ਮਸਲਾ ਮੁਲਾਜਮ ਮੰਗਾਂ ਨੂੰ ਬੱਜਟ ਵਿੱਚ ਅਣਗੋਲਿਆ ਕਰਨ ਦਾ
ਸੁਖਜਿੰਦਰ ਮਾਨ
ਬਠਿੰਡਾ, 4 ਜੁਲਾਈ : ਪੰਜਾਬ-ਯੂ.ਟੀ. ਮੁਲਾਜਮ ਤੇ ਪੈਨਸ਼ਨਰ ਸਾਂਝਾ ਫਰੰਟ ਦੇ ਫੈਸਲੇ ਤਹਿਤ ਡੈਮੋਕਰੈਟਿਕ ਟੀਚਰਜ ਫਰੰਟ (ਡੀਟੀਐਫ) ਦੀ ਸੂਬਾ ਕਮੇਟੀ ਦੇ ਕੀਤੇ ਫੈਸਲੇ 2 ਜੁਲਾਈ ਤੇ 4 ਜੁਲਾਈ ਨੂੰ ਪੰਜਾਬ ਸਰਕਾਰ ਦੇ ਪੇਸ਼ ਕੀਤੇ ਪਲੇਠੇ ਬੱਜਟ ਜਿਸ ਵਿੱਚ ਮੁਲਾਜਮਾ ਨੂੰ ਬਿਲਕੁਲ ਅਣਗੌਲਿਆ ਕੀਤਾ ਗਿਆ ਹੈ, ਦੀਆਂ ਕਾਪੀਆਂ ਸਾੜਨ ਦੇ ਅੇੈਕਸ਼ਨਾਂ ਤਹਿਤ ਅੱਜ ਪਹਿਲੇ ਦਿਨ ਜਿਲ੍ਹਾ ਬਠਿੰਡਾ ਦੇ ਵੱਖ ਵੱਖ ਸਕੂਲਾਂ ਵਿੱਚ ਬੱਜਟ ਦੀਆਂ ਕਾਪੀਆਂ ਸਾੜ ਕੇ ਵਿਰੋਧ ਪ੍ਰਗਟ ਕੀਤਾ ਗਿਆ। ਇਸ ਸਮੇਂ ਵੱਖ ਵੱਖ ਸਕੂਲਾਂ ਵਿੱਚ ਬੱਜਟ ਦੀਆਂ ਕਾਪੀਆਂ ਸਾੜਦੇ ਹੋਏ ਪ੍ਰੈਸ ਨੁੂੰ ਜਾਣਕਾਰੀ ਦਿੰਦਿਆਂ ਡੀ ਟੀ ਅੇੈੱਫ ਦੇ ਜ਼ਿਲ੍ਹਾ ਪ੍ਰਧਾਨ ਜਗਪਾਲ ਸਿੰਘ ਸੂਬਾ ਮੀਤ ਪ੍ਰਧਾਨ ਬੇਅੰਤ ਸਿੰਘ ਫੂਲੇਵਾਲਾ ਸੂਬਾ ਕਮੇਟੀ ਮੈਂਬਰ ਬੂਟਾ ਸਿੰਘ ਰੋਮਾਣਾ ਨੇ ਦੱਸਿਆ ਕਿ ਵੋਟਾਂ ਤੋ ਪਹਿਲਾਂ ਆਪ ਪਾਰਟੀ ਦੇ ਸਭ ਆਗੂਆਂ ਵਲੋਂ ਮੁਲਾਜਮਾ ਦੇ ਪ੍ਰਦਰਸਨਾ ਵਿੱਚ ਸ਼ਾਮਲ ਹੋ ਕੇ ਇਹ ਕਹਿੰਦੇ ਸਨ ਕਿ ਜੇ ਆਪ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਮੁਲਾਜਮਾ ਦੀਆਂ ਹਰ ਤਰਾਂ ਦੀਆਂ ਮੰਗਾਂ ਨੁੂੰ ਪਹਿਲ ਦੇ ਅਧਾਰ ਤੇ ਪੂਰੀਆਂ ਕਰਾਂਗੇ ਪਰ ਸਰਕਾਰ ਦੇ ਪਹਿਲੇ ਬੱਜਟ ਵਿੱਚ ਹੀ ਮੁਲਾਜਮਾ ਦੀਆਂ ਅਹਿਮ ਮੰਗਾਂ ਪਹਿਲੀ ਜਨਵਰੀ 2004 ਤੋਂ ਬਾਅਦ ਭਰਤੀ ਹੋਏ ਪੰਜਾਬ ਦੇ ਲੱਖਾਂ ਮੁਲਾਜ਼ਮਾਂ ‘ਤੇ ਬਾਜ਼ਾਰੂ ਜੋਖਮਾਂ ਨਾਲ ਜੁੜੀ ਨਵੀਂ ਪੈਨਸ਼ਨ ਸਕੀਮ ਨੂੰ ਰੱਦ ਕਰਕੇ ਪੁਰਾਣੀ ਪੈਨਸਨ ਸਕੀਮ ਬਹਾਲ ਕਰਨਾ ,ਇੱਕ ਲੱਖ ਤੋਂ ਵਧੇਰੇ ਗਿਣਤੀ ਦੇ ਸਮੂਹ ਕੱਚੇ ਮੁਲਾਜਮਾਂ ਨੂੰ ਬਿਨਾਂ ਸ਼ਰਤ ਪੱਕੇ ਕਰਨ ਤੋਂ ਟਾਲਾ ਵੱਟਣਾ,ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਪੂਰੇ ਸਕੇਲਾਂ ਸਮੇਤ ਮਰਜ ਨਾ ਕਰਨਾ, ਪੇਂਡੂ ਭੱਤਾ, ਬਾਰਡਰ ਏਰੀਆ ਭੱਤਾ ਤੇ ਹੈਂਡੀਕੈਪਡ ਸਫਰੀ ਭੱਤੇ ਸਮੇਤ ਮੁਲਾਜਮਾਂ ਦੇ ਕੱਟੇ ਗਏ 37 ਕਿਸਮ ਦੇ ਭੱਤੇ ਅਤੇ ਏ.ਸੀ.ਪੀ. ਦੇ ਲਾਭ ਬਹਾਲ ਕਰਨਾ,ਛੇਵੇਂ ਪੰਜਾਬ ਤਨਖ਼ਾਹ ਕਮਿਸ਼ਨ ਨੂੰ ਸੋਧ ਕੇ ਲਾਗੂ ਕਰਨ ਅਤੇ ਇਸਦੇ ਬਕਾਏ ਜਾਰੀ ਕਰਨ ਸਬੰਧੀ ਬਜਟ ਵਿੱਚ ਕੋਈ ਜਿਕਰ ਤੱਕ ਨਾ ਕਰਨਾ,ਨਵੀਂ ਭਰਤੀ ਤਹਿਤ ਮੁਲਾਜਮਾਂ ਦਾ ਪ੍ਰੋਬੇਸਨ ਦੇ ਨਾਂ ਤੇ ਮੁੱਢਲੀ ਤਨਖਾਹ ਅਤੇ ਕੇਂਦਰੀ ਸਕੇਲ ਰਾਹੀਂ ਆਰਥਿਕ ਸੋਸਣ ਜਾਰੀ ਰੱਖਣਾ ਵਾਲੇ ਪੱਤਰ ਨੂੰ ਵਾਪਸ ਲੈਣਾ, ਪੰਜਾਬ ਸਰਕਾਰ ਦੇ ਬੱਜਟ ਰਾਹੀਂ ਪੰਜਾਬ ਦੇ 19 ਹਜ਼ਾਰ ਦੇ ਕਰੀਬ ਸਕੂਲਾਂ ਵਿੱਚੋਂ 100 ਸਕੂਲਾਂ (ਮਹਿਜ 0.5 ਫੀਸਦੀ) ਨੂੰ ਚੁਣ ਕੇ ਸੁਧਾਰ ਕਰਨ ਦਾ ਵਿਖਾਵਾ ਕਰਨਾ, ਜਮਾਤ ਸਿੱਖਿਆ ਦੀ ਥਾਂ ਡਿਜੀਟਲ ਸਿੱਖਿਆ ਨੂੰ ਪ੍ਰਮੋਟ ਕਰਦਿਆ,ਨਿੱਜੀਕਰਨ ਅਤੇ ਕਾਰਪੋਰੇਟੀਕਰਨ ਪੱਖੀ ਨਵੀਂ ਸਿੱਖਿਆ ਨੀਤੀ ਨੂੰ ਰੱਦ ਕਰਨਾ,ਮਾਣ ਭੱਤਾ ਵਰਕਰਾਂ ਨੂੰ ਘੱਟੋ-ਘੱਟ ਉਜਰਤ ਕਾਨੂੰਨ ਅਧੀਨ ਲਿਆਉਣ ਬਾਰੇ ਆਦਿ ਮੰਗਾਂ ਤੇ ਕੋਈ ਵੀ ਕਾਰਵਾਈ ਨਾ ਕਰਨਾ ਪੰਜਾਬ ਦੇ ਸਮੂਹ ਮੁਲਾਜਮਾ ਨਾਲ ਧੋਖਾ ਹੈ। ਇਸ ਸਮੇਂ ਵੱਖ ਵੱਖ ਸਕੂਲਾਂ ਵਿਚ ਗੁਰਮੇਲ ਸਿੰਘ ਮਲਕਾਣਾ, ਅੰਗਰੇਜ਼ ਸਿੰਘ ਮੌੜ, ਹਰਜਿੰਦਰ ਸੇਮਾ ,ਨਛੱਤਰ ਸਿੰਘ ਜੇਠੂਕੇ, ਸੁਨੀਲ ਕੁਮਾਰ, ਨਰਿੰਦਰ ਬੱਲੂਆਣਾ, ਜਤਿੰਦਰ ਸ਼ਰਮਾ,ਦੀ ਅਗਵਾਈ ਚ ਵੱਖ ਵੱਖ ਸਕੂਲਾਂ ਵਿੱਚ ਬਜਟ ਦੀਆਂ ਕਾਪੀਆਂ ਫੂਕੀਆਂ ਗਈਆਂ ।
ਡੈਮੋਕਰੈਟਿਕ ਟੀਚਰਜ ਫਰੰਟ ਵਲੋਂ ਵੱਖ ਵੱਖ ਸਕੂਲਾਂ ਵਿੱਚ ਬੱਜਟ ਦੀਆਂ ਕਾਪੀਆਂ ਸਾੜ ਕੇ ਵਿਰੋਧ ਪ੍ਰਗਟ ਕੀਤਾ
ਮਨੁੱਖੀ ਅਧਿਕਾਰਾਂ ਦੀ ਕਾਰਕੁੰਨ ਤੀਸਤਾ ਸੀਤਲਵਾੜ ਅਤੇ ਪੱਤਰਕਾਰ ਮੁਹੰਮਦ ਜੁਬੈਰ ਨੂੰ ਫੌਰੀ ਰਿਹਾਅ ਕਰਨ ਦੀ ਮੰਗ
ਲੋਕ ਪੱਖੀ ਬੁੱਧੀਜੀਵੀਆਂ, ਕਲਾਕਾਰਾਂ, ਵਕੀਲਾਂ ਅਤੇ ਮਨੁੱਖੀ ਅਧਿਕਾਰਾਂ ਦੇ ਕਾਰਕੁਨਾਂ ਤੇ ਜਬਰ ਕਰਨਾ ਬੰਦ ਕਰੇ ਮੋਦੀ ਸਰਕਾਰ
ਸੁਖਜਿੰਦਰ ਮਾਨ
