ਅਕਾਲੀ ਕਾਂਗਰਸੀ ਇੱਕ ਦੂਜੇ ਦੇ ਗੁਨਾਹਾਂ ‘ਤੇ ਪਰਦਾ ਪਾਉਣ ਲਈ ਖੇਡ ਰਹੇ ਹਨ ਦੋਸਤਾਨਾ ਮੈਚ: ਹਰਪਾਲ ਚੀਮਾ
ਕਿਹਾ, ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ‘ਆਪ‘ ਸਰਕਾਰ ਪੰਜਾਬ ਦੇ ਲੋਕਾਂ ਨੂੰ ਇਨਸਾਫ ਦਿਵਾਉਣ ਲਈ ਵਚਨਬੱਧ
ਸੁਖਜਿੰਦਰ ਮਾਨ
ਚੰਡੀਗੜ੍ਹ, 7 ਜੁਲਾਈ: ਪਿਛਲੀਆਂ ਸਰਕਾਰਾਂ ‘ਤੇ ਬੇਅਦਬੀ ਮਾਮਲਿਆਂ ਦੇ ਦੋਸੀਆਂ ਨੂੰ ਬਚਾਉਣ ਦਾ ਦੋਸ ਲਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਕਦੇ ਵੀ ਇਨ੍ਹਾਂ ਘਿਨਾਉਣੇ ਮਾਮਲਿਆਂ ਵਿੱਚ ਪੰਜਾਬ ਦੇ ਲੋਕਾਂ ਨੂੰ ਇਨਸਾਫ ਨਹੀਂ ਦਿਵਾਉਣਾ ਚਾਹੁੰਦੇ ਸਨ ਇਸ ਲਈ ਉਹਨਾਂ ਨੇ ਕਦੇ ਪੂਰੇ ਸਬੂਤ ਵੀ ਕੋਰਟ ‘ਚ ਪੇਸ਼ ਨਹੀਂ ਕੀਤੇ ਅਤੇ ਨਾ ਹੀ ਸਖ਼ਤੀ ਨਾਲ ਕੇਸ ਦੀ ਪੈਰਵੀ ਕੀਤੀ।ਹਰਪਾਲ ਚੀਮਾ ਨੇ ਕਿਹਾ, “2015 ਵਿੱਚ ਪਿੰਡ ਮੱਲਕੇ ਵਿੱਚ ਬੇਅਦਬੀ ਦਾ ਮਾਮਲਾ ਅਕਾਲੀ ਦਲ ਦੀ ਸਰਕਾਰ ਵੇਲੇ ਸਾਹਮਣੇ ਆਇਆ ਸੀ, ਇੱਥੋਂ ਤੱਕ ਕਿ ਇਸ ਵਿੱਚ ਇਨਸਾਫ ਦਿਵਾਉਣ ਦੇ ਵਾਅਦੇ ‘ਤੇ ਕਾਂਗਰਸ ਨੇ ਸਰਕਾਰ ਬਣਾਈ ਸੀ। ਹਾਲਾਂਕਿ, ਉਨ੍ਹਾਂ ਨੇ ਆਪਣੇ ਸਾਸਨ ਦੌਰਾਨ ਅਜਿਹਾ ਕੁਝ ਨਹੀਂ ਕੀਤਾ। ਇਹ ਸਿਰਫ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ‘ ਸਰਕਾਰ ਨੇ ਹੀ ਯਕੀਨੀ ਬਣਾਇਆ ਹੈ ਕਿ ਦੋਸੀਆਂ ਨੂੰ ਸਜਾਵਾਂ ਮਿਲਣੀਆਂ ਚਾਹੀਦੀਆਂ ਹਨ।“
ਮੋਗਾ ਅਦਾਲਤ ਵੱਲੋਂ ਬੇਅਦਬੀ ਦੇ ਕੇਸ ਵਿੱਚ ਤਿੰਨ ਵਿਅਕਤੀਆਂ ਨੂੰ ਤਿੰਨ-ਤਿੰਨ ਸਾਲ ਦੀ ਸਜਾ ਸੁਣਾਏ ਜਾਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਚੀਮਾ ਨੇ ਕਿਹਾ ਕਿ ‘ਆਪ’ ਸਰਕਾਰ ਬੇਅਦਬੀ ਦੇ ਸਾਰੇ ਮਾਮਲਿਆਂ ਵਿੱਚ ਪੰਜਾਬੀਆਂ ਨੂੰ ਇਨਸਾਫ ਦਿਵਾਉਣ ਲਈ ਵਚਨਬੱਧ ਹੈ।ਚੀਮਾ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਆਪਸ ਵਿੱਚ ਰਲੇ ਹੋਏ ਹਨ ਅਤੇ ਦਹਾਕਿਆਂ ਤੋਂ ਇੱਕ ਦੂਜੇ ਦੇ ਅਪਰਾਧਾਂ ‘ਤੇ ਪਰਦਾ ਪਾ ਰਹੇ ਹਨ। ਪਰ ‘ਆਪ‘ ਸਰਕਾਰ ਨੇ ਇਸ ਗਠਜੋੜ ਨੂੰ ਤੋੜ ਦਿੱਤਾ ਹੈ ਅਤੇ ਹੁਣ ਦੋਸੀਆਂ ਨੂੰ ਉਨ੍ਹਾਂ ਦੇ ਅਪਰਾਧਾਂ ਦੀ ਮਿਸਾਲੀ ਸਜਾ ਮਿਲੇਗੀ।
ਇਹ ਦੇਰੀ ਕਾਂਗਰਸ ਅਤੇ ਅਕਾਲੀ ਦਲ ਦੇ ਆਗੂਆਂ ਦੇ ਸਵਾਰਥਾਂ ਅਤੇ ਢਿੱਲੀ ਜਾਂਚ ਕਾਰਨ ਹੀ ਸੀ, ਪਿਛਲੀਆਂ ਸਰਕਾਰਾਂ ਨੇ ਕਦੇ ਵੀ ਬੇਅਦਬੀ ਦੇ ਮਾਮਲਿਆਂ ਦੀ ਗੰਭੀਰਤਾ ਨਾਲ ਪੈਰਵੀ ਨਹੀਂ ਕੀਤੀ ਅਤੇ ਦੋਸੀਆਂ ਨੂੰ ਬਚਾਉਣ ਲਈ ਅਦਾਲਤਾਂ ਵਿੱਚ ਸਹੀ ਅਤੇ ਪੂਰੇ ਸਬੂਤ ਪੇਸ ਨਹੀਂ ਕੀਤੇ ਗਏ।ਚੀਮਾ ਨੇ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਉਲਟ, ‘ਆਪ‘ ਦੀ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਬੇਅਦਬੀ ਦੇ ਸਾਰੇ ਮਾਮਲਿਆਂ ਦੀ ਜਾਂਚ ਵਿੱਚ ਤੇਜੀ ਲਿਆਂਦੀ ਹੈ ਅਤੇ ਮੁੱਖ ਮੰਤਰੀ ਮਾਨ ਨੇ ਨਿੱਜੀ ਤੌਰ ‘ਤੇ ਇਹ ਯਕੀਨੀ ਬਣਾਇਆ ਹੈ ਕਿ ਇਨ੍ਹਾਂ ਮਾਮਲਿਆਂ ਦੀ ਸਹੀ ਜਾਂਚ ਹੋਵੇ ਅਤੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਮਿਲੇ। ਜਿਕਰਯੋਗ ਹੈ ਕਿ 2015 ਵਿੱਚ ਇਸ ਜ?ਿਲ੍ਹੇ ਦੇ ਪਿੰਡ ਮੱਲਕੇ ਦੀਆਂ ਸੜਕਾਂ ਤੋਂ ਗੁਰੂ ਗ੍ਰੰਥ ਸਾਹਿਬ ਦੇ ਅੰਗ ਮਿਲੇ ਸਨ ਅਤੇ ਬਾਅਦ ਵਿੱਚ ਥਾਣਾ ਸਮਾਲਸਰ ਵਿੱਚ ਅਣਪਛਾਤੇ ਵਿਅਕਤੀਆਂ ਖ?ਿਲਾਫ ਕੇਸ ਦਰਜ ਕੀਤਾ ਗਿਆ ਸੀ।
ਕਾਂਗਰਸ ਤੇ ਅਕਾਲੀ ਦਲ ਬੇਅਦਬੀ ਦੇ ਦੋਸੀਆਂ ਨੂੰ ਬਚਾਉਂਦੇ ਰਹੇ: ਵਿੱਤ ਮੰਤਰੀ ਹਰਪਾਲ ਚੀਮਾ
