ਸੁਖਜਿੰਦਰ ਮਾਨ
ਬਠਿੰਡਾ, 26 ਅਗਸਤ : ਪਿਛਲੇ ਦਿਨੀਂ ਮਾਤਾ ਵੈਸਨੋ ਦੇਵੀ ਮੰਦਿਰ ਪਟੇਲ ਨਗਰ ਬਠਿੰਡਾ ਵਿਖੇ ਕਨ੍ਹਈਆ ਜੀ ਦੀ ਛਟੀ ਉੱਤਸਵ ਬੜੀ ਸਰਧਾ ਨਾਲ ਮਨਾਇਆ ਗਿਆ। ਇਸ ਮੌਕੇ ਮੰਦਿਰ ਦੇ ਪੁਜਾਰੀ ਵਿਜੈ ਗੌੜ ਨੇ ਦਸਿਆ ਕਿ ਭਗਵਾਨ ਸ੍ਰੀ ਕਿ੍ਰਸਨ ਜਨਮ ਅਸਟਮੀ ਦੇ ਬਾਅਦ ਇਹ ਉੱਤਸਵ ਛੇਵੇਂ ਦਿਨ ਬੜੀ ਸਰਧਾ ਨਾਲ ਮਨਾਇਆ ਜਾਂਦਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਮਹਿਲਾ ਸਰਧਾਲੂਆਂ ਨੇ ਭਜਨ ਕੀਰਤਨ ਕਰਕੇ ਕਨ੍ਹਈਆ ਜੀ ਦੀ ਮਨਮੋਹਕ ਮੂਰਤੀ ਅੱਗੇ ਰਸ ਵਿਚ ਲੀਨ ਹੋ ਕੇ ਨੱਚ ਕੇ ਸਾਰੇ ਭਗਤਾਂ ਨੂੰ ਆਨੰਦਿਤ ਕਰ ਦਿੱਤਾ। ਮੰਦਿਰ ਟਰੱਸਟ ਦੇ ਜਨਰਲ ਸੈਕਟਰੀ ਪਵਨ ਸਾਸਤਰੀ ਨੇ ਦਸਿਆ ਕਿ ਇਹ ਉੱਤਸਵ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬੜੀ ਸਰਧਾ ਭਾਵਨਾ ਨਾਲ ਮਨਾਇਆ ਗਿਆ ਹੈ। ਜਿਸ ਵਿਚ ਭਾਰਤ ਨਗਰ, ਪਟੇਲ ਨਗਰ, ਗ੍ਰੀਨ ਐਵਨਿਉ ਕਲੋਨੀ, ਕਮਲਾ ਨਹਿਰੂ ਕਾਲੋਨੀ, ਬਾਬਾ ਫਰੀਦ ਨਗਰ, ਅਤੇ ਫੇਸ 3 ਦੀਆ ਮਹਿਲਾ ਕੀਰਤਨ ਭਜਨ ਮੰਡਲੀਆਂ ਵੱਲੋ ਸਾਨਦਾਰ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਹ ਉੱਤਸਵ ਸਾਮ 4 ਵਜੇ ਤੋਂ ਲੈਕੇ ਦੇਰ ਸਾਮ ਤੱਕ ਵਿਧੀਵਤ ਢੰਗ ਨਾਲ ਮਨਾਇਆ ਗਿਆ। ਆਰਤੀ ਕਰਨ ਤੋ ਬਾਅਦ ਪ੍ਰਸਾਦ ਵੰਡਿਆ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਨੀਤਾ ਸਰਮਾ, ਰੇਖਾ ਸਰਮਾ, ਉਮਾ ਦੇਵੀ, ਪੂਨਮ ਸਰਮਾ, ਨਿਰਮਲਾ ਸਿੰਗਲਾ, ਮਾਲਾ, ਪਰਵੀਨ, ਸੁਦੇਸ ਕੁਮਾਰੀ, ਰੇਣੂ, ਮਧੂ, ਸੰਜੂ, ਨੀਲਮ ਰਾਣੀ, ਸੰਤੋਸ ਬਾਂਸਲ ਆਦਿ ਮੌਜੂਦ ਸਨ। ਇਹ ਜਾਣਕਾਰੀ ਮੰਦਿਰ ਟਰੱਸਟ ਦੇ ਜਰਨਲ ਸਕੱਤਰ ਪਵਨ ਸਾਸਤਰੀ ਨੇ ਪ੍ਰੈਸ ਨੋਟ ਰਾਹੀਂ ਦਿੱਤੀ।
ਮਾਤਾ ਵੈਸਨੋ ਦੇਵੀ ਮੰਦਿਰ ਪਟੇਲ ਨਗਰ ਵਿਖੇ“ ਕਨ੍ਹਈਆ ਜੀ ਦੀ ਛਟੀ“ ਉੱਤਸਵ ਬੜੀ ਮਨਾਇਆ
ਸਮੁੱਚੇ ਪੰਜਾਬ ਵਿੱਚ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੇ ਸਰਕਾਰ ਦੀਆਂ ਅਰਥੀਆਂ:- ਗੋਰਾ ਭੁੱਚੋ
ਸਮੂਹ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰੇ ਸਰਕਾਰ :- ਰਾਮ ਰਤਨ ਲਾਲ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 26 ਅਗਸਤ: ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਵੱਲੋੰ ਮੀਟਿੰਗ ਦਾ ਸੱਦਾ ਦੇਕੇ ਮੀਟਿੰਗ ਨਾ ਕਰਨ ਦੇ ਵਿਰੋਧ ਵਿੱਚ ਅੱਜ ਸਮੁੱਚੇ ਪੰਜਾਬ ਵਿੱਚ ਵੱਖ-ਵੱਖ ਥਾਵਾਂ ਤੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦੀਆਂ ਅਰਥੀਆਂ ਫੂਕਣ ਦੇ ਸੱਦੇ ਤਹਿਤ ਥਰਮਲ ਕਲੋਨੀ ਬਠਿੰਡਾ ਵਿਖੇ ਇਕੱਤਰ ਹੋਣ ਉਪਰੰਤ ਮਾਰਚ ਕਰਕੇ ਰੈਲੀ ਕਰਨ ਉਪਰੰਤ ਵੱਖ-ਵੱਖ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦੀਆਂ ਅਰਥੀਆਂ ਫੂਕੀਆਂ ,ਇਸ ਸਮੇਂ ਹਾਜ਼ਰ ਗੋਰਾ ਭੁੱਚੋ, ਰਾਮ ਰਤਨ ਲਾਲ, ਰਾਮ ਲਾਲ, ਤਰਸੇਮ ਸਿੰਘ,ਰਾਜੇਸ ਕੁਮਾਰ, ਮਹਿੰਦਰ ਕੁਮਾਰ ਅਤੇ ਮਾਨ ਸਿੰਘ ਆਦਿ ਨੇ ਸੰਬੋਧਨ ਕਰਦਿਆਂ ਕਿਹਾ ਕਿ ਮਜ਼ੂਦਾ ਪੰਜਾਬ ਸਰਕਾਰ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਆਊਟਸੋਰਸ਼ਡ/ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਰੈਗੂਲਰ ਕਰਨ ਦੀ ਬਜਾਏ ਟਾਲ-ਮਟੋਲ ਦੀ ਨੀਤੀ ਹੀ ਅਪਣਾ ਰਹੀ ਹੈ ਅਤੇ ਸੰਘਰਸ਼ਾਂ ਉਪਰੰਤ “ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ)“ ਦੇ ਆਗੂਆਂ ਨੂੰ ਲਗਾਤਾਰ ਮੀਟਿੰਗਾਂ ਦਾ ਲਿਖਤੀ ਭਰੋਸ਼ਾ ਦੇਕੇ ਮੀਟਿੰਗਾਂ ਕਰਨ ਤੋਂ ਲਗਾਤਾਰ ਮੀਟਿੰਗਾਂ ਕਰਨ ਤੋਂ ਭੱਜ ਰਹੀ ਹੈ। ਲੰਘੀ 17 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਵੱਲੋੰ ਮੋਰਚੇ ਦੇ ਆਗੂਆਂ ਤੋਂ ਮੰਗ ਪੱਤਰ ਲੈਣ ਉਪਰੰਤ 23 ਅਗਸਤ ਨੂੰ ਪ੍ਰਸੋਨਲ ਵਿਭਾਗ ਦੇ ਅਧਿਕਾਰੀਆਂ ਸਮੇਤ ਪੈਨਲ ਮੀਟਿੰਗ ਕਰਨ ਦਾ ਲਿਖਤੀ ਦਿੱਤਾ ਗਿਆ ਸੀ,ਪਰ ਜਦੋਂ ਮੋਰਚੇ ਦੇ ਆਗੂ ਦਿੱਤੇ ਸਮੇਂ ਮੁਤਾਬਿਕ ਮੀਟਿੰਗ ਕਰਨ ਲਈ ਪਹੁੰਚੇ ਤਾਂ ਐਨ ਮੌਕੇ ਤੇ ਵਿੱਤ ਮੰਤਰੀ ਦੇ ਦਫਤਰੀ ਅਧਿਕਾਰੀਆਂ ਨੇ ਜਰੂਰੀ ਰੁਝੇਵਿਆਂ ਦਾ ਕਾਰਨ ਦੱਸਕੇ ਮੀਟਿੰਗ ਨਾ ਕਰਨ ਦਾ ਫੁਰਮਾਨ ਜਾਰੀ ਕਰ ਦਿੱਤਾ ਅਤੇ ਅਗਲੇ ਸਮੇਂ ਵਿੱਚ ਮੀਟਿੰਗ ਕਰਨ ਦਾ ਕੋਈ ਭਰੋਸ਼ਾ ਨਹੀਂ ਦਿੱਤਾ ਗਿਆ,ਪੰਜਾਬ ਸਰਕਾਰ ਵੱਲੋਂ ਮੀਟਿੰਗ ਦੇਕੇ ਮੀਟਿੰਗ ਨਾ ਕਰਨ ਦਾ ਇਹ ਵਰਤਾਰਾ ਕੋਈ ਨਵਾਂ ਵਰਤਾਰਾ ਨਹੀਂ ਹੈ ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਦੇ ਦਫਤਰ ਵੱਲੋਂ ਮਿਤੀ 07-04-2022 ਨੂੰ ਤਹਿ ਲਿਖਤੀ ਮੀਟਿੰਗ ਵੀ ਜਰੂਰੀ ਰੁਝੇਵਿਆਂ ਦਾ ਬਹਾਨਾ ਲਗਾਕੇ ਰੱਦ ਕਰ ਦਿੱਤੀ ਸੀ ਪੰਜਾਬ ਸਰਕਾਰ ਦੇ ਇਸ ਵਰਤਾਰੇ ਦੇ ਵਿਰੋਧ ਵਿੱਚ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਮਜਬੂਰੀ ਵੱਸ ਸੰਘਰਸ਼ ਕਰਨਾ ਪੈਂਦਾ ਹੈ ਕਿਉਂਕਿ ਸਮੂਹ ਸਰਕਾਰੀ ਵਿਭਾਗਾਂ ਵਿੱਚ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਸਮੇਤ ਹੋਰ ਸਮੂਹ ਕੈਟਾਗਿਰੀਆਂ ਰਾਹੀਂ ਪਿਛਲੇ ਲੰਬੇ ਅਰਸ਼ੇ ਤੋਂ ਨਿਗੂਣੀਆਂ ਤਨਖਾਹਾਂ ਤੇ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸ਼ ਰਹੇ ਹਨ ਅਤੇ ਵਿਭਾਗਾਂ ਵਿੱਚ ਰੈਗੂਲਰ ਹੋਣ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ ਪਰ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਆਪ ਸਰਕਾਰ ਵੀ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਦੀ ਠੇਕਾ ਪ੍ਰਣਾਲੀ ਤਹਿਤ 18% ਜੀ.ਐੱਸ.ਟੀ.16 % ਠੇਕੇਦਾਰਾਂ ਦਾ ਹਿੱਸਾ ਅਤੇ 8 % ਤੱਕ ਸਰਵਿਸ਼ ਟੈਕਸ ਦੇ ਰੂਪ ਵਿੱਚ ਕੁੱਲ ਲੱਗਭੱਗ 42% ਤੱਕ ਤਨਖ਼ਾਹ ਦੇ ਹਿੱਸੇ ਦੀ ਲੁੱਟ ਕਰਵਾ ਰਹੀ ਹੈ ਅਤੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਤੋਂ ਲਗਾਤਾਰ ਭੱਜ ਰਹੀ ਹੈ ਜਿਸ ਦੇ ਵਿਰੋਧ ਵਜੋਂ ਅੱਜ ਸਮੁੱਚੇ ਪੰਜਾਬ ਵਿੱਚ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦੀਆਂ ਅਰਥੀਆਂ ਫੂਕੀਆਂ ਜ਼ਾ ਰਹੀਆਂ ਹਨ ਅਤੇ ਆਪ ਸਰਕਾਰ ਵੱਲੋੰ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਰੈਗੂਲਰ ਨਾ ਕਰਨ ਦੇ ਵਿਰੋਧ ਵਜੋਂ ਸਮੂਹ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਵੱਲੋੰ “ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ 07 ਸਤੰਬਰ ਤੋਂ 10 ਸਤੰਬਰ ਤੱਕ ਲਗਾਤਾਰ ਚਾਰ ਦਿਨ ਮੁੱਖ ਮੰਤਰੀ ਦੇ ਹਲਕੇ ਧੂਰੀ ਦੇ ਪਿੰਡਾਂ ਸ਼ਹਿਰਾਂ ਵਿੱਚ ਝੰਡਾ ਮਾਰਚ ਕਰਨ ਉਪਰੰਤ 13 ਸਤੰਬਰ ਨੂੰ “ਮੋਰਚੇ“ ਦੇ ਬੈਨਰ ਹੇਠ ਪਰਿਵਾਰਾਂ ਅਤੇ ਬੱਚਿਆਂ ਸਮੇਤ ਧੂਰੀ ਵਿਖੇ ਨੈਸ਼ਨਲ ਹਾਈਵੇ ਨੂੰ ਲਗਾਤਾਰ ਜਾਮ ਰੱਖਿਆ ਜਾਵੇਗਾ ਜਿਸ ਦੀ ਜੁੰਮੇਵਾਰ ਪੰਜਾਬ ਸਰਕਾਰ ਹੋਵੇਗੀ ਇਸ ਸਮੇਂ ਹਾਜ਼ਰ ਆਗੂ ਮਹਿੰਦਰ ਕੁਮਾਰ ਅਤੇ ਮਾਨ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰਕੇ ਸਮੂਹ ਵਿਭਾਗਾਂ ਵਿੱਚ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੇਵਾਵਾਂ ਦੇ ਰਹੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਰੈਗੂਲਰ ਕੀਤਾ ਜਾਵੇ!
