21 ਤਰੀਕ ਹੋਣ ਦੇ ਬਾਵਜੂਦ ਵੀ ਨਹੀਂ ਮਿਲੀ ਵਰਕਰਾਂ ਨੂੰ ਤਨਖਾਹ: ਸੰਦੀਪ ਗਰੇਵਾਲ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 21 ਅਗਸਤ: ਪਨਬਸ ਪੀ ਆਰ ਟੀ ਸੀ ਕੰਟਰੈਕਟ ਵਰਕਰ ਯੂਨੀਅਨ ਬਠਿੰਡਾ ਦੇ ਆਗੂਆਂ ਕੁਲਵੰਤ ਸਿੰਘ ਮਨੇਸ ਤੇ ਸੰਦੀਪ ਗਰੇਵਾਲ ਨੇ ਇੱਥੇ ਜਾਰੀ ਬਿਆਨ ਵਿਚ ਦਸਿਆ ਕਿ ਔਰਤਾਂ ਦੇ ਫਰੀ ਸਫਰ ਸਹੂਲਤ ਦੇ ਪੈਸੇ ਸਰਕਾਰ ਵੱਲੋਂ ਨਹੀਂ ਦਿੱਤੇ ਜਾ ਰਹੇ ਜਿਸਦੇ ਨਤੀਜੇ ਵਜੋਂ ਮੁਲਾਜਮਾਂ ਨੂੰ ਜੁਲਾਈ ਮਹੀਨੇ ਦੀ ਤਨਖਾਹ ਹੁਣ ਤੱਕ ਨਹੀਂ ਦਿੱਤੀ ਗਈ, ਪਿਛਲੇ 4 ਮਹੀਨਿਆਂ ਤੋਂ ਅਸੀਂ ਆਵਦੀ ਤਨਖਾਹ ਲੈਣ ਲਈ ਸੰਘਰਸ ਦਾ ਰਾਹ ਚੁਣ ਰਹੇ ਹਾਂ, ਕੁਝ ਵਰਕਰਾਂ ਦਾ ਗੁਜਾਰਾ ਹੀ ਤਨਖਾਹ ਤੇ ਹੁੰਦਾ ਹੈ, ਇਸ ਲਈ ਉਹਨਾਂ ਨੂੰ ਆਵਦਾ ਪਰਿਵਾਰ ਪਾਲਣਾ ਬਹੁਤ ਹੀ ਜਿਆਦਾ ਮੁਸਕਿਲ ਹੋ ਜਾਂਦਾ ਹੈ। ਇਹੋ ਜਿਹਾ ਸਮੇਂ ਪਹਿਲਾਂ ਕਦੇ ਵੀ ਨਹੀਂ ਆਇਆ ਸੀ ਕੇ ਸਾਨੂੰ ਤਨਖਾਹ ਅਗਲੇ ਮਹੀਨੇ ਦੀ 25 ਤਰੀਕ ਨੂੰ ਵੀ ਨਾ ਮਿਲਦੀ ਹੋਵੇ। ਉਨ੍ਹਾਂ ਕਿਹਾ ਕਿ ਆਮ ਆਦਮੀ ਦੀ ਸਰਕਾਰ ਹਰੇਕ ਫਰੰਟ ਤੋਂ ਫੈਲ ਹੁੰਦੀ ਨਜਰ ਆ ਰਹੀ ਹੈ। ਆਪਣੇ ਵਾਅਦੇ ਤੋਂ ਮੁੱਕਰਦੀ ਹੋਈ ਸਰਕਾਰ ਪੀ ਆਰ ਟੀ ਸੀ ਵਿੱਚ ਮੁੜ ਤੋਂ ਆਊਟਸੋਰਸ ਤੇ ਡਰਾਈਵਰ ਅਤੇ ਕੰਡਕਟਰ ਭਰਤੀ ਕਰ ਰਹੀ ਹੈ ਅਤੇ ਮਹਿਕਮੇ ਦਾ ਨਿੱਜੀਕਰਨ ਕਰਦੀ ਹੋਈ ਕਿਲੋਮੀਟਰ ਸਕੀਮ ਤਹਿਤ ਪ੍ਰਾਈਵੇਟ ਬੱਸਾਂ ਪਾ ਰਹੀ ਹੈ। ਇਸ ਨਾਲ ਹੌਲੀ ਹੌਲੀ ਸਰਕਾਰੀ ਟ੍ਰਾਂਸਪੋਰਟ ਨੂੰ ਖਤਮ ਕਰਕੇ ਸਾਰੇ ਸਰਕਾਰੀ ਅਦਾਰੇ ਪੂੰਜੀਪਤੀ ਲੋਕਾਂ ਦੇ ਹਵਾਲੇ ਕਰ ਦਿੱਤੇ ਜਾਣਗੇ। ਜਥੇਬੰਦੀ ਇਹਨਾਂ ਗੱਲਾਂ ਦਾ ਵਿਰੋਧ ਕਰਦੀ ਹੈ ਅਤੇ ਸਰਕਾਰ ਤੋਂ ਮੰਗ ਕਰਦੀ ਹੈ ਕਿ ਜਿਹੜੇ ਵਾਅਦੇ ਕਰਕੇ ਸਰਕਾਰ ਸੱਤਾ ਵਿਚ ਆਈ ਹੈ, ਜਲਦ ਓਹ ਵਾਅਦੇ ਪੂਰੇ ਕਰੇ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਪੱਕਾ ਰੋਜਗਾਰ ਦੇਵੇ। ਪੀ ਆਰ ਟੀ ਸੀ ਮਹਿਕਮੇ ਵਿੱਚ ਪਿਛਲੇ ਸਤਾਰਾਂ ਅਠਾਰਾਂ ਸਾਲਾਂ ਤੋਂ ਬਹੁਤ ਘੱਟ ਤਨਖਾਹ ਤੇ ਕੰਮ ਕਰਦੇ ਕੱਚੇ ਵਰਕਰਾਂ ਨੂੰ ਜਲਦੀ ਪੱਕਾ ਕੀਤਾ ਜਾਵੇ ।
ਆਪ ਸਰਕਾਰ ਦਾ ਖਜਾਨਾ ਵੀ ਖਾਲੀ, ਪੀਆਰਟੀਸੀ ਦੇ ਕਾਮੇ ਤਨਖ਼ਾਹਾਂ ਨੂੰ ਤਰਸੇ: ਕੁਲਵੰਤ ਸਿੰਘ ਮਨੇਸ
30 ਅਗਸਤ ਨੂੰ ਜਲ ਸਪਲਾਈ ਮੰਤਰੀ ਦੇ ਸ਼ਹਿਰ ਹੁਸਿਆਰਪੁਰ ਦੇ ਸੂਬਾ ਪੱਧਰੀ ਧਰਨੇ ਵਿਚ ਕਾਮੇ ਪਰਿਵਾਰਾਂ, ਬੱਚਿਆਂ ਸਮੇਤ ਬਸੰਤੀ ਰੰਗ ਵਿਚ ਹੋਣਗੇ ਸਾਮਲ -ਆਗੂ ਮੋਮੀ
ਤਿਆਰੀ ਸਬੰਧੀ ਜਿਲਾ ਪਟਿਆਲਾ ਬ੍ਰਾਂਚ ਪਾਤੜਾਂ ਵਲੋਂ ਮੀਟਿੰਗ ਦਾ ਆਯੋਜਨ
ਪੰਜਾਬੀ ਖ਼ਬਰਸਾਰ ਬਿਉਰੋ
