ਸਿਰਫ ਦੋ ਮਹੀਨਿਆਂ ਵਿੱਚ, ਪੰਜਾਬ ਪੁਲਿਸ ਨੇ ਗੁਜਰਾਤ ਤੇ ਮਹਾਰਾਸਟਰ ਦੀਆਂ ਬੰਦਰਗਾਹਾਂ ਰਾਹੀਂ ਲਿਆਂਦੀ 185.5 ਕਿਲੋਗ੍ਰਾਮ ਹੈਰੋਇਨ ਕੀਤੀ ਬਰਾਮਦ
ਇੱਕ ਹਫਤੇ ਦੌਰਾਨ 51.51 ਕਿਲੋਗ੍ਰਾਮ ਹੈਰੋਇਨ, 1.09 ਕਰੋੜ ਰੁਪਏ ਡਰੱਗ ਮਨੀ, 13 ਕਿਲੋ ਅਫੀਮ, 12 ਕਿਲੋ ਗਾਂਜਾ, 1.36 ਲੱਖ ਫਾਰਮਾ ਓਪੀਔਡਜ ਸਮੇਤ 370 ਨਸਾ ਤਸਕਰ/ਸਪਲਾਈਰ ਕੀਤੇ ਕਾਬੂ
ਐਨਡੀਪੀਐਸ ਐਕਟ ਦੇ ਕੇਸਾਂ ਵਿੱਚ ਭਗੌੜਿਆਂ ਨੂੰ ਗਿ੍ਰਫਤਾਰ ਕਰਨ ਸਬੰਧੀ ਮੁਹਿੰਮ ਤਹਿਤ ਗਿ੍ਰਫਤਾਰ ਭਗੌੜਿਆਂ ਦੀ ਗਿਣਤੀ 247 ਤੱਕ ਪਹੁੰਚੀ
ਸੁਖਜਿੰਦਰ ਮਾਨ
ਚੰਡੀਗੜ੍ਹ, 29 ਅਗਸਤ: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਿਰਦੇਸਾਂ ‘ਤੇ ਪੰਜਾਬ ਪੁਲਿਸ ਨੇ ਸੂਬੇ ਵਿੱਚ ਨਸਾ ਤਸਕਰਾਂ ਵਿਰੁੱਧ ਆਪਣੀ ਕਾਰਵਾਈ ਤੇਜ ਕਰਨ ਦੇ ਸਿੱਟੇ ਵਜੋਂ ਇਹ ਸਾਹਮਣੇ ਆਇਆ ਹੈ ਕਿ ਗੁਜਰਾਤ ਅਤੇ ਮਹਾਰਾਸਟਰ ਦੀਆਂ ਸਮੁੰਦਰੀ ਬੰਦਰਗਾਹਾਂ ਭਾਰਤ ਵਿੱਚ ਨਸ਼ਾ ਤਸਕਰੀ ਦਾ ਨਵਾਂ ਰਸਤਾ ਬਣੀਆਂ ਹਨ। ਪਿਛਲੇ ਦੋ ਮਹੀਨਿਆਂ ਵਿੱਚ, ਪੰਜਾਬ ਪੁਲਿਸ ਵੱਲੋਂ ਗੁਜਰਾਤ ਅਤੇ ਮਹਾਰਾਸਟਰ ਦੇ ਸਮੁੰਦਰੀ ਬੰਦਰਗਾਹਾਂ ਰਾਹੀਂ ਲਿਆਂਦੀ 185.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ ਅਤੇ ਇਹ ਖੇਪਾਂ ਪੰਜਾਬ ਵਿੱਚ ਭੇਜੀਆਂ ਜਾਣੀਆਂ ਸਨ। ਇਹ ਜਾਣਕਾਰੀ ਅੱਜ ਇੱਥੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਦਿੱਤੀ।ਤਾਜਾ ਕਾਰਵਾਈ ਦੌਰਾਨ ਐਸਬੀਐਸ ਨਗਰ ਪੁਲਿਸ ਨੇ ਐਤਵਾਰ ਨੂੰ ਗੁਜਰਾਤ ਦੇ ਭੁਜ ਤੋਂ ਆ ਰਹੇ ਇੱਕ ਟਰੱਕ ‘ਚੋਂ 38 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ – ਜੋ ਕਿ ਨਿਸ਼ਚਿਤ ਤੌਰ ‘ਤੇ ਗੁਜਰਾਤ ਦੇ ਸਮੁੰਦਰੀ ਰਸਤੇ ਰਾਹੀਂ ਭਾਰਤ ਦੀਆਂ ਸਰਹੱਦਾਂ ਵਿੱਚ ਦਾਖਲ ਹੋਈ ਸੀ। ਇਸ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਗਿਆ। ਆਈਜੀਪੀ ਨੇ ਅੱਗੇ ਕਿਹਾ ਕਿ ਇਹ ਬਰਾਮਦਗੀ ਪਿਛਲੇ ਹਫਤੇ ਸੂਬੇ ਵਿੱਚ ਬਰਾਮਦ ਕੀਤੀ ਗਈ 13.51 ਕਿਲੋਗ੍ਰਾਮ ਹੈਰੋਇਨ ਤੋਂ ਇਲਾਵਾ ਹੈ, ਜਿਸ ਨਾਲ ਹੈਰੋਇਨ ਦੀ ਹਫਤਾਵਾਰੀ ਬਰਾਮਦਗੀ 51.51 ਕਿਲੋਗ੍ਰਾਮ ਹੋ ਗਈ ਹੈ।
ਇਸ ਤੋਂ ਪਹਿਲਾਂ 12 ਜੁਲਾਈ ਨੂੰ ਏਟੀਐਸ ਗੁਜਰਾਤ ਨਾਲ ਸਾਂਝੀ ਕਾਰਵਾਈ ਦੌਰਾਨ, ਪੰਜਾਬ ਪੁਲਿਸ ਨੇ ਗੁਜਰਾਤ ਦੇ ਮੁੰਦਰਾ ਬੰਦਰਗਾਹ ‘ਤੇ ਕੰਟੇਨਰ ‘ਚੋਂ 75 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਸੀ, ਜਦੋਂ ਕਿ ਮਹਾਰਾਸਟਰ ਪੁਲਿਸ ਨਾਲ ਇਸੇ ਤਰ੍ਹਾਂ ਦੀ ਕਾਰਵਾਈ ਦੌਰਾਨ 15 ਜੁਲਾਈ ਨੂੰ ਮੁੰਬਈ ਦੇ ਨਾਹਵਾ ਸੇਵਾ ਪੋਰਟ ‘ਤੇ ਕੰਟੇਨਰ ‘ਚੋਂ 72.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ। ਨਸ਼ਿਆਂ ਦੀ ਬਰਾਮਦੀ ਸਬੰਧੀ ਆਪਣੀ ਹਫਤਾਵਾਰੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਆਈਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਪਿਛਲੇ ਹਫਤੇ ਦੌਰਾਨ ਸੂਬੇ ਭਰ ਵਿੱਚ ਨਾਰਕੋਟਿਕ ਡਰੱਗਜ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐਨਡੀਪੀਐਸ) ਐਕਟ ਤਹਿਤ 33 ਵਪਾਰਕ ਮਾਮਲਿਆਂ ਸਮੇਤ 283 ਐਫਆਈਆਰਜ ਦਰਜ ਕਰਕੇ 370 ਨਸਾ ਤਸਕਰਾਂ/ਸਪਲਾਈਰਾਂ ਨੂੰ ਗਿ੍ਰਫਤਾਰ ਕੀਤਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਪੁਲਿਸ ਨੂੰ ਨਸ?