ਮੁੱਖ ਸਕੱਤਰ ਨੇ ਐਕਸਪ੍ਰੈਸ ਵੇਅ ਲਈ ਜਮੀਨ ਐਕਵਾਇਰ ਪ੍ਰਕਿਰਿਆ ਤੁਰੰਤ ਮੁਕੰਮਲ ਕਰਨ ਦੇ ਦਿੱਤੇ ਆਦੇਸ਼
ਕਿਸਾਨਾਂ ਨੂੰ ਮਿਲੇਗਾ 15 ਹਜ਼ਾਰ ਕਰੋੜ ਰੁਪਏ ਦਾ ਮੁਆਵਜ਼ਾ, ਸੂਬੇ ਵਿੱਚ 40 ਹਜ਼ਾਰ ਕਰੋੜ ਰੁਪਏ ਦੀਆਂ ਸੜਕਾਂ ਦੀ ਹੋਵੇਗੀ ਉਸਾਰੀ: ਜੰਜੂਆ
ਸਮੂਹ ਡੀਸੀਜ਼ ਨਾਲ ਕੌਮੀ ਹਾਈਵੇਜ਼ ਅਥਾਰਟੀ ਦੇ ਪ੍ਰਾਜੈਕਟਾਂ ਦੀ ਕੀਤੀ ਸਮੀਖਿਆ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ, 26 ਅਗਸਤ : ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਸੂਬੇ ਵਿੱਚ ਕੌਮੀ ਹਾਈਵੇਜ਼ ਅਥਾਰਟੀ (ਐਨ.ਐਚ.ਏ.ਆਈ.) ਦੇ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਕਰਦਿਆਂ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਜ਼ਮੀਨ ਐਕਵਾਇਰ ਦੀ ਪ੍ਰਕਿਰਿਆ ਤੁਰੰਤ ਮੁਕੰਮਲ ਕੀਤੀ ਜਾਵੇ ਤਾਂ ਜੋ ਤੈਅ ਸਮੇਂ ਅੰਦਰ ਐਕਸਪ੍ਰੈਸ ਵੇਅਜ਼ ਦੀ ਉਸਾਰੀ ਹੋ ਸਕੇ। ਅੱਜ ਇਥੇ ਐਨ.ਐਚ.ਏ.ਆਈ. ਦੇ ਚੇਅਰਮੈਨ ਦੇ ਨਾਲ ਉਚ ਅਧਿਕਾਰੀਆਂ ਅਤੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਦੌਰਾਨ ਸ੍ਰੀ ਜੰਜੂਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਕੌਮੀ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੀ ਵਚਨਬੱਧਤਾ ਤਹਿਤ ਜ਼ਿਲਾ ਪ੍ਰਸ਼ਾਸਨ ਇਸ ਨੂੰ ਪ੍ਰਮੁੱਖਤਾ ਦਿੰਦੇ ਹੋਏ ਲੋੜੀਂਦੀ ਕਾਰਵਾਈ ਤੁਰੰਤ ਪੂਰੀ ਕਰਨ ਅਤੇ ਇਸ ਮਾਮਲੇ ਵਿੱਚ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਮੁੱਖ ਸਕੱਤਰ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਮੁਆਵਜ਼ੇ ਦੇ ਰੂਪ ਵਿੱਚ 15 ਹਜ਼ਾਰ ਕਰੋੜ ਰੁਪਏ ਦੀ ਰਾਸ਼ੀ ਮਿਲਣੀ ਹੈ ਅਤੇ 40 ਹਜ਼ਾਰ ਕਰੋੜ ਰੁਪਏ ਦੀ ਲਾਗਤ ਦੀਆਂ ਸੜਕਾਂ ਦੀ ਉਸਾਰੀ ਹੋਣੀ ਹੈ। ਇਹ ਨਵੇਂ ਐਕਸਪ੍ਰੈਸ ਵੇਅ ਬਣਨ ਨਾਲ ਸੂਬੇ ਵਿੱਚ ਵਿਕਾਸ ਦੀ ਰਫਤਾਰ ਹੋਰ ਤੇਜ਼ ਹੋਵੇਗੀ ਅਤੇ ਨਿਵੇਸ਼ਕਾਂ ਨੂੰ ਵੱਡਾ ਹੁਲਾਰਾ ਮਿਲੇਗਾ। ਸੂਬੇ ਵਿੱਚ 15 ਗਰੀਨਫੀਲਡ ਐਕਸਪ੍ਰੈਸ ਵੇਅ ਬਣ ਰਹੇ ਹਨ ਜਿਨਾਂ ਦੀ ਲੰਬਾਈ 1173 ਕਿਲੋਮੀਟਰ ਹੈ ਅਤੇ 9 ਬਰਾਊਨਫੀਲਡ ਐਕਸਪ੍ਰੈਸ 436 ਕਿਲੋਮੀਟਰ ਦੀ ਲੰਬਾਈ ਦੇ ਬਣ ਰਹੇ ਹਨ। ਇਨਾਂ ਵਿੱਚ ਦਿੱਲੀ-ਅੰਮਿ੍ਰਤਸਰ-ਕੱਟੜਾ ਐਕਸਪ੍ਰੈਸ ਵੇਅ, ਅੰਮਿ੍ਰਤਸਰ-ਬਠਿੰਡਾ, ਲੁਧਿਆਣਾ-ਬਠਿੰਡਾ, ਮੁਹਾਲੀ-ਬਠਿੰਡਾ ਅਤੇ ਲੁਧਿਆਣਾ-ਰੋਪੜ, ਜਲੰਧਰ ਬਾਈਪਾਸ, ਅੰਮਿ੍ਰਤਸਰ ਬਾਈਪਾਸ, ਮੁਹਾਲੀ ਬਾਈਪਾਸ ਤੇ ਲੁਧਿਆਣਾ ਬਾਈਪਾਸ ਪ੍ਰਮੁੱਖ ਹਨ।
ਮੀਟਿੰਗ ਵਿੱਚ ਮੁੱਖ ਸਕੱਤਰ ਨੇ ਸਬੰਧਤ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਗੱਲ ਕਰਦਿਆਂ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਂਦਿਆ ਲੋੜੀਂਦਾ ਮੁਸ਼ਕਲਾਂ ਦੇ ਹੱਲ ਲਈ ਮੌਕੇ ਉਤੇ ਹੀ ਐਨ.ਐਚ.ਏ.ਆਈ. ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੁਆਵਜਾ ਰਾਸੀ ਹਾਸਲ ਕਰਨ ਵਿੱਚ ਕੋਈ ਦਿੱਕਤ ਨਹੀਂ ਹੋਣੀ ਚਾਹੀਦੀ।ਉਨਾਂ ਨਿਰਦੇਸ਼ ਦਿੱਤੇ ਕਿ ਅਗਲੀ ਸਮੀਖਿਆ ਮੀਟਿੰਗ ਦੌਰਾਨ ਰਹਿੰਦੇ ਕੰਮ ਮੁਕੰਮਲ ਹੋ ਜਾਣੇ ਚਾਹੀਦੇ ਹਨ। ਠੀਟਿੰਗ ਵਿੱਚ ਵੀਡਿਓ ਕਾਨਫਰੰਸਿਗ ਰਾਹੀਂ ਜੁੜੇ ਐਨ.ਐਚ.ਏ.ਆਈ. ਦੇ ਚੇਅਰਮੈਨ ਅਲਕਾ ਉਪਾਧਿਆਏ ਨੇ ਅਥਾਰਟੀ ਨਾਲ ਸਬੰਧਤ ਮਾਮਲੇ ਵਿਚਾਰੇ। ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਜੰਗਲਾਤ ਤੇ ਜੰਗਲੀ ਜੀਵ ਰਾਜੀ ਪੀ ਸ੍ਰੀਵਾਸਤਵਾ, ਪ੍ਰਮੁੱਖ ਸਕੱਤਰ ਗ੍ਰਹਿ ਤੇ ਲੋਕ ਨਿਰਮਾਣ ਵਿਭਾਗ ਅਨੁਰਾਗ ਵਰਮਾ, ਪ੍ਰਮੁੱਖ ਸਕੱਤਰ ਬਿਜਲੀ ਤੇਜਵੀਰ ਸਿੰਘ, ਸਕੱਤਰ ਲੋਕ ਨਿਰਮਾਣ ਵਿਭਾਗ ਮਾਲਵਿੰਦਰ ਸਿੰਘ ਜੱਗੀ, ਡਿਵੀਜ਼ਨ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਵੀ ਹਾਜ਼ਰ ਸਨ।
ਮੁੱਖ ਮੰਤਰੀ ਨੇ ਦੁੱਧ ਉਤਪਾਦਕਾਂ ਦੀਆਂ ਜਾਇਜ਼ ਮੰਗਾਂ ਮੰਨੀਆਂ
ਭਗਵੰਤ ਮਾਨ ਨੇ ਕਿਸਾਨਾਂ ਦੇ ਬਕਾਏ 15 ਸਤੰਬਰ ਤੱਕ ਅਦਾ ਕਰਨ ਦਾ ਦਿੱਤਾ ਭਰੋਸਾ
ਲੰਪੀ ਸਕਿਨ ਦੀ ਰੋਕਥਾਮ ਲਈ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਕਿਸਾਨਾਂ ਨੂੰ ਜਾਣੂੰ ਕਰਵਾਇਆ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 26 ਅਗਸਤ : ਕਿਸਾਨਾਂ ਦੇ ਹਿੱਤ ਵਿਚ ਵੱਡਾ ਫੈਸਲਾ ਲੈਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਡੇਅਰੀ ਕਿਸਾਨਾਂ ਨਾਲ ਵਿਸਥਾਰਪੂਰਵਕ ਗੱਲਬਾਤ ਦੌਰਾਨ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਪ੍ਰਵਾਨ ਕਰ ਲਈਆਂ ਹਨ। ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦਫਤਰ ਵਿਚ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਡੇਅਰੀ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਦਰਪੇਸ ਸਮੱਸਿਆਵਾਂ ਦੇ ਛੇਤੀ ਹੱਲ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਨਹੀਂ ਛੱਡ ਰਹੀ। ਭਗਵੰਤ ਮਾਨ ਨੇ ਡੇਅਰੀ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਵੱਲੋਂ 15 ਸਤੰਬਰ ਤੱਕ ਉਨ੍ਹਾਂ ਦੇ ਸਮੁੱਚੇ ਬਕਾਏ ਦਾ ਨਿਪਟਾਰਾ ਕਰ ਦਿੱਤਾ ਜਾਵੇਗਾ। ਇਕ ਹੋਰ ਮੁੱਦੇ ‘ਤੇ ਚਰਚਾ ਕਰਦੇ ਹੋਏ ਮੁੱਖ ਮੰਤਰੀ ਨੇ ਡੇਅਰੀ ਕਿਸਾਨਾਂ ਨੂੰ ਪਸੂਆਂ ਦੇ ਚਮੜੀ ਰੋਗ (ਲੰਪੀ ਸਕਿਨ) ਦੀ ਰੋਕਥਾਮ ਲਈ ਸੂਬਾ ਸਰਕਾਰ ਵੱਲੋਂ ਚੁੱਕੇ ਜਾ ਰਹੇ ਕਦਮਾਂ ਬਾਰੇ ਜਾਣੂੰ ਕਰਵਾਇਆ। ਉਨ੍ਹਾਂ ਕਿਹਾ ਕਿ ਰੋਜਾਨਾ ਅਧਾਰ ‘ਤੇ ਬਿਮਾਰੀ ਦੀ ਰੋਕਥਾਮ ਲਈ ਕੀਤੇ ਜਾ ਰਹੇ ਕਾਰਜਾਂ ਉਤੇ ਨਿਗਰਾਨੀ ਰੱਖਣ ਲਈ ਪਹਿਲਾਂ ਹੀ ਮੰਤਰੀਆਂ ਦਾ ਸਮੂਹ ਬਣਾਇਆ ਜਾ ਚੁੱਕਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਪਸੂ ਪਾਲਕਾਂ ਦੇ ਹਿੱਤਾਂ ਦੀ ਰਾਖੀ ਕਰਨਾ ਸੂਬਾ ਸਰਕਾਰ ਦਾ ਫਰਜ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪਸੂਆਂ ਨੂੰ ਇਸ ਬਿਮਾਰੀ ਤੋਂ ਬਚਾਉਣ ਲਈ ਪਹਿਲਾਂ ਹੀ ਵੱਡੇ ਪੱਧਰ ‘ਤੇ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪਸੂਆਂ ਦਾ ਇਹ ਟੀਕਾਕਰਨ ਮੁਫਤ ਕੀਤਾ ਜਾ ਰਿਹਾ ਹੈ ਅਤੇ ਇਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਭਗਵੰਤ ਮਾਨ ਨੇ ਸਪੱਸਟ ਤੌਰ ‘ਤੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਸਿਫਾਰਸ਼ ਕੀਤੀ ਸਭ ਤੋਂ ਵਧੀਆ ਦਵਾਈ ਇਸ ਮਕਸਦ ਲਈ ਲਿਆਂਦੀ ਗਈ ਹੈ।ਮੁੱਖ ਮੰਤਰੀ ਨੇ ਜੋਰ ਦੇ ਕੇ ਕਿਹਾ ਕਿ ਸੂਬਾ ਸਰਕਾਰ ਇਸ ਬਿਮਾਰੀ ਦੀ ਰੋਕਥਾਮ ਅਤੇ ਨਜਿੱਠਣ ‘ਤੇ ਪੂਰਾ ਧਿਆਨ ਦੇ ਰਹੀ ਹੈ। ਉਨ੍ਹਾਂ ਜੋਰ ਦੇ ਕੇ ਕਿਹਾ ਕਿ ਪਸੂ ਧਨ ਸੂਬੇ ਦੇ ਅਰਥਚਾਰੇ ਦਾ ਅਨਿੱਖੜਵਾਂ ਅੰਗ ਹੈ ਅਤੇ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਹਰ ਕਦਮ ਚੁੱਕੇਗੀ ਕਿ ਪਸੂ ਇਸ ਬਿਮਾਰੀ ਦਾ ਸ?ਿਕਾਰ ਨਾ ਹੋਣ। ਭਗਵੰਤ ਮਾਨ ਨੇ ਇਸ ਮੰਤਵ ਲਈ ਪਸੂ ਮਾਲਕਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿਵਾਇਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਸਬੰਧ ਵਿਚ ਵਿਆਪਕ ਸਰਵੇਖਣ ਕੀਤਾ ਜਾ ਰਿਹਾ ਹੈ ਜੋ ਅਗਲੇਰੀ ਕਾਰਵਾਈ ਲਈ ਭਾਰਤ ਸਰਕਾਰ ਨੂੰ ਭੇਜਿਆ ਜਾਵੇਗਾ।
ਸੂਬੇ ਦੇ 12 ਨਗਰ ਨਿਗਮਾਂ ਅਤੇ ਕਲਾਸ-1 ਯੂ.ਐਲ.ਬੀਜ ਲਈ ‘ਮੇਰਾ ਸ਼ਹਿਰ-ਮੇਰਾ ਮਾਨ‘ ਮੁਹਿੰਮ ਦੀ ਸੁਰੂਆਤ
ਸ਼ਹਿਰਾਂ ਨੂੰ ਹਰਿਆ-ਭਰਿਆ ਬਣਾਉਣਾ ਤੇ ਸਵੱਛਤਾ ਤੇ ਸਫਾਈ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣਾ ਇਸ ਮੁਹਿੰਮ ਦਾ ਮੁੱਖ ਉਦੇਸ਼: ਡਾ. ਇੰਦਰਬੀਰ ਸਿੰਘ ਨਿੱਜਰ
ਪੰਜਾਬੀ ਖ਼ਬਰਸਾਰ ਬਿਉਰੋ
ਐਸ.ਏ.ਐਸ. ਨਗਰ 26 ਅਗਸਤ :ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਵੱਲੋਂ ਅੱਜ ‘ਮੇਰਾ ਸਹਿਰ-ਮੇਰਾ ਮਾਨ‘ ਮੁਹਿੰਮ ਦੀ ਸੁਰੂਆਤ ਕੀਤੀ ਗਈ ਜੋ ਸੂਬੇ ਦੇ 12 ਨਗਰ ਨਿਗਮਾਂ ਅਤੇ ਕਲਾਸ-1 ਯੂ.ਐਲ.ਬੀਜ ਨੂੰ ਸਾਫ਼-ਸੁਥਰਾ ਅਤੇ ਹਰਿਆ ਭਰਿਆ ਬਣਾਏਗੀ।ਡਾ. ਨਿੱਜਰ ਨੇ ਜਿਲ੍ਹਾ ਐਸ.ਏ.ਐਸ.ਨਗਰ ਵਿਖੇ ਇੱਕ ਪ੍ਰੋਗਰਾਮ ਦੌਰਾਨ ਇਸ ਮੁਹਿੰਮ ਦੀ ਸੁਰੂਆਤ ਕੀਤੀ ਜਿਸ ਉਪਰੰਤ ਉਨ੍ਹਾਂ ਸੀਵਰੇਜ, ਸੜਕਾਂ ਅਤੇ ਪਾਰਕਾਂ ਦੀ ਸਫਾਈ ਦਾ ਜਾਇਜ਼ਾ ਲਿਆ। ਇਸ ਪ੍ਰੋਗਰਾਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਡਾ, ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ‘ਮੇਰਾ ਸਹਿਰ-ਮੇਰਾ ਮਾਨ‘ ਮੁਹਿੰਮ ਦਾ ਉਦੇਸ ਸਫਾਈ ਨੂੰ ਜੀਵਨ ਦਾ ਜਰੀਆ ਬਣਾ ਕੇ ਸਾਡੇ ਸਹਿਰਾਂ ਨੂੰ ਸਾਫ-ਸੁਥਰਾ ਅਤੇ ਹਰਿਆ ਭਰਿਆ ਬਣਾਉਣਾ ਹੈ। ਇਸ ਮੁਹਿੰਮ ਦਾ ਮੁੱਖ ਉਦੇਸ ਸਵੱਛਤਾ ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਸੂਬੇ ਦੇ ਵਸਨੀਕਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣਾ ਹੈ।
ਡਾ. ਨਿੱਜਰ ਨੇ ਕਿਹਾ ਕਿ ਕਿਸੇ ਵੀ ਮੁਹਿੰਮ ਨੂੰ ਸਫਲ ਬਣਾਉਣ ਲਈ ਭਾਈਚਾਰੇ ਦੀ ਸਮੂਲੀਅਤ ਜਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਹਰ ਸੁੱਕਰਵਾਰ ਨੂੰ ਇੱਕ ਜਾਂ ਦੋ ਵਾਰਡਾਂ ਵਿੱਚ ਹਰੇਕ ਯੂ.ਐਲ.ਬੀ. ਦੇ ਸਾਰੇ ਭਾਈਵਾਲਾਂ ਨੂੰ ਸਾਮਲ ਕਰਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਉਹਨਾਂ ਦੱਸਿਆ ਕਿ ਇਹਨਾਂ ਗਤੀਵਿਧੀਆਂ ਨੂੰ ਅਮਲ ਵਿੱਚ ਲਿਆਉਣ ਲਈ ਮਿੱਥੇ ਪ੍ਰੋਗਰਾਮ ਅਨੁਸਾਰ ਅਧਿਕਾਰੀਆਂ ਵੱਲੋਂ ਉਹਨਾਂ ਵਾਰਡਾਂ ਦਾ ਦੌਰਾ ਕੀਤਾ ਜਾਵੇਗਾ ਤਾਂ ਜੋ ਇਸ ਮੁਹਿੰਮ ਤਹਿਤ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਨੂੰ ਨੇਪਰੇ ਚਾੜ੍ਹਨ ਲਈ ਮਿੱਥੇ ਗਏ ਦਿਨ ਲੋੜੀਦੇ ਉਪਕਰਣਾਂ ਦੇ ਨਾਲ ਲੋੜੀਂਦੀ ਮੈਨਪਾਵਰ ਉਪਲਬਧ ਹੋਵੇ।
ਡਾ. ਨਿੱਜਰ ਨੇ ਦੱਸਿਆ ਕਿ ਮੇਰਾ ਸ਼ਹਿਰ-ਮੇਰਾ ਮਾਨ ਨੂੰ ਕਮਿਊਨਿਟੀ ਅਧਾਰਤ ਮੁਹਿੰਮ ਬਣਾਉਣ ਲਈ ਵਾਰਡਾਂ ਦੇ ਲੋਕ, ਕਮਿਊਨਿਟੀ ਲੀਡਰਾਂ, ਧਾਰਮਿਕ ਆਗੂਆਂ, ਐਨ.ਜੀ.ਓ./ ਸਮਾਜਿਕ ਧਾਰਮਿਕ ਸੰਸਥਾਵਾਂ ਅਤੇ ਸਥਾਨਕ ਸਿਆਸੀ ਆਗੂਆਂ ਨੂੰ ਵੀ ਸਾਮਲ ਕੀਤਾ ਜਾਵੇਗਾ। ਉਹਨਾਂ ਅੱਗੇ ਦੱਸਿਆ ਕਿ ਯੂ.ਐਲ.ਬੀਜ਼ ਨੂੰ ਵਾਰਡ ਕਮੇਟੀਆਂ/ਮੁਹੱਲਾ ਕਮੇਟੀਆਂ ਦੇ ਗਠਨ ਨੂੰ ਵੀ ਉਤਸਾਹਿਤ ਕਰਨਾ ਚਾਹੀਦਾ ਹੈ ਜੋ ਆਪਣੇ ਵਾਰਡਾਂ/ਮੁਹੱਲਿਆਂ ਦੀ ਪ੍ਰਭਾਵਸ਼ਾਲੀ ਸਫਾਈ ਨਿਯਮਤ ਤੌਰ ‘ਤੇ ਯਕੀਨੀ ਬਣਾਈ ਜਾ ਸਕੇ।
