Saturday, May 16, 2026
Home Blog Page 2405

ਪਨਬੱਸ ਤੇ ਪੀ ਆਰ ਟੀ ਸੀ ਕੰਟਰੈਕਟ ਵਰਕਰਜ ਨੇ ਬਕਾਇਆ ਤਨਖ਼ਾਹ ਲੈਣ ਲਈ ਬੱਸ ਸਟੈਂਡ ਦੇ ਅੱਗੇ ਦੋ ਘੰਟੇ ਜਾਮ ਲਗਾਇਆ

0

ਸਰਕਾਰ ਨੇ ਵੋਟਾਂ ਤੋ ਪਹਿਲਾ ਕੀਤੇ ਵਾਅਦਿਆਂ ਦੀ ਨਿਕਲੀ ਫੂਕ – ਕੁਲਵੰਤ ਸਿੰਘ ਮਨੇਸ
ਤਨਖਾਹ ਤੋਂ ਵਾਂਝੇ ਰਹਿ ਰਹੇ ਹਨ ਪੀ ਆਰ ਟੀ ਸੀ ਤੇ ਰੋਡਵੇਜ ਦੇ ਮੁਲਾਜਿਮ – ਰਵਿੰਦਰ ਸਿੰਘ ਬਰਾੜ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 25 ਅਗਸਤ : ਅੱਜ ਪਨਬੱਸ ਤੇ ਪੀ ਆਰ ਟੀ ਸੀ ਕੰਟਰੈਕਟ ਵਰਕਰਜ ਯੂਨੀਅਨ ਦੇ ਬਠਿੰਡਾ ਡਿਪੂ ਦੇ ਮੁਲਾਜਮਾਂ ਵਲੋਂ ਪਿਛਲੇ ਮਹੀਨੇ ਦੀ ਬਕਾਇਆ ਪਈ ਤਨਖ਼ਾਹ ਲੈਣ ਲਈ ਸਥਾਨਕ ਬੱਸ ਸਟੈਂਡ ਦੇ ਅੱਗੇ ਦੋ ਘੰਟੇ ਜਾਮ ਲਗਾਇਆ ਗਿਆ। ਇਸ ਜਾਮ ਦੌਰਾਨ ਜਿੱਥੇ ਪੀਆਰਟੀਸੀ ਦੀਆਂ ਬੱਸਾਂ ਦਾ ਚੱਕਾ ਜਾਮ ਹੋ ਗਿਆ, ਉਥੇ ਪ੍ਰਾਈਵੇਟ ਬੱਸ ਚਾਲਕਾਂ ਨੇ ਵੀ ਬੱਸ ਅੱਡੇ ਦੇ ਬਾਹਰਵਾਰ ਹੀ ਸਵਾਰੀਆਂ ਚੁੱਕੀਆਂ। ਡਿੱਪੂ ਪ੍ਰਧਾਨ ਸੰਦੀਪ ਗਰੇਵਾਲ ਤੇ ਕੁਲਵੰਤ ਸਿੰਘ ਮਨੇਸ਼ ਨੇ ਦੱਸਿਆ ਕਿ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਵੱਡੇ ਵੱਡੇ ਵਾਅਦੇ ਕੀਤੇ ਸੀ ਕਿ ਅਸੀਂ ਪੰਜਾਬ ਨੂੰ ਬਾਹਰਲਾ ਮੁੱਲਕ ਬਣਾ ਦੇਵਾਂਗੇ ਪਰ ਜਿਉਂ ਜਿਉਂ ਸਮਾਂ ਬੀਤ ਰਿਹਾ ਹੈ ਸਰਕਾਰ ਦੇ ਦਾਵਿਆਂ ਦੀ ਫੂਕ ਨਿਕਲਦੀ ਨਜਰ ਆ ਰਹੀ ਹੈ ਕਿਉੰ ਕਿ ਸਰਕਾਰ ਨੇ ਅੱਜ ਲਗਭਗ 25 ਤਰੀਕ ਹੋਣ ਦੇ ਬਾਵਜੂਦ ਵੀ ਪੀ ਆਰ ਟੀ ਸੀ ਦੇ ਕਿਸੇ ਵੀ ਕਰਮਚਾਰੀ ਦੀ ਤਨਖਾਹ ਨਹੀਂ ਪਾਈ । ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਨੇ ਪਿਛਲੀ ਸਰਕਾਰ ਵਾਂਗੂੰ ਮੁਫਤ ਸਹੂਲਤਾਂ ਦੇ ਕੇ ਵੋਟਾਂ ਤਾਂ ਵਟੋਰ ਲਈਆਂ ਪਰ ਪੀ ਆਰ ਟੀ ਸੀ ਦੇ ਲਗਭਗ 250 ਕਰੋੜ ਜੌ ਕਿ ਔਰਤਾਂ ਨੂੰ ਮੁਫਤ ਸਫਰ ਦੇ ਬਣਦੇ ਹਨ ਹੁਣ ਤਕ ਨਹੀਂ ਦਿੱਤੇ ਜਿਸ ਦੀ ਬਦੌਲਤ ਹੁਣ ਤੱਕ ਵਰਕਰਾਂ ਨੂੰ ਤਨਖਾਹ ਤੱਕ ਨਹੀਂ ਮਿਲੀ । ਸਰਬਜੀਤ ਸਿੰਘ ਨੇ ਬੋਲਦਿਆਂ ਕਿਹਾ ਕਿ ਮੌਜੂਦਾ ਸਰਕਾਰ ਪਹਿਲੀ ਸਰਕਾਰਾਂ ਵਾਂਗੂੰ ਨਿਕੰਮੀ ਸਾਬਿਤ ਹੋਈ ਹੈ। ਕੁਲਦੀਪ ਬਾਦਲ ,ਹਰਤਾਰ ਸ਼ਰਮਾ,ਮਨਪ੍ਰੀਤ ਹਾਕੁਵਾਲਾ ,ਗਗਨਦੀਪ,ਗੁਰਪ੍ਰੀਤ ਕਮਾਲੂ ਨੇ ਕਿਹਾ ਕਿ ਜੇਕਰ ਸਰਕਾਰ ਜਾਂ ਮੈਨੇਜਮੈਂਟ ਨੇ ਹੁਣ ਵੀ ਤਨਖਾਹ ਨਾ ਪਾਈ ਤਾਂ ਯੂਨੀਅਨ ਤਨਖਾਹ ਨਹੀਂ ਤਾਂ ਕੰਮ ਨਹੀਂ ਦੇ ਸਿਧਾਂਤ ਅਨੁਸਾਰ ਉਦੋਂ ਤੱਕ ਅਪਣੀ ਬੱਸਾਂ ਦਾ ਚੱਕਾ ਜਾਮ ਰੱਖਣਗੇ ਜਦੋ ਤੱਕ ਤਨਖਾਹ ਸਾਡੇ ਖਾਤਿਆਂ ਵਿੱਚ ਨਹੀਂ ਆ ਜਾਂਦੀ । ਇਸ ਦੌਰਾਨ ਬੱਸ ਅੱਡੇ ਅੱਗੇ ਲੱਗੇ ਜਾਮ ਕਾਰਨ ਜਿੱਥੇ ਸ਼ਹਿਰ ਦੀ ਟਰੈਫ਼ਿਕ ਵਿਵਸਥਾ ਪ੍ਰਭਾਵਿਤ ਹੋਈ, ਉਥੇ ਸਵਾਰੀਆਂ ਦੇ ਨਾਲ ਨਾਲ ਆਮ ਲੋਕਾਂ ਨੂੰ ਵੀ ਖੱਜਲਖ਼ੁਆਰੀਆਂ ਦਾ ਸਾਹਮਣਾ ਕਰਨਾ ਪਿਆ।

