Saturday, May 16, 2026
Home Blog Page 2414

ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਆਉਂਦੀਆਂ 5 ਲਿੰਕ ਸੜਕਾਂ ਨੂੰ ਚੌੜਾ ਕਰਨ ਦੇ ਦਿੱਤੇ ਹੁਕਮ

0

ਅਫਸਰਾਂ ਨੂੰ ਸਹੀਦੀ ਜੋੜ ਮੇਲ ਤੋਂ ਪਹਿਲਾਂ ਕੰਮ ਮੁਕੰਮਲ ਕਰਨ ਦੇ ਦਿੱਤੇ ਹੁਕਮ
ਸੜਕਾਂ ਦੀ ਬਣਤਰ ਦੌਰਾਨ ਮੁੱਖ ਮੰਤਰੀ ਨੇ ਨਿੱਜੀ ਤੌਰ ‘ਤੇ ਦੇਖ-ਰੇਖ ਦੀ ਆਖੀ ਗੱਲ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 18 ਅਗਸਤ : ਸਾਹਿਬਜਾਦਾ ਜੋਰਾਵਰ ਸਿੰਘ ਤੇ ਸਾਹਿਬਜਾਦਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਨੂੰ ਸਰਧਾਂਜਲੀ ਭੇਟ ਕਰਨ ਦੇ ਨਿਮਾਣੇ ਜਿਹੇ ਉਪਰਾਲੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਸ ਸਾਲ ਸਹੀਦੀ ਸਭਾ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨਾਲ ਜੋੜਨ ਵਾਲੀਆਂ ਪੰਜ ਲਿੰਕ ਸੜਕਾਂ ਨੂੰ 8.19 ਕਰੋੜ ਰੁਪਏ ਦੀ ਲਾਗਤ ਨਾਲ 18 ਫੁੱਟ ਤੱਕ ਚੌੜਾ ਕਰਕੇ ਮਜਬੂਤ ਕਰਨ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ, “ਇਹ ਪਵਿੱਤਰ ਧਰਤੀ ਨਾ ਸਿਰਫ ਸਿੱਖਾਂ ਲਈ ਸਗੋਂ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਦਾ ਸਰੋਤ ਹੈ ਕਿਉਂਕਿ ਹਰ ਸਾਲ ਛੋਟੇ ਸਾਹਿਬਜਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸਹੀਦੀ ਦਿਹਾੜੇ ‘ਤੇ ਲੱਖਾਂ ਦੀ ਗਿਣਤੀ ਵਿਚ ਸਰਧਾਲੂ ਸਿਜਦਾ ਕਰਨ ਆਉਂਦੇ ਹਨ।”
ਮੁੱਖ ਮੰਤਰੀ ਨੇ ਕਿਹਾ ਕਿ ਇਸ ਪਵਿੱਤਰ ਅਸਥਾਨ ‘ਤੇ ਨਤਮਸਤਕ ਹੋਣ ਆਉਂਦੀ ਸੰਗਤ ਦੀ ਸਹੂਲਤ ਲਈ ਪੰਜ ਲਿੰਕ ਸੜਕਾਂ ਨੂੰ ਮਜਬੂਤ ਅਤੇ ਅਪਗ੍ਰੇਡ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਵਿੱਚ ਜੀ.ਟੀ.ਰੋਡ ਤੋਂ ਸਰਹਿੰਦ ਸਹਿਰ ਵਾਇਆ ਖਾਨਪੁਰ, ਸਰਹਿੰਦ ਰੋਡ ਤੋਂ ਭੜੀ ਖੇੜੀ ਵਾਇਆ ਤਲਾਨੀਆਂ-ਫਿਰੋਜਪੁਰ-ਰਾਏਪੁਰ ਮਾਜਰੀ, ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੋਂ ਮੰਡੋਫਲ, ਮਾਧੋਪੁਰ ਤੋਂ ਬ੍ਰਹਮਮਾਜਰਾ ਸਾਧੂਗੜ੍ਹ ਰੋਡ ਵਾਇਆ ਸੱਦੇ ਮਾਜਰਾ ਅਤੇ ਸੇਖਪੁਰਾ ਤੋਂ ਖਾਨਪੁਰ ਵਾਇਆ ਕੁਸਟ ਅਸਰਾਮ ਸਾਮਲ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਨੂੰ ਉੱਚ ਗੁਣਵੱਤਾ ਦੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਮਜਬੂਤ ਅਤੇ ਅਪਗ੍ਰੇਡ ਕੀਤਾ ਜਾਵੇਗਾ। ਭਗਵੰਤ ਮਾਨ ਨੇ ਦੱਸਿਆ ਕਿ ਇਸ ਕੰਮ ਲਈ 8.17 ਕਰੋੜ ਰੁਪਏ ਖਰਚੇ ਕੀਤੇ ਜਾਣਗੇ।ਮੁੱਖ ਮੰਤਰੀ ਨੇ ਕਿਹਾ ਕਿ ਉਹ ਨਿੱਜੀ ਤੌਰ ‘ਤੇ ਇਸ ਸਮੁੱਚੇ ਕਾਰਜ ਦੀ ਨਿਗਰਾਨੀ ਕਰਨਗੇ ਤਾਂ ਜੋ ਇਸ ਨੂੰ ਸਮਾਂਬੱਧ ਤਰੀਕੇ ਨਾਲ ਪੂਰਾ ਕੀਤਾ ਜਾਣਾ ਯਕੀਨੀ ਬਣਾਇਆ ਜਾ ਸਕੇ।
ਭਗਵੰਤ ਮਾਨ ਨੇ ਕਿਹਾ ਕਿ ਇਸ ਪਵਿੱਤਰ ਧਰਤੀ ‘ਤੇ ਮਾਤਾ ਗੁਜਰੀ ਜੀ ਅਤੇ ਸਾਹਿਬਜਾਦਾ ਜੋਰਾਵਰ ਸਿੰਘ ਤੇ ਸਾਹਿਬਜਾਦਾ ਫਤਹਿ ਸਿੰਘ ਦੀ ਲਾਸਾਨੀ ਸਹਾਦਤ ਨੇ ਸਦੀਆਂ ਤੋਂ ਪੰਜਾਬੀਆਂ ਨੂੰ ਬੇਇਨਸਾਫੀ ਅਤੇ ਜਬਰ-ਜੁਲਮ ਵਿਰੁੱਧ ਲੜਨ ਲਈ ਪ੍ਰੇਰਿਆ ਹੈ। ਉਨ੍ਹਾਂ ਕਿਹਾ ਕਿ ਸਾਹਿਬਜਾਦਿਆਂ ਵੱਲੋਂ ਛੋਟੀ ਉਮਰ ਵਿੱਚ ਮਹਾਨ ਕੁਰਬਾਨੀ ਦੇਣ ਦੀ ਮਿਸਾਲ ਦੁਨੀਆਂ ਦੇ ਇਤਿਹਾਸ ਵਿੱਚ ਕਿਧਰੇ ਨਹੀਂ ਮਿਲਦੀ। ਮੁੱਖ ਮੰਤਰੀ ਨੇ ਕਿਹਾ ਕਿ ਹਰ ਸਾਲ ਸਹੀਦੀ ਸਭਾ ਦੌਰਾਨ ਲੱਖਾਂ ਸਰਧਾਲੂ ਇਸ ਪਾਵਨ ਅਸਥਾਨ ਦੇ ਦਰਸਨ ਕਰਨ ਆਉਂਦੇ ਹਨ, ਇਸ ਲਈ ਸੂਬਾ ਸਰਕਾਰ ਵੱਲੋਂ ਇਸ ਨਗਰ ਦੀ ਨੁਹਾਰ ਬਦਲੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਅਸਥਾਨ ‘ਤੇ ਆਉਣ ਵਾਲੇ ਸਰਧਾਲੂਆਂ ਨੂੰ ਬਣਦੀਆਂ ਸਹੂਲਤਾਂ ਪ੍ਰਦਾਨ ਕਰਨਾ ਸੂਬਾ ਸਰਕਾਰ ਦਾ ਫਰਜ ਬਣਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਬਾਰੇ ਸੂਬਾ ਸਰਕਾਰ ਢੁਕਵੀਂ ਵਿਵਸਥਾ ਕਰ ਰਹੀ ਹੈ ਤਾਂ ਕਿ ਇਸ ਅਸਥਾਨ ਉਤੇ ਆਉਣ ਵਾਲੇ ਕਿਸੇ ਵੀ ਸਰਧਾਲੂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਸੂਬੇ ’ਚ ਨਵੀਂ ਊਰਜਾ ਦਾ ਸੰਚਾਰ ਕਰੇਗਾ ਪੰਜਾਬ ਖੇਡ ਮੇਲਾ : ਮੀਤ ਹੇਅਰ

