Thursday, May 14, 2026
Home Blog Page 2447

2015 ’ਚ ਸਮਾਲਸਰ ਵਿਚ ਹੋਈ ਬੇਅਦਬੀ ਦੇ ਦੋਸ਼ੀਆਂ ਨੂੰ ਅਦਾਲਤ ਨੇ ਸੁਣਾਈ ਸਜ਼ਾ

0

ਅਕਾਲੀ ਦਲ ਵੇਲੇ ਹੋਈ ਬੇਅਦਬੀ, ਕਾਂਗਰਸ ਨੇ ਦੋਸੀਆਂ ਨੂੰ ਬਚਾਇਆ, ਆਪ ਨੇ ਦਿਵਾਇਆ ਇਨਸਾਫ਼: ਰਾਘਵ ਚੱਢਾ
ਸੁਖਜਿੰਦਰ ਮਾਨ
ਚੰਡੀਗੜ੍ਹ, 7 ਜੁਲਾਈ: ਪੰਜਾਬ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਪਹਿਲੇ ਮਾਮਲੇ ‘ਚ ਅੱਜ ਮੋਗਾ ਅਦਾਲਤ ਨੇ ਤਿੰਨ ਦੋਸੀਆਂ ਨੂੰ ਸਜਾ ਸੁਣਾਈ। ਅਦਾਲਤ ਨੇ ਬੇਅਦਬੀ ਦੇ ਇੱਕ ਮਾਮਲੇ ਵਿੱਚ ਤਿੰਨ ਦੋਸ਼ੀਆਂ ਨੂੰ ਤਿੰਨ-ਤਿੰਨ ਸਾਲ ਦੀ ਸਜਾ ਸੁਣਾਈ ਹੈ। ਇਸ ਦੇ ਨਾਲ ਹੀ ਤਿੰਨਾਂ ਮੁਲਜ਼ਮਾਂ ਨੂੰ ਪੰਜ-ਪੰਜ ਹਜਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਬੇਅਦਬੀ ਦੇ ਦੋਸੀਆਂ ਨੂੰ ਸਜਾ ਸੁਣਾਏ ਜਾਣ ਤੋਂ ਬਾਅਦ ਅਦਾਲਤ ਦੇ ਫੈਸਲੇ ਦਾ ਸਵਾਗਤ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਸਮਾਲਸਰ ਬੇਅਦਬੀ ਮਾਮਲੇ ਵਿੱਚ ਅੱਜ ਤਿੰਨ ਵਿਅਕਤੀਆਂ ਨੂੰ ਤਿੰਨ ਸਾਲ ਦੀ ਸਜਾ ਸੁਣਾਈ ਗਈ ਹੈ। ਅਖੀਰ ਅੱਜ ਅਕਾਲੀ-ਕਾਂਗਰਸ ਦੀ ਦੋਸ਼ੀਆਂ ਨੂੰ ਦਿੱਤੀ ਨਾਪਾਕ ਸਰਪ੍ਰਸਤੀ ਦਾ ਅੰਤ ਹੋ ਗਿਆ ਹੈ ਅਤੇ ਇਨਸਾਫ਼ ਦੀ ਜਿੱਤ ਹੋਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ‘ ਸਰਕਾਰ ‘ਚ ਹਰ ਕਿਸੇ ਨੂੰ ਇਨਸਾਫ ਮਿਲੇਗਾ।
ਰਾਘਵ ਚੱਢਾ ਨੇ ਅਕਾਲੀ ਦਲ ਅਤੇ ਕਾਂਗਰਸ ‘ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ‘ਆਪ‘ ਸਰਕਾਰ ਯਤਨਾਂ ਸਦਕਾ ਬਹਿਬਲ ਕਲਾਂ ਕਾਂਡ ਕੇਸ ‘ਚ ਕੋਰਟ ਦੇ ਅਹਿਮ ਫੈਸਲੇ ਤੋਂ ਬਾਅਦ, ਉਹਨਾਂ ਦੀ ਸਰਕਾਰ ਨੇ ਬੇਅਦਬੀ ਕਾਂਡ ਦੇ ਦੋਸੀਆਂ ਨੂੰ ਜੇਲ੍ਹ ਜਾਣਾ ਯਕੀਨੀ ਬਣਾਇਆ ਹੈ। ਉਹਨਾਂ ਪੁੱਛਿਆ ਕਿ ਕੀ ਅਪਵਿੱਤਰ ਅਕਾਲੀ-ਕਾਂਗਰਸ ਗਠਜੋੜ ਵੀ ਅਜਿਹੀ ਕਿਸੇ ਕਾਰਵਾਈ ਦਾ ਦਾਅਵਾ ਕਰ ਸਕਦਾ ਹੈ, ਜਿਥੇ ਉਹਨਾਂ ਸਿੱਖ ਸੰਗਤ ਨੂੰ ਇਨਸਾਫ਼ ਦਿਵਾਉਣ ਲਈ ਕੋਈ ਕਦਮ ਚੁੱਕਿਆ ਹੋਏ?
ਚੱਢਾ ਨੇ ਕਿਹਾ ਕਿ ਬੇਅਦਬੀ ਦੀ ਘਟਨਾਵਾਂ ਅਕਾਲੀਆਂ ਦੀ ਸਰਕਾਰ ਦੌਰਾਨ ਵਾਪਰੀਆਂ। ਕਾਂਗਰਸ ਨੇ ਵੀ ਦੋਸੀਆਂ ਨੂੰ ਬਚਾਇਆ। ਹੁਣ ‘ਆਪ’ ਸਰਕਾਰ ਵਿੱਚ ਬੇਅਦਬੀ ਕਰਨ ਵਾਲਿਆਂ ਖ?ਿਲਾਫ ਕਾਰਵਾਈ ਸੁਰੂ ਕਰ ਦਿੱਤੀ ਗਈ ਹੈ। ਬੇਅਦਬੀ ਅਤੇ ਗੋਲੀ ਕਾਂਡ ਦਾ ਇੱਕ ਵੀ ਦੋਸੀ ਅਤੇ ਸਾਜ?ਿਸਕਰਤਾ ਬਖਸ਼ਿਆ ਨਹੀਂ ਜਾਵੇਗਾ।ਜ਼ਿਕਰਯੋਗ ਹੈ ਕਿ ਸਾਲ 2015 ਵਿੱਚ ਮੋਗਾ ਜ?ਿਲ੍ਹੇ ਦੇ ਸਮਾਲਸਰ ਦੇ ਪਿੰਡ ਮੱਲਕੇ ਵਿੱਚ ਬੇਅਦਬੀ ਦੀ ਘਟਨਾ ਵਾਪਰੀ ਸੀ। ਚੱਢਾ ਨੇ ਕਿਹਾ ਕਿ ਅੱਜ ਅਦਾਲਤ ਵਿੱਚ ਇਨਸਾਫ ਦੀ ਜਿੱਤ ਹੋਈ ਹੈ। ਬੇਅਦਬੀ ਦੇ ਦੋਸੀ ਹੁਣ ਜੇਲ੍ਹ ਜਾਣਗੇ। ਪੰਜਾਬ ਦੇ ਲੋਕਾਂ ਦੀ ਕਚਹਿਰੀ ਵਿੱਚ ਲੋਕ ਖੁਦ ਹੀ ਉਨ੍ਹਾਂ ਸਿਆਸੀ ਸਖਸੀਅਤਾਂ ਨੂੰ ਸਜਾ ਦੇਣਗੇ ਜਿਨ੍ਹਾਂ ਨੇ ਬੇਈਮਾਨੀ ਦਾ ਕੰਮ ਕੀਤਾ ਹੈ।

ਉਦਯੋਗਪਤੀਆਂ ਦੇ ਸੁਝਾਵਾਂ ਨੂੰ ਨਵੀਂ ਪਾਲਿਸੀ ਵਿੱਚ ਸ਼ਾਮਲ ਕਰਕੇ ਉਦਯੋਗ ਨੂੰ ਕੀਤਾ ਜਾਵੇਗਾ ਪ੍ਰਫੁੱਲਿਤ : ਸਿੰਬਨ ਸੀ

0

ਬਾਰਡਰ ਅਤੇ ਪਛੜੇ ਖੇਤਰ ਚ ਸਪੈਸ਼ਲ ਸੁਵਿਧਾਵਾਂ ਕਰਵਾਈਆਂ ਜਾਣਗੀਆਂ ਮੁਹੱਈਆ
ਉਦਯੋਗਿਕ ਇਕਾਈਆਂ ਨੂੰ ਹੁਲਾਰਾ ਦੇਣ ਲਈ 8 ਜ਼ਿਲ੍ਹਿਆਂ ਦੇ ਉਦਯੋਗਪਤੀਆਂ ਨਾਲ ਕੀਤੀ ਬੈਠਕ
ਸੁਖਜਿੰਦਰ ਮਾਨ
ਬਠਿੰਡਾ, 7 ਜੁਲਾਈ: ਉਦਯੋਗ ਅਤੇ ਕਮਰਸ ਦੇ ਸੈਕਟਰੀ-ਕਮ-ਡਾਇਰੈਕਟਰ ਸ਼੍ਰੀ ਸਿੰਬਨ ਸੀ ਨੇ ਸਰਕਾਰ ਵਲੋਂ ਉਦਯੋਗਿਕ ਇਕਾਈਆਂ ਨੂੰ ਹੁਲਾਰਾ ਦੇਣ ਦੇ ਮੱਦੇਨਜ਼ਰ 8 ਜ਼ਿਲ੍ਹਿਆਂ ਦੇ ਉਦਯੋਗਪਤੀਆਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਉਨ੍ਹਾਂ ਦੇ ਉਦਯੋਗ ਨੂੰ ਪ੍ਰਫੁੱਲਿਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਸੁਝਾਵਾਂ ਨੂੰ ਜਿੱਥੇ ਪਹਿਲ ਦੇ ਆਧਾਰ ਤੇ ਨਵੀਂ ਪਾਲਿਸੀ ਵਿੱਚ ਸ਼ਾਮਲ ਕੀਤਾ ਜਾਵੇਗਾ ਉੱਥੇ ਉਨ੍ਹਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਦਾ ਵੀ ਢੁੱਕਵਾਂ ਹੱਲ ਕੀਤਾ ਜਾਵੇਗਾ। ਸਥਾਨਕ ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਦੇ ਆਡੀਟੋਰੀਅਮ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਉਨ੍ਹਾਂ ਸਰਕਾਰ ਦੀ ਉਦਯੋਗ ਪ੍ਰਤੀ ਬਣਾਈ ਜਾ ਰਹੀ ਨਵੀਂ ਪਾਲਿਸੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪਹਿਲੀ ਸਰਕਾਰ ਹੈ ਜਿਸ ਨੇ ਉਦਯੋਗ ਨੂੰ ਪ੍ਰਫੁੱਲਿਤ ਕਰਨ ਲਈ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਦੇ ਸੁਝਾਅ ਲਏ ਜਾ ਰਹੇ ਹਨ। ਉਨ੍ਹਾਂ ਉਦਯੋਗਪਤੀਆਂ ਨੂੰ ਇਹ ਵੀ ਭਰੋਸਾ ਦਿੱਤਾ ਕਿ ਉਨ੍ਹਾਂ ਵਲੋਂ ਦਿੱਤੇ ਗਏ ਸੁਝਾਵਾਂ ਨੂੰ ਨਵੀਂ ਪਾਲਿਸੀ ਵਿੱਚ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਉਦਯੋਗਪਤੀਆਂ ਵਲੋਂ ਦਿੱਤੇ ਗਏ ਸੁਝਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਬਾਰਡਰ ਅਤੇ ਪਛੜੇ ਖੇਤਰ ਨੂੰ ਸਪੈਸ਼ਲ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਉਦਯੋਗ ਅਤੇ ਕਮਰਸ ਦੇ ਸੈਕਟਰੀ-ਕਮ-ਡਾਇਰੈਕਟਰ ਸ਼੍ਰੀ ਸਿੰਬਨ ਸੀ ਅਤੇ ਉਦਯੋਗਪਤੀਆਂ ਨੂੰ ਜੀ ਆਇਆ ਕਹਿੰਦਿਆਂ ਸਰਕਾਰ ਵਲੋਂ ਉਦਯੋਗ ਨੂੰ ਹੁਲਾਰਾ ਦੇਣ ਲਈ ਉਦਯੋਗਪਤੀਆਂ ਦੇ ਸੁਝਾਵਾਂ ਨਾਲ ਬਣਾਈ ਜਾ ਰਹੀ ਨਵੀਂ ਪਾਲਿਸੀ ਨੂੰ ਲੋਕ ਪੱਖੀ ਦੱਸਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਪੁਰਾਣੇ ਉਦਯੋਗ ਚ ਦਰਪੇਸ਼ ਆ ਰਹੀਆਂ ਸਮੱਸਿਆਵਾ ਦਾ ਪਹਿਲ ਦੇ ਆਧਾਰ ਤੇ ਨਿਪਟਾਰਾ ਅਤੇ ਨਵੇਂ ਉਦਯੋਗ ਲਈ ਹਰ ਤਰ੍ਹਾਂ ਦਾ ਸੰਭਵ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਬਠਿੰਡਾ ਤੋਂ ਇਲਾਵਾ ਮਾਨਸਾ, ਸੰਗਰੂਰ, ਬਰਨਾਲਾ, ਸ਼੍ਰੀ ਮੁਕਤਸਰ ਸਾਹਿਬ, ਫ਼ਰੀਦਕੋਟ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਜ਼ਿਲ੍ਹਿਆਂ ਤੋਂ ਪਹੁੰਚੇ ਵੱਖ-ਵੱਖ ਉਦਯੋਗਾਂ ਨਾਲ ਸਬੰਧਤ ਉਦਯੋਗਪਤੀਆਂ ਵਲੋਂ ਜਿਥੇ ਉਨ੍ਹਾਂ ਵਲੋਂ ਪਹਿਲਾਂ ਚਲਾਏ ਜਾ ਰਹੇ ਉਦਯੋਗਾਂ ਦੌਰਾਨ ਦਰਪੇਸ਼ ਆ ਰਹੀਆਂ ਸਮੱਸਿਆਵਾਂ ਸਾਂਝੀਆਂ ਕੀਤੀ ਉੱਥੇ ਉਨ੍ਹਾਂ ਉਦਯੋਗ ਨੂੰ ਹੁਲਾਰਾ ਦੇਣ ਲਈ ਸਰਕਾਰ ਵਲੋਂ ਬਣਾਈ ਜਾ ਰਹੀ ਨਵੀਂ ਪਾਲਿਸੀ ਵਿੱਚ ਆਪਣੇ ਵਡਮੁੱਲੇ ਸੁਝਾਅ ਸਾਂਝੇ ਕੀਤੇ। ਇਸ ਦੌਰਾਨ ਜ਼ਿਆਦਾਤਰ ਉਦਯੋਗਪਤੀਆਂ ਵਲੋਂ ਨਵੀਂ ਪਾਲਿਸੀ ਦੀ ਸ਼ਲਾਘਾ ਕਰਦਿਆਂ ਨਵੇਂ ਲਗਾਏ ਜਾਣ ਵਾਲੇ ਉਦਯੋਗ ਸਬੰਧੀ ਜਿੱਥੇ ਆਪਣੇ ਵਡਮੁੱਲੇ ਸੁਝਾਅ ਸਾਂਝੇ ਕੀਤੇ ਗਏ ਉੱਥੇ ਉਨ੍ਹਾਂ ਪੁਰਾਣੇ ਉਦਯੋਗ ਨੂੰ ਮੁੜ ਸੁਰਜੀਤ ਕਰਨ ਲਈ ਸਰਕਾਰ ਕੋਲੋਂ ਸਹਿਯੋਗ ਦੀ ਮੰਗ ਕੀਤੀ ਗਈ। ਇਸ ਦੌਰਾਨ ਉਦਯੋਗਪਤੀਆਂ ਵਲੋਂ ਉਦਯੋਗ ਅਤੇ ਕਮਰਸ ਦੇ ਸੈਕਟਰੀ-ਕਮ-ਡਾਇਰੈਕਟਰ ਸ਼੍ਰੀ ਸਿੰਬਨ ਸੀ ਨੂੰ ਆਪੋਂ-ਆਪਣੇ ਉਦਯੋਗ ਨਾਲ ਸਬੰਧਤ ਸੁਝਾਵਾਂ ਅਤੇ ਸਮੱਸਿਆਵਾਂ ਸਬੰਧੀ ਮੰਗ ਪੱਤਰ ਵੀ ਸੌਂਪੇ ਗਏ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ, ਉਦਯੋਗ ਤੇ ਕਮਰਸ ਦੇ ਜੁਆਇੰਟ ਡਾਇਰੈਕਟਰ ਸ਼੍ਰੀ ਵਿਸ਼ਵ ਬੰਧੂ, ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਦੇ ਰਜਿਸਟਰਾਰ ਸ਼੍ਰੀ ਜੀਪੀਐਸ ਬਰਾੜ, ਜ਼ਿਲ੍ਹਾ ਉਦਯੋਗ ਦੇ ਜਨਰਲ ਮੈਨੇਜ਼ਰ ਸ਼੍ਰੀ ਪ੍ਰੀਤ ਮਹਿੰਦਰ ਸਿੰਘ ਬਰਾੜ, ਪ੍ਰਧਾਨ ਬਠਿੰਡਾ ਚੈਂਬਰ ਆਫ਼ ਕਾਮਰਸ ਰਾਮ ਪ੍ਰਕਾਸ਼ ਤੋਂ ਇਲਾਵਾ ਵੱਖ-ਵੱਖ ਉਦਯੋਗ ਇਕਾਈਆਂ ਨਾਲ ਸਬੰਧਤ ਉਦਯੋਗਪਤੀ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਨੇ ਖੇਤੀ ਉਤਪਾਦਨ ਨੂੰ ਹੁਲਾਰਾ ਦੇਣ ਲਈ ਕੀਤੀ ਬੈਠਕ

