍ਰਦਾਨ ਕਰਨਾ ਯਕੀਨੀ ਬਣਾਉਣ ਲਈ ਉੱਨਤ ਤਕਨਾਲੋਜੀਆਂ ਦੀ ਵਰਤੋਂ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਨੇ ਇਸ ਸਬੰਧੀ ਪਾਇਲਟ ਪ੍ਰੋਜੈਕਟ ਲਾਗੂ ਕਰਨ ਅਤੇ ਜ਼ਿਲ੍ਹਿਆਂ ਵਿੱਚ ਏਆਈ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਆਟੋਮੈਟਿਕ ਵੈਦਰ (ਮੌਸਮ) ਸਟੇਸ਼ਨਾਂ ਦੀ ਸਥਾਪਨਾ, ਫੀਲਡ ਡੇਟਾ ਇਕੱਠਾ ਕਰਨ ਲਈ ਕਿਸਾਨਾਂ ਦੀ ਸ਼ਮੂਲੀਅਤ, ਬਾਗਬਾਨੀ ਕਲੱਸਟਰਾਂ ਨੂੰ ਸਹਾਇਤਾ ਅਤੇ ਏਆਈ-ਅਧਾਰਤ ਪਸ਼ੂਧਨ ਉਤਪਾਦਕਤਾ ਹੱਲਾਂ ਦੇ ਵਿਸਥਾਰ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।ਖੇਤੀਬਾੜੀ ਮੰਤਰੀ ਨੇ ਆਈਆਈਟੀ ਰੋਪੜ ਵੱਲੋਂ ਖੇਤੀ ਸੈਕਟਰ ਵਿੱਚ ਖੇਤੀਬਾੜੀ ਦੇ ਸਹੀ ਢੰਗ-ਤਕੀਕਿਆਂ ਅਤੇ ਏਆਈ ਦੀ ਢੁਕਵੀਂ ਵਰਤੋਂ ਸਬੰਧੀ ਨੈਸ਼ਨਲ-ਲੈਵਲ ਦੇ ਕੋਰਸ ਸ਼ੁਰੂ ਕਰਨ ਦੀ ਪਹਿਲਕਦਮੀ ਦਾ ਵੀ ਸਵਾਗਤ ਕੀਤਾ, ਜਿਸਦਾ ਉਦੇਸ਼ ਨੌਜਵਾਨਾਂ ਦਾ ਹੁਨਰ ਵਿਕਾਸ ਅਤੇ ਸਰਕਾਰੀ ਅਧਿਕਾਰੀਆਂ ਦੇ ਸਮਰੱਥਾ ਨਿਰਮਾਣ ਵਿੱਚ ਵਾਧਾ ਕਰਨਾ ਹੈ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਵੱਲੋਂ ਲੰਬੇ ਸਮੇਂ ਤੋਂ ਅਣਅਧਿਕਾਰਤ ਗੈਰਹਾਜ਼ਰੀ ਲਈ ਆਬਕਾਰੀ ਅਤੇ ਕਰ ਵਿਭਾਗ ਦੇ 4 ਮੁਲਾਜ਼ਮਾਂ ਦੀਆਂ ਸੇਵਾਵਾਂ ਸਮਾਪਤ

