Saturday, May 16, 2026
Home Blog Page 2412

ਸਰਕਾਰੀ ਆਈ.ਟੀ.ਆਈ. ਬਠਿੰਡਾ ਵਿਖੇ ਦਾਖ਼ਲਾ ਲੈਣ ਲਈ ਚੌਥੀ ਕੌਂਸਲਿੰਗ 22 ਅਗਸਤ ਤੋਂ

0

ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 20 ਅਗਸਤ: ਸਰਕਾਰੀ ਆਈ.ਟੀ.ਆਈ. ਬਠਿੰਡਾ ਵਿਖੇ ਪਹਿਲੀਆਂ ਤਿੰਨ ਆਨਲਾਈਨ ਕੌਂਸਲਿੰਗ ਦਾ ਦਾਖ਼ਲਾ ਸਮਾਪਤ ਹੋ ਚੁੱਕਾ ਹੈ, ਅਤੇ ਚੌਥੀ ਆਫਲਾਈਨ ਕੌਂਸਲਿੰਗ ਦਾ ਦਾਖ਼ਲਾ 22 ਅਗਸਤ 2022 ਤੋਂ ਸ਼ੁਰੂ ਹੋ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਪਿ੍ਰੰਸੀਪਲ ਸ੍ਰੀਮਤੀ ਗੁਰਪ੍ਰੀਤ ਕੌਰ ਗਿੱਲ ਨੇ ਦੱਸਿਆ ਕਿ ਸੰਸਥਾ ਵਿਖੇ 22 ਅਗਸਤ ਨੂੰ 80 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਸਿੱਖਿਆਰਥੀਆਂ ਦਾ ਦਾਖ਼ਲਾ ਹੋਵੇਗਾ। 23 ਅਗਸਤ ਨੂੰ 70 ਫ਼ੀਸਦੀ ਤੋਂ ਉੱਪਰ ਵਾਲੇ, 24 ਅਗਸਤ ਨੂੰ 60 ਫ਼ੀਸਦੀ ਤੋਂ ਉੱਪਰ ਵਾਲੇ, 25 ਅਗਸਤ ਨੂੰ 50 ਫ਼ੀਸਦੀ ਤੋਂ ਉੱਪਰ ਵਾਲੇ ਅਤੇ 26 ਅਗਸਤ ਤੋਂ 31 ਅਗਸਤ ਤੱਕ ਬਾਕੀ ਰਹਿੰਦੇ ਸਾਰੇ ਸਿਖਿਆਰਥੀਆਂ ਦੀ ਦਾਖ਼ਲਾ ਪ੍ਰਕਿਰਿਆ ਹੋਵੇਗੀ। ਉਨ੍ਹਾਂ ਦੱਸਿਆ ਕਿ ਦਾਖ਼ਲੇ ਦੀ ਰਜਿਸਟਰੇਸ਼ਨ ਵੀ ਨਾਲ- ਨਾਲ 31 ਅਗਸਤ ਤੱਕ ਜਾਰੀ ਰਹੇਗੀ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਈ.ਟੀ.ਆਈ. ਵਿਖੇ ਕਾਰਪੇਂਟਰ, ਕੋਪਾ, ਕੰਜਿਯੂਮਰ ਇਲੈਕਟਰੋਨਿਕਸ, ਵੈਲਡਰ , ਟਰਨਰ,ਮਕੈਨਿਕ ਟਰੈਕਟਰ, ਆਰ.ਏ. ਸੀ, ਆਈ. ਟੀ., ਮਕੈਨਿਕ ਮੋਟਰ ਵਹਿਕਲ ਅਤੇ ਵਾਇਰਮੈਨ ਟਰੇਡਾਂ ਵਿੱਚ ਦਾਖਲਾ ਕੀਤਾ ਜਾ ਰਿਹਾ ਹੈ। ਇਹ ਸਭ ਟਰੇਡਾਂ ਐਨ.ਸੀ.ਵੀ.ਟੀ. ਨਵੀਂ ਦਿੱਲੀ, ਭਾਰਤ ਸਰਕਾਰ ਤੋਂ ਮਾਨਤਾ ਪ੍ਰਾਪਤ ਹਨ।

ਮਾਲਵਾ ਕਾਲਜ ਦੇ ਵਿਦਿਆਰਥੀਆਂ ਦਾ ਬੀ.ਸੀ.ਏ. ਭਾਗ ਦੂਜਾ ਦਾ ਨਤੀਜਾ ਰਿਹਾ ਸ਼ਾਨਦਾਰ

0

ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 20 ਅਗਸਤ : ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਬੀ.ਸੀ.ਏ. ਭਾਗ ਦੂਜਾ ਦੇ ਐਲਾਨੇ ਨਤੀਜ਼ੇ ਵਿਚ ਸਥਾਨਕ ਮਾਲਵਾ ਕਾਲਜ ਦਾ ਨਤੀਜਾ 100% ਰਿਹਾ ਹੈ। ਕਾਲਜ਼ ਦੇ ਬੁਲਾਰੇ ਵਲੋਂ ਦਿੱਤੀ ਜਾਣਕਾਰੀ ਮੁਤਾਬਕ ਨਤੀਜੇ ਮੁਤਾਬਿਕ ਕਾਲਜ ਦੀ ਵਿਦਿਆਰਥਣ ਅੰਨੂਰੀਤ ਕੋਰ ਨੇ 90.29% ਨੰਬਰ ਪ੍ਰਾਪਤ ਕਰਕੇ ਕਾਲਜ ਵਿਚੋ ਪਹਿਲਾ ਸਥਾਨ ਹਾਸਲ ਕੀਤਾ, ਜਾਨਵੀ ਨੇ 86.71% ਨੰਬਰ ਲੈ ਕੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ ਅਤੇ ਤਰਨਦੀਪ ਸਿੰਘ ਨੇ 82.69% ਨੰਬਰ ਲੈ ਕੇ ਤੀਜਾ ਸਥਾਨ ਹਾਸਲ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ’ਤੇ ਕੰਪਿਊਟਰ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਸਰਬਜੀਤ ਕੌਰ ਢਿੱਲੋ ਨੇ ਇਨ੍ਹਾਂ ਵਿਦਿਆਰਥੀਆਂ ਦੇ ਚੰਗੇ ਰਿਜਲਟ ਦਾ ਸਿਹਰਾ ਵਿਦਿਆਰਥੀਆਂ ਦੀ ਮਿਹਨਤ ਅਤੇ ਸਟਾਫ ਦੀ ਯੋਗ ਅਗਵਾਈ ਨੂੰ ਦਿਤਾ ਅਤੇੇ ਕਾਲਜ ਮੈਨੇਜ਼ਮੈਂਟ ਕਮੇਟੀ ਦਾ ਵਿਦਿਆਰਥੀਆਂ ਨੂੰ ਹਰ ਪ੍ਰਕਾਰ ਦੀ ਸਹੂਲਤ ਦੇਣ ਤੇ ਧੰਨਵਾਦ ਕੀਤਾ । ਮੈਨੇਜ਼ਮੈਂਟ ਕਮੇਟੀ ਨੇ ਪੜ੍ਹਾਈ ਵਿਚ ਮੱਲਾਂ ਮਾਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਕਾਲਜ ਦੇ ਸਲਾਨਾ ਇਨਾਮ ਵੰਡ ਸਮਾਰੋਹ ’ਤੇ ਸਨਮਾਨਿਤ ਕਰਨ ਦਾ ਐਲਾਨ ਕੀਤਾ।

