Monday, May 11, 2026
Home Blog Page 243

ਮਾਘੀ ਮੇਲੇ ਸਬੰਧੀ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਵੱਖ-ਵੱਖ ਵਿਭਾਗਾਂ ਨਾਲ ਕੀਤੀ ਮੀਟਿੰਗ

0

👉ਟ੍ਰੈਫ਼ਿਕ ਦੀ ਸਮੱਸਿਆ ਨਾਲ ਨਜਿੱਠਣ ਲਈ ਕੀਤੇ ਜਾਣ ਵਿਸ਼ੇਸ਼ ਉਪਰਾਲੇ
Sri Mukatsar News:ਚਾਲੀ ਮੁਕਤਿਆਂ ਦੀ ਯਾਦ ਵਿੱਚ ਲੱਗਣ ਵਾਲੇ ਪਵਿੱਤਰ ਅਤੇ ਇਤਿਹਾਸਕ ਮਾਘੀ ਮੇਲੇ ਦੇ ਅਗੇਤੇ ਪ੍ਰਬੰਧਾਂ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਅਤੇ ਐਸ.ਐਸ.ਪੀ. ਸ੍ਰੀ ਅਭਿਮੰਨਿਊ ਰਾਣਾ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਕਿਹਾ ਮਾਘੀ ਦਾ ਮੇਲਾ ਇੱਕ ਪਵਿੱਤਰ ਤੇ ਇਤਿਹਾਸਕ ਮੇਲਾ ਹੈ ਅਤੇ ਇਸ ਮੇਲੇ ਨੂੰ ਸਫਲ ਬਨਾਉਣ ਲਈ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਹਰ ਸੰਭਵ ਯਤਨ ਕੀਤੇ ਜਾਣਗੇ।ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਮੇਲਾ ਮਾਘੀ ਮੌਕੇ ਟ੍ਰੈਫ਼ਿਕ ਦੀ ਸਮੱਸਿਆ ਗੰਭੀਰ ਬਣੀ ਹੁੰਦੀ ਹੈ ਇਸ ਸਮੱਸਿਆ ਨਾਲ ਨਜਿੱਠਣ ਲਈ ਵਿਸ਼ੇਸ਼ ਤਿਆਰੀਆਂ ਕੀਤੀਆਂ ਜਾਣ। ਟ੍ਰੈਫ਼ਿਕ ਦਾ ਵੱਖ-ਵੱਖ ਥਾਵਾਂ ਵਿੱਚ ਫੇਰ ਬਦਲ ਕੀਤਾ ਜਾਵੇ ਅਤੇ ਐਬੂਲੈਂਸ ਦੇ ਆਉਣ-ਜਾਣ ਲਈ ਵਿਸ਼ੇਸ਼ ਧਿਆਨ ਰੱਖਿਆ ਜਾਵੇ ਅਤੇ ਗਰੀਨ ਕੋਰੀਡੌਰ ਬਣਾਇਆ ਜਾਵੇ।ਉਨ੍ਹਾਂ ਕਿਹਾ ਕਿ ਇਸ ਵਾਰ ਅਧਿਕਾਰੀਆਂ ਦਾ ਡਰੈੱਸ ਕੋਡ ਯਕੀਨੀ ਬਣਾਇਆ ਜਾਵੇ ਤਾਂ ਜੋ ਬਾਹਰੋਂ ਆਉਣ ਵਾਲੇ ਪੁਲਿਸ ਅਧਿਕਾਰੀਆਂ ਨੂੰ ਡਿਊਟੀ ’ਤੇ ਤਾਇਨਾਤ ਅਮਲੇ ਦੀ ਪਛਾਣ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਜਨ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਮੇਲੇ ਦੌਰਾਨ ਆਰਜ਼ੀ ਪਖਾਨਿਆਂ ਦੀ ਥਾਂ ’ਤੇ ਵੀ.ਆਈ.ਪੀ. ਪਖਾਨਿਆਂ ਦੇ ਪ੍ਰਬੰਧ ਨੂੰ ਯਕੀਨੀ ਬਣਾਏ ਜਾਵੇ ਅਤੇ ਸੀਵਰੇਜ ਦੀ ਸਮੱਸਿਆ ਨੂੰ ਸਮੇਂ ਰਹਿੰਦੇ ਠੀਕ ਕੀਤਾ ਜਾਵੇ ਅਤੇ ਮੇਲੇ ਦੌਰਾਨ ਆਰ.ਓ ਸਿਸਟਮ ਵਾਲੇ ਪੀਣ ਵਾਲੇ ਸਾਫ਼ ਸੁਥਰੇ ਪਾਣੀ ਦਾ ਉਚੇਚਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਮੇਲੇ ਦੌਰਾਨ ਸ਼ਰਧਾਲੂਆਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਤਕਲੀਫ ਪੇਸ਼ ਨਾ ਆਉਣ ਦਿੱਤੀ ਜਾਵੇ ।ਉਨ੍ਹਾਂ ਨਗਰ ਕੌਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਘੀ ਮੇਲੇ ਦੌਰਾਨ ਸ੍ਰੀ ਦਰਬਾਰ ਸਾਹਿਬ ਨੂੰ ਲੱਗਦੇ ਸਾਰੇ ਗੇਟਾਂ ਦੀ ਅਤੇ ਸ਼ਹਿਰ ਦੀ ਸਮੁੱਚੀ ਸਫਾਈ ਤੇ ਨਜਾਇਜ਼ ਕਬਜ਼ੇ ਹਟਵਾਏ ਜਾਣ।

ਇਹ ਵੀ ਪੜ੍ਹੋ ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਬਲਾਕ ਅਫ਼ਸਰ ਗ੍ਰਿਫਤਾਰ

