Monday, May 11, 2026
Home Blog Page 247

Ritika ਕਤਲ ਕਾਂਡ; ਅਖੀਰ ਤੱਕ Police ਨੂੰ ਗੁੰਮਰਾਹ ਕਰਦਾ ਰਿਹਾ ਮੁਲਜ਼ਮ ਪਤੀ

0

Bathinda News: ਬਠਿੰਡਾ ਸ਼ਹਿਰ ‘ਚ ਐਤਵਾਰ ਨੂੰ ਵਿਆਹੁਤਾ ਨੌਜਵਾਨ ਲੜਕੀ ਦੇ ਹੋਏ ਕ+ਤ+ਲ ਮਾਮਲੇ ਵਿਚ ਬਠਿੰਡਾ ਪੁਲਿਸ ਨੇ 24 ਘੰਟਿਆਂ ਵਿਚ ਹੀ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ। ਇਸ ਕਤਲ ਕਹਾਣੀ ਪਿੱਛੇ ਇੱਕ ਫ਼ਿਲਮੀ ਕਹਾਣੀ ਵੀ ਹੈ, ਜਿਸਦਾ ਡਾਇਰੈਕਟਰ, ਨਿਰਮਾਤਾ ਤੇ ਲੇਖਕ ਕੋਈ ਹੋਰ ਨਹੀਂ, ਬਲਕਿ ਮ੍ਰਿਤਕ ਮਹਿਲਾ ਦਾ ਪਤੀ ਹੀ ਸੀ, ਜਿਹੜਾ ਅਖੀਰ ਤੱਕ ਪੁਲਿਸ ਨੂੰ ਗੁੰਮਰਾਹ ਕਰਦਾ ਰਿਹਾ। ਅੱਜ ਇਸ ਮਾਮਲੇ ਸਬੰਧੀ ਪ੍ਰੈਸ ਕਾਨਫਰੰਸ ਦੇ ਰਾਹੀਂ ਸਾਰੇ ਪਹਿਲੂਆਂ ਬਾਰੇ ਜਾਣਕਾਰੀ ਦਿੰਦਿਆਂ ਐਸਐਸਪੀ ਅਮਨੀਤ ਕੋਂਡਲ ਨੇ ਮੀਡੀਆ ਨੁੰ ਦਸਿਆ ਕਿ, ‘‘ ਰਿਤਿਕਾ ਦਾ ਸਾਹਿਲ ਦੇ ਨਾਲ ਕਰੀਬ ਤਿੰਨ ਸਾਲ ਪਹਿਲਾਂ ਪ੍ਰੇਮ ਵਿਆਹ ਹੋਇਆ ਸੀ ਤੇ ਹੁਣ ਮੁਲਜ਼ਮ ਨੂੰ ਇਸ ਗੱਲ ਦਾ ਸ਼ੱਕ ਸੀ ਕਿ ਉਸਦੀ ਘਰ ਵਾਲੀ ਦੇ ਕਿਸੇ ਹੋਰ ਨੌਜਵਾਨ ਨਾਲ ਸਬੰਧ ਹਨ, ਜਿਸਦੇ ਕਾਰਨ ਹੀ ਉਸਨੈ ਰਿਤਿਕਾ ਨੂੰ ਆਪਣੇ ਰਾਸਤੇ ਵਿਚ ਹਟਾਉਣ ਦੀ ਯੋਜਨਾ ਬਣਾਈ ਸੀ। ”

ਇਹ ਵੀ ਪੜ੍ਹੋ AAP ਦੇ ਯੂਥ ਆਗੂ Amardip Rajan ਬਣੇ ਕੋਆਪਰੇਟਿਵ ਬੈਂਕ ਦੇ ਚੇਅਰਮੈਨ

ਐਸਐਸਪੀ ਨੇ ਅੱਗੇ ਦਸਿਆ ਕਿ ਪੁਲਿਸ ਨੂੰ ਐਤਵਾਰ ਦੁਪਿਹਰ ਸਮੇਂ ਇਹ ਸੂਚਨਾ ਮਿਲੀ ਸੀ ਕਿ ਇੱਕ ਨੌਜਵਾਨ ਔਰਤ ਦੀ ਲਾਸ਼ ਪਈ ਹੋਈ ਸੀ, ਜਿਹੜੀ ਬੁਰੀ ਤਰ੍ਹਾਂ ਵੱਢੀ-ਟੁੱਕੀ ਹੋਈ ਸੀ। ਐਸਐਸਪੀ ਮੁਤਾਬਕ, ਮੁਲਾਜ਼ਮ ਨੇ ਆਪਣੀ ਪਤਨੀ ਦੇ ਇੱਕ ਬਾਹਰੀ ਨੌਜਵਾਨ ਨਾਲ ਸਬੰਧ ਹੋਣ ਦਾ ਸ਼ੱਕੀ ਸੀ, ਜਿਸ ਕਰਕੇ ਦੋਨਾਂ ਵਿਚਕਾਰ ਤਕਰਾਰ ਰਹਿਣ ਲੱਗੀ। ਰਿਤਿਕਾ, ਜੋਕਿ ਸ਼ਹਿਰ ਦੇ ਇੱਕ ਸ਼ੋਅਰੂਮ ਵਿਚ ਪ੍ਰਾਈਵੇਟ ਨੌਕਰੀ ਕਰਦੀ ਸੀ। ਘਟਨਾ ਵਾਲੇ ਦਿਨ 27 ਦਸੰਬਰ ਨੂੰ ਮੁਲਜ਼ਮ ਸਾਹਿਲ ਹੀ ਆਪਣੀ ਪਤਨੀ ਨੂੰ ਰੇਲਵੇ ਗਰਾਉਂਡ ਦੇ ਕੋਲੋਂ ਘਰ ਲੈਣ ਗਿਆ ਸੀ। ਪ੍ਰੰਤੂ ਰਾਸਤੇ ਵਿਚ ਹੀ ਉਸਨੈ ਠੰਢੀ ਸੜਕ ‘ਤੇ ਉਸਨੂੰ ਤੇਜਧਾਰ ਚਾਕੂ ਦੇ ਨਾਲ ਕਤਲ ਕਰ ਦਿੱਤਾ।ਗੱਲ ਇੱਥੇ ਹੀ ਖ਼ਤਮ ਨਹੀਂ ਹੋਈ, ਬਲਕਿ ਮੁਲਜ਼ਮ ਸ਼ਾਮ ਨੂੰ ਆਪਣੀ ਸੱਸ ਦੇ ਕੋਲ ਗਿਆ ਤੇ ਦਸਿਆ ਕਿ ਰਿਤਿਕਾ ਗਾਇਬ ਹੈ।

ਇਹ ਵੀ ਪੜ੍ਹੋ Bathinda ਜੇਲ੍ਹ ਦਾ ਵਾਰਡਨ ਨਸ਼ਾ ਤਸਕਰੀ ਕਰਦਾ ਕਾਬੂ;ਹੈਰੋਇਨ ਤੇ ਅਫ਼ੀਮ ਬਰਾਮਦ

ਜਿਸਤੋਂ ਬਾਅਦ ਦੋਨੋਂ ਇੱਕ ਨੌਜਵਾਨ ਦੇ ਘਰ ਵੀ ਗਏ, ਜਿਸਦੇ ਨਾਲ ਮੁਲਜ਼ਮ ਨੂੰ ਆਪਣੀ ਪਤਨੀ ਦੇ ਨਾਲ ਨਜਾਇਜ਼ ਸਬੰਧਾਂ ਦਾ ਸ਼ੱਕ ਸੀ। ਐਸਐਸਪੀ ਨੇ ਇਹ ਵੀ ਖੁਲਾਸਾ ਕੀਤਾ ਕਿ ਮੁਲਜ਼ਮ ਨੇ ਇਸ ਘਟਨਾ ਨੁੰ ਅਚਾਨਕ ਅੰਜ਼ਾਮ ਨਹੀਂ ਦਿੱਤਾ, ਬਲਕਿ ਇਸਦੇ ਫ਼ੋਨ ਤੋਂ ਖੁਲਾਸਾ ਹੋਇਆ ਹੈ ਕਿ ਇਹ ਕਤਲ ਕਰਨ ਬਾਰੇ ਅਤੇ ਉਸਤੋਂ ਬਚਣ ਬਾਰੇ ਵੀ ਗੂਗਲ ਰਾਹੀਂ ਖੋਜ ਕਰਦਾ ਰਿਹਾ। ਪ੍ਰੰਤੂ ਪੁਲਿਸ ਦੇ ਸਾਹਮਣੇ ਉਸਦੀ ਚਲਾਕੀ ਬਹੁਤੀ ਦੇਰ ਨਹੀਂ ਚੱਲ ਸਕੀ ਤੇ ਹੁਣ ਉਸਨੂੰ ਇਸ ਕੇਸ ਵਿਚ ਗ੍ਰਿਫਤਾਰ ਕਰ ਲਿਆ। ਇਸ ਮੌਕੇ ਐਸ ਪੀ ਸਿਟੀ ਨਰਿੰਦਰ ਸਿੰਘ, ਡੀਐਸਪੀ ਸਿਟੀ ਅੰਮ੍ਰਿਤਪਾਲ ਸਿੰਘ ਭਾਟੀ, ਐਸਐਚਓ ਕੈਨਾਲ ਕਲੌਨੀ ਇੰਸਪੈਕਟਰ ਹਰਜੋਤ ਸਿੰਘ ਮਾਨ ਤੇ ਸੀਆਈਏ ਇੰਚਾਰਜ਼ ਇੰਸਪੈਕਟਰ ਕਰਨਵੀਰ ਸਿੰਘ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ਪ੍ਰਬੰਧਕੀ ਢਾਂਚੇ ਦੀ ਅਪਗ੍ਰੇਡੇਸ਼ਨ, ਭੂਮੀ ਸੁਧਾਰਾਂ ਅਤੇ ਵਿਸ਼ੇਸ਼ ਅਧਿਆਪਕ ਸਿੱਖਿਅਕਾਂ ਨੂੰ ਰਾਹਤ ਦੇਣ ਦੀ ਪ੍ਰਵਾਨਗੀ