85 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹਾਕੀ ਗਰਾਊਂਡ ਦਾ ਖੇਡ ਮੰਤਰੀ ਮੀਤ ਹੇਅਰ ਨੇ ਕੀਤਾ ਉਦਘਾਟਨ
ਕਿਹਾ, ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਹਨ ਵਿਸ਼ੇਸ਼ ਉਪਰਾਲੇ
ਸੁਖਜਿੰਦਰ ਮਾਨ
ਬਠਿੰਡਾ, 7 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਖੇਡ ਮੰਤਰੀ ਸ਼੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਪੂਹਲੀ ਵਿਖੇ 85 ਲੱਖ ਦੀ ਲਾਗਤ ਨਾਲ ਤਿਆਰ ਹੋਏ 6-ਏ ਸਾਈਡ (ਸਿੰਥੈਟਕ) ਦੇ ਹਾਕੀ ਗਰਾਊਂਡ ਦਾ ਉਦਘਾਟਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਭੁੱਚੋਂ ਮੰਡੀ ਤੋਂ ਹਲਕਾ ਵਿਧਾਇਕ ਮਾਸਟਰ ਜਗਸੀਰ ਸਿੰਘ ਤੇ ਵਧੀਕ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਪਰਮਵੀਰ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਇਸ ਮੌਕੇ ਖੇਡ ਮੰਤਰੀ ਸ਼੍ਰੀ ਮੀਤ ਹੇਅਰ ਨੇ ਬੋਲਦਿਆਂ ਕਿਹਾ ਕਿ ਪੰਜਾਬ ਰਾਜ ਦੇ ਪਿੰਡਾਂ ਵਿੱਚ ਜਿੱਥੇ ਵੀ ਹਾਕੀ ਦੀ ਖੇਡ ਖੇਡੀ ਜਾਂਦੀ ਹੈ ਉੱਥੇ ਇਸੇ ਤਰ੍ਹਾਂ ਦੇ 6-ਏ ਸਾਈਡ (ਸਿੰਥੈਟਕ) ਗਰਾਊਂਡ ਸਥਾਪਤ ਕੀਤੇ ਜਾਣਗੇ। ਖੇਡਾਂ ਪ੍ਰਤੀ ਨੌਜਵਾਨਾਂ ਦੇ ਉਤਸ਼ਾਹ ਨੂੰ ਦੇਖਦਿਆਂ ਕਿਹਾ ਕਿ ਉਨ੍ਹਾਂ ਨੂੰ ਖੇਡਾਂ ਦੇ ਸਮਾਨ ਦੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ।
ਇਸ ਮੌਕੇ ਖੇਡ ਮੰਤਰੀ ਸ਼੍ਰੀ ਮੀਤ ਹੇਅਰ ਨੇ ਕਿਹਾ ਕਿ ਪਿੰਡ ਦੀ ਪੰਚਾਇਤ ਵਲੋਂ ਨੌਜਵਾਨਾਂ ਚ ਹਾਕੀ ਦੀ ਖੇਡ ਪ੍ਰਤੀ ਉਤਸ਼ਾਹ ਨੂੰ ਦੇਖਦਿਆਂ ਕੀਤੇ ਗਏ ਕਾਰਜ ਦੀ ਵਿਸ਼ੇਸ਼ ਤੌਰ ਤੇ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਇੱਕ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਪਿੰਡਾਂ ਵਿੱਚ ਵੱਧ ਤੋਂ ਵੱਧ ਗਰਾਊਂਡ ਸਥਾਪਤ ਕਰਨ ਨਾਲ ਜਿੱਥੇ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਉਤਸ਼ਾਹ ਦੇਖਣ ਨੂੰ ਮਿਲੇਗਾ ਉੱਥੇ ਹੀ ਉਹ ਨਸ਼ਿਆਂ ਦੀ ਗਿ੍ਰਫਤ ਵਿੱਚੋਂ ਬਾਹਰ ਨਿਕਲਣਗੇ।
ਇਸ ਮੌਕੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸ. ਰਾਜਾ ਸਿੰਘ, ਖੇਡ ਅਫ਼ਸਰ ਸ. ਪਰਮਿੰਦਰ ਸਿੰਘ, ਹਾਕੀ ਕੋਚ ਅਵਤਾਰ ਸਿੰਘ, ਹਾਕੀ ਕੋਚ ਰੁਪਿੰਦਰ ਸਿੰਘ, ਪੰਚਾਇਤ ਸਕੱਤਰ ਸ਼੍ਰੀ ਰੁਪਿੰਦਰ ਸਿੰਘ, ਆਪ ਦੇ ਜ਼ਿਲ੍ਹਾ ਪ੍ਰਧਾਨ ਸ਼੍ਰੀ ਨੀਲ ਗਰਗ, ਆਮ ਆਦਮੀ ਪਾਰਟੀ ਦੇ ਆਗੂ ਸ਼੍ਰੀ ਰੇਸ਼ਮ ਸਿੰਘ, ਸ਼੍ਰੀ ਸੁਖਰਾਜ ਸਿੰਘ ਅਤੇ ਸ਼੍ਰੀ ਇੰਤਬਾਰ ਸਿੰਘ, ਅਤੇ ਨਰਿੰਦਰ ਸਿੰਘ ਸਟੈਨੋ ਤੋਂ ਇਲਾਵਾ ਪਿੰਡ ਪੂਹਲੀ ਦੇ ਸਰਪੰਚ ਸ. ਚਮਕੌਰ ਸਿੰਘ ਤੇ ਪੰਚ ਗੁਰਜੀਤ ਸਿੰਘ, ਪੰਚ ਹਰਮਨਜੀਤ ਸਿੰਘ ਅਤੇ ਪਿੰਡ ਦੇ ਮੋਹਤਵਾਰ ਪਤਵੰਤੇ ਹਾਜ਼ਰ ਸਨ।
ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫ਼ਿਕੇਟ ਜਲਦ ਕਰਵਾਏ ਜਾਣ ਜਮ੍ਹਾਂ : ਏਡੀਸੀ ਰਾਹੁਲ
ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦ ਕੀਤਾ ਜਾਵੇ ਮੁਕੰਮਲ
ਸੁਖਜਿੰਦਰ ਮਾਨ
ਬਠਿੰਡਾ, 7 ਜੁਲਾਈ: ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫ਼ਿਕੇਟ ਜਲਤ ਤੋਂ ਜਲਦ ਜਮ੍ਹਾਂ ਕਰਵਾਏ ਜਾਣ। ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਤਹਿ ਸਮੇਂ ਅਨੁਸਾਰ ਪੂਰਾ ਕੀਤਾ ਜਾਵੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਚ ਸਥਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਮਹੀਨਾਵਾਰ ਸਮੀਖਿਆ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ) ਸ਼੍ਰੀ ਆਰਪੀ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।
