Thursday, May 14, 2026
Home Blog Page 2446

ਕੋਰੋਨਾ ਵੈਕਸ਼ੀਨੇਸ਼ਨ ਅਤੇ ਸੈਂਪਲਿੰਗ ਵਿੱਚ ਲਿਆਂਦੀ ਜਾਵੇ ਤੇਜ਼ੀ : ਸ਼ੌਕਤ ਅਹਿਮਦ ਪਰੇ

0

ਕੋਰੋਨਾ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਸੁਖਜਿੰਦਰ ਮਾਨ
ਬਠਿੰਡਾ, 8 ਜੁਲਾਈ: ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਅੰਦਰ ਕੋਰੋਨਾ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਹੋਈ ਇਸ ਮੀਟਿੰਗ ਦੌਰਾਨ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕੋਰੋਨਾ ਵੈਕਸ਼ੀਨੇਸ਼ਨ ਅਤੇ ਸੈਂਪਲਿੰਗ ਵਿੱਚ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪੋ-ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਵੀ ਆਦੇਸ਼ ਦਿੱਤੇ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਕੋਰੋਨਾ ਦੇ ਵੱਧ ਰਹੇ ਕੇਸਾਂ ਦੀ ਰੋਕਥਾਮ ਲਈ ਜ਼ਿਲ੍ਹੇ ਅੰਦਰ ਵੱਖ-ਵੱਖ ਟੀਮਾਂ ਬਣਾਕੇ ਸਕੂਲਾਂ, ਪਿੰਡਾਂ, ਕਸਬਿਆਂ ਆਦਿ ਵਿੱਚ ਜਾ ਕੇ ਸਪੈਸ਼ਲ ਕੈਂਪ ਲਗਾ ਕੇ ਅਤੇ ਮੋਬਾਇਲ ਟੀਮਾਂ ਰਾਹੀਂ ਵੱਧ ਤੋਂ ਵੱਧ ਸੈਂਪਲਿੰਗ ਅਤੇ ਵੈਕਸ਼ੀਨੇਸ਼ਨ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਪੁਲਿਸ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਅੰਦਰ ਲੱਗਣ ਵਾਲੇ ਪੁਲਿਸ ਨਾਕਿਆਂ ਤੇ ਵੀ ਵਿਸ਼ੇਸ਼ ਤੌਰ ਤੇ ਸੈਂਪਲਿੰਗ ਅਤੇ ਵੈਕਸ਼ੀਨੇਸ਼ਨ ਕਰਨ ਹਦਾਇਤ ਕੀਤੀ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਆਪੋ-ਆਪਣੇ ਸਟਾਫ਼ ਦੇ ਵੀ ਵੈਕਸ਼ੀਨੇਸ਼ਨ ਕਰਵਾਉਣੀ ਯਕੀਨੀ ਬਣਾਉਣ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਬੰਧਤ ਉਪ ਮੰਡਲ ਮੈਜਿਸਟ੍ਰੇਟਾਂ ਨੂੰ ਵੀ ਕਿਹਾ ਕਿ ਉਹ ਉਪ ਮੰਡਲ ਪੱਧਰ ਤੇ ਐਸ.ਐਮ.ਓਜ਼ ਨਾਲ ਸੰਪਰਕ ਕਰਕੇ ਕੋਰੋਨਾ ਸਬੰਧੀ ਲੱਗਣ ਵਾਲੇ ਸੈਂਪਲਿੰਗ ਅਤੇ ਵੈਕਸ਼ੀਨੇਸ਼ਨ ਕੈਂਪਾਂ ਦੀ ਨਿਗਰਾਨੀ ਕਰਨੀ ਯਕੀਨੀ ਬਣਾਉਣ। ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਬੱਚਿਆਂ ਦੀ ਵੈਕਸ਼ੀਨੇਸ਼ਨ ਕਰਨੀ ਯਕੀਨੀ ਬਣਾਉਣ ਤਾਂ ਜੋ ਕੋਰੋਨਾ ਸਬੰਧੀ ਵੱਧ ਰਹੇ ਕੇਸਾਂ ਨੂੰ ਠੱਲ ਪਾਈ ਜਾ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ, ਸਹਾਇਕ ਸਿਵਲ ਸਰਜਨ ਡਾ. ਅਨੁਪਮਾ ਸ਼ਰਮਾ, ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਸ੍ਰੀਮਤੀ ਇਨਾਯਤ, ਉਪ ਮੰਡਲ ਮੈਜਿਸਟ੍ਰੇਟ ਰਾਮਪੁਰਾਫੂਲ ਸ੍ਰੀ ਓਮ ਪ੍ਰਕਾਸ਼, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:) ਮੇਵਾ ਸਿੰਘ, ਡੀ.ਐਸ.ਪੀ. ਦਿਹਾਤੀ ਨਰਿੰਦਰ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਮੈਡਮ ਨੀਰੂ ਗਰਗ, ਜ਼ਿਲ੍ਹੇ ਨਾਲ ਸਬੰਧਤ ਵੱਖ-ਵੱਖ ਬਲਾਕਾਂ ਦੇ ਬੀ.ਡੀ.ਪੀ.ਓਜ਼ ਅਤੇ ਤਹਿਸੀਲਦਾਰਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਨੁਮਾਇੰਦੇ ਹਾਜ਼ਰ ਸਨ।