ਮਿਲਾਵਟੀ ਦੁੱਧ ਵੇਚਣ ਤੋਂ ਰੋਕਣ ਲਈ ਸਿਹਤ ਵਿਭਾਗ ਵਲੋਂ ਮੁਹਿੰਮ ਲਗਾਤਾਰ ਜਾਰੀ

0

ਜਿਲ੍ਹੇ ਵਿੱਚ ਰੋਜਾਨਾ ਲਏ ਜਾ ਰਹੇ ਹਨ ਦੁੱਧ ਦੇ ਸੈਂਪਲ: ਡਾ. ਤੇਜਵੰਤ ਸਿੰਘ ਢਿੱਲੋਂ ਸਿਵਲ ਸਰਜਨ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 25 ਅਗਸਤ :ਪੰਜਾਬ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਅਤੇ ਵਧੀਆਂ ਸਿਹਤ ਸੇਵਾਵਾਂ ਦੇਣ ਲਈ ਲਗਾਤਾਰ ਯਤਨਸ਼ੀਲ ਹੈ। ਪਿਛਲੇ ਸਮੇਂ ਵਿੱਚ ਪਸ਼ੂਆਂ ਵਿੱਚ ਫੈਲੀ ਲੰਪੀ ਸਕਿਨ ਦੀ ਬਿਮਾਰੀ ਕਾਰਨ ਦੁੱਧ ਦੀ ਪੈਦਾਵਾਰ ਵਿਚ ਕਮੀ ਆਉਣ ਕਾਰਨ ਮਿਲਾਵਟੀ ਦੁੱਧ ਦਾ ਕਾਰੋਬਾਰ ਵਧ ਗਿਆ ਹੈ। ਇਸ ਲਈ ਪੰਜਾਬ ਸਰਕਾਰ ਵੱਲੋਂ ਸਾਰੇ ਜਿਲ੍ਹਿਆਂ ਵਿੱਚ ਵਿਸ਼ੇਸ਼ ਮੁਹਿੰਮ ਚਲਾ ਕੇ 26 ਅਗਸਤ ਤੱਕ ਰੋਜਾਨਾ ਦੁੱਧ ਦੇ ਸੈਂਪਲ ਲੈ ਕੇ ਜਾਂਚ ਕਰਨ ਲਈ ਭੇਜੇ ਜਾ ਰਹੇ ਹਨ। ਡਾ ਤੇਜਵੰਤ ਸਿੰਘ ਢਿੱਲੋਂ ਸਿਵਲ ਸਰਜਨ ਬਠਿੰਡਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼੍ਰੀ ਅਭਿਨਵ ਤਰਿਖਾ ਕਮਿਸ਼ਨਰ ਫੂਡ ਅਤੇ ਡਰੱਗ ਐਡਮਿਨੀਸਟਰੇਟਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਦੇ ਸਾਰੇ ਜਿਲ੍ਹਿਆਂ ਵਿੱਚ ਦੁੱਧ ਦੀ ਮਿਲਾਵਟਖੋਰੀ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ ਤਾਂ ਜੋ ਲੋਕਾਂ ਨੂੰ ਮਿਲਾਵਟ ਰਹਿਤ ਸ਼ੁੱਧ ਦੁੱਧ ਮਿਲ ਸਕੇ। ਉਹਨਾ ਦੱਸਿਆ ਕਿ ਜਿਲ੍ਹਾ ਬਠਿੰਡਾ ਵਿੱਚ ਵੀ ਡਾ ਊਸ਼ਾ ਗੋਇਲ ਜਿਲ੍ਹਾ ਸਿਹਤ ਅਫਸਰ ਦੀ ਅਗਵਾਈ ਵਾਲੀ ਫੂਡ ਸੇਫਟੀ ਟੀਮ ਜਿਸ ਵਿੱਚ ਨਵਦੀਪ ਸਿੰਘ, ਦਵਿਆ ਅਤੇ ਸਰਬਜੀਤ ਸਿੰਘ ਫੂਡ ਸੇਫਟੀ ਅਫਸਰ, ਵੱਲੋਂ ਮਿਤੀ 20 ਅਗਸਤ ਤੋਂ ਲਗਾਤਾਰ ਸੈਂਪਲ ਲਏ ਜਾ ਰਹੇ ਹਨ। ਡਾ ਊਸ਼ਾ ਗੋਇਲ ਨੇ ਦੱਸਿਆ ਕਿ ਪਿੰਡਾਂ ਵਿਚ ਡੇਅਰੀਆਂ ਅਤੇ ਦੋਧੀਆਂ ਤੋਂ 31 ਦੁੱਧ ਦੇ ਸੈਂਪਲ ਇਕੱਤਰ ਕੀਤੇ ਗਏ ਅਤੇ ਜਾਂਚ ਲਈ ਭੇਜੇ ਗਏ ਹਨ। ਇਸ ਸਮੇਂ ਇਨ੍ਹਾਂ 31 ਵਿਕਰੇਤਾਵਾਂ ਦੇ ਫੂਡ ਸੇਫਟੀ ਐਕਟ ਅਧੀਨ ਰਜਿਸਟ੍ਰੇਸ਼ਨ ਵੀ ਚੈਕ ਕੀਤੀ ਗਈ, ਜਿਨ੍ਹਾਂ ਵਿੱਚੋਂ 20 ਵਿਕ੍ਰੇਤਾਵਾਂ ਕੋਲ ਰਜਿਸਟ੍ਰੇਸ਼ਨ ਨਹੀਂ ਸੀ, ਜਿਨ੍ਹਾਂ ਨੂੰ ਨੋਟਿਸ ਜਾਰੀ ਕਰ ਦਿੱਤੇ ਗਏ ਹਨ। ਦੁੱਧ ਦੇ ਸੈਂਪਲ ਲੈਣ ਦੀ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਮਿਲਾਵਟਖੋਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਮੇਂਸਮੇਂ ਤੇ ਖਾਣ ਪੀਣ ਵਾਲੀਆਂ ਵਸਤੂਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਿਥੇ ਕਿਤੇ ਵੀ ਕੋਈ ਮਿਲਾਵਟ ਦਾ ਸ਼ੱਕ ਹੁੰਦਾ ਹੈ ਤਾਂ ਉਨ੍ਹਾਂ ਵਸਤੂਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਜਾਂਦੇ ਹਨ ਅਤੇ ਜੇਕਰ ਜਾਂਚ ਦੌਰਾਨ ਕੋਈ ਮਿਲਾਵਟ ਸਾਹਮਣੇ ਆਉਂਦੀ ਹੈ ਤਾਂ ਕਾਨੂੰਨ ਅਨੁਸਾਰ ਲੋੜੀਂਦੀ ਕਾਨੂੰਨੀ ਕਾਰਵਾਈ ਕੀਤੀ ਜਾਂਦੀ ਹੈ।

ਜਿਲ੍ਹਾ ਸਿਹਤ ਵਿਭਾਗ ਵੱਲੋਂ ਅੱਖਾਂ ਦਾਨ ਕਰਨ ਸਬੰਧੀ ਕੀਤਾ ਜਾਗਰੂਕਤਾ ਸਮਾਗਮ

0

ਦਫ਼ਤਰ ਸਿਵਲ ਸਰਜਨ ਵਿਖੇ ਅੱਖਾਂ ਸਬੰਧੀ ਜਾਗਰੂਕਤਾ ਪੈਂਫਲਿਟ ਅਤੇ ਬੈਨਰ ਕੀਤਾ ਰਲੀਜ਼
25 ਅਗਸਤ ਤੋ 8 ਸਤੰਬਰ ਤਕ ਮਨਾਇਆ ਜਾ ਰਿਹਾ ਹੈ 37ਵਾਂ ਅੱਖਾਂ ਦਾਨ ਸਬੰਧੀ ਪੰਦਰਵਾੜਾ:- ਡਾ ਤੇਜਵੰਤ ਸਿੰਘ ਢਿੱਲੋਂ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 25 ਅਗਸਤ : ਪੰਜਾਬ ਸਰਕਾਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਡਾ ਤੇਜਵੰਤ ਸਿੰਘ ਢਿੱਲੋਂ ਸਿਵਲ ਸਰਜਨ ਦੀ ਅਗਵਾਈ ਵਿੱਚ ਡਾ ਮੀਨਾਕਸ਼ੀ ਸਿੰਗਲਾ ਅੱਖਾਂ ਦੇ ਮਾਹਿਰ ਕਮ ਡੀ.ਪੀ.ਐਮ. ਜ਼ਿਲ੍ਹਾ ਬਲਾਈਂਡਨੈਸ ਕੰਟਰੋਲ ਸੋਸਾਇਟੀ ਦੀ ਦੇਖ ਰੇਖ ਹੇਠ ਜਿਲ੍ਹਾ ਬਠਿੰਡਾ ਵਿੱਚ ਆਜ਼ਾਦੀ ਕਾ ਅੰਮਿ੍ਰਤ ਮਹਾਂਉਤਸਵ ਥੀਮ ਹੇਠ ਅੱਖਾਂ ਦਾਨ ਕਰਨ ਸਬੰਧੀ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ ਤੇਜਵੰਤ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਬਠਿੰਡਾ ਵੱਲੋਂ ਅੱਖਾਂ ਦਾਨ ਸਬੰਧੀ ਪੰਦਰਵਾੜਾ ਮਿਤੀ 25 ਅਗਸਤ ਤੋ 8 ਸਤੰਬਰ 2022 ਤੱਕ ਮਨਾਇਆ ਜਾ ਰਿਹਾ ਹੈ। ਇਸ ਪੰਦਰਵਾੜੇ ਦਾ ਉਦੇਸ਼ ਲੋਕਾਂ ਨੂੰ ਮਰਨ ਉਪਰੰਤ ਅੱਖਾਂ ਦਾਨ ਕਰਨ, ਅੱਖਾਂ ਦੀ ਬਿਮਾਰੀਆਂ ਸਬੰਧੀ ਅਤੇ ਇਲਾਜ ਸਬੰਧੀ ਜਾਗਰੂਕ ਕਰਨਾ ਹੈ। ਇਸ ਪੰਦਰਵਾੜੇ ਦੌਰਾਨ ਸਿਹਤ ਵਿਭਾਗ ਦੇ ਸਮੂਹ ਸਟਾਫ਼ ਵੱਲੋਂ ਲੋਕਾਂ ਨੂੰ ਮਰਨ ਉਪਰੰਤ ਅੱਖਾਂ ਦਾਨ ਕਰਨ ਦੇ ਨਾਲ ਨਾਲ ਅੱਖਾਂ ਦੀਆਂ ਬਿਮਾਰੀਆਂ, ਅੰਨੇ੍ਹਪਣ ਦੇ ਕਾਰਣ ਅਤੇ ਇਲਾਜ ਸਬੰਧੀ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਮੇਂ ਡਾ ਤੇਜਵੰਤ ਸਿੰਘ ਵੱਲੋਂ ਦਫ਼ਤਰ ਸਿਵਲ ਸਰਜਨ ਵਿਖੇ ਅੱਖਾਂ ਸਬੰਧੀ ਜਾਗਰੂਕਤਾ ਪੈਂਫਲਿਟ ਅਤੇ ਬੈਨਰ ਵੀ ਰਲੀਜ਼ ਕੀਤਾ।
ਅੱਖਾਂ ਦਾਨ ਕਰਨ ਸਬੰਧੀ ਪੰਦਰਵਾੜੇ ਦੀ ਸ਼ੁਰੂਆਤ ਅੱਜ ਡਾ ਮਨਿੰਦਰਪਾਲ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਦੀ ਦੇਖਰੇਖ ਵਿੱਚ ਸਿਵਲ ਹਸਪਤਾਲ ਬਠਿੰਡਾ ਵਿਖੇ ਜਾਗਰੂਕਤਾ ਸਮਾਗਮ ਕਰਵਾ ਕੇ ਕੀਤੀ। ਇਸ ਸਮੇਂ ਡਾ ਮੀਨਾਕਸ਼ੀ ਸਿੰਗਲਾ ਅੱਖਾਂ ਦੇ ਮਾਹਿਰ ਅਤੇ ਡਾ ਡਿੰਪੀ ਕੱਕੜ ਅੱਖਾਂ ਦੇ ਮਾਹਿਰ ਨੇ ਦੱਸਿਆ ਕਿ ਹਰ ਸਾਲ ਹਜ਼ਾਰਾਂ ਲੋਕ ਅੰਨ੍ਹੇਪਣ ਦਾ ਸ਼ਿਕਾਰ ਹੋ ਰਹੇ ਹਨ, ਪਰ ਅੱਖਾਂ ਦਾਨ ਕਰਨ ਵਾਲਿਆਂ ਦੀ ਗਿਣਤੀ ਬਹੁਤ ਘੱਟ ਹੈ। ਵਿਨੋਦ ਖੁਰਾਣਾ ਅਤੇ ਨਰਿੰਦਰ ਕੁਮਾਰ ਨੇ ਆਮ ਲੋਕਾਂ, ਮੀਡੀਆ ਅਤੇ ਸਵੈ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਅੱਖਾਂ ਦਾਨ ਕੀਤੀਆ ਜਾਣ ਅਤੇ ਇਸ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਸਹਿਯੋਗ ਦਿੱਤਾ ਜਾਵੇ। ਅੱਖਾਂ ਦਾਨ ਕਰਨ ਸਬੰਧੀ ਫਾਰਮ ਨੇੜੇ ਦੀ ਸਿਹਤ ਸੰਸਥਾ ਵਿੱਚ ਜਾ ਕੇ ਭਰੇ ਜਾ ਸਕਦੇ ਹਨ ਅਤੇ ਆਨਲਾਈਨ ਰਜਿਸਟ੍ਰੇਸ਼ਨ ਵੀ ਕੀਤੀ ਜਾ ਸਕਦੀ ਹੈ। ਇਸ ਸਮੇਂ ਡਾ ਸੀਮਾ, ਡਾ ਵੀਨੂ, ਡਾ ਸਵੇਤਾ ਗੁਪਤਾ, ਕਿ੍ਰਸ਼ਨਾ ਅਤੇ ਰੂਪਾਲੀ, ਹਰਵਿੰਦਰ ਸਿੰਘ, ਬਲਦੇਵ ਸਿੰਘ ਹਾਜ਼ਰ ਸਨ।