ਿਆਂ ਵਿਰੁੱਧ ਜੰਗ ਛੇੜਨ ਲਈ ਪੂਰੀ ਖੁੱਲ੍ਹ ਦੇਣ ਦੇ ਨਾਲ ਹੀ ਸਰਹੱਦੀ ਸੂਬੇ ਪੰਜਾਬ ਤੋਂ ਨਸਿਆਂ ਦੀ ਅਲਾਮਤ ਨੂੰ ਨੱਥ ਪਾਉਣ ਲਈ ਵਿਆਪਕ ਨਸਾ ਵਿਰੋਧੀ ਮੁਹਿੰਮਾਂ ਚਲਾਈਆਂ ਗਈਆਂ ਹਨ।ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਨੇ ਸੂਬੇ ਭਰ ਦੇ ਸੰਵੇਦਨਸ਼ੀਲ ਰਸਤਿਆਂ ‘ਤੇ ਨਾਕੇ ਲਗਾਉਣ ਦੇ ਨਾਲ-ਨਾਲ ਨਸਾ ਪ੍ਰਭਾਵਿਤ ਇਲਾਕਿਆਂ ‘ਚ ਘੇਰਾਬੰਦੀ ਅਤੇ ਤਲਾਸੀ ਮੁਹਿੰਮ ਚਲਾ ਕੇ 1.09 ਕਰੋੜ ਰੁਪਏ ਦੀ ਡਰੱਗ ਮਨੀ, 13 ਕਿਲੋ ਅਫੀਮ, 12 ਕਿਲੋ ਗਾਂਜਾ, 7 ਕੁਇੰਟਲ ਭੁੱਕੀ ਅਤੇ 1.36 ਲੱਖ ਨਸੀਲੀਆਂ ਗੋਲੀਆਂ/ਕੈਪਸੂਲ/ਟੀਕੇ/ਸੀਸੀਆਂ ਸਮੇਤ ਹੋਰ ਨਸੀਲੇ ਪਦਾਰਥ ਵੀ ਬਰਾਮਦ ਕੀਤੇ ਹਨ।
ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ 5 ਜੁਲਾਈ, 2022 ਨੂੰ ਸੁਰੂ ਕੀਤੀ ਵਿਸੇਸ ਮੁਹਿੰਮ ਉਪਰੰਤ ਇਸ ਹਫਤੇ ਐੱਨਡੀਪੀਐੱਸ ਕੇਸਾਂ ਵਿੱਚ 17 ਹੋਰ ਭਗੌੜਿਆਂ ਨੂੰ ਗਿ੍ਰਫਤਾਰ ਕੀਤਾ ਗਿਆ ਜਿਸ ਨਾਲ ਗਿ੍ਰਫਤਾਰੀਆਂ ਦੀ ਕੁੱਲ ਗਿਣਤੀ 247 ਹੋ ਗਈ ਹੈ।
ਜ਼ਿਕਰਯੋਗ ਹੈ ਕਿ ਡੀਜੀਪੀ ਵੱਲੋਂ ਸਾਰੇ ਸੀਪੀਜ/ਐਸਐਸਪੀਜ ਨੂੰ ਸਾਰੇ ਨਾਮੀ ਨਸਾ ਤਸਕਰਾਂ ਨੂੰ ਕਾਬੂ ਕਰਨ ਅਤੇ ਆਪਣੇ ਅਧਿਕਾਰ ਖੇਤਰਾਂ ਵਿੱਚ ਨਸਾ ਤਸਕਰੀ ਵਾਲੇ ਸੰਵੇਦਨਸ਼ੀਲ ਸਥਾਨਾਂ ਦੀ ਸਨਾਖਤ ਕਰਕੇ ਨਸਾ ਤਸਕਰਾਂ ‘ਤੇ ਨਕੇਲ ਕੱਸਣ ਅਤੇ ਨਸਾ ਵੇਚਣ/ਤਸਕਰੀ ਕਰਨ ਵਾਲੇ ਸਾਰੇ ਵਿਅਕਤੀਆਂ ਨੂੰ ਕਾਬੂ ਕਰਨ ਲਈ ਤਲਾਸੀ ਮੁਹਿੰਮ ਸੁਰੂ ਕਰਨ ਦੇ ਸਖਤ ਹੁਕਮ ਦਿੱਤੇ ਗਏ ਹਨ। ਉਹਨਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸਾ ਤਸਕਰਾਂ ਦੀ ਜਾਇਦਾਦ ਜਬਤ ਕੀਤੀ ਜਾਵੇ ਤਾਂ ਜੋ ਉਹਨਾਂ ਤੋਂ ਨਜਾਇਜ ਰਾਸ਼ੀ ਬਰਾਮਦ ਕੀਤੀ ਜਾ ਸਕੇ।
ਨਸਿਆਂ ਵਿਰੁੱਧ ਜੰਗ: ਗੁਜਰਾਤ ਅਤੇ ਮਹਾਰਾਸਟਰ ਦੀਆਂ ਬੰਦਰਗਾਹਾਂ ਭਾਰਤ ਵਿੱਚ ਨਸ਼ਾ ਤਸਕਰੀ ਦਾ ਨਵਾਂ ਰਾਹ ਬਣੀਆਂ
ਸਿਲਵਰ ਓਕਸ ਸਕੂਲ ’ਚ ਸ਼੍ਰੀ ਗੁਰੂ ਗੰ੍ਰਥ ਸਾਹਿਬ ਜੀ ਦਾ ਪ੍ਰਕਾਸ਼ ਉਤਸਵ ਮਨਾਇਆ
ਸੁਖਜਿੰਦਰ ਮਾਨ
ਬਠਿੰਡਾ, 29 ਅਗਸਤ : ਸਥਾਨਕ ਡੱਬਵਾਲੀ ਰੋਡ ’ਤੇ ਸਥਿਤ ਸਿਲਵਰ ਓਕਸ ਸਕੂਲ ਵਿਖੇ ਸ਼੍ਰੀ ਗੁਰੂ ਗੰ੍ਰਥ ਸਾਹਿਬ ਜੀ ਦਾ ਪ੍ਰਕਾਸ਼ ਉਤਸਵ ਨੂੰ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸ਼ੁਭ ਮੌਕੇ ’ਤੇ ਮੁੱਖ ਮਹਿਮਾਨ ਡਾਇਰੈਕਟਰ ਆਫ਼ ਸਿਲਵਰ ਓਕਸ ਸਕੂਲ ਸ੍ਰੀਮਤੀ ਬਰਨਿੰਦਰ ਪੌਲ ਸੇਖਂੋ ਦੁਆਰਾ ਸ਼ਿਰਕਤ ਕੀਤੀ ਗਈ।ਸਕੂਲ ਦੇ ਮੁੱਖ ਅਧਿਆਪਕਾ ਮਿਸ ਰਵਿੰਦਰ ਸਰਾਂ ਦੁਆਰਾ ਆਏ ਹੋਏ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਅਤੇ ਇਸ ਸ਼ੁੱਭ ਮੌਕੇ ਤੇ ਪਹੁੰਚਣ ਲਈ ਧੰਨਵਾਦ ਕੀਤਾ। ਸਿਲਵਰ ਓਕਸ ਸਕੂਲ ਦੇ ਵਿਦਿਆਰਥੀਆਂ ਵੱਲੋਂ ਇਸ ਸ਼ੁੱਭ ਮੌਕੇ ਉੱਤੇ ਵਿਸ਼ੇਸ਼ ਸਭਾ ਦਾ ਅਯੋਜਨ ਕੀਤਾ ਗਿਆ। ਜਿਸ ਵਿੱਚ ਵਿਦਿਆਰਥੀਆਂ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਪ੍ਰਤੀ ਆਪਣੀ ਸ਼ਰਧਾ ਅਤੇ ਭਾਵਨਾ ਨੂੰ ਉਜਾਗਰ ਕਰਦੇ ਹੋਏ ਗੁਰਬਾਣੀ ਸਰਵਣ ਕੀਤੀ ਗਈ ਅਤੇ ਸ਼ਬਦ ਗਾਇਨ ਕੀਤਾ ਗਿਆ। ਇਸ ਦੇ ਨਾਲ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਸੰਬੰਧੀ ਭਾਸ਼ਣ ਦੁਆਰਾ ਵਿਸ਼ੇਸ਼ ਤੌਰ ’ਤੇ ਚਾਨਣਾ ਪਾਇਆ ਗਿਆ।