Thursday, May 14, 2026
Home Blog Page 2453

ਆਉਟ ਸੋਰਸ ਅਤੇ ਕੰਟਰਕਟ ਵਰਕਰਾਂ ਦੀ ਤਨਖਾਹ ਸਮੇਂ ’ਤੇ ਜਾਰੀ ਕਰਨ ਦੀ ਕੀਤੀ ਮੰਗ

0

ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 2 ਜੁਲਾਈ: ਪੰਜਾਬ ਰੋਡਵੇਜ ਪਨਬੱਸ /ਪੀ ਆਰ ਟੀ ਸੀ ਕ੍ਰੰਟਰੈਕਟ ਵਰਕਰਜ ਯੂਨੀਅਨ ਪੰਜਾਬ ਦੇ ਸੁਬਾ ਜੋਇੰਟ ਜਨਰਲ ਸਕੱਤਰ ਤਰਸੇਮ ਸਿੰਘ ਬਰਾੜ ਅਤੇ ਸੁਬਾ ਆਗੂ ਗੁਰਪ੍ਰੀਤ ਢਿੱਲੋਂ ਨੇ ਇੱਥੇ ਜਾਰੀ ਬਿਆਨ ਵਿਚ ਕੱਚੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਸਮੇਂ ਸਿਰ ਜਾਰੀ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਮੁਲਾਜਮ ਬਹੁਤ ਹੀ ਘੱਟ ਤਨਖਾਹਾਂ ’ਤੇ ਮਿਹਨਤ ਅਤੇ ਇਮਾਨਦਾਰੀ ਨਾਲ ਡਿਊਟੀਆਂ ਨਿਭਾਉਂਦੇ ਆ ਰਹੇ ਹਨ ਪਰ ਪਿਛਲੇ ਕੁਝ ਸਮੇ ਤੋਂ (ਫ੍ਰੀ ਸਫਰ ਸਹੂਲਤਾਂ ਹੋਣ ਤੋਂ)ਸਾਡੀਆਂ ਤਨਖਾਹਾਂ ਰੋਕੀਆਂ ਜਾ ਰਹੀਆਂ ਹਨ ਜਿਸ ਕਰਕੇ ਸਾਨੂੰ ਬਹੁਤ ਜਿਆਦਾ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਦਾ ਹੈ । ਜਿਸਦੇ ਚੱਲਦੇ ਉਨ੍ਹਾਂ ਨੂੰ ਹਰ ਮਹੀਨੇ ਦੀ ਤਨਖਾਹ 5 ਤਰੀਕ ਤੱਕ ਖਾਤਿਆਂ ਵਿੱਚ ਪਾਈ ਜਾਵੇ। ਆਗੂਆਂ ਨੇ ਇਹ ਵੀ ਚੇਤਾਵਨੀ ਦਿੱਤੀ ਕਿ ਜੇਕਰ ਹਰੇਕ ਮਹੀਨੇ 5 ਤਰੀਖ ਤੱਕ ਤਨਖਾਹਾ ਨਹੀਂ ਆਉਂਦੀਆਂ ਤਾ ਰੋਸ ਵਿੱਚ ਮਜਬੂਰਨ ਅਸੀ 7 ਤਰੀਕ ਤੋ ਬਾਅਦ ਗੇਟ ਰੈਲੀਆਂ ਅਤੇ 10 ਤਰੀਕ ਤੋ ਬਾਅਦ ਬੱਸ ਸਟੈਡ ਬੰਦ ਅਤੇ ਤਨਖਾਹ ਨਹੀਂ ਕੰਮ ਨਹੀਂ ਦੇ ਨਾਅਰੇ ਨਾਲ ਮੁਕੰਬਲ ਪੰਜਾਬ ਬੰਦ ਵਰਗੇ ਤਿੱਖੇ ਸ਼ਘੰਰਸ਼ ਕਰਨ ਲਈ ਮਜਬੂਰ ਹੋਵਾਂਗੇ।

ਹਰਿਆਣਾ ਦੇ ਸਹਿਕਾਰਤਾ ਮੰਤਰੀ ਦੀ ਅਗਵਾਈ ਹੇਠ ਪੰਜ ਮੈਂਬਰ ਟੀਮ ਪਹੁੰਚੀ ਜਰਮਨੀ ਅਤੇ ਇਟਲੀ ਦੇ ਦੌਰੇ ‘ਤੇ

0

ਵਫਦ ਅਨਾਜਾਂ ਦੀ ਖਰੀਦ ਪ੍ਰਣਾਲੀ ਤੇ ਅਨਾਜ ਦੇ ਸਟੋਰੇਜ ਲਈ ਖੇਤੀਬਾੜੀ-ਭੰਡਾਰ ਅਤੇ ਸਾਈਲੋ ਨਾਲ ਸਬੰਧਿਤ ਉਭਰਤੀ ਤਕਨਾਲੋਜੀਆਂ ਦਾ ਅਧਿਐਨ ਕਰੇਗਾ
ਸੁਖਜਿੰਦਰ ਮਾਨ
ਚੰਡੀਗੜ੍ਹ, 2 ਜੁਲਾਈ:- ਹਰਿਆਣਾ ਦੇ ਸਹਿਕਾਰਤਾ ਮੰਤਰੀ ਡਾ. ਬਨਵਾਰੀ ਲਾਲ ਦੀ ਅਗਵਾਈ ਹੇਠ ਪੰਜ ਮੈਂਬਰੀ ਵਫਦ ਇਟਲੀ ਅਤੇ ਜਰਮਨੀ ਦੇ ਦੌਰੇ ‘ਤੇ ਹੈ। ਇਸ ਯਾਤਰਾ ਦੌਰਾਨ ਵਫਦ ਅਨਾਜ ਦੀ ਖਰੀਦ ਪ੍ਰਣਾਲੀ ਦਾ ਅਧਿਐਨ ਕਰੇਗਾ ਅਤੇ ਅਨਾਜ ਦੀ ਸਟੋਰੇਜ ਲਈ ਖੇਤੀਬਾੜੀ -ਭੰਡਾਰ ਅਤੇ ਸਾਈਲੋ ਨਾਲ ਸਬੰਧਿਤ ਉਭਰਦੀ ਤਕਨਾਲੋਜੀਆਂ ਦੇ ਬਾਰੇ ਵਿਚ ਜਾਣਕਾਰੀ ਹਾਸਲ ਕਰੇਗਾ। ਇਸ ਤੋਂ ਇਲਾਵਾ, ਵਫਦ ਅਨਾਜ ਦੇ ਇਛਿਤ ਆਯਾਤਕਾਂ ਦੇ ਨਾਲ ਕਾਰੋਬਾਰੀ ਮੀਟਿੰਗਾਂ ਵੀ ਕਰੇਗਾ। ਵਫਦ ਵਿਚ ਵਿਧਾਇਕ ਸ੍ਰੀ ਦੀਪਕ ਮੰਗਲਾ, ਹੈਫੇਡ ਦੇ ਚੇਅਰਮੈਨ ਕੈਲਾਸ਼ ਭਗਤ, ਹੈਫੇਦ ਦੇ ਪ੍ਰਬੰਧ ਨਿਦੇਸ਼ਕ ਏ. ਸ੍ਰੀਨਿਵਾਸ, ਸਹਿਕਾਰਤਾ ਵਿਭਾਗ ਦੀ ਉੱਪ ਸਕੱਤਰ ਸ੍ਰੀਮਤੀ ਸ਼ਿਵਜੀਤ ਭਾਰਤੀ, ਹੈਫੇਡ ਦੇ ਮਹਾਪ੍ਰਬੰਧਕ ਅਰੁਣ ਕੁਮਾਰ ਆਹੂਜਾ ਸ਼ਾਮਿਲ ਹਨ।
ਸਹਿਕਾਰਤਾ ਮੰਤਰੀ ਡਾ. ਬਨਵਾਰੀ ਲਾਲ ਨੇ ਇਸ ਸਬੰਧ ਵੱਧ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਭਾਰਤ ਸਰਕਾਰ ਨੇ ਕਣਕ ਨੂੰ ਵਿਗਿਆਨਕ ਰੂਪ ਨਾਲ ਢਕੇ ਹੋਏ ਸਟੋਰੇਜ ਸਥਾਨ ਵਿਚ ਹੀ ਸਟੋਰ ਕਰਨ ‘ਤੇ ਜੋਰ ਦਿੱਤਾ ਹੈ। ਢਕੇ ਹੋਏ ਪਾਰੰਪਰਿਕ ਸਟੋਰੇਜ ਸਥਾਨਾਂ ਦੀ ਕਮੀ ਦੇ ਕਾਰਨ ਸਾਈਲੋ ਇਕ ਸੁਰੱਖਿਅਤ, ਕਿਫਾਇਤੀ ਅਤੇ ਲਾਭਦਾਇਕ ਢੰਗ ਹੈ। ਸਾਈਲੋ ਨੂੰ ਜਮੀਨ ਦੀ ਸਹੀ ਵਰਤੋ ਅਤੇ ਅਨਾਜਾਂ ਦੀ ਗੁਣਵੱਤਾ ਨੂੰ ਪ੍ਰਭਾਵਿਤ ਕੀਤੇ ਬਿਨ੍ਹਾਂ ਲੰਬੇ ਸਮੇਂ ਲਈ ਉਨ੍ਹਾਂ ਦੇ ਬਿਹਤਰ ਸਰੰਖਣ ਤਹਿਤ ਡਿਜਾਇਨ ਕੀਤਾ ਗਿਆ ਹੈ।
ਮਿਲਾਨ, ਇਟਲੀ ਵਿਚ ਕਾਊਂਸਲੇਟ ਜਨਰਲ ਆਫ ਇੰਡੀਆ ਟੀ ਅਜੰਗਲਾ ਜਮੀਰ ਦੇ ਨਾਲ ਵਫਦ ਨੇ ਅੱਜ ਉੱਤਰੀ ਇਟਲੀ ਵਿਚ ਸਾਈਲੋ ਤਕਨਾਲੋਜੀ ਨਿਰਮਾਣ ਕੇਂਦਰਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਹਰਿਆਣਾ ਵਿਚ ਵੀ ਸਮਾਨ ਢਾਂਚਿਆਂ ਦੀ ਸਥਾਪਨਾ ਵਿਚ ਸਹਿਯੋਗ ਦੇ ਖੇਤਰਾਂ ਦੀ ਸੰਭਾਵਨਾਵਾਂ ‘ਤ ਵਿਚਾਰ-ਵਟਾਂਦਰਾਂ ਕੀਤਾ। ਸਹਿਕਾਰਤਾ ਮੰਤਰੀ ਡਾ. ਬਨਵਾਰੀ ਲਾਲ ਦੀ ਅਗਵਾਈ ਹੇਠ ਹਰਿਆਣਾ ਰਾਜ ਸਹਿਕਾਰੀ ਸਪਲਾਈ ਅਤੇ ਮਾਰਕਟਿੰਗ ਫੈਡਰੇਸ਼ਨ ਲਿਮੀਟੇਡ (ਹੈਫੇਡ) ਰਾਜ ਦੇ ਕਿਸਾਲਾਂ ਦੀ ਸੇਵਾ ਲਈ ਪ੍ਰਤੀਬੱਧ ਹੈ। ਇਸੀ ਦਿਸ਼ਾ ਵਿਚ ਅੱਗੇ ਵੱਧਦੇ ਹੋਏ ਉੱਚ ਪੱਧਰੀ ਵਫਦ ਇਟਲੀ ਅਤੇ ਜਰਮਨੀ ਦੇ ਦੌਰੇ ‘ਤੇ ਗਿਆਨ ਹੈ, ਤਾਂ ਜੋ ਵਿਕਸਿਤ ਦੇਸ਼ਾਂ ਵੱਲੋਂ ਆਪਣੇ ਕਿਸਾਨ ਕੰਮਿਯੂਨਿਟੀਆਂ ਲਈ ਵਰਤੋ ਕੀਤੀ ਜਾ ਰਹੀ ਨਵੀਨਤਮ ਤਕਨੀਕਾਂ ਨੂੰ ਹਰਿਾਣਾ ਦੇ ਕਿਸਾਨਾਂ ਦੇ ਨਾਲ ਸਾਂਝਾ ਕਰ ਸਕਣ।

ਭਾਜਪਾ ਕੈਪਟਨ ਨੂੰ ਬਣਾਏਗੀ ਉਪ ਰਾਸ਼ਟਰਪਤੀ ਦਾ ਉਮੀਦਵਾਰ!