ਵਿਦਿਆਰਥੀਆਂ ਨੂੰ ਵਿਸਵ ਬੁੱਧੀਜੀਵੀ ਨਾਗਰਿਕ ਬਣਾਉਣ ਲਈ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਅਧਿਆਪਕਾਂ ਨੂੰ ਪ੍ਰੇਰਿਤ ਕੀਤਾ

0

ਸਮਾਜਿਕ ਸਮੱਸਿਆਵਾਂ ਦੇ ਸਾਰਥਕ ਹੱਲ ਲੱਭਣ ਲਈ ਬਹੁ-ਅਨੁਸਾਸਨੀ ਖੋਜ ‘ਤੇ ਧਿਆਨ ਦੇਣਾ ਜਰੂਰੀ – ਪ੍ਰੋ. ਟੀ.ਵੀ. ਕਟੀਮਾਨੀ
ਅਧਿਆਪਕ ਭਾਰਤੀ ਗਿਆਨ ਪ੍ਰਣਾਲੀ ਦੀਆਂ ਕਦਰਾਂ-ਕੀਮਤਾਂ ਅਤੇ ਨੈਤਿਕਤਾ ਅਨੁਸਾਰ ਵਿਦਿਆਰਥੀਆਂ ਨੂੰ ਸਾਦਾ ਜੀਵਨ ਸੈਲੀ ਅਪਣਾਉਣ ਲਈ ਪ੍ਰੇਰਿਤ ਕਰਨ – ਪ੍ਰੋ. ਸੁਸਮਾ ਯਾਦਵ
ਪੰਜਾਬੁੀ ਖਬਰਸਾਰ ਬਿਉਰੋ
ਬਠਿੰਡਾ, 20 ਅਗਸਤ: ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ (ਸੀਯੂਪੀਬੀ) ਵਿਖੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾੜੀ ਦੀ ਅਗਵਾਈ ਹੇਠ ਆਯੋਜਿਤ ਇੱਕ ਵਿਸੇਸ ਲੈਕਚਰ ਲੜੀ ਪ੍ਰੋਗਰਾਮ ਵਿੱਚ ਭਾਰਤ ਦੇ ਉੱਘੇ ਸਿੱਖਿਆ ਸਾਸਤਰੀਆਂ ਨੇ ਯੂਨੀਵਰਸਿਟੀ ਦੇ ਅਧਿਆਪਕਾਂ ਤੋਂ ਸੰਪੂਰਨ ਅਤੇ ਬਹੁ-ਅਨੁਸਾਸਨੀ ਅਧਿਆਪਨ ਦੁਆਰਾ ਦੇਸ ਦੇ ਨੌਜਵਾਨਾਂ ਨੂੰ ਵਿਸਵ ਬੁੱਧੀਜੀਵੀ ਨਾਗਰਿਕ ਬਣਾਉਣ ਲਈ ਉਤਸ਼ਾਹਿਤ ਕੀਤਾ। ਇਸ ਪ੍ਰੋਗਰਾਮ ਵਿੱਚ ਆਂਧਰਾ ਪ੍ਰਦੇਸ ਕੇਂਦਰੀ ਕਬਾਇਲੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਅਤੇ ਰਾਸਟਰੀ ਸਿੱਖਿਆ ਨੀਤੀ (ਐਨਈਪੀ)-2020 ਡਰਾਫਟ ਕਮੇਟੀ ਦੇ ਮੈਂਬਰ ਪ੍ਰੋ. ਟੀ.ਵੀ. ਕਟੀਮਾਨੀ, ਅਤੇ ਯੂਜੀਸੀ ਦੀ ਮੈਂਬਰ ਅਤੇ ਭਗਤ ਫੂਲ ਸਿੰਘ ਮਹਿਲਾ ਯੂਨੀਵਰਸਿਟੀ, ਸੋਨੀਪਤ ਦੀ ਸਾਬਕਾ ਵਾਈਸ-ਚਾਂਸਲਰ ਪ੍ਰੋ. ਸੁਸਮਾ ਯਾਦਵ ਨੇ ਮੁੱਖ ਬੁਲਾਰੇ ਵਜੋਂ ਸਿਰਕਤ ਕੀਤੀ।ਯੂਨੀਵਰਸਿਟੀ ਅਧਿਆਪਕਾਂ ਨਾਲ ਗੱਲਬਾਤ ਕਰਦਿਆਂ ਪ੍ਰੋ. ਟੀ.ਵੀ. ਕਟੀਮਾਨੀ ਨੇ ਇਸ ਗੱਲ ‘ਤੇ ਜੋਰ ਦਿੱਤਾ ਕਿ ਐਨਈਪੀ-2020 ਨੂੰ ਲਾਗੂ ਕਰਨ ਦੀ ਜਿੰਮੇਵਾਰੀ ਵਿਦਿਆਰਥੀਆਂ ਵਿੱਚ ਵਿਗਿਆਨਕ ਸੋਚ ਅਤੇ ਪੇਸੇਵਰ ਹੁਨਰ ਵਿਕਸਤ ਕਰਨ ਲਈ ਅਧਿਆਪਕਾਂ ਵੱਲੋਂ ਕੀਤੇ ਜਾ ਰਹੇ ਸਮਰਪਿਤ ਯਤਨਾਂ ਵਿੱਚ ਹੈ। ਉਨ੍ਹਾਂ ਨੇ ਅਧਿਆਪਕਾਂ ਨੂੰ ਸਮਾਜਿਕ ਸਮੱਸਿਆਵਾਂ ਦੇ ਸਾਰਥਕ ਹੱਲ ਲੱਭਣ ਲਈ ਵੱਖ-ਵੱਖ ਵਿਸ?ਿਆਂ ਤੋਂ ਗਿਆਨ ਪ੍ਰਾਪਤ ਕਰਨ, ਉਨ੍ਹਾਂ ਦੀਆਂ ਵਿਸੇਸਤਾਵਾਂ ਨੂੰ ਜਾਣਨ ਅਤੇ ਅੰਤਰ-ਅਨੁਸਾਸਨੀ ਖੋਜ ਕਰਨ ‘ਤੇ ਧਿਆਨ ਦੇਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਭਾਰਤੀ ਗਿਆਨ ਪ੍ਰਣਾਲੀ ਨੇ ਸਾਨੂੰ ਨਿਰੰਤਰ ਸਿਖਿਆਰਥੀਆਂ ਵਜੋਂ ਕੰਮ ਕਰਨ ਲਈ ਪ੍ਰੇਰਿਤ ਕੀਤਾ ਹੈ। 21ਵੀਂ ਸਦੀ ਦੇ ਇਸ ਯੁੱਗ ਵਿੱਚ ਜਿੱਥੇ ਨਵੀਆਂ ਤਕਨੀਕਾਂ ਦਾ ਉਭਾਰ ਜੀਵਨ ਦੇ ਮੌਜੂਦਾ ਸੰਕਲਪਾਂ ਨੂੰ ਮੁੜ ਪਰਿਭਾਸਿਤ ਕਰ ਰਿਹਾ ਹੈ, ਉੱਥੇ ਸਾਨੂੰ ਸਿੱਖਣ ਦੀ ਪ੍ਰਕਿਰਿਆ ਵਿੱਚ ਸਿੱਖਣ, ਭੁੱਲਣ ਅਤੇ ਦੁਬਾਰਾ ਸਿੱਖਣ ਦੀ ਨੀਤੀ ਨੂੰ ਅਪਨਾਉਣ ਦੀ ਲੋੜ ਹੈ।