ਨਸਾ ਤਸਕਰਾਂ ‘ਤੇ ਪੁਲਿਸ ਦੀ ਛਾਪੇਮਾਰੀ ਦੀ ‘ਆਪ‘ ਨੇ ਕੀਤੀ ਸਲਾਘਾ

0

ਚੋਣ ਵਾਅਦਾ ਪੂਰਾ ਕਰਦੇ ਹੋਏ ਮਾਨ ਸਰਕਾਰ ਨਸਾ ਤਸਕਰਾਂ ਖ਼ਿਲਾਫ਼ ਕਰ ਰਹੀ ਵੱਡੇ ਪੱਧਰ ‘ਤੇ ਕਾਰਵਾਈ: ਰਾਘਵ ਚੱਢਾ
ਮਾਨ ਸਰਕਾਰ ‘ਚ ਜੇਲ ਹੋਵੇਗੀ ਨਸਾ ਤਸਕਰਾਂ ਤੇ ਉਹਨਾਂ ਨੂੰ ਸਰਪ੍ਰਸਤੀ ਦੇਣ ਵਾਲਿਆਂ ਦਾ ਟਿਕਾਣਾ: ਮਾਲਵਿੰਦਰ ਕੰਗ
ਸੁਖਜਿੰਦਰ ਮਾਨ
ਚੰਡੀਗੜ੍ਹ, 9 ਜੁਲਾਈ: ਪੰਜਾਬ ‘ਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੇ ਡਰੱਗ ਮਾਫੀਆ ‘ਤੇ ਨਕੇਲ ਕੱਸਣ ਲਈ ਸਖ਼ਤ ਰਵਈਆ ਅਖ਼ਤਿਆਰ ਕੀਤਾ ਹੈ। ਸਨੀਵਾਰ ਨੂੰ ਪੰਜਾਬ ਪੁਲਸ ਨੇ ਕਈ ਪਿੰਡਾਂ ਅਤੇ ਸ਼ਹਿਰਾਂ ‘ਚ ਨਸਾ ਤਸਕਰਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕਰਕੇ ਡਰੱਗ ਮਾਫ਼ੀਆ ਨਾਲ ਜੁੜੇ ਲੋਕਾਂ ਨੂੰ ਗਿ੍ਰਫ਼ਤਾਰ ਕੀਤਾ।ਡਰੱਗ ਮਾਫ਼ੀਆ ਖਿਲਾਫ਼ ਪੰਜਾਬ ਪੁਲਸ ਦੀ ਕਾਰਵਾਈ ਦੀ ਸਲਾਘਾ ਕਰਦਿਆਂ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਤੋਂ ਬਾਅਦ ਡਰੱਗ ਮਾਫ਼ੀਆ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਇਆ ਜਾਵੇਗਾ। ਉਹਨਾਂ ਦੇ ਵਾਅਦੇ ਨੂੰ ਪੂਰਾ ਕਰਦਿਆਂ ਭਗਵੰਤ ਮਾਨ ਸਰਕਾਰ ਨਸਾ ਤਸਕਰਾਂ ਖ਼ਿਲਾਫ਼ ਵੱਡੇ ਪੱਧਰ ‘ਤੇ ਕਾਰਵਾਈ ਕਰ ਰਹੀ ਹੈ। ਪੰਜਾਬ ਦੇ ਉੱਚ ਪੁਲਿਸ ਅਧਿਕਾਰੀ ਖ਼ੁਦ ਵੱਖ-ਵੱਖ ਥਾਵਾਂ ‘ਤੇ ਵੱਡੇ ਪੱਧਰ ‘ਤੇ ਸਰਚ ਅਭਿਆਨ ਚਲਾ ਰਹੇ ਹਨ।
ਰਾਘਵ ਚੱਢਾ ਨੇ ਟਵੀਟ ਕੀਤਾ, “ਪੰਜਾਬ ਦੀ ਪਵਿੱਤਰ ਧਰਤੀ ਤੋਂ ਨਸ?ਿਆਂ ਦੇ ਕੋਹੜ ਨੂੰ ਖਤਮ ਕਰਨ ਲਈ ਭਗਵੰਤ ਮਾਨ ਸਰਕਾਰ ਦੀ ਵੱਡੀ ਕਾਰਵਾਈ। ਪੰਜਾਬ ਦੇ ਉੱਚ ਪੁਲਿਸ ਅਧਿਕਾਰੀ ਖੁਦ ਵੱਡੇ ਪੱਧਰ ‘ਤੇ ਤਲਾਸੀ ਮੁਹਿੰਮ ਚਲਾ ਰਹੇ ਹਨ। ਅਰਵਿੰਦ ਕੇਜਰੀਵਾਲ ਜੀ ਨੇ ਚੋਣਾਂ ਤੋਂ ਪਹਿਲਾਂ ਨਸ?ਿਆਂ ਵਿਰੁੱਧ ਸਖਤ ਕਾਰਵਾਈ ਦੀ ਗਰੰਟੀ ਦਿੱਤੀ ਸੀ। ਨਸਿਆਂ ਤੇ ਮਾਨ ਦਾ ਵਾਰ!“
ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹੁਣ ਡਰੱਗ ਮਾਫ਼ੀਆ ਅਤੇ ਪੁਰਾਣੇ ਸਿਆਸਤਦਾਨਾਂ ਦਾ ਗਠਜੋੜ ਟੁੱਟ ਗਿਆ ਹੈ। ਨਸ਼ਾ ਤਸਕਰਾਂ ਨੂੰ ਪੰਜਾਬ ਪੁਲਿਸ, ਸਿਆਸਤਦਾਨਾਂ ਜਾਂ ਸਰਕਾਰ ਤੋਂ ਕਿਸੇ ਵੀ ਤਰ੍ਹਾਂ ਦੀ ਸਰਪ੍ਰਸਤੀ ਹੁਣ ਨਹੀਂ ਮਿਲ ਰਹੀ। ਆਉਣ ਵਾਲੇ ਸਮੇਂ ਵਿੱਚ ਪੰਜਾਬ ਨਸਾ ਮੁਕਤ ਸੂਬਾ ਬਣ ਜਾਵੇਗਾ ਅਤੇ ਨਸ?ਿਆਂ ਦਾ ਗੈਰ-ਕਾਨੂੰਨੀ ਕਾਰੋਬਾਰ ਪੂਰੀ ਤਰ੍ਹਾਂ ਖ਼ਤਮ ਹੋ ਜਾਵੇਗਾ।ਰਾਘਵ ਚੱਢਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਨਸ?ਿਆਂ ਦਾ ਖੁੱਲ੍ਹੇਆਮ ਗੈਰ-ਕਾਨੂੰਨੀ ਕਾਰੋਬਾਰ ਹੁੰਦਾ ਸੀ ਕਿਉਂਕਿ ਪੁਲਿਸ ਅਤੇ ਸਿਆਸੀ ਵਿਅਕਤੀ ਡਰੱਗ ਮਾਫ਼ੀਆ ਨੂੰ ਆਪਣੇ ਨਿੱਜੀ ਸਵਾਰਥਾਂ ਲਈ ਸਹਿ ਦਿੰਦੇ ਸਨ। ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਡਰੱਗ ਮਾਫ਼ੀਆ ਖ਼ਿਲਾਫ਼ ਸਖ਼ਤ ਕਾਰਵਾਈ ਕਰ ਰਹੀ ਹੈ। ਸੀਨੀਅਰ ਆਗੂ ਅਤੇ ‘ਆਪ‘ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮਾਨ ਸਰਕਾਰ ਪੰਜਾਬ ਨੂੰ ਨਸਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਹੈ। ਇਸੇ ਕਰਕੇ ਪੰਜਾਬ ਪੁਲਿਸ ਡਰੱਗ ਮਾਫ਼ੀਆ ਖ਼ਿਲਾਫ਼ ਲਗਾਤਾਰ ਕਾਰਵਾਈ ਕਰ ਰਹੀ ਹੈ ਅਤੇ ਨਸ਼ਾ ਤਸਕਰਾਂ ਨੂੰ ਗਿ੍ਰਫਤਾਰ ਕਰਕੇ ਜੇਲ੍ਹਾਂ ਵਿਚ ਡੱਕ ਰਹੀ ਹੈ। ਮਾਨ ਸਰਕਾਰ ‘ਚ ਨਸਾ ਵੇਚਣ ਵਾਲਿਆਂ ਨੂੰ ਅਤੇ ਉਹਨਾਂ ਨੂੰ ਸੁਰੱਖਿਆ ਜਾਂ ਸਰਪ੍ਰਸਤੀ ਦੇਣ ਵਾਲਿਆਂ ਦੀ ਥਾਂ ਸਿਰਫ ਜੇਲ੍ਹ ‘ਚ ਹੀ ਹੋਵੇਗੀ।

ਦਸਮੇਸ਼ ਪਬਲਿਕ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

0

ਸਕੂਲ ਦੇ ਐਮਡੀ ਡਾ. ਮਾਨ ਨੇ ਦਿੱਤੀ ਵਧਾਈ
ਸੁਖਜਿੰਦਰ ਮਾਨ
ਬਠਿੰਡਾ, 9 ਜੁਲਾਈ: ਸ਼ਹਿਰ ਦੇ ਪ੍ਰਸਿੱਧ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ। ਸਕੂਲ ਦੇ ਬਹੁਤੇ ਵਿਦਿਆਰਥੀਆਂ ਨੇ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਪਹਿਲੇ ਦਰਜੇ ਵਿੱਚ ਪਾਸ ਕੀਤੀ ਹੈ। ਵਿਦਿਆਰਥਣ ਕੁਮਕੁਮ ਨੇ ਸਕੂਲ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ। ਬਾਰ੍ਹਵੀਂ ਦੇ ਨਤੀਜੇ ਵਿੱਚ ਚੰਗੀਆਂ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਦਸਮੇਸ਼ ਬਾਬਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਐੱਮਡੀ ਡਾ ਹਰਵਿੰਦਰ ਸਿੰਘ ਮਾਨ ਅਤੇ ਪਿ੍ਰੰਸੀਪਲ ਤਸਵਿੰਦਰ ਸਿੰਘ ਮਾਨ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਸਕੂਲ ਸਟਾਫ਼ ਦੀ ਪ੍ਰਸੰਸਾ ਕੀਤੀ। ਪਿ੍ਰੰਸੀਪਲ ਤਸਵਿੰਦਰ ਸਿੰਘ ਮਾਨ ਨੇ ਦੱਸਿਆ ਕਿ ਪਹਿਲਾਂ ਵਾਂਗ ਹੀ ਬਾਰ੍ਹਵੀਂ ਜਮਾਤ ਦੇ ਨਤੀਜੇ ਸ਼ਾਨਦਾਰ ਰਹੇ ਹਨ। ਉਨ੍ਹਾਂ ਦੱਸਿਆ ਕਿ ਬਾਰ੍ਹਵੀਂ ਜਮਾਤ ਦੇ ਆਰਟਸ ਗਰੁੱਪ ਵਿਚ ਕੁਮਕੁਮ ਨੇ 476 ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਜਦੋਂ ਕਿ ਵਿਦਿਆਰਥਣ ਸਪਨਾ ਨੇ 454 ਅੰਕ ਲੈ ਕੇ ਦੂਜਾ ਅਤੇ ਮਹਿਕ ਜੀਤ ਕੌਰ ਨੇ 453 ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਕਾਮਰਸ ਗਰੁੱਪ ਵਿਚ ਸਕੂਲ ਦੀ ਵਿਦਿਆਰਥਣ ਪ੍ਰਭਜੀਤ ਕੌਰ ਨੇ 458 ਅੰਕ ਲੈ ਕੇ ਪਹਿਲਾ, ਮੁਸਕਾਨ ਨੇ 456 ਅੰਕ ਲੈ ਕੇ ਦੂਜਾ ਅਤੇ ਕਿਰਨਦੀਪ ਕੌਰ ਨੇ 443 ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ ਹੈ। ਇਸ ਤਰ੍ਹਾਂ ਸਾਇੰਸ ਗਰੁੱਪ ਵਿੱਚ ਮਨਸੰਜਮ ਨੇ 462 ਅੰਕ ਲੈ ਕੇ ਪਹਿਲਾ‘ ਗੁਰਨੂਰ ਨੇ 459 ਅੰਕ ਲੈ ਕੇ ਦੂਜਾ ਅਤੇ ਹਰਮੇਲ ਨੇ 456 ਅੰਕ ਲੈ ਕੇ ਸਕੂਲ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ ਹੈ। ਸਕੂਲ ਦੇ ਐਮਡੀ ਡਾ ਰਵਿੰਦਰ ਸਿੰਘ ਮਾਨ ਨੇ ਕਿਹਾ ਕਿ ਚੰਗੇ ਨਤੀਜਿਆਂ ਦਾ ਸਿਹਰਾ ਸਕੂਲ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਮਿਹਨਤ ਨੂੰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਕੂਲ ਦੇ ਨਤੀਜੇ ਹਮੇਸ਼ਾ ਹੀ ਸ਼ਾਨਦਾਰ ਰਹੇ ਹਨ। ਡਾ ਮਾਨ ਨੇ ਦੱਸਿਆ ਕਿ ਇਸ ਸੈਸ਼ਨ ਵਿੱਚ ਸਕੂਲ ਨੂੰ ਪੂਰਾ ਏਅਰਕੰਡੀਸ਼ਨ ਕੀਤਾ ਗਿਆ ਹੈ ਜਦੋਂ ਕਿ ਬੱਚਿਆਂ ਨੂੰ ਕਿਤਾਬਾਂ ਵੀ ਮੁਫ਼ਤ ਦਿੱਤੀਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ ਸਕੂਲ ਦੇ ਤਜਰਬੇਕਾਰ ਅਧਿਆਪਕ ਵਿਦਿਆਰਥੀਆਂ ਨੂੰ ਆਧੁਨਿਕ ਢੰਗ ਨਾਲ ਸਿੱਖਿਆ ਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਪੜ੍ਹਾਈ ਦੇ ਨਾਲ ਨਾਲ ਬੱਚਿਆਂ ਨੂੰ ਨੈਤਿਕ ਸਿੱਖਿਆ ਅਤੇ ਖੇਡਾਂ ਪ੍ਰਤੀ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੇ ਪੜ੍ਹਾਈ ਹੀ ਨਹੀਂ ਸਗੋਂ ਖੇਡਾਂ ਦੇ ਖੇਤਰ ਵਿੱਚ ਵੀ ਵੱਡੀਆਂ ਮੱਲਾਂ ਮਾਰੀਆਂ ਹਨ। ਇਸ ਮੌਕੇ ਸਕੂਲ ਦੀ ਵਾਈਸ ਪਿ੍ਰੰਸੀਪਲ ਰੇਨੂੰ ਉੱਪਰ ਜਸਦੇਵ ਸਿੰਘ ਅਤੇ ਅਮਨਦੀਪ ਸਿੰਘ ਨੇ ਵੀ ਚੰਗੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।

