Saturday, May 16, 2026
Home Blog Page 2407

ਆਮ ਆਦਮੀ ਪਾਰਟੀ ਹਿਮਾਚਲ ਪ੍ਰਦੇਸ ਦੇ ਲੋਕਾਂ ਲਈ ‘ਕੇਜਰੀਵਾਲ ਦੀ ਦੂਜੀ ਗਾਰੰਟੀ‘ ਦਾ ਭਲਕੇ ਕਰੇਗੀ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ ਸਿਸੋਦੀਆ ਵੀਰਵਾਰ ਨੂੰ ਹਿਮਾਚਲ ਪ੍ਰਦੇਸ ਦੇ ਊਨਾ ਵਿੱਚ ਕਰਨਗੇ ਐਲਾਨ

ਪੰਜਾਬੀ ਖ਼ਬਰਸਾਰ ਬਿਉਰੋ 

ਸ਼ਿਮਲਾ, 24 ਅਗਸਤ : ਹਿਮਾਚਲ ਪ੍ਰਦੇਸ ਵਿਧਾਨ ਸਭਾ ਚੋਣਾਂ ਲਈ ਆਪਣੀ ਮੁਹਿੰਮ ਤੇਜ ਕਰਦਿਆਂ ਆਮ ਆਦਮੀ ਪਾਰਟੀ (ਆਪ) ਵੀਰਵਾਰ (25 ਅਗਸਤ) ਸੂਬੇ ਦੇ ਲੋਕਾਂ ਲਈ ਦੂਜੀ ਗਾਰੰਟੀ ਦਾ ਐਲਾਨ ਕਰਨ ਜਾ ਰਹੀ ਹੈ।  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ ਸਿਸੋਦੀਆ ਹਿਮਾਚਲ ਪ੍ਰਦੇਸ ਦੇ ਊਨਾ ਦੇ ਕਪਿਲਾ ਫਾਰਮ ਵਿਖੇ ਇੱਕ ਰੈਲੀ ਵਿੱਚ ‘ਕੇਜਰੀਵਾਲ ਦੀ ਦੂਜੀ ਗਾਰੰਟੀ‘ ਦਾ ਐਲਾਨ ਕਰਨਗੇ।ਪਾਰਟੀ ਦੇ ਇੱਕ ਬੁਲਾਰੇ ਨੇ ਦੱਸਿਆ ਕਿ ‘ਆਪ‘ ਹਿਮਾਚਲ ਵਾਸੀਆਂ ਦੇ ਜੀਵਨ ਮਿਆਰ ਨੂੰ ਉੱਚਾ ਚੁੱਕਣ ਲਈ ਲੋਕ ਪੱਖੀ ਕੰਮ ਕਰਨਾ ਚਾਹੁੰਦੀ ਹੈ। ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਬਿਹਤਰ ਸਿੱਖਿਆ, ਰੁਜਗਾਰ, ਸਿਹਤ ਅਤੇ ਇੱਕ ਇਮਾਨਦਾਰ ਸਰਕਾਰ ਪ੍ਰਦਾਨ ਕਰਨ ਲਈ ਆਮ ਆਦਮੀ ਪਾਰਟੀ ‘ਇੱਕ ਮੌਕੇ‘ ਦੀ ਮੰਗ ਕਰ ਰਹੀ ਹੈ।ਪਿਛਲੇ ਹਫਤੇ, ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ‘ਆਪ‘ ਨੇ ਹਿਮਾਚਲ ਪ੍ਰਦੇਸ ਦੇ ਲੋਕਾਂ ਨੂੰ ਸਿੱਖਿਆ ਦੇ ਖੇਤਰ ਨਾਲ ਸਬੰਧਤ ਪਹਿਲੀ ਗਾਰੰਟੀ ਦਿੱਤੀ ਸੀ। ਸਿੱਖਿਆ ਖੇਤਰ ਵਿੱਚ ‘ਆਪ‘ ਨੂੰ ਅਤੇ ‘ਦਿੱਲੀ ਮਾਡਲ‘ ਨੂੰ ਭਾਰਤ ਸਮੇਤ ਵਿਸ਼ਵ ਭਰ ਤੋਂ ਪ੍ਰਸ਼ੰਸ਼ਾ ਮਿਲੀ ਹੈ।

ਸਿੱਖਿਆ ਨਾਲ ਸਬੰਧਤ ਗਾਰੰਟੀ ਵਿੱਚ ਪੰਜ ਪ੍ਰਮੁੱਖ ਵਾਅਦੇ ਹੇਠ ਲਿਖੇ ਅਨੁਸਾਰ ਹਨ-

1. ਹਿਮਾਚਲ ਪ੍ਰਦੇਸ ਵਿੱਚ ਹਰ ਪਰਿਵਾਰ ਦੇ ਹਰ ਬੱਚੇ ਨੂੰ ਮੁਫ਼ਤ ਸਿੱਖਿਆ।

2. ਸਾਰੇ ਸਰਕਾਰੀ ਸਕੂਲਾਂ ਨੂੰ ਦਿੱਲੀ ਦੇ ਸਰਕਾਰੀ ਸਕੂਲਾਂ ਦੀ ਤਰਜ਼ ‘ਤੇ ਵਿਸਵ ਪੱਧਰੀ ਬਣਾਇਆ ਜਾਵੇਗਾ।

3. ਹਿਮਾਚਲ ਪ੍ਰਦੇਸ ਦੇ ਪ੍ਰਾਈਵੇਟ ਸਕੂਲਾਂ ਨੂੰ ਵੀ ਹਰ ਸਾਲ ਸਕੂਲੀ ਫੀਸਾਂ ਵਧਾਉਣ ਦੀ ਇਜਾਜਤ ਨਹੀਂ ਦਿੱਤੀ ਜਾਵੇਗੀ।

4. ਸਾਰੇ ਆਰਜੀ ਅਧਿਆਪਕਾਂ ਨੂੰ ਪੱਕੇ ਕੀਤਾ ਜਾਵੇਗਾ ਅਤੇ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਅਗਲੇ ਪੰਜ ਸਾਲਾਂ ਵਿੱਚ ਭਰੀਆਂ ਜਾਣਗੀਆਂ।

5. ਅਧਿਆਪਕਾਂ ਨੂੰ ਪੜ੍ਹਾਉਣ ਤੋਂ ਇਲਾਵਾ ਹੋਰ ਕੋਈ ਵਾਧੂ ਕੰਮ ਨਹੀਂ ਸੌਂਪਿਆ ਜਾਵੇਗਾ।

‘ਆਪ‘ ਬੁਲਾਰੇ ਅਨੁਸਾਰ ਪਿਛਲੇ 7 ਸਾਲਾਂ ਵਿੱਚ ਕੇਜਰੀਵਾਲ ਸਰਕਾਰ ਨੇ ਨਾ ਸਿਰਫ ਦਿੱਲੀ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਦਿੱਤੀ, ਸਗੋਂ ਮੁਫ਼ਤ ਵਿੱਚ ਵਿਸਵ ਪੱਧਰੀ ਸਿੱਖਿਆ ਪ੍ਰਦਾਨ ਕਰਕੇ ਜਨਤਕ ਸਿੱਖਿਆ ਪ੍ਰਣਾਲੀ ਵਿੱਚ ਆਮ ਲੋਕਾਂ ਦਾ ਵਿਸਵਾਸ ਵੀ ਬਹਾਲ ਕੀਤਾ ਹੈ ਅਤੇ ਹੁਣ ਪੰਜਾਬ ਵਿੱਚ ਵੀ ਇਹੀ ਹੋ ਰਿਹਾ ਹੈ।

