Friday, May 15, 2026
Home Blog Page 2429

ਪਾਣੀ ਬਚਾਓ ਖੇਤੀ ਬਚਾਓ ਮੋਰਚੇ“ ਮੁਹਿੰਮ ਦੇ ਦੂਜੇ ਦਿਨ 17 ਥਾਂਵਾਂ ‘ਤੇ ਕਿਸਾਨ-ਮਜਦੂਰਾਂ ਵਲੋਂ ਪੱਕੇ ਮੋਰਚੇ ਜਾਰੀ

0

ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 22 ਜੁਲਾਈ: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਅਤੇ ਕਿਸਾਨ ਮਜਦੂਰ ਸੰਘਰਸ ਕਮੇਟੀ ਵੱਲੋਂ ਤਾਲਮੇਲਵੇਂ ਸੰਘਰਸ ਵਜੋਂ ਕੁੱਝ ਥਾਵਾਂ ‘ਤੇ ਮੀਂਹ ਦੇ ਬਾਵਜੂਦ “ਸੰਸਾਰ ਬੈਂਕ ਤੋਂ ਪਾਣੀ ਬਚਾਓ ਖੇਤੀ ਬਚਾਓ“ ਮੁਹਿੰਮ ਦੇ ਦੂਜੇ ਦਿਨ ਅੱਜ ਪੰਜ ਰੋਜਾ ਪੱਕੇ ਮੋਰਚੇ 17 ਥਾਂਵਾਂ ‘ਤੇ ਜਾਰੀ ਰਹੇ। ਇਹ ਜਾਣਕਾਰੀ ਦਿੰਦੇ ਹੋਏ ਭਾਕਿਯੂ (ਏਕਤਾ-ਉਗਰਾਹਾਂ) ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਉਨ੍ਹਾਂ ਦੀ ਜਥੇਬੰਦੀ ਵੱਲੋਂ ਅੱਜ ਵੀ ਦੌਧਰ (ਮੋਗਾ) ਵਿਖੇ ਲਾਰਸਨ ਐਂਡ ਟੂਬਰੋ ਪ੍ਰੋਜੈਕਟ, ਟ੍ਰਾਈਡੈਂਟ ਫੈਕਟਰੀ ਬਰਨਾਲਾ, ਬੁੱਢਾ ਨਾਲਾ ਲੁਧਿਆਣਾ, ਚਿੱਟੀ ਵੇਂਈਂ ਮਲਸੀਆਂ ਤੋਂ ਇਲਾਵਾ ਪਟਿਆਲਾ, ਫਰੀਦਕੋਟ ਅਤੇ ਅੰਮਿ੍ਰਤਸਰ ਦੇ ਨਹਿਰੀ ਵਿਭਾਗ ਦਫਤਰਾਂ ਅੱਗੇ ਸੱਤੀਂ ਥਾਂਈਂ ਸੈਂਕੜਿਆਂ ਦੀ ਤਾਦਾਦ ਵਿੱਚ ਅਤੇ ਕੁੱਲ ਮਿਲਾ ਕੇ ਹਜਾਰਾਂ ਦੀ ਤਾਦਾਦ ਵਿੱਚ ਕਿਸਾਨਾਂ ਮਜਦੂਰਾਂ ਨੌਜਵਾਨਾਂ ਤੇ ਔਰਤਾਂ ਨੇ ਸਮੂਲੀਅਤ ਕੀਤੀ। ਕਿਸਾਨ ਆਗੂ ਅਨੁਸਾਰ ਇੱਥੇ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਵਿੱਚ ਉਨ੍ਹਾਂ ਤੋਂ ਇਲਾਵਾ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਸ?ਿੰਗਾਰਾ ਸਿੰਘ ਮਾਨ, ਹਰਦੀਪ ਸਿੰਘ ਟੱਲੇਵਾਲ,ਜਨਕ ਸਿੰਘ ਭੁਟਾਲ, ਜਗਤਾਰ ਸਿੰਘ ਕਾਲਾਝਾੜ, ਜਸਵਿੰਦਰ ਸਿੰਘ ਲੌਂਗੋਵਾਲ, ਹਰਿੰਦਰ ਕੌਰ ਬਿੰਦੂ ਅਤੇ ਕਮਲਜੀਤ ਕੌਰ ਬਰਨਾਲਾ ਸਾਮਲ ਸਨ। ਉਨ੍ਹਾਂ ਵੱਲੋਂ ਪੰਜਾਬ ਸਰਕਾਰ ਸਾਹਮਣੇ ਪੇਸ ਕੀਤੀਆਂ ਗਈਆਂ ਮੁੱਖ ਮੰਗਾਂ ਵਿੱਚ ਸੰਸਾਰ ਬੈਂਕ ਦੀਆਂ ਵਿਉਂਤਾਂ ਅਨੁਸਾਰ ਸੂਬੇ ਦੇ ਹਰ ਤਰ੍ਹਾਂ ਦੇ ਪਾਣੀ ਸੋਮਿਆਂ ਦੀ ਮਾਲਕੀ ਦੇਸੀ ਵਿਦੇਸੀ ਕਾਰਪੋਰੇਟਾਂ ਨੂੰ ਸੌਂਪਣ ਲਈ ਚੁੱਕੇ ਗਏ ਨੀਤੀ ਕਦਮ ਤੇ ਸੁਰੂ ਕੀਤੇ ਹੋਏ ਸਾਰੇ ਪ੍ਰਾਜੈਕਟ ਪੰਜਾਬ ਅਸੈਂਬਲੀ ਵਿੱਚ ਮਤਾ ਪਾਸ ਕਰਕੇ ਰੱਦ ਕੀਤੇ ਜਾਣ; ਪੇਂਡੂ ਜਲ ਸਪਲਾਈ ਦਾ ਪਹਿਲਾਂ ਵਾਲਾ ਢਾਂਚਾ ਮੁੜ ਬਹਾਲ ਕੀਤਾ ਜਾਵੇ ਤੇ ਉਸ ਨੂੰ ਹੋਰ ਮਜਬੂਤ ਕੀਤਾ ਜਾਵੇ। ਸਭਨਾਂ ਲੋਕਾਂ ਨੂੰ ਸੁੱਧ ਪਾਣੀ ਮੁਹੱਈਆ ਕਰਵਾਉਣ ਦੀ ਜਿੰਮੇਵਾਰੀ ਸਰਕਾਰ ਵੱਲੋਂ ਖੁਦ ਓਟੀ ਜਾਵੇ।
ਨਹਿਰੀ ਸਿੰਚਾਈ ਦੇ ਇੰਤਜਾਮਾਂ ਲਈ ਵੱਡੇ ਸਰਕਾਰੀ ਬਜਟ ਜੁਟਾਏ ਜਾਣ, ਹੋਰ ਵਧੇਰੇ ਜਮੀਨ ਨੂੰ ਨਹਿਰੀ ਪਾਣੀ ਦੀ ਸਿੰਚਾਈ ਅਧੀਨ ਲਿਆਂਦਾ ਜਾਵੇ, ਨਹਿਰੀ ਢਾਂਚਾ ਹੋਰ ਵਿਕਸਤ ਕੀਤਾ ਜਾਵੇ।ਦਰਿਆਵਾਂ, ਨਹਿਰਾਂ,ਸੇਮ-ਨਾਲਿਆਂ, ਅਤੇ ਧਰਤੀ ਹੇਠਲੇ ਪਾਣੀ ਨੂੰ ਪ੍ਰਦੂਸਿਤ ਕਰ ਰਹੀਆਂ ਫੈਕਟਰੀਆਂ ਤੇ ਹੋਰ ਅਦਾਰਿਆਂ ਖਿਲਾਫ ਕਾਨੂੰਨੀ ਕਾਰਵਾਈ ਕਰਕੇ ਸਖਤ ਸਜਾਵਾਂ ਦਿੱਤੀਆਂ ਜਾਣ, ਇਸ ਮਨੁੱਖਤਾ ਘਾਤੀ ਅਪਰਾਧ ਬਦਲੇ ਭਾਰੀ ਜੁਰਮਾਨੇ ਵਸੂਲੇ ਜਾਣ ਅਤੇ ਪ੍ਰਦੂਸਣ ਰੋਕੂ ਕਾਨੂੰਨਾਂ ਨੂੰ ਹੋਰ ਸਖਤ ਬਣਾਇਆ ਜਾਵੇ। ਪ੍ਰਦੂਸਿਤ ਪਾਣੀ ਨੂੰ ਸਾਫ ਕਰਕੇ ਮੁੜ ਵਰਤੋਂ ਵਿੱਚ ਲਿਆਂਦਾ ਜਾਵੇ।
ਬੁਲਾਰਿਆਂ ਨੇ ਐਲਾਨ ਕੀਤਾ ਕਿ ਇਹ ਧਰਨੇ 25 ਜੁਲਾਈ ਤੱਕ ਬਾਦਸਤੂਰ ਜਾਰੀ ਰਹਿਣਗੇ ਅਤੇ ਭਲਕੇ 23 ਜੁਲਾਈ ਨੂੰ ਧਰਨਿਆਂ ਦੀ ਮੁਕੰਮਲ ਵਾਗਡੋਰ ਔਰਤ ਆਗੂਆਂ ਦੇ ਹੱਥ ਹੋਵੇਗੀ। ਕਿਸਾਨ ਆਗੂ ਨੇ ਇਹ ਵੀ ਦੱਸਿਆ ਕਿ ਕਿਸਾਨ ਮਜਦੂਰ ਸੰਘਰਸ ਕਮੇਟੀ ਵੱਲੋਂ ਵੀ ਪਿੰਡ ਵੱਲਾ (ਅੰਮਿ੍ਰਤਸਰ) ਅਤੇ ਘੱਟਿਆਂਵਾਲੀ (ਫਾਜਲਿਕਾ) ਵਿਖੇ ਐਲ ਐਂਡ ਟੀ ਦੇ ਸੰਸਾਰ ਬੈਂਕ ਪ੍ਰੋਜੈਕਟ, ਹਮੀਰਾ (ਕਪੂਰਥਲਾ) ਅਤੇ ਲਹੁਕਾ (ਤਰਨਤਾਰਨ) ਵਿਖੇ ਸਰਾਬ ਫੈਕਟਰੀਆਂ ਸਮੇਤ ਗੁਰਦਾਸਪੁਰ, ਮੋਗਾ ਤੇ ਫਿਰੋਜਪੁਰ ਦੇ ਨਹਿਰੀ ਵਿਭਾਗ ਦਫਤਰਾਂ, ਹਰੀਕੇ ਹੈੱਡਵਰਕਸ ਅਤੇ ਚਿੱਟੀ ਵੇਂਈਂ ਲੋਹੀਆਂ (ਜਲੰਧਰ), ਏ ਬੀ ਸੂਗਰ ਲਿਮਿਟਡ ਹੁਸਿਆਰਪੁਰ ਵਿਖੇ ਆਪਣੇ ਧਰਨਿਆਂ ਤੋਂ ਇਲਾਵਾ ਅੱਜ ਟ੍ਰਾਈਡੈਂਟ ਮੋਰਚੇ ਵਿੱਚ ਵੀ ਸੰਕੇਤਕ ਸਮੂਲੀਅਤ ਕੀਤੀ ਗਈ।

