ਪੰਜਾਬੀ ਖ਼ਬਰਸਾਰ ਬਿਉਰੋ
ਅੰਮਿ੍ਤਸਰ, 19 ਅਗਸਤ : ਸੂਬੇ ਵਿੱਚੋਂ ਭਿ੍ਰਸ਼ਟਾਚਾਰ ਦੇ ਖਾਤਮੇ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਦਫਤਰ ਏ.ਡੀ.ਏ, ਪੁੱਡਾ ਭਵਨ, ਅੰਮਿ੍ਰਤਸਰ ਵਿਖੇ ਤਾਇਨਾਤ ਇਕ ਸੇਵਾਦਾਰ ਨੂੰ 12,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਕੇਸ ਵਿੱਚ ਫਰਾਰ ਸਹਿ ਮੁਲਜ਼ਮ ਵਿਜੈਪਾਲ ਸਿੰਘ, ਐਸ.ਡੀ.ਓ. ਪੁੱਡਾ ਦੀ ਭਾਲ ਜਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਐਸ.ਡੀ.ਓ. ਪੁੱਡਾ ਦੇ ਸੇਵਾਦਾਰ ਅੰਮਿ੍ਰਤਦੀਪ ਸਿੰਘ ਨੂੰ ਸੋਰਭ ਭਾਟੀਆ ਵਾਸੀ ਸੁਸ਼ਾਂਤ ਲੋਕ, ਗੁਰੂਗ੍ਰਾਮ, ਹਰਿਆਣਾ ਦੀ ਸ਼ਿਕਾਇਤ ਦੇ ਅਧਾਰ ’ਤੇ ਗਿ੍ਰਫਤਾਰ ਕੀਤਾ ਗਿਆ ਹੈ। ਉਨਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਸ਼ਿਕਾਇਤ ਦਿੱਤੀ ਜਿਸ ਵਿੱਚ ਦੋਸ਼ ਲਾਇਆ ਸੀ ਕਿ ਨਿਊ ਪਾਲ ਐਵੀਨਿਊ, ਅੰਮਿ੍ਰਤਸਰ ਸਥਿੱਤ ਉਸਦੇ ਇੱਕ ਪਲਾਟ ਨੂੰ ਵੇਚਣ ਸਬੰਧੀ ਕੋਈ ਇਤਰਾਜ਼ ਨਹੀਂ (ਐਨ.ਓ.ਸੀ.) ਜਾਰੀ ਕਰਨ ਬਦਲੇ ਉਕਤ ਐਸ.ਡੀ.ਓ. ਉਸ ਕੋਲੋਂ 12,000 ਰੁਪਏ ਰਿਸ਼ਵਤ ਮੰਗ ਰਿਹਾ ਹੈ।
ਸ਼ਿਕਾਇਤ ਵਿਚਲੇ ਤੱਥਾਂ ਅਤੇ ਸਬੂਤਾਂ ਦੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਇੱਕ ਟੀਮ ਨੇ ਏ.ਡੀ.ਏ, ਪੁੱਡਾ ਭਵਨ, ਅੰਮਿ੍ਰਤਸਰ ਦਫਤਰ ਦੇ ਬਾਹਰ ਸੇਵਾਦਾਰ ਅੰਮਿ੍ਰਤਦੀਪ ਸਿੰਘ ਨੂੰ ਉਕਤ ਮੁੱਦਈ ਪਾਸੋਂ ਉਸਦਾ ਕੰਮ ਕਰਾਉਣ ਬਦਲੇ 12,000 ਰੁਪਏ ਦੀ ਰਿਸ਼ਵਤ ਲੈਂਦਿਆਂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਰੰਗੇ ਹੱਥੀਂ ਗਿ੍ਰਫਤਾਰ ਕਰ ਲਿਆ। ਉਕਤ ਐਸ.ਡੀ.ਓ. ਮੌਕੇ ’ਤੇ ਹਾਜ਼ਰ ਨਾ ਹੋਣ ਕਰਕੇ ਗਿ੍ਰਫਤਾਰ ਨਹੀਂ ਕੀਤਾ ਜਾ ਸਕਿਆ, ਜਿਸ ਦੀ ਗਿ੍ਰਫਤਾਰੀ ਵਾਸਤੇ ਕਾਰਵਾਈ ਕੀਤੀ ਜਾ ਰਹੀ ਹੈ। ਬੁਲਾਰੇ ਨੇ ਦੱਸਿਆ ਕਿ ਇਸ ਕੇਸ ਸਬੰਧੀ ਉਕਤ ਦੋਹਾਂ ਮੁਲਜ਼ਮਾਂ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਅੰਮਿ੍ਰਤਸਰ ਵਿਖੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ 7-ਏ ਤਹਿਤ ਮੁਕੱਦਮਾ ਮਾਮਲਾ ਦਰਜ ਕਰ ਲਿਆ ਹੈ। ਇਸ ਕੇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।
ਵਿਜੀਲੈਂਸ ਬਿਊਰੋ ਵੱਲੋਂ 12,000 ਰੁਪਏ ਰਿਸ਼ਵਤ ਲੈਂਦਾ ਸੇਵਾਦਾਰ ਰੰਗੇ ਹੱਥੀਂ ਕਾਬੂ, ਐਸ.ਡੀ.ਓ. ਦੀ ਭਾਲ ਜਾਰੀ
ਵਿਜੀਲੈਂਸ ਵੱਲੋਂ ਆਰਟੀਏ ਦਫਤਰ ਸੰਗਰੂਰ ’ਚ ਵਾਹਨਾਂ ਦੇ ਫਿਟਨੈਸ ਸਰਟੀਫਿਕੇਟ ਘੁਟਾਲੇ ਦਾ ਪਰਦਾਫਾਸ਼
ਤਿੰਨ ਵਿਅਕਤੀ ਗਿ੍ਰਫਤਾਰ, 40,000 ਰੁਪਏ ਰਿਸ਼ਵਤ ਦੀ ਰਕਮ ਤੇ ਦਸਤਾਵੇਜ਼ ਬਰਾਮਦ
ਆਰਟੀਏ, ਐਮ.ਵੀ.ਆਈ., ਕਲਰਕਾਂ, ਵਿਚੋਲਿਆਂ ਤੇ ਏਜੰਟਾਂ ਵਿਰੁੱਧ ਕੇਸ ਦਰਜ
ਪੰਜਾਬੀ ਖ਼ਬਰਸਾਰ ਬਿਉਰੋ
ਸੰਗਰੂਰ, 19 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚੋਂ ਭਿ੍ਰਸ਼ਟਾਚਾਰ ਦੇ ਖਾਤਮੇ ਲਈ ਚਲਾਈ ਮੁਹਿੰਮ ਤਹਿਤ ਰਿਜ਼ਨਲ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਦਫਤਰ ਸੰਗਰੂਰ ਵਿੱਚ ਇੱਕ ਵੱਡੇ ਘੁਟਾਲੇ ਦਾ ਪਰਦਾਫਾਸ਼ ਕਰਦਿਆਂ ਆਰ.ਟੀ.ਏ., ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.), ਦੋ ਕਲਰਕਾਂ, ਦੋ ਵਿਚੋਲਿਆਂ ਅਤੇ ਪ੍ਰਾਈਵੇਟ ਏਜੰਟਾਂ ਦੇ ਖਿਲਾਫ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਵਿਜੀਲੈਂਸ ਨੇ ਇਸ ਦਫਤਰ ਦੇ ਦੋ ਮੁਲਾਜ਼ਮਾਂ ਅਤੇ ਇੱਕ ਵਿਚੋਲੇ ਨੂੰ ਗਿ੍ਰਫਤਾਰ ਵੀ ਕਰ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਘਪਲੇ ਵਿੱਚ ਆਰ.ਟੀ.ਏ. ਸੰਗਰੂਰ, ਐਮ.ਵੀ.