ਉਹਨਾਂ ਲੰਗਰ ਲਗਾਉਣ ਵਾਲੇ ਸ਼ਰਧਾਲੂਆਂ ਨੂੰ ਵੀ ਅਪੀਲ ਕੀਤੀ ਕਿ ਮੇਲੇ ਦੌਰਾਨ ਪਲਾਸਟਿਕ ਰਹਿਤ ਲੰਗਰ ਵਰਤਾਇਆ ਜਾਵੇ ਅਤੇ ਸਾਫ ਸਫਾਈ ਦਾ ਉਚੇਚਾ ਧਿਆਨ ਰੱਖਿਆ ਜਾਵੇ। ਉਹਨਾਂ ਸੈਕਟਰ ਅਫਸਰਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਆਪਣੇ-ਆਪਣੇ ਖੇਤਰ ਵਿੱਚ ਪਲਾਸਟਿਕ ਦੀ ਨਿਰੰਤਰ ਚੈਕਿੰਗ ਕਰਦੇ ਰਹੇ ਤਾਂ ਜੋ ਮੇਲੇ ਨੂੰ ਪਲਾਸਟਿਕ ਮੁਕਤ ਸਬੰਧੀ ਢੁਕਵੇਂ ਪ੍ਰਬੰਧ ਮੁਕੰਮਲ ਹੋ ਸਕੇ।ਉਨ੍ਹਾਂ ਅੱਗੇ ਦੱਸਿਆ ਕਿ ਮਾਘੀ ਦੇ ਮੇਲੇ ਦੌਰਾਨ ਸ਼ਹਿਰ ਨੂੰ ਸੱਤ ਸੈਕਟਰਾਂ ਵਿੱਚ ਵੰਡਿਆ ਗਿਆ ਅਤੇ ਹਰ ਸੈਕਟਰ ਵਿੱਚ ਨੋਡਲ ਅਫਸਰ ਦੀ ਡਿਊਟੀ ਲਗਾ ਦਿੱਤੀ ਗਈ ਹੈ, ਜੋ ਮਾਘੀ ਮੇਲੇ ’ਤੇ ਕੀਤੇ ਜਾ ਰਹੇ ਅਗੇਤੇ ਪ੍ਰਬੰਧਾਂ ਸਬੰਧੀ ਆਪਣੀਆਂ ਗਤੀਵਿਧੀਆਂ ਬਾਰੇ ਰਿਪੋਰਟ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਖੇ ਜਮ੍ਹਾਂ ਕਰਵਾਉਣਗੇ।ਡਿਪਟੀ ਕਮਿਸ਼ਨਰ ਨੇ ਬੀ.ਐਂਡ.ਆਰ.(ਸੜਕਾਂ),ਮੰਡੀ ਬੋਰਡ ਅਤੇ ਨਗਰ ਕੌਸਲ ਨੂੰ ਹਦਾਇਤ ਕੀਤੀ ਕਿ ਸ਼ਹਿਰ ਨੂੰ ਜੋੜਣ ਵਾਲੀਆਂ ਸਾਰੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਜਲਦੀ ਨੇਪਰੇ ਚਾੜਿਆ ਜਾਵੇ। ਉਹਨਾਂ ਅੱਗੇ ਦੱਸਿਆ ਕਿ ਮੇਲੇ ਦੌਰਾਨ ਬਣਾਏ ਜਾਣ ਵਾਲੇ ਆਰਜੀ ਬੱਸ ਸਟੈਂਡਾਂ ਤੋਂ ਸ਼ਰਧਾਲੂਆਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੁਫਤ ਆਵਾਜਾਈ ਦਾ ਪ੍ਰਬੰਧ ਕੀਤਾ ਜਾਵੇਗਾ।ਇਸ ਮੌਕੇ ਐਸ.ਐਸ.ਪੀ. ਸ੍ਰੀ ਅਭਿਮੰਨਿਊ ਰਾਣਾ ਨੇ ਕਿਹਾ ਕਿ ਮੇਲਾ ਮਾਘੀ ਮੌਕੇ 5000 ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਡਿਊਟੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਮਾਘੀ ਮੇਲੇ ਦੌਰਾਨ ਲੋਕਾਂ ਦੀ ਜਾਨ ਅਤੇ ਮਾਲ ਦੀ ਹਿਫਾਜਤ ਲਈ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣਗੇ ਤਾਂ ਜੋ ਅਣਸੁਖਾਵੀਂ ਘਟਨਾਵਾਂ ਨੂੰ ਵਾਪਰਣ ਤੋਂ ਰੋਕਿਆ ਜਾ ਸਕੇ।ਉਨ੍ਹਾਂ ਦੱਸਿਆ ਕਿ ਸ਼ਹੀਦੀ ਜੋੜ ਮਾਘੀ ਮੇਲੇ ਦੌਰਾਨ ਸ਼ਹਿਰ ਨੂੰ ਵੱਖ-ਵੱਖ ਸੈਕਟਰਾਂ ਵਿੱਚ ਵੰਡਿਆ ਗਿਆ ਹੈ ਅਤੇ ਹਰੇਕ ਸੈਕਟਰ ਵਿੱਚ ਸਖ਼ਤ ਅਤੇ ਸੁਚੱਜੇ ਸੁਰੱਖਿਆ ਪ੍ਰਬੰਧ ਕੀਤੇ ਜਾਣਗੇ। ਸ਼ਹਿਰ ਦੇ ਹਰ ਮੁੱਖ ਰਸਤੇ, ਚੌਕ ਅਤੇ ਭੀੜ ਵਾਲੀਆਂ ਥਾਵਾਂ ‘ਤੇ ਪੁਲਿਸ ਨਾਕੇ ਸਥਾਪਿਤ ਕੀਤੇ ਜਾਣਗੇ। ਇਸਦੇ ਨਾਲ ਹੀ ਸ਼ਹਿਰ ਅੰਦਰ ਵੱਖ-ਵੱਖ ਥਾਵਾਂ ‘ਤੇ ਪੁਲਿਸ ਸਹਾਇਤਾ ਕੇਂਦਰ ਸਥਾਪਿਤ ਕੀਤੇ ਜਾਣਗੇ, ਜਿੱਥੇ 24 ਘੰਟੇ ਪੁਲਿਸ ਮੁਲਾਜ਼ਮ ਸ਼ਰਧਾਲੂਆਂ ਦੀ ਸਹਾਇਤਾ ਲਈ ਤਾਇਨਾਤ ਰਹਿਣਗੇ।ਐਸ.ਐਸ.ਪੀ. ਨੇ ਕਿਹਾ ਕਿ ਮੇਲੇ ਦੌਰਾਨ ਭੀੜ ‘ਤੇ ਨਿਗਰਾਨੀ ਰੱਖਣ ਲਈ ਸ਼ਹਿਰ ਦੇ ਵੱਖ-ਵੱਖ ਚੌਕਾਂ ਅਤੇ ਸੰਵੇਦਨਸ਼ੀਲ ਥਾਵਾਂ ‘ਤੇ ਵਾਚ ਟਾਵਰ ਲਗਾਏ ਜਾਣਗੇ, ਜਿੱਥੋਂ ਪੁਲਿਸ ਮੁਲਾਜ਼ਮ ਦੂਰਬੀਨਾਂ ਦੀ ਮਦਦ ਨਾਲ ਹਰ ਵੇਲੇ ਨਿਗਰਾਨੀ ਕਰਦੇ ਰਹਿਣਗੇ। ਕਿਸੇ ਵੀ ਅਣਚਾਹੀ ਘਟਨਾ ਜਾਂ ਐਮਰਜੈਂਸੀ ਦੀ ਸਥਿਤੀ ਵਿੱਚ ਤੁਰੰਤ ਪੁਲਿਸ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ।ਉਨ੍ਹਾਂ ਕਿਹਾ ਕਿ ਟ੍ਰੈਫਿਕ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਨੇ ਦੱਸਿਆ ਕਿ ਮੇਲਾ ਮਾਘੀ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਕਿਸਮ ਦੇ ਵਾਹਨਾਂ ਲਈ ਅਲੱਗ-ਅਲੱਗ ਪਾਰਕਿੰਗ ਸਥਾਨ ਨਿਰਧਾਰਤ ਕੀਤੇ ਜਾਣਗੇ। ਸ਼ਹਿਰ ਅੰਦਰ ਹੈਵੀ ਵਾਹਨਾਂ ਦੀ ਐਂਟਰੀ ‘ਤੇ ਪਾਬੰਦੀ ਰਹੇਗੀ ਅਤੇ ਦੂਜੇ ਸ਼ਹਿਰਾਂ ਵੱਲ ਜਾਣ ਵਾਲੇ ਵਾਹਨਾਂ ਲਈ ਸ਼ਹਿਰ ਤੋਂ ਬਾਹਰ ਹੀ ਬਾਈਪਾਸ ਰੂਟਾਂ ਰਾਹੀਂ ਆਵਾਜਾਈ ਦਾ ਪ੍ਰਬੰਧ ਕੀਤਾ ਜਾਵੇਗਾ, ਤਾਂ ਜੋ ਟ੍ਰੈਫਿਕ ਜਾਮ ਦੀ ਸਥਿਤੀ ਨਾ ਬਣੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਗੁਰਪ੍ਰੀਤ ਸਿੰਘ ਥਿੰਦ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੁਰਿੰਦਰ ਸਿੰਘ ਢਿੱਲੋਂ, ਐਸ.ਡੀ.ਐੱਮ. ਸ੍ਰੀਮਤੀ ਬਲਜੀਤ ਕੌਰ, ਜ਼ਿਲ੍ਹਾ ਭਲਾਈ ਅਫ਼ਸਰ ਸ੍ਰੀ ਜਗਮੋਹਨ ਸਿੰਘ ਮਾਨ, ਸਿਵਲ ਸਰਜਨ ਡਾ. ਰਾਜ ਕੁਮਾਰ, ਮੈਨੇਜ਼ਰ ਸ੍ਰੀ ਦਰਬਾਰ ਸਾਹਿਬ ਸ. ਨਿਰਮਲਜੀਤ ਸਿੰਘ, ਵਾਈਸ ਮੈਨੇਜ਼ਰ ਸ੍ਰੀ ਦਰਬਾਰ ਸਾਹਿਬ ਸ. ਸੁਖਦੇਵ ਸਿੰਘ ਸੰਧੂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਬਲਾਕ ਅਫ਼ਸਰ ਗ੍ਰਿਫਤਾਰ

0

Hoshiarpur News:ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਵਾਈਲਡ ਲਾਈਫ ਡਿਵੀਜ਼ਨ, ਗੜ੍ਹਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਬਲਾਕ ਅਫ਼ਸਰ ਰਾਜਪਾਲ ਸਿੰਘ ਨੂੰ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਬਲਾਚੌਰ ਜ਼ਿਲ੍ਹਾ ਐਸਬੀਐਸ ਨਗਰ ਦੇ ਇੱਕ ਵਸਨੀਕ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।

ਇਹ ਵੀ ਪੜ੍ਹੋਗੁਰਮੀਤ ਖੁੱਡੀਆਂ ਵੱਲੋਂ ਵੈਟਰਨਰੀ ਇੰਸਪੈਕਟਰਾਂ ਦੀਆਂ ਮੰਗਾਂ ਦੇ ਜਲਦੀ ਹੱਲ ਦਾ ਭਰੋਸਾ 

ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਸਨੇ ਸ਼ਿਕਾਰ ਦਾ ਪਰਮਿਟ ਜਾਰੀ ਕਰਨ ਲਈ ਦੋਸ਼ੀ ਰਾਜਪਾਲ ਸਿੰਘ ਕੋਲ ਪਹੁੰਚ ਕੀਤੀ ਸੀ, ਪਰ ਅਧਿਕਾਰੀ ਨੇ ਇਸ ਲਈ 50,000 ਰੁਪਏ ਦੀ ਮੰਗ ਕੀਤੀ। ਉਸ ਵੱਲੋਂ ਬੇਨਤੀ ਕਰਨ ‘ਤੇ ਸੌਦਾ 15,000 ਰੁਪਏ ਵਿੱਚ ਤੈਅ ਹੋ ਗਿਆ ਅਤੇ ਅਧਿਕਾਰੀ ਨੇ ਸ਼ਿਕਾਰ ਦਾ ਪਰਮਿਟ ਜਾਰੀ ਕਰਨ ਦਾ ਭਰੋਸਾ ਦੇ ਕੇ ਉਸ ਤੋਂ 10,000 ਰੁਪਏ ਮੌਕੇ ‘ਤੇ ਹੀ ਲੈ ਲਏ।ਉਨ੍ਹਾਂ ਅੱਗੇ ਦੱਸਿਆ ਕਿ ਦੋਸ਼ੀ ਰਾਜਪਾਲ ਸਿੰਘ ਬਲਾਚੌਰ ਵਿਖੇ ਸ਼ਿਕਾਇਤਕਰਤਾ ਦੇ ਘਰ ਜਾ ਕੇ ਬਾਕੀ ਰਹਿੰਦੀ 5000 ਰੁਪਏ ਦੀ ਰਿਸ਼ਵਤ ਵੀ ਲੈ ਲਈ। ਇਸਦੀ ਵੀਡੀਓ ਸ਼ਿਕਾਇਤਕਰਤਾ ਦੇ ਘਰ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।ਤਸਦੀਕ ਦੌਰਾਨ ਉਕਤ ਦੋਸ਼ ਸਹੀ ਪਾਏ ਗਏ। ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਗੁਰਮੀਤ ਖੁੱਡੀਆਂ ਵੱਲੋਂ ਵੈਟਰਨਰੀ ਇੰਸਪੈਕਟਰਾਂ ਦੀਆਂ ਮੰਗਾਂ ਦੇ ਜਲਦੀ ਹੱਲ ਦਾ ਭਰੋਸਾ