ਪਟਿਆਲਾ, 21 ਅਗਸਤ: – ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵਿਚ ਇੰਨਲਿਸਟਮੈਂਟ, ਆਉਟਸੋਰਸ, ਠੇਕੇਦਾਰਾਂ, ਕੰਪਨੀ ਅਧੀਨ ਪੇਂਡੂ ਵਾਟਰ ਸਪਲਾਈ ਸਕੀਮਾਂ ’ਤੇ ਬਤੌਰ ਪੰਪ ਉਪਰੇਟਰ, ਮਾਲੀ, ਚੌਕੀਦਾਰ, ਫਿਟਰ, ਹੈਲਪਰ, ਪੈਟਰੋਲਮੈਨ, ਸੀਵਰਮੈਨ, ਸੇਵਾਦਾਰ ਅਤੇ ਦਫਤਰਾਂ ਵਿਚ ਵੱਖ-ਵੱਖ ਪੋਸਟਾਂ ‘ਤੇ ਪਿਛਲੇ ਲੰਮੇ ਅਰਸੇ ਤੋਂ ਕੰਮ ਕਰਦੇ ਸਮੁੱਚੇ ਕਾਮਿਆਂ ਨੂੰ ਤਜਰਬੇ ਦੇ ਅਧਾਰ ’ਤੇ ਕੰਟਰੈਕਟ ਤਹਿਤ ਸਬੰਧਤ ਵਿਭਾਗ ਵਿਚ ਸ਼ਾਮਿਲ ਕਰਨ, ਇੰਨਲਿਸਟਮੈਂਟ/ਆਉਟਸੋਰਸ ਕਾਮਿਆਂ ’ਤੇ ਈ.ਪੀ.ਐਫ. ਅਤੇ ਈ.ਐਸ.ਆਈ. ਲਾਗੂ ਕਰਨਾ, ਲੇਬਰ ਕਾਨੂੰਨ ਤਹਿਤ ਵਧੀਆਂ ਉਜਰਤਾਂ ਦਾ ਏਰੀਅਰ ਦੇਣਾ, 1948 ਐਕਟ ਤਹਿਤ ਉਜਰਤਾਂ ਲਾਗੂ ਕਰਨ, ਕਾਮਿਆਂ ਨੂੰ ਹਰੇਕ ਮਹੀਨੇ ਦੀ 7 ਤਰੀਖ ਤੱਕ ਤਨਖਾਹਾਂ ਦੇਣਾ, ਜਲ ਘਰਾਂ ਨੂੰ ਚਲਾਉਣ ਲਈ 24 ਘੰਟੇ ਡਿਊਟੀ ਲੈਣ ਦੀ ਬਜਾਏ ਹਰ ਵਰਕਰ ਦੀ ਡਿਊਟੀ ਦਾ ਸਮਾਂ ਨਿਸ਼ਚਿਤ ਕਰਨਾ, ਇੰਨਲਿਸਟਮੈਂਟ /ਆਉਟਸੋਰਸ ਕਾਮਿਆਂ ਨੂੰ ਰੈਗੂਲਰ ਕਰਨਾ, ਇੰਨਲਿਸਟਮੈਂਟ/ਆਉਟਸੋਰਸ ਕਾਮਿਆਂ ਨੂੰ ਰੈਗੂਲਰ ਕਰਨ ਦਾ ਅਧਿਕਾਰ ਪ੍ਰਦਾਨ ਕਰਨ ਵਾਲਾ ਕਾਨੂੰਨ ਬਣਾਉਣਾ ਆਦਿ ਜਥੇਬੰਦੀ ਦੇ ‘ਮੰਗ ਪੱਤਰ’ ਵਿਚ ਦਰਜ ਮੰਗਾਂ ਦਾ ਹੱਲ ਕਰਨ ਦੀ ਮੰਗ ਲਈ ਜਲ ਸਪਲਾਈ ਅਤੇ ਸੈਨੀਟੇਸਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ (ਰਜਿ.31) ਵਲੋਂ ਮਿਤੀ 30 ਅਗਸਤ ਨੂੰ ਜਸਸ ਮੰਤਰੀ ਬ੍ਰਹਮ ਸੰਕਰ ਜਿੰਪਾ ਦੇ ਸ਼ਹਿਰ ਹੁਸਿਆਰਪੁਰ ਵਿਖੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਦਿੱਤੇ ਜਾ ਰਹੇ ਸੂਬਾ ਪੱਧਰੀ ਧਰਨਾ ਦੀ ਤਿਆਰੀ ਸਬੰਧੀ ਅੱਜ ਇਥੇ ਜਿਲ੍ਹਾ ਪਟਿਆਲਾ ਬ੍ਰਾਂਚ ਪਾਤੜਾਂ ਦੇ ਵਰਕਰਾਂ ਵੱਲੋਂ ਮੀਟਿੰਗ ਕੀਤੀ ਗਈ। ਯੂਨੀਅਨ ਦੇ ਸੂਬਾ ਆਗੂ ਵਰਿੰਦਰ ਸਿੰਘ ਮੋਮੀ, ਜਿਲ੍ਹਾ ਆਗੂ ਸੁਭਾਸ ਚੰਦ ਤੇ ਬ੍ਰਾਂਚ ਆਗੂ ਅਵਤਾਰ ਸਿੰਘ ਨੇ ਕਿਹਾ ਕਿ ਮਨੁੱਖੀ ਜਿੰਦਗੀ ਲਈ ਪੀਣ ਵਾਲੇ ਪਾਣੀ ਦੀ ਜਰੂਰੀ ਸਹੂਲਤ ਲੋਕਾਂ ਤੱਕ ਪਹੁੰਚਾਉਣ ਲਈ ਇਕ ਵਰਕਰ ਦੇ ਰੂਪ ਵਿਚ ਜਸਸ ਵਿਭਾਗ/ਪੰਜਾਬ ਸਰਕਾਰ ਦੇ ਅਧਿਕਾਰੀਆਂ ਵਲੋਂ ਪਹਿਲਾਂ ਆਉਟਸੋਰਸ ਰਾਹੀ ਭਰਤੀ ਕੀਤਾ ਗਿਆ ਸੀ ਪਰ ਸਾਲ 2008 ਵਿਚ ਉਸ ਸਮੇਂ ਦੀਆਂ ਸਰਕਾਰ ਦੇ ਅਧਿਕਾਰੀਆਂ ਨੇ ਸਾਨੂੰ ਧੱਕੇ ਨਾਲ ਇੰਨਲਿਸਟਮੈਂਟ ਪਾਲਸੀ ਅਧੀਨ ਕਰਕੇ ਠੇਕੇਦਾਰ ਬਣਾ ਦਿੱਤਾ ਗਿਆ। ਉਹਨਾਂ ਕਿਹਾ ਕਿ ਵਰਤਮਾਨ ਹਲਾਤ ਇਹ ਬਣੇ ਹੋਏ ਹਨ ਕਿ ਸਾਡੀਆਂ ਮੰਗਾਂ/ਮਸਲਿਆਂ ਦਾ ਹੱਲ ਕਰਨ ਲਈ ਮੁੱਖ ਮੰਤਰੀ ਪੰਜਾਬ ਸਰਕਾਰ, ਜਲ ਸਪਲਾਈ ਮੰਤਰੀ ਵੱਲੋਂ ਮੀਟਿੰਗ ਤੱਕ ਨਹੀਂ ਕੀਤੀ ਜਾ ਰਹੀ ਹੈ ਅਤੇ ਮੀਟਿੰਗ ਲਈ ਬੁਲਾਅ ਕੇ ਵੀ ਕੈਂਸਲ ਕਰਕੇ ਸਾਡੇ ਨਾਲ ਧੋਖਾ ਕੀਤਾ ਜਾ ਰਿਹਾ ਹੈ ਕਿਉਕਿ ਜਿੱਥੇ ਸਾਡੇ ਨਾਲ ਮੀਟਿੰਗ ਨਹੀਂ ਕੀਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਇੰਨਲਿਸਟਮੈਂਟ/ਆਉਟਸੋਰਸ ਵਰਕਰ ਇਸ ਧਰਨੇ ਵਿਚ ਪਰਿਵਾਰਾਂ ਸਮੇਤ ਬਸੰਤੀ ਰੰਗ ਦੀਆਂ ਪੱਗਾਂ ਬੰਨ ਕੇ ਸੂਬਾ ਪੱਧਰੀ ਰੈਲੀ ਅਤੇ ਧਰਨਾ ਦੇਣਗੇ।
ਬਲਬੀਰ ਸਿੰਘ ਮਲੂਕਾ ਪ੍ਰਧਾਨ ਅਤੇ ਲਾਲ ਸਿੰਘ ਜਨਰਲ ਸਕੱਤਰ ਚੁਣੇ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 21 ਅਗਸਤ : ਅੱਜ ਸਥਾਨਕ ਟੀਚਰਜ਼ ਹੋਮ ਵਿਖੇ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ(ਐਜੂਕੇਸਨ ) ਦੀ ਚੋਣ ਚੋਣ ਹੋਈ ।ਜਿਸ ਵਿੱਚ ਕਿ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ, ਸੈਕੰਡਰੀ,ਸਕੂਲਾਂ ,ਕਾਲਜਾਂ ਬਲਾਕ ਸਿੱਖਿਆ ਦਫ਼ਤਰਾਂ ਅਤੇ ਡਾਈਟ ਦੇ ਮਨਿਸਟੀਰੀਅਲ ਮੁਲਾਜਮਾਂ ਨੇ ਭਾਗ ਲਿਆ, ਜਿਸ ਦੀ ਪ੍ਰਧਾਨਗੀ ਸ੍ਰੀ ਵਰਿੰਦਰ ਕੁਮਾਰ ਨੇ ਕੀਤੀ ।ਸਭ ਤੋਂ ਪਹਿਲਾਂ ਪੁਰਾਣੀ ਕਮੇਟੀ ਨੂੰ ਸਰਬਸੰਮਤੀ ਨਾਲ ਭੰਗ ਕੀਤਾ ਗਿਆ ਅਤੇ ਨਵੀਂ ਕਮੇਟੀ ਦੀ ਚੋਣ ਕੀਤੀ ਗਈ। ਜਿਸ ਵਿਚ ਕੇ ਸਰਬਸੰਮਤੀ ਨਾਲ ਸ ਬਲਵੀਰ ਸਿੰਘ ਮਲੂਕਾ ਨੂੰ ਪ੍ਰਧਾਨ ਅਤੇ ਲਾਲ ਸਿੰਘ ਰੱਲਾ ਨੂੰ ਜਨਰਲ ਸਕੱਤਰ ਚੁਣਿਆ ਗਿਆ।ਚੁਣੇ ਗਏ ਆਗੂਆਂ ਨੇ ਸਮੂਹ ਮੁਲਾਜਮਾਂ ਨੂੰ ਯਕੀਨ ਦੁਆਇਆ ਕਿ ਉਹ ਆਪਣੇ ਕੇਡਰ ਦੀਆਂ ਹੱਕੀ ਮੰਗਾਂ ਲਈ ਸਾਰਿਆਂ ਨੂੰ ਨਾਲ ਲੈ ਕੇ ਸੰਘਰਸ਼ ਕਰਨਗੇ ।ਖ਼ਾਸ ਕਰਕੇ ਜੋ ਸਕੂਲਾਂ ਦੇ ਕਲੈਰੀਕਲ ਕਾਮਿਆਂ ਨੂੰ ਦੂਰ ਦੁਰਾਡੇ ਸਕੂਲਾਂ ਦਾ ਚਾਰਜ ਦਿੱਤਾ ਗਿਆ ਹੈ।ਇਸ ਸਮੇਂ ਹੋਰਨਾਂ ਤੋਂ ਇਲਾਵਾ ਕਰਨੈਲ ਸਿੰਘ ਪੱਕਾ ,ਦਿਲਬਾਗ ਸਿੰਘ ਜਗ੍ਹਾ ,ਰਾਜੀਵ ਕੁਮਾਰ ਤਲਵੰਡੀ, ਹਰਦੇਵ ਸਿੰਘ ਢੱਡੇ , ਜਸਵਿੰਦਰ ਸਿੰਘ ਦਿਉਣ, ਜਗਵੰਤ ਸਿੰਘ , ਮਨਪ੍ਰੀਤ ਸਿੰਘ ਗਰੇਵਾਲ ,ਜੁਪਿੰਦਰ ਸਿੰਘ ਬਰਾੜ,ਹਰਬੰਸ ਸਿੰਘ, ਜਗਦੇਵ ਸਿੰਘ, ਰਾਜੀਵ ਕੁਮਾਰ ,ਸਤਿਕਾਰਜੀਤ ਕੌਰ, ਕਰਮਜੀਤ ਕੌਰ,ਅਮਨਦੀਪ ਕੌਰ, ਹਰਦੀਪ ਕੌਰ, ਕਰਮਜੀਤ ਕੌਰ ਸਮੇਤ ਵੱਡੀ ਗਿਣਤੀ ਵਿਚ ਕਲੈਰੀਕਲ ਕਾਮੇ ਹਾਜ਼ਰ ਸਨ।ਅਖੀਰ ਵਿਚ ਸਰਬਸੰਮਤੀ ਨਾਲ ਪ੍ਰਧਾਨ ਅਤੇ ਸਕੱਤਰ ਨੂੰ ਜ਼ਿਲ੍ਹਾ ਕਮੇਟੀ ਚੁਣਨ ਦਾ ਅਧਿਕਾਰ ਦਿੱਤਾ ਗਿਆ ।
ਪੰਜਾਬ ਸਰਕਾਰ ਨੇ ਵੱਡੀ ਪਹਿਲਕਦਮੀ ਕਰਦਿਆਂ ਸੂਬੇ ਵਿੱਚ ਲਾਅ ਅਫਸਰਾਂ ਦੀ ਭਰਤੀ ਲਈ ਰਾਖਵਾਂਕਰਨ ਕੀਤਾ ਲਾਗੂ
58 ਲਾਅ ਅਫਸਰਾਂ ਦੀ ਭਰਤੀ ਲਈ ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਕੀਤੀ ਮੰਗ
ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਨੂੰ ਹਰ ਖੇਤਰ ਵਿੱਚ ਬਰਾਬਰ ਮੌਕੇ ਦੇਣ ਦੇ ਉਦੇਸ਼ ਨਾਲ ਚੁੱਕਿਆ ਕਦਮ: ਮੁੱਖ ਮੰਤਰੀ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 21 ਅਗਸਤ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦੇਸ਼ ਭਰ ਵਿੱਚ ਇੱਕ ਮੋਹਰੀ ਕਦਮ ਤਹਿਤ ਸੂਬਾ ਸਰਕਾਰ ਵੱਲੋਂ ਭਰਤੀ ਕੀਤੇ ਜਾਣ ਵਾਲੇ ਲਾਅ ਅਫਸਰਾਂ ਦੀਆਂ ਅਸਾਮੀਆਂ ਵਿੱਚ ਰਾਖਵਾਂਕਰਨ ਲਾਗੂ ਕਰਨ ਦਾ ਅਹਿਮ ਫੈਸਲਾ ਲਿਆ ਹੈ।ਇਸ ਸਬੰਧੀ ਸ਼ਨਿਚਰਵਾਰ ਨੂੰ ਗ੍ਰਹਿ ਵਿਭਾਗ ਵੱਲੋਂ ਇਸ਼ਤਿਹਾਰ ਜਾਰੀ ਕੀਤਾ ਗਿਆ ਸੀ, ਜਿਸ ਵਿੱਚ ਪੰਜਾਬ ਰਾਜ ਲਈ ਕੇਸ ਲੜਨ ਅਤੇ ਪੰਜਾਬ ਰਾਜ ਦੀ ਨੁਮਾਇੰਦਗੀ ਕਰਨ ਵਾਸਤੇ ਐਡਵੋਕੇਟ ਜਨਰਲ, ਪੰਜਾਬ, ਚੰਡੀਗੜ੍ਹ ਦੇ ਦਫਤਰ ਅਤੇ ਲੀਗਲ ਸੈੱਲ, ਨਵੀਂ ਦਿੱਲੀ ਲਈ ਲਾਅ ਅਫਸਰਾਂ ਦੀ ਆਸਾਮੀ ਲਈ ਅਨੁਸੂਚਿਤ ਜਾਤੀ ਦੇ ਯੋਗ ਵਕੀਲਾਂ/ਉਮੀਦਵਾਰਾਂ ਤੋਂ ਬਿਨੈ ਪੱਤਰ ਮੰਗੇ ਗਏ ਹਨ। ਪ੍ਰਾਪਤ ਜਾਣਕਾਰੀ ਮੁਤਾਬਕ ਐਡੀਸ਼ਨਲ ਐਡਵੋਕੇਟ ਜਨਰਲ ਦੀਆਂ 12 ਅਸਾਮੀਆਂ (10 ਚੰਡੀਗੜ੍ਹ ਅਤੇ ਦੋ ਦਿੱਲੀ), ਚੰਡੀਗੜ੍ਹ ਵਿਖੇ ਸੀਨੀਅਰ ਡਿਪਟੀ ਐਡਵੋਕੇਟ ਜਨਰਲ ਦੀਆਂ ਪੰਜ ਅਸਾਮੀਆਂ ਲਈ, ਡਿਪਟੀ ਐਡਵੋਕੇਟ ਜਨਰਲ ਦੀਆਂ 16 ਅਸਾਮੀਆਂ (14 ਚੰਡੀਗੜ੍ਹ ਵਿਖੇ ਅਤੇ 2 ਦਿੱਲੀ) ਲਈ, ਸਹਾਇਕ ਐਡਵੋਕੇਟ ਜਨਰਲ ਦੀਆਂ 23 ਅਸਾਮੀਆਂ (22 ਚੰਡੀਗੜ੍ਹ ਅਤੇ 1 ਦਿੱਲੀ ਵਿਖੇ) ਲਈ ਅਤੇ ਦਿੱਲੀ ਵਿਖੇ ਐਡਵੋਕੇਟ ਦੀਆਂ ਆਨ ਰਿਕਾਰਡ 2 ਅਸਾਮੀਆਂ ਲਈ ਯੋਗ ਅਨੁਸੂਚਿਤ ਜਾਤੀ ਉਮੀਦਵਾਰਾਂ ਦੀਆਂ ਆਸਾਮੀਆਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਇਸ ਸਬੰਧ ਵਿੱਚ ਯੋਗ ਉਮੀਦਵਾਰ 13 ਸਤੰਬਰ 2022 ਤੱਕ ਬਿਨੈ ਕਰ ਸਕਦੇ ਹਨ।
ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਹ ਹਮੇਸ਼ਾ ਅਨੁਸੂਚਿਤ ਜਾਤੀ ਦੇ ਨੌਜਵਾਨਾਂ ਨੂੰ ਹਰ ਖੇਤਰ ਵਿੱਚ ਮੱਲਾਂ ਮਾਰਨ ਲਈ ਬਰਾਬਰ ਮੌਕੇ ਦੇਣ ਦੇ ਹਾਮੀ ਰਹੇ ਹਨ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਸੂਬਾ ਸਰਕਾਰ ਰਾਖਵਾਂਕਰਨ ਨੀਤੀ ਨੂੰ ਸਹੀ ਅਰਥਾਂ ਵਿੱਚ ਲਾਗੂ ਕਰ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਉਮੀਦਵਾਰਾਂ ਨੂੰ ਨੌਕਰੀਆਂ ਦੇ ਬਰਾਬਰ ਮੌਕੇ ਮਿਲਣ। ਭਗਵੰਤ ਮਾਨ ਨੇ ਸਪੱਸ਼ਟ ਲਫ਼ਜ਼ਾਂ ਵਿੱਚ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਆਮ ਆਦਮੀ ਸਰਕਾਰ ਨੇ ਲਾਅ ਅਫਸਰਾਂ ਦੀ ਭਰਤੀ ਵਿੱਚ ਵੀ ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਨੂੰ ਰਾਖਵਾਂਕਰਨ ਦੇਣ ਦੀ ਵਿਵਸਥਾ ਕੀਤੀ ਹੈ।ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕਰਦਿਆਂ ਕਿਹਾ ਕਿ ਲੋੜੀਂਦੀ ਕਾਬਲੀਅਤ ਅਤੇ ਸਮਰੱਥਾ ਦੇ ਬਾਵਜੂਦ ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਨੂੰ ਵੱਖ-ਵੱਖ ਕਾਰਨਾਂ ਕਰਕੇ ਲਾਅ ਅਫਸਰਾਂ ਵਰਗੇ ਅਹੁਦਿਆਂ ਉਤੇ ਪਹੁੰਚਣ ਦਾ ਮੌਕਾ ਹੀ ਨਹੀਂ ਮਿਲਿਆ। ਲਿਹਾਜ਼ਾ, ਉਨ੍ਹਾਂ ਆਸ ਪ੍ਰਗਟਾਈ ਕਿ ਰਾਜ ਸਰਕਾਰ ਵੱਲੋਂ ਇਨ੍ਹਾਂ ਉਮੀਦਵਾਰਾਂ ਲਈ ਰਾਖਵਾਂਕਰਨ ਸ਼ੁਰੂ ਕਰਨ ਦਾ ਇਹ ਫੈਸਲਾ ਐਸ.ਸੀ. ਉਮੀਦਵਾਰਾਂ ਨੂੰ ਲਾਅ ਅਫਸਰਾਂ ਵਜੋਂ ਤਰਕਪੂਰਨ ਢੰਗ ਨਾਲ ਸੇਵਾ ਕਰਨ ਦੇ ਯੋਗ ਬਣਾਵੇਗਾ। ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਆਮ ਆਦਮੀ ਸਰਕਾਰ ਹੀ ਦੇਸ਼ ਦੀ ਅਜਿਹੀ ਵਾਹਦ ਸਰਕਾਰ ਹੈ, ਜਿਸ ਨੇ ਅਨੁਸੂਚਿਤ ਜਾਤੀਆਂ ਨੂੰ ਇਨ੍ਹਾਂ ਵੱਕਾਰੀ ਅਸਾਮੀਆਂ ਲਈ ਰਾਖਵੇਂਕਰਨ ਦੀ ਸਹੂਲਤ ਦਿੱਤੀ ਹੈ।ਅਨੁਸੂਚਿਤ ਜਾਤੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦਿ੍ਰੜ੍ਹ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬਾ ਸਰਕਾਰ ਭਾਈਚਾਰੇ ਨੂੰ ਤਰੱਕੀ ਅਤੇ ਖੁਸ਼ਹਾਲੀ ਦੇ ਬਰਾਬਰ ਮੌਕੇ ਉਪਲਬਧ ਕਰਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਸਿਰਫ਼ ਫੋਕੀਆਂ ਗੱਲਾਂ ਹੀ ਕੀਤੀਆਂ ਪਰ ਇਸ ਦੇ ਉਲਟ ਆਮ ਆਦਮੀ ਸਰਕਾਰ ਨੇ ਪੂਰੀ ਸਾਬਤਕਦਮੀਂ ਨਾਲ ਇਸ ਸਬੰਧੀ ਠੋਸ ਕਦਮ ਚੁੱਕੇ ਹਨ।
ਆਬਕਾਰੀ ਵਿਭਾਗ ਦੀ ਟੀਮ ਵੱਲੋਂ 120 ਬੋਤਲਾਂ ਨਾਜਾਇਜ ਸਰਾਬ ਬਰਾਮਦ
ਪੰਜਾਬੀ ਖ਼ਬਰਸਾਰ ਬਿਉਰੋ
ਲੁਧਿਆਣਾ, 21 ਅਗਸਤ : ਸੂਬੇ ਵਿੱਚ ਨਾਜਾਇਜ ਸਰਾਬ ਦੀ ਵਿਕਰੀ ਨੂੰ ਰੋਕਣ ਲਈ ਚੱਲ ਰਹੀ ਮੁਹਿੰਮ ਤਹਿਤ ਆਬਕਾਰੀ ਵਿਭਾਗ ਦੀ ਟੀਮ ਨੇ ਲੁਧਿਆਣਾ ਜਿਲ੍ਹੇ ਦੇ ਪਿੰਡ ਰਾਮਗੜ੍ਹ ਵਿਖੇ ਛਾਪੇਮਾਰੀ ਕਰਕੇ 120 ਬੋਤਲਾਂ ਨਾਜਾਇਜ ਸਰਾਬ ਬਰਾਮਦ ਕੀਤੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਆਬਕਾਰੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਲੁਧਿਆਣਾ ਦੀ ਆਬਕਾਰੀ ਟੀਮ ਅਤੇ ਸੀ.ਆਈ.ਏ.-2 ਪੁਲਿਸ ਸਟਾਫ ਲੁਧਿਆਣਾ ਵੱਲੋਂ ਬੀਤੇ ਦਿਨ ਪਿੰਡ ਰਾਮਗੜ੍ਹ ਵਿਖੇ ਇੱਕ ਸਾਂਝੀ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਮੁਲਜਮ ਓਮ ਪ੍ਰਕਾਸ ਨਾਮ ਦੇ ਵਿਅਕਤੀ ਦੇ ਘਰੋਂ ਵਿਸਕੀ ਦੀਆਂ 120 ਬੋਤਲਾਂ ਬਰਾਮਦ ਹੋਈਆਂ। ਬੁਲਾਰੇ ਨੇ ਅੱਗੇ ਦੱਸਿਆ ਕਿ ਮੌਕੇ ਤੋਂ ਬਰਾਮਦ ਕੀਤੀਆਂ ਸਾਰੀਆਂ ਨਾਜਾਇਜ ਸਰਾਬ ਦੀਆਂ ਬੋਤਲਾਂ ‘ਤੇ ‘ਕੇਵਲ ਚੰਡੀਗੜ੍ਹ ਵਿੱਚ ਵਿਕਰੀ ਲਈ‘ ਲੇਬਲ ਮਾਰਕ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਮੁਲਜਮ ਮੌਕੇ ਤੋਂ ਫਰਾਰ ਹੋ ਗਏ ਹਨ ਅਤੇ ਇਸ ਸਬੰਧੀ ਅਗਲੇਰੀ ਜਾਂਚ ਅਤੇ ਐਫ.ਆਈ.ਆਰ ਪ੍ਰਕਿ੍ਰਆ ਅਧੀਨ ਹੈ।