“ਖੇਡਾਂ ਵਤਨ ਪੰਜਾਬ“ ਦੀਆਂ ਲਈ ਰਜਿਸਟ੍ਰੇਸ਼ਨ 30 ਅਗਸਤ ਤੱਕ: ਰਾਹੁਲ

0

ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 25 ਅਗਸਤ : “ਖੇਡਾਂ ਵਤਨ ਪੰਜਾਬ“ ਦੀਆਂ ਤਹਿਤ ਹੋਣ ਵਾਲੀਆਂ ਬਲਾਕ ਪੱਧਰੀ ਖੇਡਾਂ ਲਈ ਰਜਿਸਟਰੇਸਨ ਦੀ ਮਿਤੀ 25 ਅਗਸਤ ਤੋਂ ਵਧਾ ਕੇ 30 ਅਗਸਤ ਕਰ ਦਿੱਤੀ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਸ਼ਿਨਰ ਸ਼੍ਰੀ ਰਾਹੁਲ ਨੇ ਸਾਂਝੀ ਕੀਤੀ। ਇਨ੍ਹਾਂ ਖੇਡਾਂ ਬਾਰੇ ਹੋਰ ਜਾਣਕਾਰੀ ਦਿੰਦਿਆਂ ਜਿਲ੍ਹਾ ਖੇਡ ਅਫਸਰ ਸ. ਰੁਪਿੰਦਰ ਸਿੰਘ ਨੇ ਦੱਸਿਆ ਕਿ ਰਜਿਸਟਰੇਸਨ ਦੀ ਆਖਰੀ ਤਰੀਕ 25 ਅਗਸਤ ਤੋਂ ਵਧਾ ਕੇ 30 ਅਗਸਤ ਕਰ ਦਿੱਤੀ ਹੈ। ਚਾਹਵਾਨ ਖਿਡਾਰੀ ਵੈੱਬਸਾਈਟ ’ਤੇ ਰਜਿਸਟ੍ਰੇਸਨ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜਿਹੜੇ ਖਿਡਾਰੀਆਂ ਨੂੰ ਰਜਿਸਟ੍ਰੇਸ਼ਨ ਕਰਵਾਉਣ ਚ ਜਾਂ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਆਉਂਦੀ ਹੈ ਤਾਂ ਉਹ ਖੇਡ ਵਿਭਾਗ ਦੇ ਦਫਤਰ ਚ ਜਾਂ ਕੇ ਖੇਡ ਅਧਿਕਾਰੀਆਂ ਦੀ ਮਦਦ ਨਾਲ ਰਜਿਸਟ੍ਰੇਸਨ ਕਰਵਾ ਸਕਦੇ ਹਨ।

“ਮੇਰਾ ਸ਼ਹਿਰ ਮੇਰਾ ਮਾਨ“ ਮੁਹਿੰਮ ਦਾ ਆਗਾਜ਼ 26 ਅਗਸਤ ਨੂੰ : ਕਮਿਸ਼ਨਰ ਨਗਰ ਨਿਗਮ

0

ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 25 ਅਗਸਤ : ਸੂਬਾ ਸਰਕਾਰ ਵਲੋਂ “ਮੇਰਾ ਸ਼ਹਿਰ ਮੇਰਾ ਮਾਨ“ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦਾ ਆਗਾਜ਼ 26 ਅਗਸਤ 2022 ਨੂੰ ਆਦਰਸ਼ ਨਗਰ ਦੇ ਵਾਰਡ ਨੰਬਰ 1 ਦੀ ਗਲੀ ਨੰਬਰ 1 ਤੋਂ ਸਵੇਰੇ 11 ਵਜੇ ਸ਼ੁਰੂਆਤ ਕੀਤੀ ਜਾਵੇਗੀ। ਇਹ ਜਾਣਕਾਰੀ ਕਮਿਸ਼ਨਰ ਨਗਰ ਨਿਗਮ ਸ਼੍ਰੀਮਤੀ ਪਲਵੀ ਨੇ ਸਾਂਝੀ ਕੀਤੀ। ਕਮਿਸ਼ਨਰ ਨਗਰ ਨਿਗਮ ਸ਼੍ਰੀਮਤੀ ਪਲਵੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ “ਮੇਰਾ ਸ਼ਹਿਰ ਮੇਰਾ ਮਾਨ“ ਮੁਹਿੰਮ ਦਾ ਮੁੱਖ ਮੰਤਵ ਸ਼ਹਿਰ ਅੰਦਰ ਸਾਫ਼-ਸਫ਼ਾਈ ਰੱਖਣਾ ਹੈ। ਜਿਸ ਨਾਲ ਸ਼ਹਿਰ ਦੀ ਸੁੰਦਰਤਾ ਨੂੰ ਬਣਾਈ ਰੱਖਿਆ ਜਾ ਸਕੇ। ਕਮਿਸ਼ਨਰ ਨਗਰ ਨਿਗਮ ਨੇ ਅੱਗੇ ਦੱਸਿਆ ਕਿ ਇਸ ਮੁਹਿੰਮ ਤਹਿਤ ਆਦਰਸ਼ ਨਗਰ ਦੇ ਵਾਰਡ ਨੰਬਰ 1 ਵਿਖੇ ਸਾਫ਼-ਸਫ਼ਾਈ ਦੇ ਮੱਦੇਨਜ਼ਰ ਆਮ ਲੋਕਾਂ ਨੂੰ ਪ੍ਰੇਰਿਤ ਕਰਦੇ ਹੋਏ ਨੁਕੜ ਨਾਟਕ ਵੀ ਕਰਵਾਏ ਜਾਣਗੇ। ਇਸ ਮੁਹਿੰਮ ਨੂੰ ਜਾਰੀ ਰਖਦਿਆਂ ਹਰ ਸ਼ੁਕਰਵਾਰ ਵਾਰਡ ਵਾਈਜ਼ ਗਤੀਵਿਧੀਆਂ ਵੀ ਕਰਵਾਈਆਂ ਜਾਣਗੀਆਂ।

