ਸੁਖਜਿੰਦਰ ਮਾਨ
ਬਠਿੰਡਾ, 17 ਅਗਸਤ : ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀਕਾਮ ਦੇ ਨਤੀਜਿਆਂ ਵਿਚ ਸਥਾਨਕ ਮਾਲਵਾ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਕਾਲਜ ਦੀ ਵਿਦਿਆਰਥਣ ਰਵਨੀਤ ਕੌਰ ਨੇ 81.81 ਪ੍ਰਤੀਸ਼ਤ ਨੰਬਰ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ। ਇਸ ਤਰ੍ਹਾਂ ਪਾਇਲ ਨੇ 80 ਪ੍ਰਤੀਸ਼ਤ ਨੰਬਰ ਲੈ ਕੇ ਕਾਲਜ ਵਿਚੋਂ ਦੂਜਾ ਸਥਾਨ ਅਤੇ ਸਿਵਾਨੀ ਬਾਂਸਲ ਨੇ 79.45 ਪ੍ਰਤੀਸ਼ਤ ਨੰਬਰ ਲੈ ਕੇ ਤੀਜਾ ਸਥਾਨ ਤੇ ਰਹੇ। ਕਾਲਜ ਦੇ ਪਿ੍ਰੰਸੀਪਲ ਨੇ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਵਿਭਾਗ ਦੇ ਕਾਰਜਕਾਰੀ ਮੁਖੀ ਮੈਡਮ ਇੰਦਰਪ੍ਰੀਤ ਕੌਰ ਅਤੇ ਸਟਾਫ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਭਵਿੱਖ ਵਿਚ ਇਹ ਹੋਣਹਾਰ ਵਿਦਿਆਰਥੀ ਆਪਣੇ ਮਾਪੇ ਅਤੇ ਕਾਲਜ ਦਾ ਨਾਮ ਆਸਮਾਨ ਦੀਆਂ ਬੁਲੰਦੀਆਂ ਤੇ ਲੈ ਕੇ ਜਾਣਗੇ। ਪਿ੍ਰੰਸੀਪਲ ਨੇ ਕਾਲਜ ਦੇ ਦੂਜੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਵੀ ਇਨ੍ਹਾਂ ਵਿਦਿਆਰਥੀਆਂ ਤੋਂ ਪ੍ਰੇਰਣਾ ਲੈ ਕੇ ਆਪਣੇ ਜੀਵਨ ਵਿੱਚ ਅਜਿਹੀਆਂ ਉਪਲੱਬਧੀਆਂ ਹਾਸਲ ਕਰਨ ਦੇ ਨਾਲ ਹੀ ਸਟਾਫ ਨੂੰ ਹਦਾਇਤ ਕੀਤੀ ਕਿ ਉਹ ਵੀ ਭਵਿੱਖ ਵਿਚ ਹੋਰ ਜਿਆਦਾ ਮਿਹਨਤ ਦੇ ਲਗਨ ਨਾਲ ਪੜਾਉਣ ਤਾਂ ਜੋ ਵਿਦਿਆਰਥੀ ਅੱਜ ਦੇ ਅਧੁਨਿਕ ਸਮੇਂ ਦੇ ਹਾਣੀ ਬਣ ਸਕਣ। ਕਾਲਜ ਮੈਨੇਜਮੈਂਟ ਨੇ ਪੜ੍ਹਾਈ ਵਿਚ ਮੱਲਾਂ ਮਾਰਨ ਵਾਲੇ ਇਨ੍ਹਾਂ ਵਿਦਿਆਰਥੀਆਂ ਨੂੰ ਕਾਲਜ ਦੇ ਸਾਲਾਨਾ ਸਮਾਰੋਹ ਵਿਚ ਸਨਮਾਨਿਤ ਕਰਨ ਦਾ ਐਲਾਨ ਕੀਤਾ।
ਮਾਲਵਾ ਕਾਲਜ਼ ਦੇ ਬੀਕਾਮ ਵਿਦਿਆਰਥੀਆਂ ਨੇ ਨਤੀਜਿਆਂ ’ਚ ਮਾਰੀਆਂ ਮੱਲਾਂ
ਸਿਲਵਰ ਓਕਸ ਸਕੂਲਾਂ ’ਚ ਧੂਮਧਾਮ ਨਾਲ ਅਜਾਦੀ ਦਿਹਾੜਾ ਮਨਾਇਆ
ਸੁਖਜਿੰਦਰ ਮਾਨ
ਬਠਿੰਡਾ, 17 ਅਗਸਤ : ਸਿਲਵਰ ਓਕਸ ਸਕੂਲ ਆਫ਼ ਗਰੁੱਪਜ਼ ਦੇ ਬੀਬੀਵਾਲਾ ਰੋਡ, ਡੱਬਵਾਲੀ ਰੋਡ ਅਤੇ ਸੁਸਾਂਤ ਸਿਟੀ-2 ਬਠਿੰਡਾ ਸਥਿਤ ਸਕੂਲਾਂ ਵਿਖੇ ਸੁਤੰਤਰਤਾ ਦਿਵਸ ਬੜੇ ਹੀ ਉਤਸਾਹ ਅਤੇ ਸਤਿਕਾਰ ਨਾਲ ਮਨਾਇਆ ਗਿਆ। ਭਗਵੇਂ, ਚਿੱਟੇ ਅਤੇ ਹਰੇ ਗੁਬਾਰਿਆਂ ਅਤੇ ਝੰਡਿਆਂ ਨਾਲ ਸਜੇ, ਸਕੂਲ ਨੇ ਸਮਾਗਮ ਵਿੱਚ ਸਾਰਿਆਂ ਦਾ ਮਨ ਮੋਹ ਲਿਆ। ਇਸ ਮੌਕੇ ਮੁੱਖ ਮਹਿਮਾਨ ਸ੍ਰੀ ਸਰੂਪ ਚੰਦ ਸਿੰਗਲਾ , ਡਾਇਰੈਕਟਰ ਸ੍ਰੀਮਤੀ ਮਾਲਵਿੰਦਰ ਕੌਰ ਅਤੇ ਸ੍ਰੀਮਤੀ ਬਰਿੰਦਰ ਪਾਲ ਸੇਖੋਂ ਨੇ ਤਿਰੰਗਾ ਲਹਿਰਾਇਆ ਅਤੇ ਸਾਰਿਆਂ ਨੇ ਮਿਲ ਕੇ ਰਾਸਟਰੀ ਗੀਤ ਗਾਇਆ ਅਤੇ ਆਜਾਦੀ ਦੀ ਖੁਸੀ ਦਾ ਇਜਹਾਰ ਕੀਤਾ। ਪ੍ਰੋਗਰਾਮ ਦੀ ਖਾਸ ਪੇਸ਼ਕਸ਼ ਕੈਬਨਿਟ ਮੈਂਬਰਾਂ ਅਤੇ ਸਕੂਲ ਹਾਊਸ – ਆਜਾਦ ਹਾਊਸ, ਭਗਤ ਹਾਊਸ, ਸੁਭਾਸ ਹਾਊਸ ਅਤੇ ਊਧਮ ਹਾਊਸ ਦੇ ਨਾਲ ਮਾਰਚ ਪਾਸਟ ਸੀ।ਸਕੂਲ ਦੇ ਹੇਡ ਬੋਯ ਅਤੇ ਹੇਡ ਗ੍ਰਲ ਦੀ ਅਗਵਾਈ ਚ ਵਿਦਿਆਰਥੀਆਂ ਨੇ ਢੋਲ ਦੀ ਗੂੰਜ ਤੇ ਸਾਨਦਾਰ ਮਾਰਚ ਪਾਸਟ ਕੀਤਾ। ਵਿਦਿਆਰਥੀਆਂ ਨੇ ਆਪਣੀ ਸੰਗੀਤਕ ਕੋਰੀਓਗ੍ਰਾਫੀ ਅਤੇ ਡਾਂਸ ਰਾਹੀਂ ਸਾਰੇਯਾਂਨੂੰ ਪੁਰਾਣਾ ਸਮਾਂ ਯਾਦ ਕਰਾ ਦਿੱਤਾ ਜਦੋਂ ਉਨ੍ਹਾਂ ਨੇ ਮਹਾਤਮਾ ਗਾਂਧੀ, ਨਹਿਰੂ, ਸੁਭਾਸ ਚੰਦਰ ਬੋਸ ਆਦਿ ਵਰਗੇ ਆਜਾਦੀ ਘੁਲਾਟੀਆਂ ਬਾਰੇ ਬੋਲਿਆ, ਜਿਨ੍ਹਾਂ ਨੇ ਭਾਰਤ ਦੀ ਆਜਾਦੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਸੀ।ਇਨਾਮਾਂ ਦੀ ਵੰਡ 10ਵੀਂ ਜਮਾਤ ਦੇ ਸੈਸਨ 2021-22 ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਕੀਤੀ ਗਈ, ਜਿਨ੍ਹਾਂ ਨੇ ਸਕੂਲ ਦੇ ਨਾਲ-ਨਾਲ ਆਪਣੇ ਮਾਪਿਆਂ ਦਾ ਵੀ ਮਾਣ ਵਧਾਇਆ। ਸੇਂਟ ਜੇਵੀਅਰ ਸਕੂਲ ਵਿਖੇ ਆਯੋਜਿਤ ਐਸ.ਐਕਸ.ਐਮ.ਯੂ.ਐਨ. ਅਤੇ ਓਲੰਪੀਆਡ ਦੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਜਿਨ੍ਹਾਂ ਨੇ ਆਪਣਾ ਅਤੇ ਸਕੂਲ ਦਾ ਨਾਮ ਰੌਸਨ ਕੀਤਾ ਹੈ।
ਮੁੱਖ ਮਹਿਮਾਨ ਸ੍ਰੀ ਸਰੂਪ ਚੰਦ ਸਿੰਗਲਾ ਅਤੇ ਡਾਇਰੈਕਟਰ ਸ੍ਰੀਮਤੀ ਮਾਲਵਿੰਦਰ ਕੌਰ ਅਤੇ ਸ੍ਰੀਮਤੀ ਬਰਿੰਦਰ ਪਾਲ ਸੇਖੋਂ ਨੇ ਸੰਬੋਧਨ ਕਰਦਿਆਂ ਭਾਰਤੀ ਹੋਣ ਤੇ ਮਾਣ ਮਹਿਸੂਸ ਕਰਨ ਅਤੇ ਦੇਸ ਅਤੇ ਵਿਸਵ ਪ੍ਰਤੀ ਆਪਣਾ ਫਰਜ ਤੇ ਜਿੰਮੇਵਾਰੀ ਨਿਭਾਉਣ ਦੀ ਅਪੀਲ ਕੀਤੀ।ਉਨ੍ਹਾਂ ਨੇ ਜੋਰ ਦੇ ਕੇ ਕਿਹਾ ਕਿ ਵਿਅਕਤੀ ਦਾ ਦੂਜਿਆਂ ਪ੍ਰਤੀ ਵਤੀਰਾ ਬਹੁਤ ਜਰੂਰੀ ਹੈ ਅਤੇ ਸਾਨੂੰ ਆਪਣੇ ਬਜੁਰਗਾਂ ਤੋਂ ਮਿਲੀ ਵਿਰਾਸਤ ਨੂੰ ਸੰਭਾਲ ਕੇ ਰੱਖਣਾ ਚਾਹੀਦਾ ਹੈ। ਓਨਾ ਨੇ ਅੱਗੇ ਕਿਹਾ ਕਿ ਇਹ ਔਖੇ ਸਮੇਂ ਵਿਦਿਆਰਥੀਆਂ ਦੇ ਮਾਣ ਦੀ ਭਾਵਨਾ ਨੂੰ ਘੱਟ ਨਹੀਂ ਕਰ ਸਕਦੇ ਕਿਉਂਕਿ ਓਨਾ ਨੇ ਸਮਾਗਮਾਂ ਵਿੱਚ ਬੜੇ ਉਤਸਾਹ ਨਾਲ ਭਾਗ ਲਿਆ।ਸਮਾਗਮ ਦੀ ਸਮਾਪਤੀ ਵਿਦਿਆਰਥੀਆਂ ਨੂੰ ਮਠਿਆਈਆਂ ਵੰਡ ਕੇ ਕੀਤੀ ਗਈ।
ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਵਿਖੇ ਦੇਸ ਭਗਤੀ ਦੇ ਜਜਬੇ ਨਾਲ 76ਵਾਂ ਸੁਤੰਤਰਤਾ ਦਿਵਸ ਮਨਾਇਆ
ਸੁਖਜਿੰਦਰ ਮਾਨ
ਬਠਿੰਡਾ, 17 ਅਗਸਤ: ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐੱਮ.ਆਰ.ਐੱਸ.-ਪੀ.ਟੀ.ਯੂ.), ਬਠਿੰਡਾ ਵਿਖੇ 76 ਵਾਂ ਸੁਤੰਤਰਤਾ ਦਿਵਸ ਦੇਸ ਭਗਤੀ ਦੇ ਰੰਗ ਅਤੇ ਉਤਸਾਹ ਨਾਲ ਯੂਨੀਵਰਸਿਟੀ ਦੇ ਐਥਲੈਟਿਕ ਗਰਾਉਂਡ ਵਿਖੇ ਸੋਮਵਾਰ ਨੂੰ ਸ਼ਾਨੋ ਸ਼ੋਕਤ ਨਾਲ ਮਨਾਇਆ ਗਿਆ।ਇਸ ਮੌਕੇ ਮੁੱਖ ਮਹਿਮਾਨ ਐਮਆਰਐਸ-ਪੀਟੀਯੂ ਦੇ ਵਾਈਸ ਚਾਂਸਲਰ ਪ੍ਰੋ: ਬੂਟਾ ਸਿੰਘ ਸਿੱਧੂ ਨੇ ਰਾਸਟਰ ਅਤੇ ਇਸ ਦੇ ਮਹਾਨ ਸੁਤੰਤਰਤਾ ਸੈਨਾਨੀਆਂ ਨੂੰ ਸਲਾਮ ਕਰਦਿਆਂ ਰਾਸਟਰੀ ਝੰਡਾ ਲਹਿਰਾਇਆ । ਇਸ ਮੌਕੇ ਤੇ ਆਪਣੇ ਸੰਬੋਧਨ ਵਿਚ ਉਹਨਾਂ ਅਪੀਲ ਕੀਤੀ ਕਿ ਮਨੁਖਤਾ ਦੀ ਭਲਾਈ ਲਈ ਸਾਨੂੰ ਰੰਗ, ਨਸਲ, ਜਾਤ-ਪਾਤ ਦੇ ਮਤਭੇਦ ਭੁਲਾ ਕੇ ਮਨੁੱਖਤਾ, ਭਾਈਚਾਰਕ ਸਾਂਝ, ਕੌਮੀ ਅਖੰਡਤਾ, ਤਰੱਕੀ, ਖੁਸਹਾਲੀ, ਸਾਂਤੀ ਅਤੇ ਇਨਸਾਫ ਦਾ ਰਵੱਈਆ ਅਪਣਾਉਣਾ ਚਾਹੀਦਾ ਹੈ।
‘ਹਰ ਘਰ ਤਿਰੰਗਾ‘ ਅਭਿਆਨ ਦੇ ਦੇਸ ਵਿਆਪੀ ਜਸਨ ਨੂੰ ਮਨਾਉਣ ਲਈ, ਯੂਨੀਵਰਸਿਟੀ ਦੇ ਫੈਕਲਟੀ ਅਤੇ ਸਟਾਫ ਨੇ ਵੀ ਇਸ ਮੁਹਿੰਮ ਵਿੱਚ ਉਤਸਾਹ ਨਾਲ ਹਿੱਸਾ ਲਿਆ। ਯੂਨੀਵਰਸਿਟੀ ਨੇ ਆਜਾਦੀ ਦਿਹਾੜੇ ਦੇ ਜਸਨਾਂ ਦੇ ਹਿੱਸੇ ਵਜੋਂ ਵੰਡ ਦੀ ਭਿਆਨਕ ਯਾਦਗਾਰ ਦਿਵਸ ਵੀ ਮਨਾਇਆ ਅਤੇ ਪ੍ਰਭਾਤ ਫੇਰੀ ਦਾ ਆਯੋਜਨ ਕੀਤਾ। ਪ੍ਰੋ: ਸਿੱਧੂ ਨੇ ਨੌਜਵਾਨਾਂ ਨੂੰ ਅਜੋਕੇ ਸਮੇਂ ਦੀਆਂ ਚੁਣੌਤੀਆਂ ਅਤੇ ਇੱਕ ਮਜਬੂਤ ਰਾਸਟਰ ਦੇ ਨਿਰਮਾਣ ਲਈ ਆਪਣੇ ਆਪ ਨੂੰ ਸਮਰਪਿਤ ਕਰਕੇ ਪੁਰਜੋਰ ਅਪੀਲ ਕਰਦਿਆਂ ਕਿਹਾ ਕਿ “ਭਾਰਤ ਇਸ ਸੰਸਾਰ ਦਾ ਇੱਕ ਪ੍ਰਗਤੀਸੀਲ ਰਾਸਟਰ ਹੈ ਅਤੇ ਇਸਨੇ ਤਕਨਾਲੋਜੀ, ਫੌਜੀ, ਕਲਾ, ਖੇਤੀਬਾੜੀ ਅਤੇ ਆਰਕੀਟੈਕਚਰ ਆਦਿ ਵਿੱਚ ਤਰੱਕੀ ਕੀਤੀ ਹੈ, ਪਰ ਰਾਸਟਰ ਨਿਰਮਾਣ ਦੀ ਪ੍ਰਕਿਰਿਆ ਅਜੇ ਵੀ ਜਾਰੀ ਹੈ।
ਉਹਨਾਂ ਕਿਹਾ ਕਿ ਇੱਕ ਤਕਨੀਕੀ ਯੂਨੀਵਰਸਿਟੀ ਹੋਣ ਦੇ ਨਾਤੇ, “ਰਾਸਟਰ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਲਈ ਸਾਡੇ ਮੋਢਿਆਂ ‘ਤੇ ਇੱਕ ਵੱਡੀ ਜ?ਿੰਮੇਵਾਰੀ ਹੈ। ਅਧਿਆਪਕਾਂ ਨੂੰ ਆਪਣੇ ਪੇਸੇ ਨੂੰ ਪਿਆਰ ਕਰਨਾ ਚਾਹੀਦਾ ਹੈ ਅਤੇ ਵਿਦਿਆਰਥੀਆਂ ਲਈ ਇੱਕ “ਰੋਲ ਮਾਡਲ“ ਬਣਨਾ ਚਾਹੀਦਾ ਹੈ।ਪ੍ਰੋ. ਸਿੱਧੂ ਨੇ ਕਿਹਾ ਕਿ ਇੱਕ ਅਧਿਆਪਕ ਇੱਕ ਚਾਨਣ ਮੁਨਾਰਾ ਹੈ ਜੋ ਜੀਵਨ ਦੇ ਸਮੁੰਦਰ ਵਿੱਚ ਫਸੇ ਵਿਦਿਆਰਥੀਆਂ ਨੂੰ ਮਾਰਗਦਰਸਨ ਕਰਨ ਲਈ ਇੱਕ ਚਾਨਣ ਮੁਨਾਰੇ ਦਾ ਕੰਮ ਕਰਦਾ ਹੈ। ਉਹਨਾਂ ਕਿਹਾ ਕਿ ਕਿਸੇ ਵੀ ਰਾਸਟਰ ਨੂੰ ਅੱਗੇ ਵਧਣ ਲਈ ਵਿਗਿਆਨ ਅਤੇ ਤਕਨਾਲੋਜੀ ਦੀ ਸਕਤੀ ਦੀ ਲੋੜ ਹੁੰਦੀ ਹੈ ਤਾਂ ਜੋ ਉਹ ਸਭ ਤੋਂ ਉੱਤਮ ਵਿੱਚ ਗਿਣੇ ਜਾਣ।
ਪ੍ਰੋ: ਸਿੱਧੂ ਨੇ ਵਿਦਿਆਰਥੀਆਂ ਨੂੰ ਨਵੀਨਤਾ ਅਤੇ ਖੋਜ ਲਈ ਪ੍ਰੇਰਿਤ ਕਰਦਿਆਂ ਰਾਸਟਰ ਨਿਰਮਾਨ ਵਿਚ ਯੋਗਦਾਨ ਪਾਉਣ ਲਈ ਅਪੀਲ ਕੀਤੀ।ਐਮਆਰਐਸ-ਪੀਟੀਯੂ ਦੇ ਰਜਿਸਟਰਾਰ, ਡਾ: ਗੁਰਿੰਦਰ ਪਾਲ ਸਿੰਘ ਬਰਾੜ ਨੇ ਵੀ ਸੁਤੰਤਰਤਾ ਦਿਵਸ ਦੀਆਂ ਵਧਾਈਆਂ ਦਿੰਦਿਆਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਆਪਣੀਆਂ ਸੁਭ ਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇੱਕ ਅਧਿਆਪਕ ਦਾ ਜੀਵਨ ਵਿਦਿਆਰਥੀਆਂ ਲਈ ਦੇਸ ਦੀ ਸੇਵਾ ਵਿੱਚ ਸਖਤ ਮਿਹਨਤ ਕਰਨ ਦਾ ਜਿਉਂਦਾ ਜਾਗਦਾ ਸੁਨੇਹਾ ਹੈ। ਕੈਂਪਸ ਡਾਇਰੈਕਟਰ ਡਾ: ਸੰਜੀਵ ਅਗਰਵਾਲ ਨੇ ਕਿਹਾ ਕਿ ਇੰਜੀਨੀਅਰ ਜੀਵਨ ਦੇ ਹਰ ਖੇਤਰ ਵਿੱਚ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਹਨਾਂ ਕਿਹਾ ਇੰਜੀਨੀਅਰ ਦੇਸ ਦੀ ਤਕਨੀਕੀ ਅਤੇ ਉਦਯੋਗਿਕ ਤਰੱਕੀ ਵਿੱਚ ਯੋਗਦਾਨ ਪਾਉਂਦੇ ਹਨ । ਐਨਸੀਸੀ ਕੈਡਿਟਾਂ ਅਤੇ ਸੁਰੱਖਿਆ ਕਰਮਚਾਰੀਆਂ ਨੇ ਰਾਸਟਰੀ ਝੰਡੇ ਦੇ ਸਨਮਾਨ ਵਿੱਚ ਪਰੇਡ ਕੀਤੀ। ਲੈਫਟੀਨੈਂਟ ਰਾਜੀਵ ਵਰਸਨੇ, 20 ਪੰਜਾਬ ਬਟਾਲੀਅਨ ਐਨ.ਸੀ.ਸੀ., ਕੈਂਪਸ ਦੇ ਐਨ.ਸੀ.ਸੀ.ਦੀ ਅਗਵਾਈ ਵਾਲੇ ਵਾਲੰਟੀਅਰਾਂ ਨੇ ਉਤਸਾਹ ਨਾਲ ਜਸਨਾਂ ਵਿੱਚ ਹਿੱਸਾ ਲਿਆ।
ਏਡਿਡ ਸਕੂਲ ਅਧਿਆਪਕ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਚ ਸਰਕਾਰ ਵਿਰੁੱਧ ਸੰਘਰਸ਼ ਦੀ ਚਿਤਾਵਨੀ
-ਛੇਵੇ ਤਨਖਾਹ ਕਮਿਸ਼ਨ ਦੀਆਂ ਸ਼ਿਫਾਰਸ਼ਾ ਅਧਿਆਪਕਾਂ ਤੇ ਪੈਨਸ਼ਨਰਾਂ ਤੇ ਲਾਗੂ ਕਰਨ ਦੀ ਕੀਤੀ ਮੰਗ