ਏਮਜ਼ ਬਠਿੰਡਾ ਵਿਖੇ ਡਾਕਟਰਾਂ ਦੇ ਰਹਿਣ ਲਈ ਢੁਕਵੀਂ ਥਾਂ ਦੀ ਉਸਾਰੀ ਕੀਤੀ ਜਾਵੇ : ਹਰਸਿਮਰਤ

0

ਕਿਹਾ ਕਿ 28 ਬੈਡਾਂ ਦੇ ਟਰੋਮਾ ਸੈਂਟਰ ਦੀ ਸਮਰਥਾ ਵਧਾ ਕੇ 300 ਕੀਤੀ ਜਾਵੇ ਕਿਉਂਕਿ ਖਿੱਤੇ ਵਿਚ ਹਾਦਸੇ ਬਹੁਤ ਵਾਪਰਦੇ ਹਨ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 24 ਅਗਸਤ : ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਸਿਹਤ ਮੰਤਰੀ ਸ੍ਰੀ ਮਨਸੁੱਖ ਮਾਂਡਵੀਆ ਨੂੰ ਅਪੀਲ ਕੀਤੀ ਕਿ ਏਮਜ਼ ਬਠਿੰਡਾ ਵਿਚ ਮਰੀਜ਼ਾਂ ਦੇ ਹਿੱਤਾਂ ਵਾਸਤੇ ਡਾਕਟਰਾਂ ਦੇ ਰਹਿਣ ਲਈ ਢੁਕਵੀਂ ਥਾਂ ਦੀ ਉਸਾਰੀ ਕੀਤੀ ਜਾਵੇ ਅਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਰਹਿਣ ਲਈ ਢੁਕਵੀਂ ਸਹੂਲਤ ਨਾ ਹੋਣ ਕਾਰਨ ਇੰਸਟੀਚਿਊਟ ਵਿਚ ਮੈਡੀਕਲ ਪ੍ਰੋਫੈਸ਼ਨਲ ਦੀ ਛੱਡ ਕੇ ਜਾਣ ਦੀ ਦਰ ਜ਼ਿਆਦਾ ਹੈ।ਸਿਹਤ ਮੰਤਰੀ ਨੂੰ ਲਿਖੇ ਪੱਤਰ ਵਿਚ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਡਾਕਟਰਾਂ ਦੇ ਰਹਿਣ ਲਈ 1120 ਇਕਾਈਆਂ ਦਾ ਨਿਰਮਾਣ ਕਾਫੀ ਦੇਰ ਤੋਂ ਲਟਕ ਰਿਹਾ ਹੈ ਤੇ ਇਸ ਵੱਕਾਰੀ ਸੰਸਥਾ ਦੇ ਸਹੀ ਤਰੀਕੇ ਕੰਮ ਕਰਨ ਦੇ ਹਿੱਤ ਵਿਚ ਇਸ ਕੰਮ ਵਿਚ ਤੇਜ਼ੀ ਲਿਆਉਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਸੰਸਥਾ ਕੋਲ ਫੰਡ ਪਹਿਲਾਂ ਹੀ ਉਪਲਬਧ ਹਨ ਤੇ ਇਸ ਵਾਸਤੇ ਵਿੱਤੀ ਲਾਗਤ ਦੇ ਵੇਰਵੇ ਸਮੇਤ ਪ੍ਰਸ਼ਾਸਕੀ ਦੇਣੀ ਚਾਹੀਦੀ ਹੈ।
ਸਰਦਾਰਨੀ ਬਾਦਲ ਨੇ ਕਿਹਾ ਕਿ ਇੰਸਟੀਚਿਊਟ ਵਿਚ ਅਪਰੇਸ਼ਨ ਤੇ ਮੇਨਟੀਨੈਂਸ ਦਾ ਕੰਮ ਕੇਂਦਰੀ ਲੋਕ ਨਿਰਮਾਣ ਵਿਭਾਗ ਨੂੰ ਦਿੱਤਾ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਕੇਂਦਰੀ ਲੋਕ ਨਿਰਮਾਣ ਵਿਭਾਗ ਦੇ ਸਬੰਧਤ ਵਿੰਗ ਦੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਜਾਵੇ ਕਿ ਉਹ ਏਮਜ਼ ਬਠਿੰਡਾ ਦਾ ਦੌਰਾ ਕਰਨ ਅਤੇ ਇੰਸਟੀਚਿਊਟ ਵਿਚ ਅਪਰੇਸ਼ਨ ਤੇ ਮੇਨਟੀਨੈਂਸ ਦਾ ਕੰਮ ਆਪਣੇ ਹੱਥ ਵਿਚ ਲੈਣ।ਬਠਿੰਡਾ ਦੇ ਐਮ ਪੀ ਨੇ ਜ਼ੋਰ ਦੇ ਕੇ ਕਿਹਾ ਕਿ ਉਹਨਾਂ ਦੀ 28 ਬੈਡਾਂ ਵਾਲੇ ਟਰੋਮਾ ਅਤੇ ਐਮਰਜੰਸੀ ਕੇਂਦਰ ਨੂੰ ਵਧਾ ਕੇ 300 ਬੈਡਾਂ ਦਾ ਕੀਤਾ ਜਾਵੇ। ਉਹਨਾਂ ਕਿਹਾ ਕਿ ਕਿਉਂਕਿ ਬਠਿੰਡਾ ਵਿਚੋਂ ਤਿੰਨ ਪ੍ਰਮੁੱਖ ਕੌਮੀ ਸ਼ਾਹ ਮਾਰਗ ਅਤੇ ਦੋ ਸੂਬਾਈ ਹਾਈਵੇ ਲੰਘਦੇ ਹਨ, ਇਸ ਲਈ ਇਥੇ ਹਾਦਸੇ ਬਹੁਤ ਵਾਪਰਦੇ ਹਨ।
ਉਹਨਾਂ ਕਿਹਾ ਕਿ 2019 ਵਿਚ ਪੰਜਾਬ ਸਰਕਾਰ ਨੇ ਇਹ ਰਿਪੋਰਟ ਦਿੱਤੀ ਸੀ ਕਿ ਸੜਕ ਹਾਦਸਿਆਂ ਕਾਰਨ ਬਠਿੰਡਾ ਵਿਚ ਮੌਤ ਦਰ ਸਭ ਤੋਂ ਜ਼ਿਆਦਾ ਹੈ। ਉਹਨਾਂ ਕਿਹਾ ਕਿ ਮੌਜੂਦਾ ਟਰੋਮਾ ਸੈਂਟਰ ਖਿੱਤੇ ਵਿਚ ਹਾਦਸੇ ਵੱਧ ਹੋਣ ਕਾਰਨ ਇਹਨਾਂ ਨਾਲ ਨਜਿੱਠ ਨਹੀਂ ਸਕ ਰਿਹਾ ਤੇ ਇਸਦਾ ਤੁਰੰਤ ਵਿਸਥਾਰ ਹੋਣਾ ਚਾਹੀਦਾ ਹੈ।ਸਰਦਾਰਨੀ ਬਾਦਲ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਐਨ ਐਚ 54 ਤੋਂ ਇੰਸਟੀਚਿਊਟ ਤੱਕ ਫਲਾਈ ਓਵਰ ਬਣਾਇਆ ਜਾਵੇ ਤਾਂ ਜੋ ਮਰੀਜ਼ ਤੇ ਮੁਸਾਫਰ ਆਰਾਮ ਨਾਲ ਆ ਜਾ ਸਕਣ। ਉਹਨਾਂ ਕਿਹਾ ਕਿ ਐਨ ਐਚ 54 ਨੂੰ ਏਮਜ਼ ਨਾਲ ਜੋੜਨ ਵਾਲੀ ਸਰਵਿਸ ਰੋਡ ਦਾ ਜੰਕਸ਼ਨ ਵੀ ਹਾਦਸਿਆਂ ਨਾਲ ਭਰਿਆ ਪਿਆ ਹੈ ਤੇ ਇਸ ਕਾਰਨ ਇੰਸਟੀਚਿਊਟ ਵਿਚ ਮਰੀਜ਼ਾਂ ਦੇ ਵੱਧ ਹੋਣ ਨਾਲ ਜ਼ੋਖ਼ਮ ਹੋਰ ਵੱਧ ਸਕਦਾ ਹੈ।

ਆਮ ਲੋਕਾਂ ਦੀਆਂ ਆਸਾਂ ਅਤੇ ਉਮੰਗਾਂ ਤੇ ਪੂਰਾ ਉਤਰਨ ਲਈ ਸੂਬਾ ਸਰਕਾਰ ਵਚਨਬੱਧ : ਇੰਦਰਬੀਰ ਸਿੰਘ ਨਿੱਜਰ

0

ਕਿਹਾ ਲੋਕਾਂ ਦੀ ਭਲਾਈ ਲਈ ਕੀਤੇ ਜਾਣ ਵਾਲੇ ਕਾਰਜਾਂ ਚ ਦੇਰੀ ਨਹੀਂ ਹੋਵੇਗੀ ਬਰਦਾਸ਼ਤ
ਗੈਰ-ਕਾਨੂੰਨੀ ਕੰਮ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਨਹੀਂ ਜਾਵੇਗਾ ਬਖਸਿਆ
ਸੂਬਾ ਸਰਕਾਰ ਦੀ ਚੱਲ ਰਹੀ ਪ੍ਰਕਿਰਿਆ ਅਨੁਸਾਰ ਕੱਚੇ ਮੁਲਾਜ਼ਮ ਹੋਣਗੇ ਪੱਕੇ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ,24 ਅਗਸਤ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਨੂੰ ਜਿਸ ਤਰ੍ਹਾਂ ਹਰ ਵਰਗ ਵੱਲੋਂ ਪੂਰੇ ਉਤਸ਼ਾਹ ਨਾਲ ਚੁਣ ਕੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ, ਉਸੇ ਤਰ੍ਹਾਂ ਪੂਰੀ ਜਿੰਮੇਵਾਰੀ ਤੇ ਇਮਾਨਦਾਰੀ ਨਾਲ ਲੋਕਾਂ ਦੀਆਂ ਆਸਾਂ ਅਤੇ ਉਮੰਗਾਂ ਤੇ ਪੂਰਾ ਉਤਰਨ ਲਈ ਸੂਬਾ ਸਰਕਾਰ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਥਾਨਕ ਸਰਕਾਰਾਂ, ਭੂਮੀ ਤੇ ਜਲ ਸੰਰਕਸ਼ਣ, ਪ੍ਰਸ਼ਾਸਨਿਕ ਸੁਧਾਰ ਸੰਸਦੀ ਮਾਮਲੇ ਮੰਤਰੀ ਪੰਜਾਬ ਸ. ਇੰਦਰਬੀਰ ਸਿੰਘ ਨਿੱਜਰ ਨੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਮੌਕੇ ਹਲਕਾ ਭੁੱਚੋ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ, ਹਲਕਾ ਮੌੜ ਦੇ ਵਿਧਾਇਕ ਸ. ਸੁਖਵੀਰ ਸਿੰਘ ਮਾਈਸਰਖਾਨਾ, ਡਿਪਟੀ ਕਮਿਸ਼ਨਰ ਵਾਧੂ ਚਾਰਜ ਸ੍ਰੀ ਹਿਮਾਂਸੂੰ ਅਗਰਵਾਲ, ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਜੇ. ਇਲਨਚੇਲੀਅਨ, ਆਪ ਦੇ ਸੂਬਾ ਬੁਲਾਰੇ ਤੇ ਜੁਆਇੰਟ ਸੈਕਟਰੀ ਸ੍ਰੀ ਨੀਲ ਗਰਗ ਅਤੇ ਟ੍ਰੇਡ ਵਿੰਗ ਦੇ ਸੂਬਾ ਪ੍ਰਧਾਨ ਸ਼੍ਰੀ ਅਨਿੱਲ ਠਾਕੁਰ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਇਸ ਤੋਂ ਪਹਿਲਾਂ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਕੈਬਨਿਟ ਮੰਤਰੀ ਸ. ਨਿੱਜਰ ਨੂੰ ਗਾਰਡ ਆਫ਼ ਆਨਰ ਨਾਲ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਮਾਨਦਾਰ ਅਤੇ ਮੇਹਨਤੀ ਹਨ ਅਤੇ ਸੂਬਾ ਸਰਕਾਰ ਭਿ੍ਰਸ਼ਟਾਚਾਰ ਖਿਲਾਫ਼ ਜੀਰੋ ਟਾਲਰੈਂਸ ਦੀ ਨੀਤੀ ਤਹਿਤ ਕੰਮ ਕਰ ਰਹੀ ਹੈ, ਜਿਸ ਤਹਿਤ ਭਿ੍ਰਸ਼ਟਾਚਾਰ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸਿਆ ਨਹੀਂ ਜਾਵੇਗਾ। ਉਨ੍ਹਾਂ ਇੱਕ ਸਵਾਲ ਦਾ ਜਵਾਬ ਦਿੰਦਿਆਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਬਿਮਾਰੀ ਕਾਰਨ ਮਰੇ ਪਸ਼ੂਆਂ ਨੂੰ ਨਹਿਰਾਂ, ਕੱਸੀਆਂ ਜਾਂ ਸੜਕਾਂ ਤੇ ਖੁੱਲ੍ਹਾ ਸੁੱਟਣ ਦੀ ਬਜਾਏ ਜ਼ਮੀਨ ਵਿੱਚ ਦੱਬਿਆ ਜਾਵੇ। ਉਨ੍ਹਾਂ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਵੀ ਪ੍ਰਕਿਰਿਆ ਚੱਲ ਰਹੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਮਿਊਸਪਲ ਕਾਰਪੋਰੇਸ਼ਨ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਨਾਲ ਸਬੰਧਤ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਕੈਬਨਿਟ ਮੰਤਰੀ ਸ. ਇੰਦਰਬੀਰ ਸਿੰਘ ਨਿੱਜਰ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਨਾਲ ਸਬੰਧਤ ਪੈਂਡਿੰਗ ਕੰਮ ਪਹਿਲ ਦੇ ਆਧਾਰ ਅਤੇ ਚਾਲੂ ਅਤੇ ਨਵੇਂ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਜਿੰਮੇਵਾਰੀ ਨਾਲ ਸਮੇਂ-ਸਿਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਕੇਂਦਰ ਸਰਕਾਰ ਤੋਂ ਪ੍ਰਾਪਤ ਗ੍ਰਾਂਟਾਂ ਨਾਲ ਹੋਣ ਵਾਲੇ ਕਾਰਜਾਂ ਲਈ ਉਚ ਅਧਿਕਾਰੀਆਂ ਨਾਲ ਰਾਬਤਾ ਕਰਦਿਆਂ ਕਾਰਜਾਂ ਚ ਕਿਸੇ ਤਰ੍ਹਾਂ ਦੀ ਦੇਰੀ ਨਾ ਕੀਤੀ ਜਾਵੇ।
ਮੀਟਿੰਗ ਦੌਰਾਨ ਉਨ੍ਹਾਂ ਮਿਊਸਪਲ ਕਾਰਪੋਰੇਸ਼ਨ ਤੋਂ ਇਲਾਵਾ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੁਆਰਾ ਕੀਤੇ ਜਾ ਰਹੇ ਕਾਰਜਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਮ ਲੋਕਾਂ ਨੂੰ ਪੀਣ ਲਈ ਸ਼ੁੱਧ ਪਾਣੀ ਮੁਹੱਈਆ ਕਰਾਉਣ, ਸੀਵਰੇਜ ਸਿਸਟਮ ਚ ਸੁਧਾਰ ਕਰਨ ਤੇ ਪਾਣੀ ਦੀ ਮਿਕਸਿੰਗ ਨੂੰ ਰੋਕਣ ਅਤੇ ਅਤੇ ਸਾਫ਼-ਸਫਾਈ ਨੂੰ ਪਹਿਲ ਦੇ ਆਧਾਰ ਤੇ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣ। ਇਸ ਦੌਰਾਨ ਕੈਬਨਿਟ ਮੰਤਰੀ ਸ. ਨਿੱਜਰ ਨੇ ਅਧਿਕਾਰੀਆਂ ਕੋਲੋਂ ਉਨ੍ਹਾਂ ਦੀਆਂ ਦਰਪੇਸ਼ ਆ ਰਹੀਆਂ ਸਮੱਸਿਆਵਾਂ ਸੁਣੀਆਂ ਅਤੇ ਵਿਕਾਸ ਕਾਰਜਾਂ ਨੂੰ ਹੋਰ ਬੇਹਤਰ ਤਰੀਕੇ ਨਾਲ ਕਰਨ ਲਈ ਲੋੜੀਂਦੇ ਸੁਝਾਅ ਵੀ ਲਏ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਹੁਲ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ੍ਰੀਮਤੀ ਲਵਜੀਤ ਕੌਰ, ਕਮਿਸ਼ਨਰ ਨਗਰ ਨਿਗਮ ਮੈਡਮ ਪਲਵੀ, ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਸ੍ਰੀਮਤੀ ਇਨਾਯਤ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ਼੍ਰੀ ਅਮਿ੍ਰਤਲਾਲ ਅਗਰਵਾਲ, ਦਿਹਾਤੀ ਪ੍ਰਧਾਨ ਸ਼੍ਰੀ ਗੁਰਜੰਟ ਸਿਵੀਆਂ, ਸੂਬਾ ਬੁਲਾਰਾ ਤੇ ਲੀਗਲ ਸੈਲ ਦੇ ਵਾਈਸ ਪ੍ਰਧਾਨ ਐਡਵੋਕੇਟ ਨਵਦੀਪ ਸਿੰਘ ਜੀਦਾ, ਲੋਕ ਸਭਾ ਇੰਚਾਰਜ ਸ਼੍ਰੀ ਰਾਕੇਸ਼ ਪੁਰੀ, ਬੀਸੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਮੈਡਮ ਮਨਦੀਪ ਕੌਰ ਰਾਮਗੜੀਆ, ਜ਼ਿਲ੍ਹਾ ਯੂਥ ਪ੍ਰਧਾਨ ਅਮਰਦੀਪ ਰਾਜਨ, ਕੌਂਸਲਰ ਸੁਖਦੀਪ ਢਿੱਲੋਂ ਅਤੇ ਭੁਪਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਮੁੱਖ ਸਕੱਤਰ ਨੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਤੇ ਡੀਸੀਜ ਨਾਲ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਪ੍ਰਬੰਧਾਂ ਦਾ ਜਾਇਜਾ ਲਿਆ