0

ਕਿਹਾ ਰਾਜ ਤੇ ਕੌਮੀ ਪੱਧਰ ’ਤੇ ਮੈਡਲ ਜਿੱਤਣ ਵਾਲੇ ਖਿਡਾਰੀਆਂ ਲਈ ਨਵੀਂ ਖੇਡ ਪਾਲਿਸੀ ਜਲਦ
ਖੇਡ ਵਿਭਾਗ ਵੱਲੋਂ 110 ਨਵੇਂ ਕੋਚ ਜਲਦ ਕੀਤੇ ਜਾਣਗੇ ਭਰਤੀ
ਪੰਜਾਬੀ ਖ਼ਬਰਸਾਰ ਬਿਉਰੋ
ਜਲੰਧਰ, 18 ਅਗਸਤ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਸੁਰਜੀਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 29 ਅਗਸਤ ਤੋਂ ਜਲੰਧਰ ਤੋਂ ਸ਼ੁਰੂ ਕੀਤਾ ਵਾਲਾ ਪੰਜਾਬ ਖੇਡ ਮੇਲਾ-2022 ‘‘ਖੇਡਾਂ ਵਤਨ ਪੰਜਾਬ ਦੀਆਂ’’ ਸੂਬੇ ਵਿੱਚ ਨਵੀਂ ਊਰਜਾ ਦਾ ਸੰਚਾਰ ਕਰੇਗਾ।ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਖੇਡ ਮੇਲੇ ਦੀਆਂ ਤਿਆਰੀਆਂ ਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਰੱਖੀ ਮੀਟਿੰਗ ਦੌਰਾਨ ਦੱਸਿਆ ਕਿ ਇਹ ਪਹਿਲੀ ਵਾਰ ਹੈ ਕਿ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਖੇਡ ਮੇਲੇ ਤਹਿਤ 28 ਖੇਡਾਂ ਕਰਵਾਈਆਂ ਜਾ ਰਹੀਆਂ ਹਨ ਅਤੇ ਬੱਚੇ ਤੋਂ ਲੈ ਕੇ 50 ਸਾਲ ਤੋਂ ਵੱਧ ਉਮਰ ਦੇ ਖਿਡਾਰੀ ਖੇਡ ਮੇਲੇ ਵਿੱਚ ਭਾਗ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਖੇਡ ਮੇਲੇ ਦਾ ਉਦੇਸ਼ ਸਿਰਫ਼ ਖੇਡ ਮੁਕਾਬਲੇ ਕਰਾਉਣ ਤੱਕ ਸੀਮਤ ਨਾ ਹੋ ਕੇ ਨੌਜਵਾਨਾਂ ਨੂੰ ਨਸ਼ਾ ਰਹਿਤ ਜੀਵਨ ਸ਼ੈਲੀ ਅਤੇ ਖੇਡਾਂ ਨਾਲ ਜੋੜਨਾ ਹੈ ਤਾਂ ਜੋ ਤੰਦਰੁਸਤ ਅਤੇ ਰੰਗਲੇ ਪੰਜਾਬ ਦਾ ਸੁਪਨਾ ਸਾਕਾਰ ਕੀਤਾ ਜਾ ਸਕੇ।
ਟੂਰਨਾਮੈਂਟਾਂ ਸਬੰਧੀ ਚਾਨਣਾ ਪਾਉਂਦਿਆਂ ਖੇਡ ਮੰਤਰੀ ਨੇ ਦੱਸਿਆ ਕਿ ਬਲਾਕ ਪੱਧਰੀ ਟੂਰਨਾਮੈਂਟ 1 ਤੋਂ 7 ਸਤੰਬਰ ਤੱਕ ਕਰਵਾਏ ਜਾਣਗੇ, ਜਿਸ ਵਿੱਚ ਵਾਲੀਬਾਲ, ਅਥਲੈਟਿਕਸ, ਫੁੱਟਬਾਲ, ਕਬੱਡੀ, ਖੋ-ਖੋ ਅਤੇ ਰੱਸਾਕਸ਼ੀ ਦੇ ਮੁਕਾਬਲੇ ਹੋਣਗੇ ਜਦਕਿ 12 ਤੋਂ 22 ਸਤੰਬਰ ਤੱਕ ਹੋਣ ਵਾਲੇ ਜ਼ਿਲ੍ਹਾ ਪੱਧਰੀ ਟੂਰਨਾਮੈਂਟਾਂ ਵਿੱਚ ਐਥਲੈਟਿਕਸ, ਫੁੱਟਬਾਲ, ਕਬੱਡੀ, ਖੋ-ਖੋ, ਵਾਲੀਬਾਲ, ਹੈਂਡਬਾਲ, ਸਾਫਟਬਾਲ, ਜੂਡੋ, ਰੋਲਰ ਸਕੇਟਿੰਗ, ਗੱਤਕਾ, ਕਿੱਕ ਬਾਕਸਿੰਗ, ਹਾਕੀ, ਨੈੱਟਬਾਲ, ਬੈਡਮਿੰਟਨ, ਬਾਸਕਟਬਾਲ, ਪਾਵਰ ਲਿਫਟਿੰਗ, ਲਾਅਨ ਟੈਨਿਸ, ਕੁਸ਼ਤੀ, ਤੈਰਾਕੀ, ਬਾਕਸਿੰਗ, ਟੇਬਲ ਟੈਨਿਸ ਅਤੇ ਵੇਟ ਲਿਫਟਿੰਗ ਖੇਡਾਂ ਹੋਣਗੀਆਂ। ਇਸੇ ਤਰ੍ਹਾਂ 10 ਤੋਂ 21 ਅਕਤੂਬਰ ਤੱਕ ਹੋਣ ਵਾਲੇ ਰਾਜ ਪੱਧਰੀ ਟੂਰਨਾਮੈਂਟਾਂ ਵਿੱਚ ਸਾਰੀਆਂ ਜ਼ਿਲ੍ਹਾ ਪੱਧਰੀ ਖੇਡਾਂ ਤੋਂ ਇਲਾਵਾ ਕਿੱਕ ਬਾਕਸਿੰਗ, ਤੀਰਅੰਦਾਜ਼ੀ, ਨਿਸ਼ਾਨੇਬਾਜ਼ੀ, ਸ਼ਤਰੰਜ, ਰੋਇੰਗ, ਜਿਮਨਾਸਟਿਕ, ਤਲਵਾਰਬਾਜ਼ੀ ਅਤੇ ਪਾਵਰ ਲਿਫਟਿੰਗ ਵੀ ਸ਼ਾਮਿਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਖੇਡ ਮੇਲੇ ਵਿੱਚ ਹਰ ਉਮਰ ਦੇ ਖਿਡਾਰੀ ਨੂੰ ਖੇਡਣ ਦਾ ਮੌਕਾ ਦੇਣ ਦੇ ਮੰਤਵ ਨਾਲ ਅੰਡਰ-14, ਅੰਡਰ-17 ਅਤੇ ਅੰਡਰ-21 ਤੋਂ ਇਲਾਵਾ ਤਿੰਨ ਓਪਨ ਵਰਗ ਕੈਟਾਗਰੀਆਂ ਵੀ ਰੱਖੀਆਂ ਗਈਆਂ ਹਨ, ਜਿਸ ਤਹਿਤ 21 ਤੋਂ 40, 41 ਅਤੇ 50 ਅਤੇ 50 ਸਾਲ ਤੋਂ ਵੱਧ ਉਮਰ ਵਰਗ ਦੇ ਓਪਨ ਗਰੁੱਪਾਂ ਸਮੇਤ ਵੱਖ-ਵੱਖ ਉਮਰ ਵਰਗਾਂ ਦੇ ਖੇਡ ਮੁਕਾਬਲੇ ਵੀ ਕਰਵਾਏ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਖੇਡ ਮੁਕਾਬਲਿਆਂ ਲਈ ਆਨਲਾਈਨ ਰਜਿਸਟ੍ਰੇਸ਼ਨ ਲਈ ਵਿਸ਼ੇਸ਼ ਪੋਰਟਲ www.punjabkhedmela2022.in ਦੀ ਸ਼ੁਰੂਆਤ ਵੀ ਕੀਤੀ ਗਈ ਹੈ ਅਤੇ ਵੱਖ-ਵੱਖ ਖੇਡਾਂ ਲਈ ਆਨਲਾਈਨ ਅਤੇ ਆਫਲਾਈਨ ਰਜਿਸਟ੍ਰੇਸ਼ਨ 25 ਅਗਸਤ, 2022 ਤੱਕ ਜਾਰੀ ਰਹੇਗੀ।
ਖੇਡ ਮੰਤਰੀ ਨੇ ਸਾਰੇ ਅਧਿਕਾਰੀਆਂ ਨੂੰ ਖੇਡ ਮੇਲੇ ਦੀ ਕਾਮਯਾਬੀ ਲਈ ਸ਼ਿੱਦਤ ਨਾਲ ਆਪਣੀ ਡਿਊਟੀ ਨਿਭਾਉਣ ਲਈ ਕਿਹਾ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਖੇਡ ਮੇਲੇ ਲਈ ਸਮੁੱਚੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਏ ਜਾਣ ਤਾਂ ਜੋ ਕਿਸੇ ਵੀ ਖਿਡਾਰੀ ਜਾਂ ਦਰਸ਼ਕ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਸੂਬੇ ਦੇ ਲੋਕਾਂ ਖਾਸ ਕਰ ਨੌਜਵਾਨਾਂ ਨੂੰ ਖੇਡ ਮੇਲੇ ਵਿੱਚ ਵਧ-ਚੜ੍ਹ ਕੇ ਭਾਗ ਲੈਣ ਦੀ ਅਪੀਲ ਕੀਤੀ ਤਾਂ ਜੋ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਮੁੜ ਪਹਿਲੇ ਨੰਬਰ ’ਤੇ ਲਿਆਂਦਾ ਜਾ ਸਕੇ।ਰਾਜ ਤੇ ਕੌਮੀ ਪੱਧਰ ’ਤੇ ਮੈਡਲ ਜਿੱਤਣ ਵਾਲੇ ਖਿਡਾਰੀਆਂ ਲਈ ਨਵੀਂ ਖੇਡ ਪਾਲਿਸੀ ਜਲਦ : ਖੇਡ ਮੰਤਰੀ ਨੇ ਦੱਸਿਆ ਕਿ ਸਟੇਟ ਅਤੇ ਨੈਸ਼ਨਲ ਪੱਧਰ ’ਤੇ ਮੈਡਲ ਜਿੱਤਣ ਵਾਲੇ ਖਿਡਾਰੀਆਂ ਲਈ ਪੰਜਾਬ ਸਰਕਾਰ ਵੱਲੋਂ ਜਲਦ ਨਵੀਂ ਪਾਲਿਸੀ ਲਿਆਂਦੀ ਜਾ ਰਹੀ ਹੈ, ਜਿਸ ਤਹਿਤ ਖੇਡਾਂ ਅਤੇ ਖਿਡਾਰੀਆਂ ਪੱਖੀ ਉਪਰਾਲਿਆਂ ਨੂੰ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਸਾਡੇ ਵੱਧ ਤੋਂ ਵੱਧ ਖਿਡਾਰੀ ਕੌਮਾਂਤਰੀ ਪੱਧਰ ’ਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣ। ਉਨ੍ਹਾਂ ਕਿਹਾ ਕਿ ਉਭਰਦੇ ਖਿਡਾਰੀਆਂ ਨੂੰ ਕੌਮੀ ਅਤੇ ਕੌਮਾਂਤਰੀ ਪੱਧਰ ਤੱਕ ਲੈ ਕੇ ਜਾਣ ਲਈ ਸੰਜੀਦਾ ਯਤਨ ਕੀਤੇ ਜਾਣਗੇ।
ਇਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਇਹ ਵੀ ਦੱਸਿਆ ਕਿ ਖੇਡ ਵਿਭਾਗ ਵੱਲੋਂ ਜਲਦ ਹੀ 110 ਕੋਚਾਂ ਦੀ ਭਰਤੀ ਕੀਤੀ ਜਾ ਰਹੀ ਹੈ, ਜਿਸ ਸਦਕਾ ਸਾਡੇ ਉਭਰਦੇ ਖਿਡਾਰੀਆਂ ਨੂੰ ਵਧੀਆ ਟ੍ਰੇਨਿੰਗ ਮੁਹੱਈਆ ਕਰਵਾ ਕੇ ਬਿਹਤਰੀਨ ਖਿਡਾਰੀ ਬਣਾਇਆ ਜਾ ਸਕੇ। ਇਸ ਮੌਕੇ ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ, ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ, ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ, ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੂਰਾਲ, ਪ੍ਰਮੁੱਖ ਸਕੱਤਰ ਖੇਡ ਵਿਭਾਗ ਰਾਜ ਕਮਲ ਚੌਧਰੀ, ਡਾਇਰੈਕਟਰ ਖੇਡ ਵਿਭਾਗ ਰਾਜੇਸ਼ ਧੀਮਾਨ, ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਹੁਣ ਤਿਮਾਹੀ ਨਿਰੀਖਣ ਦੀ ਥਾਂ ਹੋਵੇਗਾ ਸਾਲਾਨਾ ਨਿਰੀਖਣ