ਚਿੱਟੇ ਮੱਛਰ ਕਾਰਨ ਕਿਸਾਨ ਨੇ ਦੋ ਏਕੜ ਜਮੀਨ ਵਾਹੀ

ਸੁਖਜਿੰਦਰ ਮਾਨ
ਬਠਿੰਡਾ, 9 ਜੁਲਾਈ: ਪਿਛਲੇ ਲੰਮੇ ਸਮੇਂ ਤੋਂ ਨਰਮੇ ਦੀ ਫਸਲ ਨੂੰ ਕਦੇ ਚਿੱਟਾ ਮੱਛਰ, ਕਦੇ ਗੁਲਾਬੀ ਸੁੰਡੀ ਹਮਲੇ ਕਾਰਨ ਕਿਸਾਨਾਂ ਨੂੰ ਪੁੱਤਾਂ ਵਾਂਗ ਪਾਲੀ ਫ਼ਸਲ ਅਪਣੇ ਹੱਥੀ ਵਾਹੁਣੀ ਪੈ ਰਹੀ ਹੈ। ਨਜਦੀਕੀ ਪਿੰਡ ਭੁੱਚੋ ਖੁਰਦ ਦੇ ਕਿਸਾਨ ਜਸਬੀਰ ਸਿੰਘ ਸਪੁੱਤਰ ਮਲਕੀਤ ਸਿੰਘ ਨੇ ਦੱਸਿਆ ਚਾਲੀ ਹਜਾਰ ਪ੍ਰਤੀ ਏਕੜ ਦੇ ਹਿਸਾਬ ਨਾਲ ਠੇਕੇ ਤੇ ਜ਼ਮੀਨ ਲੈ ਕੇ ਤਿੱਨ ਏਕੜ ਨਰਮੇ ਦੀ ਫਸਲ ਬੀਜੀ ਸੀ ਪਰ ਨਰਮੇ ਦੀ ਫਸਲ ਨੂੰ ਚਿੱਟੇ ਤੇਲੇ ਦੇ ਹਮਲੇ ਕਾਰਨ ਦੋ ਏਕੜ ਨਰਮੇ ਨੂੰ ਵਾਹੁਣਾ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ਖੇਤੀਬਾੜੀ ਅਧਿਕਾਰੀਆਂ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਠੰਢੇ ਕਮਰਿਆਂ ਚ ਬਹਿ ਕੇ ਕਿਸਾਨਾਂ ਨੂੰ ਚਿੱਟੇ ਮੱਛਰ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ਪਰ ਜ਼ਮੀਨੀ ਪੱਧਰ ’ਤੇ ਇਸ ਦੇ ਉਲਟ ਹੈ ਕਿ ਕਿਸਾਨ ਆਏ ਦਿਨ ਆਪਣਾ ਨਰਮਾ ਫਸਲ ਵਾਹੁਣ ਲਈ ਮਜਬੂਰ ਹੈ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਹਨੀ ਨੇ ਭਗਵੰਤ ਮਾਨ ਸਰਕਾਰ ਤੇ ਦੋਸ਼ ਲਾਉਂਦਿਆਂ ਕਿਹਾ ਚੋਣਾਂ ਤੋਂ ਪਹਿਲਾਂ ਕਿਸਾਨਾਂ ਵੱਡੇ ਵੱਡੇ ਵਾਅਦੇ ਕੀਤੀ ਕਿ ਸਾਡੀ ਸਰਕਾਰ ਆਉਣ ਤੇ ਕਿਸਾਨਾਂ ਨੂੰ ਬਹੁਤ ਵਧੀਆ ਨਰਮੇ ਦੇ ਬੀਜ ਅਤੇ ਬਹੁਤ ਵਧੀਆ ਕੀੜੇ ਮਾਰ ਦਵਾਈਆਂ ਦਿੱਤੀਆਂ ਜਾਣਗੀਆਂ ਪ੍ਰੰਤੂ ਇਸ ਸਰਕਾਰ ਵਿੱਚ ਵੀ ਪਹਿਲਾਂ ਵਾਲੀਆਂ ਸਰਕਾਰਾਂ ਵਾਂਗ ਨੀਤੀਆਂ ਜਾਰੀ ਹਨ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਨਰਮੇ ਦੀ ਫ਼ਸਲ ਵਾਹੁਣ ਵਾਲਿਆਂ ਨੂੰ ਪ੍ਰਤੀ ਏਕੜ ਚਾਲੀ ਹਜਾਰ ਰੁਪਏ ਮੁਆਵਜਾ ਦਿੱਤਾ ਜਾਵੇ। ਇਸ ਮੌਕੇ ਨਿਰਮਲ ਸਿੰਘ ਸੰਧੂ ਲਵੀ ਸਿੰਘ ਸੰਧੂ ਹਾਜਰ ਸਨ।

ਜਮੀਨਾਂ ਦੇ ਦੋ-ਤਿੰਨ ਗੁਣਾ ਕੁਲੈਕਟਰ ਰੇਟ ਵਧਾਕੇ ਸਰਕਾਰ ਨੇ ਆਮ ਆਦਮੀ ’ਤੇ ਪਾਇਆ ਬੋਝ: ਐਡਵੋਕੇਟ ਮੋਹਨ ਲਾਲ ਗਰਗ

