Monday, May 11, 2026
Home Blog Page 245

ਚੱਲਦੇ ਸੈਸ਼ਨ ਵਿਚੋਂ ਸਪੀਕਰ ਨੇ ਸੁਖਪਾਲ ਖਹਿਰਾ ਨੂੰ ਸਦਨ ਵਿਚੋਂ ਬਾਹਰ ਕੱਢਿਆ; ਕਾਂਗਰਸ ਤੇ CM Mann ਵਿਚਕਾਰ ਤਿੱਖੀ ਬਹਿਸ

0

Chandigarh News:Special session of Punjab Vidhan Sabha, ਪੰਜਾਬ ਵਿਧਾਨ ਸਭਾ ਦੇ ਅੱਜ ਮੰਗਲਵਾਰ ਨੂੰ ਮਨਰੇਗਾ ਸਬੰਧੀ ਲਿਆਂਦੇ ਨਵੇਂ ਕਾਨੂੰਨ ਦੀ ਚਰਚਾ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਭਾਸ਼ਣ ਦੌਰਾਨ ਕਾਫ਼ੀ ਹੰਗਾਮਾ ਹੋਇਆ। ਇਸ ਮੌਕੇ ਸਮਾਂ ਦੇਣ ਦੀ ਮੰਗ ਨੂੰ ਲੈ ਕੇ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਸਦਨ ਦੇ ਵਿਚਕਾਰ ਆ ਗਏ ਤੇ ਉਹ ਲਗਾਤਾਰ ਬੋਲਦੇ ਰਹੇ। ਜਿਸਦੇ ਚੱਲਦੇ ਮੁੱਖ ਮੰਤਰੀ ਸ: ਮਾਨ ਤੇ ਕਾਂਗਰਸ ਮੈਂਬਰਾਂ ਵਿਚਕਾਰ ਤਿੱਖੀ ਬਹਿਸ ਸ਼ੁਰੂ ਹੋ ਗਈ।

ਇਹ ਵੀ ਪੜ੍ਹੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਦਨ ਵੱਲੋਂ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾ ਤੇ ਸਤਿਕਾਰ ਭੇਟ

ਇਸ ਮੌਕੇ ਮਾਹੌਲ ਨੂੰ ਸ਼ਾਂਤ ਕਰਨ ਲਈ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਸ਼ਿਸ ਕੀਤੀ ਪ੍ਰੰਤੂ ਸ਼ਾਂਤੀ ਹੁੰਦੀ ਨਾਂ ਦੇਖ ਉਨ੍ਹਾਂ ਸ: ਖਹਿਰਾ ਨੂੰ ਸਦਨ ਵਿਚੋਂ ਬਾਹਰ ਕੱਢਣ ਦੇ ਹੁਕਮ ਦਿੱਤੇ। ਜਿਸਦੇ ਚੱਲਦੇ ਮਾਹੌਲ ਹੋਰ ਤਨਾਅਪੂਰਨ ਹੋ ਗਿਆ। ਜਿਸ ਕਾਰਨ ਵਧਦੇ ਹੰਗਾਮੇ ਨੂੰ ਦੇਖਦਿਆਂ ਮਾਰਸ਼ਲਾਂ ਨੇ ਸੁਖਪਾਲ ਸਿੰਘ ਖਹਿਰਾ ਨੂੰ ਜ਼ਬਰਦਸਤੀ ਸਦਨ ਵਿੱਚੋਂ ਬਾਹਰ ਕੱਢ ਦਿੱਤਾ।ਇਸ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੀ ਆਪਣਾ ਪੱਖ ਰੱਖਣ ਦਾ ਯਤਨ ਕੀਤਾ ਪ੍ਰੰਤੂ ਇਸ ਮੌਕੇ ਨਾਅਰੇਬਾਜ਼ੀ ਹੁੰਦੀ ਰਹੀ।

ਇਹ ਵੀ ਪੜ੍ਹੋ Amritsar Vigilance ਨੂੰ ਮਿਲਿਆ ਨਵਾਂ SSP, ਮੁਅੱਤਲ ਅਧਿਕਾਰੀ ਦੀ ਥਾਂ IPS ਅਧਿਕਾਰੀ ਦੀ ਕੀਤੀ ਤੈਨਾਤੀ

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ ਨੁੰ ਲੰਮੇ ਹੱਥੀ ਲੈਂਦਿਆਂ ਗਰੀਬਾਂ ਦਾ ਹੱਕ ਮਾਰਨ ਲਈ ਕੇਂਦਰ ਵੱਲੋਂ ਲਿਆਂਦੇ ਮਨਰੇਗਾ ਕਾਨੂੰਨ ਦੇ ਬਾਰੇ ਗੱਲ ਕੀਤੀ ਤੇ ਪੁੱਛਿਆਂ ਅਤੇ ਕਿਹਾ ਕਿ ਕਾਂਗਰਸੀ ਪੰਜਾਬ ਨੂੰ ਦੱਸਣ ਕਿ ਉਹ ਮਨਰੇਗਾ ਵਿਚ ਤਬਦੀਲੀ ਦੇ ਹੱਕ ਵਿਚ ਹਨ ਜਾਂ ਵਿਰੋਧ ਵਿਚ ਹਨ। ਇਸਤੋਂ ਇਲਾਵਾ ਇਸ ਮੌਕੇ ਵਿਰੋਧੀ ਮੈਂਬਰ ਵੱਲੋਂ ਮੁੱਖ ਮੰਤਰੀ ਨੂੰ ‘ਤੁਸੀ ਕੌਣ ਹੋਂ’, ਕਹਿਣ ਉੱਪਰ ਮੁੜ ਮਾਮਲਾ ਭੜਕ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੁੱਖ ਖੇਤਬਾੜੀ ਅਫ਼ਸਰ ਵੱਲੋਂ ਯੂਰੀਆ ਖਾਦ ਅਤੇ ਗਲਾਈਫੋਸੇਟ ਦੀ ਸਪਲਾਈ ਸਬੰਧੀ ਡੀਲਰਾਂ ਦੀ ਚੈਕਿੰਗ

0

Bathinda News: ਮੁੱਖ ਖੇਤੀਬਾੜੀ ਅਫਸਰ ਸ਼੍ਰੀ ਹਰਬੰਸ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਵਿੱਚ ਯੂਰੀਆ ਅਤੇ ਹੋਰ ਖਾਦਾਂ ਦੀ ਨਿਰਵਿਘਨ ਸਪਲਾਈ ਸਬੰਧੀ ਬਲਾਕ ਸੰਗਤ ਦੇ ਵੱਖ–ਵੱਖ ਡਿਸਟਰੀਬਿਊਟਰਾਂ/ਡੀਲਰਾਂ ਦੀ ਚੈਕਿੰਗ ਕੀਤੀ ਗਈ।ਉਹਨਾਂ ਦੱਸਿਆ ਕਿ ਚੈਕਿੰਗ ਦੌਰਾਨ ਸੰਗਤ ਦੇ ਸਮੂਹ ਡਿਸਟਰੀਬਿਊਟਰਾਂ/ਡੀਲਰਾਂ ਨੂੰ ਯੂਰੀਆ ਅਤੇ ਹੋਰ ਖਾਦਾਂ ਦੀ ਕਾਲਾਬਜ਼ਾਰੀ, ਨਿਸ਼ਚਿਤ ਰੇਟ ਤੋਂ ਵੱਧ ਰੇਟਾਂ ਤੇ ਖਾਦਾਂ ਵੇਚਣ, ਖਾਦਾਂ ਨਾਲ ਹੋਰ ਪਦਾਰਥਾਂ ਦੀ ਟੈਗਿੰਗ ਅਤੇ ਯੂਰੀਆ ਖਾਦ ਦੀ ਜਮ੍ਹਾਂਖੋਰੀ ਨਾ ਕਰਨ ਸਬੰਧੀ ਹਦਾਇਤ ਕੀਤੀ ਗਈ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਦਨ ਵੱਲੋਂ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾ ਤੇ ਸਤਿਕਾਰ ਭੇਟ

ਇਸ ਤੋਂ ਇਲਾਵਾ ਸਮੂਹ ਬਲਾਕ ਅਫਸਰਾਂ ਵੱਲੋਂ ਆਪਣੇ ਅਧੀਨ ਆਉਂਦੇ ਖਾਦ ਡੀਲਰਾਂ ਦੀ ਚੈਕਿੰਗ ਕੀਤੀ ਗਈ ਹੈ।ਇਸੇ ਤਰ੍ਹਾਂ ਹੀ ਯੂਰੀਆ ਖਾਦ ਦੀ ਗੈਰ-ਖੇਤੀਬਾੜੀ ਵਰਤੋਂ ਨੂੰ ਰੋਕਣ ਲਈ ਸੰਗਤ ਬਲਾਕ ਵਿੱਚ ਸਥਿੱਤ ਡੀ.ਕੇ. ਪਲਾਈਵੁੱਡ ਇੰਡਸਟਰੀਜ਼, ਗਹਿਰੀ ਭਾਗੀ ਅਤੇ ਐੱਸ.ਐੱਸ. ਪਲਾਈਵੁੱਡ ਇੰਡਸਟਰੀਜ਼, ਗੁਰੂਸਰ ਸੈਣੇਵਾਲਾ ਦੀ ਵੀ ਚੈਕਿੰਗ ਕੀਤੀ ਗਈ ਅਤੇ ਉਨ੍ਹਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਕਿ ਸਬਸੀਡਾਈਜ਼ਡ ਯੂਰੀਆ ਖਾਦ ਦੀ ਵਰਤੋਂ ਪਲਾਈਵੁੱਡ ਇੰਡਸਟਰੀ ਵਿੱਚ ਨਾ ਕੀਤੀ ਜਾਵੇ ।

