Sunday, May 10, 2026
Home Blog Page 242

CM Bhagwant Mann ਨੇ ਨਵੇਂ ਸਾਲ ਮੌਕੇ ਸਮੂਹ ਪੰਜਾਬੀਆਂ ਨੂੰ ਦਿੱਤੀ ਮੁਬਾਰਕਵਾਦ

0

Punjab News: ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਨਵੇਂ ਸਾਲ 2026 ਮੌਕੇ ਸਮੂਹ ਪੰਜਾਬੀਆਂ ਨੁੰ ਮੁਬਾਰਕਾਂ ਦਿੱਤੀਆਂ ਹਨ। ਆਪਣੇ ਸੋਸ਼ਲ ਮੀਡੀਆ ਪੋਸਟ ਰਾਹੀਂ ਉਨ੍ਹਾਂ ਲਿਖਿਆ ਹੈ ਕਿ ਉਹ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਤੁਹਾਡਾ ਆਉਣ ਵਾਲਾ ਸਾਲ ਖੁਸ਼ੀਆਂ ਅਤੇ ਕਾਮਯਾਬੀ ਭਰਿਆ ਹੋਵੇ।ਇਸ ਮੌਕੇ ਮੁੱਖ ਮੰਤਰੀ ਸ: ਮਾਨ ਨੇ ਆਪਣੀ ਸਰਕਾਰ ਦਾ ਜਿਕਰ ਕਰਦਿਆਂ ਲਿਖਿਆ ਕਿ,

ਇਹ ਵੀ ਪੜ੍ਹੋ ਨਵਾਂ ਸਾਲ ਚੜ੍ਹਦੇ ਹੀ ਪੰਜਾਬ ਦੇ ਕਈ ਇਲਾਕਿਆਂ ਵਿਚ ਮੀਂਹ ਵਰਨਾਂ ਸ਼ੁਰੂ

‘‘ਅਸੀਂ ਆਪਣੇ ਫ਼ਰਜ਼ ਵਜੋਂ ਬੀਤੇ ਸਾਲ 2025 ਵਿੱਚ ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ, ਬੱਚਿਆਂ ਨੂੰ ਚੰਗੀ ਸਿੱਖਿਆ, ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ। ਪੰਜਾਬ ਦੇ ਮੱਥੇ ਤੋਂ ਨਸ਼ੇ ਅਤੇ ਭ੍ਰਿਸ਼ਟਾਚਾਰ ਵਰਗੇ ਕਲੰਕ ਸਾਫ਼ ਕਰਨ ਲਈ ਸਖ਼ਤ ਐਕਸ਼ਨ ਕੀਤੇ। ਇਸੇ ਲੜੀ ਤਹਿਤ ਆਉਣ ਵਾਲੇ ਨਵੇਂ ਸਾਲ ਵਿੱਚ ਵੀ ਵਿਕਾਸ ਦੇ ਕੰਮ ਇਸੇ ਤਰ੍ਹਾਂ ਜਾਰੀ ਰਹਿਣਗੇ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਨਵਾਂ ਸਾਲ ਚੜ੍ਹਦੇ ਹੀ ਪੰਜਾਬ ਦੇ ਕਈ ਇਲਾਕਿਆਂ ਵਿਚ ਮੀਂਹ ਵਰਨਾਂ ਸ਼ੁਰੂ

0

Punjab News:ਪਿਛਲੇ ਕਈ ਦਿਨਾਂ ਤੋਂ ਪੈ ਰਹੀ ਭਿਆਨਕ ਠੰਢ ਤੇ ਧੁੰਦ ਤੋਂ ਬਾਅਦ ਹੁਣ ਪੰਜਾਬ ਦੇ ਕਈ ਇਲਾਕਿਆਂ ਵਿਚ ਮੀਂਹ ਪੈਣਾ ਸ਼ੁਰੂ ਹੋ ਗਿਆ ਹੈ, ਜਦਕਿ ਕਈ ਇਲਾਕਿਆਂ ਵਿਚ ਬੱਦਲਵਾਈ ਬਣੀ ਹੋਈ ਹੈ। ਹਾਲਾਂਕਿ ਸਵੇਰ ਸਮੇਂ ਕੁੱਝ ਹਿੱਸਿਆਂ ਵਿਚ ਸੂਰਜ ਦੇਵਤਾ ਦੇ ਦਰਸ਼ਨ ਦਿਖਾਈ ਦੇ ਰਹੇ ਸਨ ਪ੍ਰੰਤੂ ਬਾਅਦ ਵਿਚ ਅਚਾਨਕ ਮੌਸਮ ਤਬਦੀਲ ਹੋ ਗਿਆ। ਜਿਸਦੇ ਕਾਰਨ ਠੰਢ ਵਿਚ ਹੋਰ ਵਾਧਾ ਹੋਇਆ ਹੈ ਤੇ ਸ਼ੀਤ ਲਹਿਰ ਚੱਲ ਰਹੀ ਹੈ। ਹੁਣ ਦਿਨ ਦੇ ਤਾਪਮਾਨ ‘ਚ ਵੀ ਗਿਰਾਵਟ ਦਰਜ਼ ਹੋਣ ਦੀ ਪੂਰੀ ਉਮੀਦ ਹੈ।

ਇਹ ਵੀ ਪੜ੍ਹੋ AAP ਵੱਲੋਂ ਯੂਥ ਵਿੰਗ ਦੇ ਢਾਂਚੇ ਦਾ ਵਿਸਥਾਰ; ਸੈਕੜੇ ਆਗੂ ਬਲਾਕ ਯੂਥ ਕੁਆਰਡੀਨੇਟਰ ਲਗਾਏ

ਮੌਸਮ ਵਿਭਾਗ ਨੇ ਪਹਿਲਾਂ ਹੀ 2 ਜਨਵਰੀ ਤੱਕ ਪੰਜਾਬ ਵਿਚ ਮੀਂਹ ਦੀ ਚੇਤਾਵਨੀ ਦਿੱਤੀ ਹੋਈ ਸੀ। ਹੁਣ ਇਹ ਭਵਿੱਖਬਾਣੀ ਸੱਚ ਸਾਬਤ ਹੁੰਦੀ ਨਜ਼ਰ ਆ ਰਹੀ ਹੈ। ਸਾਹਮਣੇ ਆ ਰਹੀਆਂ ਰੀਪੋਰਟਾਂ ਮੁਤਾਬਕ ਚੰਡੀਗੜ੍ਹ ਦੇ ਵਿਚ ਬੀਤੀ ਰਾਤ ਤੋਂ ਰੁਕ-ਰੁਕ ਕੇ ਮੀਂਹ ਪੈ ਰਿਹਾ। ਇਸੇ ਤਰ੍ਹਾਂ ਚੰਡੀਗੜ੍ਹ ਦੇ ਨਾਲ ਲੱਗਦੇ ਮੁਹਾਲੀ, ਫ਼ਤਿਹਗੜ੍ਹ ਸਾਹਿਬ ਤੇ ਅੰਮ੍ਰਿਤਸਰ ਵਿਚ ਵੀ ਹਲਕੀ ਬਰਸਾਤ ਹੋਣ ਦੀਆਂ ਖਬਰਾਂ ਹਨ। ਇਸਤੋਂ ਇਲਾਵਾ ਪੰਜਾਬ ਦੇ ਕਈ ਇਲਾਕਿਆਂ ਵਿਚ ਤਾਪਮਾਨ ਵਿਚ ਭਾਰੀ ਗਿਰਾਵਟ ਦਰਜ਼ ਹੋਣ ਦੇ ਨਾਲ ਮੀਂਹ ਵਾਲਾ ਮੌਸਮ ਬਣਦਾ ਜਾ ਰਿਹਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

AAP ਵੱਲੋਂ ਯੂਥ ਵਿੰਗ ਦੇ ਢਾਂਚੇ ਦਾ ਵਿਸਥਾਰ; ਸੈਕੜੇ ਆਗੂ ਬਲਾਕ ਯੂਥ ਕੁਆਰਡੀਨੇਟਰ ਲਗਾਏ

0

Punjab News: ਸਾਲ 2027 ਦੇ ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਪਣੇ ਢਾਂਚੇ ਨੂੰ ਮਜਬੂਤ ਕਰਦਿਆਂ ਆਮ ਆਦਮੀ ਪਾਰਟੀ ਨੇ ਯੂਥ ਵਿੰਗ ਦੇ ਵਿਚ ਨਵੀਆਂ ਨਿਯੁਕਤੀਆਂ ਕੀਤੀਆਂ ਹਨ। ਪਾਰਟੀ ਦੇ ਵੱਲੋਂ ਸੈਕੜੇ ਯੁਥ ਆਗੂਆਂ ਨੁੰ ਇਸ ਢਾਂਚੇ ਵਿਚ ਜਗ੍ਹਾਂ ਦਿੰਦਿਆਂ ਬਲਾਕ ਯੁਥ ਕੁਆਰਡੀਨੇਰ ਨਿਯੁਕਤ ਕੀਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Breaking News; Bathinda ਨਗਰ ਨਿਗਮ ਦੀ ਫ਼ਾਈਨਲ ਵਾਰਡਬੰਦੀ ਦਾ ਨੋਟੀਫਿਕੇਸ਼ਨ ਜਾਰੀ,ਹੋਈਆਂ ਵੱਡੀਆਂ ਤਬਦੀਲੀਆਂ

0

ਨੋਟ: ਪੰਜਾਬੀ ਖ਼ਬਰਸਾਰ ਵੈਬਸਾਈਟ ਦੀ ਖ਼ਬਰ ਨੂੰ ਹੂ-ਬ-ਹੂ ਕਾਪੀ ਕਰਕੇ ਛਾਪਣ ਵਾਲਿਆਂ ਵਿਰੁਧ ਕਾਪੀ ਰਾਈਟ ਐਕਟ ਤਹਿਤ ਕਾਰਵਾਈ ਕੀਤੀ ਜਾਵੇਗੀ। 

👉ਆਪਣਿਆਂ ਦੇ ਨਾਲ ਵਿਰੋਧੀਆਂ ਦੇ ਵੀ ਤੋਖਲਿਆਂ ਨੂੰ ਦੂਰ ਕਰਨ ਦਾ ਕੀਤਾ ਯਤਨ
👉ਫ਼ਾਈਨਲ ਨੋਟੀਫਿਕੇਸ਼ਨ ਹੋਣ ਤੋਂ ਬਾਅਦ ਹੁਣ ਅਗਲੇ ਤਿੰਨ ਮਹੀਨਿਆਂ ‘ਚ ਨਗਰ ਨਿਗਮ ਦੀਆਂ ਚੋਣਾਂ ਲਗਭਗ ਤੈਅ