ਇਸ ਮੌਕੇ ਬੋਲਦਿਆਂ ਹਲਕਾ ਵਿਧਾਇਕ ਸ੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਦਾ ਜੀਵਨ ਪੱਧਰ ਉੱਪਰ ਚੁੱਕਣ ਲਈ ਅਤੇ ਸਵੱਛਤਾ ਤੇ ਸਾਫ ਸਫਾਈ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਲਈ ‘ਮੇਰਾ ਸਹਿਰ-ਮੇਰਾ ਮਾਨ‘ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਮੁਹਿੰਮ ਵਿੱਚ ਉਹ ਵਧ ਚੜ੍ਹ ਕੇ ਪ੍ਰਸ਼ਾਸਨ ਅਤੇ ਸਰਕਾਰ ਦਾ ਸਾਥ ਦੇਣ ਤਾਂ ਜੋ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਦਾ ਸੁਪਨਾ ਸਾਕਾਰ ਕੀਤਾ ਜਾ ਸਕੇ। ਇਸ ਮੌਕੇ ਸਕੂਲੀ ਬੱਚਿਆਂ ਵੱਲੋਂ ਹਲਕਾ ਵਿਧਾਇਕ ਸ੍ਰੀ ਕੁਲਵੰਤ ਸਿੰਘ ਦੀ ਮੌਜੂਦਗੀ ਵਿੱਚ ਸਵੱਛਤਾ ਅਪਣਾਓ ਅਤੇ ਪਲਾਸਟਿਕ ਦੀ ਵਰਤੋਂ ਬੰਦ ਕਰਨ ਦੇ ਵਿਸ਼ੇ ‘ਤੇ ਇਕ ਨਾਟਕ ਦੀ ਪੇਸ਼ਕਾਰੀ ਵੀ ਕੀਤੀ ਗਈ ਇਸ ਮੌਕੇ ਨਗਰ ਨਿਗਮ ਦੇ ਮੇਅਰ ਸ੍ਰੀ ਅਮਰਜੀਤ ਸਿੰਘ ਸਿੱਧੂ ਵੀ ਮੌਜੂਦ ਸਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀਮਤੀ ਈਸਾ ਕਾਲੀਆ ਐਮ.ਡੀ. ਪੀ.ਐਮ.ਆਈ.ਡੀ.ਸੀ., ਸ੍ਰੀ ਅਮਿਤ ਤਲਵਾੜ ਡਿਪਟੀ ਕਮਿਸਨਰ ਐਸ.ਏ.ਐਸ.ਨਗਰ, ਸ੍ਰੀ ਵਿਵੇਕ ਸੀਲ ਸੋਨੀ ਐਸ.ਐਸ.ਪੀ., ਸ੍ਰੀਮਤੀ ਨਵਜੋਤ ਕੌਰ ਕਮਿਸਨਰ ਨਗਰ ਨਿਗਮ, ਸ੍ਰੀਮਤੀ ਸਰਬਜੀਤ ਕੌਰ ਐਸ.ਡੀ.ਐਮ. ਐਸ.ਏ.ਐਸ.ਨਗਰ, ਸ੍ਰੀ ਕੁਲਜੀਤ ਸਿੰਘ ਬੇਦੀ ਡਿਪਟੀ ਮੇਅਰ ਨਗਰ ਨਿਗਮ, ਸ੍ਰੀ ਵਨੀਤ ਵਰਮਾ ਸੂਬਾ ਪ੍ਰਧਾਨ ਟਰੇਡ ਯੂਨੀਅਨ ਆਮ ਆਦਮੀ ਪਾਰਟੀ ਮੌਜੂਦ ਸਨ।
ਮੁੱਖ ਮੰਤਰੀ ਨੇ ਟਾਟਾ ਸਟੀਲ ਗਰੁੱਪ ਨੂੰ ਲੁਧਿਆਣਾ ਵਿੱਚ 2600 ਕਰੋੜ ਰੁਪਏ ਦੀ ਲਾਗਤ ਨਾਲ ਪਹਿਲਾ ਪਲਾਂਟ ਸਥਾਪਤ ਕਰਨ ਲਈ ਜ਼ਮੀਨ ਦਾ ਅਲਾਟਮੈਂਟ ਪੱਤਰ ਸੌਂਪਿਆ
ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਦੇ ਉਦੇਸ ਨਾਲ ਲਿਆ ਫੈਸਲਾ
ਮੁੱਖ ਮੰਤਰੀ ਨੇ ਪ੍ਰੋਜੈਕਟ ਲਈ ਸੂਬਾ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 26 ਅਗਸਤ : ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਦੇ ਮਨਰੋਥ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਟਾਟਾ ਗਰੁੱਪ ਨੂੰ ਪਹਿਲੇ ਪੜਾਅ ਵਿੱਚ ਲੁਧਿਆਣਾ ਵਿਖੇ 2600 ਕਰੋੜ ਰੁਪਏ ਦੇ ਨਿਵੇਸ ਨਾਲ ਸਕਰੈਪ ਅਧਾਰਿਤ ਸਟੀਲ ਪਲਾਂਟ ਸਥਾਪਤ ਕਰਨ ਲਈ ਜਮੀਨ ਅਲਾਟਮੈਂਟ ਦਾ ਪੱਤਰ ਸੌਂਪਿਆ। ਮੁੱਖ ਮੰਤਰੀ ਨੇ ਟਾਟਾ ਸਟੀਲ ਲਿਮਟਡ ਦੇ ਆਲਮੀ ਸੀ.ਈ.ਓ. ਅਤੇ ਮੈਨੇਜਿੰਗ ਡਾਇਰੈਕਟਰ ਟੀ.ਵੀ. ਨਰੇਂਦਰਨ ਦੀ ਅਗਵਾਈ ਵਿੱਚ ਵਫਦ ਨਾਲ ਮੁਲਾਕਾਤ ਦੌਰਾਨ ਕਿਹਾ, “ਅਸੀਂ ਪੰਜਾਬ ਨੂੰ ਉਦਯੋਗਿਕ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਦਿ੍ਰੜ ਵਚਨਬੱਧ ਹਾਂ ਅਤੇ ਟਾਟਾ ਗਰੁੱਪ ਦਾ ਨਿਵੇਸ ਇਸ ਦਿਸਾ ਵਿੱਚ ਅਗਲੇਰਾ ਕਦਮ ਹੈ।” ਸ੍ਰੀ ਨਰੇਂਦਰਨ ਨੇ ਅੱਜ ਇੱਥੇ ਮੁੱਖ ਮੰਤਰੀ ਨਾਲ ਉਨ੍ਹਾਂ ਦੇ ਦਫਤਰ ਵਿਖੇ ਮੁਲਾਕਾਤ ਕੀਤੀ। ਸੂਬੇ ਵਿੱਚ ਟਾਟਾ ਗਰੁੱਪ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਉਦਯੋਗਿਕ ਇਤਿਹਾਸ ਵਿੱਚ ਅੱਜ ਸੁਨਹਿਰੀ ਅੱਖਰਾਂ ਵਿਚ ਲਿਖਿਆ ਜਾਣ ਵਾਲਾ ਦਿਨ ਹੈ ਕਿਉਂਕਿ ਵਿਸਵ ਪੱਧਰ ਦੀ ਇਸ ਮੋਹਰੀ ਕੰਪਨੀ ਦਾ ਸੂਬੇ ਵਿੱਚ ਪਹਿਲਾ ਨਿਵੇਸ ਹੈ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਇਸ ਵੱਡੇ ਉਦਯੋਗਿਕ ਸਮੂਹ ਵੱਲੋਂ ਇਹ ਨਿਵੇਸ ਕਰਨ ਨਾਲ ਸੂਬੇ ਦੇ ਉਦਯੋਗਿਕ ਵਿਕਾਸ ਦੀ ਗਤੀ ਹੋਰ ਤੇਜ਼ ਹੋਵੇਗੀ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਇਹ ਪੰਜਾਬ ਲਈ ਬਹੁਤ ਮਾਣ ਵਾਲੀ ਗੱਲ ਹੈ ਅਤੇ ਸੂਬੇ ਵਿੱਚ ਪਲਾਂਟ ਦੀ ਸਥਾਪਨਾ ਅਤੇ ਕਾਰਜਸ਼ੀਲ ਕਰਨ ਵਿਚ ਟਾਟਾ ਗਰੁੱਪ ਨੂੰ ਸੂਬਾ ਸਰਕਾਰ ਪੂਰਾ ਸਹਿਯੋਗ ਦੇਵੇਗੀ।
ਮੁੱਖ ਮੰਤਰੀ ਨੇ ਜੋਰ ਦੇ ਕੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਇਸ ਪ੍ਰੋਜੈਕਟ ਦਾ ਬਹੁਤ ਲਾਭ ਹੋਵੇਗਾ ਕਿਉਂਕਿ ਇਸ ਨਾਲ ਰੁਜਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਟਾਟਾ ਗਰੁੱਪ ਇਸ ਪ੍ਰੋਜੈਕਟ ਦੇ ਪਹਿਲੇ ਪੜਾਅ ਵਿੱਚ ਲਗਭਗ 2600 ਕਰੋੜ ਰੁਪਏ ਦਾ ਨਿਵੇਸ ਕਰੇਗਾ ਜਿਸ ਨਾਲ ਲੁਧਿਆਣਾ ਵਿਖੇ ਪੰਜਾਬ ਸਰਕਾਰ ਦੇ ਹਾਈ-ਟੈਕ ਵੈਲੀ ਇੰਡਸਟਰੀਅਲ ਪਾਰਕ ਦੇ ਨਾਲ ਸਟੀਲ ਪਲਾਂਟ ਸਥਾਪਤ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਟਾਟਾ ਗਰੁੱਪ ਵੱਲੋਂ ਪੰਜਾਬ ਵਿੱਚ ਇਹ ਪਹਿਲਾ ਨਿਵੇਸ ਹੈ ਅਤੇ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਅੱਗੇ ਵਧਾਉਣ ਲਈ ਮੀਲ ਪੱਥਰ ਸਾਬਤ ਹੋਵੇਗਾ।ਮੁੱਖ ਮੰਤਰੀ ਨੇ ‘ਇਨਵੈਸਟ ਪੰਜਾਬ’ ਦੀ ਟੀਮ ਦੀ ਵੀ ਪਿੱਠ ਥਾਪੜੀ ਜਿਸ ਨੇ ਟਾਟਾ ਗਰੁੱਪ ਦੇ ਭਾਰਤ ਦੇ ਪਹਿਲੇ ਸਕਰੈਪ ਅਧਾਰਿਤ ਸਟੀਲ ਪਲਾਂਟ ਦੀ ਸਥਾਪਨਾ ਲਈ ਟਾਟਾ ਸਟੀਲ ਦੇ ਪ੍ਰਬੰਧਕਾਂ ਦੇ ਯਤਨਾਂ ਨੂੰ ਸਹਿਯੋਗ ਕੀਤਾ। ਉਨ੍ਹਾਂ ਕਿਹਾ ਕਿ ਇਹ ਬਿਜਲੀ ਉਤੇ ਚੱਲਣ ਵਾਲੀਆਂ ਆਰਕ ਭੱਠੀਆਂ ਉਤੇ ਅਧਾਰਤ ਪਲਾਂਟ 0.75 ਐਮ.ਟੀ.ਪੀ.ਏ. ਫਿਨਿਸਡ ਸਟੀਲ ਦਾ ਉਤਪਾਦਨ ਕਰੇਗਾ ਅਤੇ ਸਟੀਲ ਬਣਾਉਣ ਦੀ ਪ੍ਰਕਿਰਿਆ ਲਈ ਕੱਚਾ ਮਾਲ 100 ਫੀਸਦੀ ਸਕਰੈਪ ਹੋਵੇਗਾ। ਭਗਵੰਤ ਮਾਨ ਨੇ ਦੱਸਿਆ ਕਿ ਇਹ ਪਲਾਂਟ ਪੀ.ਐਸ.ਆਈ.ਈ.ਸੀ. ਵੱਲੋਂ ਵਿਕਸਤ ਕੀਤੇ ਗਏ ਅਤਿ-ਆਧੁਨਿਕ ਉਦਯੋਗਿਕ ਪਾਰਕ ਦੇ ਨਾਲ ਲੱਗਦੀ 115 ਏਕੜ ਜਮੀਨ ਵਿੱਚ ਫੈਲਿਆ ਹੋਵੇਗਾ।
