Friday, May 15, 2026
Home Blog Page 2428

ਹਰਿਆਣਾ ਪੁਲਿਸ ਨੇ ਸਾਈਬਰ ਠੱਗੀ ਦਾ ਸ਼ਿਕਾਰ ਹੋਏ ਲੋਕਾਂ ਦੇ ਖਾਤਿਆਂ ਵਿਚ 7 ਕਰੋੜ ਰੁਪਏ ਦੀ ਰਕਮ ਵਾਪਸ ਭਿਜਵਾਈ – ਗ੍ਰਹਿ ਮੰਤਰੀ ਅਨਿਨ ਵਿਜ

0

ਰਾਜ ਦੇ ਲੋਕਾਂ ਨੂੰ ਅਪੀਲ, ਆਨਲਾਇਨ ਠੱਗੀ ਹੋਣ ‘ਤੇ ਤੁਰੰਤ 1930 ਹੈਲਪਲਾਇਨ ਜਾਣਕਾਰੀ ਦੇਣ-ਅਨਿਲ ਵਿਜ
ਸਾਈਬਰ ਠੱਗੀ ਦਾ ਸ਼ੱਕ ਹੋਣ ‘ਤੇ ਕਲਿਕ ਨਾ ਕਰਨ, ਯਕੀਨ. ਨਾ ਹੋਣ ‘ਤੇ ਪਹਿਚਾਣ ਗਿਣਤੀ ਸਾਂਝੀ ਨਾ ਕਰਨ – ਵਿਜ
ਸੁਖਜਿੰਦਰ ਮਾਨ
ਚੰਡੀਗੜ੍ਹ, 22 ਜੁਲਾਈ – ਹਰਿਆਣਾ ਪੁਲਿਸ ਨੇ ਇਸ ਸਾਲ ਦੇ ਪਹਿਲੇ ਛੇ ਮਹੀਨੇ ਵਿਚ ਸਾਈਬਰ ਠੱਗੀ ਦਾ ਸ਼ਿਕਾਰ ਹੋਏ ਲਗਭਗ ਇਕ ਹਜਾਰ ਪੀੜਤ ਲੋਕਾਂ ਦੇ ਖਾਤਿਆਂ ਵਿਚ 7 ਕਰੋੜ ਰੁਪਏ ਦੀ ਰਕਮ ਵਾਪਸ ਉਨ੍ਹਾਂ ਦੇ ਖਾਤਿਆਂ ਵਿਚ ਭਿਜਵਾਉਣ ਵਿਚ ਸਫਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਗ੍ਰਹਿ ਮੰਤਰੀ ਅਨਿਲ ਵਿਜ ਦੀ ਅਗਵਾਈ ਵਿਚ ਪ੍ਰਬੰਧਿਤ ਸਾਈਬਰ ਕ੍ਰਾਇਮ ਨੂੰ ਲੈ ਕੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਵਿਚ ਦਿੱਤੀ ਗਈ। ਮੀਟਿੰਗ ਵਿਚ ਵਧੀਕ ਪੁਲਿਸ ਮਹਾਨਿਦੇਸ਼ਕ ਸਾਈਬਰ ਅਪਰਾਧ ਓ ਪੀ ਸਿੰਘ ਵੀ ਮੌਜੂਦ ਸਨ।

ਰਾਜ ਦੇ ਲੋਕਾਂ ਨੂੰ ਅਪੀਲ, ਆਨਲਾਇਨ ਠੱਗੀ ਹੋਣ ‘ਤੇ ਤੁਰੰਤ 1930 ਹੈਲਪਲਾਇਨ ਜਾਣਕਾਰੀ ਦੇਣ- ਵਿਜ
ਇਸ ਦੌਰਾਨ ਸ੍ਰੀ ਵਿਜ ਨੇ ਰਾਜ ਦੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਦੇ ਨਾਲ ਆਨਲਾਇਨ ਠੱਗੀ ਕੀਤੀ ਜਾਂਦੀ ਹੈ ਤਾਂ ਊਹ ਤੁਰੰਤ 1930 ਹੈਲਪਲਾਇਨ ‘ਤੇ ਠੱਗੀ ਦੇ ਸਬੰਧ ਵਿਚ ਜਾਣਕਾਰੀ ਮਹੁਇਆ ਕਰਵਾਉਣ ਤਾਂ ਜੋ ਸਾਈਬਰ ਕ੍ਰਾਇਮ ‘ਤੇ ਨਕੇਲ ਕੱਸੀ ਜਾ ਸਕੇ।

ਸਾਈਬਰ ਠੱਗੀ ਦਾ ਸ਼ੱਕ ਹੋਣ ‘ਤੇ ਕਲਿਕ ਨਾ ਕਰਨ, ਯਕੀਨੀ ਨਾ ਹੋਣ ‘ਤੇ ਪਹਿਚਾਣ ਗਿਣਤੀ ਸਾਂਝੀ ਨਾ ਕਰਨ – ਵਿਜ
ਉਨ੍ਹਾਂ ਨੇ ਕਿਹਾ ਕਿ ਇਕ ਜਾਗਰੁਕ ਵਰਤੋਕਰਤਾ ਹੋਣ ਦੇ ਲਈ ਸਾਈਬਰ ਅਭਿਆਸ ਕਰਨਾ ਅਤੇ ਸਾਕਾਰਤਮਕ ਸ਼ੱਕ ਦੀ ਮਾਨਸਿਕਤਾ ਦੇ ਨਾਲ ਸਾਈਬਰ ਸਪੇਸ ਨੂੰ ਫੈਲਾਉਣ ਤੋਂ ਉਹ ਸੁਰੱਖਿਅਤ ਹੋ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਸ਼ੱਕ ਹੋਣ ‘ਤੇ ਕਲਿਕ ਨਾ ਕਰਨ, ਯਕੀਨੀ ਨਾ ਹੋਣ ‘ਤੇ ਪਹਿਚਾਣ ਗਿਣਤੀ ਸਾਂਝੀ ਨਾ ਕਰਨ ਅਤੇ ਸਾਈਬਰ ਕ੍ਰਾਇਮ ਹੈਲਪਲਾਇਨ ਨੰਬਰ 1930 ‘ਤੇ ਤੁਰੰਤ ਕਾਲ ਕਰਨ। ਹਾਲਾਂਕਿ ਪਿਛਲੇ ਕੁੱਝ ਸਾਲਾਂ ਵਿਚ ਸਾਈਬਰ ਅਪਰਾਧ ਦੀ ਸ਼ਿਕਾਇਤਾਂ ਵਿਚ ਵਾਧਾ ਹੋਇਆ ਹੈ। ਪੁਲਿਸ ਸਾਈਬਰ ਅਪਰਾਧ ਜਾਂਚ ਵਿਚ ਆਪਣੀ ਜਨਸ਼ਕਤੀ ਨੂੰ ਸਿਖਲਾਈ ਦੇਣ ਦੇ ਨਾਲ-ਨਾਲ ਅਜਿਹੇ ਸਾਈਬਰ ਅਪਰਾਧੀਆਂ ‘ਤੇ ਨਕੇਲ ਕੱਸਣ ਦਾ ਕੰਮ ਵੀ ਕਰ ਰਹੀ ਹੈ।

ਮੌਜੂਦਾ ਵਿਚ 309 ਸਾਈਬਰ ਡੇਸਕ ਅਤੇ 29 ਪੁਲਿਸ ਥਾਨਿਆਂ ਵਿਚ 1000 ਤੋਂ ਵੱਧ ਪੁਲਿਸ ਜਵਾਨ ਸਾਈਬਰ ਅਪਰਾਧੀਆਂ ਨਾਲ ਨਜਿੱਠਣ ਲਈ ਤੈਨਾਤ – ਵਿਜ
ਉਨ੍ਹਾਂ ਨੇ ਕਿਹਾ ਕਿ ਹਰੇਕ ਪੁਲਿਸ ਸਟੇਸ਼ਨ ਵਿਚ ਇਕ ਸਾਈਬਰ ਡੇਸਕ ਅਤੇ ਹਰੇਕ ਜਿਲੇ ਅਤੇ ਰੇਂਜ ਮੁੱਖ ਦਫਤਰਾਂ ਵਿਚ ਇਕ ਸਾਈਬਰ ਪੁਲਿਸ ਸਟੇਸ਼ਨ ਸਥਾਪਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਦਸਿਆ ਕਿ ਮੌਜੂਦਾ ਵਿਚ 309 ਸਾਈਬਰ ਡੇਸਕ ਅਤੇ 29 ਪੁਲਿਸ ਥਾਨਿਆਂ ਵਿਚ 1000 ਤੋਂ ਵੱਧ ਪੁਲਿਸ ਜਵਾਨ ਸਾਈਬਰ ਅਪਰਾਧੀਆਂ ਨਾਲ ਨਜਿਠਣ ਲਈ ਤੈਨਾਤ ਕੀਤੇ ਗਏ ਹਨ। ਇੰਨ੍ਹਾਂ ਇਕਾਈਆਂ ਨੂੰ ਸਿੱਧੇ ਤੌਰ ‘ਤੇ ਜਾਂ ਸਾਈਬਰ ਕ੍ਰਾਇਮ ਹੈਲਪਲਾਇਨ ਨੰਬਰ 1930 ਰਾਹੀਂ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਹਨ। ਉਨ੍ਹਾਂ ਨੈ ਕਿਹਾ ਕਿ ਪੁਲਿਸ ਨੇ ਸਾਈਬਰ ਕ੍ਰਾਇਮ ਦੇ ਸਾਲ 2019 ਵਿਚ 366, ਸਾਲ 2020 ਵਿਚ 676, ਸਾਲ 2021 ਵਿਚ 670 ਅਤੇ ਸਾਲ 2022 ਦੇ ਪਹਿਲੇ ਛੇ ਮਹੀਨਿੇ ਵਿਚ 1010 ਮਾਮਲੇ ਦਰਜ ਕੀਤੇ ਹਨ। ਸ੍ਰੀ ਵਿਜ ਨੇ ਕਿਹਾ ਕਿ ਸਾਈਬਰ ਕ੍ਰਾਇਮ ਹੈਲਪਲਾਇਨ 1930 ‘ਤੇ ਇਸ ਸਾਲ ਦੇ ਜੂਨ 2022 ਤਕ ਸਾਈਬਰ ਕ੍ਰਾਇਮ ਦੀ ਸ਼ਿਕਾਇਤਾਂ ਦੇ ਆਧਾਰ ‘ਤੇ, ਰਾਜ ਪੁਲਿਸ ਸਾਈਬਰ ਠੱਗਾਂ ਦੇ ਖਾਤਿਆਂ ਵਿੱਚੋਂ ਲਗਭਗ 7 ਕਰੋੜ ਰੁਪਏ ਟ੍ਰਾਂਸਫਰ ਕਰਨ ‘ਤੇ ਰੋਕ ਲਗਾਈ ਹੈ ਅਤੇ ਪੀੜਤ ਨੂੰ ਉਨ੍ਹਾਂ ਦੇ ਖਾਤਿਆਂ ਵਿਚ ਵਾਪਸ ਕਰਵਾਇਆ ਹੈ।