ਪ੍ਰੋ. ਸੁਸਮਾ ਯਾਦਵ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਿੱਖਿਆ ਦਾ ਮੂਲ ਉਦੇਸ ਸਿੱਖਿਆਰਥੀ ਵਿੱਚ ਸਿੱਖਣ ਦੀ ਕਾਬਲੀਅਤ ਦਾ ਵਿਕਾਸ ਕਰਨਾ ਅਤੇ ਟਿਕਾਊ ਵਿਕਾਸ ਟੀਚਿਆਂ ‘ਤੇ ਆਧਾਰਿਤ ਜੀਵਨ ਸੈਲੀ ਅਪਣਾ ਕੇ ਇੱਕ ਜਿੰਮੇਵਾਰ ਨਾਗਰਿਕ ਵਜੋਂ ਕੰਮ ਕਰਨ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਰਤੀ ਗਿਆਨ ਪ੍ਰਣਾਲੀ ਸਾਨੂੰ ਅਧਿਆਤਮਿਕਤਾ, ਸਾਦਗੀ, ਸੱਚ ਦੀ ਪ੍ਰਾਪਤੀ, ਕਿਰਤ ਦੀ ਸਾਨ, ਵਿਸਵ-ਵਿਆਪੀ ਸਹਿਣਸੀਲਤਾ ਅਤੇ ਸਵੀਕਾਰਤਾ ਦੇ ਸਿਧਾਂਤਾਂ ‘ਤੇ ਜੀਵਨ ਜਿਊਣਾ ਸਿਖਾਉਂਦੀ ਹੈ। ਉਨ੍ਹਾਂ ਨੇ ਕਿਹਾ ਕਿ ਅਧਿਆਪਕਾਂ ਦਾ ਫਰਜ ਬਣਦਾ ਹੈ ਕਿ ਉਹ ਵਿਦਿਆਰਥੀਆਂ ਨੂੰ ਸਾਡੀਆਂ ਪੁਰਾਤਨ ਕਦਰਾਂ-ਕੀਮਤਾਂ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਗ੍ਰਹਿਣ ਕਰਦੇ ਹੋਏ ਖੁਸਹਾਲ ਅਤੇ ਸਾਂਤਮਈ ਜੀਵਨ ਜਿਊਣ ਲਈ ਪ੍ਰੇਰਿਤ ਕਰਨ। ਉਨ੍ਹਾਂ ਨੇ ਜੋਰ ਦੇ ਕੇ ਕਿਹਾ ਕਿ ਭਾਰਤ ਦੀ ਸਿੱਖਿਆ ਪ੍ਰਣਾਲੀ ਵਿੱਚ ਐਨਈਪੀ-2020 ਦੁਆਰਾ ਸੰਕਲਪਿਤ ਸੰਪੂਰਨ ਅਤੇ ਬਹੁ-ਅਨੁਸਾਸਨੀ ਸਿੱਖਿਆ ਨੂੰ ਲਾਗੂ ਕਰਨ ਦੀ ਲੋੜ ਹੈ ਕਿਉਂਕਿ ਇਹ 21ਵੀਂ ਸਦੀ ਦੇ ਵਿਸੇਸ ਕਾਬਲੀਅਤਾਂ ਵਾਲੇ ਵਿਅਕਤੀਆਂ ਦਾ ਸਰਵਪੱਖੀ ਵਿਕਾਸ ਕਰੇਗਾ ਜੋ ਚੌਥੀ ਉਦਯੋਗਿਕ ਕ੍ਰਾਂਤੀ ਵਿੱਚ ਭਾਰਤ ਨੂੰ ਵਿਸਵ ਗੁਰੂ ਵਜੋਂ ਮੁੜ ਸਥਾਪਿਤ ਕਰਨ ਲਈ ਆਪਣੀ ਵਿਸੇਸ ਭੂਮਿਕਾ ਨਿਭਾਏਗਾ।
ਇਸ ਮੌਕੇ ਵਾਈਸ-ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਪ੍ਰੀਖਿਆ ਕੰਟਰੋਲਰ ਅਤੇ ਕਾਰਜਕਾਰੀ ਰਜਿਸਟਰਾਰ ਪ੍ਰੋ. ਬੀ.ਪੀ ਗਰਗ, ਡੀਨ-ਇਨ-ਚਾਰਜ ਅਕਾਦਮਿਕ ਪ੍ਰੋ. ਆਰ.ਕੇ. ਵਸੁਰਿਕਾ, ਡੀਨ ਵਿਦਿਆਰਥੀ ਭਲਾਈ ਪ੍ਰੋ. ਵਿਨੋਦ ਕੁਮਾਰ ਗਰਗ, ਡਾਇਰੈਕਟਰ ਰਿਸਰਚ ਪ੍ਰੋ. ਅੰਜਨਾ ਮੁਨਸੀ ਅਤੇ ਆਈਕਿਊਏਸੀ ਡਾਇਰੈਕਟਰ ਪ੍ਰੋ. ਮੋਨੀਸਾ ਧੀਮਾਨ ਦੇ ਨਾਲ ਆਏ ਹੋਏ ਮਹਿਮਾਨਾਂ ਨੂੰ ਸਨਮਾਨਿਤ ਕੀਤਾ।ਆਪਣੇ ਪ੍ਰਧਾਨਗੀ ਭਾਸਣ ਵਿੱਚ ਪ੍ਰੋ. ਤਿਵਾਰੀ ਨੇ ਆਏ ਹੋਏ ਬੁਲਾਰਿਆਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਅਧਿਆਪਕ ਅਤੇ ਖੋਜਾਰਥੀ ਹੁਨਰ ਅਤੇ ਨਵੀਨਤਾ ਆਧਾਰਿਤ ਅਧਿਆਪਨ ਅਤੇ ਖੋਜ; ਨੈਤਿਕ ਮੁੱਲ; ਅਤੇ ਸਮਾਜਕ ਗਤੀਵਿਧੀਆਂ ਰਾਹੀਂ ਨੌਜਵਾਨਾਂ ਨੂੰ ਮਨੁੱਖਤਾ ਦੀ ਸੇਵਾ ਕਰਨ ਵਾਲੇ ਜਿੰਮੇਵਾਰ ਨਾਗਰਿਕ ਬਣਾਉਣ ਲਈ ਵਚਨਬੱਧ ਹਨ। ਇਸ ਪ੍ਰੋਗਰਾਮ ਵਿੱਚ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀ, ਸਕੂਲਾਂ ਦੇ ਡੀਨ ਅਤੇ ਅਧਿਆਪਕਾਂ ਨੇ ਸਮੂਲੀਅਤ ਕੀਤੀ।

