Friday, May 15, 2026
Home Blog Page 2436

ਜੇਠੂਕੇ ਦੇ ਰੇਲਵੇ ਸਟੇਸ਼ਨ ’ਤੇ ਪੈਸੰਜਰ ਗੱਡੀਆਂ ਨਾ ਰੁਕਣ ਦ ਵਿਰੋਧ ’ਚ ਹੋਏ ਪਿੰਡ ਵਾਸੀ ਇਕਜੁਟ

0

ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 15 ਜੁਲਾਈ: ਜ਼ਿਲ੍ਹੇ ਦੇ ਪਿੰਡ ਜੇਠੂਕੇ ਦੇ ਰੇਲਵੇ ਸਟੇਸਨ ’ਤੇ ਪੰਸਜਰ ਗੱਡੀਆਂ ਦੇ ਨਾ ਖੜਣ ਤੋਂ ਦੁਖ਼ੀ ਪਿੰਡ ਵਾਸੀਆਂ ਨੇ ਅੱਜ ਪਿੰਡ ਦੇ ਸਹੀਦੀ ਯਾਦਗਾਰੀ ਪਾਰਕ ਚ ਵੱਡਾ ਇਕੱਠ ਕਰਕੇ ਸੰਘਰਸ਼ ਵਿੱਢਣ ਦੀ ਚੇਤਾਵਨੀ ਦਿੱਤੀ ਹੈ। ਕਿਸਾਨ ਆਗੂ ਝੰਡਾ ਸਿੰਘ ਬੀ ਕੇ ਯੂ ਉਗਰਾਹਾ ਤੇ ਸਰਪੰਚ ਸੁਖਦੇਵ ਸਿੰਘ ਦੀ ਅਗਵਾਈ ਹੇਠ ਸਮੁੱਚੇ ਪਿੰਡ ਵਾਸੀਆਂ ਤੇ ਸਾਰੀਆਂ ਸੰਸਥਾਵਾਂ ਦੇ ਹੋਏ ਇਸ ਇਕੱਠ ਵਿਚ ਘੋਲ ਨੂੰ ਅੱਗੇ ਤੋਰਨ ਸੰਬੰਧੀ ਵਿਉਂਤ ਬੰਦੀ ਕੀਤੀ। ਜਿਸ ਵਿੱਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ 19 ਤਰੀਕ �ਿ ਬਠਿੰਡਾ ਵਿਖੇ ਰੇਲਵੇ ਅਧਿਕਾਰੀਆਂ ਨੂੰ ਮਿਲਿਆ ਜਾਵੇਗਾ। ਉਸਤੋਂ ਬਾਅਦ ਅੰਬਾਲਾ ਵਿਖੇ ਰੇਲਵੇ ਅਧਿਕਾਰੀਆਂ ਨੂੰ ਮਿਲ ਕੇ ਰੇਲ ਗੱਡੀਆਂ ਦੇ ਠਹਿਰਨ ਲਈ ਬੇਨਤੀ ਕੀਤੀ ਜਾਵੇਗੀ ਅਤੇ ਨਾਲ ਅਧਿਕਾਰੀਆਂ ਨੂੰ ਅਲਟੀਮੇਟਮ ਦਿੱਤਾ ਜਾਵੇਗਾ। ਜੇਕਰ ਫਿਰ ਵੀ ਇਸ ਮਸਲੇ ਉਪਰ ਅਧਿਕਾਰੀਆਂ ਵਲੋਂ ਟਾਲਮਟੋਲ ਨੀਤੀ ਅਪਣਾਈ ਗਈ ਤਾ ਸੰਘਰਸ ਹੋਰ ਤਿੱਖਾ ਕੀਤਾ ਜਾਵੇਗਾ ਟ੍ਰੇਨਾਂ ਨੂੰ ਹਰ ਹਾਲ ਰੋਕਣ ਸਬੰਧੀ ਵਿਉਂਤਬੰਦੀ ਉਲੀਕੀ ਜਾਵੇਗੀ।