0

ਅਧਿਕਾਰੀਆਂ ਨੂੰ ਦਿੱਤੇ ਲੋੜੀਂਦੇ ਦਿਸ਼ਾ-ਨਿਰਦੇਸ਼
ਸੁਖਜਿੰਦਰ ਮਾਨ
ਬਠਿੰਡਾ, 7 ਜੁਲਾਈ: ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵਲੋਂ ਖੇਤੀ ਉਤਪਾਦਨ ਨੂੰ ਹੁਲਾਰਾ ਅਤੇ ਕਿਸਾਨਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਬੈਠਕ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਬੈਠਕ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਖੇਤੀਬਾੜੀ ਵਿਭਾਗ ਵਲੋਂ ਹੁਣ ਤੱਕ ਕਿਸਾਨਾਂ ਦੀ ਭਲਾਈ ਲਈ ਕੀਤੇ ਗਏ ਕਾਰਜਾਂ ਦੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੂੰ ਮੁੱਖ ਖੇਤੀਬਾੜੀ ਅਫ਼ਸਰ ਸ. ਪਾਖਰ ਸਿੰਘ ਨੇ ਖੇਤੀਬਾੜੀ ਵਿਭਾਗ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਦੱਸਦਿਆਂ ਕਿਹਾ ਕਿ ਬਲਾਕ ਪੱਧਰ ਤੇ ਪੋਸਟ ਸਰਵੇਲੈਂਸ ਕਰਨ ਲਈ 2 ਜ਼ਿਲ੍ਹਾ 7 ਬਲਾਕ ਪੱਧਰ ਅਤੇ 45 ਸਰਕਲਵਾਈਜ ਕੁੱਲ 54 ਟੀਮਾਂ ਦਾ ਗਠਨ ਕੀਤਾ ਗਿਆ।
ਮੁੱਖ ਖੇਤੀਬਾੜੀ ਅਫ਼ਸਰ ਨੇ ਅੱਗੇ ਦੱਸਿਆ ਕਿ ਗਠਤ ਕੀਤੀਆਂ 7 ਟੀਮਾਂ ਵੱਲੋਂ ਖੇਤਰੀ ਖੋਜ ਕੇਂਦਰ, ਪੀ.ਏ.ਯੂ. ਦੇ ਮਾਹਿਰਾਂ ਨਾਲ ਮਿਲਕੇ ਹਰੇਕ ਮੰਗਲਵਾਰ ਤੇ ਵੀਰਵਾਰ ਨੂੰ ਨਰਮੇ ਦੀ ਫਸਲ ਦਾ ਨਿਰੀਖਣ ਕੀਤਾ ਜਾਂਦਾ ਹੈ ਅਤੇ ਨਿਰੀਖਣ ਦੇ ਆਧਾਰ ਤੇ ਹੀ ਕਿਸਾਨਾਂ ਨੂੰ ਸਮੇਂ-ਸਮੇਂ ਤੇ ਐਡਵਾਈਜਰੀ ਜਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਪੋਸਟ ਸਰਵੇਲੈਂਸ ਦੀ ਰਿਪੋਰਟਾਂ ਅਨੁਸਾਰ ਇਸ ਸਾਲ ਨਰਮੇ ਕਪਾਹ ਦੀ ਫਸਲ ਤੇ ਰਸ ਚੂਸਕ ਕੀੜੇ-ਮਕੌੜਿਆਂ ਦਾ ਹਮਲਾ ਆਰਥਿਕ ਕਗਾਰ ਤੋਂ ਘੱਟ ਰਿਹਾ। ਕਿਸਾਨਾਂ ਨੂੰ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਨੁਕੜ ਮੀਟਿੰਗਾਂ ਰਾਹੀਂ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਖੇਤੀਬਾੜੀ ਵਿਭਾਗ ਵੱਲੋ ਕਿਸਾਨਾਂ ਨੂੰ ਗੁਲਾਬੀ ਸੁੰਡੀ ਕੀੜੇ ਮਕੌੜਿਆਂ ਦੇ ਹਮਲੇ ਕਾਰਨ ਨੁਕਸਾਨ ਵਾਲੇ ਖੇਤਾਂ ਵਿੱਚ ਪੀ.ਏ.ਯੂ ਦੀ ਸਿਫਾਰਸਾ ਮੁਤਾਬਿਕ ਸਪਰੇਅ ਕਰਨ ਦੀ ਸਲਾਹ ਵੀ ਦਿੱਤੀ ਜਾ ਰਹੀ ਹੈ।
ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਬਾਗਬਾਨੀ ਵਿਭਾਗ ਦੁਆਰਾ ਪਿਛਲੇ ਮਹੀਨੇ ਦੌਰਾਨ ਕੀਤੇ ਗਏ ਕਾਰਜਾਂ ਦੀ ਸਮੀਖਿਆ ਕੀਤੀ। ਇਸ ਮੌਕੇ ਬਾਗਬਾਨੀ ਵਿਭਾਗ ਨੇ ਡਿਪਟੀ ਕਮਿਸ਼ਨਰ ਨੂੰ ਜਾਣੂ ਕਰਵਾਉਂਦਿਆਂ ਦੱਸਿਆ ਕਿ ਕੌਮੀ ਬਾਗਬਾਨੀ ਮਿਸ਼ਨ ਤਹਿਤ ਜ਼ਿਲ੍ਹੇ ਦੇ ਕਿਸਾਨਾਂ ਨੂੰ ਕਿੰਨੂ, ਅਮਰੂਦ, ਬੇਰ ਅਤੇ ਅੰਗੂਰ ਆਦਿ ਦੇ ਨਵੇਂ ਬਾਗ ਲਗਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਇਸ ਸਕੀਮ ਤਹਿਤ ਨਵੇਂ ਬਾਗ ਲਗਾਉਣ ਲਈ ਕੁੱਲ ਲਾਗਤ ਦੀ 50 ਫ਼ੀਸਦੀ ਸਬਸਿਡੀ ਤਿੰਨ ਕਿਸ਼ਤਾਂ ਵਿੱਚ ਕਿਸਾਨਾਂ ਨੂੰ ਮੁਹੱਈਆ ਕਰਵਾਈ ਜਾਂਦੀ ਹੈ।
ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨੇ ਇਹ ਵੀ ਦੱਸਿਆ ਕਿ ਇਸ ਸਕੀਮ ਤਹਿਤ ਕਿਸਾਨਾਂ ਨੂੰ ਖੇਤੀ ਦੇ ਨਾਲ-ਨਾਲ ਸ਼ਹਿਦ ਦੀਆਂ ਮੱਖੀਆਂ ਪਾਲਣ ਦਾ ਸਹਾਇਕ ਧੰਦਾ ਅਪਣਾਉਣ ਲਈ ਵੀ ਪ੍ਰੇਰਿਆ ਜਾ ਰਿਹਾ ਹੈ, ਜਿਸ ਨਾਲ ਉਹ ਖੇਤੀ ਤੋਂ ਇਲਾਵਾ ਆਪਣੀ ਆਮਦਨ ਵਿੱਚ ਹੋਰ ਵਾਧਾ ਕਰ ਸਕਦੇ ਹਨ। ਇਸ ਧੰਦੇ ਨੂੰ ਅਪਣਾਉਣ ਲਈ ਵੀ ਬਾਗਬਾਨੀ ਵਿਭਾਗ ਵਲੋਂ ਕੁੱਲ ਲਾਗਤ ਦਾ 40 ਫ਼ੀਸਦੀ ਵਿੱਤੀ ਸਹਾਇਤਾ ਕਿਸਾਨਾਂ ਨੂੰ ਮੁਹੱਈਆ ਕਰਵਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ 30840 ਬਕਸੇ ਸਬਸਿਡੀ ਦਿੱਤੀ ਜਾ ਚੁੱਕੀ ਹੈ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਲੇਬਰ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਅਧੀਨ ਪੈਂਦੇ ਵੱਖ-ਵੱਖ ਢਾਬਿਆਂ ਦੀ ਚੈਕਿੰਗ ਕਰਨੀ ਯਕੀਨੀ ਬਣਾਈ ਜਾਵੇ, ਜੇਕਰ ਕੋਈ ਵੀ ਢਾਂਬੇ ਦਾ ਮਾਲਕ ਚਾਇਲਡ ਲੇਬਰ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਦਾ ਤੁੰਰਤ ਚਲਾਣ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਵਣ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਨੂੰ ਹਰ ਭਰਾ ਰੱਖਣ ਦੇ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਆਦੇਸ਼ ਵੀ ਦਿੱਤੇ। ਬੈਠਕ ਦੌਰਾਨ ਉਨ੍ਹਾਂ ਸਹਿਕਾਰੀ ਸਭਾਵਾਂ ਵਲੋਂ ਖੇਤੀਬਾੜੀ ਨਾਲ ਸਬੰਧਤ ਕੀਤੇ ਜਾ ਰਹੇ ਕਾਰਜਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਡਿਪਟੀ ਕਮਿਸ਼ਨਰ ਨੇ ਜਲ ਸਪਲਾਈ ਵਿਭਾਗ ਕੋਲੋਂ ਪਿੰਡਾਂ ਚ ਪੀਣ ਵਾਲੇ ਪਾਣੀ ਦੀ ਸਪਲਾਈ ਅਤੇ ਨਵੇਂ ਜਲ ਘਰਾਂ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਚੱਲ ਰਹੇ ਕਾਰਜਾਂ ਚ ਹੋਰ ਤੇਜ਼ੀ ਲਿਆਉਣ ਦੇ ਆਦੇਸ਼ ਵੀ ਦਿੱਤੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਮੈਡਮ ਨੀਰੂ ਗਰਗ, ਜ਼ਿਲ੍ਹਾ ਵਣ ਅਫ਼ਸਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਹਾਜ਼ਰ ਸਨ।

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਲਗਾਏ ਜਾਣਗੇ 1.25 ਲੱਖ ਫਲਦਾਰ ਬੂਟੇ