0

ਵਾਊਚਰਾਂ ਦੀਆਂ ਹਾਰਡ ਕਾਪੀਆਂ ਦੇਣ ਦੀ ਲੋੜ ਨਹੀਂ
ਲਾਜਮੀ ਨਿਰੀਖਣਾਂ ਦੀ ਥਾਂ ਦੇਣਾ ਹੋਵੇਗਾ ਸਵੈ ਪ੍ਰਮਾਣੀਕਰਨ
ਲਾਲ ਫੀਤਾਸ਼ਾਹੀ ਨੂੰ ਖਤਮ ਕਰਨ ਲਈ ਵਚਨਬੱਧ: ਲਾਲ ਚੰਦ ਕਟਾਰੂਚੱਕ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 18 ਅਗਸਤ:ਭਾਰ ਤੋਲਣ ਵਾਲੀਆਂ ਇਲੈਕਟ੍ਰਾਨਿਕ ਮਸ਼ੀਨਾਂ ਦੇ ਨਿਰਮਾਤਾਵਾਂ ਨੂੰ ਵੱਡੀ ਰਾਹਤ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਮੰਤਰੀ ਨੇ ਅੱਜ ਲੀਗਲ ਮੈਟਰੋਲੋਜੀ ਵਿਭਾਗ ਦੇ ਅਮਲੇ ਵੱਲੋਂ ਲਾਜਮੀ ਨਿਰੀਖਣ ਦੌਰਾਨ ਵਿਕਰੀ/ਖਰੀਦ ਵਾਊਚਰ ਦੀਆਂ ਹਾਰਡ ਕਾਪੀਆਂ ਜਮ੍ਹਾਂ ਕਰਾਉਣ ਦੀ ਰਿਵਾਇਤ ਨੂੰ ਖਤਮ ਕਰ ਦਿੱਤਾ ਹੈ। ਇਸ ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲਣ ਦੀ ਉਮੀਦ ਹੈ ਜੋ ਵਪਾਰਕ ਲੈਣ-ਦੇਣ ਦੀ ਗੁਪਤਤਾ ਬਰਕਰਾਰ ਰੱਖਦਿਆਂ ਉਨ੍ਹਾਂ ਦੇ ਵਪਾਰਕ ਹਿੱਤਾਂ ਦੀ ਵੀ ਰਾਖੀ ਕਰੇਗਾ।ਵੇਟ ਐਂਡ ਮਈਅਰਜ (ਨਾਪ ਤੋਲ) ਇੰਡਸਟਰੀਅਲ ਐਸੋਸੀਏਸਨ, ਪੰਜਾਬ ਦੇ ਨੁਮਾਇੰਦਿਆਂ ਨਾਲ ਮੀਟਿੰਗ ਤੋਂ ਬਾਅਦ ਇਹ ਵੇਰਵੇ ਸਾਂਝੇ ਕਰਦਿਆਂ ਮੰਤਰੀ ਨੇ ਕਿਹਾ ਕਿ ਇਸ ਤੋਂ ਬਾਅਦ ਮਸ਼ੀਨ ਨਿਰਮਾਤਾਵਾਂ ਵੱਲੋਂ ਵਿਭਾਗ ਨੂੰ ਦਿੱਤੀ ਗਈ ਜਾਣਕਾਰੀ ਨਾਲ ਤੁਲਨਾ ਕਰਕੇ ਅਸਲ ਵਾਊਚਰ ਮੌਕੇ ‘ਤੇ ਹੀ ਵਾਪਸ ਕਰ ਦਿੱਤੇ ਜਾਣਗੇ।
ਉਦਯੋਗ ਨੂੰ ਹੋਰ ਰਾਹਤ ਦਿੰਦਿਆਂ ਅਤੇ ਲਾਲ ਫੀਤਾਸਾਹੀ ਖਿਲਾਫ ਸਖਤ ਰੁਖ ਅਪਣਾਉਂਦਿਆਂ ਮੰਤਰੀ ਨੇ ਵਿਭਾਗ ਵਿੱਚ ਪ੍ਰਚਲਿਤ ਤਿਮਾਹੀ ਨਿਰੀਖਣਾਂ ਨੂੰ ਖਤਮ ਕਰ ਦਿੱਤਾ ਅਤੇ ਉਨ੍ਹਾਂ ਦੀ ਥਾਂ ਸਾਲਾਨਾ ਨਿਰੀਖਣ ਕੀਤੇ ਜਾਣਗੇ। ਮੰਤਰੀ ਨੇ ਕਿਹਾ, “ਜੇਕਰ ਜੀਐਸਟੀ ਅਤੇ ਆਮਦਨ ਕਰ ਰਿਟਰਨਾਂ ਦੀ ਸਾਲਾਨਾ ਪੜਤਾਲ ਕਰਨਾ ਢੁਕਵਾਂ ਹੈ, ਤਾਂ ਉਦਯੋਗ ਲਈ ਤਿਮਾਹੀ ਨਿਰੀਖਣ ਦੀ ਕੋਈ ਲੋੜ ਨਹੀਂ ਹੈ।“ ਉਹਨਾਂ ਅੱਗੇ ਕਿਹਾ ਕਿ ਉਹ ਅਜਿਹੇ ਸਾਰੀਆਂ ਕਾਰਵਾਈਆਂ ਨੂੰ ਖਤਮ ਕਰਨ ਲਈ ਵਚਨਬੱਧ ਹਨ ਜੋ ਉਦਯੋਗ ਪੱਖੀ ਨਹੀਂ ਹਨ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮੰਤਰੀ ਨੇ ਅੱਗੇ ਕਿਹਾ ਕਿ ਨਿਰਮਾਤਾਵਾਂ ਲਈ ਜਲਦੀ ਹੀ ਨਿਰੀਖਣ ਪ੍ਰੋਟੋਕੋਲ ਦੇ ਨਾਲ ਇੱਕ ਸਵੈ ਪ੍ਰਮਾਣੀਕਰਣ ਪ੍ਰਣਾਲੀ ਵਿਕਸਤ ਕੀਤੀ ਜਾਵੇਗੀ, ਜਿਸ ਨਾਲ ਉਦਯੋਗ ਨੂੰ ਹੋਰ ਰਾਹਤ ਮਿਲੇਗੀ। ਹਾਲਾਂਕਿ, ਇਸ ਦੇ ਨਾਲ ਹੀ ਉਹਨਾਂ ਨੇ ਉਦਯੋਗ ਨੂੰ ਕਿਸੇ ਵੀ ਤਰ੍ਹਾਂ ਦੀ ਗਲਤ ਜਾਣਕਾਰੀ ਦੇਣ ਦੇ ਵਿਰੁੱਧ ਸਾਵਧਾਨ ਕੀਤਾ ਨਹੀਂ ਤਾਂ ਮੈਟਰੋਲੋਜੀ ਐਕਟ ਦੇ ਤਹਿਤ ਸਖਤ ਕਾਰਵਾਈ ਕੀਤੀ ਜਾਵੇਗੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਸਕੱਤਰ ਗੁਰਕਿਰਤ ਕਿਰਪਾਲ ਸਿੰਘ ਅਤੇ ਕੰਟਰੋਲਰ ਲੀਗਲ ਮੈਟਰੋਲੋਜੀ ਪਰਮਪਾਲ ਕੌਰ ਸਿੱਧੂ ਵੀ ਹਾਜਰ ਸਨ।

ਟਰਾਂਸਪੋਰਟ ਵਿਭਾਗ ਦੀਆਂ ਮੁਲਾਜਮ ਯੂਨੀਅਨਾਂ ਵਿਭਾਗ ਨੂੰ ਤਰੱਕੀ ਦੀ ਲੀਹ ‘ਤੇ ਲਿਆਉਣ ਲਈ ਮਾਨ ਸਰਕਾਰ ਦਾ ਸਾਥ ਦੇਣ-ਹਰਪਾਲ ਸਿੰਘ ਚੀਮਾ