0

ਰਜਿਸਟ੍ਰੇਸਨ ਦੀ ਆਖਰੀ ਤਰੀਕ 30 ਅਗਸਤ ਤੱਕ ਵਧਾਈ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 24 ਅਗਸਤ : ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸਾਂ ਉਤੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਸੂਬੇ ਦੇ ਨੌਜਵਾਨ ਵਿੱਚ ਖੇਡਾਂ ਦੀ ਨਵੀ ਚਿਣਗ ਲਾਉਣਗੀਆਂ। ਖੇਡ ਖੇਤਰ ਲੰਬੇ ਸਮੇਂ ਤੋਂ ਅਣਗੌਲਿਆ ਹੋਇਆ ਸੀ। ਪੰਜਾਬ ਵਿੱਚ ਖੇਡਾਂ ਦੇ ਮਹਾਂਕੁੰਭ ਨੂੰ ਸਫਲ ਬਣਾਉਣ ਲਈ ਸਾਰੇ ਵਿਭਾਗ ਅਤੇ ਜ?ਿਲਾ ਪ੍ਰਸਾਸਨ ਕੋਈ ਕਸਰ ਬਾਕੀ ਨਾ ਛੱਡਣ। ਇਹ ਗੱਲ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਖੇਡਾਂ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਸੱਦੀ ਉੱਚ ਪੱਧਰੀ ਮੀਟਿੰਗ ਦੌਰਾਨ ਕਹੀ। ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਸਾਰੇ ਸਬੰਧਤ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਤੇ ਡਿਪਟੀ ਕਮਿਸਨਰਾਂ ਨਾਲ ਪ੍ਰਬੰਧਾਂ ਦਾ ਜਾਇਜਾ ਲੈੰਦਿਆ ਮੁੱਖ ਸਕੱਤਰ ਨੇ ਕਿਹਾ ਕਿ ਦੋ ਮਹੀਨੇ ਚੱਲਣ ਵਾਲੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦਾ 29 ਅਗਸਤ 2022 ਨੂੰ ਜਲੰਧਰ ਵਿਖੇ ਉਦਘਾਟਨੀ ਸਮਾਰੋਹ ਹੋਵੇਗਾ ਅਤੇ ਪਹਿਲੀ ਸਤੰਬਰ ਤੋਂ ਬਲਾਕ ਪੱਧਰੀ ਟੂਰਨਾਮੈਂਟ ਨਾਲ ਖੇਡ ਮੁਕਾਬਲਿਆਂ ਦੀ ਸੁਰੂਆਤ ਹੋਵੇਗੀ।ਖੇਡਾਂ ਲਈ ਖਿਡਾਰੀਆਂ ਦੇ ਉਤਸਾਹ ਨੂੰ ਦੇਖਦਿਆਂ ਹਿੱਸਾ ਲੈਣ ਲਈ ਰਜਿਸਟ੍ਰੇਸਨ ਦੀ ਆਖਰੀ ਤਰੀਕ 25 ਅਗਸਤ ਤੋਂ ਵਧਾ ਕੇ 30 ਅਗਸਤ ਕਰ ਦਿੱਤੀ ਹੈ। ਚਾਹਵਾਨ ਖਿਡਾਰੀ ਵੈਬਸਾਈਟ .2022. ਉੱਪਰ ਰਜਿਸਟ੍ਰੇਸਨ ਕਰ ਸਕਦੇ ਹਨ ਅਤੇ ਜਿਹੜੇ ਖਿਡਾਰੀਆਂ ਨੂੰ ਕੋਈ ਦਿੱਕਤ ਆਉਂਦੀ ਹੈ, ਉਹ ਖੇਡ ਵਿਭਾਗ ਦੇ ਦਫਤਰਾਂ ਵਿੱਚ ਜਾ ਕੇ ਖੇਡ ਅਧਿਕਾਰੀਆਂ ਦੀ ਮੱਦਦ ਨਾਲ ਰਜਿਸਟ੍ਰੇਸਨ ਕਰਵਾ ਸਕਦੇ ਹਨ।
ਸ੍ਰੀ ਜੰਜੂਆ ਨੇ ਸਕੂਲ ਸਿੱਖਿਆ ਤੇ ਉਚੇਰੀ ਸਿੱਖਿਆ ਵਿਭਾਗ ਨੂੰ ਨਿਰਦੇਸ ਦਿੱਤੇ ਕਿ ਉਹ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਵੱਧ ਤੋਂ ਵੱਧ ਜੋੜਨ। ਪੇਂਡੂ ਵਿਕਾਸ ਵਿਭਾਗ ਬਲਾਕ ਪੱਧਰ ਦੀਆਂ ਖੇਡਾਂ ਵਿੱਚ ਖੇਡ ਵਿਭਾਗ ਨਾਲ ਮਿਲ ਕੇ ਕੰਮ ਕਰਨ। ਸੂਚਨਾ ਤੇ ਲੋਕ ਸੰਪਰਕ ਵਿਭਾਗ ਨੂੰ ਵੱਖ-ਵੱਖ ਸਾਧਨਾਂ ਰਾਹੀਂ ਖੇਡਾਂ ਸੰਬੰਧੀ ਜਾਣਕਾਰੀ ਹੇਠਲੇ ਪੱਧਰ ਤੱਕ ਮੁਹੱਈਆ ਕਰਵਾਉਣ।ਸੈਰ ਸਪਾਟਾ ਤੇ ਸੱਭਿਆਚਾਰਿਕ ਮਾਮਲਿਆਂ ਨੂੰ ਉਦਘਾਟਨੀ ਸਮਾਰੋਹ ਦੇ ਪ੍ਰਬੰਧ ਦੇਖਣ ਨੂੰ ਕਿਹਾ। ਆਮ ਰਾਜ ਪ੍ਰਬੰਧ ਨੂੰ ਉਦਘਾਟਨੀ ਸਮਾਰੋਹ ਲਈ ਮਹਿਮਾਨਾਂ ਨੂੰ ਸੱਦਾ ਪੱਤਰ ਦਾ ਜ?ਿੰਮਾ ਸੌਂਪਿਆ।ਉਦਘਾਟਨੀ ਸਮਾਰੋਹ ਸੰਬੰਧੀ ਡਿਪਟੀ ਕਮਿਸਨਰ ਜਲੰਧਰ ਨੂੰ ਬਲਾਕ ਤੇ ਜ?ਿਲਾ ਪੱਧਰ ਦੇ ਖੇਡ ਮੁਕਾਬਲਿਆਂ ਲਈ ਸੁਚਾਰੂ ਪ੍ਰਬੰਧ ਕਰਨ ਲਈ ਕਿਹਾ।ਮੁੱਖ ਸਕੱਤਰ ਨੇ ਖੇਡਾਂ ਨੂੰ ਸਫਲ ਬਣਾਉਣ ਲਈ ਬਣਾਈਆਂ ਵੱਖ-ਵੱਖ ਕਮੇਟੀਆਂ ਨੂੰ ਪ੍ਰਵਾਨਗੀਆਂ ਦਿੰਦਿਆਂ ਸਬੰਧਤ ਕੰਮਾਂ ਨੂੰ ਨੇਪਰੇ ਚਾੜ੍ਹਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੀਆਂ ਖੇਡਾਂ ਮਹਾਂਕੁੰਭ ਹੈ ਅਤੇ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸਾ ਦੇਣ ਲਈ ਬਹੁਤ ਵਧੀਆ ਸਾਧਨ ਹੈ।
ਖੇਡ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ ਨੇ ਜਾਣਕਾਰੀ ਦਿੱਤੀ ਕਿ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਉਦਘਾਟਨੀ ਸਮਾਰੋਹ ਲਈ ਸਟੇਡੀਅਮ ਦਾ ਜਾਇਜਾ ਲੈ ਕੇ ਪ੍ਰਬੰਧਾਂ ਦੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ 28 ਖੇਡਾਂ ਦੇ ਬਲਾਕ ਤੋਂ ਸੂਬਾ ਪੱਧਰ ਤੱਕ ਮੁਕਾਬਲਿਆਂ ਵਿੱਚ ਵੱਖ-ਵੱਖ ਛੇ ਉਮਰ ਗਰੁੱਪਾਂ ਵਿੱਚ 4 ਲੱਖ ਤੋਂ ਵੱਧ ਖਿਡਾਰੀਆਂ ਦੇ ਹਿੱਸਾ ਲੈਣ ਦੀ ਉਮੀਦ ਹੈ। ਸੂਬਾ ਪੱਧਰ ਦੇ ਜੇਤੂਆਂ ਨੂੰ 6 ਕਰੋੜ ਰੁਪਏ ਦੇ ਨਗਦ ਇਨਾਮ ਦਿੱਤੇ ਜਾਣਗੇ। ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਗ੍ਰਹਿ ਅਨੁਰਾਗ ਵਰਮਾ, ਪ੍ਰਮੁੱਖ ਸਕੱਤਰ ਪੇਂਡੂ ਵਿਕਾਸ ਤੇ ਪੰਚਾਇਤਾਂ ਕੇ ਸਿਵਾ ਪ੍ਰਸਾਦ, ਪ੍ਰਮੁੱਖ ਸਕੱਤਰ ਸੈਰ ਸਪਾਟਾ ਤੇ ਸੱਭਿਆਚਾਰਿਕ ਮਾਮਲੇ ਤੇਜਵੀਰ ਸਿੰਘ, ਪ੍ਰਮੁੱਖ ਸਕੱਤਰ ਉਚੇਰੀ ਸਿੱਖਿਆ ਤੇ ਸਕੂਲ ਸਿੱਖਿਆ ਜਸਪ੍ਰੀਤ ਤਲਵਾੜ, ਪ੍ਰਮੁੱਖ ਸਕੱਤਰ ਉਦਯੋਗ ਦਲੀਪ ਕੁਮਾਰ, ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਵਿਵੇਕ ਪ੍ਰਤਾਪ ਸਿੰਘ, ਪ੍ਰਮੁੱਖ ਸਕੱਤਰ ਵਿੱਤ ਏ.ਕੇ.ਸਿਨਹਾ, ਪ੍ਰਮੁੱਖ ਸਕੱਤਰ ਟਰਾਂਸਪੋਰਟ ਵਿਕਾਸ ਗਰਗ, ਸਕੱਤਰ ਸਿਹਤ ਅਜੋਏ ਸਰਮਾ, ਸਕੱਤਰ ਆਮ ਰਾਜ ਪ੍ਰਬੰਧ ਕੁਮਾਰ ਰਾਹੁਲ, ਸਕੱਤਰ ਸੂਚਨਾ ਤੇ ਲੋਕ ਸੰਪਰਕ ਗੁਰਕੀਰਤ ਕਿ੍ਰਪਾਲ ਸਿੰਘ, ਕਰ ਕਮਿਸਨਰ ਕੇ ਕੇ ਯਾਦਵ, ਆਬਕਾਰੀ ਕਮਿਸਨਰ ਵਰੁਣ ਰੂਜਮ, ਏ.ਡੀ.ਜੀ.ਪੀ. ਕਾਨੂੰਨ ਤੇ ਵਿਵਸਥਾ ਈਸਵਰ ਸਿੰਘ, ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਸੋਨਾਲੀ ਗਿਰਿ, ਡਾਇਰੈਕਟਰ ਸੈਰ ਸਪਾਟਾ ਤੇ ਸੱਭਿਆਚਾਰਿਕ ਕਰਨੇਸ ਸਰਮਾ ਤੇ ਡਾਇਰੈਕਟਰ ਖੇਡਾਂ ਰਾਜੇਸ ਧੀਮਾਨ ਵੀ ਹਾਜਰ ਸਨ।