ਪਿਛੜਾ ਵਰਗ ਕਮਿਸ਼ਨ ਨੇ ਪੰਚਾਇਤੀ ਰਾਜ ਸੰਸਥਾਵਾਂ ਦੇ ਚੋਣ ਵਿਚ ਰਾਖਵਾਂ ਨੂੰ ਲੈ ਕੇ ਮੰਗੇ ਸੁਝਾਅ

0

ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 25 ਅਗਸਤ :- ਹਰਿਆਣਾ ਰਾਜ ਪਿਛੜਾ ਵਰਗ ਕਮਿਸ਼ਨ ਦੇ ਚੇਅਰਮੈਨ ਸੇਵਾਮੁਕਤ ਜੱਜ ਦਰਸ਼ਨ ਸਿੰਘ ਨੇ ਅੱਜ ਇੱਥੇ ਕੌਮੀ ਤੇ ਰਾਜ ਪੱਧਰ ਦੀ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਅਧਿਕਾਰੀਆਂ ਤੋਂ ਪੰਚਾਇਤੀ ਰਾਜ ਸੰਸਥਾਵਾਂ ਦੇ ਚੋਣ ਵਿਚ ਪਿਛੜੇ ਵਰਗ ਦੇ ਲੋਕਾਂ ਨੂੰ ਰਾਖਵਾਂ ਦੇਣ ਦੇ ਸਬੰਧ ਵਿਚ ਗਲਬਾਤ ਕੀਤੀ ਅਤੇ ਸੁਝਾਅ ਲਏ। ਹਰਿਆਣਾ ਨਿਵਾਸ ਵਿਚ ਪ੍ਰਬੰਧਿਤ ਮੀਟਿੰਗ ਵਿਚ ਸਾਰੀ ਪਾਰਟੀਆਂ ਨੇ ਭਾਰਤੀ ਸੰਵਿਧਾਨ ਵਿਚ ਕੀਤੇ ਗਏ ਪ੍ਰਾਵਧਾਨ ਅਨੁਸਾਰ ਹੀ ਪੰਚਾਇਤੀ ਰਾਜ ਸੰਸਥਾਵਾਂ ਦੇ ਅਗਲੇ ਚੋਣ ਵਿਚ ਪਿਛੜੇ ਵਰਗ ਦੇ ਲੋਕਾਂ ਨੂੰ 27 ਫੀਸਦੀ ਰਾਖਵਾਂ ਦੇਣ ਦੀ ਮੰਗ ਕੀਤੀ। ਪਿਛੜਾ ਵਰਗ ਕਮਿਸ਼ਨ ਦੇ ਚੇਅਰਮੈਨ ਨੇ ਕਿਹਾ ਕਿ ਸਰਕਾਰ ਵੱਲੋਂ ਪਿਛੜੇ ਵਰਗ ਦੇ ਲੋਕਾਂ ਨੂੰ ਵਿਦਿਅਕ ਖੇਤਰ ਵਿਚ ਰਾਖਵਾਂ ਦੇਣ ਦਾ ਪ੍ਰਾਵਧਾਨ ਕੀਤਾ ਗਿਆ ਹੈ। ਪੰਚਾਇਤੀ ਰਾਜ ਸੰਸਥਾਵਾਂ ਦੇ ਚੋਣ ਵਿਚ ਵੀ ਸਰੰਖਣ ਦਾ ਲਾਭ ਦੇਣ ਲਈ ਪੂਰੇ ਸੂਬੇ ਵਿਚ ਲੋਕਾਂ ਤੋਂ ਸੁਝਾਅ ਮੰਗੇ ਗਏ ਹਨ। ਕਮਿਸ਼ਨ ਵੱਲੋਂ ਹੁਣ ਤਕ ਫਰੀਦਾਬਾਦ, ਗੁਰੂਗ੍ਰਾਮ, ਰੋਹਤਕ, ਹਿਸਾਰ, ਕਰਨਾਲ ਤੇ ਅੰਬਾਲਾ ਡਿਵੀਜਨ ਵਿਚ ਪ੍ਰੋਗ੍ਰਾਮ ਪ੍ਰਬੰਧਿਤ ਕਰ ਲੋਕਾਂ ਤੋਂ ਸੁਝਾਅ ਮੰਗੇ ਗਏ ਹਨ।
ਇਸ ਮੀਟਿੰਗ ਵਿਚ ਰਾਜਨੀਤਿਕ ਪਾਰਟੀਆਂ ਦੇ ਭਾਜਪਾ ਓਬੀਸੀ ਮੋਰਚਾ ਦੇ ਰਾਜ ਉੱਪ ਪ੍ਰਧਾਨ ਰਮੇਸ਼ ਪਾਲ, ਨਰੇਸ਼ ਸੈਨੀ ਤੇ ਓਬੀਸੀ ਮੋਰਚਾ ਦੇ ਜਸਬੀਰ ਸਿੰਘ ਬੰਜਾਰਾ, ਕਾਂਗਰਸ ਓਬੀਸੀ ਮੋਰਚਾ ਦੇ ਜਿਲ੍ਹਾ ਪ੍ਰਧਾਨ ਰਾਜਕੁਮਾਰ ਸੈਨੀ, ਮੈਂਬਰ ਰੰਜੀਤ ਸਿੰਘ, ਇੰਦਰਜੀਤ ਸਿੰਘ, ਇਨੇਲੋ ਤੋਂ ਨਰੇਂਦਰ ਸਿੰਧੇਰ, ਬੀਐਸਪੀ ਤੋਂ ਏਡਵੋਕੇਟ ਗੁਰਮੁੱਖ ਸਿੰਘ ਸਮੇਤ ਕਈ ਮੈਂਬਰਾਂ ਨੇ ਵਿਸਤਾਰ ਨਾਲ ਆਪਣੇ ਸੁਝਾਅ ਰੱਖੇ। ਇਸ ਮੌਕੇ ‘ਤੇ ਪਿਛੜਾ ਵਰਗ ਕਮਿਸ਼ਨ ਮੈਂਬਰ ਐਸਕੇ ਗੱਕਖੜ, ਮੈਂਬਰ ਸ਼ਾਲ ਲਾਲ ਜਾਂਗੜਾ, ਅਨੁਸੂਚਿਤ ਜਾਤੀ ਅਤੇ ਪਿਛੜਾ ਵਰਗ ਕਮਿਸ਼ਨ ਦੇ ਮੈਂਬਰ ਸਕੱਤਰ ਮੁਕੁਲ ਕੁਮਾਰ, ਸੁਪਰਡੈਂਟ ਰੋਜੀ ਰਾਨੀ ਵੀ ਮੌਜੂਦ ਰਹੇ।