ਇਹ ਵੀ ਪੜ੍ਹੋ Bathinda ਦੇ ਮਤੀ ਦਾਸ ਨਗਰ ‘ਚ ਭਿਆਨਕ ਹਾਦਸਾ; ਇੱਕ ਦੀ ਹੋਈ ਮੌ+ਤ, ਇੱਕ ਗੰਭੀਰ ਜਖ਼ਮੀ

ਉਨ੍ਹਾਂ ਡਿਸਟਰੀਬਿਊਟਰਾਂ/ਡੀਲਰਾਂ ਅਤੇ ਪਲਾਈਵੁੱਡ ਇੰਡਸਟਰੀ ਦੇ ਮਾਲਕਾਂ ਨੂੰ ਕਿਹਾ ਕਿ ਜੇਕਰ ਕੋਈ ਵੀ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਫਰਟੀਲਾਈਜ਼ਰ ਕੰਟਰੋਲ ਆਰਡਰ 1985 ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਜ਼ਿਲ੍ਹੇ ਅਧੀਨ ਆਉਂਦੇ ਸਮੂਹ ਡੀਲਰਾਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਪਾਬੰਦੀਸ਼ੁਦਾ ਨਦੀਨਨਾਸ਼ਕ ਗਲਾਈਫੋਸੇਟ ਦੀ ਵਿਕਰੀ ਨਾ ਕੀਤੀ ਜਾਵੇ। ਜੇਕਰ ਕੋਈ ਵੀ ਡੀਲਰ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਇੰਨਸੈਕਟੀਸਾਈਡ ਐਕਟ ਤਹਿਤ ਸਖਤ ਕਾਰਵਾਈ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪਾਵਨ ਸਰੂਪਾਂ ਦੇ ਮਾਮਲੇ ’ਚ ਸਰਕਾਰ ਨੇ ਅਦਾਲਤ ’ਚ ਖ਼ੁਦ ਮੰਨਿਆ ਕਿ ਕਾਰਵਾਈ ਲਈ ਸਮਰੱਥ ਹੈ ਸ਼੍ਰੋਮਣੀ ਕਮੇਟੀ- ਐਡਵੋਕੇਟ ਧਾਮੀ

0

👉ਕਿਹਾ; ਸ਼੍ਰੋਮਣੀ ਕਮੇਟੀ ਨੇ ਜਾਂਚ ਰਿਪੋਰਟ ਅਨੁਸਾਰ ਕੀਤੀ ਸਖ਼ਤ ਕਰਵਾਈ, ਛੋਟੇ ਤੋਂ ਲੈ ਕੇ ਵੱਡੇ ਮੁਲਾਜ਼ਮਾਂ ਤੱਕ ਕਿਸੇ ਨੂੰ ਨਹੀਂ ਬਖ਼ਸ਼ਿਆ
Amritsar News:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਸੱਦੀ ਉਚੇਚੀ ਪੱਤਰਕਾਰ ਵਾਰਤਾ ਦੌਰਾਨ ਪੰਜਾਬ ਸਰਕਾਰ ’ਤੇ ਸਵਾਲ ਚੁੱਕਦਿਆਂ ਆਖਿਆ ਕਿ ਸਰਕਾਰ ਵੱਲੋਂ ਉੱਚ ਅਦਾਲਤ ਵਿਚ ਸ਼੍ਰੋਮਣੀ ਕਮੇਟੀ ਨੂੰ ਇਕ ਸਮਰੱਥ ਸੰਸਥਾ ਵਜੋਂ ਪ੍ਰਵਾਨੇ ਜਾਣ ਅਤੇ ਆਪਣੇ ਪ੍ਰਬੰਧਕੀ ਮਾਮਲਿਆਂ ’ਚ ਕਾਰਵਾਈ ਕਰਨ ਲਈ ਅਧਿਕਾਰਤ ਹੋਣ ਦੇ ਦਿੱਤੇ ਪੱਖ ਦੇ ਬਾਵਜੂਦ ਵੀ ਐਫਆਈਆਰ ਦਰਜ ਕਰਨੀ ਉਸ ਦੀ ਸਿਆਸੀ ਮਨਸ਼ਾ ਨੂੰ ਸਾਬਤ ਕਰਦੀ ਹੈ। ਉਨ੍ਹਾਂ ਆਖਿਆ ਕਿ ਸਰਕਾਰ ਅਜਿਹਾ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਵੀ ਚੁਣੌਤੀ ਦੇ ਰਹੀ ਹੈ, ਕਿਉਂਕਿ ਡਾ. ਈਸ਼ਰ ਸਿੰਘ ਦੀ ਜਾਂਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕਰਵਾਈ ਗਈ ਸੀ ਅਤੇ ਜਾਂਚ ਰਿਪੋਰਟ ਅਨੁਸਾਰ ਸ਼੍ਰੋਮਣੀ ਕਮੇਟੀ ਨੂੰ ਕਾਰਵਾਈ ਦਾ ਆਦੇਸ਼ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਹੀ ਕੀਤਾ ਸੀ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਡਾ. ਈਸ਼ਰ ਸਿੰਘ ਦੀ ਜਾਂਚ ਰਿਪੋਰਟ ਦੀਆਂ ਸਿਫਾਰਸ਼ਾਂ ਨੂੰ ਇਨ-ਬਿਨ ਲਾਗੂ ਕਰਦਿਆਂ ਛੋਟੇ ਤੋਂ ਲੈ ਕੇ ਹਰ ਵੱਡੇ ਮੁਲਾਜ਼ਮ ’ਤੇ ਕਾਰਵਾਈ ਕਰ ਚੁੱਕੀ ਹੈ, ਜਿਸ ਬਾਅਦ ਸਰਕਾਰ ਅਤੇ ਪੁਲਿਸ ਦੀ ਦਖ਼ਲਅੰਦਾਜ਼ੀ ਦੀ ਕੋਈ ਤੁਕ ਨਹੀਂ ਬਣਦੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਾਈਕੋਰਟ ਦੇ ਜਿਸ ਹੁਕਮ ਦਾ ਜ਼ਿਕਰ ਕਰਕੇ ਐਫਆਈਆਰ ਦਰਜ ਕਰਨ ਨੂੰ ਉਭਾਰ ਰਹੀ ਹੈ, ਉਸ ਵਿਚ ਖ਼ੁਦ ਸਰਕਾਰ ਵੱਲੋਂ ਇਹ ਅਧਿਕਾਰ ਖੇਤਰ ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦਾ ਹੋਣ ਬਾਰੇ ਹਲਫ਼ਨਾਮਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਦਨ ਵੱਲੋਂ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾ ਤੇ ਸਤਿਕਾਰ ਭੇਟ