ਬਠਿੰਡਾ, 4 ਜੁਲਾਈ :ਨੌਜਵਾਨ ਭਾਰਤ ਸਭਾ ਵੱਲੋਂ ਮਨੁੱਖੀ ਅਧਿਕਾਰਾਂ ਦੀ ਕਾਰਕੁਨ ਤੀਸਤਾ ਸੀਤਲਵਾੜ ਅਤੇ ਆਲਟ ਨਿਊਜ਼ ਦੇ ਸਹਿ ਸੰਪਾਦਕ ਪੱਤਰਕਾਰ ਮੁਹੰਮਦ ਜੁਬੈਰ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਹੈ । ਪ੍ਰੈੱਸ ਦੇ ਨਾਂ ਬਿਆਨ ਜਾਰੀ ਕਰਦਿਆਂ ਨੌਜਵਾਨ ਭਾਰਤ ਸਭਾ ਦੇ ਸੂਬਾ ਆਗੂ ਅਸ਼ਵਨੀ ਘੁੱਦਾ ਨੇ ਕਿਹਾ ਕਿ ਤੀਸਤਾ ਸੀਤਲਵਾੜ ਅਤੇ ਉਸ ਦੀ ਟੀਮ ਵੱਲੋਂ ਗੁਜਰਾਤ ਦੰਗਿਆਂ ਦੇ ਦੋਸ਼ੀਆਂ ਨੂੰ ਕਟਹਿਰੇ ਵਿੱਚ ਖੜ੍ਹਾ ਕਰਨ ਅਤੇ ਨਸਲਕੁਸ਼ੀ ਦੇ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਲੰਬੀ ਲੜਾਈ ਲੜੀ ਸੀ ਜੋ ਜੋ ਕਿ ਹੁਣ ਤਕ ਜਾਰੀ ਹੈ। ਉਸ ਸਮੇਂ ਗੁਜਰਾਤ ਦੀ ਭਾਜਪਾ ਸਰਕਾਰ ਦੀ ਇਨ੍ਹਾਂ ਦੰਗਿਆਂ ਵਿਚਲੀ ਭੂਮਿਕਾ ਨੂੰ ਉਜਾਗਰ ਕਰਨ ਹਿੱਤ ਪੱਤਰਕਾਰਾਂ ਜਮਹੂਰੀ ਹੱਕਾਂ ਦੇ ਕਾਰਕੁਨਾਂ ਅਤੇ ਬੁੱਧੀਜੀਵੀਆਂ ਨੇ ਵੱਡੀ ਭੂਮਿਕਾ ਨਿਭਾਈ ਸੀ। ਤੀਸਤਾ ਸੀਤਲਵਾੜ ਵੱਲੋਂ ਵੀ ਸਰਕਾਰੀ ਰੋਅਬਦਾਬ ਅਤੇ ਧਮਕੀਆਂ ਅੱਗੇ ਅਣ-ਲਿਫ ਰਹਿੰਦਿਆਂ ਪੀਡਤਾਂ ਦੇ ਹੱਕ ਵਿੱਚ ਡਟਵੀਂ ਲੜਾਈ ਲੜੀ ਸੀ ਜੋ ਕਿ ਹੁਣ ਵੀ ਜਾਰੀ ਸੀ।
ਇਸੇ ਇਸੇ ਤਰ੍ਹਾਂ ਆਲਟ ਨਿਊਜ਼ ਦੇ ਸਹਿ ਸੰਸਥਾਪਕ ਪੱਤਰਕਾਰ ਮੁਹੰਮਦ ਜੁਬੈਰ ਨੂੰ ਕਿਸੇ ਪੁਰਾਣੇ ਟਵੀਟ ਦੇ ਆਧਾਰ ਤੇ ਝੂਠੇ ਕੇਸ ਵਿੱਚ ਫਸਾ ਕੇ ਜੇਲ੍ਹ ਅੰਦਰ ਡੱਕਿਆ ਗਿਆ ਹੈ । ਮੁਹੰਮਦ ਜੁਬੈਰ ਭਾਜਪਾ ਦੇ ਆਈਟੀ ਸੈੱਲ ਵੱਲੋਂ ਚਲਾਈਆਂ ਜਾਂਦੀਆਂ ਝੂਠੀਆਂ ਮੁਹਿੰਮਾਂ ਨੂੰ ਆਪਣੇ ਚੈਨਲ ਤੇ ਫੈਕਟ ਚੈੱਕ ਰਾਹੀਂ ਝੂਠ ਸੱਚ ਦਾ ਨਿਤਾਰਾ ਕਰਦਾ ਸੀ। ਇਸ ਗੱਲੋਂ ਡਾਹਢੀ ਦੁਖੀ ਭਾਜਪਾ ਹਕੂਮਤ ਨੇ ਮੁਹੰਮਦ ਜੁਬੈਰ ਨੂੰ ਨਿਸ਼ਾਨੇ ਹੇਠ ਲਿਆ ਹੈ। ਇਸ ਤਰ੍ਹਾਂ ਲੋਕ ਪੱਖੀ ਪੱਤਰਕਾਰਾਂ ਨੂੰ ਆਪਣੀ ਫਿਰਕੂ ਫਾਸ਼ੀ ਮੁਹਿੰਮ ਦੇ ਰਾਹ ਵਿੱਚ ਰੋਡਾ ਸਮਝਦਿਆਂ ਮੋਦੀ ਹਕੂਮਤ ਵੱਲੋਂ ਉਨ੍ਹਾਂ ਵਿਰੁੱਧ ਝੂਠੇ ਮੁਕੱਦਮਿਆਂ ਦੇ ਢੇਰ ਲਾਏ ਜਾ ਰਹੇ ਹਨ ਅਤੇ ਪ੍ਰੈਸ ਦੀ ਅਜਾਦੀ ਦਾ ਘਾਣ ਕੀਤਾ ਜਾ ਰਿਹਾ ਹੈ।
ਭਾਜਪਾ ਹਕੂਮਤ ਵੱਲੋਂ ਲੋਕਾਂ ਖ਼ਿਲਾਫ਼ ਵਿੱਢੇ ਫਿਰਕੂ-ਫਾਸ਼ੀ ਹਮਲਿਆਂ ਖ਼ਿਲਾਫ਼ ਲੋਕਾਂ ਦੀ ਧਿਰ ਬਣ ਰਹੇ ਬੁੱਧੀਜੀਵੀਆਂ,ਪੱਤਰਕਾਰਾਂ ਅਤੇ ਜਮਹੂਰੀ ਹੱਕਾਂ ਦੇ ਕਾਰਕੁਨਾਂ ਨੂੰ ਸਬਕ ਸਿਖਾਉਣ ਲਈ ਕੇਂਦਰੀ ਏਜੰਸੀਆਂ ਦੀ ਵਰਤੋਂ ਕਰਦਿਆਂ ਭਾਜਪਾ ਹਕੂਮਤ ਉਨ੍ਹਾਂ ਨੂੰ ਝੂਠੇ ਕੇਸਾਂ ਵਿੱਚ ਫਸਾ ਕੇ ਵਰ੍ਹਿਆਂ ਬੱਧੀ ਜੇਲ੍ਹਾਂ ਵਿੱਚ ਸੁੱਟ ਰਹੀ ਹੈ। ਤੀਸਤਾ ਅਤੇ ਜੁਬੈਰ ਦੀ ਗਿ੍ਫਤਾਰੀ ਵੀ ਇਸੇ ਪ੍ਰਸੰਗ ਵਿੱਚ ਹੀ ਕੀਤੀ ਗਈ ਹੈ। ਉਨ੍ਹਾਂ ਨੇ ਨੌਜਵਾਨ ਭਾਰਤ ਸਭਾ ਵੱਲੋਂ ਸਭਨਾਂ ਮਿਹਨਤਕਸ਼ ਲੋਕਾਂ, ਜਨਤਕ ਜਮਹੂਰੀ ਜਥੇਬੰਦੀਆਂ ਨੂੰ ਸੀਤਲਵਾੜ ,ਮੁਹੰਮਦ ਜ਼ੁਬੈਰ ਸਮੇਤ ਗਿ੍ਰਫਤਾਰ ਕੀਤੇ ਗਏ ਸਭਨਾਂ ਬੁੱਧੀਜੀਵੀਆਂ ਦੀ ਰਿਹਾਈ ਲਈ ਇਕਜੁਟ ਆਵਾਜ ਬੁਲੰਦ ਕਰਨ ਦਾ ਸੱਦਾ ਦਿੱਤਾ।
ਜਨਰਲ ਕੈਟਾਗਰੀਜ਼ ਵੈਲਫੇਅਰ ਫੈਡਰੇਸ਼ਨ ਵੱਲੋਂ ਭੁੱਖ ਹੜਤਾਲ ਦਾ ਐਲਾਨ
ਸੁਖਜਿੰਦਰ ਮਾਨ
ਬਠਿੰਡਾ, 4 ਜੁਲਾਈ :ਜਨਰਲ ਕੈਟਾਗਰੀਜ਼ ਵੈਲਫੇਅਰ ਫੈਡਰੇਸ਼ਨ ਅਤੇ ਭਰਾਤਰੀ ਜੱਥੇਬੰਦੀਆਂ ਵੱਲੋਂ ਇਕ ਭਰਵੀਂ ਮੀਟਿੰਗ ਕੀਤੀ ਗਈ। ਮੀਟਿੰਗ ਦੀ ਕਾਰਵਾਈ ਜਾਰੀ ਕਰਦੇ ਸਮੇਂ ਫੈਡਰੇਸ਼ਨ ਦੇ ਚੀਫ ਆਰਗੇਨਾਈਜ਼ਰ ਸ਼ਿਆਮ ਲਾਲ ਸ਼ਰਮਾਂ ਨੇ ਦੱਸਿਆ ਕਿ ਮੀਟਿੰਗ ਵਿਚ ਵਿਸ਼ੇਸ਼ ਤੌਰ ’ਤੇ ਦੁਆਬਾ ਜਨਰਲ ਕੈਟਾਗਰੀ ਫਰੰਟ ਪੰਜਾਬ , ਸਰਵ ਸਾਂਝੀ ਵਾਲਤਾ ਸੋਸਾਇਟੀ ਜਲਾਲਾਬਾਦ, ਲੋਕ ਅਧਿਕਾਰ ਲਹਿਰ ਅਤੇ ਭਾਈ ਘਨੈਈਆ ਵੈਲਫੇਅਰ ਸੁਸਾਇਟੀ (ਰਜਿ.)ਨੇੇ ਭਾਗ ਲਿਆ। ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ ਪੰਜਾਬ ਸਰਕਾਰ ਵੱਲੋਂ ਜਨਰਲ ਵਰਗ ਦੀ ਭਲਾਈ ਲਈ ਸਥਾਪਤ ਕੀਤੇ ਗਏ ਕਮਿਸ਼ਨ ਦਾ ਚੈਅਰਮੈਨ ਲਗਾਉਣ ਵਿਚ ਬੇ-ਲੋੜੀਂਦੀ ਦੇਰੀ ਕੀਤੀ ਜਾ ਰਹੀ ਹੈ, ਇਸ ਲਈ ਅਗਸਤ ਦੇ ਪਹਿਲੇ ਹਫਤੇ ਵਿਚ ਸੰਗਰੂਰ ਵਿਖੇ ਭੁੱਖ ਹੜਤਾਲ ਕੀਤੀ ਜਾਵੇਗੀ ,ਜੇਕਰ ਸਰਕਾਰ ਵੱਲੋਂ ਚੈਅਰਪਰਸਨ ਦੀ ਨਿਯੁਕਤੀ ਤੁਰੰਤ ਨਹੀਂ ਕੀਤੀ ਗਈ।
ਸ਼੍ਰੀ ਬਲਵੀਰ ਸਿੰਘ ਫੁਗਲਾਨਾਂ ਪ੍ਰਧਾਨ ਦੋਆਬਾ ਜਨਰਲ ਕੈਟਾਗਰੀ ਫਰੰਟ ਪੰਜਾਬ ਨੇ ਮੰਗ ਕੀਤੀ ਕਿ ਰੀਜ਼ਰਵ ਹਲਕੇ ਰੂਟੇਟ ਕੀਤੇ ਜਾਣ ਤਾਂ ਜੋ ਜਨਰਲ ਵਰਗ ਦੇ ਲੋਕ ਵੀ ਅਜਿਹੇ ਹਲਕਿਆ ਤੋਂ ਚੋਣ ਲੜ੍ਹ ਸਕਣ ਜੋ ਕਿ ਲੰਮੇ ਅਰਸੇ ਤੋਂ ਰੀਜ਼ਰਵ ਚਲੇ ਆ ਰਹੇ ਹਨ। ਸ਼੍ਰੀ ਬਲਵੰਤ ਸਿੰਘ ਖਾਲਸਾ ਪ੍ਰਧਾਨ ਸਰਵ ਸਾਂਝੀ ਵਾਲਤਾ ਸੁਸਾਇਟੀ ਜਲਾਲਾਬਾਦ, ਗੁਰਲਾਲ ਸਿੰਘ ਲੋਕ ਅਧਿਕਾਰ ਲਹਿਰ ਅਤੇ ਜਸਵੀਰ ਸਿੰਘ ਝੱਜ, ਪ੍ਰਧਾਨ ਘਨੈਈਆ ਵੈਲਫੇਅਰ ਸੁਸਾਇਟੀ ਨੇ ਮੰਗ ਕੀਤੀ ਕਿ ਸਮਾਜ ਵਿੱਚੋਂ ਜਾਤ-ਪਾਤ ਖਤਮ ਕਰਨ ਲਈ , ਜਾਤ ਅਧਾਰਤ ਰਾਖਵਾਂਕਰਨ ਖਤਮ ਕੀਤਾ ਜਾਵੇ ਅਤੇ ਆਰਥਿਕ ਅਧਾਰ ਤੇ ਲਾਗੂ ਕੀਤਾ ਜਾਵੇ ।