ਸ਼ੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਸਿੱਖਿਆਵਾਂ ਨੂੰ ਪੇਸ਼ ਕਰਨ ਲਈ ਕਵਿਤਾ, ਕੋਰੇਓਗ੍ਰਾਫੀ ਅਤੇ ਸਕਿੱਟ ਪੇਸ਼ ਕੀਤੀ ਗਈ ਅਤੇ ਮਨੁੱਖੀ ਜੀਵਨ ਵਿੱਚ ਗੁਰੂ ਦੀ ਮਹੱਤਤਾ ਨੂੰ ਦਰਸਾਇਆ ਗਿਆ। ਮੁੱਖ ਮਹਿਮਾਨ ਦੁਆਰਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਦੇ ਸ਼ੁੱਭ ਦਿਹਾੜੇ ਤੇ ਸਕੂਲ ਦੇ ਵਿਦਿਆਰਥੀਆਂ ਅਤੇ ਸਾਰੀ ਹੀ ਸਿਲਵਰ ਓਕਸ ਟੀਮ ਨੂੰ ਵਧਾਈਆਂ ਦਿੱਤੀਆਂ ਅਤੇ ਇਸ ਦਿਨ ਦੀ ਮਹੱਤਤਾ ਬਾਰੇ ਚਾਨਣਾ ਪਾਉਂਦੇ ਹੋਏ ਵਿਦਿਆਰਥੀਆਂ ਨੂੰ ਸ਼੍ਰੀ ਗੁਰੂ ਗੰ੍ਰਥ ਸਾਹਿਬ ਵਿੱਚ ਦਰਜ ਗੁਰਬਾਣੀ ਦੇ ਅਨੁਸਾਰ ਸੱਚ ਦੇ ਰਾਹ ਉੱਤੇ ਚੱਲਦੇ ਹੋਏ ਮਿਹਨਤ ਕਰਕੇ ਇਮਾਨਦਾਰੀ ਨਾਲ ਜੀਵਨ ਜਿਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਦੇ ਨਾਲ ਹੀ ਉਹਨਾਂ ਨੇ ਆਉਣ ਵਾਲੇ ਸਮੇਂ ਵਿੱਚ ਸਕੂਲ ਤੇ ਵਿਦਿਆਰਥੀਆਂ ਨੂੰ ਦਿਨ ਦੁਗਣੀ ਤੇ ਰਾਤ ਚੌਗਣੀ ਤਰੱਕੀ ਕਰਨ ਦੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ।
ਐਮ.ਬੀ.ਏ. ਦੇ ਵਿਦਿਆਰਥੀਆਂ ਲਈ 5 ਦਿਨਾਂ ਸਟੂਡੈਂਟ ਡਿਵੈਲਪਮੈਂਟ ਪ੍ਰੋਗਰਾਮ ਆਯੋਜਿਤ
ਸੁਖਜਿੰਦਰ ਮਾਨ
ਬਠਿੰਡਾ, 29 ਅਗਸਤ : ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ (ਇੱਕ ਮੋਹਰੀ ਬੀ-ਸਕੂਲ) ਦੇ ਬਿਜ਼ਨਸ ਸਟੱਡੀਜ਼ ਵਿਭਾਗ ਨੇ ਐਮ.ਬੀ.ਏ. ਦੂਜਾ ਸਾਲ (ਬੈਚ 2021-23) ਦੇ ਵਿਦਿਆਰਥੀਆਂ ਲਈ 5 ਦਿਨਾਂ ‘ਸਟੂਡੈਂਟ ਡਿਵੈਲਪਮੈਂਟ ਪ੍ਰੋਗਰਾਮ‘ ਦਾ ਸਫਲਤਾਪੂਰਵਕ ਆਯੋਜਨ ਕੀਤਾ ਸਾਰੇ ਵਿਦਿਆਰਥੀਆਂ ਨੇ ਇਸ ਪ੍ਰੋਗਰਾਮ ਵਿਚ ਸਰਗਰਮੀ ਨਾਲ ਹਿੱਸਾ ਲਿਆ । ਸੈਸ਼ਨ ਨੂੰ ਸਬ ਸੈਸ਼ਨਾਂ ਵਿੱਚ ਵੰਡਿਆ ਗਿਆ ਅਤੇ ਵੱਖ-ਵੱਖ ਮਾਹਿਰ ਫੈਕਲਟੀ ਮੈਂਬਰਾਂ ਦੁਆਰਾ ਵਿਭਿੰਨ ਸਬ ਸੈਸ਼ਨਾਂ ਦੌਰਾਨ ਵਿਦਿਆਰਥੀਆਂ ਨੂੰ ਵੱਖ-ਵੱਖ ਗਤੀਵਿਧੀਆਂ ਵਿੱਚ ਸ਼ਾਮਲ ਕੀਤਾ ਗਿਆ । ਕਾਲਜ ਦੇ ਡਿਪਟੀ ਡੀਨ (ਟਰੇਨਿੰਗ) ਸ.ਪਰਮਪਾਲ ਸਿੰਘ ਨੇ ਸਾਫ਼ਟ ਸਕਿੱਲ ਬਾਰੇ ਸੈਸ਼ਨ ਲਿਆ ਅਤੇ ਵਿਦਿਆਰਥੀਆਂ ਦੇ ਸੰਚਾਰ ਹੁਨਰ ‘ਤੇ ਧਿਆਨ ਦਿੱਤਾ। ਉਨ੍ਹਾਂ ਨੇ ਸਮੂਹ ਚਰਚਾ ਅਤੇ ਪਰਸਨਲ ਇੰਟਰਵਿਊ ਬਾਰੇ ਸੈਸ਼ਨਾਂ ਦਾ ਪ੍ਰਬੰਧ ਕੀਤਾ ਅਤੇ ਫਿਰ ਵਿਦਿਆਰਥੀਆਂ ਦਾ ਮੁਲਾਂਕਣ ਵੀ ਕੀਤਾ। ਕਾਲਜ ਦੇ ਸਹਾਇਕ ਪ੍ਰੋਫੈਸਰ ਸ੍ਰੀ ਸਾਹਿਲ ਸਿਡਾਨਾ ਨੇ ਮਾਰਕੀਟਿੰਗ ਨਾਲ ਸੰਬੰਧਿਤ ਸ਼ਬਦਾਂ ਬਾਰੇ ਸਿਖਾਇਆ ਜੋ ਇੰਟਰਵਿਊ ਦੌਰਾਨ ਪੁੱਛੇ ਜਾਂਦੇ ਹਨ। ਸਹਾਇਕ ਪ੍ਰੋਫੈਸਰ ਡਾ. ਭਾਰਤੀ ਨੇ ਇੰਟਰਵਿਊ ਦੌਰਾਨ ਪੁੱਛੇ ਜਾਣ ਵਾਲੇ ਵਿੱਤੀ ਸ਼ਬਦਾਂ ਬਾਰੇ ਦੱਸਿਆ। ਸਹਾਇਕ ਪ੍ਰੋਫੈਸਰ ਗੁਰਮੀਤ ਕੌਰ ਨੇ ਯੋਗਤਾ ਅਤੇ ਤਰਕ ਵਿਸ਼ਿਆਂ ਬਾਰੇ ਜਾਣਕਾਰੀ ਦਿੱਤੀ ਜੋ ਕਿ ਪਲੇਸਮੈਂਟ ਦੇ ਪਹਿਲੇ ਗੇੜ ਲਈ ਮਹੱਤਵਪੂਰਨ ਕਦਮ ਹਨ। ਸੈਸ਼ਨ ਦੇ ਆਖ਼ਰੀ ਦਿਨ ਵਿਦਿਆਰਥੀਆਂ ਨੂੰ ਈ-ਸਰਟੀਫਿਕੇਟ ਵੰਡੇ ਗਏ। ਅੰਤ ਵਿੱਚ ਕਾਲਜ ਦੇ ਵਾਈਸ ਪਿ੍ਰੰਸੀਪਲ ਡਾ. ਸਚਿਨ ਦੇਵ ਅਤੇ ਬਿਜ਼ਨਸ ਸਟੱਡੀਜ਼ ਵਿਭਾਗ ਦੀ ਮੁਖੀ ਮਿਸ ਭਾਵਨਾ ਖੰਨਾ ਨੇ ਵਿਦਿਆਰਥੀਆਂ ਦੀ ਸ਼ਮੂਲੀਅਤ ਦੀ ਸ਼ਲਾਘਾ ਕਰਦਿਆਂ ਆਉਣ ਵਾਲੇ ਪਲੇਸਮੈਂਟ ਸੈਸ਼ਨਾਂ ਲਈ ਸਾਰੇ ਹਾਜ਼ਰੀਨ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ । ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਐਮ.ਬੀ.ਏ. ਦੂਜਾ ਸਾਲ ਦੇ ਵਿਦਿਆਰਥੀਆਂ ਲਈ ਕਰਵਾਏ ਗਏ ਇਸ ਵਿਦਿਆਰਥੀ ਵਿਕਾਸ ਪ੍ਰੋਗਰਾਮ ਦੀ ਸਫਲਤਾ ਲਈ ਸਮੁੱਚੇ ਐਮ.ਬੀ.ਏ. ਵਿਭਾਗ ਨੂੰ ਵਧਾਈ ਦਿੱਤੀ। ਕੁਲ ਮਿਲਾ ਕੇ ਇਹ ਇੱਕ ਦਿਲਚਸਪ ਅਤੇ ਜਾਣਕਾਰੀ ਭਰਪੂਰ ਪ੍ਰੋਗਰਾਮ ਸੀ।