0

ਵਿੱਤ ਮੰਤਰੀ ਨੇ ਯੂਨੀਅਨਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 18 ਅਗਸਤ: ਪੰਜਾਬ ਦੇ ਟਰਾਂਸਪੋਰਟ ਵਿਭਾਗ ਨੂੰ ਮੁੜ ਤਰੱਕੀ ਦੀਆਂ ਲੀਹਾਂ ‘ਤੇ ਲਿਆਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਵਿਭਾਗ ਦੀਆਂ ਵੱਖ-ਵੱਖ ਯੂਨੀਅਨਾਂ ਨੂੰ ਇਸ ਮਿਸਨ ‘ਚ ਪੂਰਨ ਸਹਿਯੋਗ ਦੇਣ ਦੀ ਅਪੀਲ ਕੀਤੀ।ਅੱਜ ਇਥੇ ਪੰਜਾਬ ਭਵਨ ਵਿਖੇ ਮੀਟਿੰਗ ਦੌਰਾਨ ਪੰਜਾਬ ਰੋਡਵੇਜ ਅਤੇ ਪੀ.ਆਰ.ਟੀ.ਸੀ ਦੀਆਂ ਮੁਲਾਜਮ ਯੂਨੀਅਨਾਂ ਨੇ ਸਰਕਾਰੀ ਬੱਸਾਂ ਦੇ ਬੇੜੇ ਵਿੱਚ ਵਾਧਾ ਕਰਨ, ਬੱਸਾਂ ਦੇ ਰੂਟਾਂ ਅਤੇ ਠੇਕੇ ’ਤੇ ਰੱਖੇ ਮੁਲਾਜਮਾਂ ਦੀਆਂ ਸੇਵਾਵਾਂ ਨੂੰ ਪੱਕਿਆਂ ਕਰਨ ਸਮੇਤ ਕਈ ਮੁੱਦੇ ਉਠਾਏ।
ਯੂਨੀਅਨਾਂ ਵੱਲੋਂ ਸਰਕਾਰੀ ਬੱਸਾਂ ਦੇ ਬੇੜੇ ਵਿੱਚ ਵਾਧਾ ਕਰਨ ਦੀ ਮੰਗ ਦਾ ਸਵਾਗਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਸੂਬੇ ਦੇ ਸਾਰੇ ਵਿਭਾਗਾਂ ਨੂੰ ਮਜਬੂਤ ਕਰਨ ਦੇ ਨਾਲ-ਨਾਲ ਲਾਹੇਵੰਦ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਨੌਜਵਾਨਾਂ ਲਈ ਰੁਜਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕੀਤੇ ਜਾ ਸਕਣ। ਉਨ੍ਹਾਂ ਯੂਨੀਅਨਾਂ ਨੂੰ ਅਪੀਲ ਕੀਤੀ ਕਿ ਉਹ ਟਰਾਂਸਪੋਰਟ ਵਿਭਾਗ ਦੀ ਬਿਹਤਰੀ ਲਈ ਹੇਠਲੇ ਪੱਧਰ ‘ਤੇ ਭਿ੍ਰਸਟਾਚਾਰ ਨੂੰ ਨੱਥ ਪਾਉਣ ਲਈ ਸਰਕਾਰ ਦਾ ਸਾਥ ਦੇਣ। ਉਨ੍ਹਾਂ ਕਿਹਾ ਕਿ ਵਿਭਾਗ ਦੀ ਤਰੱਕੀ ਹੀ ਉਨ੍ਹਾਂ ਦੇ ਸਾਰੇ ਮਸਲਿਆਂ ਦਾ ਹੱਲ ਹੋਵੇਗੀ।
ਵਿੱਤ ਮੰਤਰੀ ਨੇ ਕਿਹਾ ਕਿ ਪਿਛਲੀਆਂ ਸੂਬਾ ਸਰਕਾਰਾਂ ਟਰਾਂਸਪੋਰਟ ਮਾਫੀਆ ਦੇ ਪ੍ਰਭਾਵ ਹੇਠ ਸਨ ਅਤੇ ਉਨ੍ਹਾਂ ਵੱਲੋਂ ਅਪਣਾਈਆਂ ਗਈਆਂ ਨੀਤੀਆਂ ਨੇ ਵਿਭਾਗ ਨੂੰ ਵਿੱਤੀ ਸੰਕਟ ਵਿੱਚ ਪਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਸਰਕਾਰ ਨੇ ਨਾ ਸਿਰਫ ਸਰਕਾਰੀ ਬੱਸਾਂ ਨੂੰ ਸਿੱਧੇ ਦਿੱਲੀ ਹਵਾਈ ਅੱਡੇ ਤੱਕ ਚਲਾਉਣਾ ਸੁਰੂ ਕੀਤਾ ਹੈ, ਸਗੋਂ ਸੂਬੇ ਦੇ ਵੱਖ-ਵੱਖ ਰੂਟਾਂ ‘ਤੇ ਸਰਕਾਰੀ ਬੱਸਾਂ ਨੂੰ ਸਫਲਤਾਪੂਰਵਕ ਚਲਾਉਣ ਨੂੰ ਯਕੀਨੀ ਬਣਾਉਣ ਲਈ ਟਰਾਂਸਪੋਰਟ ਮਾਫੀਆ ਨੂੰ ਵੀ ਨੱਥ ਪਾਈ ਹੈ।ਹਰਪਾਲ ਸਿੰਘ ਚੀਮਾ ਨੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਯੂਨੀਅਨ ਵੱਲੋਂ ਉਠਾਈਆਂ ਜਾਇਜ ਮੰਗਾਂ ਜਿਸ ਲਈ ਵਿੱਤੀ ਸਹਾਇਤਾ ਦੀ ਲੋੜ ਹੈ, ਬਾਰੇ ਇੱਕ ਨੋਟ ਤਿਆਰ ਕਰਕੇ ਉਨ੍ਹਾਂ ਨਾਲ ਸਾਂਝਾ ਕਰਨ ਦੇ ਨਿਰਦੇਸ ਦਿੱਤੇ। ਉਨ੍ਹਾਂ ਕਿਹਾ ਕਿ ਠੇਕਾ ਆਧਾਰਿਤ ਮੁਲਾਜਮਾਂ ਦੀਆਂ ਸੇਵਾਵਾਂ ਪੱਕਿਆਂ ਕਰਨ ਦਾ ਮੁੱਦਾ ਬੀਤੇ ਦਿਨ ਹੋਈ ਮੀਟਿੰਗ ਵਿੱਚ ਵੀ ਵਿਚਾਰਿਆ ਗਿਆ ਸੀ ਅਤੇ ਯਕੀਨ ਦਿਵਾਇਆ ਕਿ ਸਰਕਾਰ ਵੱਲੋਂ 36000 ਮੁਲਾਜਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਸੁਹਿਰਦ ਯਤਨ ਕੀਤੇ ਜਾ ਰਹੇ ਹਨ।ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਕੱਤਰ ਟਰਾਂਸਪੋਰਟ ਵਿਕਾਸ ਗਰਗ, ਐਮਡੀ ਪੀ.ਆਰ.ਟੀ.ਸੀ ਪੂਨਮਦੀਪ ਕੌਰ ਢਿੱਲੋਂ ਅਤੇ ਡਾਇਰੈਕਟਰ ਟਰਾਂਸਪੋਰਟ ਅਮਨਦੀਪ ਕੌਰ ਵੀ ਹਾਜਰ ਸਨ।