ਸੁਰਿੰਦਰ ਸਿੰਘ ਮਹਿਮਦਪੁਰ ਨੂੰ ਕਿਸਾਨ ਵਿੰਗ ਦਾ ਅਤੇ ਪਟਿਆਲਾ ਜਿਲ੍ਹੇ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਅਤੇ ਉਨ੍ਹਾਂ ਨੇ ਯਕੀਨ ਦਿਵਾਇਆ ਕਿ ਭੁੱਖ ਹੜਤਾਲ ਵਿਚ ਕਿਸਾਨ ਵੀਰ ਵੀ ਹਾਜ਼ਰ ਹੋਣਗੇ ਅਤੇ ਉਨ੍ਹਾਂ ਦੀਆਂ ਕੁੱਝ ਮੰਗਾਂ, ਮੰਗ ਪੱਤਰ ਵਿਚ ਸ਼ਾਮਲ ਕੀਤੀਆ ਜਾਣ। ਸੁਖਵੀਰ ਪਾਲ ਸਿੰਘ ਟੌਹੜਾ ਪ੍ਰਧਾਨ ਪੰਜਾਬੀ ਯੂਨੀਵਰਸਿਟੀ ਨੇ ਮੰਗ ਕੀਤੀ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਟੇਟਸ ਨਾਲ ਛੇੜ-ਛਾੜ ਨਾ ਕੀਤੀ ਜਾਵੇ। ਕੁਲਜੀਤ ਸਿੰਘ ਪ੍ਰਧਾਨ ਨੇ ਕਿਹਾ ਕਿ ਸਰਕਾਰ ਵੱਲੋਂ 600 ਯੂਨਿਟ ਬਿਜਲੀ ਮੁਫਤ ਦੇਣ ਲਈ ਜਨਰਲ ਵਰਗ ਨਾਲ ਜੋ ਧੱਕਾ ਕੀਤਾ ਗਿਆ ਹੈ ,ਉਸਨੂੰ ਦੂਰ ਕੀਤਾ ਜਾਵੇ।ਇਕਬਾਲ ਸਿੰਘ ਸਿੱਧੂ ਸੰਗਠਨ ਸੱਕਤਰ ਨੇ ਦੱਸਿਆ ਕਿ ਫੈਡਰੇਸ਼ਨ ਨੂੰ ਮਜ਼ਬੂਤ ਕਰਨ ਲਈ ਜਿਲ੍ਹਾਂ ਵਾਰ ਮੀਟਿੰਗਾਂ ਕੀਤੀਆਂ ਜਾਣ ਗਈਆ ਅਤੇ ਜੁਲਾਈ ਦੇ ਅੰਤ ਵਿਚ ਬਠਿੰਡਾ ਵਿਖੇ ਮੀਟਿੰਗ ਕੀਤੀ ਜਾਵੇਗੀ। ਗੁਰਦੀਪ ਸਿੰਘ ਟਿਵਾਨਾਂ ਜਿਲ੍ਹਾਂ ਪ੍ਰਧਾਨ ਫਤਿਹਗੜ੍ਹ ਸਾਹਿਬ ਨੇ ਦੱਸਿਆ ਕਿ ਛੇਤੀ ਹੀ ਭਰਾਤਰੀ ਜਥੇਬੰਦੀਆਂ ਦੇ ਨੁੰਮਾਇਦੇ ਸ਼ਾਮਲ ਕਰਕੇ ਐਕਸ਼ਨ ਕਮੇਟੀ ਬਣਾਈ ਜਾਵੇਗੀ ਤਾਂ ਜੋ ਜਨਰਲ ਵਰਗ ਦੀਆਂ ਮੰਗਾਂ ਮੰਨਣ ਲਈ ਸਰਕਾਰ ਤੇ ਦਬਾਉ ਬਣਾਇਆ ਜਾ ਸਕੇ। ਮੀਟਿੰਗ ਵਿਚ ਹੋਰਾਂ ਤੋਂ ਇਲਾਵਾ ਜਿਲਾ ਬਠਿੰਡਾ ਪ੍ਰਧਾਨ ਇਕਬਾਲ ਸਿੰਘ, ਸੰਜੀਵ ਕੁਮਾਰ ਸੋਨੂ(ਬਠਿੰਡਾ), ਜਗਤਾਰ ਸਿੰਘ ਹੁਸ਼ਿਆਰਪੁਰ, ਸੁੱਖਜਿੰਦਰ ਸਿੰਘ ਬਾਜਵਾ,ਡਾਕਟਰ ਜੇ.ਪੀ.ਐਸ.ਗਰੇਵਾਲ, ਦੀਪਕ ਵਸ਼ਿਸਟ, ਸੁਖਚੈਨ ਸਿੰਘ, ਦੀਦਾਰ ਸਿੰਘ, ਰਾਜੀਵ ਨਾਰੂਲਾ, ਡਾਕਟਰ ਪੰਕਜ ਸਰਬਜੀਤ ਕੌਂਸਲ, ਜਗਦੀਸ਼ ਸਿੰਗਲਾ, ਅਵਤਾਰ ਭਲਵਾਨ, ਦਵਿੰਦਰ ਸ਼ਰਮਾਂ ਅਤੇ ਹਰ ਗੁਰਮੀਤ ਸਿੰਘ ਵਿੱਤ ਸਕੱਤਰ ਵੀ ਹਾਜ਼ਰ ਸਨ।
ਸਿਹਤਮੰਦ ਖਾਣੇ ਦੀ ਮਹੱਤਤਾ ਦੇ ਮੱਦੇਨਜ਼ਰ ਕਰਵਾਇਆ ਜਾਵੇਗਾ ਈਟ ਰਾਈਟ ਮੇਲਾ : ਡਿਪਟੀ ਕਮਿਸ਼ਨਰ
ਕਿਹਾ, ਸ਼ੁੱਧ ਤੇ ਸਹੀ ਭੋਜਨ ਖਾਣ ਨਾਲ ਬਿਮਾਰੀਆਂ ਤੋਂ ਜਾ ਸਕਦਾ ਹੈ ਬਚਿਆ
ਮੇਲੇ ਦੌਰਾਨ 7 ਕਿਲੋਮੀਟਰ ਦੀ ਕਰਵਾਈ ਜਾਵੇਗੀ ਮੈਰਾਥਨ,30 ਅਤੇ 31 ਜੁਲਾਈ ਨੂੰ ਹੋਵੇਗਾ ਮੇਲਾ
ਸੁਖਜਿੰਦਰ ਮਾਨ
ਬਠਿੰਡਾ, 4 ਜੁਲਾਈ : ਚੰਗੀ ਸਿਹਤ ਨੂੰ ਮੁੱਖ ਰੱਖਦਿਆਂ ਸ਼ੁੱਧ ਤੇ ਸਹੀ ਭੋਜਨ ਖਾ ਕੇ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਸਹੀ ਭੋਜਨ ਖਾਣ ਦੀ ਮਹੱਤਤਾ ਅਤੇ ਆਜ਼ਾਦੀ ਦੇ ਅੰਮਿ੍ਰਤ ਮਹਾਂ ਉਤਸਵ ਦੇ ਮੱਦੇਨਜ਼ਰ ਇੱਥੇ 30-31 ਜੁਲਾਈ 2022 ਨੂੰ ਈਟ ਰਾਈਟ (ਸਹੀ ਖਾਣਾ) ਮੇਲਾ ਕਰਵਾਇਆ ਜਾਵੇਗਾ। ਇਸ ਦੌਰਾਨ 31 ਜੁਲਾਈ ਨੂੰ ਸਵੇਰੇ 6 ਵਜੇ ਲਗਭਗ 7 ਕਿਲੋਮੀਟਰ ਦੀ ਮੈਰਾਥਨ ਵੀ ਕਰਵਾਈ ਜਾਵੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਈਟ ਰਾਈਟ ਮੇਲੇ ਦੀਆਂ ਅਗਾਊਂ ਤਿਆਰੀਆਂ ਸਬੰਧੀ ਵੱਖ-ਵੱਖ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਕੀਤਾ ਗਿਆ।
ਬੈਠਕ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਇੱਥੇ ਛਾਬੜਾ ਪੇਲੈਸ ਚ ਮਨਾਏ ਜਾਣ ਵਾਲੇ ਇਸ ਮੇਲੇ ਨੂੰ ਸਫ਼ਲਤਾਪੂਰਵਕ ਨੇਪਰੇ ਚੜ੍ਹਾਉਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਜਿੱਥੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਉੱਥੇ ਉਨ੍ਹਾਂ ਵੱਖ-ਵੱਖ ਵਪਾਰਕ ਸੰਸਥਾਵਾਂ ਦੇ ਨੁਮਾਇਦਿਆਂ ਕੋਲੋਂ ਸਹਿਯੋਗ ਦੀ ਮੰਗ ਵੀ ਕੀਤੀ। ਇਸ ਮੌਕੇ 7 ਕਿਲੋਮੀਟਰ ਦੀ ਮੈਰਾਥਨ ਵੀ ਕਰਵਾਈ ਜਾਵੇਗੀ ਜੋ ਕਿ ਛਾਬੜਾ ਪੈਲੇਸ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆ ਤੋਂ ਹੁੰਦੀ ਹੋਈ ਛਾਬੜਾ ਪੈਲੇਸ ਵਿਖੇ ਖਤਮ ਹੋਵੇਗੀ। ਇਸ ਮੈਰਾਥਨ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਇਲਾਵਾ ਆਮ ਲੋਕਾਂ ਵਲੋਂ ਵੀ ਸ਼ਿਰਕਤ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਮੇਲੇ ਦੌਰਾਨ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਉਂਦਿਆਂ ਦੱਸਿਆ ਕਿ ਇਸ ਮੌਕੇ ਵੱਖ-ਵੱਖ ਵਿਭਾਗਾਂ ਵਲੋਂ ਆਪੋਂ-ਆਪਣੇ ਵਿਭਾਗ ਨਾਲ ਸਬੰਧਤ ਖਾਣ-ਪੀਣ ਦੀਆਂ ਵਸਤਾਂ ਤੋਂ ਇਲਾਵਾ ਵਿਰਾਸਤੀ ਵਸਤਾਂ ਦੀਆਂ ਸਟਾਲਾਂ ਵੀ ਲਗਾਈਆਂ ਜਾਣਗੀਆਂ। ਮੇਲੇ ਦੌਰਾਨ ਮਾਤਾ ਸਾਹਿਬ ਕੌਰ ਕਾਲਜ ਤਲਵੰਡੀ ਸਾਬੋ ਦੇ ਵਿਦਿਆਰਥੀਆਂ ਵਲੋਂ ਗੱਤਕਾ ਅਤੇ ਵੇਰਕਾ ਮਿਲਕ ਪਲਾਂਟ ਵਲੋਂ ਗਿੱਧੇ ਅਤੇ ਭੰਗੜੇ ਦੀਆਂ ਪੇਸ਼ਕਾਰੀਆਂ ਵੀ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਮੇਲੇ ਦਾ ਮੁੱਖ ਮੰਤਵ ਇਹ ਹੈ ਕਿ ਲੋਕਾਂ ਨੂੰ ਸਿਹਤਮੰਦ ਵਸਤਾਂ ਖਾਣ ਲਈ ਪ੍ਰੇਰਿਤ ਅਤੇ ਸਿਹਤ ਉੱਤੇ ਮਾੜਾ ਪ੍ਰਭਾਵ ਪਾਉਣ ਵਾਲੀਆਂ ਵਸਤਾਂ ਤੋਂ ਗੁਰੇਜ਼ ਕਰਵਾਉਣਾ ਹੈ।