0

ਸੁਖਜਿੰਦਰ ਮਾਨ
ਚੰਡੀਗੜ੍ਹ, 7 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਬਾਗਬਾਨੀ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਫਲਦਾਰ ਬੂਟੇ ਲਗਾਉਣ ਦਾ ਫੈਸਲਾ ਕੀਤਾ ਹੈ।ਪੰਜਾਬ ਸਰਕਾਰ ਦੀ ਇਹ ਮੁਹਿੰਮ 15 ਜੁਲਾਈ, 2022 ਨੂੰ ਪੂਰੇ ਸੂਬੇ ਆਰੰਭ ਕੀਤੀ ਜਾਵੇਗੀ ਅਤੇ ਪਹਿਲੇ ਪੜਾਅ ਵਿੱਚ 1.25 ਲੱਖ ਤੋਂ ਵੱਧ ਫ਼ਲਦਾਰ ਬੂਟੇ ਸਰਕਾਰੀ ਸਕੂਲਾਂ ਵਿੱਚ ਲਗਾਏ ਜਾਣਗੇ। ਇਸ ਫੈਸਲੇ ਬਾਰੇ ਜਾਣਕਾਰੀ ਦਿੰਦਿਆਂ ਸੂਬੇ ਦੇ ਬਾਗਬਾਨੀ ਬਾਰੇ ਮੰਤਰੀ ਫੌਜਾ ਸਿੰਘ ਸਰਾਰੀ ਨੇ ਦੱਸਿਆ ਕਿ ਰਾਜ ਸਰਕਾਰ ਖੇਤੀ ਵਿਭਿੰਨਤਾ ਦੇ ਖੇਤਰ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ ਅਤੇ ਉਨ੍ਹਾਂ ਨੂੰ ਕਣਕ-ਝੋਨੇ ਦੇ ਚੱਕਰ ਵਿੱਚੋਂ ਕੱਢਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਫ਼ਲਦਾਰ ਬੂਟੇ ਲਗਾਉਣ ਦੀ ਇਸ ਮੁਹਿੰਮ ਦੇ ਅਗਲੇ ਪੜਾਅ ਵਿੱਚ ਸੂਬੇ ਵਿੱਚ ਵਗਦੇ ਸੂਇਆਂ, ਸੇਮ ਨਾਲਿਆਂ ਅਤੇ ਸੜਕਾਂ ਦੇ ਨਾਲ-ਨਾਲ ਫ਼ਲਦਾਰ ਬੂਟੇ ਲਗਾਏ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਬਾਗਬਾਨੀ ਵਿਭਾਗ ਵੱਲੋਂ ਲਗਾਏ ਜਾਣ ਵਾਲੇ ਇਨ੍ਹਾਂ ਬੂਟਿਆਂ ਦੀ ਸਾਂਭ-ਸੰਭਾਲ ਨੂੰ ਵੀ ਯਕੀਨੀ ਬਣਾਇਆ ਜਾਵੇਗਾ।ਇਸ ਮੌਕੇ ਉਨ੍ਹਾਂ ਬਾਗਬਾਨੀ ਵਿਭਾਗ ਦੀ ਕਾਰਜ ਪ੍ਰਣਾਲੀ ਦੀ ਸਮੀਖਿਆ ਵੀ ਕੀਤੀ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਦੀ ਮਾਲਕੀ ਵਾਲੀਆਂ ਖਾਲੀ ਪਈਆਂ ਸਰਕਾਰੀ ਜ਼ਮੀਨਾਂ ‘ਤੇ ਬਾਗ ਲਗਾਉਣ ਸਬੰਧੀ ਨੀਤੀ ਬਣਾਉਣ।

ਪੰਜਾਬ ਸਰਕਾਰ ਵੱਲੋਂ 2022-23 ਦੌਰਾਨ 315 ਕਰੋੜ ਰੁਪਏ ਦੇ ਵੱਖ-ਵੱਖ ਸੜਕੀ ਪ੍ਰਾਜੈਕਟਾਂ ਨੂੰ ਪ੍ਰਵਾਨਗੀ

0

ਸੂਬੇ ਦੇ ਸੜਕੀ ਨੈੱਟਵਰਕ ‘ਚ ਹੋਵੇਗਾ ਸੁਧਾਰ
ਲੋਕ ਨਿਰਮਾਣ ਮੰਤਰੀ ਨੇ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ
ਸੁਖਜਿੰਦਰ ਮਾਨ
ਚੰਡੀਗੜ੍ਹ, 07 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਾਲ 2022-23 ਦੌਰਾਨ ਨਬਾਰਡ (28) ਸਕੀਮ ਤਹਿਤ 315 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਸੜਕੀ ਪ੍ਰਾਜੈਕਟ ਸੁਰੂ ਕਰੇਗੀ। ਇਸ ਸਕੀਮ ਤਹਿਤ ਸੂਬੇ ‘ਚ ਨਵੀਂਆਂ ਸੜਕਾਂ ਅਤੇ ਨਵੇਂ ਪੁਲਾਂ ਦੀ ਉਸਾਰੀ ਕੀਤੀ ਜਾਵੇਗੀ, ਜਿਸ ਨਾਲ ਸੂਬੇ ਦੇ ਸੜਕੀ ਨੈੱਟਵਰਕ ‘ਚ ਸੁਧਾਰ ਹੋਵੇਗਾ।ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਇੱਥੇ ਪ੍ਰਮੁੱਖ ਸਕੱਤਰ ਲੋਕ ਨਿਰਮਾਣ ਸ੍ਰੀ ਅਨੁਰਾਗ ਵਰਮਾ, ਸਕੱਤਰ ਲੋਕ ਨਿਰਮਾਣ ਸ੍ਰੀ ਮਾਲਵਿੰਦਰ ਸਿੰਘ ਜੱਗੀ ਅਤੇ ਲੋਕ ਨਿਰਮਾਣ ਵਿਭਾਗ ਦੇ ਮੁੱਖ ਇੰਜੀਨੀਅਰ ਸ੍ਰੀ ਅਰੁਣ ਕੁਮਾਰ ਅਤੇ ਹੋਰਨਾਂ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਮਗਰੋਂ ਕਿਹਾ ਕਿ ਇਸ ਸਕੀਮ ਅਧੀਨ ਚਾਲੂ ਸਾਲ ਦੌਰਾਨ ਕੀਤੇ ਜਾਣ ਵਾਲੇ ਵੱਖ-ਵੱਖ ਕੰਮਾਂ ਲਈ ਬੋਲੀਆਂ ਮੰਗ ਕੇ ਉਸਾਰੀ ਕਾਰਜ ਛੇਤੀ ਹੀ ਸੁਰੂ ਕੀਤੇ ਜਾਣਗੇ।
ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਵਿਭਾਗ ਅਧੀਨ ਪੈਂਦੀਆਂ ਮੁਰੰਮਤ ਕਰਨ ਯੋਗ 2217 ਕਿ.ਮੀ ਲੰਬਾਈ ਦੀਆਂ ਲਿੰਕ ਸੜਕਾਂ, ਜਿਨਾਂ ਦੀ ਆਖਰੀ ਵਾਰ ਮੁਰੰਮਤ 31 ਮਾਰਚ, 2016 ਜਾਂ ਇਸ ਤੋ ਪਹਿਲਾ ਹੋਈ ਸੀ ਅਤੇ ਉਪਰੰਤ ਕਿਸੇ ਸਕੀਮ ਅਧੀਨ ਪ੍ਰਵਾਨ ਨਹੀਂ ਹੋਈਆ, ਨੂੰ ਚਾਲੂ ਸਾਲ ਵਿੱਚ 361 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਨਾਲ ਰਿਪੇਅਰ ਕਰਨ ਦੀ ਤਜਵੀਜ ਪੰਜਾਬ ਸਰਕਾਰ ਦੇ ਵਿਚਾਰ ਅਧੀਨ ਹੈ। ਉਨ੍ਹਾਂ ਦੱਸਿਆ ਕਿ ਲਿੰਕ ਸੜਕਾਂ ਦੀ ਨੋਡਲ ਏਜੰਸੀ ਪੰਜਾਬ ਮੰਡੀ ਬੋਰਡ ਤੋ ਇਨਾਂ ਕੰਮਾਂ ਦੀ ਪ੍ਰਸਾਸਕੀ ਪ੍ਰਵਾਨਗੀ ਪ੍ਰਾਪਤ ਹੋਣ ਉਪਰੰਤ ਇਨ੍ਹਾਂ ਸੜਕਾਂ ਦੀ ਮੁਰੰਮਤ ਛੇਤੀ ਹੀ ਸੁਰੂ ਕੀਤੀ ਜਾਵੇਗੀ।ਕੈਬਨਿਟ ਮੰਤਰੀ ਨੇ ਦੱਸਿਆ ਕਿ 31 ਮਾਰਚ, 2022 ਤੱਕ 4644.26 ਕਿ.ਮੀ ਲੰਬਾਈ ਦੀਆਂ ਸੜਕਾਂ ‘ਤੇ 574 ਕਰੋੜ ਰੁਪਏ ਦੀ ਲਾਗਤ ਨਾਲ ਮੁਰੰਮਤ ਦਾ ਕੰਮ ਮੁਕੰਮਲ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰੋਜੈਕਟਾਂ ਅਧੀਨ ਪ੍ਰਵਾਨ ਬਕਾਇਆ 4800.66 ਕਿ.ਮੀ ਲੰਬਾਈ ਦੇ ਕੰਮ ਰੁਪਏ 757 ਕਰੋੜ ਦੇ ਅਨੁਮਾਨਤ ਖਰਚੇ ਨਾਲ ਸਾਲ 2022 ‘ਚ ਮੁਕੰਮਲ ਕਰਨ ਟੀਚਾ ਹੈ।ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੂਰੀ ਇਮਾਨਦਾਰੀ ਨਾਲ ਲੋਕ ਹਿੱਤ ‘ਚ ਕੰਮ ਰਹੇਗੀ।

