Monday, May 11, 2026
Home Blog Page 244

ਨਵੇਂ ਸਾਲ ‘ਤੇ ਹੁੜਦੰਗ ਮਚਾਉਣ ਵਾਲਿਆਂ ਲਈ ‘Punjab Police’ ਦੀ ਵਿਸ਼ੇਸ ਸਕੀਮ; ਪੁਲਿਸ ਥਾਣਿਆਂ ‘ਚ Free Entry ਤੇ ਮਿਲੇਗਾ Spl Treatment

0

Punjab News: new year celebrations; ਪੰਜਾਬ ਪੁਲਿਸ (Punjab Police) ਨੇ ਇਸ ਵਾਰ ਨਵੇਂ ਸਾਲ ਦੇ ਜਸ਼ਨਾਂ ‘ਤੇ ਹੁੜਦੰਗ ਮਚਾਉਣ ਵਾਲਿਆਂ ਦੇ ਲਈ ਵਿਸ਼ੇਸ ਇੰਤਜ਼ਾਮ ਕੀਤੇ ਹਨ। ਸ਼ਰਾਬ ਪੀ ਕੇ ਗੱਡੀਆਂ ਚਲਾਉਣ,ਸੜਕਾਂ ‘ਤੇ ਲਲਕਰੇ ਮਾਰਨ, ਲੜਾਈ ਕਰਨ ਜਾਂ ਫ਼ਿਰ ਅਮਨ ਤੇ ਕਾਨੂੰਨ ਦੀ ਸਥਿਤੀ ਵਿਚ ਵਿਘਨ ਪਾਉਣ ਵਾਲਿਆਂ ਲਈ ਵਿਸ਼ੇੱਸ ਸਕੀਮ ਲਿਆਂਦੀ ਗਈ ਹੈ। ਅਜਿਹਾ ਕਰਨ ਵਾਲਿਆਂ ਨੂੰ ਪੁਲਿਸ ਥਾਣਿਆਂ ਵਿਚ ਮੁਫ਼ਤ Entry ਤੇ ਵਿਸ਼ੇਸ Treatment ਦਿੱਤਾ ਜਾਵੇਗਾ।

ਇਹ ਵੀ ਪੜ੍ਹੋ ਦੁਖ਼ਦਾਈ ਘਟਨਾ; ਟਰੱਕ ਪਲਟਣ ਨਾਲ ਮਾਸੂਮ ਭੈਣ-ਭਰਾ ਦੀ ਹੋਈ ਮੌ+ਤ

ਇਸ ਸਬੰਧ ਵਿਚ ਪੰਜਾਬ ਪੁਲਿਸ ਵੱਲੋਂ ਇੱਕ ਵਿਸ਼ੇਸ ਪੋਸਟਰ ਵੀ ਜਾਰੀ ਕੀਤਾ ਗਿਆ ਹੈ। ਜਿਸਦੇ ਵਿਚ 31 ਦਸੰਬਰ ਨਵੇਂ ਸਾਲ ਦੀ ਸ਼ਾਮ ਨੂੰ ਜਸ਼ਨ ਮਨਾਉਣ ਵਾਲਿਆਂ ਲਈ ਇਹ ਵਿਸ਼ੇਸ ਸੂਚਨਾ ਜਾਰੀ ਕੀਤੀ ਗਈ ਹੈ। ਬਠਿੰਡਾ ਦੇ ਜ਼ਿਲ੍ਹਾ ਪੁਲਿਸ ਕਪਤਾਨ ਅਮਨੀਤ ਕੋਂਡਲ ਨੇ ਦਸਿਆ ਕਿ, ‘‘ਨਵੇਂ ਸਾਲ ਦੇ ਜਸ਼ਨਾਂ ਨੂੰ ਦੇਖਦਿਆਂ ਅਮਨ ਤੇ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਵਿਸ਼ੇਸ ਨਾਕੇਬੰਦੀਆਂ, ਵਾਧੂ ਪੁਲਿਸ ਫ਼ੋਰਸ ਤੇ ਚੈਕਿੰਗ ਜਿਹੇ ਪ੍ਰਬੰਧ ਵੀ ਕੀਤੇ ਜਾ ਰਹੇ ਹਨ। ” ਉਨ੍ਹਾਂ ਅੱਗੇ ਦਸਿਆ ਕਿ ਜਿਆਦਾਤਰ ਪੁਲਿਸ ਮੁੱਖ ਬਜ਼ਾਰਾਂ ਅਤੇ ਜਸ਼ਨਾਂ ਵਾਲੇ ਸਥਾਨਾਂ ਨਜ਼ਦੀਕ ਤੈਨਾਤ ਕੀਤੀ ਜਾ ਰਹੀ ਹੈ, ਜੋਕਿ ਸ਼ਾਮ 5 ਵਜੇਂ ਤੋਂ ਅੱਧੀ ਰਾਤ ਤੱਕ ਬਾਜ਼ ਅੱਖ ਰੱਖੇਗੀ।

ਇਹ ਵੀ ਪੜ੍ਹੋ ਵੱਡੀ ਖ਼ਬਰ; Vigilance ਦੇ SSP ਦੀ ਮੁਅੱਤਲੀ ਤੋਂ ਬਾਅਦ ਹੁਣ Improvement Trust ਦੇ 7 ਅਧਿਕਾਰੀ ਮੁਅੱਤਲ

ਪੁਲਿਸ ਅਧਿਕਾਰੀਆਂ ਨੇ ਕਿਹਾ ਹੈ ਕਿ, ‘‘ਜਸ਼ਨ ਮਨਾਓ, ਪਰ ਕਾਨੂੰਨ ਦੀ ਉਲੰਘਣਾ ਨਾ ਕਰੋ।” ਅਜਿਹਾ ਕਰਨ ਵਾਲਿਆਂ ਨੁੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੁਲਿਸ ਅਧਿਕਾਰੀਆਂ ਮੁਤਾਬਕ ਪੰਜਾਬ ਪੁਲਿਸ ਤੁਹਾਡੇ ਨਵੇਂ ਸਾਲ ਨੂੰ ਸੁਰੱਖਿਅਤ ਅਤੇ ਸ਼ਾਂਤੀਪੂਰਨ ਰੱਖਣ ਲਈ ਪੂਰੀ ਤਰ੍ਹਾਂ ਤਿਆਰ ਹੈ। ਜੇਕਰ ਤੁਹਾਨੂੰ ਕੋਈ ਮੁਸ਼ਕਲ ਆਉਂਦੀ ਹੈ ਜਾਂ ਤੁਹਾਨੂੰ ਤੁਰੰਤ ਮਦਦ ਦੀ ਲੋੜ ਹੈ, ਤਾਂ ਸੰਕੋਚ ਨਾ ਕਰੋ—📞 112 ‘ਤੇ ਕਾਲ ਕਰੋ।ਪ੍ਰੰਤੂ ਸਹਿਯੋਗ ਕਰੋਂ ਤੇ ਆਪਣੀ ਅਤੇ ਦੂਜਿਆਂ ਦੀ ਵੀ ਇੱਜ਼ਤ ਦਾ ਖਿਆਲ ਕਰੋਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਦੁਖ਼ਦਾਈ ਘਟਨਾ; ਟਰੱਕ ਪਲਟਣ ਨਾਲ ਮਾਸੂਮ ਭੈਣ-ਭਰਾ ਦੀ ਹੋਈ ਮੌ+ਤ

0

Ludhiana News: ਲੁਧਿਆਣਾ ਦੇ ਵਿਚ ਵਾਪਰੀ ਇੱਕ ਮੰਦਭਾਗੀ ਘਟਨਾ ਦੇ ਵਿਚ ਮਾਸੂਮ ਸਕੇ ਭੈਣ-ਭਰਾ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਘਟਨਾ ਜਗਰਾਉਂ ਦੇ ਸਿੱਧਵਾ ਬੇਟ ਰੋਡ ‘ਤੇ ਵਾਪਰੀ, ਜਿੱਥੇ ਇੱਕ ਟਰੱਕ ਦੇ ਅਚਾਨਕ ਪਲਟਣ ਕਾਰਨ ਉਸਦੇ ਹੇਠਾਂ ਦੋ ਮਾਸੂਮ ਬੱਚੇ ਆ ਗਏ, ਜਿੰਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਮ੍ਰਿਤਕਾਂ ਦੀ ਪਹਿਚਾਣ ਪਿੰਕੀ (7 ਸਾਲ) ਅਤੇ ਗੋਪਾਲ (5 ਸਾਲ) ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ, ਜਿਸਦੀ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ ਵੱਡੀ ਖ਼ਬਰ; Vigilance ਦੇ SSP ਦੀ ਮੁਅੱਤਲੀ ਤੋਂ ਬਾਅਦ ਹੁਣ Improvement Trust ਦੇ 7 ਅਧਿਕਾਰੀ ਮੁਅੱਤਲ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਵੱਡੀ ਖ਼ਬਰ; Vigilance ਦੇ SSP ਦੀ ਮੁਅੱਤਲੀ ਤੋਂ ਬਾਅਦ ਹੁਣ Improvement Trust ਦੇ 7 ਅਧਿਕਾਰੀ ਮੁਅੱਤਲ

0

Amritsar News: ਦੋ ਦਿਨ ਪਹਿਲਾਂ ਅੰਮ੍ਰਿਤਸਰ ਵਿਜੀਲੈਂਸ ਬਿਊਰੋ ਦੇ ਐਸਐਸਪੀ ਲਖਬੀਰ ਸਿੰਘ ਦੀ ਮੁਅੱਤਲੀ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕਰਦਿਆਂ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਸੱਤ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਮੁਅੱਤਲ ਕੀਤੇ ਅਧਿਕਾਰੀਆਂ ਵਿਚ ਐਸਈ ਸੱਤ ਭੂਸ਼ਣ ਸਚਦੇਵਾ, ਐਕਸੀਅਨ ਰਮਿੰਦਰਪਾਲ ਸਿੰਘ, ਐਕਸੀਅਨ ਬਿਕਰਮ ਸਿੰਘ, ਐਸਡੀਓ ਸੁਖਰਿਪਨਪਾਲ ਸਿੰਘ, ਐਸਡੀਓ ਸ਼ੁਭਮ ਪਿਪੇਸ਼, ਜੇਈ ਮਨਪ੍ਰੀਤ ਸਿੰਘ ਅਤੇ ਮਨਦੀਪ ਸਿੰਘ ਦੇ ਨਾਂ ਸ਼ਾਮਲ ਹਨ।

ਇਹ ਵੀ ਪੜ੍ਹੋ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤਾਂ ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ

ਚਰਚਾ ਮੁਤਾਬਕ ਇਹ ਕਾਰਵਾਈ ਸ਼ਹਿਰ ਦੇ ਪਾਸ਼ ਇਲਾਕੇ ਰਣਜੀਤ ਐਵੇਨਿਊ ਦੇ ਵੱਖ-ਵੱਖ ਵਿਕਾਸ ਕੰਮਾਂ ਲਈ ਸ਼ੁਰੂ ਕੀਤੇ 52.81 ਕਰੋੜ ਰੁਪਏ ਦੇ ਟੈਂਡਰ ਦੇ ਮਾਮਲੇ ਵਿੱਚ ਹੋਈ ਹੈ। ਜਿਸਦੇ ਵਿਰੁਧ ਇੱਕ ਨਾਮੀ ਕੰਪਨੀ ਸੀਗਲ ਇੰਡੀਆ ਪ੍ਰਾਈਵੇਟ ਲਿਮਟਿਡ ਵੱਲੋਂ ਪੰਜਾਬ ਸਰਕਾਰ ਤੱਕ ਪਹੁੰਚ ਕਰਕੇ ਟੈਂਡਰ ਦੇਣ ਸਮੇਂ ਗੜਬੜੀ ਦੇ ਦੋਸ਼ ਲਗਾਏ ਸਨ। ਇਸ ਮਾਮਲੇ ਵਿਚ ਵਧੀਕ ਡਿਪਟੀ ਕਮਿਸ਼ਨਰ(ਸ਼ਹਿਰੀ) ਦੀ ਅਗਵਾਈ ਹੇਠ ਬਣੀ ਇੱਕ ਕਮੇਟੀ ਵੱਲੋਂ ਵੀ ਆਪਣੇ ਪੱਧਰ ‘ਤੇ ਜਾਂਚ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

“ਵਿਕਸਿਤ ਭਾਰਤ-ਜੀ ਰਾਮ ਜੀ” ਗਰੀਬਾਂ ਨਾਲ ਭੱਦਾ ਮਜ਼ਾਕ, ਅਮਨ ਅਰੋੜਾ ਵੱਲੋਂ ਰੋਜ਼ਗਾਰ ਦੀ ਗਾਰੰਟੀ ਤੋਂ ਭੱਜਣ ਲਈ ਕੇਂਦਰ ਦੀ ਸਖ਼ਤ ਨਿੰਦਾ