ਲੰਪੀ ਸਕਿੱਨ ਬੀਮਾਰੀ ਕਾਰਨ ਪੰਜਾਬ ’ਚ 3300 ਤੋਂ ਵੱਧ ਪਸ਼ੂ ਮਰੇ, ਕੇਂਦਰ ਦੀ ਰੀਪੋਰਟ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 21 ਅਗਸਤ: ਪਿਛਲੇ ਕਰੀਬ ਇੱਕ ਮਹੀਨੇ ਤੋਂ ਪੰਜਾਬ ਸਹਿਤ ਉਤਰੀ ਭਾਰਤ ਦੇ ਕਈ ਸੂਬਿਆਂ ’ਚ ਫੈਲੀ ‘ਲੰਪੀ ਸਕਿਨ’ ਬੀਮਾਰੀ ਕਾਰਨ ਹੁਣ ਤੱਕ ਪੰਜਾਬ ਵਿਚ 3,300 ਤੋਂ ਵੱਧ ਪਸੂਆਂ ਦੀ ਮੌਤ ਹੋਣ ਦਾ ਅੰਕੜਾ ਸਾਹਮਣੇ ਆਇਆ ਹੈ। ਇਹ ਖ਼ੁਲਾਸਾ ਕੇਂਦਰ ਸਰਕਾਰ ਵਲੋਂ ਜਾਰੀ ਇੱਕ ਰੀਪੋਰਟ ਵਿਚ ਹੋਇਆ ਹੈ। ਇਸ ਰੀਪੋਰਟ ਮੁਤਾਬਕ ਹੈਰਾਨੀਜਨਕ ਗੱਲ ਇਹ ਵੀ ਸਾਹਮਣੇ ਆਈ ਹੈ ਕਿ ਇਸ ਬੀਮਾਰੀ ਕਾਰਨ ਮਰਨ ਵਾਲੇ ਪਸ਼ੂਆਂ ਦੀ ਸਭ ਤੋਂ ਵੱਧ ਗਿਣਤੀ ਪੰਜਾਬ ਵਿਚ ਹੀ ਹੈ ਜਦੋਂਕਿ ਇਸ ਬੀਮਾਰੀ ਨੇ ਪੰਜਾਬ ਸਹਿਤ ਉਤਰੀ ਭਾਰਤ ਦੇ ਅੱਧੀ ਦਰਜ਼ਨ ਤੋਂ ਵੱਧ ਸੂਬਿਆਂ ਨੂੰ ਅਪਣੀ ਚਪੇਟ ਵਿਚ ਲਿਆ ਹੈ। ਜਿਸਦੇ ਨਾਲ ਕਰੀਬ 1.85 ਲੱਖ ਤੋਂ ਵੱਧ ਪਸੂ ਪ੍ਰਭਾਵਿਤ ਹੋਏ ਹਨ। ਜੁਲਾਈ ਵਿੱਚ ਬਿਮਾਰੀ ਦੇ ਫੈਲਣ ਤੋਂ ਬਾਅਦ ਪੰਜਾਬ ਵਿੱਚ ਹੁਣ ਤੱਕ ਕਰੀਬ 75 ਹਜ਼ਾਰ ਪਸੂ ਪ੍ਰਭਾਵਿਤ ਹੋਏ ਹਨ। ਇਸਤੋਂ ਬਾਅਦ ਗੁਜਰਾਤ, ਰਾਜਸਥਾਨ, ਜੰਮੂ-ਕਸਮੀਰ ਅਤੇ ਹਿਮਾਚਲ ਪ੍ਰਦੇਸ਼ ਸੂਬਿਆਂ ਵਿਚ ਵੀ ਬੀਮਾਰੀ ਕਾਰਨ ਪਸ਼ੂ ਪੀੜਤ ਹੋਏ ਹਨ।
ਅੱਠ ਸਾਲ ਦੇ ਮਾਸੂਮ ਸਹਿਜ ਦਾ ਕਾਤਲ ਤਾਇਆ ਹੀ ਨਿਕਲਿਆ!
ਦੋ ਦਿਨਾਂ ਤੋਂ ਘੁੰਮ ਬੱਚੇ ਦੀ ਲਾਸ਼ ਨਹਿਰ ਵਿਚੋਂ ਬਰਾਮਦ, ਪ੍ਰਵਾਰ ਦਾ ਬੁਰਾ ਹਾਲ
ਪੰਜਾਬੀ ਖ਼ਬਰਸਾਰ ਬਿਉਰੋ
ਲੁਧਿਆਣਾ, 21 ਅਗਸਤ: ਪਿਛਲੇ ਦੋ ਦਿਨਾਂ ਤੋਂ ਸ਼ੋਸਲ ਮੀਡੀਆ ’ਤੇ ਅੱਠ ਸਾਲਾਂ ਬੱਚੇ ਸ਼ਹਿਜਪ੍ਰੀਤ ਨਾਂ ਦੇ ਬੱਚੇ ਨੂੰ ਲੱਭਣ ਲਈ ਉਸਦੇ ਮਾਪਿਆਂ ਦੀ ਵਾਈਰਲ ਹੋ ਰਹੀ ਵੀਡੀਓ ਤੋਂ ਬਾਅਦ ਅੱਜ ਉਸਦੀ ਲਾਸ਼ ਦੋਰਾਹੇ ਵਾਲੀ ਨਹਿਰ ਚੋਂ ਬਰਾਮਦ ਹੋ ਗਈ ਹੈ। ਇਸ ਮਾਸੂਮ ਬੱਚੇ ਦਾ ਕਾਤਲ ਉਸਦਾ ਸਕਾ ਤਾਇਆ ਨਿਕਲਿਆ ਹੈ, ਜਿਸਦੇ ਨਾਲ ਸ਼ਹਿਜਪ੍ਰੀਤ ਦੋ ਦਿਨ ਪਹਿਲਾਂ ਘਰੋਂ ਗਿਆ ਸੀ। ਹਾਲਾਂਕਿ ਪੁਲਿਸ ਵਲੋਂ ਮੁਢਲੀ ਪੜਤਾਲ ਕੀਤੀ ਜਾ ਰਹੀ ਹੈ ਪ੍ਰੰਤੂ ਮਾਸੂਮ ਬੱਚੇ ਦੇ ਕਤਲ ਤੋਂ ਪਹਿਲਾਂ ਦੀਆਂ ਸੋਸਲ ਮੀਡੀਆ ’ਤੇ ਵਾਈਰਲ ਹੋ ਰਹੀਆਂ ਵੀਡੀਓਜ਼ ਵਿਚ ਉਕਤ ਬੱਚਾ ਅਪਣੇ ਤਾਇਆ, ਜੋਕਿ ਉਸਦਾ ਮਾਸੜ ਵੀ ਹੈ, ਨਾਲ ਗੁਰਦੂਆਰਾ ਸਾਹਿਬ ਜਾਂਦਾ ਦਿਖ਼ਾਈ ਦਿੰਦਾ ਹੈ। ਪਤਾ ਲੱਗਿਆ ਹੈ ਕਿ ਇਹ ਘਟਨਾ ਪਰਿਵਾਰਕ ਰੰਜਿਸ਼ ਦੇ ਚੱਲਦੇ ਵਾਪਰੀ ਦੱਸੀ ਜਾ ਰਹੀ ਹੈ। ਬੱਚੇ ਦੇ ਘੁੰਮ ਹੋਣ ਤੋਂ ਬਾਅਦ ਉਸਦਾ ਸਾਈਕਲ ਸੜਕ ਤੋਂ ਲਾਵਾਰਸ ਹਾਲਤ ਵਿੱਚ ਮਿਲਿਆ, ਜਿਸਨੂੰ ਉਹ ਕਦੇ ਕੱਲਾ ਨਹੀਂ ਛੱਡਦਾ ਸੀ। ਪੁਲਿਸ ਸੂਤਰਾਂ ਨੇ ਖ਼ੁਲਾਸਾ ਕੀਤਾ ਕਿ ਸ਼ੱਕ ਦੀ ਸੂਈ ਤਾਏ ਵੱਲ ਜਾਣ ਤੋਂ ਬਾਅਦ ਪੁਲਿਸ ਵਲੋਂ ਉਸ ਕੋਲੋ ਪੁਛਗਿਛ ਜਾਰੀ ਸੀ ਤੇ ਐਤਵਾਰ ਸਵੇਰੇ ਉਸਨੇ ਆਪਣਾ ਜ਼ੁਰਮ ਕਬੂਲ ਲਿਆ। ਜਿਸਤੋਂ ਬਾਅਦ ਬੱਚੇ ਦੀ ਲਾਸ਼ ਬਰਾਮਦ ਕਰ ਲਈ ਗਈ । ਜਿਸਤੋਂ ਬਾਅਦ ਪੁਲਿਸ ਨੇ ਕਥਿਤ ਦੋਸ਼ੀ ਤਾਏ ਨੂੰ ਗਿ੍ਰਫਤਾਰ ਕਰ ਲਿਆ ਹੈ।
ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਕੀਤੀ ਘਰ ’ਚ ਨਜ਼ਰਬੰਦ
ਪੰਜਾਬੀ ਖ਼ਬਰਸਾਰ ਬਿਉਰੋ
ਕਸ਼ਮੀਰ, 21 ਅਗਸਤ: ਜੰਮੂ-ਕਸਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੂੰ ਕਂੇਦਰੀ ਸੁਰੱਖਿਆ ਬਲਾਂ ਨੇ ਘਰ ਵਿਚ ਮੁੜ ਤੋਂ ਨਜ਼ਰਬੰਦ ਕਰ ਦਿੱਤਾ ਹੈ। ਪਤਾ ਲੱਗਿਆ ਹੈ ਕਿ ਉਹ ਇੱਕ ਸੁਨੀਲ ਕੁਮਾਰ ਨਾਂ ਦੇ ਵਿਅਕਤੀ ਦੇ ਘਰ ਜਾਣ ਦਾ ਪ੍ਰੋਗਰਾਗ ਉਲੀਕਿਆ ਸੀ। ਜਿਸਤੋਂ ਬਾਅਦ ਇਹ ਕਦਮ ਚੁੱਕਿਆ ਗਿਆ ਹੈ। ਖ਼ੁਦ ਮਹਿਬੂਬਾ ਨੇ ਇੱਕ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ ਤੇ ਨਾਲ ਹੀ ਕੁੱਝ ਫ਼ੋਟੋਆਂ ਵੀ ਪਾਈਆਂ ਹਨ, ਜਿੰਨ੍ਹਾਂ ਵਿਚ ਉਨ੍ਹਾਂ ਦੇ ਘਰ ਅੱਗੇ ਸੀਆਰਪੀਐਫ਼ ਦੀ ਗੱਡੀ ਖੜੀ ਦਿਖ਼ਾਈ ਦਿੰਦੀ ਹੈ। ਇਸਤੋਂ ਇਲਾਵਾ ਉਨ੍ਹਾਂ ਕਸਮੀਰੀ ਪੰਡਿਤਾਂ ਦੀ ਸਮੱਸਿਆ ਲਈ ਭਾਰਤ ਸਰਕਾਰ ਦੀਆਂ ਨੀਤੀਆਂ ਨੂੰ ਜਿੰਮੇਵਾਰ ਠਹਿਰਾਇਆ ਹੈ। ਪੀਪਲਜ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਧਾਨ ਮਹਿਬੂਬਾ ਮੁਫਤੀ ਨੇ ਇਹ ਵੀ ਕਿਹਾ ਕਿ ਉਹ ਅੱਜ ਚੋਟੀਗਾਮ ਵਿੱਚ ਸੁਨੀਲ ਕੁਮਾਰ ਦੇ ਪਰਿਵਾਰ ਨੂੰ ਮਿਲਣ ਜਾ ਰਹੀ ਸੀ ਪੰ੍ਰਤੂ ਪ੍ਰਸ਼ਾਸਨ ਨੇ ਉਸਨੂੰ ਨਜ਼ਰਬੰਦ ਕਰ ਦਿੱਤਾ।
ਮਨੀਸ਼ ਸਿਸੋਦੀਆ ਸਹਿਤ 14 ਲੋਕਾਂ ਵਿਰੁਧ ਸੀਬੀਆਈ ਵਲੋਂ ਲੁੱਕ ਆਉਟ ਸਰਕੂਲਰ ਜਾਰੀ
ਪੰਜਾਬੀ ਖ਼ਬਰਸਾਰ ਬਿਉਰੋ
ਨਵੀਂ ਦਿੱਲੀ, 21 ਅਗਸਤ: ਅਬਾਕਾਰੀ ਨੀਤੀ ਨੂੰ ਲੈ ਕੇ ਚਰਚਾ ਵਿਚ ਚੱਲੀ ਆ ਰਹੀ ਦਿੱਲੀ ਦੀ ਆਪ ਸਰਕਾਰ ’ਚ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਹਿਤ 14 ਵਿਰੁਧ ਸੀਬੀਆਈ ਨੇ ਲੁੱਟ ਆਉਟ ਸਰਕੂਲਰ ਜਾਰੀ ਕੀਤਾ ਹੈ ਤਾਂ ਕਿ ਉਹ ਵਿਦੇਸ਼ ਨਾ ਭੱਜ ਸਕਣ। ਤਿੰਨ ਦਿਨ ਪਹਿਲਾਂ ਸ਼੍ਰੀ ਸਿਸੋਦੀਆ ਸਹਿਤ ਸਾਰਿਆਂ ਵਿਰੁਧ ਅਬਾਕਾਰੀ ਨੀਤੀ ਨੂੰ ਲੈ ਕੇ ਐਫ਼.ਆਈ.