ਕੁਲਦੀਪ ਸਿੰਘ ਢੱਲਾ ਮੁੜ ਤੋਂ ਵਿਸ਼ਵਕਰਮਾ ਮੋਟਰ ਮਾਰਕੀਟ ਸੁਸਾਇਟੀ ਦੇ ਪ੍ਰਧਾਨ ਬਣੇ

0

ਸੁਖਜਿੰਦਰ ਮਾਨ
ਬਠਿੰਡਾ, 22 ਜੁਲਾਈ: ਵਿਸ਼ਵਕਰਮਾ ਮੋਟਰ ਮਾਰਕੀਟ ਸੁਸਾਇਟੀ ਰਜਿ: 1510- ਦੀ ਜਰਨਲ ਮੀਟਿੰਗ ਆਯੋਜਿਤ ਕੀਤੀ ਗਈ। ਇਸ ਦੌਰਾਨ ਸੁਸਾਇਟੀ ਪ੍ਰਧਾਨ ਸ: ਜਸਦੇਵ ਸਿੰਘ ਦੇ ਅਸਤੀਫਾ ਦੇਣ ਅਤੇ ਪੁਰਾਣੀ ਕਮੇਟੀ ਦੇ ਭੰਗ ਹੋਣ ਕਰਕੇ ਇੱਕ ਨਵੀਂ ਕਾਰਜਕਾਰਿਣੀ ਕਮੇਟੀ ਦਾ ਗਠਨ ਕੀਤਾ ਗਿਆ। ਉਕਤ 9 ਮੈਂਬਰੀ ਵਰਕਿੰਗ ਕਮੇਟੀ ਵਿੱਚ ਸ੍ਰੀ ਕੁਲਦੀਪ ਸਿੰਘ ਢੱਲਾ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ, ਜਦੋਂ ਕਿ ਸ੍ਰੀ ਗਿਆਨ ਸਿੰਘ ਭੋਗਲ ਨੂੰ ਚੇਅਰਮੈਨ, ਸ੍ਰੀ ਬਾਬੂ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਸ੍ਰੀ ਅਮਰਜੀਤ ਸਿੰਘ ਨੂੰ ਜੂਨੀਅਰ ਮੀਤ ਪ੍ਰਧਾਨ, ਸ੍ਰੀ ਪਰਗੱਟ ਸਿੰਘ ਨੂੰ ਜਰਨਲ ਸਕੱਤਰ, ਸ੍ਰੀ ਸੌਦਾਗਰ ਸਿੰਘ ਨੂੰ ਕੈਸ਼ੀਅਰ, ਸ੍ਰੀ ਸੰਦੀਪ ਸਿੰਘ ਨੂੰ ਸਕੱਤਰ, ਸ੍ਰੀ ਸੱਤਪਾਲ ਧੀਮਾਨ ਨੂੰ ਪ੍ਰੈਸ ਅਤੇ ਸਟੇਜ ਸਕੱਤਰ, ਸ੍ਰੀ ਪ੍ਰਕਾਸ਼ ਸਿੰਘ ਪਾਸ਼ੀ ਨੂੰ ਸਹਾਇਕ ਪ੍ਰੈਸ ਸਕੱਤਰ ਦੀ ਕਮਾਂਡ ਸੌਂਪੀ ਗਈ। ਇਸ ਮੌਕੇ ਪ੍ਰਧਾਨ ਅਤੇ ਸਮੂਹ ਅਹੁਦੇਦਾਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਸਾਇਟੀ ਦੀਆਂ ਚੋਣਾਂ ਲਈ ਅਜੇ ਲਗਭੱਗ 5 ਮਹੀਨੇ ਪਏ ਹਨ, ਜਿਸ ਕਾਰਨ ਉਕਤ ਵਰਕਿੰਗ ਕਮੇਟੀ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਵਰਕਿੰਗ ਕਮੇਟੀ ਵੱਲੋਂ ਚੋਣਾਂ ਤੱਕ ਸੁਸਾਇਟੀ ਦੇ ਕੰਮਕਾਜ ਵੇਖੇਗੀ। ਉਨ੍ਹਾਂ ਕਿਹਾ ਕਿ ਪਲਾਟ ਨੰ: 39 ਦਾ ਮਸਲਾ ਹਲ ਕਰਾਉਣ ਦੀ ਕੋਸ਼ਿਸ਼ ਕਰਨ ਤੋਂ ਇਲਾਵਾ ਮਾਰਕਿਟ ਦੇ ਦੁਕਾਨਦਾਰਾਂ ਦੀਆਂ ਸਮਸਿਆਵਾਂ ਦਾ ਸਮਾਧਾਨ ਕਰਵਾਉਣ ਲਈ ਵਰਕਿੰਗ ਕਮੇਟੀ ਵੱਲੋਂ ਕੋਸਿਸਾਂ ਜਲਦ ਸੁਰੂ ਕੀਤੀਆਂ ਜਾਣਗੀਆਂ। ਗੌਰਤਲਬ ਹੈ ਕਿ ਕੁਲਦੀਪ ਸਿੰਘ ਢੱਲਾ ਨੂੰ ਕਰੀਬ 7 ਸਾਲ ਬਾਅਦ ਸੁਸਾਇਟੀ ਦੀ ਕਮਾਂਡ ਮੈਂਬਰਾਂ ਵੱਲੋਂ ਦਿੱਤੀ ਗਈ ਹੈ, ਇਸ ਤੋਂ ਪਹਿਲਾਂ ਸਾਲ 2010 ਤੋਂ 2015 ਤੱਕ ਕੁਲਦੀਪ ਸਿੰਘ ਢੱਲਾ ਲਗਾਤਾਰ 5 ਸਾਲ ਸੁਸਾਇਟੀ ਦੇ ਪ੍ਰਧਾਨ ਰਹਿ ਚੁੱਕੇ ਹਨ।