0

Chandigarh News:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਮਗਨਰੇਗਾ ਸਕੀਮ ਨੂੰ ਭੰਗ ਕਰਕੇ ਨਵੀਂ ਕਥਿਤ ਸਕੀਮ ਰਾਹੀਂ ਗਰੀਬਾਂ ਨੂੰ ਗੁੰਮਰਾਹ ਕਰਨ ਦੇ ਨਿਰਾਸ਼ਾਜਨਕ ਕਦਮ ‘ਤੇ ਭਾਜਪਾ ਨੂੰ ਕਰੜੇ ਹੱਥੀਂ ਲੈਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਵਿਕਸਤ ਭਾਰਤ- ਗਾਰੰਟੀ ਫਾਰ ਰੋਜ਼ਗਾਰ ਐਂਡ ਅਜੀਵਿਕਾ ਮਿਸ਼ਨ (ਗ੍ਰਾਮੀਣ), ਵੀਬੀ-ਜੀ ਰਾਮ ਜੀ ਨੂੰ ਕੇਂਦਰ ਸਰਕਾਰ ਦੀ ਸੋਚੀ-ਸਮਝੀ ਚਾਲ ਦੱਸਿਆ ਤਾਂ ਜੋ ਗਰੀਬਾਂ ਨੂੰ ਰੋਜ਼ਗਾਰ ਦੀ ਗਰੰਟੀ ਦੇਣ ਤੋਂ ਭੱਜਿਆ ਜਾ ਸਕੇ। 16ਵੀਂ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਵੀਬੀ- ਜੀ ਰਾਮ ਜੀ ‘ਤੇ ਲਿਆਂਦੇ ਗਏ ਸਰਕਾਰੀ ਮਤੇ ਉੱਤੇ ਚਰਚਾ ਦੌਰਾਨ ਸ੍ਰੀ ਅਮਨ ਅਰੋੜਾ ਨੇ ਇਸ ਨਵੀਂ ਯੋਜਨਾ ਨੂੰ ਚੁਣੌਤੀ ਦਿੰਦਿਆਂ ਕਿਹਾ, “ਉਨ੍ਹਾਂ ਵੱਲੋਂ ਪੰਜਾਬ ਵਿੱਚ ‘ਔਸਤ’ 26 ਦਿਨ ਰੋਜ਼ਗਾਰ ਦਿੱਤੇ ਜਾਣ ਬਾਰੇ ਕਿਹਾ ਜਾ ਰਿਹਾ ਹੈ। ਜੇਕਰ ਅਸੀਂ ਇਸ ਸ਼ੱਕੀ ਔਸਤ ਨੂੰ ਮੰਨ ਵੀ ਲਈਏ ਤਾਂ ਮੇਰਾ ਸਵਾਲ ਇਹ ਹੈ ਕਿ ਫਿਰ ਨਵੀਂ ਸਕੀਮ ਤਹਿਤ ਰੋਜ਼ਗਾਰ ਨੂੰ 100 ਤੋਂ 125 ਦਿਨਾਂ ਤੱਕ ਵਧਾਉਣ ਦਾ ਕੀ ਮਕਸਦ ਹੈ? ਇਹ ਲੋਕਾਂ ਨੂੰ ਮੂਰਖ ਬਣਾਉਣ ਤੋਂ ਇਲਾਵਾ ਕੁਝ ਨਹੀਂ ਹੈ। ਜੇਕਰ ਕਿਸੇ ਮਨਰੇਗਾ ਮਜ਼ਦੂਰ ਨੂੰ 6-8 ਮਹੀਨਿਆਂ ਲਈ ਮਜ਼ਦੂਰੀ ਨਹੀਂ ਮਿਲੇਗੀ, ਤਾਂ ਕੀ ਉਹ ਕੰਮ ‘ਤੇ ਆਵੇਗਾ? ਭਾਵੇਂ ਪੰਚਾਇਤਾਂ ਪ੍ਰੋਜੈਕਟ ਸ਼ੁਰੂ ਕਰਨਾ ਵੀ ਚਾਹੁਣ, ਜੇਕਰ ਕੇਂਦਰ ਤੋਂ ਫੰਡ ਜਾਰੀ ਨਹੀਂ ਕੀਤੇ ਜਾਂਦੇ ਹਨ ਤਾਂ ਉਹ ਭੁਗਤਾਨ ਕਿਵੇਂ ਕਰਨਗੇ? ਕੇਂਦਰ ਵੱਲੋਂ ਇਸ ਯੋਜਨਾ ਨੂੰ ਆਪ ਖ਼ਤਮ ਕੀਤਾ ਗਿਆ ਹੈ।”ਸ੍ਰੀ ਅਰੋੜਾ ਨੇ ਕਿਹਾ ਕਿ ਪਹਿਲਾਂ ਮਗਨਰੇਗਾ ਮੰਗ-ਅਧਾਰਤ ਸੀ ਅਤੇ ਮਜ਼ਦੂਰਾਂ ਦੀ ਲੋੜ ਅਨੁਸਾਰ ਉਨ੍ਹਾਂ ਨੂੰ ਕੰਮ ਦੀ ਗਰੰਟੀ ਦਿੱਤੀ ਜਾਂਦੀ ਸੀ। ਹੁਣ ਇਸਨੂੰ ਸਪਲਾਈ-ਅਧਾਰਤ ਬਣਾ ਦਿੱਤਾ ਗਿਆ ਹੈ। ਦਿੱਲੀ ਵਿੱਚ ਬੈਠ ਕੇ ਕੇਂਦਰ ਇਹ ਫ਼ੈਸਲਾ ਕਰੇਗਾ ਕਿ ਕਿਹੜੇ ਸੂਬੇ, ਜ਼ਿਲ੍ਹੇ, ਬਲਾਕ ਅਤੇ ਪਿੰਡ ਨੂੰ ਕੰਮ ਮਿਲੇਗਾ। ਉਨ੍ਹਾਂ ਨੇ ਗਾਰੰਟੀਸ਼ੁਦਾ ਰੋਜ਼ਗਾਰ ਸਕੀਮ ਦੀ ਰੂਹ ਖ਼ਤਮ ਕਰ ਦਿੱਤੀ ਹੈ।ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਸਾਹਮਣੇ ਹੈਰਾਨੀਜਨਕ ਅੰਕੜੇ ਰੱਖਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਸਿਰਫ਼ ਪੰਜਾਬ ਵਿੱਚ, ਸਾਡੇ ਕੋਲ ਲਗਭਗ 30.20 ਲੱਖ ਜੌਬ ਕਾਰਡ ਧਾਰਕ ਹਨ। ਜੇਕਰ ਤੁਸੀਂ ਉਨ੍ਹਾਂ ਨੂੰ 346 ਰੁਪਏ ਪ੍ਰਤੀ ਦਿਨ ਦਿਹਾੜੀ ਦੇ ਹਿੱਸਾ ਨਾਲ 125 ਦਿਨ ਕੰਮ ਦੇਣ ਦਾ ਵਾਅਦਾ ਕਰਦੇ ਹੋ, ਤਾਂ ਇਸ ਲਈ 13,062 ਕਰੋੜ ਰੁਪਏ ਤੋਂ ਵੱਧ ਬਜਟ ਦੀ ਲੋੜ ਹੈ।

ਇਹ ਵੀ ਪੜ੍ਹੋ ਪੰਜਾਬ ਵਿਧਾਨ ਸਭਾ ਨੇ ਕੇਂਦਰ ਸਰਕਾਰ ਵੱਲੋਂ ਮਗਨਰੇਗਾ ਦੀ ਥਾਂ ਵੀ.ਬੀ. ਜੀ ਰਾਮ ਜੀ ਸਕੀਮ ਲਿਆਉਣ ਦੇ ਵਿਰੋਧ ਵਿੱਚ ਸਰਬਸੰਮਤੀ ਨਾਲ ਮਤਾ ਪਾਸ

ਦੇਸ਼ ਭਰ ਵਿੱਚ 15.5 ਕਰੋੜ ਜੌਬ ਕਾਰਡ ਧਾਰਕਾਂ ਨੂੰ 346 ਰੁਪਏ ਪ੍ਰਤੀ ਦਿਨ ‘ਤੇ 125 ਦਿਨਾਂ ਦੇ ਕੰਮ ਦੀ ਗਰੰਟੀ ਦੇਣ ਲਈ 6.70 ਲੱਖ ਕਰੋੜ ਰੁਪਏ ਚਾਹੀਦੇ ਹਨ ਜੋ ਦੇਸ਼ ਦੇ ਸਮੁੱਚੇ ਰੱਖਿਆ ਬਜਟ ਦੇ ਬਰਾਬਰ ਬਣੇਗਾ। ਜੇਕਰ ਕੇਂਦਰ ਸਰਕਾਰ ਆਗਾਮੀ ਬਜਟ ਵਿੱਚ ਇਹ ਰਕਮ ਦੇਣ ਦਾ ਵਾਅਦਾ ਕਰਦਾ ਹੈ, ਤਾਂ ਹੀ ਅਸੀਂ ਉਨ੍ਹਾਂ ਵੱਲੋਂ ਦਿੱਤੀ ਰੋਜ਼ਗਾਰ ਗਰੰਟੀ ‘ਤੇ ਵਿਸ਼ਵਾਸ ਕਰ ਸਕਦੇ ਹਾਂ। ਨਹੀਂ ਤਾਂ, ਇਹ ਗਰੀਬਾਂ ਨਾਲ ਇੱਕ ਬੇਰਹਿਮ ਧੋਖਾ ਹੈ।ਮਗਨਰੇਗਾ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਉੱਤੇ ਵਿਰੋਧੀ ਧਿਰ ਨੂੰ ਘੇਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਘੁਟਾਲੇ ਅਕਾਲੀ-ਭਾਜਪਾ ਅਤੇ ਕਾਂਗਰਸ ਦੇ ਸ਼ਾਸਨਕਾਲ ਦੌਰਾਨ ਹੋਏ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪੈਸਿਆਂ ਦੀ ਹੇਰਾਫੇਰੀ ਕੀਤੀ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਜਨਤਾ ਤੋਂ ਲੁੱਟੇ ਗਏ 2 ਕਰੋੜ ਰੁਪਏ ਰਿਕਵਰ ਕੀਤੇ ਹਨ ਅਤੇ 42 ਵਿਅਕਤੀਆਂ ਵਿਰੁੱਧ ਕਾਰਵਾਈ ਵੀ ਕੀਤੀ ਹੈ।ਅਧਿਕਾਰਤ ਅੰਕੜਿਆਂ ਦਾ ਹਵਾਲਾ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ 2005 ਤੋਂ ਪੰਜਾਬ ਨੂੰ ਮਗਨਰੇਗਾ ਤਹਿਤ 11,700 ਕਰੋੜ ਰੁਪਏ ਪ੍ਰਾਪਤ ਹੋਏ ਹਨ। ਅਕਾਲੀ-ਭਾਜਪਾ ਗੱਠਜੋੜ (2007-2017) ਦੇ 10 ਸਾਲਾਂ ਦੇ ਸ਼ਾਸਨ ਦੌਰਾਨ, ਪੰਜਾਬ ਵਿੱਚ ਇਸ ਯੋਜਨਾ ਤਹਿਤ ਸਿਰਫ਼ 1988 ਕਰੋੜ ਰੁਪਏ ਖ਼ਰਚੇ ਗਏ ਸੀ ਅਤੇ ਕਾਂਗਰਸ ਦੇ 5 ਸਾਲਾਂ (2017-2022) ਵਿੱਚ ਮਗਨਰੇਗਾ ਤਹਿਤ 4708 ਕਰੋੜ ਰੁਪਏ ਹੀ ਵਰਤੇ ਗਏ ਸਨ। ਇਸ ਦੇ ਉਲਟ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੇ ਸਿਰਫ਼ ਸਾਢੇ ਤਿੰਨ ਸਾਲਾਂ ਦੇ ਸ਼ਾਸਨਕਾਲ ਵਿੱਚ 5,131 ਕਰੋੜ ਰੁਪਏ ਗਰੀਬਾਂ ਦੇ ਘਰਾਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਗਿਆ ਹੈ, ਹਾਲਾਂਕਿ ਕੇਂਦਰ ਨੇ ਇਸ ਯੋਜਨਾ ਤਹਿਤ ਕਈ ਮਹੀਨਿਆਂ ਤੱਕ ਫੰਡ ਵੀ ਰੋਕੀ ਰੱਖੇ ਸਨ।ਪਿਛਲੀਆਂ ਸਰਕਾਰਾਂ ਦੌਰਾਨ ਮੁਕਤਸਰ, ਗਿੱਦੜਬਾਹਾ, ਅਬੋਹਰ ਅਤੇ ਫਾਜ਼ਿਲਕਾ, ਜੋ ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਦੇ ਗੜ੍ਹ ਹਨ, ਵਿੱਚ ਹੋਏ ਮਗਨਰੇਗਾ ਘੁਟਾਲਿਆਂ ਦੀ ਜਾਂਚ ਲਈ ਮੁੱਖ ਮੰਤਰੀ ਨੂੰ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਆਪਣੇ ਆਗੂ ਘੁਟਾਲਿਆਂ ਵਿੱਚ ਸ਼ਾਮਲ ਸਨ। ਹੁਣ ਉਹ ਮਗਰਮੱਛ ਦੇ ਹੰਝੂ ਵਹਾ ਰਹੇ ਹਨ, ਪਰ ਅਸੀਂ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਨਹੀਂ ਕਰਨ ਦੇਵਾਂਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਪੰਜਾਬ ਵਿਧਾਨ ਸਭਾ ਵੱਲੋਂ ਮਾਲ ਵਿਭਾਗ ਨਾਲ ਸਬੰਧਤ ਤਿੰਨ ਅਹਿਮ ਸੋਧ ਬਿੱਲ ਸਰਬਸੰਮਤੀ ਨਾਲ ਪਾਸ

0

👉ਕਾਰੋਬਾਰ ਕਰਨ ਵਿੱਚ ਆਸਾਨੀ, ਮਾਲਕੀ ਦੇ ਅਧਿਕਾਰ ਜਲਦ ਪ੍ਰਦਾਨ ਕਰਨ ਅਤੇ ਡਿਜੀਟਲ ਰਿਕਾਰਡਾਂ ਦੇ ਮਜ਼ਬੂਤੀਕਰਨ ਦੇ ਉਦੇਸ਼ ਨਾਲ ਚੁਕਿਆ ਗਿਆ ਕਦਮ: ਹਰਦੀਪ ਸਿੰਘ ਮੁੰਡੀਆਂ
Chandigarh News:ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਪੇਸ਼ ਕੀਤੇ ਗਏ “ਦ ਇੰਡੀਅਨ ਸਟੈਂਪ (ਪੰਜਾਬ ਦੂਜੀ ਸੋਧ) ਬਿੱਲ, 2025”, “ਪੰਜਾਬ ਆਬਾਦੀ ਦੇਹ (ਰਿਕਾਰਡ ਆਫ਼ ਰਾਈਟਸ) ਸੋਧ ਬਿੱਲ, 2025” ਅਤੇ “ਪੰਜਾਬ ਭੌਂ ਮਾਲੀਆ (ਸੋਧ) ਬਿੱਲ, 2025” ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਦ ਇੰਡੀਅਨ ਸਟੈਂਪ ਐਕਟ, 1899 ਵਿੱਚ ਕੀਤੀ ਸੋਧ ਨਾਲ ਟਾਈਟਲ ਡੀਡ ਜਮ੍ਹਾਂ ਕਰਨ, ਹਾਈਪੌਥੀਕੇਸ਼ਨ ਅਤੇ ਇਕੂਏਟੇਬਲ ਮੌਰਗੇਜ ਨਾਲ ਜੁੜੀ ਸਟੈਂਪ ਡਿਊਟੀ ਨੂੰ ਤਰਕਸੰਗਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ ਹੈਰੋਇਨ-ਆਈਸੀਈ ਸਪਲਾਈ ਚੇਨ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 1 ਕਿਲੋ ਆਈਸੀਈ, ਇੱਕ ਗਲੋਕ ਪਿਸਤੌਲ ਸਮੇਤ ਸੱਤ ਗ੍ਰਿਫ਼ਤਾਰ