ਬੈਠਕ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਮਾਰਟ ਵਿਲੇਜ਼ ਕੰਪੇਨ ਤਹਿਤ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫ਼ਿਕੇਟ ਜਲਦ ਤੋਂ ਜਲਦ ਜਮ੍ਹਾਂ ਕਰਵਾਏ ਜਾਣ। ਇਸ ਮੌਕੇ ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਪਿੰਡਾਂ ਚ ਵੱਖ-ਵੱਖ ਤਰ੍ਹਾਂ ਦੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਤਹਿ ਸਮੇਂ ਅਨੁਸਾਰ ਪੂਰਾ ਕੀਤਾ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਨੇ ਜ਼ਿਲ੍ਹੇ ਅਧੀਨ ਪੈਂਦੇ ਵੱਖ-ਵੱਖ ਬਲਾਕ ਵਿਕਾਸ ਅਫ਼ਸਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦ ਤੋਂ ਜਲਦ ਨੇਪਰੇ ਚਾੜਿਆ ਜਾਵੇ। ਉਨ੍ਹਾਂ ਇਹ ਵੀ ਹਦਾਇਤ ਕਰਦਿਆਂ ਕਿਹਾ ਕਿ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ 1 ਹਫ਼ਤੇ ਦੇ ਅੰਦਰ-ਅੰਦਰ ਵਰਤੋਂ ਸਰਟੀਫ਼ਿਕੇਟ ਜਮ੍ਹਾਂ ਕਰਵਾਏ ਜਾਣ। ਇਸ ਤੋਂ ਇਲਾਵਾ ਉਨ੍ਹਾਂ ਐਮਪੀਲੈਡ ਤਹਿਤ ਪ੍ਰਾਪਤ ਗ੍ਰਾਟਾਂ ਦੀ ਸਮੀਖਿਆ ਕਰਦਿਆਂ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫ਼ਿਕੇਟ ਛੇਤੀ ਜਮ੍ਹਾਂ ਕਰਵਾਉਣ ਤੇ ਅਧੂਰੇ ਕੰਮਾਂ ਨੂੰ ਮਿੱਥੇ ਸਮੇਂ ਅਨੁਸਾਰ ਪੂਰੇ ਕੀਤੇ ਜਾਣ ਦੀ ਹਦਾਇਤ ਕੀਤੀ।
ਇਸ ਮੌਕੇ ਜ਼ਿਲ੍ਹ ਵਿਕਾਸ ਤੇ ਪੰਚਾਇਤ ਅਫ਼ਸਰ ਮੈਡਮ ਨੀਰੂ ਗਰਗ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਸ਼੍ਰੀ ਇੰਦਰਜੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸ. ਮੇਵਾ ਸਿੰਘ, ਉਪ ਅਰਥ ਅੰਕੜਾ ਵਿਭਾਗ ਦੇ ਖੋਜ ਅਫ਼ਸਰ ਸ. ਰਣਜੀਤ ਸਿੰਘ, ਸਮੂਹ ਬੀਡੀਪੀਓਜ਼ ਅਤੇ ਕਾਰਜ ਸਾਧਕ ਅਫ਼ਸਰਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਹਾਜ਼ਰ ਸਨ।
ਡੀਏਵੀ ਕਾਲਜ ਦੇ ਐਨਸੀਸੀ ਕੈਡਿਟਾਂ ਨੇ 20 ਪੀਬੀਬੀਐਨ ਨਾਲ ਬੈਸਟ ਕੈਡਿਟਸ ਦਾ ਅਵਾਰਡ ਜਿੱਤਿਆ
ਸੁਖਜਿੰਦਰ ਮਾਨ
ਬਠਿੰਡਾ, 7 ਜੁਲਾਈ: ਡੀ.ਏ.ਵੀ ਕਾਲਜ ਬਠਿੰਡਾ ਨੇ ਕਾਲਜ ਦੇ ਐਨ.ਸੀ.ਸੀ ਕੈਡਿਟਾਂ ਨੂੰ 20 ਪੀ.ਬੀ.ਐਨ. ਦੇ ਕਮਾਂਡਿੰਗ ਅਫਸਰ ਕਰਨਲ ਕੇ.ਐਸ. ਮਾਥੁਰ ਨੇ ਕਿਰਨਜੀਤ ਕੌਰ ਨੂੰ “ਬੈਸਟ ਕੈਡੇਟ ਅਵਾਰਡ” ਅਤੇ ਹਰਸਿਮਰਨ ਕੌਰ ਨੂੰ “ਦੂਜਾ ਬੈਸਟ ਕੈਡੇਟ ਅਵਾਰਡ” ਨਾਲ ਸਨਮਾਨਿਤ ਕੀਤਾ। ਕਿਰਨਜੀਤ ਕੌਰ ਅਤੇ ਹਰਸਿਮਰਨ ਕੌਰ ਨੂੰ ਉਨ੍ਹਾਂ ਦੇ ਤਿੰਨ ਸਾਲਾਂ ਦੇ ਕੋਰਸ ਦੌਰਾਨ ਐੱਨ.ਸੀ.ਸੀ. ਵਿੱਚ ਸ਼ਾਨਦਾਰ ਪ੍ਰਦਰਸ਼ਨ ਦੇ ਆਧਾਰ ‘ਤੇ ਸਰਵੋਤਮ ਕੈਡੇਟਸ ਵਜੋਂ ਚੁਣਿਆ ਗਿਆ ਹੈ। ਦੋ ਮਾਣਮੱਤੇ ਕੈਡਿਟਾਂ ਨੇ 18 ਕਾਲਜਾਂ ਅਤੇ 2 ਯੂਨੀਵਰਸਿਟੀਆਂ ਦੇ 1264 ਕੈਡਿਟਾਂ ਨਾਲ 20 ਪੀਬੀਬੀਐਨ ਤਹਿਤ ਮੁਕਾਬਲਾ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਕਰਨਲ ਕੇ.ਐਸ.ਮਾਥੁਰ ਨੇ ਸਰਵੋਤਮ ਕੈਡਿਟਾਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਅਤੇ ਉਨ੍ਹਾਂ ਨੂੰ ਸੌਂਪੀਆਂ ਗਈਆਂ ਸਾਰੀਆਂ ਗਤੀਵਿਧੀਆਂ ਵਿੱਚ ਸਮਰਪਿਤ ਯਤਨਾਂ ਲਈ ਵਧਾਈ ਦਿੱਤੀ।
