21ਜੁਲਾਈ ਨੂੰ ਵਿੱਤ ਮੰਤਰੀ ਨੂੰ ਭੇਜੇ ਜਾਣਗੇ ਮੰਗ ਪੱਤਰ
ਸੁਖਜਿੰਦਰ ਮਾਨ
ਬਠਿੰਡਾ 18 ਜੁਲਾਈ: ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਅਧਿਆਪਕਾਂ ਦੀਆਂ ਆਰਥਿਕ ਮੰਗਾ ਨੂੰ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਅਣਗੌਲਿਆਂ ਕਰਨ ਤੇ ਸੰਘਰਸ਼ ਵਿੱਢ ਦਿੱਤਾ ਹੈ ।ਜਥੇਬੰਦੀ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਸਕੱਤਰ ਸਰਵਣ ਸਿੰਘ ਔਜਲਾ ਵੱਲੋ 21ਜੁਲਾਈ ਨੂੰ ਪੰਜਾਬ ਦੇ ਸਾਰੇ ਜਿਲ੍ਹਾ ਹੈੱਡਕੁਆਰਟਰਾਂ ਉਪਰ ਰੋਸ ਰੈਲੀਆਂ ਕਰਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਨਾਂ ਮੰਗ ਪੱਤਰ ਭੇਜਣ ਅਤੇ 07 ਅਗਸਤ ਨੂੰ ਸੰਗਰੂਰ ਵਿਖੇ ਸੂਬਾ ਪੱਧਰੀ ਰੈਲੀ ਕਰਨ ਦਾ ਫੈਸਲਾ ਕੀਤਾ ਹੈ ।ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਜ਼ਿਲਾ ਇਕਾਈ ਬਠਿੰਡਾ ਵੱਲੋਂ ਟੀਚਰਜ਼ ਹੋਮ ਬਠਿੰਡਾ ਵਿਖੇ ਮੀਟਿੰਗ ਕਰਕੇ 21ਜੁਲਾਈ ਨੂੰ ਜ਼ਿਲ੍ਹਾ ਪੱਧਰੀ ਰੋਸ ਰੈਲੀ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ । ਜ਼ਿਲ੍ਹਾ ਪ੍ਰਧਾਨ ਰੇਸ਼ਮ ਸਿੰਘ, ਸਕੱਤਰ ਬਲਜਿੰਦਰ ਸਿੰਘ, ਵਿੱਤ ਸਕੱਤਰ ਅਨਿਲ ਭੱਟ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚੋਣਾਂ ਸਮੇਂ ਮੁਲਾਜਮਾਂ ਦੀਆਂ ਸਾਰੀਆਂ ਆਰਥਿਕ ਮੰਗਾਂ ਪੂਰੀਆਂ ਕਰਨ ਦਾ ਵਾਅਦਾ ਕੀਤਾ ਸੀ ।ਸਰਕਾਰ ਦੇ ਚਾਰ ਮਹੀਨੇ ਲੰਘਣ ਅਤੇ ਆਪਣੇ ਪਲੇਠੇ ਬਜਟ ਵਿੱਚ ਵੀ ਅਧਿਆਪਕਾਂ ਦੀਆਂ ਆਰਥਿਕ ਮੰਗਾਂ ਜਿਵੇਂ ਕਿ ਪੇਂਡੂ ਭੱਤਾ, ਬਾਰਡਰ ਏਰੀਆ ਭੱਤਾ , ਸਾਇੰਸ ਪ੍ਰੈਕਟੀਕਲ ਭੱਤਾ, ਹੈਂਡੀਕੈਪਡ ਭੱਤਾ ਸਣੇ 37 ਤਰ੍ਹਾਂ ਦੇ ਭੱਤਿਆਂ ਨੂੰ ਸਰਕਾਰ ਨੇ ਏਜੰਡੇ ਤੇ ਨਹੀਂ ਲਿਆ।ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੇ ਵਾਅਦੇ ਤੋਂ ਭੱਜਣ ਕਾਰਨ ਅਧਿਆਪਕ ਵਰਗ ਵਿਚ ਭਾਰੀ ਰੋਸ ਹੈ।ਜ਼ਿਲ੍ਹਾ ਮੀਤ ਪ੍ਰਧਾਨ ਪਰਵਿੰਦਰ ਸਿੰਘ, ਸਹਿ ਸਕੱਤਰ ਗੁਰਪ੍ਰੀਤ ਸਿੰਘ ਅਤੇ ਸੂਬਾ ਵਿੱਤ ਸਕੱਤਰ ਜਸਵਿੰਦਰ ਸਿੰਘ ਬਠਿੰਡਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਛੇਵੇਂ ਤਨਖਾਹ ਕਮਿਸ਼ਨ ਦੀਆਂ ਤਰੁੱਟੀਆਂ ਨੂੰ ਦੂਰ ਨਹੀਂ ਕੀਤਾ ਜਾ ਰਿਹਾ ਜਿਸ ਕਾਰਨ ਸਾਰੇ ਅਧਿਆਪਕ ਸਾਥੀਆਂ ਦੇ ਏ. ਸੀ.ਪੀ. ਕੇਸ ਲਟਕੇ ਹੋਏ ਹਨ । ਅਧਿਆਪਕਾਂ ਦੀਆਂ ਰਹਿੰਦੀਆਂ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਵੀ ਸਰਕਾਰ ਵੱਲੋਂ ਜਾਰੀ ਕਰਨ ਬਾਰੇ ਕੋਈ ਚਾਰਾਜੋਈ ਆਰੰਭੀ ਨਹੀਂ ਗਈ ।ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਵਿੱਤੀ ਮੰਗਾਂ ਉਪਰ ਧਾਰੀ ਚੁੱਪ ਨੂੰ ਸੰਘਰਸ਼ਾਂ ਦੇ ਮੈਦਾਨ ਭਖਾ ਕੇ ਤੋੜਿਆ ਜਾਵੇਗਾ ਅਤੇ ਅਧਿਆਪਕਾਂ ਦੀਆਂ ਵਿੱਤੀ ਮੰਗਾਂ ਪੂਰੀਆਂ ਕਰਵਾਈਆਂ ਜਾਣਗੀਆਂ ।ਜ਼ਿਲ੍ਹਾ ਕਮੇਟੀ ਵੱਲੋਂ ਅਧਿਆਪਕਾਂ ਦੀ ਵੱਡੀ ਪੱਧਰ ਉੱਪਰ ਲਾਮਬੰਦੀ ਕਰਨ ਲਈ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਵਿਚ ਡਿਊਟੀਆਂ ਲਾ ਦਿੱਤੀਆਂ ਹਨ । 21ਜੁਲਾਈ ਨੂੰ ਬਠਿੰਡਾ ਜਿਲ੍ਹੇ ਦੇ ਅਧਿਆਪਕਾ ਸਕੂਲਾਂ ਤੋਂ ਸਿੱਧੇ ਅੰਬੇਦਕਰ ਪਾਰਕ ਨੇੜੇ ਮਿੰਨੀ ਸਕੱਤਰੇਤ ਬਠਿੰਡਾ ਪਹੁੰਚ ਕੇ ਰੋਸ ਰੈਲੀ ਕਰਨਗੇ ।ਮੀਟਿੰਗ ਵਿੱਚ ਜ਼ਿਲ੍ਹਾ ਕਮੇਟੀ ਮੈਂਬਰ ਬਲਜਿੰਦਰ ਕੌਰ ,ਸਰਬਜੀਤ ਸਿੰਘ ਬਲਜਿੰਦਰ ਸਿੰਘ ਛਤਰਾ ,ਬਲਾਕ ਬਠਿੰਡਾ ਦੇ ਪ੍ਰਧਾਨ ਭੁਪਿੰਦਰ ਸਿੰਘ ਮਾਈਸਰਖਾਨਾ,ਤਲਵੰਡੀ ਸਾਬੋ ਦੇ ਪ੍ਰਧਾਨ ਭੋਲਾ ਰਾਮ, ਭਗਤਾ ਦੇ ਪ੍ਰਧਾਨ ਰਾਜਵਿੰਦਰ ਜਲਾਲ, ਸੰਗਤ ਦੇ ਪ੍ਰਧਾਨ ਰਤਨਜੋਤ ਸ਼ਰਮਾ , ਰਾਮਪੁਰਾ ਦੇ ਮੀਤ ਪ੍ਰਧਾਨ ਵਿਕਾਸ ਗਰਗ ਬਲਾਕ ਕਮੇਟੀਆਂ ਦੇ ਸਕੱਤਰ ਅਮਨਦੀਪ ਸਿੰਘ ਮਾਨਵਾਲਾ, ਸ਼ਮਸ਼ੇਰ ਸਿੰਘ ਪਿੰਡ ਰਾਮਪੁਰਾ ਤੋਂ ਇਲਾਵਾ ਲੈਕਚਰਾਰ ਅਮਰਿੰਦਰ ਸਿੰਘ ਵੀ ਮੀਟਿੰਗ ਵਿੱਚ ਹਾਜਰ ਸਨ।
ਅਧਿਆਪਕਾ ਦੀਆਂ ਆਰਥਿਕ ਮੰਗਾਂ ਨੂੰ ਲੈ ਕੇ ਡੀ ਟੀ ਐਫ ਵੱਲੋਂ ਪੰਜਾਬ ਸਰਕਾਰ ਵਿਰੁਧ ਜਿਲ੍ਹਾ ਪੱਧਰੀ ਰੋਸ ਰੈਲੀਆਂ ਦਾ ਐਲਾਨ
ਮੁੱਖ ਮੰਤਰੀ ਨੇ ਲੋਕ ਨਿਰਮਾਣ ਮਹਿਕਮੇ ਨੂੰ ਸੂਬੇ ਵਿੱਚ ਚੱਲ ਰਹੇ ਸਾਰੇ ਪ੍ਰਾਜੈਕਟਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ
ਸਾਰੇ ਕੰਮਾਂ ਨੂੰ ਸਮਾਂਬੱਧ ਤਰੀਕੇ ਨਾਲ ਨਿਬੇੜਨ ਦੇ ਦਿੱਤੇ ਨਿਰਦੇਸ਼
ਗੁਣਵੱਤਾ ਮਾਪਦੰਡਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਦੀ ਹਦਾਇਤ
ਸੂਬੇ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 18 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਨਿਰਮਾਣ ਵਿਭਾਗ (ਪੀ.ਡਲਬਯੂ.ਡੀ.) ਦੇ ਅਧਿਕਾਰੀਆਂ ਨੂੰ ਸੂਬੇ ਵਿੱਚ ਚੱਲ ਰਹੇ ਸਾਰੇ ਪ੍ਰਾਜੈਕਟਾਂ ਨੂੰ ਜਲਦੀ ਨਿਬੇੜਨ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਹੋਰ ਪ੍ਰਾਜੈਕਟ ਸ਼ੁਰੂ ਕਰਨ ਲਈ ਆਖਿਆ।ਇੱਥੇ ਆਪਣੀ ਸਰਕਾਰੀ ਰਿਹਾਇਸ਼ ਉਤੇ ਵਿਭਾਗ ਦੇ ਕੰਮਾਂ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸਾਰੇ ਪ੍ਰਵਾਨਤ ਤੇ ਮਨਜ਼ੂਰ ਕੰਮਾਂ ਨੂੰ ਸਮਾਂ-ਬੱਧ ਤਰੀਕੇ ਨਾਲ ਮੁਕੰਮਲ ਕਰਨ ਨੂੰ ਤਰਜੀਹ ਦੇਣ ਲਈ ਕਿਹਾ। ਉਨ੍ਹਾਂ ਪੀ.ਡਬਲਯੂ.ਡੀ. ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਕਿ ਕੰਮ ਦੀ ਗੁਣਵੱਤਾ ਲਈ ਇਨ੍ਹਾਂ ਪ੍ਰਾਜੈਕਟਾਂ ਦੀ ਹਰੇਕ ਪੜਾਅ ਉਤੇ ਢੁਕਵੀਂ ਜਾਂਚ ਯਕੀਨੀ ਬਣਾਈ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਵਿਭਾਗ ਨੂੰ ਆਗਾਮੀ ਪ੍ਰਾਜੈਕਟਾਂ ਦੇ ਨਿਰਮਾਣ, ਮੁਰੰਮਤ ਜਾਂ ਸਾਂਭ-ਸੰਭਾਲ ਦੌਰਾਨ ਗੁਣਵੱਤਾ ਯਕੀਨੀ ਬਣਾਉਣ ਲਈ ਤੈਅ ਮਾਪਦੰਡਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ।