0

ਜਲਦੀ ਹੀ ਪੰਜਾਬ ਲੋਕ ਕਾਂਗਰਸ ਨੂੰ ਭਾਜਪਾ ’ਚ ਮਰਜ਼ ਕਰਨ ਦੀ ਚਰਚਾ
ਸੁਖਜਿੰਦਰ ਮਾਨ
ਚੰਡੀਗੜ੍ਹ, 1 ਜੁਲਾਈ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੂੰ ਭਾਰਤੀ ਜਨਤਾ ਪਾਰਟੀ ਵੱਲੋਂ ਉਪ ਰਾਸਟਰਪਤੀ ਦਾ ਉਮੀਦਵਾਰ ਬਣਾਏ ਜਾਣ ਦੀ ਚਰਚਾ ਦਾ ਬਾਜਾਰ ਗਰਮ ਹੈ। ਚੱਲ ਰਹੀ ਚਰਚਾ ਮੁਤਾਬਿਕ ਇਨੀਂ ਦਿਨੀਂ ਇੰਗਲੈਂਡ ਵਿੱਚ ਆਪਣੀ ਰੀੜ੍ਹ ਦੀ ਹੱਡੀ ਦਾ ਅਪ੍ਰੇਸ਼ਨ ਕਰਵਾਉਣ ਗਏ ਕੈਪਟਨ ਅਮਰਿੰਦਰ ਸਿੰਘ ਨੂੰ ਜਲਦੀ ਵਾਪਸ ਆਉਣ ਲਈ ਕਿਹਾ ਗਿਆ ਹੈ। ਹਾਲਾਂਕਿ ਇਸ ਗੱਲ ਦੀ ਪੁਸ਼ਟੀ ਨਹੀਂ ਹੋ ਸਕੀ ਪਰੰਤੂ ਸੰਭਾਵਨਾ ਜਤਾਈ ਜਾ ਰਹੀ ਹੈ ਆਉਣ ਵਾਲੇ ਹਫ਼ਤੇ ਅੰਦਰ ਵਾਪਸ ਭਾਰਤ ਪਰਤ ਆਉਣਗੇ। ਉਧਰ ਇਹ ਵੀ ਕਿਹਾ ਜਾ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਅਪਣੇ ਵਲੋਂ ਪਿਛਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਣਾਈ ਆਪਣੀ ਪੰਜਾਬ ਲੋਕ ਕਾਂਗਰਸ ਪਾਰਟੀ ਨੂੰ ਜਲਦੀ ਹੀ ਭਾਜਪਾ ਵਿੱਚ ਮਰਜ ਕਰ ਦੇਣਗੇ। ਦੱਸਣਾ ਬਣਦਾ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਹੀ ਸਾਬਕਾ ਮੁੱਖ ਮੰਤਰੀ ਨੂੰ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਤੇ ਅਡਜਸਟ ਕਰਨ ਦੀਆਂ ਚਰਚਾਵਾਂ ਚੱਲਦੀਆਂ ਆ ਰਹੀਆਂ ਹਨ। ਹਾਲਾਂਕਿ ਪਹਿਲਾਂ ਇਹ ਕਿਹਾ ਜਾ ਰਿਹਾ ਸੀ ਉਨ੍ਹਾਂ ਨੂੰ ਕਿਸੇ ਸੂਬੇ ਦਾ ਗਵਰਨਰ ਬਣਾਇਆ ਜਾਵੇਗਾ ਪ੍ਰੰਤੂ ਹੁਣ ਮੌਜੂਦਾ ਸਿਆਸੀ ਹਾਲਾਤਾਂ ਮੁਤਾਬਕ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਨਾਲੋਂ ਅਲੱਗ ਹੋਣ ਤੋਂ ਬਾਅਦ ਪੰਜਾਬ ਤੇ ਖਾਸਕਰ ਸਿੱਖਾਂ ਵਿੱਚ ਆਪਣੀ ਵਿਸ਼ੇਸ਼ ਪਕੜ ਬਣਾਉਣ ਲੱਗੀ ਹੋਈ ਭਾਜਪਾ ਉਪ ਰਾਸਟਰਪਤੀ ਦੇ ਅਹੁੱਦੇ ਲਈ ਕੈਪਟਨ ਨੂੰ ਅੱਗੇ ਕਰ ਸਕਦੀ ਹੈ। ਕੈਪਟਨ ਅਮਰਿੰਦਰ ਸਿੰਘ ਦੀ ਕੌਮੀ ਪੱਧਰ ’ਤੇ ਸੋਚ ਭਾਜਪਾ ਨਾਲ ਮਿਲਦੀ ਜੁਲਦੀ ਹੈ। ਇਸਤੋਂ ਇਲਾਵਾ ਪੰਜਾਬ ਦੇ ਪਾਣੀਆਂ ਦੇ ਰਾਖ਼ੇ ਤੇ ਦਰਬਾਰ ਸਾਹਿਬ ’ਤੇ ਹੋਏ ਹਮਲੇ ਦੇ ਸਬੰਧ ਵਿਚ ਐਮ.ਪੀ ਦੇ ਅਹੁੱਦੇ ਤੋਂ ਅਸਤੀਫ਼ਾ ਦੇਣ ਕਾਰਨ ਉੋਸਦੀ ਭੱਲ ਬਣੀ ਰਹੀ ਹੈ ਬੇਸ਼ੱਕ ਪਿਛਲੀ ਕਾਂਗਰਸ ਸਰਕਾਰ ਦੇ ਕਰੀਬ ਪੌਣੇ ਪੰਜ ਸਾਲਾਂ ’ਚ ਢਿੱਲੀ ਕਾਰਗੁਜ਼ਾਰੀ ਕਾਰਨ ਉਨ੍ਹਾਂ ਨੂੰ ਸਿਆਸੀ ਨੁਕਸਾਨ ਵੀ ਉਠਾਉਣਾ ਪਿਆ ਹੈ। ਇਸਦੇ ਬਾਵਜੂਦ ਕੈਪਟਨ ਅਮਰਿੰਦਰ ਸਿੰਘ ਭਾਜਪਾ ਲਈ ਕਾਫ਼ੀ ਫਿੱਟ ਬੈਠਦੇ ਹਨ। ਪੰਜਾਬ ਤੇ ਇਸਦੇ ਆਸਪਾਸ ਸੂਬਿਆਂ ਵਿਚ ਸਿੱਖਾਂ ’ਚ ਅਪਣੀ ਪਕੜ੍ਹ ਬਣਾਉਣ ਲਈ ਭਾਜਪਾ ਵਲੋਂ ਪਿਛਲੇ ਸਮੇਂ ਦੌਰਾਨ ਵੱਖ ਵੱਖ ਪਾਰਟੀਆਂ ਦੇ ਵੱਡੇ ਸਿੱਖ ਚਿਹਰਿਆਂ ਨੂੰ ਆਪਣੇ ਵਿੱਚ ਸ਼ਾਮਲ ਕੀਤਾ ਗਿਆ ਹੈ। ਦੇਸ਼ ਭਰ ਵਿੱਚ ਬਣੇ ਹੋਏ ਮੌਜੂਦਾ ਸਿਆਸੀ ਹਾਲਾਤਾਂ ਮੁਤਾਬਕ ਭਾਜਪਾ ਦੀ ਘੱਟਗਿਣਤੀਆਂ ਨਾਲ ਦੂਰੀ ਵਧਦੀ ਜਾ ਰਹੀ ਹੈ। ਇਸ ਤੋਂ ਇਲਾਵਾ ਪਿਛਲੇ ਸਮੇਂ ਦੌਰਾਨ ਕਰੀਬ ਇਕ ਸਾਲ ਭਰ ਚੱਲੇ ਦਿੱਲੀ ਕਿਸਾਨ ਅੰਦੋਲਨ ਦੌਰਾਨ ਵੀ ਪੰਜਾਬੀ ਤੇ ਖ਼ਾਸ ਕਰਕੇ ਸਿੱਖਾਂ ਦੀ ਭਾਜਪਾ ਨਾਲ ਨਰਾਜ਼ਗੀ ਰਹੀ ਹੈ। ਅਜਿਹੇ ਸਿਆਸੀ ਹਾਲਤਾਂ ਵਿੱਚ ਚੱਲਦੇ ਦੇਸ਼ ਦੀ ਦੂਜੀ ਵੱਡੀ ਘੱਟ ਗਿਣਤੀ ਸਿੱਖਾਂ ਨੂੰ ਖੁਸ ਕਰਨ ਅਤੇ ਅਪਣੇ ਉਪਰ ਘੱਟ ਗਿਣਤੀ ਵਿਰੋਧੀ ਹੋਣ ਦੇ ਲੱਗ ਰਹੇ ਠੱਪੇ ਨੂੰ ਦੂਰ ਕਰਨ ਲਈ ਇਹ ਕੋਈ ਹੈਰਾਨੀਜਨਕ ਗੱਲ ਨਹੀਂ ਹੋਵੇਗੀ ਜੇਕਰ ਭਾਜਪਾ ਸਿੱਖਾਂ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦੇਸ਼ ਦੇ ਦੂਜੇ ਸਭ ਤੋਂ ਸਰਬਉੱਚ ਅਹੁਦੇ ਲਈ ਆਪਣਾ ਉਮੀਦਵਾਰ ਐਲਾਨ ਦੇਵੇ। ਉਧਰ ਪਰਿਵਾਰ ਦੇ ਨੇੜਲੇ ਸੂਤਰਾਂ ਨੇ ਖੁਲਾਸਾ ਕੀਤਾ ਹੈ ਕਿ ਇਸ ਗੱਲ ਦੀ ਚਰਚਾ ਜ਼ਰੂਰ ਕੀਤੀ ਜਾ ਰਹੀ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਲੋਕ ਕਾਂਗਰਸ ਨੂੰ ਭਾਜਪਾ ਚ ਮਰਜ ਕਰ ਦਿੱਤਾ ਜਾਵੇ ਪ੍ਰੰਤੂ ਹਾਲੇ ਤੱਕ ਭਾਜਪਾ ਹਾਈ ਕਮਾਨ ਜਾਂ ਪ੍ਰਧਾਨ ਮੰਤਰੀ ਦਫਤਰ ਵੱਲੋਂ ਸਾਬਕਾ ਮੁੱਖ ਮੰਤਰੀ ਨੂੰ ਉਪ ਰਾਸਟਰਪਤੀ ਮਨੋਨੀਤ ਕਰਨ ਬਾਰੇ ਕੋਈ ਗੱਲ ਨਹੀਂ ਸਾਹਮਣੇ ਆਈ ਹੈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ 6 ਅਗਸਤ ਨੂੰ ਉਪ ਰਾਸ਼ਟਰਪਤੀ ਦੀ ਚੋਣ ਹੋਣ ਜਾ ਰਹੀ ਹੈ ਜਿਸਦੇ ਲਈ ਹਾਲੇ ਤੱਕ ਕਿਸੇ ਉਮੀਦਵਾਰ ਦਾ ਨਾਮ ਸਾਹਮਣੇ ਨਹੀਂ ਆਇਆਂ ਹੈ। ਜਦੋਂਕਿ ਰਾਸਟਰਪਤੀ ਦੇ ਅਹੁੱਦੇ ਲਈ ਭਾਜਪਾ ਵਲੋਂ ਸ੍ਰੀਮਤੀ ਦਰੁਪਤੀ ਮੁਰਮੂ ਅਤੇ ਵਿਰੋਧੀ ਧਿਰਾਂ ਵਲੋਂ ਸਾਬਕਾ ਵਿਤ ਮੰਤਰੀ ਯਸਵੰਤ ਸਿਨਹਾ ਦੇ ਵਿਚਕਾਰ ਮੁਕਾਬਲਾ ਬਣਿਆ ਹੋਇਆ ਹੈ।