ਸਰਕਾਰ ਲਾਲੜੂ ਵਿਖੇ ਫਾਇਰ ਐਂਡ ਐਮਰਜੈਂਸੀ ਸਰਵਸਿਜ ਟਰੇਨਿੰਗ ਇੰਸਟੀਚਿਊਟ ਸਥਾਪਤ ਕਰੇਗੀ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ, 29 ਅਗਸਤ : ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਸਿਜ ਟਰੇਨਿੰਗ ਇੰਸਟੀਚਿਊਟ ਸਥਾਪਤ ਕਰਨ ਦਾ ਫੈਸਲਾ ਕੀਤਾ ਹੈ। ਇਹ ਉਤਰੀ ਭਾਰਤ ਵਿੱਚ ਆਪਣੀ ਕਿਸਮ ਦਾ ਪਹਿਲਾਂ ਇੰਸਟੀਚਿਊਟ ਹੋਵੇਗਾ। ਇਸ ਵਿੱਚ ਨੌਜਵਾਨਾਂ ਨੂੰ ਅੱਗ ਨਾਲ ਵਾਪਰਨ ਵਾਲੀਆਂ ਘਟਨਾਵਾਂ ਨਾਲ ਨਜਿੱਠਣ ਲਈ ਨਵੀਨਤਮ ਤਰੀਕਿਆਂ ਦੀ ਸਿੱਖਿਆ ਦਿੱਤੀ ਜਾਵੇਗੀ।ਇਸ ਸਬੰਧੀ ਜਾਣਕਾਰੀ ਦਿੰਦੇੇ ਹੋਏ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਇਹ ਹਾਈ ਟੈਕ ਇੰਸਟੀਚਿਊਟ ਐਸ.ਏ.ਐਸ. ਨਗਰ ਦੇ ਲਾਲੜੂ ਕਸਬੇ ਵਿੱਚ ਬਣਾਇਆ ਜਾਵੇਗਾ। ਤਕਰੀਬਨ 20 ਏਕੜ ਰਕਬੇ ਵਿੱਚ ਬਣਨ ਵਾਲਾ ਇਹ ਇੰਸਟੀਚਿਊਟ ਭਾਰਤ ਸਰਕਾਰ ਤੋਂ ਮਾਨਤਾ ਪ੍ਰਾਪਤ ਹੋਵੇਗਾ ਅਤੇ ਇਹ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਸਿਜ ਵਿਭਾਗ ਦੇ ਅਧੀਨ ਹੋਵੇਗਾ।
ਉਨਾਂ ਨੇ ਦੱਸਿਆ ਕਿ ਇਸ ਇੰਸਟੀਚਿਊਟ ਵਿੱਚ ਅਤਿ ਅਧੁਨਿਕ ਤਕਨੀਕਾਂ ਦੀ ਉੱਚ ਦਰਜੇ ਦੀ ਟਰੇਨਿੰਗ ਦਿੱਤੀ ਜਾਵੇਗੀ। ਇਸ ਵਿੱਚ ਅੱਗ ਬੁਝਾਉਣ, ਰੈਸਕਿਊ ਕਰਨ, ਫਾਇਰ ਐਕਟਸ, ਸਟੇਟ ਐਕਟਾਂ, ਨੈਸਨਲ ਬਿਲਡਿੰਗ ਕੋਡ, ਫਾਇਰ ਸੇਫ਼ਟੀ ਸਟੈਡਡਰਜ, ਇੰਡਸਟਰੀਅਲ ਸਟੈਡਡਰਜ, ਐਮਰਜੈਂਸੀ ਰਿਸਪੋਂਸ ਸਿਸਟਮ, ਸਪੈਸਲ ਸਰਵਿਸ ਕਾਲਜ਼, ਐਮਰਜੈਂਸੀ ਹਾਲਾਤਾਂ ਨਾਲ ਨਜਿੱਠਣ ਆਦਿ ਦੇ ਕੋਰਸ ਕਰਵਾਏ ਜਾਣਗੇ। ਇਸ ਵਿਚ ਸੇਫ਼ਟੀ ਦੇ ਹਾਈ-ਟੈਕ ਸਮਾਨ ਨਾਲ ਵਿਦਿਆਰਥੀਆਂ ਨੂੰ ਟ੍ਰੇਨਿੰਗ ਦਿੱਤੀ ਜਾਵੇਗੀ। ਸ੍ਰੀ ਨਿੱਜਰ ਅਨੁਸਾਰ ਇਹ ਟ੍ਰੇਨਿੰਗ ਇੰਟਰਨੈਸ਼ਨਲ ਪੱਧਰ ਦੇ ਟਰੇਂਡ ਇੰਸਟਰਕਟਰਾਂ ਵੱਲੋਂ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਟ੍ਰੇਨਿੰਗ ਵਾਸਤੇ ਪੰਜਾਬ ਫਾਇਰ ਸਰਵਸਿਜ ਵਿੱਚ ਕੰਮ ਕਰ ਰਹੇ ਯੋਗ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਸੇਵਾਵਾਂ ਵੀ ਲਈਆਂ ਜਾਣਗੀਆਂ। ਉਹਨਾਂ ਨੇ ਦੱਸਿਆ ਕਿ ਇਸ ਇੰਸਟੀਚਿਊਟ ਦੇ ਖੁੱਲਣ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇ ਮੌਕੇ ਵੀ ਪੈਦਾ ਹੋਣਗੇ। ਇਸ ਤੋਂ ਇਲਾਵਾ ਫਾਇਰ ਸਰਵਸਿਜ ਵਿਚ ਪਹਿਲਾਂ ਤੋਂ ਹੀ ਸੇਵਾ ਨਿਭਾ ਰਹੇ ਅਧਿਕਾਰੀ/ਕਰਮਚਾਰੀ ਵੀ ਇਥੋਂ ਅਡਵਾਂਸ ਕੋਰਸ ਕਰ ਸਕਣਗੇ। ਇਸ ਦੇ ਨਾਲ ਉਨਾਂ ਨੂੰ ਵਿਭਾਗੀ ਤਰੱਕੀ ਦੇ ਮੌਕੇ ਉਪਲਬਧ ਹੋਣਗੇ।
ਪੀਆਰਟੀਸੀ ਦੇ ਕੰਢਕਟਰ ਨੇ ਦਿਖਾਈ ਇਮਾਨਦਾਰੀ
ਸਵਾਰੀ ਦੇ 6800 ਰੂਪੇ, ਏਟੀਐਮ ਤੇ ਜਰੂਰੀ ਸਮਾਨ ਕੀਤਾ ਵਾਪਸ
ਸੁਖਜਿੰਦਰ ਮਾਨ