0

👉ਮੰਤਰੀ ਮੰਡਲ ਵੱਲੋਂ ਬਨੂੜ (ਐਸ.ਏ.ਐਸ. ਨਗਰ) ਨੂੰ ਤਹਿਸੀਲ ਵਜੋਂ ਅਪਗ੍ਰੇਡ ਕਰਨ, ਜਨਤਕ ਸੇਵਾਵਾਂ ਨੂੰ ਸੁਖਾਲਾ ਬਣਾਉਣ ਲਈ ਹਰਿਆਣਾ (ਹੁਸ਼ਿਆਰਪੁਰ) ਨੂੰ ਸਬ-ਤਹਿਸੀਲ ਬਣਾਉਣ ਦਾ ਫੈਸਲਾ
👉ਕੈਬਨਿਟ ਨੇ ਭੂਮੀ ਮਾਲੀਆ ਕਾਨੂੰਨ ਵਿੱਚ ਸੋਧਾਂ ਨੂੰ ਦਿੱਤੀ ਪ੍ਰਵਾਨਗੀ, ਡਿਜੀਟਲ ਭੂਮੀ ਰਿਕਾਰਡ ਨੂੰ ਕੀਤਾ ਮਜ਼ਬੂਤ
Chandigarh News: punjab cabinet meeting; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਨਾਗਰਿਕਾਂ ਦੀ ਸਰਕਾਰ ਤੱਕ ਸਿੱਧੀ ਅਤੇ ਸੁਖਾਲੀ ਪਹੁੰਚ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪ੍ਰਬੰਧਕੀ ਅਤੇ ਪ੍ਰਸ਼ਾਸਨਿਕ ਸੁਧਾਰਾਂ ਦੀ ਲੜੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ (ਐਸ.ਏ.ਐਸ.) ਨਗਰ ਜ਼ਿਲ੍ਹੇ ਵਿੱਚ ਸਬ-ਤਹਿਸੀਲ ਬਨੂੜ ਨੂੰ ਤਹਿਸੀਲ ਵਜੋਂ ਅਪਗ੍ਰੇਡ ਕਰਨ, ਹੁਸ਼ਿਆਰਪੁਰ ਵਿੱਚ ਹਰਿਆਣਾ ਨੂੰ ਨਵੀਂ ਸਬ-ਤਹਿਸੀਲ ਬਣਾਉਣ, ਡਿਜੀਟਲ ਰਿਕਾਰਡਾਂ ਰਾਹੀਂ ਭੂਮੀ ਮਾਲੀਆ ਕਾਨੂੰਨਾਂ ਨੂੰ ਆਧੁਨਿਕ ਬਣਾਉਣ ਲਈ ਸੋਧਾਂ ਕਰਨ ਅਤੇ ਸਮੱਗਰ ਸਿੱਖਿਆ ਅਭਿਆਨ ਅਧੀਨ ਵਿਸ਼ੇਸ਼ ਅਧਿਆਪਕ ਸਿੱਖਿਅਕਾਂ ਨੂੰ ਚਿਰੋਕਣੀ ਰਾਹਤ ਪ੍ਰਦਾਨ ਕਰਨ ਨੂੰ ਪ੍ਰਵਾਨਗੀ ਦਿੱਤੀ ਹੈ, ਜੋ ਕਿ ਨਾਗਰਿਕਾਂ ਨੂੰ ਪਹਿਲ ਅਤੇ ਸੇਵਾ-ਮੁਖੀ ਪ੍ਰਸ਼ਾਸਨ ਵੱਲ ਸਪੱਸ਼ਟ ਬਦਲਾਅ ਨੂੰ ਦਰਸਾਉਂਦਾ ਹੈ। ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ ਇਸ ਕਦਮ ਨਾਲ ਵਸਨੀਕਾਂ ਲਈ ਪ੍ਰਬੰਧਕੀ ਸੇਵਾਵਾਂ ਤੱਕ ਵਧੇਰੇ ਆਸਾਨ ਪਹੁੰਚ ਯਕੀਨੀ ਬਣਾਈ ਜਾਵੇਗੀ ਅਤੇ ਉਨ੍ਹਾਂ ਨੂੰ ਰੋਜ਼ਾਨਾ ਦੇ ਸਰਕਾਰੀ ਕੰਮਾਂ ਲਈ ਦੂਰੋਂ ਆਉਣ ਦੀ ਜ਼ਰੂਰਤ ਨਹੀਂ ਰਹੇਗੀ। ਇਹ ਫੈਸਲਾ ਜਲਦ ਅਤੇ ਵਧੇਰੇ ਸੁਵਿਧਾਜਨਕ ਸੇਵਾ ਪ੍ਰਦਾਨ ਕਰਨ ਲਈ ਵਡੇਰੇ ਜਨਤਕ ਹਿੱਤ ਵਿੱਚ ਲਿਆ ਗਿਆ ਹੈ।

ਇਹ ਵੀ ਪੜ੍ਹੋ AAP ਦੇ ਯੂਥ ਆਗੂ Amardip Rajan ਬਣੇ ਕੋਆਪਰੇਟਿਵ ਬੈਂਕ ਦੇ ਚੇਅਰਮੈਨ

ਪੰਜਾਬ ਲੈਂਡ ਰੈਵੇਨਿਊ ਐਕਟ, 1887 ਵਿੱਚ ਸੋਧ
ਨਾਗਰਿਕਾਂ ਨੂੰ ਵੱਡੀ ਰਾਹਤ ਦਿੰਦਿਆਂ, ਮੰਤਰੀ ਮੰਡਲ ਨੇ ਪੰਜਾਬ ਲੈਂਡ ਰੈਵੇਨਿਊ ਐਕਟ, 1887 ਵਿੱਚ ਅਪੀਲ ਪ੍ਰਕਿਰਿਆ ਸਬੰਧੀ ਸੋਧਾਂ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ਸੋਧਾਂ ਦਾ ਉਦੇਸ਼ ਬੇਲੋੜੀ ਮੁਕੱਦਮੇਬਾਜ਼ੀ ਨੂੰ ਘਟਾਉਣਾ, ਮੁਕੱਦਮੇਬਾਜ਼ਾਂ ਦੇ ਸਮੇਂ ਦੀ ਬੱਚਤ ਕਰਨਾ ਅਤੇ ਗੈਰ- ਮੁਕੱਦਮੇਬਾਜ਼ਾਂ ਨੂੰ ਬੇਲੋੜੀ ਪਰੇਸ਼ਾਨੀ ਤੋਂ ਬਚਾਉਣਾ ਹੈ। ਇਹ ਸੋਧਾਂ ਡਿਜੀਟਲ ਰਿਕਾਰਡਾਂ ਅਤੇ ਡਿਜੀਟਲ ਦਸਤਖਤਾਂ ਨੂੰ ਕਾਨੂੰਨੀ ਮਾਨਤਾ ਦੇਣਗੀਆਂ ਅਤੇ ਨਾਗਰਿਕ ਪੱਖੀ, ਕਾਗਜ਼ ਰਹਿਤ ਰਿਕਾਰਡ ਰੱਖਣ ਨੂੰ ਮਜ਼ਬੂਤ ਕਰਨਗੀਆਂ ਅਤੇ ਭੂਮੀ ਪ੍ਰਬੰਧਨ ਵਿੱਚ ਪਾਰਦਰਸ਼ਤਾ ਲਿਆਉਣਗੀਆਂ।

ਮੰਤਰੀ ਮੰਡਲ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਜ਼ਮੀਨ ਨਾਲ ਸਬੰਧਤ ਪ੍ਰਕਿਰਿਆਵਾਂ ਨੂੰ ਸਰਲ ਬਣਾਉਣ ਲਈ ਪਹਿਲਾਂ ਹੀ ਈ-ਸੇਵਾ ਪੋਰਟਲ https://eservices.punjab.gov.in ਸ਼ੁਰੂ ਕਰ ਦਿੱਤਾ ਹੈ। ਇਸ ਪਲੇਟਫਾਰਮ ਰਾਹੀਂ, ਨਾਗਰਿਕ ਆਸਾਨ ਤੇ ਸਿੰਗਲ-ਕਲਿੱਕ ਪ੍ਰਕਿਰਿਆ ਰਾਹੀਂ ਮੁੱਢਲੇ ਵੇਰਵੇ ਜਮ੍ਹਾਂ ਕਰਵਾ ਕੇ ਖਾਨਗੀ ਤਕਸੀਮ (ਪਰਿਵਾਰਕ ਵੰਡ) ਲਈ ਆਨਲਾਈਨ ਬਿਨੈ ਕਰ ਸਕਦੇ ਹਨ। ਇਹ ਪਹਿਲਕਦਮੀ ਜ਼ਮੀਨ ਦੀ ਹੱਦਬੰਦੀ ਨੂੰ ਸੁਚਾਰੂ ਬਣਾਉਣ, ਵਿਵਾਦਾਂ ਨੂੰ ਸਹਿਮਤੀ ਨਾਲ ਹੱਲ ਕਰਨ, ਜ਼ਮੀਨ ਦੀ ਖਰੀਦ-ਵੇਚ ਦੀ ਸਹੂਲਤ ਦੇਣ, ਫਸਲਾਂ ਦੇ ਨੁਕਸਾਨ ਲਈ ਸਮੇਂ ਸਿਰ ਮੁਆਵਜ਼ਾ ਯਕੀਨੀ ਬਣਾਉਣ ਅਤੇ ਜਮ੍ਹਾਂਬੰਦੀ ਦੀਆਂ ਕਾਪੀਆਂ ਪ੍ਰਾਪਤ ਕਰਨਾ ਆਸਾਨ ਬਣਾਉਣ ਵਿੱਚ ਮਦਦ ਕਰੇਗੀ।

ਇਹ ਵੀ ਪੜ੍ਹੋ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਤੇ ਐਮ ਪੀ ਮਾਲਵਿੰਦਰ ਸਿੰਘ ਕੰਗ ਮੈਂਬਰ ਪਾਰਲੀਮੈਂਟ ਵੱਲੋਂ ਕੀਤੀ ਗਈ ਸ਼ਮੂਲੀਅਤ

ਵਿਸ਼ੇਸ਼ ਅਧਿਆਪਕ ਸਿੱਖਿਅਕਾਂ ਲਈ ਯਕਮੁਸ਼ਤ ਰਾਹਤ
ਮੰਤਰੀ ਮੰਡਲ ਨੇ ਸਮੱਗਰ ਸਿੱਖਿਆ ਅਭਿਆਨ ਅਧੀਨ ਕੰਮ ਕਰ ਰਹੇ ਠੇਕੇ ‘ਤੇ ਰੱਖੇ ਵਿਸ਼ੇਸ਼ ਅਧਿਆਪਕ ਸਿੱਖਿਅਕਾਂ ਲਈ ਵੱਧ ਤੋਂ ਵੱਧ ਉਮਰ ਸੀਮਾ ਵਿੱਚ ਯਕਮੁਸ਼ਤ ਰਾਹਤ ਦੇਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਜੋ ਉਨ੍ਹਾਂ ਦੀਆਂ ਸੇਵਾਵਾਂ ਨੂੰ ਸਕੂਲ ਸਿੱਖਿਆ ਵਿਭਾਗ, ਪੰਜਾਬ ਵਿੱਚ ਰੈਗੂਲਰ ਕੀਤਾ ਜਾ ਸਕੇ।ਇਹ ਫੈਸਲਾ ਸਿਖਲਾਈ ਪ੍ਰਾਪਤ ਅਤੇ ਮਾਹਿਰ ਸਿੱਖਿਅਕਾਂ ਦੀਆਂ ਸੇਵਾਵਾਂ ਨੂੰ ਬਰਕਰਾਰ ਰੱਖ ਕੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਸਮਾਵੇਸ਼ੀ ਸਿੱਖਿਆ ਨੂੰ ਯਕੀਨੀ ਬਣਾਏਗਾ। ਮੰਤਰੀ ਮੰਡਲ ਨੇ ਸਪੱਸ਼ਟ ਕੀਤਾ ਕਿ ਇਸ ਕਦਮ ਨਾਲ ਸਰਕਾਰੀ ਖਜ਼ਾਨੇ ‘ਤੇ ਕੋਈ ਵਾਧੂ ਵਿੱਤੀ ਬੋਝ ਨਹੀਂ ਪਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਵਿਧਾਇਕ ਜਗਰੂਪ ਸਿੰਘ ਗਿੱਲ ਦੀ ਅਗਵਾਈ ਹੇਠ ਰੋਗੀ ਕਲਿਆਣ ਸੰਮਤੀ ਦੀ ਹੋਈ ਮੀਟਿੰਗ