ਆਈ., ਉਹਨਾਂ ਦਾ ਅਮਲਾ ਅਤੇ ਪ੍ਰਾਈਵੇਟ ਵਿਅਕਤੀਆਂ ਦੀ ਸ਼ਮੂਲੀਅਤ ਸਾਹਮਣੇ ਆਈ ਹੈ ਜੋ ਰਾਜ ਸਰਕਾਰ ਦੇ ਨਿਰਧਾਰਤ ਨਿਯਮਾਂ ਦੀ ਪਾਲਣਾ ਕਰਨ ਦੀ ਥਾਂ ਇੱਕ ਦੂਜੇ ਨਾਲ ਮਿਲ ਕੇ ਵੱਖ-ਵੱਖ ਕਿਸਮਾਂ ਦੇ ਵਾਹਨਾਂ ਨੂੰ ਫਿਟਨੈਸ ਸਰਟੀਫਿਕੇਟ ਜਾਰੀ ਕਰਨ ਬਦਲੇ ਰਾਜ ਵਿੱਚ ਕੰਮ ਕਰ ਰਹੇ ਵੱਖ-ਵੱਖ ਏਜੰਟਾਂ ਤੋਂ ਰਿਸ਼ਵਤਾਂ ਲੈਂਦੇ ਸਨ। ਉਨਾਂ ਦੱਸਿਆ ਕਿ ਟਰਾਂਸਪੋਰਟ ਵਿਭਾਗ ਦੇ ਨਿਯਮਾਂ ਅਨੁਸਾਰ ਸਾਰੇ ਵਪਾਰਕ ਵਾਹਨਾਂ ਨੂੰ ਸੜਕਾਂ ’ਤੇ ਚੱਲਣ ਲਈ ਆਰਟੀਏ ਦਫਤਰ ਤੋਂ ਫਿਟਨੈਸ ਸਰਟੀਫਿਕੇਟ ਲੈਣਾ ਪੈਂਦਾ ਹੈ ਅਤੇ ਅਜਿਹੇ ਸਾਰੇ ਵਾਹਨਾਂ ਨੂੰ ਦਸਤਾਵੇਜਾਂ ਸਮੇਤ ਐਮ.ਵੀ.ਆਈ. ਦੁਆਰਾ ਆਪਣੇ ਦਫਤਰ ਵਿਖੇ ਮੌਕੇ ’ਤੇ ਨਿਰੀਖਣ ਕਰਨਾ ਹੁੰਦਾ ਹੈ।
ਘਪਲੇ ਦੀ ਰੂਪਰੇਖਾ ਦਾ ਖੁਲਾਸਾ ਕਰਦਿਆਂ ਉਨਾਂ ਕਿਹਾ ਕਿ ਇਹ ਅਧਿਕਾਰੀ ਏਜੰਟਾਂ ਅਤੇ ਵਿਚੋਲਿਆਂ ਦੀ ਮਿਲੀਭੁਗਤ ਨਾਲ ਵਾਹਨਾਂ ਦੀ ਮੌਕੇ ’ਤੇ ਫਿਜ਼ੀਕਲ ਵੈਰੀਫਿਕੇਸਨ ਕੀਤੇ ਬਿਨਾਂ ਹੀ ਵਾਹਨ ਦੇ ਮਾਡਲ ਦੇ ਹਿਸਾਬ ਨਾਲ 2800 ਰੁਪਏ ਤੋਂ ਲੈ ਕੇ 1000 ਰੁਪਏ ਪ੍ਰਤੀ ਵਾਹਨ ਰਿਸ਼ਵਤ ਦੇ ਬਦਲੇ ਫਿਟਨੈਸ ਸਰਟੀਫਿਕੇਟ ਜਾਰੀ ਕਰਦੇ ਆ ਰਹੇ ਹਨ। ਇਸ ਤਰਾਂ ਆਰ.ਟੀ.ਏ ਅਤੇ ਐੱਮ.ਵੀ.ਆਈ. ਵੱਲੋਂ ਨਿਰਧਾਰਿਤ ਸਥਾਨ ’ਤੇ ਵਾਹਨ ਖੜੇ ਕਰਵਾਉਣ ਦੀ ਥਾਂ ਅਤੇ ਉਨਾਂ ਦੀ ਮੌਕੇ ’ਤੇ ਭੌਤਿਕ ਜਾਂਚ ਕੀਤੇ ਬਿਨਾਂ ਹੀ ਦਸਤਾਵੇਜਾਂ ਦੇ ਆਧਾਰ ’ਤੇ ਵਾਹਨਾਂ ਨੂੰ ਪਾਸ ਕੀਤਾ ਜਾ ਰਿਹਾ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧੀ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੇ ਅਧਾਰ ’ਤੇ ਵਿਜੀਲੈਂਸ ਬਿਊਰੋ ਦੀ ਟੀਮ ਨੇ ਐਮ.ਵੀ.ਆਈ ਸੰਗਰੂਰ ਦੇ ਦਫਤਰ ਦੀ ਅਚਨਚੇਤ ਜਾਂਚ ਕੀਤੀ ਜਿਸ ਵਿੱਚ ਇਸ ਘੁਟਾਲੇ ਦੀਆਂ ਪਰਤਾਂ ਖੁੱਲੀਆਂ। ਇਸ ਮਾਮਲੇ ’ਚ ਵਿਜੀਲੈਂਸ ਬਿਊਰੋ ਨੇ ਮੌਕੇ ’ਤੇ ਹੀ 3 ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਿਨਾਂ ’ਚ ਧਰਮਿੰਦਰ ਪਾਲ ਉਰਫ ਬੰਟੀ (ਏਜੰਟ) ਵਾਸੀ ਸੰਗਰੂਰ, ਕਲਰਕ ਗੁਰਚਰਨ ਸਿੰਘ ਅਤੇ ਡਾਟਾ ਐਂਟਰੀ ਆਪਰੇਟਰ ਜਗਸੀਰ ਸਿੰਘ ਤੋਂ ਇਲਾਵਾ ਕਰੀਬ 40 ਹਜਾਰ ਰੁਪਏ ਰਿਸ਼ਵਤ ਦੀ ਰਾਸ਼ੀ ਅਤੇ ਘੁਟਾਲੇ ਨਾਲ ਸਬੰਧਤ ਕਈ ਦਸਤਾਵੇਜ ਵੀ ਬਰਾਮਦ ਕੀਤੀ ਹੈ। ਉਨਾਂ ਦੱਸਿਆ ਕਿ ਇਸ ਮਾਮਲੇ ਵਿੱਚ ਰਵਿੰਦਰ ਸਿੰਘ ਗਿੱਲ ਆਰ.ਟੀ.ਏ., ਮਹਿੰਦਰ ਪਾਲ ਐੱਮ.ਵੀ.ਆਈ., ਗੁਰਚਰਨ ਸਿੰਘ ਕਲਰਕ, ਜਗਸੀਰ ਸਿੰਘ ਡਾਟਾ ਐਂਟਰੀ ਆਪਰੇਟਰ, ਧਰਮਿੰਦਰ ਪਾਲ ਉਰਫ ਬੰਟੀ ਅਤੇ ਸੁਖਵਿੰਦਰ ਸੁੱਖੀ ਦੋਵੇਂ ਵਿਚੋਲੇ ਅਤੇ ਹੋਰ ਪ੍ਰਾਈਵੇਟ ਏਜੰਟਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿੱਚ ਐਫ.ਆਈ.ਆਰ ਨੰਬਰ 19 ਮਿਤੀ 18-08-2022 ਧਾਰਾ 420, 120-ਬੀ ਆਈ.ਪੀ.ਸੀ ਅਤੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ 7-ਏ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।
ਬੁਲਾਰੇ ਨੇ ਦੱਸਿਆ ਕਿ ਹੁਣ ਤੱਕ ਕੀਤੀ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਇਹ ਘੁਟਾਲਾ ਪਿਛਲੇ 7-8 ਸਾਲਾਂ ਤੋਂ ਚੱਲ ਰਿਹਾ ਸੀ ਅਤੇ ਹਰ ਮਹੀਨੇ 2000-2500 ਤੋਂ ਵੱਧ ਵਾਹਨਾਂ ਨੂੰ ਫਿਟਨੈੱਸ ਸਰਟੀਫਿਕੇਟ ਜਾਰੀ ਕੀਤੇ ਜਾ ਰਹੇ ਸਨ ਜਦਕਿ ਕਿ ਇੱਕ ਵਿਅਕਤੀ ਵੱਲੋਂ ਇੰਨੇ ਸਮੇਂ ਵਿੱਚ ਇੰਨੀ ਵੱਡੀ ਗਿਣਤੀ ’ਚ ਵਾਹਨਾਂ ਦਾ ਮੌਕੇ ’ਤੇ ਮੁਆਇਨਾ ਕਰਨਾ ਸੰਭਵ ਨਹੀਂ ਹੈ। ਇਸ ਤਰਾਂ ਇਸ ਸਮੇਂ ਦੌਰਾਨ ਹਰ ਮਹੀਨੇ ਅੰਦਾਜ਼ਨ 35-40 ਲੱਖ ਰੁਪਏ ਦੀ ਰਿਸ਼ਵਤ ਦੀ ਰਕਮ ਹਾਸਲ ਕੀਤੀ ਗਈ ਜਿਸ ਨਾਲ ਇਹ ਮਾਮਲਾ ਕਰੋੜਾਂ ਰੁਪਏ ਵਿੱਚ ਜਾ ਸਕਦਾ ਹੈ। ਉਨਾਂ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ ਅਤੇ ਇਸ ਦਫਤਰ ਵਿੱਚ ਪਹਿਲਾਂ ਤੋਂ ਤਾਇਨਾਤ ਸਾਰੇ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ ਅਤੇ ਕਾਨੂੰਨ ਅਨੁਸਾਰ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚ ਲੋਕ ਭਲਾਈ ਸਕੀਮਾਂ ਸਬੰਧੀ ਲਗਾਏ ਗਏ ਕੈਂਪ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ,19 ਅਗਸਤ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੀ ਰਹਿਨੁਮਾਈ ਹੇਠ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚ ਲੋਕ ਭਲਾਈ ਸਕੀਮਾਂ ਸਬੰਧੀ ਵਿਸ਼ੇਸ਼ ਕੈਂਪ ਲਗਾਏ ਗਏ । ਇਨ੍ਹਾਂ ਕੈਂਪਾ ਅਧੀਨ ਆਮ ਲੋਕਾਂ ਨੇ ਪੈਨਸ਼ਨ, ਹੋਰ ਵਿੱਤੀ ਸਹਾਇਤਾ ਤੇ ਲੋਕ ਭਲਾਈ ਸਕੀਮਾਂ ਸਬੰਧੀ ਫਾਰਮ ਭਰੇ ਗਏ । ਇਹ ਜਾਣਕਾਰੀ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀ ਨਵੀਨ ਗਡਵਾਲ ਨੇ ਦਿੱਤੀ । ਕੈਂਪਾਂ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀ ਗਡਵਾਲ ਨੇ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ ਬੁਢਾਪਾ ਪੈਨਸ਼ਨ ਦੇ ਕੁੱਲ 308, ਵਿਧਵਾ ਪੈਨਸ਼ਨ ਦੇ 15, ਦਿਵਿਆਂਗ ਪੈਨਸ਼ਨ ਦੇ 11 ਅਤੇ ਆਸ਼ਰਿਤ ਪੈਨਸ਼ਨ ਦੇ 8 ਫਾਰਮ ਭਰੇ ਗਏ। ਇਨ੍ਹਾਂ ਵਿੱਚ ਬਲਾਕ ਸੰਗਤ ਅਧੀਨ ਪੈਂਦੇ ਪਿੰਡਾਂ ਵਿੱਚ ਲਗਾਏ ਗਏ ਕੈਂਪਾਂ ਵਿੱਚ ਬੁਢਾਪਾ ਪੈਨਸ਼ਨ ਦੇ 75, ਵਿਧਵਾ ਪੈਨਸ਼ਨ ਦੇ 4, ਦਿਵਿਆਂਗ ਪੈਨਸ਼ਨ ਦਾ 1, ਆਸ਼ਰਿਤ ਪੈਨਸ਼ਨ ਦੇ 3 ਫਾਰਮ ਭਰੇ ਗਏ। ਇਸ ਤਰ੍ਹਾਂ ਹੀ ਰਾਮਪੁਰਾ ਬਲਾਕ ਅਧੀਨ ਬੁਢਾਪਾ ਪੈਨਸ਼ਨ ਦੇ 24, ਆਸ਼ਰਿਤ ਪੈਨਸ਼ਨ ਦਾ 1 ਫਾਰਮ ਭਰਿਆ ਗਿਆ। ਬਲਾਕ ਤਲਵੰਡੀ ਸਾਬੋ ਅਧੀਨ ਬੁਢਾਪਾ ਪੈਨਸ਼ਨ ਦੇ 46, ਵਿਧਵਾ ਪੈਨਸ਼ਨ ਦੇ 3, ਦਿਵਿਆਂਗ ਪੈਨਸ਼ਨ ਦੇ 3 ਫਾਰਮ ਭਰੇ ਗਏ। ਬਲਾਕ ਬਠਿੰਡਾ ਅਧੀਨ ਬੁਢਾਪਾ ਪੈਨਸ਼ਨ ਦੇ 25, ਵਿਧਵਾ ਪੈਨਸ਼ਨ ਦੇ 2, ਦਿਵਿਆਂਗ ਪੈਨਸ਼ਨ ਦਾ 1, ਆਸ਼ਰਿਤ ਪੈਨਸ਼ਨ ਦਾ 1 ਫਾਰਮ ਭਰਿਆ ਗਿਆ। ਬਲਾਕ ਨਥਾਣਾ ਅਧੀਨ ਬੁਢਾਪਾ ਪੈਨਸ਼ਨ ਦੇ 69, ਵਿਧਵਾ ਪੈਨਸ਼ਨ ਦੇ 1, ਦਿਵਿਆਂਗ ਪੈਨਸ਼ਨ ਦੇ 2, ਆਸ਼ਰਿਤ ਪੈਨਸ਼ਨ ਦੇ 3 ਫਾਰਮ ਭਰੇ ਗਏ। ਬਲਾਕ ਫੂਲ ਅਧੀਨ ਬੁਢਾਪਾ ਪੈਨਸ਼ਨ ਦੇ 17, ਵਿਧਵਾ ਪੈਨਸ਼ਨ ਦੇ 3, ਦਿਵਿਆਂਗ ਪੈਨਸ਼ਨ ਦੇ 2 ਫਾਰਮ ਭਰੇ ਗਏ। ਭਗਤਾ ਬਲਾਕ ਅਧੀਨ ਬੁਢਾਪਾ ਪੈਨਸ਼ਨ ਦੇ 5, ਵਿਧਵਾ ਪੈਨਸ਼ਨ ਦਾ 1, ਦਿਵਿਆਂਗ ਪੈਨਸ਼ਨ ਦਾ 1, ਫਾਰਮ ਭਰਿਆ ਗਿਆ। ਮੌੜ ਬਲਾਕ ਅਧੀਨ ਬੁਢਾਪਾ ਪੈਨਸ਼ਨ ਦੇ 47, ਵਿਧਵਾ ਪੈਨਸ਼ਨ ਦਾ 1, ਦਿਵਿਆਂਗ ਪੈਨਸ਼ਨ ਦਾ 1 ਫਾਰਮ ਭਰ ਕੇ ਆਮ ਲੋਕਾਂ ਵੱਲੋਂ ਇਨ੍ਹਾਂ ਕੈਂਪਾਂ ਦਾ ਲਾਹਾ ਲਿਆ।
ਪੰਜਾਬ ਪੁਲਿਸ ਨੇ ਖਰੜ ਦੇ ਵਿਦਿਆਰਥੀ ਅਗਵਾ ਕਾਂਡ ਦੀ ਗੁੱਥੀ 48 ਘੰਟਿਆਂ ’ਚ ਸੁਲਝਾਈ
ਅਗਵਾਹਕਾਰਾਂ ਨੇ ਪੀੜਤ ਦੀ ਰਿਹਾਈ ਲਈ ਮੰਗੀ ਸੀ 50 ਲੱਖ ਰੁਪਏ ਦੀ ਫਿਰੌਤੀ
ਬੇਹੋਸ਼ੀ ਦੀ ਹਾਲਤ ਵਿੱਚ ਰੱਖਿਆ ਗਿਆ ਸੀ ਵਿੱਦਿਆਰਥੀ : ਡੀ.ਆਈ.ਜੀ. ਭੁੱਲਰ
ਪੰਜਾਬੀ ਖ਼ਬਰਸਾਰ ਬਿਉਰੋ
ਐਸ.ਏ.ਐਸ. ਨਗਰ, 19 ਅਗਸਤ: ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਤਿੰਨ ਦੋਸ਼ੀਆਂ ਨੂੰ ਗਿ੍ਰਫਤਾਰ ਕਰ ਕੇ ਖਰੜ ਦੇ ਇਕ ਨੌਜਵਾਨ , ਜਿਸਨੂੰ ਹਨੀਟਰੈਪ ਕਰਕੇ ਅਗਵਾ ਕਰ ਲਿਆ ਗਿਆ ਸੀ, ਦੇ ਮਾਮਲੇ ਨੂੰ ਮਹਿਜ਼ 48 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਸੁਲਝਾ ਲਿਆ ਹੈ।
ਡੀ.ਆਈ.ਜੀ. ਏ.ਜੀ.ਟੀ.ਐਫ.-ਕਮ-ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਚੰਡੀਗੜ ਯੂਨੀਵਰਸਿਟੀ ਘੜੂੰਆਂ ਵਿੱਚ ਬੀ.ਈ. ਦੇ ਵਿਦਿਆਰਥੀ, ਜਿਸਦੀ ਪਛਾਣ ਹਿਤੇਸ਼ ਭੂਮਲਾ ਵਜੋਂ ਹੋਈ ਹੈ , ਨੂੰ ਬਾ-ਹਿਫ਼ਾਜ਼ਤ ਬਚਾ ਲਿਆ ਹੈ। ਉਕਤ ਵਿਦਿਆਰਥੀ ਨੂੰ ਖਰੜ ਦੇ ਰਣਜੀਤ ਨਗਰ ਵਿੱਚ ਕਿਰਾਏ ਦੇ ਮਕਾਨ ਵਿੱਚ ਬੇਹੋਸ਼ੀ ਦੀ ਹਾਲਤ ਵਿੱਚ ਰੱਖਿਆ ਗਿਆ ਸੀ। ਅਗਵਾਹਕਾਰਾਂ ਵਲੋਂ ਲੜਕੇ ਦੇ ਮਾਪਿਆਂ ਤੋਂ 50 ਲੱਖ ਰੁਪਏ ਫਿਰੌਤੀ ਦੀ ਮੰਗ ਕੀਤੀ ਜਾ ਰਹੀ ਸੀ।ਗਿ੍ਰਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਜੈ ਕਾਦਿਆਨ (25) ਵਾਸੀ ਪਿੰਡ ਜੱਟਲ, ਪਾਣੀਪਤ, ਹਰਿਆਣਾ , ਅਜੈ (22) ਵਾਸੀ ਪਿੰਡ ਆਬੂਦ, ਸਿਰਸਾ ਹਰਿਆਣਾ ਅਤੇ ਰਾਖੀ ਵਾਸੀ ਪਿੰਡ ਬਰੋਲੀ, ਸੋਨੀਪਤ, ਹਰਿਆਣਾ ਵਜੋਂ ਹੋਈ ਹੈ। ਪੁਲਿਸ ਨੇ ਇਨਾਂ ਦੋਸ਼ੀਆਂ ਕੋਲੋਂ ਇੱਕ ਹੌਂਡਾ ਸਿਟੀ ਕਾਰ, ਪੰਜ ਮੋਬਾਈਲ ਫੋਨ ਅਤੇ ਇੱਕ .32 ਬੋਰ ਦਾ ਪਿਸਤੌਲ ਸਮੇਤ 9 ਕਾਰਤੂਸ ਵੀ ਬਰਾਮਦ ਕੀਤੇ ਹਨ।