Report By Sukhjinder Mann

Bathinda News: breaking news; ਨਵੇਂ ਸਾਲ ਤੋਂ ਕੁੱਝ ਪਲ ਪਹਿਲਾਂ ਬਠਿੰਡਾ ਨਗਰ ਨਿਗਮ ਦੀ ਫ਼ਾਈਨਲ ਵਾਰਡਬੰਦੀ ਦਾ ਨੋਟੀਫਿਕੇਸ਼ਨ ਜਾਰੀ ਹੋ ਗਿਆ ਹੈ। ਇਸਤੋਂ ਪਹਿਲਾਂ 22 ਦਸੰਬਰ ਨੂੰ ਜਾਰੀ ਆਰਜ਼ੀ ਵਾਰਡਬੰਦੀ ਉੱਪਰ 29 ਦਸੰਬਰ ਤੱਕ ਸੁਝਾਅ ਮੰਗੇ ਗਏ ਸਨ। ਇਸ ਦੌਰਾਨ ਕਰੀਬ 80 ਦੇ ਨੇੜੇ ਇਤਰਾਜ਼ ਮਿਲੇ, ਜਿੰਨ੍ਹਾਂ ਵਿਚੋਂ ਕਾਫ਼ੀ ਨੂੰ ਸਵੀਕਾਰ ਕਰਦਿਆਂ ਫ਼ਾਈਨਲ ਵਾਰਡਬੰਦੀ ਵਿਚ ਵੱਡੀਆਂ ਤਬਦੀਲੀਆਂ ਕੀਤੀਆਂ ਗਈਆਂ ਹਨ। ਪੰਜਾਬੀ ਖਬਰਸਰ ਵੈਬਸਾਈਟ ਦੇ ਪ੍ਰਤੀਨਿਧੀ ਨੂੰ ਮਿਲੀ ਸੂਚਨਾ ਮੁਤਾਬਕ ਫ਼ਾਈਨਲ ਵਾਰਡਬੰਦੀ ਵਿਚ ਜਿੱਥੇ ਕੁੱਝ ਵਾਰਡਾਂ ਦੇ ਰਾਖਵਾਂਕਰਨ ਵਿਚ ਤਬਦੀਲੀ ਕੀਤੀ ਗਈ ਹੈ, ਉਥੇ ਕਈ ਵਾਰਡਾਂ ਦੇ ਇਲਾਕਿਆਂ ਨੂੰ ਮੁੜ ਘਟਾਇਆ ਵਧਾਇਆ ਗਿਆ ਹੈ।

ਇਹ ਵੀ ਪੜ੍ਹੋ Bathinda Police ਵੱਲੋਂ ਨਵਾਂ ਸਾਲ ਚੜ੍ਹਣ ਤੋਂ ਪਹਿਲਾਂ ਅੱਧਾ ਕਿਲੋ ਹੈਰੋਇਨ ਸਮੇਤ ਇੱਕ ਕਾਬੂ

ਸੂਚਨਾ ਮੁਤਾਬਕ ਵਾਰਡ ਨੰਬਰ 39 ਨੂੰ ਹੁਣ ਅਨੁਸੂਚਿਤ ਭਾਈਚਾਰੇ ਲਈ ਰਾਖਵਾਂ ਕਰ ਦਿੱਤਾ ਗਿਆ ਹੈ ਜਦਕਿ ਵਾਰਡ ਨੰਬਰ 29 ਨੂੰ ਇਸਤਰੀ ਵਰਗ ਲਈ ਰਾਖਵਾਂ ਕੀਤਾ ਗਿਆ। ਇਸੇ ਤਰ੍ਹਾਂ ਮਹਿਤਾ ਧੜੇ ਦੇ ਕੱਟੜ ਵਿਰੋਧੀ ਮੰਨੇ ਜਾਂਦੇ ਸਾਬਕਾ ਕੋਂਸਲਰ ਹਰਜਿੰਦਰ ਸ਼ਿੰਦਾ ਨੂੰ ਨਵੇਂ ਸਾਲ ਦਾ ਵੱਡਾ ਤੋਹਫ਼ਾ ਦਿੰਦਿਆਂ ਉਸਦੇ ਵਾਰਡ ਵਿਚੋਂ ਕੱਟੇ ਇਲਾਕਿਆਂ ਨੂੰ 21 ਨੰਬਰ ਵਿਚੋਂ ਕੱਢ ਕੇ ਮੁੜ ਜੋੜ ਦਿੱਤਾ ਗਿਆ। ਇਸਤੋਂ ਬਾਅਦ ਗੁਰੂ ਕੀ ਨਗਰੀ ਇਲਾਕੇ ਨੂੰ ਕੱਢ ਕੇ ਵਾਰਡ ਨੰਬਰ 21 ਦੇ ਨਾਲ ਜੋੜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਬਲਾਕ ਅਫ਼ਸਰ ਗ੍ਰਿਫਤਾਰ

ਇਸ ਇਲਾਕੇ ਦੇ ਲੋਕਾਂ ਦੀ ਵੱਡੀ ਮੰਗ ਸੀ ਕਿ ਗੁਰੂ ਕੀ ਨਗਰੀ ਇੱਕ ਥਾਂ ਇਕੱਠੀ ਰੱਖਿਆ ਜਾਵੇ, ਜਿਸਤੋਂ ਬਾਅਦ ਹੁਣ ਇਹ ਸਾਰਾ ਇਲਾਕਾ ਵਾਰਡ ਨੰਬਰ 21 ਵਿਚ ਜੁੜ ਗਿਆ। ਇਸੇ ਤਰ੍ਹਾਂ ਆਈਆਈਆਈ ਤੋਂ ਸ਼ੁਰੂ ਹੋ ਕੇ ਏਮਜ਼ ਤੱਕ ਫੈਲੇ ਵਾਰਡ ਨੰਬਰ 27 ਦੇ ਚੁਣੇ ਜਾਣ ਵਾਲੇ ਨੂਮਾਇੰਦੇ ਨੂੰ ਵੀ ਵੱਡੀ ਰਾਹਤ ਦਿੰਦਿਆ ਸਰਕਾਰ ਨੇ ਇਸ ਵਾਰਡ ਦੀ ਲੰਬਾਈ ਨੂੰ ਘਟਾ ਦਿੱਤਾ ਹੈ। ਪਿਛਲੀ ਵਾਰਡਬੰਦੀ ਦੌਰਾਨ ਰੇਲਵੇ ਲਾਈਨਾਂ ਦੇ ਆਰ-ਪਾਰ ਫੈਲੇ ਵਾਰਡ ਨੰਬਰ 37 ਨੂੰ ਵੀ ਹੁਣ ਇੱਕ ਕਰ ਦਿੱਤਾ ਗਿਆ ਹੈ। ਸੂਤਰਾਂ ਮੁਤਾਬਕ ਫ਼ਾਈਨਲ ਵਾਰਡਬੰਦੀ ਵਿਚ ਹੋਰ ਬਹੁਤ ਸਾਰੇ ਸੁਝਾਆਂ ਨੂੰ ਮੰਨਦਿਆਂ ਲੋਕਾਂ ਦੇ ਇਤਰਾਜ਼ਾਂ ਨੂੰ ਦੂਰ ਕਰਨ ਦਾ ਯਤਨ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਨਵੇਂ ਸਾਲ ਦੀ ਆਮਦ ਮੌਕੇ ਪ੍ਰਵਾਰ ਸਮੇਤ ਸ਼੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ Sukhbir Singh Badal

0

Amritsar News: ਨਵੇਂ ਸਾਲ (2026) ਦੀ ਆਮਦ ‘ਤੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ਼੍ਰੀ ਦਰਬਾਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ ਨਤਮਸਤਕ ਹੋਏ। ਇਸ ਮੋਕੇ ਉਨ੍ਹਾਂ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਸਮੂਹ ਪੰਜਾਬੀਆਂ ਦੀ ਤੰਦਰੁਸਤੀ ਤੇ ਤਰੱਕੀ ਲਈ ਕਾਮਨਾ ਕੀਤੀ।

ਇਹ ਵੀ ਪੜ੍ਹੋ CM Bhagwant Mann ਨੇ ਨਵੇਂ ਸਾਲ ਮੌਕੇ ਸਮੂਹ ਪੰਜਾਬੀਆਂ ਨੂੰ ਦਿੱਤੀ ਮੁਬਾਰਕਵਾਦ

ਇਸ ਮੌਕੇ ਸ: ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਲ 2026 ਦੀ ਸਮੂਹ ਦੇਸ਼ ਤੇ ਪੰਜਾਬੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਮੇਹਰ ਕਰਨ ਇਹ ਸਾਲ ਆਪ ਸਭ ਲਈ ਖੁਸ਼ੀਆਂ ਅਤੇ ਤਰੱਕੀ ਲੈਕੇ ਆਵੇ। ਇਸ ਦੌਰਾਨ ਉਨ੍ਹਾਂ ਨਾਲ ਹਰਸਿਮਰਤ ਕੌਰ ਬਾਦਲ ਤੇ ਅਨੰਤਵੀਰ ਸਿੰਘ ਬਾਦਲ ਆਦਿ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਮੌਨਸੂਨ ਤੋਂ ਪਹਿਲਾਂ ਸਾਰੇ ਡ੍ਰੇਨਾਂ ਦੀ ਸਫਾਈ ਸਮੇ ਰਹਿੰਦੇ ਯਕੀਨੀ ਕੀਤੀ ਜਾਵੇ-ਮੁੱਖ ਮੰਤਰੀ