ਬੀ.ਐਫ.ਜੀ.ਆਈ. ਦੀ ਵਿਦਿਆਰਥਣ ਦੀ 20 ਲੱਖ ਦੇ ਸਾਲਾਨਾ ਪੈਕੇਜ ‘ਤੇ ਹੋਈ ਪਲੇਸਮੈਂਟ

0

ਕੈਂਪਸ ਪਲੇਸਮੈਂਟ ਦੌਰਾਨ ਇਲਾਕੇ ਵਿੱਚ ਸਭ ਤੋਂ ਉੱਚਾ ਪੈਕੇਜ ਮਿਲਿਆ
ਸੁਖਜਿੰਦਰ ਮਾਨ
ਬਠਿੰਡਾ, 25 ਅਗਸਤ : ਬੀ.ਐਫ.ਜੀ.ਆਈ. ਵੱਲੋਂ ਵਿਦਿਆਰਥੀਆਂ ਨੂੰ ਰੁਜ਼ਗਾਰ ਮੁਖੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਪਲੇਸਮੈਂਟ ਨੂੰ ਯਕੀਨੀ ਬਣਾਉਣ ਵੱਲ ਵੀ ਉਚੇਚਾ ਧਿਆਨ ਦਿੱਤਾ ਜਾਂਦਾ ਹੈ। ਇਸ ਦੇ ਨਾਲ ਹੀ ਕਾਰਪੋਰੇਟ ਜਗਤ ਦੀਆਂ ਲੋੜਾਂ ਅਨੁਸਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਸੰਸਥਾ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਦੀ ਬਦੌਲਤ ਇਸ ਸੰਸਥਾ ਦੇ ਵਿਦਿਆਰਥੀਆਂ ਦੀ ਪਲੇਸਮੈਂਟ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸੰਸਥਾ ਦੇ ਟਰੇਨਿੰਗ ਐਂਡ ਪਲੇਸਮੈਂਟ ਵਿਭਾਗ ਵੱਲੋਂ ਸਮੇਂ ਸਮੇਂ ‘ਤੇ ਵੱਖ-ਵੱਖ ਪ੍ਰਸਿੱਧ ਕੰਪਨੀਆਂ ਦੀ ਕੈਂਪਸ ਪਲੇਸਮੈਂਟ ਡਰਾਈਵ ਆਯੋਜਿਤ ਕਰਵਾ ਕੇ ਵਿਦਿਆਰਥੀਆਂ ਨੂੰ ਨੌਕਰੀ ਪ੍ਰਾਪਤ ਕਰਨ ਦੇ ਭਰਪੂਰ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਅਜਿਹੇ ਸਾਰਥਿਕ ਯਤਨਾਂ ਦੀ ਬਦੌਲਤ ਹਾਲ ਹੀ ਵਿੱਚ ਬੀ.ਐਫ.ਜੀ.ਆਈ. ਦੀ ਵਿਦਿਆਰਥਣ ਪਾਰੁਲ ਸ਼ਰਮਾ ਦੀ 20 ਲੱਖ ਦੇ ਸਾਲਾਨਾ ਪੈਕੇਜ ‘ਤੇ ਪਲੇਸਮੈਂਟ ਹੋਈ ਹੈ ਜੋ ਕਿ ਇਸ ਖ਼ਿੱਤੇ ਵਿੱਚ ਕੈਂਪਸ ਪਲੇਸਮੈਂਟ ਦੌਰਾਨ ਮਿਲਣ ਵਾਲਾ ਸਭ ਤੋਂ ਉੱਚਾ ਪੈਕੇਜ ਹੈ।
ਸੰਸਥਾ ਦੇ ਟਰੇਨਿੰਗ ਐਂਡ ਪਲੇਸਮੈਂਟ ਅਫ਼ਸਰ ਨੇ ਵਿਦਿਆਰਥਣ ਪਾਰੁਲ ਸ਼ਰਮਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਅਹਿਮ ਪ੍ਰਾਪਤੀ ਨਾਲ ਬੀ.ਐਫ.ਜੀ.ਆਈ. ਨੇ ਇੱਕ ਨਵਾਂ ਇਤਿਹਾਸ ਸਿਰਜਿਆ ਹੈ। ਉਨ੍ਹਾਂ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਫੈਕਲਟੀ ਆਫ਼ ਮੈਨੇਜਮੈਂਟ ਐਂਡ ਕਾਮਰਸ ਦੇ 55% ਵਿਦਿਆਰਥੀ ਆਪਣੀ ਪੜ੍ਹਾਈ ਦੇ ਆਖ਼ਰੀ ਸਮੈਸਟਰ ਦੌਰਾਨ ਇੱਕ ਮਹੀਨੇ ਵਿੱਚ ਹੀ ਨੌਕਰੀ ਪ੍ਰਾਪਤ ਕਰ ਲੈਂਦੇ ਹਨ ਅਤੇ 75% ਵਿਦਿਆਰਥੀਆਂ ਦੀ ਪਲੇਸਮੈਂਟ 3 ਮਹੀਨਿਆਂ ਦੌਰਾਨ ਹੋ ਜਾਂਦੀ ਹੈ ਜਦੋਂ ਕਿ 6 ਮਹੀਨਿਆਂ ਵਿੱਚ ਲਗਭਗ ਸਾਰੇ ਵਿਦਿਆਰਥੀਆਂ ਦੀ ਪਲੇਸਮੈਂਟ ਹੋ ਜਾਂਦੀ ਹੈ। ਉਨ੍ਹਾਂ ਨੇ ਦੱਸਿਆ ਕਿ ਫੈਕਲਟੀ ਆਫ਼ ਐਗਰੀਕਲਚਰ ਦੇ ਵਿਦਿਆਰਥੀਆਂ ਦੀ ਜਿੱਥੇ ਸ਼ਾਨਦਾਰ ਪੈਕੇਜਾਂ ‘ਤੇ ਪ੍ਰਸਿੱਧ ਕੰਪਨੀਆਂ ਵਿੱਚ ਪਲੇਸਮੈਂਟ ਹੋ ਰਹੀ ਹੈ ਉੱਥੇ ਹੀ ਬਹੁਤ ਸਾਰੇ ਵਿਦਿਆਰਥੀ ਚੰਗੇ ਸਰਕਾਰੀ ਅਹੁੁਦਿਆਂ ‘ਤੇ ਨੌਕਰੀ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸਾਡਾ ਟੀਚਾ ਹੈ ਕਿ ਹਰ ਕੋਰਸ ਦੇ ਵਿਦਿਆਰਥੀਆਂ ਦੀ 100 ਫ਼ੀਸਦੀ ਪਲੇਸਮੈਂਟ ਨੂੰ ਯਕੀਨੀ ਬਣਾਇਆ ਜਾਵੇ।
ਵਿਦਿਆਰਥਣ ਪਾਰੁਲ ਸ਼ਰਮਾ ਦੀ ਸ਼ਾਨਦਾਰ ਪ੍ਰਾਪਤੀ ‘ਤੇ ਆਪਣੀ ਖ਼ੁਸ਼ੀ ਸਾਂਝੀ ਕਰਦਿਆਂ ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਸੰਸਥਾ ਵਿਖੇ ਵਿਦਿਆਰਥੀਆਂ ਦੀ ਪਲੇਸਮੈਂਟ ਲਈ ਲਗਾਤਾਰ ਉਪਰਾਲੇ ਜਾਰੀ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਹੋਰ ਵੀ ਬਹੁਤ ਸਾਰੀਆਂ ਬਹੁਕੌਮੀ ਕੰਪਨੀਆਂ ਵਿਦਿਆਰਥੀਆਂ ਦੀ ਪਲੇਸਮੈਂਟ ਲਈ ਆ ਰਹੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਯੂ.ਐਸ.ਏ. ਆਧਾਰਿਤ ਕੰਪਨੀ ਟੈਕਸਾਸ ਇੰਸਟਰੂਮੈਂਟਸ ਵੱਲੋਂ ਵੀ ਵਿਦਿਆਰਥੀਆਂ ਨੂੰ 32.16 ਲੱਖ ਸਾਲਾਨਾ ਦੇ ਪੈਕੇਜ ਦੀ ਪੇਸ਼ਕਸ਼ ਕੀਤੀ ਗਈ ਹੈ। ਇਸੇ ਤਰ੍ਹਾਂ ਗੂਗਲ, ਐਮਾਜੋਨ, ਡੇਲੋਇਟ, ਇਨਫ਼ੋਸਿਸ, ਆਈ.ਬੀ.ਐਮ ਆਦਿ ਪ੍ਰਸਿੱਧ ਕੰਪਨੀਆਂ ਵਿੱਚ ਬੀ.ਐਫ.ਜੀ.ਆਈ. ਦੇ ਵਿਦਿਆਰਥੀ ਬਹੁਤ ਹੀ ਸ਼ਾਨਦਾਰ ਪੈਕੇਜਾਂ ‘ਤੇ ਨੌਕਰੀ ਕਰ ਰਹੇ ਹਨ ਜੋ ਕਿ ਸੰਸਥਾ ਲਈ ਬਹੁਤ ਮਾਣ ਵਾਲੀ ਗੱਲ ਹੈ।ਉਨ੍ਹਾਂ ਨੇ ਦੱਸਿਆ ਕਾਰਪੋਰੇਟ ਜਗਤ ਅਤੇ ਇੰਡਸਟਰੀ ਦੀ ਮੰਗ ਅਨੁਸਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਨਾਮਵਰ ਕੰਪਨੀ ਫੈਸਟੋ ਵੱਲੋਂ ਇੰਡਸਟਰੀਅਲ ਆਟੋਮੇਸ਼ਨ ਸੈਂਟਰ ਅਤੇ ਇੰਟਲ ਕੰਪਨੀ ਵੱਲੋਂ ਆਰਟੀਫ਼ਿਸ਼ਿਅਲ ਇੰਟੈਲੀਜੈਂਸ ਦਾ ਸੈਂਟਰ ਆਫ਼ ਐਕਸੀਲੈਂਸ ਬੀ.ਐਫ.ਜੀ.ਆਈ. ਵਿਖੇ ਸਥਾਪਿਤ ਕੀਤਾ ਗਿਆ ਹੈ ਜਿੱਥੇ ਵਿਦਿਆਰਥੀ ਆਪਣੀ ਪੜ੍ਹਾਈ ਦੇ ਨਾਲ ਨਾਲ ਮੁਹਾਰਤ ਸਿੱਖ ਕੇ ਹੁਨਰਮੰਦ ਬਣ ਰਹੇ ਹਨ । ਜਿਸ ਸਦਕਾ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਹੁੰਦਾ ਹੈ ਅਤੇ ਉਨ੍ਹਾਂ ਦੀ ਪਲੇਸਮੈਂਟ ਬਹੁਤ ਸ਼ਾਨਦਾਰ ਪੈਕੇਜਾਂ ‘ਤੇ ਹੋ ਰਹੀ ਹੈ। ਡਾ. ਗੁਰਮੀਤ ਸਿੰਘ ਧਾਲੀਵਾਲ ਨੇ 20 ਲੱਖ ਦੇ ਸਾਲਾਨਾ ਪੈਕੇਜ ‘ਤੇ ਨੌਕਰੀ ਲਈ ਚੁਣੀ ਗਈ ਵਿਦਿਆਰਥਣ ਪਾਰੁਲ ਸ਼ਰਮਾ ਨੂੰ ਆਪਣੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ ਅਤੇ ਪਲੇਸਮੈਂਟ ਦਾ ਮੌਕਾ ਪ੍ਰਦਾਨ ਕਰਨ ਵਾਲੀ ਕੰਪਨੀ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ।