ਪਟਿਆਲਾ ਦੇ ਸੂਰਾਂ ਦੇ ਸੈਂਪਲਾਂ ਵਿੱਚ ਅਫਰੀਕਨ ਸਵਾਈਨ ਫੀਵਰ ਦੀ ਪੁਸਟੀ ਪਿੱਛੋਂ ਪੰਜਾਬ ਨੂੰ ‘ਕੰਟਰੋਲਡ ਖੇਤਰ‘ ਐਲਾਨਿਆ

0

ਆਈ.ਸੀ.ਏ.ਆਰ-ਕੌਮੀ ਉਚ ਰੱਖਿਆ ਪਸ਼ੂ ਰੋਗ ਸੰਸਥਾ ਭੋਪਾਲ ਵੱਲੋਂ ਬੀਮਾਰੀ ਸਬੰਧੀ ਕੀਤੀ ਗਈ ਪੁਸ਼ਟੀ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 19 ਅਗਸਤ: ਜਿਲ੍ਹਾ ਪਟਿਆਲਾ ਤੋਂ ਭੇਜੇ ਗਏ ਸੂਰਾਂ ਦੇ ਸੈਂਪਲਾਂ ਵਿੱਚ ਅਫਰੀਕਨ ਸਵਾਈਨ ਫੀਵਰ (ਏ.ਐਸ.ਐਫ.) ਦੀ ਪੁਸਟੀ ਤੋਂ ਬਾਅਦ “ਜਾਨਵਰਾਂ ਵਿੱਚ ਛੂਤ ਦੀਆਂ ਬੀਮਾਰੀਆਂ ਦੀ ਰੋਕਥਾਮ ਅਤੇ ਕੰਟਰੋਲ ਐਕਟ, 2009“ ਦੇ ਅਧਿਆਇ-3 ਦੀ ਧਾਰਾ-6 ਅਧੀਨ ਪੂਰੇ ਪੰਜਾਬ ਨੂੰ “ਕੰਟਰੋਲਡ ਖੇਤਰ“ ਐਲਾਨਿਆ ਗਿਆ ਹੈ ਤਾਂ ਜੋ ਸੂਚੀਬੱਧ ਬੀਮਾਰੀ ਅਫਰੀਕਨ ਸਵਾਈਨ ਫੀਵਰ ਦੀ ਰੋਕਥਾਮ, ਕੰਟਰੋਲ ਅਤੇ ਖਾਤਮਾ ਯਕੀਨੀ ਬਣਾਇਆ ਜਾ ਸਕੇ। ਅੱਜ ਇੱਥੇ ਜਾਰੀ ਬਿਆਨ ਵਿਚ ਪੰਜਾਬ ਦੇ ਪਸੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਥੇ ਦੱਸਿਆ ਕਿ ਆਈ.ਸੀ.ਏ.ਆਰ-ਕੌਮੀ ਉਚ ਰੱਖਿਆ ਪਸ਼ੂ ਰੋਗ ਸੰਸਥਾ ਭੋਪਾਲ ਵੱਲੋਂ ਇਸਦੀ ਪੁਸ਼ਟੀ ਕਰਨ ਤੋਂ ਬਾਅਦ ਇਤਿਹਾਦ ਵਜੋਂ ਇਸ ਸਬੰਧੀ ਪਸੂ ਪਾਲਣ ਵਿਭਾਗ ਵੱਲੋਂ ਨੋਟੀਫਿਕੇਸਨ ਜਾਰੀ ਕਰ ਦਿੱਤਾ ਗਿਆ ਹੈ, ਜੋ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ।ਉਨ੍ਹਾਂ ਦੱਸਿਆ ਕਿ ਇਸੇ ਐਕਟ ਦੇ ਅਧਿਆਏ-3 ਦੀ ਧਾਰਾ 20 ਅਧੀਨ ਜਿਲ੍ਹਾ ਪਟਿਆਲਾ ਦੇ “ਪਿੰਡ ਬਿਲਾਸਪੁਰ“ ਅਤੇ “ਸਨੌਰੀ ਅੱਡਾ ਪਟਿਆਲਾ“ ਦੇ ਖੇਤਰਾਂ ਨੂੰ ਇਸ ਬੀਮਾਰੀ ਦੇ “ਕੇਂਦਰ“ ਵਜੋਂ ਨੋਟੀਫਾਈ ਕੀਤਾ ਗਿਆ ਹੈ। ਮੰਤਰੀ ਨੇ ਨੋਟੀਫਿਕੇਸਨ ਦਾ ਹਵਾਲਾ ਦਿੰਦਿਆਂ ਕਿਹਾ ਕਿ ਕੋਈ ਵੀ ਜਿੰਦਾ/ਮਰਿਆ ਸੂਰ (ਜੰਗਲੀ ਸੂਰਾਂ ਸਮੇਤ), ਨਾਨ-ਪ੍ਰੋਸੈਸਡ ਸੂਰ ਦਾ ਮੀਟ, ਸੂਰ ਪਾਲਣ ਫਾਰਮ/ਬੈਕਯਾਰਡ ਸੂਰ ਪਾਲਣ ਤੋਂ ਕੋਈ ਵੀ ਫੀਡ ਜਾਂ ਸਮੱਗਰੀ/ਸਾਮਾਨ ਇਨਫੈਕਟਿਡ ਜੋਨ ਤੋਂ ਬਾਹਰ ਨਾ ਲਿਜਾਇਆ ਜਾਵੇਗਾ, ਨਾ ਹੀ ਜੋਨ ਵਿੱਚ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਸੂਚੀਬੱਧ ਬੀਮਾਰੀ ਨਾਲ ਸੰਕ੍ਰਮਿਤ ਕਿਸੇ ਵੀ ਸੂਰ ਜਾਂ ਸੂਰ ਉਤਪਾਦ ਨੂੰ ਮਾਰਕੀਟ ਵਿੱਚ ਨਹੀਂ ਲਿਆਵੇਗਾ ਅਤੇ ਨਾ ਹੀ ਲਿਆਉਣ ਦੀ ਕੋਸਿਸ ਕਰੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਸੂਰ ਜਾਂ ਇਸ ਨਾਲ ਸਬੰਧਤ ਸਾਮਾਨ ਦੀ ਅੰਤਰ-ਰਾਜੀ ਆਵਾਜਾਈ ‘ਤੇ ਸਖਤੀ ਨਾਲ ਪਾਬੰਦੀ ਲਗਾਈ ਗਈ ਹੈ।

ਫ਼ਰੀਦਕੋਟ ’ਚ ਪਤੀ ਵਲੋਂ ਪਤਨੀ ਦੇ ਕਤਲ ਤੋਂ ਬਾਅਦ ਆਤਮਹੱਤਿਆ

0

ਪੰਜਾਬੀ ਖ਼ਬਰਸਾਰ ਬਿਉਰੋ
ਫ਼ਰੀਦਕੋਟ, 19 ਅਗਸਤ: ਫ਼ਰੀਦਕੋਟ ਜ਼ਿਲ੍ਹੇ ਦੇ ਥਾਣਾ ਸਾਦਿਕ ਅਧੀਨ ਆਉਂਦੇ ਪਿੰਡ ਬੁੱਟਰ ਵਿਖੇ ਇੱਕ ਵਿਅਕਤੀ ਵਲੋਂ ਕਹੀ ਨਾਲ ਅਪਣੀ ਪਤਨੀ ਦਾ ਕਤਲ ਕਰਨ ਤੋਂ ਬਾਅਦ ਫ਼ਾਹਾ ਲੈ ਕੇ ਆਤਮਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿ੍ਰਤਕ ਜੋੜੇ ਦੇ ਸੱਤ ਧੀਆਂ ਦੱਸੀਆਂ ਜਾ ਰਹੀਆਂ ਹਨ। ਇਸ ਸਬੰਧ ਵਿਚ ਥਾਣਾ ਸਾਦਿਕ ਦੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕਤਲ ਕੀਤੀ ਮਿ੍ਰਤਕ ਔਰਤ ਦੀ ਪਹਿਚਾਣ ਪਰਮਜੀਤ ਕੌਰ ਵਜੋਂ ਹੋਈ ਹੈ ਜਦੋਂਕਿ ਉਸਦੇ ਕਾਤਲ ਪਤੀ ਦੀ ਪਹਿਚਾਣ ਬਲਵੰਤ ਸਿੰਘ ਵਾਸੀ ਬੁੱਟਰ ਵਜੋਂ ਹੋਈ ਹੈ।