ਇਨਲਿਸਟਮੈਂਟ/ਆਉਟਸੋਰਸ ਕਾਮਿਆਂ ਪ੍ਰਤੀ ਆਪ ਸਰਕਾਰ ਦਾ ਅਸਲੀ ਚੇਹਰਾ ਹੋਇਆ ਬੇਨਕਾਬ – ਵਰਿੰਦਰ ਮੋਮੀ

0

ਪਿਛਲੀਆਂ ਸਰਕਾਰਾਂ ਦੇ ਰਾਹ ’ਤੇ ਤੁਰੀ ਵਰਤਮਾਨ ਸਰਕਾਰ, ਕੱਚੇ ਕਾਮੇ ਆਪਣੇ ਸੰਘਰਸ਼ ਦੇ ਝੰਡੇ ਨੂੰ ਬੁਲੰਦ ਕਰਨ ਦਾ ਦਿੱਤਾ ਸੱਦਾ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 15 ਜੁਲਾਈ: ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ, ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ ਅਤੇ ਸੂਬਾ ਪ੍ਰੈਸ ਸਕੱਤਰ ਸਤਨਾਮ ਸਿੰਘ ਫਲੀਆਂਵਾਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਅਗੁਵਾਈ ਵਾਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਪੰਜਾਬ ਸਰਕਾਰ ਦੇ ਆਦੇਸ਼ਾਂ ਤਹਿਤ ਸਮੂਹ ਵਿਭਾਗਾਂ ਦੇ ਕੱਚੇ ਕਾਮਿਆਂ ਨੂੰ ਪੱਕੇ ਕਰਨ ਲਈ ਕੈਬਨਿਟ ਮੰਤਰੀਆਂ ਦੀ ਗਠਿਤ ਕਮੇਟੀ ਬਣਾਈ ਗਈ ਹੈ ਉਥੇ ਹੀ ਇਸਦੇ ਨਾਲ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ ਅੰ.ਵਿ.ਪੱ.ਨੰ. 11/07/2022/4ਪੀ.ਪੀ.3/489 ਮਿਤੀ 12 ਜੁਲਾਈ 2022 (ਬ੍ਰਾਂਚ ਪੀ.ਪੀ.-3) ਜਾਰੀ ਕੀਤਾ ਗਿਆ ਹੈ ਅਤੇ ਸਰਕਾਰ ਦੇ ਇਸ ਪੱਤਰ ਮੁਤਾਬਿਕ ਵੱਖ ਵੱਖ ਸਰਕਾਰੀ ਵਿਭਾਗਾਂ ਦੇ ਉਨ੍ਹਾਂ ਕਾਮਿਆਂ ਦਾ ਡਾਟਾ ਮੰਗਵਾਇਆ ਗਿਆ ਹੈ ਕਿ ਜੋ ਇਸ਼ਤਿਹਾਰ ਰਾਹੀ ਭਰਤੀ ਹੋਏ ਹਨ, ਜਦਕਿ ਇਨਲਿਸਟਮੈਂਟ/ਆਉਟਸੋਰਸ ਕਾਮਿਆਂ ਦਾ ਡਾਟਾ ਮਗਵਾਉਣ ਦਾ ਜਿਕਰ ਤੱਕ ਨਹੀਂ ਕੀਤਾ ਹੈ ਅਤੇ ਖਾਸ ਕਰਕੇ ਇਨਲਿਸਟਮੈਂਟ/ਆਉਟਸੋਰਸ ਕਾਮਿਆਂ ਦਾ ਡਾਟਾ ਨਹੀਂ ਭੇਜਣ ਦੀ ਹਦਾਇਤ ਕੀਤੀ ਗਈ ਹੈ।
ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਵਲੋਂ ਕੱਚੇ ਕਾਮਿਆਂ ਨੂੰ ਪੱਕੇ ਕਰਨ ਲਈ ਬਣਾਈ ਜਾ ਰਹੀ ਪਾਲਸੀ ਵਿਚੋਂ ਇਨਲਿਸਟਮੈਂਟ/ਆਉਟਸੋਰਸ ਕਾਮਿਆਂ ਨੂੰ ਪੱਕੇ ਕਰਨ ਲਈ ਬਣਾਈ ਜਾ ਰਹੀ ਪ੍ਰਪੋਜਲ ਪ੍ਰਤੀ ਮੌਜੂਦਾ ਸਰਕਾਰ ਦਾ ਅਸਲੀ ਚੇਹਰਾ ਬੇਨਕਾਬ ਹੋ ਗਿਆ ਹੈ ਉਥੇ ਹੀ ਇਸ ਚਿੱਠੀ ਨੇ ਇਹ ਵੀ ਸਪੱਸ਼ਟ ਕਰ ਦਿੱਤਾ ਹੈ ਕਿ ਇਸ ਸਰਕਾਰ ਵਿਚ ਵੀ ਪਹਿਲੀਆਂ ਸਰਕਾਰਾਂ ਦੀਆਂ ਨੀਤੀਆਂ ਵਿਚ ਇਕਰਾਈ ਭਰ ਦਾ ਵਖਰੇਵਾ ਨਹੀਂ ਹੈ ਕਿਉਕਿ ਭਾਵੇ ਕਿ ਸਰਕਾਰ ਵਲੋਂ ਕੱਚੇ ਕਾਮਿਆਂ ਨੂੰ ਰੈਗੂਲਰ ਕਰਨ ਲਈ ਪਿਛਲੇ ਸਮੇਂ ਤੋਂ ਪੰਜਾਬ ਅੰਦਰ ਪ੍ਰਚਾਰ ਕੀਤਾ ਜਾ ਰਿਹਾ ਹੈ, ਉਸ ਪੰਜਾਬ ਸਰਕਾਰ ਦੇ ਕੱਚੇ ਕਾਮਿਆਂ ਨੂੰ ਰੈਗੂਲਰ ਕਰਨ ਦੇ ਦਾਅਵਿਆਂ ਮੁਤਾਬਿਕ ਇਨਲਿਸਟਮੈਂਟ ਜਾਂ ਆਉਟਸੋਰਸ ਅਧੀਨ ਸਰਕਾਰੀ ਵਿਭਾਗਾਂ ਵਿਚ ਪਿਛਲੇ ਲੰਮੇ ਅਰਸ਼ੇ ਤੋਂ ਕੰਮ ਕਰਦੇ ਕੱਚੇ ਕਾਮਿਆਂ ਦਾ ਡਾਟਾ ਨਹੀਂ ਮੰਗਿਆ ਗਿਆ ਹੈ, ਜਿਸਦਾ ਮਤਲਬ ਇਹ ਹੈ ਕਿ ਬਿਨਾ ਇਸ਼ਤਿਹਾਰ ਦੇ ਬਗੈਰ ਇਨਲਿਸਟਮੈਂਟ/ਆਉਟਸੋਰਸ ਜਾਂ ਬੋਰਡਾਂ, ਕਾਰਪੋਰੇਸ਼ਨਾਂ ਵਿਚ ਕੱਚੇ ਕਾਮੇ ਕੰਮ ਕਰਦੇ ਹਨ, ਉਨ੍ਹਾਂ ਸਾਰੇ ਕੱਚੇ ਕਾਮਿਆਂ ਨੂੰ ਰੈਗੂਲਰ ਕਰਨ ਦੇ ਘੇਰੇ ਤੋਂ ਬਾਹਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੱਚੇ ਕਾਮਿਆਂ ਪ੍ਰਤੀ ਪਹਿਲਾਂ ਅਕਾਲੀ ਦਲ ਦੀ ਅਗੁਵਾਈ ਵਾਲੀ ਬਾਦਲ ਸਰਕਾਰ ਨੇ ਵੀ ਇਹੋ ਵਿਵਹਾਰ ਕੀਤਾ ਸੀ ਅਤੇ ਇਸਦੇ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗੁਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਵੀ ਕੀਤਾ ਗਿਆ ਪਰ ਹੁਣ ਉਸੇ ਰਾਹ ਤੇ ਆਮ ਲੋਕਾਂ ਦੀ ਕਹਿਲਾਉਣ ਵਾਲੀ ਵਰਤਮਾਨ ਸਰਕਾਰ ਵੀ ਚੱਲ ਪਈ ਹੈ
ਇਸ ਕਰਕੇ ਅਸੀਂ ਪੰਜਾਬ ਸਰਕਾਰ ਦੇ ਇਸ ਫੈਸਲੇ ਦੀ ਜੋਰਦਾਰ ਸ਼ਬਦਾਂ ਵਿਚ ਨਿਖੇਧੀ ਕਰਦੇ ਹਾਂ ਅਤੇ ਇਸਦੇ ਖਿਲਾਫ ਸੰਘਰਸ਼ ਦਾ ਝੰਡਾ ਬੁਲੰਦ ਕਰਾਂਗੇ। ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਵਲੋਂ ਭਵਿੱਖ ਵਿਚ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਚੱਲ ਰਹੇ ਸੰਘਰਸ਼ਾਂ ਵਿਚ ਸਾਰੇ ਪੰਜਾਬ ਦੇ ਵੱਖ ਵੱਖ ਵਿਭਾਗਾਂ ਦੇ ਸਮੂਹ ਕੱਚੇ ਮੁਲਾਜਮਾਂ ਨੂੰ ਇਕ ਪਲੇਟਫਾਰਮ ਤੇ ਇਕਜੁੱਟ ਹੋ ਕੇ ਆਪਣਾ ਸੰਘਰਸ਼ ਜਾਰੀ ਰੱਖਣ ਦਾ ਸੱਦਾ ਦਿੱਤਾ ਤਾਂ ਜੋ ਮੌਜੂਦਾ ਸਰਕਾਰ ਨੂੰ ਸਰਕਾਰੀ ਵਿਭਾਗਾਂ ਵਿਚ ਕੰਮ ਕਰਦੇ ਹਰ ਕੈਟਾਗਿਰੀਆਂ ਦੇ ਕੱਚੇ ਕਾਮਿਆਂ ਰੈਗੂਲਰ ਕਰਨ ਵਾਲੀ ਪਾਲਸੀ ਤਿਆਰ ਕਰਨ ਲਈ ਮਜਬੂਰ ਕੀਤਾ ਜਾ ਸਕੇ।
ਇਸ ਲਈ ਅਸੀਂ ਪੰਜਾਬ ਦੇ ਵੱਖ ਵੱਖ ਸਰਕਾਰਾਂ ਵਿਭਾਗਾਂ ਦੇ ਸਮੂਹ ਇਨਲਿਸਟਮੈਂਟ/ਆਉਟਸੋਰਸ ਤਹਿਤ ਕੰਮ ਕਰਦੇ ਕੱਚੇ ਕਾਮਿਆਂ ਨੂੰ ਅਪੀਲ ਕਰਦੇ ਹਾਂ ਕਿ ਉਹ ਸਰਕਾਰ ਦੀਆਂ ਲਾਰੇ ਲਗਾਓ ਤੇ ਟੰਗ ਟਪਾਓ ਵਾਲੀਆਂ ਗੱਲਾਂ ਛੱਡ ਕੇ ਆਪਣਾ ਧਿਆਨ ਘੋਲ ਵੱਲ ਦੇਣ ਅਤੇ ਆਉਣ ਵਾਲੇ ਦਿਨਾਂ ਵਿਚ ਤਿੱਖੇ ਸੰਘਰਸ਼ ਕਰਨ ਦੀ ਤਿਆਰੀ ਵਿਚ ਜੁੱਟ ਜਾਣ।
ਉਪਰੋਕਤ ਆਗੂਆਂ ਨੇ ਪੰਜਾਬ ਸਰਕਾਰ ਵਲੋਂ ਬਿਜਲੀ ਵਿਭਾਗ ਵਿਚ ਬਾਹਰੋ ਕੀਤੀ ਭਰਤੀ ਦੀ ਨਿਖੇਧੀ ਕੀਤੀ ਗਈ ਹੈ ਅਤੇ ਮੰਗ ਕੀਤੀ ਗਈ ਹੈ ਕਿ ਵਿਭਾਗ ਵਿਚ ਪਹਿਲਾਂ ਤੋਂ ਕੰਮ ਕੱਚੇ ਕਾਮਿਆਂ ਨੂੰ ਪਹਿਲਾਂ ਦੇ ਅਧਾਰ ਤੇ ਪੱਕਾ ਕੀਤਾ ਜਾਵੇ। ਇਸੇ ਤਰ੍ਹਾਂ ਹੀ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਵਲੋਂ ਅਗਲੇ ਸੰਘਰਸ਼ਾਂ ਦੀ ਤਿਆਰੀ ਸਬੰਧੀ 23 ਜੁਲਾਈ ਨੂੰ ਲੁਧਿਆਣਾ ਵਿਖੇ ਹੋ ਰਹੀ ਸੂਬਾ ਪੱਧਰੀ ਕਨਵੈਨਸ਼ਨ ਵਿਚ ਸਾਰੇ ਪੰਜਾਬ ਵਿਚੋਂ ਜਥੇਬੰਦੀਆਂ ਦੇ ਬ੍ਰਾਂਚ, ਜਿਲ੍ਹਾ ਅਤੇ ਸੂਬਾ ਕਮੇਟੀ ਆਗੂਆਂ ਦੇ ਸ਼ਾਮਿਲ ਹੋਣ ਦਾ ਫੈਸਲਾ ਕੀਤਾ ਗਿਆ।
ਅੰਤ ਵਿਚ ਉਨ੍ਹਾਂ ਮੰਗ ਕੀਤੀ ਕਿ ਵੱਖ ਵੱਖ ਸਰਕਾਰੀ ਵਿਭਾਗਾਂ ਵਿਚ ਇਨਲਿਸਟਮੈਂਟ/ਆਉਟਸੋਰਸ ਅਧੀਨ ਕੰਮ ਕਰਦੇ ਕਾਮਿਆਂ ਨੂੰ ਤਜਰਬੇ ਦੇ ਅਧਾਰ ਤੇ ਉਨ੍ਹਾਂ ਦੇ ਪਿਤਰੀ ਵਿਭਾਗਾਂ ਵਿਚ ਰੈਗੂਲਰ ਕੀਤਾ ਜਾਵੇ, ਇਸ ਲਈ ਪੰਜਾਬ ਸਰਕਾਰ ਵਲੋਂ ਕੱਚੇ ਕਾਮਿਆਂ ਨੂੰ ਪੱਕੇ ਕਰਨ ਲਈ ਲਿਆਂਦੇ ਜਾ ਰਹੇ ਐਕਟ ਵਿਚ ਹਰ ਕੈਟਾਗਿਰੀ ਦੇ ਕੱਚੇ ਕਾਮਿਆਂ ਨੂੰ ਸ਼ਾਮਿਲ ਕੀਤਾ ਜਾਵੇ। ਇਸ ਮੌਕੇ ਦਫਤਰੀ ਸਟਾਫ ਸਬ ਕਮੇਟੀ ਪ੍ਰਧਾਨ ਸੋਰਵ ਕਿੰਗਰ, ਜਸਵਿੰਦਰ ਕੌਰ ਜੱਸੀ, ਕੁਲਵਿੰਦਰ ਸਿੰਘ ਮੋਹਾਲੀ, ਭੁਪਿੰਦਰ ਸਿੰਘ ਕੁਤਬੇਵਾਲ, ਸੰਦੀਪ ਖਾਨ,ਗੁਰਚਰਨ ਸਿੰਘ ਵੀ ਹਾਜਰ ਸਨ।