0

Chandigarh News:ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਸੂਬੇ ਦੇ ਵੈਟਰਨਰੀ ਇੰਸਪੈਕਟਰਾਂ ਨਾਲ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦੇ ਸਬੰਧ ਵਿੱਚ ਮੁਲਾਕਾਤ ਕੀਤੀ। ਸ. ਖੁੱਡੀਆਂ ਨੇ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਪ੍ਰਧਾਨ ਗੁਰਦੀਪ ਸਿੰਘ ਬੱਸੀ ਦੀ ਅਗਵਾਈ ਹੇਠ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੇ ਵਫ਼ਦ ਨਾਲ ਵਿਸਥਾਰਤ ਵਿਚਾਰ-ਵਟਾਂਦਰਾ ਕੀਤਾ ਅਤੇ ਐਸੋਸੀਏਸ਼ਨ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਜਲਦੀ ਹੱਲ ਕੀਤਾ ਜਾਵੇਗਾ।

ਇਹ ਵੀ ਪੜ੍ਹੋ ਡਿਪਟੀ ਕਮਿਸ਼ਨਰ ਵੱਲੋਂ ਗੈਰ-ਕਾਨੂੰਨੀ ਮਾਈਨਿੰਗ ਦੀ ਚੈਕਿੰਗ ਲਈ 7 ਟੀਮਾਂ ਦਾ ਗਠਨ

ਐਸੋਸੀਏਸ਼ਨ ਨੇ ਮੀਟਿੰਗ ਦੌਰਾਨ ਸਾਲ 2011 ਵਿੱਚ ਭਰਤੀ ਹੋਏ 400 ਵੈਟਰਨਰੀ ਇੰਸਪੈਕਟਰਾਂ ਦੀ 18 ਮਹੀਨੇ ਦੀ ਸੇਵਾ ਨੂੰ ਰੈਗੂਲਰ ਸਰਵਿਸ ਵਜੋਂ ਵਿਚਾਰਨ, ਤਹਿਸੀਲ ਪੱਧਰ ‘ਤੇ ਵੈਟਰਨਰੀ ਇੰਸਪੈਕਟਰਾਂ ਦੀਆਂ 87 ਨਵੀਆਂ ਅਸਾਮੀਆਂ ਸਿਰਜਣ ਅਤੇ 6ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ ਦੀ ਮੰਗ ਰੱਖੀ। ਸ. ਖੁੱਡੀਆਂ ਦੇ ਭਰੋਸੇ ਤੋਂ ਬਾਅਦ ਐਸੋਸੀਏਸ਼ਨ ਨੇ ਆਪਣੀ ਲੰਬੀ ਦੀ ਪ੍ਰਸਤਾਵਿਤ ਰੈਲੀ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ।ਸ. ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਨੂੰ ਐਸੋਸੀਏਸ਼ਨ ਦੀਆਂ ਮੰਗਾਂ ਸਬੰਧੀ ਤੁਰੰਤ ਬਣਦੀ ਕਾਰਵਾਈ ਚਲਾਉਣ ਦੇ ਨਿਰਦੇਸ਼ ਵੀ ਦਿੱਤੇ ਹਨ। ਕੈਬਨਿਟ ਮੰਤਰੀ ਨੇ ਐਸੋਸੀਏਸ਼ਨ ਨੂੰ ਮੁੱਖ ਮੁੱਦਿਆਂ ਦੇ ਹੱਲ ਲਈ ਵਿਸ਼ੇਸ਼ ਤੌਰ ‘ਤੇ ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਕਰਵਾਉਣ ਦਾ ਵੀ ਭਰੋਸਾ ਦਿੱਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਡਿਪਟੀ ਕਮਿਸ਼ਨਰ ਵੱਲੋਂ ਗੈਰ-ਕਾਨੂੰਨੀ ਮਾਈਨਿੰਗ ਦੀ ਚੈਕਿੰਗ ਲਈ 7 ਟੀਮਾਂ ਦਾ ਗਠਨ

0

SAS Nagar News:ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਦੀ ਚੈਕਿੰਗ ਲਈ ਪ੍ਰਸ਼ਾਸ਼ਨਿਕ ਤੇ ਪੁਲਿਸ ਅਧਿਕਾਰੀਆਂ ਦੀ ਸ਼ਮੂਲੀਅਤ ਵਾਲੀਆਂ 7 ਟੀਮਾਂ ਦਾ ਗਠਨ ਕੀਤਾ ਹੈ ਜੋ ਕਿ 1 ਜਨਵਰੀ 2026 ਤੋਂ ਰੋਜ਼ਾਨਾ ਚੈਕਿੰਗ ਕਰਕੇ ਉਨ੍ਹਾਂ ਨੂੰ ਨਿਯਮਿਤ ਤੌਰ ਤੇ ਰਿਪੋਰਟ ਦੇਣਗੀਆਂ। ਉਨ੍ਹਾਂ ਵਲੋਂ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਨਜਾਇਜ਼ ਮਾਇਨਿੰਗ ਸਬੰਧੀ ਕੇਸ ਦਰਜ ਕਰਵਾਉਂਦੇ ਸਮੇਂ ਗੱਡੀ ਦਾ ਨੰਬਰ, ਮਾਲਕ ਦਾ ਨਾਂ ਵੀ ਐਫ.ਆਈ.ਆਰ ਵਿਚ ਦਰਜ ਕੀਤਾ ਜਾਵੇ ਅਤੇ ਆਰ.ਟੀ.ਓ. ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨਾਲ ਤਾਲਮੇਲ ਕਰਕੇ ਵਰਤੇ ਜਾਣ ਵਾਲੇ ਟਿੱਪਰ, ਜੇ.ਸੀ.ਵੀ, ਪੋਕਲੇਨ, ਟਰੈਕਟਰ ਟਰਾਲੀ ਆਦਿ ਦੇ ਵੇਰਵੇ ਡਾਟਾਬੇਸ ਵਿਚ ਲੈ ਲਏ ਜਾਣ।ਇਨ੍ਹਾਂ ਟੀਮਾਂ ਵਿੱਚੋਂ 3 ਸਬ ਡਵੀਜ਼ਨ ਖਰੜ, 3 ਸਬ ਡਵੀਜਨ ਡੇਰਾਬਸੀ, 1 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਸਰਗਰਮ ਰਹਿਣਗੀਆਂ। ਸਬ ਡਵੀਜ਼ਨ ਖਰੜ ਵਿੱਚ ਬਣਾਈਆਂ ਗਈਆਂ ਟੀਮਾਂ ਵਿੱਚ (ਟੀ ਪੁਆਇੰਟ ਮਾਜਰੀ) ਸ੍ਰੀ ਹਿਤੇਸ਼ ਕੌਸ਼ਲ, ਜੇ.ਈ.-ਕਮ-ਮਾਇੰਨਿੰਗ, ਇੰਸਪੈਕਟਰ ਮੋਹਾਲੀ, ਸ੍ਰੀ ਬਲਵਿੰਦਰ ਸਿੰਘ ਫਾਰੈਸਟ ਗਾਰਡ ਮੋਹਾਲੀ, ਏ.ਐਸ.ਆਈ. ਜਸਵਿੰਦਰ ਸਿੰਘ 468, ਸਾਹਿਬਜਾਦਾ ਅਜੀਤ ਸਿੰਘ ਨਗਰ, ਹੈਡ ਕਾਂਸਟੇਬਲ ਮਨੋਜ਼ ਸੈਣੀ 1650, ਸਾਹਿਬਜਾਦਾ ਅਜੀਤ ਸਿੰਘ ਨਗਰ, ਸ੍ਰੀ ਮਨਜੀਤ ਸਿੰਘ ਬਲਾਕ ਅਫਸਰ, ਦਫਤਰ ਵਣ ਮੰਡਲ, ਸ੍ਰੀ ਪੰਕਜ ਜਿੰਦਲ ਜੇ.ਈ-ਕਮ-ਮਾਇੰਨਿੰਗ ਇੰਸਪੈਕਟਰ, ਮਾਇਨਿੰਗ ਵਿਭਾਗ, ਐਸ.ਆਰ.ਸੀ.ਟੀ. ਗੁਰਜੋਧ ਸਿੰਘ 1551, ਸਾਹਿਬਜਾਦਾ ਅਜੀਤ ਸਿੰਘ ਨਗਰ, ਸੀ.ਟੀ. ਸਿਮਰਨਜੀਤ ਸਿੰਘ 2438, ਐਸ ਏ ਐਸ ਨਗਰ ਸ਼ਾਮਿਲ ਹਨ।

ਇਹ ਵੀ ਪੜ੍ਹੋ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਦਿੱਤੀਆਂ ਨਵੇਂ ਸਾਲ ਦੀਆਂ ਦਿੱਤੀਆਂ ਮੁਬਾਰਕਾਂ