ਸਾਈਬਰ ਸੇਫ ਇੱਡੀਆ ਨਾਮਕ ਇਕ ਵਿਆਪਕ ਸਾਈਬਰ ਸੁਰੱਖਿਆ ਜਾਗਰੁਕਤਾ ਪ੍ਰੋਗ੍ਰਾਮ ‘ਤੇ ਕੰਮ ਜਾਰੀ – ਵਿਜ
ਗ੍ਰਹਿ ਮੰਤਰੀ ਨੇ ਕਿਹਾ ਕਿ ਰਾਜ ਅਪਰਾਧ ਸ਼ਾਖਾ ਸਾਈਬਰ ਸੁਰੱਖਿਆ ਦੇ ਬਾਰੇ ਵਿਚ ਲੋਕਾਂ ਨੂੰ ਜਾਗਰੁਕ ਕਰਨ ਅਤੇ ਸਾਈਬਰ ਸੁਰੱਖਿਆ ਵਿਚ ਰੁਜਗਾਰ ਦੇ ਮੌਕਿਆਂ ਦੇ ਬਾਰੇ ਵਿਚ ਵਿਦਿਆਰਥੀਆਂ ਵਿਚ ਜਾਗਰੁਕਤਾ ਪੈਦਾ ਕਰਨ ਦੇ ਉਦੇਸ਼ ਨਾਲ ਸਾਈਬਰ ਸੇਫ ਇੰਡੀਆ ਨਾਮਕ ਇਕ ਵਿਆਪਕ ਸਾਈਬਰ ਸੁਰੱਖਿਆ ਜਾਗਰੁਕਤਾ ਪ੍ਰੋਗ੍ਰਾਮ ‘ਤੇ ਕੰਮ ਕਰ ਰਹੀ ਹੈ। ਇਹ ਪ੍ਰੋਗ੍ਰਾਮ ਸਮੇਂ-ਸਮੇਂ ‘ਤੇ ਕਈ ਆਨਲਾਇਨ ਬਹੁਵਿਕਲਪੀ ਜਾਂਚ ਪ੍ਰਬੰਧਿਤ ਕਰੇਗਾ ਅਤੇ ਉੱਚ ਫੀਸਦੀ ਵਾਲੇ ਲੋਕਾਂ ਨੂੰ ਸਾਈਬਰ -ਵੀਰ ਵਜੋ ਪਹਿਚਾਣ ਦੇਵੇਗਾ।

ਸਾਈਬਰ ਸੇਫ ਇੰਡੀਆ ਪ੍ਰੋਗ੍ਰਾਮ ਸਾਈਬਰ ਪੁਲਿਸ ਸਟੇਸ਼ਨਾਂ ਅਤੇ ਸਾਈਬਰ ਫੋਰੇਂਸਿਕ ਲੈਬ ਵਿਚ ਸਾਈਬਰ ਸੁਰੱਖਿਆ ਵਿਚ ਇੰਟਰਨਸ਼ਿਪ ਦੀ ਕਰੇਗਾ ਪੇਸ਼ਕਸ਼ – ਵਿਜ
ਇਹ ਪ੍ਰੋਗ੍ਰਾਮ ਰਾਜ ਵਿਚ ਸਾਈਬਰ ਪੁਲਿਸ ਸਟੇਸ਼ਨਾਂ ਅਤੇ ਸਾਈਬਰ ਫੋਰੇਂਸਿਕ ਲੈਬ ਵਿਚ ਸਾਈਬਰ ਸੁਰੱਖਿਆ ਵਿਚ ਇੰਟਰਨਸ਼ਿਪ ਦੀ ਪੇਸ਼ਕਸ਼ ਕਰੇਗਾ। ਇਹ ਸਾਈਬਰ ਵੀਰਾਂ ਨੂੰ ਸੰਸਾਧਨ ਵਿਅਕਤੀਆਂ ਵਜੋ ਸਾਈਬਰ ਸੁਰੱਖਿਆ ਜਾਗਰੁਕਤਾ ਪ੍ਰੋਗ੍ਰਾਮਾਂ ਵਿਚ ਹਿੱਸਾ ਲੈਣ ਅਤੇ ਯੋਗਦਾਨ ਦੇ ਲਈ ਉਨ੍ਹਾਂ ਨੂੰ ਪ੍ਰਮਾਣ ਪੱਤਰ ਅਤੇ ਮਾਨਭੱਤਾ ਵੀ ਦੇਵੇਗਾ। ਉਨ੍ਹਾਂ ਨੇ ਦਸਿਆ ਕਿ ਇਹ ਪ੍ਰੋਗ੍ਰਾਮ ਵਿਸ਼ੇਸ਼ ਰੂਪ ਨਾਲ ਪੂਰੇ ਰਾਜ ਦੇ ਸਕੂਲਾਂ ਦੇ ਹੈਡ ਬੁਾਇਜ ਅਤੇ ਗਲਰਸ ‘ਤੇ ਕੇਂਦ੍ਰਿਤ ਹੋਵੇਗਾ। ਇਸ ਦਾ ਉਦੇਸ਼ ਖੇਤਰ ਵਿਚ ਉਪਲਬਧ ਸਾਈਬਰ ਸੁਰੱਖਿਆ ਅਤੇ ਰੁਜਗਾਰ ਦੇ ਮੌਕਿਆਂ ਦੇ ਬਾਰੇ ਵਿਚ ਜਾਗਰੁਕਤਾ ਫੈਲਾਉਣ ਦੇ ਲਈ ਉਨ੍ਹਾਂ ਦੇ ਪ੍ਰਭਾਵ, ਆਊਟਰੀਚ ਅਤੇ ਅਗਵਾਈ ਕੌਸ਼ਲ ਦੀ ਵਰਤੋ ਕਰਨਾ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਕਲ ਡਿਜੀਟਲੀਕਰਣ ਹੋਣ ਦੇ ਕਾਰਨ ਨਾਗਰਿਕਾਂ ਦੀ ਵੱਧ ਤੋਂ ਵੱਧ ਰੋਜਾਨਾ ਦੀ ਜਿੰਦਗੀ ਆਨਲਾਇਨ ਹੋ ਰਹੀ ਹੈ, ਇਸ ਕਾਰਨ ਬੈਂਕ ਖਾਤਿਆਂ ਤੋਂ ਆਨਲਾਇਨ ਠੱਗੀ ਕਰਨ ਦੇ ਲਈ ਠੱਗੀ ਦੀ ਚਪੇਟ ਵਿਚ ਆਉਣ ਵਾਲੇ ਅੰਜਾਨ ਲੋਕਾਂ ਨੂੰ ਠੱਗਣ ਦੇ ਲਈ ਡੇਟਾ, ਨੈਟਵਰਕ ਅਤੇ ਸਿਸਟਮ ਦੀ ਹੈਕਿੰਗ ਵੀ ਵੱਧ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਹੈਕਿੰਗ ਦੀ ਸੱਭ ਤੋਂ ਵੱਧ ਚਪੇਟ ਵਿਚ ਆਉਣ ਵਾਲਾ ਵਿਅਕਤੀ ਦਾ ਦਿਮਾਗ ਹੁੰਦਾ ਹੈ ਅਤੇ ਆਮ ਤੌਰ-ਤਰੀਕਿਆਂ ਵਿਚ ਸੋਸ਼ਲ ਇੰਜੀਨੀਅਰਿੰਗ ਵੀ ਸ਼ਾਮਿਲ ਹੈ। ਉਨ੍ਹਾਂ ਨੇ ਦਸਿਆ ਕਿ ਲੋਕਾਂ ਨੂੰ ਇੰਨ੍ਹਾਂ ਦੀ ਵਿਸ਼ੇਸ਼ ਪਹਿਚਾਣ ਗਿਣਤੀ ਅਤੇ ਸੰਵੇਦਨਸ਼ੀਲ ਡੇਟਾ ਦੇ ਨਾਲ ਹਿੱਸਾ ਲੈਣ ਦੇ ਲਈ ਗਿਲਬ ਟਾਕ ਅਤੇ ਹੋਰ ਸਰੋਤਾਂ ਨਾਲ ਧੋਖਾ ਦਿੱਤਾ ਜਾਂਦਾ ਹੈ।