ਆਊਟਸੋਰਸਡ ਠੇਕਾ ਮੁਲਾਜ਼ਮਾਂ ਪ੍ਰਤੀ ਆਪ ਸਰਕਾਰ ਦਾ ਚਿਹਰਾ ਹੋਇਆ ਬੇਨਕਾਬ:-ਜਗਰੂਪ ਸਿੰਘ

0

ਪਾਵਰਕਾਮ ਦੇ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰੇ ਸਰਕਾਰ:-ਜਗਸੀਰ ਭੰਗੂ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 15 ਜੁਲਾਈ: ਜੀ.ਐੱਚ.ਟੀ.ਪੀ.ਠੇਕਾ ਮੁਲਾਜ਼ਮ ਯੂਨੀਅਨ (ਆਜ਼ਾਦ) ਵੱਲੋੰ ਪ੍ਰਧਾਨ ਜਗਰੂਪ ਸਿੰਘ ਅਤੇ ਜਰਨਲ ਸਕੱਤਰ ਜਗਸੀਰ ਸਿੰਘ ਭੰਗੂ ਨੇ ਪੰਜਾਬ ਸਰਕਾਰ ਦੇ ਮਜ਼ਦੂਰ-ਮੁਲਾਜ਼ਮ ਮਾਰੂ ਰਵਈਏ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋੰ ਜੋ ਪਿਛਲੇ ਦਿਨਾਂ ਤੋਂ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਢੰਡੋਰਾ ਪਿੱਟਿਆ ਜਾ ਰਿਹਾ ਸੀ ਪਰ ਪੰਜਾਬ ਸਰਕਾਰ ਅੱਜ ਉਸ ਸਮੇਂ ਬੇ-ਪਰਦ ਹੋ ਗਈ ਜਦੋਂ ਪੰਜਾਬ ਸਰਕਾਰ ਦੇ ਪਰਸੋਨਲ ਵਿਭਾਗ ਵੱਲੋੰ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੇ ਸੰਬੰਧ ਮਿਤੀ 12 ਜੁਲਾਈ ਨੂੰ ਜਾਰੀ ਕੀਤੇ ਪੱਤਰ ਨੰਬਰ 11-07-2022-4 ਪੀ.ਪੀ.3 ਰਾਹੀਂ ਸਰਕਾਰੀ ਵਿਭਾਗਾਂ ਦੇ ਮੁਖੀਆਂ ਕੋਲੋਂ ਵਿਭਾਗਾਂ ਵਿੱਚ ਐਡਹਾਕ,ਕੰਟਰੈਕਚੂਅਲ,ਡੇਲੀਵੇਜ਼,ਟੈਮਪ੍ਰੇਰੀ ਅਤੇ ਵਰਕਚਾਰਜ਼ਡ ਕੈਟਾਗਿਰੀਆਂ ਰਾਹੀਂ ਹੀ ਕੰਮ ਕਰਦੇ ਠੇਕਾ ਮੁਲਾਜ਼ਮਾਂ ਦੀ ਹੀ ਗਿਣਤੀ ਮੰਗੀ ਗਈ ਅਤੇ ਅਧਿਕਾਰੀਆਂ ਨੂੰ ਆਊਟਸੋਰਸਡ,ਪਾਰਟ-ਟਾਈਮ ਅਤੇ ਇਸ਼ਤਿਹਾਰ ਤੋਂ ਬਿਨਾਂ ਅਤੇ ਜਿਹੜੇ ਖ਼ਾਲੀ ਆਸਾਮੀਆਂ ਵਿਰੁੱਧ ਭਰਤੀ ਨਹੀਂ ਕੀਤੇ ਗਏ ਉਹਨਾਂ ਠੇਕਾ ਮੁਲਾਜ਼ਮਾਂ ਦੀ ਗਿਣਤੀ ਨਾ ਭੇਜਣ ਦੀ ਹਦਾਇਤ ਕੀਤੀ ਹੈ ਜਦੋਂ ਕਿ ਵੱਖ-ਵੱਖ ਸਰਕਾਰੀ ਵਿਭਾਗਾਂ,ਬੋਰਡਾਂ,ਕਾਰਪੋਰੇਸ਼ਨਾਂ ਅਤੇ ਥਰਮਲਾਂ ਵਿੱਚ ਵੱਡੀ ਗਿਣਤੀ ਵਿੱਚ ਆਊਟਸੋਰਸਡ ਠੇਕਾ ਮੁਲਾਜ਼ਮ ਪਿਛਲੇ 15-20 ਸਾਲਾਂ ਤੋਂ ਲਗਾਤਾਰ ਸੇਵਾਵਾਂ ਦਿੰਦੇ ਹੋਏ ਵਿਭਾਗਾਂ ਵਿੱਚ ਰੈਗੂਲਰ ਕਰਨ ਦੀ ਮੰਗ ਕਰਦੇ ਆ ਰਹੇ ਹਨ ਪਰ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਆਪ ਸਰਕਾਰ ਸਿਰਫ਼ ਤੇ ਸਿਰਫ਼ ਇਸ਼ਤਿਹਾਰੀ ਭਰਤੀ ਰਾਹੀਂ ਭਰਤੀ ਕੀਤੇ ਠੇਕਾ ਮੁਲਾਜ਼ਮਾਂ ਨੂੰ ਹੀ ਰੈਗੂਲਰ ਕਰਨ ਬਾਰੇ ਵਿਚਾਰ ਕਰ ਰਹੀ ਹੈ ਅਤੇ ਸਮੂਹ ਵਿਭਾਗਾਂ ਵਿੱਚ ਪਿਛਲੇ ਲੰਬੇ ਸਮੇਂ ਤੋਂ ਕੰਮ ਕਰਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਅਣ-ਵੇਖਿਆ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਦੇ ਇੱਕ ਹੋਰ ਫੈਸਲੇ ਮੁਤਾਬਿਕ ਪਾਵਰਕਾਮ ਮੈਨੇਜਮੈਂਟ ਵੱਲੋੰ ਮਿਤੀ 15-07-2022 ਨੂੰ ਇੱਕ ਪੱਤਰ ਜਾਰੀ ਕਰਕੇ 1690 ਨਵੇਂ ਸਹਾਇਕ ਲਾਈਨਮੈਨਾਂ ਦੀ ਭਰਤੀ ਕਰਨ ਦਾ ਇਸ਼ਤਿਹਾਰ ਤਾਂ ਜਾਰੀ ਕਰ ਦਿੱਤਾ ਹੈ ਪਰ ਥਰਮਲ ਪਲਾਂਟਾਂ,ਹਾਈਡਲਾਂ ਪ੍ਰੋਜੈਕਟਾਂ,ਗਰਿੱਡਾਂ,ਸਬ-ਸਟੇਸ਼ਨਾਂ ਅਤੇ ਫੀਲਡ ਦੇ ਆਊਟਸੋਰਸ਼ਡ ਠੇਕਾ ਮੁਲਾਜਮਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ,ਪੰਜਾਬ ਸਰਕਾਰ ਅਜਿਹੇ ਫ਼ੈਸਲੇ ਕਰਕੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਨਾਲ਼ ਨੰਗਾ-ਚਿੱਟਾ ਧੋਖਾ ਕਰ ਰਹੀ ਹੈ,ਮੀਟਿੰਗ ਵਿੱਚ ਹਾਜ਼ਿਰ ਆਗੂਆਂ ਬਾਦਲ ਸਿੰਘ ਭੁੱਲਰ,ਨਾਇਬ ਸਿੰਘ,ਬਲਜਿੰਦਰ ਸਿੰਘ ਮਾਨ,ਲਛਮਣ ਸਿੰਘ,ਸਤਨਾਮ ਸਿੰਘ ਢਿੱਲੋਂ ਆਦਿ ਨੇ ਪੰਜਾਬ ਸਰਕਾਰ ਵੱਲੋੰ ਆਊਟਸੋਰਸਡ ਠੇਕਾ ਮੁਲਾਜ਼ਮਾਂ ਦਾ ਡਾਟਾ ਨਾ ਮੰਗਣ ਦੇ ਫ਼ੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪਾਵਰਕਾਮ ਵਿੱਚ ਵੱਖ-ਵੱਖ ਕੈਟਾਗਿਰੀਆਂ ਰਾਹੀਂ ਪਿਛਲੇ ਲੰਬੇ ਸਮੇਂ ਤੋਂ ਕੰਮ ਕਰਦੇ ਆ ਰਹੇ ਸਮੂਹ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੂੰ ਤਜ਼ਰਬੇ ਦੇ ਆਧਾਰ ਤੇ ਰੈਗੂਲਰ ਕੀਤਾ ਜਾਵੇ!

ਮਲੂਕਾ ਦਾ ਸਮਰਥਕਾਂ ਵੱਲੋਂ ਆਸਟ੍ਰੇਲੀਆ ਵਿੱਚ ਭਰਵਾਂ ਸਵਾਗਤ

ਪੰਜਾਬੀ ਖ਼ਬਰਸਾਰ ਬਿਉਰੋ
ਮੈਲਬੋਰਨ, 15 ਜੁਲਾਈ: ਬਠਿੰਡਾ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਮਲੂਕਾ ਅੱਜ ਕੱਲ ਆਸਟ੍ਰੇਲੀਆ ਦੌਰੇ ’ਤੇ ਪੁੱਜੇ ਹੋਏ ਹਨ, ਜਿੱਥੇ ਮੈਲਬਰਨ ਵਿਖੇ ਪੁੱਜਣ ’ਤੇ ਵੱਖ ਵੱਖ ਜਥੇਬੰਦੀਆਂ ਅਤੇ ਸਮਰਥਕਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਦੌਰਾਨ ਸਮਰਥਕਾਂ ਨਾਲ ਵਿਚਾਰ ਚਰਚਾ ਕਰਦਿਆਂ ਸ: ਮਲੂਕਾ ਨੇ ਕਿਹਾ ਕਿ ਸਾਨੂੰ ਕੁਦਰਤੀ ਸੋਮਿਆਂ ਦੀ ਸੰਭਾਲ ਲਈ ਵੱਡੇ ਉਪਰਾਲੇ ਕਰਨੇ ਚਾਹੀਦੇ ਹਨ ਤੇ ਕੁਦਰਤੀ ਸੋਮਿਆਂ ਦੀ ਸੰਭਾਲ ਨੂੰ ਲੈ ਕੇ ਅਸਟ੍ਰੇਲੀਆ ਦੁਨੀਆਂ ਭਰ ਵਿੱਚ ਮੋਹਰੀ ਹੈ। ਇਸ ਤੋਂ ਇਲਾਵਾ ਮਲੂਕਾ ਨੇ ਵਿਦੇਸ਼ਾਂ ਵਿਚ ਲੋਕਾਂ ਦੇ ਆਮ ਜ਼ਿੰਦਗੀ ਵਿੱਚ ਕਾਨੂੰਨ ਪਾਲਣ ਦੇ ਜਜਬੇ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਵਿਦੇਸ਼ਾਂ ’ਚ ਪੰਜਾਬੀਆਂ ਵੱਲੋਂ ਸਖਤ ਮਿਹਨਤ ਸਦਕਾ ਹਾਸਲ ਕੀਤੇ ਗਏ ਮੁਕਾਮ ਦੀ ਵੀ ਸ਼ਲਾਘਾ ਕੀਤੀ। ਇਸ ਮੌਕੇ ਸਤਵੰਤ ਸਿੰਘ, ਅਮਰਜੀਤ ਸਿੰਘ ਸ਼ੇਰਗਿੱਲ, ਸੁਖਪਾਲ ਸਿੰਘ ਗੋਲਡੀ, ਬੀ ਐਸ ਗਿੱਲ, ਪ੍ਰਭਪਾਲ ਸਿੰਘ ਮਾਨ, ਅਮਰੀਕ ਸਿੰਘ, ਉਪਿੰਦਰ ਪਾਲ ਸ਼ਰਮਾ, ਕਰਨ ਕਪਿਲਾ, ਅਮਨ ਸ਼ਾਰਦਾ ਅਤੇ ਜੀਬਿੰਦਰ ਕਪਿਲਾ ਵੱਲੋਂ ਗੁਰਪ੍ਰੀਤ ਸਿੰਘ ਮਲੂਕਾ ਨੂੰ ਸਨਮਾਨਤ ਵੀ ਕੀਤਾ ਗਿਆ।

ਪੰਜਾਬ ਪੁਲਿਸ ਨੇ ਹਥਿਆਰਬੰਦ ਵਿੰਗ ਦੇ 60 ਸਬ-ਇੰਸਪੈਕਟਰਾਂ ਨੂੰ ਇੰਸਪੈਕਟਰ ਰੈਂਕ ‘ਤੇ ਦਿੱਤੀ ਤਰੱਕੀ