0

👉ਹਸਪਤਾਲ ਦੁਆਰਾ ਕੀਤੇ ਕਾਰਜਾਂ ਦੀ ਕੀਤੀ ਸਮੀਖਿਆ
Bathinda News: ਵਿਧਾਇਕ ਬਠਿੰਡਾ (ਸ਼ਹਿਰੀ) ਸ ਜਗਰੂਪ ਸਿੰਘ ਗਿੱਲ ਦੀ ਯੋਗ ਅਗਵਾਈ ਹੇਠ ਰੋਗੀ ਕਲਿਆਣ ਸੰਮਤੀ ਦੀ ਮੀਟਿੰਗ ਸਥਾਨਕ ਸਿਵਲ ਹਸਪਤਾਲ ਵਿਖੇ ਹੋਈ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ, ਵਿਧਾਇਕ ਮੌੜ ਸ ਸੁਖਵੀਰ ਸਿੰਘ ਮਾਈਸਰਖਾਨਾ ਅਤੇ ਸਿਵਲ ਸਰਜਨ ਡਾ. ਤਪਿੰਦਰਜੋਤ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਇਸ ਦੌਰਾਨ ਕਮੇਟੀ ਨੇ ਹਸਪਤਾਲ ਦੁਆਰਾ ਕੀਤੀ ਗਈ ਕਾਰਗੁਜਾਰੀ ਬਾਰੇ ਜਿਥੇ ਵਿਸਥਾਰਪੂਰਵਕ ਸਮੀਖਿਆ ਕੀਤੀ ਉਥੇ ਹੀ ਹਸਪਤਾਲ ਵਿੱਚ ਹੋ ਰਹੇ ਕੰਮਾਂ ਦੀ ਸਲਾਘਾ ਵੀ ਕੀਤੀ। ਇਸ ਦੌਰਾਨ ਆਰ.ਕੇ.ਐਸ ਵਿੱਚ ਕਮੇਟੀ ਨੇ ਸੁਪਰਸਪੈਸ਼ਲਿਸਟ ਡਾਕਟਰਾਂ ਦੀ ਓ.ਪੀ.ਡੀ ਸ਼ੂਰੁ ਕਰਨਾ, ਹਸਪਤਾਲ ਵਿੱਚ ਕੈੱਥ ਲੈਬ ਲਗਾਉਣਾ ਅਤੇ ਰੇਡੀਏਸ਼ਨ ਥੈਰੇਪੀ ਮਸ਼ੀਨਾ ਲਗਾਉਣ ਦਾ ਮਤਾ ਪਾਸ ਕੀਤਾ ਗਿਆ। ਲੋੜੀਦਾਂ ਸਟਾਫ ਆਉਟਸੋਰਸ ਕਰਨ ਦੀ ਤਜਵੀਜ ਸਰਕਾਰ ਨੂੰ ਭੇਜਣ ਦੀ ਤਜਵੀਜ ਪਾਸ ਕੀਤੀ ਗਈ।

ਇਹ ਵੀ ਪੜ੍ਹੋ ਮੇਲਾ ਮਾਘੀ ਦੇ ਮੱਦੇਨਜ਼ਰ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ਨੂੰ ਲੈ ਕੇ ਐਸ.ਐਸ.ਪੀ. ਵੱਲੋਂ ਸਮੀਖਿਆ ਮੀਟਿੰਗ

ਇਸ ਤੋਂ ਇਲਾਵਾ ਐਚ.ਡੀ.ਯੂ ਵਾਰਡ ਜਲਦੀ ਸ਼ੁਰੂ ਕਰਨ ਲਈ ਸਮਾਨ ਖਰੀਦਣ, ਬੀ.ਐਸ.ਸੀ ਰੇਡਿਉਗ੍ਰਾਫੀ ਕੋਰਸ ਸ਼ੁਰੂ ਕਰਨ ਲਈ ਮਤਾ ਪਾਸ ਕੀਤਾ ਗਿਆ ਕਿ ਸਬੰਧਤ ਯੂਨੀਵਰਸਿਟੀ ਨਾਲ ਐਮ.ਓ.ਯੂ ਕਰ ਲਿਆ ਜਾਵੇ। ਐਨਕਿਊਏਐਸ ਲਈ ਹਸਪਤਾਲ ਨੂੰ ਤਿਆਰ ਕਰਨ ਲਈ ਸਾਜੋ ਸਮਾਨ ਖਰੀਦਣ ਦੀ ਮਨਜੂਰੀ ਦਿੱਤੀ ਗਈ। ਸਿਵਲ ਹਸਪਤਾਲ ਨੂੰ 200 ਤੋਂ 400 ਬਿਸਤਰੇ ਕਰਨ ਦਾ ਕੇਸ ਸਰਕਾਰ ਨੂੰ ਨੋਟਿਫਿਕੇਸ਼ਨ ਕਰਨ ਦਾ ਮਤਾ ਪਾਸ ਕੀਤਾ ਗਿਆ।ਇਸ ਮੌਕੇ ਵਿਧਾਇਕ ਜਗਰੂਪ ਸਿੰਘ ਗਿੱਲ ਨੂੰ ਸਿਵਲ ਸਰਜਨ ਨੇ ਵਿਸ਼ਵਾਸ਼ ਦਿਵਾਉਂਦਿਆਂ ਕਿਹਾ ਕਿ ਹਸਪਤਾਲ ਪ੍ਰਬੰਧਨ ਵੱਲੋਂ ਮਰੀਜ਼ਾਂ ਦੀ ਸੰਭਾਲ ਦੇ ਨਾਲ-ਨਾਲ ਵਾਰਡਾਂ ਦੀ ਲਗਾਤਾਰ ਚੈਕਿੰਗ ਯਕੀਨੀ ਬਣਾਈ ਜਾ ਰਹੀ ਹੈ ਤਾਂ ਜੋ ਕਿਸੇ ਵੀ ਮਰੀਜ਼ ਨੂੰ ਕਿਸੇ ਪ੍ਰਕਾਰ ਦੀ ਕੋਈ ਸਮੱਸਿਆ ਦਰਪੇਸ਼ ਨਾ ਆਵੇ। ਉਨ੍ਹਾਂ ਇਹ ਵੀ ਕਿਹਾ ਕਿ ਹਰੇਕ ਵਾਰਡ ਵਿੱਚ ਸਾਫ਼-ਸਫ਼ਾਈ, ਬਿਜਲੀ, ਪਾਣੀ, ਦਵਾਈਆਂ ਅਤੇ ਸਟਾਫ ਦੀ ਉਪਲਬਧਤਾ ਦੀ ਨਿਯਮਤ ਜਾਂਚ ਕਰਕੇ ਮਰੀਜ਼ਾਂ ਨੂੰ ਸੁਚੱਜੀਆਂ ਅਤੇ ਬਿਨਾਂ ਰੁਕਾਵਟ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।ਇਸ ਦੌਰਾਨ ਐਸਡੀਐਮ ਬਠਿੰਡਾ ਸ. ਬਲਕਰਨ ਸਿੰਘ, ਡਾ. ਸੋਨੀਆਂ ਗੁਪਤਾ ਸੀਨੀਅਰ ਮੈਡੀਕਲ ਅਫਸਰ, ਡੀ.ਐਚ. ਬਠਿੰਡਾ ਸ੍ਰੀ ਸੁਧੀਰ ਮਿੱਤਲ ਮੈਂਬਰ ਆਰ.ਕੇ ਐਸ ਅਤੇ ਮੁਕੇਸ਼ ਮਿੱਤਲ ਫੈਸਿਲਿਟੀ ਮੈਨੇਜਰ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

AAP ਦੇ ਯੂਥ ਆਗੂ Amardip Rajan ਬਣੇ ਕੋਆਪਰੇਟਿਵ ਬੈਂਕ ਦੇ ਚੇਅਰਮੈਨ

0

👉Adv Sukhdip S Bhinder ਨੂੰ ਸਟੇਟ ਡਾਇਰੈਕਟਰ ਚੁਣਿਆ
Bathinda News: ਬਠਿੰਡਾ ਕੋਆਪਰੇਟਿਵ ਬੈਂਕ ਦੇ ਬੋਰਡ ਆਫ ਡਾਇਰੈਕਟਰਜ਼ ਦੀ ਹੋਈ ਮੀਟਿੰਗ ਵਿਚ ਆਮ ਆਦਮੀ ਪਾਰਟੀ ਦੇ ਸੀਨੀਅਰ ਯੂਥ ਆਗੂ ਅਮਰਦੀਪ ਸਿੰਘ ਰਾਜਨ ਨੂੰ ਚੇਅਰਮੈਨ ਚੁਣਿਆ ਗਿਆ ਹੈ। ਜਦਕਿ ਸਟੇਟ ਨੁਮਾਇੰਦੇ ਵਜੋਂ ਐਡਵੋਕੇਟ ਸੁਖਦੀਪ ਸਿੰਘ ਭਿੰਡਰ ਨੂੰ ਭੇਜਿਆ ਗਿਆ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਬੈਂਕ ਦੇ ਵੱਖ ਵੱਖ ਜੋਨਾਂ ਵਿੱਚੋਂ ਸੱਤ ਡਾਇਰੈਕਟਰਜ਼ ਦੀ ਚੋਣ ਕੀਤੀ ਗਈ ਸੀ। ਅੱਜ ਇਹਨਾਂ ਸਾਰੇ ਡਾਇਰੈਕਟਰਜ ਨੇ ਮਿਲ ਕੇ ਸਰਬ ਸੰਮਤੀ ਦੇ ਨਾਲ ਅਮਰਦੀਪ ਰਾਜਨ ਚੇਅਰਮੈਨ ਨੂੰ ਚੁਣਿਆ ਗਿਆ। ਇਸ ਮੌਕੇ ਵਿਸ਼ੇਸ਼ ਤੋਰ ‘ਤੇ ਪੁੱਜੇ ਨਗਰ ਨਿਗਮ ਬਠਿੰਡਾ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਸ਼੍ਰੀ ਰਾਜਨ ਨੂੰ ਵਧਾਈ ਦਿੰਦਿਆਂ ਤੇ ਡਾਇਰੈਕਟਰਾਂ ਦਾ ਧੰਨਵਾਦ ਕਰਦਿਆਂ ਭਰੋਸਾ ਪ੍ਰਗਟ ਕੀਤਾ ਕਿ ਨਵੇਂ ਚੁਣੇ ਗਏ ਚੇਅਰਮੈਨ ਬੈਂਕ ਨੂੰ ਬੁਲੰਦੀਆਂ ਤੱਕ ਲੈ ਕੇ ਜਾਣਗੇ।

ਇਹ ਵੀ ਪੜ੍ਹੋ ਆਪਸੀ ਭਾਈਚਾਰਕ ਸਾਂਝ ਤੇ ਸਦਭਾਵਨਾ ਦਾ ਸੰਦੇਸ਼ ਦਿੰਦੀਆਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸਾਂ ਰਵਾਨਾ

ਇਸ ਦੌਰਾਨ ਉਨ੍ਹਾਂ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਤੇ ਸੀਐਮ ਭਗਵੰਤ ਸਿੰਘ ਮਾਨ ਦਾ ਵੀ ਧੰਨਵਾਦ ਕੀਤਾ, ਜਿਨਾਂ ਦੇ ਅਸ਼ੀਰਵਾਦ ਨਾਲ ਬਠਿੰਡਾ ਜ਼ਿਲ੍ਹੇ ਨੂੰ ਇੱਕ ਹੋਣਹਾਰ ਤੇ ਕਾਬਲ ਚੇਅਰਮੈਨ ਮਿਲਿਆ। ਮੇਅਰ ਸ੍ਰੀ ਮਹਿਤਾ ਨੇ ਕਿਹਾ ਕਿ ਅਮਰਦੀਪ ਰਾਜਨ ਆਮ ਆਦਮੀ ਪਾਰਟੀ ਨਾਲ ਬਹੁਤ ਲੰਬੇ ਸਮੇਂ ਤੋਂ ਜੁੜੇ ਹੋਏ ਹਨ ਤੇ ਉਹਨਾਂ ਦੀ ਮਿਹਨਤ ਨੂੰ ਦੇਖਦੇ ਹੋਏ ਸੀਐਮ ਭਗਵੰਤ ਸਿੰਘ ਮਾਨ ਨੇ ਉਹਨਾਂ ਨੂੰ ਇਹ ਜਿੰਮੇਵਾਰੀ ਦਿੱਤੀ ਹੈ। ਇਸ ਤੋਂ ਇਲਾਵਾ ਸੁਖਦੀਪ ਸਿੰਘ ਭਿੰਡਰ ਨੂੰ ਸਾਡੇ ਅੰਕਲ ਜੀ ਨੂੰ ਚੰਡੀਗੜ੍ਹ ਵਾਸਤੇ ਨੋਮੀਨੇਟ ਕੀਤਾ ਗਿਆ ਹੈ। ਇਸ ਮੌਕੇ ਨਵਨਿਯੁਕਤ ਚੇਅਰਮੈਨ ਅਮਰਦੀਪ ਸਿੰਘ ਰਾਜਨ ਨੇ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਤੋਂ ਇਲਾਵਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਸਿੰਘ ਮਹਿਤਾ ਅਤੇ ਬਠਿੰਡਾ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੇ ਨਾਲ ਨਾਲ ਬੈਂਕ ਨੂੰ ਵੀ ਬੁਲੰਦੀਆਂ ‘ਤੇ ਲਿਜਾਣ ਦੇ ਲਈ ਪੂਰੀ ਮਿਹਨਤ ਨਾਲ ਕੰਮ ਕਰਨਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਆਪਸੀ ਭਾਈਚਾਰਕ ਸਾਂਝ ਤੇ ਸਦਭਾਵਨਾ ਦਾ ਸੰਦੇਸ਼ ਦਿੰਦੀਆਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸਾਂ ਰਵਾਨਾ