ਖੇਡ ਮੰਤਰੀ ਮੀਤ ਹੇਅਰ ਨੇ ਨਿਸ਼ਾਨੇਬਾਜ਼ ਅੰਜੁਮ ਮੌਦਗਿਲ ਦੀ ਕੀਤੀ ਹੌਂਸਲਾ ਅਫ਼ਜ਼ਾਈ

0

ਸੁਖਜਿੰਦਰ ਮਾਨ
ਚੰਡੀਗੜ੍ਹ, 22 ਜੁਲਾਈ: ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਨਿਸ਼ਾਨੇਬਾਜ਼ੀ ਦੇ ਵਿਸ਼ਵ ਕੱਪ ਵਿੱਚ ਦੋ ਕਾਂਸੀ ਦੇ ਤਮਗੇ ਜਿੱਤਣ ਵਾਲੀ ਭਾਰਤ ਦੀ ਓਲੰਪੀਅਨ ਨਿਸ਼ਾਨੇਬਾਜ਼ ਅੰਜੁਮ ਮੌਦਗਿਲ ਨੂੰ ਨਿੱਜੀ ਤੌਰ ਉੱਤੇ ਮਿਲ ਕੇ ਮੁਬਾਰਕਬਾਦ ਦਿੱਤੀ। ਖੇਡ ਮੰਤਰੀ ਨੇ ਪੰਜਾਬ ਦੀ ਇਸ ਹੋਣਹਾਰ ਨਿਸ਼ਾਨੇਬਾਜ਼ ਨੂੰ ਦੋ ਤਮਗੇ ਜਿੱਤਣ ਅਤੇ ਵਿਸ਼ਵ ਰੈਂਕਿੰਗ ਵਿੱਚ ਪਹਿਲਾ ਰੈਂਕ ਹਾਸਲ ਕਰਨ ‘ਤੇ ਆਪਣੀ ਰਿਹਾਇਸ਼ ਉਤੇ ਮਿਲ ਕੇ ਹੌਂਸਲਾ ਅਫਜਾਈ ਕੀਤੀ।
ਖੇਡ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਖੇਡਾਂ ਨੂੰ ਅੱਗੇ ਵਿੱਚ ਅੱਗੇ ਲਿਆਉਣ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ। ਸੂਬਾ ਸਰਕਾਰ ਖਿਡਾਰੀਆਂ ਨੂੰ ਹੱਲਾਸ਼ੇਰੀ ਦੇਣ ਲਈ ਖੇਡ ਨੀਤੀ ਵਿੱਚ ਵੀ ਢੁੱਕਵੇਂ ਬਦਲਾਵ ਕਰ ਰਹੀ ਹੈ।ਮੀਤ ਹੇਅਰ ਨੇ ਅੰਜੁਮ ਮੌਦਗਿਲ ਨੂੰ ਹੱਲਾਸ਼ੇਰੀ ਦਿੰਦਿਆਂ ਆਉਣ ਵਾਲੇ ਸਮੇਂ ਖਾਸ ਕਰਕੇ 2024 ਪੈਰਿਸ ਓਲੰਪਿਕ ਖੇਡਾਂ ਲਈ ਤਿਆਰੀ ਵਿੱਚ ਜੁਟਣ ਅਤੇ ਚੰਗੇ ਪ੍ਰਦਰਸ਼ਨ ਦੀਆਂ ਸ਼ੁਭ ਕਾਮਨਾਵਾਂ ਦਿੱਤੀਆਂ। ਅੰਜੁਮ ਨੇ 50 ਮੀਟਰ ਰਾਈਫਲ ਥ੍ਰੀ ਪੁਜ਼ੀਸ਼ਨ ਵਿਅਕਤੀਗਤ ਤੇ ਟੀਮ ਈਵੈਂਟ ਵਿੱਚ ਦੋ ਕਾਂਸੀ ਦੇ ਤਮਗੇ ਜਿੱਤੇ।ਇਸ ਮੌਕੇ ਖੇਡ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ ਤੇ ਡਾਇਰੈਕਟਰ ਰਾਜੇਸ਼ ਧੀਮਾਨ ਵੀ ਹਾਜ਼ਰ ਸਨ।

ਐਮ.ਐਸ.ਪੀ. ਕਮੇਟੀ ਵਿਚ ਪੰਜਾਬ ਦੀ ਬਣਦੀ ਨੁਮਾਇੰਦਗੀ ਲਈ ਮੁੱਖ ਮੰਤਰੀ ਨੇ ਕੇਂਦਰ ਲਿਖਿਆ ਪੱਤਰ

0

ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਖੇਤੀਬਾੜੀ ਮੰਤਰੀ ਨੂੰ ਚਿੱਠੀ ਭੇਜਕੇ ਪੰਜਾਬ ਦੀ ਨੁਮਾਇੰਦਗੀ ਯਕੀਨੀ ਬਣਾਉਣ ਦੀ ਕੀਤੀ ਮੰਗ
ਪੰਜਾਬ ਦੇ ਕਿਸਾਨਾਂ ਦਾ ਹੱਕ ਵਿਸਾਰਿਆ ਨਹੀਂ ਜਾ ਸਕਦਾ ਮੁੱਖ ਮੰਤਰੀ
ਸੁਖਜਿੰਦਰ ਮਾਨ
ਚੰਡੀਗੜ੍ਹ, 22 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਬਾਰੇ ਕਾਇਮ ਕੀਤੀ ਕਮੇਟੀ ਵਿੱਚ ਪੰਜਾਬ ਨੂੰ ਬਣਦੀ ਨੁਮਾਇੰਦਗੀ ਦੇਣ ਲਈ ਇਸ ਕਮੇਟੀ ਦਾ ਨਵੇਂ ਸਿਰਿਓਂ ਗਠਨ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਖ਼ਲ ਦੀ ਮੰਗ ਕੀਤੀ ਹੈ।ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ, “ਇਹ ਬਹੁਤ ਮੰਦਭਾਗੀ ਗੱਲ ਹੈ ਕਿ ਉਹ ਸੂਬਾ ਜਿਸ ਨੇ ਐਮ.ਐਸ.ਪੀ. ਦੀ ਸ਼ੁਰੂਆਤ ਤੋਂ ਲੈ ਕੇ ਸਭ ਤੋਂ ਵੱਧ ਸਫ਼ਲਤਾ ਨਾਲ ਇਸ ਪ੍ਰਣਾਲੀ ਨੂੰ ਲਾਗੂ ਕੀਤਾ ਹੋਵੇ, ਉਸ ਨੂੰ ਕਮੇਟੀ ਵਿੱਚੋਂ ਬਾਹਰ ਰੱਖਿਆ ਗਿਆ।”ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਹਾਲ ਹੀ ਵਿੱਚ ਸਾਬਕਾ ਆਈ.ਏ.ਐਸ. ਅਧਿਕਾਰੀ ਸੰਜੈ ਅਗਰਵਾਲ ਦੀ ਅਗਵਾਈ ਵਿੱਚ ਐਮ.ਐਸ.ਪੀ. ਬਾਰੇ ਕਮੇਟੀ ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਕਮੇਟੀ ਵਿਚ ਵੱਖ-ਵੱਖ ਸੂਬਿਆਂ ਦੇ ਮਾਹਿਰਾਂ ਅਤੇ ਸੀਨੀਅਰ ਅਧਿਕਾਰੀਆਂ ਨੂੰ ਮੈਂਬਰ ਦੇ ਤੌਰ ਉਤੇ ਸ਼ਾਮਲ ਕੀਤਾ ਗਿਆ ਹੈ। ਭਗਵੰਤ ਮਾਨ ਨੇ ਦੁੱਖ ਜ਼ਾਹਰ ਕੀਤਾ ਕਿ ਪੰਜਾਬ ਨੂੰ ਇਸ ਕਮੇਟੀ ਵਿਚ ਕੋਈ ਨੁਮਾਇੰਦਗੀ ਨਹੀਂ ਦਿੱਤੀ ਗਈ, ਜਦਕਿ ਪੰਜਾਬ ਐਮ.ਐਸ.ਪੀ. ਪ੍ਰਣਾਲੀ ਦੀ ਸ਼ੁਰੂਆਤ ਤੋਂ ਹੀ ਇਸ ਨੂੰ ਸਫ਼ਲਤਾ ਨਾਲ ਲਾਗੂ ਕਰਦਾ ਆ ਰਿਹਾ ਹੈ।
ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੱਸਿਆ ਕਿ ਪਿਛਲੇ ਤਕਰੀਬਨ ਇਕ ਦਹਾਕੇ ਤੋਂ ਕੇਂਦਰੀ ਪੂਲ ਵਿੱਚ 35-40 ਫੀਸਦੀ ਕਣਕ ਅਤੇ 25-30 ਫੀਸਦੀ ਚੌਲ ਦੇ ਯੋਗਦਾਨ ਨਾਲ ਦੇਸ਼ ਨੂੰ ਅਨਾਜ ਪੈਦਾਵਾਰ ਵਿੱਚ ਆਤਮ ਨਿਰਭਰ ਬਣਾਉਣ ਲਈ ਪੰਜਾਬ ਨੇ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਅਣਥੱਕ ਕਿਸਾਨਾਂ ਦੀ ਮਿਹਨਤ ਨਾਲ ਪੈਦਾ ਹੋਇਆ 60-62 ਮਿਲੀਅਨ ਟਨ ਦੇ ਕਰੀਬ ਕਣਕ ਤੇ ਚੌਲ ਹਰ ਸਾਲ ਕੇਂਦਰੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.), 2013 ਅਧੀਨ ਸਬਸਿਡੀ ਦੇ ਆਧਾਰ ਉਤੇ ਦੇਸ਼ ਦੇ 80 ਕਰੋੜ ਲੋਕਾਂ ਨੂੰ ਵੰਡਿਆ ਜਾਂਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਹਰ ਕੋਈ ਇਸ ਤੱਥ ਤੋਂ ਚੰਗੀ ਤਰ੍ਹਾਂ ਜਾਣੂੰ ਹੈ ਕਿ ਗਰੀਬਾਂ ਲਈ ਸ਼ੁਰੂ ਕੀਤੀਆਂ ਸਰਕਾਰਾਂ ਦੀਆਂ ਇਹ ਭਲਾਈ ਸਕੀਮਾਂ ਪੰਜਾਬ ਦੇ ਵੱਡੇ ਯੋਗਦਾਨ ਕਾਰਨ ਹੀ ਸੰਭਵ ਹੋਈਆਂ ਹਨ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਾਲ 2021-22 ਦੌਰਾਨ ਵਿਸ਼ਵ ਪੱਧਰ ਉਤੇ 54 ਮਿਲੀਅਨ ਟਨ ਚੌਲਾਂ ਦੀ ਬਰਾਮਦ ਹੋਈ, ਜਿਸ ਵਿੱਚ ਭਾਰਤ ਦਾ ਯੋਗਦਾਨ 21.5 ਮਿਲੀਅਨ ਟਨ (ਕੁੱਲ ਬਰਾਮਦ ਦਾ ਤਕਰੀਬਨ 40 ਫੀਸਦੀ) ਰਿਹਾ। ਉਨ੍ਹਾਂ ਦੱਸਿਆ ਕਿ ਚੌਲ ਪੰਜਾਬੀਆਂ ਦੀ ਖੁਰਾਕ ਵਿੱਚ ਆਮ ਤੌਰ ਉਤੇ ਸ਼ਾਮਲ ਨਾ ਹੋਣ ਬਾਵਜੂਦ ਪੰਜਾਬ ਚੌਲਾਂ ਦੀ ਬਰਾਮਦ ਵਿੱਚ ਵੱਡਾ ਯੋਗਦਾਨ ਪਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਹਰੀ ਕ੍ਰਾਂਤੀ ਲਿਆਉਣ ਅਤੇ ਦੇਸ਼ ਨੂੰ ਖੁਰਾਕ ਪੱਖੋਂ ਸਰਪਲੱਸ ਬਣਾਉਣ ਵਿੱਚ ਪੰਜਾਬ ਵੱਲੋਂ ਨਿਭਾਈ ਮੁੱਖ ਭੂਮਿਕਾ ਨੂੰ ਧਿਆਨ ਵਿੱਚ ਰੱਖਦਿਆਂ ਐਮ.ਐਸ.ਪੀ. ਬਾਰੇ ਕਮੇਟੀ ਦਾ ਮੁੜ ਗਠਨ ਕਰ ਕੇ ਸੂਬੇ ਨੂੰ ਇਸ ਵਿੱਚ ਬਣਦੀ ਨੁਮਾਇੰਦਗੀ ਜ਼ਰੂਰ ਦਿੱਤੀ ਜਾਵੇ।