0

👉ਹੱੜ੍ਹ ਕੰਟੋਲ ਲਈ 637.25 ਕਰੋੜ ਰੁਪਏ ਦੀ 388 ਯੋਜਨਾਵਾਂ ਨੂੰ ਮੰਜ਼ੂਰੀ
Haryana News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਮੌਨਸੂਨ ਤੋਂ ਪਹਿਲਾਂ ਸੂਬੇ ਵਿੱਚ ਜਲਭਰਾਵ ਅਤੇ ਹੱੜ੍ਹ ਦੀ ਸੰਭਾਵਿਤ ਸਥਿਤੀ ਨਾਲ ਪ੍ਰਭਾਵੀ ਢੰਗ ਨਾਲ ਨਿਪਟਨ ਲਈ ਅਧਿਕਾਰਿਆਂ ਨੂੰ ਜਰੂਰੀ ਦਿਸ਼ਾ-ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਸਾਰੀ ਡ੍ਰੇਨਾਂ ਦੀ ਸਮੇ ਰਹਿੰਦੇ ਸਫਾਈ ਯਕੀਨੀ ਕੀਤੀ ਜਾਵੇ। ਜੇਕਰ ਕਿਸੇ ਪਰਿਯੋਜਨਾ ਵਿੱਚ ਦੇਰੀ ਜਾਂ ਲਾਪਰਵਾਈ ਪਾਈ ਜਾਂਦੀ ਹੈ ਤਾਂ ਸਬੰਧਿਤ ਅਧਿਕਾਰਿਆਂ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਜ਼ਿਲ੍ਹਾ ਡਿਪਟੀ ਕਮੀਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਹੱੜ੍ਹ ਕੰਟੋਲ ਨਾਲ ਜੁੜੀ ਸਾਰੀ ਪਰਿਯੋਜਨਾਵਾਂ ਦੀ ਨਿਮਤ ਮਾਨਿਟਰਿੰਗ ਕਰਨ।ਮੁੱਖ ਮੰਤਰੀ ਅੱਜ ਹਰਿਆਣਾ ਰਾਜ ਸੋਕਾ ਰਾਹਤ ਅਤੇ ਹੱੜ੍ਹ ਕੰਟੋਲ ਬੋਰਡ ਦੀ 57ਵੀਂ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿੱਚ 637.25 ਕਰੋੜ ਰੁਪਏ ਦੀ 388 ਹੱੜ੍ਹ ਕੰਟੋਲ ਯੋਜਨਾਵਾਂ ਨੂੰ ਮੰਜ਼ੂਰੀ ਦਿੱਤੀ ਗਈ, ਜਿਸ ਵਿੱਚ ਜ਼ਿਲ੍ਹਾ ਡਿਪਟੀ ਕਮੀਸ਼ਨਰਾਂ ਵੱਲੋਂ ਪ੍ਰਸਤਾਵਿਤ ਕੀਤੀ ਗਈ 102 ਕਰੋੜ ਰੁਪਏ ਦੀ 59 ਯੋਜਨਾਵਾਂ ਵੀ ਸ਼ਾਮਲ ਹਨ। ਮੀਟਿੰਗ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਵੀ ਮੌਜ਼ੂਦ ਰਹੇ।ਮੁੱਖ ਮੰਤਰੀ ਨੇ ਕਿਹਾ ਕਿ ਸਾਲ 2023 ਅਤੇ ਉਸ ਤੋਂ ਬਾਅਦ ਸਾਲ 2025 ਵਿੱਚ ਸੂਬੇ ਵਿੱਚ ਜਲਭਰਾਵ ਅਤੇ ਹੱੜ੍ਹ ਦੀ ਗੰਭੀਰ ਘਟਲਾਵਾਂ ਸਾਹਮਣੇ ਆਇਆ ਹਨ। ਇਨ੍ਹਾਂ ਤੋਂ ਸਬਕ ਲੈਂਦੇ ਹੋਏ ਹੁਣੇ ਤੋਂ ਹੱੜ੍ਹ ਰਾਹਤ ਕੰਮਾਂ ਦੀ ਠੋਸ ਯੋਜਨਾ ਤਿਆਰ ਕਰ ਡ੍ਰੇਨਾਂ ਦੀ ਸਫਾਈ ਯਕੀਨੀ ਕੀਤੀ ਜਾਵੇ। ਉਨ੍ਹਾਂ ਨੇ ਜ਼ਿਲ੍ਹਾ ਡਿਪਟੀ ਕਮੀਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਜਿੱਥੇ ਵੀ ਕਿਸੇ ਤਰ੍ਹਾਂ ਦੀ ਸਮੱਸਿਆ ਹੋਵੇ, ਉੱਥੇ ਤੁਰੰਤ ਲੋੜਮੰਦ ਕੰਮ ਕਰਵਾਉਣ ਕਿਉਂਕਿ ਹੁਣੇ ਸਾਡੇ ਕੋਲ੍ਹ ਸਮਾਂ ਉਪਲਬਧ ਹੈ।

ਇਹ ਵੀ ਪੜ੍ਹੋ Bathinda Police ਵੱਲੋਂ ਨਵਾਂ ਸਾਲ ਚੜ੍ਹਣ ਤੋਂ ਪਹਿਲਾਂ ਅੱਧਾ ਕਿਲੋ ਹੈਰੋਇਨ ਸਮੇਤ ਇੱਕ ਕਾਬੂ

ਦਰਿਆਵਾਂ ਦੇ ਬੰਨ੍ਹੇ ਹੋਣਗੇ ਮਜਬੂਤ, ਭੂਮਿ ਕਟਾਵ ਨੂੰ ਰੋਕਣ ਲਈ ਯੂਪੀ ਦੀ ਤਰਜ ‘ਤੇ ਬਨਣਗੇ ਸਟੋਨ ਸਟੱਡ
ਮੁੱਖ ਮੰਤਰੀ ਨੇ ਕਿਹਾ ਕਿ ਦਰਿਆਵਾਂ ਦੇ ਬੰਨ੍ਹੇ ਹੋਣਗੇ ਮਜਬੂਤ, ਭੂਮਿ ਕਟਾਵ ਨੂੰ ਰੋਕਣ ਲਈ ਯੂਪੀ ਦੀ ਤਰਜ ‘ਤੇ ਬਨਣਗੇ ਸਟੋਨ ਸਟੱਡ ਬਣਾਏ ਜਾਣ। ਉਨ੍ਹਾਂ ਨੇ ਨਿਰਦੇਸ਼ ਦਿੱਤੇ ਕਿ ਇਸ ਸਾਲ ਸਾਰੇ ਸਟੱਡ ਨਵੀਂ ਤਕਨੀਕ ਨਾਲ ਬਣਾਏ ਜਾਣ ਤਾਂ ਜੋ ਹੱੜ੍ਹ ਰਾਹਤ ਕੰਮਾਂ ਨੂੰ ਹੋਰ ਮਜਬੂਤ ਕੀਤਾ ਜਾਵੇ। ਮੁੱਖ ਮੰਤਰੀ ਨੇ ਗਤ 10 ਸਾਲਾਂ ਵਿੱਚ ਵਿਭਾਗ ਵੱਲੋਂ ਕੀਤੇ ਗਏ ਸਟੋਨ ਸਟੱਡ ਕੰਮਾਂ ਦੀ ਪ੍ਰਗਤੀ ਦੀ ਵੀ ਜਾਣਕਾਰੀ ਲਈ।

ਇਹ ਵੀ ਪੜ੍ਹੋ Punjab Police ਵੱਲੋਂ ਵਿਜ਼ਨ 2026 ਦਾ ਖ਼ਾਕਾ ਪੇਸ਼: ਪੁਲਿਸ ਦੀ ਕਾਰਜ-ਕੁਸ਼ਲਤਾ ਨੂੰ ਵਧਾਉਣ ਲਈ ਵਿਆਪਕ ਬੁਨਿਆਦੀ ਢਾਂਚਾ ਵਿਕਸਿਤ ਕੀਤਾ ਜਾਵੇਗਾ

ਕਿਸੇ ਵੀ ਹਾਲ ਵਿੱਚ ਯਮੁਨਾ ਵਿੱਚ ਨਾ ਜਾਵੇ ਗੰਦਾ ਪਾਣੀ
ਮੁੱਖ ਮੰਤਰੀ ਨੇ ਯਮੁਨਾ ਨਦੀ ਵਿੱਚ ਸੀਵਰੇਜ ਅਤੇ ਨਾਲਿਆਂ ਦਾ ਗੰਦਾ ਪਾਣੀ ਡਿਗਣ ‘ਤੇ ਪੂਰੀ ਤਰ੍ਹਾਂ ਰੋਕ ਲਗਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਡ੍ਰੇਨ ਤੋਂ ਯਮੁਨਾ ਵਿੱਚ ਪਾਣੀ ਸਿਰਫ਼ ਟ੍ਰੀਟਮੇਂਟ ਤੋਂ ਬਾਅਦ ਹੀ ਛੱਡੀਆ ਜਾਵੇ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਭਿਵਾਨੀ-ਘੱਗਰ ਡ੍ਰੇਨ ਦੀ ਸਮਰਥਾ ਵਧਾਉਣ ਦੇ ਕੰਮ ਨੂੰ ਜਲਦ ਪੂਰਾ ਕਰਨ ਦੇ ਨਿਰਦੇਸ਼ ਦਿੱਤੇ।ਮੁੱਖ ਮੰਤਰੀ ਨੇ ਹੱੜ੍ਹ ਰਾਹਤ ਨਾਲ ਸਬੰਧਿਤ ਉਨ੍ਹਾਂ ਯੋਜਨਾਵਾਂ ਦੀ ਵੀ ਵਿਸਥਾਰ ਸਮੀਖਿਆ ਕੀਤੀ ਜੋ ਸਮੇ ਸਿਰ ਪੂਰੀ ਨਾ ਹੋ ਸਕੀ। ਉਨ੍ਹਾਂ ਨੇ ਅਧਿਕਾਰਿਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਯੋਜਨਾਵਾਂ ਨੂੰ ਜਲਦ ਪੂਰਾ ਕੀਤਾ ਜਾਵੇ ਅਤੇ ਜਨਵਰੀ ਮਹੀਨੇ ਦੇ ਅਖੀਰ ਤੱਕ ਸਾਰੀ ਯੋਜਨਾਵਾਂ ਦੇ ਟੇਂਡਰ ਜਰੂਰੀ ਤੌਰ ਤੇ ਲਗਾ ਦਿੱਤੇ ਜਾਣ। ਉਨ੍ਹਾਂ ਨੇ ਦੱਸਿਆ ਕਿ ਇਸ ਵਿਸ਼ੇ ‘ਤੇ ਜਲਦ ਹੀ ਇੱਕ ਸਮੀਖਿਆ ਮੀਟਿੰਗ ਵੀ ਆਯੋਜਿਤ ਕੀਤੀ ਜਾਵੇਗੀ।ਸ੍ਰੀ ਨਾਇਬ ਸਿੰਘ ਸੈਣੀ ਨੇ ਟ੍ਰੀਟੇਡ ਵਾਟਰ ਦੇ ਖੇਤੀਬਾੜੀ ਉਪਯੋਗ ਦੀ ਸੰਭਾਵਨਾਵਾਂ ਤਲਾਸ਼ਨ ਦੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਸਾਰੀ ਸਬੰਧਿਤ ਵਿਭਾਗ ਮਿਲ ਕੇ ਅਜਿਹੀ ਯੋਜਨਾਵਾਂ ਤਿਆਰ ਕਰਨ ਜਿਸ ਦੇ ਰਾਹੀਂ ਟ੍ਰੀਟੇਡ ਪਾਣੀ ਖੇਤਾਂ ਵਿੱਚ ਪਹੁੰਚਾਇਆ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਟ੍ਰੀਟੇਡ ਵਾਟਰ ਦਾ ਦੁਬਾਰਾ ਉਪਯੋਗ, ਭਾਵੇਂ ਉਦਯੋਗਾਂ ਵਿੱਚ ਹੋਵੇ ਜਾਂ ਖੇਤੀ ਵਿੱਚ ਸਾਰੇ ਵਿਭਾਗਾਂ ਦੀ ਸਾਮੂਹਿਕ ਜਿੰਮੇਦਾਰੀ ਹੈ।ਮੀਟਿੰਗ ਵਿੱਚ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਸ੍ਰੀ ਰਾਜੇਸ਼ ਖੁੱਲਰ, ਵਿਤ ਕਮੀਸ਼ਨਰ ਅਤੇ ਵਧੀਕ ਮੁੱਖ ਸਕੱਤਰ ਮਾਲਿਆ ਵਿਭਾਗ ਡਾ. ਸੁਮਿਤਾ ਮਿਸ਼ਰਾ, ਵਾਤਾਵਰਨ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਸੁਧੀਰ ਰਾਜਪਾਲ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੂਣ ਕੁਮਾਰ ਗੁਪਤਾ, ਸਿੰਚਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਅਨੁਰਾਗ ਅਗਰਵਾਲ, ਟਾਉਨ ਐਂਡ ਕੰਟ੍ਰੀ ਪਲਾਨਿੰਗ ਅਤੇ ਸ਼ਹਿਰੀ ਸੰਪਦਾ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਏ. ਕੇ. ਸਿੰਘ, ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਡਾ. ਸਾਕੇਤ ਕੁਮਾਰ, ਮੁੱਖ ਮੰਤਰੀ ਦੇ ਓਐਸਡੀ ਸ੍ਰੀ ਭਾਰਤ ਭੂਸ਼ਣ ਭਾਰਤੀ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜ਼ੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