ਪੰਜਾਬ ਦੇ ਵਿਦਿਆਰਥੀਆਂ ਅਤੇ ਅਧਿਕਾਰੀਆਂ ਲਈ ਸੀਟਾਂ ਦਾ ਵਿਸ਼ੇਸ਼ ਰਾਖਵਾਂਕਰਨ ਖੇਤੀਬਾੜੀ-ਤਕਨਾਲੋਜੀ ਵਿੱਚ ਰਾਜ ਦੇ ਮਨੁੱਖੀ ਸਰੋਤ ਅਧਾਰ ਨੂੰ ਹੋਰ ਮਜ਼ਬੂਤ ​​ਕਰੇਗਾ।ਉਨ੍ਹਾਂ ਕਿਹਾ ਕਿ ਇਹ ਸਹਿਯੋਗ ਪੰਜਾਬ ਨੂੰ ਏਆਈ-ਅਧਾਰਤ ਖੇਤੀਬਾੜੀ ਸੁਧਾਰਾਂ ਦੇ ਖੇਤਰ ਵਿੱਚ ਇੱਕ ਮੋਹਰੀ ਅਤੇ ਮਾਡਲ ਰਾਜ ਵਜੋਂ ਸਥਾਪਿਤ ਕਰੇਗਾ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਪੰਜਾਬ ਸਰਕਾਰ ਦੇ ਠੋਸ ਯਤਨਾਂ ਸਦਕਾ ਖੇਤੀਬਾੜੀ ਅਤੇ ਸਹਾਇਕ ਖੇਤਰਾਂ ਵਿੱਚ ਸਰੋਤ ਕੁਸ਼ਲਤਾ, ਜਲਵਾਯੂ-ਅਨੁਕੂਲਤਾ ਅਤੇ ਟਿਕਾਊ ਵਿਕਾਸ ਵਿੱਚ ਮਹੱਤਵਪੂਰਨ ਵਾਧਾ ਹੋਣ ਦੀ ਉਮੀਦ ਹੈ।ਮੀਟਿੰਗ ਦੌਰਾਨ ਆਈਆਈਟੀ, ਰੋਪੜ ਦੇ ਐਸੋਸੀਏਟ ਪ੍ਰੋਫੈਸਰ ਡਾ. ਪੁਸ਼ਪੇਂਦਰ ਪੀ ਸਿੰਘ ਨੇ ਸੈਂਟਰ ਆਫ ਐਕਸੀਲੈਂਸ, ਜਿਸ ਲਈ ਭਾਰਤ ਸਰਕਾਰ ਵੱਲੋਂ ਲਗਭਗ 310 ਕਰੋੜ ਰੁਪਏ ਦਾ ਉਪਬੰਧ ਕੀਤਾ ਹੈ, ਦੇ ਅਧੀਨ ਮੁੱਖ ਪਹਿਲਕਦਮੀਆਂ ਬਾਰੇ ਜਾਣੂ ਕਰਵਾਇਆ, ਜਿਸ ਵਿੱਚ ਏਆਈ-ਅਧਾਰਤ ਫਸਲ ਸਲਾਹਕਾਰ ਪ੍ਰਣਾਲੀਆਂ, ਬਹੁ-ਭਾਸ਼ਾਈ ਕਿਸਾਨ ਚੈਟਬੋਟਸ, ਫਸਲਾਂ ਦੇ ਡਿਜੀਟਲ ਟਵਿਨਸ, ਉਪਜ ਅਨੁਮਾਨ ਮਾਡਲ, ਮਿੱਟੀ ਸਿਹਤ ਵਿਸ਼ਲੇਸ਼ਣ, ਮੌਸਮ ਇੰਟੈਲੀਜੈਂਸ ਟੂਲ ਅਤੇ ਸਮਾਰਟ ਪਸ਼ੂਧਨ ਪ੍ਰਬੰਧਨ ਐਪਲੀਕੇਸ਼ਨ ਸ਼ਾਮਲ ਹਨ।ਇਸ ਮੀਟਿੰਗ ਵਿੱਚ ਖੇਤੀਬਾੜੀ ਵਿਭਾਗ ਦੇ ਸਕੱਤਰ ਸ੍ਰੀ ਅਰਸ਼ਦੀਪ ਸਿੰਘ ਥਿੰਦ, ਐਮਡੀ ਪੰਜਾਬ ਐਗਰੋ ਹਰਗੁਣਜੀਤ ਕੌਰ, ਡਾਇਰੈਕਟਰ ਖੇਤੀਬਾੜੀ ਵਿਭਾਗ ਜਸਵੰਤ ਸਿੰਘ, ਡਾਇਰੈਕਟਰ ਪਸ਼ੂ ਪਾਲਣ ਪਰਮਦੀਪ ਸਿੰਘ ਵਾਲੀਆ ਅਤੇ ਰਾਜ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਵੱਡੀ ਖ਼ਬਰ; ਨਵੇਂ ਸਾਲ ਵਾਲੇ ਦਿਨ 30,000 ਰੁਪਏ ਦੀ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