ਇਸ ਬਾਅਦ ਮਾਣਯੋਗ ਅਦਾਲਤ ਨੇ ਪਟੀਸ਼ਨਰ ਨੂੰ ਆਪਣਾ ਜਵਾਬ ਦੇਣ ਲਈ ਆਖਿਆ ਸੀ, ਜਿਸ ਦੀ ਪੇਸ਼ੀ ਦੌਰਾਨ ਪਟੀਸ਼ਨਰ ਦੇ ਵਕੀਲ ਨੇ ਗ੍ਰਹਿ ਸਕੱਤਰ ਵੱਲੋਂ ਡੀਜੀਪੀ ਨੂੰ ਲਿਖਣ ਦਾ ਜ਼ਿਕਰ ਕੀਤਾ ਅਤੇ ਅਦਾਲਤ ਨੇ ਪਟੀਸ਼ਨ ਖਾਰਜ ਕਰ ਦਿੱਤੀ। ਇਸ ਵਿਚ ਕਿਧਰੇ ਵੀ ਐਫਆਈਆਰ ਦਰਜ ਕਰਨ ਦਾ ਆਦੇਸ਼ ਨਹੀਂ ਸੀ। ਇਸ ਤੋਂ ਸਰਕਾਰ ਦੀ ਦੋਹਰੀ ਮਨਸ਼ਾ ਸਪੱਸ਼ਟ ਹੋ ਰਹੀ ਹੈ, ਕਿਉਂਕਿ ਇਕ ਪਾਸੇ ਸਰਕਾਰ ਸ਼੍ਰੋਮਣੀ ਕਮੇਟੀ ਨੂੰ ਸਮਰੱਥ ਸੰਸਥਾ ਹੁੰਦਿਆਂ ਕਾਰਵਾਈ ਲਈ ਯੋਗ ਮੰਨ ਰਹੀ ਹੈ, ਜਦਕਿ ਦੂਜੇ ਪਾਸੇ ਅਦਾਲਤ ਦੇ ਹੁਕਮ ਦਾ ਝੂਠਾ ਬਹਾਨਾ ਬਣਾ ਕੇ ਐਫਆਈਆਰ ਦਰਜ ਕਰ ਕਰਵਾ ਰਹੀ ਹੈ। ਇਹ ਮਾਨ ਸਰਕਾਰ ਦੀ ਸਿਆਸੀ ਚਾਲ ਹੈ, ਜਿਸ ਨੇ ਉਸ ਦੀ ਸਿੱਖ ਮਸਲਿਆਂ ਵਿਚ ਦਖ਼ਲਅੰਦਾਜ਼ੀ ਨੂੰ ਪ੍ਰਤੱਖ ਕੀਤਾ ਹੈ।ਉਨ੍ਹਾਂ ਸੰਨ 2021 ਦੇ ਹਾਈਕੋਰਟ ਵਿਚ ਚੱਲ ਰਹੇ ਇਕ ਹੋਰ ਕੇਸ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਸ ਵਿਚ ਵੀ ਤਤਕਾਲੀ ਸਰਕਾਰ ਨੇ ਸ਼੍ਰੋਮਣੀ ਕਮੇਟੀ ਨੂੰ ਆਪਣੇ ਪ੍ਰਬੰਧਕੀ ਮਾਮਲਿਆਂ ਲਈ ਸਿੱਖ ਗੁਰਦੁਆਰਾ ਐਕਟ ਅਨੁਸਾਰ ਫੈਸਲਾਕੁੰਨ ਹੋਣ ਦਾ ਪੱਖ ਦਿੱਤਾ ਸੀ। ਇਸ ਕੇਸ ਵਿਚ ਸਰਕਾਰ ਵੱਲੋਂ ਸਾਫ਼ ਕੀਤਾ ਗਿਆ ਹੈ ਕਿ ਸਿੱਖ ਸੰਸਥਾ ਦੇ ਸਰਵਿਸ ਨਿਯਮਾਂ ਵਿਚ ਦਖ਼ਲ ਦੇਣਾ ਸਰਕਾਰ ਲਈ ਠੀਕ ਨਹੀਂ ਹੈ। ਉਨ੍ਹਾਂ ਆਖਿਆ ਕਿ ਇਹ ਕੇਸ ਅਜੇ ਵੀ ਅਦਾਲਤ ਵਿਚ ਲੰਬਤ ਹੈ। ਉਨ੍ਹਾਂ ਮਾਮਲੇ ਦੇ ਇਕ ਦੋਸ਼ੀ ਸ. ਜੁਝਾਰ ਸਿੰਘ ਵੱਲੋਂ ਪੁਲਿਸ ਕਮਿਸ਼ਨਰ ਪਾਸ ਪਾਈ ਇਕ ਦਰਖਾਸਤ ਦਾ ਜ਼ਿਕਰ ਕਰਦਿਆਂ ਆਖਿਆ ਕਿ ਇਸ ’ਤੇ ਸ਼੍ਰੋਮਣੀ ਕਮੇਟੀ ਦੇ ਦਿੱਤੇ ਪੱਖ ਮਗਰੋਂ ਪੁਲਿਸ ਕਮਿਸ਼ਨਰ ਨੇ ਸ਼੍ਰੋਮਣੀ ਕਮੇਟੀ ਦਾ ਪ੍ਰਬੰਧਕੀ ਮਾਮਲਾ ਹੋਣ ਦਾ ਹਵਾਲਾ ਦਿੰਦਿਆਂ ਇਸ ਨੂੰ ਖ਼ਤਮ ਕਰ ਦਿੱਤਾ ਸੀ। ਸਰਕਾਰ ਦੀਆਂ ਇਨ੍ਹਾਂ ਕਾਰਵਾਈਆਂ ਤੋਂ ਸਪੱਸ਼ਟ ਹੈ ਕਿ ਇਹ ਸ਼੍ਰੋਮਣੀ ਕਮੇਟੀ ਦਾ ਪ੍ਰਬੰਧਕੀ ਮਾਮਲਾ ਹੈ, ਜਿਸ ਵਿਚ ਸਰਕਾਰ ਅਤੇ ਪੁਲਿਸ ਦੀ ਦਖ਼ਲਅੰਦਾਜ਼ੀ ਨਹੀਂ ਬਣਦੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਸਿੱਖ ਸੰਸਥਾ ਨੂੰ ਜਾਣਬੁਝ ਕੇ ਉਲਝਾਉਣ ਦੇ ਰਾਹ ’ਤੇ ਹੈ, ਜਿਸ ਨੂੰ ਪ੍ਰਵਾਨ ਨਹੀਂ ਕੀਤਾ ਜਾਵੇਗਾ। ਐਡਵੋਕੇਟ ਧਾਮੀ ਨੇ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸਰਕਾਰ ਨੂੰ ਸਿੱਖ ਸੰਸਥਾ ਦੇ ਮਾਮਲਿਆਂ ਵਿਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ ਬਦਮਾਸ਼ਾਂ ਵੱਲੋਂ ਕਾਰ ਸਵਾਰਾਂ ‘ਤੇ ਹਮਲਾ ਕਰਕੇ ਲੱਖਾਂ ਲੁੱਟੇ

ਉਨ੍ਹਾਂ ਆਖਿਆ ਕਿ ਇਹ ਮਾਮਲਾ ਬੇਹੱਦ ਸੰਜੀਦਾ ਹੈ, ਜਿਸ ਪ੍ਰਤੀ ਸ਼੍ਰੋਮਣੀ ਕਮੇਟੀ ਨੇ ਕਿਸੇ ਨਾਲ ਰਿਆਇਤ ਨਹੀਂ ਕੀਤੀ ਅਤੇ ਨਾ ਹੀ ਭਵਿੱਖ ਵਿਚ ਕੀਤੀ ਜਾਵੇਗੀ। ਐਡਵੋਕੇਟ ਧਾਮੀ ਨੇ ਸਪੱਸ਼ਟ ਕਿਹਾ ਕਿ ਸ਼੍ਰੋਮਣੀ ਕਮੇਟੀ ਕਿਸੇ ਵੀ ਦੋਸ਼ੀ ਦਾ ਸਾਥ ਨਹੀਂ ਦੇ ਰਹੀ ਅਤੇ ਇਸ ਸਬੰਧੀ ਕੀਤਾ ਜਾ ਰਿਹਾ ਝੂਠਾ ਪ੍ਰਾਪੇਗੰਡਾ ਵੀ ਬਰਦਾਸ਼ਤ ਨਹੀਂ ਕਰਾਂਗੇ। ਉਨ੍ਹਾਂ ਆਖਿਆ ਜਿਨ੍ਹਾਂ ਖਿਲਾਫ਼ ਕਾਰਵਾਈ ਕੀਤੀ ਜਾ ਚੁੱਕੀ ਹੈ, ਉਨ੍ਹਾਂ ਨੂੰ ਬਚਾਉਣਾ ਸ਼੍ਰੋਮਣੀ ਕਮੇਟੀ ਦਾ ਕਦੇ ਵੀ ਮਕਸਦ ਨਹੀਂ ਰਿਹਾ। ਉਨ੍ਹਾਂ ਇਹ ਗੱਲ ਮੁੜ ਦੁਹਰਾਈ ਕਿ ਸ਼੍ਰੋਮਣੀ ਕਮੇਟੀ ਨੇ ਜਿਸ ਮਤੇ ਰਾਹੀਂ ਕਾਨੂੰਨੀ ਕਾਰਵਾਈ ਨੂੰ ਪ੍ਰਵਾਨਗੀ ਦਿੱਤੀ ਸੀ, ਉਸ ਨੂੰ ਵਿਦਵਾਨਾਂ ਦੀ ਰਾਏ ਅਨੁਸਾਰ ਅਗਲੇ ਮਤੇ ਵਿਚ ਹੀ ਵਾਪਸ ਲੈ ਕੇ ਖ਼ੁਦ ਕਾਰਵਾਈ ਕਰਨ ਦਾ ਫੈਸਲਾ ਲੈ ਲਿਆ ਸੀ। ਇਸੇ ਅਨੁਸਾਰ ਹੀ ਸਾਰੀ ਕਾਰਵਾਈ ਮੁਕੰਮਲ ਕੀਤੀ ਗਈ ਹੈ। ਇਥੋਂ ਤੱਕ ਕਿ ਕਈ ਮੁਲਾਜ਼ਮਾਂ ਵੱਲੋਂ ਹਾਈਕੋਰਟ ਵਿਚ ਕੀਤੀ ਪਹੁੰਚ ’ਤੇ ਮਾਣਯੋਗ ਅਦਾਲਤ ਦੇ ਆਦੇਸ਼ਾਂ ਬਾਅਦ ਵੀ ਸਬੰਧਤ ਮੁਲਾਜ਼ਮਾਂ ਨੂੰ ਬਹਾਲ ਕਰਕੇ ਤੁਰੰਤ ਪ੍ਰਭਾਵ ਤੋਂ ਫਿਰ ਮੁਅੱਤਲ ਕਰ ਦਿੱਤਾ ਗਿਆ ਅਤੇ ਹੁਣ ਤਕ ਕਿਸੇ ਨਾਲ ਵੀ ਤਰਫ਼ਦਾਰੀ ਨਹੀਂ ਕੀਤੀ ਗਈ। ਇਹ ਸਿੱਖ ਸੰਸਥਾ ਦੀ ਵਚਨਬੱਧਤਾ ਸੀ ਅਤੇ ਸਦਾ ਰਹੇਗੀ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੀਏ ਸ. ਸਤਿੰਦਰ ਸਿੰਘ ਕੋਹਲੀ ਬਾਰੇ ਗੱਲ ਕਰਦਿਆਂ ਆਖਿਆ ਕਿ ਇਸ ਮਾਮਲੇ ਵਿਚ ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਵਿਚ ਪੈਸੇ ਰਿਕਵਰ ਕਰਨ ਦਾ ਕੇਸ ਚੱਲ ਰਿਹਾ ਹੈ, ਜਿਸ ਦੀ ਅਗਲੀ ਤਾਰੀਕ ਜਨਵਰੀ 2026 ਵਿਚ ਹੈ। ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਕਦੇ ਵੀ ਢਿੱਲ ਨਹੀਂ ਕੀਤੀ ਗਈ ਅਤੇ ਫੈਸਲਾ ਹੋਣ ਤੋਂ ਤੁਰੰਤ ਬਾਅਦ ਹੀ ਇਸ ਦੇ ਪੈਰਵਾਈ ਆਰੰਭ ਦਿੱਤੀ ਗਈ ਸੀ। ਅੱਗੇ ਵੀ ਇਸ ’ਤੇ ਸ਼ਿੱਦਤ ਨਾਲ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਬੇਅਦਬੀਆਂ ਦੇ ਮਾਮਲੇ ’ਤੇ ਸਿਆਸਤ ਕਰਕੇ ਸਰਕਾਰ ਬਣਾਈ ਸੀ, ਜਿਸ ਵਿਚ ਨਾਕਾਮ ਰਹਿਣ ਮਗਰੋਂ ਅਦਾਲਤਾਂ ਵਿਚ ਆਪਣੇ ਹਲਫ਼ਨਾਮਿਆਂ ਦੇ ਵਿਰੁੱਧ ਜਾ ਕੇ ਸਿਆਸਤ ਕੀਤੀ ਜਾ ਰਹੀ ਹੈ। ਇਥੋਂ ਤਕ ਕਿ ਪੰਜਾਬ ਸਰਕਾਰ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਮਾਮਲੇ ਵਿਚ ਵੀ ਚੁੱਪ ਹੈ। ਸ਼੍ਰੋਮਣੀ ਕਮੇਟੀ ਤਾਂ ਇਸ ਨੂੰ ਮਿਲ ਰਹੀ ਪੈਰੋਲ ਅਤੇ ਫਰਲੋ ਰੋਕਣ ਲਈ ਹਾਈਕੋਰਟ ਅਤੇ ਸੁਪਰੀਮ ਕੋਰਟ ਤੱਕ ਪਹੁੰਚੀ ਹੋਈ ਹੈ, ਜਦਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਚੁੱਪ ਕੇ ਉਸ ਦੀ ਅਸਿੱਧੇ ਤਰੀਕੇ ਨਾਲ ਮੱਦਦ ਕਰ ਰਹੀ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ, ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਸ. ਅਲਵਿੰਦਰਪਾਲ ਸਿੰਘ ਪੱਖੋਕੇ, ਭਾਈ ਗੁਰਚਰਨ ਸਿੰਘ ਗਰੇਵਾਲ, ਸ. ਗੁਰਬਖ਼ਸ਼ ਸਿੰਘ ਖਾਲਸਾ, ਸ. ਅਮਰਜੀਤ ਸਿੰਘ ਬੰਡਾਲਾ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸੁਪ੍ਰਡੰਟ ਸ. ਨਿਸ਼ਾਨ ਸਿੰਘ ਆਦਿ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਦਨ ਵੱਲੋਂ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾ ਤੇ ਸਤਿਕਾਰ ਭੇਟ