ਪੰਜਾਬ ’ਚ ਅੱਜ ਤੋਂ 300 ਯੂਨਿਟ ਮੁਫ਼ਤ ਬਿਜਲੀ ਸਹੂਲਤ ਦੀ ਹੋਈ ਸ਼ੁਰੂਆਤ

0

31 ਦਸੰਬਰ 2021 ਦੇ ਡਿਫ਼ਾਲਟਰਾਂ ਦੇ ਬਕਾਇਆ ਬਿੱਲ ਵੀ ਮੁਆਫ਼ ਕਰਨ ਦਾ ਕੀਤਾ ਐਲਾਨ
ਸੁਖਜਿੰਦਰ ਮਾਨ
ਚੰਡੀਗੜ੍ਹ, 1 ਜੁਲਾਈ: ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਪੰਜ ਗਰੰਟੀਆਂ ਵਿਚੋਂ ਇੱਕ ਹਰ ਮਹੀਨੇ ਹਰੇਕ ਘਰ ਨੂੰ 300 ਯੂਨਿਟ ਮੁਫ਼ਤ ਬਿਜਲੀ ਦੀ ਗਰੰਟੀ ਨੂੰ ਅੱਜ ਤੋਂ ਲਾਗੂ ਕਰਨ ਦਾ ਫੈਸਲਾ ਲਿਆ ਹੈ। ਇਸਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ 31 ਦਸੰਬਰ 2021 ਤੋਂ ਪਹਿਲਾਂ ਦੇ ਹਰ ਕੈਟਾਗਰੀ ਤੇ ਹਰ ਵਰਗ ਦੇ ਬਿਜਲੀ ਦੇ ਬਕਾਇਆ ਬਿੱਲ ਮਾਫ ਕਰਨ ਦਾ ਵੀ ਐਲਾਨ ਕੀਤਾ ਹੈ। ਦਸਣਾ ਬਣਦਾ ਹੈ ਕਿ ਇਸ ਗਰੰਟੀ ਨੂੰ ਲਾਗੂ ਕਰਨ ਲਈ ਪੰਜਾਬ ਸਰਕਾਰ ਵਲੋਂ ਬੀਤੇ ਕੱਲ ਸਮਾਪਤ ਹੋਏ ਬਜ਼ਟ ਸੈਸਨ ਵਿਚ 1800 ਕਰੋੜ ਰੁਪਏ ਦੀ ਰਾਸ਼ੀ ਵੀ ਰਾਖ਼ਵੀਂ ਰੱਖੀ ਸੀ। ਉਜ ਕਿਸ ਕੈਟਾਗਿਰੀ ਦੇ ਕਿਸ ਵਰਗ ਨੂੰ ਇਹ ਸਹੂਲਤ ਪੂਰੀ ਤਰ੍ਹਾਂ ਮਿਲੇਗੀ, ਇਸਦਾ ਫੈਸਲਾ ਪੰਜਾਬ ਕੈਬਨਿਟ ਵਿਚ ਲਿਆ ਜਾਵੇਗਾ, ਜਿਸਤੋਂ ਬਾਅਦ ਪੰਜਾਬ ਰਾਜ ਪਾਵਰਕਾਰਪੋਰੇਸ਼ਨ ਵਲੋਂ ਨੋਟੀਫਿਕੇਸ਼ਨ ਕੀਤਾ ਜਾਵੇਗਾ। ਗੌਰਤਲਬ ਹੈ ਕਿ ਪੰਜਾਬ ਵਿਚ ਮੌਜੂਦਾ ਸਮੇਂ 73.39 ਲੱਖ ਘਰੇਲੂ ਖਪਤਕਾਰ ਹਨ,ਜਿੰਨ੍ਹਾਂ ਵਿਚੋਂ 60 ਲੱਖ ਦੇ ਕਰੀਬ ਅਜਿਹੇ ਖਪਤਕਾਰ ਹਨ, ਜਿੰਨ੍ਹਾਂ ਦੀ ਮਹੀਨੇ ਦੀ 300 ਯੂਨਿਟ ਬਿਜਲੀ ਦੀ ਖਪਤ ਹੁੰਦੀ ਹੈ। ਉਧਰ ਦਿੱਲੀ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇੱਕ ਟਵੀਟ ਕਰਕੇ ਐਲਾਨ ਕੀਤਾ ਹੈ ਕਿ ਦੂਜੀਆਂ ਪਾਰਟੀਆਂ ਚੋਣਾਂ ਤੋਂ ਪਹਿਲਾਂ ਕੀਤੇ ਐਲਾਨਾਂ ਨੂੰ ਅਪਣੀ ਸਰਕਾਰ ਦੇ ਪੰਜਵੇਂ ਸਾਲ ਵਿਚ ਲਾਗੂ ਕਰਦੀਆਂ ਹਨ ਪ੍ਰੰਤੂ ਆਮ ਆਦਮੀ ਪਾਰਟੀ ਨੇ ਪਹਿਲੇ ਤਿੰਨ ਮਹੀਨਿਆਂ ਵਿਚ ਅਪਣੇ ਚੋਣ ਵਾਅਦੇ ਪੂਰੇ ਕਰਨੇ ਸੁਰੂ ਕਰ ਦਿੱਤੇ ਹਨ। ਇਸਤੋਂ ਇਲਾਵਾ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਟਵੀਟ ਕਰਕੇ ਅੱਜ ਤੋਂ ਪੰਜਾਬ ਵਿਚ 300 ਯੂਨਿਟ ਮਹੀਨਾ ਮੁਫ਼ਤ ਬਿਜਲੀ ਸਕੀਮ ਲਾਗੂ ਕਰਨ ਦਾ ਐਲਾਨ ਕੀਤਾ ਹੈ। ਗੌਰਤਲਬ ਹੈ ਕਿ ਇਸ ਸਕੀਮ ਦਾ ਕਿਹੜੇ ਖਪਤਕਾਰਾਂ ਨੂੰ ਲਾਭ ਪੁੱਜੇਗਾ, ਇਸ ਗੱਲ ਨੂੰ ਲੈ ਹਾਲੇ ਤੱਕ ਭੰਵਲਭੂਸਾ ਬਣਿਆ ਹੋਇਆ ਹੈ। ਪਹਿਲਾਂ ਇਹ ਗੱਲ ਸਾਹਮਣੇ ਆਈ ਸੀ ਕਿ ਇਸ ਸਕੀਮ ਦਾ ਲਾਭ ਸਿਰਫ 2 ਕਿਲੋਵਾਟ ਲੋਡ ਵਾਲੇ ਖਪਤਕਾਰਾਂ ਨੂੰ ਮਿਲੇਗਾ, ਜਿਸਦੇ ਚੱਲਦੇ ਲੋਕਾਂ ਵਿਚ ਇੱਕ-ਇੱਕ ਘਰ ਵਿਚ ਦੋ-ਦੋ ਮੀਟਰ ਲਗਾਉਣ ਲਈ ਭੱਜ ਦੋੜ ਹੋਈ ਸੀ। .