0

Sangrur News: Tehsildar arrested by Vigilance; ਵਿਜੀਲੈਂਸ ਬਿਊਰੋ ਨੇ ਨਵੇਂ ਸਾਲ ਵਾਲੇ ਦਿਨ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਮਾਲ ਵਿਭਾਗ ਦੇ ਇੱਕ ਤਹਿਸੀਲਦਾਰ ਨੂੰ ਗ੍ਰਿਫਤਾਰ ਕੀਤਾ ਹੈ। ਕਥਿਤ ਦੋਸ਼ੀ ਤਹਿਸੀਲਦਾਰ ਦੇ ਘਰ ਦੀ ਤਲਾਸ਼ੀ ਦੌਰਾਨ 1,45,000 ਰੁਪਏ ਦੀ ਰਕਮ ਬਰਾਮਦ ਕੀਤੀ ਗਈ ਹੈ। ਇਸਤੋਂ ਇਲਾਵਾ ਇਸ ਕੇਸ ਵਿਚ ਇੱਕ ਹੋਰ ਵਿਅਕਤੀ ਦੀ ਵੀ ਭੂਮਿਕਾ ਹੈ, ਜਿਸਨੂੰ ਗ੍ਰਿਫਤਾਰ ਕਰਨ ਲਈ ਵਿਜੀਲੈਂਸ ਦੀਆਂ ਟੀਮਾਂ ਵੱਲੋਂ ਛਾਪੇਮਾਰੀ ਜਾਰੀ ਹੈ। ਗ੍ਰਿਫਤਾਰ ਕੀਤੇ ਤਹਿਸੀਲਦਾਰ ਦੀ ਪਹਿਚਾਣ ਜਗਤਾਰ ਸਿੰਘ ਵਜੋਂ ਹੋਈ ਹੈ, ਜੋਕਿ ਸੰਗਰੂਰ ਵਿਚ ਤੈਨਾਤ ਹੈ।

ਇਹ ਵੀ ਪੜ੍ਹੋ Ludhiana ਦੇ ਨਾਮੀਂ ਬਰਾੜ ਬੀਜ਼ ਭੰਡਾਰ ਦੇ ਮਾਲਕ ਵਿਰੁਧ ਪਰਚਾ ਦਰਜ਼, ਜਾਣੋਂ ਮਾਮਲਾ

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁਧ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਇਹ ਗ੍ਰਿਫ਼ਤਾਰੀ ਜ਼ਿਲ੍ਹਾ ਸੰਗਰੂਰ ਦੇ ਪਿੰਡ ਮਹਿਲਾਂ ਦੇ ਇੱਕ ਵਸਨੀਕ ਵੱਲੋਂ ਤਹਿਸੀਲ ਦਫ਼ਤਰ ਸੰਗਰੂਰ ਵਿਖੇ ਤਾਇਨਾਤ ਜਗਤਾਰ ਸਿੰਘ ਤਹਿਸੀਲਦਾਰ ਅਤੇ ਮਾਲਵਿੰਦਰ ਸਿੰਘ ਕਲਰਕ ਵਿਰੁੱਧ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।

ਇਹ ਵੀ ਪੜ੍ਹੋ Big News;328 ਪਾਵਨ ਸਰੂਪ ਮਾਮਲੇ ‘ਚ ਸੁਖਬੀਰ ਬਾਦਲ ਦਾ ਬੇਹੱਦ ਕਰੀਬੀ ਗ੍ਰਿਫਤਾਰ !

ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਉਸਨੇ ਖਰੀਦੀ ਗਈ ਜ਼ਮੀਨ ਦੀ ਰਜਿਸਟਰੀ ਕਰਵਾਉਣ ਲਈ ਮੁਲਜ਼ਮ ਕੋਲ ਪਹੁੰਚ ਕੀਤੀ ਸੀ। ਦੋਵਾਂ ਮੁਲਜ਼ਮਾਂ ਨੇ ਜ਼ਮੀਨ ਦੀ ਰਜਿਸਟਰੀ ਕਰਵਾਉਣ ਲਈ 30,000/- ਰੁਪਏ ਦੀ ਰਿਸ਼ਵਤ ਲਈ ਸੀ।ਸ਼ਿਕਾਇਤ ਦੀ ਪੜਤਾਲ ਤੋਂ ਬਾਅਦ, ਇਹ ਪਾਇਆ ਗਿਆ ਕਿ ਉਕਤ ਦੋਸ਼ ਦਰਅਸਲ ਸੱਚੇ ਹਨ। ਬੁਲਾਰੇ ਨੇ ਕਿਹਾ ਕਿ ਇਸ ਸਬੰਧ ਵਿੱਚ, ਦੋਵਾਂ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਪੁਲਿਸ ਰੇਂਜ, ਪਟਿਆਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਸਰਕਾਰ ਵੱਲੋਂ ਵਪਾਰੀ-ਪੱਖੀ ਸ਼ਾਸਨ ਦੀ ਮਜ਼ਬੂਤੀ ਲਈ ‘ਯਕਮੁਸ਼ਤ ਨਿਪਟਾਰਾ ਯੋਜਨਾ’ ਵਿੱਚ ਮਾਰਚ 2026 ਤੱਕ ਵਾਧਾ