-ਸਰਕਾਰ ਨੂੰ ਦਿੱਤਾ 10 ਦਿਨ ਦਾ ਅਲਟੀਮੇਟਮ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ , 17ਅਗਸਤ: ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਦੀ ਸੂਬਾ ਕਾਰਜਕਰਨੀ ਦੀ ਮੀਟਿੰਗ ਸੂਬਾ ਪ੍ਰਧਾਨ ਐਨ.ਐਨ. ਸੈਣੀ ਅਤੇ ਸੂਬਾ ਸਰਪ੍ਰਸਤ ਸ.ਗੁਰਚਰਨ ਸਿੰਘ ਚਾਹਲ ਦੀ ਅਗਵਾਈ ਵਿਚ ਕੀਤੀ ਗਈ।ਜਿਸ ਵਿਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਸੂਬਾਈ ਆਗੂਆਂ ਵੱਡੀ ਗਿਣਤੀ ਵਿਚ ਨੇ ਭਾਗ ਲਿਆ।ਇਸ ਮੌਕੇ ਯੂਨੀਅਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਾ ਤਾਂ ਹੁਣ ਤੱਕ ਏਡਿਡ ਸਕੂਲਾਂ ਦੇ ਅਧਿਆਪਕਾਂ ਤੇ ਪੈਨਸ਼ਨਰਾਂ ਨੂੰ ਛੇਵੇ ਤਨਖਹ ਕਮਿਸ਼ਨ ਦੀਆਂ ਸ਼ਿਫਾਰਸ਼ਾ ਲਾਗੂ ਕੀਤੀਆਂ ਹਨ ਅਤੇ ਨਾ ਹੀ ਪੰਜਾਬ ਦੇ ਕਈਆਂ ਜ਼ਿਲ੍ਹਿਆਂ ਦੇ ਅਧਿਆਪਕਾਂ ਨੂੰ ਮਾਰਚ ਤੋਂ ਜੁਲਾਈ 2022 ਨੂੰ ਤਨਖਾਹ ਗ੍ਰਾਂਟ ਜਾਰੀ ਕੀਤੀ ਗਈ।ਹੁਣ ਤੱਕ ਪੰਜਾਬ ਦੀਆਂ ਸਾਰੀਆਂ ਪਿਛਲੀਆਂ ਸਰਕਾਰ ਵਲੋਂ ਸਾਰੇ ਪੇ ਕਮਿਸ਼ਨ ਦਿੱਤੇ ਗਏ ਹਨ।ਕਿਉਂਕਿ ਏਡਿਡ ਸਕੂਲਾਂ ਦੇ ਸਟਾਫ ਨੂੰ ਸਰਕਾਰੀ ਸਕੂਲਾਂ ਦੇ ਬਰਾਬਰ ਕਾਨੂੰਨੀ ਪੈਰਿਟੀ ਦਿੱਤੀ ਗਈ ਹੈ।ਉਹਨਾਂ ਦੱਸਿਆ ਕਿ ਏਡਿਡ ਸਕੂਲਾਂ ਦੇ ਸੇਵਾ ਮੁਕਤ ਕਰਮਚਾਰੀਆਂ ਨੂੰ ਪੈਨਸ਼ਨਾਂ ਵੀ ਨਹੀ ਲੱਗ ਰਹੀਆਂ।ਇਸ ਸਬੰਧੀ ਮੌਜੂਦਾ ਸਰਕਾਰ ਦੇ ਵਿਧਾਇਕਾਂ ਤੇ ਮੰਤਰੀਆਂ ਨੂੰ ਅਨੇਕਾਂ ਵਾਰ ਮੰਗ ਪੱਤਰ ਦਿੱਤੇ ਜਾ ਚੁੱਕੇ ਹਨ।ਪਰ ਇਸ ਦੇ ਬਾਵਜੂਦ ਸਰਕਾਰ ਵਲੋਂ ਏਡਿਡ ਸਕੂਲਾਂ ਦੇ ਅਧਿਆਪਕਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀ ਦਿੱਤਾ ਜਾ ਰਿਹਾ।ਸੂਬਾ ਪ੍ਰਧਾਨ ਸੈਣੀ ਤੇ ਸ.ਚਾਹਲ ਨੇ ਕਿਹਾ ਕਿ ਡੀ.ਪੀ.ਆਈ ਦਫਤਰ ਵਿਚ ਏਡਿਡ ਸਕੂਲਾਂ ਦੇ ਅਧਿਆਪਕਾਂ ਤੇ ਪੈਨਸ਼ਨਰਾਂ ਨਾਲ ਸਬੰਧਤ ਕੰਮਾਂ ਵਿਚ ਵੱਡੀ ਦਿੱਕਤ ਆ ਰਹੀ ਹੈ।ਆਡਿਟ ਸਟਾਫ ਘੱਟ ਹੋਣ ਕਾਰਨ ਸਮੇਂ ਸਿਰ ਤਨਖਾਹਾਂ ਜਾਰੀ ਨਹੀ ਹੋ ਰਹੀਆਂ ਅਤੇ ਨਾ ਹੀ ਪੈਨਸ਼ਨਾਂ ਲਾਗੂ ਹੋ ਰਹੀਆਂ। ਉਹਨਾਂ ਡੀ.ਪੀ.ਆਈ (ਸ) ਤੋਂ ਮੰਗ ਕੀਤੀ ਕਿ ਉਹਨਾਂ ਦੇ ਦਫਤਰ ਨਾਲ ਲਟਕੇ ਕੰਮ ਤੁਰੰਤ ਮੁਕੰਮਲ ਕੀਤੇ ਜਾਣ।ਸੂਬਾ ਸਕੱਤਰ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਡੀ.ਪੀ.ਆਈ ਦਫਤਰ ਵਲੋਂ ਪ੍ਰਬੰਧਕ ਕਮੇਟੀਆਂ ਦੇ ਝਗੜੇ ਵਾਲੇ ਸਕੂਲਾਂ ਦੇ ਕਾਰਸਪੋਂਡੈਂਟ ਦੀ ਮਨਜੂਰੀ ਦੇ ਡੀ.ਈ.ਓ (ਸ) ਨੂੰ ਦਿੱਤੇ ਅਧਿਕਾਰਾਂ ਦਾ ਪੱਤਰ ਰੱਦ ਕਰਨ ਕਰਕੇ ਅਨੇਕਾਂ ਸਕੂਲ 6-6 ਮਹੀਨਿਆਂ ਤੋਂ ਤਨਖਾਹਾਂ ਤੋਂ ਵਾਂਝੇ ਹਨ।ਉਹਨਾਂ ਕਿਹਾ ਕਿ ਜਿਹਨਾਂ ਸਕੂਲਾਂ ਵਿਚ ਇਕ-ਇਕ ਜਾਂ ਦੋ-ਦੋ ਅਧਿਆਪਕ ਬਾਕੀ ਰਹਿ ਗਏ ਹਨ, ਉਹਨਾਂ ਦਾ ਭਵਿੱਖ ਸੁਰੱਖਿਅਤ ਕੀਤਾ ਜਾਵੇ ।
ਯੂਨੀਅਨ ਆਗੂਆਂ ਯੂਨੀਅਨ ਆਗੂਆਂ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੋਂ ਮੰਗ ਕੀਤੀ ਕਿ ਏਡਿਡ ਸਕੂਲਾਂ ਦੀਆਂ ਮੰਗਾਂ ਸਬੰਧੀ ਯੂਨੀਅਨ ਨੂੰ ਜਲਦ ਪੈਨਲ ਮੀਟਿੰਗ ਦਿੱਤੀ ਜਾਵੇ ।ਉਨ੍ਹਾਂ ਕਿਹਾ ਕਿ ਅਗਰ 10 ਦਿਨਾਂ ਵਿਚ ਸਰਕਾਰ ਅਤੇ ਵਿਭਾਗ ਨੇ ਉਹਨਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਾ ਦਿੱਤਾ ਤਾਂ ਤਿੱਖਾ ਸੰਘਰਸ਼ ਸ਼ੁੁਰੂ ਕੀਤਾ ਜਾਵੇਗਾ।ਯੂਨੀਅਨ ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਆਪਣੇ ਚੋਣ ਮੈਨੀਫੈਸਟੋ ਵੀ ਏਡਿਡ ਸਕੂਲਾਂ ਨੂੰ ਦਿੱਲੀ ਦੇ ਏਡਿਡ ਸਕੂਲਾਂ ਦੇ ਬਰਾਬਰ ਦਾ ਦਰਜਾ ਦਿੱਤੇ ਜਾਣ ਦਾ ਵਾਅਦਾ ਕੀਤਾ ਸੀ।ਇਸ ਮੀਟਿੰਗ ਦੌਰਾਨ ਰਾਜ ਕੁਮਾਰ ਮਿਸ਼ਰਾ ਅੰਮਿ੍ਰਤਸਰ,ਰੁਪਿੰਦਰਜੀਤ ਸਿੰਘ ਹੁਸ਼ਿਆਰਪੁਰ,ਰਮੇਸ਼ ਦਸੂਹਾ, ਡਾ.ਗੁਰਮੀਤ ਸਿੰਘ,ਕੁਲਵਰਨ ਸਿੰਘ, ਪਰਮਜੀਤ ਸਿੰਘ ਗੁਰਦਾਸਪੁਰ,ਰਣਜੀਤ ਸਿੰਘ ਅਨੰਦਪੁਰ ਸਾਹਿਬ, ਸ੍ਰੀਕਾਂਤ ਸ਼ਰਮਾ ਬਠਿੰਡਾ, ਸ਼ਵਿੰਦਰ ਕੁਮਾਰ ਫਿਰੋਜ਼ਪੁਰ, ਜਗਮੋਹਨ ਕਪੂਰਥਲਾ, ਯਾਦਵਿੰਦਰ ਕੁਮਾਰ ਮੁਹਾਲੀ, ਅਜੈ ਚੌਹਾਨ ਅੰਮਿ੍ਰਤਸਰ, ਅਨਿਲ ਭਾਰਤੀ ਪਟਿਆਲਾ,ਰਵਿੰਦਰਜੀਤ ਪੁਰੀ ਮਲੇਰਕੋਟਲਾ, ਜਤਿੰਦਰਪਾਲ ਤਰਨਤਾਰਨ,ਦਵਿੰਦਰ ਸਿੰਘ ਤਰਨਤਾਰਨ,ਸ਼ੁਸ਼ੀਲ ਸਿੰਘ ਪਠਾਨਕੋਟ, ਨਰਿੰਦਰਪਾਲ ਸਿੰਘ ਜਲੰਧਰ,ਹਰਦੀਪ ਸਿੰਘ ਰੋਪੜ, ਰਵਿੰਦਰ ਠਾਕਰ ਨਵਾਂਸ਼ਹਿਰ, ਗੁਰਨਾਮ ਸਿੰਘ ਸੈਣੀ, ਪਵਨ ਸ਼ਾਸਤਰੀ ਅਤੇ ਹੋਰ ਆਗੂ ਵੀ ਹਾਜ਼ਰ ਸਨ।
ਪੇਟ ਦੇ ਕੀੜਿਆਂ ਤੋਂ ਬਚਾਅ ਲਈ ਬੱਚਿਆਂ ਨੂੰ ਐਲਬੈਂਡਾਜੋਲ ਦੀ ਮੁਫਤ ਗੋਲੀ ਦਿੱਤੀ
ਪੰਜਾਬੀ ਖ਼ਬਰਸਾਰ ਬਿਉਰੋ
