Thursday, May 14, 2026
Home Blog Page 2444

ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਦਾ ਜਨਤਕ ਸ਼ਿਕਾਇਤ ਨਿਵਾਰਨ ਪੋਰਟਲ ਲਾਂਚ

0

ਲੋਕਾਂ ਨੂੰ ਘਰ ਬੈਠੇ ਹੀ ਸ਼ਿਕਾਇਤਾਂ ਆਨਲਾਈਨ ਦਰਜ ਕਰਵਾਉਣ, ਸ਼ਿਕਾਇਤਾਂ ਉਤੇ ਕਾਰਵਾਈ ਉਪਰ ਨਿਗਰਾਨੀ ਅਤੇ ਰਿਪੋਰਟ ਹਾਸਲ ਕਰਨ ਦੀ ਮਿਲੇਗੀ ਸਹੂਲਤ
ਸੁਖਜਿੰਦਰ ਮਾਨ
ਚੰਡੀਗੜ੍ਹ, 11 ਜੁਲਾਈ: ਆਮ ਆਦਮੀ ਨੂੰ ਸਹੂਲੀਅਤ ਦੇਣ ਦੇ ਉਦੇਸ਼ ਨਾਲ ਇਕ ਹੋਰ ਮਿਸਾਲੀ ਪਹਿਲਕਦਮੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਪੰਜਾਬ ਪੁਲਿਸ ਦਾ ਜਨਤਕ ਸ਼ਿਕਾਇਤ ਨਿਵਾਰਨ ਪੋਰਟਲ ਜਾਰੀ ਕੀਤਾ।ਮੁੱਖ ਮੰਤਰੀ ਨੇ ਕਿਹਾ ਕਿ ਇਸ ਮਿਸਾਲੀ ਕਦਮ ਦਾ ਉਦੇਸ਼ ਲੋਕਾਂ ਨੂੰ ਘਰ ਬੈਠਿਆਂ ਹੀ ਕੰਪਿਊਟਰ ਦੇ ਇਕ ਕਲਿੱਕ ਉਤੇ ਆਨਲਾਈਨ ਸ਼ਿਕਾਇਤਾਂ ਦਰਜ ਕਰਨ, ਸ਼ਿਕਾਇਤਾਂ ਉਤੇ ਹੋਈ ਕਾਰਵਾਈ ਉਪਰ ਨਿਗ੍ਹਾ ਰੱਖਣ ਅਤੇ ਰਿਪੋਰਟ ਹਾਸਲ ਕਰਨ ਦੀ ਸਹੂਲਤ ਦੇਣਾ ਹੈ।ਸੂਬੇ ਦੇ ਲੋਕਾਂ ਨੂੰ ਮਿਆਰੀ ਨਾਗਰਿਕ ਸੇਵਾਵਾਂ ਮੁਹੱਈਆ ਕਰਨ ਦੇ ਆਪਣੀ ਸਰਕਾਰ ਦੇ ਸੰਕਲਪ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਵਿਲੱਖਣ ਸਾਫਟਵੇਅਰ ਜਨਤਕ ਸ਼ਿਕਾਇਤ ਨਿਵਾਰਨ ਲਈ ਮੁਕੰਮਲ ਹੱਲ ਮੁਹੱਈਆ ਕਰੇਗਾ। ਉਨ੍ਹਾਂ ਕਿਹਾ ਕਿ ਇਸ ਢਾਂਚੇ ਨਾਲ ਨਾਗਰਿਕ ਆਸਾਨੀ ਨਾਲ ਬਿਨਾਂ ਦਫ਼ਤਰਾਂ ਦੇ ਚੱਕਰ ਕੱਟੇ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਣਗੇ ਅਤੇ ਸ਼ਿਕਾਇਤਾਂ ਉਤੇ ਹੋਈ ਕਾਰਵਾਈ ਬਾਰੇ ਜਾਣ ਸਕਣਗੇ। ਭਗਵੰਤ ਮਾਨ ਨੇ ਕਿਹਾ ਕਿ ਇਸ ਪ੍ਰਣਾਲੀ ਨਾਲ ਭਾਰੀ ਗਿਣਤੀ ਵਿੱਚ ਹੁੰਦੀਆਂ ਪੁੱਛ-ਪੜਤਾਲਾਂ ਤੋਂ ਰਾਹਤ ਮਿਲੇਗੀ, ਜਿਸ ਨਾਲ ਲੋਕਾਂ ਦਾ ਕੰਮ ਸਮਾਂਬੱਧ ਤਰੀਕੇ ਨਾਲ ਹੋਵੇਗਾ।
ਮੁੱਖ ਮੰਤਰੀ ਨੇ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਇਸ ਸਾਫਟਵੇਅਰ ਦਾ ਉਦੇਸ਼ ਸ਼ਿਕਾਇਤਕਰਤਾ ਨੂੰ ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਇਨਸਾਫ਼ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਪ੍ਰਣਾਲੀ ਨਾਲ ਪ੍ਰਸ਼ਾਸਕੀ ਢਾਂਚੇ ਵਿੱਚ ਜੁਆਬਦੇਹੀ ਹੋਰ ਵਧੇਗੀ, ਜਿਸ ਨਾਲ ਕੋਈ ਕਾਰਵਾਈ ਨਾ ਕਰਨ ਅਤੇ ਮਾਮਲੇ ਨੂੰ ਬਿਨਾਂ ਵਜ੍ਹਾ ਲਮਕਾਉਣ ਦੀ ਸੂਰਤ ਵਿੱਚ ਕਸੂਰਵਾਰ ਪੁਲੀਸ ਮੁਲਾਜ਼ਮਾਂ ਦੀ ਜੁਆਬਦੇਹੀ ਤੈਅ ਕੀਤੀ ਜਾ ਸਕਦੀ ਹੈ। ਸ਼ਿਕਾਇਤ ਦਰਜ ਕਰਵਾਉਣ ਦੀ ਪ੍ਰਕਿਰਿਆ ਦਾ ਜ਼ਿਕਰ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸ਼ਿਕਾਇਤਕਰਤਾ ਨੂੰ ਵੈੱਬਸਾਈਟ … ਉਤੇ ਜਾਣਾ ਹੋਵੇਗਾ ਅਤੇ ਇਸ ਉਪਰ ਆਪਣਾ ਨਾਮ ਅਤੇ ਮੋਬਾਈਲ ਨੰਬਰ ਦਰਜ ਕਰਨ ਸਮੇਤ ਕੁਝ ਹੋਰ ਛੋਟੀ ਜਿਹੀ ਪ੍ਰਕਿਰਿਆ ਵਿੱਚੋਂ ਲੰਘਣ ਤੋਂ ਬਾਅਦ ਪੱਕਾ ਖਾਤਾ ਬਣ ਜਾਂਦਾ ਹੈ। ਇਸ ਤੋਂ ਬਾਅਦ ਇਕ ਪਾਸਵਰਡ ਤਿਆਰ ਹੋਵੇਗਾ ਅਤੇ ਪੋਰਟਲ ਉਤੇ ਪੱਕਾ ਖਾਤਾ ਬਣ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਤੋਂ ਬਾਅਦ ਸ਼ਿਕਾਇਤਕਰਤਾ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ ਅਤੇ ਨਿਰਧਾਰਤ ਪ੍ਰਣਾਲੀ ਰਾਹੀਂ ਸ਼ਿਕਾਇਤ ਦੀ ਪ੍ਰਗਤੀ ਉਤੇ ਨਜ਼ਰ ਰੱਖੀ ਜਾ ਸਕਦੀ ਹੈ। ਇਸ ਮੌਕੇ ਸੂਬੇ ਦੇ ਪੁਲਿਸ ਮੁਖੀ ਗੌਰਵ ਯਾਦਵ ਨੇ ਕਿਹਾ ਕਿ ਪੁਲੀਸ ਵਿਭਾਗ ਦਾ ਇਹ ਉਪਰਾਲਾ ਪ੍ਰਸ਼ਾਸਨਿਕ ਵਿਵਸਥਾ ਨੂੰ ਹੋਰ ਵਧੇਰੇ ਜੁਆਬਦੇਹ ਬਣਾਏਗਾ, ਜਿਸ ਨਾਲ ਪੁਲੀਸ ਦੇ ਕੰਮਕਾਜ ਵਿੱਚ ਹੋਰ ਪਾਰਦਰਸ਼ਤਾ ਆਵੇਗੀ।

ਪੰਜਾਬ ਪੁਲਿਸ ਨੇ ਇੱਕ ਹਫਤੇ ਵਿੱਚ 676 ਨਸਾ ਤਸਕਰਾਂ ਨੂੰ ਕੀਤਾ ਕਾਬੂ: ਆਈ.ਜੀ ਡਾ ਗਿੱਲ

0

ਨਸਾ ਵਿਰੋਧੀ ਮੁਹਿੰਮ ਦੌਰਾਨ 5.57 ਕਿਲੋ ਹੈਰੋਇਨ, 17 ਕਿਲੋ ਅਫੀਮ, 25 ਕਿਲੋ ਗਾਂਜਾ, 7 ਕੁਇੰਟਲ ਭੁੱਕੀ, 2.25 ਲੱਖ ਨਸੀਲੀਆਂ ਗੋਲੀਆਂ ਬਰਾਮਦ
ਸੁਖਜਿੰਦਰ ਮਾਨ
ਚੰਡੀਗੜ੍ਹ, 11 ਜੁਲਾਈ: ਸੂਬੇ ਵਿੱਚੋਂ ਨਸਿਆਂ ਦੇ ਮੁਕੰਮਲ ਖਾਤਮੇ ਲਈ ਜੰਗ ਨੂੰ ਹੋਰ ਤੇਜ ਕਰਦਿਆਂ ਪੰਜਾਬ ਪੁਲਿਸ ਨੇ ਪਿਛਲੇ ਇੱਕ ਹਫਤੇ ਦੌਰਾਨ ਸੂਬੇ ਭਰ ਵਿੱਚ ਨਾਰਕੋਟਿਕ ਡਰੱਗਜ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ (ਐਨਡੀਪੀਐਸ) ਐਕਟ ਤਹਿਤ 559 ਐਫ.ਆਈ.ਆਰਜ਼ ਦਰਜ ਕਰਕੇ 676 ਨਸਾ ਤਸਕਰਾਂ/ਸਪਲਾਈਰਾਂ ਨੂੰ ਗਿ੍ਰਫਤਾਰ ਕੀਤਾ ਹੈ। ਪੰਜਾਬ ਪੁਲਿਸ ਦੇ ਆਈ.ਜੀ ਹੈੱਡਕੁਆਰਟਰ ਡਾ ਸੂਖਚੈਨ ਸਿੰਘ ਗਿੱਲ ਨੇ ਇੱਥੇ ਪੁਲਿਸ ਹੈਡਕੁਆਟਰ ਵਿਖੇ ਕੀਤੀ ਇੱਕ ਪ੍ਰੈੱਸ ਕਾਨਫਰੰਸ ਵਿਚ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਪੁਲਿਸ ਨੂੰ ਨਸਿਆਂ ਦੇ ਖ਼ਾਤਮੇ ਲਈ ਪੂਰੀ ਖੁੱਲ੍ਹ ਦੇਣ ਉਪਰੰਤ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਪੰਜਾਬ ਵਿੱਚੋਂ ਨਸ?ਿਆਂ ਨੂੰ ਜੜ੍ਹੋਂ ਪੁੱਟਣ ਲਈ ਵਿਆਪਕ ਮੁਹਿੰਮਾਂ ਵਿੱਢੀਆਂ ਗਈਆਂ ਹਨ। ਜਿਸਦੇ ਚੱਲਦੇ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੂਬੇ ਦੇ ਸਾਰੇ ਸੀਪੀਜ/ਐਸਐਸਪੀਜ ਨੂੰ ਨਸਿਆਂ ਵਿਰੁੱਧ ਪੰਜਾਬ ਸਰਕਾਰ ਦੀ ਜੀਰੋ ਸਹਿਣਸ਼ੀਲਤਾ ਨੀਤੀ ਦੀ ਸਖਤੀ ਨਾਲ ਪਾਲਣਾ ਕਰਨ ਅਤੇ ਆਪਣੇ ਅਧਿਕਾਰ ਖੇਤਰ ਵਿੱਚ ਨਸਿਆਂ ਦੀਆਂ ਸੰਵੇਦਨਸ਼ੀਲ ਥਾਵਾਂ ‘ਤੇ ਚੌਕਸੀ ਰੱਖਣ ਦੇ ਆਦੇਸ ਦਿੱਤੇ ਸਨ। ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਪੁਲਿਸ ਵੱਲੋਂ ਸੂਬੇ ਭਰ ਦੇ ਸੰਵੇਦਨਸ਼ੀਲ ਰਸਤਿਆਂ ‘ਤੇ ਨਾਕੇ ਲਗਾਉਣ ਤੋਂ ਇਲਾਵਾ ਨਸਾ ਪ੍ਰਭਾਵਿਤ ਖੇਤਰਾਂ ਦੀ ਘੇਰਾਬੰਦੀ ਕਰਕੇ ਤਲਾਸੀ ਮੁਹਿੰਮ ਦੌਰਾਨ 5.57 ਕਿਲੋ ਹੈਰੋਇਨ, 17 ਕਿਲੋ ਅਫੀਮ, 25 ਕਿਲੋ ਗਾਂਜਾ, 7 ਕੁਇੰਟਲ ਭੁੱਕੀ ਅਤੇ 2.25 ਲੱਖ ਨਸੀਲੀਆਂ ਗੋਲੀਆਂ/ਕੈਪਸੂਲ ਸਮੇਤ ਹੋਰ ਨਸੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪਿਛਲੇ ਹਫਤੇ ਐਨਡੀਪੀਐਸ ਕੇਸਾਂ ਦੇ 32 ਅਪਰਾਧੀ ਅਤੇ ਭਗੌੜੇ ਵੀ ਗਿ੍ਰਫਤਾਰ ਕੀਤੇ ਗਏ।ਉਨ੍ਹਾਂ ਕਿਹਾ ਕਿ ਡੀਜੀਪੀ ਵੱਲੋਂ ਸਾਰੇ ਸੀਪੀਜ/ਐਸਐਸਪੀਜ ਨੂੰ ਸਾਰੇ ਨਾਮੀ ਨਸਾ ਤਸਕਰਾਂ ਨੂੰ ਕਾਬੂ ਕਰਨ ਅਤੇ ਆਪਣੇ ਅਧਿਕਾਰ ਖੇਤਰਾਂ ਵਿੱਚ ਨਸਾ ਤਸਕਰੀ ਵਾਲੇ ਸੰਵੇਦਨਸ਼ੀਲ ਸਥਾਨਾਂ ਦੀ ਸਨਾਖਤ ਕਰਕੇ ਨਸਾ ਤਸਕਰਾਂ ‘ਤੇ ਨਕੇਲ ਕੱਸਣ ਅਤੇ ਨਸਾ ਵੇਚਣ/ਤਸਕਰੀ ਕਰਨ ਵਾਲੇ ਸਾਰੇ ਵਿਅਕਤੀਆਂ ਨੂੰ ਕਾਬੂ ਕਰਨ ਲਈ ਤਲਾਸੀ ਮੁਹਿੰਮ ਸੁਰੂ ਕਰਨ ਦੇ ਸਖਤ ਹੁਕਮ ਦਿੱਤੇ ਗਏ ਹਨ। ਉਹਨਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸਾ ਤਸਕਰਾਂ ਦੀ ਜਾਇਦਾਦ ਜਬਤ ਕੀਤੀ ਜਾਵੇ ਤਾਂ ਜੋ ਉਹਨਾਂ ਤੋਂ ਨਜਾਇਜ ਰਾਸ਼ੀ ਬਰਾਮਦ ਕੀਤੀ ਜਾ ਸਕੇ।ਉਨ੍ਹਾਂ ਕਿਹਾ ਕਿ ਜਿਲ੍ਹਾ ਪੁਲਿਸ ਸ੍ਰੀ ਮੁਕਤਸਰ ਸਾਹਿਬ ਦੇ ਧਿਆਨ ਵਿੱਚ ਆਇਆ ਹੈ ਕਿ ਹੈਰੋਇਨ ਦੀ ਘੱਟ ਉਪਲਬਧਤਾ ਕਾਰਨ ਨਸਾ ਤਸਕਰ ਪਤਾਸਾ (ਖੰਡ ਦੀ ਬਣੀ ਰਵਾਇਤੀ ਮਠਿਆਈ), ਵਾਸ?ਿੰਗ ਸੋਡਾ, ਨਦੀਨ-ਨਾਸਕ, ਅਤੇ ਜੜੀ-ਬੂਟੀਆਂ (ਤਰਲ ਅਤੇ ਪਾਊਡਰ) ਨੂੰ ਮਿਲਾ ਕੇ ਅਤੇ ਫਿਰ ਸਰਫੈਕਟੈਂਟ ਦੀ ਵਰਤੋਂ ਕਰਕੇ ਨਕਲੀ ਹੈਰੋਇਨ ਤਿਆਰ ਕਰਕੇ ਉਹ ਨਕਲੀ ਹੈਰੋਇਨ (ਚਿੱਟਾ) ਗਰੀਬ ਲੋਕਾਂ ਨੂੰ ਪਲਾਸਟਿਕ ਫੁਆਇਲ ਵਿੱਚ ਪਾ ਕੇ ਵੇਚ ਰਹੇ ਹਨ ਜਿਸ ਤੋਂ ਇਹ ਪ੍ਰਤੀਤ ਹੁੰਦਾ ਹੈ ਕਿ ਪੰਜਾਬ ਪੁਲਿਸ ਨੇ ਨਸ?ਿਆਂ ਦੀ ਸਪਲਾਈ ਚੇਨ ਨੂੰ ਤੋੜਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।ਜ਼ਿਕਰਯੋਗ ਹੈ ਕਿ ਡੀਜੀਪੀ ਨੇ ਸੀਪੀਜ/ਐਸਐਸਪੀਜ ਨੂੰ ਜਮੀਨੀ ਪੱਧਰ ‘ਤੇ ਲੋਕਾਂ ਨਾਲ ਜੁੜਨ ਅਤੇ ਉਨ੍ਹਾਂ ਨੂੰ ਨਸਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਨਵੇਂ ਉਪਰਾਲੇ ਆਰੰਭ ਕਰਨ ਲਈ ਵੀ ਕਿਹਾ ਹੈ।