ਆਰ ਕੱਟੀ ਗਈ ਸੀ। ਇਸਤੋਂ ਬਾਅਦ ਬੀਤੇ ਕੱਲ ਉਪ ਮੁੱਖ ਮੰਤਰੀ ਦੀ ਰਿਹਾਇਸ਼ ਸਹਿਤ 31 ਥਾਵਾਂ ’ਤੇ ਸੀਬੀਆਈ ਵਲੋਂ ਛਾਪੇਮਾਰੀ ਕੀਤੀ ਗਈ ਸੀ। ਹਾਲਾਂਕਿ ਇਸ ਛਾਪੇਮਾਰੀ ਤੋਂ ਬਾਅਦ ਸ਼੍ਰੀ ਸਿਸੋਦੀਆ ਦੁਆਰਾ ਕੀਤੀ ਗਈ ਇੱਕ ਪ੍ਰੈਸ ਕਾਨਫਰੰਸ ਵਿਚ ਖ਼ੁਦ ਨੂੰ ਕੇਂਦਰ ਦੇ ਇਸ਼ਾਰੇ ’ਤੇ ਸੀਬੀਆਈ ਵਲੋਂ ਗਿ੍ਰਫਤਾਰ ਕਰਨ ਦੀ ਆਸੰਕਾ ਜਤਾਈ ਸੀ ਪ੍ਰੰਤੂ ਅੱਜ ਸੀਬੀਆਈ ਵਲੋਂ ਸਰਕੂਲਰ ਜਾਰੀ ਕਰਨ ਤੋਂ ਬਾਅਦ ਇਸਦੀ ਸੰਭਾਵਨਾ ਹੋਰ ਵੀ ਵਧ ਗਈ ਹੈ। ਉੰਜ ਇਹ ਵੀ ਪਤਾ ਲੱਗਿਆ ਹੈ ਕਿ ਸੀਬੀਆਈ ਵਲੋਂ ਜਾਰੀ ਸਰਕੂਲਰ ਵਿਚ ਮੁੰਬਈ ਸਥਿਤ ਐਂਟਰਟੇਨਮੈਂਟ ਈਵੈਂਟ ਮੈਨੇਜਮੈਂਟ ਕੰਪਨੀ ਦੇ ਸੀਈਓ ਵਿਜੇ ਨਾਇਰ ਦਾ ਨਾਂ ਸਾਮਲ ਨਹੀਂ ਹੈ। ਉਧਰ ਮਨੀਸ ਸਿਸੋਦੀਆ ਨੇ ਅੱਜ ਜਾਰੀ ਇੱਕ ਟਵੀਟ ਵਿਚ ਲਿਖਿਆ ਹੈ ਕਿ ਤੁਹਾਡੇ ਸਾਰੇ ਛਾਪੇ ਫੈਲ ਗਏ ਹਨ, ਕੁਝ ਨਹੀਂ ਮਿਲਿਆ, ਇਕ ਪੈਸਾ ਦੀ ਹੇਰਾ ਫੇਰੀ ਨਹੀਂ ਮਿਲੀ, ਹੁਣ ਤੁਸੀਂ ਲੁੱਕ ਆਊਟ ਨੋਟਿਸ ਜਾਰੀ ਕੀਤਾ ਹੈ ਕਿ ਮਨੀਸ ਸਿਸੋਦੀਆ ਮੌਜੂਦ ਨਹੀਂ ਹਨ। ਇਹ ਕੀ ਮਜਾਕ ਹੈ? ਮੈਂ ਦਿੱਲੀ ਵਿੱਚ ਖੁੱਲ੍ਹ ਕੇ ਘੁੰਮ ਰਿਹਾ ਹਾਂ, ਦੱਸੋ ਕਿੱਥੇ ਆਉਣਾ ਹੈ?
ਸ੍ਰੀ ਗੁਰੂ ਹਰਿਕਿ੍ਰਸਨ ਪਬਲਿਕ ਸਕੂਲ ਵਿੱਚ ਕਲਾਸਰੂਮ ਪ੍ਰਬੰਧਨ ਉੱਤੇ ਕਾਰਜਸਾਲਾ ਦਾ ਅਯੋਜਨ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 20 ਅਗਸਤ : ਸ੍ਰੀ ਗੁਰੂ ਹਰਿਕਿ੍ਰਸਨ ਪਬਲਿਕ ਸਕੂਲ ਦੇ ਵਿਹੜੇ ਵਿੱਚ ਅੱਜ “ਕਲਾਸਰੂਮ ਪ੍ਰਬੰਧਨ‘ ਉੱਤੇ ਕਾਰਜਸਾਲਾ ਦਾ ਅਯੋਜਨ ਕੀਤਾ ਗਿਆ। ਇਸ ਕਾਰਜਸਾਲਾ ਵਿੱਚ ਸਕੂਲ ਨੇ ਬੜੇ ਉਤਸਾਹ-ਪੂਰਵਕ ਹਿੱਸਾ ਲਿਆ। ਇਸ ਮੌਕੇ ‘ਤੇ ਮੁੱਖ ਮਹਿਮਾਨ ਸ੍ਰੀਮਤੀ ਸੁਰਭੀ ਅਰੋੜਾ ਨੇ ਅਪਣੇ ਵਿਚਾਰ ਪੇਸ ਕੀਤੇ। ਉਹਨਾਂ ਨੇ ਕਈ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਜਿਨ੍ਹਾਂ ਨੇ ਅਧਿਆਪਕਾਂ ਵਿੱਚ ਚੁਸਤੀ ਤੇ ਤਾਜਗੀ ਪੈਦਾ ਕੀਤੀ। ਉਹਨਾਂ ਨੇ ਅਧਿਆਪਕਾਂ ਦਾ ‘ਮਾਰਗਦਰਸਨ ਕਰਦੇ ਹੋਏ ਦੱਸਿਆ ਕਿ ਇਹਨਾਂ ਜੀਵਨ ਅਧਾਰਤ ਹੁਨਰਾਂ ਵਿੱਚ ਕਿਵੇਂ ਸਾਮਲ ਹੋਣਾ ਹੈ ਅਤੇ ਕਲਾਸਰੂਮ ਵਿੱਚ ਆਉਣ ਵਾਲੀਆਂ ਸਮੱਸਿਆਵਾਂ ਅਤੇ ਸਥਿਤੀਆਂ ਨਾਲ ਕਿਵੇਂ ਨਜਿੱਠਣਾ ਹੈ। ਉਹਨਾਂ ਨੇ ਇਹ ਵੀ ਦੱਸਿਆ ਕਿ ਇੱਕ ਜਮਾਤ ਵਿੱਚ ਵਿੱਦਿਅਕ ਉਦੇਸਾਂ ਨੂੰ ਹਾਸਲ ਕਰਨ ਲਈ ਸਾਰੀਆਂ ਸੁਵਿਧਾਵਾਂ ਉਪਲਬਧ ਹੋਈਆਂ ਚਾਹੀਦੀਆਂ ਹਨ ਅਤੇ ਕਲਾਸਰੂਮ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਹੀ ਕਲਾਸਰੂਮ ਬੰਧਨ ਹੈ। ਇਸ ਦਾ ਪਹਿਲਾ ਉਦੇਸ ਜਗਤ ਵਿੱਚ ਵਿੱਦਿਅਕ ਵਾਤਾਵਰਨ ਦਾ ਨਿਰਮਾਣ ਕਰਨਾ ਹੈ।