ਮੁੱਖ ਮੰਤਰੀ ਨੇ ਆਦੇਸ਼ ਦਿੱਤਾ ਕਿ ਦਿੱਲੀ-ਅੰਮਿ੍ਰਤਸਰ-ਕੱਟੜਾ ਕੌਮੀ ਸ਼ਾਹਰਾਹ ਦੇ ਨਿਰਮਾਣ ਕਾਰਜ ਵਿੱਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਇਹ ਵੱਕਾਰੀ ਪ੍ਰਾਜੈਕਟ ਹੈ, ਜਿਸ ਦੇ ਮੁਕੰਮਲ ਹੋਣ ਨਾਲ ਦਿੱਲੀ ਤੋਂ ਪੰਜਾਬ ਅਤੇ ਜੰਮੂ-ਕਸ਼ਮੀਰ ਤੱਕ ਖ਼ਾਸ ਤੌਰ ਉਤੇ ਮਾਤਾ ਵੈਸ਼ਨੋ ਦੇਵੀ ਧਾਮ ਜਾਣ ਵਾਲੇ ਸ਼ਰਧਾਲੂਆਂ ਦੇ ਸਮੇਂ, ਪੈਸੇ ਤੇ ਊਰਜਾ ਦੀ ਬਚਤ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ 254 ਕਿਲੋਮੀਟਰ ਲੰਮਾ ਇਹ ਸ਼ਾਹਰਾਹ 11,510 ਕਰੋੜ ਰੁਪਏ ਦੀ ਲਾਗਤ ਨਾਲ ਉਸਾਰਿਆ ਜਾ ਰਿਹਾ ਹੈ ਅਤੇ ਇਹ ਪੰਜਾਬ ਵਿੱਚ ਨੌਂ ਜ਼ਿਲ੍ਹਿਆਂ ਜਲੰਧਰ, ਸੰਗਰੂਰ, ਮਾਲੇਰਕੋਟਲਾ, ਪਟਿਆਲਾ, ਕਪੂਰਥਲਾ, ਲੁਧਿਆਣਾ, ਅੰਮਿ੍ਰਤਸਰ, ਤਰਨ ਤਾਰਨ ਤੇ ਗੁਰਦਾਸਪੁਰ ਵਿੱਚੋਂ ਲੰਘੇਗਾ।
ਹੋਰ ਮਸਲਿਆਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਭਾਗ ਆਮ ਆਦਮੀ ਕਲੀਨਿਕਾਂ ਦਾ ਤੈਅ ਸਮੇਂ ਵਿੱਚ ਨਿਰਮਾਣ ਕਾਰਜ ਮੁਕੰਮਲ ਕਰੇ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਆਗਾਮੀ ਸੁਤੰਤਰਤਾ ਦਿਵਸ ਮੌਕੇ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਇਹ ਕਲੀਨਿਕ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਨ ਲਈ ਇਕ ਪ੍ਰੇਰਕ ਵਜੋਂ ਕੰਮ ਕਰਨਗੇ।ਮੁੱਖ ਮੰਤਰੀ ਨੇ ਵਿਭਾਗ ਨੂੰ ਸੰਤ ਅੰਤਰ ਸਿੰਘ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼, ਸੰਗਰੂਰ ਦਾ ਨਿਰਮਾਣ ਛੇਤੀ ਸ਼ੁਰੂ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ 350 ਕਰੋੜ ਰੁਪਏ ਦੀ ਲਾਗਤ ਨਾਲ ਲੱਗਣ ਵਾਲਾ ਇਹ ਪ੍ਰਾਜੈਕਟ ਸੂਬੇ ਖ਼ਾਸ ਤੌਰ ਉਤੇ ਮਾਲਵਾ ਖਿੱਤੇ ਵਿੱਚ ਮਿਆਰੀ ਸਿਹਤ ਸਹੂਲਤਾਂ ਯਕੀਨੀ ਬਣਾਏਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰਾਜੈਕਟ ਜੰਗੀ ਪੱਧਰ ਉਤੇ ਸ਼ੁਰੂ ਕਰਨਾ ਲਾਜ਼ਮੀ ਹੈ ਤਾਂ ਜੋ ਲੋਕਾਂ ਨੂੰ ਫੌਰੀ ਰਾਹਤ ਦਿੱਤੀ ਜਾਵੇ।
ਬਾਕੀ ਪ੍ਰਾਜੈਕਟਾਂ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਹੋਰ ਵੱਖ-ਵੱਖ ਪ੍ਰਾਜੈਕਟਾਂ ਦਾ ਕੰਮ ਛੇਤੀ ਮੁਕੰਮਲ ਕਰਨ ਲਈ ਆਖਿਆ। ਇਨ੍ਹਾਂ ਪ੍ਰਾਜੈਕਟਾਂ ਵਿਚ ਸ੍ਰੀ ਗੁਰੂ ਤੇਗ ਬਹਾਦਰ ਲਾਅ ਯੂਨੀਵਰਸਿਟੀ, ਕੈਰੋਂ (ਤਰਨ ਤਾਰਨ), ਸ੍ਰੀ ਗੁਰੂ ਰਵਿਦਾਸ ਮੈਮੋਰੀਅਲ ਖੁਰਾਲਗੜ੍ਹ, ਗੜ੍ਹਸੰਕਰ (ਹੁਸ਼ਿਆਰਪੁਰ), ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ, ਪਟਿਆਲਾ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸਕਿੱਲ ਇੰਸਟੀਚਿਊਟ, ਸ੍ਰੀ ਚਮਕੌਰ ਸਾਹਿਬ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮਿ੍ਰਤਸਰ ਵਿੱਚ ਇੰਟਰਫੇਥ ਸਟੱਡੀਜ਼ ਸੈਂਟਰ ਅਤੇ ਪਟਿਆਲਾ ਵਿਖੇ ਬੱਸਾਂ ਦੇ ਦਾਖਲੇ ਲਈ ਨਵਾਂ ਬੱਸ ਸਟੈਂਡ ਅਤੇ ਫਲਾਈਓਵਰ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ’ਤੇ ਕੰਮ ਵੱਡੇ ਪੱਧਰ ’ਤੇ ਮੁਕੰਮਲ ਹੋ ਚੁੱਕਾ ਹੈ ਅਤੇ ਬਾਕੀ ਰਹਿੰਦੇ ਕੰਮ ਵੀ ਜਲਦੀ ਮੁਕੰਮਲ ਕੀਤੇ ਜਾਣਗੇ।
ਮੁੱਖ ਮੰਤਰੀ ਨੇ ਯੋਜਨਾਬੱਧ ਸੜਕਾਂ, ਲਿੰਕ ਸੜਕਾਂ ਅਤੇ ਹੋਰ ਸੜਕਾਂ ਦੇ ਨੈੱਟਵਰਕ ਨੂੰ ਹੋਰ ਮਜ਼ਬੂਤ ਅਤੇ ਚੌੜਾ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਮਾਰਤੀ ਅਤੇ ਸੜਕੀ ਪ੍ਰਾਜੈਕਟਾਂ ਵਿੱਚ ਕਾਰਗੁਜ਼ਾਰੀ ਉਤੇ ਆਧਾਰਤ ਇਕਰਾਰਨਾਮੇ ਨੂੰ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ ਅਤੇ ਨਾਲ ਹੀ ਸਾਰੀਆਂ ਸਰਕਾਰੀ ਜਾਇਦਾਦਾਂ ਦੀ ਸਾਂਭ-ਸੰਭਾਲ ਲਈ ਨਿਯਮਤ ਵਿਵਸਥਾ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਭਗਵੰਤ ਮਾਨ ਨੇ ਸਰਕਾਰੀ ਸੰਪਤੀਆਂ (ਸੜਕਾਂ, ਪੁਲਾਂ ਅਤੇ ਇਮਾਰਤਾਂ) ਦੀ ਆਨਲਾਈਨ ਵਿਵਸਥਾ ਉਤੇ ਜ਼ੋਰ ਦਿੱਤਾ ਤਾਂ ਕਿ ਉਨ੍ਹਾਂ ਦਾ ਪ੍ਰਭਾਵਸਾਲੀ ਢੰਗ ਨਾਲ ਪ੍ਰਬੰਧਨ ਅਤੇ ਨਿਗਰਾਨੀ ਕੀਤੀ ਜਾ ਸਕੇ।ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸਾਰੀਆਂ ਲਿੰਕ ਸੜਕਾਂ ਨੂੰ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ (ਪੀ.ਐੱਮ.ਜੀ.ਐੱਸ.ਵਾਈ.) ਦੀਆਂ ਵਿਸ਼ੇਸ਼ਤਾਵਾਂ ਅਤੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਬਣਾਇਆ ਜਾਣਾ ਚਾਹੀਦਾ ਹੈ ਤਾਂ ਜੋ ਇਨ੍ਹਾਂ ਸੜਕਾਂ ਦੀ ਪੰਜ ਸਾਲਾਂ ਦੀ ਮਿਆਦ ਕਾਇਮ ਰੱਖੀ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਵਿਭਾਗ ਵਿੱਚ ਕੰਮ ਕਰ ਰਹੇ ਇੰਜਨੀਅਰਾਂ ਨੂੰ ਉਨ੍ਹਾਂ ਦੀ ਮੁਹਾਰਤ ਹੋਰ ਨਿਖਾਰਨ ਲਈ ਸਿਖਲਾਈ ਅਤੇ ਰਿਫਰੈਸ਼ਰ ਕੋਰਸਾਂ ਨੂੰ ਯਕੀਨੀ ਬਣਾਇਆ ਜਾਵੇ। ਭਗਵੰਤ ਮਾਨ ਨੇ ਸੂਬੇ ਦੇ ਇੰਜਨੀਅਰਿੰਗ ਵਿਭਾਗਾਂ ਲਈ ਆਨਲਾਈਨ ਕੇਂਦਰੀ ਗਿਆਨ ਦੀ ਵਿਵਸਥਾ ਦੀ ਲੋੜ ’ਤੇ ਵੀ ਜ਼ੋਰ ਦਿੱਤਾ।ਇਸ ਦੌਰਾਨ ਮੀਟਿੰਗ ਵਿੱਚ ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਨੇ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਤੇਜ਼ ਸਪੀਡ ਵਾਲੇ ਆਰਥਿਕ ਲਾਂਘਿਆਂ ਦੇ ਨਿਰਮਾਣ ਲਈ ਸੂਬਾ ਸਰਕਾਰ ਨੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਨਾਲ ਮਿਲ ਕੇ ਐਕਸਪ੍ਰੈਸਵੇਅ, ਗ੍ਰੀਨਫੀਲਡ ਕੋਰੀਡੋਰਾਂ ਅਤੇ ਬਾਈਪਾਸ ਅਤੇ ਇਨ੍ਹਾਂ ਪ੍ਰਾਜੈਕਟਾਂ ਨੂੰ ਫਾਸਟ-ਟਰੈਕ `ਤੇ ਰੱਖਿਆ ਗਿਆ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਇਹ ਵੀ ਦੱਸਿਆ ਕਿ ਸਖ਼ਤ ਗੁਣਵੱਤਾ ਕੰਟਰੋਲ ਲਈ ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਬਠਿੰਡਾ ਵਿਖੇ ਤਿੰਨ ਵਾਧੂ ਖੇਤਰੀ ਪ੍ਰਯੋਗਸ਼ਾਲਾਵਾਂ ਦੀ ਤਜਵੀਜ਼ ਹੈ। ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਕਲਾਸ-1, ਕਲਾਸ-2, ਕਲਾਸ-3 ਅਤੇ ਕਲਾਸ-4 ਲਈ ਠੇਕੇਦਾਰਾਂ ਦੀ ਭਰਤੀ ਲਈ ਆਨਲਾਈਨ ਪ੍ਰਣਾਲੀ ਵੀ ਪ੍ਰਕਿਰਿਆ ਅਧੀਨ ਹੈ।