0

Bathinda News: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਜ਼ਿਲ੍ਹਾ ਬਠਿੰਡਾ ਦੇ 6 ਵਿਧਾਨ ਸਭਾ ਹਲਕਿਆਂ ਤੋਂ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿਖੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀਆਂ ਬੱਸਾਂ ਨੂੰ ਰਵਾਨਾ ਕੀਤਾ ਗਿਆ।ਇਸ ਮੌਕੇ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਨੇ ਥਰਮਲ ਕਲੋਨੀ ਨੇੜੇ ਸਾਹਮਣੇ ਖੇਤਾ ਸਿੰਘ ਬਸਤੀ ਤੋਂ, ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ ਨੇ ਪਿੰਡ ਗੰਗਾ ਤੋਂ ਅਤੇ ਵਿਧਾਇਕ ਮੌੜ ਸ. ਸੁਖਵੀਰ ਸਿੰਘ ਮਾਈਸਰਖਾਨਾ ਨੇ ਪਿੰਡ ਗਿੱਲ ਕਲਾਂ ਤੋਂ ਬੱਸਾਂ ਨੂੰ ਰਵਾਨਾ ਕੀਤਾ। ਇਸੇ ਤਰ੍ਹਾਂ ਬਠਿੰਡਾ (ਦਿਹਾਤੀ) ਦੇ ਪਿੰਡ ਬੁਰਜ ਮਹਿਮਾ, ਰਾਮਪੁਰਾ ਦੇ ਪਿੰਡ ਅਕਲੀਆ ਜਲਾਲ ਅਤੇ ਤਲਵੰਡੀ ਸਾਬੋ ਦੇ ਪਿੰਡ ਅਮਰਪੁਰਾ ਗੁਰਥੜੀ ਤੋਂ ਵੀ ਬੱਸਾਂ ਰਵਾਨਾ ਕੀਤੀਆਂ ਗਈਆਂ।

ਇਹ ਵੀ ਪੜ੍ਹੋ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਤੇ ਐਮ ਪੀ ਮਾਲਵਿੰਦਰ ਸਿੰਘ ਕੰਗ ਮੈਂਬਰ ਪਾਰਲੀਮੈਂਟ ਵੱਲੋਂ ਕੀਤੀ ਗਈ ਸ਼ਮੂਲੀਅਤ

ਇਸ ਮੌਕੇ ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਧਾਰਮਿਕ ਯਾਤਰਾ ਦੇ ਇੱਛੁਕ ਲੋਕਾਂ ਲਈ ਇਕ ਵਰਦਾਨ ਸਾਬਤ ਹੋ ਰਹੀ ਹੈ। ਇਹ ਯੋਜਨਾ ਮਹਾਨ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਨੁਸਾਰ ਆਪਸੀ ਭਾਈਚਾਰੇ, ਏਕਤਾ ਅਤੇ ਸ਼ਾਂਤੀ ਦਾ ਸੰਦੇਸ਼ ਫੈਲਾਉਂਦੀ ਹੈ।ਇਸ ਦੌਰਾਨ ਵਿਧਾਇਕ ਭੁੱਚੋਂ ਮੰਡੀ ਮਾਸਟਰ ਜਗਸੀਰ ਸਿੰਘ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ ਅਤੇ ਸ਼ਹੀਦਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਨੇ ਸਾਨੂੰ ਸਹਿਣਸ਼ੀਲਤਾ ਦਾ ਮਾਰਗ ਦਿਖਾਇਆ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਰਿਹਾਇਸ਼, ਭੋਜਨ ਅਤੇ ਸੁਰੱਖਿਆ ਦਾ ਪੂਰਾ ਪ੍ਰਬੰਧ ਸਰਕਾਰ ਵੱਲੋਂ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਬਜ਼ੁਰਗ ਨੂੰ ਕਿਸੇ ਤਰ੍ਹਾਂ ਦੀ ਅਸੁਵਿਧਾ ਨਾ ਆਵੇ।ਵਿਧਾਇਕ ਮੌੜ ਸ. ਸੁਖਵੀਰ ਸਿੰਘ ਮਾਈਸਰਖਾਨਾ ਨੇ ਕਿਹਾ ਕਿ ਇਹ ਯੋਜਨਾ ਪੰਜਾਬੀਆਂ ਵਿੱਚ ਸਮਾਜਿਕ ਅਤੇ ਧਾਰਮਿਕ ਸਦਭਾਵਨਾ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮ ਸਾਰੇ ਧਰਮਾਂ ਅਤੇ ਵਰਗਾਂ ਦੇ ਲੋਕਾਂ ਲਈ ਬਿਨਾਂ ਕਿਸੇ ਭੇਦਭਾਵ ਦੇ ਖੁੱਲ੍ਹੀ ਹੈ।ਇਸ ਮੌਕੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਤੇ ਉਨ੍ਹਾਂ ਪੰਜਾਬ ਸਰਕਾਰ ਦਾ ਇਸ ਲੋਕ-ਭਲਾਈ ਸਕੀਮ ਲਈ ਧੰਨਵਾਦ ਵੀ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਮੇਲਾ ਮਾਘੀ ਦੇ ਮੱਦੇਨਜ਼ਰ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ਨੂੰ ਲੈ ਕੇ ਐਸ.ਐਸ.ਪੀ. ਵੱਲੋਂ ਸਮੀਖਿਆ ਮੀਟਿੰਗ

0

👉ਮੇਲਾ ਮਾਘੀ ਦੌਰਾਨ ਸ਼ਰਧਾਲੂਆਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ – ਐਸ.ਐਸ.ਪੀ. ਸ੍ਰੀ ਅਭਿਮੰਨਿਊ ਰਾਣਾ, ਆਈ.ਪੀ.ਐਸ.
Sri Muktsar Sahib News:ਮਾਘ ਮਹੀਨੇ ਵਿੱਚ ਚਾਲੀ ਮੁਕਤਿਆਂ ਦੀ ਯਾਦ ਵਿੱਚ ਲੱਗਣ ਵਾਲੇ ਪਵਿੱਤਰ ਅਤੇ ਇਤਿਹਾਸਕ ਮਾਘੀ ਮੇਲੇ ਦੇ ਅਗਾਊਂ ਸੁਰੱਖਿਆ, ਟ੍ਰੈਫਿਕ ਅਤੇ ਜਨਤਕ ਸੁਵਿਧਾ ਪ੍ਰਬੰਧਾਂ ਨੂੰ ਲੈ ਕੇ ਅੱਜ ਜ਼ਿਲ੍ਹਾ ਪੁਲਿਸ ਸ੍ਰੀ ਮੁਕਤਸਰ ਸਾਹਿਬ ਵੱਲੋਂ ਵਿਸਥਾਰਪੂਰਕ ਤਿਆਰੀਆਂ ਕੀਤੀਆਂ ਗਈਆਂ। ਇਸ ਸਬੰਧ ਵਿੱਚ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਮੰਨਿਊ ਰਾਣਾ, ਆਈ.ਪੀ.ਐਸ. ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਮੂਹ ਪੁਲਿਸ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ ਐਸ.ਐਸ.ਪੀ. ਸ੍ਰੀ ਅਭਿਮੰਨਿਊ ਰਾਣਾ ਨੇ ਕਿਹਾ ਕਿ ਮਾਘੀ ਮੇਲਾ 40 ਮੁਕਤਿਆਂ ਦੀ ਯਾਦ ਨੂੰ ਸਮਰਪਿਤ ਧਾਰਮਿਕ, ਇਤਿਹਾਸਕ ਅਤੇ ਲੋਕ ਭਾਵਨਾਵਾਂ ਨਾਲ ਜੁੜਿਆ ਹੋਇਆ ਮਹੱਤਵਪੂਰਨ ਹੈ, ਜਿਸ ਦੌਰਾਨ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਸ੍ਰੀ ਮੁਕਤਸਰ ਸਾਹਿਬ ਪਹੁੰਚਦੇ ਹਨ। ਇਸ ਲਈ ਜ਼ਿਲ੍ਹਾ ਪੁਲਿਸ ਦੀ ਪ੍ਰਮੁੱਖ ਤਰਜੀਹ ਇਹ ਯਕੀਨੀ ਬਣਾਉਣਾ ਹੈ ਕਿ ਇਸ ਦੌਰਾਨ ਕਿਸੇ ਵੀ ਸ਼ਰਧਾਲੂ ਨੂੰ ਕਿਸੇ ਕਿਸਮ ਦੀ ਦਿੱਕਤ ਜਾਂ ਅਸੁਵਿਧਾ ਨਾ ਆਵੇ ਅਤੇ ਹਰ ਇਕ ਵਿਅਕਤੀ ਆਪਣੀ ਧਾਰਮਿਕ ਸ਼ਰਧਾ ਅਨੁਸਾਰ ਸ਼ਾਂਤੀਪੂਰਕ ਢੰਗ ਨਾਲ ਸ਼ਹੀਦੀ ਜੋੜ ਮਾਘੀ ਮੇਲੇ ਵਿੱਚ ਸ਼ਾਮਿਲ ਹੋ ਸਕੇ।

ਇਹ ਵੀ ਪੜ੍ਹੋ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਤੇ ਐਮ ਪੀ ਮਾਲਵਿੰਦਰ ਸਿੰਘ ਕੰਗ ਮੈਂਬਰ ਪਾਰਲੀਮੈਂਟ ਵੱਲੋਂ ਕੀਤੀ ਗਈ ਸ਼ਮੂਲੀਅਤ