ਟਾਟਾ ਸਟੀਲ ਦੇ ਸੀ.ਈ.ਓ. ਅਤੇ ਮੈਨੇਜਿੰਗ ਡਾਇਰੈਕਟਰ ਨੇ ਪੰਜਾਬ ਸਰਕਾਰ ਦੇ ਨਿਰੰਤਰ ਸਹਿਯੋਗ ਲਈ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਉਨ੍ਹਾਂ ਨੇ ਆਪਣੇ ਇਛੁੱਕ ਗ੍ਰੀਨਫੀਲਡ ਪ੍ਰੋਜੈਕਟ ਦਾ ਸਹੀ ਟਿਕਾਣਾ ਲੱਭ ਲਿਆ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਬਾਜਾਰ ਅਤੇ ਸਕਰੈਪ ਪੈਦਾ ਕਰਨ ਵਾਲੇ ਆਟੋ ਹੱਬ ਨੇੜੇ ਹੋਣ ਕਾਰਨ ਪੰਜਾਬ ਇਲੈਕਟਿ੍ਰਕ ਆਰਕ ਫਰਨੇਸ ਲਈ ਢੁਕਵਾਂ ਸਥਾਨ ਹੈ। ਉਨ੍ਹਾਂ ਕਿਹਾ ਕਿ ਰੀਸਾਈਕਲ ਰਾਹੀਂ ਪੈਦਾ ਹੋਣ ਵਾਲੇ ਸਟੀਲ ਵਿੱਚ ਘੱਟ ਕਾਰਬਨ ਨਿਕਾਸੀ, ਘੱਟ ਸਰੋਤਾਂ ਦੀ ਖਪਤ ਅਤੇ ਘੱਟ ਊਰਜਾ ਦੀ ਵਰਤੋਂ ਹੁੰਦੀ ਹੈ ਜੋ ਗਰੁੱਪ ਦੀ ਆਪਣੇ ਕਾਰਜਾਂ ਵਿਚ ਵਾਤਾਵਰਣ ਦੇ ਪ੍ਰਭਾਵ ਨੂੰ ਘਟਾਉਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਸ੍ਰੀ ਨਰੇਂਦਰਨ ਨੇ ਕਿਹਾ ਕਿ ਟਾਟਾ ਗਰੁੱਪ ਸੂਬੇ ਵਿੱਚ ਵਿਕਾਸ ਦੀਆਂ ਬਿਹਤਰ ਸੰਭਾਵਨਾਵਾਂ ਦੇਖਦਾ ਹੈ।ਜ਼ਿਕਰਯੋਗ ਹੈ ਕਿ ਟਾਟਾ ਸਟੀਲ ਗਰੁੱਪ ਪ੍ਰਤੀ ਸਾਲ 34 ਮਿਲੀਅਨ ਟਨ ਕੱਚੇ ਸਟੀਲ ਦੀ ਸਾਲਾਨਾ ਸਮਰੱਥਾ ਵਾਲੀਆਂ ਚੋਟੀ ਦੀਆਂ ਆਲਮੀ ਸਟੀਲ ਕੰਪਨੀਆਂ ਵਿੱਚੋਂ ਇੱਕ ਹੈ। ਦੁਨੀਆ ਭਰ ਵਿੱਚ ਸੰਚਾਲਨ ਅਤੇ ਵਪਾਰਕ ਤੌਰ ਉਤੇ ਮੌਜੂਦਗੀ ਹੋਣ ਸਦਕਾ ਇਹ ਵਿਸ਼ਵ ਦੇ ਭੂਗੋਲਿਕ ਤੌਰ ‘ਤੇ ਸਭ ਤੋਂ ਵਿਭੰਨਤਾ ਵਾਲੇ ਸਟੀਲ ਉਤਪਾਦਕਾਂ ਵਿੱਚੋਂ ਇੱਕ ਹੈ। ਇਸ ਗਰੁੱਪ ਨੇ 31 ਮਾਰਚ, 2021 ਨੂੰ ਖਤਮ ਹੋਏ ਵਿੱਤੀ ਸਾਲ ਵਿੱਚ 21.06 ਬਿਲੀਅਨ ਅਮਰੀਕੀ ਡਾਲਰ ਦਾ ਸਾਂਝਾ ਕਾਰੋਬਾਰ ਦਰਜ ਕੀਤਾ।
ਇਸ ਮੌਕੇ ਨਿਵੇਸ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ, ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ, ਪ੍ਰਮੁੱਖ ਸਕੱਤਰ ਦਲੀਪ ਕੁਮਾਰ, ਸੀ.ਈ.ਓ. ਇਨਵੈਸਟ ਪੰਜਾਬ ਕਮਲ ਕਿਸੋਰ ਯਾਦਵ, ਮੁੱਖ ਮੰਤਰੀ ਦੇ ਵਿਸੇਸ ਪ੍ਰਮੁੱਖ ਸਕੱਤਰ ਰਵੀ ਭਗਤ ਅਤੇ ਕੁਮਾਰ ਅਮਿਤ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜਰ ਸਨ।ਟਾਟਾ ਗਰੁੱਪ ਦੇ ਦਫਤਰ ਵਿਚ ਉਪ ਪ੍ਰਧਾਨ ਵਿੱਤੀ ਕਾਰਜਾਂ ਤੇ ਕਾਰਪੋਰੇਟ ਰਿਪੋਰਟਿੰਗ ਸੰਜਿਬ ਨੰਦਾ, ਉਪ ਪ੍ਰਧਾਨ ਕਾਰਪੋਰੇਟ ਸਰਵਿਸਜ਼ ਚਾਣਕਿਆ ਚੌਧਰੀ ਅਤੇ ਐਮ.ਡੀ. ਟਾਟਾ ਸਟੀਲ ਲਾਂਗ ਪ੍ਰੋਡਕਟਸ ਅਸ਼ੀਸ਼ ਅਨੁਪਮ ਵੀ ਹਾਜ਼ਰ ਸਨ।
ਨੌਜਵਾਨ ਖਿਡਾਰੀਆਂ ਲਈ “ਪੇਂਡੂ ਓਲੰਪਿਕ ਖੇਡਾਂ“ ਹੋਣਗੀਆਂ ਸਹਾਈ ਸਿੱਧ : ਬਾਬੂ ਸਿੰਘ ਰਤਨ
ਰੰਗ-ਬਿਰੰਗੇ ਗੁਬਾਰੇ ਛੱਡ ਕੇ ਹੋਈ “ਪੇਂਡੂ ਓਲੰਪਿਕ ਖੇਡਾਂ“ ਦੀ ਸ਼ੁਰੂਆਤ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 26 ਅਗਸਤ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਖੇਡਾਂ ਨੂੰ ਹੁਲਾਰਾ ਦੇਣ ਲਈ ਹਰ ਤਰ੍ਹਾਂ ਦੇ ਸੰਭਵ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਬਠਿੰਡਾ ਵਿਖੇ ਕਰਵਾਈਆਂ ਜਾ ਰਹੀਆਂ “ਪੇਂਡੂ ਓਲੰਪਿਕ ਖੇਡਾਂ 2022“ ਨੌਜਵਾਨ ਖਿਡਾਰੀਆਂ ਲਈ ਬਹੁਤ ਹੀ ਸਹਾਈ ਸਿੱਧ ਹੋਣਗੀਆਂ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਸੇਵਾ ਮੁਕਤ ਆਈਆਰਐਸ ਅਧਿਕਾਰੀ ਸ਼੍ਰੀ ਬਾਬੂ ਸਿੰਘ ਰਤਨ ਨੇ ਸਥਾਨਕ ਬਹੁ-ਮੰਤਵੀ ਖੇਡ ਸਟੇਡੀਅਮ ਵਿਖੇ ਰੰਗ-ਬਿਰੰਗੇ ਗੁਬਾਰੇ ਛੱਡ ਕੇ “ਪੇਂਡੂ ਓਲੰਪਿਕ ਖੇਡਾਂ“ ਦੀ ਸ਼ੁਰੂਆਤ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਮੁੱਖ ਮਹਿਮਾਨ ਸੇਵਾ ਮੁਕਤ ਆਈਆਰਐਸ ਅਧਿਕਾਰੀ ਸ਼੍ਰੀ ਬਾਬੂ ਸਿੰਘ ਰਤਨ ਨੇ ਮੌਜੂਦ ਖਿਡਾਰੀਆਂ ਨਾਲ ਜਾਣ-ਪਹਿਚਾਣ ਕਰਦਿਆਂ ਖੇਡਾਂ ਵਿੱਚ ਵਧੀਆਂ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਵੀ ਕੀਤਾ। ਇਸ ਦੌਰਾਨ ਮੌਜੂਦ ਸਮੂਹ ਖਿਡਾਰੀ ਅਤੇ ਖਿਡਾਰਣਾਂ ਨੇ ਸਹੁੰ ਚੁਕਦਿਆਂ ਕਿਹਾ ਕਿ ਉਨ੍ਹਾਂ ਵਲੋਂ “ਪੇਂਡੂ ਓਲੰਪਿਕ ਖੇਡਾਂ“ ਚ ਬਿਨ੍ਹਾਂ ਕਿਸੇ ਨਸ਼ੇ ਦਾ ਸੇਵਨ ਕੀਤਿਆਂ ਸੱਚੇ ਦਿਲੋ ਤੇ ਇਮਾਨਦਾਰੀ ਨਾਲ ਖੇਡਾਂ ਵਿੱਚ ਭਾਗ ਲਿਆ ਜਾਵੇਗਾ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ “ਪੇਂਡੂ ਓਲੰਪਿਕ ਖੇਡਾਂ 2022“ ਬਾਰੇ ਜਾਣਕਾਰੀ ਦਿੰਦਿਆਂ ਕਿ ਇਨ੍ਹਾਂ ਖੇਡਾਂ ਪ੍ਰਤੀ ਜ਼ਿਲ੍ਹਾ ਵਾਸੀਆ ਅਤੇ ਖੇਡ ਪ੍ਰੇਮੀਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਹ ਖੇਡਾਂ ਪਿੰਡ, ਬਲਾਕ ਤੇ ਜ਼ਿਲ੍ਹਾ ਪੱਧਰ ਤੇ ਕਰਵਾਈਆਂ ਜਾ ਰਹੀਆਂ ਹਨ। ਪਿੰਡ ਪੱਧਰ ਤੇ ਇਹ ਖੇਡਾਂ 23 ਅਗਸਤ ਤੱਕ ਕਰਵਾਈਆਂ ਜਾ ਚੁੱਕੀਆਂ ਹਨ ਜਦਕਿ ਬਲਾਕ ਪੱਧਰ ਤੇ ਬਠਿੰਡਾ ਬਲਾਕ ਦੀਆਂ ਇਨ੍ਹਾਂ ਖੇਡਾਂ ਦੀ ਸ਼ੁਰੂਆਤ ਅੱਜ ਤੋਂ ਬਹੁ-ਮੰਤਵੀ ਖੇਡ ਸਟੇਡੀਅਮ ਤੋਂ ਹੋ ਰਹੀ ਹੈ ਜਿਸ ਵਿੱਚ 32 ਪਿੰਡਾਂ ਦੇ 500 ਖਿਡਾਰੀ ਅਤੇ ਖਿਡਾਰਨਾਂ ਭਾਗ ਬੜੇ ਜੋਸ਼ ਤੇ ਉਤਸ਼ਾਹ ਨਾਲ ਭਾਗ ਲੈ ਰਹੇ ਹਨ। ਜ਼ਿਲ੍ਹੇ ਦੇ ਸਾਰੇ 9 ਬਲਾਕਾਂ ਦੀਆਂ ਬਲਾਕ ਪੱਧਰੀ ਖੇਡਾਂ 31 ਅਗਸਤ ਤੱਕ ਚੱਲਣਗੀਆਂ। ਇਸ ਉਪਰੰਤ ਜ਼ਿਲ੍ਹਾ ਪੱਧਰੀ “ਪੇਂਡੂ ਓਲੰਪਿਕ ਖੇਡਾਂ 2022“ 27 ਸਤੰਬਰ ਤੋਂ 2 ਅਕਤੂਬਰ ਤੱਕ ਹੋਣਗੀਆਂ ਜਿਸ ਵਿੱਚ ਜੇਤੂ ਰਹੀਆਂ ਬਲਾਕ ਪੱਧਰੀ ਟੀਮਾਂ ਭਾਗ ਲੈਣਗੀਆਂ।