ਨਸਿਆਂ ਵਿਰੁੱਧ ਜੰਗ: ਪੰਜਾਬ ਪੁਲਿਸ ਨੇ ਇੱਕ ਹਫਤੇ ਵਿੱਚ 155 ਕਿਲੋ ਹੈਰੋਇਨ ਦੀ ਕੀਤੀ ਬਰਾਮਦਗੀ
ਵਿਰੋਧੀ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਟੀਮਾਂ ਨੇ ਹੈਰੋਇਨ ਤੋਂ ਇਲਾਵਾ 16.29 ਲੱਖ ਰੁਪਏ ਦੀ ਡਰੱਗ ਮਨੀ, 15 ਕਿਲੋ ਅਫੀਮ, 37 ਕਿਲੋ ਗਾਂਜਾ, 16 ਕੁਇੰਟਲ ਭੁੱਕੀ, 64000 ਨਸੀਲੀਆਂ ਗੋਲੀਆਂ ਵੀ ਕੀਤੀਆਂ ਬਰਾਮਦ
ਨਸਾ ਤਸਕਰਾਂ ਵੱਲੋਂ ਗਿ੍ਰਫਤਾਰੀਆਂ ਤੋਂ ਬਚਣ ਲਈ ਨਸੀਲੇ ਪਦਾਰਥਾਂ ਨੂੰ ਪੈਦਲ ਅਤੇ ਘੱਟ ਮਾਤਰਾ ਵਿੱਚ ਵੇਚਣ ਨੂੰ ਦਿੱਤੀ ਜਾ ਰਹੀ ਹੈ ਤਰਜ਼ੀਹ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਸੂਬੇ ਵਿੱਚੋਂ ਨਸ?ਿਆਂ ਦੇ ਖਾਤਮੇ ਲਈ ਵਚਨਬੱਧ
ਸੁਖਜਿੰਦਰ ਮਾਨ
ਚੰਡੀਗੜ੍ਹ, 18 ਜੁਲਾਈ: ਨਸਿਆਂ ਵਿਰੁੱਧ ਜਾਰੀ ਜੰਗ ਦੌਰਾਨ ਪੰਜਾਬ ਪੁਲਿਸ ਨੇ ਪਿਛਲੇ ਹਫਤੇ ਦੋ ਅੰਤਰ-ਰਾਜੀ ਅਪਰੇਸਨਾਂ ਦੌਰਾਨ ਗੁਜਰਾਤ ਅਤੇ ਮਹਾਰਾਸਟਰ ਦੋਵਾਂ ਸੂਬਿਆਂ ‘ਚੋਂ 147.5 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਇਹ ਦੋ ਬਰਾਮਦਗੀਆਂ ਤੋਂ ਇਲਾਵਾ ਸੂਬੇ ‘ਚੋਂ ਪਿਛਲੇ ਹਫਤੇ 7.89 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਨਾਲ ਹੈਰੋਇਨ ਦੀ ਕੁੱਲ ਬਰਾਮਦਗੀ 155.39 ਕਿਲੋਗ੍ਰਾਮ ਹੋ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਦਿੱਤੀ। ਜਿਕਰਯੋਗ ਹੈ ਕਿ 12 ਜੁਲਾਈ ਨੂੰ ਏ.ਟੀ.ਐਸ. ਗੁਜਰਾਤ ਨਾਲ ਸਾਂਝੇ ਆਪ੍ਰੇਸਨ ਦੌਰਾਨ, ਪੰਜਾਬ ਪੁਲਿਸ ਨੇ ਗੁਜਰਾਤ ਦੇ ਮੁੰਦਰਾ ਬੰਦਰਗਾਹ ‘ਤੇ ਕੰਟੇਨਰ ‘ਚੋਂ 75 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਸੀ, ਜਦਕਿ 15 ਜੁਲਾਈ ਨੂੰ ਮਹਾਰਾਸਟਰ ਪੁਲਿਸ ਨਾਲ ਮਿਲ ਕੇ ਮੁੰਬਈ ਦੇ ਨਾਹਵਾ ਸੇਵਾ ਪੋਰਟ ‘ਤੇ ਕੰਟੇਨਰ ‘ਚੋਂ 72.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ।
ਨਸ਼ਿਆਂ ਦੀ ਬਰਾਮਦਗੀ ਸਬੰਧੀ ਆਪਣੀ ਹਫਤਾਵਾਰੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਆਈਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਪਿਛਲੇ ਇੱਕ ਹਫਤੇ ਦੌਰਾਨ ਨਾਰਕੋਟਿਕ ਡਰੱਗਜ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐਨਡੀਪੀਐਸ) ਐਕਟ ਤਹਿਤ 34 ਵਪਾਰਕ ਐਫਆਈਆਰਜ ਸਮੇਤ 453 ਐਫਆਈਆਰਜ ਦਰਜ ਕਰਕੇ 565 ਨਸਾ ਤਸਕਰਾਂ/ਸਪਲਾਇਰਾਂ ਨੂੰ ਗਿ੍ਰਫਤਾਰ ਕੀਤਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਪੁਲਿਸ ਨੂੰ ਨਸਿਆਂ ਵਿਰੁੱਧ ਜੰਗ ਛੇੜਨ ਲਈ ਪੂਰੀ ਖੁੱਲ੍ਹ ਦੇਣ ਉਪਰੰਤ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਪੰਜਾਬ ‘ਚੋਂ ਨਸ?ਿਆਂ ਦੀ ਅਲਾਮਤ ਨੂੰ ਖ਼ਤਮ ਕਰਨ ਲਈ ਵਿਆਪਕ ਨਸਾ ਵਿਰੋਧੀ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ।ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਨੇ ਘੇਰਾਬੰਦੀ ਅਤੇ ਤਲਾਸੀ ਮੁਹਿੰਮਾਂ ਚਲਾ ਕੇ ਅਤੇ ਸੰਵੇਦਨਸ਼ੀਲ ਰੂਟਾਂ ‘ਤੇ ਨਾਕੇ ਲਗਾ ਕੇ ਨਸਾ ਪ੍ਰਭਾਵਿਤ ਖੇਤਰਾਂ ਵਿੱਚ 16.29 ਲੱਖ ਰੁਪਏ ਡਰੱਗ ਮਨੀ, 15 ਕਿਲੋ ਅਫੀਮ, 37 ਕਿਲੋ ਗਾਂਜਾ, 16 ਕੁਇੰਟਲ ਭੁੱਕੀ ਅਤੇ 64000 ਨਸੀਲੀਆਂ ਗੋਲੀਆਂ/ਕੈਪਸੂਲ ਸਮੇਤ ਹੋਰ ਨਸੀਲੇ ਪਦਾਰਥ ਵੀ ਬਰਾਮਦ ਕੀਤੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਹਫਤੇ ਐਨਡੀਪੀਐਸ ਕੇਸਾਂ ਵਿੱਚ 10 ਭਗੌੜੇ ਵੀ ਗਿ੍ਰਫਤਾਰ ਕੀਤੇ ਗਏ ਹਨ।
ਨਸਾ ਤਸਕਰੀ ਦੇ ਰੁਝਾਨ ਬਾਰੇ ਗੱਲ ਕਰਦਿਆਂ ਆਈਜੀਪੀ ਸੁਖਚੈਨ ਗਿੱਲ ਨੇ ਕਿਹਾ ਕਿ ਆਪਣੇ ਆਪ ਨੂੰ ਗਿ੍ਰਫਤਾਰੀ ਤੋਂ ਬਚਾਉਣ ਲਈ ਅੱਜ-ਕੱਲ੍ਹ ਨਸਾ ਤਸਕਰ ਪੈਦਲ ਹੀ ਨਸ?ਿਆਂ ਦੀ ਤਸਕਰੀ ਕਰਨ ਨੂੰ ਤਰਜੀਹ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਨਸਾ ਤਸਕਰ ਘੱਟ ਮਾਤਰਾ ‘ਚ ਨਸਾ ਵੇਚ ਰਹੇ ਹਨ ਤਾਂ ਜੋ ਫੜੇ ਜਾਣ ‘ਤੇ ਵੀ ਉਨ੍ਹਾਂ ਦੇ ਮਾਮਲੇ ਨੂੰ ਵਪਾਰਕ ਨਜ਼ਰੀਏ ਤੋਂ ਨਾ ਸਮਝਿਆ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਨਸਾ ਤਸਕਰ ਛਾਪੇ ਦੌਰਾਨ ਬਰਾਮਦਗੀ ਤੋਂ ਬਚਣ ਲਈ ਆਪਣੇ ਘਰਾਂ ਵਿਚ ਨਸੀਲੇ ਪਦਾਰਥਾਂ ਦੀ ਖੇਪ ਛੁਪਾਉਣ ਦੀ ਬਜਾਏ, ਇਸ ਨੂੰ ਛੱਪੜਾਂ ਅਤੇ ਖੇਤਾਂ ਵਿੱਚ ਛੁਪਾਉਣ ਨੂੰ ਤਰਜ਼ੀਹ ਦੇ ਰਹੇ ਹਨ।ਉਨ੍ਹਾਂ ਦੱਸਿਆ ਕਿ ਫੜੇ ਗਏ ਨਸਾ ਤਸਕਰਾਂ ਤੋਂ ਇਹ ਪਤਾ ਲੱਗਾ ਕਿ ਨਸੇ ਦੀ ਸਪਲਾਈ ਪਠਾਨਕੋਟ ਦੇ ਨਾਲ ਲੱਗਦੇ ਇਲਾਕੇ ਹਿਮਾਚਲ ਪ੍ਰਦੇਸ ਦੇ ਪਿੰਡ ਛੰਨੀ-ਬੇਲੀ ਜਾਂ ਜੰਮੂ-ਕਸਮੀਰ ਦੇ ਗੁਆਂਢੀ ਕਠੂਆ ਜ?ਿਲ੍ਹੇ ਤੋਂ ਹੁੰਦੀ ਹੈ, ਇਸ ਲਈ ਸਰਹੱਦੀ ਜਿਲ੍ਹੇ ਦੇ ਐੱਸ.ਐੱਸ.ਪੀਜ ਨੂੰ ਇਹਨਾਂ ਗੁਆਂਢੀ ਸੂਬਿਆਂ ਦੀ ਪੁਲਿਸ ਨਾਲ ਤਾਲਮੇਲ ਰੱਖਣ ਲਈ ਕਿਹਾ ਗਿਆ ਹੈ।
ਆਈਜੀਪੀ ਨੇ ਦੱਸਿਆ ਕਿ ਮਾਲੇਰਕੋਟਲਾ ਵਿੱਚ ਨਸ਼ਾ ਤਸਕਰੀ ਦਾ ਨਵਾਂ ਤਰੀਕਾ ਸਾਹਮਣੇ ਆਇਆ ਹੈ ਜਿੱਥੇ ਨਸਾ ਤਸਕਰ ਰੋਹਿਤ ਸਾਹੀ ਉਰਫ ਗੋਲਡੀ ਵਾਸੀ ਅਮਰਗੜ੍ਹ ਫੌਜ ਦੀ ਵਰਦੀ ਵਿੱਚ ਹੈਰੋਇਨ ਵੇਚਦਾ ਪਾਇਆ ਗਿਆ। ਪੁਲਿਸ ਨੇ ਉਸ ਦੀ ਕਾਰ ਵਿੱਚੋਂ 50 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਹੈ।ਉਨ੍ਹਾਂ ਕਿਹਾ ਕਿ ਡੀਜੀਪੀ ਵੱਲੋਂ ਸਾਰੇ ਸੀਪੀਜ/ਐਸਐਸਪੀਜ ਨੂੰ ਸਾਰੇ ਨਾਮੀ ਨਸਾ ਤਸਕਰਾਂ ਨੂੰ ਕਾਬੂ ਕਰਨ ਅਤੇ ਆਪਣੇ ਅਧਿਕਾਰ ਖੇਤਰਾਂ ਵਿੱਚ ਨਸਾ ਤਸਕਰੀ ਵਾਲੇ ਸੰਵੇਦਨਸ਼ੀਲ ਸਥਾਨਾਂ ਦੀ ਸਨਾਖਤ ਕਰਕੇ ਨਸਾ ਤਸਕਰਾਂ ‘ਤੇ ਨਕੇਲ ਕੱਸਣ ਅਤੇ ਨਸਾ ਵੇਚਣ/ਤਸਕਰੀ ਕਰਨ ਵਾਲੇ ਸਾਰੇ ਵਿਅਕਤੀਆਂ ਨੂੰ ਕਾਬੂ ਕਰਨ ਲਈ ਤਲਾਸੀ ਮੁਹਿੰਮ ਸੁਰੂ ਕਰਨ ਦੇ ਸਖਤ ਹੁਕਮ ਦਿੱਤੇ ਗਏ ਹਨ। ਉਹਨਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸਾ ਤਸਕਰਾਂ ਦੀ ਜਾਇਦਾਦ ਜਬਤ ਕੀਤੀ ਜਾਵੇ ਤਾਂ ਜੋ ਉਹਨਾਂ ਤੋਂ ਨਜਾਇਜ ਰਾਸ਼ੀ ਬਰਾਮਦ ਕੀਤੀ ਜਾ ਸਕੇ।
ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ : ਕੁਲਦੀਪ ਸਿੰਘ ਧਾਲੀਵਾਲ
ਕਿਸਾਨਾਂ ਦੀ ਬਾਕਾਇਆ ਰਾਸ਼ੀ 22 ਕਰੋੜ ਰੁਪਏ ਦਾ ਤੁਰੰਤ ਭੁਗਤਾਨ ਕਰਨ ਦੇ ਨਿਰਦੇਸ਼
ਸੰਧਰ ਸੂਗਰ ਮਿੱਲ ਫਗਵਾੜਾ ਦੇ ਆਡਿਟ ਦੇ ਹੁਕਮ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 18 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨ ਭਾਈਚਾਰੇ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਜੋ ਕਿ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ। ਇਹ ਗੱਲ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਅਤੇ ਸੰਧਰ ਸੂਗਰ ਮਿੱਲ, ਫਗਵਾੜਾ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੁਹਰਾਈ।
ਗੰਨਾ ਕਾਸਤਕਾਰਾਂ ਨੂੰ ਬਕਾਇਆ ਅਦਾਇਗੀਆਂ ਨਾ ਕਰਨ ‘ਤੇ ਮਿੱਲ ਪ੍ਰਬੰਧਕਾਂ ‘ਤੇ ਸਖਤ ਰੁਖ ਅਖਤਿਆਰ ਕਰਦਿਆਂ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਸਪੱਸਟ ਤੌਰ ‘ਤੇ ਹਦਾਇਤ ਕੀਤੀ ਕਿ ਕਿਸਾਨਾਂ ਦੀ ਬਕਾਇਆ 72 ਕਰੋੜ ਰੁਪਏ (ਪਿਛਲੇ ਤਿੰਨ ਸਾਲਾਂ ਤੋਂ) ਦੀ ਰਾਸ਼ੀ ਵਿੱਚੋਂ ਭੂਨਾ, ਹਰਿਆਣਾ ਵਿਖੇ ਮਿੱਲ ਦੀ ਜਾਇਦਾਦ ਨੂੰ ਵੇਚ ਕੇ 22 ਕਰੋੜ ਰੁਪਏ ਦੀ ਰਾਸ਼ੀ ਦੀ ਤੁਰੰਤ ਅਦਾਇਗੀ ਕਰਨਾ ਅਤੇ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾਉਣਾ ਯਕੀਨੀ ਬਣਾਇਆ ਜਾਵੇ । ਇਸ ਦੇ ਨਾਲ ਹੀ ਮੰਤਰੀ ਨੇ ਸਾਰੇ ਪਹਿਲੂਆਂ ਨੂੰ ਬਾਰੀਕੀ ਨਾਲ ਘੋਖ ਕੇ ਮਿੱਲ ਦਾ ਆਡਿਟ ਕਰਵਾਉਣ ਦੇ ਹੁਕਮ ਦਿੱਤੇ। ਮੰਤਰੀ ਨੇ ਕਿਹਾ ਕਿ ਭਿ੍ਰਸਟਾਚਾਰ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸਤ ਨਹੀਂ ਕੀਤਾ ਜਾਵੇਗਾ ਅਤੇ ਉਹਨਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਿੱਲ ਪ੍ਰਬੰਧਕਾਂ ਨੂੰ 50 ਕਰੋੜ ਰੁਪਏ ਦੀ ਬਕਾਇਆ ਰਾਸੀ ਅਦਾ ਕਰਨ ਲਈ ਨੋਟਿਸ ਜਾਰੀ ਕੀਤਾ ਜਾਵੇ, ਅਜਿਹਾ ਨਾ ਕਰਨ ਦੀ ਸੂਰਤ ਵਿੱਚ ਇਸ ਸਾਲ ਨਵੰਬਰ ਤੱਕ ਮਿੱਲ ਦੇ ਕੰਮਕਾਜ ਨੂੰ ਬੰਦ ਕਰਨਾ ਪਵੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਸੇਸ ਮੁੱਖ ਸਕੱਤਰ ਸਹਿਕਾਰਤਾ ਰਵਨੀਤ ਕੌਰ, ਵਧੀਕ ਮੁੱਖ ਸਕੱਤਰ ਖੇਤੀਬਾੜੀ ਅਤੇ ਕਿਸਾਨ ਭਲਾਈ ਸਰਵਜੀਤ ਸਿੰਘ, ਡਿਵੀਜਨਲ ਕਮਿਸਨਰ ਜਲੰਧਰ ਗੁਰਪ੍ਰੀਤ ਕੌਰ ਸਪਰਾ, ਡੀਸੀ ਕਪੂਰਥਲਾ ਵਿਸ਼ੇਸ਼ ਸਾਰੰਗਲ, ਏਡੀਸੀ ਫਗਵਾੜਾ ਨਯਨ ਜੱਸਲ ਅਤੇ ਡਾਇਰੈਕਟਰ ਖੇਤੀਬਾੜੀ ਗੁਰਵਿੰਦਰ ਸਿੰਘ ਅਤੇ ਫਗਵਾੜਾ ਮਿੱਲ ਦੇ ਜੀਐਮ ਬੀ.ਪੀ. ਵਰਮਾ ਹਾਜ਼ਰ ਸਨ।
ਸਹੀਦ ਪਿ੍ਰਥੀਪਾਲ ਰੰਧਾਵਾ ਦੇ ਸਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਆਯੋਜਿਤ
ਸੁਖਜਿੰਦਰ ਮਾਨ
ਬਠਿੰਡਾ, 18 ਜੁਲਾਈ: ਨੌਜਵਾਨ ਭਾਰਤ ਸਭਾ ਤੇ ਪੰਜਾਬ ਸਟੂਡੈਂਟਸ ਯੂਨੀਅਨ (ਸਹੀਦ ਰੰਧਾਵਾ) ਵੱਲੋਂ ਅੱਜ ਪਿੰਡ ਖੇਮੂਆਣਾ ਵਿਖੇ 70ਵਿਆਂ ਦੀ ਇਨਕਲਾਬੀ ਵਿਦਿਆਰਥੀ ਲਹਿਰ ਦੇ ਸਿਰਮੌਰ ਆਗੂ ਸਹੀਦ ਪਿ੍ਰਥੀਪਾਲ ਰੰਧਾਵਾ ਦੇ ਸਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕੀਤਾ ਗਿਆ। ਜਿਸ ਵਿੱਚ ਵੱਖ ਵੱਖ ਬੁਲਾਰਿਆਂ ਵਲੋਂ ਸੰਬੋਧਨ ਕੀਤਾ ਗਿਆ। ਨੌਜਵਾਨ ਭਾਰਤ ਸਭਾ ਦੇ ਆਗੂ ਬਲਕਰਨ ਸਿੰਘ ਨੇ ਸੰਬੋਧਿਤ ਹੁੰਦਿਆਂ ਕਿਹਾ ਕਿ 70ਵਿਆਂ ਦੇ ਦੌਰ ਅੰਦਰ ਜਦੋਂ ਕਾਲਜਾਂ ਯੂਨੀਵਰਸਿਟੀਆਂ ਅੰਦਰ ਵੱਡੇ ਪੱਧਰ ਤੇ ਸਰੇਆਮ ਗੁੰਡਾਗਰਦੀ ਚੱਲ ਰਹੀ ਸੀ। ਉਸ ਸਮੇਂ ਪਿਰਥੀਪਾਲ ਰੰਧਾਵਾ ਸਭ ਤੋਂ ਮੋਹਰੀ ਹੋ ਕੇ ਆਗੂ ਸਫਾਂ ਚ ਰਹਿ ਕੇ ਪੰਜਾਬ ਸਟੂਡੈਂਟਸ ਯੂਨੀਅਨ ਬਣਾ ਕੇ ਉਸ ਦੀ ਅਗਵਾਈ ਕੀਤੀ ਤੇ ਵਿਦਿਆਰਥੀਆਂ ਅੰਦਰ ਆਪਣੇ ਬਣਦੇ ਹੱਕ ਲੈਣ, ਗੁੰਡਾਗਰਦੀ ਨੂੰ ਨੱਥ ਪਾਉਣ ਲਈ ਤੇ ਮੋਕੇ ਦੀਆਂ ਹਕੂਮਤਾਂ ਨਾਲ ਮੱਥਾ ਲਾਉਣ ਦੀ ਚਿਣਗ ਲਾਈ ਉੱਥੇ ਨਾਲ ਹੀ ਪਿ੍ਰਥੀਪਾਲ ਰੰਧਾਵਾ ਹੋਰਾਂ ਨੇ ਵਿਦਿਆਰਥੀਆਂ ਦੇ ਮਸਲਿਆਂ ਨੂੰ ਹੀ ਨਹੀਂ ਸਗੋਂ ਹਰ ਕਿਰਤੀ ਵਰਗ ਦੀਆਂ ਸਮੱਸਿਆਂਵਾਂ ਨੂੰ ਆਪਣਾ ਮੰਨ ਕੇ ਹੱਲ੍ਹ ਕਰਨ ਲਈ ਹਰ ਵਰਗ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜਦੇ ਰਹੇ। ਇੱਥੋਂ ਦੀਆਂ ਹਕੂਮਤਾਂ ਜੋ ਆਏ ਦਿਨ ਹਰ ਵਰਗ ਤੇ ਮਾਰੂ ਨੀਤੀਆਂ ਘੜ ਰਹੇ ਸਨ ਉਨ੍ਹਾਂ ਨੀਤੀਆਂ ਨੂੰ ਮੋੜਾ ਪਾਉਣ ਲਈ ਪਿ੍ਰਥੀਪਾਲ ਰੰਧਾਵਾ ਦੀ ਅਗਵਾਈ ਵਿਚ ਬਣੀ ਪੰਜਾਬ ਸਟੂਡੈਂਟਸ ਯੂਨੀਅਨ ਨੇ ਹਕੂਮਤ ਦੇ ਨੱਕ ਵਿਚ ਦਮ ਕੀਤਾ ਹੋਇਆ ਸੀ ਮੌਕੇ ਦੀਆਂ ਹਕੂਮਤਾਂ ਨੂੰ ਪਿ੍ਰਥੀਪਾਲ ਰੰਧਾਵਾ ਅੱਖ ਦੇ ਰੋੜ ਵਾਂਗ ਚੁਭਣ ਲੱਗਾ ਸੀ ਅਖੀਰ ਮੋਕੇ ਦੀ ਹਕੂਮਤ ਵੱਲੋਂ 18 ਜੁਲਾਈ 1979 ਨੂੰ ਕਤਲ ਕਰਵਾ ਦਿੱਤਾ ਗਿਆ। ਨੋਜਵਾਨ ਭਾਰਤ ਸਭਾ ਦੇ ਆਗੂ ਸਰਬਜੀਤ ਮੋੜ ਨੇ ਸੰਬੋਧਿਤ ਹੁੰਦਿਆਂ ਕਿਹਾ ਕਿ ਅੱਜ ਹਾਲ ਦੀ ਘੜੀ ਵਿੱਚ ਜੋ ਹਕੂਮਤਾਂ ਨੋਜਵਾਨਾਂ ਵਿਦਿਆਰਥੀਆਂ ਤੇ ਹਰ ਕਿਰਤੀ ਵਰਗ ਤੇ ਉਸੇ ਤਰ੍ਹਾਂ ਜਬਰ ਢਾਹ ਰਹੀਆਂ ਹਨ।ਮੁਲਕ ਦੇ ਮਾਲ ਖਜਾਨੇ ਤੇ ਹਰ ਖੇਤਰ ਨੂੰ ਕਾਰਪੋਰੇਟਾਂ ਦੇ ਹਵਾਲੇ ਕਰ ਕੇ ਸਾਮਰਾਜੀਆਂ ਨਾਲ ਯਾਰੀ ਪੁਗਾ ਰਹੀਆਂ ਹਨ। ਅਖੀਰ ਉਹਨਾਂ ਨੋਜਵਾਨਾਂ ਵਿਦਿਆਰਥੀਆਂ ਨੂੰ ਜੱਥੇਬੰਦੀਆਂ ਬਣਾ ਕੇ ਆਪਣੇ ਮੰਗਾਂ ਮਸਲਿਆਂ ਨੂੰ ਹੱਲ ਕਰਵਾਉਣ ਲਈ ਤੇ ਹਰ ਸੰਘਰਸ ਕਰ ਰਿਹਾ ਕਿਰਤੀ ਵਰਗ ਦੇ ਮੋਢੇ ਨਾਲ ਮੋਢਾ ਜੋੜ ਕੇ ਸੰਘਰਸਾਂ ਦੇ ਪਿੜ੍ਹ ਮੱਲਣ ਦਾ ਸੱਦਾ ਦਿੱਤਾ। ਪੰਜਾਬ ਸਟੂਡੈਂਟਸ ਯੂਨੀਅਨ (ਸਹੀਦ ਰੰਧਾਵਾ) ਦੇ ਆਗੂ ਗਗਨ ਦਬੜੀਖਾਨਾ ਵੱਲੋਂ ਕੁੱਝ ਮਤੇ ਪੜ੍ਹੇ ਗਏ ਜਿਨ੍ਹਾਂ ਵਿਚੋਂ ਪਹਿਲਾਂ ਮਤਾ ਜੋ ਮੋਦੀ ਹਕੂਮਤ ਵੱਲੋਂ ਫੌਜ ਦੇ ਵਿੱਚ ਲਿਆਂਦੀ ਅਗਨੀਪਥ ਸਕੀਮ, ਜਿਸ ਨੇ ਨੋਜਵਾਨਾਂ ਦੇ ਰੁਜਗਾਰ ਦਾ ਉਜਾੜਾ ਕੀਤਾ ਹੈ ਅਤੇ ਨੋਜਵਾਨਾਂ ਨੂੰ ਖੁਦਕੁਸੀਆਂ ਤੇ ਨਿਰਾਸਾ ਦੇ ਰਾਹ ਤੋਰਿਆ ਹੈ, ਉਹ ਸਕੀਮ ਫੌਰੀ ਰੱਦ ਕਰਕੇ ਪਹਿਲਾਂ ਦੀ ਤਰ੍ਹਾਂ ਫੌਜ ਵਿੱਚ ਭਰਤੀ ਕੀਤੀ ਜਾਵੇ। ਦੂਜਾ ਮਤਾ ਜੋ ਪੰਜਾਬ ਸਰਕਾਰ ਪੰਜਾਬ ਚੰਡੀਗੜ੍ਹ ਯੂਨੀਵਰਸਿਟੀ ਦਾ ਕੇਂਦਰੀ ਕਰਨ ਕਰਕੇ ਯੂਨੀਵਰਸਿਟੀ ਕੇਂਦਰ ਦੇ ਹਵਾਲੇ ਕਰਨ ਜਾ ਰਹੀ ਹੈ ਉਸ ਫੈਸਲੇ ਨੂੰ ਵਾਪਿਸ ਲਿਆ ਜਾਵੇ ਤੇ ਯੂਨੀਵਰਸਿਟੀਆਂ ਨੂੰ ਸੁਚੱਜੇ ਢੰਗ ਨਾਲ ਚਲਾਉਣ ਦਾ ਪ੍ਰਬੰਧ ਕਰੇ ਤੇ ਯੂਨੀਵਰਸਿਟੀਆਂ ਨੂੰ ਵੱਡੇ ਪੱਧਰ ਤੇ ਫੰਡ ਜਾਰੀ ਕੀਤੇ ਜਾਣ। ਤੀਜਾ ਮਤਾ ਦਾਂਤੇਵਾੜਾ ਦੇ ਜੰਗਲਾਂ ਵਿੱਚ ਜੰਗਲੀ ਰਾਜ ਮੜ੍ਹਨ ਖ?