Monday, May 11, 2026
Home Blog Page 246

Bathinda ਦੇ ਮਤੀ ਦਾਸ ਨਗਰ ‘ਚ ਭਿਆਨਕ ਹਾਦਸਾ; ਇੱਕ ਦੀ ਹੋਈ ਮੌ+ਤ, ਇੱਕ ਗੰਭੀਰ ਜਖ਼ਮੀ

0

Bathinda News: ਮੰਗਲਵਾਰ ਤੜਕਸਾਰ ਕਰੀਬ 3 ਵਜੇਂ ਧੁੰਦ ਦੇ ਕਾਰਨ ਬਠਿੰਡਾ ਸਹਿਰ ਦੇ ਭਾਈ ਮਤੀ ਦਾਸ ਨਗਰ ਕੋਲ ਵਾਪਰੇ ਇੱਕ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋਣ ਅਤੇ ਇੱਕ ਦੇ ਗੰਭੀਰ ਜਖ਼ਮੀ ਹੋਣ ਦੀ ਸੂਚਨਾ ਹੈ। ਇਹ ਘਟਨਾ ਡੀ-ਮਾਰਟ ਤੋਂ ਕੋਲ ਵਾਪਰੀ, ਜਿੱਥੇ ਇੱਕ ਪਿੱਕ-ਅੱਪ ਡਾਲਾ ਗੱਡੀ ਮਾਨਸਾ ਰੋਡ ‘ਤੇ ਖੜੇ ਟਰੱਕ ਵਿਚ ਜਾ ਵੱਜੀ। ਘਟਨਾ ਤੋਂ ਬਾਅਦ ਟਰੱਕ ਡਰਾਈਵਰ ਗੱਡੀ ਲੈ ਕੇ ਫ਼ਰਾਰ ਹੋ ਗਿਆ।

ਇਹ ਵੀ ਪੜ੍ਹੋ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ ਸੈਸ਼ਨ ਅੱਜ; ਮਨਰੇਗਾ ‘ਤੇ ਬਹਿਸ ਅਤੇ ਕੁੱਝ ਬਿੱਲ ਹੋਣਗੇ ਪੇਸ਼

ਹਾਦਸੇ ਵਿਚ ਪਿੱਕ ਅੱਪ ਡਾਲਾ ਗੱਡੀ ਸਵਾਰ ਇੱਕ ਵਿਅਕਤੀ ਦੀ ਮੌਤ ਹੋਈ ਹੈ, ਜੋਕਿ ਅੰਮ੍ਰਿਤਸਰ ਤੋਂ ਸਬਜ਼ੀ ਲੱਦ ਕੇ ਮਾਨਸਾ ਵੱਲ ਜਾ ਰਹੇ ਸਨ।ਘਟਨਾ ਦਾ ਪਤਾ ਲੱਗਦਿਆਂ ਹੀ ਸਹਾਰਾ ਜਨ ਸੇਵਾ ਦੇ ਵਲੰਟੀਅਰ ਮੌਕੇ ‘ਤੇ ਪੁੱਜੇ ਤੇ ਜਖ਼ਮੀਆਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ, ਜਿੱਥੇ ਡਾਕਟਰਾਂ ਨੇ ਇੱਕ ਜਣੇ ਨੁੰ ਮ੍ਰਿਤਕ ਐਲਾਨ ਦਿੱਤਾ।ਮ੍ਰਿਤਕ ਦੀ ਪਹਿਚਾਣ ਧਰਮਪ੍ਰੀਤ ਸਿੰਘ ਵਾਸੀ ਰੋਡ ਦੇ ਤੌਰ ‘ਤੇ ਹੋਈ ਹੈ।

ਇਹ ਵੀ ਪੜ੍ਹੋ Ritika ਕਤਲ ਕਾਂਡ; ਅਖੀਰ ਤੱਕ Police ਨੂੰ ਗੁੰਮਰਾਹ ਕਰਦਾ ਰਿਹਾ ਮੁਲਜ਼ਮ ਪਤੀ

ਜਖ਼ਮੀ ਸੁਖਦਰਸ਼ਨ ਸਿੰਘ ਵਾਸੀ ਪਿੰਡ ਮੂਸ਼ਾ ਜ਼ਿਲ੍ਹਾ ਮਾਨਸਾ ਦੇ ਤੌਰ ‘ਤੇ ਹੋਈ ਹੈ। ਦਸਣਾ ਬਣਦਾ ਹੈ ਕਿ ਡੀ ਮਾਰਟ ਦੇ ਸਾਹਮਣੇ ਮਾਨਸਾ ਤੇ ਤਲਵੰਡੀ ਸਾਬੋ ਵੱਲ ਆਉਣ ਵਾਲੀ ਵਨ-ਵੇ ਰਿੰਗ ਰੋਡ ਉੱਪਰ ਜਾਣ ਦੇ ਲਈ ਮਾਨਸਾ ਤੇ ਤਲਵੰਡੀ ਸਾਬੋ ਸਾਈਡ ਤੋਂ ਵਹੀਕਲ ਗਲਤ ਤਰੀਕੇ ਦੇ ਨਾਲ ਜਾਣ ਦੀ ਕੋਸ਼ਿਸ਼ ਕਰਦੇ ਹਨ, ਜਿਸ ਕਾਰਨ ਇੱਥੇ ਅਕਸਰ ਟਰੈਫ਼ਿਕ ਜਾਮ ਹੋਇਆ ਰਹਿੰਦਾ ਹੈ ਤੇ ਹਾਦਸੇ ਵੀ ਹੁੰਦੇ ਰਹਿੰਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ ਸੈਸ਼ਨ ਅੱਜ; ਮਨਰੇਗਾ ‘ਤੇ ਬਹਿਸ ਅਤੇ ਕੁੱਝ ਬਿੱਲ ਹੋਣਗੇ ਪੇਸ਼

0

Chandigarh News: Special session of Punjab Vidhan Sabha ; ਪੰਜਾਬ ਵਿਧਾਨ ਸਭਾ ਦਾ ਇੱਕ ਰੋਜ਼ਾ ਵਿਸ਼ੇਸ ਸੈਸ਼ਨ ਅੱਜ ਮੰਗਲਵਾਰ ਨੂੰ ਹੋਣ ਜਾ ਰਿਹਾ। ਕਰੀਬ 11 ਵਜੇਂ ਸ਼ੁਰੂ ਹੋਣ ਵਾਲੇ ਇਸ ਬਿੱਲ ਦੇ ਵਿਚ ਜਿੱਥੇ ਕੇਂਦਰ ਸਰਕਾਰ ਵੱਲੋਂ ਮਨਰੇਗਾ ਦੇ ਵਿਚ ਕੀਤੀ ਸੋਧ ਦੇ ਵਿਰੋਧ ਵਿਚ ਮਤਾ ਲਿਆਂਦਾ ਜਾਣ ਦੀ ਪੂਰਨ ਉਮੀਦ ਹੈ,ਉਥੇ ਹੀ ਕੁੱਝ ਹੋਰ ਬਿੱਲ ਪੇਸ਼ ਕੀਤੇ ਜਾ ਸਕਦੇ ਹਨ।ਸੈਸ਼ਨ ਦੀ ਸ਼ੁਰੁਆਤ ਵਿਚ ਵਿਛੜੀਆਂ ਰੂਹਾਂ ਨੂੰ ਵੀ ਸ਼ਰਧਾਂਜਲੀ ਭੇਂਟ ਕੀਤੀ ਜਾਵੇਗੀ।

ਇਹ ਵੀ ਪੜ੍ਹੋ ਮੁੱਖ ਮੰਤਰੀ ਮਾਨ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਲਾਪਤਾ ਹੋਏ ਸਰੂਪਾਂ ‘ਤੇ ਸਖ਼ਤ ਰੁਖ਼ ਅਪਣਾਉਂਦੇ ਕਿਹਾ ਕਿ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਜਾਂਚ ਲਈ ਗਠਿਤ ਕੀਤੀ SIT

ਜਿਕਰਯੋਗ ਹੈ ਕਿ ਮੌਜੂਦਾ ਆਪ ਸਰਕਾਰ ਦੇ ਕਰੀਬ ਚਾਰ ਸਾਲਾਂ ਕਾਰਜ਼ਕਾਲ ਦੌਰਾਨ ਇਹ ਵਿਧਾਨ ਸਭਾ ਦਾ ਸੱਤਵਾਂ ਵਿਸ਼ੇਸ ਸੈਸ਼ਨ ਸੱਦਿਆ ਗਿਆ। ਇਸਤੋਂ ਪਹਿਲਾਂ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੀ 350ਵੀਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਵੀ ਵਿਸ਼ੇਸ ਸੈਸ਼ਨ ਸੱਦਿਆ ਗਿਆ ਸੀ, ਜਿਸਦੇ ਵਿਚ ਤਿੰਨ ਸ਼ਹਿਰਾਂ ਨੂੰ ਪਵਿੱਤਰ ਸ਼ਹਿਰਾਂ ਦਾ ਦਰਜ਼ਾ ਦੇਣ ਦਾ ਐਲਾਨ ਕੀਤਾ ਗਿਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

31 ਦਸੰਬਰ ਨੂੰ ਸ਼੍ਰੀ ਰਾਮ ਲੀਲਾ ਅਤੇ ਦੁਸਿਹਰਾ ਮੈਦਾਨ ‘ਚ ਸ਼੍ਰੀ ਰਾਧਾ–ਕ੍ਰਿਸ਼ਨ ਭਜਨ ਸੰਧਿਆ ਦਾ ਹੋਵੇਗਾ ਆਯੋਜਨ

0

Mohali News: ਸ਼੍ਰੀ ਰਾਮ ਲੀਲਾ ਅਤੇ ਦੁਸਿਹਰਾ ਕਮੇਟੀ ਵੱਲੋਂ ਸ਼ਹਿਰ ਵਿੱਚ ਧਾਰਮਿਕ ਅਤੇ ਸੱਭਿਚਾਰਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਸ਼੍ਰੀ ਰਾਧਾ–ਕ੍ਰਿਸ਼ਨ ਭਜਨ ਸੰਧਿਆ ਦਾ ਆਯੋਜਨ ਕੀਤਾ ਜਾ ਰਿਹਾ ਹੈ।ਕਮੇਟੀ ਦੇ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਭਜਨ ਸੰਧਿਆ 31 ਦਸੰਬਰ ਨੂੰ ਸ਼੍ਰੀ ਰਾਮ ਲੀਲਾ ਅਤੇ ਦਸਹਰਾ ਮੈਦਾਨ, ਗੌਸ਼ਾਲਾ ਦੇ ਨੇੜੇ, ਫੇਜ਼-1, ਮੋਹਾਲੀ ਵਿੱਚ ਸ਼ਾਮ 7 ਵਜੇ ਤੋਂ ਕਰਵਾਈ ਜਾਵੇਗੀ।

ਇਹ ਵੀ ਪੜ੍ਹੋ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਵੱਲੋਂ ਐੱਸ ਸੀ ਐੱਲ, ਮੋਹਾਲੀ ਦਾ ਦੌਰਾ, ਭਵਿੱਖੀ ਵਿਸਥਾਰ ਅਤੇ ਆਧੁਨਿਕੀਕਰਨ ਯੋਜਨਾਵਾਂ ਦੀ ਸਮੀਖਿਆ ਕੀਤੀ

ਇਸ ਪ੍ਰੋਗਰਾਮ ਵਿੱਚ ਪ੍ਰਸਿੱਧ ਭਜਨ ਗਾਇਕ ਸ਼੍ਰੀ ਕਾਰਤਿਕ ਬਰਾਰ ਵੱਲੋਂ ਸ਼੍ਰੀ ਰਾਧਾ–ਕ੍ਰਿਸ਼ਨ ਦੇ ਮਧੁਰ ਭਜਨ ਪੇਸ਼ ਕੀਤੇ ਜਾਣਗੇ, ਜਿਸ ਨਾਲ ਭਗਤੀ ਵਾਲਾ ਮਾਹੌਲ ਬਣੇਗਾ। ਭਜਨਾਂ ਦੇ ਨਾਲ-ਨਾਲ ਸ਼੍ਰੀ ਰਾਧਾ–ਕ੍ਰਿਸ਼ਨ ਦੀਆਂ ਝਾਂਕੀਆਂ ਵੀ ਦਰਸ਼ਨ ਲਈ ਪੇਸ਼ ਕੀਤੀਆਂ ਜਾਣਗੀਆਂ।ਕਮੇਟੀ ਵੱਲੋਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਇਸ ਭਜਨ ਸੰਧਿਆ ਵਿੱਚ ਸ਼ਾਮਿਲ ਹੋਣ ਅਤੇ ਨਵੇਂ ਸਾਲ ਦਾ ਸਵਾਗਤ ਆਧਿਆਤਮਿਕ ਮਾਹੌਲ ਨਾਲ ਕਰਨ।