0

ਸੁਖਜਿੰਦਰ ਮਾਨ
ਬਠਿੰਡਾ, 9 ਜੁਲਾਈ: ਪਿਛਲੇ ਦਿਨਾਂ ‘ਚ ਸਰਕਾਰ ਦੀਆਂ ਹਿਦਾਇਤਾਂ ‘ਤੇ ਜ਼ਿਲ੍ਹੇ ਵਿਚ ਕੁਲੈਕਟਰ ਰੇਟਾਂ ’ਚ ਕੀਤੇ ਕਈ ਗੁਣਾਂ ਵਾਧੇ ਦਾ ਵਿਰੋਧ ਕਰਦਿਆਂ ਸੀਨੀਅਰ ਭਾਜਪਾ ਆਗੂ ਤੇ ਸਾਬਕਾ ਚੇਅਰਮੈਨ ਨਗਰ ਸੁਧਾਰ ਟਰੱਸਟ ਨੇ ਸਰਕਾਰ ਨੂੰ ਮੁੜ ਇਸ ਫੈਸਲੇ ’ਤੇ ਪੁਨਰਵਿਚਾਰ ਕਰਨ ਦੀ ਮੰਗ ਕੀਤੀ ਹੈ। ਇੱਥੇ ਜਾਰੀ ਬਿਆਨ ਵਿਚ ਉਨ੍ਹਾਂ ਕਿਹਾ ਕਿ ਇਸ ਫੈਸਲੇ ਕਾਰਨ ਮੱਧ ਵਰਗ ਨੂੰ ਵਧੇਰੇ ਨੁਕਸਾਨ ਹੋਵੇਗਾ। ਜਿਹੜੇ ਲੋਕ ਘਰ ਬਣਾਉਣ ਦਾ ਸੁਪਨਾ ਦੇਖ ਰਹੇ ਸਨ, ਉਨ੍ਹਾਂ ਦਾ ਕੁਲੈਕਟਰ ਰੇਟ ਵਧਣ ਨਾਲ ਗਰੀਬ ਆਮ ਆਦਮੀ ਦਾ ਘਰ ਬਣਾਉਣ ਦਾ ਸੁਪਨਾ ਹੁਣ ਸੁਪਨਾ ਹੀ ਰਹਿ ਜਾਵੇਗਾ।ਮੋਹਨ ਲਾਲ ਗਰਗ ਨੇ ਕਿਹਾ ਕਿ ਅਜਿਹਾ ਨਹੀਂ ਹੈ ਕਿ ਪਹਿਲੀਆਂ ਸਰਕਾਰਾਂ ਨੇ ਦਰਾਂ ਵਿੱਚ ਵਾਧਾ ਨਹੀਂ ਕੀਤਾ, ਉਹ ਸਿਰਫ ਦਸ ਤੋਂ ਵੀਹ ਫੀਸਦੀ ਵਾਧਾ ਕਰਦੀਆਂ ਸਨ, ਪਰ ਆਮ ਆਦਮੀ ਸਰਕਾਰ ਨੇ ਦਰਾਂ ਵਿੱਚ 200/300 ਫੀਸਦੀ ਵਾਧਾ ਕਰਕੇ ਬਿਜਲੀ ਮੁਫਤ ਦੇਣ ਦਾ ਡਰਾਮਾ ਕਰ ਦਿੱਤਾ ਹੈ। ਸਰਕਾਰ ਦੇ ਇਸ ਫੈਸਲੇ ਨਾਲ ਲੋਕਾਂ ਦੀ ਜੇਬ ਵਿਚੋਂ 3000 ਕਰੋੜ ਰੁਪਏ ਵਸੂਲਣ ਦਾ ਪ੍ਰਬੰਧ ਕੀਤਾ ਗਿਆ । ਉਨ੍ਹਾਂ ਅੱਗੇ ਦੱਸਿਆ ਕਿ 11 ਜੁਲਾਈ ਨੂੰ ਇਸ ਵਧੇ ਹੋਏ ਰੇਟ ਤੋਂ ਪ੍ਰਭਾਵਿਤ ਲੋਕਾਂ ਦੀ ਮੀਟਿੰਗ ਕਰਕੇ ਅਗਲੇਰੀ ਰਣਨੀਤੀ ਬਣਾਈ ਜਾਵੇਗੀ। ਮੀਟਿੰਗ ਦੇ ਸਮੇਂ ਅਤੇ ਸਥਾਨ ਬਾਰੇ ਬਾਅਦ ਵਿਚ ਜਾਣਕਾਰੀ ਦਿੱਤੀ ਜਾਵੇਗੀ।