ਕਾਲਜ ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਕਿਰਨਜੀਤ ਕੌਰ ਅਤੇ ਹਰਸਿਮਰਨ ਕੌਰ ਦੀ ਵਧੀਆ ਕਾਰਗੁਜ਼ਾਰੀ ਲਈ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥਣਾਂ ਨੇ ਐਨ.ਸੀ.ਸੀ. ਦੇ ਮਨੋਰਥ ਨੂੰ ਸੱਚੀ ਭਾਵਨਾ ਨਾਲ ਸਮਝਣ ਲਈ ਇਹ ਸਨਮਾਨ ਹਾਸਲ ਕੀਤਾ ਹੈ ਅਤੇ ਉਨ੍ਹਾਂ ਨੇ ਆਪਣੇ ਜੀਵਨ ਵਿੱਚ ਏਕਤਾ ਅਤੇ ਅਨੁਸ਼ਾਸਨ ਨੂੰ ਗ੍ਰਹਿਣ ਕਰਕੇ ਰਾਸ਼ਟਰ ਨਿਰਮਾਣ ਵੱਲ ਇੱਕ ਕਦਮ ਹੋਰ ਅੱਗੇ ਵਧਾਇਆ ਹੈ। ਉਨ੍ਹਾਂ ਨੇ ਉਨ੍ਹਾਂ ਨੂੰ ਸਿਖਲਾਈ ਦੌਰਾਨ ਸਿੱਖੀਆਂ ਕਦਰਾਂ-ਕੀਮਤਾਂ ਅਤੇ ਸਿਧਾਂਤਾਂ ਦੀ ਹਮੇਸ਼ਾ ਪਾਲਣਾ ਕਰਨ ਅਤੇ ਅੱਜ ਦੇ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਬਣਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕੈਡਿਟਾਂ ਵਿੱਚ ਅਨੁਸ਼ਾਸਨ ਅਤੇ ਨਿਰਸਵਾਰਥ ਸੇਵਾ ਦੇ ਆਦਰਸ਼ਾਂ ਨੂੰ ਪੈਦਾ ਕਰਨ ਲਈ ਏ.ਐਨ.ਓ ਪ੍ਰੋ. ਮੁਨੀਸ਼ ਕੁਮਾਰ ਅਤੇ 20 ਪੀਬੀਬੀਐਨ ਦੇ ਸਮਰਪਿਤ ਯਤਨਾਂ ਦੀ ਵੀ ਸ਼ਲਾਘਾ ਕੀਤੀ।
ਪੰਜਾਬ ਸਰਕਾਰ ਨੇ 68 ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ
ਸੁਖਜਿੰਦਰ ਮਾਨ
ਚੰਡੀਗੜ੍ਹ, 7 ਜੁਲਾਈ: ਪਿਛਲੇ ਕੁਝ ਦਿਨਾਂ ਤੋਂ ਤਬਾਦਲਿਆਂ ਦੇ ਮੂਡ ਚ ਚੱਲ ਰਹੀ ਸੂਬੇ ਦੀ ਭਗਵੰਤ ਮਾਨ ਸਰਕਾਰ ਨੇ ਅੱਜ ਇੱਕ ਹੋਰ ਵੱਡਾ ਫ਼ੈਸਲਾ ਲੈਂਦਿਆਂ ਪੰਜਾਬ ਦੇ 68 ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਨੂੰ ਬਦਲ ਦਿੱਤਾ ਹੈ ਦੱਸਣਾ ਬਣਦਾ ਹੈ ਕਿ ਦੋ ਦਿਨ ਪਹਿਲਾਂ ਹੀ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਤਿਵਾੜੀ ਦੀ ਥਾਂ ਸ੍ਰੀ ਬੀ ਕੇ ਜ਼ਿੰਦਗੀ ਨੂੰ ਨਵਾਂ ਮੁੱਖ ਸਕੱਤਰ ਲਾਇਆ ਗਿਆ ਹੈ ਇਸ ਤੋਂ ਇਲਾਵਾ ਪੰਜਾਬ ਦੇ ਡੀਜੀਪੀ ਨੂੰ ਵੀ ਬਦਲ ਦਿੱਤਾ ਗਿਆ ਸੀ







ਹਰਿਆਣਾ ਦੇ ਪਿਹੌਵਾ ਦੀ ਰਹਿਣ ਵਾਲੀ ਹੈ ਮੁੱਖ ਮੰਤਰੀ ਭਗਵੰਤ ਮਾਨ ਨਾਲ ਵਿਆਹੀ ਜਾਣ ਵਾਲੀ ਗੁਰਪ੍ਰੀਤ ਕੌਰ
ਪਿਛਲੇ 3 ਸਾਲਾਂ ਤੋਂ ਸੀ ਪ੍ਰਵਾਰ ਦੇ ਸੰਪਰਕ ’ਚ, 2017 ਵਿਚ ਕੀਤੀ ਹੈ ਡਾਕਟਰੀ ਦੀ ਪੜਾਈ ਪੂਰੀ
ਵਿਆਹ ਪਿੱਛੇ ਭਗਵੰਤ ਮਾਨ ਦੀ ਭੈਣ ਤੇ ਮਾਤਾ ਦਾ ਹੈ ਵੱਡਾ ਯੋਗਦਾਨ
ਭਗਵੰਤ ਮਾਨ ਪਹਿਲੇ ਮੁੱਖ ਮੰਤਰੀ ਹਨ, ਜਿੰਨ੍ਹਾਂ ਦਾ ਬਤੌਰ ਮੁੱਖ ਮੰਤਰੀ ਕਾਰਜ਼ਕਾਲ ’ਚ ਹੋ ਰਿਹਾ ਵਿਆਹ
ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਸਹਿਤ ਵਿਰੋਧੀਆਂ ਤੇ ਮੰਤਰੀਆਂ ਨੇ ਦਿੱਤੀਆਂ ਵਧਾਈਆਂ
ਸੁਖਜਿੰਦਰ ਮਾਨ
ਚੰਡੀਗੜ੍ਹ, 6 ਜੁਲਾਈ: ਭਲਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਹਮਸਫ਼ਰ ਬਣਨ ਜਾ ਰਹੀ ਡਾ. ਗੁਰਪ੍ਰੀਤ ਕੌਰ ਦਾ ਪਿਛੋਕੜ ਹਰਿਆਣਾ ਦੇ ਕੁਰੂਕਸ਼ੇਤਰ ਨਜਦੀਕ ਪਿਹੋਵਾ ਦਾ ਹੈ, ਜਿਹੜੀ ਹੁਣ ਚੰਡੀਗੜ੍ਹ ਨੇੜਲੇ ਇੱਕ ਕਸਬੇ ਵਿਚ ਪ੍ਰਵਾਰ ਨਾਲ ਰਹਿ ਰਹੀ ਹੈ। ਪਿਛਲੇ ਕਰੀਬ ਤਿੰਨ ਸਾਲਾਂ ਤੋਂ ਭਗਵੰਤ ਮਾਨ ਅਤੇ ਉਸਦੇ ਪ੍ਰਵਾਰ ਦੇ ਸੰਪਰਕ ਵਿਚ ਚੱਲੀ ਆ ਰਹੀ ਡਾ ਗੁਰਪ੍ਰੀਤ ਕੌਰ ਦੇ ਬਾਰੇ ਪਤਾ ਚੱਲਿਆ ਹੈ ਕਿ ਉਹ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਵਿਚ ਵੀ ਵਿਸ਼ੇਸ ਤੌਰ ’ਤੇ ਸ਼ਾਮਲ ਹੋਈ ਸੀ। ਵੱਡੀ ਗੱਲ ਇਹ ਵੀ ਹੈ ਕਿ ਅਜਾਦ ਪੰਜਾਬ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੈ ਕਿ ਕੋਈ ਮੁੱਖ ਮੰਤਰੀ ਅਪਣੇ ਕਾਰਜ਼ਕਾਲ ਦੌਰਾਨ ਵਿਆਹ ਵਾਲੀ ਘੋੜੀ ਚੜ੍ਹ ਰਿਹਾ ਹੋਵੇ। ਹਾਲਾਂਕਿ ਉਨ੍ਹਾਂ ਦਾ ਇਹ ਦੂਜਾ ਵਿਆਹ ਹੈ ਤੇ ਪਹਿਲੀ ਪਤਨੀ ਨਾਲ ਤਲਾਕ ਹੋ ਗਿਆ ਸੀ। ਉਧਰ ਮੁੱਖ ਮੰਤਰੀ ਦੀ ਹਮਸਫ਼ਰ ਬਣਨ ਜਾ ਰਹੀ ਡਾ ਗੁਰਪ੍ਰੀਤ ਕੌਰ ਨੇ 2017 ਵਿਚ ਅੰਬਾਲਾ ਦੇ ਮੌਲਾਨਾ ਮੈਡੀਕਲ ਕਾਲਜ ਤੋਂ ਡਾਕਟਰੀ ਦੀ ਪੜਾਈ ਪੂਰੀ ਕੀਤੀ ਹੈ ਤੇ ਉਹ ਤਿੰਨ ਭੈਣਾਂ ਹਨ, ਜਿੰਨ੍ਹਾਂ ਵਿਚ ਇੱਕ ਅਮਰੀਕਾ ਤੇ ਇੱਕ ਆਸਟਰੇਲੀਆ ਵਿਚ ਰਹਿ ਰਹੀ ਹੈ। ਪਤਾ ਲੱਗਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਹੋਣ ਵਾਲੇ ਸਹੁਰਾ ਸਾਹਿਬ ਕਿਸੇ ਸਮੇਂ ਅਪਣੇ ਪਿੰਡ ਮਦਨਪੁਰ ਦੇ ਸਰਪੰਚ ਵੀ ਰਹਿ ਚੁੱਕੇ ਹਨ ਤੇ ਚੰਗੇ ਜੱਟ ਸਿੱਖ ਪ੍ਰਵਾਰ ਨਾਲ ਤਾਲੁਕਾਤ ਰੱਖਦੇ ਹਨ। ਦਸਣਾ ਬਣਦਾ ਹੈ ਕਿ ਭਲਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ’ਚ ਇਹ ਵਿਆਹ ਸਾਦੇ ਢੰਗ ਨਾਲ ਨੇਪਰੇ ਚਾੜਿਆ ਜਾ ਰਿਹਾ ਹੈ, ਜਿਸਦੇ ਵਿਚ ਸਿਰਫ਼ ਪ੍ਰਵਾਰਕ ਮੈਂਬਰਾਂ ਤੋਂ ਇਲਾਵਾ ਆਪ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਤੇ ਉਪ ਮੁੱਖ ਮੰਤਰੀ ਮਨੀਸ਼ ਸੁਸੋਦੀਆਂ ਸਹਿਤ ਚੁਣਿੰਦਾ ਵਿਅਕਤੀਆਂ ਨੂੰ ਹੀ ਸੱਦਾ ਦਿੱਤਾ ਗਿਆ ਹੈ। ਇਹ ਵੀ ਪਤਾ ਚੱਲਿਆ ਹੈ ਕਿ ਵਿਆਹ ਸਮਾਗਮਾਂ ਦੀ ਸਾਰੀ ਦੇਖ ਰੇਖ ਪੰਜਾਬ ਤੋਂ ਰਾਜ ਸਭਾ ਮੈਂਬਰ ਚੁਣੇ ਗਏ ਰਾਘਵ ਚੱਢਾ ਮੁੱਖ ਮੰਤਰੀ ਦੀ ਮਾਤਾ ਤੇ ਭੈਣ ਨਾਲ ਮਿਲਕੇ ਸੰਭਾਲ ਰਹੇ ਹਨ। ਮੁੱਖ ਮੰਤਰੀ ਦੇ ਨੇੜਲਿਆਂ ਮੁਤਾਬਕ 2019 ਵਿਚ ਭਗਵੰਤ ਮਾਨ ਦੇ ਪ੍ਰਵਾਰ ਨਾਲ ਮਿਲਣੀ ਤੋਂ ਬਾਅਦ ਡਾ ਗੁਰਪ੍ਰੀਤ ਕੌਰ ਦਾ ਉਨ੍ਹਾਂ ਦੀ ਭੈਣ ਮਨਪ੍ਰੀਤ ਕੌਰ ਨਾਲ ਦੋਸਤਾਨਾ ਹੋ ਗਿਆ ਸੀ, ਜਿਸਤੋਂ ਬਾਅਦ ਇੰਨ੍ਹਾਂ ਨੂੰ ਮੋਹਾਲੀ ਤੇ ਚੰਡੀਗੜ੍ਹ ’ਚ ਕਈ ਵਾਰ ਇਕੱਠਿਆਂ ਦੇਖਿਆਂ ਜਾਂਦਾ ਰਿਹਾ ਹੈ। ਜਿਸਦੇ ਚੱਲਦੇ ਉਨ੍ਹਾਂ ਵਲੋਂ ਹੀ ਗੁਰਪ੍ਰੀਤ ਦੀ ਪਸੰਦ ’ਤੇ ਭਗਵੰਤ ਮਾਨ ਨਾਲ ਵਿਆਹ ਦੀ ਗੱਲ ਅੱਗੇ ਵਧਾਈ ਗਈ। ਇੱਥੇ ਦਸਣਾ ਬਣਦਾ ਹੈ ਕਿ 1973 ’ਚ ਜਨਮੇ ਭਗਵੰਤ ਮਾਨ ਦਾ ਵਿਆਹ ਕਰੀਬ 23-24 ਸਾਲ ਪਹਿਲਾਂ ਇੰਦਰਪ੍ਰੀਤ ਕੌਰ ਨਾਲ ਹੋਇਆ ਸੀ, ਜਿਸਦੀ ਕੁੱਖੋ ਬੇਟਾ ਦਿਲਸ਼ਾਨ ਤੇ ਬੇਟੀ ਸੀਰਤ ਹਨ ਪ੍ਰੰਤੂ ਕਿਸੇ ਕਾਰਨ ਨੂੰ ਲੈ ਕੇ ਦੋਨਾਂ ਵਿਚਕਾਰ 2015 ਵਿੱਚ ਤਲਾਕ ਹੋ ਗਿਆ ਸੀ। ਇਸਦੇ ਪਿੱਛੇ ਭਗਵੰਤ ਮਾਨ ਵਲੋਂ ਮੁੱਖ ਕਾਰਨ ਅਪਣੀ ਪਤਨੀ ਵਲੋਂ ਸਿਆਸਤ ਛੱਡਣ ਲਈ ਦਬਾਅ ਪਾਉਣਾ ਦਸਿਆ ਸੀ। ਤਲਾਕ ਤੋਂ ਬਾਅਦ ਇੰਦਰਪ੍ਰੀਤ ਕੌਰ ਤੇ ਉਨ੍ਹਾਂ ਦੇ ਦੋਨੋਂ ਬੱਚੇ ਅਮਰੀਕਾ ਵਿਚ ਰਹਿ ਰਹੇ ਹਨ। ਉਜ 2014 ਦੀਆਂ ਲੋਕ ਸਭਾ ਚੋਣਾਂ ’ਚ ਮਿਲੀ ਵੱਡੀ ਜਿੱਤ ਵਿਚ ਭਗਵੰਤ ਮਾਨ ਦੀ ਪਤਨੀ ਨੇ ਵੀ ਵੱਡਾ ਯੋਗਦਾਨ ਪਾਇਆ ਸੀ।
ਐੱਸ ਐੱਸ ਡੀ ਸੀਨੀਅਰ ਸੈਕੰਡਰੀ ਸਕੂਲ ਦਾ ਮੈਟਰਿਕ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ
ਸੁਖਜਿੰਦਰ ਮਾਨ
ਬਠਿੰਡਾ,6 ਜੁਲਾਈ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੈਟਿ੍ਰਕ ਦੀ ਪ੍ਰੀਖਿਆ ਦਾ ਜੋ ਨਤੀਜਾ ਐਲਾਨਿਆ ਗਿਆ ਹੈ ਉਸ ਵਿੱਚ ਬਠਿੰਡਾ ਦੇ ਐੱਸ ਐੱਸ ਡੀ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਹੈ। ਸਕੂਲ ਦੇ ਪਿ੍ਰੰਸੀਪਲ ਮਹੇਸ਼ ਚੰਦ ਸ਼ਰਮਾ ਨੇ ਦਸਿਆ ਕੇ ਉਨ੍ਹਾਂ ਦੇ ਸਕੂਲ ਦੇ ਸਤਾਸੀ ਵਿਦਿਆਰਥੀਆਂ ਨੇ ਮੈਟਿ੍ਰਕ ਦੀ ਪ੍ਰੀਖਿਆ ਦਿੱਤੀ ਸੀ ਜਿਸ ਵਿੱਚ ਸਾਰੇ ਵਿਦਿਆਰਥੀਆਂ ਨੇ ਬਹੁਤ ਹੀ ਵਧੀਆ ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ਵਿਚੋਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ ।ਇਸ ਮੌਕੇ ਐੱਸ ਐੱਸ ਡੀ ਸਭਾ ਦੇ ਪ੍ਰਧਾਨ ਸੀ ਏ ਪ੍ਰਮੋਦ ਮਿੱਤਲ, ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਿਨੀਤ ਸਿੰਗਲਾ, ਜਨਰਲ ਸੈਕਟਰੀ ਅਸ਼ੋਕ ਸਿੰਗਲਾ, ਪਿ੍ਰੰਸੀਪਲ ਮਹੇਸ਼ ਚੰਦ ਸ਼ਰਮਾ, ਵਾਈਸ ਪਿ੍ਰੰਸੀਪਲ ਸ੍ਰੀਕਾਂਤ ਸ਼ਰਮਾ ਅਤੇ ਸਮੁੱਚੇ ਸਟਾਫ ਨੇ ਸਾਰੇ ਹੁਸ਼ਿਆਰ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ।