ਲੁਧਿਆਣਾ ਤੋਂ ਅਗਵਾ ਬੱਚਾ ਪੁਲਿਸ ਵਲੋਂ ਬਠਿੰਡਾ ਤੋਂ ਬਰਾਮਦ

0

ਪੰਜਾਬੀ ਖ਼ਬਰਸਾਰ ਬਿਉਰੋ
ਲੁਧਿਆਣਾ, 19 ਅਗਸਤ: ਬੀਤੇ ਕੱਲ ਸਥਾਨਕ ਸ਼ਹਿਰ ਦੇ ਸਹੀਦ ਭਗਤ ਸਿੰਘ ਨਗਰ ਤੋਂ ਕਥਿਤ ਅਗਵਾ ਕੀਤੇ ਗਏ ਇੱਕ ਤਿੰਨ ਮਹੀਨੇ ਦੇ ਬੱਚੇ ਨੂੰ ਅੱਜ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ 24 ਘੰਟਿਆਂ ਅੰਦਰ ਹੀ ਬਠਿੰਡਾ ਤੋਂ ਬਰਾਮਦ ਕਰ ਲਿਆ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਮੁਢਲੀ ਜਾਂਚ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਅਗਵਾਕਾਰਾਂ ਨੇ ਬੱਚੇ ਨੂੰ ਬਠਿੰਡਾ ਦੇ ਉਕਤ ਵਿਅਕਤੀ ਨੂੰ 50 ਹਜਾਰ ਰੁਪਏ ‘ਚ ਵੇਚ ਦਿੱਤਾ ਸੀ। ਇਸ ਮਾਮਲੇ ਵਿਚ ਹੁਣ ਤੱਕ ਪੁਲਿਸ ਵਲੋਂ 5 ਅਗਵਾਕਾਰਾਂ ਨੂੰ ਗਿ੍ਰਫਤਾਰ ਕਰ ਲਿਆ ਗਿਆ ਹੈ। ਵੱਡੀ ਗੱਲ ਇਹ ਵੀ ਸਾਹਮਣੇ ਆਈ ਹੈ ਕਿ ਕਥਿਤ ਅਗਵਾਕਾਰਾਂ ਵਿਚ ਇੱਕ ਅਗਵਾ ਹੋਏ ਬੱਚੇ ਦੇ ਪ੍ਰਵਾਰ ਦਾ ਨਜਦੀਕੀ ਜਾਣਕਾਰ ਸੀ। ਇਸ ਮਾਮਲੇ ਵਿਚ ਥਾਣਾ ਦੁੱਗਰੀ ਦੀ ਪੁਲਿਸ ਵਲੋਂ ਕੇਸ ਦਰਜ਼ ਕਰਕੇ ਅਗਲੀ ਜਾਂਚ ਕੀਤੀ ਜਾ ਰਹੀ ਹੈ।

ਸੀਬੀਆਈ ਦੇ ਛਾਪਿਆਂ ਤੋਂ ਬਾਅਦ ਦਿੱਲੀ ਦੇ ਉਪ ਮੁੱਖ ਮੰਤਰੀ ਸਹਿਤ 15 ਵਿਰੁਧ ਕੇਸ ਦਰਜ਼

ਪੰਜਾਬੀ ਖ਼ਬਰਸਾਰ ਬਿਉਰੋ
ਨਵੀਂ ਦਿੱਲੀ, 19 ਅਗਸਤ: ਪਿਛਲੇ ਕੁੱਝ ਦਿਨਾਂ ਤੋਂ ਦਿੱਲੀ ਦੇ ਅਬਾਕਾਰੀ ਵਿਭਾਗ ’ਚ ਕਥਿਤ ਘਪਲੇ ਦੇ ਮਾਮਲੇ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਦੌਰਾਨ ਅੱਜ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਦਿੱਲੀ ਅਤੇ ਦੇਸ ਦੇ ਕਈ ਹੋਰਨਾਂ ਥਾਵਾਂ ’ਤੇ ਛਾਪੇਮਾਰੀ ਤੋਂ ਬਾਅਦ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਣੇ 15 ਵਿਅਕਤੀਆਂ ਵਿਰੁਧ ਕੇਸ ਦਰਜ਼ ਕੀਤਾ ਹੈ। ਸੀਬੀਆਈ ਵਲੋਂ ਮਨੀਸ ਸਿਸੋਦੀਆ ਅਤੇ ਆਈਏਐੱਸ ਅਧਿਕਾਰੀ ਆਰਵ ਗੋਪੀ ਕਿ੍ਰਸਨਾ ਦੇ ਘਰ ਸਹਿਤ ਕਰੀਬ ਦੋ ਦਰਜ਼ਨ ਥਾਵਾਂ ’ਤੇ ਇੱਕੋਂ ਸਮੇਂ ਛਾਪੇਮਾਰੀ ਕੀਤੀ ਸੀ। ਹਾਲਾਂਕਿ ਇੰਨ੍ਹਾਂ ਛਾਪਿਆਂ ਦੌਰਾਨ ਸੀਬੀਆਈ ਵਲੋਂ ਕੁੱਝ ਦਸਤਾਵੇਜ਼ ਜਬਤ ਕਰਨ ਦੀਆਂ ਕੰਨਸੋਆਂ ਹਨ ਪ੍ਰੰਤੂ ਇਸ ਮਾਮਲੇ ਵਿਚ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ। ਉਧਰ ਇੰਨ੍ਹਾਂ ਛਾਪਿਆਂ ਤੋਂ ਬਾਅਦ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ ਸਿਸੋਦੀਆ ਨੇ ਕਿਹਾ ਕਿ ਕੇਂਦਰ ਦੇ ਇਸ਼ਾਰੇ ’ਤੇ ਸੀਬੀਆਈ ਵਲੋਂ ਉਨ੍ਹਾਂ ਦੀ ਰਿਹਾਇਸ ਸਹਿਤ ਹੋਰਨਾਂ ਥਾਵਾਂ ‘ਤੇ ਮਾਰੇ ਛਾਪੇ ਉਨ੍ਹਾਂ ਦਾ ਮਨੋਬਲ ਨਹੀਂ ਤੋੜ ਸਕਦੇ ਹਨ। ਉਨ੍ਹਾਂ ਕਿਹਾ ਕਿ ਉਹ ਦਿੱਲੀ ਵਿਚ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕ ਲਈ ਕੰਮ ਕਰਦੇ ਰਹਿਣਗੇ। ਉਨ੍ਹਾਂ ਇੱਕ ਟਵੀਟ ਕਰਕੇ ਕਿਹਾ ਕਿ ‘ਸੀਬੀਆਈ ਪਹੁੰਚ ਗਈ ਹੈ। ਅਸੀਂ ਇਮਾਨਦਾਰ ਹਾਂ ਅਤੇ ਲੱਖਾਂ ਬੱਚਿਆਂ ਦਾ ਭਵਿੱਖ ਤਿਆਰ ਕਰ ਰਹੇ ਹਾਂ। ਇਹ ਬਹੁਤ ਮੰਦਭਾਗੀ ਗੱਲ ਹੈ ਕਿ ਸਾਡੇ ਦੇਸ ਵਿੱਚ ਚੰਗਾ ਕੰਮ ਕਰਨ ਵਾਲਿਆਂ ਨੂੰ ਇਸ ਤਰ੍ਹਾਂ ਪ੍ਰੇਸਾਨ ਕੀਤਾ ਜਾਂਦਾ ਹੈ। ’ ਉਨ੍ਹਾਂ ਸੀਬੀਆਈ ਦੀ ਜਾਂਚ ’ਚ ਪੂਰਨ ਸਹਿਯੋਗ ਦਾ ਵੀ ਭਰੋਸਾ ਦਿੱਤਾ ਹੈ। ਇੱਥੇ ਦਸਣਾ ਬਣਦਾ ਹੈ ਕਿ ਪਿਛਲੇ ਕੁੱਝ ਸਮੇਂ ਤੋਂ ਦਿੱਲੀ ਸਰਕਾਰ ਦੁਆਰਾ ਪਿਛਲੇ ਸਾਲ ਨਵੰਬਰ ਵਿੱਚ ਲਿਆਂਦੀ ਆਬਕਾਰੀ ਨੀਤੀ ਨੂੰ ਬਣਾਉਣ ਅਤੇ ਲਾਗੂ ਕਰਨ ਵਿੱਚ ਕਥਿਤ ਬੇਨਿਯਮੀਆਂ ਦੇ ਦੋਸ ਲਗਾਏ ਜਾ ਰਹੇ ਸਨ। ਉਧਰ ਪੰਜਾਬ ਦੀ ਆਪ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਸਹਿਤ ਕਈ ਮੰਤਰੀਆਂ ਤੇ ਆਗੂਆਂ ਨੇ ਸੀਬੀਆਈ ਦੀ ਇਸ ਛਾਪੇਮਾਰੀ ਨੂੰ ਰਾਜਨੀਤੀ ਤੋਂ ਪੇ੍ਰਰਤ ਦਸਿਆ ਹੈ।