ਢੁੱਡੀਕੇ, 17 ਅਗਸਤ : ਸਿਵਲ ਸਰਜਨ ਮੋਗਾ ਡਾ. ਐਸ.ਪੀ. ਸਿੰਘ ਦੇ ਦਿਸ਼ਾਂ ਨਿਰਦੇਸ਼ਾਂ ਹੇਠ ਸੀਨੀਅਰ ਮੈਡੀਕਲ ਅਫਸਰ ਢੁੱਡੀਕੇ ਡਾ. ਸੁਰਿੰਦਰ ਸਿੰਘ ਝੱਮਟ ਦੀਆਂ ਹਦਾਇਤਾਂ ਅਨੁਸਾਰ ਅੱਜ ਮਿਤੀ 17 ਅਗਸਤ ਨੂੰ ਡੀਵਰਮਿੰਗ ਮੋਪ ਅੱਪ ਵਾਲੇ ਦਿਨ ਸਿਹਤ ਬਲਾਕ ਢੁੱਡੀਕੇ ਦੇ ਬਾਕੀ ਰਹਿੰਦੇ 8187 ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਬਚਾਅ ਲਈ ਮੁਫਤ ਗੋਲੀ ਦਿੱਤੀ ਗਈ, ਇਸ ਨਾਲ ਕੁੱਲ 96.51% ਪ੍ਰਤੀਸ਼ਤ ਦਾ ਟੀਚਾ ਪੂਰਾ ਕੀਤਾ ਗਿਆ । ਬਲਾਕ ਦੀ ਹੈਲਥ ਟੀਮ ਵੱਲੋਂ ਆਪਣੀ ਦੇਖ ਰੇਖ ਵਿੱਚ ਆਕਸਫੋਰਡ ਸਕੂਲ ਮੋਗਾ ਵਿਖੇ ਵਿਦਿਆਰਥੀਆਂ ਨੂੰ ਐਲਬੈਂਡਾਜੋਲ ਦੀ ਗੋਲੀ ਖਵਾਈ ਗਈ। ਇਸ ਮੌਕੇ ਐਸ.ਐਮ.ੳ. ਢੁੱੱਡੀਕੇ ਡਾ. ਸੁਰਿੰਦਰ ਸਿੰਘ ਝੱਮਟ, ਨੋਡਲ ਅਫਸਰ ਡਾ. ਸਿਮਰਪਾਲ ਸਿੰਘ, ਡਾ. ਨੇਹਾ ਸਿੰਗਲਾ, ਬਲਾਕ ਐਜੂਕੇਟਰ ਲਖਵਿੰਦਰ ਸਿੰਘ, ਫਾਰਮੇਸੀ ਅਫਸਰ ਗੁਰਮੀਤ ਸਿੰਘ, ਸਕੂਲ ਪਿ੍ਰੰਸੀਪਲ ਹਰਪ੍ਰੀਤ ਕੌਰ ਸਿੱਧੂ, ਵਾਈਸ ਪਿ੍ਰੰਸੀਪਲ ਰਮਨਪ੍ਰੀਤ ਕੌਰ ਗਿੱਲ, ਸਕੂਲ ਸਟਾਫ ਹਨੀ ਗਰੋਵਰ, ਜਤਿੰਦਰ ਸ਼ਰਮਾ, ਮੈਡਮ ਕਸ਼ਿਸ, ਮੈਡਮ ਅਮਨਦੀਪ ਕੌਰ ਅਤੇ ਅਰਵਿੰਦਰ ਸਿੰਘ ਮੌਜੂਦ ਸਨ । ਇਸ ਤੋਂ ਇਲਾਵਾ ਢੁੱੱਡੀਕੇ ਦੇ ਸਮੂਹ ਸਿਹਤ ਸਟਾਫ ਵੱਲੋਂ ਵੱਖ ਵੱਖ ਸਕੂਲਾਂ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਜਾਕੇ ਆਪਣੀ ਦੇਖਰੇਖ ਵਿੱਚ ਬਾਕੀ ਰਹਿੰਦੇ ਬੱੱਚਿਆਂ ਨੂੰ ਐਲਬੈਂਡਾਜੋਲ ਦੀਆਂ ਗੋਲੀਆਂ ਖਵਾਈਆਂ ਗਈਆਂ ।
ਸੀਨੀਅਰ ਮੈਡੀਕਲ ਅਫਸਰ ਡਾ. ਸੁਰਿੰਦਰ ਸਿੰਘ ਝੱਮਟ ਨੇ ਆਕਸਫੋਰਡ ਸਕੂਲ ਦੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੱਚਿਆਂ ਵਿੱਚ ਪੇਟ ਦੇ ਕੀੜੇ ਹੋਣ ਕਾਰਣ ਉਹਨਾਂ ਵਿੱਚ ਆਇਰਨ ਅਤੇ ਖੂਨ ਦੀ ਕਮੀ ਹੋ ਜਾਂਦੀ ਹੈ ਜਿਸ ਕਾਰਣ ਉਹਨਾਂ ਨੂੰ ਕਈ ਤਰਾਂ ਦੀਆਂ ਬਿਮਾਰੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ । ਬੱਚਿਆਂ ਦੁਆਰਾ ਨੰਗੇ ਪੈਰ ਮਿੱਟੀ ਵਿੱਚ ਖੇਡਣ ਨਾਲ, ਬਿਨਾ ਹੱਥ ਧੋਏ ਖਾਣ ਪੀਣ ਨਾਲ ਜਾਂ ਆਪਣੇ ਆਲੇ ਦੁਆਲੇ ਸਾਫ ਸਫਾਈ ਨਾ ਰੱਖਣ ਨਾਲ ਬੱਚਿਆਂ ਦੇ ਪੇਟ ਵਿੱਚ ਕੀੜੇ ਚਲੇ ਜਾਂਦੇ ਹਨ । ਜਿਸ ਕਾਰਣ ਬੱਚਿਆਂ ਨੂੰ ਪੇਟ ਦਰਦ ਕਰਨ, ਉਲਟੀਆਂ ਟੱਟੀਆਂ ਦੇ ਨਾਲ ਹੋਰ ਵੀ ਬਿਮਾਰੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ । ਸੋ ਪੇਟ ਦੇ ਇਹਨਾਂ ਕੀੜਿਆਂ ਨੂੰ ਖਤਮ ਕਰਨ ਅਤੇ ਬੱਚੇ ਦੀ ਚੰਗੀ ਅਤੇ ਮਾਨਸਿਕ ਸਿਹਤ ਲਈ ਹਰ ਛੇ ਮਹੀਨਿਆਂ ਬਾਅਦ ਐਲਬੈਂਡਾਜੋਲ ਦੀ ਗੋਲੀ ਦੇਣਾ ਅਤਿ ਜਰੂਰੀ ਹੈ । ਉਹਨਾਂ ਦੱਸਿਆ ਕਿ ਇੱਕ ਤੋਂ ਦੋ ਸਾਲ ਦੇ ਬੱਚਿਆਂ ਨੂੰ ਐਲਬੈਂਡਾਜੋਲ ਦੀ ਅੱਧੀ ਗੋਲੀ ਅਤੇ ਦੋ ਸਾਲ ਤੋਂ ਉਪਰ ਦੇ ਬੱਚਿਆਂ ਨੂੰ ਪੂਰੀ ਗੋਲੀ ਦਿੱਤੀ ਜਾਵੇ ।
ਲਖਵਿੰਦਰ ਸਿੰਘ ਬਲਾਕ ਐਜੂਕੇਟਰ ਨੇ ਕਿਹਾ ਕਿ ਹਰ ਵਿਅਕਤੀ ਨੂੰ ਖਾਣਾ ਖਾਣ ਤੋਂ ਪਹਿਲਾਂ ਅਤੇ ਪਾਖਾਨਾ ਜਾਣ ਤੋਂ ਬਾਅਦ ਸਾਬੁਣ ਨਾਲ ਚੰਗੀ ਤਰਾਂ ਹੱਥ ਧੋਣੇ ਚਾਹੀਦੇ ਹਨ । ਉਹਨਾਂ ਕਿਹਾ ਕਿ ਬੱਚਿਆਂ ਨੂੰ ਗੋਲੀ ਖਾਣਾ ਖਾਣ ਤੋਂ ਬਾਅਦ ਦਿੱਤੀ ਜਾਵੇ ਖਾਲੀ ਪੇਟ ਕਿਸੇ ਵੀ ਬੱਚੇ ਨੂੰ ਐਲਬੈਂਡਾਜੋਲ ਦੀ ਗੋਲੀ ਨਾ ਦਿੱਤੀ ਜਾਵੇ । ਦੂਜੀ ਖਾਸ ਗੱਲ ਕਿ ਹਰ ਬੱਚੇ ਵੱਲੋਂ ਗੋਲੀ ਚਬਾਕੇ ਲਈ ਜਾਵੇ ਇਹ ਗੋਲੀ ਖਾਣ ਵਿੱਚ ਮਿੱਠੀ ਹੈ । ਉਹਨਾਂ ਕਿਹਾ ਕਿ ਬੱਚਿਆਂ ਲਈ ਐਲਬੈਂਡਾਜੋਲ ਗੋਲੀ ਬਿਲਕੁਲ ਸੇਫ ਹੈ ਜੋ ਕਿ ਪਿਛਲੇ ਲਗਭਗ ਦਸ ਸਾਲਾਂ ਤੋਂ ਸਕੂਲਾਂ ਵਿੱਚ ਬੱਚਿਆਂ ਨੂੰ ਦਿੱਤੀ ਜਾ ਰਹੀ ਹੈ । ਉਹਨਾਂ ਵਿਦਿਆਰਥੀਆਂ ਨੂੰ ਵਿਸ਼ਵ ਸਿਹਤ ਸੰਸਥਾ ਦੀਆਂ ਗਾਈਡਲਾਈਨਜ਼ ਅਨੁਸਾਰ ਵਿਦਿਆਰਥੀਆਂ ਨੂੰ ਹੱਥ ਧੋਣ ਦੀ ਤਕਨੀਕ ਵੀ ਸਿਖਾਈ ।
ਨਹਿਰੂ ਯੁਵਾ ਕੇਂਦਰ ਮਾਨਸਾ ਵੱਲੋਂ ਅਜਾਦੀ ਦੇ 75ਵੇਂ ਅਮਿ੍ਰਤਮਹਾਉਤਸਵ ਨੂੰ ਸਮਰਪਿਤ ਸਵੱਛਤਾ ਪੰਦਰਵਾੜੇ ਦੀ ਸਮਾਪਤੀ
ਭਾਈ ਬਹਿਲੋ ਖਾਲਸਾ ਗਰਲਜ ਕਾਲਜ ਫਫੜੇਭਾਈਕੇ ਵਿੱਚ ਕਰਵਾਏ ਗਏ ਸਵੱਛਤਾ ਸਬੰਧੀ ਗੀਤ,ਭਾਸ਼ਣ,ਪੇਟਿੰਗ ਅਤੇ ਕਵਿਤਾ ਮੁਕਾਬਲੇ
ਪੰਜਾਬੀ ਖ਼ਬਰਸਾਰ ਬਿਉਰੋ
ਮਾਨਸਾ, 17 ਅਗੱਸਤ : ਨਹਿਰੂ ਯੁਵਾ ਕੇਂਦਰ ਮਾਨਸਾ ਵੱਲੋਂ ਹਰ ਸਾਲ ਦੀ ਤਰਾਂ ਇਸ ਸਾਲ ਵੀ ਸਵੱਛਤਾ ਪੰਦਰਵਾੜਾ ਵੱਖ ਵੱਖ ਯੂਥ ਕਲੱਬਾਂ ਦੇ ਸਹਿਯੋਗ ਨਾਲ ਮਨਾਇਆ ਗਿਆ।ਅਜਾਦੀ ਦੇ 75 ਵੇਂ ਅਮਿ੍ਰਤਮਹਾਉਤਸਵ ਨੂੰ ਸਮਰਪਿਤ ਇਸ ਪੰਦਰਵਾੜੇ ਦੋਰਾਨ ਯੂਥ ਕਲੱਬਾਂ ਵੱਲੋਂ ਪਿੰਡ ਦੀਆਂ ਸ਼ਾਝੀਆਂ ਥਾਵਾਂ ਸਕੂਲਾਂ,ਖੇਡ ਮੇਦਾਨ ਪਿੰਡ ਦੇ ਪਾਰਕ ਅਤੇ ਸ਼ਹੀਦਾ ਦੀ ਯਾਦ ਬਣਾਏ ਗਏ ਬੁੱਤਾਂ ਦੀ ਸਾਫ ਸਫਾਈ ਕੀਤੀ ਗਈ।ਇਸ ਤੋਂ ਇਲਾਵਾ ਬੱਚਿਆਂ ਵਿੱਚ ਸਵੱਛਤਾ ਸਬੰਧੀ ਜਾਗਰੂਕਤਾ ਕਰਨ ਹਿੱਤ ਪੋਸਟਰ ਭਾਸ਼ਣ,ਲੇਖ ਮੁਕਾਬਲੇ ਵੀ ਕਰਵਾਏ ਗਏ।ਸਵੱਛਤਾ ਪੰਦਰਵਾੜੇ ਦਾ ਸਮਾਪਤੀ ਸਮਾਗਮ ਅਤੇ ਇਨਾਮ ਵੰਡ ਸਮਾਰੋਹ ਭਾਈ ਬਹਿਲੋ ਖਾਲਸਾ ਗਰਲਜ ਕਾਲਜ ਫਫੜੇ ਭਾਈਕੇ ਵਿੱਚ ਕਰਵਾਇਆ ਗਿਆ।
