ਵਿਭਾਗੀ ਜਾਂਚ ਦੌਰਾਨ ਵੰਡੀਆਂ ਗਈਆਂ 90422 ਮਸ਼ੀਨਾਂ ਵਿਚੋਂ 13 ਫੀਸਦੀ ਤੋਂ ਵੱਧ ਲਾਭਪਾਤਰੀਆਂ ਕੋਲ ਮਸ਼ੀਨਾਂ ਨਹੀਂ ਮਿਲੀਆਂ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 17 ਅਗਸਤ: ਪਿਛਲੇ ਕਈ ਸਾਲਾਂ ਤੋਂ ਖੇਤੀਬਾੜੀ ਵਿਭਾਗ ਵਲੋਂ ਫਸਲਾਂ ਦੀ ਰਹਿੰਦ ਖੂੰਦ ਦੀ ਸਾਂਭ ਸੰਭਾਲ ਲਈ ਕਿਸਾਨਾਂ ਨੂੰ ਦਿੱਤੀਆਂ ਮਸ਼ੀਨਾ ਦੀ ਵੰਡ ਵਿਚ ਮੁਢਲੇ ਤੌਰ ‘ਤੇ 150 ਕੋਰੜ ਰੁਪਏ ਦਾ ਘਪਲਾ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਜਿਸਤੋਂ ਬਾਅਦ ਸੂਬੇ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਇਸ ਦੀ ਜਾਂਚ ਵਿਜੀਲੈਂਸ ਤੋਂ ਕਰਵਾਉਣ ਲਈ ਹਰੀ ਝੰਡੀ ਦੇ ਦਿੱਤੀ ਹੈ ਅਤੇ ਫਾਈਲ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜ ਦਿੱਤੀ ਹੈ। ਦਸਣਾ ਬਣਦਾ ਹੈ ਕਿ ਪੰਜਾਬ ਸਰਕਾਰ ਵਲੋਂ ਸਾਲ 2018-19 ਤੋਂ ਸਾਲ 2021-22 ਤੱਕ ਸੈਂਟਰਲ ਸੈਕਟਰ ਸਕੀਮ ਪ੍ਰਮੋਸਨ ਆਫ ਐਗਰੀਕਲਚਰ ਮੈਕਨਾਈਜੇਸਨ ਫਾਰ ਇਨਸਿਟੂ ਮੈਨੇਜਮੈਂਟ ਆਫ ਕਰਾਪ ਰੈਜੀਡਿਊ (ਸੀ.ਆਰ.ਐਮ) ਲਾਗੂ ਕੀਤੀ ਗਈ ਸੀ। ਇਸਦੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਸ ਸਕੀਮ ਅਧੀਨ ਸਾਲ 2018-19 ਤੋਂ ਸਾਲ 2021-22 ਤੱਕ ਦੌਰਾਨ ਲਾਭਪਾਤਰੀ ਕਿਸਾਨਾਂ/ ਰਜਿਸਟਰਡ ਕਿਸਾਨ ਸਮੂਹਾਂ/ ਸਹਿਕਾਰੀ ਸਭਾਵਾਂ/ਐਫ.ਪੀ.ਓ ਅਤੇ ਪੰਚਾਇਤਾਂ ਨੂੰ ਕੁੱਲ 90422 ਵੱਖ-ਵੱਖ ਮਸੀਨਾਂ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਈਆਂ ਗਈਆਂ ਹਨ। ਇਹਨਾਂ ਮਸ਼ੀਨਾਂ ਵਿੱਚੋਂ 83986 ਮਸ਼ੀਨਾਂ ਖੇਤੀਬਾੜੀ ਵਿਭਾਗ ਵੱਲੋਂ ਮੁਹੱਈਆ ਕਰਵਾਈਆਂ ਗਈਆਂ ਸਨ ਅਤੇ ਬਾਕੀ ਰਹਿੰਦੀਆਂ ਮਸ਼ੀਨਾਂ ਰਜਿਸਟਰਾਰ ਸਹਿਕਾਰੀ ਸਭਾਵਾਂ ਵੱਲੋਂ ਮੁਹੱਈਆ ਕਰਵਾਈਆਂ ਗਈਆਂ ਸਨ।
ਕੁਲਦੀਪ ਸਿੰਘ ਧਾਲੀਵਲ ਨੇ ਦੱਸਿਆ ਕਿ ਸਕੀਮ ਅਧੀਨ ਫੀਲਡ ਵਿੱਚੋਂ ਕਈ ਥਾਵਾਂ ਤੋਂ ਇਹ ਰਿਪੋਰਟ ਮਿਲਣ ਉਪਰੰਤ ਕਿ ਸਕੀਮ ਅਧੀਨ ਸਬਸਿਡੀ ਤੇ ਮੁਹੱਈਆ ਕਰਵਾਏ ਗਏ ਸੰਦ ਫੀਲਡ ਵਿੱਚ ਉਪਲੱਬਧ ਨਹੀਂ ਹਨ। ਜਿਸ ਦਾ ਗੰਭੀਰ ਨੋਟਿਸ ਲੈਂਦਿਆਂ ਸਰਕਾਰ ਵੱਲੋਂ ਸਾਲ 2018-19 ਤੋਂ ਸਾਲ 2021-22 ਤੱਕ ਸਕੀਮ ਅਧੀਨ ਮੁਹੱਈਆ ਕਰਵਾਈਆਂ ਗਈਆਂ ਮਸ਼ੀਨਾਂ ਦੀ ਲਾਭਪਾਤਰੀਆਂ ਦੇ ਕੋਲ ਹੋਣ ਦੀ ਫਿਜੀਕਲ ਵੈਰੀਫਿਕੇਸਨ ਕਰਵਾਉਣ ਦਾ ਫੈਸਲਾ ਲਿਆ ਗਿਆ।ਖੇਤੀਬਾੜੀ ਮੰਤਰੀ ਨੇ ਦੱਸਿਆ ਕਿ 16 ਅਗਸਤ, 2022 ਤੱਕ ਵਿਭਾਗ ਵੱਲੋਂ ਮੁਹੱਈਆ ਕਰਵਾਈਆਂ ਗਈਆਂ 83986 ਮਸ਼ੀਨਾਂ ਵਿੱਚੋਂ 79295 ਮਸ਼ੀਨਾਂ ਦੀ ਫਿਜੀਕਲ ਵੈਰੀਫਿਕੇਸ਼ਨ ਕੀਤੀ ਜਾ ਚੁੱਕੀ ਹੈ, ਜੋ ਕਿ ਕੁੱਲ ਦਾ 94.4 ਫੀਸਦੀ ਹੈ। ਇਹਨਾਂ ਵੈਰੀਫਾਈ ਕੀਤੀਆਂ ਗਈਆਂ ਮਸ਼ੀਨਾਂ ਵਿੱਚੋਂ ਕੁੱਲ 11275 ਮਸ਼ੀਨਾਂ (13%) ਮਸ਼ੀਨਾਂ ਲਾਭਪਾਤਰੀਆਂ ਕੋਲ ਉਪਲੱਬਧ ਨਹੀਂ ਹਨ।ਉਨ੍ਹਾਂ ਦੱਸਿਆ ਕਿ ਮੁੱਢਲੇ ਤੌਰ ‘ਤੇ ਕੀਤੀ ਗਈ ਝਾਂਚ ਦੌਰਾਨ ਇਹ ਘਪਲਾ 125-150 ਕਰੋੜ ਰੁਪਏ ਤੱਕ ਜਾਪਦਾ ਹੈ, ਜਿਸ ਦੀ ਬਰੀਕੀ ਨਾਲ ਜਾਂਚ ਅਤੇ ਦੋਸ਼ੀਆਂ ਖਿਲਾਫ ਕਾਰਵਾਈ ਲਈ ਵਿਜੀਲੈਂਸ ਵਿਭਾਗ ਨੂੰ ਲਿਖਿਆ ਗਿਆ ਹੈ।
ਫਸਲਾਂ ਦੀ ਰਹਿੰਦ ਖੂੰਦ ਦੀ ਸਾਂਭ ਸੰਭਾਲ ਲਈ ਮਸੀਨਾਂ ਦੀ ਵੰਡ ’ਚ 150 ਕੋਰੜ ਦਾ ਘਪਲਾ, ਮੰਤਰੀ ਨੇ ਦਿੱਤੇ ਵਿਜੀਲੈਂਸ ਜਾਂਚ ਦੇ ਹੁਕਮ
ਘਰੇਲੂ ਬਿਜਲੀ ਮੀਟਰ ਲਾਉਣ ਬਦਲੇ 10,000 ਰੁਪਏ ਦੀ ਰਿਸਵਤ ਲੈਂਦਾ ਲਾਈਨਮੈਨ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਪੰਜਾਬੀ ਖ਼ਬਰਸਾਰ ਬਿਉਰੋ
ਪਟਿਆਲਾ, 17 ਅਗਸਤ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭਿ੍ਰਸਟਾਚਾਰ ਨੂੰ ਜੜ੍ਹੋਂ ਖਤਮ ਕਰਨ ਦੇ ਮਕਸਦ ਨਾਲ ਚਲਾਈ ਜਾ ਰਹੀ ਮੁਹਿੰਮ ਦੌਰਾਨ ਅੱਜ ਪਟਿਆਲਾ ਜਿਲ੍ਹੇ ਦੀ ਪੀਐਸਪੀਸੀਐਲ ਸਬ ਡਵੀਜਨ ਕਲਿਆਣ ਵਿੱਚ ਤਾਇਨਾਤ ਲਾਈਨਮੈਨ ਕਿ੍ਰਸਨ ਕੁਮਾਰ ਨੂੰ 10,000 ਰੁਪਏ ਦੀ ਰਿਸਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸੀ ਲਾਈਨਮੈਨ ਨੂੰ ਸੁਖਵਿੰਦਰ ਸਿੰਘ ਵਾਸੀ ਪਟਿਆਲਾ ਦੀ ਸ?ਿਕਾਇਤ ‘ਤੇ ਗਿ੍ਰਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ?ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ ਲਾਇਆ ਸੀ ਕਿ ਉਕਤ ਕਿ੍ਰਸਨ ਕੁਮਾਰ ਉਸ ਦੇ ਨਾਭਾ ਰੋਡ, ਪਟਿਆਲਾ ਵਿਖੇ ਪਲਾਟ ਵਿੱਚ ਘਰੇਲੂ ਬਿਜਲੀ ਦਾ ਮੀਟਰ ਲਗਾਉਣ ਲਈ ਪਹਿਲਾਂ 3,000 ਰੁਪਏ ਦੀ ਰਿਸਵਤ ਲੈ ਚੁੱਕਾ ਹੈ ਅਤੇ ਹੁਣ ਰਿਸਵਤ ਵਜੋਂ 10,000 ਰੁਪਏ ਹੋਰ ਪੈਸੇ ਇਹ ਕਹਿਕੇ ਮੰਗ ਰਿਹਾ ਹੈ ਕਿ ਇਹ ਰਿਸ਼ਵਤ ਦੀ ਰਕਮ ਪੀ.ਐਸ.ਪੀ.ਸੀ.ਐਲ. ਕਲਿਆਣ ਵਿਖੇ ਤਾਇਨਾਤ ਐਸ.ਡੀ.ਓ ਅਤੇ ਦੋ ਜੇ.ਈਜ. ਨਾਲ ਵੰਡਣੀ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਸ?ਿਕਾਇਤ ਵਿੱਚ ਤੱਥਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ ਅਤੇ ਦੋਸੀ ਲਾਈਨਮੈਨ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਦੂਜੀ ਕਿਸਤ ਵਜੋਂ 10,000 ਰੁਪਏ ਦੀ ਰਿਸਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।ਇਸ ਸਬੰਧੀ ਉਪਰੋਕਤ ਸਾਰੇ ਦੋਸੀਆਂ ਖਿਲਾਫ ਥਾਣਾ ਵਿਜੀਲੈਂਸ ਬਿਊਰੋ ਪਟਿਆਲਾ ਵਿਖੇ ਭਿ੍ਰਸਟਾਚਾਰ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ।
ਪੰਜਾਬ ਸਰਕਾਰ ਨੇਤਰਹੀਣਾਂ ਦੀਆਂ ਜਾਇਜ ਮੰਗਾਂ ਨੂੰ ਹਮਦਰਦੀ ਨਾਲ ਵਿਚਾਰੇਗੀ: ਹਰਭਜਨ ਸਿੰਘ ਈ.ਟੀ.ਓ.
ਕੈਬਨਿਟ ਮੰਤਰੀ ਨੇ ਨੈਸਨਲ ਫੈਡਰੇਸਨ ਆਫ ਦਿ ਬਲਾਈਂਡ ਅਤੇ ਬਲਾਈਂਡ ਪਰਸਨਜ ਐਸੋਸੀਏਸਨ ਦੇ ਨੁਮਾਇੰਦਿਆਂ ਨਾਲ ਕੀਤੀ ਮੁਲਾਕਾਤ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 17 ਅਗਸਤ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੇਤਰਹੀਣ ਬਸ?ਿੰਦਿਆਂ ਦੀਆਂ ਜਾਇਜ ਮੰਗਾਂ ਦਾ ਜਲਦ ਹੀ ਹਮਦਰਦੀ ਨਾਲ ਵਿਚਾਰ ਕੇ ਉਨ੍ਹਾਂ ਦਾ ਹੱਲ ਕਰੇਗੀ। ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਨੈਸਨਲ ਫੈਡਰੇਸਨ ਆਫ ਦਿ ਬਲਾਈਂਡ, ਪੰਜਾਬ ਬਰਾਂਚ ਅਤੇ ਬਲਾਈਂਡ ਪਰਸਨਜ ਐਸੋਸੀਏਸਨ ਨਾਲ ਮੀਟਿੰਗ ਕਰਨ ਮਗਰੋਂ ਇਹ ਪ੍ਰਗਟਾਵਾ ਕੀਤਾ। ਸ. ਈ.ਟੀ. ਓ. ਨੇ ਮੁੱਖ ਮੰਤਰੀ ਦੇ ਕੁੱਝ ਜਰੂਰੀ ਰੁਝੇਵਿਆਂ ਕਾਰਨ ਇਸ ਮੀਟਿੰਗ ਦੀ ਪ੍ਰਧਾਨਗੀ ਕੀਤੀ। ਸ. ਈ.ਟੀ.ਓ. ਨੇ ਦੱਸਿਆ ਕਿ ਨੇਤਰਹੀਣਾਂ ਦੀਆਂ ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿੱਚ ਬੈਕਲਾਗ ਕੋਟੇ ਤਹਿਤ ਪਈਆਂ ਖਾਲੀ ਅਸਾਮੀਆਂ ਨੂੰ ਭਰਨ, ਅੰਗਹੀਣ ਕਰਮਚਾਰੀਆਂ ਨੂੰ ਦਿੱਤਾ ਜਾਂਦਾ ਸਪੈਸਲ ਅਲਾਊਂਸ ਮੁੜ ਲਾਗੂ ਕਰਨ, ਵੱਖ-ਵੱਖ ਵਿਭਾਗਾਂ ਵਿੱਚ ਅੰਗਹੀਣਾਂ ਨੂੰ ਪਦਉੱਨਤ ਕਰਨ, ਸਿੱਖਿਆ ਵਿਭਾਗ ਵਿੱਚ ਕੰਮ ਕਰ ਰਹੇ ਤਬਲਾ ਇੰਸਟਰਕਟਰਾਂ ਦੀ ਗਰੇਡ ਪੇਅ ’ਤੇ ਵਿਚਾਰ ਕਰਨ, ਨੇਤਰਹੀਣ ਖਿਡਾਰੀਆਂ ਨੂੰ ਆਮ ਖਿਡਾਰੀਆਂ ਵਾਂਗ ਸਹੂਲਤਾਂ ਮੁਹੱਈਆ ਕਰਵਾਉਣ, ਅੰਗਹੀਣ ਪੈਨਸਨ ਵਿੱਚ ਵਾਧਾ ਕਰਨ, ਨੇਤਰਹੀਣਾਂ ਲਈ ਚਲਾਏ ਜਾ ਰਹੇ ਸਰਕਾਰੀ ਸਕੂਲ ਜਮਾਲਪੁਰ ਵਿੱਚ ਸਟਾਫ ਅਤੇ ਹੋਰ ਸਹੂਲਤਾਂ ਵਧਾਉਣ, ਅੰਗਹੀਣ ਲੜਕੀਆਂ ਲਈ ਸਗਨ ਸਕੀਮ, ਮਨਰੇਗਾ ਸਕੀਮ ਵਿੱਚ ਰਾਖਵਾਂਕਰਨ, ਪੰਜਾਬ ਦੇ ਵਾਸੀ ਨੇਤਰਹੀਣਾਂ ਨੂੰ ਭਰਤੀ ਸਮੇਂ ਡੋਮੀਸਾਈਲ ਆਧਾਰ ‘ਤੇ ਨੌਕਰੀ ਦੇਣ, ਦਿਵਿਆਂਗਜਨਾਂ ਦੀ ਭਲਾਈ ਲਈ ਕਮਿਸਨਰ ਡਿਸਏਬਿਲਟੀ ਦੀ ਨਿਯੁਕਤੀ ਕਰਨ ਅਤੇ ਕਈ ਹੋਰ ਮੰਗਾਂ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦਾ ਸਰਬਪੱਖੀ ਵਿਕਾਸ ਕਰਨ ਲਈ ਵਚਨਬੱਧ ਹੈ ਅਤੇ ਸੂਬੇ ਦੇ ਨੇਤਰਹੀਣ ਭੈਣਾਂ / ਭਰਾਵਾਂ ਦਾ ਚੰਗਾ ਜੀਵਨ ਨਿਰਬਾਹ ਕਰਨਾ ਵੀ ਪੰਜਾਬ ਸਰਕਾਰ ਦੀ ਵਚਨਬੱਧਤਾ ‘ਚ ਸਾਮਲ ਹੈ। ਉਨ੍ਹਾਂ ਦੱਸਿਆ ਕਿ ਦੋਵੇਂ ਐਸੋਸੀਏਸਨਾਂ ਨੇ ਜੋ ਵੀ ਜਾਇਜ ਮੰਗਾਂ ਸੂਬਾ ਸਰਕਾਰ ਤੋਂ ਕੀਤੀਆਂ ਹਨ, ਨੂੰ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਮਾਜਿਕ ਸੁਰੱਖਿਆ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ ਅਤੇ ਇਨ੍ਹਾਂ ਦਾ ਜਲਦ ਹੱਲ ਕੀਤਾ ਜਾਵੇਗਾ।
ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਕਿਰਪਾ ਸੰਕਰ ਸਰੋਜ, ਸਕੱਤਰ ਪ੍ਰਸੋਨਲ ਰਜਤ ਅਗਰਵਾਲ, ਵਿਸੇਸ ਸਕੱਤਰ ਵਿੱਤ ਮੋਹਿਤ ਤਿਵਾੜੀ, ਡਾਇਰੈਕਟਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਰਾਜ ਬਹਾਦਰ ਸਿੰਘ, ਡਿਪਟੀ ਸਕੱਤਰ ਮੁੱਖ ਮੰਤਰੀ ਦਫਤਰ ਨਵਰਾਜ ਸਿੰਘ ਬਰਾੜ, ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਅਰਵਿੰਦਰਪਾਲ ਸਿੰਘ ਸੰਧੂ ਆਦਿ ਹਾਜਰ ਸਨ।
ਸੀ.ਬੀ.ਜੀ. ਪਲਾਂਟਾਂ ਤੋਂ ਪੈਦਾ ਹੋਈ ਆਰਗੈਨਿਕ ਖਾਦ ਦੀ ਖੇਤੀ ਤੇ ਬਾਗਬਾਨੀ ‘ਚ ਵਰਤੋਂ ਨੂੰ ਸਰਕਾਰ ਕਰੇਗੀ ਉਤਸਾਹਿਤ: ਅਮਨ ਅਰੋੜਾ
ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਅਤੇ ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਵੱਲੋਂ ਸੀ.ਬੀ.ਜੀ. ਪਲਾਂਟਾਂ ਦੀ ਖਾਦ ਦੀ ਵਰਤੋਂ ਨੂੰ ਉਤਸਾਹਿਤ ਕਰਨ ਦੇ ਢੰਗ-ਤਰੀਕਿਆਂ ਬਾਰੇ ਵਿਚਾਰ ਵਟਾਂਦਰਾ
ਕੈਬਨਿਟ ਮੰਤਰੀ ਵੱਲੋਂ ਬਾਇਓ-ਗੈਸ ਪਲਾਂਟ ਨਿਵੇਸਕਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ
ਨਿਵੇਸਕਾਂ ਵੱਲੋਂ ਸੈਸਨ ਬੁਲਾਉਣ ਲਈ ਸਰਕਾਰ ਦੇ ਯਤਨਾਂ ਦੀ ਸਲਾਘਾ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 17 ਅਗਸਤ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪਲਾਂਟਾਂ ਵੱਲੋਂ ਪੈਦਾ ਕੀਤੀ ਜਾ ਰਹੀ ਫਰਮੈਂਟੇਡ ਆਰਗੈਨਿਕ ਮੈਨਿਓਰ (ਖਾਦ) ਦੀ ਖੇਤੀਬਾੜੀ, ਬਾਗਬਾਨੀ ਅਤੇ ਫੁੱਲਾਂ ਦੀ ਖੇਤੀ ਵਿੱਚ ਵਰਤੋਂ ਨੂੰ ਉਤਸਾਹਿਤ ਕਰਨ ਦੀ ਯੋਜਨਾ ਬਣਾ ਰਹੀ ਹੈ। ਇਹ ਜਾਣਕਾਰੀ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਇਥੇ ਪੇਡਾ ਵਿੱਚ ਸਮਾਗਮ ਬਾਅਦ ਦਿੱਤੀ। ਸ੍ਰੀ ਅਰੋੜਾ ਅਤੇ ਉਨ੍ਹਾਂ ਦੇ ਕੈਬਨਿਟ ਸਾਥੀ ਅਤੇ ਖੇਤੀਬਾੜੀ ਮੰਤਰੀ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਅਤੇ ਨਿਵੇਸਕਾਂ ਨੂੰ ਇੱਕ ਵਿਆਪਕ ਪ੍ਰਣਾਲੀ ਤਿਆਰ ਕਰਨ ਲਈ ਕਿਹਾ ਤਾਂ ਜੋ ਇਨ੍ਹਾਂ ਸੀ.ਬੀ.ਜੀ. ਪਲਾਂਟਾਂ ਵੱਲੋਂ ਤਿਆਰ ਕੀਤੀ ਜਾ ਰਹੀ ਖਾਦ ਦੀ ਵਰਤੋਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਝੋਨੇ ਦੀ ਪਰਾਲੀ ਅਤੇ ਹੋਰ ਖੇਤੀ ਰਹਿੰਦ-ਖੂੰਹਦ ‘ਤੇ ਆਧਾਰਿਤ ਕੁੱਲ 492.58 ਟਨ ਪ੍ਰਤੀ ਦਿਨ ਸਮਰੱਥਾ ਵਾਲੇ 42 ਸੀ.ਬੀ.ਜੀ. ਪ੍ਰਾਜੈਕਟ ਪਹਿਲਾਂ ਹੀ ਅਲਾਟ ਕੀਤੇ ਗਏ ਹਨ ਅਤੇ ਕੁੱਲ 33.23 ਟਨ ਸੀ.ਬੀ.ਜੀ. ਪ੍ਰਤੀ ਦਿਨ ਦੀ ਸਮਰੱਥਾ ਵਾਲਾ ਏਸੀਆ ਦਾ ਸਭ ਤੋਂ ਵੱਡਾ ਸੀ.ਬੀ.ਜੀ. ਪਲਾਂਟ ਹਾਲ ਹੀ ਵਿਚ ਸੰਗਰੂਰ ਦੇ ਪਿੰਡ ਭੁਟਾਲ ਕਲਾਂ ਵਿਖੇ ਕਾਰਜਸੀਲ ਕੀਤਾ ਗਿਆ ਹੈ। ਇਨ੍ਹਾਂ ਸਾਰੇ ਸੀ.ਬੀ.ਜੀ. ਪਲਾਂਟਾਂ ਦੇ ਕਾਰਜਸ਼ੀਲ ਹੋਣ ‘ਤੇ ਸਾਲਾਨਾ ਘੱਟੋ-ਘੱਟ 5 ਲੱਖ ਟਨ ਫਰਮੈਂਟਿਡ ਆਰਗੈਨਿਕ ਖਾਦ (ਐਫਓਐਮ) ਪੈਦਾ ਹੋਣ ਦੀ ਉਮੀਦ ਹੈ।ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੇ ਕਿਹਾ ਕਿ ਇਸ ਖਾਦ ਦੀ ਵਰਤੋਂ ਜਮੀਨ ਦੇ ਪੌਸਟਿਕ ਤੱਤਾਂ, ਉਪਜ, ਪੌਸਟਿਕ ਗੁਣਾਂ, ਫਸਲਾਂ ਦੀ ਗੁਣਵੱਤਾ ਵਿੱਚ ਵਾਧਾ ਕਰੇਗੀ ਅਤੇ ਜਿਣਸ ਦੀ ਜੈਵਿਕ ਤੇ ਅਜੈਵਿਕ ਤੱਤਾਂ ਪ੍ਰਤੀ ਸਹਿਣਸੀਲਤਾ ਨੂੰ ਵਧਾਏਗੀ। ਇਸ ਦੇ ਨਾਲ ਹੀ ਇਹ ਭਾਰੀ ਧਾਤਾਂ ਦੇ ਰਲਾਅ ਨੂੰ ਰੋਕਣ ਦੇ ਨਾਲ-ਨਾਲ ਸਥਾਨਕ ਉਦਯੋਗਾਂ ਨੂੰ ਵੀ ਹੁਲਾਰਾ ਦੇਵੇਗੀ।
ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਨ੍ਹਾਂ ਪ੍ਰਾਜੈਕਟ ਨਾਲ ਨਾ ਸਿਰਫ ਕਿਸਾਨਾਂ ਨੂੰ ਚੰਗੀ ਕਿਸਮ ਦੀ ਜੈਵਿਕ ਖਾਦ ਮਿਲੇਗੀ ਸਗੋਂ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਇਹ ਸੜਕਾਂ, ਰੇਲਵੇ, ਸਹਾਇਕ ਉਦਯੋਗਾਂ, ਬੁਨਿਆਦੀ ਢਾਂਚੇ ਦੇ ਵਿਕਾਸ ਤੋਂ ਇਲਾਵਾ ਸਾਫ ਅਤੇ ਸਵੱਛ ਊਰਜਾ ਨੂੰ ਯਕੀਨੀ ਬਣਾਉਣਗੇ। ਸ੍ਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਅਤੇ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ ਯੂਨੀਵਰਸਿਟੀ (ਗਡਵਾਸੂ) ਨੂੰ ਪੇਡਾ/ਸੀ.ਬੀ.ਜੀ. ਪ੍ਰਾਜੈਕਟ ਡਿਵੈੱਲਪਰਾਂ ਨਾਲ ਮਿਲ ਕੇ ਇਸ ਸਬੰਧੀ ਸੰਭਾਵਨਾਵਾਂ ਦੀ ਪੜਚੋਲ ਕਰਨ ਦੇ ਨਿਰਦੇਸ ਦਿੱਤੇ ਅਤੇ ਪੀਏਯੂ ਅਤੇ ਗਡਵਾਸੂ ਨੂੰ ਫਰਮੈਂਟਿਡ ਆਰਗੈਨਿਕ ਖਾਦ ਦੀ ਜਾਂਚ, ਗਰੇਡਿੰਗ, ਪ੍ਰਮਾਣੀਕਰਣ ਅਤੇ ਮਾਰਕੀਟਿੰਗ ਦੇ ਰੂਪ ਵਿੱਚ ਸਰਗਰਮ ਸਹਿਯੋਗ ਦੇਣ ਲਈ ਵੀ ਕਿਹਾ।ਕੈਬਨਿਟ ਮੰਤਰੀਆਂ ਨੇ ਨਿਵੇਸਕਾਂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਜਲਦੀ ਹੱਲ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।ਅੱਜ ਦਾ ਸੈਸਨ ਬੁਲਾਉਣ ਵਾਸਤੇ ਸ੍ਰੀ ਅਮਨ ਅਰੋੜਾ ਦੇ ਯਤਨਾਂ ਦੀ ਸਲਾਘਾ ਕਰਦਿਆਂ ਨਿਵੇਸਕਾਂ ਨੇ ਉਮੀਦ ਪ੍ਰਗਟਾਈ ਕਿ ਇਸ ਸੈਸਨ ਨਾਲ ਨਿਵੇਸਕਾਂ ਵਿੱਚ ਵਿਸਵਾਸ ਪੈਦਾ ਹੋਵੇਗਾ ਅਤੇ ਇਸ ਦੇ ਯਕੀਨਨ ਸਾਰਥਿਕ ਨਤੀਜੇ ਸਾਹਮਣੇ ਆਉਣਗੇ।
ਇਸ ਮੌਕੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ-ਕਮ-ਏ.ਸੀ.ਐਸ. ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਸ੍ਰੀ ਏ.ਵੇਣੂ ਪ੍ਰਸਾਦ, ਵਧੀਕ ਮੁੱਖ ਸਕੱਤਰ ਖੇਤੀਬਾੜੀ ਸ੍ਰੀ ਸਰਵਜੀਤ ਸਿੰਘ, ਸਕੱਤਰ ਖੇਤੀਬਾੜੀ ਸ੍ਰੀ ਅਰਸਦੀਪ ਸਿੰਘ ਥਿੰਦ, ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਸ੍ਰੀ ਸੁਮੀਤ ਜਾਰੰਗਲ, ਗਡਵਾਸੂ ਦੇ ਵੀ.ਸੀ. ਡਾ. ਇੰਦਰਜੀਤ ਸਿੰਘ, ਪੰਜਾਬ ਐਗਰੋ ਦੇ ਐਮ.ਡੀ. ਸ੍ਰੀ ਮਨਜੀਤ ਸਿੰਘ ਬਰਾੜ, ਡਾਇਰੈਕਟਰ ਖੇਤੀਬਾੜੀ ਸ੍ਰੀ ਗੁਰਵਿੰਦਰ ਸਿੰਘ, ਇੰਡੀਅਨ ਆਇਲ ਕਾਰਪੋਰੇਸਨ ਲਿਮਟਿਡ, ਨਵੀਂ ਦਿੱਲੀ ਦੇ ਜੀ.ਐਮ. ਸ੍ਰੀਜੀਤ ਬਾਸੂ, ਐਨ.ਐਫ.ਐਲ. ਚੰਡੀਗੜ੍ਹ ਦੇ ਮਾਰਕੀਟਿੰਗ ਜੀ.ਐਮ. ਸ੍ਰੀ ਰਾਜਬੀਰ ਸਿੰਘ, ਸੰਪੂਰਨਾ ਐਗਰੀ ਵੈਂਚਰ ਪ੍ਰਾਈਵੇਟ ਲਿਮਟਿਡ, ਚੰਡੀਗੜ੍ਹ ਦੇ ਡਾਇਰੈਕਟਰ ਸ੍ਰੀ ਸੰਜੀਵ ਨਾਗਪਾਲ, ਵਰਬੀਓ ਇੰਡੀਆ ਪ੍ਰਾਈਵੇਟ ਲਿਮਟਿਡ, ਚੰਡੀਗੜ੍ਹ ਦੇ ਸੀਈਓ ਸ੍ਰੀ ਆਸੀਸ ਕੁਮਾਰ, ਫਾਰਮ ਗੈਸ ਪ੍ਰਾਈਵੇਟ ਲਿਮਟਿਡ, ਅਹਿਮਦਾਬਾਦ ਦੇ ਡਾਇਰੈਕਟਰ ਸ੍ਰੀ ਸੋਭਨ ਸਾਹੂ, ਪੀ.ਈ.ਐਸ. ਰੀਨਿਊਏਬਲਜ ਪ੍ਰਾਈਵੇਟ ਲਿਮਟਿਡ, ਨਵੀਂ ਦਿੱਲੀ ਦੇ ਜੀ.ਐਮ. ਸ੍ਰੀ ਰਜਨੀਸ ਬਾਂਸਲ, ਐਵਰ ਐਨਵਾਇਰੋ ਰਿਸੋਰਸਜ ਮੈਨੇਜਮੈਂਟ ਪ੍ਰਾਈਵੇਟ ਲਿਮਟਿਡ, ਮੁੰਬਈ ਦੇ ਸੀਈਓ ਸ੍ਰੀ ਬਸੀਰ ਅਹਿਮਦ ਸ?ਿਰਾਜੀ ਅਤੇ ਐਕੁਆਗਰੀਨ ਐਨਰਜੀਜ ਪ੍ਰਾਈਵੇਟ ਲਿਮਟਿਡ, ਮੁਹਾਲੀ ਦੇ ਐਮ.ਡੀ. ਸ੍ਰੀ ਪਰਮਿੰਦਰ ਸਿੰਘ ਵੀ ਹਾਜਰ ਸਨ।
ਨਰਮੇ ਦੀ ਫ਼ਸਲ ਨੂੰ ਚਿੱਟੇ ਮੱਛਰ, ਗੁਲਾਬੀ ਸੁੰਡੀ ਤੇ ਰਸ ਚੂਸਕ ਕੀੜਿਆਂ-ਮਕੌੜਿਆਂ ਦੇ ਹਮਲੇ ਤੋਂ ਰੋਕਥਾਮ ਸਬੰਧੀ ਮੀਟਿੰਗ ਆਯੋਜਿਤ
ਸੁਖਜਿੰਦਰ ਮਾਨ
ਬਠਿੰਡਾ, 17 ਅਗਸਤ : ਪੰਜਾਬ ਸਰਕਾਰ ਵੱਲੋਂ ਸਾਉਣੀ ਦੀ ਮੁੱਖ ਫਸਲ ਨਰਮੇ ਦੀ ਫ਼ਸਲ ਨੂੰ ਪ੍ਰਫੁੱਲਿਤ ਕਰਨ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਮੁੱਖ ਖੇਤੀਬਾੜੀ ਅਫਸਰ ਡਾ. ਦਿਲਬਾਗ ਸਿੰਘ ਹੀਰ ਦੀ ਪ੍ਰਧਾਨਗੀ ਤੇ ਬਲਾਕ ਖੇਤੀਬਾੜੀ ਅਫਸਰ ਡਾ. ਧਰਮ ਪਾਲ ਮੌਰੀਆ ਦੀ ਅਗਵਾਈ ਹੇਠ ਬਲਾਕ ਸੰਗਤ ਦੇ ਸਮੂਹ ਇਨਪੁਟਸ ਡੀਲਰਾਂ ਨਾਲ ਨਰਮੇ ਦੀ ਫਸਲ ਨੂੰ ਚਿੱਟੇ ਮੱਛਰ ਤੇ ਗੁਲਾਬੀ ਸੁੰਡੀ ਅਤੇ ਹੋਰ ਰਸ ਚੂਸਕ ਕੀੜਿਆਂ ਮਕੌੜਿਆਂ ਦੇ ਹਮਲੇ ਤੋਂ ਬਚਾਉਣ ਲਈ ਅਤੇ ਇਸਦੀ ਸੁਚੱਜੀ ਰੋਕਥਾਮ ਕਰਨ ਸਬੰਧੀ ਮੀਟਿੰਗ ਕੀਤੀ ਗਈ ਹੈ। ਮੀਟਿੰਗ ਦੌਰਾਨ ਮੁੱਖ ਖੇਤੀਬਾੜੀ ਅਫਸਰ ਡਾ. ਦਿਲਬਾਗ ਸਿੰਘ ਨੇ ਸਮੂਹ ਡੀਲਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਜੋ ਸਿਫਾਰਸਾਂ ਕੀਤੀਆਂ ਕੀਟਨਾਸ਼ਕ ਦਵਾਈਆਂ ਹੀ ਕਿਸਾਨਾਂ ਨੂੰ ਪੱਕੇ ਬਿੱਲ ਤੇ ਦਿੱਤੀਆਂ ਜਾਣ। ਬਲਾਕ ਖੇਤੀਬਾੜੀ ਅਫਸਰ ਡਾ. ਧਰਮ ਪਾਲ ਮੌਰੀਆ ਨੇ ਨਰਮੇ ਦੀ ਫਸਲ ਵਿੱਚ ਰਸ ਚੂਸਕ ਕੀੜੇ ਅਤੇ ਗੁਲਾਬੀ ਸੁੰਡੀ ਦੀਆਂ ਨਿਸਾਨੀਆਂ ਅਤੇ ਰੋਕਥਾਮ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਜੇਕਰ ਨਰਮੇ ਵਾਲੇ ਖੇਤ ਵਿੱਚ ਚਿੱਟੇ ਮੱਛਰ ਦੀ ਗਿਣਤੀ ਪ੍ਰਤੀ ਪੱਤਾ 6 ਜਾਂ ਇਸ ਤੋਂ ਵੱਧ ਮਿਲੇ ਤਾਂ ਕਿਸਾਨ ਭਰਾ ਮਹਿਕਮੇ ਵੱਲੋਂ ਸਿਫਾਰਸ ਸਫੀਨਾ 400 ਮੀਲੀ ਲਿਟਰ, ਉਸੀਨ 60 ਗ੍ਰਾਮ, ਪੋਲੋ 200 ਗ੍ਰਾਮ, ਈਥੀਆਨ 800 ਮਿਲੀ ਲਿਟਰ ਪ੍ਰਤੀ ਏਕੜ ਕਰਨ ਅਤੇ ਪਹਿਲੀ ਸਪਰੇ ਤੋਂ ਪੰਜ ਦਿਨ ਬਾਅਦ ਚਿੱਟੇ ਮੱਛਰ ਦੇ ਬੱਚ (ਨਿੰਫ) ਦੇ ਕੰਟਰੋਲ ਲਈ ਲੈਣੋ 500 ਮਿਲੀ ਲਿਟਰ ਜਾਂ ਓਬਰਾਨ 200 ਮਿਲੀ ਲਿਟਰ ਪ੍ਰਤੀ ਏਕੜ ਕਰਨ। ਇਸ ਮੌਕੇ ਮੀਟਿੰਗ ਵਿੱਚ ਆਏ ਡੀਲਰਾਂ ਵੱਲੋਂ ਹਾਂ ਪੱਖੀ ਹੁੰਘਾਰਾ ਭਰਦਿਆਂ ਕਿਸਾਨ ਹਿਤ ਵਿੱਚ ਕੰਮ ਕਰਨ ਦਾ ਵਿਸਵਾਸ਼ ਦਿਵਾਇਆ। ਇਸ ਮੌਕੇ ਖੇਤੀਬਾੜੀ ਵਿਕਾਸ ਅਫਸਰ ਡਾ. ਵਕੀਲ ਸਿੰਘ, ਸ਼੍ਰੀ ਸ਼ਿਵ ਪ੍ਰਸਾਦ ਏ.ਐੱਸ.ਆਈ, ਸ਼੍ਰੀ ਗੁਰਦੇਵ ਸਿੰਘ ਏ.ਐੱਸ.ਆਈ ਅਤੇ ਸ਼੍ਰੀ ਨਵਤੇਜ ਸਿੰਘ ਫੀਲਡਮੈਨ ਮੌਜੂਦ ਸਨ।
ਬਠਿੰਡਾ ਤੋਂ ਕਿਸਾਨਾਂ ਦਾ ਵੱਡਾ ਕਾਫ਼ਲਾ ਲਖੀਮਪੁਰ ਖ਼ੀਰੀ ਲਈ ਹੋਇਆ ਰਵਾਨਾ
ਸੁਖਜਿੰਦਰ ਮਾਨ
ਬਠਿੰਡਾ, 17 ਅਗਸਤ : ਸੰਯੁਕਤ ਕਿਸਾਨ ਮੋਰਚੇ ਵਲੋਂ ਿਲਖੀਮਪੁਰ ਖੀਰੀ ( ਯੂ ਪੀ ) ਵਿਖੇ 18 ਅਗਸਤ ਤੋਂ 20 ਅਗਸਤ ਤੱਕ 75 ਘੰਟਿਆਂ ਲਈ ਦਿੱਤੇ ਧਰਨੇ ਦੇ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਿਲ੍ਹਾ ਬਠਿੰਡਾ ਵੱਲੋਂ ਅੱਜ ਧਰਨੇ ਚ ਪਹੁੰਚਣ ਲਈ ਸੂਬਾ ਸਕੱਤਰ/ਜਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ,ਜ਼ਿਲ੍ਹਾ ਆਗੂ ਬਸੰਤ ਸਿੰਘ ਕੋਠਾਗੁਰੂ ,ਜਗਸੀਰ ਸਿੰਘ ਝੂੰਬਾ ,ਜਗਦੇਵ ਸਿੰਘ ਜੋਗੇਵਾਲਾ, ਕਰਮਜੀਤ ਕੌਰ ਲਹਿਰਾਖਾਨਾ ਤੇ ਮਾਲਣ ਕੌਰ ਦੀ ਅਗਵਾਈ ਵਿੱਚ ਛੇ ਬੱਸਾਂ ਅਤੇ ਇਕ ਜੀਪ ਵਿੱਚ ਔਰਤਾਂ ਸਮੇਤ ਸੈਂਕੜਿਆਂ ਦੀ ਗਿਣਤੀ ਵਿੱਚ ਕਿਸਾਨ ਮਜਦੂਰ ਲਖੀਮਪੁਰ ਖੀਰੀ ਧਰਨੇ ਵਿੱਚ ਪਹੁੰਚਣ ਲਈ ਰਵਾਨਾ ਹੋਏ। ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਸ਼ਿੰਗਾਰਾ ਸਿੰਘ ਮਾਨ ਅਤੇ ਜਸਵੀਰ ਸਿੰਘ ਬੁਰਜ ਸੇਮਾ ਨੇ ਦੱਸਿਆ ਕਿ 3 ਅਕਤੂਬਰ 2021 ਨੂੰ ਲਖੀਮਪੁਰ ਖੀਰੀ ਜਿਲ੍ਹੇ ਦੇ ਤਿਕੂਨੀਆਂ ਪਿੰਡ ਵਿੱਚ ਕੇਂਦਰ ਸਰਕਾਰ ਵੱਲੋਂ ਤਿੰਨ ਖੇਤੀ ਵਿਰੋਧੀ ਬਿੱਲ ਲਿਆਉਣ ਤੇ ਭਾਜਪਾ ਦਾ ਵਿਰੋਧ ਕਰ ਰਹੇ ਕਿਸਾਨਾਂ ਤੇ ਉੱਥੋਂ ਦੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਬੇਟੇ ਅਸ਼ੀਸ਼ ਮਿਸ਼ਰਾ ਵੱਲੋਂ ਜੀਪ ਚੜ੍ਹਾ ਕੇ ਚਾਰ ਕਿਸਾਨ ਤੇ ਇਕ ਪੱਤਰਕਾਰ ਸ਼ਹੀਦ ਕਰ ਦਿੱਤੇ ਸਨ ਤੇ ਕੁਝ ਹੋਰ ਜਖਮੀ ਹੋ ਗਏ ਸਨ। ਇਸ ਘਟਨਾ ਦੇ ਦੋਸ਼ੀ ਅਸ਼ੀਸ਼ ਮਿਸ਼ਰਾ ਸਮੇਤ ਕੁਝ ਹੋਰ ਦੋਸ਼ੀਆਂ ਤੇ ਕਤਲ ਕਰਨ ਦੀਆਂ ਧਾਰਾਵਾਂ ਤਹਿਤ ਪਰਚਾ ਦਰਜ ਕਰ ਲਿਆ ਸੀ ਜੋ ਜੇਲ੍ਹ ਵਿੱਚ ਬੰਦ ਹੈ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਖਿਲਾਫ ਸਾਜਿਸ਼ ਰਚਣ ਦੀ (120 ਬੀ) ਧਾਰਾ ਤਹਿਤ ਪੁਲੀਸ ਕੇਸ ਦਰਜ ਹੈ ਪਰ ਨਾ ਤਾਂ ਕੇਂਦਰ ਸਰਕਾਰ ਵੱਲੋਂ ਉਸ ਨੂੰ ਮੰਤਰੀ ਦੇ ਅਹੁਦੇ ਤੋਂ ਬਰਖਾਸਤ ਕੀਤਾ ਹੈ ਤੇ ਨਾ ਹੀ ਉਸ ਖ਼ਿਲਾਫ਼ ਪੁਲੀਸ ਕੇਸ ਦਰਜ ਹੋਣ ਤੇ ਉਸ ਨੂੰ ਗਿ੍ਰਫਤਾਰ ਕੀਤਾ ਹੈ । ਉਨ੍ਹਾਂ ਕਿਹਾ ਕਿ ਇਸ ਤਿੰਨ ਰੋਜਾ ਧਰਨੇ ਦੀਆਂ ਮੰਗਾਂ ਹਨ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਨੂੰ ਉਹਦੇ ਅਹੁਦੇ ਤੋਂ ਬਰਖਾਸਤ ਕਰ ਕੇ ਉਸ ਨੂੰ ਗਿ੍ਰਫਤਾਰ ਕਰਕੇ ਜੇਲ੍ਹ ਵਿਚ ਬੰਦ ਕੀਤਾ ਹੈ , ਉਲਟਾ ਝੂਠੇ ਸੰਗੀਤ ਪੁਲਿਸ ਕੇਸ ਦਰਜ ਕਰਕੇ ਜੇਲ੍ਹਾਂ ਚ ਬੰਦ ਕੀਤੇ ਕਿਸਾਨ ਆਗੂਆਂ ਅਤੇ ਕਿਸਾਨਾਂ ਨੂੰ ਉਨ੍ਹਾਂ ਤੇ ਕੀਤੇ ਪਰਚੇ ਰੱਦ ਕਰਕੇ ਜੇਲ੍ਹਾਂ ਚੋਂ ਰਿਹਾਅ ਕੀਤਾ ਜਾਵੇ ,ਸ਼ਹੀਦ ਅਤੇ ਜਖਮੀ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜਾ ਦਿੱਤਾ ਜਾਵੇ ।