0

👉ਪੰਜਾਬ ਸਰਕਾਰ ਵੱਲੋ ਵਪਾਰੀਆਂ ਅਤੇ ਉਦਯੋਗਾਂ ਨੂੰ ਵੱਡੀ ਰਾਹਤ ਲਈ ਕਰ ਬਕਾਏ ਲਈ ‘ਯਕਮੁਸ਼ਤ ਨਿਪਟਾਰਾ ਯੋਜਨਾ-2025’ ਵਿੱਚ 31 ਮਾਰਚ ਤੱਕ ਵਾਧਾ: ਹਰਪਾਲ ਸਿੰਘ ਚੀਮਾ
Chandigarh News:ਸੂਬੇ ਦੇ ਵਪਾਰੀ ਭਾਈਚਾਰੇ ਅਤੇ ਉਦਯੋਗ ਨੂੰ ਇੱਕ ਵੱਡੀ ਰਾਹਤ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਬਕਾਇਆ ਕਰਾਂ ਦੀ ਰਿਕਵਰੀ ਸਬੰਧੀ ਪੰਜਾਬ ਯਕਮੁਸ਼ਤ ਨਿਪਟਾਰਾ ਯੋਜਨਾ, 2025’ ਦੀ ਸਮਾਂ ਸੀਮਾ 31 ਮਾਰਚ, 2026 ਤੱਕ ਵਧਾਉਣ ਦਾ ਫੈਸਲਾ ਕੀਤਾ ਹੈ।ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੀ.ਐਸ.ਟੀ. ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ (ਜੀ.ਐਸ.ਟੀ.ਪੀ.ਏ), ਪੰਜਾਬ ਸਮੇਤ ਵੱਖ-ਵੱਖ ਭਾਈਵਾਲਾਂ ਦੇ ਪ੍ਰਤੀਨਿਧੀਆਂ ਵੱਲੋਂ ਕੀਤੀ ਗਈ ਬੇਨਤੀ ਤੋਂ ਬਾਅਦ ਇਸ ਵਾਧੇ ਲਈ ਰਸਮੀ ਪ੍ਰਵਾਨਗੀ ਦੇ ਦਿੱਤੀ। ਇਹ ਫੈਸਲਾ ਹੁਣ ਤੱਕ ਇਸ ਯੋਜਨਾ ਨੂੰ ਮਿਲੇ ਹੁੰਗਾਰੇ ਦੇ ਮੱਦੇਨਜ਼ਰ ਵੀ ਲਿਆ ਗਿਆ ਜਿਸ ਤਹਿਤ ਕਰ ਵਿਭਾਗ ਨੂੰ ਅੱਜ ਤੱਕ 6,348 ਅਰਜ਼ੀਆਂ ਪ੍ਰਾਪਤ ਹੋਈਆ ਹਨ।ਇਥੇ ਜਿਕਰਯੋਗ ਹੈ ਕਿ ਸਾਲ 2025 ਦੇ ਆਖਰੀ ਮਹੀਨਿਆਂ ਦੌਰਾਨ ਵੱਖ-ਵੱਖ ਟੈਕਸ ਰਿਟਰਨਾਂ ਭਰਨ ਦੀਆਂ ਮਿਤੀਆਂ ਇੱਕੋ ਸਮੇਂ ਆਉਣ ਕਾਰਨ ਟੈਕਸਦਾਤਾਵਾਂ ‘ਤੇ ਕੰਮ ਦਾ ਕਾਫੀ ਬੋਝ ਸੀ। ਇਸ ਤੋਂ ਇਲਾਵਾ, ਵੈਟ ਅਸੈਸਮੈਂਟ ਆਰਡਰਾਂ ਦੀ ਪੈਂਡਿੰਗ ਡਿਲਿਵਰੀ ਵਰਗੀਆਂ ਵਿਵਹਾਰਕ ਚੁਣੌਤੀਆਂ ਕਾਰਨ ਕਈ ਕਾਰੋਬਾਰੀਆਂ ਲਈ ਦਸੰਬਰ ਦੀ ਅਸਲ ਸਮਾਂ ਸੀਮਾ ਤੋਂ ਪਹਿਲਾਂ ਆਪਣੀਆਂ ਦੇਣਦਾਰੀਆਂ ਦਾ ਸਹੀ ਨਿਰਧਾਰਨ ਕਰਨਾ ਮੁਸ਼ਕਲ ਹੋ ਰਿਹਾ ਸੀ।ਓ.ਟੀ.ਐਸ. ਸਕੀਮ-2025, ਜੋ ਕਿ ਪਹਿਲੀ ਅਕਤੂਬਰ ਤੋਂ ਸ਼ੁਰੂ ਕੀਤੀ ਗਈ ਸੀ, ਸੂਬੇ ਦੀ ਸਭ ਤੋਂ ਵੱਡੀ ਟੈਕਸਦਾਤਾ-ਪੱਖੀ ਪਹਿਲਕਦਮੀ ਸਾਬਿਤ ਹੋ ਰਹੀ ਹੈ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਵੱਲੋਂ ਲੰਬੇ ਸਮੇਂ ਤੋਂ ਅਣਅਧਿਕਾਰਤ ਗੈਰਹਾਜ਼ਰੀ ਲਈ ਆਬਕਾਰੀ ਅਤੇ ਕਰ ਵਿਭਾਗ ਦੇ 4 ਮੁਲਾਜ਼ਮਾਂ ਦੀਆਂ ਸੇਵਾਵਾਂ ਸਮਾਪਤ