ਦਸਵੀਂ ਦੇ ਨਤੀਜਿਆਂ ’ਚ ਸਿਲਵਰ ਓਕਸ ਸਕੂਲ ਦੇ ਵਿਦਿਆਰਥੀਆਂ ਨੇ ਮਾਰੀ ਬਾਜ਼ੀ

0

ਸੁਖਜਿੰਦਰ ਮਾਨ
ਬਠਿੰਡਾ, 22 ਜੁਲਾਈ: ਸੀ.ਬੀ ਐਸ ਈ ਦਸਵੀਂ ਦੀ ਬੋਰਡ ਦੀ ਪਰੀਖਿਆ ਵਿੱਚ ਸਿਲਵਰ ਓਕਸ ਸਕੂਲ ਦੇ ਵਿਦਿਆਰਥੀਆਂ ਨੇ ਬਾਜ਼ੀ ਮਾਰੀ ਹੈ। ਸਕੂਲ ਦੇ ਹਰ ਸਾਲ ਵਾਂਗ ਇਸ ਵਾਰ ਵੀ ਦਸਵੀਂ ਦੀ ਬੋਰਡ ਪਰੀਖਿਆ ਵਿੱਚ 129 ਵਿਦਿਆਰਥੀਆਂ ਵਿੱਚੋਂ 46 ਵਿਦਿਆਰਥੀਆਂ ਨੇ 90 ਫ਼ੀਸਦੀ ਅੰਕਾਂ ਤੋਂ ਵੱਧ ਅੰਕ ਹਾਸਿਲ ਕੀਤੇ। ਸਮਾਇਰਾ ਕਾਲੜਾ ਨੇ 99.2 ਫ਼ੀਸਦੀ ਅੰਕ ਹਾਸਿਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਪ੍ਰਭਜੋਤ ਕੌਰ ਨੇ 98.8ਫ਼ੀਸਦੀ ਅੰਕਾਂ ਨਾਲ ਦੂਜਾ ਸਥਾਨ ਅਤੇ ਜੈਸਮੀਨ ਕੌਰ ਸਿੱਧੂ ਨੇ 97.8ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕੀਤਾ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਤੇ ਸਕੂਲ ਦੇ ਡਾਇਰੈਕਟਰ ਮੈਡਮ ਮਾਲਵਿੰਦਰ ਕੌਰ ਸਿੱਧੂ ਅਤੇ ਪਿ੍ਰੰਸੀਪਲ ਮੈਡਮ ਨੀਲਮ ਵਰਮਾ ਨੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰਵਧਾਈ ਦਿੱਤੀ।

ਸਿਹਤ ਵਿਭਾਗ ਵੱਲੋਂ ਈਟ ਰਾਈਟ ਮੇਲਾ 30 ਤੇ 31 ਜੁਲਾਈ ਨੂੰ: ਡਾ ਤੇਜਵੰਤ ਢਿੱਲੇਂ

0

ਸੁਖਜਿੰਦਰ ਮਾਨ
ਬਠਿੰਡਾ, 22 ਜੁਲਾਈ: ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਹਮੇਸ਼ਾ ਯਤਨਸ਼ੀਲ ਹੈ। ਪੰਜਾਬ ਸਰਕਾਰ ਚੰਗੀਆਂ ਸਿਹਤ ਸੇਵਾਵਾਂ ਦੇਣ ਦੇ ਨਾਲ ਨਾਲ ਲੋਕਾਂ ਨੂੰ ਚੰਗੀ ਸਿਹਤ ਦੇਣ ਲਈ ਵੀ ਪੁਰਜੋਰ ਯਤਨ ਕਰ ਰਹੀ ਹੈ। ਇਹ ਦਾਅਵਾ ਅੱਜ ਇੱਥੇ ਕੀਤੀ ਇੱਕ ਪ੍ਰੈਸ ਕਾਨਫਰੰਸ ਵਿਚ ਬਠਿੰਡਾ ਦੇ ਸਿਵਲ ਸਰਜਨ ਡਾ ਤੇਜਵੰਤ ਸਿੰਘ ਢਿੱਲੋਂ ਨੇ ਕੀਤਾ। ਉਨ੍ਹਾਂ ਦਸਿਆ ਕਿ 75ਵੇਂ ਆਜ਼ਾਦੀ ਦੇ ਅਮਿ੍ਰੰਤ ਮਹਾਂਉਤਸਵ ਮੌਕੇ ਫੂਡ ਸੇਫ਼ਟੀ ਐਂਡ ਸਟੈਂਡਰਡ ਅਥਾਰਟੀ ਆਫ਼ ਇੰਡੀਆਂ, ਫੂਡ ਅਤੇ ਡਰੱਗ ਅਡਮਿਨਸਟ੍ਰੇਸ਼ਨ ਵਿਭਾਗ ਪੰਜਾਬ ਵੱਲੋਂ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਮਿਤੀ 30 ਅਤੇ 31 ਜੁਲਾਈ 2022 ਨੂੰ ਲਾਰਡ ਰਾਮਾ ਸਕੂਲ ਬਠਿੰਡਾ ਵਿਖੇ ਈਟ ਰਾਈਟ ਮੇਲਾ ਅਤੇ ਵੌਕਾਥਾਨ ਕਰਵਾਇਆ ਜਾ ਰਿਹਾ ਹੈ। ਡਾ ਤੇਜਵੰਤ ਸਿੰਘ ਅਤੇ ਜ਼ਿਲ੍ਹਾ ਸਿਹਤ ਅਫਸਰ ਡਾ. ਊਸ਼ਾ ਗੋਇਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਦੇ ਲੋਕਾਂ ਨੂੰ ਆਪਣੇ ਰਵਾਇਤੀ ਖਾਣਿਆਂ ਵਿੱਚ ਦਿਲਚਸਪੀ ਵਧਾਉਣ ਲਈ ਪੰਜਾਬ ਸਰਕਾਰ ਦਾ ਇੱਕ ਬਹੁਤ ਵੱਡਾ ਉਪਰਾਲਾ ਹੈ। ਇਸ ਮੇਲੇ ਵਿੱਚ ਵੱਖ ਵੱਖ ਤਰੀਕਿਆਂ ਨਾਲ ਲੋਕਾਂ ਨੂੰ ਸਾਫ਼ ਸੁਥਰਾ ਅਤੇ ਸੰਤੁਲਿਤ ਖਾਣੇ ਬਾਰੇ ਪੁਖਤਾ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ ਅਤੇ ਲਾਈਵ ਪ੍ਰੋਗ੍ਰਾਮ ਵੀ ਦਿਖਾਏ ਜਾਣਗੇ। ਇਸ ਤੋਂ ਇਲਾਵਾ ਮਿਲਾਵਟੀ ਖਾਣ ਵਾਲੀਆਂ ਚੀਜਾਂ ਤੋਂ ਬਚਣ ਲਈ ਵੀ ਵਿਸ਼ੇ ਦੇ ਮਾਹਿਰਾਂ ਵੱਲੋਂ ਜਾਣਕਾਰੀ ਦਿੱਤੀ ਜਾਵੇਗੀ। ਦੁੱਧ ਦੇ ਮਿਆਰ ਦੀ ਜਾਂਚ ਕੀਤੀ ਜਾਵੇਗੀ।

ਬਾਹਰਵੀਂ ਜਮਾਤ ਦੇ ਨਤੀਜਿਆਂ ਵਿਚ ਸ਼੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਦੇ ਛਾਏ