ਇਹ ਵੀ ਪੜ੍ਹੋ Ritika ਕਤਲ ਕਾਂਡ; ਅਖੀਰ ਤੱਕ Police ਨੂੰ ਗੁੰਮਰਾਹ ਕਰਦਾ ਰਿਹਾ ਮੁਲਜ਼ਮ ਪਤੀ

ਪ੍ਰੋਗਰਾਮ ਦੌਰਾਨ ਸ਼ਰਧਾਲੂਆਂ ਦੀ ਸੁਵਿਧਾ ਅਤੇ ਵਿਵਸਥਾ ਲਈ ਕਮੇਟੀ ਵੱਲੋਂ ਸਾਰੇ ਲੋੜੀਂਦੇ ਪ੍ਰਬੰਧਾਂ ਦੇ ਨਾਲ-ਨਾਲ ਭੰਡਾਰੇ ਦੀ ਵੀ ਵਿਵਸਥਾ ਕੀਤੀ ਗਈ ਹੈ।ਸ਼੍ਰੀ ਰਾਮ ਲੀਲਾ ਅਤੇ ਦਸਹਰਾ ਕਮੇਟੀ ਦਾ ਮੰਤਵ ਅਜਿਹੇ ਧਾਰਮਿਕ ਆਯੋਜਨਾਂ ਰਾਹੀਂ ਸਮਾਜ ਵਿੱਚ ਸੰਸਕਾਰ, ਭਕਤੀ ਅਤੇ ਸੱਭਿਚਾਰਕ ਏਕਤਾ ਨੂੰ ਮਜ਼ਬੂਤ ਕਰਨਾ ਹੈ।ਇਸ ਮੌਕੇ ਕਮੇਟੀ ਦੇ ਪ੍ਰਧਾਨ ਸ਼੍ਰੀ ਆਸ਼ੂ ਸੂਦ, ਸ਼੍ਰੀ ਪ੍ਰਤੀਕ ਕੁਮਾਰ, ਸ਼੍ਰੀ ਧ੍ਰੁਵਰਾਜ ਕੋਛਰ, ਸ਼੍ਰੀ ਅਮਿਤ ਵਰਮਾ, ਸ਼੍ਰੀ ਵਰੁਣ ਬੰਸਲ, ਸ਼੍ਰੀ ਜਸਬੀਰ ਬੇਦੀ, ਸ਼੍ਰੀ ਪ੍ਰਦੀਪ ਧੀਮਾਨ ਅਤੇ ਸ਼੍ਰੀ ਪੁਨੀਤ ਸ਼ਰਮਾ ਸਮੇਤ ਹੋਰ ਅਹੁਦੇਦਾਰ ਅਤੇ ਮੈਂਬਰ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸਾਹਿਤ ਅਕਾਦੇਮੀ ਵੱਲੋਂ ਪੰਜਾਬੀ ਨਾਵਲ ਵਿੱਚ ਕਿਸਾਨੀ ਸੰਕਟ ਵਿਸ਼ੇ ‘ਤੇ ਸੈਮੀਨਾਰ ਆਯੋਜਿਤ

Bathinda News: ਬੀਤੇ ਦਿਨ ਸਾਹਿਤ ਅਕਾਦੇਮੀ ਦਿੱਲੀ ਵੱਲੋਂ ਪੀਪਲਜ਼ ਫੋਰਮ ਬਰਗਾੜੀ ਦੇ ਸਹਿਯੋਗ ਨਾਲ ਟੀਚਰਜ਼ ਹੋਮ ਬਠਿੰਡਾ ਵਿਖੇ ਇੱਕ ਭਰਵਾਂ ਸੈਮੀਨਾਰ ਕਰਵਾਇਆ ਗਿਆ।ਇਸ ਸੈਮੀਨਾਰ ਵਿੱਚ “ਪੰਜਾਬੀ ਨਾਵਲ ਅਤੇ ਖੇਤੀ ਸੰਕਟ; ਬੀਤੇ ਡੇਢ ਦਹਾਕੇ ਦੀ ਬਿਰਤਾਂਤਕ ਪੇਸ਼ਕਾਰੀ” ਵਿਸ਼ੇ ਉਪਰ ਵਿਚਾਰ ਚਰਚਾ ਕੀਤੀ ਗਈ।ਇਹ ਪ੍ਰੋਗਰਾਮ ਸਾਹਿਤ ਅਕਾਦੇਮੀ ਦੇ ਸਾਹਿਤਕ ਮੰਚ ਪ੍ਰੋਗਰਾਮਾਂ ਦੀ ਲੜੀ ਦੇ ਅਧੀਨ ਕੀਤਾ ਗਿਆ।ਪੀਪਲਜ਼ ਫੋਰਮ ਬਰਗਾੜੀ ਦੇ ਪ੍ਰਧਾਨ ਖੁਸ਼ਵੰਤ ਬਰਗਾੜੀ ਨੇ ਹਾਜ਼ਰ ਵਿਦਵਾਨਾਂ ਨੂੰ ਜੀ ਆਇਆਂ ਨੂੰ ਕਿਹਾ ਅਤੇ ਪੀਪਲਜ਼ ਲਿਟਰੇਰੀ ਫੈਸਟੀਵਲ ਅਤੇ ਇਸ ਪ੍ਰੋਗਰਾਮ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ।ਇਸ ਸਮਾਗਮ ਦੇ ਕੋਆਰਡੀਨੇਟਰ ਜਸਪਾਲ ਮਾਨਖੇੜਾ ਨੇ ਸਾਹਿਤ ਅਕਾਦਮੀ ਵੱਲੋਂ ਕਰਵਾਏ ਜਾਂਦੇ ਸਮਾਗਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਸਾਹਿਤ ਅਕਾਦੇਮੀ ਬਾਰੇ ਵਿਸਥਾਰ ਨਾਲ ਦੱਸਿਆ।

ਇਹ ਵੀ ਪੜ੍ਹੋ Ritika ਕਤਲ ਕਾਂਡ; ਅਖੀਰ ਤੱਕ Police ਨੂੰ ਗੁੰਮਰਾਹ ਕਰਦਾ ਰਿਹਾ ਮੁਲਜ਼ਮ ਪਤੀ

ਇਸ ਪ੍ਰੋਗਰਾਮ ਦਾ ਸੰਚਾਲਨ ਕਰ ਰਹੇ ਆਲੋਚਕ ਪ੍ਰੋ. ਜੇ ਬੀ ਸੇਖੋਂ ਨੇ ਕਿਹਾ ਕਿ ਪਿਛਲੇ ਡੇਢ ਦਹਾਕੇ ਵਿੱਚ ਪੰਜਾਬੀ ਨਾਵਲ ਭਾਵੇਂ ਵੱਡੀ ਗਿਣਤੀ ਵਿੱਚ ਛਪੇ ਹਨ ਪਰ ਇਨ੍ਹਾਂ ਵਿਚ ਬਹੁਤ ਥੋੜ੍ਹੇ ਹਨ ਜੋ ਖੇਤੀ ਸੰਕਟ ਨਾਲ ਸਿੱਧੇ ਤੌਰ ਤੇ ਬਾਵਾਸਤਾ ਹਨ।ਜੇ ਬੀ ਸੇਖੋਂ ਨੇ ਉਘੇ ਆਲੋਚਕ ਅਤੇ ਨਾਵਲਕਾਰ ਸੁਰਜੀਤ ਬਰਾੜ ਨੂੰ ਪੰਜਾਬੀ ਨਾਵਲ ਵਿੱਚ ਖੇਤੀ ਸੰਕਟ ਬਾਰੇ ਵਿਚਾਰ ਪੇਸ਼ ਕਰਨ ਦਾ ਸੱਦਾ ਦਿੱਤਾ। ਸੁਰਜੀਤ ਬਰਾੜ ਨੇ ਕਿਹਾ ਕਿ ਪੰਜਾਬੀ ਕਿਸਾਨ ਖੇਤੀ ਸੰਕਟ ਦੇ ਨਾਲ ਹੋਰ ਬਹੁਤ ਸਾਰੇ ਸੰਕਟਾਂ ਨਾਲ ਜੂਝ ਰਿਹਾ ਹੈ। ਹਰੇ ਇਨਕਲਾਬ ਤੋਂ ਬਾਅਦ ਜ਼ਮੀਨ ਜ਼ਹਿਰੀ ਹੋ ਗਈ ਹੈ ਅਤੇ ਪਾਣੀ ਡੂੰਘੇ ਹੋ ਗਏ ਹਨ। ਪੰਜਾਬੀ ਕਿਸਾਨ ਨੇ ਦੇਸ਼ ਦੀ ਭੁੱਖ ਪੂਰੀ ਕਰਦਿਆਂ ਪੰਜਾਬ ਦਾ ਹਵਾ ਪਾਣੀ ਅਤੇ ਧਰਤੀ ਪ੍ਰਦੂਸ਼ਿਤ ਕਰ ਲਈ ਹੈ।

ਇਹ ਵੀ ਪੜ੍ਹੋ AAP ਦੇ ਯੂਥ ਆਗੂ Amardip Rajan ਬਣੇ ਕੋਆਪਰੇਟਿਵ ਬੈਂਕ ਦੇ ਚੇਅਰਮੈਨ

ਨਾਵਲਕਾਰ ਬਲਬੀਰ ਪਰਵਾਨਾ ਨੇ ਆਪਣੀ ਗੱਲ ਕਹੀ ਕਿ ਪੰਜਾਬੀ ਨਾਵਲ ਵਿੱਚ ਖੇਤੀ ਸੰਕਟ ਉਵੇਂ ਬੱਝਵੇਂ ਰੂਪ ਵਿੱਚ ਨਹੀਂ ਆਇਆ ਜੋ ਆ ਸਕਦਾ ਸੀ ਜਾਂ ਆਉਣਾ ਚਾਹੀਦਾ ਸੀ। ਨਾਵਲਕਾਰ ਮੱਧਵਰਗੀ ਪਰਿਵਾਰਾਂ ਦੀ ਤ੍ਰਾਸਦੀ ਤਾਂ ਬਿਆਨ ਰਿਹਾ ਹੈ ਖੇਤੀ ਸੰਕਟ ਉਸਦਾ ਮੁੱਖ, ਪ੍ਰਮੁੱਖ ਵਿਸ਼ਾ ਨਹੀਂ ਬਣਿਆ। ਬਹੁਤ ਘੱਟ ਨਾਵਲਾਂ ਵਿਚ ਖੇਤੀ ਸੰਕਟ ਟੁੱਟਵੇਂ ਰੂਪ ਵਿੱਚ ਹੈ। ਨਾਵਲਕਾਰ ਜਸਪਾਲ ਮਾਨਖੇੜਾ ਨੇ ਕਿਹਾ ਕਿ ਪੰਜਾਬੀ ਨਾਵਲਕਾਰ ਕੋਲ ਪੇਂਡੂ ਅਤੇ ਕਿਸਾਨੀ ਜੀਵਨ ਦੇ ਅਨੁਭਵ ਅਤੇ ਅਧਿਐਨ ਦੀ ਘਾਟ ਹੈ। ਲੇਖਕਾਂ ਦੀ ਵੱਡੀ ਗਿਣਤੀ ਕਿਸਾਨਾਂ ਅਤੇ ਪਿੰਡ ਨਾਲੋਂ ਟੁਟ ਕੇ ਸ਼ਹਿਰੀਂ ਵਸ ਗਈ ਹੈ ਜਿਸ ਕਾਰਨ ਖੇਤੀ ਸੰਕਟ ਪੰਜਾਬੀ ਨਾਵਲਕਾਰ ਦੀ ਪਕੜ ਵਿੱਚ ਨਹੀਂ ਆ ਰਿਹਾ।ਅੰਤ ਤੇ ਹਾਜ਼ਰੀਨ ਵਿਚੋਂ ਕਹਾਣੀਕਾਰ ਅਲਫਾਜ਼, ਗੁਰਦੇਵ ਖੋਖਰ ਅਤੇ ਸੁਮੇਲ ਸਿੰਘ ਸਿੱਧੂ ਨੇ ਵੀ ਇਸ ਵਿਸ਼ੇ ਉਪਰ ਵਿਚਾਰ ਪੇਸ਼ ਕੀਤੇ।ਅੰਤ ਵਿੱਚ ਪੀਪਲਜ਼ ਫੋਰਮ ਦੇ ਜਨਰਲ ਸਕੱਤਰ ਗੁਰਬਿੰਦਰ ਸਿੰਘ ਬਰਾੜ ਨੇ ਹਾਜ਼ਰੀਨ ਦਾ ਧੰਨਵਾਦ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਵੱਲੋਂ ਐੱਸ ਸੀ ਐੱਲ, ਮੋਹਾਲੀ ਦਾ ਦੌਰਾ, ਭਵਿੱਖੀ ਵਿਸਥਾਰ ਅਤੇ ਆਧੁਨਿਕੀਕਰਨ ਯੋਜਨਾਵਾਂ ਦੀ ਸਮੀਖਿਆ ਕੀਤੀ