ਬੈਸਟ ਪ੍ਰਾਈਜ਼ ਮੁਲਾਜਮ ਯੂਨੀਅਨ ਨੇ ਕੰਪਨੀ ਦੇ ਅਧਿਕਾਰੀਆਂ ਦਾ ਫ਼ੂਕਿਆ ਪੁਤਲਾ

0

ਸੁਖਜਿੰਦਰ ਮਾਨ
ਬਠਿੰਡਾ, 22 ਜੁਲਾਈ: ਬੈਸਟ ਪ੍ਰਾਈਜ ਵਿਚੋਂ ਚੁੱਪ ਚਪੀਤੇ ਮੁਲਾਜਮਾਂ ਨੂੰ ਕੱਢਣ ਦੇ ਵਿਰੋਧ ’ਚ ਹੋਂਦ ਵਿਚ ਆਈ ਮੁਲਾਜਮ ਯੂਨੀਅਨ ਵਲੋਂ ਅੱਜ ਕੰਪਨੀ ਦੇ ਗੇਟ ਅੱਗੇ ਅਧਿਕਾਰੀ ਦਾ ਪੁਤਲਾ ਫੂਕਿਆ ਗਿਆ ਅਤੇ ਨਾਲ ਹੀ ਅਗਲੇ ਪ੍ਰੋਗਰਾਮ ਦਾ ਐਲਾਨ ਕਰਦੇ ਕਿਹਾ ਕਿ ਆਉਣ ਵਾਲੀ 24 ਜੁਲਾਈ ਨੂੰ ਲੁਧਿਆਣਾ ਦਾ ਬੈਸਟ ਪ੍ਰਾਈਜ ਦਾ ਇਕ ਸਟੋਰ 7 ਦਿਨ ਲਈ ਜਥੇੰਦੀਆਂ ਦੇ ਸਹਿਜੋਗ ਨਾਲ ਹਰ ਹਾਲਤ ਵਿੱਚ ਘੇਰਿਆ ਜਾਵੇਗਾ। ਯੂਨੀਅਨ ਦੇ ਆਗੂ ਜਸਪ੍ਰੀਤ ਸਿੰਘ ਝੰਡੂਕੇ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਜੇਕਰ ਫਿਰ ਵੀ ਬੈਸਟ ਪ੍ਰਾਈਜ ਦੇ ਅਧਿਕਾਰੀਆ ਨੇ ਕੋਈ ਗੱਲ ਨਾ ਸੁਣੀ ਤਾਂ ਕੋਈ ਅਗਲਾ ਕਰੜਾ ਪ੍ਰੋਗਰਾਮ ਦੇਵਾਂਗੇ। ਇਸ ਧਰਨੇ ਵਿੱਚ ਕਿਰਤੀ ਕਿਸਾਨ ਯੂਨੀਅਨ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਅਤੇ ਵਰਕਰ ਵੱਡੀ ਗਿਣਤੀ ਵਿਚ ਸਾਮਿਲ ਹੋਏ। ਕਿਸਾਨ ਆਗੂ ਅਮਰਜੀਤ ਹਨੀ ਅਤੇ ਸੁਖਮੰਦਰ ਸਿੰਘ ਨਾਗਰਾ ਨੇ ਸੰਬੋਧਤ ਕੀਤਾ ਅਤੇ ਕਿਹਾ ਕਿ ਸਾਡੀਆਂ ਜਥੇੰਦੀਆਂ ਨੂੰ ਵੱਡੀ ਗਿਣਤੀ ਵਿੱਚ ਇਨਾਂ ਪ੍ਰੋਗਰਾਮਾ ਵਿਚ ਸਾਮਿਲ ਕਰਗੇ ਅਤੇ ਜੋ ਵੀ ਪ੍ਰੋਗਰਾਮ ਮੁਲਾਜਮ ਦੇਣਗੇ ਅਸੀਂ ਹਰ ਤਰਾ ਦੀ ਮਦਦ ਦੇਵਾਗੇ। ਇਸ ਮੌਕੇ ਬੈਸਟ ਪ੍ਰਾਈਜ ਯੂਨੀਅਨ ਦੇ ਮੁਲਾਜਮ ਭੋਲਾ ਸਿੰਘ, ਹਰਮਨਪ੍ਰੀਤ ਵਿੱਕੀ, ਨਿਰਮਲ ਸ਼ਰਮਾ,ਮਨਪ੍ਰੀਤ ਸ਼ਰਮਾ ਭੁੱਚੋ ਕਲਾਂ ਸਿਮਰਜੀਤ ਕੌਰ, ਮਨਪ੍ਰੀਤ ਕੌਰ , ਅਮਨਦੀਪ ਕੌਰ, ਸਟੈੱਫੀ ਆਦਿ ਮੌਜੂਦ ਸਨ।