0

ਸੁਖਜਿੰਦਰ ਮਾਨ
ਬਠਿੰਡਾ, 22 ਜੁਲਾਈ: ਸੀ.ਬੀ.ਐਸ.ਈ ਬੋਰਡ ਵਲੋਂ ਅੱਜ ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਸ੍ਰੀ ਗੁਰੂ ਹਰਕਿ੍ਰਸ਼ਨ ਪਬਲਿਕ ਸਕੂਲ ਦੇ ਸਾਇੰਸ ਤੇ ਕਾਮਰਸ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਲਾਘਾਯੋਗ ਰਿਹਾ। ਪਿ੍ਰੰਸੀਪਲ ਸ੍ਰੀਮਤੀ ਜਤਿੰਦਰ ਕੌਰ ਨੇ ਦੱਸਿਆ ਕਿ ਸਕੂਲ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਕਾਮਰਸ ਅਤੇ ਸਾਇੰਸ ਗਰੁੱਪ ਦੇ ਸਾਰੇ ਹੀ ਵਿਦਿਆਰਥੀਆਂ ਨੇ ਫਸਟ ਡਵੀਜਨ ਵਿੱਚ ਪਾਸ ਹੋ ਕੇ ਸਕੂਲ ਅਤੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ। ਵਿਦਿਆਰਥਣ ਜਸਲੀਨ 97.2 ਪ੍ਰਤੀਸ਼ਤ ਅੰਕਾਂ ਨਾਲ ਕਾਮਰਸ ਵਿੱਚ ਸਕੂਲ ਵਿੱਚੋ ਪਹਿਲਾ ਸਥਾਨ ਪ੍ਰਾਪਤ ਕੀਤਾ ਰਵਲੀਨ ਨੇ 96.4 ਪ੍ਰਤੀਸ਼ਤ ਨਾਲ ਦੂਜਾ, ਹਰਸਿਮਰਨ ਕੌਰ ਨੇ 94.8 ਪ੍ਰਤੀਸ਼ਤ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਸਾਇੰਸ ਗਰੁੱਪ ਦੇ ਮੈਡੀਕਲ ਸਟਰੀਮ ਵਿੱਚੋ ਗੁਰਮਨ ਕੌਰ 96.2 ਪ੍ਰਤੀਸ਼ਤ ਅੰਕਾਂ ਨਾਲ ਪਹਿਲਾ ਸਥਾਨ, ਜੈਸਮੀਨ ਨੇ 91.2 ਅੰਕਾਂ ਨਾਲ ਦੂਜਾ ਸਥਾਨ ਅਤੇ ਰਾਜਵੀਰ ਕੌਰ ਨੇ 87.8 ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕੀਤਾ। ਨਾਨ ਮੈਡੀਕਲ ਵਿੱਚੋ ਉਦੇਕਰਨ ਨੇ 96.2 ਪ੍ਰਤੀਸ਼ਤ ਨਾਲ ਪਹਿਲਾ ਸਥਾਨ, ਮਹਿਕਦੀਪ ਕੌਰ ਨੇ 95.6 ਅੰਕਾਂ ਨਾਲ ਦੂਜਾ ਸਥਾਨ ਅਤੇ ਸਮੀਕਸ਼ਾ ਨੇ 94.8 ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਸਕੂਲ ਦੇ ਵਿਦਿਆਰਥੀ ਮਹਿਕਦੀਪ ਕੌਰ, ਮਨਮੀਤ ਸਿੰਘ ਨੇ ਰਸਾਇਣ ਵਿਗਿਆਨ ਵਿੱਚੋ, ਹਰਸਿਮਰਨ ਕੌਰ ਤੇ ਜਸਲੀਨ ਕੌਰ ਨੇ ਬਿਜ਼ਨਿਸ ਸਟੱਡੀ ਵਿੱਚੋ, ਰਵਲੀਨ ਤੇ ਰਵਲੀਨ ਕੌਰ ਨੇ ਸਰੀਰਕ ਸਿੱਖਿਆ ਵਿਸ਼ਿਆਂ ਵਿੱਚੋ 100 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਕੂਲ ਨਾਂ ਰੋਸ਼ਨ ਕੀਤਾ। ਸਕੂਲ ਪ੍ਰਬੰਧਕ ਕਮੇਟੀ ਅਤੇ ਪਿ੍ਰੰਸੀਪਲ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਉਹਨਾਂ ਨੂੰ ਜਿੰਦਗੀ ਵਿੱਚ ਤਰੱਕੀ ਕਰਨ ਦੀਆਂ ਸ਼ੁੱਭ ਇਛਾਵਾਂ ਦਿੱਤੀਆਂ।