ਪੰਜਾਬ ’ਚ ਆਪ ਸਰਕਾਰ 500 ਕਰੋੜ ਰੁਪਏ ਦਾ ਕੀਤਾ ਆਬਕਾਰੀ ਘਪਲਾ: ਸੁਖਬੀਰ ਬਾਦਲ

0

ਕਿਹਾ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਲਈ ਰਾਜਪਾਲ ਨਾਲ ਕੀਤੀ ਜਾਵੇਗੀ ਮੁਲਾਕਾਤ
ਪਾਰਟੀ ਸੀ ਬੀ ਆਈ ਅਤੇ ਈ ਡੀ ਕੋਲ ਸ਼ਿਕਾਇਤ ਦਾਇਰ ਕਰ ਕੇ ਘੁਟਾਲੇ ਦੀ ਕਰੇਗੀ ਜਾਂਚ ਦੀ ਮੰਗ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 25 ਅਗਸਤ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਪਾਰਟੀ ਆਮ ਆਦਮੀ ਪਾਰਟੀ ਸਰਕਾਰ ਦੇ 500 ਕਰੋੜ ਰੁਪਏ ਦੇ ਆਬਕਾਰੀ ਘੁਟਾਲੇ ਵਿਚ ਕਾਰਵਾਈ ਲਈ ਪੰਜਾਬ ਦੇ ਰਾਜਪਾਲ ਨੂੰ ਅਪੀਲ ਕਰੇਗੀ ਅਤੇ ਨਾਲ ਹੀ ਸੀ ਬੀ ਆਈ ਅਤੇ ਈ ਡੀ ਕੋਲ ਸ਼ਿਕਾਇਤਾਂ ਦਾਇਰ ਕਰ ਕੇ ਆਪ ਵੱਲੋਂ ਪੰਜਾਬ ਵਿਚ ਸ਼ਰਾਬ ਦੇ ਠੇਕੇਦਾਰਾਂ ਤੋਂ ਪ੍ਰਾਪਤ ਰਿਸ਼ਵਤ ਦੇ ਮਾਮਲੇ ਦੀ ਜਾਂਚ ਦੀ ਮੰਗ ਕਰੇਗੀ। ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਦਿੱਲੀ ਦੇ ਉਪ ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ, ਐਮ ਪੀ ਸ੍ਰੀ ਰਾਘਵ ਚੱਢਾ ਸਮੇਤ ਉਹਨਾਂ ਸਾਰੇ ਸਿਆਸੀ ਆਗੂਆਂ ਅਤੇ ਪੰਜਾਬ ਸਰਕਾਰ ਦੇ ਉਹਨਾਂ ਅਧਿਕਾਰੀਆਂ ਖਿਲਾਫ ਜਾਂਚ ਹੋਣੀ ਚਾਹੀਦੀ ਹੈ ਜਿਹਨਾਂ ਨੇ ਇਹ ਘਪਲਾ ਹੋਣ ਦਿੱਤਾ।
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੀ ਆਬਕਾਰੀ ਨੀਤੀ ਤਿਆਰ ਕਰਦਿਆਂ ਦਿੱਲੀ ਮਾਡਲ ਅਪਣਾਇਆ ਹੈ। ਉਹਨਾਂ ਕਿਹਾ ਕਿ ਜਿਵੇਂ ਦਿੱਲੀ ਵਿਚ ਕੀਤਾ ਗਿਆ ਸੀ, ਪੰਜਾਬ ਵਿਚ ਵੀ ਸ਼ਰਾਬ ਦਾ ਤਕਰੀਬਨ ਸਾਰਾ ਕਾਰੋਬਾਰ ਦੋ ਕੰਪਨੀਆਂ ਨੂੰ ਦੇ ਦਿੱਤਾ ਗਿਆ ਸੀ ਤਾਂ ਜੋ ਉਹਨਾਂ ਤੋਂ ਰਿਸ਼ਵਤ ਹਾਸਲ ਕੀਤੀ ਜਾਵੇ। ਉਹਨਾਂ ਕਿਹਾ ਕਿ ਦੋ ਦੋਵਾਂ ਕੰਪਨੀਆਂ ਦਾ ਮੁਨਾਫਾ ਇਸ ਕਰ ਕੇ ਦੁੱਗਣਾ ਕਰ ਦਿੱਤਾ ਗਿਆ ਤਾਂ ਜੋ ਬਦਲੇ ਵਿਚ ਰਿਸ਼ਵਤ ਲਈ ਜਾ ਸਕੇ। ਉਹਨਾਂ ਕਿਹਾ ਕਿ ਪੰਜਾਬ ਵਿਚ ਆਪ ਸਰਕਾਰ ਅਤੇ ਦਿੱਲੀ ਵਿਚ ਆਪ ਹਾਈ ਕਮਾਂਡ ਨੂੰ ਸੈਂਕੜੇ ਕਰੋੜਾਂ ਰੁਪਏ ਇਸ ਇਵਜ਼ ਵਿਚ ਮਿਲੇ ਹਨ।
ਵੇਰਵੇ ਸਾਂਝੇ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਵੀਂ ਆਬਕਾਰੀ ਨੀਤੀ ਦੇ ਮਾਮਲੇ ਵਿਚ ਦਿੱਲੀ ਦੇ ਆਪ ਦੇ ਆਪਣੇ ਹਮਰੁਤਬਾ ਮੁਤਾਬਕ ਹੀ ਨੀਤੀ ਬਣਾਈ। ਇਸ ਵਿਚ ਇਹ ਤੈਅ ਕੀਤਾ ਗਿਆ ਸੀ ਕਿ ਹਰ ਸ਼ਰਾਬ ਨਿਰਮਾਣ ਕਰਨ ਵਾਲੀ ਕੰਪਨੀ ਦੀ ਸ਼ਰਾਬ ਵੇਚਣ ਵਾਸਤੇ ਇਕ ਲਾਇਸੰਸੀ ਨਿਯੁਕਤ ਕਰੇਗੀ ਅਤੇ ਐਲ 1 ਲਾਇਸੰਸ ਲੈਣ ਵਾਲਾ ਭਾਰਤ ਜਾਂ ਵਿਦੇਸ਼ ਵਿਚ ਸ਼ਰਾਬ ਨਿਰਮਾਣ ਵਿਚ ਸ਼ਾਮਲ ਨਹੀਂ ਹੋਣਾ ਚਾਹੀਦਾ। ਇਹ ਵੀ ਸ਼ਰਤ ਰੱਖੀ ਗਈ ਕਿ ਐਲ 1 ਲਾਇਸੰਸ ਲੈਣ ਲਈ ਕੰਪਨੀ ਦੀ 30 ਕਰੋੜ ਰੁਪਏ ਸਾਲਾਨਾ ਟਰਨ ਓਵਰ ਹੋਣੀ ਚਾਹੀਦੀ ਹੈ ਅਤੇ ਉਹ ਪੰਜਾਬ ਵਿਚ ਰਿਟੇਲ ਕਾਰੋਬਾਰ ਵਿਚ ਸ਼ਾਮਲ ਨਹੀਂ ਹੋਣੇ ਚਾਹੀਦੇ ਤੇ ਇਸ ਸ਼ਰਤ ਕਾਰਨ ਪੰਜਾਬ ਦੇ ਸ਼ਰਾਬ ਵਪਾਰੀ ਮੁਕਾਬਲੇ ਵਿਚੋਂ ਬਾਹਰ ਹੋ ਗਏ। ਉਹਨਾਂ ਕਿਹਾ ਕਿ ਪੰਜਾਬ ਵਿਚ ਪਹਿਲਾਂ ਥੋਕ ਦਾ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਲਈ ਮੁਨਾਫਾ 5 ਫੀਸਦੀ ਹੁੰਦਾ ਸੀ ਜੋ ਦੁੱਗਣਾ ਕਰਕੇ 10 ਫੀਸਦੀ ਕਰ ਦਿੱਤਾ ਗਿਆ।
ਸਰਦਾਰ ਬਾਦਲ ਨੇ ਕਿਹਾ ਕਿ ਇਸ ਨੀਤੀ ਦੀ ਬਦੌਲਤ ਸ਼ਰਾਬ ਦਾ ਤਕਰੀਬਨ ਸਾਰਾ ਕਾਰੋਬਾਰ ਦੋ ਕੰਪਨੀਆਂ ਬਿ੍ਰੰਡਕੋ ਜਿਸਦੇ ਮਾਲਕ ਅਮਨ ਢੱਲ ਹਨ ਅਤੇ ਆਨੰਤ ਵਾਈਨਜ਼ ਜਿਸਦੇ ਮਾਲਕ ਮਹਿਰਾ ਗਰੁੱਪ ਹਨ, ਦੇ ਹੱਥਾਂ ਵਿਚ ਆ ਗਿਆ। ਉਹਨਾਂ ਕਿਹਾ ਕਿ ਜਿਥੇ ਮੈਂਬਰ ਪਾਰਲੀਮੈਂਟ ਸ੍ਰੀ ਰਾਘਵ ਚੱਢਾ ਇਹਨਾਂ ਦੋਵੇਂ ਗਰੁੱਪਾਂ ਦੇ ਮੈਂਬਰਾਂ ਨਾਲ ਚੰਡੀਗੜ੍ਹ ਦੇ ਹਯਾਤ ਹੋਟਲ ਦੀ ਪੰਜਵੀਂ ਮੰਜ਼ਿਲ ਵਿਚ ਕਮਰੇ ਵਿਚ ਮੀਟਿੰਗਾਂ ਕਰਦੇ ਰਹੇ, ਉਥੇ ਹੀ 30 ਜੂਨ ਅਤੇ 6 ਜੂਨ ਨੂੰ ਦੋ ਮੀਟਿੰਗਾਂ ਸ੍ਰੀ ਮਨੀਸ਼ ਸਿਸੋਦੀਆ ਦੀ ਰਿਹਾਇਸ਼ ’ਤੇ ਦਿੱਲੀ ਵਿਚ ਹੋਈਆਂ ਜਿਸ ਵਿਚ ਪੰਜਾਬ ਦੇ ਵਿੱਤ ਕਮਿਸ਼ਨਰ ਤੇ ਆਬਕਾਰੀ ਕਮਿਸ਼ਨ ਸਮੇਤ ਅਧਿਕਾਰੀ ਸ਼ਾਮਲ ਹੋਏ। ਉਹਨਾਂ ਕਿਹਾ ਕਿ ਸੌਦੇ ਤੈਅ ਕਰਨ ਵਾਲੇ ਪ੍ਰਾਈਵੇਟ ਖਿਡਾਰੀਆਂ ਦੇ ਨਾਂ ਗੁਪਤ ਰੱਖੇ ਗਏ ਤੇ ਸ੍ਰੀ ਸਿਸੋਦੀਆ ਨੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨਾਲ ਮੀਟਿੰਗ ਵਿਚ ਇਕ ਨੂੰ ਸ੍ਰੀ ਅੰਬ ਅਤੇ ਦੂਜੇ ਨੂੰ ਸ੍ਰੀ ਖੀਰਾ ਕਹਿ ਕੇ ਸੰਬੋਧਨ ਕੀਤਾ।
ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਸੀ ਬੀ ਆਈ ਅਤੇ ਈ ਡੀ ਵੱਲੋਂ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਸਾਰਾ ਸੱਚ ਸਾਹਮਣੇ ਲਿਆ ਦੇਵੇਗੀ। ਸਰਦਾਰ ਬਾਦਲ ਨੇ ਕਿਹਾ ਕਿ ਮੁਲਜ਼ਮ ਆਗੂਆਂ ਅਤੇ ਅਫਸਰਾਂ ਦੇ ਆਉਣ ਜਾਣ ਦੀ ਮੀਟਿੰਗਾਂ ਵਾਲੀਆਂ ਥਾਵਾਂ ’ਤੇ ਲੱਗੇ ਸੀ ਸੀ ਟੀ ਵੀ ਕੈਮਰਿਆਂ ਵਿਚ ਜਾਂਚ ਕਰ ਕੇ ਸ਼ਨਾਖਤ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਮੁਨਾਫਾ 5 ਤੋਂ ਵਧਾ ਕੇ ਦੁੱਗਣਾ ਕਰਦਿਆਂ 10 ਫੀਸਦੀ ਕਰਨ ਨਾਲ ਮਿਲੀ ਰਿਸ਼ਵਤ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਨਾਲ ਹੀ ਉਹਨਾਂ ਕਿਹਾ ਕਿ ਇਹ ਵੀ ਕਿਹਾ ਕਿ ਦਿੱਲੀ ਵਿਚ ਸ਼ਰਾਬ ਕਾਰੋਬਾਰੀਆਂ ਤੋਂ ਮਿਲਿਆ ਪੈਸਾ ਪੰਜਾਬ ਚੋਣਾਂ ਵਿਚ ਵਰਤਿਆ ਗਿਆ, ਇਸਦੀ ਵੀ ਜਾਂਚ ਹੋਣੀ ਚਾਹੀਦੀ ਹੈ। ਸਰਦਾਰ ਬਾਦਲ ਨੇ ਕਿਹਾ ਕਿ ਹੁਣ ਜਦੋਂ ਦਿੱਲੀ ਆਬਕਾਰੀ ਘੁਟਾਲੇ ਵਿਚ ਐਫ ਆਈ ਆਰ ਦਰਜ ਹੋ ਗਈ ਹੈ ਤਾਂ ਪੰਜਾਬ ਦੇ ਮਾਮਲੇ ਵਿਚ ਵੀ ਦਰਜ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਨੀਤੀ ਅਤੇ ਨੀਤੀ ਬਣਾਉਣ ਵਾਲੇ ਇਕੋ ਹਨ। ਸਰਕਾਰੀ ਖ਼ਜ਼ਾਨੇ ਦੀ ਲੁੱਟ ਦਾ ਤਰੀਕਾ ਵੀ ਇਕੋ ਹੈ।
ਉਹਨਾਂ ਕਿਹਾ ਕਿ ਦਿੱਲੀ ਵਿਚ ਸਰਕਾਰੀ ਖ਼ਜ਼ਾਨੇ ਦੀ ਲੁੱਟ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਉਪ ਰਾਜਪਾਲ ਨੇ ਮੁੱਖ ਸਕੱਤਰ ਨੂੰ ਜਾਂਚ ਕਰਨ ਵਾਸਤੇ ਕਿਹਾ ਜਿਸ ਵਿਚ ਸਾਹਮਣੇ ਆ ਗਿਆ ਕਿ ਦਿੱਲੀ ਸਰਕਾਰ ਦੇ ਸਿਖਰਲੇ ਵਿਅਕਤੀ ਇਸ ਘੁਟਾਲੇ ਵਿਚ ਮੁਨਾਫੇ ਬਦਲੇ ਮੁਨਾਫੇ ਦੇ ਕੰਮ ਵਿਚ ਸ਼ਾਮਲ ਹਨ। ਉਹਨਾਂ ਕਿਹਾ ਕਿ ਰਿਪੋਰਟ ਵਿਚ ਇਹ ਵੀ ਕਿਹਾ ਗਿਆ ਕਿ ਦਿੱਲੀ ਦੀ ਆਬਕਾਰੀ ਨੀਤੀ ਨੇ ਆਬਕਾਰੀ ਕਾਨੂੰਨਾਂ ਦੀ ਉਲੰਘਣਾ ਕੀਤੀ ਤੇ ਇਸਦਾ ਮਕਸਦ ਸ਼ਰਾਬ ਦੇ ਕਾਰੋਬਾਰੀਆਂ ਨੂੰ ਸਰਕਾਰੀ ਖ਼ਜ਼ਾਨੇ ਦੀ ਕੀਮਤ ’ਤੇ ਲਾਭ ਦੇਣਾ ਸੀ। ਉਹਨਾਂ ਕਿਹਾ ਕਿ ਇਸ ਮਗਰੋਂ ਹੀ ਸੀ ਬੀ ਆਈ ਨੂੰ ਘੁਟਾਲੇ ਦੀ ਜਾਂਚ ਵਾਸਤੇ ਆਖਿਆ ਗਿਆ ਤੇ ਦਿੱਲੀ ਦੇ ਉਪ ਮੁੱਖ ਮੰਤਰੀ ਤੇ 14 ਹੋਰ ਮੁਲਜ਼ਮਾਂ ਦੇ ਖਿਲਾਫ ਐਫ ਆਈ ਆਰ ਦਰਜ ਹੋਈ। ਉਹਨਾਂ ਕਿਹਾ ਕਿ ਈ ਡੀ ਨੇ ਵੀ ਮਨੀ ਲਾਂਡਰਿੰਗ ਮਾਮਲੇ ਵਿਚ ਵੱਖਰਾ ਕੇਸ ਦਰਜ ਕੀਤਾ ਹੈ। ਉਹਨਾਂ ਕਿਹਾ ਕਿ ਇਹੋ ਪੰਜਾਬ ਦੇ ਘਪਲੇ ਦੇ ਮਾਮਲੇ ਵਿਚ ਹੋਣਾ ਚਾਹੀਦਾ ਹੈ।