ਅਮਨ ਅਰੋੜਾ ਨੇ ਮਕਾਨ ਉਸਾਰੀ ਤੇ ਸਹਿਰੀ ਵਿਕਾਸ ਮੰਤਰੀ ਵਜੋਂ ਅਹੁਦਾ ਸੰਭਾਲਿਆ

0

ਕਿਹਾ, ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੇ ਪ੍ਰਾਜੈਕਟਾਂ ਦੀ ਜਾਣਕਾਰੀ ਆਧੁਨਿਕ ਤਕਨੀਕਾਂ ਰਾਹੀਂ ਲੋਕਾਂ ਤੱਕ ਪੁੱਜਦੀ ਕਰਾਂਗਾ
ਪਾਰਦਰਸੀ, ਜਵਾਬਦੇਹ, ਸਕਾਰਾਤਮਕ ਅਤੇ ਚੰਗੀ ਦਿੱਖ ਵਾਲਾ ਪ੍ਰਸਾਸਨ ਦੇਣ ਦਾ ਅਹਿਦ
ਸੁਖਜਿੰਦਰ ਮਾਨ
ਚੰਡੀਗੜ੍ਹ, 7 ਜੁਲਾਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਸੂਚਨਾ ਅਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸਹਿਰੀ ਵਿਕਾਸ ਵਿਭਾਗ ਦਾ ਅਹੁਦਾ ਸੰਭਾਲਿਆ। ਅਹੁਦਾ ਸੰਭਾਲਣ ਤੋਂ ਪਹਿਲਾਂ ਪਰਮਾਤਮਾ ਅੱਗੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ।ਸ੍ਰੀ ਅਮਨ ਅਰੋੜਾ ਦੇ ਅਹੁਦਾ ਸਾਂਭਣ ਮੌਕੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ, ਲੋਕ ਨਿਰਮਾਣ ਤੇ ਬਿਜਲੀ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ, ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਸਥਾਨਕ ਸਰਕਾਰਾਂ ਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ, ਸ੍ਰੀ ਕੁਲਵੰਤ ਸਿੰਘ, ਡਾ ਜੀਵਨਜੋਤ ਕੌਰ, ਸ੍ਰੀ ਦਵਿੰਦਰਜੀਤ ਸਿੰਘ ਲਾਡੀ ਤੇ ਸ੍ਰੀ ਨਰਿੰਦਰਪਾਲ ਸਿੰਘ ਸਵਨਾ (ਸਾਰੇ ਵਿਧਾਇਕ) ਹਾਜਰ ਸਨ।
ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਜੋ ਸੁਨਾਮ ਤੋਂ ਦੂਜੀ ਵਾਰ ਵਿਧਾਇਕ ਚੁਣੇ ਗਏ ਹਨ, ਨੇ ਨਵੀਂ ਜ?ਿੰਮੇਵਾਰੀ ਮਿਲਣ ‘ਤੇ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ।ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਸਰਕਾਰ ਦੀਆਂ ਲੋਕ ਪੱਖੀ ਤੇ ਸਮਾਜ ਭਲਾਈ ਸਕੀਮਾਂ ਅਤੇ ਪ੍ਰਾਜੈਕਟਾਂ ਨੂੰ ਆਧੁਨਿਕ ਤਰੀਕੇ ਨਾਲ ਲੋਕਾਂ ਤੱਕ ਪਹੁੰਚਾਇਆ ਜਾਵੇਗਾ ਤਾਂ ਜੋ ਅਸਲ ਲਾਭਪਾਤਰੀ ਇਨ੍ਹਾਂ ਦਾ ਤੁਰੰਤ ਫਾਇਦਾ ਲੈ ਸਕਣ। ਉਨ੍ਹਾਂ ਕਿਹਾ ਕਿ ਮੀਡੀਆ ਨਾਲ ਪਾਰਦਰਸੀ, ਜਵਾਬਦੇਹ, ਸਕਰਾਤਮਕ ਸਾਂਝ ਨੂੰ ਮਜਬੂਤ ਕਰਨਗੇ ਅਤੇ ਸੂਬੇ ਦੇ ਲੋਕਾਂ ਨੂੰ ਚੰਗੀ ਦਿੱਖ ਵਾਲਾ ਪ੍ਰਸਾਸਨ ਦੇਣਾ ਯਕੀਨੀ ਬਣਾਉਣਗੇ।ਇਸ ਮੌਕੇ ਮੌਜੂਦ ਮੰਤਰੀ ਸਾਹਿਬਾਨ ਨੇ ਉਮੀਦ ਜਤਾਈ ਕਿ ਸ੍ਰੀ ਅਮਨ ਅਰੋੜਾ ਇੱਕ ਮਿਹਨਤੀ, ਕੁਸਲ ਅਤੇ ਦੂਰਅੰਦੇਸ ਆਗੂ ਹਨ ਅਤੇ ਉਨ੍ਹਾਂ ਦੀ ਅਗਵਾਈ ਵਿੱਚ ਵਿਭਾਗ ਦੂਣੀ-ਚੌਣੀ ਤਰੱਕੀ ਕਰੇਗਾ।
ਸ੍ਰੀ ਅਮਨ ਅਰੋੜਾ ਦੇ ਅਹੁਦਾ ਸਾਂਭਣ ਮੌਕੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਸ੍ਰੀ ਏ ਵੇਣੂੰ ਪ੍ਰਸਾਦ ਤੇ ਵਿਸੇਸ ਪ੍ਰਮੁੱਖ ਸਕੱਤਰ ਸ੍ਰੀ ਰਵੀ ਭਗਤ, ਮਕਾਨ ਉਸਾਰੀ ਤੇ ਸਹਿਰੀ ਵਿਕਾਸ ਦੇ ਪ੍ਰਮੁੱਖ ਸਕੱਤਰ ਸ੍ਰੀ ਅਜੋਏ ਸਿਨਹਾ, ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਸ. ਗੁਰਕੀਰਤ ਕਿ੍ਰਪਾਲ ਸਿੰਘ ਤੇ ਡਾਇਰੈਕਟਰ ਸ੍ਰੀਮਤੀ ਸੋਨਾਲੀ ਗਿਰਿ, ਸੀ.ਏ. ਗਮਾਡਾ ਸ੍ਰੀ ਅਰਸਦੀਪ ਸਿੰਘ ਥਿੰਦ, ਸੀ.ਈ.ਓ. ਪੇਡਾ ਸ੍ਰੀ ਸੁਮੀਤ ਜਾਰੰਗਲ ਅਤੇ ਪਰਿਵਾਰਕ ਮੈਂਬਰਾਂ ਵਿੱਚ ਕੈਬਨਿਟ ਮੰਤਰੀ ਦੇ ਮਾਤਾ ਸ੍ਰੀਮਤੀ ਪ੍ਰਮੇਸਵਰੀ ਦੇਵੀ, ਪਤਨੀ ਸ੍ਰੀਮਤੀ ਸਬੀਨਾ ਅਰੋੜਾ, ਪੁੱਤਰ ਭੁਵੀਰ ਅਰੋੜਾ, ਭੈਣ ਸ੍ਰੀਮਤੀ ਨੀਨਾ ਮਲਹੋਤਰਾ, ਸਹੁਰਾ ਸ੍ਰੀ ਸੰਦੀਪ ਗਿਲਹੋਤਰਾ, ਸੱਸ ਸ੍ਰੀਮਤੀ ਰੰਜਨਾ ਅਤੇ ਹੋਰ ਪਰਿਵਾਰਕ ਮੈਂਬਰ ਤੇ ਸਨੇਹੀ ਮੌਜੂਦ ਸਨ।

ਭੁੱਚੋ ਖੁਰਦ ਦੀਆਂ ਸਮੱਸਿਆ ਨੂੰ ਲੈ ਕੇ ਕਿਰਤੀ ਕਿਸਾਨ ਯੂਨੀਅਨ ਦਾ ਵਫ਼ਦ ਐੱਸਡੀਐੱਮ ਬਠਿੰਡਾ ਨੂੰ ਮਿਲਿਆ

0

ਸੁਖਜਿੰਦਰ ਮਾਨ
ਬਠਿੰਡਾ, 7 ਜੁਲਾਈ: ਪਿੰਡ ਭੁੱਚੋ ਖੁਰਦ ਦੀਆਂ ਸਮੱਸਿਆ ਨੂੰ ਲੈ ਕੇ ਕਿਰਤੀ ਕਿਸਾਨ ਯੂਨੀਅਨ ਔਰਤ ਵਿੰਗ ਦੀ ਅਗਵਾਈ ਦੇ ਵਿੱਚ ਇੱਕ ਡੈਪੂਟੇਸ਼ਨ ਅੱਜ ਐੱਸਡੀਐੱਮ ਬਠਿੰਡਾ ਨੂੰ ਮਿਲਿਆ ਅਤੇ ਪਿੰਡ ਦੀਆਂ ਸਮੱਸਿਆਵਾਂ ਜਾਣੂ ਕਰਡਾਇਆ। ਉਨ੍ਹਾਂ ਦਸਿਆ ਕਿ ਨਹਿਰੀ ਪਾਣੀ ਦੀ ਖਾਲੇ ਟੁੱਟੇ ਹੋਏ ਹਨ, ਜਿਸ ਕਾਰਨ ਚਾਰ ਸੌ ਏਕੜ ਨੂੰ ਨਹਿਰੀ ਪਾਣੀ ਨਹੀਂ ਮਿਲ ਰਿਹਾ ਹੈ। ਇਸੇ ਤਰ੍ਹਾਂ ਦੂਜੀ ਸਮੱਸਿਆ ਪਿੰਡ ਦੇ ਗੰਦੇ ਪਾਣੀ ਦਾ ਨਿਕਾਸ ਨਾ ਹੋਣ ਬਾਰੇ ਦਸਿਆ ਗਿਆ ਕਿ ਪਿਛਲੇ ਲੰਮੇ ਸਮੇਂ ਤੋਂ ਛੱਪੜ ਦੀ ਪੁਟਾਈ ਨਹੀਂ ਕੀਤੀ ਗਈ ਅਤੇ ਮੀਂਹ ਪੈਂਦਿਆਂ ਸਾਰੀ ਪਿੰਡ ਲਈ ਸਮੱਸਿਆ ਖੜ੍ਹੀ ਹੋ ਜਾਂਦੀ ਹੈ। ਇਸੇ ਤਰ੍ਹਾਂ ਸਕੂਲ ਨੂੰ ਜਾਂਦੇ ਰਸਤੇ ਵਿਚ ਵੀ ਮੀਂਹ ਦਾ ਪਾਣੀ ਖੜ੍ਹ ਜਾਂਦਾ ਤੇ ਸਕੂਲੀ ਬੱਚਿਆਂ ਲਈ ਬਹੁਤ ਵੱਡੀ ਸਮੱਸਿਆ ਆਉਂਦੀ ਹੈ। ਪਿੰਡ ਭੁੱਚੋ ਖੁਰਦ ਦੇ ਵਿਚ ਸਰਕਾਰੀ ਡਿਸਪੈਂਸਰੀ ਦੀ ਖਸਤਾਹਾਲ ਨੂੰ ਦੇਖਦਿਆਂ ਮੁਰੰਮਤ ਕਰਕੇ 24 ਘੰਟੇ ਡਾਕਟਰ ਮੁਹੱਈਆ ਕਰਾਉਣ ਦੀ ਮੰਗ ਕੀਤੀ ਗਈ। ਐੱਸ ਡੀ ਐੱਮ ਨੇ ਮੰਗਾਂ ਨੂੰ ਧਿਆਨ ਨਾਲ ਸੁਣਿਆ ਤੇ ਵਿਸ਼ਵਾਸ ਦਿਵਾਇਆ ਕਿ ਜਲਦੀ ਇਨ੍ਹਾਂ ਮੰਗਾਂ ਦਾ ਹੱਲ ਕੀਤਾ ਜਾਵੇਗਾ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਔਰਤ ਵਿੰਗ ਦੇ ਪ੍ਰਧਾਨ ਮਨਜੀਤ ਕੌਰ ਪਿਆਰੋ, ਸੀਨੀਅਰ ਮੀਤ ਪ੍ਰਧਾਨ ਪਰਮਜੀਤ ਕੌਰ ,ਮੀਤ ਪ੍ਰਧਾਨ ਗੁਰਮੇਲ ਕੌਰ, ਸਕੱਤਰ ਕਰਮਜੀਤ ਕੌਰ ਭਾਈਕਾ,ਸੂਬਾ ਕਮੇਟੀ ਮੈਂਬਰ ਭਿੰਦਰ ਕੌਰ, ਖਜਾਨਚੀ ਗੁਰਮੀਤ ਕੌਰ, ਜ਼ਿਲ੍ਹਾ ਪ੍ਰਧਾਨ ਅਮਰਜੀਤ ਹਨੀ, ਕਿਸਾਨ ਆਗੂ ਸੁਖਮੰਦਰ ਸਿੰਘ ਸਰਾਭਾ, ਬਾਵਾ ਸਿੰਘ ਆਦਿ ਹਾਜ਼ਰ ਸਨ।