ਵਿਜੀਲੈਂਸ ਵੱਲੋਂ ਵਾਹਨ ਫਿਟਨੈਸ ਸਰਟੀਫਿਕੇਟ ਜਾਰੀ ਕਰਨ ਵਿੱਚ ਬੇਨਿਯਮੀਆਂ ਦੀ ਜਾਂਚ ਲਈ 7 ਆਰਟੀਏ ਦਫਤਰਾਂ ਦੀ ਚੈਕਿੰਗ

0

ਐਮ.ਵੀ.ਆਈ. ਜਲੰਧਰ ਅਤੇ ਦੋ ਪ੍ਰਾਈਵੇਟ ਏਜੰਟਾਂ ਨੂੰ ਗਿ੍ਰਫ਼ਤਾਰ ਕਰਕੇ 12.50 ਲੱਖ ਰੁਪਏ ਦੀ ਰਿਸਵਤ ਰਾਸੀ ਕੀਤੀ ਬਰਾਮਦ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 24 ਅਗਸਤ:ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭਿ੍ਰਸਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਜਲੰਧਰ ਨਰੇਸ ਕਲੇਰ ਸਮੇਤ ਦੋ ਪ੍ਰਾਈਵੇਟ ਏਜੰਟਾਂ ਰਾਮਪਾਲ ਉਰਫ ਰਾਧੇ ਅਤੇ ਮੋਹਨ ਲਾਲ ਨੂੰ ਕਾਬੂ ਕਰਕੇ ਉਹਨਾਂ ਕੋਲੋਂ ਵਾਹਨਾਂ ਲਈ ਫਿਟਨੈਸ ਸਰਟੀਫਿਕੇਟ ਜਾਰੀ ਕਰਨ ਦੇ ਸੱਕੀ ਦਸਤਾਵੇਜਾਂ ਤੋਂ ਇਲਾਵਾ ਰਿਸਵਤ ਦੀ ਰਕਮ ਵਜੋਂ 12.50 ਲੱਖ ਰੁਪਏ ਬਰਾਮਦ ਕੀਤੇ ਗਏ ਹਨ। ਇਹ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਕੁਝ ਖੇਤਰੀ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਦਫਤਰਾਂ ਵਿੱਚ ਬੇਨਿਯਮੀਆਂ ਅਤੇ ਭਿ੍ਰਸਟਾਚਾਰ ਸਬੰਧੀ ਸ?ਿਕਾਇਤਾਂ ਮਿਲਣ ਉਪਰੰਤ ਬਿਊਰੋ ਨੇ ਸੂਬੇ ਦੇ ਸੱਤ ਜ਼ਿਲ੍ਹਿਆਂ ਅੰਮਿ੍ਰਤਸਰ, ਗੁਰਦਾਸਪੁਰ, ਫਿਰੋਜਪੁਰ, ਫਰੀਦਕੋਟ, ਮਾਨਸਾ, ਜਲੰਧਰ ਅਤੇ ਹੁਸ?ਿਆਰਪੁਰ ਦੇ ਐਮ.ਵੀ.ਆਈ. ਦਫਤਰਾਂ ਦੀ ਅਚਨਚੇਤ ਚੈਕਿੰਗ ਕੀਤੀ।
ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਵਿਜੀਲੈਂਸ ਬਿਊਰੋ ਦੀਆਂ ਟੀਮਾਂ ਵੱਲੋਂ ਐਮ.ਵੀ.ਆਈ. ਅਤੇ ਸਬੰਧਤ ਆਰ.ਟੀ.ਏ. ਦਫਤਰਾਂ ਤੋਂ ਵਾਹਨਾਂ ਨੂੰ ਫਿਟਨੈਸ ਸਰਟੀਫਿਕੇਟ ਜਾਰੀ ਕਰਨ ਦੇ ਸੱਕੀ ਰਿਕਾਰਡਾਂ ਨੂੰ ਜਬਤ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਪਹਿਲਾਂ ਵਿਜੀਲੈਂਸ ਬਿਊਰੋ ਨੇ ਆਰ.ਟੀ.ਏ. ਦਫਤਰ ਸੰਗਰੂਰ ਵਿੱਚ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ਦਾ ਪਰਦਾਫਾਸ ਕੀਤਾ ਸੀ ਜਿਸ ਵਿੱਚ ਦੋ ਕਰਮਚਾਰੀਆਂ ਅਤੇ ਇੱਕ ਏਜੰਟ ਨੂੰ ਗਿ੍ਰਫ਼ਤਾਰ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਆਰ.ਟੀ.ਏ., ਐਮ.ਵੀ.ਆਈ., ਕਲਰਕਾਂ ਅਤੇ ਪ੍ਰਾਈਵੇਟ ਏਜੰਟਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਐਮ.ਵੀ.ਆਈ. ਦਫ਼ਤਰ, ਜਲੰਧਰ ਵਿਚ ਕੰਮ ਕਰਦੇ ਦੋ ਏਜੰਟਾਂ ਨੂੰ ਕਾਬੂ ਕੀਤਾ ਗਿਆ ਹੈ। ਵਿਜੀਲੈਂਸ ਵੱਲੋਂ ਪੁੱਛਗਿੱਛ ਦੌਰਾਨ ਰਾਧੇ ਨਾਮੀ ਏਜੰਟ ਕੋਲੋਂ 12.5 ਲੱਖ ਰੁਪਏ ਰਿਸਵਤ ਦੀ ਰਕਮ ਬਰਾਮਦ ਕੀਤੀ ਗਈ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਐਫਆਈਆਰ ਨੰਬਰ 14 ਮਿਤੀ 23-8-2022 ਨੂੰ ਆਈ.ਪੀ.ਸੀ. ਦੀ ਧਾਰਾ 120 ਬੀ ਅਤੇ 420 ਅਤੇ ਭਿ੍ਰਸਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤੇ 7-ਏ ਅਧੀਨ ਨਰੇਸ ਕਲੇਰ, ਐਮ.ਵੀ.ਆਈ., ਜਲੰਧਰ ਅਤੇ ਉਸ ਦੇ ਦਫਤਰ ਤੋਂ ਕੰਮ ਕਰ ਰਹੇ 10 ਪ੍ਰਾਈਵੇਟ ਏਜੰਟਾਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਉਹਨਾਂ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਐਮ.ਵੀ.ਆਈ. ਕਲੇਰ ਸਮੇਤ ਏਜੰਟ ਰਾਮਪਾਲ ਉਰਫ ਰਾਧੇ ਅਤੇ ਮੋਹਨ ਲਾਲ ਨੂੰ ਵੀ ਗਿ੍ਰਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਟਰਾਂਸਪੋਰਟ ਵਿਭਾਗ ਦੇ ਨਿਯਮਾਂ ਅਨੁਸਾਰ ਸਾਰੇ ਵਪਾਰਕ ਵਾਹਨਾਂ ਨੂੰ ਸੜਕਾਂ ‘ਤੇ ਚੱਲਣ ਲਈ ਆਰਟੀਏ ਦਫਤਰ ਤੋਂ ਫਿਟਨੈਸ ਸਰਟੀਫਿਕੇਟ ਲੈਣਾ ਪੈਂਦਾ ਹੈ ਅਤੇ ਅਜਿਹੇ ਸਾਰੇ ਵਾਹਨਾਂ ਦਾ ਦਸਤਾਵੇਜਾਂ ਸਮੇਤ ਐਮ.ਵੀ.ਆਈ. ਵੱਲੋਂ ਉਨ੍ਹਾਂ ਦੇ ਦਫਤਰ ਵਿੱਚ ਖੁਦ ਨਿਰੀਖਣ ਕਰਨਾ ਜ਼ਰੂਰੀ ਹੈ।ਉਨ੍ਹਾਂ ਅੱਗੇ ਦੱਸਿਆ ਕਿ ਇਹ ਗੱਲ ਸਾਹਮਣੇ ਆਈ ਹੈ ਕਿ ਵੱਖ-ਵੱਖ ਜ?ਿਲ੍ਹਿਆਂ ਵਿੱਚ ਅਧਿਕਾਰੀ ਏਜੰਟਾਂ ਅਤੇ ਵਿਚੋਲਿਆਂ ਦੀ ਮਿਲੀਭੁਗਤ ਨਾਲ ਵਾਹਨਾਂ ਦੇ ਮਾਡਲ ਦੇ ਆਧਾਰ ‘ਤੇ ਪ੍ਰਤੀ ਵਾਹਨ ਭਾਰੀ ਰਿਸਵਤ ਦੇ ਬਦਲੇ ਵਾਹਨਾਂ ਦੀ ਫਿਜੀਕਲ ਵੈਰੀਫਿਕੇਸਨ ਕੀਤੇ ਬਿਨਾਂ ਫਿਟਨੈਸ ਸਰਟੀਫਿਕੇਟ ਜਾਰੀ ਕਰ ਰਹੇ ਹਨ। ਇਸ ਤਰ੍ਹਾਂ ਕੁਝ ਆਰ.ਟੀ.ਏਜ ਅਤੇ ਐਮ.ਵੀ.ਆਈਜ ਵੱਲੋਂ ਖੁਦ ਨਿਰੀਖਣ ਕੀਤੇ ਬਿਨਾਂ ਸਿਰਫ਼ ਦਸਤਾਵੇਜਾਂ ਦੇ ਆਧਾਰ ‘ਤੇ ਹੀ ਫਿਜੀਕਲ ਜਾਂਚ ਕਰਕੇ ਵਾਹਨਾਂ ਨੂੰ ਪਾਸ ਕੀਤਾ ਜਾ ਰਿਹਾ ਸੀ, ਜਿਨ੍ਹਾਂ ਨੂੰ ਮੌਕੇ ‘ਤੇ ਨਿਰੀਖਣ ਲਈ ਨਿਰਧਾਰਿਤ ਥਾਂ ‘ਤੇ ਲਿਆਉਣਾ ਜ਼ਰੂਰੀ ਹੁੰਦਾ ਹੈ।ਉਨ੍ਹਾਂ ਦੱਸਿਆ ਕਿ ਇਨ੍ਹਾਂ ਸੂਬਾ ਪੱਧਰੀ ਨਿਰੀਖਣਾਂ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਜੇਕਰ ਕੋਈ ਵੀ ਦੋਸੀ ਪਾਇਆ ਗਿਆ ਤਾਂ ਕਾਨੂੰਨ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇਗੀ।