ਉਨ੍ਹਾਂ ਦੱਸਿਆ ਕਿ ਸ਼ਹੀਦੀ ਜੋੜ ਮਾਘੀ ਮੇਲੇ ਦੌਰਾਨ ਸ਼ਹਿਰ ਨੂੰ ਵੱਖ-ਵੱਖ ਸੈਕਟਰਾਂ ਵਿੱਚ ਵੰਡ ਕੇ ਸਖ਼ਤ ਅਤੇ ਸੁਚੱਜੇ ਸੁਰੱਖਿਆ ਪ੍ਰਬੰਧ ਕੀਤੇ ਜਾਣਗੇ। ਸ਼ਹਿਰ ਦੇ ਹਰ ਮੁੱਖ ਰਸਤੇ, ਚੌਕ ਅਤੇ ਭੀੜ ਵਾਲੀਆਂ ਥਾਵਾਂ ‘ਤੇ ਪੁਲਿਸ ਨਾਕੇ ਸਥਾਪਿਤ ਕੀਤੇ ਜਾਣਗੇ। ਇਸਦੇ ਨਾਲ ਹੀ ਸ਼ਹਿਰ ਅੰਦਰ ਵੱਖ-ਵੱਖ ਥਾਵਾਂ ‘ਤੇ ਪੁਲਿਸ ਸਹਾਇਤਾ ਕੇਂਦਰ ਸਥਾਪਿਤ ਕੀਤੇ ਜਾਣਗੇ, ਜਿੱਥੇ 24 ਘੰਟੇ ਪੁਲਿਸ ਮੁਲਾਜ਼ਮ ਸ਼ਰਧਾਲੂਆਂ ਦੀ ਸਹਾਇਤਾ ਲਈ ਤਾਇਨਾਤ ਰਹਿਣਗੇ।ਐਸ.ਐਸ.ਪੀ. ਨੇ ਕਿਹਾ ਕਿ ਮੇਲੇ ਦੌਰਾਨ ਭੀੜ ‘ਤੇ ਨਿਗਰਾਨੀ ਰੱਖਣ ਲਈ ਸ਼ਹਿਰ ਦੇ ਵੱਖ-ਵੱਖ ਚੌਕਾਂ ਅਤੇ ਸੰਵੇਦਨਸ਼ੀਲ ਥਾਵਾਂ ‘ਤੇ ਵਾਚ ਟਾਵਰ ਲਗਾਏ ਜਾਣਗੇ, ਜਿੱਥੋਂ ਪੁਲਿਸ ਮੁਲਾਜ਼ਮ ਦੂਰਬੀਨਾਂ ਦੀ ਮਦਦ ਨਾਲ ਹਰ ਵੇਲੇ ਨਿਗਰਾਨੀ ਕਰਦੇ ਰਹਿਣਗੇ। ਕਿਸੇ ਵੀ ਅਣਚਾਹੀ ਘਟਨਾ ਜਾਂ ਐਮਰਜੈਂਸੀ ਦੀ ਸਥਿਤੀ ਵਿੱਚ ਤੁਰੰਤ ਪੁਲਿਸ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ।ਉਨ੍ਹਾਂ ਅੱਗੇ ਦੱਸਿਆ ਕਿ ਮੇਲਾ ਮਾਘੀ ਦੌਰਾਨ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਲਈ ਵੱਖ-ਵੱਖ ਥਾਵਾਂ ‘ਤੇ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣਗੇ, ਜਿਨ੍ਹਾਂ ਦੀ ਲਾਈਵ ਫੀਡ ਪੁਲਿਸ ਕੰਟਰੋਲ ਰੂਮ ਨਾਲ ਜੋੜੀ ਜਾਵੇਗੀ।

ਇਹ ਵੀ ਪੜ੍ਹੋ ਕਾਂਗਰਸ ਵੱਲੋਂ ਨਗਰ ਨਿਗਮ ਦੀ ਵਾਰਡ ਬੰਦੀ ਖਿਲਾਫ ਦਿੱਤਾ ਮੰਗ ਪੱਤਰ ਇਤਰਾਜ ਅਤੇ ਸੁਝਾਅ ਦੇਣ ਲਈ ਸਮਾਂ ਵਧਾਉਣ ਦੀ ਕੀਤੀ ਮੰਗ

ਪੁਲਿਸ ਕੰਟਰੋਲ ਰੂਮ 24 ਘੰਟੇ ਪੂਰੀ ਤਰ੍ਹਾਂ ਸਚੇਤ ਰਹੇਗਾ ਅਤੇ ਪੀ.ਸੀ.ਆਰ. ਮੋਟਰਸਾਈਕਲ ਟੀਮਾਂ ਸ਼ਹਿਰ ਅੰਦਰ ਲਗਾਤਾਰ ਗਸਤ ਕਰਦੀਆਂ ਰਹਿਣਗੀਆਂ।ਟ੍ਰੈਫਿਕ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਨੇ ਦੱਸਿਆ ਕਿ ਮੇਲਾ ਮਾਘੀ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਕਿਸਮ ਦੇ ਵਾਹਨਾਂ ਲਈ ਅਲੱਗ-ਅਲੱਗ ਪਾਰਕਿੰਗ ਸਥਾਨ ਨਿਰਧਾਰਤ ਕੀਤੇ ਜਾਣਗੇ। ਸ਼ਹਿਰ ਅੰਦਰ ਹੈਵੀ ਵਾਹਨਾਂ ਦੀ ਐਂਟਰੀ ‘ਤੇ ਪਾਬੰਦੀ ਰਹੇਗੀ ਅਤੇ ਦੂਜੇ ਸ਼ਹਿਰਾਂ ਵੱਲ ਜਾਣ ਵਾਲੇ ਵਾਹਨਾਂ ਲਈ ਸ਼ਹਿਰ ਤੋਂ ਬਾਹਰ ਹੀ ਬਾਈਪਾਸ ਰੂਟਾਂ ਰਾਹੀਂ ਆਵਾਜਾਈ ਦਾ ਪ੍ਰਬੰਧ ਕੀਤਾ ਜਾਵੇਗਾ, ਤਾਂ ਜੋ ਟ੍ਰੈਫਿਕ ਜਾਮ ਦੀ ਸਥਿਤੀ ਨਾ ਬਣੇ।ਉਨ੍ਹਾਂ ਇਹ ਵੀ ਦੱਸਿਆ ਕਿ ਗੁਰਦੁਆਰਾ ਸਾਹਿਬ ਅੰਦਰ ਸ਼ਰਧਾਲੂਆਂ ਵੱਲੋਂ ਸਰੋਵਰਾਂ ਵਿੱਚ ਇਸ਼ਨਾਨ ਦੌਰਾਨ ਕਿਸੇ ਵੀ ਅਣਹੋਣੀ ਘਟਨਾ ਤੋਂ ਬਚਾਅ ਲਈ ਪ੍ਰਸ਼ਾਸਨ ਵੱਲੋਂ ਪ੍ਰਸ਼ਿਸ਼ਤ ਗੋਤਾਖੋਰ ਤਾਇਨਾਤ ਕੀਤੇ ਜਾਣਗੇ। ਇਸਦੇ ਨਾਲ ਹੀ ਗੁਰਦੁਆਰਾ ਸਾਹਿਬ ਦੇ ਹਰ ਇਕ ਗੇਟ ਅਤੇ ਅੰਦਰੂਨੀ ਪਰਿਸਰ ਵਿੱਚ ਪੁਲਿਸ ਮੁਲਾਜ਼ਮ ਸੁਰੱਖਿਆ ਲਈ ਤਾਇਨਾਤ ਰਹਿਣਗੇ।ਅੰਤ ਵਿੱਚ ਐਸ.ਐਸ.ਪੀ. ਸ੍ਰੀ ਅਭਿਮੰਨਿਊ ਰਾਣਾ ਨੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਉਹ ਮੇਲੇ ਦੌਰਾਨ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਨ, ਆਪਣੇ ਬੱਚਿਆਂ ਅਤੇ ਬਜ਼ੁਰਗਾਂ ਦਾ ਖਾਸ ਧਿਆਨ ਰੱਖਣ ਅਤੇ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਆਉਣ ‘ਤੇ ਨਜ਼ਦੀਕੀ ਪੁਲਿਸ ਕਰਮਚਾਰੀ ਜਾਂ ਪੁਲਿਸ ਸਹਾਇਤਾ ਕੇਂਦਰ ਨਾਲ ਸੰਪਰਕ ਕਰਨ।ਇਸ ਮੌਕੇ ਸ੍ਰੀਮਤੀ ਹਰਕਮਲ ਕੌਰ ਐਸ.ਪੀ. (ਹੈੱਡਕੁਆਰਟਰ), ਸ੍ਰੀ ਬਚਨ ਸਿੰਘ ਡੀ.ਐਸ.ਪੀ. (ਸ੍ਰੀ ਮੁਕਤਸਰ ਸਾਹਿਬ), ਸ੍ਰੀ ਤੇਜਿੰਦਰਪਾਲ ਸਿੰਘ ਡੀ.ਐਸ.ਪੀ. (ਹੈੱਡਕੁਆਰਟਰ), ਸ੍ਰੀ ਰਸਪਾਲ ਸਿੰਘ ਡੀ.ਐਸ.ਪੀ. (ਡੀ), ਸ੍ਰੀ ਹਰਜੀਤ ਸਿੰਘ ਡੀ.ਐਸ.ਪੀ (ਸੀ.ਏ. ਡਬਲਯੂ ਐਂਡ ਸੀ), ਸ੍ਰੀ ਪ੍ਰਦੀਪ ਸਿੰਘ ਡੀ.ਐਸ.ਪੀ (ਐਨ.ਡੀ.ਪੀ.ਐਸ), ਸ੍ਰੀ ਅੰਗਰੇਜ਼ ਸਿੰਘ ਡੀ.ਐਸ.ਪੀ (ਮਲੋਟ) ਸਮੇਤ ਜ਼ਿਲ੍ਹੇ ਦੇ ਸਮੂਹ ਥਾਣਾ ਮੁਖੀ ਅਤੇ ਦਫ਼ਤਰੀ ਸਟਾਫ ਹਾਜ਼ਰ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਨੌਵੀਂ ਨੈਸ਼ਨਲ ਸੀਨੀਅਰ ਗਤਕਾ ਚੈਂਪੀਅਨਸ਼ਿਪ; ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਤੇ ਐਮ ਪੀ ਮਾਲਵਿੰਦਰ ਸਿੰਘ ਕੰਗ ਮੈਂਬਰ ਪਾਰਲੀਮੈਂਟ ਵੱਲੋਂ ਕੀਤੀ ਗਈ ਸ਼ਮੂਲੀਅਤ

0

SAS Nagar News:ਗਤਕਾ ਫੈਡਰੇਸ਼ਨ ਆਫ ਇੰਡੀਆ ਵੱਲੋਂ ਆਪਣੀ ਨੌਵੀਂ ਨੈਸ਼ਨਲ ਗਤਕਾ ਚੈਂਪੀਅਨਸ਼ਿਪ ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ, ਚੰਡੀਗੜ੍ਹ ਮੋਹਾਲੀ ਵਿਖੇ 28 ਦਸੰਬਰ ਤੋਂ 30 ਦਸੰਬਰ ਤੱਕ ਕਰਵਾਈ ਜਾ ਰਹੀ ਹੈ, ਵਿੱਚ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਤੇ ਐਮ ਪੀ ਮਾਲਵਿੰਦਰ ਸਿੰਘ ਕੰਗ ਵੱਲੋਂ ਬਾਬਾ ਲਖਵੀਰ ਸਿੰਘ ਨਾਲ ਸਾਂਝੇ ਤੌਰ ਤੇ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਜਿੱਥੇ ਭਗੀਦਾਰਾਂ ਨੂੰ ਵਧਾਈ ਦਿੱਤੀ ਗਈ, ਉੱਥੇ ਉਹਨਾਂ ਵੱਲੋਂ ਪੰਜਾਬ ਗਤਕਾ ਐਸੋਸੀਏਸ਼ਨ ਨੂੰ ਦੋ ਲੱਖ ਰੁਪਏ ਦੀ ਮਾਲੀ ਸਹਾਇਤਾ ਵੀ ਐਲਾਨ ਕੀਤੀ ਗਈ। ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਗਤਕਾ ਸਿੱਖਾਂ ਦੀ ਇੱਕ ਰਿਵਾਇਤੀ ਖੇਡ ਹੈ ਅਤੇ ਬੜੇ ਮਾਣ ਵਾਲੀ ਗੱਲ ਹੈ ਕਿ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਕਰਕੇ ਇਹ ਚੈਂਪੀਅਨਸ਼ਿਪ ਕਰਵਾਈ ਜਾ ਰਹੀ ਹੈ।