ਬਠਿੰਡਾ, 27 ਅਗਸਤ: ਪੀਆਰਟੀਸੀ ਦੇ ਬਠਿੰਡਾ ਡਿੱਪੂ ਦੇ ਇੱਕ ਕੰਢਕਟਰ ਨੇ ਇਮਾਨਦਾਰੀ ਦੀ ਮਿਸਾਲ ਪੇਸ਼ ਕਰਦਿਆਂ ਬੱਸ ’ਚ ਇੱਕ ਸਵਾਰੀ ਦੇ ਰਹਿ ਗਏ ਪੈਸਿਆਂ ਤੇ ਜਰੂਰੀ ਸਮਾਨ ਵਾਲੇ ਬੈਗ ਨੂੰ ਲੱਭ ਕੇ ਵਾਪਸ ਕੀਤਾ। ਸਥਾਨਕ ਡਿੱਪੂ ’ਚ ਉਚ ਅਧਿਕਾਰੀਆਂ ਦੀ ਹਾਜ਼ਰੀ ’ਚ ਸਵਾਰੀ ਨੂੰ ਉਸਦੇ 6800 ਰੂਪੇ, ਏਟੀਐਮ ਤੇ ਹੋਰ ਜਰੂਰੀ ਸਮਾਨ ਵਾਪਸ ਕਰਦਿਆਂ ਕੰਢਕਟਰ ਹਰਪ੍ਰੀਤ ਸਿੰਘ ਨੇ ਦਸਿਆ ਕਿ ਉਹ ਚੰਡੀਗੜ੍ਹ ਤੋਂ ਵਾਪਸ ਬਠਿੰਡਾ ਰੂਟ ’ਤੇ ਵਾਪਸ ਆ ਰਿਹਾ ਸੀ। ਇਸ ਦੌਰਾਨ ਉਸਨੂੰ ਬਠਿੰਡਾ ਆ ਕੇ ਪਤਾ ਲੱਗਿਆ ਕਿ ਕੋਈ ਸਵਾਰੀ ਬੱਸ ਵਿਚ ਅਪਣਾ ਸਮਾਨ ਭੁੱਲ ਗਈ ਹੈ ਜਦ ਇਹ ਸਮਾਨ ਦੇਖਿਆ ਤਾਂ ਉਸ ਵਿਚ ਪੈਸੇ, ਏਟੀਐਮ ਅਤੇ ਹੋਰ ਜਰੂਰੀ ਦਸਤਾਵੇਜ ਸਨ, ਜਿਸਨੂੰ ਸਵਾਰੀ ਲੱਭ ਕੇ ਵਾਪਸ ਕੀਤਾ ਗਿਆ। ਇਸ ਮੌਕੇ ਇੰਸਪੈਕਟਰ ਬਲਦੇਵ ਸਿੰਘ, ਇੰਸਪੈਕਟਰ ਅਨੂਪ ਸਿੰਘ ਤੇ ਇੰਸਪੈਕਟਰ ਕੁਲਦੀਪ ਸਿੰਘ ਨੇ ਸਵਾਰੀ ਨੂੰ ਇਹ ਸਮਾਨ ਵਾਪਸ ਕਰਦਿਆਂ ਕੰਢਕਟਰ ਹਰਪ੍ਰੀਤ ਸਿੰਘ ਦੀ ਹੋਸਲਾ ਅਫ਼ਜਾਈ ਕੀਤੀ।
ਪੰਜਾਬ ਰਾਜ ਫਾਰਮੈਸੀ ਐਸੋਸੀਏਸਨ ਦਾ ਵਫਦ ਡਾਇਰੈਕਟਰ ਨੂੰ ਮਿਲਿਆ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 27 ਅਗਸਤ:ਪੰਜਾਬ ਰਾਜ ਫਾਰਮੇਸੀ ਆਫੀਸਰਜ ਐਸੋਸੀਏਸਨ ਦਾ ਵਫਦ ਨਰਿੰਦਰ ਮੋਹਨ ਸਰਮਾ ਸੂਬਾ ਪ੍ਰਧਾਨ ਦੀ ਅਗਵਾਈ ਹੇਠ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਡਾਕਟਰ ਰਣਜੀਤ ਸਿੰਘ ਘੋਤੜਾ ਨੂੰ ਮਿਲਿਆ । ਪ੍ਰੈਸ ਦੇ ਨਾ ਬਿਆਨ ਜਾਰੀ ਕਰਦਿਆ ਸੂਬਾ ਪ੍ਰੈਸ ਸਕੱਤਰ ਕਰਮਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਰਾਜ ਫਾਰਮੇਸੀ ਆਫੀਸਰਜ ਐਸੋਸੀਏਸਨ ਦੀਆ ਮੰਗਾ ਜਿੰਨਾ ਵਿੱਚ ਫਾਰਮੇਸੀ ਆਫੀਸਰਜ ਦੀਆ ਤਰੱਕੀਆ, ਰੂਰਲ ਫਾਰਮੇਸੀ ਆਫੀਸਰਜ ਦਾ ਕਨਟਰੇਕਟ ਰੀਵਿਊ ਕਰਨਾ ਜੇਲ ਡਿਊਟੀਆ ਅਤੇ ਨਵੇਂ ਬਣੇ ਉਟ ਸੈਟਰ ਵਿੱਚ ਆ ਰਹੀਆ ਮੁਸਕਲਾ, ਗਲਤ ਹੋਈਆ ਬਦਲੀਆ ਰੱਦ ਕਰਨਾ, ਨਵੇਂ ਬਣੇ ਮੁਹੱਲਾ ਕਲੀਨਿਕ ਬਾਰੇ ਅਤੇ ਸਿਹਤ ਵਿਭਾਗ ਅਧੀਨ ਵੱਖ ਵੱਖ ਸਕੀਮਾ ਤਹਿਤ ਕੰਮ ਕਰਦੇ ਸਾਰੇ ਫਾਰਮੇਸੀ ਆਫੀਸਰਜ ਨੂੰ ਰੇਗੂਲਰ ਕਰਨਾ ਆਦਿ ਬਾਰੇ ਵਿਚਾਰ ਵਟਾਦਰਾ ਕੀਤਾ ਗਿਆ।ਡਾਇਰੈਕਟਰ ਵੱਲੋ ਇਹਨਾ ਮੰਗਾ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੋਕੇ ਸੂਬਾ ਜਰਨਲ ਸੁਨੀਲ ਦੱਤ ਸਰਮਾ, ਵਿੱਤ ਸਕੱਤਰ ਗੁਰਦੀਪ ਸਿੰਘ, ਸੀਨੀਅਰ ਮੀਤ ਪ੍ਰਧਾਨ ਸਰਬਰਿੰਦਰ ਸਿੰਘ, ਅਨਿਲ ਕੁਮਾਰ ਮਿੱਤਲ, ਮੀਤ ਪ੍ਰਧਾਨ ਰਾਜ ਕੁਮਾਰ ਕੁੱਕੜ, ਆਡੀਟਰ ਬਲਰਾਜ ਸਿੰਘ ਸੈਣੀ ਮੁੱਖ ਸਲਾਹਕਾਰ ਸੁਖਮਿੰਦਰ ਸਿੰਘ ਸਿੱਧੂ, ਜਥੇਬੰਦਕ ਸਕੱਤਰ ਜਤਿੰਦਰ ਕੌਰ, ਅਤੇ ਪ੍ਰਚਾਰ ਸੁਖਦੀਪ ਸਰਮਾ ਵੀ ਹਾਜਰ ਸਨ ।
ਨਹਿਰੀ ਪਟਵਾਰ ਯੂਨੀਅਨ ਦੇ ਵਫਦ ਵੱਲੋ ਪ੍ਰਮੁੱਖ ਸਕੱਤਰ ਕਿ੍ਰਸ਼ਨ ਕੁਮਾਰ ਨਾਲ ਮੀਟਿੰਗ
ਜਲ ਸਰੋਤ ਵਿਭਾਗ ਪੰਜਾਬ ਦੇ ਸਮੂਹ ਫੀਲਡ ਮੁਲਾਜਮਾਂ ਨੂੰ ਐਮ ਸੇਵਾ ਐਪ ਤੇ ਆਨਲਾਈਨ ਹਾਜਰੀ ਸਬੰਧੀ ਫੀਲਡ ਮੁਲਾਜਮਾਂ ਨੂੰ ਆ ਰਹੀਆਂ ਮੁਸਕਿਲਾਂ ਅਤੇ ਰੈਵੀਨਿਊ ਜਮਾਤ ਨੂੰ ਦਰਪੇਸ਼ ਮੁਸ਼ਕਲਾਂ ਸੰਬੰਧੀ ਹੋਈ ਵਿਚਾਰ ਚਰਚਾ ਤੇ ਪ੍ਰਮੁੱਖ ਸਕੱਤਰ ਨੇ ਜਲਦ ਤੋਂ ਜਲਦ ਹੱਲ ਕਰਨ ਦਾ ਦਿੱਤਾ ਭਰੋਸਾ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 27 ਅਗਸਤ:ਨਹਿਰੀ ਪਟਵਾਰ ਯੂਨੀਅਨ ਰਜਿ: ਜਲ ਸਰੋਤ ਵਿਭਾਗ ਪੰਜਾਬ ਦੇ ਸੂਬਾ ਪ੍ਰਧਾਨ ਜਸਕਰਨ ਸਿੰਘ ਗਹਿਰੀ ਬੁੱਟਰ ਦੀ ਅਗਵਾਈ ਹੇਠ ਇਕ ਉਚ ਪੱਧਰੀ ਵਫਦ ਵੱਲੋ ਸ੍ਰੀ ਕਿ੍ਰਸ਼ਨ ਕੁਮਾਰ ਪ੍ਰਮੁੱਖ ਸਕੱਤਰ ਪੰਜਾਬ ਸਰਕਾਰ ਜਲ ਸਰੋਤ ਵਿਭਾਗ ਪੰਜਾਬ ਦੇ ਸਮੂਹ ਰੈਵੀਨਿਊ ਸਟਾਫ ਨੂੰ ਦਰਪੇਸ਼ ਮੁਸ਼ਕਲਾਂ ਸੰਬੰਧੀ ਇਕ ਰਸਮੀ ਮੀਟਿੰਗ ਉਨ੍ਹਾਂ ਦੇ ਦਫਤਰ ਚੰਡੀਗੜ੍ਹ ਵਿਖੇ ਕੀਤੀ ਗਈ।