ਆਪ ਸਰਕਾਰ ਦੁੱਧ ਦੀ ਖਰੀਦ 55 ਰੁਪਏ ਪ੍ਰਤੀ ਕਿਲੋ ਫੈਟ ’ਤੇ ਕਰਨ ਦਾ ਵਾਅਦਾ ਪੂਰਾ ਨਾ ਕਰਕੇ ਡੇਅਰੀ ਕਿਸਾਨਾਂ ਨਾਲ ਕਰ ਰਹੀ ਹੈ ਧੋਖਾ : ਅਕਾਲੀ ਦਲ

0

ਮਿਲਕਫੈਡ ਕਿਸਾਨਾਂ ਨੂੰ 20 ਰੁਪਏ ਪ੍ਰਤੀ ਕਿਲੋ ਫੈਟ ਦੇ ਰਹੀ ਹੈ ਤੇ ਸਰਕਾਰ ਵਾਅਦੇ ਮੁਤਾਬਕ 35 ਰੁਪਏ ਪ੍ਰਤੀ ਕਿਲੋ ਫੈਟ ਜਾਰੀ ਨਹੀਂ ਕਰ ਰਹੀ : ਬਿਕਰਮ ਸਿੰਘ ਮਜੀਠੀਆ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 25 ਅਗਸਤ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਇਸ ਗੱਲ ’ਤੇ ਹੈਰਾਨੀ ਪ੍ਰਗਟ ਕੀਤੀ ਕਿ ਆਪ ਸਰਕਾਰ ਦੁੱਧ ਦੀ ਖਰੀਦ 55 ਰੁਪਏ ਪ੍ਰਤੀ ਕਿਲੋ ਫੈਟ ’ਤੇ ਕਰਨ ਦਾ ਆਪਣਾ ਉਹ ਵਾਅਦਾ ਪੂਰਾ ਕਿਉਂ ਨਹੀਂ ਕਰ ਰਹੀ ਜੋ ਇਸਨੇ ਬਜਟ ਸੈਸ਼ਨ ਵਿਚ ਕੀਤਾ ਸੀ ਅਤੇ ਸਰਕਾਰ ਲੰਪੀ ਚਮੜੀ ਰੋਗ ਕਾਰਨ ਦੁਧਾਰੂ ਪਸ਼ੂਆਂ ਦੇ ਹੋਏ ਨੁਕਸਾਨ ਲਈ ਵੀ ਕਿਸਾਨਾਂ ਨੂੰ ਮੁਆਵਜ਼ਾ ਦੇਣ ਤੋਂ ਇਨਕਾਰੀ ਹੈ।ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਆਪ ਸਰਕਾਰ ਦੇ ਐਲਾਨ ਮੁਤਾਬਕ ਮਿਲਕਫੈਡ ਅਤੇ ਪੰਜਾਬ ਸਰਕਾਰ ਦੋਵਾਂ ਨੇ ਮਿਲ ਕੇ ਦੁੱਧ ਦੀ ਖਰੀਦ 55 ਰੁਪਏ ਪ੍ਰਤੀ ਕਿਲੋਗ੍ਰਾਮ ਫੈਟ ਮੁਤਾਬਕ ਕਰਨੀ ਸੀ। ਮਿਲਫੈਡ ਨੇ ਕਿਸਾਨਾਂ ਨੂੰ 21 ਮਈ ਤੋਂ ਅਦਾਇਗੀ 20 ਰੁਪਏ ਪ੍ਰਤੀ ਕਿਲੋ ਫੈਟ ਮੁਤਾਬਕ ਕਰਨੀ ਸ਼ੁਰੂ ਕਰ ਦਿੱਤੀ ਪਰ ਪੰਜਾਬ ਸਰਕਾਰ ਨੇ ਪਿਛਲੇ ਤਿੰਨ ਮਹੀਨਿਆਂ ਤੋਂ ਕਿਸਾਨਾਂ ਨੂੰ 35 ਰੁਪਏ ਪ੍ਰਤੀ ਕਿਲੋ ਫੈਟ ਦੇਣ ਦਾ ਆਪਣਾ ਵਾਅਦਾ ਪੂਰਾ ਨਹੀਂ ਕੀਤਾ।
ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਆਪ ਸਰਕਾਰ ਵੱਲੋਂ ਵਿਧਾਨ ਸਭਾ ਦੇ ਸਦਨ ਵਿਚ ਕੀਤੇ ਪਵਿੱਤਰ ਵਾਅਦੇ ਤੋਂ ਭੱਜਣਾ ਸੂਬੇ ਦੇ ਡੇਅਰੀ ਕਿਸਾਨਾਂ ਨਾਲ ਧੋਖਾ ਹੈ। ਉਹਨਾਂ ਕਿਹਾ ਕਿ ਇਹ ਹੋਰ ਵੀ ਹੈਰਾਨੀ ਵਾਲੀ ਗੱਲ ਹੈ ਕਿ ਡੇਅਰੀ ਕਿਸਾਨਾਂ ਨੂੰ ਸੰਘਰਸ਼ ਦਾ ਰਾਹ ਅਪਣਾਉਣਾ ਪੈ ਰਿਹਾ ਹੈ ਕਿਉਂਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਸ੍ਰੀ ਹਰਪਾਲ ਚੀਮਾ ਨੇ ਉਹਨਾਂ ਨੁੰ ਮਿਲਣ ਤੋਂ ਨਾਂਹ ਕਰ ਦਿੱਤੀ ਹੈ।ਸਰਦਾਰ ਮਜੀਠੀਆ ਨੇ ਕਿਹਾ ਕਿ ਆਪ ਸਰਕਾਰ ਦੇ ਢਿੱਲੇ ਮੱਠੇ ਰਵੱਈਏ ਕਾਰਨ ਸਾਰਾ ਡੇਅਰੀ ਸੈਕਟਰ ਸੰਕਟ ਵਿਚ ਆ ਗਿਆ ਹੈ। ਉਹਨਾਂ ਕਿਹਾ ਕਿ ਡੇਅਰੀ ਕਿਸਾਨ ਪਹਿਲਾਂ ਹੀ ਲੰਪੀ ਚਮੜੀ ਰੋਗ ਦੀ ਮਾਰ ਝੱਲ ਰਹੇ ਹਨ, ਜਿਸ ਕਾਰਨ ਸੂਬੇ ਵਿਚ ਹਜ਼ਾਰਾਂ ਦੁਧਾਰੂ ਪਸ਼ੂ ਮਰ ਗਏ ਹਨ ਤੇ ਦੁੱਧ ਉਤਪਾਦਨ ਘੱਟ ਗਿਆ ਹੈ। ਉਹਨਾਂ ਕਿਹਾ ਕਿ ਸਰਕਾਰ ਨੇ ਨਾ ਤਾਂ ਡੇਅਰੀ ਕਿਸਾਨਾਂ ਦੀ ਮੰਗ ਅਨੁਸਾਰ ਉਹਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਪਸ਼ੂ ਦਾ ਮੁਆਵਜ਼ਾ ਦਿੱਤਾ ਹੈ ਤੇ ਨਾ ਹੀ ਸਹੀ ਇਲਾਜ ਤੇ ਵੈਕਸੀਨ ਹੀ ਪ੍ਰਦਾਨ ਕੀਤੀ ਹੈ ਤਾਂ ਜੋ ਲੰਪੀ ਚਮੜੀ ਰੋਗ ਨਾਲ ਨਜਿੱਠਿਆ ਜਾ ਸਕੇ। ਉਹਨਾਂ ਕਿਹਾ ਕਿ ਕੁਝ ਥਾਵਾਂ ’ਤੇ ਜ਼ਿਲ੍ਹਾ ਅਧਿਕਾਰੀਆਂ ਨੇ ਘਬਰਾਹਟ ਵਿਚ ਆ ਕੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਹੀ ਇਸ ਕੰਮ ਵਾਸਤੇ ਫੰਡ ਦੇਣ ਲਈ ਹਦਾਇਤਾਂ ਦੇ ਦਿੱਤੀਆਂ ਹਨ।ਏਅਰੀ ਕਿਸਾਨਾਂ ਅਤੇ ਪ੍ਰੋਗਰੈਸਿਵ ਡੇਅਰੀ ਫਾਰਮਜ਼ ਐਸੋਸੀਏਸ਼ਨ ਨੂੰ ਪੂਰਨ ਹਮਾਇਤ ਦਿੰਦਿਆਂ ਸਰਦਾਰ ਮਜੀਠੀਆ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਹ ਡੇਅਰੀ ਕਿਸਾਨਾਂ ਨੂੰ 21 ਮਈ ਤੋਂ 35 ਰੁਪਏ ਪ੍ਰਤੀ ਕਿਲੋ ਫੈਟ ਦੇ ਹਿਸਾਬ ਨਾਲ ਪੈਸੇ ਦੇਵੇ। ਉਹਨਾਂ ਕਿਹਾ ਕਿ ਜੇਕਰ ਸਰਕਾਰ ਅਜਿਹਾ ਨਹੀਂ ਕਰਦੀ ਤਾਂ ਫਿਰ ਅਕਾਲੀ ਦਲ ਵੀ ਸੂਬੇ ਦੇ ਡੇਅਰੀ ਕਿਸਾਨਾਂ ਵਾਸਤੇ ਨਿਆਂ ਹਾਸਲ ਕਰਨ ਲਈ ਸੰਘਰਸ਼ ਕਰੇਗਾ।