ਡੀ.ਆਈ.ਜੀ. ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੁਲਿਸ ਨੂੰ ਹਿਤੇਸ਼ ਦੇ ਮਾਪਿਆਂ ਤੋਂ ਸ਼ਿਕਾਇਤ ਮਿਲੀ ਸੀ ਕਿ ਉਨਾਂ ਦਾ ਪੁੱਤਰ ਲਾਪਤਾ ਹੋ ਗਿਆ ਹੈ ਅਤੇ ਅਗਵਾਕਾਰ ਉਨਾਂ ਤੋਂ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕਰ ਰਹੇ ਹਨ। ਪੁਲਿਸ ਟੀਮਾਂ ਨੇ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਥਾਣਾ ਸਦਰ ਖਰੜ ਵਿਖੇ ਆਈ.ਪੀ.ਸੀ. ਦੀ ਧਾਰਾ 364-ਏ ਅਤੇ 365 ਦੇ ਤਹਿਤ ਐਫ.ਆਈ.ਆਰ. ਦਰਜ ਕਰ ਕੇ ਤੁਰੰਤ ਪੁਲਿਸ ਦੀਆਂ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਅਤੇ ਖੁਫੀਆ ਏਜੰਸੀ ਦੀ ਮਦਦ ਨਾਲ ਕਾਰਵਾਈ ਸੁਰੂ ਕਰ ਦਿੱਤੀ ਗਈ ਹੈ। ਉਨਾਂ ਦੱਸਿਆ ਕਿ ਡੀਐਸਪੀ ਗੁਰਸ਼ੇਰ ਸਿੰਘ, ਇੰਚਾਰਜ ਸੀ.ਆਈ.ਏ. ਇੰਸਪੈਕਟਰ ਸ਼ਿਵ ਕੁਮਾਰ ਦੀ ਅਗਵਾਈ ਵਿੱਚ ਸੀ.ਆਈ.ਏ. ਕੁਰੂਕਸ਼ੇਤਰ ਦੀਆਂ ਟੀਮਾਂ ਵੱਲੋਂ ਸ਼ੁੱਕਰਵਾਰ ਤੜਕੇ ਮੁਲਜ਼ਮਾਂ ਨੂੰ ਗਿ੍ਰਫਤਾਰ ਕਰ ਕੇ ਪੀੜਤ ਨੂੰ ਬਾ-ਹਿਫਾਜ਼ਤ ਬਚਾ ਲਿਆ ਗਿਆ। ਉਨਾਂ ਕਿਹਾ ਕਿ ਜ਼ਿਲਾ ਪੁਲਿਸ ਅੰਬਾਲਾ, ਹਰਿਦੁਆਰ ਅਤੇ ਗਾਜ਼ੀਆਬਾਦ ਦੋਸ਼ੀਆਂ ਦੀ ਪਛਾਣ ਕਰਨ ਅਤੇ ਉਨਾਂ ਨੂੰ ਫੜਨ ਲਈ ਪੂਰੀ ਮੁਸਤੈਦੀ ਨਾਲ ਕਾਰਜਸ਼ੀਲ ਸੀ।ਮੋਹਾਲੀ ਦੇ ਐਸ.ਐਸ.ਪੀ. ਵਿਵੇਕ ਸ਼ੀਲ ਸੋਨੀ ਨੇ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਲੜਕੀ ਰਾਖੀ ਨੇ ਸੋਸ਼ਲ ਮੀਡੀਆ ‘ਤੇ ਫਰਜ਼ੀ ਪ੍ਰੋਫਾਈਲ ਬਣਾ ਕੇ ਉਸ ਨਾਲ ਇੰਸਟਾਗ੍ਰਾਮ ਅਤੇ ਫੇਸਬੁੱਕ ‘ਤੇ ਦੋਸਤੀ ਕਰਨ ਤੋਂ ਬਾਅਦ ਉਸ ਨੂੰ ਮਿਲਣ ਦਾ ਲਾਲਚ ਦਿੱਤਾ। “ਮਿਲਣ ਤੋਂ ਬਾਅਦ, ਉਸਨੇ ਆਪਣੇ ਸਾਥੀਆਂ ਨਾਲ ਮਿਲ ਕੇ ਪੀੜਤ ਨੂੰ ਅਗਵਾ ਕਰ ਲਿਆ ਅਤੇ ਉਸ ਨੂੰ ਛੱਡਣ ਲਈ ਉਸਦੇ ਮਾਪਿਆਂ ਤੋਂ ਫਿਰੌਤੀ ਦੀ ਮੰਗ ਕੀਤੀ ’’ । ਉਨਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ।
ਸਾਢੇ 13 ਮਹੀਨਿਆਂ ਬਾਅਦ ਪੀਏਯੂ ਨੂੰ ਮਿਲਿਆ ਨਵਾਂ ਉਪ ਕੁਲਪਤੀ, ਡਾ ਗੋਸਲ ਨੂੰ ਮਿਲੀ ਜਿੰਮੇਵਾਰੀ
ਸੁਖਜਿੰਦਰ ਮਾਨ
ਚੰਡੀਗੜ੍ਹ, 19 ਅਗਸਤ: ਏਸ਼ੀਆ ਦੀਆਂ ਪ੍ਰਮੁੱਖ ਖੇਤੀਬਾੜੀ ਸਿੱਖਿਆ ਸੰਸਥਾਨਾਂ ’ਚ ਵਿਸ਼ੇਸ ਨਾਮਣਾ ਖੱਟਣ ਵਾਲੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਨੂੰ ਅੱਜ ਆਖ਼ਰਕਾਰ ਕਰੀਬ ਸਾਢੇ 13 ਮਹੀਨਿਆਂ ਬਾਅਦ ਨਵਾਂ ਉਪ ਕੁਲਪਤੀ ਮਿਲ ਗਿਆ ਹੈ। ਇਸਦਾ ਐਲਾਨ ਖ਼ੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਕ ਟਵੀਟ ਜਾਰੀ ਕਰਕੇ ਕੀਤਾ। ਸੂਚਨਾ ਮੁਤਾਬਕ ਅੱਜ ਚੰਡੀਗੜ੍ਹ ਵਿਖੇ ਹੋਈ ਪੀਏਯੂ ਬੋਰਡ ਦੀ ਮੀਟਿੰਗ ਵਿਚ ਉਘੇ ਖੇਤੀ ਵਿਦਵਾਨ ਡਾ: ਸਤਬੀਰ ਸਿੰਘ ਗੋਸਲ ਨੂੰ ਜਿੰਮੇਵਾਰੀ ਦਿੱਤੀ ਗਈ ਹੈ ਤੇ ਉਹ ਜਲਦੀ ਹੀ ਆਪਣਾ ਅਹੁਦਾ ਸੰਭਾਲਣਗੇ। ਇੱਥੇ ਦਸਣਾ ਬਣਦਾ ਹੈ ਕਿ ਨਵੇਂ ਨਿਯੁਕਤ ਕੀਤੇ ਗਏ ਉਪ ਕੁਲਪਤੀ ਡਾ.ਸਤਬੀਰ ਸਿੰਘ ਗੋਸਲ ਨਾ ਸਿਰਫ਼ ਪੀਏਯੂ ਦੇ ਬੋਰਡ ਆਫ ਮੈਨੇਜਮੈਂਟ ਦੇ ਮੈਂਬਰ ਬਲਕਿ ਸਾਬਕਾ ਨਿਰਦੇਸਕ ਖੋਜ , ਸਾਬਕਾ ਬਾਨੀ ਡਾਇਰੈਕਟਰ ਸਕੂਲ ਆਫ ਐਗਰੀਕਲਚਰਲ ਬਾਇਓਟੈਕਨਾਲੋਜੀ ਪੀਏਯੂ ਆਦਿ ਵੀ ਰਹਿ ਚੁੱਕੇ ਹਨ। ਪ੍ਰਸਿੱਧ ਖੇਤੀ ਵਿਗਿਆਨੀ ਡਾ. ਗੋਸਲ ਨੇ ਕਈ ਕਿਤਾਬਾਂ ਵੀ ਲਿਖੀਆਂ ਅਤੇ ਵੱਖ-ਵੱਖ ਪੁਰਸਕਾਰ ਅਤੇ ਸਨਮਾਨ ਹਾਸਲ ਕੀਤੇ ਹਨ। ਉਨ੍ਹਾਂ ਨੂੰ 20 ਤੋਂ ਵੱਧ ਫਸਲੀ ਪੌਦਿਆਂ ਲਈ ਟਿਸ਼ੂ ਕਲਚਰ ਵਿਧੀਆਂ ਵਿਕਸਿਤ ਕਰਨ ਦਾ ਫ਼ਖ਼ਰ ਵੀ ਹਾਸਲ ਹੈ, ਜਿਸ ਦੇ ਆਧਾਰ ‘ਤੇ ਪੰਜਾਬ ਵਿੱਚ ਕਈ ਵਪਾਰਕ ਟਿਸ਼ੂ ਕਲਚਰ ਯੂਨਿਟ ਸਥਾਪਿਤ ਕੀਤੇ ਗਏ ਹਨ।