ਇਸ ਮੌਕੇ ਉਨ੍ਹਾਂ ਜ਼ਿਲ੍ਹਾ ਸਿਹਤ ਅਫ਼ਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਖਾਣ-ਪੀਣ ਵਾਲੀਆਂ ਵਸਤਾਂ ਦੇ ਸੈਂਪਲ ਲਏ ਜਾਣੇ ਯਕੀਨੀ ਬਣਾਏ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਹੋਟਲ ਅਤੇ ਢਾਬਿਆਂ ਦੇ ਮਾਲਕ ਆਪਣੀ ਦੁਕਾਨ ਅੰਦਰ ਫੂਡ ਸੇਫ਼ਟੀ ਲਾਇਸੰਸ ਰੱਖਣਾ ਜ਼ਰੂਰੀ ਬਣਾਉਣ। ਉਨ੍ਹਾਂ ਕਿਹਾ ਕਿ ਦੁਕਾਨਦਾਰਾਂ ਕਿਸੇ ਵੀ ਪ੍ਰਕਾਰ ਦੇ ਖੁੱਲ੍ਹੇ ਮਸਾਲੇ ਵੇਚ ਅਤੇ ਹੋਟਲ ਤੇ ਢਾਬੇ ਵਾਲੇ ਖੁੱਲ੍ਹੇ ਮਸਾਲਿਆਂ ਦੀ ਵਰਤੋਂ ਨਹੀਂ ਕਰ ਸਕਣਗੇ। ਇਸ ਦੌਰਾਨ ਆਈਐਚਐਮ ਵਲੋਂ ਲਾਇਵ ਕਿਚਨ ਰਾਹੀਂ ਚੰਗੀਆਂ ਅਤੇ ਸਿਹਤਮੰਦ ਵਸਤਾਂ ਬਣਾ ਕੇ ਖਾਣ ਲਈ ਸੁਨੇਹਾ ਦਿੱਤਾ ਜਾਵੇਗਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ, ਐਸਡੀਐਮ ਤਲਵੰਡੀ ਸਾਬੋ ਸ਼੍ਰੀ ਆਕਾਸ਼ ਬਾਂਸਲ, ਐਸਡੀਐਮ ਬਠਿੰਡਾ ਸ਼੍ਰੀਮਤੀ ਇਨਾਯਤ, ਐਸਡੀਐਮ ਮੌੜ ਸ਼੍ਰੀ ਵਰਿੰਦਰ ਸਿੰਘ, ਐਸਡੀਐਮ ਰਾਮਪੁਰਾ ਸ਼੍ਰੀ ਓਮ ਪ੍ਰਕਾਸ਼, ਜ਼ਿਲ੍ਹਾ ਸਿਹਤ ਅਫ਼ਸਰ ਮੈਡਮ ਊਸ਼ਾ ਗੋਇਲ, ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਮੇਵਾ ਸਿੰਘ, ਜ਼ਿਲ੍ਹਾ ਉਦਯੋਗ ਕੇਂਦਰ ਦੇ ਮਨੈਜ਼ਰ ਸ਼੍ਰੀ ਪ੍ਰੀਤ ਮਹਿੰਦਰ ਸਿੰਘ ਬਰਾੜ, ਰੈਡ ਕਰਾਸ ਸੈਕਟਰੀ ਸ਼੍ਰੀ ਦਰਸ਼ਨ ਕੁਮਾਰ, ਵੇਰਕਾ ਦੇ ਜਨਰਲ ਮੈਨੇਜ਼ਰ ਰਾਕੇਸ਼ ਗੁਪਤਾ, ਇੰਡੀਅਨ ਹੋਟਲ ਮੈਨੇਜ਼ਮੈਂਟ ਕੋਆਰਡੀਨੇਟਰ ਸ੍ਰੀਮਤੀ ਰੀਤੂ ਬਾਲਾ ਗਰਗ, ਪੰਜਾਬ ਹੋਟਲ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਸਤੀਸ਼ ਅਰੋੜਾ, ਢਾਂਬਾ ਐਸੋਸੀਏਸ਼ਨ ਦੇ ਪ੍ਰਧਾਨ ਨਰਿੰਦਰ ਸੋਨੀ, ਸਪੋਰਟਸ ਕਿੰਗ (ਜੀਦਾ) ਦੇ ਜਨਰਲ ਮੈਨੇਜ਼ਰ ਸ਼੍ਰੀ ਰਜਿੰਦਰ ਪਾਲ ਤੋਂ ਇਲਾਵਾ ਦੋਧੀ ਯੂਨੀਅਨ ਆਦਿ ਵੱਖ-ਵੱਖ ਵਪਾਰਕ ਉਦਯੋਗਾਂ ਦੇ ਨੁਮਾਇੰਦੇ ਹਾਜ਼ਰ ਸਨ।
ਪਾਣੀ ਦੀ ਸਾਂਭ-ਸੰਭਾਲ ਲਈ ਵੱਧ ਤੋਂ ਵੱਧ ਕੀਤੇ ਜਾਣ ਉਪਰਾਲੇ : ਡਿਪਟੀ ਕਮਿਸ਼ਨਰ
ਜਲ ਸ਼ਕਤੀ ਅਭਿਆਨ ਸਬੰਧੀ ਕੀਤੀ ਵਿਸ਼ੇਸ਼ ਬੈਠਕ
ਸੁਖਜਿੰਦਰ ਮਾਨ
ਬਠਿੰਡਾ, 4 ਜੂਨ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੀ ਪ੍ਰਧਾਨਗੀ ਹੇਠ ਜਲ ਸ਼ਕਤੀ ਅਭਿਆਨ ਤਹਿਤ ਇੱਕ ਵਿਸ਼ੇਸ਼ ਬੈਠਕ ਹੋਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਵਲੋਂ ਪਾਣੀ ਦੀ ਬੱਚਤ ਸਬੰਧੀ ਕੀਤੀਆਂ ਗਈਆਂ ਗਤੀਵਿਧੀਆਂ ਤੇ ਚਾਲੂ ਵਿੱਤੀ ਵਰ੍ਹੇ ਦੌਰਾਨ ਬਣਾਈਆਂ ਗਈਆਂ ਯੋਜਨਾਵਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਪਾਣੀ ਦੀ ਸੰਭਾਲ ਲਈ ਵੱਧ ਤੋਂ ਵੱਧ ਉਪਰਾਲੇ ਕਰਕੇ ਆਮ ਲੋਕਾਂ ਨੂੰ ਪਾਣੀ ਦੀ ਬੱਚਤ ਸਬੰਧੀ ਜਾਣੂ ਕਰਵਾਇਆ ਜਾਵੇ।
ਬੈਠਕ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜਲ ਸ਼ਕਤੀ ਅਭਿਆਨ ਤਹਿਤ ਵੱਖ-ਵੱਖ ਵਿਭਾਗਾਂ ਵਲੋਂ ਕੀਤੇ ਗਏ ਕਾਰਜਾਂ ਨੂੰ ਦਰਸਾਉਂਦੀਆਂ ਪੇਸ਼ਕਾਰੀਆਂ ਵੀ ਦੇਖੀਆਂ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਪਾਣੀ ਨੂੰ ਬਚਾਉਣ ਸਬੰਧੀ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਪਾਣੀ ਦੀ ਬੱਚਤ ਸਬੰਧੀ ਕੀਤੇ ਜਾਣ ਵਾਲੇ ਕਾਰਜਾਂ ਦੌਰਾਨ ਸਬੰਧਤ ਵੱਧ ਤੋਂ ਵੱਧ ਤਸਵੀਰਾਂ ਨੂੰ ਪੇਸ਼ਕਾਰੀਆਂ ਵਿੱਚ ਸ਼ਾਮਲ ਕਰਨਾ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਵਿਭਾਗ, ਵਣ ਵਿਭਾਗ, ਪੰਚਾਇਤੀ ਰਾਜ, ਕਾਰਜਕਾਰੀ ਇੰਜੀਨੀਅਰ ਜਲ ਤੇ ਸਪਲਾਈ, ਖੇਤੀਬਾੜੀ, ਮੰਡਲ ਭੂਮੀ ਰੱਖਿਆ, ਕਿ੍ਰਸ਼ੀ ਵਿਗਿਆਨ ਕੇਂਦਰ ਬਠਿੰਡਾ ਅਤੇ ਸੀਵਰੇਜ਼ ਬੋਰਡ ਅਤੇ ਸਿੱਖਿਆ ਵਿਭਾਗ ਵਲੋਂ ਆਪੋਂ-ਆਪਣੇ ਵਿਭਾਗਾਂ ਨਾਲ ਸਬੰਧਤ ਪਿਛਲੇ ਵਰ੍ਹੇ ਕੀਤੇ ਗਏ ਕਾਰਜਾਂ ਨੂੰ ਦਰਸਾਉਂਦੀਆਂ ਹੋਈਆਂ ਪੇਸ਼ਕਾਰੀਆਂ ਵੀ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਅਫ਼ਸਰ ਮੈਡਮ ਨੀਰੂ ਗਰਗ, ਮੁੱਖ ਖੇਤੀਬਾੜੀ ਅਫ਼ਸਰ ਸ. ਪਾਖਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਮੇਵਾ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਹਾਜ਼ਰ ਸਨ।
ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਸਾਂਝੀ ਤੇ ਸਪਸ਼ਟ ਮੁਆਫੀ ਮੰਗਣ ਕਾਂਗਰਸ ਤੇ ਆਪ : ਅਕਾਲੀ ਦਲ
ਕਿਹਾ ਕਿ ਸਾਡੇ ਵਿਰੋਧੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਟਕਰਾਅ ਦਾ ਬਜ਼ਰ ਪਾਪ ਕੀਤਾ
ਅਕਾਲੀ ਦਲ ਪੰਥਕ ਆਗੂਆਂ ਦਾ ਅਕਸ ਖਰਾਬ ਕਰਨ ਲਈ ਸਾਜ਼ਿਸ਼ ਰਚਣ ਲਈ ਆਪ ਤੇ ਕਾਂਗਰਸੀ ਆਗੂਆਂ ਖਿਲਾਫ ਕਾਰਵਾਈ ਲਈ ਕਾਨੂੰਨੀ ਵਿਕਲਪ ਵਿਚਾਰ ਰਿਹੈ
ਬੇਅਦਬੀ ਦੀ ਸਾਜ਼ਿਸ਼ ਸਿੱਖਾਂ ਨੂੰ ਆਗੂ ਵਿਹੂਣੇ ਬਣਾਉਣ ਲਈ ਰਚੀ ਗਈ
ਸੁਖਜਿੰਦਰ ਮਾਨ
ਚੰਡੀਗੜ੍ਹ, 4 ਜੁਲਾਈ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਤੇ ਉਹਨਾਂ ਦੀਆਂ ਸਰਕਾਰਾਂ ਤੇ ਮੁੱਖ ਮੰਤਰੀਆਂ ਦੇ ਨਾਲ ਨਾਲ ਅਖੌਤੀ ਪੰਥਕ ਜਥੇਬੰਦੀਆਂ ਨੁੰ ਆਖਿਆ ਕਿ ਉਹ ਬੇਅਦਬੀ ਦੇ ਮਾਮਲੇ ’ਤੇ ਬੋਲੇ ਕੋਰੇ ਝੂਠ ਬੋਲ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਖਿਲਾਫ ਕੀਤੇ ਬੱਜਰ ਪਾਪ ਲਈ ਸਾਂਝੀ ਤੇ ਸਪਸ਼ਟ ਮੁਆਫੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਚਰਨਾਂ ਵਿਚ ਸੀਸ ਝੁਕਾ ਕੇ ਮੰਗਣ।ਅੱਜ ਦੁਪਹਿਰ ਇਥੇ ਅਕਾਲੀ ਦਲ ਦੇ ਮੁੱਖ ਦਫਤਰ ਵਿਚ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੀਨੀਅਰ ਆਗੂ ਸਰਦਾਰ ਬਲਵਿੰਦਰ ਸਿੰਘ ਭੂੰਦੜ, ਸਰਦਾਰ ਮਹੇਸ਼ ਇੰਦਰ ਸਿੰਘ ਗਰੇਵਾਲ, ਸ੍ਰੀ ਐਚ ਐਸ ਬੈਂਸ ਤੇ ਸ੍ਰੀ ਹਰੀਸ਼ ਰਾਏ ਢਾਂਡਾ ਜਿਹਨਾਂ ਦੇ ਨਾਲ ਸਰਦਾਰ ਚਰਨਜੀਤ ਸਿੰਘ ਬਰਾੜ ਵੀ ਮੌਜੂਦ ਸਨ, ਨੇ ਕਿਹਾ ਕਿ ਤਿੰਨ ਸਰਕਾਰਾਂ, ਚਾਰ ਬਦਲਾਖੋਰ ਮੁੱਖ ਮੰਤਰੀ, ਤਿੰਨ ਵਿਸ਼ੇਸ਼ ਜਾਂਚ ਟੀਮ ਯਾਨੀ ਐਸ ਆਈ ਟੀਜ਼ ਅਤੇ ਕਈ ਅਖੌਤੀ ਧਾਰਮਿਕ ਜਥੇਬੰਦੀਆਂ ਤੇ ਕੈਪਟਨ ਅਮਰਿੰਦਰ ਸਿੰਘ, ਚਰਨਜੀਤ ਸਿੰਘ ਚੰਨੀ, ਭਗਵੰਤ ਮਾਨ, ਅਰਵਿੰਦ ਕੇਜਰੀਵਾਲ, ਸੁਖਜਿੰਦਰ ਸਿੰਘ ਰੰਧਾਵਾ ਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਵਰਗੇ ਕਈ ਸਿਆਸਤਦਾਨਾਂ ਨੇ ਸਿੱਖ ਵਿਰੋਧੀ ਸਾਜ਼ਿਸ਼ ਲਈ ਦਿਨ ਰਾਤ ਕੰਮ ਕੀਤਾ ਪਰ ਸਾਡੇ ਮਹਾਨ ਗੁਰੂ ਸਾਹਿਬ ਨੇ ਉਹਨਾਂ ਦਾ ਝੂਠ ਬੇਨਕਾਰ ਕਰ ਦਿੱਤਾ ਅਤੇ ਸਾਡੇ ਸੱਚ ਨੂੰ ਸਹੀ ਠਹਿਰਾਇਆ ਹੈ।
ਅਕਾਲੀ ਆਗੂਆਂ ਨੇ ਕਿਹਾ ਕਿ ਪੰਥ ਵਿਰੋਧੀ ਤਾਕਤਾਂ ਜਿਸਦੀ ਕਾਂਗਰਸ ਤੇ ਆਮ ਆਦਮੀ ਪਾਰਟੀ ਪ੍ਰਤੀਨਿਧਤਾ ਕਰਦੀਆਂ ਹਨ, ਨੇ ਸੀ ਗੁਰੂ ਗ੍ਰੰਥ ਸਾਹਿਬ ਨਾਲ ਟਕਰਾਅ ਕਰਨ ਦਾ ਸਭ ਤੋਂ ਵੱਡਾ ਬਜ਼ਰ ਗੁਨਾਹ ਤੇ ਪਾਪ ਕਮਾਇਆ ਹੈ ਤੇ ਸ਼ਬਦ ਗੁਰੂ ਦੇ ਨਾਂ ’ਤੇ ਕੋਰੇ ਝੂਠੇ ਬੋਲੇ ਹਨ। ਉਹਨਾਂ ਕਿਹਾ ਕਿ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਹੀ ਇਹਨਾਂ ਸਿੱਖ ਵਿਰੋਧੀ ਸਾਜ਼ਿਸ਼ਕਾਰਾਂ ਵੱਲੋਂ ਕੀਤੇ ਬਜ਼ਰ ਪਾਪ ਲਈ ਇਹਨਾਂ ਨੁੰ ਮੁਆਫੀ ਦੇ ਸਕਦਾ ਹੈ। ਉਹਨਾਂ ਕਿਹਾ ਕਿ ਲੜਾਈ ਹਮੇਸ਼ਾ ਪ੍ਰਤੀਕ ਵਜੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਇਕ ਪਾਸੇ ਤੇ ਸ਼ਰਮਨਾਕ ਤੇ ਬੇਅਦਬੀ ਵਾਲੇ ਝੂਠ ਦੂਜੇ ਵਿਚਾਲੇ ਸੀ, ਜਿਸ ਵਿਚ ਇਹਨਾਂ ਪਾਰਟੀਆਂ ਤੇ ਇਹਨਾਂ ਦੀਆਂ ਸਰਕਾਰਾਂ ਦੇ ਨਾਲ ਨਾਲ ਅਖੌਤੀ ਪੰਥਕ ਆਗੂਆਂ ਨੇ 7 ਸਾਲਾਂ ਤੱਕ ਕੁਫਰ ਤੋਲਿਆ।ਇਹਨਾਂ ਆਗੂਆਂ ਨੇ ਕਿਹਾ ਕਿ ਸਭ ਤੋਂ ਵੱਡੇ ਪੰਥਕ ਆਗੂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਤੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਤੇ ਸਮੁੱਚੀ ਅਕਾਲੀ ਲੀਡਰਸ਼ਿਪ, ਅਹੁਦੇਦਾਰਾਂ, ਵਰਕਰਾਂ ਤੇ ਸਮੁੱਚੇ ਸਿੱਖ ਜਗਤ ਨੇ ਜੋ ਪੀੜਾ ਪਿਛਲੇ 7 ਸਾਲਾਂ ਵਿਚ ਝੱਲੀ, ਉਸਨੁੰ ਸ਼ਬਦਾਂ ਵਿਚ ਬਿਆਨ ਨਹੀਂ ਕੀਤਾ ਜਾ ਸਕਦਾ। ਉਹਨਾਂ ਕਿਹਾ ਕਿ ਕੁਝ ਪੰਥ ਵਿਰੋਧੀ ਮਾੜੇ ਸਾਜ਼ਿਸ਼ਕਾਰਾਂ ਨੂੰ ਵੀ ਕੁਝ ਸਮੇਂ ਲਈ ਮੌਕਾ ਮਿਲ ਗਿਆ ਸੀ ਤੇ ਉਹਨਾਂ ਹਰ ਇਕ ਸਿੱਖ ਨੂੰ ਦੂਜੇ ਸਿੱਖ ’ਤੇ ਸ਼ੱਕ ਕਰਨ ਲਗਾ ਦਿੱਤਾ ਸੀ। ਉਹਨਾਂ ਕਿਹਾ ਕਿ ਪਰ ਅਸੀਂ ਹਮੇਸ਼ਾ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਵਿਸ਼ਵਾਸ ਕੀਤਾ ਤੇ ਅਖੀਰ ਸੱਚ ਦੀ ਜਿੱਤ ਹੋਈ ਹੈ। ਇਹ ਆਗੂ ਬੇਅਦਬੀ ਦੇ ਮਾਮਲੇ ਵਿਚ ਐਸ ਆਈ ਟੀ ਦੀ ਰਿਪੋਰਟ ’ਤੇ ਟਿੱਪਣੀ ਕਰ ਰਹੇ ਸਨ ਤੇ ਇਹਨਾਂ ਕਿਹਾ ਕਿ ਆਮ ਆਦਮੀ ਪਾਰਟੀ, ਕਾਂਗਰਸ ਤੇ ਹੋਰ ਪੰਥ ਵਿਰੋਧੀ ਤੇ ਅਖੌਤੀ ਜਥੇਬੰਦੀਆਂ ਤੇ ਸਿਆਸਤਦਾਨਾਂ ਦਾ ਝੂਠ ਤੇ ਮਾੜਾ ਪ੍ਰਾਪੇਗੰਡਾ ਬੇਨਕਾਬ ਹੋ ਗਿਆ ਹੈ ਜੋ ਸਰਦਾਰ ਪ੍ਰਕਾਸ਼ ਸਿੰਘ ਬਾਦਲ ਸਮੇਤ ਸਿੱਖ ਆਗੂਆਂ ਨੂੰ ਬਦਨਾਮ ਕਰਨ ’ਤੇ ਲੱਗੇ ਸਨ।