ਉਨ੍ਹਾਂ ਦੱਸਿਆ ਕਿ ਇੱਕੋ ਕਰਜ਼ੇ ਸਬੰਧੀ ਲੈਣ-ਦੇਣ ਉੱਤੇ ਦੋਹਰੀ ਡਿਊਟੀ ਨੂੰ ਖ਼ਤਮ ਕਰਕੇ ਕੁੱਲ ਕਰਜ਼ਾ ਰਾਸ਼ੀ ਉੱਤੇ ਉੱਚਿਤ ਉਪਰੀ ਹੱਦ ਨਾਲ ਇਕ ਡਿਊਟੀ ਲਾਗੂ ਕੀਤੀ ਗਈ ਹੈ ਜਿਸ ਨਾਲ ਲੈਣ-ਦੇਣ ਦੀ ਲਾਗਤ ਘਟੇਗੀ, ਕਾਰੋਬਾਰ ਕਰਨ ਵਿੱਚ ਆਸਾਨੀ ਨੂੰ ਉਤਸ਼ਾਹ ਮਿਲੇਗਾ ਅਤੇ ਐਮ.ਐਸ.ਐਮ.ਈ ਖੇਤਰ ਨੂੰ ਰਾਹਤ ਮਿਲੇਗੀ। ਪੰਜਾਬ ਆਬਾਦੀ ਦੇਹ (ਰਿਕਾਰਡ ਆਫ਼ ਰਾਈਟਸ) ਐਕਟ, 2021 ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਤਰਾਜ਼ਾਂ ਅਤੇ ਅਪੀਲਾਂ ਦੀ ਸਮਾਂ-ਸੀਮਾ ਨੂੰ ਘਟਾਉਣ ਨਾਲ “ਮੇਰਾ ਘਰ ਮੇਰੇ ਨਾਮ” ਯੋਜਨਾ ਨੂੰ ਲਾਗੂ ਕਰਨ ਵਿੱਚ ਤੇਜ਼ੀ ਆਵੇਗੀ ਜਿਸ ਨਾਲ ਆਬਾਦੀ ਦੇਹ ਖੇਤਰਾਂ ਦੇ ਵਸਨੀਕਾਂ ਨੂੰ ਸਮੇਂ ਸਿਰ ਮਾਲਕੀ ਦੇ ਅਧਿਕਾਰ ਦੇਣੇ ਯਕੀਨੀ ਬਣਨਗੇ। ਮਾਲ ਮੰਤਰੀ ਨੇ ਕਿਹਾ ਕਿ ਪੰਜਾਬ ਭੌਂ ਮਾਲੀਆ ਐਕਟ, 1887 ਵਿੱਚ ਕੀਤੀਆਂ ਸੋਧਾਂ ਨਾਲ ਮਾਲ ਅਥਾਰਟੀਆਂ ਕੋਲ ਪਏ ਕੇਸਾਂ ਦੇ ਨਿਪਟਾਰੇ ਵਿੱਚ ਤੇਜ਼ੀ ਆਵੇਗੀ ਅਤੇ ਗ਼ੈਰ-ਮੁਕੱਦਮੇਬਾਜ਼ਾਂ ਨੂੰ ਬਿਨਾਂ ਵਜ੍ਹਾ ਤਲਬ ਕਰਨ ‘ਤੇ ਰੋਕ ਲੱਗੇਗੀ ਅਤੇ ਡਿਜੀਟਲ ਰਿਕਾਰਡਾਂ ਅਤੇ ਡਿਜੀਟਲ ਦਸਤਖਤਾਂ ਨੂੰ ਕਾਨੂੰਨੀ ਮਾਨਤਾ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਨਾਗਰਿਕਾਂ ਦੀਆਂ ਮੁਸ਼ਕਲਾਂ ਘਟਣਗੀਆਂ ਅਤੇ ਸੂਬੇ ਭਰ ਵਿੱਚ ਲੋਕ-ਪੱਖੀ ਡਿਜੀਟਲ ਰਿਕਾਰਡ ਪ੍ਰਣਾਲੀ ਨੂੰ ਉਤਸ਼ਾਹ ਮਿਲੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਮਨਰੇਗਾ ਖਤਮ ਕਰਕੇ ਭਾਜਪਾ ਨੇ ਦਲਿਤਾਂ ਅਤੇ ਗਰੀਬਾਂ ਤੋਂ ਰੋਜ਼ਗਾਰ ਦੀ ਗਾਰੰਟੀ ਖੋਹੀ-ਭਗਵੰਤ ਸਿੰਘ ਮਾਨ

0

👉ਘਿਨਾਉਣੇ ਪਾਪ ਵਿੱਚ ਅਕਾਲੀ ਦਲ ਵੀ ਭਾਜਪਾ ਨਾਲ ਬਰਾਬਰ ਭਾਈਵਾਲ, ਮਨਰੇਗਾ ਨੂੰ ਖਤਮ ਕਰਨ ‘ਤੇ ਅਕਾਲੀ ਦਲ ਨੇ ਚੁੱਪ ਧਾਰੀ-ਭਗਵੰਤ ਸਿੰਘ ਮਾਨ
👉ਆਮ ਆਦਮੀ ਪਾਰਟੀ ਦਲਿਤਾਂ ਅਤੇ ਮਜ਼ਦੂਰਾਂ ਦੀ ਆਵਾਜ਼ ਬੁਲੰਦ ਕਰੇਗੀ ਅਤੇ ਕਿਰਤੀਆਂ ਦੀਆਂ ਚਿੰਤਾਵਾਂ ਪ੍ਰਧਾਨ ਮੰਤਰੀ ਤੱਕ ਪਹੁੰਚਾਏਗੀ-ਭਗਵੰਤ ਸਿੰਘ ਮਾਨ
Chandigarh News:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਮਨਰੇਗਾ ਦੀ ਥਾਂ ਨਵਾਂ ਕਾਨੂੰਨ “ਵਿਕਸਿਤ ਭਾਰਤ ਜੀ-ਰਾਮ ਜੀ” ਲਿਆਉਣ ‘ਤੇ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਭਖਵੀਂ ਬਹਿਸ ਹੋਈ। ਮਨਰੇਗਾ ਨੂੰ ਜਾਰੀ ਰੱਖਣ ਅਤੇ ਕੇਂਦਰ ਸਰਕਾਰ ਵੱਲੋਂ ਕੀਤੇ ਗਏ ਬਦਲਾਵਾਂ ਦਾ ਵਿਰੋਧ ਕਰਨ ਵਾਲਾ ਮਤਾ ਜ਼ੁਬਾਨੀ ਵੋਟ ਨਾਲ ਪਾਸ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮਨਰੇਗਾ ਨੂੰ ਖਤਮ ਕਰਕੇ ਭਾਜਪਾ ਨੇ ਦਲਿਤਾਂ ਅਤੇ ਗਰੀਬਾਂ ਤੋਂ ਰੁਜ਼ਗਾਰ ਦੀ ਗਾਰੰਟੀ ਖੋਹ ਲਈ ਹੈ। ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਤੁਰੰਤ “ਵਿਕਸਿਤ ਭਾਰਤ ਜੀ-ਰਾਮ ਜੀ” ਕਾਨੂੰਨ ਵਾਪਸ ਲੈਣਾ ਚਾਹੀਦਾ ਹੈ ਅਤੇ ਮਨਰੇਗਾ ਨੂੰ ਬਹਾਲ ਕਰਨਾ ਚਾਹੀਦਾ ਹੈ। ਇਸ ਘਿਨਾਉਣੇ ਪਾਪ ਵਿੱਚ ਅਕਾਲੀ ਦਲ ਵੀ ਭਾਜਪਾ ਦੇ ਨਾਲ ਹੈ। ਇਸੇ ਲਈ ਇਹ ਮਨਰੇਗਾ ਨੂੰ ਖਤਮ ਕਰਨ ‘ਤੇ ਚੁੱਪ ਹੈ। ਹਾਲਾਂਕਿ, ਆਮ ਆਦਮੀ ਪਾਰਟੀ ਦਲਿਤਾਂ ਅਤੇ ਮਜ਼ਦੂਰਾਂ ਦੀ ਆਵਾਜ਼ ਬਣੇਗੀ ਅਤੇ ਪ੍ਰਧਾਨ ਮੰਤਰੀ ਤੱਕ ਉਨ੍ਹਾਂ ਦੀਆਂ ਚਿੰਤਾਵਾਂ ਪਹੁੰਚਾਏਗੀ। ਇਸ ਕਾਨੂੰਨ ਦਾ ਉਦੇਸ਼ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਨਾ ਸਿਰਫ਼ ਰੋਜ਼ੀ-ਰੋਟੀ ਤੋਂ ਵਾਂਝਾ ਕਰਨਾ ਹੈ, ਸਗੋਂ ਉਨ੍ਹਾਂ ਦੀ ਇੱਜ਼ਤ ਅਤੇ ਸਵੈ-ਮਾਣ ਨੂੰ ਵੀ ਸੱਟ ਮਾਰਨਾ ਹੈ।

ਇਹ ਵੀ ਪੜ੍ਹੋ ਪੰਜਾਬ ਵਿਧਾਨ ਸਭਾ ਨੇ ਕੇਂਦਰ ਸਰਕਾਰ ਵੱਲੋਂ ਮਗਨਰੇਗਾ ਦੀ ਥਾਂ ਵੀ.ਬੀ. ਜੀ ਰਾਮ ਜੀ ਸਕੀਮ ਲਿਆਉਣ ਦੇ ਵਿਰੋਧ ਵਿੱਚ ਸਰਬਸੰਮਤੀ ਨਾਲ ਮਤਾ ਪਾਸ

ਮੰਗਲਵਾਰ ਨੂੰ ਹੋਏ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਇਸ ਮੁੱਦੇ ‘ਤੇ ਚਰਚਾ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੋਜ਼ਗਾਰ ਗਰੰਟੀ ਐਕਟ (ਮਨਰੇਗਾ) ਦਾ ਨਾਮ ਬਦਲ ਕੇ “ਵਿਕਸਿਤ ਭਾਰਤ ਰੋਜ਼ਗਾਰ ਅਤੇ ਉਪਜੀਵਕਾ ਮਿਸ਼ਨ (ਗ੍ਰਾਮੀਣ)” ਰੱਖ ਕੇ ਇਸ ਦੀ ਭਾਵਨਾ ਨੂੰ ਤਬਾਹ ਕਰ ਦਿੱਤਾ ਹੈ। ਇਹ ਨਵਾਂ ਕਾਨੂੰਨ ਗਰੀਬ ਮਜ਼ਦੂਰਾਂ, ਔਰਤਾਂ ਅਤੇ ਲੱਖਾਂ ਜੌਬ ਕਾਰਡ ਧਾਰਕ ਪਰਿਵਾਰਾਂ ਨੂੰ ਗਾਰੰਟੀਸ਼ੁਦਾ ਰੋਜ਼ਗਾਰ/ਕਿਰਤ ਦੇ ਅਧਿਕਾਰ ਤੋਂ ਵਾਂਝਾ ਕਰਦਾ ਹੈ, ਅਤੇ ਸੂਬਿਆਂ ‘ਤੇ ਵਾਧੂ ਵਿੱਤੀ ਬੋਝ ਪਾਉਂਦਾ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਕਈ ਸਾਲਾਂ ਦੇ ਵਿਚਾਰ-ਵਟਾਂਦਰੇ ਤੋਂ ਬਾਅਦ ਮਨਰੇਗਾ ਵਰਗੀ ਦੂਰਦਰਸ਼ੀ ਯੋਜਨਾ ਪੇਸ਼ ਕੀਤੀ ਸੀ ਜਦਕਿ ਹੁਣ “ਵਿਕਸਿਤ ਭਾਰਤ ਜੀ-ਰਾਮ-ਜੀ” ਯੋਜਨਾ ਸੰਸਦ ਵਿੱਚ ਕੁਝ ਘੰਟਿਆਂ ਵਿੱਚ ਹੀ ਪਾਸ ਹੋ ਗਈ ਹੈ।ਮੁੱਖ ਮੰਤਰੀ ਨੇ ਕਿਹਾ ਕਿ ਮਨਰੇਗਾ ਮੰਗ-ਅਧਾਰਤ ਯੋਜਨਾ ਸੀ, ਜਦੋਂ ਕਿ ਨਵੀਂ ਯੋਜਨਾ ਉਨ੍ਹਾਂ ਮਾਪਦੰਡਾਂ ‘ਤੇ ਅਧਾਰਤ ਹੈ ਜੋ ਜਨਤਕ ਹਿੱਤ ਵਿੱਚ ਨਹੀਂ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਵਿੱਤੀ ਸਾਲ ਵਿੱਚ ਪੰਜਾਬ ਵਿੱਚ ਮਨਰੇਗਾ ਅਧੀਨ ਔਰਤਾਂ ਦੀ ਭਾਗੀਦਾਰੀ 60 ਪ੍ਰਤੀਸ਼ਤ ਅਤੇ ਅਨੁਸੂਚਿਤ ਜਾਤੀਆਂ ਦੀ ਭਾਗੀਦਾਰੀ 70 ਪ੍ਰਤੀਸ਼ਤ ਸੀ, ਜੋ ਸਪੱਸ਼ਟ ਤੌਰ ‘ਤੇ ਦਰਸਾਉਂਦਾ ਹੈ ਕਿ ਇਸ ਯੋਜਨਾ ਦੇ ਲਾਭਪਾਤਰੀ ਸਮਾਜ ਦੇ ਸਭ ਤੋਂ ਹਾਸ਼ੀਏ ‘ਤੇ ਧੱਕੇ ਗਏ ਵਰਗ ਸਨ। ਮੁੱਖ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਨਵੇਂ ਕਾਨੂੰਨ ਦੇ ਲਾਗੂ ਹੋਣ ਨਾਲ ਇਨ੍ਹਾਂ ਵਰਗਾਂ ਦੀ ਆਰਥਿਕ ਸਥਿਤੀ ਹੋਰ ਵੀ ਵਿਗੜ ਜਾਵੇਗੀ ਕਿਉਂਕਿ ਰੋਜ਼ਗਾਰ ਦੇ ਮੌਕੇ ਘੱਟ ਜਾਣਗੇ।
ਉਨ੍ਹਾਂ ਕਿਹਾ ਕਿ ਇਹ ਕਾਨੂੰਨ ਸਮਾਜਿਕ ਅਤੇ ਆਰਥਿਕ ਤੌਰ ‘ਤੇ ਅਨੁਸੂਚਿਤ ਜਾਤੀਆਂ ਅਤੇ ਔਰਤਾਂ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਹੈ, ਜਿਸ ਨਾਲ ਅਸਮਾਨਤਾ ਹੋਰ ਵਧੇਗੀ ਅਤੇ ਬੇਲੋੜੀ ਸਮੱਸਿਆ ਦਾ ਕਾਰਨ ਬਣੇਗਾ। ਮੁੱਖ ਮੰਤਰੀ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਦਾ ਇਹ ਕਦਮ ਆਮ ਆਦਮੀ ਤੋਂ ਰੋਜ਼ੀ ਰੋਟੀ ਖੋਹਣ ਦੀ ਜਾਣਬੁੱਝ ਕੇ ਕੀਤੀ ਗਈ ਕੋਸ਼ਿਸ਼ ਹੈ, ਜਿਹਨਾਂ ਨੂੰ ਮਨਰੇਗਾ ਤੋਂ ਬਹੁਤ ਲਾਭ ਹੋਇਆ ਸੀ। ਜਦੋਂ ਕਿ ਪਹਿਲਾਂ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਯਕੀਨਨ ਤੌਰ ਉਤੇ ਰੋਜ਼ਗਾਰ ਪ੍ਰਾਪਤ ਹੋਇਆ ਸੀ, ਹੁਣ ਉਹ ਉਦੇਸ਼ ਹੀ ਖ਼ਤਮ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਵਿਕਸਿਤ ਭਾਰਤ – ਗ੍ਰਾਮ ਜੀ’ ਸਕੀਮ ਗਰੀਬਾਂ ਅਤੇ ਸੰਘੀ ਢਾਂਚੇ ‘ਤੇ ਹਮਲਾ ਕਰਾਰ

ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਦੇਣ ਦੀ ਬਜਾਏ, ਕੇਂਦਰ ਸਰਕਾਰ ਨੇ ਹੁਣ ਮਜ਼ਦੂਰਾਂ ਤੋਂ ਕੰਮ ਦੀ ਗਰੰਟੀ ਵੀ ਖੋਹ ਲਈ ਹੈ, ਜਿਸ ਨਾਲ ਵਿਆਪਕ ਸੰਕਟ ਪੈਦਾ ਹੋਵੇਗਾ। ਉਨ੍ਹਾਂ ਦੋਸ਼ ਲਗਾਇਆ ਕਿ ਇਹ ਕਾਨੂੰਨ ਕੇਂਦਰ ਸਰਕਾਰ ਦੀ ਨੀਤੀ ਦਾ ਹਿੱਸਾ ਹੈ, ਜਿਸ ਤਹਿਤ ਚਹੇਤੇ ਉਦਯੋਗਪਤੀਆਂ ਨੂੰ ਲਾਭ ਪਹੁੰਚਾਇਆ ਜਾਂਦਾ ਹੈ, ਇੱਥੋਂ ਤੱਕ ਕਿ ਪ੍ਰਧਾਨ ਮੰਤਰੀ ਦੇ ਵਿਦੇਸ਼ੀ ਦੌਰਿਆਂ ਦੀ ਯੋਜਨਾ ਵੀ ਉਨ੍ਹਾਂ ਦੇ ਹਿੱਤ ਵਿੱਚ ਹੀ ਬਣਾਈ ਜਾਂਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਰਾਜਧਾਨੀ ਵਿੱਚ ਆਰਾਮਦਾਇਕ ਦਫ਼ਤਰਾਂ ਵਿੱਚ ਬੈਠੇ ਲੋਕ ਪੰਜਾਬ ਦੇ ਪਿੰਡਾਂ ਲਈ ਵਿਕਾਸ ਯੋਜਨਾਵਾਂ ਬਣਾ ਰਹੇ ਹਨ ਜੋ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ ਹਨ।ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ “ਪੰਜਾਬ ਵਿਰੋਧੀ ਮਾਨਸਿਕਤਾ” ਤੋਂ ਬੁਰੀ ਤਰ੍ਹਾਂ ਪੀੜਤ ਹੈ ਅਤੇ ਇਸ ਕਾਰਨ ਉਹ ਲਗਾਤਾਰ ਪੰਜਾਬ ਦੇ ਹਿੱਤਾਂ ਦੇ ਵਿਰੁੱਧ ਫ਼ੈਸਲੇ ਲੈ ਰਹੀ ਹੈ। ਚੰਡੀਗੜ੍ਹ, ਪੰਜਾਬ ਯੂਨੀਵਰਸਿਟੀ ਅਤੇ ਭਾਖੜਾ-ਬਿਆਸ ਪ੍ਰਬੰਧਨ ਬੋਰਡ ਵਰਗੇ ਮੁੱਦਿਆਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਚੁੱਕਿਆ ਹਰ ਕਦਮ ਪੰਜਾਬ ਦੇ ਹੱਕਾਂ ਨੂੰ ਹੜੱਪਣ ਲਈ ਚੁੱਕਿਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਮੋਦੀ ਸਰਕਾਰ ਪੰਜਾਬ ਨੂੰ ਨੁਕਸਾਨ ਪਹੁੰਚਾਉਣ ‘ਤੇ ਤੁਲੀ ਹੋਈ ਹੈ।

ਇਹ ਵੀ ਪੜ੍ਹੋ ਚੱਲਦੇ ਸੈਸ਼ਨ ਵਿਚੋਂ ਸਪੀਕਰ ਨੇ ਸੁਖਪਾਲ ਖਹਿਰਾ ਨੂੰ ਸਦਨ ਵਿਚੋਂ ਬਾਹਰ ਕੱਢਿਆ; ਕਾਂਗਰਸ ਤੇ CM Mann ਵਿਚਕਾਰ ਤਿੱਖੀ ਬਹਿਸ

ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੀ ਮਨਮਾਨੀ ਇੱਥੇ ਚੱਲਣ ਦਿੱਤੀ ਗਈ ਤਾਂ ਉਹ ਕੌਮੀ ਗੀਤ ਵਿੱਚੋਂ ਪੰਜਾਬ ਦਾ ਨਾਮ ਹਟਾਉਣ ਤੋਂ ਵੀ ਨਹੀਂ ਝਿਜਕੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਾਰ-ਵਾਰ ਉਨ੍ਹਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਪਹਿਲਾਂ ਅਗਨੀਵੀਰ ਯੋਜਨਾ ਰਾਹੀਂ ਅਨੁਸੂਚਿਤ ਜਾਤੀ ਦੇ ਨੌਜਵਾਨਾਂ ਤੋਂ ਫ਼ੌਜ ਵਿੱਚ ਸ਼ਾਮਲ ਹੋਣ ਦੇ ਮੌਕੇ ਖੋਹ ਲਏ ਗਏ ਅਤੇ ਹੁਣ ਇਸ ਨਵੇਂ ਕਾਨੂੰਨ ਰਾਹੀਂ ਉਨ੍ਹਾਂ ਦੀ ਰੋਜ਼ੀ-ਰੋਟੀ ‘ਤੇ ਡਾਕਾ ਮਾਰਿਆ ਜਾ ਰਿਹਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇੱਕ ਪਾਸੇ ਅਡਾਨੀ ਵਰਗੇ ‘ਸਾਹਿਬ ਦੇ ਦੋਸਤਾਂ’ ਨੂੰ ਕਈ ਤਰ੍ਹਾਂ ਦੀਆਂ ਸਬਸਿਡੀਆਂ ਦਿੱਤੀਆਂ ਜਾ ਰਹੀਆਂ ਹਨ, ਜਦੋਂ ਕਿ ਦੂਜੇ ਪਾਸੇ, ‘ਵਿੱਤੀ ਪ੍ਰਬੰਧਨ’ ਦੇ ਨਾਮ ‘ਤੇ ਗਰੀਬ ਪੱਖੀ ਯੋਜਨਾਵਾਂ ਦੇ ਬਜਟ ਨੂੰ ਘਟਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਸਿਰਫ਼ ਸ਼ਬਦਾਂ ਅਤੇ ਅੰਕੜਿਆਂ ਨਾਲ ਖੇਡ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਸਕੀਮ ਦੇ ਨਾਮ ਬਦਲਣ ‘ਤੇ ਤੰਜ ਕੱਸਦਿਆਂ ਉਨ੍ਹਾਂ ਕਿਹਾ ਕਿ ਇਸ ਦਾ ਨਾਮ ਬਦਲਣ ਦੀ ਬਜਾਏ, ਸਰਕਾਰ ਨੂੰ ਲੋਕਾਂ ਦੀ ਭਲਾਈ ‘ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ।ਭਗਵੰਤ ਮਾਨ ਨੇ ਸਵਾਲ ਕੀਤਾ ਕਿ ਗਰੀਬਾਂ ਨੂੰ ਭੋਜਨ ਅਤੇ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਕਰਕੇ ਭਾਰਤ ਕਿਵੇਂ “ਵਿਸ਼ਵ ਗੁਰੂ” ਜਾਂ “ਵਿਕਸਤ ਭਾਰਤ” ਬਣ ਸਕਦਾ ਹੈ। ਉਨ੍ਹਾਂ ਅਕਾਲੀ ਦਲ ਦੀ ਚੁੱਪੀ ‘ਤੇ ਵੀ ਸਵਾਲ ਉਠਾਉਂਦਿਆਂ ਪੁੱਛਿਆ ਕਿ ਭਾਜਪਾ ਆਗੂਆਂ ਵੱਲੋਂ ਸੋਸ਼ਲ ਮੀਡੀਆ ‘ਤੇ ਗੁਰੂ ਸਾਹਿਬਾਨ ਦੇ ਕਾਰਟੂਨ ਪੋਸਟ ਕਰਨ ਦੇ ਬਾਵਜੂਦ ਅਕਾਲੀ ਲੀਡਰਸ਼ਿਪ ਚੁੱਪ ਕਿਉਂ ਰਹੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨਾਲ ਗੱਠਜੋੜ ਦੀ ਉਮੀਦ ਕਰਕੇ ਚੁੱਪ ਬੈਠਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਅਗਲੇ ਅੱਠ ਮਹੀਨਿਆਂ ਤੱਕ ਅਕਾਲੀ ਦਲ ਭਾਜਪਾ ਸਰਕਾਰ ਦੀਆਂ ਵਧੀਕੀਆਂ ਦਾ ਮੂਕ ਦਰਸ਼ਕ ਬਣਿਆ ਰਹੇਗਾ। ਉਨ੍ਹਾਂ ਪੰਜਾਬ ਦੇ ਭਾਜਪਾ ਆਗੂਆਂ ‘ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਸੂਬੇ ਅਤੇ ਪੰਜਾਬੀਆਂ ਦੇ ਮੁੱਦਿਆਂ ‘ਤੇ ਚੁੱਪ ਹਨ ਅਤੇ ਲੋਕਾਂ ਪ੍ਰਤੀ ਵਫ਼ਾਦਾਰ ਨਹੀਂ ਹਨ। ਉਨ੍ਹਾਂ ਦੁਹਰਾਇਆ ਕਿ ਇਹ ਸਕੀਮ ਗਰੀਬਾਂ ਨੂੰ ਭੋਜਨ ਤੋਂ ਵਾਂਝੇ ਕਰਨ ਦੀ ਸਾਜ਼ਿਸ਼ ਹੈ ਅਤੇ ਪੰਜਾਬ ਸਰਕਾਰ ਇਸਨੂੰ ਕਦੇ ਵੀ ਸਫ਼ਲ ਨਹੀਂ ਹੋਣ ਦੇਵੇਗੀ।

ਇਹ ਵੀ ਪੜ੍ਹੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਦਨ ਵੱਲੋਂ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾ ਤੇ ਸਤਿਕਾਰ ਭੇਟ

ਸੂਬਾ ਸਰਕਾਰ ਦੇ ਲੋਕ-ਪੱਖੀ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਐਡਵੋਕੇਟ ਜਨਰਲ ਦਫ਼ਤਰ ਵਿੱਚ ਅਨੁਸੂਚਿਤ ਜਾਤੀ ਦੇ ਵਕੀਲਾਂ ਲਈ ਰਾਖਵਾਂਕਰਨ ਕੀਤਾ ਗਿਆ ਹੈ ਅਤੇ ਅੰਮ੍ਰਿਤਸਰ ਤੇ ਪਟਿਆਲਾ ਦੇ ਫਲਾਇੰਗ ਸਕੂਲਾਂ ਵਿੱਚ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਸੀਟਾਂ ਰਾਖਵੀਆਂ ਰੱਖੀਆਂ ਗਈਆਂ ਹਨ। ਕਾਂਗਰਸੀ ਆਗੂਆਂ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਜਦੋਂ ਕੁਝ ਆਗੂ ਲੋਕ ਭਲਾਈ ਦੀਆਂ ਗੱਲਾਂ ਕਰਦੇ ਹਨ, ਉੱਥੇ ਕਾਂਗਰਸ ਲੀਡਰਸ਼ਿਪ ਸਿਰਫ਼ ਆਪਣੇ ਹਿੱਤਾਂ ਵਿੱਚ ਰੁੱਝੀ ਹੋਈ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਇਸ ਗਰੀਬ ਵਿਰੋਧੀ ਕਦਮ ਦਾ ਵਿਰੋਧ ਕਰਨ ਲਈ ਇੱਕਜੁੱਟ ਹੋਣ ਅਤੇ ਵਿਰੋਧ ਕਰਨ ਦਾ ਸੱਦਾ ਦਿੱਤਾ।ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੀ “ਏ-ਟੀਮ” ਹੈ ਅਤੇ ਸੂਬੇ ਅਤੇ ਇਸ ਦੇ ਲੋਕਾਂ ਦੇ ਹਿੱਤ ਵਿੱਚ ਹਰ ਕਦਮ ਚੁੱਕੇਗੀ। ਉਨ੍ਹਾਂ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਅਜਿਹੇ ਲੋਕ-ਵਿਰੋਧੀ ਫੈਸਲੇ ਲਏ ਜਾਂਦੇ ਹਨ, ਤਾਂ ਲੋਕ ਉਨ੍ਹਾਂ ਨੂੰ ਪਿੰਡਾਂ ਵਿੱਚ ਦਾਖਲ ਨਹੀਂ ਹੋਣ ਦੇਣਗੇ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਇਸ ਬਿੱਲ ਦਾ ਜ਼ੋਰਦਾਰ ਵਿਰੋਧ ਕਰੇਗੀ ਅਤੇ ਕੇਂਦਰ ਸਰਕਾਰ ਦੇ “ਨਾਪਾਕ ਇਰਾਦਿਆਂ” ਨੂੰ ਸਫਲ ਨਹੀਂ ਹੋਣ ਦੇਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਇਹ ਕਦਮ ਅਨੁਸੂਚਿਤ ਜਾਤੀਆਂ ਦੇ ਮਾਣ ਅਤੇ ਸਵੈ-ਮਾਣ ‘ਤੇ ਸਿੱਧਾ ਹਮਲਾ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬੀਆਂ ਦੇ ਹੱਕਾਂ ਦੀ ਰਾਖੀ ਕਰਨ ਵਾਲੀ ਹੈ ਅਤੇ ਕਿਸੇ ਨੂੰ ਵੀ ਉਨ੍ਹਾਂ ਨੂੰ ਲੁੱਟਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।ਮੁੱਖ ਮੰਤਰੀ ਨੇ ਕਾਂਗਰਸ ਪਾਰਟੀ ‘ਤੇ ਵੀ ਤਿੱਖਾ ਹਮਲਾ ਬੋਲਦਿਆਂ ਦੋਸ਼ ਲਾਇਆ ਕਿ ਉਹ ਇਸ ਮੁੱਦੇ ਤੋਂ ਧਿਆਨ ਹਟਾਉਣ ਲਈ ਘਟੀਆ ਹੱਥਕੰਡੇ ਅਪਣਾ ਰਹੀ ਹੈ। ਉਨ੍ਹਾਂ ਕਾਂਗਰਸ ਪਾਰਟੀ ਤੋਂ ਸਪੱਸ਼ਟ ਪੱਖ ਰੱਖਣ ਦੀ ਮੰਗ ਕੀਤੀ ਕਿ ਉਹ ਇਸ ਨਵੀਂ ਯੋਜਨਾ ਨੂੰ ਮੰਨਦੀ ਹੈ ਜਾਂ ਨਹੀਂ । ਮੁੱਖ ਮੰਤਰੀ ਨੇ ਕਿਹਾ ਕਿ ਬਹਿਸ ਤੋਂ ਭੱਜਣਾ ਕਾਂਗਰਸ ਦੀ ਜਗੀਰੂ ਅਤੇ ਗਰੀਬ ਵਿਰੋਧੀ ਮਾਨਸਿਕਤਾ ਨੂੰ ਉਜਾਗਰ ਕਰਦਾ ਹੈ ਅਤੇ ਭਾਜਪਾ ਨਾਲ ਉਸਦੀ ਮਿਲੀਭੁਗਤ ਨੂੰ ਦਰਸਾਉਂਦਾ ਹੈ।ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸੱਤਾ ਦੇ ਭੁੱਖੇ ਨੇਤਾ ਕਰਾਰ ਦਿੱਤਾ ਅਤੇ ਕਿਹਾ ਕਿ ਉਹ ਮੀਡੀਆ ਵਿੱਚ ਸੁਰਖੀਆਂ ਬਟੋਰਨ ਲਈ ਸਦਨ ਦੀ ਮਰਿਆਦਾ ਵੀ ਨਹੀਂ ਮੰਨਦੇ। ਉਨ੍ਹਾਂ ਕਿਹਾ ਕਿ ਸੂਬੇ ਅਤੇ ਲੋਕਾਂ ਦੇ ਮੁੱਦੇ ਉਠਾਉਣ ਦੀ ਬਜਾਏ ਕਾਂਗਰਸੀ ਨੇਤਾ ਨਿੱਜੀ ਪ੍ਰਚਾਰ ਵਿੱਚ ਲੱਗੇ ਹੋਏ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤਾਂ ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ

0

SAS Nagar News: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤਾਂ ਲਈ ਬੋਰਡ ਪ੍ਰੀਖਿਆਵਾਂ ਫਰਵਰੀ/ਮਾਰਚ 2026 ਲਈ ਹੋਣ ਜਾ ਰਹੀਆਂ ਪ੍ਰਯੋਗੀ ਅਤੇ ਲਿਖਤੀ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕੀਤੀ ਗਈ। ਬੋਰਡ ਵੱਲੋਂ ਇਸ ਸਾਲ ਜਮਾਤ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਪ੍ਰਯੋਗੀ ਪ੍ਰੀਖਿਆਵਾਂ ਵਿੱਚ ਮਹੱਤਵਪੂਰਨ ਤਬਦੀਲੀ ਕਰਦੇ ਹੋਏ ਪ੍ਰਯੋਗੀ ਪ੍ਰੀਖਿਆਵਾਂ ਲਿਖਤੀ ਪ੍ਰੀਖਿਆਵਾਂ ਤੋਂ ਪਹਿਲਾਂ ਮਿਤੀ 02-02-2026 ਤੋਂ 12-02-2026 ਤੱਕ ਆਯੋਜਿਤ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ ਤਾਂ ਜੋ ਲਿਖਤੀ ਪ੍ਰੀਖਿਆਵਾਂ ਤੋਂ ਬਾਅਦ ਹੋਣ ਵਾਲੀਆਂ ਵੱਖ-ਵੱਖ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਵਿਦਿਆਰਥੀਆਂ ਨੂੰ ਢੁਕਵਾਂ ਸਮਾਂ ਮਿਲ ਸਕੇ ਅਤੇ ਅਗਲੇਰੀਆਂ ਜਮਾਤਾਂ ਦੀ ਪੜ੍ਹਾਈ ਸਮੇਂ ਸਿਰ ਸ਼ੁਰੂ ਹੋ ਸਕੇ। ਬੋਰਡ ਵੱਲੋ ਲਿਖਤੀ ਪ੍ਰੀਖਿਆਵਾਂ ਦੇ ਸ਼ਡਿਊਲ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸੈਸ਼ਨ 2025-26 ਲਈ ਜਮਾਤ ਅੱਠਵੀਂ ਦੀਆਂ ਲਿਖਤੀ ਪ੍ਰੀਖਿਆਵਾਂ ਮਿਤੀ 17-02-2026 ਤੋਂ 27-02-2026 ਤੱਕ ਸਵੇਰੇ 11:00 ਤੋਂ 2:15 ਤੱਕ ਆਯੋਜਿਤ ਕੀਤੀਆਂ ਜਾਣਗੀਆਂ ਜਿਹਨਾਂ ਵਿੱਚ ਲਗਭਗ 2 ਲੱਖ 77 ਹਜ਼ਾਰ ਪ੍ਰੀਖਿਆਰਥੀ 2300 ਤੋਂ ਵਧੇਰੇ ਪ੍ਰੀਖਿਆ ਕੇਂਦਰਾਂ ਵਿੱਚ ਪ੍ਰੀਖਿਆ ਦੇਣਗੇ।

ਇਹ ਵੀ ਪੜ੍ਹੋ ਪੰਜਾਬ ਵਿਧਾਨ ਸਭਾ ਨੇ ਕੇਂਦਰ ਸਰਕਾਰ ਵੱਲੋਂ ਮਗਨਰੇਗਾ ਦੀ ਥਾਂ ਵੀ.ਬੀ. ਜੀ ਰਾਮ ਜੀ ਸਕੀਮ ਲਿਆਉਣ ਦੇ ਵਿਰੋਧ ਵਿੱਚ ਸਰਬਸੰਮਤੀ ਨਾਲ ਮਤਾ ਪਾਸ

ਇਸੇ ਤਰ੍ਹਾਂ ਜਮਾਤ ਦਸਵੀਂ ਦੀਆਂ ਲਿਖਤੀ ਪ੍ਰੀਖਿਆਵਾਂ ਮਿਤੀ 06-03-2026 ਤੋਂ 01-04-2026 ਤੱਕ ਸਵੇਰੇ 11:00 ਤੋਂ 2:15 ਤੱਕ ਆਯੋਜਿਤ ਕੀਤੀਆਂ ਜਾਣਗੀਆਂ ਜਿਹਨਾਂ ਵਿੱਚ ਲਗਭਗ 2 ਲੱਖ 84 ਹਜ਼ਾਰ ਪ੍ਰੀਖਿਆਰਥੀ 2300 ਤੋਂ ਵਧੇਰੇ ਪ੍ਰੀਖਿਆ ਕੇਂਦਰਾਂ ਵਿੱਚ ਪ੍ਰੀਖਿਆ ਦੇਣਗੇ। ਇਸ ਤੋਂ ਇਲਾਵਾ ਜਮਾਤ ਬਾਰ੍ਹਵੀਂ ਦੀਆਂ ਲਿਖਤੀ ਪ੍ਰੀਖਿਆਵਾਂ ਮਿਤੀ 17-02-2026 ਤੋਂ 04-04-2026 ਤੱਕ ਸਵੇਰੇ 11:00 ਤੋਂ 2:15 ਤੱਕ ਆਯੋਜਿਤ ਕੀਤੀਆਂ ਜਾਣਗੀਆਂ ਜਿਹਨਾਂ ਵਿੱਚ ਲਗਭਗ 2 ਲੱਖ 84 ਹਜ਼ਾਰ ਪ੍ਰੀਖਿਆਰਥੀ ਲਗਭਗ 2200 ਪ੍ਰੀਖਿਆ ਕੇਂਦਰਾਂ ਵਿੱਚ ਪ੍ਰੀਖਿਆ ਦੇਣਗੇ।ਪ੍ਰੀਖਿਆਵਾਂ ਨਾਲ ਸਬੰਧਤ ਹਦਾਇਤਾਂ, ਡੇਟਸ਼ੀਟ ਅਤੇ ਹੋਰ ਜਾਣਕਾਰੀ ਬੋਰਡ ਦੀ ਵੈਬਸਾਈਟ www.pseb.ac.in ਤੇ ਉਪਲਬਧ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਹੈਰੋਇਨ-ਆਈਸੀਈ ਸਪਲਾਈ ਚੇਨ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 1 ਕਿਲੋ ਆਈਸੀਈ, ਇੱਕ ਗਲੋਕ ਪਿਸਤੌਲ ਸਮੇਤ ਸੱਤ ਗ੍ਰਿਫ਼ਤਾਰ

0

Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੱਤ ਮੁਲਜ਼ਮਾਂ ਨੂੰ 4.075 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਮੇਥਾਮਫੇਟਾਮਾਈਨ (ਜਿਸਨੂੰ ਆਮ ਤੌਰ ‘ਤੇ ਆਈਸੀਈ ਕਿਹਾ ਜਾਂਦਾ ਹੈ) ਅਤੇ ਇੱਕ 9 ਐਮਐਮ ਗਲੌਕ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਅਧਾਰਤ ਹੈਂਡਲਰਾਂ ਨਾਲ ਜੁੜੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਕਾਰਟੇਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਜਸਰੌਰ ਦੇ ਜੱਜਬੀਰ ਸਿੰਘ ਉਰਫ਼ ਜੱਜ (21), ਅੰਮ੍ਰਿਤਸਰ ਦੇ ਅਜਨਾਲਾ ਦੇ ਜਸਪਾਲ ਸਿੰਘ ਉਰਫ਼ ਜੱਸ (22), ਗੁਰਦਾਸਪੁਰ ਦੇ ਪਿੰਡ ਲੋਪਾ ਦੇ ਅਨਮੋਲਪ੍ਰੀਤ ਸਿੰਘ (19),

ਇਹ ਵੀ ਪੜ੍ਹੋ ਪੰਜਾਬ ਵਿਧਾਨ ਸਭਾ ਨੇ ਕੇਂਦਰ ਸਰਕਾਰ ਵੱਲੋਂ ਮਗਨਰੇਗਾ ਦੀ ਥਾਂ ਵੀ.ਬੀ. ਜੀ ਰਾਮ ਜੀ ਸਕੀਮ ਲਿਆਉਣ ਦੇ ਵਿਰੋਧ ਵਿੱਚ ਸਰਬਸੰਮਤੀ ਨਾਲ ਮਤਾ ਪਾਸ

ਗੁਰਦਾਸਪੁਰ ਦੇ ਪਿੰਡ ਸੰਦਲਪੁਰ ਦੇ ਹਰਪਿੰਦਰ ਸਿੰਘ ਉਰਫ਼ ਭਿੰਦਾ (32), ਗੁਰਦਾਸਪੁਰ ਦੇ ਪਿੰਡ ਸੰਦਲਪੁਰ ਦੇ ਤਰੁਨਪ੍ਰੀਤ ਸਿੰਘ (20), ਅੰਮ੍ਰਿਤਸਰ ਦੇ ਪਿੰਡ ਬੁਆ ਨੰਗਲੀ ਦੇ ਦਵਿੰਦਰ ਸਿੰਘ ਉਰਫ਼ ਬਾਊ (33) ਅਤੇ ਅੰਮ੍ਰਿਤਸਰ ਦੇ ਪਿੰਡ ਬੁਆ ਨੰਗਲੀ ਦੇ ਮਨਦੀਪ ਸਿੰਘ (24) ਵਜੋਂ ਹੋਈ ਹੈ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਨਸ਼ੀਲੇ ਪਦਾਰਥ ਪਾਕਿਸਤਾਨ ਤੋਂ ਤਸਕਰੀ ਕਰਕੇ ਹੈਂਡਲਰਾਂ ਵੱਲੋਂ ਸੋਸ਼ਲ ਮੀਡੀਆ ਰਾਹੀਂ ਸਥਾਨਕ ਮਾਡਿਊਲਾਂ ਰਾਹੀਂ ਸੂਬੇ ਭਰ ਵਿੱਚ ਵੰਡੇ ਜਾ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।ਇਸ ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਭਰੋਸੇਯੋਗ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਪਹਿਲਾਂ ਜੱਜਬੀਰ ਸਿੰਘ ਉਰਫ਼ ਜੱਜ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 225 ਗ੍ਰਾਮ ਹੈਰੋਇਨ ਬਰਾਮਦ ਕੀਤੀ।

ਇਹ ਵੀ ਪੜ੍ਹੋ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਵਿਕਸਿਤ ਭਾਰਤ – ਗ੍ਰਾਮ ਜੀ’ ਸਕੀਮ ਗਰੀਬਾਂ ਅਤੇ ਸੰਘੀ ਢਾਂਚੇ ‘ਤੇ ਹਮਲਾ ਕਰਾਰ