0

👉ਸਦਨ ਨੇ ਮਾਤਾ ਗੁਜਰੀ ਜੀ, ਭਾਈ ਜੀਵਨ ਸਿੰਘ ਜੀ, ਭਾਈ ਸੰਗਤ ਸਿੰਘ ਜੀ ਅਤੇ ਦੀਵਾਨ ਟੋਡਰ ਮੱਲ ਜੀ ਅਤੇ ਹੋਰ ਮਹਾਨ ਸ਼ਹੀਦਾਂ ਨੂੰ ਵੀ ਯਾਦ ਕੀਤਾ
👉ਮਹਾਨ ਕੁਰਬਾਨੀਆਂ ਸਾਨੂੰ ਜ਼ੁਲਮ ਅੱਗੇ ਈਨ ਨਾ ਮੰਨਣ ਅਤੇ ਅਸੂਲਾਂ ਖਾਤਰ ਮਰ ਮਿਟਣ ਦਾ ਸੰਦੇਸ਼ ਦਿੰਦੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਅਤੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਨੇ ਸੰਗਤ ਲਈ ਪੁਖਤਾ ਪ੍ਰਬੰਧ ਕਰਕੇ ਫਰਜ਼ ਨਿਭਾਇਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
Chandigarh News:ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਅੱਜ ਸਦਨ ਨੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕੀਤਾ ਜਿਸ ਨਾਲ ਜਬਰ-ਜ਼ੁਲਮ ਵਿਰੁੱਧ ਡਟਣ ਦੀ ਪੰਜਾਬ ਦੀ ਮਹਾਨ ਵਿਰਾਸਤ ਦਾ ਦ੍ਰਿੜ੍ਹ ਪ੍ਰਗਟਾਵਾ ਹੁੰਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵਿੱਚ ਸਦਨ ਨੇ ਅੱਜ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫਤਹਿ ਸਿੰਘ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ।

ਇਹ ਵੀ ਪੜ੍ਹੋ ਬਦਮਾਸ਼ਾਂ ਵੱਲੋਂ ਕਾਰ ਸਵਾਰਾਂ ‘ਤੇ ਹਮਲਾ ਕਰਕੇ ਲੱਖਾਂ ਲੁੱਟੇ

ਸਦਨ ਨੇ ਮਾਤਾ ਗੁਜਰੀ ਜੀ, ਬਾਬਾ ਜੀਵਨ ਸਿੰਘ ਜੀ, ਬਾਬਾ ਸੰਗਤ ਸਿੰਘ ਜੀ ਅਤੇ ਦੀਵਾਨ ਟੋਡਰ ਮੱਲ ਜੀ ਤੇ ਹੋਰ ਸ਼ਹੀਦਾਂ ਨੂੰ ਵੀ ਯਾਦ ਕੀਤਾ।ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮਹਾਨ ਕੁਰਬਾਨੀਆਂ ਨੇ ਸਾਨੂੰ ਜਬਰ-ਜ਼ੁਲਮ ਅੱਗੇ ਕਦੇ ਵੀ ਈਨ ਨਾ ਮੰਨਣ ਅਤੇ ਹਮੇਸ਼ਾ ਆਪਣੇ ਅਸੂਲਾਂ ’ਤੇ ਪਹਿਰਾ ਦੇਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ। ਅੱਜ ਇੱਥੇ ਵਿਧਾਨ ਸਭਾ ਦੇ 11ਵੇਂ (ਵਿਸ਼ੇਸ਼) ਸਮਾਗਮ ਦੌਰਾਨ ਆਪਣੇ ਵਿਚਾਰ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਚਾਰ ਸਾਹਿਬਜ਼ਾਦਿਆਂ ਦੀਆਂ ਮਹਾਨ ਕੁਰਬਾਨੀਆਂ ਸਮੁੱਚੀ ਮਨੁੱਖਤਾ ਦੇ ਇਤਿਹਾਸ ਵਿੱਚ ਵਿਲੱਖਣ ਸਥਾਨ ਰੱਖਦੀਆਂ ਹਨ ਜਿਨ੍ਹਾਂ ਨੂੰ ਛੋਟੀ ਉਮਰ ਵਿੱਚ ਸ਼ਹੀਦ ਤਾਂ ਕਰ ਦਿੱਤਾ ਗਿਆ ਪਰ ਸਦੀਆਂ ਬਾਅਦ ਅੱਜ ਵੀ ਉਨ੍ਹਾਂ ਦੀ ਵਿਚਾਰਧਾਰਾ ਸਾਨੂੰ ਅਸੂਲਾਂ ਖਾਤਰ ਮਰ ਮਿਟਣ ਅਤੇ ਹਕੂਮਤਾਂ ਦੇ ਜ਼ੁਲਮ ਅੱਗੇ ਨਾ ਝੁਕਣ ਦਾ ਸੰਦੇਸ਼ ਦਿੰਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਮਹਾਨ ਕੁਰਬਾਨੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਦਮਨ ਤੇ ਅਨਿਆਂ ਵਿਰੁੱਧ ਲੜਨ ਲਈ ਪ੍ਰੇਰਿਤ ਕਰਦੀਆਂ ਰਹਿਣਗੀਆਂ।

ਇਹ ਵੀ ਪੜ੍ਹੋ Punjab ਦੇ ਇਸ ਸ਼ਹਿਰ ‘ਚ ਚੱਲਦੀ PRTC ਦੀ ਬੱਸ ਦੇ ਟਾਈਰ ਨਿਕਲੇ!

ਭਗਵੰਤ ਸਿੰਘ ਮਾਨ ਨੇ ਕਿਹਾ, “ਅਸੂਲਾਂ ’ਤੇ ਪਹਿਰਾ ਦੇਣਾ ਸਭ ਤੋਂ ਔਖਾ ਇਮਤਿਹਾਨ ਹੁੰਦਾ ਹੈ। ਸੂਲਾਂ (ਕੰਡਿਆਂ) ’ਤੇ ਚੱਲਣ ਨਾਲੋਂ ਅਸੂਲਾਂ ’ਤੇ ਚੱਲਣਾ ਔਖਾ ਹੁੰਦਾ। ਪਰ ਸਾਹਿਬਜ਼ਾਦਿਆਂ ਨੇ ਅਸੂਲਾਂ ਦਾ ਰਾਹ ਚੁਣਿਆ ਅਤੇ ਇਤਿਹਾਸ ਵਿੱਚ ਮਿਸਾਲ ਕਾਇਮ ਕਰਕੇ ਸਾਨੂੰ ਸਾਰਿਆਂ ਨੂੰ ਇਨ੍ਹਾਂ ਸਿਧਾਂਤਾਂ ’ਤੇ ਤੁਰਨ ਦਾ ਸੰਦੇਸ਼ ਦਿੱਤਾ ਹੈ ਤਾਂ ਕਿ ਮਨੁੱਖੀ ਆਜ਼ਾਦੀ ਨੂੰ ਹਰ ਹਾਲ ਵਿਚ ਕਾਇਮ ਰੱਖਿਆ ਜਾ ਸਕੇ।” ਮੁੱਖ ਮੰਤਰੀ ਨੇ ਕਿਹਾ, “ਪੋਹ ਮਹੀਨੇ ਦੀ ਹੱਡ ਚੀਰਵੀਂ ਠੰਢ ਵਿੱਚ ‘ਠੰਢੇ ਬੁਰਜ’ ਵਿੱਚ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਕੈਦ ਰੱਖਣਾ ਅਤੇ ਇਸ ਦੇ ਬਾਵਜੂਦ ਸਾਹਿਬਜ਼ਾਦਿਆਂ ਦਾ ਆਪਣੇ ਅਕੀਦੇ ’ਤੇ ਕਾਇਮ ਰਹਿਣਾ ਇਤਿਹਾਸ ਦੀ ਬੇਮਿਸਾਲ ਘਟਨਾ ਹੈ। ਇਸ ਸਾਕੇ ਨੂੰ ਵਾਪਰਿਆ ਭਾਵੇਂ ਤਿੰਨ ਸਦੀਆਂ ਤੋਂ ਵਧੇਰੇ ਅਰਸਾ ਬੀਤ ਗਿਆ ਹੈ, ਪਰ ਇਸ ਦੀ ਪੀੜ ਅੱਜ ਵੀ ਬੜੀ ਸ਼ਿੱਦਤ ਨਾਲ ਮਹਿਸੂਸ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ ਪੰਜਾਬ ਵਿਧਾਨ ਸਭਾ ‘ਚ ਇੱਕ ਵਿਧਾਇਕ ਦੇ ਬੋਲਣ ‘ਤੇ ਹੰਗਾਮਾ;ਕਾਰਵਾਈ ਦੇਖਣ ਲਈ ਮਨਰੇਗਾ ਕਾਮੇ ਪੁੱਜੇ

” ਦਸਮੇਸ਼ ਪਿਤਾ ਜੀ ਦੇ ਪਰਿਵਾਰ ਦੇ ਵਿਛੋੜੇ ਤੋਂ ਬਾਅਦ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਖਾਤਰ ਵੱਖ-ਵੱਖ ਰੂਪ ਵਿੱਚ ਵੱਡਾ ਯੋਗਦਾਨ ਪਾਉਣ ਵਾਲੇ ਬਾਬਾ ਜੀਵਨ ਸਿੰਘ ਜੀ, ਬਾਬਾ ਸੰਗਤ ਸਿੰਘ ਜੀ, ਦੀਵਾਨ ਟੋਡਰ ਮੱਲ ਜੀ, ਬਾਬਾ ਮੋਤੀ ਰਾਮ ਮਹਿਰਾ ਜੀ ਅਤੇ ਹੋਰ ਸਤਿਕਾਰਯੋਗ ਸ਼ਖਸੀਅਤਾਂ ਨੂੰ ਮੁੱਖ ਮੰਤਰੀ ਨੇ ਸਿਜਦਾ ਕਰਦਿਆਂ ਕਿਹਾ ਕਿ ਉਸ ਮੌਕੇ ਹਾਅ ਦਾ ਨਾਅਰਾ ਮਾਰਨ ਵਾਲੇ ਬਹਾਦਰ ਤੇ ਸੂਰਬੀਰ ਲੋਕਾਂ ਪ੍ਰਤੀ ਅਸੀਂ ਹਮੇਸ਼ਾ ਰਿਣੀ ਰਹਾਂਗੇ।ਦੁਨੀਆਂ ਭਰ ਵਿੱਚੋਂ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਮੁੱਖ ਮੰਤਰੀ ਨੇ ਦੱਸਿਆ ਕਿ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਤੇ ਹੋਰ ਇੰਤਜ਼ਾਮ ਵਿਆਪਕ ਪੱਧਰ ’ਤੇ ਕੀਤੇ ਗਏ ਤਾਂ ਕਿ ਕਿਸੇ ਵੀ ਸ਼ਰਧਾਲੂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਸ਼ਹੀਦੀ ਸਭਾ ਮੌਕੇ ਸੰਗਤ ਲਈ ਈ-ਰਿਕਸ਼ਾ ਤੇ ਬੱਸਾਂ ਦਾ ਪ੍ਰਬੰਧ ਕੀਤਾ ਗਿਆ ਅਤੇ ਸੁਰੱਖਿਆ ਵਿਵਸਥਾ ਕਾਇਮ ਕੀਤੀ ਗਈ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਸਾਲ ਨਵੰਬਰ ਮਹੀਨੇ ਵਿੱਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਵੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਹੁਤ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਉਨ੍ਹਾਂ ਕਿਹਾ ਕਿ ਸੰਗਤ ਲਈ ਪੁਖਤਾ ਪ੍ਰਬੰਧ ਕਰਨਾ ਸਰਕਾਰ ਦਾ ਸਭ ਤੋਂ ਪਹਿਲਾ ਫਰਜ਼ ਬਣਦਾ ਹੈ ਜਿਸ ਕਰਕੇ ਸਰਕਾਰ ਨੇ ਇਸ ਨੇਕ ਕਾਰਜ ਵਿੱਚ ਹਰ ਸੰਭਵ ਕੋਸ਼ਿਸ਼ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਬਦਮਾਸ਼ਾਂ ਵੱਲੋਂ ਕਾਰ ਸਵਾਰਾਂ ‘ਤੇ ਹਮਲਾ ਕਰਕੇ ਲੱਖਾਂ ਲੁੱਟੇ

0

Jalandhar News: ਬੀਤੀ ਦੇਰ ਸ਼ਾਮ ਜਲੰਧਰ ਦੇ ਫਿਲੌਰ ਇਲਾਕੇ ਦੇ ਵਿਚ ਅਗਿਆਤ ਬਦਮਾਸ਼ਾਂ ਵੱਲੋਂ ਇੱਕ ਕਾਰ ‘ਤੇ ਹਮਲਾ ਕਰਕੇ ਇਸਦੇ ਵਿਚ ਜਾ ਰਹੇ ਫ਼ਾਈਨਾਂਸ ਕਰਮਚਾਰੀਆਂ ਤੋਂ ਲੱਖਾਂ ਰੁਪਏ ਲੁੱਟ ਲਏ। ਹਾਲਾਂਕਿ ਪੁਲਿਸ ਵੱਲੋਂ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ ਤੇ ਮਾਮਲੇ ਨੂੰ ਸ਼ੱਕ ਦੀ ਨਜ਼ਰ ਨਾਲ ਵੀ ਦੇਖਿਆ ਜਾ ਰਿਹਾ। ਉਧਰ, ਇਸ ਘਟਨਾ ਵਿਚ ਬਦਮਾਸ਼ਾਂ ਹੱਥੋਂ ਜਖ਼ਮੀ ਹੋਏ ਅੰਕੁਸ਼ ਵਾਸੀ ਨੂਰਮਹਿਲ ਤੇ ਉਸਦਾ ਸਾਥੀ ਲਵਪ੍ਰੀਤ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।

ਇਹ ਵੀ ਪੜ੍ਹੋ Punjab ਦੇ ਇਸ ਸ਼ਹਿਰ ‘ਚ ਚੱਲਦੀ PRTC ਦੀ ਬੱਸ ਦੇ ਟਾਈਰ ਨਿਕਲੇ!

ਇਹ ਦੋਨੋਂ ਇੱਕ ਫ਼ਾਈਨਾਂਸ ਕੰਪਨੀ ਵਿਚ ਕੰਮ ਕਰਦੇ ਹਨ ਤੇ ਘਟਨਾ ਸਮੇਂ ਪੈਸੇ ਇਕੱਠੇ ਕਰਕੇ ਵਾਪਸ ਆ ਰਹੇ ਸਨ। ਇਸ ਦੌਰਾਨ ਜਦ ਉਹ ਆਪਣੀ ਆਲਟੋ ਕਾਰ ਰਾਹੀਂ ਫਿਲੌਰ ਦੇ ਨੂਰਮਹਿਲ ਰੇਲਵੇ ਕਰਾਸਿੰਗ ‘ਤੇ ਪੁੱਜੇ ਤਾਂ ਅਚਾਨਕ ਅੱਧੀ ਦਰਜ਼ਨ ਤੋਂ ਵੱਧ ਨੌਜਵਾਨਾਂ ਨੇ ਉਨ੍ਹਾਂ ਦੀ ਕਾਰ ‘ਤੇ ਹਮਲਾ ਕਰ ਦਿੱਤਾ ਅਤੇ ਕਰੀਬ ਦੋ ਲੱਖ ਰੁਪਇਆ ਲੁੱਟ ਕੇ ਲੈ ਗਏ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab ਦੇ ਇਸ ਸ਼ਹਿਰ ‘ਚ ਚੱਲਦੀ PRTC ਦੀ ਬੱਸ ਦੇ ਟਾਈਰ ਨਿਕਲੇ!