ਕੇਂਦਰੀ ਗ੍ਰਹਿ ਰਾਜ ਮੰਤਰੀ ਵਿਰੁਧ ਕਾਰਵਾਈ ਦੀ ਮੰਗ ਨੂੰ ਲੈ ਕੇ ਕਿਸਾਨਾਂ ਦਾ ਧਰਨਾ ਜਾਰੀ

ਪੰਜਾਬੀ ਖ਼ਬਰਸਾਰ ਬਿਉਰੋ
ਲਖੀਮਪੁਰ ਖ਼ੀਰੀ, 19 ਅਗਸਤ: ਪਿਛਲੇ ਸਾਲ ਤੱਕ ਦਿੱਲੀ ’ਚ ਤਿੰਨ ਖੇਤੀ ਬਿੱਲਾਂ ਦੇ ਵਿਰੋਧ ਵਿਚ ਚੱਲੇ ਕਿਸਾਨ ਧਰਨੇ ਦੀ ਹੀ ਕੜੀ ਤਹਿਤ ਲਖੀਮਪੁਰ ਖ਼ੀਰੀ ਵਿਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸਰਾ ਦੇ ਪੁੱਤਰ ਟੈਣੀ ਮਿਸ਼ਰਾ ਵਲੋਂ ਅਪਣੀ ਜੀਪ ਥੱਲੇ ਕਿਸਾਨਾਂ ਤੇ ਪੱਤਰਕਾਰ ਨੂੰ ਕੁਚਲਣ ਦੇ ਮਾਮਲੇ ਵਿਚ ਕੇਂਦਰੀ ਮੰਤਰੀ ਦੀ ਬਰਖਾਸਤਗੀ ਸਹਿਤ ਹੋਰਨਾਂ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਵਲੋਂ 75 ਘੰਟਿਆਂ ਦੇ ਧਰਨੇ ਦੇ ਦਿੱਤੇ ਸੱਦੇ ਤਹਿਤ ਅੱਜ ਇੱਥੇ ਕਿਸਾਨਾਂ ਵਲੋਂ ਦੂਜੇ ਦਿਨ ਵੀ ਧਰਨਾ ਜਾਰੀ ਰਿਹਾ। ਜਿਸ ਵਿਚ ਪੰਜਾਬ, ਹਰਿਆਣਾ, ਉਤਰ ਪ੍ਰਦੇਸ਼ ਸਹਿਤ ਹੋਰਨਾਂ ਸੂਬਿਆਂ ਤੋਂ ਵੱਡੀ ਗਿਣਤੀ ਵਿਚ ਕਿਸਾਨ ਪੁੱਜੇ। ਇਸ ਦੌਰਾਨ ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਆਗੂ ਰਾਕੇਸ ਟਿਕੈਤ ਨੇ ਕੇਂਦਰ ਦੀ ਮੋਦੀ ਸਰਕਾਰ ਦੀ ਨੀਅਤ ਉਪਰ ਸਵਾਲ ਉਠਾਉਂਦਿਆਂ ਕਿਸਾਨਾਂ ਨੂੰ ਹੋਰ ਵੱਡੇ ਸੰਘਰਸ਼ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ। ਇਸ ਧਰਨੇ ਨੂੰ ਪੰਜਾਬ ਤੇ ਹੋਰਨਾਂ ਥਾਵਾਂ ਦੇ ਕਿਸਾਨ ਆਗੂਆਂ ਨੇ ਵੀ ਸੰਬੋਧਨ ਕੀਤਾ।