ਲਖੀਮਪੁਰ ਖੀਰੀ ਵਿਖੇ ਤਿੰਨ ਰੋਜਾ ਪੱਕੇ ਮੋਰਚੇ ਲਈ ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਵੱਡਾ ਕਾਫਲਾ ਪੰਜਾਬ ਤੋਂ ਰਵਾਨਾ
ਸੁਖਜਿੰਦਰ ਮਾਨ
ਚੰਡੀਗੜ੍ਹ, 17 ਅਗਸਤ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਲਖੀਮਪੁਰ ਖੀਰੀ ਵਿਖੇ ਤਿੰਨ ਰੋਜਾ ਪੱਕੇ ਮੋਰਚੇ ਵਿੱਚ ਸਾਮਲ ਹੋਣ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਹੇਠ ਦੋ ਦਰਜਨ ਵੱਡੀਆਂ ਬੱਸਾਂ ਸਣੇ ਦਰਜਨਾਂ ਛੋਟੇ ਵੱਡੇ ਵਹੀਕਲਾਂ ‘ਚ ਸਵਾਰ ਹੋ ਕੇ ਭਾਰੀ ਗਿਣਤੀ ਔਰਤਾਂ ਤੇ ਨੌਜਵਾਨਾਂ ਸਮੇਤ 2000 ਦੇ ਕਰੀਬ ਕਿਸਾਨ ਮਜਦੂਰ ਅੱਜ ਸਵੇਰੇ ਪਾਤੜਾਂ, ਡੱਬਵਾਲੀ ਅਤੇ ਸੰਭੂ ਬਾਰਡਰਾਂ ਰਾਹੀਂ ਰਵਾਨਾ ਹੋਏ। ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਇਹ ਮੋਰਚਾ ਦਿੱਲੀ ਕਿਸਾਨ ਮੋਰਚੇ ਦੌਰਾਨ ਕੇਂਦਰੀ ਮੰਤਰੀ ਦੇ ਬੇਟੇ ਅਜੈ ਟੈਣੀ ਦੇ ਗੁੰਡਾ ਗ੍ਰੋਹ ਵੱਲੋਂ ਲਖੀਮਪੁਰ ਖੀਰੀ ਵਿਖੇ ਗੱਡੀਆਂ ਥੱਲੇ ਦਰੜ ਕੇ ਸਹੀਦ ਕੀਤੇ ਗਏ ਪੰਜ ਕਿਸਾਨਾਂ ਦੇ ਵਾਰਸਾਂ ਨੂੰ ਪੂਰਾ ਇਨਸਾਫ ਦਿਵਾਉਣ ਲਈ ਲਾਇਆ ਜਾ ਰਿਹਾ ਹੈ। ਇਸ ਮੌਕੇ ਕਿਸਾਨਾਂ ਦੇ ਕਾਤਲਾਂ ਨੂੰ ਸਖਤ ਤੋਂ ਸਖਤ ਸਜਾਵਾਂ ਦੇਣ ਦੀ ਮੰਗ ਤੋਂ ਇਲਾਵਾ ਸਹੀਦਾਂ ਦੇ ਵਾਰਸਾਂ ਨੂੰ 10-10 ਲੱਖ ਰੁਪਏ ਦਾ ਮੁਆਵਜਾ ਅਤੇ ਉਲਟਾ ਕਿਸਾਨਾਂ ਸਿਰ ਮੜ੍ਹੇ ਗਏ ਪੁਲਿਸ ਕੇਸ ਵਾਪਸ ਲੈਣ ਉੱਤੇ ਵਿਸੇਸ ਜੋਰ ਦਿੱਤਾ ਜਾਵੇਗਾ। ਇਹ ਮੋਰਚਾ ਐਮ ਐੱਸ ਪੀ ਦੀ ਕਾਨੂੰਨੀ ਗਰੰਟੀ ਸਮੇਤ ਦਿੱਲੀ ਕਿਸਾਨ ਮੋਰਚੇ ਦੀਆਂ ਲਟਕਦੀਆਂ ਮੰਗਾਂ ਨੂੰ ਮੋਦੀ ਸਰਕਾਰ ਵੱਲੋਂ ਕੀਤੇ ਗਏ ਲਿਖਤੀ ਵਾਅਦੇ ਅਨੁਸਾਰ ਪੂਰੀ ਤਰ੍ਹਾਂ ਲਾਗੂ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਸੁਰੂ ਕੀਤੇ ਗਏ ਦੇਸ ਵਿਆਪੀ ਸੰਘਰਸ ਦਾ ਹੀ ਹਿੱਸਾ ਹੈ। ਕਿਸਾਨ ਆਗੂ ਨੇ ਦੱਸਿਆ ਕਿ ਉਪਰੋਕਤ ਵੱਖ ਵੱਖ ਰੂਟਾਂ ਰਾਹੀਂ ਬਾਅਦ ਦੁਪਹਿਰ ਦਿੱਲੀ ਕੁੰਡਲੀ ਬਾਰਡਰ ਵਿਖੇ ਪਹੁੰਚ ਕੇ ਇਹ ਇੱਕਜੁਟ ਵਿਸਾਲ ਕਾਫਲਾ ਆਪਣੀ ਮੰਜ?ਿਲ ਵੱਲ ਅੱਗੇ ਵਧੇਗਾ। ਕਿਸਾਨਾਂ ਪਾਸ ਆਪਣੇ ਹਿਫਾਜਤੀ ਦਸਤਿਆਂ ਸਮੇਤ ਲੰਗਰ ਅਤੇ ਹੋਰ ਜਰੂਰੀ ਸਾਮਾਨ ਦਾ ਇੰਤਜਾਮ ਕੀਤਾ ਹੋਇਆ ਹੈ
ਬਠਿੰਡਾ ਪ੍ਰੈਸ ਕਲੱਬ ਦੀ ਨਵੀਂ ਕਮੇਟੀ ਨੇ ਕੰਮ ਸੰਭਾਲਿਆ
ਸੁਖਮਨੀ ਸਾਹਿਬ ਦੇ ਪਾਠ ਕਰਵਾਏ, ਸ਼ਹਿਰ ਦੀਆਂ ਪ੍ਰਮੁੱਖ ਹਸਤੀਆਂ ਨੇ ਸਮਾਗਮ ’ਚ ਕੀਤੀ ਸਮੂਲੀਅਤ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 17 ਅਗਸਤ: ਮਾਲਵਾ ਇਲਾਕੇ ਦੇ ਪੱਤਰਕਾਰਾਂ ਦੀ ਸਿਰਮੌਰ ਜਥੇਬੰਦੀ ਮੰਨੀ ਜਾਣ ਵਾਲੀ ਬਠਿੰਡਾ ਪ੍ਰੈਸ ਕਲੱਬ ਦੀ ਪਿਛਲੇ ਦਿਨੀਂ ਚੁਣੀ ਗਈ ਨਵੀਂ ਕਮੇਟੀ ਵਲੋਂ ਅੱਜ ਅਪਣਾ ਕੰਮ ਸੰਭਾਲ ਲਿਆ ਗਿਆ। ਸਥਾਨਕ ਪ੍ਰੈਸ ਕਲੱਬ ਦੀ ਇਮਾਰਤ ’ਚ ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀ ਅਗਵਾਈ ਹੇਠ ਹੋਏ ਧਾਰਮਿਕ ਸਮਾਗਮਾਂ ਵਿਚ ਸ਼ਹਿਰ ਦੀਆਂ ਪ੍ਰਮੁੱਖ ਹਸਤੀਆਂ ਨੇ ਸਮੂਲੀਅਤ ਕੀਤੀ। ਇਸ ਮੌਕੇ ਸ਼੍ਰੀ ਸੁਖਮਨੀ ਸਾਹਿਰ ਦੇ ਪਾਠ ਕਰਵਾਉਣ ਤੋਂ ਬਾਅਦ ਕਲੱਬ ਦੇ ਮੈਂਬਰਾਂ ਦੀ ਚੜ੍ਹਦੀ ਕਲਾਂ ਲਈ ਅਰਦਾਸ ਕੀਤੀ ਗਈ। ਇਸਤੋਂ ਬਾਅਦ ਨਵੇਂ ਪ੍ਰਧਾਨ ਬਖਤੌਰ ਸਿੰਘ ਢਿੱਲੋਂ ਅਤੇ ਦੂਜੇ ਅਹੁੱਦੇਦਾਰਾਂ ਸੁਖਮੀਤ ਭਸੀਨ, ਸੁਖਜਿੰਦਰ ਮਾਨ, ਅਵਤਾਰ ਸਿੰਘ ਕੈਂਥ, ਸਵਰਨ ਦਾਨੇਵਾਲੀਆ, ਗੁਰਤੇਜ ਸਿੱਧੂ, ਕੁਲਬੀਰ ਬੀਰਾ, ਵਿਕਰਮ ਬਿੰਨੀ ਨੇ ਅਪਣੀਆਂ ਨਵੀਆਂ ਜਿੰਮੇਵਾਰੀਆਂ ਨੂੰ ਸੰਭਾਲਦਿਆਂ ਪ੍ਰੈਸ ਕਲੱਬ ਦੀ ਅਗਵਾਈ ਹੇਠ ਸਮੂਹ ਪੱਤਰਕਾਰਾਂ ਦੀ ਭਲਾਈ ਅਤੇ ਸਮਾਜ ਨੂੰ ਚੰਗੇ ਪਾਸੇ ਲਿਜਾਣ ਦਾ ਸੰਕਲਪ ਲਿਆ। ਇਸ ਮੌਕੇ ਹਲਕਾ ਵਿਧਾਇਕ ਜਗਰੂਪ ਸਿੰਘ ਗਿੱਲ, ਮੇਅਰ ਰਮਨ ਗੋਇਲ, ਬਾਰ ਐਸੋਸੀਏਸ਼ਨ ਬਠਿੰਡਾ ਦੇ ਪ੍ਰਧਾਨ ਵਰਿੰਦਰ ਸ਼ਰਮਾ, ਸਕੱਤਰ ਸੁਨੀਲ ਤਿਰਪਾਠੀ, ਸ਼ਹਿਰ ਦੇ ਉਘੇ ਡਾਕਟਰ ਤੇ ਪ੍ਰੋਫੈਸਰ ਡਾ ਵਿਤੁਲ ਗੁਪਤਾ, ਹੋਟਲ ਐਸੋਸੀਏਸ਼ਨ ਦੇ ਪ੍ਰਧਾਨ ਸਤੀਸ਼ ਅਰੋੜਾ, ਪ੍ਰਾਈਵੇਟ ਬੱਸ ਅਪਰੇਟਰਜ਼ ਯੂਨੀਅਨ ਦੇ ਪ੍ਰਧਾਨ ਬਲਤੇਜ ਸਿੰਘ ਵਾਂਦਰ, ਜਿਲ੍ਹਾ ਲੋਕ ਸੰਪਰਕ ਅਫਸਰ ਗੁਰਦਾਸ ਸਿੰਘ, ਗੁਰੂ ਗੋਬਿੰਦ ਸਿੰਘ ਰਿਫ਼ਾਈਨਰੀ ਤੋਂ ਪੰਕਜ਼ ਵਿਨਾਇਕ, ਬਠਿੰਡਾ ਕੈਮੀਕਲ ਲਿਮਟਿਡ ਤੋਂ ਤੇਜਿੰਦਰ ਭੁੱਲਰ, ਕੇਂਦਰੀ ਯੂਨੀਵਰਸਿਟੀ ਦੇ ਲੋਕ ਸੰਪਰਕ ਅਫ਼ਸਰ ਰੋਬਿਨ ਜਿੰਦਲ, ਪੁਲਿਸ ਪੈਨਸ਼ਨਰ ਸੰਸਥਾ ਵਲੋਂ ਸਾਬਕਾ ਡੀਐਸਪੀ ਰਣਜੀਤ ਸਿੰਘ ਤੂਰ, ਕਲੱਬ ਦੇ ਸਾਬਕਾ ਪ੍ਰਧਾਨ ਰਜੈਦੀਪ, ਇੰਨ੍ਹਾਂ ਚੋਣਾਂ ਦੌਰਾਨ ਚੋਣ ਅਧਿਕਾਰੀ ਰਹੇ ਸੀਨੀਅਰ ਪੱਤਰਕਾਰ ਬਲਵਿੰਦਰ ਸ਼ਰਮਾ ਤੇ ਅੰਮਿ੍ਰਤਪਾਲ ਬਰਾੜ ਤੋਂ ਇਲਾਵਾ ਬਠਿੰਡਾ ਜ਼ਿਲ੍ਹੇ ਦੇ ਵੱਖ ਵੱਖ ਕਸਬਿਆਂ ਅਤੇ ਬਠਿੰਡਾ ਸ਼ਹਿਰ ਦੇ ਵੱਡੀ ਗਿਣਤੀ ਵਿਚ ਪੱਤਰਕਾਰ ਭਾਈਚਾਰਾਂ ਪੁੱਜਿਆ ਹੋਇਆ ਸੀ। ਇਸ ਮੌਕੇ ਗੁਰੂ ਕਾ ਅਤੁੱਟ ਲੰਘਰ ਵੀ ਵਰਤਾਇਆ ਗਿਆ। ਇਸ ਸਮਾਗਮ ਵਿਚ ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਠਿੰਡਾ ਦੇ ਨੁਮਾਇੰਦਿਆਂ ਭਾਈ ਅਮਰਜੀਤ ਸਿੰਘ, ਭਾਈ ਗੁਰਦਰਸ਼ਨ ਸਿੰਘ, ਵੀਰਦਵਿੰਦਰ ਸਿੰਘ, ਸੋਹਣ ਸਿੰਘ ਹੰਸ, ਜੋਗਿੰਦਰ ਸਿੰਘ, ਪ੍ਰਤਾਪ ਸਿੰਘ, ਗੁਰਜਿੰਦਰਜੀਤ ਸਿੰਘ ਡਿੰਪੀ, ਸ਼ਰਨਜੀਤ ਸਿੰਘ, ਹਰਵਿੰਦਰ ਸਿੰਘ, ਦਲਜੀਤ ਸਿੰਘ, ਅਮਨਦੀਪ ਸਿੰਘ ਹਨੀ, ਵਲੋਂ ਬਾਖੂਬੀ ਸੇਵਾ ਨਿਭਾਈ ਗਈ।
ਵਧੀਆਂ ਸੇਵਾਵਾਂ ਲਈ ਇੰਸਪੈਕਟਰ ਪਰਮਜੀਤ ਸਿੰਘ ਤੇ ਆਈ.ਏ ਹਰਦੀਪ ਸਿੰਘ ਸਨਮਾਨਿਤ
ਅਜਾਦੀ ਦਿਵਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ ਸਨਮਾਨਿਤ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 15 ਅਗੱਸਤ: ਬਠਿੰਡਾ ਸਥਿਤ ਕਾਉਂਟਰ ਇੰਟੈਲੀਜੈਂਸ ਦੇ ਇੰਸਪੈਕਟਰ ਪਰਮਜੀਤ ਸਿੰਘ ਅਤੇ ਸੀਆਈਡੀ ਵਿੰਗ ਦੇ ਆਈ.ਏ ਹਰਦੀਪ ਸਿੰਘ ਨੂੰ ਅੱਜ ਅਜਾਦੀ ਦਿਵਸ ਦੇ 75ਵੇਂ ਸਮਾਗਮ ਸਮਾਰੋਹ ਦੌਰਾਨ ਸਥਾਨਕ ਖੇਡ ਸਟੇਡੀਅਮ ਵਿਚ ਆਯੋਜਿਤ ਪ੍ਰੋਗਰਾਮ ਦੌਰਾਨ ਸਨਾਮਨਿਤ ਕੀਤਾ ਗਿਆ। ਸੂਬੇ ਦੇ ਚਰਚਿਤ ਸਿੱਧੂ ਮੁਸੇਵਾਲਾ ਕਤਲ ਕਾਂਡ ’ਚ ਲੋੜੀਦੇ ਇੱਕ ਗੈਂਗਸਟਰ ਨੂੰ ਕਾਬੂ ਕਰਨ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਇੰਸਪੈਕਟਰ ਪਰਮਜੀਤ ਸਿੰਘ ਦੀ ਹੋਸਲਾ ਅਫ਼ਜਾਈ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਜਿਹੇ ਹੋਣਹਾਰ ਪੁਲਿਸ ਅਧਿਕਾਰੀ ਸੂਬੇ ਦਾ ਸਰਮਾਇਆ ਹਨ। ਦਸਣਾ ਬਣਦਾ ਹੈ ਕਿ ਇੰਸਪੈਕਟਰ ਪਰਮਜੀਤ ਸਿੰਘ ਦੀ ਅਗਵਾਈ ਹੇਠ ਹੀ ਕਾਉੂਂਟਰ ਇੰਟੈਲੀਜੈਂਸ ਵਿੰਗ ਨੇ ਕੁੱਝ ਸਮਾਂ ਪਹਿਲਾਂ ਇੱਕ ਪਾਕਿਸਤਾਨੀ ਜਾਸੂਸ ਨੂੰ ਵੀ ਕਾਬੂ ਕੀਤਾ ਸੀ, ਇਸਤੋਂ ਇਲਾਵਾ ਮਲੇਸ਼ੀਆ ’ਚ ਪਨਾਹ ਲਈ ਬੈਠੇ ਇੱਕ ਗੈਂਗਸਟਰ ਨੂੰ ਵੀ ਦਿੱਲੀ ਹਵਾਈ ਅੱਡੇ ਤੋਂ ਗਿ੍ਰਫਤਾਰ ਕੀਤਾ ਸੀ। ਉਧਰ ਖ਼ੁਫ਼ੀਆ ਵਿੰਗ ਬਠਿੰਡਾ ਯੂਨਿਟ ਦੇ ਆਈ.ਏ ਹਰਦੀਪ ਸਿੰਘ ਵਲੋਂ ਪਿਛਲੇ ਲੰਮੇ ਸਮੇਂ ਤੋਂ ਮਿਹਨਤ ਤੇ ਲਗਨ ਨਾਲ ਨਿਭਾਈ ਜਾ ਰਹੀ ਡਿਊਟੀ ਦੇ ਚੱਲਦਿਆਂ ਵਿੰਗ ਦੇ ਉਚ ਅਧਿਕਾਰੀਆਂ ਨੇ ਉਨ੍ਹਾਂ ਨੂੰ ਸਨਮਾਨਿਤ ਕਰਨ ਦੀ ਸਿਫ਼ਾਰਿਸ਼ ਕੀਤੀ ਸੀ।ਸੁਤੰਤਰਤਾ ਦਿਵਸ ਤੇ ਸ੍ਰ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ , ਸ੍ਰੀ ਸ਼ੌਕਤ ਅਹਿਮਦ ਪਰੇ ਡਿਪਟੀ ਕਮਿਸ਼ਨਰ ਬਠਿੰਡਾ ਅਤੇ ਐਮ ਐਲ ਏ ਸਹਿਬਾਨ ਵੱਲੋ ਹਰਦੀਪ ਸਿੰਘ ਨੂੰ ਖੁਫੀਆ ਵਿਭਾਗ ਵਿੱਚ ਵਧੀਆ ਅਤੇ ਤਨਦੇਹੀ ਨਾਲ ਡਿਊਟੀ ਨਿਭਾਉਣ ਤੇ ਸਨਮਾਨਿਤ ਕੀਤਾ ਗਿਆ ਹੈ ।ਇਸ ਕਾਰਜ ਲਈ ਹਰਦੀਪ ਸਿੰਘ ਨੇ ਸ੍ਰ ਪਰਮਿੰਦਰ ਸਿੰਘ ਡੀ. ਐਸ.ਪੀ. ਸੀ. ਆਈ. ਡੀ ਯੁਨਿਟ ਬਠਿੰਡਾ , ਇੰਸਪੈਕਟਰ ਜਗਦੀਪ ਸਿੰਘ, ਇੰਸਪੈਕਟਰ ਹਰਪ੍ਰੀਤ ਸਿੰਘ, ਸਬ ਇੰਸਪੈਕਟਰ ਰਾਮ ਸਿੰਘ ਅਤੇ ਸਮੂਹ ਸਟਾਫ ਦਾ ਤਹਿ ਦਿਲੋ ਧੰਨਵਾਦ ਕੀਤਾ ।
ਅਰਵਿੰਦ ਕੇਜਰੀਵਾਲ ਨੇ 75 ਆਮ ਆਦਮੀ ਕਲੀਨਿਕ ਖੋਲ੍ਹਣ ‘ਤੇ ਪੰਜਾਬ ਵਾਸੀਆਂ ਨੂੰ ਦਿੱਤੀ ਵਧਾਈ
ਆਜ਼ਾਦੀ ਦੇ ਜਸ਼ਨਾਂ ਮੌਕੇ ਖੋਲ੍ਹੇ ਇਹ ਕਲੀਨਿਕ ਇਮਾਨਦਾਰ ਸਰਕਾਰ ਦਾ ਲੋਕਾਂ ਲਈ ਤੋਹਫ਼ਾ ਹਨ: ਸਿਹਤ ਮੰਤਰੀ ਜੌੜਾਮਾਜਰਾ