0

SAS Nagar News:ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਅੱਜ ਸੈਮੀਕੰਡਕਟਰ ਲੈਬੋਰਟਰੀ (ਐੱਸਸੀਐੱਲ), ਮੋਹਾਲੀ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਡਾਇਰੈਕਟਰ ਜਨਰਲ ਸ਼੍ਰੀ ਕਮਲਜੀਤ ਸਿੰਘ ਨਾਲ ਸੰਸਥਾ ਦੀਆਂ ਭਵਿੱਖੀ ਰਣਨੀਤੀਆਂ, ਵਿਸਥਾਰ ਯੋਜਨਾਵਾਂ ਅਤੇ ਜਾਰੀ ਆਧੁਨਿਕੀਕਰਨ ਪ੍ਰਕਿਰਿਆ ਬਾਰੇ ਵਿਸਥਾਰਪੂਰਕ ਵਿਚਾਰ-ਵਟਾਂਦਰਾ ਕੀਤਾ।ਇਸ ਮੌਕੇ ਐਮ ਪੀ ਕੰਗ ਨੇ ਭਾਰਤ ਸਰਕਾਰ ਦੇ ਇਲੈਕਟ੍ਰਾਨਿਕਸ ਅਤੇ ਸੂਚਨਾ ਤੱਕਨਾਲੋਜੀ ਮੰਤਰਾਲੇ ਵੱਲੋਂ ਐੱਸਸੀਐੱਲ ਲਈ 4,500 ਕਰੋੜ ਰੁਪਏ ਦੀ ਅਪਗ੍ਰੇਡੇਸ਼ਨ ਅਤੇ ਆਧੁਨਿਕੀਕਰਨ ਨੀਤੀ ’ਤੇ ਜਾਣਕਾਰੀ ਹਾਸਿਲ ਕੀਤੀ। ਉਨ੍ਹਾਂ ਨੇ ਸੰਸਥਾ ਵਿੱਚ ਅਪਣਾਈ ਗਈ ਸਮੂਹ ਕਾਰਜ ਪ੍ਰਣਾਲੀ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਨੀਤੀ ਦੀ ਲਾਗੂ ਕਰਨ ਸੰਬੰਧੀ ਤਿਆਰੀਆਂ ਦੀ ਸਮੀਖਿਆ ਕੀਤੀ।

ਇਹ ਵੀ ਪੜ੍ਹੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਥ ਨੂੰ ਆਪਣੇ ਮਾੜੇ ਕੰਮਾਂ ਦੀ ਢਾਲ ਵਜੋਂ ਵਰਤਣ ਲਈ ਆੜੇ ਹੱਥੀਂ ਲਿਆ

ਐੱਸਸੀਐੱਲ ਪ੍ਰਬੰਧਨ ਵੱਲੋਂ ਸ਼੍ਰੀ ਕੰਗ ਨੂੰ ਦੱਸਿਆ ਗਿਆ ਕਿ ਸਾਲ 1976 ਵਿੱਚ ਪੰਜਾਬ ਸਰਕਾਰ ਵੱਲੋਂ ਬਹੁਤ ਹੀ ਥੋੜੀ ਟੋਕਨ ਮਨੀ ’ਤੇ 51 ਏਕੜ ਜ਼ਮੀਨ ਐੱਸਸੀਐੱਲ ਨੂੰ ਅਲਾਟ ਕੀਤੀ ਗਈ ਸੀ, ਜਿਸ ਨਾਲ ਇਸ ਵੱਕਾਰੀ ਰਾਸ਼ਟਰੀ ਸੰਸਥਾ ਦੀ ਸਥਾਪਨਾ ਅਤੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਈ ਗਈ।ਪ੍ਰਬੰਧਨ ਨੇ ਅੱਗੇ ਦੱਸਿਆ ਕਿ ਆਧੁਨਿਕੀਕਰਨ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ ਅਤੇ ਪਰਚੇਜ਼ ਆਰਡਰ ਜਾਰੀ ਕਰਨ ਦੇ ਅੰਤਿਮ ਪੜਾਅ ਵਿੱਚ ਹਨ। ਇਸ ਨਾਲ ਐੱਸਸੀਐੱਲ ਹੁਣ ਰਣਨੀਤਿਕ ਖੇਤਰਾਂ ਤੋਂ ਇਲਾਵਾ ਰਿਸਰਚ ਅਤੇ ਵਿਕਾਸ, ਸਕਿੱਲ ਡਿਵੈਲਪਮੈਂਟ ਅਤੇ ਸੀਮਿਤ ਵਪਾਰਕ ਗਤੀਵਿਧੀਆਂ ਵੀ ਸੰਭਾਲੇਗੀ, ਜਿਸ ਨਾਲ ਭਾਰਤ ਦੇ ਸੈਮੀਕੰਡਕਟਰ ਇਕੋਸਿਸਟਮ ਨੂੰ ਹੋਰ ਮਜ਼ਬੂਤੀ ਮਿਲੇਗੀ।

ਇਹ ਵੀ ਪੜ੍ਹੋ ਨੌਵੀਂ ਨੈਸ਼ਨਲ ਸੀਨੀਅਰ ਗਤਕਾ ਚੈਂਪੀਅਨਸ਼ਿਪ; ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਤੇ ਐਮ ਪੀ ਮਾਲਵਿੰਦਰ ਸਿੰਘ ਕੰਗ ਮੈਂਬਰ ਪਾਰਲੀਮੈਂਟ ਵੱਲੋਂ ਕੀਤੀ ਗਈ ਸ਼ਮੂਲੀਅਤ

ਪੰਜਾਬ ਸਰਕਾਰ ਦੇ ਇਤਿਹਾਸਕ ਸਹਿਯੋਗ ਨੂੰ ਯਾਦ ਕਰਦੇ ਹੋਏ, ਡਾਇਰੈਕਟਰ ਜਨਰਲ ਨੇ ਕਿਹਾ ਕਿ ਜਿਵੇਂ ਪਹਿਲਾਂ ਰਾਜ ਸਰਕਾਰ ਵੱਲੋਂ ਟੋਕਨ ਮੁੱਲ ’ਤੇ ਜ਼ਮੀਨ ਉਪਲਬਧ ਕਰਵਾ ਕੇ ਐੱਸਸੀਐੱਲ ਦੇ ਵਿਕਾਸ ਵਿੱਚ ਸਹਿਯੋਗ ਦਿੱਤਾ ਗਿਆ ਸੀ, ਓਸੇ ਤਰ੍ਹਾਂ ਭਵਿੱਖੀ ਵਿਸਥਾਰ ਲਈ ਪੁਰਾਣੀ ਟੈਲੀਫੋਨ ਕੇਬਲ ਕੰਪਨੀ ਨਾਲ ਸੰਬੰਧਿਤ ਹੋਰ ਜ਼ਮੀਨ ਉਪਲਬਧ ਕਰਵਾਏ ਜਾਣ ਦੀ ਉਮੀਦ ਹੈ।ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ, ਐਮਪੀ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਉਹ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨੀਕ ਮੰਤਰਾਲੇ ਨਾਲ ਐੱਸਸੀਐੱਲ ਦੇ ਭਵਿੱਖੀ ਵਿਸਥਾਰ ਸੰਬੰਧੀ ਮਾਮਲਾ ਉਠਾਉਣਗੇ ਅਤੇ ਇਸ ਮੰਗ ਨੂੰ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਤੱਕ ਵੀ ਪਹੁੰਚਾਇਆ ਜਾਵੇਗਾ।ਉਨ੍ਹਾਂ ਨੇ ਕਿਹਾ ਕਿ ਐੱਸਸੀਐੱਲ ਵਰਗੀਆਂ ਰਾਸ਼ਟਰੀ ਮਹੱਤਤਾ ਵਾਲੀਆਂ ਸੰਸਥਾਵਾਂ ਨੂੰ ਮਜ਼ਬੂਤ ਕਰਨਾ ਦੇਸ਼ ਦੀ ਟੈਕਨੋਲੋਜੀਕਲ ਆਤਮਨਿਰਭਰਤਾ, ਨਵੀਨਤਾ ਅਤੇ ਹੁਨਰ ਵਿਕਾਸ ਲਈ ਬਹੁਤ ਜ਼ਰੂਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ, ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

0

SAS Nagar News:ਸਮੁੱਚੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ, ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਵਿਕਾਸ ਭਵਨ, ਐਸ.ਏ.ਐਸ. ਨਗਰ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਸਬੰਧਤ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ।

ਇਹ ਵੀ ਪੜ੍ਹੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਥ ਨੂੰ ਆਪਣੇ ਮਾੜੇ ਕੰਮਾਂ ਦੀ ਢਾਲ ਵਜੋਂ ਵਰਤਣ ਲਈ ਆੜੇ ਹੱਥੀਂ ਲਿਆ

ਇਸ ਸਮੀਖਿਆ ਮੀਟਿੰਗ ਦੌਰਾਨ ਤਰੁਨਪ੍ਰੀਤ ਸਿੰਘ ਸੌਂਦ ਨੇ ਨਿਰਮਾਣ ਅਧੀਨ 3100 ਮਾਡਲ ਖੇਡ ਮੈਦਾਨਾਂ ਅਤੇ ਨਿਰਮਾਣ ਅਧੀਨ 500 ਪੰਚਾਇਤ ਘਰਾਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ।ਇਸ ਦੇ ਨਾਲ ਹੀ ਉਨ੍ਹਾਂ ਨੇ ਨਿਰਮਾਣ ਅਧੀਨ 1100 ਆਂਗਣਵਾੜੀ ਕੇਂਦਰਾਂ ਦੇ ਵਿਕਾਸ ਕਾਰਜਾਂ ਦੀ ਵੀ ਸਮੀਖਿਆ ਕੀਤੀ। ਮੀਟਿੰਗ ਦੌਰਾਨ ਸ. ਸੌਂਦ ਨੇ ਚੱਲ ਰਹੇ ਕਈ ਹੋਰ ਵੱਡੇ ਅਤੇ ਛੋਟੇ ਵਿਕਾਸ ਕਾਰਜਾਂ ਦੀ ਵੀ ਸਮੀਖਿਆ ਕੀਤੀ।

ਇਹ ਵੀ ਪੜ੍ਹੋ ਪੰਜਾਬ ‘ਚ ਰੋਜ਼ਗਾਰ ਦੇ ਅਥਾਹ ਮੌਕੇ: 59 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਤੋਂ ਇਲਾਵਾ ਨਿੱਜੀ ਖੇਤਰ ਵਿੱਚ ਹੁਨਰਮੰਦ ਨੌਜਵਾਨਾਂ ਨੂੰ ਮਿਲੀਆਂ ਹਜ਼ਾਰਾਂ ਨੌਕਰੀਆਂ

ਮੀਟਿੰਗ ਦੌਰਾਨ ਪੇਂਡੂ ਵਿਕਾਸ ਤੇ ਪੰਚਾਇਤ ਦੇ ਪ੍ਰਬੰਧਕੀ ਸਕੱਤਰ ਅਜੀਤ ਬਾਲਾਜੀ ਜੋਸ਼ੀ, ਜੁਆਇੰਟ ਵਿਕਾਸ ਕਮਿਸ਼ਨਰ ਸ਼ੇਨਾ ਅਗਰਵਾਲ, ਪੰਜਾਬ ਵਿਕਾਸ ਕਮਿਸ਼ਨ ਦੇ ਮੈਂਬਰ ਅਨੁਰਾਗ ਕੁੰਡੂ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਉਮਾ ਸ਼ੰਕਰ ਗੁਪਤਾ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਮੁੱਖ ਇੰਜੀਨੀਅਰ ਕਰਨਪਾਲ ਸਿੰਘ ਚਾਹਲ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਨੇ ਗੁਰਦਾਸਪੁਰ ਵਿਖੇ ਕ੍ਰਿਸਮਿਸ ਸਬੰਧੀ ਕਰਵਾਏ ਸਟੇਟ ਪੱਧਰੀ ਸਮਾਗਮ ’ਚ ਕੀਤੀ ਸ਼ਿਰਕਤ