ਪਨਬਸ/ਪੀਆਰਟੀਸੀ ਦੇ ਕੱਚੇ ਮੁਲਾਜਮਾਂ ਨੇ ਡਿੱਪੂਆਂ ਦੇ ਗੇਟਾਂ ’ਤੇ ਸਰਕਾਰ ਵਿਰੁੱਧ ਰੋਸ ਪ੍ਰਗਟ ਦੀ ਚੇਤਾਵਨੀ-ਕਮਲ ਕੁਮਾਰ

0

ਤਨਖਾਹਾਂ ਲਈ ਗੇਟ ਰੈਲੀ,ਬੱਸ ਸਟੈਂਡ ਬੰਦ ਸਮੇਤ ਤਿੱਖੇ ਐਕਸਨ ਲਈ ਯੂਨੀਅਨ ਤਿਆਰ-ਗੁਰਪ੍ਰੀਤ ਸਿੰਘ
ਮੁੱਖ ਮੰਤਰੀ ਪੰਜਾਬ ਦੀ ਮੀਟਿੰਗ ਅਤੇ ਮੰਗਾਂ ਦੇ ਹੱਲ ਲਈ ਅਗਲੇ ਸੰਘਰਸ ਕਰਾਂਗੇ ਤਿੱਖੇ-ਗੁਰਸੇਵਕ ਸਿੰਘ
ਸੁਖਜਿੰਦਰ ਮਾਨ
ਬਠਿੰਡਾ, 11 ਜੁਲਾਈ: ਪੰਜਾਬ ਰੋਡਵੇਜ ਪਨਬੱਸ/ਪੀ ਆਰ ਟੀ ਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਦੇ ਸੱਦੇ ਤੇ ਸ੍ਰੀ ਮੁਕਤਸਰ ਸਾਹਿਬ ਡਿੱਪੂ ਦੇ ਗੇਟ ਤੇ ਭਰਵੀਂ ਗੇਟ ਰੈਲੀ ਕੀਤੀ ਗਈ ਗੇਟ ਤੇ ਬੋਲਦਿਆਂ ਸੂਬਾ ਸਰਪ੍ਰਸਤ ਕਮਲ ਕੁਮਾਰ ਨੇ ਕਿਹਾ ਕਿ ਆਪ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਹਰ ਵਰਗ ਨਾਲ ਵਾਅਦੇ ਕੀਤੇ ਸਨ ਅਤੇ ਕੱਚੇ ਮੁਲਾਜਮਾਂ ਨੂੰ ਪੱਕਾ ਕਰਨ ਦਾ ਵਾਅਦਾ ਮੌਜੂਦਾ ਟਰਾਂਸਪੋਰਟ ਮੰਤਰੀ ਪੰਜਾਬ ਨੇ ਧਰਨੇ ਵਿੱਚ ਸਾਮਿਲ ਹੋ ਕੇ ਕੀਤਾ ਸੀ ਪ੍ਰੰਤੂ ਅੱਜ ਜਦੋਂ ਸਰਕਾਰ ਸੱਤਾ ਵਿੱਚ ਆਈ ਹੈ ਅਤੇ ਲਾਲਜੀਤ ਸਿੰਘ ਭੁੱਲਰ ਕੈਬਨਿਟ ਮੰਤਰੀ ਪੰਜਾਬ ਬਣੇ ਹਨ ਤਾਂ ਮੁਲਾਜਮਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਵਿੱਚ ਆਨਾ ਕਾਨੀ ਕੀਤੀ ਜਾ ਰਹੀ ਹੈ ਮੋਜੂਦਾ ਸਰਕਾਰ ਸਮੇਂ ਪਿਛਲੇ ਦਿਨੀਂ ਰੱਖੀ ਹੜਤਾਲ ਨੂੰ ਟਰਾਂਸਪੋਰਟ ਮੰਤਰੀ ਪੰਜਾਬ ਵਲੋਂ ਮੁੱਖ ਮੰਤਰੀ ਪੰਜਾਬ ਦੀ ਮੀਟਿੰਗ ਇੱਕ ਹਫਤੇ ਵਿੱਚ ਕਰਾਕੇ ਕੱਚੇ ਮੁਲਾਜਮਾਂ ਨੂੰ ਪੱਕਾ ਕਰਨ ਦੇ ਭਰੋਸੇ ਤੇ ਪੋਸਟਪੋਨ ਕੀਤਾ ਗਿਆ ਸੀ ਪ੍ਰੰਤੂ ਇੱਕ ਮਹੀਨਾ ਬੀਤ ਜਾਣ ਤੇ ਵੀ ਮੀਟਿੰਗ ਨਹੀਂ ਹੋਈ ਦੂਜੇ ਪਾਸੇ ਮੌਜੂਦਾ ਸਰਕਾਰ ਵਲੋਂ ਜਾਰੀ ਬਿਆਨ ਦੇ ਉਲਟ ਪਨਬੱਸ ਵਿੱਚ ਆਊਟਸੋਰਸਿੰਗ ਭਰਤੀ ਕਰਨ ਦੀ ਕੋਸ?ਿਸ ਕੀਤੀ ਜਾ ਰਹੀ ਹੈ ਅਤੇ ਪੀ ਆਰ ਟੀ ਸੀ ਵਿੱਚ ਪ੍ਰਾਈਵੇਟ ਮਾਲਕਾਂ ਦੀਆਂ ਬੱਸਾ ਨੂੰ ਕਿਲੋਮੀਟਰ ਸਕੀਮ ਤਹਿਤ ਪਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ ਜਿਸ ਦਾ ਯੂਨੀਅਨ ਵਲੋਂ ਸਖਤ ਵਿਰੋਧ ਕੀਤਾ ਜਾਵੇਗਾ । ਉਹਨਾਂ ਕਿਹਾ ਕਿ ਮੁਲਾਜਮਾਂ ਦੀਆਂ ਮੁੱਖ ਮੰਗਾਂ ਨੂੰ ਪ੍ਰਵਾਨ ਕਰਨ ਦੀ ਥਾਂ ਤੇ ਮੌਜੂਦਾ ਆਪ ਸਰਕਾਰ ਵਲੋਂ ਟਰਾਂਸਪੋਰਟ ਦੇ ਕੱਚੇ ਮੁਲਾਜਮਾਂ ਨੂੰ ਹਰ ਮਹੀਨੇ ਤਨਖਾਹ ਲਈ ਵੀ ਸੰਘਰਸ ਕਰਨਾ ਪੈਂਦਾ ਹੈ 12-14 ਘੰਟੇ ਕੰਮ ਕਰਨ ਵਾਲੇ ਮੁਲਾਜਮਾਂ ਨੂੰ ਮਹੀਨਾ ਮਹੀਨਾ ਲੇਟ ਅਤੇ ਸੰਘਰਸ ਕਰਕੇ ਤਨਖਾਹ ਲੈਣੀ ਪੈਂਦੀ ਹੈ ਇਸ ਮਹੀਨੇ ਵੀ ਅੱਜ 11 ਤਰੀਕ ਹੋ ਗਈ ਹੈ ਪਰ ਤਨਖਾਹ ਦਾ ਬਜਟ ਅਜੇ ਤੱਕ ਨਹੀਂ ਆਇਆ ਤੇ ਹੁਣ ਵੀ ਜੇਕਰ ਤਨਖਾਹ ਨਹੀਂ ਆਉਂਦੀ ਤਾਂ 13 ਜੁਲਾਈ ਨੂੰ ਬੱਸ ਸਟੈਂਡ ਬੰਦ ਕਰਕੇ ਤਿੱਖੇ ਸੰਘਰਸ ਕਰਨੇ ਪੈਣਗੇ ਅਤੇ ਜੇਕਰ ਫੇਰ ਵੀ ਤਨਖਾਹਾਂ ਨਹੀਂ ਆਉਂਦੀ ਤਾਂ ਰੋਡ ਬਲੋਕ ਕਰਨ ਸਮੇਤ ਤਿੱਖੇ ਸੰਘਰਸ ਕਰਨ ਤੋਂ ਯੂਨੀਅਨ ਪਿੱਛੇ ਨਹੀਂ ਹਟੇਗੀ ।
ਆਗੂਆਂ ਨੇ ਕਿਹਾ ਕਿ ਪਨਬੱਸ ਅਤੇ ਦੇ ਮੁਲਾਜਮਾਂ ਵਲੋਂ ਮੌਜੂਦਾ ਸਮੇਂ ਵਿੱਚ ਟਰਾਂਸਪੋਰਟ ਦੀਆਂ ਸਹੂਲਤਾਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਹਨ ਅਤੇ ਇਹਨਾਂ ਮੁਲਾਜਮਾਂ ਨੂੰ ਪੱਕਾ ਕਰਨ ਤੇ ਸਰਕਾਰੀ ਖਜਾਨੇ ਤੇ ਕੋਈ ਵਿੱਤੀ ਬੋਝ ਨਹੀਂ ਪੈਣਾ ਉਲਟਾ ਆਊਟ ਸੋਰਸਿੰਗ ਠੇਕੇਦਾਰ ਕਾਰਨ ਦਾ 20 ਕਰੋੜ ਰੁਪਏ ਸਾਲਾਨਾ ਮਹਿਕਮੇ ਦੀ ਹੁੰਦੀ ਲੁੱਟ ਰੁਕਦੀ ਹੈ ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਪੰਜਾਬ ਰੋਡਵੇਜ ਨੂੰ ਘਾਟੇ ਵਿੱਚ ਪੇਸ ਕੀਤਾ ਜਾ ਰਿਹਾ ਹੈ ਇਹ ਕੱਚੇ ਮੁਲਾਜਮਾਂ ਦੀ ਮੰਗ ਹੈ ਕਿ ਸਾਨੂੰ ਪਨਬੱਸ ਵਿੱਚ ਹੀ ਸਰਵਿਸ ਰੂਲ ਲਾਗੂ ਕਰਕੇ ਪੱਕੇ ਕੀਤਾ ਜਾਵੇ ਅਤੇ ਪੀ ਆਰ ਟੀ ਸੀ ਦੇ ਮੁਲਾਜਮਾਂ ਨੂੰ ਪੀ ਆਰ ਟੀ ਸੀ ਵਿੱਚ ਹੀ ਪੱਕਾ ਕਰਨਾ ਹੈ ਇਸ ਨਾਲ ਸਰਕਾਰੀ ਖਜਾਨੇ ਨੂੰ ਕੋਈ ਵਿੱਤੀ ਨੁਕਸਾਨ ਨਹੀਂ ਹੈ ਪ੍ਰੰਤੂ ਸਰਕਾਰ ਇਹਨਾਂ ਮੁਲਾਜਮਾਂ ਦੀ ਇਸ ਮੰਗ ਨੂੰ ਵੀ ਪੂਰਾ ਕਰਨ ਤੋ ਭੱਜ ਰਹੀ ਹੈ ।