ਰਾਸਟਰਪਤੀ ਅਹੁੱਦੇ ਲਈ ਚੋਣ: ਅਕਾਲੀ ਦਲ ਵਲੋਂ ਪੁਰਾਣੇ ਭਾਈਵਾਲ ਭਾਜਪਾ ਨਾਲ ਖੜ੍ਹਣ ਦਾ ਐਲਾਨ

0

ਕਿਹਾ ਭਾਵੇਂ ਭਾਜਪਾ ਨਾਲ ਮਤਭੇਦ ਪਰ ਕਾਂਗਰਸ ਵੱਲੋਂ ਖੜ੍ਹੇ ਕੀਤੇ ਉਮੀਦਵਾਰ ਦੀ ਨਹੀਂ ਕਰ ਸਕਦੇ ਹਮਾਇਤ
ਸੁਖਜਿੰਦਰ ਮਾਨ
ਚੰਡੀਗੜ੍ਹ, 1 ਜੁਲਾਈ : ਆਗਾਮੀ 18 ਜੁਲਾਈ ਨੂੰ ਦੇਸ ਦੇ ਸਰਬਉੱਚ ਅਹੁੱਦੇ ਰਾਸਟਰਪਤੀ ਲਈ ਹੋਣ ਜਾ ਰਹੀ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਨੇ ਮੁੜ ਅਪਣੇ ਪੁਰਾਣੇ ਭਾਈਵਾਲ ਭਾਜਪਾ ਦੇ ਉਮੀਦਵਾਰ ਦਰੋਪਦੀ ਮੁਰਮੂ ਦੀ ਹਮਾਇਤ ਦਾ ਐਲਾਨ ਕੀਤਾ ਹੈ। ਬੀਤੇ ਕੱਲ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ.ਨੱਢਾ ਵਲੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਫ਼ੋਨ ਕਰਕੇ ਸਮਰਥਨ ਮੰਗਣ ਤੋਂ ਬਾਅਦ ਅੱਜ ਸ: ਬਾਦਲ ਦੀ ਅਗਵਾਈ ਹੇਠ ਪਾਰਟੀ ਦੀ ਚੰਡੀਗੜ੍ਹ ’ਚ ਹੋਈ ਕੋਰ ਕਮੇਟੀ ਦੀ ਮੀਟਿੰਗ ਵਿਚ ਇਹ ਫੈਸਲਾ ਕੀਤਾ ਗਿਆ। ਹਾਲਾਂਕਿ ਅਕਾਲੀ ਦਲ ਦੇ ਆਗੂਆਂ ਨੇ ਇਸ ਹਿਮਾਇਤ ਦਾ ਐਲਾਨ ਕਰਨ ਮੌਕੇ ਦਾਅਵਾ ਕੀਤਾ ਕਿ ਬੇਸ਼ੱਕ ਵੰਡ ਪਾਊ ਤੇ ਫਿਰਕਾਪ੍ਰਸਤ ਧਰੁਵੀਕਰਨ ਖਾਸ ਤੌਰ ’ਤੇ ਮੌਜੂਦਾ ਐਨ ਡੀ ਏ ਸਰਕਾਰ ਦੇ ਰਾਜ ਵਿਚ ਘੱਟ ਗਿਣਤੀਆਂ ਦੇ ਮਨਾਂ ਵਿਚ ਪੈਦਾ ਹੋਈ ਅਸੁਰੱਖਿਆ ਸਮੇਤ ਚਲ ਰਹੇ ਮਾਹੌਲ ਨੁੰ ਲੈ ਕੇ ਸਾਡੇ ਭਾਜਪਾ ਨਾਲ ਮਤਭੇਦ ਹਨ ਪਰ ਅਕਾਲੀ ਦਲ ਹਮੇਸ਼ਾ ਇਸਦੇ ਸਿਧਾਂਤਾਂ ’ਤੇ ਚੱਲਿਆ ਹੈ ਜਿਸ ਮੁਤਾਬਕ ਅਸੀਂ ਸ੍ਰੀਮਤੀ ਮੁਰਮੂ ਦੀ ਹਮਾਇਤ ਕਰਨ ਦਾ ਫੈਸਲਾ ਕੀਤਾ ਹੈ ਕਿਉਂਕਿ ਉਹ ਨਾ ਸਿਰਫ ਮਹਿਲਾਵਾਂ ਦੀ ਬਲਕਿ ਦਬੇ ਕੁਚਲੇ ਤੇ ਘੱਟ ਗਿਣਤੀਆਂ ਦੇ ਪ੍ਰਤੀਕ ਹਨ ਜਿਹਨਾ ਵਾਸਤੇ ਸਾਡੇ ਮਹਾਨ ਗੁਰੂਆ ਨੇ ਆਪਣੀਆਂ ਸ਼ਹਾਦਤਾਂ ਦਿੱਤੀਆਂ।
ਮੀਟਿੰਗ ਦੇ ਵੇਰਵੇ ਮੀਡੀਆ ਨਾਲ ਸਾਂਝੇ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਾਰਟੀ ਕਦੇ ਵੀ ਆਪਣੇ ਪੰਜਾਬ ਪੱਖੀ, ਘੱਟ ਗਿਣਤੀਆਂ ਪੱਖੀ, ਕਿਸਾਨ ਪੱਖੀ ਤੇ ਗਰੀਬ ਪੱਖੀ ਏਜੰਡੇ ’ਤੇ ਸਮਝੌਤਾ ਨਹੀਂ ਕਰੇਗੀ। ਉਹਨਾਂ ਕਿਹਾ ਕਿ ਰਾਸ਼ਟਰਪਤੀ ਦੇ ਅਹੁਦੇ ਦੇ ਚੋਣ ਦੇ ਸਵਾਲ ’ਤੇ ਪਾਰਟੀ ਕੋਲ ਜੋ ਵਿਕਲਪ ਮੌਜੂਦ ਸਨ ਉਹਨਾਂ ਵਿਚੋਂ ਜਾਂ ਤਾਂ ਕਾਂਗਰਸ ਤੇ ਇਸਦੀਆਂ ਸਹਿਯੋਗੀ ਪਾਰਟੀਆਂ ਦੇ ਉਮੀਦਵਾਰ ਦੀ ਹਮਾਇਤ ਕਰਨਾ ਜਾਂ ਫਿਰ ਸਾਡੇ ਮਹਾਨ ਗੁਰੂ ਸਾਹਿਬਾਨ ਦੇ ਦਰਸਾਏ ਰਾਹ ’ਤੇ ਚੱਲਣਾ ਸ਼ਾਮਲ ਸਨ ਜਿਸ ਵਿਚੋਂ ਅਸੀਂ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਦਾ ਵਿਕਲਪ ਚੁਣਿਆ ਹੈ। ਸ: ਬਾਦਲ ਨੇ ਸਿੱਖ ਕੌਮ ਤੇ ਪੰਜਾਬ ਨੂੰ ਦਰਪੇਸ਼ ਉਹਨਾਂ ਮਸਲਿਆਂ ਦਾ ਵੀ ਜ਼ਿਕਰ ਕੀਤਾ ਜੋ ਹਾਲੇ ਤੱਕ ਹੱਲ ਨਹੀਂ ਹੋਏ ਤੇ ਕਿਹਾ ਕਿ ਪਾਰਟੀ ਇਹਨਾਂ ਦਾ ਤਰਕਸੰਗਤ ਹੱਲ ਕੱਢੇ ਜਾਣ ਲਈ ਦਿੜ੍ਹ ਸੰਕਲਪ ਹੈ। ਉਹਨਾਂ ਇਹਨਾਂ ਮਸਲਿਆਂ ਵਿਚ ਬੰਦੀ ਸਿੰਘਾਂ ਦੀ ਰਿਹਾਈ ਜਿਹਨਾਂ ਦੀ ਰਿਹਾਈ ਦਾ ਐਲਾਨ ਕੇਂਦਰ ਸਰਕਾਰ ਨੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ ਕੀਤਾ ਸੀ, ਉਹ ਵੀ ਸ਼ਾਮਲ ਹੈ ਤੇ ਇਸਦੇ ਨਾਲ ਹੀ ਚੰਡੀਗੜ੍ਹ ਪੰਜਾਬ ਨੁੰ ਦੇਣ ਅਤੇ ਪੰਜਾਬ ਯੂਨੀਵਰਸਿਟੀ ਦੇ ਰੁਤਬੇ ਵਿਚ ਕੋਈ ਤਬਦੀਲੀ ਨਾ ਕਰਨਾ ਵੀ ਸ਼ਾਮਲ ਹੈ। ਮੀਟਿੰਗ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸਹਿਤ ਹੋਰਨਾਂ ਆਗੂਆਂ ਨੇ ਕੇਂਦਰ ਸ਼ਾਸਤ ਪ੍ਰਦੇਸ਼ ਦੇ ਗੈਸਟ ਹਾਊਸ ਵਿਚ ਭਾਜਪਾ ਉਮੀਦਵਾਰ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਸ੍ਰੀ ਚਰਨਜੀਤ ਸਿੰਘ ਅਟਵਾਲ ਵੀ ਹਾਜ਼ਰ ਸਨ।

ਹਰਿਆਣਾ ਸਰਕਾਰ ਜਲਦੀ ਲਿਆਏਗੀ ਫਿਲਮ ਅਤੇ ਏਂਟਰਟੇਨਮੈਂਟ ਪੋਲਿਸੀ – ਮੁੱਖ ਮੰਤਰੀ

0

ਪਿੰਜੌਰ ਵਿਚ ਲਗਭਗ 60-70 ਏਕੜ ਜਮੀਨ ‘ਤੇ ਬਣੇਗੀ ਫਿਲਮ ਸਿਟੀ
ਮੁੱਖ ਮੰਤਰੀ ਮਨੋਹਰ ਲਾਲ ਅਤੇ ਦਲੇਰ ਮੇਹੰਦੀ ਨੇ ਹਰਿਆਣਾ ਸਰਕਾਰ ਵੱਲੋਂ ਕੀਤੇ ਗਏ ਵਿਕਾਸ ਕੰਮਾਂ ‘ਤੇ ਤਿਆਰ ਗੀਤਾ ਨੂੰ ਕੀਤਾ ਰਿਲੀਜ
ਪੰਜਾਬ ਅਤੇ ਹਰਿਆਣਾ ਦੇ ਦਿੱਗਜ ਕਲਾਕਾਰਾਂ ਦੀ ਰਹੀ ਮੌਜੂਦਗੀ
ਸੁਖਜਿੰਦਰ ਮਾਨ
ਚੰਡੀਗੜ੍ਹ, 1 ਜੁਲਾਈ : ਹਰਿਆਣਾ ਸਰਕਾਰ ਫਿਲਮ ਨਿਰਮਾਤਾਵਾਂ ਅਤੇ ਕਲਾਕਾਰਾਂ ਦੀ ਸਹੂਲਤਾਂ ਲਈ ਫਿਲਮ ਅਤੇ ਏਂਟਰਟੇਨਮੈਂਟ ਪੋਲਿਸੀ ਬਣਾ ਰਿਹਾ ਹੈ। ਇਸ ਤੋਂ ਇਲਾਵਾ, ਪਿੰਜੌਰ ਵਿਚ ਲਗਭਗ 60-70 ਏਕੜ ਥਾਂ ਫਿਲਮ ਸਿਟੀ ਦੇ ਲਈ ਚੋਣ ਕੀਤੀ ਗਈ ਹੈ। ਇਸ ਫਿਲਮ ਸਿਟੀ ਰਾਹੀਂ ਵਿਸ਼ੇਸ਼ ਤੌਰ ‘ਤੇ ਹਰਿਆਣਾ ਅਤੇ ਪੰਜਾਬ ਦੇ ਸਭਿਆਚਾਰ ਨੂੰ ਪ੍ਰੋਤਸਾਹਨ ਦੇਣ ਦਾ ਯਤਨ ਕੀਤਾ ਜਾਵੇਗਾ। ਹਰਿਆਣਾ ਸਰਕਾਰ ਕਲਾਕਾਰਾਂ ਦੇ ਨਾਲ ਹੈ, ਉਨ੍ਹਾਂ ਦੇ ਹਿੱਤ ਲਈ ਅੱਗੇ ਵੀ ਕਾਰਜ ਕਰਦੇ ਰਹਿਣਗੇ, ਕਲਾਕਾਰਾਂ ਨੂੰ ਹਰਿਆਣਾ ਵਿਚ ਕਿਸੇ ਤਰ੍ਹਾ ਦੀ ਮੁਸ਼ਕਲ ਨਹੀਂ ਆਵੇਗੀ।
ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਇਹ ਗਲ ਅੱਜ ਚੰਡੀਗੜ੍ਹ ਦੇ ਹੋਟਲ ਮਾਊਂਟ ਵਿਯੂ ਵਿਚ ਪੰਜਾਬ ਤੇ ਹਰਿਆਣਾ ਦੇ ਦਿੱਗਜ ਕਲਾਕਾਰਾਂ ਨੂੰ ਭਰੋਸਾ ਦਿੰਦੇ ਹੋਏ ਕਹੀ। ਮੌਕਾ ਸੀ ਪ੍ਰਸਿੱਧ ਗਾਇਕ ਸ੍ਰੀ ਦਲੇਰ ਮੇਹੰਦੀ ਵੱਲੋਂ ਹਰਿਆਣਾ ਸਰਕਾਰ ਦੀ ਉਪਲਬਧੀਆਂ ‘ਤੇ ਬਣਾਏ ਗਏ ਗੀਤਾਂ ਨੂੰ ਰਿਲੀਜ ਕਰਲ ਦਾ। ਇਸ ਦੌਰਾਨ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ, ਸ੍ਰੀ ਦਲੇਰ ਮੇਹੰਦੀ ਤੇ ਉਨ੍ਹਾਂ ਦੀ ਧਰਮਪਤਨੀ ਫਿਲਮ ਅਭਿਨੇਤਰੀ ਹਾਬੀ ਧਾਲੀਵਾਲ, ਗਾਇਕ ਪੰਮੀ ਬਾਈ, ਅਭਿਨੇਤਰੀ ਨਿਸ਼ਾ, ਦਿਲਬਾਗ ਸਿੰਘ, ਸਪਨਾ ਚੌਧਰੀ ਆਦਿ ਕਲਾਕਾਰਾਂ ਨੇ ਗੀਤਾਂ ਨੂੰ ਰਿਲੀਜ ਕੀਤਾ।