0

👉ਅਪੋਸਟੋਲ ਡਾ. ਅੰਕੁਰ ਯੂਸਫ ਨਰੂਲਾ ਵਲੋਂ ਸਮੁੱਚੀ ਲੋਕਾਈ ਨੂੰ ਕ੍ਰਿਸਮਿਸ ਦੀ ਮੁਬਾਰਕਬਾਦ
Gurdaspur News: ਪੰਜਾਬ ਸਰਕਾਰ ਵਲੋਂ ਅੱਜ ਦਾਣਾ ਮੰਡੀ ਗੁਰਦਾਸਪੁਰ ਵਿਖੇ ਕ੍ਰਿਸਮਿਸ ਦੇ ਸ਼ੁੱਭ ਦਿਹਾੜੇ ’ਤੇ ਸਟੇਟ ਪੱਧਰ ‘ਤੇ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਤੇ ਆਪ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਉਨ੍ਹਾਂ ਇਸਾਈ ਭਾਈਚਾਰੇ ਨਾਲ ਇਸ ਪਵਿੱਤਰ ਦਿਹਾੜੇ ਦੀ ਖੁਸ਼ੀ ਸਾਂਝੀ ਕਰਦਿਆਂ ਆਪ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਇੰਚਾਰਜ ਮੁਨੀਸ਼ ਸਿਸੋਦੀਆ ਵਲੋਂ ਸਮੁੱਚੇ ਸੂਬਾ ਵਾਸੀਆਂ ਨੂੰ ਕ੍ਰਿਸਮਿਸ ਦੀ ਮੁਬਾਰਕਬਾਦ ਦਿੱਤੀ।ਇਸ ਮੌਕੇ ਅਪੋਸਟੋਲ ਡਾ. ਅੰਕੁਰ ਯੂਸਫ਼ ਨਰੂਲਾ ਵਲੋਂ ਵੀ ਸਮਾਗਮ ਵਿੱਚ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਗਈ ਤੇ ਸਮੁੱਚੀ ਸੰਗਤ ਨੂੰ ਕ੍ਰਿਸਮਿਸ ਦੀ ਮੁਬਾਰਕਬਾਦ ਦਿੱਤੀ।ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪ੍ਰਭੂ ਯਿਸੂ ਮਸੀਹ ਨੇ ਸਮੁੱਚੀ ਮਾਨਵਤਾ ਨੂੰ ਜਿੰਦਗੀ ਵਿੱਚ ਜਿੰਨੀਆਂ ਵੀ ਔਕੜਾਂ ਆ ਜਾਣ ਬਾਵਜੂਦ ਸੱਚ ਉੱਤੇ ਪੂਰੀ ਦ੍ਰਿੜਤਾ ਤੇ ਲਗਨ ਨਾਲ ਚੱਲਣ ਦਾ ਰਾਹ ਦਿਖਾਇਆ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਥ ਨੂੰ ਆਪਣੇ ਮਾੜੇ ਕੰਮਾਂ ਦੀ ਢਾਲ ਵਜੋਂ ਵਰਤਣ ਲਈ ਆੜੇ ਹੱਥੀਂ ਲਿਆ

ਉਨ੍ਹਾਂ ਕਿਹਾ ਕਿ ਕ੍ਰਿਸਮਸ ਦਾ ਤਿਉਹਾਰ ਸਾਨੂੰ ਆਪਸੀ ਪਿਆਰ, ਸਦਭਾਵਨਾ, ਦਇਆ ਅਤੇ ਦੂਜਿਆਂ ਨੂੰ ਮੁਆਫ਼ ਕਰਨ ਦਾ ਸੁਨੇਹਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਪ੍ਰਭੂ ਯਿਸੂ ਮਸੀਹ ਵੱਲੋਂ ਕੁੱਲ ਲੋਕਾਈ ਨੂੰ ਦਿੱਤਾ ਸ਼ਾਂਤੀ ਅਤੇ ਮਾਨਵਤਾ ਦਾ ਸੰਦੇਸ਼ ਸਾਰਿਆਂ ਨੂੰ ਹਮੇਸ਼ਾ ਮਨੁੱਖਤਾ ਦੀ ਭਲਾਈ ਅਤੇ ਸੇਵਾ ਲਈ ਯਤਨ ਕਰਦੇ ਰਹਿਣ ਲਈ ਪ੍ਰੇਰਿਤ ਕਰਦਾ ਰਹੇਗਾ।ਇਸ ਮੌਕੇ ਉਨ੍ਹਾਂ ਆਪ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਇੰਚਾਰਜ ਮੁਨੀਸ਼ ਸਿਸੋਦੀਆ ਵਲੋਂ ਸਮੂਹ ਇਸਾਈ ਭਾਈਚਾਰੇ ਨੂੰ ਕ੍ਰਿਸਮਿਸਦੀ ਮੁਬਾਰਕਬਾਦ ਦਿੱਤੀ।ਇਸ ਮੌਕੇ ਕੈਬਨਿਟ ਮੰਤਰੀ ਅਤੇ ਆਪ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਆਪ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਇੰਚਾਰਜ ਮੁਨੀਸ਼ ਸਿਸੋਦੀਆ ਵਲੋਂ ਸਮੂਹ ਇਸਾਈ ਭਾਈਚਾਰੇ ਨੂੰ ਕ੍ਰਿਸਮਿਸ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪ੍ਰਭੂ ਯਿਸੂ ਮਸੀਹ ਨੇ ਆਪਸੀ ਪਿਆਰ, ਸਾਂਝੀਵਾਲਤਾ ਅਤੇ ਭਾਈਚਾਰਕ ਦਾ ਸੰਦੇਸ਼ ਦਿੱਤਾ।ਉਨ੍ਹਾਂ ਕਿ ਪੰਜਾਬ ਸਰਕਾਰ ਵਲੋਂ ਮਸੀਹ ਭਾਈਚਾਰੇ ਦੀ ਮੰਗ ਪੂਰੀ ਕਰਦਿਆਂ ਪਰਮੇਸ਼ੁਰ ਦੀ ਕਿਰਪਾ ਨਾਲ ਅੱਜ ਗੁਰਦਾਸਪੁਰ ਵਿੱਚ ਸਟੇਟ ਪੱਧਰ ‘ਤੇ ਕ੍ਰਿਸਮਿਸ ਦਾ ਤਿਉਹਾਰ ਮਨਾਇਆ ਗਿਆ ਹੈ ਅਤੇ ਅਗਲੇ ਸਾਲ ਨੀ ਪੰਜਾਬ ਸਰਕਾਰ ਵਲੋਂ ਕ੍ਰਿਸਮਿਸ ਦਾ ਤਿਉਹਾਰ ਮਨਾਇਆ ਜਾਵੇਗਾ।

ਇਹ ਵੀ ਪੜ੍ਹੋ ਪੰਜਾਬ ‘ਚ ਰੋਜ਼ਗਾਰ ਦੇ ਅਥਾਹ ਮੌਕੇ: 59 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਤੋਂ ਇਲਾਵਾ ਨਿੱਜੀ ਖੇਤਰ ਵਿੱਚ ਹੁਨਰਮੰਦ ਨੌਜਵਾਨਾਂ ਨੂੰ ਮਿਲੀਆਂ ਹਜ਼ਾਰਾਂ ਨੌਕਰੀਆਂ

ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਨਾ ਸਿਰਫ਼ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੇ ਹਨ ਸਗੋਂ ਮਨੁੱਖਤਾ ਦੀ ਸੇਵਾ ਭਾਵਨਾ ਪ੍ਰਤੀ ਸਮਾਜ ਨੂੰ ਪ੍ਰੇਰਿਤ ਵੀ ਕਰਦੇ ਹਨ।ਉਨ੍ਹਾਂ ਕਿਹਾ ਕਿ ਪ੍ਰਭੂ ਯਿਸੂ ਮਸੀਹ ਦੀਆਂ ਸਿੱਖਿਆਵਾਂ ਅੱਜ ਦੇ ਵਰਤਮਾਨ ਯੁੱਗ ਵਿੱਚ ਵੀ ਸਾਰਥਕ ਹਨ ਅਤੇ ਲੋਕਾਂ ਲਈ ਰਾਹ ਦਸੇਰਾ ਹਨ।ਉਨ੍ਹਾਂ ਕਿਹਾ ਕਿ ਉਹਨਾਂ ਨੂੰ ਅੱਜ ਇਸ ਪਵਿੱਤਰ ਦਿਹਾੜੇ ਕਰਵਾਏ ਗਏ ਸਮਾਗਮ ਵਿੱਚ ਸ਼ਿਰਕਤ ਕਰਕੇ ਬਹੁਤ ਖੁਸ਼ੀ ਮਹਿਸੂਸ ਹੋ ਰਹੀ ਹੈ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਪ੍ਰਭੂ ਯਿਸੂ ਮਸੀਹ ਵਲੋਂ ਦਰਸਾਏ ਮਾਰਗ ਨੂੰ ਅਪਣਾਉਂਦਿਆਂ ਸਮੁੱਚੀ ਮਾਨਵਤਾ ਦੀ ਭਲਾਈ ਲਈ ਹੋਰ ਵੱਧ ਚੜ੍ਹ ਕੇ ਅੱਗੇ ਆਉਣ।ਇਸ ਮੌਕੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਪਵਿੱਤਰ ਦਿਹਾੜਾ ਕ੍ਰਿਸਮਿਸ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅੱਜ ਪੰਜਾਬ ਸਰਕਾਰ ਵਲੋਂ ਗੁਰਦਾਸਪੁਰ ਵਿਖੇ ਰਾਜ ਪੱਧਰ ਤੇ ਕ੍ਰਿਸਮਿਸ ਦਾ ਤਿਉਹਾਰ ਮਨਾਇਆ ਗਿਆ ਹੈ। ਉਨ੍ਹਾਂ ਸਮੂਹ ਇਸਾਈ ਭਾਈਚਾਰੇ ਨੂੰ ਕ੍ਰਿਸਮਿਸ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਹਰ ਧਰਮ ਦਾ ਪੂਰਾ ਸਤਿਕਾਰ ਕਰਦੀ ਹੈ, ਜਿਸਦੇ ਚੱਲਦਿਆਂ ਅੱਜ ਇਹ ਪਾਵਨ ਤਿਉਹਾਰ ਮਨਾਇਆ ਗਿਆ ਹੈ।ਇਸ ਮੌਕੇ ਪੰਜਾਬ ਹੈਰੀਟੇਜ ਅਤੇ ਟੂਰਿਜ਼ਮ ਪ੍ਰਮੋਸ਼ਨ ਬੋਰਡ ਦੇ ਸਲਾਹਕਾਰ ਦੀਪਕ ਬਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਹਰੇਕ ੮ਰਮ ਦਾ ਪੂਰਾ ਸਤਿਕਾਰ ਕਰਦੀ ਹੈ, ਜਿਸ ਦੇ ਚੱਲਦਿਆਂ ਆਪ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਇੰਚਾਰਜ ਮੁਨੀਸ਼ ਸਿਸੋਦੀਆ ਵਲੋਂ ਵਿਸ਼ੇਸ਼ ਕ੍ਰਿਸਮਿਸ ਦਾ ਤਿਉਹਾਰ ਮਨਾਇਆ ਗਿਆ ਹੈ। ਉਨ੍ਹਾਂ ਸਮੁੱਚੀ ਸੰਗਤ ਨੂੰ ਕ੍ਰਿਸਮਿਸ ਦੀ ਮੁਬਾਰਕਬਾਦ ਦਿੱਤੀ।

ਇਹ ਵੀ ਪੜ੍ਹੋ AAP ਦੇ ਯੂਥ ਆਗੂ Amardip Rajan ਬਣੇ ਕੋਆਪਰੇਟਿਵ ਬੈਂਕ ਦੇ ਚੇਅਰਮੈਨ

ਇਸ ਮੌਕੇ ਜਤਿੰਦਰ ਮਸੀਹ ਗੌਰਵ, ਚੇਅਰਮੈਨ ਘੱਟ ਗਿਣਤੀ ਕਮਿਸ਼ਨ ਪੰਜਾਬ, ਡੈਨੀਅਲ ਭੱਟੀ, ਚੇਅਰਮੈਨ ਕ੍ਰਿਸਚੀਅਨ ਵੈਲਫੇਅਰ ਬੋਰਡ ਪੰਜਾਬ ਵਲੋਂ ਵੀ ਅੱਜ ਦੇ ਇਸ ਪਵਿੱਤਰ ਕ੍ਰਿਸਮਿਸ ਸਮਾਗਮ ਲਈ ਸਾਰਿਆਂ ਨੂੰ ਮੁਬਾਰਕਬਾਦ ਦਿੱਤੀ ਤੇ ਅਪੋਸਟੋਲ ਡਾ. ਅੰਕੁਰ ਯੂਸੁਫ਼ ਨਰੂਲਾ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਵਲੋਂ ਮਸੀਹ ਭਾਈਚਾਰੇ ਨਾਲ ਸਬੰਧਤ ਵੱਖ ਵੱਖ ਮੰਗਾਂ ਵੀ ਰੱਖੀਆਂ, ਜਿਨ੍ਹਾਂ ਨੂੰ ਪੂਰਾ ਕਰਨ ਦਾ ਭਰੋਸਾ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਵਲੋਂ ਕੀਤਾ ਗਿਆ।ਇਸ ਮੌਕੇ ਜੋਬਨ ਰੰਧਾਵਾ, ਚੇਅਰਮੈਨ ਜਿਲ੍ਹਾ ਪਲਾਨਿੰਗ ਕਮੇਟੀ ਗੁਰਦਾਸਪੁਰ ਅਤੇ ਜਿਲ੍ਹਾ ਪ੍ਰਧਾਨ ਵਲੋਂ ਸਮੂਹ ਇਸਾਈ ਭਾਈਚਾਰੇ ਨੂੰ ਕ੍ਰਿਸਮਿਸ ਦੀ ਵਧਾਈ ਦਿੱਤੀ।ਇਸ ਮੌਕੇ ਗੁਰਦਾਸਪੁਰ, ਬਟਾਲਾ, ਡੇਰਾ ਬਾਬਾ ਨਾਨਕ, ਧਾਰੀਵਾਲ ਅਤੇ ਫਤਿਹਗੜ੍ਹ ਚੂੜੀਆਂ ਵਿੱਚ ਮਸੀਹ ਚੌਂਕ ਬਣਾਉਣ ਦਾ ਐਲਾਨ ਵੀ ਕੀਤਾ ਗਿਆ।