ਗੁਰਪ੍ਰੀਤ ਸਿੰਘ,ਜਗਸੀਰ ਸਿੰਘਮਾਣਕ , ਲਖਵੀਰ ਸਿੰਘ ਮਾਨ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਕੱਚੇ ਮੁਲਾਜਮਾਂ ਨੂੰ ਪੱਕਾ ਕਰਨ ਅਤੇ ਸਰਕਾਰੀ ਵਿਭਾਗਾਂ ਨੂੰ ਬਚਾਉਣ ਟਰਾਸਪੋਰਟ ਮਾਫੀਆ ਖਤਮ ਕਰਨ ਘਰ ਘਰ ਪੱਕਾ ਰੋਜਗਾਰ ਦੇਣ ਦੇ ਵਾਅਦੇ ਕੀਤੇ ਗਏ ਸਨ ਪ੍ਰੰਤੂ ਸਰਕਾਰ ਦੇ ਇਹਨਾਂ ਦਾਅਵਿਆਂ ਦੀ ਫੂਕ 3 ਮਹੀਨਿਆਂ ਵਿੱਚ ਹੀ ਨਿਕਲਦੀ ਨਜਰ ਆਉਂਦੀ ਹੈ ਕਿਉਂਕਿ ਪਨਬੱਸ ਵਿੱਚ ਨਵੀਂ ਭਰਤੀ ਆਊਟਸੋਰਸਿੰਗ ਤੇ ਕਰਨ ਦੀ ਤਿਆਰੀ ਤੋਂ ਸਾਬਿਤ ਹੁੰਦਾ ਹੈ ਕਿ ਪੰਜਾਬ ਦੇ ਨੋਜੁਆਨਾਂ ਨੂੰ ਪੱਕਾ ਰੋਜਗਾਰ ਦੇਣ ਦਾ ਵਾਅਦਾ ਕੇਵਲ ਚੋਣਾਵੀ ਸਟੰਟ ਸਨ ਦੂਸਰੇ ਪਾਸੇ ਪ੍ਰਾਈਵੇਟ ਨਜਾਇਜ ਬੱਸਾ ਬੰਦ ਕਰਨ ਜਾ ਸਰਕਾਰੀ ਟਰਾਂਸਪੋਰਟ ਨੂੰ ਵਧਾਉਣ ਦੀ ਥਾਂ ਤੇ ਪੀ ਆਰ ਟੀ ਸੀ ਵਿੱਚ ਪ੍ਰਾਈਵੇਟ ਮਾਲਕਾਂ ਦੀਆਂ ਬੱਸਾਂ ਕਿਲੋਮੀਟਰ ਸਕੀਮ ਤਹਿਤ ਪਾਈਆਂ ਜਾ ਰਹੀਆਂ ਹਨ ਜਿਸ ਦਾ ਮਹਿਕਮੇ ਨੂੰ ਲੱਗਭੱਗ ਪੰਜ ਸਾਲਾਂ ਵਿੱਚ 60-65 ਲੱਖ ਰੁਪਏ ਦਾ ਨੁਕਸਾਨ ਹੈ ਅਤੇ ਬੱਸ ਫੇਰ ਪ੍ਰਾਈਵੇਟ ਮਾਲਕ ਦੀ ਹੈ ਜੋ ਕਿ ਸਰਕਾਰੀ ਪਰਮਿਟ ਤੇ ਵਿਭਾਗ ਦੀ ਨਜਾਇਜ ਲੁੱਟ ਹੈ ਇਨ੍ਹਾਂ ਬੱਸਾਂ ਦੇ ਵਿਰੋਧ ਕਰਦਿਆਂ ਜਥੇਬਦੀ ਦੇ ਆਗੂ ਗੁਰਸੇਵਕ ਸਿੰਘ ਤੇ ਭੁਪਿੰਦਰ ਸਿੰਘ ਨੇ ਕਿਹਾ ਕਿ ਜੇਕਰ ਸਰਕਾਰ ਜਾਂ ਮੈਨੇਜਮੈਂਟ ਇਹ ਟੈਂਡਰ ਰੱਦ ਨਹੀਂ ਕਰਦੇ ਤਾਂ ਮਜਬੂਰਨ ਸਾਨੂੰ ਕੋਈ ਤਿੱਖਾ ਸੰਘਰਸ ਕਰਨਾ ਪਵੇਗਾ ਇਸ ਲਈ ਯੂਨੀਅਨ ਵਲੋਂ ਸਮੇਂ ਸਮੇਂ ਤੇ ਵਿਭਾਗ ਨੂੰ ਬਚਾਉਣ ਲਈ ਅਤੇ ਹੱਕੀ ਮੰਗਾਂ ਜਿਵੇਂ ਕੱਚੇ ਮੁਲਾਜਮਾਂ ਨੂੰ ਪੱਕਾ ਕਰਨ, ਰਿਪੋਰਟਾਂ ਵਾਲੇ ਮੁਲਾਜਮਾਂ ਨੂੰ ਬਹਾਲ ਕਰਨ, ਸੰਘਰਸਾਂ ਦੋਰਾਨ ਕੱਢੇ ਮੁਲਾਜਮਾਂ ਨੂੰ ਬਹਾਲ ਕਰਨਾ,ਅਤੇ ਬਿਨਾਂ ਸਰਤ ਡਿਊਟੀ ਪਾਇਆ ਜਾਵੇ, ਤਨਖਾਹ ਵਾਧਾ ਸਾਰੇ ਮੁਲਾਜਮਾਂ ਨੂੰ ਬਰਾਬਰ ਦੇਣ, ਕਿਲੋਮੀਟਰ ਸਕੀਮ ਬੱਸਾਂ ਬੰਦ ਕਰਨ, ਠੇਕੇਦਾਰੀ ਸਿਸਟਮ ਤੇ ਭਰਤੀ ਬੰਦ ਕਰਨ ਅਤੇ ਅਡਵਾਂਸ ਬੁੱਕਰ ਤੇ ਤਨਖਾਹ ਦਾ ਵਾਧਾ ਲਾਗੂ ਕਰਨਾ ਅਤੇ ਵਰਕਸਾਪ ਦੀ ਮੰਗ ਸਕਿਲੱਡ ਤੋਂ ਹਾਈ ਸਕਿਲੱਡ ਲਾਗੂ ਕਰਨਾ ਆਦਿ ਮੰਗਾਂ ਤੇ ਮੌਜੂਦਾ ਸਰਕਾਰ ਅਤੇ ਅਫਸਰਾਂ ਦੇ ਰਵਈਏ ਨੂੰ ਦੇਖਦਿਆਂ ਹੋਈਆਂ ਤਿੱਖੇ ਐਕਸਨ ਕਰਨੇ ਪੈਣਗੇ। ਗੇਟ ਰੈਲੀ ਤੇ ਪਹੁੰਚੇ ਰਿਪੋਰਟਾਂ ਦੀਆਂ ਨਜਾਇਜ ਕੰਡੀਸਨਾ ਲਗਾ ਕੇ ਕੱਢੇ ਮੁਲਾਜਮਾਂ ਨੇ ਕਿਹਾ ਕਿ ਨਜਾਇਜ ਕੰਡੀਸਨਾ ਤਰੁੰਤ ਰੱਦ ਕੀਤੀਆਂ ਜਾਣ ਅਤੇ ਮੁਲਾਜਮਾਂ ਨੂੰ ਬਹਾਲ ਕੀਤਾ ਜਾਵੇ ਜਿਸ ਨਾਲ ਜੁਰਮਾਨੇ ਦੇ ਰੂਪ ਵਿੱਚ ਲੱਖਾਂ ਰੁਪਏ ਸਰਕਾਰੀ ਖਜਾਨੇ ਵਿੱਚ ਜਮ੍ਹਾਂ ਹੋਵੇਗਾ ਅਤੇ ਪੁਰਾਣੇ ਮੁਲਾਜਮਾਂ ਨੂੰ ਰੋਜਗਾਰ ਮਿਲੇਗਾ ਪੰਜਾਬ ਰੋਡਵੇਜ ਤੇ ਪੀ ਆਰ ਟੀ ਸੀ ਦੇ ਵਰਕਰਾਂ ਨਾਲ ਮਿਲ ਕੇ ਮੋਢੇ ਨਾਲ ਮੋਢਾ ਲਾ ਕੇ ਉਲੀਕੇ ਪ੍ਰੋਗਰਾਮ ਵਿੱਚ ਬਰਾਬਰ ਸਾਥ ਦੇ ਕੇ ਸੰਘਰਸ ਕਰਨ ਦਾ ਭਰੋਸਾ ਦਿੱਤਾਂ।ਇਸ ਮੌਕੇ ਤੇ ਵਰਕਸ਼ਾਪ ਪ੍ਰਧਾਨ ਗੁਰਵਿੰਦਰ ਸਿੰਘ, ਪ੍ਰੈਸ ਸਕੱਤਰ ਗੁਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਗੁਰਸੇਵਕ ਸਿੰਘ, ਲਖਵੀਰ ਸਿੰਘ ਮਾਨ, ਹਰਚੰਦ ਸਿੰਘ,ਛਿੰਦਾ ਸਿੰਘ, ਜਸਵਿੰਦਰ ਸਿੰਘ, ਕਾਬਲ ਸਿੰਘ, ਬਲਕਾਰ ਸਿੰਘ ਅਣਖ਼ੀਲਾ ਆਦਿ ਹਾਜਿਰ ਸਨ।