0

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਪਦਉੱਨਤ ਹੋਏ ਕਰਮਚਾਰੀਆਂ ਨੂੰ ਦਿੱਤੀਆਂ ਸੁਭਕਾਮਨਾਵਾਂ, ਇਮਾਨਦਾਰੀ ਤੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ ਲਈ ਕਿਹਾ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 16 ਜੁਲਾਈ: ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਅਤੇ ਹਥਿਆਰਬੰਦ ਵਿੰਗ ਦੀ ਕਾਰਜਕੁਸਲਤਾ ਨੂੰ ਵਧਾਉਣ ਲਈ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਆਰਮਡ ਪੁਲਿਸ ਕੇਡਰ ਦੇ 60 ਸਬ-ਇੰਸਪੈਕਟਰਾਂ ਦੀ ਇੱਕ ਹੋਰ ਟੁਕੜੀ ਨੂੰ ਇੰਸਪੈਕਟਰ ਦੇ ਅਹੁਦੇ ‘ਤੇ ਤਰੱਕੀ ਦਿੱਤੀ ਹੈ। 60 ਪੁਲਿਸ ਮੁਲਾਜਮਾਂ ਦੀ ਇਸ ਤਰੱਕੀ ਨਾਲ ਪੰਜਾਬ ਪੁਲਿਸ ਦੇ ਸਾਰੇ ਆਰਮਡ ਵਿੰਗਾਂ ਵਿੱਚ ਇੰਸਪੈਕਟਰ ਰੈਂਕ ਦੀਆਂ ਲਗਭਗ ਸਾਰੀਆਂ ਅਸਾਮੀਆਂ ਭਰ ਗਈਆਂ ਹਨ। ਇਹ ਪਦਉੱਨਤੀਆਂ ਪੰਜਾਬ ਪੁਲਿਸ ਵੱਲੋਂ 101 ਸਬ-ਇੰਸਪੈਕਟਰਾਂ, ਜਿਨ੍ਹਾਂ ਵਿੱਚ 95 ਮਹਿਲਾ ਕਰਮਚਾਰੀ ਵੀ ਸਾਮਲ ਹਨ, ਨੂੰ ਇੰਸਪੈਕਟਰ ਦੇ ਅਹੁਦੇ ‘ਤੇ ਤਰੱਕੀ ਦੇਣ ਤੋਂ ਇੱਕ ਹਫਤੇ ਬਾਅਦ ਕੀਤੀਆਂ ਗਈਆਂ ਹਨ।
ਡੀਜੀਪੀ ਗੌਰਵ ਯਾਦਵ ਨੇ ਪਦਉੱਨਤ ਹੋਣ ਵਾਲੇ ਕਰਮਚਾਰੀਆਂ ਨੂੰ ਸੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਮੇਰੇ ਸਾਥੀ ਕਰਮਚਾਰੀਆਂ ਨੂੰ ਸਮੇਂ ਸਿਰ ਤਰੱਕੀ ਦੇਣਾ ਮੇਰੀ ਪ੍ਰਮੁੱਖ ਤਰਜੀਹ ਹੈ, ਜਿਸ ਨਾਲ ਨਾ ਸਿਰਫ ਫੋਰਸ ਦਾ ਮਨੋਬਲ ਵਧੇਗਾ ਬਲਕਿ ਪੰਜਾਬ ਪੁਲਿਸ ਦੇ ਵੱਖ-ਵੱਖ ਵਿੰਗਾਂ ਵਿੱਚ ਸੁਪਰਵਾਈਜਰੀ ਪੱਧਰ ‘ਤੇ ਸਟਾਫ ਦੀ ਕਮੀ ਨੂੰ ਵੀ ਦੂਰ ਹੋਵੇਗੀ।ਉਨ੍ਹਾਂ ਨੇ ਪਦਉੱਨਤ ਹੋਏ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਲਈ ਵੀ ਪ੍ਰੇਰਿਤ ਕੀਤਾ। ਸਮੇਂ ਸਿਰ ਤਰੱਕੀਆਂ ਨੂੰ ਹਰੇਕ ਪੁਲਿਸ ਅਧਿਕਾਰੀ ਦਾ ਹੱਕ ਦੱਸਦਿਆਂ ਡੀਜੀਪੀ ਨੇ ਸਮੁੱਚੀ ਪੁਲਿਸ ਫੋਰਸ ਨੂੰ ਜਲਦੀ ਹੀ ਉਨ੍ਹਾਂ ਦੀਆਂ ਬਣਦੀਆਂ ਤਰੱਕੀਆਂ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਹੈੱਡ ਕਾਂਸਟੇਬਲ, ਸਹਾਇਕ ਸਬ-ਇੰਸਪੈਕਟਰ ਅਤੇ ਸਬ-ਇੰਸਪੈਕਟਰ ਸਮੇਤ ਸੁਪਰਵਾਈਜਰੀ ਪੱਧਰ ‘ਤੇ ਸਾਰੀਆਂ ਖਾਲੀ ਅਸਾਮੀਆਂ ਨੂੰ ਜਲਦੀ ਭਰਿਆ ਜਾਵੇਗਾ।

ਵਰਦੇ ਮੀਂਹ ’ਚ ਸੁੱਤਿਆਂ ਦੇ ਘਰ ਉਜ਼ੜਣ ਤੋਂ ਬਾਅਦ ਉੱਜੜੇ ਲੋਕਾਂ ਨੇ ਖੋਲਿਆ ਪ੍ਰਸ਼ਾਸਨ ਵਿਰੁਧ ਮੋਰਚਾ

0

ਪ੍ਰਸ਼ਾਸਨ ਵਲੋਂ ਇਨਸਾਫ਼ ਨਾ ਮਿਲਣ ਦੇ ਚੱਲਦੇ ਸ਼ੁਰੂ ਕੀਤਾ ਅਣਮਿਥੇ ਸਮੇਂ ਲਈ ਧਰਨਾ
ਸੁਖਜਿੰਦਰ ਮਾਨ
ਬਠਿੰਡਾ, 16 ਜੁਲਾਈ: ਬੀਤੇ ਕੱਲ ਸਵੇਰੇ ਚਾਰ ਵਜੇਂ ਪੁੱਡਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਿੰਗ ਰੋਡ ਦਾ ਕੰਮ ਪੂਰਾ ਕਰਨ ਲਈ ਧੋਬੀਆਣਾ ਬਸਤੀ ’ਚ ਰਹਿੰਦੇ ਗ਼ਰੀਬ ਵਰਗ ਦੇ ਘਰਾਂ ਨੂੰ ਢਾਹੁਣ ਦੇ ਵਿਰੋਧ ’ਚ ਅੱਜ ਪੀੜਤ ਲੋਕਾਂ ਵਲੋਂ ਵੱਖ ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਸ਼ਹਿਰ ਵਿਚ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਧੋਬੀਆਣਾ ਬਸਤੀ ਤੋਂ ਸੁਰੂ ਹੋਇਆ ਪੈਦਲ ਰੋਸ ਮਾਰਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਜ਼ਿਲ੍ਹਾ ਪ੍ਰਸ਼ਾਸਨ ਖਿਲਾਫ ਜੋਰਦਾਰ ਨਾਅਰੇਬਾਜੀ ਦੌੌਰਾਨ ਜਾਰੀ ਰਿਹਾ। ਇਸ ਮੌਕੇ ਭਰਾਤਰੀ ਜਥੇਬੰਦੀਆਂ ਵੱਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਖੇਤ ਮਜ਼ਦੂਰ ਯੂਨੀਅਨ ਵੱਲੋਂ ਉਨ੍ਹਾਂ ਦੇ ਹੱਕ ਵਿਚ ਸਮਰਥਨ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਮਕਾਨ ਉਜਾੜਾ ਕਮੇਟੀ ਦੇ ਆਗੂ ਅਮਿਤ ਸਿੰਘ , ਮੂਰਤੀਦੇਵੀ ਸੁਨਹਿਰੀ ਦੇਵੀਅਤੇ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਤੀਰਥ ਸਿੰਘ ਕੋਠਾਗੁਰੂ ਬੀਕੇਯੂ ਉਗਰਾਹਾਂ ਦੇ ਬਸੰਤ ਸਿੰਘਕੋਠਾਗੁਰੂਅਤੇ ਜਗਸੀਰ ਸਿੰਘ ਝੂੰਬਾਨੇ ਗ਼ਰੀਬਾਂ ਦਾ ਘਰ ਮਲੀਆ ਮੇਟ ਕਰਨ ਤੇ ਜ਼ੋਰਦਾਰ ਨਿਖੇਧੀ ਕਰਦੇ ਹੋਏ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਆਮ ਸਰਕਾਰ ਵਿੱਚ ਆਮ ਲੋਕਾਂ ਦੇ ਘਰ ਢਹਿ ਢੇਰੀ ਕਰ ਦਿੱਤੇ ਹਨ ਪਰ ਆਮ ਆਦਮੀ ਪਾਰਟੀ ਦਾ ਕੋਈ ਵੀ ਆਗੂ ਜਾਂ ਵਿਧਾਇਕ ਉਨ੍ਹਾਂ ਦੇ ਹੱਕ ਵਿੱਚ ਨਹੀਂ ਖੜ੍ਹਿਆ। ਅੱਜ ਧਰਨੇ ਤੋਂ ਬਾਅਦ ਏਡੀਸੀ ਨਾਲ ਹੋਈ ਮੀਟਿੰਗ ਦੌਰਾਨ ਵਫਦ ਨੇ ਆਪਣਾ ਪੱਖ ਰੱਖਦਿਆਂ ਫੈਸਲੇ ਦਾ ਵਿਰੋਧ ਕੀਤਾ ਅਤੇ ਇਨਸਾਫ ਦੀ ਮੰਗ ਕੀਤੀ। ਪਤਾ ਲੱਗਿਆ ਹੈ ਕਿ ਇਸ ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ22 ਗਜ ਵਾਲੇ ( ਮਕਾਨ) ਫਲੈਟ ਦੇਣ ਦਾ ਵਾਅਦਾ ਕੀਤਾ ਗਿਆ, ਜਿਸ ’ਤੇ ਮਕਾਨ ਉਜਾੜਾਕਮੇਟੀ ਦੇ ਆਗੂ ਸੰਤੁਸ਼ਟ ਨਹੀਂ ਹੋਏ।ਮੀਟਿੰਗ ਵਿੱਚਜ਼ਿਲ੍ਹਾ ਪ੍ਰਸ਼ਾਸਨ ਅਤੇ ਮਕਾਨ ਉਜਾੜਾ ਕਮੇਟੀ ਦੀ ਸਹਿਮਤੀ ਨਾ ਬਣਨ ਕਾਰਨ ਗਰੀਬ ਵਰਗ ਦੇ ਲੋਕਾਂ ਨੇ ਧਰਨਾ ਅਣਮਿੱਥੇ ਸਮੇਂ ਲਈ ਸ਼ੁਰੂ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਬਠਿੰਡਾ ਦੀ ਰਿੰਗ ਰੋਡ ’ਤੇ ਨਾਜਾਇਜ਼ ਉਸਾਰੀਆਂ ਨੂੰ ਲੈ ਕੇ ਪੁੱਡਾ ਵੱਲੋਂ ਸਖਤ ਐਕਸ਼ਨ ਲੈਂਦਿਆਂ ਬੀਤੀ ਕਲ ਸਵੇਰ ਵਰਦੇ ਮੀਹ ਵਿੱਚ ਵੱਡੀ ਗਿਣਤੀ ਚ ਪੁਲੀਸ ਫੋਰਸ ਨੂੰ ਲੈ ਕੇ ਸੁੱਤੇ ਪਏ ਲੋਕਾਂ ’ਤੇ ਕਾਰਵਾਈ ਕਰਦਿਆਂ ਘਰਾਂ ਨੂੰ ਤਹਿਸ ਨਹਿਸ ਕਰ ਦਿੱਤਾ ਸੀ। ਮਕਾਨ ਢਾਉਣ ਤੋਂ ਬਾਅਦ ਪੀੜਤ ਲੋਕਾਂ ਦੇ ਘਰਾਂ ਦਾ ਸਾਮਾਨ ਪੇਟੀਆਂ ਮੰਜੇ ਖੁੱਲ੍ਹੇ ਅਸਮਾਨ ਹੇਠ ਰੁਲਦੇ ਰਹੇ।