ਿਲਾਫ ਇਨਸਾਫ ਦਾ ਝੰਡਾ ਚੁੱਕਣ ਵਾਲੇ ਗਾਂਧੀਵਾਦੀ ਹਿਮਾਂਸੂ ਕੁਮਾਰ ਨੂੰ ਹੀ ਉਲਟਾ ਮੁਜਰਿਮਾਂ ਦੇ ਕਟਹਿਰੇ ਵਿੱਚ ਖੜ੍ਹਾ ਕਰਨ ਦੀ ਤੇ ਪੰਜ ਲੱਖ ਰੁਪਏ ਦਾ ਜੁਰਮਾਨਾ ਕਰਨ ਦੀ ਨਿਖੇਦੀ ਕਰਦਿਆਂ ਮੰਗ ਕੀਤੀ ਗਈ ਕਿ ਸੁਪਰੀਮ ਕੋਰਟ ਅਜਿਹਾ ਫੈਸਲਾ ਤੁਰੰਤ ਰੱਦ ਕਰੇ। ਡੈਮੋਕ੍ਰੇਟਿਕ ਟੀਚਰਜ ਫਰੰਟ ਦੇ ਜ?ਿਲ੍ਹਾ ਪ੍ਰਧਾਨ ਰੇਸਮ ਖੇਮੂਆਣਾ ਨੇ ਇਸ ਸਰਧਾਂਜਲੀ ਸਮਾਗਮ ਵਿੱਚ ਪਹੁੰਚੇ ਨੋਜਵਾਨਾਂ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਤੇ ਪਿ੍ਰਥੀਪਾਲ ਰੰਧਾਵਾ ਦੇ ਰਾਹਾਂ ਤੇ ਚੱਲਣ ਦਾ ਸੱਦਾ ਦਿੱਤਾ ਅੱਜ ਦੇ ਸਮਾਗਮ ਵਿੱਚ ਅਮਨਦੀਪ ਖੇਮੂਆਣਾ, ਬਲਜਿੰਦਰ ਗੁਰੂਸਰ ਤੇ ਨਿਰਮਲ ਸਿਵੀਆ ਵੱਲੋਂ ਇਨਕਲਾਬੀ ਗੀਤ ਪੇਸ ਕੀਤੇ ਗਏ ਅਤੇ ਸਟੇਜ ਦੀ ਭੂਮਿਕਾ ਸੁਖਬੀਰ ਖੇਮੂਆਣਾ ਵੱਲੋਂ ਨਿਭਾਈ ਗਈ।
ਸਪੋਰਟਸ ਸਕੂਲ ਘੁੱਦਾ ਵਿੱਚ ਬੱਚਿਆਂ ਨੂੰ ਖਾਣਾ ਨਾ ਮਿਲਣ ’ਤੇ ਮਾਪਿਆਂ ਤੇ ਬੱਚਿਆਂ ਵੱਲੋਂ ਪ੍ਰਦਰਸ਼ਨ
ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ
ਸੁਖਜਿੰਦਰ ਮਾਨ
ਬਠਿੰਡਾ, 18 ਜੁਲਾਈ: ਅੱਜ ਸਪੋਰਟਸ ਸਕੂਲ ਘੁੱਦਾ ਵਿੱਚ ਪੜ੍ਹ ਰਹੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਵੱਲੋਂ ਇਕੱਠ ਕਰਕੇ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਪਿਛਲੇ ਲੰਬੇ ਸਮੇਂ ਤੋਂ ਫੰਡ ਨਾ ਮਿਲਣ ਕਰਕੇ ਅਤੇ ਖਾਣੇ ਦਾ ਪ੍ਰਬੰਧ ਨਾ ਹੋਣ ਕਰਕੇ ਮੰਗ ਪੱਤਰ ਦਿੱਤਾ ਗਿਆ।ਕਿਉਂਕਿ ਸਕੂਲ ਹੋਸਟਲ ਅਤੇ ਗਰਾਊਂਡ ਖੁੱਲ੍ਹ ਚੁੱਕੇ ਹਨ ਹੋਸਟਲ ਵਿਚ ਮੈੱਸ ਨਾ ਚੱਲਣ ਕਾਰਨ ਖਾਣੇ ਦੇ ਪ੍ਰਬੰਧ ਅਤੇ ਹੋਰ ਸਮੱਸਿਆਵਾਂ ਨੂੰ ਹੱਲ ਕਰਨ ਲਈ ਮਾਪਿਆਂ ਨੂੰ ਖੁਦ ਖਰਚਾ ਕਰਨਾ ਪੈ ਰਿਹਾ ਹੈ ।ਪਹਿਲਾਂ ਇਸ ਸਕੂਲ ਦੀਆਂ ਸਾਰੀਆਂ ਸਹੂਲਤਾਂ ਸਰਕਾਰ ਵੱਲੋਂ ਫਰੀ ਦਿੱਤੀਆਂ ਜਾਂਦੀਆਂ ਸੀ ਅਤੇ ਇਸ ਦੇ ਪ੍ਰਬੰਧਾਂ ਲਈ ਖਰਚਾ ਵੀ ਸਮੇਂ ਸਿਰ ਦਿੱਤਾ ਜਾਂਦਾ ਸੀ ਮਾਪਿਆਂ ਨੇ ਮੰਗ ਕੀਤੀ ਵੀ ਸਕੂਲ ਦੀਆਂ ਚੱਲ ਰਹੀਆਂ ਸਾਰੀਆਂ ਸਮੱਸਿਆਵਾਂ ਨੂੰ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇ ਅਤੇ ਬੱਚਿਆਂ ਲਈ ਖਾਣੇ ਦਾ ਪ੍ਰਬੰਧ ਜਲਦੀ ਤੋਂ ਜਲਦੀ ਕੀਤਾ ਜਾਵੇ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਮਿਲਣ ਤੇ ਉਨ੍ਹਾਂ ਨੇ ਭਰੋਸਾ ਦਿਵਾਇਆ 10 ਦਿਨਾਂ ਦੇ ਵਿੱਚ ਵਿੱਚ ਬੱਚਿਆਂ ਲਈ ਖਾਣੇ ਦਾ ਪ੍ਰਬੰਧ ਕਰ ਦਿੱਤਾ ਜਾਵੇਗਾ। ਇਸ ਮੌਕੇ ਹਰਜਿੰਦਰ ਸਿੰਘ ਤਪਾ ਮੰਡੀ, ਸਤਨਾਮ ਸਿੰਘ, ਸ਼ਰਨਜੀਤ ਕੌਰ, ਸ਼ੁਭਦੀਪ ਕੌਰ, ਪ੍ਰਤਿਭਾ ਸ਼ਰਮਾ, ਲਖਵੀਰ ਸਿੰਘ, ਜਸਪਾਲ ਸਿੰਘ ਅਤੇ ਗੁਰਪ੍ਰੀਤ ਕੌਰ ਆਦਿ ਵੀ ਹਾਜ਼ਰ ਸਨ।
ਨੌਜਵਾਨਾਂ ਵਿਚ ਕੱਟੜਤਾ ਫੈਲਣ ਤੋਂ ਰੋਕਣ ਲਈ ਦਰੁੱਸਤੀ ਭਰੇ ਕਦਮ ਚੁੱਕਣ ਦੀ ਲੋੜ : ਹਰਸਿਮਰਤ ਕੌਰ ਬਾਦਲ
ਕਿਹਾ ਕਿ ਕੇਂਦਰ ਵੱਲੋਂ ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਲਈ ਥਾਂ ਦੇਣ ਦੀ ਤਜਵੀਜ਼ ਤੋਂ ਪੰਜਾਬੀਆਂ ਵਿਚ ਰੋਸ
ਕਿਹਾ ਕਿ ਐਸ ਵਾਈ ਐਲ ਅਤੇ ਰਿਹਾਈ ਵਰਗੀ ਗੀਤਾਂ ਜਿਹਨਾਂ ਰਾਹੀਂ ਪੰਜਾਬ ਦੇ ਦਰਿਆਈ ਪਾਣੀਆਂ ਦੀ ਰਾਖੀ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਗੱਲ ਕੀਤੀ ਗਈ, ’ਤੇ ਪਾਬੰਦੀ ਲਾਉਣ ਨਾਲ ਵੀ ਪੰਜਾਬੀ ਅਲੱਗ ਥਲੱਗ ਮਹਿਸੂਸ ਕਰ ਰਹੇ ਹਨ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 17 ਜੁਲਾਈ: ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੇ ਅੱਜ ਨੌਜਵਾਨਾਂ ਵਿਚ ਕੱਟੜਤਾ ਫੈਲਣ ਤੋਂ ਰੋਕਣ ਲਈ ਦਰੁੱਸਤੀ ਭਰੇ ਕਦਮ ਚੁੱਕਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਸਰਹੱਦੀ ਸੂਬੇ ਪੰਜਾਬ ਵਿਚ ਪਹਿਲੀ ਵਾਰ ਫਿਰਕੂ ਝੜਪਾਂ ਹੋਈਆਂ ਹਨ ਜਿਸ ਕਾਰਨ ਹਾਲ ਵਿਗੜੇ ਹਨ ਤੇ ਦਹਿਸ਼ਤੀ ਸਰਗਰਮੀਆਂ ਤੇ ਹਾਈ ਪ੍ਰੋਫਾਈਲ ਹੱਤਿਆਵਾਂ ਨਾਲ ਵੀ ਲੋਕਾਂ ਵਿਚ ਅਸੁਰੱਖਿਆ ਦੀ ਭਾਵਨਾ ਬਣ ਗਈ ਹੈ।ਅੱਜ ਸੰਸਦ ਵਿਚ ਸਰਬ ਪਾਰਟੀ ਮੀਟਿੰਗ ਵਿਚ ਬੋਲਦਿਆਂ ਸਾਬਕਾ ਕੇਂਦਰੀ ਮੰਤਰੀ ਸ਼੍ਰੀਮਤੀ ਬਾਦਲ ਨੇ ਕਿਹਾ ਕਿ ਇਹ ਬਹੁਤ ਡੂੰਘੀ ਚਿੰਤਾ ਦੀ ਗੱਲ ਹੈ ਕਿ ਸੂਬੇ ਵਿਚ ਅਤਿਵਾਦ ਵੇਲੇ ਜਾਂ 1984 ਵਿਚ ਦਿੱਲੀ ਵਿਚ ਸਿੱਖ ਨਸਲਕੁਸ਼ੀ ਵੇਲੇ ਵੀ ਪੰਜਾਬ ਵਿਚ ਫਿਰਕੂ ਝੜਪਾਂ ਨਹੀਂ ਹੋਈਆਂ ਸਨ ਜੋ ਹੁਣ ਵਾਪਰ ਰਹੀਆਂ ਹਨ, ਮੁਹਾਲੀ ਵਿਚ ਸੂਬੇ ਦੇ ਖੁਫੀਆ ਹੈਡਕੁਆਰਟਰ ਨੁੰ ਰਾਕਟ ਲਾਂਚਰ ਨਾਲ ਅਤਿਵਾਦੀ ਹਮਲੇ ਦਾ ਸ਼ਿਕਾਰ ਬਣਾਇਆ ਗਿਆ ਤੇ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦਾ ਏ ਕੇ 74 ਨਾਲ ਕਤਲ ਕਰ ਦਿੱਤਾ।