ਵਾਤਾਵਰਣ ਮੰਤਰੀ ਨੇ ਪ੍ਰਦੂਸ਼ਣ ਕੰਟਰੋਲ ਕਾਨੂੰਨਾਂ ਦੇ ਲਾਗੂਕਰਨ ਦਾ ਲਿਆ ਜਾਇਜ਼ਾ

0

ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੀ ਕੀਤੀ ਪ੍ਰਧਾਨਗੀ
ਪਲਾਸਟਿਕ ਦੇ ਲਿਫਾਫਿਆਂ ‘ਤੇ ਪਾਬੰਦੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂਕਰਨ ‘ਤੇ ਦਿੱਤਾ ਜ਼ੋਰ
ਸੁਖਜਿੰਦਰ ਮਾਨ
ਚੰਡੀਗੜ੍ਹ, 22 ਜੁਲਾਈ: ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਕ ਅਹਿਮ ਮੀਟਿੰਗ ਕਰਦਿਆਂ ਪ੍ਰਦੂਸ਼ਣ ਕੰਟਰੋਲ ਕਾਨੂੰਨਾਂ ਨੂੰ ਲਾਗੂ ਕਰਨ ਦੀ ਮੌਜੂਦਾ ਸਥਿਤੀ ਨਾਲ ਸਬੰਧਤ ਵੱਖ-ਵੱਖ ਮੁੱਦੇ ਜਿਵੇਂ ਪਾਣੀ ਦੀ ਜਾਂਚ, ਪਲਾਸਟਿਕ ਨਾਲ ਸਬੰਧਤ ਮੁੱਦੇ, ਲਾਗੂ ਕਰਨ ਸਬੰਧੀ ਵਿਭਾਗ ਨੂੰ ਦਰਪੇਸ਼ ਸਮੱਸਿਆਵਾਂ ਅਤੇ ਇਸ ਦੇ ਲਾਗੂ ਕਰਨ ਲਈ ਚੁੱਕੇ ਜਾਣ ਵਾਲੇ ਸੁਚੱਜੇ ਕਦਮਾਂ ਬਾਰੇ ਵਿਚਾਰ ਵਟਾਂਦਰਾ ਕੀਤਾ।ਸ੍ਰੀ ਮੀਤ ਹੇਅਰ ਦੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਵਿਗਿਆਨ ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਦੇ ਸਕੱਤਰ ਰਾਹੁਲ ਤਿਵਾੜੀ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਆਦਰਸ਼ ਪਾਲ ਵਿੱਜ, ਪੀ.ਪੀ.ਸੀ.ਬੀ. ਦੇ ਮੈਂਬਰ ਸਕੱਤਰ ਈ.ਆਰ. ਕਰੁਨੇਸ਼ ਗਰਗ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਵਾਤਾਵਰਣ ਇੰਜੀਨੀਅਰ ਈ.ਆਰ. ਪਰਦੀਪ ਗੁਪਤਾ, ਈ.ਆਰ, ਜੀ.ਐਸ. ਮਜੀਠੀਆ ਅਤੇ ਈ.ਆਰ. ਗੁਲਸ਼ਨ ਰਾਏ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਵੱਖ-ਵੱਖ ਕਸਬਿਆਂ ਦੇ ਅੰਸ਼ਿਕ ਤੌਰ ‘ਤੇ ਸੋਧੇ/ਅਣਸੋਧੇ ਘਰੇਲੂ ਗੰਦੇ ਪਾਣੀ ਦੇ ਸੂਬੇ ਦੀਆਂ ਨਦੀਆਂ ਵਿੱਚ ਹੋਣ ਵਾਲੇ ਵਹਾਅ ਨੂੰ ਰੋਕਣ ਦੇ ਮਾਮਲੇ ‘ਤੇ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਪਲਾਸਟਿਕ ਦੇ ਲਿਫਾਫਿਆਂ ‘ਤੇ ਪਾਬੰਦੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਇਕ ਵਾਰ ਵਰਤੋਂ ਵਾਲੇ ਪਲਾਸਟਿਕ ਦੀਆਂ ਵਸਤੂਆਂ ਬਾਰੇ ਨਿਰਮਾਤਾਵਾਂ, ਵਪਾਰੀਆਂ, ਥੋਕ ਵਿਕਰੇਤਾਵਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਦੀ ਲੋੜ ‘ਤੇ ਵੀ ਜ਼ੋਰ ਦਿੱਤਾ।ਉਨ੍ਹਾਂ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਸੂਬੇ ਵਿੱਚ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣ ਦੇ ਨਾਲ ਨਾਲ ਮੌਜੂਦਾ ਬਰਸਾਤ ਦੇ ਸੀਜ਼ਨ ਦੌਰਾਨ ਰੂਫ ਟਾਪ ਰੇਨ ਵਾਟਰ ਹਾਰਵੈਸਟਿੰਗ ਅਤੇ ਮੌਜੂਦਾ ਮਾਨਸੂਨ/ਵਣ ਮਹਾਂਉਤਸਵ ਸੀਜ਼ਨ ਦੌਰਾਨ ਛੋਟੇ/ਸ਼ਹਿਰੀ ਜੰਗਲਾਂ ਦੇ ਵਿਕਾਸ ਅਤੇ ਪੌਦੇ ਲਗਾਉਣ ਦੀ ਮੁਹਿੰਮ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।
ਮੀਟਿੰਗ ਦੌਰਾਨ, ਪਰਾਲੀ ਸਾੜਨ ਸਬੰਧੀ ਮੁੱਦੇ ‘ਤੇ ਚਰਚਾ ਕਰਦਿਆਂ ਬੋਰਡ ਦੇ ਅਧਿਕਾਰੀਆਂ ਨੇ ਕੈਬਨਿਟ ਮੰਤਰੀ ਨੂੰ ਵੱਖ-ਵੱਖ ਉਦਯੋਗਾਂ ਵੱਲੋਂ ਕੀਤੇ ਜਾ ਰਹੇ ਮੌਕੇ ’ਤੇ (ਖੇਤ ਵਿੱਚ ਹੀ)-ਬਾਅਦ ਵਿੱਚ ਅਪਣਾਏ ਜਾਣ ਵਾਲੇ ਉਪਾਵਾਂ ਅਤੇ ਝੋਨੇ ਦੀ ਪਰਾਲੀ ਦੀ ਬਾਲਣ ਵਜੋਂ ਵਰਤਣ ਸਬੰਧੀ ਜਾਣਕਾਰੀ ਦਿੱਤੀ।ਵਾਤਾਵਰਣ ਮੰਤਰੀ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਹੋਰ ਉਦਯੋਗਾਂ ਨੂੰ ਵੀ ਝੋਨੇ ਦੀ ਪਰਾਲੀ ਨੂੰ ਆਪਣੇ ਬਾਇਲਰਾਂ ਵਿੱਚ ਬਾਲਣ ਵਜੋਂ ਵਰਤਣ ਲਈ ਉਤਸ਼ਾਹਿਤ ਕਰਨ ਲਈ ਕਿਹਾ। ਪੀ.ਪੀ.ਸੀ.ਬੀ. ਦੇ ਅਧਿਕਾਰੀਆਂ ਨੇ ਉਦਯੋਗਾਂ ਵੱਲੋਂ ਲਗਾਏ ਗਏ ਆਨਲਾਈਨ ਕੰਟੀਨਿਊਅਸ ਐਫਲੂਐਂਟ ਮਾਨੀਟਰਿੰਗ ਸਿਸਟਮ (ਓ.ਸੀ.ਈ.ਐਮ.ਐਸ.) ਬਾਰੇ ਵੀ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਅਤੇ ਮੀਟਿੰਗ ਦੌਰਾਨ ਮੰਤਰੀ ਨੂੰ ਲਾਈਵ ਫੀਡ ਵੀ ਦਿਖਾਈ ਗਈ।
ਮੀਤ ਹੇਅਰ ਨੇ ਅਧਿਕਾਰੀਆਂ ਨੂੰ ਵੱਖ-ਵੱਖ ਸਰੋਤਾਂ ਜਿਵੇਂ ਪਟਾਕੇ, ਵਾਹਨਾਂ ਦਾ ਸ਼ੋਰ-ਸ਼ਰਾਬਾ, ਮੈਰਿਜ ਪੈਲੇਸਾਂ ਆਦਿ ਤੋਂ ਹੋਣ ਵਾਲੇ ਧੁਨੀ ਪ੍ਰਦੂਸ਼ਣ ਨੂੰ ਰੋਕਣ ਲਈ ਕਿਹਾ ਅਤੇ ਵਪਾਰੀਆਂ, ਸਟਾਕ ਕਰਨ ਵਾਲਿਆਂ ਨੂੰ ਚਾਈਨਾ ਡੋਰ ਆਦਿ ਨਾ ਵੇਚਣ ਦੀ ਅਪੀਲ ਕੀਤੀ ਜੋ ਕਿ ਲੋਕਾਂ ਲਈ ਬਹੁਤ ਨੁਕਸਾਨਦੇਹ ਹੈ। ਉਨ੍ਹਾਂ ਉਦਯੋਗਪਤੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸੂਬੇ ਦੇ ਵਾਤਾਵਰਣ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣ ਲਈ ਵਾਤਾਵਰਣ ਸਬੰਧੀ ਕਾਨੂੰਨਾਂ ਦੇ ਉਪਬੰਧਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ।ਇਸ ਤੋਂ ਇਲਾਵਾ ਮੰਤਰੀ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਵਾਤਾਵਰਣ ਸਬੰਧੀ ਵੱਖ-ਵੱਖ ਕਾਨੂੰਨਾਂ ਦੀ ਸਹੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਉਦਯੋਗਿਕ ਇਕਾਈਆਂ ਦੀ ਵੱਧ ਤੋਂ ਵੱਧ ਚੈਕਿੰਗ ਕਰਨ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ।

ਸੇਂਟ ਜ਼ੇਵੀਅਰਜ਼ ਸਕੂਲ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

0

ਸੁਖਜਿੰਦਰ ਮਾਨ
ਬਠਿੰਡਾ, 22 ਜੁਲਾਈ: ਸੀਬੀਐਸਈ ਬੋਰਡ ਵਲੋਂ ਅੱਜ ਐਲਾਨੇ 12ਵੀਂ ਜਮਾਤ ਦੇ ਨਤੀਜਿਆਂ ਵਿਚ ਸੇਂਟ ਜ਼ੇਵੀਅਰਜ਼ ਸਕੂਲ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ। ਸਕੂਲ ਦੇ ਬੁਲਾਰੇ ਨੇ ਦਸਿਆ ਕਿ ਕੁਲ 171 ਵਿਦਅਿਾਰਥੀਆਂ ਨੇ ਪ੍ਰੀਖਿਆ ਦਿਤੀ ਅਤੇ ਨਤੀਜਾ 100 ਪ੍ਰਤੀਸ਼ਤ ਰਿਹਾ । ਕਮਰਸ ਵਿਭਾਗ ਦੀ ਮੇਘਾ ਗਰਗ 98.20 ਪ੍ਰਤੀਸ਼ਤ ਅੰਕ ਲੈ ਕੇ ਸਾਰੇ ਸਕੂਲ ਵਿੱਚੋ ਪਹਿਲਾਂ ਸਧਾਨ ਹਾਸਲ ਕੀਤਾ। ਦੂਜਾ ਸਥਾਨ 97.80 ਪ੍ਰਤੀਸ਼ਤ ਅੰਕਾਂ ਨਾਲ ਮੀਨਲ ਅਗਰਵਾਲ ਨੂੰ ਮਿਲਿਆ ਅਤੇ ਰਵਨੀਤ ਕੌਰ 96.80 ਫੀਸਦੀ ਅੰਕ ਲੇ ਕੇ ਤੀਜੇ ਸਥਾਨ ਤੇ ਰਹੀ । ਆਰਟਸ ਸਟਰੀਮ ਦੀ ਇਸ਼ੀਕਾ ਜਿੰਦਲ ਨੇ 96 ਫੀਸਦੀ ਅੰਕ ਪ੍ਰਾਪਤ ਕੀਤੇ । ਦੂਜੇ ਪਾਸੇ ਐਵਰੀਨਾ ਅਤੇ ਚਰਨਪ੍ਰੀਤ ਕੌਰ ਚਹਿਲ ਨੇ ਕ੍ਰਮਵਾਰ 95 ਅਤੇ 94.20 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ । ਸਾਇੰਸ ਵਿਭਾਗ ਵਿੱਚੋ ਉਮੀਦ ਸਿੰਘ ਸੇਖੋ ਨੇ ਸਭ ਤੋਂ ਵੱਧ 95.60 ਅੰਕ ,ਅਰਮਾਨਵੀਰ ਕੌਰ ਨੇ 93.40 ਫ਼ੀਸਦੀ ਅੰਕ ਅਤੇ ਸ਼ਰੂਤੀ ਗਰਗ ਨੇ 90.40 ਅੰਕ ਪ੍ਰਾਪਤ ਕੀਤੇ ।ਇਹਨਾਂ ਵਿਦਿਆਰਥੀਆਂ ਨੇ ਜਿਥੇ ਆਪਣੀਆਂ ਆਪਣੀਆਂ ਜਮਾਤਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 11 ਵਿਦਿਆਰਥੀਆਂ ਨੇ 95 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਅਤੇ 43 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ । ਸਕੂਲ ਦੇ ਮੈਨੇਜਰ ਕਿ੍ਰਸਟੋਫ਼ਰ ਮਾਈਕਲ ਪਿ੍ਰੰਸੀਪਲ ਫ਼ਾਦਰ ਸਿਡਲਾਏ ਫ਼ਰਟਾਡੋ ਨੇ ਦਿਦਿਆਰਥੀਆਂ , ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਹਾਰਦਿਕ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਲਈ ਸ਼ੁਭ-ਕਾਮਨਾਵਾਂ ਦਿੱਤੀਆਂ ।

ਅਨਮੋਲ ਗਗਨ ਮਾਨ ਵੱਲੋਂ ਸੈਰ-ਸਪਾਟੇ ਨੂੰ ਹੁਲਾਰਾ ਦੇਣ ਅਤੇ ਪੰਜਾਬੀ ਵਿਰਸੇ ਨੂੰ ਆਲਮੀ ਪੱਧਰ ‘ਤੇ ਪ੍ਰਚਾਰਨ ਲਈ ਪ੍ਰਭਾਵੀ ਨੀਤੀ ਬਣਾਉਣ ਦੇ ਨਿਰਦੇਸ਼