ਭਾਈ ਬਹਿਲੋ ਖਾਲਸਾ ਗਰਲਜ ਕਾਲਜ ਫਫੜੇ ਭਾਈਕੇ ਦੇ ਪ੍ਰੋਗਰਾਮ ਅਫਸਰ ਡਾ. ਵੀਰਵੰਤੀ ਕੌਰ ਦੀ ਅਗਵਾਈ ਹੇਠ ਸਵੱਛਤਾ ਸਬੰਧੀ ਕਰਵਾਏ ਗਏ ਗੀਤ ਮੁਕਾਬਲੇ ਵਿੱਚ ਜਸਪ੍ਰੀਤ ਕੌਰ ਨੇ ਪਹਿਲਾ,ਸੋਨਾ ਕੌਰ ਨੇ ਦੂਸ਼ਰਾ ਅਤੇ ਰਮਨਦੀਪ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ।ਕਰਵਾਏ ਗਏ ਪੋਸਟਰ ਮੁਕਾਬਿਲਆਂ ਵਿੱਚ ਪਲਸ ਵਨ ਦੀ ਵਿਦਆਰਥਣ ਲਵਪ੍ਰੀਤ ਕੌਰ ਨੇ ਪਹਿਲੇ ਸਥਾਨ ਦੀ ਬਾਜੀ ਮਾਰੀ ਜਦੋਂ ਕਿ ਪਲਸ ਟੂ ਦੀ ਹੀ ਲਵਪ੍ਰੀਤ ਕੌਰ ਦੂਜੇ ਅਤੇ ਖੁਸ਼ਪ੍ਰੀਤ ਕੌਰ ਨੂੰ ਤੀਸ਼ਰੇ ਸਥਾਨ ਨਾਲ ਸਬਰ ਕਰਨਾ ਪਿਆ।ਭਾਸ਼ਣ ਮੁਕਾਬਲੇ ਵਿੱਚ ਸੋਨਾ ਕੌਰ ਪਹਿਲੇ,ਰੂਬਲ ਦੂਸਰੇ ਅਤੇ ਮਨਪ੍ਰੀਤ ਕੌਰ ਤੀਸ਼ਰੇ ਸਥਾਨ ਤੇ ਰਹੇ।ਕਵਿਤਾ ਮੁਕਾਬਿਲਆਂ ਵਿੱਚ ਨਵਦੀਪ ਕੌਰ ਨੇਪਹਿਲਾ ਰਮਨਦੀਪ ਕੌਰ ਅਤੇ ਮਹਿਕਦੀਪ ਕੌਰ ਨੂੰ ਕ੍ਰਮਵਾਰ ਦੂਸ਼ਰਾ ਅਤੇ ਤੀਸਰਾ ਸ਼ਥਾਨ ਮਿਲਿਆ।
ਇਨਾਮ ਵੰਡਣ ਦੀ ਰਸਮ ਭਾਈ ਬਹਿਲੋ ਖਾਲਸਾ ਗਰਲਜ ਕਾਲਜ ਫਫੜੇ ਭਾਈਕੇ ਦੇ ਪਿ੍ਰਸੀਪਲ ਡਾ.ਸੁਖਦੇਵ ਸਿੰਘ ਨੇ ਅਦਾ ਕੀਤੀ ਉਹਨਾਂ ਇਸ ਮੋਕੇ ਬੋਲਦਿਆਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ।ਉਹਨਾਂ ਇਸ ਮੋਕੇ ਬੋਲਦਿਆਂ ਕਿਹਾ ਕਿ ਗਲਤ ਅਨਸਰ ਧਰਮਾਂ ਰਾਂਹੀ ਲੋਕਾਂ ਨੂੰ ਲੜਾਉਦੇ ਹਨ ਇਸ ਲਈ ਸਾਨੂੰ ਅਜਿਹੇ ਵਿਅਕਤੀਆਂ ਤੋ ਸੁਚੇਤ ਰੋਹਣਾ ਚਾਹੀਦਾ ਹੈ।ਡਾ.ਸੁਖਦੇਵ ਸਿੰਘ ਨੇ ਵਿਦਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਤਕਨੀਕ ਦਾ ਯੁੱਗ ਹੈ ਇਸ ਤਕਨੀਕ ਦੇ ਸਾਧਨਾਂ ਰਾਂਹੀ ਹਰ ਵਿਸ਼ੇ ਦੀ ਜਾਣਕਾਰੀ ਹਾਸਲ ਕਰ ਸਕਦੇ ਹਾਂ ਪਰ ਅਜਿਹੇ ਸਾਧਨਾਂ ਦਾ ਗਲਤ ਇਸਤੇਮਾਲ ਸਾਨੂੰ ਬਰਬਾਦ ਵੀ ਕਰ ਸਕਦਾ ਹੈ।
ਸਮਾਪਤੀ ਸਮਾਗਮ ਨੂੰ ਸੰਬੋਧਨ ਕਰਦਿਆਂ ਨਹਿਰੂ ਯੁਵਾ ਕੇਂਦਰ ਮਾਨਸਾ ਦੇ ਜਿਲ੍ਹਾ ਯੂਥ ਅਫਸਰ ਸਰਬਜੀਤ ਸਿੰਘ ਅਤੇ ਲੇਖਾ ਅਤੇ ਪ੍ਰੋਗਰਾਮ ਅਧਿਕਾਰੀ ਡਾ.ਸੰਦੀਪ ਘੰਡ ਨੇ ਕਿਹਾ ਕਿ ਨਹਿਰੂ ਯੁਵਾ ਕੇਂਦਰ ਮਾਨਸਾ ਦੀ ਇਹ ਹਮੇਸ਼ਾ ਕੋਸ਼ਿਸ ਹੁੰਦੀ ਹੈ ਕਿ ਵਿਦਿਆਰਥੀਆਂ ਦੇ ਵੱਧ ਤੋਂ ਵੱਧ ਵਿਸ਼ਿਆਂ ਦੇ ਕੁਇੱਜ,ਭਾਸ਼ਣ,ਲੇਖ ਜਾਂ ਗੀਤ ਮੁਕਾਬਲੇ ਕਰਵਾਏ ਜਾਣ ਕਿਉਕਿ ਇਸ ਨਾਲ ਜਿਥੇ ਵਿਦਿਆਰਥੀਆਂ ਨੂੰ ਉਸ ਵਿਸ਼ੇ ਬਾਰੇ ਜਾਣਕਾਰੀ ਮਿਲਦੀ ਹੈ ਉਥੇ ਹੀ ਉਹਨਾਂ ਵਿੱਚ ਮੁਕਾਬਲੇ ਦੀ ਭਾਵਨਾ ਵੀ ਆਉਂਦੀ ਹੈ ਜੋ ਵਿਦਿਆਰਥੀਆਂ ਨੂੰ ਅੱਗੇ ਵੱਧਣ ਵਿੱਚ ਸਹਾਈ ਹੁੰਦੀ ਹੈ।ਡਾ.ਘੰਡ ਨੇ ਬੱਚਿਆਂ ਨੂੰ ਆਪਣੇ ਅਧਿਆਪਕਾਂ ਅਤੇ ਮਾਪਿਆਂ ਦਾ ਸਤਿਕਾਰ ਕਰਨ ਦੀ ਅਪੀਲ ਕੀਤੀ।ਉਹਨਾਂ ਇਹ ਵੀ ਦੱਸਿਆ ਕਿ ਸਾਫ ਸ਼ਫਾਈ ਤੋਂ ਇਲਾਵਾ ਜਿਲ੍ਹਾ ਪ੍ਰਸਾਸ਼ਨ ਅਤੇ ਮਗਨਰੇਗਾ ਦੇ ਸਹਿਯੋਗ ਨਾਲ ਵੱਖ ਵੱਖ ਪਿੰਡਾਂ ਵਿੱਚ ਵੀਹ ਹਜਾਰ ਦੇ ਕਰੀਬ ਪੌਦੇ ਵੀ ਲਗਾਏ ਗਏ।ਇਸ ਮੋਕੇ ਹੋਰਨਾਂ ਤੋ ਇਲਾਵਾ ਪ੍ਰੋ.ਪਰਮਜੀਤ ਕੌਰ,ਪ੍ਰੋ.ਗੁਰਪ੍ਰੀਤ ਕੌਰ,ਪ੍ਰੋ.ਰਮਨਪ੍ਰੀਤ ਕੌਰ ਅਤੇ ਪ੍ਰੋ.ਕਾਜਲ ਵਲੰਟੀਅਰ ਮਨੋਜ ਕੁਮਾਰ ਨੇ ਸ਼ਮੂਲੀਅਤ ਕੀਤੀ।
ਖੇਤੀਬਾੜੀ ਨੂੰ ਹੁਲਾਰਾ ਦੇਣ ਲਈ ਸਰਕਾਰ ਵਲੋਂ ਉਪਰਾਲੇ ਜਾਰੀ : ਫੌਜਾ ਸਿੰਘ ਸਰਾਰੀ
ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਸਰਕਾਰ ਯਤਨਸ਼ੀਲ
ਕਿਹਾ, ਬਾਗਬਾਨੀ ਨੂੰ ਪ੍ਰਫੁੱਲਿਤ ਕਰਨ ਲਈ ਮਾਰੇ ਜਾ ਰਹੇ ਨੇ ਨਿਰੰਤਰ ਹੰਭਲੇ
ਸੁਖਜਿੰਦਰ ਮਾਨ
ਬਠਿੰਡਾ, 17 ਅਗਸਤ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸਰਕਾਰ ਵਲੋਂ ਖੇਤੀਬਾੜੀ ਨੂੰ ਹੁਲਾਰਾ ਦੇਣ ਲਈ ਲਗਾਤਾਰ ਉਪਰਾਲੇ ਜਾਰੀ ਹਨ। ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਸੂਬਾ ਸਰਕਾਰ ਹਮੇਸ਼ਾ ਵਚਨਵੱਧ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਸੁਤੰਤਰਤਾ ਸੰਗਰਾਮੀ, ਰੱਖਿਆ ਸੇਵਾਵਾਂ, ਫੂਡ ਪ੍ਰੋਸੈਸਿੰਗ ਤੇ ਬਾਗਬਾਨੀ ਮੰਤਰੀ ਸ. ਫੌਜਾ ਸਿੰਘ ਸਰਾਰੀ ਨੇ ਸਥਾਨਕ ਸਰਕਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਬਠਿੰਡਾ ਦਿਹਾਤੀ ਤੋਂ ਵਿਧਾਇਕ ਸ਼੍ਰੀ ਅਮਿਤ ਰਤਨ ਅਤੇ ਭੁੱਚੋਂ ਮੰਡੀ ਤੋਂ ਵਿਧਾਇਕ ਮਾਸਟਰ ਜਗਸੀਰ ਸਿੰਘ ਵਿਸੇਸ਼ ਤੌਰ ਤੇ ਹਾਜ਼ਰ ਰਹੇ।