ਬੀਬੀ ਬਾਦਲ ਨੇ ਕਿਹਾ ਕਿ ਇਸਦੇ ਨਾਲ ਹੀ ਪੰਜਾਬੀ ਅਲੱਗ ਥਲੱਗ ਇਸ ਕਰ ਕੇ ਵੀ ਮਹਿਸੂਸ ਕਰ ਰਹੇ ਹਨ ਕਿ ਕੇਂਰਦ ਸਰਕਾਰ ਨੇ ਹਰਿਆਣਾ ਨੂੰ ਭਰੋਸਾ ਦਿੱਤਾ ਹੈ ਕਿ ਉਸਨੂੰ ਚੰਡੀਗੜ੍ਹ ਵਿਚ ਵੱਖਰੀ ਵਿਧਾਨ ਸਭਾ ਲਈ ਥਾਂ ਅਲਾਟ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਪੰਜਾਬੀ ਇਹ ਮੰਨਦੇ ਹਨ ਕਿ ਚੰਡੀਗੜ੍ਰ ਉਹਨਾਂ ਦੀ ਰਾਜਧਾਨੀ ਹੈ ਤੇ ਵਾਰ ਵਾਰ ਉਹਨਾਂ ਨੂੰ ਭਰੋਸਾ ਦੁਆਇਆ ਗਿਆ ਕਿ ਰਾਜਧਾਨੀ ਉਹਨਾਂ ਨੂੰ ਦੇ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਹਰਿਆਣਾ ਨੂੰ ਵੱਖਰੀ ਥਾਂ ਦੇਣ ਵਰਗੇ ਕਦਮਾਂ ਨਾਲ ਅਸੰਤੋਸ਼ ਫੈਲਿਆ ਹੈ। ਉਹਨਾਂ ਨੇ ਪੰਜਾਬ ਸਰਕਾਰ ਵੱਲੋਂ ਚੰਡੀਗੜ੍ਹ ’ਤੇ ਪੰਜਾਬ ਦੇ ਹੱਕ ਦੀ ਰਾਖੀ ਕਰਨ ਦੀ ਥਾਂ ਦਾਅਵਾ ਹੀ ਸਰੰਡਰ ਕਰਨ ਦੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਗੀਤ ਐਸ ਵਾਈ ਐਲ ਅਤੇ ਕੰਵਰ ਗਰੇਵਾਲ ਦੇ ਗੀਤ ਰਿਹਾਈ ’ਤੇ ਪਾਬੰਦੀ ਵਰਗੇ ਕਦਮਾਂ ਨੇ ਅਲੱਗ ਥਲੱਗ ਹੋਣ ਦੀਆਂ ਭਾਵਨਾਵਾਂ ਵਧਾਈਆਂ ਹਨ। ਦੋਵੇਂ ਗੀਤਾਂ ਵਿਚ ਸੂਬੇ ਦੇ ਦਰਿਆਈ ਪਾਣੀਆਂ ਦੀ ਰਾਖੀ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਗੱਲ ਕੀਤੀ ਗਈ ਸੀ ਅਤੇ ਇਹ ਪੰਜਾਬੀਆਂ ਦੀਆਂ ਭਾਵਨਾਵਾਂ ਦਾ ਪ੍ਰਗਟਾਵਾ ਸਨ। ਅਜਿਹੇ ਗੀਤਾਂ ’ਤੇ ਪਾਬੰਦੀ ਲੈਣ ਦੇ ਉਲਟ ਨਤੀਜੇ ਵੀ ਨਿਕਲ ਸਕਦੇ ਹਨ ਤੇ ਇਹ ਪਾਬੰਦੀ ਤੁਰੰਤ ਖਤਮ ਹੋਣੀ ਚਾਹੀਦੀ ਹੈ।
ਬਠਿੰਡਾ ਦੇ ਐਮ ਪੀ ਨੇ ਹੋਰ ਕਦਮਾਂ ਦੀ ਗੱਲ ਵੀ ਕੀਤੀ ਜਿਸ ਕਾਰਨ ਪੰਜਾਬੀ ਅਲੱਗ ਥਲੱਗ ਮਹਿਸੂਸ ਕਰ ਰਹੇ ਹਨ ਤੇ ਇਹਨਾਂ ਵਿਚ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਵਿਚ ਤਬਦੀਲ ਕਰਨ ਦੀ ਤਜਵੀਜ਼, ਚੰਡੀਗੜ੍ਹ ਵਿਚ ਵੱਖਰਾ ਯੂ ਟੀ ਕੇਡਰ ਬਣਾਉਣਾ, ਕੇਂਦਰੀ ਤਨਖਾਹ ਦਰਾਂ ਲਾਗੂ ਕਰਨੀਆਂ ਤੇ ਪੰਜਾਬੀ ਭਾਸ਼ਾ ਦੇ ਰੁਤਬੇ ਨੁੰ ਖੋਰਾ ਲਗਾਉਣਾ ਸ਼ਾਮਲ ਹਨ। ਬੀਬੀ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿਚ ਗੈਰ ਜ਼ਿੰਮੇਵਾਰ ਬਿਆਨਬਾਜ਼ੀ ਨਾਲ ਵੀ ਮਾਹੌਲ ਖਰਾਬ ਹੋਇਆ ਹੈ। ਉਹਨਾਂ ਨੇ ਸੰਗਰੂਰ ਦੇ ਨਵੇਂ ਚੁਣੇ ਐਮ ਪੀ ਸਿਮਰਨਜੀਤ ਸਿੰਘ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਅਤਿਵਾਦੀ ਦੱਸਣ ਦੇ ਦਾਅਵੇ ਅਤੇ ਬਠਿੰਡਾ ਵਿਚ ਮਹਾਤਮਾ ਗਾਂਧੀ ਦੇ ਬੁੱਤ ਦਾ ਅਪਮਾਨ ਕਰਨ ਵਰਗੀਆਂ ਘਟਨਾਵਾਂ ਦਾ ਜ਼ਿਕਰ ਕੀਤਾ।ਕਿਸਾਨ ਅੰਦੋਲਨ ਅਤੇ ਕਿਸਾਨਾਂ ਨਾਲ ਸਾਰੀਆਂ ਜਿਣਸਾਂ ਲਈ ਐਮ ਐਸ ਪੀ ਸ਼ੁਰੂ ਕਰਨ ਦੇ ਵਾਅਦੇ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਕਾਨੂੰਨ ਹਾਲੇ ਤੱਕ ਨਹੀਂ ਬਣਾਇਆ ਗਿਆ। ਉਹਨਾਂ ਕਿਹਾ ਕਿ ਅਕਾਲੀ ਦਲ ਸੰਸਦ ਵਿਚ ਇਹ ਮੁੱਦੇ ਚੁੱਕਣਾ ਚਾਹੁੰਦਾ ਹਾਂ ਪਰ ਛੋਟੀ ਪਾਰਟੀ ਹੋਣ ਕਾਰਨ, ਕਿਹਾ ਨਹੀਂ ਜਾ ਸਕਦਾ ਕਿ ਇਸਨੂੰ ਲੋੜੀਂਦਾ ਸਮਾਂ ਦਿੱਤਾ ਜਾਵੇਗਾ ਜਾਂ ਨਹੀਂ ਤੇ ਉਹਨਾਂ ਨੇ ਪਾਰਲੀਮੈਂਟ ਵਿਚ ਕੁੱਲ ਮੈਂਬਰਾਂ ਦਾ 30 ਫੀਸਦੀ ਬਣਦੀਆਂ ਛੋਟੀਆਂ ਪਾਰਟੀਆਂ ਨੂੰ ਢੁਕਵਾਂ ਸਮਾਂ ਦੇਣ ਦੀ ਮੰਗ ਕੀਤੀ।
ਰੋਹਤਕ ਵਿਚ 500 ਏਕੜ ਵਿਚ ਬਣੇਗਾ, ਫੁੱਟਵਿਅਰ-ਲੈਦਰ ਕਲਸਟਰ – ਦੁਸ਼ਯੰਤ ਚੌਟਾਲਾ
ਆਈਟੀਆਈ ਦੇ ਨੌਜੁਆਨਾਂ ਨੂੰ ਵੀ ਦੇਣਗੇ ਫੁੱਟਵਿਅਰ ਇੰਡਸਟਰੀ ਦੀ ਟ੍ਰੇਨਿੰਗ
ਸੁਖਜਿੰਦਰ ਮਾਨ
ਚੰਡੀਗੜ੍ਹ, 18 ਜੁਲਾਈ: ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਸੂਬਾ ਸਰਕਾਰ ਰੋਹਤਕ ਵਿਚ ਕਰੀਬ 500 ਏਕੜ ਵਿਚ ਫੁੱਟਵਿਅਰ -ਲੈਦਰ ਕਲਸਟਰ ਬਣਾਏਗੀ ਤਾਂ ਜੋ ਸ੍ਹੇ ਦੇ ਵੱਧ ਤੋਂ ਵੱਧ ਨੌਜੁਆਨਾ ਨੂੰ ਰੁਜਗਾਰ ਦੇ ਮੌਕੇ ਉਪਲਬਧ ਹੋ ਸਕਣ। ਰੋੋਹਤਕ ਸ਼ਹਿਰ ਦੇ ਨੇੜੇ ਦੇ ਆਈਟੀਆਈ ਸੰਸਥਾਨਾਂ ਦੇ ਵਿਦਿਆਰਥੀਆਂ ਨੂੰ ਫੁੱਟਵਿਅਰ ਇੰਡਸਟਰੀ ਨਾਲ ਜੋੜ ਕੇ ਟ੍ਰੇਨਿੰਗ ਦਿੱਤੀ ਜਾਵੇਗੀ ਤਾਂ ਜੋ ਲੈਦਰ ਇੰਡਸਟਰੀ ਦੇ ਉਦਯੋਗਪ੍ਰਤੀਆਂ ਨੂੰ ਸਥਾਨਕ ਪੱਧਰ ‘ਤੇ ਹੀ ਕੁਸ਼ਲ ਨੌਜੁਆਨ ਮਿਲ ਸਥ ਅਤੇ ਨੌਜੁਆਨਾਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਰੁਜਗਾਰ ਹਾਸਲ ਹੋ ਸਕਣ। ਡਿਪਟੀ ਸੀਐਮ, ਜਿਨ੍ਹਾਂ ਦੇ ਕੋਲ ਉਦਯੋਗ ਅਤੇ ਵਪਾਰ ਵਿਭਾਗ ਦਾ ਕਾਰਜਭਾਰ ਵੀ ਹੈ, ਨੇ ਅੱਜ ਇੱਥੇ ਐਮਐਸਐਮਈ ਦੇ ਅਧਿਕਾਰੀਆਂ ਤੇ ਫੁੱਟਵਿਅਰ ਇੰਡਸਟਰੀ ਏਸੋਸਇਏਸ਼ਨ ਦੇ ਅਧਿਕਾਰੀਆਂ ਦੀ ਸੰਯੁਕਤ ਮੀਟਿੰਗ ਦੀ ਅਗਵਾਈ ਕਰ ਰਹੇ ਸਨ।
ਸ੍ਰੀ ਦੁਸ਼ਯੰਤ ਚੌਟਾਲਾ ਨੇ ਫੁੱਟਵਿਅਰ ਇੰਡਸਟਰੀ ਏਸੋਸਇਏਸ਼ਨ ਦੇ ਅਧਿਕਾਰੀਆਂ ਨੂੰ ਦਸਿਆ ਕਿ ਰਾਜ ਸਰਕਾਰ ਸੂਬੇ ਵਿਚ ਉਦਯੋਗਪਤੀਆਂ ਨੂੰ ਕਾਫੀ ਸਹੂਲਤਾਂ ਦੇ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਆਪਣੇ ਉਦਯੋਗ ਚਲਾਉਣ ਵਿਚ ਕੋਈ ਪਰੇਸ਼ਾਨੀ ਨਾ ਹੋਵੇ, ਇਸ ਨਾਲ ਸਥਾਨਕ ਨੌਜੁਆਨਾਂ ਨੂੰ ਵੀ ਰੁਜਗਾਰ ਦੇ ਮੌਕੇ ਮਿਲ ਸਕਣਗੇ। ਉਨ੍ਹਾਂ ਨੇ ਦਸਿਆ ਕਿ ਰੋਹਤਕ ਵਿਚ ਸੂਬਾ ਸਰਕਾਰ ਕਰੀਬ 500 ਏਕੜ ਖੇਤਰ ਵਿਚ ਫੁੱਟਵਿਅਰ -ਲੈਦਰ ਕਲਸਟਰ ਬਣਾਏਗੀ, ਜਿਸ ਵਿਚ ਉਦਯੋਗਪਤੀਆਂਨੂੰ ਹਰ ਤਰ੍ਹਾਂ ਨਾਲ ਮਦਦ ਕੀਤੀ ਜਾਵੇਗੀ। ਕਰੀਬ ਦੋ ਦਰਜਨ ਉਦਯੋਗਾਂ ਦੇ ਚਾਲੂ ਹੁੰਦੇ ਹੀ ਉੱਥੇ ਇਕ ਸਾਲ ਵਿਚ ਕਾਮਨ ਸਰਵਿਸ ਸੈਂਟਰ ਬਣਾ ਦਿੱਤਾ ਜਾਵੇਗਾ, ਜਿਸ ਨਾਲ ਉਦਯੋਗਪਤੀਆਂ ਨੂੰ ਆਪਣੇ ਕਾਰਜ ਵਿਚ ਆਸਾਨੀ ਹੋ ਸਕੇ।
ਡਿਪਟੀ ਮੁੱਖ ਮੰਤਰੀ ਨੇ ਦਸਿਆ ਕਿ ਰਾਜ ਵਿਚ ਲੈਦਰ ਇੰਡਸਟਰੀ ਦੇ ਉਦਯੋਗਪਤੀਆਂ ਦੀ ਮਦਦ ਲਈ ਲੈਦਰ ਨਾਲ ਸਬੰਧਿਤ ਇਕ ਸੈਂਟਰ-ਆਫ ਏਕਸੀਲੈਂਸ ਵੀ ਬਣਾਇਆ ਜਾਵੇਗਾ। ਏਸੋਸਇਏਸ਼ਨ ਦੇ ਅਧਿਕਾਰੀਆਂ ਦੀ ਡਿਮਾਂਡ ‘ਤੇ ਸ੍ਰੀ ਦੁਸ਼ਯੰਤ ਚੌਟਾਲਾ ਨੇ ਫੁੱਟਵਿਅਰ -ਲੈਦਰ ਕਲਸਟਰ ਦੇ ਕੋਲ ਹੀ ਲੇਬਰ-ਹਾਸਟਲ ਬਨਾਉਣ ਦਾ ਭਰੋਸਾ ਦਿੱਤਾ ਤਾਂ ਜੋ ਉੱਥੇ ਕੰਮ ਕਰਨ ਵਾਲੇ ਮਜਦੂਰਾਂ ਨੂੰ ਰਹਿਣ ਤੇ ਇੰਡਸਟਰੀ ਤਕ ਆਉਣ-ਜਾਣ ਵਿਚ ਪਰੇਸ਼ਾਨੀ ਨਾ ਹੋਵੇ।
ਡਿਪਟੀ ਸੀਐਮ ਸ੍ਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਪਿਛਲੇ ਕੁੱਝ ਸਾਲਾਂ ਵਿਚ ਸੂਬੇ ਵਿਚ ਉਦਯੋਗ ਲਗਾਉਣ ਲਈ ਨਿਵੇਸ਼ਕ ਅੱਗੇ ਆ ਰਹੇ ਹਨ, ਕਿਉਂਕਿ ਸਰਕਾਰ ਨੇ ਉਦਯੋਗਿਕ ਮਾਹੌਲ ਵਿਚ ਸੁਧਾਰ ਲਈ ਕਈ ਪ੍ਰਮੁੱਖ ਕਦਮ ਚੁੱਕੇ ਹਨ ਜਿਨ੍ਹਾਂ ਦੀ ਬਦੌਲਤ ਹਾਲ ਹੀ ਵਿਚ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਵੀ ਹਰਿਆਣਾ ਨੂੰ ਐਮਐਸਐਮਈ ਦੇ ਖੇਤਰ ਵਿਚ ਕੀਤੇ ਗਏ ਵਰਨਣਯੋਗ ਕੰਮਾਂ ਲਈ ਸਨਮਾਨਿਤ ਕੀਤਾ ਸੀ। ਇਸ ਖੇਤਰ ਵਿਚ ਜਿੱਥੇ ਸੂਬੇ ਨੂੰ ਕੌਮੀ ਪੱਧਰ ‘ਤੇ ਤੀਜਾ ਸਥਾਨ ਹਾਸਲ ਹੋਇਆ ਹੈ, ਉੱਥੇ ਵਪਾਰ ਅਤੇ ਉਦਯੋਗ ਮੰਤਰਾਲੇ ਵੱਲੋਂ ਜਾਰੀ ਸਟੇਟ ਇਜ ਆਫ ਡੂਇੰਗ ਬਿਜਨੈਸ ਦੇ ਪੰਜਵੇਂ ਇਡੀਸ਼ਨ ਵਿਚ ਹਰਿਆਣਾ ਨੂੰ ਟਾਪ ਅਚੀਵਰਸ ਕੈਟੇਗਰੀ ਵਿਚ ਸਥਾਨ ਮਿਲਿਆ ਹੈ ਜੋ ਕਿ ਕਿਸੇ ਵੀ ਸੂਬੇ ਲਈ ਮਾਣ ਦੀ ਗਲ ਹੈ।
ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਦੀ ਉਦਯੋਗਾਂ ਨੂੰ ਅਨੁਕੂਲ ਇਕੋਸਿਸਟਮ ਪ੍ਰਦਾਨ ਕਰਨ ਦੀ ਪ੍ਰਤੀਬੱਧਤਾ ਦੇ ਕਾਰਨ ਹੀ ਹਰਿਆਣਾ ਦੀ ਈਜ ਆਫ ਡੂਇੰਗ ਬਿਜਨੈਸ, ਈਜ ਆਫ ਲਾਜਿਸਟਿਕ ਅਤੇ ਐਕਸਪੋਰਟ ਰੇਡੀਨੇਸ ਵਿਚ ਵਧੀਆ ਰੈਂਕਿੰਗ ਆਈ ਹੈ। ਇਸ ਤੋਂ ਇਲਾਵਾ, ਨਿਰਯਾਤ ਤਿਆਰੀ ਇੰਡੈਕਸ (ਜਮੀਨ ਬੰਦ ਸ਼੍ਰੇਣੀ) 2021 ਵਿਚ ਰਾਜ ਨੂੰ ਪਹਿਲਾ ਅਤੇ ਲਾਜਿਸਟਿਕਸ ਇਜ ਏਕ੍ਰੋਸ ਡਿਫਰੇਂਟ ਸਟੇਟਸ ਸਰਵੇ-2021 ਵਿਚ ਦੂਜਾ ਸਥਾਨ ਮਿਲਿਆ ਹੈ।
ਇਸ ਮੌਕੇ ‘ਤੇ ਉਦਯੋਗ ਅਤੇ ਵਪਾਰ ਵਿਭਾਗ ਦੇ ਪ੍ਰਧਾਨ ਸਕੱਤਰ ਵਿਜਯੇਂਦਰ ਕੁਮਾਰ, ਐਮਐਸਐਮਈ ਵਿਭਾਗ ਦੀ ਮਹਾਨਿਦੇਸ਼ਕ ਸ੍ਰੀਮਤੀ ਪੀ. ਅਮਨੀਤ ਕੁਮਾਰ, ਐਚਐਸਆਈਆਈਡੀਸੀ ਦੇ ਪ੍ਰਬੰਧ ਨਿਦੇਸ਼ਕ ਵਿਕਾਸ ਗੁਪਤਾ, ਡਿਪਟੀ ਮੁੱਖ ਮੰਤਰੀ ਦੇ ਓਐਸਡੀ ਕਮਲੇਸ਼ ਭਾਦੂ, ਐਚਐਸਆਈਆਈਡੀਸੀ ਦੇ ਚੀਫ ਕੋਰਡੀਨੇਟਰ ਸੁਨੀਲ ਸ਼ਰਮਾ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਲ।
ਮੁੱਖ ਮੰਤਰੀ ਨੇ ਕਿਹਾ ਸ੍ਰੀਮਤੀ ਦਰੌਪਦੀ ਮੁਰਮੂ ਨੂੰ ਉਮੀਂਦ ਤੋਂ ਵੱਧ ਵੋਟ ਮਿਲੇ, ਉਨ੍ਹਾਂ ਦੀ ਜਿੱਤ ਤੈਅ
ਹਰਿਆਣਾ ਵਿਧਾਨਸਭਾ ਵਿਚ ਰਾਸ਼ਟਰਪਤੀ ਅਹੁਦੇ ਲਈ ਵੋਟਿੰਗ ਕਰਨ ਬਾਅਦ ਮੀਡੀਆ ਨਾਲ ਰੁਬਰੂ ਹੋਏ ਮੁੱਖ ਮੰਤਰੀ
ਸੁਖਜਿੰਦਰ ਮਾਨ
ਚੰਡੀਗੜ੍ਹ, 18 ਜੁਲਾਈ: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਮੈਨੂੰ ਪੂਰਾ ਭਰੋਸਾ ਹੈ ਕਿ ਰਾਸ਼ਟਰਪਤੀ ਦੇ ਚੋਣ ਵਿਚ ਸ੍ਰੀਮਤੀ ਦਰੌਪਦੀ ਮੁਰਮੂ ਨੂੰ ਉਮੀਦ ਤੋਂ ਵੀ ਵੱਧ ਵੋਟ ਮਿਲਣਗੇ। ਐਨਡੀਏ ਦੀ ਉਮੀਦਵਾਰ ਸ੍ਰੀਮਤੀ ਮੁਰਮੂ ਚੰਗੀ ਸ਼ਖਸ਼ੀਅਤ ਦੀ ਧਨੀ ਹੈ, ਇਸ ਲਈ ਉਨ੍ਹਾਂ ਨੂੰ ਉਮੀਦ ਤੋਂ ਵੱਧ ਵੋਟ ਮਿੱਲ ਰਹੇ ਹਨ। ਉਨ੍ਹਾਂ ਦਾ ਜਿੱਤਛਾ ਤੈਅ ਹੈ। ਮੁੱਖ ਮੰਤਰੀ ਸੋਮਵਾਰ ਨੂੰ ਹਰਿਆਣਾ ਵਿਧਾਨਸਭਾ ਵਿਚ ਰਾਸ਼ਟਪਤੀ ਅਹੁਦੇ ਲਈ ਵੋਟ ਕਰਨ ਦੇ ਬਾਅਦ ਮੀਡੀਆ ਨਾਲ ਰੁਬਰੂ ਹੋ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੇ ਸਾਰੇ ਸੂਬਿਆਂ ਦੇ ਨਾਲ ਲੋਕਸਭਾ ਤੇ ਰਾਜਸਭਾ ਵਿਚ ਰਾਸ਼ਟਰਪਤੀ ਅਹੁਦੇ ਲਈ ਵੋਟਿੰਗ ਹੋ ਰਹੀ ਹੈ, ਜੋ ਸ਼ਾਮ 5 ਵਜ ਤੱਕ ਚੱਲੇਗੀ। ਦੁਪਹਿਰ 12:30 ਵਜੇ ਤੱਕ ਹਰਿਆਣਾ ਵਿਧਾਨਸਭਾ ਵਿਚ 48 ਵੋਟ ਪਾਏ ਜਾ ਚੁੱਕੇ ਹਨ। ਕੁੱਝ ਵਿਧਾਇਕ ਦਿੱਲੀ ਵਿਚ ਵੀ ਵੋਟਿੰਗ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਐਨਡੀਏ ਅਤੇ ਯੂਪੀਏ ਦੇ ਉਮੀਦਵਾਰਾਂ ਦੇ ਵੋਟਿੰਗ ਦਾ ਆਪਣਾ-ਆਪਣਾ ਗਣਿਤ ਹੈ, ਮੈਨੂੰ ਪੂਰਾ ਭਰੋਸਾ ਹੈ ਕਿ ਐਨਡੀਏ ਦੀ ਉਮੀਦਵਾਰ ਸ੍ਰੀਮਤੀ ਦਰੌਪਦੀ ਮੁਰਮੂ ਕਾਫੀ ਅੰਤਰ ਤੋਂ ਜਿੱਤ ਦਰਜ ਕਰੇਗੀ ਅਤੇ 25 ਜੁਲਾਈ ਨੂੰ ਸੁੰਹ ਗ੍ਰਹਿਣ ਕਰਣਗੇ।
ਦੇਸ਼ ਦੀ ਦੂਜੀ ਮਹਿਲਾ ਰਾਸ਼ਟਰਪਤੀ ਬਣੇਗੀ ਸ੍ਰੀਮਤੀ ਮੁਰਮੂ – ਮੁੱਖ ਮੰਤਰੀ
ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਸ੍ਰੀਮਤੀ ਦਰੌਪਦੀ ਮੁਰਮੂ ਦੇ ਮਹਿਲਾ ਉਮੀਦਵਾਰ ਹੋਣ ਨਾਲ ਪੂਰੇ ਦੇਸ਼ ਦੀ ਮਹਿਲਾਵਾਂ ਵਿਚ ਉਤਸਾਹ ਦਾ ਸੰਚਾਰ ਹੋਵੇਗਾ। ਸ੍ਰੀਮਤੀ ਮੁਰਮੂ ਦੇਸ਼ ਦੀ ਦੂਜੀ ਮਹਿਲਾ ਰਾਸ਼ਟਰਪਤੀ ਬਨਣ ਜਾ ਰਹੀ ਹੈ, ਉੱਥੇ ਹੀ ਜਨਜਾਤੀ ਦੇ ਸਮਾਜ ਤੋਂ ਉਹ ਪਹਿਲੀ ਮਹਿਲਾ ਹੈ, ਜੋ ਰਾਸ਼ਟਰਪਤੀ ਅਹੁਦੇ ਲਈ ਚੁਣੀ ਜਾਵੇਗੀ।
ਰਾਸ਼ਟਰਪਤੀ ਹੋਵੇ ਜਾਂ ਉੱਪਰਾਸ਼ਟਰਪਤੀ ਐਨਡੀਏ ਨੇ ਚੰਗੇ ਪੜ੍ਹੇ-ਲਿਖੇ ਉਮੀਦਵਾਰਾਂ ਦਾ ਕੀਤਾ ਚੋਣ
ਇਕ ਸੁਆਲ ਦਾ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਰਾਸ਼ਟਰਪਤੀ ਹੋਵੇ ਜਾਂ ਉੱਪ ਰਾਸ਼ਟਰਪਤੀ ਐਨਡੀਏ ਨੇ ਸੋਚ ਸਮਝਕੇ ਸਾਰੇ ਸਮੀਕਰਣ ਦੇ ਹਿਸਾਬ ਨਾਲ ਚੰਗੇ ਤੇ ਪੜ੍ਹੇ-ਲਿਖੇ ਉਮੀਦਵਾਰਾਂ ਦਾ ਚੋਣ ਕੀਤਾ ਹੈ। ਉੱਪ ਰਾਸ਼ਟਰਪਤੀ ਅਹੁਦੇ ਲਹੀ ਐਨਡੀਏ ਦੇ ਉਮੀਦਾਵਰ ਸ੍ਰੀ ਜਗਦੀਪ ਧਨਖੜ ਰਾਜਸਤਾਨ ਦੇ ਰਹਿਣ ਵਾਲੇ ਹਨ ਅਤੇ ਵਕੀਲ ਰਹੇ ਹਨ। ਇਸ ਦੇ ਨਾਲ-ਨਾਲ ਉਹ ਪੱਛਮ ਬੰਗਾਲ ਵਿਚ ਗਵਰਨਰ ਰਹੇ ਹਨ। ਉੱਥੇ ਉਨ੍ਹਾਂ ਦੀ ਚੰਗੀ ਭੁਮਿਕਾ ਰਹੀ। ਉਨ੍ਹਾਂ ਨੂੰ ਉੱਪ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ਬਣਾ ਕੇ ਚੰਗਾ ਸੰਦੇਸ਼ ਦਿੱਤਾ ਹੈ।
ਹਰ ਘਰ ਤਿਰੰਗਾ ਮੁਹਿੰਮ ਦੇ ਤਹਿਤ ਹਰਿਆਣਾ ਵਿਚ ਲਗਭਗ 60 ਲੱਖ ਘਰਾਂ ‘ਤੇ ਫਹਿਰਾਇਆ ਜਾਵੇਗਾ ਤਿਰੰਗਾ
ਮੁੱਖ ਮੰਤਰੀ, ਡਿਪਟੀ ਮੁੱਖ ਮੰਤਰੀ, ਬਿਜਲੀ ਮੰਤਰੀ ਅਤੇ ਗੋਪਾਲ ਕਾਂਡਾ ਨੇ ਆਪਣੇ 1 ਮਹੀਨੇ ਦੀ ਤਨਖਾਹ ਦੇ ਸਮਾਨ ਝੰਡੇ ਦਾ ਦਾਨ ਕਰਨ ਦਾ ਐਲਾਨ ਕੀਤਾ
ਮੁਹਿੰਮ ਦੇ ਸਬੰਧ ਵਿਚ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕੀਤੀ ਸਰਵਦਲ ਦੀ ਮੀਟਿੰਗ
ਸੁਖਜਿੰਦਰ ਮਾਨ