ਗੌਰਤਲਬ ਹੈ ਕਿ ਲੰਮੇ ਸਮੇਂ ਤੋਂ ਪੰਜਾਬ ਦੀ ਇਸ ਵਕਾਰੀ ਯੂਨੀਵਰਸਿਟੀ ਦਾ ਉਪ ਕੁਲਪਤੀ ਨਾ ਹੋਣ ਕਾਰਨ ਖੋਜ ਅਤੇ ਹੋਰ ਕਈ ਮਹੱਤਵਪੂਰਨ ਕਾਰਜ਼ਾਂ ਨੂੰ ਨੇਪਰੇ ਚਾੜਣ ਵਿਚ ਰੁਕਾਵਟ ਬਣੀ ਹੋਈ ਸੀ। ਜਿਕਰਯੋਗ ਹੈ ਕਿ 30 ਜੂਨ 2021 ਨੂੰ ਬਲਦੇਵ ਸਿੰਘ ਢਿੱਲੋਂ ਦਾ ਉਪ ਕੁਲਪਤੀ ਵਜੋਂ ਕਾਰਜਕਾਲ ਖਤਮ ਹੋ ਗਿਆ ਸੀ। ਜਿਸਤੋਂ ਬਾਅਦ ਹੁਣ ਤੱਕ ਪ੍ਰਸਾਸਨਿਕ ਅਧਿਕਾਰੀਆਂ ਕੋਲ ਹੀ ਉਪ ਕੁਲਪਤੀ ਦਾ ਵਾਧੂ ਚਾਰਜ਼ ਚੱਲਿਆ ਆ ਰਿਹਾ ਸੀ।
29 ਅਗਸਤ ਨੂੰ ਹੋਣ ਵਾਲੇ “ਪੰਜਾਬ ਖੇਡ ਮੇਲਾ 2022’’ ਮੇਲੇ ਦੀਆਂ ਤਿਆਰੀਆਂ ਸਬੰਧੀ ਹੋਈ ਮੀਟਿੰਗ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 19 ਅਗਸਤ : ਪੰਜਾਬ ਸਰਕਾਰ ਵੱਲੋਂ ਹਰੇਕ ਉਮਰ ਵਰਗ ਦੇ ਲੋਕਾਂ ਨੂੰ ਖੇਡ ਗਤੀਵਿਧੀਆਂ ਨਾਲ ਜੋੜਨ ਦੇ ਉਦੇਸ਼ ਨਾਲ 29 ਅਗਸਤ ਤੋਂ ਸੂਬੇ ਭਰ ਵਿੱਚ ’ਪੰਜਾਬ ਖੇਡ ਮੇਲਾ-2022’ ਦੇ ਨਾਂ ਹੇਠ ਬਲਾਕ ਅਤੇ ਜ਼ਿਲਾ ਪੱਧਰੀ ਖੇਡ ਮੁਕਾਬਲੇ ਕਰਵਾਏ ਜਾਣਗੇ। ਇਸ ਸਬੰਧੀ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਇਨ੍ਹਾਂ ਖੇਡਾਂ ਦੀਆਂ ਅਗਾਊਂ ਤਿਆਰੀਆਂ ਸਬੰਧੀ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੁਲਾਈ ਗਈ ਬੈਠਕ ਦੀ ਪ੍ਰਧਾਨਗੀ ਕਰਦਿਆਂ ਦਿੱਤੀ।ਸ੍ਰੀ ਰਾਹੁਲ ਨੇ ਇਸ ਮੌਕੇ ਅਧਿਕਾਰੀਆਂ ਨੂੰ ਦਿਰਦੇਸ਼ ਦਿੰਦਿਆਂ ਕਿਹਾ ਕਿ ਇਨ੍ਹਾਂ ਖੇਡਾਂ ਵਿੱਚ ਵੱਧ ਤੋਂ ਵੱਧ ਪਿੰਡ ਪੱਧਰ ਤੇ ਖਿਡਾਰੀਆਂ ਵੱਲੋਂ ਹਿੱਸਾ ਲੈਣਾ ਯਕੀਨੀ ਬਣਾਇਆ ਜਾਵੇ ਅਤੇ ਹਰ ਇੱਕ ਪਿੰਡ ਵੱਲੋਂ ਕਿਸੇ ਨਾ ਕਿਸੇ ਖੇਡ ਵਿੱਚ ਭਾਗ ਜ਼ਰੂਰ ਲਿਆ ਜਾਵੇ। ਉਨ੍ਹਾਂ ਇਸ ਮੌਕੇ ਅਧਿਕਾਰੀਆਂ ਨੂੰ ਕਿਹਾ ਕਿ ਰੂਰਲ ਬਲਾਕ ਪੱਧਰ ਤੇ ਖੇਡਾਂ ਲਈ 23 ਅਗਸਤ ਤੱਕ ਇੰਟਰੀ ਹੋਣੀ ਚਾਹੀਦੀ ਹੈ ਅਤੇ ’ਪੰਜਾਬ ਖੇਡ ਮੇਲਾ-2022’ ਬਲਾਕ ਪੱਧਰ ਲਈ ਰਜਿਸਟ੍ਰੇਸ਼ਨ 25 ਅਗਸਤ ਤੱਕ ਕਰਵਾਈ ਜਾਵੇ। ਉਨ੍ਹਾਂ ਸਿੱਖਿਆ ਵਿਭਾਗ, ਪੰਚਾਇਤ ਵਿਭਾਗ ਅਤੇ ਖੇਡ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਇਨ੍ਹਾਂ ਖੇਡਾਂ ਵਿੱਚ ਵੱਧ ਤੋਂ ਵੱਧ ਖਿਡਾਰੀਆਂ ਨੂੰ ਭਾਗ ਲੈਣ ਲਈ ਪ੍ਰੇਰਿਆ ਜਾਵੇ।ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਮੈਡਮ ਨੀਰੂ ਗਰਗ, ਜ਼ਿਲ੍ਹਾ ਖੇਡ ਅਫ਼ਸਰ ਰੁਪਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ. ਮੇਵਾ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਇਕਬਾਲ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਅਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।
ਅਕਾਲੀ ਦਲ ਵਲੋਂ ਸਾਬਕਾ ਐਮ.ਪੀ ਜਗਮੀਤ ਬਰਾੜ ਵਿਰੁਧ ਅਨੁਸ਼ਾਸਨੀ ਕਾਰਵਾਈ ਦੀ ਤਿਆਰੀ!
ਮਲੂਕਾ ਦੀ ਅਗਵਾਈ ਹੇਠ ਹੋਈ ਅਨੁਸਾਸਨੀ ਕਮੇਟੀ ਦੀ ਮੀਟਿੰਗ ’ਚ ਪਾਰਟੀ ਵਿਰੋਧੀ ਗਤੀਵਿਧੀਆਂ ਦੀਆਂ ਸ਼ਿਕਾਇਤਾਂ ਦੀ ਗੰਭੀਰਤਾ ਨਾਲ ਕੀਤੀ ਪੜਚੋਲ
ਸੁਖਜਿੰਦਰ ਮਾਨ
ਚੰਡੀਗੜ, 19 ਅਗਸਤ: ਸ਼੍ਰੋਮਣੀ ਅਕਾਲੀ ਦਲ ਨੂੰ ਵਿਧਾਨ ਸਭਾ ਚੋਣਾਂ ‘ਚ ਲਗਾਤਾਰ ਦੂਜੀ ਵਾਰ ਮਿਲੀ ਹਾਰ ਤੋਂ ਬਾਅਦ ਪਾਰਟੀ ਪ੍ਰਧਾਨ ਵਿਰੁਧ ਉੱਠ ਰਹੀਆਂ ਬਗਾਵਤੀ ਸੁਰਾਂ ਨੂੰ ਦਬਾਉਣ ਲਈ ਕਵਾਇਦ ਸ਼ੁਰੂ ਹੋ ਚੁੱਕੀ ਹੈ। ਸੂਤਰਾਂ ਮੁਤਾਬਕ ਇਸਦੀ ਪਹਿਲ ਸਾਬਕਾ ਐਮ.