0

Jalandhar News: ਪੰਜਾਬ ਦੀਆਂ ਸਰਕਾਰੀ ਬੱਸਾਂ ਦੀ ਹਾਲਾਤ ਵਿਚ ਬੇਸ਼ੱਕ ਪਹਿਲਾਂ ਨਾਲੋਂ ਕਾਫ਼ੀ ਸੁਧਾਰ ਆਇਆ ਹੈ ਪ੍ਰੰਤੂ ਜਲੰਧਰ ‘ਚ ਵਾਪਰੀ ਇੱਕ ਘਟਨਾ ਨੈ ਮੁੜ ਇਸਦੀ ਸੁਰੱਖਿਆ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਜਾਣਕਾਰੀ ਮੁਤਾਬਕ ਚੱਲਦੀ ਹੋਈ ਪੀਆਰਟੀਸੀ ਬੱਸ ਦਾ ਐਕਸਲ ਟੁੱਟ ਗਿਆ, ਜਿਸ ਕਾਰਨ ਉਸਦੇ ਪਹੀਏ ਉਤਰ ਗਏ। ਬੱਸ ਡਰਾਈਵਰ ਨੇ ਸਮਝਦਾਰੀ ਦਿਖਾਉਂਦਿਆਂ ਤੁਰੰਤ ਗੱਡੀ ਨੂੰ ਰੋਕ ਲਿਆ।

ਇਹ ਵੀ ਪੜ੍ਹੋ ਪੰਜਾਬ ਵਿਧਾਨ ਸਭਾ ‘ਚ ਇੱਕ ਵਿਧਾਇਕ ਦੇ ਬੋਲਣ ‘ਤੇ ਹੰਗਾਮਾ;ਕਾਰਵਾਈ ਦੇਖਣ ਲਈ ਮਨਰੇਗਾ ਕਾਮੇ ਪੁੱਜੇ

ਘਟਨਾ ਸਮੇਂ ਬੱਸ ਵਿਚ ਜਿਆਦਾ ਸਵਾਰੀਆਂ ਨਹੀਂ ਸਨ, ਜਿਸਦੇ ਚੱਲਦੇ ਬੱਸ ਖਾਲੀ ਵਰਗੀ ਹੀ ਸੀ। ਅਚਾਨਕ ਵਾਪਰੀ ਇਸ ਘਟਨਾਕ੍ਰਮ ਕਾਰਨ ਅੰਮ੍ਰਿਤਸਰ-ਦਿੱਲੀ ਹਾਈਵੇਅ ਉੱਪਰ ਟਰੈਫ਼ਿਕ ਜਾਮ ਹੋ ਗਿਆ, ਜਿਸਨੂੰ ਚਾਲੂ ਕਰਵਾਉਣ ਲਈ ਪੁਲਿਸ ਨੂੰ ਮੌਕੇ ‘ਤੇ ਪੁੱਜਣਾ ਪਿਆ। ਪੁਲਿਸ ਨੇ ਕਰੇਨ ਦੀ ਮੱਦਦ ਨਾਲ ਬੱਸ ਨੂੰ ਇੱਕ ਕਿਨਾਰੇ ਕਰਵਾਇਆ। ਹਾਦਸੇ ਸਮੇਂ ਇਹ ਬੱਸ ਗੁਰਦਾਸਪੁਰ ਤੋਂ ਲੁਧਿਆਣਾ ਜਾ ਰਹੀ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਵਿਧਾਨ ਸਭਾ ‘ਚ ਇੱਕ ਵਿਧਾਇਕ ਦੇ ਬੋਲਣ ‘ਤੇ ਹੰਗਾਮਾ;ਕਾਰਵਾਈ ਦੇਖਣ ਲਈ ਮਨਰੇਗਾ ਕਾਮੇ ਪੁੱਜੇ

0

Chandigarh News: Special session of Punjab Vidhan Sabha, ਪੰਜਾਬ ਵਿਧਾਨ ਸਭਾ ਦੇ ਅੱਜ ਚੰਡੀਗੜ੍ਹ ‘ਚ ਚੱਲ ਰਹੇ ਵਿਸ਼ੇਸ ਇੱਕ ਰੋਜ਼ਾ ਸੈਸ਼ਨ ਦੌਰਾਨ ਕਈ ਵਾਰ ਹੰਗਾਮੇ ਹੋਏ ਹਨ। ਸੈਸ਼ਨ ਦੀ ਸ਼ੁਰੂਆਤ ਦੌਰਾਨ ਸਮੁੱਚੇ ਮੈਂਬਰਾਂ ਦੁਆਰਾ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾ ਸਤਿਕਾਰ ਸਹਿਤ ਯਾਦ ਕੀਤਾ ਗਿਆ ਤੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸਤੋਂ ਬਾਅਦ ਸ਼ਹਾਦਤ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਬਹੁਤ ਸਾਰੇ ਮੈਂਬਰਾਂ ਵੱਲੋਂ ਆਪਣੇ ਵਿਚਾਰ ਰੱਖੇ ਗਏ।

ਇਹ ਵੀ ਪੜ੍ਹੋ Amritsar Vigilance ਨੂੰ ਮਿਲਿਆ ਨਵਾਂ SSP, ਮੁਅੱਤਲ ਅਧਿਕਾਰੀ ਦੀ ਥਾਂ IPS ਅਧਿਕਾਰੀ ਦੀ ਕੀਤੀ ਤੈਨਾਤੀ

ਇਸ ਦੌਰਾਨ ਛੋਟੇ ਸਾਹਿਬਜ਼ਾਦਿਆਂ ਦੀ ਯਾਦ ‘ਚ ਕੇਂਦਰ ਵੱਲੋਂ ਮਨਾਏ ਜਾਂਦੇ ਵੀਰ ਬਾਲ ਦਿਵਸ ਦੇ ਨਾਮ ਨੁੰ ਲੈ ਕੇ ਚਰਚਾ ਚੱਲੀ ਤੇ ਆਪ ਪ੍ਰਧਾਨ ਅਮਨ ਅਰੋੜਾ ਨੇ ਭਾਜਪਾ ਵਿਧਾਇਕ ਤੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਇਸ ਨਾਮ ਰੱਖਣ ਪਿੱਛੇ ਸੁਝਾਅ ਦੇਣ ਵਾਲਿਆਂ ਦੇ ਨਾਂ ਜਨਤਕ ਕਰਨ ਦੀ ਮੰਗ ਕੀਤੀ। ਇਸ ਮੁੱਦੇ ਨੁੰ ਲੈ ਕੇ ਸੱਤਾਧਿਰ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਿਚਕਾਰ ਕਾਫ਼ੀ ਤਕਰਾਰ ਹੋਈ। ਸੈਸ਼ਨ ਦੇ ਦੌਰਾਨ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਵੱਲੋਂ ਕੇਂਦਰ ਵੱਲੋਂ ਮਨਰੇਗਾ ਵਿਚ ਕੀਤੀ ਸੋਧ ਵਿਰੁਧ ਮਤਾ ਲਿਆਂਦਾ ਗਿਆ।

ਇਹ ਵੀ ਪੜ੍ਹੋ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦਾ ਵਫਦ ਡੀ ਐੱਸ ਈ ਨੂੰ ਮਿਲਿਆ

ਇਸਤੋਂ ਇਲਾਵਾ ਜਦ ਇਸ ਮੁੱਦੇ ਉੱਪਰ ਬਹਿਸ ਹੋ ਰਹੀ ਸੀ ਤਾਂ ਸਪੀਕਰ ਵੱਲੋਂ ਡਾ ਸੁਖਵਿੰਦਰ ਸੁੱਖੀ ਨੂੰ ਬੋਲਣ ਦਾ ਸਮਾਂ ਦਿੱਤਾ ਗਿਆ ਤਾਂ ਮੁੜ ਪ੍ਰਤਾਪ ਬਾਜਵਾ ਖੜ੍ਹੇ ਹੋ ਗਏ ਤੇ ਉਨ੍ਹਾਂ ਵੱਲੋਂ ਪਹਿਲਾਂ ਇਹ ਦੱਸਣ ਦੀ ਮੰਗ ਕੀਤੀ ਗਈ ਕਿ ਇਹ ਕਿਸ ਪਾਰਟੀ ਦੇ ਨੁਮਾਇੰਦੇ ਵਜੋਂ ਬੋਲ ਰਹੇ ਹਨ, ਜਿਸ ‘ਤੇ ਅਮਨ ਅਰੋੜਾ ਤੇ ਹਰਪਾਲ ਸਿੰਘ ਚੀਮਾ ਨੇ ਵਿਰੋਧ ਜਤਾਇਆ। ਇਸ ਮੁੱਦੇ ਨੂੰ ਲੈ ਕੇ ਕਾਫ਼ੀ ਹੰਗਾਮਾ ਹੋਇਆ। ਇਸ ਸੈਸ਼ਨ ਵਿਚ ਵੱਡੀ ਗੱਲ ਇਹ ਵੀ ਦੇਖਣ ਨੁੰ ਮਿਲੀ, ਜਿਥੇ ਆਪ ਵਿਧਾਇਕ ਮਨਰੇਗਾ ਕਾਮਿਆਂ ਦੀ ਕੇਂਦਰ ਸਰਕਾਰ ਦੇ ਕਾਨੂੰਨ ਵਿਰੁਧ 10 ਲੱਖ ਰੋਸ਼ ਪੱਤਰ ਲੈ ਕੇ ਪੁੱਜੇ ਹੋਏ ਸਨ, ਉਥੇ ਸੈਸ਼ਨ ਦੀ ਕਾਰਵਾਈ ਨੂੰ ਦੇਖਣ ਲਈ ਵੱਡੀ ਪੱਧਰ ‘ਤੇ ਮਨਰੇਗਾ ਮਜਦੂਰ ਵੀ ਵਿਧਾਨ ਸਭਾ ਵਿਚ ਪੁੱਜੇ ਹੋਏ ਸਨ। ਸੈਸ਼ਨ ਦੀ ਕਾਰਵਾਈ ਨਿਰੰਤਰ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Amritsar Vigilance ਨੂੰ ਮਿਲਿਆ ਨਵਾਂ SSP, ਮੁਅੱਤਲ ਅਧਿਕਾਰੀ ਦੀ ਥਾਂ IPS ਅਧਿਕਾਰੀ ਦੀ ਕੀਤੀ ਤੈਨਾਤੀ

0

Amritsar News: ਦੋ ਦਿਨ ਪਹਿਲਾਂ ਮੁਅੱਤਲ ਕੀਤੇ ਗਏ ਅੰਮ੍ਰਿਤਸਰ ਵਿਜੀਲੈਂਸ ਬਿਊਰੋ ਦੇ ਐਸਐਸਪੀ ਲਖਬੀਰ ਸਿੰਘ ਦੀ ਥਾਂ ਹੁਣ ਸਰਕਾਰ ਨੇ ਨਵੀਂ ਨਿਯੁਕਤੀ ਕੀਤੀ ਹੈ। ਬੀਤੀ ਸ਼ਾਮ ਵਿਜੀਲੈਂਸ ਦੇ ਪ੍ਰਮੁੱਖ ਪੀ ਕੇ ਸਿਨਹਾ ਦੇ ਦਸਤਖਤਾਂ ਹੇਠ ਜਾਰੀ ਆਦੇਸ਼ਾਂ ਤਹਿਤ IPS ਅਧਿਕਾਰੀ ਹਰਪ੍ਰੀਤ ਸਿੰਘ ਨੂੰ ਐਸਐਸਪੀ ਦੀ ਜਿੰਮੇਵਾਰੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ Bathinda ਦੇ ਮਤੀ ਦਾਸ ਨਗਰ ‘ਚ ਭਿਆਨਕ ਹਾਦਸਾ; ਇੱਕ ਦੀ ਹੋਈ ਮੌ+ਤ, ਇੱਕ ਗੰਭੀਰ ਜਖ਼ਮੀ

ਹਰਪ੍ਰੀਤ ਸਿੰਘ ਇਸਤੋਂ ਪਹਿਲਾਂ ਵਿਜੀਲੈਂਸ ਦੀ ਆਰਥਿਕ ਅਪਰਾਧ ਸਾਖਾ ਵਿਚ ਬਤੌਰ ਏਆਈਜੀ ਵਜੋਂ ਕੰਮ ਕਰ ਰਹੇ ਸਨ। ਜਿੱਥੈ ਹੁਣ ਪੀਪੀਐਸ ਅਧਿਕਾਰੀ ਪ੍ਰਭਜੋਤ ਕੌਰ ਨੂੰ ਤੈਨਾਤ ਕੀਤਾ ਗਿਆ। ਜਿਕਰਯੋਗ ਹੈ ਕਿ ਐਸਐਸਪੀ ਲਖਵੀਰ ਸਿੰਘ ਨੂੰ ਭ੍ਰਿਸ਼ਟਾਚਾਰ ਨੂੰ ਬਚਾਉਣ ਦੇ ਦੋਸ਼ਾਂ ਹੇਠ ਮੁਅੱਤਲ ਕੀਤਾ ਗਿਆ ਸੀ।ਇਹ ਕਾਰਵਾਈ ਇਕ ਸੀਨੀਅਰ ਆਈਏਐਸ ਅਧਿਕਾਰੀ ਦੇ ਹੁਕਮਾਂ ‘ਤੇ ਕੀਤੀ ਗਈ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦਾ ਵਫਦ ਡੀ ਐੱਸ ਈ ਨੂੰ ਮਿਲਿਆ

0

👉ਸਾਰੇ ਕਾਡਰਾਂ ਦੀਆਂ ਪ੍ਰੋਮੋਸ਼ਨਾਂ ਤੁਰੰਤ ਕੀਤੀਆਂ ਜਾਣ-ਡੀ.ਟੀ.ਐੱਫ
Mohali News: ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦਾ ਇੱਕ ਵਫਦ ਸਿੱਖਿਆ ਵਿਭਾਗ ਦੇ ਡੀ ਐੱਸ ਈ (ਸੈਕੰਡਰੀ) ਨੂੰ ਮਿਲਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੁਆਣਾ ਅਤੇ ਮੀਤ ਪ੍ਰਧਾਨ ਸੁਖਵਿੰਦਰ ਸੁੱਖੀ ਨੇ ਦੱਸਿਆ ਕਿ ਅਧਿਆਪਕਾਂ ਦੇ ਲਟਕ ਰਹੇ ਮੰਗਾਂ ਮਸਲਿਆਂ ਨੂੰ ਲੈ ਕੇ ਅੱਜ ਡੀ ਟੀ ਐਫ਼ ਦਾ ਇੱਕ ਵਫਦ ਡੀ ਐੱਸ ਈ (ਸੈਕੰਡਰੀ) ਨੂੰ ਮਿਲਿਆ।

ਇਹ ਵੀ ਪੜ੍ਹੋ SSD Girls College Bathinda ਦੇ ਡਾ. ਅੰਜੂ ਬਾਲਾ ‘ਭਾਰਤ ਰਤਨ ਮਹਾਮਨਾ ਪੰਡਿਤ ਮਦਨ ਮੋਹਨ ਮਾਲਵੀਆ ਪੁਰਸਕਾਰ’ ਨਾਲ ਸਨਮਾਨਿਤ

ਇਸ ਮੀਟਿੰਗ ਵਿੱਚ ਪ੍ਰਾਇਮਰੀ ਤੋਂ ਮਾਸਟਰ ਕਾਡਰ ਵਿੱਚ ਪ੍ਰੋਮੋਟ ਹੋਏ ਅਧਿਆਪਕਾਂ ਨੂੰ ਸਟੇਸ਼ਨ ਚੋਣ ਕਰਵਾਉਣ, ਚੋਣ ਡਿਊਟੀ ਦੌਰਾਨ ਜਾਣ ਗਵਾ ਚੁੱਕੇ ਜਸਕਰਨ ਸਿੰਘ ਅਤੇ ਉਸਦੀ ਪਤਨੀ ਨੂੰ 2-2 ਕਰੋੜ ਮੁਆਵਜ਼ਾ ਦੇਣ, ਪ੍ਰਾਇਮਰੀ ਤੋਂ ਮਾਸਟਰ ਕਾਡਰ, ਮਾਸਟਰ ਕਾਡਰ ਤੋਂ ਲੈਕਚਰਾਰ, ਲੈਕਚਰਾਰ ਤੋਂ ਪ੍ਰਿੰਸੀਪਲ ਦੀਆਂ ਪ੍ਰੋਮੋਸ਼ਨਾਂ, ਮੈਡੀਕਲ ਬਿੱਲਾਂ ਦੀ ਅਦਾਇਗੀ,1250 ਅਧਿਆਪਕਾਂ ਤੇ ਥੋਪੇ ਬ੍ਰਿਜ਼ ਕੋਰਸ, ਸੰਗਰੂਰ ਵਿੱਚ ਰੱਦ ਹੋਈ ਐਫ਼ ਆਈ ਆਰ,ਅਤੇ ਆਦਰਸ਼ ਸਕੂਲ ਚਾਉਕੇ ਦੇ ਮਸਲਿਆਂ ਤੇ ਵਿਚਾਰ ਕੀਤਾ ਗਿਆ। ਉਪਰੋਕਤ ਮਸਲਿਆਂ ‘ਤੇ ਡੀ ਐੱਸ ਈ ਸੈਕੰਡਰੀ ਨੇ ਗੱਲ ਕਰਦਿਆਂ ਕਿਹਾ ਕਿ ਅਗਲੇ ਹਫਤੇ ਪ੍ਰਾਇਮਰੀ ਤੋਂ ਮਾਸਟਰ ਕਾਡਰ ਚ ਪ੍ਰੋਮੋਟ ਹੋਏ ਅਧਿਆਪਕਾਂ ਨੂੰ ਸਟੇਸ਼ਨ ਦੇ ਦਿੱਤੇ ਜਾਣਗੇ।

ਇਹ ਵੀ ਪੜ੍ਹੋ Bathinda ਦੇ ਮਤੀ ਦਾਸ ਨਗਰ ‘ਚ ਭਿਆਨਕ ਹਾਦਸਾ; ਇੱਕ ਦੀ ਹੋਈ ਮੌ+ਤ, ਇੱਕ ਗੰਭੀਰ ਜਖ਼ਮੀ