ਇੰਜੀਨੀਅਰ ਬਰਾੜ ਨੇ ਪਾਵਰਕਾਮ ਦੇ ਪੱਛਮੀ ਜੋਨ ਦੇ ਮੁੱਖ ਇੰਜੀਨੀਅਰ ਵਜੋਂ ਕਾਰਜਭਾਰ ਸੰਭਾਲਿਆ

0

ਸੁਖਜਿੰਦਰ ਮਾਨ
ਬਠਿੰਡਾ, 7 ਜੁਲਾਈ: ਇੰਜ. ਪੁਨਰਦੀਪ ਸਿੰਘ ਬਰਾੜ ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਵੈਸਟ ਜ਼ੋਨ ਬਠਿੰਡਾ ਦੇ ਨਵੇਂ ਚੀਫ ਇੰਜਨੀਅਰ ਵਜੋਂ ਅਹੁਦਾ ਸੰਭਾਲ ਲਿਆ। ਉਨ੍ਹਾਂ ਨੇ ਇੰਜ. ਮੱਸਾ ਸਿੰਘ ਦੀ ਜਗ੍ਹਾ ਲਈ ਹੈ, ਜਿਨ੍ਹਾਂ ਨੂੰ ਪਟਿਆਲਾ ਵਿਖੇ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਇੰਜ. ਬਰਾੜ ਲੁਧਿਆਣਾ ਵਿਖੇ ਡਿਪਟੀ ਚੀਫ ਇੰਜਨੀਅਰ (ਇਨਫੋਸਮੈਂਟ) ਵਜੋਂ ਨਿਯੁਕਤ ਸਨ। ਚਾਰਜ ਲੈਣ ਤੋਂ ਬਾਅਦ ਇੰਜ. ਬਰਾੜ ਨੇ ਵੈਸਟ ਜੋਨ ਬਠਿੰਡਾ ਦੇ ਐਸਈਜ ਅਤੇ ਹੋਰਨਾਂ ਸਟਾਫ਼ ਨਾਲ ਮੀਟਿੰਗ ਕੀਤੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਮਿੱਥੇ ਟੀਚੇ ਨੂੰ ਪ੍ਰਾਪਤ ਕਰ ਲਈ ਉਨ੍ਹਾਂ ਦਾ ਸਹਿਯੋਗ ਮੰਗਿਆ। ਉਨ੍ਹਾਂ ਨੇ ਕਿਹਾ ਕਿ ਉਹ ਇੰਜ. ਬਲਦੇਵ ਸਿੰਘ ਸਰਾਂ ਸੀਐਮਡੀ ਪੀਐਸਪੀਸੀਐਲ ਅਤੇ ਇੰਜ. ਡੀਪੀਐਸ ਗਰੇਵਾਲ ਡਾਇਰੈਕਟਰ ਡਿਸਟ੍ਰੀਬਿਊਸ਼ਨ ਦੀਆਂ ਉਮੀਦਾਂ ਤੇ ਖਰੇ ਉਤਰਨਗੇ ਅਤੇ ਸੁਨਿਸਚਿਤ ਕਰਨਗੇ ਕਿ ਝੋਨੇ ਦੇ ਸੀਜ਼ਨ ਦੌਰਾਨ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਦੀ ਸਪਲਾਈ ਮਿਲੇ।
ਇੰਜ. ਬਰਾੜ ਨੇ ਬਿਜਲੀ ਚੋਰੀ ਦੀ ਕੁਰੀਤੀ ਨੂੰ ਖ਼ਤਮ ਕਰਨ ਲਈ ਲੋਕਾਂ ਨੂੰ ਪੀਐੱਸਪੀਸੀਐੱਲ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਬਿਜਲੀ ਦੀ ਦੁਰਵਰਤੋਂ ਕਰਦਿਆਂ ਜਾਂ ਬਿਜਲੀ ਚੋਰੀ ਕਰਦਿਆਂ ਫੜੇ ਜਾਣ ਵਾਲੇ ਲੋਕਾਂ ਖ਼ਿਲਾਫ਼ ਉਹ ਸਖ਼ਤ ਕਾਰਵਾਈ ਕਰਨਗੇ। ਉਨ੍ਹਾਂ ਨੇ ਜੂਨੀਅਰ ਅਫਸਰਾਂ ਨੂੰ ਅਜਿਹੇ ਇਲਾਕਿਆਂ ਚ ਰੇਡ ਜਾਰੀ ਰੱਖਣ ਦੇ ਨਿਰਦੇਸ਼ ਜਿੱਥੇ ਬਿਜਲੀ ਚੋਰੀ ਦੀਆਂ ਜਿਆਦਾ ਸ਼ਿਕਾਇਤਾਂ ਮਿਲਦੀਆਂ ਹਨ। ਉਨ੍ਹਾਂ ਨੇ ਆਮ ਖਪਤਕਾਰਾਂ ਦੀ ਪਰੇਸ਼ਾਨੀਆਂ ਦਾ ਖਾਤਮਾ ਕਰਨ ਲਈ ਇਮਾਨਦਾਰੀ ਪੂਰਵਕ ਕੰਮ ਕਰਨ ਦੀ ਅਪੀਲ ਕੀਤੀ।ਇੰਜ. ਬਰਾੜ 11 ਨਵੰਬਰ, 1991 ਪੰਜਾਬ ਰਾਜ ਬਿਜਲੀ ਬੋਰਡ ਨੂੰ ਜੁਆਇਨ ਕਰਨ ਤੋਂ ਪਹਿਲਾਂ ਡੇਢ ਸਾਲ ਪਬਲਿਕ ਸੈਕਟਰ ਐਂਟਰਪ੍ਰਾਈਸਜ ਕੰਮ ਕਰ ਚੁੱਕੇ ਹਨ। ਜਿਨ੍ਹਾਂ ਕੋਲ ਵਿਸੇਸ ਤੌਰ ਤੇ ਅਪਰੇਸ਼ਨ ਅਤੇ ਇਨਫੋਰਸਮੈਂਟ ਔਰਗਨਾਈਜੇਸ਼ਨ ਦੇ ਨਾਲ-ਨਾਲ ਕਮਰਸ਼ੀਅਲ ਅਤੇ ਮਟੀਰੀਅਲ ਸਰਵਿਸਿਜ਼ ਆਰਗੇਨਾਈਜ਼ੇਸ਼ਨ ਵਿੱਚ 31 ਸਾਲਾ ਦਾ ਵੱਡਾ ਤਜਰਬਾ ਹੈ।3 ਦਸੰਬਰ, 1968 ਨੂੰ ਫਰੀਦਕੋਟ ਚ ਪੈਦਾ ਹੋਏ ਇੰਜ. ਬਰਾੜ ਨੇ ਥਾਪਰ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਪਟਿਆਲਾ ਤੋਂ ਬੈਚਲਰ ਆਫ ਇੰਜਨੀਅਰਿੰਗ ਕੀਤੀ ਹੋਈ ਹੈ।

ਨੈਸ਼ਨਲ ਇੰਡਸਟਰਿਅਲ ਕਾਰੀਡੋਰ ਪ੍ਰੋਗ੍ਰਾਮ ਨਾਲ ਸੂਬਾ ਹੀ ਨਹੀਂ ਸਗੋ ਪੂਰੇ ਦੇਸ਼ ਦੀ ਆਰਥਕ ਤਰੱਕੀ ਹੋਵੇਗੀ – ਮੁੱਖ ਮੰਤਰੀ