ਝੋਨੇ ਦੀ ਪਰਾਲੀ ਨੂੰ ਅੱਗ ਨਾਲ ਸਾੜਨ ਤੋਂ ਰੋਕਣਾ ਸਮੇਂ ਦੀ ਮੁੱਖ ਲੋੜ : ਸ਼ੌਕਤ ਅਹਿਮਦ ਪਰੇ

0

ਸੁਖਜਿੰਦਰ ਮਾਨ
ਬਠਿੰਡਾ, 11 ਜੁਲਾਈ: ਸਰਕਾਰੀ ਕੈਟਲ ਪੌਂਡ ਵਿਖੇ ਝੋਨੇ ਦੀ ਪਰਾਲੀ ਨੂੰ ਯੂਰੀਆ ਨਾਲ ਸੋਧਣ ਦੀ ਪ੍ਰਕਿਰਿਆ ਤਹਿਤ ਪਸ਼ੂ ਪਾਲਣ ਵਿਭਾਗ ਰਾਹੀਂ ਨੇਪਰੇ ਚਾੜ੍ਹਿਆ ਜਾਵੇ ਤਾਂ ਜੋ ਪਰਾਲੀ ਨੂੰ ਅੱਗ ਨਾਲ ਸਾੜਨ ਤੋਂ ਬਚਾਇਆ ਅਤੇ ਵਾਤਾਵਰਨ ਨੂੰ ਪਲੀਤ ਹੋਣ ਤੋਂ ਰੋਕਣ ਦੇ ਨਾਲ-ਨਾਲ ਪਸ਼ੂ ਧਨ ਨੂੰ ਵੀ ਖੁਰਾਕ ਮੁਹੱਈਆ ਕਰਵਾਈ ਜਾ ਸਕੇ। ਇਹ ਆਦੇਸ਼ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਪਰਾਲੀ ਦੀ ਸਮੱਸਿਆ ਦੇ ਹੱਲ ਲਈ ਬਣਾਈ ਗਈ ਵੱਖ-ਵੱਖ ਵਿਭਾਗਾਂ ਦੀ ਸਾਂਝੀ ਤਕਨੀਕੀ ਕਮੇਟੀ ਦੇ ਮੈਂਬਰਾਂ ਨਾਲ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੇ।
ਇਸ ਦੌਰਾਨ ਉਨ੍ਹਾਂ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਹੋਣ ਵਾਲੇ ਪ੍ਰਦੂਸ਼ਣ ਨੂੰ ਘਟਾਉਣ ਲਈ ਪੰਜਾਬ ਸਰਕਾਰ ਇਸ ਕਾਰਜ ਲਈ ਯਤਨਸ਼ੀਲ ਹੈ। ਇਸ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਪਿੰਡ ਹਰਰਾਏਪੁਰ ਵਿਖੇ ਸਰਕਾਰੀ ਕੈਟਲ ਪੌਂਡ ਸਥਾਪਿਤ ਕੀਤਾ ਹੋਇਆ ਹੈ, ਜਿਸ ਵਿੱਚ ਲਗਭਗ 1000 ਪਸ਼ੂਧਨ ਮੌਜੂਦ ਹੈ। ਬੇਸ਼ੱਕ ਸਰਕਾਰੀ ਕੈਟਲ ਪੌਂਡ ਸਥਾਪਿਤ ਕਰਨ ਦਾ ਮੰਤਵ ਅਵਾਰਾ ਪਸ਼ੂ ਧਨ ਰਾਹੀਂ ਹੋਣ ਵਾਲੀਆਂ ਸੜਕ ਦੁਰਘਟਨਾਵਾਂ ਨੂੰ ਘੱਟ ਕਰਨ ਦੇ ਨਾਲ-ਨਾਲ ਕਿਸਾਨਾਂ ਦੀ ਫ਼ਸਲ ਦੇ ਹੋਣ ਵਾਲੇ ਨੁਕਸਾਨ ਨੂੰ ਠੱਲ੍ਹ ਪਾਉਣਾ ਹੈ, ਪ੍ਰੰਤੂ ਝੋਨੇ ਦੀ ਪਰਾਲੀ ਦੀ ਵਰਤੋਂ ਪਸ਼ੂਆਂ ਨੂੰ ਖਾਦ ਖੁਰਾਕ ਦੇ ਰੂਪ ਵਿੱਚ ਦੇ ਕੇ ਸਰਦੀਆਂ ਵਿੱਚ ਸੁੱਕ ਵਜੋਂ ਵਰਤ ਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਵੀ ਸਰਕਾਰੀ ਕੈਟਲ ਪੌਂਡ ਸਹਾਈ ਸਿੱਧ ਹੋ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਕੇਂਦਰ ਸਰਕਾਰ ਨੇ ਸੂਬਾ ਸਰਕਾਰ ਦੀ ਮੱਦਦ ਨਾਲ ਸਰਕਾਰੀ ਕੈਟਲ ਪੌਂਡ ਵਿਖੇ ਰੱਖੇ ਗਏ ਪਸ਼ੂਧਨ ਨੂੰ ਕਣਕ ਦੀ ਤੂੜੀ ਦੀ ਥਾਂ ਝੋਨੇ ਦੀ ਪਰਾਲੀ ਨੂੰ ਖੁਆਉਣ ਦਾ ਉਪਰਾਲਾ ਕਰਨ ਦੀ ਪਹਿਲ ਕੀਤੀ ਹੈ ਤਾਂ ਜੋ ਗਊਸ਼ਾਲਾਵਾਂ ਦੇ ਪਸ਼ੂ ਧਨ ਦੀ ਖੁਰਾਕ ਦੇ ਪ੍ਰਬੰਧ ਕਰਨ ਦੇ ਨਾਲ-ਨਾਲ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਿਆ ਅਤੇ ਵਾਤਾਵਰਨ ਨੂੰ ਪੁਲੀਤ ਹੋਣ ਤੋਂ ਬਚਾਇਆ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਪਸ਼ੂ ਧਨ ਦੇ ਖੋਜ਼ ਕਾਰਜਾਂ ਵਿੱਚ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇਸਜ਼ ਯੂਨੀਵਰਸਿਟੀ ਵੱਲੋਂ ਬਹੁਤ ਹੀ ਸ਼ਲਾਘਾਯੋਗ ਕੰਮ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਸਰਕਾਰੀ ਕੈਟਲ ਪੌਂਡ ਵਿਖੇ ਝੋਨੇ ਦੀ ਪਰਾਲੀ ਨੂੰ ਗੱਠਾਂ ਦੇ ਰੂਪ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਮੱਦਦ ਨਾਲ ਸਟੋਰ ਕੀਤਾ ਜਾਵੇ। ਉਨ੍ਹਾਂ ਕਿਹਾ ਪਰਾਲੀ ਸੋਧਣ ਲਈ ਲੋਕ ਨਿਰਮਾਣ ਵਿਭਾਗ ਦੀ ਮੱਦਦ ਨਾਲ ਪਿੱਟ ਬਣਾਏ ਜਾਣ, ਜਿਸ ਵਿੱਚ ਪਰਾਲੀ ਸੋਧ ਕੇ ਸਟੋਰ ਕੀਤੀ ਜਾਵੇ ਅਤੇ ਹਰੇਕ ਪਿੱਟ ਵਿੱਚ 5 ਦਿਨਾਂ ਦੀ ਪਰਾਲੀ ਸੋਧੀ ਜਾਵੇ। ਪਰਾਲੀ ਨੂੰ ਕੁਤਰਨ ਅਤੇ ਸੋਧਣ ਲਈ ਮਗਨਰੇਗਾ ਲੇਬਰ ਦੀ ਮੱਦਦ ਲਈ ਜਾਵੇ। ਪਰਾਲੀ ਦੀ ਕੁਤਰਾਈ ਲਈ ਲੋੜੀਂਦੀ ਮਸ਼ੀਨਰੀ ਦਾ ਪ੍ਰਬੰਧ ਪ੍ਰਸ਼ਾਸ਼ਕੀ ਪੱਧਰ ਤੇ ਕੀਤਾ ਜਾਵੇ। ਲੋੜੀਂਦਾ ਯੂਰੀਆ ਅਤੇ ਛੋਟੀ ਮਸ਼ੀਨਰੀ ਦਾ ਪ੍ਰਬੰਧ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਰਾਹੀਂ ਕੀਤਾ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ, ਉਪ ਮੰਡਲ ਮੈਜਿਸਟ੍ਰੇਟ ਤਲਵੰਡੀ ਸਾਬੋ ਸ੍ਰੀ ਆਕਾਸ਼ ਬਾਂਸਲ, ਸਹਾਇਕ ਡਾਇਰੈਕਟਰ ਪਸ਼ੂ ਪਾਲਣ ਡਾ. ਰਾਜਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਨੁਮਾਇੰਦੇ ਹਾਜ਼ਰ ਸਨ।

ਆਪ ਵਲੋਂ ਸੰਗਠਨ ’ਚ ਫ਼ੇਰਬਦਲ, 9 ਜ਼ਿਲ੍ਹਾ ਪ੍ਰਧਾਨਾਂ ਸਹਿਤ ਦਰਜ਼ਨਾਂ ਨਵੀਆਂ ਨਿਯੁਕਤੀਆਂ

0

ਸੁਖਜਿੰਦਰ ਮਾਨ
ਚੰਡੀਗੜ੍ਹ, 11 ਜੁਲਾਈ: ਆਮ ਆਦਮੀ ਪਾਰਟੀ ਨੇ ਕਰੀਬ ਚਾਰ ਮਹੀਨੇ ਪਹਿਲਾਂ ਸੂਬੇ ’ਚ ਭਾਰੀ ਬਹੁਮਤ ਨਾਲ ਅਪਣੀ ਸਰਕਾਰ ਹੋਂਦ ਵਿਚ ਆਉਣ ਤੋਂ ਬਾਅਦ ਅੱਜ ਪਹਿਲੀ ਵਾਰ ਪਾਰਟੀ ਸੰਗਠਨ ਵਿਚ ਵੱਡੀਆਂ ਤਬਦੀਲੀਆਂ ਕੀਤੀਆਂ ਹਨ। ਇੰਨ੍ਹਾਂ ਤਬਦੀਲੀਆਂ ਵਿਚ ਸੂਬੇ ਦੇ 9 ਜ਼ਿਲ੍ਹਿਆਂ ਵਿਚ ਨਵੇਂ ਪ੍ਰਧਾਨ ਨਿਯੁਕਤ ਕੀਤੇ ਗਏ ਹਨ। ਇਸੇ ਤਰ੍ਹਾਂ ਕਈ ਲੋਕ ਸਭਾ ਹਲਕਿਆਂ ਦੇ ਨਵੇਂ ਇੰਚਾਰਜ਼ਾਂ ਦੀ ਵੀ ਨਿਯੁਕਤੀ ਕੀਤੀ ਗਈ ਹੈ। ਇਸਤੋਂ ਇਲਾਵਾ ਮਹਿਲਾ ਵਿੰਗ ਤੇ ਯੂਥ ਵਿੰਗ ਵਿਚ ਵੀ ਵੱਡੀਆਂ ਤਬਦੀਲੀਆਂ ਕੀਤੀਆਂ ਹਨ। ਪਾਰਟੀ ਨੇ ਆਪਣੇ ਸੰਗਠਨ ਦਾ ਵਿਸਥਾਰ ਕਰਦੇ ਹੋਏ ਪੰਜ ਨਵੇਂ ਸੂਬਾ ਸਕੱਤਰ, ਛੇ ਸੰਯੁਕਤ ਸਕੱਤਰ, ਦੋ ਲੋਕ ਸਭਾ ਇੰਚਾਰਜ ਅਤੇ ਕਈ ਵਿੰਗਾਂ ਦੇ ਸੂਬਾ ਅਤੇ ਜ਼ਿਲ੍ਹਾ ਪੱਧਰੀ ਅਹੁਦੇਦਾਰ ਨਿਯੁਕਤ ਕੀਤੇ ਹਨ।
ਸੋਮਵਾਰ ਨੂੰ ਪਾਰਟੀ ਦੇ ਪ੍ਰਧਾਨ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ, ਰਾਜ ਸਭਾ ਮੈਂਬਰ ਤੇ ਪੰਜਾਬ ਸਹਿ-ਪ੍ਰਭਾਰੀ ਡਾ. ਸੰਦੀਪ ਪਾਠਕ ਅਤੇ ਪੰਜਾਬ ਪ੍ਰਭਾਰੀ ਜਰਨੈਲ ਸਿੰਘ ਦੇ ਹਸਤਾਖਰਾਂ ਹੇਠ ਜਾਰੀ ਹੋਈ ਲਿਸਟ ਵਿੱਚ ਗੁਰਦੇਵ ਸਿੰਘ ਲੱਖਣਾ, ਡਾ. ਸੰਨੀ ਆਹਲੂਵਾਲੀਆ, ਸ਼ਮਿੰਦਰ ਖਿੰਡਾ, ਰਾਜਵਿੰਦਰ ਕੌਰ ਥਿਆੜਾ ਅਤੇ ਡਾ: ਅਮਨਦੀਪ ਸਿੰਘ ਮੋਹੀ ਨੂੰ ਸੂਬਾ ਸਕੱਤਰ ਨਿਯੁਕਤ ਕੀਤਾ ਗਿਆ ਹੈ |ਇਸ ਦੇ ਨਾਲ ਹੀ ਪਾਰਟੀ ਦੇ ਬੁਲਾਰੇ ਨੀਲ ਗਰਗ ਅਤੇ ਆਗੂਆਂ ਮੋਹਨ ਲਾਲ, ਹਰਚਰਨ ਸਿੰਘ ਸੰਧੂ, ਪ੍ਰਿੰਸੀਪਲ ਪ੍ਰੇਮ ਕੁਮਾਰ, ਕਰਤਾਰ ਪਹਿਲਵਾਨ ਅਤੇ ਗੁਰਪਾਲ ਸਿੰਘ ਨੂੰ ਸੂਬਾ ਜੁਆਇੰਟ ਸਕੱਤਰ ਬਣਾਇਆ ਗਿਆ ਹੈ।ਪਾਰਟੀ ਨੇ ਦੋ ਲੋਕ ਸਭਾ ਹਲਕਿਆਂ ਲਈ ਨਵੇਂ ਇੰਚਾਰਜ ਵੀ ਨਿਯੁਕਤ ਕੀਤੇ ਹਨ। ਆਪ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੂੰ ਸ੍ਰੀ ਆਨੰਦਪੁਰ ਸਾਹਿਬ ਤੋਂ ਅਤੇ ਸ਼ਰਨਪਾਲ ਮੱਕੜ ਨੂੰ ਲੁਧਿਆਣਾ ਲੋਕ ਸਭਾ ਹਲਕੇ ਦਾ ਇੰਚਾਰਜ ਬਣਾਇਆ ਗਿਆ ਹੈ।ਇਸ ਤੋਂ ਇਲਾਵਾ ਪਾਰਟੀ ਨੇ ਕਈ ਸੂਬਾ ਪੱਧਰੀ ਵਿੰਗਾਂ ਲਈ ਨਵੇਂ ਅਹੁਦੇਦਾਰ ਵੀ ਨਿਯੁਕਤ ਕੀਤੇ ਹਨ। ਸੁਰਿੰਦਰ ਸਿੰਘ ਸੋਢੀ ਨੂੰ ਖੇਡ ਵਿੰਗ ਦਾ ਸੂਬਾ ਪ੍ਰਧਾਨ ਬਣਾਇਆ ਗਿਆ ਹੈ। ਬਲਜਿੰਦਰ ਕੌਰ ਤੁੰਗੋਵਾਲੀ ਨੂੰ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਬਣਾਇਆ ਗਿਆ ਹੈ।ਪਾਰਟੀ ਨੇ ਜ਼ਿਲ੍ਹਾ ਪੱਧਰ ‘ਤੇ ਵੀ ਵੱਡੀਆਂ ਤਬਦੀਲੀਆਂ ਕੀਤੀਆਂ ਹਨ। ਕਈ ਜ਼ਿਲ੍ਹਿਆਂ ਲਈ ਨਵੇਂ ਜ਼ਿਲ੍ਹਾ ਮੁਖੀ ਅਤੇ ਜ਼ਿਲ੍ਹਾ ਸਕੱਤਰ ਨਿਯੁਕਤ ਕੀਤੇ ਗਏ ਹਨ।

 

 

ਬਲਾਤਕਾਰ ਦੇ ਮਾਮਲੇ ’ਚ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਵਲੋਂ ਅਦਾਲਤ ਅੱਗੇ ਆਤਮ ਸਮਰਪਣ

