Sunday, May 10, 2026
Home Blog Page 241

ਵੱਡੀ ਖ਼ਬਰ; ਨਵੇਂ ਸਾਲ ਵਾਲੇ ਦਿਨ 30,000 ਰੁਪਏ ਦੀ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

0

Sangrur News: Tehsildar arrested by Vigilance; ਵਿਜੀਲੈਂਸ ਬਿਊਰੋ ਨੇ ਨਵੇਂ ਸਾਲ ਵਾਲੇ ਦਿਨ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਮਾਲ ਵਿਭਾਗ ਦੇ ਇੱਕ ਤਹਿਸੀਲਦਾਰ ਨੂੰ ਗ੍ਰਿਫਤਾਰ ਕੀਤਾ ਹੈ। ਕਥਿਤ ਦੋਸ਼ੀ ਤਹਿਸੀਲਦਾਰ ਦੇ ਘਰ ਦੀ ਤਲਾਸ਼ੀ ਦੌਰਾਨ 1,45,000 ਰੁਪਏ ਦੀ ਰਕਮ ਬਰਾਮਦ ਕੀਤੀ ਗਈ ਹੈ। ਇਸਤੋਂ ਇਲਾਵਾ ਇਸ ਕੇਸ ਵਿਚ ਇੱਕ ਹੋਰ ਵਿਅਕਤੀ ਦੀ ਵੀ ਭੂਮਿਕਾ ਹੈ, ਜਿਸਨੂੰ ਗ੍ਰਿਫਤਾਰ ਕਰਨ ਲਈ ਵਿਜੀਲੈਂਸ ਦੀਆਂ ਟੀਮਾਂ ਵੱਲੋਂ ਛਾਪੇਮਾਰੀ ਜਾਰੀ ਹੈ। ਗ੍ਰਿਫਤਾਰ ਕੀਤੇ ਤਹਿਸੀਲਦਾਰ ਦੀ ਪਹਿਚਾਣ ਜਗਤਾਰ ਸਿੰਘ ਵਜੋਂ ਹੋਈ ਹੈ, ਜੋਕਿ ਸੰਗਰੂਰ ਵਿਚ ਤੈਨਾਤ ਹੈ।

ਇਹ ਵੀ ਪੜ੍ਹੋ Ludhiana ਦੇ ਨਾਮੀਂ ਬਰਾੜ ਬੀਜ਼ ਭੰਡਾਰ ਦੇ ਮਾਲਕ ਵਿਰੁਧ ਪਰਚਾ ਦਰਜ਼, ਜਾਣੋਂ ਮਾਮਲਾ

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁਧ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਇਹ ਗ੍ਰਿਫ਼ਤਾਰੀ ਜ਼ਿਲ੍ਹਾ ਸੰਗਰੂਰ ਦੇ ਪਿੰਡ ਮਹਿਲਾਂ ਦੇ ਇੱਕ ਵਸਨੀਕ ਵੱਲੋਂ ਤਹਿਸੀਲ ਦਫ਼ਤਰ ਸੰਗਰੂਰ ਵਿਖੇ ਤਾਇਨਾਤ ਜਗਤਾਰ ਸਿੰਘ ਤਹਿਸੀਲਦਾਰ ਅਤੇ ਮਾਲਵਿੰਦਰ ਸਿੰਘ ਕਲਰਕ ਵਿਰੁੱਧ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।

ਇਹ ਵੀ ਪੜ੍ਹੋ Big News;328 ਪਾਵਨ ਸਰੂਪ ਮਾਮਲੇ ‘ਚ ਸੁਖਬੀਰ ਬਾਦਲ ਦਾ ਬੇਹੱਦ ਕਰੀਬੀ ਗ੍ਰਿਫਤਾਰ !

ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਉਸਨੇ ਖਰੀਦੀ ਗਈ ਜ਼ਮੀਨ ਦੀ ਰਜਿਸਟਰੀ ਕਰਵਾਉਣ ਲਈ ਮੁਲਜ਼ਮ ਕੋਲ ਪਹੁੰਚ ਕੀਤੀ ਸੀ। ਦੋਵਾਂ ਮੁਲਜ਼ਮਾਂ ਨੇ ਜ਼ਮੀਨ ਦੀ ਰਜਿਸਟਰੀ ਕਰਵਾਉਣ ਲਈ 30,000/- ਰੁਪਏ ਦੀ ਰਿਸ਼ਵਤ ਲਈ ਸੀ।ਸ਼ਿਕਾਇਤ ਦੀ ਪੜਤਾਲ ਤੋਂ ਬਾਅਦ, ਇਹ ਪਾਇਆ ਗਿਆ ਕਿ ਉਕਤ ਦੋਸ਼ ਦਰਅਸਲ ਸੱਚੇ ਹਨ। ਬੁਲਾਰੇ ਨੇ ਕਿਹਾ ਕਿ ਇਸ ਸਬੰਧ ਵਿੱਚ, ਦੋਵਾਂ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਪੁਲਿਸ ਰੇਂਜ, ਪਟਿਆਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਸਰਕਾਰ ਵੱਲੋਂ ਵਪਾਰੀ-ਪੱਖੀ ਸ਼ਾਸਨ ਦੀ ਮਜ਼ਬੂਤੀ ਲਈ ‘ਯਕਮੁਸ਼ਤ ਨਿਪਟਾਰਾ ਯੋਜਨਾ’ ਵਿੱਚ ਮਾਰਚ 2026 ਤੱਕ ਵਾਧਾ

0

👉ਪੰਜਾਬ ਸਰਕਾਰ ਵੱਲੋ ਵਪਾਰੀਆਂ ਅਤੇ ਉਦਯੋਗਾਂ ਨੂੰ ਵੱਡੀ ਰਾਹਤ ਲਈ ਕਰ ਬਕਾਏ ਲਈ ‘ਯਕਮੁਸ਼ਤ ਨਿਪਟਾਰਾ ਯੋਜਨਾ-2025’ ਵਿੱਚ 31 ਮਾਰਚ ਤੱਕ ਵਾਧਾ: ਹਰਪਾਲ ਸਿੰਘ ਚੀਮਾ
Chandigarh News:ਸੂਬੇ ਦੇ ਵਪਾਰੀ ਭਾਈਚਾਰੇ ਅਤੇ ਉਦਯੋਗ ਨੂੰ ਇੱਕ ਵੱਡੀ ਰਾਹਤ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਬਕਾਇਆ ਕਰਾਂ ਦੀ ਰਿਕਵਰੀ ਸਬੰਧੀ ਪੰਜਾਬ ਯਕਮੁਸ਼ਤ ਨਿਪਟਾਰਾ ਯੋਜਨਾ, 2025’ ਦੀ ਸਮਾਂ ਸੀਮਾ 31 ਮਾਰਚ, 2026 ਤੱਕ ਵਧਾਉਣ ਦਾ ਫੈਸਲਾ ਕੀਤਾ ਹੈ।ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੀ.ਐਸ.ਟੀ. ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ (ਜੀ.ਐਸ.ਟੀ.ਪੀ.ਏ), ਪੰਜਾਬ ਸਮੇਤ ਵੱਖ-ਵੱਖ ਭਾਈਵਾਲਾਂ ਦੇ ਪ੍ਰਤੀਨਿਧੀਆਂ ਵੱਲੋਂ ਕੀਤੀ ਗਈ ਬੇਨਤੀ ਤੋਂ ਬਾਅਦ ਇਸ ਵਾਧੇ ਲਈ ਰਸਮੀ ਪ੍ਰਵਾਨਗੀ ਦੇ ਦਿੱਤੀ। ਇਹ ਫੈਸਲਾ ਹੁਣ ਤੱਕ ਇਸ ਯੋਜਨਾ ਨੂੰ ਮਿਲੇ ਹੁੰਗਾਰੇ ਦੇ ਮੱਦੇਨਜ਼ਰ ਵੀ ਲਿਆ ਗਿਆ ਜਿਸ ਤਹਿਤ ਕਰ ਵਿਭਾਗ ਨੂੰ ਅੱਜ ਤੱਕ 6,348 ਅਰਜ਼ੀਆਂ ਪ੍ਰਾਪਤ ਹੋਈਆ ਹਨ।ਇਥੇ ਜਿਕਰਯੋਗ ਹੈ ਕਿ ਸਾਲ 2025 ਦੇ ਆਖਰੀ ਮਹੀਨਿਆਂ ਦੌਰਾਨ ਵੱਖ-ਵੱਖ ਟੈਕਸ ਰਿਟਰਨਾਂ ਭਰਨ ਦੀਆਂ ਮਿਤੀਆਂ ਇੱਕੋ ਸਮੇਂ ਆਉਣ ਕਾਰਨ ਟੈਕਸਦਾਤਾਵਾਂ ‘ਤੇ ਕੰਮ ਦਾ ਕਾਫੀ ਬੋਝ ਸੀ। ਇਸ ਤੋਂ ਇਲਾਵਾ, ਵੈਟ ਅਸੈਸਮੈਂਟ ਆਰਡਰਾਂ ਦੀ ਪੈਂਡਿੰਗ ਡਿਲਿਵਰੀ ਵਰਗੀਆਂ ਵਿਵਹਾਰਕ ਚੁਣੌਤੀਆਂ ਕਾਰਨ ਕਈ ਕਾਰੋਬਾਰੀਆਂ ਲਈ ਦਸੰਬਰ ਦੀ ਅਸਲ ਸਮਾਂ ਸੀਮਾ ਤੋਂ ਪਹਿਲਾਂ ਆਪਣੀਆਂ ਦੇਣਦਾਰੀਆਂ ਦਾ ਸਹੀ ਨਿਰਧਾਰਨ ਕਰਨਾ ਮੁਸ਼ਕਲ ਹੋ ਰਿਹਾ ਸੀ।ਓ.ਟੀ.ਐਸ. ਸਕੀਮ-2025, ਜੋ ਕਿ ਪਹਿਲੀ ਅਕਤੂਬਰ ਤੋਂ ਸ਼ੁਰੂ ਕੀਤੀ ਗਈ ਸੀ, ਸੂਬੇ ਦੀ ਸਭ ਤੋਂ ਵੱਡੀ ਟੈਕਸਦਾਤਾ-ਪੱਖੀ ਪਹਿਲਕਦਮੀ ਸਾਬਿਤ ਹੋ ਰਹੀ ਹੈ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਵੱਲੋਂ ਲੰਬੇ ਸਮੇਂ ਤੋਂ ਅਣਅਧਿਕਾਰਤ ਗੈਰਹਾਜ਼ਰੀ ਲਈ ਆਬਕਾਰੀ ਅਤੇ ਕਰ ਵਿਭਾਗ ਦੇ 4 ਮੁਲਾਜ਼ਮਾਂ ਦੀਆਂ ਸੇਵਾਵਾਂ ਸਮਾਪਤ