ਪੀ ਜਗਮੀਤ ਸਿੰਘ ਬਰਾੜ ਤੋਂ ਹੋ ਸਕਦੀ ਹੈ, ਜਿਹੜੇ ਵਿਧਾਨ ਸਭਾ ਚੋਣਾਂ ਤੋਂ ਕੁੱਝ ਸਮਾਂ ਪਹਿਲਾਂ ਹੀ ਅਕਾਲੀ ਦਲ ਵਿਚ ਆਏ ਸਨ। ਵਿਧਾਨ ਸਭਾ ਚੋਣਾਂ ‘ਚ ਹੋਈ ਕਰਾਰੀ ਹਾਰ ਦੇ ਕਾਰਨਾਂ ਦਾ ਮੰਥਨ ਕਰਨ ਲਈ ਬਣਾਈ ਇਕਬਾਲ ਸਿੰਘ ਝੂੰਦਾ ਦੀ ਅਗਵਾਈ ਵਾਲੀ ਕਮੇਟੀ ਦੀ ਰੀਪੋਰਟ ਨੂੰ ਲਾਗੂ ਕਰਨ ਦੀ ਉੱਠ ਰਹੀ ਮੰਗ ਦੇ ਹੱਕ ’ਚ ਅਵਾਜ਼ ਉਠਾਉਣ ਵਾਲੇ ਸ: ਬਰਾੜ ਵਿਰੁਧ ਕੁੱਝ ਦਿਨ ਪਹਿਲਾਂ ਬਠਿੰਡਾ ਦੀ ਜ਼ਿਲ੍ਹਾ ਅਕਾਲੀ ਜਥੇਬੰਦੀ ਤੇ ਖ਼ਾਸਕਰ ਉਨ੍ਹਾਂ ਦੇ ਚੁਣਾਵੀਂ ਹਲਕੇ ਮੋੜ ਦੇ ਅਕਾਲੀ ਲੀਡਰਾਂ ਵਲੋਂ ਅਨੁਸਾਸਨੀ ਕਾਰਵਾਈ ਦੀ ਰੱਖੀ ਮੰਗ ਤੋਂ ਬਾਅਦ ਅੱਜ ਪਹਿਲੀ ਵਾਰ ਅਨੁਸ਼ਾਸ਼ਨੀ ਕਮੇਟੀ ਦੀ ਮੀਟਿੰਗ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਕਮੇਟੀ ਦੇ ਚੇਅਰਮੈਨ ਸ. ਸਿਕੰਦਰ ਸਿੰਘ ਮਲੂੁਕਾ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿੱਚ ਕਮੇਟੀ ਦੇ ਮੈਂਬਰ ਸ. ਸ਼ਰਨਜੀਤ ਸਿੰਘ ਢਿੱਲੋਂ, ਸ. ਮਨਤਾਰ ਸਿੰਘ ਬਰਾੜ ਅਤੇ ਡਾ. ਸੁਖਵਿੰਦਰ ਕੁਮਾਰ ਸੁੱਖੀ ਸ਼ਾਮਲ ਹੋਏ। ਮੀਟਿੰਗ ਵਿੱਚ ਪਾਰਟੀ ਅੰਦਰ ਅਨੁਸ਼ਾਸ਼ਨ ਨੂੰ ਕਾਇਮ ਰੱਖਣ ਨੂੰ ਲੈ ਕੇ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਫੈਸਲਾ ਕੀਤਾ ਗਿਆ ਕਿ ਅਨੁਸ਼ਾਸ਼ਨੀ ਕਮੇਟੀ ਵੱਲੋਂ ਕਿਸੇ ਵੀ ਤਰਾਂ ਦੀ ਪਾਰਟੀ ਵਿਰੋਧੀ ਗਤੀਵਿਧੀ ਸਹਿਣ ਨਹੀਂ ਕੀਤੀ ਜਾਵੇਗੀ ਅਤੇ ਇਸ ਖਿਲਾਫ ਸਖਤੀ ਨਾਲ ਕਾਰਵਾਈ ਕੀਤੀ ਜਾਵੇਗੀ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸ. ਮਲੂੁਕਾ ਨੇ ਕਿਹਾ ਕਿ ਕੋਈ ਵੀ ਸੰਸਥਾ ਅਨੁਸ਼ਾਸ਼ਨ ਤੋਂ ਬਗੈਰ ਅੱਗੇ ਨਹੀ ਵਧ ਸਕਦੀ ਅਤੇ ਜਿਹੜਾ ਵੀ ਵਿਅਕਤੀ ਪਾਰਟੀ ਤੋਂ ਬਾਹਰ ਜਾ ਕੇ ਪਾਰਟੀ ਦੇ ਖਿਲਾਫ ਕੋਈ ਵੀ ਗੱਲ ਕਰਦਾ ਹੈ ਉਸਦਾ ਮਕਸਦ ਪਾਰਟੀ ਦੀ ਸ਼ਕਤੀ ਨੂੰ ਕਮਜੋਰ ਕਰਨਾ ਹੀ ਹੁੰਦਾ ਹੈ। ਹਾਲਾਂਕਿ ਉਨ੍ਹਾਂ ਸਿੱਧੇ ਤੌਰ ’ਤੇ ਜਗਮੀਤ ਸਿੰਘ ਬਰਾੜ ਦਾ ਨਾਮ ਤਾਂ ਨਹੀਂ ਲਿਆ ਪ੍ਰੰਤੂ ਉਹਨਾਂ ਕਿਹਾ ਕਿ ਕਮੇਟੀ ਨੇ ਅੱਜ ਪਿਛਲੇ ਸਮੇ ਵਿੱਚ ਪ੍ਰਾਪਤ ਹੋਈਆਂ ਪਾਰਟੀ ਅਨੁਸ਼ਾਸ਼ਨਹੀਣਤਾ ਦੀਆਂ ਕੁਝ ਸ਼ਿਕਾਇਤਾਂ ਦੇ ਸਬੰਧੀ ਘੋਖ ਪੜਤਾਲ ਕੀਤੀ ਹੈ ਅਤੇ ਇਹ ਕੰਮ ਅਗਲੀਆਂ ਮੀਟਿੰਗਾਂ ਵਿੱਚ ਵੀ ਜਾਰੀ ਰਹੇਗਾ। ਅਗਰ ਅਨੁਸ਼ਾਸ਼ਨੀ ਕਮੇਟੀ ਨੂੰ ਲੱਗਿਆ ਕਿ ਕਿਸੇ ਖਿਲਾਫ ਅਨੁਸ਼ਾਸ਼ਨੀ ਕਾਰਵਾਈ ਦੀ ਜ਼ਰੂਰਤ ਹੈ ਤਾਂ ਮਰਿਆਦਾ ਮੁਤਾਬਿਕ ਉਸ ਨੂੰ ਨੋਟਿਸ ਜਾਰੀ ਕਰਕੇ ਉਸਨੂੰ ਆਪਣਾ ਪੱਖ ਰੱਖਣ ਦਾ ਮੌਕਾ ਦਿੱਤਾ ਜਾਵੇਗਾ ਅਤੇ ਅਗਰ ਜਵਾਬ ਤਸੱਲੀਬਖਸ਼ ਨਾ ਹੋਇਆ ਤਾਂ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਪਾਰਟੀ ਦੀ ਜਿਲਾ ਅਤੇ ਸਰਕਲ ਇਕਾਈਆਂ ਨੂੰ ਵੀ ਅਪੀਲ ਕੀਤੀ ਕਿ ਅਗਰ ਉਹਨਾਂ ਦੇ ਧਿਆਨ ਵਿੱਚ ਕੋਈ ਪਾਰਟੀ ਵਿਰੋਧੀ ਗਤੀਵਿਧੀ ਆਉਂਦੀ ਹੈ ਤਾਂ ਇਸ ਨੂੰ ਪਾਰਟੀ ਦੇ ਮੁੱਖ ਦਫਤਰ ਨੂੰ ਸਬੂਤਾਂ ਸਹਿਤ ਭੇਜਿਆ ਜਾਵੇ ਤਾਂ ਜੋ ਪਾਰਟੀ ਵਿਰੋਧੀ ਕੰਮ ਕਰਨ ਵਾਲੇ ਅਨਸਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਸਕੇ।
ਪੰਜਾਬ ਦੀਆਂ ਜੇਲਾਂ ਵਿੱਚ ਬੰਦ ਕੈਦੀਆਂ ਲਈ ਜਲਦ ਖੋਲੇ ਜਾਣਗੇ ਕਲਾਸਰੂਮ : ਹਰਜੋਤ ਸਿੰਘ ਬੈਂਸ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ, 18 ਅਗਸਤ:ਪੰਜਾਬ ਰਾਜ ਦੀਆਂ ਜੇਲਾਂ ਵਿੱਚ ਬੰਦ ਕੈਦੀਆਂ ਵਿੱਚ ਪੜਨ ਦੇ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਕੇ ਕੈਦੀਆਂ ਦੀ ਜਿੰਦਗੀ ਸੁਧਾਰਕੇ ਉਨਾਂ ਨੂੰ ਮੁੱਖਧਾਰਾ ਵਿੱਚ ਲਿਅਉਣ ਦੇ ਮਕਸਦ ਨਾਲ ਜੇਲ ਵਿਭਾਗ ਵੱਲੋਂ ਕੈਦੀਆਂ ਨੂੰ ਵਿੱਦਿਅਕ ਮਾਹੌਲ ਮੁਹੱਈਆ ਕਰਾਉਣ ਲਈ ਹਰੇਕ ਜੇਲ ਵਿੱਚ 50 ਵਿਦਿਆਰਥੀਆਂ ਦੀ ਸਮਰੱਥਾ ਦੇ ਕਲਾਸਰੂਮ ਬਣਾਉਦ ਦੀ ਯੋਜਨਾ ਹੈ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਰਾਜ ਦੇ ਜੇਲ ਮੰਤਰੀ ਸ.ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਰਕਾਰ ਵੱਲੋਂ ਕੈਦ ਦੌਰਾਨ ਸਿੱਖਿਆ ਹਾਸਲ ਕਰਨ ਨੂੰ ਚੰਗੇ ਵਿਹਾਰ/ਸਜ਼ਾ ਮੁਆਫੀ ਲਈ ਤੈਅ ਮਾਪਦੰਡਾਂ ਵਿੱਚ ਸ਼ਾਮਲ ਕਰਕੇ ਅਜਿਹੇ ਕੈਦੀਆਂ ਨੂੰ ਲਾਭ ਦੇਣਾ ਵੀ ਵਿਚਾਰ ਅਧੀਨ ਹੈ। ਸ.