ਮੁੱਖ ਮੰਤਰੀ ਨੇ ਈ.ਟੀ.ਟੀ-6635 ਵਾਲੇ ਅਧਿਆਪਕਾਂ ਨੂੰ ਸੌਂਪੇ ਸਟੇਸਨ ਅਲਾਟਮੈਂਟ ਪੱਤਰ

0

ਸਾਡੀ ਸਰਕਾਰ ਦਾ ਟੀਚਾ ਹਰ ਨੌਜਵਾਨ ਨੂੰ ਰੁਜਗਾਰ ਦੇਣਾ – ਮੁੱਖ ਮੰਤਰੀ
ਸਾਰੀ ਭਰਤੀ ਪ੍ਰਕਿਰਿਆ ਨਿਰਪੱਖ ਤੇ ਪਾਰਦਰਸੀ ਢੰਗ ਨਾਲ ਹੋਵੇਗੀ – ਮੁੱਖ ਮੰਤਰੀ
ਮੈਂ ਚਾਹੁੰਦਾ ਕਿ ਨੌਜਵਾਨ ਰੁਜਗਾਰ ਲਈ ਧਰਨੇ ਨਾ ਲਾਉਣ – ਮੁੱਖ ਮੰਤਰੀ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 18 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਵਿਭਾਗਾਂ ਦੀ ਚੱਲ ਰਹੀ ਭਰਤੀ ਪ੍ਰਕਿਰਿਆ ਨੂੰ ਨਿਰਪੱਖ ਤੇ ਪਾਰਦਰਸੀ ਢੰਗ ਨਾਲ ਮੁਕੰਮਲ ਕਰਨ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ।ਇੱਥੇ ਵੀਰਵਾਰ ਨੂੰ ਮੁੱਖ ਮੰਤਰੀ ਦਫਤਰ ਵਿਖੇ ਨਵ-ਨਿਯੁਕਤ 6635 ਈ.ਟੀ.ਟੀ. ਅਧਿਆਪਕਾਂ ਵਿੱਚੋਂ 12 ਨੂੰ ਸੰਕੇਤਕ ਤੌਰ ਉਤੇ ਸਟੇਸਨ ਅਲਾਟਮੈਂਟ ਪੱਤਰ ਜਾਰੀ ਕਰਨ ਮੌਕੇ ਅਧਿਆਪਕਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਇਨ੍ਹਾਂ ਉਮੀਦਵਾਰਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਸਖਤ ਮਿਹਨਤ ਤੇ ਸਮਰਪਣ ਨਾਲ ਇਹ ਮੁਕਾਮ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਸਖਤ ਘਾਲਣਾ ਘਾਲਣ ਵਾਲੇ ਇਹ ਨੌਜਵਾਨ ਇਸ ਅਹੁਦੇ ਦੇ ਹੱਕਦਾਰ ਸਨ, ਜਿਨ੍ਹਾਂ ਬੇਹੱਦ ਮੁਕਾਬਲੇ ਵਿੱਚੋਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ ਆਪਣੀ ਜਗ੍ਹਾ ਬਣਾਈ। ਭਗਵੰਤ ਮਾਨ ਨੇ ਕਿਹਾ ਕਿ ਅਜਿਹੀਆਂ ਹੋਰ ਨਿਯੁਕਤੀਆਂ ਦੀ ਪ੍ਰਕਿਰਿਆ ਵੀ ਚੱਲ ਰਹੀ ਹੈ, ਜਿਨ੍ਹਾਂ ਨੂੰ ਪਾਰਦਰਸੀ ਢੰਗ ਨਾਲ ਛੇਤੀ ਮੁਕੰਮਲ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਆਮ ਆਦਮੀ ਸਰਕਾਰ ਨੇ ਸੂਬੇ ਵਿੱਚ ਸੱਤਾ ਸੰਭਾਲਣ ਮਗਰੋਂ ਪਹਿਲਾ ਫੈਸਲਾ ਨੌਜਵਾਨਾਂ ਦੀ ਭਰਤੀ ਪ੍ਰਕਿਰਿਆ ਸੁਰੂ ਕਰਨ ਦਾ ਕੀਤਾ। ਉਨ੍ਹਾਂ ਜੋਰ ਦੇ ਕੇ ਆਖਿਆ ਕਿ ਸੂਬਾ ਸਰਕਾਰ ਹਰੇਕ ਵਿਭਾਗ ਦੀ ਕਾਰਜਪ੍ਰਣਾਲੀ ਨੂੰ ਸੁਚਾਰੂ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ ਤਾਂ ਕਿ ਲੋਕਾਂ ਨੂੰ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਮਾਨ ਨੇ ਆਖਿਆ ਕਿ ਬਾਕੀ ਖਾਲੀ ਆਸਾਮੀਆਂ ਉਤੇ ਵੀ ਜਲਦੀ ਭਰਤੀ ਕੀਤੀ ਜਾਵੇਗੀ ਕਿਉਂਕਿ ਸੂਬੇ ਦੀ ਤਰੱਕੀ ਤੇ ਲੋਕਾਂ ਦੀ ਖੁਸਹਾਲੀ ਲਈ ਇਹ ਸਮੇਂ ਦੀ ਲੋੜ ਹੈ।ਇਨ੍ਹਾਂ ਉਮੀਦਵਾਰਾਂ ਦੀ ਪਿੱਠ ਥਾਪੜਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਅਧਿਆਪਕ ਆਪਣੇ ਹੁਨਰ ਰਾਹੀਂ ਬੱਚਿਆਂ ਨੂੰ ਬਿਹਤਰੀਨ ਸਿੱਖਿਆ ਯਕੀਨੀ ਬਣਾਉਣ। ਉਨ੍ਹਾਂ ਅਧਿਆਪਕਾਂ ਨੂੰ ਆਪਣਾ ਕੰਮ ਪੂਰੀ ਇਮਾਨਦਾਰੀ ਨਾਲ ਕਰਨ ਲਈ ਪ੍ਰੇਰਿਆ ਤਾਂ ਕਿ ਉਨ੍ਹਾਂ ਦੇ ਪੜ੍ਹਾਏ ਹੋਏ ਬੱਚੇ ਕੌਮੀ ਤੇ ਕੌਮਾਂਤਰੀ ਪੱਧਰ ਉਤੇ ਹਰੇਕ ਖੇਤਰ ਵਿੱਚ ਉਚਾਈਆਂ ਸਰ ਕਰਨ। ਭਗਵੰਤ ਮਾਨ ਨੇ ਉਮੀਦ ਜਾਹਰ ਕੀਤੀ ਕਿ ਇਹ ਈ.ਟੀ.ਟੀ. ਅਧਿਆਪਕ, ਵਿਦਿਆਰਥੀਆਂ ਲਈ ਆਦਰਸ ਬਣਨਗੇ ਕਿਉਂਕਿ ਵੱਡੀ ਤਾਕਤ ਨਾਲ ਵੱਡੀ ਜ?ਿੰਮੇਵਾਰੀ ਵੀ ਆਉਂਦੀ ਹੈ।ਪਿਛਲੀਆਂ ਸਰਕਾਰਾਂ ਉਤੇ ਤਿੱਖੇ ਹਮਲੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੇ ਮੁੱਢਲੇ ਦਿਨਾਂ ਵਿੱਚ ਹੀ ਲੋਕਾਂ ਦੀ ਭਲਾਈ ਲਈ ਕਈ ਮਿਸਾਲੀ ਪਹਿਲਕਦਮੀਆਂ ਕੀਤੀਆਂ ਹਨ, ਜਦੋਂ ਕਿ ਪਿਛਲੀਆਂ ਸਰਕਾਰਾਂ ਆਪਣੇ ਕਾਰਜਕਾਲ ਦੇ ਬਿਲਕੁੱਲ ਅੰਤ ਵਿੱਚ ਅਜਿਹੇ ਕਦਮ ਚੁੱਕਦੀਆਂ ਸਨ। ਉਨ੍ਹਾਂ ਕਿਹਾ ਕਿ ਇਸ ਸਰਕਾਰ ਨੇ ਕੁੱਝ ਹੀ ਦਿਨਾਂ ਵਿੱਚ ਇੰਨੇ ਕੰਮ ਕੀਤੇ ਹਨ, ਜਿਹੜੇ ਪਿਛਲੇ 75 ਸਾਲਾਂ ਵਿੱਚ ਨਹੀਂ ਹੋਏ। ਭਗਵੰਤ ਮਾਨ ਨੇ ਕਿਹਾ ਕਿ ਉਹ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਮਿਸਨਰੀ ਉਤਸਾਹ ਤੇ ਭਾਵਨਾ ਨਾਲ ਲੋਕਾਂ ਦੀ ਸੇਵਾ ਜਾਰੀ ਰੱਖਣਗੇ।