ਅਕਾਲੀ ਆਗੂਆਂ ਨੇ ਕਿਹਾ ਕਿ ਇਸ ਸਾਜ਼ਿਸ਼ ਦਾ ਮਨੋਰਥ ਖਾਲਸਾ ਪੰਥ ਨੁੰ ਆਗੂ ਵਿਹੂਣੇ ਬਣਾਉਣਾ ਅਤੇ ਸਿੱਖਾਂ ਨੁੰ ਇਕ ਦੂਜੇ ਨਾਲ ਲੜਾ ਕੇ ਕੌਮ ਵਿਚ ਖਾਨਾਜੰਗੀ ਸ਼ੁਰੂ ਕਰਵਾਉਣਾ ਸੀ।ਮੀਡੀਆ ਦੇ ਇਕ ਸਵਾਲ ਦੇ ਜਵਾਬ ਵਿਚ ਸਰਦਾਰ ਮਹੇਸ਼ ਇੰਦਰ ਸਿੰਘ ਗਰੇਵਾਲ ਤੇ ਸ੍ਰੀ ਢਾਂਡਾ ਨੇ ਕਿਹਾ ਕਿ ਪਾਰਟੀ ਉਹਨਾਂ ਖਿਲਾਫ ਕਾਨੂੰਨੀ ਕਾਰਵਾਈ ਦੇ ਵਿਕਲਪ ’ਤੇ ਵਿਚਾਰ ਕਰ ਰਹੀ ਹੈ ਜਿਹਨਾਂ ਨੇ 2015 ਦੀਆਂ ਬੇਅਦਬੀ ਦੀਟਾਂ ਘਟਨਾਵਾਂ ’ਤੇ ਰਾਜਨੀਤੀ ਕੀਤੀ ਤੇ ਬਗੈਰ ਕਿਸੇ ਸਬੂਤ ਦੇ ਅਕਾਲੀ ਲੀਡਰਸ਼ਿਪ ਨੂੰ ਦੋਸ਼ੀ ਠਹਿਰਾਇਆ। ਉਹਨਾਂ ਕਿਹਾ ਕਿ ਪਾਰਟੀ ਕਾਨੂੰਨੀ ਮਾਹਿਰਾਂ ਤੋਂ ਰਾਏ ਲੈ ਕੇ ਮੌਜੂਦਾ ਤੇ ਸਾਬਕਾ ਮੁੱਖ ਮੰਤਰੀਆਂ ਸਮੇਤ ਇਹਨਾਂ ਆਗੂਆਂ ਖਿਲਾਫ ਕੇਸ ਦਰਜ ਕਰਵਾਉੁਣ ਬਾਰੇ ਫੈਸਲਾ ਲਵੇਗੀ।
ਪਿੰਡ ਬਾਮ ‘ਚ ਹੋਏ ਦੂਹਰੇ ਕਤਲ ਕਾਂਡ ਦਾ ਮੁਲਜ਼ਮ ਅਸਲੇ ਸਮੇਤ ਕਾਬੂ
- ਚੱਕ ਚਿੱਬੜਾਵਾਲੀ ਤੋਂ ਅਸਲ੍ਹਾ ਚੋਰੀ ਕਰਨ ਸਬੰਧੀ ਵੀ ਹੋਇਆ ਖੁਲਾਸਾ
ਚੱਕ ਸ਼ੇਰੇਵਾਲਾ ਵਿਖੇ ਇੱਕ ਘਰ ਵਿੱਚ ਦਾਖਲ ਹੋ ਕੇ, ਪਿਛਲੇ ਦਿਨੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਕੀਤੀ ਗਈ ਕੋਸ਼ਿਸ਼ ਵੀ ਟਰੇਸ ਕਰਨ ਵਿੱਚ ਪੁਲਿਸ ਨੂੰ ਮਿਲੀ ਸਫਲਤਾ - ਸੁਖਜਿੰਦਰ ਮਾਨ
ਸ਼੍ਰੀ ਮੁਕਤਸਰ ਸਾਹਿਬ,4 ਜੁਲਾਈ: ਦੋ ਦਿਨ ਪਹਿਲਾਂ ਥਾਣਾ ਸਦਰ ਮਲੋਟ ਅਧੀਨ ਪੈਂਦੇ ਪਿੰਡ ਬਾਮ ਵਿਖੇ ਸਾਂਝੀ ਕੰਧ ਕੱਢਣ ਨੂੰ ਲੈ ਕੇ ਹੋਈ ਲੜਾਈ ਵਿੱਚ ਗੋਲੀਆਂ ਚਲਾ ਕੇ ਪਿਉ-ਪੁੱਤ ਦਾ ਕਤਲ ਕਰਨ ਵਾਲੇ ਨੌਜਵਾਨ ਨੂੰ ਪੁਲਿਸ ਨੇ ਹਥਿਆਰਾਂ ਸਹਿਤ ਗਿ੍ਫਤਾਰ ਕਰ ਲਿਆ ਹੈ। ਵੱਡੀ ਗੱਲ ਇਹ ਵੀ ਹੈ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਕਰਦਿਆਂ ਦੋ ਹੋਰ ਵੱਡੇ ਮਾਮਲਿਆਂ ਨੂੰ ਵੀ ਹੱਲਕਰ ਲਿਆ ਹੈ। ਅੱਜ ਇੱਥੇ ਇੱਕ ਪ੍ਰੈਸ ਕਾਨਫਰੰਸ ਰਾਹੀਂ ਮਾਮਲੇ ਦੀ ਜਾਣਕਾਰੀ ਦਿੰਦਿਆਂ ਸ੍ਰੀ ਮੁਕਤਸਰ ਸਾਹਿਬ ਦੇ ਐਸਐਸਪੀ ਸ਼੍ਰੀ ਧਰੁਮਨ ਐੱਚ. ਨਿੰਬਾਲੇ ਨੇ ਦਸਿਆ ਕਿ 2 ਜੁਲਾਈ ਨੂੰ ਇੱਕ ਇਤਲਾਹ ਮੌਸੂਲ ਹੋਈ ਕਿ ਘਰ ਦੀ ਜਗ੍ਹਾ ਦੇ ਰੌਲੇ ਨੂੰ ਲੈ ਕੇ ਹਰਦੀਪ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਬਾਮ ਨੇ ਆਪਣੇ ਤਾਏ ਮਿੱਠੂ ਸਿੰਘ, ਦਾਦੇ ਦੇ ਭਰਾ ਜਰਨੈਲ ਸਿੰਘ ਅਤੇ ਦਾਦੀ ਨਸੀਬ ਕੌਰ ਪਤਨੀ ਜਰਨੈਲ ਸਿੰਘ ਦੇ ਗੋਲੀਆ ਮਾਰ ਦਿੱਤੀਆਂ ਹਨ। ਜਿਸ ਨਾਲ ਮਿੱਠੂ ਸਿੰਘ ਅਤੇ ਜਰਨੈਲ ਸਿੰਘ ਦੀ ਮੌਤ ਹੋ ਚੁੱਕੀ ਹੈ ਅਤੇ ਨਸੀਬ ਕੌਰ ਗੰਭੀਰ ਜਖਮੀ ਹੈ। ਜਿਸ ਤੇ ਥਾਣੇਦਾਰ ਨਵਪ੍ਰੀਤ ਸਿੰਘ ਮੁੱਖ ਅਫਸਰ ਥਾਣਾ ਸਦਰ ਮਲੋਟ ਨੇ ਪਿੰਡ ਬਾਮ ਪੁੱਜ ਕੇ, ਭਗਵਾਨ ਸਿੰਘ ਪੁੱਤਰ ਜਰਨੈਲ ਸਿੰਘ ਪੁੱਤਰ ਲਾਲ ਸਿੰਘ ਵਾਸੀ ਪਿੰਡ ਬਾਮ ਦੇ ਬਿਆਨ ਦੇ ਅਧਾਰ ਪਰ ਮੁਕੱਦਮਾ ਨੰਬਰ 85 ਮਿਤੀ 02.07.2022 ਅ/ਧ 302,307,449 ਹਿੰ.ਦੰ. 25,27-54-59 ਅਸਲਾ ਐਕਟ ਥਾਣਾ ਸਦਰ ਮਲੋਟ ਦਰਜ ਰਜਿਸਟਰ ਕੀਤਾ ਗਿਆ।
ਇਸ ਸਬੰਧੀ ਪੁਲਿਸ ਵੱਲੋਂ ਕਥਿਤ ਦੋਸ਼ੀ ਹਰਦੀਪ ਸਿੰਘ ਦੀ ਗ੍ਰਿਫਤਾਰੀ ਲਈ ਵੱਖ ਵੱਖ ਥਾਵਾਂ ਪਰ ਰੇਡ ਕੀਤੇ ਗਏ। ਹੁਣ ਉਸਨੂੰ ਗਿ੍ਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕਰਕੇ 03 ਦਿਨ ਦਾ ਰਿਮਾਂਡ ਹਾਸਲ ਕੀਤਾ।
ਦੌਰਾਨੇ ਤਫਤੀਸ਼ ਕਥਿਤ ਦੋਸ਼ੀ ਹਰਦੀਪ ਸਿੰਘ ਨੇ ਮੰਨਿਆਂ ਹੈ ਕਿ ਉਕਤ ਵਾਰਦਾਤ ਵਿੱਚ ਜੋ ਪਿਸਤੌਲ ਉਸ ਵੱਲੋਂ ਵਰਤਿਆ ਗਿਆ ਸੀ ਉਹ ਪਿਸਤੌਲ ਅਪਣੇ ਪਿੰਡ ਦੇ ਹੀ ਕ੍ਰਿਸ਼ਨ ਕੁਮਾਰ ਉਰਫ ਗਲੋਅ ਪਾਸੋਂ ਲਿਆ ਸੀ। ਜਿਸ ਤੇ ਕ੍ਰਿਸ਼ਨ ਕੁਮਾਰ ਉਰਫ ਗਲੋਅ ਨੂੰ ਮੁਕੱਦਮੇ ਵਿੱਚ ਨਾਮਜਦ ਕਰਕੇ ਗਿ੍ਫ਼ਤਾਰ ਕੀਤਾ ਗਿਆ।