ਇਸ ਦਾ ਮੁੱਖ ਉਦੇਸ਼ ਪੁਰਾਣੇ ਕਾਨੂੰਨੀ ਵਿਵਾਦਾਂ ਨੂੰ ਖਤਮ ਕਰਨਾ ਅਤੇ ਸਰਕਾਰੀ ਮਾਲੀਏ ਵਿੱਚ ਵਾਧਾ ਕਰਨਾ ਹੈ। ਨਿਰਧਾਰਤ ਮੰਗ ਦੀ ਰਕਮ ਦੇ ਆਧਾਰ ‘ਤੇ, ਟੈਕਸਦਾਤਾ ਵਿਆਜ ਅਤੇ ਜੁਰਮਾਨੇ ‘ਤੇ 100% ਤੱਕ ਦੀ ਛੋਟ ਦੇ ਨਾਲ-ਨਾਲ ਅਸਲ ਟੈਕਸ ਦੀ ਰਕਮ ‘ਤੇ ਵੀ ਵੱਡੀ ਰਾਹਤ ਪ੍ਰਾਪਤ ਕਰ ਸਕਦੇ ਹਨ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਮਾਂ ਸੀਮਾ ਵਿੱਚ ਇਹ ਵਾਧਾ ਇਮਾਨਦਾਰ ਟੈਕਸਦਾਤਾਵਾਂ ਲਈ ਜੀਐਸਟੀ ਤੋਂ ਪਹਿਲਾਂ ਦੇ ਐਕਟਾਂ (ਵੈਟ ਅਤੇ ਕੇਂਦਰੀ ਵਿਕਰੀ ਕਰ ਸਮੇਤ) ਦੇ ਅਧੀਨ ਲੰਬੇ ਸਮੇਂ ਤੋਂ ਲਟਕ ਰਹੇ ਵਿਵਾਦਾਂ ਨੂੰ ਬਿਨਾਂ ਕਿਸੇ ਮਾਨਸਿਕ ਦਬਾਅ ਦੇ ਨਿਪਟਾਉਣ ਦਾ ਸੁਨਹਿਰੀ ਮੌਕਾ ਪ੍ਰਦਾਨ ਕਰ ਰਿਹਾ ਹੈ। ਵਿੱਤ ਮੰਤਰੀ ਨੇ ਅੱਗੇ ਕਿਹਾ, “ਸਾਡੀ ਸਰਕਾਰ ਵਪਾਰ ਪੱਖੀ ਮਾਹੌਲ ਸਿਰਜਣ ਲਈ ਵਚਨਬੱਧ ਹੈ। ਇਸ ਸਮਾਂ ਸੀਮਾ ਨੂੰ 31 ਮਾਰਚ 2026 ਤੱਕ ਵਧਾ ਕੇ ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਕੋਈ ਵੀ ਯੋਗ ਟੈਕਸਦਾਤਾ ਪ੍ਰਸ਼ਾਸਨਿਕ ਜਾਂ ਸਮੇਂ ਦੀ ਘਾਟ ਕਾਰਨ ਇਸ ਲਾਭ ਤੋਂ ਵਾਂਝਾ ਨਾ ਰਹੇ।”ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਮੂਹ ਯੋਗ ਕਾਰੋਬਾਰੀਆਂ ਅਤੇ ਰਾਈਸ ਮਿੱਲਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬਕਾਏ ਸਾਫ਼ ਕਰਨ ਲਈ ਇਸ ਆਖਰੀ ਮੌਕੇ ਦਾ ਲਾਭ ਉਠਾਉਣ ਅਤੇ ਨਵੇਂ ਵਿੱਤੀ ਸਾਲ ਦੀ ਸ਼ੁਰੂਆਤ ਬਿਨਾਂ ਕਿਸੇ ਬੋਝ ਦੇ ਕਰਨ। ਉਨ੍ਹਾਂ ਸਪੱਸ਼ਟ ਕੀਤਾ ਕਿ 31 ਮਾਰਚ 2026 ਦੀ ਨਵੀਂ ਸਮਾਂ ਸੀਮਾ ਤੋਂ ਬਾਅਦ, ਵਿਭਾਗ ਵੱਲੋਂ ਉਨ੍ਹਾਂ ਡਿਫਾਲਟਰਾਂ ਵਿਰੁੱਧ ਸਖ਼ਤ ਵਸੂਲੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ ਜੋ ਇਸ ਨਿਪਟਾਰ ਯੋਜਨਾ ਦਾ ਮੌਕਾ ਨਹੀਂ ਚੁਣਨਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਸਰਕਾਰ ਵੱਲੋਂ ਲੰਬੇ ਸਮੇਂ ਤੋਂ ਅਣਅਧਿਕਾਰਤ ਗੈਰਹਾਜ਼ਰੀ ਲਈ ਆਬਕਾਰੀ ਅਤੇ ਕਰ ਵਿਭਾਗ ਦੇ 4 ਮੁਲਾਜ਼ਮਾਂ ਦੀਆਂ ਸੇਵਾਵਾਂ ਸਮਾਪਤ