ਹੜਾਂ ਤੋਂ ਪ੍ਰਭਾਵਿਤ 87 ਕੰਡਮ ਕਰਾਰ ਦਿੱਤੀਆਂ ਕਾਰਾਂ ਗਾਹਕਾਂ ਨੂੰ ਵੇਚਣ ਵਾਲਾ ਗਿਰੋਹ ਕਾਬੂ

ਕਬਾੜੀਏ ਸਣੇ 3 ਵਿਅਕਤੀ ਗਿ੍ਰਫਤਾਰ; 40 ਕਾਰਾਂ ਬਰਾਰਮਦ
ਦੋਸ਼ੀਆਂ ਨੇ ਕੰਡਮ ਕਾਰਾਂ ਨੂੰ ਦਰੁਸਤ ਵਾਹਨ ਵਜੋਂ ਰਜਿਸਟਰਡ ਕਰਾਉਣ ਲਈ ਚਾਸੀ ਨੰਬਰਾਂ ਨਾਲ ਕੀਤੀ ਸੀ ਛੇੜਛਾੜ
ਆਰ.ਟੀ.ਏ. ਦੀ ਭੂਮਿਕਾ ਦੀ ਵੀ ਕੀਤੀ ਜਾ ਰਹੀ ਹੈ ਜਾਂਚ: ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ
ਪੰਜਾਬੀ ਖ਼ਬਰਸਾਰ ਬਿਉਰੋ
ਫਤਿਹਗੜ ਸਾਹਿਬ, 18 ਅਗਸਤ: ਪੰਜਾਬ ਪੁਲਿਸ ਨੇ ਵਰਤੀਆਂ ਗਈਆਂ ਕਾਰਾਂ ਦੀ ਵਿਕਰੀ ਨਾਲ ਸਬੰਧਤ ਇੱਕ ਵੱਡੇ ਘਪਲੇ ਦਾ ਪਰਦਾਫਾਸ਼ ਕਰਦਿਆਂ, ਮਾਨਸਾ ਦੇ ਇੱਕ ਕਬਾੜੀਏ (ਸਕਰੈਪ ਡੀਲਰ) ਸਮੇਤ ਤਿੰਨ ਵਿਅਕਤੀਆਂ ਨੂੰ ਸਕ੍ਰੈਪਡ ਮਾਰੂਤੀ ਸੁਜੂਕੀ ਕਾਰਾਂ ਦੇ ਚੈਸੀ ਨੰਬਰਾਂ ਨਾਲ ਛੇੜਛਾੜ ਕਰਕੇ ਪੰਜਾਬ ਅਤੇ ਹੋਰ ਰਾਜਾਂ ਦੇ ਗਾਹਕਾਂ ਨੂੰ ਜਾਇਜ਼ ਵਾਹਨਾਂ ਵਜੋਂ ਰਜਿਸਟਰਡ ਕਰਵਾ ਕੇ ਵੇਚਣ ਦੇ ਦੋਸ਼ ਵਿੱਚ ਗਿ੍ਰਫਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਰੋਪੜ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ (ਡੀ.ਆਈ.ਜੀ.) ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪਟਿਆਲਾ ਦੇ ਬਹਾਦਰਗੜ ਵਿਖੇ ਸਥਿਤ ਅਟੇਲੀਅਰ ਆਟੋਮੋਬਾਈਲਜ਼ ਨਾਂ ਦੀ ਇੱਕ ਅਧਿਕਾਰਤ ਮਾਰੂਤੀ ਸੁਜੂਕੀ ਡੀਲਰਸ਼ਿਪ ਨੇ ਸ਼ੋਅਰੂਮ ਵਿੱਚ ਹੜ ਕਾਰਨ ਨੁਕਸਾਨੀਆਂ ਗਈਆਂ ਘੱਟੋ-ਘੱਟ 87 ਕਾਰਾਂ ਸਕਰੈਪ ਡੀਲਰ ਨੂੰ ਸਿਰਫ 85 ਲੱਖ ਰੁਪਏ ਵਿੱਚ ਵੇਚੀਆਂ ਸਨ। ਕਾਰਾਂ ਬਿਲਕੁਲ ਨਵੀਆਂ ਸਨ ਪਰ ਹੜ ਪ੍ਰਭਾਵਿਤ ਸੋਅਰੂਮ ਵਿੱਚ ਖੜੀਆਂ ਹੋਣ ਕਾਰਨ ਅਧਿਕਾਰਤ ਤੌਰ ‘ਤੇ ‘ਕੰਡਮ’ ਕਰਾਰ ਦਿੱਤੀਆਂ ਗਈਆਂ ਸਨ। ਇਹਨਾਂ ਨੂੰ 27 ਜੁਲਾਈ, 2019 ਨੂੰ ਮਾਨਸਾ ਸਥਿਤ ਇੱਕ ਸਕਰੈਪ ਡੀਲਰ ਨੂੰ ਵੇਚ ਦਿੱਤਾ ਗਿਆ ਸੀ ਜਿਸਦੀ ਪਛਾਣ ਪੁਨੀਤ ਗੋਇਲ ਵਜੋਂ ਹੋਈ ਹੈ, ਜੋ ਮੈਸਰਜ ਪੁਨੀਤ ਟਰੇਡਿੰਗ ਕੰਪਨੀ ਦਾ ਮਾਲਕ ਹੈ। ਫਿਲਹਾਲ, ਗੋਇਲ ਫਰਾਰ ਹੈ ਅਤੇ ਉਸਨੂੰ ਗਿ੍ਰਫਤਾਰ ਕਰਨ ਲਈ ਪੁਲਿਸ ਟੀਮਾਂ ਵੱਲੋਂ ਛਾਪੇਮਾਰੀ ਜਾਰੀ ਹੈ।
ਗਿ੍ਰਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਾਜਪਾਲ ਗੋਇਲ (ਪੁਨੀਤ ਗੋਇਲ ਦੇ ਪਿਤਾ), ਜਸਪ੍ਰੀਤ ਸਿੰਘ ਉਰਫ ਰਿੰਕੂ (ਮਾਸਟਰਮਾਈਂਡ ਅਤੇ ਕਾਰ ਡੀਲਰ) ਦੋਵੇਂ ਵਾਸੀ ਮਾਨਸਾ ਅਤੇ ਨਵੀਨ ਕੁਮਾਰ (ਆਰ.ਟੀ.ਏ. ਏਜੰਟ) ਬਠਿੰਡਾ ਵਜੋਂ ਹੋਈ ਹੈ। ਇਸ ਤੋਂ ਇਲਾਵਾ ਪੁਲਿਸ ਨੇ ਮਾਲਕ ਪੁਨੀਤ ਗੋਇਲ ਖਿਲਾਫ ਵੀ ਮਾਮਲਾ ਦਰਜ ਕਰ ਲਿਆ ਹੈ। . ਪੁਲਿਸ ਨੇ 40 ਕਾਰਾਂ ਵੀ ਬਰਾਮਦ ਕੀਤੀਆਂ ਹਨ ਜਿਨਾਂ ਵਿੱਚ ਅੱਠ ਸਿਆਜ਼, ਦੋ ਸਵਿਫਟ, ਅੱਠ ਸਵਿਫਟ ਡਿਜ਼ਾਇਰ, ਚਾਰ ਬਲੀਨੋ, ਤਿੰਨ ਬਰੇਜਾ, 10 ਆਲਟੋ ਕੇ10, ਦੋ ਸੇਲੇਰੀਓ ਅਤੇ ਇੱਕ-ਇੱਕ ਅਰਟਿਗਾ, ਐਸ-ਕਰਾਸ ਅਤੇ ਇਗਨਿਸ ਸ਼ਾਮਲ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਆਈ.ਜੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਅਗਲੇਰੀ ਪੇਪਰ ਟ੍ਰੇਲ ਦੀ ਡੂੰਘਾਈ ਨਾਲ ਜਾਂਚ ਕਰਨ ‘ਤੇ ਇਹ ਗੱਲ ਸਾਹਮਣੇ ਆਈ ਹੈ ਕਿ ਇਹ 87 ਵਾਹਨ ਜਿਨਾਂ ਦੇ ਚੈਸੀ ਨੰਬਰ ਏਜੰਸੀ ਸਕ੍ਰੈਪ ਕਰਨ ਤੋਂ ਪਹਿਲਾਂ ਮਿਟਾ ਦਿੱਤੇ ਗਏ ਸਨ, ਤਾਂ ਜੋ ਉਹ ਅੱਗੇ ਵਰਤੇ ਨਾ ਜਾ ਸਕਣ। ਇਹ ਵਾਹਨ ਪੰਜਾਬ ਅਤੇ ਹੋਰ ਰਾਜਾਂ ਦੇ ਵੱਖ-ਵੱਖ ਆਰਟੀਏ ਦਫਤਰਾਂ ਵਿੱਚ ਕੰਮ ਕਰਦੇ ਵਿਅਕਤੀਆਂ ਦੀ ਮਿਲੀਭੁਗਤ ਨਾਲ ਜਾਅਲਸਾਜ਼ੀ ਕਰਕੇ ਜਾਇਜ਼ ਵਾਹਨਾਂ ਵਜੋਂ ਰਜਿਸਟਰਡ ਕੀਤੇ ਗਏ ਸਨ। ਉਨਾਂ ਕਿਹਾ ਕਿ ਵੱਖ-ਵੱਖ ਆਰ.ਟੀ.ਏ. ਦਫਤਰਾਂ ਦੇ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਗਈ ਜੰਗ ਤਹਿਤ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਹੈ ਕਿ ਸਮਾਜ ਵਿਰੋਧੀ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਾ ਜਾਵੇ।ਐਸਐਸਪੀ ਫਤਿਹਗੜ ਸਾਹਿਬ ਰਵਜੋਤ ਕੌਰ ਨੇ ਦੱਸਿਆ ਕਿ ਇਸ ਸਬੰਧੀ ਅਗਰੇਲੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੁਲਿਸ ਬਾਕੀ ਕਾਰਾਂ ਨੂੰ ਬਰਾਮਦ ਕਰਨ ਦੀ ਵੀ ਕੋਸ਼ਿਸ਼ ਕਰ ਰਹੀ ਹੈ, ਜੋ ਪੰਜਾਬ ਅਤੇ ਹੋਰਨਾਂ ਸੂਬਿਆਂ ਵਿੱਚ ਵੱਖ-ਵੱਖ ਲੋਕਾਂ ਨੂੰ ਵੇਚੀਆਂ ਗਈਆਂ ਹਨ।ਜ਼ਿਕਰਯੋਗ ਹੈ ਕਿ ਐਫਆਈਆਰ ਨੰਬਰ 118 ਭਾਰਤੀ ਦੰਡਾਵਲੀ ਦੀ ਧਾਰਾ 420, 465, 467, 468, 471, 473, ਅਤੇ 120 ਬੀ ਤਹਿਤ ਫਤਹਿਗੜ ਸਾਹਿਬ ਦੇ ਸਰਹਿੰਦ ਪੁਲਿਸ ਸਟੇਸ਼ਨ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।

ਲੋਕ ਨਿਰਮਾਣ ਮੰਤਰੀ ਵੱਲੋਂ ਸੜਕੀ ਮਾਰਗਾਂ ਨਾਲ ਲਗਦੇ ਵਪਾਰਕ ਅਦਾਰਿਆਂ ਤੋਂ ਬਕਾਏ ਵਸੂਲਣ ਦੇ ਨਿਰਦੇਸ

0

ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 18 ਅਗਸਤ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਸੜਕਾਂ ਦੇ ਨਾਲ ਲਗਦੇ ਵਪਾਰਕ ਅਦਾਰਿਆਂ ਜਿਵੇਂ ਕਿ ਪੈਟਰੋਲ ਪੰਪ, ਮੈਰਿਜ ਪੈਲੇਸ, ਪ੍ਰਾਈਵੇਟ ਸਕੂਲ, ਪ੍ਰਾਈਵੇਟ ਹਸਪਤਾਲ, ਉਦਯੋਗਿਕ ਫੈਕਟਰੀਆਂ, ਹੋਟਲਾਂ/ਢਾਬੇ ਆਦਿ ਤੋਂ ਪਹੁੰਚ ਮਾਰਗ ਸਬੰਧੀ ਬਕਾਏ ਦੀ ਤੁਰੰਤ ਵਸੂਲੀ ਕਰਨ ਦੇ ਨਿਰਦੇਸ ਦਿੱਤੇ ਗਏ ਹਨ।ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਅੱਜ ਇੱਥੇ ਲੋਕ ਨਿਰਮਾਣ ਵਿਭਾਗ ਦੇ ਕੰਮਕਾਜ ਦਾ ਜਾਇਜਾ ਲੈਣ ਮੌਕੇ ਸ. ਹਰਭਜਨ ਸਿੰਘ ਈ.ਟੀ.ਓ. ਨੇ ਰਾਜ ਮਾਰਗਾਂ ਨਾਲ ਲੱਗਦੇ ਕਈ ਅਦਾਰਿਆਂ ਵੱਲੋਂ ਪਹੁੰਚ ਮਾਰਗ ਦੀ ਪ੍ਰਵਾਨਗੀ ਨਾ ਲੈਣ ਅਤੇ ਜਿਹਨਾਂ ਨੇ ਪ੍ਰਵਾਨਗੀ ਲਈ ਹੈ, ਉਹਨਾਂ ਵੱਲੋਂ ਬਣਦੀ ਫੀਸ ਜਮ੍ਹਾਂ ਨਾ ਕਰਵਾਉਣ ਕਾਰਨ ਮਾਲੀਏ ਨੂੰ ਹੋਣ ਵਾਲੇ ਨੁਕਸਾਨ ‘ਤੇ ਡੂੰਘੀ ਚਿੰਤਾ ਜਾਹਰ ਕੀਤੀ। ਉਨ੍ਹਾਂ ਫੀਲਡ ਅਧਿਕਾਰੀਆਂ ਨੂੰ ਇਸ ਸਬੰਧੀ ਵਸੂਲੀ ਲਈ ਸਮਾਂਬੱਧ ਯੋਜਨਾ ਤਿਆਰ ਕਰਕੇ ਇਸ ਨੂੰ ਲਾਗੂਕਰਨ ਦੇ ਨਿਰਦੇਸ ਦਿੱਤੇ। ਉਹਨਾਂ ਚੇਤਾਵਨੀ ਵੀ ਦਿੱਤੀ ਕਿ ਜੇਕਰ ਕੋਈ ਅਧਿਕਾਰੀ ਇਸ ਸਬੰਧੀ ਲਾਪਰਵਾਹੀ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।
ਲੋਕ ਨਿਰਮਾਣ ਮੰਤਰੀ ਨੇ ਜੰਗਲਾਤ, ਬਿਜਲੀ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਲੋਕ ਨਿਰਮਾਣ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਬਿਜਲੀ ਦੇ ਖੰਭਿਆਂ ਨੂੰ ਹਟਾਉਣ ਅਤੇ ਹੋਰ ਰੁਕਾਵਟਾਂ ਨੂੰ ਦੂਰ ਕਰਨ ਦੇ ਆਦੇਸ ਦਿੱਤੇ ਤਾਂ ਜੋ ਉਸਾਰੀ ਸਬੰਧੀ ਕਾਰਜਾਂ ਨੂੰ ਜਲਦ ਮੁਕੰਮਲ ਕਰਵਾਇਆ ਜਾ ਸਕੇ। ਉਨ੍ਹਾਂ ਸਬੰਧਤ ਨਿਗਰਾਨ ਇੰਜਨੀਅਰਾਂ ਨੂੰ ਸਮੁੱਚਾ ਕੰਮ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਕੀਤੀ।ਉਨ੍ਹਾਂ ਅਧਿਕਾਰੀਆਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਅਤੇ ਨਿਰਧਾਰਤ ਟੀਚਿਆਂ ਨੂੰ ਨਿਯਮਾਂ ਅਤੇ ਗੁਣਵੱਤਾ ਦੇ ਮਾਪਦੰਡਾਂ ਅਨੁਸਾਰ ਪੂਰਾ ਕਰਨ ਦੇ ਹੁਕਮ ਵੀ ਦਿੱਤੇ। ਉਨ੍ਹਾਂ ਸਮੂਹ ਨਿਗਰਾਨ ਇੰਜਨੀਅਰਾਂ ਨੂੰ ਵੀ ਹਦਾਇਤ ਕੀਤੀ ਕਿ ਉਹ ਆਪਣੇ ਅਧਿਕਾਰ ਖੇਤਰ ਅਧੀਨ ਕੰਮ ਦਾ ਰਿਕਾਰਡ ਸਹੀ ਢੰਗ ਨਾਲ ਤਿਆਰ ਕਰਨ।ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਮਾਲਵਿੰਦਰ ਸਿੰਘ ਜੱਗੀ, ਸੰਯੁਕਤ ਸਕੱਤਰ ਲੋਕ ਨਿਰਮਾਣ ਵਿਭਾਗ ਸਕੱਤਰ ਸਿੰਘ ਬੱਲ, ਲੋਕ ਨਿਰਮਾਣ ਵਿਭਾਗ ਦੇ ਚੀਫ ਇੰਜੀਨੀਅਰ ਅਰੁਣ ਕੁਮਾਰ, ਸਾਰੇ ਮੁੱਖ ਇੰਜੀਨੀਅਰ, ਸਮੂਹ ਸਰਕਲਾਂ ਦੇ ਨਿਗਰਾਨ ਇੰਜੀਨੀਅਰਾਂ ਤੋਂ ਇਲਾਵਾ ਜੰਗਲਾਤ, ਸੀਵਰੇਜ ਬੋਰਡ ਅਤੇ ਬਿਜਲੀ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਹਾਜਰ ਸਨ।