ਫਰੀਦਕੋਟ ਦਾ ਡੀਐਸਪੀ ਲਖਵੀਰ ਸਿੰਘ ਨਸ਼ਾ ਤਸਕਰ ਕੋਲੋਂ ਦੱਸ ਲੱਖ ਰੁਪਏ ਦੀ ਰਿਸ਼ਵਤ ਲੈਂਦਾ ਕਾਬੂ
ਤਰਨਤਾਰਨ ਪੁਲਿਸ ਵੱਲੋਂ ਡਰੱਗ ਸਪਲਾਇਰ ਪਿਸ਼ੌਰਾ ਸਿੰਘ, ਵੀ ਗਿ੍ਰਫਤਾਰ ਜਿਸ ਨੇ ਗਿ੍ਰਫਤਾਰੀ ਅਤੇ ਮਾਮਲੇ ਵਿੱਚ ਨਾਮਜ਼ਦ ਨਾ ਕੀਤੇ ਜਾਣ ਬਦਲੇ ਦੋਸ਼ੀ ਡੀਐਸਪੀ ਨੂੰ ਦਿੱਤੀ ਸੀ ਰਿਸ਼ਵਤ
‘ਪੰਜਾਬ ਵਿੱਚ ਭਿ੍ਰਸ਼ਟਾਚਾਰ ਨਹੀਂ ਕੀਤਾ ਜਾਵੇਗਾ ਬਰਦਾਸ਼ਤ’, ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦਿੱਤਾ ਸਪੱਸ਼ਟ ਸੁਨੇਹਾ
ਲੋਕ ਭਿ੍ਰਸ਼ਟਾਚਾਰ ਦੀ ਰਿਪੋਰਟ ਕਰਨ ਲਈ ਪੰਜਾਬ ਸਰਕਾਰ ਦਾ ਭਿ੍ਰਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਨੰਬਰ ‘9501200200’ ਕਰ ਸਕਦੇ ਹਨ ਡਾਇਲ
ਸੁਖਜਿੰਦਰ ਮਾਨ
ਚੰਡੀਗੜ/ਤਰਨਤਾਰਨ, 6 ਜੁਲਾਈ: ਪੰਜਾਬ ਨੂੰ ਭਿ੍ਰਸ਼ਟਾਚਾਰ ਮੁਕਤ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਦਿ੍ਰੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਡੀ.ਜੀ.ਪੀ., ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਅੱਜ ਫਰੀਦਕੋਟ ਦੇ ਡੀ.ਐਸ.ਪੀ. ਲਖਵੀਰ ਸਿੰਘ ਨੂੰ ਤਰਨ ਤਾਰਨ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਐਫ.ਆਈ.ਆਰ. ਵਿੱਚ ਡਰੱਗ ਸਪਲਾਇਰ ਨੂੰ ਨਾਮਜ਼ਦ ਨਾ ਕਰਨ ਬਦਲੇ ਉਸ ਤੋਂ 10 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗਿ੍ਰਫਤਾਰ ਕੀਤਾ ਹੈ।
ਇਹ ਗੱਲ ਉਦੋ ਸਾਹਮਣੇ ਆਈ ਜਦੋਂ ਤਰਨਤਾਰਨ ਜ਼ਿਲਾ ਪੁਲਿਸ ਨੇ ਐਤਵਾਰ ਨੂੰ ਪੱਟੀ ਮੋੜ ਨੇੜੇ ਇੱਕ ਪੈਟਰੋਲ ਪੰਪ ਤੋਂ ਡਰੱਗ ਸਪਲਾਇਰ ਜਿਸਦੀ ਪਛਾਣ ਪਿਸ਼ੌਰਾ ਸਿੰਘ ਵਜੋਂ ਹੋਈ ਹੈ, ਨੂੰ 250 ਗ੍ਰਾਮ ਅਫੀਮ ਅਤੇ 1 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗਿ੍ਰਫਤਾਰ ਕੀਤਾ ਸੀ। ਤਰਨਤਾਰਨ ਦੇ ਪਿੰਡ ਮਾਡਲ ਬੋਪਾਰਾਏ ਦਾ ਵਸਨੀਕ ਪਿਸ਼ੌਰਾ 30 ਜੂਨ 2022 ਦੀ ਐਫ.ਆਈ.ਆਰ. ਵਿੱਚ ਲੋੜੀਂਦਾ ਸੀ, ਜਿਸ ਵਿੱਚ ਤਰਨਤਾਰਨ ਦੇ ਪਿੰਡ ਮਾੜੀ ਮੇਘਾ ਦੇ ਰਹਿਣ ਵਾਲੇ ਸੁਰਜੀਤ ਸਿੰਘ ਨੂੰ 900 ਗ੍ਰਾਮ ਅਫੀਮ ਸਮੇਤ ਗਿ੍ਰਫਤਾਰ ਕੀਤਾ ਗਿਆ ਸੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਤਰਨਤਾਰਨ ਪੁਲਿਸ ਵੱਲੋਂ ਕੀਤੀ ਗਈ ਪੜਤਾਲ ਦੌਰਾਨ ਸੁਰਜੀਤ ਨੇ ਖੁਲਾਸਾ ਕੀਤਾ ਕਿ ਉਸ ਨੇ ਪਿਸ਼ੌਰਾ ਸਿੰਘ, ਜੋ ਕਿ ਨਸ਼ੇ ਦਾ ਮੁੱਖ ਸਪਲਾਇਰ ਹੈ, ਤੋਂ ਅਫੀਮ ਖਰੀਦੀ ਸੀ ।
ਉਨਾਂ ਦੱਸਿਆ ਜਦੋਂ ਪੁਲਿਸ ਨੇ ਉਸਨੂੰ ਗਿ੍ਰਫਤਾਰ ਕਰਨ ਲਈ ਛਾਪੇਮਾਰੀ ਸੁਰੂ ਕੀਤੀ ਤਾਂ ਪਿਸ਼ੌਰਾ ਨੇ ਐਮ.ਐਚ.ਸੀ. ਸੀ.ਆਈ.ਏ. ਪੱਟੀ ਵਜੋਂ ਤਾਇਨਾਤ ਏ.ਐਸ.ਆਈ. ਰਸ਼ਪਾਲ ਸਿੰਘ ਰਾਹੀਂ ਪੱਟੀ ਦੇ ਸੀ.ਆਈ.ਏ. ਇੰਚਾਰਜ ਨੂੰ ਇਸ ਕੇਸ ਵਿੱਚ ਗਿ੍ਰਫਤਾਰ ਨਾ ਕਰਨ ਅਤੇ ਨਾਮਜ਼ਦ ਨਾ ਕਰਨ ਦੇ ਬਦਲੇ 7-8 ਲੱਖ ਰੁਪਏ ਦੀ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ ਸੀ, ਪਰ ਇੰਚਾਰਜ ਨੇ ਰਿਸ਼ਵਤ ਲੈਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਪੁਲਿਸ ਟੀਮਾਂ ਨੇ ਪਿਸ਼ੌਰਾ ਨੂੰ ਗਿ੍ਰਫਤਾਰ ਕਰਨ ਲਈ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖੀਆਂ।