0

👉ਅਸੀਂ ਪੰਜਾਬ ਦੇ ਲੋਕਾਂ ਲਈ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਣਾਲੀ ਨੂੰ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ
Chandigarh News:ਸਖਤ ਅਨੁਸ਼ਾਸਨ ਅਤੇ ਜਵਾਬਦੇਹੀ ਲਾਗੂ ਕਰਨ ਲਈ ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਸਟੇਟ ਟੈਕਸ ਕਮਿਸ਼ਨਰ, ਪੰਜਾਬ ਨੇ ਇੱਕ ਸਾਲ ਤੋਂ ਵੱਧ ਸਮੇਂ ਤੋਂ ਅਣਅਧਿਕਾਰਤ ਛੁੱਟੀ ‘ਤੇ ਪਾਏ ਗਏ ਚਾਰ ਵਿਭਾਗ ਕਰਮਚਾਰੀਆਂ ਦੇ “ਡੀਮਡ ਅਸਤੀਫ਼ੇ” ਦੇ ਹੁਕਮ ਜਾਰੀ ਕੀਤੇ ਹਨ। ਸਟੇਟ ਟੈਕਸ ਕਮਿਸ਼ਨਰ ਜਤਿੰਦਰ ਜੋਰਵਾਲ ਦੁਆਰਾ ਜਾਰੀ ਕੀਤੇ ਗਏ ਇਹ ਹੁਕਮ ਤਿੰਨ ਆਬਕਾਰੀ ਅਤੇ ਕਰ ਇੰਸਪੈਕਟਰਾਂ ਅਤੇ ਇੱਕ ਕਲਰਕ ‘ਤੇ ਲਾਗੂ ਹੁੰਦੇ ਹਨ ਜੋ ਕਈ ਕਾਨੂੰਨੀ ਨੋਟਿਸਾਂ ਅਤੇ ਆਪਣੇ ਸਬੰਧਤ ਦਫਤਰਾਂ ਵਿੱਚ ਦੁਬਾਰਾ ਹਾਜਰ ਹੋਣ ਦਾ ਮੌਕਾ ਦਿੱਤੇ ਜਾਣ ਦੇ ਬਾਵਜੂਦ ਆਪਣੀਆਂ ਡਿਊਟੀਆਂ ਤੋਂ ਗੈਰਹਾਜ਼ਰ ਰਹੇ।

ਇਹ ਵੀ ਪੜ੍ਹੋ Ludhiana ਦੇ ਨਾਮੀਂ ਬਰਾੜ ਬੀਜ਼ ਭੰਡਾਰ ਦੇ ਮਾਲਕ ਵਿਰੁਧ ਪਰਚਾ ਦਰਜ਼, ਜਾਣੋਂ ਮਾਮਲਾ

ਇਸ ਅਨੁਸ਼ਾਸਨੀ ਕਾਰਵਾਈ ‘ਤੇ ਟਿੱਪਣੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਸਾਡੀ ਸਰਕਾਰ ਅਨੁਸ਼ਾਸਨਹੀਣਤਾ ਅਤੇ ਡਿਊਟੀ ਵਿੱਚ ਅਣਗਹਿਲੀ ਪ੍ਰਤੀ ਜ਼ੀਰੋ-ਟੌਲਰੈਂਸ ਨੀਤੀ ਰੱਖਦੀ ਹੈ। ਜਨਤਕ ਸੇਵਾ ਲਈ ਸਮਰਪਣ ਅਤੇ ਹਾਜ਼ਰੀ ਦੀ ਲੋੜ ਹੁੰਦੀ ਹੈ। ਇਸ ਲਈ, ਉਹ ਮੁਲਾਜ਼ਮ ਜਿੰਨ੍ਹਾਂ ਨੂੰ ਵਾਰ-ਵਾਰ ਆਪਣੀ ਸਥਿਤੀ ਸਪਸ਼ਟ ਕਰਨ ਦੇ ਮੌਕੇ ਦਿੱਤੇ ਜਾਂਦੇ ਹਨ ਪਰ ਉਹ ਲਗਾਤਾਰ ਸਾਲਾਂ ਤੋਂ ਅਣਅਧਿਕਾਰਤ ਤੌਰ ‘ਤੇ ਡਿਊਟੀ ਤੋਂ ਗੈਰਹਾਜ਼ਰ ਰਹਿੰਦੇ ਹਨ, ਲਈ ਪ੍ਰਸ਼ਾਸਨ ਵਿੱਚ ਕੋਈ ਥਾਂ ਨਹੀਂ ਹੈ। ਅਸੀਂ ਪੰਜਾਬ ਦੇ ਲੋਕਾਂ ਲਈ ਇੱਕ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਣਾਲੀ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹਾਂ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Ludhiana ਦੇ ਨਾਮੀਂ ਬਰਾੜ ਬੀਜ਼ ਭੰਡਾਰ ਦੇ ਮਾਲਕ ਵਿਰੁਧ ਪਰਚਾ ਦਰਜ਼, ਜਾਣੋਂ ਮਾਮਲਾ

0

Ludhiana News: ਪਿਛਲੇ ਕਈ ਦਹਾਕਿਆਂ ਤੋਂ ਪੰਜਾਬ ਦੇ ਕਿਸਾਨਾਂ ‘ਚ ਬੀਜ਼ਾਂ ਦੀ ਵਿੱਕਰੀ ਦੇ ਮਾਮਲੇ ਵਿਚ ਕਾਫ਼ੀ ਚਰਚਾ ‘ਚ ਚੱਲੇ ਆ ਰਹੇ ਲੁਧਿਆਣਾ ਸਥਿਤ ਬਰਾੜ ਬੀਜ਼ ਭੰਡਾਰ ਦੇ ਮਾਲਕ ਦੇ ਪੁੱਤਰ ਦੱਸੇ ਜਾਂਦੇ ਨਵਰੂਪ ਸਿੰਘ ਬਰਾੜ ਵਿਰੁਧ ਪੁਲਿਸ ਨੇ ਪਰਚਾ ਦਰਜ਼ ਕੀਤਾ ਹੈ। ਇਹ ਬੀਜ਼ ਭੰਡਾਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਗੇਟ ਨੰਬਰ 1 ਦੇ ਬਿਲਕੁਲ ਸਾਹਮਣੇ ਹੈ। ਇਹ ਪਰਚਾ ਲੰਘੀ 29 ਦਸੰਬਰ ਨੂੰ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੁਆਰਾ ਇਸ ਬੀਜ਼ ਭੰਡਾਰ ਉੱਪਰ ਕੀਤੀ ਗਈ ਛਾਪੇਮਾਰੀ ਦੇ ਮਾਮਲੇ ਵਿਚ ਕੀਤਾ ਗਿਆ।

ਇਹ ਵੀ ਪੜ੍ਹੋ ਲੁੱਟ ਦੀ ਨੀਅਤ ਨਾਲ ਰੇਹੜੀ ਚਾਲਕ ਦੀਆਂ ਉੰਗਲਾਂ ਵੱਢਣ ਵਾਲੇ Bathinda Police ਵੱਲੋਂ ਕਾਬੂ

ਲੁਧਿਆਣਾ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ ਗੁਰਦੀਪ ਸਿੰਘ ਗਿੱਲ ਨੇ ਪੰਜਾਬੀ ਖ਼ਬਰਸਾਰ ਵੈਬਸਾਈਟ (www.punjabikhabarsaar.com) ਦੇ ਇਸ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਪਰਚਾ ਦਰਜ਼ ਹੋਣ ਦੀ ਪੁਸ਼ਟੀ ਕੀਤੀ। ਉਨ੍ਹਾਂ ਦਸਿਆ ਕਿ ਕੁੱਝ ਸੂਚਨਾਵਾਂ ਮਿਲਣ ਤੋਂ ਬਾਅਦ ਇੱਥੇ 29 ਦਸੰਬਰ ਨੂੰ ਚੰਡੀਗੜ੍ਹ ਤੋਂ ਆਏ ਵਿਭਾਗ ਦੇ ਜੁਆਇੰਟ ਡਾਰੈਕਟਰ ਨਰਿੰਦਰ ਪਾਲ ਸਿੰਘ ਬੈਣੀਪਾਲ ਦੀ ਅਗਵਾਈ ਹੇਠ ਵਿਭਾਗ ਦੀ ਟੀਮ ਵੱਲੋਂ ਚੈਕਿਗ ਕੀਤੀ ਗਈ ਸੀ।

ਇਹ ਵੀ ਪੜ੍ਹੋ ਹਰਿਆਣਾ ਤੋਂ ਆ ਰਹੀ ਪਿੱਕ ਅੱਪ ਗੱਡੀ ਚੋਂ ਭਾਰੀ ਮਾਤਰਾਂ ਵਿੱਚ ਪਾਬੰਦੀਸ਼ੁਦਾ ਨਦੀਨਾਸ਼ਕ ਦਵਾਈਆਂ ਬਰਾਮਦ

ਇਸ ਚੈਕਿੰਗ ਦੌਰਾਨ ਇਸ ਫ਼ਰਮ ਕੋਲੋਂ ਪਾਬੰਦੀਸ਼ੁਦਾ ਕੀਟਨਾਸ਼ਕ ਗਲਾਈਫੋਸੇਟ ਜ਼ਬਤ ਕੀਤਾ ਗਿਆ, ਜਿਸਦੀ ਮਾਤਰਾ 17.9 ਕਿਲੋਗ੍ਰਾਮ ਸੀ।ਇਸਨੂੰ ਵੇਚਣਾ ਕਾਨੂੰਨੀ ਅਪਰਾਧ ਹੈ।ਜਿਸਦੇ ਚੱਲਦੇ ਇਸ ਫ਼ਰਮ ਦੇ ਵਿਰੁਧ ਵੱਖ ਵੱਖ ਧਾਰਾਵਾਂ ਤਹਿਤ ਪਰਚਾ ਦਰਜ਼ ਕਰਨ ਦੀ ਪੁਲਿਸ ਨੂੰ ਸਿਫ਼ਾਰਿਸ ਕੀਤੀ ਗਈ ਸੀ ਤੇ ਪੁਲਿਸ ਨੇ ਹੁਣ ਇਸ ਮਾਮਲੇ ਵਿਚ ਏਡੀਓ ਕਰਮਜੀਤ ਸਿੰਘ ਦੇ ਬਿਆਨਾਂ ਉੱਪਰ ਨਵਰੂਪ ਸਿੰਘ ਬਰਾੜ ਵਿਰੁਧ ਪਰਚਾ ਦਰਜ਼ ਕਰ ਲਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਲੁੱਟ ਦੀ ਨੀਅਤ ਨਾਲ ਰੇਹੜੀ ਚਾਲਕ ਦੀਆਂ ਉੰਗਲਾਂ ਵੱਢਣ ਵਾਲੇ Bathinda Police ਵੱਲੋਂ ਕਾਬੂ

0

Bathinda News: bathinda police; ਲੰਘੀ 26 ਦਸੰਬਰ ਦੀ ਦੇਰ ਸ਼ਾਮ ਬਠਿੰਡਾ ਸ਼ਹਿਰ ਦੇ ਲਾਈਨੋ ਪਾਰ ਇਲਾਕੇ ‘ਚ ਘਰ ਜਾਂਦੇ ਇੱਕ ਰੇਹੜੀ ਚਾਲਕ ਉੱਪਰ ਲੁੱਟ ਦੀ ਨੀਅਤ ਨਾਲ ਹਮਲਾ ਕਰਕੇ ਉਸਨੂੰ ਗੰਭੀਰ ਜਖ਼ਮੀ ਕਰਨ ਵਾਲੇ 2 ਮੁਲਜ਼ਮਾਂ ਨੂੰ ਬਠਿੰਡਾ ਪੁਲਿਸ ਨੈ ਕਾਬੂ ਕਰ ਲਿਆ ਹੈ ਜਦਕਿ ਇੱਕ ਹਾਲੇ ਤੱਕ ਫ਼ਰਾਰ ਹੈ। ਵੀਰਵਾਰ ਨੂੰ ਮਾਮਲੇ ਦੀ ਜਾਣਕਾਰੀ ਦਿੰਦਿਆਂ ਡੀਐਸਪੀ ਸਿਟੀ ਅੰਮ੍ਰਿਤਪਾਲ ਸਿੰਘ ਭਾਟੀ ਨੇ ਦਸਿਆ ਕਿ ਪੀੜਤ ਨੇਪਾਲੀ ਮਨ ਬਹਾਦੁਰ ਘਟਨਾ ਸਮੇਂ ਦੇਰ ਰਾਤ ਮੋਮੋਜ਼ ਵੇਚਣ ਤੋਂ ਬਾਅਦ ਆਪਣੀ ਰੇਹੜੀ ਲੈ ਕੇ ਕਿਰਾਏ ਵਾਲੇ ਕਮਰੇ ਵੱਲ ਜਾ ਰਿਹਾ ਸੀ।

ਇਹ ਵੀ ਪੜ੍ਹੋ ਹਰਿਆਣਾ ਤੋਂ ਆ ਰਹੀ ਪਿੱਕ ਅੱਪ ਗੱਡੀ ਚੋਂ ਭਾਰੀ ਮਾਤਰਾਂ ਵਿੱਚ ਪਾਬੰਦੀਸ਼ੁਦਾ ਨਦੀਨਾਸ਼ਕ ਦਵਾਈਆਂ ਬਰਾਮਦ

ਇਸ ਦੌਰਾਨ ਬਾਈਕ ਸਵਾਰ ਤਿੰਨ ਲੁ-ਟੇ-ਰਿਆਂ ਨੇ ਉਸਨੂੰ ਘੇਰ ਲਿਆ ਤੇ ਗੰਡਾਸੇ ਨਾਲ ਹਮਲਾ ਕਰ ਦਿੱਤਾ।ਇਸ ਹਮਲੇ ਤੋਂ ਬਚਣ ਲਈ ਰੇਹੜੀ ਵਾਲੇ ਨੇ ਆਪਣਾ ਹੱਥ ਸਿਰ ਅੱਗੇ ਕੀਤਾ, ਪਰ ਗੰਡਾਸੇ ਦੇ ਤੇਜ਼ ਵਾਰ ਨਾਲ ਉਂਗਲਾਂ ਕੱਟ ਗਈਆਂ। ਰੋਲਾ ਸੁਣ ਕੇ ਇਸ ਦੌਰਾਨ ਲੋਕ ਇਕੱਠੇ ਹੋ ਗਏ ਸਨ ਤੇ ਮੁਲਜ਼ਮ ਭੱਜਣ ਵਿਚ ਸਫ਼ਲ ਰਹੇ। ਇਸਤੋਂ ਬਾਅਦ ਪਰਚਾ ਦਰਜ਼ ਕਰਕੇ ਥਾਣਾ ਕੈਨਾਲ ਕਲੌਨੀ ਦੀ ਪੁਲਿਸ ਵੱਲੋਂ ਜਾਂਚ ਸ਼ੁਰੂ ਕੀਤੀ ਗਈ। ਜਾਂਚ ਦੌਰਾਨ ਪਾਇਆ ਕਿ ਘਟਨਾ ਨੂੰ ਸਾਹਿਲ ਵਾਸੀ ਜਨਤਾ ਨਗਰ ਤੇ ਲਖਵਿੰਦਰ ਉਰਫ਼ ਲੱਕੀ ਵਾਸੀ ਗੋਪਾਲ ਨਗਰ ਵੱਲੋਂ ਆਪਣੇ ਇੱਕ ਹੋਰ ਸਾਥੀ ਨਾਲ ਮਿਲਕੇ ਘਟਨਾ ਨੂੰ ਅੰਜਾਮ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ Big News;328 ਪਾਵਨ ਸਰੂਪ ਮਾਮਲੇ ‘ਚ ਸੁਖਬੀਰ ਬਾਦਲ ਦਾ ਬੇਹੱਦ ਕਰੀਬੀ ਗ੍ਰਿਫਤਾਰ !