ਡੀਜੀਪੀ ਦੀ ਅਗਵਾਈ ਵਿੱਚ ਪੰਜਾਬ ਪੁਲਿਸ ਨੇ ਸੂਬੇ ਭਰ ‘ਚ ਚਲਾਏ ਸਰਚ ਆਪਰੇਸ਼ਨ

0

ਏ.ਡੀ.ਜੀ.ਪੀ/ਆਈਜੀਪੀ ਰੈਂਕ ਦੇ ਅਧਿਕਾਰੀਆਂ ਨੇ ਹਰੇਕ ਪੁਲਿਸ ਜਿਲ੍ਹੇ ਵਿੱਚ ਇਸ ਵਿਸੇਸ ਆਪਰੇਸ਼ਨ ਦੀ ਨਿੱਜੀ ਤੌਰ ‘ਤੇ ਕੀਤੀ ਨਿਗਰਾਨੀ
ਇਨ੍ਹਾਂ ਆਪਰੇਸਨਾਂ ਨੂੰ ਚਲਾਉਣ ਦਾ ਉਦੇਸ਼ ਸਮਾਜ ਵਿਰੋਧੀ ਤੱਤਾਂ ਵਿੱਚ ਡਰ ਪੈਦਾ ਕਰਨ ਦੇ ਨਾਲ-ਨਾਲ ਨਾਗਰਿਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ: ਡੀਜੀਪੀ ਗੌਰਵ ਯਾਦਵ
ਸੂਬੇ ਨੂੰ ਛੱਡੋ ਜਾਂ ਨਤੀਜੇ ਭੁਗਤੋ, ਡੀਜੀਪੀ ਪੰਜਾਬ ਨੇ ਸਮਾਜ ਵਿਰੋਧੀ ਅਨਸਰਾਂ ਨੂੰ ਦਿੱਤੀ ਚੇਤਾਵਨੀ
ਸੁਖਜਿੰਦਰ ਮਾਨ
ਚੰਡੀਗੜ੍ਹ, 9 ਜੁਲਾਈ: ਸਮਾਜ ਵਿਰੋਧੀ ਅਨਸਰਾਂ ਵਿੱਚ ਡਰ ਪੈਦਾ ਕਰਨ ਦੇ ਨਾਲ-ਨਾਲ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ, ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੀ ਅਗਵਾਈ ਵਿੱਚ ਅੱਜ ਸਮੁੱਚੀ ਪੁਲਿਸ ਫੋਰਸ ਵੱਲੋਂ ਪੰਜਾਬ ਦੇ ਸਾਰੇ 28 ਪੁਲਿਸ ਜ?ਿਲ੍ਹਿਆਂ ਵਿੱਚ ਕਾਰਡਨ ਅਤੇ ਸਰਚ ਆਪਰੇਸਨ (ਸੀ.ਏ.ਐਸ.ਓ. ) ਚਲਾਏ ਗਏ। ਇਹ ਆਪਰੇਸ਼ਨ ਸੂਬੇ ਭਰ ਵਿੱਚ ਇੱਕੋ ਸਮੇਂ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਚਲਾਇਆ ਗਿਆ ਅਤੇ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਏਡੀਜੀਪੀ/ਆਈਜੀਪੀ ਰੈਂਕ ਦੇ ਅਧਿਕਾਰੀਆਂ ਨੂੰ ਹਰੇਕ ਪੁਲਿਸ ਜ?ਿਲ੍ਹੇ ਵਿੱਚ ਨਿੱਜੀ ਤੌਰ ‘ਤੇ ਆਪਰੇਸ਼ਨ ਦੀ ਨਿਗਰਾਨੀ ਕਰਨ ਲਈ ਤਾਇਨਾਤ ਕੀਤਾ ਗਿਆ ਸੀ। ਸੀ.ਪੀਜ਼/ਐਸ.ਐਸ.ਪੀਜ ਨੇ ਪੁਲਿਸ ਫੋਰਸ ਦੀ ਭਾਰੀ ਤੈਨਾਤੀ ਦੌਰਾਨ ਇਸ ਆਪਰੇਸ਼ਨ ਨੂੰ ਅੰਜਾਮ ਦੇਣ ਲਈ ਬਦਨਾਮ ਮੁਹੱਲਿਆਂ/ਪਿੰਡਾਂ ਦੀ ਸਨਾਖਤ ਕੀਤੀ ਜਿੱਥੇ ਨਸ਼ਿਆਂ ਦੀ ਭਰਮਾਰ ਹੈ ਜਾਂ ਕੁਝ ਖੇਤਰ ਜੋ ਅਪਰਾਧੀਆਂ ਅਤੇ ਸਮਾਜ ਵਿਰੋਧੀ ਅਨਸਰਾਂ ਲਈ ਪਨਾਹਗਾਹ/ਸੁਰੱਖਿਅਤ ਟਿਕਾਣਾ ਬਣ ਚੁੱਕੇ ਹਨ।
ਡੀਜੀਪੀ ਗੌਰਵ ਯਾਦਵ, ਜੋ ਮੁਹਾਲੀ ਵਿੱਚ ਏਡੀਜੀਪੀ ਕਾਨੂੰਨ ਤੇ ਵਿਵਸਥਾ ਈਸਵਰ ਸਿੰਘ ਨਾਲ ਵੱਖ-ਵੱਖ ਸੁਸਾਇਟੀਆਂ ਵਿੱਚ ਆਪਰੇਸ਼ਨ ਦੌਰਾਨ ਸ਼ਾਮਲ ਹੋਏ, ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸਿਆਂ ਅਤੇ ਗੈਂਗਸਟਰਾਂ ਵਿਰੁੱਧ ਜੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਹੈ ਅਤੇ ਅਜਿਹੇ ਆਪਰੇਸ਼ਨ ਉਦੋਂ ਤੱਕ ਜਾਰੀ ਰਹਿਣਗੇ ਜਦੋਂ ਤੱਕ ਪੰਜਾਬ ਵਿੱਚੋਂ ਨਸ?ਿਆਂ ਅਤੇ ਗੈਂਗਸਟਰਾਂ ਦਾ ਖਾਤਮਾ ਨਹੀਂ ਹੋ ਜਾਂਦਾ। ਇਸ ਮੌਕੇ ਡੀਜੀਪੀ ਨਾਲ ਡੀਆਈਜੀ ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸਐਸਪੀ ਐਸਏਐਸ ਨਗਰ ਵਿਵੇਕ ਸੀਲ ਸੋਨੀ ਵੀ ਮੌਜੂਦ ਸਨ।ਡੀਜੀਪੀ ਨੇ ਕਿਹਾ ਕਿ ਅਸੀਂ ਨਸਾ ਤਸਕਰਾਂ ਅਤੇ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸ ਦਿੱਤਾ ਹੈ ਅਤੇ ਮੈਂ ਅਜਿਹੇ ਸਮਾਜ ਵਿਰੋਧੀ ਅਨਸਰਾਂ ਨੂੰ ਚੇਤਾਵਨੀ ਦਿੰਦੇ ਹਾਂ ਕਿ ਉਹ ਸਵੈ-ਇੱਛਾ ਨਾਲ ਸੂਬੇ ਨੂੰ ਛੱਡ ਦੇਣ, ਨਹੀਂ ਤਾਂ ਪੰਜਾਬ ਪੁਲਿਸ ਉਨ੍ਹਾਂ ਨਾਲ ਸਖਤੀ ਨਾਲ ਨਜਿੱਠੇਗੀ।
ਆਪਰੇਸ਼ਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਪੰਜਾਬ ਨੂੰ ਨਸਾ ਮੁਕਤ ਸੂਬਾ ਬਣਾਉਣ ਲਈ ਨਸਿਆਂ ਖ?ਿਲਾਫ ਲੜਾਈ ਨੂੰ ਹੋਰ ਮਜਬੂਤ ਕਰਨ ਦੇ ਨਾਲ-ਨਾਲ ਗੈਂਗਸਟਰ ਕਲਚਰ ਨੂੰ ਖਤਮ ਕਰਨਾ, ਅਮਨ-ਕਾਨੂੰਨ ਨੂੰ ਕਾਇਮ ਰੱਖਣਾ ਅਤੇ ਅਪਰਾਧ ਦਾ ਪਤਾ ਲਗਾਉਣਾ ਹੈ। ਉਨ੍ਹਾਂ ਕਿਹਾ ਕਿ ਬੁਨਿਆਦੀ ਪੁਲਿਸਿੰਗ ਜਿਸ ਵਿੱਚ ਸੰਵੇਦਨਸ਼ੀਲ ਥਾਵਾਂ ‘ਤੇ ਚੌਕਸੀ ਰੱਖਣਾ ਅਤੇ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਅਗਾਊਂ ਤਿਆਰੀਆਂ ਕਰਨਾ ਸਾਮਲ ਹੈ, ਨੂੰ ਮੁੜ ਸੁਰਜੀਤ ਕਰਨ ਦੇ ਨਾਲ-ਨਾਲ ਥਾਣਿਆਂ ਨੂੰ ਅਪਗ੍ਰੇਡ ਵੀ ਕੀਤਾ ਜਾਵੇਗਾ।ਇਸ ਆਪਰੇਸ਼ਨ ਨਾਲ ਇਲਾਕਾ ਨਿਵਾਸੀਆਂ ਨੂੰ ਪਰੇਸਾਨੀ ਹੋਣ ਸਬੰਧੀ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਇਹ ਆਪਰੇਸਨ ਨਿਵਾਸੀਆਂ ਦੀ ਸੁਰੱਖਿਆ ਲਈ ਹੀ ਚਲਾਇਆ ਜਾ ਰਿਹਾ ਹੈ ਅਤੇ ਇਸ ਆਪਰੇਸਨ ਨੂੰ ਚਲਾਉਣ ਤੋਂ ਪਹਿਲਾਂ ਰੈਜੀਡੈਂਟਸ ਵੈਲਫੇਅਰ ਸੋਸਾਇਟੀਆਂ ਨੂੰ ਵੀ ਭਰੋਸੇ ਵਿੱਚ ਲਿਆ ਗਿਆ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਅਸੀਂ ਸਾਰੇ ਪੁਲਿਸ ਮੁਲਾਜਮਾਂ ਨੂੰ ਇਸ ਆਪਰੇਸ਼ਨ ਦੌਰਾਨ ਘਰ-ਘਰ ਜਾ ਕੇ ਚੈਕਿੰਗ ਕਰਨ ਸਮੇਂ ਹਰੇਕ ਨਿਵਾਸੀ ਨਾਲ ਦੋਸਤਾਨਾ ਅਤੇ ਨਿਮਰਤਾ ਨਾਲ ਪੇਸ ਆਉਣ ਦੀ ਸਖਤ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਵਸਨੀਕਾਂ ਨੇ ਪੰਜਾਬ ਪੁਲਿਸ ਦੇ ਇਸ ਆਪਰੇਸ਼ਨ ਦੀ ਸਲਾਘਾ ਵੀ ਕੀਤੀ। ਅਜਿਹੇ ਅਪਰੇਸਨ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਦਿਆਂ ਪੁਲਿਸ ਫੋਰਸ ਨੂੰ ਸਰਗਰਮ ਅਤੇ ਲਾਮਬੰਦ ਕਰਨ ਵਿੱਚ ਵੀ ਸਹਾਈ ਹੋਣਗੇ।

ਪੰਜਾਬ ‘ਚ ਮੁੜ ਖੇਡ ਸੱਭਿਆਚਾਰ ਪੈਦਾ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ: ਮੀਤ ਹੇਅਰ