ਇਹ ਵੀ ਪੜ੍ਹੋ ਕਾਂਗਰਸ ਵੱਲੋਂ ਨਗਰ ਨਿਗਮ ਦੀ ਵਾਰਡ ਬੰਦੀ ਖਿਲਾਫ ਦਿੱਤਾ ਮੰਗ ਪੱਤਰ ਇਤਰਾਜ ਅਤੇ ਸੁਝਾਅ ਦੇਣ ਲਈ ਸਮਾਂ ਵਧਾਉਣ ਦੀ ਕੀਤੀ ਮੰਗ

ਉਹਨਾਂ ਇਸ ਮੌਕੇ ਇਸ ਖੇਡ ਨੂੰ ਉੱਚਾ ਚੁੱਕਣ ਦੇ ਲਈ ਬਣਦੀ ਸਹਾਇਤਾ ਦੇਣ ਦਾ ਵੀ ਵਾਅਦਾ ਕੀਤਾ। ਇਸ ਮੌਕੇ ਬਾਬਾ ਲਖਬੀਰ ਸਿੰਘ ਜੀ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਰਤਵਾੜਾ ਸਾਹਿਬ ਦੀ ਧਰਤੀ ‘ਤੇ ਇਹ ਤੀਸਰੀ ਚੈਂਪੀਅਨਸ਼ਿਪ ਹੈ ।ਸੰਸਥਾ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਤੂਰ ਨੇ ਦੱਸਿਆ ਕਿ ਪੂਰੇ ਦੇਸ਼ ਵਿਚੋਂ 20 ਰਾਜਾਂ ਦੇ 500 ਖਿਡਾਰੀ (ਲੜਕੇ ਤੇ ਲੜਕੀਆਂ) ਇੱਥੇ ਪਹੁੰਚੇ ਹਨ। ਅੰਡਰ-19, ਅੰਡਰ-25 ਅਤੇ ਅੰਡਰ-30 ਉਮਰ ਵਰਗ ਦੇ ਹੋਣ ਵਾਲੇ ਮੁਕਾਬਲਿਆਂ ਵਿੱਚੋਂ ਜੇਤੂ ਖਿਡਾਰੀਆਂ ਨੂੰ ਮੈਡਲਾਂ ਅਤੇ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਜਾਵੇਗਾ।ਗਤਕਾ ਫੈਡਰੇਸ਼ਨ ਆਫ ਇੰਡੀਆ ਦੇ ਵਾਈਸ ਪ੍ਰਧਾਨ ਡਾਕਟਰ ਰਜਿੰਦਰ ਸਿੰਘ ਸੋਹਲ ਨੇ ਕਿਹਾ ਕਿ ਗਤਕਾ ਫੈਡਰੇਸ਼ਨ ਆਫ ਇੰਡੀਆ ਵੱਲੋਂ ਕਰਵਾਈ ਗਈ ਇਸ ਚੈਂਪੀਅਨਸ਼ਿਪ ਦੇ ਵਿੱਚ ਜੇਤੂ ਖਿਡਾਰੀਆਂ ਨੂੰ ਖੇਲੋ ਇੰਡੀਆ ਵਿੱਚ ਖੇਡਣ ਦਾ ਮੌਕਾ ਮਿਲੇਗਾ।

ਇਹ ਵੀ ਪੜ੍ਹੋ ਗਰੀਨ ਸਕੂਲ ਪ੍ਰੋਗਰਾਮ ਵਿਚ ਜ਼ਿਲ੍ਹਾ ਮਾਨਸਾ ਸੂਬੇ ਭਰ ਵਿੱਚੋਂ ਮੋਹਰੀ: ਡਿਪਟੀ ਕਮਿਸ਼ਨਰ

ਇਸ ਤੋਂ ਪਹਿਲਾਂ ਦੋ ਪੰਜਾਬ ਰਾਜ ਗਤਕਾ ਚੈਂਪੀਅਨਸ਼ਿਪ ਇਥੇ ਕਰਵਾਈਆਂ ਗਈਆਂ ਸਨ ਅਤੇ ਇਸ ਵਾਰ ਨੈਸ਼ਨਲ ਪੱਧਰ ਦੀ ਚੈਂਪੀਅਨਸ਼ਿਪ ਕਰਵਾਈ ਜਾ ਰਹੀ ਹੈ।ਉਨ੍ਹਾਂ ਸਾਰੇ ਖਿਡਾਰੀਆਂ ਦੀ ਰਿਹਾਇਸ਼ ਅਤੇ ਖਾਣ-ਪੀਣ ਦਾ ਪ੍ਰਬੰਧ ਰਤਵਾੜਾ ਸਾਹਿਬ ਦੀ ਮੈਨੇਜਮੈਂਟ ਵੱਲੋਂ ਕਰਨ ਲਈ ਧੰਨਵਾਦ ਕੀਤਾ। ਉਦਘਾਟਨੀ ਸਮਾਰੋਹ ਦੌਰਾਨ ਖਿਡਾਰੀਆਂ ਵੱਲੋਂ ਮਾਰਚ ਪਾਸ ਕੀਤਾ ਗਿਆ ਅਤੇ ਰਵਾਇਤੀ ਬਾਣੇ ਦੇ ਵਿੱਚ ਗੱਤਕੇ ਦੇ ਜੌਹਰ ਵੀ ਦਿਖਾਏ ਗਏ।ਇਸ ਮੌਕੇ ਹੋਰਨਾਂ ਤੋਂ ਇਲਾਵਾ ਜੀ ਪੀ ਸਿੰਘ ਸਾਬਕਾ ਐਮ ਐਲ ਏ, ਸ. ਜਸਵੰਤ ਸਿੰਘ ਡਾਇਰੈਕਟਰ ਗੁਰੂ ਗੋਬਿੰਦ ਸਿੰਘ ਵਿਦਿਆ ਮੰਦਰ, ਇੰਦਰਜੀਤ ਸਿੰਘ ਰੰਧਾਵਾ, ਐਨ ਐਸ ਠਾਕੁਰ ਸਕੱਤਰ ਚੰਡੀਗੜ੍ਹ ਓਲੰਪਿਕ ਐਸੋਸੀਏਸ਼ਨ, ਬਾਬਾ ਹਰਭਜਨ ਸਿੰਘ ਜੀ, ਬਾਬਾ ਸ਼੍ਰੀਮਾਨ ਜੀ, ਬਾਬਾ ਸੁਖਵਿੰਦਰ ਸਿੰਘ ਜੀ, ਦਵਿੰਦਰ ਸਿੰਘ ਜੁਗਨੀ ਵਾਈਸ ਪ੍ਰੈਸੀਡੈਂਟ ਪੰਜਾਬ ਗਤਕਾ ਐਸੋਸੀਏਸ਼ਨ, ਰਘੁਬੀਰ ਸਿੰਘ ਡੇਹਲੋਂ, ਜਗਕਿਰਨ ਕੌਰ ਵੜੈਚ, ਰਜਿੰਦਰ ਸਿੰਘ ਤੂਰ, ਰਾਜਵੀਰ ਸਿੰਘ ਚੰਡੀਗੜ੍ਹ, ਜਸਵਿੰਦਰ ਸਿੰਘ ਪਾਬਲਾ, ਹਰਮਨਜੋਤ ਸਿੰਘ ਖਰੜ , ਅਕਵਿੰਦਰ ਸਿੰਘ ਗੋਸਲ, ਜਗਤਾਰ ਸਿੰਘ ਜੱਗੀ, ਅਮਰਜੀਤ ਸਿੰਘ ਹਾਜ਼ਰ ਸਨ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਕਾਂਗਰਸ ਵੱਲੋਂ ਨਗਰ ਨਿਗਮ ਦੀ ਵਾਰਡ ਬੰਦੀ ਖਿਲਾਫ ਦਿੱਤਾ ਮੰਗ ਪੱਤਰ ਇਤਰਾਜ ਅਤੇ ਸੁਝਾਅ ਦੇਣ ਲਈ ਸਮਾਂ ਵਧਾਉਣ ਦੀ ਕੀਤੀ ਮੰਗ

0

Bathinda News: ਨਗਰ ਨਿਗਮ ਬਠਿੰਡਾ ਦੀ ਵਾਰਡਬੰਦੀ ਖਿਲਾਫ ਕਾਂਗਰਸ ਵੱਲੋਂ ਆਉਣ ਵਾਲੇ ਸਮੇਂ ਵਿੱਚ ਸੜਕਾਂ ‘ਤੇ ਆਉਣ ਦੀ ਚੇਤਾਵਨੀ ਦਿੱਤੀ ਹੈ। ਅੱਜ ਜਿਲਾ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਵਿੱਚ ਸੀਨੀਅਰ ਕਾਰਜਕਾਰੀ ਮੇਅਰ ਅਸ਼ੋਕ ਕੁਮਾਰ, ਸਾਬਕਾ ਡਿਪਟੀ ਮੇਅਰ ਮਾਸਟਰ ਹਰਮੰਦਰ ਸਿੰਘ, ਟਹਿਲ ਸਿੰਘ ਸੰਧੂ , ਮੀਤ ਪ੍ਰਧਾਨ ਰੁਪਿੰਦਰ ਬਿੰਦਰਾ, ਅੰਮ੍ਰਿਤ ਕੌਰ ਗਿੱਲ ਅਤੇ ਕਿਰਨਜੀਤ ਸਿੰਘ ਗਹਿਰੀ ਸਮੇਤ ਸਮੁੱਚੀ ਲੀਡਰਸ਼ਿਪ ਵੱਲੋਂ ਟਾਊਨ ਪਲਾਨਰ ਨੂੰ ਮੰਗ ਪੱਤਰ ਦਿੰਦੇ ਹੋਏ ਇਤਰਾਜ ਅਤੇ ਸੁਝਾਅ ਦੇਣ ਲਈ ਪੰਜ ਦਿਨ ਵਰਕਿੰਗ ਡੇ ਦੇ ਵਧਾਉਣ ਦੀ ਮੰਗ ਕੀਤੀ ਗਈ। ਇਸ ਮੌਕੇ ਕਾਂਗਰਸੀ ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਦਿੱਤੇ ਮ ਗਏ ਇਤਰਾਜ਼ਾਂ ਅਤੇ ਸੁਝਾਵਾਂ ‘ਤੇ ਗੌਰ ਨਾ ਕੀਤੀ ਤਾਂ ਬਠਿੰਡਾ ਬੰਦ ਕਰਕੇ ਨਗਰ ਨਿਗਮ ਦਫਤਰ ਦਾ ਘਰਾਓ ਕੀਤਾ ਜਾਵੇਗਾ। ਇਸ ਮੌਕੇ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਨੇ ਕਿਹਾ ਕਿ ਸਰਕਾਰ ਵੱਲੋਂ 22 ਦਸੰਬਰ ਨੂੰ ਸੂਚਨਾ ਜਾਰੀ ਕੀਤੀ ਗਈ ਪ੍ਰੰਤੂ ਛੁੱਟੀਆਂ ਕਰਕੇ ਇਤਰਾਜ ਅਤੇ ਸੁਝਾਅ ਲਈ ਮਹਿਜ ਦੋ ਦਿਨ ਮਿਲੇ ਹਨ

ਇਹ ਵੀ ਪੜ੍ਹੋ ਗਰੀਨ ਸਕੂਲ ਪ੍ਰੋਗਰਾਮ ਵਿਚ ਜ਼ਿਲ੍ਹਾ ਮਾਨਸਾ ਸੂਬੇ ਭਰ ਵਿੱਚੋਂ ਮੋਹਰੀ: ਡਿਪਟੀ ਕਮਿਸ਼ਨਰ