ਲੰਪੀ ਸਕਿੱਨ ਬੀਮਾਰੀ: ਮੁੱਖ ਮੰਤਰੀ ਖੱਟਰ ਨੇ ਖੁਦ ਸੰਭਾਲੀ ਕਮਾਂਡ

0

ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 19 ਅਗਸਤ : ਸੂਬੇ ’ਚ ਪਸ਼ੂਆਂ ਨੂੰ ਬੀਮਾਰ ਕਰ ਰਹੀ ਲੰਪੀ ਸਕਿੱਨ ਨਾਂ ਦੀ ਬੀਮਾਰੀ ’ਤੇ ਕਾਬੂ ਪਾਉਣ ਲਈ ਹੁਣ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਖੁਦ ਕਮਾਨ ਸੰਭਾਂਲੀ ਹੈ। ਮੁੱਖ ਮੰਤਰੀ ਨੇ ਮੁੱਖ ਸਕੱਤਰ ਅਤੇ ਪਸ਼ੂ ਪਾਲਣ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ ਮੀਟਿੰਗ ਲੈ ਕੇ ਮਿਸ਼ਨ ਮੋਡ ਵਿਚ ਕੰਮ ਕਰਨ ਦੇ ਆਦੇਸ਼ ਦਿੱਤੇੇ। ਮੁੱਖ ਮੰਤਰੀ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਦੀ ਤਰ੍ਹਾਂ ਇਸ ਬਿਮਾਰੀ ਦੀ ਰੋਕਥਾਮ ਲਈ ਸਾਰੇ ਵਿਭਾਗਾਂ ਨੂੰ ਮਿਲ ਕੇ ਕੰਮ ਕਰਨਾ ਹੈ। ਉਨ੍ਹਾਂ ਨੇ ਮੁੱਖ ਸਕੱਤਰ ਨੂੰ ਆਦੇਸ਼ ਦਿੱਤੇ ਕਿ ਸੂਬੇ ਦੀ ਲੋਂੜ ਅਨੁਸਾਰ ਇਸ ਬਿਮਾਰੀ ਨਾਲ ਜੁੜੀ ਜਿੰਨੀ ਟੀਕੇ ਮਹੁੱਇਆ ਹਨ, ਉਨ੍ਹਾਂ ਨੂੰ ਤੁਰੰਤ ਖਰੀਦਿਆ ਜਾਵੇ ਅਤੇ ਸੂਬੇ ਦੇ ਪਸ਼ੂਆਂ ਨੂੰ ਟੀਕੇ ਲਗਾਏ ਜਾਣ। ਇਸ ਮੀਟਿੰਗ ਵਿਚ ਹਰਿਆਣਾ ਦੇ ਪਸ਼ੂਪਾਲਣ ਤੇ ਡੇਅਰੀ ਵਿਭਾਗ ਦੇ ਮੰਤਰੀ ਜੈ ਪ੍ਰਕਾਸ਼ ਦਲਾਲ ਵੀ ਵੀਡਿਓ ਕਾਨਫਰੈਂਸਿੰਗ ਨਾਲ ਜੁੜੇ।
ਮੀਟਿੰਗ ਦੌਰਾਨ ਮੁੱਖ ਮੰਤਰੀ ਮਨੋਹਰ ਲਾਲ ਨੇ ਲੰਪੀ ਸਿਕਨ ਬਿਮਾਰੀ ਨੂੰ ਲੈ ਕੇ ਮੁੱਖ ਸਕੱਤਰ ਸੰਜੀਵ ਕੌਸ਼ਲ ਨੂੰ ਰੋਜਾਨਾ ਨਿਗਰਾਨੀ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮੁੱਖ ਸਕੱਤਰ ਤੁਰੰਤ ਸਾਰੇ ਡਿਪਟੀ ਕਮਿਸ਼ਨਰਾਂ, ਪੁਲਿਸ ਸੁਪਰਡੈਂਟਾਂ, ਪਸ਼ੂ ਪਾਲਣ ਵਿਭਾਗ ਦੇ ਸਾਰੇ ਅਧਿਕਾਰਆਂ ਦੀ ਮੀਟਿੰਗ ਲੈਣ। ਮੁੱਖ ਮੰਤਰੀ ਨੇ ਪਸ਼ੂ ਪਾਲਣ ਵਿਭਾਗ ਨੂੰ ਰਣਨੀਤੀ ਦੇ ਤਹਿਤ ਕੰਮ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ ਦੀ ਤਰ੍ਹਾਂ ਸਾਨੂੰ ਇਸ ਬਿਮਾਰੀ ਨਾਲ ਲੜਣ ਲਈ ਮਿਸ਼ਨ ਮੋਡ ਵਿਚ ਕੰਮ ਕਰਨਾ ਹੈ। ਬਾਜਾਰ ਵਿਚ ਜਿੰਨ੍ਹੇ ਟੀਕੇ ਮਹੁੱਇਆ ਹਨ, ਉਨ੍ਹਾਂ ਨੂੰ ਤੁਰੰਤ ਖਰੀਦਿਆ ਜਾਵੇ।
ਮੁੱਖ ਮੰਤਰੀ ਮਨੋਹਰ ਲਾਲ ਨੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਲੰਪੀ ਸਿਕਨ ਬਿਮਾਰੀ ਨਾਲ ਜੁੜੇ ਵੈਕਸ਼ੀਨੇਸ਼ਨ ਤੇਜੀ ਨਾਲ ਕੀਤੇ ਜਾਣੇ। ਅਜੇ ਤਕ ਜਿੰਨੀ ਡੋਜ ਮੁਹੱਇਆ ਹੋਈ ਹੈ, ਉਸ ਨੂੰ ਤੁਰੰਤ ਲਗਾਇਆ ਜਾਵੇ। ਉਨ੍ਹਾਂ ਹਿਕਾ ਕਿ ਪਸ਼ੂ ਪਾਲਣ ਵਿਭਾਗ ਸੱਭ ਤੋਂ ਪਹਿਲਾਂ ਉਨ੍ਹਾਂ ਜਿਲ੍ਹਿਆਂ ਵਿਚ ਤੇਜੀ ਨਾਲ ਟੀਕੇ ਲਗਾਏ, ਜਿੱਥੇ ਪ੍ਰਭਾਵਿਤ ਪਸ਼ੂਆਂ ਦੀ ਗਿਣਤੀ ਵੱਧ ਹੈ। ਇਸ ਤੋਂ ਬਾਅਦ ਦੂਜੇ ਜਿਲ੍ਹਿਆਂ ਵਿਚ ਵੀ ਟੀਕੇ ਲਗਾਏ ਜਾਣ। ਮੁੱਖ ਮੰਤਰੀ ਨੇ ਕਿਹਾ ਕਿ ਵੈਕਸੀਨੇਸ਼ਨ ਦੇ ਸਬੰਧ ਵਿਚ ਉਹ ਖੁਦ ਕੇਂਦਰੀ ਪਸ਼ੂ ਪਾਲਣ ਤੇ ਡੇਅਰੀ ਮੰਤਰੀ ਨਾਲ ਗਲ ਕਰਨਗੇ ਅਤੇ ਜਲਦ ਤੋਂ ਜਲਦ ਟੀਕੇ ਮਹੁੱਇਆ ਕਰਵਾਉਣ ਦੀ ਗੁਜ਼ਾਰਿਸ਼ ਕਰਨਗੇ। ਮੁੱਖ ਮੰਤਰੀ ਨੇ ਪਸ਼ੂ ਪਾਲਣ ਵਿਭਾਗ ਨੂੰ ਦਿਨ-ਰਾਤ ਇਕ ਕਰਕੇ ਇਸ ਬਿਮਾਰੀ ਦੇ ਵੈਕਸੀਨੇਸ਼ਨ ਵਿਚ ਜੁੱਟਣ ਦੇ ਆਦੇਸ਼ ਦਿੱਤੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਬਿਮਾਰੀ ਦੇ ਫੈਲਣ ਵਿਚ ਮੁੱਖ ਕਾਰਣ ਸਾਫ ਸਫਾਈ ਅਤੇ ਬਿਮਾਰੀ ਪਸ਼ੂ ਹਨ। ਅਜਿਹੇ ਵਿਚ ਸਾਰੇ ਪਸ਼ੂਪਾਲਕਾਂ ਨੂੰ ਸਾਫ-ਸਫਾਈ ਦਾ ਖਾਸ ਤੌਰ ‘ਤੇ ਧਿਆਨ ਦੇਣਾ ਚਾਹੀਦਾ ਹੈ। ਇਸ ਦੇ ਨਾਲ-ਨਾਲ ਬਿਮਾਰ ਪਸ਼ੂਆਂ ਨੂੰ ਦੂਜੇ ਪਸ਼ੂਆਂ ਤੋਂ ਤੁਰੰਤ ਵੱਖ ਕੀਤਾ ਜਾਵੇ। ਪਸ਼ੂਆਂ ਦੀ ਆਵਾਜਾਈ ਇਕ ਸੂਬੇ ਤੋਂ ਦੂਜੇ ਸੂਬੇ ਵਿਚ ਬੰਦ ਕੀਤੀ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜਿੰਨ੍ਹਾਂ ਪਸ਼ੂਆਂ ਦੀ ਮੌਤ ਲੰਪੀ ਸਿਕਨ ਬਿਮਾਰੀ ਨਾਲ ਹੋ ਜਾਂਦੀ ਹੈ, ਜਿਲਾ ਪ੍ਰਸ਼ਾਸਨ ਉਨ੍ਹਾਂ ਪਸ਼ੂਆਂ ਨੂੰ ਡੂੰਘਾ ਖੱਡੇ ਖੋਦ ਕੇ ਸਹੀ ਢੰਗ ਨਾਲ ਦਫਨਾਉਣ ਦਾ ਕੰਮ ਕਰੇ ਤਾਂ ਜੋ ਇਹ ਬਿਮਾਰੀ ਹੋਰ ਸਿਹਤਮੰਦ ਪਸ਼ੂਆਂ ਵਿਚ ਨਾ ਫੈਲੇ।
ਮੁੱਖ ਮੰਤਰੀ ਨੇ ਪਸ਼ੂ ਪਾਲਣ ਵਿਭਾਗ ਨੂੰ ਮਾਇਕਰੋ ਪੱਧਰ ‘ਤੇ ਨਿਗਰਾਨੀ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਪਸ਼ੂਆਂ ਦਾ ਡਾਟਾ ਹਰ ਰੋਜ ਅਪਡੇਟ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ, ਜਿੰਨ੍ਹਾਂ ਪਸ਼ੂਆਂ ਦੀ ਮੌਤ ਹੋ ਰਹੀ ਹੈ, ਉਸ ਦਾ ਆਂਕੜਾ ਵੀ ਤੁਰੰਤ ਅਪਡੇਟ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗਾਂਸ਼ਾਲਾਵਾਂ ਵਿਚ ਵੀ ਨਜ਼ਰ ਰੱਖੀ ਜਾਵੇ, ਜੋ ਪਸ਼ੂ ਇਸ ਨਾਲ ਪ੍ਰਭਾਵਿਤ ਹਨ, ਉਨ੍ਹਾਂ ਨੂੰ ਗਾਂਸ਼ਾਲਾਵਾਂ ਦੇ ਦੂਜੇ ਪਸ਼ੂਆਂ ਤੋਂ ਵੱਖ ਕੀਤਾ ਜਾਵੇ। ਇਸ ਵਿਚ ਜੇਕਰ ਕੋਈ ਸਮੱਸਿਆ ਹੈ ਤਾਂ ਜਿਲਾ ਡਿਪਟੀ ਕਮਿਸ਼ਨਰ ਤੋਂ ਤੁਰੰਤ ਮਦਦ ਲਈ ਜਾਵੇ। ਇਸ ਮੀਟਿੰਗ ਵਿਚ ਮੁੱਖ ਸਕੱਤਰ ਸੰਜੀਵ ਕੌਸ਼ਲ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਵੀ.ਉਮਾਸ਼ੰਕਰ, ਹਰਿਆਣਾ ਪਸ਼ੂ ਪਾਲਣ ਤੇ ਡੇਅਰੀ ਵਿਭਾਗ ਦੇ ਕਮਿਸ਼ਨਰ ਤੇ ਸਕੱਤਰ ਪੰਕਜ ਯਾਦਵ, ਮੁੱਖ ਮੰਤਰੀ ਦੀ ਵਧੀਕ ਪ੍ਰਧਾਨ ਸਕੱਤਰ ਆਸ਼ਿਮਾ ਬਰਾੜ, ਪਸ਼ੂ ਪਾਲਣ ਤੇ ਡੇਅਰੀ ਵਿਭਾਗ ਦੇ ਡਾਇਰੈਕਟਰ ਜਨਰਲ ਬੀਰੇਂਦਰ ਸਿੰਘ ਤੇ ਹੋਰ ਸੀਨੀਅਰ ਅਧਿਕਾਰੀ ਹਾਜਿਰ ਸਨ।