ਮੁੱਖ ਮੰਤਰੀ ਵੱਲੋਂ ਹੋਮੀ ਭਾਭਾ ਕੈਂਸਰ ਹਸਪਤਾਲ ਤੇ ਖੋਜ ਕੇਂਦਰ ਦੇ ਰੂਪ ਵਿੱਚ ਪੰਜਾਬ ਨੂੰ ਵੱਡੀ ਸੌਗਾਤ ਦੇਣ ਲਈ ਮੋਦੀ ਦਾ ਧੰਨਵਾਦ

0

ਲੋਕਾਂ ਲਈ ਕੈਂਸਰ ਦੇ ਪਹੁੰਚਯੋਗ ਅਤੇ ਕਿਫਾਇਤੀ ਇਲਾਜ ਨੂੰ ਯਕੀਨੀ ਬਣਾਉਣ ਵਿੱਚ ਸਹਾਈ ਸਿੱਧ ਹੋਵੇਗਾ ਕੇਂਦਰ
ਪੰਜਾਬ ਨੂੰ ਖੁਸਹਾਲ, ਪ੍ਰਗਤੀਸੀਲ ਅਤੇ ਸਾਂਤਮਈ ਸੂਬਾ ਬਣਾਉਣ ਲਈ ਕੇਂਦਰ ਸਰਕਾਰ ਤੋਂ ਪੂਰਨ ਸਹਿਯੋਗ ਦੀ ਮੰਗ
ਪੰਜਾਬੀ ਖ਼ਬਰਸਾਰ ਬਿਉਰੋ
ਮੁੱਲਾਂਪੁਰ (ਨਿਊ ਚੰਡੀਗੜ੍ਹ), 24 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦੇ ਰੂਪ ਵਿੱਚ ਸੂਬੇ ਲਈ ਸਭ ਤੋਂ ਵੱਡਾ ਤੋਹਫਾ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਇਹ ਕੈਂਸਰ ਪ੍ਰਭਾਵਿਤ ਸੂਬੇ ਖਾਸ ਕਰਕੇ ਮਾਲਵਾ ਖੇਤਰ ਨੂੰ ਇਸ ਨਾਮੁਰਾਦ ਬਿਮਾਰੀ ਵਿਰੁੱਧ ਕਾਰਗਰ ਢੰਗ ਨਾਲ ਲੜਨ ਵਿੱਚ ਮਦਦਗਾਰ ਸਾਬਤ ਹੋਵੇਗਾ। ਮੁੱਖ ਮੰਤਰੀ ਨੇ ਇਸ ਪ੍ਰੋਜੈਕਟ ਲਈ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਕਿਹਾ, “ਆਮ ਬੋਲ ਚਾਲ ਵਿੱਚ ਪੰਜਾਬੀਆਂ ਨੂੰ ਤਾਂ ਕੈਂਸਰ ਦਾ ਨਾਂ ਲੈਣ ਤੋਂ ਵੀ ਡਰ ਲੱਗਦਾ ਹੈ ਕਿਉਂਕਿ ਇਸ ਦਾ ਇਲਾਜ ਬਹੁਤ ਮਹਿੰਗਾ ਹੈ ਪਰ ਇਹ ਕੈਂਸਰ ਇਲਾਜ ਕੇਂਦਰ, ਖਿੱਤੇ ਲਈ ਪਹੁੰਚਯੋਗ ਅਤੇ ਕਿਫਾਇਤੀ ਇਲਾਜ ਯਕੀਨੀ ਬਣਾਉਣ ਲਈ ਮੀਲ ਦਾ ਪੱਥਰ ਸਾਬਤ ਹੋਵੇਗਾ।” ਪ੍ਰਧਾਨ ਮੰਤਰੀ ਵੱਲੋਂ ਇਹ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕਰਨ ਲਈ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਇਤਿਹਾਸਕ ਪਹਿਲਕਦਮੀ ਹੈ, ਜੋ ਸੂਬੇ ਨੂੰ ਕੈਂਸਰ ਵਿਰੁੱਧ ਲੜਾਈ ਹੋਰ ਤੇਜ ਕਰਨ ਵਿਚ ਮਦਦਗਾਰ ਸਾਬਤ ਹੋਵੇਗੀ। ਉਨ੍ਹਾਂ ਜੋਰ ਦੇ ਕੇ ਕਿਹਾ ਕਿ ਭਾਵੇਂ ਸੂਬੇ ਨੇ ਦੇਸ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ ਪਰ ਕੀਟਨਾਸਕਾਂ ਅਤੇ ਨਦੀਨਨਾਸਕਾਂ ਦੀ ਵੱਧ ਵਰਤੋਂ ਕਾਰਨ ਪੰਜਾਬ ਦੇ ਲੋਕ ਕੈਂਸਰ ਦੀ ਬਿਮਾਰੀ ਦੀ ਲਪੇਟ ਵਿਚ ਆ ਗਏ। ਮੁੱਖ ਮੰਤਰੀ ਨੇ ਸਪੱਸਟ ਤੌਰ ‘ਤੇ ਕਿਹਾ ਕਿ ਇਹ ਹਸਪਤਾਲ ਨਾ ਸਿਰਫ ਕੈਂਸਰ ਪੀੜਤ ਮਰੀਜਾਂ ਦਾ ਇਲਾਜ ਕਰੇਗਾ, ਸਗੋਂ ਖੋਜ ਕਾਰਜਾਂ ਰਾਹੀਂ ਇਸ ਦੀ ਰੋਕਥਾਮ ਨੂੰ ਯਕੀਨੀ ਬਣਾਉਣ ਵਿੱਚ ਵੀ ਸਹਾਈ ਹੋਵੇਗਾ।
ਮੁੱਖ ਮੰਤਰੀ ਨੇ ਇਸ ਗੱਲ ‘ਤੇ ਤਸੱਲੀ ਪ੍ਰਗਟਾਈ ਕਿ ਸੰਗਰੂਰ ਵਿਖੇ 100 ਬਿਸਤਰਿਆਂ ਦੀ ਸਮਰੱਥਾ ਵਾਲਾ ਹੋਮੀ ਭਾਭਾ ਕੈਂਸਰ ਹਸਪਤਾਲ ਲੋਕਾਂ ਨੂੰ ਕੈਂਸਰ ਦਾ ਮਿਆਰੀ ਇਲਾਜ ਮੁਹੱਈਆ ਕਰਵਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵੱਕਾਰੀ ਹਸਪਤਾਲ ਵਿੱਚ ਹੁਣ ਤੱਕ ਲਗਭਗ 37,000 ਮਰੀਜਾਂ ਦਾ ਸਫਲਤਾਪੂਰਵਕ ਇਲਾਜ ਕੀਤਾ ਜਾ ਚੁੱਕਾ ਹੈ। ਭਗਵੰਤ ਮਾਨ ਨੇ ਸਪੱਸਟ ਤੌਰ ‘ਤੇ ਕਿਹਾ ਕਿ ਨਿਊ ਚੰਡੀਗੜ੍ਹ ਵਿਖੇ ਸਥਾਪਿਤ ਕੀਤਾ ਗਿਆ ਕੇਂਦਰ ਨਾ ਸਿਰਫ ਪੰਜਾਬ ਦੇ ਮਰੀਜਾਂ ਨੂੰ ਸਗੋਂ ਗੁਆਂਢੀ ਸੂਬਿਆਂ ਜਿਵੇਂ ਜੰਮੂ-ਕਸਮੀਰ, ਹਿਮਾਚਲ ਪ੍ਰਦੇਸ, ਹਰਿਆਣਾ, ਉਤਰਾਖੰਡ ਅਤੇ ਰਾਜਸਥਾਨ ਨੂੰ ਵੀ ਮਿਆਰੀ ਕੈਂਸਰ ਇਲਾਜ ਮੁਹੱਈਆ ਕਰਵਾਉਣ ਲਈ ਮੀਲ ਪੱਥਰ ਸਾਬਤ ਹੋਵੇਗਾ।ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸੰਸਦ ਮੈਂਬਰ ਹੋਣ ਦੇ ਨਾਤੇ ਉਹ ਪ੍ਰਧਾਨ ਮੰਤਰੀ ਰਾਹਤ ਫੰਡ ਤਹਿਤ ਹਰ ਮਹੀਨੇ ਤਿੰਨ ਗੰਭੀਰ ਲੋੜਵੰਦ ਮਰੀਜਾਂ ਨੂੰ ਇਲਾਜ ਲਈ ਵੱਡੇ ਹਸਪਤਾਲਾਂ ਵਿੱਚ ਰੈਫਰ ਕਰਨ ਦੇ ਹੱਕਦਾਰ ਸਨ। ਭਗਵੰਤ ਮਾਨ ਨੇ ਦੱਸਿਆ ਕਿ ਉਨ੍ਹਾਂ ਨੇ ਅੱਠ ਸਾਲਾਂ ਦੌਰਾਨ ਕੈਂਸਰ ਦੇ ਕਈ ਮਰੀਜਾਂ ਦੇ ਦੁੱਖਾਂ ਨੂੰ ਦੂਰ ਕਰਨ ਲਈ ਇਸ ਸਹੂਲਤ ਦੀ ਸੂਝ-ਬੂਝ ਨਾਲ ਵਰਤੋਂ ਕੀਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਹੁਣ ਤੱਕ ਮੁੱਖ ਮੰਤਰੀ ਰਾਹਤ ਫੰਡ ਤਹਿਤ ਕੈਂਸਰ ਦੇ 69000 ਮਰੀਜਾਂ ਲਈ 888 ਕਰੋੜ ਰੁਪਏ ਦੀ ਰਾਸੀ ਪ੍ਰਵਾਨ ਕੀਤੀ ਜਾ ਚੁੱਕੀ ਹੈ।
ਕੌਮੀ ਆਜਾਦੀ ਸੰਘਰਸ ਵਿੱਚ ਪੰਜਾਬੀਆਂ ਦੇ ਵੱਡਮੁੱਲੇ ਯੋਗਦਾਨ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਜੋਰ ਦੇ ਕੇ ਕਿਹਾ ਕਿ ਆਜਾਦੀ ਦੀ ਲੜਾਈ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ 90 ਫੀਸਦੀ ਤੋਂ ਵੱਧ ਲੋਕ ਪੰਜਾਬੀ ਸਨ। ਉਨ੍ਹਾਂ ਜੋਰ ਦੇ ਕੇ ਕਿਹਾ ਕਿ ਦੇਸ ਦੀ ਆਜਾਦੀ ਦੀ ਰਾਖੀ ਲਈ ਪੰਜਾਬੀਆਂ ਦਾ ਵੀ ਅਹਿਮ ਰੋਲ ਹੈ। ਭਗਵੰਤ ਮਾਨ ਨੇ ਕਿਹਾ ਕਿ ਮਿਲਖਾ ਸਿੰਘ, ਦਾਰਾ ਸਿੰਘ, ਬਲਬੀਰ ਸਿੰਘ ਵਰਗੇ ਪੰਜਾਬ ਦੇ ਉੱਘੇ ਖਿਡਾਰੀਆਂ ਨੇ ਵੀ ਖੇਡਾਂ ਦੇ ਖੇਤਰ ਵਿੱਚ ਦੇਸ ਦਾ ਨਾਮ ਰੌਸਨ ਕੀਤਾ ਹੈ।ਪੰਜਾਬ ਨੂੰ ਦੇਸ ਦੀ ਮੁੰਦਰੀ ਦਾ ਨਗ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਪੁਰਾਤਨ ਸਾਨ ਬਹਾਲ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਪਿਛਲੀਆਂ ਸਰਕਾਰਾਂ ਦੀ ਨਾਕਾਮੀ ਕਾਰਨ ਸੁਰੂ ਵਿੱਚ ਸੂਬਾ ਸਰਕਾਰ ਨੂੰ ਕਾਨੂੰਨ ਵਿਵਸਥਾ ਦੇ ਫਰੰਟ ਉਤੇ ਕੁਝ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ ਸੀ ਪਰ ਹੁਣ ਹਾਲਾਤ ਪੂਰੀ ਤਰ੍ਹਾਂ ਕਾਬੂ ਹੇਠ ਆ ਗਏ ਹਨ। ਭਗਵੰਤ ਮਾਨ ਨੇ ਜੋਰ ਦੇ ਕੇ ਆਖਿਆ ਕਿ ਪੰਜਾਬ ਪੁਲਿਸ ਕੇਂਦਰੀ ਪੈਰਾ ਮਿਲਟਰੀ ਫੋਰਸ ਦੇ ਸਹਿਯੋਗ ਨਾਲ ਪੰਜਾਬ ਦੀ ਸਾਂਤੀ, ਤਰੱਕੀ ਅਤੇ ਖੁਸਹਾਲੀ ਨੂੰ ਠੇਸ ਪਹੁੰਚਾਉਣ ਵਾਲੀਆਂ ਤਾਕਤਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਕਰੜੀ ਚੌਕਸੀ ਰੱਖ ਰਹੀ ਹੈ।
ਮੁੱਖ ਮੰਤਰੀ ਨੇ ਡਰੋਨਾਂ ਰਾਹੀਂ ਸਰਹੱਦ ਪਾਰੋਂ ਨਸ?ਿਆਂ ਅਤੇ ਹਥਿਆਰਾਂ ਦੀ ਤਸਕਰੀ ਨੂੰ ਪ੍ਰਭਾਵਸਾਲੀ ਢੰਗ ਨਾਲ ਰੋਕਣ ਲਈ ਕੇਂਦਰ ਸਰਕਾਰ ਨਾਲ ਪੂਰਨ ਤਾਲਮੇਲ ਅਤੇ ਸਹਿਯੋਗ ਦੀ ਮੰਗ ਵੀ ਕੀਤੀ। ਉਨ੍ਹਾਂ ਜੋਰ ਦੇ ਕੇ ਕਿਹਾ ਕਿ ਪੰਜਾਬ, ਦੇਸ ਦੀ ਲੜਾਈ ਲੜ ਰਿਹਾ ਹੈ ਅਤੇ ਕੇਂਦਰ ਸਰਕਾਰ ਨੂੰ ਇਸ ਅਹਿਮ ਕਾਰਜ ਲਈ ਪੰਜਾਬ ਦਾ ਸਾਥ ਦੇਣਾ ਚਾਹੀਦਾ ਹੈ। ਭਗਵੰਤ ਮਾਨ ਨੇ ਉਮੀਦ ਜਾਹਰ ਕੀਤੀ ਕਿ ਪ੍ਰਧਾਨ ਮੰਤਰੀ ਅਜਿਹੇ ਹੋਰ ਤੋਹਫ?ਿਆਂ ਨਾਲ ਸੂਬੇ ਦੀ ਮਦਦ ਲਈ ਫਰਾਖਦਿਲੀ ਦਿਖਾਉਣਗੇ।ਮੁੱਖ ਮੰਤਰੀ ਨੇ ਨਰਿੰਦਰ ਮੋਦੀ ਨੂੰ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਿਹਤ ਅਤੇ ਸਿੱਖਿਆ ਦੇ ਖੇਤਰ ਨੂੰ ਪ੍ਰਮੁੱਖ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਰੋਜਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾ ਕੇ ਦੇਸ ਵਿੱਚੋਂ ਪੜ੍ਹੇ ਲਿਖੇ ਨੌਜਵਾਨਾਂ ਨੂੰ ਵਿਦੇਸ ਜਾਣ ਤੋਂ ਰੋਕਣ ‘ਤੇ ਜੋਰ ਦੇ ਰਹੀ ਹੈ। ਭਗਵੰਤ ਮਾਨ ਨੇ ਉਮੀਦ ਜਾਹਰ ਕੀਤੀ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇਸ ਭਰ ਵਿੱਚੋਂ ਪ੍ਰਗਤੀਸੀਲ ਅਤੇ ਸਿਹਤਮੰਦ ਸੂਬੇ ਵਜੋਂ ਮੁੜ ਉਭਰੇਗਾ।ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਸਾਲ ਅਤੇ ਦਰਬਾਰ ਸਾਹਿਬ (ਹਰਿਮੰਦਰ ਸਾਹਿਬ) ਦਾ ਮਾਡਲ ਭੇਟ ਕਰਕੇ ਸਨਮਾਨਿਤ ਵੀ ਕੀਤਾ।ਇਸ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਕੇਂਦਰੀ ਰਾਜ ਮੰਤਰੀ ਜਤਿੰਦਰ ਸਿੰਘ, ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਨੀਸ ਤਿਵਾੜੀ ਅਤੇ ਹੋਰ ਸਖਸੀਅਤਾਂ ਵੀ ਮੌਜੂਦ ਸਨ।