0

ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
ਪੰਜਾਬੀ ਖ਼ਬਰਸਾਰ ਬਿਉਰੋ
ਲੁਧਿਆਣਾ, 11 ਜੁਲਾਈ : ਇੱਕ 45 ਸਾਲਾਂ ਔਰਤ ਨਾਲ ਕਥਿਤ ਬਲਾਤਕਾਰ ਦੇ ਦੋਸ਼ਾਂ ਹੇਠ ਮੁਕੱਦਮੇ ਦਾ ਸਾਹਮਣਾ ਕਰ ਰਹੇ ਸਾਬਕਾ ਵਿਧਾਇਕ ਤੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਅੱਜ ਹੋਰ ਕਥਿਤ ਦੋਸ਼ੀਆਂ ਪਰਮਜੀਤ ਸਿੰਘ ਪੰਮਾ, ਜਸਬੀਰ ਕੌਰ, ਬਲਜਿੰਦਰ ਕੌਰ, ਪਰਦੀਪ ਕੁਮਾਰ ਸਹਿਤ ਸਥਾਨਕ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ। ਉਨ੍ਹਾਂ ਅਪਣੇ ਆਤਮ ਸਮਰਪਣ ਦੀ ਸੂਚਨਾ ਟਵੀਟ ਰਾਹੀਂ ਵੀ ਦਿੱਤੀ, ਜਿਸ ਵਿਚ ਉਨ੍ਹਾਂ ਮਾਣਯੋਗ ਅਦਾਲਤ ਚ ਭਰੋਸਾ ਜਤਾਇਆ ਹੈ। ਉਧਰ ਬੈਂਸ ਤੇ ਹੋਰਨਾਂ ਵਲੋਂ ਆਤਮ ਸਮਰਪਣ ਦਾ ਪਤਾ ਚੱਲਦਿਆਂ ਹੀ ਪੁਲਿਸ ਅਧਿਕਾਰੀ ਮੌਕੇ ’ਤੇ ਪੁੱਜੇ ਤੇ ਸਰਕਾਰੀ ਵਕੀਲਾਂ ਦੀਆਂ ਦਲੀਲਾਂ ’ਤੇ ਅਦਾਲਤ ਨੇ ਸਾਰਿਆਂ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ। ਜਿਕਰਯੋਗ ਹੈ ਕਿ ਇਸ ਮਾਮਲੇ ਵਿਚ ਪੁਲਿਸ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਸਹਿਤ ਦੋ ਜਣਿਆਂ ਨੂੰ ਪਹਿਲਾਂ ਹੀ ਗਿ੍ਰਫਤਾਰ ਕਰ ਚੁੱਕੀ ਹੈ। ਇਸ ਮਾਮਲੇ ਵਿਚ ਪੁਲਿਸ ਨੇ ਔਰਤ ਦੇ ਬਿਆਨਾਂ ਉਪਰ ਦੋਨਾਂ ਬੈਂਸ ਭਰਾਵਾਂ ਸਹਿਤ ਕੁੱਲ ਸੱਤ ਵਿਅਕਤੀਆਂ ਵਿਰੁਧ ਪਰਚਾ ਦਰਜ਼ ਕੀਤਾ ਸੀ। ਬੈਂਸ ਤੇ ਉਸਦੇ ਸਾਥੀਆਂ ਦੀਆਂ ਸੁਪਰੀਮ ਕੋਰਟ ਤੱਕ ਅਪੀਲਾਂ ਖ਼ਾਰਜ ਹੋਣ ਤੋਂ ਬਾਅਦ ਪੁਲਿਸ ਇੰਨ੍ਹਾਂ ਸਾਰਿਆਂ ਨੂੰ ਗਿ੍ਰਫਤਾਰੀ ਲਈ ਛਾਪੇਮਾਰੀ ਕਰ ਰਹੀ ਸੀ। ਜਿਸਦੇ ਚੱਲਦੇ ਪਿਛਲੇ ਕੁੱਝ ਦਿਨਾਂ ਤੋਂ ਚਰਚਾ ਸੀ ਕਿ ਬੈਂਸ ਹੋਰੀ ਅਦਾਲਤ ਵਿਚ ਆਤਮ ਸਮਰਪਣ ਕਰ ਸਕਦੇ ਹਨ। ਉਧਰ ਪੀੜਤ ਔਰਤ ਨੇ ਬੈਂਸ ਨੂੰ ਪੁਲਿਸ ਰਿਮਾਂਡ ’ਤੇ ਭੇਜਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਉਸਨੂੰ ਅਦਾਲਤ ਉਪਰ ਪੂਰਨ ਭਰੋਸਾ ਹੈ ਕਿ ਇਨਸਾਫ਼ ਜਰੂਰ ਮਿਲੇਗਾ।

ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਮੱਤੇਵਾੜਾ ਜੰਗਲ ਉਜਾੜਨ ਵਿਰੁੱਧ ਡਟਵੀਂ ਹਮਾਇਤ ਦਾ ਐਲਾਨ

ਸੁਖਜਿੰਦਰ ਮਾਨ
ਚੰਡੀਗੜ੍ਹ, 11 ਜੁਲਾਈ: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਪੰਜਾਬ ਦੇ ਸਤਲੁਜ ਦਰਿਆ ਦੇ ਨਾਲ ਨਾਲ 4200 ਏਕੜ ਵਿੱਚ ਫੈਲੇ ਮੱਤੇਵਾੜਾ ਦੇ ਵਿਸਾਲ ਜੰਗਲ ਨੂੰ ਉਜਾੜਨ ਲਈ ਅੱਗੇ ਵਧ ਰਹੀ ਪੰਜਾਬ ਸਰਕਾਰ ਦੀ ਸਖਤ ਨਿਖੇਧੀ ਕਰਦਿਆਂ ਇਹ ਲੋਕ ਮਾਰੂ ਫੈਸਲਾ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਇਸ ਸੰਬੰਧੀ ਇੱਥੇ ਜਾਰੀ ਕੀਤੇ ਗਏ ਸਾਂਝੇ ਪ੍ਰੈੱਸ ਬਿਆਨ ਵਿੱਚ ਦੋਸ ਲਾਇਆ ਗਿਆ ਹੈ ਕਿ ਸਾਮਰਾਜੀ ਕਾਰਪੋਰੇਟਾਂ ਪੱਖੀ ਲੋਕ ਵਿਰੋਧੀ ਨੀਤੀਆਂ ਲਾਗੂ ਕਰਨਾ ਹਰ ਵੰਨਗੀ ਦੀ ਸਰਕਾਰ ਦੀ ਧੁੱਸ ਹੈ। ਕਿਉਂਕਿ ਜੰਗਲ ਉਜਾੜੇ ਦਾ ਸਬੱਬ ਬਣਨ ਜਾ ਰਹੀ ਵਿਸਾਲ ਟੈਕਸਟਾਈਲ ਉਦਯੋਗਿਕ ਪਾਰਕ ਬਣਾਉਣ ਲਈ ਜਿੱਥੇ ਇੱਕ ਪਾਸੇ ਕਾਂਗਰਸ ਦੀ ਕੈਪਟਨ ਸਰਕਾਰ ਮੌਕੇ ਇਸ ਜੰਗਲ ਨਾਲ ਲਗਦੀ ਸੇਖੋਵਾਲ ਪਿੰਡ ਦੀ 955 ਏਕੜ ਸਾਮਲਾਟ ਜਮੀਨ ਜਬਰਦਸਤੀ ਅਕਵਾਇਰ ਕਰ ਕੇ ਪਿੰਡ ਦੇ ਸੈਂਕੜੇ ਬੇਜਮੀਨੇ ਕਿਸਾਨਾਂ ਮਜਦੂਰਾਂ ਦਾ ਖੇਤੀ ਰੁਜਗਾਰ ਖੋਹਿਆ ਗਿਆ ਸੀ। ਉਜਾੜੇ ਦਾ ਸ?ਿਕਾਰ ਹੋਏ ਇਹ ਕਿਸਾਨ ਉਦੋਂ ਤੋਂ ਹੀ ਸਰਕਾਰ ਵਿਰੁੱਧ ਜੱਦੋਜਹਿਦ ਕਰਦੇ ਆ ਰਹੇ ਹਨ। ਉੱਥੇ ਦੂਜੇ ਪਾਸੇ ਹੁਣ ਆਪ ਦੀ ਮਾਨ ਸਰਕਾਰ ਵੱਲੋਂ ਇਸ ਟੈਕਸਟਾਈਲ ਪ੍ਰਾਜੈਕਟ ਨੂੰ ਨੇਪਰੇ ਚਾੜ੍ਹਨ ਦਾ ਐਲਾਨ ਕੀਤਾ ਗਿਆ ਤਾਂ ਪੰਜਾਬ ਦੇ ਵਾਤਾਵਰਨ ਪ੍ਰੇਮੀਆਂ ਵੱਲੋਂ ਇਹਦੇ ਵਿਰੁੱਧ ਵਿਸਾਲ ਰੋਸ ਰੈਲੀ ਕੀਤੀ ਗਈ ਹੈ। ਕਿਉਂਕਿ ਇਸ ਉਦਯੋਗਿਕ ਪਾਰਕ ਦੇ ਚਾਲੂ ਹੋਣ ਨਾਲ ਜਿੱਥੇ ਸਤਲੁਜ ਦਰਿਆ ਦੇ ਪਾਣੀ ਦਾ ਪ੍ਰਦੂਸਣ ਵੀ ਹੋਰ ਬਹੁਤ ਵਧ ਜਾਣਾ ਹੈ ਉੱਥੇ ਜੰਗਲ ਦਾ ਉਜਾੜਾ ਵੀ ਵੱਡੀ ਪੱਧਰ ‘ਤੇ ਹੋਣਾ ਹੈ। ਪੰਜਾਬ ਤੇ ਕੇਂਦਰ ‘ਚ ਰਾਜਸੱਤਾ ‘ਤੇ ਕਾਬਜ ਰਹੀਆਂ ਜਾਂ ਮੌਜੂਦਾ ਸਰਕਾਰਾਂ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਹਵਾ ਤੇ ਪਾਣੀ ਦੇ ਗੰਭੀਰ ਪ੍ਰਦੂਸਣ ਦਾ ਸੰਤਾਪ ਜਾਨਲੇਵਾ ਬੀਮਾਰੀਆਂ ਦੇ ਰੂਪ ਵਿੱਚ ਭੋਗ ਰਹੇ ਪੰਜਾਬ ਵਾਸੀਆਂ ਲਈ ਇਹ ਪ੍ਰਦੂਸਣ ਸਾੜ੍ਹਸਤੀ ਸਾਬਤ ਹੋਵੇਗਾ। ਕਿਸਾਨ ਆਗੂਆਂ ਨੇ ਕਿਹਾ ਹੈ ਕਿ ਉਨ੍ਹਾਂ ਦੀ ਜਥੇਬੰਦੀ ਵੱਲੋਂ ਪਾਣੀਆਂ ਦੇ ਗੰਭੀਰ ਸੰਕਟ ਦੇ ਪੁਖਤਾ ਹੱਲ ਲਈ ਲਗਾਤਾਰ ਅੱਗੇ ਵਧਾਏ ਜਾ ਰਹੇ ਸੰਘਰਸ ਦੇ ਮੁੱਦਿਆਂ ਨਾਲ ਮੱਤੇਵਾੜਾ ਜੰਗਲ ਦੇ ਉਜਾੜੇ ਦਾ ਸਿੱਧਾ ਸੰਬੰਧ ਜੁੜਦਾ ਹੈ। ਇਸ ਲਈ ਇਸ ਮੁੱਦੇ ਨੂੰ ਲੈ ਕੇ 21 ਤੋਂ 25 ਜੁਲਾਈ ਤੱਕ ਸੰਸਾਰ ਬੈਂਕ ਦੇ ਪਾਣੀ ਪ੍ਰਾਜੈਕਟਾਂ ਅਤੇ ਵੱਡੇ ਸਨਅਤੀ ਘਰਾਣਿਆਂ ਸਮੇਤ ਨਹਿਰੀ ਵਿਭਾਗ ਦੇ ਅਧਿਕਾਰੀਆਂ ਵਿਰੁੱਧ ਦਿਨੇ ਰਾਤ ਲਾਏ ਜਾ ਰਹੇ ਪੰਜ ਰੋਜਾ ਮੋਰਚਿਆਂ ਵਿੱਚ ਮੱਤੇਵਾੜਾ ਜੰਗਲ ਦਾ ਮੁੱਦਾ ਵੀ ਉਠਾਇਆ ਜਾਵੇਗਾ। ਸਮੂਹ ਕਿਸਾਨਾਂ ਮਜਦੂਰਾਂ ਤੇ ਪੰਜਾਬ ਵਾਸੀ ਆਮ ਲੋਕਾਂ ਨੂੰ ਇਨ੍ਹਾਂ ਪੰਜ ਰੋਜਾ ਮੋਰਚਿਆਂ ਵਿੱਚ ਵਧ ਚੜ੍ਹ ਕੇ ਸਾਮਲ ਹੋਣ ਦਾ ਜੋਰਦਾਰ ਸੱਦਾ ਦਿੱਤਾ ਗਿਆ ਹੈ। ਆਪਣੇ ਬਿਆਨ ਦੇ ਅਖੀਰ ਵਿੱਚ ਕਿਸਾਨ ਆਗੂਆਂ ਵੱਲੋਂ ਆਪੋ ਆਪਣੇ ਜਾਇਜ ਹੱਕਾਂ ਲਈ ਜਨਤਕ ਅੰਦੋਲਨ ਕਰ ਰਹੇ ਬੇਰੁਜਗਾਰ ਪੀਟੀਆਈ ਅਧਿਆਪਕਾਂ, ਖੇਤ ਮਜਦੂਰਾਂ, ਜਲ ਸਪਲਾਈ ਕਾਮਿਆਂ, ਕਰੋਨਾ ਦੌਰ ਦੀਆਂ ਨਰਸਾਂ ਆਦਿ ਸਭਨਾਂ ਦੇ ਸੰਘਰਸਾਂ ਦਾ ਜੋਰਦਾਰ ਸਮਰਥਨ ਕੀਤਾ ਗਿਆ ਹੈ। ਇਨ੍ਹਾਂ ਸੰਘਰਸਸੀਲ ਲੋਕਾਂ ਦੀ ਹੱਕੀ ਆਵਾਜ ਨੂੰ ਦਬਾਉਣ ਲਈ ਪੁਲਿਸ ਵੱਲੋਂ ਵਰਤੇ ਜਾ ਰਹੇ ਜਾਬਰ ਹੱਥਕੰਡਿਆਂ ਤੋਂ ਬਾਜ ਆਉਣ ਦੀ ਚਿਤਾਵਨੀ ਦਿੰਦੇ ਹੋਏ ਉਨ੍ਹਾਂ ਦੀਆਂ ਪੱਕੇ ਰੁਜਗਾਰ ਦੀਆਂ ਮੰਗਾਂ ਮੰਨਣ ਉੱਤੇ ਜੋਰ ਦਿੱਤਾ ਗਿਆ ਹੈ।