0

ਸੂਬੇ ਦੇ ਅਜਾਇਬਘਰਾਂ ਅਤੇ ਹੋਰ ਵਿਰਾਸਤੀ ਇਮਾਰਤਾਂ ਦਾ ਢੁਕਵਾਂ ਪ੍ਰਚਾਰ ਕਰਨ ਲਈ ਕਿਹਾ
ਕਿਹਾ, ਦੇਸ-ਵਿਦੇਸ ਦੇ ਸੈਲਾਨੀਆਂ ਨੂੰ ਪੰਜਾਬ ਦੀਆਂ ਵਿਰਾਸਤੀ ਨਿਸ਼ਾਨੀਆਂ ਵੇਖਣ ਲਈ ਉਤਸ਼ਾਹਿਤ ਕਰਨ ਵਾਸਤੇ ਬਣਾਈ ਜਾਵੇ ਰਣਨੀਤੀ
ਵਿਭਾਗ ਦੇ ਕੰਮ-ਕਾਜ ਦੀ ਕੀਤੀ ਸਮੀਖਿਆ
ਸੁਖਜਿੰਦਰ ਮਾਨ
ਚੰਡੀਗੜ੍ਹ, 22 ਜੁਲਾਈ: ਪੰਜਾਬੀ ਵਿਰਸੇ, ਰਹਿਣ-ਸਹਿਣ ਅਤੇ ਵਿਰਾਸਤੀ ਪਕਵਾਨਾਂ ਨੂੰ ਵਿਸ਼ਵ ਪੱਧਰ ‘ਤੇ ਪ੍ਰਚਾਰਨ ਸਬੰਧੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਲਏ ਸੁਪਨੇ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਕਦਮ ਪੁੱਟਦਿਆਂ ਪੰਜਾਬ ਦੇ ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲੇ ਮੰਤਰੀ ਮੈਡਮ ਅਨਮੋਲ ਗਗਨ ਮਾਨ ਨੇ ਸੂਬੇ ਵਿੱਚ ਸੈਰ-ਸਪਾਟੇ ਨੂੰ ਹੁਲਾਰਾ ਦੇਣ ਲਈ ਪਾਰਦਰਸੀ ਅਤੇ ਪ੍ਰਭਾਵੀ ਨੀਤੀ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਪੰਜਾਬੀ ਸਭਿਆਚਾਰ ਅਤੇ ਸੈਰ-ਸਪਾਟੇ ਨੂੰ ਵਿਸ਼ਵ ਪੱਧਰ ‘ਤੇ ਉਤਸ਼ਾਹਿਤ ਕਰਨ ਲਈ ਲੋੜੀਂਦੇ ਕਦਮ ਚੁੱਕਣ ਲਈ ਵੀ ਕਿਹਾ ਹੈ।
ਇੱਥੇ ਵਿਭਾਗ ਦੇ ਸਮੁੱਚੇ ਕੰਮ-ਕਾਜ ਦੀ ਸਮੀਖਿਆ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਭਾਗ ਅਧੀਨ ਅਜਾਇਬਘਰਾਂ ਅਤੇ ਹੋਰ ਵਿਰਾਸਤੀ ਇਮਾਰਤਾਂ ਦਾ ਢੁਕਵਾਂ ਪ੍ਰਚਾਰ ਕੀਤਾ ਜਾਵੇ ਤਾਂ ਜੋ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਵੱਡੀ ਪੱਧਰ ‘ਤੇ ਉਜਾਗਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬੀ ਸਭਿਆਚਾਰ ਅਤੇ ਸੈਰ-ਸਪਾਟੇ ਦਾ ਇਲੈਕਟ੍ਰਾਨਿਕ ਮੀਡੀਆ, ਸੋਸ਼ਲ ਮੀਡੀਆ ਅਤੇ ਹੋਰ ਪ੍ਰਚਾਰ ਸਾਧਨਾਂ ਰਾਹੀਂ ਪ੍ਰਚਾਰ ਕਰਨ ਲਈ ਪੁਖਤਾ ਰਣਨੀਤੀ ਤਿਆਰ ਕੀਤੀ ਜਾਵੇ ਜਿਸ ਨਾਲ ਦੇਸ-ਵਿਦੇਸ ਤੋਂ ਸੈਲਾਨੀਆਂ ਨੂੰ ਪੰਜਾਬ ਦੀਆਂ ਵਿਰਾਸਤੀ ਨਿਸ਼ਾਨੀਆਂ ਵੇਖਣ ਲਈ ਸੂਬੇ ਵਿੱਚ ਆਉਣ ਲਈ ਉਤਸ਼ਾਹਿਤ ਕੀਤਾ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਇਨ੍ਹਾਂ ਵਿਰਾਸਤੀ ਥਾਵਾਂ ਦੀ ਸੁੱਚਜੀ ਸਾਂਭ-ਸੰਭਾਲ ਯਕੀਨੀ ਬਣਾਉਣ ਲਈ ਆਮਦਨ ਦੇ ਵਸੀਲੇ ਪੈਦਾ ਕਰਨ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਵੀ ਕਿਹਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਵਿਸ਼ਵ ਪੱਧਰੀ ਥੀਮ ਪਾਰਕ ਸਥਾਪਿਤ ਕਰਨ ਲੋੜੀਂਦੇ ਕਦਮ ਚੁੱਕੇੇ ਜਾਣਗੇ। ਉਨ੍ਹਾਂ ਸੂਬੇ ਦੀਆਂ ਅਲੋਪ ਹੋ ਰਹੀਆਂ ਇਤਿਹਾਸਕ ਤੇ ਵਿਰਾਸਤੀ ਨਿਸ਼ਾਨੀਆਂ ਜਿਵੇਂ ਪੁਰਾਣੇ ਪਹਿਰਾਵੇ, ਲੋਕ ਨਾਚ, ਗੀਤ ਸੰਗੀਤ, ਵਿਰਾਸਤੀ ਖੇਡਾਂ ਅਤੇ ਪੰਜਾਬੀ ਪਕਵਾਨਾਂ ਨੂੰ ਸੁਰਜੀਤ ਕਰਨ ਅਤੇ ਇਨ੍ਹਾਂ ਨੂੰ ਵਿਸ਼ਵ ਪੱਧਰ ‘ਤੇ ਪਹੁੰਚਾਉਣ ਲਈ ਲੋੜੀਂਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ।
ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਤੇਜਵੀਰ ਸਿੰਘ ਅਤੇ ਡਾਇਰੈਕਟਰ ਸ੍ਰੀ ਕਰਨੇਸ਼ ਸ਼ਰਮਾ ਨੇ ਵਿਭਾਗ ਅਧੀਨ ਆਉਂਦੇ ਵੱਖ-ਵੱਖ ਅਦਾਰਿਆਂ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਵੱਲੋਂ ਸੁਰੱਖਿਅਤ ਕੀਤੀਆਂ ਗਈਆਂ ਵਿਰਾਸਤੀ ਇਮਾਰਤਾਂ, ਅਜਾਇਬ ਘਰਾਂ ਅਤੇ ਵੱਖ-ਵੱਖ ਉਸਾਰੀ ਅਧੀਨ ਪ੍ਰਾਜੈਕਟਾਂ ਬਾਰੇ ਵਿਸਤਾਰਪੂਰਵਕ ਦੱਸਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਉਹ ਛੇਤੀ ਹੀ ਵੱਖ-ਵੱਖ ਵਿਰਾਸਤੀ ਥਾਵਾਂ ਦਾ ਮੁਆਇਨਾ ਕਰਨ ਲਈ ਦੌਰਾ ਕਰਨਗੇ ਅਤੇ ਇਨ੍ਹਾਂ ਤੋਂ ਆਮਦਨ ਦੇ ਸਰੋਤ ਪੈਦਾ ਕਰਨ ਸਬੰਧੀ ਰਣਨੀਤੀ ਤਿਆਰ ਕਰਨਗੇ। ਮੰਤਰੀ ਨੇ ਅਧਿਕਾਰਿਆਂ ਨੂੰ ਹਦਾਇਤ ਕੀਤੀ ਕਿ ਸੁਲਤਾਨਪੁਰ ਲੋਧੀ ਵਿਖੇ “ਪਿੰਡ ਬਾਬੇ ਨਾਨਕ ਦਾ“ ਪ੍ਰਾਜੈਕਟ ਨੂੰ ਵਿਸ਼ਵ ਪੱਧਰੀ ਵਿਰਾਸਤੀ ਥਾਂ ਬਣਾਉਣ ਲਈ ਹਰ ਸੰਭਵ ਕਾਰਵਾਈ ਕੀਤੀ ਜਾਵੇ। ਪੰਜਾਬੀ ਸੈਰ-ਸਪਾਟੇ ਨੂੰ ਵਿਸ਼ਵ ਪੱਧਰ ‘ਤੇ ਪਹੁੰਚਾਉਣ ਅਤੇ ਹੋਰ ਉੱਨਤ ਕਰਨ ਦਾ ਵਾਅਦਾ ਦੁਹਰਾਉਂਦਿਆਂ ਮੈਡਮ ਅਨਮੋਲ ਗਗਨ ਮਾਨ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਦਰਪੇਸ਼ ਮੁਸਕਲਾਂ ਦਾ ਨਿਪਟਾਰਾ ਕਰਨ ਲਈ ਹਰ ਪੱਖੋਂ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਸੂਬਾ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰਨ ਤੌਰ ਉੱਤੇ ਵਚਨਬੱਧ: ਕੁਲਦੀਪ ਸਿੰਘ ਧਾਲੀਵਾਲ