ਪਟਿਆਲਾ ਸ਼ਹਿਰ ਨੂੰ 24 ਘੰਟੇ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ 342 ਕਰੋੜ ਦੇ ਨਹਿਰੀ ਜਲ ਸਪਲਾਈ ਪ੍ਰਾਜੈਕਟ ਨੂੰ ਇਕ ਸਾਲ ਚ ਮੁਕੰਮਲ ਕਰਨ ਦੇ ਨਿਰਦੇਸ਼

0

ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ, 19 ਅਗਸਤ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਜ ਦੇ ਸ਼ਹਿਰੀ ਖੇਤਰਾਂ ਵਿੱਚ ਰਹਿੰਦੀ ਆਬਾਦੀ ਨੂੰ ਬਿਹਤਰੀਨ ਬੁਨਿਆਦੀ ਸਹੂਲਤਾਂ ਦੇਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਦਿਸ਼ਾ ਵਿੱਚ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਵੱਲੋਂ ਪਟਿਆਲਾ ਸਹਿਰ ਲਈ 342 ਕਰੋੜ ਰੁਪਏ ਦੀ ਲਾਗਤ ਵਾਲੀ 24 ਘੰਟੇ ਜਲ ਸਪਲਾਈ ਪ੍ਰਾਜੈਕਟ ਦਾ ਕੰਮ ਤੇਜੀ ਨਾਲ ਕੀਤਾ ਜਾ ਰਿਹਾ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਝਰ ਨੇ ਇਸ ਕਾਰਜ਼ ਦੀ ਪ੍ਰਗਤੀ ਦਾ ਜਾਇਜਾ ਲੈਣ ਉਪਰੰਤ ਵਿਭਾਗੀ ਅਧਿਕਾਰੀਆਂ ਨੂੰ ਇਹ ਪ੍ਰਾਜੈਕਟ ਇਕ ਸਾਲ ਦੇ ਅੰਦਰ-ਅੰਦਰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਹਨ।ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਪਟਿਆਲਾ ਸ਼ਹਿਰ ਵਾਸੀਆਂ ਨੂੰ 24 ਘੰਟੇ ਨਹਿਰੀ ਪਾਣੀ ਦੀ ਸਪਲਾਈ ਮਿਲੇਗੀ। ਇਹ ਪਾਣੀ ਜ਼ਰੂਰੀ ਖਣਿਜ ਪਦਾਰਥਾਂ ਨਾਲ ਭਰਪੂਰ ਹੁੰਦਾ ਹੈ। ਇਸ ਤੋਂ ਇਲਾਵਾ ਸ਼ਹਿਰ ਵਿੱਚ ਪਾਣੀ ਦੀ ਸਪਲਾਈ ਦੇ ਪ੍ਰੈਸ਼ਰ ਵਿੱਚ ਵੀ ਸੁਧਾਰ ਆਵੇਗਾ ਜਿਸ ਕਾਰਨ ਲੋਕਾਂ ਨੂੰ ਸਬਮਰਸੀਬਲ ਪੰਪਾਂ ਅਤੇ ਆਰ.ੳ. ‘ਤੇ ਖਰਚਾ ਕਰਨ ਦੀ ਜ਼ਰੂਰਤ ਨਹੀਂ ਪਵੇਗੀ। ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਪ੍ਰਾਜੈਕਟ ਅਧੀਨ ਪਾਣੀ ਦੀ ਸਪਲਾਈ ਲਈ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾਵੇਗੀ, ਜਿਸ ਨਾਲ ਧਰਤੀ ਹੇਠਲੇ ਪਾਣੀ ਦੀ ਬਚਤ ਹੋਵੇਗੀ ਅਤੇ ਇਹ ਧਰਤੀ ਹੇਠਲੇ ਪਾਣੀ ਨੂੰ ਹੋਰ ਡੂੰਘਾ ਜਾਣ ਤੋਂ ਰੋਕਣ ਵਿਚ ਮਦਦਗਾਰ ਸਾਬਤ ਹੋਵੇਗਾ। ਉਹਨਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਿਰਵਿਘਨ ਪਾਣੀ ਦੀ ਸਪਲਾਈ ਹੋਣ ਕਾਰਨ ਘਰ ਵਿਚ ਸਟੋਰੇਜ਼ ਟੈਂਕੀਆਂ ਬਣਾਉਣ ਦੀ ਜਰੂਰਤ ਨਹੀਂ ਹੋਵੇਗੀ ਤੇ ਗੰਦੇ ਪਾਣੀ ਦੀ ਮਿਕਸਿੰਗ ਦੀ ਸਮੱਸਿਆ ਤੋਂ ਵੀ ਲੋਕਾਂ ਨੂੰ ਰਾਹਤ ਮਿਲੇਗੀ। ਉਹਨਾਂ ਇਹ ਵੀ ਦੱਸਿਆ ਕਿ ਇਸ ਪ੍ਰਾਜੈਕਟ ਅਧੀਨ ਪਟਿਆਲਾ ਸਹਿਰ ਵਿਚ ਇਕ ਲੱਖ ਪਾਣੀ ਦੇ ਕੁਨੈਕਸਨ ਦਿੱਤੇ ਜਾਣਗੇ ਅਤੇ ਪਟਿਆਲਾ ਸਹਿਰ ਦੇ ਪੰਜ ਲੱਖ ਲੋਕਾਂ ਨੂੰ ਲਾਭ ਮਿਲੇਗਾ।

Our Visitor

1904700