ਮੁਢਲੀ ਪੁਛਗਿਛ ਦੌਰਾਨ ਮੁਲਜ਼ਮਾਂ ਨੇ ਮੰਨਿਆ ਕਿ ਪਹਿਲਾਂ ਉਹ ਕਿਸੇ ਹੋਰ ਨੌਜਵਾਨ ਨੂੰ ਕੁੱਟਣ ਲਈ ਤੇਜਧਾਰ ਹਥਿਆਰਾਂ ਨਾਲ ਲੈੱਸ ਹੋ ਕੇ ਆਏ ਸਨ ਪ੍ਰੰਤੂ ਉਹ ਨਹੀਂ ਮਿਲਿਆ ਤਾਂ ਉਕਤ ਨੇਪਾਲੀ ਰਾਤ ਨੂੰ ਇਕੱਲਾ ਜਾਂਦਾ ਦੇਖ ਕੇ ਲੁੱਟ ਦੀ ਮਨਸ਼ਾ ਨਾਲ ਉਸ ਉੱਪਰ ਹਮਲਾ ਕੀਤਾ ਗਿਆ ਸੀ। ਡੀਐਸਪੀ ਮੁਤਾਬਕ ਸਾਹਿਲ ਵਿਰੁਧ ਪਹਿਲਾਂ ਵੀ ਇੱਕ ਮੁਕੱਦਮਾ ਦਰਜ਼ ਹੈ। ਪੁਲਿਸ ਵੱਲੋਂ ਤੀਜ਼ੇ ਫ਼ਰਾਰ ਮੁਲਜ਼ਮ ਨੂੰ ਫ਼ੜਣ ਲਈ ਟੀਮਾਂ ਬਣਾਈਆਂ ਗਈਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹਰਿਆਣਾ ਤੋਂ ਆ ਰਹੀ ਪਿੱਕ ਅੱਪ ਗੱਡੀ ਚੋਂ ਭਾਰੀ ਮਾਤਰਾਂ ਵਿੱਚ ਪਾਬੰਦੀਸ਼ੁਦਾ ਨਦੀਨਾਸ਼ਕ ਦਵਾਈਆਂ ਬਰਾਮਦ

Bathinda News: ਮੁੱਖ ਖੇਤੀਬਾੜੀ ਅਫਸਰ ਬਠਿੰਡਾ ਡਾ. ਹਰਬੰਸ ਸਿੰਘ ਸਿੱਧੂ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਠਿੰਡਾ ਵਿਖੇ ਕੁਆਲਿਟੀ ਕੰਟਰੋਲ ਲਈ ਬਣਾਈ ਗਈ ਜ਼ਿਲ੍ਹਾ ਪੱਧਰੀ ਸਮੁੱਚੀ ਟੀਮ ਵੱਲੋਂ ਸਪੈਸ਼ਲ ਚੈਕਿੰਗ ਮੁਹਿੰਮ ਤਹਿਤ ਜ਼ਿਲ੍ਹੇ ਦੇ ਰਾਮਾਂ ਮੰਡੀ, ਨੇੜੇ ਗਾਂਧੀ ਚੌਕ ਵਿਖੇ ਕਾਲਿਆਂ ਵਾਲੀ (ਹਰਿਆਣਾ) ਤੋਂ ਆ ਰਹੀ ਇੱਕ ਮਹਿੰਦਰਾ ਪਿੱਕ ਅੱਪ ਗੱਡੀ ਰੋਕ ਕੇ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਗੱਡੀ ਵਿੱਚੋਂ ਪਾਬੰਦੀਸ਼ੁਦਾ ਨਦੀਨਾਸ਼ਕ ਦਵਾਈ Ammonium salt of Glyphosate 71% SG ਅਤੇ 41% SL (Roundup)ਭਾਰੀ ਮਾਤਰਾ ਵਿੱਚ ਬਰਾਮਦ ਕੀਤੀ ਗਈ।

ਇਹ ਵੀ ਪੜ੍ਹੋ Big News;328 ਪਾਵਨ ਸਰੂਪ ਮਾਮਲੇ ‘ਚ ਸੁਖਬੀਰ ਬਾਦਲ ਦਾ ਬੇਹੱਦ ਕਰੀਬੀ ਗ੍ਰਿਫਤਾਰ !

ਇਹ ਨਦੀਨ-ਨਾਸ਼ਕ ਸਮਾਜ ਵਿੱਚ ਕੈਂਸਰ ਵਰਗੀ ਨਾ-ਮੁਰਾਦ ਬਿਮਾਰੀ ਨੂੰ ਜਨਮ ਦਿੰਦੀ ਹੈ ਅਤੇ ਧਰਤੀ ਨੂੰ ਬੰਜਰ ਬਣਾਉਂਦੀ ਹੈ।ਉਕਤ ਨਦੀਨ-ਨਾਸ਼ਕ ਨੂੰ ਬਰਾਮਦ ਕਰਨ ਉਪਰੰਤ ਟੀਮ ਵੱਲੋਂ ਇੰਨਸੈਕਟੀਸਾਈਡ ਐਕਟ 1968 ਦੇ ਤਹਿਤ ਕਾਰਵਾਈ ਕਰਦੇ ਹੋਏ ਨਮੂਨੇ ਭਰੇ ਗਏ ਅਤੇ ਉਸ ਤੋਂ ਬਾਅਦ ਸਬੰਧਤ ਨਦੀਨ-ਨਾਸ਼ਕ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਅਤੇ ਐਫ.ਆਈ.ਆਰ. ਦਰਜ ਕਰਵਾਈ ਗਈ।ਇਸ ਕੀਟਨਾਸ਼ਕ ਦੇ ਸਬੰਧ ਵਿੱਚ ਇੰਨਸੈਕਟੀਸਾਈਡ ਐਕਟ ਅਤੇ ਰੂਲਜ਼ ਅਨੁਸਾਰ ਬਣਦੀ ਯੋਗ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ ਸਾਬਕਾ IG Amar Singh Chahal ਦੇ ਮਾਮਲੇ ‘ਚ ਪੁਲਿਸ ਦੇ ਵੱਡੇ ਖੁਲਾਸੇ, ਦੁਬਈ ਤੋਂ ਚੱਲ ਰਿਹਾ ਹੈ ਗੈਂਗ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਠਿੰਡਾ ਵੱਲੋਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਨਦੀਨਨਾਸ਼ਕ ਦੀ ਵਰਤੋਂ ਨਾ ਕਰਨ। ਉਨ੍ਹਾਂ ਨਦੀਨਨਾਸ਼ਕ ਵਿਕਰੇਤਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਹ ਨਦੀਨਨਾਸ਼ਕ ਨਾ ਵੇਚਣ ਨਹੀਂ ਤਾਂ ਵਿਭਾਗ ਵੱਲੋਂ ਸਖਤ ਤੋਂ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਚੈਕਿੰਗ ਟੀਮ ਵਿੱਚ ਡਾ. ਦਵਿੰਦਰ ਸਿੰਘ ਸੰਧੂ, ਸਹਾਇਕ ਪੌਦਾ ਸੁਰੱਖਿਆ ਅਫਸਰ ਬਠਿੰਡਾ ਬਤੌਰ ਟੀਮ ਇੰਚਾਰਜ ਸਨ ਅਤੇ ਡਾ.ਮਨਦੀਪ ਸਿੰਘ ਏ.ਡੀ.ਓ(ਪੀ.ਪੀ) ਬਠਿੰਡਾ, ਡਾ.ਗੁਰਕੰਵਲ ਸਿੰਘ ਏ.ਡੀ.ਓ.(ਪੀ.ਪੀ) ਤਲਵੰਡੀ ਸਾਬੋ, ਸ੍ਰੀ ਗੁਰਦੀਪ ਸਿੰਘ ਬੇਲਦਾਰ ਬਠਿੰਡਾ ਅਤੇ ਸ੍ਰੀ ਬਲਕੌਰ ਸਿੰਘ ਬੇਲਦਾਰ ਤਲਵੰਡੀ ਸਾਬੋ ਆਦਿ ਸ਼ਾਮਿਲ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Guru Kashi University ਵੱਲੋਂ ਸਰਬੱਤ ਦੇ ਭਲੇ ਲਈ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ

0

Talwandi Sabo News: Guru Kashi University ਪ੍ਰਬੰਧਕਾਂ, ਫੈਕਲਟੀ ਮੈਂਬਰਾਂ, ਸਟਾਫ ਅਤੇ ਵਿਦਿਆਰਥੀਆਂ ਵੱਲੋਂ ਸਰਬੱਤ ਦੇ ਭਲੇ ਤੇ ਨਵੇਂ ਸਾਲ ਦੀ ਆਮਦ ਤੇ ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ। ਇਸ ਮੌਕੇ ਸਭਨਾਂ ਦੇ ਚੜ੍ਹਦੀ ਕਲਾ ਵਿੱਚ ਰਹਿਣ ਲਈ ਅਰਦਾਸ ਕੀਤੀ ਗਈ। ਇਸ ਮੌਕੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਵਿੰਦਰ ਸਿੰਘ ਦੇ ਰਾਗੀ ਜੱਥੇ ਵੱਲੋਂ ਗੁਰਬਾਣੀ ਪਾਠ ਅਤੇ ਰਸ-ਭਿੰਨਾ ਕੀਰਤਨ ਕੀਤਾ ਗਿਆ। ਆਯੋਜਨ ਮੌਕੇ ਵੱਖ-ਵੱਖ ਵਿਭਾਗਾਂ ਦੇ ਡਾਇਰੈਕਟਰ, ਡੀਨ, ਫੈਕਲਟੀ ਮੈਂਬਰ, ਸਟਾਫ ਅਤੇ ਵਿਦਿਆਰਥੀਆਂ ਨੇ ਗੁਰੂ ਚਰਨਾਂ ਵਿੱਚ ਸਿਜਦਾ ਕੀਤਾ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸ਼ਨ ਦੀਦਾਰੇ ਕਰਕੇ ਆਤਮਿਕ ਖੁਸ਼ੀਆਂ ਪ੍ਰਾਪਤ ਕੀਤੀਆਂ।

ਇਹ ਵੀ ਪੜ੍ਹੋ Big News;328 ਪਾਵਨ ਸਰੂਪ ਮਾਮਲੇ ‘ਚ ਸੁਖਬੀਰ ਬਾਦਲ ਦਾ ਬੇਹੱਦ ਕਰੀਬੀ ਗ੍ਰਿਫਤਾਰ !

ਪਰੋ. ਵਾਈਸ ਚਾਂਸਲਰ ਪ੍ਰੋ.(ਡਾ.) ਪੀਯੂਸ਼ ਵਰਮਾ ਵੱਲੋਂ ਸਭਨਾਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ ਗਈ ਅਤੇ ਫੈਕਲਟੀ ਮੈਂਬਰਾਂ ਨੂੰ ਵਿੱਦਿਆ ਦਾ ਪ੍ਰਕਾਸ਼ ਘਰ-ਘਰ ਵਿੱਚ ਪਹੁੰਚਾਉਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹਰ ਇਨਸਾਨ ਵਿੱਚ ਉੱਤਮ ਦਰਜੇ ਦਾ ਹੁਨਰ ਹੁੰਦਾ ਹੈ ਲੋੜ ਹੈ ਉਸਨੂੰ ਸਹੀ ਦਿਸ਼ਾ ਵਿਖਾਉਣ ਦੀ, ਸੋ ਅਧਿਆਪਕਾਂ ਨੂੰ ਵਿਦਿਆਰਥੀਆਂ ਦੇ ਹੁਨਰ ਅਤੇ ਕੌਸ਼ਲ ਨੂੰ ਪਹਿਚਾਣ ਕੇ ਸਹੀ ਰਸਤੇ ਤੇ ਲਾਉਣਾ ਹੁੰਦਾ ਹੈ। ਉਨ੍ਹਾਂ ਵਰਸਿਟੀ ਵੱਲੋਂ ਫੈਕਲਟੀ ਮੈਂਬਰਾਂ, ਅਧਿਕਾਰੀਆਂ ਅਤੇ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੇ ਸਹਿਯੋਗ ਦੇ ਵਾਅਦੇ ਨੂੰ ਦੁਹਰਾਇਆ।

ਇਹ ਵੀ ਪੜ੍ਹੋ ਸਾਬਕਾ IG Amar Singh Chahal ਦੇ ਮਾਮਲੇ ‘ਚ ਪੁਲਿਸ ਦੇ ਵੱਡੇ ਖੁਲਾਸੇ, ਦੁਬਈ ਤੋਂ ਚੱਲ ਰਿਹਾ ਹੈ ਗੈਂਗ

ਡਾ. ਗੁਰਪ੍ਰੀਤ ਸਿੰਘ, ਡਾਇਰੈਕਟਰ ਅਡਮਿਸ਼ਨ ਵੱਲੋਂ ਸਭਨਾਂ ਦੇ ਭਲੇ ਦੀ ਕਾਮਨਾ ਕਰਦੇ ਹੋਏ ਵਿਦਿਆਰਥੀਆਂ ਨੂੰ ਹਰ ਖੇਤਰ ਵਿੱਚ ਮੱਲ੍ਹਾਂ ਮਾਰਨ ਲਈ ਸ਼ੁੱਭ ਕਾਮਨਾਵਾਂ ਭੇਂਟ ਕੀਤੀਆਂ ਗਈਆਂ।ਡਾ. ਗੁਰਜੀਤ ਸਿੰਘ ਖਾਲਸਾ ਮੁੱਖੀ ਧਰਮ ਅਧਿਐਨ ਵਿਭਾਗ ਨੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਵੱਲੋਂ ਬਖ਼ਸ਼ਿਸ਼ ਕੀਤਾ ਸਿਰਪਾਓ ਵਰਸਿਟੀ ਅਧਿਕਾਰੀਆਂ ਨੂੰ ਭੇਂਟ ਕੀਤਾ। ਉਨ੍ਹਾਂ ਵਰਸਿਟੀ ਦਾ ਇਤਿਹਾਸ ਦੱਸਦੇ ਹੋਏ ਵਰਸਿਟੀ ਪ੍ਰਬੰਧਕਾਂ ਵੱਲੋਂ ਇਲਾਕੇ ਵਿੱਚ ਵਿੱਦਿਆ ਦੇ ਹਨੇਰੇ ਨੂੰ ਦੂਰ ਕਰਨ ਲਈ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ ਤੇ ਆਈ ਸੰਗਤ ਦਾ ਧੰਨਵਾਦ ਕੀਤਾ। ਵਰਸਿਟੀ ਪ੍ਰਬੰਧਕਾਂ ਵੱਲੋਂ ਰਾਗੀ ਸਿੰਘਾਂ ਨੂੰ ਸਿਰਪਾਓ ਨਾਲ ਸਨਮਾਨਿਤ ਕੀਤਾ ਗਿਆ। ਭੋਗ ਉਪਰੰਤ ਐਡਮਿਸ਼ਨ ਸੈੱਲ ਦੇ ਅਧਿਕਾਰੀਆਂ ਵੱਲੋਂ ਚਾਹ-ਪਕੌੜਿਆਂ ਦਾ ਲੰਗਰ ਵਰਤਾਇਆ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Big News;328 ਪਾਵਨ ਸਰੂਪ ਮਾਮਲੇ ‘ਚ ਸੁਖਬੀਰ ਬਾਦਲ ਦਾ ਬੇਹੱਦ ਕਰੀਬੀ ਗ੍ਰਿਫਤਾਰ !

0

Chandigarh News: Big News; ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਕਰੀਬੀ ਨੂੰ ਗ੍ਰਿਫਤਾਰ ਕਰ ਲਿਆ ਹੈ। ਇਹ ਕਾਰਵਾਈ ਪਿਛਲੇ ਕਈ ਸਾਲਾਂ ਤੋਂ 328 ਪਾਵਨ ਸਰੂਪਾਂ ਦੇ ਲਾਪਤਾਂ ਹੋਣ ਦੇ ਮਾਮਲੇ ਵਿਚ ਹੋਈ ਦੱਸੀ ਜਾ ਰਹੀ ਹੈ, ਹਾਲਾਂਕਿ ਇਸ ਮਾਮਲੇ ਦੀ ਅਧਿਕਾਰਤ ਪੁਸ਼ਟੀ ਪੁਲਿਸ ਵੱਲੋਂ ਕੀਤੀ ਜਾਣੀ ਹੈ। ਪਿਛਲੇ ਦਿਨੀਂ ਇਸ ਮਾਮਲੇ ਵਿਚ ਪਰਚਾ ਦਰਜ਼ ਕਰਨ ਤੋਂ ਬਾਅਦ ਇਹ ਸਭ ਤੋਂ ਵੱਡੀ ਗ੍ਰਿਫਤਾਰੀ ਹੈ। ਇਸ ਕੇਸ ਵਿਚ ਕੁੱਲ 16 ਜਣਿਆਂ ਨੂੰ ਮੁਲਜ਼ਮ ਬਣਾਇਆ ਗਿਆ ਹੈ, ਜਿਹੜੇ ਕਿ ਸਾਰੇ ਦੇ ਸਾਰੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਅਧਿਕਾਰੀ ਹਨ। ਇਸ ਮਾਮਲੇ ਵਿਚ ਮੁਲਜ਼ਮਾਂ ਦੇ ਵੱਲੋਂ ਆਪਣੀ ਗ੍ਰਿਫਤਾਰੀ ਤੋਂ ਬਚਣ ਲਈ ਹੇਠਲੀ ਅਦਾਲਤ ਦਾ ਰੁੱਖ ਕੀਤਾ ਗਿਆ ਸੀ ਪ੍ਰੰਤੂ ਉਥੇ ਉਨ੍ਹਾਂ ਦੇ ਪੱਲੇ ਨਿਰਾਸ਼ਾ ਪਈ ਸੀ।