ਜ਼ਿਲ੍ਹਾ ਖੇਡ ਅਫ਼ਸਰ ਸ. ਰੁਪਿੰਦਰ ਸਿੰਘ ਨੇ ਦੱਸਿਆ ਕਿ ਗੋਨਿਆਣਾ ਬਲਾਕ ਦੀਆਂ ਖੇਡਾਂ 29 ਤੋਂ 30 ਅਗਸਤ ਤੱਕ ਹੋਣਗੀਆਂ। ਜਿਸ ਦੌਰਾਨ ਵਾਲੀਬਾਲ, ਰੱਸਾ-ਕੱਸੀ, ਫੁੱਟਬਾਲ ਅਤੇ ਐਥਲੈਟਿਕਸ ਦੇ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਮਾ ਸਰਜਾ ਵਿਖੇ ਤੇ ਹਾਕੀ ਦੇ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਗੋਨਿਆਣਾ ਮੰਡੀ ਵਿਖੇ ਕਰਵਾਏ ਜਾਣਗੇ। ਇਸੇ ਤਰ੍ਹਾਂ ਬਲਾਕ ਭਗਤਾ ਦੀਆਂ ਖੇਡਾਂ 27, 29 ਅਤੇ 30 ਅਗਸਤ ਤੱਕ ਭਗਤਾ ਭਾਈਕਾ ਵਿਖੇ ਅਤੇ ਫੂਲ ਬਲਾਕ ਦੀਆਂ ਖੇਡਾਂ 26 ਤੇ 27 ਅਗਸਤ ਨੂੰ ਖੇਡ ਸਟੇਡੀਅਮ ਮਹਿਰਾਜ ਵਿਖੇ ਕਰਵਾਈਆਂ ਜਾਣਗੀਆਂ। ਉਨ੍ਹਾਂ ਹੋਰ ਦੱਸਿਆ ਕਿ ਬਲਾਕ ਮੌੜ ਦੀਆਂ ਖੇਡਾਂ 29 ਤੋਂ 31 ਅਗਸਤ ਤੱਕ ਕਰਵਾਈਆਂ ਜਾਣਗੀਆਂ। ਜਿਸ ਦੌਰਾਨ ਐਥਲੈਕਟਿਕਸ, ਵਾਲੀਵਾਲ, ਰੱਸਾ ਕਸੀ ਦੇ ਮੁਕਾਬਲੇ ਮਾਈਸਰਖਾਨੇ ਵਿਖੇ ਕਰਵਾਏ ਜਾਣਗੇ ਅਤੇ ਫੁੱਟਬਾਲ ਖੇਡ ਦੇ ਮੁਕਾਬਲੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮੌੜ ਵਿਖੇ ਅਤੇ ਹਾਕੀ ਦੇ ਮੁਕਾਬਲੇ ਸਰਕਾਰੀ ਮਾਡਲ ਸਕੂਲ ਰਾਮਨਗਰ ਵਿਖੇ ਕਰਵਾਏ ਜਾਣਗੇ। ਇਸੇ ਤਰ੍ਹਾਂ ਬਲਾਕ ਨਥਾਣਾ ਦੀਆਂ ਖੇਡਾਂ 29 ਤੋਂ 31 ਅਗਸਤ ਤੱਕ ਖੇਡ ਸਟੇਡੀਅਮ ਭੁੱਚੋ ਕਲਾ ਤੇ ਸਰਕਾਰੀ ਸੀਨੀਅਰ ਸੈਕੰਡਰੀ ਲੜਕੇ ਨਥਾਣਾ ਵਿਖੇ ਅਤੇ ਰਾਮਪੁਰਾ ਬਲਾਕ ਦੀਆਂ ਖੇਡਾਂ 29 ਤੋਂ 31 ਅਗਸਤ ਤੱਕ ਖੇਡ ਸਟੇਡੀਅਮ ਮੰਡੀ ਕਲਾਂ ਵਿਖੇ, ਬਲਾਕ ਸੰਗਤ ਦੀਆਂ ਖੇਡਾਂ 29 ਤੋਂ 31 ਅਗਸਤ ਤੱਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੱਦਾ ਵਿਖੇ ਅਤੇ ਬਲਾਕ ਤਲਵੰਡੀ ਸਾਬੋ ਦੀਆਂ ਖੇਡਾਂ 29 ਤੋਂ 31 ਅਗਸਤ ਤੱਕ ਕਰਵਾਈਆਂ ਜਾਣਗੀਆਂ। ਜਿਸ ਦੌਰਾਨ ਐਥਲੈਕਟਿਸਕ, ਵਾਲੀਬਾਲ, ਰੱਸਾ-ਕੱਸੀ ਦੇ ਮੁਕਾਬਲੇ ਦਸ਼ਮੇਸ਼ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਸਾਬੋ ਵਿਖੇ, ਫੁੱਟਬਾਲ ਦੇ ਮੁਕਾਬਲੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਸਾਬੋ ਵਿਖੇ ਅਤੇ ਹਾਕੀ ਦੇ ਮੁਕਾਬਲੇ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਵਿਖੇ ਕਰਵਾਏ ਜਾਣਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ, ਬਠਿੰਡਾ ਸ਼ਹਿਰੀ ਪ੍ਰਧਾਨ ਸ਼੍ਰੀ ਅਮਿ੍ਰਤਲਾਲ ਅਗਰਵਾਲ, ਜ਼ਿਲ੍ਹਾ ਯੂਥ ਪ੍ਰਧਾਨ ਅਮਰਦੀਪ ਰਾਜਨ, ਸ. ਸੁਖਦੀਪ ਸਿੰਘ ਢਿੱਲੋਂ, ਜ਼ਿਲ੍ਹਾ ਸਿੱਖਿਅ ਅਫ਼ਸਰ ਸੈਕੰਡਰੀ ਸ. ਮੇਵਾ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਇਕਬਾਲ ਸਿੰਘ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸ਼੍ਰੀ ਧਰਮਪਾਲ ਅਤੇ ਸਮੂਹ ਟੀਮਾਂ ਦੇ ਕੋਚ ਤੇ ਖਿਡਾਰੀ ਹਾਜ਼ਰ ਸਨ।
“ਮੇਰਾ ਸ਼ਹਿਰ ਮੇਰੀ ਸਾਂਝ“ ਮੁਹਿੰਮ 1 ਸਤੰਬਰ ਤੋਂ ਹੋਵੇਗੀ ਸ਼ੁਰੂ: ਰੋਹਿਤਾਂਸ ਗਰਗ
ਮੁਹਿੰਮ ਤਹਿਤ ਜ਼ਿਲ੍ਹੇ ਦੇ 4 ਸਕੂਲਾਂ ਦੀ ਹੋਈ ਚੋਣ
ਹਰ ਬੁੱਧਵਾਰ ਕਰਵਾਈਆਂ ਜਾਣਗੀਆਂ ਵਿਸ਼ੇਸ਼ ਗਤੀਵਿਧੀਆਂ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 26 ਅਗਸਤ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੀ ਯੋਗ ਅਗਵਾਈ ਹੇਠ ਸ਼ੁਰੂ ਕੀਤੀ ਜਾ ਰਹੀ ਵਿਸ਼ੇਸ਼ ਮੁਹਿੰਮ “ਮੇਰਾ ਸ਼ਹਿਰ ਮੇਰੀ ਸਾਂਝ“ 1 ਸਤੰਬਰ ਤੋਂ ਸ਼ੁਰੂ ਹੋਵੇਗੀ। ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ 4 ਸਕੂਲਾਂ ਦੀ ਚੋਣ ਹੋਈ ਹੈ। ਇਹ ਜਾਣਕਾਰੀ ਕਾਰਜਕਾਰੀ ਇੰਜੀਨੀਅਰ ਸਥਾਨਕ ਸਰਕਾਰਾਂ ਸ਼੍ਰੀ ਰੋਹਿਤਾਂਸ ਗਰਗ ਨੇ ਇੱਥੇ ਦਫ਼ਤਰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਵਿਖੇ ਸਬੰਧਤ ਸਕੂਲਾਂ ਦੇ ਮੁਖੀਆਂ ਨਾਲ ਕੀਤੀ ਗਈ ਬੈਠਕ ਦੀ ਪ੍ਰਧਾਨਗੀ ਕਰਦਿਆਂ ਦਿੱਤੀ।
ਇਸ ਮੌਕੇ ਕਾਰਜਕਾਰੀ ਇੰਜੀਨੀਅਰ ਸਥਾਨਕ ਸਰਕਾਰਾਂ ਸ਼੍ਰੀ ਰੋਹਿਤਾਂਸ ਗਰਗ ਨੇ ਹੋਰ ਦੱਸਿਆ ਕਿ “ਸਵੱਛ ਭਾਰਤ ਮਿਸ਼ਨ“ ਤਹਿਤ ਸ਼ੁਰੂ ਕੀਤੀ ਗਈ “ਮੇਰਾ ਸ਼ਹਿਰ ਮੇਰੀ ਸਾਂਝ“ ਮੁਹਿੰਮ ਅਧੀਨ ਜ਼ਿਲ੍ਹੇ ਦੇ ਉਨ੍ਹਾਂ 4 ਸਕੂਲਾਂ ਦੀ ਚੋਣ ਕੀਤੀ ਗਈ ਹੈ, ਜਿਨ੍ਹਾਂ ਸਕੂਲਾਂ ਚ 1 ਹਜ਼ਾਰ ਦੀ ਗਿਣਤੀ ਤੋਂ ਵੱਧ ਵਿਦਿਆਰਥੀ ਪੜ੍ਹਦੇ ਹਨ। ਚੋਣ ਕੀਤੇ ਗਏ ਸਕੂਲਾਂ ਵਿੱਚ ਸਰਕਾਰੀ ਅਦਰਸ਼ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਰਸਰਾਮ ਨਗਰ, ਸ਼ਹੀਦ ਮੇਜਰ ਰਵੀਇੰਦਰ ਸਿੰਘ ਸੰਧੂ ਸਰਕਾਰੀ ਸੀਨੀਅਰ ਸੈਕੰਡਰੀ (ਕੰਨਿਆ) ਸਕੂਲ ਮਾਲ ਰੋਡ ਬਠਿੰਡਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਜੇ ਨਗਰ ਬਠਿੰਡਾ ਸ਼ਾਮਲ ਹਨ।