ਜਾਂਚਕਰਤਾਵਾਂ ਨੇ ਡਿਜੀਟਲ ਸੰਚਾਰ ਰਾਹੀਂ ਨਿਰੰਤਰ ਪੁੱਛਗਿੱਛ ਅਤੇ ਤਕਨੀਕੀ ਵਿਸ਼ਲੇਸ਼ਣ ਦੀ ਸਹਾਇਤਾ ਨਾਲ ਸਪਲਾਈ ਲੜੀ ਨੂੰ ਤੋੜਦਿਆਂ ਉਸਦੇ ਸਾਥੀ ਜਸਪਾਲ ਸਿੰਘ ਉਰਫ਼ ਜੱਸ ਨੂੰ ਗ੍ਰਿਫ਼ਤਾਰ ਕਰਕੇ 1.6 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ।ਉਨ੍ਹਾਂ ਕਿਹਾ ਕਿ ਲਗਾਤਾਰ ਹੋਏ ਖੁਲਾਸਿਆਂ ‘ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਅਨਮੋਲਪ੍ਰੀਤ ਸਿੰਘ, ਹਰਪਿੰਦਰ ਸਿੰਘ ਉਰਫ਼ ਭਿੰਦਾ ਅਤੇ ਤਰੁਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.2 ਕਿਲੋਗ੍ਰਾਮ ਹੈਰੋਇਨ ਹੋਰ ਬਰਾਮਦ ਕਰ ਲਈ। ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਮੁਲਜ਼ਮ ਪਾਕਿਸਤਾਨ-ਅਧਾਰਤ ਹੈਂਡਲਰਾਂ ਦੇ ਸਪੱਸ਼ਟ ਨਿਰਦੇਸ਼ਾਂ ‘ਤੇ ਕੰਮ ਕਰਦੇ ਸਨ ਅਤੇ ਕੋਰੀਅਰ ਅਤੇ ਡਿਸਟ੍ਰੀਬਿਊਟਰ ਵਜੋਂ ਜ਼ਿਲ੍ਹੇ ਭਰ ਵਿੱਚ ਨਸ਼ੀਲੇ ਪਦਾਰਥਾਂ ਦੀ ਡਿਲਵਰੀ ਲਈ ਤਾਲਮੇਲ ਕਰਦੇ ਸਨ।ਸੀਪੀ ਨੇ ਦੱਸਿਆ ਕਿ ਇਸੇ ਕਾਰਵਾਈ ਦੌਰਾਨ ਨੈੱਟਵਰਕ ਦੇ ਅਗਲੇ ਪੜਾਅ ਦਾ ਪਰਦਾਫਾਸ਼ ਉਦੋਂ ਹੋਇਆ ਜਦੋਂ ਪੁਲਿਸ ਨੇ ਨਿਯਮਤ ਗਸ਼ਤ ਦੌਰਾਨ 9 ਐਮਐਮ ਗਲੌਕ ਪਿਸਤੌਲ ਅਤੇ ਇੱਕ ਮੋਟਰਸਾਈਕਲ ਸਮੇਤ ਦਵਿੰਦਰ ਉਰਫ਼ ਬਾਊ ਅਤੇ ਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ।

ਇਹ ਵੀ ਪੜ੍ਹੋ ਚੱਲਦੇ ਸੈਸ਼ਨ ਵਿਚੋਂ ਸਪੀਕਰ ਨੇ ਸੁਖਪਾਲ ਖਹਿਰਾ ਨੂੰ ਸਦਨ ਵਿਚੋਂ ਬਾਹਰ ਕੱਢਿਆ; ਕਾਂਗਰਸ ਤੇ CM Mann ਵਿਚਕਾਰ ਤਿੱਖੀ ਬਹਿਸ

ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕਰਨ ‘ਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1 ਕਿਲੋਗ੍ਰਾਮ ਆਈਸੀਈ ਬਰਾਮਦ ਕੀਤੀ।ਸੀਪੀ ਗੁਰਪ੍ਰੀਤ ਭੁੱਲਰ ਨੇ ਕਿਹਾ ਕਿ ਪਿਛਲੇ ਅਪਰਾਧਿਕ ਰਿਕਾਰਡ ਤੋਂ ਪਤਾ ਚੱਲਿਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਜੱਜਬੀਰ ਉਰਫ਼ ਜੱਜ ਪਹਿਲਾਂ ਹੀ ਕਤਲ ਦੀ ਕੋਸ਼ਿਸ਼ ਦੇ ਇੱਕ ਮਾਮਲੇ ਵਿੱਚ ਸ਼ਾਮਲ ਹੈ, ਜਸਪਾਲ ਸਿੰਘ ਉਰਫ਼ ਜੱਸ ਅਸਲਾ ਐਕਟ ਤਹਿਤ ਮੁਕੱਦਮੇ ਦਾ ਸਾਹਮਣਾ ਕਰ ਰਿਹਾ ਹੈ ਅਤੇ ਦਵਿੰਦਰ ਸਿੰਘ ਉਰਫ਼ ਬਾਊ ਐਨਡੀਪੀਐਸ ਐਕਟ ਤਹਿਤ ਦੋ ਕੇਸਾਂ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜ਼ਮ ਦਵਿੰਦਰ ਉਰਫ਼ ਬਾਊ ਲਗਭਗ ਦਸ ਸਾਲ ਦੁਬਈ ਵਿੱਚ ਰਹਿਣ ਤੋਂ ਬਾਅਦ ਲਗਭਗ ਡੇਢ ਸਾਲ ਪਹਿਲਾਂ ਹੀ ਭਾਰਤ ਵਾਪਸ ਆਇਆ ਸੀ, ਜਿਸ ਦੌਰਾਨ ਉਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਨਾਲ ਸੰਪਰਕ ਬਣਾਏ।ਇਸ ਸਬੰਧੀ ਦੋ ਵੱਖ-ਵੱਖ ਮਾਮਲੇ ਥਾਣਾ ਸਦਰ ਅੰਮ੍ਰਿਤਸਰ ਵਿਖੇ ਐਫਆਈਆਰ ਨੰਬਰ 272 ਮਿਤੀ 23-12-2025 ਨੂੰ ਐਨਡੀਪੀਐਸ ਐਕਟ ਦੀ ਧਾਰਾ 21-ਬੀ, 21-ਸੀ ਅਤੇ 29 ਅਧੀਨ ਅਤੇ ਥਾਣਾ ਛਾਉਣੀ ਅੰਮ੍ਰਿਤਸਰ ਵਿਖੇ ਐਫਆਈਆਰ ਨੰਬਰ 279 ਮਿਤੀ 27-12-2025 ਨੂੰ ਅਸਲਾ ਐਕਟ ਦੀ ਧਾਰਾ 25 ਅਧੀਨ ਤੇ ਐਨਡੀਪੀਐਸ ਐਕਟ ਦੀ ਧਾਰਾ 21-ਸੀ ਤੇ 29 ਅਧੀਨ ਦਰਜ ਕੀਤੇ ਗਏ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਪੰਜਾਬ ਵਿਧਾਨ ਸਭਾ ਨੇ ਕੇਂਦਰ ਸਰਕਾਰ ਵੱਲੋਂ ਮਗਨਰੇਗਾ ਦੀ ਥਾਂ ਵੀ.ਬੀ. ਜੀ ਰਾਮ ਜੀ ਸਕੀਮ ਲਿਆਉਣ ਦੇ ਵਿਰੋਧ ਵਿੱਚ ਸਰਬਸੰਮਤੀ ਨਾਲ ਮਤਾ ਪਾਸ

0

👉ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਤਾ ਪੇਸ਼
Chandigarh News:ਪੰਜਾਬ ਵਿਧਾਨ ਸਭਾ ਨੇ ਅੱਜ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੇਸ਼ ਕੀਤੇ ਗਏ ਇੱਕ ਮਤੇ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਜਿਸ ਵਿੱਚ ਭਾਰਤ ਸਰਕਾਰ ਵੱਲੋਂ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ (ਮਗਨਰੇਗਾ) ਨੂੰ ‘ਵਿਕਸਿਤ ਭਾਰਤ – ਰੁਜ਼ਗਾਰ ਅਤੇ ਆਜੀਵਿਕਾ ਮਿਸ਼ਨ (ਗ੍ਰਾਮੀਣ) ਲਈ ਗਰੰਟੀ ਨਾਮੀ ਨਵੇਂ ਐਕਟ ਨਾਲ ਬਦਲਣ ਦੇ ਕਦਮ ਦੀ ਕੜੀ ਨਿੰਦਿਆ ਕੀਤੀ ਗਈ ਹੈ। ਇਹ ਨਵੀਂ ਸਕੀਮ ਗਰੀਬ ਮਜ਼ਦੂਰਾਂ, ਔਰਤਾਂ ਅਤੇ ਸੂਬੇ ਦੇ ਲੱਖਾਂ ਜੌਬ ਕਾਰਡ ਧਾਰਕ ਪਰਿਵਾਰਾਂ ਤੋਂ ਗਾਰੰਟੀਸ਼ੁਦਾ ਉਜਰਤ/ਰੁਜ਼ਗਾਰ ਦਾ ਅਧਿਕਾਰ ਖੋਹ ਲਵੇਗੀ ਅਤੇ ਸੂਬਿਆਂ ‘ਤੇ ਵਾਧੂ ਵਿੱਤੀ ਬੋਝ ਪਵੇਗੀ।ਮੰਤਰੀ ਨੇ ਦੱਸਿਆ ਕਿ ਰਾਸ਼ਟਰੀ ਪੇਂਡੂ ਵਿਕਾਸ ਗਰੰਟੀ ਐਕਟ ਭਾਰਤ ਸਰਕਾਰ ਵੱਲੋਂ ਸਤੰਬਰ 2005 ਵਿੱਚ ਪਾਸ ਕੀਤਾ ਗਿਆ ਸੀ ਅਤੇ ਇਸ ਨੂੰ 2008-09 ਵਿੱਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਲਾਗੂ ਕੀਤਾ ਗਿਆ ਸੀ। ਬਾਅਦ ਵਿੱਚ, ਭਾਰਤ ਸਰਕਾਰ ਵੱਲੋਂ ਇਸ ਯੋਜਨਾ ਦਾ ਨਾਮ 2 ਅਕਤੂਬਰ 2009 ਨੂੰ ਮਗਨਰੇਗਾ (ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ) ਰੱਖਿਆ ਗਿਆ ਸੀ। ਮਗਨਰੇਗਾ ਯੋਜਨਾ ਦਾ ਉਦੇਸ਼ ਪੇਂਡੂ ਖੇਤਰਾਂ ਵਿੱਚ ਹਰੇਕ ਘਰ ਦੇ ਬਾਲਗ ਮੈਂਬਰ ਜੋ ਗੈਰ-ਹੁਨਰਮੰਦ ਹੱਥੀਂ ਕੰਮ ਕਰਨ ਦੇ ਇੱਛੁਕ ਹਨ, ਨੂੰ ਇੱਕ ਵਿੱਤੀ ਸਾਲ ਵਿੱਚ ਘੱਟੋ-ਘੱਟ 100 ਦਿਨਾਂ ਦੀ ਗਾਰੰਟੀਸ਼ੁਦਾ ਉਜਰਤ ਵਾਲਾ ਰੁਜ਼ਗਾਰ ਪ੍ਰਦਾਨ ਕਰਕੇ ਰੋਜ਼ੀ-ਰੋਟੀ ਸੁਰੱਖਿਆ ਵਿੱਚ ਵਾਧਾ ਕਰਨਾ ਹੈ।ਸ. ਸੌਂਦ ਨੇ ਅੱਗੇ ਦੱਸਿਆ ਕਿ ਮਗਨਰੇਗਾ ਭਾਰਤ ਦੇ ਸਮਾਜਿਕ ਭਲਾਈ ਅਤੇ ਪੇਂਡੂ ਆਰਥਿਕ ਸੁਰੱਖਿਆ ਢਾਂਚੇ ਵਿੱਚ ਇੱਕ ਅਹਿਮ ਅਤੇ ਵਿਸ਼ਵ ਪੱਧਰ ‘ਤੇ ਮਾਨਤਾ ਪ੍ਰਾਪਤ ਕਾਨੂੰਨ ਹੈ, ਜਿਸ ਨੇ ਪੇਂਡੂ ਭਾਰਤ ਵਿੱਚ ਗਰੀਬ, ਭੂਮੀਹੀਣ ਅਤੇ ਹਾਸ਼ੀਏ ‘ਤੇ ਪਏ ਭਾਈਚਾਰਿਆਂ,

ਇਹ ਵੀ ਪੜ੍ਹੋ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਵਿਕਸਿਤ ਭਾਰਤ – ਗ੍ਰਾਮ ਜੀ’ ਸਕੀਮ ਗਰੀਬਾਂ ਅਤੇ ਸੰਘੀ ਢਾਂਚੇ ‘ਤੇ ਹਮਲਾ ਕਰਾਰ