ਇਹ ਵੀ ਪੜ੍ਹੋ ਸਾਬਕਾ IG Amar Singh Chahal ਦੇ ਮਾਮਲੇ ‘ਚ ਪੁਲਿਸ ਦੇ ਵੱਡੇ ਖੁਲਾਸੇ, ਦੁਬਈ ਤੋਂ ਚੱਲ ਰਿਹਾ ਹੈ ਗੈਂਗ

ਇਸ ਮਾਮਲੇ ਵਿਚ ਪੰਜਾਬ ਪੁਲਿਸ ਵੱਲੋਂ ਇੱਕ ਵਿਸ਼ੇਸ ਜਾਂਚ ਟੀਮ ਦਾ ਵੀ ਗਠਨ ਕੀਤਾ ਜਾ ਚੁੱਕਿਆ ਹੈ। ਗ੍ਰਿਫਤਾਰ ਮੁਲਜ਼ਮ ਦੀ ਪਹਿਚਾਣ ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀਏ ਸਤਿੰਦਰ ਸਿੰਘ ਕੋਹਲੀ ਵਜੋਂ ਹੋਈ ਦੱਸੀ ਜਾ ਰਹੀ ਹੈ। ਸ਼੍ਰੀ ਕੋਹਲੀ ਬਾਰੇ ਇਹ ਵੀ ਕਿਹਾ ਜਾਂਦਾ ਰਿਹਾ ਕਿ ਉਹ ਸ਼੍ਰੋਮਣੀ ਕਮੇਟੀ ਦੇ ਨਾਲ-ਨਾਲ ਬਾਦਲ ਪ੍ਰਵਾਰ ਦੇ ਨਿੱਜੀ ਲੈਣ-ਦੇਣ ਦਾ ਕੰਮਕਾਜ਼ ਵੀ ਦੇਖਦੇ ਰਹੇ ਹਨ, ਜਿਸ ਕਾਰਨ ਉਨ੍ਹਾਂ ਦੀ ਨਿਯੁਕਤੀ ਸਮੇਂ ਵੀ ਕਾਫ਼ੀ ਸਵਾਲ ਉੱਠੇ ਸਨ।ਹੁਣ ਇਸ ਮਾਮਲੇ ਵਿਚ ਪੁਲਿਸ ਜਾਂਚ ਦਾ ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਵੱਲੋਂ ਸਖ਼ਤ ਵਿਰੋਧ ਕੀਤਾ ਜਾ ਰਿਹਾ।

ਇਹ ਵੀ ਪੜ੍ਹੋ ਨਵਾਂ ਸਾਲ ਚੜ੍ਹਦੇ ਹੀ ਪੰਜਾਬ ਦੇ ਕਈ ਇਲਾਕਿਆਂ ਵਿਚ ਮੀਂਹ ਵਰਨਾਂ ਸ਼ੁਰੂ

ਪੁਲਿਸ ਥਾਣਾ ਡਿਵੀਜ਼ਨ-ਸੀ ਅੰਮ੍ਰਿਤਸਰ ਕਮਿਸ਼ਨਰੇਟ ਵਿਖੇ ਦਰਜ ਐਫ.ਆਈ.ਆਰ.’ਚ ਆਈ.ਪੀ.ਸੀ. ਦੀਆਂ ਧਾਰਾਵਾਂ 295 (ਕਿਸੇ ਧਰਮ ਦਾ ਨਿਰਾਦਰ ਕਰਨ ਦੇ ਇਰਾਦੇ ਨਾਲ ਪੂਜਾ ਸਥਾਨ ਜਾਂ ਪਵਿੱਤਰ ਵਸਤੂ ਨੂੰ ਨੁਕਸਾਨ ਪਹੁੰਚਾਉਣਾ ਜਾਂ ਬੇਅਦਬੀ ਕਰਨਾ), 295-ਏ (ਧਾਰਮਿਕ ਭਾਵਨਾਵਾਂ ਭੜਕਾਉਣ ਦੇ ਇਰਾਦੇ ਨਾਲ ਜਾਣ-ਬੁੱਝਕੇ ਕੀਤੀਆਂ ਘਿਨਾਉਣੀਆਂ ਗਤੀਵਿਧੀਆਂ), 409 (ਅਪਰਾਧਿਕ ਤੌਰ ‘ਤੇ ਭਰੋਸੇ ਦੀ ਉਲੰਘਣਾ), 465 (ਜਾਅਲਸਾਜ਼ੀ) ਅਤੇ 120-ਬੀ (ਅਪਰਾਧਿਕ ਸਾਜ਼ਿਸ਼) ਤਹਿਤ ਡਾ. ਰੂਪ ਸਿੰਘ, ਮਨਜੀਤ ਸਿੰਘ, ਗੁਰਬਚਨ ਸਿੰਘ, ਸਤਿੰਦਰ ਸਿੰਘ, ਨਿਸ਼ਾਨ ਸਿੰਘ, ਪਰਮਜੀਤ ਸਿੰਘ, ਗੁਰਮੁਖ ਸਿੰਘ, ਜੁਝਾਰ ਸਿੰਘ, ਬਾਜ ਸਿੰਘ, ਦਲਬੀਰ ਸਿੰਘ, ਕਮਲਜੀਤ ਸਿੰਘ, ਕੁਲਵੰਤ ਸਿੰਘ, ਜਸਪ੍ਰੀਤ ਸਿੰਘ, ਗੁਰਬਚਨ ਸਿੰਘ, ਸਤਿੰਦਰ ਸਿੰਘ ਅਤੇ ਅਮਰਜੀਤ ਸਿੰਘ ਵਿਰੁਧ ਇਹ ਕਾਰਵਾਈ ਕੀਤੀ ਗਈ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸਾਬਕਾ IG Amar Singh Chahal ਦੇ ਮਾਮਲੇ ‘ਚ ਪੁਲਿਸ ਦੇ ਵੱਡੇ ਖੁਲਾਸੇ, ਦੁਬਈ ਤੋਂ ਚੱਲ ਰਿਹਾ ਹੈ ਗੈਂਗ

0

👉ਦੋ ਗ੍ਰਿਫਤਾਰ, 600 ਸਿਮ ਤੇ 500 ਸ਼ੱਕੀ ਖਾਤਿਆਂ ਦੀ ਕੀਤੀ ਪਹਿਚਾਣ, ਸਾਢੇ 3 ਕਰੋੜ ਮਿਲਣਗੇ ਵਾਪਸ