ਹਿਸਾਰ ਦੇ ਇੰਟੀਗ੍ਰੇਟਿਡ ਏਵੀਏਸ਼ਨ ਹੱਬ ਦੇ ਕੰਮਾਂ ਵਿਚ ਤੇਜੀ ਲਿਆਈ ਜਾਵੇ – ਮਨੋਹਰ ਲਾਲ

0

ਮੁੱਖ ਮੰਤਰੀ ਨੇ ਸਮੀਖਿਆ ਮੀਟਿੰਗ ਦੀ ਅਗਵਾਈ ਕੀਤੀ
ਸੁਖਜਿੰਦਰ ਮਾਨ
ਚੰਡੀਗੜ੍ਹ, 22 ਜੁਲਾਈ: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਮਹਾਰਾਜਾ ਅਗਰਸੇਨ ਏਅਰਪੋਰਟ, ਹਿਸਾਰ ‘ਤੇ ਵਿਕਸਿਤ ਕੀਤੇ ਜਾ ਰਹੇ ਇੰਟੀਗ੍ਰੇਟਿਡ ਏਵੀਏਸ਼ਨ ਹੱਬ ਨਾਲ ਸਬੰਧਿਤ ਕੰਮਾਂ ਵਿਚ ਤੇਜੀ ਲਿਆਈ ਜਾਵੇ, ਇਹ ਇਕ ਕੌਮਾਂਤਰੀ ਪੱਧਰ ਦਾ ਪ੍ਰੋਜੈਕਟ ਹੈ ਅਤੇ ਇਸ ਨਾਲ ਸੂਬੇ ਵਿਚ ਵਿਕਾਸ ਨੁੰ ਗਤੀ ਮਿਲੇਗੀ।ਮੁੱਖ ਮੰਤਰੀ ਇੱਥੇ ਮਹਾਰਾਜਾ ਅਗਰਸੇਨ ਏਅਰਪੋਰਟ, ਹਿਸਾਰ ‘ਤੇ ਵਿਕਸਿਤ ਕੀਤੇ ਜਾ ਰਹੇ ਇੰਟੀਗ੍ਰੇਟਿਡ ਏਵੀਏਸ਼ਨ ਹੱਬ ਨਾਲ ਸਬੰਧਿਤ ਕੰਮਾਂ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਇਸ ਮੌਕੇ ‘ਤੇ ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਵੀ ਮੌਜੂਦ ਸਨ।
ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਹਾਰਾਜਾ ਅਗਰਸੇਨ ਏਅਰਪੋਰਟ ਹਿਸਾਰ ਨੂੰ ਵਿਕਸਿਤ ਕਰਨ ਵਿਚ ਦੇਰੀ ਨਾ ਕੀਤੀ ਜਾਵੇ ਅਤੇ ਇਸ ਦੇ ਲਈ ਧਨ ਨੂੰ ਜਾਰੀ ਕਰਨ ਵਿਚ ਢਿਲਾਈ ਨਹੀਂ ਵਰਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਏਅਰਪੋਰਟ ਦੀ ਬਾਊਂਡਰੀ ਦੇ ਨਿਰਮਾਣ ਕੰਮ ਤੇ ਲਾਇਟਸ ਲਗਾਉਣ ਦੇ ਕੰਮ ਵਿਚ ਤੇਜੀ ਲਿਆਉਣ ਦੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਰਾਜ ਸਰਕਾਰ ਦਾ ਯਤਨ ਹੈ ਕਿ ਸਾਲ 2023 ਵਿਚ ਇਸ ਏਅਰਪੋਰਟ ਤੋਂ ਵਿਮਾਨ ਸੇਵਾ ਨਿਯਮਤ ਰੂਪ ਨਾਲ ਸ਼ੁਰੂ ਕਰ ਦਿੱਤੀ ਜਾਵੇ। ਉਨ੍ਹਾਂ ਨੇ ਨਵੀਂ ਦਿੱਲੀ ਦੇ ਆਈਜੀਆਈ ਏਅਰਪੋਰਟ ਤੋਂ ਮਹਾਰਾਜਾ ਅਗਰਸੇਨ ਏਅਰਪੋਰਟ, ਹਿਸਾਰ ਤਕ ਰੇਲ ਕਨੈਕਟੀਵਿਟੀ ਲਈ ਰੂਟ ਨੂੰ ਜਲਦੀ ਤੋਂ ਜਲਦੀ ਫਾਈਨਲ ਕਰਨ, ਵਿਮਾਨ- ਸੇਵਾ ਦੇ ਲਈ ਹਿਸਾਰ ਤੋਂ ਵੱਖ-ਵੱਖ ਰੂਟਸ ਤੈਅ ਕਰਲ ਦੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਇਸ ਏਅਰਪੋਰਟ ਦੇ ਲਈ ਜਲ ਸਪਲਾਈ, ਡ੍ਰੇਨੇਜ ਸਿਸਟਮ ਅਤੇ ਰਾਅ-ਵਾਟਰ ਦੇ ਸਟੋਰੇਜ ਲਈ ਕੀਤੇ ਜਾ ਰਹੇ ਕੰਮਾਂ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇ।
ਮੀਟਿੰਗ ਵਿਚ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ ਗਈ ਕਿ ਵਾਤਾਵਰਣ ਅਤੇ ਵਨ ਵਿਭਾਗ ਵੱਲੋਂ ਇੰਟੀਗ੍ਰੇਟਿਡ ਏਵੀਏਸ਼ਨ ਹੱਬ ਦੇ ਦੂਜੇ ਪੜਾਅ ਦੇ ਵਿਕਾਸ ਕੰਮਾਂ ਲਈ 23 ਨਵੰਬਰ, 2020 ਨੂੰ ਕਲੀਅਰੇਂਸ ਮਿਲਣ ਦੇ ਬਾਅਦ ਏਅਰਕ੍ਰਾਫਟ ਪਾਰਕਿੰਗ ਦੇ ਲਈ ਤਿੰਨ ਵੱਡੇ ਹੈਂਗਰ ਦਾ ਨਿਰਮਾਣ 18 ਅਗਸਤ, 2021 ਨੂੰ ਪੂਰਾ ਹੋ ਚੁੱਕਾ ਹੈ। ਇਸ ਤੋਂ ਇਲਾਵਾ, ਨਿਰਮਾਣ-ਸਥਾਨ ਤੋਂ ਪੁਰਾਣੀ ਬਿਲਡਿੰਗ ਨੂੰ ਤੋੜ ਦਿੱਤਾ ਗਿਆ ਹੈ ਅਤੇ ਵਾਟਰ-ਚੈਨਲਸ ਨੂੰ ਸ਼ਿਫਟ ਕਰ ਦਿੱਤਾ ਗਿਆ ਹੈ। ਕਰੀਬ 7,115 ਏਕੜ ਜਮੀਨ ਦਾ ਮਿਯੂਟੇਸ਼ਨ ਵੀ ਨਾਗਰਿਕ ਏਵੀਏਸ਼ਨ ਵਿਭਾਗ ਦੇ ਨਾਂਅ ਹੋ ਚੁੱਕਾ ਹੈ। ਇਸੀ ਤਰ੍ਹਾ ਰਨ-ਵੇ, ਪੀਟੀਟੀ, ਟੈਕਸੀ-ਵੇ, ਏਪ੍ਰੋਨ ਆਦਿ ਦਾ 80 ਫੀਸਦੀ ਅਤੇ 33 ਕੇਬੀ ਸਬ-ਸਟੇਸ਼ਨ ਦਾ ਨਿਰਮਾਣ ਦਾ ਕੰਮ 70 ਫੀਸਦੀ ਤਕ ਪੂਰਾ ਕਰ ਲਿਆ ਗਿਆ ਹੈ। ਮੁੱਖ ਮੰਤਰੀ ਨੇ ਇੰਟੀਗ੍ਰੇਟਿਡ ਏਵੀਏਸ਼ਨ ਹੱਬ ਨਾਲ ਸਬੰਧਿਤ ਕੰਮਾਂ ਦੀ ਸਿਲਸਿਲੇਵਾਰ ਸਮੀਖਿਆ ਕੀਤੀ ਅਤੇ ਬਾਕੀ ਕੰਮਾਂ ਨੂੰ ਨਿਰਧਾਰਿਤ ਸਮੇਂ ਵਿਚ ਪੂਰਾ ਕਰਨ ਦੇ ਨਿਰਦੇਸ਼ ਦਿੱਤੇ।
ਮਿਟਿੰਗ ਵਿਚ ਮੁੱਖ ਮੰਤਰੀ ਦੇ ਪ੍ਰਮੁੱਖ ਪ੍ਰਧਾਨ ਸਕੱਤਰ ਡੀਐਸ ਢੇਸੀ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਾ ਵੀ. ਉਮਾਸ਼ੰਕਰ, ਬਿਜਲੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਪੀ ਕੇ ਦਾਸ, ਵਿੱਤ ਅੇਤ ਯੋਜਨਾ ਵਿਭਾਗ ਦੇ ਵਧੀਕ ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ, ਸਿਵਲ ਏਵੀਏਸ਼ਨ ਵਿਭਾਗ ਦੇ ਵਧੀਕ ਮੁੱਖ ਸਕੱਤਰ ਸੁਧੀਰ ਰਾਜਪਾਲ, ਲੋਕ ਨਿਰਮਾਣ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਰਸਤੋਗੀ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

ਫੋਰਟੀਫਾਇਡ ਆਟੇ ਦੀ ਗੁਣਵੱਤਾ ‘ਤੇ ਕਿਸੇ ਵੀ ਕੀਮਤ ‘ਤੇ ਸਮਝੌਤਾ ਨਹੀਂ ਕੀਤਾ ਜਾਵੇਗਾ – ਦੁਸ਼ਯੰਤ ਚੌਟਾਲਾ

0

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕੀਤੀ
ਸੁਖਜਿੰਦਰ ਮਾਨ
ਚੰਡੀਗੜ੍ਹ, 22 ਜੁਲਾਈ: ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਰਾਸ਼ਨ ਡਿਪੂਆਂ ਰਾਹੀਂ ਦਿੱਤੇ ਜਾਣ ਵਾਲੇ ਫੋਰਟੀਫਾਇਡ ਆਟਾ ਦੀ ਗੁਣਵੱਤਾ ਨਾਲ ਕਿਸੇ ਵੀ ਕੀਮਤ ‘ਤੇ ਸਮਝੌਤਾ ਨਹੀਂ ਕੀਤਾ ਜਾਵੇਗਾ। ਰਾਜ ਸਰਕਾਰ ਦਾ ਯਤਨ ਹੈ ਕਿ ਪੋਸ਼ਕ ਤੱਤਾਂ ਨਾਲ ਭਰਪੂਰ ਇਸ ਫੋਰਟੀਫਾਇਡ ਰਾਸ਼ਨ ਨਾਲ ਗਰੀਬ ਲੋਕਾਂ ਦੇ ਸਿਹਤ ਵਿਚ ਸੁਧਾਰ ਆਵੇ। ਉਨ੍ਹਾਂ ਨੇ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਇਸ ਆਟਾ ਦੀ ਸਪਲਾਈ ਬਾਅਦ ਲੋਕਾਂ ਦੇ ਸਿਹਤ ‘ਤੇ ਪਏ ਸਾਕਾਰਾਤਮਕ ਪ੍ਰਭਾਵ ਦਾ ਮੁਲਾਂਕਨ ਕਰ ਜਲਦੀ ਤੋਂ ਜਲਦੀ ਰਿਪੋਰਟ ਦਿੱਤੀ ਜਾਵੇ। ਡਿਪਟੀ ਸੀਐਮ, ਜਿਨ੍ਹਾਂ ਦੇ ਕੋਲ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦਾ ਕਾਰਜਭਾਰ ਵੀ ਹੈ, ਨੇ ਅੱਜ ਇੱਥੇ ਵਿਭਾਗ ਵੱਲੋਂ ਪਾਇਲਟ ਦੇ ਤੌਰ ‘ਤੇ ਪੰਜ ਜਿਲ੍ਹਿਆਂ ਵਿਚ ਰਾਸ਼ਨ ਡਿਪੂਆਂ ਰਾਹੀਂ ਦਿੱਤੇ ਜਾ ਰਹੇ ਆਟੇ ਦੀ ਗੁਣਵੱਤਾ, ਸਪਲਾਈ ਅਤੇ ਪ੍ਰਭਾਵ ਦੇ ਬਾਰੇ ਵਿਚ ਸਮੀਖਿਆ ਕੀਤੀ ਅਤੇ ਅਧਿਕਾਰੀ ਨੂੰ ਜਰੂਰੀ ਦਿਸ਼ਾ-ਨਿਰਦੇਸ਼ ਦਿੱਤੇ।
ਸ੍ਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਜਿਨ੍ਹਾਂ ਪੰਜ ਜਿਲ੍ਹਿਆਂ (ਅੰਬਾਲਾ, ਯਮੁਨਾਨਗਰ, ਕਰਨਾਲ, ਰੋਹਤਕ ਤੇ ਹਿਸਾਰ) ਵਿਚ ਰਾਸ਼ਨ ਡਿਪੂਆਂ ਰਾਹੀਂ ਫੋਰਟੀਫਾਇਡ ਆਟਾ ਵੰਡ ਕੀਤਾ ਜਾ ਰਿਹਾ ਹੈ। ਉਨ੍ਹਾਂ ਵਿਚ ਗੁਣਵੱਤਾ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ, ਖਰਾਬ ਆਟਾ ਵੰਡ ਕਰਨ ਦੀ ਸ਼ਿਕਾਇਤਾਂ ਕਿਸੇ ਵੀ ਕੀਮਤ ‘ਤੇ ਨਹੀਂ ਆਣੀਆਂ ਚਾਹੀਦੀਆਂ। ਉਨ੍ਹਾਂ ਨੇ ਇਹ ਵੀ ਕਿਹਾ ਕਿ ਫੋਰਟੀਫਾਇਡ ਆਟਾ ਦੀ ਛੋਟੀ ਪੈਕਿੰਗ ਬਣਾਈ ਜਾਵੇ ਤਾਂ ਜੋ ਪੈਕਿੰਗ ਖੋਲਣ ‘ਤੇ ਖਰਾਬ ਹੋਣ ਦੀ ਸੰਭਾਵਨਾ ਘੱਟ ਹੋਵੇ। ਇਸ ਮੌਕੇ ‘ਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਵਧੀਕ ਮੁੱਖ ਸਕੱਤਰ ਅੰਕੁਰ ਗੁਪਤਾ, ਹੈਫੇਡ ਦੇ ਪ੍ਰਬੰਧ ਨਿਦੇਸ਼ਕ ਅਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਮਹਾਨਿਦੇਸ਼ਕ ਏ ਸ੍ਰੀਨਿਵਾਸ, ਕਾਨਫੈਡ ਦੇ ਪ੍ਰਬੰਧ ਨਿਦੇਸ਼ਕ ਜੈਯਬੀਰ ਸਿੰਘ ਆਰਿਆ ਦੇ ਇਲਾਵਾ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