ਫਗਵਾੜਾ ਖੰਡ ਮਿੱਲ ਹਰ ਹਾਲ ਵਿਚ ਚਲਾਈ ਜਾਵੇਗੀ: ਕੁਲਦੀਪ ਸਿੰਘ ਧਾਲੀਵਾਲ

0

ਕਿਸਾਨ ਆਗੂਆਂ ਦੇ ਵਫਦ ਨੂੰ ਦਿੱਤਾ ਭਰੋਸਾ ਗੰਨਾਂ ਕਾਸ਼ਤਕਾਰਾਂ ਦਾ ਕੋਈ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 18 ਅਗਸਤ : ਪੰਜਾਬ ਸਰਕਾਰ ਵਲੋਂ ਫਗਵਾੜਾ ਖੰਡ ਮਿੱਲ ਹਲ ਹਾਲਤ ਵਿਚ ਚਲਾਈ ਜਾਵੇਗੀ ਅਤੇ ਗੰਨਾਂ ਕਾਸ਼ਤਕਾਰਾਂ ਦਾ ਕੋਈ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ। ਅੱਜ ਇੱਥੇ ਸੂਬੇ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਫਗਵਾੜਾ ਖੰਡ ਮਿੱਲ ਦੇ ਮਸਲੇ ਦਾ ਹੱਲ ਕੱਢਣ ਲਈ ਕਿਸਾਨਾਂ ਦੇ ਵਫਦ ਨਾਲ ਮੀਟਿੰਗ ਕੀਤੀ। ਖੇਤੀਬਾੜੀ ਮੰਤਰੀ ਨੇ ਕਿਸਾਨਾਂ ਦੇ ਵਫਦ ਨੂੰ ਭਰੋਸਾ ਦਿਵਾਇਆ ਕਿ ਇਸ ਸੀਜਨ ਦੌਰਾਨ ਫਗਵਾੜਾ ਖੰਡ ਮਿੱਲ ਚਲਾਉਣ ਲਈ ਵੱਖ ਵੱਖ ਪੱਧਰ ‘ਤੇ ਗੱਲਬਾਤ ਕੀਤੀ ਜਾ ਰਹੀ ਹੈ।ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨਾਂ ਨੂੰ ਕਿਹਾ ਕਿ ਭਗਵੰਤ ਮਾਨ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਪ੍ਰਤੀ ਪੂਰੀ ਸੁਹਿਰਦ ਹੈ ਅਤੇ ਸੂਬੇ ਦੀ ਕਿਸਾਨੀ ਨੂੰ ਲਾਹੇਵੰਦ ਬਣਾਉਣ ਲਈ ਠੋਸ ਨੀਤੀਆਂ ਲਿਆਂਦੀਆਂ ਜਾ ਰਹੀਆਂ ਹਨ।ਉਨ੍ਹਾਂ ਨਾਲ ਹੀ ਭਰੋਸਾ ਦਿਵਾਇਆ ਕਿ ਕਿਸਾਨਾਂ ਦੀ ਫਗਵਾੜਾ ਖੰਡ ਮਿੱਲ ਵੱਲ ਬਕਾਇਆ ਰਾਸ਼ੀ ਨੂੰ ਦਿਵਾਉਣ ਲਈ ਪੂਰੀ ਚਾਰਾਜੋਈ ਕੀਤੀ ਜਾ ਰਹੀ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਖੰਡ ਮਿੱਲ ਮਾਲਕਾਂ, ਬੈਂਕਾ ਅਤੇ ਹੋਰ ਕਾਨੂੰਨੀ ਪਹਿਲੂਆਂ ਨੂੰ ਪੂਰੀ ਤਰਾਂ ਵਿਚਾਰ ਕੇ ਜਲਦ ਕਿਸਾਨਾਂ ਨੂੰ ਖੁਸ਼ਖਬਰੀ ਦਿੱਤੀ ਜਾਵੇਗੀ।
ਖੇਤੀਬਾੜੀ ਮੰਤਰੀ ਨੇ ਫਗਵਾੜਾ ਖੰਡ ਮਿੱਲ ਚਲਾਉਣ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਫਗਵਾੜਾ ਖੰਡ ਮਿੱਲ ਬੰਦ ਨਹੀਂ ਹੋਣ ਦਿੱਤੀ ਜਾਵੇਗੀ, ਇਸ ਨੂੰ ਚਲਾਉਣ ਲਈ ਕਈ ਪ੍ਰਾਈਵੇਟ ਫਰਮਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਜੇਕਰ ਲੋੜ ਪਈ ਤਾਂ ਸਰਕਾਰ ਇਸ ਮਿੱਲ ਨੂੰ ਚਲਾਵੇਗੀ, ਪਰ ਗੰਨਾ ਕਾਸ਼ਤਕਾਰਾਂ ਦਾ ਕੋਈ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ।ਕੁਲਦੀਪ ਸਿੰਘ ਧਾਲੀਵਾਲ ਨੇ ਫਗਵਾੜਾ ਵਿਖੇ ਧਰਨਾ ਦੇ ਰਹੇ ਕਿਸਾਨਾਂ ਨੂੰ ਅਪੀਲ ਵੀ ਕੀਤੀ ਕਿ ਉਹ ਧਰਨਾ ਖਤਮ ਕਰਕੇ ਘਰਾਂ ਨੂੰ ਜਾਣ ਕਿਉਂਕਿ ਸਰਕਾਰ ਵਲੋਂ ਉਨ੍ਹਾਂ ਦੀ ਸਮੱਸਿਆ ਦਾ ਜਲਦ ਹੱਲ ਕਰ ਦਿੱਤਾ ਜਾਵੇਗਾ।ਇਸ ਮੀਟਿੰਗ ਵਿਚ ਭਾਰਤੀ ਕਿਸਾਨ ਯੂਨੀਅਨ ਦੁਆਬਾ ਦੇ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ, ਸੀਨੀਅਰ ਉਪ ਪ੍ਰਧਾਨ ਕਿ੍ਰਪਾਲ ਸਿੰਘ, ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਪ੍ਰਧਾਨ ਕਿ੍ਰਪਾਲ ਸਿੰਘ ਮੂਸਾਪੁਰ ਅਤੇ ਜਲੰਧਰ ਤੋਂ ਕਿਸਾਨ ਆਗੂ ਹਰਪ੍ਰੀਤ ਸਿੰਘ ਹਾਜ਼ਰ ਸਨ।