ਚੰਡੀਗੜ੍ਹ, 18 ਜੁਲਾਈ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਪੀਲ ‘ਤੇ ਅੱਜ ਅਮ੍ਰਤ ਮਹਾਉਤਸਵ ਦੇ ਤਹਿਤ 13 ਤੋਂ 15 ਅਗਸਤ ਤਕ ਮਨਾਏ ਜਾਣ ਵਾਲੇ ਹਰ ਘਰ ਤਿਰੰਗਾ ਮੁਹਿੰਮ ਦੇ ਤਹਿਤ ਪੂਰੇ ਦੇਸ਼ ਵਿਚ 20 ਕਰੋੜ ਘਰਾਂ ‘ਤੇ ਝੰਡਾ ਫਹਿਰਾਇਆ ਜਾਵੇਗਾ, ਜਿਸ ਨਾਲ ਲਗਭਗ 100 ਕਰੋੜ ਦੀ ਆਬਾਦੀ ਕਵਰ ਹੋਵੇਗੀ। ਹਰਿਆਣਾ ਵਿਚ ਵੀ ਲਗਭਗ 60 ਲੱਖ ਘਰਾਂ ‘ਤੇ ਤਿਰੰਗਾ ਫਹਿਰਾਇਆ ਜਾਵੇਗਾ। ਇਹ ਇਕ ਜਨ ਮੁਹਿੰਮ ਹੈ, ਇਸ ਲਈ ਨਾਗਰਿਕਾਂ ਵੱਲੋਂ ਖਰੀਦ ਕਰ ਆਪਣੀ ਇੱਛਾ ਨਾਲ ਕੌਮੀ ਝੰਡਾ ਫਹਿਰਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ। ਇਸ ਦੇ ਲਈ ਸਰਕਾਰੀ ਪੈਸੇ ਦੀ ਵਰਤੋ ਨਹੀਂ ਕੀਤੀ ਜਾਵੇਗੀ। ਇਸ ਮੁਹਿੰਮ ਦੇ ਸਬੰਧ ਵਿਚ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਅੱਜ ਚੰਡੀਗੜ੍ਹ ਹਰਿਆਣਾ ਨਿਵਾਸ ‘ਤੇ ਸਾਰੀ ਪਾਰਟੀਆਂ ਦੀ ਮੀਟਿੰਗ ਲਈ।ਮੀਟਿੰਗ ਦੌਰਾਨ ਮੁੱਖ ਮੰਤਰੀ, ਡਿਪਟੀ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੌਟਾਲਾ, ਬਿਜਲੀ ਮੰਤਰੀ ਸ੍ਰੀ ਰਣਜੀਤ ਸਿੰਘ ਅਤੇ ਵਿਧਾਇਕ ਗੋਪਾਲ ਕਾਂਡਾ ਨੇ ਐਲਾਨ ਕੀਤਾ ਕਿ ਊਹ ਆਪਣੇ 1 ਮਹੀਨੇ ਦੀ ਤਨਖਾਹ ਸਮਾਨ ਝੰਡੇ ਦਾ ਦਾਨ ਕਰਣਗੇ। ਉਨ੍ਹਾਂ ਨੇ ਹੋਰ ਵਿਧਾਇਕਾਂ ਅਤੇ ਸਾਂਸਦ ਨੂੰ ਵੀ ਝੰਡਾ ਦਾਨ ਕਰਨ ਦੀ ਅਪੀਲ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਸਾਰੇ ਸਰਕਾਰੀ ਭਵਨਾਂ ‘ਤੇ ਹੁਣ ਸਥਾਈ ਰੂਪ ਨਾਲ ਤਿਰੰਗਾ ਲਗਾਇਆ ਜਾਵੇਗਾ ਅਤੇ 26 ਜਨਵਰੀ ਅਤੇ 15 ਅਗਸਤ ਦੇ ਦਿਨ ਤਿਰੰਗਾ ਫਹਿਰਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ 13 ਤੋਂ 15 ਅਗਸਤ ਤਕ ਘਰਾਂ ‘ਤੇ ਤਿਰੰਗਾ ਫਹਿਰਾਉਣ ਤੋਂ ਇਲਾਵਾ ਸਕੂਲੀ ਬੱਚਿਆਂ ਦੀ ਵਰਦੀ ‘ਤੇ ਤਿਰੰਗਾ ਦਾ ਬੈਚ ਵੀ ਲਗਾਇਆ ਜਾਵੇਗਾ, ਤਾਂ ਜਜੋ ਉਨ੍ਹਾਂ ਵਿਚ ਵੀ ਦੇਸ਼ਭਗਤੀ ਦੀ ਭਾਵਨਾ ਦਾ ਸੰਚਾਰ ਹੋਵੇ ਅਤੇ ਉਹ ਸਵੈ ਨੂੰ ਇਸ ਮੁਹਿੰਮ ਦੇ ਨਾਲ ਜੋੜ ਸਕਣ।ਉਨ੍ਹਾਂ ਨੇ ਕਿਹਾ ਕਿ ਹਰ ਘਰ ਤਿਰੰਗਾ ਮੁਹਿੰਮ ਦੇ ਤਹਿਤ ਕਿਸੇ ਵੀ ਤਰ੍ਹਾ ਨਾਲ ਸਰਕਾਰੀ ਪੈਸੇ ਦੀ ਵਰਤੋ ਨਹੀਂ ਕੀਤੀ ਜਾਵੇਗੀ। ਲੋਕਾਂ ਨੂੰ ਆਪਣੀ ਇੱਛਾ ਨਾਲ ਤਿਰੰਗਾ ਖਰੀਦ ਕੇ ਆਪਣੇ ਘਰਾਂ ‘ਤੇ ਫਹਿਰਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸਮਾਜਿਕ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਜਾਵੇਗੀ ਕਿ ਉਹ ਵੀ ਇਸ ਕੌਮੀ ਪੁਰਬ ਵਿਚ ਆਪਣਾ ਬਹੁਮੁੱਲਾ ਯੋਗਦਾਨ ਦੇਣ ਲਈ ਅੱਗੇ ਆੳ। ਉਨ੍ਹਾਂ ਨੇ ਕਿਹਾ ਕਿ ਸਮਾਜਿਕ ਸੰਸਥਾਵਾਂ ਵੱਲੋਂ ਦਾਨ ਰਾਹੀਂ ਅਤੇ ਉਦਯੋਗਿਕ ਸੰਸਥਾਲਾਂ ਵੱਲੋਂ ਸੀਐਸਆਰ ਰਾਹੀਂ ਝੰਡੇ ਲਏ ਜਾਣਗੇ। ਉਨ੍ਹਾਂ ਨੇ ਕਿਹਾ ਕਿ ਜਨਤਕ ਵੰਡ ਪ੍ਰਣਾਲੀ ਦੇ ਤਹਿਤ ਸਸਤੇ ਅਨਾਜ ਦੀ ਦੁਕਾਨਾਂ, ਪੋਸਟ ਆਫਿਸ, ਪੰਚਾਇਤ ਘਰ, ਆਮ ਸੇਵਾ ਕੇਂਦਰਾਂ, ਆਂਗਨਵਾੜੀ ਕੇਂਦਰਾਂ ਆਦਿ ‘ਤੇ ਤਿਰੰਗਾ ਉਪਲਬਧ ਕਰਵਾਏ ਜਾਣਗੇ।
ਉਨ੍ਹਾਂ ਨੇ ਕਿਹਾ ਕਿ ਸੰਪੂਰਣ ਮਰਿਯਾਦਾ ਦੇ ਨਾਲ ਹੀ ਤਿਰੰਗਾ ਫਹਿਰਾਇਆ ਜਾਵੇਗਾ। ਸਾਰੇ ਜਿਲ੍ਹਿਆਂ ਵਿਚ ਤਿਰੰਗਾ ਦੀ ਉਪਲਬਧਤਾ ਲਈ ਜਿਲ੍ਹਾ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦੇ ਦਿੱਤੇ ਹਨ ਅਤੇ ਜਰੂਰਤ ਦੇ ਅਨੁਸਾਰ ਸਥਾਨਕ ਪੱਧਰ ‘ਤੇ ਵੀ ਝੰਡੇ ਬਣਵਾਏ ਜਾਣਗੇ।ਮੁੱਖ ਮੰਤਰੀ ਨੇ ਕਿਹਾ ਕਿ ਤਿਰੰਗਾ ਉਪਲਬਧ ਕਰਾਉਣ ਦੇ ਨਾਲ-ਨਾਲ ਨਾਗਰਿਕਾਂ ਦੀ ਸਹੂਲਤ ਲਈ ਝੰਡੇ ਦੀ ਵੀ ਉਪਲਬਧਤਾ ਯਕੀਨੀ ਕੀਤੀ ਜਾਵੇਗੀ ਤਾਂ ਜੋ ਉਹ ਬਿਨ੍ਹਾਂ ਕਿਸੇ ਮੁਸ਼ਕਲ ਦੇ ਆਪਣੇ ਘਰਾਂ ‘ਤੇ ਤਿਰੰਗਾ ਫਹਿਰਾ ਸਕਣ। ਉਨ੍ਹਾਂ ਨੇ ਕਿਹਾ ਕਿ ਇਸ ਦੇ ਲਈ ਬਣਾਏ ਗਏ ਪੋਰਟਲ ‘ਤੇ ਇਕ ਅਪੀਲ ਪੇਜ ਵੀ ਬਣਾਇਆ ਜਾਵੇਗਾ, ਜਿਸ ਵਿਚ ਝੰਡਾ ਦਾਨ ਕਰਨ ਦੀ ਅਪੀਲ ਕੀਤੀ ਜਾਵੇਗੀ। ਨਾਲ ਹੀ ਜਿਲ੍ਹਾ ਪ੍ਰਸਾਸ਼ਨ ਜਾਂ ਹੋਰ ਸੰਸਥਾਵਾਂ ਵੱਲੋਂ ਵੀ ਤਿਰੰਗਾ ਦੀ ਜਰੂਰਤ ਜਾਂ ਮੰਗ ਵੀ ਇਸ ਪੋਰਟਲ ‘ਤੇ ਦਰਜ ਕੀਤੀ ਜਾਵੇਗੀ।
ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਤਿਰੰਗੇ ਦੇ ਨਾਲ ਡੰਡਾ ਵੀ ਜਰੂਰ ਦਿੱਤਾ ਜਾਣਾ ਚਾਹੀਦਾ ਹੈ ਅਤੇ ਸਾਰੀ ਪਾਰਟੀਆਂ ਕਾਰਜਕਰਤਾਵਾਂ ਦੀ ਡਿਊਟੀ ਲਗਾਉਣ ਅਤੇ ਊਹ ਘਰ-ਘਰ ਜਾ ਕੇ ਵੀ ਝੰਡਾ ਲਗਾਉਣ ਅਤੇ ਜਿਸ ਦੇ ਕੋਲ ਤਿਰੰਗਾ ਨਹੀਂ ਹੈ ਉਨ੍ਹਾਂ ਨੂੰ ਉਪਲਬਧ ਕਰਵਾਉਣ। ਬਿਜਲੀ ਮੰਤਰੀ ਰਣਜੀਤ ਚੌਟਾਲਾ ਨੇ ਵੀ ਕਿਹਾ ਕਿ ਊਹ ਇਸ ਮੁਹਿੰਮ ਵਿਚ ਵੱਧ-ਚੜ੍ਹ ਕੇ ਸਹਿਯੋਗ ਕਰਣਗੇ। ਉਨ੍ਹਾਂ ਨੇ ਕਿਹਾ ਕਿ ਨਾਗਰਿਕਾਂ ਵੱਲੋਂ ਇਕੱਠੇ ਇੰਨ੍ਹੇ ਵੱਡੇ ਪੈਮਾਨੇ ‘ਤੇ ਤਿਰੰਗਾ ਫਹਿਰਾਉਣ ਨਾਲ ਯਕੀਨੀ ਰੂਪ ਨਾਲ ਦੇਸ਼ਭਗਤੀ ਅਤੇ ਦੇਸ਼ ਪ੍ਰੇਮ ਦੀ ਭਾਵਨਾ ਦਾ ਸੰਚਾਰ ਹੋਵੇਗਾ।ਮੀਟਿੰਗ ਵਿਚ ਨੇਤਾ ਵਿਰੋਧੀਧਿਰ ਭੁਪੇਂਦਰ ਸਿੰਘ ਹੁਡਾ ਨੇ ਇਸ ਮੁਹਿੰਮ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਦੇਸ਼ ਭਗਤੀ ਲਈ ਅਜਿਹੀ ਪਹਿਲ ਜਰੂਰ ਕੀਤੀ ਜਾਣੀ ਚਾਹੀਦੀ ਹੈ। ਤਿਰੰਗਾ ਕਿਸੇ ਸਰਕਾਰ ਜਾਂ ਨਿਜੀ ਵਿਅਕਤੀ ਦਾ ਪ੍ਰਤੀਕ ਨਹੀਂ, ਸਗੋ ਇਹ ਦੇਸ਼ ਦੀ ਆਨ, ਬਾਨ, ਸ਼ਾਨ ਅਤੇ ਨੈਸ਼ਨਲਿਟੀ ਦਾ ਪ੍ਰਤੀਕ ਹੈ।
ਉਨ੍ਹਾਂ ਨੇ ਕਿਹਾ ਕਿ ਜਦੋਂ ਤਿਰੰਗੇ ਦੀ ਪਰਿਕਲਪਨਾ ਕੀਤੀ ਗਈ ਸੀ ਉਦੋਂ ਸੰਵਿਧਾਨ ਮੀਟਿੰਗ ਵਿਚ ਇੰਨ੍ਹਾਂ ਤਿੰਨਾਂ ਰੰਗਾਂ ‘ਤੇ ਵਿਸਤਾਰ ਨਾਲ ਚਰਚਾ ਕੀਤੀ ਗਈ ਸੀ ਉਦੋਂ ਜਾ ਕੇ ਇਹ ਤਿਨ ਰੰਗ ਚੁਣੇ ਗਏ ਸਨ। ਸ੍ਰੀ ਭੁਪੇਂਦਰ ਸਿੰਘ ਹੁਡਾ ਨੇ ਕਿਹਾ ਕਿ ਊਹ ਆਪਣੀ ਪਾਰਟੀ ਦੇ ਕਾਰਜਕਰਤਾਵਾਂ ਅਤੇ ਅਧਿਕਾਰੀ ਨੂੰ ਵੀ ਅਪੀਲ ਕਰਣਗੇ ਕਿ ਊਹ ਸਾਰੇ ਇਸ ਮੁਹਿੰਮ ਵਿਚ ਵੱਧਚੜ੍ਹ ਕੇ ਹਿੱਸਾ ਲੈਣ। ਕਾਂਗਰਸ ਸੂਬਾ ਪ੍ਰਧਾਨ ਉਦੈਭਾਨ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਸ ਮੁਹਿੰਮ ਵਿਚ ਪੂਰੇ ਜੋਸ਼ ਅਤੇ ਉਮੰਗ ਨਾਲ ਸਹਿਯੋਗ ਕਰਾਂਗੇ। ਕੇਂਦਰ ਤੇ ਰਾਜ ਸਰਕਾਰ ਦਾ ਇਹ ਯਤਨ ਸ਼ਲਾਘਾਯੋਗ ਹੈ ਠੀਕ ਹੈ ਆਮਜਨਤਾ ਨੂੰ ਇਸ ਤਰ੍ਹਾ ਨਾਲ ਇੰਨ੍ਹੈ ਵੱਡੀ ਮੁਹਿੰਮ ਵਿਚ ਸ਼ਾਮਿਲ ਕਰ ਰਹੇ ਹਨ। ਕਾਂਗਰਸ ਵਿਧਾਇਕ ਸ੍ਰੀਮਤੀ ਗੀਤਾ ਭੁਕੱਲ ਨੇ ਕਿਹਾ ਕਿ ਨਾਗਰਿਕਾਂ ਵੱਲੋਂ ਪੂਰੇ ਸਨਮਾਨ ਤੇ ਮਰਿਯਾਦਾ ਨਾਲ ਤਿਰੰਗਾ ਫਹਿਰਾਇਆ ਜਾਵੇ ਇਹ ਅਸੀਂ ਵੀ ਯਕੀਨੀ ਕਰਾਂਗੇ। ਇਨੇਲੋ ਨੇਤਾ ਅਭੈ ਚੌਟਾਲਾ ਨੇ ਕਿਹਾ ਕਿ ਇਸ ਮੁਹਿੰਮ ਵਿਚ ਸਿਖਿਆ ਵਿਭਾਗ ਦੀ ਮਹਤੱਵਪੂਰਣ ਭੁਮਿਕਾ ਹੈ ਇਸ ਲਈ ਸਰਕਾਰ ਵੱਲੋਂ ਸਿਖਿਆ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵਿਸ਼ੇਸ਼ਰ ਰੂਪ ਨਾਲ ਨਿਰਦੇਸ਼ ਦਿੱਤੇ ਜਾਣ ਤਾਂ ਜੋ ਸੰਪੂਰਣ ਗਤੀਵਿਧੀਆਂ ਸੁਗਮਤਾ ਨਾਲ ਪੂਰੀਆਂ ਹੋ ਸਕਣ।