ਇਸ ਮੌਕੇ ਉਨ੍ਹਾਂ ਦੱਸਿਆ ਕਿ ਮੁਹਿੰਮ ਤਹਿਤ ਚੁਣੇ ਗਏ ਸਕੂਲਾਂ ਵਿੱਚ ਪੜ੍ਹ ਰਹੇ 6 ਤੋਂ 8 ਜਮਾਤ ਤੱਕ ਦੇ 8-10 ਵਿਦਿਆਰਥੀਆਂ ਦੇ “ਈਕੋ ਕਲੱਬ“ ਬਣਾਏ ਜਾਣਗੇ ਤੇ ਕਲੱਬ ਵਿੱਚ ਸ਼ਾਮਲ ਵਿਦਿਆਰਥੀਆਂ ਨੂੰ “ਸਵੱਛਤਾ ਮਾਰਸ਼ਲ“ ਦਾ ਨਾਮ ਦਿੱਤਾ ਜਾਵੇਗਾ। ਜਿਨ੍ਹਾਂ ਵਲੋਂ ਹਰ ਬੁੱਧਵਾਰ ਨੂੰ ਵਿਸ਼ੇਸ਼ ਮੁਹਿੰਮ ਤਹਿਤ ਪਾਣੀ ਦੀ ਬੱਚਤ, ਸਾਫ਼-ਸਫ਼ਾਈ ਅਤੇ ਵਾਤਾਵਰਣ ਦੀ ਸ਼ੁੱਧਤਾ ਲਈ ਪਲਾਂਟੇਸ਼ਨ ਆਦਿ ਦੇ ਮੱਦੇਨਜ਼ਰ ਵੱਖ-ਵੱਖ ਤਰ੍ਹਾਂ ਦੀਆਂ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਣਗੀਆਂ ਅਤੇ ਇਨ੍ਹਾਂ ਬੱਚਿਆਂ ਵਲੋਂ ਹੋਰਨਾਂ ਬੱਚਿਆਂ ਨੂੰ ਵੀ ਪ੍ਰੇਰਿਤ ਕੀਤਾ ਜਾਵੇਗਾ। ਇਨ੍ਹਾਂ ਈਕੋ ਕਲੱਬ ਲਈ 1-1 ਅਧਿਆਪਕ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਜਾਵੇਗਾ ਜਿਨ੍ਹਾਂ ਦੀ ਅਗਵਾਈ ਹੇਠ ਸਕੂਲੀ ਬੱਚਿਆਂ ਦੀ ਗਤੀਵਿਧੀਆਂ ਕਰਵਾਈਆਂ ਜਾਣਗੀਆਂ।
ਇਸ ਦੌਰਾਨ ਉਨ੍ਹਾਂ ਸਕੂਲ ਮੁਖੀਆਂ ਨੂੰ ਕਿਹਾ ਕਿ ਜਲਦ ਆਪੋਂ-ਆਪਣੇ ਸਕੂਲਾਂ ਦੇ ਈਕੋ ਕਲੱਬ ਬਣਾ ਕੇ ਇੰਚਾਰਜਾਂ, ਵਿਦਿਆਰਥੀਆਂ ਦੇ ਨਾਮ ਤੇ ਜਮਾਤ ਆਦਿ ਰਿਪੋਰਟ ਤਿਆਰ ਕਰਕੇ 30 ਅਗਸਤ ਤੱਕ ਦਫ਼ਤਰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਵਿਖੇ ਭੇਜਣੀਆਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਮੁਹਿੰਮ ਤਹਿਤ ਈਕੋ ਕਲੱਬਾਂ ਵਲੋਂ ਹਰ ਮਹੀਨੇ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਜਾਣਗੀਆਂ ਅਤੇ ਜਿਸ ਵਿੱਚ ਭਾਸ਼ਣ ਮੁਕਾਬਲੇ ਅਤੇ ਵੱਖ-ਵੱਖ ਤਰ੍ਹਾਂ ਦੇ ਜਾਗਰੂਕਤਾ ਕਰਦੇ ਨੁਕੜ ਨਾਟਕ ਆਦਿ ਪੇਸ਼ ਕੀਤੇ ਜਾਣਗੇ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਦੇ ਨੁਮਾਇੰਦੇ ਮੈਡਮ ਅਨੀਤਾ ਰਾਣੀ, ਸਰਕਾਰੀ ਅਦਰਸ਼ ਸੀਨੀਅਰ ਸੈਕੰਡਰੀ ਸਕੂਲ ਦੇ ਨੁਮਾਇੰਦੇ ਸ਼੍ਰੀ ਯੁਗੇਸ਼ ਸ਼ਰਮਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਰਸਰਾਮ ਨਗਰ ਦੇ ਨੁਮਾਇੰਦੇ ਮੈਡਮ ਸਿਮਰਿਤੀ, ਸ਼ਹੀਦ ਮੇਜਰ ਰਵੀਇੰਦਰ ਸਿੰਘ ਸੰਧੂ ਸਰਕਾਰੀ ਸੀਨੀਅਰ ਸੈਕੰਡਰੀ (ਕੰਨਿਆ) ਸਕੂਲ ਮਾਲ ਰੋਡ ਬਠਿੰਡਾ ਦੇ ਨੁਮਾਇੰਦੇ ਸ਼੍ਰੀ ਜਸਵਿੰਦਰ ਸਿੰਘ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਜੇ ਨਗਰ ਬਠਿੰਡਾ ਦੇ ਨੁਮਾਇੰਦੇ ਮੈਡਮ ਮੀਨੂੰ ਗਰਗ ਆਦਿ ਸ਼ਾਮਲ ਹਨ।
“ਮੇਰਾ ਸ਼ਹਿਰ ਮੇਰਾ ਮਾਣ“ ਮੁਹਿੰਮ ਦੀ ਹੋਈ ਸ਼ੁਰੂਆਤ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 26 ਅਗਸਤ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ “ਮੇਰਾ ਸ਼ਹਿਰ ਮੇਰਾ ਮਾਣ“ ਦੀ ਸ਼ੁਰੂਆਤ ਇੱਥੋ ਦੇ ਆਦਰਸ਼ ਨਗਰ ਦੇ ਵਾਰਡ ਨੰਬਰ 1 ਤੋਂ ਕੀਤੀ ਗਈ। ਇਸ ਮੌਕੇ ਕਮਿਸ਼ਨਰ ਨਗਰ ਨਿਗਮ ਸ਼੍ਰੀਮਤੀ ਪਲਵੀ, ਨਗਰ ਨਿਗਮ ਦੇ ਮੇਅਰ ਸ਼੍ਰੀਮਤੀ ਰਮਨ ਗੋਇਲ, ਕਾਊਂਸਲਰ ਵਾਰਡ ਨੰਬਰ 1 ਮੈਡਮ ਅਮਨਦੀਪ ਕੌਰ ਵਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਵਾਰਡ ਵਾਸੀਆਂ ਨੂੰ ਇਸ ਮੁਹਿੰਮ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ। ਕਮਿਸ਼ਨਰ ਨਗਰ ਨਿਗਮ ਸ਼੍ਰੀਮਤੀ ਪਲਵੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ “ਮੇਰਾ ਸ਼ਹਿਰ ਮੇਰਾ ਮਾਣ“ ਮੁਹਿੰਮ ਦਾ ਮੁੱਖ ਮੰਤਵ ਸ਼ਹਿਰ ਅੰਦਰ ਸਾਫ਼-ਸਫ਼ਾਈ ਰੱਖਣਾ ਹੈ। ਜਿਸ ਨਾਲ ਸ਼ਹਿਰ ਦੀ ਸੁੰਦਰਤਾ ਨੂੰ ਬਣਾਈ ਰੱਖਿਆ ਜਾ ਸਕੇ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸ਼ਹਿਰ ਨੂੰ ਸੁੰਦਰਤਾ ਬਣਾਉਣ ਦੇ ਮੱਦੇਨਜ਼ਰ ਵਾਰਡ ਵਾਸੀਆਂ ਨੂੰ ਸਮੱਸਿਆਵਾਂ ਤੋਂ ਛੁਟਕਾਰਾ ਦਿਵਾਉਣ ਲਈ ਇਸ ਮੁਹਿੰਮ ਤਹਿਤ ਹਰ ਹਫ਼ਤੇ ਵਾਰਡ ਦੀ ਚੋਣ ਕਰਕੇ ਉੱਥੇ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ, ਸੀਵਰੇਜ਼ ਅਤੇ ਸਟਰੀਟ ਲਾਇਟਾਂ ਆਦਿ ਸਬੰਧੀ ਆ ਰਹੀਆਂ ਸਮੱਸਿਆਵਾਂ ਨੂੰ ਦੂਰ ਕੀਤਾ ਜਾਵੇਗਾ।
ਕਮਿਸ਼ਨਰ ਨਗਰ ਨਿਗਮ ਮੈਡਮ ਪਲਵੀ ਨੇ ਹੋਰ ਦੱਸਿਆ ਕਿ ਇਸ ਮੁਹਿੰਮ ਤਹਿਤ ਹਰ ਸ਼ੁੱਕਰਵਾਰ ਨੂੰ ਵਾਰਡ ਵਾਈਜ਼ ਵੱਖ-ਵੱਖ ਤਰ੍ਹਾਂ ਦੀਆਂ ਜਾਗਰੂਕ ਗਤੀਵਿਧੀਆਂ ਵੀ ਕਰਵਾਈਆਂ ਜਾਣਗੀਆਂ। ਇਸ ਮੁਹਿੰਮ ਵਿੱਚ ਐਨਜੀਓਜ਼ ਦਾ ਸਹਿਯੋਗ ਲੈ ਕੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਇਸ ਮੁਹਿੰਮ ਨਾਲ ਜੋੜਨ ਲਈ ਪ੍ਰੇਰਿਤ ਕੀਤਾ ਜਾਵੇਗਾ ਅਤੇ ਨੁਕੜ ਨਾਟਕ ਵੀ ਕਰਵਾਏ ਜਾਣਗੇ। ਇਸ ਮੌਕੇ ਬਠਿੰਡਾ ਸ਼ਹਿਰੀ ਪ੍ਰਧਾਨ ਸ਼੍ਰੀ ਅਮਿ੍ਰਤਲਾਲ ਅਗਰਵਾਲ, ਟ੍ਰੇਡ ਵਿੰਗ ਦੇ ਸੂਬਾ ਪ੍ਰਧਾਨ ਸ਼੍ਰੀ ਅਨਿੱਲ ਠਾਕੁਰ, ਜ਼ਿਲ੍ਹਾ ਯੂਥ ਪ੍ਰਧਾਨ ਅਮਰਦੀਪ ਰਾਜਨ, ਸ. ਸੁਖਦੀਪ ਸਿੰਘ ਢਿੱਲੋਂ, ਸ਼੍ਰੀ ਭੁਪਿੰਦਰ ਬਾਂਸਲ, ਵਾਰਡ ਇੰਚਾਰਜ ਜਗਮੇਲ ਸਿੰਘ, ਨਗਰ ਨਿਗਮ ਦੇ ਐਸਸੀ ਸ਼੍ਰੀ ਸੰਦੀਪ ਗੁਪਤਾ, ਐਕਸੀਐਨ ਰਾਜਿੰਦਰ ਕੁਮਾਰ, ਗੁਰਪ੍ਰੀਤ ਸਿੰਘ, ਐਸਐਸ ਢਿੱਲੋਂ ਤੇ ਸ਼੍ਰੀ ਸਤੀਸ਼ ਕੁਮਾਰ ਆਦਿ ਹਾਜ਼ਰ ਸਨ।