ਇਹ ਵੀ ਪੜ੍ਹੋ ਨੌਵੀਂ ਨੈਸ਼ਨਲ ਸੀਨੀਅਰ ਗਤਕਾ ਚੈਂਪੀਅਨਸ਼ਿਪ; ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਤੇ ਐਮ ਪੀ ਮਾਲਵਿੰਦਰ ਸਿੰਘ ਕੰਗ ਮੈਂਬਰ ਪਾਰਲੀਮੈਂਟ ਵੱਲੋਂ ਕੀਤੀ ਗਈ ਸ਼ਮੂਲੀਅਤ

ਇਸ ਤੋਂ ਪਹਿਲਾਂ ਅਪੋਸਟੋਲ ਡਾ. ਅੰਕੁਰ ਯੂਸਫ ਯੂਸੁਫ਼ ਨਰੂਲਾ ਵਲੋਂ ਆਪਣੇ ਪ੍ਰਵਚਨਾਂ ਰਾਹੀਂ ਸਾਰਿਆਂ ਨੂੰ ਆਪਸੀ ਪਿਆਰ ਤੇ ਭਾਈਚਾਰਕ ਸਾਂਝ ਦਾ ਸੁਨੇਹਾ ਦਿੱਤਾ ਤੇ ਕਿਹਾ ਕਿ ਪ੍ਰਭੂ ਯਿਸੂ ਮਸੀਹ ਨੇ ਸਮੁੱਚੀ ਕਾਇਨਾਤ ਨੂੰ ਅਮਨ-ਸਾਂਤੀ ਅਤੇ ਪਿਆਰ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਸਮੂਹ ਸੰਗਤਾਂ ਨੂੰ ਕ੍ਰਿਸਮਿਸ ਦੀ ਮੁਬਾਰਕਬਾਦ ਦਿੱਤੀ।ਇਸ ਮੌਕੇ ਵੱਡੇ ਦਿਨ ਦੀ ਖੁਸ਼ੀ ਵਿੱਚ ਕੇਕ ਵੀ ਕੱਟਿਆ ਤੇ ਵੱਖ ਵੱਖ ਸਖਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ,ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ , ਪਾਸਟਰ ਹਰਪ੍ਰੀਤ ਦਿਓਲ,ਪਾਸਟਰ ਸੋਨੀਆ ਯੂਸਫ ਨਰੂਲਾ, ਵਧੀਕ ਡਿਪਟੀ ਕਮਿਸ਼ਨਰ (ਜ) ਸਿਮਰਨ ਸਿੰਘ ਢਿੱਲੋਂ, ਐਸ.ਪੀ (ਡੀ) ਦਵਿੰਦਰ ਚੌਧਰੀ, ਜੀਵਨ ਨਰੂਲਾ, ਪਾਸਟਰ ਪੰਕਜ ਰੰਧਾਵਾ, ਲੋਕਸ ਮਸੀਹ, ਪਾਸਟਰ ਅੰਮਿ੍ਤ ਰੰਧਾਵਾ, ਪਾਸਟਰ ਸੁਖਪਾਲ ਸਿੰਘ, ਬਿਸ਼ਪ ਦਰਬਾਰਾ ਸਿੰਘ, ਬੰਟੀ ਅਜਨਾਲਾ, ਰਮਨ ਬਹਿਲ ਹਲਕਾ ਇੰਚਾਰਜ ਗੁਰਦਾਸਪੁਰ, ਐਡਵੋਕੇਟ ਜਗਰੂਪ ਸਿੰਘ ਸੇਖਵਾਂ ਹਲਕਾ ਇੰਚਾਰਜ ਕਾਦੀਆਂ,ਸਮਸ਼ੇਰ ਸਿੰਘ ਹਲਕਾ ਇੰਚਾਰਜ ਦੀਨਾਨਗਰ, ਬਲਬੀਰ ਸਿੰਘ ਪਨੂੰ ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ, ਚੇਅਰਮੈਨ ਭਾਰਤ ਭੂਸ਼ਨ ਸ਼ਰਮਾ, ਚੇਅਰਮੈਨ ਰਾਜੀਵ ਸ਼ਰਮਾ, ਸੀਨੀਅਰ ਆਗੂ ਨੀਰਜ ਸਲਹੋਤਰਾ, ਟਰੱਸਟੀ ਸੰਨੀ ਮਸੀਹ, ਟਰੱਸਟੀ ਜਗਜੀਤ ਸਿੰਘ ਪਿੰਟਾ, ਦੀਪਕ ਮਸੀਹ, ਸਤਿਕਾਰਤ ਸਾਰੇ ਮਿਸ਼ਨਾਂ ਦੇ ਪ੍ਰਤੀਨਿਧ, ਸਤਿਕਾਰਤ ਪਾਸਟਰ ਅਤੇ ਬਿਸ਼ਪ ਸਾਹਿਬਾਨ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਕਾਂਗਰਸ ਪਾਰਟੀ ਗੁਰਦਾਸਪੁਰ ਤੋਂ ਮਨਰੇਗਾ ਨੂੰ ਬਚਾਉਣ ਲਈ ਮੁਹਿੰਮ ਸ਼ੁਰੂ ਕਰੇਗੀ

0

👉ਪੰਜਾਬ ਦੀ ਪੇਂਡੂ ਅਰਥਵਿਵਸਥਾ ਨੂੰ ਸਭ ਤੋਂ ਵੱਧ ਨੁਕਸਾਨ ਹੋਵੇਗਾ: ਵੜਿੰਗ
Ludhiana News: ਪੰਜਾਬ ਕਾਂਗਰਸ 8 ਜਨਵਰੀ ਨੂੰ ਗੁਰਦਾਸਪੁਰ ਤੋਂ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ (ਮਨਰੇਗਾ) ਨੂੰ ਬਚਾਉਣ ਲਈ ਸੂਬੇ ਭਰ ਵਿੱਚ ਇੱਕ ਜਨ ਅੰਦੋਲਨ ਸ਼ੁਰੂ ਕਰੇਗੀ।ਇਸ ਬਾਰੇ ਐਲਾਨ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇੱਥੇ ਇੱਕ ਵਿਸ਼ੇਸ਼ ਪ੍ਰੈਸ ਕਾਨਫਰੰਸ ਵਿੱਚ ਕੀਤਾ। ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਤਹਿਤ ਪਾਰਟੀ ਸੂਬੇ ਭਰ ਵਿੱਚ ਪ੍ਰੈਸ ਕਾਨਫਰੰਸਾਂ ਕਰ ਰਹੀ ਹੈ, ਜਿਸ ਤੋਂ ਬਾਅਦ ਸੂਬੇ ਭਰ ਵਿੱਚ ਜਨ ਅੰਦੋਲਨ ਸ਼ੁਰੂ ਕੀਤਾ ਜਾਵੇਗਾ।ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਇਸ ਮੁੱਦੇ ਨੂੰ ਰਾਸ਼ਟਰੀ ਪੱਧਰ ‘ਤੇ ਚੁੱਕਿਆ ਹੈ। ਕਾਂਗਰਸ ਵਰਕਿੰਗ ਕਮੇਟੀ ਨੇ ਇਸ ਮਾਮਲੇ ‘ਤੇ ਇੱਕ ਵਿਸ਼ੇਸ਼ ਮੀਟਿੰਗ ਵੀ ਕੀਤੀ ਅਤੇ ਸਰਕਾਰ ਦੇ ਇਸ ਸਕੀਮ ਨੂੰ ਖਤਮ ਕਰਨ ਸਬੰਧੀ ਪ੍ਰਸਤਾਵ ਵਿਰੁੱਧ ਕੌਮੀ ਪੱਧਰੀ ਮੁਹਿੰਮ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਥ ਨੂੰ ਆਪਣੇ ਮਾੜੇ ਕੰਮਾਂ ਦੀ ਢਾਲ ਵਜੋਂ ਵਰਤਣ ਲਈ ਆੜੇ ਹੱਥੀਂ ਲਿਆ

ਵੜਿੰਗ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਉਸੇ ਤਰ੍ਹਾਂ ਹੀ ਕੰਮ ਕੀਤਾ, ਜਿਵੇਂ ਇਸਨੇ ਤਿੰਨ ਕਾਲੇ ਖੇਤੀ ਕਾਨੂੰਨ ਪੇਸ਼ ਕਰਨ ਵੇਲੇ ਕੀਤਾ ਸੀ। ਜਿਸਨੂੰ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਵਾਪਸ ਲੈਣਾ ਪਿਆ ਸੀ।ਉਨ੍ਹਾਂ ਕਿਹਾ ਕਿ ਮਨਰੇਗਾ ਦੀ ਥਾਂ ਲੈਣ ਵਾਲੀ ਨਵੀਂ ਯੋਜਨਾ ਵੀ ਇੱਕ ਕਾਲੇ ਕਾਨੂੰਨ ਵਾਂਗ ਹੈ। ਉਨ੍ਹਾਂ ਕਿਹਾ ਕਿ ਭਾਜਪਾ ਮਨਰੇਗਾ ਨੂੰ ਖਤਮ ਕਰਕੇ ਲੱਖਾਂ ਪੇਂਡੂ ਗਰੀਬਾਂ ਅਤੇ ਹਾਸ਼ੀਏ ‘ਤੇ ਧੱਕੇ ਗਏ ਲੋਕਾਂ ਦੀ ਰੋਜ਼ੀ-ਰੋਟੀ ਖੋਹਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਸਨੇ ਪੇਂਡੂ ਰੁਜ਼ਗਾਰ ਅਤੇ ਆਰਥਿਕਤਾ ਨੂੰ ਬਦਲ ਦਿੱਤਾ ਸੀ।ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਮਨਰੇਗਾ ਅਤੇ ਨਵੇਂ ਕਾਨੂੰਨ ਵਿੱਚ ਸਭ ਤੋਂ ਵੱਡਾ ਅੰਤਰ ਇਹ ਹੈ ਕਿ ਮਨਰੇਗਾ ਪੇਂਡੂ ਗਰੀਬਾਂ ਨੂੰ 100 ਦਿਨਾਂ ਦੇ ਕੰਮ ਦੀ ਗਰੰਟੀ ਦਿੰਦੀ ਸੀ। ਉਨ੍ਹਾਂ ਕਿਹਾ ਕਿ ਕੋਈ ਵੀ ਸੰਵਿਧਾਨਕ ਅਧਿਕਾਰ ਦੇ ਤੌਰ ‘ਤੇ ਕੰਮ ਦੀ ਮੰਗ ਕਰ ਸਕਦਾ ਹੈ, ਜਿਸਨੂੰ ਸਰਕਾਰ ਪ੍ਰਦਾਨ ਕਰਨ ਲਈ ਪਾਬੰਦ ਸੀ। ਲੇਕਿਨ ਹੁਣ ਭਾਜਪਾ ਨੇ ਗਰੀਬਾਂ ਅਤੇ ਦੱਬੇ-ਕੁਚਲੇ ਲੋਕਾਂ ਦਾ ਇਹ ਅਧਿਕਾਰ ਖੋਹ ਲਿਆ ਹੈ।

ਇਹ ਵੀ ਪੜ੍ਹੋ ਮੇਲਾ ਮਾਘੀ ਦੇ ਮੱਦੇਨਜ਼ਰ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ਨੂੰ ਲੈ ਕੇ ਐਸ.ਐਸ.ਪੀ. ਵੱਲੋਂ ਸਮੀਖਿਆ ਮੀਟਿੰਗ

ਵੜਿੰਗ ਨੇ ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਮਨਰੇਗਾ ਅਧੀਨ ਕੰਮ ਪ੍ਰਦਾਨ ਕਰਨ ਵਿੱਚ ਅਸਫਲ ਰਹਿਣ ਲਈ ਵੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਹੁਣ ‘ਆਪ’ ਸਰਕਾਰ ਭਾਜਪਾ ਦੇ ਨਵੇਂ ਕਾਨੂੰਨ ਪਿੱਛੇ ਲੁਕਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਸੈਸ਼ਨ ਸਿਰਫ਼ ਅੱਖਾਂ ‘ਤੇ ਘੱਟਾ ਪਾਉਣ ਵਾਲਾ ਹੈ, ਕਿਉਂਕਿ ‘ਆਪ’ ਨੇ ਮਨਰੇਗਾ ਅਧੀਨ 100 ਦਿਨਾਂ ਦਾ ਕੰਮ ਪ੍ਰਦਾਨ ਕਰਨ ਵਿੱਚ ਅਸਫਲ ਰਹਿ ਕੇ ਪਹਿਲਾਂ ਹੀ ਪੇਂਡੂ ਗਰੀਬਾਂ ਨਾਲ ਧੋਖਾ ਕੀਤਾ ਹੈ।ਇਸ ਸਬੰਧੀ ਵੇਰਵੇ ਦਿੰਦਿਆਂ, ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ‘ਆਪ’ ਦੇ ਸ਼ਾਸਨ ਦੌਰਾਨ ਮਨਰੇਗਾ ਅਧੀਨ ਸਿਰਫ਼ 42 ਪ੍ਰਤੀਸ਼ਤ ਕੰਮ ਹੀ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਸਮ ਸਰਕਾਰ ਦੀ ਅਕੁਸ਼ਲਤਾ ਕਾਰਨ ਹੋਇਆ ਹੈ, ਜਿਹੜੀ ਹੁਣ ਤੱਕ ਕੇਂਦਰ ਵੱਲੋਂ ਦਿੱਤੀ ਜਾਂਦੀ 90 ਪ੍ਰਤੀਸ਼ਤ ਗ੍ਰਾਂਟ ਦੇ ਮੁਕਾਬਲੇ ਸਿਰਫ 10 ਪ੍ਰਤੀਸ਼ਤ ਮੈਚਿੰਗ ਗ੍ਰਾਂਟ ਨਹੀਂ ਦੇ ਸਕੀ ਸੀ।