ਇਸ ਮੌਕੇ ਪੰਜਾਬ ਦੇ ਸੁਤੰਤਰਤਾ ਸੰਗਰਾਮੀ, ਰੱਖਿਆ ਸੇਵਾਵਾਂ, ਫੂਡ ਪ੍ਰੋਸੈਸਿੰਗ ਤੇ ਬਾਗਬਾਨੀ ਮੰਤਰੀ ਸ. ਫੌਜਾ ਸਿੰਘ ਸਰਾਰੀ ਨੇ ਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿਚ ਕਿਹਾ ਕਿ ਫੂਡ ਪ੍ਰੋਸੈਸਿੰਗ ਸਿਸਟਮ ਨੂੰ ਪ੍ਰਫੁੱਲਤ ਕਰਨ ਲਈ ਹਰ ਤਰ੍ਹਾਂ ਦੇ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਇੱਕ ਹੋਰ ਸਵਾਲ ਦੇ ਕਿਹਾ ਕਿ ਫੂਡ ਪ੍ਰੋਸੈਸਿੰਗ ਨਾਲ ਸਬੰਧਤ ਜੋ ਵੀ ਪਲਾਂਟ ਬੰਦ ਪਏ ਹਨ ਉਨ੍ਹਾਂ ਨੂੰ ਮੁੜ ਚਾਲੂ ਕਰਵਾਇਆ ਜਾਵੇਗਾ। ਉਨ੍ਹਾਂ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦਾ ਪੂਰਾ ਮੁੱਲ ਮਿਲੇਗਾ।
ਕੈਬਨਿਟ ਮੰਤਰੀ ਸ. ਫੌਜਾ ਸਿੰਘ ਨੇ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਫ਼ਸਲ ਦੀ ਮਾਰਕੀਟਿੰਗ ਦੇ ਮੱਦੇਨਜ਼ਰ ਸਰਕਾਰ ਦੇ ਵਿਚਾਰ ਅਧੀਨ ਹੈ ਕਿ ਜਲਦ ਹੀ ਪੰਜਾਬ ਦੇ ਕਿਸਾਨਾਂ ਦੇ ਸਬਜ਼ੀਆਂ ਤੇ ਫਲਾਂ ਨੂੰ ਸੁਪਰਫ਼ਾਸਟ ਏਸੀ ਰੇਲ ਗੱਡੀਆਂ ਨਾਲ ਸਪੈਸ਼ਲ ਡੱਬੇ ਜੋੜ ਕੇ ਮੁਬੰਈ ਆਦਿ ਮਹਾਂਨਗਰ ਚ ਭੇਜ ਕੇ ਕਿਸਾਨਾਂ ਦੀ ਫ਼ਸਲਾਂ ਦਾ ਵੱਧ ਮੁੱਲ ਦਿਵਾਇਆ ਜਾਵੇਗਾ ਤਾਂ ਜੋ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਹੋ ਸਕੇ।
ਇਸ ਉਪਰੰਤ ਕੈਬਨਿਟ ਮੰਤਰੀ ਸ. ਫੌਜਾ ਸਿੰਘ ਸਰਾਰੀ ਨੇ ਆਮ ਲੋਕਾਂ ਦੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ, ਜਿਨ੍ਹਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿਵਾਇਆ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜੇਕਰ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਰਪੇਸ਼ ਆਉਂਦੀ ਹੈ ਤਾਂ ਉਸ ਦਾ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ।ਇਸ ਮੌਕੇ ਜ਼ਿਲ੍ਹਾ ਯੂਥ ਪ੍ਰਧਾਨ ਅਮਰਦੀਪ ਰਾਜਨ, ਵਾਇਸ ਪ੍ਰਧਾਨ ਸੰਦੀਪ ਧਾਲੀਵਾਲ, ਬਲਾਕ ਇੰਚਾਰਜ ਬਲਜੀਤ ਸਿੰਘ ਬੱਲੀ, ਪੰਜਾਬ ਪੁਲਿਸ ਦੇ ਸੇਵਾ ਮੁਕਤ ਐਸੋਸੀਏਸ਼ਨ ਦੇ ਨੁਮਾਇੰਦਿਆਂ ਤੋਂ ਇਲਾਵਾ ਹੋਰ ਸਖਸ਼ੀਅਤਾਂ ਹਾਜ਼ਰ ਸਨ।
1 ਜਨਵਰੀ 2023 ਦੇ ਆਧਾਰ ਤੇ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਬੈਠਕ ਆਯੋਜਿਤ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 17 ਅਗਸਤ : 1 ਜਨਵਰੀ 2023 ਦੇ ਆਧਾਰ ਤੇ ਵੋਟਰ ਸੂਚੀਆਂ ਦੀ ਸੁਧਾਈ ਦੇ ਸਬੰਧ ਵਿਚ ਸਮੂਹ ਮਾਨਤਾ ਪ੍ਰਾਪਤ ਰਜਨੀਤਿਕ ਪਾਰਟੀਆਂ ਦੇ ਨੁਇੰਦਿਆਂ ਨਾਲ ਵਧੀਕ ਡਿਪਟੀ ਕਮਿਸਨਰ-ਕਮ-ਵਧੀਕ ਜ?ਿਲ੍ਹਾ ਚੋਣ ਅਫਸਰ ਸ਼੍ਰੀ ਰਾਹੁਲ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਜ?ਿਲ੍ਹਾ ਚੋਣ ਅਫਸਰ ਸ਼੍ਰੀ ਰਾਹੁਲ ਨੇ ਦੱਸਿਆ ਕਿ ਭਾਰਤ ਚੋਣ ਕਮਿਸਨ ਵੱਲੋਂ ਵੋਟਰ ਸੂਚੀਆਂ ਦੀ ਸੁਧਾਈ ਦੇ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਗਿਆ ਹੈ। ਕਮਿਸਨ ਵੱਲੋਂ ਪ੍ਰਾਪਤ ਪ੍ਰੋਗਰਾਮ ਅਨੁਸਾਰ ਪੁਲਿਸ ਸਟੇਸਨਾਂ ਦੀ ਰੈਸਨੇਲਾਈਜੇਸਨ ਦਾ ਕੰਮ 4 ਅਗਸਤ 2022 ਤੋਂ ਸੁਰੂ ਹੋ ਚੁੱਕਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸਨਰ ਨੇ ਦੱਸਿਆ ਕਿ ਇਸ ਸਮੇਂ ਜ?ਿਲ੍ਹਾ ਬਠਿੰਡਾ ਵਿੱਚ 1192 ਪੋਲਿੰਗ ਸਟੇਸਨ ਹਨ। ਭਾਰਤ ਚੋਣ ਕਮਿਸਨ ਵੱਲੋਂ ਇਕ ਪੋਲਿੰਗ ਸਟੇਸਨ ਤੇ ਵੱਧ ਤੋਂ ਵੱਧ 1500 ਵੋਟਰਾਂ ਦੀ ਗਿਣਤੀ ਨਿਸਚਿਤ ਕੀਤੀ ਗਈ ਹੈ। ਜ?ਿਲ੍ਹੇ ਵਿੱਚ ਕਿਸੇ ਵੀ ਪੋਲਿੰਗ ਸਟੇਸਨ ਤੇ ਵੋਟਰਾਂ ਦੀ ਗਿਣਤੀ 1500 ਤੋਂ ਵੱਧ ਨਹੀਂ ਹੈ।
ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਨੇ ਹੋਰ ਦੱਸਿਆ ਕਿ ਜ਼ਿਲ੍ਹੇ ਦੇ ਕਿਸੇ ਦੀ ਚੋਣ ਹਲਕੇ ਵਿੱਚ ਪੋਲਿੰਗ ਸਟੇਸਨਾਂ ਦੀ ਗਿਣਤੀ ਵਿਚ ਵਾਧਾ ਨਹੀਂ ਹੋਵੇਗਾ ਫਿਰ ਵੀ ਜੇਕਰ ਕਿਸੇ ਪੋਲਿੰਗ ਸਟੇਸਨ ਦੀ ਇਮਾਰਤ ਜਾਂ ਸੈਕਸ਼ਨ ਵਿੱਚ ਤਬਦੀਲੀ ਦੀ ਲੋੜ ਹੈ ਤਾਂ ਉਹ ਆਪਣੇ ਸੁਝਾਅ 25 ਅਗਸਤ 2022 ਤੱਕ ਸਬੰਧਤ ਚੋਣਕਾਰ ਰਜਿਸਟਰੇਸਨ ਅਫਸਰ ਪਾਸ ਜਮ੍ਹਾਂ ਕਰਵਾ ਸਕਦੇ ਹਨ। ਬੀ.ਐਲ.ਓ ਵੱਲੋਂ ਸਵੈ ਇਛੁਕ ਆਧਾਰ ਤੇ ਵੋਟਰ ਕਾਰਡ ਨੂੰ ਅਧਾਰ ਕਾਰਡ ਨਾਲ ਲਿੰਕ ਕਰਨ ਦਾ ਕੰਮ ਵੀ ਸੁਰੂ ਹੋ ਚੁੱਕਾ ਹੈ। ਸਮੂਹ ਵੋਟਰਾਂ ਵੱਲੋਂ ਫਾਰਮ ਨੰਬਰ 6ਬੀ ਆਨਲਾਈਨ/ਆਫਲਾਈਨ ਭਰਿਆ ਜਾਣਾ ਹੈ। ਉਨ੍ਹਾਂ ਕਿਹਾ ਕਿ ਸਮੂਹ ਨੁਮਾਇੰਦਿਆਂ ਆਪਣੇ ਵਰਕਰਾਂ ਰਾਹੀਂ ਇਸ ਮੰਤਵ ਨੂੰ ਪੂਰਾ ਕਰਨ ਲਈ ਬੀ.ਐਲ.ਓ. ਦਾ ਸਹਿਯੋਗ ਲੈਣ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਯੋਗਤਾ ਮਿਤੀ 01-07-2023 ਦੇ ਆਧਾਰ ਤੇ ਦਾਅਵੇ/ਇਤਰਾਜ ਮਿਤੀ 09.11.2022 ਤੋਂ 08.12.2022 ਤੱਕ ਪ੍ਰਾਪਤ ਕੀਤੇ ਜਾਣਗੇ। ਮਿਤੀ 19,20 ਨਵੰਬਰ 2022 ਅਤੇ 3, 4 ਦਸੰਬਰ 2022 ਨੂੰ ਬੂਥ ਲੈਵਲ ਅਫਸਰ ਆਪਣੇ-ਆਪਣੇ ਪੋਲਿੰਗ ਸਟੇਸਨਾਂ ਤੇ ਦਾਅਵੇ ਇਤਰਾਜ ਪ੍ਰਾਪਤ ਕਰਨ ਲਈ ਸਪੈਸ਼ਲ ਕੈਂਪ ਲਗਾਉਣਗੇ।