ਜਿਸ ਵਿੱਚ ਐੱਮ ਸੇਵਾ ਐਪ ਰਾਹੀਂ ਆੱਨਲਾਇਨ ਹਾਜ਼ਰੀ ਲਗਾਉਣ ‘ਚ ਫੀਲਡ ਸਟਾਫ ਨੂੰ ਆ ਰਹੀਆਂ ਮੁਸਕਲਾ ਅਤੇ ਵਿਭਾਗ ਦੇ ਸਮੂਹ ਫੀਲਡ ਮੁਲਾਜਮਾਂ ਅਤੇ ਨਹਿਰੀ ਪਟਵਾਰੀਆਂ ਦੇ ਹੋਰ ਅਹਿਮ ਮੁੱਦਿਆਂ ਤੇ ਬਹੁਤ ਹੀ ਵਧੀਆ ਤੇ ਸੁਚੱਜੇ ਢੰਗ ਨਾਲ ਵਾਰਤਾਲਾਪ ਕੀਤੀ ਗਈ।ਇਸ ਦੌਰਾਨ ਪ੍ਰਮੁੱਖ ਸਕੱਤਰ ਵੱਲੋਂ ਜਲ ਸਰੋਤ ਵਿਭਾਗ ਦੇ ਫੀਲਡ ਸਟਾਫ ਲਈ ਐੱਮ ਸੇਵਾ ਐਪ ਵਿੱਚ ਜਲਦੀ ਹੀ ਸੁਧਾਰ ਕਰਕੇ ਰਾਹਤ ਦੇਣ ਦਾ ਭਰੋਸਾ ਦਿੰਦੇ ਹੋਏ ਕਿਹਾ ਮੁੱਖ ਦਫਤਰ ਚੰਡੀਗੜ੍ਹ ਵੱਲੋਂ ਅੱਜ ਤੋਂ ਹੀ ਇਸ ਸੰਬੰਧੀ ਕਾਰਵਾਈ ਅਰੰਭ ਦਿਤੀ ਜਾਵੇਗੀ,ਅਗਰ ਫਿਰ ਵੀ ਫੀਲਡ ਸਟਾਫ ਨੂੰ ਇਸ ਸਬੰਧ ਵਿੱਚ ਕਿਸੇ ਕਿਸਮ ਦੀ ਕੋਈ ਦਿੱਕਤ ਪੇਸ ਆਵੇਗੀ ਤਾਂ ਉਸ ਦਾ ਵੀ ਜਲਦ ਤੋ ਜਲਦ ਹੱਲ ਕੀਤਾ ਜਾਵੇਗਾ।ਕਰਮਚਾਰੀਆਂ ਦੀਆਂ ਬਦਲੀਆਂ ਸਬੰਧੀ ਉਨ੍ਹਾਂ ਕਿਹਾ ਕਿ ਜਲਦ ਹੀ ਇਕ ਪਾਰਦਰਸਤਾ ਨੀਤੀ ਅਪਣਾ ਕੇ ਘਰਾਂ ਤੋਂ ਦੂਰ ਕੰਮ ਕਰ ਰਹੇ ਨਹਿਰੀ ਪਟਵਾਰੀਆਂ ਦੀਆਂ ਬਦਲੀਆਂ ਵੀ ਉਨ੍ਹਾਂ ਦੇ ਘਰਾਂ ਨਜ਼ਦੀਕ ਕਰ ਦਿੱਤੀਆਂ ਜਾਣਗੀਆਂ।ਇਸ ਮੌਕੇ ਯੂਨੀਅਨ ਵਫਦ ਵੱਲੋ ਜ਼ਿਲੇਦਾਰੀ ਦਫਤਰਾਂ ਵਿੱਚ ਆ ਰਹੀਆਂ ਦਿੱਕਤਾਂ ਜਿਵੇਂ ਫਰਨੀਚਰ ਦੀ ਕਮੀ,ਕਮਰਿਆਂ ਦੀ ਸਫੈਦੀ/ਮੁਰੰਮਤ ਕਰਵਾਉਣ ,ਬਾਥਰੂਮਾਂ ਦਾ ਨਾ ਹੋਣਾ, ਜਿੰਮੀਦਾਰਾਂ ਦੇ ਬੈਠਣ ਲਈ ਪ੍ਰਬੰਧ ਕਰਨ,ਸਾਫ ਸੁਥਰੇ ਪੀਣ ਵਾਲੇ ਪਾਣੀ ਦਾ ਪ੍ਰਬੰਧ ਕਰਨ ਅਤੇ ਦਰਜਾ ਚਾਰ ਸਟਾਫ ਦੀ ਕਮੀਂ ਆਦਿ ਬਾਰੇ ਰੱਖੀ ਮੰਗ ਸੰਬੰਧੀ ਵੀ ਜਲਦ ਹਲ ਕਰਨ ਦਾ ਉਨ੍ਹਾਂ ਭਰੋਸਾ ਦਿੱਤਾ ਹੈ।ਇਸ ਤੋਂ ਇਲਾਵਾ ਜੀ.ਪੀ.ਐੱਫ. ਸਬੰਧੀ ਆ ਰਹੀਆਂ ਦਿੱਕਤਾਂ ਤੇ ਉਨ੍ਹਾਂ ਕਿਹਾ ਕਿ ਮੁੱਖ ਦਫਤਰ ਤੋਂ ਰਿਪੋਰਟ ਮੰਗੀ ਗਈ ਹੈ ਤੇ ਵਿਚਾਰ ਕਰਨ ਉਪਰੰਤ ਜੀ ਪੀ ਐੱਫ ਦੇ ਖਾਤੇ ਵੀ ਮੰਡਲ ਦਫਤਰ ਪੱਧਰ ਤੇ ਭੇਜਣ ਬਾਰੇ ਵਿਚਾਰ ਕੀਤਾ ਜਾਵੇਗਾ।ਯੂਨੀਅਨ ਆਗੂਆਂ ਨੂੰ ਪ੍ਰਮੁੱਖ ਸਕੱਤਰ ਜਲ ਸਰੋਤ ਵਿਭਾਗ ਪੰਜਾਬ ਵਲੋਂ ਇਹ ਵੀ ਭਰੋਸਾ ਦਿੱਤਾ ਗਿਆ ਕਿ ਰੈਵੀਨਿਊ ਸਟਾਫ ਪੂਰੀ ਤਨ ਦੇਹੀ ਅਤੇ ਲਗਨ ਨਾਲ ਕੰਮ ਕਰੇ ਉਨ੍ਹਾਂ ਨੂੰ ਭਵਿੱਖ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ, ਮਹਿਕਮੇਂ ਵਿੱਚ ਇਮਾਨਦਾਰੀ ਨਾਲ ਕੰਮ ਕਰਨ ਤੇ ਉਨ੍ਹਾਂ ਨੂੰ ਬਣਦਾ ਮਾਣ ਸਤਿਕਾਰ ਵੀ ਦਿੱਤਾ ਜਾਏਗਾ।ਇਸ ਮੌਕੇ ਵਫਦ ਵਿੱਚ ਜੱਥੇਬੰਦੀ ਦੇ ਸੂਬਾ ਪ੍ਰਧਾਨ ਜਸਕਰਨ ਸਿੰਘ ਗਹਿਰੀ ਬੁੱਟਰ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਕਿਰਪਾਲ ਸਿੰਘ ਪੰਨੂੰ,ਰਾਜਦੀਪ ਸਿੰਘ ਚੰਦੀ ਅਤੇ ਅਵਤਾਰ ਸਿੰਘ ਮਾਨਸਾ,ਸੀਨੀ: ਮੀਤ ਪ੍ਰਧਾਨ ਜੰਡਿਆਲਾ ਮੰਡਲ ਬਲਦੇਵ ਸਿੰਘ ਫੌਜੀ, ਮੀਤ ਪ੍ਰਧਾਨ ਆਈ ਬੀ ਸਰਕਲ ਪਟਿਆਲਾ ਸੁਮਿਤ ਗੰਗਵਾਲ ਆਦਿ ਵੀ ਹਾਜ਼ਰ ਸਨ।
ਮਜਦੂਰ ਆਗੂਆਂ ਦਾ ਵਫ਼ਦ ਵਿਧਾਇਕ ਮਾਸਟਰ ਜਗਸੀਰ ਸਿੰਘ ਨੂੰ ਮਿਲਿਆ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 27 ਅਗਸਤ: ਪੰਜ ਪੰਜ ਮਰਲੇ ਪਲਾਟਾਂ ਸੰਬੰਧੀ ਕ੍ਰਾਤੀਕਾਰੀ ਪੇਂਡੂ ਮਜਦੂਰ ਯੂਨੀਅਨ ਪੰਜਾਬ ਦੇ ਆਗੂ ਐਮ ਐਲ ਏ ਮਾਸਟਰ ਜਗਸੀਰ ਸਿੰਘ ਨੂੰ ਮਿਲੇ। ਮਜਦੂਰ ਆਗੂ ਸੁਖਪਾਲ ਸਿੰਘ ਖਿਆਲੀ ਵਾਲਾ ਨੇ ਦਸਿਆ ਕਿ 24 ਜੂਨ 22 ਨੂੰ ਪਿੰਡ ਖਿਆਲੀ ਵਾਲਾ (ਬਠਿੰਡਾ) ਵਿਖੇ ਗ੍ਰਾਮ ਸਭਾ ਬੁਲਾਈ ਗਈ ਸੀ ਗ੍ਰਾਮ ਸਭਾ ਵਿੱਚ ਲੋੜਵੰਦ ਮਜਦੂਰਾਂ ਨੂੰ ਪੰਜ ਪੰਜ ਮਰਲੇ ਪਲਾਟ ਦੇਣ ਸੰਬੰਧੀ ਮਤਾ ਪਾਇਆ ਗਿਆ ਸੀ ,ਗ੍ਰਾਮ ਸਭਾ ਵਿੱਚ ਇਸ ਗੱਲ ਉੱਤੇ ਵੀ ਸਹਿਮਤੀ ਬਣੀ ਕਿ ਇੱਕ ਵਿਆਕਤੀ ਵੱਲੋ 15ਮਰਲੇ ਜਗਾਂ ਉਪਰ ਨਜਾਇਜ ਕਬਜਾ ਕੀਤਾ ਹੋਇਆ ਹੈ ਉਸ ਤੋ ਜਗਾ ਛੁਡਾਕੇ ਮਤੇ ਵਿੱਚ ਸਾਮਲ ਤਿੰਨ ਬੰਦਿਆ ਨੂੰ ਉਸ ਥਾਂ ਤੇ ਕਬਜਾ ਕਰਵਾ ਦਿੱਤਾ ਜਾਵੇ,ਪਿਛਲੇ 10ਸਾਲਾ ਵਿੱਚ ਪਿੰਡ ਦੀ ਪੰਚਾਇਤ ਤੋ ਉਹ ਕਬਜਾ ਨਹੀ ਛੁਡਾਇਆ ਗਿਆ ,ਕ੍ਰਾਤੀਕਾਰੀ ਪੇਂਡੂ ਮਜਦੂਰ ਯੂਨੀਅਨ ਪੰਜਾਬ ਵੱਲੋ ਨਜਾਇਜ ਕਬਜਾ ਹਟਾਕੇ ਲੋੜਵੰਦ ਮਜਦੂਰਾਂ ਨੂੰ ਪੰਜ ਪੰਜ ਮਰਲੇ ਦੇ ਪਲਾਂਟ ਦੇ ਦਿੱਤੇ ਹਨ ,ਪਿੰਡ ਦੇ ਕੁਝ ਸਿਆਸੀ ਚੌਧਰੀਆਂ ਨੂੰ ਮਜਦੂਰਾਂ ਦੀ ਇਹ ਕਾਰਵਾਈ ਕੁਝ ਹਜਮ ਨਹੀ ਹੋ ਰਹੀ ਉਹ ਮਜਦੂਰਾਂ ਪਰਿਵਾਰ ਤੰਗ ਪ੍ਰੇਸ਼ਾਨ ਕਰਦੇ ਹਨ ਇਸੇ ਗੱਲ ਨੂੰ ਲੈ ਕੇ ਅੱਜ ਐਮ ਐਲ ਏ ਮਾਸਟਰ ਜਗਸੀਰ ਸਿੰਘ ਹਲਕਾ ਭੁੱਚੋ ਨੂੰ ਮਿਲਿਆ ਗਿਆ ਉਹਨਾ ਨੂੰ ਸਾਰੀ ਕਹਾਣੀ ਦੱਸੀ ਗਈ ਐਮ ਐਲ ਏ ਸਹਿਬ ਨੇ ਮਜਦੂਰ ਜੰਥੇਬੰਦੀ ਨੂੰ ਭਰੋਸਾ ਦਿੱਤਾ ਹੈ ਕਿ ਮਜਦੂਰਾਂ ਨੂੰ ਉਹਨਾ ਦੇ ਪਲਾਟਾਂ ਵਿੱਚੋ ਕੋਈ ਬਾਹਰ ਨਹੀ ਕਰ ਸਕਦਾ। ਸਰਕਾਰ ਨੇ ਬੇਘਰੇ ਮਜਦੂਰਾਂ ਨਾਲ ਵਾਆਦਾ ਕੀਤਾ ਹੈ ਕਿ ਲੋੜਵੰਦਾ ਨੂੰ ਪੰਜ ਪੰਜ ਮਰਲੇ ਪਲਾਟ ਦਿੱਤੇ ਜਾਣਗੇ ।ਇਸ ਸਮੇ ਮਜਦੂਰ ਆਗੂ ਟੇਕ ਸਿੰਘ ,ਜਗਤਾਰ ਸਿੰਘ ਖਿਆਲੀ ਵਾਲਾ ਦਿਲਵੀਰ ਸਿੰਘ ਸਿਰੀਏ ਵਾਲਾ ਦੀਪ ਸਿੰਘ ਬੌਬੀ ਸਿੰਘ ਹਾਜਰ ਸਨ।
ਮੰਤਰੀ ਨਾਲ ਹੋਈ ਮੀਟਿੰਗ ਰਹੀ ਬੇਸਿੱਟਾ, ਜਲ ਸਪਲਾਈ ਯੂਨੀਅਨ ਵਲੋਂ ਸੰਘਰਸ਼ ਜਾਰੀ ਰੱਖਣ ਦਾ ਐਲਾਨ
30 ਅਗਸਤ ਨੂੰ ਪੰਜਾਬ ਭਰ ਤੋਂ ਹਜਾਰਾਂ ਇੰਨਲਿਸਟਮੈਂਟ/ਆਊਟਸੋਰਸ ਵਰਕਰ, ਜਲ ਸਪਲਾਈ ਮੰਤਰੀ ਦੀ ਕੋਠੀ ਹੁਸ਼ਿਆਰਪੁਰ ਅੱਗੇ ਧਰਨਾ ਦੇਣ ਲਈ ਪਰਿਵਾਰਾਂ ਸਮੇਤ ਪੁੱਜਣਗੇ – ਆਗੂ ਅਵਤਾਰ ਸਿੰਘ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 27 ਅਗਸਤ:-ਪੇਂਡੂ ਜਲ ਸਪਲਾਈ ਸਕੀਮਾਂ ’ਤੇ ਫੀਲਡ ਅਤੇ ਦਫਤਰਾਂ ਵਿਚ ਕੰਮ ਕਰਦੇ ਇੰਨਲਿਸਟਮੈਂਟ/ਆਊਟਸੋਰਸ ਕਾਮਿਆਂ ਦੇ ਪੱਕੇ ਰੁਜਗਾਰ ਕਰਨ ਦੀ ਮੰਗ ਨੂੰ ਲੈ ਕੇ ਅੱਜ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੰਤਰੀ ਸ਼੍ਰੀ ਬ੍ਰਹਮ ਸ਼ੰਕਰ ਜਿੰਪਾ ਅਤੇ ਪ੍ਰਮੁੱਖ ਸਕੱਤਰ, ਵਿਭਾਗੀ ਮੁੱਖੀ, ਚੀਫ ਇੰਜੀਨੀਅਰਾਂ ਸਮੇਤ ਹੋਰਨਾਂ ਅਧਿਕਾਰੀਆਂ ਦੇ ਨਾਲ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੀ ਹੋਈ ਮੀਟਿੰਗ ਬੇਸਿੱਟਾ ਰਹੀ। ਅੱਜ ਇਥੇ ਇਸਦੀ ਜਾਣਕਾਰੀ ਦਿੰਦਿਆਂ ਯੂਨੀਅਨ ਆਗੂ ਸੁਭਾਸ ਚੰਦ, ਬਰਾਚ ਪ੍ਰਧਾਨ ਅਵਤਾਰ ਸਿੰਘ ਨੇ ਦਸਿਆ ਕਿ ਸਰਕਾਰਾਂ ਵਲੋਂ ਲੋਕਾਂ ਦੇ ਪੀਣ ਵਾਲੇ ਪਾਣੀ ਮੁੱਢਲੀ ਸਹੂਲਤ ਮੁਹੱਈਆ ਕਰਵਾਉਣ ਵਾਲੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਕਾਰਪੋਰੇਟ/ਕੰਪਨੀਆਂ ਦੇ ਹਵਾਲੇ ਕਰਕੇ ਪੇਂਡੂ ਲੋਕਾਂ ਦੀ ਅੰਨ੍ਹੀ ਲੁੱਟ ਕਰਵਾਉਣ ਲਈ ਪੰਚਾਇਤੀਕਰਨ ਨਿੱਜੀਕਰਨ ਵਾਲੀਆਂ ਨੀਤੀਆਂ ਨੂੰ ਲਾਗੂ ਕੀਤਾ ਜਾ ਰਿਹਾ ਹੈ ਅਤੇ ਇਸੇ ਮਕਸਦ ਨੂੰ ਲੈ ਕੇ ਜਲ ਸਪਲਾਈ ਵਿਭਾਗ ਵਿਚ ਪਿਛਲੇ 10-15 ਸਾਲਾਂ ਦੇ ਅਰਸ਼ੇ ਤੋਂ ਕੰਮ ਕਰਦੇ ਇੰਨਲਿਸਟਮੈਂਟ/ਆਊਟਸੋਰਸ ਕਾਮਿਆਂ ਨੂੰ ਰੈਗੂਲਰ ਨਹੀਂ ਕੀਤਾ ਜਾ ਰਿਹਾ ਹੈ, ਹੁਣ ਜਦੋ ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਸੀ ਤਾਂ ਜਲ ਸਪਲਾਈ ਵਿਭਾਗ ਵਿਚ ਠੇਕਾ ਪ੍ਰਣਾਲੀ ਦੀ ਚੱਕੀ ਵਿਚ ਪੀਸ ਰਹੇ ਉਕਤ ਕਾਮਿਆਂ ਵਲੋਂ ਇਸ ਸੂਬਾ ਸਰਕਾਰ ਉਪਰ, ਜੋ ਆਪਣਾ ਪੱਕਾ ਰੁਜਗਾਰ ਕਰਨ ਦੀਆਂ ਉਮੀਦਾਂ ਸਨ ਪਰ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਵਰਤਮਾਨ ‘ਆਪ’ ਸਰਕਾਰ ਅਤੇ ਮਹਿਕਮੇ ਦੇ ਅਧਿਕਾਰੀਆਂ ਦੀਆਂ ਨੀਤੀਆਂ ਅਤੇ ਪਾਲਸੀਆਂ ਠੇਕਾ ਮੁਲਾਜਮਾਂ ਅਤੇ ਲੋਕ ਵਿਰੋਧੀ ਹੀ ਹਨ। ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬਂ (ਰਜਿ.31) ਵਲੋਂ ਐਲਾਨ ਕੀਤਾ ਗਿਆ ਕਿ ਪਹਿਲਾਂ ਤੋਂ ਉਲੀਕੇ ਹੋਏ ਪ੍ਰੋਗਰਾਮ ਤਹਿਤ ਜਿਲਾ ਪਟਿਆਲਾ ਬ੍ਰਾਂਚ ਪਾਤੜਾਂ 30 ਅਗਸਤ ਨੂੰ ਜਲ ਸਪਲਾਈ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੀ ਕੋਠੀ ਅੱਗੇ ਹੁਸ਼ਿਆਰਪੁਰ ਵਿਖੇ ਸੂਬਾ ਪੱਧਰੀ ਪਰਿਵਾਰਾਂ ਤੇ ਬੱਚਿਆਂ ਸਮੇਤ ਰੋਸ਼ ਭਰਪੂਰ ਧਰਨੇ ਵਿੱਚ ਸਾਮਲ ਹੋਣਗੇ ਅਤੇ ਜਲ ਸਪਲਾਈ ਮਹਿਕਮੇ ਦੀ ਮਨੈਜਮੈਂਟ ਅਤੇ ਸਰਕਾਰ ਨੂੰ ਇੰਨਲਿਸਟਮੈਂਟ/ਆਊਟਸੋਰਸ ਕਾਮਿਆਂ ਦਾ ਪੱਕਾ ਰੁਜਗਾਰ ਕਰਨ ਸਮੇਤ ਤਮਾਮ ਮੰਗ ਪੱਤਰ ਵਿਚ ਦਰਜ ਮੰਗਾਂ ਦਾ ਹੱਲ ਕਰਵਾਉਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਲਖਵਿੰਦਰ ਸਿੰਘ, ਹਰਦੀਪ ਸਿੰਘ, ਅਨਿਲ ਕੁਮਾਰ ਆਦਿ ਹਾਜਰ ਸਨ।
ਹੱਡਾ ਰੋੜੀ ਨੂੰ ਚਕਾਉਣ ਲਈ ਤਿੰਨ ਪਿੰਡਾਂ ਦੇ ਕਿਸਾਨਾਂ ਨਾਲ ਕੀਤੀ ਮੀਟਿੰਗ
ਪੰਜਾਬੀ ਖ਼ਬਰਸਾਰ ਬਿਉਰੋ
ਮੌੜ ਮੰਡੀ, 27 ਅਗਸਤ: ਮੌੜ ਕਲਾਂ ਵਿੱਚ ਅਣ ਅਧਿਕਾਰਤ ਤੌਰ ’ਤੇ ਚੱਲ ਰਹੀ ਹੱਡਾ ਰੋੜੀ ਨੂੰ ਬੰਦ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਅਤੇ ਬਲਾਕ ਪ੍ਰਧਾਨ ਰਾਜਵਿੰਦਰ ਸਿੰਘ ਰਾਜੂ ਰਾਮਨਗਰ ਦੀ ਅਗਵਾਈ ਹੇਠ 14 ਅਗਸਤ ਤੋਂ ਚੱਲ ਰਹੇ ਧਰਨੇ ’ਚ ਅੱਜ ਮੌੜ ਕਲਾਂ, ਮੌੜ ਖੁਰਦ ਅਤੇ ਕੱਲੋ ਪਿੰਡ ਦੇ ਲੋਕਾਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਔਰਤਾਂ ਨੇ ਵੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ । ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਹਰਜਿੰਦਰ ਬੱਗੀ ਨੇ ਕਿਹਾ ਕਿ ਹੱਡਾ ਰੋੜੀ ਚੋਂ ਆ ਰਹੀ ਬਦਬੂ ਨਾਲ ਨੇੜਲੇ ਸਾਰੇ ਪਿੰਡ ਅਤੇ ਆਸ ਪਾਸ ਦੇ ਖੇਤਾਂ ਚ ਕੰਮ ਕਰਨ ਵਾਲੇ ਕਿਸਾਨਾਂ ਮਜਦੂਰਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ । ਮੌੜ ਮੰਡੀ ਤੋਂ ਕੋਟਲੀ ਖੁਰਦ ਨੂੰ ਜਾਂਦੀ ਇਸ ਸੜਕ ਤੇ ਆਉਣ ਜਾਣ ਵਾਲੇ ਲੋਕਾਂ ਅਤੇ ਸਕੂਲੀ ਬੱਚਿਆਂ ਨੂੰ ਇੱਥੋਂ ਲੰਘਣਾ ਮੁਸ਼ਕਲ ਹੋ ਗਿਆ ਹੈ। ਹੁਣ ਤਾਂ ਪਸੂਆਂ ਚ ਵੱਡੀ ਪੱਧਰ ਤੇ ਫੈਲੀ ਹੋਈ ਲੰਪੀ ਸਕਿਨ ਦੀ ਬਿਮਾਰੀ ਕਾਰਨ ਇਹ ਹੋਰ ਪਸ਼ੂਆਂ ਅਤੇ ਮਨੁੱਖਾਂ ਨੂੰ ਬਿਮਾਰੀ ਫੈਲਣ ਦਾ ਕਾਰਨ ਵੀ ਬਣ ਸਕਦੀ ਹੈ ਪਰ ਸੰਬੰਧਿਤ ਕਿਸਾਨ ਨੂੰ ਬੇਨਤੀ ਕਰਨ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਉਣ ਤੋਂ ਬਾਅਦ ਵੀ ਇਸ ਨੂੰ ਬੰਦ ਨਹੀਂ ਕੀਤਾ ਜਾ ਰਿਹਾ। ਅੱਜ ਮੀਟਿੰਗ ਦੌਰਾਨ ਵਿਚ ਫੈਸਲਾ ਲਿਆ ਗਿਆ ਕਿ 2 ਸਤੰਬਰ ਨੂੰ ਐੱਸ ਡੀ ਐਮ ਦਫਤਰ ਮੌੜ ਅੱਗੇ ਧਰਨਾ ਸੁਰੂ ਕੀਤਾ ਜਾਵੇਗਾ। ਇਸ ਦੀ ਤਿਆਰੀ ਲਈ ਕੱਲ੍ਹ ਤੋਂ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਜਾਣਗੀਆਂ ਜਿਸ ਦੀ ਸ਼ੁਰੂਆਤ ਪਿੰਡ ਮੌੜ ਕਲਾਂ ਤੋਂ ਕੀਤੀ ਜਾਵੇਗੀ । ਅੱਜ ਦੀ ਮੀਟਿੰਗ ਵਿਚ ਉਪਰੋਕਤ ਪਿੰਡਾਂ ਤੋਂ ਇਲਾਵਾ ਜਸਵੀਰ ਸਿੰਘ ਬੁਰਜ ਸੇਮਾ, ਅੰਮਿ੍ਰਤਪਾਲ ਸਿੰਘ , ਭੋਲਾ ਸਿੰਘ ਮਾੜੀ ,ਗੁਰਦੀਪ ਸਿੰਘ ਮਾਈਸਰਖਾਨਾ ਸ਼ਾਮਲ ਸਨ ।