ਇਹ ਵੀ ਪੜ੍ਹੋ ਕਾਂਗਰਸ ਵੱਲੋਂ ਨਗਰ ਨਿਗਮ ਦੀ ਵਾਰਡ ਬੰਦੀ ਖਿਲਾਫ ਦਿੱਤਾ ਮੰਗ ਪੱਤਰ ਇਤਰਾਜ ਅਤੇ ਸੁਝਾਅ ਦੇਣ ਲਈ ਸਮਾਂ ਵਧਾਉਣ ਦੀ ਕੀਤੀ ਮੰਗ

ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਨਵਾਂ ਕਾਨੂੰਨ ਪੰਜਾਬ ਲਈ ਹੋਰ ਵੀ ਵਿਨਾਸ਼ਕਾਰੀ ਹੋਵੇਗਾ, ਕਿਉਂਕਿ ਹੁਣ ਸੂਬੇ ਨੂੰ ਪਹਿਲਾਂ 10 ਪ੍ਰਤੀਸ਼ਤ ਦੇ ਮੁਕਾਬਲੇ 40 ਪ੍ਰਤੀਸ਼ਤ ਹਿੱਸਾ ਦੇਣਾ ਪਵੇਗਾ। ਜਦੋਂ ‘ਆਪ’ ਸਰਕਾਰ 10 ਪ੍ਰਤੀਸ਼ਤ ਨਹੀਂ ਦੇ ਸਕਦੀ, ਤਾਂ ਇਹ 40 ਪ੍ਰਤੀਸ਼ਤ ਕਿਵੇਂ ਪ੍ਰਦਾਨ ਕਰ ਸਕਦੀ ਹੈ? ਉਨ੍ਹਾਂ ਪੁੱਛਿਆ ਕਿ ਇਹ ਜ਼ੋਰ ਦਿੰਦਿਆਂ ਕਿਹਾ ਕਿ ‘ਆਪ’ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਵਰਗੇ ਪ੍ਰਤੀਕਾਤਮਕ ਵਿਰੋਧ ਨਾਲ ਆਪਣੀਆਂ ਅਸਫਲਤਾਵਾਂ ਦੀ ਜ਼ਿੰਮੇਵਾਰੀ ਤੋਂ ਨਹੀਂ ਭੱਜ ਸਕਦੀ।ਪ੍ਰੈਸ ਕਾਨਫਰੰਸ ਦੌਰਾਨ ਸ਼ਹਿਰੀ ਅਤੇ ਪੇਂਡੂ ਇਕਾਈ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਤਲਵਾੜ, ਮੇਜਰ ਸਿੰਘ ਮੁੱਲਾਂਪੁਰ, ਸਾਬਕਾ ਮੰਤਰੀ ਰਾਕੇਸ਼ ਪਾਂਡੇ, ਮਲਕੀਅਤ ਸਿੰਘ ਦਾਖਾ, ਸਾਬਕਾ ਵਿਧਾਇਕ ਸੁਰਿੰਦਰ ਡਾਵਰ, ਕੁਲਦੀਪ ਵੈਦ, ਸਿਮਰਜੀਤ ਸਿੰਘ ਬੈਂਸ, ਬਲਵਿੰਦਰ ਸਿੰਘ ਬੈਂਸ, ਸੀਨੀਅਰ ਪਾਰਟੀ ਆਗੂ ਪਵਨ ਦੀਵਾਨ, ਕੇ.ਕੇ. ਬਾਵਾ, ਕਾਮਿਲ ਸਿੰਘ ਅਤੇ ਹੋਰ ਲੋਕ ਸ਼ਾਮਲ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ‘ਚ ਰੋਜ਼ਗਾਰ ਦੇ ਅਥਾਹ ਮੌਕੇ: 59 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਤੋਂ ਇਲਾਵਾ ਨਿੱਜੀ ਖੇਤਰ ਵਿੱਚ ਹੁਨਰਮੰਦ ਨੌਜਵਾਨਾਂ ਨੂੰ ਮਿਲੀਆਂ ਹਜ਼ਾਰਾਂ ਨੌਕਰੀਆਂ

0

Chandigarh News:ਸੂਬੇ ਦੇ ਨੌਜਵਾਨਾਂ ਦੇ ਵਿਦੇਸ਼ਾਂ ਵੱਲ ਜਾਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰੋਜ਼ਗਾਰ ਸਿਰਜਣ ਦੇ ਖੇਤਰ ਵਿੱਚ ਸਾਲ 2025 ਦੌਰਾਨ ਅਹਿਮ ਪ੍ਰਾਪਤੀਆਂ ਕੀਤੀਆਂ ਹਨ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਵਿਭਾਗ ਦੀ ਬਹੁ-ਪੱਖੀ ਰਣਨੀਤੀ ਤਹਿਤ ਰੋਜ਼ਗਾਰ ਦੇ ਹਜ਼ਾਰਾਂ ਨਵੇਂ ਮੌਕੇ ਸਿਰਜੇ ਗਏ ਹਨ, ਜਿਸ ਵਿੱਚ ਅਪ੍ਰੈਲ 2022 ਤੋਂ ਹੁਣ ਤੱਕ 59,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ, ਤਾਂ ਜੋ ਹੁਨਰਮੰਦ ਨੌਜਵਾਨਾਂ ਦੀ ਹਿਜਰਤ ਨੂੰ ਰੋਕਣ ਲਈ ਹੁਨਰ ਵਿਕਾਸ ਪਹਿਲਕਦਮੀਆਂ ਸ਼ਾਮਲ ਹਨ।ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਯਕੀਨੀ ਬਣਾਉਣ ਲਈ ਵਿਭਾਗ ਦੇ ਠੋਸ ਯਤਨਾਂ ਨੂੰ ਉਜਾਗਰ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਅਪ੍ਰੈਲ 2022 ਤੋਂ ਹੁਣ ਤੱਕ 59,702 ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਇਸੇ ਤਰ੍ਹਾਂ ਸਾਲ 2025 ਦੌਰਾਨ ਵਿਭਾਗ ਨੇ 959 ਪਲੇਸਮੈਂਟ ਕੈਂਪਾਂ ਰਾਹੀਂ 48,912 ਉਮੀਦਵਾਰਾਂ ਨੂੰ ਨੌਕਰੀਆਂ ਹਾਸਲ ਕਰਨ ਵਿੱਚ ਮਦਦ ਕੀਤੀ ਹੈ। ਲੋਨ ਕੈਂਪਾਂ ਰਾਹੀਂ 10,064 ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਸ਼ੁਰੂ ਕਰਨ ਦੇ ਮੌਕੇ ਮਹੁੱਈਆ ਕਰਵਾਏ ਗਏ ਹਨ।

ਇਹ ਵੀ ਪੜ੍ਹੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਥ ਨੂੰ ਆਪਣੇ ਮਾੜੇ ਕੰਮਾਂ ਦੀ ਢਾਲ ਵਜੋਂ ਵਰਤਣ ਲਈ ਆੜੇ ਹੱਥੀਂ ਲਿਆ

ਰੋਜ਼ਗਾਰ ਉਤਪਤੀ ਮੰਤਰੀ ਨੇ ਦੱਸਿਆ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ) ਨੇ 19,619 ਉਮੀਦਵਾਰਾਂ ਨੂੰ ਸਿਖਲਾਈ ਦਿੱਤੀ ਹੈ, ਜਿਨ੍ਹਾਂ ਦੀ ਪਲੇਸਮੈਂਟ ਪ੍ਰਕਿਰਿਆ ਪ੍ਰਗਤੀ ਅਧੀਨ ਹੈ। ਪੰਜਾਬ ਨੇ ਆਪਣੀ “ਪੰਜਾਬ ਹੁਨਰ ਵਿਕਾਸ ਯੋਜਨਾ” ਤਿਆਰ ਕੀਤੀ ਹੈ ਅਤੇ ਤਕਨੀਕੀ ਦਿੱਗਜਾਂ ਮਾਈਕ੍ਰੋਸਾਫਟ, ਆਈ.ਬੀ.ਐਮ. ਅਤੇ ਨੈੱਸਕਾਮ ਦੇ ਸਹਿਯੋਗ ਨਾਲ ਨੌਜਵਾਨਾਂ ਨੂੰ ਆਲਮੀ ਅਤੇ ਕਾਰਪੋਰੇਟ ਖੇਤਰ ਵਿੱਚ ਵੱਡੀ ਭੂਮਿਕਾ ਲਈ ਤਿਆਰ ਕੀਤਾ ਜਾ ਰਿਹਾ ਹੈ।ਪੰਜਾਬ ਦੇ ਨੌਜਵਾਨਾਂ ਦਾ ਭਵਿੱਖ ਹੁਣ ਸੂਬੇ ਦੀਆਂ ਸਰਹੱਦਾਂ ਦੇ ਅੰਦਰ ਹੀ ਹੈ, ਇਹ ਕਹਿੰਦਿਆਂ ਸ੍ਰੀ ਅਮਨ ਅਰੋੜਾ ਨੇ ਅੱਗੇ ਦੱਸਿਆ, “ਸਾਡਾ ਡੇਟਾ ਇਸਦਾ ਸਬੂਤ ਹੈ। ਅਸੀਂ ਸਿਰਫ਼ ਨੌਕਰੀਆਂ ਦਾ ਵਾਅਦਾ ਨਹੀਂ ਕਰ ਰਹੇ ਹਾਂ; ਅਸੀਂ ਯੋਜਨਾਬੱਧ ਢੰਗ ਨਾਲ ਨਿਯੁਕਤੀ ਪੱਤਰ, ਹੁਨਰ ਸਰਟੀਫਿਕੇਟ ਅਤੇ ਉੱਦਮਤਾ ਲਈ ਅਹਿਮ ਭੂਮਿਕਾ ਨਿਭਾ ਰਹੇ ਹਾਂ। ਪੰਜਾਬ ਦੇ ਨੌਜਵਾਨਾਂ ਨੂੰ ਹੁਣ ਵਿਕਾਸ ਲਈ ਬਾਹਰਲੇ ਮੁਲਕਾਂ ਵੱਲ ਦੇਖਣ ਦੀ ਲੋੜ ਨਹੀਂ ਹੈ। ਅਸੀਂ ਇੱਕ ਸਵੈ-ਨਿਰਭਰ ਪੰਜਾਬ ਦਾ ਨਿਰਮਾਣ ਕਰ ਰਹੇ ਹਾਂ ਜਿੱਥੇ ਪ੍ਰਤਿਭਾ ਨੂੰ ਪਛਾਣ ਕੇ ਸਿਖਲਾਈ ਅਤੇ ਰੋਜ਼ਗਾਰ ਦਿੱਤਾ ਜਾਂਦਾ ਹੈ।ਸੂਬੇ ਦਾ ਅਧਿਕਾਰਤ ਪੋਰਟਲ ਪੀ.ਜੀ.ਆਰ.ਕੇ.ਏ.ਐਮ. (https://punjabrozgar.org.in/) ਨੌਕਰੀ ਬਾਜ਼ਾਰ ਵਿੱਚ ਇੱਕ ਬਦਲਾਅ ਵਜੋਂ ਉਭਰਿਆ ਹੈ, ਜਿਸ ਉੱਤੇ 22,41,165 ਤੋਂ ਵੱਧ ਨੌਕਰੀਆਂ ਲੱਭਣ ਵਾਲਿਆਂ ਅਤੇ 20,669 ਨੌਕਰੀ ਪ੍ਰਦਾਨ ਕਰਨ ਵਾਲਿਆਂ ਨੂੰ ਰਜਿਸਟਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ਪ੍ਰਬੰਧਕੀ ਢਾਂਚੇ ਦੀ ਅਪਗ੍ਰੇਡੇਸ਼ਨ, ਭੂਮੀ ਸੁਧਾਰਾਂ ਅਤੇ ਵਿਸ਼ੇਸ਼ ਅਧਿਆਪਕ ਸਿੱਖਿਅਕਾਂ ਨੂੰ ਰਾਹਤ ਦੇਣ ਦੀ ਪ੍ਰਵਾਨਗੀ