ਰਿਆਣਾ ਵਾਸੀਆਂ ਦੇ ਸੰਘਰਸ਼ ਅਤੇ ਉਨ੍ਹਾਂ ਦੀ ਮਿਹਨਤ ਦੀ ਬਦੌਲਤ ਅੱਜ ਸੂਬੇ ਕਰ ਰਿਹਾ ਹੈ ਵਿਕਾਸ
ਇਸ ਮੌਕੇ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ-ਹਰਿਆਣਾ ਪਹਿਲਾਂ ਇਕ ਹੀ ਸੂਬਾ ਹੋਇਆ ਕਰਦਾ ਸੀ, ਬਾਅਦ ਵਿਚ 1966 ਵਿਚ ਹਰਿਆਣਾ ਵਜੂਦ ਵਿਚ ਆਇਆ। ਉਸ ਸਮੇਂ ਲਗਦਾ ਸੀ ਕਿ ਪੰਜਾਬ ਬਹੁਤ ਵਿਕਸਿਤ ਹੈ, ਹਰਿਆਣਾ ਵਿਕਾਸ ਦੀ ਰਾਹ ‘ਤੇ ਕਿਵੇ ਅੱਗੇ ਵੱਧ ਪਾਵੇਗਾ। ਪਰ ਹਰਿਆਣਾਵਾਸੀਆਂ ਦੇ ਸੰਘਰਸ਼ ਅਤੇ ਉਨ੍ਹਾਂ ਦੀ ਮਿਹਨਤ ਦੇ ਬਲਬੂਤੇ ਅੱਜ ਹਰਿਆਣਾ ਵਿਕਾਸ ਦੇ ਮਾਮਲੇ ਵਿਚ ਪੰਜਾਬ ਤੋਂ ਕਿਤੇ ਅੱਗੇ ਨਿਕਲ ਚੁੱਕਾ ਹੈ। ਭਾਰਤੀ ਸੇਨਾ ਵਿਚ ਗਿਣਤੀ ਫੋਰਸ ਦੇ ਮਾਮਲੇ ਵਿਚ ਵੀ ਹਰਿਆਣਾ ਪੰਜਾਬ ਤੋਂ ਅੱਗੇ ਹੈ।

ਸਮਾਜ ਨੂੰ ਸਹੀ ਦਿਸ਼ਾ ਦਿਖਾਉਣ ਵਿਚ ਕਲਾਕਾਰ ਦੀ ਹੁੰਦੀ ਹੈ ਅਹਿਮ ਭੁਮਿਕਾ
ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਅੱਜ ਵਿਸ਼ਵ ਪਟਲ ‘ਤੇ ਭਾਰਤ ਦੀ ਜੋ ਛਵੀ ਬਣੀ ਹੈ, ਉਸ ਤੋਂ ਵੱਡੇ-ਵੱਡੇ ਦੇਸ਼ ਵੀ ਹੁਣ ਇਹ ਮੰਨਣ ਲੱਗੇ ਹਨ ਕਿ ਭਾਰਤ ਹੀ ਦੁਨੀਆ ਨੂੰ ਸ਼ਾਂਤੀ ਅਤੇ ਭਾਈਚਾਰੇ ਦੀ ਰਾਹ ਦਿਖਾ ਸਕਦਾ ਹੈ। ਇਸ ਲਈ ਸਮਾਜ ਨੂੰ ਸਹੀ ਦਿਸ਼ਾ ਦਿਖਾਉਣ ਵਿਚ ਇਕ ਕਲਾਕਾਰ ਦੀ ਬਹੁਤ ਅਹਿਮ ਭੁਮਿਕਾ ਹੁੰਦੀ ਹੈ, ਕਿਉਂਕਿ ਕਲਾਕਾਰ ਕਿਸੇ ਜਾਤੀ ਜਾਂ ਸੂਬੇ ਦਾ ਨਹੀਂ ਹੁੰਦਾ, ਉਸ ਦੀ ਪਹਿਚਾਣ ਸਿਰਫ ਇਕ ਕਲਾਕਾਰ ਵਜੋ ਹੁੰਦੀ ਹੈ। ਕਲਾਕਾਰਾਂ ਨੂੰ ਰਾਸ਼ਟਰ ਨਿਰਮਾਣ ਵਿਚ ਆਪਣਾ ਯੋਗਦਾਨ ਦਿੰਦੇ ਹੋਏ ਆਮਜਨਤਾ ਨੂੰ ਦੇਸ਼ ਤੇ ਸਮਾਜ ਸੇਵਾ ਦੇ ਪ੍ਰਤੀ ਜਾਗਰੁਕ ਅਤੇ ਪ੍ਰੇਰਿਤ ਕਰਦੇ ਰਹਿਣਾ ਚਾਹੀਦਾ ਹੈ।

ਰਾਜ ਦੇ ਭਲਾਈ ਲਈ ਮਨੋਹਰ ਲਾਲ ਦੀ ਸੋਚ ਤੇ ਕਾਰਜਸ਼ੈਲੀ ਪ੍ਰਭਾਵਿਤ ਕਰਨ ਵਾਲੀ
ਇਸ ਮੌਕੇ ‘ਤੇ ਪ੍ਰਸਿੱਧ ਗਾਇਕ ਸ੍ਰੀ ਦਲੇਰ ਮੇਹੰਦੀ ਨੇ ਕਿਹਾ ਕਿ ਜਦੋਂ ਉਹ ਹਰਿਆਣਾ ਤੋਂ ਲੰਘਦੇ ਸਨ ਤਾਂ ਰਸਤਿਆਂ ‘ਤੇ ਮੁੱਖ ਮੰਤਰੀ ਦੇ ਹੋਰਡਿੰਗ ਲੱਗੇ ਹੋਏ ਦੇਖ ਕੇ ਉਨ੍ਹਾਂ ਨੂੰ ਬੇਹੱਦ ਚੰਗਾ ਮਹਿਸੂਸ ਹੁੰਦਾ ਸੀ। ਹਾਲਾਂਕਿ ਉਹ ਕਦੀ ਮੁੱਖ ਮੰਤਰੀ ਨਾਲ ਮਿਲੇ ਨਹੀਂ ਸਨ, ਪਰ ਉਨ੍ਹਾਂ ਦੇ ਵਿਅਕਤੀਤਵ ਅਤੇ ਰਾਜ ਦੀ ਭਲਾਈ ਲਈ ਉਨ੍ਹਾ ਦੀ ਸੋਚ ਅਤੇ ਕਾਰਜਸ਼ੈਲੀ ਤੋਂ ਊਹ ਬਹੁਤ ਪ੍ਰਭਾਵਿਤ ਸਨ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਅਤੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੂੰ ਜਾਣਕੇ ਸਮਝ ਆਇਆ ਕਿ ਊਹ ਮਿੱਟੀ ਨਾਲ ਜੁੜੇ ਵਿਅਕਤੀ ਹਨ, ਇਸ ਲਈ ਜਰੂਰਤਮੰਦਾਂ ਨਾਲ ਭਾਵਨਾਤਮਕ ਰੂਪ ਨਾਲ ਜੁੜ ਕੇ ਉਨ੍ਹਾਂ ਦੀ ਭਲਾਈ ਲਈ ਕੰਮ ਕਰ ਰਹੇ ਹਨ।

ਰਾਜ ਸਰਕਾਰ ਨੇ ਮਹਿਲਾਵਾਂ ਦੀ ਭਲਾਈ ਲਈ ਕੀਤੇ ਕਈ ਕੰਮ
ਹਰਿਆਣਾ ਕਲਾਕਾਰ ਸਪਨਾ ਚੌਧਰੀ ਨੇ ਕਿਹਾ ਕਿ ਰਾਜ ਸਰਕਾਰ ਨੇ ਪਿਛਲੇ 7 ਸਾਲਾਂ ਵਿਚ ਵਿਕਾਸ ਦੇ ਕਾਫੀ ਕੰਮ ਕੀਤੇ ਹਨ। 7 ਸਾਲ ਪਹਿਲਾਂ ਪਖਾਨੇ ਨਾ ਹੋਣ ਨਾਲ ਅਤੇ ਖੁੱਲੇ ਵਿਚ ਸ਼ੌਚ ਕਰਨ ਦੀ ਆਦਤ ਕਾਰਨ ਮਹਿਲਾਵਾਂ ਨੂੰ ਬਹੁਤ ਸਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਸੀ। ਪਰ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਅਤੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਦੇ ਯਤਲਾਂ ਨਾਲ ਅੱਜ ਪਖਾਨਿਆਂ ਦੀ ਵਿਵਸਥਾ ਦੇ ਕਾਰਨ ਮਹਿਲਾਵਾਂ ਨੂੰ ਸਹੀ ਮਾਇਨੇ ਵਿਚ ਰਾਹਤ ਮਿਲੀ ਹੈ। ਇਸ ਦੇ ਲਈ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਦਾਧੰਨਵਾਦ।

ਰਿਆਣਾ ਸਰਕਾਰ ਜਨ ਭਲਾਈ ਦੇ ਕੰਮ ਕਰ ਰਹੀ ਹੈ
ਪ੍ਰੋਗ੍ਰਾਮ ਵਿਚ ਆਏ ਪੰਜਾਬੀ ਗਾਇਕ ਪੰਮੀ ਬਾਈ ਨੇ ਕਿਹਾ ਕਿ ਅਜਿਹਾ ਪਹਿਲੀ ਵਾਰ ਹੈ ਕਿ ਕਿਸੇ ਸੂਬੇ ਦੇ ਮੁੱਖ ਮੰਤਰੀ ਸਾਰੇ ਕਲਾਕਾਰਾਂ ਨੂੰ ਇਸ ਤਰ੍ਹਾ ਇਕ ਮੰਚ ‘ਤੇ ਲਿਆ ਕੇ ਉਨ੍ਹਾਂ ਨਾਲ ਮੁਲਾਕਾਤ ਕਰ ਰਹੀ ਹੈ। ਕਲਾਕਾਰਾਂ ਨੂੰ ਆਪਣੀ ਗਲ ਰੱਖਣ ਦਾ ਮੌਕਾ ਮਿਲਿਆ ਹੈ। ਹਰਿਆਣਾ ਵਿਕਾਸ ਦੇ ਨਾਤੇ ਨਾਲ ਲਗਾਤਾਰ ਅੱਗੇ ਵੱਧ ਰਿਹਾ ਹੈ ਅਤੇ ਇਸ ਦਾ ਸੱਭ ਤੋਂ ਵੱਡਾ ਕਾਰਨ ਹੈ ਕਿ ਰਾਜ ਸਰਕਾਰ ਹਰ ਵਰਗ ਦਾ ਧਿਆਨ ਰੱਖਦੇ ਹੋਏ ਜਨ ਭਲਾਈ ਦੇ ਕੰਮ ਕਰ ਰਹੀ ਹੈ।

ਹਰਿਆਣਾ ਦੇ ਵਿਕਾਸ ਨੂੰ ਦੇਖ ਕੇ ਉਨੱਤੀ ਦੀ ਆਸ ਬਣੀ ਹੈ
ਇਸ ਮੌਕੇ ‘ਤੇ ਗਾਇਕ ਡਾਲੀ ਗੁਲੇਰਿਆ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਦੇ ਮਾਰਗਦਰਸ਼ਨ ਵਿਚ ਹਰਿਆਣਾ ਵਿਚ ਹੋ ਰਹੇ ਵਿਕਾਸ ਨੂੰ ਦੇਖ ਕੇ ਉਨੱਤੀ ਦੀ ਆਸ ਬਣੀ ਹੈ। ਹਰਿਆਣਾ ਵਿਚ ਪ੍ਰਵੇਸ਼ ਕਰਦੇ ਹੀ ਇੱਥੇ ਦੇ ਮਾਹੌਲ ਅਤੇ ਪ੍ਰਗਤੀ ਨੂੰ ਦੇਖ ਕੇ ਦਿੱਲ ਨੂ ਠੰਡਕ ਮਹਿਸੂਸ ਹੁੰਦੀ ਹੈ। ਪੰਚਕੂਲਾ ਵਿਚ ਆਉਂਦੇ ਹੀ ਅਜਿਹਾ ਭਾਵ ਆਉਂਦਾ ਹੈ ਕਿ ਮੰਨੋ ਆਪਣਾ ਹੀ ਸੂਬਾ ਹੋਵੇ। ਜਿਸ ਤਰ੍ਹਾ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਅਤੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਦੀ ਅਗਵਾਈ ਹੇਠ ਦੇਸ਼ ਤੇ ਸੂਬੇ ਵਿਚ ਤਰੱਕੀ ਹੋ ਰਹੀ ਹੈ, ਉਸ ਨੂੰ ਦੇਖ ਕੇ ਮਾਣ ਮਹਿਸੂਸ ਹੁੰਦਾ ਹੈ।

ਹਰਿਆਂਣਾ ਵਿਚ ਸੜਕ ਨੈਟਵਰਕ ਮਜਬੂਤ
ਗਾਇਕ ਕਪਤਾਨ ਲਾਡੀ ਨੇ ਕਿਹਾ ਕਿ ਹਰਿਆਣਾ ਵਿਚ ਸੜਕਾਂ ਦਾ ਜਲ ਵਿਛਿਆ ਹੈ। ਕਿਸੇ ਵੀ ਸੂਬੇ ਦੇ ਵਿਕਾਸ ਲਈ ਸੜਕ ਨੈਟਵਰਕ ਦਾ ਇਕ ਵਿਸ਼ੇਸ਼ ਮਹਤੱਵ ਹੁੰਦਾ ਹੈ। ਅੱਜ ਪਿੰਡਾਂ ਨੂੰ ਆਪਸ ਵਿਚ ਜੋੜਨ ਵਾਲੀ ਸੜਕਾਂ ਦੀ ਸਥਿਤੀ ਬਿਹਤਰ ਹੈ, ਜਿਸ ਨਾਲ ਆਵਾਜਾਈ ਵਿਚ ਪਰੇਸ਼ਾਨੀ ਨਹੀਂ ਹੁੰਦੀ। ਜਮੀਨੀ ਪੱਧਰ ‘ਤੇ ਹੋ ਰਿਹਾ ਵਿਕਾਸ ਨਜਰ ਆ ਰਿਹਾ ਹੈ।ਇਸ ਮੌਕੇ ‘ਤੇ ਮੁੱਖ ਮੰਤਰੀ ਦੇ ਪ੍ਰਧਾਨ ਓਐਸਡੀ ਨੀਰਜ ਦਫਤੁਆਰ, ਬੀਜੇਪੀ ਨੇਤਾ ਤਰੁਣ ਭੰਡਾਰੀ, ਸੂਚਨਾ, ਜਨ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਸੰਯੁਕਤ ਨਿਦੇਸ਼ਕ (ਪ੍ਰਸਾਸ਼ਨ) ਅਮਨ ਕੁਮਾਰ ਸਮੇਤ ਹੋਰ ਮਾਣਯੋਗ ਮਹਿਮਾਨ ਮੌਜੂਦ ਰਹੇ।

ਆਂਗਣਵਾੜੀ ਮੁਲਾਜਮ ਯੂਨੀਅਨ ਨੇ ਵਿਭਾਗ ਦੀ ਮੰਤਰੀ ਦੇ ਬਿਆਨ ਦੀ ਕੀਤੀ ਨਿੰਦਾ

0

ਜੇਕਰ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਮੰਤਰੀ ਦੇ ਘਰ ਅੱਗੇ ਫਰੀਦਕੋਟ ਵਿਖੇ ਕੀਤਾ ਜਾਵੇਗਾ ਰੋਸ ਪ੍ਰਦਰਸਨ
ਸੁਖਜਿੰਦਰ ਮਾਨ
ਬਠਿੰਡਾ, 1 ਜੁਲਾਈ : ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਨੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀ ਮੰਤਰੀ ਡਾਕਟਰ ਬਲਜੀਤ ਕੌਰ ਦੇ ਉਸ ਬਿਆਨ ਦੀ ਜੋਰਦਾਰ ਨਿੰਦਾ ਕੀਤੀ ਹੈ ਜਿਸ ਵਿਚ ਉਹਨਾਂ ਨੇ ਕਿਹਾ ਹੈ ਕਿ ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਮਾਣ ਭੱਤੇ ਵਿਚ ਵਾਧਾ ਕਰਨ ਦੀ ਕੋਈ ਯੋਜਨਾ ਨਹੀਂ ਹੈ । ਯੂਨੀਅਨ ਦੀ ਜਿਲਾ ਪ੍ਰਧਾਨ ਗੁਰਮੀਤ ਕੌਰ ਨੇ ਕਿਹਾ ਹੈ ਕਿ ਜਦੋਂ ਆਮ ਆਦਮੀ ਪਾਰਟੀ ਨੇ ਵੋਟਾਂ ਲੈਣੀਆਂ ਸਨ ਤਾਂ ਉਸ ਵੇਲੇ ਆਗੂਆਂ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਤਨਖਾਹਾਂ ਵਧਾਉਣ ਬਾਰੇ ਕਿਹਾ ਸੀ । ਪਰ ਹੁਣ ਸਰਕਾਰ ਬਨਣ ਤੋਂ ਬਾਅਦ ਆਪ ਦੇ ਮੰਤਰੀ ਅਜਿਹੇ ਬਿਆਨ ਦੇ ਰਹੇ ਹਨ । ਉਹਨਾਂ ਕਿਹਾ ਕਿ ਜਦੋਂ ਮਾਣ ਭੱਤੇ ਵਿਚ ਵਾਧਾ ਹੀ ਨਹੀਂ ਕਰਨਾ ਸੀ ਤਾਂ ਫੇਰ ਝੂਠੇ ਲਾਰੇ ਕਿਉਂ ਲਗਾਏ ਗਏ ।
ਉਹਨਾਂ ਕਿਹਾ ਕਿ ਐਨ ਜੀ ਓ ਬਲਾਕਾਂ ਅਧੀਨ ਕੰਮ ਕਰ ਰਹੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਪਿਛਲੇਂ ਤਿੰਨ ਮਹੀਨਿਆਂ ਤੋਂ ਤਨਖਾਹਾਂ ਨਹੀਂ ਮਿਲੀਆਂ । ਜਦੋਂ ਕਿ ਕਰੈੱਚ ਵਰਕਰਾਂ ਤੇ ਹੈਲਪਰਾਂ ਨੂੰ ਪਿਛਲੇਂ ਤਿੰਨ ਸਾਲਾਂ ਤੋਂ ਤਨਖਾਹਾਂ ਨਹੀਂ ਮਿਲੀਆਂ । ਜਦੋਂ ਕਿ ਬੱਜਟ ਆਇਆ ਪਿਆ ਹੈ । ਵਰਕਰਾਂ ਤੇ ਹੈਲਪਰਾਂ ਨੂੰ ਕੰਮ ਦੇ ਬਦਲੇ ਨਾ ਤਨਖਾਹਾਂ ਦਿੱਤੀਆਂ ਜਾ ਰਹੀਆਂ ਹਨ ਤੇ ਨਾ ਹੀ ਸਮਾਰਟ ਫੋਨ । ਪਰ ਉਹਨਾਂ ਨੂੰ ਧੱਕੇ ਨਾਲ ਹੀ ਇਹ ਕਿਹਾ ਜਾ ਰਿਹਾ ਹੈ ਕਿ ਤੁਸੀਂ ਪੋਸਣ ਟਰੈਕਰ ਐਪ ਬਣਾਉ। ਆਗੂਆਂ ਨੇ ਦੋਸ ਲਗਾਇਆ ਕਿ ਮਹਿਕਮੇ ਦੀ ਮੰਤਰੀ ਦਾ ਕੋਈ ਧਿਆਨ ਹੀ ਨਹੀਂ ਹੈ । ਜਥੇਬੰਦੀ ਨੇ ਚਿਤਾਵਨੀ ਦਿੱਤੀ ਕਿ ਜੇਕਰ ਇਕ ਹਫਤੇ ਤੱਕ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਵਿਭਾਗ ਦੀ ਮੰਤਰੀ ਡਾਕਟਰ ਬਲਜੀਤ ਕੌਰ ਦੇ ਘਰ ਅੱਗੇ ਫਰੀਦਕੋਟ ਵਿਖੇ ਰੋਸ ਪ੍ਰਦਰਸਨ ਕੀਤਾ ਜਾਵੇਗਾ ।