ਵਧੀਕ ਜਿਲ੍ਹਾ ਚੋਣ ਅਫਸਰ ਸ਼੍ਰੀ ਰਾਹੁਲ ਨੇ ਇਹ ਵੀ ਦੱਸਿਆ ਕਿ ਭਾਰਤੀ ਚੋਣ ਕਮਿਸਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਰਜਿਸਟਰੇਸਨ ਲਈ ਹਰ ਸਾਲ 4 ਮੌਕੇ ਦਿੱਤੇ ਜਾਣਗੇ। ਹੁਣ 1 ਜਨਵਰੀ, 1 ਅਪ੍ਰੈਲ, 1 ਜੁਲਾਈ ਅਤੇ 1 ਅਕਤੂਬਰ ਨੂੰ ਆਧਾਰ ਮੰਨ ਕੇ ਵੋਟਰ ਰਜਿਸਟਰੇਸਨ ਕੀਤੀ ਜਾਇਆ ਕਰੇਗੀ। ਦਾਅਵਾ ਇਤਰਾਜ ਭਾਰਤ ਚੋਣ ਕਮਿਸਨ ਦੇ ਪੋਰਟਲ .., ਅਤੇ ਰਾਹੀਂ ਆਨਲਾਈਨ ਭਰੇ ਜਾ ਸਕਦੇ ਹਨ। ਵਧੀਕ ਜ?ਿਲ੍ਹਾ ਚੋਣ ਅਫਸਰ ਸ਼੍ਰੀ ਰਾਹੁਲ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਬੂਥਵਾਰ ਬੀ.ਐਲ.ਏ. ਨਿਯੁਕਤ ਕਰਕੇ ਲਿਸਟਾਂ ਸਬੰਧਤ ਚੋਣਕਾਰ ਰਜਿਸਟਰੇਸਨ ਅਫਸਰ ਨੂੰ ਸੌਂਪਣ ਲਈ ਅਪੀਲ ਕੀਤੀ ਗਈ। ਇਸ ਮੌਕੇ ਇੰਡੀਅਨ ਨੈਸਨਲ ਕਾਂਗਰਸ ਸੁਨੀਲ ਕੁਮਾਰ, ਬਹੁਜਨ ਸਮਾਜ ਪਾਰਟੀ ਜੋਗਿੰਦਰ ਸਿੰਘ, ਆਮ ਆਦਮੀ ਪਾਰਟੀ ਐਮ.ਐਲ. ਜਿੰਦਲ, ਕਮਿਊਨਿਸਟ ਪਾਰਟੀ ਆਫ ਇੰਡੀਆ (ਮਾਰਕਸਵਾਦੀ) ਕੁਲਜੀਤਪਾਲ ਸਿੰਘ ਅਤੇ, ਭਾਰਤੀ ਜਨਤਾ ਪਾਰਟੀ ਰਾਜਿੰਦਰ ਪ੍ਰਸਾਦ ਤੋਂ ਇਲਾਵਾ ਤਹਿਸੀਲਦਾਰ ਚੋਣਾਂ ਸ਼੍ਰੀ ਗੁਰਚਰਨ ਸਿੰਘ ਆਦਿ ਹਾਜ਼ਰ ਸਨ।
ਮੁੱਖ ਮੰਤਰੀ ਵੱਲੋਂ ਪਟਿਆਲਾ ਵਿਖੇ ‘ਪੰਜਾਬ ਏਵੀਏਸ਼ਨ ਮਿਊਜ਼ੀਅਮ’ ਸਥਾਪਤ ਕਰਨ ਦੀ ਪ੍ਰਵਾਨਗੀ
ਸ਼ਹਿਰੀ ਹਵਾਬਾਜ਼ੀ ਖੇਤਰ ਵਿੱਚ ਸੂਬੇ ਦੇ ਸਦੀ ਪੁਰਾਣੇ ਇਤਿਹਾਸ ਨੂੰ ਦਰਸਾਉਣ ਦੇ ਉਦੇਸ਼ ਨਾਲ ਚੁੱਕਿਆ ਕਦਮ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 17 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹਿਰੀ ਹਵਾਬਾਜ਼ੀ ਖੇਤਰ ਵਿੱਚ ਸੂਬੇ ਦੇ ਇਤਿਹਾਸ ਨੂੰ ਦਰਸਾਉਣ ਦੇ ਉਦੇਸ਼ ਨਾਲ ਪਟਿਆਲਾ ਵਿਖੇ ‘ਪੰਜਾਬ ਏਵੀਏਸ਼ਨ ਮਿਊਜ਼ੀਅਮ’ ਸਥਾਪਤ ਕਰਨ ਦੇ ਪ੍ਰਾਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਹੈ।ਮੁੱਖ ਮੰਤਰੀ ਵੱਲੋਂ ਇਸ ਸਬੰਧੀ ਫੈਸਲਾ ਪੰਜਾਬ ਰਾਜ ਸਿਵਲ ਏਵੀਏਸ਼ਨ ਕੌਂਸਲ ਦੀ ਤਜਵੀਜ਼ ਉਤੇ ਲਿਆ ਗਿਆ।ਮੁੱਖ ਮੰਤਰੀ ਨੇ ਕਿਹਾ ਕਿ ਸ਼ਹਿਰੀ ਹਵਾਬਾਜ਼ੀ ਖੇਤਰ ਵਿੱਚ ਪੰਜਾਬ ਦਾ ਇਕ ਸਦੀ ਪੁਰਾਣਾ ਇਤਿਹਾਸ ਹੈ, ਜਿਸ ਬਾਰੇ ਸਹੀ ਤਰੀਕੇ ਨਾਲ ਆਉਣ ਵਾਲੀਆਂ ਪੀੜ੍ਹੀਆਂ ਨੂੰ ਦੱਸਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਪਟਿਆਲਾ ਵਿੱਚ ਸਿਵਲ ਏਅਰੋਡਰੋਮ ਸਥਾਪਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਮਿਊਜ਼ੀਅਮ ਵਿੱਚ ਸੂਬੇ ਦੇ ਹਵਾਬਾਜ਼ੀ ਖੇਤਰ ਦੇ ਇਤਿਹਾਸ ਤੇ ਕਲਾਕਿ੍ਰਤਾਂ ਨੂੰ ਜ਼ਰੂਰ ਦਰਸਾਇਆ ਜਾਵੇ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਹਵਾਈ ਜਹਾਜ਼ਾਂ ਦੇ ਮਾਡਲ, ਤਸਵੀਰਾਂ, ਨਕਸ਼ੇ, ਮਾਡਲਾਂ ਦੀ ਐਨੀਮੇਸ਼ਨ ਰਾਹੀਂ ਪੇਸ਼ਕਾਰੀ, ਪਾਇਲਟਾਂ ਤੇ ਹੋਰ ਸਟਾਫ਼ ਦੇ ਕੱਪੜੇ ਤੇ ਉਪਕਰਨ ਵੀ ਇਸ ਮਿਊਜ਼ੀਅਮ ਵਿੱਚ ਦਰਸਾਏ ਜਾ ਸਕਦੇ ਹਨ। ਭਗਵੰਤ ਮਾਨ ਨੇ ਇਹ ਵੀ ਆਖਿਆ ਕਿ ਇਸ ਮਿਊਜ਼ੀਅਮ ਵਿੱਚ ਰਸਾਲੇ, ਤਕਨੀਕੀ ਨਿਯਮਾਂਵਲੀ, ਤਸਵੀਰਾਂ ਤੇ ਨਿੱਜੀ ਪੁਰਾਲੇਖ ਵੀ ਦਰਸਾਏ ਜਾਣ, ਜੋ ਅਕਸਰ ਹਵਾਬਾਜ਼ੀ ਖੇਤਰ ਦੇ ਖੋਜਾਰਥੀਆਂ ਨੂੰ ਲੇਖ ਜਾਂ ਕਿਤਾਬਾਂ ਲਿਖਣ ਜਾਂ ਪੁਰਾਣੇ ਹਵਾਈ ਜਹਾਜ਼ਾਂ ਨੂੰ ਠੀਕ ਕਰਨ ਲਈ ਤਕਨੀਸ਼ੀਅਨਾਂ ਦੇ ਕੰਮ ਆਉਂਦੇ ਹਨ। ਉਨ੍ਹਾਂ ਦੱਸਿਆ ਕਿ 350 ਏਕੜ ਜਗ੍ਹਾ ਵਿੱਚ ਫੈਲਿਆ ‘ਪਟਿਆਲਾ ਏਵੀਏਸ਼ਨ ਕੰਪਲੈਕਸ’ ਇਕ ਵਿਰਾਸਤੀ ਸੰਸਥਾ ਹੈ, ਜੋ 20ਵੀਂ ਸਦੀ ਦੇ ਪਹਿਲੇ ਦਹਾਕੇ ਵਿੱਚ ਸਥਾਪਤ ਕੀਤੀ ਗਈ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਕਲੱਬ ਵਿੱਚ ਸਿਖਿਆਰਥੀਆਂ ਨੂੰ ਮੈਦਾਨੀ ਸਿਖਲਾਈ ਲਈ ਪੂਰੀਆਂ ਸਹੂਲਤਾਂ ਨਾਲ ਲੈਸ ਲਾਇਬ੍ਰੇਰੀ, ਆਧੁਨਿਕ ਸਾਜ਼ੋ-ਸਾਮਾਨ ਤੇ ਕਲਾਸ ਰੂਮਾਂ ਦੇ ਨਾਲ-ਨਾਲ ਉਡਾਣ ਦੀ ਸਿਖਲਾਈ ਦੇਣ ਲਈ ਇਕ ਇੰਜਣ ਵਾਲੇ ਸੈਸਨਾ 172 ਜਹਾਜ਼ ਦੇ ਗਲਾਸ ਕੌਕਪਿਟ ਦਾ ਸਿਮੂਲੇਟਰ ਪਹਿਲਾਂ ਹੀ ਮੌਜੂਦ ਹੈ। ਉਨ੍ਹਾਂ ਉਮੀਦ ਜਤਾਈ ਕਿ ਇਸ ਨਵੇਂ ਮਿਊਜ਼ੀਅਮ ਨਾਲ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਵਾਬਾਜ਼ੀ ਖੇਤਰ ਵਿੱਚ ਸੂਬੇ ਦੇ ਇਤਿਹਾਸ ਨੂੰ ਜਾਨਣ ਵਿੱਚ ਮਦਦ ਮਿਲੇਗੀ। ਭਗਵੰਤ ਮਾਨ ਨੇ ਲੋਕ ਨਿਰਮਾਣ ਮਹਿਕਮੇ ਨੂੰ ਨਿਰਦੇਸ਼ ਦਿੱਤਾ ਕਿ ਇਸ ਸਮੁੱਚੇ ਪ੍ਰਾਜੈਕਟ ਦਾ ਕੰਮ ਸਮਾਂਬੱਧ ਢੰਗ ਨਾਲ ਸੁਚਾਰੂ ਤਰੀਕੇ ਰਾਹੀਂ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।