ਜਲੰਧਰ ਸ਼ਹਿਰ ਨੂੰ ਪੀਣ ਵਾਲਾ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ 526 ਕਰੋੜ ਦੇ ਜਲ ਸਪਲਾਈ ਪ੍ਰਾਜੈਕਟ ਨੂੰ ਤੇਜੀ ਨਾਲ ਮੁਕੰਮਲ ਕਰਨ ਦੇ ਨਿਰਦੇਸ਼

0

ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ, 24 ਅਗਸਤ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਰਾਜ ਦੇ ਸ਼ਹਿਰੀ ਖੇਤਰਾਂ ਵਿੱਚ ਰਹਿੰਦੀ ਆਬਾਦੀ ਨੂੰ ਬਿਹਤਰੀਨ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਦਿਸ਼ਾ ਵਿੱਚ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਵੱਲੋਂ ਜਲੰਧਰ ਸਹਿਰ ਲਈ 526 ਕਰੋੜ ਰੁਪਏ ਦੀ ਲਾਗਤ ਵਾਲੀ ਨਹਿਰੀ ਜਲ ਸਪਲਾਈ ਪ੍ਰਾਜੈਕਟ ਦਾ ਕੰਮ ਤੇਜੀ ਨਾਲ ਕੀਤਾ ਜਾ ਰਿਹਾ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਇਸ ਕਾਰਜ਼ ਦੀ ਪ੍ਰਗਤੀ ਦਾ ਜਾਇਜਾ ਲੈਣ ਉਪਰੰਤ ਵਿਭਾਗੀ ਅਧਿਕਾਰੀਆਂ ਨੂੰ ਇਹ ਪ੍ਰਾਜੈਕਟ ਤੇਜੀ ਨਾਲ ਮੁਕੰਮਲ ਕਰਨ ਦੇ ਨਿਰਦੇਸ ਦਿੱਤੇ ਹਨ।ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਜਲੰਧਰ ਸ਼ਹਿਰ ਵਾਸੀਆਂ ਨੂੰ ਨਹਿਰੀ ਪਾਣੀ ਦੀ ਸਪਲਾਈ ਮਿਲੇਗੀ ਜੋ ਜ਼ਰੂਰੀ ਖਣਿਜ ਪਦਾਰਥਾਂ ਨਾਲ ਵੀ ਭਰਪੂਰ ਹੋਵੇਗਾ। ਇਸ ਤੋਂ ਇਲਾਵਾ ਸ਼ਹਿਰ ਵਿੱਚ ਪਾਣੀ ਦੀ ਸਪਲਾਈ ਦੇ ਪ੍ਰੈਸ਼ਰ ਵਿੱਚ ਵੀ ਸੁਧਾਰ ਆਵੇਗਾ ਜਿਸ ਕਾਰਨ ਲੋਕਾਂ ਨੂੰ ਸਬਮਰਸੀਬਲ ਪੰਪਾਂ ਅਤੇ ਆਰ.ੳ. ’ਤੇ ਖਰਚਾ ਕਰਨ ਦੀ ਜ਼ਰੂਰਤ ਨਹੀਂ ਪਵੇਗੀ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਪ੍ਰਾਜੈਕਟ ਅਧੀਨ ਪਾਣੀ ਦੀ ਸਪਲਾਈ ਲਈ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾਵੇਗੀ, ਜਿਸ ਨਾਲ ਧਰਤੀ ਹੇਠਲੇ ਪਾਣੀ ਦੀ ਬਚਤ ਹੋਵੇਗੀ ਅਤੇ ਇਹ ਧਰਤੀ ਹੇਠਲੇ ਪਾਣੀ ਨੂੰ ਹੋਰ ਡੂੰਘਾ ਜਾਣ ਤੋਂ ਰੋਕਣ ਵਿਚ ਮਦਦਗਾਰ ਸਾਬਤ ਹੋਵੇਗਾ। ਉਹਨਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਿਰਵਿਘਨ ਪਾਣੀ ਦੀ ਸਪਲਾਈ ਹੋਣ ਕਾਰਨ ਘਰਾਂ ਵਿਚ ਸਟੋਰੇਜ਼ ਟੈਂਕੀਆਂ ਬਣਾਉਣ ਦੀ ਜਰੂਰਤ ਨਹੀਂ ਹੋਵੇਗੀ ਤੇ ਗੰਦੇ ਪਾਣੀ ਦੀ ਮਿਕਸਿੰਗ ਦੀ ਸਮੱਸਿਆ ਤੋਂ ਵੀ ਲੋਕਾਂ ਨੂੰ ਰਾਹਤ ਮਿਲੇਗੀ।ਉਹਨਾਂ ਇਹ ਵੀ ਦੱਸਿਆ ਕਿ ਇਸ ਪ੍ਰਾਜੈਕਟ ਅਧੀਨ ਜਲੰਧਰ ਸਹਿਰ ਦੇ ਦੋ ਲੱਖ ਘਰਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਇਆ ਜਾਵੇਗਾ, ਜਿਸ ਨਾਲ ਦਸ ਲੱਖ ਲੋਕਾਂ ਨੂੰ ਲਾਭ ਮਿਲੇਗਾ।ਡਾ ਨਿੱਝਰ ਨੇ ਦੱਸਿਆ ਕਿ ਇਸ ਪ੍ਰਾਜੈਕਟ ਅਧੀਨ 275 ਐਮ.ਐਲ.ਡੀ. ਸਮਰੱਥਾ ਵਾਲਾ ਵਾਟਰ ਟਰੀਟਮੈਂਟ ਪਲਾਂਟ ਲਗਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਪੰਜ ਅੰਡਰ ਗਰਾਊਂਡ ਸਟੋਰੇਜ ਟੈਂਕੀਆਂ ਬਣਾਈਆਂ ਜਾਣਗੀਆਂ ਜਿਸ ਨਾਲ ਜਲੰਧਰ ਸਹਿਰ ਵਾਸੀਆਂ ਨੂੰ ਸਾਫ ਪੀਣ ਵਾਲਾ ਪਾਣੀ ਮੁਹੱਈਆ ਹੋਵੇਗਾ।

5,000 ਰੁਪਏ ਦੀ ਰਿਸ਼ਵਤ ਲੈਂਦਾ ਪੁਲਿਸ ਸਬ-ਇੰਸਪੈਕਟਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

0

ਪੰਜਾਬੀ ਖ਼ਬਰਸਾਰ ਬਿਉਰੋ
ਸੰਗਰੂਰ, 24 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਨੇ ਭਿ੍ਰਸਟਾਚਾਰ ਵਿਰੋਧ ਜਾਰੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਥਾਣਾ ਲੌਂਗੋਵਾਲ ਜਿਲਾ ਸੰਗਰੂਰ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ ਰਾਮ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜਮ ਸਬ-ਇੰਸਪੈਕਟਰ ਨੂੰ ਲੌਂਗੋਵਾਲ ਨਿਵਾਸੀ ਹਰਵਿੰਦਰ ਕੁਮਾਰ ਦੀ ਸ਼ਿਕਾਇਤ ‘ਤੇ ਗਿ੍ਰਫਤਾਰ ਕੀਤਾ ਗਿਆ ਹੈ।ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੂਚਨਾ ਦਿੱਤੀ ਸੀ ਕਿ ਉਸਨੇ ਚੋਰੀ ਦੀ ਭਾਲ ਬਾਰੇ ਪੁਲਿਸ ਨੂੰ ਅਰਜ਼ੀ ਦਿੱਤੀ ਸੀ ਪਰ ਉਕਤ ਸਬ-ਇੰਸਪੈਕਟਰ ਉਸ ਤੋਂ ਕਾਰਵਾਈ ਕਰਨ ਬਦਲੇ 5,000 ਰੁਪਏ ਦੀ ਰਿਸ਼ਵਤ ਪਹਿਲਾਂ ਹੀ ਲੈ ਚੁੱਕਾ ਹੈ ਅਤੇ ਹੁਣ ਪਰਚਾ ਦਰਜ ਕਰਨ ਲਈ 5,000 ਰੁਪਏ ਹੋਰ ਮੰਗ ਕਰ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਵਿਚਲੇ ਤੱਥਾਂ ਅਤੇ ਅਸਲ ਸਬੂਤਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਇੱਕ ਟੀਮ ਨੇ ਉਕਤ ਮੁਲਜਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧ ਵਿੱਚ ਉਕਤ ਪੁਲਿਸ ਮੁਲਾਜਮ ਖਿਲਾਫ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਉਰੋ ਦੇ ਪਟਿਆਲਾ ਥਾਣੇ ਵਿੱਚ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਅਗਲੇਰੀ ਜਾਂਚ ਅਰੰਭ ਦਿੱਤੀ ਹੈ।

ਖੇਡਾਂ ਵਤਨ ਪੰਜਾਬ ਦੀਆਂ ਤਹਿਤ ਖਿਡਾਰੀਆਂ ਨੂੰ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇ- ਡੀ ਸੀ  