ਜਿਸ ਕਰਕੇ ਉਹ ਮੰਗ ਕਰਦੇ ਹਨ ਕਿਸੇ ਇਤਰਾਜ ਅਤੇ ਸੁਝਾਅ ਲਈ ਸਮਾਂ ਵਧਾਇਆ ਜਾਵੇ ਅਤੇ ਕਾਂਗਰਸ ਪਾਰਟੀ ਵੱਲੋਂ ਹੁਣ ਤੱਕ 4 ਦਸੰਬਰ ਅਤੇ 9 ਦਸੰਬਰ ਨੂੰ ਪਹਿਲਾਂ ਦਿੱਤੇ ਮੰਗ ਪੱਤਰ ਅਤੇ ਅੱਜ ਦਿੱਤਾ ਤੀਜਾ ਮੰਗ ਪੱਤਰ ਤਹਿਤ ਵਾਰਡਬੰਦੀ ਦਾ ਨਕਸ਼ਾ ਮੁਹਈਆ ਕਰਵਾਉਣ, ਅਨੁਸੂਚਿਤ ਜਾਤੀ ਅਤੇ ਬੈਕਵਰਡ ਕਲਾਸ ਦੇ ਵਾਰਡਾਂ ਦੀ ਰੂਪ ਰੇਖਾ ਦੱਸਣ ਵੋਟਾਂ ਦੀ ਗਿਣਤੀ ਦੱਸਣ ਸਮੇਤ ਵਾਰਡਾਂ ਦੀ ਪੂਰਨ ਰੂਪ ਰੇਖਾ ਦਾ ਅਸਲੀ ਨਕਸ਼ਾ ਮੁਹਈਆ ਕਰਵਾਉਣ ਦੀ ਮੰਗ ਕੀਤੀ ਹੈ । ਰਾਜਨ ਗਰਗ ਨੇ ਕਿਹਾ ਕਿ ਸੱਤਾਧਾਰੀ ਨੁਮਾਇੰਦਿਆਂ ਦੀ ਪ੍ਰਸ਼ਾਸਨ ਨਾਲ ਮਿਲ ਕੇ ਮਨ ਮਰਜ਼ੀ ਨਾਲ ਵਾਰਡਬੰਦੀ ਕਰਨ ਦੀ ਮਾੜੀ ਸੋਚ ਸਾਹਮਣੇ ਆਉਂਦੀ ਹੈ ਪਰ ਇਸ ਤਹਿਤ ਉਹ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ। ਰਾਜਨ ਗਰਗ ਨੇ ਕਿਹਾ ਕਿ ਵਾਰਡਬੰਦੀ ਵਿੱਚ ਆਪਣੀ ਮਨ ਮਰਜ਼ੀ ਨਾਲ ਦੋ ਵਿਅਕਤੀ ਕਾਂਗਰਸ ਦੇ ਨਾਮ ਸ਼ਾਮਿਲ ਕਰਨ ਦਾ ਵੀ ਹੈਰਾਨੀਜਨਕ ਸਾਹਮਣੇ ਆਉਂਦਾ ਹੈ ਜਦੋਂ ਕਿ ਕਾਂਗਰਸ ਦੀ ਲੀਡਰਸ਼ਿਪ ਨਾਲ ਕੋਈ ਸਲਾਹ ਮਸ਼ਵਰਾ ਨਹੀਂ ਕੀਤਾ ਗਿਆ । ਇਸ ਮੌਕੇ ਉਨਾਂ ਦੇ ਨਾਲ ਮਾਧਵ ਰਾਮ ਸ਼ਰਮਾ, ਹਰਵਿੰਦਰ ਸਿੰਘ ਲੱਡੂ ਦੋਵੇਂ ਬਲਾਕ ਪ੍ਰਧਾਨ ਬਲਵੰਤ ਰਾਏ ਨਾਥ ਬਲਜੀਤ ਸਿੰਘ ਯੂਥ ਆਗੂ ਬਲਜੀਤ ਸਿੰਘ ਭੰਗੂ ਐਮਸੀ ਸੁਖਦੇਵ ਸਿੰਘ ਬਾਹੀਆ ਸੁਖਦੇਵ ਸਿੰਘ ਸੁੱਖਾ ਐਮਸੀ ਕਮਲ ਗੁਪਤਾ ਐਮਸੀ ਵਿੱਕੀ ਨੰਬਰਦਾਰ ਐਮਸੀ ਰਾਜ ਸਿੰਘ ਸਾਬਕਾ ਐਮਸੀ ਅਰਸ਼ਵੀਰ ਸਿੰਘ ਸਿੱਧੂ ਸੁਨੀਲ ਕੁਮਾਰ ਚੇਅਰਮੈਨ ਹਰਮਨ ਕੋਟਫੱਤਾ ਰਾਜਾ ਸਿੰਘ ਵਿਪਨ ਸ਼ਰਮਾ ਅੱਧੀ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸ ਲੀਡਰਸ਼ਿਪ ਅਤੇ ਅਹੁਦੇਦਾਰ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਗਰੀਨ ਸਕੂਲ ਪ੍ਰੋਗਰਾਮ ਵਿਚ ਜ਼ਿਲ੍ਹਾ ਮਾਨਸਾ ਸੂਬੇ ਭਰ ਵਿੱਚੋਂ ਮੋਹਰੀ: ਡਿਪਟੀ ਕਮਿਸ਼ਨਰ

0

👉ਜ਼ਿਲ੍ਹੇ ਦੇ 31 ਸਕੂਲਾਂ ਨੂੰ ਗਰੀਨ ਸਕੂਲ ਐਲਾਨਿਆ, 6 ਮਾਪਦੰਡਾਂ ਦੇ ਆਧਾਰ ‘ਤੇ ਹੋਇਆ ਆਡਿਟ
👉ਜ਼ਿਲ੍ਹਾ ਮਾਨਸਾ ਲਗਾਤਾਰ ਦੂਜੇ ਸਾਲ ਰਿਹਾ ਅੱਵਲ, ਡਿਪਟੀ ਕਮਿਸ਼ਨਰ ਵਲੋਂ ਸਿੱਖਿਆ ਵਿਭਾਗ ਨੂੰ ਮੁਬਾਰਕਬਾਦ
👉ਸਕੂਲ ਮੁਖੀਆਂ ਨੂੰ 30 ਜਨਵਰੀ ਨੂੰ ਨਵੀਂ ਦਿੱਲੀ ਵਿਚ ਕੀਤਾ ਜਾਵੇਗਾ ਸਨਮਾਨਿਤ
Mansa News:ਭਾਰਤ ਸਰਕਾਰ ਦੇ ਵਾਤਾਵਰਨ ਮੰਤਰਾਲੇ, ਸੈਂਟਰ ਫ਼ਾਰ ਸਾਇੰਸ ਅਤੇ ਇਨਵਾਇਰਮੈਂਟ, ਨਵੀਂ ਦਿੱਲੀ ਤੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਚੰਡੀਗੜ੍ਹ ਵਲੋਂ ਕਰਵਾਏ ਗਰੀਨ ਸਕੂਲ ਆਡਿਟ ਵਿਚ ਜ਼ਿਲ੍ਹਾ ਮਾਨਸਾ ਦੇ 31 ਸਕੂਲਾਂ ਨੂੰ ਗਰੀਨ ਸਕੂਲ ਐਲਾਨਿਆ ਗਿਆ ਹੈ ਜਿਸ ਨਾਲ ਜ਼ਿਲ੍ਹੇ ਨੇ ਸੂਬੇ ਭਰ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਨਵਜੋਤ ਕੌਰ ਆਈ ਏ ਐੱਸ ਨੇ ਦੱਸਿਆ ਕਿ ਭਾਰਤ ਸਰਕਾਰ ਵਲੋਂ ਗਰੀਨ ਸਕੂਲ ਪ੍ਰੋਗਰਾਮ ਤਹਿਤ ਸਕੂਲਾਂ ਦਾ ਆਡਿਟ ਕਰਵਾਇਆ ਗਿਆ ਸੀ। ਇਸ ਵਿੱਚ ਮਾਨਸਾ ਜ਼ਿਲ੍ਹੇ ਨੇ ਪੂਰੇ ਪੰਜਾਬ ਭਰ ‘ਚ ਸਭ ਤੋਂ ਵੱਧ ਗ੍ਰੀਨ ਸਕੂਲਾਂ ਨਾਲ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਸੂਬੇ ਦੇ 218 ਸਕੂਲਾਂ ਨੂੰ ਗਰੀਨ ਸਕੂਲ ਐਲਾਨਿਆ ਗਿਆ ਹੈ, ਜਿਨ੍ਹਾਂ ਵਿਚ ਸਭ ਤੋਂ ਵੱਧ 31 ਸਕੂਲ ਜ਼ਿਲ੍ਹਾ ਮਾਨਸਾ ਦੇ ਹਨ।

ਇਹ ਵੀ ਪੜ੍ਹੋ ਸਿਵਲ ਸਰਜਨ ਵੱਲੋਂ ਸਿਵਲ ਹਸਪਤਾਲ ਦਾ ਦੌਰਾ

ਇਨ੍ਹਾਂ ਸਕੂਲ ਮੁਖੀਆਂ ਨੂੰ 30 ਜਨਵਰੀ ਨੂੰ ਨਵੀਂ ਦਿੱਲੀ ਵਿਚ ਸਨਮਾਨਿਤ ਕੀਤਾ ਜਾਵੇਗਾ ਅਤੇ ਪੀਐੱਸਸੀਐੱਸਟੀ ਵਲੋਂ ਇਨ੍ਹਾਂ ਸਕੂਲਾਂ ਨੂੰ ਫੰਡ ਵੀ ਦਿੱਤੇ ਜਾਣਗੇ। ਇਨ੍ਹਾਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ 11 ਹਨ ਜਿਨ੍ਹਾਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਬੀਰੋਕੇ ਕਲਾਂ, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਰੱਲੀ, ਸਰਕਾਰੀ ਪ੍ਰਾਇਮਰੀ ਸਕੂਲ ਬੱਪੀਆਣਾ, ਸਰਕਾਰੀ ਪ੍ਰਾਇਮਰੀ ਸਕੂਲ ਬੁਰਜ ਹਰੀ, ਸਰਕਾਰੀ ਪ੍ਰਾਇਮਰੀ ਸਕੂਲ ਦੋਦੜਾ, ਸਰਕਾਰੀ ਪ੍ਰਾਇਮਰੀ ਸਕੂਲ ਕੱਲੋਂ, ਸਰਕਾਰੀ ਪ੍ਰਾਇਮਰੀ ਸਕੂਲ ਖੜਕ ਸਿੰਘ ਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਖੀਵਾ ਖੁਰਦ, ਸਰਕਾਰੀ ਪ੍ਰਾਇਮਰੀ ਸਕੂਲ ਰਾਏਪੁਰ, ਸਰਕਾਰੀ ਪ੍ਰਾਇਮਰੀ ਸਕੂਲ ਰੰਘੜਿਆਲ ਤੇ ਸਰਕਾਰੀ ਪ੍ਰਾਇਮਰੀ ਸਕੂਲ ਰੜ ਸ਼ਾਮਲ ਹਨ।ਸਰਕਾਰੀ ਹਾਈ ਸਕੂਲ 8 ਹਨ, ਜਿਨ੍ਹਾਂ ਵਿਚ ਸਰਕਾਰੀ ਹਾਈ ਸਕੂਲ ਬਹਾਦਰਪੁਰ, ਸਰਕਾਰੀ ਹਾਈ ਸਕੂਲ ਹੀਰੋ ਕਲਾਂ, ਸਰਕਾਰੀ ਹਾਈ ਸਕੂਲ ਮੰਢਾਲੀ, ਸਰਕਾਰੀ ਹਾਈ ਸਕੂਲ ਮਲਕੋਂ, ਸਰਕਾਰੀ ਹਾਈ ਸਕੂਲ ਦਲੇਲ ਵਾਲਾ, ਸਰਕਾਰੀ ਹਾਈ ਸਕੂਲ ਕੁਲਾਣਾ, ਸਰਕਾਰੀ ਹਾਈ ਸਕੂਲ ਅਹਿਮਦਪੁਰ ਤੇ ਸਰਕਾਰੀ ਹਾਈ ਸਕੂਲ ਬੁਰਜ ਹਰੀ ਸ਼ਾਮਲ ਹਨ।ਇਸ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 12 ਹਨ, ਜਿਨ੍ਹਾਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੀਖੀ (ਕੰਨਿਆ), ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਜਟਾਣਾ ਕਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰੇ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੰਘੜਿਆਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੌੜਕੀਆਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਹਨਗੜ੍ਹ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਲੇਲ ਸਿੰਘ ਵਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਰਮਪੁਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਿਉਂਦ ਕਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੈਦੇਵਾਲਾ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਲੀ ਸ਼ਾਮਲ ਹਨ।