ਮਿਆਰੀ ਪ੍ਰਾਇਮਰੀ ਹੈਲਥਕੇਅਰ ਤੱਕ ਪਹੁੰਚ ਭਾਰਤ ਨੂੰ ਸਿਹਤਮੰਦ ਅਤੇ ਮਜ਼ਬੂਤ ਬਣਾਉਣ ਦਾ ਆਧਾਰ ਹੈ: ਸਾਂਸਦ ਰਾਘਵ ਚੱਢਾ
ਅਸੀਂ ਸਿਰਫ਼ ਪੰਜ ਮਹੀਨਿਆਂ ਵਿੱਚ ਪੰਜਾਬ ਨੂੰ ਮੁਫ਼ਤ ਅਤੇ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦਾ ਆਪਣਾ ਵਾਅਦਾ ਪੂਰਾ ਕੀਤਾ: ਮਲਵਿੰਦਰ ਸਿੰਘ ਕੰਗ
ਸੁਖਜਿੰਦਰ ਮਾਨ
ਚੰਡੀਗੜ੍ਹ, 15 ਅਗਸਤ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਦੀ ਨਿਰਸਵਾਰਥ ਸੇਵਾ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੀ ਸ਼ਲਾਘਾ ਕੀਤੀ ਅਤੇ ਸੂਬੇ ਵਿੱਚ 75 ਆਮ ਆਦਮੀ ਕਲੀਨਿਕ ਖੁੱਲ੍ਹਣ ‘ਤੇ ਪੰਜਾਬੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਰਕਾਰ ਜਲਦ ਹੀ ਸੂਬੇ ਦੇ ਹਰ ਪਿੰਡ ਵਿੱਚ ਮੁਹੱਲਾ ਕਲੀਨਿਕ ਖੋਲ੍ਹੇਗੀ।
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ, “ਪੰਜਾਬ ਦੇ ਲੋਕਾਂ ਨੂੰ ਬਹੁਤ-ਬਹੁਤ ਵਧਾਈਆਂ। ਦਿੱਲੀ ਤੋਂ ਬਾਅਦ ਹੁਣ ਪੰਜਾਬ ਵਿੱਚ ਵੀ ਸਿਹਤ ਕ੍ਰਾਂਤੀ ਸ਼ੁਰੂ ਹੋ ਗਈ ਹੈ। ਇਹ ਤਾਂ ਸ਼ੁਰੂਆਤ ਹੈ। ਪੰਜਾਬ ਦੇ ਹਰ ਕੋਨੇ ਵਿੱਚ ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ।” ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਪੰਜਾਬ ਨੂੰ ਮੁਫ਼ਤ ਅਤੇ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦਾ ਆਪਣਾ ਵਾਅਦਾ ਪੂਰਾ ਕੀਤਾ ਹੈ। ਵਿਰੋਧੀ ਧਿਰ ਨੂੰ ਆੜੇ ਹੱਥੀਂ ਲੈਂਦਿਆਂ ਕੰਗ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਅਤੇ ‘ਆਪ’ ਸਰਕਾਰ ਦੀ ਕਾਰਜਸ਼ੈਲੀ ਵਿੱਚ ਫ਼ਰਕ ਹੈ। ਮਾਨ ਸਰਕਾਰ ਨੇ ਸਿਰਫ਼ 5 ਮਹੀਨਿਆਂ ਵਿੱਚ 75 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕਰਕੇ ਜਨਤਾ ਨਾਲ ਕੀਤਾ ਆਪਣਾ ਵਾਅਦਾ ਪੂਰਾ ਕੀਤਾ। ਜਲਦੀ ਹੀ ਹਰੇਕ ਪਿੰਡ ਵਿੱਚ ਹੋਰ ਕਲੀਨਿਕ ਖੋਲ੍ਹੇ ਜਾਣਗੇ ਤਾਂ ਜੋ ਲੋਕ ਆਪਣੇ ਘਰਾਂ ਨੇੜੇ ਮੁਫ਼ਤ ਅਤੇ ਵਧੀਆ ਇਲਾਜ ਕਰਵਾ ਸਕਣ।
ਕੰਗ ਨੇ ਕਿਹਾ ਕਿ ‘ਆਪ’ ਸਰਕਾਰ ਦੀ ਇਸ ਸਮਾਜ ਭਲਾਈ ਸਕੀਮ ਪ੍ਰਤੀ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ। ਉਨ੍ਹਾਂ ਲਈ ਹੁਣ ਮੁਫ਼ਤ ਅਤੇ ਬਿਹਤਰ ਇਲਾਜ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਉਪਲਬਧ ਹੋਵੇਗਾ।ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਇਸ ਨੂੰ ਇੱਕ ਇਮਾਨਦਾਰ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਲਈ ਆਜ਼ਾਦੀ ਦਾ ਤੋਹਫ਼ਾ ਦੱਸਦਿਆਂ ਕਿਹਾ, ”ਅਜ਼ਾਦੀ ਦੀ 75ਵੀਂ ਵਰ੍ਹੇਗੰਢ ‘ਤੇ ਤੁਹਾਨੂੰ ਸਾਰਿਆਂ ਨੂੰ ਬਹੁਤ ਬਹੁਤ ਮੁਬਾਰਕਾਂ। ਮਾਨ ਸਰਕਾਰ ਨੇ ਅੱਜ ਪੰਜਾਬੀਆਂ ਦੀ ਸੇਵਾ ਵਿੱਚ 75 ਆਮ ਆਦਮੀ ਕਲੀਨਿਕ ਖੋਲ੍ਹੇ ਹਨ। ਇੱਕ ਇਮਾਨਦਾਰ ਸਰਕਾਰ ਦੁਆਰਾ ਇਹ ਆਪਣੇ ਲੋਕਾਂ ਨੂੰ ਆਜ਼ਾਦੀ ਦੇ ਜਸ਼ਨਾਂ ਦਾ ਤੋਹਫ਼ਾ ਹੈ। ਸਵਤੰਤਰ ਭਾਰਤ – ਇੱਕ ਸਿਹਤਮੰਦ ਭਾਰਤ ਦਾ ਸੁਪਨਾ ਹੁਣ ਸਾਕਾਰ ਹੋਵੇਗਾ।” ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ, “ਜਿਵੇਂ ਕਿ ਭਾਰਤ ਆਜ਼ਾਦੀ ਦੇ 75 ਸਾਲ ਮਨਾ ਰਿਹਾ ਹੈ, ਅਸੀਂ ਪੰਜਾਬ ਵਿੱਚ 75 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕਰ ਰਹੇ ਹਾਂ। ਮਿਆਰੀ ਪ੍ਰਾਇਮਰੀ ਹੈਲਥਕੇਅਰ ਤੱਕ ਪਹੁੰਚ ਭਾਰਤ ਦੇ ਸਿਹਤਮੰਦ ਅਤੇ ਮਜ਼ਬੂਤ ਹੋਣ ਦਾ ਆਧਾਰ ਹੈ।” ‘ਆਪ’ ਦੇ ਸੰਸਦ ਮੈਂਬਰ ਡਾ: ਸੰਦੀਪ ਪਾਠਕ ਨੇ ਕਿਹਾ, ”ਚੰਗੀ ਸਿਹਤ ਸੇਵਾਵਾਂ ਮਨੁੱਖੀ ਅਧਿਕਾਰ ਹਨ ਅਤੇ ਆਮ ਆਦਮੀ ਪਾਰਟੀ ਨੇ ਇਸ ਨੂੰ ਹਕੀਕਤ ਬਣਾ ਦਿੱਤਾ ਹੈ। ਦਿੱਲੀ ਦੀ ਤਰਜ਼ ‘ਤੇ ਹੁਣ ਪੰਜਾਬ ‘ਚ ਵੀ 75 ਆਮ ਆਦਮੀ ਕਲੀਨਿਕ ਸ਼ੁਰੂ ਹੋ ਗਏ ਹਨ। ਪੰਜਾਬੀਆਂ ਨੂੰ ਬਹੁਤ ਬਹੁਤ ਮੁਬਾਰਕਾਂ।”