ਬੈਂਸ ਨੇ ਦੱਸਿਆ ਕਿ ਪਹਿਲਾਂ ਪੰਜਾਬ ਰਾਜ ਵਿੱਚ ਸਥਾਪਤ ਹੋਣ ਵਾਲੀ ਹਰੇਕ ਜੇਲ ਵਿੱਚ ਪੰਜਾਹ ਵਿਦਿਆਥੀ ਦੀ ਸਮਰਥਾ ਵਾਲੇ 2 ਤੋਂ 3 ਕਮਰੇ ਬਣਾਏ ਜਾਣਗੇ ਅਤੇ ਨਾਲ ਹੀ ਭਵਿੱਖ ਵਿੱਚ ਜੇ ਹੋਰ ਕਮਰਿਆਂ ਦੀ ਲੋੜ ਹੋਵੇ ਤਾਂ ਉਸਦੀ ਵੀ ਪਹਿਲਾਂ ਹੀ ਜਗਾ ਨਿਸ਼ਚਿਤ ਕਰ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਜੇਲਾਂ ਵਿੱਚ ਬੰਦ ਕੈਦੀਆਂ ਲਈ ਲਾਇਬਰੇਰੀ ਦੀ ਸਹੂਲਤ ਵਿੱਚ ਵਾਧਾ ਕੀਤਾ ਗਿਆ ਹੈ ਤਾਂ ਜੋ ਉਨਾਂ ਨੂੰ ਸੇਧ ਦਿੱਤੀ ਜਾ ਸਕੇ।
ਮੰਤਰੀ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਰਾਜ ਨੂੰ ਅਪਰਾਧ ਮੁਕਤ ਕਰਨ ਲਈ ਵਚਨਬੱਧ ਹੈ ਅਤੇ ਇਸ ਰਾਹ ਤੇ ਵਿਆਪਕ ਉਪਰਾਲੇ ਕੀਤੇ ਗਏ ਹਨ, ਇਹਨਾਂ ਉਪਰਾਲਿਆਂ ਤਹਿਤ ਹੀ ਜੇਲਾਂ ਵਿੱਚ ਬੰਦ ਕੈਦੀਆਂ ਨੂੰ ਵੀ ਸਹੀ ਰਾਹ ’ਤੇ ਲਿਆਉਣ ਲਈ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ।ਜੇਲ ਮੰਤਰੀ ਨੇ ਦੱਸਿਆ ਕਿ ਮੌਜੂਦਾ ਸਮੇਂ ਪੰਜਾਬ ਦੀਆਂ ਜੇਲਾਂ ’ਚ ਕੈਦੀਆਂ ਦੀ ਵਿੱਦਿਅਕ ਯੋਗਤਾ ‘ੳ’, ‘ਅ’ ਅਤੇ ‘ੲ’ ਦੇ ਅਧਾਰ ’ਤੇ ਕੀਤੀ ਗਈ ਹੈ । ਵਿੱਦਿਅਕ ਯੋਗਤਾ ‘ੳ’ ਅਧੀਨ ਕੁੱਲ 271 ਕੈਦੀ ਆਉਂਦੇ ਹਨ, ਜੋ ਬਿਲਕੁਲ ਅਨਪੜ ਹਨ ਜਿਨਾਂ ਨੂੰ ਪੰਜਾਬ ਸਰਕਾਰ ਦੇ ਐਸ.ਸੀ.ਈ.ਆਰ.ਟੀ. ਪ੍ਰੋਗਰਾਮ ਰਾਹੀਂ ਜੇਲ ਵਿੱਚ ਹੀ ਸਿੱਖਿਆ ਦੇ ਕੇ ਪੜਣ-ਲਿਖਣ ਦੇ ਸਮਰੱਥ ਕੀਤਾ ਜਾਂਦਾ ਹੈ। ਇਸੇ ਤਰਾਂ ਕੈਟਾਗਰੀ ‘ਅ’ ਅਧੀਨ ਉਨਾਂ ਕੈਦੀਆਂ ਨੂੰ ਰੱਖਿਆ ਗਿਆ ਹੈ ਜੋ ਕਿ 10ਵੀਂ ਅਤੇ 12ਵੀਂ ਕਰਨ ਦੇ ਇੱਛੁਕ ਹਨ । ਇਨਾਂ ਕੈਦੀਆਂ ਦੇ ਨੈਸ਼ਨਲ ਇੰਸਟੀਟਿਊਟ ਆਫ ਓਪਨ ਸਕੂਲ ਕੋਲ ਨਾਮ ਦਰਜ ਕਰਵਾਏ ਗਏ ਹਨ, ਇਨਾਂ ਕੈਦੀਆਂ ਦੀ ਗਿਣਤੀ 75 ਹੈ। ਇਸੇ ਤਰਾਂ ਕੈਟਾਗਰੀ ‘ੲ’ ਅਧੀਨ ਕੁੱਲ 49 ਕੈਦੀ ਹਨ, ਇਹ ਉਹ ਕੈਦੀ ਹਨ ਜੋ 12ਵੀਂ ਪਾਸ ਹਨ ਅਤੇ ਗਰੈਜੂਏਸ਼ਨ ਅਤੇ ਉਚੇਰੀ ਵਿੱਦਿਆ ਹਾਸਲ ਕਰਨ ਦੇ ਇੱਛੁਕ ਹਨ । ਇਨਾਂ ਵਿਦਿਆਰਥੀਆਂ ਦੇ ਨਾਮ ਜਗਤ ਗੁਰੂ ਨਾਨਕ ਓਪਨ ਯੂਨੀਵਰਸਿਟੀ ਪਟਿਆਲਾ ਦੇ ਵੱਖ ਵੱਖ ਕੋਰਸਾਂ ਵਿੱਚ ਦਰਜ ਕਰਵਾਏ ਗਏ ਹਨ। ਇਸ ਤੋਂ ਇਲਾਵਾ ਇਨਾਂ ਕੈਦੀਆਂ ਨੂੰ ਨਾਮੀ ਯੂਨੀਵਰਸਿਟੀਆਂ ਜਿਵੇਂ ਕਿ ਇਗਨੂੰ ਤੋਂ ਵੀ ਡਿਗਰੀਆਂ ਹਾਸਲ ਕਰਨ ਦੇ ਮੌਕੇ ਦਿੱਤੇ ਜਾ ਰਹੇ ਹਨ।
ਪੰਚਾਇਤੀ ਫੰਡਾਂ ‘ਚ 8 ਲੱਖ ਰੁਪਏ ਦਾ ਗਬਨ ਕਰਨ ‘ਤੇ ਜੇਈ, ਪੰਚਾਇਤ ਸਕੱਤਰ ਤੇ ਸਾਬਕਾ ਸਰਪੰਚ ਵਿਜੀਲੈਂਸ ਵੱਲੋਂ ਗਿ੍ਰਫਤਾਰ
ਪੰਜਾਬੀ ਖ਼ਬਰਸਾਰ ਬਿਉਰੋ
ਸ਼੍ਰੀ ਅੰਮਿ੍ਰਤਸਰ ਸਾਹਿਬ, 18 ਅਗਸਤ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭਿ੍ਰਸਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਗ੍ਰਾਮ ਪੰਚਾਇਤ ਧੀਰੇਕੋਟ, ਬਲਾਕ ਜੰਡਿਆਲਾ ਗੁਰੂ, ਜਿਲ੍ਹਾ ਅੰਮਿ੍ਰਤਸਰ ਦੇ ਪੰਚਾਇਤੀ ਫੰਡਾਂ, ਵਿਕਾਸ ਗ੍ਰਾਂਟਾਂ ਤੇ ਸਾਮਲਾਟ ਜਮੀਨ ਦੀ ਆਮਦਨ ਵਿੱਚ 8,09,744 ਲੱਖ ਰੁਪਏ ਦਾ ਗਬਨ ਕਰਨ ਵਿਰੁੱਧ ਅੱਜ ਬਿਊਰੋ ਵੱਲੋਂ ਪੰਚਾਇਤ ਵਿਭਾਗ ਦੇ ਜੇਈ, ਪੰਚਾਇਤ ਸਕੱਤਰ ਅਤੇ ਸਾਬਕਾ ਸਰਪੰਚ ਨੂੰ ਗਿ੍ਰਫਤਾਰ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਵਿਜੀਲੈਂਸ ਬਿਊਰੋ ਦੇ ਇਕ ਬੁਲਾਰੇ ਨੇ ਦੱਸਿਆ ਕਿ ਪਿੰਡ ਧੀਰੇਕੋਟ ਦੇ ਪੰਚਾਇਤੀ ਫੰਡਾਂ ਵਿਚ ਗਬਨ ਕਰਨ ਸਬੰਧੀ ਮਿਲੀ ਸ?ਿਕਾਇਤ ਦੀ ਗਹਿਨ ਪੜਤਾਲ ਉਪਰੰਤ ਸਾਲ 2013 ਤੋਂ 2016 ਦੇ ਸਮੇਂ ਦੌਰਾਨ ਕੁੱਲ 8,09,744 ਲੱਖ ਰੁਪਏ ਦਾ ਗਬਨ ਪਾਏ ਜਾਣ ਦੇ ਦੋਸ ਹੇਠਾਂ ਸਾਬਕਾ ਸਰਪੰਚ ਜਸਬੀਰ ਸਿੰਘ ਧੀਰੇਕੋਟ, ਕਰਨਜੀਤ ਸਿੰਘ ਪੰਚਾਇਤ ਸਕੱਤਰ (ਹੁਣ ਸੇਵਾਮੁਕਤ) ਅਤੇ ਹਰਭਜਨ ਸਿੰਘ ਜੇਈ ਪੰਚਾਇਤੀ ਰਾਜ (ਹੁਣ ਸੇਵਾਮੁਕਤ) ਖਿਲਾਫ ਆਈਪੀਸੀ ਦੀ ਧਾਰਾ 409, 120-ਬੀ ਅਤੇ ਭਿ੍ਰਸਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) ਏ ਅਤੇ 13(2) ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮਿ੍ਰਤਸਰ ਵਿਖੇ ਮੁਕੱਦਮਾ ਦਰਜ ਕਰਨ ਉਪਰੰਤ ਇੰਨਾਂ ਮੁਲਜਮਾਂ ਨੂੰ ਗਿ੍ਰਫਤਾਰ ਕਰਕੇ ਅਗਲੀ ਕਰਵਾਈ ਅਮਲ ਵਿਚ ਲਿਆਂਦੀ ਗਈ ਹੈ।