ਰਾਜ ਸਭਾ ਮੈਂਬਰ ਰਾਘਵ ਚੱਢਾ ਬਣੇ ਪੰਜਾਬ ਦੀ ਸਲਾਹਕਾਰ ਕਮੇਟੀ ਦੇ ਚੇਅਰਮੈਨ

0

ਸੁਖਜਿੰਦਰ ਮਾਨ
ਚੰਡੀਗੜ੍ਹ, 11 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਸੂਬਾ ਸਰਕਾਰ ਦੀ ਸਲਾਹਕਾਰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਪਿਛਲੇ ਕੁੱਝ ਦਿਨਾਂ ਤੋਂ ਚੱਲ ਰਹੀਆਂ ਕਿਆਸਅਰਾਈਆਂ ਨੂੰ ਸੱਚ ਸਾਬਤ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਨੇ ਇਸ ਸਬੰਧੀ ਫਾਇਲ ਨੂੰ ਸੋਮਵਾਰ ਨੂੰ ਮਨਜ਼ੂਰੀ ਦਿੱਤੀ। ਮਾਡਰਨ ਸਕੂਲ ਬਾਰਾਖੰਬਾ ਅਤੇ ਲੰਡਨ ਸਕੂਲ ਆਫ਼ ਇਕਨਾਮਿਕਸ ਵਰਗੀਆਂ ਵਿਸ਼ਵ ਪ੍ਰਸਿੱਧ ਸਿੱਖਿਆ ਸੰਸਥਾਵਾਂ ਤੋਂ ਪੜ੍ਹੇ ਰਾਘਵ ਚੱਢਾ ਪੇਸ਼ੇ ਪੱਖੋਂ ਚਾਰਟਰਡ ਅਕਾਊਂਟੈਂਟ ਹਨ। ਉਨ੍ਹਾਂ ਕੋਲ ਵਿਸ਼ਵ ਦੀਆਂ ਕਈ ਵੱਡੀਆਂ ਕਾਰਪੋਰੇਟ ਫਰਮਾਂ ਵਿੱਚ ਕੰਮ ਕਰਨ ਦਾ ਤਜਰਬਾ ਵੀ ਹੈ।
ਇਸ ਨੌਜਵਾਨ ਸਿਆਸੀ ਆਗੂ ਨੇ ਦਿੱਲੀ ਵਿੱਚ ਆਮ ਆਦਮੀ ਪਾਰਟੀ ਸਰਕਾਰ ਵਿੱਚ ਵਿੱਤ ਮੰਤਰੀ ਮਨੀਸ਼ ਸਿਸੋਦੀਆ ਦੇ ਵਿੱਤ ਸਲਾਹਕਾਰ ਵਜੋਂ ਵੀ ਸੇਵਾ ਨਿਭਾਈ ਹੈ। ਦਿੱਲੀ ਸਰਕਾਰ ਤੋਂ ਸਿਰਫ਼ ਇਕ ਰੁਪਏ ਤਨਖ਼ਾਹ ਲੈਣ ਵਾਲੇ ਰਾਘਵ ਚੱਢਾ ਨੇ ਉਥੇ ਮਾਲੀਆ ਚੋਰੀ ਰੋਕਣ ਅਤੇ ਭਿ੍ਰਸ਼ਟਾਚਾਰ ਨੂੰ ਘਟਾਉਣ ਵਿੱਚ ਕਾਮਯਾਬੀ ਹਾਸਲ ਕੀਤੀ। ਉਨ੍ਹਾਂ ਦੀਆਂ ਅਣਥੱਕ ਕੋਸ਼ਿਸ਼ਾਂ ਨਾਲ ਦਿੱਲੀ ਮਾਲੀਆ ਸਰਪਲੱਸ ਸੂਬਾ ਬਣਿਆ, ਜਿਸ ਨਾਲ ਦਿੱਲੀ ਨੇ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਨੂੰ ਛੋਹਿਆ। ਜਲੰਧਰ ਨਾਲ ਸਬੰਧਤ ਰਾਘਵ ਚੱਢਾ ਦਾ ਪਰਿਵਾਰ ਕੁੱਝ ਦਹਾਕੇ ਪਹਿਲਾਂ ਕੰਮ ਦੇ ਬਿਹਤਰ ਮੌਕਿਆਂ ਦੀ ਭਾਲ ਵਿੱਚ ਦਿੱਲੀ ਚਲਾ ਗਿਆ ਸੀ ਪਰ ਰਾਘਵ ਚੱਢਾ ਹਮੇਸ਼ਾ ਆਪਣੀਆਂ ਜੜ੍ਹਾਂ ਨਾਲ ਜੁੜੇ ਰਹੇ ਅਤੇ ਦਿੱਲੀ ਦੀ ਪੰਜਾਬੀ ਅਕਾਡਮੀ ਨੂੰ ਪੈਰਾਂ ਸਿਰ ਕਰਨ ਲਈ ਅਹਿਮ ਭੂਮਿਕਾ ਨਿਭਾਈ, ਜਿਸ ਨਾਲ ਕੌਮੀ ਰਾਜਧਾਨੀ ਵਿੱਚ ਪੰਜਾਬੀ ਭਾਸ਼ਾ ਤੇ ਸੱਭਿਆਚਾਰ ਨੂੰ ਉਤਸ਼ਾਹਤ ਕਰਨ ਵਿੱਚ ਮਦਦ ਮਿਲੀ। ਇਸ ਨਵੀਂ ਭੂਮਿਕਾ ਵਿੱਚ ਰਾਘਵ ਚੱਢਾ ਦੇ ਮੋਢਿਆਂ ਉਤੇ ਪੰਜਾਬ ਵਿੱਚ ਆਪ ਸਰਕਾਰ ਦੀਆਂ ਲੋਕ-ਪੱਖੀ ਪਹਿਲਕਦਮੀਆਂ ਨੂੰ ਲਾਗੂ ਕਰਨ ਤੇ ਘੜਨ ਦੀ ਜ਼ਿੰਮੇਵਾਰੀ ਹੋਵੇਗੀ ਅਤੇ ਉਹ ਵਿੱਤ ਨਾਲ ਸਬੰਧਤ ਮੁੱਦਿਆਂ ਉਤੇ ਸਰਕਾਰ ਨੂੰ ਸਲਾਹ ਦੇਣਗੇ। ਉਨ੍ਹਾਂ ਦੀ ਪੁਖ਼ਤਾ ਵਿੱਤੀ ਸੂਝ-ਬੂਝ ਤੇ ਵਿਵੇਕ, ਗੰਭੀਰ ਵਿੱਤੀ ਸੰਕਟ ਨਾਲ ਜੂਝ ਰਹੇ ਪੰਜਾਬ ਨੂੰ ਕਰਜ਼ ਦੇ ਜਾਲ ਵਿੱਚੋਂ ਕੱਢਣ ਲਈ ਵਰਦਾਨ ਸਾਬਤ ਹੋ ਸਕਦਾ ਹੈ ਕਿਉਂਕਿ ਉਹ ਵਿੱਤੀ ਯੋਜਨਾਬੰਦੀ ਤੇ ਪੰਜਾਬ ਨੂੰ ਕਰਜ਼ ਮੁਕਤ ਕਰਨ ਲਈ ਅਹਿਮ ਭੂਮਿਕਾ ਨਿਭਾ ਸਕਦੇ ਹਨ।

ਮੁੱਖ ਮੰਤਰੀ ਵੱਲੋਂ ਰਾਜਪਾਲ ਨੂੰ ਯੂ.ਟੀ. ਚੰਡੀਗੜ੍ਹ ਵਿੱਚ ਅਫਸਰਾਂ ਦੀਆਂ ਅਸਾਮੀਆਂ ਭਰਨ ਲਈ ਪੰਜਾਬ ਅਤੇ ਹਰਿਆਣਾ ਦਰਮਿਆਨ 60:40 ਦਾ ਅਨੁਪਾਤ ਕਾਇਮ ਰੱਖਣ ਦੀ ਅਪੀਲ

0

ਤੈਅ ਪ੍ਰਕਿਰਿਆ ਦੀ ਅਣਦੇਖੀ ਕੀਤੇ ਜਾਣ ’ਤੇ ਦੁੱਖ ਜ਼ਾਹਰ ਕੀਤਾ
ਸੁਖਜਿੰਦਰ ਮਾਨ
ਚੰਡੀਗੜ੍ਹ, 11 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਪ੍ਰਸਾਸਨ ਵਿੱਚ ਸਿਵਲ ਪ੍ਰਸ਼ਾਸਨ ਦੀਆਂ ਅਸਾਮੀਆਂ ਭਰਨ ਲਈ ਪੰਜਾਬ ਅਤੇ ਹਰਿਆਣਾ ਦਰਮਿਆਨ 60:40 ਦਾ ਅਨੁਪਾਤ ਕਾਇਮ ਰੱਖਣ ਲਈ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਦਖਲ ਦੀ ਮੰਗ ਕੀਤੀ ਹੈ।ਰਾਜਪਾਲ ਨੂੰ ਲਿਖੇ ਪੱਤਰ ਵਿੱਚ ਭਗਵੰਤ ਮਾਨ ਨੇ ਜੋਰ ਦੇ ਕੇ ਕਿਹਾ ਕਿ ਸਾਲ 1966 ਵਿੱਚ ਪੰਜਾਬ ਸੂਬੇ ਦੇ ਪੁਨਰਗਠਨ ਤੋਂ ਬਾਅਦ ਅਫਸਰਾਂ ਨੂੰ ਆਮ ਤੌਰ ‘ਤੇ ਕੁਝ ਅਸਾਮੀਆਂ ਜਿਵੇਂ ਕਿ ਗ੍ਰਹਿ ਸਕੱਤਰ, ਵਿੱਤ ਸਕੱਤਰ, ਡਿਪਟੀ ਕਮਿਸਨਰ ਅਤੇ ਨਗਰ ਨਿਗਮ ਦੇ ਕਮਿਸਨਰ ਨੂੰ ਭਾਰਤ ਸਰਕਾਰ ਦੀ ਪ੍ਰਵਾਨਗੀ ਨਾਲ ਇੰਟਰ-ਕਾਡਰ ਡੈਪੂਟੇਸਨ ‘ਤੇ ਲਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਵਿੱਤ ਸਕੱਤਰ ਅਤੇ ਨਗਰ ਨਿਗਮ ਦੇ ਕਮਿਸ਼ਨਰ ਦੀਆਂ ਅਸਾਮੀਆਂ ਪੰਜਾਬ ਕਾਡਰ ਦੇ ਆਈ.ਏ.ਐਸ. ਅਧਿਕਾਰੀਆਂ ਰਾਹੀਂ ਭਰੀਆਂ ਜਾਂਦੀਆਂ ਹਨ, ਜਦੋਂ ਕਿ ਗ੍ਰਹਿ ਸਕੱਤਰ ਅਤੇ ਡਿਪਟੀ ਕਮਿਸਨਰ ਦੀਆਂ ਅਸਾਮੀਆਂ ਹਰਿਆਣਾ ਕਾਡਰ ਦੇ ਆਈ.ਏ.ਐਸ. ਅਧਿਕਾਰੀਆਂ ਦੁਆਰਾ ਭਰੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਦੀ ਚੋਣ ਸਖਤ ਚੋਣ ਪ੍ਰਕਿਰਿਆ ਤੋਂ ਬਾਅਦ ਕੀਤੀ ਜਾਂਦੀ ਹੈ ਅਤੇ ਇਨ੍ਹਾਂ ਨੂੰ ਵੱਖ-ਵੱਖ ਪ੍ਰਮੁੱਖ ਵਿਭਾਗਾਂ ਦਾ ਚਾਰਜ ਵੀ ਸੌਂਪਿਆ ਜਾਂਦਾ ਹੈ।
ਇਸ ਦੌਰਾਨ ਮੁੱਖ ਮੰਤਰੀ ਨੇ ਅਫਸੋਸ ਜਾਹਰ ਕੀਤਾ ਕਿ ਪਿਛਲੇ ਕੁਝ ਸਾਲਾਂ ਤੋਂ ਇਹ ਧਿਆਨ ਵਿਚ ਆਇਆ ਹੈ ਕਿ ਚੰਡੀਗੜ੍ਹ ਪ੍ਰਸਾਸਨ ਵਿੱਚ ਏ.ਜੀ.ਐਮ.ਯੂ.ਟੀ. ਕਾਡਰ ਦੇ ਆਈ.ਏ.ਐਸ. ਅਧਿਕਾਰੀਆਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਜਿਆਦਾਤਰ ਮਹੱਤਵਪੂਰਨ ਅਸਾਮੀਆਂ ਜੋ ਪਹਿਲਾਂ ਪੰਜਾਬ ਕਾਡਰ ਦੇ ਆਈ.ਏ.ਐਸ. ਅਫਸਰਾਂ ਨੂੰ ਦਿੱਤੀਆਂ ਜਾਂਦੀਆਂ ਸਨ, ਇਸ ਵੇਲੇ ਏ.ਜੀ.ਐਮ.ਯੂ.ਟੀ. ਕੇਡਰ ਦੇ ਆਈ.ਏ.ਐਸ. ਅਧਿਕਾਰੀਆਂ ਨੂੰ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਕਾਬਲੇਗੌਰ ਹੈ ਕਿ ਸਿਹਤ, ਸਿੱਖਿਆ, ਉਦਯੋਗ, ਖੇਤੀਬਾੜੀ, ਕਿਰਤ ਤੇ ਰੁਜਗਾਰ, ਸੂਚਨਾ ਤਕਨਾਲੋਜੀ, ਖੁਰਾਕ ਤੇ ਸਪਲਾਈ, ਸਹਿਕਾਰਤਾ, ਖੇਡਾਂ ਅਤੇ ਚੰਡੀਗੜ੍ਹ ਹਾਊਸਿੰਗ ਬੋਰਡ ਦੇ ਪ੍ਰਮੁੱਖ ਵਿਭਾਗ ਜੋ ਪਹਿਲਾਂ ਵਿੱਤ ਸਕੱਤਰ ਕੋਲ ਹੁੰਦੇ ਸਨ, ਹੁਣ ਬਹੁਤ ਸਾਰੇ ਜੂਨੀਅਰ ਏ.ਜੀ.ਐਮ.ਯੂ.ਟੀ. ਕੇਡਰ ਦੇ ਆਈ.ਏ.ਐਸ. ਅਫਸਰਾਂ ਨੂੰ ਦਿੱਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਸਿਟਕੋ ਦੇ ਮੈਨੇਜਿੰਗ ਡਾਇਰੈਕਟਰ ਦਾ ਅਹੁਦਾ ਜੋ ਕਿ ਪੰਜਾਬ ਕੇਡਰ ਦੇ ਆਈ.ਏ.ਐਸ. ਅਧਿਕਾਰੀ ਲਈ ਰਾਖਵਾਂ ਹੈ, ਵੀ ਯੂ.ਟੀ. ਕੇਡਰ ਦੇ ਆਈ.ਏ.ਐਸ. ਅਧਿਕਾਰੀ ਨੂੰ ਦਿੱਤਾ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਅਧਿਕਾਰੀ ਬਿਨਾਂ ਲੋੜੀਂਦੇ ਤਜਰਬੇ ਅਤੇ ਗਿਆਨ ਤੋਂ ਯੂ.ਟੀ. ਚੰਡੀਗੜ੍ਹ ਅਤੇ ਪੰਜਾਬ ਤੇ ਹਰਿਆਣਾ ਸਬੰਧੀ ਪੇਚੀਦਾ ਮਸਲਿਆਂ ਬਾਰੇ ਤੁਰੰਤ ਫੈਸਲੇ ਲੈਣ ਅਤੇ ਕੀਤੇ ਗਏ ਫੈਸਲਿਆਂ ਨੂੰ ਸਮੇਂ ਸਿਰ ਲਾਗੂ ਕਰਨ ਵਿੱਚ ਢਿੱਲਮੱਠ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸ ਦਾ ਸਾਸਨ ਅਤੇ ਪ੍ਰਸਾਸਨ ਦੇ ਪੱਧਰ ‘ਤੇ ਮਾੜਾ ਅਸਰ ਪੈਂਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸਮੁੱਚਾ ਘਟਨਾਕ੍ਰਮ ਪੰਜਾਬ ਪੁਨਰਗਠਨ ਐਕਟ, 1966 ਦੀ ਭਾਵਨਾ ਦੀ ਸਪੱਸਟ ਉਲੰਘਣਾ ਹੈ ਅਤੇ ਪੰਜਾਬ ਦੇ ਅਧਿਕਾਰੀਆਂ ਦੇ ਰੁਤਬੇ ਅਤੇ ਮਨੋਬਲ ਨੂੰ ਢਾਹ ਲਾ ਰਿਹਾ ਹੈ।ਭਗਵੰਤ ਮਾਨ ਨੇ ਇਸ ਗੱਲ ਉਤੇ ਜ਼ੋਰ ਦਿੱਤਾ ਕਿ ਪੰਜਾਬ ਸਰਕਾਰ ਡੈਪੂਟੇਸਨ ਲਈ ਚੰਗੀ ਕਾਬਲੀਅਤ ਵਾਲੇ ਅਧਿਕਾਰੀਆਂ ਦੀ ਸਿਫਾਰਸ ਕਰਦੀ ਹੈ। ਉਨ੍ਹਾਂ ਨੇ ਰਾਜਪਾਲ ਨੂੰ ਨਿੱਜੀ ਤੌਰ ‘ਤੇ ਇਸ ਮਾਮਲੇ ਨੂੰ ਵਿਚਾਰਨ ਦੀ ਅਪੀਲ ਕੀਤੀ ਤਾਂ ਜੋ ਚੰਡੀਗੜ੍ਹ ਪ੍ਰਸਾਸਨ ਵਿਚ ਪੰਜਾਬ ਕਾਡਰ ਦੇ ਆਈ.ਏ.ਐਸ. ਅਧਿਕਾਰੀਆਂ ਦੀ ਤਾਇਨਾਤੀ ਤੈਅ ਪ੍ਰਕਿਰਿਆ ਅਤੇ ਬਿਨਾਂ ਕਿਸੇ ਵਿਤਕਰੇ ਦੇ ਡੈਪੂਟੇਸ਼ਨ ਉਤੇ ਕੀਤੀ ਜਾ ਸਕੇ।