0

ਗੰਨਾ ਕਿਸਾਨਾਂ ਨੂੰ 300 ਕਰੋੜ ਰੁਪਏ ਦੇ ਬਕਾਏ 3 ਕਿਸ਼ਤਾਂ ਵਿੱਚ ਅਦਾ ਹੋਣਗੇ
ਨਿੱਜੀ ਮਿੱਲਾਂ ਹੱਥੋਂ ਕਿਸਾਨਾਂ ਦੀ ਲੁੱਟ ਨਹੀਂ ਹੋਣ ਦੇਵਾਂਗੇ
ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨਾਲ ਖੇਤੀਬਾੜੀ ਮੰਤਰੀ ਵੱਲੋਂ ਮੀਟਿੰਗ
ਸੁਖਜਿੰਦਰ ਮਾਨ
ਚੰਡੀਗੜ੍ਹ, ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੀ ਭਲਾਈ ਹਿੱਤ ਹਰ ਸੰਭਵ ਹੰਭਲਾ ਮਾਰਨ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ ਕਿਉਂਕਿ ਕਿਸਾਨੀ ਇਸ ਸੂਬੇ ਦੇ ਅਰਥਚਾਰੇ ਦੀ ਰੀੜ੍ਹ ਦੀ ਹੱਡੀ ਹੈ। ਇਸੇ ਤਹਿਤ ਸੂਬਾ ਸਰਕਾਰ ਦਾ ਇਹ ਤਹੱਈਆ ਹੈ ਕਿ ਗੰਨਾ ਕਿਸਾਨਾਂ ਨੂੰ ਨਿੱਜੀ ਮਿੱਲਾਂ ਹੱਥੋਂ ਤੰਗ ਪ੍ਰੇਸ਼ਾਨ ਨਹੀਂ ਹੋਣ ਦਿੱਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਸਥਾਨਕ ਸੈਕਟਰ 35 ਦੇ ਮਿਊਂਸਪਲ ਭਵਨ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਨਿੱਜੀ ਗੰਨਾ ਮਿੱਲਾਂ ਦੇ ਮਾਲਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਕਿਸਾਨਾਂ ਦੀਆਂ ਬਾਕੀ ਅਦਾਇਗੀਆਂ ਸਮੇਂ ਸਿਰ ਕਰਨ ਲਈ ਕਿਹਾ ਜਾਵੇਗਾ ਅਤੇ ਅਜਿਹਾ ਨਾ ਹੋਣ ਦੀ ਸੂਰਤ ਵਿੱਚ ਮਿੱਲ ਬੰਦ ਕੀਤੀ ਜਾਵੇਗੀ। ਉਹਨਾਂ ਇਹ ਵੀ ਕਿਹਾ ਕਿ ਸੂਬੇ ਵਿੱਚ ਗੰਨੇ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਭਾਵੇਂ ਸਰਕਾਰ ਨੂੰ ਗੰਨਾ ਮਿੱਲਾਂ ਦੀ ਜ਼ਿੰਮੇਵਾਰੀ ਖੁਦ ਕਿਉਂ ਨਾ ਸਾਂਭਣੀ ਪਵੇ।
ਕਿਸਾਨ ਹਿਤੈਸ਼ੀ ਪਹਿਲਕਦਮੀਆਂ ਬਾਰੇ ਖੁਲਾਸਾ ਕਰਦੇ ਹੋਏ ਮੰਤਰੀ ਨੇ ਦੱਸਿਆ ਕਿ ਜਿਥੋਂ ਤੱਕ ਸਹਿਕਾਰੀ ਮਿੱਲਾਂ ਵੱਲ ਗੰਨਾਂ ਕਿਸਾਨਾਂ ਦੇ 300 ਕਰੋੜ ਰੁਪਏ ਦੇ ਬਕਾਏ ਦਾ ਸਬੰਧ ਹੈ ਤਾਂ ਇਹ 3 ਕਿਸ਼ਤਾਂ ਵਿੱਚ ਅਦਾ ਕੀਤਾ ਜਾਵੇਗਾ। ਇਸ ਵਿੱਚੋਂ 100 ਕਰੋੜ ਰੁਪਏ ਦੀ ਪਹਿਲੀ ਕਿਸ਼ਤ 30 ਜੁਲਾਈ ਤੱਕ ਅਦਾ ਕੀਤੀ ਜਾਵੇਗੀ ਜਦੋਂ ਕਿ 100 ਕਰੋੜ ਰੁਪਏ ਦੀ ਹੀ ਦੂਜੀ ਕਿਸ਼ਤ 30 ਅਗਸਤ ਤੱਕ ਜਾਰੀ ਹੋਵੇਗੀ। ਆਖਰੀ ਕਿਸ਼ਤ ਜੋ ਕਿ 100 ਕਰੋੜ ਰੁਪਏ ਦੀ ਹੀ ਹੋਵੇਗੀ, 15 ਸਤੰਬਰ ਤੱਕ ਜਾਰੀ ਹੋਵੇਗੀ। ਮੰਤਰੀ ਨੇ ਅੱਗੇ ਦੱਸਿਆ ਕਿ ਸੂਬੇ ਦੀਆਂ ਗੰਨਾਂ ਮਿੱਲਾਂ ਨੂੰ ਅਤਿ ਆਧੁਨਿਕ ਮਸ਼ੀਨਰੀ ਨਾਲ ਲੈਸ ਕਰਨਾ ਸੂਬਾ ਸਰਕਾਰ ਦੀਆਂ ਤਰਜੀਹਾਂ ਵਿੱਚੋਂ ਇੱਕ ਹੈ। ਇਸੇ ਲੜੀ ਤਹਿਤ ਬਟਾਲਾ ਅਤੇ ਗੁਰਦਾਸਪੁਰ ਦੀਆਂ ਮਿੱਲਾਂ ਵਿੱਚ ਨਵੀਂ ਮਸ਼ੀਨਰੀ ਸਥਾਪਤ ਕੀਤੀ ਜਾ ਰਹੀ ਹੈ।ਮੰਤਰੀ ਨੇ ਅਗਾਂਹ ਦੱਸਿਆ ਕਿ ਚਿੱਟੀ ਮੱਖੀ ਦੇ ਹਮਲੇ ਕਾਰਨ ਨਰਮਾ ਪੱਟੀ, ਜਿਸ ਵਿੱਚ ਬਰਨਾਲਾ, ਸ੍ਰੀ ਮੁਕਤਸਰ ਸਾਹਿਬ ਅਤੇ ਬਠਿੰਡਾ ਦੇ ਇਲਾਕੇ ਆਉਂਦੇ ਹਨ, ਦੀ ਨੁਕਸਾਨੀ ਗਈ ਫਸਲ ਦਾ ਜਾਇਜ਼ਾ ਲੈਣ ਲਈ ਸਰਕਾਰ ਵੱਲੋਂ ਬਣਾਈਆਂ ਗਈਆਂ ਟੀਮਾਂ ਨੇ ਹਾਲ ਹੀ ਵਿੱਚ 730 ਸਥਾਨਾਂ ਦਾ ਦੌਰਾ ਕੀਤਾ ਅਤੇ 28 ਜੁਲਾਈ ਨੂੰ ਹੀ ਫੇਰ ਤੋਂ ਇਹ ਟੀਮਾਂ ਨੁਕਸਾਨੇ ਇਲਾਕਿਆਂ ਦਾ ਦੌਰਾ ਕਰਨਗੀਆਂ। ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਕਿਸਾਨਾਂ ਨੂੰ ਖੋਰਾ ਲਾਉਣ ਲਈ ਜੋ ਕੋਈ ਵੀ ਨਕਲੀ ਦਵਾਈਆਂ ਅਤੇ ਕੀਟ-ਨਾਸ਼ਕ ਵੇਚੇਗਾ ਉਸ ਖਿਲਾਫ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ ਜਾਵੇਗੀ।
ਉਹਨਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਨੇ ਕਿਸਾਨਾਂ ਦੇ ਹਿੱਤਾਂ ਨੂੰ ਹਮੇਸ਼ਾ ਤਰਜੀਹ ਦਿੱਤੀ ਹੈ ਅਤੇ ਇਸੇ ਸਿਲਸਿਲੇ ਵਿੱਚ ਮੁੱਖ ਮੰਤਰੀ ਨੇ ਅੱਜ ਹੀ ਕੇਂਦਰ ਸਰਕਾਰ ਨੂੰ ਇੱਕ ਪੱਤਰ ਲਿਖਿਆ ਹੈ ਜਿਸ ਵਿੱਚ ਕੇਂਦਰ ਸਰਕਾਰ ਵੱਲੋਂ ਐਮ.ਐਸ.ਪੀ ਸਬੰਧੀ ਬਣਾਈ ਗਈ ਕਮੇਟੀ ਵਿੱਚ ਪੰਜਾਬ ਨੂੰ ਸਥਾਨ ਨਾ ਦਿੱਤੇ ਜਾਣ ਦਾ ਵਿਰੋਧ ਕੀਤਾ ਗਿਆ ਹੈ। ਖੇਤੀਬਾੜੀ ਮੰਤਰੀ ਨੇ ਇਹ ਵੀ ਭਰੋਸਾ ਦਿੱਤਾ ਕਿ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਉੱਤੇ ਦਰਜ ਕੇਸਾਂ ਨੂੰ ਵਾਪਸ ਲੈਣ ਅਤੇ ਸ਼ਹੀਦ ਹੋਏ ਕਿਸਾਨਾਂ ਦੇ ਵਾਰਸਾਂ ਨੂੰ ਨੌਕਰੀ ਦੇਣ ਦਾ ਮੁੱਦਾ ਉਹ ਜ਼ੋਰ-ਸ਼ੋਰ ਨਾਲ ਮੁੱਖ ਮੰਤਰੀ ਕੋਲ ਚੁੱਕਣਗੇ। ਕਰਜ਼ਾ ਮੁਆਫੀ ਬਾਰੇ ਉਹਨਾਂ ਕਿਹਾ ਕਿ ਇਹ ਮੁੱਦਾ ਕੇਂਦਰ ਸਰਕਾਰ ਕੋਲ ਬੜੇ ਪ੍ਰਭਾਵੀ ਢੰਗ ਨਾਲ ਚੁੱਕਿਆ ਜਾਵੇਗਾ।
ਮੰਤਰੀ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਸਰਕਾਰ ਦੇ ਨਾਲ ਸਹਿਯੋਗ ਕਰਕੇ ਸਾਂਝੇ ਉੱਦਮ ਸਦਕਾ ਕੁਦਰਤ ਦੀ ਬਹੁਮੁੱਲੀ ਦਾਤ ਪਾਣੀ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਣ ਕਿਉਂਕਿ ਇਹ ਸਮੇਂ ਦੀ ਮੰਗ ਹੈ ਕਿਉਂਜੋ ਪਾਣੀ ਦਾ ਸੂਬੇ ਵਿੱਚ ਪਹਿਲਾਂ ਹੀ ਬਹੁਤ ਹੇਠਾਂ ਜਾ ਚੁੱਕਿਆ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਸ਼ੇਸ਼ ਮੁੱਖ ਸਕੱਤਰ (ਸਹਿਕਾਰਤਾ) ਰਵਨੀਤ ਕੌਰ, ਵਧੀਕ ਮੁੱਖ ਸਕੱਤਰ ਖੇਤੀਬਾੜੀ ਅਤੇ ਕਿਸਾਨ ਭਲਾਈ ਸਰਵਜੀਤ ਸਿੰਘ ਅਤੇ ਡਾਇਰੈਕਟਰ ਖੇਤੀਬਾੜੀ ਗੁਰਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਭਾਗ ਦੇ ਅਫਸਰ ਅਤੇ ਕਿਸਾਨ ਆਗੂ ਮੌਜੂਦ ਸਨ।