ਨਵੇਂ ਰੇਲ ਲਿੰਕ ਦੀ ਉਸਾਰੀ, ਰੇਲਵੇ ਓਵਰ ਬਿ੍ਰਜ ਤੇ ਅੰਡਰ ਬਿ੍ਰਜ ਅਤੇ ਲਾਈਨਾਂ ਦੇ
ਬਿਜਲੀਕਰਨ ਦੇ ਕੰਮ ਤੈਅ ਸਮੇਂ ਅੰਦਰ ਮੁਕੰਮਲ ਕੀਤੇ ਜਾਣ: ਵਿਜੈ ਕੁਮਾਰ ਜੰਜੂਆ
ਮੁੱਖ ਸਕੱਤਰ ਨੇ ਪੰਜਾਬ ਵਿੱਚ ਰੇਲਵੇ ਨਾਲ ਸਬੰਧਤ ਲੰਬਿਤ ਮਾਮਲਿਆਂ ਦਾ ਜਾਇਜ਼ਾ ਲਿਆ
ਪੰਜਾਬੀ ਖ਼ਬਰਸਾਰ ਬਿਉੁਰੋ
ਚੰਡੀਗੜ੍ਹ, 17 ਅਗਸਤ: ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਸੂਬੇ ਵਿੱਚ ਨਵੇਂ ਰੇਲ ਲਿੰਕ ਦੀ ਉਸਾਰੀ, ਰੇਲਵੇ ਓਵਰ ਬਿ੍ਰਜ ਤੇ ਅੰਡਰ ਬਿ੍ਰਜ, ਲਾਈਨਾਂ ਦੇ ਬਿਜਲੀਕਰਨ ਅਤੇ ਸੁਰੱਖਿਆ ਦੇ ਪੱਖ ਤੋਂ ਰੇਲ ਲਾਈਨਾਂ ਨਾਲ ਲੱਗਦੇ ਦਰੱਖਤਾਂ ਦੀ ਛਗਾਂਈ ਤੇ ਕਟਾਈ ਸਬੰਧੀ ਮਾਮਲਿਆਂ ਦੇ ਫੌਰੀ ਹੱਲ ਲਈ ਸਬੰਧਤ ਵਿਭਾਗਾਂ ਨੂੰ ਇਸ ਕੰਮ ਵਿੱਚ ਤੇਜ਼ੀ ਲਿਆਉਣ ਅਤੇ ਤੈਅ ਸਮੇਂ ਅੰਦਰ ਕੰਮ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ।ਇਹ ਨਿਰਦੇਸ਼ ਸੂਬਾ ਵਾਸੀਆਂ ਨੂੰ ਬਿਹਤਰ ਰੇਲ ਨੈਟਵਰਕ ਨਾਲ ਜੋੜਨ ਅਤੇ ਪੰਜਾਬ ਵਿੱਚ ਰੇਲਵੇ ਮੰਤਰਾਲੇ ਨਾਲ ਸਬੰਧਤ ਲੰਬਿਤ ਮਾਮਲਿਆਂ ਨੂੰ ਤੇਜ਼ੀ ਨਾਲ ਨਿਪਟਾਉਣ ਲਈ ਮੁੱਖ ਸਕੱਤਰ ਵੱਲੋਂ ਉਤਰੀ ਰੇਲਵੇ ਦੇ ਜਨਰਲ ਮੈਨੇਜਰ ਆਸ਼ੂਤੋਸ਼ ਗੰਗਾਲ ਦੀ ਸਣੇ ਰੇਲਵੇ ਦੇ ਉਚ ਅਧਿਕਾਰੀਆਂ ਅਤੇ ਪੰਜਾਬ ਨਾਲ ਸਬੰਧਤ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਨਾਲ ਕੀਤੀ ਉਚ ਪੱਧਰੀ ਮੀਟਿੰਗ ਦੌਰਾਨ ਦਿੱਤੇ।
ਸ੍ਰੀ ਜੰਜੂਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਬਿਹਤਰ ਰੇਲ ਨੈਟਵਰਕ ਨੂੰ ਯਕੀਨੀ ਬਣਾਉਣ ਲਈ ਇਨਾਂ ਨਾਲ ਸਬੰਧਤ ਲੰਬਿਤ ਪਏ ਮਾਮਲਿਆਂ ਦੇ ਫੌਰੀ ਹੱਲ ਦੀ ਵਚਨਬੱਧਤਾ ਤਹਿਤ ਅੱਜ ਦੀ ਮੀਟਿੰਗ ਵਿੱਚ ਅਜਿਹੇ ਸਾਰੇ ਮਾਮਲੇ ਵਿਚਾਰੇ ਗਏ। ਨੰਗਲ ਡੈਮ-ਤਲਵਾੜਾ-ਮੁਕੇਰੀਆ, ਫਿਰੋਜ਼ਪੁਰ-ਪੱਟੀ ਅਤੇ ਰਾਮਾ ਮੰਡੀ ਤੋਂ ਸੱਦਾ ਸਿੰਘ ਵਾਲਾ ਵਾਇਆ ਤਲਵੰਡੀ ਸਾਬੋ ਨਵੀਂ ਰੇਲ ਲਾਈਨ ਪ੍ਰਾਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਲੋੜੀਂਦੇ ਕਦਮ ਚੁੱਕਣ ਲਈ ਕਿਹਾ ਗਿਆ। ਜ਼ਮੀਨ ਐਕਵਾਇਰ ਅਤੇ ਮੁਆਵਜ਼ੇ ਸਬੰਧੀ ਮੁੱਦਿਆਂ ਨੂੰ ਵਿਚਾਰਿਆ ਗਿਆ ਅਤੇ ਸਬੰਧਤ ਵਿਭਾਗਾਂ ਨੂੰ ਇਸ ਵਿੱਚ ਫੌਰੀ ਕਾਰਵਾਈ ਲਿਆਉਣ ਲਈ ਕਿਹਾ।
ਰੇਲਵੇ ਕਰਾਸਿੰਗ ਅਤੇ ਓਵਰ ਬਿ੍ਰਜ ਸਬੰਧੀ ਵਿਚਾਰੇ ਮਾਮਲਿਆਂ ਵਿੱਚ ਫਗਵਾੜਾ-ਜਲੰਧਰ ਕੈਂਟ ਵਿਚਾਲੇ ਧੰਨੋਵਾਲੀ ਅਤੇ ਬਠਿੰਡਾ ਵਿਖੇ ਰੇਲਵੇ ਓਵਰ ਬਿ੍ਰਜ ਉਤੇ ਰੇਲਵੇ ਅਧਿਕਾਰੀਆਂ ਨਾਲ ਗੱਲਬਾਤ ਹੋਈ। ਰੇਲ ਲਾਈਨਾਂ ਦੇ ਬਿਜਲੀਕਰਨ ਸਬੰਧੀ ਬਿਜਲੀ ਵਿਭਾਗ ਨਾਲ ਜੁੜੀਆਂ ਪ੍ਰਵਾਨਗੀਆਂ ਤੁਰੰਤ ਦੇਣ ਲਈ ਆਖਿਆ ਗਿਆ। ਇਸ ਮੌਕੇ ਰੇਲਵੇ ਅਧਿਕਾਰੀਆਂ ਕੋਲ ਸੂਬਾ ਸਰਕਾਰ ਵੱਲੋਂ ਕੰਢੀ ਨਹਿਰ ਅਤੇ ਰਾਜਪੁਰ-ਬਨੂੜ ਨਹਿਰ ਦੇ ਨਿਰਮਾਣ ਦੌਰਾਨ ਰੇਲਵੇ ਦੀ ਲੰਬਿਤ ਪਈ ਪ੍ਰਵਾਨਗੀਆਂ ਦੇ ਮਾਮਲੇ ਨੂੰ ਉਠਾਇਆ ਗਿਆ। ਬਠਿੰਡਾ, ਹੁਸ਼ਿਆਰਪੁਰ ਤੇ ਪਠਾਨਕੋਟ ਜ਼ਿਲਿਆਂ ਨਾਲ ਸਬੰਧਤ ਮਾਮਲਿਆਂ ਮੁੱਖ ਸਕੱਤਰ ਵੱਲੋਂ ਵੀਡਿਓ ਕਾਨਫਰੰਸਿਗ ਰਾਹੀਂ ਉਥੋਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੌਕੇ ਉਤੇ ਗੱਲ ਕਰ ਕੇ ਇਸ ਦੇ ਹੱਲ ਲਈ ਨਿਰਦੇਸ਼ ਦਿੱਤੇ। ਉਨਾਂ ਇਹ ਵੀ ਆਖਿਆ ਕਿ ਜਿਹੜੇ ਕਿਸੇ ਇਕ ਵਿਭਾਗ ਨਾਲ ਸਬੰਧਤ ਮਾਮਲੇ ਹਨ, ਉਸ ਸਬੰਧੀ ਰੇਲਵੇ ਤੇ ਸਬੰਧਤ ਵਿਭਾਗ ਨਿਰੰਤਰ ਮੀਟਿੰਗ ਕਰਕੇ ਇਨਾਂ ਦਾ ਹੱਲ ਕਰਨ ਅਤੇ ਉਹ ਖੁਦ ਹਰ ਤਿੰਨ ਮਹੀਨਿਆਂ ਅੰਦਰ ਰੇਲਵੇ ਦੇ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਕਰਿਆ ਕਰਨਗੇ।
ਮੀਟਿੰਗ ਦੌਰਾਨ ਸੂਬਾ ਸਰਕਾਰ ਵੱਲੋਂ ਵਧੀਕ ਮੁੱਖ ਸਕੱਤਰ ਜੰਗਲਾਤ ਰਾਜੀ ਪੀ. ਸ੍ਰੀਵਾਸਤਵਾ, ਪ੍ਰਮੁੱਖ ਸਕੱਤਰ ਗ੍ਰਹਿ ਅਨੁਰਾਗ ਵਰਮਾ, ਪ੍ਰਮੁੱਖ ਸਕੱਤਰ ਬਿਜਲੀ ਤੇਜਵੀਰ ਸਿੰਘ ਤੇ ਪ੍ਰਮੁੱਖ ਸਕੱਤਰ ਜਲ ਸਰੋਤ ਤੇ ਖਣਨ ਕਿ੍ਰਸਨ ਕੁਮਾਰ ਅਤੇ ਰੇਲਵੇ ਵੱਲੋਂ ਉਤਰੀ ਰੇਲਵੇ ਦੇ ਪਿ੍ਰੰਸੀਪਲ ਚੀਫ ਇੰਜਨੀਅਰ ਸਤੀਸ਼ ਕੁਮਾਰ ਪਾਂਡੇ, ਮੁੱਖ ਪ੍ਰਸ਼ਾਸਕੀ ਅਫਸਰ ਏ.ਕੇ.ਸਿੰਘਲ, ਡੀ.ਆਰ.ਐਮ. ਅੰਬਾਲਾ ਜੀ.ਐਮ.ਸਿੰਘ, ਡੀ.ਆਰ.ਐਮ. ਫਿਰੋਜ਼ਪੁਰ ਸੀਮਾ ਸ਼ਰਮਾ, ਪਿ੍ਰੰਸੀਪਲ ਚੀਫ ਇਲੈਕਟ੍ਰੀਕਲ ਇੰਜਨੀਅਰ ਪ੍ਰਮੋਦ ਸ਼ਰਮਾ ਤੇ ਪਿ੍ਰੰਸੀਪਲ ਚੀਫ ਸਿਗਨਲ ਤੇ ਟੈਲੀਕਾਮ ਇੰਜਨੀਅਰ ਸ਼ਮਿੰਦਰ ਸਿੰਘ ਹਾਜ਼ਰ ਸਨ।