ਕੁਰੂਕਸ਼ੇਤਰ ਵਿਚ ਬਾਬਾ ਮੱਖਨ ਸ਼ਾਹ ਲਬਾਨਾ ਤੇ ਬਾਬਾ ਲੱਖੀ ਸ਼ਾਹ ਵੰਜਾਰਾ ਜੈਯੰਤੀ ‘ਤੇ ਸ਼ਾਨਦਾਰ ਸਮਾਰੋਹ

0

ਮਹਾਪੁਰਖਾਂ ਦੇ ਸੰਦੇਸ਼ ਨੂੰ ਸਾਕਾਰ ਕਰਨ ਲਈ ਸਰਕਾਰ ਨੇ ਬਣਾਈ ਕਈ ਯੋਜਨਾਵਾਂ – ਮੁੱਖ ਮੰਤਰੀ
ਹਰਿਆਣਾ ਸਰਕਾਰ ਸਾਰੇ ਵਰਗਾਂ ਦੇ ਸਮਾਜਿਕ, ਵਿਦਿਅਕ ਤੇ ਆਰਥਕ ਉਥਾਨ ਲਈ ਪ੍ਰਤੀਬੱਧ
ਸੂਬੇ ਵਿਚ ਬੇਘਰ ਘੁਮੰਘੂ ਪਰਿਵਾਰਾਂ ਨੂੰ ਵਸਾਉਣ ਲਈ ਯੋਜਨਾ ਬਣਾ ਰਹੀ ਸਰਕਾਰ – ਸ੍ਰੀ ਮਨੋਹਰ ਲਾਲ
ਸੁਖਜਿੰਦਰ ਮਾਨ
ਚੰਡੀਗੜ੍ਹ, 10 ਜੁਲਾਈ- ਧਰਮਖੇਤਰ ਕੁਰੂਕਸ਼ੇਤਰ ਦੀ ਪਵਿੱਤਰ ਧਰਤੀ ‘ਤੇ ਬਾਬਾ ਮੱਖਨ ਸ਼ਾਹ ਲਬਾਨਾ ਤੇ ਬਾਬਾ ਲੱਖੀ ਸ਼ਾਹ ਵੰਜਾਰਾ ਜੈਯੰਤੀ ਸਮਾਰੋਹ ਸ਼ਾਨਦਾਰ ਢੰਗ ਨਾਲ ਮਨਾਇਆ ਗਿਆ। ਇਸ ਮੌਕੇ ‘ਤੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਸਰਕਾਰ ਪਿਛੜਾ ਵਰਗ ਕਮਿਸ਼ਨ ਨੂੰ ਨਵੇਂ ਸਿਰੇ ਤੋਂ ਬਣਾ ਰਹੀ ਹੈ। ਇਸ ਦੇ ਬਨਣ ਦੇ ਬਾਅਦ ਸਮਾਜ ਦੀ ਸਾਰੇ ਸਮਸਿਆਵਾਂ ਦੀ ਚਿੰਤਾ ਇਹ ਕਮਿਸ਼ਨ ਵੀ ਕਰੇਗਾ। ਕਮਿਸ਼ਨ ਰਾਹੀਂ ਸਾਰੀ ਯੋਜਨਾਵਾਂ ਦਾ ਲਾਭ ਲਾਭਕਾਰਾਂ ਨੂੰ ਮਿਲੇ, ਇਹ ਯਕੀਨੀ ਕੀਤਾ ਜਾਵੇਗਾ। ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਦੀ ਰਾਜਧਾਨੀ ਲੋਹਗੜ੍ਹ ਨੁੰ ਵਿਕਸਿਤ ਕੀਤਾ ਜਾਵੇਗਾ ਅਤੇ ਬਾਬਾ ਲੱਖੀ ਸ਼ਾਹ ਵੰਜਾਰਾ ਦੇ ਨਾਂਅ ਦੀ ਵੀ ਇੱਥੇ ਵਿਵਸਥਾ ਯਕੀਨੀ ਕਰਣਗੇ। ਉਨ੍ਹਾਂ ਨੇ ਕਿਹਾ ਕਿ ਸਮਾਜ ਦੀ ਕੁੱਝ ਜਾਤੀਆਂ ਐਸਸੀ ਤਾਂ ਕੁੱਝ ਬੈਕਵਰਡ ਕਲਾਸ ਵਿਚ ਹੈ, ਅਸੀਂ ਇਸ ਦੇ ਲਈ ਕੇਂਦਰ ਸਰਕਾਰ ਨੂੰ ਲਿਖਿਆ ਹੈ। ਮੁੱਖ ਮੰਤਰੀ ਨੇ ਅਪੀਲ ਕੀਤੀ ਸਮਾਜ ਦੇ ਜੋ ਲੋਕ ਵੱਧ ਕਮਜੋਰ ਹਨ ਸਿਰਫ ਉਨ੍ਹਾਂ ਨੂੰ ਹੀ ਅਨੁਸੂਚਿਤ ਜਾਤੀ ਵਿਚ ਜਾਣਾ ਚਾਹੀਦਾ ਹੈ। ਸ੍ਰੀ ਮਨੋਹਰ ਲਾਲ ਨੇ ਐਲਾਨ ਕੀਤਾ ਕਿ ਨਗਰ ਪਾਲਿਕਾ ਕੁਰੂਕਸ਼ੇਤਰ ਵਿਚ ਕੰਮਿਯੂਨਿਟੀ ਸੈਂਟਰ ਨੁੰ ਲੱਖੀ ਸ਼ਾਹ ਵਣਜਾਰਾ ਦੇ ਨਾਂਅ ਨਾਲ ਬਣਾਇਆ ਜਾਵੇਗਾ। ਉਨ੍ਹਾਂ ਨੇ ਲਬਾਨਾ ਭਵਨ ਲਈ ਥਾਂ ਤੈਅ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਜਿਨ੍ਹਾਂ ਜਿਲ੍ਹਿਆਂ ਵਿਚ ਸਮਾਜ ਦੇ ਲੋਕ ਰਹਿੰਦੇ ਹੋਣ ਉੱਥੇ ਦੇ ਕਿਸੇ ਚੌਕ-ਚੌਰਾਹਿਆਂ, ਕੰਮਿਯੂਨਿਟੀ ਸੈਂਟਰ ਜਾਂ ਵਿਦਿਅਕ ਸੰਸਥਾਨ ਨੂੰ ਬਾਬਾ ਮੱਖਨ ਸ਼ਾਹ ਲਬਾਨਾ ਤੇ ਬਾਬਾ ਲੱਖੀ ਸ਼ਾਹ ਵੰਜਾਰਾ ਦੇ ਨਾਂਅ ਨਾਲ ਕੀਤਾ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਸਮਾਜ ਦੇ ਲੋਕਾਂ ਨੂੰ ਜਿੱਥੇ ਜਮੀਨ ਚਾਹੀਦੀ ਤਾਂ ਸਥਾਨਕ ਪੱਧਰ ‘ਤੇ ਪ੍ਰਸਤਾਵ ਪਾਸ ਕਰਵਾਉਣਾ ਪਵੇਗਾ। ਜੇਕਰ ਉਨ੍ਹਾਂ ਦੇ ਕੋਲ ਪ੍ਰਸਤਾਵ ਆਉਂਦਾ ਹੈ ਤਾਂ ਉਹ ਉਸ ‘ਤੇ ਤੁਰੰਤ ਕਾਰਵਾਈ ਕਰਣਗੇ।
ਵੰਜਾਰਾ ਸਮਾਜ ਬਹੁਤ ਹੀ ਸੰਘਰਸ਼ੀਲ, ਮਿਹਨਤੀ ਅਤੇ ਸਵਾਭੀਮਾਨੀ
ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਵੰਜਾਰਾ ਸਮਾਜ ਬਹੁਤ ਹੀ ਸੰਘਰਸ਼ੀਲ, ਮਿਹਨਤੀ ਅਤੇ ਸਵਾਭੀਮਾਨੀ ਸਮਾਜ ਹੈ। ਪੂਰੇ ਦੇਸ਼ ਵਿਚ ਇਕ ਵੱਖ ਹੀ ਸਭਿਆਚਾਰ ਵਿਚ ਜੀਣ ਵਾਲੇ ਵਜੋ ਇਹ ਸਮਾਜ ਆਪਣੀ ਵਿਸ਼ੇਸ਼ ਪਹਿਚਾਣ ਬਣਾਏ ਹੋਏ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਸਮਾਜ ਦੇ ਆਖੀਰੀ ਅਤੇ ਵਾਂਝੇ ਵਿਅਕਤੀ ਦਾ ਉਥਾਨ ਕਰਨ ਦਾ ਬੀੜਾ ਚੁਕਿਆ ਹੈ। ਘੁਮੰਤੂ ਜਾਤੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿਚ ਲਿਆਉਣ ਲਈ ਇੰਨ੍ਹਾਂ ਦੇ ਪਰਿਵਾਰਾਂ ਦੇ ਪਹਿਚਾਣ ਪੱਤਰ ਬਣਾਏ ਗਏ ਹਨ। ਹੁਣ ਇੰਨ੍ਹਾਂ ਨੂੰ ਸਰਕਾਰ ਦੀ ਸਾਰੀ ਯੋਜਨਾਵਾਂ ਅਤੇ ਸੇਵਾਵਾਂ ਦਾ ਲਾਭ ਪਰਿਵਾਰ ਪਹਿਚਾਣ ਪੱਤਰ ਰਾਹੀਂ ਮਿਲੇਗਾ। ਸੂਬੇ ਵਿਚ ਬੇਘਰ ਘੁਮੰਤੂ ਪਰਿਵਾਰਾਂ ਦਾ ਇਕ ਸਰਵੇ ਕੀਤਾ ਜਾ ਚੁੱਕਾ ਹੈ ਅਤੇ ਉਨ੍ਹਾਂ ਨੂੰ ਵਸਾਉਣ ਲਈ ਅਸੀਂ ਇਕ ਯੋਜਨਾ ਬਣਾ ਰਹੇ ਹਨ। ਘੁਮੰਤੂ ਜਾਤੀਆਂ ਦੇ ਨੌਜੁਆਨਾਂ ਨੂੰ ਨੌਕਰੀਆਂ ਦੀ ਭਰਤੀ ਵਿਚ 5 ਵੱਧ ਨੰਬਰ ਦਿੱਤੇ ਜਾਂਦੇ ਹਨ। ਮੈਨੂੰ ਖੁਸ਼ੀ ਹੈ ਕਿ ਸਾਲ 2018 ਤੋਂ 2022 ਤਕ ਇਹ ਲਾਭ ਚੁੱਕਦੇ ਹੋਏ ਲਗਭਗ 1500 ਨੌਜੁਆਨਾਂ ਨੂੰ ਸਰਕਾਰੀ ਨੌਕਰੀ ਮਿਲੀ ਹੈ। ਘੁਮੰਤੂ ਜਾਤੀਆਂ ਦੀ ਭਲਾਈ ਲਈ ਘੁਮੰਤੂ ਜਾਤੀ ਕਮਿਸ਼ਨ ਅਤੇ ਸਫਾਈ ਕਰਮਚਾਰੀਆਂ ਦੇ ਹਿੱਤਾਂ ਦੀ ਰੱਖਿਆ ਲਈ ਹਰਿਆਣਾ ਰਾਜ ਸਫਾਈ ਕਰਮਚਾਰੀ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ।