Bathinda Police ਵੱਲੋਂ CEIR ਪੋਰਟਲ ਦੀ ਮੱਦਦ ਨਾਲ ਗੁੰਮ ਹੋਏ 115 ਮੋਬਾਇਲ ਫੋਨ ਬਰਾਮਦ ਕਰਵਾ ਕੇ ਮਾਲਕਾਂ ਦੇ ਹਵਾਲੇ ਕੀਤੇ

0

Bathinda News: Bathinda Police (ਬਠਿੰਡਾ ਪੁਲਿਸ) ਵੱਲੋਂ ਐੱਸਐੱਸਪੀ ਅਮਨੀਤ ਕੌਂਡਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪੁਲਿਸ ਬਠਿੰਡਾ ਕਮਿਊਨਿਟੀ ਪੁਲਿਸਿੰਗ ਦਾ ਇਜ਼ਹਾਰ ਕਰਦੇ ਹੋਏ ਪਬਲਿਕ ਦੇ ਗੁੰਮ ਹੋਏ ਮੋਬਾਇਲ ਫੋਨਾਂ ਨੂੰ CEIR (Central Equipment Identity Register) ਪੋਰਟਲ ਦੀ ਮੱਦਦ ਨਾਲ ਬਰਾਮਦ ਕਰਵਾ ਕੇ ਸਬੰਧਤ ਮਾਲਕਾਂ ਦੇ ਸਪੁਰਦ ਕਰਕੇ ਉਹਨਾਂ ਦੇ ਹੋਏ ਵਿੱਤੀ ਨੁਕਸਾਨ ਦੀ ਭਰਪਾਈ ਕਰਨ ਵਿੱਚ ਵੀ ਬਠਿੰਡਾ ਪੁਲਿਸ ਵੱਲੋਂ ਬਹੁਤ ਮਹੱਤਵ ਪੂਰਨ ਰੋਲ ਅਦਾ ਕੀਤਾ ਜਾ ਰਿਹਾ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਹੁਣ ਤਾਜ਼ਾ ਮੁਹਿੰਮ ਦੌਰਾਨ ਅੱਜ 115 ਗੁੰਮ ਹੋਏ ਮੋਬਾਇਲ ਫੋਨ ਲੱਭ ਕੇ ਉਹਨਾਂ ਦੇ ਮਾਲਕਾਂ ਦੇ ਹਵਾਲੇ ਕੀਤੇ ਗਏ,

ਇਹ ਵੀ ਪੜ੍ਹੋ Bathinda Police ਵੱਲੋਂ ਨਵਾਂ ਸਾਲ ਚੜ੍ਹਣ ਤੋਂ ਪਹਿਲਾਂ ਅੱਧਾ ਕਿਲੋ ਹੈਰੋਇਨ ਸਮੇਤ ਇੱਕ ਕਾਬੂ

ਜਿੰਨ੍ਹਾਂ ਦੀ ਕੁੱਲ ਕੀਮਤ ਕਰੀਬ 15,99,900/- ਰੁਪਏ ਬਣਦੀ ਹੈ।ਇਸ ਤੋਂ ਪਹਿਲਾ ਪਿਛਲੇ ਦਿਨਾਂ ਵਿੱਚ 898 ਮੋਬਾਇਲ ਫੋਨ ਟਰੇਸ ਕਰਕੇ ਉਹਨਾਂ ਦੇ ਅਸਲੀ ਮਾਲਕਾਂ ਹਵਾਲੇ ਕੀਤੇ ਗਏ, ਜਿਨ੍ਹਾਂ ਦੀ ਕੁੱਲ ਕੀਮਤ 1 ਕਰੋੜ 17 ਲੱਖ ਰੁਪਏ ਦੇ ਕਰੀਬ ਬਣਦੀ ਸੀ। ਮਾਂਹ ਜਨਵਰੀ 2025 ਤੋਂ ਹੁਣ ਤੱਕ ਬਠਿੰਡਾ ਪੁਲਿਸ ਵੱਲੋਂ ਕੁੱਲ 1,013 ਮੋਬਾਇਲ ਫੋਨ ਟਰੇਸ ਕੀਤੇ ਗਏ ਹਨ, ਜਿਨ੍ਹਾਂ ਦੀ ਕੁੱਲ ਕੀਮਤ ਕਰੀਬ 1 ਕਰੋੜ 33 ਲੱਖ ਰੁਪਏ ਬਣਦੀ ਹੈ।ਇਹ ਪੋਰਟਲ ਅਪ੍ਰੈਲ ਸਾਲ 2023 ਤੋਂ ਚਾਲੂ ਹੋਇਆ ਹੈ। ਜਿਸ ਰਾਹੀ ਹੁਣ ਤੱਕ ਬਠਿੰਡਾ ਪੁਲਿਸ ਵੱਲੋਂ ਕੁੱਲ 1,355 ਮੋਬਾਇਲ ਫੋਨ ਰਿਕਵਰ ਕਰਕੇ ਅਸਲ ਮਾਲਕਾਂ ਦੇ ਹਵਾਲੇ ਕੀਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਬਠਿੰਡਾ ਪੁਲਿਸ ਲਗਾਤਾਰ 24 ਘੰਟੇ ਆਪਣੇ ਕੰਮ ਵਿੱਚ ਮੁਸਤੈਦ ਹੈ, ਜਿਸ ਦੇ ਸਿੱਟੇ ਵਜੋਂ ਭਵਿੱਖ ਵਿੱਚ ਪਬਲਿਕ ਦੇ ਬਾਕੀ ਰਹਿੰਦੇ ਗੁੰਮਸ਼ੁਦਾ ਮੋਬਾਇਲ ਫੋਨ ਬਰਾਮਦ ਹੋਣ ਦੀ ਵੱਡੀ ਉਮੀਦ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

Bathinda Police ਵੱਲੋਂ ਨਵਾਂ ਸਾਲ ਚੜ੍ਹਣ ਤੋਂ ਪਹਿਲਾਂ ਅੱਧਾ ਕਿਲੋ ਹੈਰੋਇਨ ਸਮੇਤ ਇੱਕ ਕਾਬੂ

0

Bathinda News: Bathinda Police (ਬਠਿੰਡਾ ਪੁਲਿਸ) ਵੱਲੋਂ ਨਸ਼ਾ ਤਸਕਰੀ ਵਿਰੁੱਧ ਵਿਰੁਧ ਵੱਡੀ ਮੁਹਿੰਮ ਤਹਿਤ ਬੁਧਵਾਰ ਨੂੰ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਇੱਕ ਨਸ਼ਾ ਤਸਕਰ ਨੁੰ ਕਾਬੂ ਕਰਕੇ ਉਸਦੇ ਕੋਲੋਂ 524 ਗ੍ਰਾਂਮ ਹੈਰੋਇਨ ਬਰਾਮਦ ਕੀਤੀ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਮੁਲਜ਼ਮ ਦੀ ਪਹਿਚਾਣ ਰਾਹੁਲ ਮਿੱਡਾ ਵਾਸੀ ਡੱਬਵਾਲੀ ਨੂੰ ਭਾਗੂ ਰੋਡ ਟੀ ਪੁਆਇੰਟ ‘ਤੇ ਕਾਬੂ ਕੀਤਾ ਗਿਆ।

ਇਹ ਵੀ ਪੜ੍ਹੋ Punjab Police ਵੱਲੋਂ ਵਿਜ਼ਨ 2026 ਦਾ ਖ਼ਾਕਾ ਪੇਸ਼: ਪੁਲਿਸ ਦੀ ਕਾਰਜ-ਕੁਸ਼ਲਤਾ ਨੂੰ ਵਧਾਉਣ ਲਈ ਵਿਆਪਕ ਬੁਨਿਆਦੀ ਢਾਂਚਾ ਵਿਕਸਿਤ ਕੀਤਾ ਜਾਵੇਗਾ