0

ਖੇਡ ਮੰਤਰੀ ਨੇ ਖੇਲੋ ਇੰਡੀਆ-2022 ਦੇ ਜੇਤੂ ਖਿਡਾਰੀਆਂ ਨਾਲ ਰੂਬਰੂ ਕਰਕੇ ਉਨ੍ਹਾਂ ਦਾ ਹੌਸਲਾ ਵਧਾਇਆ
ਸੁਖਜਿੰਦਰ ਮਾਨ
ਚੰਡੀਗੜ੍ਹ, 9 ਜੁਲਾਈ: ਪੰਜਾਬ ‘ਚ ਮੁੜ ਖੇਡ ਸੱਭਿਆਚਾਰ ਪੈਦਾ ਕਰਨਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤਰਜੀਹ ਹੈ। ਪੰਜਾਬ ਸਰਕਾਰ ਇਹ ਯਕੀਨੀ ਬਣਾਵੇਗੀ ਕਿ ਖੇਡਾਂ ਦੇ ਖੇਤਰ ‘ਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਨਕਦ ਇਨਾਮ ਦੇ ਕੇ ਹੌਸਲਾ ਵਧਾਇਆ ਜਾਵੇ। ਸੂਬਾ ਸਰਕਾਰ ਵੱਖ-ਵੱਖ ਖੇਡਾਂ ਨਾਲ ਸਬੰਧਤ ਖਿਡਾਰੀਆਂ ਨੂੰ ਉਪਕਰਣ ਅਤੇ ਖਾਣ-ਪੀਣ/ ਡਾਇਟ ਦੇਣ ਲਈ ਵੀ ਅਸਰਦਾਰ ਨੀਤੀ ਬਣਾਏਗੀ। ਪੰਜਾਬ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਖੇਲੋ ਇੰਡੀਆ-2022 ਦੇ ਜੇਤੂ ਖਿਡਾਰੀਆਂ ਨਾਲ ਰੂਬਰੂ ਕਰਕੇ ਉਨ੍ਹਾਂ ਦਾ ਹੌਸਲਾ ਵਧਾਇਆ। ਉਨ੍ਹਾਂ ਖਿਡਾਰੀਆਂ ਨੂੰ ਮਿਹਨਤ ਕਰਕੇ ਪੰਜਾਬ ਨੂੰ ਖੇਡਾਂ ਵਿੱਚ ਨੰਬਰ ਇੱਕ ਬਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ‘ਚ ਖੇਡ ਸੱਭਿਆਚਾਰ ਨੂੰ ਮੁੜ ਪ੍ਰਫੁੱਲਿਤ ਕਰਨ ਲਈ ਯਤਨਸੀਲ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦਾ ਖੇਡਾਂ ਨਾਲ ਬਹੁਤ ਪੁਰਾਣਾ ਨਾਤਾ ਹੈ ਅਤੇ ਪੰਜਾਬੀ ਮਿਹਨਤ ਕਰਕੇ ਅੱਗੇ ਵਧਣਾ ਜਾਣਦੇ ਹਨ। ਉਨ੍ਹਾਂ ਖਿਡਾਰੀਆਂ ਨੂੰ ਖੇਡਾਂ ਦੇ ਨਾਲ-ਨਾਲ ਚੰਗੇ ਨਾਗਰਿਕ ਬਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਖਿਡਾਰੀਆਂ ਨੂੰ ਨਕਦ ਇਨਾਮ, ਖਾਣ-ਪੀਣ/ ਡਾਇਟ ਦੇਣ ਸੰਬੰਧੀ ਨੀਤੀ ਬਣਾਵੇਗੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋੰ ਹਾਲ ਹੀ ‘ਚ ਪੇਸ ਕੀਤੇ ਪੰਜਾਬ ਬਜਟ ‘ਚ ਖੇਡਾਂ ਦਾ ਸਲਾਨਾ ਬਜਟ ਵਧਾ ਕੇ 223 ਕਰੋੜ ਕੀਤਾ ਗਿਆ ਹੈ, ਜੋ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਨੀਤੀ ਤਹਿਤ ਖੇਲੋ ਇੰਡੀਆ ਖੇਡਾਂ ਵਿੱਚ ਗੋਲਡ ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ 50 ਹਜਾਰ ਰੁਪਏ, ਸਿਲਵਰ ਮੈਡਲ ਜੇਤੂ ਨੂੰ 30 ਹਜਾਰ ਰਪੁਏ ਅਤੇ ਬਰਾਊਂਜ ਮੈਡਲ ਜੇਤੂ ਨੂੰ 20 ਹਜਾਰ ਰੁਪਏ ਦੇ ਨਕਦ ਇਨਾਮ ਦਿੱਤਾ ਜਾਵੇਗਾ।ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਨੇ ਕਿਹਾ ਕਿ ਖੇਲੋ ਇੰਡੀਆ ਖੇਡਾਂ ‘ਤ ਭਾਵੇਂ ਪੰਜਾਬ ਦੀ ਓਵਰਆਲ 9ਵੀਂ ਪੁਜੀਸਨ ਆਈ ਹੈ ਪਰ ਪੰਜਾਬੀ ਖਿਡਾਰੀ ਸਾਨਦਾਰ ਖੇਡੇ ਹਨ ਅਤੇ ਉਨ੍ਹਾਂ ਨੇ ਮੈਡਲ ਵੀ ਜਿੱਤੇ ਹਨ। ਉਨ੍ਹਾਂ ਖਿਡਾਰੀਆਂ ਦੀ ਹੌਸਲਾ ਅਫਜਾਈ ਕਰਦਿਆਂ ਤੇ ਪ੍ਰੇਰਨਾ ਦਿੰਦਿਆਂ ਕਿਹਾ ਕਿ,’’ਮਹਾਨ ਖਿਡਾਰੀਆਂ ਦੀਆਂ ਜੀਵਨੀਆਂ ਪੜ੍ਹੋ, ਪੱਕੇ ਇਰਾਦੇ ਨਾਲ ਨਿਸਾਨਾ ਮਿੱਥ ਕੇ ਅੱਗੇ ਵਧਦੇ ਰਹੋ।’’
ਸ੍ਰੀ ਮੀਤ ਹੇਅਰ ਨੇ ਖਿਡਾਰੀਆਂ ਨੂੰ ਆਪਣੇ ਮਾਤਾ-ਪਿਤਾ, ਸੂਬੇ ਤੇ ਦੇਸ ਦਾ ਨਾਂ ਰੌਸਨ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇੱਕ ਖਿਡਾਰੀ ਲਈ ਸਮਾਂ ਸਾਂਭਣਾ ਬੇਹੱਦ ਜਰੂਰੀ ਹੈ, ਕਿਉਂਕਿ ਜੇਕਰ ਸਮਾਂ ਨਾ ਸਾਂਭਿਆ ਤਾਂ ਮੁੜ ਮੌਕਾ ਮਿਲਣਾ ਯਕੀਨੀ ਨਹੀਂ ਹੁੰਦਾ। ਉਨ੍ਹਾਂ ਖਿਡਾਰੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਉਹ ਨਸ?ਿਆਂ ਤੋਂ ਦੂਰ ਰਹਿ ਕੇ ਆਪਣੀ ਕੁਦਰਤੀ ਸਕਤੀ ਨਾਲ ਅੱਗੇ ਵਧਣ ਅਤੇ ਪ੍ਰਫਾਰਮੈਂਸ ਵਧਾਉਣ ਲਈ ਗਲਤ ਦਵਾਈਆਂ ਖਾਣ ਤੋਂ ਗੁਰੇਜ ਕਰਨ। ਇਸ ਮੌਕੇ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਜ ਕਮਲ ਚੌਧਰੀ, ਡਾਇਰੈਕਟਰ ਸ੍ਰੀ ਰਾਜੇਸ ਧੀਮਾਨ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਖੇਡ ਕੋਚ, ਜਿਲ੍ਹਾ ਸਪੋਰਟਸ ਅਫਸਰ ਤੇ ਖਿਡਾਰੀ ਹਾਜਰ ਸਨ ।

ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਲਈ ਚੰਡੀਗੜ੍ਹ ਦੀ ਜਮੀਨ ਦੇਣ ਦਾ ਫੈਸਲਾ ਲਿਆ ਜਾਵੇ ਵਾਪਸ: ਰਾਮਾ

ਸੁਖਜਿੰਦਰ ਮਾਨ
ਬਠਿੰਡਾ, 9 ਜੁਲਾਈ: ਬੀ ਕੇ ਯੂ ਲੱਖੋਵਾਲ ਟਿਕੈਤ ਦੇ ਸੂਬਾ ਮੁੱਖ ਜਨਰਲ ਸਕੱਤਰ ਰਾਮ ਕਰਨ ਸਿੰਘ ਰਾਮਾ ਨੇ ਹਰਿਆਣਾ ਲਈ ਚੰਡੀਗੜ੍ਹ ਦੀ ਧਰਤੀ ’ਤੇ ਵੱਖਰੀ ਵਿਧਾਨ ਸਭਾ ਬਣਾਉਣ ਲਈ ਜਮੀਨ ਦੇਣ ਦੇ ਫੈਸਲੇ ਦਾ ਵਿਰੋਧ ਕਰਦਿਆਂ ਕਿਹਾ ਕਿ ਪੰਜਾਬ ਨਾਲ ਕੇਂਦਰ ਸਰਕਾਰ ਹਮੇਸਾਂ ਹੀ ਧੱਕਾ ਕਰਦੀ ਆ ਰਹੀ ਹੈ ਉਹ ਭਾਵੇਂ ਕਾਂਗਰਸ ਭਾਵੇਂ ਭਾਰਤੀ ਜਨਤਾ ਪਾਰਟੀ ਦੀ ਹੋਵੇ। ਇੱਥੇ ਜਾਰੀ ਬਿਆਨ ਵਿਚ ਉਨ੍ਹਾਂ ਕਿਹਾ ਕਿ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸਾਹ ਨੇ ਹਰਿਆਣਾ ਸਰਕਾਰ ਨੂੰ ਵਖਰੀ ਹਾਈਕੋਰਟ ਤੇ ਰਾਜਧਾਨੀ ਬਣਾਉਣ ਲਈ ਚੰਡੀਗੜ੍ਹ ਵਿਖੇ ਹੀ ਜਮੀਨ ਦੇਣ ਦੀ ਮਨਜੂਰੀ ਦੇ ਦਿੱਤੀ ਹੈ। ਉਨ੍ਹਾਂ ਕੇਂਦਰ ਦੇ ਇਸ ਫੈਸਲੇ ਦੀ ਸਖਤ ਨਿਖੇਧੀ ਕਰਦਿਆਂ ਕਿਹਾ ਕਿ ਇਸ ਫੈਸਲੇ ਨੂੰ ਤੁਰੰਤ ਵਾਪਸ ਲਿਆ ਜਾਵੇ ਤੇ ਜੇਕਰ ਵਾਪਸ ਨਾ ਲਿਆ ਤਾਂ ਬੀ ਕੇ ਯੂ ਲੱਖੋਵਾਲ ਟਿਕੈਤ ਸੰਘਰਸ ਕਰੇਗੀ। ਕਿਸਾਨ ਆਗੂ ਲੱਖੋਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਹਰਿਆਣਾ ਦੀ ਤਰਜ ’ਤੇ ਵਖਰੀ ਹਾਈਕੋਰਟ ਤੇ ਰਾਜਧਾਨੀ ਬਣਾਉਣ ਲਈ ਚੰਡੀਗੜ੍ਹ ਵਿਖੇ ਜਮੀਨ ਦੀ ਮੰਗ ਕਰਨ ਦੀ ਅਪੀਲ ਦੀ ਵੀ ਸਖਤ ਨਿਖੇਧੀ ਕਰਦਿਆਂ ਕਿਹਾ ਕਿ ਚੰਡੀਗੜ੍ਹ ਪੰਜਾਬ ਦੇ ਕਿਸਾਨਾਂ ਅਤੇ 21 ਪਿੰਡ ਨੂੰ ਉਜਾੜ ਕੇ ਬਣਾਇਆ ਗਿਆ ਹੈ ਤੇ ਚੰਡੀਗੜ੍ਹ ਪੰਜਾਬ ਦਾ ਹੈਂ ਜੇ ਕਰ ਹਰਿਆਣਾ ਨੇ ਹਾਈਕੋਰਟ ਜਾ ਰਾਜਧਾਨੀ ਬਣਾਉਂਣੀ ਹੈ ਤਾਂ ਉਹ ਹਰਿਆਣਾ ਦੇ ਕਿਸੇ ਹਿੱਸੇ ਵਿੱਚ ਬਣਾਉਣ।