ਕੈਬਿਨਟ ਮੰਤਰੀ ਅਮਨ ਅਰੋੜਾ ਨੇ ਜਖੇਪਲ ਚੌਵਾਸ ਵਿਖੇ 50 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ

0

ਪੂਰੇ ਹਲਕੇ ਦਾ ਕਾਇਆ ਕਲਪ ਕਰਨ ਲਈ ਮੁਢਲੇ ਤੌਰ ਉੱਤੇ ਨਕਸ਼ਾ ਤਿਆਰ – ਅਮਨ ਅਰੋੜਾ
ਸੁਖਜਿੰਦਰ ਮਾਨ
ਜਖੇਪਲ/ਸੁਨਾਮ ਊਧਮ ਸਿੰਘ ਵਾਲਾ, 16 ਜੁਲਾਈ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਅੱਜ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਪਿੰਡ ਜਖੇਪਲ ਚੌਵਾਸ ਵਿਖੇ 50 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਪਿੰਡ ਵਾਸੀਆਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਿਨਟ ਮੰਤਰੀ ਸ਼੍ਰੀ ਅਰੋੜਾ ਨੇ ਕਿਹਾ ਕਿ ਉਹਨਾ ਵੱਲੋ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਸਭ ਤੋਂ ਪਹਿਲਾਂ ਇਸ ਪਿੰਡ ਵਿਖੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾ ਰਹੇ ਹਨ ਇਸ ਲਈ ਪਿੰਡ ਵਾਸੀਆ ਦਾ ਵੀ ਇਹ ਫਰਜ਼ ਬਣਦਾ ਹੈ ਕਿ ਗਰਾਂਟ ਲਈ ਜਾਰੀ ਰਾਸ਼ੀ ਦੀ ਪੂਰੀ ਇਮਾਨਦਾਰੀ ਨਾਲ ਵਰਤੋਂ ਕੀਤੀ ਜਾਵੇ। ਉਹਨਾਂ ਕਿਹਾ ਕਿ ਪੂਰੇ ਹਲਕੇ ਦਾ ਕਾਇਆ ਕਲਪ ਕਰਨ ਲਈ ਮੁਢਲੇ ਤੌਰ ਉੱਤੇ ਨਕਸ਼ਾ ਤਿਆਰ ਕੀਤਾ ਜਾ ਚੁੱਕਾ ਹੈ ਜਿਸ ਨੂੰ ਤਿਆਰ ਕਰਨ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਤੋਂ ਪ੍ਰਾਪਤ ਕੀਤੀਆਂ ਗਈਆਂ ਮੰਗਾਂ ਨੂੰ ਪੂਰਾ ਕਰਨ ਲਈ ਵੀ ਧਿਆਨ ਰੱਖਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਮਿਲੇ ਨਿੱਘੇ ਪਿਆਰ ਲਈ ਉਹ ਸਦਾ ਧੰਨਵਾਦੀ ਰਹਿਣਗੇ ਤੇ ਸੁਨਾਮ ਹਲਕੇ ਦੇ ਲੋਕਾਂ ਦੀ ਹਰ ਮੁਸ਼ਕਿਲ ਨੂੰ ਆਪਣੀ ਨਿੱਜੀ ਸਮੱਸਿਆ ਸਮਝ ਕੇ ਹੱਲ ਕਰਵਾਉਣਗੇ। ਇਸ ਮੌਕੇ ਉਹਨਾਂ ਇਹ ਵੀ ਦਸਿਆ ਕਿ ਹਰ ਹਫ਼ਤੇ ਸ਼ਨੀਵਾਰ ਅਤੇ ਐਤਵਾਰ ਉਹਨਾਂ ਵਲੋਂ ਆਪਣੀ ਸੁਨਾਮ ਸਥਿਤ ਰਿਹਾਇਸ਼ ਵਿਖੇ ਹਲਕੇ ਦੇ ਲੋਕਾਂ ਦੀਆਂ ਸਮਸਿਆਵਾਂ ਸੁਣੀਆਂ ਜਾਣਗੀਆਂ ਅਤੇ ਢੁਕਵਾਂ ਹੱਲ ਕਰਵਾਇਆ ਜਾਵੇਗਾ।ਇਸ ਮੌਕੇ ਸ਼੍ਰੀ ਅਰੋੜਾ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਹ ਰਾਜ ਦੇ ਲੋਕਾਂ ਦੀ ਸੇਵਾ ਪ੍ਰਤੀ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ।ਇਸ ਮੌਕੇ ਉਨ੍ਹਾਂ ਆਪਣੇ ਪਿਤਾ ਸ਼੍ਰੀ ਭਗਵਾਨ ਦਾਸ ਅਰੋੜਾ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਆਪਣੇ ਪਿਤਾ ਤੋਂ ਮਿਲੀ ਪ੍ਰੇਰਨਾ ਸਦਕਾ ਹੀ ਲੰਬੇ ਸੰਘਰਸ਼ ਤੋਂ ਬਾਅਦ ਇਸ ਮੁਕਾਮ ਤੱਕ ਪਹੁੰਚੇ ਹਨ।ਇਸ ਦੌਰਾਨ ਪ੍ਰਬੰਧਕਾਂ ਵੱਲੋਂ ਸ਼੍ਰੀ ਅਰੋੜਾ ਨੂੰ ਵਿਸ਼ੇਸ਼ ਤੌਰ ਉੱਤੇ ਸਨਮਾਨਿਤ ਵੀ ਕੀਤਾ ਗਿਆ।