Patiala News:ਪਿਛਲੇ ਦਿਨੀਂ ਪੰਜਾਬ ਪੁਲਿਸ ਦੇ ਇੱਕ ਸਾਬਕਾ IG Amar Singh Chahal ਵੱਲੋਂ ਆਤਮਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸਦੇ ਪਿੱਛੇ ਮੁੱਖ ਕਾਰਨ ਉਨ੍ਹਾਂ ਦੇ ਨਾਲ ਠੱਗਾਂ ਵੱਲੋਂ ਮਾਰੀ ਗਈ ਕਰੀਬ ਸਾਢੇ ਅੱਠ ਕਰੋੜ ਦੀ ਠੱਗੀ ਸੀ, ਜਿਸਦੇ ਵਿਚ ਹੁਣ ਪਟਿਆਲਾ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪਟਿਆਲਾ ਪੁਲਿਸ ਦੇ ਅਧਿਕਾਰੀਆਂ ਮੁਤਾਬਕ ਇਸ ਠੱਗੀ ਦੇ ਮਾਮਲੇ ਵਿਚ ਹੁਣ ਤੱਕ ਜਿੱਥੇ ਮੁੰਬਈ ਤੋਂ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ, ਉਥੇ 600 ਸਿੰਮ ਤੇ 500 ਦੇ ਕਰੀਬ ਸ਼ੱਕੀ ਖਾਤਿਆਂ ਦੀ ਪਹਿਚਾਣ ਕੀਤੀ ਗਈ ਹੈ, ਜਿੰਨ੍ਹਾਂ ਦੇ ਰਾਹੀਂ ਠੱਗੀ ਦੇ ਪੈਸੇ ਦਾ ਲੈਣ-ਦੇਣ ਹੁੰਦਾ ਸੀ।

ਇਹ ਵੀ ਪੜ੍ਹੋ ਨਵਾਂ ਸਾਲ ਚੜ੍ਹਦੇ ਹੀ ਪੰਜਾਬ ਦੇ ਕਈ ਇਲਾਕਿਆਂ ਵਿਚ ਮੀਂਹ ਵਰਨਾਂ ਸ਼ੁਰੂ

ਇੱਕ ਪ੍ਰੈਸ ਕਾਨਫਰੰਸ ਦੌਰਾਨ ਪਟਿਆਲਾ ਰੇਂਜ ਦੇ ਆਈਜੀ ਕੁਲਦੀਪ ਸਿੰਘ ਨੇ ਦਸਿਆ ਕਿ ਪੁਲਿਸ ਵੱਲੋਂ ਦਰਜ਼ਨਾਂ ਖਾਤੇ ਸੀਲ ਕਰਕੇ ਕਰੀਬ ਸਾਢੇ ਤਿੰਨ ਕਰੋੜ ਰੁਪਏ ਠੱਗਾਂ ਕੋਲ ਜਾਣ ਤੋਂ ਬਚਾ ਲਏ ਹਨ, ਜਿੰਨ੍ਹਾਂ ਨੂੰ ਜਲਦੀ ਹੀ ਵਾਪਸ ਸਾਬਕਾ ਆਈਜੀ ਨੂੰ ਦਿਵਾਇਆ ਜਾਵੇਗਾ। ਇਸੇ ਤਰ੍ਹਾਂ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਇਸ ਠੱਗੀ ਦੇ ਸਾਰੇ ਗੈਂਗ ਨੂੰ ਦੁਬਈ ਤੋਂ ਬੈਠਾ ਕਿੰਗਪਿੰਨ ਚਲਾ ਰਿਹਾ।

ਇਹ ਵੀ ਪੜ੍ਹੋ Punjab Police ਵੱਲੋਂ ਵਿਜ਼ਨ 2026 ਦਾ ਖ਼ਾਕਾ ਪੇਸ਼: ਪੁਲਿਸ ਦੀ ਕਾਰਜ-ਕੁਸ਼ਲਤਾ ਨੂੰ ਵਧਾਉਣ ਲਈ ਵਿਆਪਕ ਬੁਨਿਆਦੀ ਢਾਂਚਾ ਵਿਕਸਿਤ ਕੀਤਾ ਜਾਵੇਗਾ

ਉਨ੍ਹਾਂ ਦਸਿਆ ਕਿ ਇਸ ਗਿਰੋਹ ਦੇ ਵੱਲੋਂ ਇਕੱਲੇ ਸਾਬਕਾ ਪੁਲਿਸ ਅਫ਼ਸਰ ਨਾਲ ਹੀ ਨਹੀਂ,ਬਲਕਿ ਹੋਰਨਾਂ ਲੋਕਾਂ ਨਾਲ ਵੀ ਠੱਗੀਆਂ ਮਾਰਨ ਬਾਰੇ ਪਤਾ ਚੱਲਿਆ, ਜਿਸਦੇ ਚੱਲਦੇ ਜਲਦੀ ਹੀ ਇਸ ਗਿਰੋਹ ਨੂੰ ਬੇਨਕਾਬ ਕਰਕੇ ਹਿਰਾਸਤ ਵਿਚ ਲਿਆ ਜਾਵੇਗਾ। ਜਿਕਰਯੋਗ ਹੈ ਕਿ ਕਰੀਬ ਸਾਢੇ ਅੱਠ ਕਰੋੜ ਦੀ ਠੱਗੀ ਦਾ ਸ਼ਿਕਾਰ ਹੋਏ ਸਾਬਕਾ ਆਈ ਜੀ ਚਾਹਲ ਵੱਲੋਂ ਖੁਦਕਸ਼ੀ ਤੋਂ ਪਹਿਲਾਂ ਇੱਕ 12 ਪੰਨਿਆਂ ਦਾ ਨੋਟ ਵੀ ਲਿਖਿਆ ਗਿਆ ਸੀ, ਜਿਸ ਵਿਚ ਉਸਨੈ ਆਪਣੇ ਨਾਲ ਹੋਈ ਸਾਰੀ ਠੱਗੀ ਦਾ ਵੇਰਵਿਆਂ ਦਿੰਦਿਆਂ ਇਨਸਾਫ਼ ਦੀ ਮੰਗ ਕੀਤੀ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

CM Bhagwant Mann ਨੇ ਨਵੇਂ ਸਾਲ ਮੌਕੇ ਸਮੂਹ ਪੰਜਾਬੀਆਂ ਨੂੰ ਦਿੱਤੀ ਮੁਬਾਰਕਵਾਦ

0

Punjab News: ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਨਵੇਂ ਸਾਲ 2026 ਮੌਕੇ ਸਮੂਹ ਪੰਜਾਬੀਆਂ ਨੁੰ ਮੁਬਾਰਕਾਂ ਦਿੱਤੀਆਂ ਹਨ। ਆਪਣੇ ਸੋਸ਼ਲ ਮੀਡੀਆ ਪੋਸਟ ਰਾਹੀਂ ਉਨ੍ਹਾਂ ਲਿਖਿਆ ਹੈ ਕਿ ਉਹ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਤੁਹਾਡਾ ਆਉਣ ਵਾਲਾ ਸਾਲ ਖੁਸ਼ੀਆਂ ਅਤੇ ਕਾਮਯਾਬੀ ਭਰਿਆ ਹੋਵੇ।ਇਸ ਮੌਕੇ ਮੁੱਖ ਮੰਤਰੀ ਸ: ਮਾਨ ਨੇ ਆਪਣੀ ਸਰਕਾਰ ਦਾ ਜਿਕਰ ਕਰਦਿਆਂ ਲਿਖਿਆ ਕਿ,

ਇਹ ਵੀ ਪੜ੍ਹੋ ਨਵਾਂ ਸਾਲ ਚੜ੍ਹਦੇ ਹੀ ਪੰਜਾਬ ਦੇ ਕਈ ਇਲਾਕਿਆਂ ਵਿਚ ਮੀਂਹ ਵਰਨਾਂ ਸ਼ੁਰੂ

‘‘ਅਸੀਂ ਆਪਣੇ ਫ਼ਰਜ਼ ਵਜੋਂ ਬੀਤੇ ਸਾਲ 2025 ਵਿੱਚ ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ, ਬੱਚਿਆਂ ਨੂੰ ਚੰਗੀ ਸਿੱਖਿਆ, ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ। ਪੰਜਾਬ ਦੇ ਮੱਥੇ ਤੋਂ ਨਸ਼ੇ ਅਤੇ ਭ੍ਰਿਸ਼ਟਾਚਾਰ ਵਰਗੇ ਕਲੰਕ ਸਾਫ਼ ਕਰਨ ਲਈ ਸਖ਼ਤ ਐਕਸ਼ਨ ਕੀਤੇ। ਇਸੇ ਲੜੀ ਤਹਿਤ ਆਉਣ ਵਾਲੇ ਨਵੇਂ ਸਾਲ ਵਿੱਚ ਵੀ ਵਿਕਾਸ ਦੇ ਕੰਮ ਇਸੇ ਤਰ੍ਹਾਂ ਜਾਰੀ ਰਹਿਣਗੇ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1899847