ਜਸਕਰਨ ਸਿੰਘ ਅਤੇ ਉਸਦੀ ਪਤਨੀ ਦੇ ਮਸਲੇ ‘ਤੇ ਸਰਕਾਰ ਨੂੰ ਮੁਆਵਜ਼ੇ ਦੀ ਸਿਫਾਰਸ ਕੀਤੀ ਜਾਵੇਗੀ, ਪ੍ਰੋਮੋਸ਼ਨਾਂ ਦੇ ਮਸਲੇ ਤੇ ਉਹਨਾਂ ਕਿਹਾ ਕਿ ਪ੍ਰਿੰਸੀਪਲ ਦੀਆਂ ਪ੍ਰੋਮੋਸ਼ਨਾਂ ਛੇਤੀ ਕੀਤੀਆਂ ਜਾ ਰਹੀਆਂ ਹਨ ਅਤੇ ਬਾਕੀ ਕਾਡਰ ਦੀਆਂ ਪ੍ਰੋਮੋਸ਼ਨਾਂ ਵੀ ਛੇਤੀ ਕੀਤੀਆਂ ਜਾਣਗੀਆਂ, ਬ੍ਰਿਜ਼ ਕੋਰਸ ਦੇ ਮੁੱਦੇ ਤੇ ਉਹਨਾਂ ਕਿਹਾ ਕਿ ਇਸ ਬਾਰੇ ਉਹ ਡਾਇਰੈਕਟਰ ਐੱਸ ਸੀ ਈ ਆਰ ਟੀ ਨਾਲ ਗੱਲ ਕਰਕੇ ਕੋਈ ਸਾਰਥਿਕ ਹੱਲ ਕੱਢਣਗੇ ,ਸੰਗਰੂਰ ਦੇ ਅਧਿਆਪਕਾਂ ਤੇ ਰੱਦ ਹੋਈ ਐਫ਼ ਆਈ ਆਰ ਦਾ ਨਬੇੜਾ ਛੇਤੀ ਕਰਨ,ਆਦਰਸ਼ ਸਕੂਲ ਚਾਉਕੇ ਦਾ ਮਸਲਾ ਛੇਤੀ ਹੱਲ ਕਰਨ ਦਾ ਭਰੋਸਾ ਦਿੱਤਾ।

ਇਹ ਵੀ ਪੜ੍ਹੋ Ritika ਕਤਲ ਕਾਂਡ; ਅਖੀਰ ਤੱਕ Police ਨੂੰ ਗੁੰਮਰਾਹ ਕਰਦਾ ਰਿਹਾ ਮੁਲਜ਼ਮ ਪਤੀ

ਇਸ ਮੌਕੇ 1250 ਪ੍ਰਾਇਮਰੀ ਅਧਿਆਪਕਾਂ ਤੇ ਥੋਪੇ ਬ੍ਰਿਜ਼ ਕੋਰਸ ਦੇ ਮਸਲੇ ਤੇ ਐੱਸ ਸੀ ਈ ਆਰ ਟੀ ਡਾਇਰੈਕਟਰ ਨੂੰ ਵੀ ਮਿਲਿਆ ਗਿਆ। ਉਹਨਾਂ ਇਸ ਮਸਲੇ ਤੇ ਕਿਹਾ ਕਿ ਅਸੀ ਇਸ ਕੋਰਸ ਨੂੰ ਡਾਇਟ੍ਸ ਰਾਹੀਂ ਕਰਵਾਉਣ ਤੇ ਵਿਚਾਰ ਕਰ ਰਹੇ ਹੈ। ਇਸ ਮੌਕੇ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੇ ਰਾਜਵਿੰਦਰ ਸਿੰਘ ਬੈਹਣੀਵਾਲ,ਕੁਲਵਿੰਦਰ ਸਿੰਘ, ਗੁਰਪ੍ਰੀਤ ਖੇਮੁਆਣਾ, ਵਿਕਾਸ ਰਾਮਪੁਰਾ, ਤਰਵਿੰਦਰ ਸਿੰਘ, ਗੁਰਬਚਨ ਸਿੰਘ, ਵਰਿੰਦਰ ਬਰਾੜ, ਕਰਨਪਾਲ ਸਿੰਘ,ਗੁਰਜਿੰਦਰ ਫਤਹਿਗੜ ਸਾਹਿਬ,ਕੁਲਦੀਪ ਸਿੰਘ ਘਣੀਆਂ ਆਗੂ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

SSD Girls College Bathinda ਦੇ ਡਾ. ਅੰਜੂ ਬਾਲਾ ‘ਭਾਰਤ ਰਤਨ ਮਹਾਮਨਾ ਪੰਡਿਤ ਮਦਨ ਮੋਹਨ ਮਾਲਵੀਆ ਪੁਰਸਕਾਰ’ ਨਾਲ ਸਨਮਾਨਿਤ

0

Bathinda News: SSD Girls College Bathinda ਲਈ ਇਹ ਸੱਚਮੁੱਚ ਮਾਣ ਵਾਲਾ ਪਲ ਹੈ ਕਿ ਡਾ. ਅੰਜੂ ਬਾਲਾ (ਮੁਖੀ, ਅਰਥ ਸ਼ਾਸਤਰ ਵਿਭਾਗ, ਐੱਸਐੱਸਡੀਜੀਸੀ) ਨੂੰ ਐੱਸਐੱਸਡੀ ਕਾਲਜਾਂ ਵਿੱਚ ਸਭ ਤੋਂ ਵਧੀਆ ਅਧਿਆਪਕ ਹੋਣ ਲਈ ‘ਭਾਰਤ ਰਤਨ ਮਹਾਮਨਾ ਪੰਡਿਤ ਮਦਨ ਮੋਹਨ ਮਾਲਵੀਆ ਪੁਰਸਕਾਰ’ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਪੁਰਸਕਾਰ ਸ਼੍ਰੀ ਅਵਿਨਾਸ਼ ਰਾਏ ਖੰਨਾ (ਸਾਬਕਾ ਸੰਸਦ ਮੈਂਬਰ) ਅਤੇ ਡਾ. ਦੇਸ਼ ਬੰਧੂ (ਪ੍ਰਧਾਨ ਐੱਸਡੀ ਸਿੱਖਿਆ ਬੋਰਡ) ਨੇ ਪੰਡਿਤ ਮਦਨ ਮੋਹਨ ਮਾਲਵੀਆ ਜੀ ਦੇ ਜਨਮ ਦਿਵਸ ਸਮਾਰੋਹ ਦੇ ਮੌਕੇ ‘ਤੇ ਸਪਤ ਰਿਸ਼ੀ ਆਸ਼ਰਮ, ਹਰਿਦੁਆਰ ਵਿਖੇ ਦਿੱਤਾ।

ਇਹ ਵੀ ਪੜ੍ਹੋ Bathinda ਦੇ ਮਤੀ ਦਾਸ ਨਗਰ ‘ਚ ਭਿਆਨਕ ਹਾਦਸਾ; ਇੱਕ ਦੀ ਹੋਈ ਮੌ+ਤ, ਇੱਕ ਗੰਭੀਰ ਜਖ਼ਮੀ

ਡਾ. ਅੰਜੂ ਨੂੰ ਸ਼੍ਰੀ ਸਨਾਤਨ ਧਰਮ ਸਿੱਖਿਆ ਬੋਰਡ (ਰਜਿਸਟਰਡ) ਚੰਡੀਗੜ੍ਹ ਦੁਆਰਾ ਗਠਿਤ ਸਕ੍ਰੀਨਿੰਗ ਕਮੇਟੀ ਦੁਆਰਾ ਇਸ ਪੁਰਸਕਾਰ ਲਈ ਚੁਣਿਆ ਗਿਆ ਸੀ। ਇਹ ਯੋਗ ਮਾਨਤਾ ਡਾ. ਅੰਜੂ ਬਾਲਾ ਦੇ ਸਮਰਪਣ, ਜਨੂੰਨ ਅਤੇ ਸਿੱਖਿਆ ਪ੍ਰਤੀ ਸ਼ਾਨਦਾਰ ਯੋਗਦਾਨ ਦਾ ਜਸ਼ਨ ਮਨਾਉਂਦੀ ਹੈ। ਡਾ. ਅੰਜੂ ਨੇ ਇਸ ਪ੍ਰਾਪਤੀ ਦਾ ਸਿਹਰਾ ਡਾ. ਨੀਰੂ ਗਰਗ (ਪ੍ਰਿੰਸੀਪਲ, ਐੱਸਐੱਸਡੀਜੀਸੀ) ਨੂੰ ਦਿੱਤਾ ਅਤੇ ਉਨ੍ਹਾਂ ਦੇ ਮਾਰਗਦਰਸ਼ਨ ਅਤੇ ਸਮਰਥਨ ਲਈ ਧੰਨਵਾਦ ਕੀਤਾ।ਐਡਵੋਕੇਟ ਅਭੈ ਸਿੰਗਲਾ (ਪ੍ਰਧਾਨ, ਐੱਸਐੱਸਡੀ ਸਭਾ), ਐਡਵੋਕੇਟ ਸੰਜੇ ਗੋਇਲ (ਪ੍ਰਧਾਨ, ਐੱਸਐੱਸਡੀਜੀਜੀਸੀ), ਸ਼੍ਰੀ ਵਿਕਾਸ ਗਰਗ (ਸਕੱਤਰ, ਐੱਸਐੱਸਡੀਜੀਸੀ) ਡਾ. ਨੀਰੂ ਗਰਗ (ਪ੍ਰਿੰਸੀਪਲ, ਐੱਸਐੱਸਡੀਜੀਸੀ) ਅਤੇ ਸਟਾਫ਼ ਮੈਂਬਰਾਂ ਨੇ ਉਨ੍ਹਾਂ ਨੂੰ ਇਸ ਮਹਾਨ ਪ੍ਰਾਪਤੀ ਲਈ ਵਧਾਈ ਦਿੱਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1899903