‘ਆਪ‘ ਦੀ ਸੁਖਬੀਰ ਬਾਦਲ ਨੂੰ ਚੁਣੌਤੀ – ਡੇਰਾ ਮੁਖੀ ਰਾਮ ਰਹੀਮ ਨਾਲ ਆਪਣੇ ਸਬੰਧਾਂ ਨੂੰ ਸਪਸ਼ੱਟ ਕਰਨ ਬਾਦਲ

0

ਸ੍ਰੀ ਗੁਰੂ ਗ੍ਰੰਥ ਦੀ ਬੇਅਦਬੀ ਤੋਂ ਬਾਅਦ 2015 ਦੇ ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਸਿਟ ਨੇ ਅਕਾਲੀ ਦਲ ਦੇ ਪ੍ਰਧਾਨ ਬਾਦਲ ਨੂੰ ਕੀਤਾ ਤਲਬ: ਮਲਵਿੰਦਰ ਸਿੰਘ ਕੰਗ
ਕੰਗ ਨੇ ਸਰਾਬ ਨੀਤੀ ਵਿੱਚ ਬੇਨਿਯਮੀਆਂ ਦੇ ਦੋਸਾਂ ਨੂੰ ਨਕਾਰਿਆ, ਕਿਹਾ ਅਕਾਲੀ ਦਲ ਨੇ ਦਹਾਕਿਆਂ ਤੱਕ ਪੰਜਾਬ ਨੂੰ ਲੁੱਟਿਆ
ਪਿਛਲੀਆਂ ਸਰਕਾਰਾਂ ਨੇ ਇਨਸਾਫ ਵਿੱਚ ਕੀਤੀ ਦੇਰੀ, ਪਰ ‘ਆਪ‘ ਦਿਵਾਏਗੀ ਸਿੱਖ ਸੰਗਤ ਨੂੰ ਇਨਸਾਫ: ਕੰਗ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 25 ਅਗਸਤ: ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਬੇਅਦਬੀ ਅਤੇ ਕੋਟਕਪੂਰਾ ਗੋਲੀ ਕਾਂਡ ਦੇ ਦੋਸੀਆਂ ਦੀ ਸਰਪ੍ਰਸਤੀ ਦਾ ਦੋਸ ਲਗਾਉਂਦੇ ਹੋਏ, ਆਮ ਆਦਮੀ ਪਾਰਟੀ (ਆਪ) ਨੇ ਬਾਦਲ ਨੂੰ ਇਹਨਾਂ ਮਾਮਲਿਆਂ ‘ਚ ਆਪਣੀ ਸਮੂਲੀਅਤ ਅਤੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨਾਲ ਉਹਨਾਂ ਦੇ ਸਬੰਧਾਂ ਬਾਰੇ ਸਪੱਸਟੀਕਰਨ ਦੇਣ ਦੀ ਚੁਣੌਤੀ ਦਿੱਤੀ ਹੈ। ਵੀਰਵਾਰ ਨੂੰ ਐਡਵੋਕੇਟ ਰਵਿੰਦਰ ਸਿੰਘ ਅਤੇ ਆਰਪੀਐਸ ਮਲਹੋਤਰਾ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ‘ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੋਂ ਬਾਅਦ 2015 ਦੇ ਕੋਟਕਪੂਰਾ ਗੋਲੀਬਾਰੀ ਮਾਮਲੇ ਵਿੱਚ ਚੱਲ ਰਹੀ ਜਾਂਚ ‘ਚ ਸੁਖਬੀਰ ਬਾਦਲ ਦਾ ਨਾਮ ਆ ਰਿਹਾ ਹੈ, ਇਸ ਲਈ ਵਿਸੇਸ ਜਾਂਚ ਟੀਮ (ਐਸਆਈਟੀ) ਨੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੂੰ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਵਿੱਚ ਪੁੱਛਗਿੱਛ ਲਈ 30 ਅਗਸਤ ਨੂੰ ਤਲਬ ਕੀਤਾ ਹੈ।
ਕੰਗ ਨੇ ਕਿਹਾ, “ਸਿਟ ਦੇ ਸੰਮਨ ਤੋਂ ਬਾਅਦ ਅਸੀਂ ਉਮੀਦ ਕਰਦੇ ਹਾਂ ਕਿ ਸੁਖਬੀਰ ਬਾਦਲ ਸਪੱਸਟ ਕਰਨਗੇ ਕਿ ਸਾਂਤਮਈ ਸਿੱਖ ਪ੍ਰਦਰਸਨਕਾਰੀਆਂ ‘ਤੇ ਗੋਲੀ ਚਲਾਉਣ ਦਾ ਹੁਕਮ ਕਿਸ ਨੇ ਦਿੱਤਾ ਸੀ ਅਤੇ ਕਿਸ ਨੇ ਡੇਰਾ ਮੁਖੀ ਨਾਲ ਮਿਲ ਕੇ ਸਾਜਸ ਰਚੀ ਸੀ ਅਤੇ ਉਸ ਦੀਆਂ ਫਿਲਮਾਂ ਦਾ ਪੰਜਾਬ ਵਿੱਚ ਪ੍ਰਚਾਰ ਵੀ ਕੀਤਾ ਸੀ। ਪੰਜਾਬ ਦੇ ਲੋਕ ਬਾਦਲਾਂ ਨੂੰ ਉਨ੍ਹਾਂ ਦੇ ਗੁਨਾਹਾਂ ਲਈ ਕਦੇ ਮੁਆਫ ਨਹੀਂ ਕਰਨਗੇ।“ਉਨ੍ਹਾਂ ਸੁਖਬੀਰ ਬਾਦਲ ਵੱਲੋਂ ਲਾਏ ਗਏ ਸਰਾਬ ਨੀਤੀ ਵਿੱਚ ਬੇਨਿਯਮੀਆਂ ਦੇ ਦੋਸਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਬਾਦਲ ਪਰਿਵਾਰ ਨੇ ਦਹਾਕਿਆਂ ਤੋਂ ਪੰਜਾਬ ਨੂੰ ਲੁੱਟਿਆ ਹੈ, ਜਿਸ ਕਰਕੇ ਪੰਜਾਬ ਦੇ ਲੋਕਾਂ ਨੇ ਵੀ ਇਨ੍ਹਾਂ ਨੂੰ ਨਕਾਰ ਦਿੱਤਾ ਹੈ।ਕੰਗ ਨੇ ਕਿਹਾ ਕਿ ਇਨ੍ਹਾਂ ਨੇ ਟਰਾਂਸਪੋਰਟ ਮਾਫੀਆ, ਡਰੱਗ ਮਾਫੀਆ, ਕੇਬਲ ਮਾਫੀਆ ਅਤੇ ਮਾਈਨਿੰਗ ਮਾਫੀਆ ਨੂੰ ਸਰਪ੍ਰਸਤੀ ਦਿੱਤੀ ਅਤੇ ਇਹਨਾਂ ਦੀਆਂ ਨਾਪਾਕ ਨੀਤੀਆਂ ਕਾਰਨ ਹੀ ਅੱਜ ਪੰਜਾਬ ਭਾਰੀ ਕਰਜੇ ਦੇ ਬੋਝ ਹੇਠ ਡੁੱਬਿਆ ਹੋਇਆ ਹੈ।ਕਾਂਗਰਸ ‘ਤੇ ਨਿਸਾਨਾ ਸਾਧਦੇ ਹੋਏ ਕੰਗ ਨੇ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਨੇ ਪੰਜਾਬ ਨੂੰ ਲੁੱਟਿਆ ਅਤੇ ਆਪਣਾ ਨਿੱਜੀ ਖਜ਼ਾਨਾ ਭਰਿਆ। ਉਨ੍ਹਾਂ ਕਿਹਾ ਕਿ ਦੋਵਾਂ ਨੇ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਪੁਲਿਸ ਗੋਲੀਬਾਰੀ ਦੇ ਦੋਸੀਆਂ ਨੂੰ ਸਰਪ੍ਰਸਤੀ ਦਿੱਤੀ ਪਰ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਸਿੱਖ ਸੰਗਤ’ ਅਤੇ ਪੰਜਾਬ ਦੇ ਲੋਕਾਂ ਨੂੰ ਇਨਸਾਫ ਦਿਵਾਇਆ ਜਾਵੇਗਾ।

Our Visitor

1904843