ਸਮੱਸਿਆਵਾਂ ਦੀ ਸਹੀ ਸੁਣਵਾਈ ਤੇ ਸਮੇਂ-ਸਿਰ ਹੱਲ ਕਰਨਾ ਹੈ ਆਮ ਲੋਕਾਂ ਦੀ ਸੱਚੀ ਸੇਵਾ : ਹਰਦੀਪ ਪੁਰੀ

0

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਸਰਕਾਰੀ ਸਕੀਮਾਂ ਤੇ ਯੋਜਨਾਵਾਂ ਸਬੰਧੀ ਕੀਤੀ ਮੀਟਿੰਗ
*ਏਮਜ਼ ਹਸਪਤਾਲ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ ਲਗਾਏ ਪੌਦੇ
*ਇਲਾਜ ਲਈ ਆਏ ਮਰੀਜ਼ਾਂ ਨਾਲ ਕੀਤੀ ਗੱਲਬਾਤ
ਸੁਖਜਿੰਦਰ ਮਾਨ
ਬਠਿੰਡਾ, 9 ਜੁਲਾਈ : ਆਮ ਲੋਕਾਂ ਦੀ ਸੇਵਾ ਕਰਨ ਲਈ ਪ੍ਰਸ਼ਾਸ਼ਨਿਕ ਅਧਿਕਾਰੀ ਜਾਂ ਰਾਜਨੀਤਿਕ ਨੇਤਾ ਹੋਣਾ ਹੀ ਲਾਜ਼ਮੀ ਨਹੀਂ ਹੈ, ਸਗੋਂ ਸੱਚੇ ਮਨ ਤੇ ਦਿਲੋਂ ਸੇਵਾ ਕਰਨ ਲਈ ਨੇਕ ਨੀਅਤ ਤੇ ਲਗਨ ਹੋਣੀ ਵੀ ਬਹੁਤ ਜ਼ਰੂਰੀ ਹੈ। ਇਨ੍ਹਾ ਸ਼ਬਦਾਂ ਦਾ ਪ੍ਰਗਟਾਵਾ ਸ. ਹਰਦੀਪ ਸਿੰਘ ਪੁਰੀ, ਕੇਂਦਰੀ ਮੰਤਰੀ ਹਾਊਸਿੰਗ, ਸ਼ਹਿਰੀ ਮਾਮਲੇ, ਪੈਟਰੋਲੀਅਮ ਅਤੇ ਕੁਦਰਤੀ ਗੈਸ ਨੇ ਆਪਣੇ ਤਿੰਨ ਰੋਜ਼ਾ ਦੌਰੇ ਦੇ ਦੂਸਰੇ ਦਿਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।
ਇਸ ਦੌਰਾਨ ਕੇਂਦਰੀ ਮੰਤਰੀ ਸ. ਪੁਰੀ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਲੋਕ ਭਲਾਈ ਹਿੱਤ ਵੱਖ-ਵੱਖ ਵਿਭਾਗਾਂ ਦੁਆਰਾ ਮੁਹੱਈਆ ਕਰਵਾਈਆਂ ਜਾ ਰਹੀਆਂ ਸਕੀਮਾਂ ਦੀ ਬਰੀਕੀ ਨਾਲ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਇਸ ਸਬੰਧੀ ਕੀਤੇ ਜਾ ਕਾਰਜਾਂ ਤੇ ਤਸ਼ੱਲੀ ਪ੍ਰਗਟ ਕਰਦਿਆਂ ਸਰਕਾਰੀ ਸਕੀਮਾਂ ਤੇ ਯੋਜ਼ਨਾਵਾਂ ਦਾ ਹੋਰ ਵੱਧ ਤੋਂ ਵੱਧ ਲੋਕਾਂ ਤੱਕ ਫ਼ਾਇਦਾ ਪਹੁੰਚਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ।
ਇਸ ਦੌਰਾਨ ਕੇਂਦਰੀ ਮੰਤਰੀ ਸ. ਪੁਰੀ ਨੇ ਆਪਣੇ ਤਜ਼ਰਬੇ ਸਾਂਝੇ ਕਰਦਿਆਂ ਕਿਹਾ ਕਿ ਪ੍ਰਸ਼ਾਸ਼ਨਿਕ ਅਧਿਕਾਰੀ ਲਈ ਆਮ ਲੋਕਾਂ ਦੀਆਂ ਸਮੱਸਿਆਵਾਂ ਸਹੀ ਤਰੀਕੇ ਨਾਲ ਸੁਣਨਾ ਅਤੇ ਫ਼ਿਰ ਉਨ੍ਹਾਂ ਦਾ ਸਹੀ ਸਮੇਂ ਤੇ ਨਿਰਪੱਖ ਢੰਗ ਨਾਲ ਨਿਪਟਾਰਾ ਕਰਨਾ ਇੱਕ ਚੰਗਾ ਗੁਣ ਹੈ। ਇਸ ਮੌਕੇ ਉਨ੍ਹਾਂ ਸ਼ਹਿਰ ਦੀ ਬੇਹਤਰੀ ਲਈ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਅਤੇ ਸਰਕਾਰੀ ਯੋਜ਼ਨਾਵਾਂ ਦਾ ਵੱਧ ਤੋਂ ਵੱਧ ਲੋਕਾਂ ਨੂੰ ਫਾ਼ਇਦਾ ਪਹੁੰਚਾਉਣ ਹਿੱਤ ਅਧਿਕਾਰੀਆਂ ਕੋਲੋਂ ਲੋੜੀਂਦੇ ਸੁਝਾਅ ਵੀ ਲਏ।
ਇਸ ਦੌਰਾਨ ਕੇਂਦਰੀ ਮੰਤਰੀ ਸ. ਹਰਦੀਪ ਸਿੰਘ ਪੁਰੀ ਵੱਲੋਂ ਆਮ ਲੋਕਾਂ ਪੱਖੀ ਭਵਿੱਖ ਚ ਬਣਾਈਆਂ ਜਾਣ ਵਾਲੀਆਂ ਚੰਗੀਆਂ ਯੋਜ਼ਨਾਵਾਂ ਸਬੰਧੀ ਜਿੱਥੇ ਲੋੜੀਂਦੇ ਸੁਝਾਅ ਲਏ ਉਥੇ ਦਰਪੇਸ਼ ਆ ਰਹੀਆਂ ਸਮੱਸਿਆਵਾਂ ਵੀ ਸੁਣੀਆਂ। ਉਨ੍ਹਾਂ ਬਠਿੰਡਾ-ਬਰਨਾਲਾ ਬਾਈਪਾਸ ਤੇ ਬਣਾਏ ਜਾਣ ਵਾਲੇ ਫਲਾਈਓਵਰ ਨੂੰ ਲੈਕੇ ਦਰਪੇਸ਼ ਆ ਰਹੀਆਂ ਸਮੱਸਿਆਵਾਂ ਤੋਂ ਇਲਾਵਾ ਬਠਿੰਡਾ ਏਅਰਪੋਰਟ ਤੇ ਬੰਦ ਪਈਆਂ ਉਡਾਣਾਂ ਸਬੰਧੀ ਦਰਪੇਸ਼ ਮੁਸ਼ਕਲਾਂ ਦੇ ਨਿਪਟਾਰੇ ਲਈ ਸਬੰਧਤ ਕੇਂਦਰੀ ਮੰਤਰੀਆਂ ਤੇ ਉਚ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਜਲਦ ਨਿਪਟਾਰੇ ਦਾ ਭਰੋਸਾ ਦਵਾਇਆ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਵਿਸ਼ੇਸ਼ ਤੌਰ ਤੇ ਉਨ੍ਹਾਂ ਦੇ ਨਾਲ ਮੌਜੂਦ ਰਹੇ। ਉਨ੍ਹਾਂ ਭਰੋਸਾ ਦਵਾਇਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਆਮ ਲੋਕਾਂ ਦੀ ਭਲਾਈ ਲਈ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਤੇ ਯੋਜਨਾਵਾਂ ਦਾ ਪਹਿਲ ਦੇ ਆਧਾਰ ਤੇ ਵੱਧ ਤੋਂ ਵੱਧ ਲੋਕਾਂ ਨੂੰ ਫ਼ਾਇਦਾ ਪਹੁੰਚਾਉਣ ਲਈ ਯੋਗ ਉਪਰਾਲੇ ਕੀਤੇ ਜਾ ਰਹੇ ਹਨ।
ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਭਾਰਤ ਸਰਕਾਰ ਦੁਆਰਾ ਜ਼ਿਲ੍ਹੇ ਅੰਦਰ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਤੇ ਯੋਜਨਾਵਾਂ ਜਿਨ੍ਹਾਂ ਚ ਪ੍ਰਧਾਨ ਮੰਤਰੀ ਆਵਾਸ਼ ਯੋਜਨਾ, ਮਗਨਰੇਗਾ, ਅੰਮ੍ਰਿਤ ਮਿਸ਼ਨ, ਸ਼ੈਲਫ਼ ਹੈਲਪ ਗਰੁੱਪਾਂ, ਪੀ.ਐਮ. ਸਵਾਨਿਧੀ ਯੋਜ਼ਨਾ ਅਤੇ ਸਵੱਛ ਭਾਰਤ ਮਿਸ਼ਨ ਆਦਿ ਯੋਜ਼ਨਾਵਾਂ ਤਹਿਤ ਜ਼ਿਲ੍ਹੇ ਅੰਦਰ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ।
ਇਸ ਤੋਂ ਪਹਿਲਾਂ ਕੇਂਦਰੀ ਮੰਤਰੀ ਸ. ਪੁਰੀ ਵੱਲੋਂ ਸਥਾਨਕ ਏਮਜ਼ ਹਸਪਤਾਲ ਦਾ ਦੌਰਾ ਕੀਤਾ ਗਿਆ। ਦੌਰੇ ਦੌਰਾਨ ਉਨ੍ਹਾਂ ਵੱਲੋਂ ਓ.ਪੀ.ਡੀ., ਐਮਰਜੈਂਸੀ ਵਾਰਡਾਂ ਦਾ ਨਿਰੀਖਣ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵੱਲੋਂ ਮੌਜੂਦ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵੱਲੋਂ ਏਮਜ਼ ਦੇ ਡਾਕਟਰੀ ਸਟਾਫ਼ ਨਾਲ ਵਿਸ਼ੇਸ਼ ਬੈਠਕ ਕਰਕੇ ਹਸਪਤਾਲ ਵਿਖੇ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਏਮਜ਼ ਦੇ ਡਾਇਰੈਕਟਰ ਡਾ. ਵੀ.ਕੇ. ਸਿੰਘ ਵੀ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।
ਮੀਟਿੰਗ ਅਤੇ ਦੌਰੇ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ.ਆਰ.ਪੀ.ਸਿੰਘ, ਕਮਿਸ਼ਨਰ ਨਗਰ ਨਿਗਮ ਮੈਡਮ ਪੱਲਵੀ, ਉਪ ਮੰਡਲ ਮੈਜਿਸਟ੍ਰੇਟ ਰਾਮਪੁਰਾਫੂਲ ਸ੍ਰੀ ਓਮ ਪ੍ਰਕਾਸ਼, ਉਪ ਮੰਡਲ ਮੈਜਿਸਟ੍ਰੇਟ ਤਲਵੰਡੀ ਸਾਬੋ ਸ੍ਰੀ ਆਕਾਸ਼ ਬਾਂਸਲ, ਐਸ.ਪੀ. ਸ੍ਰੀ ਤਰੁਣ ਰਤਨ, ਭਾਜਪਾ ਦੇ ਸੂਬਾ ਜਨਰਲ ਸਕੱਤਰ ਸ. ਦਿਆਲ ਸਿੰਘ ਸੋਢੀ ਅਤੇ ਸ੍ਰੀ ਸੁਭਾਸ਼ ਸ਼ਰਮਾ, ਸਟੇਟ ਮੀਡੀਆ ਇੰਚਾਰਜ ਸ੍ਰੀ ਸੁਨੀਲ ਸਿੰਗਲਾ, ਜ਼ਿਲ੍ਹਾ ਭਾਜਪਾ ਪ੍ਰਧਾਨ ਬਿਨੋਦ ਬਿੰਟਾ, ਆਦਿ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਧਾਰਮਿਕ ਮਰਿਆਦਾ ਨਾਲ ਕਰਵਾਇਆ ਦੂਜਾ ਵਿਆਹ