ਮੁੱਖ ਮੰਤਰੀ ਨੇ ਫੌਜ ਦੇ ਸ਼ਹੀਦ ਜਵਾਨ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ

ਸੂਬਾ ਸਰਕਾਰ ਹਰ ਦੁੱਖ-ਸੁੱਖ ਵਿਚ ਪਰਿਵਾਰ ਨਾਲ ਖੜ੍ਹੇਗੀ-ਮੁੱਖ ਮੰਤਰੀ
ਸ਼ਹੀਦ ਦੇ ਪਿੰਡ ਜਾ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ
ਸੁਖਜਿੰਦਰ ਮਾਨ
ਲੋਹਕੇ ਕਲਾਂ (ਫਿਰੋਜ਼ਪੁਰ), 22 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਦੀ ਸੁਰੱਖਿਆ ਖਾਤਰ ਸਹੀਦੀ ਪ੍ਰਾਪਤ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਹਰ ਸੰਭਵ ਮਦਦ ਦੇਣ ਲਈ ਸੂਬਾ ਸਰਕਾਰ ਦੀ ਦਿ੍ਰੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਅੱਜ ਸ਼ਹੀਦ ਫੌਜੀ ਕੁਲਦੀਪ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਸ਼ਹੀਦ ਕੁਲਦੀਪ ਸਿੰਘ ਕੁਝ ਦਿਨ ਪਹਿਲਾਂ ਦੇਸ਼ ਦੀ ਸੇਵਾ ਨਿਭਾਉਂਦੇ ਹੋਏ ਭਾਰਤ-ਚੀਨ ਸਰਹੱਦ ਉਤੇ ਆਪਣੀ ਜਾਨ ਨਿਛਾਵਰ ਕਰ ਗਏ ਸਨ। ਸ਼ਹੀਦ ਸੈਨਿਕ ਦੇ ਜੱਦੀ ਪਿੰਡ ਲੋਹਕੇ ਕਲਾਂ ਵਿਖੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਭਾਰਤੀ ਫੌਜ ਦੇ 21 ਸਿੱਖ ਰੈਜੀਮੈਂਟ ਦੇ ਜਵਾਨ ਕੁਲਦੀਪ ਸਿੰਘ ਨੇ ਦੇਸ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹੋਏ ਮਹਾਨ ਕੁਰਬਾਨੀ ਦਿੱਤੀ ਅਤੇ ਪੰਜਾਬ ਸਰਕਾਰ ਇਸ ਬਹਾਦਰੀ ਨੂੰ ਸਲਾਮ ਕਰਦੀ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਰ ਦੁੱਖ-ਸੁੱਖ ਵਿਚ ਪਰਿਵਾਰ ਨਾਲ ਖੜ੍ਹੇਗੀ ਅਤੇ ਦੁੱਖ ਦੀ ਇਸ ਘੜੀ ਵਿਚ ਉਸ ਦੀ ਮਦਦ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਭਗਵੰਤ ਮਾਨ ਨੇ ਕਿਹਾ ਕਿ ਦੇਸ ਦੀ ਸੁਰੱਖਿਆ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਸਹੀਦੀ ਪ੍ਰਾਪਤ ਕਰਨ ਵਾਲੇ ਜਵਾਨ ਕੁਲਦੀਪ ਸਿੰਘ ਦੀ ਕੁਰਬਾਨੀ ਲਈ ਦੇਸ ਵਾਸੀ ਸਦਾ ਰਿਣੀ ਰਹਿਣਗੇ। ਸਹੀਦ ਸੈਨਿਕ ਕੁਲਦੀਪ ਸਿੰਘ ਨੂੰ ਸਰਧਾਂਜਲੀ ਭੇਟ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਡਿਊਟੀ ਨਿਭਾਉਂਦੇ ਹੋਏ ਬਹਾਦਰੀ, ਪੇਸੇਵਰ ਵਚਨਬੱਧਤਾ ਅਤੇ ਸਾਹਸ ਦਾ ਪ੍ਰਗਟਾਵਾ ਕਰਕੇ ਮੁਲਕ ਅਤੇ ਖਾਸ ਕਰਕੇ ਪੰਜਾਬ ਦਾ ਨਾਮ ਰੌਸਨ ਕੀਤਾ ਹੈ।
ਜਵਾਨ ਕੁਲਦੀਪ ਸਿੰਘ ਵੱਲੋਂ ਦਿੱਤੀ ਬੇਮਿਸਾਲ ਕੁਰਬਾਨੀ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਸ ਬਹਾਦਰ ਪੁੱਤਰ ਦੇ ਪਰਿਵਾਰ ਨੂੰ ਇਸ ਗੱਲ ‘ਤੇ ਮਾਣ ਹੋਣਾ ਚਾਹੀਦਾ ਹੈ ਕਿ ਉਸ ਨੇ ਸਧਾਰਨ ਮੌਤ ਦੀ ਬਜਾਏ ਸਹੀਦੀ ਪ੍ਰਾਪਤ ਕੀਤੀ। ਮੁੱਖ ਮੰਤਰੀ ਨੇ ਪਰਿਵਾਰ ਦੇ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਉਨ੍ਹਾਂ ਦੀ ਮਦਦ ਲਈ ਪੂਰਨ ਤੌਰ ਉਤੇ ਵਚਨਬੱਧ ਹੈ ਅਤੇ ਪਰਿਵਾਰ ਦੀ ਮਦਦ ਲਈ ਹਰ ਕਦਮ ਚੁੱਕਿਆ ਜਾਵੇਗਾ। ਭਗਵੰਤ ਮਾਨ ਨੇ ਕਿਹਾ, “ਮੈਂ ਸਮਝਦਾ ਹਾਂ ਕਿ ਇਹ ਬਹੁਤ ਵੱਡਾ ਘਾਟਾ ਹੈ ਪਰ ਉਸ ਦੀ ਮੌਤ ‘ਤੇ ਸੋਗ ਕਰਨ ਦੀ ਬਜਾਏ ਸਾਨੂੰ ਸਾਰਿਆਂ ਨੂੰ ਉਸ ਦੀ ਸਹਾਦਤ ‘ਤੇ ਮਾਣ ਮਹਿਸੂਸ ਕਰਨਾ ਚਾਹੀਦਾ ਹੈ ਕਿਉਂਕਿ ਉਸ ਨੇ ਵੱਡੇ ਉਦੇਸ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ।“
ਸੂਬੇ ਦੀਆਂ ਸੂਰਮਗਤੀ ਦੀਆਂ ਸ਼ਾਨਦਾਰ ਰਵਾਇਤਾਂ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਅਜਿਹੇ ਸੂਰਬੀਰ ਲੋਕਾਂ ਦੀਆਂ ਕੁਰਬਾਨੀਆਂ ਸਦਕਾ ਸਾਂਤੀ, ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਸਦਾ ਹੀ ਕਾਇਮ ਰੱਖਿਆ ਹੈ। ਉਨ੍ਹਾਂ ਕਿਹਾ ਕਿ ਸਾਰੇ ਦੇਸ ਵਾਸੀ ਇਸ ਕੌਮੀ ਨਾਇਕ ਦੇ ਪਰਿਵਾਰ ਦੇ ਨਾਲ ਹਨ, ਜਿਨ੍ਹਾਂ ਨੇ ਆਪਣੀ ਮਾਤ ਭੂਮੀ ਦੀ ਸਰਹੱਦ ਦੀ ਰਾਖੀ ਲਈ ਆਪਣੀ ਜਾਨ ਨਿਛਾਵਰ ਕਰ ਦਿੱਤੀ। ਭਗਵੰਤ ਮਾਨ ਨੇ ਕਿਹਾ ਕਿ ਇਸ ਬਹਾਦਰ ਜਵਾਨ ਨੇ ਦੇਸ ਦੀ ਸੇਵਾ ਪੂਰੀ ਲਗਨ ਅਤੇ ਸਮਰਪਿਤ ਭਾਵਨਾ ਨਾਲ ਕਰਨ ਦੇ ਉੱਚ ਆਦਰਸਾਂ ਨੂੰ ਕਾਇਮ ਰੱਖਿਆ।

ਸਿਵਲ ਹਸਪਤਾਲ ਵਿਖੇ ਖੂਨਦਾਨ ਕੈਂਪ ਆਯੋਜਿਤ

0

ਸੁਖਜਿੰਦਰ ਮਾਨ
ਬਠਿੰਡਾ, 22 ਜੁਲਾਈ : ਸਥਾਨਕ ਸਿਵਲ ਹਸਪਤਾਲਾ ਵਿਖੇ ਜੁਆਇੰਟ ਐਸੋਸੀਏਸਨ ਦੁਆਰਾ ਲਗਾਏ ਗਏ ਖੂਨਦਾਨ ਕੈਂਪ ਵਿੱਚ ਖੂਨਦਾਨੀਆਂ ਵੱਲੋਂ ਕਾਫੀ ਉਤਸ਼ਾਹ ਵਿਖਾਇਆ ਗਿਆ। ਇਸ ਕੈਂਪ ਵਿੱਚ ਸ਼ਹੀਦ ਜਰਨੈਲ ਸਿੰਘ ਵੈਲਫੇਅਰ ਸੁਸਾਇਟੀ ਰਜਿ. ਬਠਿੰਡਾ ਦੇ ਮੈਂਬਰ ਹਰਪ੍ਰੀਤ ਸਿੰਘ ਵੱਲੋਂ ਏ ਪੋਜੀਟਿਵ ਖੂਨਦਾਨ ਕਰਕੇ ਸਹਿਯੋਗ ਦਿੱਤਾ ਗਿਆ। ਸਹਿਰੀ ਬਠਿੰਡਾ ਦੇ ਐਮ.ਐਲ.ਏ. ਸ੍ਰ ਜਗਰੂਪ ਸਿੰਘ ਗਿੱਲ ਅਤੇ ਸੁਸਾਇਟੀ ਪ੍ਰਧਾਨ ਅਵਤਾਰ ਸਿੰਘ ਗੋਗਾ ਵੱਲੋਂ ਡੋਨਰਾਂ ਨੂੰ ਆਪਣਾ ਆਸ਼ੀਰਵਾਦ ਦਿੱਤਾ ਗਿਆ।

Our Visitor

1903964