ਟੀਮ ਨੰ. 2 ਵਿੱਚ (ਟੀ ਪੁਆਇੰਟ ਸਿਸਵਾਂ ਮਾਜਰਾ) ਸ੍ਰੀ ਦੀਪਕ ਸ਼ਰਮਾ ਜੇ.ਈ.-ਕਮ-ਮਾਇੰਨਿੰਗ, ਇੰਸਪੈਕਟਰ ਸਾਹਿਬਜਾਦਾ ਅਜੀਤ ਸਿੰਘ ਨਗਰ, ਸ੍ਰੀ ਸੰਦੀਪ ਗਰੋਵਰ, ਏ.ਈ, ਦਫਤਰ ਕਾਰਜਕਾਰੀ ਇੰਜਨੀਅਰ, ਸ੍ਰੀ ਸੁਰਿੰਦਰ ਕੁਮਾਰ, ਬਲਾਕ ਅਫਸਰ, ਵਣ ਮੰਡਲ, ਏ.ਐਸ.ਆਈ./ਐਲ.ਆਰ. ਰਾਜਿੰਦਰ ਸਿੰਘ 1118 ਸਾਹਿਬਜਾਦਾ ਅਜੀਤ ਸਿੰਘ ਨਗਰ, ਸੀ.ਟੀ. ਪਰਮਿੰਦਰ ਸਿੰਘ 2454 ਸਾਹਿਬਜਾਦਾ ਅਜੀਤ ਸਿੰਘ ਨਗਰ, ਸ੍ਰੀ ਕੁਲਦੀਪ ਸਿੰਘ, ਵਣ ਰੇਂਜ ਸਾਹਿਬਜਾਦਾ ਅਜੀਤ ਸਿੰਘ ਨਗਰ, ਵਣ ਮੰਡਲ ਅਫਸਰ, ਸ੍ਰੀ ਕੁਮਾਰ ਗੋਰਵ, ਜੇ.ਈ ਦਫਤਰ ਕਾਰਜਕਾਰੀ ਇੰਜੀਨੀਅਰ ਨੈਸ਼ਨਲ ਹਾਈਵੇ ਮੰਡਲ, ਸਾਹਿਬਜਾਦਾ ਅਜੀਤ ਸਿੰਘ ਨਗਰ, ਏ.ਐਸ.ਆਈ./ਐਲ.ਆਰ ਕਰਮ ਚੰਦ 661, ਸਾਹਿਬਜਾਦਾ ਅਜੀਤ ਸਿੰਘ ਨਗਰ, ਸੀ.ਟੀ. ਅਰਮਾਨ 1999 ਸਾਹਿਬਜਾਦਾ ਅਜੀਤ ਸਿੰਘ ਨਗਰ, ਸੀ.ਟੀ. ਸੰਦੀਪ ਕੁਮਾਰ 2396 ਐਸ ਏ ਐਸ ਨਗਰ ਸ਼ਾਮਿਲ ਹਨ।ਟੀਮ ਨੰ. 3 ਵਿੱਚ (ਸੂੰਕ ਏਰੀਆ) ਸ੍ਰੀ ਸੁਭਮ ਗੋਇਲ, ਉਪ ਮੰਡਲ ਅਫਸਰ, ਦਫਤਰ ਉਪ ਮੰਡਲ ਐਸ.ਏ.ਐਸ.ਨਗਰ ਜਲ ਨਿਕਾਸ ਕਮ-ਮਾਇਨਿੰਗ ਅਫਸਰ ਅਤੇ ਜਿਓਲੋਜੀ ਮੰਡਲ, ਮੋਹਾਲੀ, ਸ੍ਰੀ ਤੇਜਪਾਲ ਸਿੰਘ , ਏ.ਈ ਉਪ ਮੰਡਲ ਨੰਬਰ, 03 ਸਾਹਿਬਜਾਦਾ ਅਜੀਤ ਸਿੰਘ ਨਗਰ ਲੋਕ ਨਿਰਮਾਣ ਵਿਭਾਗ ਭ ਤੇ ਮ ਸ਼ਾਖਾ, ਸ੍ਰੀ ਜਗਮੀਤ ਬਰਾੜ, ਜੇ.ਈ. ਉਪ ਮੰਡਲ ਨੰਬਰ, 03 ਸਾਹਿਬਜਾਦਾ ਅਜੀਤ ਸਿੰਘ ਨਗਰ ਲੋਕ ਨਿਰਮਾਣ ਵਿਭਾਗ ਭ ਤੇ ਮ ਸ਼ਾਖਾ, ਸੀ.ਟੀ. ਰਣਜੀਤ ਸਿੰਘ 1975 ਸਾਹਿਬਜਾਦਾ ਅਜੀਤ ਸਿੰਘ ਨਗਰ, ਸੀ.ਟੀ. ਗੁਰਵਿੰਦਰ ਸਿੰਘ 2043 ਐਸ ਏ ਐਸ ਨਗਰ ਸ਼ਾਮਿਲ ਹਨ।ਸਬ ਡਵੀਜ਼ਨ ਡੇਰਾਬਸੀ (ਮੁਬਾਰਕਪੁਰ ਚੌਂਕੀ ਸੁੰਡਰਾਂ ਰੋਡ ਮੁਬਾਰਕਪੁਰ) ਲਈ ਬਣਾਈ ਗਈ ਟੀਮ ਨੰ. 4 ਜਿਸ ਵਿੱਚ ਵਿੱਚ ਸ੍ਰੀ ਰਾਜਿੰਦਰ ਕੁਮਾਰ, ਉਪ ਮੰਡਲ ਅਫਸਰ,ਦਫਤਰ ਉਪ ਮੰਡਲ ਐਸ.ਏ.ਐਸ. ਨਗਰ ਜਲ ਨਿਕਾਸ ਕਮ-ਮਾਇਨਿੰਗ ਅਤੇ ਜਿਓਲੋਜੀ ਮੰਡਲ, ਮੋਹਾਲੀ, ਸ੍ਰੀ ਕਰਮਜੀਤ ਸਿੰਘ ਉਪ ਮੰਡਲ ਇੰਜੀਨੀਅਰ ਜ਼ਸਸ ਉਪ ਮੰਡਲ ਡੇਰਾਬਸੀ, ਦਫਤਰ ਕਾਰਜਕਾਰੀ ਇੰਜੀਨੀਅਰ,

ਇਹ ਵੀ ਪੜ੍ਹੋ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਅਬੁਲ ਖਰਾਣਾ ਵਿੱਚ ਨਸ਼ਾ ਤਸਕਰ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ ’ਤੇ ਚੱਲਿਆ ਬੁਲਡੋਜ਼ਰ

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਨੰ: 3, ਐਸ.ਏ.ਐਸ.ਨਗਰ, ਐਚ.ਸੀ (ਪੀ.ਆਰ.) ਬਲਵੀਰ ਸਿੰਘ 1630 ਸਾਹਿਬਜਾਦਾ ਅਜੀਤ ਸਿੰਘ ਨਗਰ, ਐਸ.ਆਰ.ਸੀ.ਟੀ. ਅਮਰਜੀਤ ਸਿੰਘ 1454, ਸਾਹਿਬਜਾਦਾ ਅਜੀਤ ਸਿੰਘ ਨਗਰ, ਏ.ਐਸ.ਆਈ. ਐਲ.ਆਰ. ਗੁਰਨਾਮ ਸਿੰਘ 500, ਸਾਹਿਬਜਾਦਾ ਅਜੀਤ ਸਿੰਘ ਨਗਰ, ਹੈਡ ਕਾਂਸਟੇਬਲ ਅਸ਼ੋਕ ਕੁਮਾਰ 594, ਐਸ ਏ ਐਸ ਨਗਰ, ਸ਼ਾਮਿਲ ਹਨ।ਟੀਮ ਨੰ: 5 ਥਾਣਾ ਲਾਲੜੂ (ਆਈ.ਟੀ.ਆਈ ਚੌਂਕ ਲਾਲੜੂ) ਇਸ ਟੀਮ ਵਿਚ ਸ੍ਰੀ ਅਪਿੰਦਰਜੀਤ ਸਿੰਘ ਜੂਨੀਅਰ ਇੰਜੀਨੀਅਰ, ਦਫਤਰ ਕਾਰਜਕਾਰੀ ਇੰਜੀਨੀਅਰ ਕੇਂਦਰੀ ਕਾਰਜ ਮੰਡਲ, ਸਾਹਿਬਜਾਦਾ ਅਜੀਤ ਸਿੰਘ ਨਗਰ, ਸ੍ਰੀ ਜੈ ਸਿੰਘ ਬਲਾਕ ਅਫਸਰ, ਦਫਤਰ ਵਣ ਮੰਡਲ ਸਾਹਿਬਜਾਦਾ ਅਜੀਤ ਸਿੰਘ ਨਗਰ, ਏ.ਐਸ.ਆਈ./ਐਲ.ਆਰ. ਮਲਕੀਤ ਸਿੰਘ 264, ਐਸ ਏ ਐਸ ਨਗਰ ਸ਼ਾਮਿਲ ਹਨ।ਟੀਮ ਨੰ: 6 ਥਾਣਾ ਹੰਡੇਸਰਾਂ (ਬੱਸ ਸਟੈਂਡ ਹੰਡੇਸਰਾਂ) ਸ੍ਰੀ ਰੇਸ਼ਮ ਸਿੰਘ, ਵਣ ਗਾਰਡ ਦਫਤਰ ਵਣ ਮੰਡਲ ਅਫਸਰ, ਸਾਹਿਬਜਾਦਾ ਅਜੀਤ ਸਿੰਘ ਨਗਰ, ਸ੍ਰੀ ਤਪੇਸ਼ਵਰ ਕਾਲਰਾ ਜੇ.ਈ.-ਕਮ-ਮਾਇਨਿੰਗ ਇੰਸਪੈਕਟਰ, ਦਫਤਰ ਉਪ ਮੰਡਲ ਜਲ ਨਿਕਾਸ ਕਮ ਮਾਈਨਿੰਗ ਅਤੇ ਜਿਓਲੋਜੀ ਮੰਡਲ, ਸਾਹਿਬਜਾਦਾ ਅਜੀਤ ਸਿੰਘ ਨਗਰ, ਏ.ਐਸ.ਆਈ/ਐਲ.ਆਰ. ਓਮ ਪ੍ਰਕਾਸ਼ 731, ਸਾਹਿਬਜਾਦਾ ਅਜੀਤ ਸਿੰਘ ਨਗਰ, ਸੀ.ਟੀ. ਪ੍ਰਭਜੀਤ ਸਿੰਘ 1901, ਐਸ ਏ ਐਸ ਨਗਰ ਸ਼ਾਮਿਲ ਹਨ।ਟੀਮ ਨੰ. 7 ਸਬ ਡਵੀਜ਼ਨ ਮੋਹਾਲੀ (ਕਰਾਸਿੰਗ ਬਨੂੰੜ-ਤੇਪਲਾ ਰੋਡ, ਜ਼ੀਰਕਪੁਰ-ਪਟਿਆਲਾ ਰੋਡ) ਸ੍ਰੀ ਨਿਖਿਲ ਵਰਮਾ ਜੇ.ਈ.-ਕਮ-ਮਾਇਨਿੰਗ ਇੰਸਪੈਕਟਰ ਬਨੂੰੜ, ਸ੍ਰੀ ਅਮ੍ਰਿਤ ਪਾਲ ਸਿੰਘ ਉਪ ਮੰਡਲ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਨੰ: 1, ਏ.ਐਸ.ਆਈ/ਐਲ.ਆਰ ਬਲਵਿੰਦਰ ਸਿੰਘ 351 ਸਾਹਿਬਜਾਦਾ ਅਜੀਤ ਸਿੰਘ ਨਗਰ, ਸੀ.ਟੀ. ਗੁਰਦੀਪ ਸਿੰਘ 2179, ਐਸ ਏ ਐਸ ਨਗਰ, ਸ਼ਾਮਿਲ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਦਿੱਤੀਆਂ ਨਵੇਂ ਸਾਲ ਦੀਆਂ ਦਿੱਤੀਆਂ ਮੁਬਾਰਕਾਂ

0

Bathinda News: ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਜ਼ਿਲ੍ਹੇ ਦੇ ਸਮੂਹ ਨਿਵਾਸੀਆਂ ਨੂੰ ਨਵੇਂ ਸਾਲ 2026 ਦੀਆਂ ਦਿਲੋਂ ਵਧਾਈਆਂ ਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਨਵਾਂ ਸਾਲ ਹਰ ਇੱਕ ਦੇ ਜੀਵਨ ਵਿੱਚ ਖੁਸ਼ਹਾਲੀ, ਤੰਦਰੁਸਤੀ ਅਤੇ ਸਫਲਤਾ ਲੈ ਕੇ ਆਵੇ।

ਇਹ ਵੀ ਪੜ੍ਹੋ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਅਬੁਲ ਖਰਾਣਾ ਵਿੱਚ ਨਸ਼ਾ ਤਸਕਰ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ ’ਤੇ ਚੱਲਿਆ ਬੁਲਡੋਜ਼ਰ

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਲ 2026 ਨੂੰ ਸਮਾਜਿਕ-ਭਾਈਚਾਰਕ ਸਾਂਝ ਅਤੇ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਦੇ ਸਾਲ ਵਜੋਂ ਮਨਾਇਆ ਜਾਵੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੀਆਂ ਮੁੜ ਵਧਾਈਆਂ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹਮੇਸ਼ਾਂ ਲੋਕਾਂ ਦੀ ਭਲਾਈ ਲਈ ਵਚਨਬੱਧ ਰਹੇਗਾ ਤੇ ਸਾਰਿਆਂ ਦੇ ਸਹਿਯੋਗ ਨਾਲ ਹੀ ਜ਼ਿਲ੍ਹੇ ਨੂੰ ਤਰੱਕੀ ਦੇ ਨਵੇਂ ਮੁਕਾਮਾਂ ਤੱਕ ਲਿਆਂਦਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਅਬੁਲ ਖਰਾਣਾ ਵਿੱਚ ਨਸ਼ਾ ਤਸਕਰ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ ’ਤੇ ਚੱਲਿਆ ਬੁਲਡੋਜ਼ਰ

0

👉ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਲਿਸ ਦੇ ਸਹਿਯੋਗ ਨਾਲ ਕੀਤੀ ਗਈ ਕਾਨੂੰਨੀ ਅਤੇ ਦ੍ਰਿੜ੍ਹ ਕਾਰਵਾਈ
Sri Muktsar Sahib News:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਦੇ ਖ਼ਿਲਾਫ਼ ਸਖ਼ਤ ਅਤੇ ਲਗਾਤਾਰ ਕਾਰਵਾਈ ਜਾਰੀ ਹੈ। ਇਸੇ ਲੜੀ ਤਹਿਤ ਅੱਜ ਹਲਕਾ ਮਲੋਟ ਦੇ ਪਿੰਡ ਅਬੁਲ ਖਰਾਣਾ ਵਿੱਚ ਇੱਕ ਨਸ਼ਾ ਤਸਕਰ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਬਣਾਈ ਗਈ ਇਮਾਰਤ ਨੂੰ ਕਾਨੂੰਨੀ ਪ੍ਰਕਿਰਿਆ ਅਨੁਸਾਰ ਢਾਹ ਦਿੱਤਾ ਗਿਆ।ਇਹ ਕਾਰਵਾਈ ਪੰਜਾਬ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਜ਼ੀਰੋ ਟਾਲਰੈਂਸ ਨੀਤੀ ਦਾ ਸਪਸ਼ਟ ਪ੍ਰਗਟਾਵਾ ਹੈ। ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਅਬੁਲ ਖਰਾਣਾ ਪਿੰਡ ਵਿੱਚ ਕੀਤੀ ਗਈ ਇਹ ਕਾਰਵਾਈ ਜ਼ਿਲ੍ਹੇ ਅੰਦਰ ਨਸ਼ਾ ਤਸਕਰਾਂ ਲਈ ਸਖ਼ਤ ਚੇਤਾਵਨੀ ਹੈ ਕਿ ਗੈਰ-ਕਾਨੂੰਨੀ ਕਮਾਈ ਨਾਲ ਬਣਾਈ ਗਈ ਸੰਪਤੀ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ ਮਨਰੇਗਾ ਖ਼ਤਮ ਕਰਨ ਵਿਰੁੱਧ 8 ਜਨਵਰੀ ਦੇ ਬਠਿੰਡਾ ਧਰਨੇ ਦੀ ਸਫ਼ਲਤਾ ਲਈ ਮਜ਼ਦੂਰਾਂ ਦੀ ਹੋਈ ਮੀਟਿੰਗ

ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਕੀਤੀਆਂ ਜਾ ਰਹੀਆਂ ਇਨ੍ਹਾਂ ਕਾਰਵਾਈਆਂ ਦੀ ਸਥਾਨਕ ਲੋਕਾਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ। ਅੱਜ ਪਿੰਡ ਅਬੁਲ ਖਰਾਣਾ ਦੇ ਵਸਨੀਕਾਂ ਵੱਲੋਂ ਖੁਸ਼ੀ ਜ਼ਾਹਰ ਕਰਦੇ ਹੋਏ ਕਿਹਾ ਗਿਆ ਕਿ ਇਸ ਤਰ੍ਹਾਂ ਦੀ ਕਾਰਵਾਈ ਨਾਲ ਪਿੰਡ ਵਿੱਚ ਸਮਾਜਿਕ ਸੁਧਾਰ ਹੋਵੇਗਾ ਅਤੇ ਨਸ਼ਿਆਂ ਵਿਰੁੱਧ ਇੱਕ ਮਜ਼ਬੂਤ ਸੰਦੇਸ਼ ਜਾਵੇਗਾ, ਜੋ ਨੌਜਵਾਨ ਪੀੜ੍ਹੀ ਲਈ ਵੀ ਪ੍ਰੇਰਣਾਦਾਇਕ ਸਾਬਤ ਹੋਵੇਗਾ।
ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਨੁਮਾਇੰਦੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਇਮਾਰਤ ਨਜਾਇਜ਼ ਤਰੀਕੇ ਨਾਲ ਬਣਾਈ ਗਈ ਸੀ। ਡੀ.ਡੀ.ਪੀ.ਓ. ਵੱਲੋਂ ਇਸ ਮਾਮਲੇ ਨੂੰ ਪੁਲਿਸ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ। ਜਾਂਚ ਦੌਰਾਨ ਸਾਹਮਣੇ ਆਇਆ ਕਿ ਮਨਿੰਦਰ ਸਿੰਘ ਉਰਫ਼ ਮਨੀ ਵਾਸੀ ਅਬੁਲ ਖਰਾਣਾ ਦੇ ਖਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਵੱਖ-ਵੱਖ 07 ਮੁੱਕਦਮੇ ਦਰਜ ਹਨ। ਸਮਰੱਥ ਅਥਾਰਟੀ ਤੋਂ ਮਨਜ਼ੂਰੀ ਪ੍ਰਾਪਤ ਕਰਨ ਉਪਰੰਤ ਪੂਰੀ ਕਾਨੂੰਨੀ ਪ੍ਰਕਿਰਿਆ ਦੀ ਪਾਲਣਾ ਕਰਦੇ ਹੋਏ ਇਹ ਗੈਰ-ਕਾਨੂੰਨੀ ਇਮਾਰਤ ਢਾਹੀ ਗਈ।