0

– ਖੇਡ ਮੈਦਾਨਾਂ ਵਿੱਚ ਸਮਾਂ ਰਹਿੰਦਿਆਂ ਹੀ ਸਾਰੇ ਪ੍ਰਬੰਧ ਮੁਕੰਮਲ ਕਰਨ ਦੀ ਹਦਾਇਤ
– ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ’ਚ ਹੋਣ ਵਾਲੇ ਖੇਡ ਮੁਕਾਬਲਿਆਂ ਨੂੰ ਲੈ ਕੇ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ
ਪੰਜਾਬੀ ਖ਼ਬਰਸਾਰ ਬਿਉਰੋ
ਮਾਨਸਾ, 24 ਅਗਸਤ 2022: ਜ਼ਿਲ੍ਹੇ ਦੇ ਬਲਾਕ ਮਾਨਸਾ, ਸਰਦੂਲਗੜ੍ਹ, ਭੀਖੀ, ਝੁਨੀਰ ਅਤੇ ਬੁਢਲਾਡਾ ਵਿਖੇ 1 ਸਤੰਬਰ ਤੋਂ ਸ਼ੁਰੂ ਹੋਣ ਵਾਲੀਆਂ ਖੇਡਾਂ ਵਤਨ ਪੰਜਾਬ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਕਾਨਫਰੰਸ ਹਾਲ ਵਿਖੇ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਖੇਡ ਵਿਭਾਗ ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ।ਮੀਟਿੰਗ ਦੌਰਾਨ ਸ੍ਰੀਮਤੀ ਬਲਦੀਪ ਕੌਰ ਨੇ ਖੇਡ ਵਿਭਾਗ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਜਿ੍ਹਲੇ ਦੇ ਹਰ ਉਮਰ ਵਰਗ ਦੇ ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ’ਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਫੁੱਟਬਾਲ, ਅਥਲੈਟਿਕਸ, ਖੋਹ-ਖੋਹ, ਕਬੱਡੀ, ਵਾਲੀਬਾਲ, ਸਰਕਲ ਸਟਾਈਲ ਕਬੱਡੀ ਅਤੇ ਰੱਸਾ-ਕੱਸੀ ਦੇ ਬਲਾਕ ਪੱਧਰੀ ਖੇਡ ਮੁਕਾਬਲੇ ਹੋਣ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਹਰ ਉਮਰ ਵਰਗ ਦੇ ਲੋਕਾਂ ਨੂੰ ਖੇਡਾਂ ਨਾਲ ਜੋੜ ਕੇ ਸਿਹਤਮੰਦ ਅਤੇ ਨਸ਼ਾ ਮੁਕਤ ਸਮਾਜ ਸਿਰਜਣ ਦੇ ਮੰਤਵ ਨਾਲ ਰਾਜ ਸਰਕਾਰ ਵੱਲੋਂ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਖੇਡ ਮੁਕਾਬਲੇ ਅੰਡਰ-14, 17, 21, 21-40, 41-50 ਅਤੇ 50 ਸਾਲ ਤੋਂ ਵੱਧ ਉਮਰ ਵਰਗ ਲਈ 01 ਸਤੰਬਰ ਤੋਂ ਲੈ ਕੇ 07 ਸਤੰਬਰ 2022 ਤੱਕ ਕਰਵਾਏ ਜਾ ਰਹੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਖੇਡ ਮੁਕਾਬਲਿਆਂ ਦੇ ਸੁਚੱਜੇ ਪ੍ਰਬੰਧ ਸਮਾਂ ਰਹਿੰਦਿਆਂ ਹੀ ਮੁਕੰਮਲ ਕਰ ਲਏ ਜਾਣ ਤਾਂ ਜੋ ਖੇਡ ਮੁਕਾਬਲਿਆਂ ਦੌਰਾਨ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਖੇਡ ਮੈਦਾਨਾਂ ਵਿੱਚ ਪੀਣ ਵਾਲੇ ਸਾਫ਼ ਪਾਣੀ, ਸਾਫ਼-ਸਫ਼ਾਈ ਅਤੇ ਪਖਾਨਿਆਂ ਦੇ ਪ੍ਰਬੰਧ ਯਕੀਨੀ ਬਣਾਏ ਜਾਣ।  ਉਨ੍ਹਾਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਖੇਡ ਮੈਦਾਨਾਂ ਵਿੱਚ ਡਾਕਟਰੀ ਟੀਮਾਂ ਅਤੇ ਲੋੜੀਂਦੀਆਂ ਦਵਾਈਆਂ ਦਾ ਪ੍ਰਬੰਧ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨਾਲ ਹੀ ਪੁਲਿਸ ਵਿਭਾਗ ਨੂੰ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕਰਨ ਦੀ ਵੀ ਹਦਾਇਤ ਕੀਤੀ। ਉਨ੍ਹਾਂ ਜ਼ਿਲ੍ਹੇ ਦੇ ਖਿਡਾਰੀਆਂ ਅਤੇ ਖਿਡਾਰਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਖੇਡ ਵਿਭਾਗ ਦੇ ਆਨ-ਲਾਈਨ ਪੋਰਟਲ www.punjabkhedmela2022.in ’ਤੇ 25 ਅਗਸਤ ਨੂੰ ਸ਼ਾਮ 5 ਵਜੇ ਤੱਕ ਰਜਿਸਟ੍ਰੇਸ਼ਨ ਜ਼ਰੂਰ ਕਰਵਾਉਣ।ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਖਿਡਾਰੀਆਂ ਅਤੇ ਖਿਡਾਰਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਕਰਵਾਏ ਜਾ ਰਹੇ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਜ਼ਰੂਰ ਹਿੱਸਾ ਲੈਣ। ਉਨ੍ਹਾਂ ਦੱਸਿਆ ਕਿ ਇਸ ਉਪਰੰਤ 12 ਸਤੰਬਰ ਤੋਂ ਲੈ ਕੇ 21 ਸਤੰਬਰ 2022 ਤੱਕ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ ਜਾਵੇਗਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਉਪਕਾਰ ਸਿੰਘ, ਐਸ.ਡੀ.ਐਮ. ਸਰਦੂਲਗੜ੍ਹ ਮੈਡਮ ਪੂਨਮ ਸਿੰਘ, ਐਸ.ਡੀ.ਐਮ. ਬੁਢਲਾਡਾ ਪ੍ਰਮੋਦ ਸਿੰਗਲਾ, ਸਹਾਇਕ ਕਮਿਸ਼ਨਰ ਹਰਜਿੰਦਰ ਸਿੰਘ ਜੱਸਲ, ਜ਼ਿਲ੍ਹਾ ਖੇਡ ਅਫ਼ਸਰ ਗੁਰਮੀਤ ਸਿੰਘ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਰਘਬੀਰ ਸਿੰਘ ਮਾਨ, ਜਿਲਾ ਯੂਥ ਅਫਸਰ ਨਹਿਰੂ ਯੁਵਾ ਕੇਂਦਰ ਮਾਨਸਾ ਸਰਬਜੀਤ ਸਿੰਘ ਡਾ. ਰਣਜੀਤ ਸਿੰਘ ਰਾਏ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵੱਲੋਂ ਪਲੇਸਮੈਂਟ ਕੈਂਪ 23 ਅਗਸਤ ਨੂੰ

0

ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 22 ਅਗਸਤ : ਪੰਜਾਬ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਅਤੇ ਸਵੈ-ਰੋਜ਼ਗਾਰ ਦੇ ਕਾਬਿਲ ਬਨਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ, ਇਸ ਤਹਿਤ 23 ਅਗਸਤ 2022 ਨੂੰ ਬੀ.ਡੀ.ਪੀ.ਓ. ਦਫ਼ਤਰ ਨਥਾਣਾ ਅਤੇ 25 ਅਗਸਤ ਨੂੰ ਬੀ.ਡੀ.ਪੀ.ਓ ਦਫ਼ਤਰ ਰਾਮਪੁਰਾ ਵਿਖੇ ਲੜਕੀਆਂ ਲਈ ਸਪੈਸ਼ਲ ਪਲੈਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ । ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ(ਵਿਕਾਸ)-ਕਮ-ਸੀ.ਈ.ਓ. ਡੀ.ਬੀ.ਈ.ਈ. ਡਾ. ਰੁਪਿੰਦਰ ਪਾਲ ਸਿੰਘ ਨੇ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਮਿਸ ਅੰਕਿਤਾ ਅਗਰਵਾਲ ਨੇ ਦੱਸਿਆ ਕਿ ਇਸ ਦੋ ਦਿਨਾਂ ਪਲੇਸਮੈਂਟ ਕੈਂਪ ਵਿੱਚ ਇਲਾਕੇ ਦੀ ਨਾਮੀ ਕੰਪਨੀ ਟਰਾਈਡੈਂਟ ਬਰਨਾਲਾ ਵੱਲੋਂ ਪੈਕਰ, ਚੈਂਕਰ ਅਤੇ ਸਟਿੱਚਰ ਦੀਆਂ ਅਸਾਮੀਆਂ ਲਈ ਕੇਵਲ ਲੜਕੀਆਂ ਦੀ ਚੋਣ ਕੀਤੀ ਜਾਣੀ ਹੈ। ਇਨ੍ਹਾਂ ਕੈਂਪਾਂ ਵਿੱਚ 8ਵੀਂ, 10ਵੀਂ ਅਤੇ 12ਵੀਂ ਪਾਸ ਪ੍ਰਾਰਥੀ ਭਾਗ ਲੈ ਸਕਦੇ ਹਨ।ਇਨ੍ਹਾਂ ਅਸਾਮੀਆਂ ਲਈ ਉਮਰ ਹੱਦ 18 ਤੋਂ 25 ਸਾਲ ਅਤੇ ਤਨਖਾਹ 12500 ਤੋਂ 15000 ਪ੍ਰਤੀ ਮਹੀਨਾ ਹੋਵੇਗੀ। ਪ੍ਰਾਰਥੀ ਆਪਣੇ ਨਾਲ ਆਪਣਾ ਆਧਾਰ ਕਾਰਡ, ਪੈਨ ਕਾਰਡ ਅਤੇ ਹੋਰ ਵਿਦਿਅਕ ਯੋਗਤਾ ਦੇ ਸਰਟੀਫਿਕੇਟ ਲੈ ਕੇ 23 ਅਗਸਤ ਨੂੰ ਬੀ.ਡੀ.ਪੀ.ਓ. ਦਫਤਰ, ਨਥਾਣਾ ਅਤੇ 25 ਅਗਸਤ ਨੂੰ ਬੀ.ਡੀ.ਪੀ.ਓ ਦਫਤਰ, ਰਾਮਪੁਰਾ ਵਿਖੇ ਪਹੁੰਚ ਸਕਦੇ ਹਨ। ਹੋਰ ਜਾਣਕਾਰੀ ਸਾਂਝੀ ਕਰਦੇ ਹੋਏ ਡਿਪਟੀ ਸੀ.ਈ.ਓ. ਸ਼੍ਰੀ ਤੀਰਥਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਠਿੰਡਾ ਵੱਲੋਂ ਸਮੇਂ-ਸਮੇਂ ਸਿਰ ਸਵੈ-ਰੋਜ਼ਗਾਰ ਕੈਂਪ ਅਤੇ ਰੁਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਜਾਂਦਾ ਹੈ। ਪ੍ਰਾਰਥੀ ਵਧੇਰੇ ਜਾਣਕਾਰੀ ਲਈ ਦਫਤਰ ਦੇ ਟੈਲੀਗ੍ਰਾਮ ਚੈਨਲ ਅਤੇ ਫੇਸਬੁੱਕ ਪੇਜ ਡੀ.ਬੀ.ਈ.ਈ. ਬਠਿੰਡਾ ਨੂੰ ਜੁਆਇਨ ਕਰ ਸਕਦੇ ਹਨ। ਉਨ੍ਹਾਂ ਹੋਰ ਦੱਸਿਆ ਕਿ ਪ੍ਰਾਰਥੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਠਿੰਡਾ ਵਿਖੇ ਆਪਣਾ ਨਾਮ ਦਰਜ ਕਰਵਾਉਣ ਲਈ ਆਪਣਾ ਆਧਾਰ ਕਾਰਡ, ਵਿਦਿਅਕ ਯੋਗਤਾ ਦੇ ਸਰਟੀਫਿਕੇਟ, ਜਾਤੀ ਸਰਟੀਫਿਕੇਟ ਦੀਆਂ ਅਸਲ ਅਤੇ ਫੋਟੋਸਟੇਟ ਦੀਆਂ ਕਾਪੀਆਂ ਲੈ ਕੇ ਆਉਣਾ ਯਕੀਨੀ ਬਨਾਉਣ।

Our Visitor

1904790