ਕ੍ਰਿਸ਼ਨ ਕੁਮਾਰ ਪਾਸੋਂ ਡੂੰਘਾਈ ਨਾਲ ਪੁੱਛ-ਗਿੱਛ ਕਰਨ ਤੇ ਉਸ ਨੇ ਮੰਨਿਆਂ ਕਿ ਉਕਤ ਵਕੂਆ ਸਮੇਂ ਵਰਤਿਆਂ ਗਿਆ .32 ਬੋਰ ਰਿਵਾਲਵਰ ਉਸ ਨੇ ਚੱਕ ਚਿੱਬੜਾਂਵਾਲੀ ਦੀ ਢਾਣੀ ਵਿੱਚੋਂ ਚੋਰੀ ਕੀਤਾ ਸੀ। ਉਸ ਨੇ ਇਹ ਵੀ ਮੰਨਿਆ ਕਿ ਇੱਕ 12 ਬੋਰ ਰਾਈਫਲ ਅਤੇ ਹੋਰ ਕੀਮਤੀ ਸਮਾਨ ਵੀ ਉੱਥੋਂ ਚੋਰੀ ਕੀਤਾ ਸੀ। ਕ੍ਰਿਸ਼ਨ ਕੁਮਾਰ ਨੇ ਮੰਨਿਆ ਕਿ ਉਸ ਨੇ ਅਤੇ ਉਸ ਦੇ ਸਾਥੀ ਅਕਾਸ਼ਦੀਪ ਉਰਫ ਬਾਬਾ ਅਤੇ ਇੱਕ ਹੋਰ ਸਾਥੀ ਨੇ ਰਲ ਕੇ, ਚੱਕ ਸ਼ੇਰੇਵਾਲਾ ਵਿੱਚ ਪਿਸਤੌਲ ਦੀ ਨੋਕ ਪਰ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਘਰ ਦੇ ਮੈਂਬਰ ਉੱਠਣ ਕਰਕੇ, ਚੋਰੀ ਕਰਨ ਵਿੱਚ ਅਸਫਲ ਰਹੇ।
ਹਰਦੀਪ ਸਿੰਘ ਉਕਤ ਦੀ ਪੁੱਛ-ਗਿੱਛ ਦੌਰਾਨ ਉਸਦੀ ਨਿਸ਼ਾਨਦੇਹੀ ਪਰ ਵਕੂਆ ਦੌਰਾਨ ਵਰਤਿਆ ਗਿਆ .32 ਬੋਰ ਰਿਵਾਲਵਰ ਸਮੇਤ 04 ਖੋਲ ਅਤੇ ਇੱਕ ਜਿੰਦਾ ਕਾਰਤੂਸ ਬ੍ਰਾਮਦ ਕੀਤਾ ਗਿਆ ਅਤੇ ਕ੍ਰਿਸ਼ਨ ਕੁਮਾਰ ਉਰਫ ਗਲੋਅ ਦੀ ਨਿਸ਼ਾਨਦੇਹੀ ਪਰ 12 ਬੋਰ ਰਾਈਫਲ ਸਮੇਤ 21 ਕਾਰਤੂਸ ਜਿੰਦਾ ਬ੍ਰਾਮਦ ਕੀਤੀ ਗਈ। ਜਿਲ੍ਹਾ ਪੁਲਿਸ ਮੁਖੀ ਵੱਲੋਂ ਦੱਸਿਆ ਗਿਆ ਕਿ ਚੱਕ ਚਿੱਬੜਾਂਵਾਲੀ ਵਿਖੇ ਹੋਈ ਚੋਰੀ ਦੀ ਵਾਰਦਾਤ ਸਬੰਧੀ ਜੋ ਮੁਕੱਦਮਾ ਨੰਬਰ 39 ਮਿਤੀ 13.05.2022 ਅ/ਧ 457,380 ਹਿੰ ਦੰ ਥਾਣਾ ਲੱਖੇਵਾਲੀ ਅਤੇ ਪਿੰਡ ਚੱਕ ਸ਼ੇਰੇਵਾਲਾ ਵਿਖੇ ਹੋਈ ਵਾਰਦਤ ਸਬੰਧੀ ਮੁਕੱਦਮਾ ਨੰਬਰ 47 ਮਿਤੀ 24.06.2022 ਅ/ਧ 458,393,34 ਹਿੰ.ਦੰ. ਥਾਣਾ ਲੱਖੇਵਾਲੀ ਵਿਖੇ ਦਰਜ ਕੀਤੇ ਗਏ ਸਨ।
ਭਗਵੰਤ ਮਾਨ ਦੀ ਸਰਕਾਰ ‘ਚ ਅਮਨ ਅਰੋੜਾ, ਡਾ ਨਿੱਝਰ, ਫ਼ੌਜਾ ਸਿੰਘ,ਚੇਤਨ ਜੋੜੇਮਾਜਰਾ, ਗਗਨ ਮਾਨ ਬਣੇ ਮੰਤਰੀ
ਸੁਖਜਿੰਦਰ ਮਾਨ
ਚੰਡੀਗੜ੍ਹ, 4 ਜੁਲਾਈ : ਕਰੀਬ ਸਾਢੇ ਤਿੰਨ ਮਹੀਨਿਆਂ ਬਾਅਦ ਅਪਣੇ ਮੰਤਰੀ ਮੰਡਲ ਦਾ ਵਿਸਥਾਰ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਪਣੀ ਕੈਬਨਿਟ ਵਿੱਚ ਪੰਜ ਵਿਧਾਇਕਾਂ ਨੂੰ ਸਾਮਲ ਕੀਤਾ। ਰਾਜ ਭਵਨ ਵਿੱਚ ਹੋਏ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਰਾਜਪਾਲ ਨੇ ਸੁਨਾਮ ਤੋਂ ਲਗਾਤਾਰ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ, ਗੁਰੂ ਹਰਸਹਾਏ ਹਲਕੇ ਦੇ ਵਿਧਾਇਕ ਫ਼ੌਜਾ ਸਿੰਘ, ਅੰਮ੍ਰਿਤਸਰ ਦੱਖਣੀ ਤੋਂ ਡਾ ਇੰਦਰਵੀਰ ਸਿੰਘ ਨਿੱਝਰ, ਸਮਾਣਾ ਤੋਂ ਚੇਤਨ ਸਿੰਘ ਜੋੜੇਮਾਜ਼ਰਾ ਅਤੇ ਖਰੜ ਤੋਂ ਮਹਿਲਾ ਵਿਧਾਇਕਾ ਅਨਮੋਲ ਗਗਨ ਮਾਨ ਨੂੰ ਕੈਬਨਿਟ ਮੰਤਰੀ ਵਜੋਂ ਸਹੁੰ ਚੁਕਾਈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਭਲਕੇ ਤੱਕ ਨਵੇਂ ਬਣੇ ਮੰਤਰੀਆਂ ਨੇ ਵਿਭਾਗ ਦੀ ਬੰਦ ਕੀਤੀ ਜਾਵੇਗੀ । ਜਿਕਰਯੋਗ ਹੈ ਕਿ ਅਮਨ ਅਰੋੜਾ ਨੂੰ ਛੱਡ ਬਾਕੀ ਨਵੇਂ ਬਣੇ ਮੰਤਰੀ ਪਹਿਲੀ ਵਾਰ ਵਿਧਾਨ ਸਭਾ ਵਿੱਚ ਪੁੱਜੇ ਹਨ। ਗਗਨ ਮਾਨ ਨੂੰ ਮੰਤਰੀ ਬਣਾਉਣ ਤੋਂ ਬਾਅਦ ਹੁਣ ਭਗਵੰਤ ਮਾਨ ਸਰਕਾਰ ਵਿੱਚ ਦੋ ਔਰਤ ਮੰਤਰੀ ਹੋ ਗਈਆਂ ਹਨ, ਮਲੋਟ ਤੋਂ ਵਿਧਾਇਕਾ ਡਾ ਬਲਜੀਤ ਕੌਰ ਪਹਿਲਾਂ ਤੋਂ ਹੀ ਕੈਬਨਿਟ ਮੰਤਰੀ ਵਜੋਂ ਕੰਮ ਕਰ ਰਹੇ ਹਨ। ਅੱਜ ਪੰਜ ਨਵੇਂ ਮੰਤਰੀਆਂ ਨੂੰ ਸਹੁੰ ਚੁਕਾਉਣ ਦੇ ਬਾਅਦ ਵੀ ਹਾਲੇ ਪੰਜਾਬ ਸਰਕਾਰ ਵਿਚ ਮੰਤਰੀਆਂ ਦੇ ਤਿੰਨ ਅਹੁਦੇ ਖਾਲੀ ਪਏ ਹਨ। ਦੱਸਣਾ ਬਣਦਾ ਹੈ 19 ਮਾਰਚ ਨੂੰ ਪਹਿਲੀ ਵਾਰ ਹੋਏ ਸਹੁੰ ਚੁੱਕ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਦਸ ਮੰਤਰੀਆਂ ਨੂੰ ਆਪਣੀ ਕੈਬਨਿਟ ਵਿੱਚ ਸ਼ਾਮਲ ਕੀਤਾ ਸੀ ਪ੍ਰੰਤੂ ਇਨ੍ਹਾਂ ਵਿਚੋਂ ਸਿਹਤ ਮੰਤਰੀ ਡਾ ਵਿਜੇ ਸਿੰਗਲਾ ਨੂੰ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਸ਼ਾਮਲ ਹੋਣ ਦੇ ਚਲਦੇ ਮੰਤਰੀ ਮੰਡਲ ਵਿੱਚੋਂ ਬਾਹਰ ਕਰ ਦਿੱਤਾ ਸੀ । ਜਿਸ ਤੋਂ ਬਾਅਦ ਮੁੱਖ ਮੰਤਰੀ ਸਮੇਤ ਹੁਣ ਦੱਸ ਮੰਤਰੀ ਕੰਮ ਕਰ ਰਹੇ ਸਨ ਅਤੇ ਅੱਜ ਪੰਜ ਹੋਰ ਮੰਤਰੀ ਬਣਨ ਨਾਲ ਹੁਣ ਇਨ੍ਹਾਂ ਮੰਤਰੀਆਂ ਦੀ ਗਿਣਤੀ 15 ਹੋ ਗਈ ਹੈ। ਜਦੋਂ ਕਿ ਵਿਧਾਨ ਸਭਾ ਦੇ ਨਿਯਮਾਂ ਮੁਤਾਬਕ ਮੁੱਖ ਮੰਤਰੀ ਸਹਿਤ ਅਠਾਰਾਂ ਮੰਤਰੀ ਬਣ ਸਕਦੇ ਹਨ। ਉਧਰ ਪਾਰਟੀ ਨਾਲ ਸੁਰੂ ਤੋਂ ਹੀ ਜੁੜੀਆਂ ਚੱਲੀਆਂ ਆ ਰਹੀਆਂ ਅਤੇ ਲਗਾਤਾਰ ਦੂਜੀ ਵਾਰ ਜਿੱਤ ਹਾਸਲ ਕਰਨ ਵਾਲੀਆਂ ਦੋ ਹੋਰਨਾਂ ਮਹਿਲਾ ਵਿਧਾਇਕਾਵਾਂ ਬਲਜਿੰਦਰ ਕੌਰ ਤੇ ਸਰਵਜੀਤ ਕੌਰ ਮਾਣੂਕੇ ਨੂੰ ਮਮਤਾ ਰੇਲਵੇ ਵਿਚ ਥਾਂ ਨਾ ਮਿਲਣ ਕਾਰਨ ਉਨ੍ਹਾਂ ਦੇ ਸਮਰਥਕਾਂ ਵਿੱਚ ਮਾਯੂਸੀ ਪਾਈ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਬਲਜਿੰਦਰ ਕੌਰ ਇਸ ਤੋਂ ਪਹਿਲਾਂ ਪਾਰਟੀ ਦੀ ਦਿੱਲੀ ਹਾਈ ਕਮਾਂਡ ਦੇ ਬਹੁਤ ਨਜ਼ਦੀਕ ਰਹਿ ਚੁੱਕੇ ਹਨ ਅਤੇ ਉਨ੍ਹਾਂ ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ ਵਜੋਂ ਜ਼ਿੰਮੇਵਾਰੀ ਨਿਭਾਈ ਹੈ। ਇਸੇ ਤਰ੍ਹਾਂ ਬੁਢਲਾਡਾ ਹਲਕੇ ਤੋਂ ਲਗਾਤਾਰ ਦੂਜੀ ਵਾਰ ਦੇ ਵਿਧਾਇਕ ਪਿ੍ਰੰਸੀਪਲ ਬੁੱਧ ਰਾਮ ਦੇਵੀ ਮੰਤਰੀ ਮੰਡਲ ਵਿੱਚ ਸ਼ਾਮਲ ਪੰਜ ਕਿਆਸੇ ਲਗਾਏ ਜਾ ਰਹੇ ਸਨ ਪ੍ਰੰਤੂ ਉਨ੍ਹਾਂ ਥਾਂ ਨਹੀਂ ਦਿੱਤੀ ਹੈ। ਇਸਤੋਂ ਇਲਾਵਾ ਇਹ ਵੀ ਦਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅਪਣੇ ਨਾਲ ਕੁੱਝ ਸਲਾਹਕਾਰ ਵੀ ਤੈਨਾਤ ਕੀਤੇ ਜਾ ਰਹੇ ਹਨ। ਗੌਰਤਲਬ ਹੈ ਕਿ ਫ਼ਰਵਰੀ 2022 ਦੀਆਂ ਵਿਧਾਨ ਸਭਾ ਚੋਣਾਂ ’ਚ ਇਤਿਹਾਸਕ 92 ਸੀਟਾਂ ਜਿੱਤਣ ਵਾਲੀ ਆਮ ਆਦਮੀ ਪਾਰਟੀ ਦਾ ਸਿਆਸੀ ਗ੍ਰਾਫ਼ ਇੰਨ੍ਹਾਂ ਦਿਨਾਂ ’ਚ ਕਾਫ਼ੀ ਥੱਲੇ ਚਲਿਆ ਗਿਆ ਹੈ, ਜਿਸਦੇ ਚੱਲਦੇ ਪਿਛਲੇ ਦਿਨੀਂ ਹੋਈ ਸੰਗਰੂਰ ਲੋਕ ਸਭਾ ਚੋਣ ‘ਚ ਪਾਰਟੀ ਉਮੀਦਵਾਰ ਗੁਰਮੇਲ ਸਿੰਘ ਘਰਾਚੋ ਚੋਣ ਹਾਰ ਗਏ ਹਨ ਤੇ ਵੋਟਰਾਂ ਨੇ ਸ਼੍ਰੋਮਣੀ ਅਕਾਲੀ ਦਲ ਅੰਮਿ੍ਰਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਜਿੱਤ ਦਿਵਾਈ ਹੈ।
ਹਾਈ ਕੋਰਟ ਵੱਲੋਂ ਡੇਰਾ ਮੁਖੀ ਰਾਮ ਰਹੀਮ ਨੂੰ ਨਕਲੀ ਦੱਸਣ ਵਾਲੀ ਪਟੀਸ਼ਨ ਖਾਰਜ
ਸੁਖਜਿੰਦਰ ਮਾਨ
ਚੰਡੀਗੜ੍ਹ, 4 ਜੁਲਾਈ: ਪੈਰੋਲ ‘ਤੇ ਇੱਕ ਮਹੀਨੇ ਲਈ ਸੁਨਾਰੀਆ ਜੇਲ ਵਿਚੋਂ ਬਾਹਰ ਆਏ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਨਕਲੀ ਦੱਸਦੇ ਹੋਏ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕਰਨ ਲਈ ਕੁੱਝ ਡੇਰਾ ਪ੍ਰੇਮੀਆਂ ਵਲੋਂ ਦਾਈਰ ਕੀਤੀ ਪਿਟੀਸਨ ਨੂੰ ਖਾਰਜ ਕਰਦਿਆਂ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪਿਟੀਸਨਕਰਤਾਵਾਂ ਨੂੰ ਝਾੜ ਪਾਈ ਹੈ। ਹਾਈ ਕੋਰਟ ਨੇ ਇਸ ਮਾਮਲੇ ਨੂੰ ਕਾਲਪਨਿਕ ਕਰਾਰ ਦਿੰਦਿਆਂ ਕਿਹਾ ਕਿ ਇੱਥੇ ਕੋਈ ਫ਼ਿਲਮ ਨਹੀਂ ਚੱਲ ਰਹੀ ਹੈ। ਇਹ ਹਾਈ ਕੋਰਟ ਹੈ ਅਤੇ ਇੱਥੇ ਅਜਿਹੇ ਗ਼ੈਰ ਜਰੂਰੀ ਫੈਸਲੇ ਨਹੀਂ ਸੁਣੇ ਜਾਂਦੇ। ਉਨ੍ਹਾਂ ਪਿਟੀਸ਼ਨਕਰਤਾਵਾਂ ਨੂੰ ਕਿਹਾ ਕਿ ਪਟੀਸ਼ਨ ਦਾਇਰ ਕਰਨ ਤੋਂ ਪਹਿਲਾਂ ਦਿਮਾਗ ਤੋਂ ਕੰਮ ਲਿਆ ਜਾਣਾ ਚਾਹੀਦਾ ਹੈ ਕਿ ਜੇਲ੍ਹ ਤੋਂ ਬਾਹਰ ਆਇਆ ਬਾਬਾ ਕਿਵੇਂ ਬਦਲ ਗਿਆ। ਇੱਥੇ ਦੱਸਣਾ ਬਣਦਾ ਹੈ ਕਿ ਕੁਝ ਡੇਰਾ ਪ੍ਰੇਮੀਆਂ ਨੇ ਹਾਈ ਕੋਰਟ ਚ ਪਟੀਸ਼ਨ ਦਾਇਰ ਕਰਕੇ ਦੋਸ਼ ਲਾਏ ਸਨ ਕਿ ਸੁਨਾਰੀਆ ਜੇਲ੍ਹ ਤੋਂ ਇੱਕ ਮਹੀਨੇ ਦੀ ਪੈਰੋਲ ਲਈ ਬਾਹਰ ਆਏ ਡੇਰਾ ਮੁਖੀ ਅਸਲੀ ਨਹੀਂ ਹਨ ਬਲਕਿ ਇਹ ਉਨ੍ਹਾਂ ਦਾ ਕੋਈ ਬਹਿਰੂਪੀਆ ਹੈ ਜਦੋਂਕਿ ਅਸਲੀ ਡੇਰਾ ਮੁਖੀ ਨੂੰ ਅਗਵਾ ਕਰ ਲਿਆ ਗਿਆ ਹੈ ਅਤੇ ਉਸਦੀ ਜਾਨ ਨੂੰ ਵੀ ਖਤਰਾ ਹੋ ਸਕਦਾ ਹੈ। ਦੂਜੇ ਪਾਸੇ ਡੇਰਾ ਪ੍ਰਬੰਧਕਾਂ ਨੇ ਇਸ ਪਟੀਸ਼ਨ ਨੂੰ ਡੇਰਾ ਪ੍ਰੇਮੀਆਂ ਵਿੱਚ ਭਰਮ ਫੈਲਾਉਣ ਵਾਲੀ ਦੱਸਦਿਆਂ ਇਸ ਨੂੰ ਮੁੱਢੋਂ ਰੱਦ ਕੀਤਾ ਸੀ। ਗੌਰਤਲਬ ਹੈ ਕਿ ਡੇਰਾ ਮੁਖੀ ਇਨ੍ਹੀਂ ਦਿਨੀਂ ਉੱਤਰ ਪ੍ਰਦੇਸ਼ ਦੇ ਬਾਗਪਤ ਖੇਤਰ ਵਿਚ ਆਪਣੇ ਇਕ ਡੇਰੇ ਦੇ ਆਸ਼ਰਮ ਵਿੱਚ ਰਹਿ ਰਿਹਾ ਹੈ ਜਿੱਥੇ ਉਹ ਕਈ ਵਾਰ ਲਾਈਵ ਵੀ ਹੋਇਆ ਹੈ।
ਸਿੱਧੂ ਮੂੁਸੇਵਾਲਾ ਕਾਂਡ: ਐਨ.ਆਈ.ਏ ਵਲੋਂ ਏ.ਕੇ 47 ਵੇਚਣ ਵਾਲਿਆਂ ਦੀ ਗਿ੍ਰਫਤਾਰੀ ਲਈ ਛਾਪੇਮਾਰੀ
ਪੰਜਾਬੀ ਖ਼ਬਰਸਾਰ ਬਿਉਰੋ
ਨਵੀਂ ਦਿੱਲੀ, 3 ਜੁਲਾਈ: ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਗਾਇਕ ਸੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੀ ਲੰਘੀ 29 ਮਈ ਦੇ ਬੇਰਹਿਮੀ ਨਾਲ ਹੋਏ ਕਤਲ ਦੇ ਮਾਮਲੇ ਵਿਚ ਹੁਣ ਕੇਂਦਰੀ ਜਾਂਚ ਏਜੰਸੀ ਐਨ.ਆਈ.ਏ ਵੀ ਸ਼ਾਮਲ ਹੋ ਗਈ ਹੈ। ਪਤਾ ਲੱਗਿਆ ਹੈ ਕਿ ਇਸ ਜਾਂਚ ਏਜੰਸੀ ਦੀ ਇੱਕ ਟੀਮ ਵਲੋਂ ਬੁਲੰਦਸ਼ਹਿਰ ਦੇ ਕੁੱਝ ਇਲਾਕਿਆਂ ਵਿਚ ਛਾਪੇਮਾਰੀ ਕਰਕੇ ਇੱਕ ਨੌਜਵਾਨ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਹਾਲਾਂਕਿ ਇਸ ਗੱਲ ਦੀ ਪੁਸ਼ਟੀ ਨਹੀਂ ਹੋ ਸਕੀ ਪ੍ਰੰਤੂ ਕਿਹਾ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਲਈ ਵਰਤੀਂ ਗਈ ਏ.ਕੇ.47 ਰਾਈਫ਼ਲ ਅੱਠ ਲੱਖ ਦੀ ਕੀਮਤ ਅਦਾ ਕਰਕੇ ਲਾਰੇਂਸ ਬਿਸਨੋਈ ਗੈਂਗ ਵਲੋਂ ਇੱਥੋਂ ਹੀ ਖ਼ਰੀਦੀ ਗਈ ਸੀ। ਇਸ ਮਾਮਲੇ ਵਿਚ ਗੈਂਗਸਟਰਾਂ ਨੂੰ ਹਥਿਆਰ ਮੁਹੱਈਆ ਕਰਵਾਉਣ ਦੇ ਮਾਮਲੇ ਿਵਚ ਮੁਜੱਫਰਨਗਰ ਦੇ ਸੁੰਦਰ ਨਾਂ ਦੇ ਨੌਜਵਾਨ ਦੀ ਵੀ ਚਰਚਾ ਹੋਈ ਸੀ।