ਡੀਜੀਪੀ ਨੇ ਦੱਸਿਆ ਬਾਅਦ ਵਿਚ ਪਿਸ਼ੌਰਾ ਨੇ ਆਪਣੇ ਜਾਣਕਾਰ ਨਿਸ਼ਾਨ ਸਿੰਘ ਵਾਸੀ ਪਿੰਡ ਸੀਤੋ, ਤਰਨ ਤਾਰਨ, ਰਾਹੀਂ ਰਸ਼ਪਾਲ ਸਿੰਘ ਦੇ ਭਰਾ ਹੀਰਾ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਦੋਵਾਂ ਨੇ ਮਿਲ ਕੇ ਡੀ.ਐਸ.ਪੀ ਲਖਵੀਰ, ਜੋ ਕਿ ਹੀਰਾ ਸਿੰਘ ਦਾ ਚਚੇਰਾ ਭਰਾ ਹੈ, ਕੋਲ ਪਹੁੰਚ ਕੀਤੀ, ਜਿੱਥੇ ਡੀ.ਐਸ.ਪੀ. ਨੇ ਡਰੱਗ ਸਪਲਾਇਰ ਦੀ ਮਦਦ ਕਰਨ ਲਈ 10 ਲੱਖ ਰੁਪਏ ਵਿਚ ਸੌਦਾ ਤੈਅ ਕਰ ਲਿਆ ਅਤੇ ਦੋਸ਼ੀ ਡੀ.ਐਸ.ਪੀ. ਨੇ ਹੀਰਾ ਸਿੰਘ ਨੂੰ ਰਕਮ ਆਪਣੇ ਕੋਲ ਰੱਖਣ ਲਈ ਕਿਹਾ।
ਪੁਲਿਸ ਨੇ ਪਿਸ਼ੌਰਾ ਸਿੰਘ ਦੇ ਖੁਲਾਸੇ ‘ਤੇ ਹੀਰਾ ਸਿੰਘ ਦੇ ਘਰੋਂ 9.97 ਲੱਖ ਰੁਪਏ ਦੀ ਨਕਦੀ ਵੀ ਬਰਾਮਦ ਕੀਤੀ।ਪੰਜਾਬ ਨੂੰ ਭਿ੍ਰਸ਼ਟਾਚਾਰ ਮੁਕਤ ਸੂਬਾ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਡੀਜੀਪੀ ਗੌਰਵ ਯਾਦਵ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਭਿ੍ਰਸ਼ਟਾਚਾਰ ਵਿੱਚ ਸ਼ਾਮਲ ਕਿਸੇ ਵੀ ਪੁਲੀਸ ਅਧਿਕਾਰੀ/ਕਰਮਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ।
ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ. ਤਰਨਤਾਰਨ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਪੁਲਿਸ ਨੇ ਐਫ.ਆਈ.ਆਰ. ਵਿੱਚ ਏਐਸਆਈ ਰਸ਼ਪਾਲ ਸਿੰਘ, ਨਿਸ਼ਾਨ ਸਿੰਘ ਅਤੇ ਹੀਰਾ ਸਿੰਘ ਨੂੰ ਵੀ ਨਾਮਜਦ ਕਰ ਲਿਆ ਹੈ ਅਤੇ ਉਨਾਂ ਦੀ ਗਿ੍ਰਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।ਜ਼ਿਕਰਯੋਗ ਹੈ ਕਿ ਐਫਆਈਆਰ, ਵਿੱਚ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 7, 7-ਏ, ਅਤੇ 8 (1), ਆਈਪੀਸੀ ਦੀਆਂ ਧਾਰਾਵਾਂ 213, 214, ਅਤੇ 120ਬੀ ਅਤੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 29 ਅਤੇ 59 ਨਵੇ ਸ਼ਾਮਲ ਕੀਤੀਆਂ ਗਈਆਂ ਹਨ। ਜਦਕਿ ਪਹਿਲਾਂ, ਇਹ ਐਫਆਈਆਰ ਥਾਣਾ ਭਿੱਖੀਵਿੰਡ, ਤਰਨਤਾਰਨ ਵਿਖੇ ਐਨਡੀਪੀਐਸ ਐਕਟ ਦੀ ਧਾਰਾ 18,61,85 ਅਧੀਨ ਦਰਜ ਕੀਤੀ ਗਈ ਸੀ।
ਪੰਜਾਬ ‘ਚ ਹੁਣ ਸਾਰੇ ਮੀਲ ਪੱਥਰਾਂ ਅਤੇ ਨਾਮ ਪੱਟੀਆਂ ‘ਚ ਸਿਖ਼ਰ ‘ਤੇ ਹੋਵੇਗੀ ਪੰਜਾਬੀ ਭਾਸਾ
ਮਾਨ ਸਰਕਾਰ ਨੇ ਸਾਰੇ ਵਿਭਾਗਾਂ ਨੂੰ ਜਾਰੀ ਕੀਤਾ ਆਦੇਸ਼
ਮੁੱਖ ਮੰਤਰੀ ਮਾਨ ਦਾ ਵਿਸ਼ਵਾਸ ਮਾਂ ਬੋਲੀ ਪੰਜਾਬੀ ਪ੍ਰਫੁੱਲਤ ਕਰਨਾ ਸਾਡਾ ਸਾਰਿਆਂ ਦਾ ਮੁੱਢਲਾ ਅਤੇ ਨੈਤਿਕ ਫਰਜ: ਮਲਵਿੰਦਰ ਕੰਗ
ਸੁਖਜਿੰਦਰ ਮਾਨ
ਚੰਡੀਗੜ੍ਹ, 6 ਜੂਨ: ਸੂਬੇ ਦੇ ਸਾਰੇ ਸਰਕਾਰੀ ਦਫਤਰਾਂ ਵਿੱਚ ਪੰਜਾਬੀ ਭਾਸਾ ਦੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਭਗਵੰਤ ਮਾਨ ਸਰਕਾਰ ਨੇ ਬੁੱਧਵਾਰ ਨੂੰ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਵਿਭਾਗਾਂ ਵਿੱਚ ਪੰਜਾਬੀ ਨੂੰ ਦਫਤਰੀ ਭਾਸਾ ਵਜੋਂ ਵਰਤਣ ਦੇ ਨਿਰਦੇਸਾਂ ਦੀ ਸਖਤੀ ਨਾਲ ਪਾਲਣਾ ਕਰਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ‘ਆਪ’ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਦੱਸਿਆ ਕਿ ਮੁੱਖ ਮੰਤਰੀ ਮਾਨ ਵੱਲੋਂ ਇਹ ਪਹਿਲਕਦਮੀ ਕੀਤੀ ਗਈ ਹੈ ਕਿਉਂਕਿ ਉਨ੍ਹਾਂ ਦਾ ਮੰਨਣਾ ਹੈ ਕਿ ਮਾਂ ਬੋਲੀ ਪੰਜਾਬੀ ਨੂੰ ਪ੍ਰਫੁੱਲਤ ਕਰਨਾ ਸਰਕਾਰ ਦਾ ਅਤੇ ਉਹਨਾਂ ਦਾ ਮੁੱਢਲਾ ਅਤੇ ਨੈਤਿਕ ਫਰਜ ਬਣਦਾ ਹੈ।