ਮੁੱਖ ਮੰਤਰੀ ਵੱਲੋਂ ‘ਰਾਜ ਆਫਤ ਨਜਿੱਠਣ ਫੰਡ’ ਕਾਇਮ ਕਰਨ ਦੀ ਪ੍ਰਵਾਨਗੀ

0

ਰਾਹਤ ਕੰਮਾਂ ਨਾਲ ਸਬੰਧਤ ਪ੍ਰੋਜੈਕਟ ਸੁਰੂ ਕਰਨ ਵਿੱਚ ਸਹਾਈ ਹੋਵੇਗਾ ਆਫਤ ਨਜਿੱਠਣ ਫੰਡ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 16 ਜੁਲਾਈ: ਕਿਸੇ ਵੀ ਅਣਕਿਆਸੀ ਕੁਦਰਤੀ ਆਫਤ ਮੌਕੇ ਰਾਹਤ ਕਾਰਜਾਂ ਦੇ ਪੁਖਤਾ ਪ੍ਰਬੰਧ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਰਾਜ ਆਫਤ ਨਜਿੱਠਣ ਫੰਡ’ (ਐਸ.ਡੀ.ਐਮ.ਐਫ.) ਕਾਇਮ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਵਿਸਥਾਰ ਵਿਚ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਐਸ.ਡੀ.ਐਮ.ਐਫ. ਦਾ ਗਠਨ ਆਫਤ ਪ੍ਰਬੰਧਨ ਐਕਟ-2005 ਦੀ ਧਾਰਾ 48-1 (ਸੀ) ਤਹਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਫੰਡ ਦੇ ਬਣਨ ਨਾਲ ਸੂਬੇ ਵਿੱਚ ਕੁਦਰਤੀ ਆਫਤਾਂ ਨਾਲ ਨਜਿੱਠਣ ਦੇ ਕੰਮਾਂ ਨਾਲ ਸਬੰਧਤ ਪ੍ਰਾਜੈਕਟ ਸੁਰੂ ਕੀਤੇ ਜਾਣਗੇ। ਭਗਵੰਤ ਮਾਨ ਨੇ ਉਮੀਦ ਜਾਹਰ ਕੀਤੀ ਕਿ ਇਹ ਕਦਮ ਸੂਬੇ ਨੂੰ ਕੁਦਰਤੀ ਆਫਤਾਂ ਨਾਲ ਨਿਪਟਣ ਵਿੱਚ ਮਦਦ ਕਰਨਗੇ।
ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਇਨ੍ਹਾਂ ਫੰਡਾਂ ਦਾ ਗਠਨ 15ਵੇਂ ਵਿੱਤ ਕਮਿਸ਼ਨ ਦੀਆਂ ਸਿਫਾਰਸਾਂ ‘ਤੇ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 2021 ਤੋਂ 2026 ਤੱਕ ਐਸ.ਡੀ.ਐਮ.ਐਫ. ਵਿੱਚ ਸੂਬੇ ਦਾ ਹਿੱਸਾ 25 ਫੀਸਦੀ ਹੋਵੇਗਾ ਜਦੋਂ ਕਿ ਕੇਂਦਰੀ ਹਿੱਸਾ 75 ਫੀਸਦੀ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸਾਲ 2021 ਤੋਂ 2026 ਤੱਕ ਐਸ.ਡੀ.ਐਮ.ਐਫ. ਵਿੱਚ 729.60 ਕਰੋੜ ਰੁਪਏ ਦੀ ਕੁੱਲ ਰਾਸ਼ੀ ਦੀ ਵਿਵਸਥਾ ਹੋਵੋਗੀ ਅਤੇ ਇਹ ਰਾਸ਼ੀ ਕਿਸੇ ਵੀ ਕਿਸਮ ਦੀ ਕੁਦਰਤੀ ਆਫਤ ਲਈ ਸੂਬੇ ਦੀਆਂ ਤਿਆਰੀਆਂ ਨੂੰ ਹੋਰ ਪੁਖਤਾ ਕਰਨ ਵਿੱਚ ਸਹਾਈ ਸਿੱਧ ਹੋਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਥਿਤੀ ਦੀ ਗੰਭੀਰਤਾ ਨੂੰ ਸੁਹਿਰਦਤਾ ਨਾਲ ਸਮਝ ਰਹੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਅਣਕਿਆਸੀ ਕੁਦਰਤੀ ਆਫਤ ਨਾਲ ਨਜਿੱਠਣ ਲਈ ਠੋਸ ਤਿਆਰੀ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸੁਰੱਖਿਆ ਨੂੰ ਪ੍ਰਮੁੱਖ ਤੌਰ ਉਤੇ ਤਰਜੀਹ ਦਿੰਦੀ ਹੈ ਅਤੇ ਇਸ ਨੇਕ ਕਾਰਜ ਲਈ ਵੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸਹਾਲੀ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।

ਮੁੱਖ ਮੰਤਰੀ ਵਲੋਂ ਵੱਡਾ ਦਾਅਵਾ: ਸਤੰਬਰ ਮਹੀਨੇ ਵਿੱਚ 51 ਲੱਖ ਪਰਿਵਾਰਾਂ ਦਾ ਬਿਜਲੀ ਬਿੱਲ ਜੀਰੋ ਆਵੇਗਾ