ਇਸ ਪਲੇਟਫਾਰਮ ਨੇ 1316 ਰੋਜ਼ਗਾਰ ਮੇਲੇ ਕਰਵਾਏ ਗਏ, ਰੋਜ਼ਗਾਰ ਦੇ ਨਵੇਂ ਮੌਕਿਆਂ ਤੱਕ ਪਹੁੰਚ ਨੂੰ ਸੰਭਵ ਬਣਾਇਆ ਅਤੇ ਹੁਨਰ ਤੇ ਨੌਕਰੀਆਂ ਦਰਮਿਆਨ ਪਾੜੇ ਨੂੰ ਪੂਰਿਆ।ਉਨ੍ਹਾਂ ਦੱਸਿਆ ਕਿ ਇੱਕ ਸ਼ਾਨਦਾਰ ਉੱਪਲਬਧੀ ਤਹਿਤ ਪੰਜਾਬ ਦੀਆਂ ਰੱਖਿਆ ਸਿਖਲਾਈ ਸੰਸਥਾਵਾਂ ਨੇ ਕੌਮੀ ਮਾਪਦੰਡ ਸਥਾਪਤ ਕੀਤੇ ਹਨ। ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਫ.ਏ.ਐਫ.ਪੀ.ਆਈ) ਵੱਲੋਂ ਐਨ.ਡੀ.ਏ. ਵਿੱਚ 82.45 ਫ਼ੀਸਦੀ ਸਫ਼ਲਤਾ ਦਰ ਦਰਜ ਕੀਤੀ ਗਈ ਹੈ, ਜਿਸ ਤਹਿਤ ਸਾਲ 2025 ਵਿੱਚ 34 ਕੈਡਿਟ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ./ਸਮਾਨ ਅਕਾਦਮੀਆਂ ਵਿੱਚ ਸ਼ਾਮਲ ਹੋਏ ਹਨ) ਅਤੇ 17 ਕੈਡਿਟਾਂ ਨੂੰ ਰੱਖਿਆ ਬਲਾਂ ਵਿੱਚ ਅਫ਼ਸਰ ਵਜੋਂ ਕਮਿਸ਼ਨ ਦਿੱਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵਿੱਚ ਲੜਕੀਆਂ ਲਈ ਸੂਬੇ ਵੱਲੋਂ ਚਲਾਇਆ ਜਾ ਰਿਹਾ ਦੇਸ਼ ਦਾ ਪਹਿਲਾ ਐਨ.ਡੀ.ਏ. ਪ੍ਰੈਪਰੇਟਰੀ ਵਿੰਗ ਸ਼ੁਰੂ ਕੀਤਾ ਹੈ, ਜਿਸ ਵਿੱਚ 40 ਲੜਕੀਆਂ ਨੂੰ ਕਮਿਸ਼ਨਡ ਅਫ਼ਸਰ ਬਣਨ ਲਈ ਸਿਖਲਾਈ ਦਿੱਤੀ ਗਈ।

ਇਹ ਵੀ ਪੜ੍ਹੋ ਨੌਵੀਂ ਨੈਸ਼ਨਲ ਸੀਨੀਅਰ ਗਤਕਾ ਚੈਂਪੀਅਨਸ਼ਿਪ; ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਤੇ ਐਮ ਪੀ ਮਾਲਵਿੰਦਰ ਸਿੰਘ ਕੰਗ ਮੈਂਬਰ ਪਾਰਲੀਮੈਂਟ ਵੱਲੋਂ ਕੀਤੀ ਗਈ ਸ਼ਮੂਲੀਅਤ

ਉਨ੍ਹਾਂ ਅੱਗੇ ਦੱਸਿਆ ਕਿ ਵੱਖ-ਵੱਖ ਸਿਖਲਾਈ ਅਕਾਦਮੀਆਂ ਵਿੱਚ ਸ਼ਾਮਲ ਹੋਣ ਲਈ 10 ਮਹਿਲਾ ਕੈਡੇਟਾਂ ਦੀ ਚੋਣ ਕੀਤੀ ਗਈ ਹੈ ਅਤੇ 7 ਮਹਿਲਾ ਕੈਡੇਟਾਂ ਨੂੰ ਅਫ਼ਸਰ ਵਜੋਂ ਕਮਿਸ਼ਨ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਇਸ ਸਾਲ 74 ਮਹਿਲਾ ਕੈਡੇਟਾਂ ਨੇ ਸੀ.ਡੀ.ਐਸ./ਏ.ਐਫ.ਸੀ.ਏ.ਟੀ./ਐਨ.ਡੀ.ਏ. ਦੀਆਂ ਲਿਖਤੀ ਪ੍ਰੀਖਿਆਵਾਂ ਪਾਸ ਕੀਤੀਆਂ ਹਨ।ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਸੀ-ਪਾਈਟ ਸੈਂਟਰਾਂ ਨੇ ਹਥਿਆਰਬੰਦ ਅਤੇ ਅਰਧ ਸੈਨਿਕ ਬਲਾਂ ਲਈ 8017 ਨੌਜਵਾਨਾਂ ਨੂੰ ਸਿਖਲਾਈ ਦਿੱਤੀ ਹੈ, ਜਿਨ੍ਹਾਂ ਵਿੱਚੋਂ ਮੌਜੂਦਾ ਵਿੱਤੀ ਵਿੱਚ ਸਾਲ 1236 ਉਮੀਦਵਾਰਾਂ ਨੇ ਨੌਕਰੀਆਂ ਹਾਸਲ ਕੀਤੀਆਂ ਹਨ। ਇਹ ਸੈਂਟਰ ਨੌਜਵਾਨਾਂ ਨੂੰ ਦੇਸ਼ ਦੀ ਸੇਵਾ ਕਰਨ ਦੇ ਸਮਰੱਥ ਬਣਾਉਂਦੇ ਹਨ।ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਪੰਜਾਬ ਦੇ ਨੌਜਵਾਨਾਂ ਨੂੰ ਸਮਰੱਥ ਬਣਾਉਣ ਦੀ ਵਚਨਬੱਧਤਾ ਦੁਹਰਾਉਂਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਦਿੱਤੀ ਗਈ ਹਰ ਨੌਕਰੀ, ਹਰ ਹੁਨਰ ਸਿਖਲਾਈ ਅਤੇ ਤਿਆਰ ਕੀਤੇ ਗਏ ਸਾਰੇ ਉੱਦਮੀ ਸਾਡੇ ਸਭ ਤੋਂ ਕੀਮਤੀ ਸਰੋਤ ਹਨ, ਜੋ ਸੂਬੇ ਦੇ ਹੁਨਰਮੰਦ ਨੌਜਵਾਨਾਂ ਦੀ ਹਿਜਰਤ ਨੂੰ ਰੋਕਣ ਵਿੱਚ ਸਹਾਈ ਹੋਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਸਰਕਾਰ ਦੇ ਯਤਨ ਨੌਕਰੀਆਂ ਦੇ ਨਵੇਂ ਮੌਕੇ ਪ੍ਰਦਾਨ ਕਰਨ ਲਈ ਇੱਕ ਮਜ਼ਬੂਤ ਮਾਹੌਲ ਸਿਰਜ ਰਹੇ ਹਨ, ਜੋ ਨੌਜਵਾਨਾਂ ਨੂੰ ਪੰਜਾਬ ਅੰਦਰ ਹੀ ਇੱਕ ਵਿਹਾਰਕ ਅਤੇ ਪਸੰਦੀਦਾ ਭਵਿੱਖ ਪ੍ਰਦਾਨ ਕਰ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਮਾਨ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਲਾਪਤਾ ਹੋਏ ਸਰੂਪਾਂ ‘ਤੇ ਸਖ਼ਤ ਰੁਖ਼ ਅਪਣਾਉਂਦੇ ਕਿਹਾ ਕਿ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਜਾਂਚ ਲਈ ਗਠਿਤ ਕੀਤੀ SIT

0

👉ਭਾਜਪਾ ਵੱਲੋਂ ਆਪਣੇ ਅਧਿਕਾਰਤ ਹੈਂਡਲਾਂ ‘ਤੇ ਗੁਰੂ ਸਾਹਿਬਾਨ ਦੇ ਕਾਰਟੂਨ ਪੋਸਟ ਕਰਨ ‘ਤੇ ਸ਼੍ਰੋਮਣੀ ਕਮੇਟੀ ਮੂਕ ਦਰਸ਼ਕ ਬਣੀ ਹੋਈ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਮੌਜੂਦਾ ਅਕਾਲੀ ਲੀਡਰਸ਼ਿਪ ਨੇ ਸ਼ੇਰਾਂ ਦੀ ਪਾਰਟੀ ਨੂੰ ਡਾਇਨਾਸੋਰਾਂ ਦੀ ਪਾਰਟੀ ਬਣਾ ਦਿੱਤਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Chandigarh News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਅਤੇ ਉਸ ਦੇ ਅਕਾਲੀ ਦਲ ਵਿਚਲੇ ਆਕਾਵਾਂ ਦੀ ਨਿੰਦਾ ਕਰਦਿਆਂ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਥ ਨੂੰ ਆਪਣੇ ਕੁਕਰਮਾਂ ਵਿਰੁੱਧ ਕਾਰਵਾਈ ਤੋਂ ਬਚਣ ਲਈ ਢਾਲ ਵਜੋਂ ਵਰਤ ਰਹੇ ਹਨ।ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਤੋਂ ਪੰਜਾਬੀ ਅਤੇ ਸਿੱਖ ਭਾਈਚਾਰਾ ਡੂੰਘੇ ਸਦਮੇ ਵਿੱਚ ਹੈ ਕਿਉਂਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪ ਲਾਪਤਾ ਹੋਣ ਦੇ ਮਾਮਲੇ ਵਿੱਚ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਥਕ ਸੰਗਠਨਾਂ ਅਤੇ ਸੰਤ ਸਮਾਜ ਨੇ ਲੰਬੇ ਸਮੇਂ ਤੋਂ ਇਸ ਸਬੰਧ ਵਿੱਚ ਕਾਰਵਾਈ ਦੀ ਮੰਗ ਕੀਤੀ ਹੈ ਅਤੇ ਇਸ ਮਕਸਦ ਲਈ ਸੂਬਾ ਸਰਕਾਰ ਤੱਕ ਵੀ ਪਹੁੰਚ ਕੀਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੀ ਨੈਤਿਕ ਜ਼ਿੰਮੇਵਾਰੀ ਤਹਿਤ ਸੂਬਾ ਸਰਕਾਰ ਨੇ ਇਸ ਸਬੰਧ ਵਿੱਚ ਐਫ.ਆਈ.ਆਰ. ਦਰਜ ਕੀਤੀ ਹੈ ਅਤੇ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਸਿੱਟ) ਬਣਾਈ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ਪ੍ਰਬੰਧਕੀ ਢਾਂਚੇ ਦੀ ਅਪਗ੍ਰੇਡੇਸ਼ਨ, ਭੂਮੀ ਸੁਧਾਰਾਂ ਅਤੇ ਵਿਸ਼ੇਸ਼ ਅਧਿਆਪਕ ਸਿੱਖਿਅਕਾਂ ਨੂੰ ਰਾਹਤ ਦੇਣ ਦੀ ਪ੍ਰਵਾਨਗੀ