ਪਾਣੀ ਦੀ ਸਾਂਭ-ਸੰਭਾਲ ਦੀਆਂ ਯੋਜਨਾਵਾਂ ਨੂੰ ਪੋਰਟਲ ’ਤੇ ਕੀਤਾ ਜਾਵੇ ਅਪਲੋਡ : ਡਿਪਟੀ ਕਮਿਸ਼ਨਰ

0

ਕਿਹਾ, ਪਾਣੀ ਦੀ ਬੱਚਤ ਤੇ ਸੰਭਾਲ ਲਈ ਵੱਧ ਤੋਂ ਵੱਧ ਕੀਤੇ ਜਾਣ ਉਪਰਾਲੇ
ਸੁਖਜਿੰਦਰ ਮਾਨ
ਬਠਿੰਡਾ, 22 ਜੁਲਾਈ: ਜ਼ਿਲ੍ਹੇ ਅੰਦਰ “ਜਲ ਸ਼ਕਤੀ ਅਭਿਆਨ“ ਤਹਿਤ ਕੀਤੇ ਜਾ ਰਹੇ ਕਾਰਜਾਂ ਅਤੇ ਭਵਿੱਖ ਦੀਆਂ ਯੋਜਨਾਵਾਂ ਨੂੰ ਦੋ ਦਿਨਾਂ ਦੇ ਅੰਦਰ-ਅੰਦਰ ਸਬੰਧਤ ਵਿਭਾਗ “ਜਲ ਸ਼ਕਤੀ ਅਭਿਆਨ“ ਦੇ ਪੋਰਟਲ ਤੇ ਅਪਲੋਡ ਕਰਨਾ ਯਕੀਨੀ ਬਣਾਉਣ। ਇਹ ਆਦੇਸ਼ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਗਈ ਰੀਵਿਊ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੇ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਿਦਾਇਤ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਪਾਣੀ ਦੀ ਬੱਚਤ, ਸਾਂਭ-ਸੰਭਾਲ, ਪਲਾਂਟੇਸ਼ਨ, ਵੇਸਟ ਵਾਟਰ ਟਰੀਟਮੈਂਟ ਪਲਾਂਟਾਂ, ਪਾਣੀ ਨੂੰ ਮੁੜ ਵਰਤੋਂ ਵਿੱਚ ਲਿਆਉਣ ਲਈ ਕੀਤੇ ਗਏ ਕਾਰਜਾਂ ਅਤੇ ਹੋਰ ਭਵਿੱਖੀ ਯੋਜਨਾਵਾਂ ਸਬੰਧੀ ਆਪੋ-ਆਪਣੇ ਵਿਭਾਗ ਨਾਲ ਸਬੰਧਤ ਕਾਰਜ ਅਤੇ ਯੋਜਨਾਵਾਂ ਦੀਆਂ ਫੋਟੋਆਂ, ਵੀਡੀਓਜ਼ ਦੀ ਡਿਟੇਲ “ਜਲ ਸ਼ਕਤੀ ਅਭਿਆਨ“ ਦੇ ਪੋਰਟਲ ’ਤੇ ਅਪਲੋਡ ਕੀਤੀ ਜਾਵੇ ਅਤੇ ਇਸ ਤੋਂ ਇਲਾਵਾ ਕੀਤੇ ਜਾ ਰਹੇ ਕਾਰਜਾਂ ਸਬੰਧੀ ਜੀਓ ਟੈਗ ਵੀ ਰੋਜ਼ਾਨਾ ਅਪਡੇਟ ਕਰਨਾ ਯਕੀਨੀ ਬਣਾਇਆ ਜਾਵੇ।
ਇਸ ਦੌਰਾਨ ਉਨ੍ਹਾਂ ਖੇਤੀਬਾੜੀ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਸਿੱਖਿਆ ਵਿਭਾਗ, ਵਾਟਰ ਸਪਲਾਈ ਤੇ ਸੀਵਰੇਜ ਵਿਭਾਗ, ਨਗਰ ਨਿਗਮ, ਭੂਮੀ ਰੱਖਿਆ, ਬਾਗਬਾਨੀ, ਵਣ ਵਿਭਾਗ ਆਦਿ ਵਿਭਾਗਾਂ ਵੱਲੋਂ ਪਾਣੀ ਦੀ ਬੱਚਤ, ਸਾਂਭ-ਸੰਭਾਲ ਆਦਿ ਸਬੰਧੀ ਕੀਤੇ ਗਏ ਕਾਰਜਾਂ ਦੀ ਸਮੀਖਿਆ ਕੀਤੀ ਅਤੇ ਪਾਣੀ ਦੀ ਬੱਚਤ ਤੇ ਸੰਭਾਲ ਲਈ ਹੋਰ ਵੱਧ ਤੋਂ ਵੱਧ ਉਪਰਾਲੇ ਕਰਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਮੌਕੇ ਜ਼ਿਲ੍ਹਾ ਸੂਚਨਾ ਅਫ਼ਸਰ ਸ੍ਰੀ ਸੰਦੀਪ ਕੁਮਾਰ ਗੁਪਤਾ, ਜ਼ਿਲ੍ਹਾ ਡਿਵੈਲਪਮੈਂਟ ਫੈਲੋ (ਡੀ.ਡੀ.ਐਫ) ਸ੍ਰੀ ਵਿਜੈ ਪ੍ਰਕਾਸ਼, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਮੈਡਮ ਨੀਰੂ ਗਰਗ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:) ਸ੍ਰੀ ਮੇਵਾ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਨੁਮਾਇੰਦੇ ਹਾਜ਼ਰ ਸਨ।