ਚੇਤਕ ਕੋਰ ਨੇ 44ਵਾਂ ਸਥਾਪਨਾ ਦਿਵਸ ਮਨਾਇਆ

0

ਸੁਖਜਿੰਦਰ ਮਾਨ
ਬਠਿੰਡਾ, 01 ਜੁਲਾਈ: ਬਠਿੰਡਾ ਛਾਉਣੀ ’ਚ ਚੇਤਕ ਕੋਰ ਵਲੋਂ ਆਪਣਾ 44ਵਾਂ ਸਥਾਪਨਾ ਦਿਵਸ ਮਨਾਇਆ ਗਿਆ। ਇਸ ਮੌਕੇ ਲੈਫਟੀਨੈਂਟ ਜਨਰਲ ਐਮ ਐਲ ਤੁਲੀ ਦੀ ਕਮਾਂਡ ਹੇਠ ਹੋਏ ਸਮਾਗਮ ਵਿਚ ਕੋਰ ਦੀ ਬਹਾਦਰੀ ਦੀ ਸਲਾਘਾ ਕਰਦਿਆਂ ਕਿਹਾ ਕਿ ਇਸਦੀ ਸਥਾਪਨਾ 1 ਜੁਲਾਈ 1979 ਨੂੰ ਬਠਿੰਡਾ ਵਿਖੇ ਕੀਤੀ ਗਈ ਸੀ। ਇਸ ਦੁਆਰਾ ਆਪਣੀ ਸੁਰੂਆਤ ਤੋਂ ਲੈ ਕੇ ਹੁਣ ਤੱਕ ਇੱਕ ਰਣਨੀਤਕ ਅਤੇ ਪ੍ਰਸਾਸਕੀ ਤੌਰ ‘ਤੇ ਪ੍ਰਭਾਵਸਾਲੀ ਕੋਰ ਦੇ ਰੂਪ ਵਿੱਚ ਆਪਣੀ ਮੌਜੂਦਾ ਸਥਿਤੀ ਤੱਕ ਪਹੁੰਚਣ ਲਈ ਕਈ ਤਬਦੀਲੀਆਂ ਵਿੱਚੋਂ ਲੰਘਣਾ ਪਿਆ ਹੈ। ਇਸ ਮੌਕੇ ਚੇਤਕ ਕੋਰ ਦੇ ਜਨਰਲ ਅਫਸਰ ਕਮਾਂਡਿੰਗ ਲੈਫਟੀਨੈਂਟ ਜਨਰਲ ਜੇ.ਬੀ.ਚੌਧਰੀ ਸਮੇਤ ਹੋਰ ਅਧਿਕਾਰੀਆਂ ਅਤੇ ਜਵਾਨਾਂ ਨੇ ਮਹਾਨ ਰਾਸਟਰ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹੋਏ ਅਪਨੇ ਏਰੀਆ ਵਿੱਚ ਲੜਾਈਆਂ ਲੜਨ ਵਾਲੇ ਸਹੀਦਾਂ ਦੀ ਸਰਧਾ ਦੇ ਫੁੱਲ ਭੇਟ ਕਰਕੇ ਸਰਧਾਂਜਲੀ ਭੇਟ ਕੀਤੀ। ਇਸ ਮੌਕੇ ਅਧਿਕਾਰੀਆਂ ਨੇ ਕਿਹਾ ਕਿ ਯੁੱਧ ਦੇ ਬਦਲਦੇ ਕਿਸਮ ਵਿੱਚ ਨਵੀਨਤਮ ਗਲੋਬਲ ਅਤੇ ਖੇਤਰੀ ਸੁਰੱਖਿਆ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਭਾਰਤੀ ਫੌਜ ਦੀ ਤਿਆਰੀ ‘ਤੇ ਨਜਰ ਰੱਖਦੇ ਹੋਏ ਚੇਤਕ ਕੋਰ ਹਮੇਸਾ ਦਿ੍ਰੜ ਰਿਹਾ ਹੈ ਅਤੇ ਨਿਪੁੰਨ ਰਣਨੀਤਕ ਸਮਰੱਥਾ, ਸਖਤ ਮਿਹਨਤ ਅਤੇ ਸਮਰਪਣ ਦੁਆਰਾ ਆਪਣੀ ਸੰਚਾਲਨ ਤਿਆਰੀ ਨੂੰ ਵਧਾਉਣ ‘ਤੇ ਕੇਂਦਰਿਤ ਹੈ। ਇਸ ਮੌਕੇ ਕੋਰ ਕਮਾਂਡਰ ਨੇ ਕੋਰ ਦੇ ਸਾਰੇ ਰੈਂਕਾਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਅਤੇ ਫੌਜ ਦੀਆਂ ਸਰਵਉੱਚ ਪਰੰਪਰਾਵਾਂ ਨੂੰ ਬਰਕਰਾਰ ਰੱਖਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਸਾਰੇ ਰੈਂਕਾਂ ਨੂੰ ਨਿਰਸਵਾਰਥ ਦਿ੍ਰੜਤਾ ਅਤੇ ਹਿੰਮਤ ਨਾਲ ਭਵਿੱਖ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਸਰਗਰਮੀ ਨਾਲ ਤਿਆਰ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਵੀ ਵੱਡਮੁੱਲਾ ਯੋਗਦਾਨ ਪਾਉਣ ਲਈ ਧੰਨਵਾਦ ਕੀਤਾ। ਉਨ੍ਹਾਂ ਭਰੋਸਾ ਦਿਵਾਇਆ ਕਿ ਕੋਰ ਆਪਣੇ ਸਾਬਕਾ ਸੈਨਿਕਾਂ ਅਤੇ ਵੀਰਨਾਰੀਆਂ ਦੀ ਕੁਰਬਾਨੀ ਅਤੇ ਸੇਵਾ ਲਈ ਹਮੇਸਾਂ ਹਰ ਸੰਭਵ ਯਤਨ ਕਰੇਗੀ।

12ਵੀਂ ਜਮਾਤ ਦੇ ਆਰਟਸ ਤੇ ਕਾਮਰਸ ਸਟਰੀਮ ਦਾ ਨਤੀਜਾ ਰਿਹਾ ਸ਼ਾਨਦਾਰ

0

ਸੁਖਜਿੰਦਰ ਮਾਨ
ਬਠਿੰਡਾ, 01 ਜੁਲਾਈ: ਪੰਜਾਬ ਸਕੂਲ ਐਜੂਕੇਸ਼ਨ ਬੋਰਡ ਵੱਲੋਂ ਨੂੰ ਬਾਰ੍ਹਵੀਂ ਜਮਾਤ ਦਾ ਨਤੀਜਾ ਘੋਸ਼ਿਤ ਕੀਤਾ ਗਿਆ । ਜਿਸ ਵਿਚ ਐਸ. ਐਸ. ਡੀ ਗਰਲਜ਼ ਕਾਲਜੀਏਟ ਸਕੂਲ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ । ਆਰਟਸ ਗਰੁੱਪ ਵਿੱਚੋਂ ਕ੍ਰਮਵਾਰ ਕਸ਼ਿਸ ਅਤੇ ਯਾਸ਼ਮੀਨ ਨੇ 96% ਅੰਕ ਲੈ ਕੇ ਪਹਿਲਾ, ਸ਼ੁੱਭਸੀਰਤ ਕੌਰ ਨੇ 95% ਅੰਕ ਲੈ ਕੇ ਦੂਜਾ ਅਤੇ ਨੰਦਿਨੀ ਨੇ 94.6% ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ । ਇਸੇ ਤਰ੍ਹਾਂ ਕਾਮਰਸ ਗਰੁੱਪ ਦੀਆਂ ਵਿਦਿਆਰਥਣਾਂ ਸਿਮਰਨਦੀਪ ਕੌਰ ਨੇ 93% ਅੰਕ ਲੈ ਕੇ ਪਹਿਲਾ ਸਥਾਨ, ਪ੍ਰਾਂਜਲ ਸ਼ਰਮਾ ਨੇ 91% ਅੰਕ ਲੈ ਕੇ ਦੂਜਾ ਅਤੇ ਰੁਪਿੰਦਰ ਕੌਰ ਨੇ 90% ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ । ਕਾਲਜ ਮੈਨੇਜਮੈਂਟ ਅਤੇ ਪ੍ਰਿੰਸੀਪਲ ਵੱਲੋਂ ਵਿਦਿਆਰਥੀਆਂ ਅਤੇ ਸਮੂਹ ਸਟਾਫ ਨੂੰ ਇਸ ਉਪਲੱਬਧੀ ਤੇ ਵਧਾਈ ਦਿੱਤੀ ਅਤੇ ਵਿਦਿਆਰਣਾਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ ।

ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੇ ਫੂਕੀਆਂ ਬੱਜਟ ਦੀਆਂ ਕਾਪੀਆਂ

0

ਪੰਜਾਬ ਸਰਕਾਰ ਵੱਲੋੰ ਪੇਸ਼ ਕੀਤਾ ਬੱਜਟ ਨਿੱਜੀਕਰਨ ਅਤੇ ਕਾਰਪੋਰੇਟ ਪੱਖੀ:-ਮੋਰਚਾ ਆਗੂ
ਸਮੂਹ ਸਰਕਾਰੀ ਵਿਭਾਗਾਂ ਦੇ ਹਰ ਵਰਗ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰੇ ਪੰਜਾਬ ਸਰਕਾਰ:-ਮੋਰਚਾ ਆਗੂ
ਸੁਖਜਿੰਦਰ ਮਾਨ
ਬਠਿੰਡਾ, 1 ਜੁਲਾਈ: ਠੇਕਾ ਮੁਲਾਜਮ ਸੰਘਰਸ ਮੋਰਚਾ (ਪੰਜਾਬ) ਦੇ ਬੈਨਰ ਹੇਠ ਅੱਜ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ ਸਮੁੱਚੇ ਪੰਜਾਬ ਵਿੱਚ ਵੱਖ-ਵੱਖ ਥਾਵਾਂ ਤੇ ਪੰਜਾਬ ਸਰਕਾਰ ਵੱਲੋਂ ਪੇਸ ਕੀਤੇ ਗਏ ਬੱਜਟ ਦੀਆਂ ਕਾਪੀਆਂ ਫੂਕਣ ਦੇ ਉਲੀਕੇ ਪ੍ਰੋ.ਤਹਿਤ ਅੱਜ ਪੀ.ਅੇਸ.ਪੀ.ਸੀ.ਅੇਲ ਤੇ ਪੀ.ਅੇਸ.ਟੀ.ਸੀ.ਅੇਲ ਕੰਟਰੇਕਚੁਅਲ ਵਰਕਰ ਯੁਨਿਅਨ ਪੰਜਾਬ ਦੇ ਪ੍ਰਧਾਨ ਗੁਰਵਿੰਦਰ ਪੰਨੂ ਤੇ ਸੀ.ਅੇਚ.ਬੀ ਤੋ ਹਰਜਿੰਦਰ ਸਿੰਘ ਨੇ ਡੀ.ਸੀ ਦਫਤਰ ਬਠਿੰਡਾ ਦੇ ਸਾਹਮਣੇ ਇਕੱਤਰ ਹੋਣ ਉਪਰੰਤ ਠੇਕਾ ਮੁਲਾਜ਼ਮਾਂ ਨੇ ਫੂਕੀਆਂ ਬੱਜਟ ਦੀਆਂ ਕਾਪੀਆਂ,ਇਸ ਸਮੇਂ ਭਰਵੀਂ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਮੋਰਚੇ ਦੇ ਆਗੂ ਗੁਰਵਿੰਦਰ ਪੰਨੂ ਜਰਨਲ ਸੱਕਤਰ ਖੁਸਦੀਪ ਸਿੰਘ ਤੇ ਹਰਜਿੰਦਰ ਸਿੰਘ ਨੇ ਕਿਹਾ ਗਿਆ ਕਿ ਭਾਵੇਂ ਪੰਜਾਬ ਵਿੱਚ ਸਰਕਾਰ ਬਦਲ ਗਈ ਹੈ ਪਰ ਸਮੂਹ ਸਰਕਾਰੀ ਵਿਭਾਗਾਂ ਵਿੱਚ ਪਿਛਲੇ ਲੰਬੇ ਸਮੇਂ ਤੋਂ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸ਼ ਰਹੇ ਠੇਕਾ ਮੁਲਾਜ਼ਮਾਂ ਦੀ ਹੋਣੀ ਨਹੀਂ ਬਦਲੀ,ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸੀ ਸਰਕਾਰਾਂ ਦੀ ਤਰਾਂ ਹੀ ਆਪ ਸਰਕਾਰ ਵੀ ਕਾਰਪੋਰੇਟ ਹਿੱਤਾਂ ਖਿਆਲ ਰੱਖਦੇ ਹੋਏ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਰੈਗੂਲਰ ਕਰਨ ਦੀ ਥਾਂ ਤੇ ਨਵੀਆਂ ਕਮੇਟੀਆਂ ਅਤੇ ਨਵਾਂ ਕਾਨੂੰਨ ਬਣਾਉਣ ਦੀਆਂ ਹੀ ਗੱਲਾਂ ਕਰ ਰਹੀ ਹੈ,ਪਿਛਲੀਆਂ ਸਰਕਾਰਾਂ ਦੀ ਤਰਾਂ ਓਹੀ ਛੱਤੀ ਹਜ਼ਾਰ ਦਾ ਅੰਕੜਾ ਹੈ ਜਦੋਂ ਕਿ ਲੋਕਾਂ ਨੂੰ ਸਸਤੀਆਂ ਸਹੂਲਤਾਂ ਦੇਣ ਵਾਲ਼ੇ ਵੱਖ-ਵੱਖ ਸਰਕਾਰੀ ਵਿਭਾਗਾਂ ਜਿਵੇਂ ਕਿ ਸਰਕਾਰੀ ਥਰਮਲ ਪਲਾਂਟਾਂ,ਜਲ ਸਪਲਾਈ ਅਤੇ ਸੈਨੀਟੇਸ਼ਨ,ਪਾਵਰਕਾਮ ਜ਼ੋਨ ਬਠਿੰਡਾ,ਪਾਵਰਕਾਮ ਅਤੇ ਟ੍ਰਾਂਸਕੋ,ਵਾਟਰ ਸਪਲਾਈ ਅਤੇ ਸੀਬਰੇਜ਼ ਬੋਰਡ,ਨਵੇਂ ਜਿਲਿਆਂ ਦੇ ਡੀ.ਸੀ.ਦਫਤਰਾਂ,ਪੀ.ਐੱਸ.ਪੀ.ਸੀ.ਐੱਲ.ਹਾਈਡਲ ਪ੍ਰਾਜੈਕਟਾਂ ਅਤੇ ਗਰਿੱਡਾਂ,ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟਾਂ,ਪੀ.ਡਬਲਯੂ.ਡੀ.ਇਲੈੱਕਟਰੀਕਲ,ਸਿਹਤ ਵਿਭਾਗ ਅਤੇ ਟਰਾਂਸਪੋਰਟ (ਦਫ਼ਤਰੀ ਅਮਲਾ) ਆਦਿ ਵਿਭਾਗਾਂ ਵਿੱਚ ਆਉਟਸੋਰਸਿੰਗ (ਠੇਕੇਦਾਰਾਂ ਅਤੇ ਕੰਪਨੀਆਂ ਰਾਹੀਂ),ਇਨਲਿਸਟਮੈਂਟ ਸਮੇਤ ਹੋਰ ਅਨੇਕਾਂ ਕੈਟਾਗਿਰੀਆਂ ਰਾਹੀਂ ਵੱਡੀ ਗਿਣਤੀ ਵਿੱਚ ਠੇਕਾ ਮੁਲਾਜ਼ਮ ਪਿਛਲੇ ਲੰਬੇ ਸਮੇ ਤੋਂ ਨਿਗੁਣੀਆਂ ਤਨਖਾਹਾਂ ’ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਹਨ ਅਤੇ ਵਿਭਾਗਾਂ ਵਿੱਚ ਰੈਗੂਲਰ ਕਰਨ ਦੀ ਮੰਗ ਨੂੰ ਲੈਕੇ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਤੋਂ ਤਿੱਖੇ ਸੰਘਰਸ਼ ਕਰਦੇ ਆ ਰਹੇ ਹਨ ਪਰ ਪੰਜਾਬ ਦੀ ਨਵੀਂ ਬਣੀ ਆਪ ਸਰਕਾਰ ਵੀ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੇ ਮਸਲੇ ਤੇ ਪਿਛਲੀਆਂ ਸਰਕਾਰਾਂ ਦੀ ਤਰਾਂ ਓਹੀ ਟਾਲ-ਮਟੋਲ ਦੀ ਨੀਤੀ ਹੀ ਅਪਣਾ ਰਹੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਪੇਸ ਕੀਤੇ ਬਜਟ ਵਿੱਚ ਖਾਸਕਰ ਆਊਟਸੋਰਸਡ (ਠੇਕੇਦਾਰਾਂ ਅਤੇ ਕੰਪਨੀਆਂ ਰਾਹੀਂ),ਇਨਲਿਸਟਮੈਂਟ ਸਮੇਤ ਹੋਰ ਕੈਟਾਗਿਰੀਆਂ ਰਾਹੀਂ ਕੰਮ ਕਰਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਬਾਰੇ ਆਪਣਾ ਮੂੰਹ ਤੱਕ ਨਹੀਂ ਖੋਲਿਆ ਅਤੇ ਨਾ ਹੀ ਉਪਰੋਕਤ ਠੇਕਾ ਮੁਲਾਜ਼ਮਾਂ ਨੂੰ ਗੁਜ਼ਾਰੇਯੋਗ ਤਨਖਾਹ ਦੇਣ ਲਈ ਹੀ ਕੋਈ ਵਿਸ਼ੇਸ ਬੱਜਟ ਦਾ ਪ੍ਰਬੰਧ ਕੀਤਾ ਗਿਆ ਹੈ,ਜਿਸ ਤੋਂ ਸਾਫ਼ ਜੱਗ ਜ਼ਾਹਿਰ ਹੁੰਦਾ ਹੈ ਕਿ ਆਪ ਸਰਕਾਰ ਵੀ ਪਿਛਲੀਆਂ ਸਰਕਾਰਾਂ ਦੀ ਨਿੱਜੀਕਰਨ ਅਤੇ ਕਾਰਪੋਰੇਟਾਂ ਦਾ ਪੱਖ ਪੂਰ ਰਹੀ ਅਤੇ ਸਰਕਾਰ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਸੂਬਾਈ ਆਗੂਆਂ ਨਾਲ ਮੀਟਿੰਗਾਂ ਕਰਨ ਦੇ ਲਿਖਤੀ ਭਰੋਸ਼ੇ ਦੇਕੇ ਵੀ ਲਗਾਤਾਰ ਮੀਟਿੰਗਾਂ ਕਰਨ ਤੋਂ ਭੱਜ ਰਹੀ ਹੈ ਜਿਸ ਤੋਂ ਜ਼ਾਹਿਰ ਹੁੰਦਾ ਹੈ ਕਿ ਆਪ ਸਰਕਾਰ ਵੀ ਸਰਕਾਰੀ ਵਿਭਾਗਾਂ ਦੇ ਹਰ ਤਰ੍ਹਾਂ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੇ ਮਸਲੇ ਤੇ ਸੁਹਿਰਦ ਨਹੀਂ ਹੈ ਆਗੂਆਂ ਨੇ ਕਰਮਜੀਤ ਦਿਓੁਣ ਤੇ ਇਕਬਾਲ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ,ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਹਰ ਤਰ੍ਹਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਰੈਗੂਲਰ ਕੀਤਾ ਜਾਵੇ,ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਰੱਦ ਕੀਤੀ ਜਾਵੇ,ਆਗੂਆਂ ਨੇ ਚਿਤਾਵਨੀ ਭਰੇ ਲਹਿਜ਼ੇ ਵਿੱਚ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਠੇਕਾ ਮੁਲਾਜ਼ਮਾਂ ਦੀਆਂ ਉਪਰੋਕਤ ਮੰਗਾਂ ਦਾ ਕੋਈ ਸਾਰਥਿਕ ਹੱਲ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਠੇਕਾ ਮੁਲਾਜ਼ਮ ਤਿੱਖਾ ਸੰਘਰਸ ਕਰਨ ਲਈ ਮਜ਼ਬੂਰ ਹੋਣਗੇ!ਇਸ ਮੋਕੇ ਗੋਰਾ ਦਿਓੁਣ,ਦਰਵੇਸ ਸਿੰਘ ,ਦਿਨੇਸ,ਗਗਨ ਸਿੰਘ ਤੇ ਗੁਰਜੀਤ ਸਿੰਘ ਹਾਜਿਰ ਸਨ।

Our Visitor

1902678