0

ਵੀਡੀਓ ਕਾਨਫ੍ਰੈਸਿੰਗ ਨਾਲ ਹੋਈ ਅਪੈਕਸ ਮਾਨੀਟਰਿੰਗ ਅਥਾਰਿਟੀ ਦੀ ਪਹਿਲੀ ਮੀਟਿੰਗ
ਮੁੱਖ ਮੰਤਰੀ ਨੇ ਯਮੁਨਾਨਗਰ ਦੇ ਕਲਾਨੌਰ ਵਿਚ ਇਨਲੈਂਡ ਕੰਟੇਨਰ ਡਿਪੋ ਦੀ ਰੱਖੀ ਮੰਗ
ਸੁਖਜਿੰਦਰ ਮਾਨ
ਚੰਡੀਗੜ੍ਹ, 7 ਜੁਲਾਈ: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਨੈਸ਼ਨਲ ਇੰਡਸਟਰਿਅਲ ਕਾਰੀਡੋਰ ਪ੍ਰੋਗ੍ਰਾਮ ਨਾਲ ਸੂਬਾ ਵਿਚ ਉਦਯੋਗਿਕਰਣ ਅਤੇ ਲਾਜਿਸਟਿਕ ਨੂੰ ਮਦਦ ਮਿਲੇਗੀ, ਜਿਸ ਨਾਲ ਸੂਬਾ ਹੀ ਨਹੀਂ ਸਗੋ ਦੇਸ਼ ਦੀ ਆਰਥਕ ਤਰੱਕੀ ਹੋਵੇਗੀ। ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਸਮਰਿੱਧ ਭਾਰਤ ਦਾ ਨਿਰਮਾਣ ਹੋ ਰਿਹਾ ਹੈ। ਉਨ੍ਹਾਂ ਦੇ ਹੀ ਵਿਜਨ ਨਾਲ ਪੂਰੇ ਦੇਸ਼ ਵਿਚ 11 ਇੰਡਸਟਰਿਅਲ ਕਾਰੀਡੋਰ ਬਨਣ ਵਾਲੇ ਹਨ। ਹਰਿਆਣਾ ਸਰਕਾਰ ਪ੍ਰਧਾਨ ਮੰਤਰੀ ਦੇ ਸਪਨੇ ਨੂੰ ਸਾਕਾਰ ਕਰਨ ਲਈ ਪ੍ਰਤੀਬੱਧ ਹੈ। ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਅੱਜ ਅਪੇਕਸ ਮਾਨੀਟਰਿੰਗ ਅਥਾਰਿਟੀ ਦੀ ਮੀਟਿੰਗ ਵਿਚ ਵੀਡੀਓ ਕਾਨਫ੍ਰੈਂਸਿੰਗ ਦੌਰਾਨ ਬੋਲ ਰਹੇ ਸਨ। ਇਸ ਮੀਟਿੰਗ ਦੀ ਅਗਵਾਈ ਕੇਂਦਰੀ ਵਿੱਤ ਮੰਤਰੀ ਸ੍ਰੀਮਤੀ ਨਿਰਮਲਾ ਸੀਤਾਰਮਣ ਨੇ ਕੀਤੀ। ਮੀਟਿੰਗ ਵਿਚ ਵਪਾਰ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ, ਰੇਲ ਮੰਤਰੀ ਅਸ਼ਵਨੀ ਵੈਸ਼ਨਵ ਮੌਜੂਦ ਰਹੇ।
ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਐਨਸੀਆਰ ਦਾ ਖੇਤਰ ਹਰਿਆਣਾ ਵਿਚ ਹੋਣ ਦੀ ਵਜ੍ਹਾ ਨਾਲ ਸੂਬਾ ਉਦਯੋਗਿਕਰਣ ਦਾ ਹੱਬ ਬਣਿਆ ਹੈ। ਉਦਯੋਗ ਦੀ ਦਿ੍ਰਸ਼ਟੀ ਨਾਲ ਹਰਿਆਣਾ ਨਿਵੇਸ਼ਕਾਂ ਦੀ ਪਹਿਲੀ ਪਸੰਦ ਰਹੀ ਹੈ। ਦਿੱਲੀ ਏਅਰਪੋਰਟ ਦੇ ਨੇੜੇ ਹੋਣ ਦਾ ਹਰਿਆਣਾ ਦੇ ਉਦਯੋਗ ਨੂੰ ਬਹੁਤ ਫਾਇਦਾ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਦੇ ਲਈ ਮਾਣ ਦੀ ਗੱਲ ਹੈ ਕਿ ਦੇਸ਼ ਦੇ ਦੋ ਵੱਡੇ ਕੋਰੀਡੋਰ, ਵੈਸਟਰਨ ਇਕਨਾਮਿਕ ਕਾਰੀਡੋਰ ਅਤੇ ਇਸਟਰਨ ਇਕਨੋਮਿਕ ਕਾਰੀਡੋਰ ਜੋ ਬਣ ਰਹੇ ਹਨ ਊਹ ਹਰਿਆਣਾ ਤੋਂ ਹੋ ਕੇ ਗੁਜਰਣਗੇ। ਵੀਡੀਓ ਕਾਨਫ੍ਰੈਂਸਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਦੇ ਨਾਂਗਲ ਚੌਧਰੀ ਵਿਚ ਪ੍ਰਸਤਾਵਿਤ ਇੰਟੀਗ੍ਰੇਟਿਡ ਮਲਟੀ ਮਾਡਲ ਲਾਜਿਸਟਿਕ ਹੱਬ 886 ਏਕੜ ਵਿਚ ਬਣਾਇਆ ਜਾਣਾ ਹੈ। ਇਸ ਪ੍ਰੋਜੈਕਟ ਨਾਲ ਜੁੜੀ ਸੜਕ, ਪਾਣੀ ਅਤੇ ਬਿਜਲੀ ਆਦਿ ਦਾ ਕੰਮ ਸ਼ੁਰੂ ਹੋ ਗਿਆ ਹੈ। ਇਸ ਨੂੰ ਪੂਰਾ ਕਰਨ ਦਾ ਟਾਰਗੇਟ ਤੈਅ ਕਰ ਦਿੱਤਾ ਹੈ। ਇਸਨੂੰ ਯਕੀਨੀ ਸਮੇਂ ‘ਤੇ ਪੂਰਾ ਕੀਤਾ ਜਾਵੇਗਾ। ਇਸ ਨਾਲ ਜੁੜੀ ਰੇਲਵੇ ਲਾਇਨ ਦਾ ਅਵਾਰਡ ਵੀ ਸੁਣਾ ਦਿੱਤਾ ਹੈ। 40 ਫੀਸਦੀ ਜਮੀਨ ਦਾ ਕਬਜਾ ਡੇਡੀਕੇਟਿਡ ਫ੍ਰੇਟ ਕਾਰੀਡੋਰ ਕਾਰਪੋਰੇਸ਼ਨ ਆਫ ਇੰਡੀਆ ਨੂੰ ਦੇ ਦਿੱਤਾ ਹੈ ਬਾਕੀ ਜਮੀਨ ਦਾ ਕਬਜਾ 15 ਅਗਸਤ ਤੱਕ ਲੈ ਲਿਆ ਜਾਵੇਗਾ।
ਇੰਡਸਟਰਿਅਲ ਮੈਨਿਯੂਫੈਕਚਰਿੰਗ ਕਲਸਟਰ (ਆਈਐਮਸੀ) ਹਿਸਾਰ ਦੀ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਦੇ ਲਈ 1605 ਏਕੜ ਜਮੀਨ ਚੋਣ ਕਰ ਲਈ ਗਈ ਹੈ। ਆਈਐਮਸੀ, ਹਿਸਾਰ ਦਾ ਮਾਸਟਰ ਪਲਾਨ ਵੀ ਤਿਆਰ ਹੋ ਚੁੱਕਾ ਹੈ। ਵਾਤਾਵਰਣ ਕਲੀਅਰੇਂਸ ਵੀ ਜਲਦੀ ਪੂਰਾ ਕਰਵਾਇਆ ਜਾਵੇਗਾ। ਇਹ ਪ੍ਰੋਜੈਕਟ ਵੀ ਤੇਜੀ ਨਾਲ ਅੱਗੇ ਵੱਧ ਰਿਹਾ ਹੈ।

ਮੁੱਖ ਮੰਤਰੀ ਨੇ ਯਮੁਨਾਨਗਰ ਦੇ ਕਲਾਨੌਰ ਵਿਚ ਇਨਲੈਂਡ ਕੰਟੇਨਰ ਡਿਪੋ ਦੀ ਰੱਖੀ ਮੰਗ
ਕੇਂਦਰੀ ਵਿੱਤ ਮੰਤਰੀ ਸ੍ਰੀਮਤੀ ਨਿਰਮਲਾ ਸੀਤਾਰਮਣ ਦੇ ਸਾਹਮਣੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਯਮੁਨਾਨਗਰ ਜਿਲ੍ਹੇ ਦੇ ਕਲਾਨੌਰ ਵਿਚ ਇਨਲੈਂਡ ਕੰਟੇਨਰ ਡਿਪੋ ਦੀ ਮੰਗ ਰੱਖੀ ਹੈ। ਉਨ੍ਹਾਂ ਨੇ ਕਿਹਾ ਕਿ ਅੰਮਿ੍ਰਤਸਰ-ਦਿੱਲੀ-ਕੋਲਕਾਤਾ ਇੰਡਸਟਰਿਅਲ ਕਾਰੀਡੋਰ ਹਰਿਆਣਾ ਤੋਂ ਹੋ ਕੇ ਗੁਜਰੇਗਾ। ਇਸ ਕਾਰੀਡੋਰ ‘ਤੇ ਜੇਕਰ ਇਨਲਂੈਡ ਕੰਟੇਨਰ ਡਿਪੋ ਬਣਾਇਆ ਜਾਂਦਾ ਹੈ ਤਾਂ ਇਸ ਫਾਇਦਾ ਨਾ ਸਿਰਫ ਹਰਿਆਣਾ ਨੂੰ ਮਿਲੇਗਾ ਸਗੋ ਨੇੜੇ ਦੇ ਸੂਬੇ ਜਿਵੇਂ ਹਿਮਾਚਲ ਪ੍ਰਦੇਸ਼, ਉਤਰਾਖੰਡ ਅਤੇ ਪੰਜਾਬ ਨੂੰ ਵੀ ਮਿਲੇਗਾ। ਇਸ ਮੀਟਿੰਗ ਵਿਚ ਏਸੀਐਸ ਸੁਧੀਰ ਰਾਜਪਾਲ, ਪ੍ਰਧਾਨ ਸਕੱਤਰ ਵਿਜੇਂਦਰ ਕੁਮਾਰ, ਮੈਨੇਜਿੰਗ ਡਾਇਰੈਕਟਰ ਵਿਕਾਸ ਗੁਪਤਾ, ਨਿਦੇਸ਼ਕ ਕੇਂ ਮਕਰੰਦ ਪਾਡੂੰਰਗ ਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਰਹੇ।