ਕੇਂਦਰ ਸਰਕਾਰ ਖਿਲਾਫ ਸੜਕਾਂ ਤੇ ਆਏ ਕਾਂਗਰਸੀ, ਕੀਤਾ ਰੋਸ ਪ੍ਰਦਰਸ਼ਨ

0

ਸੁਖਜਿੰਦਰ ਮਾਨ
ਬਠਿੰਡਾ, 22 ਜੁਲਾਈ: ਐਨਫੋਰਸਮੈਂਟ ਡਾਇਰੈਕਟਰੋਟ ਵਲੋਂ ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਤੋਂ ਲਗਾਤਾਰ ਕੀਤੀ ਜਾ ਰਹੀ ਪੁੱਛਗਿੱਛ ਤੋਂ ਪੂਰੇ ਦੇਸ਼ ਦੇ ਕਾਂਗਰਸੀ ਵਰਕਰਾਂ ਵਿਚ ਗੁੱਸੇ ਦੀ ਲਹਿਰ ਪਾਈ ਜਾ ਰਹੀ ਹੈ। ਅੱਜ ਪੰਜਾਬ ਦੇ ਜ਼ਿਲ੍ਹਾ ਹੈੱਡਕੁਆਰਟਰ ਤੇ ਕੇਂਦਰ ਸਰਕਾਰ ਵੱਲੋਂ ਈਡੀ ਦੀ ਦੁਰਵਰਤੋਂ ਕਰਕੇ ਗਾਂਧੀ ਪਰਿਵਾਰ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਵਿਰੋਧ ਵਿੱਚ ਕਾਂਗਰਸੀ ਵਰਕਰਾਂ ਵੱਲੋਂ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤੇ ਗਏ ਅਤੇ ਇਸ ਧੱਕੇਸ਼ਾਹੀ ਨੂੰ ਬੰਦ ਕਰਨ ਦੀ ਮੰਗ ਕੀਤੀ । ਬਠਿੰਡਾ ਵਿਖੇ ਜ਼ਿਲਾ ਪ੍ਰਧਾਨ ਅਰੁਣ ਜੀਤਮੱਲ ਅਤੇ ਜੈ ਜੀਤ ਸਿੰਘ ਜੋਜੋ ਜੌਹਲ ਦੀ ਅਗਵਾਈ ਵਿੱਚ ਕਾਂਗਰਸ ਦਫਤਰ ਦੇ ਬਾਹਰ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ,ਜਿਸ ਵਿਚ ਵੱਡੀ ਗਿਣਤੀ ਵਿਚ ਕਾਂਗਰਸ ਦੇ ਵਰਕਰ, ਕੌਂਸਲਰ, ਵੱਖ ਵੱਖ ਵਿੰਗਾਂ ਦੇ ਅਹੁਦੇਦਾਰ ਅਤੇ ਲੀਡਰਸ਼ਿਪ ਹਾਜ਼ਰ ਹੋਈ । ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਅਰੁਣ ਜੀਤਮੱਲ ਅਤੇ ਜੈ ਜੀਤ ਸਿੰਘ ਜੌਹਲ ਨੇ ਕਿਹਾ ਕਿ ਕੇਂਦਰ ਸਰਕਾਰ ਕਾਂਗਰਸ ਪਾਰਟੀ ਦੇ ਆਗੂਆਂ ਨੂੰ ਮਹਿੰਗਾਈ ,ਬੇਰੁਜਗਾਰੀ ਅਤੇ ਨਫਰਤੀ ਹਿੰਸਾ ਵਰਗੇ ਵੱਡੇ ਮੁੱਦਿਆਂ ਤੇ ਆਮ ਲੋਕਾਂ ਦੀ ਆਵਾਜ਼ ਉਠਾਉਣ ਤੋਂ ਰੋਕਣ ਲਈ ਈਡੀ ਦੀ ਵਰਤੋਂ ਕਰਕੇ ਦਬਾਉਣਾ ਚਾਹੁੰਦੀ ਹੈ, ਪਰ ਇਹ ਕਾਂਗਰਸ ਪਾਰਟੀ ਦੇ ਆਗੂ ਅਤੇ ਵਰਕਰ ਬਿਨਾਂ ਡਰੇ ਜਨਤਾ ਦੇ ਹੱਕਾਂ ਦੀ ਲੜਾਈ ਲੜਦੇ ਰਹਿਣਗੇ । ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਸ਼ੋਕ ਕੁਮਾਰ ਅਤੇ ਸਾਬਕਾ ਚੇਅਰਮੈਨ ਨਗਰ ਸੁਧਾਰ ਟਰੱਸਟ ਕੇਕੇ ਅਗਰਵਾਲ ਨੇ ਕਿਹਾ ਕਿ ਅੱਜ ਦੇਸ਼ ਦੇ ਹਾਲਾਤ ਬਦ ਤੋਂ ਬਦਤਰ ਬਣ ਚੁੱਕੇ ਹਨ, ਜੇਕਰ ਕੇਂਦਰ ਸਰਕਾਰ ਦੀਆਂ ਨੀਤੀਆਂ ਖਿਲਾਫ ਕੋਈ ਆਵਾਜ਼ ਉਠਾਉਂਦਾ ਹੈ ਤਾਂ ਉਸ ਨੂੰ ਈਡੀ ਦਾ ਡਰਾਵਾ ਦੇ ਕੇ ਚੁੱਪ ਕਰਾਇਆ ਜਾਂਦਾ ਹੈ ਜੋ ਧੱਕੇਸ਼ਾਹੀ ਮਨਜ਼ੂਰ ਨਹੀਂ । ਇਸ ਮੌਕੇ ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਰਾਜਨ ਗਰਗ ਅਤੇ ਪਵਨ ਮਾਨੀ ਨੇ ਕਿਹਾ ਕਿ ਦੇਸ਼ ਦੇ ਹਿੱਤਾਂ ਲਈ ਕਾਂਗਰਸੀ ਵਰਕਰ ਸ੍ਰੀਮਤੀ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਹਮੇਸ਼ਾਂ ਲੜਾਈ ਲੜਨ ਲਈ ਤਿਆਰ ਹਨ ਤੇ ਕਿਸੇ ਵੀ ਧੱਕੇਸ਼ਾਹੀ ਨਾਲ ਇਹ ਆਵਾਜ ਦਬਣ ਵਾਲੀ ਨਹੀਂ।ਕਾਂਗਰਸੀ ਬੁਲਾਰਿਆਂ ਨੇ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕਿਹਾ ਕਿ ਉਹ ਵਿਰੋਧੀਆਂ ਦੀ ਆਵਾਜ਼ ਦਬਾਉਣ ਦੀ ਬਜਾਏ ਲੋਕਾਂ ਨੂੰ ਦਿਖਾਏ ਸੁਪਨਿਆਂ ਨੂੰ ਪੂਰਾ ਕਰਨ। ਇਸ ਮੌਕੇ ਬਲਾਕ ਪ੍ਰਧਾਨ ਬਲਜਿੰਦਰ ਠੇਕੇਦਾਰ , ਹਰਵਿੰਦਰ ਸਿੰਘ ਲੱਡੂ, ਸੀਨੀਅਰ ਕੋਂਸਲਰ ਬਲਰਾਜ ਪੱਕਾ, ਮਲਕੀਤ ਸਿੰਘ ਗਿੱਲ, ਟਿੰਕੂ ਗਰੋਵਰ, ਅਵਤਾਰ ਸਿੰਘ ਗੋਨਿਆਣਾ, ਪਰਵਿੰਦਰ ਸਿੰਘ ਸ਼ਰਨੀ, ਸਾਬਕਾ ਮੇਅਰ ਬਲਵੰਤ ਰਾਏ ਨਾਥ, ਕਿਰਨਜੀਤ ਸਿੰਘ ਗਹਿਰੀ, ਟਹਿਲ ਸਿੰਘ ਬੁੱਟਰ, ਸੰਦੀਪ ਗੋਇਲ, ਰੁਪਿੰਦਰ ਬਿੰਦਰਾ, ਵਿਕਰਮ ਕ੍ਰਾਂਤੀ, ਵਿਪਨ ਮਿੱਤੂ, ਚਰਨਜੀਤ ਸਿੰਘ ਭੋਲਾ, ਰਤਨ ਸਿੰਘ ਰਾਹੀ, ਸੰਦੀਪ ਬੌਬੀ, ਸੰਜੀਵ ਸੈਣੀ, ਗੋਰਾ ਸਿੰਘ ਸਿੱਧੂ ,ਸੁਖਰਾਜ ਸਿੰਘ ਔਲਖ, ਕਮਲਜੀਤ ਸਿੰਘ ਭੰਗੂ, ਭਗਵਾਨ ਦਾਸ ਭਾਰਤੀ, ਗੌਰਵ ਮੰਗਲਾ ,ਤੇਜਾ ਸਿੰਘ ਦੰਦੀਵਾਲ, ਕਾਂਤਾ ਸ਼ਰਮਾ, ਹਰੀਓਮ ਕਪੂਰ, ਜਗਰਾਜ ਸਿੰਘ, ਮਹਿੰਦਰ ਸਿੰਘ, ਰਾਧੇ ਸ਼ਾਮ, ਸ਼ਾਮ ਲਾਲ ਜੈਨ, ਸੁਨੀਲ ਕੁਮਾਰ ,ਮਮਤਾ ਰਾਣੀ, ਕਿ੍ਰਸ਼ਨ ਸ਼ਰਮਾ, ਦੁਪਿੰਦਰ ਮਿਸ਼ਰਾ, ਬਲਜੀਤ ਸਿੰਘ ਯੂਥ ਆਗੂ, ਸਾਜਨ ਸ਼ਰਮਾ, ਜਸਬੀਰ ਕੌਰ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਹਾਜ਼ਰ ਸਨ।