ਥਾਣਾ ਸਿਵਲ ਲਾਈਨਜ਼ ਦੇ ਐਸਐਚਓ ਹਰਜੀਵਨ ਸਿੰਘ ਨੇ ਦਸਿਆ ਕਿ ਮੁਲਜ਼ਮ ਰਾਹੁਲ ਮਿੱਡਾ ਕਾਬੂ ਕਰਨ ਸਮੇਂ ਐਕਟਿਵਾ ਸਕੂਟੀ ‘ਤੇ ਸਵਾਰ ਹੋ ਕੇ ਆ ਰਿਹਾ ਸੀ ਤੇ ਅੱਗੇ ਕਿਸੇ ਨੂੰ ਇਹ ਹੈਰੋਇਨ ਦੀ ਸਪਲਾਈ ਦੇਣ ਜਾ ਰਿਹਾ ਸੀ। ਉਨ੍ਹਾਂ ਦਸਿਆ ਕਿ ਮੁਲਜ਼ਮ ਪਿੱਛਲੇ ਕੁੱਝ ਸਮੇਂ ਤੋਂ ਬਠਿੰਡਾ ਦੇ ਹਰਬੰਸ ਨਗਰ ਵਿਚ ਰਹਿ ਰਿਹਾ ਸੀ। ਪੁਲਿਸ ਅਧਿਕਾਰੀਆਂ ਮੁਤਾਬਕ ਮੁਲਜ਼ਮ ਦੀ ਮੁਢਲੀ ਪੁਛਗਿਛ ਦੌਰਾਨ ਕਾਫ਼ੀ ਮਹੱਤਵਪੂਰਨ ਸੁਰਾਗ ਮਿਲੇ ਹਨ ਤੇ ਜਲਦੀ ਹੀ ਹੋਰ ਰਿਕਵਰੀ ਦੇ ਨਾਲ-ਨਾਲ ਕੁੱਝ ਹੋਰ ਲੋਕਾਂ ਨੂੰ ਵੀ ਗ੍ਰਿਫਤਾਰ ਕੀਤਾ ਜਾ ਸਕਦਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab Police ਵੱਲੋਂ ਵਿਜ਼ਨ 2026 ਦਾ ਖ਼ਾਕਾ ਪੇਸ਼: ਪੁਲਿਸ ਦੀ ਕਾਰਜ-ਕੁਸ਼ਲਤਾ ਨੂੰ ਵਧਾਉਣ ਲਈ ਵਿਆਪਕ ਬੁਨਿਆਦੀ ਢਾਂਚਾ ਵਿਕਸਿਤ ਕੀਤਾ ਜਾਵੇਗਾ

0

👉ਪੰਜਾਬ ਸਰਕਾਰ ਨੇ ਪਿਛਲੇ 3 ਸਾਲਾਂ ਵਿੱਚ ਪੰਜਾਬ ਪੁਲਿਸ ਦੇ ਆਧੁਨਿਕੀਕਰਨ ‘ਤੇ 800 ਕਰੋੜ ਰੁਪਏ ਤੋਂ ਵੱਧ ਖਰਚ ਕੀਤੇ, 2026 ਵਿੱਚ ਵੀ ਅਪਗ੍ਰੇਡੇਸ਼ਨ ਕਾਰਜ ਵੱਡੇ ਪੱਧਰ ‘ਤੇ ਜਾਰੀ ਰਹਿਣਗੇ: ਡੀਜੀਪੀ ਗੌਰਵ ਯਾਦਵ
Chandigarh News: Punjab Police; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਪੁਲਿਸਿੰਗ ਨੂੰ ਹੋਰ ਕੁਸ਼ਲ, ਜਵਾਬਦੇਹ ਅਤੇ ਪੇਸ਼ੇਵਰ ਬਣਾਉਣ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਪੰਜਾਬ ਪੁਲਿਸ ਲਈ ਇੱਕ ਮਹੱਤਵਾਕਾਂਖੀ ਅਤੇ ਤਕਨਾਲੋਜੀ-ਅਧਾਰਤ “ਵਿਜ਼ਨ 2026” ਦੀ ਰੂਪਰੇਖਾ ਪੇਸ਼ ਕੀਤੀ, ਜੋ ਵਿਆਪਕ ਬੁਨਿਆਦੀ ਢਾਂਚਾ ਵਿਕਾਸ ਅਤੇ ਸਮਰੱਥਾ ਨਿਰਮਾਣ ‘ਤੇ ਕੇਂਦ੍ਰਿਤ ਹੈ।ਇਸ ਵਿਜ਼ਨ ਤਹਿਤ ਡਾਇਲ 112 ਐਮਰਜੈਂਸੀ ਰਿਸਪਾਂਸ ਸਪੋਰਟ ਸਿਸਟਮ (ਈ.ਆਰ.ਐਸ.ਐਸ.) ਨੂੰ ਹੋਰ ਵਧੇਰੇ ਕਾਰਗਰ ਬਣਾਉਣਾ ਸ਼ਾਮਲ ਹੈ, ਜਿਸ ਤਹਿਤ ਮੋਹਾਲੀ ਵਿਖੇ ₹52 ਕਰੋੜ ਦੀ ਲਾਗਤ ਨਾਲ ਡਾਇਲ 112 ਸੈਂਟਰਲ ਕੰਟਰੋਲ ਰੂਮ ਦੀ ਇਮਾਰਤ ਸਥਾਪਿਤ ਕੀਤੀ ਜਾਵੇਗੀ ਅਤੇ 50 ਕਰੋੜ ਦੀ ਲਾਗਤ ਨਾਲ ਨਵੇਂ ਵਾਹਨ ਖਰੀਦੇ ਜਾਣਗੇ।ਡੀਜੀਪੀ ਨੇ ਕਿਹਾ ਕਿ ਕਿ ਸਾਡਾ ਟੀਚਾ ਮੌਜੂਦਾ ਔਸਤਨ ਰਿਸਪਾਂਸ ਟਾਈਮ ਨੂੰ 12-13 ਮਿੰਟਾਂ ਤੋਂ ਘਟਾ ਕੇ ਸਿਰਫ਼ 7-8 ਮਿੰਟ ਕਰਨਾ ਹੈ। ਇਸ ਦੇ ਨਾਲ ਹੀ ਪੰਜਾਬ ਭਰ ਦੇ ਜ਼ਿਲ੍ਹਾ ਕੰਟਰੋਲ ਰੂਮਾਂ ਨੂੰ ਵੀ 25 ਕਰੋੜ ਰੁਪਏ ਦੇ ਨਿਵੇਸ਼ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ ਤਾਂ ਜੋ ਨਿਰਵਿਘਨ ਤਾਲਮੇਲ ਅਤੇ ਕਿਸੇ ਵੀ ਘਟਨਾ ਦੇ ਫੌਰੀ ਪ੍ਰਬੰਧਨ ਨੂੰ ਯਕੀਨੀ ਬਣਾਇਆ ਜਾ ਸਕੇ, ਜੋ ਸਿੱਧੇ ਤੌਰ ‘ਤੇ ਰਿਸਪਾਂਸ ਟਾਈਮ ਨੂੰ ਘਟਾਉਣ ਦੇ ਟੀਚੇ ਵਿੱਚ ਯੋਗਦਾਨ ਪਾ ਰਿਹਾ ਹੈ।

ਇਹ ਵੀ ਪੜ੍ਹੋ ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਬਲਾਕ ਅਫ਼ਸਰ ਗ੍ਰਿਫਤਾਰ

ਡੀਜੀਪੀ ਗੌਰਵ ਯਾਦਵ, ਜਿਨ੍ਹਾਂ ਨਾਲ ਆਈਜੀਪੀ ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਵੀ ਮੌਜੂਦ ਸਨ, ਇਥੇ ਪੰਜਾਬ ਪੁਲਿਸ ਦੇ ਭਵਿੱਖੀ ਰੋਡਮੈਪ ਨੂੰ ਸਾਂਝਾ ਕਰਨ ਲਈ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸਰਹੱਦੀ ਸੁਰੱਖਿਆ ਲਈ ਦੂਜੀ ਸੁਰੱਖਿਆ ਪੰਕਤੀ ਵਿੱਚ 49.58 ਕਰੋੜ ਰੁਪਏ ਦੀ ਲਾਗਤ ਨਾਲ ਅੰਤਰਰਾਸ਼ਟਰੀ ਸਰਹੱਦ ਦੇ ਨਾਲ 585 ਥਾਵਾਂ ‘ਤੇ 2,367 ਸੀਸੀਟੀਵੀ ਕੈਮਰੇ ਲਗਾਏ ਜਾਣਗੇ, ਜੋ ਕਿ ਪੁਲਿਸ ਦੇ ਕੰਮਕਾਜ ਨੂੰ ਹੋਰ ਮਜ਼ਬੂਤੀ ਦੇਣਗੇ।ਉਨ੍ਹਾਂ ਕਿਹਾ ਕਿ ਐਂਟੀ-ਡਰੋਨ ਸਿਸਟਮ (ਏਡੀਐਸ) ਫਲੀਟ ਨੂੰ ਮੌਜੂਦਾ ਤਿੰਨ ਕਾਰਜਸ਼ੀਲ ਪ੍ਰਣਾਲੀਆਂ ਤੋਂ ਵਧਾ ਕੇ ਛੇ ਤੱਕ ਕੀਤਾ ਜਾਵੇਗਾ ਅਤੇ ਪੜਾਅਵਾਰ ਢੰਗ ਨਾਲ ਬਾਅਦ ਵਿੱਚ 10 ਹੋਰ ਦੀ ਖਰੀਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਡਰੋਨ ਰਿਸਪਾਂਸ ਟੀਮਾਂ (ਡੀਆਰਟੀ) ਨੂੰ ਵੀ ਕੰਮ ਵਿੱਚ ਲਗਾਇਆ ਗਿਆ ਹੈ ਅਤੇ ਆਉਣ ਵਾਲੇ ਸਾਲ ਵਿੱਚ ਇਹ ਟੀਮਾਂ ਗ੍ਰਾਮ ਰੱਖਿਆ ਕਮੇਟੀਆਂ (ਵੀਡੀਸੀ) ਦੇ ਮੈਂਬਰਾਂ ਨਾਲ ਤਾਲਮੇਲ ਜ਼ਰੀਏ ਕੰਮ ਕਰਨਗੀਆਂ।ਆਧੁਨਿਕੀਕਰਨ ਦੀ ਇਸ ਨਿਰੰਤਰ ਮੁਹਿੰਮ ਨੂੰ ਉਜਾਗਰ ਕਰਦਿਆਂ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਵਿੱਚ ਪੰਜਾਬ ਪੁਲਿਸ ਦੇ ਆਧੁਨਿਕੀਕਰਨ ‘ਤੇ 800 ਕਰੋੜ ਰੁਪਏ ਤੋਂ ਵੱਧ ਖਰਚ ਕੀਤੇ ਹਨ।