ਪੰਜਾਬ ਵਿੱਚ ਉਦਯੋਗਿਕ ਵਿਕਾਸ ਲਈ ਸਾਜ਼ਗਾਰ ਮਾਹੌਲ ਸਿਰਜਣ ਵਾਸਤੇ ਸਰਕਾਰ ਵਚਨਬੱਧ: ਅਮਨ ਅਰੋੜਾ

0

ਮਕਾਨ ਉਸਾਰੀ ਤੇ ਸਹਿਰੀ ਵਿਕਾਸ ਮੰਤਰੀ ਨੇ ਡੇਰਾਬੱਸੀ ਦੇ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਸੁਣੀਆਂ
ਮੰਤਰੀ ਵੱਲੋਂ ਮਕਾਨ ਉਸਾਰੀ ਤੇ ਸਹਿਰੀ ਵਿਕਾਸ ਅਤੇ ਇੰਡਸਟਰੀਜ ਵਿਭਾਗ ਵੱਲੋਂ ਮਿਲ ਕੇ ਲਾਗੂ ਕੀਤੇ ਜਾ ਰਹੇ ਪ੍ਰਾਜੈਕਟਾਂ ਦੀ ਸਮੀਖਿਆ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 18 ਅਗਸਤ: ਪੰਜਾਬ ਦੇ ਮਕਾਨ ਉਸਾਰੀ ਅਤੇ ਸਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਡੇਰਾਬੱਸੀ ਦੇ ਸਨਅਤਕਾਰਾਂ ਨੂੰ ਦਰਪੇਸ਼ ਮੁਸਕਿਲਾਂ ਨੂੰ ਧਿਆਨ ਨਾਲ ਸੁਣਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਉਦਯੋਗਿਕ ਵਿਕਾਸ ਲਈ ਸਾਜਗਾਰ ਮਾਹੌਲ ਸਿਰਜਣ ਵਾਸਤੇ ਉਦਯੋਗਪਤੀਆਂ ਦੀਆਂ ਜਾਇਜ਼ ਮੰਗਾਂ ‘ਤੇ ਗੌਰ ਕਰੇਗੀ। ਮਕਾਨ ਉਸਾਰੀ ਤੇ ਸਹਿਰੀ ਵਿਕਾਸ ਵਿਭਾਗ ਅਤੇ ਇੰਡਸਟਰੀਜ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਪੁੱਡਾ ਭਵਨ, ਐਸ.ਏ.ਐਸ.ਨਗਰ ਵਿਖੇ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਆਰਥਿਕ ਵਿਕਾਸ ਵਿੱਚ ਉਦਯੋਗਾਂ ਦੀ ਭੂਮਿਕਾ ਅਤੇ ਲੋੜਾਂ ਨੂੰ ਚੰਗੀ ਤਰ੍ਹਾਂ ਸਮਝਦੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮਕਾਨ ਉਸਾਰੀ ਤੇ ਸਹਿਰੀ ਵਿਕਾਸ ਅਤੇ ਇੰਡਸਟਰੀਜ ਵਿਭਾਗ ਵੱਲੋਂ ਉਦਯੋਗਪਤੀਆਂ ਦੀਆਂ ਜਾਇਜ ਮੰਗਾਂ ਹਮਦਰਦੀ ਨਾਲ ਵਿਚਾਰੀਆਂ ਜਾਣਗੀਆਂ ਅਤੇ ਉਦਯੋਗਾਂ ਦੇ ਵਿਕਾਸ ਲਈ ਸੁਖਾਂਵਾ ਤੇ ਉਦਯੋਗ-ਪੱਖੀ ਮਾਹੌਲ ਸਿਰਜਣ ਵਾਸਤੇ ਕਦਮ ਚੁੱਕੇ ਜਾਣਗੇ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਵੇਂ ਉਦਯੋਗਾਂ ਦੀ ਸਥਾਪਨਾ ਨਾਲ ਸੂਬੇ ਵਿੱਚ ਆਉਣ ਵਾਲੇ ਨਿਵੇਸ਼ ਅਤੇ ਇਸ ਨਾਲ ਪੈਦਾ ਹੋਣ ਵਾਲੇ ਰੋਜਗਾਰ ਦੇ ਮੌਕਿਆਂ ਤੋਂ ਭਲੀ-ਭਾਂਤ ਜਾਣੂ ਹੈ। ਇਸ ਲਈ ਨਿਯਮਾਂ ਨੂੰ ਸੁਖਾਲਾ ਬਣਾਉਣ ਲਈ ਹਰ ਸੰਭਵ ਕੋਸ?ਿਸ ਕੀਤੀ ਜਾਵੇਗੀ ਤਾਂ ਜੋ ਸੂਬੇ ਭਰ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਮਿਲ ਸਕੇ।ਇੰਡਸਟਰੀਜ ਅਤੇ ਕਾਮਰਸ ਵਿਭਾਗ ਦੇ ਅਧਿਕਾਰੀਆਂ ਨਾਲ ਇੱਕ ਹੋਰ ਮੀਟਿੰਗ ਵਿੱਚ ਕੈਬਨਿਟ ਮੰਤਰੀ ਨੇ ਮਕਾਨ ਉਸਾਰੀ ਤੇ ਸਹਿਰੀ ਵਿਕਾਸ ਵਿਭਾਗ ਅਤੇ ਸਨਅਤ ਤੇ ਵਣਜ ਵਿਭਾਗ ਵੱਲੋਂ ਮਿਲ ਕੇ ਸੂਬੇ ਵਿੱਚ ਲਾਗੂ ਕੀਤੇ ਜਾ ਰਹੇ ਪ੍ਰਾਜੈਕਟਾਂ ਦੀ ਸਥਿਤੀ ਦਾ ਜਾਇਜਾ ਵੀ ਲਿਆ। ਉਨ੍ਹਾਂ ਦੋਵਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਪ੍ਰਾਜੈਕਟਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜਲਦੀ ਤੋਂ ਜਲਦੀ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ ਤਾਂ ਜੋ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ।ਮੀਟਿੰਗ ਵਿੱਚ ਉਦਯੋਗ ਤੇ ਵਣਜ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਦਲੀਪ ਕੁਮਾਰ, ਮਕਾਨ ਉਸਾਰੀ ਤੇ ਸਹਿਰੀ ਵਿਕਾਸ ਦੇ ਪ੍ਰਮੁੱਖ ਸਕੱਤਰ ਸ੍ਰੀ ਅਜੋਏ ਕੁਮਾਰ ਸਿਨਹਾ ਅਤੇ ਇਨ੍ਹਾਂ ਦੋਵਾਂ ਵਿਭਾਗਾਂ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜਰ ਸਨ।

ਨਸ਼ੇ ਦੇ ਤਸਕਰਾਂ ਨੂੰ ਨੱਥ ਪਾਉਣ ਲਈ ਆਖਰ ਲੋਕਾਂ ਨੇ ਕੀਤਾ ਐਕਸ਼ਨ ਕਮੇਟੀ ਦਾ ਗਠਨ

0

ਨਸ਼ਾ ਤਸਕਰਾਂ ਨੂੰ ਨੱਥ ਪਾਉਣ ਲਈ ਕਮੇਟੀ ਨੂੰ ਸਹਿਯੋਗ ਦੇਵੇ ਪੁਲਸ ਅਤੇ ਸਰਕਾਰ: ਗਹਿਰੀ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 18 ਅਗਸਤ : ਨਸ਼ਾ ਵਪਾਰੀਆਂ ਤੋਂ ਪਰੇਸ਼ਾਨ ਚਰਚਾ ਵਿਚ ਆਏ ਪਿੰਡ ਗੋਬਿੰਦਪੁਰਾ ਦੇ ਵਾਸੀਆਂ ਨੇ ਆਖ਼ਰ ਇਕੱਠੇ ਹੋ ਕੇ ਖੁਦ ਹੀ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਵਾਸਤੇ ਇਕ ਕਮੇਟੀ ਦਾ ਪੰਚਾਇਤ ਦੀ ਮਦਦ ਨਾਲ ਗਠਨ ਕੀਤਾ ਸੀ। ਅੱਜ ਕਮੇਟੀ ਮੈਂਬਰਾਂ ਅਤੇ ਪਿੰਡ ਵਾਸੀਆਂ ਨੂੰ ਮਿਲਣ ਪਹੁੰਚੇ ਕਿਰਨਜੀਤ ਸਿੰਘ ਗਹਿਰੀ ਚੇਅਰਮੈਨ ਦਲਿਤ ਮਹਾਂਪੰਚਾਇਤ ਅਤੇ ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਦੱਸਿਆ ਕਿ ਗੋਬਿੰਦਪੁਰਾ ਪਿੰਡ ਵਿੱਚ ਸੌ ਦੇ ਲਗਭਗ ਨਸ਼ਾ ਖਾਣ ਵਾਲੇ ਨੌਜਵਾਨ ਆਪਣੀ ਜ਼ਿੰਦਗੀ ਅਤੇ ਪਰਿਵਾਰ ਬਰਬਾਦ ਕਰ ਚੁੱਕੇ ਹਨ ਜਿਸ ਤੋਂ ਤੰਗ ਹੋ ਕੇ ਉਨ੍ਹਾਂ ਨੇ ਇਹ ਕਮੇਟੀ ਦਾ ਗਠਨ ਕੀਤਾ ਸੀ ਇਹ ਕਮੇਟੀ ਨਸ਼ਾ ਖਾਣ ਵਾਲਿਆਂ ਨੂੰ ਪਕੜ ਕੇ ਉਨ੍ਹਾਂ ਤੋਂ ਪੁੱਛਦੀ ਹੈ ਕਿ ਨਸ਼ਾ ਵਪਾਰੀ ਕੌਣ ਹੈ ਤਾਂ ਉਸਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਜਾਂਦੀ ਹੈ ਉਸਦੇ ਖਿਲਾਫ ਕਾਰਵਾਈ ਕਰਵਾਈ ਜਾਂਦੀ ਹੈ ਕਿਰਨਜੀਤ ਸਿੰਘ ਗਹਿਰੀ ਨੇ ਇਸ ਸਲਾਹੁਣਯੋਗ ਉੱਦਮ ਕਰਨ ਵਾਲੀ ਕਮੇਟੀ ਮੈਂਬਰਾਂ ਅਤੇ ਪਿੰਡ ਵਾਸੀਆਂ ਨੂੰ ਕਿਹਾ ਕਿ ਇਸ ਤਰ੍ਹਾਂ ਹੀ ਪੰਜਾਬ ਦੇ ਲੋਕਾਂ ਨੂੰ ਅੱਗੇ ਆਉਣਾ ਪਵੇਗਾ ਤਾਂ ਹੀ ਚਿੱਟੇ ਵਰਗੇ ਨਸ਼ੇ ਦੇ ਵੱਡੇ ਵਪਾਰੀਆਂ ਨੂੰ ਨੱਥ ਪਾਈ ਜਾ ਸਕੇਗੀ । ਇਸ ਮੌਕੇ ਗੋਬਿੰਦਪੁਰਾ ਦੀ ਕਮੇਟੀ ਦੇ ਪ੍ਰਧਾਨ ਜੋਧਾ ਸਿੰਘ, ਭਜਨ ਸਿੰਘ ਪੰਚ ਮੀਤ ਪ੍ਰਧਾਨ ਦਲਿਤ ਮਹਾਂ ਪੰਚਾਇਤ ਜਸਵੀਰ ਸਿੰਘ ਸੀਰਾ ਸੁਖਦੇਵ ਸਿੰਘ ਨੀਟਾ ਸੀਤਾ ਸਿੰਘ ਕੋਰਾ ਸਿੰਘ ਕਾਕਾ ਪ੍ਰਧਾਨ ਹਾਜ਼ਰ ਸਨ।

Our Visitor

1904689