ਉਨਾਂ ਦੱਸਿਆ ਕਿ ਜਾਂਚ ਦੇ ਸਾਲਾਂ 2013-2016 ਦੌਰਾਨ ਗ੍ਰਾਮ ਪੰਚਾਇਤ ਧੀਰੇਕੋਟ ਨੂੰ ਵਿਕਾਸ ਕੰਮਾਂ ਲਈ ਸਰਕਾਰ ਪਾਸੋਂ ਮਿਲੀਆਂ ਵੱਖ-ਵੱਖ ਗਰਾਂਟਾਂ, ਪਿੰਡ ਦੀ ਸਾਮਲਾਤ ਜਮੀਨ ਤੋਂ ਹੋਈ ਠੇਕੇ ਦੀ ਆਮਦਨ, ਰਕਮ ਦਾ ਬੈਂਕ ਵਿਆਜ ਅਤੇ ਪਿਛਲਾ ਬਕਾਏ ਸਮੇਤ ਕੁੱਲ 56,68,330 ਰੁਪਏ ਦੀ ਆਮਦਨ ਹੋਣੀ ਪਾਈ ਗਈ ਹੈ ਜਦਕਿ ਮੌਜੂਦਾ ਪੰਚਾਇਤ ਸਕੱਤਰ ਬਲਵਿੰਦਰ ਸਿੰਘ ਵੱਲੋਂ ਪੇਸ ਕੀਤੇ ਗਏ ਰਿਕਾਰਡ ਮੁਤਾਬਿਕ ਕੁੱਲ 38,05,524 ਖਰਚਾ ਕਰਨਾ ਦੱਸਿਆ ਗਿਆ ਹੈ ਅਤੇ 18,62,806 ਰੁਪਏ ਗ੍ਰਾਮ ਪੰਚਾਇਤ ਦੇ ਬੈਂਕ ਖਾਤੇ ਵਿੱਚ ਜਮਾਂ ਹੋਣੇ ਪਾਏ ਗਏ।ਉਨਾਂ ਦੱਸਿਆ ਕਿ ਟੈਕਨੀਕਲ ਟੀਮ ਦੀ ਪੜਤਾਲੀਆ ਰਿਪੋਰਟ ਅਨੁਸਾਰ ਉਕਤ ਗ੍ਰਾਮ ਪੰਚਾਇਤ ਵੱਲੋਂ ਕੁੱਲ 29,95,780 ਰੁਪਏ ਦੇ ਕੰਮ ਕਰਨੇ ਦਰਸਾਏ ਗਏ ਹਨ। ਇਸ ਤਰਾਂ ਪੰਚਾਇਤ ਧੀਰੇਕੋਟ ਵੱਲੋਂ 8,09,744 ਰੁਪਏ ਦੇ ਘੱਟ ਕੰਮ ਕਰਵਾਉਣੇ ਪਾਏ ਗਏ ਹਨ।ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਉਰੋ ਦੀ ਪਡਤਾਲ ਉਪਰੰਤ ਜਸਵੀਰ ਸਿੰਘ ਸਾਬਕਾ ਸਰਪੰਚ, ਕਰਨਜੀਤ ਸਿੰਘ ਪੰਚਾਇਤ ਸਕੱਤਰ ਅਤੇ ਹਰਭਜਨ ਸਿੰਘ ਜੇਈ ਵੱਲੋਂ ਵਿਕਾਸ ਦੇ ਕੰਮਾਂ ਲਈ ਪ੍ਰਾਪਤ ਰਾਸੀ ਮੁਤਾਬਿਕ ਮੁਕੰਮਲ ਖਰਚਾ ਨਾ ਕਰਨ ਕਰਕੇ ਮਿਲੀਭੁਗਤ ਨਾਲ ਇਹ ਗਬਨ ਕੀਤੇ ਜਾਣਾ ਪਾਇਆ ਗਿਆ ਹੈ ਜਿਸ ਕਰਕੇ ਉਕਤ ਦੋਸੀਆਂ ਖਿਲਾਫ ਮੁਕੱਦਮਾ ਦਰਜ ਕਰਕੇ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।
ਵਿਜੀਲੈਂਸ ਬਿਊਰੋ ਵੱਲੋਂ 1,000 ਰੁਪਏ ਰਿਸਵਤ ਲੈਣ ਦੇ ਦੋਸ ਹੇਠ ਬਠਿੰਡਾ ਪੁਲਿਸ ਦਾ ਹੌਲਦਾਰ ਗਿ੍ਰਫਤਾਰ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 18 ਅਗਸਤ: ਵਿਜੀਲੈਂਸ ਬਿਊਰੋ ਵੱਲੋਂ ਅੱਜ ਸਥਾਨਕ ਪੁਲਿਸ ਚੌਕੀ ਵਰਧਮਾਨ ਵਿਖੇ ਤਾਇਨਾਤ ਹੈੱਡ ਕਾਂਸਟੇਬਲ ਵਿਨੋਦ ਕੁਮਾਰ (ਨੰਬਰ 1320/ਬਠਿੰਡਾ) ਨੂੰ 1,000 ਰੁਪਏ ਰਿਸਵਤ ਲੈਣ ਦੇ ਦੋਸ ਹੇਠ ਗਿ੍ਰਫਤਾਰ ਕੀਤਾ ਹੈ। ਇਸ ਸਬੰਧ ਵਿਚ ਵਿਜੀਲੈਂਸ ਬਿਊਰੋ ਨੂੰ ਕੁਲਦੀਪ ਸਿੰਘ ਵਾਸੀ ਪਿੰਡ ਬੁਲਾਡੇਵਾਲਾ ਜਿਲ੍ਹਾ ਬਠਿੰਡਾ ਨੇ ਸਿਕਾਇਤ ਕੀਤੀ ਸੀ। ਉਕਤ ਹੌਲਦਾਰ ਵਲੋਂ ਸਰੇਆਮ ਰਿਸਵਤ ਲੈਣ ਦੀ ਵੀਡੀਓ ਵੀ ਅੱਜ ਸਾਰਾ ਦਿਨ ਸੋਸਲ ਮੀਡੀਆ ’ਤੇ ਵਾਈਰਲ ਹੋ ਰਹੀ ਹੈ। ਸਿਕਾਇਤਕਰਤਾ ਮੁਤਾਬਕ ਉਕਤ ਹੌਲਦਾਰ ਨੇ ਉਸਦੇ ਦੋਸਤ ਜਗੀਰ ਸਿੰਘ ਵਾਸੀ ਨਰੂਆਣਾ ਰੋਡ ਬਠਿੰਡਾ ਨੂੰ ਵਰਧਮਾਨ ਪੁਲਿਸ ਚੌਕੀ ਦੀ ਪੁਲਿਸ ਹਿਰਾਸਤ ‘ਚੋਂ ਛੁਡਾਉਣ ਬਦਲੇ 1000 ਰੁਪਏ ਦੀ ਰਿਸਵਤ ਲਈ ਹੈ। ਵਾਈਰਲ ਵੀਡੀਓ ਵਿਚ ਵੀ ਹੌਲਦਾਰ ਪੰਜ ਹਜ਼ਾਰ ਰੁਪਏ ਮੰਗਦਾ ਸੁਣਾਈ ਦੇ ਰਿਹਾ ਹੈ ਪ੍ਰੰਤੂ ਬਾਅਦ ਵਿਚ ਸੌਦਾ ਹਜ਼ਾਰ ਰੁਪਏ ਵਿਚ ਤੈਅ ਹੋ ਗਿਆ। ਸਿਕਾਇਤ ਵਿਚਲੇ ਤੱਥਾਂ ਅਤੇ ਸਬੂਤਾਂ ਦੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਹੌਲਦਾਰ ਵਿਨੋਦ ਕੁਮਾਰ ਨੂੰ ਰਿਸਵਤਖੋਰੀ ਦੇ ਦੋਸ ਹੇਠ ਗਿ੍ਰਫਤਾਰ ਕਰ ਲਿਆ। ਇਸ ਸਬੰਧੀ ਦੋਸੀ ਪੁਲਿਸ ਮੁਲਾਜ਼ਮ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਵਿਖੇ ਐਫ.ਆਈ.ਆਰ ਨੰਬਰ 07 ਮਿਤੀ 18-08-2022 ਅਧੀਨ ਭਿ੍ਰਸਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ। ਉਧਰ ਐਸ.ਐਸ.ਪੀ ਜੇ. ਇਲਨਚੇਲੀਅਨ ਨੇ ਦਸਿਆ ਕਿ ਹੌਲਦਾਰ ਵਿਨੋਦ ਕੁਮਾਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਤੇ ਉਸਦੇ ਵਿਰੁਧ ਵਿਭਾਗੀ ਜਾਂਚ ਵੀ ਕੀਤੀ ਜਾ ਰਹੀ ਹੈ।