ਇਹ ਵੀ ਪੜ੍ਹੋ SSP Moga ਵੱਲੋਂ ਪੁਲਿਸ ਕਰਮਚਾਰੀਆਂ ਨੂੰ ਵਧੀਆਂ ਕਾਰਗੁਜ਼ਾਰੀ ਲਈ ਕੀਤਾ ਸਨਮਾਨਿਤ

ਮੌਕੇ ’ਤੇ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਪੁਲਿਸ ਵਿਭਾਗ ਦੀ ਪੂਰੀ ਤਰ੍ਹਾਂ ਮਦਦ ਲਈ ਗਈ।ਇਸ ਸਬੰਧੀ ਸ੍ਰੀ ਅਭਿਮੰਨਿਊ ਰਾਣਾ (ਆਈ.ਪੀ.ਐਸ.) ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸਪਸ਼ਟ ਨਿਰਦੇਸ਼ਾਂ ਅਨੁਸਾਰ ‘ਮਿਸ਼ਨ ਯੁੱਧ ਨਸ਼ਿਆਂ ਵਿਰੁੱਧ’ ਦੇ ਤਹਿਤ ਜ਼ਿਲ੍ਹੇ ਵਿੱਚ ਵਿਆਪਕ ਪੱਧਰ ’ਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਸਪਸ਼ਟ ਕੀਤਾ ਕਿ ਜੋ ਕੋਈ ਵੀ ਨਸ਼ਿਆਂ ਦੀ ਕਾਲੀ ਕਮਾਈ ਰਾਹੀਂ ਜਾਇਦਾਦ ਬਣਾਉਂਦਾ ਹੈ, ਉਸ ਸੰਪਤੀ ਨੂੰ ਕਾਨੂੰਨ ਅਨੁਸਾਰ ਅਟੈਚ ਜਾਂ ਢਾਹ ਦਿੱਤਾ ਜਾਵੇਗਾ।ਐਸ.ਐਸ.ਪੀ. ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਨਸ਼ਾ ਤਸਕਰੀ ਬਾਰੇ ਕੋਈ ਵੀ ਜਾਣਕਾਰੀ ਹੋਵੇ ਤਾਂ ਉਹ ਬਿਨਾਂ ਕਿਸੇ ਡਰ ਦੇ ਪੁਲਿਸ ਨੂੰ ਸੂਚਿਤ ਕਰਨ। ਸੂਚਨਾ ਦੇਣ ਵਾਲੇ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ ਅਤੇ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਰਚਨਾ ਲਈ ਪੁਲਿਸ ਅਤੇ ਜਨਤਾ ਦਾ ਸਾਂਝਾ ਸਹਿਯੋਗ ਬਹੁਤ ਜ਼ਰੂਰੀ ਹੈ।ਇਸ ਮੌਕੇ ਸ੍ਰੀਮਤੀ ਹਰਕਮਲ ਕੌਰ, ਐਸ.ਪੀ. (ਐਚ), ਸ. ਅੰਗਰੇਜ਼ ਸਿੰਘ, ਡੀ.ਐਸ.ਪੀ. (ਮਲੋਟ) ਤੋਂ ਇਲਾਵਾ ਹੋਰ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਮਨਰੇਗਾ ਖ਼ਤਮ ਕਰਨ ਵਿਰੁੱਧ 8 ਜਨਵਰੀ ਦੇ ਬਠਿੰਡਾ ਧਰਨੇ ਦੀ ਸਫ਼ਲਤਾ ਲਈ ਮਜ਼ਦੂਰਾਂ ਦੀ ਹੋਈ ਮੀਟਿੰਗ

Bathinda News: ਪੰਜਾਬ ਖੇਤ ਖੇਤ ਮਜ਼ਦੂਰ ਯੂਨੀਅਨ ਵੱਲੋਂ ਪਿੰਡ ਕੋਟੜਾ ਕੌੜਾ ਵਿੱਚ ਮਜਦੂਰਾਂ ਦੀ ਮੀਟਿੰਗ ਕਰਕੇ 7 ਜਨਵਰੀ ਨੂੰ ਬਠਿੰਡਾ ਵਿਖੇ ਲਾਏ ਜਾ ਰਹੇ ਧਰਨੇ ਵਿੱਚ ਮਜ਼ਦੂਰਾਂ ਦੀ ਸ਼ਮੂਲੀਅਤ ਕਰਾਉਣ ਲਈ ਮੀਟਿੰਗ ਕੀਤੀ ਗਈ। ਜਿਸ ਨੂੰ ਸੰਬੋਧਨ ਕਰਦੇ ਹੋਏ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਮਨਰੇਗਾ ਨੂੰ ਖਤਮ ਕਰਕੇ “ਵੀ ਬੀ ਜੀ ਰਾਮ ਜੀ ” ਲਿਆਉਣ ਰਾਹੀਂ ਕੇਂਦਰੀ ਬਜਟ ‘ਚੋਂ ਪੈਣ ਵਾਲਾ 90 ਫੀਸਦੀ ਹਿੱਸਾ ਘਟਾਕੇ 60 ਫੀਸਦੀ ਕਰਨ ਵਰਗੇ ਮਜ਼ਦੂਰ ਵਿਰੋਧੀ ਕਦਮਾਂ ਰਾਹੀਂ ਮਜ਼ਦੂਰਾਂ ਦਾ ਰੁਜ਼ਗਾਰ ਖੋਹਕੇ ਮਜ਼ਦੂਰਾਂ ਦੇ ਚੁਲਿਆਂ ਨੂੰ ਠੰਡਾ ਕਰ ਰਹੀ ਹੈ । ਉਹਨਾਂ ਆਖਿਆ ਕਿ ਹਰੀ ਕ੍ਰਾਂਤੀ ਅਤੇ ਨਿੱਜੀਕਰਨ ਦੀਆਂ ਨੀਤੀਆਂ ਕਾਰਨ ਬੇਰੁਜ਼ਗਾਰੀ ਦਾ ਸੰਤਾਪ ਹੰਢਾਉਂਦੇ ਖੇਤ ਮਜ਼ਦੂਰਾਂ ਨੂੰ ਬਦਲਵੇਂ ਤੇ ਪੱਕੇ ਰੁਜ਼ਗਾਰ ਦੀ ਗਰੰਟੀ ਕਰਨ ਲਈ ਲੋੜ ਤਾਂ ਮਨਰੇਗਾ ‘ਚ ਹੁੰਦੀ ਸਿਆਸੀ ਦਖਲਅੰਦਾਜ਼ੀ ਤੇ ਭਿਰਸ਼ਟਾਚਾਰ ਨੂੰ ਰੋਕਣ,

ਇਹ ਵੀ ਪੜ੍ਹੋ ਵੱਡੀ ਖ਼ਬਰ; ਧੁੰਦ ਤੇ ਕੋਹਰੇ ਕਾਰਨ ਪੰਜਾਬ ਦੇ ਸਕੂਲਾਂ ‘ਚ ਸਰਦੀਆਂ ਦੀਆਂ ਛੁੱਟੀਆਂ ਵਿਚ ਹੋਇਆ ਵਾਧਾ

ਬਜਟ ਵਧਾਉਣ ਅਤੇ ਮਨਰੇਗਾ ਨੂੰ ਪੈਦਾਵਾਰੀ ਕੰਮਾਂ ਨਾਲ ਜੋੜਕੇ ਕੰਮਾਂ ਦਾ ਘੇਰਾ ਤੇ ਦਿਨ ਵਧਾਉਣ ਤੋਂ ਇਲਾਵਾ ਦਿਹਾੜੀ ਦੇ ਰੇਟਾਂ ‘ਚ ਵਾਧਾ ਕਰਨ ਵਰਗੇ ਕਦਮ ਚੁੱਕਣ ਦੀ ਸੀ ਪਰ ਕੇਂਦਰ ਸਰਕਾਰ ਉਲਟੀ ਗੰਗਾ ਵਹਾ ਰਹੀ ਹੈ । ਉਹਨਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵੱਲੋਂ ਪਹਿਲਾਂ ਮਜ਼ਦੂਰ ਵਰਗ ਨੂੰ ਸਰਮਾਏਦਾਰਾਂ ਤੇ ਕਾਰਪੋਰੇਟ ਘਰਾਣਿਆਂ ਦੀ ਅੰਨੀ ਲੁੱਟ ਸ਼ਿਕਾਰ ਬਨਾਉਣ ਲਈ ਕਿਰਤ ਕਾਨੂੰਨਾਂ ‘ਚ ਮਜ਼ਦੂਰ ਵਿਰੋਧੀ ਸੋਧਾਂ ਕੀਤੀਆਂ ਗਈਆਂ ਅਤੇ ਹੁਣ ਮਨਰੇਗਾ ਨੂੰ ਖਤਮ ਕਰਕੇ ਸੰਸਾਰ ਬੈਂਕ ਤੇ ਕੌਮਾਂਤਰੀ ਮੁਦਰਾ ਕੋਸ਼ ਵਰਗੀਆਂ ਸਾਮਰਾਜੀ ਸੰਸਥਾਵਾਂ ਦੁਆਰਾ ਲੋਕ ਭਲਾਈ ਯੋਜਨਾਵਾਂ ‘ਤੇ ਖ਼ਰਚੇ ਜਾਂਦੇ ਬਜਟਾਂ ਨੂੰ ਛਾਂਗਣ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾ ਰਹੀ ਹੈ। ਉਹਨਾਂ ਆਖਿਆ ਕਿ ਇੱਕ ਪਾਸੇ ਭਗਵੰਤ ਮਾਨ ਦੀ ਸਰਕਾਰ ਪੰਜਾਬ ਵਿਧਾਨ ਸਭਾ ਵਿੱਚ ਜੀ ਰਾਮ ਜੀ ਕਾਨੂੰਨ ਨੂੰ ਰੱਦ ਕਰਨ ਦਾ ਮਤਾ ਪਾਸ ਕਰਦੀ ਹੈ ਪਰ ਦੂਜੇ ਪਾਸੇ ਮੋਦੀ ਦੇ ਬਣਾਏ ਹੋਏ ਮਜ਼ਦੂਰ ਵਿਰੋਧੀ ਕਿਰਤ ਕੋਡਾਂ ਨੂੰ ਲਾਗੂ ਕਰਕੇ ਸਰਮਾਏਦਾਰਾਂ ਨੂੰ ਮਜ਼ਦੂਰਾਂ ਦੀ ਲੁੱਟ ਕਰਨ ਦੀਆਂ ਖੁੱਲਾਂ ਦਿੱਤੀਆਂ ਜਾ ਰਹੀਆਂ ਹਨ। ਮਜ਼ਦੂਰਾਂ ਨੇ ਮੀਟਿੰਗ ਵਿੱਚ 7 ਜਨਵਰੀ ਨੂੰ ਡਿਪਟੀ ਕਮਿਸਨਰ ਦੇ ਦਫਤਰ ਅੱਗੇ ਦਿੱਤੇ ਜਾ ਰਹੇ ਧਰਨੇ ਵਿਚ ਪਰਿਵਾਰਾਂ ਸਮੇਤ ਜਾਣ ਦਾ ਐਲਾਨ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