ਕਾਂਗਰਸ ਤੇ ਅਕਾਲੀ ਦਲ ਬੇਅਦਬੀ ਦੇ ਦੋਸੀਆਂ ਨੂੰ ਬਚਾਉਂਦੇ ਰਹੇ: ਵਿੱਤ ਮੰਤਰੀ ਹਰਪਾਲ ਚੀਮਾ

0

ਅਕਾਲੀ ਕਾਂਗਰਸੀ ਇੱਕ ਦੂਜੇ ਦੇ ਗੁਨਾਹਾਂ ‘ਤੇ ਪਰਦਾ ਪਾਉਣ ਲਈ ਖੇਡ ਰਹੇ ਹਨ ਦੋਸਤਾਨਾ ਮੈਚ: ਹਰਪਾਲ ਚੀਮਾ
ਕਿਹਾ, ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ‘ਆਪ‘ ਸਰਕਾਰ ਪੰਜਾਬ ਦੇ ਲੋਕਾਂ ਨੂੰ ਇਨਸਾਫ ਦਿਵਾਉਣ ਲਈ ਵਚਨਬੱਧ
ਸੁਖਜਿੰਦਰ ਮਾਨ
ਚੰਡੀਗੜ੍ਹ, 7 ਜੁਲਾਈ: ਪਿਛਲੀਆਂ ਸਰਕਾਰਾਂ ‘ਤੇ ਬੇਅਦਬੀ ਮਾਮਲਿਆਂ ਦੇ ਦੋਸੀਆਂ ਨੂੰ ਬਚਾਉਣ ਦਾ ਦੋਸ ਲਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਕਦੇ ਵੀ ਇਨ੍ਹਾਂ ਘਿਨਾਉਣੇ ਮਾਮਲਿਆਂ ਵਿੱਚ ਪੰਜਾਬ ਦੇ ਲੋਕਾਂ ਨੂੰ ਇਨਸਾਫ ਨਹੀਂ ਦਿਵਾਉਣਾ ਚਾਹੁੰਦੇ ਸਨ ਇਸ ਲਈ ਉਹਨਾਂ ਨੇ ਕਦੇ ਪੂਰੇ ਸਬੂਤ ਵੀ ਕੋਰਟ ‘ਚ ਪੇਸ਼ ਨਹੀਂ ਕੀਤੇ ਅਤੇ ਨਾ ਹੀ ਸਖ਼ਤੀ ਨਾਲ ਕੇਸ ਦੀ ਪੈਰਵੀ ਕੀਤੀ।ਹਰਪਾਲ ਚੀਮਾ ਨੇ ਕਿਹਾ, “2015 ਵਿੱਚ ਪਿੰਡ ਮੱਲਕੇ ਵਿੱਚ ਬੇਅਦਬੀ ਦਾ ਮਾਮਲਾ ਅਕਾਲੀ ਦਲ ਦੀ ਸਰਕਾਰ ਵੇਲੇ ਸਾਹਮਣੇ ਆਇਆ ਸੀ, ਇੱਥੋਂ ਤੱਕ ਕਿ ਇਸ ਵਿੱਚ ਇਨਸਾਫ ਦਿਵਾਉਣ ਦੇ ਵਾਅਦੇ ‘ਤੇ ਕਾਂਗਰਸ ਨੇ ਸਰਕਾਰ ਬਣਾਈ ਸੀ। ਹਾਲਾਂਕਿ, ਉਨ੍ਹਾਂ ਨੇ ਆਪਣੇ ਸਾਸਨ ਦੌਰਾਨ ਅਜਿਹਾ ਕੁਝ ਨਹੀਂ ਕੀਤਾ। ਇਹ ਸਿਰਫ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ‘ ਸਰਕਾਰ ਨੇ ਹੀ ਯਕੀਨੀ ਬਣਾਇਆ ਹੈ ਕਿ ਦੋਸੀਆਂ ਨੂੰ ਸਜਾਵਾਂ ਮਿਲਣੀਆਂ ਚਾਹੀਦੀਆਂ ਹਨ।“
ਮੋਗਾ ਅਦਾਲਤ ਵੱਲੋਂ ਬੇਅਦਬੀ ਦੇ ਕੇਸ ਵਿੱਚ ਤਿੰਨ ਵਿਅਕਤੀਆਂ ਨੂੰ ਤਿੰਨ-ਤਿੰਨ ਸਾਲ ਦੀ ਸਜਾ ਸੁਣਾਏ ਜਾਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਚੀਮਾ ਨੇ ਕਿਹਾ ਕਿ ‘ਆਪ’ ਸਰਕਾਰ ਬੇਅਦਬੀ ਦੇ ਸਾਰੇ ਮਾਮਲਿਆਂ ਵਿੱਚ ਪੰਜਾਬੀਆਂ ਨੂੰ ਇਨਸਾਫ ਦਿਵਾਉਣ ਲਈ ਵਚਨਬੱਧ ਹੈ।ਚੀਮਾ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਆਪਸ ਵਿੱਚ ਰਲੇ ਹੋਏ ਹਨ ਅਤੇ ਦਹਾਕਿਆਂ ਤੋਂ ਇੱਕ ਦੂਜੇ ਦੇ ਅਪਰਾਧਾਂ ‘ਤੇ ਪਰਦਾ ਪਾ ਰਹੇ ਹਨ। ਪਰ ‘ਆਪ‘ ਸਰਕਾਰ ਨੇ ਇਸ ਗਠਜੋੜ ਨੂੰ ਤੋੜ ਦਿੱਤਾ ਹੈ ਅਤੇ ਹੁਣ ਦੋਸੀਆਂ ਨੂੰ ਉਨ੍ਹਾਂ ਦੇ ਅਪਰਾਧਾਂ ਦੀ ਮਿਸਾਲੀ ਸਜਾ ਮਿਲੇਗੀ।
ਇਹ ਦੇਰੀ ਕਾਂਗਰਸ ਅਤੇ ਅਕਾਲੀ ਦਲ ਦੇ ਆਗੂਆਂ ਦੇ ਸਵਾਰਥਾਂ ਅਤੇ ਢਿੱਲੀ ਜਾਂਚ ਕਾਰਨ ਹੀ ਸੀ, ਪਿਛਲੀਆਂ ਸਰਕਾਰਾਂ ਨੇ ਕਦੇ ਵੀ ਬੇਅਦਬੀ ਦੇ ਮਾਮਲਿਆਂ ਦੀ ਗੰਭੀਰਤਾ ਨਾਲ ਪੈਰਵੀ ਨਹੀਂ ਕੀਤੀ ਅਤੇ ਦੋਸੀਆਂ ਨੂੰ ਬਚਾਉਣ ਲਈ ਅਦਾਲਤਾਂ ਵਿੱਚ ਸਹੀ ਅਤੇ ਪੂਰੇ ਸਬੂਤ ਪੇਸ ਨਹੀਂ ਕੀਤੇ ਗਏ।ਚੀਮਾ ਨੇ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਉਲਟ, ‘ਆਪ‘ ਦੀ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਬੇਅਦਬੀ ਦੇ ਸਾਰੇ ਮਾਮਲਿਆਂ ਦੀ ਜਾਂਚ ਵਿੱਚ ਤੇਜੀ ਲਿਆਂਦੀ ਹੈ ਅਤੇ ਮੁੱਖ ਮੰਤਰੀ ਮਾਨ ਨੇ ਨਿੱਜੀ ਤੌਰ ‘ਤੇ ਇਹ ਯਕੀਨੀ ਬਣਾਇਆ ਹੈ ਕਿ ਇਨ੍ਹਾਂ ਮਾਮਲਿਆਂ ਦੀ ਸਹੀ ਜਾਂਚ ਹੋਵੇ ਅਤੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਮਿਲੇ। ਜਿਕਰਯੋਗ ਹੈ ਕਿ 2015 ਵਿੱਚ ਇਸ ਜ?ਿਲ੍ਹੇ ਦੇ ਪਿੰਡ ਮੱਲਕੇ ਦੀਆਂ ਸੜਕਾਂ ਤੋਂ ਗੁਰੂ ਗ੍ਰੰਥ ਸਾਹਿਬ ਦੇ ਅੰਗ ਮਿਲੇ ਸਨ ਅਤੇ ਬਾਅਦ ਵਿੱਚ ਥਾਣਾ ਸਮਾਲਸਰ ਵਿੱਚ ਅਣਪਛਾਤੇ ਵਿਅਕਤੀਆਂ ਖ?ਿਲਾਫ ਕੇਸ ਦਰਜ ਕੀਤਾ ਗਿਆ ਸੀ।

Our Visitor

1902997