ਪੰਜਾਬ ਨੂੰ ਸਿਹਤ ਤੇ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਦਾ ਹੈ ਸੁਪਨਾ : ਬਲਕਾਰ ਸਿੱਧੂ

0

ਦਸਵੀਂ ਅਤੇ ਬਾਰਵੀਂ ਦੀਆਂ ਪ੍ਰੀਖਿਆਵਾਂ ਵਿੱਚੋਂ ਵਧੀਆਂ ਪੁਜੀਸ਼ਨਾਂ ਹਾਸਿਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਕੀਤਾ ਸਨਮਾਨਿਤ
ਸੁਖਜਿੰਦਰ ਮਾਨ
ਰਾਮਪੁਰਾ (ਬਠਿੰਡਾ),22 ਜੁਲਾਈ : ਸਿਹਤ ਤੇ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਮੁਢਲਾ ਫ਼ਰਜ ਤੇ ਸੁਪਨਾ ਹੈ, ਜਿਸ ਨੂੰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਦੀਆਂ ਇਮਾਰਤਾਂ ਨੂੰ ਸਮਾਰਟ ਬਣਾਕੇ ਪੂਰਾ ਕੀਤਾ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਰਾਮਪੁਰਾ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਰਾਮਪੁਰਾ ਮੰਡੀ ਵਿਖੇ ਇਸ ਸਕੂਲ ਦੀਆਂ ਦਸਵੀਂ ਅਤੇ ਬਾਰਵੀਂ ਜਮਾਤ ਦੀਆਂ ਮੈਰਿਟ ਵਿੱਚ ਆਉਣ ਵਾਲੀਆਂ ਹੋਣਹਾਰ ਵਿਦਿਆਰਥਣਾਂ ਨੂੰ ਸਨਮਾਨਿਤ ਕਰਨ ਮੌਕੇ ਕੀਤਾ।
ਇਸ ਮੌਕੇ ਹਲਕਾ ਵਿਧਾਇਕ ਸ. ਬਲਕਾਰ ਸਿੰਘ ਸਿੱਧੂ ਨੇ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਅਤੇ ਸਕੂਲ ਸਟਾਫ਼ ਨੂੰ ਵਧਾਈ ਦਿੱਤੀ। ਉਨ੍ਹਾਂ ਸਕੂਲ ਦੀਆਂ ਹੋਰ ਵਿਦਿਆਰਥਣਾਂ ਨੂੰ ਵੀ ਭਵਿੱਖ ਵਿੱਚ ਚੰਗੀਆਂ ਪੁਜ਼ੀਸਨਾਂ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈਆਂ ਗਈਆਂ ਸਲਾਨਾਂ ਪ੍ਰੀਖਿਆਵਾਂ ਚ ਇਸ ਸਕੂਲ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਲਵਲੀਨ ਸ਼ਰਮਾ ਨੂੰ ਮੈਰਿਟ ਵਿੱਚ ਆਉਣ ਅਤੇ ਬਾਰਵੀਂ ਜਮਾਤ ਦੀ ਕਮਰਸ ਦੀ ਵਿਦਿਆਰਥਣ ਕਸ਼ਿਸ ਨੂੰ ਬਠਿੰਡਾ ਜ਼ਿਲ੍ਹੇ ਚੋਂ ਚੌਥੀ ਤੇ ਪੰਜਾਬ ਵਿਚੋਂ ਤੇਰਵੀਂ ਪਜੀਸ਼ਨ ਹਾਸਲ ਕਰਨ ਤੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਸ.ਬਲਕਾਰ ਸਿੰਘ ਸਿੱਧੂ ਵੱਲੋਂ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਦੀ ਤਾਰੀਫ ਕੀਤੀ ਜਿਨ੍ਹਾਂ ਨੇ ਜ਼ਿਲ੍ਹੇ ਦਾ, ਸਕੂਲ ਦਾ ਅਤੇ ਹਲਕਾ ਰਾਮਪੁਰਾ ਦਾ ਨਾਂ ਰੌਸ਼ਨ ਕੀਤਾ। ਉਨ੍ਹਾਂ ਨੇ ਜਿੱਥੇ ਸਕੂਲ ਪਿ੍ਰੰਸੀਪਲ, ਸਮੁੱਚੇ ਸਟਾਫ ਤੇ ਵਿਦਿਆਰਥਣਾਂ ਨੂੰ ਵੀ ਵਧਾਈ ਦਿੱਤੀ ਉਥੇ ਹੀ ਸਕੂਲ ਵਿੱਚ ਖਾਲੀ ਪਈਆਂ ਅਸਾਮੀਆਂ ਸਮੇਤ ਹੋਰ ਸਮੱਸਿਆਵਾਂ ਨੂੰ ਜਲਦ ਪੂਰਾ ਕਰਨ ਦਾ ਭਰੋਸਾ ਦਿਵਾਇਆ।
ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਇਕਬਾਲ ਸਿੰਘ ਬੁੱਟਰ ਤੇ ਸ੍ਰੀਮਤੀ ਭੁਪਿੰਦਰ ਕੌਰ ਵੱਲੋਂ ਆਪਣੇ ਸੰਬੋਧਨ ਚ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਅਤੇ ਸਕੂਲ ਸਟਾਫ ਨੂੰ ਵੀ ਵਧਾਈ ਦਿੱਤੀ ਗਈ, ਜਿਨ੍ਹਾਂ ਦੀ ਮੇਹਨਤ ਸਦਕਾ ਹੋਣਹਾਰ ਵਿਦਿਆਰਥਣਾਂ ਨੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ। ਇਸ ਮੌਕੇ ਸਟੈਲਕੋ ਦੇ ਐਮ.ਡੀ. ਸ੍ਰੀ ਰਜਿੰਦਰ ਕੁਮਾਰ ਵੱਲੋਂ ਨੇ ਵਿਦਿਆਰਥਣਾਂ ਦੀ ਹੌਂਸਲਾ ਅਫ਼ਜਾਈ ਲਈ 21-21 ਹਜ਼ਾਰ ਰੁਪਏ ਅਤੇ ਇਸ ਸਕੂਲ ਦੀ ਇੱਕ ਵਿਦਿਆਰਥਣ ਜੋ ਕਿ ਮੈਰਿਟ ਵਿੱਚ ਆਉਣ ਤੋਂ 1 ਅੰਕ ਘੱਟ ਰਹਿ ਗਈ ਸੀ ਨੂੰ ਵੀ 11000/-ਰੁਪਏ ਦੇਣ ਦਾ ਐਲਾਨ ਕੀਤਾ। ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।ਇਸ ਦੌਰਾਨ ਸਕੂਲ ਪਿ੍ਰੰਸੀਪਲ ਸ. ਦਲਜੀਤ ਪਿਆਰਾ ਨੇ ਸਭਨਾਂ ਦਾ ਧੰਨਵਾਦ ਕੀਤਾ। ਲੈਕਚਰਾਰ ਸ੍ਰੀਮਤੀ ਮੀਨੂੰ ਨੇ ਸਕੂਲ ਵਿਦਿਆਰਥਣਾਂ ਦੀ ਪ੍ਰਗਤੀ ਅਤੇ ਮੰਗਾਂ ਸਬੰਧੀ ਰਿਪੋਰਟ ਪੜ੍ਹੀ। ਇਸ ਮੌਕੇ ਲੈਕਚਰਾਰ ਸ੍ਰੀਮਤੀ ਕਿਰਨਜੀਤ ਕੌਰ, ਕਲਾਸ ਇੰਚਾਰਜ ਸ੍ਰੀਮਤੀ ਮਹਿੰਦਰਜੀਤ ਕੌਰ ਤੇ ਸ੍ਰੀਮਤੀ ਨੀਕਾ ਗਰਗ ਤੋਂ ਇਲਾਵਾ ਸਕੂਲ ਦੀਆਂ ਵਿਦਿਆਰਥਣਾਂ ਤੇ ਸਮੁੱਚਾ ਸਟਾਫ ਹਾਜ਼ਰ ਸੀ।

Our Visitor

1903821