ਇਸ ਦਾ ਮੁੱਖ ਉਦੇਸ਼ ਪੁਰਾਣੇ ਕਾਨੂੰਨੀ ਵਿਵਾਦਾਂ ਨੂੰ ਖਤਮ ਕਰਨਾ ਅਤੇ ਸਰਕਾਰੀ ਮਾਲੀਏ ਵਿੱਚ ਵਾਧਾ ਕਰਨਾ ਹੈ। ਨਿਰਧਾਰਤ ਮੰਗ ਦੀ ਰਕਮ ਦੇ ਆਧਾਰ ‘ਤੇ, ਟੈਕਸਦਾਤਾ ਵਿਆਜ ਅਤੇ ਜੁਰਮਾਨੇ ‘ਤੇ 100% ਤੱਕ ਦੀ ਛੋਟ ਦੇ ਨਾਲ-ਨਾਲ ਅਸਲ ਟੈਕਸ ਦੀ ਰਕਮ ‘ਤੇ ਵੀ ਵੱਡੀ ਰਾਹਤ ਪ੍ਰਾਪਤ ਕਰ ਸਕਦੇ ਹਨ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਮਾਂ ਸੀਮਾ ਵਿੱਚ ਇਹ ਵਾਧਾ ਇਮਾਨਦਾਰ ਟੈਕਸਦਾਤਾਵਾਂ ਲਈ ਜੀਐਸਟੀ ਤੋਂ ਪਹਿਲਾਂ ਦੇ ਐਕਟਾਂ (ਵੈਟ ਅਤੇ ਕੇਂਦਰੀ ਵਿਕਰੀ ਕਰ ਸਮੇਤ) ਦੇ ਅਧੀਨ ਲੰਬੇ ਸਮੇਂ ਤੋਂ ਲਟਕ ਰਹੇ ਵਿਵਾਦਾਂ ਨੂੰ ਬਿਨਾਂ ਕਿਸੇ ਮਾਨਸਿਕ ਦਬਾਅ ਦੇ ਨਿਪਟਾਉਣ ਦਾ ਸੁਨਹਿਰੀ ਮੌਕਾ ਪ੍ਰਦਾਨ ਕਰ ਰਿਹਾ ਹੈ। ਵਿੱਤ ਮੰਤਰੀ ਨੇ ਅੱਗੇ ਕਿਹਾ, “ਸਾਡੀ ਸਰਕਾਰ ਵਪਾਰ ਪੱਖੀ ਮਾਹੌਲ ਸਿਰਜਣ ਲਈ ਵਚਨਬੱਧ ਹੈ। ਇਸ ਸਮਾਂ ਸੀਮਾ ਨੂੰ 31 ਮਾਰਚ 2026 ਤੱਕ ਵਧਾ ਕੇ ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਕੋਈ ਵੀ ਯੋਗ ਟੈਕਸਦਾਤਾ ਪ੍ਰਸ਼ਾਸਨਿਕ ਜਾਂ ਸਮੇਂ ਦੀ ਘਾਟ ਕਾਰਨ ਇਸ ਲਾਭ ਤੋਂ ਵਾਂਝਾ ਨਾ ਰਹੇ।”ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਮੂਹ ਯੋਗ ਕਾਰੋਬਾਰੀਆਂ ਅਤੇ ਰਾਈਸ ਮਿੱਲਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬਕਾਏ ਸਾਫ਼ ਕਰਨ ਲਈ ਇਸ ਆਖਰੀ ਮੌਕੇ ਦਾ ਲਾਭ ਉਠਾਉਣ ਅਤੇ ਨਵੇਂ ਵਿੱਤੀ ਸਾਲ ਦੀ ਸ਼ੁਰੂਆਤ ਬਿਨਾਂ ਕਿਸੇ ਬੋਝ ਦੇ ਕਰਨ। ਉਨ੍ਹਾਂ ਸਪੱਸ਼ਟ ਕੀਤਾ ਕਿ 31 ਮਾਰਚ 2026 ਦੀ ਨਵੀਂ ਸਮਾਂ ਸੀਮਾ ਤੋਂ ਬਾਅਦ, ਵਿਭਾਗ ਵੱਲੋਂ ਉਨ੍ਹਾਂ ਡਿਫਾਲਟਰਾਂ ਵਿਰੁੱਧ ਸਖ਼ਤ ਵਸੂਲੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ ਜੋ ਇਸ ਨਿਪਟਾਰ ਯੋਜਨਾ ਦਾ ਮੌਕਾ ਨਹੀਂ ਚੁਣਨਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

Our Visitor

1899805