0

ਹਰੇਕ ਬਿੱਲ ’ਤੇ 600 ਯੂਨਿਟ ਮੁਫਤ ਬਿਜਲੀ ਦੇਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ
ਅਸੀਂ ਜੋ ਵਾਅਦਾ ਕਰਦੇ ਹਾਂ, ਉਸ ਨੂੰ ਪੂਰਾ ਕਰਦੇ ਹਾਂ-ਮੁੱਖ ਮੰਤਰੀ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 16 ਜੁਲਾਈ: ਪੰਜਾਬ ਵਾਸੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਹਰੇਕ ਬਿੱਲ ’ਤੇ 600 ਯੂਨਿਟ ਮੁਫਤ ਬਿਜਲੀ ਮੁਹੱਈਆ ਕਰਵਾਉਣ ਦੇ ਫੈਸਲੇ ਨਾਲ ਲਗਭਗ ਸਤੰਬਰ ਮਹੀਨ ਤੋਂ ਸੂਬੇ ਦੇ 51 ਲੱਖ ਘਰਾਂ ਦਾ ਬਿਜਲੀ ਬਿੱਲ ਜੀਰੋ ਆਵੇਗਾ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨਾਲ ਕੀਤੀ ਵੱਡੀ ਗਾਰੰਟੀ ਨੂੰ ਪੂਰਾ ਕਰਦੇ ਹੋਏ ਪੰਜਾਬ ਸਰਕਾਰ ਨੇ ਇਕ ਜੁਲਾਈ, 2022 ਤੋਂ ਸੂਬੇ ਦੇ ਹਰ ਘਰ ਨੂੰ ਹਰੇਕ ਬਿੱਲ ’ਤੇ 600 ਯੂਨਿਟ ਮੁਫਤ ਬਿਜਲੀ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਘਰੇਲੂ ਖਪਤਕਾਰਾਂ ਦੀ ਬਿਜਲੀ ਦੀ ਖਪਤ ਜੇਕਰ ਹਰੇਕ ਬਿੱਲ ’ਤੇ 600 ਯੂਨਿਟ ਤੱਕ ਹੈ ਤਾਂ ਉਹ ਜੀਰੋ ਬਿੱਲ ਪ੍ਰਾਪਤ ਕਰਨ ਦੇ ਯੋਗ ਹੋਣਗੇ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਇਹ ਫੈਸਲਾ ਇਕ ਜੁਲਾਈ ਤੋਂ ਲਾਗੂ ਕਰ ਦਿੱਤਾ ਗਿਆ ਹੈ, ਇਸ ਲਈ ਜੁਲਾਈ ਅਤੇ ਅਗਸਤ ਦੇ ਬਿੱਲ ਵਿੱਚ 600 ਯੂਨਿਟ ਤੋਂ ਘੱਟ ਬਿਜਲੀ ਖਪਤ ਕਰਨ ਵਾਲੇ ਪਰਿਵਾਰਾਂ ਨੂੰ ਬਿਜਲੀ ਖਪਤ ਕਰਨ ਦੇ ਇਵਜ਼ ਵਿਚ ਇੱਕ ਪੈਸਾ ਵੀ ਨਹੀਂ ਦੇਣਾ ਪਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਖਪਤਕਾਰਾਂ ਵੱਲੋਂ ਸਤੰਬਰ ਮਹੀਨੇ ਵਿੱਚ ਅਦਾ ਕੀਤੇ ਜਾਣ ਵਾਲੇ ਬਿੱਲ ਦੀ ਰਕਮ ਜੀਰੋ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਲੋਕ ਪੱਖੀ ਪਹਿਲਕਦਮੀ ਨਾਲ ਸੂਬੇ ਭਰ ਦੇ ਲਗਭਗ 51 ਲੱਖ ਪਰਿਵਾਰਾਂ ਨੂੰ ਲਾਭ ਪਹੁੰਚੇਗਾ ਕਿਉਂ ਜੋ ਉਨ੍ਹਾਂ ਨੂੰ ਆਪਣੀ ਬਿਜਲੀ ਦੀ ਵਰਤੋਂ ਲਈ ਕੁਝ ਵੀ ਅਦਾ ਨਹੀਂ ਕਰਨਾ ਪਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਕਦਮ ਘਰੇਲੂ ਖਪਤਕਾਰਾਂ ਲਈ ਵੱਡੀ ਰਾਹਤ ਹੈ, ਜਿਨ੍ਹਾਂ ਨੂੰ ਹੁਣ ਤੱਕ ਹਰ ਮਹੀਨੇ ਬਿਜਲੀ ਦਰਾਂ ਦੇ ਰੂਪ ਵਿੱਚ ਕਾਫੀ ਪੈਸਾ ਖਰਚ ਕਰਨਾ ਪੈਂਦਾ ਹੈ।ਮੁੱਖ ਮੰਤਰੀ ਨੇ ਕਿਹਾ, “ਅਸੀਂ ਜੋ ਵਾਅਦਾ ਕਰਦੇ ਹਾਂ, ਉਸ ਵਾਅਦੇ ਨੂੰ ਪੂਰਾ ਵੀ ਕਰਦੇ ਹਾਂ। ਸਾਡੀ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਪੂਰਨ ਤੌਰ ਉਤੇ ਵਚਨਬੱਧ ਹੈ।” ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਦੇਸ ਦਾ ਮੋਹਰੀ ਸੂਬਾ ਬਣਾ ਕੇ ਇਸ ਦੀ ਪੁਰਾਤਨ ਸਾਨ ਬਹਾਲ ਕਰਨ ਲਈ ਸਿਰਤੋੜ ਯਤਨ ਕਰ ਰਹੀ ਹੈ। ਭਗਵੰਤ ਮਾਨ ਨੇ ਦੁਹਰਾਇਆ ਕਿ ਸੂਬੇ ਦੀ ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖੁਸਹਾਲੀ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਬਠਿੰਡਾ ਦੇ ਬੰਦ ਕੀਤੇ ਥਰਮਲ ਪਲਾਂਟ ’ਚ ਸੋਲਰ ਪਾਵਰ ਪਲਾਂਟ ਲਗਾਉਣ ਦੀ ਮੰਗ ਮੁੜ ਉੱਠੀ

0

ਪੰਜਾਬੀ ਖ਼ਬਰਸਾਰ ਬਿਉਰੋ
ਪਟਿਆਲਾ, 16 ਜੁਲਾਈ: ਪਿਛਲੀ ਕਾਂਗਰਸ ਸਰਕਾਰ ਦੌਰਾਨ ਬੰਦ ਕਰਕੇ ਢਾਹੇ ਗਏ ਸ਼੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਬਠਿੰਡਾ ਦੀ ਖਾਲੀ ਪਈ ਜਮੀਨ ’ਤੇ ਸੋਲਰ ਪਾਵਰ ਪਲਾਂਟ ਲਗਾਉਣ ਦੀ ਚਰਚਾ ਇੱਕ ਵਾਰ ਫ਼ਿਰ ਸ਼ੁਰੂ ਹੋ ਗਈ ਹੈ। ਪਤਾ ਲੱਗਿਆ ਹੈ ਕਿ ਪਾਵਰਕਾਮ ਦੇ ਅਧਿਕਾਰੀਆਂ ਨੇ ਇਸ ਸਬੰਧੀ ਵਿਚਾਂਰ-ਵਿਟਾਂਦਰਾ ਸ਼ੁਰੂ ਕਰ ਦਿੱਤਾ ਹੈ। ਬੀਤੇ ਕੱਲ ਵੀ ਇੰਜੀਨੀਅਰ ਐਸ਼ੋਸੀਏਸ਼ਨ ਦੇ ਦਫਤਰ ਵਿਖੇ ਇਸ ਸਬੰਧ ਵਿਚ ਮੀਟਿੰਗ ਹੋਣ ਬਾਰੇ ਪਤਾ ਲੱਗਿਆ ਹੈ, ਜਿਸ ਵਿੱਚ ਫੈਸਲਾ ਲਿਆ ਗਿਆ ਕਿ ਥਰਮਲ ਪਲਾਂਟ ਬਠਿੰਡਾ ਦੀ ਖਾਲੀ ਜਮੀਨ ’ਤੇ 250 ਮੈਗਾਵਾਟ ਤੋਂ ਵੱਧ ਦਾ ਸੋਲਰ ਪਾਵਰ ਪਲਾਂਟ ਨੂੰ ਲਗਾਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਵੀ ਕਰਨੈਲ ਸਿੰਘ ਮਾਨ ਸੇਵਾ ਮੁਕਤ ਚੀਫ ਇੰਜਨੀਅਰ, ਭੂਸ਼ਨ ਕੁਮਾਰ ਜਿੰਦਲ ਸੇਵਾ ਮੁਕਤ ਚੀਫ ਇੰਜੀਨੀਅਰ, ਦਰਸ਼ਨ ਸਿੰਘ ਸੇਵਾ ਮੁਕਤ ਡਿਪਟੀ ਚੀਫ ਇੰਜਨੀਅਰ ਮਕੈਨੀਕਲ ਅਤੇ ਦਰਸ਼ਨ ਸਿੰਘ ਭੁੱਲਰ ਸੇਵਾ ਮੁਕਤ ਡਿਪਟੀ ਚੀਫ ਇੰਜਨੀਅਰ ਤੋਂ ਇਲਾਵਾ ਗੁਰਸੇਵਕ ਸਿੰਘ ਸੰਧੂ ਵਲੋਂ ਇਸ ਮੁੱਦੇ ਨੂੰ ਲੈ ਕੇ ਸਥਾਨਕ ਵਿਧਾਇਕ ਜਗਰੂਪ ਸਿੰਘ ਗਿੱਲ ਨਾਲ ਚਰਚਾ ਕੀਤੀ ਗਈ ਸੀ। ਇਸਦੀ ਪੁਸ਼ਟੀ ਕਰਦਿਆਂ ਗੁਰੂ ਨਾਨਕ ਦੇਵ ਥਰਮਲ ਪਲਾਂਟ ਇੰਪਲਾਈਜ਼ ਫੈਡਰੇਸ਼ਨ ਬਠਿੰਡਾ ਦੇ ਆਗੂ ਗੁਰਸੇਵਕ ਸਿੰਘ ਸੰਧੂ, ਰਾਜਿੰਦਰ ਸਿੰਘ ਨਿੰਮਾਂ, ਬਲਜੀਤ ਸਿੰਘ ਬੋਦੀਵਾਲਾ ਅਤੇ ਲਖਵਿੰਦਰ ਸਿੰਘ ਬਾਂਡੀ ਆਦਿ ਨੇ ਦਸਿਆ ਕਿ ਇਸ ਪ੍ਰਜੈਕਟ ਨੂੰ ਜਲਦੀ ਨੇਪਰੇ ਚੜ੍ਹਾਉਣ ਲਈ ਪਾਵਰਕਾਮ ਦੀ ਮੈਨੇਜਮੈਂਟ ਤੇ ਪੰਜਾਬ ਸਰਕਾਰ ਨੂੰ ਲਿਖਤੀ ਤੌਰ ’ਤੇ ਮੰਗ ਪੱਤਰ ਭੇਜੇ ਜਾਣਗੇ।

Our Visitor

1903279