ਸਿੱਖਿਆ ਅਤੇ ਭਾਸਾ ਵਿਭਾਗ ਨੇ ਪੰਜਾਬ ਰਾਜ ਭਾਸਾ ਐਕਟ-1967 ਦੀ ਧਾਰਾ 4 ਅਤੇ ਪੰਜਾਬ ਰਾਜ ਭਾਸਾ (ਸੋਧਿਆ) ਐਕਟ-2008 ਤਹਿਤ ਇਹ ਹੁਕਮ ਜਾਰੀ ਕੀਤੇ ਹਨ। ਹੁਕਮਾਂ ਅਨੁਸਾਰ ਸਾਰੇ ਸਰਕਾਰੀ ਅਤੇ ਅਰਧ-ਸਰਕਾਰੀ ਅਦਾਰਿਆਂ, ਬੋਰਡਾਂ, ਕਾਰਪੋਰੇਸਨਾਂ ਅਤੇ ਵਿਦਿਅਕ ਸੰਸਥਾਵਾਂ ਵਿੱਚ ਸਾਰੇ ਵਿਭਾਗਾਂ ਦੇ ਨਾਂ, ਸਾਈਨ ਬੋਰਡ, ਸੜਕਾਂ ਦੇ ਮੀਲ ਪੱਥਰ, ਨਾਮ ਪੱਟੀਆਂ ਅਤੇ ਸੜਕਾਂ ਦੇ ਨਾਂ ਪੰਜਾਬੀ ਦੀ ਗੁਰਮੁਖੀ ਲਿਪੀ ਵਿਚ ਲਿਖਣੇ ਲਾਜਮੀ ਕੀਤੇ ਗਏ ਹਨ। ਕੰਗ ਨੇ ਦੱਸਿਆ ਕਿ ਜੇਕਰ ਕੋਈ ਹੋਰ ਭਾਸਾ ਲਿਖਣ ਦੀ ਲੋੜ ਪਵੇ ਤਾਂ ਉਸ ਨੂੰ ਪੰਜਾਬੀ ਤੋਂ ਹੇਠਾਂ ਛੋਟੇ ਫੌਂਟ ਵਿੱਚ ਜਰੂਰ ਲਿਖਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਇਸ ਫੈਸਲੇ ਦੀ ਸੱਚੀ ਭਾਵਨਾ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਉਚੇਰੀ ਸਿੱਖਿਆ ਅਤੇ ਭਾਸਾ ਵਿਭਾਗ ਦੇ ਪ੍ਰਮੁੱਖ ਸਕੱਤਰ ਕਿ੍ਰਸਨ ਕੁਮਾਰ ਵੱਲੋਂ ਰਾਜ ਦੇ ਸਮੂਹ ਵਿਭਾਗਾਂ ਦੇ ਮੁਖੀਆਂ, ਮੰਡਲ ਕਮਿਸਨਰਾਂ, ਡਿਪਟੀ ਕਮਿਸਨਰਾਂ, ਜ?ਿਲ੍ਹਾ ਸੈਸਨ ਜੱਜਾਂ, ਸਕੱਤਰ ਪੰਜਾਬ ਵਿਧਾਨ ਸਭਾ, ਰਜਿਸਟਰਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਬੋਰਡ, ਕਾਰਪੋਰੇਸਨ ਅਤੇ ਸਾਰੀਆਂ ਅਰਧ-ਸਰਕਾਰੀ ਸੰਸਥਾਵਾਂ ਦੇ ਚੇਅਰਮੈਨਾਂ ਨੂੰ ਪੱਤਰ ਭੇਜਿਆ ਗਿਆ ਹੈ।
ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਪੌਦੇ ਲਗਾਉਣ ਦੀ ਮੁਹਿੰਮ ਆਯੋਜਿਤ ਕੀਤੀ
ਸੁਖਜਿੰਦਰ ਮਾਨ
ਬਠਿੰਡਾ, 6 ਜੁਲਾਈ: ਵਾਈਸ-ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਦੀ ਸਰਪ੍ਰਸਤੀ ਹੇਠ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਅੰਬਾਂ ਦੇ ਬਗੀਚੇ ਨੂੰ ਵਿਕਸਤ ਕਰਨ ਲਈ ਬੁੱਧਵਾਰ ਨੂੰ ਰੁੱਖ ਲਗਾਉਣ ਦੀ ਮੁਹਿੰਮ ਚਲਾਈ ਗਈ।ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਕੰਟਰੋਲਰ ਪ੍ਰੀਖਿਆਵਾਂ ਅਤੇ ਕਾਰਜਕਾਰੀ ਰਜਿਸਟਰਾਰ ਪ੍ਰੋ.ਬੀ. ਪੀ. ਗਰਗ ਅਤੇ ਡੀਨ ਵਿਦਿਆਰਥੀ ਭਲਾਈ ਪ੍ਰੋ. ਵਿਨੋਦ ਕੁਮਾਰ ਗਰਗ ਨੇ ਅੰਬਾਂ ਦੇ ਬੂਟੇ ਲਗਾ ਕੇ ਪ੍ਰੋਗਰਾਮ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਸੀਯੂਪੀਬੀ ਕੈਂਪਸ ਦੀ ਹਰਿਆਲੀ ਵਧਾਉਣ ਲਈ ਯੂਨੀਵਰਸਿਟੀ ਸਟਾਫ਼ ਨੂੰ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ।ਪ੍ਰੋਗਰਾਮ ਦੇ ਕੋਆਰਡੀਨੇਟਰ ਡਾ. ਪਰਮਵੀਰ ਸਿੰਘ ਨੇ ਦੱਸਿਆ ਕਿ ਯੂਨੀਵਰਸਿਟੀ ਵਿੱਚ ਅੰਬਾਂ ਦੇ ਬਾਗ ਦੀ ਸਥਾਪਨਾ ਲਈ ਪੱਛਮੀ ਬੰਗਾਲ ਦੀਆਂ ਨਰਸਰੀਆਂ ਤੋਂ ਬੂਟੇ ਲਿਆਂਦੇ ਗਏ ਸਨ। ਇਸ ਰੁੱਖ ਲਗਾਉਣ ਦੀ ਮੁਹਿੰਮ ਦੌਰਾਨ ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਵੱਲੋਂ 150 ਤੋਂ ਵੱਧ ਅੰਬਾਂ ਦੇ ਬੂਟੇ ਲਗਾਏ ਗਏ।ਇਸ ਮੌਕੇ ਡਾਇਰੈਕਟਰ ਆਈਕਿਊਏਸੀ ਪ੍ਰੋ. ਮੋਨੀਸ਼ਾ ਧੀਮਾਨ, ਕਾਰਜਕਾਰੀ ਇੰਜੀਨਿਅਰ ਸ੍ਰੀ ਸੌਰਭ ਗੁਪਤਾ, ਡਾ. ਅਸ਼ਵਨੀ ਕੁਮਾਰ, ਡਾ. ਪਰਮਵੀਰ ਸਿੰਘ, ਡਾ. ਜੇ.ਕੇ.ਪਰੀਦਾ, ਸਹਾਇਕ ਰਜਿਸਟਰਾਰ ਡਾ. ਗੌਰਵ ਟੰਡਨ, ਲੋਕ ਸੰਪਰਕ ਅਫ਼ਸਰ ਸ੍ਰੀ ਰੌਬਿਨ ਜਿੰਦਲ ਅਤੇ ਸ੍ਰੀ ਬੀ. ਕੇ. ਤ੍ਰਿਪਾਠੀ ਨੇ ਵੀ ਅੰਬਾਂ ਦੇ ਬੂਟੇ ਲਗਾਏ।