ਮੁੱਖ ਮੰਤਰੀ ਨੇ ਕਿਹਾ ਕਿ ਐਫ.ਆਈ.ਆਰ. ਤੋਂ ਤੁਰੰਤ ਬਾਅਦ ਆਪਣੇ ਆਕਾਵਾਂ ਦੇ ਨਿਰਦੇਸ਼ਾਂ ‘ਤੇ ਸ਼੍ਰੋਮਣੀ ਕਮੇਟੀ ਨੇ ਪ੍ਰੈਸ ਨੂੰ ਜਾਣਕਾਰੀ ਦੇਣੀ ਸ਼ੁਰੂ ਕਰ ਦਿੱਤੀ ਹੈ ਅਤੇ ਧਾਰਮਿਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਲਈ ਸੂਬਾ ਸਰਕਾਰ ਵਿਰੁੱਧ ਜ਼ਹਿਰ ਉਗਲਦੇ ਹੋਏ ਦੋਸ਼ਾਂ ਦਾ ਖੰਡਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਮੁਖੀ ਨੇ ਮੰਨਿਆ ਹੈ ਕਿ ਸ਼੍ਰੋਮਣੀ ਕਮੇਟੀ ਵਿੱਚ ਰੋਜ਼ਾਨਾ 10-12 ਘੁਟਾਲੇ ਹੁੰਦੇ ਹਨ, ਜੋ ਦਰਸਾਉਂਦੇ ਹਨ ਕਿ ਸ਼ਰਧਾਲੂਆਂ ਦੁਆਰਾ ਚੜ੍ਹਾਏ ਗਏ ਗੋਲਕ ਦੇ ਪੈਸੇ ਦੀ ਦੁਰਵਰਤੋਂ ਹੁੰਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਅੰਤਰਿਮ ਕਮੇਟੀ ਨੇ 2020 ਦੌਰਾਨ ਆਪਣੀ ਮੀਟਿੰਗ ਵਿੱਚ ਕਮੇਟੀ ਦੇ ਦੋਸ਼ੀ ਕਰਮਚਾਰੀਆਂ ਅਤੇ ਪ੍ਰਕਾਸ਼ਕਾਂ ਵਿਰੁੱਧ ਇਸੇ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਨ ਦਾ ਮਤਾ ਪਾਸ ਕੀਤਾ ਸੀ।ਮੁੱਖ ਮੰਤਰੀ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਕਈ ਬੇਨਿਯਮੀਆਂ ਦੇ ਬਾਵਜੂਦ ਇਸ ਸਬੰਧ ਵਿੱਚ ਕੋਈ ਕਾਰਵਾਈ ਨਹੀਂ ਕੀਤੀ ਗਈ, ਹਾਲਾਂਕਿ ਸ਼੍ਰੋਮਣੀ ਕਮੇਟੀ ਨੇ ਪਹਿਲਾਂ ਖ਼ੁਦ ਸਾਬਕਾ ਮੁੱਖ ਸਕੱਤਰ ਡਾ. ਰੂਪ ਸਿੰਘ ਵਰਗੇ ਧਨਾਢਾਂ ਵਿਰੁੱਧ ਅਪਰਾਧਿਕ ਮਾਮਲੇ ਦਰਜ ਕਰਨ ਲਈ ਮਤਾ ਪਾਸ ਕੀਤਾ ਸੀ। ਉਨ੍ਹਾਂ ਕਿਹਾ ਕਿ ਐਸ.ਐਸ. ਕੋਹਲੀ ਐਂਡ ਐਸੋਸੀਏਟਸ (ਚਾਰਟਰਡ ਅਕਾਊਂਟੈਂਟ ਫਰਮ) ਨਾਲ ਸਾਰੀਆਂ ਸੇਵਾਵਾਂ ਖ਼ਤਮ ਕਰਨ ਦਾ ਫੈਸਲਾ ਵੀ ਕੀਤਾ ਗਿਆ ਸੀ ਅਤੇ ਜ਼ਿੰਮੇਵਾਰੀ ਵਿੱਚ ਅਸਫ਼ਲ ਰਹਿਣ ਕਾਰਨ ਕੀਤੇ ਗਏ 75 ਫੀਸਦੀ ਭੁਗਤਾਨ ਦੀ ਵਸੂਲੀ ਨੂੰ ਪ੍ਰਵਾਨਗੀ ਵੀ ਦਿੱਤੀ ਗਈ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਉਂਕਿ ਕੋਹਲੀ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਦੇ ਸੀ.ਏ. ਵਜੋਂ ਵੀ ਸੇਵਾਵਾਂ ਨਿਭਾ ਰਿਹਾ ਸੀ, ਇਸ ਲਈ ਕਾਰਵਾਈ ਅਜੇ ਵੀ ਲਟਕ ਰਹੀ ਹੈ।

ਇਹ ਵੀ ਪੜ੍ਹੋ AAP ਦੇ ਯੂਥ ਆਗੂ Amardip Rajan ਬਣੇ ਕੋਆਪਰੇਟਿਵ ਬੈਂਕ ਦੇ ਚੇਅਰਮੈਨ

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਆਪਣੇ ਆਕਾਵਾਂ ਦੇ ਇਸ਼ਾਰੇ ‘ਤੇ ਦਾਅਵਾ ਕਰਦੀ ਹੈ ਕਿ ਸੂਬਾ ਸਰਕਾਰ ਪੰਥ ਦੇ ਮਾਮਲਿਆਂ ਵਿੱਚ ਦਖ਼ਲ ਦੇ ਰਹੀ ਹੈ, ਜੋ ਕਿ ਸੱਚ ਨਹੀਂ ਹੈ ਕਿਉਂਕਿ ਸ਼੍ਰੋਮਣੀ ਕਮੇਟੀ ਨੇ ਦੋਸ਼ੀਆਂ ਵਿਰੁੱਧ ਅਪਰਾਧਿਕ ਕਾਰਵਾਈ ਲਈ ਮਤਾ ਪਾਸ ਕੀਤਾ ਹੈ, ਜਿਸ ਲਈ ਸੂਬਾ ਸਰਕਾਰ ਹੀ ਕਾਰਵਾਈ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਪਾਪ ਵਿੱਚ ਸ਼ਾਮਲ ਪ੍ਰਭਾਵਸ਼ਾਲੀ ਵਿਅਕਤੀਆਂ ਨੂੰ ਬਚਾਉਣ ਲਈ ਸ਼੍ਰੋਮਣੀ ਕਮੇਟੀ ਨੇ ਬਾਅਦ ਵਿੱਚ ਆਪਣੇ ਸਾਰੇ ਮਤੇ ਵਾਪਸ ਲੈ ਲਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ਨ ਦੇ ਸਾਰੇ ਅਧਿਕਾਰ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ, 2008 (ਪੰਜਾਬ ਐਕਟ) ਰਾਹੀਂ ਸ਼੍ਰੋਮਣੀ ਕਮੇਟੀ ਨੂੰ ਦਿੱਤੇ ਗਏ ਸਨ ਪਰ ਹੁਣ ਜਦੋਂ ਸੂਬਾ ਸਰਕਾਰ ਇਨ੍ਹਾਂ ਸਰੂਪਾਂ ਦੀ ਬਰਾਮਦਗੀ ਨੂੰ ਯਕੀਨੀ ਬਣਾਉਣਾ ਚਾਹੁੰਦੀ ਹੈ ਤਾਂ ਜੋ ਕੋਈ ਬੇਅਦਬੀ ਜਾਂ ਇਸ ਤਰ੍ਹਾਂ ਦਾ ਕੋਈ ਹੋਰ ਘਿਨਾਉਣਾ ਅਪਰਾਧ ਨਾ ਹੋਵੇ ਤਾਂ ਇਹ ਲੋਕ ਇਸ ਨੂੰ ਧਾਰਮਿਕ ਰੰਗਤ ਦੇ ਰਹੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਹਰ ਤਾਕਤ ਚਾਹੁੰਦੀ ਹੈ ਪਰ ਲੋਕਾਂ ਪ੍ਰਤੀ ਜਵਾਬਦੇਹ ਨਹੀਂ ਬਣਨਾ ਚਾਹੁੰਦੀ। ਉਨ੍ਹਾਂ ਕਿਹਾ ਕਿ ਹੁਣ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਆਪਣੇ ਆਕਾਵਾਂ ਦੇ ਨੇੜਲਿਆਂ ਨੂੰ ਬਚਾਉਣ ਲਈ ਵਰਤਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਅਤੇ ਇਸ ਦੇ ਪ੍ਰਧਾਨ, ਅਕਾਲੀ ਲੀਡਰਸ਼ਿਪ ਦੇ ਹੱਥਾਂ ਦੀਆਂ ਕਠਪੁਤਲੀਆਂ ਹਨ, ਜੋ ਇਸ ਨੂੰ ਆਪਣੇ ਨਿੱਜੀ ਹਿੱਤਾਂ ਲਈ ਵਰਤ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਸਿੱਟ ਤੋਂ ਡਰਦੇ ਹਨ ਕਿਉਂਕਿ ਸ਼੍ਰੋਮਣੀ ਕਮੇਟੀ ਅਤੇ ਉਨ੍ਹਾਂ ਦੇ ਆਕਾ ਜਾਣਦੇ ਹਨ ਕਿ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਉਨ੍ਹਾਂ ਦੇ ਘਿਣਾਉਣੇ ਚਿਹਰੇ ਬੇਨਕਾਬ ਕਰੇਗੀ।

ਇਹ ਵੀ ਪੜ੍ਹੋ ਮੇਲਾ ਮਾਘੀ ਦੇ ਮੱਦੇਨਜ਼ਰ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ਨੂੰ ਲੈ ਕੇ ਐਸ.ਐਸ.ਪੀ. ਵੱਲੋਂ ਸਮੀਖਿਆ ਮੀਟਿੰਗ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਸ਼੍ਰੋਮਣੀ ਕਮੇਟੀ ਲਾਪਤਾ ਸਰੂਪਾਂ ਨੂੰ ਲੱਭਣ ਵਿੱਚ ਆਪਣੀ ਡਿਊਟੀ ਵਿੱਚ ਅਸਫ਼ਲ ਰਹੀ ਹੈ ਪਰ ਸੂਬਾ ਸਰਕਾਰ ਇਹ ਯਕੀਨੀ ਬਣਾਏਗੀ ਕਿ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪਿਛਲੇ 14 ਸਾਲਾਂ ਤੋਂ ਇਸ ਮਾਣਮੱਤੀ ਸੰਸਥਾ ਦੀਆਂ ਚੋਣਾਂ ਨਹੀਂ ਹੋਈਆਂ ਹਨ ਅਤੇ ਇਨ੍ਹਾਂ ਆਗੂਆਂ ਨੇ ਕੇਂਦਰ ਸਰਕਾਰ ਤੋਂ ਇਸ ਦੀ ਮੰਗ ਵੀ ਨਹੀਂ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਦੇ ਲਾਪਤਾ ਹੋਣ ਕਾਰਨ ਹਰ ਸਿੱਖ ਦੀ ਮਾਨਸਿਕਤਾ ਨੂੰ ਠੇਸ ਪਹੁੰਚੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲਜ਼ ‘ਤੇ ਮਹਾਨ ਸਿੱਖ ਗੁਰੂਆਂ ਦਾ ਕਾਰਟੂਨ ਪੋਸਟ ਕੀਤਾ ਸੀ ਪਰ ਸ਼੍ਰੋਮਣੀ ਕਮੇਟੀ ਨੇ ਉਨ੍ਹਾਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਕਿਉਂਕਿ ਸੂਬੇ ਦੀਆਂ ਚੋਣਾਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਕਾਲੀ ਆਗੂ ਸਿਰਫ਼ ਕੁਰਸੀ ਹਥਿਆਉਣਾ ਚਾਹੁੰਦੇ ਹਨ ਅਤੇ ਸੂਬੇ ਤੇ ਲੋਕਾਂ ਦੇ ਹਿੱਤਾਂ ਦੀ ਕੋਈ ਪਰਵਾਹ ਨਹੀਂ ਕਰਦੇ।ਮਿਸਾਲ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀਆਂ ਨੇ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਦਾ ਦਰਜਾ ਦੇਣ, ਐਸ.ਵਾਈ.ਐਲ., ਕਾਲੇ ਕਾਨੂੰਨਾਂ ਅਤੇ ਹੋਰ ਰਾਜ ਵਿਰੋਧੀ ਫੈਸਲਿਆਂ ਨੂੰ ਸਿਰਫ਼ ਆਪਣੇ ਪਰਿਵਾਰ ਨੂੰ ਲਾਭ ਪਹੁੰਚਾਉਣ ਲਈ ਸਹਿਮਤੀ ਦਿੱਤੀ।ਮੁੱਖ ਮੰਤਰੀ ਨੇ ਕਿਹਾ ਕਿ 1920 ਵਿੱਚ ਜਦੋਂ ਅਕਾਲੀ ਦਲ ਬਣਿਆ ਸੀ ਤਾਂ ਇਸ ਨੂੰ ਸ਼ੇਰਾਂ ਦੀ ਪਾਰਟੀ ਵਜੋਂ ਜਾਣਿਆ ਜਾਂਦਾ ਸੀ ਪਰ ਇਨ੍ਹਾਂ ਆਗੂਆਂ ਨੇ ਪਾਰਟੀ ਨੂੰ ਡਾਇਨਾਸੋਰਾਂ ਦੀ ਪਾਰਟੀ ਵਿੱਚ ਬਦਲ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਅਕਾਲੀ ਲੀਡਰਸ਼ਿਪ, ਕੇਂਦਰ ਸਰਕਾਰ ਸਾਹਮਣੇ ਸੂਬੇ ਦੇ ਮੁੱਦੇ ਚੁੱਕਣ ਤੋਂ ਝਿਜਕਦੀ ਹੈ, ਜਦੋਂ ਕਿ ਸੂਬਾ ਸਰਕਾਰ ਨੇ ਇਸ ਲਈ ਕੋਈ ਕਸਰ ਨਹੀਂ ਛੱਡੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਿੱਛੇ ਇੱਕੋ-ਇੱਕ ਕਾਰਨ ਇਹ ਹੈ ਕਿ ਅਕਾਲੀ ਲੀਡਰਸ਼ਿਪ ਸੱਤਾ ਦੀ ਲਾਲਚੀ ਹੈ, ਜਿਸ ਕਾਰਨ ਉਹ ਹਰ ਰਾਜ ਵਿਰੋਧੀ ਸਟੈਂਡ ਲੈਣ ਤੋਂ ਝਿਜਕਦੇ ਨਹੀਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1899906