ਇਹ ਵੀ ਪੜ੍ਹੋ SSP Moga ਵੱਲੋਂ ਪੁਲਿਸ ਕਰਮਚਾਰੀਆਂ ਨੂੰ ਵਧੀਆਂ ਕਾਰਗੁਜ਼ਾਰੀ ਲਈ ਕੀਤਾ ਸਨਮਾਨਿਤ

ਉਨ੍ਹਾਂ ਕਿਹਾ ਕਿ ਫੀਲਡ ਵਿੱਚ ਸਾਰੇ ਐਸਪੀ ਰੈਂਕ ਦੇ ਅਧਿਕਾਰੀਆਂ ਨੂੰ ਨਵੇਂ ਵਾਹਨ ਦੇਣ ਦੇ ਨਾਲ-ਨਾਲ ਸਾਰੇ ਪੁਲਿਸ ਥਾਣਿਆਂ ਅਤੇ ਪੁਲਿਸ ਚੌਕੀਆਂ ਨੂੰ ਵੀ ਨਵੇਂ ਵਾਹਨ ਦਿੱਤੇ ਗਏ ਹਨ।ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਅਗਲੇ ਤਿੰਨ ਸਾਲਾਂ ਵਿੱਚ 426 ਕਰੋੜ ਦੀ ਲਾਗਤ ਵਾਲੇ ਮੈਗਾ ਪੁਲਿਸ ਬਿਲਡਿੰਗ ਪ੍ਰੋਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਵਿੱਚ ਮੋਹਾਲੀ ਦੇ ਫੇਜ਼ 4 ਵਿਖੇ ਸਾਈਬਰ ਕ੍ਰਾਈਮ ਡਿਵੀਜ਼ਨ ਲਈ ਨਵਾਂ ਹੈੱਡਕੁਆਰਟਰ, ਨਵਾਂਸ਼ਹਿਰ ਅਤੇ ਮਲੇਰਕੋਟਲਾ ਜ਼ਿਲ੍ਹਿਆਂ ਵਿੱਚ ਨਵੀਆਂ ਪੁਲਿਸ ਲਾਈਨਾਂ ਅਤੇ 11 ਹੋਰ ਨਵੀਆਂ ਪੁਲਿਸ ਸਟੇਸ਼ਨ ਇਮਾਰਤਾਂ ਸ਼ਾਮਲ ਹਨ। ਲੁਧਿਆਣਾ, ਫਿਰੋਜ਼ਪੁਰ ਅਤੇ ਜਲੰਧਰ ਵਿੱਚ ਨਵੇਂ ਏਐਨਟੀਐਫ ਰੇਂਜ ਦਫਤਰ ਖੋਲ੍ਹੇ ਜਾਣਗੇ, ਅਤੇ ਮੌਜੂਦਾ ਦਫਤਰਾਂ ਨੂੰ ਆਧੁਨਿਕ ਯੰਤਰਾਂ ਅਤੇ ਫੋਰੈਂਸਿਕ ਟੂਲਜ਼ ਨਾਲ ਅਪਗ੍ਰੇਡ ਕੀਤਾ ਜਾਵੇਗਾ।ਡੀਜੀਪੀ ਨੇ ਕਿਹਾ ਕਿ ਨਵੇਂ ਅਪਰਾਧਿਕ ਕਾਨੂੰਨਾਂ ਅਨੁਸਾਰ, ਪੰਜਾਬ ਸਰਕਾਰ ਦੁਆਰਾ ਵਿਟਨੈਸ ਪ੍ਰੋਟੈਕਸ਼ਨ ਸਕੀਮ ਨੂੰ ਪਹਿਲਾਂ ਹੀ ਨੋਟੀਫ਼ਾਈ ਕੀਤਾ ਜਾ ਚੁੱਕਾ ਹੈ ਜੋ ਸਜ਼ਾ ਦਰ ਨੂੰ ਬਿਹਤਰ ਬਣਾਉਣ ਵਿੱਚ ਸਹਾਈ ਹੋਵੇਗਾ। ਕੰਮ ਦੇ ਬੋਝ ਦੇ ਆਧਾਰ ‘ਤੇ ਸਾਰੇ ਥਾਣਿਆਂ ‘ਤੇ ਨੈੱਟਵਰਕ ਕਨੈਕਟੀਵਿਟੀ ਨੂੰ 50 ਐਮਬੀਪੀਐਸ ਤੋਂ ਲੈ ਕੇ 100 ਐਮਬੀਪੀਐਸ ਤੱਕ ਅਪਗ੍ਰੇਡ ਕੀਤਾ ਜਾਵੇਗਾ।

ਇਹ ਵੀ ਪੜ੍ਹੋ Bathinda Police ਦੀ ਸਾਲ 2025 ਵਿੱਚ ਕਾਰਗੁਜ਼ਾਰੀ ਰਹੀ ਸ਼ਾਨਦਾਰ:SSP Amneet Kondal

ਉਨ੍ਹਾਂ ਦੱਸਿਆ ਕਿ ਏਜੀਟੀਐਫ ਨੇ ਪੰਜਾਬ ਆਰਟੀਫੀਸ਼ੀਅਲ ਇੰਟੈਲੀਜੈਂਸ ਸਿਸਟਮ (ਪੀ.ਏ.ਆਈ.ਐਸ. 2.0) ਨਾਲ ਆਪਣੀਆਂ ਤਕਨੀਕੀ ਸਮਰੱਥਾਵਾਂ ਨੂੰ ਹੋਰ ਅਪਗ੍ਰੇਡ ਕੀਤਾ ਹੈ ਜੋ ਹੋਰਨਾਂ ਅਤਿ-ਆਧੁਨਿਕ ਵਿਸ਼ੇਸ਼ਤਾਵਾਂ ਤੋਂ ਇਲਾਵਾ ਹੁਣ ਆਵਾਜ਼ ਵਿਸ਼ਲੇਸ਼ਣ ਵਿੱਚ ਵੀ ਸਮਰੱਥ ਹੈ। ਇਸਦੇ ਨਾਲ ਹੀ ਸੰਗਠਿਤ ਅਪਰਾਧਕ ਸੂਚਨਾ ਪ੍ਰਣਾਲੀ (ਓ.ਸੀ.ਆਈ.ਐਸ.) ਅਪਰਾਧਿਕ ਰਿਕਾਰਡਾਂ ਦੇ ਪ੍ਰਬੰਧਨ ਨੂੰ ਸੁਚਾਰੂ ਬਣਾਉਣ ਲਈ ਤਿਆਰ ਕੀਤੇ ਡਿਜੀਟਲ ਸਲਿਊਸ਼ਨ ਨੂੰ ਹੋਰ ਅਪਗ੍ਰੇਡ ਕੀਤਾ ਜਾ ਰਿਹਾ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਸੰਗਠਿਤ ਅਪਰਾਧੀਆਂ ਲਈ ਜਾਅਲੀ ਵੇਰਵੇ ਦੇ ਕੇ ਪਾਸਪੋਰਟ ਪ੍ਰਾਪਤ ਕਰਨ/ਸਹੂਲਤ ਦੇਣ ਵਿੱਚ ਸ਼ਾਮਲ ਟ੍ਰੈਵਲ ਏਜੰਟਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਸਬੰਧੀ ਜਾਂਚ ‘ਤੇ ਧਿਆਨ ਕੇਂਦਰਿਤ ਕਰੇਗੀ।ਡੀਜੀਪੀ ਨੇ ਕਿਹਾ ਕਿ ਸ਼ਹਿਰਾਂ ਵਿੱਚ ਟ੍ਰੈਫਿਕ ਪ੍ਰਬੰਧਨ ਅਤੇ ਐਮਰਜੈਂਸੀ ਪ੍ਰਤੀਕਿਰਿਆ ਨੂੰ ਬਿਹਤਰ ਬਣਾਉਣ ਲਈ ਸਮਰਪਿਤ ਟ੍ਰੈਫਿਕ ਅਤੇ ਸੜਕ ਸੁਰੱਖਿਆ ਥਾਣੇ ਸਥਾਪਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਸ਼ਹਿਰ ਦੇ ਸੀਸੀਟੀਵੀ ਫੀਡਜ਼ ਅਤੇ ਅਨੁਕੂਲ ਟ੍ਰੈਫਿਕ ਸਿਗਨਲਾਂ ਦੀ ਵਰਤੋਂ ਕਰਕੇ ਅਸਲ-ਸਮੇਂ ਦੀ ਨਿਗਰਾਨੀ ਲਈ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ਆਈ.ਸੀ.3) ਨਾਲ ਜੋੜਿਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸਾਲ 2025 ਦੌਰਾਨ ਪ੍ਰਸ਼ਾਸਨਿਕ ਸੇਵਾਵਾਂ ਵਿੱਚ ਪੰਜਾਬ ਡਿਜੀਟਲ ਸੁਧਾਰਾਂ ਦਾ ਗਵਾਹ ਬਣਿਆ: ਨਾਗਰਿਕਾਂ ਨੂੰ ਉਨ੍ਹਾਂ ਦੇ ਦਰ ‘ਤੇ ਮਿਲ ਰਹੀਆਂ ਸੇਵਾਵਾਂ: ਅਮਨ ਅਰੋੜਾ