ਜਿਸ ਵਿੱਚ ਅਨੁਸੂਚਿਤ ਜਾਤੀ/ਜਨਜਾਤੀ ਵਿਅਕਤੀ ਅਤੇ ਔਰਤਾਂ ਸ਼ਾਮਲ ਹਨ, ਲਈ ਰੁਜ਼ਗਾਰ ਨੂੰ ਇੱਕ ਕਾਨੂੰਨੀ ਅਧਿਕਾਰ ਵਜੋਂ ਸਥਾਪਿਤ ਕੀਤਾ ਹੈ। ਇਹ ਐਕਟ ਮੰਗ ਅਧਾਰਤ ਹੈ, ਜਿਸਦੇ ਤਹਿਤ ਜੇਕਰ ਕੋਈ ਕਾਮਾ ਮਗਨਰੇਗਾ ਸਕੀਮ ਅਧੀਨ ਕੰਮ ਦੀ ਮੰਗ ਕਰਦਾ ਹੈ, ਤਾਂ ਇਹ ਸੂਬੇ ਅਤੇ ਭਾਰਤ ਸਰਕਾਰ ਦੀ ਕਾਨੂੰਨੀ ਜ਼ਿੰਮੇਵਾਰੀ ਹੈ ਕਿ ਉਹ ਉਸ ਨੂੰ ਇੱਕ ਨਿਰਧਾਰਤ ਸਮੇਂ ਦੇ ਅੰਦਰ ਕੰਮ ਪ੍ਰਦਾਨ ਕਰੇ ਜਾਂ ਬੇਰੁਜ਼ਗਾਰੀ ਭੱਤਾ ਪ੍ਰਦਾਨ ਕਰੇ।ਇਸ ਦੇ ਉਲਟ, ਭਾਵੇਂ ਵੀ.ਬੀ.- ਜੀ ਰਾਮ ਜੀ ਐਕਟ (ਵਿਕਸਤ ਭਾਰਤ- ਰੁਜ਼ਗਾਰ ਅਤੇ ਆਜੀਵਿਕਾ ਮਿਸ਼ਨ (ਗ੍ਰਾਮੀਣ) ਲਈ ਗਰੰਟੀ ਐਕਟ) 2025 ਵਿੱਚ 125 ਦਿਨਾਂ ਦੇ ਰੁਜ਼ਗਾਰ ਦਾ ਜ਼ਿਕਰ ਕੀਤਾ ਗਿਆ ਹੈ, ਪਰ ਇਹ ਗਰੰਟੀ ਅਸਲ ਵਿੱਚ ਸਬੰਧਤ ਬਜਟ ਅਤੇ ਸੀਮਤ ਵਿੱਤੀ ਪ੍ਰਬੰਧਾਂ ‘ਤੇ ਨਿਰਭਰ ਕਰਦੀ ਹੈ, ਜਿਸ ਕਾਰਨ ਇਹ ਗਰੰਟੀ ਸਿਰਫ ਕਾਗਜ਼ਾਂ ਵਿੱਚ ਹੀ ਰਹੇਗੀ। ਇਸ ਢਾਂਚੇ ਵਿੱਚ, ਰੁਜ਼ਗਾਰ ਦੀ ਉਪਲਬਧਤਾ ਹੁਣ ਮਜ਼ਦੂਰ ਦੀ ਮੰਗ ‘ਤੇ ਨਿਰਭਰ ਨਹੀਂ ਕਰੇਗੀ ਬਲਕਿ ਭਾਰਤ ਸਰਕਾਰ ਵੱਲੋਂ ਪਹਿਲਾਂ ਤੋਂ ਨਿਰਧਾਰਤ ਯੋਜਨਾਵਾਂ ਅਤੇ ਬਜਟ ਸੀਮਾਵਾਂ ਅਨੁਸਾਰ ਕੀਤੀ ਗਈ ਅਲਾਟਮੈਂਟ ‘ਤੇ ਨਿਰਭਰ ਕਰੇਗੀ।ਹੋਰ ਜਾਣਕਾਰੀ ਦਿੰਦਿਆਂ, ਕੈਬਨਿਟ ਮੰਤਰੀ ਨੇ ਕਿਹਾ ਕਿ ਵਿਕਸਿਤ ਭਾਰਤ- ਰੁਜ਼ਗਾਰ ਅਤੇ ਆਜੀਵਿਕਾ ਮਿਸ਼ਨ (ਗ੍ਰਾਮੀਣ) ਲਈ ਗਰੰਟੀ ਐਕਟ ਤਹਿਤ 60:40 ਦੇ ਅਨੁਪਾਤ ਵਿੱਚ ਤਨਖਾਹਾਂ ਦੇਣ ਬਾਰੇ ਗੱਲ ਕੀਤੀ ਗਈ ਹੈ ਅਤੇ ਹਫਤਾਵਾਰੀ ਭੁਗਤਾਨਾਂ ਨੂੰ ਲਾਜ਼ਮੀ ਬਣਾਇਆ ਗਿਆ ਹੈ ਪਰ ਅਸਲ ਵਿੱਚ ਇਹ ਬਦਲਾਅ ਸੂਬਾ ਸਰਕਾਰਾਂ ‘ਤੇ ਵਿੱਤੀ ਬੋਝ ਘਟਾਉਣ ਦੀ ਬਜਾਏ ਵਧਾਉਣਗੇ।ਭਾਰਤ ਸਰਕਾਰ ਵੱਲੋਂ ਪੂਰੇ ਵਿੱਤੀ ਸਾਲ ਲਈ ਪਹਿਲਾਂ ਤੋਂ ਹੀ ਇੱਕ ਬਜਟ ਸੀਮਾ ਨਿਰਧਾਰਤ ਕੀਤੀ ਜਾਵੇਗੀ। ਹਾਲਾਂਕਿ, ਇਹ ਧਿਆਨ ਦੇਣ ਯੋਗ ਹੈ ਕਿ ਮਗਨਰੇਗਾ ਸਕੀਮ ਤਹਿਤ ਕਾਮਿਆਂ ਨੂੰ ਕੰਮ ਦੀ ਮੰਗ ਕਰਨ ਦਾ ਕਾਨੂੰਨੀ ਅਧਿਕਾਰ ਹੈ, ਜੋ ਕਿ ਇਸ ਬਜਟ ਸੀਮਾ ਤੋਂ ਪ੍ਰਭਾਵਿਤ ਹੋਵੇਗਾ।

ਇਹ ਵੀ ਪੜ੍ਹੋ ਚੱਲਦੇ ਸੈਸ਼ਨ ਵਿਚੋਂ ਸਪੀਕਰ ਨੇ ਸੁਖਪਾਲ ਖਹਿਰਾ ਨੂੰ ਸਦਨ ਵਿਚੋਂ ਬਾਹਰ ਕੱਢਿਆ; ਕਾਂਗਰਸ ਤੇ CM Mann ਵਿਚਕਾਰ ਤਿੱਖੀ ਬਹਿਸ

ਇਸ ਸਥਿਤੀ ਵਿੱਚ, ਜੇਕਰ ਨਿਰਧਾਰਤ ਸਮੇਂ ਦੇ ਅੰਦਰ ਕੰਮ ਨਹੀਂ ਦਿੱਤਾ ਜਾਂਦਾ ਹੈ ਤਾਂ ਉਨ੍ਹਾਂ ਨੂੰ ਬੇਰੁਜ਼ਗਾਰੀ ਭੱਤਾ ਦੇਣਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੋਵੇਗੀ।ਇਸ ਦੇ ਨਾਲ ਹੀ, ਜੇਕਰ ਕੇਂਦਰੀ ਬਜਟ ਵੰਡ ਦੀ ਸੀਮਾ ਪੂਰੀ ਹੋ ਜਾਂਦੀ ਹੈ, ਤਾਂ ਕਾਮਿਆਂ ਨੂੰ ਕੰਮ ਪ੍ਰਦਾਨ ਕਰਨਾ ਨਾ ਸਿਰਫ਼ ਪ੍ਰਬੰਧਕੀ ਤੌਰ ‘ਤੇ ਚੁਣੌਤੀਪੂਰਨ ਹੋ ਜਾਵੇਗਾ ਸਗੋਂ ਵਿੱਤੀ ਤੌਰ ‘ਤੇ ਵੀ ਅਸੰਭਵ ਹੋ ਜਾਵੇਗਾ।ਇਸ ਦੌਰਾਨ ਸ੍ਰੀ ਸੌਂਦ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕਾਂਗਰਸ ਦੇ ਲੋਕ ਸਭਾ ਮੈਂਬਰ ਸਪਤਗਿਰੀ ਸ਼ੰਕਰ ਉਲਕਾ ਦੀ ਅਗਵਾਈ ਹੇਠ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਬਾਰੇ ਸੰਸਦੀ ਸਥਾਈ ਕਮੇਟੀ ਦੀ ਮੀਟਿੰਗ ਵਿੱਚ, ਕਾਂਗਰਸ ਦੇ ਕਿਸੇ ਵੀ ਮੈਂਬਰ ਨੇ ਵੀ.ਬੀ. ਜੀ ਰਾਮ ਜੀ ਸਕੀਮ ਦਾ ਵਿਰੋਧ ਨਹੀਂ ਕੀਤਾ ਪਰ ਵਿਧਾਨ ਸਭਾ ਵਿੱਚ ਉਹ ਮਗਰਮੱਛ ਦੇ ਹੰਝੂ ਵਹਾ ਰਹੇ ਹਨ। ਇਸ ਮੌਕੇ ਸ਼ਾਮਲ ਬੁਲਾਰਿਆਂ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ, ਲਾਲ ਚੰਦ ਕਟਾਰੂਚੱਕ, ਡਾ. ਬਲਬੀਰ ਸਿੰਘ, ਹਰਭਜਨ ਸਿੰਘ ਈ.ਟੀ.ਓ., ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਵਿਧਾਇਕ ਆਦਮਪੁਰ ਸੁਖਵਿੰਦਰ ਸਿੰਘ ਕੋਟਲੀ, ਵਿਧਾਇਕ ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਜੈਤੋ ਅਮੋਲਕ ਸਿੰਘ, ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਵਿਧਾਇਕ ਫਤਿਹਗੜ੍ਹ ਸਾਹਿਬ ਰੁਪਿੰਦਰ ਸਿੰਘ ਹੈਪੀ, ਵਿਧਾਇਕ ਦਾਖਾ ਮਨਪ੍ਰੀਤ ਸਿੰਘ ਇਯਾਲੀ, ਵਿਧਾਇਕ ਭਦੌੜ ਲਾਭ ਸਿੰਘ ਉਗੋਕੇ, ਵਿਧਾਇਕ ਪਾਇਲ ਮਨਵਿੰਦਰ ਸਿੰਘ ਗਿਆਸਪੁਰਾ, ਵਿਧਾਇਕ ਪਠਾਨਕੋਟ ਅਸ਼ਵਨੀ ਸ਼ਰਮਾ, ਵਿਧਾਇਕ ਫ਼ਾਜ਼ਿਲਕਾ ਨਰਿੰਦਰਪਾਲ ਸਿੰਘ ਸਵਨਾ, ਵਿਧਾਇਕ (ਗਿੱਲ) ਜੀਵਨ ਸਿੰਘ ਸੰਘੇਵਾਲ, ਵਿਧਾਇਕ ਜਲਾਲਾਬਾਦ ਜਗਦੀਪ ਸਿੰਘ ਗੋਲਡੀ ਕੰਬੋਜ, ਵਿਧਾਇਕ ਨਕੋਦਰ ਇੰਦਰਜੀਤ ਕੌਰ ਮਾਨ, ਵਿਧਾਇਕ ਗੁਰਦਾਸਪੁਰ ਬਰਿੰਦਰਮੀਤ ਸਿੰਘ ਪਾਹੜਾ, ਵਿਧਾਇਕ ਰਾਣਾ ਗੁਰਜੀਤ ਸਿੰਘ ਅਤੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਸ਼ਾਮਲ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਵਿਕਸਿਤ ਭਾਰਤ – ਗ੍ਰਾਮ ਜੀ’ ਸਕੀਮ ਗਰੀਬਾਂ ਅਤੇ ਸੰਘੀ ਢਾਂਚੇ ‘ਤੇ ਹਮਲਾ ਕਰਾਰ

0

👉ਮਨਰੇਗਾ ਵਰਕਰ ਔਰਤ ਦੀ ਭਾਵੁਕ ਚਿੱਠੀ ਪੜ੍ਹ ਕੇ ਸੁਣਾਉਂਦਿਆਂ ਸਕੀਮ ਦੀ ਅਹਿਮੀਅਤ ‘ਤੇ ਪਾਇਆ ਚਾਨਣਾ
Chandigarh News: Special session of Punjab Vidhan Sabha, ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਾਇਆ ਕਿ ਉਹ ਯੋਜਨਾਬੱਧ ਤਰੀਕੇ ਨਾਲ ਮਨਰੇਗਾ ਸਕੀਮ ਨੂੰ ਖ਼ਤਮ ਕਰ ਰਹੀ ਹੈ ਅਤੇ ਗਰੀਬਾਂ ਤੋਂ ਉਨ੍ਹਾਂ ਦੀ ਰੋਜ਼ੀ-ਰੋਟੀ ਦਾ ਹੱਕ ਖੋਹ ਰਹੀ ਹੈ। ਵਿਧਾਨ ਸਭਾ ਵਿੱਚ ਮਨਰੇਗਾ ਸਕੀਮ ਵਿੱਚ ਹਾਲ ਹੀ ਵਿੱਚ ਕੀਤੀਆਂ ਤਬਦੀਲੀਆਂ ਅਤੇ ਇਸ ਦਾ ਨਾਮ ਬਦਲ ਕੇ ‘ਵਿਕਸਿਤ ਭਾਰਤ – ਗ੍ਰਾਮ ਜੀ’ ਰੱਖਣ ਵਿਰੁੱਧ ਪੇਸ਼ ਮਤੇ ਦੀ ਹਮਾਇਤ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਇਸ ਕਦਮ ਨੂੰ ” ਹਾਸ਼ੀਏ ‘ਤੇ ਧੱਕੇ ਗਏ ਲੋਕਾਂ ਦੇ ਪੇਟ ‘ਤੇ ਹਮਲਾ” ਕਰਾਰ ਦਿੱਤਾ।ਆਪਣੇ ਸੰਬੋਧਨ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇੱਕ ਮਹਿਲਾ ਮਨਰੇਗਾ ਵਰਕਰ ਚਰਨਜੀਤ ਕੌਰ ਦੀ ਭਾਵੁਕ ਚਿੱਠੀ ਪੜ੍ਹੀ, ਜਿਸ ਵਿੱਚ ਹਜ਼ਾਰਾਂ ਪੇਂਡੂ ਮਜ਼ਦੂਰਾਂ ਦੇ ਡਰ ਨੂੰ ਉਜਾਗਰ ਕੀਤਾ ਗਿਆ ਸੀ। ਚਰਨਜੀਤ ਕੌਰ ਨੇ ਚਿੱਠੀ ਵਿੱਚ ਚਿੰਤਾ ਪ੍ਰਗਟਾਈ ਕਿ ਬਦਲਦੇ ਨਿਯਮਾਂ ਅਤੇ ਕੇਂਦਰੀਕ੍ਰਿਤ ਪਿੰਡਾਂ ਦੀਆਂ ਸੂਚੀਆਂ ਕਾਰਨ ਬੱਚੇ ਸਿੱਖਿਆ ਤੋਂ ਅਤੇ ਬਜ਼ੁਰਗ ਦਵਾਈਆਂ ਤੋਂ ਵਾਂਝੇ ਰਹਿ ਜਾਣਗੇ। ਵਿੱਤ ਮੰਤਰੀ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਸਰਕਾਰ ਸਕੀਮ ਦਾ ਕੇਂਦਰੀਕਰਨ ਕਰਕੇ ਅਤੇ ਮੋਬਾਈਲ-ਆਧਾਰਿਤ ਗੁੰਝਲਦਾਰ ਹਾਜ਼ਰੀ ਪ੍ਰਣਾਲੀ ਲਾਗੂ ਕਰਕੇ ਕੰਮ ਦੀ ਉਸ “ਗਾਰੰਟੀ” ਨੂੰ ਖੋਹ ਰਹੀ ਹੈ, ਜੋ ਕਦੇ ਪੇਂਡੂ ਜੀਵਨ ਦਾ ਆਧਾਰ ਸੀ।

ਇਹ ਵੀ ਪੜ੍ਹੋ ਚੱਲਦੇ ਸੈਸ਼ਨ ਵਿਚੋਂ ਸਪੀਕਰ ਨੇ ਸੁਖਪਾਲ ਖਹਿਰਾ ਨੂੰ ਸਦਨ ਵਿਚੋਂ ਬਾਹਰ ਕੱਢਿਆ; ਕਾਂਗਰਸ ਤੇ CM Mann ਵਿਚਕਾਰ ਤਿੱਖੀ ਬਹਿਸ

ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੁਆਰਾ ਲਿਖੇ ਸੰਵਿਧਾਨ ਦੀ ਭਾਵਨਾ ਦੇ ਵਿਰੁੱਧ ਕੰਮ ਕਰਨ ਲਈ ਭਾਜਪਾ ਦੀ ਆਲੋਚਨਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਦੀਆਂ ਨੀਤੀਆਂ ਸੰਵਿਧਾਨ ਦੀ ਪ੍ਰਸਤਾਵਨਾ (ਪ੍ਰੀਐਂਬਲ) ਨੂੰ ਕਮਜ਼ੋਰ ਕਰ ਰਹੀਆਂ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੰਵਿਧਾਨ ਦੀ ਪ੍ਰਸਤਾਵਨਾ, ਜੋ ਕਿ ਰਾਸ਼ਟਰ ਦੇ ਬੁਨਿਆਦੀ ਸਿਧਾਂਤਾਂ ਅਤੇ ਕਦਰਾਂ-ਕੀਮਤਾਂ ਨੂੰ ਦਰਸਾਉਂਦੀ ਹੈ, ਨੂੰ ਕੇਂਦਰ ਦੀਆਂ ਨੀਤੀਆਂ ਦੁਆਰਾ ਕਮਜ਼ੋਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਦੀ ਪ੍ਰਸਤਾਵਨਾ ਭਾਰਤ ਨੂੰ ਇੱਕ “ਪ੍ਰਭੂਸੱਤਾ ਸੰਪੰਨ, ਸਮਾਜਵਾਦੀ, ਧਰਮ ਨਿਰਪੱਖ, ਲੋਕਤੰਤਰੀ ਗਣਰਾਜ” ਵਜੋਂ ਸਥਾਪਿਤ ਕਰਦੀ ਹੈ। ਵਿੱਤ ਮੰਤਰੀ ਨੇ ਕਿਹਾ ਕਿ ਭਾਰਤ ਦੀ ਸੁਪਰੀਮ ਕੋਰਟ ਨੇ ਆਪਣੇ ਫੈਸਲਿਆਂ ਵਿੱਚ ਵਾਰ-ਵਾਰ ਐਲਾਨ ਕੀਤਾ ਹੈ ਕਿ ਸੰਵਿਧਾਨ ਦੀ ਪ੍ਰਸਤਾਵਨਾ ਜੋ ਇਸਦੇ ਪਵਿੱਤਰ ਸੁਭਾਅ ਦੀ ਪੁਸ਼ਟੀ ਕਰਦਾ ਹੈ, ਨੂੰ ਬਦਲਿਆ ਜਾਂ ਵਿਗਾੜਿਆ ਨਹੀਂ ਜਾ ਸਕਦਾ ।ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਹਰ ਸਕੀਮ ਦਾ ਕੇਂਦਰੀਕਰਨ ਕਰਕੇ ਦੇਸ਼ ਦੇ ਮਜ਼ਦੂਰਾਂ ਨੂੰ “ਬੰਧੂਆ ਮਜ਼ਦੂਰ” ਅਤੇ ਕੇਂਦਰੀ ਪ੍ਰਣਾਲੀ ਦੇ “ਗੁਲਾਮ” ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪਹੁੰਚ ਸਹਿਕਾਰੀ ਸੰਘੀ ਢਾਂਚੇ ਨੂੰ ਤਬਾਹ ਕਰ ਰਹੀ ਹੈ, ਰਾਜਾਂ ਦੇ ਹੱਕ ਖੋਹ ਰਹੀ ਹੈ ਅਤੇ ਸਥਾਨਕ ਆਰਥਿਕਤਾ ਨੂੰ ਕਮਜ਼ੋਰ ਕਰ ਰਹੀ ਹੈ, ਜੋ ਕਿ ਸਿੱਧੇ ਤੌਰ ‘ਤੇ ਲੋਕਤੰਤਰ ਦੀ ਰੂਹ ‘ਤੇ ਹਮਲਾ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਦਨ ਵੱਲੋਂ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾ ਤੇ ਸਤਿਕਾਰ ਭੇਟ

ਧਾਰਮਿਕ ਚਿੰਨ੍ਹਾਂ ਦੇ ਨਾਂ ‘ਤੇ ਸਕੀਮ ਦਾ ਨਾਮ ਬਦਲਣ ‘ਤੇ ਸਖ਼ਤ ਇਤਰਾਜ਼ ਜਤਾਉਂਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਜਿੱਥੇ ਪੂਰੀ ਦੁਨੀਆ ਭਗਵਾਨ ਰਾਮ ਦਾ ਸਤਿਕਾਰ ਕਰਦੀ ਹੈ, ਉੱਥੇ ਸਰਕਾਰੀ ਸਕੀਮ ਲਈ ਧਾਰਮਿਕ ਨਾਮ ਦੀ ਵਰਤੋਂ ਕਰਨਾ ਸਰਕਾਰ ਨੂੰ ਆਲੋਚਨਾ ਤੋਂ ਬਚਾਉਣ ਦੀ ਇੱਕ ਸਿਆਸੀ ਚਾਲ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਇਹ ਇੱਕ ਖ਼ਤਰਨਾਕ ਰੁਝਾਨ ਹੈ ਜਿਸ ਦੀ ਆੜ ਵਿੱਚ ਆਪਣੀ ਦਿਹਾੜੀ ਜਾਂ ਹੱਕ ਮੰਗਣ ਵਾਲੇ ਪ੍ਰਦਰਸ਼ਨਕਾਰੀਆਂ ‘ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਲੇਬਲ ਲਗਾਇਆ ਜਾ ਸਕਦਾ ਹੈ।ਕੇਂਦਰ ਦੀਆਂ ਨੀਤੀਆਂ ਦੀ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਨਾਲ ਤੁਲਨਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਆਮ ਆਦਮੀ ਪਾਰਟੀ ਠੋਸ ਕਾਰਵਾਈਆਂ ਰਾਹੀਂ ਦਲਿਤ ਭਾਈਚਾਰੇ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਦਿਨ ਰਾਤ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਮਾਨ ਮੰਤਰੀ ਮੰਡਲ ਵਿੱਚ 15 ਵਿੱਚੋਂ 6 ਮੰਤਰੀਆਂ ਵਜੋਂ ਦਲਿਤ ਭਾਈਚਾਰੇ ਨੂੰ ਬੇਮਿਸਾਲ ਪ੍ਰਤੀਨਿਧਤਾ ਮਿਲੀ ਹੈ। ਇੱਕ ਹੋਰ ਇਤਿਹਾਸਕ ਪਹਿਲਕਦਮੀ ਦਾ ਜਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਵੀ ਪਹਿਲੀ ਵਾਰ ਹੋਇਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਲਿਤ ਪਰਿਵਾਰ ਨਾਲ ਸਬੰਧਤ ਵਿਅਕਤੀ ਨੂੰ ਵਿੱਤ ਮੰਤਰੀ ਨੂੰ ਨਿਯੁਕਤ ਕੀਤਾ ਹੈ, ਇੱਕ ਅਜਿਹਾ ਅਹੁਦਾ ਜੋ ਪਿਛਲੀਆਂ ਕਾਂਗਰਸ ਅਤੇ ਅਕਾਲੀ ਸਰਕਾਰਾਂ ਨੇ ਕਦੇ ਵੀ ਕਿਸੇ ਦਲਿਤ ਨੇਤਾ ਨੂੰ ਨਹੀਂ ਸੌਂਪਿਆ।

ਇਹ ਵੀ ਪੜ੍ਹੋ Punjab ਦੇ ਇਸ ਸ਼ਹਿਰ ‘ਚ ਚੱਲਦੀ PRTC ਦੀ ਬੱਸ ਦੇ ਟਾਈਰ ਨਿਕਲੇ!

ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ‘ਆਪ’ ਸਰਕਾਰ ਹੁਣ ਤੱਕ 15,000 ਤੋਂ ਵੱਧ ਦਲਿਤ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਚੁੱਕੀ ਹੈ ਅਤੇ ਲਗਭਗ 5000 ਲੋੜਵੰਦ ਦਲਿਤ ਪਰਿਵਾਰਾਂ ਦੇ ਕਰਜ਼ੇ ਮੁਆਫ਼ ਕੀਤੇ ਗਏ ਹਨ। ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਸਾਲ 2025-26 ਦੇ ਬਜਟ ਵਿੱਚ ਐਸ.ਸੀ./ਐਸ.ਟੀ. ਸਬ-ਪਲਾਨ ਤਹਿਤ ਲਗਭਗ 14,000 ਕਰੋੜ ਰੁਪਏ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਅਲਾਟਮੈਂਟ ਨੂੰ ਦਰਸਾਉਂਦਾ ਹੈ, ਜੋ ਇਹ ਯਕੀਨੀ ਬਣਾਉਂਦਾ ਹੈ ਕਿ ਕੁੱਲ ਵਿਕਾਸ ਬਜਟ ਦਾ 34% ਵਿਸ਼ੇਸ਼ ਤੌਰ ‘ਤੇ ਹਾਸ਼ੀਏ ‘ਤੇ ਧੱਕੇ ਗਏ ਅਤੇ ਵਾਂਝੇ ਵਰਗਾਂ ਦੇ ਵਿਕਾਸ ਲਈ ਸਮਰਪਿਤ ਹੈ।ਸਿੱਖਿਆ ਦੇ ਖੇਤਰ ਵਿੱਚ ਹੋਈ ਕ੍ਰਾਂਤੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ 267 ਤੋਂ ਵੱਧ ਵਿਦਿਆਰਥੀਆਂ, ਜਿਨ੍ਹਾਂ ਵਿੱਚੋਂ ਬਹੁਤ ਸਾਰੇ ਮਜ਼ਦੂਰਾਂ ਦੇ ਬੱਚੇ ਹਨ, ਨੇ ਜੇ.ਈ.ਈ ਪਾਸ ਕੀਤਾ ਅਤੇ 235 ਦਾਖਲਾ ਲੈਣ ਵਿੱਚ ਸਫਲ ਹੋਏ, 847 ਨੇ ਐਨ.ਈ.ਈ.ਟੀ ਪਾਸ ਕੀਤਾ ਅਤੇ 560 ਦਾਖਲਾ ਲੈਣ ਵਿੱਚ ਸਫਲ ਹੋਏ। ਉਨ੍ਹਾਂ ਕਿਹਾ ਕਿ ਰਾਜ ਦੇ ਸਰਕਾਰੀ ਸਕੂਲਾਂ ਦੇ ਬਹੁਤ ਸਾਰੇ ਹੋਰ ਵਿਦਿਆਰਥੀਆਂ ਨੇ ਪਹਿਲੀ ਵਾਰ ਇੰਨੀ ਵੱਡੀ ਗਿਣਤੀ ਵਿੱਚ ਅਜਿਹੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਪਾਸ ਕੀਤੀਆਂ ਹਨ। ਉਨ੍ਹਾਂ ਵਿਰੋਧੀ ਧਿਰਾਂ ਨੂੰ ਚੁਣੌਤੀ ਦਿੱਤੀ ਕਿ ਉਹ ਆਪਣੇ ਸ਼ਾਸਨਕਾਲ ਦੀਆਂ ਅਜਿਹੀਆਂ ਮਿਸਾਲਾਂ ਪੇਸ਼ ਕਰਨ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਹਿਲੀ ਵਾਰ ਇਸ ਸਸ਼ਕਤੀਕਰਨ ਨੂੰ ਕਾਨੂੰਨੀ ਖੇਤਰ ਵਿੱਚ ਵੀ ਲਾਗੂ ਕੀਤਾ, ਜਿੱਥੇ ਐਡਵੋਕੇਟ ਜਨਰਲ ਦੇ ਦਫ਼ਤਰ ਵਿੱਚ ਦਲਿਤ ਵਕੀਲਾਂ ਲਈ 25% ਰਾਖਵਾਂਕਰਨ ਲਾਗੂ ਕਰਨ ਨਾਲ ਗਰੀਬ ਲੋਕਾਂ, ਸਫਾਈ ਕਰਮਚਾਰੀਆਂ ਦੇ 58 ਬੱਚਿਆਂ ਨੂੰ ਉੱਚ-ਦਰਜੇ ਦੇ ਕਾਨੂੰਨੀ ਅਹੁਦਿਆਂ ‘ਤੇ ਨਿਯੁਕਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਭਾਰਤ ਦਾ ਇਕਲੌਤਾ ਸੂਬਾ ਹੈ ਜਿਸਨੇ ਦਲਿਤ ਵਕੀਲਾਂ ਨੂੰ ਅਜਿਹਾ ਰਾਖਵਾਂਕਰਨ ਪ੍ਰਦਾਨ ਕੀਤਾ ਹੈ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਨੂੰ ਇੱਕ ਵਿਸ਼ਾਲ ਕੌਮੀ ਪੱਧਰ ਦੇ ਅੰਦੋਲਨ ਦੀ ਚੇਤਾਵਨੀ ਦਿੰਦੇ ਹੋਏ ਇਹ ਐਲਾਨ ਕੀਤਾ ਕਿ ਪੰਜਾਬ ਸਰਕਾਰ ਅਤੇ ‘ਆਮ ਆਦਮੀ ਪਾਰਟੀ’ ਮਜ਼ਦੂਰਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਰਹਿਣਗੇ। ਉਨ੍ਹਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਅਪੀਲ ਕੀਤੀ ਕਿ ਉਹ ਮਨਰੇਗਾ ਮਜ਼ਦੂਰਾਂ ਤੋਂ ਪ੍ਰਾਪਤ ਸੈਂਕੜੇ ਪੱਤਰਾਂ, ਜਿਨ੍ਹਾਂ ਵਿੱਚੋਂ ਕਈਆਂ ‘ਤੇ ਅੰਗੂਠੇ ਦੇ ਨਿਸ਼ਾਨ ਹਨ, ਨੂੰ ਪ੍ਰਧਾਨ ਮੰਤਰੀ ਦਫ਼ਤਰ ਨੂੰ ਭੇਜਣ ਤਾਂ ਜੋ ਇਨ੍ਹਾਂ ਨੀਤੀਗਤ ਤਬਦੀਲੀਆਂ ਦੀ ਮਨੁੱਖੀ ਕੀਮਤ ਦਰਸਾਈ ਜਾ ਸਕੇ। । ਉਨ੍ਹਾਂ ਐਲਾਨ ਕੀਤਾ, “ਅਸੀਂ ਭਾਜਪਾ ਨੂੰ ਕਾਰਪੋਰੇਟ ਹਿੱਤਾਂ ਲਈ ਆਪਣੇ ਮਜ਼ਦੂਰਾਂ ਦੇ ਮੂੰਹੋਂ ਰੋਟੀ ਖੋਹਣ ਨਹੀਂ ਦੇਵਾਂਗੇ।”।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1899896