0

ਡਾ ਗੁਰਪ੍ਰੀਤ ਕੌਰ ਬਣੀ ਹਮਸਫ਼ਰ, ਕੇਜ਼ਰੀਵਾਲ ਨੇ ਭਗਵੰਤ ਮਾਨ ਦੇ ਪਿਊ ਦੀ ਥਾਂ ਨਿਭਾਈਆਂ ਰਸਮਾਂ
ਪੰਜਾਬੀ ਖਬਰਸਾਰ ਬਿਉਰੋ
ਚੰਡੀਗੜ੍ਹ, 7 ਜੁਲਾਈ: ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿੱਖ ਧਾਰਮਿਕ ਰਹੁ-ਰੀਤਾਂ ਮੁਤਾਬਕ ਡਾ. ਗੁਰਪ੍ਰੀਤ ਕੌਰ ਨਾਲ ਅੱਜ ਦੂਜਾ ਵਿਆਹ ਕਰਵਾਇਆ। ਉਨ੍ਹਾਂ ਦੇ ਆਨੰਦ ਕਾਰਜ ਦੀ ਰਸਮ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ ’ਤੇ ਹੋਈ, ਜਿੱਥੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਦੇ ਪਿਤਾ ਦੀ ਥਾਂ ਵਿਆਹ ਰਸਮਾਂ ਨਿਭਾਈਆਂ। ਇਸ ਦੌਰਾਨ ਉਨ੍ਹਾਂ ਦਾ ਸਰਬਾਲਾ ਭਾਣਜਾ ਬਣਿਆ ਤੇ ਭੈਣ ਮਨਪ੍ਰੀਤ ਕੌਰ ਤੇ ਮਾਤਾ ਨੇ ਪੂਰੇ ਚਾਵਾਂ ਨਾਲ ਭਗਵੰਤ ਮਾਨ ਨੂੰ ਅਸੀਰਵਾਦ ਦਿੱਤਾ। ਗਿਣੇ-ਚੁਣੇ ਮਹਿਮਾਨਾਂ ਦੀ ਹਾਜ਼ਰੀ ’ਚ ਹੋਏ ਇਸ ਸਾਦੇ ਤੇ ਪ੍ਰਭਾਵਸ਼ਾਲੀ ਵਿਆਹ ਦੀਆਂ ਤਸਵੀਰਾਂ ਕੁੱਝ ਹੀ ਸਮੇਂ ਬਾਅਦ ਸੋਸਲ ਮੀਡੀਆ ’ਤੇ ਆ ਗਈਆਂ, ਜਿੱਥੇ ਲੋਕਾਂ ਨੇ ਮੁੱਖ ਮੰਤਰੀ ਨੂੰ ਵਧਾਈ ਦਿੱਤੀ। ਇਸ ਦੌਰਾਨ ਰਾਜ ਸਭਾ ਮੈਂਬਰ ਰਾਘਵ ਚੱਢਾ ਵੀ ਅੱਗੇ ਹੋ ਕੇ ਵਿਆਹ ਵਿਚ ਖ਼ੁਸੀ ਮਨਾਉਂਦੇ ਨਜ਼ਰ ਆਏ ਤੇ ਦਿੱਲੀ ਤੋਂ ਸੰਜੇ ਸਿੰਘ ਵੀ ਪ੍ਰਵਾਰ ਸਮੇਤ ਪੁੱਜੇ ਹੋਏ ਸਨ ਜਦੋਂਕਿ ਪੰਜਾਬ ਦੇ ਮੰਤਰੀ ਤੇ ਵਿਧਾਇਕ ਸਹਿਤ ਅਫ਼ਸਰਸਾਰੀ ਨੂੰ ਇਸ ਮੌਕੇ ਨਹੀਂ ਬੁਲਾਇਆ ਗਿਆ ਸੀ।

Our Visitor

1903098