0

ਪਟਵਾਰੀਆਂ ਨੇ 12.46 ਲੱਖ ਤੋਂ ਵੱਧ ਅਰਜ਼ੀਆਂ ਦਾ ਆਨਲਾਈਨ ਕੀਤਾ ਨਿਪਟਾਰਾ
ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ” ਯੋਜਨਾ ਤਹਿਤ 1.85 ਲੱਖ ਤੋਂ ਵੱਧ ਨਾਗਰਿਕਾਂ ਨੂੰ ਉਨ੍ਹਾਂ ਦੇ ਦਰ ‘ਤੇ ਸੇਵਾਵਾਂ ਪ੍ਰਦਾਨ ਕੀਤੀਆਂ
ਸਿਫਾਰਿਸ਼ ਅਤੇ ਦੇਰੀ ਦੀ ਰਵਾਇਤ ਖਤਮ ਕਰਕੇ ਡਿਜੀਟਲ ਮਾਣ-ਸਨਮਾਨ ਵਾਲਾ ਪ੍ਰਸ਼ਾਸਨ ਯਕੀਨੀ ਬਣਾਇਆ: ਅਮਨ ਅਰੋੜਾ
ਡੈਸ਼ਬੋਰਡ ਨਾਲ ਸਾਰੀਆਂ ਵਿਭਾਗੀ ਸੇਵਾਵਾਂ ਦੀ ਰੀਅਲ-ਟਾਈਮ ਟਰੈਕਿੰਗ ਜਾਰੀ, ਸਾਲ ਵਿੱਚ ਸਰਵਿਸ ਪੈਂਡੈਂਸੀ ਘਟਾ ਕੇ 0.33 ਫੀਸਦ ਕੀਤੀ
Chandigarh News:ਪੰਜਾਬ ਦਾ ਪ੍ਰਸ਼ਾਸਨ ਸਾਲ 2025 ਦੌਰਾਨ ਵੱਡੇ ਡਿਜੀਟਲ ਬਦਲਾਅ ਦਾ ਗਵਾਹ ਬਣਿਆ ਹੈ, ਜਿਸ ਤਹਿਤ ਹੁਣ ਨਾਗਰਿਕ-ਕੇਂਦਰਿਤ ਸੇਵਾਵਾਂ ਲੋਕਾਂ ਨੂੰ ਸਿੱਧੇ ਉਨ੍ਹਾਂ ਦੇ ਦਰ ‘ਤੇ ਹੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਸਰਕਾਰੀ ਦਫ਼ਤਰਾਂ ਵਿੱਚ ਲੰਬੀਆਂ ਕਤਾਰਾਂ ਲੱਗਣਾ ਅਤੇ ਲੋਕਾਂ ਦੀ ਖੱਜਲ-ਖੁਆਰੀ ਹੁਣ ਬੀਤੇ ਸਮੇਂ ਦੀ ਗੱਲ ਹੋ ਗਈ ਹੈ। ਸੇਵਾਵਾਂ ਦੀ ਡਲਿਵਰੀ ਵਿੱਚ ਪਾਰਦਰਸ਼ਤਾ, ਪਹੁੰਚਯੋਗਤਾ, ਕੁਸ਼ਲਤਾ ਅਤੇ ਇਮਾਨਦਾਰੀ ਨੇ ਸੂਬੇ ਦੇ ਪ੍ਰਸ਼ਾਸਨ ਨੂੰ ਇੱਕ ਨਵਾਂ ਰੂਪ ਦੇਣ ਵਿੱਚ ਸਭ ਤੋਂ ਅਹਿਮ ਭੂਮਿਕਾ ਨਿਭਾਈ ਹੈ, ਜਿਸ ਨਾਲ ਨਾਗਰਿਕਾਂ ਲਈ ਪ੍ਰਸ਼ਾਸਨਿਕ ਸੇਵਾਵਾਂ ਲੈਣਾ ਹੁਣ ਵਧੇਰੇ ਸੁਚਾਰੂ ਅਤੇ ਸੁਖਾਲਾ ਹੋ ਗਿਆ ਹੈ।ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਸੂਬੇ ਦੇ ਪ੍ਰਸ਼ਾਸਨ ਵਿੱਚ ਲਾਗੂ ਕੀਤੇ ਗਏ ਬੁਨਿਆਦੀ ਸੁਧਾਰਾਂ ‘ਤੇ ਜ਼ੋਰ ਦਿੰਦਿਆਂ ਦੱਸਿਆ ਕਿ ਪਟਵਾਰੀਆਂ ਨੂੰ ਈ-ਸੇਵਾ ਪੋਰਟਲ ‘ਤੇ ਆਨ-ਬੋਰਡ ਕਰਨ ਤੋਂ ਬਾਅਦ 12.46 ਲੱਖ ਤੋਂ ਵੱਧ ਅਰਜ਼ੀਆਂ ਦਾ ਆਨਲਾਈਨ ਨਿਪਟਾਰਾ ਕੀਤਾ ਗਿਆ ਹੈ। ਇਸ ਤੋਂ ਇਲਾਵਾ “ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ” ਸਕੀਮ ਤਹਿਤ 1,85,000 ਤੋਂ ਵੱਧ ਨਾਗਰਿਕਾਂ ਨੂੰ ਉਨ੍ਹਾਂ ਦੇ ਦਰ ‘ਤੇ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ ਹਨ। ਇਹ ਅੰਕੜੇ “ਸਿਫਾਰਿਸ਼ ਅਤੇ ਦੇਰੀ” ਦੀ ਰਾਵਇਤ ਤੋਂ ਡਿਜੀਟਲ ਮਾਣ-ਸਨਮਾਨ ਵਾਲੀ ਪ੍ਰਣਾਲੀ ਵਿੱਚ ਤਬਦੀਲੀ ਨੂੰ ਦਰਸਾਉਂਦੇ ਹਨ।ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਜ਼ਮੀਨੀ ਪੱਧਰ ਤੋਂ ਲੋਕਾਂ ਵੱਲੋਂ ਚੁਣੇ ਨੁਮਾਇੰਦਿਆਂ ਨੂੰ ਸਮਰੱਥ ਬਣਾਉਂਦਿਆਂ ਦੇਸ਼ ਵਿੱਚ ਆਪਣੀ ਕਿਸਮ ਦੀ ਨਿਵੇਕਲੀ ਪਹਿਲਕਦਮੀ ਤਹਿਤ ਪੰਜਾਬ ਨੇ ਆਪਣੇ ਸਰਪੰਚਾਂ, ਨੰਬਰਦਾਰਾਂ ਅਤੇ ਨਗਰ ਕੌਂਸਲਰਾਂ (ਐਮਸੀਜ਼) ਨੂੰ ਵੱਖ-ਵੱਖ ਸਰਟੀਫਿਕੇਟਾਂ ਲਈ ਅਰਜ਼ੀਆਂ ਦੀ ਔਨਲਾਈਨ ਤਸਦੀਕ ਕਰਨ ਅਧਿਕਾਰ ਦਿੱਤੇ ਹਨ। ਇਸ ਕਦਮ ਨੇ ਲਾਲ ਫੀਤਾਸ਼ਾਹੀ ਨੂੰ ਖਤਮ ਕਰਦਿਆਂ ਨਾਗਰਿਕਾਂ ਨੂੰ ਵੱਖ-ਵੱਖ ਸਰਟੀਫਿਕੇਟਾਂ ਲਈ ਲੋੜੀਂਦੇ ਦਸਤਾਵੇਜ਼ਾਂ ਦੀ ਤਸਦੀਕ ਲਈ ਵਾਰ-ਵਾਰ ਗੇੜੇ ਲਾਉਣ ਨਾਲ ਹੁੰਦੀ ਖੱਜਲ-ਖੁਆਰੀ ਤੋਂ ਨਿਜਾਤ ਮਿਲੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕ-ਪੱਖੀ ਕਦਮਾਂ ਦਾ ਉਦੇਸ਼ ਆਮ ਨਾਗਰਿਕਾਂ ਦੇ ਮਾਣ-ਸਨਮਾਨ ਨੂੰ ਬਹਾਲ ਕਰਨਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੁਰਾਣੀ ਪ੍ਰਣਾਲੀ ਤੋਂ ਨਵੀਂ ਡਿਜੀਟਲ ਪ੍ਰਣਾਲੀ ਵਿੱਚ ਪ੍ਰਵੇਸ਼ ਕਰ ਰਹੀ ਹੈ, ਜਿਸ ਵਿੱਚ ਸਰਕਾਰ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੇ ਕੰਮ ਕਰਦੀ ਹੈ, ਜਿਸ ਨਾਲ ਹੁਣ ਨਾਗਰਿਕਾਂ ਨੂੰ ਆਪਣਾ ਕੰਮ ਕਰਵਾਉਣ ਲਈ ਕਤਾਰਾਂ ਵਿੱਚ ਲੱਗ ਕੇ ਲੰਮਾ ਸਮਾਂ ਉਡੀਕ ਕਰਨ ਦੀ ਲੋੜ ਨਹੀਂ। ਪੇਂਡੂ ਪ੍ਰਸ਼ਾਸਨ ਵਿੱਚ ਵੀ ਕਈ ਕ੍ਰਾਂਤੀਕਾਰੀ ਸੁਧਾਰ ਕੀਤੇ ਗਏ ਹਨ, ਜਿਸ ਤਹਿਤ ਸੂਬਾ ਸਰਕਾਰ ਨੇ ਸਾਰੇ ਪਟਵਾਰੀਆਂ ਨੂੰ ਕੇਂਦਰੀਕ੍ਰਿਤ ਸੇਵਾ ਪੋਰਟਲ ‘ਤੇ ਆਨ-ਬੋਰਡ ਕੀਤਾ ਹੈ। ਇਸ ਪੋਰਟਲ ‘ਤੇ ਹੁਣ ਤੱਕ 12.46 ਲੱਖ ਤੋਂ ਵੱਧ ਅਰਜ਼ੀਆਂ ਦੀ ਆਨਲਾਈਨ ਪ੍ਰਕਿਰਿਆ ਨਾਲ ਨਾ ਸਿਰਫ ਕਿਸਾਨਾਂ ਅਤੇ ਨਾਗਰਿਕਾਂ ਦੇ ਕੀਮਤੀ ਸਮੇਂ ਦੀ ਬੱਚਤ ਹੋਈ ਹੈ ਬਲਕਿ ਇਹ ਪਾਰਦਰਸ਼ਤਾ ਵਿੱਚ ਵੀ ਮਹੱਤਵਪੂਰਨ ਵਾਧੇ ਦੇ ਨਾਲ-ਨਾਲ ਸੰਭਾਵੀ ਭ੍ਰਿਸ਼ਟਾਚਾਰ ‘ਤੇ ਰੋਕ ਲਗਾਉਣ ਵਾਲਾ ਮਹੱਤਵਪੂਰਨ ਕਦਮ ਸਾਬਤ ਹੋਇਆ ਹੈ ।ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਫਲੈਗਸ਼ਿਪ ਸਕੀਮ ਨੇ ਸਰਕਾਰੀ ਸੇਵਾਵਾਂ ਨੂੰ ਨਾਗਰਿਕਾਂ ਦੇ ਦਰ ਤੱਕ ਪਹੁੰਚਾਇਆ ਹੈ। ਹੁਣ ਨਾਗਰਿਕ ਸਿਰਫ਼ ਹੈਲਪਲਾਈਨ ਨੰਬਰ 1076 ਉਤੇ ਕਾਲ ਕਰਕੇ ਆਪਣੇ ਘਰ ਬੈਠੇ 437 ਨਾਗਰਿਕ-ਕੇਂਦਰਿਤ ਸੇਵਾਵਾਂ ਹਾਸਲ ਕਰ ਸਕਦੇ ਹਨ। ਇਸ ਯੋਜਨਾ ਤਹਿਤ ਹੁਣ ਤੱਕ 1.85 ਲੱਖ ਤੋਂ ਵੱਧ ਸੇਵਾਵਾਂ ਸਫਲਤਾਪੂਰਵਕ ਪ੍ਰਦਾਨ ਕੀਤੀਆਂ ਗਈਆਂ ਹਨ, ਜੋ ਸੂਬਾ ਸਰਕਾਰ ਦੀਆਂ ਲੋਕ-ਭਲਾਈ ਪਹਿਲਕਦਮੀਆਂ ਵਿੱਚ ਲੋਕਾਂ ਦੇ ਦ੍ਰਿੜ੍ਹ ਵਿਸ਼ਵਾਸ ਨੂੰ ਦਰਸਾਉਂਦਾ ਹੈ।ਨੌਕਰਸ਼ਾਹੀ ਪੱਧਰ ‘ਤੇ ਹੁੰਦੀ ਦੇਰੀ ਨੂੰ ਰੋਕਣ ਲਈ ਹੁਣ ਪੰਜਾਬ ਵਿੱਚ ਡਿਜੀਟਲ ਦਸਤਖਤ ਵਾਲੇ ਕਿਊ.ਆਰ-ਕੋਡਿਡ ਸਰਟੀਫਿਕੇਟ ਜਾਰੀ ਕਰਕੇ ਹੁਣ ਸਿੱਧੇ ਬਿਨੈਕਾਰ ਨੂੰ ਉਸਦੇ ਮੋਬਾਈਲ ਫੋਨ ‘ਤੇ ਹੀ ਭੇਜ ਦਿੱਤੇ ਜਾਂਦੇ ਹਨ। ਇਹਨਾਂ ਦਾ ਕਿਸੇ ਵੀ ਸਮੇਂ ਕਿਸੇ ਵੀ ਸਥਾਨ ਤੋਂ ਪ੍ਰਿੰਟ ਲਿਆ ਜਾ ਸਕਦਾ ਹੈ, ਜਿਸ ਨਾਲ ਇਨ੍ਹਾਂ ਵਿੱਚ ਕੋਈ ਹੇਰਾ-ਫ਼ੇਰੀ ਨਹੀਂ ਹੋ ਸਕਦੀ ਅਤੇ ਸਮੁੱਚੀ ਪ੍ਰਕਿਰਿਆ ਵਧੇਰੇ ਸੁਖਾਲੀ ਅਤੇ ਸੁਵਿਧਾਜਨਕ ਬਣ ਗਈ ਹੈ।ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨਾਲੋਜੀ ਵਿਭਾਗ (ਡੀ.ਜੀ.ਜੀ.ਆਈ.ਟੀ.) ਨੇ ਸਾਰੀਆਂ ਵਿਭਾਗੀ ਸੇਵਾਵਾਂ ਨੂੰ ਅਸਲ-ਸਮੇਂ ਵਿੱਚ ਟਰੈਕ ਕਰਨ ਲਈ ਇੱਕ ਡੈਸ਼ਬੋਰਡ ਲਾਗੂ ਕੀਤਾ ਹੈ। ਇਸ ਡਿਜੀਟਲ ਨਿਗਰਾਨੀ ਟੂਲ ਨੇ ਇੱਕ ਸਾਲ ਵਿੱਚ ਰਾਜ ਦੀ ਸਰਵਿਸ ਪੈਂਡੈਂਸੀ ਨੂੰ 0.33 ਫ਼ੀਸਦ ਤੱਕ ਘਟਾਉਣ ਵਿੱਚ ਮਦਦ ਕੀਤੀ ਹੈ। ਇਸ ਵੱਡੀ ਡਿਜੀਟਲ ਉਪਲਬਧੀ ਸਦਕਾ ਸੂਬੇ ਨੂੰ ਰਾਜਸਥਾਨ ਵਿਖੇ ਟੈਕਨਾਲੋਜੀ ਸਭਾ ਕਾਨਫਰੰਸ ਵਿੱਚ ਪਹਿਲਾ ਇਨਾਮ ਮਿਲਿਆ।ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਵਿਭਾਗ ਨੇ 13 ਪ੍ਰਮੁੱਖ ਸੇਵਾਵਾਂ (ਆਮਦਨ, ਰਿਹਾਇਸ਼ ਅਤੇ ਜਾਤੀ ਸਰਟੀਫਿਕੇਟ ਵਰਗੀਆਂ ਜ਼ਰੂਰੀ ਸੇਵਾਵਾਂ ਸਮੇਤ) ਲਈ ਕਾਗਜ਼ੀ ਫਾਰਮ ਭਰਨ ਦੀ ਗੁੰਝਲਦਾਰ ਪ੍ਰਕਿਰਿਆ ਨੂੰ ਖ਼ਤਮ ਕਰ ਦਿੱਤਾ ਹੈ। ਇਨ੍ਹਾਂ ਸਰਕਾਰੀ ਸੇਵਾਵਾਂ ਦਾ ਲਾਭ ਉਠਾਉਣ ਲਈ ਨਾਗਰਿਕਾਂ ਨੂੰ ਹੁਣ ਕਾਗਜ਼ੀ ਫਾਰਮ ਜਮ੍ਹਾਂ ਕਰਵਾਉਣ ਦੀ ਲੋੜ ਨਹੀਂ।‘ਆਪ ਦੀ ਸਰਕਾਰ, ਆਪ ਦੇ ਦੁਆਰ’ ਯੋਜਨਾ ਤਹਿਤ ਸੂਬਾ ਸਰਕਾਰ ਜ਼ਮੀਨੀ ਪੱਧਰ ‘ਤੇ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰ ਰਹੀ ਹੈ। ਇਸ ਤਹਿਤ ਸਾਲ ਦੌਰਾਨ ਸੂਬੇ ਭਰ ਵਿੱਚ 11,151 ਕੈਂਪ ਲਗਾਏ ਗਏ, ਜਿਨ੍ਹਾਂ ਵਿੱਚ 52,380 ਸ਼ਿਕਾਇਤਾਂ ਦਾ ਨਿਬੇੜਾ ਸਫ਼ਲਤਾਪੂਰਵਕ ਕੀਤਾ ਗਿਆ। ਇਸ ਦੇ ਨਾਲ ਹੀ ਪਿੰਡਾਂ ਤੇ ਕਸਬਿਆਂ ਵਿੱਚ 5.10 ਲੱਖ ਤੋਂ ਵੱਧ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ। ਇਨ੍ਹਾਂ ਕੈਂਪਾਂ ਰਾਹੀਂ ਨਾਗਰਿਕਾਂ ਦੀ ਤਕਨਾਲੋਜੀ ਤੱਕ ਪਹੁੰਚ ਨੂੰ ਵੀ ਯਕੀਨੀ ਬਣਾਇਆ ਗਿਆ।ਸ੍ਰੀ ਅਮਨ ਅਰੋੜਾ ਨੇ ਕਿਹਾ ਇਹ ਤਾਂ ਸਿਰਫ਼ ਸ਼ੁਰੂਆਤ ਹੈ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ 100 ਫ਼ੀਸਦ ਸੁਚਾਰੂ, ਕਾਗਜ਼ ਰਹਿਤ ਅਤੇ ਬਿਨਾਂ ਸੰਪਰਕ ਵਾਲੀ ਸੇਵਾ ਪ੍ਰਣਾਲੀ ਲਾਗੂ ਕਰਨਾ ਹੈ। ਉਨ੍ਹਾਂ ਕਿਹਾ ਕਿ ਨਾਗਰਿਕਾਂ ਦਾ ਸਮਾਂ, ਸੰਤੁਸ਼ਟੀ ਅਤੇ ਵਿਸ਼ਵਾਸ ਸਾਡੀ ਪ੍ਰਮੁੱਖ ਤਰਜੀਹ ਹਨ। ਉਨ੍ਹਾਂ ਕਿਹਾ ਕਿ ਸਾਲ 2025 ਦੌਰਾਨ ਪੰਜਾਬ ਦੇ ਪ੍ਰਸ਼ਾਸਨਿਕ ਵਿਭਾਗ ਵਿੱਚ ਕੀਤੀਆਂ ਗਈਆਂ ਪਹਿਲਕਦਮੀਆਂ ਨੂੰ ਇੱਕ ਇਤਿਹਾਸਕ ਕ੍ਰਾਂਤੀ ਵਜੋਂ ਯਾਦ ਕੀਤਾ ਜਾਵੇਗਾ ਜਦੋਂ ਸ਼ਾਸਨ ਸੱਤਾ ਦੇ ਵਿਖਾਵੇ ਵਾਲਾ ਨਾ ਰਹਿ ਕੇ ਨਾਗਰਿਕਾਂ ਨੂੰ ਭਰੋਸੇਯੋਗ ਢੰਗ ਨਾਲ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ ਅਤੇ ਸਰਕਾਰ ਹੁਣ ਲੋਕਾਂ ਤੋਂ ਦੂਰ ਰਹਿਣ ਦੀ ਪੁਰਾਣੀ ਰੀਤ ਦੇ ਉਲਟ ਉਨ੍ਹਾਂ ਤੱਕ ਪਹੁੰਚ ਕਰਕੇ ਸੇਵਾਵਾਂ ਪ੍ਰਦਾਨ ਕਰ ਰਹੀ ਹੈ।

Our Visitor

1899865