ਇਹ ਵੀ ਪੜ੍ਹੋ Exclusive & Breaking News; ਬਠਿੰਡਾ ‘ਚ ਪਤੀ ਹੀ ਨਿਕਲਿਆ ਪਤਨੀ ਦਾ ਕਾ+ਤ+ਲ !, ਜਾਣੋਂ ਕਾਰਨ

ਜ਼ਿਲ੍ਹੇ ਨੇ ਲਗਾਤਾਰ ਦੂਜੇ ਸਾਲ ਮੋਹਰੀ ਸਥਾਨ ਮੱਲਿਆ
ਜ਼ਿਲ੍ਹਾ ਸਿੱਖਿਆ ਅਫ਼ਸਰ ਮਾਨਸਾ (ਸੈ:ਸਿ) ਨੀਲਮ ਰਾਣੀ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕੁੱਲ 490 ਸਰਕਾਰੀ ਸਕੂਲ ਹਨ, ਜਿਨ੍ਹਾਂ ਵਿਚੋਂ 352 ਸਰਕਾਰੀ ਸਕੂਲਾਂ ਨੇ ਗਰੀਨ ਸਕੂਲ ਪ੍ਰੋਗਰਾਮ ਤਹਿਤ ਅਪਲਾਈ ਕੀਤਾ ਸੀ। ਓਨ੍ਹਾਂ ਦੱਸਿਆ ਕਿ ਪਿਛਲੇ ਸਾਲ ਜ਼ਿਲ੍ਹਾ ਮਾਨਸਾ ਨੇ 26 ਸਕੂਲਾਂ ਨਾਲ ਪਹਿਲਾ ਸਥਾਨ ਹਾਸਲ ਕੀਤਾ ਸੀ ਅਤੇ ਇਸ ਵਾਰ 31 ਸਕੂਲਾਂ ਨਾਲ ਪਹਿਲਾ ਸਥਾਨ ਹਾਸਲ ਕੀਤਾ ਹੈ। ਓਨ੍ਹਾਂ ਵਲੋਂ ਸਕੂਲ ਮੁਖੀਆਂ, ਪ੍ਰੋਗਰਾਮ ਕੋਆਰਡੀਨੇਟਰ ਜਸਕੀਰਤ ਸਿੰਘ ਗਿੱਲ, ਰੀਸੋਰਸ ਪਰਸਨ ਸ੍ਰੀਮਤੀ ਜਗਵਿੰਦਰ ਕੌਰ, ਇੰਦਰਪਾਲ ਸਿੰਘ, ਵਿਜੈ ਕੁਮਾਰ ਸਮੇਤ ਪੂਰੀ ਟੀਮ ਨੂੰ ਮੁਬਾਰਕਬਾਦ ਦਿੱਤੀ ਗਈ।

ਇਹ ਵੀ ਪੜ੍ਹੋ ਸੰਘਣੀ ਧੁੰਦ ਤੇ ਠੰਢ ਨੇ ਰੋਕੀ ਜਿੰਦਗੀ ਦੀ ਰਫ਼ਤਾਰ; ਰੇਲ ਗੱਡੀਆਂ ਤੇ ਫ਼ਲਾਈਟਾਂ ਵੀ ਹੋਈਆਂ ਪ੍ਰਭਾਵਿਤ

ਕਿਹੜੇ ਕਿਹੜੇ ਸਨ ਮਾਪਦੰਡ
ਜ਼ਿਲ੍ਹਾ ਸਿੱਖਿਆ ਅਫ਼ਸਰ ਮਾਨਸਾ (ਪ੍ਰਾਇਮਰੀ ਸਿੱਖਿਆ) ਮੰਜੂ ਬਾਲਾ ਨੇ ਦੱਸਿਆ ਕਿ ਇਨ੍ਹਾਂ ਸਕੂਲਾਂ ਨੂੰ 6 ਮਾਪਦੰਡਾਂ ਹਵਾ, ਐਨਰਜੀ, ਭੋਜਨ, ਜ਼ਮੀਨ, ਪਾਣੀ, ਕੂੜਾ ਕਰਕਟ ਨਿਬੇੜਾ ਸ਼ਾਮਲ ਹਨ, ਜਿਨ੍ਹਾਂ ਦੇ ਆਧਾਰ ‘ਤੇ ਸਕੂਲਾਂ ਨੂੰ ਗਰੀਨ ਸਕੂਲ ਐਲਾਨਿਆ ਗਿਆ ਹੈ। ਓਨ੍ਹਾਂ ਦੱਸਿਆ ਕਿ ਸਕੂਲਾਂ ਦੇ ਕਮਰੇ ਹਵਾਦਾਰ ਹੋਣ, ਰੇਨ ਵਾਟਰ ਹਰਵੈਸਟਿੰਗ ਸਿਸਟਮ, ਪੀਣ ਵਾਲੇ ਪਾਣੀ, ਖਾਣੇ ਵਾਸਤੇ ਪਲਾਸਟਿਕ ਦੀ ਵਰਤੋਂ ਨਾ ਕਰਨਾ, ਕੂੜੇ ਦਾ ਪ੍ਰਬੰਧਨ ਆਦਿ ਸਬੰਧੀ ਸਕੂਲਾਂ ਦੀਆਂ ਤਸਵੀਰਾਂ ਉਪਰੋਕਤ ਮਾਪਦੰਡਾਂ ਦੇ ਆਧਾਰ ‘ਤੇ www.greenschoolprogramme.org ‘ਤੇ ਅਪਲੋਡ ਕੀਤੀਆਂ ਗਈਆਂ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

 

ਸਿਵਲ ਸਰਜਨ ਵੱਲੋਂ ਸਿਵਲ ਹਸਪਤਾਲ ਦਾ ਦੌਰਾ

0

ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ
Ferozepur News: ਡਾਇਰੈਕਟਰ ਸਿਹਤ ਸੇਵਾਵਾਂ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਰਾਜੀਵ ਪਰਾਸ਼ਰ ਵੱਲੋਂ ਸਿਵਲ ਹਸਪਤਾਲ ਫਿਰੋਜ਼ਪੁਰ ਦਾ ਦੌਰਾ ਕਰਕੇ ਮਰੀਜਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।ਸਿਵਲ ਸਰਜਨ ਵੱਲੋਂ ਐਮਰਜੈਂਸੀ ਸੇਵਾਵਾਂ, ਅਪ੍ਰੇਸ਼ਨ ਥੀਏਟਰ, ਓ.ਪੀ.ਡੀ ਅਤੇ ਆਈ.ਪੀ.ਡੀ. ਸੇਵਾਵਾਂ, ਲੈਬੋਰਟਰੀ ਅਤੇ ਫਾਰਮੈਸੀ ਦੇ ਪ੍ਰਬੰਧਾਂ ਦੀ ਜਾਂਚ ਕੀਤੀ। ਉਨ੍ਹਾਂ ਵਲੋਂ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਨੂੰ ਆਪਣੀ ਓ.ਪੀ.ਡੀ. ਵਿੱਚ ਆਯੂਸ਼ਮਾਨ ਸਕੀਮ ਅਧੀਨ ਫਰੀ ਅਪ੍ਰੇਸ਼ਨ ਦੀ ਜਾਣਕਾਰੀ ਦੇਣ ਦੀ ਹਦਾਇਤ ਕੀਤੀ ਗਈ ਤਾਂ ਜੋ ਲੋਕਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਬਾਰੇ ਵੱਧ ਤੋਂ ਵੱਧ ਜਾਣੂ ਕਰਵਾਇਆ ਜਾ ਸਕੇ।

ਇਹ ਵੀ ਪੜ੍ਹੋ Exclusive & Breaking News; ਬਠਿੰਡਾ ‘ਚ ਪਤੀ ਹੀ ਨਿਕਲਿਆ ਪਤਨੀ ਦਾ ਕਾ+ਤ+ਲ !, ਜਾਣੋਂ ਕਾਰਨ

ਇਸ ਮੌਕੇ ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ ਨੇ ਕਿਹਾ ਕਿ ਓਹਨਾ ਵਲੋ ਲਗਾਤਾਰ ਸਿਹਤ ਕੇਂਦਰਾਂ ਦੇ ਦੌਰੇ ਕਰਕੇ ਸਿਹਤ ਸੇਵਾਵਾਂ ਵਿੱਚ ਵੱਧ ਤੋ ਵੱਧ ਸੁਧਾਰ ਕੀਤਾ ਜਾਵੇਗਾ ਅਤੇ ਮਰੀਜ਼ਾ ਨੂੰ ਕਿਸੇ ਵੀ ਤਰ੍ਹਾਂ ਦੀ ਮੁਸਕਿਲ ਦਰਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਹਸਪਤਾਲਾਂ ਵਿੱਚ ਸਾਫ਼ ਸਫ਼ਾਈ ਦਾ ਵੀ ਪੂਰਾ ਧਿਆਨ ਰੱਖਿਆ ਜਾਵੇ। ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਉੱਚ ਪੱਧਰੀ ਸੁਰੱਖਿਅਤ ਜਣੇਪੇ ਦੀ ਸੁਵਿਧਾ, ਡਾਇਲਸਿਸ ਸੁਵਿਧਾ, ਬਲੱਡ ਬੈਂਕ ਆਦਿ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਫ਼ਾਇਦਾ ਲਿਆ ਜਾਵੇ। ਸਿਵਲ ਸਰਜਨ ਨੇ ਹਸਪਤਾਲ਼ ਦੇ ਪ੍ਰਬੰਧਾਂ ਅਤੇ ਰਿਕਾਰਡ ਦਾ ਜ਼ਾਇਜਾ ਲੈਂਦਿਆਂ ਸਿਹਤ ਕਰਮਚਾਰੀਆਂ ਨੂੰ ਉੱਚ ਅਧਿਕਾਰੀਆਂ ਵਲੋਂ ਦਿੱਤੇ ਜਾਂਦੇ ਦਿਸ਼ਾ-ਨਿਰਦੇਸ਼ਾਂ ਨੂੰ ਇੰਨ ਬਿੰਨ ਲਾਗੂ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮਿਨਾਕਸ਼ੀ ਢੀਂਗਰਾ, ਡਿਪਟੀ ਮੈਡੀਕਲ ਕਮਿਸ਼ਨਰ ਡਾ ਗੁਰਮੇਜ਼ ਰਾਮ ਗੁਰਾਇਆ, ਸੀਨੀਅਰ ਮੈਡੀਕਲ ਅਫ਼ਸਰ ਡਾ. ਨਿਖੀਲ ਗੁਪਤਾ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ, ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ, ਪੀ.ਏ. ਵਿਕਾਸ ਕਾਲੜਾ, ਸੀਨੀਅਰ ਸਹਾਇਕ ਵਿਪਿਨ ਸ਼ਰਮਾ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

Our Visitor

1899912