SSP Moga ਵੱਲੋਂ ਪੁਲਿਸ ਕਰਮਚਾਰੀਆਂ ਨੂੰ ਵਧੀਆਂ ਕਾਰਗੁਜ਼ਾਰੀ ਲਈ ਕੀਤਾ ਸਨਮਾਨਿਤ

0

Moga News: Moga Police ਦੀ ਲਗਾਤਾਰ ਸ਼ਾਨਦਾਰ, ਨਤੀਜਾ-ਕੇਂਦਰਿਤ ਅਤੇ ਪੇਸ਼ਾਵਰ ਕਾਰਗੁਜ਼ਾਰੀ ਨੂੰ ਮਾਨਤਾ ਦਿੰਦਿਆਂ, ਐੱਸ.ਐੱਸ.ਪੀ. ਅਜੈ ਗਾਂਧੀ ਵੱਲੋਂ ਡੀਜੀਪੀ ਪੰਜਾਬ ਵੱਲੋਂ ਦਿੱਤੇ ਸਨਮਾਨਾਂ ਦੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ‘ਤੇ ਜ਼ਿਲ੍ਹਾ ਮੋਗਾ ਦੇ 4 GOs, 4 NGOs ਅਤੇ 3 EPOs ਨੂੰ DGP’s Disc ਨਾਲ ਸਨਮਾਨਿਤ ਕੀਤਾ ਗਿਆ, ਜੋ ਕਿ ਪੁਲਿਸ ਵਿਭਾਗ ਵਿੱਚ ਉੱਚ ਪੇਸ਼ਾਵਰ ਮਿਆਰ ਅਤੇ ਸਮਰਪਣ ਨੂੰ ਦਰਸਾਉਂਦਾ ਹੈ।

ਇਹ ਵੀ ਪੜ੍ਹੋ ਵੱਡੀ ਖ਼ਬਰ; ਧੁੰਦ ਤੇ ਕੋਹਰੇ ਕਾਰਨ ਪੰਜਾਬ ਦੇ ਸਕੂਲਾਂ ‘ਚ ਸਰਦੀਆਂ ਦੀਆਂ ਛੁੱਟੀਆਂ ਵਿਚ ਹੋਇਆ ਵਾਧਾ

ਇਸ ਤੋਂ ਇਲਾਵਾ, ਵੱਖ-ਵੱਖ ਖੇਤਰਾਂ ਵਿੱਚ ਆਪਣੀ ਸ਼ਾਨਦਾਰ ਕਾਰਗੁਜ਼ਾਰੀ ਅਤੇ ਨਤੀਜਾ ਪ੍ਰਾਪਤ ਕਰਨ ਵਾਲੇ 26 ਜਵਾਨਾਂ ਨੂੰ CC-1, ਅਤੇ ਡਿਊਟੀ ਪ੍ਰਤੀ ਲਗਾਤਾਰ ਸਮਰਪਣ ਅਤੇ ਲੋਕ ਸੇਵਾ ਵਿੱਚ ਉੱਤਮ ਕੰਮ ਕਰਨ ਵਾਲੇ 80 ਪੁਲਿਸ ਕਰਮਚਾਰੀਆਂ ਨੂੰ CC-2 ਨਾਲ ਸਨਮਾਨਿਤ ਕੀਤਾ ਗਿਆ। ਐੱਸ.ਐੱਸ.ਪੀ. ਮੋਗਾ ਨੇ ਪੁਲਿਸ ਦਫ਼ਤਰ ਦੀ ਲਗਾਤਾਰ ਕਠਿਨ ਮਿਹਨਤ, ਪ੍ਰੋਫੈਸ਼ਨਲਿਸ਼ਮ ਅਤੇ ਜ਼ਿਲ੍ਹੇ ਵਿੱਚ ਨਾਗਰਿਕਾਂ ਦੀ ਸੁਰੱਖਿਆ ਵਧਾਉਣ ਲਈ ਦਿਖਾਈ ਗਈ ਭਰਪੂਰ ਕੋਸ਼ਿਸ਼ ਦੀ ਸਰਾਹਣਾ ਕੀਤੀ। ਇਸ ਮੌਕੇ ‘ਤੇ ਪੁਲਿਸ ਅਧਿਕਾਰੀਆਂ ਨੇ ਆਪਣੇ ਸਹਿਯੋਗੀਆਂ ਅਤੇ ਸਟਾਫ ਨੂੰ ਵੀ ਸ਼ਾਬਾਸ਼ੀ ਦਿੱਤੀ ਅਤੇ ਜ਼ਿਲ੍ਹੇ ਦੇ ਲੋਕਾਂ ਦੀ ਸੇਵਾ ਲਈ ਆਪਣਾ ਸਮਰਪਣ ਦੁਬਾਰਾ ਦਿਖਾਉਣ ਦਾ ਵਾਅਦਾ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਵੱਡੀ ਖ਼ਬਰ; ਧੁੰਦ ਤੇ ਕੋਹਰੇ ਕਾਰਨ ਪੰਜਾਬ ਦੇ ਸਕੂਲਾਂ ‘ਚ ਸਰਦੀਆਂ ਦੀਆਂ ਛੁੱਟੀਆਂ ਵਿਚ ਹੋਇਆ ਵਾਧਾ

0

Bathinda News: school holidays ; ਪਿਛਲੇ ਕਈ ਦਿਨਾਂ ਤੋਂ ਸੂਬੇ ਭਰ ਵਿਚ ਪੈ ਰਹੀ ਧੁੰਦ ਤੇ ਕੋਹਰੇ ਦੇ ਕਾਰਨ ਪੰਜਾਬ ਦੇ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ‘ਚ ਵਾਧਾ ਕਰ ਦਿੱਤਾ ਗਿਆ ਹੈ। ਹੁਣ ਪੰਜਾਬ ਦੇ ਸਕੂਲ 1 ਜਨਵਰੀ ਦੀ ਬਜਾਏ 8 ਜਨਵਰੀ ਨੁੰ ਖੁੱਲਣਗੇ। ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਖੁਦ ਆਪਣੇ ਸੋੱਸਲ ਮੀਡੀਆ ਉੱਪਰ ਇਸਦੀ ਜਾਣਕਾਰੀ ਦਿੱਤੀ ਹੈ।। ਜਿਸਦੇ ਵਿਚ ਉਨ੍ਹਾਂ ਲਿਖਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਸੂਬੇ ਵਿੱਚ ਲਗਾਤਾਰ ਵੱਧ ਰਹੀ ਠੰਡ ਅਤੇ ਧੁੰਦ ਨੂੰ ਦੇਖਦਿਆਂ, ਬੱਚਿਆਂ ਅਤੇ ਸਟਾਫ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।ਹੁਣ ਸੂਬੇ ਦੇ ਸਾਰੇ ਸਕੂਲ 8 ਜਨਵਰੀ ਤੋਂ ਆਮ ਦਿਨਾਂ ਵਾਂਗ ਖੁੱਲ੍ਹਣਗੇ।ਜਿਕਰਯੋਗ ਹੈ ਕਿ ਇਸਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ 24 ਤੋਂ 31 ਦਸੰਬਰ ਤੱਕ ਸਰਦੀਆਂ ਦੀਆਂ ਛੁੱਟੀਆਂ ਕੀਤੀਆਂ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