ਸੱਤ ਸਾਲਾਂ ਦੇ ਲੰਮੇ ਇੰਤਜ਼ਾਰ ਬਾਅਦ ਬੇਅਦਬੀ ਮਾਮਲਿਆਂ ‘ਚ ‘ਆਪ‘ ਦੀ ਨਿਗਰਾਨੀ ਹੇਠ ਹੋਵੇਗਾ ਇਨਸਾਫ: ਮੰਤਰੀ ਧਾਲੀਵਾਲ
ਕਾਂਗਰਸ ਅਤੇ ਅਕਾਲੀ ਦਲ ਨੇ ਆਪਣੇ ਸੌੜੇ ਹਿੱਤਾਂ ਲਈ ਸਿੱਖ ਸੰਗਤ ਨੂੰ ਕੀਤਾ ਗੁੰਮਰਾਹ
ਕੋਟਕਪੂਰਾ ਗੋਲੀ ਕਾਂਡ ਦੀ ਨਿਰਪੱਖ ਜਾਂਚ ਜਲਦ ਅਸਲ ਦੋਸੀਆਂ ਨੂੰ ਬੇਨਕਾਬ ਕਰੇਗੀ: ਆਪ ਮੰਤਰੀ ਕੁਲਦੀਪ ਸਿੰਘ ਧਾਲੀਵਾਲ
ਲੋਕਾਂ ਨੇ ਬਦਲਾਅ ਦੀ ਉਮੀਦ ਵਿੱਚ ‘ਆਪ‘ ਨੂੰ ਵੋਟ ਦਿੱਤੀ, ਅਸੀਂ ਉਨ੍ਹਾਂ ਦੀਆਂ ਉਮੀਦਾਂ ‘ਤੇ ਖਰੇ ਉਤਰਾਂਗੇ: ਕੁਲਦੀਪ ਧਾਲੀਵਾਲ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 26 ਅਗਸਤ: ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਦੋਸ ਲਾਇਆ ਕਿ ਉਨ੍ਹਾਂ ਨੇ ਆਪਣੇ ਸਵਾਰਥਾਂ ਖਾਤਿਰ ਬਾਦਲ ਪਰਿਵਾਰ ਨਾਲ ਹੱਥ ਮਿਲਾਇਆ ਹੋਇਆ ਸੀ ਅਤੇ ਇਸੇ ਕਰਕੇ ਬੇਅਦਬੀ ਅਤੇ ਗੋਲੀ ਕਾਂਡ ਦੀਆਂ ਘਟਨਾਵਾਂ ਦੀ ਨਿਰਪੱਖ ਜਾਂਚ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ 7 ਸਾਲਾਂ ਤੱਕ ਇਨ੍ਹਾਂ ਦੋਵਾਂ ਪਰਿਵਾਰਾਂ ਨੇ ਸਿੱਖ ਸੰਗਤਾਂ ਨੂੰ ਗੁੰਮਰਾਹ ਕੀਤਾ ਗਿਆ ,ਪਰ ਹੁਣ ਇਨਸਾਫ ਜਰੂਰ ਮਿਲੇਗਾ। ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਅਤੇ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਨਾਲ ਸ਼ੁੱਕਰਵਾਰ ਨੂੰ ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਕਾਂਗਰਸ ਅਤੇ ਅਕਾਲੀ ਸਰਕਾਰਾਂ ਦੇ ਨਾਪਾਕ ਇਰਾਦਿਆਂ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਦੋਸੀਆਂ ਅਤੇ ਉਸ ਤੋਂ ਬਾਅਦ ਗੋਲੀਬਾਰੀ ‘ਚ ਸ਼ਹੀਦ ਹੋਏ ਲੋਕਾਂ ਨੂੰ ਹਲੇ ਤੱਕ ਇਨਸਾਫ਼ ਨਹੀਂ ਮਿਲਿਆ ਹੈ।
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਚਰਨਜੀਤ ਸਿੰਘ ਚੰਨੀ ਸਮੇਤ ਕਾਂਗਰਸ ਅਤੇ ਪੂਰੇ ਅਕਾਲੀ ਦਲ ‘ਚ ਕਿਸੇ ਨੂੰ ਵੀ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਅਤੇ ਸ਼ਰਧਾ ਦੀ ਕੋਈ ਪ੍ਰਵਾਹ ਨਹੀਂ ਕੀਤੀ। ਆਪ ਮੰਤਰੀ ਨੇ ਕਿਹਾ, “ਪੂਰਾ ਪੰਜਾਬ ਜਾਣਦਾ ਹੈ ਕਿ ਬਾਦਲਾਂ ਅਤੇ ਕੈਪਟਨ ਦੋਵੇਂ ਰਲ਼ੇ ਹੋਏ ਹਨ ਅਤੇ ਇਹਨਾਂ ਦੀ ਆਪਸੀ ਸਾਂਠਗਾਂਠ ਕਾਰਨ ਹੀ ਬਰਗਾੜੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸੀਆਂ ਨੂੰ ਕੋਈ ਸਜਾ ਨਹੀਂ ਦਿੱਤੀ ਗਈ। ਪਰ ਹੁਣ ਭਗਵੰਤ ਮਾਨ ਦੀ ਸਰਕਾਰ ਹੈ ਜੋ ਬਦਲਾਅ ਲਈ ਆਈ ਹੈ ਅਤੇ ਇਸ ਅਪਰਾਧ ਦੇ ਸਾਰੇ ਦੋਸੀਆਂ ਨੂੰ ਉਨ੍ਹਾਂ ਦੇ ਗੁਨਾਹਾਂ ਦੀ ਸਜਾ ਦਿੱਤੀ ਜਾਵੇਗੀ।“ਮੰਤਰੀ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ “ਗੁਟਕਾ ਸਾਹਿਬ“ ਦੀ ਸਹੁੰ ਵੀ ਚੁੱਕੀ ਸੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿੱਚ ਇਨਸਾਫ ਯਕੀਨੀ ਬਣਾਇਆ ਜਾਵੇਗਾ। ਪਰ ਬਾਦਲਾਂ ਨਾਲ ਸਮਝੌਤਾ ਹੋਣ ‘ਤੇ ਉਸ ਨੇ ਕੋਈ ਕਾਰਵਾਈ ਨਹੀਂ ਕੀਤੀ। 2015 ਦੀ ਬੇਅਦਬੀ ਕਾਂਡ ਦੇ ਦੋਸੀ ਮਹਿੰਦਰ ਪਾਲ ਬਿੱਟੂ ਨੂੰ ਵੀ ਕਾਂਗਰਸ ਸਰਕਾਰ ਵੇਲੇ ਸੁਖਜਿੰਦਰ ਸਿੰਘ ਰੰਧਾਵਾ ਦੇ ਗ੍ਰਹਿ ਮੰਤਰੀ ਹੁੰਦਿਆਂ ਜੇਲ੍ਹ ਵਿੱਚ ਮਾਰ ਦਿੱਤਾ ਗਿਆ ਸੀ, ਪਰ ਇਸ ਕੇਸ ਦੀ ਕਦੇ ਜਾਂਚ ਨਹੀਂ ਹੋਈ।ਮੀਡੀਆ ਦੇ ਸਵਾਲ ਕਿ ਸੁਖਬੀਰ ਬਾਦਲ ਨੇ 2015 ਵਿੱਚ ਸਿੱਖ ਪ੍ਰਦਰਸਨਕਾਰੀਆਂ ‘ਤੇ ਗੋਲੀ ਚਲਾਉਣ ਦੇ ਹੁਕਮ ਦੇਣ ਦੇ ਦੋਸ਼ਾਂ ਨੂੰ ਨਕਾਰਿਆ ਹੈ, ਦੇ ਜਵਾਬ ਵਿੱਚ ਧਾਲੀਵਾਲ ਨੇ ਕਿਹਾ, “ਉਹ ਝੂਠ ਬੋਲ ਰਹੇ ਹਨ ਕਿਉਂਕਿ ਕੋਈ ਵੀ ਪੁਲਿਸ ਅਧਿਕਾਰੀ ਮੁੱਖ ਮੰਤਰੀ ਜਾਂ ਗ੍ਰਹਿ ਮੰਤਰੀ ਦੀ ਇਜਾਜਤ ਤੋਂ ਬਿਨਾਂ ਗੋਲੀ ਨਹੀਂ ਚਲਾ ਸਕਦਾ। ਹੁਣ ਸਿਟ (ਵਿਸ਼ੇਸ਼ ਜਾਂਚ ਟੀਮ) ਨੇ ਬਾਦਲ ਨੂੰ ਤਲਬ ਕੀਤਾ ਹੈ ਅਤੇ ਨਿਰਪੱਖ ਜਾਂਚ ਦੌਰਾਨ ਸਾਰੇ ਤੱਥ ਸਾਹਮਣੇ ਆ ਜਾਣਗੇ।“
ਮੰਤਰੀ ਨੇ ਬਾਦਲ ਨੂੰ ਇਹ ਸਪੱਸਟ ਕਰਨ ਦੀ ਚੁਣੌਤੀ ਦਿੱਤੀ ਕਿ ਕੀ ਗੋਲੀਬਾਰੀ ਵਾਲੇ ਦਿਨ ਕੋਟਕਪੂਰਾ ਵਿੱਚ ਮੌਜੂਦ ਅਧਿਕਾਰੀ ਉਨ੍ਹਾਂ ਦੇ ਸੰਪਰਕ ਵਿੱਚ ਸਨ? ਅਤੇ ਕਿਸ ਦੇ ਹੁਕਮ ‘ਤੇ ਅਫਸਰਾਂ ਨੇ ਗੋਲੀ ਚਲਾਈ, ਕੀ ਉਸ ਨੇ ਅਫਸਰਾਂ ਨੂੰ ਗੋਲੀ ਚਲਾਉਣ ਦਾ ਹੁਕਮ ਦਿੱਤਾ? ਗ੍ਰਹਿ ਮੰਤਰੀ ਹੋਣ ਦੇ ਨਾਤੇ, ਕੀ ਅਧਿਕਾਰੀਆਂ ਨੇ ਉਨ੍ਹਾਂ ਨੂੰ ਸੂਚਿਤ ਕੀਤਾ? ਜੇਕਰ ਅਫਸਰਾਂ ਨੇ ਖੁਦ ਹੀ ਗੋਲੀ ਚਲਾਈ ਤਾਂ ਬਤੌਰ ਗ੍ਰਹਿ ਮੰਤਰੀ ਸੁਖਬੀਰ ਬਾਦਲ ਨੇ ਉਨ੍ਹਾਂ ਖਿਲਾਫ ਕੀ ਕਾਰਵਾਈ ਕੀਤੀ?ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਦੀ ਆਸ ਵਿੱਚ ‘ਆਪ‘ ਦੀ ਸਾਨਦਾਰ ਜਿੱਤ ਯਕੀਨੀ ਬਣਾਈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਆਪਣੇ ਸਾਰੇ ਵਾਅਦਿਆਂ ਨੂੰ ਪੂਰਾ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਜਲਦ ਹੀ ਕਾਨੂੰਨ ਅਨੁਸਾਰ ਸਾਰੇ ਦੋਸ਼ੀ ਆਗੂਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ।