ਭਾਈ ਮੱਖਨ ਸ਼ਾਹ ਲਬਾਨਾ ਅਤੇ ਭਾਈ ਲੱਖੀ ਸ਼ਾਹ ਵੰਜਾਰਾ ਦਾ ਸ੍ਰੀ ਗੁਰੂ ਤੇਗ ਬਹਾਦੁਰ ਜੀ ਨਾਲ ਗਹਿਰਾ ਸਬੰਧ
ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਗੀਤਾ ਦੀ ਇਸ ਜਮਨਸਥਾਨ ਨੂੰ ਸਿੱਖ ਗੁਰੂਆਂ ਨੇ ਵੀ ਆਪਣੇ ਪਵਿੱਤਰ ਚਰਣਾਂ ਨਾਲ ਪਵਿੱਤਰ ਕੀਤਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ 1508 ਇਸਵੀ ਵਿਚ ਆਪਣੀ ਪਹਿਲੀ ਉਦਾਸੀ ਵਿਚ ਸਿਰਸਾ ਤੋਂ ਕਰਾਹ, ਪਿਹੋਵਾ ਹੁੰਦੇ ਹੋਏ ਕੁਰੂਕਸ਼ੇਤਰ ਪਹੁੰਚੇ ਸਨ। ਇੱਥੇ ਸਮੇਂ-ਸਮੇਂ ‘ਤੇ ਅੱਠ ਗੁਰੂਆਂ ਦਾ ਆਗਮਨ ਹੋਇਆ। ਇਸੀ ਪਵਿੱਤਰ ਧਰਤੀ ‘ਤੇ ਅੱਜ ਬਾਬਾ ਮੱਖਣ ਸ਼ਾਹ ਲਬਾਨਾ ਤੇ ਬਾਬਾ ਲੱਖੀ ਸ਼ਾਹ ਵੰਜਾਰਾ ਜੀ ਦੀ ਜੈਯੰਤੀ ‘ਤੇ ਉਨ੍ਹਾਂ ਨੂੰ ਨਮਨ ਕਰਦਾ ਹਾਂ। ਮੁੱਖ ਮੰਤਰੀ ਨੇ ਕਿਹਾ ਕਿ ਭਾਈ ਮੱਖਨ ਸ਼ਾਹ ਲਬਾਨਾ ਅਤੇ ਭਾਈ ਲੱਖੀ ਸ਼ਾਹ ਵੰਜਾਰਾ ਦੋਵਾਂ ਦਾ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਨਾਲ ਗਹਿਰਾ ਸਬੰਧ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਗੁਰੂ ਦੀ ਖੋਜ ਵਿਚ ਬਾਬਾ ਮੱਖਨ ਸ਼ਾਹ ਲਬਾਨਾ ਨੇ ਅਹਿਮ ਭੁਮਿਕਾ ਨਿਭਾਈ। ਬਾਬਾ ਮੱਖਨ ਸ਼ਾਹ ਜਿੱਥੇ ਬਕਾਲਾ ਵਿਚ ਸੱਚੇ ਗੁਰੂ ਸ੍ਰੀ ਗੁਰੂ ਤੇਗ ਬਹਾਦੁਰ ਜੀ ਨੂੰ ਖੋਜਣ ਵਿਚ ਸਫਲ ਹੋਏ ਉੱਥੇ ਜਦੋਂ ਔਰੰਗਜੇਬ ਨੇ ਦਿੱਤੀ ਦੇ ਚਾਂਦਨੀ ਚੌਕ ਵਿਚ ਹਿੰਦ ਦੀ ਚਾਦਰ ਗੁਰੂ ਤੇਗ ਬਹਾਦੁਰ ਜੀ ਦਾ ਸੀਸ ਕਲਮ ਕਰਵਾ ਦਿੱਤਾ ਸੀ ਤਾਂ ਬਾਬਾ ਲੱਖੀ ਸ਼ਾਹ ਵੰਜਾਰਾ ਗੁਰੂ ਸ੍ਰੀ ਤੇਗ ਬਹਾਦੁਰ ਸਾਹਿਬ ਦਾ ਧੜ੍ਹ ਸਹੀ ਸਲਾਮਤ ਲਿਆਉਣ ਵਿਚ ਸਫਲ ਹੋਏ ਅਤੇ ਉਨ੍ਹਾਂ ਦਾ ਸਨਮਾਨ ਪੂਰਵਕ ਦਾਹ ਸੰਸਕਾਰ ਕਰਾਇਆ।

ਮਹਾਪੁਰਖ ਕਿਸੇ ਵੀ ਧਰਮ ਤੇ ਜਾਤੀ ਦੇ ਨਾ ਹੋ ਕੇ ਸਾਰਿਆਂ ਦੇ – ਮੁੱਖ ਮੰਤਰੀ
ਮੁੱਖ ਮੰਤਰੀ ਨੇ ਕਿਹਾ ਕਿ ਮਹਾਪੁਰਖ ਕਿਸੇ ਵੀ ਧਰਮ ਤੇ ਜਾਤੀ ਦੇ ਨਾ ਹੋ ਕੇ ਸਾਰਿਆਂ ਦੇ ਹੁੰਦੇ ਹਨ। ਉਨ੍ਹਾਂ ਦਾ ਮਹਾਨ ਵਿਅਕਤੀਤਵ ਉਨ੍ਹਾਂ ਦੇ ਵਿਚਾਰ, ਉਨ੍ਹਾਂ ਦੇ ਆਦਰਸ਼, ਪ੍ਰਕਾਸ਼ ਥੰਬ੍ਹ ਦੀ ਤਰ੍ਹਾ ਸਾਡਾ ਸਦਾ ਮਾਰਗਦਰਸ਼ਨ ਕਰਦੇ ਹਨ ਅਤੇ ਪ੍ਰੇਰਣਾ ਦਿੰਦੇ ਹਨ। ਅਜਿਹੀ ਮਹਾਨ ਵਿਭੂਤੀਆਂ ਦੀ ਸਿਖਿਆਵਾਂ ਪੂਰੇ ਮਨੁੱਖ ਸਮਾਜ ਦੀ ਧਰੋਹਰ ਹਨ। ਉਨ੍ਹਾਂ ਦੀ ਵਿਰਾਸਤ ਨੂੰ ਸੰਭਾਲਣ ਤੇ ਸਹੇਜਨ ਦੀ ਜਿਮੇਵਾਰੀ ਸਾਡੀ ਸਾਰਿਆਂ ਦੀ ਹੈ। ਇਸ ਲਈ ਅਸੀਂ ਸੰਤ-ਮਹਾਪੁਰਖ ਵਿਚਾਰ ਸਨਮਾਨ ਅਤੇ ਪ੍ਰਸਾਰ ਯੋਜਨਾ ਦੇ ਤਹਿਤ ਸੰਤਾਂ ਤੇ ਮਹਾਪੁਰਖਾਂ ਦੇ ਸੰਦੇਸ਼ ਨੂੰ ਜਨ-ਜਨ ਤਕ ਪਹੁੰਚਾਉਣ ਦਾ ਕੰਮ ਕੀਤਾ ਹੈ। ਸਾਡਾ ਉਦੇਸ਼ ਇਹ ਹੈ ਕਿ ਨਵੀਂ ਪੀੜੀ ਉਨ੍ਹਾਂ ਦੇ ਜੀਵਨ ਤੇ ਕੰਮਾਂ ਤੋਂ ਪ੍ਰੇਰਣਾ ਤੇ ਮਾਰਗਦਰਸ਼ਨ ਪ੍ਰਾਪਤ ਕਰੇ। ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਮਹਾਪੁਰਖਾਂ ਨੇ ਜੋ ਸਮਾਨਤਾ ਦਾ ਸੰਦੇਸ਼ ਦਿੱਤਾ ਹੈ ਉਸ ਨੂੰ ਸਾਕਾਰ ਕਰਨ ਲਈ ਸਾਡੇ ਅਨੇਕ ਅਜਿਹੇ ਯੋਜਨਾਵਾਂ ਬਣਾਈਆਂ ਹਨ, ਜਿਨ੍ਹਾਂ ਤੋਂ ਗਰੀਬ ਤੋਂ ਗਰੀਬ ਵਿਅਕਤੀ ਦਾ ਜੀਵਨ ਪੱਧਰ ਉੱਚਾ ਉੱਠ ਸਕੇ। ਅਸੀਂ ਸੂਬੇ ਵਿਚ ਉਨ੍ਹਾਂ ਪਰਿਵਾਰਾਂ ਨੂੰ ਆਰਥਕ ਰੂਪ ਨਾਲ ਮਜਬੂਤ ਕਰਨ ਵਿਚ ਲੱਗੇ ਹਨ ਜੋ ਕਈ ਕਾਰਣਾ ਤੋਂ ਪਿਛੜੇ ਰਹਿ ਗਏ। ਅਸੀਂ ਸਾਰੇ ਵਰਗਾਂ ਦੇ ਸਮਾਜਿਕ, ਵਿਦਿਅਕ ਅਤੇ ਆਰਥਕ ਉਥਾਨ ਲਈ ਪ੍ਰਤੀਬੱਧ ਹਨ।

ਮਹਾਪੁਰਖਾਂ ਦੀ ਜੈਯੰਤੀਆਂ ਰਾਜ ਪੱਧਰ ‘ਤੇ ਮਨਾਉਣ ਦੀ ਪਹਿਲ
ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਸੂਬੇ ਵਿਚ ਸੰਤ ਕਬੀਰ ਦਾਸ ਜੀ, ਮਹਾਰਿਸ਼ੀ ਵਾਲਮਿਕੀ, ਮਹਾਰਿਸ਼ੀ ਕਸ਼ਯਪ, ਡਾ. ਭੀਮਰਾਓ ਅੰਬੇਦਕਰ ਅਤੇ ਗੁਰੂ ਰਵੀਦਾਸ ਜੀ ਆਦਿ ਸੰਤਾਂ ਤੇ ਮਹਾਖੁਰਖਾਂ ਦੀਆਂ ਜੈਯੰਤੀ ਨੂੰ ਰਾਜ ਪੱਧਰ ‘ਤੇ ਮਨਾਇਆ ਜਾਂਦਾ ਹੈ। ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਜੀ ਨੇ ਆਜਾਦੀ ਦਾ ਅਮ੍ਰਤ ਮਹਾਉਤਸਵ ਦੇ ਤਹਿਤ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਦੇਸ਼ਭਰ ਵਿਚ ਮਨਾਉਣ ਦਾ ਫੈਸਲਾ ਕੀਤਾ। ਇਸੀ ਲੜੀ ਵਿਚ ਪਿਛਲੀ 24 ਅਪ੍ਰੈਲ ਨੂੰ ਪਾਣੀਪਤ ਵਿਚ ਸੂਬਾ ਪੱਘਰੀ ਸਮਾਰੋਹ ਦਾ ਪ੍ਰਬੰਧ ਕੀਤਾ ਗਿਆ। ਪ੍ਰਧਾਨ ਮੰਤਰੀ ਜੀ ਨੇ ਦਸ਼ਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜਾਦਿਆਂ ਜੋਰਾਵਰ ਸਿੰਘ ਅਤੇ ਫਤਿਹ ਸਿੰਘ ਦੇ ਸ਼ਹੀਦੀ ਦਿਵਸ 26 ਦਸੰਬਰ ਨੂੰ ਹਰ ਸਾਲ ਵੀਰ ਬਾਲ ਦਿਵਸ ਵਜੋ ਮਨਾਉਣ ਦਾ ਫੈਸਲਾ ਕੀਤਾ ਹੈ। ਇਸੀ ਤਰ੍ਹਾ ਸੂਬੇ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਵਿਚ ਵੀ ਰਾਜ ਪੱਧਰੀ ਪ੍ਰਬੰਧ ਕੀਤੇ ਗਏ। ਅਸੀਂ ਅਮਰ ਸੁੰਤਰਤਾ ਸੈਨਾਨੀ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਜੈਯੰਤੀ ਨੂੰ ਪਰਾਕ੍ਰਮ ਦਿਵਸ ਵਜੋ ਮਨਾਉਣ ਦੀ ਪਹਿਲ ਕੀਤੀ ਹੈ।
ਇਸ ਮੌਕੇ ‘ਤੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਦੇ ਨਾਲ ਖੇਡ ਰਾਜ ਮੰਤਰੀ ਸਰਦਾਰ ਸੰਦੀਪ ਸਿੰਘ, ਸਾਂਸਦ ਨਾਇਬ ਸਿੰਘ ਸੈਨੀ, ਵਿਧਾਇਕ ਸੁਭਾਸ਼ ਸੁਧਾ, ਹਰਵਿੰਦਰ ਕਲਿਆਣ, ਰਾਮਕੁਮਾਰ ਕਸ਼ਪ, ਸਾਬਕਾ ਮੰਤਰੀ ਕਰਣ ਦੇਵ ਕੰਬੋਜ, ਕ੍ਰਿਸ਼ਣ ਬੇਦੀ, ਵੰਜਾਰਾ ਸਮਾਜ ਦੇ ਸੂਬਾ ਚੇਅਰਮੈਨ ਕਿਸ਼ੋਰੀ ਲਾਲ, ਲਬਾਨਾ ਸਮਾਜ ਦੇ ਵਾਇਸ ਚੇਅਰਮੈਨ ਹਰਜੋਤ ਸਿੰਘ ਸਮੇਤ ਕਈ ਸਮਾਜ ਦੇ ਕਈ ਮਾਣਯੋਗ ਮੌਜੂਦ ਰਹੇ।

Our Visitor

1903197