Bathinda Police ਦੀ ਸਾਲ 2025 ਵਿੱਚ ਕਾਰਗੁਜ਼ਾਰੀ ਰਹੀ ਸ਼ਾਨਦਾਰ:SSP Amneet Kondal

0

👉ਨਸ਼ਾ ਅਤੇ ਅਪਰਾਧ ਮੁਕਤ ਬਠਿੰਡਾ ਵੱਲ ਮਜ਼ਬੂਤੀ ਨਾਲ ਅੱਗੇ ਵੱਧਦੀ ਪੁਲਿਸ, ਨਸ਼ਾ ਤਸਕਰਾਂ ਅਤੇ ਸੰਗੀਨ ਅਪਰਾਧੀਆਂ ਖਿਲਾਫ ਸਖ਼ਤ ਕਾਰਵਾਈ ਨਾਲ ਲੋਕਾਂ ਦਾ ਭਰੋਸਾ ਹੋਇਆ ਹੋਰ ਮਜ਼ਬੂਤ
Bathinda News:ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ) ਸ਼੍ਰੀ ਗੌਰਵ ਯਾਦਵ ਵੱਲੋਂ ਨਸ਼ਿਆਂ ਅਤੇ ਅਪਰਾਧਾਂ ਖਿਲਾਫ ਦਿੱਤੇ ਗਏ ਸਖ਼ਤ ਅਤੇ ਸਪੱਸ਼ਟ ਨਿਰਦੇਸ਼ਾਂ ਦੇ ਤਹਿਤ, ਬਠਿੰਡਾ ਪੁਲਿਸ ਨੇ ਸਾਲ 2025 ਦੌਰਾਨ ਨਸ਼ਾ ਤਸਕਰੀ, ਸੰਗਠਿਤ ਅਪਰਾਧਾਂ ਅਤੇ ਸੰਗੀਨ ਮਾਮਲਿਆਂ ਖਿਲਾਫ ਬੇਹੱਦ ਪ੍ਰਭਾਵਸ਼ਾਲੀ ਅਤੇ ਨਤੀਜਾ-ਕੇਂਦਰਿਤ ਕਾਰਵਾਈ ਕਰਦਿਆਂ ਸ਼ਾਨਦਾਰ ਪ੍ਰਾਪਤੀਆਂ ਦਰਜ ਕੀਤੀਆਂ ਹਨ। ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਸ੍ਰੀਮਤੀ ਅਮਨੀਤ ਕੋਂਡਲ ਨੇ ਦੱਸਿਆ ਕਿ ਡੀ.ਜੀ.ਪੀ. ਪੰਜਾਬ ਦੀ “ਜ਼ੀਰੋ ਟਾਲਰੈਂਸ” ਨੀਤੀ ਨੂੰ ਜਮੀਨੀ ਪੱਧਰ ‘ਤੇ ਲਾਗੂ ਕਰਦੇ ਹੋਏ ਬਠਿੰਡਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਲਗਾਤਾਰ ਮੁਹਿੰਮ ਚਲਾਈ ਗਈ, ਜਿਸਦੇ ਨਤੀਜੇ ਸਾਲ 2025 ਵਿੱਚ ਸਾਫ਼ ਤੌਰ ‘ਤੇ ਸਾਹਮਣੇ ਆਏ ਹਨ ।

ਇਹ ਵੀ ਪੜ੍ਹੋ ਨਵੇਂ ਸਾਲ ‘ਤੇ ਹੁੜਦੰਗ ਮਚਾਉਣ ਵਾਲਿਆਂ ਲਈ ‘Punjab Police’ ਦੀ ਵਿਸ਼ੇਸ ਸਕੀਮ; ਪੁਲਿਸ ਥਾਣਿਆਂ ‘ਚ Free Entry ਤੇ ਮਿਲੇਗਾ Spl Treatment

ਨਸ਼ਾ ਤਸਕਰੀ ਖਿਲਾਫ ਕੀਤੀ ਕਾਰਵਾਈ
ਸਾਲ 2025 ਦੌਰਾਨ ਬਠਿੰਡਾ ਪੁਲਿਸ ਵੱਲੋਂ ਐਨ.ਡੀ.ਪੀ.ਐਸ. ਐਕਟ ਅਧੀਨ 1,783 ਕੇਸ ਦਰਜ ਕਰਕੇ 2,693 ਨਸ਼ਾ ਤਸਕਰ ਗ੍ਰਿਫ਼ਤਾਰ ਕੀਤੇ ਗਏ। ਇਸ ਦੌਰਾਨ 61.632 ਕਿੱਲੋ ਹੈਰੋਇਨ, 18.696 ਕਿੱਲੋ ਅਫੀਮ, 3,326 ਕਿੱਲੋ ਭੁੱਕੀ, 1,60,183 ਨਸ਼ੀਲੀਆਂ ਗੋਲੀਆਂ/ਕੈਪਸੂਲ, 176 ਨਸ਼ੀਲੀਆਂ ਸ਼ੀਸ਼ੀਆਂ ਅਤੇ 21.893 ਕਿੱਲੋ ਗਾਂਜਾ ਬਰਾਮਦ ਕੀਤਾ ਗਿਆ।ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 1 ਮਾਰਚ 2025 ਤੋਂ ਹੁਣ ਤੱਕ 1,706 ਮੁਕੱਦਮੇ ਦਰਜ ਕਰਕੇ 2,551 ਨਸ਼ਾ ਤਸਕਰ ਗ੍ਰਿਫ਼ਤਾਰ ਕੀਤੇ ਗਏ ਅਤੇ 60.476 ਕਿੱਲੋਗ੍ਰਾਮ ਹੈਰੋਇਨ ਸਮੇਤ ਵੱਡੀ ਮਾਤਰਾ ਵਿੱਚ ਨਸ਼ੀਲਾ ਸਮਾਨ ਬਰਾਮਦ ਕੀਤਾ ਗਿਆ।

ਅ/ਧ 68-ਐਫ ਐਨ.ਡੀ.ਪੀ.ਐਸ. ਐਕਟ ਅਧੀਨ ਵੱਡੀ ਕਾਰਵਾਈ
ਨਸ਼ਾ ਤਸਕਰਾਂ ਦੁਆਰਾ ਬਣਾਈ ਗਈ ਗੈਰਕਾਨੂੰਨੀ ਜਾਇਦਾਦ ਖਿਲਾਫ ਕਾਰਵਾਈ ਕਰਦਿਆਂ 24 ਕੇਸ ਅ/ਧ 68-ਐਫ ਐਨ.ਡੀ.ਪੀ.ਐਸ. ਐਕਟ ਅਧੀਨ ਕੰਪੀਟੈਂਟ ਅਥਾਰਟੀ ਨੂੰ ਭੇਜੇ ਗਏ, ਜਿਨ੍ਹਾਂ ਦੀ ਕੁੱਲ ਕੀਮਤ ਲਗਭਗ 6.89 ਕਰੋੜ ਰੁਪਏ ਹੈ। ਇਨ੍ਹਾਂ ਵਿੱਚੋਂ 20 ਕੇਸਾਂ ਦੀ ਪੁਸ਼ਟੀ ਹੋ ਚੁੱਕੀ ਹੈ, ਜਿਨ੍ਹਾਂ ਦੀ ਕੁੱਲ ਕੀਮਤ 4.98 ਕਰੋੜ ਰੁਪਏ ਤੋਂ ਵੱਧ ਹੈ।

ਇਹ ਵੀ ਪੜ੍ਹੋ ਦੁਖ਼ਦਾਈ ਘਟਨਾ; ਟਰੱਕ ਪਲਟਣ ਨਾਲ ਮਾਸੂਮ ਭੈਣ-ਭਰਾ ਦੀ ਹੋਈ ਮੌ+ਤ

ਨਸ਼ਾ ਛੁਡਾਊ ਮੁਹਿੰਮ
ਨਸ਼ਾ ਛੱਡਣ ਲਈ ਤਿਆਰ 1,088 ਵਿਅਕਤੀਆਂ ਨੂੰ ਨਸ਼ਾ ਮੁਕਤੀ ਕੇਂਦਰਾਂ ਅਤੇ 1,444 ਨੂੰ OOAT ਸੈਂਟਰਾਂ ਵਿੱਚ ਦਾਖਲ ਕਰਵਾਇਆ ਗਿਆ, ਜਦਕਿ 202 ਵਿਅਕਤੀਆਂ ਨੂੰ ਧਾਰਾ 64-ਏ ਐਨ.ਡੀ.ਪੀ.ਐਸ. ਐਕਟ ਅਧੀਨ ਇਲਾਜ ਲਈ ਭੇਜਿਆ ਗਿਆ।

ਸੰਗੀਨ ਅਤੇ ਅੰਨ੍ਹੇ ਕਤਲ ਮਾਮਲਿਆਂ ਵਿਰੁੱਧ ਕਾਰਵਾਈ
ਬਠਿੰਡਾ ਪੁਲਿਸ ਨੇ ਸਾਲ 2025 ਦੌਰਾਨ ਕਈ ਅੰਨ੍ਹੇ ਕਤਲ ਕੇਸ, ਡਬਲ ਮਰਡਰ, ਅਗਵਾ ਅਤੇ ਡਕੈਤੀ ਵਰਗੇ ਸੰਗੀਨ ਅਪਰਾਧਾਂ ਨੂੰ ਘੱਟ ਸਮੇਂ ਵਿੱਚ ਟਰੇਸ ਕਰਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਜਿਲ੍ਹਾ ਬਠਿੰਡਾ ਦੇ ਵੱਖ-ਵੱਖ ਖੇਤਰਾਂ ਵਿੱਚ ਦਰਜ ਕਤਲ ਕੇਸਾਂ ਨੂੰ ਸਫਲਤਾਪੂਰਵਕ ਹੱਲ ਕਰਦਿਆਂ ਘਟਨਾ ਦੌਰਾਨ ਵਰਤੇ ਗਏ ਹਥਿਆਰ ਅਤੇ ਵਾਹਨ ਵੀ ਬਰਾਮਦ ਕੀਤੇ ਗਏ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

Our Visitor

1899881